ਤਾਜਾ ਖ਼ਬਰਾਂ


ਪਹਿਲੇ ਇਕ ਦਿਨਾ ਮੈਚ ਵਿਚ ਦੱਖਣੀ ਅਫ਼ਰੀਕਾ ਨੇ 9 ਦੌੜਾਂ ਨਾਲ ਹਰਾਇਆ ਭਾਰਤ ਨੂੰ
. . .  1 day ago
ਯੂਰਪ ਵਿਚ ਊਰਜਾ ਸੰਕਟ ਰੂਸ-ਯੂਕਰੇਨ ਸੰਘਰਸ਼ ਦਾ ਨਤੀਜਾ ਹੈ - ਕੇਂਦਰੀ ਊਰਜਾ ਮੰਤਰੀ ਆਰ.ਕੇ. ਸਿੰਘ
. . .  1 day ago
ਫਰਜ਼ੀ ਮੁੱਠਭੇੜ ਕਰ ਕੇ ਦੋ ਭਰਾਵਾਂ ਦੀ ਹੱਤਿਆ ਕਰਨ ਦੇ ਮਾਮਲੇ ਵਿਚ ਦੋ ਪੁਲਿਸ ਮੁਲਾਜ਼ਮਾਂ ਅਤੇ ਅਕਾਲੀ ਆਗੂ ਦੋਸ਼ੀ ਕਰਾਰ ,10 ਅਕਤੂਬਰ ਨੂੰ ਸੁਣਾਈ ਜਾਵੇਗੀ ਸਜ਼ਾ
. . .  1 day ago
ਲੁਧਿਆਣਾ , 6 ਅਕਤੂਬਰ (ਪਰਮਿੰਦਰ ਸਿੰਘ ਆਹੂਜਾ )-ਸਥਾਨਕ ਜਮਾਲਪੁਰ ਦੀ ਆਹਲੂਵਾਲੀਆ ਕਲੋਨੀ ਵਿਚ ਅੱਠ ਸਾਲ ਪਹਿਲਾਂ ਪੁਲਿਸ ਵਲੋਂ ਫਰਜ਼ੀ ਮੁੱਠਭੇੜ ਕਰਕੇ ਦੋ ਦਲਿਤ ਭਰਾਵਾਂ ਦੀ ...
ਨਿਪਾਲ ਦੇ ਬਾਰਾ ਜ਼ਿਲ੍ਹੇ ਵਿਚ ਬੱਸ ਹਾਦਸੇ ਵਿਚ 16 ਲੋਕਾਂ ਦੀ ਮੌਤ
. . .  1 day ago
ਪਹਿਲੇ ਇਕ ਦਿਨਾ ਮੈਚ ਵਿਚ ਦੱਖਣੀ ਅਫ਼ਰੀਕਾ ਨੇ ਭਾਰਤ ਨੂੰ 40 ਓਵਰਾਂ ਚ ਜਿੱਤਣ ਲਈ ਦਿੱਤਾ 250 ਦੌੜਾਂ ਦਾ ਟੀਚਾ
. . .  1 day ago
ਮਹਿਲ ਕਲਾਂ (ਬਰਨਾਲਾ) ਵਿਖੇ ਕੈਬਨਿਟ ਮੰਤਰੀ ਮੀਤ ਹੇਅਰ, ਵਿਧਾਇਕ ਪੰਡੋਰੀ ਨੇ ਸ਼ੁਰੂ ਕਰਵਾਈ ਝੋਨੇ ਦੀ ਖ਼ਰੀਦ
. . .  1 day ago
ਮਹਿਲ ਕਲਾਂ,6 ਅਕਤੂਬਰ (ਅਵਤਾਰ ਸਿੰਘ ਅਣਖੀ)-ਅਨਾਜ ਮੰਡੀ ਮਹਿਲ ਕਲਾਂ (ਬਰਨਾਲਾ) ਵਿਖੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅਤੇ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਅੱਜ ਝੋਨੇ ਦੀ ਖ਼ਰੀਦ ...
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੂਬੇ ਅੰਦਰ 15 ਅਕਤੂਬਰ ਤੋਂ ਪਸ਼ੂ ਮੇਲਾ ਲਗਾਉਣ ਦਾ ਐਲਾਨ
. . .  1 day ago
ਦਿੱਲੀ ਦੇ ਐਲ.ਜੀ. ਨੇ ਕੇਜਰੀਵਾਲ ਸਰਕਾਰ ਨੂੰ ਦੀਵਾਲੀ ਤੋਂ ਪਹਿਲਾਂ ਦਲਿਤ ਸਫਾਈ ਕਰਮਚਾਰੀਆਂ ਦੇ ਸਾਰੇ ਬਕਾਏ ਦਾ ਭੁਗਤਾਨ ਕਰਨ ਦੇ ਦਿੱਤੇ ਨਿਰਦੇਸ਼
. . .  1 day ago
ਪਠਾਨਕੋਟ : ਘਰਾਂ, ਰੇਲਵੇ ਸਟੇਸ਼ਨਾਂ, ਵਾਹਨਾਂ ਦੀਆਂ ਕੰਧਾਂ 'ਤੇ ਲਾਪਤਾ ਭਾਜਪਾ ਸੰਸਦ ਸੰਨੀ ਦਿਓਲ ਦੇ ਚਿਪਕਾਏ ਗਏ ਪੋਸਟਰ
. . .  1 day ago
ਕੈਦੀ ਫਰਾਰ ਹੋਣ ਦੇ ਮਾਮਲੇ 'ਚ ਜੇਲ੍ਹ ਮੰਤਰੀ ਬੈਂਸ ਦੀ ਵੱਡੀ ਕਾਰਵਾਈ, ਜੇਲ੍ਹ ਡੀ.ਐਸ.ਪੀ. (ਸੁਰੱਖਿਆ) ਵਰੁਣ ਸ਼ਰਮਾ ਮੁਅੱਤਲ
. . .  1 day ago
ਚੰਡੀਗੜ੍ਹ ,6 ਅਕਤੂਬਰ-ਰਾਜਿੰਦਰਾ ਹਸਪਤਾਲ 'ਚੋਂ ਕੈਦੀ ਫਰਾਰ ਹੋਣ ਦੇ ਮਾਮਲੇ 'ਚ ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਦੀ ਵੱਡੀ ਕਾਰਵਾਈ ਕਰਦਿਆਂ ਜੇਲ੍ਹ ਦੀ ਸੁਰੱਖਿਆ ਲਈ ਤਾਇਨਾਤ ਡੀ.ਐਸ.ਪੀ. (ਸੁਰੱਖਿਆ) ਵਰੁਣ ਸ਼ਰਮਾ ਮੁਅੱਤਲ ...
ਮੁੰਬਈ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ 80 ਕਰੋੜ ਰੁਪਏ ਤੋਂ ਵੱਧ ਦੀ ਕੀਮਤ ਦੀ 16 ਕਿੱਲੋ ਉੱਚ ਗੁਣਵੱਤਾ ਵਾਲੀ ਹੈਰੋਇਨ ਬਰਾਮਦ
. . .  1 day ago
ਜਿੰਨਾ ਐਲ.ਜੀ. ਸਾਹਿਬ ਮੈਨੂੰ ਰੋਜ਼ ਝਿੜਕਦੇ ਹਨ, ਓਨਾ ਤਾਂ ਮੇਰੀ ਪਤਨੀ ਵੀ ਮੈਨੂੰ ਨਹੀਂ ਝਿੜਕਦੀ - ਅਰਵਿੰਦ ਕੇਜਰੀਵਾਲ
. . .  1 day ago
ਦਿੱਲੀ ਕਸਟਮਜ਼ ਨੇ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਇਕ ਯਾਤਰੀ ਤੋਂ ਲਗਭਗ 28 ਕਰੋੜ ਰੁਪਏ ਦੀਆਂ ਸੱਤ ਮਹਿੰਗੀਆਂ ਘੜੀਆਂ ਕੀਤੀਆਂ ਜ਼ਬਤ
. . .  1 day ago
ਫ੍ਰੈਂਚ ਲੇਖਕ ਐਨੀ ਅਰਨੌਕਸ ਨੂੰ ਸਾਹਿਤ ਵਿਚ ਦਿੱਤਾ ਗਿਆ ਨੋਬਲ ਪੁਰਸਕਾਰ
. . .  1 day ago
6 ਕਿਸਾਨ ਜਥੇਬੰਦੀਆਂ ਨੇ ਸਾਂਝੇ ਤੌਰ ’ਤੇ ਪ੍ਰਦੂਸ਼ਣ ਕੰਟਰੋਲ ਬੋਰਡ ਸਾਹਮਣੇ ਦਿੱਤਾ ਧਰਨਾ
. . .  1 day ago
ਪਟਿਆਲਾ , 6 ਅਕਤੂਬਰ (ਅਮਰਬੀਰ ਸਿੰਘ ਆਹਲੂਵਾਲੀਆ )- ਕਿਸਾਨ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਤੇ ਪੰਜ ਹੋਰ ਭਰਾਤਰੀ ਕਿਸਾਨ ਜਥੇਬੰਦੀਆਂ ਨੇ ਅੱਜ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਮੁੱਖ ਦਫ਼ਤਰ ਸਾਹਮਣੇ ਸਾਂਝੇ ਤੌਰ ’ਤੇ ਧਰਨਾ ...
IND vs SA, 1st ODI:ਭਾਰਤ ਨੇ ਟਾਸ ਜਿੱਤ ਕੇ ਕੀਤਾ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ
. . .  1 day ago
ਮੁੰਬਈ, 6 ਅਕਤੂਬਰ- ਆਖ਼ਿਰਕਾਰ 2 ਘੰਟੇ ਤੋਂ ਵਧ ਦੀ ਦੇਰੀ ਤੋਂ ਬਾਅਦ ਟਾਸ ਹੋ ਗਿਆ ਹੈ। ਇੰਡੀਆ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ...
ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਨੇ ਰਾਮਾਂ ਮੰਡੀ 'ਚ ਝੋਨੇ ਦੀ ਖ਼ਰੀਦ ਕਰਵਾਈ ਸ਼ੁਰੂ
. . .  1 day ago
ਰਾਮਾਂ ਮੰਡੀ, 6 ਅਕਤੂਬਰ (ਅਮਰਜੀਤ ਸਿੰਘ ਲਹਿਰੀ)- ਰਾਮਾਂ ਮੰਡੀ ਦੀ ਅਨਾਜ ਮੰਡੀ 'ਚ ਮਾਰਕੀਟ ਕਮੇਟੀ ਰਾਮਾਂ ਵਲੋਂ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ ਗਈ, ਜਿਸ ਦੀ ਰਸਮੀ ਸ਼ੁਰੂਆਤ ਹਲਕਾ ਤਲਵੰਡੀ ਸਾਬੋ ਤੋਂ ਵਿਧਾਇਕਾ ਪ੍ਰੋ. ਬਲਜਿੰਦਰ ਕੌਰ...
ਪਿਕਅੱਪ ਮਾਲਕ-ਚਾਲਕਾਂ ਨੇ ਸਬਜ਼ੀ ਮੰਡੀ ਦੇ ਗੇਟ ਬੰਦ ਕਰਕੇ ਸਰਕਾਰ ਵਿਰੁੱਧ ਅਣਮਿੱਥੇ ਸਮੇਂ ਦਾ ਰੋਸ ਪ੍ਰਦਰਸ਼ਨ ਕਰਨ ਦਾ ਕੀਤਾ ਐਲਾਨ
. . .  1 day ago
ਸੁਨਾਮ ਊਧਮ ਸਿੰਘ ਵਾਲਾ, 6 ਅਕਤੂਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)- ਸੁਨਾਮ ਸਬਜ਼ੀ ਮੰਡੀ 'ਚ ਇਕ ਠੇਕੇਦਾਰ ਵਲੋਂ ਵਸੂਲੀ ਜਾ ਰਹੀ ਪਾਰਕਿੰਗ ਫ਼ੀਸ ਤੋਂ ਭੜਕੇ ਪਿਕਅੱਪ ਮਾਲਕ-ਚਾਲਕਾਂ ਨੇ ਇਕ ਸੂਬਾ ਪੱਧਰੀ ਹੰਗਾਮੀ ਮੀਟਿੰਗ ਸੂਬਾ ਪ੍ਰਧਾਨ ਬਲਜੀਤ ਸਿੰਘ ਬੱਬਲਾ...
ਸਬਜ਼ੀ ਮੰਡੀ ਸੁਨਾਮ ਦੇ ਆੜ੍ਹਤੀਆਂ ਵਲੋਂ ਅਣਮਿੱਥੇ ਸਮੇਂ ਦੀ ਹੜਤਾਲ
. . .  1 day ago
ਸੁਨਾਮ ਊਧਮ ਸਿੰਘ ਵਾਲਾ, 6 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ)-ਸਥਾਨਕ ਸਬਜ਼ੀ ਮੰਡੀ 'ਚ ਪਾਰਕਿੰਗ ਫ਼ੀਸ ਨੂੰ ਲੈ ਕੇ ਚੱਲ ਰਿਹਾ ਵਿਵਾਦ ਹੋਰ ਤੂਲ ਫੜ੍ਹਦਾ ਜਾ ਰਿਹਾ ਹੈ, ਜਿੱਥੇ ਇਕ ਪਾਸੇ ਪਿਕਅੱਪ ਮਾਲਕ-ਚਾਲਕਾਂ ਤੋਂ ਠੇਕੇਦਾਰਾਂ...
ਥਾਈਲੈਂਡ 'ਚ ਸਮੂਹਿਕ ਗੋਲੀਬਾਰੀ ਦੀ ਘਟਨਾ, ਘੱਟੋ-ਘੱਟ 20 ਲੋਕਾਂ ਦੀ ਮੌਤ: ਪੁਲਿਸ
. . .  1 day ago
ਨਵੀਂ ਦਿੱਲੀ, 6 ਅਕਤੂਬਰ-ਥਾਈਲੈਂਡ 'ਚ ਸ਼ਰੇਆਮ ਸ਼ੂਟਿੰਗ ਦੀ ਇਕ ਘਟਨਾ 'ਚ ਘੱਟੋ-ਘੱਟ 20 ਲੋਕਾਂ ਦੀ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਇਕ ਪੁਲਿਸ ਬੁਲਾਰੇ ਨੇ ਦੱਸਿਆ ਕਿ ਥਾਈਲੈਂਡ ਦੇ ਉੱਤਰ-ਪੂਰਬੀ ਸੂਬੇ 'ਚ ਇਕ ਸਮੂਹਿਕ ਗੋਲੀਬਾਰੀ 'ਚ ਘੱਟੋ-ਘੱਟ 20 ਲੋਕਾਂ ਦੀ ਮੌਤ ਹੋ ਗਈ ਹੈ।
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਸੰਬੰਧੀ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਤੇ ਮੇਅਰ ਰਿੰਟੂ ਦਰਮਿਆਨ ਹੋਈ ਮੀਟਿੰਗ
. . .  1 day ago
ਅੰਮ੍ਰਿਤਸਰ, 6 ਅਕਤੂਬਰ (ਜਸਵੰਤ ਸਿੰਘ ਜੱਸ)- ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ 'ਚ 10 ਅਕਤੂਬਰ ਨੂੰ ਸਜਾਏ ਜਾ ਰਹੇ ਨਗਰ ਕੀਰਤਨ ਅਤੇ 11 ਅਕਤੂਬਰ ਨੂੰ ਸ੍ਰੀ ਦਰਬਾਰ ਸਾਹਿਬ ਵਿਖੇ ਮਨਾਏ ਜਾ ਰਹੇ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਦੇ ਸੰਬੰਧ 'ਚ ਮੇਅਰ...
ਪੀ.ਪੀ.ਐੱਸ. ਅਸ਼ੀਸ਼ ਕਪੂਰ ਵਿਜੀਲੈਂਸ ਵਲੋਂ ਗ੍ਰਿਫ਼ਤਾਰ
. . .  1 day ago
ਐੱਸ.ਏ.ਐੱਸ.ਨਗਰ, 6 ਅਕਤੂਬਰ (ਜਸਬੀਰ ਸਿੰਘ ਜੱਸੀ)- ਬਹੁ-ਕਰੋੜੀ ਸਿੰਚਾਈ ਘੁਟਾਲੇ 'ਚ ਇਨਵੈਸਟੀਗੇਸ਼ਨਜ਼ ਅਫ਼ਸਰ ਰਹੇ ਪੀ.ਪੀ.ਐੱਸ. ਅਧਿਕਾਰੀ ਅਸ਼ੀਸ਼ ਕਪੂਰ ਨੂੰ ਵਿਜੀਲੈਂਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਸੂਤਰਾਂ ਮੁਤਾਬਿਕ ਉਨ੍ਹਾਂ ਦੀ ਗ੍ਰਿਫ਼ਤਾਰੀ ਪੂਨਮ ਰਾਜਨ ਨਾਂਅ...
ਅਨਾਜ ਮੰਡੀ ਲੌਂਗੋਵਾਲ ਵਿਖੇ ਅੱਜ ਪਹਿਲੇ ਦਿਨ ਝੋਨੇ ਦੀ ਖ਼ਰੀਦ ਹੋਈ ਸ਼ੁਰੂ
. . .  1 day ago
ਲੌਂਗੋਵਾਲ, 6 ਅਕਤੂਬਰ (ਸ.ਸ.ਖੰਨਾ,ਵਿਨੋਦ)-ਸਥਾਨਕ ਦਾਣਾ ਮੰਡੀ ਵਿਖੇ ਝੋਨੇ ਦੀ ਖ਼ਰੀਦ ਦੀ ਸ਼ੁਰੂਆਤ ਮਾਰਕੀਟ ਕਮੇਟੀ ਚੀਮਾ ਮੰਡੀ ਦੇ ਸਕੱਤਰ ਜਸਵੀਰ ਸਿੰਘ ਸਮਾਓ ਦੀ ਅਗਵਾਈ ਹੇਠ ਕੀਤੀ ਗਈ। ਉਨ੍ਹਾਂ ਗੱਲਬਾਤ ਦੌਰਾਨ ਕਿਹਾ ਕਿ ਝੋਨੇ ਦੀ ਫ਼ਸਲ ਖ਼ਰੀਦਣ ਲਈ ਮੰਡੀ...
ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵਲੋਂ ਥਾਣੇ ਦੇ ਬਾਹਰ ਲਗਾਇਆ ਧਰਨਾ
. . .  1 day ago
ਗੁਰੂ ਹਰਸਹਾਏ, 6 ਅਕਤੂਬਰ (ਕਪਿਲ ਕੰਧਾਰੀ)-ਅੱਜ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵਲੋਂ ਥਾਣਾ ਗੁਰੂ ਹਰਸਹਾਏ ਦੇ ਬਾਹਰ ਧਰਨਾ ਲਗਾ ਦਿੱਤਾ ਗਿਆ ਹੈ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਭਾਰਤੀ ਕਿਸਾਨ ਯੂਨੀਅਨ ਡਕੌਂਦਾ...
ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਨਾਵਲਕਾਰ ਨਾਨਕ ਸਿੰਘ ਸੈਂਟਰ ਦਾ ਉਦਘਾਟਨ
. . .  1 day ago
ਅੰਮ੍ਰਿਤਸਰ, 6 ਅਕਤੂਬਰ (ਵਰਪਾਲ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਅਤੇ ਸ. ਨਾਨਕ ਸਿੰਘ ਲਿਟਰੇਰੀ ਫਾਊਂਡੇਸ਼ਨ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਭਾਈ ਗੁਰਦਾਸ ਲਾਇਬਰੇਰੀ ਵਿਖੇ ਸਥਾਪਤ ਕੀਤੇ ਗਏ ਨਾਨਕ ਸਿੰਘ ਸੈਂਟਰ ਦਾ ਉਦਘਾਟਨ ਅੱਜ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 14 ਹਾੜ ਸੰਮਤ 554

ਕਪੂਰਥਲਾ / ਫਗਵਾੜਾ

ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਸਮਾਜ ਸੇਵੀ ਸੰਸਥਾਵਾਂ ਮੁਹੱਲਾ ਪੱਧਰ 'ਤੇ ਜਾਗਰੂਕਤਾ ਕੈਂਪ ਲਗਾਉਣ-ਸਾਰੰਗਲ

ਕਪੂਰਥਲਾ, 27 ਜੂਨ (ਅਮਰਜੀਤ ਕੋਮਲ)- ਸਮਾਜ ਸੇਵੀ ਸੰਸਥਾਵਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਮੁਹੱਲਾ ਪੱਧਰ 'ਤੇ ਯੂਥ ਕਲੱਬਾਂ ਦੇ ਸਹਿਯੋਗ ਨਾਲ ਜਾਗਰੂਕਤਾ ਕੈਂਪ ਲਗਾਉਣ | ਇਹ ਸ਼ਬਦ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਚ ਵਿਸ਼ਵ ਪੱਧਰ ਦੇ ਨਸ਼ਾ ਖੋਰੀ ਤੇ ਨਸ਼ਿਆਂ ਦੇ ਗੈਰ ਕਾਨੂੰਨੀ ਸਮਗਿਲੰਗ ਵਿਰੁੱਧ ਨਸ਼ਾ ਰੋਕੂ ਦਿਵਸ ਦੇ ਸਬੰਧ ਵਿਚ ਨਸ਼ਾ ਛਡਾਊ ਤੇ ਮੁੜ ਵਸੇਬਾ ਕੇਂਦਰ ਵਲੋਂ ਪ੍ਰੋਜੈਕਟ 'ਡਵ' (ਡਰੱਗ ਓਵਰਡੋਜ ਐਜੂਕੇਸ਼ਨ ਐਂਡ ਮੈਨੇਜਮੈਂਟ ਤਹਿਤ) ਇਸ ਪ੍ਰੋਜੈਕਟ ਦੇ ਉਦਘਾਟਨ ਉਪਰੰਤ ਕਹੀ | ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਲਤ ਪੂਰੀ ਦੁਨੀਆ ਵਿਚ ਗੰਭੀਰ ਰੂਪ ਧਾਰਨ ਕਰ ਚੁੱਕੀ ਹੈ ਤੇ ਵਿਸ਼ੇਸ਼ ਕਰਕੇ ਨੌਜਵਾਨ ਵਰਗ ਵਿਚ ਹਰ ਸਾਲ ਵਾਧਾ ਦਰਜ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਨਸ਼ਾ ਤਸਕਰੀ ਦੇ ਮਾਮਲਿਆਂ ਨਾਲ ਸਖ਼ਤੀ ਨਾਲ ਨਿਪਟਿਆ ਜਾਵੇਗਾ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨਸ਼ਾ ਵੇਚਣ ਵਾਲਿਆਂ ਨੂੰ ਨੱਥ ਪਾਉਣ ਲਈ ਜ਼ਿਲ੍ਹਾ ਪੁਲਿਸ ਪੂਰੀ ਮੁਸਤੈਦੀ ਨਾਲ ਕੰਮ ਕਰ ਰਹੀ ਹੈ | ਉਨ੍ਹਾਂ ਸਿਹਤ ਵਿਭਾਗ ਨੂੰ ਵਿਸ਼ਵਾਸ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਉਨ੍ਹਾਂ ਨੂੰ ਪੂਰੀ ਸਹਾਇਤਾ ਦਿੱਤੀ ਜਾਵੇਗੀ | ਇਸ ਤੋਂ ਪਹਿਲਾਂ ਸਿਵਲ ਸਰਜਨ ਡਾ: ਗੁਰਿੰਦਰਬੀਰ ਕੌਰ ਤੇ ਡਿਪਟੀ ਮੈਡੀਕਲ ਕਮਿਸ਼ਨਰ ਡਾ: ਸੰਦੀਪ ਭੋਲਾ ਨੇ ਕਿਹਾ ਕਿ ਨਸ਼ਿਆਂ ਦਾ ਵੱਧ ਰਿਹਾ ਰੁਝਾਨ ਸਮਾਜ 'ਤੇ ਬਹੁਤ ਵੱਡਾ ਬੋਝ ਹੈ | ਉਨ੍ਹਾਂ ਕਿਹਾ ਕਿ ਨਸ਼ਾ ਛੱਡਣ ਲਈ ਵਿਅਕਤੀਆਂ ਨੂੰ ਨਵੀਂ ਆਦਤਾਂ ਨੂੰ ਅਪਣਾਉਣ ਤੇ ਆਪਣੇ ਆਪ ਨੂੰ ਕਿਸੇ ਨਾ ਕਿਸੇ ਕੰਮ ਵਿਚ ਰੁੱਝਾ ਰੱਖਣ ਨਾਲ ਉਹ ਨਸ਼ਿਆਂ ਤੋਂ ਦੂਰ ਰਹਿ ਸਕਦਾ ਹੈ | ਉਨ੍ਹਾਂ ਓਵਰਡੋਜ ਕਾਰਨ ਹੋਈਆਂ ਮੌਤਾਂ ਤੇ ਇਨ੍ਹਾਂ ਤੋਂ ਬਚਾਅ ਸਬੰਧੀ ਜਾਗਰੂਕਤਾ ਅਤੇ ਜ਼ਿਲ੍ਹੇ ਦੀਆਂ ਸਿਹਤ ਸੰਸਥਾਵਾਂ ਵਿਚ ਨਸ਼ਾ ਕਰਨ ਵਾਲੇ ਨੌਜਵਾਨਾਂ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਡਿਪਟੀ ਕਮਿਸ਼ਨਰ ਨੂੰ ਜਾਣਕਾਰੀ ਦਿੱਤੀ | ਇਸ ਮੌਕੇ ਸਿਵਲ ਹਸਪਤਾਲ ਦੇ ਐਸ.ਐਮ.ਓ. ਡਾ: ਸੰਦੀਪ ਧਵਨ ਤੇ ਸ਼ਹਿਰ ਦੀਆਂ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦੇ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |

ਅਗਨੀਪਥ ਸਕੀਮ ਦੇ ਵਿਰੋਧ 'ਚ ਬਲਾਕ ਕਾਂਗਰਸ ਸ਼ਹਿਰੀ ਵਲੋਂ ਮਾਲ ਰੋਡ 'ਤੇ ਧਰਨਾ

ਕਪੂਰਥਲਾ, 27 ਜੂਨ (ਅਮਰਜੀਤ ਕੋਮਲ)- ਆਲ ਇੰਡੀਆ ਕਾਂਗਰਸ ਦੇ ਸੱਦੇ 'ਤੇ ਅੱਜ ਹਲਕੇ ਦੇ ਕਾਂਗਰਸ ਵਿਧਾਇਕ ਰਾਣਾ ਗੁਰਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ 'ਤੇ ਬਲਾਕ ਕਾਂਗਰਸ ਸ਼ਹਿਰੀ ਦੀ ਕਪੂਰਥਲਾ ਇਕਾਈ ਵਲੋਂ ਸਥਾਨਕ ਮਾਲ ਰੋਡ 'ਤੇ ਕੇਂਦਰ ਸਰਕਾਰ ਵਲੋਂ ਸ਼ੁਰੂ ਕੀਤੀ ਗਈ ...

ਪੂਰੀ ਖ਼ਬਰ »

ਸੰਗਰੂਰ ਦੇ ਲੋਕਾਂ ਨੇ ਆਮ ਆਦਮੀ ਦੀ ਪਾਰਟੀ ਨੂੰ ਦਿਖਾਇਆ ਸ਼ੀਸ਼ਾ-ਤੱਖਰ

ਭੁਲੱਥ, 27 ਜੂਨ (ਮਨਜੀਤ ਸਿੰਘ ਰਤਨ)- ਸੰਗਰੂਰ ਦੇ ਲੋਕਾਂ ਵਲੋਂ ਆਮ ਆਦਮੀ ਪਾਰਟੀ ਨੂੰ ਸ਼ੀਸ਼ਾ ਦਿਖਾਇਆ ਗਿਆ ਹੈ | ਇਹਨਾਂ ਗੱਲਾਂ ਦਾ ਪ੍ਰਗਟਾਵਾ ਸਰਕਲ ਪ੍ਰਧਾਨ ਸ਼ੋ੍ਰਮਣੀ ਅਕਾਲੀ ਦਲ ਸੁਖਵੰਤ ਸਿੰਘ ਤੱਖਰ ਵਲੋਂ ਇਕ ਬਿਆਨ ਰਾਹੀਂ ਕੀਤਾ ਗਿਆ | ਉਨ੍ਹਾਂ ਕਿਹਾ ਕਿ ਉਹ ਆਏ ...

ਪੂਰੀ ਖ਼ਬਰ »

ਥਾਣਾ ਢਿਲਵਾਂ ਪੁਲਿਸ ਵਲੋਂ ਲੋੜੀਂਦੇ ਦੋ ਵਿਅਕਤੀ ਕਾਬੂ

ਢਿਲਵਾਂ, 27 ਜੂਨ (ਪ.ਪ੍ਰ.)- ਥਾਣਾ ਢਿਲਵਾਂ ਦੀ ਪੁਲਿਸ ਵਲੋਂ ਬੀਤੀ 23 ਜੂਨ ਨੂੰ ਮਾਈਨਿੰਗ ਐਕਟ ਤਹਿਤ ਥਾਣਾ ਢਿਲਵਾਂ ਵਿਖੇ ਦਰਜ ਕੀਤੇ ਗਏ ਮਾਮਲੇ ਵਿਚ ਲੋੜੀਂਦੇ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਥਾਣਾ ਢਿਲਵਾਂ ਦੇ ਐਸ.ਐਚ.ਓ. ਹਰਪਾਲ ਸਿੰਘ ਨੇ ਦੱਸਿਆ ਕਿ ਉਕਤ ਮਾਮਲੇ 'ਚ ...

ਪੂਰੀ ਖ਼ਬਰ »

ਅਗਨੀਪਥ ਸਕੀਮ ਤਹਿਤ ਫ਼ੌਜ 'ਚ ਭਰਤੀ ਲਈ ਅਗਨੀਵੀਰਾਂ ਦੀ ਰਜਿਸਟਰੇਸ਼ਨ ਸ਼ੁਰੂ- ਨੀਲਮ ਮਹੇ

ਕਪੂਰਥਲਾ, 27 ਜੂਨ (ਵਿ.ਪ੍ਰ.)-ਕੇਂਦਰ ਸਰਕਾਰ ਵਲੋਂ ਅਗਨੀਪਥ ਸਕੀਮ ਤਹਿਤ ਚੇਅਰਮੈਨ ਸਿਲੈੱਕਸ਼ਨ ਸੈਂਟਰ ਅੰਬਾਲਾ ਕੈਂਟ ਦੇ ਅਧਿਕਾਰ ਖੇਤਰ ਵਿਚ ਪੈਂਦੇ ਰਾਜਾਂ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਕੇਂਦਰ ਸ਼ਾਸਿਤ ਪ੍ਰਦੇਸ਼ਾਂ ਜੰਮੂ, ਕਸ਼ਮੀਰ ਤੇ ਲੱਦਾਖ ਵਿਚੋਂ ...

ਪੂਰੀ ਖ਼ਬਰ »

ਸਟਾਕ ਮਾਰਕੀਟ ਦੇ ਨਾਂਅ 'ਤੇ ਲਗਭਗ 1.50 ਕਰੋੜ ਦੀ ਠੱਗੀ ਮਾਰਨ ਵਾਲੇ ਵਿਅਕਤੀ ਵਿਰੁੱਧ ਕੇਸ ਦਰਜ

ਕਪੂਰਥਲਾ, 27 ਜੂਨ (ਵਿਸ਼ੇਸ਼ ਪ੍ਰਤੀਨਿਧ)- ਥਾਣਾ ਸਿਟੀ ਪੁਲਿਸ ਨੇ ਲਗਭਗ 1.50 ਕਰੋੜ ਰੁਪਏ ਦੀ ਧੋਖਾਧੜੀ ਦੇ ਮਾਮਲੇ ਵਿਚ ਕਥਿਤ ਦੋਸ਼ੀ ਜਸਪ੍ਰੀਤ ਸਿੰਘ ਵਾਸੀ ਮੇਹਰ ਇਨਕਲੇਵ ਧੁਆਂਖੇ ਜਗੀਰ ਵਿਰੁੱਧ ਕੇਸ ਦਰਜ ਕਰ ਲਿਆ ਹੈ | ਰੋਸ਼ਨ ਲਾਲ ਜੈਨ ਵਾਸੀ ਗੋਪਾਲ ਨਗਰ ਨੇ ਥਾਣਾ ...

ਪੂਰੀ ਖ਼ਬਰ »

ਸਫ਼ਾਈ ਮੁਲਾਜ਼ਮਾਂ ਨੇ ਨਗਰ ਨਿਗਮ ਦਫ਼ਤਰ ਮੂਹਰੇ ਕੀਤੀ ਨਾਅਰੇਬਾਜ਼ੀ

ਕਪੂਰਥਲਾ, 27 ਜੂਨ (ਵਿ.ਪ੍ਰ.)- ਨਗਰ ਨਿਗਮ ਕਪੂਰਥਲਾ ਦੀ ਹਦੂਦ ਵਿਚ ਘਰ-ਘਰ ਤੋਂ ਕੂੜਾ ਚੁੱਕਣ ਵਾਲੇ ਮੁਲਾਜ਼ਮਾਂ ਨੇ ਨਗਰ ਨਿਗਮ ਵਲੋਂ ਉਨ੍ਹਾਂ ਨਾਲ ਕੀਤੇ ਜਾ ਰਹੀ ਧੱਕੇਸ਼ਾਹੀ ਦੇ ਵਿਰੋਧ ਵਿਚ ਨਗਰ ਨਿਗਮ ਦੇ ਦਫ਼ਤਰ ਮੂਹਰੇ ਧਰਨਾ ਦੇ ਕੇ ਨਾਅਰੇਬਾਜ਼ੀ ਕੀਤੀ | ਘਰ-ਘਰ ...

ਪੂਰੀ ਖ਼ਬਰ »

ਸਹੂਲਤਾਂ ਤੋਂ ਸੱਖਣਾ ਚੱਲਿਆ ਆ ਰਿਹਾ ਰਿਆਸਤੀ ਸ਼ਹਿਰ ਕਪੂਰਥਲਾ ਦਾ ਰੇਲਵੇ ਸਟੇਸ਼ਨ

ਕਪੂਰਥਲਾ, 27 ਜੂਨ (ਅਮਰਜੀਤ ਕੋਮਲ)- ਰਿਆਸਤੀ ਸ਼ਹਿਰ ਕਪੂਰਥਲਾ ਵਿਚ ਦੇਸ਼ ਦੀ ਆਜ਼ਾਦੀ ਤੋਂ ਪਹਿਲਾਂ ਦਾ ਬਣਿਆ ਰੇਲਵੇ ਸਟੇਸ਼ਨ ਲਗਭਗ 75 ਵਰ੍ਹੇ ਹੋਣ ਦੇ ਬਾਵਜੂਦ ਵੀ ਅਜੇ ਵੀ ਬਹੁਤ ਸਾਰੀਆਂ ਸਹੂਲਤਾਂ ਤੋਂ ਸੱਖਣਾ ਚੱਲਿਆ ਆ ਰਿਹਾ ਹੈ | ਜਲੰਧਰ-ਫਿਰੋਜ਼ਪੁਰ ਰੇਲਵੇ ...

ਪੂਰੀ ਖ਼ਬਰ »

ਪੀ.ਡਬਲਯੂ.ਡੀ. ਵਿਭਾਗ ਵਲੋਂ ਫਗਵਾੜਾ-ਨਕੋਦਰ ਰੋਡ ਦੀ ਉਸਾਰੀ ਦਾ ਕੰਮ ਸ਼ੁਰੂ

ਫਗਵਾੜਾ, 27 ਜੂਨ (ਹਰਜੋਤ ਸਿੰਘ ਚਾਨਾ)- ਫਗਵਾੜਾ ਦੇ ਸ਼ੂਗਰ ਮਿੱਲ ਪੁਲ ਤੋਂ ਸ਼ਹਿਰ ਦੀ ਹੱਦ ਏਕਤਾ ਰਿਜ਼ੋਰਟ ਨਕੋਦਰ ਰੋਡ ਤੱਕ ਦੀ ਫੋਰ ਲੇਨ ਸੜਕ ਦੀ ਉਸਾਰੀ ਦਾ ਕੰਮ ਅੱਜ ਪੀ.ਡਬਲਯੂ.ਡੀ. ਵਿਭਾਗ ਵਲੋਂ ਸ਼ੁਰੂ ਕਰ ਦਿੱਤਾ ਗਿਆ ਹੈ ਕਿਉਂਕਿ ਇਹ ਸੜਕ ਦੀ ਹਾਲਤ ਬਹੁਤ ਖਸਤਾ ਹੈ ...

ਪੂਰੀ ਖ਼ਬਰ »

20 ਗ੍ਰਾਮ ਹੈਰੋਇਨ ਸਮੇਤ ਇਕ ਔਰਤ ਕਾਬੂ

ਕਪੂਰਥਲਾ, 27 ਜੂਨ (ਵਿਸ਼ੇਸ਼ ਪ੍ਰਤੀਨਿਧ)- ਥਾਣਾ ਸਿਟੀ ਪੁਲਿਸ ਨੇ ਨਵਾਂ ਪਿੰਡ ਭੱਠੇ ਦੀ ਇਕ ਔਰਤ ਜਸਵੰਤ ਕੌਰ ਉਰਫ਼ ਸੰਤੋ ਕੋਲੋਂ 20 ਗ੍ਰਾਮ ਹੈਰੋਇਨ ਬਰਾਮਦ ਕਰਕੇ ਉਸਨੂੰ ਗਿ੍ਫ਼ਤਾਰ ਕਰ ਲਿਆ ਹੈ | ਦੱਸਿਆ ਜਾਂਦਾ ਹੈ ਕਿ ਸਬ ਇੰਸਪੈਕਟਰ ਕਿਰਪਾਲ ਸਿੰਘ ਪੁਲਿਸ ਪਾਰਟੀ ...

ਪੂਰੀ ਖ਼ਬਰ »

ਗੁਰੂ ਰਾਮ ਦਾਸ ਸੇਵਾ ਸੁਸਾਇਟੀ ਵਲੋਂ ਕਰਵਾਏ ਗੁਰਬਾਣੀ ਕੰਠ ਮੁਕਾਬਲੇ

ਕਪੂਰਥਲਾ, 27 ਜੂਨ (ਵਿਸ਼ੇਸ਼ ਪ੍ਰਤੀਨਿਧ)-ਸ੍ਰੀ ਗੁਰੂ ਰਾਮ ਦਾਸ ਸੇਵਾ ਸੁਸਾਇਟੀ ਵਲੋਂ ਅੱਜ ਗੁਰੂ ਨਾਨਕ ਧਰਮਸ਼ਾਲਾ ਕਪੂਰਥਲਾ ਵਿਖੇ ਗੁਰਬਾਣੀ ਕੰਠ ਮੁਕਾਬਲੇ ਕਰਵਾਏ ਗਏ ਜਿਸ ਵਿਚ 3-4, 6-12 ਤੇ 13-17 ਸਾਲ ਉਮਰ ਵਰਗ ਦੇ ਬੱਚਿਆਂ ਨੇ ਭਾਗ ਲਿਆ | ਇਸ ਮੁਕਾਬਲੇ ਵਿਚ ਜੇਤੂ ਰਹੇ ...

ਪੂਰੀ ਖ਼ਬਰ »

ਕੇਂਦਰ ਸਰਕਾਰ ਦੀ ਅਗਨੀਪਥ ਸਕੀਮ ਦੇਸ਼ ਦੀ ਸੁਰੱਖਿਆ ਨਾਲ ਖਿਲਵਾੜ- ਰਣਜੀਤ ਸਿੰਘ ਰਾਣਾ

ਭੁਲੱਥ, 27 ਜੂਨ (ਮਨਜੀਤ ਸਿੰਘ ਰਤਨ)- ਕੇਂਦਰ ਸਰਕਾਰ ਦੀ ਅਗਨੀਪਥ ਸਕੀਮ ਦੇਸ਼ ਦੀ ਸੁਰੱਖਿਆ ਨਾਲ ਖਿਲਵਾੜ ਹੈ | ਇਹਨਾਂ ਗੱਲਾਂ ਦਾ ਪ੍ਰਗਟਾਵਾ ਰਣਜੀਤ ਸਿੰਘ ਰਾਣਾ ਇੰਚਾਰਜ ਹਲਕਾ ਭੁਲੱਥ ਨੇ ਇਕ ਬਿਆਨ ਰਾਹੀਂ ਕੀਤਾ | ਉਨ੍ਹਾਂ ਕਿਹਾ ਕਿ ਦੇਸ਼ ਨੂੰ ਕਾਰਪੋਰੇਟ ਹੱਥਾ ਦੀ ...

ਪੂਰੀ ਖ਼ਬਰ »

ਸੰਗਰੂਰ ਜ਼ਿਮਨੀ ਚੋਣ 'ਚ ਸਿਮਰਨਜੀਤ ਮਾਨ ਦੀ ਜਿੱਤ ਨੇ ਸਿੱਖ ਕੌਮ ਦਾ ਮਾਣ ਵਧਾਇਆ- ਖੱਖ ਨਡਾਲਾ

ਨਡਾਲਾ, 27 ਜੂਨ (ਮਾਨ)- ਸੰਗਰੂਰ ਜ਼ਿਮਨੀ ਚੋਣ ਵਿਚ ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਸਿਮਰਨਜੀਤ ਸਿੰਘ ਮਾਨ ਦੀ ਸ਼ਾਨਦਾਰ ਜਿੱਤ ਨੇ ਸਿੱਖ ਕੌਮ ਦਾ ਮਾਣ ਵਧਾਇਆ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹੈਲਪ ਲਾਈਨ ਐਂਟੀ ਕੁਰੱਪਸ਼ਨ ਦੇ ਸਾਬਕਾ ਪੰਜਾਬ ਪ੍ਰੈੱਸ ਸਕੱਤਰ ...

ਪੂਰੀ ਖ਼ਬਰ »

ਪਿੰਡ ਫੱਤੂ ਚੱਕ ਵਿਖੇ ਸਾਲਾਨਾ ਜੋੜ ਮੇਲਾ 30 ਜੂਨ ਨੂੰ

ਢਿਲਵਾਂ, 27 ਜੂਨ (ਸੁਖੀਜਾ, ਪ੍ਰਵੀਨ)- ਬਾਬਾ ਲੱਖਾਂ ਦਾ ਦਾਤਾ ਕਲੱਬ ਵਲੋਂ ਪਿੰਡ ਵਾਸੀਆਂ ਤੇ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਲਾਲ ਪਿੰਡ ਫੱਤੂਚੱਕ ਵਿਚ ਬਾਬਾ ਲੱਖਾਂ ਦਾ ਦਾਤਾ ਦੇ ਪਵਿੱਤਰ ਅਸਥਾਨ 'ਤੇ 30 ਜੂਨ ਦਿਨ ਵੀਰਵਾਰ ਨੂੰ ਸਾਲਾਨਾ ਜੋੜ ਮੇਲਾ ਕਰਵਾਇਆ ਜਾ ਰਿਹਾ ...

ਪੂਰੀ ਖ਼ਬਰ »

ਪੰਡਿਤ ਰਜਿੰਦਰ ਕੁਮਾਰ ਨੇ ਸ਼ੁਰੂ ਕਰਵਾਇਆ ਰੇਲਵੇ ਸਟੇਸ਼ਨ 'ਤੇ ਐਤਵਾਰ ਦਾ ਹਫ਼ਤਾਵਾਰੀ ਭੋਜਨ

ਫਗਵਾੜਾ, 27 ਜੂਨ (ਤਰਨਜੀਤ ਸਿੰਘ ਕਿੰਨੜਾ)- ਖਾਟੂ ਸ਼ਾਮ ਮੰਦਿਰ ਫਰੈਂਡਜ਼ ਕਲੋਨੀ ਫਗਵਾੜਾ ਦੇ ਮੁੱਖ ਸੇਵਾਦਾਰ ਪੰਡਿਤ ਜੁਗਲ ਕਿਸ਼ੋਰ ਦੀ ਅਗਵਾਈ 'ਚ ਸਥਾਨਕ ਰੇਲਵੇ ਸਟੇਸ਼ਨ ਦੇ ਬਾਹਰ ਸ਼ਾਮ ਰਸੋਈ ਦੇ ਬੈਨਰ ਹੇਠ ਹਰੇਕ ਐਤਵਾਰ ਨੂੰ ਵਰਤਾਏ ਜਾਣ ਵਾਲੇ ਦੁਪਹਿਰ ਦੇ ...

ਪੂਰੀ ਖ਼ਬਰ »

ਭੁਲੱਥ ਵਿਖੇ ਸਿਮਰਨਜੀਤ ਸਿੰਘ ਮਾਨ ਦੀ ਜਿੱਤ ਦੀ ਖ਼ੁਸ਼ੀ 'ਚ ਲੱਡੂ ਵੰਡੇ ਗਏ

ਭੁਲੱਥ, 27 ਜੂਨ (ਮਨਜੀਤ ਸਿੰਘ ਰਤਨ)- ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਦੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਵਲੋਂ ਇਤਿਹਾਸਕ ਜਿੱਤ ਹਾਸਲ ਕਰਨ ਦੀ ਖ਼ੁਸ਼ੀ ਵਿਚ ਜਿੱਥੇ ਪੰਜਾਬ ਭਰ ਵਿਚ ਉਨ੍ਹਾਂ ਦੇ ਸਮਰਥਕਾਂ ਵਲੋਂ ਖ਼ੁਸ਼ੀ ਜ਼ਾਹਿਰ ...

ਪੂਰੀ ਖ਼ਬਰ »

ਪਹਿਲੇ ਗੁਰਬਖ਼ਸ਼ ਸਿੰਘ ਮੈਮੋਰੀਅਲ ਹਾਕੀ ਟੂਰਨਾਮੈਂਟ ਵਿਚ ਰਾਊਾਡ ਗਲਾਸ ਅਕੈਡਮੀ ਨਡਾਲਾ ਨੇ ਜਿੱਤ ਦਰਜ ਕੀਤੀ

ਕਪੂਰਥਲਾ, 27 ਜੂਨ (ਵਿ.ਪ੍ਰ.)- ਪਹਿਲਾ ਗੁਰਬਖ਼ਸ਼ ਸਿੰਘ ਮੈਮੋਰੀਅਲ ਅੰਡਰ-17 ਹਾਕੀ ਟੂਰਨਾਮੈਂਟ ਗੁਰੂ ਨਾਨਕ ਸਟੇਡੀਅਮ ਕਪੂਰਥਲਾ ਵਿਚ ਕਰਵਾਇਆ ਗਿਆ | ਦੋ ਰੋਜ਼ਾ ਇਸ ਟੂਰਨਾਮੈਂਟ ਦੇ ਫਾਈਨਲ ਮੁਕਾਬਲੇ ਵਿਚ ਰਾਊਾਡ ਗਲਾਸ ਅਕੈਡਮੀ ਬੁਤਾਲਾ ਦੀ ਟੀਮ ਨੇ ਹਾਕੀ ਕਲੱਬ ਧੀਣਾ ...

ਪੂਰੀ ਖ਼ਬਰ »

ਸੰਗਰੂਰ ਲੋਕ ਸਭਾ ਦੀ ਉਪ ਚੋਣ 'ਚ ਲੋਕਾਂ ਨੇ ਮਾਨ ਸਰਕਾਰ ਦੀ ਮਾੜੀ ਕਾਰਗੁਜ਼ਾਰੀ ਵਿਰੁੱਧ ਫ਼ਤਵਾ ਦਿੱਤਾ-ਰਣਜੀਤ ਸਿੰਘ ਖੋਜੇਵਾਲ

ਕਪੂਰਥਲਾ, 27 ਜੂਨ (ਵਿ.ਪ੍ਰ.)- ਸੰਗਰੂਰ ਦੀ ਲੋਕ ਸਭਾ ਦੀ ਉਪ ਚੋਣਾਂ ਵਿਚ ਹਲਕੇ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਦੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਮਾੜੀ ਕਾਰਗੁਜ਼ਾਰੀ ਵਿਰੁੱਧ ਫ਼ਤਵਾ ਦਿੱਤਾ ਹੈ | ਇਸ ਲਈ ਆਮ ਆਦਮੀ ਪਾਰਟੀ ਨੂੰ ਹੁਣ ਆਪਣੀ ਹਾਰ ਦਾ ਮੰਥਨ ...

ਪੂਰੀ ਖ਼ਬਰ »

ਸ੍ਰੀ ਅਮਰਨਾਥ ਯਾਤਰਾ ਮੌਕੇ ਲਗਾਏ ਜਾਣ ਵਾਲੇ ਭੰਡਾਰੇ ਲਈ ਰਾਸ਼ਨ ਦਾ ਟਰੱਕ ਰਵਾਨਾ

ਕਪੂਰਥਲਾ, 27 ਜੂਨ (ਵਿਸ਼ੇਸ਼ ਪ੍ਰਤੀਨਿਧ)-ਸ੍ਰੀ ਅਮਰਨਾਥ ਬਰਫਾਨੀ ਸੇਵਾ ਮੰਡਲ ਮਾਰਕਫੈੱਡ ਚੌਂਕ ਵਲੋਂ ਅਮਰਨਾਥ ਯਾਤਰਾ 'ਤੇ ਲਗਾਏ ਜਾ ਰਹੇ ਭੰਡਾਰੇ ਦੀ ਰਾਸ਼ਨ ਨਾਲ ਭਰੇ ਟਰੱਕ ਨੂੰ ਅੱਜ ਭਾਜਪਾ ਦੀ ਸੂਬਾ ਕਾਰਜਕਾਰਨੀ ਦੇ ਮੈਂਬਰ ਯੱਗ ਦੱਤ ਐਰੀ, ਸ਼ਾਮ ਸੁੰਦਰ ਅਗਰਵਾਲ ...

ਪੂਰੀ ਖ਼ਬਰ »

ਕੇ.ਐਲ. ਚਾਂਦ ਵੈੱਲਫੇਅਰ ਟਰੱਸਟ ਵਲੋਂ ਲੋੜਵੰਦਾਂ ਨੂੰ ਵੀਲ੍ਹ ਚੇਅਰਾਂ ਭੇਟ

ਫਗਵਾੜਾ, 27 ਜੂਨ (ਤਰਨਜੀਤ ਸਿੰਘ ਕਿੰਨੜਾ)- ਪ੍ਰਵਾਸੀ ਭਾਰਤੀ ਕੇ.ਐਲ. ਚਾਂਦ ਦੀ ਰਹਿਨੁਮਾਈ ਹੇਠ ਚੱਲ ਰਹੇ ਕੇ.ਐਲ. ਚਾਂਦ ਵੈੱਲਫੇਅਰ ਟਰੱਸਟ ਵਲੋਂ ਸੂਬਾ ਕੋਆਰਡੀਨੇਟਰ ਰਜਿੰਦਰ ਕੁਮਾਰ ਬੰਟੀ ਦੀ ਅਗਵਾਈ ਹੇਠ ਸਥਾਨਕ ਫਰੈਂਡਜ਼ ਕਲੋਨੀ ਵਿਖੇ ਕਰਵਾਏ ਸਮਾਗਮ ਦੌਰਾਨ ਇਕ ...

ਪੂਰੀ ਖ਼ਬਰ »

ਭਜਨ ਸਿੰਘ ਵਿਰਕ ਦੀ ਯਾਦ ਨੂੰ ਸਮਰਪਿਤ ਕਵੀ ਦਰਬਾਰ ਕਰਵਾਇਆ

ਫਗਵਾੜਾ, 27 ਜੂਨ (ਤਰਨਜੀਤ ਸਿੰਘ ਕਿੰਨੜਾ)- ਪੰਜਾਬੀ ਸਾਹਿਤ ਬਹੁਤ ਹੀ ਉੱਚ ਪੱਧਰ 'ਤੇ ਸਿਰਜਿਆ ਜਾ ਰਿਹਾ ਹੈ, ਪਰ ਪਾਠਕ ਫੇਰ ਵੀ ਇਸ ਤੋਂ ਦੂਰ ਹੋ ਰਹੇ ਹਨ | ਇਹ ਸ਼ਬਦ ਮੁੱਖ ਮਹਿਮਾਨ ਵਜੋਂ ਪਹੁੰਚੇ ਬਰਤਾਨਵੀ ਪੰਜਾਬੀ ਚਿੰਤਕ ਤੇ ਪੰਜਾਬੀ ਸੱਥ ਯੂ.ਕੇ. ਦੇ ਸੰਚਾਲਕ ਮੋਤਾ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਵਲੋਂ ਪੇਸ਼ ਕੀਤਾ ਪਲੇਠਾ ਬਜਟ ਲੋਕ ਹਿਤੈਸ਼ੀ- ਗੁਰਪਾਲ ਸਿੰਘ ਇੰਡੀਅਨ

ਕਪੂਰਥਲਾ, 27 ਜੂਨ (ਵਿ.ਪ੍ਰ.)-ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਗੁਰਪਾਲ ਸਿੰਘ ਇੰਡੀਅਨ ਨੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਪੇਸ਼ ਕੀਤੇ ਬਜਟ ਨੂੰ ਲੋਕ ਹਿਤੈਸ਼ੀ ਬਜਟ ਦੱਸਿਆ | ਉਨ੍ਹਾਂ ਕਿਹਾ ਕਿ ਬਜਟ ਵਿਚ ਆਮ ਆਦਮੀ ਨੂੰ ਕੋਈ ਟੈਕਸ ਨਹੀਂ ...

ਪੂਰੀ ਖ਼ਬਰ »

ਪੰਜਾਬ ਦਾ ਬਜਟ ਨਿਰਾਸ਼ਾਜਨਕ- ਵਿਧਾਇਕ ਧਾਲੀਵਾਲ

ਫਗਵਾੜਾ, 27 ਜੂਨ (ਹਰਜੋਤ ਸਿੰਘ ਚਾਨਾ)- ਕਾਂਗਰਸੀ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਪੰਜਾਬ ਦੇ ਬਜਟ 'ਤੇ ਪ੍ਰਤੀਕਰਮ ਕਰਦਿਆਂ ਇਸ ਨੂੰ ਨਿਰਾਸ਼ਾ ਜਨਕ ਦੱਸਦਿਆਂ ਕਿਹਾ ਕਿ ਬਹੁਤੀਆਂ ਮਹਿਲਾਵਾਂ ਨੇ ਇਕ ਹਜ਼ਾਰ ਰੁਪਏ ਗਰੰਟੀ ਨੂੰ ਮੁੱਖ ਰੱਖਿਆ ਸੀ ਪਰ ਤਿੰਨ ਮਹੀਨੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX