ਤਾਜਾ ਖ਼ਬਰਾਂ


ਤੀਜੇ ਟੀ-20 'ਚ ਭਾਰਤ ਨੇ ਆਸਟ੍ਰੇਲੀਆ ਨੂੰ 6 ਵਿਕਟਾਂ ਨਾਲ ਹਰਾ ਕੇ ਸੀਰੀਜ਼ 'ਤੇ 2-1 ਨਾਲ ਕਬਜ਼ਾ
. . .  59 minutes ago
9 ਓਵਰਾਂ ਵਿਚ ਭਾਰਤ ਦਾ ਸਕੋਰ 81/2
. . .  about 1 hour ago
ਭਾਰਤ ਦਾ ਸਕੋਰ 6 ਓਵਰਾਂ ਵਿਚ 50/2
. . .  about 2 hours ago
ਰਾਜਸਥਾਨ 'ਚ ਵੱਡਾ ਬਦਲਾਅ , 82 ਕਾਂਗਰਸੀ ਵਿਧਾਇਕ ਦੇ ਸਕਦੇ ਹਨ ਅਸਤੀਫ਼ੇ - ਕਾਂਗਰਸੀ ਆਗੂ ਪ੍ਰਤਾਪ ਸਿੰਘ
. . .  about 2 hours ago
ਭਾਰੀ ਬਾਰਿਸ਼ ਕਾਰਨ ਕਿਸਾਨ ਦੇ ਬਰਾਂਡੇ ਦੀ ਡਿੱਗੀ ਛੱਤ, ਬਰਾਂਡੇ ਦੀ ਛੱਤ ਹੇਠ ਦੱਬਿਆ ਟਰੈਕਟਰ
. . .  about 4 hours ago
ਸੂਲਰ ਘਰਾਟ, 25 ਸਤੰਬਰ (ਜਸਵੀਰ ਸਿੰਘ ਔਜਲਾ)- ਹਲਕਾ ਦਿੜ੍ਹਬਾ ਦੇ ਕਸਬਾ ਸੂਲਰ ਦੇ ਕਿਸਾਨ ਹਰਜੀਤ ਸਿੰਘ ਦੀ ਤੇਜ਼ ਬਾਰਿਸ਼ ਹੋਣ ਨਾਲ ਬਰਾਂਡੇ ਦੀ ਛੱਤ ਡਿੱਗ ਗਈ, ਜਿਸ ਨਾਲ ਪਰਿਵਾਰ ਦਾ ਕਾਫ਼ੀ ਨੁਕਸਾਨ ਹੋ ਗਿਆ...
ਐੱਸ.ਜੀ.ਪੀ.ਸੀ ਦੇ ਯਤਨਾਂ ਸਦਕਾ, ਅਫ਼ਗਾਨਿਸਤਾਨ ਤੋਂ ਦਿੱਲੀ ਪੁੱਜੇ ਕਈ ਭਾਰਤੀ
. . .  about 4 hours ago
ਨਵੀਂ ਦਿੱਲੀ, 25 ਸਤੰਬਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਅੰਮ੍ਰਿਤਸਰ ਵਲੋਂ 38 ਬਾਲਗਾਂ, 14 ਬੱਚਿਆਂ ਅਤੇ 3 ਨਿਆਣਿਆਂ ਨੂੰ ਲੈ ਕੇ ਇਕ ਵਿਸ਼ੇਸ਼ ਉਡਾਣ ਅਫਗਾਨਿਸਤਾਨ ਦੇ ਕਾਬੁਲ ਤੋਂ ਦਿੱਲੀ ਪਹੁੰਚੀ। ਦਸ ਦੇਈਏ ਕਿ ਕਾਬੁਲ ਦੇ ਗੁਰਦੁਆਰਾ ਕਰਤੇ ਪ੍ਰਵਾਨ 'ਤੇ ਹਮਲੇ ਤੋਂ ਬਾਅਦ ਹੁਣ ਤੱਕ 68 ਅਫ਼ਗਾਨ ਹਿੰਦੂ ਅਤੇ ਸਿੱਖ ਪਹੁੰਚ ਚੁੱਕੇ ਹਨ।
ਤੀਸਰੇ ਟੀ-20 'ਚ ਟਾਸ ਜਿੱਤ ਕੇ ਭਾਰਤ ਵਲੋਂ ਆਸਟ੍ਰੇਲੀਆ ਨੂੰ ਪਹਿਲਾਂ ਬੱਲੇਬਾਜ਼ੀ ਦਾ ਦਿੱਤਾ ਸੱਦਾ
. . .  about 5 hours ago
ਹੈਦਰਾਬਾਦ, 25 ਸਤੰਬਰ-ਤੀਸਰੇ ਟੀ-20 'ਚ ਟਾਸ ਜਿੱਤ ਕੇ ਭਾਰਤ ਵਲੋਂ ਆਸਟ੍ਰੇਲੀਆ ਨੂੰ ਪਹਿਲਾਂ ਬੱਲੇਬਾਜ਼ੀ ਦਾ ਦਿੱਤਾ ਸੱਦਾ
ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਸੋਨੀਆ ਗਾਂਧੀ ਨਾਲ ਮੁਲਾਕਾਤ ਕਰਨ ਪਹੁੰਚੇ
. . .  about 5 hours ago
ਨਵੀਂ ਦਿੱਲੀ, 25 ਸਤੰਬਰ-ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਕਰਨ ਉਨ੍ਹਾਂ ਦੀ ਰਿਹਾਇਸ਼ 'ਤੇ ਪਹੁੰਚੇ ਹਨ।
ਪੰਜਾਬ ਮੰਤਰੀ ਪ੍ਰੀਸ਼ਦ ਦੀ ਮੀਟਿੰਗ 26 ਸਤੰਬਰ ਨੂੰ
. . .  about 5 hours ago
ਬੁਢਲਾਡਾ, 25 ਸਤੰਬਰ (ਸਵਰਨ ਸਿੰਘ ਰਾਹੀ)-ਪੰਜਾਬ ਸਰਕਾਰ ਦੇ ਆਮ ਰਾਜ ਪ੍ਰਬੰਧ ਵਿਭਾਗ ਵਲੋਂ ਜਾਰੀ ਸੂਚਨਾ ਅਨੁਸਾਰ ਪੰਜਾਬ ਮੰਤਰੀ ਪ੍ਰੀਸ਼ਦ ਦੀ ਅਗਲੀ ਮੀਟਿੰਗ 26 ਸਤੰਬਰ ਦਿਨ ਸੋਮਵਾਰ ਨੂੰ ਸ਼ਾਮ 4:00 ਵਜੇ ਕੋਠੀ ਨੰ...
1 ਲੱਖ ਰੁਪਏ ਰਿਸ਼ਵਤ ਮੰਗਣ ਵਾਲਾ ਕਲਰਕ ਵਿਜੀਲੈਂਸ ਵਲੋਂ ਗ੍ਰਿਫ਼ਤਾਰ
. . .  about 6 hours ago
ਸੁਨਾਮ ਊਧਮ ਸਿੰਘ ਵਾਲਾ, 25 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)-ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ 'ਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਦੇ ਉਦੇਸ਼ ਨਾਲ ਨਗਰ ਪਾਲਿਕਾ ਕਮੇਟੀ ਸੁਨਾਮ ਊਧਮ ਸਿੰਘ ਵਾਲਾ ਵਿਖੇ ਤਾਇਨਾਤ ਕਲਰਕ ਕਿਰਨਦੀਪ...
ਬੰਗਲਾਦੇਸ਼: ਨਦੀ 'ਚ ਕਿਸ਼ਤੀ ਪਲਟਣ ਕਾਰਨ 23 ਲੋਕਾਂ ਦੀ ਮੌਤ, ਦਰਜਨਾਂ ਲੋਕ ਹੋਏ ਲਾਪਤਾ
. . .  about 6 hours ago
ਨਵੀਂ ਦਿੱਲੀ, 25 ਸਤੰਬਰ-ਬੰਗਲਾਦੇਸ਼ 'ਚ ਇਕ ਨਦੀ 'ਚ ਇਕ ਕਿਸ਼ਤੀ ਪਲਟਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਇਸ ਕਿਸ਼ਤੀ ਦੇ ਪਲਣਨ ਨਾਲ ਘੱਟੋ-ਘੱਟ 23 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਕਈ ਦਰਜਨ ਲੋਕ ਲਾਪਤਾ ਹੋ ਗਏ ਹਨ।
ਆੜ੍ਹਤੀਆ ਮਾਸਟਰ ਮਥਰਾ ਦਾਸ ਦਾ ਹੋਇਆ ਦਿਹਾਂਤ
. . .  about 7 hours ago
ਲੌਂਗੋਵਾਲ, 25 ਸਤੰਬਰ (ਸ.ਸ.ਖੰਨਾ,ਵਿਨੋਦ)-ਕਸਬਾ ਲੌਂਗੋਵਾਲ ਦੇ ਨਾਮਵਰ ਆੜ੍ਹਤੀਆ ਮਾਸਟਰ ਮਥੁਰਾ ਦਾਸ ਜੋ ਕਿ 90 ਸਾਲਾਂ ਦੇ ਸਨ ਜੋ ਸੰਖੇਪ ਬਿਮਾਰੀ ਤੋਂ ਬਾਅਦ ਅਕਾਲ ਚਲਾਣਾ ਕਰ ਗਏ...
ਡਰੋਨ ਰਾਹੀਂ ਨਸ਼ਾ ਤਸਕਰੀ ਜਾਰੀ, ਬੀ.ਐੱਸ.ਐੱਫ ਨੇ ਚਾਰ ਪੈਕਟ ਹੈਰੋਇਨ ਕੀਤੀ ਬਰਾਮਦ
. . .  about 7 hours ago
ਅੰਮ੍ਰਿਤਸਰ, 25 ਸਤੰਬਰ- ਸੀਮਾ ਸੁਰੱਖਿਆ ਬਲ ਨੂੰ ਸਰਹੱਦੀ ਖ਼ੇਤਰ 'ਚ ਵੱਡੀ ਕਾਮਯਾਬੀ ਮਿਲੀ ਹੈ। ਬੀ.ਐੱਸ.ਐੱਫ. ਨੇ ਪਾਕਿਸਤਾਨ ਤੋਂ ਡਰੋਨ ਰਾਹੀਂ ਆਈ ਹੈਰੋਇਨ ਬਰਾਮਦ ਕੀਤੀ ਹੈ। ਸਰਹੱਦ ਪਾਰ ਤੋਂ ਡਰੋਨ ਰਾਹੀਂ ਹੈਰੋਇਨ...
ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸੰਸਦ ਮੈਂਬਰ ਸ਼ਸ਼ੀ ਥਰੂਰ 30 ਸਤੰਬਰ ਨੂੰ ਪਾਰਟੀ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਪੱਤਰ ਕਰਨਗੇ ਦਾਖ਼ਲ
. . .  about 8 hours ago
ਨਵੀਂ ਦਿੱਲੀ, 25 ਸਤੰਬਰ- ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸੰਸਦ ਮੈਂਬਰ ਸ਼ਸ਼ੀ ਥਰੂਰ 30 ਸਤੰਬਰ ਨੂੰ ਪਾਰਟੀ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨਗੇ।
ਪੰਜਾਬੀ ਫ਼ਿਲਮੀ ਡਾਇਰੈਕਟਰ ਨੇ ਕੀਤੀ ਖ਼ੁਦਕੁਸ਼ੀ
. . .  about 8 hours ago
ਲਹਿਰਾਗਾਗਾ, 25 ਸਤੰਬਰ (ਅਸ਼ੋਕ ਗਰਗ)- ਲਹਿਰਾਗਾਗਾ ਨਿਵਾਸੀ ਪੰਜਾਬੀ ਫ਼ਿਲਮੀ ਡਾਇਰੈਕਟਰ ਤਰਨਜੀਤ ਟੋਰੀ ਵਲੋਂ ਸਹੁਰਿਆਂ ਤੋਂ ਤੰਗ ਆ ਕੇ ਖ਼ੁਦਕੁਸ਼ੀ ਕਰ ਲਏ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਡਾਇਰੈਕਟਰ ਦੇ ਪਿਤਾ ਕ੍ਰਿਸ਼ਨ ਦਾਸ...
ਹਲਕਾ ਅਜਨਾਲਾ ਅੰਦਰ ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਨੂੰ ਵੱਡਾ ਝਟਕਾ
. . .  about 9 hours ago
ਅਜਨਾਲਾ, 25 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਵਿਧਾਨ ਸਭਾ ਹਲਕਾ ਅਜਨਾਲਾ ਅੰਦਰ ਅੱਜ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਕਾਂਗਰਸ ਨੂੰ ਉਸ ਵੇਲੇ ਜ਼ਬਰਦਸਤ ਸਿਆਸੀ ਝਟਕਾ ਮਿਲਿਆ ਜਦ ਪਿਛਲੇ 20 ਸਾਲਾਂ ਤੋਂ ਸ਼੍ਰੋਮਣੀ...
ਮੁਹਾਲੀ-ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਸ਼ਹੀਦ ਭਗਤ ਸਿੰਘ ਦੇ ਨਾਂ 'ਤੇ ਰੱਖਣ 'ਤੇ ਮੁੱਖ ਮੰਤਰੀ ਨੇ ਜ਼ਾਹਿਰ ਕੀਤੀ ਖ਼ੁਸ਼ੀ
. . .  about 9 hours ago
ਅਹਿਮਦਾਬਾਦ, 25 ਸਤੰਬਰ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਹਰਿਆਣਾ ਦੇ ਹਵਾਬਾਜ਼ੀ ਮੰਤਰੀ ਦੁਸ਼ਯੰਤ ਚੌਟਾਲਾ ਨਾਲ ਗੱਲ ਕੀਤੀ ਸੀ, ਜਿਸ ਤੋਂ ਬਾਅਦ ਸਹਿਮਤੀ ਬਣੀ ਸੀ। ਅਸੀਂ ਹਵਾਬਾਜ਼ੀ ਮੰਤਰੀ ਨੂੰ ਪੱਤਰ ਲਿਖ...
ਸਮਰਾਲਾ ਲਾਗੇ ਪਿੰਡ ਪੂਰਬਾ 'ਚ ਮੀਂਹ ਕਾਰਨ ਕੋਠੇ ਦੀ ਡਿੱਗੀ ਛੱਤ
. . .  about 11 hours ago
ਸਮਰਾਲਾ, 25 ਸਤੰਬਰ (ਗੋਪਾਲ ਸੋਫਤ)- ਸਨਿੱਚਰਵਾਰ ਤੋਂ ਲਗਾਤਾਰ ਪੈ ਰਹੇ ਭਾਰੀ ਮੀਂਹ ਕਾਰਨ ਇੱਥੋਂ ਨਜ਼ਦੀਕੀ ਪਿੰਡ ਪੂਰਬਾ ਵਿਖੇ ਇਕ ਕੋਠੇ ਦੀ ਛੱਤ ਡਿੱਗ ਗਈ ਹੈ ਪਰ ਇਸ ਛੱਤ ਡਿੱਗਣ ਕਾਰਨ ਕੋਈ ਵੀ ਜਾਨੀ ਨੁਕਸਾਨ ਨਹੀਂ ਹੋਇਆ...
ਭਾਰਤ-ਪਾਕਿਸਤਾਨ ਸਰਹੱਦ ਨਜ਼ਦੀਕ ਡਰੋਨ ਕਰੋੜਾਂ ਰੁਪਏ ਦੀ ਹੈਰੋਇਨ ਸੁੱਟ ਕੇ ਪਾਕਿਸਤਾਨ ਵੱਲ ਉੱਡਿਆ
. . .  about 11 hours ago
ਅਟਾਰੀ, 25 ਸਤੰਬਰ (ਗੁਰਦੀਪ ਸਿੰਘ ਅਟਾਰੀ )-ਭਾਰਤ-ਪਾਕਿਸਤਾਨ ਸਰਹੱਦ ਨਜ਼ਦੀਕ ਵਸੇ ਪਿੰਡ ਰਤਨ ਖ਼ੁਰਦ ਵਿਖੇ ਪਾਕਿਸਤਾਨੀ ਡਰੋਨ ਕਰੋੜਾਂ ਰੁਪਏ ਦੀ ਹੈਰੋਇਨ ਸੁੱਟ ਕੇ ਪਾਕਿਸਤਾਨ ਵੱਲ ਉੱਡ ਗਿਆ...
ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਫ਼ਸਲਾਂ ਦੇ ਨੁਕਸਾਨ ਲਈ ਵਿੱਤੀ ਪੈਕੇਜ ਦੇਣ ਲਈ ਕਿਹਾ
. . .  about 11 hours ago
ਮਲੋਟ, 25 ਸਤੰਬਰ (ਪਾਟਿਲ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਕੇ ਕਿਹਾ ਹੈ ਕਿ ਪਿਛਲੇ 2 ਦਿਨਾਂ ਤੋਂ ਲਗਾਤਾਰ ਮੀਂਹ ਨੇ ਸੂਬੇ ਭਰ ਵਿਚ ਖੜ੍ਹੀ ਝੋਨੇ ਅਤੇ ਕਪਾਹ ਦੀ ਫ਼ਸਲ ਨੂੰ ਭਾਰੀ ਨੁਕਸਾਨ ਪਹੁੰਚਾਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੂੰ ਤੁਰੰਤ ਗਿਰਦਾਵਰੀ ਦੇ ਹੁਕਮ ਦੇ ਕੇ ਕਿਸਾਨਾਂ...
ਸੜਕਾਂ 'ਤੇ ਦਰੱਖਤ ਡਿੱਗਣ ਕਾਰਨ ਆਵਾਜਾਈ ਪ੍ਰਭਾਵਿਤ
. . .  about 11 hours ago
ਸੁਨਾਮ ਊਧਮ ਸਿੰਘ ਵਾਲਾ, 25 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਬੀਤੀ ਕੱਲ੍ਹ ਸੁਨਾਮ ਹਲਕੇ 'ਚ ਹੋਈ ਬੇਮੌਸਮੀ ਭਾਰੀ ਬਰਸਾਤ ਕਾਰਨ ਜਨਜੀਵਨ ਬੁਰੀ ਤਰਾਂ ਪ੍ਰਭਾਵਿਤ ਹੋਇਆ ਹੈ।ਜਿਥੇ ਗਲੀਆਂ ਅਤੇ ਘਰਾਂ ਵਿਚ ਮੀਂਹ ਦਾ ਪਾਣੀ ਵੜਨ ਕਾਰਨ ਲੋਕ ਆਪਣਾ ਘਰੇਲੂ ਸਮਾਨ ਸੰਭਾਲਦੇ ਰਹੇ ਉਥੇ ਹੀ ਆਮ ਤੌਰ 'ਤੇ ਸ਼ਹਿਰ 'ਚ ਦੁਕਾਨਾਂ ਬੰਦ ਹੀ...
ਨਿਤਿਸ਼ ਕੁਮਾਰ, ਲਾਲੂ ਪ੍ਰਸਾਦ ਅੱਜ ਦਿੱਲੀ 'ਚ ਸੋਨੀਆ ਗਾਂਧੀ ਨਾਲ ਕਰਨਗੇ ਮੁਲਾਕਾਤ
. . .  about 11 hours ago
ਨਵੀਂ ਦਿੱਲੀ, 25 ਸਤੰਬਰ - ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਅਤੇ ਰਾਸ਼ਟਰੀ ਜਨਤਾ ਦਲ ਦੇ ਮੁਖੀ ਲਾਲੂ ਪ੍ਰਸਾਦ ਯਾਦਵ ਅੱਜ ਦਿੱਲੀ 'ਚ ਸੋਨੀਆ ਗਾਂਧੀ ਨਾਲ ਮੁਲਾਕਾਤ...
ਸ਼ਹੀਦ ਭਗਤ ਸਿੰਘ ਦੇ ਨਾਂਅ 'ਤੇ ਹੋਵੇਗਾ ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ - ਪ੍ਰਧਾਨ ਮੰਤਰੀ ਨੇ ਕੀਤਾ ਐਲਾਨ
. . .  about 12 hours ago
ਨਵੀਂ ਦਿੱਲੀ, 25 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਲਾਨ ਕੀਤਾ ਕਿ ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਬਦਲੇਗਾ। ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਸ਼ਹੀਦ ਭਗਤ ਸਿੰਘ ਦੇ ਨਾਂਅ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਰ ਰਹੇ ਨੇ 'ਮਨ ਕੀ ਬਾਤ'
. . .  about 12 hours ago
ਨਵੀਂ ਦਿੱਲੀ, 25 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਰੇਡਿਓ ਪ੍ਰੋਗਰਾਮ 'ਮਨ ਕੀ ਬਾਤ' 'ਚ ਦੇਸ਼ ਵਾਸੀਆਂ ਨੂੰ ਸੰਬੋਧਨ ਕਰ ਰਹੇ...
ਰੇਲਵੇ ਕਲੋਨੀ ਮਲੋਟ ਵਿਚ ਧੜ ਨਾਲੋਂ ਸਿਰ ਲਾਹ ਕੇ ਵਿਅਕਤੀ ਦਾ ਕਤਲ
. . .  about 12 hours ago
ਮਲੋਟ, 25 ਸਤੰਬਰ (ਪਾਟਿਲ)-ਰੇਲਵੇ ਕਲੋਨੀ ਮਲੋਟ ਵਿਖੇ ਬੀਤੀ ਰਾਤ ਇਕ ਵਿਅਕਤੀ ਦਾ ਧੜ ਨਾਲੋਂ ਸਿਰ ਲਾਹ ਕੇ ਕਤਲ ਕੀਤੇ ਜਾਣ ਦਾ ਸਮਾਚਾਰ ਹੈ। ਮ੍ਰਿਤਕ ਦੀ ਪਹਿਚਾਣ ਅਮਰਨਾਥ ਪੁੱਤਰ ਉਮੇਦ ਕੁਮਾਰ ਵਜੋਂ ਹੋਈ ਹੈ। ਕਤਲ ਕਰਨ ਵਾਲਿਆਂ ਨੇ ਧੜ ਅਤੇ ਸਿਰ ਨੂੰ ਕਲੋਨੀ ਨੇੜੇ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 17 ਹਾੜ ਸੰਮਤ 554

ਪਟਿਆਲਾ

ਇਮਾਰਤੀ ਨਿਯਮਾਂ ਦੇ ਉਲਟ ਬਣੀਆਂ ਛੇ ਨਾਜਾਇਜ਼ ਇਮਾਰਤਾਂ ਸੀਲ

ਪਟਿਆਲਾ, 30 ਜੂਨ (ਗੁਰਵਿੰਦਰ ਸਿੰਘ ਔਲਖ)-ਨਗਰ ਨਿਗਮ ਦੇ ਕਮਿਸ਼ਨਰ ਆਦਿੱਤਿਆ ਉੱਪਲ (ਆਈ.ਏ.ਐੱਸ.) ਨੇ ਇਮਾਰਤੀ ਨਿਯਮਾਂ ਦੇ ਉਲਟ ਬਣੀਆਂ ਇਮਾਰਤਾਂ ਨੂੰ ਲੈ ਕੇ ਸਖ਼ਤ ਰੁਖ ਅਖ਼ਤਿਆਰ ਕੀਤਾ ਹੈ | ਪਿਛਲੇ ਦਿਨੀਂ ਬਿਲਡਿੰਗ ਬ੍ਰਾਂਚ ਵਿਚ ਵੱਡਾ ਫੇਰਬਦਲ ਕਰਦਿਆਂ ਨਿਗਮ ਕਮਿਸ਼ਨਰ ਨੇ ਸਪਸ਼ਟ ਕੀਤਾ ਸੀ ਕਿ ਉਹ ਹੁਣ ਬਿਲਡਿੰਗ ਨਿਯਮਾਂ ਦੇ ਉਲਟ ਬਣੀਆਂ ਇਮਾਰਤਾਂ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕਰਨਗੇ | ਨਾਜਾਇਜ਼ ਇਮਾਰਤਾਂ ਬਣਾ ਕੇ ਨਗਰ ਨਿਗਮ ਨੂੰ ਵਿੱਤੀ ਨੁਕਸਾਨ ਪਹੁੰਚਾਉਣ ਵਾਲਿਆਂ ਖ਼ਿਲਾਫ਼ ਨਿਯਮਾਂ ਅਨੁਸਾਰ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ | ਸੰਯੁਕਤ ਕਮਿਸ਼ਨਰ ਜੀਵਨਜੋਤ ਕੌਰ ਨੇ ਪਿਛਲੇ ਦੋ ਦਿਨਾਂ ਤੋਂ ਬਿਲਡਿੰਗ ਸ਼ਾਖਾ ਨੂੰ ਫ਼ੀਲਡ ਵਿਚ ਰੱਖਿਆ ਹੋਇਆ ਹੈ | ਦੋ ਦਿਨਾਂ ਵਿਚ ਬਿਲਡਿੰਗ ਵਿੰਗ ਨੇ ਸ਼ਹਿਰ ਦੇ ਵੱਖ-ਵੱਖ ਹਿੱਸਿਆਂ 'ਚ ਛੇ ਕਮਰਸ਼ੀਅਲ ਬਿਲਡਿੰਗਾਂ ਨੂੰ ਸੀਲ ਕਰ ਦਿੱਤਾ ਹੈ, ਜਦੋਂ ਕਿ ਤਿੰਨ ਕਮਰਸ਼ੀਅਲ ਬਿਲਡਿੰਗਾਂ ਦੇ ਮਾਲਕਾਂ ਨੂੰ ਨੋਟਿਸ ਜਾਰੀ ਕੀਤੇ ਗਏ ਹਨ | ਜੇਕਰ ਨੋਟਿਸ ਦਾ ਢੁਕਵਾਂ ਜਵਾਬ ਇਕ ਹਫ਼ਤੇ ਅੰਦਰ ਨਿਗਮ ਕੋਲ ਨਾ ਪੁੱਜਿਆ ਤਾਂ ਇਨ੍ਹਾਂ ਇਮਾਰਤਾਂ ਨੂੰ ਵੀ ਸੀਲ ਕਰ ਦਿੱਤਾ ਜਾਵੇਗਾ | ਸੰਯੁਕਤ ਕਮਿਸ਼ਨਰ ਜੀਵਨਜੋਤ ਕੌਰ (ਪੀ.ਸੀ.ਐੱਸ.) ਨੇ ਦੱਸਿਆ ਕਿ ਬਿਲਡਿੰਗ ਬ੍ਰਾਂਚ ਨੇ 29 ਜੂਨ ਨੂੰ ਤਿ੍ਪੜੀ ਟਾਊਨ ਵਿਚ ਬਣੀਆਂ ਦੋ ਕਮਰਸ਼ੀਅਲ ਇਮਾਰਤਾਂ ਨੂੰ ਸੀਲ ਕਰ ਦਿੱਤਾ ਸੀ, ਜਦਕਿ ਵੀਰਵਾਰ ਨੂੰ ਨਿਗਮ ਟੀਮ ਨੇ ਅਨਾਰਦਾਨਾ ਚੌਕ ਨੇੜੇ ਦੋ, ਖੇੜੀ ਗੁੱਜਰਾਂ ਰੋਡ 'ਤੇ ਇਕ, ਬਿ੍ਟਿਸ਼ ਕੋ-ਐਡ ਸਕੂਲ ਦੇ ਸਾਹਮਣੇ ਇਕ ਦੁਕਾਨ ਨੂੰ ਸੀਲ ਕਰ ਦਿੱਤਾ ਹੈ | ਸੰਯੁਕਤ ਕਮਿਸ਼ਨਰ ਨੇ ਦੱਸਿਆ ਕਿ ਨਗਰ ਨਿਗਮ ਕਮਿਸ਼ਨਰ ਅਦਿੱਤਿਆ ਉੱਪਲ ਦੇ ਹੁਕਮਾਂ 'ਤੇ ਆਉਣ ਵਾਲੇ ਦਿਨਾਂ 'ਚ ਨਾਜਾਇਜ਼ ਇਮਾਰਤਾਂ ਨੂੰ ਸੀਲ ਕਰਨ ਦੀ ਕਾਰਵਾਈ ਜਾਰੀ ਰਹੇਗੀ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਚੰਗੀਆਂ ਪ੍ਰਸ਼ਾਸਨਿਕ ਸੇਵਾਵਾਂ ਪ੍ਰਦਾਨ ਕਰਨਾ ਚਾਹੁੰਦੀ ਹੈ | ਪੰਜਾਬ ਸਰਕਾਰ ਦੇ ਇਸ ਉਦੇਸ਼ ਦੀ ਪੂਰਤੀ ਲਈ ਨਗਰ ਨਿਗਮ ਦੀ ਬਿਲਡਿੰਗ ਸ਼ਾਖਾ 'ਚ ਆਉਣ ਵਾਲੇ ਲੋਕਾਂ ਨੂੰ ਕਿਸੇ ਕਿਸਮ ਦੀ ਪੇ੍ਰਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ | ਉਨ੍ਹਾਂ ਕਿਹਾ ਕਿ ਉਹ ਪੂਰੀ ਕੋਸ਼ਿਸ਼ ਕਰਨਗੇ ਕਿ ਜਿਨ੍ਹਾਂ ਲੋਕਾਂ ਨੇ ਬੈਂਕਾਂ ਤੋਂ ਕਰਜ਼ਾ ਲੈਣ ਲਈ ਕਿਸੇ ਵੀ ਕਮਰਸ਼ੀਅਲ ਜਾਂ ਘਰੇਲੂ ਇਮਾਰਤ ਲਈ ਅਪਲਾਈ ਕੀਤਾ ਹੈ, ਉਨ੍ਹਾਂ ਨੂੰ ਨਿਰਧਾਰਿਤ ਨਿਯਮਾਂ ਅਨੁਸਾਰ ਜਲਦੀ ਤੋਂ ਜਲਦੀ ਪਾਸ ਕਰਵਾਇਆ ਜਾਵੇਗਾ |
ਨਿਗਮ ਕਮਿਸ਼ਨਰ ਅਦਿੱਤਿਆ ਉੱਪਲ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਨਕਸ਼ਾ ਪਾਸ ਕਰਵਾਏ ਬਿਨਾਂ ਕਿਸੇ ਵੀ ਤਰ੍ਹਾਂ ਦੀ ਇਮਾਰਤ ਬਣਾਉਣ ਦੀ ਕੋਸ਼ਿਸ਼ ਨਾ ਕਰਨ | ਬਿਲਡਿੰਗ ਬਾਈਲਾਅ ਦੀ ਅਣਦੇਖੀ ਕਰਨ ਵਾਲਿਆਂ ਨੂੰ ਨਿਰਧਾਰਿਤ ਨਿਯਮਾਂ ਅਨੁਸਾਰ ਭਾਰੀ ਜੁਰਮਾਨਾ ਭਰਨਾ ਪਵੇਗਾ |

ਪਹਿਲੀ ਭਾਰੀ ਬਾਰਿਸ਼ ਮਗਰੋਂ ਸ਼ਹਿਰ ਹੋਇਆ ਪਾਣੀ ਪਾਣੀ

ਬਨੂੜ, 30 ਜੂਨ (ਭੁਪਿੰਦਰ ਸਿੰਘ)-ਬਨੂੜ ਖੇਤਰ 'ਚ ਹੋਈ ਪਹਿਲੀ ਭਾਰੀ ਬਾਰਿਸ਼ ਜਿੱਥੇ ਫ਼ਸਲਾਂ ਲਈ ਵਰਦਾਨ ਸਾਬਤ ਹੋਈ ਹੈ, ਉੱਥੇ ਹੀ ਇਹ ਬਾਰਿਸ਼ ਸ਼ਹਿਰ ਵਾਸੀਆਂ ਲਈ ਆਫ਼ਤ ਬਣ ਗਈ ਹੈ | ਬਨੂੜ ਸ਼ਹਿਰ 'ਚ ਹੋਈ ਜ਼ੋਰਦਾਰ ਬਾਰਸ਼ ਨੇ ਨਗਰ ਕੌਂਸਲ ਦੇ ਬਰਸਾਤੀ ਪਾਣੀ ਦੀ ਨਿਕਾਸੀ ...

ਪੂਰੀ ਖ਼ਬਰ »

ਮੀਂਹ ਨੇ ਮੌਸਮ ਖ਼ੁਸ਼ਗਵਾਰ ਬਣਾਇਆ, ਕਿਸਾਨਾਂ ਦੇ ਚਿਹਰੇ ਵੀ ਖਿੜੇ

ਪਟਿਆਲਾ, 30 ਜੂਨ (ਗੁਰਵਿੰਦਰ ਸਿੰਘ ਔਲਖ)-ਅੱਜ ਸਵੇਰ ਤੋਂ ਪੈ ਰਹੇ ਮੀਂਹ ਨੇ ਜਿੱਥੇ ਸੜਕਾਂ 'ਤੇ ਜਲਥਲ ਕਰ ਦਿੱਤੀ ਉੱਥੇ ਹੀ ਲੋਕਾਂ ਨੂੰ ਗਰਮੀ ਤੋਂ ਵੀ ਵੱਡੀ ਰਾਹਤ ਮਿਲੀ ਹੈ | ਕਿਉਂਕਿ ਪਿਛਲੇ ਦਿਨਾਂ ਤੋਂ ਲਗਾਤਾਰ ਪੈ ਰਹੀ ਗਰਮੀ ਨੇ ਲੋਕਾਂ ਦੇ ਵੱਟ ਕੱਢੇ ਹੋਏ ਸਨ | ...

ਪੂਰੀ ਖ਼ਬਰ »

ਜੇ.ਈ. ਦੀ ਬਦਲੀ ਰੱਦ ਕਰਵਾਉਣ ਲਈ ਪਾਵਰਕਾਮ ਮੁਲਾਜ਼ਮਾਂ ਨੇ ਲਾਇਆ ਧਰਨਾ

ਬਨੂੜ, 30 ਜੂਨ (ਭੁਪਿੰਦਰ ਸਿੰਘ)-ਪਾਵਰਕਾਮ ਦੇ ਐਕਸੀਅਨ ਜ਼ੀਰਕਪੁਰ ਵਲੋਂ ਪੈੜੀ ਦੇ ਸੀਜ਼ਨ ਦੌਰਾਨ ਬਨੂੜ ਸਬ ਡਵੀਜ਼ਨ ਦੇ ਜੇ. ਈ. ਭੁਪਿੰਦਰ ਸਿੰਘ ਦੀ ਅਚਨਚੇਤ ਕੀਤੀ ਬਦਲੀ ਨੂੰ ਲੈ ਕੇ ਸਬ ਡਵੀਜ਼ਨ ਦੇ ਮੁਲਾਜ਼ਮਾਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਇਸ ਬਦਲੀ ਦੇ ਕਾਰਨ ...

ਪੂਰੀ ਖ਼ਬਰ »

ਕਿਸਾਨਾਂ ਦਾ ਵਫ਼ਦ ਡੀ. ਸੀ. ਨੂੰ ਮਿਲਿਆ

ਪਟਿਆਲਾ, 30 ਜੂਨ (ਅ.ਸ. ਆਹਲੂਵਾਲੀਆ)-ਭਾਰਤੀ ਕਿਸਾਨ ਯੂਨੀਅਨ ਦੇ ਵਫ਼ਦ ਵਲੋਂ ਡੀ. ਸੀ. ਪਟਿਆਲਾ ਸਾਕਸ਼ੀ ਸਾਹਨੀ ਨਾਲ ਕਿਸਾਨੀ ਮਸਲਿਆਂ ਨੂੰ ਲੈ ਕੇ ਵਿਸ਼ੇਸ਼ ਮੀਟਿੰਗ ਕੀਤੀ ਗਈ | ਇਸ ਮੀਟਿੰਗ ਵਿਚ ਰਾਜੇਵਾਲ ਜਥੇਬੰਦੀ ਵਲੋਂ ਪਾਣੀ ਅਤੇ ਵਾਤਾਵਰਨ ਸੰਭਾਲ ਲਈ ਚਲਾਈ ...

ਪੂਰੀ ਖ਼ਬਰ »

ਨਗਰ ਨਿਗਮ ਚੋਣਾਂ ਨੂੰ ਭਾਜਪਾ ਤਿਆਰ, ਵਰਕਰ ਹੁਣ ਤੋਂ ਹੀ ਜੁੱਟ ਜਾਣ-ਪਰਮਿੰਦਰ ਬਰਾੜ

ਪਟਿਆਲਾ, 30 ਜੂਨ (ਗੁਰਵਿੰਦਰ ਸਿੰਘ ਔਲਖ)-ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ ਅੱਜ ਭਾਜਪਾ ਸ਼ਹਿਰੀ ਪ੍ਰਧਾਨ ਹਰਿੰਦਰ ਕੋਹਲੀ ਦੀ ਅਗਵਾਈ 'ਚ ਸਥਾਨਕ ਬੁੰਦੇਲਾ ਮੰਦਰ ਵਿਚ ਭਾਜਪਾ ਕਾਰਜਕਾਰਨੀ ਦੀ ਮੀਟਿੰਗ ਹੋਈ | ਇਸ ਦੌਰਾਨ ਉਚੇਚੇ ਤੌਰ 'ਤੇ ਨਗਰ ਨਿਗਮ ਚੋਣ ਦੇ ਸਹਿ ...

ਪੂਰੀ ਖ਼ਬਰ »

ਮੀਂਹ ਦੇ ਪਾਣੀ ਨਾਲ ਕੱਚੇ ਮਕਾਨਾਂ ਦਾ ਨੁਕਸਾਨ

ਸਮਾਣਾ, 30 ਜੂਨ (ਪ੍ਰੀਤਮ ਸਿੰਘ ਨਾਗੀ)-ਨੇੜੇ ਦੇ ਪਿੰਡ ਨੱਸੂਪੁਰ ਵਿਖੇ ਬਰਸਾਤੀ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਕੱਚੇ ਮਕਾਨਾਂ ਦਾ ਕਾਫੀ ਨੁਕਸਾਨ ਹੋਇਆ ਹੈ | ਇੱਥੋਂ ਦੇ ਵਸਨੀਕ ਗੁਰਮੇਲ ਸਿੰਘ ਨੇ ਦੱਸਿਆ ਕਿ ਕਾਫੀ ਮਕਾਨਾਂ ਅੰਦਰ ਪਾਣੀ ਦਾਖਲ ਹੋਣ ਕਾਰਨ ਅੰਦਰ ਰੱਖੇ ...

ਪੂਰੀ ਖ਼ਬਰ »

ਵਿਕਾਸ ਕਾਰਜਾਂ ਦੀ ਪੋਲ ਮਾਨਸੂਨ ਦੀ ਪਹਿਲੀ ਬਰਸਾਤ ਨੇ ਖੋਲ੍ਹੀ

ਸਮਾਣਾ, 30 ਜੂਨ (ਪ੍ਰੀਤਮ ਸਿੰਘ ਨਾਗੀ)-ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਅੱਜ ਮਾਨਸੂਨ ਦੀ ਪਹਿਲੀ ਬਰਸਾਤ ਨੇ ਦਸਤਕ ਦਿੱਤੀ | ਜਿਸ ਨਾਲ ਆਮ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ ਅਤੇ ਕਿਸਾਨਾਂ ਦੇ ਚਿਹਰੇ 'ਤੇ ਰੌਣਕ ਵੀ ਵਧੀ ਹੈ ਕਿਉਂਕਿ ਝੋਨੇ ਦੇ ਸੀਜ਼ਨ ਕਾਰਨ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਤੇ ਪੰਜਾਬੀ ਯੂਨੀਵਰਸਿਟੀ ਦੇ ਮਨੋਵਿਗਿਆਨ ਵਿਭਾਗ ਦਰਮਿਆਨ ਸਮਝੌਤਾ ਸਹੀਬੱਧ

ਪਟਿਆਲਾ, 30 ਜੂਨ (ਗੁਰਪ੍ਰੀਤ ਸਿੰਘ ਚੱਠਾ)-ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਨੇ ਜ਼ਿਲ੍ਹੇ 'ਚ ਵੱਖ-ਵੱਖ ਸੰਸਥਾਵਾਂ ਵਿਖੇ ਮਾਨਸਿਕ ਤੰਦਰੁਸਤੀ ਲਈ ਸਹਾਇਤਾ ਪ੍ਰਦਾਨ ਕਰਨ ਲਈ ਪੰਜਾਬੀ ਯੂਨੀਵਰਸਿਟੀ ਦੇ ਮਨੋਵਿਗਿਆਨ ਵਿਭਾਗ ਨਾਲ ਇਕ ਸਮਝੌਤਾ ਸਹੀ ਬੱਧ ਕੀਤਾ ਹੈ | ਇਸ ...

ਪੂਰੀ ਖ਼ਬਰ »

ਨੌਵੇਂ ਪਾਤਿਸ਼ਾਹ ਦੇ ਆਗਮਨ ਦਿਹਾੜੇ ਮੌਕੇ ਸਜਾਇਆ ਨਗਰ ਕੀਰਤਨ

ਬਹਾਦਰਗੜ੍ਹ, 30 ਜੂਨ (ਕੁਲਵੀਰ ਸਿੰਘ ਧਾਲੀਵਾਲ)-ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਆਗਮਨ ਦਿਹਾੜੇ ਮੌਕੇ ਇਤਿਹਾਸਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਬਹਾਦਰਗੜ੍ਹ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜ ...

ਪੂਰੀ ਖ਼ਬਰ »

ਅਜੀਤਪਾਲ ਸਿੰਘ ਕੋਹਲੀ ਨੇ ਵਿਧਾਨ ਸਭਾ 'ਚ ਚੁੱਕਿਆ ਪਟਿਆਲਾ-ਸਰਹਿੰਦ ਰੋਡ ਨੂੰ ਚਹੁੰ-ਮਾਰਗੀ ਬਣਾਉਣ ਦਾ ਮੁੱਦਾ

ਪਟਿਆਲਾ, 30 ਜੂਨ (ਗੁਰਪ੍ਰੀਤ ਸਿੰਘ ਚੱਠਾ)-ਪਟਿਆਲਾ-ਸਰਹਿੰਦ ਰੋਡ ਨੂੰ ਚਹੰੁਮਾਰਗੀ ਕਰਨ ਬਾਰੇ ਤਜ਼ਵੀਜ ਸੰਬੰਧੀ ਵਿਧਾਨ ਸਭਾ 'ਚ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਮੁੱਦਾ ਚੁੱਕਿਆ | ਪਟਿਆਲਾ ਤੋਂ ਸਰਹਿੰਦ ਵਿਖੇ ਹਾਈਵੇ ਨੂੰ ਜੋੜਨ ਵਾਲੀ ਇਹ ਸੜਕ ਲੋੜ ਤੋਂ ਬਹੁਤ ...

ਪੂਰੀ ਖ਼ਬਰ »

ਸੂਬੇ 'ਚ ਲੱਗ ਸਕਦੀ ਹੈ ਆਰਥਿਕ ਐਮਰਜੈਂਸੀ-ਪ੍ਰੋ. ਚੰਦੂਮਾਜਰਾ

ਪਟਿਆਲਾ, 30 ਜੂਨ (ਮਨਦੀਪ ਸਿੰਘ ਖਰੌੜ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਸਰਕਾਰ ਵਲੋਂ ਪੇਸ਼ ਕੀਤੇ ਬਜਟ 'ਤੇ ਤੰਜ ਕਸਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਪੰਜਾਬ ਵਿਧਾਨ ...

ਪੂਰੀ ਖ਼ਬਰ »

ਘਨੌਰ 'ਚ ਉਸਾਰੇ ਗਏ ਜਲਸੋਧਕ ਪਲਾਂਟ ਬਣੇ ਚਿੱਟਾ ਹਾਥੀ

ਘਨੌਰ, 30 ਜੂਨ (ਸਰਦਾਰਾ ਸਿੰਘ ਲਾਛੜੂ)-ਹਲਕਾ ਘਨੌਰ ਦੇ ਜਲ ਸਪਲਾਈ ਸੈਨੀਟੇਸ਼ਨ ਵਿਭਾਗ ਵਲੋਂ ਘਨੌਰ ਸਬ ਡਿਵੀਜ਼ਨਾਂ ਦੇ ਪਿੰਡਾਂ ਵਿਚ ਲੋਕਾਂ ਨੂੰ ਸ਼ੁੱਧ ਪਾਣੀ ਮੁਹੱਈਆ ਕਰਵਾਉਣ ਵਾਸਤੇ ਕਰੋੜਾਂ ਰੁਪਏ ਦੀ ਲਾਗਤ ਨਾਲ ਉਸਾਰੇ ਗਏ 43 ਜਲਸੋਧਕ ਪਲਾਟਾਂ ਨੂੰ ਫ਼ੰਡਾਂ ਦੀ ...

ਪੂਰੀ ਖ਼ਬਰ »

ਕਿਸਾਨ ਦੀ ਕੁਰਕੀ ਰੁਕਵਾਉਣ ਲਈ ਕਿਸਾਨ ਜਥੇਬੰਦੀਆਂ ਵਲੋਂ ਰੋਸ ਪ੍ਰਦਰਸ਼ਨ

ਰਾਜਪੁਰਾ, 30 ਜੂਨ (ਜੀ.ਪੀ. ਸਿੰਘ)-ਨੇੜਲੇ ਪਿੰਡ ਨਲਾਸ ਖ਼ੁਰਦ ਵਿਖੇ ਇਕ ਆੜ੍ਹਤੀ ਵਲੋਂ ਕਿਸਾਨ ਸੁਖਵਿੰਦਰ ਸਿੰਘ ਦੀ ਜ਼ਮੀਨ ਦੀ ਕੁਰਕੀ ਦੇ ਵਿਰੋਧ 'ਚ ਇਲਾਕੇ ਦੀਆਂ ਕਿਸਾਨ ਜਥੇਬੰਦੀਆਂ ਨੇ ਇਕੱਠੇ ਹੋ ਕੇ ਹੱਥਾਂ ਵਿਚ ਕਿਸਾਨੀ ਝੰਡੇ ਫੜ ਕੇ ਰੋਸ ਪ੍ਰਦਰਸ਼ਨ ਕੀਤਾ | ਜਿਸ ...

ਪੂਰੀ ਖ਼ਬਰ »

ਬਜਟ ਵਿਚ ਵਪਾਰੀ ਵਰਗ ਨੂੰ ਕੀਤਾ ਅਣਗੌਲਿਆ-ਅਸ਼ੋਕ ਬਾਂਸਲ

ਨਾਭਾ, 30 ਜੂਨ (ਕਰਮਜੀਤ ਸਿੰਘ)-ਪੰਜਾਬ ਦੀ ਭਗਵੰਤ ਮਾਨ ਸਰਕਾਰ ਦੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਜੋ ਪੰਜਾਬ ਦਾ ਸਾਲਾਨਾ ਬਜਟ ਪੇਸ਼ ਕੀਤਾ ਗਿਆ ਹੈ | ਉਸ ਵਿਚ ਪੰਜਾਬ ਦੇ ਵਪਾਰੀ ਵਰਗ ਨੂੰ ਪੂਰੀ ਤਰ੍ਹਾਂ ਅਣਗੌਲਿਆ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਹਿਤਾਂ ...

ਪੂਰੀ ਖ਼ਬਰ »

ਡਾ. ਸਵਰਾਜ ਸਿੰਘ ਵਲੋਂ ਨਟਾਸ ਥੀਏਟਰ ਵਰਕਸ਼ਾਪ ਦੀ 'ਜਨ ਸੰਪਰਕ ਥੀਏਟਰ ਮੁਹਿੰਮ' ਦਾ ਉਦਘਾਟਨ

ਪਟਿਆਲਾ, 30 ਜੂਨ (ਅ.ਸ. ਆਹਲੂਵਾਲੀਆ)-ਨੈਸ਼ਨਲ ਥੀਏਟਰ ਆਰਟਸ ਸੁਸਾਇਟੀ (ਨਟਾਸ) ਦੰਪਤੀ ਪ੍ਰਾਣ ਸੱਭਰਵਾਲ-ਸ੍ਰੀਮਤੀ ਸੁਨੀਤਾ ਸਭਰਵਾਲ ਵਲੋਂ ਜਾਰੀ ਮਹੀਨਾ ਭਰ ਚੱਲਣ ਵਾਲੀ ਮੁਫ਼ਤ ਸਾਲਾਨਾ ਥੀਏਟਰ ਵਰਕਸ਼ਾਪ ਦੀ 'ਜਨ ਸੰਪਰਕ ਥੀਏਟਰ ਮੁਹਿੰਮ' ਦਾ ਉਦਘਾਟਨ ਸ਼ਲੋਕਾਂ ਦੇ ...

ਪੂਰੀ ਖ਼ਬਰ »

ਕੇ.ਵੀ.ਕੇ. ਵਿਖੇ ਕੱਪੜਿਆਂ ਦੀ ਸਜਾਵਟ ਦਾ ਪੰਜ ਰੋਜ਼ਾ ਸਿਖਲਾਈ ਕੋਰਸ ਕਰਵਾਇਆ

ਪਟਿਆਲਾ, 30 ਜੂਨ (ਅ.ਸ. ਆਹਲੂਵਾਲੀਆ)-ਕ੍ਰਿਸ਼ੀ ਵਿਗਿਆਨ ਕੇਂਦਰ ਪਟਿਆਲਾ ਵਿਖੇ ਕੱਪੜਿਆਂ ਦੇ ਸਜਾਵਟ ਦੀ ਸਿਖਲਾਈ ਲਈ 'ਆਧੁਨਿਕ ਅਤੇ ਪਰੰਪਰਾਗਤ ਤਕਨੀਕਾਂ ਦੀ ਵਰਤੋਂ ਨਾਲ ਕੱਪੜਿਆਂ ਦੀ ਸਜਾਵਟ' ਵਿਸ਼ੇ 'ਤੇ 22 ਤੋਂ 28 ਜੂਨ ਤੱਕ ਪੰਜ ਰੋਜ਼ਾ ਸਿਖਲਾਈ ਕੋਰਸ ਕਰਵਾਇਆ ਗਿਆ | ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਨੇ ਝੋਨੇ ਦੀ ਸਿੱਧੀ ਬਿਜਾਈ ਤੇ ਨਵੀਂ ਖੇਤੀ ਮਸ਼ੀਨਰੀ ਸੰਬੰਧੀ ਲਗਾਇਆ ਕੈਂਪ

ਸਨੌਰ, 30 ਜੂਨ (ਸੋਖਲ)-ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਸ਼ੁਰੂ ਕੀਤੀ ਗਈ ਪਾਣੀ ਬਚਾਓ ਮੁਹਿੰਮ ਤਹਿਤ ਮੁੱਖ ਖੇਤੀਬਾੜੀ ਅਫ਼ਸਰ ਜਸਵੰਤ ਰਾਏ ਦੇ ਦਿਸ਼ਾ-ਨਿਰਦੇਸ਼ 'ਤੇ ਖੇਤੀਬਾੜੀ ਅਫ਼ਸਰ ਬਲਾਕ ਭੁਨਰਹੇੜੀ ਸ਼ੇਰ ਸਿੰਘ ਦੇ ਅਗਵਾਈ 'ਚ ਪਿੰਡ ਬੋਸਰ ਕਲਾਂ ਵਿਖੇ ...

ਪੂਰੀ ਖ਼ਬਰ »

ਸਿੱਖਿਆ, ਮੁਲਾਜ਼ਮਾਂ, ਨੌਜਵਾਨਾਂ ਤੇ ਲੋਕ ਰਾਏ 'ਤੇ ਕੇਂਦਰਿਤ ਬਜਟ ਤੋਂ ਲੋਕ ਖ਼ੁਸ਼-ਮਹਿਤਾ

ਪਟਿਆਲਾ, 30 ਜੂਨ (ਅ.ਸ. ਆਹਲੂਵਾਲੀਆ)-ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਨੇ ਪੰਜਾਬ ਦੀ ਆਰਥਿਕਤਾ ਨੂੰ ਸੁਧਾਰਨ ਲਈ ਲੋਕ ਰਾਏ ਅਤੇ ਲੋਕ ਹਿਤਾਂ ਨਾਲ ਸਾਲ 2022-23 ਦਾ ਪਹਿਲਾ ਬਜਟ ਪੇਸ਼ ...

ਪੂਰੀ ਖ਼ਬਰ »

ਪੀ.ਐਸ.ਈ.ਬੀ. ਇੰਪਲਾਈਜ਼ ਜੁਆਇੰਟ ਫੋਰਮ, ਪਾਵਰ ਮੈਨੇਜਮੈਂਟ ਤੇ ਜੁਆਇੰਟ ਫੋਰਮ ਦੇ ਨੁਮਾਇੰਦਿਆਂ ਵਲੋਂ ਬੈਠਕ

ਪਟਿਆਲਾ, 30 ਜੂਨ (ਗੁਰਵਿੰਦਰ ਸਿੰਘ ਔਲਖ)-ਬਿਜਲੀ ਮੁਲਾਜ਼ਮਾਂ ਦੀਆਂ ਮੰਗਾ ਸੰਬੰਧੀ ਪਾਵਰ ਮੈਨੇਜਮੈਂਟ ਅਤੇ ਪੀ.ਐੱਸ.ਈ.ਬੀ. ਇੰਪਲਾਈਜ਼ ਜੁਆਇੰਟ ਫੋਰਮ ਦੇ ਨੁਮਾਇੰਦਿਆਂ ਦਰਮਿਆਨ ਹੋਈ ਬੈਠਕ 'ਚ ਮੁਲਾਜ਼ਮ ਮੰਗਾਂ ਅਤੇ ਮਸਲਿਆਂ ਦੇ ਹੱਲ ਸੰਬੰਧੀ ਵਿਚਾਰ ਕੀਤੇ ਗਏ ਜਿਸ ...

ਪੂਰੀ ਖ਼ਬਰ »

ਕਰਨੈਲ ਸਿੰਘ ਸੱਲਣ ਨੂੰ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਬਣਨ 'ਤੇ ਕੀਤਾ ਸਨਮਾਨਿਤ

ਨਾਭਾ, 30 ਜੂਨ (ਅਮਨਦੀਪ ਸਿੰਘ ਲਵਲੀ)-ਨਾਭਾ ਦੇ ਸਰਕਾਰੀ ਹਸਪਤਾਲ ਵਿਚ ਪਿਛਲੇ ਲੰਮੇ ਸਮੇਂ ਤੋਂ ਡਿਪਟੀ ਮਾਸ ਮੀਡੀਆ ਅਤੇ ਇਨਫਰਮੇਸ਼ਨ ਅਫਸਰ ਦੇ ਅਹੁਦੇ 'ਤੇ ਕੰਮ ਕਰ ਰਹੇ ਕਰਨੈਲ ਸਿੰਘ ਸੱਲਣ ਨੂੰ ਪੰਜਾਬ ਸਰਕਾਰ ਨੇ ਤਰੱਕੀ ਉਪਰੰਤ ਜ਼ਿਲ੍ਹਾ ਮਾਸ ਮੀਡੀਆ ਅਫਸਰ ਦੇ ...

ਪੂਰੀ ਖ਼ਬਰ »

ਜ਼ਿਲੇ੍ਹ ਵਿਚ 16 ਕੋਵਿਡ ਪਾਜ਼ੀਟਿਵ ਕੇਸ ਹੋਏ ਰਿਪੋਰਟ-ਸਿਵਲ ਸਰਜਨ

ਪਟਿਆਲਾ, 30 ਜੂਨ (ਮਨਦੀਪ ਸਿੰਘ ਖਰੌੜ)-ਸਿਵਲ ਸਰਜਨ ਡਾ. ਰਾਜੂ ਧੀਰ ਨੇ ਦੱਸਿਆ ਕਿ ਅੱਜ ਜ਼ਿਲੇ੍ਹ ਵਿੱਚ ਪ੍ਰਾਪਤ 383 ਕੋਵਿਡ ਰਿਪੋਰਟਾਂ 'ਚੋਂ 16 ਕੋਵਿਡ ਪਾਜ਼ੀਟਿਵ ਕੇਸ ਰਿਪੋਰਟ ਹੋਏ ਹਨ | ਜਿਨ੍ਹਾਂ ਵਿਚੋਂ 9 ਪਟਿਆਲਾ ਸ਼ਹਿਰ, 2 ਨਾਭਾ, 1 ਸਮਾਣਾ, 2 ਰਾਜਪੁਰਾ, 1 ਬਲਾਕ ਕੌਲੀ ...

ਪੂਰੀ ਖ਼ਬਰ »

ਬਨੂੜ ਖੇਤਰ 'ਚ ਮਿਲੀਆਂ ਦੋ ਅਣਪਛਾਤੀਆਂ ਲਾਸ਼ਾਂ

ਬਨੂੜ, 30 ਜੂਨ (ਭੁਪਿੰਦਰ ਸਿੰਘ)-ਬਨੂੜ ਪੁਲਿਸ ਨੂੰ ਦੋ ਅਣਪਛਾਤੀਆਂ ਲਾਸ਼ਾਂ ਬਰਾਮਦ ਹੋਈਆਂ ਹਨ | ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਜਗਜੀਤ ਸਿੰਘ ਬਨੂੜ ਨੇ ਦੱਸਿਆ ਕਿ ਏ.ਐੱਸ.ਆਈ. ਗੁਰਜੀਤ ਸਿੰਘ ਸਮੇਤ ਪੁਲਿਸ ਪਾਰਟੀ ਬਨੂੜ ਬੈਰੀਅਰ 'ਤੇ ਗਸ਼ਤ ਕਰ ਰਹੀ ਸੀ ਤੇ ਉਨ੍ਹਾਂ ...

ਪੂਰੀ ਖ਼ਬਰ »

ਐਕਸਾਈਜ਼ ਐਂਡ ਟੈਕਸੇਸ਼ਨ ਵਿਭਾਗ ਵਲੋਂ ਰੈਸਟੋਰੈਂਟ ਦੀ ਚੈਕਿੰਗ

ਪਟਿਆਲਾ, 30 ਜੂਨ (ਮਨਦੀਪ ਸਿੰਘ ਖਰੌੜ)-ਫੁਹਾਰਾ ਚੌਂਕ ਲਾਗੇ ਇਕ ਨਾਮੀ ਰੈਸਟੋਰੈਂਟ ਵਿਚ ਸੇਲ ਟੈਕਸ ਵਿਭਾਗ ਦੇ ਅਧਿਕਾਰੀਆਂ ਵਲੋਂ ਛਾਪਾਮਾਰੀ ਕੀਤੀ ਗਈ | ਮੌਕੇ 'ਤੇ ਮੌਜੂਦ ਵਿਅਕਤੀਆਂ ਅਨੁਸਾਰ ਸ਼ਾਮ ਸਮੇਂ ਇਕ ਘੰਟੇ ਦੇ ਕਰੀਬ ਫੁਹਾਰਾ ਚੌਂਕ ਤੋਂ ਨਾਭਾ ਗੇਟ ਨੂੰ ...

ਪੂਰੀ ਖ਼ਬਰ »

ਨਸ਼ਾ ਤਸਕਰੀ ਨੂੰ ਪੂਰੀ ਤਰ੍ਹਾਂ ਠੱਲ੍ਹ ਪਾਈ ਜਾਵੇਗੀ-ਥਾਣਾ ਮੁਖੀ ਗੁਰਸੇਵਕ ਸਿੰਘ

ਦੇਵੀਗੜ੍ਹ, 30 ਜੂਨ (ਰਾਜਿੰਦਰ ਸਿੰਘ ਮੌਜੀ)-ਥਾਣਾ ਜੁਲਕਾਂ ਦੇ ਨਵ ਨਿਯੁਕਤ ਮੁਖੀ ਸਬ ਇੰਸਪੈਕਟਰ ਗੁਰਸੇਵਕ ਸਿੰਘ ਨੇ ਕਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਜ਼ਿਲ੍ਹਾ ਪੁਲਿਸ ਮੁਖੀ ਦੀਆਂ ਹਦਾਇਤਾਂ ਦੇ ਮੱਦੇਨਜ਼ਰ ਨਸ਼ੇ ਦੀ ਤਸਕਰੀ ਨੂੰ ਪੂਰੀ ...

ਪੂਰੀ ਖ਼ਬਰ »

ਜ਼ਿਲ੍ਹਾ ਸਿਹਤ ਵਿਭਾਗ ਵਲੋਂ ਜਾਗਰੂਕਤਾ ਕੈਂਪ ਲਗਾਇਆ

ਪਟਿਆਲਾ, 30 ਜੂਨ (ਮਨਦੀਪ ਸਿੰਘ ਖਰੌੜ)-ਜ਼ਿਲ੍ਹਾ ਸਿਹਤ ਵਿਭਾਗ ਵਲੋਂ ਸਰਕਾਰੀ ਨਰਸਿੰਗ ਸਕੂਲ ਪਟਿਆਲਾ ਵਿਖੇ ਖ਼ੂਨਦਾਨ ਕਰਨ ਸੰਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ | ਜਿਸ ਵਿਚ ਸਹਾਇਕ ਸਿਵਲ ਸਰਜਨ ਡਾ. ਵਿਕਾਸ ਗੋਇਲ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਐੱਸ.ਜੇ. ...

ਪੂਰੀ ਖ਼ਬਰ »

ਸਰਕਾਰੀ ਕਿਰਤੀ ਕਾਲਜ ਨਿਆਲ ਦੇ ਵਿਦਿਆਰਥੀ ਪਹੁੰਚੇ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦੇਖਣ

ਪਾਤੜਾਂ, 30 ਜੂਨ (ਗੁਰਇਕਬਾਲ ਸਿੰਘ ਖ਼ਾਲਸਾ)-ਸਰਕਾਰੀ ਕਿਰਤੀ ਕਾਲਜ ਨਿਆਲ ਦੇ ਅੱਠ ਵਿਦਿਆਰਥੀਆਂ ਨੇ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਨੂੰ ਵਿਧਾਨ ਸਭਾ ਦੀ ਗੈਲਰੀ 'ਚ ਬੈਠ ਕੇ ਦੇਖਿਆ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਹਲਕਾ ਸ਼ੁਤਰਾਣਾ ਦੇ ਵਿਧਾਇਕ ਕੁਲਵੰਤ ਸਿੰਘ ...

ਪੂਰੀ ਖ਼ਬਰ »

ਗਿੰਦੀ ਦੇ ਪਟੇਲ ਮੈਮੋਰੀਅਲ ਮੈਨੇਜਮੈਂਟ ਸੁਸਾਇਟੀ ਤੋਂ ਅਸਤੀਫ਼ਾ ਦੇਣ ਨਾਲ ਆਇਆ ਸਿਆਸੀ ਭੁਚਾਲ

ਰਾਜਪੁਰਾ, 30 ਜੂਨ (ਰਣਜੀਤ ਸਿੰਘ)-ਪੰਜਾਬ ਵਿਧਾਨ ਸਭਾ ਦੇ ਚਲ ਰਹੇ ਸੈਸ਼ਨ 'ਚ ਵਿਧਾਇਕ ਨੀਨਾ ਮਿੱਤਲ ਨੇ ਪਟੇਲ ਮੈਮੋਰੀਅਲ ਮੈਨੇਜਮੈਂਟ ਸੁਸਾਇਟੀ 'ਚ ਚੱਲ ਰਹੀ ਰਾਜਨੀਤਕ ਸ਼ਤਰੰਜ ਬਾਰੇ 'ਚ ਵਿਧਾਨ ਸਭਾ ਵਿਚ ਮੁੱਦਾ ਚੁੱਕਿਆ ਤਾਂ ਇਸ ਦਾ ਅਸਰ ਵੇਖਣ ਨੂੰ ਇਹ ਮਿਲਿਆ ਕਿ ਕਈ ...

ਪੂਰੀ ਖ਼ਬਰ »

ਸੰਤ ਬਾਬਾ ਸੁਖਦੇਵ ਸਿੰਘ ਦੀ ਬਰਸੀ ਸ਼ਰਧਾ ਤੇ ਸਤਿਕਾਰ ਨਾਲ ਮਨਾਈ

ਨਾਭਾ, 30 ਜੂਨ (ਕਰਮਜੀਤ ਸਿੰਘ)-ਰਿਆਸਤੀ ਸ਼ਹਿਰ ਨਾਭਾ ਦੇ ਨੇੜਲੇ ਪਿੰਡ ਸੁਰਾਜਪੁਰ ਵਿਖੇ ਸੰਤ ਬਾਬਾ ਹਰਭਜਨ ਸਿੰਘ ਦੀ ਅਗਵਾਈ 'ਚ ਸਮੁੱਚੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਸਦਕਾ ਗੁਰਦੁਆਰਾ ਸੰਤ ਈਸ਼ਰ ਸਿੰਘ ਆਸ਼ਰਮ ਸੁਰਾਜਪੁਰ ਵਿਖੇ ਸੱਚਖੰਡ ਵਾਸੀ ਸ੍ਰੀਮਾਨ ਸੰਤ ...

ਪੂਰੀ ਖ਼ਬਰ »

ਡੀ.ਸੀ. ਵਲੋਂ ਮੁਸਾਫ਼ਿਰ ਮੈਮੋਰੀਅਲ ਸੈਂਟਰਲ ਸਟੇਟ ਲਾਇਬ੍ਰੇਰੀ ਦਾ ਦੌਰਾ

ਪਟਿਆਲਾ, 30 ਜੂਨ (ਗੁਰਵਿੰਦਰ ਸਿੰਘ ਔਲਖ)-ਪਟਿਆਲਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਮੁਸਾਫ਼ਿਰ ਮੈਮੋਰੀਅਲ ਸੈਂਟਰਲ ਸਟੇਟ ਲਾਇਬ੍ਰੇਰੀ ਦਾ ਦੌਰਾ ਕਰਕੇ ਇਸ ਦੀ ਬਿਹਤਰੀ ਲਈ ਤਾਲਮੇਲ ਕਮੇਟੀ ਅਤੇ ਸਟੀਅਰਿੰਗ ਕਮੇਟੀ ਗਠਨ ਕਰਨ 'ਤੇ ਜ਼ੋਰ ਦਿੱਤਾ ਹੈ | ਉਨ੍ਹਾਂ ...

ਪੂਰੀ ਖ਼ਬਰ »

ਪੰਜੋਲਾ ਵਿਖੇ ਖੇਤੀਬਾੜੀ ਵਿਭਿੰਨਤਾ ਜਾਗਰੂਕਤਾ ਕੈਂਪ ਲਗਾਇਆ

ਡਕਾਲਾ, 30 ਜੂਨ (ਪਰਗਟ ਸਿੰਘ ਬਲਬੇੜਾ)-ਨੇੜਲੇ ਪਿੰਡ ਪੰਜੋਲਾ ਵਿਖੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਪੰਜਾਬ ਵਲੋਂ ਟ੍ਰੇਨਰ ਟ੍ਰੇਨਿੰਗ ਸੈਂਟਰ ਹਿਸਾਰ ਦੇ ਖੇਤੀ ਮਾਹਿਰਾਂ ਦੀ ਮਦਦ ਨਾਲ ਕਿਸਾਨ ਸਿਖਲਾਈ ਕੈਂਪ ਅਤੇ ਖੇਤੀ ਵਿਭਿੰਨਤਾ ਸੰਬੰਧੀ ਇਕ ਰੋਜਾ ਕੈਂਪ ਦਾ ...

ਪੂਰੀ ਖ਼ਬਰ »

ਖ਼ਾਤੇ ਦੀ ਜਾਣਕਾਰੀ ਲੈ ਕੇ ਉਡਾਏ 10 ਲੱਖ

ਪਟਿਆਲਾ, 30 ਜੂਨ (ਮਨਦੀਪ ਸਿੰਘ ਖਰੌੜ)-ਇੱਥੇ ਦੇ ਰਹਿਣ ਵਾਲੇ ਇਕ ਵਿਅਕਤੀ ਨੂੰ ਕਸਟਮਰ ਕੇਅਰ ਦੇ ਬਹਾਨੇ ਫ਼ੋਨ ਕਰ ਕੇ ਉਸ ਦੇ ਖਾਤੇ ਨਾਲ ਸੰਬੰਧਿਤ ਸਾਰੀ ਜਾਣਕਾਰੀ ਹਾਸਲ ਕਰ ਕੇ ਉਸ ਦੇ ਖਾਤੇ 'ਚੋਂ 10 ਲੱਖ ਰੁਪਏ ਕਢਵਾਉਣ ਦਾ ਮਾਮਲਾ ਸਾਹਮਣੇ ਆਇਆ ਹੈ | ਉਕਤ ਸ਼ਿਕਾਇਤ ਤੀਰਥ ...

ਪੂਰੀ ਖ਼ਬਰ »

ਦਾਜ ਵਿਰੋਧੀ ਕਾਨੂੰਨ ਤਹਿਤ ਪਤੀ ਖ਼ਿਲਾਫ਼ ਕੇਸ ਦਰਜ

ਪਟਿਆਲਾ, 30 ਜੂਨ (ਮਨਦੀਪ ਸਿੰਘ ਖਰੌੜ)-ਵਿਆਹੁਤਾ ਨੂੰ ਹੋਰ ਦਾਜ ਲਿਆਉਣ ਲਈ ਤੰਗ ਕਰਨ ਦੇ ਮਾਮਲੇ 'ਚ ਥਾਣਾ ਔਰਤਾਂ ਦੀ ਪੁਲਿਸ ਨੇ ਪੀੜਤ ਦੀ ਸ਼ਿਕਾਇਤ 'ਤੇ ਉਸ ਦੇ ਪਤੀ ਜਸਪਾਲ ਸਿੰਘ ਵਾਸੀ ਬਠਿੰਡਾ ਖ਼ਿਲਾਫ਼ ਆਈ.ਪੀ.ਸੀ. ਦੀ ਧਾਰਾ 406, 498 ਤਹਿਤ ਕੇਸ ਦਰਜ ਕਰ ਲਿਆ ਹੈ | ਉਕਤ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਟਰੱਸਟ ਨੇ ਲੋੜਵੰਦਾਂ ਨੂੰ ਦਿੱਤੇ ਪੈਨਸ਼ਨਾਂ ਦੇ ਚੈੱਕ

ਰਾਜਪੁਰਾ, 30 ਜੂਨ (ਰਣਜੀਤ ਸਿੰਘ)-ਸਥਾਨਕ ਸ਼ਹਿਰ ਵਿਚ ਉੱਘੇ ਸਮਾਜ ਸੇਵਕ ਅਮਰਜੀਤ ਸਿੰਘ ਪੰਨੂੰ ਦੀ ਦੇਖਰੇਖ ਹੇਠ ਸਮਾਗਮ ਕਰਵਾਇਆ ਗਿਆ ਜਿਸ ਵਿਚ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ 51 ਲੋੜਵੰਦਾਂ ਨੂੰ ਪੈਨਸ਼ਨਾਂ ਦੇ ਚੈੱਕ ਦਿੱਤੇ ਗਏ | ਇਸ ਸਮਾਗਮ ਦੇ ਮੁੱਖ ...

ਪੂਰੀ ਖ਼ਬਰ »

ਮਲਟੀਪਰਪਜ਼ ਸਕੂਲ ਦੇ ਮੁੱਕੇਬਾਜ਼ਾਂ ਨੇ ਜਿੱਤੇ ਸੋਨ ਤਗਮੇ

ਪਟਿਆਲਾ, 30 ਜੂਨ (ਗੁਰਵਿੰਦਰ ਸਿੰਘ ਔਲਖ)-ਮਲੇਰਕੋਟਲਾ ਵਿਖੇ ਕਰਵਾਈ ਗਈ ਪੰਜਵੀਂ ਯੂਥ ਪੰਜਾਬ ਚੈਂਪੀਅਨਸ਼ਿਪ 'ਚ ਸਰਕਾਰੀ ਕੋ-ਐਡ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਪਾਸੀ ਰੋਡ ਪਟਿਆਲਾ ਦੇ ਮੁੱਕੇਬਾਜ਼ਾਂ ਨੇ ਦੋ ਸੋਨ ਅਤੇ ਇਕ ਤਾਂਬੇ ਦਾ ਮੈਡਲ ਜਿੱਤ ਕੇ ਆਪਣਾ ...

ਪੂਰੀ ਖ਼ਬਰ »

ਏਡਿਡ ਸਕੂਲਾਂ ਦੇ ਮੁਲਾਜ਼ਮਾਂ ਨੂੰ ਨਹੀਂ ਮਿਲੀ ਮਾਰਚ ਤੋਂ ਤਨਖ਼ਾਹ

ਪਟਿਆਲਾ, 30 ਜੂਨ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਦੀ ਢਿੱਲੀ ਪ੍ਰਬੰਧਕੀ ਕਾਰਗੁਜ਼ਾਰੀ ਅਤੇ ਗਰਾਂਟਾਂ ਨਾ ਜਾਰੀ ਕਰਨ ਕਰਕੇ ਮਾਰਚ ਤੋਂ ਅੱਜ ਤੱਕ ਦੀ ਤਨਖ਼ਾਹ ਨਾ ਮਿਲਣ ਕਾਰਨ ਪੰਜਾਬ ਦੇ ਸਰਕਾਰੀ ਸਹਾਇਤਾ ਅਤੇ ਮਾਨਤਾ ਪ੍ਰਾਪਤ ਸਕੂਲਾਂ ...

ਪੂਰੀ ਖ਼ਬਰ »

ਡਕਾਲਾ ਸਕੂਲ ਦਾ ਨਤੀਜਾ ਰਿਹਾ ਸੌ ਫ਼ੀਸਦੀ

ਡਕਾਲਾ, 30 ਜੂਨ (ਪਰਗਟ ਸਿੰਘ ਬਲਬੇੜਾ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਡਕਾਲਾ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਸੌ ਫ਼ੀਸਦੀ ਰਿਹਾ ਹੈ | ਸਕੂਲ ਪਿ੍ੰਸੀਪਲ ਸੁਦੇਸ਼ ਕੁਮਾਰੀ ਨੇ ਦੱਸਿਆ ਕਿ ਵਿਦਿਆਰਥਣ ਸਮਨਦੀਪ ਕੌਰ ਨੇ 97 ਫ਼ੀਸਦੀ ਅੰਕ ਲੈ ਕੇ ਪਹਿਲਾ, ...

ਪੂਰੀ ਖ਼ਬਰ »

ਨਸ਼ੇ ਵਾਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਗਿ੍ਫ਼ਤਾਰ

ਨਾਭਾ, 30 ਜੂਨ (ਅਮਨਦੀਪ ਸਿੰਘ ਲਵਲੀ)-ਸ਼ਹਿਰ ਨਾਭਾ ਤੋਂ ਕੋਤਵਾਲੀ ਮੁਖੀ ਰਾਕੇਸ਼ ਕੁਮਾਰ ਵਲੋਂ ਆਪ ਪੁਲਿਸ ਪਾਰਟੀ ਲੈ ਸ਼ਹਿਰ 'ਚ ਗਸ਼ਤ ਵਧਾ ਦਿੱਤੀ ਗਈ ਹੈ ਅਤੇ ਗ਼ੈਰਕਾਨੰੂਨੀ ਕੰਮ ਕਰਨ ਵਾਲਿਆਂ ਉੱਪਰ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ | ਖੰਡਾ ਚੌਕ ਨੇੜੇ ਨਾਕੇ ਦੌਰਾਨ ...

ਪੂਰੀ ਖ਼ਬਰ »

ਪੰਜਾਬ ਸਰਕਾਰ ਦੁਆਰਾ ਸਰਕਾਰੀ (ਸਟੇਟ) ਕਾਲਜ ਆਫ਼ ਐਜੂਕੇਸ਼ਨ 'ਚ ਬੀ. ਐੱਡ ਦੀਆਂ 50 ਸੀਟਾਂ ਦਾ ਵਾਧਾ

ਪਟਿਆਲਾ, 30 ਜੂਨ (ਗੁਰਵਿੰਦਰ ਸਿੰਘ ਔਲਖ)-ਸਥਾਨਕ ਸਰਕਾਰੀ ਸਟੇਟ ਕਾਲਜ ਆਫ਼ ਐਜੂਕੇਸ਼ਨ ਵਿਚ ਅਕਾਦਮਿਕ ਸੈਸ਼ਨ 2022-23 ਲਈ ਪੰਜਾਬ ਸਰਕਾਰ ਅਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੁਆਰਾ 50 ਸੀਟਾਂ ਦੇ ਵਾਧੇ ਦੀ ਪ੍ਰਵਾਨਗੀ ਦਿੱਤੀ ਗਈ ਹੈ | ਜਿਸ ਨਾਲ ਹੁਣ ਨਵੇਂ ਦਾਖਲ ਹੋਣ ...

ਪੂਰੀ ਖ਼ਬਰ »

ਘਰ ਵਿਚੋਂ ਸੋਨੇ ਦੇ ਗਹਿਣੇ ਤੇ ਚਾਂਦੀ ਦੇ ਬਰਤਨ ਚੋਰੀ

ਰਾਜਪੁਰਾ, 30 ਜੂਨ (ਜੀ.ਪੀ. ਸਿੰਘ)-ਰਾਜਪੁਰਾ ਵਿਚ ਰੋਜ਼ਾਨਾ ਵਪਾਰ ਰਹੀਆਂ ਚੋਰੀਆਂ, ਖੋਹਾਂ ਦੀ ਵਾਰਦਾਤਾਂ ਵਿਚ ਲੰਘੇ ਦਿਨ ਹੋਰ ਵਾਧਾ ਹੋਇਆ ਜਦੋਂ ਸ਼ਹਿਰ ਦੀ ਇਕ ਪੋਸ਼ ਕਾਲੋਨੀ ਵਿਚਲੇ ਘਰ 'ਚੋਂ ਚੋਰ ਸੋਨੇ ਦੇ ਗਹਿਣੇ ਤੇ ਚਾਂਦੀ ਦੇ ਬਰਤਨ ਚੋਰੀ ਕਰ ਕੇ ਲੈ ਗਏ | ਜਾਣਕਾਰੀ ...

ਪੂਰੀ ਖ਼ਬਰ »

ਪੈਸੇ ਦੁੱਗਣੇ ਕਰਨ ਦਾ ਝਾਂਸਾ ਦੇ ਕੇ ਮਾਰੀ 7 ਲੱਖ ਦੇ ਕਰੀਬ ਠੱਗੀ

ਪਟਿਆਲਾ, 30 ਜੂਨ (ਮਨਦੀਪ ਸਿੰਘ ਖਰੌੜ)-ਇੱਥੋਂ ਦੇ ਇਕ ਵਿਅਕਤੀ ਨੂੰ ਪੈਸੇ ਦੁੱਗਣੇ ਕਰਨ ਦਾ ਝਾਂਸਾ ਦੇ ਕੇ ਇਕ ਕੰਪਨੀ ਨੇ 6 ਲੱਖ 97 ਹਜ਼ਾਰ ਰੁਪਏ ਲਏ ਸੀ ਪਰ ਹੁਣ ਤੱਕ ਵਾਪਸ ਨਹੀਂ ਕੀਤੇ ਹਨ | ਇਸ ਸੰਬੰਧੀ ਅਮਰੀਕ ਸਿੰਘ ਵਾਸੀ ਜ਼ਿਲ੍ਹਾ ਪਟਿਆਲਾ ਨੇ ਥਾਣਾ ਅਨਾਜ ਮੰਡੀ ਦੀ ...

ਪੂਰੀ ਖ਼ਬਰ »

ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂ ਲਗਾਏ ਪਲੇਸਮੈਂਟ ਕੈਂਪਾਂ 'ਚ 209 ਨੌਜਵਾਨਾਂ ਦੀ ਚੋਣ

ਪਟਿਆਲਾ, 30 ਜੂਨ (ਗੁਰਪ੍ਰੀਤ ਸਿੰਘ ਚੱਠਾ)-ਜ਼ਿਲ੍ਹਾ ਰੁਜ਼ਗਾਰ ਅਫ਼ਸਰ ਸਿੰਪੀ ਸਿੰਗਲਾ ਨੇ ਦੱਸਿਆ ਕਿ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ ਪਿਛਲੇ ਦਿਨਾਂ 'ਚ ਲਗਾਏ ਪਲੇਸਮੈਂਟ ਕੈਂਪਾਂ 'ਚ ਵੱਖ-ਵੱਖ ਕੰਪਨੀਆਂ ਵਲੋਂ 209 ਨੌਜਵਾਨਾਂ ਦੀ ਚੋਣ ਕੀਤੀ ਗਈ ਹੈ¢ ਉਨ੍ਹਾਂ ...

ਪੂਰੀ ਖ਼ਬਰ »

ਪਿੰਡ ਦੇ ਸਰਪੰਚ ਤੋਂ ਪਾਣੀ ਦੀ ਨਿਕਾਸੀ ਲਈ ਨਾਲੀ ਬਣਾਉਣ ਦੀ ਮੰਗ

ਦੇਵੀਗੜ੍ਹ, 30 ਜੂਨ (ਰਾਜਿੰਦਰ ਸਿੰਘ ਮੌਜੀ)-ਇੱਥੋਂ ਥੋੜ੍ਹੀ ਦੂਰ ਪੈਂਦੇ ਪਿੰਡ ਅਕਬਰਪੁਰ ਅਫ਼ਗਾਨਾਂ ਦੇ ਨਿਵਾਸੀ ਅਜਾਦਵਿੰਦਰ ਸਿੰਘ ਪੁੱਤਰ ਰਤਨ ਸਿੰਘ ਨੇ ਦੱਸਿਆ ਕਿ ਪਿੰਡ ਦੀ ਸਰਪੰਚ ਸੁਖਵਿੰਦਰ ਕੌਰ ਵਲੋਂ ਉਨ੍ਹਾਂ ਨਾਲ ਵਿਤਕਰਾ ਕਰਕੇ ਗੰਦੇ ਪਾਣੀ ਦੀ ਨਿਕਾਸੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX