ਤਾਜਾ ਖ਼ਬਰਾਂ


9 ਓਵਰਾਂ ਵਿਚ ਭਾਰਤ ਦਾ ਸਕੋਰ 81/2
. . .  37 minutes ago
ਭਾਰਤ ਦਾ ਸਕੋਰ 6 ਓਵਰਾਂ ਵਿਚ 50/2
. . .  49 minutes ago
ਰਾਜਸਥਾਨ 'ਚ ਵੱਡਾ ਬਦਲਾਅ , 82 ਕਾਂਗਰਸੀ ਵਿਧਾਇਕ ਦੇ ਸਕਦੇ ਹਨ ਅਸਤੀਫ਼ੇ - ਕਾਂਗਰਸੀ ਆਗੂ ਪ੍ਰਤਾਪ ਸਿੰਘ
. . .  about 1 hour ago
ਭਾਰੀ ਬਾਰਿਸ਼ ਕਾਰਨ ਕਿਸਾਨ ਦੇ ਬਰਾਂਡੇ ਦੀ ਡਿੱਗੀ ਛੱਤ, ਬਰਾਂਡੇ ਦੀ ਛੱਤ ਹੇਠ ਦੱਬਿਆ ਟਰੈਕਟਰ
. . .  about 3 hours ago
ਸੂਲਰ ਘਰਾਟ, 25 ਸਤੰਬਰ (ਜਸਵੀਰ ਸਿੰਘ ਔਜਲਾ)- ਹਲਕਾ ਦਿੜ੍ਹਬਾ ਦੇ ਕਸਬਾ ਸੂਲਰ ਦੇ ਕਿਸਾਨ ਹਰਜੀਤ ਸਿੰਘ ਦੀ ਤੇਜ਼ ਬਾਰਿਸ਼ ਹੋਣ ਨਾਲ ਬਰਾਂਡੇ ਦੀ ਛੱਤ ਡਿੱਗ ਗਈ, ਜਿਸ ਨਾਲ ਪਰਿਵਾਰ ਦਾ ਕਾਫ਼ੀ ਨੁਕਸਾਨ ਹੋ ਗਿਆ...
ਐੱਸ.ਜੀ.ਪੀ.ਸੀ ਦੇ ਯਤਨਾਂ ਸਦਕਾ, ਅਫ਼ਗਾਨਿਸਤਾਨ ਤੋਂ ਦਿੱਲੀ ਪੁੱਜੇ ਕਈ ਭਾਰਤੀ
. . .  about 3 hours ago
ਨਵੀਂ ਦਿੱਲੀ, 25 ਸਤੰਬਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਅੰਮ੍ਰਿਤਸਰ ਵਲੋਂ 38 ਬਾਲਗਾਂ, 14 ਬੱਚਿਆਂ ਅਤੇ 3 ਨਿਆਣਿਆਂ ਨੂੰ ਲੈ ਕੇ ਇਕ ਵਿਸ਼ੇਸ਼ ਉਡਾਣ ਅਫਗਾਨਿਸਤਾਨ ਦੇ ਕਾਬੁਲ ਤੋਂ ਦਿੱਲੀ ਪਹੁੰਚੀ। ਦਸ ਦੇਈਏ ਕਿ ਕਾਬੁਲ ਦੇ ਗੁਰਦੁਆਰਾ ਕਰਤੇ ਪ੍ਰਵਾਨ 'ਤੇ ਹਮਲੇ ਤੋਂ ਬਾਅਦ ਹੁਣ ਤੱਕ 68 ਅਫ਼ਗਾਨ ਹਿੰਦੂ ਅਤੇ ਸਿੱਖ ਪਹੁੰਚ ਚੁੱਕੇ ਹਨ।
ਤੀਸਰੇ ਟੀ-20 'ਚ ਟਾਸ ਜਿੱਤ ਕੇ ਭਾਰਤ ਵਲੋਂ ਆਸਟ੍ਰੇਲੀਆ ਨੂੰ ਪਹਿਲਾਂ ਬੱਲੇਬਾਜ਼ੀ ਦਾ ਦਿੱਤਾ ਸੱਦਾ
. . .  about 3 hours ago
ਹੈਦਰਾਬਾਦ, 25 ਸਤੰਬਰ-ਤੀਸਰੇ ਟੀ-20 'ਚ ਟਾਸ ਜਿੱਤ ਕੇ ਭਾਰਤ ਵਲੋਂ ਆਸਟ੍ਰੇਲੀਆ ਨੂੰ ਪਹਿਲਾਂ ਬੱਲੇਬਾਜ਼ੀ ਦਾ ਦਿੱਤਾ ਸੱਦਾ
ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਸੋਨੀਆ ਗਾਂਧੀ ਨਾਲ ਮੁਲਾਕਾਤ ਕਰਨ ਪਹੁੰਚੇ
. . .  about 3 hours ago
ਨਵੀਂ ਦਿੱਲੀ, 25 ਸਤੰਬਰ-ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਕਰਨ ਉਨ੍ਹਾਂ ਦੀ ਰਿਹਾਇਸ਼ 'ਤੇ ਪਹੁੰਚੇ ਹਨ।
ਪੰਜਾਬ ਮੰਤਰੀ ਪ੍ਰੀਸ਼ਦ ਦੀ ਮੀਟਿੰਗ 26 ਸਤੰਬਰ ਨੂੰ
. . .  about 4 hours ago
ਬੁਢਲਾਡਾ, 25 ਸਤੰਬਰ (ਸਵਰਨ ਸਿੰਘ ਰਾਹੀ)-ਪੰਜਾਬ ਸਰਕਾਰ ਦੇ ਆਮ ਰਾਜ ਪ੍ਰਬੰਧ ਵਿਭਾਗ ਵਲੋਂ ਜਾਰੀ ਸੂਚਨਾ ਅਨੁਸਾਰ ਪੰਜਾਬ ਮੰਤਰੀ ਪ੍ਰੀਸ਼ਦ ਦੀ ਅਗਲੀ ਮੀਟਿੰਗ 26 ਸਤੰਬਰ ਦਿਨ ਸੋਮਵਾਰ ਨੂੰ ਸ਼ਾਮ 4:00 ਵਜੇ ਕੋਠੀ ਨੰ...
1 ਲੱਖ ਰੁਪਏ ਰਿਸ਼ਵਤ ਮੰਗਣ ਵਾਲਾ ਕਲਰਕ ਵਿਜੀਲੈਂਸ ਵਲੋਂ ਗ੍ਰਿਫ਼ਤਾਰ
. . .  about 4 hours ago
ਸੁਨਾਮ ਊਧਮ ਸਿੰਘ ਵਾਲਾ, 25 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)-ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ 'ਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਦੇ ਉਦੇਸ਼ ਨਾਲ ਨਗਰ ਪਾਲਿਕਾ ਕਮੇਟੀ ਸੁਨਾਮ ਊਧਮ ਸਿੰਘ ਵਾਲਾ ਵਿਖੇ ਤਾਇਨਾਤ ਕਲਰਕ ਕਿਰਨਦੀਪ...
ਬੰਗਲਾਦੇਸ਼: ਨਦੀ 'ਚ ਕਿਸ਼ਤੀ ਪਲਟਣ ਕਾਰਨ 23 ਲੋਕਾਂ ਦੀ ਮੌਤ, ਦਰਜਨਾਂ ਲੋਕ ਹੋਏ ਲਾਪਤਾ
. . .  about 5 hours ago
ਨਵੀਂ ਦਿੱਲੀ, 25 ਸਤੰਬਰ-ਬੰਗਲਾਦੇਸ਼ 'ਚ ਇਕ ਨਦੀ 'ਚ ਇਕ ਕਿਸ਼ਤੀ ਪਲਟਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਇਸ ਕਿਸ਼ਤੀ ਦੇ ਪਲਣਨ ਨਾਲ ਘੱਟੋ-ਘੱਟ 23 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਕਈ ਦਰਜਨ ਲੋਕ ਲਾਪਤਾ ਹੋ ਗਏ ਹਨ।
ਆੜ੍ਹਤੀਆ ਮਾਸਟਰ ਮਥਰਾ ਦਾਸ ਦਾ ਹੋਇਆ ਦਿਹਾਂਤ
. . .  about 6 hours ago
ਲੌਂਗੋਵਾਲ, 25 ਸਤੰਬਰ (ਸ.ਸ.ਖੰਨਾ,ਵਿਨੋਦ)-ਕਸਬਾ ਲੌਂਗੋਵਾਲ ਦੇ ਨਾਮਵਰ ਆੜ੍ਹਤੀਆ ਮਾਸਟਰ ਮਥੁਰਾ ਦਾਸ ਜੋ ਕਿ 90 ਸਾਲਾਂ ਦੇ ਸਨ ਜੋ ਸੰਖੇਪ ਬਿਮਾਰੀ ਤੋਂ ਬਾਅਦ ਅਕਾਲ ਚਲਾਣਾ ਕਰ ਗਏ...
ਡਰੋਨ ਰਾਹੀਂ ਨਸ਼ਾ ਤਸਕਰੀ ਜਾਰੀ, ਬੀ.ਐੱਸ.ਐੱਫ ਨੇ ਚਾਰ ਪੈਕਟ ਹੈਰੋਇਨ ਕੀਤੀ ਬਰਾਮਦ
. . .  about 6 hours ago
ਅੰਮ੍ਰਿਤਸਰ, 25 ਸਤੰਬਰ- ਸੀਮਾ ਸੁਰੱਖਿਆ ਬਲ ਨੂੰ ਸਰਹੱਦੀ ਖ਼ੇਤਰ 'ਚ ਵੱਡੀ ਕਾਮਯਾਬੀ ਮਿਲੀ ਹੈ। ਬੀ.ਐੱਸ.ਐੱਫ. ਨੇ ਪਾਕਿਸਤਾਨ ਤੋਂ ਡਰੋਨ ਰਾਹੀਂ ਆਈ ਹੈਰੋਇਨ ਬਰਾਮਦ ਕੀਤੀ ਹੈ। ਸਰਹੱਦ ਪਾਰ ਤੋਂ ਡਰੋਨ ਰਾਹੀਂ ਹੈਰੋਇਨ...
ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸੰਸਦ ਮੈਂਬਰ ਸ਼ਸ਼ੀ ਥਰੂਰ 30 ਸਤੰਬਰ ਨੂੰ ਪਾਰਟੀ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਪੱਤਰ ਕਰਨਗੇ ਦਾਖ਼ਲ
. . .  about 7 hours ago
ਨਵੀਂ ਦਿੱਲੀ, 25 ਸਤੰਬਰ- ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸੰਸਦ ਮੈਂਬਰ ਸ਼ਸ਼ੀ ਥਰੂਰ 30 ਸਤੰਬਰ ਨੂੰ ਪਾਰਟੀ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨਗੇ।
ਪੰਜਾਬੀ ਫ਼ਿਲਮੀ ਡਾਇਰੈਕਟਰ ਨੇ ਕੀਤੀ ਖ਼ੁਦਕੁਸ਼ੀ
. . .  about 7 hours ago
ਲਹਿਰਾਗਾਗਾ, 25 ਸਤੰਬਰ (ਅਸ਼ੋਕ ਗਰਗ)- ਲਹਿਰਾਗਾਗਾ ਨਿਵਾਸੀ ਪੰਜਾਬੀ ਫ਼ਿਲਮੀ ਡਾਇਰੈਕਟਰ ਤਰਨਜੀਤ ਟੋਰੀ ਵਲੋਂ ਸਹੁਰਿਆਂ ਤੋਂ ਤੰਗ ਆ ਕੇ ਖ਼ੁਦਕੁਸ਼ੀ ਕਰ ਲਏ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਡਾਇਰੈਕਟਰ ਦੇ ਪਿਤਾ ਕ੍ਰਿਸ਼ਨ ਦਾਸ...
ਹਲਕਾ ਅਜਨਾਲਾ ਅੰਦਰ ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਨੂੰ ਵੱਡਾ ਝਟਕਾ
. . .  about 7 hours ago
ਅਜਨਾਲਾ, 25 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਵਿਧਾਨ ਸਭਾ ਹਲਕਾ ਅਜਨਾਲਾ ਅੰਦਰ ਅੱਜ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਕਾਂਗਰਸ ਨੂੰ ਉਸ ਵੇਲੇ ਜ਼ਬਰਦਸਤ ਸਿਆਸੀ ਝਟਕਾ ਮਿਲਿਆ ਜਦ ਪਿਛਲੇ 20 ਸਾਲਾਂ ਤੋਂ ਸ਼੍ਰੋਮਣੀ...
ਮੁਹਾਲੀ-ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਸ਼ਹੀਦ ਭਗਤ ਸਿੰਘ ਦੇ ਨਾਂ 'ਤੇ ਰੱਖਣ 'ਤੇ ਮੁੱਖ ਮੰਤਰੀ ਨੇ ਜ਼ਾਹਿਰ ਕੀਤੀ ਖ਼ੁਸ਼ੀ
. . .  about 7 hours ago
ਅਹਿਮਦਾਬਾਦ, 25 ਸਤੰਬਰ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਹਰਿਆਣਾ ਦੇ ਹਵਾਬਾਜ਼ੀ ਮੰਤਰੀ ਦੁਸ਼ਯੰਤ ਚੌਟਾਲਾ ਨਾਲ ਗੱਲ ਕੀਤੀ ਸੀ, ਜਿਸ ਤੋਂ ਬਾਅਦ ਸਹਿਮਤੀ ਬਣੀ ਸੀ। ਅਸੀਂ ਹਵਾਬਾਜ਼ੀ ਮੰਤਰੀ ਨੂੰ ਪੱਤਰ ਲਿਖ...
ਸਮਰਾਲਾ ਲਾਗੇ ਪਿੰਡ ਪੂਰਬਾ 'ਚ ਮੀਂਹ ਕਾਰਨ ਕੋਠੇ ਦੀ ਡਿੱਗੀ ਛੱਤ
. . .  about 10 hours ago
ਸਮਰਾਲਾ, 25 ਸਤੰਬਰ (ਗੋਪਾਲ ਸੋਫਤ)- ਸਨਿੱਚਰਵਾਰ ਤੋਂ ਲਗਾਤਾਰ ਪੈ ਰਹੇ ਭਾਰੀ ਮੀਂਹ ਕਾਰਨ ਇੱਥੋਂ ਨਜ਼ਦੀਕੀ ਪਿੰਡ ਪੂਰਬਾ ਵਿਖੇ ਇਕ ਕੋਠੇ ਦੀ ਛੱਤ ਡਿੱਗ ਗਈ ਹੈ ਪਰ ਇਸ ਛੱਤ ਡਿੱਗਣ ਕਾਰਨ ਕੋਈ ਵੀ ਜਾਨੀ ਨੁਕਸਾਨ ਨਹੀਂ ਹੋਇਆ...
ਭਾਰਤ-ਪਾਕਿਸਤਾਨ ਸਰਹੱਦ ਨਜ਼ਦੀਕ ਡਰੋਨ ਕਰੋੜਾਂ ਰੁਪਏ ਦੀ ਹੈਰੋਇਨ ਸੁੱਟ ਕੇ ਪਾਕਿਸਤਾਨ ਵੱਲ ਉੱਡਿਆ
. . .  about 10 hours ago
ਅਟਾਰੀ, 25 ਸਤੰਬਰ (ਗੁਰਦੀਪ ਸਿੰਘ ਅਟਾਰੀ )-ਭਾਰਤ-ਪਾਕਿਸਤਾਨ ਸਰਹੱਦ ਨਜ਼ਦੀਕ ਵਸੇ ਪਿੰਡ ਰਤਨ ਖ਼ੁਰਦ ਵਿਖੇ ਪਾਕਿਸਤਾਨੀ ਡਰੋਨ ਕਰੋੜਾਂ ਰੁਪਏ ਦੀ ਹੈਰੋਇਨ ਸੁੱਟ ਕੇ ਪਾਕਿਸਤਾਨ ਵੱਲ ਉੱਡ ਗਿਆ...
ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਫ਼ਸਲਾਂ ਦੇ ਨੁਕਸਾਨ ਲਈ ਵਿੱਤੀ ਪੈਕੇਜ ਦੇਣ ਲਈ ਕਿਹਾ
. . .  about 10 hours ago
ਮਲੋਟ, 25 ਸਤੰਬਰ (ਪਾਟਿਲ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਕੇ ਕਿਹਾ ਹੈ ਕਿ ਪਿਛਲੇ 2 ਦਿਨਾਂ ਤੋਂ ਲਗਾਤਾਰ ਮੀਂਹ ਨੇ ਸੂਬੇ ਭਰ ਵਿਚ ਖੜ੍ਹੀ ਝੋਨੇ ਅਤੇ ਕਪਾਹ ਦੀ ਫ਼ਸਲ ਨੂੰ ਭਾਰੀ ਨੁਕਸਾਨ ਪਹੁੰਚਾਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੂੰ ਤੁਰੰਤ ਗਿਰਦਾਵਰੀ ਦੇ ਹੁਕਮ ਦੇ ਕੇ ਕਿਸਾਨਾਂ...
ਸੜਕਾਂ 'ਤੇ ਦਰੱਖਤ ਡਿੱਗਣ ਕਾਰਨ ਆਵਾਜਾਈ ਪ੍ਰਭਾਵਿਤ
. . .  about 10 hours ago
ਸੁਨਾਮ ਊਧਮ ਸਿੰਘ ਵਾਲਾ, 25 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਬੀਤੀ ਕੱਲ੍ਹ ਸੁਨਾਮ ਹਲਕੇ 'ਚ ਹੋਈ ਬੇਮੌਸਮੀ ਭਾਰੀ ਬਰਸਾਤ ਕਾਰਨ ਜਨਜੀਵਨ ਬੁਰੀ ਤਰਾਂ ਪ੍ਰਭਾਵਿਤ ਹੋਇਆ ਹੈ।ਜਿਥੇ ਗਲੀਆਂ ਅਤੇ ਘਰਾਂ ਵਿਚ ਮੀਂਹ ਦਾ ਪਾਣੀ ਵੜਨ ਕਾਰਨ ਲੋਕ ਆਪਣਾ ਘਰੇਲੂ ਸਮਾਨ ਸੰਭਾਲਦੇ ਰਹੇ ਉਥੇ ਹੀ ਆਮ ਤੌਰ 'ਤੇ ਸ਼ਹਿਰ 'ਚ ਦੁਕਾਨਾਂ ਬੰਦ ਹੀ...
ਨਿਤਿਸ਼ ਕੁਮਾਰ, ਲਾਲੂ ਪ੍ਰਸਾਦ ਅੱਜ ਦਿੱਲੀ 'ਚ ਸੋਨੀਆ ਗਾਂਧੀ ਨਾਲ ਕਰਨਗੇ ਮੁਲਾਕਾਤ
. . .  about 10 hours ago
ਨਵੀਂ ਦਿੱਲੀ, 25 ਸਤੰਬਰ - ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਅਤੇ ਰਾਸ਼ਟਰੀ ਜਨਤਾ ਦਲ ਦੇ ਮੁਖੀ ਲਾਲੂ ਪ੍ਰਸਾਦ ਯਾਦਵ ਅੱਜ ਦਿੱਲੀ 'ਚ ਸੋਨੀਆ ਗਾਂਧੀ ਨਾਲ ਮੁਲਾਕਾਤ...
ਸ਼ਹੀਦ ਭਗਤ ਸਿੰਘ ਦੇ ਨਾਂਅ 'ਤੇ ਹੋਵੇਗਾ ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ - ਪ੍ਰਧਾਨ ਮੰਤਰੀ ਨੇ ਕੀਤਾ ਐਲਾਨ
. . .  about 10 hours ago
ਨਵੀਂ ਦਿੱਲੀ, 25 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਲਾਨ ਕੀਤਾ ਕਿ ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਬਦਲੇਗਾ। ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਸ਼ਹੀਦ ਭਗਤ ਸਿੰਘ ਦੇ ਨਾਂਅ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਰ ਰਹੇ ਨੇ 'ਮਨ ਕੀ ਬਾਤ'
. . .  about 11 hours ago
ਨਵੀਂ ਦਿੱਲੀ, 25 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਰੇਡਿਓ ਪ੍ਰੋਗਰਾਮ 'ਮਨ ਕੀ ਬਾਤ' 'ਚ ਦੇਸ਼ ਵਾਸੀਆਂ ਨੂੰ ਸੰਬੋਧਨ ਕਰ ਰਹੇ...
ਰੇਲਵੇ ਕਲੋਨੀ ਮਲੋਟ ਵਿਚ ਧੜ ਨਾਲੋਂ ਸਿਰ ਲਾਹ ਕੇ ਵਿਅਕਤੀ ਦਾ ਕਤਲ
. . .  about 11 hours ago
ਮਲੋਟ, 25 ਸਤੰਬਰ (ਪਾਟਿਲ)-ਰੇਲਵੇ ਕਲੋਨੀ ਮਲੋਟ ਵਿਖੇ ਬੀਤੀ ਰਾਤ ਇਕ ਵਿਅਕਤੀ ਦਾ ਧੜ ਨਾਲੋਂ ਸਿਰ ਲਾਹ ਕੇ ਕਤਲ ਕੀਤੇ ਜਾਣ ਦਾ ਸਮਾਚਾਰ ਹੈ। ਮ੍ਰਿਤਕ ਦੀ ਪਹਿਚਾਣ ਅਮਰਨਾਥ ਪੁੱਤਰ ਉਮੇਦ ਕੁਮਾਰ ਵਜੋਂ ਹੋਈ ਹੈ। ਕਤਲ ਕਰਨ ਵਾਲਿਆਂ ਨੇ ਧੜ ਅਤੇ ਸਿਰ ਨੂੰ ਕਲੋਨੀ ਨੇੜੇ...
ਭਾਰਤੀ ਕ੍ਰਿਕਟ ਭਾਈਚਾਰਾ ਭਾਈਚਾਰੇ ਨੇ ਮਹਾਨ ਤੇਜ਼ ਗੇਂਦਬਾਜ਼ ਝੂਲਨ ਗੋਸਵਾਮੀ ਨੂੰ ਕਿਹਾ ਅਲਵਿਦਾ
. . .  about 11 hours ago
ਬਰਮਿੰਘਮ, 25 ਸਤੰਬਰ - ਭਾਰਤੀ ਕ੍ਰਿਕਟ ਭਾਈਚਾਰੇ ਨੇ ਲਾਰਡਸ ਦੇ ਇਤਿਹਾਸਿਕ ਮੈਦਾਨ 'ਤੇ ਇੰਗਲੈਂਡ ਦੇ ਖ਼ਿਲਾਫ਼ ਤੀਜੇ ਅਤੇ ਆਖਰੀ ਇਕ ਦਿਨਾਂ ਮੈਚ ਤੋਂ ਬਾਅਦ ਭਾਰਤੀ ਮਹਿਲਾ ਤੇਜ਼ ਗੇਂਦਬਾਜ਼ ਝੂਲਨ ਗੋਸਵਾਮੀ ਨੂੰ ਅਲਵਿਦਾ ਕਹਿਣ ਲਈ ਸੋਸ਼ਲ ਮੀਡੀਆ ਦਾ ਸਹਾਰਾ ਲਿਆ, ਜੋ ਕਿ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 17 ਹਾੜ ਸੰਮਤ 554

ਫਰੀਦਕੋਟ

ਵੱਖ-ਵੱਖ ਸੜਕ ਹਾਦਸਿਆਂ 'ਚ 4 ਵਿਅਕਤੀ ਗੰਭੀਰ ਜ਼ਖ਼ਮੀ

ਜੈਤੋ, 30 ਜੂਨ (ਭੋਲਾ ਸ਼ਰਮਾ)-ਸੰਸਥਾ ਸ੍ਰੀ ਗੌਮੁੱਖ ਸਹਾਰਾ ਲੰਗਰ ਕਮੇਟੀ ਜੈਤੋ ਨੂੰ ਕਿਸੀ ਰਾਹਗੀਰ ਨੇ ਉਸ ਦੇ ਕੰਟਰੋਲ ਰੂਮ 'ਚ ਸੂਚਨਾ ਦਿੱਤੀ ਕਿ ਪਿੰਡ ਅਜਿੱਤ ਗਿੱਲ ਭੱਠੇ ਕੋਲ 3 ਵਿਅਕਤੀ ਜ਼ਖ਼ਮੀ ਰੂਪ 'ਚ ਪਏ ਹਨ | ਇਸ ਦੀ ਸੂਚਨਾ ਮਿਲਦਿਆਂ ਹੀ ਸ੍ਰੀ ਗੌਮੁੱਖ ਸਹਾਰਾ ਲੰਗਰ ਕਮੇਟੀ ਜੈਤੋ ਦੇ ਪ੍ਰਧਾਨ ਵਿਕਾਸ ਬਾਬੂ, ਸੀਨੀਅਰ ਮੈਂਬਰ ਖੇਮ ਰਾਜ ਬਾਦਲ, ਮਨੀਸ਼ ਬਾਂਸਲ, ਪਿ੍ੰਸ ਸੇਨ, ਸੈਂਕੀ ਗਰਗ, ਸਾਹਿਲ ਗਰਗ ਤੇ ਪਾਇਲਟ ਤਾਰਾ ਚੰਦ ਮੌਕੇ 'ਤੇ ਪਹੁੰਚੇ ਅਤੇ ਜ਼ਖ਼ਮੀ ਵਿਅਕਤੀਆਂ ਨੂੰ ਸੇਠ ਰਾਮ ਨਾਥ ਸਿਵਲ ਹਸਪਤਾਲ ਜੈਤੋ ਵਿਖੇ ਦਾਖ਼ਲ ਕਰਵਾਇਆ | ਜਾਣਕਾਰੀ ਅਨੁਸਾਰ ਇਹ ਤਿੰਨੇਂ ਜ਼ਖ਼ਮੀ ਵਿਅਕਤੀ ਮੋਟਰਸਾਈਕਲ 'ਤੇ ਪਿੰਡ ਸਰਾਵਾਂ ਤੋਂ ਬੀਤੀ ਰਾਤ ਜੈਤੋ ਵੱਲ ਆ ਰਹੇ ਸੀ ਕਿ ਅਚਾਨਕ ਅੱਗੇ ਤੋਂ ਲਾਈਟਾਂ ਪੈਣ ਕਰਨ ਕੁਝ ਦਿਖਾਈ ਨਾ ਦੇਣ 'ਤੇ ਮੋਟਰਸਾਈਕਲ ਰੋਡ 'ਤੇ ਸਲਿੱਪ ਕਰ ਗਿਆ, ਜਿਸ ਕਰਨ ਇਹ ਹਾਦਸਾ ਵਪਾਰ ਗਿਆ | ਦੂਜੀ ਘਟਨਾ ਸ੍ਰੀ ਮੁਕਤਸਰ ਸਾਹਿਬ ਰੋਡ 'ਤੇ ਇਕ ਵਿਅਕਤੀ ਆਪਣੇ ਮੋਟਰਸਾਈਕਲ 'ਤੇ ਆਪਣੇ ਘਰ ਜਾ ਰਿਹਾ ਸੀ ਕਿ ਮੋਟਰਸਾਈਕਲ ਸੜਕ 'ਤੇ ਪਈ ਇਕ ਇੱਟ 'ਤੇ ਅਚਾਨਕ ਚੜ੍ਹ ਗਿਆ, ਜਿਸ ਨਾਲ ਮੋਟਰਸਾਈਕਲ ਚਾਲਕ ਦਾ ਸੰਤੁਲਨ ਵਿਗੜ ਗਿਆ ਤੇ ਮੋਟਰਸਾਈਕਲ ਸਲਿੱਪ ਕਰ ਗਿਆ ਜਿਸ ਕਾਰਨ ਚਾਲਕ ਜ਼ਖਮੀ ਹੋ ਗਿਆ ਤੇ ਉਸ ਦੀ ਸੱਜੀ ਬਾਂਹ ਟੁੱਟ ਗਈ | ਇਸ ਵਿਅਕਤੀ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਫ਼ਰੀਦਕੋਟ ਰੈਫਰ ਕਰ ਦਿੱਤਾ ਗਿਆ | ਜ਼ਖਮੀ ਵਿਅਕਤੀਆਂ ਦੀ ਪਛਾਣ ਹਰਵਿੰਦਰ ਸਿੰਘ (22) ਪੁੱਤਰ ਲਛਮਣ ਸਿੰਘ ਵਾਸੀ ਹਰਰਾਏਪੁਰ ਬਠਿੰਡਾ, ਦਿਲਪ੍ਰੀਤ ਸਿੰਘ (20) ਪੁੱਤਰ ਜਗਰੂਪ ਸਿੰਘ ਬੀਬੀ ਵਾਲਾ ਬਠਿੰਡਾ, ਲਛਮਣ ਸਿੰਘ (44) ਪੁੱਤਰ ਕੇਵਲ ਸਿੰਘ ਵਾਸੀ ਪਿੰਡ ਸਰਾਵਾਂ, ਕਿ੍ਸ਼ਨ ਕੁਮਾਰ (45) ਪੁੱਤਰ ਪਲਟੋ ਰਾਮ ਵਾਸੀ ਬਠਿੰਡਾ ਰੋਡ ਨੇੜੇ ਰੋਟਰੀ ਕਲੱਬ ਜੈਤੋ ਵਜੋਂ ਹੋਈ ਹੈ |

ਸਾਂਝਾ ਮੁਲਾਜ਼ਮ ਜਥੇਬੰਦੀਆਂ ਵਲੋਂ ਪੰਜਾਬ ਬਜਟ ਦੀਆਂ ਕਾਪੀਆਂ ਸਾੜ ਕੇ ਰੋਸ ਪ੍ਰਗਟ

ਫ਼ਰੀਦਕੋਟ, 30 ਜੂਨ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਵਲੋਂ ਪੇਸ਼ ਕੀਤੇ ਗਏ ਬਜਟ 'ਚ ਸਰਕਾਰੀ ਮੁਲਾਜ਼ਮਾਂ ਦੀਆਂ ਮੰਗਾਂ ਸੰਬੰਧੀ ਕੋਈ ਤਜ਼ਵੀਜ਼ ਨਾ ਲਿਆਉਣ ਦੇ ਰੋਸ ਵਜੋਂ ਅੱਜ ਸਾਂਝਾ ਮੁਲਾਜ਼ਮ ਜਥੇਬੰਦੀਆਂ ਵਲੋਂ ਬਜਟ ਦੀਆਂ ਕਾਪੀਆਂ ਸਾੜ ਕੇ ਪੰਜਾਬ ਸਰਕਾਰ ...

ਪੂਰੀ ਖ਼ਬਰ »

ਸਫ਼ਾਈ, ਸੀਵਰੇਜ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਡੀ. ਸੀ. ਵਲੋਂ ਸ਼ਹਿਰ ਦਾ ਦੌਰਾ

ਫ਼ਰੀਦਕੋਟ, 30 ਜੂਨ (ਜਸਵੰਤ ਸਿੰਘ ਪੁਰਬਾ)-ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਵਲੋਂ ਸ਼ਹਿਰ 'ਚ ਸੀਵਰੇਜ, ਸਫ਼ਾਈ, ਕੂੜਾ ਡੰਪ ਆਦਿ ਨੂੰ ਲੈ ਕੇ ਸ਼ਹਿਰ 'ਚ ਵੱਖ-ਵੱਖ ਖੇਤਰਾਂ ਦਾ ਦੌਰਾ ਕੀਤਾ | ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ ਯੂ.ਡੀ. ਪਰਮਦੀਪ ਸਿੰਘ ਵੀ ਵਿਸ਼ੇਸ਼ ਤੌਰ ...

ਪੂਰੀ ਖ਼ਬਰ »

ਘਰ ਦੇ ਬਾਹਰ ਖੜ੍ਹਾ ਮੋਟਰਸਾਈਕਲ ਚੋਰੀ

ਸ੍ਰੀ ਮੁਕਤਸਰ ਸਾਹਿਬ, 30 ਜੂਨ (ਹਰਮਹਿੰਦਰ ਪਾਲ)-ਘਰ ਦੇ ਅੱਗੇ ਖੜ੍ਹਾ ਮੋਟਰਸਾਈਕਲ ਚੋਰੀ ਕਰਨ ਦੇ ਦੋਸ਼ 'ਚ ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ ਅਣਪਛਾਤੇ ਵਿਅਕਤੀ ਦੇ ਵਿਰੁੱਧ ਮਾਮਲਾ ਦਰਜ਼ ਕਰ ਲਿਆ ਹੈ | ਇਸ ਸੰਬੰਧੀ ਪੁਲਿਸ ਨੂੰ ਦਰਜ ਕਰਵਾਈ ਸ਼ਿਕਾਇਤ ਵਿਚ ...

ਪੂਰੀ ਖ਼ਬਰ »

ਸਿਹਤ ਵਿਭਾਗ 'ਚੋਂ ਸੇਵਾ-ਮੁਕਤ ਹੋਏ ਮੁਲਾਜ਼ਮਾਂ ਨੂੰ ਦਿੱਤੀ ਵਿਦਾਇਗੀ ਪਾਰਟੀ

ਫ਼ਰੀਦਕੋਟ, 30 ਜੂਨ (ਜਸਵੰਤ ਸਿੰਘ ਪੁਰਬਾ)-ਅੱਜ ਸਿਹਤ ਵਿਭਾਗ ਫ਼ਰੀਦਕੋਟ ਵਿਖੇ ਇਮਾਨਦਾਰੀ ਨਾਲ ਅਤੇ ਬੇਦਾਗ ਸੇਵਾਵਾਂ ਨਿਭਾਅ ਕੇ ਸੇਵਾ-ਮੁਕਤ ਹੋਏ ਮੁਲਾਜ਼ਮ ਭਗਵਾਨ ਸਿੰਘ ਅਤੇ ਦਲਜੀਤ ਕੌਰ ਨੂੰ ਵਿਭਾਗ ਦੇ ਅਧਿਕਾਰੀਆਂ ਤੇ ਮੁਲਾਜ਼ਮਾਂ ਵਲੋਂ ਵਿਦਾਇਗੀ ਪਾਰਟੀ ...

ਪੂਰੀ ਖ਼ਬਰ »

ਮੁਹੱਲਾ ਸੁਰਗਾਪੁਰੀ 'ਚ ਪਾਣੀ ਦੀ ਮਾੜੀ ਸਪਲਾਈ ਕਾਰਨ ਲੋਕ ਹੋਣ ਲੱਗੇ ਬਿਮਾਰ

ਕੋਟਕਪੂਰਾ, 30 ਜੂਨ (ਮੋਹਰ ਸਿੰਘ ਗਿੱਲ, ਮੇਘਰਾਜ)-ਸਥਾਨਕ ਇਕ ਨਿੱਜੀ ਹਸਪਤਾਲ 'ਚ ਜ਼ੇਰੇ ਇਲਾਜ ਕੁਲਜੀਤ ਸਿੰਘ ਬੰਬੀਹਾ ਪੁੱਤਰ ਮਹਿੰਦਰ ਸਿੰਘ ਵਾਸੀ ਮੁਹੱਲਾ ਸੁਰਗਾਪੁਰੀ ਮੁਕਤਸਰ ਰੋਡ ਕੋਟਕਪੂਰਾ ਨੇ ਦੱਸਿਆ ਕਿ ਉਹ ਲਿਖਤੀ ਅਤੇ ਜੁਬਾਨੀ ਤੌਰ 'ਤੇ ਪ੍ਰਦੂਸ਼ਿਤ ਪਾਣੀ ...

ਪੂਰੀ ਖ਼ਬਰ »

ਉਸਾਰੀ ਕਿਰਤੀ ਆਪਣੇ ਆਪ ਨੂੰ ਬੋਰਡ ਕੋਲ ਰਜਿਸਟਰਡ ਕਰਵਾਉਣ-ਐੱਸ. ਡੀ. ਐੱਮ.

ਕੋਟਕਪੂਰਾ, 30 ਜੂਨ (ਮੋਹਰ ਗਿੱਲ, ਮੇਘਰਾਜ)-ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈੱਲਫੇਅਰ ਬੋਰਡ ਵਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਸੰਬੰਧੀ ਰਜਿਸਟਰਡ ਲਾਭਪਾਤਰੀਆਂ ਵਲੋਂ ਆਨਲਾਈਨ ਪ੍ਰਾਪਤ ਅਰਜ਼ੀਆਂ ਨੂੰ ਵਿਚਾਰਨ ਸੰਬੰਧੀ ਗਠਿਤ ...

ਪੂਰੀ ਖ਼ਬਰ »

ਸਖ਼ਤ ਗਰਮੀ ਤੋਂ ਨਿਜ਼ਾਤ ਕੇਵਲ ਦਰੱਖਤਾਂ ਦੀ ਬਹੁਤਾਂਤ ਹੀ ਦਿਵਾ ਸਕਦੀ ਹੈ-ਸਮਾਜ ਸੇਵੀ

ਕੋਟਕਪੂਰਾ, 30 ਜੂਨ (ਮੋਹਰ ਸਿੰਘ ਗਿੱਲ)-ਪਿਛਲੇ 4 ਦਿਨਾਂ ਤੋਂ ਪੂਰੇ ਪੰਜਾਬ ਭਰ 'ਚ ਪੈ ਰਹੀ ਅੰਤਾਂ ਦੀ ਗਰਮੀ ਕਾਰਨ ਸਭ ਜਾਨਦਾਰ ਜੀਵ ਤ੍ਰਾਹ-ਤ੍ਰਾਹ ਕਰ ਰਹੇ ਹਨ | ਇਸ ਸੰਬੰਧੀ ਵਾਤਾਵਰਨ ਪ੍ਰੇਮੀਆਂ ਅਤੇ ਸਮਾਜ ਸੇਵੀਆਂ ਕਹਿਣਾ ਹੈ ਕਿ ਵਧੇਰੇ ਦਰੱਖ਼ਤਾਂ ਦੀ ਹੌਂਦ ਹੀ ...

ਪੂਰੀ ਖ਼ਬਰ »

ਗੁਰੂ ਤੇਗ ਬਹਾਦਰ ਮਿਸ਼ਨ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ

ਫ਼ਰੀਦਕੋਟ, 30 ਜੂਨ (ਚਰਨਜੀਤ ਸਿੰਘ ਗੋਂਦਾਰਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 12ਵੀਂ ਜਮਾਤ ਦੇ ਨਤੀਜੇ 'ਚ ਸ੍ਰੀ ਗੁਰੂ ਤੇਗ ਬਹਾਦਰ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ ਦਾ 12ਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ | ਸਕੂਲ ਦੀ ਵਿਦਿਆਰਥਣ ...

ਪੂਰੀ ਖ਼ਬਰ »

ਜਥੇਬੰਦੀ ਵਲੋਂ ਕਰਮਚਾਰੀਆਂ ਨੂੰ ਡਿਊਟੀ ਤੋਂ ਮੁਅੱਤਲ ਕਰਨ 'ਤੇ ਸਰਕਾਰ ਦੀ ਨਿਖੇਧੀ

ਫ਼ਰੀਦਕੋਟ, 30 ਜੂਨ (ਜਸਵੰਤ ਸਿੰਘ ਪੁਰਬਾ)-ਕੌਂਸਲ ਆਫ਼ ਜੂਨੀਅਰ ਇੰਜੀਨੀਅਰਜ਼ ਪੀ. ਐੱਸ. ਈ. ਬੀ. ਹਲਕਾ ਫ਼ਰੀਦਕੋਟ ਦੇ ਪ੍ਰਧਾਨ ਇੰਜ. ਬਲਵੰਤ ਸਿੰਘ ਤੇ ਜਨਰਲ ਸਕੱਤਰ ਇੰਜ. ਨਰਿੰਦਰ ਪਾਲ ਸਿੰਘ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ, ਜਿਸ 'ਚ ਵੰਡ ਉੱਪ ਮੰਡਲ ਪਾਵਰਕਾਮ ...

ਪੂਰੀ ਖ਼ਬਰ »

ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਦੀੇ ਮੀਟਿੰਗ

ਕੋਟਕਪੂਰਾ, 30 ਜੂਨ (ਮੋਹਰ ਸਿੰਘ ਗਿੱਲ, ਮੇਘਰਾਜ)-ਭਾਰਤੀ ਜਨਤਾ ਪਾਰਟੀ ਪਾਰਟੀ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਨਿਰਦੇਸ਼ ਅਨੁਸਾਰ ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਫ਼ਰੀਦਕੋਟ ਵਲੋਂ ਜ਼ਿਲ੍ਹੇ ਦੀ ਕਾਰਜਕਾਰੀ ਦਾ ਗਠਨ ਕਾਰਜਕਾਰੀ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਐੱਮ. ਜੀ. ਐੱਮ. ਸਕੂਲ ਦਾ ਨਤੀਜਾ ਸੌ ਫ਼ੀਸਦੀ ਰਿਹਾ

ਫ਼ਰੀਦਕੋਟ, 30 ਜੂਨ (ਸਤੀਸ਼ ਬਾਗ਼ੀ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 12ਵੀਂ ਜਮਾਤ ਸੈਸ਼ਨ 2021-22 ਦੇ ਐਲਾਨੇ ਨਤੀਜੇ 'ਚ ਸਥਾਨਕ ਮਹਾਤਮਾ ਗਾਂਧੀ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਦਾ ਸਾਇੰਸ, ਕਾਮਰਸ ਅਤੇ ਆਰਟ ਗਰੁੱਪਾਂ ਦਾ ਨਤੀਜਾ ਸੌ ਫ਼ੀਸਦੀ ...

ਪੂਰੀ ਖ਼ਬਰ »

ਪੰਜਾਬ ਸਰਕਾਰ ਨੇ ਕਰਮਚਾਰੀਆਂ ਤੇ ਪੈਨਸ਼ਨਰਾਂ ਨਾਲ ਵੱਡਾ ਧੋਖਾ ਕੀਤਾ-ਬਰਾੜ

ਸ੍ਰੀ ਮੁਕਤਸਰ ਸਾਹਿਬ, 30 ਜੂਨ (ਰਣਜੀਤ ਸਿੰਘ ਢਿੱਲੋਂ)-ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਆਪਣੇ ਪੇਸ਼ ਕੀਤੇ ਗਏ ਬਜਟ 'ਚ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਕੁਝ ਨਾ ਦੇਣ ਕਾਰਨ ਉਨ੍ਹਾਂ 'ਚ ਭਾਰੀ ਨਿਰਾਸ਼ਾ ਪਾਈ ਜਾ ਰਹੀ ਹੈ | ਇਸ ਸੰਬੰਧੀ ਗੱਲਬਾਤ ਕਰਦਿਆਂ ...

ਪੂਰੀ ਖ਼ਬਰ »

ਸੁਖਵਿੰਦਰ ਸਿੰਘ ਹੋਮਗਾਰਡ ਜਵਾਨ ਨੂੰ ਐੱਸ. ਐੱਚ. ਓ. ਤੇ ਪੀ. ਐੱਚ. ਜੀ. ਦੇ ਕੰਪਨੀ ਕਮਾਂਡਰ ਨੇ ਸਸਕਾਰ ਸਮੇਂ ਦਿੱਤੀ ਸ਼ਰਧਾਂਜਲੀ

ਲੰਬੀ, 30 ਜੂਨ (ਮੇਵਾ ਸਿੰਘ)-ਸੁਖਵਿੰਦਰ ਸਿੰਘ ਪੁੱਤਰ ਕੌਰ ਸਿੰਘ ਵਾਸੀ ਪਿੰਡ ਅਬੁੱਲ ਖੁਰਾਣਾ ਤਹਿ: ਮਲੋਟ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ, ਉਮਰ ਕਰੀਬ 56 ਕੁ ਸਾਲ ਜੋ ਕਿ ਪੰਜਾਬ ਹੋਮ ਗਾਰਡ ਵਿਚ ਸਰਵਿਸ ਕਰਦੇ ਸਨ, ਦੀ ਬੀਤੀ ਕੱਲ੍ਹ ਡਿਊਟੀ ਦੌਰਾਨ ਦਿਲ ਦਾ ਦੌਰਾ ਪੈਣ ਕਰ ...

ਪੂਰੀ ਖ਼ਬਰ »

ਲੈਕਚਰਾਰ ਰਣਜੀਤ ਸਿੰਘ ਗੁਰੂਸਰ ਦੀ ਸੇਵਾ-ਮੁਕਤੀ 'ਤੇ ਸਮਾਗਮ

ਸ੍ਰੀ ਮੁਕਤਸਰ ਸਾਹਿਬ, 30 ਜੂਨ (ਰਣਜੀਤ ਸਿੰਘ ਢਿੱਲੋਂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੱਕ ਗਿਲਜੇਵਾਲਾ ਦੇ ਸਰੀਰਕ ਸਿੱਖਿਆ ਲੈਕਚਰਾਰ ਰਣਜੀਤ ਸਿੰਘ ਗੁਰੂਸਰ ਆਪਣੇ ਅਹੁਦੇ ਤੋਂ ਸੇਵਾ-ਮੁਕਤ ਹੋ ਗਏ ਹਨ | ਉਨ੍ਹਾਂ ਦੀ ਸੇਵਾ-ਮੁਕਤੀ 'ਤੇ ਸਕੂਲ ਵਿਚ ਵਿਦਾਇਗੀ ਸਮਾਗਮ ...

ਪੂਰੀ ਖ਼ਬਰ »

ਸਿਵਲ ਸਰਜਨ ਨੇ ਹਰੀਕੇ ਕਲਾਂ ਵਿਖੇ ਓਟ ਸੈਂਟਰ ਦਾ ਲਿਆ ਜਾਇਜ਼ਾ

ਮੰਡੀ ਬਰੀਵਾਲਾ, 30 ਜੂਨ (ਨਿਰਭੋਲ ਸਿੰਘ)-ਡਾ. ਰੰਜੂ ਸਿੰਗਲਾ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਨੇ ਹਰੀਕੇ ਕਲਾਂ ਵਿਚ ਨਵੇਂ ਸ਼ੁਰੂ ਕੀਤੇ ਓਟ ਸੈਂਟਰ ਦਾ ਜਾਇਜ਼ਾ ਲਿਆ | ਦਵਾਈ ਪ੍ਰਾਪਤ ਕਰਨ ਆ ਰਹੇ ਨਸ਼ੇ ਤੋਂ ਪੀੜਤ ਵਿਅਕਤੀਆਂ ਨਾਲ ਗੱਲਬਾਤ ਕੀਤੀ ਅਤੇ ਸਟਾਫ਼ ਨੂੰ ਆਮ ...

ਪੂਰੀ ਖ਼ਬਰ »

ਬਾਬਾ ਫ਼ਰੀਦ ਸਕੂਲ ਛੱਤੇਆਣਾ ਦਾ ਨਤੀਜਾ ਸ਼ਾਨਦਾਰ ਰਿਹਾ

ਦੋਦਾ, 30 ਜੂਨ (ਰਵੀਪਾਲ)-ਬੀਤੇ ਦਿਨੀਂ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 12ਵੀਂ ਜਮਾਤ ਦਾ ਨਤੀਜਾ ਐਲਾਨਿਆ ਗਿਆ, ਜਿਸ 'ਚ ਬਾਬਾ ਫ਼ਰੀਦ ਸੀਨੀਅਰ ਸੈਕੰਡਰੀ ਸਕੂਲ ਛੱਤਿਆਣਾ ਦੇ 12ਵੀਂ ਜਮਾਤ ਦੇ ਵਿਦਿਆਰਥੀਆਂ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ ਹੈ | ਇਸ ਸੰਬੰਧੀ ...

ਪੂਰੀ ਖ਼ਬਰ »

ਨਹਿਰੀ ਮੰਡਲ ਅਬੋਹਰ ਅਧੀਨ ਮੁਕਤਸਰ ਡਿਸਟਰੀਬਿਊਟਰੀ ਦੀ ਰਹੂੜਿਆਂਵਾਲੀ ਮਾਈਨਰ ਦੀ ਹਮੇਸ਼ਾ ਘੱਟ ਰਹਿੰਦੀ ਹੈ ਟੇਲ-ਬਰਾੜ

ਸ੍ਰੀ ਮੁਕਤਸਰ ਸਾਹਿਬ, 30 ਜੂਨ (ਰਣਜੀਤ ਸਿੰਘ ਢਿੱਲੋਂ)-ਪਿੰਡ ਭਾਗਸਰ ਵਾਸੀ ਜਸਵੰਤ ਸਿੰਘ ਬਰਾੜ ਸੇਵਾ-ਮੁਕਤ ਪਿ੍ੰਸੀਪਲ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਮੁਕਤਸਰ ਡਿਸਟਰੀਬਿਊਟਰੀ ਦੀ ਰਹੂੜਿਆਂਵਾਲੀ ਦੇ ਟੇਲ ਹਮੇਸ਼ਾ ਘੱਟ ਰਹਿੰਦੀ ਹੈ ਅਤੇ ਅੱਜ ਮੌਕੇ 'ਤੇ ਪਾਣੀ ...

ਪੂਰੀ ਖ਼ਬਰ »

ਵਿਦਿਆਰਥੀਆਂ ਵਲੋਂ ਦੋ ਦਿਨਾ ਇਤਿਹਾਸਕ ਤੇ ਧਾਰਮਿਕ ਟੂਰ

ਗਿੱਦੜਬਾਹਾ, 30 ਜੂਨ (ਪਰਮਜੀਤ ਸਿੰਘ ਥੇੜ੍ਹੀ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੀ ਸਰਪ੍ਰਸਤੀ ਹੇਠ ਚੱਲ ਰਹੇ ਮਾਤਾ ਗੁਜਰੀ ਪਬਲਿਕ ਸਕੂਲ ਥੇਹੜੀ ਸਾਹਿਬ ਵਲੋਂ ਵਿਦਿਆਰਥਣਾਂ ਦਾ ਦੋ ਦਿਨਾ ਇਤਿਹਾਸਕ ਤੇ ਧਾਰਮਿਕ ਟੂਰ ਸ੍ਰੀ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਜਿੰਮ ਮਾਲਕਾਂ ਤੇ ਟ੍ਰੇਨਰਾਂ ਨੂੰ ਕੀਤਾ ਜਾਗਰੂਕ

ਸ੍ਰੀ ਮੁਕਤਸਰ ਸਾਹਿਬ, 30 ਜੂਨ (ਹਰਮਹਿੰਦਰ ਪਾਲ)-ਸਿਹਤ ਵਿਭਾਗ ਦੀ ਟੀਮ ਵਲੋਂ ਸ੍ਰੀ ਮੁਕਤਸਰ ਸਾਹਿਬ ਦੇ ਜਿੰਮਾਂ ਦੀ ਚੈਕਿੰਗ ਕੀਤੀ ਗਈ ਅਤੇ ਜਿੰਮ ਮਾਲਕਾਂ ਤੇ ਟ੍ਰੇਨਰਾਂ ਨੂੰ ਫੂਡ ਸਪਲੀਮੈਂਟ, ਸਟੀਰਾਇਡ ਅਤੇ ਹੋਰ ਸਰੀਰਕ ਸ਼ਕਤੀ ਵਧਾਉਣ ਵਾਲੀਆਂ ਦਵਾਈਆਂ ਦੇ ਮਾੜੇ ...

ਪੂਰੀ ਖ਼ਬਰ »

ਜੈ ਕ੍ਰਿਸ਼ਨ ਸਿੰਘ ਰੋੜੀ ਨੂੰ ਡਿਪਟੀ ਸਪੀਕਰ ਬਣਾਉਣ ਦਾ ਸਵਾਗਤ

ਸ੍ਰੀ ਮੁਕਤਸਰ ਸਾਹਿਬ, 30 ਜੂਨ (ਰਣਜੀਤ ਸਿੰਘ ਢਿੱਲੋਂ)-ਹਲਕਾ ਗੜ੍ਹਸ਼ੰਕਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਜੈ ਕ੍ਰਿਸ਼ਨ ਸਿੰਘ ਰੋੜੀ ਨੂੰ ਪੰਜਾਬ ਵਿਧਾਨ ਸਭਾ ਦਾ ਡਿਪਟੀ ਸਪੀਕਰ ਬਣਾਉਣ 'ਤੇ ਮੁਕਤਸਰ ਫ਼ੋਟੋਗ੍ਰਾਫ਼ਰ ਐਸੋਸੀਏਸ਼ਨ ਵਲੋਂ ਸਵਾਗਤ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਮਾਲ ਵਿਭਾਗ ਦੇ ਕੰਪਿਊਟਰ 'ਚ ਇੰਦਰਾਜ ਕਰਨ ਲਈ ਅੰਗੂਠਾ ਲਾਉਣ ਦਾ ਅਧਿਕਾਰ ਹਲਕਾ ਪਟਵਾਰੀਆਂ ਨੂੰ ਮਿਲਣ

ਗਿੱਦੜਬਾਹਾ, 30 ਜੂਨ (ਪਰਮਜੀਤ ਸਿੰਘ ਥੇੜ੍ਹੀ)-ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੇ ਬਲਾਕ ਪ੍ਰਧਾਨ ਗੋਰਾ ਸਿੰਘ ਖ਼ਾਲਸਾ, ਜ਼ਿਲ੍ਹਾ ਜੁਆਇੰਟ ਸਕੱਤਰ ਕੁਲਦੀਪ ਸਿੰਘ ਨੇਤਾ ਕੋਟਭਾਈ ਅਤੇ ਨਾਨਕ ਸਿੰਘ ਖ਼ਜ਼ਾਨਚੀ ਨੇ ਸਿਵਲ ਪ੍ਰਸ਼ਾਸਨ ਤੇ ਮਾਲ ਵਿਭਾਗ ਦੇ ...

ਪੂਰੀ ਖ਼ਬਰ »

ਗਿਲਜੇਵਾਲਾ ਦੇ ਵਾਸੀਆਂ ਨੇ ਛਬੀਲ ਲਗਾਈ

ਰੁਪਾਣਾ, 30 ਜੂਨ (ਜਗਜੀਤ ਸਿੰਘ)-ਪੈ ਰਹੀ ਅੱਤ ਦੀ ਗਰਮੀ ਨੂੰ ਮੱਦੇਨਜ਼ਰ ਰੱਖਦੇ ਹੋਏ ਪਿੰਡ ਗਿਲਜੇਵਾਲਾ ਦੇ ਨੌਜਵਾਨਾਂ ਵਲੋੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਰੁਪਾਣਾ ਤੋਂ ਗਿੱਦੜਬਾਹਾ ਰੋਡ 'ਤੇ ਸਥਿਤ ਸਥਾਨਕ ਬੱਸ ਅੱਡੇ 'ਤੇ ਠੰਢੇ ਮਿੱਠੇ ਜਲ ਦੀ ਛਬੀਲ ਲਾਈ ਗਈ | ਇਸ ...

ਪੂਰੀ ਖ਼ਬਰ »

ਕਿਸਾਨਾਂ ਨੂੰ ਨਰਮੇ ਦੀ ਫ਼ਸਲ ਤੇ ਚਿੱਟੀ ਮੱਖੀ, ਭੂਰੀ ਜੂੰ ਤੇ ਗੁਲਾਬੀ ਸੁੰਡੀ ਦੇ ਹਮਲੇ ਤੋਂ ਸੁਚੇਤ ਰਹਿਣ ਦੀ ਲੋੜ-ਖੇਤੀਬਾੜੀ ਵਿਭਾਗ

ਸ੍ਰੀ ਮੁਕਤਸਰ ਸਾਹਿਬ, 30 ਜੂਨ (ਰਣਜੀਤ ਸਿੰਘ ਢਿੱਲੋਂ)-ਨਰਮੇ ਦੀ ਫ਼ਸਲ ਨੂੰ ਕਾਮਯਾਬ ਕਰਨ ਲਈ ਗੁਰਵਿੰਦਰ ਸਿੰਘ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤੇ ਵਿਨੀਤ ਕੁਮਾਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੀ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਕੋਰੋਨਾ ਦੇ ਵਧ ਰਹੇ ਕੇਸਾਂ ਸੰਬੰਧੀ ਲੋਕਾਂ ਨੂੰ ਵੈਕਸੀਨੇਸ਼ਨ ਕਰਵਾਉਣ ਦੀ ਅਪੀਲ

ਸ੍ਰੀ ਮੁਕਤਸਰ ਸਾਹਿਬ, 30 ਜੂਨ (ਰਣਜੀਤ ਸਿੰਘ ਢਿੱਲੋਂ)-ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਦੇ ਆਦੇਸ਼ਾਂ ਅਤੇ ਸਿਵਲ ਸਰਜਨ ਡਾ. ਰੰਜੂ ਸਿੰਗਲਾ ਦੀ ਅਗਵਾਈ Ýਚ ਸਿਹਤ ਵਿਭਾਗ ਨੇ ਕੋਰੋਨਾ ਵਾਇਰਸ ਨੂੰ ਹਰਾਉਣ ਲਈ ਕੋਵਿਡ ਰੋਕੂ ਤੀਬਰ ਟੀਕਾਕਰਨ ਮੁਹਿੰਮ ਚਲਾਈ ਹੋਈ ਹੈ | ਡਾ. ...

ਪੂਰੀ ਖ਼ਬਰ »

ਵਿਦਿਆਰਥਣ ਜਸ਼ਨਪ੍ਰੀਤ ਕੌਰ ਦਾ ਸਨਮਾਨ

ਸ੍ਰੀ ਮੁਕਤਸਰ ਸਾਹਿਬ, 30 ਜੂਨ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 12ਵੀਂ ਜਮਾਤ ਦੇ ਨਤੀਜੇ 'ਚ ਵਿਦਿਆਰਥਣ ਜਸ਼ਨਪ੍ਰੀਤ ਕੌਰ ਸੇਖੋਂ ਨੇ 460/500 (92 ਫੀਸਦੀ) ਅੰਕ ਪ੍ਰਾਪਤ ਕਰ ਕੇ ਸਕੂਲ ਅਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ | ਇਸ ਵਿਦਿਆਰਥਣ ...

ਪੂਰੀ ਖ਼ਬਰ »

ਐੱਸ. ਬੀ. ਐੱਸ. ਮਾਡਲ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ

ਸ੍ਰੀ ਮੁਕਤਸਰ ਸਾਹਿਬ, 30 ਜੂਨ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ 12ਵੀਂ ਜਮਾਤ ਦੇ ਨਤੀਜਿਆਂ ਦੌਰਾਨ ਐੱਸ. ਬੀ. ਐੱਸ. ਮਾਡਲ ਸੀਨੀਅਰ ਸੈਕੰਡਰੀ ਸਕੂਲ ਸੀਰਵਾਲੀ (ਸ੍ਰੀ ਮੁਕਤਸਰ ਸਾਹਿਬ) ਦਾ ਨਤੀਜਾ ਸੌ ਫ਼ੀਸਦੀ ਰਿਹਾ | ਸਕੂਲ ਪੱਧਰ 'ਤੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX