ਤਾਜਾ ਖ਼ਬਰਾਂ


ਖਟਕੜ ਕਲਾਂ 'ਚ ਅੱਜ ਪੁੱਜਣਗੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ
. . .  16 minutes ago
ਬੰਗਾ 28 ਸਤੰਬਰ (ਜਸਬੀਰ ਸਿੰਘ ਨੂਰਪੁਰ)- ਸ਼ਹੀਦ ਏ ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਨ ਤੇ ਖਟਕੜ ਕਲਾਂ ਵਿਖੇ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮ 'ਚ ਸ਼ਹੀਦਾਂ ਨੂੰ ਸਿਜਦਾ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ...
ਫ਼ਾਜ਼ਿਲਕਾ ਜ਼ਿਲ੍ਹਾ ਪ੍ਰਸ਼ਾਸਨ ਨੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ 'ਤੇ ਕੱਢੀ ਸਾਈਕਲ ਰੈਲੀ
. . .  27 minutes ago
ਫ਼ਾਜ਼ਿਲਕਾ, 28 ਸਤੰਬਰ (ਪ੍ਰਦੀਪ ਕੁਮਾਰ)- ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਫ਼ਾਜ਼ਿਲਕਾ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਾਈਕਲ ਰੈਲੀ ਕੱਢੀ ਗਈ। ਇਹ ਰੈਲੀ ਫ਼ਾਜ਼ਿਲਕਾ ਤੋਂ ਸ਼ਹੀਦਾਂ ਦੀ ਸਮਾਧੀ ਆਸਫ਼ਵਾਲਾ ਤੱਕ ਕਢੀ ਗਈ...
ਖਟਕੜ ਕਲਾਂ 'ਚ ਚੰਦੂਮਾਜਰਾ ਅਤੇ ਹੋਰ ਅਕਾਲੀ ਆਗੂਆਂ ਵਲੋਂ ਸ਼ਹੀਦ ਭਗਤ ਸਿੰਘ ਨੂੰ ਸਿਜਦਾ
. . .  32 minutes ago
ਬੰਗਾ, 28 ਸਤੰਬਰ (ਜਸਬੀਰ ਸਿੰਘ ਨੂਰਪੁਰ)-ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਨ ਤੇ ਖਟਕੜ ਕਲਾਂ 'ਚ ਕਰਵਾਏ ਜਾ ਰਹੇ ਸਮਾਗਮਾਂ ਤਹਿਤ ਪ੍ਰੋ.ਪ੍ਰੇਮ ਸਿੰਘ ਚੰਦੂਮਾਜਰਾ ਸਾਬਕਾ ਮੈਂਬਰ ਪਾਰਲੀਮੈਂਟ ਅਤੇ ਸੀਨੀਅਰ ਅਕਾਲੀ ਆਗੂ...
ਈ.ਡੀ. ਦੀ ਇਕ ਹੋਰ ਵੱਡੀ ਕਾਰਵਾਈ, ਸ਼ਰਾਬ ਕਾਰੋਬਾਰੀ ਸਮੀਰ ਮਹੇਂਦਰੂ ਗ੍ਰਿਫ਼ਤਾਰ
. . .  38 minutes ago
ਨਵੀਂ ਦਿੱਲੀ, 28 ਸਤੰਬਰ-ਦਿੱਲੀ ਆਬਕਾਰੀ ਨੀਤੀ 'ਚ ਭ੍ਰਿਸ਼ਟਾਚਾਰ ਨਾਲ ਜੁੜੇ ਮਾਮਲੇ 'ਚ ਕੇਂਦਰੀ ਜਾਂਚ ਏਜੰਸੀ (ਈ.ਡੀ.) ਨੇ ਵੱਡੀ ਕਾਰਵਾਈ ਕੀਤੀ ਹੈ। ਈ.ਡੀ. ਨੇ ਦੇਸ਼ ਦੇ ਬੇਹੱਦ ਚਰਚਿਤ ਸ਼ਰਾਬ ਕਾਰੋਬਾਰੀ ਸਮੀਰ ਮਹੇਂਦਰੂ...
ਸੜਕ ਕੰਢਿਓਂ ਮਿਲੀ ਅਣਪਛਾਤੀ ਲਾਸ਼, ਫੈਲੀ ਸਨਸਨੀ
. . .  about 1 hour ago
ਜੰਡਿਆਲਾ ਮੰਜਕੀ, 28 ਸਤੰਬਰ (ਸੁਰਜੀਤ ਸਿੰਘ ਜੰਡਿਆਲਾ)-ਜੰਡਿਆਲਾ-ਨੂਰਮਹਿਲ ਰੋਡ 'ਤੇ ਅੱਜ ਸਵੇਰੇ ਸੜਕ ਕਿਨਾਰੇ ਖਤਾਨਾਂ 'ਚ ਡਿੱਗੀ ਇਕ ਲਾਸ਼ ਮਿਲਣ ਨਾਲ ਸਨਸਨੀ ਫੈਲ ਗਈ। ਮ੍ਰਿਤਕ ਦੇ ਕੋਲ ਹੀ ਇਕ ਕਿਸੇ ਵਾਹਨ ਵਲੋਂ ਦਰੜਿਆ...
ਭਾਰਤ 'ਚ ਕੋਰੋਨਾ ਦੇ 3,615 ਨਵੇਂ ਮਾਮਲੇ ਕੀਤੇ ਗਏ ਦਰਜ
. . .  about 1 hour ago
ਨਵੀਂ ਦਿੱਲੀ, 28 ਸਤੰਬਰ-ਭਾਰਤ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 3,615 ਨਵੇਂ ਮਾਮਲੇ ਸਾਹਮਣੇ ਆਏ ਹਨ ਜਦਕਿ 4,972 ਕੇਸ ਠੀਕ ਹੋਏ ਹਨ। ਉੱਥੇ ਹੀ ਸਰਗਰਮ ਮਾਮਲੇ 40,99 ਦਰਜ ਕੀਤੇ ਗਏ।
ਲਖੀਮਪੁਰ ਖੀਰੀ 'ਚ ਡੀ.ਸੀ.ਐੱਮ.ਅਤੇ ਬੱਸ ਦੀ ਭਿਆਨਕ ਟੱਕਰ 'ਚ 8 ਲੋਕਾਂ ਦੀ ਮੌਤ
. . .  about 1 hour ago
ਲਖੀਮਪੁਰ ਖੀਰੀ, 28 ਸਤੰਬਰ-ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਜ਼ਿਲ੍ਹੇ 'ਚ ਇਕ ਵੱਡਾ ਹਾਦਸਾ ਹੋਇਆ ਹੈ। ਹਾਦਸੇ 'ਚ ਕਈ ਔਰਤਾਂ ਸਮੇਤ 8 ਯਾਤਰੀਆਂ ਦੀ ਮੌਤ ਹੋ ਗਈ। ਘਟਨਾ 'ਚ ਕਈ ਲੋਕ ਜ਼ਖ਼ਮੀ ਵੀ ਹੋਏ ਹਨ...
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਕੱਢੀ ਗਈ ਸਾਈਕਲ ਰੈਲੀ
. . .  about 1 hour ago
ਤਪਾ ਮੰਡੀ, 28 ਸਤੰਬਰ (ਵਿਜੇ ਸ਼ਰਮਾ)- ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੌਂਸਲ ਵਲੋਂ ਨਾਇਬ ਤਹਿਸੀਲਦਾਰ ਜਸਕਰਨ ਸਿੰਘ ਬਰਾੜ ਦੀ ਅਗਵਾਈ 'ਚ ਸਾਈਕਲ ਰੈਲੀ ਕੱਢ ਕੇ...
ਫ਼ਰਜ਼ਾਂ 'ਚ ਕੁਤਾਹੀ ਵਰਤਣ ਦੇ ਦੋਸ਼ ਤਹਿਤ ਸਰਪੰਚ ਮਹਿੰਦਰ ਕੌਰ ਨੂੰ ਕੀਤਾ ਗਿਆ ਮੁਅੱਤਲ
. . .  about 1 hour ago
ਟੱਲੇਵਾਲ, 28 ਸਤੰਬਰ (ਸੋਨੀ ਚੀਮਾ)-ਜ਼ਿਲ੍ਹਾ ਬਰਨਾਲਾ ਦੇ ਪਿੰਡ ਚੀਮਾ ਨਾਲ ਸੰਬੰਧਿਤ ਸਰਪੰਚ ਮਹਿੰਦਰ ਕੌਰ ਨੂੰ ਆਪਣੇ ਫ਼ਰਜ਼ਾਂ 'ਚ ਕੁਤਾਹੀ ਕਰਨ ਕਰਕੇ ਪੰਚਾਇਤੀ ਰਾਜ ਐਕਟ 1994 ਦੇ ਤਹਿਤ ਮੁਅੱਤਲ ਕੀਤਾ ਗਿਆ ਹੈ।
ਗ੍ਰਹਿ ਮੰਤਰਾਲੇ ਨੇ ਪੀ.ਐੱਫ.ਆਈ ਨੂੰ ਐਲਾਨਿਆ ਪਾਬੰਦੀਸ਼ੁਦਾ ਸੰਗਠਨ, 5 ਸਾਲਾਂ ਲਈ ਲੱਗੀ ਪਾਬੰਦੀ
. . .  about 1 hour ago
ਨਵੀਂ ਦਿੱਲੀ, 28 ਸਤੰਬਰ-ਗ੍ਰਹਿ ਮੰਤਰਾਲੇ ਦੀ ਤਰਫ਼ੋਂ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ। ਜਿਸ 'ਚ ਇਹ ਦੱਸਿਆ ਗਿਆ ਹੈ ਕਿ ਵਿਵਾਦਗ੍ਰਸਤ ਸੰਗਠਨ ਪਾਪੂਲਰ ਫੰਡ ਆਫ਼ ਇੰਡੀਆ (ਪੀ.ਐੱਫ.ਆਈ.) 'ਤੇ ਪਾਬੰਦੀ ਲਗਾਈ ਗਈ ਹੈ...
ਮੁੱਖ ਮੰਤਰੀ ਯੋਗੀ ਅੱਜ ਅਯੁੱਧਿਆ 'ਚ ਭਾਰਤ ਰਤਨ ਲਤਾ ਮੰਗੇਸ਼ਕਰ ਦੇ ਨਾਂਅ 'ਤੇ ਚੌਕ ਦਾ ਕਰਨਗੇ ਉਦਘਾਟਨ
. . .  about 1 hour ago
ਲਖਨਊ, 28 ਸਤੰਬਰ-ਸੁਰਾਂ ਦੀ ਰਾਣੀ ਲਤਾ ਮੰਗੇਸ਼ਕਰ ਦੇ ਨਾਂਅ 'ਤੇ ਬਣੇ ਸ੍ਰਮਿਤੀ ਚੌਕ ਦਾ ਅੱਜ ਉਦਘਾਟਨ ਕੀਤਾ ਜਾਵੇਗਾ। ਮੁੱਖ ਮੰਤਰੀ ਯੋਗੀ ਆਦਿਤਿਆਨਾਥ ਅਤੇ ਕੇਂਦਰੀ ਮੰਤਰੀ ਸੰਸਕ੍ਰਿਤੀ ਮੰਤਰੀ ਜੈ ਕਿਸ਼ਨ ਰੈੱਡੀ ਚੌਕ ਦਾ ਉਦਘਾਟਨ ਕਰਨਗੇ...
ਦਿੱਲੀ 'ਚ ਯਮੁਨਾ ਨਦੀ ਦਾ ਪਾਣੀ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ
. . .  about 2 hours ago
ਨਵੀਂ ਦਿੱਲੀ, 28 ਸਤੰਬਰ- ਰਾਜਧਾਨੀ 'ਚ ਯਮੁਨਾ ਨਦੀ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ ਵਹਿ ਰਹੀ ਹੈ, ਕਿਉਂਕਿ ਅੱਜ ਸਵੇਰੇ 7 ਵਜੇ ਨਦੀ ਦਾ ਪੱਧਰ 206.59 ਮੀਟਰ ਤੱਕ ਪਹੁੰਚ ਗਿਆ। ਯਮੁਨਾ ਨਦੀ ਦਾ ਖ਼ਤਰੇ ਦਾ ਨਿਸ਼ਾਨ 205.33 ਮੀਟਰ ਹੈ।
ਜੰਮੂ-ਕਸ਼ਮੀਰ: ਕੁਲਗਾਮ 'ਚ 2 ਮੁਕਾਬਲਿਆਂ 'ਚ ਜੈਸ਼-ਏ-ਮੁਹੰਮਦ ਦੇ 3 ਅੱਤਵਾਦੀ ਹਲਾਕ
. . .  about 2 hours ago
ਸ਼੍ਰੀਨਗਰ, 28 ਸਤੰਬਰ-ਜੰਮੂ-ਕਸ਼ਮੀਰ ਦੇ ਕੁਲਗਾਮ 'ਚ 2 ਮੁਕਾਬਲਿਆਂ 'ਚ ਜੈਸ਼-ਏ-ਮੁਹੰਮਦ ਦੇ 3 ਅੱਤਵਾਦੀ ਹਲਾਕ ਹੋ ਗਏ ਹਨ।
ਸ਼ਹੀਦੇ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ ’ਤੇ ਅਦਾਰਾ ਅਜੀਤ ਉਨ੍ਹਾਂ ਨੂੰ ਪ੍ਰਣਾਮ ਕਰਦਾ ਹੈ।
. . .  about 1 hour ago
ਸ਼ਹੀਦੇ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ ’ਤੇ ਅਦਾਰਾ ਅਜੀਤ ਉਨ੍ਹਾਂ ਨੂੰ ਪ੍ਰਣਾਮ ਕਰਦਾ ਹੈ।
⭐ਮਾਣਕ - ਮੋਤੀ⭐
. . .  about 2 hours ago
⭐ਮਾਣਕ - ਮੋਤੀ⭐
ਦਿੱਲੀ ਸ਼ਰਾਬ ਨੀਤੀ ਮਾਮਲੇ ਵਿਚ ਪਹਿਲੀ ਗ੍ਰਿਫ਼ਤਾਰੀ, ਸੀਬੀਆਈ ਨੇ ਸਿਸੋਦੀਆ ਦੇ ਕਰੀਬੀ ਨਾਇਰ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਫੰਡਾਂ ਵਿਚ ਲੱਖਾਂ ਰੁਪਏ ਦੀ ਘਪਲੇਬਾਜ਼ੀ ਕਰਨ ਦੇ ਦੋਸ਼ ਤਹਿਤ ਬੀ.ਡੀ.ਪੀ.ਓ. ਅਤੇ ਬਲਾਕ ਸਮਿਤੀ ਚੇਅਰਮੈਨ ਗ੍ਰਿਫ਼ਤਾਰ
. . .  1 day ago
ਲੁਧਿਆਣਾ ,27 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਵਿਜੀਲੈਂਸ ਬਿਊਰੋ ਵਲੋਂ ਫੰਡਾਂ ਵਿਚ ਲੱਖਾਂ ਰੁਪਏ ਦੀ ਘਪਲੇਬਾਜ਼ੀ ਕਰਨ ਦੇ ਦੋਸ਼ ਤਹਿਤ ਬੀ.ਡੀ.ਪੀ.ਓ. ਅਤੇ ਬਲਾਕ ਸਮਿਤੀ ਚੇਅਰਮੈਨ ਨੂੰ ਗ੍ਰਿਫ਼ਤਾਰ ਕੀਤਾ ...
ਰਾਜਸਥਾਨ ਰਾਜਨੀਤਿਕ ਸੰਕਟ - ਕਾਂਗਰਸ ਅਬਜ਼ਰਵਰਾਂ ਨੇ ਪਾਰਟੀ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੂੰ ਸੌਂਪੀ ਆਪਣੀ ਰਿਪੋਰਟ
. . .  1 day ago
71 ਉਪ ਪੁਲਿਸ ਕਪਤਾਨਾਂ ਦੇ ਤਬਾਦਲੇ
. . .  1 day ago
ਲੁਧਿਆਣਾ ,27 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਪੰਜਾਬ ਸਰਕਾਰ ਵਲੋਂ ਅੱਜ ਦੇਰ ਸ਼ਾਮ ਇਕ ਹੁਕਮ ਜਾਰੀ ਕਰਕੇ 71 ਉਪ ਪੁਲਿਸ ਕਪਤਾਨਾਂ ਅਤੇ ਏ. ਸੀ. ਪੀ. ਰੈਂਕ ਦੇ ਅਧਿਕਾਰੀਆਂ ਦੇ ਤਬਾਦਲੇ ਕਰ ...
ਜੰਮੂ-ਕਸ਼ਮੀਰ : ਕੁਲਗਾਮ 'ਚ ਮੁੱਠਭੇੜ, ਸੁਰੱਖਿਆ ਬਲਾਂ ਨੇ ਇਕ ਅੱਤਵਾਦੀ ਨੂੰ ਕੀਤਾ ਢੇਰ
. . .  1 day ago
ਤਹਿਰੀਕ-ਏ-ਲਬੈਇਕ ਨਾਲ ਜੁੜਿਆ ਪਾਕਿਸਤਾਨੀ ਘੁਸਪੈਠੀਆ ਭਾਰਤ-ਪਾਕਿ ਸਰਹੱਦ ਤੋਂ ਫੜਿਆ ਗਿਆ
. . .  1 day ago
ਨਵੀਂ ਦਿੱਲੀ, 27 ਸਤੰਬਰ - ਸੀਮਾ ਸੁਰੱਖਿਆ ਬਲ (ਬੀ. ਐੱਸ. ਐੱਫ.) ਨੇ ਰਾਜਸਥਾਨ 'ਚ ਭਾਰਤ-ਪਾਕਿਸਤਾਨ ਸਰਹੱਦ ਤੋਂ ਇਕ ਪਾਕਿਸਤਾਨੀ ਘੁਸਪੈਠੀਏ ਨੂੰ ਦਬੋਚ ਲਿਆ ਹੈ । ਇਹ ਘੁਸਪੈਠੀਆ ਪਾਕਿਸਤਾਨ ਦੇ ਤਹਿਰੀਕ-ਏ-ਲਬੈਇਕ ਸੰਗਠਨ ...
ਬਹੁ ਕਰੋੜੀ ਟੈਂਡਰ ਘੁਟਾਲੇ ਵਿਚ ਆਸ਼ੂ ਦੀ ਜ਼ਮਾਨਤ ’ਤੇ ਫ਼ੈਸਲਾ ਰਾਖਵਾਂ
. . .  1 day ago
ਲੁਧਿਆਣਾ ,27 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਬਹੁ ਕਰੋੜੀ ਟੈਂਡਰ ਘੁਟਾਲੇ ਵਿਚ ਜੇਲ੍ਹ ਵਿਚ ਬੰਦ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਜ਼ਮਾਨਤ ਦੀ ਅਰਜ਼ੀ ’ਤੇ ਫ਼ੈਸਲਾ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਲੋਂ ...
ਦਿੱਲੀ : ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਨੇ ਭਾਜਪਾ ਦੇ ਜਨਰਲ ਸਕੱਤਰਾਂ ਨਾਲ ਕੀਤੀ ਮੀਟਿੰਗ
. . .  1 day ago
ਜਾਪਾਨ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਟੋਕੀਓ ਤੋਂ ਹੋਏ ਰਵਾਨਾ
. . .  1 day ago
ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਵਲੋਂ ਡਾਇਰੈਕਟਰ ਪਸ਼ੂ ਪਾਲਣ ਦਾ ਘਿਰਾਓ ਮੁਲਤਵੀ
. . .  1 day ago
ਪਠਾਨਕੋਟ , 27 ਸਤੰਬਰ (ਸੰਧੂ )- ਪੰਜਾਬ ਸਟੇਟ ਵੇਟਰਨਰੀ ਇੰਸਪੈਕਟਰ ਐਸੋਸੀਏਸ਼ਨ ਦੀ ਹੰਗਾਮੀ ਮੀਟਿੰਗ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਪੰਜਾਬ ਨਾਲ ਹੋਈ । ਇਸ ਮੌਕੇ ਸੂਬਾ ਪ੍ਰਧਾਨ ਦਿਲਜੀਤ ਸਿੰਘ ਨੇ ਦੱਸਿਆ ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 15 ਹਾੜ ਸੰਮਤ 554

ਪੰਜਾਬ / ਜਨਰਲ

ਸਿੱਧੂ ਮੂਸੇਵਾਲਾ ਦੇ ਗੀਤ ਲੀਕ ਕਰਨ ਦੇ ਮਾਮਲੇ 'ਚ ਅਣਪਛਾਤਿਆਂ ਖ਼ਿਲਾਫ਼ ਮਾਮਲਾ ਦਰਜ

ਬਲਵਿੰਦਰ ਸਿੰਘ ਧਾਲੀਵਾਲ
ਮਾਨਸਾ, 28 ਜੂਨ-ਮਰਹੂਮ ਪ੍ਰਸਿੱਧ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕੁਝ ਗੀਤ ਲੀਕ ਹੋਣ ਦੇ ਮਾਮਲੇ 'ਚ ਥਾਣਾ ਸਦਰ ਮਾਨਸਾ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ | ਗਾਇਕ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਪਿਛਲੇ ਦਿਨੀਂ ਜ਼ਿਲ੍ਹਾ ਪੁਲਿਸ ਮੁਖੀ ਕੋਲ ਸ਼ਿਕਾਇਤ ਕੀਤੀ ਸੀ ਕਿ ਉਸ ਦੇ ਪੁੱਤਰ ਦੇ ਰਿਕਾਰਡ ਹੋਏ ਗਾਣੇ ਸਾਡੀ ਇਜਾਜ਼ਤ ਤੋਂ ਬਿਨਾਂ ਲੀਕ ਕਰ ਦਿੱਤੇ ਹਨ ਅਤੇ ਕੁਝ ਜਣਿਆਂ ਨੇ ਇਨ੍ਹਾਂ ਨੂੰ ਅੱਗੇ ਸ਼ੇਅਰ ਕੀਤਾ ਹੈ | ਜ਼ਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਦਾ ਨਵਾਂ ਤੇ ਚਰਚਿਤ ਗੀਤ ਐਸ.ਵਾਈ.ਐਲ. ਜਾਰੀ ਕਰਨ ਤੋਂ ਪਹਿਲਾਂ ਹੀ ਲੀਕ ਹੋ ਗਿਆ ਸੀ ਅਤੇ ਕੁਝ ਹੋਰ ਗੀਤਾਂ ਦੀਆਂ 'ਸਥਾਈਆਂ' ਵੀ ਲੀਕ ਹੋਣ ਦੀ ਚਰਚਾ ਹੈ, ਜੋ ਕੁਝ ਲੋਕਾਂ ਵਲੋਂ ਕਿਸੇ ਨਾ ਕਿਸੇ ਢੰਗ ਨਾਲ ਚੋਰੀ ਕਰਕੇ ਸੋਸ਼ਲ ਮੀਡੀਆ 'ਤੇ ਨਸ਼ਰ ਕਰ ਦਿੱਤੇ ਹਨ | ਪਰਿਵਾਰ ਵਲੋਂ 3 ਦਿਨ ਪਹਿਲਾਂ 25 ਜੂਨ ਨੂੰ ਦਰਜ ਮੁਕੱਦਮੇ ਦੀ ਐਫ.ਆਈ.ਆਰ. ਦੀ ਕਾਪੀ ਮੂਸੇਵਾਲਾ ਦੇ ਇੰਸਟਾਗ੍ਰਾਮ ਪੇਜ 'ਤੇ ਸ਼ੇਅਰ ਕਰਕੇ ਸਪਸ਼ਟ ਲਿਖਿਆ ਹੈ ਕਿ ਜੋ ਵੀ ਵਿਅਕਤੀ ਰਿਕਾਰਡ ਹੋਏ ਪਰ ਜਾਰੀ ਨਾ ਹੋਏ ਗੀਤਾਂ ਨੂੰ ਕਿਸੇ ਨਾ ਕਿਸੇ ਢੰਗ ਨਾਲ ਸੋਸ਼ਲ ਮੀਡੀਆ 'ਤੇ ਲੀਕ ਕਰੇਗਾ ਜਾਂ ਅੱਗੇ ਭੇਜੇਗਾ, ਦੇ ਖ਼ਿਲਾਫ਼ ਕਾਰਵਾਈ ਕਰਵਾਈ ਜਾਵੇਗੀ | ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਮੂਸੇਵਾਲਾ ਦੇ ਗੀਤ ਨੂੰ ਲੀਕ ਕਰਨ ਦੇ ਦੋਸ਼ 'ਚ ਇਕ ਵਿਅਕਤੀ ਨੂੰ ਹਿਰਾਸਤ 'ਚ ਲਿਆ ਗਿਆ ਸੀ ਪਰ ਗਾਇਕ ਦੀ ਮਾਤਾ ਚਰਨ ਕੌਰ ਨੇ ਉਸ ਮੁਆਫ਼ ਕਰ ਦਿੱਤਾ ਸੀ | ਹੁਣ ਪਰਿਵਾਰ ਵਲੋਂ ਕਿਹਾ ਗਿਆ ਹੈ ਕਿ ਭਵਿੱਖ 'ਚ ਮੁਆਫ਼ੀ ਨਹੀਂ ਦਿੱਤੀ ਜਾਵੇਗੀ, ਬਲਕਿ ਕਾਰਵਾਈ ਕੀਤੀ ਜਾਵੇਗੀ |
ਕੇਕੜੇ ਦੀ ਸਹਾਇਤਾ ਕਰਨ ਦੇ ਦੋਸ਼ 'ਚ ਇਕ ਗਿ੍ਫ਼ਤਾਰ
ਜ਼ਿਲ੍ਹੇ ਦੀ ਥਾਣਾ ਜੌੜਕੀਆਂ ਪੁਲਿਸ ਵਲੋਂ ਸਿੱਧੂ ਮੂਸੇਵਾਲਾ ਹੱਤਿਆ ਮਾਮਲੇ 'ਚ ਰੇਕੀ ਕਰਨ ਵਾਲੇ ਸੰਦੀਪ ਕੇਕੜਾ ਦੀ ਸਹਾਇਤਾ ਕਰਨ ਦੇ ਦੋਸ਼ 'ਚ ਇਕ ਨੌਜਵਾਨ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਪਿੰਡ ਭੰਮੇ ਕਲਾਂ ਦਾ ਇਹ ਨੌਜਵਾਨ ਮਨਮੋਹਨ ਸਿੰਘ ਮੋਹਣਾ ਦਾ ਸਾਥੀ ਹੈ ਅਤੇ ਇਕ ਮੁਕੱਦਮੇ 'ਚੋਂ ਜ਼ਮਾਨਤ 'ਤੇ ਜੇਲ੍ਹ ਤੋਂ ਬਾਹਰ ਆਇਆ ਹੋਇਆ ਹੈ | ਪੁਲਿਸ ਅਧਿਕਾਰੀ ਇਸ ਮੁੱਦੇ 'ਤੇ ਕੋਈ ਵੀ ਜਾਣਕਾਰੀ ਦੇਣ ਤੋਂ ਟਾਲਾ ਵੱਟ ਰਹੇ ਹਨ |
ਮੂਸੇਵਾਲਾ ਤੇ ਟਰੈਕਟਰਾਂ ਦੀਆਂ ਤਸਵੀਰਾਂ ਵਾਲੇ ਮਹਿਲਾ ਸੂਟ ਮਾਰਕੀਟ 'ਚ
ਗਾਇਕ ਸਿੱਧੂ ਮੂਸੇਵਾਲਾ ਦੇ ਭੋਗ 'ਤੇ ਵੱਡੀ ਗਿਣਤੀ 'ਚ ਲੋਕ ਉਸ ਦੀਆਂ ਤਸਵੀਰਾਂ ਵਾਲੀਆਂ ਟੀ-ਸ਼ਰਟਾਂ ਪਾ ਕੇ ਆਏ ਸਨ ਅਤੇ ਉਸ ਦਿਨ ਮੂਸੇਵਾਲਾ ਦੇ ਪੋਸਟਰ ਵੀ ਵੱਡੀ ਗਿਣਤੀ 'ਚ ਵਿਕੇ ਸਨ | ਹੁਣ ਮਹਿਲਾ ਸੂਟਾਂ 'ਤੇ ਗਾਇਕ ਅਤੇ ਟਰੈਕਟਰ ਦੀਆਂ ਤਸਵੀਰਾਂ ਵਾਲੇ ਸੂਟ ਮਾਰਕੀਟ 'ਚ ਆਏ ਹਨ | ਪਿੰ੍ਰਟਿਡ ਇਹ ਸੂਟ ਔਰਤਾਂ ਵਲੋਂ ਖ਼ਰੀਦਣ ਨੂੰ ਤਰਜੀਹ ਦਿੱਤੀ ਜਾ ਰਹੀ ਹੈ | ਕੁਝ ਦੁਕਾਨਦਾਰਾਂ ਨੇ ਦੱਸਿਆ ਕਿ ਇਨ੍ਹਾਂ ਸੂਟਾਂ ਦੀ ਮੰਗ ਵਧਣ ਲੱਗੀ ਹੈ |

ਸ਼ਗਨਪ੍ਰੀਤ ਸਿੰਘ ਨੇ ਹਾਈ ਕੋਰਟ ਤੋਂ ਕੀਤੀ ਸੁਰੱਖਿਆ ਦੀ ਮੰਗ

ਚੰਡੀਗੜ੍ਹ, 28 ਜੂਨ (ਅ. ਬ.)-ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਮੈਨੇਜਰ ਸ਼ਗਨਪ੍ਰੀਤ ਸਿੰਘ (29) ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਤੇ ਸਤਵਿੰਦਰ ਸਿੰਘ ਉਰਫ਼ ਗੋਲਡੀ ਬਰਾੜ ਤੋਂ ਜਾਨ ਦਾ ਗੰਭੀਰ ਖ਼ਤਰਾ ਹੋਣ ਦੇ ਖਦਸ਼ੇ ਕਾਰਨ ਆਪਣੀ ਸੁਰੱਖਿਆ ਦੀ ...

ਪੂਰੀ ਖ਼ਬਰ »

ਲਾਰੈਂਸ ਬਿਸ਼ਨੋਈ ਦਾ ਅੰਮਿ੍ਤਸਰ ਪੁਲਿਸ ਨੇ ਲਿਆ 8 ਦਿਨ ਦਾ ਰਿਮਾਂਡ

ਅੰਮਿ੍ਤਸਰ, 28 ਜੂਨ (ਰੇਸ਼ਮ ਸਿੰਘ)-ਅੰਮਿ੍ਤਸਰ ਪੁਲਿਸ ਵਲੋਂ ਗੈਂਗਸਟਰ ਰਾਣਾ ਕੰਦੋਵਾਲੀਆ ਦੀ ਹੱਤਿਆ 'ਚ ਲੋੜੀਂਦੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅੱਜ ਸਵੇਰੇ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਇਥੇ ਜ਼ਿਲ੍ਹਾ ਕਚਿਹਰੀਆਂ ਸਮੂਹ ਸਥਿਤ ਅਦਾਲਤ 'ਚ ਪੇਸ਼ ਕੀਤਾ ਗਿਆ, ...

ਪੂਰੀ ਖ਼ਬਰ »

ਬੀ.ਐੱਡ. ਦਾਖਲਾ ਪ੍ਰੀਖਿਆ 31 ਜੁਲਾਈ ਨੂੰ

ਅੰਮਿ੍ਤਸਰ, 28 ਜੂਨ, (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਰਾਜ ਦੇ ਸਾਰੇ ਸਿੱਖਿਆ ਕਾਲਜਾਂ 'ਚ ਸੈਸ਼ਨ 2022-23 ਲਈ ਬੀ.ਐੱਡ 'ਚ ਦਾਖ਼ਲੇ ਲਈ ਕਾਮਨ ਐਂਟਰੈਂਸ ਟੈਸਟ (ਸੀ.ਈ.ਟੀ.) ਅਤੇ ਸੈਂਟਰੈਲਾਈਜ਼ ਕਾਉਂਸਲਿੰਗ ਕਰਵਾਉਣ ਦਾ ਕਾਰਜ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮਿ੍ਤਸਰ ...

ਪੂਰੀ ਖ਼ਬਰ »

ਨੌਜਵਾਨ 'ਤੇ ਗੋਲੀ ਚਲਾਉਣ ਵਾਲੇ ਸਬ ਇੰਸਪੈਕਟਰ ਖ਼ਿਲਾਫ਼ ਮਾਮਲਾ ਦਰਜ

ਐੱਸ.ਏ.ਐੱਸ. ਨਗਰ/ਡੇਰਾਬੱਸੀ, 28 ਜੂਨ (ਜਸਬੀਰ ਸਿੰਘ ਜੱਸੀ/ਗੁਰਮੀਤ ਸਿੰਘ)-ਡੇਰਾਬੱਸੀ ਵਿਖੇ ਐਤਵਾਰ ਦੀ ਰਾਤ ਨੂੰ ਬੈਗ ਦੀ ਤਲਾਸ਼ੀ ਲੈਣ ਨੂੰ ਲੈ ਕੇ ਪੁਲਿਸ ਅਤੇ ਇਕ ਲੜਕੀ ਵਿਚਕਾਰ ਹੋਈ ਤਕਰਾਰ ਤੋਂ ਬਾਅਦ ਮੁਬਾਰਕਪੁਰ ਚੌਕੀ ਇੰਚਾਰਜ ਬਲਵਿੰਦਰ ਸਿੰਘ ਵਲੋਂ ਗੋਲੀ ...

ਪੂਰੀ ਖ਼ਬਰ »

ਰੋਹਿਤ ਕੁਮਾਰ ਸਾਇੰਸ ਵਿਸ਼ੇ 'ਚੋਂ ਅੱਵਲ ਰਿਹਾ

ਦਸੂਹਾ, 28 ਜੂਨ (ਭੁੱਲਰ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਬਾਰ੍ਹਵੀਂ ਜਮਾਤ ਦੇ ਐਲਾਨੇ ਨਤੀਜੇ ਸੰਬੰਧੀ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਕਮਾਹੀ ਦੇਵੀ ਦੇ ਪਿ੍ੰਸੀਪਲ ਰਜੇਸ਼ ਸਿੰਘ ਨੇ ਦੱਸਿਆ ਕਿ ਰੋਹਿਤ ਕੁਮਾਰ ਪੁੱਤਰ ਸ਼ਾਮ ਲਾਲ ਨੇ 496/500 ਅੰਕ ਹਾਸਲ ਕਰਕੇ ...

ਪੂਰੀ ਖ਼ਬਰ »

ਕੁੁਲਵਿੰਦਰ ਕੌਰ ਕਰਨੀ ਚਾਹੁੰਦੀ ਹੈ ਵਿਦੇਸ਼ ਤੋਂ ਵਕਾਲਤ

ਜੈਤੋ, 28 ਜੂਨ (ਗੁਰਚਰਨ ਸਿੰਘ ਗਾਬੜੀਆ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਬਾਰ੍ਹਵੀਂ ਜਮਾਤ ਦੀ ਸਾਲਾਨਾ ਪ੍ਰੀਖਿਆ ਦੇ ਐਲਾਨੇ ਨਤੀਜੇ 'ਚ ਸਰਸਵਤੀ ਸੀਨੀਅਰ ਸੈਕੰਡਰੀ ਸਕੂਲ ਜੈਤੋ (ਫ਼ਰੀਦਕੋਟ) ਦੀ ਵਿਦਿਆਰਥਣ ਕੁਲਵਿੰਦਰ ਕੌਰ ਸਪੁੱਤਰੀ ਬਲਵੀਰ ਸਿੰਘ ਵਾਸੀ ਜੈਤੋ ਨੇ ...

ਪੂਰੀ ਖ਼ਬਰ »

ਆਈ.ਏ.ਐਸ. ਬਣਨਾ ਚਾਹੁੰਦੀ ਹੈ ਦੂਸਰੇ ਸਥਾਨ 'ਤੇ ਰਹੀ ਅਰਸ਼ਪ੍ਰੀਤ ਕੌਰ

ਮਾਨਸਾ/ਬੁਢਲਾਡਾ, 28 ਜੂਨ (ਰਾਵਿੰਦਰ ਸਿੰਘ ਰਵੀ/ਸਵਰਨ ਸਿੰਘ ਰਾਹੀ/ਸੁਨੀਲ ਮਨਚੰਦਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਬਾਰ੍ਹਵੀਂ ਜਮਾਤ ਦੇ ਨਤੀਜੇ 'ਚੋਂ ਮਾਨਸਾ ਜ਼ਿਲੇ੍ਹ ਦੇ ਪਿੰਡ ਬੱਛੋਆਣਾ ਦੀ ਅਰਸ਼ਪ੍ਰੀਤ ਕੌਰ ਨੇ ਪੰਜਾਬ ਭਰ 'ਚੋਂ ਦੂਜਾ ਸਥਾਨ ਹਾਸਲ ...

ਪੂਰੀ ਖ਼ਬਰ »

12ਵੀਂ 'ਚੋਂ ਪਹਿਲੇ ਸਥਾਨ 'ਤੇ ਰਹੀ ਅਰਸ਼ਦੀਪ ਕੌਰ ਬਣਨਾ ਚਾਹੁੰਦੀ ਹੈ ਆਈ.ਏ.ਐਸ.

ਬਟਾਲਾ/ਲੁਧਿਆਣਾ, 28 ਜੂਨ (ਕਾਹਲੋਂ, ਪੁਨੀਤ ਬਾਵਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 12ਵੀਂ ਜਮਾਤ ਦੇ ਨਤੀਜੇ ਵਿਚ ਬਟਾਲਾ ਦੀ ਦੋਹਤੀ ਅਤੇ ਲੁਧਿਆਣਾ ਦੀ ਵਸਨੀਕ ਅਰਸ਼ਦੀਪ ਕੌਰ ਪੁੱਤਰੀ ਗੁਰਮੀਤ ਸਿੰਘ ਨੇ 99.4 ਫ਼ੀਸਦੀ ਅੰਕ ਲੈ ਕੇ ਪੰਜਾਬ ਭਰ ਵਿਚੋਂ ਪਹਿਲਾ ...

ਪੂਰੀ ਖ਼ਬਰ »

ਸਿਰ 'ਚ ਡੰਡੇ ਮਾਰ ਕੇ ਵਿਅਕਤੀ ਦੀ ਹੱਤਿਆ

ਮੋਗਾ, 28 ਜੂਨ (ਗੁਰਤੇਜ ਸਿੰਘ)-ਕੈਂਟਰ ਯੂਨੀਅਨ ਮੋਗਾ 'ਚ ਬਤੌਰ ਚੌਕੀਦਾਰ ਡਿਊਟੀ ਕਰਦੇ ਵਿਅਕਤੀ ਦੇ ਸਿਰ 'ਚ ਡੰਡੇ ਮਾਰ ਕੇ ਹੱਤਿਆ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ | ਥਾਣਾ ਸਿਟੀ ਮੋਗਾ ਦੇ ਮੁੱਖ ਅਧਿਕਾਰੀ ਥਾਣੇਦਾਰ ਦਲਜੀਤ ਸਿੰਘ ਨੇ ਦੱਸਿਆ ਕਿ ਬਲਜੀਤ ਕੌਰ ਪਤਨੀ ...

ਪੂਰੀ ਖ਼ਬਰ »

ਫੋਨ ਕਾਲਾਂ ਕਰਕੇ ਬਿਜਲੀ ਖਪਤਕਾਰਾਂ ਨੂੰ ਭੁਗਤਾਨ ਕਰਨ ਲਈ ਕਹਿ ਰਹੇ ਨੇ ਠੱਗ

ਜਲੰਧਰ, 28 ਜੂਨ-ਆਨਲਾਈਨ ਠੱਗਾਂ ਵਲੋਂ ਬਿਜਲੀ ਖੇਤਰ 'ਚ ਵੀ ਸੰਨ ਲਾਉਣੀ ਸ਼ੁਰੂ ਕਰ ਦਿੱਤੀ ਹੈ, ਜੋ ਖਪਤਕਾਰਾਂ ਨੂੰ ਡਰ ਕੇ ਉਨ੍ਹਾਂ ਤੋਂ ਰਕਮਾਂ ਮੰਗਵਾਉਣ ਦਾ ਯਤਨ ਕਰ ਰਹੇ ਹਨ | ਖਪਤਕਾਰਾਂ ਨੂੰ ਇਸ ਮਾਮਲੇ ਵਿਚ ਆਏ ਦਿਨ ਜਾਅਲੀ ਫ਼ੋਨ ਕਾਲਾਂ ਆ ਰਹੀਆਂ ਹਨ ਕਿ ਉਨਾਂ ਦੇ ...

ਪੂਰੀ ਖ਼ਬਰ »

'ਆਪ' ਨੇ ਕਾਗਜ਼ ਰਹਿਤ ਬਜਟ ਪੇਸ਼ ਕਰਨ ਦੇ ਪ੍ਰਚਾਰ 'ਤੇ ਖਰਚੇ ਕਰੋੜਾਂ ਰੁਪਏ-ਭੂੰਦੜ

ਚੰਡੀਗੜ੍ਹ, 28 ਜੂਨ (ਅਜੀਤ ਬਿਊਰੋ)-ਸ਼ੋ੍ਰਮਣੀ ਅਕਾਲੀ ਦਲ ਨੇ ਮੰਗ ਕੀਤੀ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਦੇਸ਼ ਭਰ ਵਿਚ ਇਸ਼ਤਿਹਾਰਾਂ 'ਤੇ ਬਰਬਾਦ ਕੀਤੇ ਪੈਸੇ ਬਾਰੇ ਵ੍ਹਾਈਟ ਪੇਪਰ ਜਾਰੀ ਕਰੇ | ਸ਼ੋ੍ਰਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਬਲਵਿੰਦਰ ਸਿੰਘ ਭੂੰਦੜ ...

ਪੂਰੀ ਖ਼ਬਰ »

ਮੱਤੇਵਾੜਾ ਟੈਕਸਟਾਈਲ ਪਾਰਕ ਵਾਤਾਵਰਨ ਪੱਖੋਂ ਅਸੁਰੱਖਿਅਤ-ਬਾਜਵਾ

ਚੰਡੀਗੜ੍ਹ, 28 ਜੂਨ (ਵਿਕਰਮਜੀਤ ਸਿੰਘ ਮਾਨ)-ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿੱਠੀ ਲਿਖ ਕੇ ਮੱਤੇਵਾੜਾ ਦੇ ਪ੍ਰਾਚੀਨ ਜੰਗਲਾਂ ਦੇ ਨਾਲ ਲੱਗਦੇ ਸਤਲੁਜ ਦੇ ਕੰਢੇ, ਪ੍ਰਸਤਾਵਿਤ ਮੱਤੇਵਾੜਾ ਟੈਕਸਟਾਈਲ ਪਾਰਕ ਕਾਰਨ ...

ਪੂਰੀ ਖ਼ਬਰ »

ਕੋਰੋਨਾ ਦੇ 202 ਨਵੇਂ ਮਾਮਲੇ

ਚੰਡੀਗੜ੍ਹ, 28 ਜੂਨ (ਅਜੀਤ ਬਿਊਰੋ)-ਪੰਜਾਬ ਵਿਚ ਕੋਰੋਨਾ ਵਾਇਰਸ ਮਹਾਂਮਾਰੀ ਦੇ 202 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦੋਂਕਿ 130 ਮਰੀਜ਼ ਸਿਹਤਯਾਬ ਹੋਏ ਹਨ | ਜ਼ਿਲ੍ਹਾ ਲੁਧਿਆਣਾ 'ਚ ਇਕ ਮਰੀਜ਼ ਦੀ ਮਹਾਂਮਾਰੀ ਨਾਲ ਮੌਤ ਹੋਣ ਦੀ ਖ਼ਬਰ ਵੀ ਸਾਹਮਣੇ ਆਈ | ਜਿਹੜੇ ਜ਼ਿਲਿ੍ਹਆਂ ...

ਪੂਰੀ ਖ਼ਬਰ »

ਸਿਮਰਨਜੀਤ ਸਿੰਘ ਮਾਨ ਦੀ ਜਿੱਤ ਲੋਕ ਰਾਜ ਦੀ ਜਿੱਤ-ਸਮਰਥਕ

ਚੰਡੀਗੜ੍ਹ, 28 ਜੂਨ (ਐਨ.ਐਸ.ਪਰਵਾਨਾ)-ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੀ ਲੋਕ ਸਭਾ ਹਲਕਾ ਸੰਗਰੂਰ ਦੀ ਜ਼ਿਮਨੀ ਚੋਣ 'ਚ ਹੋਈ ਜਿੱਤ ਨੂੰ ਭਾਰਤੀ ਸੰਵਿਧਾਨ ਤੇ ਲੋਕ ਰਾਜ ਦੀ ਇਤਿਹਾਸਕ ਜਿੱਤ ਕਿਹਾ ਜਾ ਸਕਦਾ ਹੈ | ਇਹ ਦਾਅਵਾ ਸ. ਮਾਨ ਦੇ ...

ਪੂਰੀ ਖ਼ਬਰ »

ਬਰਤਾਨੀਆ ਦੇ ਸਿੱਖ ਫ਼ੌਜੀ ਗੁਰਦੁਆਰਾ ਪੰਜਾ ਸਾਹਿਬ ਵਿਖੇ ਹੋਏ ਨਤਮਸਤਕ

ਅੰਮਿ੍ਤਸਰ, 28 ਜੂਨ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸ਼ਹਿਰ ਹੱਸਨ ਅਬਦਾਲ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ 15 ਮੈਂਬਰੀ ਬਰਤਾਨਵੀ ਵਫ਼ਦ ਨੇ ਮੱਥਾ ਟੇਕਿਆ | ਇਸ ਵਫ਼ਦ ਵਿਚ ਬਰਤਾਨੀਆ ਦੇ ਸਿੱਖ ਫ਼ੌਜੀ ਅਧਿਕਾਰੀ ਵੀ ਸ਼ਾਮਿਲ ਸਨ, ਜਿਨ੍ਹਾਂ ਦਾ ਗੁਰਦੁਆਰਾ ...

ਪੂਰੀ ਖ਼ਬਰ »

ਬਿਨਾਂ ਇਜਾਜ਼ਤ ਜਥੇਬੰਦੀ ਦਾ ਨਾਂਅ ਵਰਤਣ 'ਤੇ ਕਰਾਂਗੇ ਕਾਰਵਾਈ-ਬਾਬਾ ਨਿਹਾਲ ਸਿੰਘ

ਹੁਸ਼ਿਆਰਪੁਰ, 28 ਜੂਨ (ਬਲਜਿੰਦਰਪਾਲ ਸਿੰਘ)-ਮਿਸਲ ਸ਼ਹੀਦਾਂ ਤਰਨਾ ਦਲ ਹਰੀਆਂ ਵੇਲਾ ਜਥੇਬੰਦੀ ਦੀ ਇਕੱਤਰਤਾ ਜਥੇਬੰਦੀ ਦੇ ਹੈੱਡਕੁਆਟਰ ਗੁਰਦੁਆਰਾ ਹਰੀਆਂ ਵੇਲਾਂ ਵਿਖੇ ਜਥੇਬੰਦੀ ਦੇ ਮੁਖੀ ਜ਼ਿੰਦਾ ਸ਼ਹੀਦ ਸਿੰਘ ਸਾਹਿਬ ਜਥੇਦਾਰ ਬਾਬਾ ਨਿਹਾਲ ਸਿੰਘ ਦੀ ਅਗਵਾਈ 'ਚ ...

ਪੂਰੀ ਖ਼ਬਰ »

208 ਕਰੋੜ ਰੁਪਏ ਮੁੱਲ ਦਾ ਨਸ਼ੀਲਾ ਪਦਾਰਥ ਆਈਸ ਬਰਾਮਦ

ਲੁਧਿਆਣਾ, 28 ਜੂਨ (ਪਰਮਿੰਦਰ ਸਿੰਘ ਆਹੂਜਾ)-ਐਸ.ਟੀ.ਐਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਵੱਡੇ ਗਰੋਹ ਦਾ ਪਰਦਾਫਾਸ਼ ਕਰਦਿਆਂ ਉਸ ਦੇ ਦੋ ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ 208 ਕਰੋੜ ਰੁਪਏ ਮੁੱਲ ਦਾ ਨਸ਼ੀਲਾ ਪਦਾਰਥ ...

ਪੂਰੀ ਖ਼ਬਰ »

ਸਮਰੀਨ ਕੌਰ ਨੇ ਸਾਇੰਸ ਵਿਸ਼ੇ 'ਚ ਦੂਜਾ ਸਥਾਨ ਹਾਸਲ ਕੀਤਾ

ਛੇਹਰਟਾ/ਅਟਾਰੀ, 28 ਜੂਨ (ਵਡਾਲੀ/ਗੁਰਦੀਪ ਸਿੰਘ ਅਟਾਰੀ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਬਾਰ੍ਹਵੀਂ ਕਲਾਸ ਦੇ ਨਤੀਜਿਆਂ ਵਿਚੋਂ ਸਮਰੀਨ ਕੌਰ ਪੁੱਤਰੀ ਲੈਕਚਰਾਰ ਹਰਜਿੰਦਰ ਸਿੰਘ ਵਾਸੀ ਸੰਧੂ ਕਾਲੋਨੀ ਛੇਹਰਟਾ ਨੇ ਬਾਰ੍ਹਵੀਂ ਦੀ ਪ੍ਰੀਖਿਆ ਦੌਰਾਨ ...

ਪੂਰੀ ਖ਼ਬਰ »

ਸਾਲ 2019 'ਚ ਵਣ ਵਿਭਾਗ ਵਲੋਂ ਖ਼ਰੀਦੀ ਜ਼ਮੀਨ ਦੇ ਮਾਮਲੇ 'ਚ ਕਰੋੜਾਂ ਦੇ ਘੁਟਾਲੇ ਦਾ ਪਰਦਾਫਾਸ਼

ਨੂਰਪੁਰਬੇਦੀ, 28 ਜੂਨ (ਰਾਜੇਸ਼ ਚੌਧਰੀ)-ਪੰਜਾਬ ਦੇ ਵਣ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ (ਵਣ ਸ਼ਾਖਾ) ਵਲੋਂ ਬੂਟੇ ਲਗਾਉਣ ਲਈ ਸਾਲ 2019 'ਚ ਖੇਤਰ ਦੇ ਪਿੰਡ ਕਰੂਰਾ ਵਿਖੇ ਨਿੱਜੀ ਮਾਲਕਾਂ ਤੋਂ ਟੈਂਡਰ ਪ੍ਰਕਿਰਿਆ ਰਾਹੀਂ ਖ਼ਰੀਦ ਕੀਤੀ ਜ਼ਮੀਨ ਦੇ ਮਾਮਲੇ 'ਚ ਕਰੋੜਾਂ ਰੁਪਏ ...

ਪੂਰੀ ਖ਼ਬਰ »

ਬਿਸਤ ਦੋਆਬ ਨਹਿਰ 'ਚ ਰੁੜੀਆਂ ਪੰਜ ਮਾਸੂਮ ਬੱਚੀਆਂ

ਬਲਾਚੌਰ, 28 ਜੂਨ (ਦੀਦਾਰ ਸਿੰਘ ਬਲਾਚੌਰੀਆ)-ਉਪ ਮੰਡਲ ਬਲਾਚੌਰ 'ਚ ਪੈਂਦੇ ਪਿੰਡ ਮਹਿਤਪੁਰ ਉਲੱਦਣੀ ਵਿਖੇ ਪ੍ਰਵਾਸੀ ਮਜ਼ਦੂਰਾਂ ਦੀਆਂ ਪੰਜ ਬੱਚੀਆਂ (ਉਮਰ 6 ਤੋਂ 12 ਸਾਲ) ਜੋ ਬਿਸਤ ਦੋਆਬ ਨਹਿਰ 'ਚ ਰੁੜ੍ਹ ਗਈਆਂ ਸਨ, ਵਿਚੋਂ ਤਿੰਨ ਨੂੰ ਸਹੀ ਸਲਾਮਤ ਬਚਾਅ ਲਿਆ ਗਿਆ ਹੈ ਅਤੇ ...

ਪੂਰੀ ਖ਼ਬਰ »

ਸਿਮਰਨਜੀਤ ਸਿੰਘ ਮਾਨ ਕੋਰੋਨਾ ਪਾਜ਼ੀਟਿਵ, ਰਜਿੰਦਰਾ ਹਸਪਤਾਲ ਦਾਖਲ

ਸੰਗਰੂਰ/ਪਟਿਆਲਾ 28 ਜੂਨ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ, ਧਰਮਿੰਦਰ ਸਿੰਘ ਸਿੱਧੂ)-ਸੰਗਰੂਰ ਲੋਕ ਸਭਾ ਦੀ ਜ਼ਿਮਨੀ ਚੋਣ 'ਚ ਨਵੇਂ ਚੁਣੇ ਗਏ ਸੰਸਦ ਮੈਂਬਰ ਤੇ ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੇ ਕੋਰੋਨਾ ਪਾਜ਼ੀਟਿਵ ਹੋਣ ...

ਪੂਰੀ ਖ਼ਬਰ »

ਕੁਲਾਰ ਹਸਪਤਾਲ ਬੀਜਾ ਮੋਟਾਪੇ ਦੇ ਇਲਾਜ 'ਚ ਅੰਤਰਰਾਸ਼ਟਰੀ ਪੱਧਰ 'ਤੇ ਨਿਭਾਅ ਰਿਹਾ ਅਹਿਮ ਭੂਮਿਕਾ

ਬੀਜਾ, 26 ਜੂਨ (ਕਸ਼ਮੀਰਾ ਸਿੰਘ ਬਗ਼ਲੀ)-ਕੁਲਾਰ ਹਸਪਤਾਲ ਬੀਜਾ (ਖੰਨਾ) ਦੇ ਡਾਇਰੈਕਟਰ ਤੇ ਇੰਟਰਨੈਸ਼ਨਲ ਬੈਰੀਐਟਿਕ ਮੋਟਾਪਾ ਸਰਜਨ ਡਾਕਟਰ ਕੁਲਦੀਪਕ ਸਿੰਘ ਕੁਲਾਰ ਨਾਲ ਅਮਰੀਕਾ ਵਿਚ ਮੋਟਾਪੇ ਦੇ ਮਰੀਜ਼ਾਂ ਲਈ ਪਰਖੀ ਹੋਈ ਵਿਧੀ ਮਿੰਨੀ ਗੈਸਟਿ੍ਕ ਬਾਈਪਾਸ ਸਰਜਰੀ ਦੇ ...

ਪੂਰੀ ਖ਼ਬਰ »

ਇੰਸਪੈਕਟਰ ਮਨੋਜ ਮਿੱਤਲ 3 ਦਿਨ ਹੋਰ ਪੁਲਿਸ ਰਿਮਾਂਡ 'ਤੇ

ਪਾਤੜਾਂ, 28 ਜੂਨ (ਜਗਦੀਸ਼ ਸਿੰਘ ਕੰਬੋਜ)-ਪਨਗ੍ਰੇਨ ਦੇ ਪਾਤੜਾਂ ਸਥਿਤ ਦਰਜਨ ਦੇ ਕਰੀਬ ਗੁਦਾਮਾਂ ਵਿਚ ਹੋਏ ਕਰੋੜਾਂ ਰੁਪਏ ਦੇ ਕਣਕ ਘੁਟਾਲੇ ਦੇ ਮਾਮਲੇ ਵਿਚ 4 ਅਧਿਕਾਰੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ, ਜਿਸ ਤਹਿਤ ਗਿ੍ਫ਼ਤਾਰ ਕੀਤੇ ਗਏ ਇੰਸਪੈਕਟਰ ਮਨੋਜ ਮਿੱਤਲ ...

ਪੂਰੀ ਖ਼ਬਰ »

ਅਫ਼ਗਾਨਿਸਤਾਨ 'ਚ ਸਿੱਖਾਂ ਦੀ ਸੁਰੱਖਿਆ ਦਾ ਮੁੱਦਾ ਉਠਾਉਣ ਦੀ ਅਪੀਲ

ਨਵੀਂ ਦਿੱਲੀ, 28 ਜੂਨ (ਏਜੰਸੀ)-ਕੌਮੀ ਘੱਟ ਗਿਣਤੀ ਕਮਿਸ਼ਨ ਨੇ ਕਾਬੁਲ ਦੇ ਗੁਰਦੁਆਰਾ ਕਰਤਾ-ਏ-ਪਰਵਾਨ 'ਚ ਹੋਏ ਹਮਲੇ ਦੇ ਕੁਝ ਦਿਨ ਬਾਅਦ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੂੰ ਅਪੀਲ ਕੀਤੀ ਕਿ ਉਹ ਅਫ਼ਗਾਨਿਸਤਾਨ 'ਚ ਸਿੱਖਾਂ ਦੀ ਸੁਰੱਖਿਆ ਨਾਲ ਸੰਬੰਧਿਤ ਮੁੱਦਾ ਉਥੋਂ ਦੀ ...

ਪੂਰੀ ਖ਼ਬਰ »

ਸੋਨਾਲੀਕਾ ਨੇ ਟਾਇਗਰ ਡੀ. ਆਈ. 75 4ਡਬਲਯੂ.ਡੀ ਟਰੈਕਟਰ ਕੀਤਾ ਲਾਂਚ

ਚੰਡੀਗੜ੍ਹ, 28 ਜੂਨ (ਅ.ਬ.)-ਸੋਨਾਲੀਕਾ ਟਰੈਕਟਰਜ਼ ਨੇ ਸੋਨਾਲੀਕਾ ਟਾਇਗਰ ਡੀ. ਆਈ. 75 4ਡਬਲਯੂ.ਡੀ ਅਤੇ ਟਾਇਗਰ ਡੀ. ਆਈ. 65 4ਡਬਲਯੂਡੀ ਲਾਂਚ ਕੀਤੇ | ਕਿਸਾਨਾਂ ਦੀ ਉਤਪਾਦਕਤਾ ਦੇ ਨਾਲ-ਨਾਲ ਆਮਦਨ ਨੂੰ ਵੱਧ ਤੋਂ ਵੱਧ ਕਰਨ ਵਾਲੀ ਸਭ ਤੋਂ ਵਧੀਆ ਸੀ. ਆਰ. ਡੀ. ਐਸ. ਤਕਨਾਲੋਜੀ ਅਤੇ ...

ਪੂਰੀ ਖ਼ਬਰ »

ਕਿਸਾਨ ਵਲੋਂ ਕਰਜ਼ੇ ਦੇ ਚਲਦਿਆਂ ਖ਼ੁਦਕੁਸ਼ੀ

ਲਹਿਰਾਗਾਗਾ, 28 ਜੂਨ (ਗਰਗ, ਢੀਂਡਸਾ)-ਪਿੰਡ ਲਹਿਲ ਖੁਰਦ ਵਿਖੇ ਇਕ ਕਿਸਾਨ ਵਲੋਂ ਲੰਘੀ ਰਾਤ ਆਪਣੇ ਘਰ ਦਰਖ਼ਤ ਨਾਲ ਲਟਕ ਕੇ ਖ਼ੁਦਕੁਸ਼ੀ ਕਰ ਲੈਣ ਦੀ ਖ਼ਬਰ ਹੈ | ਪਿੰਡ ਦੇ ਸਾਬਕਾ ਸਰਪੰਚ ਸੁਰਜੀਤ ਸਿੰਘ ਸੀਤਾ ਨੇ ਦੱਸਿਆ ਹੈ ਕਿ ਭੋਲਾ ਸਿੰਘ (52) ਪੁੱਤਰ ਕਾਕਾ ਸਿੰਘ ਕਰਜ਼ੇ ...

ਪੂਰੀ ਖ਼ਬਰ »

ਐਮ.ਬੀ.ਏ. ਕਰਕੇ ਕਾਰਪੋਰੇਟ ਸੈਕਟਰ 'ਚ ਬੁਲੰਦੀਆਂ ਨੂੰ ਛੂਹਣਾ ਚਾਹੁੰਦੀ ਹੈ ਕਾਮਰਸ ਵਿਸ਼ੇ ਦੀ ਟਾਪਰ ਅੰਕਿਤਾ

ਮਲੋਟ, 28 ਜੂਨ (ਰਣਜੀਤ ਸਿੰਘ ਪਾਟਿਲ)-ਜੀ.ਟੀ.ਬੀ. ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਮਲੋਟ ਦੀ ਪੰਜਾਬ ਭਰ ਵਿਚੋਂ ਕਾਮਰਸ ਵਿਸ਼ੇ ਦੀ ਟਾਪਰ ਤੇ ਪੰਜਾਬ ਮੈਰਿਟ ਸੂਚੀ 'ਚ ਦੂਜਾ ਸਥਾਨ ਹਾਸਲ ਕਰਨ ਵਾਲੀ ਵਿਦਿਆਰਥਣ ਅੰਕਿਤਾ ਪੁੱਤਰੀ ਰਾਮਪਾਲ ਐਮ.ਬੀ.ਏ. ਦੀ ਪੜ੍ਹਾਈ ਕਰਕੇ ...

ਪੂਰੀ ਖ਼ਬਰ »

ਪੰਜਾਬ ਦੇ ਕਿਸਾਨ ਮੁੜਨ ਲੱਗੇ ਰਵਾਇਤੀ ਖੇਤੀ ਵੱਲ

ਫ਼ਰੀਦਕੋਟ, 28 ਜੂਨ (ਜਸਵੰਤ ਸਿੰਘ ਪੁਰਬਾ)-ਕੁਦਰਤੀ ਖੇਤੀ ਨੂੰ ਮੁੜ ਤੋਂ ਅਪਣਾਉਣ ਅਤੇ ਕੁਦਰਤੀ ਖੇਤੀ ਨਾਲ ਲੋਕਾਂ ਨੂੰ ਜੋੜਨ ਲਈ ਖੇਤੀ ਵਿਰਾਸਤ ਮਿਸ਼ਨ ਬੀਤੇ ਕਈ ਸਾਲਾਂ ਤੋਂ ਲਗਾਤਾਰ ਕੰਮ ਕਰ ਰਿਹਾ ਹੈ, ਜਿਸ ਦਾ ਸਿੱਟਾ ਇਹ ਨਿਕਲਿਆ ਕਿ ਪੰਜਾਬ ਦੇ ਲੋਕ ਹੁਣ ਕਣਕ ...

ਪੂਰੀ ਖ਼ਬਰ »

ਲੈਕਚਰਾਰ ਬਣਨਾ ਚਾਹੁੰਦੀ ਹੈ ਮੈਰਿਟ 'ਚ ਤੀਜੇ ਸਥਾਨ 'ਤੇ ਆਉਣ ਵਾਲੀ ਰਾਧਿਕਾ

ਗੋਨਿਆਣਾ, 28 ਜੂਨ (ਲਛਮਣ ਦਾਸ ਗਰਗ)-ਪੰਜਾਬ ਸਕੂਲ ਸਿਖਿਆ ਬੋਰਡ ਵਲੋਂ ਐਲਾਨੇ ਗਏ 12ਵੀਂ ਜਮਾਤ ਦੇ ਨਤੀਜੇ ਵਿਚ ਗੋਨਿਆਣਾ ਮੰਡੀ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਦੀ ਵਿਦਿਆਰਥਣ ਰਾਧਿਕਾ ਨੇ ਮੈਰਿਟ ਸੂਚੀ 'ਚ ਪੰਜਾਬ 'ਚੋਂ ਤੀਜਾ ਦਰਜਾ ਪ੍ਰਾਪਤ ਕਰਕੇ ਆਪਣੇ ...

ਪੂਰੀ ਖ਼ਬਰ »

ਆਈ.ਏ.ਐਸ. ਬਣਨਾ ਚਾਹੁੰਦੀ ਹੈ ਤੀਜੇ ਸਥਾਨ 'ਤੇ ਆਈ ਮਨਪ੍ਰੀਤ ਕੌਰ

ਮਲੋਟ, 28 ਜੂਨ (ਰਣਜੀਤ ਸਿੰਘ ਪਾਟਿਲ)-ਬਾਰ੍ਹਵੀਂ ਦੇ ਨਤੀਜੇ 'ਚੋਂ ਪੰਜਾਬ ਦੀ ਮੈਰਿਟ ਸੂਚੀ 'ਚ ਤੀਜੇ ਸਥਾਨ 'ਤੇ ਰਹੀ ਜੀ.ਟੀ.ਬੀ. ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਮਲੋਟ ਦੀ ਵਿਦਿਆਰਥਣ ਮਨਪ੍ਰੀਤ ਕੌਰ ਪੁੱਤਰੀ ਨਾਨਕ ਸਿੰਘ ਆਈ.ਏ.ਐਸ. ਬਣਨਾ ਚਾਹੁੰਦੀ ਹੈ | ਉਸ ਨੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX