ਤਾਜਾ ਖ਼ਬਰਾਂ


ਦਿੱਲੀ ਸ਼ਰਾਬ ਨੀਤੀ ਮਾਮਲੇ ਵਿਚ ਪਹਿਲੀ ਗ੍ਰਿਫ਼ਤਾਰੀ, ਸੀਬੀਆਈ ਨੇ ਸਿਸੋਦੀਆ ਦੇ ਕਰੀਬੀ ਨਾਇਰ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਫੰਡਾਂ ਵਿਚ ਲੱਖਾਂ ਰੁਪਏ ਦੀ ਘਪਲੇਬਾਜ਼ੀ ਕਰਨ ਦੇ ਦੋਸ਼ ਤਹਿਤ ਬੀ.ਡੀ.ਪੀ.ਓ. ਅਤੇ ਬਲਾਕ ਸਮਿਤੀ ਚੇਅਰਮੈਨ ਗ੍ਰਿਫ਼ਤਾਰ
. . .  1 day ago
ਲੁਧਿਆਣਾ ,27 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਵਿਜੀਲੈਂਸ ਬਿਊਰੋ ਵਲੋਂ ਫੰਡਾਂ ਵਿਚ ਲੱਖਾਂ ਰੁਪਏ ਦੀ ਘਪਲੇਬਾਜ਼ੀ ਕਰਨ ਦੇ ਦੋਸ਼ ਤਹਿਤ ਬੀ.ਡੀ.ਪੀ.ਓ. ਅਤੇ ਬਲਾਕ ਸਮਿਤੀ ਚੇਅਰਮੈਨ ਨੂੰ ਗ੍ਰਿਫ਼ਤਾਰ ਕੀਤਾ ...
ਰਾਜਸਥਾਨ ਰਾਜਨੀਤਿਕ ਸੰਕਟ - ਕਾਂਗਰਸ ਅਬਜ਼ਰਵਰਾਂ ਨੇ ਪਾਰਟੀ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੂੰ ਸੌਂਪੀ ਆਪਣੀ ਰਿਪੋਰਟ
. . .  1 day ago
71 ਉਪ ਪੁਲਿਸ ਕਪਤਾਨਾਂ ਦੇ ਤਬਾਦਲੇ
. . .  1 day ago
ਲੁਧਿਆਣਾ ,27 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਪੰਜਾਬ ਸਰਕਾਰ ਵਲੋਂ ਅੱਜ ਦੇਰ ਸ਼ਾਮ ਇਕ ਹੁਕਮ ਜਾਰੀ ਕਰਕੇ 71 ਉਪ ਪੁਲਿਸ ਕਪਤਾਨਾਂ ਅਤੇ ਏ. ਸੀ. ਪੀ. ਰੈਂਕ ਦੇ ਅਧਿਕਾਰੀਆਂ ਦੇ ਤਬਾਦਲੇ ਕਰ ...
ਜੰਮੂ-ਕਸ਼ਮੀਰ : ਕੁਲਗਾਮ 'ਚ ਮੁੱਠਭੇੜ, ਸੁਰੱਖਿਆ ਬਲਾਂ ਨੇ ਇਕ ਅੱਤਵਾਦੀ ਨੂੰ ਕੀਤਾ ਢੇਰ
. . .  1 day ago
ਤਹਿਰੀਕ-ਏ-ਲਬੈਇਕ ਨਾਲ ਜੁੜਿਆ ਪਾਕਿਸਤਾਨੀ ਘੁਸਪੈਠੀਆ ਭਾਰਤ-ਪਾਕਿ ਸਰਹੱਦ ਤੋਂ ਫੜਿਆ ਗਿਆ
. . .  1 day ago
ਨਵੀਂ ਦਿੱਲੀ, 27 ਸਤੰਬਰ - ਸੀਮਾ ਸੁਰੱਖਿਆ ਬਲ (ਬੀ. ਐੱਸ. ਐੱਫ.) ਨੇ ਰਾਜਸਥਾਨ 'ਚ ਭਾਰਤ-ਪਾਕਿਸਤਾਨ ਸਰਹੱਦ ਤੋਂ ਇਕ ਪਾਕਿਸਤਾਨੀ ਘੁਸਪੈਠੀਏ ਨੂੰ ਦਬੋਚ ਲਿਆ ਹੈ । ਇਹ ਘੁਸਪੈਠੀਆ ਪਾਕਿਸਤਾਨ ਦੇ ਤਹਿਰੀਕ-ਏ-ਲਬੈਇਕ ਸੰਗਠਨ ...
ਬਹੁ ਕਰੋੜੀ ਟੈਂਡਰ ਘੁਟਾਲੇ ਵਿਚ ਆਸ਼ੂ ਦੀ ਜ਼ਮਾਨਤ ’ਤੇ ਫ਼ੈਸਲਾ ਰਾਖਵਾਂ
. . .  1 day ago
ਲੁਧਿਆਣਾ ,27 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਬਹੁ ਕਰੋੜੀ ਟੈਂਡਰ ਘੁਟਾਲੇ ਵਿਚ ਜੇਲ੍ਹ ਵਿਚ ਬੰਦ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਜ਼ਮਾਨਤ ਦੀ ਅਰਜ਼ੀ ’ਤੇ ਫ਼ੈਸਲਾ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਲੋਂ ...
ਦਿੱਲੀ : ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਨੇ ਭਾਜਪਾ ਦੇ ਜਨਰਲ ਸਕੱਤਰਾਂ ਨਾਲ ਕੀਤੀ ਮੀਟਿੰਗ
. . .  1 day ago
ਜਾਪਾਨ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਟੋਕੀਓ ਤੋਂ ਹੋਏ ਰਵਾਨਾ
. . .  1 day ago
ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਵਲੋਂ ਡਾਇਰੈਕਟਰ ਪਸ਼ੂ ਪਾਲਣ ਦਾ ਘਿਰਾਓ ਮੁਲਤਵੀ
. . .  1 day ago
ਪਠਾਨਕੋਟ , 27 ਸਤੰਬਰ (ਸੰਧੂ )- ਪੰਜਾਬ ਸਟੇਟ ਵੇਟਰਨਰੀ ਇੰਸਪੈਕਟਰ ਐਸੋਸੀਏਸ਼ਨ ਦੀ ਹੰਗਾਮੀ ਮੀਟਿੰਗ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਪੰਜਾਬ ਨਾਲ ਹੋਈ । ਇਸ ਮੌਕੇ ਸੂਬਾ ਪ੍ਰਧਾਨ ਦਿਲਜੀਤ ਸਿੰਘ ਨੇ ਦੱਸਿਆ ...
ਟਾਟਾ 407 ਨੇ ਸਕੂਟਰੀ ਸਵਾਰ ਨੂੰ ਕੁਚਲਿਆ, ਮੌਕੇ ’ਤੇ ਮੌਤ
. . .  1 day ago
ਹਰੀਕੇ ਪੱਤਣ ,27 ਸਤੰਬਰ (ਸੰਜੀਵ ਕੁੰਦਰਾ)- ਹਰੀਕੇ ਪੱਤਣ ਖਾਲੜਾ ਰੋਡ ਤੇ ਪਿੰਡ ਬੂਹ ਹਵੇਲੀਆਂ ਮੋੜ ਨਜ਼ਦੀਕ ਟਾਟਾ 407 ਨੇ ਸਕੂਟਰੀ ਸਵਾਰ ਨੂੰ ਪਿੱਛੋਂ ਟੱਕਰ ਮਾਰ ਕੇ ਕੁਚਲ ਦਿੱਤਾ ,ਜਿਸ ਦੀ ਮੌਕੇ ’ਤੇ ...
ਕੇਂਦਰ ਸਰਕਾਰ ਬੀ.ਬੀ.ਐੱਮ.ਬੀ. ਵਿਚ ਪੰਜਾਬ ਦੇ ਅਧਿਕਾਰ ਨੂੰ ਖ਼ਤਮ ਕਰ ਰਹੀ ਹੈ - ਰਵਨੀਤ ਬਿੱਟੂ
. . .  1 day ago
ਲੁਧਿਆਣਾ ,27 ਸਤੰਬਰ (ਕਵਿਤਾ ਖੁੱਲਰ, ਰੂਪੇਸ਼ ਕੁਮਾਰ) - ਲੁਧਿਆਣਾ ਤੋਂ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਵਲੋਂ ਅੱਜ ਲੁਧਿਆਣਾ 'ਚ ਇਕ ਅਹਿਮ ਪ੍ਰੈੱਸ ਕਾਨਫ਼ਰੰਸ ਕੀਤੀ ਗਈ । ਇਸ ਦੌਰਾਨ ਉਨ੍ਹਾਂ ਬੀ.ਬੀ.ਐੱਮ.ਬੀ. ਮੁੱਦੇ ’ਤੇ ਬੋਲਦੇ ਹੋਏ ਕਿਹਾ ਕਿ ਕੇਂਦਰ ਸਰਕਾਰ ਨੇ ਬੀ.ਬੀ.ਐੱਮ.ਬੀ. ਵਿਚ ਪੰਜਾਬ ਦੇ ਅਧਿਕਾਰ ਨੂੰ ਖ਼ਤਮ ਕਰ ਰਹੀ ਹੈ ਅਤੇ ਆਮ ਆਦਮੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੀ ਕੇਂਦਰ ਦਾ ਪੂਰਾ ਸਾਥ ਦੇ ਰਹੀ ਹੈ । ਉਨ੍ਹਾਂ ਨੇ ਪੰਜਾਬ ਸਰਕਾਰ ’ਤੇ ਜੰਮ ਕੇ ...
ਅੰਮ੍ਰਿਤਸਰ ਬੰਬ ਕਾਂਡ ਦੇ ਮਾਮਲੇ ਵਿਚ ਇਕ ਹੋਰ ਗ੍ਰਿਫ਼ਤਾਰ
. . .  1 day ago
ਲੁਧਿਆਣਾ ,27 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸੀ.ਆਈ.ਏ. ਸਟਾਫ ਦੋ ਦੀ ਪੁਲਿਸ ਨੇ ਅੰਮ੍ਰਿਤਸਰ ਬੰਬ ਕਾਂਡ ਦੇ ਮਾਮਲੇ ਵਿਚ ਇਕ ਹੋਰ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ । ਜਾਣਕਾਰੀ ਦਿੰਦਿਆਂ ਏ.ਸੀ.ਪੀ. ਗੁਰਪ੍ਰੀਤ ਸਿੰਘ ਨੇ ਦੱਸਿਆ ...
ਸਾਢੇ ਸੱਤ ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਦੋ ਗ੍ਰਿਫ਼ਤਾਰ
. . .  1 day ago
ਲੁਧਿਆਣਾ, 27 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਐਸ.ਟੀ.ਐਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਸਾਢੇ ਸੱਤ ਕਰੋੜ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ। ਜਾਣਕਾਰੀ ਦਿੰਦਿਆ ਲੁਧਿਆਣਾ...
ਭਾਰਤ ਅਤੇ ਦੱਖਣੀ ਅਫਰੀਕਾ ਵਿਚਕਾਰ ਪਹਿਲਾ ਟੀ-20 ਕੱਲ੍ਹ
. . .  1 day ago
ਤਿਰੂਵਨੰਤਪੁਰਮ, 27 ਸਤੰਬਰ - ਭਾਰਤ ਅਤੇ ਦੱਖਣੀ ਅਫਰੀਕਾ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਤਿੰਨ ਟੀ-20 ਮੈਚਾਂ ਦੀ ਲੜੀ ਦਾ ਪਹਿਲਾ ਮੈਚ ਕੱਲ੍ਹ ਤਿਰੂਵਨੰਤਪੁਰਮ ਵਿਖੇ ਖੇਡਿਆ ਜਾਵੇਗਾ। ਭਾਰਤੀ ਸਮੇਂ ਅਨੁਸਾਰ ਇਹ ਮੈਚ ਰਾਤ 7 ਵਜੇ ਸ਼ੁਰੂ ਹੋਵੇਗਾ।ਅਕਤੂਬਰ ਵਿਚ ਹੋਣ ਵਾਲੇ...
ਸਚਿਨ ਪਾਇਲਟ ਨੇ ਹਾਈਕਮਾਨ ਨਾਲ ਅਸ਼ੋਕ ਗਹਿਲੋਤ ਬਾਰੇ ਗੱਲ ਕਰਨ ਦਾ ਕੀਤਾ ਖੰਡਨ
. . .  1 day ago
ਜੈਪੁਰ, 27 ਸਤੰਬਰ - ਕਾਂਗਰਸੀ ਵਿਧਾਇਕ ਸਚਿਨ ਪਾਇਲਟ ਨੇ ਉਸ ਜਾਣਕਾਰੀ ਦਾ ਖੰਡਨ ਕੀਤਾ, ਜਿਸ ਵਿਚ ਕਿਹਾ ਗਿਆ ਸੀ ਕਿ ਉਨ੍ਹਾਂ ਨੇ ਕਾਂਗਰਸ ਹਾਈਕਮਾਨ ਨੂੰ ਕਿਹਾ ਹੈ ਕਿ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਜੇਕਰ ਪਾਰਟੀ ਪ੍ਰਧਾਨ ਦੇ ਅਹੁਦੇ ਲਈ ਚੋਣ ਲੜਨ ਦਾ ਫ਼ੈਸਲਾ ਕਰਦੇ ਹਨ...
ਜੇ ਭਰੋਸਗੀ ਮਤਾ ਲਿਆਉਣ ਚਾਹੁੰਦੀ ਹੈ ਤਾਂ ਸਦਨ ਨੂੰ ਭੰਗ ਕਰਕੇ ਨਵੇਂ ਸਿਰੇ ਤੋਂ ਚੋਣਾਂ ਕਰਵਾਏ ਪੰਜਾਬ ਸਰਕਾਰ - ਰਾਜਾ ਵੜਿੰਗ
. . .  1 day ago
ਚੰਡੀਗੜ੍ਹ, 27 ਸਤੰਬਰ - ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ ਸਰਕਾਰ ਨੇ 3 ਮੁੱਦਿਆਂ ਜਿਵੇਂ ਜੀ.ਐੱਸ.ਟੀ., ਬਿਜਲੀ, ਪਰਾਲੀ ਸਾੜਨ 'ਤੇ ਇਜਲਾਸ ਬੁਲਾਇਆ, ਪਰ ਉਨ੍ਹਾਂ ਇਸ ਬਾਰੇ ਕੋਈ ਗੱਲ ਨਹੀਂ ਕੀਤੀ। ਉਨ੍ਹਾਂ ਨੇ ਸਦਨ, ਰਾਜਪਾਲ...
ਆਸ਼ਾ ਪਾਰੇਖ ਨੂੰ ਦਾਦਾ ਸਾਹਿਬ ਫਾਲਕੇ ਪੁਰਸਕਾਰ ਨਾਲ ਕੀਤਾ ਜਾਵੇਗਾ ਸਨਮਾਨਿਤ
. . .  1 day ago
ਨਵੀਂ ਦਿੱਲੀ, 27 ਸਤੰਬਰ - ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਨੁਰਾਗ ਸਿੰਘ ਠਾਕੁਰ ਨੇ ਐਲਾਨ ਕੀਤਾ ਕਿ ਸਾਲ 2020 ਲਈ ਦਾਦਾ ਸਾਹਿਬ ਫਾਲਕੇ ਪੁਰਸਕਾਰ ਮਹਾਨ ਅਦਾਕਾਰਾ ਆਸ਼ਾ ਪਾਰੇਖ ਨੂੰ ਦਿੱਤਾ ਜਾਵੇਗਾ। ਇਹ ਫ਼ੈਸਲਾ ਦਿੱਗਜ ਗਾਇਕਾ ਆਸ਼ਾ ਭੌਂਸਲੇ, ਪੁਰਸਕਾਰ...
ਰੇਲ ਗੱਡੀ ਹੇਠ ਆਉਣ ਕਾਰਨ ਨੌਜਵਾਨ ਦੀ ਮੌਤ
. . .  1 day ago
ਸੁਨਾਮ ਊਧਮ ਸਿੰਘ ਵਾਲਾ, 27 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) ਬੀਤੀ ਰਾਤ ਜਾਖਲ-ਲੁਧਿਆਣਾ ਰੇਲਵੇ ਲਾਈਨ 'ਤੇ ਸੁਨਾਮ ਨੇੜੇ ਇਕ ਨੌਜਵਾਨ ਦੀ ਰੇਲ ਗੱਡੀ ਹੇਠ ਆਉਣ ਕਾਰਨ ਮੌਤ ਹੋ ਜਾਣ ਦੀ ਖ਼ਬਰ ਹੈ।ਜੀ.ਆਰ.ਪੀ. ਸੁਨਾਮ ਦੇ ਇੰਚਾਰਜ ਸਹਾਇਕ...
ਐਨ.ਜੀ.ਟੀ. ਨੇ ਵਾਤਾਵਰਣ ਨੂੰ ਲਗਾਤਾਰ ਨੁਕਸਾਨ ਪਹੁੰਚਾਉਣ ਲਈ ਹਰਿਆਣਾ ਨੂੰ ਲਗਾਇਆ 100 ਕਰੋੜ ਰੁਪਏ ਜੁਰਮਾਨਾ
. . .  1 day ago
ਨਵੀਂ ਦਿੱਲੀ, 27 ਸਤੰਬਰ - ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨ.ਜੀ.ਟੀ.) ਨੇ ਹਰਿਆਣਾ ਦੇ ਮੁੱਖ ਸਕੱਤਰ ਨੂੰ ਵਾਤਾਵਰਣ ਨੂੰ ਲਗਾਤਾਰ ਨੁਕਸਾਨ ਪਹੁੰਚਾਉਣ ਲਈ ਵਾਤਾਵਰਣ ਮੁਆਵਜ਼ੇ ਲਈ 100 ਕਰੋੜ ਰੁਪਏ ਦੀ ਰਕਮ ਜਮ੍ਹਾ ਕਰਨ...
ਭਾਜਪਾ ਨੂੰ ਤਾਂ ਛੱਡੋ, ਕਾਂਗਰਸ ਨੇ ਵੀ ਸਦਨ ਦੀ ਕਾਰਵਾਈ ਨਹੀਂ ਚੱਲਣ ਦਿੱਤੀ - ਭਗਵੰਤ ਮਾਨ
. . .  1 day ago
ਚੰਡੀਗੜ੍ਹ, 27 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅੱਜ, ਭਾਜਪਾ ਅਤੇ ਕਾਂਗਰਸ ਦੀ ਭਾਈਵਾਲੀ ਸੀ, ਉਹ ਬੇਨਕਾਬ ਹੋ ਗਏ। ਪੰਜਾਬ ਵਿਚ ਉਨ੍ਹਾਂ ਦਾ ‘ਆਪ੍ਰੇਸ਼ਨ ਲੋਟਸ’ ਫੇਲ੍ਹ ਹੋ ਗਿਆ। ਭਾਜਪਾ ਨੂੰ ਤਾਂ ਛੱਡੋ, ਇਥੋਂ ਤੱਕ ਕਿ ਕਾਂਗਰਸ ਨੇ ਵੀ ਸਦਨ ਦੀ ਕਾਰਵਾਈ...
ਸਦਨ ਦੀ ਕਾਰਵਾਈ 29 ਸਤੰਬਰ ਤਕ ਮੁਲਤਵੀ
. . .  1 day ago
ਚੰਡੀਗੜ੍ਹ, 27 ਸਤੰਬਰ (ਵਿਕਰਮਜੀਤ ਸਿੰਘ ਮਾਨ) - ਭਰੋਸਗੀ ਮਤੇ 'ਤੇ ਚਰਚਾ ਤੋਂ ਬਾਅਦ ਵਿਧਾਨ ਸਭਾ ਦੀ ਕਾਰਵਾਈ 29 ਸਤੰਬਰ ਤੱਕ ਮੁਲਤਵੀ ਹੋ ਗਈ...
ਭਰੋਸਗੀ ਮਤੇ 'ਤੇ ਵਿਧਾਨ ਸਭਾ 'ਚ ਚਰਚਾ ਜਾਰੀ
. . .  1 day ago
ਚੰਡੀਗੜ੍ਹ, 27 ਸਤੰਬਰ - ਮੁੱਖ ਤਰੀ ਭਗਵੰਤ ਮਾਨ ਵਲੋਂ ਪੇਸ਼ ਕੀਤੇ ਭਰੋਸਗੀ ਮਤੇ 'ਤੇ ਵਿਧਾਨ ਸਭਾ 'ਚ ਚਰਚਾ ਜਾਰੀ...
ਕਿਸਾਨ-ਮਜ਼ਦੂਰ ਜਥੇਬੰਦੀਆਂ ਦਾ ਕੱਲ੍ਹ ਤੋਂ ਚੱਲ ਰਿਹਾ ਧਰਨਾ ਐਸ.ਪੀ ਬਰਨਾਲਾ ਵਲੋਂ ਭਰੋਸਾ ਦੁਆਏ ਜਾਣ ਤੋਂ ਬਾਅਦ ਸਮਾਪਤ
. . .  1 day ago
ਮਹਿਲ ਕਲਾਂ,27 ਸਤੰਬਰ (ਅਵਤਾਰ ਸਿੰਘ ਅਣਖੀ) -ਪਿੰਡ ਸਹਿਜੜਾ (ਬਰਨਾਲਾ) ਦੇ ਇਕ ਗਰੀਬ ਦਲਿਤ ਪਰਿਵਾਰ ਨਾਲ ਸਬੰਧਤ 15 ਸਾਲਾ ਨੌਜਵਾਨ ਹਰਪ੍ਰੀਤ ਸਿੰਘ ਉਰਫ ਸੰਨੀ ਪੁੱਤਰ ਗੁਰਮੀਤ ਸਿੰਘ ਜੋ ਬੀਤੀ 9 ਸਤੰਬਰ ਤੋਂ ਭੇਤਭਰੀ ਹਾਲਤ 'ਚ ਲਾਪਤਾ ਹੈ। ਕਰੀਬ 20 ਦਿਨਾਂ...
ਪਾਰਟੀ ਪ੍ਰਧਾਨ ਦੇ ਅਹੁਦੇ ਲਈ ਚੋਣ ਲੜਨ 'ਤੇ ਅਸ਼ੋਕ ਗਹਿਲੋਤ ਨੂੰ ਨਹੀਂ ਰਹਿਣਾ ਚਾਹੀਦਾ ਮੁੱਖ ਮੰਤਰੀ - ਸਚਿਨ ਪਾਈਲਟ
. . .  1 day ago
ਜੈਪੁਰ, 27 ਸਤੰਬਰ - ਸੂਤਰਾਂ ਅਨੁਸਾਰ ਕਾਂਗਰਸੀ ਵਿਧਾਇਕ ਸਚਿਨ ਪਾਇਲਟ ਨੇ ਕਾਂਗਰਸ ਹਾਈਕਮਾਨ ਨੂੰ ਕਿਹਾ ਹੈ ਕਿ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਜੇਕਰ ਪਾਰਟੀ ਪ੍ਰਧਾਨ ਦੇ ਅਹੁਦੇ ਲਈ ਚੋਣ ਲੜਨ ਦਾ ਫ਼ੈਸਲਾ ਕਰਦੇ ਹਨ ਤਾਂ ਉਨ੍ਹਾਂ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 15 ਹਾੜ ਸੰਮਤ 554

ਫਰੀਦਕੋਟ

12ਵੀਂ ਜਮਾਤ ਦੇ ਨਤੀਜੇ 'ਚ ਫ਼ਰੀਦਕੋਟ ਜ਼ਿਲ੍ਹੇ ਦੇ 17 ਵਿਦਿਆਰਥੀ ਮੈਰਿਟ 'ਚ ਆਏ

ਫ਼ਰੀਦਕੋਟ, 28 ਜੂਨ (ਜਸਵੰਤ ਸਿੰਘ ਪੁਰਬਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 12ਵੀਂ ਜਮਾਤ ਦੇ ਨਤੀਜਿਆਂ 'ਚ ਫ਼ਰੀਦਕੋਟ ਜ਼ਿਲੇ੍ਹ ਦੇ ਸਰਸਵਤੀ ਸੀਨੀਅਰ ਸੈਕੰਡਰੀ ਸਕੂਲ ਜੈਤੋ ਦੀ ਵਿਦਿਆਰਥਣ ਕੁਲਵਿੰਦਰ ਕੌਰ ਪੁੱਤਰੀ ਬਲਬੀਰ ਸਿੰਘ ਨੇ 500 'ਚੋਂ 497 ਅੰਕ ਪ੍ਰਾਪਤ ਕਰਕੇ ਪੰਜਾਬ ਦੀ ਮੈਰਿਟ 'ਚ ਤੀਜਾ ਸਥਾਨ ਹਾਸਲ ਕੀਤਾ ਹੈ | ਫ਼ਰੀਦਕੋਟ ਦੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ/ਸੈਕੰਡਰੀ ਸ਼ਿਵਰਾਜ ਕਪੂਰ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਪ੍ਰਦੀਪ ਦਿਓੜਾ ਨੇ ਦੱਸਿਆ ਕਿ ਫ਼ਰੀਦਕੋਟ ਦੇ ਕੁੱਲ 17 ਵਿਦਿਆਰਥੀਆਂ ਨੇ ਮੈਰਿਟ ਸੂਚੀ 'ਚ ਨਾਮ ਦਰਜ ਕਰਵਾ ਕੇ ਆਪੋ-ਆਪਣੇ ਸਕੂਲ, ਅਧਿਆਪਕਾਂ, ਮਾਪਿਆਂ ਅਤੇ ਫ਼ਰੀਦਕੋਟ ਦਾ ਨਾਮ ਰੌਸ਼ਨ ਕੀਤਾ ਹੈ | ਉਨ੍ਹਾਂ ਮੈਰਿਟ ਸੂਚੀ 'ਚ ਆਉਣ ਵਾਲੇ ਸਮੂਹ ਸਕੂਲਾਂ ਦੇ ਪਿ੍ੰਸੀਪਲ, ਅਧਿਆਪਕਾਂ, ਬੱਚਿਆਂ, ਉਨ੍ਹਾਂ ਦੇ ਮਾਪਿਆਂ ਨੂੰ ਇਸ ਮਾਣ ਮੱਤੀ ਪ੍ਰਾਪਤੀ 'ਤੇ ਵਧਾਈ ਦਿੱਤੀ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਫ਼ਰੀਦਕੋਟ ਦੇ 4 ਸਰਕਾਰੀ ਸਕੂਲਾਂ ਅਤੇ 13 ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਨੇ ਮੈਰਿਟ 'ਚ ਆਪਣੀ ਥਾਂ ਬਣਾਈ ਹੈ | ਫ਼ਰੀਦਕੋਟ ਜ਼ਿਲੇ੍ਹ ਦੇ ਸੰਤ ਮੋਹਨ ਦਾਸ ਸੀਨੀਅਰ ਸੈਕੰਡਰੀ ਸਕੂਲ ਕੋਟਸੁਖੀਆ ਦੇ ਹਿੱਸੇ 9 ਮੈਰਿਟਾਂ ਆਈਆਂ ਹਨ | ਸਰਸਵਤੀ ਸੀਨੀਅਰ ਸੈਕੰਡਰੀ ਸਕੂਲ ਜੈਤੋ ਦੀ ਵਿਦਿਆਰਥਣ ਕੁਲਵਿੰਦਰ ਕੌਰ ਪੁੱਤਰੀ ਬਲਬੀਰ ਸਿੰਘ 500 'ਚੋਂ 497, 99.40 ਫੀਸਦੀ ਅੰਕ ਪ੍ਰਾਪਤ ਕਰਕੇ ਪੰਜਾਬ 'ਚੋਂ ਤੀਜਾ ਅਤੇ ਜ਼ਿਲੇ੍ਹ 'ਚੋਂ ਪਹਿਲੇ ਸਥਾਨ 'ਤੇ ਰਹੀ | ਇਸ ਤਰ੍ਹਾਂ ਸਰਸਵਤੀ ਸੀਨੀਅਰ ਸੈਕੰਡਰੀ ਸਕੂਲ ਜੈਤੋ ਦੀ ਵਿਦਿਆਰਥਣ ਸਿਮਰਨਜੋਤ ਕੌਰ ਪੁੱਤਰੀ ਧਰਮਪਾਲ ਸਿੰਘ ਨੇ 500 'ਚੋਂ 496, 99.20 ਫੀਸਦੀ ਅੰਕ ਪ੍ਰਾਪਤ ਕਰਕੇ ਪੰਜਾਬ 'ਚੋਂ ਚੌਥਾ ਅਤੇ ਫ਼ਰੀਦਕੋਟ 'ਚੋਂ ਦੂਜਾ, ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਕੋਟ ਸੁਖੀਆ ਦੀਆਂ ਵਿਦਿਆਰਥਣਾਂ ਯਾਦਵੀਰ ਕੌਰ ਪੁੱਤਰੀ ਨਛੱਤਰ ਸਿੰਘ ਨੇ 494, ਵਿਦਿਆਰਥਣ ਰਾਜਦੀਪ ਪੁੱਤਰੀ ਕੁਲਵਿੰਦਰ ਕੌਰ 494, ਨਵਨੀਤ ਕੌਰ ਪੁੱਤਰੀ ਗੁਰਮੀਤ ਸਿੰਘ 494, ਮਨਪ੍ਰੀਤ ਕੌਰ ਪੁੱਤਰੀ ਗੁਰਾਦਿੱਤਾ ਸਿੰਘ 494, 98.80 ਫੀਸਦੀ ਪ੍ਰਾਪਤ ਕਰਕੇ ਪੰਜਾਬ 'ਚੋਂ ਚੌਥਾ ਅਤੇ ਜ਼ਿਲੇ੍ਹ 'ਚ ਤੀਜਾ ਸਥਾਨ ਪ੍ਰਾਪਤ ਕੀਤਾ | ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਕੋਟ ਸੁਖੀਆ ਦੀ ਮਨਵੀਰ ਕੌਰ ਪੁੱਤਰੀ ਸੁਖਚੈਨ ਸਿੰਘ ਨੇ 493, 98.60 ਫੀਸਦੀ, ਇਸ ਸਕੂਲ ਦੀ ਵਿਦਿਆਰਥਣ ਜਸ਼ਨਪ੍ਰੀਤ ਕੌਰ ਪੁੱਤਰੀ ਕਰਮਜੀਤ ਸਿੰਘ ਨੇ 493 ਅੰਕ ਪ੍ਰਾਪਤ ਕਰਕੇ ਪੰਜਾਬ ਦੀ ਮੈਰਿਟ 'ਚ ਪੰਜਵਾਂ ਅਤੇ ਜ਼ਿਲੇ੍ਹ 'ਚੋਂ ਚੌਥਾ ਸਥਾਨ ਹਾਸਲ ਕੀਤਾ | ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਜੈਤੋ ਦੀ ਵਿਦਿਆਰਥਣ ਵਿਸ਼ਾਲੀ ਪੁੱਤਰੀ ਵਿਨੋਦ ਕੁਮਾਰ, ਸ੍ਰੀ ਗੁਰੂ ਤੇਗ ਬਹਦਾਰ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ ਦੀ ਵਿਦਿਆਰਥਣ ਜਸ਼ਨਪ੍ਰੀਤ ਕੌਰ ਪੁੱਤਰੀ ਜਗਦੇਵ ਸਿੰਘ ਨੇ 492, 98.40 ਫੀਸਦੀ ਅੰਕ ਪ੍ਰਾਪਤ ਕਰਕੇ ਪੰਜਾਬ ਦੀ ਮੈਰਿਟ 'ਚ ਛੇਵਾਂ ਅਤੇ ਜ਼ਿਲ੍ਹੇ 'ਚ ਪੰਜਵਾਂ ਸਥਾਨ ਹਾਸਲ ਕੀਤਾ | ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਕੋਟ ਸੁਖੀਆ ਦੀ ਵਿਦਿਆਰਥਣ ਅਮਨਦੀਪ ਕੌਰ ਪੁੱਤਰੀ ਸੋਹਣ ਸਿੰਘ ਨੇ 98 ਫੀਸਦੀ ਅੰਕ, ਗੁਰੂ ਨਾਨਕ ਦੇਵ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਪੰਜਗਰਾਈ ਕਲਾਂ ਦੀ ਵਿਦਿਆਰਥਣ ਸੁਖਬੀਰ ਕੌਰ ਪੁੱਤਰੀ ਸੁਖਜਿੰਦਰ ਸਿੰਘ ਨੇ 490 ਅੰਕ ਹਾਸਲ ਕਰਕੇ ਪੰਜਾਬ ਦੇ ਮੈਰਿਟ 'ਚ 8ਵਾਂ ਅਤੇ ਜ਼ਿਲ੍ਹੇ ਦੇ ਮੈਰਿਟ 'ਚ ਛੇਵਾਂ ਸਥਾਨ ਹਾਸਲ ਕੀਤਾ | ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਜੈਤੋ ਦੀ ਵਿਦਿਆਰਥਣ ਰੋਮਿਕਾ ਪੁੱਤਰੀ ਦੀਪਕ ਕੁਮਾਰ ਨੇ 489, 97.80 ਫੀਸਦੀ, ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਕੋਟ ਸੁਖੀਆ ਦੀ ਵਿਦਿਆਰਥਣ ਮਨਪ੍ਰੀਤ ਕੌਰ ਪੁੱਤਰੀ ਜਸਵਿੰਦਰ ਸਿੰਘ ਨੇ 489, ਡਾ. ਚੰਦਾ ਸਿੰਘ ਮਰਵਾਹ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਦੀ ਬੇਟੀ ਖੁਸ਼ਦੀਪ ਕੌਰ ਪੁੱਤਰੀ ਜਸਵਿੰਦਰ ਸਿੰਘ ਨੇ 489, ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਕੋਟ ਸੁਖੀਆ ਦੀ ਈਸ਼ਟਾ ਗੋਇਲ ਪੁੱਤਰੀ ਕਪਿਲ ਕੁਮਾਰ ਗੋਇਲ ਨੇ 489 ਅੰਕ, ਸਰਕਾਰੀ ਸਹਿ ਸਿੱਖਿਆ ਸੀਨੀਅਰ ਸੈਕੰਡਰੀ ਸਕੂਲ ਗੋਲੇਵਾਲਾ ਦੀ ਵਿਦਿਆਥਣ ਹਰਮਨ ਕੌਰ ਪੁੱਤਰੀ ਰਾਜਿੰਦਰ ਸਿੰਘ ਨੇ 489 ਅੰਕ ਪ੍ਰਾਪਤ ਕਰਕੇ ਪੰਜਾਬ ਦੀ ਮੈਰਿਟ 'ਚ ਨੌਵਾਂ ਅਤੇ ਜ਼ਿਲ੍ਹੇ ਦੀ ਮੈਰਿਟ 'ਚ ਸੱਤਵਾਂ ਸਥਾਨ ਹਾਸਲ ਕੀਤਾ ਹੈ |

ਡਿਪਟੀ ਕਮਿਸ਼ਨਰ ਵਲੋਂ ਨਸ਼ਿਆਂ ਦੇ ਖ਼ਾਤਮੇ ਲਈ ਸਮੂਹ ਲੋਕਾਂ ਨੂੰ ਸਹਿਯੋਗ ਦੀ ਅਪੀਲ

ਜੈਤੋ, 28 ਜੂਨ (ਗੁਰਚਰਨ ਸਿੰਘ ਗਾਬੜੀਆ)-ਨਸ਼ਿਆਂ ਦੀ ਰੋਕਥਾਮ ਅਤੇ ਨਸ਼ਿਆਂ ਦਾ ਸ਼ਿਕਾਰ ਲੋਕਾਂ ਨੂੰ ਮੁੱਖ ਧਾਰਾ ਵਿਚ ਲਿਆ ਕਿ ਉਨ੍ਹਾਂ ਨੂੰ ਰੁਜ਼ਗਾਰ ਦੇ ਕਾਬਲ ਬਣਾਉਣ ਅਤੇ ਨੌਜਵਾਨਾਂ ਵਿਚ ਖੇਡਾਂ ਤੇ ਹੋਰ ਉਸਾਰੂ ਗਤੀਵਿਧੀਆਂ ਪ੍ਰਤੀ ਰੁਚੀ ਪੈਦਾ ਕਰਨ ਲਈ ਸਮੂਹ ...

ਪੂਰੀ ਖ਼ਬਰ »

ਧਰਨੇ 'ਤੇ ਬੈਠੇ ਮੀਟਰ ਰੀਡਰਾਂ ਨੇ ਕੋਟਕਪੂਰਾ ਦੇ ਮੁੱਖ ਚੌਂਕ 'ਚ ਕੀਤਾ ਰੋਸ ਪ੍ਰਦਰਸ਼ਨ

ਫ਼ਰੀਦਕੋਟ, 28 ਜੂਨ (ਜਸਵੰਤ ਸਿੰਘ ਪੁਰਬਾ)-ਠੇਕਾ ਅਧਾਰਿਤ ਮੀਟਰ ਰੀਡਰ ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ ਕਰੀਬ 100 ਦਿਨਾਂ ਤੋਂ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਰਿਹਾਇਸ਼ ਦੇ ਬਾਹਰ ਧਰਨੇ 'ਤੇ ਬੈਠੇ ਹੋਏ ਹਨ | ਪ੍ਰੰਤੂ ਹਾਲੇ ਤੱਕ ਕੋਈ ਸੁਣਵਾਈ ਨਾ ਹੋਣ ...

ਪੂਰੀ ਖ਼ਬਰ »

ਮੰਦਰ ਨਜ਼ਦੀਕ ਗਲੀ 'ਚ ਖੜ੍ਹੇ ਗੰਦੇ ਪਾਣੀ ਕਾਰਨ ਮੁਹੱਲਾ ਵਾਸੀ ਪ੍ਰੇਸ਼ਾਨ

ਕੋਟਕਪੂਰਾ, 28 ਜੂਨ (ਮੇਘਰਾਜ)-ਸਥਾਨਕ ਰੇਲਵੇ ਸਟੇਸ਼ਨ ਦੇ ਨਜ਼ਦੀਕ ਸ੍ਰੀ ਰਾਧਾ ਕਿ੍ਸ਼ਨ ਮੰਦਰ ਦੇ ਨਾਲ ਵਾਲੀ ਤੇ ਗੁੱਗਾ ਮੈੜੀ ਮੰਦਰ ਨੂੰ ਜਾਣ ਵਾਲੀ ਗਲੀ 'ਚ ਗੰਦੇ ਪਾਣੀ ਦੀ ਨਿਕਾਸੀ ਦੇ ਢੁੱਕਵੇਂ ਪ੍ਰਬੰਧ ਨਾ ਹੋਣ ਕਾਰਨ ਘਰਾਂ ਦਾ ਗੰਦਾ ਪਾਣੀ ਨਾਲੀਆਂ ਰਾਹੀਂ ...

ਪੂਰੀ ਖ਼ਬਰ »

ਏਅਰ-ਕੰਡੀਸ਼ਨਾਂ ਦੀ ਗਿਣਤੀ 'ਚ ਵਾਧਾ ਤੇ ਰੁੱਖਾਂ ਦੀ ਕਟਾਈ ਮਨੁੱਖਤਾ ਲਈ ਇਕ ਦਿਨ ਘਾਤਕ- ਵਾਤਾਵਰਨ ਪ੍ਰੇਮੀ

ਬਰਗਾੜੀ, 28 ਜੂਨ (ਸੁਖਰਾਜ ਸਿੰਘ ਗੋਂਦਾਰਾ)-ਇਸ ਗੱਲ ਤੋਂ ਅਸੀਂ ਸਾਰੇ ਭਲੀ-ਭਾਂਤ ਜਾਣੂ ਹਾਂ ਕਿ ਵਿਕਾਸ ਦੇ ਨਾਂਅ 'ਤੇ ਅਨੇਕਾਂ ਪੁਰਾਣੇ ਰਿਵਾਇਤੀ ਰੁੱਖ ਕੱਟੇ ਜਾ ਰਹੇ ਹਨ ਤੇ ਰੁੱਖਾਂ ਦੀ ਥਾਂ ਹਰ ਪਿੰਡ, ਸ਼ਹਿਰ ਦੇ ਘਰਾਂ, ਮਕਾਨਾਂ, ਦੁਕਾਨਾਂ ਆਦਿ ਤੇ ਗਰਮੀ ਤੋਂ ਬਚਣ ਲਈ ...

ਪੂਰੀ ਖ਼ਬਰ »

ਜੀ.ਟੀ.ਬੀ. ਸਕੂਲ ਦੀ ਜਸ਼ਨਪ੍ਰੀਤ ਕੌਰ ਪੰਜਾਬ ਮੈਰਿਟ ਸੂਚੀ 'ਚ ਆਈ

ਫ਼ਰੀਦਕੋਟ, 28 ਜੂਨ (ਚਰਨਜੀਤ ਸਿੰਘ ਗੋਂਦਾਰਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 12ਵੀਂ ਕਲਾਸ ਦੇ ਨਤੀਜੇ 'ਚ ਸ੍ਰੀ ਗੁਰੂ ਤੇਗ ਬਹਾਦਰ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ ਦੀ 12ਵੀਂ ਕਲਾਸ ਦੀ ਵਿਦਿਆਰਥਣ ਜਸ਼ਨਪ੍ਰੀਤ ਕੌਰ ਨੇ (ਆਰਟਸ ਗਰੁੱਪ) 'ਚੋਂ 500 ...

ਪੂਰੀ ਖ਼ਬਰ »

12ਵੀਂ ਕਲਾਸ ਦੇ ਨਤੀਜੇ ਵਿਚ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਪਾਸ ਪ੍ਰਤੀਸ਼ਤਤਾ 'ਚ 14ਵੇਂ ਸਥਾਨ 'ਤੇ ਰਿਹਾ

ਸ੍ਰੀ ਮੁਕਤਸਰ ਸਾਹਿਬ, 28 ਜੂਨ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਜ ਐਲਾਨੇ 12ਵੀਂ ਕਲਾਸ ਦੇ ਨਤੀਜੇ ਵਿਚ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਪਾਸ ਪ੍ਰਤੀਸ਼ਤਤਾ ਵਜੋਂ ਸੂਬੇ ਭਰ ਵਿਚੋਂ 14ਵੇਂ ਸਥਾਨ 'ਤੇ ਰਿਹਾ | ਨਤੀਜੇ ਵਿਚ ਇਸ ਵਾਰ ਜ਼ਿਲ੍ਹੇ ਦੀ ...

ਪੂਰੀ ਖ਼ਬਰ »

ਸਰਕਾਰ ਬਜਟ 'ਚ ਸਰਕਾਰੀ ਮੁਲਾਜ਼ਮਾਂ ਨਾਲ ਕੀਤੇ ਵਾਅਦਿਆਂ ਤੋਂ ਭੱਜੀ-ਲੈਕ : ਗੁਰਲਾਲ ਸਿੰਘ

ਲੰਬੀ, 28 ਜੂਨ (ਮੇਵਾ ਸਿੰਘ)-ਪੰਜਾਬ ਸਰਕਾਰ ਵਲੋਂ ਬੀਤੀ ਕੱਲ੍ਹ ਪੇਸ਼ ਕੀਤੇ ਬਜਟ ਵਿਚ ਸਰਕਾਰੀ ਮੁਲਾਜ਼ਮਾਂ ਲਈ ਕੋਈ ਖ਼ਾਸ ਨਹੀਂ ਲਿਆਂਦਾ ਗਿਆ | ਇਸ ਸਬੰਧੀ ਸਾਇੰਸ ਲੈਕਚਰਾਰ ਗੁਰਲਾਲ ਸਿੰਘ ਨੇ ਦੱਸਿਆ ਕਿ ਚੋਣਾਂ ਤੋਂ ਪਹਿਲਾਂ ਸਰਕਾਰ ਨੇ ਮੁਲਾਜ਼ਮਾਂ ਨਾਲ ਵਾਅਦਾ ...

ਪੂਰੀ ਖ਼ਬਰ »

ਤਿੰਨ ਕਾਨਵੈਂਟ ਸਕੂਲਾਂ ਤੇ ਨਵੋਦਿਆ ਵਿਦਿਆਲਾ 'ਚ ਪੀਣ ਯੋਗ ਪਾਣੀ ਨਹੀਂ

ਮੰਡੀ ਕਿੱਲਿਆਂਵਾਲੀ, 28 ਜੂਨ (ਇਕਬਾਲ ਸਿੰਘ ਸ਼ਾਂਤ)-ਵਕਾਰੀ ਦਾਅਵਿਆਂ ਦੇ ਨਾਲ ਅਤਿ-ਆਧੁਨਿਕ ਸਹੂਲਤਾਂ ਦੇ ਨਾਲ ਮਹਿੰਗੀ ਸਿੱਖਿਆ ਦੇਣ ਵਾਲੇ ਵਿੱਦਿਅਕ ਅਦਾਰਿਆਂ 'ਚ ਵਿਦਿਆਰਥੀਆਂ ਲਈ ਪੀਣ ਦਾ ਸਵੱਛ ਪਾਣੀ ਤੱਕ ਮੁਹੱਈਆ ਨਹੀਂ ਹੈ, ਜਦਕਿ ਮਾਪੇ, ਵੱਡੇ ਦਾਅਵਿਆਂ ਦੇ ...

ਪੂਰੀ ਖ਼ਬਰ »

ਪੰਜਾਬ ਸਰਕਾਰ ਪਨਬੱਸ ਤੇ ਪੀ.ਆਰ.ਟੀ.ਸੀ. 'ਚ ਕੰਮ ਕਰਦੇ ਕੱਚੇ ਕਾਮਿਆਂ ਨੂੰ ਜਲਦ ਪੱਕਾ ਕਰੇ-ਢਿੱਲੋਂ

ਸ੍ਰੀ ਮੁਕਤਸਰ ਸਾਹਿਬ, 28 ਜੂਨ (ਰਣਜੀਤ ਸਿੰਘ ਢਿੱਲੋਂ)-ਪੰਜਾਬ ਰੋਡਵੇਜ਼/ਪਨਬੱਸ ਅਤੇ ਪੀ.ਆਰ.ਟੀ.ਸੀ. ਕੰਟਰੈਕਟ ਵਰਕਰ ਯੂਨੀਅਨ ਦੇ ਸੂਬਾ ਆਗੂ ਗੁਰਪ੍ਰੀਤ ਸਿੰਘ ਢਿੱਲੋਂ ਸ੍ਰੀ ਮੁਕਤਸਰ ਸਾਹਿਬ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਬੀਤੇ ਕੱਲ੍ਹ ਜੋ ਬਜਟ ਪੇਸ਼ ਕੀਤਾ ਗਿਆ ...

ਪੂਰੀ ਖ਼ਬਰ »

ਪੰਜਾਬ ਸਰਕਾਰ ਦੇ ਬਜਟ ਤੋਂ ਹਰ ਵਰਗ ਨਿਰਾਸ਼- ਬਰਾੜ

ਸ੍ਰੀ ਮੁਕਤਸਰ ਸਾਹਿਬ, 28 ਜੂਨ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਕਾਂਗਰਸ ਕਮੇਟੀ ਸ੍ਰੀ ਮੁਕਤਸਰ ਸਾਹਿਬ ਦੇ ਸੀਨੀਅਰ ਮੀਤ ਪ੍ਰਧਾਨ ਤੇ ਸੇਵਾ ਮੁਕਤ ਪਿ੍ੰਸੀਪਲ ਜਸਵੰਤ ਸਿੰਘ ਬਰਾੜ ਨੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਵਿਚ ਨਵੀਂ ਬਣੀ ਆਮ ਆਦਮੀ ਪਾਰਟੀ ਦੀ ਸਰਕਾਰ ...

ਪੂਰੀ ਖ਼ਬਰ »

ਪੰਜਾਬ ਸਰਕਾਰ ਕਰ ਰਹੀ ਹੈ ਸੂਬੇ 'ਚੋਂ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਦੇ ਯਤਨ-ਡਿਪਟੀ ਕਮਿਸ਼ਨਰ

ਸ੍ਰੀ ਮੁਕਤਸਰ ਸਾਹਿਬ, 28 ਜੂਨ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਸੂਬੇ 'ਚੋਂ ਨਸ਼ੇ ਦੀ ਅਲਾਮਤ ਨੂੰ ਜੜੋਂ੍ਹ ਖ਼ਤਮ ਕਰਨ ਦੇ ਉਦੇਸ਼ ਨਾਲ ਮੁੱਖ ਮੰਤਰੀ ਪੰਜਾਬ ਦੀਆਂ ਹਦਾਇਤਾਂ ਤੇ ਜ਼ਿਲ੍ਹੇ 'ਚ ਯੋਗ ਉਪਰਾਲੇ ਕੀਤੇ ਜਾ ਰਹੇ ਹਨ | ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਕਰਸਰ ਥੇੜ੍ਹੀ ਵਿਖੇ ਸਮਰ ਕੈਂਪ

ਗਿੱਦੜਬਾਹਾ, 28 ਜੂਨ (ਪਰਮਜੀਤ ਸਿੰਘ ਥੇੜ੍ਹੀ)-ਪਿੰ੍ਰਸੀਪਲ ਮਨੀ ਰਾਮ ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਕਰਸਰ ਥੇੜ੍ਹੀ ਵਿਖੇ ਤਿੰਨ ਦਿਨਾਂ ਸਮਰ ਕੈਂਪ ਲਾਇਆ ਗਿਆ | ਕੈਂਪ ਵਿਚ ਛੇਵੀਂ ਤੋਂ ਅੱਠਵੀਂ ਤੱਕ ਦੇ ਵਿਦਿਆਰਥੀ ਨੇ ਭਾਗ ਲਿਆ ਤੇ ਕੈਂਪ ਦੌਰਾਨ ...

ਪੂਰੀ ਖ਼ਬਰ »

ਸਿਮਰਨਜੀਤ ਸਿੰਘ ਮਾਨ ਦੀ ਜਿੱਤ 'ਤੇ ਖ਼ੁਸ਼ੀ 'ਚ ਲੱਡੂ ਵੰਡੇ

ਦੋਦਾ, 28 ਜੂਨ (ਰਵੀਪਾਲ)-ਪਿੰਡ ਭਲਾਈਆਣਾ ਵਿਖੇ ਵਾਰਿਸ ਪੰਜਾਬ ਦੇ ਜਥੇਬੰਦੀ ਵਲੋਂ ਸੰਗਰੂਰ ਤੋਂ ਸਿਮਰਨਜੀਤ ਸਿੰਘ ਮਾਨ ਦੀ ਜਿੱਤ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਲੱਡੂ ਵੰਡੇ ਗਏ | ਇਸ ਮੌਕੇ ਇਕੱਠੇ ਹੋਏ ਲੋਕਾਂ ਨੇ ਦੀਪ ਸਿੱਧੂ ਦੀ ਸੋਚ 'ਤੇ ਚੱਲਣ ਤੇ ਮਨਦੀਪ ਸਿੰਘ ...

ਪੂਰੀ ਖ਼ਬਰ »

ਹੈਲਥ ਤੇ ਵੈਲਨੈਸ ਸੈਂਟਰ ਭੀਟੀਵਾਲਾ 'ਚ ਸਿਹਤ ਸਹੂਲਤਾਂ ਦੀ ਘਾਟ

ਲੰਬੀ, 28 ਜੂਨ (ਮੇਵਾ ਸਿੰਘ)-ਸਰਕਾਰ ਵਲੋਂ ਆਮ ਪੇਂਡੂ ਲੋਕਾਂ ਨੂੰ ਪਿੰਡਾਂ ਵਿਚ ਮੁੱਢਲੀਆਂ ਸਿਹਤ ਸਹੂਲਤਾਂ ਦੇਣ ਲਈ ਸਿਹਤ ਕੇਂਦਰ ਚੱਲ ਰਹੇ ਹਨ, ਤਾਂ ਜੋ ਲੋਕ ਮੁੱਢਲੀਆਂ ਤੇ ਛੇਤੀ ਠੀਕ ਹੋਣ ਵਾਲੀਆਂ ਬਿਮਾਰੀਆਂ ਦਾ ਇਲਾਜ ਪਿੰਡਾਂ 'ਚ ਹੀ ਕਰਵਾ ਸਕਣ | ਇਸ ਸਬੰਧੀ ਜਦੋਂ ...

ਪੂਰੀ ਖ਼ਬਰ »

ਅਗਨੀਪਥ ਸਕੀਮ ਨੂੰ ਲੈ ਕੇ ਮਲੋਟ ਕਾਂਗਰਸ ਵਲੋਂ ਮੋਦੀ ਸਰਕਾਰ ਵਿਰੁੱਧ ਪ੍ਰਦਰਸ਼ਨ

ਮਲੋਟ, 28 ਜੂਨ (ਪਾਟਿਲ)-ਅਗਨੀਪਥ ਸਕੀਮ ਨੂੰ ਲੈ ਕੇ ਮਲੋਟ ਕਾਂਗਰਸ ਵਲੋਂ ਕੇਂਦਰ ਦੀ ਮੋਦੀ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ ਤੇ ਰੋਸ ਧਰਨਾ ਦਿੱਤਾ ਗਿਆ | ਇਸ ਮੌਕੇ ਨਗਰ ਕੌਂਸਲ ਮਲੋਟ ਦੇ ਪ੍ਰਧਾਨ ਸ਼ੁਭਦੀਪ ਸਿੰਘ ਬਿੱਟੂ ਨੇ ਕਿਹਾ ਕਿ ਕੇਂਦਰ ਸਰਕਾਰ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਨੇ ਐਨ.ਡੀ.ਐਮ.ਏ. ਵਲੋਂ ਜਾਰੀ ਹਦਾਇਤਾਂ 'ਤੇ ਅਮਲ ਕਰਨ ਦੀ ਕੀਤੀ ਅਪੀਲ

ਸ੍ਰੀ ਮੁਕਤਸਰ ਸਾਹਿਬ, 28 ਜੂਨ (ਰਣਜੀਤ ਸਿੰਘ ਢਿੱਲੋਂ)-ਸ੍ਰੀ ਵਿਨੀਤ ਕੁਮਾਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਾਸ਼ਟਰੀ ਆਪਦਾ ਪ੍ਰਬੰਧਨ ਅਥਾਰਟੀ (ਐਨ.ਡੀ.ਐਮ.ਏ.) ਵਲੋਂ ਮੌਨਸੂਨ ਸੀਜਨ ਸ਼ੁਰੂ ਹੋਣ ਤੋਂ ਪਹਿਲਾਂ ਜੋ ...

ਪੂਰੀ ਖ਼ਬਰ »

ਸਾਈਕਲ ਚਾਲਕਾਂ ਨੇ ਸਖ਼ਤ ਗਰਮੀ ਨੂੰ ਚੀਰਦਿਆਂ ਕੀਤੀ ਪੰਜ ਤਖ਼ਤਾਂ ਦੀ ਯਾਤਰਾ

ਕੋਟਕਪੂਰਾ, 28 ਜੂਨ (ਮੋਹਰ ਸਿੰਘ ਗਿੱਲ)-ਸਖ਼ਤ ਗਰਮੀ ਦੀ ਪ੍ਰਵਾਹ ਨਾ ਕੀਤੇ ਬਗੈਰ 26 ਦਿਨਾਂ 'ਚ ਸਾਈਕਲ ਚਾਲਕਾਂ ਨੇ ਪੰਜ ਤਖ਼ਤਾਂ ਦੀ ਸਾਈਕਲ ਯਾਤਰਾ ਮੁਕੰਮਲ ਕੀਤੀ | ਕੋਟਕਪੂਰਾ ਵਿਖੇ ਕੁਝ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਈਕਲਿੰਗ ਦੇ ਖੇਤਰ ਵਿਚ ਵਿਸ਼ਵ ...

ਪੂਰੀ ਖ਼ਬਰ »

ਗਰਮੀ ਵਧਣ ਕਾਰਨ ਝੋਨੇ ਦੀ ਲੁਆਈ ਦੀ ਰਫ਼ਤਾਰ ਮੱਠੀ ਪਈ

ਸਾਦਿਕ, 28 ਜੂਨ (ਗੁਰਭੇਜ ਸਿੰਘ ਚੌਹਾਨ)-ਪਿਛਲੇ ਕੁਝ ਦਿਨਾਂ ਤੋਂ ਦਿਨ ਦੇ ਤਾਪਮਾਨ 'ਚ ਵਾਧਾ ਹੋਣ ਕਾਰਨ ਚੱਲ ਰਹੀ ਝੋਨੇ ਦੀ ਲੁਆਈ 'ਤੇ ਮਾੜਾ ਅਸਰ ਪੈ ਰਿਹਾ ਹੈ | ਖੇਤਾਂ ਵਿਚ ਭਰਿਆ ਪਾਣੀ ਦਿਨ ਵੇਲੇ ਗਰਮ ਹੋ ਜਾਣ ਕਾਰਨ ਮਜ਼ਦੂਰਾਂ ਨੂੰ ਦੁਪਹਿਰ ਸਮੇਂ ਆਪਣਾ ਕੰਮ ਰੋਕ ਕੇ ...

ਪੂਰੀ ਖ਼ਬਰ »

ਵਿਧਾਇਕ ਦੀ ਪਤਨੀ ਵਲੋਂ ਸਿਵਲ ਹਸਪਤਾਲ ਫ਼ਰੀਦਕੋਟ ਦਾ ਦੌਰਾ

ਫ਼ਰੀਦਕੋਟ, 28 ਜੂਨ (ਜਸਵੰਤ ਸਿੰਘ ਪੁਰਬਾ)-ਹਲਕਾ ਫ਼ਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਦੀ ਧਰਮ ਪਤਨੀ ਬੇਅੰਤ ਕੌਰ ਨੇ ਅੱਜ ਸਿਵਲ ਹਸਪਤਾਲ ਫ਼ਰੀਦਕੋਟ ਦਾ ਦੌਰਾ ਕੀਤਾ | ਉਨ੍ਹਾਂ ਵਲੋਂ ਇਸ ਸੰਸਥਾ ਵਿਖੇ ਮਿਲ ਰਹੀਆਂ ਸਿਹਤ ਸਹੂਲਤਾਂ ਤੇ ਕੰਮਕਾਜ ਦਾ ਨਿਰੀਖਣ ...

ਪੂਰੀ ਖ਼ਬਰ »

ਸਰਕਾਰੀ ਸਕੂਲ ਦੀ ਖੁਸ਼ਦੀਪ ਕੌਰ ਨੇ ਮੈਰਿਟ ਸੂਚੀ ਵਿਚ ਨਾਂਅ ਦਰਜ ਕਰਵਾਇਆ

ਕੋਟਕਪੂਰਾ, 28 ਜੂਨ (ਮੋਹਰ ਸਿੰਘ ਗਿੱਲ, ਮੇਘਰਾਜ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਬਾਰ੍ਹਵੀਂ ਜਮਾਤ ਦਾ ਨਤੀਜੇ ਵਿਚ ਡਾ. ਚੰਦਾ ਸਿੰਘ ਮਰਵਾਹਾ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਦੀ ਹੋਣਹਾਰ ਵਿਦਿਆਰਥਣ ਖੁਸ਼ਦੀਪ ਕੌਰ ਪੁੱਤਰੀ ...

ਪੂਰੀ ਖ਼ਬਰ »

ਸਾਬਕਾ ਸਰਪੰਚ ਕਰਮ ਸਿੰਘ ਨੱਥੇਵਾਲਾ ਦਾ ਦਿਹਾਂਤ

ਕੋਟਕਪੂਰਾ, 28 ਜੂਨ (ਮੋਹਰ ਸਿੰਘ ਗਿੱਲ)-ਪਿੰਡ ਨੱਥੇਵਾਲਾ ਪੁਰਾਣਾ ਦੇ ਸਾਬਕਾ ਸਰਪੰਚ ਕਰਮ ਸਿੰਘ ਬਰਾੜ (86) ਪੁੱਤਰ ਸਵ. ਜੰਗੀਰ ਸਿੰਘ ਬਰਾੜ ਨਹੀਂ ਰਹੇ | ਉਨ੍ਹਾਂ ਦੇ ਪੁੱਤਰਾਂ ਗੁਰਾ ਸਿੰਘ ਬਰਾੜ ਸੇਵਾ ਮੁਕਤ ਸਕੱਤਰ ਸਹਿਕਾਰੀ ਸਭਾ ਦੇਵੀ ਵਾਲਾ ਅਤੇ ਸਾਹਿਬ ਸਿੰਘ ਬਰਾੜ ...

ਪੂਰੀ ਖ਼ਬਰ »

ਪੁਲਿਸ ਜਬਰ ਵਿਰੋਧੀ ਐਕਸ਼ਨ ਕਮੇਟੀ ਦਾ ਵਫ਼ਦ ਐਸ.ਡੀ.ਐਮ. ਨੂੰ ਮਿਲਿਆ

ਫ਼ਰੀਦਕੋਟ, 28 ਜੂਨ (ਜਸਵੰਤ ਸਿੰਘ ਪੁਰਬਾ)-ਪੁਲਿਸ ਜਬਰ ਵਿਰੋਧੀ ਐਕਸ਼ਨ ਕਮੇਟੀ ਨੂੰ ਐਸ.ਡੀ.ਐਮ ਫ਼ਰੀਦਕੋਟ ਨੇ ਜੋ ਪਿਛਲੇ ਦਿਨੀਂ ਗੋਲੇਵਾਲਾ ਚੌਂਕੀ ਇੰਚਾਰਜ ਵਲੋਂ ਪਿੰਡ ਕਾਬਲਵਾਲਾ ਦੇ ਇਕ ਨੌਜਵਾਨ ਵਾਹਿਗੁਰੂ ਸਿੰਘ ਦੀ ਚੌਕੀ ਵਿਚ ਨਾਜਾਇਜ਼ ਤੌਰ 'ਤੇ ਕੁੱਟਮਾਰ ...

ਪੂਰੀ ਖ਼ਬਰ »

'ਆਰ.ਟੀ.ਆਈ ਐਂਡ ਹਿਊਮਨ ਰਾਈਟਸ' ਵਲੋਂ ਐਸ.ਐਸ.ਪੀ. ਦਾ ਵਿਸ਼ੇਸ਼ ਸਨਮਾਨ

ਕੋਟਕਪੂਰਾ, 28 ਜੂਨ (ਮੋਹਰ ਸਿੰਘ ਗਿੱਲ)-ਆਰ.ਟੀ.ਆਈ. ਐਂਡ ਹਿਊਮਨ ਰਾਈਟਸ ਸੰਸਥਾ ਨੇ ਫ਼ਰੀਦਕੋਟ ਅਤੇ ਸ੍ਰੀ ਮੁਕਤਸਰ ਸਾਹਿਬ ਵਿਖੇ ਬਤੌਰ ਐਸ.ਐਸ.ਪੀ ਸ਼ਾਨਦਾਰ ਸੇਵਾਵਾਂ ਨਿਭਾਉਂਦੇ ਰਹੇ ਰਾਜਬਚਨ ਸਿੰਘ ਸੰਧੂ ਦਾ ਕਪੂਰਥਲਾ ਵਿਖੇ ਪਹੁੰਚ ਕੇ ਬਾਬਾ ਫ਼ਰੀਦ ਜੀ ਦੀ ਸੰੁਦਰ ...

ਪੂਰੀ ਖ਼ਬਰ »

ਕਲੱਬ ਵਲੋਂ ਜਾਗਰੂਕਤਾ ਸੈਮੀਨਾਰ

ਫ਼ਰੀਦਕੋਟ, 28 ਜੂਨ (ਚਰਨਜੀਤ ਸਿੰਘ ਗੋਂਦਾਰਾ)-ਸਮਾਈਲਿੰਗ ਫ਼ੇਸ ਇੰਟਰਨੈਸ਼ਨਲ ਕਲੱਬ ਤੇ ਆਰਟ ਆਫ ਲਿਵਿੰਗ ਸੰਸਥਾ ਵਲੋਂ ਸਥਾਨਕ ਅਵਤਾਰ ਸਿੰਘ ਬਰਾੜ ਬੱਸ ਸਟੈਂਡ ਦੇ ਬਾਹਰ ਟਰੈਫਿਕ ਪੁਲਿਸ ਟੀਮ ਦੇ ਸਹਿਯੋਗ ਨਾਲ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ...

ਪੂਰੀ ਖ਼ਬਰ »

ਜਨਤਕ ਸਿੱਖਿਆ ਤੇ ਮੁੁਲਾਜ਼ਮ ਹਿੱਤਾਂ ਅਨੁੁਸਾਰ ਆਪ ਸਰਕਾਰ ਦਾ ਪਲੇਠਾ ਬਜਟ ਨਿਰਾਸ਼ਾਜਨਕ : ਡੀ.ਟੀ.ਐਫ਼.

ਜੈਤੋ, 28 ਜੂਨ (ਗੁਰਚਰਨ ਸਿੰਘ ਗਾਬੜੀਆ)-'ਆਪ' ਸਰਕਾਰ ਵਲੋਂ ਪੰਜਾਬ ਵਿਧਾਨ ਸਭਾ ਵਿਚ ਪੇਸ਼ ਕੀਤੇ ਪਲੇਠੇ ਬਜਟ ਨੂੰ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ (ਡੀ.ਟੀ.ਐਫ.) ਪੰਜਾਬ ਨੇ ਜਨਤਕ ਸਿੱਖਿਆ ਅਤੇ ਸਰਕਾਰੀ ਮੁੁਲਾਜ਼ਮਾਂ ਦੇ ਹਿੱਤਾਂ ਅਨੁੁਸਾਰ ਨਿਰਾਸ਼ਾਜਨਕ ਬਜਟ ਕਰਾਰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX