ਤਾਜਾ ਖ਼ਬਰਾਂ


ਪਹਿਲੇ ਇਕ ਦਿਨਾ ਮੈਚ ਵਿਚ ਦੱਖਣੀ ਅਫ਼ਰੀਕਾ ਨੇ 9 ਦੌੜਾਂ ਨਾਲ ਹਰਾਇਆ ਭਾਰਤ ਨੂੰ
. . .  1 day ago
ਯੂਰਪ ਵਿਚ ਊਰਜਾ ਸੰਕਟ ਰੂਸ-ਯੂਕਰੇਨ ਸੰਘਰਸ਼ ਦਾ ਨਤੀਜਾ ਹੈ - ਕੇਂਦਰੀ ਊਰਜਾ ਮੰਤਰੀ ਆਰ.ਕੇ. ਸਿੰਘ
. . .  1 day ago
ਫਰਜ਼ੀ ਮੁੱਠਭੇੜ ਕਰ ਕੇ ਦੋ ਭਰਾਵਾਂ ਦੀ ਹੱਤਿਆ ਕਰਨ ਦੇ ਮਾਮਲੇ ਵਿਚ ਦੋ ਪੁਲਿਸ ਮੁਲਾਜ਼ਮਾਂ ਅਤੇ ਅਕਾਲੀ ਆਗੂ ਦੋਸ਼ੀ ਕਰਾਰ ,10 ਅਕਤੂਬਰ ਨੂੰ ਸੁਣਾਈ ਜਾਵੇਗੀ ਸਜ਼ਾ
. . .  1 day ago
ਲੁਧਿਆਣਾ , 6 ਅਕਤੂਬਰ (ਪਰਮਿੰਦਰ ਸਿੰਘ ਆਹੂਜਾ )-ਸਥਾਨਕ ਜਮਾਲਪੁਰ ਦੀ ਆਹਲੂਵਾਲੀਆ ਕਲੋਨੀ ਵਿਚ ਅੱਠ ਸਾਲ ਪਹਿਲਾਂ ਪੁਲਿਸ ਵਲੋਂ ਫਰਜ਼ੀ ਮੁੱਠਭੇੜ ਕਰਕੇ ਦੋ ਦਲਿਤ ਭਰਾਵਾਂ ਦੀ ...
ਨਿਪਾਲ ਦੇ ਬਾਰਾ ਜ਼ਿਲ੍ਹੇ ਵਿਚ ਬੱਸ ਹਾਦਸੇ ਵਿਚ 16 ਲੋਕਾਂ ਦੀ ਮੌਤ
. . .  1 day ago
ਪਹਿਲੇ ਇਕ ਦਿਨਾ ਮੈਚ ਵਿਚ ਦੱਖਣੀ ਅਫ਼ਰੀਕਾ ਨੇ ਭਾਰਤ ਨੂੰ 40 ਓਵਰਾਂ ਚ ਜਿੱਤਣ ਲਈ ਦਿੱਤਾ 250 ਦੌੜਾਂ ਦਾ ਟੀਚਾ
. . .  1 day ago
ਮਹਿਲ ਕਲਾਂ (ਬਰਨਾਲਾ) ਵਿਖੇ ਕੈਬਨਿਟ ਮੰਤਰੀ ਮੀਤ ਹੇਅਰ, ਵਿਧਾਇਕ ਪੰਡੋਰੀ ਨੇ ਸ਼ੁਰੂ ਕਰਵਾਈ ਝੋਨੇ ਦੀ ਖ਼ਰੀਦ
. . .  1 day ago
ਮਹਿਲ ਕਲਾਂ,6 ਅਕਤੂਬਰ (ਅਵਤਾਰ ਸਿੰਘ ਅਣਖੀ)-ਅਨਾਜ ਮੰਡੀ ਮਹਿਲ ਕਲਾਂ (ਬਰਨਾਲਾ) ਵਿਖੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅਤੇ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਅੱਜ ਝੋਨੇ ਦੀ ਖ਼ਰੀਦ ...
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੂਬੇ ਅੰਦਰ 15 ਅਕਤੂਬਰ ਤੋਂ ਪਸ਼ੂ ਮੇਲਾ ਲਗਾਉਣ ਦਾ ਐਲਾਨ
. . .  1 day ago
ਦਿੱਲੀ ਦੇ ਐਲ.ਜੀ. ਨੇ ਕੇਜਰੀਵਾਲ ਸਰਕਾਰ ਨੂੰ ਦੀਵਾਲੀ ਤੋਂ ਪਹਿਲਾਂ ਦਲਿਤ ਸਫਾਈ ਕਰਮਚਾਰੀਆਂ ਦੇ ਸਾਰੇ ਬਕਾਏ ਦਾ ਭੁਗਤਾਨ ਕਰਨ ਦੇ ਦਿੱਤੇ ਨਿਰਦੇਸ਼
. . .  1 day ago
ਪਠਾਨਕੋਟ : ਘਰਾਂ, ਰੇਲਵੇ ਸਟੇਸ਼ਨਾਂ, ਵਾਹਨਾਂ ਦੀਆਂ ਕੰਧਾਂ 'ਤੇ ਲਾਪਤਾ ਭਾਜਪਾ ਸੰਸਦ ਸੰਨੀ ਦਿਓਲ ਦੇ ਚਿਪਕਾਏ ਗਏ ਪੋਸਟਰ
. . .  1 day ago
ਕੈਦੀ ਫਰਾਰ ਹੋਣ ਦੇ ਮਾਮਲੇ 'ਚ ਜੇਲ੍ਹ ਮੰਤਰੀ ਬੈਂਸ ਦੀ ਵੱਡੀ ਕਾਰਵਾਈ, ਜੇਲ੍ਹ ਡੀ.ਐਸ.ਪੀ. (ਸੁਰੱਖਿਆ) ਵਰੁਣ ਸ਼ਰਮਾ ਮੁਅੱਤਲ
. . .  1 day ago
ਚੰਡੀਗੜ੍ਹ ,6 ਅਕਤੂਬਰ-ਰਾਜਿੰਦਰਾ ਹਸਪਤਾਲ 'ਚੋਂ ਕੈਦੀ ਫਰਾਰ ਹੋਣ ਦੇ ਮਾਮਲੇ 'ਚ ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਦੀ ਵੱਡੀ ਕਾਰਵਾਈ ਕਰਦਿਆਂ ਜੇਲ੍ਹ ਦੀ ਸੁਰੱਖਿਆ ਲਈ ਤਾਇਨਾਤ ਡੀ.ਐਸ.ਪੀ. (ਸੁਰੱਖਿਆ) ਵਰੁਣ ਸ਼ਰਮਾ ਮੁਅੱਤਲ ...
ਮੁੰਬਈ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ 80 ਕਰੋੜ ਰੁਪਏ ਤੋਂ ਵੱਧ ਦੀ ਕੀਮਤ ਦੀ 16 ਕਿੱਲੋ ਉੱਚ ਗੁਣਵੱਤਾ ਵਾਲੀ ਹੈਰੋਇਨ ਬਰਾਮਦ
. . .  1 day ago
ਜਿੰਨਾ ਐਲ.ਜੀ. ਸਾਹਿਬ ਮੈਨੂੰ ਰੋਜ਼ ਝਿੜਕਦੇ ਹਨ, ਓਨਾ ਤਾਂ ਮੇਰੀ ਪਤਨੀ ਵੀ ਮੈਨੂੰ ਨਹੀਂ ਝਿੜਕਦੀ - ਅਰਵਿੰਦ ਕੇਜਰੀਵਾਲ
. . .  1 day ago
ਦਿੱਲੀ ਕਸਟਮਜ਼ ਨੇ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਇਕ ਯਾਤਰੀ ਤੋਂ ਲਗਭਗ 28 ਕਰੋੜ ਰੁਪਏ ਦੀਆਂ ਸੱਤ ਮਹਿੰਗੀਆਂ ਘੜੀਆਂ ਕੀਤੀਆਂ ਜ਼ਬਤ
. . .  1 day ago
ਫ੍ਰੈਂਚ ਲੇਖਕ ਐਨੀ ਅਰਨੌਕਸ ਨੂੰ ਸਾਹਿਤ ਵਿਚ ਦਿੱਤਾ ਗਿਆ ਨੋਬਲ ਪੁਰਸਕਾਰ
. . .  1 day ago
6 ਕਿਸਾਨ ਜਥੇਬੰਦੀਆਂ ਨੇ ਸਾਂਝੇ ਤੌਰ ’ਤੇ ਪ੍ਰਦੂਸ਼ਣ ਕੰਟਰੋਲ ਬੋਰਡ ਸਾਹਮਣੇ ਦਿੱਤਾ ਧਰਨਾ
. . .  1 day ago
ਪਟਿਆਲਾ , 6 ਅਕਤੂਬਰ (ਅਮਰਬੀਰ ਸਿੰਘ ਆਹਲੂਵਾਲੀਆ )- ਕਿਸਾਨ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਤੇ ਪੰਜ ਹੋਰ ਭਰਾਤਰੀ ਕਿਸਾਨ ਜਥੇਬੰਦੀਆਂ ਨੇ ਅੱਜ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਮੁੱਖ ਦਫ਼ਤਰ ਸਾਹਮਣੇ ਸਾਂਝੇ ਤੌਰ ’ਤੇ ਧਰਨਾ ...
IND vs SA, 1st ODI:ਭਾਰਤ ਨੇ ਟਾਸ ਜਿੱਤ ਕੇ ਕੀਤਾ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ
. . .  1 day ago
ਮੁੰਬਈ, 6 ਅਕਤੂਬਰ- ਆਖ਼ਿਰਕਾਰ 2 ਘੰਟੇ ਤੋਂ ਵਧ ਦੀ ਦੇਰੀ ਤੋਂ ਬਾਅਦ ਟਾਸ ਹੋ ਗਿਆ ਹੈ। ਇੰਡੀਆ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ...
ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਨੇ ਰਾਮਾਂ ਮੰਡੀ 'ਚ ਝੋਨੇ ਦੀ ਖ਼ਰੀਦ ਕਰਵਾਈ ਸ਼ੁਰੂ
. . .  1 day ago
ਰਾਮਾਂ ਮੰਡੀ, 6 ਅਕਤੂਬਰ (ਅਮਰਜੀਤ ਸਿੰਘ ਲਹਿਰੀ)- ਰਾਮਾਂ ਮੰਡੀ ਦੀ ਅਨਾਜ ਮੰਡੀ 'ਚ ਮਾਰਕੀਟ ਕਮੇਟੀ ਰਾਮਾਂ ਵਲੋਂ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ ਗਈ, ਜਿਸ ਦੀ ਰਸਮੀ ਸ਼ੁਰੂਆਤ ਹਲਕਾ ਤਲਵੰਡੀ ਸਾਬੋ ਤੋਂ ਵਿਧਾਇਕਾ ਪ੍ਰੋ. ਬਲਜਿੰਦਰ ਕੌਰ...
ਪਿਕਅੱਪ ਮਾਲਕ-ਚਾਲਕਾਂ ਨੇ ਸਬਜ਼ੀ ਮੰਡੀ ਦੇ ਗੇਟ ਬੰਦ ਕਰਕੇ ਸਰਕਾਰ ਵਿਰੁੱਧ ਅਣਮਿੱਥੇ ਸਮੇਂ ਦਾ ਰੋਸ ਪ੍ਰਦਰਸ਼ਨ ਕਰਨ ਦਾ ਕੀਤਾ ਐਲਾਨ
. . .  1 day ago
ਸੁਨਾਮ ਊਧਮ ਸਿੰਘ ਵਾਲਾ, 6 ਅਕਤੂਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)- ਸੁਨਾਮ ਸਬਜ਼ੀ ਮੰਡੀ 'ਚ ਇਕ ਠੇਕੇਦਾਰ ਵਲੋਂ ਵਸੂਲੀ ਜਾ ਰਹੀ ਪਾਰਕਿੰਗ ਫ਼ੀਸ ਤੋਂ ਭੜਕੇ ਪਿਕਅੱਪ ਮਾਲਕ-ਚਾਲਕਾਂ ਨੇ ਇਕ ਸੂਬਾ ਪੱਧਰੀ ਹੰਗਾਮੀ ਮੀਟਿੰਗ ਸੂਬਾ ਪ੍ਰਧਾਨ ਬਲਜੀਤ ਸਿੰਘ ਬੱਬਲਾ...
ਸਬਜ਼ੀ ਮੰਡੀ ਸੁਨਾਮ ਦੇ ਆੜ੍ਹਤੀਆਂ ਵਲੋਂ ਅਣਮਿੱਥੇ ਸਮੇਂ ਦੀ ਹੜਤਾਲ
. . .  1 day ago
ਸੁਨਾਮ ਊਧਮ ਸਿੰਘ ਵਾਲਾ, 6 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ)-ਸਥਾਨਕ ਸਬਜ਼ੀ ਮੰਡੀ 'ਚ ਪਾਰਕਿੰਗ ਫ਼ੀਸ ਨੂੰ ਲੈ ਕੇ ਚੱਲ ਰਿਹਾ ਵਿਵਾਦ ਹੋਰ ਤੂਲ ਫੜ੍ਹਦਾ ਜਾ ਰਿਹਾ ਹੈ, ਜਿੱਥੇ ਇਕ ਪਾਸੇ ਪਿਕਅੱਪ ਮਾਲਕ-ਚਾਲਕਾਂ ਤੋਂ ਠੇਕੇਦਾਰਾਂ...
ਥਾਈਲੈਂਡ 'ਚ ਸਮੂਹਿਕ ਗੋਲੀਬਾਰੀ ਦੀ ਘਟਨਾ, ਘੱਟੋ-ਘੱਟ 20 ਲੋਕਾਂ ਦੀ ਮੌਤ: ਪੁਲਿਸ
. . .  1 day ago
ਨਵੀਂ ਦਿੱਲੀ, 6 ਅਕਤੂਬਰ-ਥਾਈਲੈਂਡ 'ਚ ਸ਼ਰੇਆਮ ਸ਼ੂਟਿੰਗ ਦੀ ਇਕ ਘਟਨਾ 'ਚ ਘੱਟੋ-ਘੱਟ 20 ਲੋਕਾਂ ਦੀ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਇਕ ਪੁਲਿਸ ਬੁਲਾਰੇ ਨੇ ਦੱਸਿਆ ਕਿ ਥਾਈਲੈਂਡ ਦੇ ਉੱਤਰ-ਪੂਰਬੀ ਸੂਬੇ 'ਚ ਇਕ ਸਮੂਹਿਕ ਗੋਲੀਬਾਰੀ 'ਚ ਘੱਟੋ-ਘੱਟ 20 ਲੋਕਾਂ ਦੀ ਮੌਤ ਹੋ ਗਈ ਹੈ।
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਸੰਬੰਧੀ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਤੇ ਮੇਅਰ ਰਿੰਟੂ ਦਰਮਿਆਨ ਹੋਈ ਮੀਟਿੰਗ
. . .  1 day ago
ਅੰਮ੍ਰਿਤਸਰ, 6 ਅਕਤੂਬਰ (ਜਸਵੰਤ ਸਿੰਘ ਜੱਸ)- ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ 'ਚ 10 ਅਕਤੂਬਰ ਨੂੰ ਸਜਾਏ ਜਾ ਰਹੇ ਨਗਰ ਕੀਰਤਨ ਅਤੇ 11 ਅਕਤੂਬਰ ਨੂੰ ਸ੍ਰੀ ਦਰਬਾਰ ਸਾਹਿਬ ਵਿਖੇ ਮਨਾਏ ਜਾ ਰਹੇ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਦੇ ਸੰਬੰਧ 'ਚ ਮੇਅਰ...
ਪੀ.ਪੀ.ਐੱਸ. ਅਸ਼ੀਸ਼ ਕਪੂਰ ਵਿਜੀਲੈਂਸ ਵਲੋਂ ਗ੍ਰਿਫ਼ਤਾਰ
. . .  1 day ago
ਐੱਸ.ਏ.ਐੱਸ.ਨਗਰ, 6 ਅਕਤੂਬਰ (ਜਸਬੀਰ ਸਿੰਘ ਜੱਸੀ)- ਬਹੁ-ਕਰੋੜੀ ਸਿੰਚਾਈ ਘੁਟਾਲੇ 'ਚ ਇਨਵੈਸਟੀਗੇਸ਼ਨਜ਼ ਅਫ਼ਸਰ ਰਹੇ ਪੀ.ਪੀ.ਐੱਸ. ਅਧਿਕਾਰੀ ਅਸ਼ੀਸ਼ ਕਪੂਰ ਨੂੰ ਵਿਜੀਲੈਂਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਸੂਤਰਾਂ ਮੁਤਾਬਿਕ ਉਨ੍ਹਾਂ ਦੀ ਗ੍ਰਿਫ਼ਤਾਰੀ ਪੂਨਮ ਰਾਜਨ ਨਾਂਅ...
ਅਨਾਜ ਮੰਡੀ ਲੌਂਗੋਵਾਲ ਵਿਖੇ ਅੱਜ ਪਹਿਲੇ ਦਿਨ ਝੋਨੇ ਦੀ ਖ਼ਰੀਦ ਹੋਈ ਸ਼ੁਰੂ
. . .  1 day ago
ਲੌਂਗੋਵਾਲ, 6 ਅਕਤੂਬਰ (ਸ.ਸ.ਖੰਨਾ,ਵਿਨੋਦ)-ਸਥਾਨਕ ਦਾਣਾ ਮੰਡੀ ਵਿਖੇ ਝੋਨੇ ਦੀ ਖ਼ਰੀਦ ਦੀ ਸ਼ੁਰੂਆਤ ਮਾਰਕੀਟ ਕਮੇਟੀ ਚੀਮਾ ਮੰਡੀ ਦੇ ਸਕੱਤਰ ਜਸਵੀਰ ਸਿੰਘ ਸਮਾਓ ਦੀ ਅਗਵਾਈ ਹੇਠ ਕੀਤੀ ਗਈ। ਉਨ੍ਹਾਂ ਗੱਲਬਾਤ ਦੌਰਾਨ ਕਿਹਾ ਕਿ ਝੋਨੇ ਦੀ ਫ਼ਸਲ ਖ਼ਰੀਦਣ ਲਈ ਮੰਡੀ...
ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵਲੋਂ ਥਾਣੇ ਦੇ ਬਾਹਰ ਲਗਾਇਆ ਧਰਨਾ
. . .  1 day ago
ਗੁਰੂ ਹਰਸਹਾਏ, 6 ਅਕਤੂਬਰ (ਕਪਿਲ ਕੰਧਾਰੀ)-ਅੱਜ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵਲੋਂ ਥਾਣਾ ਗੁਰੂ ਹਰਸਹਾਏ ਦੇ ਬਾਹਰ ਧਰਨਾ ਲਗਾ ਦਿੱਤਾ ਗਿਆ ਹੈ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਭਾਰਤੀ ਕਿਸਾਨ ਯੂਨੀਅਨ ਡਕੌਂਦਾ...
ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਨਾਵਲਕਾਰ ਨਾਨਕ ਸਿੰਘ ਸੈਂਟਰ ਦਾ ਉਦਘਾਟਨ
. . .  1 day ago
ਅੰਮ੍ਰਿਤਸਰ, 6 ਅਕਤੂਬਰ (ਵਰਪਾਲ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਅਤੇ ਸ. ਨਾਨਕ ਸਿੰਘ ਲਿਟਰੇਰੀ ਫਾਊਂਡੇਸ਼ਨ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਭਾਈ ਗੁਰਦਾਸ ਲਾਇਬਰੇਰੀ ਵਿਖੇ ਸਥਾਪਤ ਕੀਤੇ ਗਏ ਨਾਨਕ ਸਿੰਘ ਸੈਂਟਰ ਦਾ ਉਦਘਾਟਨ ਅੱਜ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 14 ਹਾੜ ਸੰਮਤ 554

ਖੇਡ ਸੰਸਾਰ

ਸ੍ਰੀਲੰਕਾ ਨੇ ਆਖਰੀ ਟੀ-20 ਜਿੱਤਿਆ

ਦਾਂਬੁਲਾ, 27 ਜੂਨ (ਏਜੰਸੀ)- ਸ੍ਰੀਲੰਕਾ ਮਹਿਲਾ ਕ੍ਰਿਕਟ ਟੀਮ ਨੇ ਕਪਤਾਨ ਚਮਾਰੀ ਅਟਾਪੱਟੂ ਦੀ 80 ਦੌੜਾਂ ਦੀ ਪਾਰੀ ਬਦੌਲਤ ਭਾਰਤ ਨੂੰ ਤੀਸਰੇ ਟੀ-20 ਮੈਚ 'ਚ ਸੋਮਵਾਰ ਨੂੰ 7 ਵਿਕਟਾਂ ਨਾਲ ਹਰਾ ਦਿੱਤਾ | ਭਾਰਤ ਨੇ ਸ੍ਰੀਲੰਕਾ ਸਾਹਮਣੇ 20 ਓਵਰਾਂ 'ਚ 139 ਦੌੜਾਂ ਦਾ ਟੀਚਾ ਰੱਖਿਆ ਸੀ, ਜਿਸ ਨੂੰ ਸ੍ਰੀਲੰਕਾ ਨੇ 17 ਓਵਰਾਂ 'ਚ ਹਾਸਿਲ ਕਰ ਲਿਆ ਤੇ ਭਾਰਤ ਨੂੰ ਲੜੀ 'ਚ ਕਲੀਨ ਸਵੀਪ ਕਰਨ ਤੋਂ ਰੋਕ ਦਿੱਤਾ | ਹਾਲਾਂਕਿ ਭਾਰਤ ਨੇ ਇਹ ਲੜੀ 2-1 ਨਾਲ ਆਪਣੇ ਨਾਂਅ ਕੀਤੀ ਹੈ | ਪਹਿਲਾਂ ਬੱਲੇਬਾਜ਼ੀ ਕਰਦਿਆਂ ਸ਼ਿਫਾਲੀ ਵਰਮਾ 5 ਦੌੜਾਂ ਬਣਾ ਕੇ ਆਊਟ ਹੋ ਗਈ | ਇਸ ਦੇ ਬਾਅਦ ਸਮਿ੍ਤੀ ਮੰਧਾਨਾ ਤੇ ਐਸ ਮੇਘਨਾ ਨੇ 41 ਦੌੜਾਂ ਦੀ ਸਾਂਝੇਦਾਰੀ ਕੀਤੀ | ਭਾਰਤ ਲਈ ਕਪਤਾਨ ਹਰਮਨਪ੍ਰੀਤ ਕੌਰ ਨੇ 33 ਦੌੜਾਂ ਬਣਾਈਆਂ | ਜੇਮਿਮਾ ਰੋਡਰਿਗੇਜ ਨੇ 30 ਤੇ ਪੂਜਾ ਵਸਤਰਕਰ ਨੇ 6 ਦੌੜਾਂ ਬਣਾ ਕੇ ਭਾਰਤ ਨੂੰ 138 ਦੌੜਾਂ ਤੱਕ ਪਹੁੰਚਾਇਆ | 139 ਦੌੜਾਂ ਦੇ ਟੀਚੇ ਦਾ ਪਿੱਛਾ ਕਰਦੇ ਹੋਏ ਸ੍ਰੀਲੰਕਾ ਦੀ ਕਪਤਾਨ ਅਟਾਪੱਟੂ ਨੇ 80 ਦੌੜਾਂ ਦੀ ਅਜੇਤੂ ਪਾਰੀ ਖੇਡ ਕੇ ਆਪਣੀ ਟੀਮ ਨੂੰ ਲੜੀ ਦੇ ਆਖਰੀ ਮੈਚ 'ਚ ਜਿੱਤ ਦਿਵਾਈ | ਨਿਲਾਕਸ਼ੀ ਡੀ ਸਿਲਵਾ ਨੇ 28 ਤੇ ਹਰਸ਼ਿਤਾ ਮਦਵੀ ਨੇ 14 ਦੌੜਾਂ ਬਣਾਈਆਂ |

ਅਸ਼ੀਸ਼ਪਾਲ ਸ਼ਰਮਾ ਹਾਕੀ ਲੀਗ 2021-2022 ਦੌਰਾਨ 'ਗੋਲਡਨ ਸਟਿਕ ਅਵਾਰਡ' ਨਾਲ ਸਨਮਾਨਿਤ

ਹਾਂਗਕਾਂਗ, 27 ਜੂਨ (ਜੰਗ ਬਹਾਦਰ ਸਿੰਘ)-ਹਾਂਗਕਾਂਗ ਹਾਕੀ ਐਸੋਸੀਏਸ਼ਨ ਵਲੋਂ ਹਾਕੀ ਪ੍ਰੀਮੀਅਰ ਲੀਗ 2021-2022 ਦੌਰਾਨ ਖ਼ਾਲਸਾ ਨੌਜਵਾਨ ਸਭਾ ਦੇ ਖਿਡਾਰੀ ਅਸ਼ੀਸ਼ਪਾਲ ਸ਼ਰਮਾ ਨੂੰ ਸ਼ਾਨਦਾਰ ਖੇਡ ਪ੍ਰਦਰਸ਼ਨ ਬਦਲੇ 'ਗੋਲਡਨ ਸਟਿਕ ਅਵਾਰਡ' ਨਾਲ ਸਨਮਾਨਿਤ ਕੀਤਾ ਗਿਆ | ...

ਪੂਰੀ ਖ਼ਬਰ »

ਧਨਲਕਸ਼ਮੀ ਨੇ ਅਲਮਾਟੀ 'ਚ ਜਿੱਤਿਆ ਸੋਨ ਤਗਮਾ

ਅਲਮਾਟੀ, 27 ਜੂਨ (ਏਜੰਸੀ)- ਭਾਰਤ ਦੀ ਚੋਟੀ ਦੀ ਦੌੜਾਕ ਧਨਲਕਸ਼ਮੀ ਸੇਕਰ ਨੇ ਕੋਸਾਨੋਵ ਮੈਮੋਰੀਅਲ 2022 ਐਥਲੈਟਿਕ ਮੀਟ 'ਚ ਆਪਣਾ ਸਰਬੋਤਮ ਪ੍ਰਦਰਸ਼ਨ ਦਿੰਦੇ ਹੋਏ 200 ਮੀਟਰ ਸਪਰਿੰਟ 'ਚ ਸੋਨ ਤਗਮਾ ਜਿੱਤਿਆ | ਧਨਲਕਸ਼ਮੀ ਨੇ ਐਤਵਾਰ ਨੂੰ ਹੋਏ ਮੁਕਾਬਲੇ 'ਚ 22.89 ਸੈਕਿੰਡ ਸਮੇਂ ...

ਪੂਰੀ ਖ਼ਬਰ »

ਪਾਂਡਿਆ ਦੀ ਕਪਤਾਨੀ 'ਚ ਜਿੱਤ ਨਾਲ ਸ਼ੁਰੂਆਤ

ਡਬਲਿਨ, 27 ਜੂਨ (ਏਜੰਸੀ)-ਕਪਤਾਨ ਹਾਰਦਿਕ ਪਾਂਡਿਆ (ਇਕ ਵਿਕਟ ਤੇ 24 ਦੌੜਾਂ) ਦੇ ਆਲਰਾਉਂਡਰ ਪ੍ਰਦਰਸ਼ਨ ਦੀ ਬਦੌਲਤ ਭਾਰਤ ਨੇ ਐਤਵਾਰ ਨੂੰ ਪਹਿਲੇ ਟੀ-20 ਮੈਚ 'ਚ ਆਇਰਲੈਂਡ ਨੂੰ 7 ਵਿਕਟਾਂ ਨਾਲ ਹਰਾ ਦਿੱਤਾ | ਬਾਰਿਸ਼ ਕਾਰਨ ਦੇਰੀ ਨਾਲ ਸ਼ੁਰੂ ਹੋਇਆ ਇਹ ਮੈਚ ਪ੍ਰਤੀ ਪਾਰੀ 12-12 ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX