ਤਾਜਾ ਖ਼ਬਰਾਂ


ਪਹਿਲੇ ਇਕ ਦਿਨਾ ਮੈਚ ਵਿਚ ਦੱਖਣੀ ਅਫ਼ਰੀਕਾ ਨੇ 9 ਦੌੜਾਂ ਨਾਲ ਹਰਾਇਆ ਭਾਰਤ ਨੂੰ
. . .  1 day ago
ਯੂਰਪ ਵਿਚ ਊਰਜਾ ਸੰਕਟ ਰੂਸ-ਯੂਕਰੇਨ ਸੰਘਰਸ਼ ਦਾ ਨਤੀਜਾ ਹੈ - ਕੇਂਦਰੀ ਊਰਜਾ ਮੰਤਰੀ ਆਰ.ਕੇ. ਸਿੰਘ
. . .  1 day ago
ਫਰਜ਼ੀ ਮੁੱਠਭੇੜ ਕਰ ਕੇ ਦੋ ਭਰਾਵਾਂ ਦੀ ਹੱਤਿਆ ਕਰਨ ਦੇ ਮਾਮਲੇ ਵਿਚ ਦੋ ਪੁਲਿਸ ਮੁਲਾਜ਼ਮਾਂ ਅਤੇ ਅਕਾਲੀ ਆਗੂ ਦੋਸ਼ੀ ਕਰਾਰ ,10 ਅਕਤੂਬਰ ਨੂੰ ਸੁਣਾਈ ਜਾਵੇਗੀ ਸਜ਼ਾ
. . .  1 day ago
ਲੁਧਿਆਣਾ , 6 ਅਕਤੂਬਰ (ਪਰਮਿੰਦਰ ਸਿੰਘ ਆਹੂਜਾ )-ਸਥਾਨਕ ਜਮਾਲਪੁਰ ਦੀ ਆਹਲੂਵਾਲੀਆ ਕਲੋਨੀ ਵਿਚ ਅੱਠ ਸਾਲ ਪਹਿਲਾਂ ਪੁਲਿਸ ਵਲੋਂ ਫਰਜ਼ੀ ਮੁੱਠਭੇੜ ਕਰਕੇ ਦੋ ਦਲਿਤ ਭਰਾਵਾਂ ਦੀ ...
ਨਿਪਾਲ ਦੇ ਬਾਰਾ ਜ਼ਿਲ੍ਹੇ ਵਿਚ ਬੱਸ ਹਾਦਸੇ ਵਿਚ 16 ਲੋਕਾਂ ਦੀ ਮੌਤ
. . .  1 day ago
ਪਹਿਲੇ ਇਕ ਦਿਨਾ ਮੈਚ ਵਿਚ ਦੱਖਣੀ ਅਫ਼ਰੀਕਾ ਨੇ ਭਾਰਤ ਨੂੰ 40 ਓਵਰਾਂ ਚ ਜਿੱਤਣ ਲਈ ਦਿੱਤਾ 250 ਦੌੜਾਂ ਦਾ ਟੀਚਾ
. . .  1 day ago
ਮਹਿਲ ਕਲਾਂ (ਬਰਨਾਲਾ) ਵਿਖੇ ਕੈਬਨਿਟ ਮੰਤਰੀ ਮੀਤ ਹੇਅਰ, ਵਿਧਾਇਕ ਪੰਡੋਰੀ ਨੇ ਸ਼ੁਰੂ ਕਰਵਾਈ ਝੋਨੇ ਦੀ ਖ਼ਰੀਦ
. . .  1 day ago
ਮਹਿਲ ਕਲਾਂ,6 ਅਕਤੂਬਰ (ਅਵਤਾਰ ਸਿੰਘ ਅਣਖੀ)-ਅਨਾਜ ਮੰਡੀ ਮਹਿਲ ਕਲਾਂ (ਬਰਨਾਲਾ) ਵਿਖੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅਤੇ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਅੱਜ ਝੋਨੇ ਦੀ ਖ਼ਰੀਦ ...
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੂਬੇ ਅੰਦਰ 15 ਅਕਤੂਬਰ ਤੋਂ ਪਸ਼ੂ ਮੇਲਾ ਲਗਾਉਣ ਦਾ ਐਲਾਨ
. . .  1 day ago
ਦਿੱਲੀ ਦੇ ਐਲ.ਜੀ. ਨੇ ਕੇਜਰੀਵਾਲ ਸਰਕਾਰ ਨੂੰ ਦੀਵਾਲੀ ਤੋਂ ਪਹਿਲਾਂ ਦਲਿਤ ਸਫਾਈ ਕਰਮਚਾਰੀਆਂ ਦੇ ਸਾਰੇ ਬਕਾਏ ਦਾ ਭੁਗਤਾਨ ਕਰਨ ਦੇ ਦਿੱਤੇ ਨਿਰਦੇਸ਼
. . .  1 day ago
ਪਠਾਨਕੋਟ : ਘਰਾਂ, ਰੇਲਵੇ ਸਟੇਸ਼ਨਾਂ, ਵਾਹਨਾਂ ਦੀਆਂ ਕੰਧਾਂ 'ਤੇ ਲਾਪਤਾ ਭਾਜਪਾ ਸੰਸਦ ਸੰਨੀ ਦਿਓਲ ਦੇ ਚਿਪਕਾਏ ਗਏ ਪੋਸਟਰ
. . .  1 day ago
ਕੈਦੀ ਫਰਾਰ ਹੋਣ ਦੇ ਮਾਮਲੇ 'ਚ ਜੇਲ੍ਹ ਮੰਤਰੀ ਬੈਂਸ ਦੀ ਵੱਡੀ ਕਾਰਵਾਈ, ਜੇਲ੍ਹ ਡੀ.ਐਸ.ਪੀ. (ਸੁਰੱਖਿਆ) ਵਰੁਣ ਸ਼ਰਮਾ ਮੁਅੱਤਲ
. . .  1 day ago
ਚੰਡੀਗੜ੍ਹ ,6 ਅਕਤੂਬਰ-ਰਾਜਿੰਦਰਾ ਹਸਪਤਾਲ 'ਚੋਂ ਕੈਦੀ ਫਰਾਰ ਹੋਣ ਦੇ ਮਾਮਲੇ 'ਚ ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਦੀ ਵੱਡੀ ਕਾਰਵਾਈ ਕਰਦਿਆਂ ਜੇਲ੍ਹ ਦੀ ਸੁਰੱਖਿਆ ਲਈ ਤਾਇਨਾਤ ਡੀ.ਐਸ.ਪੀ. (ਸੁਰੱਖਿਆ) ਵਰੁਣ ਸ਼ਰਮਾ ਮੁਅੱਤਲ ...
ਮੁੰਬਈ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ 80 ਕਰੋੜ ਰੁਪਏ ਤੋਂ ਵੱਧ ਦੀ ਕੀਮਤ ਦੀ 16 ਕਿੱਲੋ ਉੱਚ ਗੁਣਵੱਤਾ ਵਾਲੀ ਹੈਰੋਇਨ ਬਰਾਮਦ
. . .  1 day ago
ਜਿੰਨਾ ਐਲ.ਜੀ. ਸਾਹਿਬ ਮੈਨੂੰ ਰੋਜ਼ ਝਿੜਕਦੇ ਹਨ, ਓਨਾ ਤਾਂ ਮੇਰੀ ਪਤਨੀ ਵੀ ਮੈਨੂੰ ਨਹੀਂ ਝਿੜਕਦੀ - ਅਰਵਿੰਦ ਕੇਜਰੀਵਾਲ
. . .  1 day ago
ਦਿੱਲੀ ਕਸਟਮਜ਼ ਨੇ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਇਕ ਯਾਤਰੀ ਤੋਂ ਲਗਭਗ 28 ਕਰੋੜ ਰੁਪਏ ਦੀਆਂ ਸੱਤ ਮਹਿੰਗੀਆਂ ਘੜੀਆਂ ਕੀਤੀਆਂ ਜ਼ਬਤ
. . .  1 day ago
ਫ੍ਰੈਂਚ ਲੇਖਕ ਐਨੀ ਅਰਨੌਕਸ ਨੂੰ ਸਾਹਿਤ ਵਿਚ ਦਿੱਤਾ ਗਿਆ ਨੋਬਲ ਪੁਰਸਕਾਰ
. . .  1 day ago
6 ਕਿਸਾਨ ਜਥੇਬੰਦੀਆਂ ਨੇ ਸਾਂਝੇ ਤੌਰ ’ਤੇ ਪ੍ਰਦੂਸ਼ਣ ਕੰਟਰੋਲ ਬੋਰਡ ਸਾਹਮਣੇ ਦਿੱਤਾ ਧਰਨਾ
. . .  1 day ago
ਪਟਿਆਲਾ , 6 ਅਕਤੂਬਰ (ਅਮਰਬੀਰ ਸਿੰਘ ਆਹਲੂਵਾਲੀਆ )- ਕਿਸਾਨ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਤੇ ਪੰਜ ਹੋਰ ਭਰਾਤਰੀ ਕਿਸਾਨ ਜਥੇਬੰਦੀਆਂ ਨੇ ਅੱਜ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਮੁੱਖ ਦਫ਼ਤਰ ਸਾਹਮਣੇ ਸਾਂਝੇ ਤੌਰ ’ਤੇ ਧਰਨਾ ...
IND vs SA, 1st ODI:ਭਾਰਤ ਨੇ ਟਾਸ ਜਿੱਤ ਕੇ ਕੀਤਾ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ
. . .  1 day ago
ਮੁੰਬਈ, 6 ਅਕਤੂਬਰ- ਆਖ਼ਿਰਕਾਰ 2 ਘੰਟੇ ਤੋਂ ਵਧ ਦੀ ਦੇਰੀ ਤੋਂ ਬਾਅਦ ਟਾਸ ਹੋ ਗਿਆ ਹੈ। ਇੰਡੀਆ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ...
ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਨੇ ਰਾਮਾਂ ਮੰਡੀ 'ਚ ਝੋਨੇ ਦੀ ਖ਼ਰੀਦ ਕਰਵਾਈ ਸ਼ੁਰੂ
. . .  1 day ago
ਰਾਮਾਂ ਮੰਡੀ, 6 ਅਕਤੂਬਰ (ਅਮਰਜੀਤ ਸਿੰਘ ਲਹਿਰੀ)- ਰਾਮਾਂ ਮੰਡੀ ਦੀ ਅਨਾਜ ਮੰਡੀ 'ਚ ਮਾਰਕੀਟ ਕਮੇਟੀ ਰਾਮਾਂ ਵਲੋਂ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ ਗਈ, ਜਿਸ ਦੀ ਰਸਮੀ ਸ਼ੁਰੂਆਤ ਹਲਕਾ ਤਲਵੰਡੀ ਸਾਬੋ ਤੋਂ ਵਿਧਾਇਕਾ ਪ੍ਰੋ. ਬਲਜਿੰਦਰ ਕੌਰ...
ਪਿਕਅੱਪ ਮਾਲਕ-ਚਾਲਕਾਂ ਨੇ ਸਬਜ਼ੀ ਮੰਡੀ ਦੇ ਗੇਟ ਬੰਦ ਕਰਕੇ ਸਰਕਾਰ ਵਿਰੁੱਧ ਅਣਮਿੱਥੇ ਸਮੇਂ ਦਾ ਰੋਸ ਪ੍ਰਦਰਸ਼ਨ ਕਰਨ ਦਾ ਕੀਤਾ ਐਲਾਨ
. . .  1 day ago
ਸੁਨਾਮ ਊਧਮ ਸਿੰਘ ਵਾਲਾ, 6 ਅਕਤੂਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)- ਸੁਨਾਮ ਸਬਜ਼ੀ ਮੰਡੀ 'ਚ ਇਕ ਠੇਕੇਦਾਰ ਵਲੋਂ ਵਸੂਲੀ ਜਾ ਰਹੀ ਪਾਰਕਿੰਗ ਫ਼ੀਸ ਤੋਂ ਭੜਕੇ ਪਿਕਅੱਪ ਮਾਲਕ-ਚਾਲਕਾਂ ਨੇ ਇਕ ਸੂਬਾ ਪੱਧਰੀ ਹੰਗਾਮੀ ਮੀਟਿੰਗ ਸੂਬਾ ਪ੍ਰਧਾਨ ਬਲਜੀਤ ਸਿੰਘ ਬੱਬਲਾ...
ਸਬਜ਼ੀ ਮੰਡੀ ਸੁਨਾਮ ਦੇ ਆੜ੍ਹਤੀਆਂ ਵਲੋਂ ਅਣਮਿੱਥੇ ਸਮੇਂ ਦੀ ਹੜਤਾਲ
. . .  1 day ago
ਸੁਨਾਮ ਊਧਮ ਸਿੰਘ ਵਾਲਾ, 6 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ)-ਸਥਾਨਕ ਸਬਜ਼ੀ ਮੰਡੀ 'ਚ ਪਾਰਕਿੰਗ ਫ਼ੀਸ ਨੂੰ ਲੈ ਕੇ ਚੱਲ ਰਿਹਾ ਵਿਵਾਦ ਹੋਰ ਤੂਲ ਫੜ੍ਹਦਾ ਜਾ ਰਿਹਾ ਹੈ, ਜਿੱਥੇ ਇਕ ਪਾਸੇ ਪਿਕਅੱਪ ਮਾਲਕ-ਚਾਲਕਾਂ ਤੋਂ ਠੇਕੇਦਾਰਾਂ...
ਥਾਈਲੈਂਡ 'ਚ ਸਮੂਹਿਕ ਗੋਲੀਬਾਰੀ ਦੀ ਘਟਨਾ, ਘੱਟੋ-ਘੱਟ 20 ਲੋਕਾਂ ਦੀ ਮੌਤ: ਪੁਲਿਸ
. . .  1 day ago
ਨਵੀਂ ਦਿੱਲੀ, 6 ਅਕਤੂਬਰ-ਥਾਈਲੈਂਡ 'ਚ ਸ਼ਰੇਆਮ ਸ਼ੂਟਿੰਗ ਦੀ ਇਕ ਘਟਨਾ 'ਚ ਘੱਟੋ-ਘੱਟ 20 ਲੋਕਾਂ ਦੀ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਇਕ ਪੁਲਿਸ ਬੁਲਾਰੇ ਨੇ ਦੱਸਿਆ ਕਿ ਥਾਈਲੈਂਡ ਦੇ ਉੱਤਰ-ਪੂਰਬੀ ਸੂਬੇ 'ਚ ਇਕ ਸਮੂਹਿਕ ਗੋਲੀਬਾਰੀ 'ਚ ਘੱਟੋ-ਘੱਟ 20 ਲੋਕਾਂ ਦੀ ਮੌਤ ਹੋ ਗਈ ਹੈ।
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਸੰਬੰਧੀ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਤੇ ਮੇਅਰ ਰਿੰਟੂ ਦਰਮਿਆਨ ਹੋਈ ਮੀਟਿੰਗ
. . .  1 day ago
ਅੰਮ੍ਰਿਤਸਰ, 6 ਅਕਤੂਬਰ (ਜਸਵੰਤ ਸਿੰਘ ਜੱਸ)- ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ 'ਚ 10 ਅਕਤੂਬਰ ਨੂੰ ਸਜਾਏ ਜਾ ਰਹੇ ਨਗਰ ਕੀਰਤਨ ਅਤੇ 11 ਅਕਤੂਬਰ ਨੂੰ ਸ੍ਰੀ ਦਰਬਾਰ ਸਾਹਿਬ ਵਿਖੇ ਮਨਾਏ ਜਾ ਰਹੇ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਦੇ ਸੰਬੰਧ 'ਚ ਮੇਅਰ...
ਪੀ.ਪੀ.ਐੱਸ. ਅਸ਼ੀਸ਼ ਕਪੂਰ ਵਿਜੀਲੈਂਸ ਵਲੋਂ ਗ੍ਰਿਫ਼ਤਾਰ
. . .  1 day ago
ਐੱਸ.ਏ.ਐੱਸ.ਨਗਰ, 6 ਅਕਤੂਬਰ (ਜਸਬੀਰ ਸਿੰਘ ਜੱਸੀ)- ਬਹੁ-ਕਰੋੜੀ ਸਿੰਚਾਈ ਘੁਟਾਲੇ 'ਚ ਇਨਵੈਸਟੀਗੇਸ਼ਨਜ਼ ਅਫ਼ਸਰ ਰਹੇ ਪੀ.ਪੀ.ਐੱਸ. ਅਧਿਕਾਰੀ ਅਸ਼ੀਸ਼ ਕਪੂਰ ਨੂੰ ਵਿਜੀਲੈਂਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਸੂਤਰਾਂ ਮੁਤਾਬਿਕ ਉਨ੍ਹਾਂ ਦੀ ਗ੍ਰਿਫ਼ਤਾਰੀ ਪੂਨਮ ਰਾਜਨ ਨਾਂਅ...
ਅਨਾਜ ਮੰਡੀ ਲੌਂਗੋਵਾਲ ਵਿਖੇ ਅੱਜ ਪਹਿਲੇ ਦਿਨ ਝੋਨੇ ਦੀ ਖ਼ਰੀਦ ਹੋਈ ਸ਼ੁਰੂ
. . .  1 day ago
ਲੌਂਗੋਵਾਲ, 6 ਅਕਤੂਬਰ (ਸ.ਸ.ਖੰਨਾ,ਵਿਨੋਦ)-ਸਥਾਨਕ ਦਾਣਾ ਮੰਡੀ ਵਿਖੇ ਝੋਨੇ ਦੀ ਖ਼ਰੀਦ ਦੀ ਸ਼ੁਰੂਆਤ ਮਾਰਕੀਟ ਕਮੇਟੀ ਚੀਮਾ ਮੰਡੀ ਦੇ ਸਕੱਤਰ ਜਸਵੀਰ ਸਿੰਘ ਸਮਾਓ ਦੀ ਅਗਵਾਈ ਹੇਠ ਕੀਤੀ ਗਈ। ਉਨ੍ਹਾਂ ਗੱਲਬਾਤ ਦੌਰਾਨ ਕਿਹਾ ਕਿ ਝੋਨੇ ਦੀ ਫ਼ਸਲ ਖ਼ਰੀਦਣ ਲਈ ਮੰਡੀ...
ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵਲੋਂ ਥਾਣੇ ਦੇ ਬਾਹਰ ਲਗਾਇਆ ਧਰਨਾ
. . .  1 day ago
ਗੁਰੂ ਹਰਸਹਾਏ, 6 ਅਕਤੂਬਰ (ਕਪਿਲ ਕੰਧਾਰੀ)-ਅੱਜ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵਲੋਂ ਥਾਣਾ ਗੁਰੂ ਹਰਸਹਾਏ ਦੇ ਬਾਹਰ ਧਰਨਾ ਲਗਾ ਦਿੱਤਾ ਗਿਆ ਹੈ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਭਾਰਤੀ ਕਿਸਾਨ ਯੂਨੀਅਨ ਡਕੌਂਦਾ...
ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਨਾਵਲਕਾਰ ਨਾਨਕ ਸਿੰਘ ਸੈਂਟਰ ਦਾ ਉਦਘਾਟਨ
. . .  1 day ago
ਅੰਮ੍ਰਿਤਸਰ, 6 ਅਕਤੂਬਰ (ਵਰਪਾਲ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਅਤੇ ਸ. ਨਾਨਕ ਸਿੰਘ ਲਿਟਰੇਰੀ ਫਾਊਂਡੇਸ਼ਨ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਭਾਈ ਗੁਰਦਾਸ ਲਾਇਬਰੇਰੀ ਵਿਖੇ ਸਥਾਪਤ ਕੀਤੇ ਗਏ ਨਾਨਕ ਸਿੰਘ ਸੈਂਟਰ ਦਾ ਉਦਘਾਟਨ ਅੱਜ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 14 ਹਾੜ ਸੰਮਤ 554

ਸ੍ਰੀ ਮੁਕਤਸਰ ਸਾਹਿਬ

ਕਾਂਗਰਸੀਆਂ ਵਲੋਂ ਕੇਂਦਰ ਸਰਕਾਰ ਦੀ ਅਗਨੀਪਥ ਯੋਜਨਾ ਦੇ ਵਿਰੋਧ 'ਚ ਰੋਸ ਪ੍ਰਦਰਸ਼ਨ

ਜੈਤੋ, 27 ਜੂਨ (ਗੁਰਚਰਨ ਸਿੰਘ ਗਾਬੜੀਆ)-ਹਲਕਾ ਜੈਤੋ ਤੋਂ ਕਾਂਗਰਸ ਦੇ ਇੰਚਾਰਜ ਦਰਸ਼ਨ ਸਿੰਘ ਢਿੱਲਵਾਂ ਅਤੇ ਪੰਜਾਬ ਕਾਂਗਰਸ ਕਮੇਟੀ ਦੇ ਸਾਬਕਾ ਸੂਬਾਈ ਕਾਰਜਕਾਰੀ ਪ੍ਰਧਾਨ ਪਵਨ ਕੁਮਾਰ ਗੋਇਲ ਦੀ ਅਗਵਾਈ 'ਚ ਕਾਂਗਰਸੀ ਵਰਕਰਾਂ ਨੇ ਕੇਂਦਰ ਸਰਕਾਰ ਵਲੋਂ ਲਾਗੂ ਕੀਤੀ ਜਾ ਰਹੀ ਅਗਨੀਪਥ ਯੋਜਨਾ ਦੇ ਵਿਰੋਧ ਵਿਚ ਸਥਾਨਕ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿਚ ਰੋਸ ਮਾਰਚ ਕਰ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਦੇ ਕਾਰਨ ਦੇਸ਼ ਦਾ ਭਵਿੱਖ ਡਾਵਾਂਡੋਲ ਹੋ ਗਿਆ ਹੈ ਕਿਉਂਕਿ ਕੇਂਦਰ ਸਰਕਾਰ ਵਲੋਂ ਬੇਰੁਜਗਾਰਾਂ ਨੂੰ ਪੱਕਾ ਰੁਜ਼ਗਾਰ ਦੇਣ ਦੀ ਬਜਾਏ ਸਿਰਫ਼ 4 ਸਾਲਾਂ ਲਈ ਫ਼ੌਜ ਵਿਚ ਨੌਕਰੀ ਦੇਣ ਉਪਰੰਤ ਬਾਹਰ ਕਰ ਦਿੱਤਾ ਜਾਵੇਗਾ ਕਿਉਂਕਿ ਕੇਂਦਰ ਸਰਕਾਰ ਫ਼ੌਜ ਭਰਤੀ ਨੂੰ ਆਪਣੀ ਪ੍ਰਯੋਗਸ਼ਾਲਾ ਕਿਉਂ ਬਣਾ ਰਹੀ ਹੈ | ਫ਼ੌਜੀਆਂ ਦੀ ਲੰਬੀ ਨੌਕਰੀ ਸਰਕਾਰ ਨੂੰ ਬੋਝ ਲੱਗਣ ਲੱਗ ਗਈ ਹੈ | ਉੱਥੇ ਹੀ ਭਰਤੀ ਹੋਣ ਵਾਲੇ ਨੌਜਵਾਨਾਂ ਦੀ ਚਿੰਤਾ 'ਚ ਵੀ ਵਾਧਾ ਹੋਇਆ ਹੈ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ 4 ਸਾਲਾਂ ਵਾਲੀ ਅਗਨੀਪਥ ਯੋਜਨਾ ਨੂੰ ਵਾਪਸ ਲਵੇ ਅਤੇ ਪਹਿਲਾਂ ਵਾਂਗ ਹੀ ਫ਼ੌਜ ਵਿਚ ਨੌਜਵਾਨਾਂ ਦੀ ਭਰਤੀ ਕੀਤੀ ਜਾਵੇ | ਇਸ ਮੌਕੇ ਮਾਰਕੀਟ ਕਮੇਟੀ ਜੈਤੋ ਦੇ ਸਾਬਕਾ ਚੇਅਰਮੈਨ ਸਿੰਕਦਰ ਸਿੰਘ ਮੜ੍ਹਾਕ, ਸੁਖਪਾਲ ਸਿੰਘ ਪਾਲੀ ਕੋਠੇ ਕੇਹਰ ਸਿੰਘ, ਸਰਪੰਚ ਭਗਵੰਤ ਸਿੰਘ ਚੈਨਾ, ਜਸਵੀਰ ਸਿੰਘ ਬਹਿਬਲ ਕਲਾਂ, ਹਰਜੀਤ ਸਿੰਘ ਬਿਸ਼ਨੰਦੀ, ਜਤਿੰਦਰ ਰੰਧਾਵਾ ਭਗਤੂਆਣਾ, ਸਾਬਕਾ ਕੌਂਸਲਰ ਰਣਬੀਰ ਪੰਵਰ, ਸੇਵਾ ਸਿੰਘ ਲੀਡਰ ਬਿਸ਼ਨੰਦੀ, ਪ੍ਰੇਮਪਾਲ ਸਿੰਘ ਢਿੱਲੋਂ ਗੁਰੂਸਰ, ਬਲਾਕ ਸੰਮਤੀ ਮੈਂਬਰ ਅਵਤਾਰ ਸਿੰਘ ਬਰਾੜ ਚੈਨਾ, ਬਲਾਕ ਸਮੰਤੀ ਮੈਂਬਰ ਗੁੁਰਤੇਜ ਸਿੰਘ ਦਬੜ੍ਹੀਖਾਨਾ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਮਨਪੀਤ ਸਿੰਘ ਸੇਖੋਂ, ਡਾ: ਹਰਭਜਨ ਸਿੰਘ ਸੇਵੇਵਾਲਾ, ਡਾ. ਕੌਰ ਸਿੰਘ ਸੁਰਘੂਰੀ, ਬਲਕਰਨ ਸਿੰਘ ਸੂਰਘੂਰੀ, ਬਹਾਦਰ ਸਿੰਘ ਚੈਨਾ ਤੇ ਗੁਰਬਾਜ਼ ਸਿੰਘ ਕਰੀਰਵਾਲੀ ਆਦਿ ਮੌਜੂਦ ਸਨ |

ਸਪੀਕਰ ਵਲੋਂ ਬਿ੍ਜਿੰਦਰਾ ਕਾਲਜ 'ਚ ਬੀ. ਐੱਸ. ਸੀ. (ਖੇਤੀਬਾੜੀ) ਦੁਬਾਰਾ ਸ਼ੁਰੂ ਕਰਨ ਸੰਬੰਧੀ ਕਾਰਵਾਈ ਲਈ ਪ੍ਰਮੁੱਖ ਸਕੱਤਰ ਨੂੰ ਪੱਤਰ

ਫ਼ਰੀਦਕੋਟ, 27 ਜੂਨ (ਜਸਵੰਤ ਸਿੰਘ ਪੁਰਬਾ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪ੍ਰਮੁੱਖ ਸਕੱਤਰ ਉਚੇਰੀ ਸਿੱਖਿਆ ਵਿਭਾਗ ਪੰਜਾਬ ਨੂੰ ਪੱਤਰ ਲਿਖ ਕੇ ਸਰਕਾਰੀ ਬਿ੍ਜਿੰਦਰਾ ਕਾਲਜ ਫ਼ਰੀਦਕੋਟ ਵਿਖੇ ਸਾਲ 2020 ਤੋਂ ਬੰਦ ਹੋਏ ਬੀ. ਐੱਸ. ਸੀ. ...

ਪੂਰੀ ਖ਼ਬਰ »

40 ਲੀਟਰ ਲਾਹਣ ਸਮੇਤ ਇਕ ਗਿ੍ਫ਼ਤਾਰ

ਪੰਜਗਰਾੲੀਂ ਕਲਾਂ, 27 ਜੂਨ (ਸੁਖਮੰਦਰ ਸਿੰਘ ਬਰਾੜ)-ਥਾਣਾ ਸਦਰ ਕੋਟਕਪੂਰਾ ਦੀ ਪੁਲਿਸ ਵਲੋਂ ਇਕ ਵਿਅਕਤੀ ਨੂੰ 40 ਲੀਟਰ ਲਾਹਣ ਸਮੇਤ ਗਿ੍ਫ਼ਤਾਰ ਕੀਤੇ ਜਾਣ ਦੀ ਖ਼ਬਰ ਹੈ | ਪੁਲਿਸ ਵਲੋਂ ਦਰਜ ਮਾਮਲੇ ਅਨੁਸਾਰ ਹੌਲਦਾਰ ਤੇਜਿੰਦਰ ਸਿੰਘ ਪੁਲਿਸ ਪਾਰਟੀ ਸਮੇਤ ਸ਼ੱਕੀ ...

ਪੂਰੀ ਖ਼ਬਰ »

ਜ਼ਿਲੇ੍ਹ 'ਚ 8 ਨਵੇਂ ਕੋਰੋਨਾ ਪਾਜ਼ੀਟਿਵ ਕੇਸ

ਫ਼ਰੀਦਕੋਟ, 27 ਜੂਨ (ਜਸਵੰਤ ਸਿੰਘ ਪੁਰਬਾ)-ਸਿਵਲ ਸਰਜਨ ਫ਼ਰੀਦਕੋਟ ਡਾ. ਸੰਜੈ ਕਪੂਰ ਨੇ ਦੱਸਿਆ ਕਿ ਅੱਜ ਪ੍ਰਾਪਤ ਹੋਈਆਂ ਰਿਪੋਰਟਾਂ ਵਿਚ ਜ਼ਿਲ੍ਹਾ ਫ਼ਰੀਦਕੋਟ 'ਚ 8 ਨਵੇਂ ਕੋਰੋਨਾ ਕੇਸ ਸਾਹਮਣੇ ਆਏ ਹਨ | ਜ਼ਿਲ੍ਹੇ ਅੰਦਰ ਹੁਣ ਐਕਟਿਵ ਕੇਸਾਂ ਦੀ ਗਿਣਤੀ 36 ਹੋ ਗਈ ਹੈ | ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਨਸ਼ਾਖੋਰੀ ਤੇ ਗੈਰ-ਕਾਨੂੰਨੀ ਤਸਕਰੀ ਵਿਰੋਧੀ ਦਿਵਸ ਮਨਾਇਆ

ਫ਼ਰੀਦਕੋਟ, 27 ਜੂਨ (ਜਸਵੰਤ ਸਿੰਘ ਪੁਰਬਾ)-ਅੱਜ ਮੁੜ ਵਸੇਬਾ ਕੇਂਦਰ ਫ਼ਰੀਦਕੋਟ ਵਿਖੇ ਸਿਹਤ ਵਿਭਾਗ ਵਲੋਂ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਨਸ਼ਾਖੋਰੀ ਅਤੇ ਗੈਰ-ਕਾਨੂੰਨੀ ਤਸਕਰੀ ਵਿਰੁੱਧ ਦਿਵਸ ਮੌਕੇ ਜਾਗਰੂਕਤਾ ਸੈਮੀਨਾਰ ਕਰਵਾਇਆ | ...

ਪੂਰੀ ਖ਼ਬਰ »

ਚਾਈਲਡ ਲਾਈਨ ਟੀਮ ਨੇ ਨਸ਼ਾ ਵਿਰੋਧੀ ਦਿਵਸ 'ਤੇ ਕੱਢੀ ਰੈਲੀ

ਕੋਟਕਪੂਰਾ, 27 ਜੂਨ (ਮੋਹਰ ਸਿੰਘ ਗਿੱਲ)-ਚਾਈਲਡ ਲਾਈਨ ਇੰਡੀਆ ਫ਼ਾਊਾਡੇਸ਼ਨ ਦੇ ਸਹਿਯੋਗ ਨਾਲ ਸੰਚਾਲਿਤ ਨੈਚੂਰਲ ਕੇਅਰ ਚਾਈਲਡ ਲਾਈਨ ਫ਼ਰੀਦਕੋਟ ਟੀਮ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਟੀਮ ਨੇ ਮਿਲ ਕੇ ਬਠਿੰਡਾ ਰੋਡ ਕੋਟਕਪੂਰਾ ਵਿਖੇ ਸਲੱਮ ਬਸਤੀ 'ਚ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ 'ਚ ਮਿਲਣਗੀਆਂ ਸੁਪਰ ਸਪੈਸ਼ਲਿਸਟ ਸੇਵਾਵਾਂ-ਸੇਖੋਂ

ਫ਼ਰੀਦਕੋਟ, 27 ਜੂਨ (ਜਸਵੰਤ ਸਿੰਘ ਪੁਰਬਾ)-ਅੱਜ ਪੰਜਾਬ ਵਿਧਾਨ ਸਭਾ ਵਿਚ ਆਮ ਆਦਮੀ ਪਾਰਟੀ ਵਲੋਂ ਪੇਸ਼ ਕੀਤੇ ਗਏ ਆਪਣੇ ਪਲੇਠੇ ਬਜਟ ਵਿਚ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਨੂੰ ਸੁਪਰ ਸਪੈਸ਼ਲਿਸਟ ਹਸਪਤਾਲ ਵਜੋਂ ਵਿਕਸਿਤ ਕਰਨ ਦਾ ਐਲਾਨ ਕੀਤਾ ਗਿਆ ਹੈ ਜੋ ਕਿ ...

ਪੂਰੀ ਖ਼ਬਰ »

ਅਗਨੀਪਥ ਯੋਜਨਾ ਦੇ ਵਿਰੋਧ 'ਚ ਜ਼ਿਲ੍ਹਾ ਕਾਂਗਰਸ ਨੇ ਕੇਂਦਰ ਸਰਕਾਰ ਦਾ ਪੁਤਲਾ ਫ਼ੂਕਿਆ

ਫ਼ਰੀਦਕੋਟ, 27 ਜੂਨ (ਸਤੀਸ਼ ਬਾਗ਼ੀ)-ਕੇਂਦਰ ਸਰਕਾਰ ਵਲੋਂ ਬਣਾਈ ਗਈ ਅਗਨੀਪਥ ਯੋਜਨਾ ਦੇ ਖ਼ਿਲਾਫ਼ ਕੁਸ਼ਲਦੀਪ ਸਿੰਘ ਢਿੱਲੋਂ ਮੀਤ ਪ੍ਰਧਾਨ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਤੇ ਸਾਬਕਾ ਵਿਧਾਇਕ ਦੇ ਨਿਰਦੇਸ਼ ਅਨੁਸਾਰ ਦਰਸ਼ਨ ਸਿੰਘ ਸਹੋਤਾ ਪ੍ਰਧਾਨ ਜ਼ਿਲ੍ਹਾ ...

ਪੂਰੀ ਖ਼ਬਰ »

'ਆਪ' ਸਰਕਾਰ ਦੇ ਸਿਰਫ਼ 3 ਮਹੀਨਿਆਂ ਦੇ ਕਾਰਜਕਾਲ ਤੋਂ ਲੋਕਾਂ ਦਾ ਮੋਹ ਭੰਗ ਹੋਇਆ-ਬੇਅੰਤ ਬੁਰਜ

ਬਰਗਾੜੀ, 27 ਜੂਨ (ਸੁਖਰਾਜ ਸਿੰਘ ਗੋਂਦਾਰਾ)-ਲੋਕ ਸਭਾ ਹਲਕਾ ਸੰਗਰੂਰ ਤੋਂ ਹਾਲ 'ਚ ਹੀ ਹੋਈ ਜ਼ਿਮਨੀ ਚੋਣ 'ਚ ਪੰਜਾਬ ਦੀ ਸੱਤਾਧਾਰੀ ਪਾਰਟੀ ਦੇ ਉਮੀਦਵਾਰ ਦਾ ਹਾਰ ਜਾਣਾ ਸਾਬਿਤ ਕਰਦਾ ਹੈ ਕਿ ਪੰਜਾਬ ਦੇ ਲੋਕਾਂ ਦਾ ਆਮ ਆਦਮੀ ਪਾਰਟੀ ਦੇ ਸਿਰਫ਼ 3 ਮਹੀਨਿਆਂ ਦੇ ਕਾਰਜਕਾਲ ...

ਪੂਰੀ ਖ਼ਬਰ »

ਕੇਂਦਰ ਸਰਕਾਰ ਦੀ ਅਗਨੀਪਥ ਯੋਜਨਾ ਨੌਜਵਾਨਾਂ ਨਾਲ ਇਕ ਭੱਦਾ ਮਜ਼ਾਕ-ਢਿੱਲਵਾਂ

ਬਰਗਾੜੀ, 27 ਜੂਨ (ਸੁਖਰਾਜ ਸਿੰਘ ਗੋਂਦਾਰਾ)-ਦੇਸ਼ ਦੀ ਸੈਨਾ 'ਚ ਅਗਨੀਪਥ ਯੋਜਨਾ ਤਹਿਤ ਨੌਜਵਾਨਾਂ ਨੂੰ ਚਾਰ ਸਾਲ ਲਈ ਭਰਤੀ ਕਰਨਾ ਦੇਸ਼ ਦੇ ਬੇਰੁਜ਼ਗਾਰ ਨੌਜਵਾਨਾਂ ਨਾਲ ਇਕ ਭੱਦਾ ਮਜ਼ਾਕ ਅਤੇ ਇਹ ਫ਼ੈਸਲਾ ਨੌਜਵਾਨ ਵਿਰੋਧੀ ਹੈ | ਅਗਨੀਪਥ ਯੋਜਨਾ ਕਿਸੇ ਵੀ ਤਰ੍ਹਾਂ ...

ਪੂਰੀ ਖ਼ਬਰ »

ਦਸਤਾਰ ਸਿਖਲਾਈ ਕੈਂਪ 'ਚ ਦਸਤਾਰ ਸਜਾਉਣ ਮੁਕਾਬਲੇ ਕਰਵਾਏ

ਫ਼ਰੀਦਕੋਟ, 27 ਜੂਨ (ਹਰਮਿੰਦਰ ਸਿੰਘ ਮਿੰਦਾ)-ਸੇਵ ਹਿਊਮੈਨਿਟੀ ਫ਼ਾਊਾਡੇਸ਼ਨ (ਐੱਸ.ਐੱਚ.ਐੱਫ.) ਵਲੋਂ ਦਸਤਾਰ ਸਿਖਲਾਈ ਕੈਂਪ ਦੀ ਸਮਾਪਤੀ ਮੌਕੇ ਦਸਤਾਰ ਸਜਾਉਣ ਦੇ ਮੁਕਾਬਲੇ ਕਰਵਾਏ ਗਏ | ਐੱਸ.ਐੱਚ.ਐੱਫ. ਦੇ ਸੇਵਾਦਾਰਾਂ ਭਾਈ ਸ਼ਿਵਜੀਤ ਸਿੰਘ ਸੰਘਾ ਅਤੇ ਹਰਪ੍ਰੀਤ ਸਿੰਘ ...

ਪੂਰੀ ਖ਼ਬਰ »

ਜਨਰਲ ਵਰਗ ਦੇ ਵਿਦਿਆਰਥੀਆਂ ਨੂੰ ਵਰਦੀਆਂ ਤੇ ਫ਼ੀਸਾਂ 'ਚ ਰਿਆਇਤ ਦੇ ਫ਼ੈਸਲੇ ਦਾ ਸਵਾਗਤ

ਫ਼ਰੀਦਕੋਟ, 27 ਜੂਨ (ਹਰਮਿੰਦਰ ਸਿੰਘ ਮਿੰਦਾ)-ਜਨਰਲ ਕੈਟਾਗਰੀ ਵੈੱਲਫ਼ੇਅਰ ਫ਼ੈਡਰੇਸ਼ਨ ਪੰਜਾਬ ਦੇ ਸੂਬਾਈ ਪ੍ਰਧਾਨ ਸੁਖਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਵਿਧਾਨ ਸਭਾ 'ਚ ਸਾਲ 2022-23 ਦਾ ਬਜਟ ਪੇਸ਼ ਕੀਤਾ ਗਿਆ ਹੈ | ਅਜੇ ਤੱਕ ਜੋ ਜਾਣਕਾਰੀ ਹਾਸਿਲ ਹੋਈ ਹੈ, ਉਸ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX