ਤਾਜਾ ਖ਼ਬਰਾਂ


ਤੀਜੇ ਟੀ-20 'ਚ ਭਾਰਤ ਨੇ ਆਸਟ੍ਰੇਲੀਆ ਨੂੰ 6 ਵਿਕਟਾਂ ਨਾਲ ਹਰਾ ਕੇ ਸੀਰੀਜ਼ 'ਤੇ 2-1 ਨਾਲ ਕਬਜ਼ਾ
. . .  8 minutes ago
9 ਓਵਰਾਂ ਵਿਚ ਭਾਰਤ ਦਾ ਸਕੋਰ 81/2
. . .  about 1 hour ago
ਭਾਰਤ ਦਾ ਸਕੋਰ 6 ਓਵਰਾਂ ਵਿਚ 50/2
. . .  about 1 hour ago
ਰਾਜਸਥਾਨ 'ਚ ਵੱਡਾ ਬਦਲਾਅ , 82 ਕਾਂਗਰਸੀ ਵਿਧਾਇਕ ਦੇ ਸਕਦੇ ਹਨ ਅਸਤੀਫ਼ੇ - ਕਾਂਗਰਸੀ ਆਗੂ ਪ੍ਰਤਾਪ ਸਿੰਘ
. . .  about 1 hour ago
ਭਾਰੀ ਬਾਰਿਸ਼ ਕਾਰਨ ਕਿਸਾਨ ਦੇ ਬਰਾਂਡੇ ਦੀ ਡਿੱਗੀ ਛੱਤ, ਬਰਾਂਡੇ ਦੀ ਛੱਤ ਹੇਠ ਦੱਬਿਆ ਟਰੈਕਟਰ
. . .  about 3 hours ago
ਸੂਲਰ ਘਰਾਟ, 25 ਸਤੰਬਰ (ਜਸਵੀਰ ਸਿੰਘ ਔਜਲਾ)- ਹਲਕਾ ਦਿੜ੍ਹਬਾ ਦੇ ਕਸਬਾ ਸੂਲਰ ਦੇ ਕਿਸਾਨ ਹਰਜੀਤ ਸਿੰਘ ਦੀ ਤੇਜ਼ ਬਾਰਿਸ਼ ਹੋਣ ਨਾਲ ਬਰਾਂਡੇ ਦੀ ਛੱਤ ਡਿੱਗ ਗਈ, ਜਿਸ ਨਾਲ ਪਰਿਵਾਰ ਦਾ ਕਾਫ਼ੀ ਨੁਕਸਾਨ ਹੋ ਗਿਆ...
ਐੱਸ.ਜੀ.ਪੀ.ਸੀ ਦੇ ਯਤਨਾਂ ਸਦਕਾ, ਅਫ਼ਗਾਨਿਸਤਾਨ ਤੋਂ ਦਿੱਲੀ ਪੁੱਜੇ ਕਈ ਭਾਰਤੀ
. . .  about 4 hours ago
ਨਵੀਂ ਦਿੱਲੀ, 25 ਸਤੰਬਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਅੰਮ੍ਰਿਤਸਰ ਵਲੋਂ 38 ਬਾਲਗਾਂ, 14 ਬੱਚਿਆਂ ਅਤੇ 3 ਨਿਆਣਿਆਂ ਨੂੰ ਲੈ ਕੇ ਇਕ ਵਿਸ਼ੇਸ਼ ਉਡਾਣ ਅਫਗਾਨਿਸਤਾਨ ਦੇ ਕਾਬੁਲ ਤੋਂ ਦਿੱਲੀ ਪਹੁੰਚੀ। ਦਸ ਦੇਈਏ ਕਿ ਕਾਬੁਲ ਦੇ ਗੁਰਦੁਆਰਾ ਕਰਤੇ ਪ੍ਰਵਾਨ 'ਤੇ ਹਮਲੇ ਤੋਂ ਬਾਅਦ ਹੁਣ ਤੱਕ 68 ਅਫ਼ਗਾਨ ਹਿੰਦੂ ਅਤੇ ਸਿੱਖ ਪਹੁੰਚ ਚੁੱਕੇ ਹਨ।
ਤੀਸਰੇ ਟੀ-20 'ਚ ਟਾਸ ਜਿੱਤ ਕੇ ਭਾਰਤ ਵਲੋਂ ਆਸਟ੍ਰੇਲੀਆ ਨੂੰ ਪਹਿਲਾਂ ਬੱਲੇਬਾਜ਼ੀ ਦਾ ਦਿੱਤਾ ਸੱਦਾ
. . .  about 4 hours ago
ਹੈਦਰਾਬਾਦ, 25 ਸਤੰਬਰ-ਤੀਸਰੇ ਟੀ-20 'ਚ ਟਾਸ ਜਿੱਤ ਕੇ ਭਾਰਤ ਵਲੋਂ ਆਸਟ੍ਰੇਲੀਆ ਨੂੰ ਪਹਿਲਾਂ ਬੱਲੇਬਾਜ਼ੀ ਦਾ ਦਿੱਤਾ ਸੱਦਾ
ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਸੋਨੀਆ ਗਾਂਧੀ ਨਾਲ ਮੁਲਾਕਾਤ ਕਰਨ ਪਹੁੰਚੇ
. . .  about 4 hours ago
ਨਵੀਂ ਦਿੱਲੀ, 25 ਸਤੰਬਰ-ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਕਰਨ ਉਨ੍ਹਾਂ ਦੀ ਰਿਹਾਇਸ਼ 'ਤੇ ਪਹੁੰਚੇ ਹਨ।
ਪੰਜਾਬ ਮੰਤਰੀ ਪ੍ਰੀਸ਼ਦ ਦੀ ਮੀਟਿੰਗ 26 ਸਤੰਬਰ ਨੂੰ
. . .  about 4 hours ago
ਬੁਢਲਾਡਾ, 25 ਸਤੰਬਰ (ਸਵਰਨ ਸਿੰਘ ਰਾਹੀ)-ਪੰਜਾਬ ਸਰਕਾਰ ਦੇ ਆਮ ਰਾਜ ਪ੍ਰਬੰਧ ਵਿਭਾਗ ਵਲੋਂ ਜਾਰੀ ਸੂਚਨਾ ਅਨੁਸਾਰ ਪੰਜਾਬ ਮੰਤਰੀ ਪ੍ਰੀਸ਼ਦ ਦੀ ਅਗਲੀ ਮੀਟਿੰਗ 26 ਸਤੰਬਰ ਦਿਨ ਸੋਮਵਾਰ ਨੂੰ ਸ਼ਾਮ 4:00 ਵਜੇ ਕੋਠੀ ਨੰ...
1 ਲੱਖ ਰੁਪਏ ਰਿਸ਼ਵਤ ਮੰਗਣ ਵਾਲਾ ਕਲਰਕ ਵਿਜੀਲੈਂਸ ਵਲੋਂ ਗ੍ਰਿਫ਼ਤਾਰ
. . .  about 5 hours ago
ਸੁਨਾਮ ਊਧਮ ਸਿੰਘ ਵਾਲਾ, 25 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)-ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ 'ਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਦੇ ਉਦੇਸ਼ ਨਾਲ ਨਗਰ ਪਾਲਿਕਾ ਕਮੇਟੀ ਸੁਨਾਮ ਊਧਮ ਸਿੰਘ ਵਾਲਾ ਵਿਖੇ ਤਾਇਨਾਤ ਕਲਰਕ ਕਿਰਨਦੀਪ...
ਬੰਗਲਾਦੇਸ਼: ਨਦੀ 'ਚ ਕਿਸ਼ਤੀ ਪਲਟਣ ਕਾਰਨ 23 ਲੋਕਾਂ ਦੀ ਮੌਤ, ਦਰਜਨਾਂ ਲੋਕ ਹੋਏ ਲਾਪਤਾ
. . .  about 5 hours ago
ਨਵੀਂ ਦਿੱਲੀ, 25 ਸਤੰਬਰ-ਬੰਗਲਾਦੇਸ਼ 'ਚ ਇਕ ਨਦੀ 'ਚ ਇਕ ਕਿਸ਼ਤੀ ਪਲਟਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਇਸ ਕਿਸ਼ਤੀ ਦੇ ਪਲਣਨ ਨਾਲ ਘੱਟੋ-ਘੱਟ 23 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਕਈ ਦਰਜਨ ਲੋਕ ਲਾਪਤਾ ਹੋ ਗਏ ਹਨ।
ਆੜ੍ਹਤੀਆ ਮਾਸਟਰ ਮਥਰਾ ਦਾਸ ਦਾ ਹੋਇਆ ਦਿਹਾਂਤ
. . .  about 6 hours ago
ਲੌਂਗੋਵਾਲ, 25 ਸਤੰਬਰ (ਸ.ਸ.ਖੰਨਾ,ਵਿਨੋਦ)-ਕਸਬਾ ਲੌਂਗੋਵਾਲ ਦੇ ਨਾਮਵਰ ਆੜ੍ਹਤੀਆ ਮਾਸਟਰ ਮਥੁਰਾ ਦਾਸ ਜੋ ਕਿ 90 ਸਾਲਾਂ ਦੇ ਸਨ ਜੋ ਸੰਖੇਪ ਬਿਮਾਰੀ ਤੋਂ ਬਾਅਦ ਅਕਾਲ ਚਲਾਣਾ ਕਰ ਗਏ...
ਡਰੋਨ ਰਾਹੀਂ ਨਸ਼ਾ ਤਸਕਰੀ ਜਾਰੀ, ਬੀ.ਐੱਸ.ਐੱਫ ਨੇ ਚਾਰ ਪੈਕਟ ਹੈਰੋਇਨ ਕੀਤੀ ਬਰਾਮਦ
. . .  about 6 hours ago
ਅੰਮ੍ਰਿਤਸਰ, 25 ਸਤੰਬਰ- ਸੀਮਾ ਸੁਰੱਖਿਆ ਬਲ ਨੂੰ ਸਰਹੱਦੀ ਖ਼ੇਤਰ 'ਚ ਵੱਡੀ ਕਾਮਯਾਬੀ ਮਿਲੀ ਹੈ। ਬੀ.ਐੱਸ.ਐੱਫ. ਨੇ ਪਾਕਿਸਤਾਨ ਤੋਂ ਡਰੋਨ ਰਾਹੀਂ ਆਈ ਹੈਰੋਇਨ ਬਰਾਮਦ ਕੀਤੀ ਹੈ। ਸਰਹੱਦ ਪਾਰ ਤੋਂ ਡਰੋਨ ਰਾਹੀਂ ਹੈਰੋਇਨ...
ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸੰਸਦ ਮੈਂਬਰ ਸ਼ਸ਼ੀ ਥਰੂਰ 30 ਸਤੰਬਰ ਨੂੰ ਪਾਰਟੀ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਪੱਤਰ ਕਰਨਗੇ ਦਾਖ਼ਲ
. . .  about 7 hours ago
ਨਵੀਂ ਦਿੱਲੀ, 25 ਸਤੰਬਰ- ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸੰਸਦ ਮੈਂਬਰ ਸ਼ਸ਼ੀ ਥਰੂਰ 30 ਸਤੰਬਰ ਨੂੰ ਪਾਰਟੀ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨਗੇ।
ਪੰਜਾਬੀ ਫ਼ਿਲਮੀ ਡਾਇਰੈਕਟਰ ਨੇ ਕੀਤੀ ਖ਼ੁਦਕੁਸ਼ੀ
. . .  about 7 hours ago
ਲਹਿਰਾਗਾਗਾ, 25 ਸਤੰਬਰ (ਅਸ਼ੋਕ ਗਰਗ)- ਲਹਿਰਾਗਾਗਾ ਨਿਵਾਸੀ ਪੰਜਾਬੀ ਫ਼ਿਲਮੀ ਡਾਇਰੈਕਟਰ ਤਰਨਜੀਤ ਟੋਰੀ ਵਲੋਂ ਸਹੁਰਿਆਂ ਤੋਂ ਤੰਗ ਆ ਕੇ ਖ਼ੁਦਕੁਸ਼ੀ ਕਰ ਲਏ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਡਾਇਰੈਕਟਰ ਦੇ ਪਿਤਾ ਕ੍ਰਿਸ਼ਨ ਦਾਸ...
ਹਲਕਾ ਅਜਨਾਲਾ ਅੰਦਰ ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਨੂੰ ਵੱਡਾ ਝਟਕਾ
. . .  about 8 hours ago
ਅਜਨਾਲਾ, 25 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਵਿਧਾਨ ਸਭਾ ਹਲਕਾ ਅਜਨਾਲਾ ਅੰਦਰ ਅੱਜ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਕਾਂਗਰਸ ਨੂੰ ਉਸ ਵੇਲੇ ਜ਼ਬਰਦਸਤ ਸਿਆਸੀ ਝਟਕਾ ਮਿਲਿਆ ਜਦ ਪਿਛਲੇ 20 ਸਾਲਾਂ ਤੋਂ ਸ਼੍ਰੋਮਣੀ...
ਮੁਹਾਲੀ-ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਸ਼ਹੀਦ ਭਗਤ ਸਿੰਘ ਦੇ ਨਾਂ 'ਤੇ ਰੱਖਣ 'ਤੇ ਮੁੱਖ ਮੰਤਰੀ ਨੇ ਜ਼ਾਹਿਰ ਕੀਤੀ ਖ਼ੁਸ਼ੀ
. . .  about 8 hours ago
ਅਹਿਮਦਾਬਾਦ, 25 ਸਤੰਬਰ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਹਰਿਆਣਾ ਦੇ ਹਵਾਬਾਜ਼ੀ ਮੰਤਰੀ ਦੁਸ਼ਯੰਤ ਚੌਟਾਲਾ ਨਾਲ ਗੱਲ ਕੀਤੀ ਸੀ, ਜਿਸ ਤੋਂ ਬਾਅਦ ਸਹਿਮਤੀ ਬਣੀ ਸੀ। ਅਸੀਂ ਹਵਾਬਾਜ਼ੀ ਮੰਤਰੀ ਨੂੰ ਪੱਤਰ ਲਿਖ...
ਸਮਰਾਲਾ ਲਾਗੇ ਪਿੰਡ ਪੂਰਬਾ 'ਚ ਮੀਂਹ ਕਾਰਨ ਕੋਠੇ ਦੀ ਡਿੱਗੀ ਛੱਤ
. . .  about 10 hours ago
ਸਮਰਾਲਾ, 25 ਸਤੰਬਰ (ਗੋਪਾਲ ਸੋਫਤ)- ਸਨਿੱਚਰਵਾਰ ਤੋਂ ਲਗਾਤਾਰ ਪੈ ਰਹੇ ਭਾਰੀ ਮੀਂਹ ਕਾਰਨ ਇੱਥੋਂ ਨਜ਼ਦੀਕੀ ਪਿੰਡ ਪੂਰਬਾ ਵਿਖੇ ਇਕ ਕੋਠੇ ਦੀ ਛੱਤ ਡਿੱਗ ਗਈ ਹੈ ਪਰ ਇਸ ਛੱਤ ਡਿੱਗਣ ਕਾਰਨ ਕੋਈ ਵੀ ਜਾਨੀ ਨੁਕਸਾਨ ਨਹੀਂ ਹੋਇਆ...
ਭਾਰਤ-ਪਾਕਿਸਤਾਨ ਸਰਹੱਦ ਨਜ਼ਦੀਕ ਡਰੋਨ ਕਰੋੜਾਂ ਰੁਪਏ ਦੀ ਹੈਰੋਇਨ ਸੁੱਟ ਕੇ ਪਾਕਿਸਤਾਨ ਵੱਲ ਉੱਡਿਆ
. . .  about 10 hours ago
ਅਟਾਰੀ, 25 ਸਤੰਬਰ (ਗੁਰਦੀਪ ਸਿੰਘ ਅਟਾਰੀ )-ਭਾਰਤ-ਪਾਕਿਸਤਾਨ ਸਰਹੱਦ ਨਜ਼ਦੀਕ ਵਸੇ ਪਿੰਡ ਰਤਨ ਖ਼ੁਰਦ ਵਿਖੇ ਪਾਕਿਸਤਾਨੀ ਡਰੋਨ ਕਰੋੜਾਂ ਰੁਪਏ ਦੀ ਹੈਰੋਇਨ ਸੁੱਟ ਕੇ ਪਾਕਿਸਤਾਨ ਵੱਲ ਉੱਡ ਗਿਆ...
ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਫ਼ਸਲਾਂ ਦੇ ਨੁਕਸਾਨ ਲਈ ਵਿੱਤੀ ਪੈਕੇਜ ਦੇਣ ਲਈ ਕਿਹਾ
. . .  about 10 hours ago
ਮਲੋਟ, 25 ਸਤੰਬਰ (ਪਾਟਿਲ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਕੇ ਕਿਹਾ ਹੈ ਕਿ ਪਿਛਲੇ 2 ਦਿਨਾਂ ਤੋਂ ਲਗਾਤਾਰ ਮੀਂਹ ਨੇ ਸੂਬੇ ਭਰ ਵਿਚ ਖੜ੍ਹੀ ਝੋਨੇ ਅਤੇ ਕਪਾਹ ਦੀ ਫ਼ਸਲ ਨੂੰ ਭਾਰੀ ਨੁਕਸਾਨ ਪਹੁੰਚਾਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੂੰ ਤੁਰੰਤ ਗਿਰਦਾਵਰੀ ਦੇ ਹੁਕਮ ਦੇ ਕੇ ਕਿਸਾਨਾਂ...
ਸੜਕਾਂ 'ਤੇ ਦਰੱਖਤ ਡਿੱਗਣ ਕਾਰਨ ਆਵਾਜਾਈ ਪ੍ਰਭਾਵਿਤ
. . .  about 11 hours ago
ਸੁਨਾਮ ਊਧਮ ਸਿੰਘ ਵਾਲਾ, 25 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਬੀਤੀ ਕੱਲ੍ਹ ਸੁਨਾਮ ਹਲਕੇ 'ਚ ਹੋਈ ਬੇਮੌਸਮੀ ਭਾਰੀ ਬਰਸਾਤ ਕਾਰਨ ਜਨਜੀਵਨ ਬੁਰੀ ਤਰਾਂ ਪ੍ਰਭਾਵਿਤ ਹੋਇਆ ਹੈ।ਜਿਥੇ ਗਲੀਆਂ ਅਤੇ ਘਰਾਂ ਵਿਚ ਮੀਂਹ ਦਾ ਪਾਣੀ ਵੜਨ ਕਾਰਨ ਲੋਕ ਆਪਣਾ ਘਰੇਲੂ ਸਮਾਨ ਸੰਭਾਲਦੇ ਰਹੇ ਉਥੇ ਹੀ ਆਮ ਤੌਰ 'ਤੇ ਸ਼ਹਿਰ 'ਚ ਦੁਕਾਨਾਂ ਬੰਦ ਹੀ...
ਨਿਤਿਸ਼ ਕੁਮਾਰ, ਲਾਲੂ ਪ੍ਰਸਾਦ ਅੱਜ ਦਿੱਲੀ 'ਚ ਸੋਨੀਆ ਗਾਂਧੀ ਨਾਲ ਕਰਨਗੇ ਮੁਲਾਕਾਤ
. . .  about 11 hours ago
ਨਵੀਂ ਦਿੱਲੀ, 25 ਸਤੰਬਰ - ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਅਤੇ ਰਾਸ਼ਟਰੀ ਜਨਤਾ ਦਲ ਦੇ ਮੁਖੀ ਲਾਲੂ ਪ੍ਰਸਾਦ ਯਾਦਵ ਅੱਜ ਦਿੱਲੀ 'ਚ ਸੋਨੀਆ ਗਾਂਧੀ ਨਾਲ ਮੁਲਾਕਾਤ...
ਸ਼ਹੀਦ ਭਗਤ ਸਿੰਘ ਦੇ ਨਾਂਅ 'ਤੇ ਹੋਵੇਗਾ ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ - ਪ੍ਰਧਾਨ ਮੰਤਰੀ ਨੇ ਕੀਤਾ ਐਲਾਨ
. . .  about 11 hours ago
ਨਵੀਂ ਦਿੱਲੀ, 25 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਲਾਨ ਕੀਤਾ ਕਿ ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਬਦਲੇਗਾ। ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਸ਼ਹੀਦ ਭਗਤ ਸਿੰਘ ਦੇ ਨਾਂਅ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਰ ਰਹੇ ਨੇ 'ਮਨ ਕੀ ਬਾਤ'
. . .  about 11 hours ago
ਨਵੀਂ ਦਿੱਲੀ, 25 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਰੇਡਿਓ ਪ੍ਰੋਗਰਾਮ 'ਮਨ ਕੀ ਬਾਤ' 'ਚ ਦੇਸ਼ ਵਾਸੀਆਂ ਨੂੰ ਸੰਬੋਧਨ ਕਰ ਰਹੇ...
ਰੇਲਵੇ ਕਲੋਨੀ ਮਲੋਟ ਵਿਚ ਧੜ ਨਾਲੋਂ ਸਿਰ ਲਾਹ ਕੇ ਵਿਅਕਤੀ ਦਾ ਕਤਲ
. . .  about 11 hours ago
ਮਲੋਟ, 25 ਸਤੰਬਰ (ਪਾਟਿਲ)-ਰੇਲਵੇ ਕਲੋਨੀ ਮਲੋਟ ਵਿਖੇ ਬੀਤੀ ਰਾਤ ਇਕ ਵਿਅਕਤੀ ਦਾ ਧੜ ਨਾਲੋਂ ਸਿਰ ਲਾਹ ਕੇ ਕਤਲ ਕੀਤੇ ਜਾਣ ਦਾ ਸਮਾਚਾਰ ਹੈ। ਮ੍ਰਿਤਕ ਦੀ ਪਹਿਚਾਣ ਅਮਰਨਾਥ ਪੁੱਤਰ ਉਮੇਦ ਕੁਮਾਰ ਵਜੋਂ ਹੋਈ ਹੈ। ਕਤਲ ਕਰਨ ਵਾਲਿਆਂ ਨੇ ਧੜ ਅਤੇ ਸਿਰ ਨੂੰ ਕਲੋਨੀ ਨੇੜੇ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 17 ਹਾੜ ਸੰਮਤ 554

ਲੁਧਿਆਣਾ

ਮੀਂਹ ਪੈਣ ਨਾਲ ਮਹਾਂਨਗਰ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ

ਲੁਧਿਆਣਾ, 30 ਜੂਨ (ਪੁਨੀਤ ਬਾਵਾ)-ਮਹਾਂਨਗਰ ਲੁਧਿਆਣਾ ਦੇ ਵਸਨੀਕਾਂ ਨੂੰ ਅੱਜ ਮੀਂਹ ਪੈਣ ਕਰਕੇ ਗਰਮੀ ਤੋਂ ਰਾਹਤ ਮਿਲੀ | ਰੁਕ-ਰੁਕ ਕੇ ਮੀਂਹ ਪੈਣ ਤੇ ਤੇਜ਼ ਹਵਾ ਚੱਲਣ ਨਾਲ ਤਾਪਮਾਨ 'ਚ ਵੀ ਗਿਰਾਵਟ ਆਈ ਹੈ | ਮਹਾਂਨਗਰ ਵਿਚ ਮੀਂਹ ਪੈਣ ਤੇ ਤੇਜ਼ ਹਵਾਵਾਂ ਚੱਲਣ ਕਰਕੇ ਪੰਜਾਬ ਰਾਜ ਬਿਜਲੀ ਨਿਗਮ ਵਲੋਂ ਕਈ ਇਲਾਕਿਆਂ 'ਚ ਬਿਜਲੀ ਸਪਲਾਈ ਬੰਦ ਕੀਤੀ ਗਈ, ਜਿਸ ਨੂੰ ਹਵਾ ਚੱਲਣ ਤੇ ਮੀਂਹ ਪੈਣ ਤੋਂ ਰੁਕਣ ਉਪਰੰਤ ਮੁੜ ਚਾਲੂ ਕੀਤਾ ਗਿਆ ਹੈ | ਤਾਪਮਾਨ 'ਚ ਗਿਰਾਵਟ ਆਉਣ ਕਰਕੇ ਬਿਜਲੀ ਦੀ ਵਰਤੋਂ ਵਿਚ ਵੀ ਭਾਰੀ ਕਮੀ ਆਈ ਹੈ | ਅੱਜ ਲੋਕਾਂ ਨੇ ਏਅਰ ਕੰਡੀਸ਼ਨਰਾਂ ਦੀ ਵਰਤੋਂ ਕਰਨ ਦੀ ਬਜਾਏ ਪੱਖਾ ਚਲਾ ਕੇ ਹੀ ਕੰਮ ਚਲਾਇਆ | ਮੀਂਹ ਪੈਣ ਕਰਕੇ ਦੋ ਪਹੀਆ ਵਾਹਨ ਚਾਲਕਾਂ ਨੂੰ ਆਪਣੀ ਮੰਜ਼ਿਲ ਵੱਲ ਜਾਣ ਲਈ ਭਾਰੀ ਮੁਸ਼ੱਕਤ ਕਰਨੀ ਪਈ | ਕਈ ਵਾਹਨ ਚਾਲਕ ਮੀਂਹ ਪੈਣ ਸਮੇਂ ਮੀਂਹ ਰੁਕਣ ਦਾ ਇੰਤਜ਼ਾਰ ਕਰਦੇ ਵੀ ਦੇਖੇ ਗਏ | ਲੁਧਿਆਣਾ 'ਚ ਅੱਜ ਤਾਪਮਾਨ ਵੱਧ ਤੋਂ ਵੱਧ 35 ਡਿਗਰੀ ਸੈਲਸੀਅਸ ਤੇ ਘੱਟ ਤੋਂ ਘੱਟ 30.8 ਡਿਗਰੀ ਸੈਲਸੀਅਸ ਰਿਹਾ | ਆਉਣ ਵਾਲੇ 24 ਘੰਟਿਆਂ ਦੌਰਾਨ ਵੀ ਲੁਧਿਆਣਾ ਤੇ ਇਸ ਦੇ ਨਾਲ ਲੱਗਦੇ ਇਲਾਕਿਆਂ 'ਚ ਬੱਦਲਵਾਈ ਬਣੇ ਰਹਿਣ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ | 1 ਜੁਲਾਈ ਨੂੰ ਲੁਧਿਆਣਾ 'ਚ ਤਾਪਮਾਨ ਵੱਧ ਤੋਂ ਵੱਧ 29 ਡਿਗਰੀ ਸੈਲਸੀਅਸ ਤੇ ਘੱਟ ਤੋਂ ਘੱਟ-28 ਡਿਗਰੀ ਸੈਲਸੀਅਸ ਰਹਿਣ ਦੀ ਭਵਿੱਖਬਾਣੀ ਕੀਤੀ ਗਈ ਹੈ | 1 ਜੁਲਾਈ ਨੂੰ ਤਾਪਮਾਨ 'ਚ 6 ਡਿਗਰੀ ਸੈਲਸੀਅਸ ਦੀ ਗਿਰਾਵਟ ਆਉਣ ਨਾਲ ਮੌਸਮ ਠੰਡਾ ਰਹੇਗਾ |

ਬੁਲਡੋਜਰ ਚਲਾ ਕੇ ਨਾਜਾਇਜ਼ ਉਸਾਰੀ ਖ਼ਿਲਾਫ਼ ਕਾਰਵਾਈ, ਇਮਾਰਤ ਨੂੰ ਕੀਤਾ ਸੀਲ

ਲੁਧਿਆਣਾ, 30 ਜੂਨ (ਜੁਗਿੰਦਰ ਸਿੰਘ ਅਰੋੜਾ)-ਨਗਰ ਨਿਗਮ ਜ਼ੋਨ-ਡੀ ਦੀ ਇਮਾਰਤੀ ਸ਼ਾਖਾ ਵਲੋਂ ਕੋਚਰ ਮਾਰਕਿਟ ਤੇ ਭਾਰਤ ਚੌਕ ਨੇੜੇ ਨਾਜਾਇਜ਼ ਉਸਾਰੀ ਖ਼ਿਲਾਫ਼ ਕਾਰਵਾਈ ਕੀਤੀ ਗਈ | ਨਗਰ ਨਿਗਮ ਨੂੰ ਉਕਤ ਇਲਾਕੇ 'ਚ ਨਿਯਮਾਂ ਤੋਂ ਉਲਟ ਉਸਾਰੀ ਹੋਣ ਸੰਬੰਧੀ ਜਾਣਕਾਰੀ ਮਿਲੀ ...

ਪੂਰੀ ਖ਼ਬਰ »

ਖ਼ਤਰਨਾਕ ਲੁਟੇਰਾ ਗਰੋਹ ਦੇ ਦੋ ਮੈਂਬਰ ਲੱਖਾਂ ਦੇ ਸਾਮਾਨ ਸਮੇਤ ਗਿ੍ਫ਼ਤਾਰ

ਲੁਧਿਆਣਾ, 30 ਜੂਨ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਵੀਜ਼ਨ ਨੰਬਰ 2 ਦੀ ਪੁਲਿਸ ਨੇ ਖ਼ਤਰਨਾਕ ਲੁਟੇਰਾ ਗਰੋਹ ਦੇ ਦੋ ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਲੱਖਾਂ ਰੁਪਏ ਮੁੱਲ ਦਾ ਸਾਮਾਨ ਬਰਾਮਦ ਕੀਤਾ ਹੈ | ਜਾਣਕਾਰੀ ਦਿੰਦਿਆਂ ਏ. ਸੀ. ਪੀ. ਹਰਸਿਮਰਤ ...

ਪੂਰੀ ਖ਼ਬਰ »

ਸਾਂਝਾ ਮੁਲਾਜ਼ਮ ਫਰੰਟ ਨੇ ਪੰਜਾਬ ਭਰ 'ਚ ਬਜਟ ਦੀਆਂ ਕਾਪੀਆਂ ਸਾੜੀਆਂ

ਲੁਧਿਆਣਾ, 30 ਜੂਨ (ਸਲੇਮਪੁਰੀ)-ਸਾਂਝਾ ਮੁਲਾਜ਼ਮ ਫਰੰਟ ਪੰਜਾਬ ਵਲੋਂ 28 ਜੂਨ ਤੋਂ 30 ਜੂਨ ਤੱਕ ਪੂਰੇ ਪੰਜਾਬ 'ਚ ਸਰਕਾਰ ਵਲੋਂ ਜਾਰੀ ਕੀਤੇ ਬਜਟ ਦੀਆਂ ਕਾਪੀਆਂ ਸਾੜਨ ਦੇ ਐਕਸ਼ਨ ਦੀ ਲੜੀ ਤਹਿਤ ਸਮੁੱਚੇ ਸੂਬੇ 'ਚ ਰੋਸ ਪ੍ਰਦਰਸ਼ਨ ਕੀਤੇ ਗਏ | ਸੂਬੇ ਦੇ ਹੋਰਨਾਂ ਜ਼ਿਲਿ੍ਹਆਂ ...

ਪੂਰੀ ਖ਼ਬਰ »

ਲੁਟੇਰਾ ਗਰੋਹ ਦੇ ਦੋ ਮੈਂਬਰ ਮੋਬਾਈਲਾਂ ਸਮੇਤ ਗਿ੍ਫ਼ਤਾਰ

ਲੁਧਿਆਣਾ, 30 ਜੂਨ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਵੀਜ਼ਨ ਨੰਬਰ 6 ਦੀ ਪੁਲਿਸ ਨੇ ਖ਼ਤਰਨਾਕ ਲੁਟੇਰਾ ਗਰੋਹ ਦੇ ਦੋ ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ 10 ਮੋਬਾਈਲ ਬਰਾਮਦ ਕੀਤੇ ਹਨ | ਇਸ ਸੰਬੰਧੀ ਐਸ. ਐਚ. ਓ. ਮਧੂ ਬਾਲਾ ਨੇ ਦੱਸਿਆ ਕਿ ਕਾਬੂ ਕੀਤੇ ...

ਪੂਰੀ ਖ਼ਬਰ »

ਅਮਰਨਾਥ ਯਾਤਰਾ ਦੇ ਮੱਦੇਨਜ਼ਰ ਸੂਬੇ ਭਰ 'ਚ ਰੇਲਵੇ ਸਟੇਸ਼ਨਾਂ 'ਤੇ ਹਾਈ ਅਲਰਟ

ਲੁਧਿਆਣਾ, 30 ਜੂਨ (ਪਰਮਿੰਦਰ ਸਿੰਘ ਆਹੂਜਾ)-ਅਮਰਨਾਥ ਯਾਤਰਾ ਦੇ ਮੱਦੇਨਜ਼ਰ ਰੇਲਵੇ ਪੁਲਿਸ ਵਲੋਂ ਸੂਬੇ ਭਰ 'ਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ ਤੇ ਇਸ ਦੇ ਮੱਦੇਨਜ਼ਰ ਰੇਲਵੇ ਸਟੇਸ਼ਨ 'ਤੇ ਉੱਚ ਅਧਿਕਾਰੀਆਂ ਵਲੋਂ ਚੈਕਿੰਗ ਕੀਤੀ ਗਈ | ਜਾਣਕਾਰੀ ਅਨੁਸਾਰ ਅਮਰਨਾਥ ...

ਪੂਰੀ ਖ਼ਬਰ »

ਗਾਂਜਾ ਸਮੇਤ ਨੌਜਵਾਨ ਕਾਬੂ

ਲੁਧਿਆਣਾ, 30 ਜੂਨ (ਆਹੂਜਾ)-ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਨੌਜਵਾਨ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ 'ਚੋਂ ਗਾਂਜਾ ਬਰਾਮਦ ਕੀਤਾ ਹੈ | ਜਾਣਕਾਰੀ ਅਨੁਸਾਰ ਕਾਬੂ ਕੀਤੇ ਕਥਿਤ ਦੋਸ਼ੀ ਦੀ ਸ਼ਨਾਖਤ ਭੰਵਰ ਨਾਥ ਵਾਸੀ ਆਜ਼ਮਗੜ੍ਹ ਵਜੋਂ ਕੀਤੀ ਹੈ ...

ਪੂਰੀ ਖ਼ਬਰ »

ਕੋਰੋਨਾ ਤੋਂ ਪ੍ਰਭਾਵਿਤ 33 ਮਰੀਜ਼ ਹੋਰ ਆਏ ਸਾਹਮਣੇ

ਲੁਧਿਆਣਾ, 30 ਜੂਨ (ਸਲੇਮਪੁਰੀ)-ਨਾਮੁਰਾਦ ਵਾਇਰਸ ਕੋਰੋਨਾ ਦਾ ਪ੍ਰਕੋਪ ਘਟਣ ਦੀ ਬਜਾਏ ਦਿਨ-ਬ-ਦਿਨ ਵਧਦਾ ਜਾ ਰਿਹਾ ਹੈ, ਜਿਸ ਕਰ ਕੇ ਇਸ ਵਾਇਰਸ ਨੂੰ ਲੈ ਕੇ ਲੋਕਾਂ 'ਚ ਸਹਿਮ ਦਾ ਮਾਹੌਲ ਪੈਦਾ ਹੋ ਰਿਹਾ ਹੈ | ਸਿਵਲ ਸਰਜਨ ਡਾ. ਐਸ. ਪੀ. ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਲੁਧਿਆਣਾ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥ ਆਈਸ ਦੀ ਬਰਾਮਦਗੀ ਦੇ ਮਾਮਲੇ 'ਚ ਨਾਮਜ਼ਦ ਮੁੱਖ ਕਥਿਤ ਦੋਸ਼ੀ ਜੰਮੂ ਕਸ਼ਮੀਰ ਤੋਂ ਗਿ੍ਫ਼ਤਾਰ

ਲੁਧਿਆਣਾ, 30 ਜੂਨ (ਪਰਮਿੰਦਰ ਸਿੰਘ ਆਹੂਜਾ)-ਐੱਸ. ਟੀ. ਐੱਫ. ਦੀ ਪੁਲਿਸ ਨੇ 208 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਆਈਸ ਦੀ ਬਰਾਮਦਗੀ ਦੇ ਮਾਮਲੇ 'ਚ ਲੋੜੀਂਦੇ ਮੁੱਖ ਕਥਿਤ ਦੋਸ਼ੀ ਨੂੰ ਪੁਲਿਸ ਨੇ ਜੰਮੂ ਕਸ਼ਮੀਰ ਤੋਂ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਇਸ ਸੰਬੰਧੀ ...

ਪੂਰੀ ਖ਼ਬਰ »

ਗੁਰਭਜਨ ਗਿੱਲ ਦੀ ਕਵਿਤਾ 'ਚ ਵੇਦਨਾ ਤੇ ਸੰਵੇਦਨਾ ਵੀ-ਡਾ. ਦੀਪਕ ਮਨਮੋਹਨ ਸਿੰਘ

ਲੁਧਿਆਣਾ, 30 ਜੂਨ (ਕਵਿਤਾ ਖੁੱਲਰ)-ਵਿਸ਼ਵ ਪੰਜਾਬੀ ਕਾਂਗਰਸ ਦੀ ਭਾਰਤੀ ਇਕਾਈ ਦੇ ਪ੍ਰਧਾਨ ਤੇ ਪ੍ਰਸਿੱਧ ਲੇਖਕ ਡਾ. ਦੀਪਕ ਮਨਮੋਹਨ ਸਿੰਘ ਨੇ ਬੀਤੀ ਸ਼ਾਮ ਗੈਰ ਰਸਮੀ ਮਿਲਣੀ ਦੌਰਾਨ ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ ਚੇਅਰਮੈਨ ਤੇ ਪੰਜਾਬੀ ਕਵੀ ਗੁਰਭਜਨ ਗਿੱਲ ਦੀ 1885 ...

ਪੂਰੀ ਖ਼ਬਰ »

ਫਿਕੋ ਦੇ ਵਫ਼ਦ ਨੇ ਪ੍ਰਧਾਨ ਮੰਤਰੀ ਮੋਦੀ ਦੇ ਉਦਮੀ ਭਾਰਤ ਪ੍ਰੋਗਰਾਮ 'ਚ ਲਿਆ ਹਿੱਸਾ

ਲੁਧਿਆਣਾ, 30 ਜੂਨ (ਪੁਨੀਤ ਬਾਵਾ)-ਫ਼ੈਡਰੇਸ਼ਨ ਆਫ਼ ਇੰਡਸਟਰੀਅਲ ਐਂਡ ਕਮਰਸ਼ੀਅਲ ਆਰਗੇਨਾਈਜੇਸ਼ਨ (ਫਿਕੋ) ਦੇ ਵਫ਼ਦ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਉਦਮੀ ਭਾਰਤ ਪ੍ਰੋਗਰਾਮ 'ਚ ਹਿੱਸਾ ਲਿਆ | ਫਿਕੋ ਦੇ ਨੁਮਾਇੰਦੇ ਗੁਰਮੀਤ ਸਿੰਘ ਕੁਲਾਰ ਪ੍ਰਧਾਨ ਤੇ ਰਾਜੀਵ ...

ਪੂਰੀ ਖ਼ਬਰ »

ਭਾਈ ਘਨ੍ਹਈਆ ਮਿਸ਼ਨ ਸੇਵਾ ਸੁਸਾਇਟੀ ਵਲੋਂ ਮਨਵੀਰ ਸਿੰਘ ਦਾ ਸਨਮਾਨ

ਲੁਧਿਆਣਾ, 30 ਜੂਨ (ਕਵਿਤਾ ਖੁੱਲਰ)-ਭਾਈ ਘਨ੍ਹਈਆ ਜੀ ਮਿਸ਼ਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਨੇ ਟਕਸਾਲੀ ਅਕਾਲੀ ਆਗੂ ਜਥੇਦਾਰ ਪ੍ਰਤਾਪ ਸਿੰਘ ਦੇ ਪੋਤਰੇ ਮਨਵੀਰ ਸਿੰਘ ਨੇਨੀ ਨੂੰ ਉਨ੍ਹਾਂ ਵਲੋ ਪਿਛਲੇ ਦਿਨੀਂ ਇਕ ਗੁਰਸਿੱਖ ...

ਪੂਰੀ ਖ਼ਬਰ »

ਵੈਟਰਨਰੀ ਵਿਗਿਆਨ ਦੀ ਰਾਸ਼ਟਰੀ ਅਕਾਦਮੀ ਤੋਂ ਵੈਟਰਨਰੀ ਯੂਨੀਵਰਸਿਟੀ ਦੇ ਸਾਇੰਸਦਾਨਾਂ ਨੂੰ ਕਈ ਸਨਮਾਨ ਮਿਲੇ

ਲੁਧਿਆਣਾ, 30 ਜੂਨ (ਪੁਨੀਤ ਬਾਵਾ)-ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਲੁਧਿਆਣਾ ਦੇ ਵਿਗਿਆਨੀਆਂ ਨੂੰ ਵੈਟਰਨਰੀ ਵਿਗਿਆਨ ਦੀ ਰਾਸ਼ਟਰੀ ਅਕਾਦਮੀ ਤੋਂ ਬੜੇ ਮਾਣਮੱਤੇ ਸਨਮਾਨ ਹਾਸਲ ਕੀਤੇ | ਇਹ ਸਨਮਾਨ ਇਸ ਅਕਾਦਮੀ ਦੀ 20ਵੀਂ ਕਨਵੋਕੇਸ਼ਨ ਤੇ ...

ਪੂਰੀ ਖ਼ਬਰ »

ਪਾਵਰਕਾਮ ਦੇ ਅਗਾਊ ਬਿਜਲੀ ਬਿੱਲ ਲੈਣ ਦੇ ਵਿਰੋਧ 'ਚ ਸਨਅਤਕਾਰ ਰੈਗੂਲੇਟਰੀ ਕਮਿਸ਼ਨ ਪੁੱਜੇ

ਲੁਧਿਆਣਾ, 30 ਜੂਨ (ਪੁਨੀਤ ਬਾਵਾ)-ਪੰਜਾਬ ਰਾਜ ਬਿਜਲੀ ਨਿਗਮ ਵਲੋਂ ਸਨਅਤਕਾਰਾਂ ਨੂੰ 45 ਦਿਨ ਦੇ ਅਗਾਊ ਬਿਜਲੀ ਬਿੱਲ ਜਮ੍ਹਾਂ ਕਰਵਾਉਣ ਦਾ ਫ਼ਰਮਾਨ ਜਾਰੀ ਕੀਤਾ ਗਿਆ ਸੀ | ਜਿਸ ਦੇ ਵਿਰੋਧ 'ਚ ਸਨਅਤਕਾਰਾਂ ਵਲੋਂ ਸਮਾਲ ਸਕੇਲ ਮੈਨੂੰਫ਼ੈਕਚਰਜ਼ ਐਸੋਸੀਏਸ਼ਨ ਦੇ ਪ੍ਰਧਾਨ ...

ਪੂਰੀ ਖ਼ਬਰ »

ਯੂਨੀਵਰਸਿਟੀਆਂ ਦੇ ਵਿਦਿਆਰਥੀ ਚਾਇਲਡ ਲਾਈਨ-1098 ਦੀ ਕਾਰਜ ਪ੍ਰਣਾਲੀ ਤੋਂ ਜਾਣੂੰ ਹੋਣ ਲਈ ਰੇਲਵੇ ਸਟੇਸ਼ਨ ਪੁੱਜੇ

ਲੁਧਿਆਣਾ, 30 ਜੂਨ (ਪਰਮਿੰਦਰ ਸਿੰਘ ਆਹੂਜਾ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਤੋਂ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਨਾਲ ਸੰਬੰਧਿਤ ਵੱਖ-ਵੱਖ ਵਿੰਗਾਂ 'ਚ ਬੱਚਿਆਂ ਦੀ ਸੁਰੱਖਿਆ, ਬੱਚਿਆਂ ਦੀ ਭਲਾਈ ਲਈ ਸਰਕਾਰ ਤੋਂ ...

ਪੂਰੀ ਖ਼ਬਰ »

ਸ਼ੱਕੀ ਹਾਲਤ 'ਚ ਔਰਤ ਨੇ ਕੀਤੀ ਖ਼ੁਦਕੁਸ਼ੀ

ਲੁਧਿਆਣਾ, 30 ਜੂਨ (ਆਹੂਜਾ)-ਸਥਾਨਕ ਮੋਤੀ ਨਗਰ ਦੇ ਇਲਾਕੇ 'ਚ ਅੱਜ ਇਕ ਔਰਤ ਵਲੋਂ ਸ਼ੱਕੀ ਰਾਤਾਂ 'ਚ ਖ਼ੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖ਼ਤ ਸੀਮਾ ਦੇਵੀ (45) ਵਜੋਂ ਕੀਤੀ ਗਈ ਹੈ | ਜਾਂਚ ਅਧਿਕਾਰੀ ਗੁਰਸਿਮਰਨ ਸਿੰਘ ਨੇ ...

ਪੂਰੀ ਖ਼ਬਰ »

ਲੱਖਾਂ ਦੀ ਹੈਰੋਇਨ ਸਮੇਤ ਔਰਤ ਗਿ੍ਫ਼ਤਾਰ

ਲੁਧਿਆਣਾ, 30 ਜੂਨ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੀ ਇਕ ਔਰਤ ਨੂੰ ਗਿ੍ਫ਼ਤਾਰ ਕਰਕੇ ਉਸਦੇ ਕਬਜ਼ੇ 'ਚੋਂ ਲੱਖਾਂ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ | ਜਾਣਕਾਰੀ ਦਿੰਦਿਆਂ ਇੰਸਪੈਕਟਰ ਜਸਬੀਰ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਮੋਦੀ ਸਰਕਾਰ ਗਰੀਬਾਂ, ਕਿਸਾਨਾਂ ਤੇ ਦਲਿਤਾਂ ਦੀ ਸਰਕਾਰ-ਐਡਵੋਕੇਟ ਬਿਕਰਮ ਸਿੰਘ ਸਿੱਧੂ

ਲੁਧਿਆਣਾ, 30 ਜੂਨ (ਕਵਿਤਾ ਖੁੱਲਰ)-ਵਾਰਡ ਨੰ: 93 'ਚ ਅਤੁਲ ਕਪੂਰ ਕਨਵੀਨਰ ਹਿਊਮਨ ਰਾਈਟਸ ਸੈੱਲ ਭਾਜਪਾ ਪੰਜਾਬ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ, ਜਿਸ 'ਚ ਐਡਵੋਕੇਟ ਬਿਕਰਮ ਸਿੰਘ ਸਿੱਧੂ ਜ਼ਿਲ੍ਹਾ ਕਾਰਜਕਾਰਨੀ ਮੈਂਬਰ ਪੰਜਾਬ ਭਾਜਪਾ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ...

ਪੂਰੀ ਖ਼ਬਰ »

ਘਰ 'ਚੋਂ ਪਿਸਤੌਲ ਸਮੇਤ ਲੱਖਾਂ ਦਾ ਸਾਮਾਨ ਚੋਰੀ

ਲੁਧਿਆਣਾ, 30 ਜੂਨ (ਆਹੂਜਾ)-ਥਾਣਾ ਜਮਾਲਪੁਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਪਿੰਡ ਭਾਮੀਆਂ ਕਲਾਂ 'ਚ ਚੋਰ ਇਕ ਘਰ ਦੇ ਤਾਲੇ ਤੋੜ ਕੇ ਪਿਸਤੌਲ ਤੇ ਲੱਖਾਂ ਦਾ ਸਾਮਾਨ ਚੋਰੀ ਕਰਕੇ ਫ਼ਰਾਰ ਹੋ ਗਏ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਸੰਬੰਧੀ ਇੰਦਰਜੀਤ ਸਿੰਘ ਵਾਸੀ ...

ਪੂਰੀ ਖ਼ਬਰ »

ਬਿਜਲੀ ਨਿਗਮ ਦੀਆਂ ਟੀਮਾਂ ਵਲੋਂ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਕਰਕੇ 31 ਬਿਜਲੀ ਚੋਰੀ ਦੇ ਮਾਮਲੇ ਫੜੇ

ਲੁਧਿਆਣਾ, 30 ਜੂਨ (ਪੁਨੀਤ ਬਾਵਾ)-ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ ਦੀਆਂ ਵੱਖ-ਵੱਖ ਟੀਮਾਂ ਵਲੋਂ ਸ਼ਹਿਰ 'ਚ ਛਾਪੇਮਾਰੀ ਕੀਤੀ ਗਈ, ਜਿਸ 'ਚ ਬਿਜਲੀ ਨਿਗਮ ਦੀਆਂ ਟੀਮਾਂ ਨੇ 31 ਬਿਜਲੀ ਦੀ ਚੋਰੀ ਦੇ ਮਾਮਲੇ ਫੜੇ | ਬਿਜਲੀ ਨਿਗਮ ਲਿਮਟਿਡ ਦੀਆਂ ਲੁਧਿਆਣਾ ਉਤਰੀ ਡਵੀਜ਼ਨ ...

ਪੂਰੀ ਖ਼ਬਰ »

ਐਚ. ਵੀ. ਐਮ. ਸਕੂਲ ਦੇ ਚੇਅਰਮੈਨ ਡੀ. ਪੀ. ਸ਼ਰਮਾ ਨੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਿਲ

ਲੁਧਿਆਣਾ, 30 ਜੂਨ (ਕਵਿਤਾ ਖੁੱਲਰ)-ਲੁਧਿਆਣਾ ਦੇ ਪ੍ਰਸਿੱਧ ਸਿੱਖਿਆ ਸ਼ਾਸਤਰੀ ਤੇ ਐਚ. ਵੀ. ਐਮ. ਸਕੂਲ ਦੇ ਚੇਅਰਮੈਨ ਡੀ. ਪੀ. ਸ਼ਰਮਾ ਤੇ ਅਨਮੋਲ ਜੀ ਨੇ ਆਪਣੇ ਸਮਰਥਕਾਂ ਸਮੇਤ ਭਾਜਪਾ ਦਾ ਪੱਲਾ ਫੜਿਆ | ਭਾਜਪਾ ਦੇ ਸੂਬਾ ਜਨਰਲ ਸਕੱਤਰ ਜੀਵਨ ਗੁਪਤਾ ਤੇ ਰਾਜੇਸ਼ ਬਾਗਾ ਨੇ ...

ਪੂਰੀ ਖ਼ਬਰ »

ਪੀ. ਸੀ. ਐਮ. ਐਸ. ਐਸੋਸੀਏਸ਼ਨ ਵਲੋਂ ਮੁਹੱਲਾ ਕਲੀਨਿਕ ਖੋਲ੍ਹਣ ਤੋਂ ਪਹਿਲਾਂ ਹਸਪਤਾਲਾਂ 'ਚ ਡਾਕਟਰ ਭਰਤੀ ਕਰਨ ਲਈ ਸੁਝਾਅ

ਲੁਧਿਆਣਾ, 30 ਜੂਨ (ਸਲੇਮਪੁਰੀ)-ਸਰਕਾਰੀ ਡਾਕਟਰਾਂ ਦੀ ਸਿਰਮੌਰ ਜਥੇਬੰਦੀ ਪੀ. ਸੀ. ਐਮ. ਐਸ. ਐਸੋਸੀਏਸ਼ਨ ਵਲੋਂ ਮੁਹੱਲਾ ਕਲੀਨਿਕ ਖੋਲ੍ਹਣ 'ਤੇ ਆਪਣੀ ਪ੍ਰਤੀਕਿਰਿਆ ਪ੍ਰਗਟ ਕੀਤੀ ਗਈ ਹੈ | ਜਥੇਬੰਦੀ ਦੇ ਸੂਬਾ ਪ੍ਰਧਾਨ ਡਾ. ਅਖਿਲ ਸਰੀਨ ਨੇ ਕਿਹਾ ਕਿ ਸੂਬੇ 'ਚ ਪਹਿਲਾਂ ਹੀ ...

ਪੂਰੀ ਖ਼ਬਰ »

ਸੰਤ ਈਸ਼ਰ ਸਿੰਘ ਸਕੂਲ ਦਾ 12ਵੀਂ ਦਾ ਨਤੀਜਾ ਸ਼ਾਨਦਾਰ ਰਿਹਾ

ਡਾਬਾ/ਲੁਹਾਰਾ, 30 ਜੂਨ (ਕੁਲਵੰਤ ਸਿੰਘ ਸੱਪਲ)-ਸੰਤ ਈਸ਼ਰ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਈਸ਼ਰ ਨਗਰ ਦਾ 12ਵੀਂ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਮੌਕੇ ਪਿ੍ੰਸੀਪਲ ਕਸ਼ਮੀਰ ਸਿੰਘ ਧੁਨਾਂ ਨੇ ਦੱਸਿਆ ਕਿ ਸਿਮਰਨਪ੍ਰੀਤ ਕੌਰ ਨੇ 87 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਸਕੂਲ ...

ਪੂਰੀ ਖ਼ਬਰ »

ਨਾਰੀ ਏਕਤਾ ਆਸਰਾ ਸੰਸਥਾ ਵਲੋਂ ਰਾਸ਼ਨ ਵੰਡ ਸਮਾਗਮ

ਲੁਧਿਆਣਾ, 30 ਜੂਨ (ਕਵਿਤਾ ਖੁੱਲਰ)-ਨਾਰੀ ਏਕਤਾ ਆਸਰਾ ਸੰਸਥਾ ਵਲੋਂ ਰਾਸ਼ਨ ਵੰਡ ਸਮਾਗਮ ਗੁਰਦੁਆਰਾ ਸੀ ਗੁਰੂ ਸਿੰਘ ਸਭਾ ਅਕਾਲ ਸਾਹਿਬ ਪ੍ਰਤਾਪ ਨਗਰ ਵਿਖੇ ਸੰਸਥਾ ਦੇ ਮੁੱਖ ਸਲਾਹਕਾਰ ਸੋਹਣ ਸਿੰਘ ਗੋਗਾ ਸਾਬਕਾ ਚੇਅਰਮੈਨ ਰਾਮਗੜ੍ਹੀਆ ਭਲਾਈ ਬੋਰਡ ਪੰਜਾਬ ਸਰਕਾਰ ਦੇ ...

ਪੂਰੀ ਖ਼ਬਰ »

ਭਜਨ ਗਾਇਕ ਕੁਮਾਰ ਸੰਜੀਵ ਦਾ ਸਨਮਾਨ

ਲੁਧਿਆਣਾ, 30 ਜੂਨ (ਕਵਿਤਾ ਖੁੱਲਰ)-ਅਖਿਲ ਭਾਰਤੀਆ ਕਸ਼ਤਰਿਆ ਮਹਾਂਸਭਾ ਤੇ ਮਹਾਰਾਣਾ ਪ੍ਰਤਾਪ ਰਾਜਪੂਤ ਸਭਾ ਨੇ ਭਜਨ ਗਾਇਕ ਕੁਮਾਰ ਸੰਜੀਵ ਨੰੂ ਗੀਤਾ ਰਾਹੀਂ ਮਹਾਰਾਣਾ ਪ੍ਰਤਾਪ ਦੀ ਜੀਵਨੀ ਘਰ-ਘਰ ਤੱਕ ਪਹੁੰਚਾਉਣ 'ਤੇ ਵਿਸ਼ੇਸ਼ ਸਨਮਾਨ ਨਾਲ ਸਨਮਾਨਿਤ ਕੀਤਾ | ਸਥਾਨਕ ...

ਪੂਰੀ ਖ਼ਬਰ »

ਚੋਰੀਸ਼ੁਦਾ ਸਾਮਾਨ ਸਮੇਤ ਦੋ ਨੌਜਵਾਨ ਗਿ੍ਫ਼ਤਾਰ

ਲੁਧਿਆਣਾ, 30 ਜੂਨ (ਆਹੂਜਾ)-ਫੈਕਟਰੀਆਂ 'ਚੋਂ ਸਾਮਾਨ ਚੋਰੀ ਕਰਨ ਵਾਲੇ ਦੋ ਨੌਜਵਾਨਾਂ ਨੂੰ ਪੁਲਿਸ ਨੇ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਅੰਮਿ੍ਤ ਡਾਵਰ ਵਾਸੀ ਮਾਡਲ ਗਰਾਮ ਦੀ ਸ਼ਿਕਾਇਤ 'ਤੇ ਅਮਲ 'ਚ ਲਿਆਂਦੀ ਹੈ ਤੇ ਇਸ ਸੰਬੰਧੀ ਪੁਲਿਸ ...

ਪੂਰੀ ਖ਼ਬਰ »

ਆਈ. ਸੀ. ਏ. ਆਰ. ਦੇ ਉੱਚ ਅਧਿਕਾਰੀ ਤੇ ਪੀ. ਏ. ਯੂ. ਦੇ ਸਾਬਕਾ ਵਿਦਿਆਰਥੀ ਵਿਦਿਆਰਥੀਆਂ ਦੇ ਹੋਏ ਰੂਬਰੂ

ਲੁਧਿਆਣਾ, 30 ਜੂਨ (ਪੁਨੀਤ ਬਾਵਾ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਪੀ. ਏ. ਯੂ. ਦੇ ਪਸਾਰ ਸਿੱਖਿਆ ਵਿਭਾਗ ਵਲੋਂ ਇਕ ਮਿਲਣੀ ਸਮਾਗਮ ਕਰਵਾਇਆ ਗਿਆ, ਜਿਸ 'ਚ ਪੀ. ਏ. ਯੂ. ਦੇ ਦੇ ਸਾਬਕਾ ਵਿਦਿਆਰਥੀ ਤੇ ਆਈ. ਸੀ. ਏ. ਆਰ. ਦੇ ਸਾਬਕਾ ਵਧੀਕ ਨਿਰਦੇਸ਼ਕ ਜਨਰਲ ਡਾ. ਰਾਮਚੰਦ ਨਾਲ ...

ਪੂਰੀ ਖ਼ਬਰ »

ਕੋਵਿਡ ਦੌਰਾਨ ਮਿ੍ਤਕਾਂ ਦੇ ਵਾਰਸ ਹਫ਼ਤੇ ਦੇ ਅੰਦਰ ਆਪਣੀ ਫਾਈਲ ਜਮ੍ਹਾਂ ਕਰਵਾਉਣ-ਅਨੀਤਾ ਦਰਸ਼ੀ

ਲੁਧਿਆਣਾ, 30 ਜੂਨ (ਪੁਨੀਤ ਬਾਵਾ)-ਜ਼ਿਲ੍ਹਾ ਲੁਧਿਆਣਾ ਦੇ ਨਾਲ ਸੰਬੰਧਤ ਕੋਵਿਡ ਦੌਰਾਨ ਮਿ੍ਤਕਾਂ ਦੇ ਵਾਰਸਾਂ ਨੂੰ ਹਫ਼ਤੇ ਦੇ ਅੰਦਰ ਆਪਣੀ ਫਾਈਲ ਜਮ੍ਹਾਂ ਕਰਵਾਉਣ ਨੂੰ ਯਕੀਨੀ ਬਣਾਉਣੀ ਚਾਹੀਦਾ ਹੈ ਤਾਂ ਜੋ ਪੰਜਾਬ ਸਰਕਾਰ ਵਲੋਂ ਕੋਵਿਡ ਦੌਰਾਨ ਮਿ੍ਤਕਾਂ ਦੇ ...

ਪੂਰੀ ਖ਼ਬਰ »

ਬਕਸਿਆਂ 'ਚ ਲੱਗੇ ਬੇਤਰਤੀਬ ਮੀਟਰ ਤੇ ਤਾਰਾਂ ਦੇ ਨੰਗੇ ਜੋੜ ਦੇ ਰਹੇ ਹਾਦਸਿਆਂ ਨੂੰ ਸੱਦਾ

ਫੁੱਲਾਂਵਾਲ, 30 ਜੂਨ (ਮਨਜੀਤ ਸਿੰਘ ਦੁੱਗਰੀ)-ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵਲੋਂ ਬਿਜਲੀ ਦੀ ਹੋ ਰਹੀ ਚੋਰੀ ਨੂੰ ਰੋਕਣ ਲਈ ਘਰੇਲੂ ਵਰਤੋਂ 'ਚ ਆਉਣ ਵਾਲੇ ਮੀਟਰਾਂ ਨੂੰ ਘਰਾਂ ਤੋਂ ਬਾਹਰ ਕੱਢ ਕੇ ਗਲੀਆਂ ਦੇ ਮੋੜਾਂ 'ਤੇ ਲਗਾ ਕੇ ਆਪਣੇ ਵਲੋਂ ਇਕ ਚੰਗੀ ...

ਪੂਰੀ ਖ਼ਬਰ »

12ਵੀਂ ਦੇ ਨਤੀਜੇ 'ਚ ਪੰਜਾਬ 'ਚੋਂ ਅੱਵਲ ਰਹੀ ਅਰਸ਼ਦੀਪ ਕੌਰ ਦਾ ਸੋਖੀ ਵਲੋਂ ਸਨਮਾਨ

ਲੁਧਿਆਣਾ, 30 ਜੂਨ (ਪੁਨੀਤ ਬਾਵਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ 12ਵੀਂ ਦੇ ਨਤੀਜੇ 'ਚੋਂ ਪੂਰੇ ਪੰਜਾਬ ਵਿਚੋਂ ਪਹਿਲਾ ਸਥਾਨ ਹਾਸਲ ਕਰਨ ਵਾਲੀ ਅਰਸ਼ਦੀਪ ਕੌਰ ਸਪੁੱਤਰੀ ਗੁਰਮੀਤ ਸਿੰਘ ਬਾਗ਼ੀ ਤੇ 9ਵਾਂ ਸਥਾਨ ਹਾਸਲ ਕਰਨ ਵਾਲੀ ਤਰਨਪ੍ਰੀਤ ਕੌਰ ਸਪੁੱਤਰੀ ...

ਪੂਰੀ ਖ਼ਬਰ »

ਈਦ ਉਲ ਅਜ਼ਹਾ 10 ਨੂੰ ਮਨਾਈ ਜਾਵੇਗੀ-ਸ਼ਾਹੀ ਇਮਾਮ

ਲੁਧਿਆਣਾ, 30 ਜੂਨ (ਕਵਿਤਾ ਖੁੱਲਰ)-ਈਦ ਉਲ ਅਜ਼ਹਾ 10 ਜੁਲਾਈ ਨੂੰ ਮਨਾਈ ਜਾਵੇਗੀ | ਇਸ ਦਾ ਐਲਾਨ ਸ਼ਾਹੀ ਇਮਾਮ ਮੌਲਾਨਾ ਮੁਹੰਮਦ ਉਸਮਾਨ ਰਹਿਮਾਨੀ ਲੁਧਿਆਣਵੀ ਦੀ ਪ੍ਰਧਾਨਗੀ ਹੇਠ ਹੋਈ ਚਾਂਦ ਦੇਖਣ ਵਾਲੀ ਸੰਸਥਾ ਨਾਲ ਮੀਟਿੰਗ ਤੋਂ ਬਾਅਦ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX