ਤਾਜਾ ਖ਼ਬਰਾਂ


ਦਿੱਲੀ ਸ਼ਰਾਬ ਨੀਤੀ ਮਾਮਲੇ ਵਿਚ ਪਹਿਲੀ ਗ੍ਰਿਫ਼ਤਾਰੀ, ਸੀਬੀਆਈ ਨੇ ਸਿਸੋਦੀਆ ਦੇ ਕਰੀਬੀ ਨਾਇਰ ਨੂੰ ਕੀਤਾ ਗ੍ਰਿਫ਼ਤਾਰ
. . .  51 minutes ago
ਫੰਡਾਂ ਵਿਚ ਲੱਖਾਂ ਰੁਪਏ ਦੀ ਘਪਲੇਬਾਜ਼ੀ ਕਰਨ ਦੇ ਦੋਸ਼ ਤਹਿਤ ਬੀ.ਡੀ.ਪੀ.ਓ. ਅਤੇ ਬਲਾਕ ਸਮਿਤੀ ਚੇਅਰਮੈਨ ਗ੍ਰਿਫ਼ਤਾਰ
. . .  about 2 hours ago
ਲੁਧਿਆਣਾ ,27 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਵਿਜੀਲੈਂਸ ਬਿਊਰੋ ਵਲੋਂ ਫੰਡਾਂ ਵਿਚ ਲੱਖਾਂ ਰੁਪਏ ਦੀ ਘਪਲੇਬਾਜ਼ੀ ਕਰਨ ਦੇ ਦੋਸ਼ ਤਹਿਤ ਬੀ.ਡੀ.ਪੀ.ਓ. ਅਤੇ ਬਲਾਕ ਸਮਿਤੀ ਚੇਅਰਮੈਨ ਨੂੰ ਗ੍ਰਿਫ਼ਤਾਰ ਕੀਤਾ ...
ਰਾਜਸਥਾਨ ਰਾਜਨੀਤਿਕ ਸੰਕਟ - ਕਾਂਗਰਸ ਅਬਜ਼ਰਵਰਾਂ ਨੇ ਪਾਰਟੀ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੂੰ ਸੌਂਪੀ ਆਪਣੀ ਰਿਪੋਰਟ
. . .  about 3 hours ago
71 ਉਪ ਪੁਲਿਸ ਕਪਤਾਨਾਂ ਦੇ ਤਬਾਦਲੇ
. . .  about 4 hours ago
ਲੁਧਿਆਣਾ ,27 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਪੰਜਾਬ ਸਰਕਾਰ ਵਲੋਂ ਅੱਜ ਦੇਰ ਸ਼ਾਮ ਇਕ ਹੁਕਮ ਜਾਰੀ ਕਰਕੇ 71 ਉਪ ਪੁਲਿਸ ਕਪਤਾਨਾਂ ਅਤੇ ਏ. ਸੀ. ਪੀ. ਰੈਂਕ ਦੇ ਅਧਿਕਾਰੀਆਂ ਦੇ ਤਬਾਦਲੇ ਕਰ ...
ਜੰਮੂ-ਕਸ਼ਮੀਰ : ਕੁਲਗਾਮ 'ਚ ਮੁੱਠਭੇੜ, ਸੁਰੱਖਿਆ ਬਲਾਂ ਨੇ ਇਕ ਅੱਤਵਾਦੀ ਨੂੰ ਕੀਤਾ ਢੇਰ
. . .  about 4 hours ago
ਤਹਿਰੀਕ-ਏ-ਲਬੈਇਕ ਨਾਲ ਜੁੜਿਆ ਪਾਕਿਸਤਾਨੀ ਘੁਸਪੈਠੀਆ ਭਾਰਤ-ਪਾਕਿ ਸਰਹੱਦ ਤੋਂ ਫੜਿਆ ਗਿਆ
. . .  about 5 hours ago
ਨਵੀਂ ਦਿੱਲੀ, 27 ਸਤੰਬਰ - ਸੀਮਾ ਸੁਰੱਖਿਆ ਬਲ (ਬੀ. ਐੱਸ. ਐੱਫ.) ਨੇ ਰਾਜਸਥਾਨ 'ਚ ਭਾਰਤ-ਪਾਕਿਸਤਾਨ ਸਰਹੱਦ ਤੋਂ ਇਕ ਪਾਕਿਸਤਾਨੀ ਘੁਸਪੈਠੀਏ ਨੂੰ ਦਬੋਚ ਲਿਆ ਹੈ । ਇਹ ਘੁਸਪੈਠੀਆ ਪਾਕਿਸਤਾਨ ਦੇ ਤਹਿਰੀਕ-ਏ-ਲਬੈਇਕ ਸੰਗਠਨ ...
ਬਹੁ ਕਰੋੜੀ ਟੈਂਡਰ ਘੁਟਾਲੇ ਵਿਚ ਆਸ਼ੂ ਦੀ ਜ਼ਮਾਨਤ ’ਤੇ ਫ਼ੈਸਲਾ ਰਾਖਵਾਂ
. . .  about 5 hours ago
ਲੁਧਿਆਣਾ ,27 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਬਹੁ ਕਰੋੜੀ ਟੈਂਡਰ ਘੁਟਾਲੇ ਵਿਚ ਜੇਲ੍ਹ ਵਿਚ ਬੰਦ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਜ਼ਮਾਨਤ ਦੀ ਅਰਜ਼ੀ ’ਤੇ ਫ਼ੈਸਲਾ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਲੋਂ ...
ਦਿੱਲੀ : ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਨੇ ਭਾਜਪਾ ਦੇ ਜਨਰਲ ਸਕੱਤਰਾਂ ਨਾਲ ਕੀਤੀ ਮੀਟਿੰਗ
. . .  about 5 hours ago
ਜਾਪਾਨ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਟੋਕੀਓ ਤੋਂ ਹੋਏ ਰਵਾਨਾ
. . .  about 5 hours ago
ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਵਲੋਂ ਡਾਇਰੈਕਟਰ ਪਸ਼ੂ ਪਾਲਣ ਦਾ ਘਿਰਾਓ ਮੁਲਤਵੀ
. . .  1 minute ago
ਪਠਾਨਕੋਟ , 27 ਸਤੰਬਰ (ਸੰਧੂ )- ਪੰਜਾਬ ਸਟੇਟ ਵੇਟਰਨਰੀ ਇੰਸਪੈਕਟਰ ਐਸੋਸੀਏਸ਼ਨ ਦੀ ਹੰਗਾਮੀ ਮੀਟਿੰਗ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਪੰਜਾਬ ਨਾਲ ਹੋਈ । ਇਸ ਮੌਕੇ ਸੂਬਾ ਪ੍ਰਧਾਨ ਦਿਲਜੀਤ ਸਿੰਘ ਨੇ ਦੱਸਿਆ ...
ਟਾਟਾ 407 ਨੇ ਸਕੂਟਰੀ ਸਵਾਰ ਨੂੰ ਕੁਚਲਿਆ, ਮੌਕੇ ’ਤੇ ਮੌਤ
. . .  about 6 hours ago
ਹਰੀਕੇ ਪੱਤਣ ,27 ਸਤੰਬਰ (ਸੰਜੀਵ ਕੁੰਦਰਾ)- ਹਰੀਕੇ ਪੱਤਣ ਖਾਲੜਾ ਰੋਡ ਤੇ ਪਿੰਡ ਬੂਹ ਹਵੇਲੀਆਂ ਮੋੜ ਨਜ਼ਦੀਕ ਟਾਟਾ 407 ਨੇ ਸਕੂਟਰੀ ਸਵਾਰ ਨੂੰ ਪਿੱਛੋਂ ਟੱਕਰ ਮਾਰ ਕੇ ਕੁਚਲ ਦਿੱਤਾ ,ਜਿਸ ਦੀ ਮੌਕੇ ’ਤੇ ...
ਕੇਂਦਰ ਸਰਕਾਰ ਬੀ.ਬੀ.ਐੱਮ.ਬੀ. ਵਿਚ ਪੰਜਾਬ ਦੇ ਅਧਿਕਾਰ ਨੂੰ ਖ਼ਤਮ ਕਰ ਰਹੀ ਹੈ - ਰਵਨੀਤ ਬਿੱਟੂ
. . .  about 6 hours ago
ਲੁਧਿਆਣਾ ,27 ਸਤੰਬਰ (ਕਵਿਤਾ ਖੁੱਲਰ, ਰੂਪੇਸ਼ ਕੁਮਾਰ) - ਲੁਧਿਆਣਾ ਤੋਂ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਵਲੋਂ ਅੱਜ ਲੁਧਿਆਣਾ 'ਚ ਇਕ ਅਹਿਮ ਪ੍ਰੈੱਸ ਕਾਨਫ਼ਰੰਸ ਕੀਤੀ ਗਈ । ਇਸ ਦੌਰਾਨ ਉਨ੍ਹਾਂ ਬੀ.ਬੀ.ਐੱਮ.ਬੀ. ਮੁੱਦੇ ’ਤੇ ਬੋਲਦੇ ਹੋਏ ਕਿਹਾ ਕਿ ਕੇਂਦਰ ਸਰਕਾਰ ਨੇ ਬੀ.ਬੀ.ਐੱਮ.ਬੀ. ਵਿਚ ਪੰਜਾਬ ਦੇ ਅਧਿਕਾਰ ਨੂੰ ਖ਼ਤਮ ਕਰ ਰਹੀ ਹੈ ਅਤੇ ਆਮ ਆਦਮੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੀ ਕੇਂਦਰ ਦਾ ਪੂਰਾ ਸਾਥ ਦੇ ਰਹੀ ਹੈ । ਉਨ੍ਹਾਂ ਨੇ ਪੰਜਾਬ ਸਰਕਾਰ ’ਤੇ ਜੰਮ ਕੇ ...
ਅੰਮ੍ਰਿਤਸਰ ਬੰਬ ਕਾਂਡ ਦੇ ਮਾਮਲੇ ਵਿਚ ਇਕ ਹੋਰ ਗ੍ਰਿਫ਼ਤਾਰ
. . .  about 6 hours ago
ਲੁਧਿਆਣਾ ,27 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸੀ.ਆਈ.ਏ. ਸਟਾਫ ਦੋ ਦੀ ਪੁਲਿਸ ਨੇ ਅੰਮ੍ਰਿਤਸਰ ਬੰਬ ਕਾਂਡ ਦੇ ਮਾਮਲੇ ਵਿਚ ਇਕ ਹੋਰ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ । ਜਾਣਕਾਰੀ ਦਿੰਦਿਆਂ ਏ.ਸੀ.ਪੀ. ਗੁਰਪ੍ਰੀਤ ਸਿੰਘ ਨੇ ਦੱਸਿਆ ...
ਸਾਢੇ ਸੱਤ ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਦੋ ਗ੍ਰਿਫ਼ਤਾਰ
. . .  about 7 hours ago
ਲੁਧਿਆਣਾ, 27 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਐਸ.ਟੀ.ਐਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਸਾਢੇ ਸੱਤ ਕਰੋੜ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ। ਜਾਣਕਾਰੀ ਦਿੰਦਿਆ ਲੁਧਿਆਣਾ...
ਭਾਰਤ ਅਤੇ ਦੱਖਣੀ ਅਫਰੀਕਾ ਵਿਚਕਾਰ ਪਹਿਲਾ ਟੀ-20 ਕੱਲ੍ਹ
. . .  about 8 hours ago
ਤਿਰੂਵਨੰਤਪੁਰਮ, 27 ਸਤੰਬਰ - ਭਾਰਤ ਅਤੇ ਦੱਖਣੀ ਅਫਰੀਕਾ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਤਿੰਨ ਟੀ-20 ਮੈਚਾਂ ਦੀ ਲੜੀ ਦਾ ਪਹਿਲਾ ਮੈਚ ਕੱਲ੍ਹ ਤਿਰੂਵਨੰਤਪੁਰਮ ਵਿਖੇ ਖੇਡਿਆ ਜਾਵੇਗਾ। ਭਾਰਤੀ ਸਮੇਂ ਅਨੁਸਾਰ ਇਹ ਮੈਚ ਰਾਤ 7 ਵਜੇ ਸ਼ੁਰੂ ਹੋਵੇਗਾ।ਅਕਤੂਬਰ ਵਿਚ ਹੋਣ ਵਾਲੇ...
ਸਚਿਨ ਪਾਇਲਟ ਨੇ ਹਾਈਕਮਾਨ ਨਾਲ ਅਸ਼ੋਕ ਗਹਿਲੋਤ ਬਾਰੇ ਗੱਲ ਕਰਨ ਦਾ ਕੀਤਾ ਖੰਡਨ
. . .  about 8 hours ago
ਜੈਪੁਰ, 27 ਸਤੰਬਰ - ਕਾਂਗਰਸੀ ਵਿਧਾਇਕ ਸਚਿਨ ਪਾਇਲਟ ਨੇ ਉਸ ਜਾਣਕਾਰੀ ਦਾ ਖੰਡਨ ਕੀਤਾ, ਜਿਸ ਵਿਚ ਕਿਹਾ ਗਿਆ ਸੀ ਕਿ ਉਨ੍ਹਾਂ ਨੇ ਕਾਂਗਰਸ ਹਾਈਕਮਾਨ ਨੂੰ ਕਿਹਾ ਹੈ ਕਿ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਜੇਕਰ ਪਾਰਟੀ ਪ੍ਰਧਾਨ ਦੇ ਅਹੁਦੇ ਲਈ ਚੋਣ ਲੜਨ ਦਾ ਫ਼ੈਸਲਾ ਕਰਦੇ ਹਨ...
ਜੇ ਭਰੋਸਗੀ ਮਤਾ ਲਿਆਉਣ ਚਾਹੁੰਦੀ ਹੈ ਤਾਂ ਸਦਨ ਨੂੰ ਭੰਗ ਕਰਕੇ ਨਵੇਂ ਸਿਰੇ ਤੋਂ ਚੋਣਾਂ ਕਰਵਾਏ ਪੰਜਾਬ ਸਰਕਾਰ - ਰਾਜਾ ਵੜਿੰਗ
. . .  about 8 hours ago
ਚੰਡੀਗੜ੍ਹ, 27 ਸਤੰਬਰ - ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ ਸਰਕਾਰ ਨੇ 3 ਮੁੱਦਿਆਂ ਜਿਵੇਂ ਜੀ.ਐੱਸ.ਟੀ., ਬਿਜਲੀ, ਪਰਾਲੀ ਸਾੜਨ 'ਤੇ ਇਜਲਾਸ ਬੁਲਾਇਆ, ਪਰ ਉਨ੍ਹਾਂ ਇਸ ਬਾਰੇ ਕੋਈ ਗੱਲ ਨਹੀਂ ਕੀਤੀ। ਉਨ੍ਹਾਂ ਨੇ ਸਦਨ, ਰਾਜਪਾਲ...
ਆਸ਼ਾ ਪਾਰੇਖ ਨੂੰ ਦਾਦਾ ਸਾਹਿਬ ਫਾਲਕੇ ਪੁਰਸਕਾਰ ਨਾਲ ਕੀਤਾ ਜਾਵੇਗਾ ਸਨਮਾਨਿਤ
. . .  about 8 hours ago
ਨਵੀਂ ਦਿੱਲੀ, 27 ਸਤੰਬਰ - ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਨੁਰਾਗ ਸਿੰਘ ਠਾਕੁਰ ਨੇ ਐਲਾਨ ਕੀਤਾ ਕਿ ਸਾਲ 2020 ਲਈ ਦਾਦਾ ਸਾਹਿਬ ਫਾਲਕੇ ਪੁਰਸਕਾਰ ਮਹਾਨ ਅਦਾਕਾਰਾ ਆਸ਼ਾ ਪਾਰੇਖ ਨੂੰ ਦਿੱਤਾ ਜਾਵੇਗਾ। ਇਹ ਫ਼ੈਸਲਾ ਦਿੱਗਜ ਗਾਇਕਾ ਆਸ਼ਾ ਭੌਂਸਲੇ, ਪੁਰਸਕਾਰ...
ਰੇਲ ਗੱਡੀ ਹੇਠ ਆਉਣ ਕਾਰਨ ਨੌਜਵਾਨ ਦੀ ਮੌਤ
. . .  about 8 hours ago
ਸੁਨਾਮ ਊਧਮ ਸਿੰਘ ਵਾਲਾ, 27 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) ਬੀਤੀ ਰਾਤ ਜਾਖਲ-ਲੁਧਿਆਣਾ ਰੇਲਵੇ ਲਾਈਨ 'ਤੇ ਸੁਨਾਮ ਨੇੜੇ ਇਕ ਨੌਜਵਾਨ ਦੀ ਰੇਲ ਗੱਡੀ ਹੇਠ ਆਉਣ ਕਾਰਨ ਮੌਤ ਹੋ ਜਾਣ ਦੀ ਖ਼ਬਰ ਹੈ।ਜੀ.ਆਰ.ਪੀ. ਸੁਨਾਮ ਦੇ ਇੰਚਾਰਜ ਸਹਾਇਕ...
ਐਨ.ਜੀ.ਟੀ. ਨੇ ਵਾਤਾਵਰਣ ਨੂੰ ਲਗਾਤਾਰ ਨੁਕਸਾਨ ਪਹੁੰਚਾਉਣ ਲਈ ਹਰਿਆਣਾ ਨੂੰ ਲਗਾਇਆ 100 ਕਰੋੜ ਰੁਪਏ ਜੁਰਮਾਨਾ
. . .  about 8 hours ago
ਨਵੀਂ ਦਿੱਲੀ, 27 ਸਤੰਬਰ - ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨ.ਜੀ.ਟੀ.) ਨੇ ਹਰਿਆਣਾ ਦੇ ਮੁੱਖ ਸਕੱਤਰ ਨੂੰ ਵਾਤਾਵਰਣ ਨੂੰ ਲਗਾਤਾਰ ਨੁਕਸਾਨ ਪਹੁੰਚਾਉਣ ਲਈ ਵਾਤਾਵਰਣ ਮੁਆਵਜ਼ੇ ਲਈ 100 ਕਰੋੜ ਰੁਪਏ ਦੀ ਰਕਮ ਜਮ੍ਹਾ ਕਰਨ...
ਭਾਜਪਾ ਨੂੰ ਤਾਂ ਛੱਡੋ, ਕਾਂਗਰਸ ਨੇ ਵੀ ਸਦਨ ਦੀ ਕਾਰਵਾਈ ਨਹੀਂ ਚੱਲਣ ਦਿੱਤੀ - ਭਗਵੰਤ ਮਾਨ
. . .  about 9 hours ago
ਚੰਡੀਗੜ੍ਹ, 27 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅੱਜ, ਭਾਜਪਾ ਅਤੇ ਕਾਂਗਰਸ ਦੀ ਭਾਈਵਾਲੀ ਸੀ, ਉਹ ਬੇਨਕਾਬ ਹੋ ਗਏ। ਪੰਜਾਬ ਵਿਚ ਉਨ੍ਹਾਂ ਦਾ ‘ਆਪ੍ਰੇਸ਼ਨ ਲੋਟਸ’ ਫੇਲ੍ਹ ਹੋ ਗਿਆ। ਭਾਜਪਾ ਨੂੰ ਤਾਂ ਛੱਡੋ, ਇਥੋਂ ਤੱਕ ਕਿ ਕਾਂਗਰਸ ਨੇ ਵੀ ਸਦਨ ਦੀ ਕਾਰਵਾਈ...
ਸਦਨ ਦੀ ਕਾਰਵਾਈ 29 ਸਤੰਬਰ ਤਕ ਮੁਲਤਵੀ
. . .  about 9 hours ago
ਚੰਡੀਗੜ੍ਹ, 27 ਸਤੰਬਰ (ਵਿਕਰਮਜੀਤ ਸਿੰਘ ਮਾਨ) - ਭਰੋਸਗੀ ਮਤੇ 'ਤੇ ਚਰਚਾ ਤੋਂ ਬਾਅਦ ਵਿਧਾਨ ਸਭਾ ਦੀ ਕਾਰਵਾਈ 29 ਸਤੰਬਰ ਤੱਕ ਮੁਲਤਵੀ ਹੋ ਗਈ...
ਭਰੋਸਗੀ ਮਤੇ 'ਤੇ ਵਿਧਾਨ ਸਭਾ 'ਚ ਚਰਚਾ ਜਾਰੀ
. . .  about 9 hours ago
ਚੰਡੀਗੜ੍ਹ, 27 ਸਤੰਬਰ - ਮੁੱਖ ਤਰੀ ਭਗਵੰਤ ਮਾਨ ਵਲੋਂ ਪੇਸ਼ ਕੀਤੇ ਭਰੋਸਗੀ ਮਤੇ 'ਤੇ ਵਿਧਾਨ ਸਭਾ 'ਚ ਚਰਚਾ ਜਾਰੀ...
ਕਿਸਾਨ-ਮਜ਼ਦੂਰ ਜਥੇਬੰਦੀਆਂ ਦਾ ਕੱਲ੍ਹ ਤੋਂ ਚੱਲ ਰਿਹਾ ਧਰਨਾ ਐਸ.ਪੀ ਬਰਨਾਲਾ ਵਲੋਂ ਭਰੋਸਾ ਦੁਆਏ ਜਾਣ ਤੋਂ ਬਾਅਦ ਸਮਾਪਤ
. . .  about 9 hours ago
ਮਹਿਲ ਕਲਾਂ,27 ਸਤੰਬਰ (ਅਵਤਾਰ ਸਿੰਘ ਅਣਖੀ) -ਪਿੰਡ ਸਹਿਜੜਾ (ਬਰਨਾਲਾ) ਦੇ ਇਕ ਗਰੀਬ ਦਲਿਤ ਪਰਿਵਾਰ ਨਾਲ ਸਬੰਧਤ 15 ਸਾਲਾ ਨੌਜਵਾਨ ਹਰਪ੍ਰੀਤ ਸਿੰਘ ਉਰਫ ਸੰਨੀ ਪੁੱਤਰ ਗੁਰਮੀਤ ਸਿੰਘ ਜੋ ਬੀਤੀ 9 ਸਤੰਬਰ ਤੋਂ ਭੇਤਭਰੀ ਹਾਲਤ 'ਚ ਲਾਪਤਾ ਹੈ। ਕਰੀਬ 20 ਦਿਨਾਂ...
ਪਾਰਟੀ ਪ੍ਰਧਾਨ ਦੇ ਅਹੁਦੇ ਲਈ ਚੋਣ ਲੜਨ 'ਤੇ ਅਸ਼ੋਕ ਗਹਿਲੋਤ ਨੂੰ ਨਹੀਂ ਰਹਿਣਾ ਚਾਹੀਦਾ ਮੁੱਖ ਮੰਤਰੀ - ਸਚਿਨ ਪਾਈਲਟ
. . .  about 8 hours ago
ਜੈਪੁਰ, 27 ਸਤੰਬਰ - ਸੂਤਰਾਂ ਅਨੁਸਾਰ ਕਾਂਗਰਸੀ ਵਿਧਾਇਕ ਸਚਿਨ ਪਾਇਲਟ ਨੇ ਕਾਂਗਰਸ ਹਾਈਕਮਾਨ ਨੂੰ ਕਿਹਾ ਹੈ ਕਿ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਜੇਕਰ ਪਾਰਟੀ ਪ੍ਰਧਾਨ ਦੇ ਅਹੁਦੇ ਲਈ ਚੋਣ ਲੜਨ ਦਾ ਫ਼ੈਸਲਾ ਕਰਦੇ ਹਨ ਤਾਂ ਉਨ੍ਹਾਂ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 17 ਹਾੜ ਸੰਮਤ 554

ਮੋਗਾ

ਮੁਲਾਜ਼ਮਾਂ ਤੇ ਪੈਨਸ਼ਨਰਾਂ ਵਲੋਂ ਬਜਟ ਦੀਆਂ ਕਾਪੀਆਂ ਫੂਕ ਕੇ ਸਰਕਾਰ ਖ਼ਿਲਾਫ਼ ਰੋਸ ਪ੍ਰਗਟ

ਮੋਗਾ, 30 ਜੂਨ (ਸੁਰਿੰਦਰਪਾਲ ਸਿੰਘ, ਜਸਪਾਲ ਸਿੰਘ ਬੱਬੀ)-ਅੱਜ ਪੰਜਾਬ ਐਂਡ ਯੂ. ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਦੇ ਸੱਦੇ 'ਤੇ ਪੰਜਾਬ ਸਰਕਾਰ ਵਲੋਂ ਪੇਸ਼ ਕੀਤੇ ਬਜਟ ਨੂੰ ਰੱਦ ਕਰਦਿਆਂ ਇਸ ਬਜਟ ਦੀਆਂ ਕਾਪੀਆਂ ਫੂਕੀਆਂ ਅਤੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ | ਇਸ ਮੌਕੇ ਸਾਂਝੇ ਫ਼ਰੰਟ ਦੇ ਆਗੂ ਭੁਪਿੰਦਰ ਸਿੰਘ ਸੇਖੋਂ, ਗੁਰਜੀਤ ਸਿੰਘ ਮੱਲ੍ਹੀ, ਕੁਲਬੀਰ ਸਿੰਘ ਢਿੱਲੋਂ, ਬੂਟਾ ਸਿੰਘ ਭੱਟੀ, ਮਹਿੰਦਰਪਾਲ ਲੂੰਬਾ, ਰਮਨਜੀਤ ਸਿੰਘ ਭੁੱਲਰ, ਗੁਰਮੇਲ ਸਿੰਘ ਨਾਹਰ, ਦਰਸ਼ਨ ਲਾਲ, ਅਮਰੀਕ ਮਸੀਤਾਂ, ਹਰਦੀਪ ਸਿੰਘ ਜੱਸਲ ਨੇ ਕਿਹਾ ਕਿ ਸਿਹਤ ਅਤੇ ਸਿੱਖਿਆ 'ਚ ਪ੍ਰੋਜੈਕਟਾਂ ਰਾਹੀਂ ਕਾਰਪੋਰੇਟ ਨੀਤੀ ਨੂੰ ਹੀ 'ਆਪ' ਸਰਕਾਰ ਵਲੋਂ ਪਹਿਲਾਂ ਤੋਂ ਵੀ ਵਧੇਰੇ ਸ਼ਿੱਦਤ ਨਾਲ ਲਾਗੂ ਕਰਨ ਦੀ ਯੋਜਨਾ ਬਣਾਈ ਜਾ ਰਹੀ ਹੈ | ਉਨ੍ਹਾਂ ਕਿਹਾ ਪੰਜਾਬ ਦੇ 13,000 ਪਿੰਡਾਂ ਤੇ ਹਜ਼ਾਰਾਂ ਸ਼ਹਿਰੀ ਮੁਹੱਲਿਆਂ 'ਚ ਸਿਹਤ ਵਿਭਾਗ ਵਲੋਂ ਸਿਰਫ਼ 117 ਮੁਹੱਲਾ ਕਲੀਨਿਕਾਂ ਖੋਲ੍ਹਣ ਦੀ ਸਕੀਮ ਤੋਂ ਪਹਿਲਾਂ ਸਰਕਾਰੀ ਪੈਸੇ ਨਾਲ ਪਹਿਲਾਂ ਬਣੇ ਸਿਹਤ ਕੇਂਦਰਾਂ ਦੀ ਸੰਭਾਲ ਕਰਨੀ ਜ਼ਿਆਦਾ ਜ਼ਰੂਰੀ ਹੈ | ਪੰਜਾਬ ਦੇ 19,000 ਸਕੂਲਾਂ 'ਚੋਂ ਸਿਰਫ਼ 100 ਸਕੂਲਾਂ 'ਤੇ ਤਜਰਬਾ ਕਰਨਾ ਬਾਦਲ ਸਰਕਾਰ ਵੇਲੇ ਆਦਰਸ਼ ਮਾਡਲ ਸਕੂਲਾਂ ਦੇ ਤਜਰਬੇ ਵਾਂਗ ਹੀ ਹੈ | ਬੁਲਾਰਿਆਂ ਨੇ ਕਿਹਾ ਕਿ 36,000 ਮੁਲਾਜ਼ਮਾਂ ਨੂੰ ਪੱਕਾ ਕਰਨ ਵਾਲਾ ਲਾਲੀ ਪਾਪ ਵੀ ਅਜੇ ਹਵਾਈ ਪਲੰਦਾ ਹੈ ਕਿਉਂਕਿ ਇਸ ਸੰਬੰਧੀ ਅਜੇ ਕੋਈ ਕਾਨੂੰਨ ਨਹੀਂ ਬਣਾਇਆ ਗਿਆ | ਬਜਟ 'ਚ ਬੜੇ ਹੀ ਲੁਭਾਉਣੇ ਸ਼ਬਦਾਂ ਵਿਚ ਲੋਕਾਂ ਨੂੰ ਭੁਲੇਖੇ ਪਾਉਣ ਦੀ ਗੱਲ ਕੀਤੀ ਗਈ ਹੈ | ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਇਸ ਬਜਟ ਵਿਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਬਕਾਇਆ ਆਦਿ ਬਾਰੇ ਇਕ ਵੀ ਸ਼ਬਦ ਨਹੀਂ ਹੈ ਜਦਕਿ ਇਹ ਮੁਲਾਜ਼ਮ ਅਤੇ ਪੈਨਸ਼ਨਰਜ਼ ਪਿਛਲੀਆਂ ਸਰਕਾਰਾਂ ਵਲੋਂ ਕੀਤੇ ਜਾਂਦੇ ਅਨਿਆਂ ਦਾ ਸ਼ਿਕਾਰ ਰਹੇ ਹਨ | ਇਨ੍ਹਾਂ ਨੂੰ ਤਨਖ਼ਾਹਾਂ ਵੀ ਸਮੇਂ ਸਿਰ ਨਹੀਂ ਦਿੱਤੀਆਂ ਜਾਂਦੀਆਂ, ਇਨ੍ਹਾਂ ਦੇ ਡੀ. ਏ. ਆਦਿ ਦਾ ਬਕਾਇਆ ਵੀ ਲਟਕਾ ਕੇ ਕਈ ਕਈ ਕਿਸ਼ਤਾਂ ਕਰ ਕੇ ਦਿੱਤਾ ਜਾਂਦਾ ਰਿਹਾ ਹੈ | ਹੁਣ ਵੀ ਸਰਕਾਰ ਵਲੋਂ 2015 ਦੇ ਸਾਲ ਦਾ ਬਕਾਇਆ, ਜੁਲਾਈ 2021, ਜਨਵਰੀ 2022 ਦੀਆਂ ਕਿਸ਼ਤਾਂ ਵੀ ਬਕਾਇਆ ਪਈਆਂ ਹਨ | ਨਵੀਂ ਪੈਨਸ਼ਨ ਸਕੀਮ ਨੂੰ ਰੱਦ ਕਰ ਕੇ ਪੁਰਾਣੀ ਪੈਨਸ਼ਨ ਬਹਾਲ ਕਰਨ ਬਾਰੇ ਵੀ ਸਰਕਾਰ ਅਜੇ ਤੱਕ ਚੁੱਪ ਹੈ | ਆਸ਼ਾ ਵਰਕਰਜ਼, ਫੈਸਿਲੀਟੇਟਰਜ਼, ਆਂਗਣਵਾੜੀ ਵਰਕਰਜ਼ ਬਾਰੇ ਇਹ ਬਜਟ ਬਿਲਕੁਲ ਹੀ ਚੁੱਪ ਹੈ | ਬੁਲਾਰਿਆਂ ਨੇ ਕਿ ਅਜੇ ਤਾਂ ਇਸ ਸਰਕਾਰ ਅਤੇ ਪਿਛਲੀ ਸਰਕਾਰ ਵਿਚਲੇ ਮੰਤਰੀਆਂ ਵਿਧਾਇਕਾਂ ਦਾ ਕਾਟੋ ਕਲੇਸ਼ ਹੀ ਨਹੀਂ ਮੁੱਕਿਆ | ਭਾਵੇਂ ਇਸ ਸਰਕਾਰ ਨੇ ਕੁਝ ਚੰਗੇ ਫ਼ੈਸਲੇ ਵੀ ਲਏ ਹਨ ਪਰ ਠੇਕੇ 'ਤੇ ਕੰਮ ਕਰਦੇ ਮੁਲਾਜ਼ਮਾਂ, ਕੱਚੇ ਮੁਲਾਜ਼ਮਾਂ, ਰੈਗੂਲਰ ਮੁਲਾਜ਼ਮਾਂ, ਪੈਨਸ਼ਨਰਾਂ ਨੂੰ ਬਿਲਕੁਲ ਹੀ ਅਣਗੌਲਿਆ ਕਰਨਾ ਸਰਕਾਰ ਨੂੰ ਮਹਿੰਗਾ ਪੈ ਸਕਦਾ ਹੈ | ਬੁਲਾਰਿਆਂ ਨੇ ਕਿਹਾ ਕਿ ਇਹ ਨਾ ਹੋਵੇ ਕਿ ਸਾਨੂੰ ਪਿਛਲੀਆਂ ਸਰਕਾਰਾਂ ਵਾਂਗ ਇਸ ਸਰਕਾਰ ਦੇ ਵਿਰੁੱਧ ਵੀ ਝੰਡਾ ਬੁਲੰਦ ਕਰਨਾ ਪਵੇ | ਇਸ ਮੌਕੇ ਅਮਰੀਕ ਮਸੀਤਾਂ, ਸੁਰਿੰਦਰ ਬਰਾੜ, ਹਰੀ ਬਹਾਦਰ ਬਿੱਟੂ, ਉਂਕਾਰ ਸਿੰਘ, ਦਰਸ਼ਨ ਲਾਲ, ਸੁਖਮੰਦਰ ਸਿੰਘ, ਦੁਰਗੋ ਬਾਈ, ਸੀਮਾ ਸੋਹਲ, ਅਮਰਜੀਤ ਕੌਰ ਰਣ ਸਿੰਘ ਵਾਲਾ, ਹਰਜਿੰਦਰ ਜਗਰਾਵਾਂ, ਜਗਰੂਪ ਸਿੰਘ ਢੁੱਡੀਕੇ, ਕਿਰਨਜੀਤ ਕੌਰ, ਕੁਲਦੀਪ ਕੌਰ, ਬਲਬੀਰ ਕੌਰ, ਗੁਰਜੰਟ ਘੋਲੀਆ, ਨਿਸ਼ਾਨ ਸਿੰਘ, ਪੋਹਲਾ ਸਿੰਘ ਬਰਾੜ ਆਦਿ ਹਾਜ਼ਰ ਸਨ |

ਡੇਢ ਕਿੱਲੋ ਅਫ਼ੀਮ ਸਮੇਤ ਇਕ ਕਾਬੂ

ਮੋਗਾ, 30 ਜੂਨ (ਗੁਰਤੇਜ ਸਿੰਘ)-ਜ਼ਿਲ੍ਹਾ ਪੁਲਿਸ ਮੁਖੀ ਗੁਲਨੀਤ ਸਿੰਘ ਖੁਰਾਣਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਇੰਸਪੈਕਟਰ ਤਰਲੋਚਨ ਸਿੰਘ ਇੰਚਾਰਜ ਸੀ. ਆਈ. ਏ. ਸਟਾਫ਼ ਬਾਘਾ ਪੁਰਾਣਾ ਦੀ ਟੀਮ ਵਲੋਂ ਮਾੜੇ ਅਨਸਰਾਂ ਅਤੇ ਨਸ਼ਾ ਸਮਗਲਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ...

ਪੂਰੀ ਖ਼ਬਰ »

ਨਾਇਬ ਤਹਿਸੀਲਦਾਰ ਅਰਜਿੰਦਰ ਸਿੰਘ ਨੇ ਅਹੁਦਾ ਸੰਭਾਲਿਆ

ਸਮਾਲਸਰ, 30 ਜੂਨ (ਕਿਰਨਦੀਪ ਸਿੰਘ ਬੰਬੀਹਾ)-ਸਥਾਨਕ ਕਸਬਾ ਸਮਾਲਸਰ ਦੀ ਸਬ-ਤਹਿਸੀਲ ਵਿਖੇ ਅਰਜਿੰਦਰ ਸਿੰਘ ਨੇ ਬਤੌਰ ਨਾਇਬ ਤਹਿਸੀਲਦਾਰ ਅਹੁਦਾ ਸੰਭਾਲ ਲਿਆ ਹੈ | ਉਹ ਲੰਬੀ ਤੋਂ ਤਬਦੀਲ ਹੋ ਕੇ ਸਬ ਤਹਿਸੀਲ ਸਮਾਲਸਰ ਵਿਖੇ ਆਏ ਹਨ | ਨਾਇਬ ਤਹਿਸੀਲਦਾਰ ਅਰਜਿੰਦਰ ਸਿੰਘ ਨੇ ...

ਪੂਰੀ ਖ਼ਬਰ »

ਜ਼ਿਲ੍ਹਾ ਭਾਜਪਾ ਦੀ ਕਾਰਜਕਾਰਨੀ ਮੀਟਿੰਗ ਦੌਰਾਨ ਵਿਸ਼ੇਸ਼ ਤੌਰ 'ਤੇ ਪੁੱਜੇ ਰਾਜ ਕੁਮਾਰ ਵੇਰਕਾ

ਮੋਗਾ, 30 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)–ਅੱਜ ਜ਼ਿਲ੍ਹਾ ਭਾਜਪਾ ਦੀ ਕਾਰਜਕਾਰਨੀ ਮੀਟਿੰਗ ਦੌਰਾਨ ਭਾਜਪਾ ਦੇ ਉੱਘੇ ਆਗੂ ਰਾਜ ਕੁਮਾਰ ਵੇਰਕਾ ਵਿਸ਼ੇਸ਼ ਤੌਰ 'ਤੇ ਮੋਗਾ ਪੁੱਜੇ ਜਿੱਥੇ ਉਨ੍ਹਾਂ ਦਾ ਜ਼ਿਲ੍ਹਾ ਪ੍ਰਧਾਨ ਵਿਨੇ ਸ਼ਰਮਾ, ਸਾਬਕਾ ਵਿਧਾਇਕ ਡਾ. ...

ਪੂਰੀ ਖ਼ਬਰ »

ਆਲ ਇੰਡੀਆ ਆਸ਼ਾ ਵਰਕਰਜ਼ ਤੇ ਫੈਸਿਲੀਟੇਟਰਜ਼ ਯੂਨੀਅਨ ਦੀ ਸੂਬਾ ਕਮੇਟੀ ਦੀ ਮੀਟਿੰਗ

ਮੋਗਾ, 30 ਜੂਨ (ਸੁਰਿੰਦਰਪਾਲ ਸਿੰਘ, ਅਸ਼ੋਕ ਬਾਂਸਲ)-ਆਲ ਇੰਡੀਆ ਆਸ਼ਾ ਵਰਕਰਜ਼ ਅਤੇ ਫੈਸਿਲੀਟੇਟਰਜ਼ ਯੂਨੀਅਨ ਪੰਜਾਬ (ਏਟਕ) ਦੀ ਮੀਟਿੰਗ ਸ਼ਹੀਦ ਕਾ. ਨਛੱਤਰ ਸਿੰਘ ਧਾਲੀਵਾਲ ਭਵਨ ਮੋਗਾ ਵਿਚ ਹੋਈ | ਮੀਟਿੰਗ ਸ਼ੁਰੂ ਕਰਨ ਤੋਂ ਪਹਿਲਾਂ ਜ਼ਿਲ੍ਹਾ ਮੁਕਤਸਰ ਸਾਹਿਬ ਦੀ ...

ਪੂਰੀ ਖ਼ਬਰ »

ਗੁਰਮੀਤ ਰੱਖਰਾ ਕੜਿਆਲ ਤੇ ਦੀਪ ਲੁਧਿਆਣਵੀ ਸਨਮਾਨਿਤ

ਧਰਮਕੋਟ, 30 ਜੂਨ (ਪਰਮਜੀਤ ਸਿੰਘ)-ਸਮਾਜ ਸੇਵਾ ਅਤੇ ਸਾਹਿਤ ਨੂੰ ਪ੍ਰਫੁੱਲਿਤ ਕਰਨ ਹੇਤੂ ਸਮਾਜ ਚੇਤਨਾ ਲੋਕ ਭਲਾਈ ਸੁਸਾਇਟੀ ਪਿੰਡ ਚੀਮਾ ਅਤੇ ਆਲ ਇੰਡੀਆ ਰੰਘਰੇਟਾ ਦਲ ਵਲੋਂ ਧਰਮਕੋਟ ਨਗਰਪਾਲਕਾ ਦੇ ਵਿਹੜੇ ਸਨਮਾਨ ਸਮਾਰੋਹ ਤੇ ਕਵੀ ਦਰਬਾਰ ਕਰਵਾਇਆ ਗਿਆ | ਇਸ ਸਮਾਰੋਹ ...

ਪੂਰੀ ਖ਼ਬਰ »

ਸੀਤਾ ਰਾਮ ਆਕਲੈਂਡ ਗਰਾਮਰ ਸਕੂਲ ਦੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੇ ਮਾਰੀ ਬਾਜ਼ੀ

ਫ਼ਤਿਹਗੜ੍ਹ ਪੰਜਤੂਰ, 30 ਜੂਨ (ਜਸਵਿੰਦਰ ਸਿੰਘ ਪੋਪਲੀ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਨਤੀਜੇ 'ਚ ਸੀਤਾ ਰਾਮ ਮੈਮੋਰੀਅਲ ਆਕਲੈਂਡ ਗਰਾਮਰ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ 'ਚੋਂ 37 ਵਿਦਿਆਰਥੀਆਂ ਨੇ 90 ਫ਼ੀਸਦੀ ਤੋਂ ਉੱਪਰ ਨੰਬਰ ਪ੍ਰਾਪਤ ਕੀਤੇ ...

ਪੂਰੀ ਖ਼ਬਰ »

ਗੋਲਡਨ ਐਜੂਕੇਸ਼ਨ ਨੇ ਲਗਵਾਇਆ ਅਰਬਿੰਦ ਸਿੰਘ ਦਾ ਕੈਨੇਡਾ ਦਾ ਸਟੱਡੀ ਵੀਜ਼ਾ

ਧਰਮਕੋਟ, 30 ਜੂਨ (ਪਰਮਜੀਤ ਸਿੰਘ)-ਗੋਲਡਨ ਐਜੂਕੇਸ਼ਨ ਸੰਸਥਾ ਧਰਮਕੋਟ ਵੱਖ-ਵੱਖ ਦੇਸ਼ਾਂ ਦੇ ਵੀਜ਼ੇ ਲਗਵਾ ਕੇ ਲੋਕਾਂ ਦੇ ਸੁਪਨਿਆਂ ਨੂੰ ਸਾਕਾਰ ਕਰ ਰਹੀ ਹੈ | ਇਸੇ ਤਹਿਤ ਹੀ ਸੰਸਥਾ ਵਲੋਂ ਅਰਬਿੰਦ ਸਿੰਘ ਪੁੱਤਰ ਹਰਵਿੰਦਰ ਸਿੰਘ ਪਿੰਡ ਜਲਾਲਾਬਾਦ ਦਾ ਕੈਨੇਡਾ ਦਾ ...

ਪੂਰੀ ਖ਼ਬਰ »

ਬਾਬਾ ਝੁੱਗੀ ਵਾਲਿਆਂ ਦਾ ਸਾਲਾਨਾ ਧਾਰਮਿਕ ਜੋੜ ਮੇਲਾ ਕੱਲ੍ਹ ਤੋਂ

ਕੋਟ ਈਸੇ ਖਾਂ, 30 ਜੂਨ (ਨਿਰਮਲ ਸਿੰਘ ਕਾਲੜਾ)-ਸੰਤ ਮਹਾਂਪੁਰਸ਼ ਬਾਬਾ ਤੁਲਸੀ ਦਾਸ ਜੀ ਝੁੱਗੀ ਵਾਲਿਆਂ ਦੀ ਮਿੱਠੀ ਯਾਦ 'ਚ ਸਾਲਾਨਾ ਧਾਰਮਿਕ ਜੋੜ ਮੇਲਾ 2 ਜੁਲਾਈ ਤੋਂ ਉਨ੍ਹਾਂ ਦੇ ਤਪ ਅਸਥਾਨ ਦੌਲੇਵਾਲਾ ਮਾਇਰ ਵਿਖੇ ਸ਼ੁਰੂ ਹੋ ਰਿਹਾ ਹੈ | ਉਕਤ ਜਾਣਕਾਰੀ ਤਪ ਅਸਥਾਨ ਦੇ ...

ਪੂਰੀ ਖ਼ਬਰ »

4 ਤੱਕ ਲੱਗਣਗੇ ਸਿਵਲ ਹਸਪਤਾਲ 'ਚ ਯੂ. ਡੀ. ਆਈ. ਡੀ. ਕਾਰਡ ਬਣਾਉਣ ਲਈ ਵਿਸ਼ੇਸ਼ ਕੈਂਪ

ਮੋਗਾ, 30 ਜੂਨ (ਸੁਰਿੰਦਰਪਾਲ ਸਿੰਘ, ਅਸ਼ੋਕ ਬਾਂਸਲ)-ਡਿਪਟੀ ਕਮਿਸ਼ਨਰ ਮੋਗਾ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿਵਲ ਹਸਪਤਾਲ ਮੋਗਾ ਵਿਖੇ 4 ਜੁਲਾਈ ਤੱਕ ਦਿਵਿਆਂਗਜਨਾਂ ਦੇ ਯੂ. ਡੀ. ਆਈ. ਡੀ. ਕਾਰਡ ਬਣਾਉਣ ਲਈ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ | ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਡਾ. ਹਰਜੋਤ ਕਮਲ ਨੇ ਬਜ਼ੁਰਗਾਂ ਦੀਆਂ ਪੈਨਸ਼ਨਾਂ ਦੇ ਸਰਟੀਫਿਕੇਟ ਵੰਡੇ

ਮੋਗਾ, 30 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਡਾ. ਹਰਜੋਤ ਕਮਲ ਦੀ ਰਹਿਨੁਮਾਈ ਹੇਠ ਮੋਗਾ ਹਲਕੇ ਦੀ 5 ਸਾਲ ਆਪਣਾ ਦਫ਼ਤਰ ਬਣਾ ਕੇ ਸੇਵਾ ਕਰਨ ਉਪਰੰਤ ਇਸ ਸੇਵਾ ਦੇ ਕਾਰਜ ਨੂੰ ਨਿਰੰਤਰ ਜਾਰੀ ਰੱਖਦਿਆਂ ਸਾਬਕਾ ਵਿਧਾਇਕ ਡਾ. ਹਰਜੋਤ ਕਮਲ ਨੇ ਆਪਣੇ ਦਫ਼ਤਰ 'ਚ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਔਰਤ ਦੀ ਮੌਤ

ਸਮਾਲਸਰ, 30 ਜੂਨ (ਕਿਰਨਦੀਪ ਸਿੰਘ ਬੰਬੀਹਾ)-ਕਸਬਾ ਸਮਾਲਸਰ ਵਿਖੇ ਕੋਟਕਪੂਰਾ-ਮੋਗਾ ਮੁੱਖ ਮਾਰਗ 'ਤੇ ਬੱਸ ਅਤੇ ਮੋਟਰਸਾਈਕਲ ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਔਰਤ ਦੀ ਮੌਕੇ 'ਤੇ ਹੀ ਮੌਤ ਹੋ ਜਾਣ ਦੀ ਖ਼ਬਰ ਹੈ | ਇਕੱਤਰ ਜਾਣਕਾਰੀ ਅਨੁਸਾਰ ਮੋਟਰਸਾਈਕਲ ਨੰਬਰ ਪੀ. ਬੀ. 04 ...

ਪੂਰੀ ਖ਼ਬਰ »

ਜਦ ਡਾਕਟਰ ਮਰੀਜ਼ ਦਾ ਇਲਾਜ ਕਰਦਾ ਹੈ ਤਾਂ ਉਸ ਨੂੰ ਮਾਨਸਿਕ ਸੰਤੁਸ਼ਟੀ ਮਿਲਦੀ ਹੈ-ਡਾ. ਤੂਰ

ਮੋਗਾ, 30 ਜੂਨ (ਸੁਰਿੰਦਰਪਾਲ ਸਿੰਘ)-ਡਾ. ਨਵਜੋਤ ਕੌਰ ਤੂਰ ਦਾ ਕਹਿਣਾ ਹੈ ਕਿ ਬਿਧਾਨ ਚੰਦਰ ਰਾਏ ਨੂੰ ਸ਼ਰਧਾਂਜਲੀ ਦੇਣ ਵਜੋਂ ਭਾਰਤ 'ਚ 1 ਜੁਲਾਈ ਨੂੰ ਡਾਕਟਰ ਦਿਵਸ ਮਨਾਇਆ ਜਾਂਦਾ ਹੈ | ਇਹ ਦਿਨ ਡਾਕਟਰਾਂ ਦੀ ਸਖ਼ਤ ਮਿਹਨਤ ਅਤੇ ਜਾਨ ਬਚਾਉਣ ਲਈ ਦਿ੍ੜ ਇਰਾਦੇ ਲਈ ਧੰਨਵਾਦ ...

ਪੂਰੀ ਖ਼ਬਰ »

ਮਜ਼ਦੂਰਾਂ ਵਲੋਂ ਪੰਜਾਬ ਸਰਕਾਰ ਵਿਰੁੱਧ ਵੱਖ-ਵੱਖ ਪਿੰਡਾਂ 'ਚ ਬਜਟ ਵਿਰੋਧੀ ਰੈਲੀਆਂ

ਮੋਗਾ, 30 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸੂਬਾ ਸਰਕਾਰ ਵਲੋਂ ਪੇਸ਼ ਬਜਟ 'ਚ ਪੇਂਡੂ ਮਜ਼ਦੂਰਾਂ ਅਤੇ ਮਨਰੇਗਾ ਵਰਕਰਾਂ ਨੂੰ ਅਣਗੌਲਿਆਂ ਕੀਤੇ ਜਾਣ ਦੇ ਵਿਰੋਧ 'ਚ ਅੱਜ ਮਜ਼ਦੂਰਾਂ ਵਲੋਂ ਪੰਜਾਬ ਸਰਕਾਰ ਵਿਰੁੱਧ ਵੱਖ-ਵੱਖ ਪਿੰਡਾਂ ਵਿਚ ਬਜਟ ਵਿਰੋਧੀ ਰੈਲੀਆਂ ...

ਪੂਰੀ ਖ਼ਬਰ »

ਗੁਰੂ ਨਾਨਕ ਪਬਲਿਕ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ

ਮੋਗਾ, 30 ਜੂਨ (ਜਸਪਾਲ ਸਿੰਘ ਬੱਬੀ)-ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੁਸਾਂਝ ਤਲਵੰਡੀ (ਮੋਗਾ) ਦਾ 12ਵੀਂ ਜਮਾਤ ਦਾ ਨਤੀਜਾ ਸੌ ਫੀਸਦੀ ਰਿਹਾ | ਕਮੇਟੀ ਦੇ ਪ੍ਰਧਾਨ ਡਾ. ਕੁਲਦੀਪ ਸਿੰਘ ਗਿੱਲ, ਪਿ੍ੰਸੀਪਲ ਸਤਵੀਰ ਸਿੰਘ ਨੇ ਦੱਸਿਆ ਕਿ ਨਾਨ-ਮੈਡੀਕਲ ਗਰੁੱਪ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਦਾ ਨਤੀਜਾ ਰਿਹਾ ਸ਼ਾਨਦਾਰ

ਮੋਗਾ, 30 ਜੂਨ (ਜਸਪਾਲ ਸਿੰਘ ਬੱਬੀ)-ਸ਼ੋ੍ਰਮਣੀ ਗੁਰਦੁਆਰਾ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਗੁਰੂ ਨਾਨਕ ਸਕੂਲ ਕਾਲਜ ਮੋਗਾ ਦਾ 12ਵੀਂ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਸਕੂਲ ਦੇ ਇੰਚਾਰਜ ਡਾ. ਮਨਪ੍ਰੀਤ ਕੌਰ ਨੇ ਦੱਸਿਆ ਕਿ 12ਵੀਂ ਜਮਾਤ ਦਾ ...

ਪੂਰੀ ਖ਼ਬਰ »

ਮਾਤਾ ਦਮੋਦਰੀ ਖ਼ਾਲਸਾ ਕੰਨਿਆ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ

ਮੋਗਾ, 30 ਜੂਨ (ਜਸਪਾਲ ਸਿੰਘ ਬੱਬੀ)-ਮਾਤਾ ਦਮੋਦਰੀ ਖ਼ਾਲਸਾ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਡਰੋਲੀ ਭਾਈ (ਮੋਗਾ) ਦਾ ਨਤੀਜਾ ਸ਼ਾਨਦਾਰ ਰਿਹਾ | ਪਿ੍ੰਸੀਪਲ ਡਾ. ਰਾਗਿਨੀ ਸ਼ਰਮਾ ਨੇ ਦੱਸਿਆ ਕਿ ਆਰਟਸ ਗਰੁੱਪ 'ਚ ਕਿਰਨਵੀਰ ਕੌਰ ਤੇ ਸਿਮਰਜੀਤ ਕੌਰ ਨੇ 95 ਫੀਸਦੀ ਅੰਕ ਲੈ ਕਿ ...

ਪੂਰੀ ਖ਼ਬਰ »

ਟੈਕਨੀਕਲ ਸਰਵਿਸਿਜ਼ ਯੂਨੀਅਨ ਦੀ ਸਰਬਸੰਮਤੀ ਨਾਲ ਚੋਣ

ਮੋਗਾ, 30 ਜੂਨ (ਅਸ਼ੋਕ ਬਾਂਸਲ)-ਟੈਕਨੀਕਲ ਸਰਵਿਸਿਜ਼ ਯੂਨੀਅਨ ਦੀ ਸਰਬਸੰਮਤੀ ਨਾਲ ਰੈੱਸਟ ਹਾਊਸ 'ਚ ਸਟੇਟ ਕਮੇਟੀ ਦੇ ਫ਼ੈਸਲੇ ਮੁਤਾਬਿਕ ਸਰਕਲ ਕਮੇਟੀ ਦੇ ਪ੍ਰਧਾਨ ਗੱਬਰ ਸਿੰਘ ਅਤੇ ਜੁਆਇੰਟ ਸਕੱਤਰ ਪਾਲ ਸਿੰਘ ਦੀ ਨਿਗਰਾਨੀ ਹੇਠ ਚੋਣ ਹੋਈ | ਇਸ ਮੌਕੇ ਸਰਬਸੰਮਤੀ ਨਾਲ ...

ਪੂਰੀ ਖ਼ਬਰ »

ਪੰਜਾਬੀ ਭਾਸ਼ਾ ਸਾਹਿਤ ਤੇ ਸੱਭਿਆਚਾਰ ਦੇ ਪ੍ਰਚਾਰ ਤੇ ਪ੍ਰਸਾਰ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣ-ਪ੍ਰੋ. ਕਾਉਂਕੇ

ਮੋਗਾ, 30 ਜੂਨ (ਜਸਪਾਲ ਸਿੰਘ ਬੱਬੀ)-ਪੰਜਾਬੀ ਭਾਸ਼ਾ ਸਾਹਿਤ ਸੱਭਿਆਚਾਰ ਤੇ ਪੁਰਾਤਨ ਵਿਰਸੇ ਦੀ ਸੰਭਾਲ ਲਈ ਸਰਕਾਰ ਵਲੋਂ ਉਚੇਚੇ ਯਤਨ ਕਰਨ ਦੇ ਦਾਅਵੇ ਕੀਤੇ ਜਾਂਦੇ ਹਨ ਪਰ ਵਿੱਤ ਮੰਤਰੀ ਪੰਜਾਬ ਵਲੋਂ ਬਜਟ 'ਚ ਲੇਖਕਾਂ, ਕਲਾਕਾਰਾਂ ਅਤੇ ਪੰਜਾਬੀ ਸੱਭਿਆਚਾਰ ਨੂੰ ...

ਪੂਰੀ ਖ਼ਬਰ »

ਜਥੇਦਾਰ ਤੀਰਥ ਸਿੰਘ ਮਾਹਲਾ ਨੇ ਘੇਰੀ 'ਆਪ' ਸਰਕਾਰ

ਬਾਘਾ ਪੁਰਾਣਾ, 30 ਜੂਨ (ਕਿ੍ਸ਼ਨ ਸਿੰਗਲਾ)-ਆਮ ਆਦਮੀ ਪਾਰਟੀ ਨੂੰ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ 'ਚ ਮਿਲੀ ਕਰਾਰੀ ਹਾਰ ਤੋਂ ਬਾਅਦ ਵਿਰੋਧੀ ਪਾਰਟੀਆਂ ਨੇ ਘੇਰਾ ਪਾਉਣਾ ਸ਼ੁਰੂ ਕਰ ਦਿੱਤਾ ਹੈ | ਸ਼੍ਰੋਮਣੀ ਅਕਾਲੀ ਦਲ (ਬ) ਦੇ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਇੰਚਾਰਜ ...

ਪੂਰੀ ਖ਼ਬਰ »

ਗੁਰਦੁਆਰਾ ਬਾਬੇ ਸ਼ਹੀਦਾਂ ਚੰਦ ਪੁਰਾਣਾ ਵਿਖੇ 40 ਅੰਗਹੀਣ ਵਿਅਕਤੀਆਂ ਨੂੰ ਵੰਡੇ ਟਰਾਈ ਸਾਈਕਲ

ਬਾਘਾ ਪੁਰਾਣਾ, 30 ਜੂਨ (ਕਿ੍ਸ਼ਨ ਸਿੰਗਲਾ)-ਨਿਆਸਰੇ ਲੋਕਾਂ ਦੀ ਆਸ ਦਾ ਕੇਂਦਰ ਗੁਰਦੁਆਰਾ ਸ਼ਹੀਦ ਬਾਬਾ ਤੇਗਾ ਸਿੰਘ (ਤਪ ਅਸਥਾਨ ਸੱਚਖੰਡ ਵਾਸੀ ਬਾਬਾ ਨਛੱਤਰ ਸਿੰਘ) ਚੰਦ ਪੁਰਾਣਾ ਜੋ ਗੁਰਮਤਿ ਸਿਧਾਂਤਾਂ ਮੁਤਾਬਿਕ ਹਮੇਸ਼ਾ ਲੋਕ ਸੇਵਾ ਨੂੰ ਸਮਰਪਿਤ ਰਿਹਾ ਹੈ | ਇਸ ...

ਪੂਰੀ ਖ਼ਬਰ »

ਐਡਵੋਕੇਟ ਕਮਲਦੀਪ ਤੇ ਐਡਵੋਕੇਟ ਅਮਰਜੀਤ ਨੂੰ ਸਦਮਾ, ਪਿਤਾ ਦਾ ਦਿਹਾਂਤ

ਨਿਹਾਲ ਸਿੰਘ ਵਾਲਾ, 30 ਜੂਨ (ਪਲਵਿੰਦਰ ਸਿੰਘ ਟਿਵਾਣਾ)-ਮਾਣਯੋਗ ਪੰਜਾਬ ਐਂਡ ਹਰਿਆਣਾ ਹਾਈਕੋਰਟ ਦੇ ਸੀਨੀਅਰ ਐਡਵੋਕੇਟ ਕਮਲਦੀਪ ਸਿੰਘ ਸਿੱਧੂ ਅਤੇ ਅਮਰਜੀਤ ਸਿੰਘ ਸਿੱਧੂ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਪਿਤਾ ਗੁਰਦੇਵ ਸਿੰਘ ਸਿੱਧੂ ਦਾ ...

ਪੂਰੀ ਖ਼ਬਰ »

ਮਾ. ਕਾਹਲੋਂ ਦੇ ਮਾਤਾ ਜੰਗੀਰ ਕੌਰ ਨੂੰ ਨਮ ਅੱਖਾਂ ਨਾਲ ਅੰਤਿਮ ਵਿਦਾਇਗੀ

ਕੋਟ ਈਸੇ ਖਾਂ, 30 ਜੂਨ (ਨਿਰਮਲ ਸਿੰਘ ਕਾਲੜਾ)-ਘਰਿੰਦਰਪਾਲ ਸਿੰਘ ਕਾਹਲੋਂ ਤੇ ਗੁਲਬਾਗ ਸਿੰਘ ਕਾਹਲੋਂ ਦੇ ਦਾਦੀ ਮਾਤਾ ਅਤੇ ਮਾ. ਰਜਿੰਦਰ ਸਿੰਘ ਕਾਹਲੋਂ ਤੇ ਭਗਵੰਤ ਸਿੰਘ ਜਰਮਨ ਦੇ ਮਾਤਾ ਜੰਗੀਰ ਕੌਰ ਕਾਹਲੋਂ ਪਤਨੀ ਸਵ. ਸੂਬੇਦਾਰ ਅਜੀਤ ਸਿੰਘ ਵਾਸੀ ਮਹਿਲ ਜੋ ਬੀਤੇ ...

ਪੂਰੀ ਖ਼ਬਰ »

ਜੀਂਦੜਾ ਸਕੂਲ ਦਾ ਨਤੀਜਾ ਸੌ ਫ਼ੀਸਦੀ ਰਿਹਾ

ਮੋਗਾ, 30 ਜੂਨ (ਸੁਰਿੰਦਰਪਾਲ ਸਿੰਘ)-ਸੰਤ ਬਾਬਾ ਕਾਰਜ ਸਿੰਘ ਦੀ ਚਲਾਈ ਗਈ ਸੰਸਥਾ ਸ੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦਾ 12ਵੀਂ ਜਮਾਤ ਦਾ ਨਤੀਜਾ ਸੌ ਫ਼ੀਸਦੀ ਰਿਹਾ, ਜਿਸ 'ਚ ਸਾਰੇ ਹੀ ਵਿਦਿਆਰਥੀਆਂ ਨੇ ਵਧੀਆ ਅੰਕ ਪ੍ਰਾਪਤ ਕੀਤੇ ਹਨ | ਉਨ੍ਹਾਂ ...

ਪੂਰੀ ਖ਼ਬਰ »

ਬਲੂ ਬਰਡ ਸੰਸਥਾ ਨੇ 2 ਸਾਲ ਦੇ ਗੈਪ ਨਾਲ ਲਗਵਾਇਆ ਕੈਨੇਡਾ ਦਾ ਸਟੱਡੀ ਵੀਜ਼ਾ

ਮੋਗਾ, 30 ਜੂਨ (ਸੁਰਿੰਦਰਪਾਲ ਸਿੰਘ)-ਬਲੂ ਬਰਡ ਆਈਲੈਟਸ ਤੇ ਇਮੀਗ੍ਰੇਸ਼ਨ ਸੰਸਥਾ ਵਿਦੇਸ਼ਾਂ 'ਚ ਪੜ੍ਹਾਈ ਕਰਨ ਦੇ ਚਾਹਵਾਨ ਬੱਚਿਆਂ ਲਈ ਲਗਾਤਾਰ ਵਰਦਾਨ ਸਾਬਿਤ ਹੋ ਰਹੀ ਹੈ ਤੇ ਬੱਚਿਆਂ ਦੇ ਸਟੱਡੀ ਵੀਜ਼ੇ ਲਗਵਾ ਕੇ ਉਨ੍ਹਾਂ ਦੇ ਵਿਦੇਸ਼ 'ਚ ਪੜ੍ਹਾਈ ਕਰਨ ਦੇ ਸੁਪਨੇ ...

ਪੂਰੀ ਖ਼ਬਰ »

ਪਿੰਡ ਘੱਲ ਕਲਾਂ ਤੋਂ ਤੀਰਥ ਸਿੰਘ ਅਤੇ ਹਰਵਿੰਦਰ ਸਿੰਘ ਸਾਥੀਆਂ ਸਮੇਤ ਭਾਰਤੀ ਜਨਤਾ ਪਾਰਟੀ 'ਚ ਸ਼ਾਮਿਲ

ਮੋਗਾ, 30 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਡਾ. ਹਰਜੋਤ ਕਮਲ ਦੀ ਰਹਿਨੁਮਾਈ ਹੇਠ ਮੋਗਾ ਹਲਕੇ ਦੇ ਪਿੰਡ ਘੱਲ ਕਲਾਂ ਤੋਂ ਤੀਰਥ ਸਿੰਘ ਅਤੇ ਹਰਵਿੰਦਰ ਸਿੰਘ ਦੇ ਸਾਥੀਆਂ ਸਮੇਤ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਿਲ ਹੋਣ ਨਾਲ ਭਾਰਤੀ ਜਨਤਾ ਪਾਰਟੀ ਨੂੰ ਵੱਡਾ ...

ਪੂਰੀ ਖ਼ਬਰ »

ਪੁਲਿਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ

ਮੋਗਾ, 30 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪੁਲਿਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਮੋਗਾ ਦੇ ਸਮੂਹ ਮੈਂਬਰਾਂ ਦੀ ਮੀਟਿੰਗ ਬਲਵੀਰ ਸਿੰਘ ਖਹਿਰਾ ਐੱਸ. ਪੀ. ਸੇਵਾ-ਮੁਕਤ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਬੀਤੇ ਦਿਨੀਂ ਡੇਰਾ ਬੱਸੀ ਨੇੜੇ ...

ਪੂਰੀ ਖ਼ਬਰ »

ਟੈਕਨੀਕਲ ਸਰਵਿਸਿਜ਼ ਯੂਨੀਅਨ ਪਾਵਰਕਾਮ ਦੀ ਚੋਣ

ਮੋਗਾ, 30 ਜੂਨ (ਗੁਰਤੇਜ ਸਿੰਘ)-ਟੈਕਨੀਕਲ ਸਰਵਿਸਿਜ਼ ਯੂਨੀਅਨ ਪਾਵਰਕਾਮ ਐੱਮ. ਮੰਡਲ ਕੋਟਕਪੂਰਾ ਦੀ ਹੋਈ ਚੋਣ ਵਿਚ ਗੁਰਪ੍ਰੀਤ ਸਿੰਘ ਐੱਸ. ਐੱਸ. ਏ. 66 ਕੇ. ਵੀ. ਦੌਲਤਪੁਰਾ ਪ੍ਰਧਾਨ, ਸੁਖਦੀਪ ਸਿੰਘ ਐੱਸ. ਐੱਸ. ਏ. ਮੀਤ ਪ੍ਰਧਾਨ, ਅਮਰਚੰਦ ਐੱਸ. ਐੱਸ. ਏ. ਸਕੱਤਰ, ਰਮਨਜੀਤ ਸਿੰਘ ...

ਪੂਰੀ ਖ਼ਬਰ »

ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ

ਕੋਟ ਈਸੇ ਖਾਂ, 30 ਜੂਨ (ਨਿਰਮਲ ਸਿੰਘ ਕਾਲੜਾ)-ਪਿੰਡ ਤਲਵੰਡੀ ਨੌਂ ਬਹਾਰ ਵਿਖੇ ਪਿੰਡ ਦੇ ਸਮਾਜ ਸੇਵੀਆਂ ਦੀਆਂ ਕੋਸ਼ਿਸ਼ਾਂ ਸਦਕਾ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ, ਜਿਸ 'ਚ ਹਰੇਕ ਬਿਮਾਰੀ ਦਾ ਇਲਾਜ ਜਿਵੇਂ ਸ਼ੂਗਰ, ਬੀ. ਪੀ., ਬੁਖ਼ਾਰ ਦੇ ਮੁਫ਼ਤ ਟੈੱਸਟ ਕੀਤੇ ਗਏ ਅਤੇ ...

ਪੂਰੀ ਖ਼ਬਰ »

ਵਰਕਰਾਂ ਹੈਲਪਰਾਂ ਲਈ ਨਿਕਲੀ ਗੂੰਗੀ ਤੇ ਬੋਲੀ 'ਆਪ' ਸਰਕਾਰ-ਯੂਨੀਅਨ ਆਗੂ

ਮੋਗਾ, 30 ਜੂਨ (ਸੁਰਿੰਦਰਪਾਲ ਸਿੰਘ)-ਆਲ ਇੰਡੀਆ ਆਂਗਣਵਾੜੀ ਵਰਕਰ ਹੈਲਪਰ ਯੂਨੀਅਨ ਏਟਕ ਦੀ ਆਗੂ ਬਲਵਿੰਦਰ ਕੌਰ ਖੋਸਾ ਤੇ ਗੁਰਚਰਨ ਕੌਰ ਮੋਗਾ ਨੇ ਬਿਆਨ ਜਾਰੀ ਕਰਦੇ ਹੋਏ ਕਿਹਾ ਕਿ ਵੋਟਾਂ ਲੈਣ ਸਮੇਂ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਂਗਣਵਾੜੀ ਵਰਕਰਾਂ, ਹੈਲਪਰਾਂ ਦੇ ...

ਪੂਰੀ ਖ਼ਬਰ »

ਸਪਰਿੰਗ ਡੇਲ ਪਬਲਿਕ ਸਕੂਲ ਦਾ ਨਤੀਜਾ ਸੌ ਫ਼ੀਸਦੀ ਰਿਹਾ

ਮੋਗਾ, 30 ਜੂਨ (ਸੁਰਿੰਦਰਪਾਲ ਸਿੰਘ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 12ਵੀਂ ਜਮਾਤ ਦੇ ਨਤੀਜੇ ਐਲਾਨੇ ਗਏ | ਨਤੀਜੇ 'ਚ ਸ਼ਹਿਰ ਦੀ ਨਾਮਵਰ ਸੰਸਥਾ ਸਪਰਿੰਗ ਡੇਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮੋਗਾ ਦਾ 12ਵੀਂ ਜਮਾਤ ਦਾ ਨਤੀਜਾ ਸੌ ਫੀਸਦੀ ਰਿਹਾ | ਸਕੂਲ 'ਚ ਪੜ੍ਹਦੇ ...

ਪੂਰੀ ਖ਼ਬਰ »

ਸਾਬਕਾ ਸੈਨਿਕਾਂ ਵਲੋਂ 16 ਸਿੱਖ ਲਾਈਟ ਇਨਫੈਂਟਰੀ ਯੂਨਿਟ ਦਾ ਜਨਮ ਦਿਨ ਮਨਾਇਆ

ਬੱਧਨੀ ਕਲਾਂ, 30 ਜੂਨ (ਸੰਜੀਵ ਕੋਛੜ)-16 ਸਿੱਖ ਲਾਈਟ ਇਨਫੈਂਟਰੀ ਦੇ ਸਾਬਕਾ ਫ਼ੌਜੀਆਂ ਵਲੋਂ ਆਪਣੀ ਯੂਨਿਟ ਦਾ ਜਨਮ ਦਿਨ ਸਥਾਨਕ ਕਸਬਾ ਬੱਧਨੀ ਕਲਾਂ ਵਿਖੇ ਸੂਬੇਦਾਰ ਹਰਦਿਆਲ ਸਿੰਘ ਦੀ ਅਗਵਾਈ ਹੇਠ ਮਨਾਇਆ ਗਿਆ | 16 ਸਿੱਖ ਲਾਈਟ 'ਚੋਂ ਛੁੱਟੀ ਆਏ ਨਾਇਕ ਧਰਮ ਸਿੰਘ ਤੋਂ ਕੇਕ ...

ਪੂਰੀ ਖ਼ਬਰ »

ਬਾਬਾ ਜਸਵੰਤ ਸਿੰਘ ਪਬਲਿਕ ਸਕੂਲ ਦਾ ਨਤੀਜਾ ਸੌ ਫ਼ੀਸਦੀ ਰਿਹਾ

ਨਿਹਾਲ ਸਿੰਘ ਵਾਲਾ, 30 ਜੂਨ (ਸੁਖਦੇਵ ਸਿੰਘ ਖ਼ਾਲਸਾ)-ਚੇਅਰਮੈਨ ਬਾਬਾ ਅਜੀਤ ਸਿੰਘ ਬਰਨਾਲੇ ਵਾਲਿਆਂ ਦੀ ਯੋਗ ਅਗਵਾਈ ਹੇਠ ਚਲਾਈ ਜਾ ਰਹੀ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਬਾਬਾ ਜਸਵੰਤ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਰੌਂਤਾ ਦਾ 12ਵੀਂ ਦਾ ਨਤੀਜਾ ਸੌ ...

ਪੂਰੀ ਖ਼ਬਰ »

ਪਾਵਰਕਾਮ ਮਹਿਕਮੇ 'ਚ ਮੁਲਾਜ਼ਮਾਂ ਦੀ ਵੱਡੀ ਘਾਟ ਕਾਰਨ ਕੰਮ ਲੜਖੜਾਇਆ-ਆਗੂ

ਮੋਗਾ, 30 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪੰਜਾਬ ਭਰ 'ਚ ਪਾਵਰ ਕਾਮ ਮਹਿਕਮੇ ਵਿਚ ਕਰਮਚਾਰੀਆਂ ਦੀ ਵੱਡੀ ਘਾਟ ਕਾਰਨ ਲੋਕਾਂ ਨੂੰ ਬਿਜਲੀ ਸਹੂਲਤਾਂ ਮੁਹੱਈਆ ਕਰਵਾਉਣਾ ਬਹੁਤ ਹੀ ਮੁਸ਼ਕਿਲ ਹੋ ਗਿਆ ਹੈ ਅਤੇ ਪਾਵਰਕਾਮ ਦੇ ਹਾਲਤ ਹਰ ਰੋਜ਼ ਬਦ ਤੋਂ ਬਦਤਰ ਹੋ ਰਹੇ ...

ਪੂਰੀ ਖ਼ਬਰ »

ਵੀਰ ਸਿੰਘ ਸਕੂਲ ਦਾ ਨਤੀਜਾ ਸੌ ਫ਼ੀਸਦੀ ਰਿਹਾ

ਨੱਥੂਵਾਲਾ ਗਰਬੀ, 30 ਜੂਨ (ਸਾਧੂ ਰਾਮ ਲੰਗੇਆਣਾ)-ਵੀਰ ਸਿੰਘ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਨੱਥੂਵਾਲਾ ਗਰਬੀ ਦਾ 12ਵੀਂ ਜਮਾਤ ਮੈਡੀਕਲ, ਨਾਨ-ਮੈਡੀਕਲ, ਕਾਮਰਸ, ਆਰਟਸ ਦਾ ਨਤੀਜਾ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸੌ ਫ਼ੀਸਦੀ ਰਿਹਾ | ਸਕੂਲ ਦੇ 15 ਵਿਦਿਆਰਥੀਆਂ ਨੇ 90 ...

ਪੂਰੀ ਖ਼ਬਰ »

'ਚੰਡੀਗੜ੍ਹ ਚੱਲੋ' ਦੇ ਸੱਦੇ ਤਹਿਤ ਕਿਰਤੀ ਕਿਸਾਨ ਯੂਨੀਅਨ ਦਾ ਜਥਾ ਚੰਡੀਗੜ੍ਹ ਰਵਾਨਾ

ਬਾਘਾ ਪੁਰਾਣਾ, 30 ਜੂਨ (ਕਿ੍ਸ਼ਨ ਸਿੰਗਲਾ)-ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਪੱਧਰੀ ਸੱਦੇ ਤਹਿਤ ਅੱਜ ਕਿਰਤੀ ਕਿਸਾਨ ਯੂਨੀਅਨ ਬਲਾਕ ਬਾਘਾ ਪੁਰਾਣਾ ਦਾ ਜਥਾ ਚੰਡੀਗੜ੍ਹ ਲਈ ਰਵਾਨਾ ਹੋਇਆ | ਇਸ ਮੌਕੇ ਪ੍ਰਧਾਨ ਚਮਕੌਰ ਸਿੰਘ ਨੇ ਦੱਸਿਆ ਕਿ ਜੋ ਅੱਜ ਦਾ 30 ਜੂਨ ਦੇ ਸੂਬਾ ...

ਪੂਰੀ ਖ਼ਬਰ »

ਨਸ਼ਿਆਂ ਖ਼ਿਲਾਫ਼ ਆਜ਼ਾਦੀ ਦੀ ਲੜਾਈ ਵਾਂਗ ਲੜਨੀ ਪਵੇਗੀ ਜੰਗ-ਮੁਹੰਮਦ ਸਰਫ਼ਰਾਜ਼

ਨਿਹਾਲ ਸਿੰਘ ਵਾਲਾ, 30 ਜੂਨ (ਪਲਵਿੰਦਰ ਸਿੰਘ ਟਿਵਾਣਾ)-ਸੀਨੀਅਰ ਪੁਲਿਸ ਕਪਤਾਨ ਮੋਗਾ ਦੇ ਆਦੇਸ਼ਾਂ 'ਤੇ ਪੁਲਿਸ ਚੌਕੀ ਬਿਲਾਸਪੁਰ ਵਲੋਂ ਚੌਕੀ ਇੰਚਾਰਜ ਜਸਵੰਤ ਸਿੰਘ ਸਰਾਂ ਦੀ ਅਗਵਾਈ 'ਚ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ, ਜਿਸ 'ਚ ਹਲਕੇ ਭਰ ਦੇ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਪੰਜਾਬੀਆਂ ਦੀ ਵਿਰਾਸਤ-ਢਿੱਲੋਂ

ਨਿਹਾਲ ਸਿੰਘ ਵਾਲਾ, 30 ਜੂਨ (ਪਲਵਿੰਦਰ ਸਿੰਘ ਟਿਵਾਣਾ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਪੰਜਾਬ ਅਤੇ ਪੰਜਾਬੀਆਂ ਦੀ ਧਰੋਹਰ ਤੇ ਅਨਮੋਲ ਵਿਰਾਸਤ ਹੈ, ਇਸ ਨੂੰ ਬਚਾਉਣ ਲਈ ਪੰਜਾਬ ਸਰਕਾਰ ਨੂੰ ਬੇਹੱਦ ਸੰਜੀਦਾ ਹੋਣ ਦੀ ਲੋੜ ਹੈ | ਇਹ ਭਾਵਪੂਰਤ ਅਪੀਲ ਸਿੱਖਿਆ ਮਾਹਿਰ ...

ਪੂਰੀ ਖ਼ਬਰ »

ਸਰਕਾਰੀ ਸਕੂਲ ਬਿਲਾਸਪੁਰ ਦਾ ਨਤੀਜਾ ਰਿਹਾ ਸ਼ਾਨਦਾਰ

ਨਿਹਾਲ ਸਿੰਘ ਵਾਲਾ, 30 ਜੂਨ (ਪਲਵਿੰਦਰ ਸਿੰਘ ਟਿਵਾਣਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 12ਵੀਂ ਜਮਾਤ ਦੇ ਨਤੀਜੇ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਦੇ ਵਿਦਿਆਰਥੀਆਂ ਵਲੋਂ ਸ਼ਾਨਦਾਰ ਪ੍ਰਾਪਤੀਆਂ ਕੀਤੀਆਂ ਗਈਆਂ | ਸਾਇੰਸ ਗਰੁੱਪ ਵਿਚੋਂ ...

ਪੂਰੀ ਖ਼ਬਰ »

ਸਾਹਿਤ ਸਭਾ ਝਤਰਾ ਵਲੋਂ ਮੀਟਿੰਗ 'ਚ ਵਿਅਕਤੀਆਂ ਨੂੰ ਰਾਸ਼ਨ ਵੰਡਿਆ

ਕੋਟ ਈਸੇ ਖਾਂ, 30 ਜੂਨ (ਨਿਰਮਲ ਸਿੰਘ ਕਾਲੜਾ)-ਪੰਜਾਬੀ ਸਾਹਿਤ ਸਭਾ ਝਤਰਾ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਜਗਜੀਤ ਸਿੰਘ ਦੀ ਪ੍ਰਧਾਨਗੀ ਹੇਠ ਸਥਾਨਕ ਪੰਚਾਇਤ ਘਰ ਵਿਖੇ ਹੋਈ, ਜਿਸ 'ਚ ਸ਼ਾਮਿਲ ਸਾਹਿਤਕਾਰਾਂ ਨੇ ਆਪਣੀਆਂ ਰਚਨਾਵਾਂ ਪੇਸ਼ ਕੀਤੀਆਂ, ਗੁਰਸੇਵਕ ਸਿੰਘ ਲੇ ...

ਪੂਰੀ ਖ਼ਬਰ »

ਦਸਮੇਸ਼ ਪਬਲਿਕ ਸਕੂਲ ਦਾ ਨਤੀਜਾ ਸੌ ਫ਼ੀਸਦੀ ਰਿਹਾ

ਕੋਟ ਈਸੇ ਖਾਂ, 30 ਜੂਨ (ਨਿਰਮਲ ਸਿੰਘ ਕਾਲੜਾ)-ਇਲਾਕੇ ਦੀ ਸਿਰਮੌਰ ਸੰਸਥਾ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕੋਟ ਈਸੇ ਖਾਂ (ਮੋਗਾ) ਦੇ 12ਵੀਂ ਦੇ 148 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ, ਜਿਨ੍ਹਾਂ 'ਚੋਂ ਸਕੂਲ ਦੇ 92 ਵਿਦਿਆਰਥੀਆਂ ਨੇ ਪਹਿਲੇ ਦਰਜੇ ਵਿਚ ਪ੍ਰੀਖਿਆ ...

ਪੂਰੀ ਖ਼ਬਰ »

ਮੱਸਿਆ ਦਾ ਦਿਹਾੜਾ ਮਨਾਇਆ

ਕਿਸ਼ਨਪੁਰਾ ਕਲਾਂ, 30 ਜੂਨ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਪੰਥਕ ਗੁਰਦੁਆਰਾ ਸਾਹਿਬ ਸੰਤ ਬਾਬਾ ਵਿਸਾਖਾ ਸਿੰਘ ਦੀ ਪ੍ਰਬੰਧਕ ਕਮੇਟੀ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਪਿੰਡ ਕਿਸ਼ਨਪੁਰਾ ਕਲਾਂ ਦੇ ਗੁਰੂ ਘਰ ਵਿਖੇ ਹਾੜ ਮਹੀਨੇ ਦੀ ਮੱਸਿਆ ਦਾ ...

ਪੂਰੀ ਖ਼ਬਰ »

ਜ਼ਿਲ੍ਹੇ ਭਰ 'ਚੋਂ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੀ ਵਿਦਿਆਰਥਣ ਦਾ ਸਨਮਾਨ

ਕਿਸ਼ਨਪੁਰਾ ਕਲਾਂ, 30 ਜੂਨ (ਪਰਮਿੰਦਰ ਸਿੰਘ ਗਿੱਲ/ਅਮੋਲਕ ਸਿੰਘ ਕਲਸੀ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 12ਵੀਂ ਜਮਾਤ ਦੇ ਨਤੀਜਿਆਂ ਦੌਰਾਨ ਸਮੁੱਚੇ ਮੋਗਾ ਜ਼ਿਲ੍ਹਾ ਦੇ ਸਰਕਾਰੀ ਸਕੂਲਾਂ 'ਚੋਂ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੀ ਪਿੰਡ ਤਲਵੰਡੀ ...

ਪੂਰੀ ਖ਼ਬਰ »

ਕਿਸ਼ਨਪੁਰਾ ਕਲਾਂ ਵਿਖੇ ਆਮ ਇਜਲਾਸ ਹੋਇਆ

ਕਿਸ਼ਨਪੁਰਾ ਕਲਾਂ, 30 ਜੂਨ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਤੇ ਹਲਕਾ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਦੀ ਅਗਵਾਈ ਹੇਠ ਵੱਖ-ਵੱਖ ਪਿੰਡਾਂ 'ਚ ਗਰਾਮ ਸਭਾ ਆਮ ਇਜਲਾਸ ਕੀਤਾ ਜਾ ...

ਪੂਰੀ ਖ਼ਬਰ »

ਪਾਣੀ ਦਾ ਪੱਧਰ ਬਚਾਉਣ ਲਈ ਕਿਰਤੀ ਕਿਸਾਨ ਯੂਨੀਅਨ ਵਲੋਂ ਚੰਡੀਗੜ੍ਹ ਜਾਣ ਲਈ ਜਥਾ ਰਵਾਨਾ

ਬੱਧਨੀ ਕਲਾਂ, 30 ਜੂਨ (ਸੰਜੀਵ ਕੋਛੜ)-ਕਿਰਤੀ ਕਿਸਾਨ ਯੂਨੀਅਨ ਵਲੋਂ ਸੂਬਾ ਪੱਧਰੀ ਸੱਦੇ 'ਤੇ ਪੰਜਾਬ ਦੇ ਨਹਿਰੀ ਪਾਣੀਆਂ ਨੂੰ ਬਚਾਉਣ ਅਤੇ ਪੰਜਾਬ ਦੀ ਧਰਤੀ ਹੇਠਲਾ ਪਾਣੀ ਜੋ ਲਗਾਤਾਰ ਡੂੰਘਾ ਹੋ ਰਿਹਾ ਹੈ, ਇਸ ਲਈ ਖੇਤੀ ਮਾਡਲ ਨੂੰ ਬਦਲਵਾਂ ਰੂਪ ਦੇ ਕੇ ਫ਼ਸਲੀ ...

ਪੂਰੀ ਖ਼ਬਰ »

ਵੀਜ਼ਨ ਐਜੂਕੇਸ਼ਨ ਦੇ ਵਿਦਿਆਰਥੀ ਨੇ ਪੀ. ਟੀ. ਈ. 'ਚੋਂ ਪ੍ਰਾਪਤ ਕੀਤੇ 57 ਸਕੋਰ

ਬਾਘਾ ਪੁਰਾਣਾ, 30 ਜੂਨ (ਗੁਰਮੀਤ ਸਿੰਘ ਮਾਣੂੰਕੇ)-ਸੰਸਥਾ ਵੀਜ਼ਨ ਐਜੂਕੇਸ਼ਨ ਬਾਘਾ ਪੁਰਾਣਾ ਤੋਂ ਵਿਦਿਆਰਥੀ ਚੰਗੇ ਬੈਂਡ ਸਕੋਰ ਪ੍ਰਾਪਤ ਕਰ ਕੇ ਵਿਦੇਸ਼ ਜਾਣ ਦਾ ਸੁਪਨਾ ਪੂਰਾ ਕਰ ਰਹੇ ਹਨ | ਇਸ ਮੌਕੇ ਸੰਸਥਾ ਦੇ ਡਾਇਰੈਕਟਰ ਗੁਰਪਿਆਰ ਸਿੰਘ ਗਿੱਲ ਨੇ ਦੱਸਿਆ ਕਿ ਬੀਤੇ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਦੀ ਮੋਗਾ ਬਲਾਕ ਦੀ ਮੀਟਿੰਗ

ਮੋਗਾ, 30 ਜੂਨ (ਅਸ਼ੋਕ ਬਾਂਸਲ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਜ਼ਿਲ੍ਹਾ ਮੋਗਾ ਬਲਾਕ ਸਿਟੀ ਮੋਗਾ ਦੀ ਮੀਟਿੰਗ ਕੀਤੀ ਗਈ | ਮੀਟਿੰਗ ਦੀ ਪ੍ਰਧਾਨਗੀ ਡਾ. ਦਰਸ਼ਨ ਲਾਲ ਨੇ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਮੁਹੱਲਾ ਕਲੀਨਿਕਾਂ ਦੀ ਆੜ ਵਿਚ ਜੇ ...

ਪੂਰੀ ਖ਼ਬਰ »

ਐੱਨ. ਜੀ. ਓ. ਐੱਸ. ਕੇ. ਬਾਂਸਲ ਨੂੰ ਡੀ. ਸੀ. ਨੇ ਕੀਤਾ ਸਨਮਾਨਿਤ

ਮੋਗਾ, 30 ਜੂਨ (ਅਸ਼ੋਕ ਬਾਂਸਲ)-ਪਿਛਲੇ ਕਈ ਸਾਲਾਂ ਤੋਂ ਸਮਾਜ ਸੇਵਾ ਦੇ ਖੇਤਰ 'ਚ ਵਧੀਆ ਸੇਵਾਵਾਂ ਨਿਭਾਉਣ ਵਾਲੇ ਜ਼ਿਲ੍ਹਾ ਕੋਆਰਡੀਨੇਟਰ ਐੱਨ. ਜੀ. ਓ. ਐੱਸ. ਕੇ. ਬਾਂਸਲ ਨੂੰ ਡਿਪਟੀ ਕਮਿਸ਼ਨਰ ਮੋਗਾ ਕੁਲਵੰਤ ਸਿੰਘ ਨੇ ਸਨਮਾਨਿਤ ਕੀਤਾ | ਜ਼ਿਕਰਯੋਗ ਹੈ ਕਿ ਐੱਨ. ਜੀ. ਓ. ...

ਪੂਰੀ ਖ਼ਬਰ »

ਦਸਮੇਸ਼ ਸਕੂਲ ਬਿਲਾਸਪੁਰ ਦਾ ਨਤੀਜਾ ਰਿਹਾ ਸੌ ਫ਼ੀਸਦੀ

ਨਿਹਾਲ ਸਿੰਘ ਵਾਲਾ, 30 ਜੂਨ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖ਼ਾਲਸਾ)-ਪੰਜਾਬ ਸਕੂਲ ਸਿੱਖਿਆ ਬੋਰਡ ਦੁਆਰਾ ਐਲਾਨੇ 12ਵੀਂ ਸ਼੍ਰੇਣੀ ਦੇ ਨਤੀਜੇ ਅਨੁਸਾਰ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਦੇ ਸਾਰੇ ...

ਪੂਰੀ ਖ਼ਬਰ »

ਐੱਸ. ਡੀ. ਕਾਲਜ ਫ਼ਾਰ ਵੁਮੈਨ ਮੋਗਾ ਅਕਾਦਮਿਕ ਸੈਸ਼ਨ 2022-23 ਲਈ ਪ੍ਰਾਸਪੈਕਟਸ ਜਾਰੀ

ਮੋਗਾ, 30 ਜੂਨ (ਜਸਪਾਲ ਸਿੰਘ ਬੱਬੀ)-ਐੱਸ. ਡੀ. ਕਾਲਜ ਫ਼ਾਰ ਵੁਮੈਨ ਮੋਗਾ ਦੇ ਅਕਾਦਮਿਕ ਸੈਸ਼ਨ 2022-23 ਦਾ ਦਾਖ਼ਲਿਆਂ ਸੰਬੰਧੀ ਪ੍ਰਾਸਪੈਕਟਸ ਪਿ੍ੰਸੀਪਲ ਡਾ. ਨੀਨਾ ਅਨੇਜਾ, ਕਾਲਜ ਪ੍ਰਬੰਧਕ ਕਮੇਟੀ ਦੇ ਸਕੱਤਰ ਦਰਸਨ ਪਾਲ ਸਿੰਘ, ਉੱਪ ਪ੍ਰਧਾਨ ਅਮਨ ਸਿੰਗਲਾ, ਸਲਾਹਕਾਰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX