ਤਾਜਾ ਖ਼ਬਰਾਂ


ਫੰਡਾਂ ਵਿਚ ਲੱਖਾਂ ਰੁਪਏ ਦੀ ਘਪਲੇਬਾਜ਼ੀ ਕਰਨ ਦੇ ਦੋਸ਼ ਤਹਿਤ ਬੀ.ਡੀ.ਪੀ.ਓ. ਅਤੇ ਬਲਾਕ ਸਮਿਤੀ ਚੇਅਰਮੈਨ ਗ੍ਰਿਫ਼ਤਾਰ
. . .  about 1 hour ago
ਲੁਧਿਆਣਾ ,27 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਵਿਜੀਲੈਂਸ ਬਿਊਰੋ ਵਲੋਂ ਫੰਡਾਂ ਵਿਚ ਲੱਖਾਂ ਰੁਪਏ ਦੀ ਘਪਲੇਬਾਜ਼ੀ ਕਰਨ ਦੇ ਦੋਸ਼ ਤਹਿਤ ਬੀ.ਡੀ.ਪੀ.ਓ. ਅਤੇ ਬਲਾਕ ਸਮਿਤੀ ਚੇਅਰਮੈਨ ਨੂੰ ਗ੍ਰਿਫ਼ਤਾਰ ਕੀਤਾ ...
ਰਾਜਸਥਾਨ ਰਾਜਨੀਤਿਕ ਸੰਕਟ - ਕਾਂਗਰਸ ਅਬਜ਼ਰਵਰਾਂ ਨੇ ਪਾਰਟੀ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੂੰ ਸੌਂਪੀ ਆਪਣੀ ਰਿਪੋਰਟ
. . .  about 1 hour ago
71 ਉਪ ਪੁਲਿਸ ਕਪਤਾਨਾਂ ਦੇ ਤਬਾਦਲੇ
. . .  about 3 hours ago
ਲੁਧਿਆਣਾ ,27 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਪੰਜਾਬ ਸਰਕਾਰ ਵਲੋਂ ਅੱਜ ਦੇਰ ਸ਼ਾਮ ਇਕ ਹੁਕਮ ਜਾਰੀ ਕਰਕੇ 71 ਉਪ ਪੁਲਿਸ ਕਪਤਾਨਾਂ ਅਤੇ ਏ. ਸੀ. ਪੀ. ਰੈਂਕ ਦੇ ਅਧਿਕਾਰੀਆਂ ਦੇ ਤਬਾਦਲੇ ਕਰ ...
ਜੰਮੂ-ਕਸ਼ਮੀਰ : ਕੁਲਗਾਮ 'ਚ ਮੁੱਠਭੇੜ, ਸੁਰੱਖਿਆ ਬਲਾਂ ਨੇ ਇਕ ਅੱਤਵਾਦੀ ਨੂੰ ਕੀਤਾ ਢੇਰ
. . .  about 3 hours ago
ਤਹਿਰੀਕ-ਏ-ਲਬੈਇਕ ਨਾਲ ਜੁੜਿਆ ਪਾਕਿਸਤਾਨੀ ਘੁਸਪੈਠੀਆ ਭਾਰਤ-ਪਾਕਿ ਸਰਹੱਦ ਤੋਂ ਫੜਿਆ ਗਿਆ
. . .  about 4 hours ago
ਨਵੀਂ ਦਿੱਲੀ, 27 ਸਤੰਬਰ - ਸੀਮਾ ਸੁਰੱਖਿਆ ਬਲ (ਬੀ. ਐੱਸ. ਐੱਫ.) ਨੇ ਰਾਜਸਥਾਨ 'ਚ ਭਾਰਤ-ਪਾਕਿਸਤਾਨ ਸਰਹੱਦ ਤੋਂ ਇਕ ਪਾਕਿਸਤਾਨੀ ਘੁਸਪੈਠੀਏ ਨੂੰ ਦਬੋਚ ਲਿਆ ਹੈ । ਇਹ ਘੁਸਪੈਠੀਆ ਪਾਕਿਸਤਾਨ ਦੇ ਤਹਿਰੀਕ-ਏ-ਲਬੈਇਕ ਸੰਗਠਨ ...
ਬਹੁ ਕਰੋੜੀ ਟੈਂਡਰ ਘੁਟਾਲੇ ਵਿਚ ਆਸ਼ੂ ਦੀ ਜ਼ਮਾਨਤ ’ਤੇ ਫ਼ੈਸਲਾ ਰਾਖਵਾਂ
. . .  about 4 hours ago
ਲੁਧਿਆਣਾ ,27 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਬਹੁ ਕਰੋੜੀ ਟੈਂਡਰ ਘੁਟਾਲੇ ਵਿਚ ਜੇਲ੍ਹ ਵਿਚ ਬੰਦ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਜ਼ਮਾਨਤ ਦੀ ਅਰਜ਼ੀ ’ਤੇ ਫ਼ੈਸਲਾ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਲੋਂ ...
ਦਿੱਲੀ : ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਨੇ ਭਾਜਪਾ ਦੇ ਜਨਰਲ ਸਕੱਤਰਾਂ ਨਾਲ ਕੀਤੀ ਮੀਟਿੰਗ
. . .  about 4 hours ago
ਜਾਪਾਨ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਟੋਕੀਓ ਤੋਂ ਹੋਏ ਰਵਾਨਾ
. . .  about 4 hours ago
ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਵਲੋਂ ਡਾਇਰੈਕਟਰ ਪਸ਼ੂ ਪਾਲਣ ਦਾ ਘਿਰਾਓ ਮੁਲਤਵੀ
. . .  about 4 hours ago
ਪਠਾਨਕੋਟ , 27 ਸਤੰਬਰ (ਸੰਧੂ )- ਪੰਜਾਬ ਸਟੇਟ ਵੇਟਰਨਰੀ ਇੰਸਪੈਕਟਰ ਐਸੋਸੀਏਸ਼ਨ ਦੀ ਹੰਗਾਮੀ ਮੀਟਿੰਗ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਪੰਜਾਬ ਨਾਲ ਹੋਈ । ਇਸ ਮੌਕੇ ਸੂਬਾ ਪ੍ਰਧਾਨ ਦਿਲਜੀਤ ਸਿੰਘ ਨੇ ਦੱਸਿਆ ...
ਟਾਟਾ 407 ਨੇ ਸਕੂਟਰੀ ਸਵਾਰ ਨੂੰ ਕੁਚਲਿਆ, ਮੌਕੇ ’ਤੇ ਮੌਤ
. . .  about 5 hours ago
ਹਰੀਕੇ ਪੱਤਣ ,27 ਸਤੰਬਰ (ਸੰਜੀਵ ਕੁੰਦਰਾ)- ਹਰੀਕੇ ਪੱਤਣ ਖਾਲੜਾ ਰੋਡ ਤੇ ਪਿੰਡ ਬੂਹ ਹਵੇਲੀਆਂ ਮੋੜ ਨਜ਼ਦੀਕ ਟਾਟਾ 407 ਨੇ ਸਕੂਟਰੀ ਸਵਾਰ ਨੂੰ ਪਿੱਛੋਂ ਟੱਕਰ ਮਾਰ ਕੇ ਕੁਚਲ ਦਿੱਤਾ ,ਜਿਸ ਦੀ ਮੌਕੇ ’ਤੇ ...
ਕੇਂਦਰ ਸਰਕਾਰ ਬੀ.ਬੀ.ਐੱਮ.ਬੀ. ਵਿਚ ਪੰਜਾਬ ਦੇ ਅਧਿਕਾਰ ਨੂੰ ਖ਼ਤਮ ਕਰ ਰਹੀ ਹੈ - ਰਵਨੀਤ ਬਿੱਟੂ
. . .  about 5 hours ago
ਲੁਧਿਆਣਾ ,27 ਸਤੰਬਰ (ਕਵਿਤਾ ਖੁੱਲਰ, ਰੂਪੇਸ਼ ਕੁਮਾਰ) - ਲੁਧਿਆਣਾ ਤੋਂ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਵਲੋਂ ਅੱਜ ਲੁਧਿਆਣਾ 'ਚ ਇਕ ਅਹਿਮ ਪ੍ਰੈੱਸ ਕਾਨਫ਼ਰੰਸ ਕੀਤੀ ਗਈ । ਇਸ ਦੌਰਾਨ ਉਨ੍ਹਾਂ ਬੀ.ਬੀ.ਐੱਮ.ਬੀ. ਮੁੱਦੇ ’ਤੇ ਬੋਲਦੇ ਹੋਏ ਕਿਹਾ ਕਿ ਕੇਂਦਰ ਸਰਕਾਰ ਨੇ ਬੀ.ਬੀ.ਐੱਮ.ਬੀ. ਵਿਚ ਪੰਜਾਬ ਦੇ ਅਧਿਕਾਰ ਨੂੰ ਖ਼ਤਮ ਕਰ ਰਹੀ ਹੈ ਅਤੇ ਆਮ ਆਦਮੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੀ ਕੇਂਦਰ ਦਾ ਪੂਰਾ ਸਾਥ ਦੇ ਰਹੀ ਹੈ । ਉਨ੍ਹਾਂ ਨੇ ਪੰਜਾਬ ਸਰਕਾਰ ’ਤੇ ਜੰਮ ਕੇ ...
ਅੰਮ੍ਰਿਤਸਰ ਬੰਬ ਕਾਂਡ ਦੇ ਮਾਮਲੇ ਵਿਚ ਇਕ ਹੋਰ ਗ੍ਰਿਫ਼ਤਾਰ
. . .  about 5 hours ago
ਲੁਧਿਆਣਾ ,27 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸੀ.ਆਈ.ਏ. ਸਟਾਫ ਦੋ ਦੀ ਪੁਲਿਸ ਨੇ ਅੰਮ੍ਰਿਤਸਰ ਬੰਬ ਕਾਂਡ ਦੇ ਮਾਮਲੇ ਵਿਚ ਇਕ ਹੋਰ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ । ਜਾਣਕਾਰੀ ਦਿੰਦਿਆਂ ਏ.ਸੀ.ਪੀ. ਗੁਰਪ੍ਰੀਤ ਸਿੰਘ ਨੇ ਦੱਸਿਆ ...
ਸਾਢੇ ਸੱਤ ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਦੋ ਗ੍ਰਿਫ਼ਤਾਰ
. . .  about 6 hours ago
ਲੁਧਿਆਣਾ, 27 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਐਸ.ਟੀ.ਐਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਸਾਢੇ ਸੱਤ ਕਰੋੜ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ। ਜਾਣਕਾਰੀ ਦਿੰਦਿਆ ਲੁਧਿਆਣਾ...
ਭਾਰਤ ਅਤੇ ਦੱਖਣੀ ਅਫਰੀਕਾ ਵਿਚਕਾਰ ਪਹਿਲਾ ਟੀ-20 ਕੱਲ੍ਹ
. . .  about 6 hours ago
ਤਿਰੂਵਨੰਤਪੁਰਮ, 27 ਸਤੰਬਰ - ਭਾਰਤ ਅਤੇ ਦੱਖਣੀ ਅਫਰੀਕਾ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਤਿੰਨ ਟੀ-20 ਮੈਚਾਂ ਦੀ ਲੜੀ ਦਾ ਪਹਿਲਾ ਮੈਚ ਕੱਲ੍ਹ ਤਿਰੂਵਨੰਤਪੁਰਮ ਵਿਖੇ ਖੇਡਿਆ ਜਾਵੇਗਾ। ਭਾਰਤੀ ਸਮੇਂ ਅਨੁਸਾਰ ਇਹ ਮੈਚ ਰਾਤ 7 ਵਜੇ ਸ਼ੁਰੂ ਹੋਵੇਗਾ।ਅਕਤੂਬਰ ਵਿਚ ਹੋਣ ਵਾਲੇ...
ਸਚਿਨ ਪਾਇਲਟ ਨੇ ਹਾਈਕਮਾਨ ਨਾਲ ਅਸ਼ੋਕ ਗਹਿਲੋਤ ਬਾਰੇ ਗੱਲ ਕਰਨ ਦਾ ਕੀਤਾ ਖੰਡਨ
. . .  about 7 hours ago
ਜੈਪੁਰ, 27 ਸਤੰਬਰ - ਕਾਂਗਰਸੀ ਵਿਧਾਇਕ ਸਚਿਨ ਪਾਇਲਟ ਨੇ ਉਸ ਜਾਣਕਾਰੀ ਦਾ ਖੰਡਨ ਕੀਤਾ, ਜਿਸ ਵਿਚ ਕਿਹਾ ਗਿਆ ਸੀ ਕਿ ਉਨ੍ਹਾਂ ਨੇ ਕਾਂਗਰਸ ਹਾਈਕਮਾਨ ਨੂੰ ਕਿਹਾ ਹੈ ਕਿ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਜੇਕਰ ਪਾਰਟੀ ਪ੍ਰਧਾਨ ਦੇ ਅਹੁਦੇ ਲਈ ਚੋਣ ਲੜਨ ਦਾ ਫ਼ੈਸਲਾ ਕਰਦੇ ਹਨ...
ਜੇ ਭਰੋਸਗੀ ਮਤਾ ਲਿਆਉਣ ਚਾਹੁੰਦੀ ਹੈ ਤਾਂ ਸਦਨ ਨੂੰ ਭੰਗ ਕਰਕੇ ਨਵੇਂ ਸਿਰੇ ਤੋਂ ਚੋਣਾਂ ਕਰਵਾਏ ਪੰਜਾਬ ਸਰਕਾਰ - ਰਾਜਾ ਵੜਿੰਗ
. . .  about 7 hours ago
ਚੰਡੀਗੜ੍ਹ, 27 ਸਤੰਬਰ - ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ ਸਰਕਾਰ ਨੇ 3 ਮੁੱਦਿਆਂ ਜਿਵੇਂ ਜੀ.ਐੱਸ.ਟੀ., ਬਿਜਲੀ, ਪਰਾਲੀ ਸਾੜਨ 'ਤੇ ਇਜਲਾਸ ਬੁਲਾਇਆ, ਪਰ ਉਨ੍ਹਾਂ ਇਸ ਬਾਰੇ ਕੋਈ ਗੱਲ ਨਹੀਂ ਕੀਤੀ। ਉਨ੍ਹਾਂ ਨੇ ਸਦਨ, ਰਾਜਪਾਲ...
ਆਸ਼ਾ ਪਾਰੇਖ ਨੂੰ ਦਾਦਾ ਸਾਹਿਬ ਫਾਲਕੇ ਪੁਰਸਕਾਰ ਨਾਲ ਕੀਤਾ ਜਾਵੇਗਾ ਸਨਮਾਨਿਤ
. . .  about 7 hours ago
ਨਵੀਂ ਦਿੱਲੀ, 27 ਸਤੰਬਰ - ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਨੁਰਾਗ ਸਿੰਘ ਠਾਕੁਰ ਨੇ ਐਲਾਨ ਕੀਤਾ ਕਿ ਸਾਲ 2020 ਲਈ ਦਾਦਾ ਸਾਹਿਬ ਫਾਲਕੇ ਪੁਰਸਕਾਰ ਮਹਾਨ ਅਦਾਕਾਰਾ ਆਸ਼ਾ ਪਾਰੇਖ ਨੂੰ ਦਿੱਤਾ ਜਾਵੇਗਾ। ਇਹ ਫ਼ੈਸਲਾ ਦਿੱਗਜ ਗਾਇਕਾ ਆਸ਼ਾ ਭੌਂਸਲੇ, ਪੁਰਸਕਾਰ...
ਰੇਲ ਗੱਡੀ ਹੇਠ ਆਉਣ ਕਾਰਨ ਨੌਜਵਾਨ ਦੀ ਮੌਤ
. . .  about 7 hours ago
ਸੁਨਾਮ ਊਧਮ ਸਿੰਘ ਵਾਲਾ, 27 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) ਬੀਤੀ ਰਾਤ ਜਾਖਲ-ਲੁਧਿਆਣਾ ਰੇਲਵੇ ਲਾਈਨ 'ਤੇ ਸੁਨਾਮ ਨੇੜੇ ਇਕ ਨੌਜਵਾਨ ਦੀ ਰੇਲ ਗੱਡੀ ਹੇਠ ਆਉਣ ਕਾਰਨ ਮੌਤ ਹੋ ਜਾਣ ਦੀ ਖ਼ਬਰ ਹੈ।ਜੀ.ਆਰ.ਪੀ. ਸੁਨਾਮ ਦੇ ਇੰਚਾਰਜ ਸਹਾਇਕ...
ਐਨ.ਜੀ.ਟੀ. ਨੇ ਵਾਤਾਵਰਣ ਨੂੰ ਲਗਾਤਾਰ ਨੁਕਸਾਨ ਪਹੁੰਚਾਉਣ ਲਈ ਹਰਿਆਣਾ ਨੂੰ ਲਗਾਇਆ 100 ਕਰੋੜ ਰੁਪਏ ਜੁਰਮਾਨਾ
. . .  about 7 hours ago
ਨਵੀਂ ਦਿੱਲੀ, 27 ਸਤੰਬਰ - ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨ.ਜੀ.ਟੀ.) ਨੇ ਹਰਿਆਣਾ ਦੇ ਮੁੱਖ ਸਕੱਤਰ ਨੂੰ ਵਾਤਾਵਰਣ ਨੂੰ ਲਗਾਤਾਰ ਨੁਕਸਾਨ ਪਹੁੰਚਾਉਣ ਲਈ ਵਾਤਾਵਰਣ ਮੁਆਵਜ਼ੇ ਲਈ 100 ਕਰੋੜ ਰੁਪਏ ਦੀ ਰਕਮ ਜਮ੍ਹਾ ਕਰਨ...
ਭਾਜਪਾ ਨੂੰ ਤਾਂ ਛੱਡੋ, ਕਾਂਗਰਸ ਨੇ ਵੀ ਸਦਨ ਦੀ ਕਾਰਵਾਈ ਨਹੀਂ ਚੱਲਣ ਦਿੱਤੀ - ਭਗਵੰਤ ਮਾਨ
. . .  about 7 hours ago
ਚੰਡੀਗੜ੍ਹ, 27 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅੱਜ, ਭਾਜਪਾ ਅਤੇ ਕਾਂਗਰਸ ਦੀ ਭਾਈਵਾਲੀ ਸੀ, ਉਹ ਬੇਨਕਾਬ ਹੋ ਗਏ। ਪੰਜਾਬ ਵਿਚ ਉਨ੍ਹਾਂ ਦਾ ‘ਆਪ੍ਰੇਸ਼ਨ ਲੋਟਸ’ ਫੇਲ੍ਹ ਹੋ ਗਿਆ। ਭਾਜਪਾ ਨੂੰ ਤਾਂ ਛੱਡੋ, ਇਥੋਂ ਤੱਕ ਕਿ ਕਾਂਗਰਸ ਨੇ ਵੀ ਸਦਨ ਦੀ ਕਾਰਵਾਈ...
ਸਦਨ ਦੀ ਕਾਰਵਾਈ 29 ਸਤੰਬਰ ਤਕ ਮੁਲਤਵੀ
. . .  about 7 hours ago
ਚੰਡੀਗੜ੍ਹ, 27 ਸਤੰਬਰ (ਵਿਕਰਮਜੀਤ ਸਿੰਘ ਮਾਨ) - ਭਰੋਸਗੀ ਮਤੇ 'ਤੇ ਚਰਚਾ ਤੋਂ ਬਾਅਦ ਵਿਧਾਨ ਸਭਾ ਦੀ ਕਾਰਵਾਈ 29 ਸਤੰਬਰ ਤੱਕ ਮੁਲਤਵੀ ਹੋ ਗਈ...
ਭਰੋਸਗੀ ਮਤੇ 'ਤੇ ਵਿਧਾਨ ਸਭਾ 'ਚ ਚਰਚਾ ਜਾਰੀ
. . .  about 8 hours ago
ਚੰਡੀਗੜ੍ਹ, 27 ਸਤੰਬਰ - ਮੁੱਖ ਤਰੀ ਭਗਵੰਤ ਮਾਨ ਵਲੋਂ ਪੇਸ਼ ਕੀਤੇ ਭਰੋਸਗੀ ਮਤੇ 'ਤੇ ਵਿਧਾਨ ਸਭਾ 'ਚ ਚਰਚਾ ਜਾਰੀ...
ਕਿਸਾਨ-ਮਜ਼ਦੂਰ ਜਥੇਬੰਦੀਆਂ ਦਾ ਕੱਲ੍ਹ ਤੋਂ ਚੱਲ ਰਿਹਾ ਧਰਨਾ ਐਸ.ਪੀ ਬਰਨਾਲਾ ਵਲੋਂ ਭਰੋਸਾ ਦੁਆਏ ਜਾਣ ਤੋਂ ਬਾਅਦ ਸਮਾਪਤ
. . .  about 8 hours ago
ਮਹਿਲ ਕਲਾਂ,27 ਸਤੰਬਰ (ਅਵਤਾਰ ਸਿੰਘ ਅਣਖੀ) -ਪਿੰਡ ਸਹਿਜੜਾ (ਬਰਨਾਲਾ) ਦੇ ਇਕ ਗਰੀਬ ਦਲਿਤ ਪਰਿਵਾਰ ਨਾਲ ਸਬੰਧਤ 15 ਸਾਲਾ ਨੌਜਵਾਨ ਹਰਪ੍ਰੀਤ ਸਿੰਘ ਉਰਫ ਸੰਨੀ ਪੁੱਤਰ ਗੁਰਮੀਤ ਸਿੰਘ ਜੋ ਬੀਤੀ 9 ਸਤੰਬਰ ਤੋਂ ਭੇਤਭਰੀ ਹਾਲਤ 'ਚ ਲਾਪਤਾ ਹੈ। ਕਰੀਬ 20 ਦਿਨਾਂ...
ਪਾਰਟੀ ਪ੍ਰਧਾਨ ਦੇ ਅਹੁਦੇ ਲਈ ਚੋਣ ਲੜਨ 'ਤੇ ਅਸ਼ੋਕ ਗਹਿਲੋਤ ਨੂੰ ਨਹੀਂ ਰਹਿਣਾ ਚਾਹੀਦਾ ਮੁੱਖ ਮੰਤਰੀ - ਸਚਿਨ ਪਾਈਲਟ
. . .  about 7 hours ago
ਜੈਪੁਰ, 27 ਸਤੰਬਰ - ਸੂਤਰਾਂ ਅਨੁਸਾਰ ਕਾਂਗਰਸੀ ਵਿਧਾਇਕ ਸਚਿਨ ਪਾਇਲਟ ਨੇ ਕਾਂਗਰਸ ਹਾਈਕਮਾਨ ਨੂੰ ਕਿਹਾ ਹੈ ਕਿ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਜੇਕਰ ਪਾਰਟੀ ਪ੍ਰਧਾਨ ਦੇ ਅਹੁਦੇ ਲਈ ਚੋਣ ਲੜਨ ਦਾ ਫ਼ੈਸਲਾ ਕਰਦੇ ਹਨ ਤਾਂ ਉਨ੍ਹਾਂ...
ਭਾਜਪਾ ਵਲੋਂ ਸਾਡੇ ਵਿਧਾਇਕ ਖ਼ਰੀਦਣ ਦੀ ਕੋਸ਼ਿਸ਼ - ਭਗਵੰਤ ਮਾਨ
. . .  about 9 hours ago
ਚੰਡੀਗੜ੍ਹ, 27 ਸਤੰਬਰ - ਮੁੱਖ ਮੰਤਰੀ ਭਗਵੰਤ ਮਾਨ ਨੇ ਵਿਧਾਨ ਸਭਾ 'ਚ ਕਿਹਾ ਕਿ ਭਾਜਪਾ ਵਲੋਂ ਸਾਡੇ ਵਿਧਾਇਕ ਖ਼ਰੀਦਣ ਦੀ ਕੋਸ਼ਿਸ਼ ਕੀਤੀ ਗਈ, ਪਰ ਸਾਡੇ ਵਿਧਾਇਕ ਮੰਡੀ 'ਚ ਨਹੀਂ ਜੋ ਖ਼ਰੀਦ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 17 ਹਾੜ ਸੰਮਤ 554

ਰੂਪਨਗਰ

ਇਕ ਦਿਨ ਦੀ ਭਾਰੀ ਬਰਸਾਤ ਨੇ ਖੋਲ੍ਹੀ ਨਗਰ ਕੌਂਸਲ ਦੇ ਪ੍ਰਬੰਧਾਂ ਦੀ ਪੋਲ

ਰੂਪਨਗਰ, 30 ਜੂਨ (ਸਤਨਾਮ ਸਿੰਘ ਸੱਤੀ)- ਰੂਪਨਗਰ ਸ਼ਹਿਰ ਦੇ ਲੋਕਾਂ ਤੇ ਬਰਸਾਤ ਦੀ ਉਡੀਕ ਇੱਕ ਦਿਨ 'ਚ ਹੀ ਉਲਟਾ ਭਾਰੂ ਹੋ ਜਾਂਦੀ ਹੈ ਜਿਸ ਦਾ ਸਕੂਨ ਘੱਟ ਪ੍ਰੇਸ਼ਾਨੀਆਂ ਵਧੇਰੇ ਝੱਲਣੀਆਂ ਪੈਂਦੀਆਂ ਹਨ | ਆਮ ਵਾਂਗ ਅੱਜ ਫੇਰ ਰੂਪਨਗਰ ਸ਼ਹਿਰ ਵਾਸੀਆਂ ਤੇ ਇੱਕ ਦਿਨ ਦੀ ਭਾਰੀ ਬਰਸਾਤ ਭਾਰੂ ਪੈ ਗਈ ਜਿਸ ਕਾਰਨ ਬਰਸਾਤੀ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਕਲੋਨੀਆਂ ਦੇ ਮੁੱਖ ਮਾਰਗ, ਖ਼ਾਲੀ ਪਲਾਟ ਅਤੇ ਨੀਵੇਂ ਖੇਤਰ ਪਾਣੀ 'ਚ ਭਰ ਗਏ ਜਿਸ ਕਾਰਨ ਲੋਕਾਂ ਦੇ ਘਰਾਂ 'ਚ ਬਰਸਾਤ ਦਾ ਪਾਣੀ ਵੜ ਗਿਆ ਅਤੇ ਸੀਵਰੇਜ ਓਵਰਫ਼ਲੋ ਹੋ ਕੇ ਬਦਬੂ ਫੈਲ ਗਈ | ਬਰਸਾਤ ਕਾਰਨ ਗਿਆਨੀ ਜ਼ੈਲ ਸਿੰਘ ਨਗਰ ਦੀ ਅਫ਼ਸਰ ਕਲੋਨੀ 'ਚ ਸਥਿਤ ਜ਼ਿਲ੍ਹੇ ਤੇ ਸੈਸ਼ਨ ਜੱਜ ਦੇ ਘਰ ਦੀ ਚਾਰਦੀਵਾਰੀ ਦੀ ਇੱਕ ਪੂਰੀ ਕੰਧ ਹੀ ਡਿਗ ਗਈ ਅਤੇ ਕਈ ਥਾਵਾਂ 'ਤੇ ਦਰਖ਼ਤਾਂ ਦੇ ਟਾਹਲੇ ਟੁੱਟ ਗਏ | ਬਰਸਾਤ ਕਾਰਨ ਗਿ: ਜ਼ੈਲ ਸਿੰਘ ਨਗਰ ਦੀ ਮੁੱਖ ਸੜਕ ਅਤੇ ਪਾਰਕਿੰਗ 'ਚ ਗੋਡੇ-ਗੋਡੇ ਪਾਣੀ ਭਰ ਗਿਆ ਜਿਸ ਦੀ ਨਿਕਾਸੀ ਲਈ ਚੈਂਬਰਾਂ ਦੀ ਸਫ਼ਾਈ ਕਰਨ ਲਈ ਆਜ਼ਾਦ ਕੌਂਸਲਰ ਰਾਜੂ ਸਤਿਆਲ ਖ਼ੁਦ ਹੀ ਪਾਣੀ 'ਚ ਸਫ਼ਾਈ ਕਰਦੇ ਰਹੇ ਜਿਨ੍ਹਾਂ ਨੇ ਬੜੀ ਮਸ਼ੱਕਤ ਨਾਲ ਚੈਂਬਰਾਂ 'ਚ ਫਸਿਆ ਕਚਰਾ ਸਾਫ਼ ਕੀਤਾ | ਉਨ੍ਹਾਂ ਕਿਹਾ ਕਿ ਗਿਆਨੀ ਜ਼ੈਲ ਸਿੰਘ ਨਗਰ ਦਾ ਮਾਰਗ ਤੰਗ ਕਰ ਦਿੱਤਾ ਗਿਆ ਸੀ ਪਰ ਇੱਥੇ ਹਰ ਬਰਸਾਤ 'ਚ 2-2 ਫੁੱਟ ਪਾਣੀ ਭਰ ਜਾਂਦਾ ਹੈ, ਜਿਸ ਦੀ ਨਿਕਾਸੀ ਲਈ ਉਹ ਲੰਬੇ ਸਮੇਂ ਤੋਂ ਕਾਂਗਰਸ ਭਵਨ ਤੋਂ ਲੈ ਕੇ ਅਮਰਜੀਤ ਭੱਠੇ ਵਾਲਿਆਂ ਦੀ ਕੋਠੀ ਤੱਕ ਤਿੰਨ-ਚਾਰ ਨਵੇਂ ਚੈਂਬਰ ਬਣਾਉਣ ਦੀ ਮੰਗ ਕਰਦੇ ਆ ਰਹੇ ਹਨ ਪਰ ਕੋਈ ਨਹੀਂ ਸੁਣਦਾ ਜਿਸ ਕਰਕੇ ਇਹ ਪਾਸ਼ ਕਲੋਨੀ ਦੀ ਸੜਕ ਪਾਣੀ 'ਚ ਡੁੱਬ ਜਾਂਦੀ ਹੈ | ਉਨ੍ਹਾਂ ਕਿਹਾ ਕਿ ਬਰਸਾਤ ਤੋਂ ਪਹਿਲਾਂ ਨਗਰ ਕੌਂਸਲ ਨੂੰ ਅਗਾਊਾ ਪ੍ਰਬੰਧ ਕਰਨੇ ਚਾਹੀਦੇ ਹਨ ਪਰ ਨਗਰ ਕੌਂਸਲ ਦੀ ਜੈਟਿੰਗ ਮਸ਼ੀਨ ਹੀ ਖ਼ਰਾਬ ਹੈ | ਉਨ੍ਹਾਂ ਕਿਹਾ ਕਿ ਹੁਣ ਹਲਕਾ ਵਿਧਾਇਕ ਦਿਨੇਸ਼ ਚੱਢਾ ਸਿਰਤੋੜ ਯਤਨ ਕਰ ਰਹੇ ਹਨ ਜਿਸ ਦੇ ਨਤੀਜੇ ਆਉਣ ਵਾਲੇ ਸਮੇਂ 'ਚ ਚੰਗੇ ਨਿਕਲਣ ਦੀ ਆਸ ਹੈ | ਵਰ੍ਹਦੇ ਮੀਂਹ 'ਚ ਖ਼ੁਦ ਪਾਣੀ ਦੀ ਨਿਕਾਸੀ 'ਚ ਜੁਟੇ ਰਹੇ ਕੌਂਸਲਰ ਰਾਜੂ ਸਤਿਆਲ ਦੀ ਲੋਕਾਂ ਨੇ ਭਰਵੀਂ ਸ਼ਲਾਘਾ ਕੀਤੀ ਹੈ |

ਪਿੰਡ ਕਾਂਝਲਾ ਵਿਖੇ ਲੋਕਾਂ ਦੇ ਘਰਾਂ 'ਚ ਦਾਖ਼ਲ ਹੋਇਆ ਬਰਸਾਤੀ ਪਾਣੀ

ਮੋਰਿੰਡਾ, 30 ਜੂਨ (ਪਿ੍ਤਪਾਲ ਸਿੰਘ)-ਅੱਜ ਹੋਈ ਬਰਸਾਤ ਕਾਰਨ ਜਿੱਥੇ ਇਲਾਕੇ ਵਿਚ ਪੂਰੀ ਤਰਾਂ ਜਲ-ਥਲ ਹੋ ਗਿਆ ਹੈ | ਉੱਥੇ ਹੀ ਨਜ਼ਦੀਕੀ ਪਿੰਡ ਕਾਂਝਲਾ ਵਿਖੇ ਭਾਰੀ ਬਾਰਸ਼ ਹੋਣ ਕਾਰਨ ਬਰਸਾਤੀ ਪਾਣੀ ਲੋਕਾਂ ਦੇ ਘਰਾਂ ਅੰਦਰ ਦਾਖਲ ਹੋ ਗਿਆ ਹੈ ਜਿਸ ਕਾਰਨ ਪਿੰਡ ਵਾਸੀਆਂ ...

ਪੂਰੀ ਖ਼ਬਰ »

ਸੰਤੁਲਨ ਵਿਗੜਨ ਨਾਲ ਐਕਟਿਵਾ ਸਵਾਰ ਪਤੀ-ਪਤਨੀ ਦੀ ਮੌਤ, 2 ਗੰਭੀਰ ਜ਼ਖ਼ਮੀ

ਘਨੌਲੀ, 30 ਜੂਨ (ਜਸਵੀਰ ਸਿੰਘ ਸੈਣੀ)- ਭਾਖੜਾ ਨਹਿਰ ਤੇ ਬਣੇ ਫਲਾਈਓਵਰ ਪੁਲ 'ਤੇ ਨੇੜੇ ਅਹਿਮਦਪੁਰ ਲਾਗੇ ਐਕਟਿਵਾ ਸਵਾਰ ਦੋ ਜਣਿਆਂ ਦੀ ਮੌਤ ਤੇ ਐਕਟਿਵਾ 'ਤੇ ਹੀ ਸਵਾਰ ਦੋ ਵਿਅਕਤੀਆਂ ਦੇ ਗੰਭੀਰ ਜ਼ਖਮੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸੰਬੰਧੀ ਸਿਵਲ ਹਸਪਤਾਲ ...

ਪੂਰੀ ਖ਼ਬਰ »

ਪਹਿਲੀ ਬਰਸਾਤ ਨਾਲ ਸ੍ਰੀ ਅਨੰਦਪੁਰ ਸਾਹਿਬ ਦੀਆਂ ਸੜਕਾਂ 'ਤੇ ਹੋਇਆ ਚਿੱਕੜ, ਰਾਹਗੀਰ ਹੋਏ ਪ੍ਰੇਸ਼ਾਨ

ਸ੍ਰੀ ਅਨੰਦਪੁਰ ਸਾਹਿਬ, 30 ਜੂਨ (ਜੇ.ਐਸ.ਨਿੱਕੂਵਾਲ, ਕਰਨੈਲ ਸਿੰਘ ਸੈਣੀ)-ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੂਰੇ ਸੂਬੇ ਦੇ ਨਾਲ ਨਾਲ ਹੋਰ ਰਹੀ ਬਰਸਾਤ ਕਾਰਨ ਸੜਕਾਂ 'ਤੇ ਹੋਈ ਚਿੱਕੜੀ ਨਾਲ ਰਾਹਗੀਰਾਂ ਵਿਚ ਪ੍ਰੇਸ਼ਾਨ ਦਾ ਆਲਮ ਹੈ | ਦੱਸਣਯੋਗ ਹੈ ਕਿ ਸ੍ਰੀ ...

ਪੂਰੀ ਖ਼ਬਰ »

28 ਗ੍ਰਾਮ ਨਸ਼ੀਲੇ ਪਦਾਰਥ ਤੇ ਤਿੰਨ ਲੱਖ ਡਰੱਗ ਮਨੀ ਸਮੇਤ ਇੱਕ ਕਾਬੂ

ਮੋਰਿੰਡਾ, 30 ਜੂਨ (ਕੰਗ)-ਮੋਰਿੰਡਾ ਪੁਲਿਸ ਵਲੋਂ 28 ਗ੍ਰਾਮ ਨਸ਼ੀਲੇ ਪਦਾਰਥ ਅਤੇ ਤਿੰਨ ਲੱਖ ਤੀਹ ਰੁਪਏ ਦੀ ਡਰੱਗ ਮਨੀ ਸਮੇਤ ਇੱਕ ਨੌਜਵਾਨ ਨੂੰ ਕਾਬੂ ਕਰਕੇ ਮੁਕੱਦਮਾ ਦਰਜ ਕਰ ਲਿਆ ਹੈ | ਐੱਸ.ਐੱਚ.ਓ. ਸ਼ਹਿਰੀ ਮੋਰਿੰਡਾ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਬੀਤੀ ਰਾਤ ...

ਪੂਰੀ ਖ਼ਬਰ »

ਬੇਲਾ 'ਚ ਪਾਣੀ ਦੀ ਨਿਕਾਸੀ ਨਾ ਹੋਣਾ ਦੁਕਾਨਦਾਰਾਂ ਲਈ ਬਣਿਆ ਆਫ਼ਤ, ਪਸ਼ੂਆਂ ਦੇ ਵਾੜੇ ਦੀ ਦੀਵਾਰ ਡਿੱਗੀ

ਬੇਲਾ, 30 ਜੂਨ (ਮਨਜੀਤ ਸਿੰਘ ਸੈਣੀ)- ਮਾਨਸੂਨ ਤੋਂ ਪਹਿਲਾਂ ਹੋਈ ਬਰਸਾਤ ਨਾਲ ਜਿੱਥੇ ਹੰੁਮ੍ਹਸ ਭਰੀ ਗਰਮੀ ਤੋਂ ਰਾਹਤ ਮਿਲੀ ਉੱਥੇ ਲੋਕਾਂ ਲਈ ਆਫ਼ਤ ਵੀ ਬਣੀ | ਕਸਬਾ ਬੇਲਾ ਵਿਚ ਵਿਧਾਨ ਸਭਾ ਦੀਆਂ ਚੋਣਾਂ ਤੋਂ ਪਹਿਲਾਂ ਸ਼ੁਰੂ ਹੋਏ ਸੀਵਰੇਜ ਦਾ ਕੰਮ ਨੇਪਰੇ ਨਾ ਚੜ੍ਹਨ ...

ਪੂਰੀ ਖ਼ਬਰ »

15 ਗ੍ਰਾਮ ਚਿੱਟੇ ਸਮੇਤ ਦੋ ਕਾਬੂ

ਰੂਪਨਗਰ, 30 ਜੂਨ (ਸਤਨਾਮ ਸਿੰਘ ਸੱਤੀ)- ਸਿਟੀ ਪੁਲੀਸ ਰੂਪਨਗਰ ਨੇ ਦੋ ਵੱਖ-ਵੱਖ ਮਾਮਲਿਆਂ 'ਚ ਨਸ਼ੇ ਅਤੇ ਚੋਰੀ ਦੇ ਮਾਮਲਿਆਂ 'ਚ 4 ਜਣੇ ਕਾਬੂ ਕੀਤੇ ਹਨ | ਏ.ਐਸ.ਆਈ. ਸੁਰੇਸ਼ ਕੁਮਾਰ ਦੀ ਸ਼ਿਕਾਇਤ 'ਤੇ ਲਵਪ੍ਰੀਤ ਸਿੰਘ ਪਿੰਡ ਮਾਹਲਾਂ ਅਤੇ ਸੁਖਵਿੰਦਰ ਸਿੰਘ ਉਰਫ਼ ਗੱਗੂ ਵਾਸੀ ...

ਪੂਰੀ ਖ਼ਬਰ »

ਨਵੇਂ ਐੱਸ.ਐੱਚ.ਓ. ਗੁਰਪ੍ਰੀਤ ਸਿੰਘ ਨੇ ਅਹੁਦਾ ਸੰਭਾਲਿਆ

ਨੂਰਪੁਰ ਬੇਦੀ, 30 ਜੂਨ (ਰਾਜੇਸ਼ ਚੌਧਰੀ ਤਖ਼ਤਗੜ੍ਹ)- ਸਿਟੀ ਇੰਚਾਰਜ ਮੋਰਿੰਡਾ ਤੋਂ ਬਦਲ ਕੇ ਆਏ ਇੰਸਪੈਕਟਰ ਗੁਰਪ੍ਰੀਤ ਸਿੰਘ ਨੇ ਅੱਜ ਨੂਰਪੁਰ ਬੇਦੀ ਦੇ ਨਵੇਂ ਥਾਣਾ ਮੁਖੀ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ ਜਦਕਿ ਬਦਲ ਕੇ ਗਏ ਪਹਿਲੇ ਥਾਣਾ ਮੁਖੀ ਇੰਸਪੈਕਟਰ ...

ਪੂਰੀ ਖ਼ਬਰ »

ਸਿੱਖ ਮਿਸ਼ਨਰੀ ਕਾਲਜ ਸ੍ਰੀ ਅਨੰਦਪੁਰ ਸਾਹਿਬ ਵਿਖੇ ਨਵੇਂ ਸੈਸ਼ਨ ਦੀ ਹੋਈ ਆਰੰਭਤਾ

ਸ੍ਰੀ ਅਨੰਦਪੁਰ ਸਾਹਿਬ, 30 ਜੂਨ (ਕਰਨੈਲ ਸਿੰਘ)- ਸਿੱਖ ਮਿਸ਼ਨਰੀ ਕਾਲਜ ਸ੍ਰੀ ਅਨੰਦਪੁਰ ਸਾਹਿਬ ਗੁਰਮਤਿ ਦੇ ਪ੍ਰਚਾਰ ਅਤੇ ਪ੍ਰਸਾਰ 'ਚ ਵਡਮੁੱਲਾ ਯੋਗਦਾਨ ਪਾ ਰਿਹਾ ਹੈ | ਕਾਲਜ ਵਲੋਂ ਜਿੱਥੇ ਹਰ ਸਾਲ ਵੱਡੀ ਗਿਣਤੀ ਮਿਸ਼ਨਰੀ ਪ੍ਰਚਾਰਕ, ਰਾਗੀ ਅਤੇ ਗ੍ਰੰਥੀ ਸਿੰਘ ਤਿਆਰ ...

ਪੂਰੀ ਖ਼ਬਰ »

ਕੁੱਲ ਹਿੰਦ ਕਿਸਾਨ ਸਭਾ ਤਹਿਸੀਲ ਸ੍ਰੀ ਅਨੰਦਪੁਰ ਸਾਹਿਬ ਦੇ ਪ੍ਰਧਾਨ ਇੰਦਰਜੀਤ ਸਿੰਘ ਫ਼ੌਜੀ ਬਣੇ

ਢੇਰ, 30 ਜੂਨ (ਸ਼ਿਵ ਕੁਮਾਰ ਕਾਲੀਆ)- ਕੁੱਲ ਹਿੰਦ ਕਿਸਾਨ ਸਭਾ ਪੰਜਾਬ ਤਹਿਸੀਲ ਇਕਾਈ ਸ੍ਰੀ ਅਨੰਦਪੁਰ ਸਾਹਿਬ ਦਾ 13 ਵੇ ਡੇਲੀਗੇਟ ਅਜਲਾਸ ਵਿਚ ਪ੍ਰਧਾਨ ਇੰਦਰਜੀਤ ਸਿੰਘ ਫ਼ੌਜੀ, ਸਕੱਤਰ ਕਰਨੈਲ ਸਿੰਘ ਬਜਰੂੜ ਸਰਬਸੰਮਤੀ ਨਾਲ ਚੁਣੇ ਗਏ | ਸ਼ਿਵਾਲਿਕ ਪੇਲੈਸ ਢਾਹੇ ਜਿੰਦੜੀ ...

ਪੂਰੀ ਖ਼ਬਰ »

ਸ੍ਰੀ ਚਮਕੌਰ ਸਾਹਿਬ ਖੇਤਰ ਅੰਦਰ ਭਾਰੀ ਮੀਂਹ, ਨੀਵੀਂਆਂ ਥਾਵਾਂ 'ਤੇ ਭਰਿਆ ਪਾਣੀ

ਸ੍ਰੀ ਚਮਕੌਰ ਸਾਹਿਬ,30 ਜੂਨ (ਜਗਮੋਹਣ ਸਿੰਘ ਨਾਰੰਗ)-ਅੱਜ ਸਵੇਰ ਤੋਂ ਸ਼ੁਰੂ ਹੋਈ ਮਾਨਸੂਨ ਦੀ ਪਹਿਲੀ ਬਾਰਸ਼ ਨੇ ਹੀ ਸ੍ਰੀ ਚਮਕੌਰ ਸਾਹਿਬ ਖੇਤਰ ਅੰਦਰ ਜਲਥਲ ਕਰ ਦਿੱਤਾ | ਇਸ ਮੀਂਹ ਨੇ ਜਿੱਥੇ ਗਰਮੀ ਤੋਂ ਲੋਕਾਂ ਨੂੰ ਰਾਹਤ ਦਵਾਈ ਉੱਥੇ ਨਾਲ ਜੀ ਝੋਨਾ ਲਗਾ ਰਹੇ ...

ਪੂਰੀ ਖ਼ਬਰ »

ਮੌਨਸੂਨ ਦੇ ਪਹਿਲੇ ਮੀਂਹ ਨੇ ਵਿਗਾੜੀ ਮੋਰਿੰਡਾ ਸ਼ਹਿਰ ਦੀ ਹਾਲਤ, ਲੋਕਾਂ ਦੇ ਘਰਾਂ 'ਚ ਵੜਿਆ ਮੀਂਹ ਦਾ ਪਾਣੀ

ਮੋਰਿੰਡਾ, 30 ਜੂਨ (ਕੰਗ)- ਮੋਰਿੰਡਾ ਸ਼ਹਿਰ ਭਾਵੇਂ ਰੂਪਨਗਰ ਜ਼ਿਲੇ੍ਹ ਦਾ ਬਹੁਤ ਮਹੱਤਵਪੂਰਨ ਸ਼ਹਿਰ ਹੈ ਪਰ ਨਗਰ ਕੌਂਸਲ ਮੋਰਿੰਡਾ ਵਲੋਂ ਸ਼ਹਿਰ ਵਾਸੀਆਂ ਨੂੰ ਸਹੂਲਤਾਂ ਦੇਣ ਦੇ ਪ੍ਰਬੰਧ ਤਾਂ ਕੀ ਕਰਨੇ ਸਨ ਉਲਟਾ ਸ਼ਹਿਰ ਦੀ ਦਿਸ਼ਾ ਤੇ ਦਸ਼ਾ ਨੂੰ ਵਿਗਾੜਨ ਵਿਚ ਨਗਰ ...

ਪੂਰੀ ਖ਼ਬਰ »

ਬੱਚਿਆਂ ਦੀ ਗੁੰਮਸ਼ੁਦੀ 'ਤੇ ਨਾਮਾਲੂਮ ਵਿਅਕਤੀਆਂ ਵਿਰੁੱਧ ਮੁਕੱਦਮਾ ਦਰਜ

ਬੇਲਾ, 30 ਜੂਨ (ਮਨਜੀਤ ਸਿੰਘ ਸੈਣੀ)- ਨੇੜਲੇ ਪਿੰਡ ਮੁਜਾਫਤ ਵਿਖੇ ਰਹਿਣ ਵਾਲੇ ਪ੍ਰਵਾਸੀ ਮਜ਼ਦੂਰ ਦੇ ਦੋ ਲੜਕਿਆਂ ਦੀ ਗੁੰਮਸ਼ੁਦਗੀ ਤੇ ਬੇਲਾ ਪੁਲਿਸ ਨੇ ਨਾ ਮਾਲੂਮ ਵਿਅਕਤੀਆਂ ਵਿਰੁੱਧ ਮੁਕੱਦਮਾ ਦਰਜ ਕੀਤਾ ਹੈ | ਚੌਕੀ ਇੰਚਾਰਜ ਸਮਰਜੀਤ ਸਿੰਘ ਨੇ ਦੱਸਿਆ ਕਿ ਤੇਜਪਾਲ ...

ਪੂਰੀ ਖ਼ਬਰ »

ਵਾਰਡ ਨੰਬਰ 15 ਵਿਚ ਦਿਨ ਦਿਹਾੜੇ ਲੱਖਾਂ ਦੀ ਚੋਰੀ

ਮੋਰਿੰਡਾ, 30 ਜੂਨ (ਕੰਗ)-ਮੋਰਿੰਡਾ ਸ਼ਹਿਰ ਵਿਚ ਮਗਰਲੇ ਕਈ ਦਿਨਾਂ ਤੋਂ ਲੁੱਟਾਂ ਖੋਹਾਂ ਤੋਂ ਇਲਾਵਾ ਚੋਰੀਆਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ | ਅੱਜ ਦੁਪਹਿਰੇ ਲਗਭਗ 12 ਵਜੇ ਵਾਰਡ ਨੰਬਰ 15 ਗੁਰਦੁਆਰਾ ਸ਼ਹੀਦਗੰਜ ਨਜ਼ਦੀਕ ਦੋ ਕਿਰਾਏ 'ਤੇ ਰਹਿ ਰਹੇ ਪਰਵਾਸੀ ਮਜ਼ਦੂਰਾਂ ...

ਪੂਰੀ ਖ਼ਬਰ »

ਚਿੱਟੇ ਦੇ ਨਸ਼ਾ ਤਸਕਰਾਂ ਦਾ ਅੱਡਾ ਬਣਦਾ ਜਾ ਰਿਹੈ ਪਿੰਡ ਦੜੋਲੀ, ਚੜ੍ਹਦੀ ਉਮਰ ਦੀ ਜਵਾਨੀ ਆ ਰਹੀ ਹੈ ਲਪੇਟ ਵਿਚ

ਢੇਰ, 30 ਜੂਨ (ਸ਼ਿਵ ਕੁਮਾਰ ਕਾਲੀਆ)-ਚਿੱਟਾ ਨਸ਼ਾ ਭਾਵੇਂ ਅੱਜ ਹਲਕੇ ਦੇ ਹਰ ਪਿੰਡ ਤੇ ਸ਼ਹਿਰ ਵਿਚ ਆਪਣੇ ਪੈਰ ਪਸਾਰ ਚੁੱਕਾ ਹੈ ਤੇ ਜਿਸ ਦੀ ਲਪੇਟ ਵਿਚ ਆਉਣ ਨਾਲ ਹਜ਼ਾਰਾਂ ਹੀ ਪਰਿਵਾਰ ਬਰਬਾਦ ਹੋ ਗਏ ਹਨ | ਸਮੇਂ-ਸਮੇਂ ਦੀਆਂ ਸਰਕਾਰਾਂ ਦੀ ਕਮਜ਼ੋਰੀ ਤੇ ਪੁਲੀਸ ਦੀ ...

ਪੂਰੀ ਖ਼ਬਰ »

ਨੰਗਲ ਟਾਊਨਸ਼ਿਪ 'ਚ ਰੁੱਖ ਵੱਢਣ 'ਤੇ ਮੁਕੰਮਲ ਰੋਕ ਹੈ- ਸੀ. ਪੀ. ਸਿੰਘ

ਨੰਗਲ, 30 ਜੂਨ (ਗੁਰਪ੍ਰੀਤ ਸਿੰਘ ਗਰੇਵਾਲ)- ਨੰਗਲ ਟਾਊਨਸ਼ਿਪ 'ਚ ਰੁੱਖ ਵੱਢਣ 'ਤੇ ਮੁਕੰਮਲ ਰੋਕ ਹੈ ਤੇ ਛਗਾਂਈ ਲਈ ਵੀ ਭਾਖੜਾ ਬਿਆਸ ਪ੍ਰਬੰਧ ਬੋਰਡ ਦੀ ਪ੍ਰਵਾਨਗੀ ਜ਼ਰੂਰੀ ਹੈ, ਇਹ ਵਿਚਾਰ ਭਾਖੜਾ ਡੈਮ ਦੇ ਮੁੱਖ ਇੰਜੀਨੀਅਰ ਸਰਦਾਰ ਸੀ. ਪੀ. ਸਿੰਘ ਨੇ ਪੱਤਰਕਾਰਾਂ ਨਾਲ ...

ਪੂਰੀ ਖ਼ਬਰ »

ਫਲਾਈ ਓਵਰ ਨਿਰਮਾਣ ਕਾਰਨ ਇੱਕ ਨਵਾਂ ਯੱਭ ਹੋਰ ਛਿੜਿਆ...

ਨੰਗਲ, 30 ਜੂਨ (ਗੁਰਪ੍ਰੀਤ ਸਿੰਘ ਗਰੇਵਾਲ)- ਨੰਗਲ ਡੈਮ ਫਲਾਈ ਓਵਰ ਨਿਰਮਾਣ ਕਾਰਨ ਇਲਾਕੇ ਦੇ ਲੋਕ ਪਿਛਲੇ ਚਾਰ ਵਰ੍ਹੇ ਤੋਂ ਸੰਤਾਪ ਹੰਢਾਅ ਰਹੇ ਹਨ ਕਿਉਂਕਿ ਪ੍ਰਸ਼ਾਸਨ ਯੋਗ ਟਰੈਫ਼ਿਕ ਯੋਜਨਾ ਲਾਗੂ ਨਹੀਂ ਕਰ ਸਕਿਆ | ਨੰਗਲ ਡੈਮ ਅਤੇ ਸ਼ਹਿਰ ਦੀਆਂ ਹੋਰ ਸੜਕਾਂ 'ਤੇ ...

ਪੂਰੀ ਖ਼ਬਰ »

ਪੰਜਾਬ ਸਰਕਾਰ ਦਾ ਪਲੇਠਾ ਬਜਟ ਫ਼ੀਲਡ ਮੁਲਾਜ਼ਮ ਵਿਰੋਧੀ - ਯੂਨੀਅਨ ਆਗੂ

ਸ੍ਰੀ ਚਮਕੌਰ ਸਾਹਿਬ, 30 ਜੂਨ (ਜਗਮੋਹਣ ਸਿੰਘ ਨਾਰੰਗ)- ਜਲ ਸਪਲਾਈ ਅਤੇ ਸੈਨੀਟੇਸ਼ਨ ਪੀ. ਡਬਲਿਊ. ਡੀ. ਭਵਨ ਤੇ ਮਾਰਗ ਸਿੰਚਾਈ ਡਰੇਨਜ ਤੇ ਸੀਵਰੇਜ ਬੋਰਡ ਦੇ ਫ਼ੀਲਡ ਮੁਲਾਜ਼ਮ ਦੀ ਜਥੇਬੰਦੀ ਟੈਕਨੀਕਲ ਐਂਡ ਮਕੈਨੀਕਲ ਇੰਪਲਾਇਜ਼ ਯੂਨੀਅਨ (ਡੈਮੋਕ੍ਰੇਟਿਕ) ਨੇ ਵਿੱਤ ...

ਪੂਰੀ ਖ਼ਬਰ »

ਆਈ.ਈ.ਟੀ. ਭੱਦਲ ਟੈਕਨੀਕਲ ਕੈਂਪਸ ਵਿਖੇ ਸਾਂਝੀ ਦਾਖਲਾ ਪ੍ਰੀਖਿਆ (ਜੇ ਈ ਈ ਮੇਨ) 2022 ਕਰਵਾਈ

ਪੁਰਖਾਲੀ, 30 ਜੂਨ (ਬੰਟੀ)-ਆਈ.ਈ.ਟੀ. ਭੱਦਲ ਟੈਕਨੀਕਲ ਕੈਂਪਸ ਵਿਖੇ ਨੈਸ਼ਨਲ ਟੈਸਟਿੰਗ ਏਜੰਸੀ (ਐਨ.ਟੀ.ਏ.), ਨਵੀਂ ਦਿੱਲੀ ਵਲੋਂ ਆਲ ਇੰਡੀਆ ਕਾਊਾਸਿਲ ਫ਼ਾਰ ਟੈਕਨੀਕਲ ਐਜੂਕੇਸ਼ਨ (ਏ.ਆਈ.ਸੀ.ਟੀ.ਈ.), ਨਵੀਂ ਦਿੱਲੀ ਦੇ ਸਹਿਯੋਗ ਨਾਲ ਸਾਂਝੀ ਦਾਖਲਾ ਪ੍ਰੀਖਿਆ (ਜੇ. ਈ. ਈ. ਮੇਨ) - 2022 ...

ਪੂਰੀ ਖ਼ਬਰ »

ਸਰਕਾਰੀ ਸਕੂਲ ਦਾ ਨਤੀਜਾ 100 ਫ਼ੀਸਦੀ

ਨੰਗਲ, 30 ਜੂਨ (ਗਰੇਵਾਲ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਕਥੇੜਾ ਦਾ ਨਤੀਜਾ 100 ਫ਼ੀਸਦੀ ਰਿਹਾ ਹੈ | ਪਿ੍ੰਸੀਪਲ ਪਰਵਿੰਦਰ ਕੌਰ ਦੂਆ ਨੇ ਦੱਸਿਆ ਕਿ +2 ਆਰਟਸ ਦੇ ਸਾਰੇ 89 ਵਿਦਿਆਰਥੀ ਪਾਸ ਹੋਏ ਹਨ | ਅਰਜੁਨ ਨੇ 95.8 ਫ਼ੀਸਦੀ ਅੰਕ ਹਾਸਿਲ ਕਰਕੇ ਸਕੂਲ 'ਚੋਂ ਪਹਿਲਾ ਸਥਾਨ ...

ਪੂਰੀ ਖ਼ਬਰ »

ਜ਼ਿਲ੍ਹੇ 'ਚੋਂ ਅੱਵਲ ਰਹੀਆਂ ਬਾਰ੍ਹਵੀਂ ਜਮਾਤ ਦੀਆਂ ਦੋ ਵਿਦਿਆਰਥਣਾਂ ਨੂੰ ਖ਼ਾਲਸਾ ਕਾਲਜ ਵਲੋਂ ਮੁਫ਼ਤ ਪੜ੍ਹਾਈ ਦੀ ਪੇਸ਼ਕਸ਼

ਸ੍ਰੀ ਅਨੰਦਪੁਰ ਸਾਹਿਬ, 30 ਜੂਨ (ਕਰਨੈਲ ਸਿੰਘ)-ਬੀਤੇ ਦਿਨ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਬਾਰ੍ਹਵੀਂ ਦੇ ਐਲਾਨੇ ਨਤੀਜੇ 'ਚ ਸ੍ਰੀ ਅਨੰਦਪੁਰ ਸਾਹਿਬ ਦੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦੀ ਪ੍ਰੇਰਨਾ ਸ਼ਰਮਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ...

ਪੂਰੀ ਖ਼ਬਰ »

ਨਤੀਜਾ ਰਿਹਾ 100 ਫ਼ੀਸਦੀ

ਭਰਤਗੜ੍ਹ, 30 ਜੂਨ (ਜਸਬੀਰ ਸਿੰਘ ਬਾਵਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਬਾਰ੍ਹਵੀਂ ਜਮਾਤ (ਆਰਟਸ ਗਰੁੱਪ) ਦੇ ਨਤੀਜਿਆਂ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਗਰਦਲੇ 'ਚ ਪੜ੍ਹਦੇ ਵਿਦਿਆਰਥੀਆਂ ਦਾ ਨਤੀਜਾ 100 ਫ਼ੀਸਦੀ ਰਿਹਾ ਹੈ | ਪਿ੍ੰਸੀਪਲ ਇੰਦਰਜੀਤ ...

ਪੂਰੀ ਖ਼ਬਰ »

ਸ੍ਰੀ ਚਮਕੌਰ ਸਾਹਿਬ ਖੇਤਰ ਦੇ ਸਕੂਲਾਂ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ

ਸ੍ਰੀ ਚਮਕੌਰ ਸਾਹਿਬ, 30 ਜੂਨ (ਜਗਮੋਹਣ ਸਿੰਘ ਨਾਰੰਗ)-ਸ੍ਰੀ ਚਮਕੌਰ ਸਾਹਿਬ ਖੇਤਰ ਦੇ ਸਕੂਲਾਂ ਦੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਬਾਰ੍ਹਵੀਂ ਜਮਾਤ ਦੇ ਨਤੀਜੇ ਸ਼ਾਨਦਾਰ ਰਹੇ | ਨੇੜਲੇ ਪਿੰਡ ਝੱਲੀਆਂ ਕਲਾਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਾ ...

ਪੂਰੀ ਖ਼ਬਰ »

ਗੁਰੂ ਨਾਨਕ ਮਾਡਲ ਸੀਨੀਅਰ ਸੈਕੰਡਰੀ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ

ਘਨੌਲੀ, 30 ਜੂਨ (ਜਸਵੀਰ ਸਿੰਘ ਸੈਣੀ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 12ਵੀਂ ਜਮਾਤ ਦਾ ਨਤੀਜਾ ਐਲਾਨਿਆ ਗਿਆ ਜਿਸ ਦੌਰਾਨ ਗੁਰੂ ਨਾਨਕ ਮਾਡਲ ਸੀਨੀਅਰ ਸੈਕੰਡਰੀ ਸਕੂਲ ਲੋਦੀਮਾਜਰਾ ਦਾ ਨਤੀਜਾ ਸੌ ਫ਼ੀਸਦੀ ਰਿਹਾ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਅਧਿਆਪਕ ...

ਪੂਰੀ ਖ਼ਬਰ »

ਬਾਰ੍ਹਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ

ਮੋਰਿੰਡਾ, 30 ਜੂਨ (ਪਿ੍ਤਪਾਲ ਸਿੰਘ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ 12ਵੀਂ ਜਮਾਤ ਦਾ ਨਤੀਜੇ ਵਿਚ ਸਵਾਮੀ ਸਿਵਾਨੰਦ ਸਰਵਹਿਤਕਾਰੀ ਸੀਨੀਅਰ ਸੈਕੰਡਰੀ ਸਕੂਲ, ਮੋਰਿੰਡਾ ਦੇ 67 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਸੀ ਜਿਸ ਵਿਚ 15 ਤੋਂ ਵੱਧ ਵਿਦਿਆਰਥੀਆਂ ਨੇ 90 ...

ਪੂਰੀ ਖ਼ਬਰ »

ਪਹਿਲੀ ਪੁਜ਼ੀਸ਼ਨ ਹਾਸਲ ਕਰਨ ਵਾਲੀ ਵਿਦਿਆਰਥਣ ਸਨਮਾਨਿਤ

ਘਨੌਲੀ, 30 ਜੂਨ (ਜਸਵੀਰ ਸਿੰਘ ਸੈਣੀ)- ਪਿਛਲੇ ਦਿਨੀਂ ਬਾਰ੍ਹਵੀਂ ਦੇ ਨਤੀਜਿਆਂ ਦੌਰਾਨ ਲੜਕੀਆਂ ਨੇ ਮੱਲ੍ਹਾਂ ਮਾਰੀਆਂ ਹਨ ਜਿਸ ਤਹਿਤ ਇੱਥੋਂ ਦੇ ਨੇੜਲੇ ਪਿੰਡ ਘਨੌਲਾ ਦੀ ਆਂਚਲ ਧੀਮਾਨ ਪੁੱਤਰੀ ਹਰਭਜਨ ਸਿੰਘ ਧੀਮਾਨ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਘਨੌਲੀ ...

ਪੂਰੀ ਖ਼ਬਰ »

ਬਾਬਾ ਜਿੰਦਾ ਸ਼ਹੀਦ ਸਕੂਲ ਹਿਆਤਪੁਰ ਦਾ ਨਤੀਜਾ ਸ਼ਾਨਦਾਰ ਰਿਹਾ

ਨੂਰਪੁਰ ਬੇਦੀ, 30 ਜੂਨ (ਢੀਂਡਸਾ)- ਪੀਰ ਬਾਬਾ ਜਿੰਦਾ ਸ਼ਹੀਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਹਿਆਤਪੁਰ (ਸਿੰਘਪੁਰ) ਦਾ 10+2 ਸਾਇੰਸ ਤੇ ਆਰਟਸ ਗਰੁੱਪ ਦਾ ਨਤੀਜਾ 100 ਪ੍ਰਤੀਸ਼ਤ ਰਿਹਾ | ਪਿ੍ੰਸੀਪਲ ਉਂਕਾਰ ਸਿੰਘ ਨੇ ਦੱਸਿਆ ਕਿ ਸਾਇੰਸ ਗਰੁੱਪ ਵਿਚ ਕੋਮਲਪ੍ਰੀਤ ਕੌਰ ...

ਪੂਰੀ ਖ਼ਬਰ »

ਵੱਖ-ਵੱਖ ਸੰਸਥਾਵਾਂ ਵਲੋਂ 12ਵੀਂ ਪ੍ਰੀਖਿਆਵਾਂ 'ਚ ਚੰਗੇ ਅੰਕ ਪ੍ਰਾਪਤ ਕਰਨ ਵਾਲੀ ਘਨੌਲੀ ਦੀਆਂ ਵਿਦਿਆਰਥਣਾਂ ਦਾ ਸਨਮਾਨ

ਘਨੌਲੀ, 30 ਜੂਨ (ਜਸਵੀਰ ਸਿੰਘ ਸੈਣੀ)- ਬੀਤੇ ਦਿਨ ਬਾਰ੍ਹਵੀਂ ਦਾ ਨਤੀਜਾ ਐਲਾਨਣ ਉਪਰੰਤ ਚੰਗੇ ਅੰਕ ਪ੍ਰਾਪਤ ਕਰ ਕੇ ਮਾਪਿਆਂ, ਅਧਿਆਪਕਾਂ ਅਤੇ ਪਿੰਡ ਦਾ ਨਾਂਅ ਰੌਸ਼ਨ ਕਰਨ ਵਾਲੀਆਂ ਘਨੌਲੀ ਦੀਆਂ ਵਿਦਿਆਰਥਣਾਂ ਲਵਪ੍ਰੀਤ ਕੌਰ ਪੁੱਤਰੀ ਰਵਿੰਦਰ ਸਿੰਘ, ਗੁਰਜੋਤ ਕੌਰ ...

ਪੂਰੀ ਖ਼ਬਰ »

ਸ਼ਾਨਦਾਰ ਰਿਹਾ ਡੀ.ਏ.ਵੀ. ਸਕੂਲ ਰੂਪਨਗਰ ਦਾ 12ਵੀਂ ਦਾ ਨਤੀਜਾ

ਰੂਪਨਗਰ, 30 ਜੂਨ (ਸਤਨਾਮ ਸਿੰਘ ਸੱਤੀ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 12ਵੀਂ ਕਲਾਸ ਦੇ ਨਤੀਜਿਆਂ ਤਹਿਤ ਡੀ.ਏ.ਵੀ.ਪਬਲਿਕ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਦਾ ਨਤੀਜਾ 100 ਫ਼ੀਸਦੀ ਰਿਹਾ | ਸਕੂਲ ਦੀ ਪਿ੍ੰਸੀਪਲ ਸੰਗੀਤਾ ਰਾਣੀ ਨੇ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

+2 'ਚੋਂ ਪਹਿਲੀਆਂ ਪੁਜ਼ੀਸ਼ਨਾਂ 'ਤੇ ਆਉਣ ਵਾਲੇ ਵਿਦਿਆਰਥੀਆਂ ਦਾ ਸਨਮਾਨ

ਸ੍ਰੀ ਚਮਕੌਰ ਸਾਹਿਬ, 30 ਜੂਨ (ਜਗਮੋਹਣ ਸਿੰਘ ਨਾਰੰਗ)- ਸ: ਗੁਰਦੇਵ ਸਿੰਘ ਕੰਗ ਯਾਦਗਾਰੀ ਸਿੱਖਿਆ ਸੰਸਥਾ ਬਸੀ ਗੁੱਜਰਾਂ ਦੀ +2 ਕਲਾਸ ਦਾ ਨਤੀਜਾ 100 ਫ਼ੀਸਦੀ ਰਿਹਾ | ਸਾਰੇ ਵਿਦਿਆਰਥੀਆਂ ਨੇ 85 ਤੋਂ 96 ਫ਼ੀਸਦੀ ਤੱਕ ਨੰਬਰ ਪ੍ਰਾਪਤ ਕੀਤੇ | ਆਰਟਸ ਗਰੁੱਪ ਵਿਚੋਂ ਜਸਕਰਨ ਸਿੰਘ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX