ਤਾਜਾ ਖ਼ਬਰਾਂ


ਦਿੱਲੀ 'ਚ ਯਮੁਨਾ ਨਦੀ ਦਾ ਪਾਣੀ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ
. . .  14 minutes ago
ਨਵੀਂ ਦਿੱਲੀ, 28 ਸਤੰਬਰ- ਰਾਜਧਾਨੀ 'ਚ ਯਮੁਨਾ ਨਦੀ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ ਵਹਿ ਰਹੀ ਹੈ, ਕਿਉਂਕਿ ਅੱਜ ਸਵੇਰੇ 7 ਵਜੇ ਨਦੀ ਦਾ ਪੱਧਰ 206.59 ਮੀਟਰ ਤੱਕ ਪਹੁੰਚ ਗਿਆ। ਯਮੁਨਾ ਨਦੀ ਦਾ ਖ਼ਤਰੇ ਦਾ ਨਿਸ਼ਾਨ 205.33 ਮੀਟਰ ਹੈ।
ਜੰਮੂ-ਕਸ਼ਮੀਰ: ਕੁਲਗਾਮ 'ਚ 2 ਮੁਕਾਬਲਿਆਂ 'ਚ ਜੈਸ਼-ਏ-ਮੁਹੰਮਦ ਦੇ 3 ਅੱਤਵਾਦੀ ਹਲਾਕ
. . .  3 minutes ago
ਸ਼੍ਰੀਨਗਰ, 28 ਸਤੰਬਰ-ਜੰਮੂ-ਕਸ਼ਮੀਰ ਦੇ ਕੁਲਗਾਮ 'ਚ 2 ਮੁਕਾਬਲਿਆਂ 'ਚ ਜੈਸ਼-ਏ-ਮੁਹੰਮਦ ਦੇ 3 ਅੱਤਵਾਦੀ ਹਲਾਕ ਹੋ ਗਏ ਹਨ।
ਸ਼ਹੀਦੇ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ ’ਤੇ ਅਦਾਰਾ ਅਦੀਕ ਉਨ੍ਹਾਂ ਨੂੰ ਪ੍ਰਣਾਮ ਕਰਦਾ ਹੈ।
. . .  31 minutes ago
ਸ਼ਹੀਦੇ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ ’ਤੇ ਅਦਾਰਾ ਅਦੀਕ ਉਨ੍ਹਾਂ ਨੂੰ ਪ੍ਰਣਾਮ ਕਰਦਾ ਹੈ।
⭐ਮਾਣਕ - ਮੋਤੀ⭐
. . .  37 minutes ago
⭐ਮਾਣਕ - ਮੋਤੀ⭐
ਦਿੱਲੀ ਸ਼ਰਾਬ ਨੀਤੀ ਮਾਮਲੇ ਵਿਚ ਪਹਿਲੀ ਗ੍ਰਿਫ਼ਤਾਰੀ, ਸੀਬੀਆਈ ਨੇ ਸਿਸੋਦੀਆ ਦੇ ਕਰੀਬੀ ਨਾਇਰ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਫੰਡਾਂ ਵਿਚ ਲੱਖਾਂ ਰੁਪਏ ਦੀ ਘਪਲੇਬਾਜ਼ੀ ਕਰਨ ਦੇ ਦੋਸ਼ ਤਹਿਤ ਬੀ.ਡੀ.ਪੀ.ਓ. ਅਤੇ ਬਲਾਕ ਸਮਿਤੀ ਚੇਅਰਮੈਨ ਗ੍ਰਿਫ਼ਤਾਰ
. . .  1 day ago
ਲੁਧਿਆਣਾ ,27 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਵਿਜੀਲੈਂਸ ਬਿਊਰੋ ਵਲੋਂ ਫੰਡਾਂ ਵਿਚ ਲੱਖਾਂ ਰੁਪਏ ਦੀ ਘਪਲੇਬਾਜ਼ੀ ਕਰਨ ਦੇ ਦੋਸ਼ ਤਹਿਤ ਬੀ.ਡੀ.ਪੀ.ਓ. ਅਤੇ ਬਲਾਕ ਸਮਿਤੀ ਚੇਅਰਮੈਨ ਨੂੰ ਗ੍ਰਿਫ਼ਤਾਰ ਕੀਤਾ ...
ਰਾਜਸਥਾਨ ਰਾਜਨੀਤਿਕ ਸੰਕਟ - ਕਾਂਗਰਸ ਅਬਜ਼ਰਵਰਾਂ ਨੇ ਪਾਰਟੀ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੂੰ ਸੌਂਪੀ ਆਪਣੀ ਰਿਪੋਰਟ
. . .  1 day ago
71 ਉਪ ਪੁਲਿਸ ਕਪਤਾਨਾਂ ਦੇ ਤਬਾਦਲੇ
. . .  1 day ago
ਲੁਧਿਆਣਾ ,27 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਪੰਜਾਬ ਸਰਕਾਰ ਵਲੋਂ ਅੱਜ ਦੇਰ ਸ਼ਾਮ ਇਕ ਹੁਕਮ ਜਾਰੀ ਕਰਕੇ 71 ਉਪ ਪੁਲਿਸ ਕਪਤਾਨਾਂ ਅਤੇ ਏ. ਸੀ. ਪੀ. ਰੈਂਕ ਦੇ ਅਧਿਕਾਰੀਆਂ ਦੇ ਤਬਾਦਲੇ ਕਰ ...
ਜੰਮੂ-ਕਸ਼ਮੀਰ : ਕੁਲਗਾਮ 'ਚ ਮੁੱਠਭੇੜ, ਸੁਰੱਖਿਆ ਬਲਾਂ ਨੇ ਇਕ ਅੱਤਵਾਦੀ ਨੂੰ ਕੀਤਾ ਢੇਰ
. . .  1 day ago
ਤਹਿਰੀਕ-ਏ-ਲਬੈਇਕ ਨਾਲ ਜੁੜਿਆ ਪਾਕਿਸਤਾਨੀ ਘੁਸਪੈਠੀਆ ਭਾਰਤ-ਪਾਕਿ ਸਰਹੱਦ ਤੋਂ ਫੜਿਆ ਗਿਆ
. . .  1 day ago
ਨਵੀਂ ਦਿੱਲੀ, 27 ਸਤੰਬਰ - ਸੀਮਾ ਸੁਰੱਖਿਆ ਬਲ (ਬੀ. ਐੱਸ. ਐੱਫ.) ਨੇ ਰਾਜਸਥਾਨ 'ਚ ਭਾਰਤ-ਪਾਕਿਸਤਾਨ ਸਰਹੱਦ ਤੋਂ ਇਕ ਪਾਕਿਸਤਾਨੀ ਘੁਸਪੈਠੀਏ ਨੂੰ ਦਬੋਚ ਲਿਆ ਹੈ । ਇਹ ਘੁਸਪੈਠੀਆ ਪਾਕਿਸਤਾਨ ਦੇ ਤਹਿਰੀਕ-ਏ-ਲਬੈਇਕ ਸੰਗਠਨ ...
ਬਹੁ ਕਰੋੜੀ ਟੈਂਡਰ ਘੁਟਾਲੇ ਵਿਚ ਆਸ਼ੂ ਦੀ ਜ਼ਮਾਨਤ ’ਤੇ ਫ਼ੈਸਲਾ ਰਾਖਵਾਂ
. . .  1 day ago
ਲੁਧਿਆਣਾ ,27 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਬਹੁ ਕਰੋੜੀ ਟੈਂਡਰ ਘੁਟਾਲੇ ਵਿਚ ਜੇਲ੍ਹ ਵਿਚ ਬੰਦ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਜ਼ਮਾਨਤ ਦੀ ਅਰਜ਼ੀ ’ਤੇ ਫ਼ੈਸਲਾ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਲੋਂ ...
ਦਿੱਲੀ : ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਨੇ ਭਾਜਪਾ ਦੇ ਜਨਰਲ ਸਕੱਤਰਾਂ ਨਾਲ ਕੀਤੀ ਮੀਟਿੰਗ
. . .  1 day ago
ਜਾਪਾਨ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਟੋਕੀਓ ਤੋਂ ਹੋਏ ਰਵਾਨਾ
. . .  1 day ago
ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਵਲੋਂ ਡਾਇਰੈਕਟਰ ਪਸ਼ੂ ਪਾਲਣ ਦਾ ਘਿਰਾਓ ਮੁਲਤਵੀ
. . .  1 day ago
ਪਠਾਨਕੋਟ , 27 ਸਤੰਬਰ (ਸੰਧੂ )- ਪੰਜਾਬ ਸਟੇਟ ਵੇਟਰਨਰੀ ਇੰਸਪੈਕਟਰ ਐਸੋਸੀਏਸ਼ਨ ਦੀ ਹੰਗਾਮੀ ਮੀਟਿੰਗ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਪੰਜਾਬ ਨਾਲ ਹੋਈ । ਇਸ ਮੌਕੇ ਸੂਬਾ ਪ੍ਰਧਾਨ ਦਿਲਜੀਤ ਸਿੰਘ ਨੇ ਦੱਸਿਆ ...
ਟਾਟਾ 407 ਨੇ ਸਕੂਟਰੀ ਸਵਾਰ ਨੂੰ ਕੁਚਲਿਆ, ਮੌਕੇ ’ਤੇ ਮੌਤ
. . .  1 day ago
ਹਰੀਕੇ ਪੱਤਣ ,27 ਸਤੰਬਰ (ਸੰਜੀਵ ਕੁੰਦਰਾ)- ਹਰੀਕੇ ਪੱਤਣ ਖਾਲੜਾ ਰੋਡ ਤੇ ਪਿੰਡ ਬੂਹ ਹਵੇਲੀਆਂ ਮੋੜ ਨਜ਼ਦੀਕ ਟਾਟਾ 407 ਨੇ ਸਕੂਟਰੀ ਸਵਾਰ ਨੂੰ ਪਿੱਛੋਂ ਟੱਕਰ ਮਾਰ ਕੇ ਕੁਚਲ ਦਿੱਤਾ ,ਜਿਸ ਦੀ ਮੌਕੇ ’ਤੇ ...
ਕੇਂਦਰ ਸਰਕਾਰ ਬੀ.ਬੀ.ਐੱਮ.ਬੀ. ਵਿਚ ਪੰਜਾਬ ਦੇ ਅਧਿਕਾਰ ਨੂੰ ਖ਼ਤਮ ਕਰ ਰਹੀ ਹੈ - ਰਵਨੀਤ ਬਿੱਟੂ
. . .  1 day ago
ਲੁਧਿਆਣਾ ,27 ਸਤੰਬਰ (ਕਵਿਤਾ ਖੁੱਲਰ, ਰੂਪੇਸ਼ ਕੁਮਾਰ) - ਲੁਧਿਆਣਾ ਤੋਂ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਵਲੋਂ ਅੱਜ ਲੁਧਿਆਣਾ 'ਚ ਇਕ ਅਹਿਮ ਪ੍ਰੈੱਸ ਕਾਨਫ਼ਰੰਸ ਕੀਤੀ ਗਈ । ਇਸ ਦੌਰਾਨ ਉਨ੍ਹਾਂ ਬੀ.ਬੀ.ਐੱਮ.ਬੀ. ਮੁੱਦੇ ’ਤੇ ਬੋਲਦੇ ਹੋਏ ਕਿਹਾ ਕਿ ਕੇਂਦਰ ਸਰਕਾਰ ਨੇ ਬੀ.ਬੀ.ਐੱਮ.ਬੀ. ਵਿਚ ਪੰਜਾਬ ਦੇ ਅਧਿਕਾਰ ਨੂੰ ਖ਼ਤਮ ਕਰ ਰਹੀ ਹੈ ਅਤੇ ਆਮ ਆਦਮੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੀ ਕੇਂਦਰ ਦਾ ਪੂਰਾ ਸਾਥ ਦੇ ਰਹੀ ਹੈ । ਉਨ੍ਹਾਂ ਨੇ ਪੰਜਾਬ ਸਰਕਾਰ ’ਤੇ ਜੰਮ ਕੇ ...
ਅੰਮ੍ਰਿਤਸਰ ਬੰਬ ਕਾਂਡ ਦੇ ਮਾਮਲੇ ਵਿਚ ਇਕ ਹੋਰ ਗ੍ਰਿਫ਼ਤਾਰ
. . .  1 day ago
ਲੁਧਿਆਣਾ ,27 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸੀ.ਆਈ.ਏ. ਸਟਾਫ ਦੋ ਦੀ ਪੁਲਿਸ ਨੇ ਅੰਮ੍ਰਿਤਸਰ ਬੰਬ ਕਾਂਡ ਦੇ ਮਾਮਲੇ ਵਿਚ ਇਕ ਹੋਰ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ । ਜਾਣਕਾਰੀ ਦਿੰਦਿਆਂ ਏ.ਸੀ.ਪੀ. ਗੁਰਪ੍ਰੀਤ ਸਿੰਘ ਨੇ ਦੱਸਿਆ ...
ਸਾਢੇ ਸੱਤ ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਦੋ ਗ੍ਰਿਫ਼ਤਾਰ
. . .  1 day ago
ਲੁਧਿਆਣਾ, 27 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਐਸ.ਟੀ.ਐਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਸਾਢੇ ਸੱਤ ਕਰੋੜ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ। ਜਾਣਕਾਰੀ ਦਿੰਦਿਆ ਲੁਧਿਆਣਾ...
ਭਾਰਤ ਅਤੇ ਦੱਖਣੀ ਅਫਰੀਕਾ ਵਿਚਕਾਰ ਪਹਿਲਾ ਟੀ-20 ਕੱਲ੍ਹ
. . .  1 day ago
ਤਿਰੂਵਨੰਤਪੁਰਮ, 27 ਸਤੰਬਰ - ਭਾਰਤ ਅਤੇ ਦੱਖਣੀ ਅਫਰੀਕਾ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਤਿੰਨ ਟੀ-20 ਮੈਚਾਂ ਦੀ ਲੜੀ ਦਾ ਪਹਿਲਾ ਮੈਚ ਕੱਲ੍ਹ ਤਿਰੂਵਨੰਤਪੁਰਮ ਵਿਖੇ ਖੇਡਿਆ ਜਾਵੇਗਾ। ਭਾਰਤੀ ਸਮੇਂ ਅਨੁਸਾਰ ਇਹ ਮੈਚ ਰਾਤ 7 ਵਜੇ ਸ਼ੁਰੂ ਹੋਵੇਗਾ।ਅਕਤੂਬਰ ਵਿਚ ਹੋਣ ਵਾਲੇ...
ਸਚਿਨ ਪਾਇਲਟ ਨੇ ਹਾਈਕਮਾਨ ਨਾਲ ਅਸ਼ੋਕ ਗਹਿਲੋਤ ਬਾਰੇ ਗੱਲ ਕਰਨ ਦਾ ਕੀਤਾ ਖੰਡਨ
. . .  1 day ago
ਜੈਪੁਰ, 27 ਸਤੰਬਰ - ਕਾਂਗਰਸੀ ਵਿਧਾਇਕ ਸਚਿਨ ਪਾਇਲਟ ਨੇ ਉਸ ਜਾਣਕਾਰੀ ਦਾ ਖੰਡਨ ਕੀਤਾ, ਜਿਸ ਵਿਚ ਕਿਹਾ ਗਿਆ ਸੀ ਕਿ ਉਨ੍ਹਾਂ ਨੇ ਕਾਂਗਰਸ ਹਾਈਕਮਾਨ ਨੂੰ ਕਿਹਾ ਹੈ ਕਿ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਜੇਕਰ ਪਾਰਟੀ ਪ੍ਰਧਾਨ ਦੇ ਅਹੁਦੇ ਲਈ ਚੋਣ ਲੜਨ ਦਾ ਫ਼ੈਸਲਾ ਕਰਦੇ ਹਨ...
ਜੇ ਭਰੋਸਗੀ ਮਤਾ ਲਿਆਉਣ ਚਾਹੁੰਦੀ ਹੈ ਤਾਂ ਸਦਨ ਨੂੰ ਭੰਗ ਕਰਕੇ ਨਵੇਂ ਸਿਰੇ ਤੋਂ ਚੋਣਾਂ ਕਰਵਾਏ ਪੰਜਾਬ ਸਰਕਾਰ - ਰਾਜਾ ਵੜਿੰਗ
. . .  1 day ago
ਚੰਡੀਗੜ੍ਹ, 27 ਸਤੰਬਰ - ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ ਸਰਕਾਰ ਨੇ 3 ਮੁੱਦਿਆਂ ਜਿਵੇਂ ਜੀ.ਐੱਸ.ਟੀ., ਬਿਜਲੀ, ਪਰਾਲੀ ਸਾੜਨ 'ਤੇ ਇਜਲਾਸ ਬੁਲਾਇਆ, ਪਰ ਉਨ੍ਹਾਂ ਇਸ ਬਾਰੇ ਕੋਈ ਗੱਲ ਨਹੀਂ ਕੀਤੀ। ਉਨ੍ਹਾਂ ਨੇ ਸਦਨ, ਰਾਜਪਾਲ...
ਆਸ਼ਾ ਪਾਰੇਖ ਨੂੰ ਦਾਦਾ ਸਾਹਿਬ ਫਾਲਕੇ ਪੁਰਸਕਾਰ ਨਾਲ ਕੀਤਾ ਜਾਵੇਗਾ ਸਨਮਾਨਿਤ
. . .  1 day ago
ਨਵੀਂ ਦਿੱਲੀ, 27 ਸਤੰਬਰ - ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਨੁਰਾਗ ਸਿੰਘ ਠਾਕੁਰ ਨੇ ਐਲਾਨ ਕੀਤਾ ਕਿ ਸਾਲ 2020 ਲਈ ਦਾਦਾ ਸਾਹਿਬ ਫਾਲਕੇ ਪੁਰਸਕਾਰ ਮਹਾਨ ਅਦਾਕਾਰਾ ਆਸ਼ਾ ਪਾਰੇਖ ਨੂੰ ਦਿੱਤਾ ਜਾਵੇਗਾ। ਇਹ ਫ਼ੈਸਲਾ ਦਿੱਗਜ ਗਾਇਕਾ ਆਸ਼ਾ ਭੌਂਸਲੇ, ਪੁਰਸਕਾਰ...
ਰੇਲ ਗੱਡੀ ਹੇਠ ਆਉਣ ਕਾਰਨ ਨੌਜਵਾਨ ਦੀ ਮੌਤ
. . .  1 day ago
ਸੁਨਾਮ ਊਧਮ ਸਿੰਘ ਵਾਲਾ, 27 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) ਬੀਤੀ ਰਾਤ ਜਾਖਲ-ਲੁਧਿਆਣਾ ਰੇਲਵੇ ਲਾਈਨ 'ਤੇ ਸੁਨਾਮ ਨੇੜੇ ਇਕ ਨੌਜਵਾਨ ਦੀ ਰੇਲ ਗੱਡੀ ਹੇਠ ਆਉਣ ਕਾਰਨ ਮੌਤ ਹੋ ਜਾਣ ਦੀ ਖ਼ਬਰ ਹੈ।ਜੀ.ਆਰ.ਪੀ. ਸੁਨਾਮ ਦੇ ਇੰਚਾਰਜ ਸਹਾਇਕ...
ਐਨ.ਜੀ.ਟੀ. ਨੇ ਵਾਤਾਵਰਣ ਨੂੰ ਲਗਾਤਾਰ ਨੁਕਸਾਨ ਪਹੁੰਚਾਉਣ ਲਈ ਹਰਿਆਣਾ ਨੂੰ ਲਗਾਇਆ 100 ਕਰੋੜ ਰੁਪਏ ਜੁਰਮਾਨਾ
. . .  1 day ago
ਨਵੀਂ ਦਿੱਲੀ, 27 ਸਤੰਬਰ - ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨ.ਜੀ.ਟੀ.) ਨੇ ਹਰਿਆਣਾ ਦੇ ਮੁੱਖ ਸਕੱਤਰ ਨੂੰ ਵਾਤਾਵਰਣ ਨੂੰ ਲਗਾਤਾਰ ਨੁਕਸਾਨ ਪਹੁੰਚਾਉਣ ਲਈ ਵਾਤਾਵਰਣ ਮੁਆਵਜ਼ੇ ਲਈ 100 ਕਰੋੜ ਰੁਪਏ ਦੀ ਰਕਮ ਜਮ੍ਹਾ ਕਰਨ...
ਭਾਜਪਾ ਨੂੰ ਤਾਂ ਛੱਡੋ, ਕਾਂਗਰਸ ਨੇ ਵੀ ਸਦਨ ਦੀ ਕਾਰਵਾਈ ਨਹੀਂ ਚੱਲਣ ਦਿੱਤੀ - ਭਗਵੰਤ ਮਾਨ
. . .  1 day ago
ਚੰਡੀਗੜ੍ਹ, 27 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅੱਜ, ਭਾਜਪਾ ਅਤੇ ਕਾਂਗਰਸ ਦੀ ਭਾਈਵਾਲੀ ਸੀ, ਉਹ ਬੇਨਕਾਬ ਹੋ ਗਏ। ਪੰਜਾਬ ਵਿਚ ਉਨ੍ਹਾਂ ਦਾ ‘ਆਪ੍ਰੇਸ਼ਨ ਲੋਟਸ’ ਫੇਲ੍ਹ ਹੋ ਗਿਆ। ਭਾਜਪਾ ਨੂੰ ਤਾਂ ਛੱਡੋ, ਇਥੋਂ ਤੱਕ ਕਿ ਕਾਂਗਰਸ ਨੇ ਵੀ ਸਦਨ ਦੀ ਕਾਰਵਾਈ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 15 ਹਾੜ ਸੰਮਤ 554

ਜਲੰਧਰ

ਜਲੰਧਰ ਦੀ ਹਰਲੀਨ ਕੌਰ ਤੇ ਵੰਸ਼ਿਤਾ ਨੇ ਮਾਰੀ ਬਾਜ਼ੀ

ਜਲੰਧਰ, 28 ਜੂਨ (ਰਣਜੀਤ ਸਿੰਘ ਸੋਢੀ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਬਾਅਦ ਦੁਪਹਿਰ ਬਾਰ੍ਹਵੀਂ ਜਮਾਤ ਦੀ ਮੈਰਿਟ ਸੂਚੀ ਜਾਰੀ ਕੀਤੀ ਗਈ, ਜਿਸ ਅਨੁਸਾਰ ਸੂਬੇ ਭਰ ਦਾ ਨਤੀਜਾ 96.96 ਫ਼ੀਸਦੀ ਰਿਹਾ | ਲੜਕੀਆਂ ਦੀ ਪਾਸ ਪ੍ਰਤੀਸ਼ਤਤਾ 97.78 ਫ਼ੀਸਦੀ ਤੇ ਲੜਕਿਆਂ ਦੀ ਪਾਸ ਪ੍ਰਤੀਸ਼ਤਤਾ 96.2 ਫ਼ੀਸਦੀ ਰਹੀ | ਜ਼ਿਲ੍ਹਾ ਜਲੰਧਰ 'ਚੋਂ 21697 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ, ਜਿਨ੍ਹਾਂ 'ਚੋਂ 21121 ਵਿਦਿਆਰਥੀ ਪਾਸ ਹੋਏ, ਨਤੀਜਾ ਪ੍ਰਤੀਸ਼ਤਤਾ 97.35 ਫ਼ੀਸਦੀ ਰਹੀ | ਹਰਲੀਨ ਕੌਰ ਪੁੱਤਰੀ ਮਨਮੋਹਨ ਸਿੰਘ ਤੇ ਮਨਜੀਤ ਕੌਰ ਸ੍ਰੀ ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜਲੰਧਰ ਦੀ ਵਿਦਿਆਰਥਣ ਨੇ ਕਾਮਰਸ ਵਿਸ਼ੇ ਨਾਲ 492/500 ਅੰਕਾਂ ਨਾਲ 98.40 ਫ਼ੀਸਦੀ ਅੰਕ ਪ੍ਰਾਪਤ ਕਰਕੇ ਜਲੰਧਰ 'ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ | ਹਰਲੀਨ ਦੇ ਪਿਤਾ ਦੁਬਈ 'ਚ ਬਤੌਰ ਡਰਾਈਵਰ ਕੰਮ ਕਰਦੇ ਹਨ ਤੇ ਮਾਤਾ ਘਰੇਲੂ ਮਹਿਲਾ ਹਨ | ਹਰਲੀਨ ਨੇ ਕਿਹਾ ਕਿ ਉਹ ਅਗਲੇਰੀ ਪੜ੍ਹਾਈ ਦੁਆਬਾ ਕਾਲਜ ਤੋਂ ਬੀ. ਟੈੱਕ ਕਰਕੇ ਬੈਂਕਿੰਗ ਖੇਤਰ 'ਚ ਸੇਵਾਵਾਂ ਪ੍ਰਦਾਨ ਕਰਨਾ ਚਾਹੁੰਦੀ ਹੈ | ਹਰਲੀਨ ਨੇ ਦੱਸਿਆ ਕਿ ਉਹ ਸਕੂਲ ਦੀ ਸਿੱਖਿਆ ਤੋਂ ਇਲਾਵਾ 5-6 ਘੰਟੇ ਰੋਜ਼ਾਨਾ ਪੜ੍ਹਾਈ ਕਰਦੀ ਸੀ | ਉਹ ਆਪਣੀ ਪ੍ਰਾਪਤੀ ਦਾ ਸਿਹਰਾ ਆਪਣੇ ਅਧਿਆਪਕਾਂ ਤੇ ਮਾਪਿਆਂ ਸਿਰ ਬੰਨ੍ਹਦੀ ਹੈ | ਵੰਸ਼ਿਤਾ ਮਹੇਂਦਰੂ ਪੁੱਤਰੀ ਰਾਜੇਸ਼ ਮਹੇਂਦਰੂ ਤੇ ਪ੍ਰੀਤੀ ਮਹੇਂਦਰੂ ਵਿਦਿਆਰਥਣ ਐੱਚ. ਐਮ. ਵੀ. ਕਾਲਜੀਏਟ ਸਕੂਲ ਨੇ ਹਿਊਮੈਨਿਟੀ ਵਿਸ਼ੇ ਨਾਲ 489/500 ਅੰਕਾਂ ਨਾਲ 97. 80 ਫ਼ੀਸਦੀ ਅੰਕ ਪ੍ਰਾਪਤ ਕਰਕੇ ਜਲੰਧਰ 'ਚੋਂ ਦੂਸਰਾ ਸਥਾਨ ਪ੍ਰਾਪਤ ਕੀਤਾ | ਵੰਸ਼ਿਤਾ ਆਪਣੇ ਮਾਪਿਆਂ ਦੀ ਇਕਲੌਤੀ ਬੇਟੀ ਹੈ ਤੇ ਅਗਲੇਰੀ ਸਿੱਖਿਆ ਉਹ ਵਿਦੇਸ਼ ਤੋਂ ਕਾਨੂੰਨ ਦੀ ਪੜ੍ਹਾਈ ਨਾਲ ਕਰਨਾ ਚਾਹੁੰਦੀ ਹੈ | ਵੰਸ਼ਿਤਾ ਦੇ ਪਿਤਾ ਹਿਮਾਚਲ 'ਚ ਸਟੇਸ਼ਨਰੀ ਦਾ ਕੰਮ ਕਰਦੇ ਹਨ ਤੇ ਮਾਤਾ ਘਰੇਲੂ ਮਹਿਲਾ ਹਨ |
ਸਕੂਲ ਪ੍ਰਬੰਧਕਾਂ ਵਲੋਂ ਹਰਲੀਨ ਕੌਰ ਅਤੇ ਮਾਪਿਆਂ ਨੂੰ ਵਧਾਈ
ਜਲੰਧਰ, 28 ਜੂਨ (ਹਰਵਿੰਦਰ ਸਿੰਘ ਫੁੱਲ)-ਸ੍ਰੀ ਗੁਰੂ ਨਾਨਕ ਪਬਲਿਕ ਸੀ : ਸੈ: ਸਕੂਲ ਪ੍ਰੀਤ ਨਗਰ ਸੋਡਲ ਰੋਡ ਜਲੰਧਰ ਦੀ ਵਿਦਿਆਰਥਣ ਹਰਲੀਨ ਕੌਰ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਜਾਰੀ ਕੀਤੀ ਬਾਰ੍ਹਵੀਂ ਦੀ ਮੈਰਿਟ ਸੂਚੀ 'ਚ ਜ਼ਿਲ੍ਹ•ਾ ਜਲੰਧਰ 'ਚੋਂ ਪਹਿਲਾ ਤੇ ਪੰਜਾਬ ਭਰ 'ਚੋਂ ਛੇਵਾਂ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਇਹ ਜਾਣਕਾਰੀ ਦਿੰਦੇ ਹੋਏ ਸਕੂਲ ਦੀ ਵਾਈਸ ਪਿ੍ੰਸੀਪਲ ਨੇ ਦੱਸਿਆ ਕਿ ਇਸ ਖੁਸ਼ੀ ਦੇ ਮੌਕੇ 'ਤੇ ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਜਨ ਸਿੰਘ ਨੰਦੜਾ, ਚੇਅਰਮੈਨ ਪਰਮਜੀਤ ਸਿੰਘ ਭਾਟੀਆ, ਸਕੱਤਰ ਅਰਵਿੰਦਰ ਸਿੰਘ ਰੇਰੂ, ਸਕੱਤਰ ਸੁਰਿੰਦਰ ਸਿੰਘ ਗੁਲਾਟੀ, ਸੀ: ਮੀਤ ਪ੍ਰਧਾਨ ਜਸਵਿੰਦਰ ਸਿੰਘ ਚਾਵਲਾ, ਕੰਵਲਜੀਤ ਸਿੰਘ ਸੇਠੀ, ਰਘਬੀਰ ਸਿੰਘ , ਸਮੂਹ ਪ੍ਰਬੰਧਕ ਕਮੇਟੀ, ਪਿ੍ੰਸੀਪਲ ਤੇ ਵਾਇਸ ਪਿ੍ੰਸੀਪਲ ਨੇ ਹਰਲੀਨ ਕੌਰ ਤੇ ਉਸ ਦੇ ਮਾਤਾ ਪਿਤਾ ਨੂੰ ਵਧਾਈ ਦਿੰਦੇ ਹੋਏ ਉਸ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ |

ਅਣਪਛਾਤੀ ਗੱਡੀ ਨਾਲ ਟਕਰਾਉਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ

ਜਲੰਧਰ ਛਾਉਣੀ, 28 ਜੂਨ (ਪਵਨ ਖਰਬੰਦਾ)-ਪਠਾਨਕੋਟ ਚੌਕ ਨੇੜੇ ਫਾਸਟ ਫੂਡ ਦੇ ਇਕ ਵੱਡੇ ਰੈਸਟੋਰੈਂਟ 'ਚ ਨਾਈਟ ਡਿਊਟੀ ਖ਼ਤਮ ਕਰਕੇ ਸਵੇਰ ਸਮੇਂ ਆਪਣੇ ਘਰ ਵੱਲ ਨੂੰ ਜਾ ਰਹੇ ਮੋਟਰਸਾਈਕਲ ਸਵਾਰ ਵਿਅਕਤੀ ਦੀ ਅਣਪਛਾਤੇ ਵਾਹਨ ਦੀ ਲਪੇਟ 'ਚ ਆਉਣ ਕਾਰਨ ਮੌਕੇ 'ਤੇ ਹੀ ਮੌਤ ਹੋ ਗਈ, ...

ਪੂਰੀ ਖ਼ਬਰ »

ਢਾਈ ਮਹੀਨੇ ਤੋਂ ਨਹੀਂ ਬਣ ਰਹੀ ਮਲਕਾਂ ਮੁਹੱਲੇ ਦੀ ਗਲੀ

ਜਲੰਧਰ, 28 ਜੂਨ (ਸ਼ਿਵ)-ਸ਼ਹਿਰ ਵਿਚ ਵਿਕਾਸ ਦੇ ਕੰਮ ਕਰਵਾਉਣ 'ਤੇ ਲੋਕਾਂ ਨੂੰ ਪੇ੍ਰਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਕਿਉਂਕਿ ਠੇਕੇਦਾਰਾਂ ਵਲੋਂ ਕਈ ਇਲਾਕਿਆਂ 'ਚ ਨਵੀਆਂ ਗਲੀਆਂ, ਸੜਕਾਂ ਬਣਾਉਣ ਲਈ ਤੋੜਿਆ ਜਾਂਦਾ ਹੈ ਪਰ ਉਸ ਨੂੰ ਲੰਬੇ ਸਮੇਂ ਤੋਂ ਨਹੀਂ ਬਣਾਇਆ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਜਲੰਧਰ 'ਚ ਸਥਿਤ ਪਾਰਕਿੰਗ ਦੇ ਠੇਕੇ ਦੀ ਨਿਲਾਮੀ 8 ਨੂੰ

ਜਲੰਧਰ, 28 ਜੂਨ (ਚੰਦੀਪ ਭੱਲਾ)-ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਜਲੰਧਰ 'ਚ ਸਥਿਤ ਸਕੂਟਰ, ਕਾਰ ਪਾਰਕਿੰਗ ਦੇ ਠੇਕੇ ਦੀ ਨਿਲਾਮੀ 8 ਜੁਲਾਈ ਨੂੰ ਕੀਤੀ ਜਾ ਰਹੀ ਹੈ | ਇਸ ਸੰਬੰਧੀ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਠੇਕੇ ਦੀ ਨਿਲਾਮੀ (1 ਅਗਸਤ 2022 ਤੋਂ 31-03-23 ਤੱਕ ਦੇ ਸਮੇਂ ਲਈ) ...

ਪੂਰੀ ਖ਼ਬਰ »

ਸ਼ਰਾਬ ਠੇਕੇਦਾਰਾਂ ਨਾਲ ਸਰਕਾਰ ਹਰ ਸੰਭਵ ਸਹਿਯੋਗ ਲਈ ਤਿਆਰ-ਵਰੁਣ ਰੁੂਜ਼ਮ

ਜਲੰਧਰ, 28 ਜੂਨ (ਸ਼ਿਵ)-'ਆਪ' ਸਰਕਾਰ ਵਲੋਂ ਲਿਆਂਦੀ ਗਈ ਸ਼ਰਾਬ ਨੀਤੀ ਤੋਂ ਨਾਰਾਜ਼ ਠੇਕੇਦਾਰਾਂ ਵਲੋਂ ਅਜੇ ਤੱਕ ਜ਼ਿਆਦਾਤਰ ਕੰਮ ਨਾ ਲਏ ਜਾਣ ਕਰਕੇ ਐਕਸਾਈਜ਼ ਵਿਭਾਗ ਵੀ ਚਿੰਤਤ ਨਜ਼ਰ ਆ ਰਿਹਾ ਹੈ ਤੇ ਨਵੀਂ ਸ਼ਰਾਬ ਪਾਲਿਸੀ ਤੋਂ ਨਾਰਾਜ਼ ਠੇਕੇਦਾਰ ਕੰਮ ਲੈਣ ਲਈ ਤਿਆਰ ...

ਪੂਰੀ ਖ਼ਬਰ »

ਦੜਾ-ਸੱਟਾ ਲਾਉਣ ਦੇ ਦੋਸ਼ 'ਚ 1 ਤੇ ਨਾਜਾਇਜ਼ ਸ਼ਰਾਬ ਸਮੇਤ 2 ਦੋਸ਼ੀ ਕਾਬੂ

ਜਲੰਧਰ ਛਾਉਣੀ, 28 ਜੂਨ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਦੀ ਪੁਲਿਸ ਨੇ ਵੱਖ-ਵੱਖ ਖੇਤਰਾਂ 'ਚ ਛਾਪਾਮਾਰੀ ਕਰਦੇ ਹੋਏ ਦੋ ਵਿਅਕਤੀਆਂ ਨੂੰ ਲਾਟਰੀ ਦੀ ਆੜ 'ਚ ਦੜਾ-ਸੱਟਾ ਲਾਉਣ ਅਤੇ ਨਾਜਾਇਜ਼ ਸ਼ਰਾਬ ਦੀ ਸਪਲਾਈ ਕਰਨ ਦੇ ਦੋਸ਼ 'ਚ ਕਾਬੂ ਕੀਤਾ ਹੈ, ਜਿਨ੍ਹਾਂ ਖ਼ਿਲਾਫ਼ ਮਾਮਲਾ ...

ਪੂਰੀ ਖ਼ਬਰ »

ਨਗਰ ਨਿਗਮ ਦੇ ਸੁਪਰਡੈਂਟ ਦੀ ਕੁੱਟਮਾਰ

ਜਲੰਧਰ, 28 ਜੂਨ (ਐੱਮ. ਐੱਸ. ਲੋਹੀਆ)-ਨਗਰ ਨਿਗਮ ਦੇ ਤਹਿਬਾਜ਼ਾਰੀ ਵਿਭਾਗ ਦੇ ਸੁਪਰਡੈਂਟ ਮਨਦੀਪ ਸਿੰਘ ਮਿੱਠੂ ਨਾਲ ਦੇਰ ਰਾਤ ਉਸ ਦੇ ਗੁਆਂਢ 'ਚ ਰਹਿੰਦੇ ਉਸ ਦੇ ਹੀ ਰਿਸ਼ਤੇਦਾਰਾਂ ਨੇ ਮਾਮੂਲੀ ਵਿਵਾਦ ਤੋਂ ਬਾਅਦ ਉਸ ਦੀ ਅਤੇ ਉਸ ਦੀ ਪਤਨੀ ਦੀ ਕੁੱਟਮਾਰ ਕਰ ਦਿੱਤੀ | ਇਸ ...

ਪੂਰੀ ਖ਼ਬਰ »

ਡੇਂਗੂ ਦੀ ਰੋਕਥਾਮ ਲਈ ਸਿਹਤ ਵਿਭਾਗ ਅਤੇ ਨਗਰ ਨਿਗਮ ਕਰੇਗੀ ਸਾਂਝੇ ਉਪਰਾਲੇ

ਜਲੰਧਰ, 28 ਜੂਨ (ਐੱਮ. ਐੱਸ. ਲੋਹੀਆ)-ਡੇਂਗੂ ਦੀ ਰੋਕਥਾਮ ਲਈ ਸਿਹਤ ਵਿਭਾਗ ਅਤੇ ਨਗਰ ਨਿਗਮ ਸਾਂਝੇ ਤੌਰ 'ਤੇ ਉਪਰਾਲੇ ਕਰੇਗੀ, ਇਸ ਸੰਬੰਧੀ ਸਿਹਤ ਵਿਭਾਗ ਦੇ ਐਂਟੀ ਲਾਰਵਾ ਸਟਾਫ਼ ਅਤੇ ਮਿਉਂਸੀਪਲ ਕਾਰਪੋਰੇਸ਼ਨ ਦੇ ਸਟਾਫ਼ ਦੀ ਵਿਸ਼ੇਸ਼ ਮੀਟਿੰਗ ਸਿਵਲ ਸਰਜਨ ਡਾ. ਰਮਨ ...

ਪੂਰੀ ਖ਼ਬਰ »

ਕਰਾਕਰੀ, ਬਿਸਕੁਟ, ਸਕਰੈਪ ਕਾਰੋਬਾਰੀ ਅਦਾਰਿਆਂ 'ਤੇ ਜੀ. ਐੱਸ. ਟੀ. ਵਿਭਾਗ ਨੇ ਕੀਤੇ ਸਰਵੇ

ਜਲੰਧਰ, 28 ਜੂਨ (ਸ਼ਿਵ)- ਜੀ. ਐੱਸ. ਟੀ. ਵਿਭਾਗ ਨੇ ਕਰ ਚੋਰੀ ਕਰਨ ਵਾਲੇ ਕਈ ਕਾਰੋਬਾਰੀਆਂ 'ਤੇ ਹੁਣ ਸਖ਼ਤੀ ਕਰਨੀ ਸ਼ੁਰੂ ਕਰ ਦਿੱਤੀ ਹੈ | ਜੀ. ਐੱਸ. ਟੀ. ਵਿਭਾਗ -1 ਨੇ ਅੱਜ ਕਰਾਕਰੀ ਦਾ ਕੰਮ ਕਰਨ ਅਤੇ ਇਕ ਬਿਸਕੁਟ ਤਿਆਰ ਕਰਨ ਵਾਲੀ ਫ਼ੈਕਟਰੀ ਤੋਂ ਇਲਾਵਾ ਇਕ ਸਕਰੈਪ ਦਾ ਕੰਮ ...

ਪੂਰੀ ਖ਼ਬਰ »

ਮਨੀਚੇਂਜਰ ਨੇ ਆਪਣੇ ਬਲਬੂਤੇ 'ਤੇ ਕਾਬੂ ਕੀਤੇ ਚੋਰ, 41 ਹਜ਼ਾਰ ਕੀਤੇ ਬਰਾਮਦ

ਲਾਂਬੜਾ, 28 ਜੂਨ (ਪਰਮੀਤ ਗੁਪਤਾ)-ਲਾਂਬੜਾ ਦੇ ਨਜ਼ਦੀਕੀ ਪਿੰਡ ਹੁਸੈਨਪੁਰ ਵਿਖੇ ਮਨੀ ਐਕਸਚੇਂਜ ਦੀ ਦੁਕਾਨ 'ਤੇ ਚੋਰੀ ਕਰਨੀ ਚੋਰ ਨੂੰ ਉਸ ਵੇਲੇ ਭਾਰੀ ਪੈ ਗਈ ਜਦੋਂ ਪੁਲਿਸ ਤੋਂ ਪਹਿਲਾ ਹੀ ਖੁਦ ਦੁਕਾਨਦਾਰ ਵਲੋਂ ਆਪਣੇ ਵਲੋਂ ਕੀਤੀ ਗਈ ਪੜਤਾਲ ਦੌਰਾਨ ਚੋਰ ਨੂੰ ਕਾਬੂ ...

ਪੂਰੀ ਖ਼ਬਰ »

ਹਰਨਾਮ ਦਾਸ ਪੁਰਾ ਡੰਪ ਦੇ ਬਾਹਰ ਲੱਗਾ ਗੇਟ

ਜਲੰਧਰ, 28 ਜੂਨ (ਸ਼ਿਵ)-ਹਰਨਾਮ ਦਾਸਪੁਰਾ ਦੇ ਲੰਬੇ ਸਮੇਂ ਤੋਂ ਕੂੜੇ ਦੇ ਡੰਪ ਦੀ ਸਮੱਸਿਆ ਨੂੰ ਹੱਲ ਕਰਵਾਉਣ ਲਈ ਇਲਾਕੇ ਦੇ 'ਆਪ' ਆਗੂ ਨਿਖਿਲ ਅਰੋੜਾ ਨੇ ਯਤਨ ਕਰਨੇ ਸ਼ੁਰੂ ਕਰ ਦਿੱਤੇ ਹਨ | ਇਸ ਡੰਪ ਦੀ ਚਾਰਦੀਵਾਰੀ ਕਰਵਾਉਣ ਅਤੇ ਬਾਹਰ ਗੇਟ ਲਗਵਾਉਣ ਦਾ ਕੰਮ ਨਿਖਿਲ ...

ਪੂਰੀ ਖ਼ਬਰ »

ਦ ਪੰਜਾਬ ਸਟੇਟ ਅਰਬਨ ਕੋ-ਆਪ੍ਰੇਟਿਵ ਬੈਂਕ ਅਤੇ ਕ੍ਰੈਡਿਟ ਸੁਸਾਇਟੀਜ਼ ਫੈੱਡਰੇਸ਼ਨ ਦੀ ਮੀਟਿੰਗ

ਜਲੰਧਰ, 28 ਜੂਨ (ਹਰਵਿੰਦਰ ਸਿੰਘ ਫੁੱਲ)-ਦ ਪੰਜਾਬ ਸਟੇਟ ਅਰਬਨ ਕੋ-ਅਪਰੇਟਿਵ ਬੈਂਕਸ ਅਤੇ ਕ੍ਰੈਡਿਟ ਸੁਸਾਇਟੀਜ਼ ਫੈੱਡਰੇਸ਼ਨ ਦੇ ਬੋਰਡ ਆਫ ਡਾਇਰੈਕਟਰਜ਼ ਦੀ ਮੀਟਿੰਗ ਸਿਟੀਜਨ ਅਰਬਨ ਕੋ-ਅਪਰੇਟਿਵ ਬੈਂਕ ਵਿਖੇ ਫੈੱਡਰੇਸ਼ਨ ਦੇ ਚੇਅਰਮੈਨ ਪ੍ਰਦੁਮਨ ਸਿੰਘ ਜੌਲੀ ਦੀ ...

ਪੂਰੀ ਖ਼ਬਰ »

ਸ੍ਰੀ ਅਮਰਨਾਥ ਯਾਤਰੀਆਂ ਦੀ ਸੁਰੱਖਿਆ ਪ੍ਰਬੰਧਾਂ ਲਈ ਹਿੰਦੂ ਨੇਤਾ ਪੁਲਿਸ ਕਮਿਸ਼ਨਰ ਅਤੇ ਏ.ਡੀ.ਸੀ. ਨੂੰ ਮਿਲੇ

ਜਲੰਧਰ, 28 ਜੂਨ (ਸ਼ੈਲੀ)-ਹਰ ਸਾਲ ਵਾਂਗ ਇਸ ਸਾਲ ਵੀ ਸ੍ਰੀ ਬਾਬਾ ਅਮਰਨਾਥ ਦੀ ਯਾਤਰਾ 30 ਜੂਨ ਤੋਂ ਸ਼ੁਰੂ ਹੋ ਰਹੀ ਹੈ | ਇਸ ਦੌਰਾਨ ਦੇਸ਼ ਭਰ 'ਚੋਂ ਯਾਤਰਾ 'ਤੇ ਜਾਣ ਵਾਲੇ ਸ਼ਰਧਾਲੂ ਪੰਜਾਬ 'ਚੋਂ ਹੋ ਕੇ ਜਾਂਦੇ ਹਨ | ਸ਼ਰਧਾਲੂਆਂ ਦੀ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਹਿੰਦੂ ...

ਪੂਰੀ ਖ਼ਬਰ »

ਸਿਵਲ ਸਰਜਨ ਵਲੋਂ ਪ੍ਰਾਈਵੇਟ ਹਸਪਤਾਲ ਨੂੰ ਕੋਵਿਡ-19, ਡੇਂਗੂ

ਅਤੇ ਸਵਾਈਨ ਫਲੂ ਸੰਬੰਧੀ ਹਦਾਇਤਾਂ ਜਲੰਧਰ, 28 ਜੂਨ (ਐੱਮ. ਐੱਸ. ਲੋਹੀਆ)—ਪ੍ਰਾਈਵੇਟ ਹਸਪਤਾਲ ਕੋਵਿਡ-19, ਡੇਂਗੂ ਅਤੇ ਸਵਾਈਨ ਫਲੂ ਸੰਬੰਧੀ ਸਿਹਤ ਵਿਭਾਗ ਵਲੋਂ ਦਿੱਤੀਆਂ ਹਦਾਇਤਾਂ ਦੀ ਪਾਲਣਾ ਕਰਨ | ਸਿਵਲ ਸਰਜਨ ਡਾ. ਰਮਨ ਸ਼ਰਮਾ ਨੇ ਪ੍ਰਾਈਵੇਟ ਹਸਪਤਾਲਾਂ ਦੇ ...

ਪੂਰੀ ਖ਼ਬਰ »

ਐਚ.ਐਮ.ਵੀ. ਨੇ ਇੰਡੀਆ ਟੂਡੇ ਰੈਂਕਿੰਗ 'ਚ ਉਪਲਬਧੀ ਦਾ ਮਨਾਇਆ ਜਸ਼ਨ

ਜਲੰਧਰ, 28 ਜੂਨ (ਰਣਜੀਤ ਸਿੰਘ ਸੋਢੀ)-ਹੰਸ ਰਾਜ ਮਹਿਲਾ ਮਹਾਂਵਿਦਿਆਲਾ, ਜਲੰਧਰ ਨੇ ਇੰਡੀਆ ਟੂਡੇ ਰੈਂਕਿੰਗ 'ਚ ਆਪਣੀ ਮਹਾਨ ਉਪਲਬਧੀ ਦਾ ਜਸ਼ਨ ਗੀਤ ਗਾ ਕੇ, ਡਾਂਸ ਕਰਕੇ ਅਤੇ ਲੱਡੂ ਵੰਡ ਕੇ ਮਨਾਇਆ | ਪਿ੍ੰਸੀਪਲ ਪ੍ਰੋ. ਡਾ. (ਸ਼੍ਰੀਮਤੀ) ਅਜੇ ਸਰੀਨ ਨੇ ਦੱਸਿਆ ਕਿ ਐਚ.ਐਮ.ਵੀ. ...

ਪੂਰੀ ਖ਼ਬਰ »

ਉਲੰਪੀਅਨ ਵਰਿੰਦਰ ਸਿੰਘ ਦੇ ਅੰਤਿਮ ਸੰਸਕਾਰ ਮੌਕੇ ਵੱਡੀ ਗਿਣਤੀ 'ਚ ਲੋਕ ਪੁੱਜੇ

ਜਲੰਧਰ, 28 ਜੂਨ (ਜਸਪਾਲ ਸਿੰਘ)-ਹਾਕੀ ਉਲੰਪੀਅਨ ਵਰਿੰਦਰ ਸਿੰਘ ਦਾ ਅੰਤਿਮ ਸੰਸਕਾਰ ਅੱਜ ਉਨ੍ਹਾਂ ਦੇ ਜੱਦੀ ਪਿੰਡ ਧੰਨੋਵਾਲੀ ਵਿਖੇ ਕੀਤਾ ਗਿਆ | ਇਸ ਮੌਕੇ ਵੱਡੀ ਗਿਣਤੀ 'ਚ ਹਾਕੀ ਪ੍ਰੇਮੀਆਂ ਨੇ ਉਨ੍ਹਾਂ ਨੂੰ ਨਮ ਅੱਖਾਂ ਨਾਲ ਅੰਤਿਮ ਵਿਦਾਇਗੀ ਦਿੱਤੀ | ਇਸ ਮੌਕੇ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮੌਕੇ ਕਰਵਾਇਆ ਜਾਗਰੂਕਤਾ ਸੈਮੀਨਾਰ

ਜਲੰਧਰ, 28 ਜੂਨ (ਐੱਮ. ਐੱਸ. ਲੋਹੀਆ)-ਗੁਰਦੁਆਰਾ ਦੂਖ ਨਿਵਾਰਨ ਸਾਹਿਬ, ਨੌਵੀਂ ਪਾਤਸ਼ਾਹੀ ਵਿਖੇ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮੌਕੇ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ | ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਕਰਵਾਏ ਇਸ ਸੈਮੀਨਾਰ ਦੌਰਾਨ ਪੁਲਿਸ ...

ਪੂਰੀ ਖ਼ਬਰ »

ਫੂਡ ਸਪਲੀਮੈਂਟ ਅਤੇ ਸਟੀਰੋਇਡ ਦੀ ਵਿਕਰੀ ਸੰਬੰਧੀ ਸਿਹਤ ਵਿਭਾਗ ਨੇ ਜਿੰਮਾਂ 'ਚ ਕੀਤੀ ਜਾਂਚ

ਜਲੰਧਰ, 28 ਜੂਨ (ਐੱਮ. ਐੱਸ. ਲੋਹੀਆ)-ਜ਼ਿਲ੍ਹਾ ਸਿਹਤ ਵਿਭਾਗ ਦੀਆਂ ਟੀਮਾਂ ਨੇ ਸ਼ਹਿਰ ਦੇ ਵੱਖ-ਵੱਖ ਜਿੰਮਾਂ ਦੀ ਅਚਨਚੇਤ ਛਾਪਾ ਮਾਰ ਕੇ ਉੱਥੇ ਸਪਲੀਮੈਂਟ ਅਤੇ ਸਟੀਰੋਇਡ ਦੀ ਵਿਕਰੀ ਬਾਰੇ ਜਾਂਚ ਕੀਤੀ | ਇਸ ਜਾਂਚ ਲਈ ਬਣਾਈ ਗਈ ਵਿਸ਼ੇਸ਼ ਟੀਮ 'ਚ ਜ਼ਿਲ੍ਹਾ ਸਿਹਤ ...

ਪੂਰੀ ਖ਼ਬਰ »

'ਆਪ' ਆਗੂ ਦੀਨਾ ਨਾਥ ਨੇ ਸੁਣੀਆਂ ਮੁਸ਼ਕਿਲਾਂ

ਚੁਗਿੱਟੀ/ਜੰਡੂਸਿੰਘਾ, 28 ਜੂਨ (ਨਰਿੰਦਰ ਲਾਗੂ)-ਵਾਰਡ ਨੰ. 16 ਅਧੀਨ ਆਉਂਦੇ ਮੁਹੱਲਾ ਨਿਊ ਭਾਰਤ ਨਗਰ ਦੇ ਵਸਨੀਕ ਖੇਤਰ 'ਚ ਆ ਰਹੇ ਗੰਦੇ ਪਾਣੀ ਕਾਰਨ ਮੁਸ਼ਕਿਲਾਂ ਦਾ ਸਾਹਮਣਾ ਕਰ ਰਹੇ ਹਨ | ਸਮੱਸਿਆਵਾਂ ਨੂੰ ਲੈ ਕੇ ਇਲਾਕਾ ਨਿਵਾਸੀਆਂ ਸੰਗੀਤਾ, ਕਲਾਵਤੀ, ਪੰਮੀ ਜਾਇਸਵਾਲ, ...

ਪੂਰੀ ਖ਼ਬਰ »

ਕਲਮ ਦੀ ਮਾਰ ਤੋਂ ਬਚਣ ਲਈ 'ਕੇਂਦਰ ਸਰਕਾਰ' ਸੱਚ ਦੇ ਬੋਲਾਂ 'ਤੇ ਲਾ ਰਹੀ ਹੈ ਪਾਬੰਦੀ -ਸਭਰਾ

ਲੋਹੀਆਂ ਖਾਸ, 28 ਜੂਨ (ਗੁਰਪਾਲ ਸਿੰਘ ਸ਼ਤਾਬਗੜ੍ਹ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਸੰਗਠਨ ਸਕੱਤਰ ਸੁਖਵਿੰਦਰ ਸਿੰਘ ਸਭਰਾ ਨੇ ਇੱਥੇ ਗੱਲਬਾਤ ਕਰਦੇ ਹੋਏ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਲੋਂ ਸੱਚ ਨੂੰ ਦਬਾਉਣ ਦੀਆਂ ਕੋਝੀਆਂ ...

ਪੂਰੀ ਖ਼ਬਰ »

ਐਲ. ਪੀ. ਯੂ. ਦੇ ਖੋਜੀਆਂ ਨੇ ਸਪੇਨ ਦਾ ਕੀਤਾ ਦੌਰਾ

ਜਲੰਧਰ, 28 ਜੂਨ (ਰਣਜੀਤ ਸਿੰਘ ਸੋਢੀ)-ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੀ ਪੰਜ ਮੈਂਬਰੀ ਟੀਮ ਦੇ ਖੋਜੀ ਸਪੇਨ 'ਚ ਯੂਨੀਵਰਸਿਟੈਟ ਪੋਲੀਟੈਕਨਿਕਾ ਡੀ ਵੈਲੇਂਸੀਆ (ਯੂ. ਪੀ. ਵੀ.) ਦਾ ਅੱਠ ਦਿਨਾਂ ਦੌਰਾ ਕੀਤਾ | ਦੌਰੇ ਦੌਰਾਨ ਉਨ੍ਹਾਂ ਨੇ ਵੱਖ-ਵੱਖ ਦੇਸ਼ਾਂ ਦੇ ਅਕਾਦਮਿਕ, ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX