ਤਾਜਾ ਖ਼ਬਰਾਂ


ਪਾਕਿਸਤਾਨੀ ਡਰੋਨ ਵਲੋਂ ਭਾਰਤ ਅੰਦਰ ਘੁਸਪੈਠ, ਡਰੋਨ ਡੇਗਣ ਲਈ ਬੀ.ਐੱਸ.ਐੱਫ. ਨੇ ਕੀਤੀ ਫ਼ਾਇਰਿੰਗ
. . .  1 minute ago
ਖਾਲੜਾ, 28 ਸਤੰਬਰ (ਜੱਜਪਾਲ ਸਿੰਘ ਜੱਜ)- ਖਾਲੜਾ ਸੈਕਟਰ ਅਧੀਨ ਆਉਂਦੀ ਬੀ.ਐੱਸ.ਐੱਫ. ਦੀ ਸਰਹੱਦੀ ਚੌਕੀ ਧਰਮਾਂ ਦੇ ਅਧੀਨ ਆਉਂਦੇ ਏਰੀਏ ਅੰਦਰ 27 ਅਤੇ 28 ਸਤੰਬਰ ਦੀ ਦਰਮਿਆਨੀ ਰਾਤ ਨੂੰ 11:10 ਵਜੇ ਪਾਕਿਸਤਾਨੀ ਡਰੋਨ ਵਲੋਂ...
ਖਟਕੜ ਕਲਾਂ 'ਚ ਅੱਜ ਪੁੱਜਣਗੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ
. . .  24 minutes ago
ਬੰਗਾ 28 ਸਤੰਬਰ (ਜਸਬੀਰ ਸਿੰਘ ਨੂਰਪੁਰ)- ਸ਼ਹੀਦ ਏ ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਨ ਤੇ ਖਟਕੜ ਕਲਾਂ ਵਿਖੇ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮ 'ਚ ਸ਼ਹੀਦਾਂ ਨੂੰ ਸਿਜਦਾ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ...
ਫ਼ਾਜ਼ਿਲਕਾ ਜ਼ਿਲ੍ਹਾ ਪ੍ਰਸ਼ਾਸਨ ਨੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ 'ਤੇ ਕੱਢੀ ਸਾਈਕਲ ਰੈਲੀ
. . .  35 minutes ago
ਫ਼ਾਜ਼ਿਲਕਾ, 28 ਸਤੰਬਰ (ਪ੍ਰਦੀਪ ਕੁਮਾਰ)- ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਫ਼ਾਜ਼ਿਲਕਾ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਾਈਕਲ ਰੈਲੀ ਕੱਢੀ ਗਈ। ਇਹ ਰੈਲੀ ਫ਼ਾਜ਼ਿਲਕਾ ਤੋਂ ਸ਼ਹੀਦਾਂ ਦੀ ਸਮਾਧੀ ਆਸਫ਼ਵਾਲਾ ਤੱਕ ਕਢੀ ਗਈ...
ਖਟਕੜ ਕਲਾਂ 'ਚ ਚੰਦੂਮਾਜਰਾ ਅਤੇ ਹੋਰ ਅਕਾਲੀ ਆਗੂਆਂ ਵਲੋਂ ਸ਼ਹੀਦ ਭਗਤ ਸਿੰਘ ਨੂੰ ਸਿਜਦਾ
. . .  40 minutes ago
ਬੰਗਾ, 28 ਸਤੰਬਰ (ਜਸਬੀਰ ਸਿੰਘ ਨੂਰਪੁਰ)-ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਨ ਤੇ ਖਟਕੜ ਕਲਾਂ 'ਚ ਕਰਵਾਏ ਜਾ ਰਹੇ ਸਮਾਗਮਾਂ ਤਹਿਤ ਪ੍ਰੋ.ਪ੍ਰੇਮ ਸਿੰਘ ਚੰਦੂਮਾਜਰਾ ਸਾਬਕਾ ਮੈਂਬਰ ਪਾਰਲੀਮੈਂਟ ਅਤੇ ਸੀਨੀਅਰ ਅਕਾਲੀ ਆਗੂ...
ਈ.ਡੀ. ਦੀ ਇਕ ਹੋਰ ਵੱਡੀ ਕਾਰਵਾਈ, ਸ਼ਰਾਬ ਕਾਰੋਬਾਰੀ ਸਮੀਰ ਮਹੇਂਦਰੂ ਗ੍ਰਿਫ਼ਤਾਰ
. . .  46 minutes ago
ਨਵੀਂ ਦਿੱਲੀ, 28 ਸਤੰਬਰ-ਦਿੱਲੀ ਆਬਕਾਰੀ ਨੀਤੀ 'ਚ ਭ੍ਰਿਸ਼ਟਾਚਾਰ ਨਾਲ ਜੁੜੇ ਮਾਮਲੇ 'ਚ ਕੇਂਦਰੀ ਜਾਂਚ ਏਜੰਸੀ (ਈ.ਡੀ.) ਨੇ ਵੱਡੀ ਕਾਰਵਾਈ ਕੀਤੀ ਹੈ। ਈ.ਡੀ. ਨੇ ਦੇਸ਼ ਦੇ ਬੇਹੱਦ ਚਰਚਿਤ ਸ਼ਰਾਬ ਕਾਰੋਬਾਰੀ ਸਮੀਰ ਮਹੇਂਦਰੂ...
ਸੜਕ ਕੰਢਿਓਂ ਮਿਲੀ ਅਣਪਛਾਤੀ ਲਾਸ਼, ਫੈਲੀ ਸਨਸਨੀ
. . .  about 1 hour ago
ਜੰਡਿਆਲਾ ਮੰਜਕੀ, 28 ਸਤੰਬਰ (ਸੁਰਜੀਤ ਸਿੰਘ ਜੰਡਿਆਲਾ)-ਜੰਡਿਆਲਾ-ਨੂਰਮਹਿਲ ਰੋਡ 'ਤੇ ਅੱਜ ਸਵੇਰੇ ਸੜਕ ਕਿਨਾਰੇ ਖਤਾਨਾਂ 'ਚ ਡਿੱਗੀ ਇਕ ਲਾਸ਼ ਮਿਲਣ ਨਾਲ ਸਨਸਨੀ ਫੈਲ ਗਈ। ਮ੍ਰਿਤਕ ਦੇ ਕੋਲ ਹੀ ਇਕ ਕਿਸੇ ਵਾਹਨ ਵਲੋਂ ਦਰੜਿਆ...
ਭਾਰਤ 'ਚ ਕੋਰੋਨਾ ਦੇ 3,615 ਨਵੇਂ ਮਾਮਲੇ ਕੀਤੇ ਗਏ ਦਰਜ
. . .  about 1 hour ago
ਨਵੀਂ ਦਿੱਲੀ, 28 ਸਤੰਬਰ-ਭਾਰਤ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 3,615 ਨਵੇਂ ਮਾਮਲੇ ਸਾਹਮਣੇ ਆਏ ਹਨ ਜਦਕਿ 4,972 ਕੇਸ ਠੀਕ ਹੋਏ ਹਨ। ਉੱਥੇ ਹੀ ਸਰਗਰਮ ਮਾਮਲੇ 40,99 ਦਰਜ ਕੀਤੇ ਗਏ।
ਲਖੀਮਪੁਰ ਖੀਰੀ 'ਚ ਡੀ.ਸੀ.ਐੱਮ.ਅਤੇ ਬੱਸ ਦੀ ਭਿਆਨਕ ਟੱਕਰ 'ਚ 8 ਲੋਕਾਂ ਦੀ ਮੌਤ
. . .  about 1 hour ago
ਲਖੀਮਪੁਰ ਖੀਰੀ, 28 ਸਤੰਬਰ-ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਜ਼ਿਲ੍ਹੇ 'ਚ ਇਕ ਵੱਡਾ ਹਾਦਸਾ ਹੋਇਆ ਹੈ। ਹਾਦਸੇ 'ਚ ਕਈ ਔਰਤਾਂ ਸਮੇਤ 8 ਯਾਤਰੀਆਂ ਦੀ ਮੌਤ ਹੋ ਗਈ। ਘਟਨਾ 'ਚ ਕਈ ਲੋਕ ਜ਼ਖ਼ਮੀ ਵੀ ਹੋਏ ਹਨ...
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਕੱਢੀ ਗਈ ਸਾਈਕਲ ਰੈਲੀ
. . .  about 1 hour ago
ਤਪਾ ਮੰਡੀ, 28 ਸਤੰਬਰ (ਵਿਜੇ ਸ਼ਰਮਾ)- ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੌਂਸਲ ਵਲੋਂ ਨਾਇਬ ਤਹਿਸੀਲਦਾਰ ਜਸਕਰਨ ਸਿੰਘ ਬਰਾੜ ਦੀ ਅਗਵਾਈ 'ਚ ਸਾਈਕਲ ਰੈਲੀ ਕੱਢ ਕੇ...
ਫ਼ਰਜ਼ਾਂ 'ਚ ਕੁਤਾਹੀ ਵਰਤਣ ਦੇ ਦੋਸ਼ ਤਹਿਤ ਸਰਪੰਚ ਮਹਿੰਦਰ ਕੌਰ ਨੂੰ ਕੀਤਾ ਗਿਆ ਮੁਅੱਤਲ
. . .  about 1 hour ago
ਟੱਲੇਵਾਲ, 28 ਸਤੰਬਰ (ਸੋਨੀ ਚੀਮਾ)-ਜ਼ਿਲ੍ਹਾ ਬਰਨਾਲਾ ਦੇ ਪਿੰਡ ਚੀਮਾ ਨਾਲ ਸੰਬੰਧਿਤ ਸਰਪੰਚ ਮਹਿੰਦਰ ਕੌਰ ਨੂੰ ਆਪਣੇ ਫ਼ਰਜ਼ਾਂ 'ਚ ਕੁਤਾਹੀ ਕਰਨ ਕਰਕੇ ਪੰਚਾਇਤੀ ਰਾਜ ਐਕਟ 1994 ਦੇ ਤਹਿਤ ਮੁਅੱਤਲ ਕੀਤਾ ਗਿਆ ਹੈ।
ਗ੍ਰਹਿ ਮੰਤਰਾਲੇ ਨੇ ਪੀ.ਐੱਫ.ਆਈ ਨੂੰ ਐਲਾਨਿਆ ਪਾਬੰਦੀਸ਼ੁਦਾ ਸੰਗਠਨ, 5 ਸਾਲਾਂ ਲਈ ਲੱਗੀ ਪਾਬੰਦੀ
. . .  about 2 hours ago
ਨਵੀਂ ਦਿੱਲੀ, 28 ਸਤੰਬਰ-ਗ੍ਰਹਿ ਮੰਤਰਾਲੇ ਦੀ ਤਰਫ਼ੋਂ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ। ਜਿਸ 'ਚ ਇਹ ਦੱਸਿਆ ਗਿਆ ਹੈ ਕਿ ਵਿਵਾਦਗ੍ਰਸਤ ਸੰਗਠਨ ਪਾਪੂਲਰ ਫੰਡ ਆਫ਼ ਇੰਡੀਆ (ਪੀ.ਐੱਫ.ਆਈ.) 'ਤੇ ਪਾਬੰਦੀ ਲਗਾਈ ਗਈ ਹੈ...
ਮੁੱਖ ਮੰਤਰੀ ਯੋਗੀ ਅੱਜ ਅਯੁੱਧਿਆ 'ਚ ਭਾਰਤ ਰਤਨ ਲਤਾ ਮੰਗੇਸ਼ਕਰ ਦੇ ਨਾਂਅ 'ਤੇ ਚੌਕ ਦਾ ਕਰਨਗੇ ਉਦਘਾਟਨ
. . .  about 2 hours ago
ਲਖਨਊ, 28 ਸਤੰਬਰ-ਸੁਰਾਂ ਦੀ ਰਾਣੀ ਲਤਾ ਮੰਗੇਸ਼ਕਰ ਦੇ ਨਾਂਅ 'ਤੇ ਬਣੇ ਸ੍ਰਮਿਤੀ ਚੌਕ ਦਾ ਅੱਜ ਉਦਘਾਟਨ ਕੀਤਾ ਜਾਵੇਗਾ। ਮੁੱਖ ਮੰਤਰੀ ਯੋਗੀ ਆਦਿਤਿਆਨਾਥ ਅਤੇ ਕੇਂਦਰੀ ਮੰਤਰੀ ਸੰਸਕ੍ਰਿਤੀ ਮੰਤਰੀ ਜੈ ਕਿਸ਼ਨ ਰੈੱਡੀ ਚੌਕ ਦਾ ਉਦਘਾਟਨ ਕਰਨਗੇ...
ਦਿੱਲੀ 'ਚ ਯਮੁਨਾ ਨਦੀ ਦਾ ਪਾਣੀ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ
. . .  about 2 hours ago
ਨਵੀਂ ਦਿੱਲੀ, 28 ਸਤੰਬਰ- ਰਾਜਧਾਨੀ 'ਚ ਯਮੁਨਾ ਨਦੀ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ ਵਹਿ ਰਹੀ ਹੈ, ਕਿਉਂਕਿ ਅੱਜ ਸਵੇਰੇ 7 ਵਜੇ ਨਦੀ ਦਾ ਪੱਧਰ 206.59 ਮੀਟਰ ਤੱਕ ਪਹੁੰਚ ਗਿਆ। ਯਮੁਨਾ ਨਦੀ ਦਾ ਖ਼ਤਰੇ ਦਾ ਨਿਸ਼ਾਨ 205.33 ਮੀਟਰ ਹੈ।
ਜੰਮੂ-ਕਸ਼ਮੀਰ: ਕੁਲਗਾਮ 'ਚ 2 ਮੁਕਾਬਲਿਆਂ 'ਚ ਜੈਸ਼-ਏ-ਮੁਹੰਮਦ ਦੇ 3 ਅੱਤਵਾਦੀ ਹਲਾਕ
. . .  about 2 hours ago
ਸ਼੍ਰੀਨਗਰ, 28 ਸਤੰਬਰ-ਜੰਮੂ-ਕਸ਼ਮੀਰ ਦੇ ਕੁਲਗਾਮ 'ਚ 2 ਮੁਕਾਬਲਿਆਂ 'ਚ ਜੈਸ਼-ਏ-ਮੁਹੰਮਦ ਦੇ 3 ਅੱਤਵਾਦੀ ਹਲਾਕ ਹੋ ਗਏ ਹਨ।
ਸ਼ਹੀਦੇ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ ’ਤੇ ਅਦਾਰਾ ਅਜੀਤ ਉਨ੍ਹਾਂ ਨੂੰ ਪ੍ਰਣਾਮ ਕਰਦਾ ਹੈ।
. . .  about 1 hour ago
ਸ਼ਹੀਦੇ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ ’ਤੇ ਅਦਾਰਾ ਅਜੀਤ ਉਨ੍ਹਾਂ ਨੂੰ ਪ੍ਰਣਾਮ ਕਰਦਾ ਹੈ।
⭐ਮਾਣਕ - ਮੋਤੀ⭐
. . .  about 3 hours ago
⭐ਮਾਣਕ - ਮੋਤੀ⭐
ਦਿੱਲੀ ਸ਼ਰਾਬ ਨੀਤੀ ਮਾਮਲੇ ਵਿਚ ਪਹਿਲੀ ਗ੍ਰਿਫ਼ਤਾਰੀ, ਸੀਬੀਆਈ ਨੇ ਸਿਸੋਦੀਆ ਦੇ ਕਰੀਬੀ ਨਾਇਰ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਫੰਡਾਂ ਵਿਚ ਲੱਖਾਂ ਰੁਪਏ ਦੀ ਘਪਲੇਬਾਜ਼ੀ ਕਰਨ ਦੇ ਦੋਸ਼ ਤਹਿਤ ਬੀ.ਡੀ.ਪੀ.ਓ. ਅਤੇ ਬਲਾਕ ਸਮਿਤੀ ਚੇਅਰਮੈਨ ਗ੍ਰਿਫ਼ਤਾਰ
. . .  1 day ago
ਲੁਧਿਆਣਾ ,27 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਵਿਜੀਲੈਂਸ ਬਿਊਰੋ ਵਲੋਂ ਫੰਡਾਂ ਵਿਚ ਲੱਖਾਂ ਰੁਪਏ ਦੀ ਘਪਲੇਬਾਜ਼ੀ ਕਰਨ ਦੇ ਦੋਸ਼ ਤਹਿਤ ਬੀ.ਡੀ.ਪੀ.ਓ. ਅਤੇ ਬਲਾਕ ਸਮਿਤੀ ਚੇਅਰਮੈਨ ਨੂੰ ਗ੍ਰਿਫ਼ਤਾਰ ਕੀਤਾ ...
ਰਾਜਸਥਾਨ ਰਾਜਨੀਤਿਕ ਸੰਕਟ - ਕਾਂਗਰਸ ਅਬਜ਼ਰਵਰਾਂ ਨੇ ਪਾਰਟੀ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੂੰ ਸੌਂਪੀ ਆਪਣੀ ਰਿਪੋਰਟ
. . .  1 day ago
71 ਉਪ ਪੁਲਿਸ ਕਪਤਾਨਾਂ ਦੇ ਤਬਾਦਲੇ
. . .  1 day ago
ਲੁਧਿਆਣਾ ,27 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਪੰਜਾਬ ਸਰਕਾਰ ਵਲੋਂ ਅੱਜ ਦੇਰ ਸ਼ਾਮ ਇਕ ਹੁਕਮ ਜਾਰੀ ਕਰਕੇ 71 ਉਪ ਪੁਲਿਸ ਕਪਤਾਨਾਂ ਅਤੇ ਏ. ਸੀ. ਪੀ. ਰੈਂਕ ਦੇ ਅਧਿਕਾਰੀਆਂ ਦੇ ਤਬਾਦਲੇ ਕਰ ...
ਜੰਮੂ-ਕਸ਼ਮੀਰ : ਕੁਲਗਾਮ 'ਚ ਮੁੱਠਭੇੜ, ਸੁਰੱਖਿਆ ਬਲਾਂ ਨੇ ਇਕ ਅੱਤਵਾਦੀ ਨੂੰ ਕੀਤਾ ਢੇਰ
. . .  1 day ago
ਤਹਿਰੀਕ-ਏ-ਲਬੈਇਕ ਨਾਲ ਜੁੜਿਆ ਪਾਕਿਸਤਾਨੀ ਘੁਸਪੈਠੀਆ ਭਾਰਤ-ਪਾਕਿ ਸਰਹੱਦ ਤੋਂ ਫੜਿਆ ਗਿਆ
. . .  1 day ago
ਨਵੀਂ ਦਿੱਲੀ, 27 ਸਤੰਬਰ - ਸੀਮਾ ਸੁਰੱਖਿਆ ਬਲ (ਬੀ. ਐੱਸ. ਐੱਫ.) ਨੇ ਰਾਜਸਥਾਨ 'ਚ ਭਾਰਤ-ਪਾਕਿਸਤਾਨ ਸਰਹੱਦ ਤੋਂ ਇਕ ਪਾਕਿਸਤਾਨੀ ਘੁਸਪੈਠੀਏ ਨੂੰ ਦਬੋਚ ਲਿਆ ਹੈ । ਇਹ ਘੁਸਪੈਠੀਆ ਪਾਕਿਸਤਾਨ ਦੇ ਤਹਿਰੀਕ-ਏ-ਲਬੈਇਕ ਸੰਗਠਨ ...
ਬਹੁ ਕਰੋੜੀ ਟੈਂਡਰ ਘੁਟਾਲੇ ਵਿਚ ਆਸ਼ੂ ਦੀ ਜ਼ਮਾਨਤ ’ਤੇ ਫ਼ੈਸਲਾ ਰਾਖਵਾਂ
. . .  1 day ago
ਲੁਧਿਆਣਾ ,27 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਬਹੁ ਕਰੋੜੀ ਟੈਂਡਰ ਘੁਟਾਲੇ ਵਿਚ ਜੇਲ੍ਹ ਵਿਚ ਬੰਦ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਜ਼ਮਾਨਤ ਦੀ ਅਰਜ਼ੀ ’ਤੇ ਫ਼ੈਸਲਾ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਲੋਂ ...
ਦਿੱਲੀ : ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਨੇ ਭਾਜਪਾ ਦੇ ਜਨਰਲ ਸਕੱਤਰਾਂ ਨਾਲ ਕੀਤੀ ਮੀਟਿੰਗ
. . .  1 day ago
ਜਾਪਾਨ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਟੋਕੀਓ ਤੋਂ ਹੋਏ ਰਵਾਨਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 15 ਹਾੜ ਸੰਮਤ 554

ਕਪੂਰਥਲਾ / ਫਗਵਾੜਾ

ਬਾਰ੍ਹਵੀਂ ਦੀ ਪ੍ਰੀਖਿਆ 'ਚ ਪਹਿਲੇ ਤਿੰਨ ਸਥਾਨ ਲੈ ਕੇ ਜ਼ਿਲ੍ਹੇ ਵਿਚ ਲੜਕੀਆਂ ਨੇ ਮਾਰੀ ਬਾਜ਼ੀ

ਕਪੂਰਥਲਾ, 28 ਜੂਨ (ਅਮਰਜੀਤ ਕੋਮਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਬਾਰ੍ਹਵੀਂ ਦੇ ਨਤੀਜੇ ਵਿਚ ਜ਼ਿਲ੍ਹੇ ਵਿਚੋਂ ਤਿੰਨ ਲੜਕੀਆਂ ਨੇ ਬਾਜ਼ੀ ਮਾਰ ਕੇ ਜ਼ਿਲ੍ਹੇ ਦਾ ਨਾਂਅ ਪੰਜਾਬ ਭਰ ਵਿਚ ਰੋਸ਼ਨ ਕੀਤਾ ਹੈ | ਇਨ੍ਹਾਂ ਵਿਚੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਲੇਰਖਾਨਪੁਰ ਦੀ ਵਿਦਿਆਰਥਣ ਗੁਰਤੀਰਥ ਕੌਰ ਨੇ 98.60 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਜ਼ਿਲ੍ਹੇ ਵਿਚੋਂ ਪਹਿਲਾ ਤੇ ਮੈਰਿਟ ਸੂਚੀ ਵਿਚ 37ਵਾਂ ਸਥਾਨ ਦਰਜ ਕਰਵਾਇਆ | ਇਸੇ ਤਰ੍ਹਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਕਪੂਰਥਲਾ ਦੀ ਵਿਦਿਆਰਥਣ ਆਈਸ਼ਾ ਸੂਦ ਨੇ 97.80 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਜ਼ਿਲ੍ਹੇ ਵਿਚੋਂ ਦੂਜਾ ਤੇ ਮੈਰਿਟ ਵਿਚ 273ਵਾਂ ਸਥਾਨ ਪ੍ਰਾਪਤ ਕੀਤਾ | ਜਦਕਿ ਦਸਮੇਸ਼ ਅਕੈਡਮੀ ਅਦਾਲਤ ਚੱਕ ਸੁਲਤਾਨਪੁਰ ਲੋਧੀ ਦੀ ਰਮਨਦੀਪ ਕੌਰ ਪੱਡਾ ਨੇ 97.80 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਜ਼ਿਲ੍ਹੇ ਵਿਚੋਂ ਤੀਜੇ ਤੇ ਮੈਰਿਟ ਸੂਚੀ ਵਿਚ 302ਵੇਂ ਸਥਾਨ 'ਤੇ ਰਹੀ | ਬਾਰ੍ਹਵੀਂ ਜਮਾਤ ਦੀ ਪ੍ਰੀਖਿਆ ਵਿਚ ਜ਼ਿਲ੍ਹੇ ਵਿਚੋਂ ਪਹਿਲੇ ਤਿੰਨ ਸਥਾਨ ਪ੍ਰਾਪਤ ਕਰਨ ਵਾਲੀਆਂ ਲੜਕੀਆਂ, ਉਨ੍ਹਾਂ ਦੇ ਮਾਪਿਆਂ ਤੇ ਸਕੂਲ ਮੁਖੀਆਂ ਨੂੰ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਬਿਕਰਮਜੀਤ ਸਿੰਘ ਥਿੰਦ ਨੇ ਮੁਬਾਰਕਬਾਦ ਦਿੱਤੀ | ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਦੱਸਿਆ ਕਿ ਜ਼ਿਲ੍ਹੇ ਦੇ 8268 ਵਿਦਿਆਰਥੀ ਨੇ 12ਵੀਂ ਜਮਾਤ ਦੀ ਪ੍ਰੀਖਿਆ ਦਿੱਤੀ ਸੀ, ਜਿਸ ਵਿਚੋਂ 7989 ਬੱਚੇ ਬਹੁਤ ਵਧੀਆ ਨੰਬਰ ਲੈ ਕੇ ਪਾਸ ਹੋਏ | ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦਾ ਕੁੱਲ ਮਿਲਾ ਕੇ ਨਤੀਜਾ 96.63 ਪ੍ਰਤੀਸ਼ਤ ਰਿਹਾ | ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੀ ਸ਼ਾਨਦਾਰ ਪ੍ਰਾਪਤੀ ਦਾ ਸਿਹਰਾ ਸਕੂਲ ਮੁਖੀਆਂ ਤੇ ਮਿਹਨਤੀ ਅਧਿਆਪਕਾਂ ਸਿਰ ਬੱਝਦਾ ਹੈ, ਜਿਨ੍ਹਾਂ ਦੀ ਯੋਗ ਅਗਵਾਈ ਸਦਕਾ ਬੱਚਿਆਂ ਨੇ ਬਾਰ੍ਹਵੀਂ ਜਮਾਤ ਦੀ ਪ੍ਰੀਖਿਆ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ |
ਚਾਰਟਰਡ ਅਕਾਊਾਟੈਂਟ ਬਣਨ ਦੀ ਚਾਹਵਾਨ ਹੈ ਜ਼ਿਲ੍ਹੇ 'ਚੋਂ ਦੂਜੇ ਸਥਾਨ 'ਤੇ ਰਹੀ ਆਈਸ਼ਾ ਸੂਦ
ਕਪੂਰਥਲਾ, (ਅਮਰਜੀਤ ਕੋਮਲ)-ਬਾਰਵੀਂ ਜਮਾਤ ਵਿਚੋਂ ਜ਼ਿਲ੍ਹੇ 'ਚੋਂ ਦੂਜੇ ਸਥਾਨ 'ਤੇ ਰਹੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਕਪੂਰਥਲਾ ਦੀ ਹੋਣਹਾਰ ਵਿਦਿਆਰਥਣ ਆਈਸ਼ਾ ਸੂਦ ਚਾਰਟਰਡ ਅਕਾਊਾਟੈਂਟ ਬਣ ਕੇ ਆਪਣੇ ਮਾਪਿਆਂ ਦਾ ਨਾਂਅ ਪੰਜਾਬ ਵਿਚ ਰੌਸ਼ਨ ਕਰਨਾ ਚਾਹੁੰਦੀ ਹੈ | ਉਨ੍ਹਾਂ ਵਿਦਿਆਰਥੀਆਂ ਨੂੰ ਕਿਹਾ ਕਿ ਉਹ ਸੋਸ਼ਲ ਮੀਡੀਆ ਦੀ ਬੇਲੋੜੀ ਵਰਤੋਂ ਨਾ ਕਰਨ ਤੇ ਸਖ਼ਤ ਮਿਹਨਤ ਤੇ ਲਗਨ ਨਾਲ ਪੜ੍ਹਾਈ ਵਿਚ ਮਿੱਥੇ ਟੀਚੇ ਦੀ ਪ੍ਰਾਪਤੀ ਕਰਨ | ਸਥਾਨਕ ਮੁਹੱਲਾ ਜਾਫਰ ਅਲੀ ਦੀ ਵਾਸੀ ਆਈਸ਼ਾ ਸੂਦ ਸਪੁੱਤਰੀ ਰਜੀਵ ਸੂਦ ਦਾ ਕਹਿਣਾ ਹੈ ਕਿ ਵਿਦਿਆਰਥੀਆਂ ਨੂੰ ਆਪਣੇ ਮਾਤਾ ਪਿਤਾ ਤੇ ਅਧਿਆਪਕਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ, ਤਦ ਹੀ ਅਸੀਂ ਜੀਵਨ ਵਿਚ ਕਿਸੇ ਉੱਚੇ ਮੁਕਾਮ ਵਿਚ ਪਹੁੰਚਣ ਵਿਚ ਸਫ਼ਲ ਹੋ ਸਕਦੇ ਹਾਂ | ਇੱਥੇ ਵਰਨਣਯੋਗ ਹੈ ਕਿ ਸਿੱਖਿਆ ਬੋਰਡ ਵਲੋਂ ਐਲਾਨੇ ਗਏ 12ਵੀਂ ਜਮਾਤ ਦੇ ਨਤੀਜੇ ਵਿਚ ਆਈਸ਼ਾ ਸੂਦ ਨੇ 500 ਵਿਚੋਂ 489 ਅੰਕ ਪ੍ਰਾਪਤ ਕਰਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ | ਆਈਸ਼ਾ ਸੂਦ ਦੀ ਇਸ ਪ੍ਰਾਪਤੀ 'ਤੇ ਸਕੂਲ ਦੇ ਪਿ੍ੰਸੀਪਲ ਨਵਚੇਤਨ ਸਿੰਘ ਤੇ ਹੋਰ ਸਟਾਫ਼ ਮੈਂਬਰਾਂ ਨੇ ਆਈਸ਼ਾ ਸੂਦ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਮੁਬਾਰਕ ਦਿੱਤੀ | ਇਸੇ ਦੌਰਾਨ ਹੀ ਸਵਾਮੀ ਨੰਦ ਗਿਰੀ ਮਹਾਰਾਜ ਮੈਮੋਰੀਅਲ ਸਕੂਲ ਦੇ ਜਨਰਲ ਸਕੱਤਰ ਸੁਖਵਿੰਦਰ ਮੋਹਨ ਸਿੰਘ ਭਾਟੀਆ ਨੇ ਕਿਹਾ ਕਿ ਆਈਸ਼ਾ ਸੂਦ ਦੀ ਇਹ ਪ੍ਰਾਪਤੀ ਦੂਜੇ ਵਿਦਿਆਰਥੀਆਂ ਲਈ ਪ੍ਰੇਰਨਾ ਸਰੋਤ ਬਣੇਗੀ |
ਦਸਮੇਸ਼ ਅਕੈਡਮੀ ਦੀ ਰਮਨਦੀਪ ਕੌਰ ਪੱਡਾ ਨੇ ਜ਼ਿਲ੍ਹੇ 'ਚੋਂ ਤੀਸਰਾ ਰੈਂਕ ਕੀਤਾ ਹਾਸਲ
ਲਾਅ ਕਰਨਾ ਚਾਹੁੰਦੀ ਹੈ ਰਮਨਦੀਪ ਕੌਰ
ਸੁਲਤਾਨਪੁਰ ਲੋਧੀ, (ਨਰੇਸ਼ ਹੈਪੀ, ਥਿੰਦ)-ਪੰਜਾਬ ਸਕੂਲ ਸਿੱਖਿਆ ਬੋਰਡ ਬਾਰ੍ਹਵੀਂ ਜਮਾਤ ਦੇ ਅੱਜ ਆਏ ਨਤੀਜਿਆਂ ਵਿਚ ਪੰਜਾਬ ਵਿਚੋਂ ਨੌਵਾਂ ਰੈਂਕ ਤੇ ਜ਼ਿਲ੍ਹਾ ਕਪੂਰਥਲਾ ਵਿਚ ਤੀਜੀ ਪੁਜ਼ੀਸ਼ਨ ਹਾਸਿਲ ਕਰਨ ਵਾਲੀ ਦਸਮੇਸ਼ ਅਕੈਡਮੀ ਸੁਲਤਾਨਪੁਰ ਲੋਧੀ ਦੀ ਵਿਦਿਆਰਥਣ ਰਮਨਦੀਪ ਕੌਰ ਪੱਡਾ ਲਾਅ ਕਰਨਾ ਚਾਹੁੰਦੀ ਹੈ | ਰਮਨਦੀਪ ਦਾ ਕਹਿਣਾ ਹੈ ਕਿ ਉਸ ਦੀ ਇਸ ਪ੍ਰਾਪਤੀ ਦਾ ਸਿਹਰਾ ਸਕੂਲ ਪ੍ਰਬੰਧਕ ਕਮੇਟੀ ਅਤੇ ਮਿਹਨਤੀ ਸਟਾਫ਼ ਤੋਂ ਇਲਾਵਾ ਉਸ ਦੇ ਮਾਪਿਆਂ ਦਾ ਹੈ ਜਿਨ੍ਹਾਂ ਨੇ ਹਮੇਸ਼ਾ ਹੀ ਉਸ ਦਾ ਪੜ੍ਹਾਈ ਤੇ ਹਰ ਖੇਤਰ ਵਿਚ ਪੂਰਾ ਸਾਥ ਦਿੱਤਾ ਹੈ | ਉਸ ਨੇ ਦੱਸਿਆ ਕਿ ਉਹ ਨਰਸਰੀ ਤੋਂ ਹੀ ਦਸਮੇਸ਼ ਅਕੈਡਮੀ 'ਚ ਪੜ੍ਹ ਰਹੀ ਹੈ ਅਤੇ ਜ਼ਿਲ੍ਹਾ ਜਲੰਧਰ ਦੇ ਪਿੰਡ ਮਹਿਮੂਵਾਲ ਯੂਸਫਪੁਰ' ਤੋਂ ਮੇਰੇ ਪਿਤਾ ਜਵਾਲਾ ਸਿੰਘ ਪੱਡਾ ਤੇ ਮਾਤਾ ਬਲਜਿੰਦਰ ਕੌਰ ਪੱਡਾ ਮੈਨੂੰ ਰੋਜ਼ਾਨਾ ਸਕੂਲ ਛੱਡਣ ਤੇ ਲੈਣ ਲਈ ਆਉਂਦੇ ਹਨ | ਸਕੂਲ ਦੇ ਚੇਅਰਮੈਨ ਸਵਰਨ ਸਿੰਘ ਖ਼ਾਲਸਾ ਤੇ ਪਿ੍ੰਸੀਪਲ ਰਾਜਵਿੰਦਰ ਕੌਰ ਨੇ ਰਮਨਦੀਪ ਕੌਰ ਦਾ ਮੂੰਹ ਮਿੱਠਾ ਕਰਵਾਉਂਦੇ ਹੋਏ ਦੱਸਿਆ ਕਿ ਰਮਨਦੀਪ ਬਹੁਤ ਹੀ ਹੋਣਹਾਰ ਵਿਦਿਆਰਥਣ ਹੈ | ਉਨ੍ਹਾਂ ਦੱਸਿਆ ਕਿ ਰਮਨਦੀਪ ਨੇ 500 ਵਿਚੋਂ 489 (97.80) ਫ਼ੀਸਦੀ ਅੰਕ ਪ੍ਰਾਪਤ ਕਰਕੇ ਆਪਣੇ ਮਾਪਿਆਂ, ਸਕੂਲ ਤੇ ਇਲਾਕੇ ਦਾ ਨਾਂ ਰੌਸ਼ਨ ਕੀਤਾ ਹੈ | ਇਸ ਮੌਕੇ ਅਮਨਦੀਪ ਸਿੰਘ ਤੇ ਤਲਵਿੰਦਰ ਕੌਰ ਆਦਿ ਹਾਜ਼ਰ ਸਨ |

ਵਪਾਰੀ ਦੇ ਘਰ ਦੀ ਕੰਧ ਪਾੜ ਕੇ ਚੋਰਾਂ ਵਲੋਂ ਚੋਰੀ ਕਰਨ ਦੀ ਕੋਸ਼ਿਸ਼

ਭੁਲੱਥ, 28 ਜੂਨ (ਮਨਜੀਤ ਸਿੰਘ ਰਤਨ)-ਕਸਬਾ ਭੁਲੱਥ ਵਿਖੇ ਕਮਰਾਏ ਰੋਡ 'ਤੇ ਇਕ ਵਪਾਰੀ ਦੇ ਘਰ ਬੀਤੀ ਰਾਤ ਚੋਰਾਂ ਵਲੋਂ ਘਰ ਦੀ ਪਿਛਲੀ ਕੰਧ ਪਾੜ ਕੇ ਚੋਰੀ ਕਰਨ ਦੀ ਕੋਸ਼ਿਸ਼ ਕੀਤੀ ਗਈ, ਪਰ ਪਰਿਵਾਰ ਦੇ ਸਮੇਂ ਸਿਰ ਜਾਗਣ 'ਤੇ ਉਨ੍ਹਾਂ ਦੀ ਇਹ ਕੋਸ਼ਿਸ਼ ਅਸਫਲ ਹੋ ਗਈ | ਇਸ ਸਬੰਧੀ ...

ਪੂਰੀ ਖ਼ਬਰ »

ਐੱਸ.ਐੱਸ.ਪੀ. ਦੀ ਪਤਨੀ ਨੀਲ ਇੰਦਰ ਕੌਰ ਸੰਧੂ ਸੁਲਤਾਨਪੁਰ ਲੋਧੀ ਦੇ ਗੁਰਧਾਮਾਂ ਵਿਖੇ ਨਤਮਸਤਕ ਹੋਏ

ਸੁਲਤਾਨਪੁਰ ਲੋਧੀ, 28 ਜੂਨ (ਨਰੇਸ਼ ਹੈਪੀ, ਥਿੰਦ)-ਸੀਨੀਅਰ ਪੁਲਿਸ ਕਪਤਾਨ ਕਪੂਰਥਲਾ ਰਾਜਬਚਨ ਸਿੰਘ ਸੰਧੂ ਦੀ ਧਰਮ ਪਤਨੀ ਨੀਲ ਇੰਦਰ ਕੌਰ ਸੰਧੂ ਤੇ ਬੇਟੀ ਜਸਲੀਨ ਕੌਰ ਸੰਧੂ ਨੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਸੁਲਤਾਨਪੁਰ ਲੋਧੀ ...

ਪੂਰੀ ਖ਼ਬਰ »

ਦੋ ਮੋਟਰਸਾਈਕਲਾਂ ਦੀ ਸਿੱਧੀ ਟੱਕਰ, ਇਕ ਦੀ ਮੌਤ, ਇਕ ਜ਼ਖ਼ਮੀ

ਨਡਾਲਾ, 28 ਜੂਨ (ਮਨਜਿੰਦਰ ਸਿੰਘ ਮਾਨ)-ਨਡਾਲਾ ਭੁਲੱਥ ਰੋਡ 'ਤੇ ਪੰਜਾਬ ਨੈਸ਼ਨਲ ਬੈਂਕ ਦੇ ਸਾਹਮਣੇ ਹੋਈ ਦੋ ਮੋਟਰਸਾਈਕਲਾਂ ਦੀ ਸਿੱਧੀ ਟੱਕਰ ਵਿਚ ਇਕ 60 ਸਾਲਾਂ ਬਜ਼ੁਰਗ ਦੀ ਮੌਤ ਹੋ ਗਈ, ਜਦਕਿ ਦੂਸਰਾ ਮੋਟਰਸਾਈਕਲ ਸਵਾਰ ਨੌਜਵਾਨ ਸਖ਼ਤ ਜ਼ਖ਼ਮੀ ਹੋ ਗਿਆ | ਇਸ ਸਬੰਧੀ ...

ਪੂਰੀ ਖ਼ਬਰ »

ਮਾਂ-ਪਿਉ ਵਲੋਂ ਪੁੱਤਰ ਦੀ ਕੁੱਟਮਾਰ ਕਰਨ ਸੰਬੰਧੀ ਕੇਸ ਦਰਜ

ਫਗਵਾੜਾ, 28 ਜੂਨ (ਹਰਜੋਤ ਸਿੰਘ ਚਾਨਾ)-ਇੱਥੋਂ ਦੇ ਚਾਹਲ ਨਗਰ ਵਿਖੇ ਇਕ ਮਾਤਾ-ਪਿਤਾ ਵਲੋਂ ਆਪਣੇ ਹੀ ਪੁੱਤਰ ਦੀ ਕੁੱਟਮਾਰ ਕਰਨ, ਮੋਟਰਸਾਈਕਲ ਦੀ ਭੰਨਤੋੜ ਕਰਨ ਤੇ ਧਮਕੀਆਂ ਦੇਣ ਦੇ ਸਬੰਧ 'ਚ ਸਿਟੀ ਪੁਲਿਸ ਨੇ ਮਾਂ-ਪਿਉ ਖ਼ਿਲਾਫ਼ ਧਾਰਾ 323, 325, 341, 506, 34 ਆਈ.ਪੀ.ਸੀ. ਤਹਿਤ ਕੇਸ ਦਰਜ ...

ਪੂਰੀ ਖ਼ਬਰ »

ਦੁਕਾਨਦਾਰ ਆਪਣਾ ਸਾਮਾਨ ਨਗਰ ਨਿਗਮ ਵਲੋਂ ਮਿੱਥੀ ਹੱਦ 'ਚ ਰੱਖਣ

ਕਪੂਰਥਲਾ, 28 ਜੂਨ (ਅਮਰਜੀਤ ਕੋਮਲ)-ਟਰੈਫਿਕ ਪੁਲਿਸ ਕਪੂਰਥਲਾ ਦੇ ਟਰੈਫ਼ਿਕ ਐਜੂਕੇਸ਼ਨ ਸੈੱਲ ਵਲੋਂ ਇੰਚਾਰਜ ਟਰੈਫ਼ਿਕ ਪੁਲਿਸ ਸਬ ਇੰਸਪੈਕਟਰ ਦਰਸ਼ਨ ਸਿੰਘ ਦੀ ਅਗਵਾਈ ਵਿਚ ਪੁਲਿਸ ਨੇ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿਚ ਆਵਾਜਾਈ ਵਿਚ ਸੁਧਾਰ ਲਈ ਦੁਕਾਨਦਾਰਾਂ ...

ਪੂਰੀ ਖ਼ਬਰ »

ਸੰਤ ਚਮਨ ਦਾਸ ਉਦਾਸੀਨ ਦਾ ਆਗਮਨ ਦਿਵਸ ਡੇਰਾ ਸੰਤ ਗੋਬਿੰਦ ਦਾਸ ਵਿਖੇ ਮਨਾਇਆ

ਫਗਵਾੜਾ, 28 ਜੂਨ (ਅਸ਼ੋਕ ਕੁਮਾਰ ਵਾਲੀਆ)-ਡੇਰਾ ਸੰਤ ਗੋਬਿੰਦ ਦਾਸ ਮੁਹੱਲਾ ਗੋਬਿੰਦਪੁਰਾ ਵਿਖੇ ਸੰਤ ਚਮਨ ਦਾਸ ਜੀ ਉਦਾਸੀਨ ਜੀ ਦੇ 74ਵੇਂ ਆਗਮਨ ਦਿਵਸ ਦੇ ਸਬੰਧ ਵਿਚ ਮਹਾਨ ਸੰਤ ਸੰਮੇਲਨ ਡੇਰੇ ਦੇ ਗੱਦੀ ਨਸੀਨ ਸੰਤ ਦੇਸ ਰਾਜ ਦੀ ਦੇਖ-ਰੇਖ ਹੇਠ ਦੇਸ਼ ਵਿਦੇਸ਼ ਦੀਆਂ ...

ਪੂਰੀ ਖ਼ਬਰ »

ਸਫ਼ਾਈ ਕਰਮਚਾਰੀਆਂ ਵਲੋਂ ਧਰਨਾ ਅੱਜ ਤੋਂ

ਫਗਵਾੜਾ, 28 ਜੂਨ (ਹਰਜੋਤ ਸਿੰਘ ਚਾਨਾ)-ਸਫ਼ਾਈ ਕਰਮਚਾਰੀ ਯੂਨੀਅਨ (ਅਜ਼ਾਦ) ਤੇ ਮਿਊਾਸਪਲ ਸਫ਼ਾਈ ਕਰਮਚਾਰੀ ਯੂਨੀਅਨ (ਇੰਟਕ) ਵਲੋਂ ਬਣਾਏ ਗਏ ਏਕਤਾ ਮੰਚ ਨਗਰ ਨਿਗਮ ਨੇ ਸਮੂਹ ਪੱਕੇ, ਕੱਚੇ ਤੇ ਠੇਕੇਦਾਰੀ ਅਧੀਨ ਕੰਮ ਕਰਦੇ ਸਫ਼ਾਈ ਕਾਮਿਆਂ ਨੂੰ 29 ਜੂਨ ਤੋਂ ਨਗਰ ਨਿਗਮ ...

ਪੂਰੀ ਖ਼ਬਰ »

ਨਿਰਮਲ ਕੁਟੀਆ ਡੁਮੇਲੀ ਵਿਖੇ ਧਾਰਮਿਕ ਸਮਾਗਮ ਕਰਵਾਇਆ

ਫਗਵਾੜਾ, 28 ਜੂਨ (ਅਸ਼ੋਕ ਕੁਮਾਰ ਵਾਲੀਆ)-ਸੰਤ ਬਾਬਾ ਦਲੀਪ ਸਿੰਘ, ਸੰਤ ਬਾਬਾ ਜਵਾਲਾ ਸਿੰਘ, ਸੰਤ ਬਾਬਾ ਮਸਤ ਸਿੰਘ, ਸੰਤ ਬਾਬਾ ਹਰਬੰਸ ਸਿੰਘ ਤੇ ਸੰਤ ਬਾਬਾ ਸਰਵਣ ਸਿੰਘ ਜੀ ਦੇ ਤਪ ਅਸਥਾਨ ਨਿਰਮਲ ਕੁਟੀਆ ਡੁਮੇਲੀ ਵਿਖੇ ਹਫ਼ਤਾਵਾਰੀ ਗੁਰਮਤਿ ਸਮਾਗਮ ਸੰਤ ਬਾਬਾ ਪ੍ਰੀਤਮ ...

ਪੂਰੀ ਖ਼ਬਰ »

ਪੁਲਿਸ ਵਲੋਂ ਮੋਟਰਸਾਈਕਲ ਚੋਰ ਇਕ ਕਾਬੂ, ਦੂਜਾ ਫ਼ਰਾਰ

ਨਡਾਲਾ, 28 ਜੂਨ (ਮਾਨ)-ਨਡਾਲਾ ਪੁਲਿਸ ਨੇ ਮੋਟਰਸਾਈਕਲ ਚੋਰ ਨੂੰ ਕਾਬੂ ਕਰਕੇ ਚੋਰੀ ਦਾ ਮੋਟਰਸਾਈਕਲ ਵੀ ਬਰਾਮਦ ਕਰ ਲਿਆ | ਇਸ ਸਬੰਧੀ ਚੌਂਕੀ ਮੁਖੀ ਅਰਜਨ ਸਿੰਘ ਨੇ ਦੱਸਿਆ ਕਿ ਏ.ਐੱਸ.ਆਈ. ਬਲਵਿੰਦਰ ਸਿੰਘ, ਹੋਮ ਗਾਰਡ ਵੀਰ ਸਿੰਘ, ਏ.ਐੱਸ.ਆਈ. ਹਰਜਿੰਦਰ ਸਿੰਘ ਸਮੇਤ ਨਡਾਲਾ ...

ਪੂਰੀ ਖ਼ਬਰ »

ਭਿ੍ਸ਼ਟਾਚਾਰੀ ਮੰਤਰੀਆਂ ਤੇ ਅਫ਼ਸਰਾਂ ਨੂੰ ਸੰਜੇ ਪੋਪਲੀ ਦੀ ਦੁਰਦਸ਼ਾ ਤੋਂ ਸਿੱਖਿਆ ਲੈਣ ਦੀ ਲੋੜ-ਆਗੂ

ਸੁਲਤਾਨਪੁਰ ਲੋਧੀ, 28 ਜੂਨ (ਥਿੰਦ, ਹੈਪੀ)-ਭਿ੍ਸ਼ਟਾਚਾਰ ਦੇ ਦੋਸ਼ਾਂ ਤਹਿਤ ਫੜੇ ਗਏ ਆਈ.ਏ.ਐੱਸ ਅਧਿਕਾਰੀ ਸੰਜੇ ਪੋਪਲੀ ਵਲੋਂ ਕਿੱਲੋਆਂ ਦੇ ਹਿਸਾਬ ਨਾਲ ਜੋੜਿਆ ਸੋਨਾ ਵੀ ਉਸਦੇ ਪੁੱਤਰ ਦੀ ਜਾਨ ਨਹੀਂ ਬਚਾ ਸਕਿਆ | ਆਮ ਲੋਕਾਂ ਦੇ ਖ਼ੂਨ ਪਸੀਨੇ ਦੀ ਕਮਾਈ ਹੜੱਪਣ ਵਾਲਾ ...

ਪੂਰੀ ਖ਼ਬਰ »

ਐਮ.ਪੀ. ਲੈਂਡ ਫ਼ੰਡ 'ਚੋਂ ਜਾਰੀ ਗ੍ਰਾਂਟਾਂ ਨਾਲ ਪਿੰਡਾਂ ਦਾ ਹੋਵੇਗਾ ਸਰਬਪੱਖੀ ਵਿਕਾਸ-ਸੋਮ ਪ੍ਰਕਾਸ਼

ਫਗਵਾੜਾ, 28 ਜੂਨ (ਹਰਜੋਤ ਸਿੰਘ ਚਾਨਾ) - ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਵਿਧਾਨ ਸਭਾ ਹਲਕਾ ਫਗਵਾੜਾ ਦੇ ਪਿੰਡਾਂ ਵਿਚ ਆਪਣੇ ਐਮ.ਪੀ ਲੈੱਡ ਫ਼ੰਡ 'ਚੋਂ ਜਾਰੀ ਫ਼ੰਡ ਨਾਲ ਕੰਮ ਸ਼ੁਰੂ ਕਰਵਾਏ ਜਿਸ 'ਚ ਜਗਤਪੁਰ ਜੱਟਾਂ ਵਿਖੇ ਐਸ.ਸੀ ਧਰਮਸ਼ਾਲਾ ਦੀ ਸ਼ੈੱਡ ਅਤੇ ਫਰਸ਼ ...

ਪੂਰੀ ਖ਼ਬਰ »

ਗ੍ਰਾਮ ਪੰਚਾਇਤ ਡੇਰੇ ਲੱਖਣ ਕਲਾਂ ਦਾ ਆਮ ਇਜਲਾਸ ਹੋਇਆ

ਕਪੂਰਥਲਾ, 28 ਜੂਨ (ਵਿ. ਪ੍ਰ.)-ਗ੍ਰਾਮ ਪੰਚਾਇਤ ਡੇਰੇ ਲੱਖਣ ਕਲਾਂ ਦਾ ਆਮ ਇਜਲਾਸ ਪਿੰਡ ਦੀ ਸਰਪੰਚ ਦਵਿੰਦਰ ਕੌਰ ਦੀ ਅਗਵਾਈ ਵਿਚ ਪਿੰਡ ਦੇ ਐਲੀਮੈਂਟਰੀ ਸਕੂਲ ਵਿਚ ਹੋਇਆ | ਇਜਲਾਸ ਵਿਚ ਲੋਕਾਂ ਨੇ ਮੰਗ ਕੀਤੀ ਕਿ ਪਿੰਡ ਵਿਚ ਪੀਣ ਵਾਲੇ ਪਾਣੀ ਦੀ ਟੈਂਕੀ, ਛੱਪੜ ਵਾਸਤੇ ਜਗਾ, ...

ਪੂਰੀ ਖ਼ਬਰ »

ਸਰਕਾਰ ਮੁਫ਼ਤ ਦੀਆਂ ਸਹੂਲਤਾਂ ਬੰਦ ਕਰੇ-ਕਰਮ ਸਿੰਘ

ਢਿਲਵਾਂ, 28 ਜੂਨ (ਸੁਖੀਜਾ, ਪ੍ਰਵੀਨ)-ਕਰਮ ਸਿੰਘ ਜ਼ਿਲ੍ਹਾ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਖੋਸਾ ਤੇ ਸਹਿਕਾਰੀ ਸਭਾ ਢਿਲਵਾਂ ਦੇ ਪ੍ਰਧਾਨ ਨੇ ਬਜਟ ਸਬੰਧੀ ਪੱਤਰਕਾਰ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦਾ ਬਜਟ ਪਿਛਲੀਆਂ ਸਰਕਾਰਾਂ ਨਾਲੋਂ ਕਾਫ਼ੀ ਵਧੀਆ ...

ਪੂਰੀ ਖ਼ਬਰ »

ਔਰਤ ਵਲੋਂ ਫਾਹਾ ਲੈ ਕੇ ਜੀਵਨ ਲੀਲ੍ਹਾ ਸਮਾਪਤ

ਕਪੂਰਥਲਾ, 28 ਜੂਨ (ਵਿ. ਪ੍ਰ.)-ਸਥਾਨਕ ਸੈਫਰਨ ਕਲੋਨੀ ਦੀ ਇਕ ਔਰਤ ਗੁਰਮੀਤ ਕੌਰ ਵਲੋਂ ਕਥਿਤ ਤੌਰ 'ਤੇ ਪੱਖੇ ਨਾਲ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਦਿੱਤੀ ਗਈ | ਥਾਣਾ ਸਦਰ ਪੁਲਿਸ ਨੇ ਮਿ੍ਤਕ ਗੁਰਮੀਤ ਕੌਰ ਦੀ ਲਾਸ਼ ਆਪਣੇ ਕਬਜ਼ੇ ਵਿਚ ਲੈ ਕੇ ਮੁਰਦਾ ਘਰ ਵਿਚ ਰਖਵਾ ...

ਪੂਰੀ ਖ਼ਬਰ »

ਜੇਲ੍ਹ ਦੀ ਤਲਾਸ਼ੀ ਦੌਰਾਨ ਹਵਾਲਾਤੀਆਂ ਕੋਲੋਂ 7 ਮੋਬਾਈਲ ਤੇ ਹੋਰ ਸਾਮਾਨ ਬਰਾਮਦ

ਕਪੂਰਥਲਾ, 28 ਜੂਨ (ਅਮਰਜੀਤ ਕੋਮਲ)-ਥਾਣਾ ਕੋਤਵਾਲੀ ਪੁਲਿਸ ਨੇ ਕੇਂਦਰੀ ਜੇਲ੍ਹ ਕਪੂਰਥਲਾ ਵਿਚ ਲਈ ਗਈ ਤਲਾਸ਼ੀ ਦੌਰਾਨ ਤਿੰਨ ਹਵਾਲਾਤੀਆਂ ਕੋਲੋਂ 7 ਮੋਬਾਈਲ ਸਮੇਤ ਬੈਟਰੀਆਂ, 25 ਗ੍ਰਾਮ ਤੰਬਾਕੂ ਤੇ ਹੋਰ ਇਤਰਾਜ਼ਯੋਗ ਸਮਗਰੀ ਬਰਾਮਦ ਕਰਕੇ ਤਿੰਨ ਹਵਾਲਾਤੀਆਂ ਵਿਰੁੱਧ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਮੇਤ ਇਕ ਕਾਬੂ

ਕਪੂਰਥਲਾ, 28 ਜੂਨ (ਵਿ. ਪ੍ਰ.)-ਥਾਣਾ ਸਿਟੀ ਪੁਲਿਸ ਨੇ ਕਰਨਪਾਲ ਸਿੰਘ ਵਾਸੀ ਮੁਹੱਲਾ ਕਿਲੇ ਵਾਲਾ ਨੂੰ ਚੋਰੀ ਦੇ ਬਿਨਾ ਨੰਬਰੀ ਮੋਟਰਸਾਈਕਲ ਸਮੇਤ ਕਾਬੂ ਕਰਕੇ ਉਸ ਵਿਰੱੁਧ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਏ. ਐੱਸ. ਆਈ. ...

ਪੂਰੀ ਖ਼ਬਰ »

ਮਾਨ ਨੇ ਮੁਹੱਲਾ ਭਗਤਪੁਰਾ 'ਚ 17 ਲੱਖ ਰੁਪਏ ਦੀ ਲਾਗਤ ਨਾਲ ਸ਼ੁਰੂ ਕਰਵਾਏ ਵਿਕਾਸ ਦੇ ਕੰਮ

ਫਗਵਾੜਾ, 28 ਜੂਨ (ਹਰਜੋਤ ਸਿੰਘ ਚਾਨਾ)- ਆਮ ਆਦਮੀ ਪਾਰਟੀ ਫਗਵਾੜਾ ਦੇ ਇੰਚਾਰਜ ਜੋਗਿੰਦਰ ਸਿੰਘ ਮਾਨ ਨੇ ਸ਼ਹਿਰ ਦੇ ਵਾਰਡ ਨੰਬਰ 41 ਅਧੀਨ ਮੁਹੱਲਾ ਪੀਪਾਰੰਗੀ ਵਿਖੇ ਕਰੀਬ 17 ਲੱਖ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜਾਂ ਦਾ ਆਰੰਭ ਕਰਵਾਇਆ | ਇਸ ਮੌਕੇ ਬੋਲਦਿਆਂ ਉਨ੍ਹਾਂ ...

ਪੂਰੀ ਖ਼ਬਰ »

ਮਹਿਲਾ ਕਾਵਿ ਮੰਚ ਕਪੂਰਥਲਾ ਇਕਾਈ ਵਲੋਂ ਕਾਵਿ ਗੋਸ਼ਟੀ

ਕਪੂਰਥਲਾ, 28 ਜੂਨ (ਵਿ.ਪ੍ਰ.)-ਮਹਿਲਾ ਕਾਵਿ ਮੰਚ ਕਪੂਰਥਲਾ ਇਕਾਈ ਵਲੋਂ ਜ਼ੂਮ ਐਪ ਜਰੀਏ ਸੰਸਥਾ ਦੀ ਉਪ ਪ੍ਰਧਾਨ ਡਾ: ਵੀਣਾ ਵਿਜ ਤੇ ਕਪੂਰਥਲਾ ਇਕਾਈ ਦੀ ਪ੍ਰਧਾਨ ਪਿ੍ੰਸੀਪਲ ਪ੍ਰੋਮਿਲਾ ਦੇ ਉਪਰਾਲੇ ਨਾਲ ਇਕ ਕਾਵਿ ਗੋਸ਼ਟੀ ਕਰਵਾਈ ਗਈ | ਗੋਸ਼ਟੀ ਦੇ ਆਰੰਭ ਵਿਚ ਸਰਲਾ ...

ਪੂਰੀ ਖ਼ਬਰ »

ਕੁਝ ਕੰਪਨੀਆਂ ਹੈਲਥ ਸਪਲੀਮੈਂਟ 'ਚ ਸਟੀਰਾਈਡ ਦੀ ਵਰਤੋਂ ਕਰਕੇ ਨੌਜਵਾਨਾਂ ਦੀ ਜਾਨ ਨਾਲ ਖੇਡ ਰਹੀਆਂ ਹਨ-ਹਰਜੋਤਪਾਲ ਸਿੰਘ

ਕਪੂਰਥਲਾ, 28 ਜੂਨ (ਅਮਰਜੀਤ ਕੋਮਲ)-ਕੁਝ ਕੰਪਨੀਆਂ ਵਲੋਂ ਆਪਣੇ ਹੈਲਥ ਸਪਲੀਮੈਂਟ ਵਿਚ ਸਟੀਰਾਈਡ ਦੀ ਵਰਤੋਂ ਕਰਕੇ ਉਨ੍ਹਾਂ ਨੂੰ ਸਸਤੇ ਰੇਟਾਂ ਵਿਚ ਵੇਚ ਕੇ ਨੌਜਵਾਨਾਂ ਦੀ ਜਾਨ ਨਾਲ ਖੇਡਿਆ ਜਾ ਰਿਹਾ ਹੈ ਜੋ ਬਹੁਤ ਚਿੰਤਾ ਦਾ ਵਿਸ਼ਾ ਹੈ | ਇਹ ਗੱਲ ਹਰਜੋਤਪਾਲ ਸਿੰਘ ...

ਪੂਰੀ ਖ਼ਬਰ »

ਫਗਵਾੜਾ ਹਲਕੇ ਦੇ ਸੇਵਾ ਕੇਂਦਰਾਂ 'ਚ ਪਿੰਡਾਂ ਦੇ ਲੋਕ ਹੋ ਰਹੇ ਹਨ ਖੱਜਲ ਖੁਆਰ

ਅਸ਼ੋਕ ਕੁਮਾਰ ਵਾਲੀਆ ਫਗਵਾੜਾ, 28 ਜੂਨ-ਅਕਾਲੀ-ਭਾਜਪਾ ਗਠਜੋੜ ਸਰਕਾਰ ਵੇਲੇ ਬਣੇ ਪਿੰਡਾਂ ਤੇ ਸ਼ਹਿਰਾਂ ਵਿਚ ਸੇਵਾ ਕੇਂਦਰ ਲੋਕਾਂ ਨੂੰ ਸਹੂਲਤ ਦੇਣ ਦੀ ਬਜਾਇ ਲੋਕਾਂ ਲਈ ਦੁਵਿਧਾ ਕੇਂਦਰ ਬਣੇ ਹੋਏ ਹਨ, ਪਰ ਸਰਕਾਰਾਂ ਇਸ ਵੱਲ ਬਿਲਕੁਲ ਧਿਆਨ ਨਹੀਂ ਦੇ ਰਹੀਆਂ | ...

ਪੂਰੀ ਖ਼ਬਰ »

ਵੋਟਾਂ ਲੈਣ ਲਈ 'ਆਪ' ਨੇ ਔਰਤਾਂ ਨਾਲ ਕੀਤਾ ਧੋਖਾ-ਲੱਕੀ ਸਰਵਟਾ

ਫਗਵਾੜਾ 28 ਜੂਨ (ਹਰਜੋਤ ਸਿੰਘ ਚਾਨਾ)-ਭਾਜਪਾ ਐੱਸ. ਸੀ. ਮੋਰਚਾ ਜ਼ਿਲ੍ਹਾ ਕਪੂਰਥਲਾ ਦੇ ਜਨਰਲ ਸਕੱਤਰ ਲੱਕੀ ਸਰਵਟਾ ਨੇ 'ਆਪ' ਸਰਕਾਰ ਵਲੋਂ ਪੇਸ਼ ਕੀਤੇ ਪਹਿਲੇ ਬਜਟ ਨੂੰ ਨਿਰਾਸ਼ਾ ਭਰਿਆ ਦੱਸਦਿਆਂ ਕਿਹਾ ਕਿ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਮੌਜੂਦਾ ਮੁੱਖ ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ ਫਗਵਾੜਾ ਵਿਖੇ ਟਰੋਮਾ ਸੈਂਟਰ ਵਰਗੀ ਸਹੂਲਤ ਦੇਣ ਦਾ 'ਆਪ' ਵਲੋਂ ਸੁਆਗਤ

ਫਗਵਾੜਾ, 28 ਜੂਨ (ਹਰਜੋਤ ਸਿੰਘ ਚਾਨਾ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਫਗਵਾੜਾ ਵਿਖੇ ਟਰੋਮਾ ਸੈਂਟਰ ਵਰਗੀ ਉੱਚ ਪੱਧਰੀ ਸਿਹਤ ਸਹੂਲਤ ਦੇਣ ਦੇ ਪੰਜਾਬ ਵਿਧਾਨ ਸਭਾ 'ਚ ਕੀਤੇ ਐਲਾਨ ਦਾ ਸਵਾਗਤ ਕਰਦਿਆਂ ਆਮ ਆਦਮੀ ਪਾਰਟੀ ਹਲਕਾ ਵਿਧਾਨ ਸਭਾ ਫਗਵਾੜਾ ਦੇ ...

ਪੂਰੀ ਖ਼ਬਰ »

ਬਜਟ 'ਚ ਪੁਰਾਣੀ ਪੈਨਸ਼ਨ ਬਹਾਲੀ ਤੇ ਕੱਚੇ ਅਧਿਆਪਕਾਂ ਲਈ ਕੋਈ ਯੋਜਨਾ ਨਹੀਂ-ਆਗੂ

ਸੁਲਤਾਨਪੁਰ ਲੋਧੀ, 28 ਜੂਨ (ਥਿੰਦ, ਹੈਪੀ)-ਪੰਜਾਬ ਸਰਕਾਰ ਵਲੋਂ ਵਿਧਾਨ ਸਭਾ ਵਿਚ ਪੇਸ਼ ਕੀਤਾ ਗਿਆ ਪਲੇਠਾ ਵਿੱਤੀ-ਬਜਟ ਮੁਲਾਜ਼ਮ ਵਿਰੋਧੀ ਤੇ ਮੋਦੀ ਹਕੂਮਤ ਦੀ ਨਵੀਂ ਸਿੱਖਿਆ ਨੀਤੀ 2020 ਦੀਆਂ ਨਿੱਜੀਕਰਨ ਪੱਖੀ ਲੋਕ ਵਿਰੋਧੀ ਨੀਤੀਆਂ ਨੂੰ ਸਾਜ਼ਿਸ਼ੀ ਢੰਗ ਨਾਲ ਲਾਗੂ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮਨਾਇਆ

ਫਗਵਾੜਾ, 28 ਜੂਨ (ਹਰਜੋਤ ਸਿੰਘ ਚਾਨਾ)-ਬਲੱਡ ਬੈਂਕ ਫਗਵਾੜਾ ਵਿਖੇ ਸਾਂਝ ਕੇਂਦਰ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ 'ਨਸ਼ਿਆਂ ਲਈ ਦੋਸ਼ੀ ਕੋਣ' ਬੈਨਰ ਹੇਠ ਮਨਾਇਆ ਗਿਆ, ਜਿਸ ਦਾ ਉਦਘਾਟਨ ਡੀ.ਐੱਸ.ਪੀ. ਅਸ਼ਰੂ ਰਾਮ ਸ਼ਰਮਾ ਨੇ ਕੀਤਾ | ਇਸ ਮੌਕੇ ਡਾ. ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ (ਅ) ਵਲੋਂ ਰੋਡ ਸ਼ੋਅ ਅੱਜ

ਡਡਵਿੰਡੀ 28 ਜੂਨ (ਦਿਲਬਾਗ ਸਿੰਘ ਝੰਡ)-ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਵਲੋਂ ਪਾਰਟੀ ਦੇ ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਮੁਖਤਾਰ ਸਿੰਘ ਸੋਢੀ ਡਡਵਿੰਡੀ ਦੀ ਅਗਵਾਈ ਵਿਚ ਸੁਲਤਾਨਪੁਰ ਲੋਧੀ ਵਿਖੇ ਇਕ ਵਿਸ਼ਾਲ ਰੋਡ ਸ਼ੋਅ 29 ਜੂਨ ਨੂੰ ਕੱਢਿਆ ਜਾ ਰਿਹਾ ਹੈ | ਇਸ ...

ਪੂਰੀ ਖ਼ਬਰ »

ਗੁਰਦੁਆਰਾ ਸੁਖਚੈਨਆਣਾ ਸਾਹਿਬ ਵਿਖੇ ਧਾਰਮਿਕ ਸਮਾਗਮ ਕਰਵਾਇਆ

ਫਗਵਾੜਾ, 28 ਜੂਨ (ਅਸ਼ੋਕ ਕੁਮਾਰ ਵਾਲੀਆ)-ਇਤਿਹਾਸਕ ਗੁਰਦੁਆਰਾ ਪਾਤਸ਼ਾਹੀ ਛੇਵੀਂ ਸੁਖਚੈਨਆਣਾ ਸਾਹਿਬ ਫਗਵਾੜਾ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਜੀ ਦੀ ਸ਼ਹੀਦੀ ਨੂੰ ਸਮਰਪਿਤ ਹਫ਼ਤਾਵਾਰੀ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਪਿਛਲੇ ਤਿੰਨ ਰੋਜ਼ਾ ਤੋਂ ਅਰੰਭ ...

ਪੂਰੀ ਖ਼ਬਰ »

ਐਮਰਜੈਂਸੀ ਖਿਲਾਫ਼ ਰੋਸ ਮੁਜ਼ਾਹਰਾ ਤੇ ਫੂਕਿਆ ਪੁਤਲਾ

ਕਰਤਾਰਪੁਰ, 28 ਜੂਨ (ਭਜਨ ਸਿੰਘ)- ਫਾਸ਼ੀਵਾਦੀ ਹਮਲਿਆਂ ਵਿਰੋਧੀ ਫਰੰਟ ਵਲੋਂ 26 ਜੂਨ 1975 ਨੂੰ ਇੰਦਰਾ ਗਾਂਧੀ ਵਲੋਂ ਲਗਾਈ ਐਮਰਜੈਂਸੀ ਦੇ ਦਿਨ ਮੌਕੇ ਅੱਜ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਆਰ.ਐੱਸ.ਐੱਸ. ਭਾਜਪਾ ਦੀ ਫਾਸ਼ੀਵਾਦੀ ਸਰਕਾਰ ਦੁਆਰਾ ਦੇਸ਼ ਅੰਦਰ ਮੜੀ ਅਣ-ਐਲਾਨੀ ...

ਪੂਰੀ ਖ਼ਬਰ »

ਆਸ਼ਾ ਵਰਕਰ ਤੇ ਫੈਸਿਲੀਟੇਟਰ ਯੂਨੀਅਨ ਬਲਾਕ ਸ਼ਾਹਕੋਟ ਦੀ ਚੋਣ

ਸ਼ਾਹਕੋਟ, 28 ਜੂਨ (ਸਚਦੇਵਾ, ਸੁਖਦੀਪ ਸਿੰਘ)-ਆਸ਼ਾ ਵਰਕਰ ਤੇ ਫੈਸਿਲੀਟੇਟਰ ਯੂਨੀਅਨ ਪੰਜਾਬ ਜ਼ਿਲ੍ਹਾ ਜਲੰਧਰ ਦੀ ਪ੍ਰਧਾਨ ਗੁਰਜੀਤ ਕੌਰ ਦੀ ਦੇਖ-ਰੇਖ ਹੇਠ ਬਲਾਕ ਸ਼ਾਹਕੋਟ ਦੀਆਂ ਆਸ਼ਾਂ ਵਰਕਰਾਂ ਵੱਡੀ ਗਿਣਤੀ 'ਚ ਸੀ.ਐੱਚ.ਸੀ ਸ਼ਾਹਕੋਟ ਵਿਖੇ ਇਕੱਤਰ ਹੋਈਆਂ | ਇਸ ਮੌਕੇ ...

ਪੂਰੀ ਖ਼ਬਰ »

ਪ੍ਰਵਾਸੀ 'ਤੇ ਨਾਬਾਲਗ ਲੜਕੀ ਨੂੰ ਅਗਵਾ ਕਰਨ ਦੇ ਦੋਸ਼ ਹੇਠ ਮੁਕੱਦਮਾ ਦਰਜ

ਨਕੋਦਰ, 28 ਜੂਨ (ਗੁਰਵਿੰਦਰ ਸਿੰਘ, ਤਿਲਕ ਰਾਜ ਸ਼ਰਮਾ)-ਨਕੋਦਰ ਸਿਟੀ ਪੁਲਿਸ ਨੇ ਨਾਬਾਲਗ ਲੜਕੀ ਨੂੰ ਅਗਵਾ ਕਰਨ ਦੇ ਦੋਸ਼ ਹੇਠ ਇੱਕ ਪ੍ਰਵਾਸੀ ਨੌਜਵਾਨ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ | ਏ. ਐਸ. ਆਈ. ਮੋਹਨ ਸਿੰਘ ਨੇ ਦੱਸਿਆ ਕਿ ਮੁਲਜ਼ਮ ਦੀ ਪਹਿਚਾਣ ਮੁਕੇਸ਼ ਕੁਮਾਰ ...

ਪੂਰੀ ਖ਼ਬਰ »

ਡੀ.ਏ.ਵੀ. ਕਾਲਜ ਵਿਖੇ ਨਵੇਂ ਸੈਮੀਨਾਰ ਹਾਲ ਦਾ ਰਾਕੇਸ਼ ਮਹਿਤਾ ਵਲੋਂ ਉਦਘਾਟਨ

ਨਕੋਦਰ, 28 ਜੂਨ (ਗੁਰਵਿੰਦਰ ਸਿੰਘ)-ਕੇ.ਆਰ.ਐਮ. ਡੀ. ਏ. ਵੀ. ਕਾਲਜ, ਨਕੋਦਰ ਵਿਖੇ ਉੱਘੇ ਸਮਾਜ ਸੇਵਕ ਰਕੇਸ਼ ਮਹਿਤਾ ਵਲੋਂ ਨਵੇਂ ਸੈਮੀਨਾਰ ਹਾਲ ਦਾ ਉਦਘਾਟਨ ਪੱਥਰ ਤੋਂ ਪਰਦਾ ਹਟਾ ਕੇ ਕੀਤਾ ਗਿਆ | ਪਿ੍ੰਸੀਪਲ ਡਾ. ਅਨੂਪ ਕੁਮਾਰ ਦੀ ਅਗਵਾਈ 'ਚ ਕਰਵਾਏ ਉਦਘਾਟਨੀ ਸਮਾਰੋਹ ਮੌਕੇ ...

ਪੂਰੀ ਖ਼ਬਰ »

ਖ਼ੂਨਦਾਨ ਦੇ ਖੇਤਰ 'ਚ ਕੰਮ ਕਰ ਰਹੀਆਂ ਜਥੇਬੰਦੀਆਂ ਦਾ ਸਨਮਾਨ

ਨਕੋਦਰ, 28 ਜੂਨ (ਗੁਰਵਿੰਦਰ ਸਿੰਘ, ਤਿਲਕ ਰਾਜ ਸ਼ਰਮਾ)-ਸਿਵਲ ਹਸਪਤਾਲ ਬਲੱਡ ਬੈਂਕ ਨਕੋਦਰ ਵਲੋਂ ਯੂਥ ਵੈੱਲਫੇਅਰ ਕਲੱਬ ਨਕੋਦਰ ਦੇ ਸਹਿਯੋਗ ਨਾਲ ਵਰਲਡ ਬਲੱਡ ਡੋਨਰਜ਼ ਡੇਅ ਮਨਾਇਆ ਗਿਆ | ਇਸ ਮੌਕੇ ਵਿਸ਼ਾਲ ਖੂਨਦਾਨ ਕੈਂਪ ਐੱਸ. ਐੱਮ. ਓ ਮੈਡਮ ਭੁਪਿੰਦਰ ਕੌਰ ਦੀ ਅਗਵਾਈ ...

ਪੂਰੀ ਖ਼ਬਰ »

ਸੈਦਪੁਰ ਝਿੜੀ ਦਾ ਛੱਪੜ ਬਣ ਰਿਹੈ ਲੋਕਾਂ ਦੀ ਜਾਨ ਦਾ ਦੁਸ਼ਮਣ

ਸ਼ਾਹਕੋਟ, 28 ਜੂਨ (ਸੁਖਦੀਪ ਸਿੰਘ)-ਪਿੰਡ ਸੈਦਪੁਰ ਝਿੜੀ ਦੇ ਲੋਕਾਂ ਵਲੋਂ ਪਿੰਡ ਦੇ ਵਿਚਕਾਰ ਬਣੇ ਛੱਪੜ ਨੂੰ ਪਿੰਡੋਂ ਬਾਹਰ ਕੱਢਣ ਸਬੰਧੀ ਦਿਹਾਤੀ ਮਜ਼ਦੂਰ ਸਭਾ ਦੇ ਜ਼ਿਲ੍ਹਾ ਪ੍ਰਧਾਨ ਕਾ. ਨਿਰਮਲ ਸਿੰਘ ਮਲਸੀਆਂ ਦੀ ਅਗਵਾਈ 'ਚ ਐੱਸ.ਡੀ.ਐਮ. ਸ਼ਾਹਕੋਟ ਦੇ ਨਾਂਅ ...

ਪੂਰੀ ਖ਼ਬਰ »

ਬੇਕਾਬੂ ਟਰੱਕ ਦੀ ਲਪੇਟ 'ਚ 2 ਮੱਝਾਂ ਮਰੀਆਂ

ਨਕੋਦਰ, 28 ਜੂਨ (ਤਿਲਕ ਰਾਜ ਸ਼ਰਮਾ, ਗੁਰਵਿੰਦਰ ਸਿੰਘ)-ਨਕੋਦਰ-ਮਲਸੀਆਂ ਹਾਈਵੇਅ 'ਤੇ ਦਾਣਾ ਮੰਡੀ ਸੰਧੂ ਢਾਬੇ ਨੇੜੇ ਅੱਜ ਸਵੇਰੇ ਇਕ ਬੇਕਾਬੂ ਟਰੱਕ ਨੇ ਡਿਵਾਈਡਰ ਕਰਾਸ ਕਰ ਰਹੀਆਂ ਮੱਝਾਂ ਦੀ ਝੁੰਡ ਨੂੰ ਆਪਣੀ ਲਪੇਟ 'ਚ ਲੈ ਲਿਆ, ਜਿਸ ਨਾਲ 2 ਮੱਝਾਂ ਮੌਕੇ 'ਤੇ ਹੀ ਮਰ ਗਈਆਂ ...

ਪੂਰੀ ਖ਼ਬਰ »

ਮਹਿਲਾ ਦੋਸਤ ਨਾਲ ਜਬਰ ਜਨਾਹ ਕਰਨ 'ਤੇ ਇਕ ਖ਼ਿਲਾਫ਼ ਕੇਸ ਦਰਜ

ਫਗਵਾੜਾ, 28 ਜੂਨ (ਹਰਜੋਤ ਸਿੰਘ ਚਾਨਾ)-ਇਕ ਮਹਿਲਾ ਦੋਸਤ ਨਾਲ ਜਬਰ ਜਨਾਹ ਕਰਨ ਉਪਰੰਤ ਗਰਭਪਾਤ ਕਰਵਾਉਣ ਦੇ ਦੋਸ਼ 'ਚ ਸਿਟੀ ਪੁਲਿਸ ਨੇ ਇਕ ਨੌਜਵਾਨ ਖ਼ਿਲਾਫ਼ ਧਾਰਾ 376 ਆਈ. ਪੀ. ਸੀ. ਤਹਿਤ ਕੇਸ ਦਰਜ ਕੀਤਾ ਹੈ | ਐੱਸ.ਐੱਚ.ਓ. ਸਿਟੀ ਅਮਨਦੀਪ ਨਾਹਰ ਨੇ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਬਜਟ 'ਚ ਮੁਲਾਜ਼ਮ ਵਰਗ ਨੂੰ ਕੋਈ ਰਾਹਤ ਨਹੀਂ ਦਿੱਤੀ ਗਈ- ਭਾਟੀਆ, ਵਾਲੀਆ

ਕਪੂਰਥਲਾ, 28 ਜੂਨ (ਵਿ. ਪ੍ਰ.)-ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਸੇਵਾ ਮੁਕਤ ਪੈਨਸ਼ਨਰਜ਼ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਹਰਜੀਤ ਸਿੰਘ ਭਾਟੀਆ, ਸੂਬਾ ਸਰਪ੍ਰਸਤ ਸਤੀਸ਼ ਕੁਮਾਰ ਵਾਲੀਆ ਤੇ ਸੂਬਾਈ ਖ਼ਜ਼ਾਨਚੀ ਰਜਿੰਦਰ ਸਿੰਘ ਨੇ ਇਕ ਬਿਆਨ ਵਿਚ ਕਿਹਾ ਕਿ ਪੰਜਾਬ ...

ਪੂਰੀ ਖ਼ਬਰ »

ਕੋਰੋਨਾ ਦੇ 5 ਨਵੇਂ ਮਾਮਲੇ ਸਾਹਮਣੇ ਆਏ

ਕਪੂਰਥਲਾ, 28 ਜੂਨ (ਵਿ.ਪ੍ਰ.)-ਕੋਰੋਨਾ ਦੇ ਅੱਜ ਪੰਜ ਨਵੇਂ ਮਾਮਲੇ ਸਾਹਮਣੇ ਆਉਣ 'ਤੇ ਜ਼ਿਲ੍ਹੇ ਵਿਚ ਕੋਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 21 ਹੋ ਗਈ ਹੈ | ਸਿਹਤ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਕੋਰੋਨਾ ਪਾਜਟਿਵ ਪਾਏ ਗਏ ਮਰੀਜ਼ਾਂ ਵਿਚ ਫਗਵਾੜਾ ਦੀਆਂ ਦੋ ਔਰਤਾਂ, ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX