ਤਾਜਾ ਖ਼ਬਰਾਂ


ਤੀਜੇ ਟੀ-20 'ਚ ਭਾਰਤ ਨੇ ਆਸਟ੍ਰੇਲੀਆ ਨੂੰ 6 ਵਿਕਟਾਂ ਨਾਲ ਹਰਾ ਕੇ ਸੀਰੀਜ਼ 'ਤੇ 2-1 ਨਾਲ ਕਬਜ਼ਾ
. . .  1 day ago
9 ਓਵਰਾਂ ਵਿਚ ਭਾਰਤ ਦਾ ਸਕੋਰ 81/2
. . .  1 day ago
ਭਾਰਤ ਦਾ ਸਕੋਰ 6 ਓਵਰਾਂ ਵਿਚ 50/2
. . .  1 day ago
ਰਾਜਸਥਾਨ 'ਚ ਵੱਡਾ ਬਦਲਾਅ , 82 ਕਾਂਗਰਸੀ ਵਿਧਾਇਕ ਦੇ ਸਕਦੇ ਹਨ ਅਸਤੀਫ਼ੇ - ਕਾਂਗਰਸੀ ਆਗੂ ਪ੍ਰਤਾਪ ਸਿੰਘ
. . .  1 day ago
ਭਾਰੀ ਬਾਰਿਸ਼ ਕਾਰਨ ਕਿਸਾਨ ਦੇ ਬਰਾਂਡੇ ਦੀ ਡਿੱਗੀ ਛੱਤ, ਬਰਾਂਡੇ ਦੀ ਛੱਤ ਹੇਠ ਦੱਬਿਆ ਟਰੈਕਟਰ
. . .  1 day ago
ਸੂਲਰ ਘਰਾਟ, 25 ਸਤੰਬਰ (ਜਸਵੀਰ ਸਿੰਘ ਔਜਲਾ)- ਹਲਕਾ ਦਿੜ੍ਹਬਾ ਦੇ ਕਸਬਾ ਸੂਲਰ ਦੇ ਕਿਸਾਨ ਹਰਜੀਤ ਸਿੰਘ ਦੀ ਤੇਜ਼ ਬਾਰਿਸ਼ ਹੋਣ ਨਾਲ ਬਰਾਂਡੇ ਦੀ ਛੱਤ ਡਿੱਗ ਗਈ, ਜਿਸ ਨਾਲ ਪਰਿਵਾਰ ਦਾ ਕਾਫ਼ੀ ਨੁਕਸਾਨ ਹੋ ਗਿਆ...
ਐੱਸ.ਜੀ.ਪੀ.ਸੀ ਦੇ ਯਤਨਾਂ ਸਦਕਾ, ਅਫ਼ਗਾਨਿਸਤਾਨ ਤੋਂ ਦਿੱਲੀ ਪੁੱਜੇ ਕਈ ਭਾਰਤੀ
. . .  1 day ago
ਨਵੀਂ ਦਿੱਲੀ, 25 ਸਤੰਬਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਅੰਮ੍ਰਿਤਸਰ ਵਲੋਂ 38 ਬਾਲਗਾਂ, 14 ਬੱਚਿਆਂ ਅਤੇ 3 ਨਿਆਣਿਆਂ ਨੂੰ ਲੈ ਕੇ ਇਕ ਵਿਸ਼ੇਸ਼ ਉਡਾਣ ਅਫਗਾਨਿਸਤਾਨ ਦੇ ਕਾਬੁਲ ਤੋਂ ਦਿੱਲੀ ਪਹੁੰਚੀ। ਦਸ ਦੇਈਏ ਕਿ ਕਾਬੁਲ ਦੇ ਗੁਰਦੁਆਰਾ ਕਰਤੇ ਪ੍ਰਵਾਨ 'ਤੇ ਹਮਲੇ ਤੋਂ ਬਾਅਦ ਹੁਣ ਤੱਕ 68 ਅਫ਼ਗਾਨ ਹਿੰਦੂ ਅਤੇ ਸਿੱਖ ਪਹੁੰਚ ਚੁੱਕੇ ਹਨ।
ਤੀਸਰੇ ਟੀ-20 'ਚ ਟਾਸ ਜਿੱਤ ਕੇ ਭਾਰਤ ਵਲੋਂ ਆਸਟ੍ਰੇਲੀਆ ਨੂੰ ਪਹਿਲਾਂ ਬੱਲੇਬਾਜ਼ੀ ਦਾ ਦਿੱਤਾ ਸੱਦਾ
. . .  1 day ago
ਹੈਦਰਾਬਾਦ, 25 ਸਤੰਬਰ-ਤੀਸਰੇ ਟੀ-20 'ਚ ਟਾਸ ਜਿੱਤ ਕੇ ਭਾਰਤ ਵਲੋਂ ਆਸਟ੍ਰੇਲੀਆ ਨੂੰ ਪਹਿਲਾਂ ਬੱਲੇਬਾਜ਼ੀ ਦਾ ਦਿੱਤਾ ਸੱਦਾ
ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਸੋਨੀਆ ਗਾਂਧੀ ਨਾਲ ਮੁਲਾਕਾਤ ਕਰਨ ਪਹੁੰਚੇ
. . .  1 day ago
ਨਵੀਂ ਦਿੱਲੀ, 25 ਸਤੰਬਰ-ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਕਰਨ ਉਨ੍ਹਾਂ ਦੀ ਰਿਹਾਇਸ਼ 'ਤੇ ਪਹੁੰਚੇ ਹਨ।
ਪੰਜਾਬ ਮੰਤਰੀ ਪ੍ਰੀਸ਼ਦ ਦੀ ਮੀਟਿੰਗ 26 ਸਤੰਬਰ ਨੂੰ
. . .  1 day ago
ਬੁਢਲਾਡਾ, 25 ਸਤੰਬਰ (ਸਵਰਨ ਸਿੰਘ ਰਾਹੀ)-ਪੰਜਾਬ ਸਰਕਾਰ ਦੇ ਆਮ ਰਾਜ ਪ੍ਰਬੰਧ ਵਿਭਾਗ ਵਲੋਂ ਜਾਰੀ ਸੂਚਨਾ ਅਨੁਸਾਰ ਪੰਜਾਬ ਮੰਤਰੀ ਪ੍ਰੀਸ਼ਦ ਦੀ ਅਗਲੀ ਮੀਟਿੰਗ 26 ਸਤੰਬਰ ਦਿਨ ਸੋਮਵਾਰ ਨੂੰ ਸ਼ਾਮ 4:00 ਵਜੇ ਕੋਠੀ ਨੰ...
1 ਲੱਖ ਰੁਪਏ ਰਿਸ਼ਵਤ ਮੰਗਣ ਵਾਲਾ ਕਲਰਕ ਵਿਜੀਲੈਂਸ ਵਲੋਂ ਗ੍ਰਿਫ਼ਤਾਰ
. . .  1 day ago
ਸੁਨਾਮ ਊਧਮ ਸਿੰਘ ਵਾਲਾ, 25 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)-ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ 'ਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਦੇ ਉਦੇਸ਼ ਨਾਲ ਨਗਰ ਪਾਲਿਕਾ ਕਮੇਟੀ ਸੁਨਾਮ ਊਧਮ ਸਿੰਘ ਵਾਲਾ ਵਿਖੇ ਤਾਇਨਾਤ ਕਲਰਕ ਕਿਰਨਦੀਪ...
ਬੰਗਲਾਦੇਸ਼: ਨਦੀ 'ਚ ਕਿਸ਼ਤੀ ਪਲਟਣ ਕਾਰਨ 23 ਲੋਕਾਂ ਦੀ ਮੌਤ, ਦਰਜਨਾਂ ਲੋਕ ਹੋਏ ਲਾਪਤਾ
. . .  1 day ago
ਨਵੀਂ ਦਿੱਲੀ, 25 ਸਤੰਬਰ-ਬੰਗਲਾਦੇਸ਼ 'ਚ ਇਕ ਨਦੀ 'ਚ ਇਕ ਕਿਸ਼ਤੀ ਪਲਟਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਇਸ ਕਿਸ਼ਤੀ ਦੇ ਪਲਣਨ ਨਾਲ ਘੱਟੋ-ਘੱਟ 23 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਕਈ ਦਰਜਨ ਲੋਕ ਲਾਪਤਾ ਹੋ ਗਏ ਹਨ।
ਆੜ੍ਹਤੀਆ ਮਾਸਟਰ ਮਥਰਾ ਦਾਸ ਦਾ ਹੋਇਆ ਦਿਹਾਂਤ
. . .  1 day ago
ਲੌਂਗੋਵਾਲ, 25 ਸਤੰਬਰ (ਸ.ਸ.ਖੰਨਾ,ਵਿਨੋਦ)-ਕਸਬਾ ਲੌਂਗੋਵਾਲ ਦੇ ਨਾਮਵਰ ਆੜ੍ਹਤੀਆ ਮਾਸਟਰ ਮਥੁਰਾ ਦਾਸ ਜੋ ਕਿ 90 ਸਾਲਾਂ ਦੇ ਸਨ ਜੋ ਸੰਖੇਪ ਬਿਮਾਰੀ ਤੋਂ ਬਾਅਦ ਅਕਾਲ ਚਲਾਣਾ ਕਰ ਗਏ...
ਡਰੋਨ ਰਾਹੀਂ ਨਸ਼ਾ ਤਸਕਰੀ ਜਾਰੀ, ਬੀ.ਐੱਸ.ਐੱਫ ਨੇ ਚਾਰ ਪੈਕਟ ਹੈਰੋਇਨ ਕੀਤੀ ਬਰਾਮਦ
. . .  1 day ago
ਅੰਮ੍ਰਿਤਸਰ, 25 ਸਤੰਬਰ- ਸੀਮਾ ਸੁਰੱਖਿਆ ਬਲ ਨੂੰ ਸਰਹੱਦੀ ਖ਼ੇਤਰ 'ਚ ਵੱਡੀ ਕਾਮਯਾਬੀ ਮਿਲੀ ਹੈ। ਬੀ.ਐੱਸ.ਐੱਫ. ਨੇ ਪਾਕਿਸਤਾਨ ਤੋਂ ਡਰੋਨ ਰਾਹੀਂ ਆਈ ਹੈਰੋਇਨ ਬਰਾਮਦ ਕੀਤੀ ਹੈ। ਸਰਹੱਦ ਪਾਰ ਤੋਂ ਡਰੋਨ ਰਾਹੀਂ ਹੈਰੋਇਨ...
ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸੰਸਦ ਮੈਂਬਰ ਸ਼ਸ਼ੀ ਥਰੂਰ 30 ਸਤੰਬਰ ਨੂੰ ਪਾਰਟੀ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਪੱਤਰ ਕਰਨਗੇ ਦਾਖ਼ਲ
. . .  1 day ago
ਨਵੀਂ ਦਿੱਲੀ, 25 ਸਤੰਬਰ- ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸੰਸਦ ਮੈਂਬਰ ਸ਼ਸ਼ੀ ਥਰੂਰ 30 ਸਤੰਬਰ ਨੂੰ ਪਾਰਟੀ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨਗੇ।
ਪੰਜਾਬੀ ਫ਼ਿਲਮੀ ਡਾਇਰੈਕਟਰ ਨੇ ਕੀਤੀ ਖ਼ੁਦਕੁਸ਼ੀ
. . .  1 day ago
ਲਹਿਰਾਗਾਗਾ, 25 ਸਤੰਬਰ (ਅਸ਼ੋਕ ਗਰਗ)- ਲਹਿਰਾਗਾਗਾ ਨਿਵਾਸੀ ਪੰਜਾਬੀ ਫ਼ਿਲਮੀ ਡਾਇਰੈਕਟਰ ਤਰਨਜੀਤ ਟੋਰੀ ਵਲੋਂ ਸਹੁਰਿਆਂ ਤੋਂ ਤੰਗ ਆ ਕੇ ਖ਼ੁਦਕੁਸ਼ੀ ਕਰ ਲਏ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਡਾਇਰੈਕਟਰ ਦੇ ਪਿਤਾ ਕ੍ਰਿਸ਼ਨ ਦਾਸ...
ਹਲਕਾ ਅਜਨਾਲਾ ਅੰਦਰ ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਨੂੰ ਵੱਡਾ ਝਟਕਾ
. . .  1 day ago
ਅਜਨਾਲਾ, 25 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਵਿਧਾਨ ਸਭਾ ਹਲਕਾ ਅਜਨਾਲਾ ਅੰਦਰ ਅੱਜ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਕਾਂਗਰਸ ਨੂੰ ਉਸ ਵੇਲੇ ਜ਼ਬਰਦਸਤ ਸਿਆਸੀ ਝਟਕਾ ਮਿਲਿਆ ਜਦ ਪਿਛਲੇ 20 ਸਾਲਾਂ ਤੋਂ ਸ਼੍ਰੋਮਣੀ...
ਮੁਹਾਲੀ-ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਸ਼ਹੀਦ ਭਗਤ ਸਿੰਘ ਦੇ ਨਾਂ 'ਤੇ ਰੱਖਣ 'ਤੇ ਮੁੱਖ ਮੰਤਰੀ ਨੇ ਜ਼ਾਹਿਰ ਕੀਤੀ ਖ਼ੁਸ਼ੀ
. . .  1 day ago
ਅਹਿਮਦਾਬਾਦ, 25 ਸਤੰਬਰ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਹਰਿਆਣਾ ਦੇ ਹਵਾਬਾਜ਼ੀ ਮੰਤਰੀ ਦੁਸ਼ਯੰਤ ਚੌਟਾਲਾ ਨਾਲ ਗੱਲ ਕੀਤੀ ਸੀ, ਜਿਸ ਤੋਂ ਬਾਅਦ ਸਹਿਮਤੀ ਬਣੀ ਸੀ। ਅਸੀਂ ਹਵਾਬਾਜ਼ੀ ਮੰਤਰੀ ਨੂੰ ਪੱਤਰ ਲਿਖ...
ਸਮਰਾਲਾ ਲਾਗੇ ਪਿੰਡ ਪੂਰਬਾ 'ਚ ਮੀਂਹ ਕਾਰਨ ਕੋਠੇ ਦੀ ਡਿੱਗੀ ਛੱਤ
. . .  1 day ago
ਸਮਰਾਲਾ, 25 ਸਤੰਬਰ (ਗੋਪਾਲ ਸੋਫਤ)- ਸਨਿੱਚਰਵਾਰ ਤੋਂ ਲਗਾਤਾਰ ਪੈ ਰਹੇ ਭਾਰੀ ਮੀਂਹ ਕਾਰਨ ਇੱਥੋਂ ਨਜ਼ਦੀਕੀ ਪਿੰਡ ਪੂਰਬਾ ਵਿਖੇ ਇਕ ਕੋਠੇ ਦੀ ਛੱਤ ਡਿੱਗ ਗਈ ਹੈ ਪਰ ਇਸ ਛੱਤ ਡਿੱਗਣ ਕਾਰਨ ਕੋਈ ਵੀ ਜਾਨੀ ਨੁਕਸਾਨ ਨਹੀਂ ਹੋਇਆ...
ਭਾਰਤ-ਪਾਕਿਸਤਾਨ ਸਰਹੱਦ ਨਜ਼ਦੀਕ ਡਰੋਨ ਕਰੋੜਾਂ ਰੁਪਏ ਦੀ ਹੈਰੋਇਨ ਸੁੱਟ ਕੇ ਪਾਕਿਸਤਾਨ ਵੱਲ ਉੱਡਿਆ
. . .  1 day ago
ਅਟਾਰੀ, 25 ਸਤੰਬਰ (ਗੁਰਦੀਪ ਸਿੰਘ ਅਟਾਰੀ )-ਭਾਰਤ-ਪਾਕਿਸਤਾਨ ਸਰਹੱਦ ਨਜ਼ਦੀਕ ਵਸੇ ਪਿੰਡ ਰਤਨ ਖ਼ੁਰਦ ਵਿਖੇ ਪਾਕਿਸਤਾਨੀ ਡਰੋਨ ਕਰੋੜਾਂ ਰੁਪਏ ਦੀ ਹੈਰੋਇਨ ਸੁੱਟ ਕੇ ਪਾਕਿਸਤਾਨ ਵੱਲ ਉੱਡ ਗਿਆ...
ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਫ਼ਸਲਾਂ ਦੇ ਨੁਕਸਾਨ ਲਈ ਵਿੱਤੀ ਪੈਕੇਜ ਦੇਣ ਲਈ ਕਿਹਾ
. . .  1 day ago
ਮਲੋਟ, 25 ਸਤੰਬਰ (ਪਾਟਿਲ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਕੇ ਕਿਹਾ ਹੈ ਕਿ ਪਿਛਲੇ 2 ਦਿਨਾਂ ਤੋਂ ਲਗਾਤਾਰ ਮੀਂਹ ਨੇ ਸੂਬੇ ਭਰ ਵਿਚ ਖੜ੍ਹੀ ਝੋਨੇ ਅਤੇ ਕਪਾਹ ਦੀ ਫ਼ਸਲ ਨੂੰ ਭਾਰੀ ਨੁਕਸਾਨ ਪਹੁੰਚਾਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੂੰ ਤੁਰੰਤ ਗਿਰਦਾਵਰੀ ਦੇ ਹੁਕਮ ਦੇ ਕੇ ਕਿਸਾਨਾਂ...
ਸੜਕਾਂ 'ਤੇ ਦਰੱਖਤ ਡਿੱਗਣ ਕਾਰਨ ਆਵਾਜਾਈ ਪ੍ਰਭਾਵਿਤ
. . .  1 day ago
ਸੁਨਾਮ ਊਧਮ ਸਿੰਘ ਵਾਲਾ, 25 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਬੀਤੀ ਕੱਲ੍ਹ ਸੁਨਾਮ ਹਲਕੇ 'ਚ ਹੋਈ ਬੇਮੌਸਮੀ ਭਾਰੀ ਬਰਸਾਤ ਕਾਰਨ ਜਨਜੀਵਨ ਬੁਰੀ ਤਰਾਂ ਪ੍ਰਭਾਵਿਤ ਹੋਇਆ ਹੈ।ਜਿਥੇ ਗਲੀਆਂ ਅਤੇ ਘਰਾਂ ਵਿਚ ਮੀਂਹ ਦਾ ਪਾਣੀ ਵੜਨ ਕਾਰਨ ਲੋਕ ਆਪਣਾ ਘਰੇਲੂ ਸਮਾਨ ਸੰਭਾਲਦੇ ਰਹੇ ਉਥੇ ਹੀ ਆਮ ਤੌਰ 'ਤੇ ਸ਼ਹਿਰ 'ਚ ਦੁਕਾਨਾਂ ਬੰਦ ਹੀ...
ਨਿਤਿਸ਼ ਕੁਮਾਰ, ਲਾਲੂ ਪ੍ਰਸਾਦ ਅੱਜ ਦਿੱਲੀ 'ਚ ਸੋਨੀਆ ਗਾਂਧੀ ਨਾਲ ਕਰਨਗੇ ਮੁਲਾਕਾਤ
. . .  1 day ago
ਨਵੀਂ ਦਿੱਲੀ, 25 ਸਤੰਬਰ - ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਅਤੇ ਰਾਸ਼ਟਰੀ ਜਨਤਾ ਦਲ ਦੇ ਮੁਖੀ ਲਾਲੂ ਪ੍ਰਸਾਦ ਯਾਦਵ ਅੱਜ ਦਿੱਲੀ 'ਚ ਸੋਨੀਆ ਗਾਂਧੀ ਨਾਲ ਮੁਲਾਕਾਤ...
ਸ਼ਹੀਦ ਭਗਤ ਸਿੰਘ ਦੇ ਨਾਂਅ 'ਤੇ ਹੋਵੇਗਾ ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ - ਪ੍ਰਧਾਨ ਮੰਤਰੀ ਨੇ ਕੀਤਾ ਐਲਾਨ
. . .  1 day ago
ਨਵੀਂ ਦਿੱਲੀ, 25 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਲਾਨ ਕੀਤਾ ਕਿ ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਬਦਲੇਗਾ। ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਸ਼ਹੀਦ ਭਗਤ ਸਿੰਘ ਦੇ ਨਾਂਅ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਰ ਰਹੇ ਨੇ 'ਮਨ ਕੀ ਬਾਤ'
. . .  1 day ago
ਨਵੀਂ ਦਿੱਲੀ, 25 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਰੇਡਿਓ ਪ੍ਰੋਗਰਾਮ 'ਮਨ ਕੀ ਬਾਤ' 'ਚ ਦੇਸ਼ ਵਾਸੀਆਂ ਨੂੰ ਸੰਬੋਧਨ ਕਰ ਰਹੇ...
ਰੇਲਵੇ ਕਲੋਨੀ ਮਲੋਟ ਵਿਚ ਧੜ ਨਾਲੋਂ ਸਿਰ ਲਾਹ ਕੇ ਵਿਅਕਤੀ ਦਾ ਕਤਲ
. . .  1 day ago
ਮਲੋਟ, 25 ਸਤੰਬਰ (ਪਾਟਿਲ)-ਰੇਲਵੇ ਕਲੋਨੀ ਮਲੋਟ ਵਿਖੇ ਬੀਤੀ ਰਾਤ ਇਕ ਵਿਅਕਤੀ ਦਾ ਧੜ ਨਾਲੋਂ ਸਿਰ ਲਾਹ ਕੇ ਕਤਲ ਕੀਤੇ ਜਾਣ ਦਾ ਸਮਾਚਾਰ ਹੈ। ਮ੍ਰਿਤਕ ਦੀ ਪਹਿਚਾਣ ਅਮਰਨਾਥ ਪੁੱਤਰ ਉਮੇਦ ਕੁਮਾਰ ਵਜੋਂ ਹੋਈ ਹੈ। ਕਤਲ ਕਰਨ ਵਾਲਿਆਂ ਨੇ ਧੜ ਅਤੇ ਸਿਰ ਨੂੰ ਕਲੋਨੀ ਨੇੜੇ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 17 ਹਾੜ ਸੰਮਤ 554

ਤਰਨਤਾਰਨ

ਕਾਂਗਰਸੀਆਂ ਨੇ ਕੁੱਟੇ 'ਆਪ' ਦੇ ਵਰਕਰ

ਝਬਾਲ, 30 ਜੂਨ (ਸੁਖਦੇਵ ਸਿੰਘ, ਸਰਬਜੀਤ ਸਿੰਘ) - ਪਿੰਡ ਪੱਧਰੀ ਕਲਾਂ ਵਿਖੇ ਚੱਲ ਰਹੇ ਆਮ ਇਜਲਾਸ ਦੌਰਾਨ ਹੋਏ ਤਕਰਾਰ ਤੋਂ ਬਾਅਦ ਚੱਲੇ ਇੱਟਾਂ ਰੋੜਿਆਂ ਨਾਲ ਦਰਜਨ ਦੇ ਕਰੀਬ ਲੋਕ ਜ਼ਖ਼ਮੀਂ ਹੋ ਗਏ | ਇਸ ਸੰਬੰਧੀ ਜੇਰੇ ਇਲਾਜ ਸਰਕਾਰੀ ਹਸਪਤਾਲ ਵਿਖੇ ਦਾਖ਼ਲ ਸਲਵਿੰਦਰ ਸਿੰਘ ਨੇ ਦੱਸਿਆ ਕਿ ਪਿੰਡ 'ਚ ਸਥਿਤ ਸਰਕਾਰੀ ਸਕੂਲ ਵਿਖੇ ਸੈਕਟਰੀ ਹਰਪ੍ਰੀਤ ਸਿੰਘ ਦੀ ਹਾਜ਼ਰੀ ਵਿਚ ਪੰਚਾਇਤ ਦਾ ਆਮ ਇਜਲਾਸ ਚੱਲ ਰਿਹਾ ਸੀ | ਇਜਲਾਸ ਦੌਰਾਨ ਮਹਿਲਾ ਸਰਪੰਚ ਰਛਪਾਲ ਕੌਰ ਦੇ ਪਤੀ ਦਿਲਬਾਗ ਸਿੰਘ ਬੱਗਾ ਵਲੋਂ ਪਿੰਡ ਵਾਸੀਆਂ ਨੂੰ ਫਲੱਸ਼ਾਂ, ਕੋਠੇ ਅਤੇ ਰਸਤੇ ਪੱਕੇ ਕਰਨ ਦੇਣ ਦੇ ਵਾਅਦੇ ਕੀਤੇ ਜਾ ਰਹੇ ਸਨ | ਜਦੋਂ ਇਜਲਾਸ ਵਿਚ ਹਾਜ਼ਰ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਦਿਲਬਾਗ ਸਿੰਘ ਨੂੰ ਪਿੰਡ ਵਾਸੀਆਂ ਨਾਲ ਕੀਤੇ ਜਾ ਰਹੇ ਵਾਅਦੇ ਕਦੋਂ ਤੱਕ ਪੂਰੇ ਕਰਨ ਬਾਰੇ ਪੁੱਛਿਆ ਤਾਂ ਕਾਂਗਰਸ ਪਾਰਟੀ ਦੀ ਮਹਿਲਾ ਸਰਪੰਚ ਦੇ ਪਤੀ ਦਿਲਬਾਗ ਸਿੰਘ ਨੇ ਸਾਥੀਆਂ ਸਮੇਤ ਉਨ੍ਹਾਂ ਨੇ ਇੱਟਾਂ ਰੋੜਿਆਂ ਅਤੇ ਡਾਂਗਾਂ ਨਾਲ ਹਮਲਾ ਕਰ ਦਿੱਤਾ ਜਿਸ ਨਾਲ ਸਲਵਿੰਦਰ ਸਿੰਘ, ਜਗਜੀਤ ਸਿੰਘ, ਭਗਵੰਤ ਸਿੰਘ, ਦਿਲਬਾਗ ਸਿੰਘ, ਰਣਬੀਰ ਸਿੰਘ, ਗੁਰਨਾਮ ਸਿੰਘ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ | ਹਮਲਾਵਰਾਂ ਨੇ 8-10 ਮੋਟਰਸਾਈਕਲਾਂ ਦੀ ਭੰਨਤੋੜ ਵੀ ਕਰ ਦਿੱਤੀ | ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਸਕੂਲ ਦੇ ਕਮਰੇ ਵਿਚ ਲੁਕ ਕੇ ਆਪਣੀ ਜਾਨ ਬਚਾਈ | ਦੂਜੇ ਪਾਸੇ ਸਰਕਾਰੀ ਹਸਪਤਾਲ ਝਬਾਲ ਵਿਖੇ ਹੀ ਜੇਰੇ ਇਲਾਜ ਦਾਖ਼ਲ ਕਾਂਗਰਸੀ ਮਹਿਲਾ ਸਰਪੰਚ ਦੇ ਪਤੀ ਦਿਲਬਾਗ ਸਿੰਘ ਨੇ ਉਕਤ ਦੋਸ਼ਾਂ ਨੂੰ ਨਕਾਰਦਿਆਂ ਦੱਸਿਆ ਕਿ ਸ਼ਾਂਤੀਪੂਰਨ ਢੰਗ ਨਾਲ ਇਜਲਾਸ ਚੱਲ ਰਿਹਾ ਸੀ ਤਾਂ ਆਮ ਆਦਮੀ ਪਾਰਟੀ ਦੇ ਵਰਕਰ ਸਲਵਿੰਦਰ ਸਿੰਘ ਤੇ ਭਗਵੰਤ ਸਿੰਘ ਸਮੇਤ 8-10 ਵਿਅਕਤੀਆਂ ਨੇ ਆ ਕੇ ਹੁੱਲ੍ਹੜਬਾਜ਼ੀ ਸ਼ੁਰੂ ਕਰ ਦਿੱਤੀ ਅਤੇ ਡਾਂਗਾਂ ਤੇ ਇੱਟਾਂ, ਰੋੜਿਆਂ ਨਾਲ ਹਮਲਾ ਕਰਕੇ ਉਸ ਨੂੰ ਅਤੇ ਉਸ ਦੇ ਧੜੇ ਨਾਲ ਸਬੰਧਿਤ ਮੰਗਤ ਸਿੰਘ, ਪਰਮਜੀਤ ਸਿੰਘ, ਸ਼ੇਰਾ ਸਿੰਘ, ਜਸਪਾਲ ਸਿੰਘ ਤੇ ਸਰਬਜੀਤ ਕੌਰ ਨੂੰ ਜ਼ਖ਼ਮੀ ਕਰ ਦਿੱਤਾ | ਮੌਕੇ 'ਤੇ ਪੁਲਿਸ ਪਾਰਟੀ ਸਮੇਤ ਪੁੱਜੇ ਥਾਣਾ ਮੁਖੀ ਝਬਾਲ ਇੰਸਪੈਕਟਰ ਪ੍ਰਭਜੀਤ ਸਿੰਘ ਨੇ ਦੱਸਿਆ ਕਿ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸ਼ੀ ਪਾਏ ਜਾਣ ਵਾਲੇ ਵਿਅਕਤੀਆਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ |

ਘਰ 'ਚ ਦਾਖ਼ਲ ਹੋ ਕੇ ਸੱਟਾਂ ਮਾਰਨ ਅਤੇ ਗੋਲੀਆਂ ਚਲਾਉਣ 'ਤੇ 16 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਹਰੀਕੇ ਪੱਤਣ, 30 ਜੂਨ (ਸੰਜੀਵ ਕੁੰਦਰਾ) - ਘਰ 'ਚ ਦਾਖ਼ਲ ਹੋ ਕੇ ਗੋਲੀਆਂ ਚਲਾਉਣ ਅਤੇ ਸੱਟਾਂ ਮਾਰ ਕੇ ਜ਼ਖ਼ਮੀ ਕਰਨ ਦੇ ਦੋਸ਼ ਹੇਠ ਥਾਣਾ ਹਰੀਕੇ ਪੁਲਿਸ ਨੇ 6 ਅਣਪਛਾਤਿਆਂ ਸਮੇਤ 16 ਵਿਅਕਤੀਆਂ ਖਿਲਾਫ਼ ਵੱਖ ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ | ਇਸ ਸੰਬੰਧੀ ...

ਪੂਰੀ ਖ਼ਬਰ »

ਨਸ਼ੇ ਦੇ ਟੀਕੇ ਕਾਰਨ ਨੌਜਵਾਨ ਦੀ ਮੌਤ

ਸਰਹਾਲੀ ਕਲਾਂ, 30 ਜੂਨ (ਅਜੇ ਸਿੰਘ ਹੁੰਦਲ)- ਨੈਸ਼ਨਲ ਹਾਈਵੇ 'ਤੇ ਪਿੰਡ ਸਰਹਾਲੀ ਨੇੜੇ ਟੀ-ਪੁਆਇੰਟ ਪੱਟੀ ਰੋਡ ਨਜ਼ਦੀਕ ਖ਼ੜੀ ਕਾਰ 'ਚੋਂ ਪੁਲਿਸ ਨੂੰ ਲਾਸ਼ ਮਿਲੀ | ਹਾਈਵੇ ਕਿਨਾਰੇ ਖ਼ੜ੍ਹੀ ਸਵਿੱਫਟ ਕਾਰ ਨੰਬਰ ਪੀ.ਬੀ.09 ਏ.ਐੱਲ. 1871 'ਚ ਨੌਜਵਾਨ ਦੀ ਲਾਸ਼ ਹੋਣ ਬਾਰੇ ਥਾਣਾ ...

ਪੂਰੀ ਖ਼ਬਰ »

ਪੰਜ ਰੋਜ਼ਾ ਗੁਰਮਤਿ ਸਿਖਲਾਈ ਕੈਂਪ ਦੀ ਸਮਾਪਤੀ

ਗੋਇੰਦਵਾਲ ਸਾਹਿਬ, 30 ਜੂਨ (ਸਕੱਤਰ ਸਿੰਘ ਅਟਵਾਲ) - ਗੁਰਮਤਿ ਗਿਆਨ ਮਿਸ਼ਨਰੀ ਕਾਲਜ ਲੁਧਿਆਣਾ ਵਲੋਂ ਇਤਿਹਾਸਕ ਨਗਰ ਗੋਇੰਦਵਾਲ ਸਾਹਿਬ ਵਿਖੇ ਪੰਜ ਰੋਜਾ ਗੁਰਮਤਿ ਸਿਖਲਾਈ ਕੈਂਪ ਦੀ ਸਫ਼ਲਤਾ ਪੂਰਵਕ ਸਮਾਪਤੀ ਹੋਈ ਜਿਸ 'ਚ ਪੰਥ ਪ੍ਰਸਿੱਧ ਨਾਮਵਰ ਸ਼ਖਸੀਅਤਾਂ ਨੇ ...

ਪੂਰੀ ਖ਼ਬਰ »

ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ, ਪੰਜਾਬ ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਨੇ ਬਜਟ ਦੀਆਂ ਕਾਪੀਆਂ ਸਾੜੀਆਂ

ਪੱਟੀ, 30 ਜੂਨ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ) - ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਜਰਨੈਲ ਸਿੰਘ, ਮੁਲਾਜ਼ਮ ਆਗੂ ਜੋਗਾ ਸਿੰਘ, ਧਰਮ ਸਿੰਘ, ਸੁਖਦੇਵ ਰਾਜ ਸ਼ਰਮਾ ਨੇ ਕਿਹਾ ਕਿ ਪੰਜਾਬ ਯੂ.ਟੀ. ਮੁਲਾਜ਼ਮ ਅਤੇ ...

ਪੂਰੀ ਖ਼ਬਰ »

ਇੰਟਰਨੈਸ਼ਨਲ ਕਾਲਜ ਆਫ਼ ਨਰਸਿੰਗ ਪਿੱਦੀ ਦਾ ਬਾਰ੍ਹਵੀਂ ਦਾ ਨਤੀਜਾ ਸ਼ਾਨਦਾਰ ਰਿਹਾ

ਤਰਨ ਤਾਰਨ, 30 ਜੂਨ (ਹਰਿੰਦਰ ਸਿੰਘ) - ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਬਾਰ੍ਹਵੀਂ ਜਮਾਤ ਦੇ ਨਤੀਜਿਆਂ ਵਿਚ ਇੰਟਰਨੈਸ਼ਨਲ ਕਾਲਜ ਆਫ਼ ਨਰਸਿੰਗ ਪਿੱਦੀ ਤਰਨ ਤਾਰਨ ਦੀਆਂ 16 ਵਿਦਿਆਰਥਣਾਂ ਨੇ 90 ਫ਼ੀਸਦੀ ਤੋਂ ਵੱਧ ਅੰਕ ਹਾਸਲ ...

ਪੂਰੀ ਖ਼ਬਰ »

2 ਦੇਸੀ ਪਿਸਤੌਲ, ਕਾਰਤੂਸ ਸਮੇਤ 2 ਵਿਅਕਤੀ ਗਿ੍ਫ਼ਤਾਰ

ਤਰਨ ਤਾਰਨ, 30 ਜੂਨ (ਹਰਿੰਦਰ ਸਿੰਘ) - ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ 2 ਵਿਅਕਤੀਆਂ ਨੂੰ ਕਾਬੂ ਕਰ ਕੇ ਉਨ੍ਹਾਂ ਪਾਸੋਂ 2 ਦੇਸੀ ਪਿਸਟਲ ਸਮੇਤ ਕਾਰਤੂਸ ਬਰਾਮਦ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਏ.ਐਸ.ਆਈ. ...

ਪੂਰੀ ਖ਼ਬਰ »

ਬਜਟ 'ਚ ਐਨ.ਪੀ.ਐਸ. ਮੁਲਾਜ਼ਮਾਂ ਦੇ ਹਿੱਤਾਂ ਨੂੰ ਅਣਗੌਲਿਆਂ ਕਰਨ 'ਤੇ ਰੋਸ

ਤਰਨ ਤਾਰਨ, 30 ਜੂਨ (ਹਰਿੰਦਰ ਸਿੰਘ) - ਜ਼ਿਲ੍ਹਾ ਤਰਨ ਤਾਰਨ ਦੇ ਕੰਨਵੀਨਰ ਕੁਲਵਿੰਦਰ ਸਿੰਘ ਅਤੇ ਜ਼ਿਲ੍ਹਾ ਜਨਰਲ ਸਕੱਤਰ ਪ੍ਰਭਜੋਤ ਸਿੰਘ ਗੋਹਲਵੜ੍ਹ ਨੇ ਕਿਹਾ ਕਿ ਪੰਜਾਬ ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰਜ ਸਾਂਝਾ ਫਰੰਟ ਅਤੇ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ...

ਪੂਰੀ ਖ਼ਬਰ »

16 ਗ੍ਰਾਮ ਹੈਰੋਇਨ ਸਮੇਤ ਵਿਅਕਤੀ ਕਾਬੂ

ਖੇਮਕਰਨ, 30 ਜੂਨ (ਰਾਕੇਸ਼ ਬਿੱਲਾ) - ਪੰਜਾਬ ਪੁਲਿਸ ਵਲੋਂ ਆਰੰਭੀ ਨਸ਼ਾ ਵਿਰੋਧੀ ਮਹਿੰਮ ਤਹਿਤ ਥਾਣਾ ਖੇਮਕਰਨ ਦੀ ਪੁਲਿਸ ਨੇ ਹੈਰੋਇਨ ਦਾ ਧੰਦਾ ਕਰਨ ਵਾਲੇ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ, ਜਿਸ ਪਾਸੋਂ 16 ਗ੍ਰਾਮ ਹੈਰੋਇਨ ਮਿਲੀ ਹੈ | ਪੁਲਿਸ ਵਲੋਂ ਕੇਸ ਦਰਜ ਕਰਕੇ ਪੇਸ਼ ...

ਪੂਰੀ ਖ਼ਬਰ »

ਹੈਰੋਇਨ ਅਤੇ ਨਾਜਾਇਜ਼ ਸ਼ਰਾਬ ਸਮੇਤ ਚਾਰ ਵਿਅਕਤੀ ਗਿ੍ਫ਼ਤਾਰ

ਤਰਨ ਤਾਰਨ, 30 ਜੂਨ (ਹਰਿੰਦਰ ਸਿੰਘ) - ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਨਾਕਾਬੰਦੀ ਦੌਰਾਨ ਹੈਰੋਇਨ ਅਤੇ ਨਾਜਾਇਜ਼ ਸ਼ਰਾਬ ਸਮੇਤ ਚਾਰ ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐਸ.ਐਸ.ਪੀ. ਰਣਜੀਤ ਸਿੰਘ ...

ਪੂਰੀ ਖ਼ਬਰ »

ਐਸ.ਡੀ. ਸਕੂਲ ਦਾ 12ਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ

ਤਰਨ ਤਾਰਨ, 30 ਜੂਨ (ਵਿਕਾਸ ਮਰਵਾਹਾ) - ਐਸ.ਡੀ. ਸੀਨੀਅਰ ਸੈਕੰਡਰੀ ਸਕੂਲ ਤਰਨਤਾਰਨ ਦਾ ਬਾਰ੍ਹਵੀ ਆਰਟਸ ਅਤੇ ਸਾਇੰਸ ਗਰੁੱਪ ਦਾ ਨਤੀਜਾ 100 ਪ੍ਰਤੀਸ਼ਤ ਰਿਹਾ | ਸਕੂਲ ਪਿੰ੍ਰਸੀਪਲ ਜਤਿੰਦਰਪਾਲ ਸਿੰਘ ਨੇ ਦੱਸਿਆ ਕਿ ਵਿਦਿਆਰਥਣ ਮਾਨੀਆ ਨੇ ਸਾਇੰਸ ਗਰੁੱਪ ਵਿਚੋਂ 488 ਅੰਕ ...

ਪੂਰੀ ਖ਼ਬਰ »

ਦੜਾ ਸੱਟਾ ਖੇਡਦਾ ਇਕ ਗਿ੍ਫ਼ਤਾਰ

ਤਰਨ ਤਾਰਨ, 30 ਜੂਨ (ਪਰਮਜੀਤ ਜੋਸ਼ੀ) - ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਕਰਿਆਨੇ ਦੀ ਦੁਕਾਨ ਦੀ ਆੜ ਵਿਚ ਦੜਾ ਸੱਟਾ ਖੇੜਦੇ ਹੋਏ ਇਕ ਵਿਅਕਤੀ ਨੂੰ ਕਾਬੂ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਏ.ਐਸ.ਆਈ. ਬਲਦੇਵ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਬਾਬਾ ਰਾਏ ਸਾਹਿਬ ਸੋਢੀ ਦੀ ਯਾਦ 'ਚ ਪੰਜ ਰੋਜ਼ਾ ਸਾਲਾਨਾ ਜੋੜ ਮੇਲਾ ਮਨਾਇਆ

ਅਮਰਕੋਟ, 30 ਜੂਨ (ਗੁਰਚਰਨ ਸਿੰਘ ਭੱਟੀ) - ਪਿੰਡ ਆਸਲ ਉਤਾੜ ਵਿਖੇ ਬਾਬਾ ਰਾਏ ਸਾਹਿਬ ਸੋਢੀ ਦੀ ਯਾਦ ਵਿਚ ਪੰਜ ਰੋਜ਼ਾ ਸਾਲਾਨਾ ਜੋੜ ਮੇਲਾ ਬਾਬਾ ਜਸਵੰਤ ਸਿੰਘ ਸੋਢੀ ਅਤੇ ਇਲਾਕਾ ਇਲਾਕੇ ਦੀਆਂ ਸਮੂੰਹ ਸਾਧ ਸੰਗਤਾਂ ਅਤੇ ਸੇਵਾਦਾਰਾਂ ਵਲੋਂ ਸ਼ਰਧਾ ਭਾਵਨਾ ਨਾਲ ਪਿੰਡ ...

ਪੂਰੀ ਖ਼ਬਰ »

ਬਾਬਾ ਚਰਨਦਾਸ ਦੀ ਯਾਦ ਨੂੰ ਸਮਰਪਿਤ ਸਾਲਾਨਾ ਜੋੜ ਮੇਲਾ ਮਨਾਇਆ

ਪੱਟੀ, 30 ਜੂਨ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ) - ਬਾਬਾ ਚਰਨਦਾਸ ਜੀ ਦੀ ਯਾਦ ਨੂੰ ਸਮਰਪਿਤ ਸਲਾਨਾ ਜੋੜ ਮੇਲਾ ਪਿੰਡ ਚੂਸਲੇਵੜ੍ਹ ਵਿਖੇ ਸੁਸ਼ੋਭਿਤ ਗੁਰਦਆਰਾ ਬਾਬਾ ਚਰਨਦਾਸ ਵਿਖੇ ਸਮੂਹ ਪਿੰਡ ਨਿਵਾਸੀਆਂ ਤੇ ਗੁਰਦੁਆਰਾ ਸਾਹਿਬ ਦੀ ਲੋਕਲ ਕਮੇਟੀ ...

ਪੂਰੀ ਖ਼ਬਰ »

ਸੇਵਾ ਦੇਵੀ ਐਸ.ਡੀ. ਕਾਲਜ ਦਾ 12ਵੀਂ ਦਾ ਨਤੀਜਾ ਸੌ ਫ਼ੀਸਦੀ ਰਿਹਾ

ਤਰਨ ਤਾਰਨ, 30 ਜੂਨ (ਵਿਕਾਸ ਮਰਵਾਹਾ) - ਇਲਾਕੇ ਦੀ ਨਾਮਵਰ ਸੰਸਥਾ ਸੇਵਾ ਦੇਵੀ ਐੱਸ.ਡੀ. ਕਾਲਜ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਰਿਹਾ | ਹਰੇਕ ਵਿਦਿਆਰਥੀ ਨੇ 80 ਪ੍ਰਤੀਸ਼ਤ ਤੋਂ ਉਪਰ ਅੰਕ ਹਾਸਲ ਕੀਤੇ, ਜਿਸ ਵਿਚ ਤਕਦੀਰ ਕੌਰ ਨੇ 451 ਅੰਕ ਪ੍ਰਾਪਤ ਕਰਕੇ ਕਾਲਜ ...

ਪੂਰੀ ਖ਼ਬਰ »

ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰ ਅਫ਼ਸਰ ਜਸਜੀਤ ਕੌਰ ਨੇ ਅਹੁਦਾ ਸੰਭਾਲਿਆ

ਤਰਨ ਤਾਰਨ, 30 ਜੂਨ (ਪਰਮਜੀਤ ਜੋਸ਼ੀ) - ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰ ਅਫ਼ਸਰ ਜਸਜੀਤ ਕੌਰ ਨੇ ਅਹੁਦਾ ਸੰਭਾਲ ਲਿਆ ਹੈ | ਅਹੁਦਾ ਸੰਭਾਲਣ ਮੌਕੇ ਰਮਿੰਦਰ ਸਿੰਘ ਬਾਠ ਖੁਰਾਕ ਸਪਲਾਈ ਅਫ਼ਸਰ, ਨਵਦੀਪ ਸਿੰਘ ਸਹਾਇਕ ਖੁਰਾਕ ਸਪਲਾਈ ਅਫ਼ਸਰ, ਇੰਸਪੈਕਟਰ ਮਨਦੀਪ ਸਿੰਘ, ...

ਪੂਰੀ ਖ਼ਬਰ »

ਪਸ਼ੂ ਪਾਲਣ ਵਿਭਾਗ ਦੇ ਸਮੂਹ ਸਟਾਫ਼ ਦੀਆਂ 2 ਮਹੀਨੇ ਤੋਂ ਰੁਕੀਆਂ ਤਨਖਾਹਾਂ

ਤਰਨ ਤਾਰਨ, 30 ਜੂਨ (ਹਰਿੰਦਰ ਸਿੰਘ) - ਪਸ਼ੂ ਪਾਲਣ ਵਿਭਾਗ ਜ਼ਿਲ੍ਹਾ ਤਰਨ ਤਾਰਨ ਦੇ ਸਟਾਫ਼ ਦੀਆਂ ਸਮੂਹ ਐਸੋਸੀਏਸ਼ਨ, ਜਿਨਾਂ ਵਿਚ ਪੰਜਾਬ ਸਟੇਟ ਵੈਟਨਰੀ ਅਫਸਰ ਐਸੋਸੀਏਸ਼ਨ, ਪੰਜਾਬ ਸਟੇਟ ਐਨੀਮਲ ਹਸਬੰਡਰੀ ਅਫਸਰ ਵੈਲਫੇਅਰ ਐਸੋਸੀਏਸ਼ਨ, ਪੰਜਾਬ ਸਟੇਟ ਵੈਟਨਰੀ ...

ਪੂਰੀ ਖ਼ਬਰ »

ਬਾਬਾ ਦਰਵੇਸ਼ ਦਾ ਸਾਲਾਨਾ ਜੋੜ ਮੇਲਾ ਮਨਾਇਆ

ਤਰਨ ਤਾਰਨ, 30 ਜੂਨ (ਵਿਕਾਸ ਮਰਵਾਹਾ) - ਪਿੰਡ ਜੌਹਲ ਰਾਜੂ ਸਿੰਘ ਵਾਲਾ ਵਿਖੇ ਗੁਰਦੁਆਰਾ ਬਾਬਾ ਦਰਵੇਸ਼ ਵਿਖੇ ਸਾਲਾਨਾ ਦੋ ਰੋਜ਼ਾ ਧਾਰਮਿਕ ਜੋੜ ਮੇਲਾ ਪ੍ਰਬੰਧਕ ਕਮੇਟੀ ਵਲੋਂ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਮੇਲਾ ਪ੍ਰਬੰਧਕ ਕਮੇਟੀ ਮੈਂਬਰਾਂ ਗੁਰਭੇਜ ਸਿੰਘ ...

ਪੂਰੀ ਖ਼ਬਰ »

ਬਾਬਾ ਸੰਗ ਸਿੰਘ ਦਾ ਸਾਲਾਨਾ ਜੋੜ ਮੇਲਾ ਮਨਾਇਆ

ਫਤਿਆਬਾਦ, 30 ਜੂਨ (ਹਰਵਿੰਦਰ ਸਿੰਘ ਧੂੰਦਾ) - ਪਿੰਡ ਜਾਮਾਰਾਏ ਵਿਖੇ ਬਾਬਾ ਸੰਗ ਜੀ ਦਾ ਸਲਾਨਾ ਜੋੜ ਮੇਲਾ ਪ੍ਰਬੰਧਕੀ ਕਮੇਟੀ ਦੇ ਮੈਂਬਰਾਂ ਵਲੋਂ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਰੱਖੇ ਗਏ ਸੱਤ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਉਪਰੰਤ ...

ਪੂਰੀ ਖ਼ਬਰ »

ਕਰੋਸ ਕੰਟਰੀ ਇਮੀਗ੍ਰੇਸ਼ਨ ਵਲੋਂ ਮਨਜੀਤ ਸਿੰਘ ਕੈਨੇਡਾ ਨੂੰ ਸੁਪਰ ਵੀਜ਼ਾ ਸੌਂਪਿਆ

ਤਰਨ ਤਾਰਨ, 30 ਜੂਨ (ਹਰਿੰਦਰ ਸਿੰਘ) - ਕਰੋਸ ਕੰਟਰੀ ਇਮੀਗ੍ਰੇਸ਼ਨ ਤਰਨ ਤਾਰਨ ਦੀ ਟੀਮ ਵਲੋਂ ਮਨਜੀਤ ਸਿੰਘ ਵਾਸੀ ਅੰਮਿ੍ਤਸਰ ਨੂੰ ਕੈਨੇਡਾ ਦਾ ਸੁਪਰ ਵੀਜਾ, ਗੁਰਦੇਵ ਕੌਰ ਵਾਸੀ ਅੰਮਿ੍ਤਸਰ ਨੂੰ ਕੈਨੇਡਾ ਦਾ ਸੁਪਰ ਵੀਜਾ ਅਤੇ ਗੁਰਕਰਨ ਸਿੰਘ ਵਾਸੀ ਚਮਕੌਰ ਸਾਹਿਬ ਨੂੰ ...

ਪੂਰੀ ਖ਼ਬਰ »

ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਦੀ ਹੋਈ ਅਹਿਮ ਮੀਟਿੰਗ

ਤਰਨ ਤਾਰਨ, 30 ਜੂਨ (ਪਰਮਜੀਤ ਜੋਸ਼ੀ) - ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੀ ਮੀਟਿੰਗ ਸ੍ਰੀ ਗੁਰੂ ਅਰਜਨ ਦੇਵ ਜੀ ਨਿਵਾਸ ਅਸਥਾਨ ਵਿਖੇ ਹੋਈ ਇਸ ਮੀਟਿੰਗ ਦੀ ਪ੍ਰਧਾਨਗੀ ਬਾਬਾ ਮੋਹਿੰਦਰ ਸਿੰਘ ਵੇਈਾਪੂਈਾ ਸੂਬਾ ਸਰਪ੍ਰਸਤ ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਪੰਜਾਬ ...

ਪੂਰੀ ਖ਼ਬਰ »

ਰਾਜਸਥਾਨ ਨੂੰ ਜਾਂਦੀਆਂ ਨਹਿਰਾਂ 780 ਕਰੋੜ ਸਰਕਾਰੀ ਖਜ਼ਾਨੇ 'ਚੋਂ ਲਗਾ ਕੇ ਪੱਕੀਆਂ ਕਰਨ ਦਾ ਫੈਸਲਾ ਮੰਦਭਾਗਾ-ਪੀਰ ਮੁਹੰਮਦ

ਤਰਨ ਤਾਰਨ, 30 ਜੂਨ (ਹਰਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਬੁਲਾਰੇ ਕਰਨੈਲ ਸਿੰਘ ਪੀਰ ਮੁਹੰਮਦ ਨੇ ਕਿਹਾ ਹੈ ਕਿ ਪੰਜਾਬ ਦੇ ਪਾਣੀਆਂ ਦੇ ਮਸਲੇ 'ਤੇ ਪੰਜਾਬ ਦੀ ਸੱਤਾਧਾਰੀ 'ਆਪ' ਸਰਕਾਰ ਵਲੋਂ ਬਜਟ ਇਜਲਾਸ ਦੌਰਾਨ ਅਜਿਹਾ ਫੁਰਮਾਨ ਲਿਆਂਦਾ ਗਿਆ ਹੈ ...

ਪੂਰੀ ਖ਼ਬਰ »

ਅਦਾਲਤ ਵਲੋਂ 2 ਵਿਅਕਤੀ ਭਗੌੜੇ ਕਰਾਰ

ਤਰਨ ਤਾਰਨ, 30 ਜੂਨ (ਪਰਮਜੀਤ ਜੋਸ਼ੀ) - ਅਦਾਲਤ 'ਚ ਪੇਸ਼ ਨਾ ਹੋਣ 'ਤੇ ਅਦਾਲਤ ਨੇ 2 ਵਿਅਕਤੀਆਂ ਨੂੰ ਭਗੌੜੇ ਐਲਾਨ ਦਿੱਤਾ ਹੈ, ਜਿਸ ਤੋਂ ਬਾਅਦ ਥਾਣਾ ਚੋਹਲਾ ਸਾਹਿਬ ਦੀ ਪੁਲਿਸ ਨੇ ਭਗੌੜਿਆ ਖਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਏ.ਐਸ.ਆਈ. ਹਰਦਿਆਲ ...

ਪੂਰੀ ਖ਼ਬਰ »

ਨਹਿਰੀ ਮੋਘੇ ਬੰਦ ਕਰਨ ਨਾਲ ਕਿਸਾਨਾਂ 'ਚ ਹਾਹਾਕਾਰ ਮਚੀ

ਝਬਾਲ, 30 ਜੂਨ (ਸੁਖਦੇਵ ਸਿੰਘ) - ਨਹਿਰਾਂ ਅਤੇ ਰਜਵਾਹਿਆਂ ਵਿਚੋਂ ਵਾਹੀਯੋਗ ਜ਼ਮੀਨ ਨੂੰ ਪਾਣੀ ਦੇਣ ਲਈ ਲਗਾਏ ਗਏ ਆਰਜ਼ੀ ਮੋਘੇ ਨਹਿਰ ਵਿਭਾਗ ਵਲੋਂ ਬੰਦ ਕਰ ਦੇਣ ਨਾਲ ਨਹਿਰੀ ਪਾਣੀ ਰਾਹੀਂ ਕਿਸਾਨੀ ਕਾਰਨ ਵਾਲੇ ਕਿਸਾਨਾਂ ਵਿਚ ਹਾਹਾਕਾਰ ਮੱਚੀ ਹੋਈ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਦਿਹਾਤੀ ਮਜ਼ਦੂਰ ਸਭਾ ਵਲੋਂ ਕੱਟੇ ਪਲਾਟਾਂ ਦੇ ਕਬਜ਼ੇ ਦੇਣ ਦੀ ਮੰਗ

ਭਿੱਖੀਵਿੰਡ, 30 ਜੂਨ (ਬੌਬੀ) - ਦਿਹਾਤੀ ਮਜ਼ਦੂਰ ਸਭਾ ਵਲੋਂ ਪਿੰਡ ਪਹੂਵਿੰਡ ਵਿਖੇ ਡਾ. ਗੁਰਬਖਸ਼ ਸਿੰਘ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ | ਇਸ ਵਿਚ ਮਜ਼ਦੂਰ ਔਰਤਾਂ ਅਤੇ ਮਰਦਾਂ ਨੇ ਭਾਗ ਲਿਆ | ਮੀਟਿੰਗ ਨੂੰ ਸੰਬੋਧਨ ਕਰਦਿਆਂ ਦਿਹਾਤੀ ਮਜ਼ਦੂਰ ਸਭਾ ਦੇ ਜ਼ਿਲ੍ਹਾ ਜਨਰਲ ...

ਪੂਰੀ ਖ਼ਬਰ »

ਕਾਰ ਦੀ ਟੱਕਰ ਨਾਲ ਬਜ਼ੁਰਗ ਔਰਤ ਦੀ ਮੌਤ, ਇਕ ਲੜਕੀ ਜ਼ਖ਼ਮੀ

ਤਰਨ ਤਾਰਨ, 30 ਜੂਨ (ਹਰਿੰਦਰ ਸਿੰਘ) - ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਕਾਰ ਦੀ ਟੱਕਰ ਨਾਲ ਇਕ ਬਜੁਰਗ ਔਰਤ ਦੀ ਮੌਤ ਹੋਣ ਅਤੇ ਇਕ ਲੜਕੀ ਦੇ ਜ਼ਖਮੀ ਹੋਣ ਦੇ ਮਾਮਲੇ ਵਿਚ ਕਾਰ ਚਾਲਕ ਖਿਲਾਫ਼ ਕੇਸ ਦਰਜ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ...

ਪੂਰੀ ਖ਼ਬਰ »

ਪਿੰਡ ਕੋਟ ਬੁੱਢਾ ਵਿਖੇ ਅੱਖਾਂ ਦਾ ਮੁਫ਼ਤ ਜਾਂਚ ਕੈਂਪ 3 ਨੂੰ

ਪੱਟੀ, 30 ਜੂਨ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਕਾਲੇਕੇ) - ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਅੱਖਾਂ ਦਾ ਮੁਫ਼ਤ ਕੈਂਪ ਪਿੰਡ ਕੋਟ ਬੁੱਢਾ ਰਣਜੀਤ ਸਿੰਘ ਮੈਮੋਰੀਅਲ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਲਗਾਇਆ ਜਾ ਰਿਹਾ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਸਕੱਤਰ ਸਿੰਘ ਗਿੱਲ ਗਿੱਲ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਰੋਹ ਕਰਵਾਇਆ

ਸ਼ਾਹਬਾਜਪੁਰ, 30 ਜੂਨ (ਪ੍ਰਦੀਪ ਕੁਮਾਰ ਬੇਗੇਪੁਰ) - ਯੂਥ ਅਕਾਲੀ ਦਲ ਦੇ ਮਾਝਾ ਜ਼ੋਨ ਦੇ ਸੀਨੀਅਰ ਮੀਤ ਪ੍ਰਧਾਨ ਗੁਰਨਾਮ ਸਿੰਘ ਭੂਰੇਗਿੱਲ ਦੇ ਸਤਿਕਾਰਯੋਗ ਪਿਤਾ ਸਕੱਤਰ ਸਿੰਘ ਗਿੱਲ, ਜੋ ਕਿ ਪਿਛਲੇ ਦਿਨੀਂ ਗੁਰੂ ਚਰਨਾਂ ਵਿਚ ਜਾ ਬਿਰਾਜੇ ਸਨ, ਦੀ ਆਤਮਿਕ ਸ਼ਾਂਤੀ ਲਈ ...

ਪੂਰੀ ਖ਼ਬਰ »

ਪਿੰਡ ਬਾਹਮਣੀਵਾਲਾ ਦੀ ਪੰਚਾਇਤੀ ਜ਼ਮੀਨ ਨੂੰ ਲੈ ਕੇ ਬੋਲੀਕਰਤਾ ਤੇ ਪੰਚਾਇਤ ਹੋਏ ਆਹਮੋ-ਸਾਹਮਣੇ

ਪੱਟੀ, 30 ਜੂਨ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ) - ਸਥਾਨਕ ਸ਼ਹਿਰ ਤੋਂ ਕੁਝ ਦੂਰੀ 'ਤੇ ਸਥਿਤ ਪਿੰਡ ਬਾਹਮਣੀਵਾਲਾ ਦੀ ਪੰਚਾਇਤੀ ਜ਼ਮੀਨ ਨੂੰ ਲੈ ਕੇ ਜਿਥੇ ਠੇਕੇ 'ਤੇ ਜ਼ਮੀਨ ਲੈਣ ਵਾਲੇ ਅਤੇ ਪਿੰਡ ਦੀ ਪੰਚਾਇਤ ਵਿਚਕਾਰ ਤਕਰਾਰ ਚੱਲ ਰਿਹਾ ਹੈ, ਉਥੇ ਹੀ ...

ਪੂਰੀ ਖ਼ਬਰ »

ਇੰਪਲਾਈਜ਼ ਫੈੱਡਰੇਸ਼ਨ (ਚਾਹਲ ਗਰੁੱਪ) ਦਾ ਵਫ਼ਦ ਪਾਵਰਕਾਮ ਇੰਜੀਨੀਅਰ ਨੂੰ ਮਿਲਿਆ

ਤਰਨ ਤਾਰਨ, 30 ਜੂਨ (ਹਰਿੰਦਰ ਸਿੰਘ) - ਇੰਪਲਾਈਜ਼ ਫੈਡਰੇਸ਼ਨ (ਚਾਹਲ ਗਰੁੱਪ) ਦਾ ਵਫ਼ਦ ਸਰਕਲ ਪ੍ਰਧਾਨ ਕੁਲਵੰਤ ਸਿੰਘ ਮੱਲੀਆ ਦੀ ਪ੍ਰਧਾਨਗੀ ਹੇਠ ਉਪ ਮੁੱਖ ਇੰਜੀਨੀਅਰ ਗੁਰਸ਼ਰਨ ਸਿੰਘ ਖਹਿਰਾ ਨੂੰ ਮਿਲਿਆ | ਵਫ਼ਦ ਵਿਚ ਸੂਬਾ ਆਗੂ ਮੰਗਲ ਸਿੰਘ ਠਰੂ ਵੀ ਮੌਜੂਦ ਸਨ | ਵਫ਼ਦ ...

ਪੂਰੀ ਖ਼ਬਰ »

ਸਰਕਾਰ ਬੇਘਰੇ ਲੋਕਾਂ ਨੂੰ ਘਰ ਬਣਾਉਣ ਲਈ 5 ਲੱਖ ਰੁਪਏ ਦੀ ਗ੍ਰਾਂਟ ਜਾਰੀ ਕਰੇ-ਪੰਡੋਰੀ

ਤਰਨ ਤਾਰਨ, 30 ਜੂਨ (ਹਰਿੰਦਰ ਸਿੰਘ) - ਬੇਘਰੇ ਲੋੜਵੰਦ ਲੋਕਾਂ ਨੂੰ ਪੰਜਾਬ ਸਰਕਾਰ ਪੰਜ-ਪੰਜ ਮਰਲੇ ਦੇ ਪਲਾਟ ਅਤੇ ਘਰ ਬਣਾਉਣ ਲਈ 5 ਲੱਖ ਰੁਪਏ ਦੀ ਗ੍ਰਾਂਟ ਤੁਰੰਤ ਜਾਰੀ ਕੀਤੀ ਜਾਵੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਦਿਹਾਤੀ ਮਜ਼ਦੂਰ ਸਭਾ ਦੇ ਸੂਬਾਈ ਆਗੂ ਚਮਨ ਲਾਲ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX