ਤਾਜਾ ਖ਼ਬਰਾਂ


ਤੀਜੇ ਟੀ-20 'ਚ ਭਾਰਤ ਨੇ ਆਸਟ੍ਰੇਲੀਆ ਨੂੰ 6 ਵਿਕਟਾਂ ਨਾਲ ਹਰਾ ਕੇ ਸੀਰੀਜ਼ 'ਤੇ 2-1 ਨਾਲ ਕਬਜ਼ਾ
. . .  52 minutes ago
9 ਓਵਰਾਂ ਵਿਚ ਭਾਰਤ ਦਾ ਸਕੋਰ 81/2
. . .  about 1 hour ago
ਭਾਰਤ ਦਾ ਸਕੋਰ 6 ਓਵਰਾਂ ਵਿਚ 50/2
. . .  about 1 hour ago
ਰਾਜਸਥਾਨ 'ਚ ਵੱਡਾ ਬਦਲਾਅ , 82 ਕਾਂਗਰਸੀ ਵਿਧਾਇਕ ਦੇ ਸਕਦੇ ਹਨ ਅਸਤੀਫ਼ੇ - ਕਾਂਗਰਸੀ ਆਗੂ ਪ੍ਰਤਾਪ ਸਿੰਘ
. . .  about 2 hours ago
ਭਾਰੀ ਬਾਰਿਸ਼ ਕਾਰਨ ਕਿਸਾਨ ਦੇ ਬਰਾਂਡੇ ਦੀ ਡਿੱਗੀ ਛੱਤ, ਬਰਾਂਡੇ ਦੀ ਛੱਤ ਹੇਠ ਦੱਬਿਆ ਟਰੈਕਟਰ
. . .  about 4 hours ago
ਸੂਲਰ ਘਰਾਟ, 25 ਸਤੰਬਰ (ਜਸਵੀਰ ਸਿੰਘ ਔਜਲਾ)- ਹਲਕਾ ਦਿੜ੍ਹਬਾ ਦੇ ਕਸਬਾ ਸੂਲਰ ਦੇ ਕਿਸਾਨ ਹਰਜੀਤ ਸਿੰਘ ਦੀ ਤੇਜ਼ ਬਾਰਿਸ਼ ਹੋਣ ਨਾਲ ਬਰਾਂਡੇ ਦੀ ਛੱਤ ਡਿੱਗ ਗਈ, ਜਿਸ ਨਾਲ ਪਰਿਵਾਰ ਦਾ ਕਾਫ਼ੀ ਨੁਕਸਾਨ ਹੋ ਗਿਆ...
ਐੱਸ.ਜੀ.ਪੀ.ਸੀ ਦੇ ਯਤਨਾਂ ਸਦਕਾ, ਅਫ਼ਗਾਨਿਸਤਾਨ ਤੋਂ ਦਿੱਲੀ ਪੁੱਜੇ ਕਈ ਭਾਰਤੀ
. . .  about 4 hours ago
ਨਵੀਂ ਦਿੱਲੀ, 25 ਸਤੰਬਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਅੰਮ੍ਰਿਤਸਰ ਵਲੋਂ 38 ਬਾਲਗਾਂ, 14 ਬੱਚਿਆਂ ਅਤੇ 3 ਨਿਆਣਿਆਂ ਨੂੰ ਲੈ ਕੇ ਇਕ ਵਿਸ਼ੇਸ਼ ਉਡਾਣ ਅਫਗਾਨਿਸਤਾਨ ਦੇ ਕਾਬੁਲ ਤੋਂ ਦਿੱਲੀ ਪਹੁੰਚੀ। ਦਸ ਦੇਈਏ ਕਿ ਕਾਬੁਲ ਦੇ ਗੁਰਦੁਆਰਾ ਕਰਤੇ ਪ੍ਰਵਾਨ 'ਤੇ ਹਮਲੇ ਤੋਂ ਬਾਅਦ ਹੁਣ ਤੱਕ 68 ਅਫ਼ਗਾਨ ਹਿੰਦੂ ਅਤੇ ਸਿੱਖ ਪਹੁੰਚ ਚੁੱਕੇ ਹਨ।
ਤੀਸਰੇ ਟੀ-20 'ਚ ਟਾਸ ਜਿੱਤ ਕੇ ਭਾਰਤ ਵਲੋਂ ਆਸਟ੍ਰੇਲੀਆ ਨੂੰ ਪਹਿਲਾਂ ਬੱਲੇਬਾਜ਼ੀ ਦਾ ਦਿੱਤਾ ਸੱਦਾ
. . .  about 4 hours ago
ਹੈਦਰਾਬਾਦ, 25 ਸਤੰਬਰ-ਤੀਸਰੇ ਟੀ-20 'ਚ ਟਾਸ ਜਿੱਤ ਕੇ ਭਾਰਤ ਵਲੋਂ ਆਸਟ੍ਰੇਲੀਆ ਨੂੰ ਪਹਿਲਾਂ ਬੱਲੇਬਾਜ਼ੀ ਦਾ ਦਿੱਤਾ ਸੱਦਾ
ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਸੋਨੀਆ ਗਾਂਧੀ ਨਾਲ ਮੁਲਾਕਾਤ ਕਰਨ ਪਹੁੰਚੇ
. . .  about 5 hours ago
ਨਵੀਂ ਦਿੱਲੀ, 25 ਸਤੰਬਰ-ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਕਰਨ ਉਨ੍ਹਾਂ ਦੀ ਰਿਹਾਇਸ਼ 'ਤੇ ਪਹੁੰਚੇ ਹਨ।
ਪੰਜਾਬ ਮੰਤਰੀ ਪ੍ਰੀਸ਼ਦ ਦੀ ਮੀਟਿੰਗ 26 ਸਤੰਬਰ ਨੂੰ
. . .  about 5 hours ago
ਬੁਢਲਾਡਾ, 25 ਸਤੰਬਰ (ਸਵਰਨ ਸਿੰਘ ਰਾਹੀ)-ਪੰਜਾਬ ਸਰਕਾਰ ਦੇ ਆਮ ਰਾਜ ਪ੍ਰਬੰਧ ਵਿਭਾਗ ਵਲੋਂ ਜਾਰੀ ਸੂਚਨਾ ਅਨੁਸਾਰ ਪੰਜਾਬ ਮੰਤਰੀ ਪ੍ਰੀਸ਼ਦ ਦੀ ਅਗਲੀ ਮੀਟਿੰਗ 26 ਸਤੰਬਰ ਦਿਨ ਸੋਮਵਾਰ ਨੂੰ ਸ਼ਾਮ 4:00 ਵਜੇ ਕੋਠੀ ਨੰ...
1 ਲੱਖ ਰੁਪਏ ਰਿਸ਼ਵਤ ਮੰਗਣ ਵਾਲਾ ਕਲਰਕ ਵਿਜੀਲੈਂਸ ਵਲੋਂ ਗ੍ਰਿਫ਼ਤਾਰ
. . .  about 6 hours ago
ਸੁਨਾਮ ਊਧਮ ਸਿੰਘ ਵਾਲਾ, 25 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)-ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ 'ਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਦੇ ਉਦੇਸ਼ ਨਾਲ ਨਗਰ ਪਾਲਿਕਾ ਕਮੇਟੀ ਸੁਨਾਮ ਊਧਮ ਸਿੰਘ ਵਾਲਾ ਵਿਖੇ ਤਾਇਨਾਤ ਕਲਰਕ ਕਿਰਨਦੀਪ...
ਬੰਗਲਾਦੇਸ਼: ਨਦੀ 'ਚ ਕਿਸ਼ਤੀ ਪਲਟਣ ਕਾਰਨ 23 ਲੋਕਾਂ ਦੀ ਮੌਤ, ਦਰਜਨਾਂ ਲੋਕ ਹੋਏ ਲਾਪਤਾ
. . .  about 6 hours ago
ਨਵੀਂ ਦਿੱਲੀ, 25 ਸਤੰਬਰ-ਬੰਗਲਾਦੇਸ਼ 'ਚ ਇਕ ਨਦੀ 'ਚ ਇਕ ਕਿਸ਼ਤੀ ਪਲਟਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਇਸ ਕਿਸ਼ਤੀ ਦੇ ਪਲਣਨ ਨਾਲ ਘੱਟੋ-ਘੱਟ 23 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਕਈ ਦਰਜਨ ਲੋਕ ਲਾਪਤਾ ਹੋ ਗਏ ਹਨ।
ਆੜ੍ਹਤੀਆ ਮਾਸਟਰ ਮਥਰਾ ਦਾਸ ਦਾ ਹੋਇਆ ਦਿਹਾਂਤ
. . .  about 7 hours ago
ਲੌਂਗੋਵਾਲ, 25 ਸਤੰਬਰ (ਸ.ਸ.ਖੰਨਾ,ਵਿਨੋਦ)-ਕਸਬਾ ਲੌਂਗੋਵਾਲ ਦੇ ਨਾਮਵਰ ਆੜ੍ਹਤੀਆ ਮਾਸਟਰ ਮਥੁਰਾ ਦਾਸ ਜੋ ਕਿ 90 ਸਾਲਾਂ ਦੇ ਸਨ ਜੋ ਸੰਖੇਪ ਬਿਮਾਰੀ ਤੋਂ ਬਾਅਦ ਅਕਾਲ ਚਲਾਣਾ ਕਰ ਗਏ...
ਡਰੋਨ ਰਾਹੀਂ ਨਸ਼ਾ ਤਸਕਰੀ ਜਾਰੀ, ਬੀ.ਐੱਸ.ਐੱਫ ਨੇ ਚਾਰ ਪੈਕਟ ਹੈਰੋਇਨ ਕੀਤੀ ਬਰਾਮਦ
. . .  about 7 hours ago
ਅੰਮ੍ਰਿਤਸਰ, 25 ਸਤੰਬਰ- ਸੀਮਾ ਸੁਰੱਖਿਆ ਬਲ ਨੂੰ ਸਰਹੱਦੀ ਖ਼ੇਤਰ 'ਚ ਵੱਡੀ ਕਾਮਯਾਬੀ ਮਿਲੀ ਹੈ। ਬੀ.ਐੱਸ.ਐੱਫ. ਨੇ ਪਾਕਿਸਤਾਨ ਤੋਂ ਡਰੋਨ ਰਾਹੀਂ ਆਈ ਹੈਰੋਇਨ ਬਰਾਮਦ ਕੀਤੀ ਹੈ। ਸਰਹੱਦ ਪਾਰ ਤੋਂ ਡਰੋਨ ਰਾਹੀਂ ਹੈਰੋਇਨ...
ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸੰਸਦ ਮੈਂਬਰ ਸ਼ਸ਼ੀ ਥਰੂਰ 30 ਸਤੰਬਰ ਨੂੰ ਪਾਰਟੀ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਪੱਤਰ ਕਰਨਗੇ ਦਾਖ਼ਲ
. . .  about 8 hours ago
ਨਵੀਂ ਦਿੱਲੀ, 25 ਸਤੰਬਰ- ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸੰਸਦ ਮੈਂਬਰ ਸ਼ਸ਼ੀ ਥਰੂਰ 30 ਸਤੰਬਰ ਨੂੰ ਪਾਰਟੀ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨਗੇ।
ਪੰਜਾਬੀ ਫ਼ਿਲਮੀ ਡਾਇਰੈਕਟਰ ਨੇ ਕੀਤੀ ਖ਼ੁਦਕੁਸ਼ੀ
. . .  about 8 hours ago
ਲਹਿਰਾਗਾਗਾ, 25 ਸਤੰਬਰ (ਅਸ਼ੋਕ ਗਰਗ)- ਲਹਿਰਾਗਾਗਾ ਨਿਵਾਸੀ ਪੰਜਾਬੀ ਫ਼ਿਲਮੀ ਡਾਇਰੈਕਟਰ ਤਰਨਜੀਤ ਟੋਰੀ ਵਲੋਂ ਸਹੁਰਿਆਂ ਤੋਂ ਤੰਗ ਆ ਕੇ ਖ਼ੁਦਕੁਸ਼ੀ ਕਰ ਲਏ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਡਾਇਰੈਕਟਰ ਦੇ ਪਿਤਾ ਕ੍ਰਿਸ਼ਨ ਦਾਸ...
ਹਲਕਾ ਅਜਨਾਲਾ ਅੰਦਰ ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਨੂੰ ਵੱਡਾ ਝਟਕਾ
. . .  1 minute ago
ਅਜਨਾਲਾ, 25 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਵਿਧਾਨ ਸਭਾ ਹਲਕਾ ਅਜਨਾਲਾ ਅੰਦਰ ਅੱਜ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਕਾਂਗਰਸ ਨੂੰ ਉਸ ਵੇਲੇ ਜ਼ਬਰਦਸਤ ਸਿਆਸੀ ਝਟਕਾ ਮਿਲਿਆ ਜਦ ਪਿਛਲੇ 20 ਸਾਲਾਂ ਤੋਂ ਸ਼੍ਰੋਮਣੀ...
ਮੁਹਾਲੀ-ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਸ਼ਹੀਦ ਭਗਤ ਸਿੰਘ ਦੇ ਨਾਂ 'ਤੇ ਰੱਖਣ 'ਤੇ ਮੁੱਖ ਮੰਤਰੀ ਨੇ ਜ਼ਾਹਿਰ ਕੀਤੀ ਖ਼ੁਸ਼ੀ
. . .  about 9 hours ago
ਅਹਿਮਦਾਬਾਦ, 25 ਸਤੰਬਰ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਹਰਿਆਣਾ ਦੇ ਹਵਾਬਾਜ਼ੀ ਮੰਤਰੀ ਦੁਸ਼ਯੰਤ ਚੌਟਾਲਾ ਨਾਲ ਗੱਲ ਕੀਤੀ ਸੀ, ਜਿਸ ਤੋਂ ਬਾਅਦ ਸਹਿਮਤੀ ਬਣੀ ਸੀ। ਅਸੀਂ ਹਵਾਬਾਜ਼ੀ ਮੰਤਰੀ ਨੂੰ ਪੱਤਰ ਲਿਖ...
ਸਮਰਾਲਾ ਲਾਗੇ ਪਿੰਡ ਪੂਰਬਾ 'ਚ ਮੀਂਹ ਕਾਰਨ ਕੋਠੇ ਦੀ ਡਿੱਗੀ ਛੱਤ
. . .  about 11 hours ago
ਸਮਰਾਲਾ, 25 ਸਤੰਬਰ (ਗੋਪਾਲ ਸੋਫਤ)- ਸਨਿੱਚਰਵਾਰ ਤੋਂ ਲਗਾਤਾਰ ਪੈ ਰਹੇ ਭਾਰੀ ਮੀਂਹ ਕਾਰਨ ਇੱਥੋਂ ਨਜ਼ਦੀਕੀ ਪਿੰਡ ਪੂਰਬਾ ਵਿਖੇ ਇਕ ਕੋਠੇ ਦੀ ਛੱਤ ਡਿੱਗ ਗਈ ਹੈ ਪਰ ਇਸ ਛੱਤ ਡਿੱਗਣ ਕਾਰਨ ਕੋਈ ਵੀ ਜਾਨੀ ਨੁਕਸਾਨ ਨਹੀਂ ਹੋਇਆ...
ਭਾਰਤ-ਪਾਕਿਸਤਾਨ ਸਰਹੱਦ ਨਜ਼ਦੀਕ ਡਰੋਨ ਕਰੋੜਾਂ ਰੁਪਏ ਦੀ ਹੈਰੋਇਨ ਸੁੱਟ ਕੇ ਪਾਕਿਸਤਾਨ ਵੱਲ ਉੱਡਿਆ
. . .  about 11 hours ago
ਅਟਾਰੀ, 25 ਸਤੰਬਰ (ਗੁਰਦੀਪ ਸਿੰਘ ਅਟਾਰੀ )-ਭਾਰਤ-ਪਾਕਿਸਤਾਨ ਸਰਹੱਦ ਨਜ਼ਦੀਕ ਵਸੇ ਪਿੰਡ ਰਤਨ ਖ਼ੁਰਦ ਵਿਖੇ ਪਾਕਿਸਤਾਨੀ ਡਰੋਨ ਕਰੋੜਾਂ ਰੁਪਏ ਦੀ ਹੈਰੋਇਨ ਸੁੱਟ ਕੇ ਪਾਕਿਸਤਾਨ ਵੱਲ ਉੱਡ ਗਿਆ...
ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਫ਼ਸਲਾਂ ਦੇ ਨੁਕਸਾਨ ਲਈ ਵਿੱਤੀ ਪੈਕੇਜ ਦੇਣ ਲਈ ਕਿਹਾ
. . .  about 11 hours ago
ਮਲੋਟ, 25 ਸਤੰਬਰ (ਪਾਟਿਲ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਕੇ ਕਿਹਾ ਹੈ ਕਿ ਪਿਛਲੇ 2 ਦਿਨਾਂ ਤੋਂ ਲਗਾਤਾਰ ਮੀਂਹ ਨੇ ਸੂਬੇ ਭਰ ਵਿਚ ਖੜ੍ਹੀ ਝੋਨੇ ਅਤੇ ਕਪਾਹ ਦੀ ਫ਼ਸਲ ਨੂੰ ਭਾਰੀ ਨੁਕਸਾਨ ਪਹੁੰਚਾਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੂੰ ਤੁਰੰਤ ਗਿਰਦਾਵਰੀ ਦੇ ਹੁਕਮ ਦੇ ਕੇ ਕਿਸਾਨਾਂ...
ਸੜਕਾਂ 'ਤੇ ਦਰੱਖਤ ਡਿੱਗਣ ਕਾਰਨ ਆਵਾਜਾਈ ਪ੍ਰਭਾਵਿਤ
. . .  about 11 hours ago
ਸੁਨਾਮ ਊਧਮ ਸਿੰਘ ਵਾਲਾ, 25 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਬੀਤੀ ਕੱਲ੍ਹ ਸੁਨਾਮ ਹਲਕੇ 'ਚ ਹੋਈ ਬੇਮੌਸਮੀ ਭਾਰੀ ਬਰਸਾਤ ਕਾਰਨ ਜਨਜੀਵਨ ਬੁਰੀ ਤਰਾਂ ਪ੍ਰਭਾਵਿਤ ਹੋਇਆ ਹੈ।ਜਿਥੇ ਗਲੀਆਂ ਅਤੇ ਘਰਾਂ ਵਿਚ ਮੀਂਹ ਦਾ ਪਾਣੀ ਵੜਨ ਕਾਰਨ ਲੋਕ ਆਪਣਾ ਘਰੇਲੂ ਸਮਾਨ ਸੰਭਾਲਦੇ ਰਹੇ ਉਥੇ ਹੀ ਆਮ ਤੌਰ 'ਤੇ ਸ਼ਹਿਰ 'ਚ ਦੁਕਾਨਾਂ ਬੰਦ ਹੀ...
ਨਿਤਿਸ਼ ਕੁਮਾਰ, ਲਾਲੂ ਪ੍ਰਸਾਦ ਅੱਜ ਦਿੱਲੀ 'ਚ ਸੋਨੀਆ ਗਾਂਧੀ ਨਾਲ ਕਰਨਗੇ ਮੁਲਾਕਾਤ
. . .  about 11 hours ago
ਨਵੀਂ ਦਿੱਲੀ, 25 ਸਤੰਬਰ - ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਅਤੇ ਰਾਸ਼ਟਰੀ ਜਨਤਾ ਦਲ ਦੇ ਮੁਖੀ ਲਾਲੂ ਪ੍ਰਸਾਦ ਯਾਦਵ ਅੱਜ ਦਿੱਲੀ 'ਚ ਸੋਨੀਆ ਗਾਂਧੀ ਨਾਲ ਮੁਲਾਕਾਤ...
ਸ਼ਹੀਦ ਭਗਤ ਸਿੰਘ ਦੇ ਨਾਂਅ 'ਤੇ ਹੋਵੇਗਾ ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ - ਪ੍ਰਧਾਨ ਮੰਤਰੀ ਨੇ ਕੀਤਾ ਐਲਾਨ
. . .  about 12 hours ago
ਨਵੀਂ ਦਿੱਲੀ, 25 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਲਾਨ ਕੀਤਾ ਕਿ ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਬਦਲੇਗਾ। ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਸ਼ਹੀਦ ਭਗਤ ਸਿੰਘ ਦੇ ਨਾਂਅ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਰ ਰਹੇ ਨੇ 'ਮਨ ਕੀ ਬਾਤ'
. . .  about 12 hours ago
ਨਵੀਂ ਦਿੱਲੀ, 25 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਰੇਡਿਓ ਪ੍ਰੋਗਰਾਮ 'ਮਨ ਕੀ ਬਾਤ' 'ਚ ਦੇਸ਼ ਵਾਸੀਆਂ ਨੂੰ ਸੰਬੋਧਨ ਕਰ ਰਹੇ...
ਰੇਲਵੇ ਕਲੋਨੀ ਮਲੋਟ ਵਿਚ ਧੜ ਨਾਲੋਂ ਸਿਰ ਲਾਹ ਕੇ ਵਿਅਕਤੀ ਦਾ ਕਤਲ
. . .  about 12 hours ago
ਮਲੋਟ, 25 ਸਤੰਬਰ (ਪਾਟਿਲ)-ਰੇਲਵੇ ਕਲੋਨੀ ਮਲੋਟ ਵਿਖੇ ਬੀਤੀ ਰਾਤ ਇਕ ਵਿਅਕਤੀ ਦਾ ਧੜ ਨਾਲੋਂ ਸਿਰ ਲਾਹ ਕੇ ਕਤਲ ਕੀਤੇ ਜਾਣ ਦਾ ਸਮਾਚਾਰ ਹੈ। ਮ੍ਰਿਤਕ ਦੀ ਪਹਿਚਾਣ ਅਮਰਨਾਥ ਪੁੱਤਰ ਉਮੇਦ ਕੁਮਾਰ ਵਜੋਂ ਹੋਈ ਹੈ। ਕਤਲ ਕਰਨ ਵਾਲਿਆਂ ਨੇ ਧੜ ਅਤੇ ਸਿਰ ਨੂੰ ਕਲੋਨੀ ਨੇੜੇ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 17 ਹਾੜ ਸੰਮਤ 554

ਸੰਪਾਦਕੀ

ਭਾਜਪਾ ਦਾ ਵਧਦਾ ਪ੍ਰਭਾਵ

ਮੁੰਬਈ ਵਿਚ ਮਹਾਰਾਸ਼ਟਰ ਦੀ ਸਿਆਸਤ ਵਿਚ ਪਿਛਲੇ ਕੁਝ ਹਫ਼ਤਿਆਂ ਤੋਂ ਚੱਲ ਰਿਹਾ ਘਟਨਾਕ੍ਰਮ ਕਿਸੇ ਦਿਲਚਸਪ ਫ਼ਿਲਮ ਤੋਂ ਘੱਟ ਨਹੀਂ ਹੈ। ਜਿਸ ਤਰ੍ਹਾਂ ਮੁੱਖ ਮੰਤਰੀ ਰਹੇ ਊਧਵ ਠਾਕਰੇ ਵਿਰੁੱਧ ਉਸ ਦੀ ਆਪਣੀ ਹੀ ਪਾਰਟੀ ਸ਼ਿਵ ਸੈਨਾ ਦੇ ਵਿਧਾਇਕਾਂ ਵਲੋਂ ਬਗ਼ਾਵਤ ਕੀਤੀ ਗਈ। ਬਗ਼ਾਵਤ ਕਰਨ ਤੋਂ ਬਾਅਦ ਇਹ ਬਾਗ਼ੀ ਵਿਧਾਇਕ ਪਹਿਲਾਂ ਸੂਰਤ ਗਏ, ਉਸ ਤੋਂ ਬਾਅਦ ਉਹ ਗੁਹਾਟੀ ਪੁੱਜੇ। ਆਪਣਾ ਅਗਲਾ ਪੜਾਅ ਉਨ੍ਹਾਂ ਗੋਆ ਵਿਚ ਕੀਤਾ ਅਤੇ ਕੁਝ ਹਫ਼ਤਿਆਂ ਵਿਚ ਹੀ ਉਹ ਹੁਣ ਫਿਰ ਮੁੰਬਈ ਪੁੱਜ ਗਏ ਹਨ। ਇਸ ਸਮੇਂ ਦੌਰਾਨ ਊਧਵ ਠਾਕਰੇ ਨੇ ਆਪਣੀ ਪਾਰਟੀ ਵਿਚ ਹੀ ਘੱਟ ਗਿਣਤੀ ਵਿਚ ਰਹਿ ਜਾਣ ਕਰਕੇ ਕੁਝ ਦਿਨਾਂ ਤੱਕ ਤਾਂ ਪੂਰੀ ਸਿਆਸੀ ਹਫੜਾ ਦਫ਼ੜੀ ਮਚਾਈ ਰੱਖੀ। ਮਾਮਲਾ ਦੇਸ਼ ਦੀਆਂ ਉੱਚ ਅਦਾਲਤਾਂ ਤੱਕ ਪੁੱਜ ਗਿਆ। ਉਸ ਦੇ ਸਾਥੀ ਸ਼ਿਵ ਸੈਨਿਕਾਂ ਨੇ ਬਾਗ਼ੀ ਵਿਧਾਇਕਾਂ ਵਿਰੁੱਧ ਹਿੰਸਕ ਹੋ ਕੇ ਗਲੀਆਂ, ਬਾਜ਼ਾਰਾਂ ਵਿਚ ਪੂਰੀ ਭੜਾਸ ਕੱਢੀ ਪਰ ਅਖ਼ੀਰ ਆਪਣੀ ਕੋਈ ਵਾਹ ਨਾ ਲਗਦੀ ਵੇਖ ਕੇ ਊਧਵ ਠਾਕਰੇ ਨੂੰ ਮੁੱਖ ਮੰਤਰੀ ਅਹੁਦੇ ਤੋਂ ਅਸਤੀਫ਼ਾ ਦੇਣ ਦਾ ਐਲਾਨ ਕਰਨਾ ਪਿਆ।
ਢਾਈ ਸਾਲ ਤੱਕ ਸ਼ਿਵ ਸੈਨਾ ਦੀ ਵਾਗਡੋਰ ਸੰਭਾਲਣ ਦੇ ਨਾਲ-ਨਾਲ ਊਧਵ ਠਾਕਰੇ ਨੇ ਪਿਛਲੇ ਲੰਮੇ ਸਮੇਂ ਤੋਂ ਆਪਣੀਆਂ ਸਿਧਾਂਤਕ ਵਿਰੋਧੀ ਚੱਲੀਆਂ ਆ ਰਹੀਆਂ ਪਾਰਟੀਆਂ ਨੈਸ਼ਨਲਿਸਟ ਕਾਂਗਰਸ ਪਾਰਟੀ ਅਤੇ ਕਾਂਗਰਸ ਨਾਲ ਗੱਠਜੋੜ ਕਰਕੇ ਸਰਕਾਰ ਚਲਾਈ। ਸਾਲ 2014 ਵਿਚ ਭਾਜਪਾ ਅਤੇ ਸ਼ਿਵ ਸੈਨਾ ਨੇ ਮਿਲ ਕੇ ਚੋਣਾਂ ਲੜੀਆਂ ਸਨ, ਜਿਸ ਵਿਚ ਉਨ੍ਹਾਂ ਨੂੰ ਵੱਡੀ ਜਿੱਤ ਪ੍ਰਾਪਤ ਹੋਈ ਸੀ। ਉਸ ਸਮੇਂ ਵੀ ਊਧਵ ਠਾਕਰੇ ਨੇ ਲੰਮੇ ਸਮੇਂ ਤੱਕ ਮੁੱਖ ਮੰਤਰੀ ਦੇ ਅਹੁਦੇ ਨੂੰ ਲੈ ਕੇ ਅੜਿੱਕਾ ਡਾਹੀ ਰੱਖਿਆ ਸੀ। ਅਖ਼ੀਰ ਉਹ ਭਾਜਪਾ ਦੇ ਆਗੂ ਦੇਵੇਂਦਰ ਫੜਨਵੀਸ ਨੂੰ ਮੁੱਖ ਮੰਤਰੀ ਬਣਾਉਣਾ ਮੰਨ ਗਿਆ ਸੀ। ਦੂਸਰੀ ਵਾਰ 2019 ਵਿਚ ਹੋਈਆਂ ਚੋਣਾਂ ਵਿਚ ਭਾਜਪਾ ਨੂੰ 106 ਸੀਟਾਂ ਅਤੇ ਸ਼ਿਵ ਸੈਨਾ ਨੂੰ 55 ਸੀਟਾਂ ਮਿਲੀਆਂ ਸਨ। ਨੈਸ਼ਨਲਿਸਟ ਕਾਂਗਰਸ ਪਾਰਟੀ ਨੂੰ 53 ਅਤੇ ਕਾਂਗਰਸ ਨੂੰ 44 ਸੀਟਾਂ ਮਿਲੀਆਂ ਸਨ। ਊਧਵ ਠਾਕਰੇ ਨੇ ਉਸ ਸਮੇਂ ਆਪਣੀ ਭਾਈਵਾਲ ਪਾਰਟੀ ਭਾਜਪਾ ਨਾਲ ਮੁੱਖ ਮੰਤਰੀ ਦੇ ਅਹੁਦੇ ਨੂੰ ਲੈ ਕੇ ਰੇੜਕਾ ਖੜ੍ਹਾ ਕਰ ਦਿੱਤਾ ਸੀ। ਭਾਜਪਾ ਤੋਂ ਲਗਭਗ ਅੱਧੀਆਂ ਸੀਟਾਂ ਹੋਣ ਦੇ ਬਾਵਜੂਦ ਉਹ ਆਪਣੀ ਗੱਲ 'ਤੇ ਅਡਿੱਗ ਰਿਹਾ ਸੀ। ਇਸ ਮਸਲੇ 'ਤੇ ਜਦੋਂ ਦੋਹਾਂ ਪਾਰਟੀਆਂ ਵਿਚ ਸਮਝੌਤਾ ਨਾ ਹੋਇਆ ਤਾਂ ਊਧਵ ਠਾਕਰੇ ਨੇ ਸ਼ਰਦ ਪਵਾਰ ਦੀ ਨੈਸ਼ਨਲਿਸਟ ਕਾਂਗਰਸ ਪਾਰਟੀ ਤੇ ਕਾਂਗਰਸ ਨਾਲ ਮਿਲ ਕੇ ਮਹਾਂ ਵਿਕਾਸ ਅਗਾੜੀ ਗੱਠਜੋੜ ਬਣਾ ਕੇ ਸਰਕਾਰ ਬਣਾਉਣ ਦਾ ਐਲਾਨ ਕਰ ਦਿੱਤਾ ਸੀ।
ਭਾਵੇਂ ਉਸ ਨੇ ਢਾਈ ਸਾਲ ਤੱਕ ਸਰਕਾਰ ਚਲਾਈ ਪਰ ਤਿੰਨਾਂ ਪਾਰਟੀਆਂ ਵਿਚ ਕੋਈ ਵੱਡਾ ਸੁਮੇਲ ਨਾ ਹੋਣ ਕਾਰਨ ਇਹ ਲੜਖੜਾਉਂਦੀ ਹੀ ਰਹੀ। ਇਸੇ ਸਮੇਂ ਵਿਚ ਹੀ ਊਧਵ ਠਾਕਰੇ ਦੀ ਸਮੁੱਚੀ ਕਾਰਜਸ਼ੈਲੀ ਨੂੰ ਲੈ ਕੇ ਪਾਰਟੀ ਵਿਧਾਇਕ ਅੰਦਰੋਂ-ਅੰਦਰ ਉੱਬਲਦੇ ਰਹੇ। ਅਖ਼ੀਰ ਸ਼ਿਵ ਸੈਨਾ ਦੇ ਹੀ ਆਗੂ ਏਕਨਾਥ ਸ਼ਿੰਦੇ ਦੀ ਅਗਵਾਈ ਵਿਚ ਉਨ੍ਹਾਂ ਊਧਵ ਠਾਕਰੇ ਵਿਰੁੱਧ ਬਗ਼ਾਵਤ ਕਰ ਦਿੱਤੀ। ਚਾਹੇ ਅਜਿਹਾ ਕੁਝ ਭਾਜਪਾ ਨਾਲ ਗੁਪਤ ਗੱਠਜੋੜ ਕਰਕੇ ਹੀ ਹੁੰਦਾ ਰਿਹਾ ਹੋਵੇ ਪਰ ਏਕਨਾਥ ਸ਼ਿੰਦੇ ਨੇ ਲਗਾਤਾਰ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਊਧਵ ਠਾਕਰੇ ਸ਼ਿਵ ਸੈਨਾ ਦੀ ਹਿੰਦੂਤਵ ਦੀ ਵਿਚਾਰਧਾਰਾ ਨੂੰ ਇਸ ਲਈ ਛੱਡ ਗਿਆ ਹੈ, ਕਿਉਂਕਿ ਉਸ ਦੀਆਂ ਦੋਵੇਂ ਭਾਈਵਾਲ ਪਾਰਟੀਆਂ ਦੇ ਵਿਚਾਰ ਉਸ ਤੋਂ ਵੱਖਰੇ ਸਨ। ਮਹਾਂ ਵਿਕਾਸ ਅਗਾੜੀ ਸਰਕਾਰ ਦੇ ਖ਼ਿਲਾਫ਼ ਏਕਨਾਥ ਸ਼ਿੰਦੇ ਦੀ ਅਗਵਾਈ ਵਿਚ ਇਕੱਠੇ ਹੋ ਕੇ ਵਿਧਾਇਕਾਂ ਨੇ ਇਕ ਵਾਰ ਬਗ਼ਾਵਤ ਦਾ ਝੰਡਾ ਚੁੱਕਿਆ, ਜਿਸ ਨੂੰ ਉਨ੍ਹਾਂ ਅਖ਼ੀਰ ਤੱਕ ਫੜੀ ਰੱਖਿਆ। ਸ਼ਿੰਦੇ ਭਾਜਪਾ ਨੂੰ ਆਪਣੀ ਕੁਦਰਤੀ ਸਿਧਾਂਤਕ ਭਾਈਵਾਲ ਪਾਰਟੀ ਆਖਦਾ ਰਿਹਾ।
ਭਾਜਪਾ ਨੂੰ ਇਹ ਗਿਲਾ ਸੀ ਕਿ ਊਧਵ ਠਾਕਰੇ ਨੇ ਮੁੱਖ ਮੰਤਰੀ ਬਣਨ ਲਈ ਉਸ ਨੂੰ ਵੀ ਧੋਖਾ ਦਿੱਤਾ ਹੈ ਅਤੇ ਆਪਣੇ ਸਿਧਾਂਤਾਂ ਨੂੰ ਵੀ ਛੱਡਿਆ। ਚਾਹੇ ਹੁਣ ਫੜਨਵੀਸ ਨੇ ਭਾਜਪਾ ਵਿਧਾਇਕਾਂ ਦੇ ਵੱਧ ਹੋਣ ਦੇ ਬਾਵਜੂਦ ਏਕਨਾਥ ਸ਼ਿੰਦੇ ਨੂੰ ਮੁੱਖ ਮੰਤਰੀ ਬਣਾਉਣ ਦਾ ਐਲਾਨ ਕੀਤਾ ਹੈ ਅਤੇ ਇਹ ਵੀ ਕਿਹਾ ਹੈ ਕਿ ਠਾਕਰੇ ਨੂੰ ਧੋਖਾ ਦੇਣ ਦੀ ਸਜ਼ਾ ਮਿਲ ਗਈ ਹੈ ਪਰ ਭਾਜਪਾ ਵਲੋਂ ਸ਼ਿੰਦੇ ਨੂੰ ਮੁੱਖ ਮੰਤਰੀ ਬਣਾਉਣ ਦੇ ਐਲਾਨ ਨੂੰ ਵੀ ਹੈਰਾਨੀਜਨਕ ਕਿਹਾ ਜਾ ਸਕਦਾ ਹੈ, ਕਿਉਂਕਿ ਉਮੀਦ ਇਹ ਹੀ ਕੀਤੀ ਜਾ ਰਹੀ ਸੀ ਕਿ ਭਾਜਪਾ ਵੱਡੀ ਪਾਰਟੀ ਹੋਣ ਕਰਕੇ ਫੜਨਵੀਸ ਹੀ ਮੁੱਖ ਮੰਤਰੀ ਬਣਨਗੇ। ਅਸੀਂ ਇਸ ਸਮੁੱਚੇ ਘਟਨਾ ਚੱਕਰ ਵਿਚ ਭਾਜਪਾ ਨੂੰ ਜੇਤੂ ਹੋਇਆ ਸਮਝਦੇ ਹਾਂ, ਕਿਉਂਕਿ ਉਸ ਦੀਆਂ ਨਜ਼ਰਾਂ ਸਾਲ 2024 ਦੀਆਂ ਲੋਕ ਸਭਾ ਦੀਆਂ ਚੋਣਾਂ 'ਤੇ ਹਨ ਅਤੇ ਢਾਈ ਸਾਲ ਬਾਅਦ ਹੀ ਮਹਾਰਾਸ਼ਟਰ ਵਿਧਾਨ ਸਭਾ ਦੀਆਂ ਚੋਣਾਂ ਵੀ ਹੋਣਗੀਆਂ। ਦੂਸਰੇ ਪਾਸੇ ਕਾਂਗਰਸ ਤੇ ਨੈਸ਼ਨਲਿਸਟ ਨੂੰ ਇਕ ਵਾਰ ਫਿਰ ਇਸ ਘਟਨਾ ਚੱਕਰ ਨਾਲ ਨਿਰਾਸ਼ਾਜਨਕ ਸਿਆਸੀ ਹਾਰ ਮਿਲੀ ਹੈ। ਮਹਾਰਾਸ਼ਟਰ ਦੇ ਇਸ ਦਿਲਚਸਪ ਅਤੇ ਅਜੀਬੋ-ਗ਼ਰੀਬ ਸਿਆਸੀ ਘਟਨਾ ਚੱਕਰ ਦੇ ਇਕ ਵਾਰ ਫਿਰ ਦੇਸ਼ ਦੀ ਸਿਆਸਤ 'ਤੇ ਵੱਡਾ ਅਸਰ ਪੈਣ ਦੇ ਆਸਾਰ ਬਣ ਗਏ ਹਨ।

-ਬਰਜਿੰਦਰ ਸਿੰਘ ਹਮਦਰਦ

ਰਲੇ ਮਿਲੇ ਪ੍ਰਭਾਵਾਂ ਵਾਲਾ ਹੈ ਪੰਜਾਬ ਦਾ ਬਜਟ

ਹਮ ਉਨਕੀ ਆਸ ਮੇਂ ਉਮਰੇਂ ਗੁਜ਼ਾਰ ਦੇਤੇ ਹੈਂ, ਵੋ ਮੁਅਜਜ਼ੇ ਜੇ ਕਭੀ ਰੂ-ਨੁਮਾ ਨਹੀਂ ਹੋਤੇ॥ ਅਜ਼ਹਰ ਅਦੀਮ ਦਾ ਇਹ ਸ਼ਿਅਰ ਕਿ ਅਸੀਂ ਉਨ੍ਹਾਂ ਚਮਤਕਾਰਾਂ ਦੀ ਆਸ ਵਿਚ ਜ਼ਿੰਦਗੀ ਗੁਜ਼ਾਰ ਦਿੰਦੇ ਹਾਂ ਜੋ ਕਦੇ ਨਹੀਂ ਹੁੰਦੇ। ਮੈਨੂੰ ਉਸ ਵੇਲੇ ਯਾਦ ਆਇਆ ਜਦੋਂ ਮੈਂ ਆਮ ਆਦਮੀ ...

ਪੂਰੀ ਖ਼ਬਰ »

ਅਜੋਕੇ ਸਮੇਂ ਵਿਚ ਬੇਹੱਦ ਜ਼ਰੂਰੀ ਹੈ ਡਾਕਟਰਾਂ ਦੀ ਸੁਰੱਖਿਆ

ਕੌਮੀ ਡਾਕਟਰ ਦਿਵਸ 'ਤੇ ਵਿਸ਼ੇਸ਼ ਭਾਰਤ ਵਿਚ ਕੌਮੀ ਡਾਕਟਰ ਦਿਵਸ ਇਕ ਜੁਲਾਈ ਨੂੰ ਮਨਾਇਆ ਜਾਂਦਾ ਹੈ। ਦੇਸ਼ ਵਿਚ ਪਹਿਲੀ ਵਾਰ ਡਾਕਟਰ ਦਿਵਸ ਇਕ ਜੁਲਾਈ 1991 ਵਿਚ ਮਨਾਇਆ ਗਿਆ ਸੀ। ਸਾਡੇ ਦੇਸ਼ 'ਚ ਇਹ ਦਿਵਸ ਭਾਰਤ ਰਤਨ ਡਾਕਟਰ ਬੀ. ਸੀ. ਰਾਏ ਦੇ ਜਨਮ ਦਿਨ ਨੂੰ ਮੁੱਖ ਰੱਖ ਕੇ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ ਨੂੰ ਕੇਂਦਰੀ ਦਰਜਾ ਦੇਣਾ ਪੰਜਾਬ ਨਾਲ ਇਕ ਹੋਰ ਧੱਕਾ

ਪੰਜਾਬ ਵਿਧਾਨ ਸਭਾ ਨੇ ਸੈਸ਼ਨ ਦੇ ਆਖਰੀ ਦਿਨ 30 ਜੂਨ ਨੂੰ ਪੰਜਾਬ ਯੂਨੀਵਰਸਿਟੀ ਨੂੰ ਕੇਂਦਰੀ ਦਰਜਾ ਦੇਣ ਵਿਰੁੱਧ ਮਤਾ ਪਾਸ ਕੀਤਾ ਹੈ। ਇਹ ਇਕ ਸ਼ਲਾਘਾਯੋਗ ਕਦਮ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬਜਟ ਇਜਲਾਸ 'ਚ ਬਹਿਸ ਦੌਰਾਨ 28 ਜੂਨ ਨੂੰ ਹੀ ਕਹਿ ਦਿੱਤਾ ਸੀ ਕਿ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX