ਤਾਜਾ ਖ਼ਬਰਾਂ


ਲਖੀਮਪੁਰ ਖੀਰੀ 'ਚ ਡੀ.ਸੀ.ਐੱਮ.ਅਤੇ ਬੱਸ ਦੀ ਭਿਆਨਕ ਟੱਕਰ 'ਚ 8 ਲੋਕਾਂ ਦੀ ਮੌਤ
. . .  13 minutes ago
ਲਖੀਮਪੁਰ ਖੀਰੀ, 28 ਸਤੰਬਰ-ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਜ਼ਿਲ੍ਹੇ 'ਚ ਇਕ ਵੱਡਾ ਹਾਦਸਾ ਹੋਇਆ ਹੈ। ਹਾਦਸੇ 'ਚ ਕਈ ਔਰਤਾਂ ਸਮੇਤ 8 ਯਾਤਰੀਆਂ ਦੀ ਮੌਤ ਹੋ ਗਈ। ਘਟਨਾ 'ਚ ਕਈ ਲੋਕ ਜ਼ਖ਼ਮੀ ਵੀ ਹੋਏ ਹਨ...
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਕੱਢੀ ਗਈ ਸਾਈਕਲ ਰੈਲੀ
. . .  27 minutes ago
ਤਪਾ ਮੰਡੀ, 28 ਸਤੰਬਰ (ਵਿਜੇ ਸ਼ਰਮਾ)- ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੌਂਸਲ ਵਲੋਂ ਨਾਇਬ ਤਹਿਸੀਲਦਾਰ ਜਸਕਰਨ ਸਿੰਘ ਬਰਾੜ ਦੀ ਅਗਵਾਈ 'ਚ ਸਾਈਕਲ ਰੈਲੀ ਕੱਢ ਕੇ...
ਫ਼ਰਜ਼ਾਂ 'ਚ ਕੁਤਾਹੀ ਵਰਤਣ ਦੇ ਦੋਸ਼ ਤਹਿਤ ਸਰਪੰਚ ਮਹਿੰਦਰ ਕੌਰ ਨੂੰ ਕੀਤਾ ਗਿਆ ਮੁਅੱਤਲ
. . .  38 minutes ago
ਟੱਲੇਵਾਲ, 28 ਸਤੰਬਰ (ਸੋਨੀ ਚੀਮਾ)-ਜ਼ਿਲ੍ਹਾ ਬਰਨਾਲਾ ਦੇ ਪਿੰਡ ਚੀਮਾ ਨਾਲ ਸੰਬੰਧਿਤ ਸਰਪੰਚ ਮਹਿੰਦਰ ਕੌਰ ਨੂੰ ਆਪਣੇ ਫ਼ਰਜ਼ਾਂ 'ਚ ਕੁਤਾਹੀ ਕਰਨ ਕਰਕੇ ਪੰਚਾਇਤੀ ਰਾਜ ਐਕਟ 1994 ਦੇ ਤਹਿਤ ਮੁਅੱਤਲ ਕੀਤਾ ਗਿਆ ਹੈ।
ਗ੍ਰਹਿ ਮੰਤਰਾਲੇ ਨੇ ਪੀ.ਐੱਫ.ਆਈ ਨੂੰ ਐਲਾਨਿਆ ਪਾਬੰਦੀਸ਼ੁਦਾ ਸੰਗਠਨ, 5 ਸਾਲਾਂ ਲਈ ਲੱਗੀ ਪਾਬੰਦੀ
. . .  42 minutes ago
ਨਵੀਂ ਦਿੱਲੀ, 28 ਸਤੰਬਰ-ਗ੍ਰਹਿ ਮੰਤਰਾਲੇ ਦੀ ਤਰਫ਼ੋਂ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ। ਜਿਸ 'ਚ ਇਹ ਦੱਸਿਆ ਗਿਆ ਹੈ ਕਿ ਵਿਵਾਦਗ੍ਰਸਤ ਸੰਗਠਨ ਪਾਪੂਲਰ ਫੰਡ ਆਫ਼ ਇੰਡੀਆ (ਪੀ.ਐੱਫ.ਆਈ.) 'ਤੇ ਪਾਬੰਦੀ ਲਗਾਈ ਗਈ ਹੈ...
ਮੁੱਖ ਮੰਤਰੀ ਯੋਗੀ ਅੱਜ ਅਯੁੱਧਿਆ 'ਚ ਭਾਰਤ ਰਤਨ ਲਤਾ ਮੰਗੇਸ਼ਕਰ ਦੇ ਨਾਂਅ 'ਤੇ ਚੌਕ ਦਾ ਕਰਨਗੇ ਉਦਘਾਟਨ
. . .  45 minutes ago
ਲਖਨਊ, 28 ਸਤੰਬਰ-ਸੁਰਾਂ ਦੀ ਰਾਣੀ ਲਤਾ ਮੰਗੇਸ਼ਕਰ ਦੇ ਨਾਂਅ 'ਤੇ ਬਣੇ ਸ੍ਰਮਿਤੀ ਚੌਕ ਦਾ ਅੱਜ ਉਦਘਾਟਨ ਕੀਤਾ ਜਾਵੇਗਾ। ਮੁੱਖ ਮੰਤਰੀ ਯੋਗੀ ਆਦਿਤਿਆਨਾਥ ਅਤੇ ਕੇਂਦਰੀ ਮੰਤਰੀ ਸੰਸਕ੍ਰਿਤੀ ਮੰਤਰੀ ਜੈ ਕਿਸ਼ਨ ਰੈੱਡੀ ਚੌਕ ਦਾ ਉਦਘਾਟਨ ਕਰਨਗੇ...
ਦਿੱਲੀ 'ਚ ਯਮੁਨਾ ਨਦੀ ਦਾ ਪਾਣੀ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ
. . .  about 1 hour ago
ਨਵੀਂ ਦਿੱਲੀ, 28 ਸਤੰਬਰ- ਰਾਜਧਾਨੀ 'ਚ ਯਮੁਨਾ ਨਦੀ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ ਵਹਿ ਰਹੀ ਹੈ, ਕਿਉਂਕਿ ਅੱਜ ਸਵੇਰੇ 7 ਵਜੇ ਨਦੀ ਦਾ ਪੱਧਰ 206.59 ਮੀਟਰ ਤੱਕ ਪਹੁੰਚ ਗਿਆ। ਯਮੁਨਾ ਨਦੀ ਦਾ ਖ਼ਤਰੇ ਦਾ ਨਿਸ਼ਾਨ 205.33 ਮੀਟਰ ਹੈ।
ਜੰਮੂ-ਕਸ਼ਮੀਰ: ਕੁਲਗਾਮ 'ਚ 2 ਮੁਕਾਬਲਿਆਂ 'ਚ ਜੈਸ਼-ਏ-ਮੁਹੰਮਦ ਦੇ 3 ਅੱਤਵਾਦੀ ਹਲਾਕ
. . .  about 1 hour ago
ਸ਼੍ਰੀਨਗਰ, 28 ਸਤੰਬਰ-ਜੰਮੂ-ਕਸ਼ਮੀਰ ਦੇ ਕੁਲਗਾਮ 'ਚ 2 ਮੁਕਾਬਲਿਆਂ 'ਚ ਜੈਸ਼-ਏ-ਮੁਹੰਮਦ ਦੇ 3 ਅੱਤਵਾਦੀ ਹਲਾਕ ਹੋ ਗਏ ਹਨ।
ਸ਼ਹੀਦੇ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ ’ਤੇ ਅਦਾਰਾ ਅਜੀਤ ਉਨ੍ਹਾਂ ਨੂੰ ਪ੍ਰਣਾਮ ਕਰਦਾ ਹੈ।
. . .  0 minutes ago
ਸ਼ਹੀਦੇ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ ’ਤੇ ਅਦਾਰਾ ਅਜੀਤ ਉਨ੍ਹਾਂ ਨੂੰ ਪ੍ਰਣਾਮ ਕਰਦਾ ਹੈ।
⭐ਮਾਣਕ - ਮੋਤੀ⭐
. . .  about 1 hour ago
⭐ਮਾਣਕ - ਮੋਤੀ⭐
ਦਿੱਲੀ ਸ਼ਰਾਬ ਨੀਤੀ ਮਾਮਲੇ ਵਿਚ ਪਹਿਲੀ ਗ੍ਰਿਫ਼ਤਾਰੀ, ਸੀਬੀਆਈ ਨੇ ਸਿਸੋਦੀਆ ਦੇ ਕਰੀਬੀ ਨਾਇਰ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਫੰਡਾਂ ਵਿਚ ਲੱਖਾਂ ਰੁਪਏ ਦੀ ਘਪਲੇਬਾਜ਼ੀ ਕਰਨ ਦੇ ਦੋਸ਼ ਤਹਿਤ ਬੀ.ਡੀ.ਪੀ.ਓ. ਅਤੇ ਬਲਾਕ ਸਮਿਤੀ ਚੇਅਰਮੈਨ ਗ੍ਰਿਫ਼ਤਾਰ
. . .  1 day ago
ਲੁਧਿਆਣਾ ,27 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਵਿਜੀਲੈਂਸ ਬਿਊਰੋ ਵਲੋਂ ਫੰਡਾਂ ਵਿਚ ਲੱਖਾਂ ਰੁਪਏ ਦੀ ਘਪਲੇਬਾਜ਼ੀ ਕਰਨ ਦੇ ਦੋਸ਼ ਤਹਿਤ ਬੀ.ਡੀ.ਪੀ.ਓ. ਅਤੇ ਬਲਾਕ ਸਮਿਤੀ ਚੇਅਰਮੈਨ ਨੂੰ ਗ੍ਰਿਫ਼ਤਾਰ ਕੀਤਾ ...
ਰਾਜਸਥਾਨ ਰਾਜਨੀਤਿਕ ਸੰਕਟ - ਕਾਂਗਰਸ ਅਬਜ਼ਰਵਰਾਂ ਨੇ ਪਾਰਟੀ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੂੰ ਸੌਂਪੀ ਆਪਣੀ ਰਿਪੋਰਟ
. . .  1 day ago
71 ਉਪ ਪੁਲਿਸ ਕਪਤਾਨਾਂ ਦੇ ਤਬਾਦਲੇ
. . .  1 day ago
ਲੁਧਿਆਣਾ ,27 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਪੰਜਾਬ ਸਰਕਾਰ ਵਲੋਂ ਅੱਜ ਦੇਰ ਸ਼ਾਮ ਇਕ ਹੁਕਮ ਜਾਰੀ ਕਰਕੇ 71 ਉਪ ਪੁਲਿਸ ਕਪਤਾਨਾਂ ਅਤੇ ਏ. ਸੀ. ਪੀ. ਰੈਂਕ ਦੇ ਅਧਿਕਾਰੀਆਂ ਦੇ ਤਬਾਦਲੇ ਕਰ ...
ਜੰਮੂ-ਕਸ਼ਮੀਰ : ਕੁਲਗਾਮ 'ਚ ਮੁੱਠਭੇੜ, ਸੁਰੱਖਿਆ ਬਲਾਂ ਨੇ ਇਕ ਅੱਤਵਾਦੀ ਨੂੰ ਕੀਤਾ ਢੇਰ
. . .  1 day ago
ਤਹਿਰੀਕ-ਏ-ਲਬੈਇਕ ਨਾਲ ਜੁੜਿਆ ਪਾਕਿਸਤਾਨੀ ਘੁਸਪੈਠੀਆ ਭਾਰਤ-ਪਾਕਿ ਸਰਹੱਦ ਤੋਂ ਫੜਿਆ ਗਿਆ
. . .  1 day ago
ਨਵੀਂ ਦਿੱਲੀ, 27 ਸਤੰਬਰ - ਸੀਮਾ ਸੁਰੱਖਿਆ ਬਲ (ਬੀ. ਐੱਸ. ਐੱਫ.) ਨੇ ਰਾਜਸਥਾਨ 'ਚ ਭਾਰਤ-ਪਾਕਿਸਤਾਨ ਸਰਹੱਦ ਤੋਂ ਇਕ ਪਾਕਿਸਤਾਨੀ ਘੁਸਪੈਠੀਏ ਨੂੰ ਦਬੋਚ ਲਿਆ ਹੈ । ਇਹ ਘੁਸਪੈਠੀਆ ਪਾਕਿਸਤਾਨ ਦੇ ਤਹਿਰੀਕ-ਏ-ਲਬੈਇਕ ਸੰਗਠਨ ...
ਬਹੁ ਕਰੋੜੀ ਟੈਂਡਰ ਘੁਟਾਲੇ ਵਿਚ ਆਸ਼ੂ ਦੀ ਜ਼ਮਾਨਤ ’ਤੇ ਫ਼ੈਸਲਾ ਰਾਖਵਾਂ
. . .  1 day ago
ਲੁਧਿਆਣਾ ,27 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਬਹੁ ਕਰੋੜੀ ਟੈਂਡਰ ਘੁਟਾਲੇ ਵਿਚ ਜੇਲ੍ਹ ਵਿਚ ਬੰਦ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਜ਼ਮਾਨਤ ਦੀ ਅਰਜ਼ੀ ’ਤੇ ਫ਼ੈਸਲਾ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਲੋਂ ...
ਦਿੱਲੀ : ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਨੇ ਭਾਜਪਾ ਦੇ ਜਨਰਲ ਸਕੱਤਰਾਂ ਨਾਲ ਕੀਤੀ ਮੀਟਿੰਗ
. . .  1 day ago
ਜਾਪਾਨ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਟੋਕੀਓ ਤੋਂ ਹੋਏ ਰਵਾਨਾ
. . .  1 day ago
ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਵਲੋਂ ਡਾਇਰੈਕਟਰ ਪਸ਼ੂ ਪਾਲਣ ਦਾ ਘਿਰਾਓ ਮੁਲਤਵੀ
. . .  1 day ago
ਪਠਾਨਕੋਟ , 27 ਸਤੰਬਰ (ਸੰਧੂ )- ਪੰਜਾਬ ਸਟੇਟ ਵੇਟਰਨਰੀ ਇੰਸਪੈਕਟਰ ਐਸੋਸੀਏਸ਼ਨ ਦੀ ਹੰਗਾਮੀ ਮੀਟਿੰਗ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਪੰਜਾਬ ਨਾਲ ਹੋਈ । ਇਸ ਮੌਕੇ ਸੂਬਾ ਪ੍ਰਧਾਨ ਦਿਲਜੀਤ ਸਿੰਘ ਨੇ ਦੱਸਿਆ ...
ਟਾਟਾ 407 ਨੇ ਸਕੂਟਰੀ ਸਵਾਰ ਨੂੰ ਕੁਚਲਿਆ, ਮੌਕੇ ’ਤੇ ਮੌਤ
. . .  1 day ago
ਹਰੀਕੇ ਪੱਤਣ ,27 ਸਤੰਬਰ (ਸੰਜੀਵ ਕੁੰਦਰਾ)- ਹਰੀਕੇ ਪੱਤਣ ਖਾਲੜਾ ਰੋਡ ਤੇ ਪਿੰਡ ਬੂਹ ਹਵੇਲੀਆਂ ਮੋੜ ਨਜ਼ਦੀਕ ਟਾਟਾ 407 ਨੇ ਸਕੂਟਰੀ ਸਵਾਰ ਨੂੰ ਪਿੱਛੋਂ ਟੱਕਰ ਮਾਰ ਕੇ ਕੁਚਲ ਦਿੱਤਾ ,ਜਿਸ ਦੀ ਮੌਕੇ ’ਤੇ ...
ਕੇਂਦਰ ਸਰਕਾਰ ਬੀ.ਬੀ.ਐੱਮ.ਬੀ. ਵਿਚ ਪੰਜਾਬ ਦੇ ਅਧਿਕਾਰ ਨੂੰ ਖ਼ਤਮ ਕਰ ਰਹੀ ਹੈ - ਰਵਨੀਤ ਬਿੱਟੂ
. . .  1 day ago
ਲੁਧਿਆਣਾ ,27 ਸਤੰਬਰ (ਕਵਿਤਾ ਖੁੱਲਰ, ਰੂਪੇਸ਼ ਕੁਮਾਰ) - ਲੁਧਿਆਣਾ ਤੋਂ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਵਲੋਂ ਅੱਜ ਲੁਧਿਆਣਾ 'ਚ ਇਕ ਅਹਿਮ ਪ੍ਰੈੱਸ ਕਾਨਫ਼ਰੰਸ ਕੀਤੀ ਗਈ । ਇਸ ਦੌਰਾਨ ਉਨ੍ਹਾਂ ਬੀ.ਬੀ.ਐੱਮ.ਬੀ. ਮੁੱਦੇ ’ਤੇ ਬੋਲਦੇ ਹੋਏ ਕਿਹਾ ਕਿ ਕੇਂਦਰ ਸਰਕਾਰ ਨੇ ਬੀ.ਬੀ.ਐੱਮ.ਬੀ. ਵਿਚ ਪੰਜਾਬ ਦੇ ਅਧਿਕਾਰ ਨੂੰ ਖ਼ਤਮ ਕਰ ਰਹੀ ਹੈ ਅਤੇ ਆਮ ਆਦਮੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੀ ਕੇਂਦਰ ਦਾ ਪੂਰਾ ਸਾਥ ਦੇ ਰਹੀ ਹੈ । ਉਨ੍ਹਾਂ ਨੇ ਪੰਜਾਬ ਸਰਕਾਰ ’ਤੇ ਜੰਮ ਕੇ ...
ਅੰਮ੍ਰਿਤਸਰ ਬੰਬ ਕਾਂਡ ਦੇ ਮਾਮਲੇ ਵਿਚ ਇਕ ਹੋਰ ਗ੍ਰਿਫ਼ਤਾਰ
. . .  1 day ago
ਲੁਧਿਆਣਾ ,27 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸੀ.ਆਈ.ਏ. ਸਟਾਫ ਦੋ ਦੀ ਪੁਲਿਸ ਨੇ ਅੰਮ੍ਰਿਤਸਰ ਬੰਬ ਕਾਂਡ ਦੇ ਮਾਮਲੇ ਵਿਚ ਇਕ ਹੋਰ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ । ਜਾਣਕਾਰੀ ਦਿੰਦਿਆਂ ਏ.ਸੀ.ਪੀ. ਗੁਰਪ੍ਰੀਤ ਸਿੰਘ ਨੇ ਦੱਸਿਆ ...
ਸਾਢੇ ਸੱਤ ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਦੋ ਗ੍ਰਿਫ਼ਤਾਰ
. . .  1 day ago
ਲੁਧਿਆਣਾ, 27 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਐਸ.ਟੀ.ਐਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਸਾਢੇ ਸੱਤ ਕਰੋੜ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ। ਜਾਣਕਾਰੀ ਦਿੰਦਿਆ ਲੁਧਿਆਣਾ...
ਭਾਰਤ ਅਤੇ ਦੱਖਣੀ ਅਫਰੀਕਾ ਵਿਚਕਾਰ ਪਹਿਲਾ ਟੀ-20 ਕੱਲ੍ਹ
. . .  1 day ago
ਤਿਰੂਵਨੰਤਪੁਰਮ, 27 ਸਤੰਬਰ - ਭਾਰਤ ਅਤੇ ਦੱਖਣੀ ਅਫਰੀਕਾ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਤਿੰਨ ਟੀ-20 ਮੈਚਾਂ ਦੀ ਲੜੀ ਦਾ ਪਹਿਲਾ ਮੈਚ ਕੱਲ੍ਹ ਤਿਰੂਵਨੰਤਪੁਰਮ ਵਿਖੇ ਖੇਡਿਆ ਜਾਵੇਗਾ। ਭਾਰਤੀ ਸਮੇਂ ਅਨੁਸਾਰ ਇਹ ਮੈਚ ਰਾਤ 7 ਵਜੇ ਸ਼ੁਰੂ ਹੋਵੇਗਾ।ਅਕਤੂਬਰ ਵਿਚ ਹੋਣ ਵਾਲੇ...
ਸਚਿਨ ਪਾਇਲਟ ਨੇ ਹਾਈਕਮਾਨ ਨਾਲ ਅਸ਼ੋਕ ਗਹਿਲੋਤ ਬਾਰੇ ਗੱਲ ਕਰਨ ਦਾ ਕੀਤਾ ਖੰਡਨ
. . .  1 day ago
ਜੈਪੁਰ, 27 ਸਤੰਬਰ - ਕਾਂਗਰਸੀ ਵਿਧਾਇਕ ਸਚਿਨ ਪਾਇਲਟ ਨੇ ਉਸ ਜਾਣਕਾਰੀ ਦਾ ਖੰਡਨ ਕੀਤਾ, ਜਿਸ ਵਿਚ ਕਿਹਾ ਗਿਆ ਸੀ ਕਿ ਉਨ੍ਹਾਂ ਨੇ ਕਾਂਗਰਸ ਹਾਈਕਮਾਨ ਨੂੰ ਕਿਹਾ ਹੈ ਕਿ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਜੇਕਰ ਪਾਰਟੀ ਪ੍ਰਧਾਨ ਦੇ ਅਹੁਦੇ ਲਈ ਚੋਣ ਲੜਨ ਦਾ ਫ਼ੈਸਲਾ ਕਰਦੇ ਹਨ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 15 ਹਾੜ ਸੰਮਤ 554

ਹੁਸ਼ਿਆਰਪੁਰ / ਮੁਕੇਰੀਆਂ

ਪੰਜਾਬ ਜਲ ਸਰੋਤ ਪ੍ਰਬੰਧਨ ਤੇ ਵਿਕਾਸ ਨਿਗਮ ਦੇ ਮੁਲਾਜ਼ਮਾਂ ਵਲੋਂ ਬਜਟ ਦੀਆਂ ਕਾਪੀਆਂ ਫੂਕ ਕੇ ਪ੍ਰਦਰਸ਼ਨ

ਹੁਸ਼ਿਆਰਪੁਰ, 28 ਜੂਨ (ਬਲਜਿੰਦਰਪਾਲ ਸਿੰਘ)-ਪੰਜਾਬ-ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫ਼ਰੰਟ ਦੇ ਸੱਦੇ 'ਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਪੇਸ਼ ਕੀਤੇ ਗਏ ਪਲੇਠੇ ਬਜਟ ਨੂੰ ਰੱਦ ਕਰਦਿਆਂ ਪੰਜਾਬ ਜਲ ਸਰੋਤ ਪ੍ਰਬੰਧਨ ਅਤੇ ਵਿਕਾਸ ਨਿਗਮ ਦੇ ਮੁਲਾਜ਼ਮਾਂ ਵਲੋਂ ਪੰਜਾਬ ਜਲ ਸਰੋਤ ਇੰਪਲਾਈਜ਼ ਯੂਨੀਅਨ (ਟੇਵੂ) ਦੇ ਯੂਨਿਟ ਪ੍ਰਧਾਨ ਰਾਜ ਕੁਮਾਰ ਦੀ ਅਗਵਾਈ 'ਚ ਸਥਾਨਕ ਸਰਕਲ ਦਫ਼ਤਰ ਵਿਖੇ ਬਜਟ ਦੀਆਂ ਕਾਪੀਆਂ ਫੂਕ ਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਸਾਂਝਾ ਫ਼ਰੰਟ ਦੇ ਸੂਬਾ ਕਨਵੀਨਰ ਤੇ ਟੇਵੂ ਦੇ ਸੂਬਾ ਪ੍ਰਧਾਨ ਸਤੀਸ਼ ਰਾਣਾ ਨੇ ਕਿਹਾ ਕਿ ਇਹ ਬਜਟ ਕਾਰਪੋਰੇਟੀਕਰਨ ਦਾ ਪੁਲੰਦਾ ਹੈ ਤੇ ਬਜਟ ਨੇ ਜੋ ਕੱੁਝ ਵਰਗਾਂ ਲਈ ਸ਼ੇਖ-ਚਿੱਲੀ ਵਾਲੇ ਸੁਪਨੇ ਦਿਖਾਏ ਹਨ, ਉਹ ਵੀ ਝੂਠ ਦਾ ਪੁਲੰਦਾ ਹੀ ਸਾਬਿਤ ਹੋਣਗੇ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਇਸ ਬਜਟ ਵਿਚ ਮੁਲਾਜ਼ਮਾਂ ਨੂੰ ਛੂਹਿਆ ਤੱਕ ਨਹੀਂ ਗਿਆ ਤੇ ਇਸ ਬਜਟ ਵਿਚ 2 ਲੱਖ ਤੋਂ ਜ਼ਿਆਦਾ ਕੱਚੇ ਮੁਲਾਜ਼ਮਾਂ ਵਿਚੋਂ ਜੋ ਸਿਰਫ਼ 36000 ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਜੋ ਗੱਲ ਆਖੀ ਗਈ ਹੈ, ਉਹ ਵੀ ਪਿਛਲੀ ਸਰਕਾਰ ਵਾਲਾ ਰਾਗ ਹੀ ਜਾਪਦਾ ਹੈ | ਇਸ ਤੋਂ ਇਲਾਵਾ ਵੱਖ-ਵੱਖ ਮੁਲਾਜ਼ਮਾਂ ਦੀਆਂ ਮੰਗਾਂ ਦੇ ਹੱਲ ਲਈ ਕੋਈ ਐਲਾਨ ਨਹੀਂ ਕੀਤਾ ਗਿਆ | ਉਨ੍ਹਾਂ ਕਿਹਾ ਕਿ ਸਾਂਝਾ ਫ਼ਰੰਟ ਦੀ ਜਲਦ ਮੀਟਿੰਗ ਕਰਕੇ ਅਗਲੇ ਸੰਘਰਸ਼ਾਂ ਦਾ ਐਲਾਨ ਕੀਤਾ ਜਾਵੇਗਾ | ਇਸ ਮੌਕੇ ਯੂਨਿਟ ਸਕੱਤਰ ਗਗਨਦੀਪ, ਜਤਿੰਦਰ ਸਿੰਘ ਠੰਡਲ, ਵਿਸ਼ਾਲ ਠਾਕੁਰ, ਕੁਲਵਿੰਦਰ ਕੁਮਾਰ, ਹਰਵਿੰਦਰ ਕੁਮਾਰ, ਰਾਜੇਸ਼ ਕੁਮਾਰ, ਵਰੁਣ ਭਨੋਟ, ਸੋਨੀਆ ਠਾਕੁਰ, ਵਰਿੰਦਰ ਸਿੰਘ, ਅਮਰਾਵਤੀ, ਇੰਜ: ਹਰਪ੍ਰੀਤ, ਪਰਮਜੀਤ, ਸਟੀਵਨ, ਅਨੀਤਾ ਦੇਵੀ, ਸੁਖਵਿੰਦਰ ਕੌਰ ਆਦਿ ਹਾਜ਼ਰ ਸਨ |

ਜ਼ਿਲ੍ਹੇ 'ਚ 2 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ

ਹੁਸ਼ਿਆਰਪੁਰ, 28 ਜੂਨ (ਬਲਜਿੰਦਰਪਾਲ ਸਿੰਘ)-ਜ਼ਿਲ੍ਹੇ 'ਚ 2 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 40939 ਹੋ ਗਈ ਹੈ | ਇਸ ਸਬੰਧੀ ਸਿਹਤ ਵਿਭਾਗ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ 150 ਸੈਂਪਲਾਂ ਦੀ ਪ੍ਰਾਪਤ ਹੋਈ ...

ਪੂਰੀ ਖ਼ਬਰ »

ਮੁਕੇਰੀਆਂ ਸ਼ਹਿਰ 'ਚ ਟਰੈਫ਼ਿਕ ਸਮੱਸਿਆ ਦਾ ਬਣਿਆ ਗੰਭੀਰ ਮੁੱਦਾ

ਮੁਕੇਰੀਆਂ, 28 ਜੂਨ (ਰਾਮਗੜ੍ਹੀਆ)- ਜਲੰਧਰ-ਪਠਾਨਕੋਟ ਰਾਸ਼ਟਰੀ ਰਾਜ ਮਾਰਗ 'ਤੇ ਸਥਿਤ ਮੁਕੇਰੀਆਂ ਸ਼ਹਿਰ ਇੱਕ ਜੰਕਸ਼ਨ ਵਜੋਂ ਕੰਮ ਕਰ ਰਿਹਾ ਹੈ, ਕਿਉਂਕਿ ਇਸ ਸ਼ਹਿਰ 'ਚੋਂ ਗੁਜ਼ਰਦੇ ਹੋਏ ਰਾਹਗੀਰ ਜਲੰਧਰ, ਦਸੂਹਾ ਤੋਂ ਮੁਕੇਰੀਆਂ ਹੁੰਦੇ ਹੋਏ ਪਠਾਨਕੋਟ ਰਾਹੀਂ ...

ਪੂਰੀ ਖ਼ਬਰ »

ਪਲਾਹੜ ਸਕੂਲ ਦੀ ਹੋਣਹਾਰ ਵਿਦਿਆਰਥਣ ਸਿਮਰਨ ਨੇ ਸੂਬੇ 'ਚ ਚੌਥਾ ਸਥਾਨ ਹਾਸਲ ਕੀਤਾ

ਰਾਮਗੜ੍ਹ ਸੀਕਰੀ, 28 ਜੂਨ (ਕਟੋਚ)-ਸਰਕਾਰੀ ਸੀਨੀਅਰ ਸੈਕੰਡਰੀ (ਸਮਾਰਟ) ਸਕੂਲ ਪਲਾਹੜ ਦੀ ਹੋਣਹਾਰ ਵਿਦਿਆਰਥਣ ਸਿਮਰਨ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ +2 ਆਰਟਸ ਗਰੁੱਪ ਦੀ ਪ੍ਰੀਖਿਆ 'ਚ ਪੂਰੇ ਪੰਜਾਬ 'ਚ ਚੌਥਾ ਸਥਾਨ ਹਾਸਲ ਕਰਕੇ ਜਿੱਥੇ ਆਪਣੇ ਸਕੂਲ ਤੇ ਇਲਾਕੇ ਦਾ ...

ਪੂਰੀ ਖ਼ਬਰ »

ਸੰਪਰਕ ਸੜਕ ਦੀ ਹਾਲਤ ਖਸਤਾ- ਰਾਹਗੀਰ ਪ੍ਰੇਸ਼ਾਨ

ਹਾਜੀਪੁਰ, 28 ਜੂਨ (ਜੋਗਿੰਦਰ ਸਿੰਘ)-ਹਾਜੀਪੁਰ-ਤਲਵਾੜਾ ਸੜਕ ਤੋਂ ਪਿੰਡ ਨਿੱਕੂਚੱਕ ਨੂੰ ਜਾਣ ਵਾਲੀ ਸੰਪਰਕ ਸੜਕ ਦੀ ਹਾਲਤ ਖਸਤਾ ਹੋਣ ਕਰਕੇ ਰਾਹਗੀਰਾਂ ਨੂੰ ਭਾਰੀ ਸਮੱਸਿਆਵਾਂ ਨਾਲ ਜੂਝਣਾ ਪੈ ਰਿਹਾ ਹੈ | ਦੇਖਣ 'ਚ ਆਇਆ ਹੈ ਕਿ ਸੜਕ ਥਾਂ-ਥਾਂ ਤੋਂ ਟੁੱਟੀ ਹੋਈ ਹੈ ਤੇ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਕਮਾਹੀ ਦੇਵੀ ਦੇ 18 ਵਿਦਿਆਰਥੀ ਮੈਰਿਟ ਸੂਚੀ 'ਚ

ਦਸੂਹਾ, 28 ਜੂਨ (ਭੁੱਲਰ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਬਾਰ੍ਹਵੀਂ ਦੇ ਐਲਾਨੇ ਨਤੀਜੇ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਕਮਾਹੀ ਦੇਵੀ ਦੇ 18 ਵਿਦਿਆਰਥੀ ਮੈਰਿਟ ਸੂਚੀ 'ਚ ਰਹੇ | ਪਿ੍ੰਸੀਪਲ ਰਜੇਸ਼ ਸਿੰਘ ਨੇ ਦੱਸਿਆ ਕਿ ਰੋਹਿਤ ਕੁਮਾਰ ਪੁੱਤਰ ਸ਼ਾਮ ਲਾਲ ...

ਪੂਰੀ ਖ਼ਬਰ »

ਕੇਂਦਰੀ ਜੇਲ੍ਹ 'ਚੋਂ 2 ਮੋਬਾਈਲ ਬਰਾਮਦ, ਮਾਮਲਾ ਦਰਜ

ਹੁਸ਼ਿਆਰਪੁਰ, 28 ਜੂਨ (ਬਲਜਿੰਦਰਪਾਲ ਸਿੰਘ)-ਕੇਂਦਰੀ ਜੇਲ੍ਹ ਪ੍ਰਸ਼ਾਸਨ ਨੇ ਬੈਰਕ ਨੰਬਰ 16 'ਚ ਛਾਪੇਮਾਰੀ ਕਰਕੇ ਵੱਖ-ਵੱਖ ਸਥਾਨਾਂ ਤੋਂ 2 ਮੋਬਾਈਲ ਫ਼ੋਨ ਬਰਾਮਦ ਕੀਤੇ | ਪੁਲਿਸ ਨੇ ਇੱਕ ਮਾਮਲੇ 'ਚ ਕਥਿਤ ਦੋਸ਼ੀ ਨੂੰ ਨਾਮਜ਼ਦ ਕਰ ਲਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਰੇਲਵੇ ਮੰਡੀ ਸਕੂਲ ਦੀ ਭਾਵਨਾ ਤੇ ਅਰਸ਼ਪ੍ਰੀਤ ਵਲੋਂ 12ਵੀਂ ਦੇ ਨਤੀਜੇ 'ਚ ਮੈਰਿਟ ਸੂਚੀ 'ਚੋਂ 9ਵਾਂ ਸਥਾਨ ਹਾਸਲ

ਹੁਸ਼ਿਆਰਪੁਰ, 28 ਜੂਨ (ਬਲਜਿੰਦਰਪਾਲ ਸਿੰਘ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ 12ਵੀਂ ਜਮਾਤ ਦੇ ਨਤੀਜੇ 'ਚ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਰੇਲਵੇ ਮੰਡੀ ਹੁਸ਼ਿਆਰਪੁਰ ਦੀਆਂ ਦੋ ਵਿਦਿਆਰਥੀਆਂ ਨੇ ਸ਼ਾਨਦਾਰ ਅੰਕ ਪ੍ਰਾਪਤ ਕਰਕੇ ਮੈਰਿਟ ਸੂਚੀ 'ਚ ...

ਪੂਰੀ ਖ਼ਬਰ »

ਜ਼ਿਲ੍ਹੇ ਦਾ ਬਾਰ੍ਹਵੀਂ ਦਾ ਨਤੀਜਾ ਰਿਹਾ 98 ਫ਼ੀਸਦੀ- ਗੁਰਸ਼ਰਨ ਸਿੰਘ

ਹੁਸ਼ਿਆਰਪੁਰ, 28 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਬਾਹਰਵੀਂ ਬੋਰਡ ਦੀ ਪ੍ਰੀਖਿਆ ਦਾ ਨਤੀਜਾ ਐਲਾਨਿਆ ਗਿਆ ਹੈ ਜਿਸ 'ਚ ਜ਼ਿਲ੍ਹਾ ਹੁਸ਼ਿਆਰਪੁਰ ਦੇ 98 ਫ਼ੀਸਦੀ ਵਿਦਿਆਰਥੀਆਂ ਨੇ ਪ੍ਰੀਖਿਆ ਪਾਸ ਕੀਤੀ ਤੇ 36 ਵਿਦਿਆਰਥੀਆਂ ...

ਪੂਰੀ ਖ਼ਬਰ »

ਘਰ ਦੀ ਕੰਧ ਤੋੜ ਕੇ ਨਕਦੀ ਚੋਰੀ

ਮਾਹਿਲਪੁਰ, 28 ਜੂਨ (ਰਜਿੰਦਰ ਸਿੰਘ)-ਬੀਤੀ ਰਾਤ ਪਿੰਡ ਜੰਡੋਲੀ ਵਿਖੇ ਅਣਪਛਾਤੇ ਚੋਰਾਂ ਵਲੋਂ ਇੱਕ ਘਰਾਂ ਦੀ ਕੰਧ ਤੋੜ ਕੇ ਹਜ਼ਾਰਾਂ ਦੀ ਨਕਦੀ ਚੋਰੀ ਕਰਨ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਪਿੰਡ ਜੰਡੋਲੀ ਦੇ ਵਸਨੀਕ ਦੇ ਲਖਵੀਰ ਸਿੰਘ ਪੁੱਤਰ ਹਰਭਜਨ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਝਪਟਮਾਰ ਔਰਤ ਤੋਂ ਪਰਸ ਖੋਹ ਕੇ ਫ਼ਰਾਰ

ਹੁਸ਼ਿਆਰਪੁਰ, 28 ਜੂਨ (ਬਲਜਿੰਦਰਪਾਲ ਸਿੰਘ)-ਇੱਕ ਝਪਟਮਾਰ ਨੇ ਔਰਤ ਤੋਂ ਪਰਸ ਖੋਹ ਲਿਆ | ਥਾਣਾ ਗੜ੍ਹਦੀਵਾਲਾ ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ 'ਚ ਪਿੰਡ ਪੰਡੋਰੀ ਅਟਵਾਲ ਦੇ ਵਾਸੀ ਸਰਵਨ ਸਿੰਘ ਨੇ ਦੱਸਿਆ ਕਿ ਉਹ ਆਪਣੀ ਪਤਨੀ ਨਾਲ ਇੱਕ ਧਾਰਮਿਕ ਸਥਾਨ ਤੋਂ ਵਾਪਸ ਪਰਤ ...

ਪੂਰੀ ਖ਼ਬਰ »

ਪਿੰਡ ਖਾਨਪੁਰ ਸਹੋਤਾ ਦੇ ਨੌਜਵਾਨ ਦੀ ਭੇਦਭਰੇ ਹਲਾਤ 'ਚ ਮੌਤ

ਹੁਸ਼ਿਆਰਪੁਰ, 28 ਜੂਨ (ਹਰਪ੍ਰੀਤ ਕੌਰ)-ਪਿੰਡ ਖਾਨਪੁਰ ਸਹੋਤਾ ਦੇ ਇਕ ਨੌਜਵਾਨ ਦੀ ਭੇਦਭਰੇ ਹਲਾਤ 'ਚ ਮੌਤ ਹੋ ਜਾਣ ਦਾ ਸਮਾਚਾਰ ਹੈ ਜਦੋਂਕਿ ਮਿ੍ਤਕ ਦੇ ਮਾਪਿਆਂ ਵਲੋਂ ਇਹ ਦੋਸ਼ ਲਗਾਇਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਲੜਕੇ ਨੇ ਆਪਣੇ ਸਹੁਰੇ ਪਰਿਵਾਰ ਤੋਂ ਤੰਗ ਆ ਕੇ ...

ਪੂਰੀ ਖ਼ਬਰ »

ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਮੰਤਰੀ ਦੇ ਹਲਕੇ ਹੁਸ਼ਿਆਰਪੁਰ 'ਚ ਰੋਸ ਮਾਰਚ 8 ਨੂੰ

ਗੜ੍ਹਸ਼ੰਕਰ, 28 ਜੂਨ (ਧਾਲੀਵਾਲ)-ਪੀ. ਡਬਲਯੂ. ਡੀ. ਫ਼ੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਪੰਜਾਬ ਵਲੋਂ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਕੀਤੀ ਗਈ ਵਿਚਾਰ ਚਰਚਾ ਸਬੰਧੀ ਯੂਨੀਅਨ ਦੇ ਸੂਬਾ ਪ੍ਰਧਾਨ ਮੱਖਣ ਸਿੰਘ ਵਾਹਿਦਪੁਰੀ ਨੇ ਦੱਸਿਆ ਕਿ ਜਥੇਬੰਦੀ ਵਲੋਂ ਇਹ ...

ਪੂਰੀ ਖ਼ਬਰ »

ਫੈਕਟਰੀ ਦੀਆਂ ਕਥਿਤ ਬੇਨਿਯਮੀਆਂ ਖ਼ਿਲਾਫ਼ ਵਣ ਮੰਡਲ ਅਫ਼ਸਰ ਨੂੰ ਮੰਗ ਪੱਤਰ

ਗੜ੍ਹਸ਼ੰਕਰ, 28 ਜੂਨ (ਧਾਲੀਵਾਲ)-ਲੋਕ ਬਚਾਓ, ਪਿੰਡ ਬਚਾਓ ਸੰਘਰਸ਼ ਕਮੇਟੀ ਦੇ ਆਗੂਆਂ ਵਲੋਂ ਇਥੇ ਵਣ ਮੰਡਲ ਅਫਸਰ ਸਤਿੰਦਰ ਸਿੰਘ ਨੂੰ ਇਕ ਫੈਕਟਰੀ ਦੀਆਂ ਕਥਿਤ ਬੇਨਿਯਮੀਆਂ ਖਿਲਾਫ਼ ਮੰਗ ਪੱਤਰ ਦਿੱਤਾ ਗਿਆ | ਮੰਗ ਪੱਤਰ ਰਾਹੀਂ ਕਮੇਟੀ ਨੇ ਦੱਸਿਆ ਕਿ ਬੀਤ ਦੇ ਪਿੰਡ ...

ਪੂਰੀ ਖ਼ਬਰ »

ਸਿਮਰਨਜੀਤ ਸਿੰਘ ਮਾਨ ਦੀ ਜਿੱਤ 'ਤੇ ਲੱਡੂ ਵੰਡੇ

ਹੁਸ਼ਿਆਰਪੁਰ, 28 ਜੂਨ (ਬਲਜਿੰਦਰਪਾਲ ਸਿੰਘ)-ਸੰਗਰੂਰ ਵਿਖੇ ਲੋਕ ਸਭਾ ਹਲਕਾ ਸੰਗਰੂਰ ਦੀ ਜ਼ਿਮਨੀ ਚੋਣ 'ਚ ਸ਼ੋ੍ਰਮਣੀ ਅਕਾਲੀ ਦਲ (ਅ) ਦੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਦੀ ਹੋਈ ਜਿੱਤ ਦੀ ਖੁਸ਼ੀ 'ਚ ਪਿੰਡ ਮੋਨਾ ਕਲਾਂ ਵਿਖੇ ਲੱਡੂ ਵੰਡੇ ਗਏ | ਇਸ ਮੌਕੇ ਮੱਖਣਜੀਤ ਸਿੰਘ, ...

ਪੂਰੀ ਖ਼ਬਰ »

ਰਾਸ਼ਟਰੀਆ ਨੇਤਰ ਜੋਤੀ ਅਭਿਆਨ ਤਹਿਤ ਅੱਖਾਂ ਦਾ ਕੈਂਪ

ਬੁਲ੍ਹੋਵਾਲ, 28 ਜੂਨ (ਰਵਿੰਦਰਪਾਲ ਲੁਗਾਣਾ)-ਕੇਂਦਰ ਸਰਕਾਰ ਵਲੋਂ 50 ਸਾਲ ਤੋਂ ਵੱਧ ਵਿਅਕਤੀਆਂ ਦੀਆਂ ਅੱਖਾਂ ਦਾ ਚੈੱਕ ਅੱਪ ਕਰਨ ਤੇ ਅੱਖਾਂ ਦੀਆਂ ਬਿਮਾਰੀਆਂ ਤੋਂ ਮੁਕਤੀ ਦਿਵਾਉਣ ਲਈ ਰਾਸ਼ਟਰੀਆ ਨੇਤਰ ਜੋਤੀ ਅਭਿਆਨ ਤਹਿਤ ਪੂਰੇ ਪੰਜਾਬ ਅੰਦਰ ਮੁਹਿੰਮ ਚਲਾਈ ਜਾ ਰਹੀ ...

ਪੂਰੀ ਖ਼ਬਰ »

ਮਨਰੇਗਾ ਲੇਬਰ ਮੂਵਮੈਂਟ ਵਲੋਂ ਮਿੰਨੀ ਸਕੱਤਰੇਤ ਬਾਹਰ ਮੁਜ਼ਾਹਰਾ

ਹੁਸ਼ਿਆਰਪੁਰ, 28 ਜੂਨ (ਹਰਪ੍ਰੀਤ ਕੌਰ)-ਮਨਰੇਗਾ ਵਰਕਰਾਂ ਤੇ ਮੇਟਾਂ ਦੀਆਂ ਮੰਗਾਂ ਤੇ ਪੇਸ਼ ਆ ਰਹੀ ਸਮੱਸਿਆਵਾਂ ਨੂੰ ਹੱਲ ਨਾ ਕਰਨ ਦੇ ਰੋਸ 'ਚ ਮਨਰੇਗਾ ਲੇਬਰ ਮੂਵਮੈਂਟ ਪੰਜਾਬ ਵਲੋਂ ਸਥਾਨਕ ਮਿੰਨੀ ਸਕੱਤਰੇਤ ਦੇ ਬਾਹਰ ਪੰਜਾਬ ਸਰਕਾਰ ਤੇ ਬੀ.ਡੀ.ਪੀ.ਓ ਖਿਲਾਫ਼ ਜੈ ...

ਪੂਰੀ ਖ਼ਬਰ »

ਸਕੂਲ ਬੱਸ ਆਪ੍ਰੇਟਰਾਂ ਦੀ ਸਮੱਸਿਆਵਾਂ ਸਬੰਧੀ ਸੂਬਾ ਪੱਧਰੀ ਇਕੱਤਰਤਾ

ਹੁਸ਼ਿਆਰਪੁਰ, 28 ਜੂਨ (ਬਲਜਿੰਦਰਪਾਲ ਸਿੰਘ)-ਹੁਸ਼ਿਆਰਪੁਰ ਵਿਖੇ ਸਕੂਲ ਬੱਸ ਆਪ੍ਰੇਟਰਾਂ ਦੀ ਹੋਈ ਇਕੱਤਰਤਾ ਮੌਕੇ ਸੂਬੇ ਦੇ 6 ਜ਼ਿਲਿ੍ਹਆਂ ਦੇ ਸਕੂਲ ਬੱਸ ਆਪ੍ਰੇਟਰਾਂ ਨੇ ਭਾਗ ਲਿਆ¢ ਇਸ ਮੌਕੇ ਪ੍ਰਧਾਨ ਸੁਖਮਨ ਧਾਲੀਵਾਲ ਨੇ ਸੂਬਾ ਸਰਕਾਰ 'ਤੇ ਵਰ੍ਹਦਿਆਂ ਕਿਹਾ ਕਿ ...

ਪੂਰੀ ਖ਼ਬਰ »

ਅਗਨੀਪੱਥ ਯੋਜਨਾ ਦਾ ਸਾਬਕਾ ਫ਼ੌਜੀਆਂ ਵਲੋਂ ਵਿਰੋਧ

ਹਾਜੀਪੁਰ, 28 ਜੂਨ (ਜੋਗਿੰਦਰ ਸਿੰਘ)-ਕੇਂਦਰ ਸਰਕਾਰ ਵਲੋਂ ਫ਼ੌਜ 'ਚ ਭਰਤੀ ਸਬੰਧੀ ਨਵੀਂ ਅਗਨੀਪੱਥ ਯੋਜਨਾ ਖ਼ਿਲਾਫ਼ ਜਿੱਥੇ ਲੋਕਾਂ 'ਚ ਭਾਰੀ ਰੋਸ ਹੈ, ਉੱਥੇ ਹੀ ਸਾਬਕਾ ਫ਼ੌਜੀਆਂ ਵਲੋਂ ਵੀ ਇਸ ਯੋਜਨਾ ਦਾ ਵਿਰੋਧ ਕੀਤਾ ਜਾ ਰਿਹਾ ਹੈ | ਇਸ ਸਬੰਧੀ ਗੱਲਬਾਤ ਕਰਦਿਆਂ ਸਾਬਕਾ ...

ਪੂਰੀ ਖ਼ਬਰ »

ਮੋਟਰਸਾਈਕਲਾਂ ਦੀ ਟੱਕਰ 'ਚ ਵਿਅਕਤੀ ਦੀ ਮੌਤ, 3 ਜ਼ਖ਼ਮੀ

ਗੜ੍ਹਸ਼ੰਕਰ, 28 ਜੂਨ (ਧਾਲੀਵਾਲ)-ਇੱਥੇ ਸ੍ਰੀ ਅਨੰਦਪੁਰ ਸਾਹਿਬ ਰੋਡ 'ਤੇ ਸਵੇਰ ਸਮੇਂ ਦੋ ਮੋਟਰਸਾਈਕਲਾਂ ਦੀ ਟੱਕਰ 'ਚ ਇਕ ਵਿਅਕਤੀ ਦੀ ਮੌਤ ਤੇ ਔਰਤ ਸਮੇਤ 3 ਜਣਿਆਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ | ਇਕੱਤਰ ਜਾਣਕਾਰੀ ਅਨੁਸਾਰ ਸਵੇਰੇ ਕਰੀਬ 5.30 ਕੁ ਵਜੇ ਗੁਰਪ੍ਰੀਤ ਸਿੰਘ ...

ਪੂਰੀ ਖ਼ਬਰ »

ਜਨਤਕ ਸਿੱਖਿਆ ਤੇ ਮੁਲਾਜ਼ਮ ਹਿੱਤਾਂ ਅਨੁਸਾਰ ਸਰਕਾਰ ਦਾ ਬਜਟ ਨਿਰਾਸ਼ਾਜਨਕ- ਡੀ.ਟੀ.ਐਫ.

ਹੁਸ਼ਿਆਰਪੁਰ, 28 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸਰਕਾਰ ਵਲੋਂ ਪੰਜਾਬ ਵਿਧਾਨ ਸਭਾ ਵਿਚ ਪੇਸ਼ ਕੀਤੇ ਪਲੇਠੇ ਬਜਟ ਨੂੰ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ (ਡੀ.ਟੀ.ਐਫ.) ਪੰਜਾਬ ਨੇ ਜਨਤਕ ਸਿੱਖਿਆ ਤੇ ਸਰਕਾਰੀ ਮੁਲਾਜ਼ਮਾਂ ਦੇ ਹਿੱਤਾਂ ਅਨੁਸਾਰ ਨਿਰਾਸ਼ਾਜਨਕ ...

ਪੂਰੀ ਖ਼ਬਰ »

ਮਣੀ ਮਹੇਸ਼ ਲੰਗਰ ਸੇਵਾ ਸਮਿਤੀ ਚੈਰੀਟੇਬਲ ਟਰੱਸਟ ਦੀ ਮੀਟਿੰਗ

ਨੰਗਲ ਬਿਹਾਲਾਂ, 28 ਜੂਨ (ਵਿਨੋਦ ਮਹਾਜਨ)-ਸ੍ਰੀ ਮਣੀ ਮਹੇਸ਼ ਲੰਗਰ ਸੇਵਾ ਸਮਿਤੀ ਚੈਰੀਟੇਬਲ ਟਰੱਸਟ ਮੁਕੇਰੀਆਂ ਦੇ ਮੈਂਬਰਾਂ ਦੀ ਅਹਿਮ ਮੀਟਿੰਗ ਨਜ਼ਦੀਕੀ ਪਿੰਡ ਬੰਬੋਵਾਲ ਵਿਖੇ ਸਾਬਕਾ ਸਰਪੰਚ ਸਤੀਸ਼ ਪਠਾਨੀਆ ਦੀ ਅਗਵਾਈ ਹੇਠ ਹੋਈ | ਜਾਣਕਾਰੀ ਦਿੰਦੇ ਹੋਏ ਸਤੀਸ਼ ...

ਪੂਰੀ ਖ਼ਬਰ »

ਹਲਕਾ ਦਸੂਹਾ ਦੇ ਨਾਲ ਲੱਗਦੇ ਦਰਿਆ ਵਾਲੇ ਇਲਾਕਿਆਂ ਦਾ ਵਿਧਾਇਕ ਘੁੰਮਣ ਵਲੋਂ ਜਾਇਜ਼ਾ

ਦਸੂਹਾ, 28 ਜੂਨ (ਕੌਸ਼ਲ)-ਪੰਜਾਬ ਸਰਕਾਰ ਵਲੋਂ ਇਕ ਪਹਿਲਕਦਮੀ ਕਰਦਿਆਂ ਦਸੂਹਾ ਦੇ ਹਲਕੇ ਦੇ ਨਾਲ ਲੱਗਦੇ ਦਰਿਆ ਵਾਲੇ ਇਲਾਕਿਆਂ 'ਚ ਇਕ ਵਿਸ਼ੇਸ਼ ਉਪਰਾਲਾ ਮਿਥਿਆ ਜਾ ਰਿਹਾ ਹੈ | ਇਸ ਮੌਕੇ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਵਲੋਂ ਦਸੂਹਾ ਦੇ ਦਰਿਆ ਦੇ ਨੇੜੇ ...

ਪੂਰੀ ਖ਼ਬਰ »

ਸਿਵਲ ਹਸਪਤਾਲ 'ਚ ਕੋਰੋਨਾ ਵਾਰੀਅਰ ਟਰੇਨਰ ਦੀ ਕੁੱਟਮਾਰ

ਮਾਹਿਲਪੁਰ, 28 ਜੂਨ (ਰਜਿੰਦਰ ਸਿੰਘ)-ਬੀਤੇ ਦਿਨ ਸਿਵਲ ਹਸਪਤਾਲ ਮਾਹਿਲਪੁਰ ਵਿਖੇ ਇੱਕ ਕੋਰੋਨਾ ਵਾਰੀਅਰ ਦੀ ਟਰੇਨਿੰਗ ਕਰ ਇੱਕ ਵਿਦਿਆਰਥੀ 'ਤੇ ਦੋ ਨੌਜਵਾਨਾਂ ਵਲੋਂ ਉਸ ਦੀ ਕੁੱਟਮਾਰ ਕਰਕੇ ਜ਼ਖਮੀ ਕਰ ਦਿੱਤਾ ਅਤੇ ਕੁੱਟਣ ਵਾਲਿਆਂ 'ਚੋ ਇੱਕ ਨੌਜਵਾਨ ਆਪਣਾ ਸੁਸਾਈਡ ...

ਪੂਰੀ ਖ਼ਬਰ »

ਅਮਰਨਾਥ ਦੇ ਯਾਤਰੀਆਂ ਲਈ ਲੰਗਰ ਸ਼ੁਰੂ

ਦਸੂਹਾ, 28 ਜੂਨ (ਭੁੱਲਰ)-ਬਾਬਾ ਬਰਫ਼ਾਨੀ ਲੰਗਰ ਹਾਲ ਸੇਵਾ ਸੰਮਤੀ ਵਲੋਂ ਅਮਰਨਾਥ ਯਾਤਰੀਆਂ ਲਈ ਬਾਬਾ ਬਰਫ਼ਾਨੀ ਲੰਗਰ ਹਾਲ ਦਸੂਹਾ ਵਿਖੇ 29 ਜੂਨ ਤੋਂ ਲੰਗਰ ਸ਼ੁਰੂ ਕੀਤਾ ਜਾ ਰਿਹਾ ਹੈ | ਇਸ ਸਬੰਧੀ ਪ੍ਰਧਾਨ ਕੈਲਾਸ਼ ਡੋਗਰਾ ਨੇ ਦੱਸਿਆ ਕਿ ਅਮਰਨਾਥ ਯਾਤਰੀਆਂ ਲਈ ਇਹ ...

ਪੂਰੀ ਖ਼ਬਰ »

ਵਿਧਾਇਕ ਘੁੰਮਣ ਵਲੋਂ ਵਿਧਾਨ ਸਭਾ 'ਚ ਹਲਕੇ ਦੇ ਵੈਟਰਨਰੀ ਹਸਪਤਾਲਾਂ ਦੇ ਸੁਧਾਰ ਲਈ ਸਵਾਲ ਕੀਤਾ ਪੇਸ਼

ਦਸੂਹਾ, 28 ਜੂਨ (ਕੌਸ਼ਲ)- ਪੰਜਾਬ ਸਰਕਾਰ ਦੇ ਚੱਲ ਰਹੇ ਬਜਟ ਸੈਸ਼ਨ 'ਚ ਹਲਕਾ ਦਸੂਹਾ ਦੇ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਵੱਡੇ ਪੱਧਰ 'ਤੇ ਹਲਕਾ ਦਸੂਹਾ ਦੇ ਹਿੱਤ ਲਈ ਵਿਧਾਨ ਸਭਾ 'ਚ ਸਵਾਲ ਪੇਸ਼ ਕਰ ਰਹੇ ਹਨ | ਬਜਟ ਸੈਸ਼ਨ ਦੌਰਾਨ ਐਡਵੋਕੇਟ ਕਰਮਵੀਰ ਸਿੰਘ ਘੁੰਮਣ ...

ਪੂਰੀ ਖ਼ਬਰ »

ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ ਫ਼ਾਰ ਵੁਮੈਨ ਦੀ ਵਿਦਿਆਰਥਣ ਨੇ ਯੂਨੀਵਰਸਿਟੀ 'ਚੋਂ 8ਵਾਂ ਸਥਾਨ ਹਾਸਲ ਕੀਤਾ

ਦਸੂਹਾ, 28 ਜੂਨ (ਕੌਸ਼ਲ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਗਏ ਪੀ.ਜੀ.ਡੀ.ਸੀ.ਏ. ਸਮੈਸਟਰ ਪਹਿਲਾ ਸਮੈਸਟਰ ਦਸੰਬਰ 2021 ਦੇ ਨਤੀਜਿਆਂ 'ਚ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਫ਼ਾਰ ਵੁਮੈਨ ਦਸੂਹਾ ਦੀਆਂ ਵਿਦਿਆਰਥਣਾਂ ਨੇ ਵਧੀਆ ਪ੍ਰਦਰਸ਼ਨ ਕੀਤਾ | ਕਾਲਜ ਦੇ ...

ਪੂਰੀ ਖ਼ਬਰ »

31 ਤੱਕ ਹਰੇਕ ਪਿੰਡ 'ਚ ਵੱਧ ਤੋਂ ਵੱਧ ਬੂਟੇ ਲਗਾਏ ਜਾਣਗੇ- ਮਨਜੀਤ ਸਿੰਘ

ਗੜ੍ਹਦੀਵਾਲਾ, 28 ਜੂਨ (ਚੱਗਰ)-ਸ਼ਹੀਦ ਬਾਬਾ ਦੀਪ ਸਿੰਘ ਸਪੋਰਟਸ ਕਲੱਬ ਖ਼ਾਨਪੁਰ ਦੇ ਸਮੂਹ ਮੈਂਬਰਾਂ ਦੀ ਮੀਟਿੰਗ ਹੋਈ ਜਿਸ 'ਚ ਮਨਜੀਤ ਸਿੰਘ ਖ਼ਾਨਪੁਰ ਸੰਯੁਕਤ ਸਮਾਜ ਮੋਰਚਾ ਦੇ ਕਿਸਾਨ ਵਿੰਗ ਦੇ ਕੌਮੀ ਮੈਂਬਰ ਤੇ ਜ਼ਿਲ੍ਹਾ ਮੀਤ ਪ੍ਰਧਾਨ ਵਿਸ਼ੇਸ਼ ਤੌਰ 'ਤੇ ਹਾਜ਼ਰ ...

ਪੂਰੀ ਖ਼ਬਰ »

ਮਹਿੰਗਰੋਵਾਲ ਚੋਅ ਦੀ ਸਫ਼ਾਈ ਤੇ ਮੁਰੰਮਤ ਦਾ ਕੰਮ ਸ਼ੁਰੂ

ਸ਼ਾਮਚੁਰਾਸੀ, 28 ਜੂਨ (ਗੁਰਮੀਤ ਸਿੰਘ ਖ਼ਾਨਪੁਰੀ)-ਜ਼ਿਲ੍ਹਾ ਹੁਸ਼ਿਆਰਪੁਰ ਦੇ ਹੋਰ ਕਈ ਅਨੇਕਾਂ ਵੱਡੇ ਚੋਅ/ਨਹਿਰਾਂ ਦੀ ਸਫ਼ਾਈ, ਮੁਰੰਮਤ, ਸੰਭਾਵਿਤ ਹੜ੍ਹਾਂ ਤੇ ਬਰਸਾਤੀ ਪਾਣੀ ਦੇ ਨੁਕਸਾਨ ਦੇ ਬਚਾਅ ਲਈ ਪਿੰਡ ਮੂੰਡੀਆਂ ਜੱਟਾਂ, ਪਿੰਡ ਖ਼ਾਨਪੁਰ ਤੇ ਪਿੰਡ ਸਹੋਤਾ ਦੇ ...

ਪੂਰੀ ਖ਼ਬਰ »

ਸਰਕਾਰੀ ਤੇ ਮਾਨਤਾ ਪ੍ਰਾਪਤ ਸਕੂਲਾਂ 'ਚ ਪੜ੍ਹਨ ਵਾਲੇ ਬੱਚਿਆਂ ਦੀ ਸਕਰੀਨਿੰਗ 1 ਤੋਂ

ਹੁਸ਼ਿਆਰਪੁਰ, 28 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਰਾਸ਼ਟਰੀ ਬਾਲ ਸਿਹਤ ਪ੍ਰੋਗਰਾਮ ਅਧੀਨ ਜ਼ਿਲ੍ਹੇ ਦੇ ਸਮੂਹ ਆਯੂਰਵੈਦਿਕ ਮੈਡੀਕਲ ਅਫ਼ਸਰਾਂ ਦੀ ਮੀਟਿੰਗ ਕਾਰਜਕਾਰੀ ਸਿਵਲ ਸਰਜਨ ਡਾ. ਪਵਨ ਕੁਮਾਰ ਦੀ ਪ੍ਰਧਾਨਗੀ ਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ...

ਪੂਰੀ ਖ਼ਬਰ »

ਸ਼ਹੀਦ ਬਾਬਾ ਕਰਮ ਸਿੰਘ ਦੀ ਯਾਦ 'ਚ ਧਾਰਮਿਕ ਸਮਾਗਮ

ਕੋਟਫ਼ਤੂਹੀ, 28 ਜੂਨ (ਅਟਵਾਲ)-ਪਿੰਡ ਬੱਡੋਂ ਦੇ ਗੁਰਦੁਆਰਾ ਸ਼ਹੀਦ ਬਾਬਾ ਕਰਮ ਸਿੰਘ ਦੇ ਅਸਥਾਨ 'ਤੇ ਪ੍ਰਬੰਧਕ ਕਮੇਟੀ ਵਲੋਂ ਸਮੂਹ ਨਗਰ ਵਾਸੀਆਂ ਦੇ ਸਹਿਯੋਗ ਨਾਲ ਸ਼ਹੀਦ ਬਾਬਾ ਕਰਮ ਸਿੰਘ ਦੀ ਯਾਦ 'ਚ ਧਾਰਮਿਕ ਸਮਾਗਮ ਕਰਵਾਏ ਗਏ | ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ...

ਪੂਰੀ ਖ਼ਬਰ »

ਐੱਸ.ਪੀ.ਐਨ. ਕਾਲਜ ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ 'ਚ ਮੈਰਿਟ ਹਾਸਲ ਕਰਕੇ ਰਚਿਆ ਇਤਿਹਾਸ

ਮੁਕੇਰੀਆਂ, 28 ਜੂਨ (ਰਾਮਗੜ੍ਹੀਆ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਨਤੀਜਿਆਂ 'ਚ ਸਵਾਮੀ ਪ੍ਰੇਮਾਨੰਦ ਮਹਾਂਵਿਦਿਆਲਿਆ ਦੇ ਵਿਦਿਆਰਥੀਆਂ ਨੇ ਪੀ.ਜੀ.ਡੀ.ਸੀ.ਏ. ਸਮੈਸਟਰ ਪਹਿਲਾ ਵਿਚੋਂ ਮੈਰਿਟ ਪੁਜ਼ੀਸ਼ਨ ਹਾਸਲ ਕਰਕੇ ਆਪਣਾ ਸ਼ਾਨਦਾਰ ਪ੍ਰਦਰਸ਼ਨ ਕੀਤਾ ...

ਪੂਰੀ ਖ਼ਬਰ »

ਝੋਨੇ ਦੀ ਸਿੱਧੀ ਬਿਜਾਈ ਦਾ ਖੇਤਾਂ 'ਚ ਜਾ ਕੇ ਕੀਤਾ ਨਿਰੀਖਣ

ਭੰਗਾਲਾ, 28 ਜੂਨ (ਬਲਵਿੰਦਰਜੀਤ ਸਿੰਘ ਸੈਣੀ)-ਪੰਜਾਬ 'ਚ ਹਰ ਸਾਲ ਡਿੱਗਦੇ ਪਾਣੀ ਦੇ ਪੱਧਰ ਨੂੰ ਹੋਰ ਹੇਠਾਂ ਜਾਣ ਤੋਂ ਰੋਕਣ ਲਈ ਪੰਜਾਬ ਸਰਕਾਰ ਵਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਸਤੇ ਕਿਸਾਨਾਂ ਨੂੰ ਮਾਲੀ ਮਦਦ ਦੇਣ ਲਈ 1500 ਰੁਪਏ ਏਕੜ ਮਾਲੀ ਸਹਾਇਤਾ ਦਿੱਤੀ ...

ਪੂਰੀ ਖ਼ਬਰ »

ਹਾਨੀਕਾਰਕ ਦਵਾਈਆਂ ਦੀ ਦੁਰਵਰਤੋਂ ਸੰਬੰਧੀ ਮੀਟਿੰਗ

ਹੁਸ਼ਿਆਰਪੁਰ, 28 ਜੂਨ (ਬਲਜਿੰਦਰਪਾਲ ਸਿੰਘ)-ਕਮਿਸ਼ਨ ਫ਼ੂਡ ਤੇ ਡਰੱਗ ਪ੍ਰਸ਼ਾਸਨ ਪੰਜਾਬ ਤੇ ਜ਼ਿਲ੍ਹੇ ਦੇ ਕਾਰਜਕਾਰੀ ਸਿਵਲ ਸਰਜਨ ਡਾ. ਪਵਨ ਕੁਮਾਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਰਜੇਸ਼ ਸੂਰੀ (ਜੈਡ.ਐਲ.ਏ) ਦੀ ਅਗਵਾਈ ਹੇਠ ਫ਼ੂਡ ਤੇ ਡਰੱਗ ਵਿੰਗ ਹੁਸ਼ਿਆਰਪੁਰ ਵਲੋਂ ...

ਪੂਰੀ ਖ਼ਬਰ »

ਡੀ. ਏ. ਵੀ. ਕਾਲਜ ਵਿਖੇ ਸੈਮੀਨਾਰ

ਦਸੂਹਾ, 28 ਜੂਨ (ਭੁੱਲਰ)- ਜੇ. ਸੀ. ਡੀ. ਏ. ਵੀ. ਕਾਲਜ ਦਸੂਹਾ ਦੇ ਆਈ ਕਿਉ ਏ ਸੀ ਸੈੱਲ ਵਲੋਂ ਪਿ੍ੰਸੀਪਲ ਡਾ. ਅਮਰਦੀਪ ਗੁਪਤਾ ਦੀ ਯੋਗ ਅਗਵਾਈ ਹੇਠ ਹੈਲਥ ਤੇ ਹਾਈਜਿੰਨ ਵਿਸ਼ੇ 'ਤੇ ਸੈਮੀਨਾਰ ਕਰਵਾਇਆ ਗਿਆ ਜਿਸ ਦੇ ਮੁੱਖ ਵਕਤਾ ਡਾ. ਕਪਿਲ ਡੋਗਰਾ ਡਿਪਟੀ ਡਾਇਰੈਕਟਰ ਡੈਂਟਲ ...

ਪੂਰੀ ਖ਼ਬਰ »

ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਭਾਈ ਕੇਵਲ ਸਿੰਘ ਨਾਲ ਦੁੱਖ ਸਾਂਝਾ

ਬੀਣੇਵਾਲ, 28 ਜੂਨ (ਬੈਜ ਚੌਧਰੀ)-ਸ੍ਰੀ ਗੁਰੂ ਰਵਿਦਾਸ ਦੇ ਤਪ ਅਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਕਮੇਟੀ ਦੇ ਪ੍ਰਧਾਨ ਭਾਈ ਕੇਵਲ ਸਿੰਘ ਦੇ ਪਿਤਾ ਸਵ. ਧਨੀ ਰਾਮ ਦੀ ਮੌਤ 'ਤੇ ਵੱਖ-ਵੱਖ ਸਮਾਜਿਕ/ਧਾਰਮਿਕ ਸ਼ਖ਼ਸੀਅਤਾਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ | ਇਸ ਮੌਕੇ ਸੰਤ ...

ਪੂਰੀ ਖ਼ਬਰ »

ਹੈਵੀ ਵੇਟ ਕੁਸ਼ਤੀਆਂ ਦੰਗਲ ਮੇਲੇ 'ਚ ਭੁਪਿੰਦਰ ਅਜਨਾਲਾ ਦੀ ਝੰਡੀ

ਮਾਹਿਲਪੁਰ, 28 ਜੂਨ (ਰਜਿੰਦਰ ਸਿੰਘ)-ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਐਨ.ਆਰ.ਆਈ ਸਪੋਰਟਸ ਕਲੱਬ ਮਾਹਿਲਪੁਰ ਵਲੋਂ ਸ਼ਹੀਦਾਂ ਨੂੰ ਸਮਰਪਿਤ ਕਰਵਾਈਆਂ ਹੈਵੀ ਵੇਟ ਕੁਸ਼ਤੀਆਂ ਦੰਗਲ ਮੇਲਾ ਸੰਤੋਖ ਸਿੰਘ ਸਹੋਤਾ ਬਾੜੀਆਂ ਦੀ ਅਗਵਾਈ ਤੇ ਰਣਜੀਤ ਸਿੰਘ ਸਹੋਤਾ ਤੇ ...

ਪੂਰੀ ਖ਼ਬਰ »

ਗੁਰਦੁਆਰਾ ਸ਼ਹੀਦਾਂ ਲੱਧੇਵਾਲ ਵਿਖੇ ਕੜਾਹ ਪ੍ਰਸ਼ਾਦਿ ਲਈ ਕੰਪਿਊਟਰ ਪਰਚੀ ਸਿਸਟਮ ਸ਼ੁਰੂ

ਮਾਹਿਲਪੁਰ, 28 ਜੂਨ (ਰਜਿੰਦਰ ਸਿੰਘ)-ਇਤਿਹਾਸਕ ਗੁਰਦੁਆਰਾ ਸ਼ਹੀਦਾ ਲੱਧੇਵਾਲ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਤੇ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਦੇ ਦਿਸ਼ਾ-ਨਿਰਦੇਸ਼ ਹੇਠ ਕੜਾਹ ਪ੍ਰਸ਼ਾਦਿ ਦੀਆਂ ਕੰਪਿਊਟਰ ...

ਪੂਰੀ ਖ਼ਬਰ »

ਸ੍ਰੀ ਗੁਰੂ ਰਵਿਦਾਸ ਮੰਦਰ ਲਈ 1 ਲੱਖ 51 ਹਜ਼ਾਰ ਦੀ ਰਾਸ਼ੀ ਭੇਟ

ਹੁਸ਼ਿਆਰਪੁਰ, 28 ਜੂਨ (ਬਲਜਿੰਦਰਪਾਲ ਸਿੰਘ)-ਨਗਰ ਨਿਗਮ ਕੌਂਸਲਰ ਤੇ ਸ੍ਰੀ ਗੁਰੂ ਰਵਿਦਾਸ ਮੰਦਿਰ ਸਭਾ ਅਸਲਾਮਾਬਾਦ ਦੇ ਪ੍ਰਧਾਨ ਮੁਖੀ ਰਾਮ ਨੇੇ ਸ੍ਰੀ ਗੁਰੂ ਰਵਿਦਾਸ ਮੰਦਿਰ ਦੇ ਨਿਰਮਾਣ ਕਾਰਜ ਲਈ ਸਵ. ਜਗਦੇਵ ਸਿੰਘ ਤੇ ਬੀਬੀ ਅਮਰ ਕੌਰ ਦੇ ਪਰਿਵਾਰ ਵਲੋਂ ਉਨ੍ਹਾਂ ਦੀ ...

ਪੂਰੀ ਖ਼ਬਰ »

ਪਿੰਡ ਸੱਜਣ ਦੀ ਗ੍ਰਾਮ ਸਭਾ ਦਾ ਇਜਲਾਸ

ਹੁਸ਼ਿਆਰਪੁਰ, 28 ਜੂਨ (ਬਲਜਿੰਦਰਪਾਲ ਸਿੰਘ)-ਪਿੰਡ ਸੱਜਣ ਦੀ ਗ੍ਰਾਮ ਸਭਾ ਦਾ ਇਜਲਾਸ ਪ੍ਰਾਇਮਰੀ ਸਕੂਲ ਵਿਖੇ ਸਰਪੰਚ ਪਰਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਇਆ | ਇਸ ਮੌਕੇ ਪ੍ਰਸਾਰ ਅਫ਼ਸਰ ਸੁਰਿੰਦਰਜੀਤ ਸਿੰਘ, ਨਰੇਸ਼ ਇੰਦਰ ਸੈਕਟਰੀ ਨੇ ਪਿਛਲੇ ਸਾਲ ਦੇ ਆਮਦਨ ਖਰਚੇ ...

ਪੂਰੀ ਖ਼ਬਰ »

ਡੀ. ਏ. ਵੀ. ਕਾਲਜ ਦਸੂਹਾ ਦੀ ਵਿਦਿਆਰਥਣ ਯੂਨੀਵਰਸਿਟੀ 'ਚ 8ਵੇਂ ਸਥਾਨ 'ਤੇ

ਦਸੂਹਾ, 28 ਜੂਨ (ਭੁੱਲਰ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੁਆਰਾ ਐਲਾਨੇ ਬੀ. ਐੱਸ. ਸੀ. (ਬਾਇਓ ਟੈਕਨਾਲੋਜੀ) ਸਮੈਸਟਰ ਪੰਜਵੇਂ ਦੇ ਨਤੀਜਿਆਂ 'ਚ ਜੇ. ਸੀ. ਡੀ. ਏ. ਵੀ. ਕਾਲਜ ਦਸੂਹਾ ਦੀ ਵਿਦਿਆਰਥਣ ਮਨਮੀਤ ਕੌਰ ਨੇ 94.6% ਨੰਬਰ ਪ੍ਰਾਪਤ ਕਰਕੇ ਯੂਨੀਵਰਸਿਟੀ 'ਚ 8ਵਾਂ ਸਥਾਨ ...

ਪੂਰੀ ਖ਼ਬਰ »

ਅਮਰਨਾਥ ਯਾਤਰੀਆਂ ਲਈ 10ਵਾਂ ਵਿਸ਼ਾਲ ਭੰਡਾਰਾ ਆਰੰਭ

ਗੜ੍ਹਸ਼ੰਕਰ, 28 ਜੂਨ (ਧਾਲੀਵਾਲ)-ਸ੍ਰੀ ਅਮਰਨਾਥ ਮਾਤਾ ਚਿੰਤਪੁਰਨੀ ਚੈਰੀਟੇਬਲ ਟਰੱਸਟ ਗੜ੍ਹਸ਼ੰਕਰ ਵਲੋਂ ਇਥੇ ਹੁਸ਼ਿਆਰਪੁਰ ਰੋਡ 'ਤੇ ਇਲਾਕੇ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਮਰਨਾਥ ਯਾਤਰਾ ਤੇ ਹੋਰ ਧਾਰਮਿਕ ਅਸਥਾਨਾਂ ਦੀ ਯਾਤਰਾ 'ਤੇ ਜਾਣ ਵਾਲੀਆਂ ...

ਪੂਰੀ ਖ਼ਬਰ »

ਈ-ਵਾਹਨ ਸੁਵਿਧਾ ਕੇਂਦਰਾਂ ਲਈ ਚਾਹਵਾਨ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਨਾਲ ਸੰਪਰਕ ਕਰਨ

ਨਵਾਂਸ਼ਹਿਰ, 28 ਜੂਨ (ਗੁਰਬਖਸ਼ ਸਿੰਘ ਮਹੇ)- ਪੰਜਾਬ ਸਰਕਾਰ ਵਲੋਂ ਰਾਜ 'ਚ 2000 ਈ-ਵਾਹਨ ਸੁਵਿਧਾ ਕੇਂਦਰ (ਪੀ. ਯੂ. ਸੀ. ਸੈਂਟਰ) ਖੋਲ੍ਹੇ ਜਾ ਰਹੇ ਹਨ, ਜਿਸ 'ਚੋਂ 42 ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ 'ਚ ਖੋਲ੍ਹੇ ਜਾਣਗੇ | ਇਹ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਰੋਜ਼ਗਾਰ ਉਤਪਤੀ, ...

ਪੂਰੀ ਖ਼ਬਰ »

ਪਿੰਡ ਦਰੀਆ 'ਚ ਐਂਟੀ ਮਲੇਰੀਆ ਜਾਗਰੂਕਤਾ ਕੈਂਪ

ਅੱਡਾ ਸਰਾਂ, 28 ਜੂਨ (ਮਸੀਤੀ)-ਸਰਕਾਰੀ ਹਸਪਤਾਲ ਦੀ ਟੀਮ ਨੇ ਦਰੀਆ 'ਚ ਮਲੇਰੀਆ ਤੇ ਡੇਂਗੂ ਵਿਰੋਧੀ ਜਾਗਰੂਕਤਾ ਸੈਮੀਨਾਰ ਲਗਾਏ ਗਏ | ਐੱਸ.ਐੱਮ.ਓ. ਟਾਂਡਾ ਡਾ. ਪ੍ਰੀਤ ਮਹਿੰਦਰ ਸਿੰਘ ਦੇ ਨਿਰਦੇਸ਼ਾਂ 'ਚ ਲੋਕਾਂ ਨੂੰ ਜਾਗਰੂਕ ਕਰਦੇ ਹੋਏ ਹਰਜਿੰਦਰ ਸਿੰਘ ਕਿਹਾ ਕਿ ਡੇਂਗੂ ...

ਪੂਰੀ ਖ਼ਬਰ »

ਸੰਗਰੂਰ 'ਚ ਮਾਨ ਦੀ ਜਿੱਤ 'ਆਪ' ਦੇ ਝੂਠੇ ਵਾਅਦਿਆਂ ਦਾ ਨਤੀਜਾ-ਆਗੂ

ਹੁਸ਼ਿਆਰਪੁਰ, 28 ਜੂਨ (ਬਲਜਿੰਦਰਪਾਲ ਸਿੰਘ)-ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਦੋਆਬਾ ਲਾਚੋਵਾਲ ਦੇ ਕਿਸਾਨ ਆਗੂਆਂ ਉਂਕਾਰ ਸਿੰਘ ਧਾਮੀ, ਰਣਧੀਰ ਸਿੰਘ ਅਸਲਪੁਰ, ਪਰਮਿੰਦਰ ਸਿੰਘ ਲਾਚੋਵਾਲ, ਹਰਪ੍ਰੀਤ ਸਿੰਘ ਲਾਲੀ, ਪਰਮਿੰਦਰ ਸਿੰਘ ਪੰਨੂ ਨੇ ਮੀਟਿੰਗ ਦੌਰਾਨ ਕਿਹਾ ਕਿ ...

ਪੂਰੀ ਖ਼ਬਰ »

ਸਰਪੰਚ ਬਚਿੱਤਰ ਸਿੰਘ ਟਾਹਲੀ ਨੂੰ ਸਦਮਾ-ਪਿਤਾ ਦਾ ਦਿਹਾਂਤ

ਮਿਆਣੀ, 28 ਜੂਨ (ਹਰਜਿੰਦਰ ਸਿੰਘ ਮੁਲਤਾਨੀ)- ਸਰਪੰਚ ਬਚਿੱਤਰ ਸਿੰਘ ਟਾਹਲੀ ਨੂੰ ਉਦੋਂ ਭਾਰੀ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਪਿਤਾ ਧਰਮ ਸਿੰਘ ਦਾ ਬੀਤੀ ਰਾਤ ਦਿਹਾਂਤ ਹੋ ਗਿਆ | ਸਵ. ਧਰਮ ਸਿੰਘ ਦੇ ਦਿਹਾਂਤ ਦੀ ਖ਼ਬਰ ਸੁਣਦਿਆਂ ਸਾਬਕਾ ਮੰਤਰੀ ਚੌਧਰੀ ਬਲਬੀਰ ਸਿੰਘ ...

ਪੂਰੀ ਖ਼ਬਰ »

ਸਰਕਾਰ ਕੰਢੀ ਕਨਾਲ ਨਹਿਰ ਦੇ ਮਸਲੇ ਨੂੰ ਸੁਲਝਾਉਣ ਲਈ ਪਹਿਲਕਦਮੀ ਕਰੇ- ਮਨਜੋਤ ਸਿੰਘ

ਗੜ੍ਹਦੀਵਾਲਾ, 28 ਜੂਨ (ਚੱਗਰ)-ਪਿੰਡ ਮਸਤੀਵਾਲ਼ ਵਿਖੇ ਕੰਢੀ ਕਨਾਲ ਨਹਿਰ ਦੇ ਬੈੱਡ ਨੂੰ ਪੱਕਾ ਕਰਨ ਦੇ ਵਿਰੋਧ ਵਿਚ ਲਗਾਇਆ ਗਿਆ ਧਰਨਾ ਅੱਜ 35ਵੇਂ ਦਿਨ ਵੀ ਨਿਰੰਤਰ ਜਾਰੀ ਰਿਹਾ | ਇਸ ਮੌਕੇ ਮਨਜੋਤ ਸਿੰਘ ਤਲਵੰਡੀ ਮੁੱਖ ਸੇਵਾਦਾਰ ਬਾਬਾ ਦੀਪ ਸਿੰਘ ਜੀ ਸੇਵਾ ਦਲ ਐਂਡ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX