ਤਾਜਾ ਖ਼ਬਰਾਂ


ਪਹਿਲੇ ਇਕ ਦਿਨਾ ਮੈਚ ਵਿਚ ਦੱਖਣੀ ਅਫ਼ਰੀਕਾ ਨੇ 9 ਦੌੜਾਂ ਨਾਲ ਹਰਾਇਆ ਭਾਰਤ ਨੂੰ
. . .  1 day ago
ਯੂਰਪ ਵਿਚ ਊਰਜਾ ਸੰਕਟ ਰੂਸ-ਯੂਕਰੇਨ ਸੰਘਰਸ਼ ਦਾ ਨਤੀਜਾ ਹੈ - ਕੇਂਦਰੀ ਊਰਜਾ ਮੰਤਰੀ ਆਰ.ਕੇ. ਸਿੰਘ
. . .  1 day ago
ਫਰਜ਼ੀ ਮੁੱਠਭੇੜ ਕਰ ਕੇ ਦੋ ਭਰਾਵਾਂ ਦੀ ਹੱਤਿਆ ਕਰਨ ਦੇ ਮਾਮਲੇ ਵਿਚ ਦੋ ਪੁਲਿਸ ਮੁਲਾਜ਼ਮਾਂ ਅਤੇ ਅਕਾਲੀ ਆਗੂ ਦੋਸ਼ੀ ਕਰਾਰ ,10 ਅਕਤੂਬਰ ਨੂੰ ਸੁਣਾਈ ਜਾਵੇਗੀ ਸਜ਼ਾ
. . .  1 day ago
ਲੁਧਿਆਣਾ , 6 ਅਕਤੂਬਰ (ਪਰਮਿੰਦਰ ਸਿੰਘ ਆਹੂਜਾ )-ਸਥਾਨਕ ਜਮਾਲਪੁਰ ਦੀ ਆਹਲੂਵਾਲੀਆ ਕਲੋਨੀ ਵਿਚ ਅੱਠ ਸਾਲ ਪਹਿਲਾਂ ਪੁਲਿਸ ਵਲੋਂ ਫਰਜ਼ੀ ਮੁੱਠਭੇੜ ਕਰਕੇ ਦੋ ਦਲਿਤ ਭਰਾਵਾਂ ਦੀ ...
ਨਿਪਾਲ ਦੇ ਬਾਰਾ ਜ਼ਿਲ੍ਹੇ ਵਿਚ ਬੱਸ ਹਾਦਸੇ ਵਿਚ 16 ਲੋਕਾਂ ਦੀ ਮੌਤ
. . .  1 day ago
ਪਹਿਲੇ ਇਕ ਦਿਨਾ ਮੈਚ ਵਿਚ ਦੱਖਣੀ ਅਫ਼ਰੀਕਾ ਨੇ ਭਾਰਤ ਨੂੰ 40 ਓਵਰਾਂ ਚ ਜਿੱਤਣ ਲਈ ਦਿੱਤਾ 250 ਦੌੜਾਂ ਦਾ ਟੀਚਾ
. . .  1 day ago
ਮਹਿਲ ਕਲਾਂ (ਬਰਨਾਲਾ) ਵਿਖੇ ਕੈਬਨਿਟ ਮੰਤਰੀ ਮੀਤ ਹੇਅਰ, ਵਿਧਾਇਕ ਪੰਡੋਰੀ ਨੇ ਸ਼ੁਰੂ ਕਰਵਾਈ ਝੋਨੇ ਦੀ ਖ਼ਰੀਦ
. . .  1 day ago
ਮਹਿਲ ਕਲਾਂ,6 ਅਕਤੂਬਰ (ਅਵਤਾਰ ਸਿੰਘ ਅਣਖੀ)-ਅਨਾਜ ਮੰਡੀ ਮਹਿਲ ਕਲਾਂ (ਬਰਨਾਲਾ) ਵਿਖੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅਤੇ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਅੱਜ ਝੋਨੇ ਦੀ ਖ਼ਰੀਦ ...
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੂਬੇ ਅੰਦਰ 15 ਅਕਤੂਬਰ ਤੋਂ ਪਸ਼ੂ ਮੇਲਾ ਲਗਾਉਣ ਦਾ ਐਲਾਨ
. . .  1 day ago
ਦਿੱਲੀ ਦੇ ਐਲ.ਜੀ. ਨੇ ਕੇਜਰੀਵਾਲ ਸਰਕਾਰ ਨੂੰ ਦੀਵਾਲੀ ਤੋਂ ਪਹਿਲਾਂ ਦਲਿਤ ਸਫਾਈ ਕਰਮਚਾਰੀਆਂ ਦੇ ਸਾਰੇ ਬਕਾਏ ਦਾ ਭੁਗਤਾਨ ਕਰਨ ਦੇ ਦਿੱਤੇ ਨਿਰਦੇਸ਼
. . .  1 day ago
ਪਠਾਨਕੋਟ : ਘਰਾਂ, ਰੇਲਵੇ ਸਟੇਸ਼ਨਾਂ, ਵਾਹਨਾਂ ਦੀਆਂ ਕੰਧਾਂ 'ਤੇ ਲਾਪਤਾ ਭਾਜਪਾ ਸੰਸਦ ਸੰਨੀ ਦਿਓਲ ਦੇ ਚਿਪਕਾਏ ਗਏ ਪੋਸਟਰ
. . .  1 day ago
ਕੈਦੀ ਫਰਾਰ ਹੋਣ ਦੇ ਮਾਮਲੇ 'ਚ ਜੇਲ੍ਹ ਮੰਤਰੀ ਬੈਂਸ ਦੀ ਵੱਡੀ ਕਾਰਵਾਈ, ਜੇਲ੍ਹ ਡੀ.ਐਸ.ਪੀ. (ਸੁਰੱਖਿਆ) ਵਰੁਣ ਸ਼ਰਮਾ ਮੁਅੱਤਲ
. . .  1 day ago
ਚੰਡੀਗੜ੍ਹ ,6 ਅਕਤੂਬਰ-ਰਾਜਿੰਦਰਾ ਹਸਪਤਾਲ 'ਚੋਂ ਕੈਦੀ ਫਰਾਰ ਹੋਣ ਦੇ ਮਾਮਲੇ 'ਚ ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਦੀ ਵੱਡੀ ਕਾਰਵਾਈ ਕਰਦਿਆਂ ਜੇਲ੍ਹ ਦੀ ਸੁਰੱਖਿਆ ਲਈ ਤਾਇਨਾਤ ਡੀ.ਐਸ.ਪੀ. (ਸੁਰੱਖਿਆ) ਵਰੁਣ ਸ਼ਰਮਾ ਮੁਅੱਤਲ ...
ਮੁੰਬਈ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ 80 ਕਰੋੜ ਰੁਪਏ ਤੋਂ ਵੱਧ ਦੀ ਕੀਮਤ ਦੀ 16 ਕਿੱਲੋ ਉੱਚ ਗੁਣਵੱਤਾ ਵਾਲੀ ਹੈਰੋਇਨ ਬਰਾਮਦ
. . .  1 day ago
ਜਿੰਨਾ ਐਲ.ਜੀ. ਸਾਹਿਬ ਮੈਨੂੰ ਰੋਜ਼ ਝਿੜਕਦੇ ਹਨ, ਓਨਾ ਤਾਂ ਮੇਰੀ ਪਤਨੀ ਵੀ ਮੈਨੂੰ ਨਹੀਂ ਝਿੜਕਦੀ - ਅਰਵਿੰਦ ਕੇਜਰੀਵਾਲ
. . .  1 day ago
ਦਿੱਲੀ ਕਸਟਮਜ਼ ਨੇ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਇਕ ਯਾਤਰੀ ਤੋਂ ਲਗਭਗ 28 ਕਰੋੜ ਰੁਪਏ ਦੀਆਂ ਸੱਤ ਮਹਿੰਗੀਆਂ ਘੜੀਆਂ ਕੀਤੀਆਂ ਜ਼ਬਤ
. . .  1 day ago
ਫ੍ਰੈਂਚ ਲੇਖਕ ਐਨੀ ਅਰਨੌਕਸ ਨੂੰ ਸਾਹਿਤ ਵਿਚ ਦਿੱਤਾ ਗਿਆ ਨੋਬਲ ਪੁਰਸਕਾਰ
. . .  1 day ago
6 ਕਿਸਾਨ ਜਥੇਬੰਦੀਆਂ ਨੇ ਸਾਂਝੇ ਤੌਰ ’ਤੇ ਪ੍ਰਦੂਸ਼ਣ ਕੰਟਰੋਲ ਬੋਰਡ ਸਾਹਮਣੇ ਦਿੱਤਾ ਧਰਨਾ
. . .  1 day ago
ਪਟਿਆਲਾ , 6 ਅਕਤੂਬਰ (ਅਮਰਬੀਰ ਸਿੰਘ ਆਹਲੂਵਾਲੀਆ )- ਕਿਸਾਨ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਤੇ ਪੰਜ ਹੋਰ ਭਰਾਤਰੀ ਕਿਸਾਨ ਜਥੇਬੰਦੀਆਂ ਨੇ ਅੱਜ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਮੁੱਖ ਦਫ਼ਤਰ ਸਾਹਮਣੇ ਸਾਂਝੇ ਤੌਰ ’ਤੇ ਧਰਨਾ ...
IND vs SA, 1st ODI:ਭਾਰਤ ਨੇ ਟਾਸ ਜਿੱਤ ਕੇ ਕੀਤਾ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ
. . .  1 day ago
ਮੁੰਬਈ, 6 ਅਕਤੂਬਰ- ਆਖ਼ਿਰਕਾਰ 2 ਘੰਟੇ ਤੋਂ ਵਧ ਦੀ ਦੇਰੀ ਤੋਂ ਬਾਅਦ ਟਾਸ ਹੋ ਗਿਆ ਹੈ। ਇੰਡੀਆ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ...
ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਨੇ ਰਾਮਾਂ ਮੰਡੀ 'ਚ ਝੋਨੇ ਦੀ ਖ਼ਰੀਦ ਕਰਵਾਈ ਸ਼ੁਰੂ
. . .  1 day ago
ਰਾਮਾਂ ਮੰਡੀ, 6 ਅਕਤੂਬਰ (ਅਮਰਜੀਤ ਸਿੰਘ ਲਹਿਰੀ)- ਰਾਮਾਂ ਮੰਡੀ ਦੀ ਅਨਾਜ ਮੰਡੀ 'ਚ ਮਾਰਕੀਟ ਕਮੇਟੀ ਰਾਮਾਂ ਵਲੋਂ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ ਗਈ, ਜਿਸ ਦੀ ਰਸਮੀ ਸ਼ੁਰੂਆਤ ਹਲਕਾ ਤਲਵੰਡੀ ਸਾਬੋ ਤੋਂ ਵਿਧਾਇਕਾ ਪ੍ਰੋ. ਬਲਜਿੰਦਰ ਕੌਰ...
ਪਿਕਅੱਪ ਮਾਲਕ-ਚਾਲਕਾਂ ਨੇ ਸਬਜ਼ੀ ਮੰਡੀ ਦੇ ਗੇਟ ਬੰਦ ਕਰਕੇ ਸਰਕਾਰ ਵਿਰੁੱਧ ਅਣਮਿੱਥੇ ਸਮੇਂ ਦਾ ਰੋਸ ਪ੍ਰਦਰਸ਼ਨ ਕਰਨ ਦਾ ਕੀਤਾ ਐਲਾਨ
. . .  1 day ago
ਸੁਨਾਮ ਊਧਮ ਸਿੰਘ ਵਾਲਾ, 6 ਅਕਤੂਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)- ਸੁਨਾਮ ਸਬਜ਼ੀ ਮੰਡੀ 'ਚ ਇਕ ਠੇਕੇਦਾਰ ਵਲੋਂ ਵਸੂਲੀ ਜਾ ਰਹੀ ਪਾਰਕਿੰਗ ਫ਼ੀਸ ਤੋਂ ਭੜਕੇ ਪਿਕਅੱਪ ਮਾਲਕ-ਚਾਲਕਾਂ ਨੇ ਇਕ ਸੂਬਾ ਪੱਧਰੀ ਹੰਗਾਮੀ ਮੀਟਿੰਗ ਸੂਬਾ ਪ੍ਰਧਾਨ ਬਲਜੀਤ ਸਿੰਘ ਬੱਬਲਾ...
ਸਬਜ਼ੀ ਮੰਡੀ ਸੁਨਾਮ ਦੇ ਆੜ੍ਹਤੀਆਂ ਵਲੋਂ ਅਣਮਿੱਥੇ ਸਮੇਂ ਦੀ ਹੜਤਾਲ
. . .  1 day ago
ਸੁਨਾਮ ਊਧਮ ਸਿੰਘ ਵਾਲਾ, 6 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ)-ਸਥਾਨਕ ਸਬਜ਼ੀ ਮੰਡੀ 'ਚ ਪਾਰਕਿੰਗ ਫ਼ੀਸ ਨੂੰ ਲੈ ਕੇ ਚੱਲ ਰਿਹਾ ਵਿਵਾਦ ਹੋਰ ਤੂਲ ਫੜ੍ਹਦਾ ਜਾ ਰਿਹਾ ਹੈ, ਜਿੱਥੇ ਇਕ ਪਾਸੇ ਪਿਕਅੱਪ ਮਾਲਕ-ਚਾਲਕਾਂ ਤੋਂ ਠੇਕੇਦਾਰਾਂ...
ਥਾਈਲੈਂਡ 'ਚ ਸਮੂਹਿਕ ਗੋਲੀਬਾਰੀ ਦੀ ਘਟਨਾ, ਘੱਟੋ-ਘੱਟ 20 ਲੋਕਾਂ ਦੀ ਮੌਤ: ਪੁਲਿਸ
. . .  1 day ago
ਨਵੀਂ ਦਿੱਲੀ, 6 ਅਕਤੂਬਰ-ਥਾਈਲੈਂਡ 'ਚ ਸ਼ਰੇਆਮ ਸ਼ੂਟਿੰਗ ਦੀ ਇਕ ਘਟਨਾ 'ਚ ਘੱਟੋ-ਘੱਟ 20 ਲੋਕਾਂ ਦੀ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਇਕ ਪੁਲਿਸ ਬੁਲਾਰੇ ਨੇ ਦੱਸਿਆ ਕਿ ਥਾਈਲੈਂਡ ਦੇ ਉੱਤਰ-ਪੂਰਬੀ ਸੂਬੇ 'ਚ ਇਕ ਸਮੂਹਿਕ ਗੋਲੀਬਾਰੀ 'ਚ ਘੱਟੋ-ਘੱਟ 20 ਲੋਕਾਂ ਦੀ ਮੌਤ ਹੋ ਗਈ ਹੈ।
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਸੰਬੰਧੀ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਤੇ ਮੇਅਰ ਰਿੰਟੂ ਦਰਮਿਆਨ ਹੋਈ ਮੀਟਿੰਗ
. . .  1 day ago
ਅੰਮ੍ਰਿਤਸਰ, 6 ਅਕਤੂਬਰ (ਜਸਵੰਤ ਸਿੰਘ ਜੱਸ)- ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ 'ਚ 10 ਅਕਤੂਬਰ ਨੂੰ ਸਜਾਏ ਜਾ ਰਹੇ ਨਗਰ ਕੀਰਤਨ ਅਤੇ 11 ਅਕਤੂਬਰ ਨੂੰ ਸ੍ਰੀ ਦਰਬਾਰ ਸਾਹਿਬ ਵਿਖੇ ਮਨਾਏ ਜਾ ਰਹੇ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਦੇ ਸੰਬੰਧ 'ਚ ਮੇਅਰ...
ਪੀ.ਪੀ.ਐੱਸ. ਅਸ਼ੀਸ਼ ਕਪੂਰ ਵਿਜੀਲੈਂਸ ਵਲੋਂ ਗ੍ਰਿਫ਼ਤਾਰ
. . .  1 day ago
ਐੱਸ.ਏ.ਐੱਸ.ਨਗਰ, 6 ਅਕਤੂਬਰ (ਜਸਬੀਰ ਸਿੰਘ ਜੱਸੀ)- ਬਹੁ-ਕਰੋੜੀ ਸਿੰਚਾਈ ਘੁਟਾਲੇ 'ਚ ਇਨਵੈਸਟੀਗੇਸ਼ਨਜ਼ ਅਫ਼ਸਰ ਰਹੇ ਪੀ.ਪੀ.ਐੱਸ. ਅਧਿਕਾਰੀ ਅਸ਼ੀਸ਼ ਕਪੂਰ ਨੂੰ ਵਿਜੀਲੈਂਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਸੂਤਰਾਂ ਮੁਤਾਬਿਕ ਉਨ੍ਹਾਂ ਦੀ ਗ੍ਰਿਫ਼ਤਾਰੀ ਪੂਨਮ ਰਾਜਨ ਨਾਂਅ...
ਅਨਾਜ ਮੰਡੀ ਲੌਂਗੋਵਾਲ ਵਿਖੇ ਅੱਜ ਪਹਿਲੇ ਦਿਨ ਝੋਨੇ ਦੀ ਖ਼ਰੀਦ ਹੋਈ ਸ਼ੁਰੂ
. . .  1 day ago
ਲੌਂਗੋਵਾਲ, 6 ਅਕਤੂਬਰ (ਸ.ਸ.ਖੰਨਾ,ਵਿਨੋਦ)-ਸਥਾਨਕ ਦਾਣਾ ਮੰਡੀ ਵਿਖੇ ਝੋਨੇ ਦੀ ਖ਼ਰੀਦ ਦੀ ਸ਼ੁਰੂਆਤ ਮਾਰਕੀਟ ਕਮੇਟੀ ਚੀਮਾ ਮੰਡੀ ਦੇ ਸਕੱਤਰ ਜਸਵੀਰ ਸਿੰਘ ਸਮਾਓ ਦੀ ਅਗਵਾਈ ਹੇਠ ਕੀਤੀ ਗਈ। ਉਨ੍ਹਾਂ ਗੱਲਬਾਤ ਦੌਰਾਨ ਕਿਹਾ ਕਿ ਝੋਨੇ ਦੀ ਫ਼ਸਲ ਖ਼ਰੀਦਣ ਲਈ ਮੰਡੀ...
ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵਲੋਂ ਥਾਣੇ ਦੇ ਬਾਹਰ ਲਗਾਇਆ ਧਰਨਾ
. . .  1 day ago
ਗੁਰੂ ਹਰਸਹਾਏ, 6 ਅਕਤੂਬਰ (ਕਪਿਲ ਕੰਧਾਰੀ)-ਅੱਜ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵਲੋਂ ਥਾਣਾ ਗੁਰੂ ਹਰਸਹਾਏ ਦੇ ਬਾਹਰ ਧਰਨਾ ਲਗਾ ਦਿੱਤਾ ਗਿਆ ਹੈ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਭਾਰਤੀ ਕਿਸਾਨ ਯੂਨੀਅਨ ਡਕੌਂਦਾ...
ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਨਾਵਲਕਾਰ ਨਾਨਕ ਸਿੰਘ ਸੈਂਟਰ ਦਾ ਉਦਘਾਟਨ
. . .  1 day ago
ਅੰਮ੍ਰਿਤਸਰ, 6 ਅਕਤੂਬਰ (ਵਰਪਾਲ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਅਤੇ ਸ. ਨਾਨਕ ਸਿੰਘ ਲਿਟਰੇਰੀ ਫਾਊਂਡੇਸ਼ਨ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਭਾਈ ਗੁਰਦਾਸ ਲਾਇਬਰੇਰੀ ਵਿਖੇ ਸਥਾਪਤ ਕੀਤੇ ਗਏ ਨਾਨਕ ਸਿੰਘ ਸੈਂਟਰ ਦਾ ਉਦਘਾਟਨ ਅੱਜ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 14 ਹਾੜ ਸੰਮਤ 554

ਰਾਸ਼ਟਰੀ-ਅੰਤਰਰਾਸ਼ਟਰੀ

ਆਲੀਆ-ਰਣਬੀਰ ਜਲਦ ਬਣਨਗੇ ਮਾਤਾ ਪਿਤਾ

ਮੁੰਬਈ, 27 ਜੂਨ (ਏਜੰਸੀ)- ਬਾਲੀਵੁੱਡ ਅਦਾਕਾਰਾ ਆਲੀਆ ਭੱਟ ਨੇ ਸੋਮਵਾਰ ਨੂੰ ਐਲਾਨ ਕੀਤਾ ਕਿ ਉਹ ਅਤੇ ਉਸ ਦਾ ਅਦਾਕਾਰ ਪਤੀ ਰਣਬੀਰ ਕਪੂਰ ਆਪਣੇ ਪਹਿਲੇ ਬੱਚੇ ਦੀ ਉਮੀਦ ਕਰ ਰਹੇ ਹਨ | ਇਹ ਖ਼ਬਰ 29 ਸਾਲਾ ਭੱਟ ਅਤੇ 39 ਸਾਲਾ ਕਪੂਰ ਦੇ ਅਪ੍ਰੈਲ ਵਿਚ ਵਿਆਹ ਬੰਧਨ 'ਚ ਬੱਝਣ ਦੇ ਮਹੀਨਿਆਂ ਬਾਅਦ ਆਈ ਹੈ | ਭੱਟ ਨੇ ਖਬਰ ਸਾਂਝੀ ਕਰਨ ਲਈ ਇੰਸਟਾਗ੍ਰਾਮ 'ਤੇ ਰਣਬੀਰ ਕਪੂਰ ਨਾਲ ਇਕ ਹਸਪਤਾਲ 'ਚ ਅਲਟਰਾਸਾਉਂਡ ਸੈਸ਼ਨ ਦੀ ਇਕ ਤਸਵੀਰ ਪੋਸਟ ਕੀਤੀ | ਉਸ ਨੇ ਫੋਟੋ ਦੀ ਕੈਪਸ਼ਨ 'ਚ ਲਿਖਿਆ ਕਿ ਸਾਡਾ ਬੱਚਾ ਜਲਦ ਆ ਰਿਹਾ ਹੈ | ਫੋਟੋ 'ਚ ਆਲੀਆ ਭੱਟ ਹਸਪਤਾਲ ਦੇ ਬੈੱਡ 'ਤੇ ਲੰਮੇ ਪਈ ਵੇਖੀ ਜਾ ਸਕਦੀ ਹੈ ਤੇ ਰਣਬੀਰ ਉਸ ਦੇ ਕੋਲ ਬੈਠੇ ਹਨ |

ਠੱਗੀ ਨਾਲ ਜੁੜੇ ਮਾਮਲੇ 'ਚ ਅਦਾਕਾਰਾ ਜੈਕਲੀਨ ਈ.ਡੀ. ਸਾਹਮਣੇ ਪੇਸ਼

ਨਵੀਂ ਦਿੱਲੀ, 27 ਜੂਨ (ਏਜੰਸੀ)- ਅਦਾਕਾਰਾ ਜੈਕਲੀਨ ਫਰਨਾਂਡੀਜ਼ ਕਥਿਤ ਠੱਗ ਸੁਕੇਸ਼ ਚੰਦਰਸ਼©ੇਖਰ ਤੇ ਹੋਰਾਂ ਨਾਲ ਜੁੜੇ ਹਵਾਲਾ ਰਾਸ਼ੀ ਮਾਮਲੇ 'ਚ ਆਪਣੇ ਬਿਆਨ ਦਰਜ ਕਰਵਾਉਣ ਲਈ ਈ.ਡੀ,. ਕੋਲ ਪੇਸ਼ ਹੋਈ | ਈ.ਡੀ. ਨੇ ਅਪ੍ਰੈਲ 'ਚ ਹਵਾਲਾ ਰਾਸ਼ੀ ਕਾਨੂੰਨ ਤਹਿਤ ਅਦਾਕਾਰਾ ਦੇ ...

ਪੂਰੀ ਖ਼ਬਰ »

ਡਾ. ਬਰਨਾਰਡ ਮਲਿਕ ਨਾਈਟਹੁੱਡ ਨਾਲ ਸਨਮਾਨਿਤ

ਬਿ੍ਸਬੇਨ, 27 ਜੂਨ (ਮਹਿੰਦਰ ਪਾਲ ਸਿੰਘ ਕਾਹਲੋਂ)- ਡਾ: ਬਰਨਾਰਡ ਮਲਿਕ ਨੂੰ ਸ਼ਾਨਦਾਰ ਸਮਾਗਮ ਵਿਚ ਆਰਡਰ ਆਫ਼ ਦ ਨਾਈਟਸ ਆਫ਼ ਰਿਜ਼ਲ ਦੇ ਅਨੁਸਾਰ ਵੱਕਾਰੀ ਅਤੇ ਸਭ ਤੋਂ ਵੱਧ ਪ੍ਰਸਿੱਧ ਨਾਈਟਹੁੱਡ ਨਾਲ ਸਨਮਾਨਿਤ ਕੀਤਾ ਗਿਆ | ਰੈਵਰ. ਡਾ. ਬਰਨਾਰਡ ਮਲਿਕ ਇਕ ਪ੍ਰਸਿੱਧ ...

ਪੂਰੀ ਖ਼ਬਰ »

ਕੈਲੀਫੋਰਨੀਆ 'ਚ ਕਾਰ ਨਾਲ ਰੇਲ ਗੱਡੀ ਟਕਰਾਈ, 3 ਮੌਤਾਂ

ਸੈਕਰਾਮੈਂਟੋ, 27 ਜੂਨ (ਹੁਸਨ ਲੜੋਆ ਬੰਗਾ)-ਉੱਤਰੀ ਕੈਲੀਫੋਰਨੀਆ ਵਿਚ ਇਕ ਐਮਟਰੈਕ ਮੁਸਾਫਿਰ ਰੇਲ ਗੱਡੀ ਦੇ ਕਾਰ ਨਾਲ ਟਕਰਾਉਣ ਕਾਰਨ 3 ਵਿਅਕਤੀਆਂ ਦੀ ਮੌਤ ਹੋ ਗਈ | ਅਧਿਕਾਰੀਆਂ ਅਨੁਸਾਰ ਇਹ ਹਾਦਸਾ ਸਨਫਰਾਂਸਿਸਕੋ ਦੇ ਦੱਖਣ-ਪੂਰਬ ਵਿਚ ਬਰੈਂਟਵੁੱਡ ਵਿਖੇ ਤਕਰੀਬਨ ਇਕ ...

ਪੂਰੀ ਖ਼ਬਰ »

ਸਿਮਰਨਜੀਤ ਸਿੰਘ ਮਾਨ ਦੀ ਇਤਿਹਾਸਕ ਜਿੱਤ 'ਤੇ ਸਿੱਖ ਫੈਡਰੇਸ਼ਨ ਯੂ.ਕੇ. ਵਲੋਂ ਖੁਸ਼ੀ ਦਾ ਪ੍ਰਗਟਾਵਾ

ਲੰਡਨ, 27 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਸਿਮਰਨਜੀਤ ਸਿੰਘ ਮਾਨ ਦੀ ਹੋਈ ਇਤਿਹਾਸਕ ਜਿੱਤ ਸਿੱਖ ਫੈਡਰੇਸ਼ਨ ਯੂ.ਕੇ. ਦੇ ਆਗੂਆਂ ਨੇ ਮਾਨ ਨੂੰ ਵਧਾਈ ਦਿੰਦਿਆਂ ਖੁਸ਼ੀ ਦਾ ਪ੍ਰਗਟਾਵਾ ਕੀਤਾ ਅਤੇ ਸੰਗਰੂਰ ਦੇ ਹਲਕੇ ਦੇ ਲੋਕਾਂ ਦਾ ਧੰਨਵਾਦ ਕੀਤਾ ਹੈ | ਸਿੱਖ ...

ਪੂਰੀ ਖ਼ਬਰ »

ਲੈਸਟਰ ਗੁਰੂ ਘਰ ਦੇ ਪ੍ਰਬੰਧਕਾਂ ਨੂੰ ਸਟੇਜ ਤੋਂ ਨਾ ਬੋਲਣ ਦੇਣ ਦਾ ਮੁੱਦਾ ਭਖਿਆ

ਲੈਸਟਰ, 27 ਜੂਨ (ਸੁਖਜਿੰਦਰ ਸਿੰਘ ਢੱਡੇ)- ਫੈਡਰੇਸ਼ਨ ਆਫ ਸਿੱਖ ਆਰਗੇਨਾਈਜ਼ੇਸ਼ਨਜ਼ ਯੂ.ਕੇ. ਵੱਲੋਂ 19 ਜੂਨ ਐਤਵਾਰ ਵਾਲੇ ਦਿਨ ਲੰਡਨ ਵਿਚ ਭਾਰੀ ਰੋਸ ਮੁਜ਼ਾਹਰੇ ਮੌਕੇ ਹੋਏ ਪੱਖਪਾਤ ਦੀ ਨਿਖੇਧੀ ਕਰਦਿਆਂ ਜਾਰੀ ਕੀਤੇ ਬਿਆਨ ਰਾਹੀਂ ਲਵਸ਼ਿੰਦਰ ਸਿੰਘ ਡੱਲੇਵਾਲ ਨੇ ...

ਪੂਰੀ ਖ਼ਬਰ »

ਸਿਆਟਲ 'ਚ ਸਿਮਰਨਜੀਤ ਸਿੰਘ ਮਾਨ ਦੀ ਜਿੱਤ ਦਾ ਸਮਰਥਕਾਂ ਨੇ ਮਨਾਇਆ ਜਸ਼ਨ

ਸਿਆਟਲ, 27 ਜੂਨ (ਹਰਮਨਪ੍ਰੀਤ ਸਿੰਘ)-ਅੱਜ ਸਿਆਟਲ ਵਿਖੇ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੇ ਸੰਗਰੂਰ ਲੋਕ ਸਭਾ ਹਲਕੇ ਤੋਂ ਹੋਈ ਇਤਿਹਾਸਕ ਜਿੱਤ ਦਾ ਜਸ਼ਨ ਮਨਾਉਣ ਲਈ ਇਥੇ ਗੋਲਡਨ ਰੈਸਟੋਰੈਂਟ ਵਿਖੇ ਅਕਾਲੀ ਦਲ ਮਾਨ ਦੇ ਸਮਰਥਕ ...

ਪੂਰੀ ਖ਼ਬਰ »

ਅਮਰੀਕਾ 'ਚ ਬੱਚੀ ਦੇ ਸਿਰ ਵਿਚ ਮਾਰੀ ਗੋਲੀ

ਸੈਕਰਾਮੈਂਟੋ, 27 ਜੂਨ (ਹੁਸਨ ਲੜੋਆ ਬੰਗਾ)- ਸ਼ਿਕਾਗੋ ਦੇ ਦੱਖਣ ਵਿਚ ਇਕ 5 ਮਹੀਨੇ ਦੀ ਬੱਚੀ ਗੰਨ ਹਿੰਸਾ ਦਾ ਸ਼ਿਕਾਰ ਬਣੀ ਹੈ | ਪੁਲਿਸ ਤੇ ਕੁੱਕ ਕੌਂਟੀ ਮੈਡੀਕਲ ਜਾਂਚ ਅਧਿਕਾਰੀ ਅਨੁਸਾਰ ਸੈਸਸੀਲੀਆ ਥਾਮਸ ਨਾਮੀ ਬੱਚੀ ਕਾਰ ਦੀ ਪਿਛਲੀ ਸੀਟ ਉਪਰ ਬੈਠੀ ਸੀ ਜਦੋਂ ਨਾਲ ਖੜੇ ...

ਪੂਰੀ ਖ਼ਬਰ »

ਪ੍ਰਗਤੀਸ਼ੀਲ ਲਿਖਾਰੀ ਸਭਾ ਵੁਲਵਰਹੈਂਪਟਨ ਦੀ ਮਾਸਿਕ ਇਕੱਤਰਤਾ

ਲੰਡਨ, 27 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਵੁਲਵਰਹੈਂਪਟਨ ਦੀ ਪ੍ਰਗਤੀਸ਼ੀਲ ਲਿਖਾਰੀ ਸਭਾ ਯੂ.ਕੇ. ਦੀ ਮਾਸਿਕ ਇਕੱਤਰਤਾ ਸਭਾ ਦੀ ਪ੍ਰਧਾਨ ਡਾਕਟਰ ਦੇਵਿੰਦਰ ਕੌਰ ਦੇ ਗ੍ਰਹਿ ਵਿਖੇ ਹੋਈ | ਇਸ ਵਿਚ ਡਾਕਟਰ ਦੇਵਿੰਦਰ ਕੌਰ, ਡਾਕਟਰ ਮਹਿੰਦਰ ਗਿੱਲ, ਮਨਮੋਹਨ ਸਿੰਘ ...

ਪੂਰੀ ਖ਼ਬਰ »

ਬਿ੍ਸਬੇਨ 'ਚ ਗ਼ਜ਼ਲਗੋ ਗੁਰਦਿਆਲ ਰੋਸ਼ਨ ਦੀ ਪੁਸਤਕ ਕਾਲਾ ਸੂਰਜ ਲੋਕ ਅਰਪਣ

ਬਿ੍ਸਬੇਨ, 27 ਜੂਨ (ਮਹਿੰਦਰ ਪਾਲ ਸਿੰਘ ਕਾਹਲੋਂ)- ਆਸਟ੍ਰੇਲੀਆ 'ਚ ਪੰਜਾਬੀ ਸਾਹਿਤਕ ਖੇਤਰ ਵਿਚ ਸਰਗਰਮ ਅਤੇ ਪੰਜਾਬੀ ਭਾਸ਼ਾ ਦੇ ਪਸਾਰ ਲਈ ਵਚਨਬੱਧ ਸੰਸਥਾ 'ਆਸਟ੍ਰੇਲੀਅਨ ਪੰਜਾਬੀ ਲੇਖਕ ਸਭਾ ਬਿ੍ਸਬੇਨ' ਵੱਲੋਂ ਜੂਨ ਮਹੀਨੇ ਦਾ ਕਵੀ ਦਰਬਾਰ ਅਤੇ ਕਿਤਾਬ ਲੋਕ ਅਰਪਣ ...

ਪੂਰੀ ਖ਼ਬਰ »

ਚੋਰਾਂ ਨੇ ਜਿੰਮ 'ਚੋਂ ਲਾਕਰ ਦਾ ਤਾਲਾ ਤੋੜ ਕੇ 1500 ਡਾਲਰ ਕੀਤੇ ਚੋਰੀ

ਕੈਲਗਰੀ, 27 ਜੂਨ (ਜਸਜੀਤ ਸਿੰਘ ਧਾਮੀ)- ਕੈਲਗਰੀ ਦੇ ਵੱਖ-ਵੱਖ ਇਲਾਕਿਆਂ 'ਚ ਅਕਸਰ ਚੋਰੀ ਦੀਆਂ ਖਬਰਾਂ ਸੁਣਨ ਨੂੰ ਮਿਲਦੀਆਂ ਰਹਿੰਦੀਆਂ ਹਨ | ਅੱਜ ਉੱਤਰ ਪੂਰਬ ਇਲਾਕੇ ਵਿਚ ਪੈਂਦੇ ਇੱਕ ਜਿੰਮ ਵਿਚੋਂ ਚੋਰਾਂ ਨੇ ਲਾਕਰ ਤੋੜ ਕੇ ਬੈਗ ਚੋਰੀ ਕੀਤਾ ਅਤੇ ਉਸ ਵਿਚੋਂ ਸਾਰਾ ...

ਪੂਰੀ ਖ਼ਬਰ »

ਗਲਾਸਗੋ 'ਚ ਸੱਭਿਆਚਾਰ ਮੇਲਾ ਕਰਵਾਇਆ

ਗਲਾਸਗੋ, 27 ਜੂਨ (ਹਰਜੀਤ ਸਿੰਘ ਦੁਸਾਂਝ)- ਗਲਾਸਗੋ ਵਿਚ ਗਰਮੀਆਂ 'ਚ ਹੋਣ ਵਾਲਾ ਸਾਲਾਨਾ ਮੇਲਾ ਕੋਵਿਡ 19 ਮਹਾਂਮਾਰੀ ਕਾਰਨ ਦੋ ਸਾਲ ਨਹੀਂ ਹੋ ਸਕਿਆ | ਮਹਾਂਮਾਰੀ ਤੋਂ ਬਾਅਦ ਪਹਿਲੀ ਵਾਰ ਗਲਾਸਗੋ ਸਿਟੀ ਕੌਂਸਲ ਅਤੇ ਗਲਾਸਗੋ ਲਾਈਫ ਦੇ ਸਹਿਯੋਗ ਨਾਲ ਗਲਾਸਗੋ ਦੇ ...

ਪੂਰੀ ਖ਼ਬਰ »

ਸ੍ਰੀ ਗੁਰੂ ਅਰਜਨ ਦੇਵ ਦੇ ਸ਼ਹੀਦੀ ਦਿਹਾੜੇ ਸਬੰਧੀ ਸਮਾਗਮ

ਟੋਰਾਂਟੋ, 27 ਜੂਨ (ਹਰਜੀਤ ਸਿੰਘ ਬਾਜਵਾ)- ਨਿਉ ਬਰਨਸਵਿਕ ਵਿਖੇ ਸਿੱਖ ਸੰਗਤਾਂ ਵੱਲੋਂ ਨਵੇਂ ਉਸਾਰੇ ਗਏ ਗੁਰੂ ਘਰ ਐਟਲਾਂਟਿਕ ਖਾਲਸਾ ਦਰਬਾਰ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਵਿਚ ਜੂਨ ਮਹੀਨੇ ਦੇ ਹਰੇਕ ...

ਪੂਰੀ ਖ਼ਬਰ »

ਡਾ. ਸਿੱਧੂ ਦੀ ਯਾਦ 'ਚ ਕਵੀ ਦਰਬਾਰ ਕਰਵਾਇਆ

ਸਿਡਨੀ, 27 ਜੂਨ (ਹਰਕੀਰਤ ਸਿੰਘ ਸੰਧਰ )- ਪੰਜਾਬੀ ਭਾਸ਼ਾ ਅਤੇ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਲਈ ਸਿਡਨੀ ਵਿਖੇ ਸਾਇੰਸਦਾਨ ਡਾ. ਗੁਰਚਰਨ ਸਿੰਘ ਸਿੱਧੂ ਦੀ ਯਾਦ 'ਚ ਹੋਇਆ ਕਵੀ ਦਰਬਾਰ ਸਾਰਥਕ ਹੋ ਨਿੱਬੜਿਆ | ਇਸ ਕਵੀ ਦਰਬਾਰ ਵਿਚ 20 ਦੇ ਕਰੀਬ ਕਵੀਆਂ ਅਤੇ ਸਾਹਿਤਕ ਸੋਚ ...

ਪੂਰੀ ਖ਼ਬਰ »

ਲੈਸਟਰ 'ਚ ਵਰਕਰਾਂ ਦੀਆਂ ਹੱਕੀ ਮੰਗਾਂ ਮਨਵਾਉਣ ਲਈ ਵਿਸ਼ਾਲ ਰੈਲੀ

ਲੈਸਟਰ, 27 ਜੂਨ (ਸੁਖਜਿੰਦਰ ਸਿੰਘ ਢੱਡੇ)- ਬੈਕਰ ਫੂਡ ਐਡ ਅਲਾਇਡ ਵਰਕਰਜ਼ ਯੂਨੀਅਨ ਅਤੇ ਇੰਡੀਅਨ ਵਰਕਰਜ਼ ਐਸੋਸੀਏਸ਼ਨ ਵਲੋਂ ਆਪਣੀਆਂ ਮੰਗਾਂ ਦੇ ਹੱਕ 'ਚ ਲੈਸਟਰ 'ਚ ਵਿਸ਼ਾਲ ਰੈਲੀ ਕੀਤੀ ਗਈ | ਇਸ ਰੈਲੀ ਨੂੰ ਬਰਤਾਨੀਆ ਦੀ ਲੇਬਰ ਪਾਰਟੀ ਦੇ ਸਾਬਕਾ ਮੁਖੀ ਅਤੇ ਬਰਤਾਨੀਆ ...

ਪੂਰੀ ਖ਼ਬਰ »

ਬੱਬਰ ਖਾਲਸਾ ਜਰਮਨੀ ਵਲੋਂ ਸਿਮਰਨਜੀਤ ਸਿੰਘ ਮਾਨ ਦੀ ਜਿੱਤ 'ਤੇ ਖੁਸ਼ੀ ਦਾ ਪ੍ਰਗਟਾਵਾ

ਫਰੈਂਕਫਰਟ, 27 ਜੂਨ (ਸੰਦੀਪ ਕੌਰ ਮਿਆਣੀ)- ਬੱਬਰ ਖਾਲਸਾ ਜਰਮਨੀ ਦੇ ਸਿੰਘਾਂ ਜਥੇਦਾਰ ਰੇਸ਼ਮ ਸਿੰਘ ਬੱਬਰ, ਜਥੇਦਾਰ ਸਤਨਾਮ ਸਿੰਘ ਬੱਬਰ, ਭਾਈ ਅਵਤਾਰ ਸਿੰਘ ਬੱਬਰ, ਭਾਈ ਹਰਜੋਤ ਸਿੰਘ ਬੱਬਰ, ਭਾਈ ਅਮਰਜੀਤ ਸਿੰਘ, ਭਾਈ ਰਾਜਿੰਦਰ ਸਿੰਘ, ਭਾਈ ਜਸਵੰਤ ਸਿੰਘ ਅਤੇ ਭਾਈ ...

ਪੂਰੀ ਖ਼ਬਰ »

ਪੁਲਿਸ ਤੋਂ ਬਚਣ ਲਈ ਭਜਾਈ ਕਾਰ ਨੇ 5 ਲੋਕਾਂ ਨੂੰ ਦਰੜਿਆ, ਇਕ ਦੀ ਮੌਤ

ਸੈਕਰਾਮੈਂਟੋ, 27 ਜੂਨ (ਹੁਸਨ ਲੜੋਆ ਬੰਗਾ)- ਨਿਊਯਾਰਕ ਵਿਚ ਪੁਲਿਸ ਤੋਂ ਬਚਣ ਲਈ ਸ਼ੱਕੀ ਵਿਅਕਤੀਆਂ ਨੇ ਆਪਣੀ ਕਾਰ ਭਜਾ ਲਈ ਜੋ ਲੋਕਾਂ ਉਪਰ ਚੜ ਗਈ ਜਿਸ ਦੇ ਸਿੱਟੇ ਵਜੋਂ ਇਕ ਬਜੁਰਗ ਔਰਤ ਦੀ ਮੌਤ ਹੋ ਗਈ ਤੇ ਇਕ 8 ਸਾਲ ਦੇ ਲੜਕੇ ਸਮੇਤ 4 ਹੋਰ ਵਿਅਕਤੀ ਜ਼ਖਮੀ ਹੋ ਗਏ | ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX