ਤਾਜਾ ਖ਼ਬਰਾਂ


ਤੀਜੇ ਟੀ-20 'ਚ ਭਾਰਤ ਨੇ ਆਸਟ੍ਰੇਲੀਆ ਨੂੰ 6 ਵਿਕਟਾਂ ਨਾਲ ਹਰਾ ਕੇ ਸੀਰੀਜ਼ 'ਤੇ 2-1 ਨਾਲ ਕਬਜ਼ਾ
. . .  37 minutes ago
9 ਓਵਰਾਂ ਵਿਚ ਭਾਰਤ ਦਾ ਸਕੋਰ 81/2
. . .  about 1 hour ago
ਭਾਰਤ ਦਾ ਸਕੋਰ 6 ਓਵਰਾਂ ਵਿਚ 50/2
. . .  about 1 hour ago
ਰਾਜਸਥਾਨ 'ਚ ਵੱਡਾ ਬਦਲਾਅ , 82 ਕਾਂਗਰਸੀ ਵਿਧਾਇਕ ਦੇ ਸਕਦੇ ਹਨ ਅਸਤੀਫ਼ੇ - ਕਾਂਗਰਸੀ ਆਗੂ ਪ੍ਰਤਾਪ ਸਿੰਘ
. . .  about 2 hours ago
ਭਾਰੀ ਬਾਰਿਸ਼ ਕਾਰਨ ਕਿਸਾਨ ਦੇ ਬਰਾਂਡੇ ਦੀ ਡਿੱਗੀ ਛੱਤ, ਬਰਾਂਡੇ ਦੀ ਛੱਤ ਹੇਠ ਦੱਬਿਆ ਟਰੈਕਟਰ
. . .  about 3 hours ago
ਸੂਲਰ ਘਰਾਟ, 25 ਸਤੰਬਰ (ਜਸਵੀਰ ਸਿੰਘ ਔਜਲਾ)- ਹਲਕਾ ਦਿੜ੍ਹਬਾ ਦੇ ਕਸਬਾ ਸੂਲਰ ਦੇ ਕਿਸਾਨ ਹਰਜੀਤ ਸਿੰਘ ਦੀ ਤੇਜ਼ ਬਾਰਿਸ਼ ਹੋਣ ਨਾਲ ਬਰਾਂਡੇ ਦੀ ਛੱਤ ਡਿੱਗ ਗਈ, ਜਿਸ ਨਾਲ ਪਰਿਵਾਰ ਦਾ ਕਾਫ਼ੀ ਨੁਕਸਾਨ ਹੋ ਗਿਆ...
ਐੱਸ.ਜੀ.ਪੀ.ਸੀ ਦੇ ਯਤਨਾਂ ਸਦਕਾ, ਅਫ਼ਗਾਨਿਸਤਾਨ ਤੋਂ ਦਿੱਲੀ ਪੁੱਜੇ ਕਈ ਭਾਰਤੀ
. . .  about 4 hours ago
ਨਵੀਂ ਦਿੱਲੀ, 25 ਸਤੰਬਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਅੰਮ੍ਰਿਤਸਰ ਵਲੋਂ 38 ਬਾਲਗਾਂ, 14 ਬੱਚਿਆਂ ਅਤੇ 3 ਨਿਆਣਿਆਂ ਨੂੰ ਲੈ ਕੇ ਇਕ ਵਿਸ਼ੇਸ਼ ਉਡਾਣ ਅਫਗਾਨਿਸਤਾਨ ਦੇ ਕਾਬੁਲ ਤੋਂ ਦਿੱਲੀ ਪਹੁੰਚੀ। ਦਸ ਦੇਈਏ ਕਿ ਕਾਬੁਲ ਦੇ ਗੁਰਦੁਆਰਾ ਕਰਤੇ ਪ੍ਰਵਾਨ 'ਤੇ ਹਮਲੇ ਤੋਂ ਬਾਅਦ ਹੁਣ ਤੱਕ 68 ਅਫ਼ਗਾਨ ਹਿੰਦੂ ਅਤੇ ਸਿੱਖ ਪਹੁੰਚ ਚੁੱਕੇ ਹਨ।
ਤੀਸਰੇ ਟੀ-20 'ਚ ਟਾਸ ਜਿੱਤ ਕੇ ਭਾਰਤ ਵਲੋਂ ਆਸਟ੍ਰੇਲੀਆ ਨੂੰ ਪਹਿਲਾਂ ਬੱਲੇਬਾਜ਼ੀ ਦਾ ਦਿੱਤਾ ਸੱਦਾ
. . .  about 4 hours ago
ਹੈਦਰਾਬਾਦ, 25 ਸਤੰਬਰ-ਤੀਸਰੇ ਟੀ-20 'ਚ ਟਾਸ ਜਿੱਤ ਕੇ ਭਾਰਤ ਵਲੋਂ ਆਸਟ੍ਰੇਲੀਆ ਨੂੰ ਪਹਿਲਾਂ ਬੱਲੇਬਾਜ਼ੀ ਦਾ ਦਿੱਤਾ ਸੱਦਾ
ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਸੋਨੀਆ ਗਾਂਧੀ ਨਾਲ ਮੁਲਾਕਾਤ ਕਰਨ ਪਹੁੰਚੇ
. . .  about 4 hours ago
ਨਵੀਂ ਦਿੱਲੀ, 25 ਸਤੰਬਰ-ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਕਰਨ ਉਨ੍ਹਾਂ ਦੀ ਰਿਹਾਇਸ਼ 'ਤੇ ਪਹੁੰਚੇ ਹਨ।
ਪੰਜਾਬ ਮੰਤਰੀ ਪ੍ਰੀਸ਼ਦ ਦੀ ਮੀਟਿੰਗ 26 ਸਤੰਬਰ ਨੂੰ
. . .  about 5 hours ago
ਬੁਢਲਾਡਾ, 25 ਸਤੰਬਰ (ਸਵਰਨ ਸਿੰਘ ਰਾਹੀ)-ਪੰਜਾਬ ਸਰਕਾਰ ਦੇ ਆਮ ਰਾਜ ਪ੍ਰਬੰਧ ਵਿਭਾਗ ਵਲੋਂ ਜਾਰੀ ਸੂਚਨਾ ਅਨੁਸਾਰ ਪੰਜਾਬ ਮੰਤਰੀ ਪ੍ਰੀਸ਼ਦ ਦੀ ਅਗਲੀ ਮੀਟਿੰਗ 26 ਸਤੰਬਰ ਦਿਨ ਸੋਮਵਾਰ ਨੂੰ ਸ਼ਾਮ 4:00 ਵਜੇ ਕੋਠੀ ਨੰ...
1 ਲੱਖ ਰੁਪਏ ਰਿਸ਼ਵਤ ਮੰਗਣ ਵਾਲਾ ਕਲਰਕ ਵਿਜੀਲੈਂਸ ਵਲੋਂ ਗ੍ਰਿਫ਼ਤਾਰ
. . .  about 5 hours ago
ਸੁਨਾਮ ਊਧਮ ਸਿੰਘ ਵਾਲਾ, 25 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)-ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ 'ਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਦੇ ਉਦੇਸ਼ ਨਾਲ ਨਗਰ ਪਾਲਿਕਾ ਕਮੇਟੀ ਸੁਨਾਮ ਊਧਮ ਸਿੰਘ ਵਾਲਾ ਵਿਖੇ ਤਾਇਨਾਤ ਕਲਰਕ ਕਿਰਨਦੀਪ...
ਬੰਗਲਾਦੇਸ਼: ਨਦੀ 'ਚ ਕਿਸ਼ਤੀ ਪਲਟਣ ਕਾਰਨ 23 ਲੋਕਾਂ ਦੀ ਮੌਤ, ਦਰਜਨਾਂ ਲੋਕ ਹੋਏ ਲਾਪਤਾ
. . .  about 6 hours ago
ਨਵੀਂ ਦਿੱਲੀ, 25 ਸਤੰਬਰ-ਬੰਗਲਾਦੇਸ਼ 'ਚ ਇਕ ਨਦੀ 'ਚ ਇਕ ਕਿਸ਼ਤੀ ਪਲਟਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਇਸ ਕਿਸ਼ਤੀ ਦੇ ਪਲਣਨ ਨਾਲ ਘੱਟੋ-ਘੱਟ 23 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਕਈ ਦਰਜਨ ਲੋਕ ਲਾਪਤਾ ਹੋ ਗਏ ਹਨ।
ਆੜ੍ਹਤੀਆ ਮਾਸਟਰ ਮਥਰਾ ਦਾਸ ਦਾ ਹੋਇਆ ਦਿਹਾਂਤ
. . .  about 6 hours ago
ਲੌਂਗੋਵਾਲ, 25 ਸਤੰਬਰ (ਸ.ਸ.ਖੰਨਾ,ਵਿਨੋਦ)-ਕਸਬਾ ਲੌਂਗੋਵਾਲ ਦੇ ਨਾਮਵਰ ਆੜ੍ਹਤੀਆ ਮਾਸਟਰ ਮਥੁਰਾ ਦਾਸ ਜੋ ਕਿ 90 ਸਾਲਾਂ ਦੇ ਸਨ ਜੋ ਸੰਖੇਪ ਬਿਮਾਰੀ ਤੋਂ ਬਾਅਦ ਅਕਾਲ ਚਲਾਣਾ ਕਰ ਗਏ...
ਡਰੋਨ ਰਾਹੀਂ ਨਸ਼ਾ ਤਸਕਰੀ ਜਾਰੀ, ਬੀ.ਐੱਸ.ਐੱਫ ਨੇ ਚਾਰ ਪੈਕਟ ਹੈਰੋਇਨ ਕੀਤੀ ਬਰਾਮਦ
. . .  about 6 hours ago
ਅੰਮ੍ਰਿਤਸਰ, 25 ਸਤੰਬਰ- ਸੀਮਾ ਸੁਰੱਖਿਆ ਬਲ ਨੂੰ ਸਰਹੱਦੀ ਖ਼ੇਤਰ 'ਚ ਵੱਡੀ ਕਾਮਯਾਬੀ ਮਿਲੀ ਹੈ। ਬੀ.ਐੱਸ.ਐੱਫ. ਨੇ ਪਾਕਿਸਤਾਨ ਤੋਂ ਡਰੋਨ ਰਾਹੀਂ ਆਈ ਹੈਰੋਇਨ ਬਰਾਮਦ ਕੀਤੀ ਹੈ। ਸਰਹੱਦ ਪਾਰ ਤੋਂ ਡਰੋਨ ਰਾਹੀਂ ਹੈਰੋਇਨ...
ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸੰਸਦ ਮੈਂਬਰ ਸ਼ਸ਼ੀ ਥਰੂਰ 30 ਸਤੰਬਰ ਨੂੰ ਪਾਰਟੀ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਪੱਤਰ ਕਰਨਗੇ ਦਾਖ਼ਲ
. . .  about 8 hours ago
ਨਵੀਂ ਦਿੱਲੀ, 25 ਸਤੰਬਰ- ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸੰਸਦ ਮੈਂਬਰ ਸ਼ਸ਼ੀ ਥਰੂਰ 30 ਸਤੰਬਰ ਨੂੰ ਪਾਰਟੀ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨਗੇ।
ਪੰਜਾਬੀ ਫ਼ਿਲਮੀ ਡਾਇਰੈਕਟਰ ਨੇ ਕੀਤੀ ਖ਼ੁਦਕੁਸ਼ੀ
. . .  about 8 hours ago
ਲਹਿਰਾਗਾਗਾ, 25 ਸਤੰਬਰ (ਅਸ਼ੋਕ ਗਰਗ)- ਲਹਿਰਾਗਾਗਾ ਨਿਵਾਸੀ ਪੰਜਾਬੀ ਫ਼ਿਲਮੀ ਡਾਇਰੈਕਟਰ ਤਰਨਜੀਤ ਟੋਰੀ ਵਲੋਂ ਸਹੁਰਿਆਂ ਤੋਂ ਤੰਗ ਆ ਕੇ ਖ਼ੁਦਕੁਸ਼ੀ ਕਰ ਲਏ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਡਾਇਰੈਕਟਰ ਦੇ ਪਿਤਾ ਕ੍ਰਿਸ਼ਨ ਦਾਸ...
ਹਲਕਾ ਅਜਨਾਲਾ ਅੰਦਰ ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਨੂੰ ਵੱਡਾ ਝਟਕਾ
. . .  about 8 hours ago
ਅਜਨਾਲਾ, 25 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਵਿਧਾਨ ਸਭਾ ਹਲਕਾ ਅਜਨਾਲਾ ਅੰਦਰ ਅੱਜ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਕਾਂਗਰਸ ਨੂੰ ਉਸ ਵੇਲੇ ਜ਼ਬਰਦਸਤ ਸਿਆਸੀ ਝਟਕਾ ਮਿਲਿਆ ਜਦ ਪਿਛਲੇ 20 ਸਾਲਾਂ ਤੋਂ ਸ਼੍ਰੋਮਣੀ...
ਮੁਹਾਲੀ-ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਸ਼ਹੀਦ ਭਗਤ ਸਿੰਘ ਦੇ ਨਾਂ 'ਤੇ ਰੱਖਣ 'ਤੇ ਮੁੱਖ ਮੰਤਰੀ ਨੇ ਜ਼ਾਹਿਰ ਕੀਤੀ ਖ਼ੁਸ਼ੀ
. . .  about 8 hours ago
ਅਹਿਮਦਾਬਾਦ, 25 ਸਤੰਬਰ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਹਰਿਆਣਾ ਦੇ ਹਵਾਬਾਜ਼ੀ ਮੰਤਰੀ ਦੁਸ਼ਯੰਤ ਚੌਟਾਲਾ ਨਾਲ ਗੱਲ ਕੀਤੀ ਸੀ, ਜਿਸ ਤੋਂ ਬਾਅਦ ਸਹਿਮਤੀ ਬਣੀ ਸੀ। ਅਸੀਂ ਹਵਾਬਾਜ਼ੀ ਮੰਤਰੀ ਨੂੰ ਪੱਤਰ ਲਿਖ...
ਸਮਰਾਲਾ ਲਾਗੇ ਪਿੰਡ ਪੂਰਬਾ 'ਚ ਮੀਂਹ ਕਾਰਨ ਕੋਠੇ ਦੀ ਡਿੱਗੀ ਛੱਤ
. . .  about 10 hours ago
ਸਮਰਾਲਾ, 25 ਸਤੰਬਰ (ਗੋਪਾਲ ਸੋਫਤ)- ਸਨਿੱਚਰਵਾਰ ਤੋਂ ਲਗਾਤਾਰ ਪੈ ਰਹੇ ਭਾਰੀ ਮੀਂਹ ਕਾਰਨ ਇੱਥੋਂ ਨਜ਼ਦੀਕੀ ਪਿੰਡ ਪੂਰਬਾ ਵਿਖੇ ਇਕ ਕੋਠੇ ਦੀ ਛੱਤ ਡਿੱਗ ਗਈ ਹੈ ਪਰ ਇਸ ਛੱਤ ਡਿੱਗਣ ਕਾਰਨ ਕੋਈ ਵੀ ਜਾਨੀ ਨੁਕਸਾਨ ਨਹੀਂ ਹੋਇਆ...
ਭਾਰਤ-ਪਾਕਿਸਤਾਨ ਸਰਹੱਦ ਨਜ਼ਦੀਕ ਡਰੋਨ ਕਰੋੜਾਂ ਰੁਪਏ ਦੀ ਹੈਰੋਇਨ ਸੁੱਟ ਕੇ ਪਾਕਿਸਤਾਨ ਵੱਲ ਉੱਡਿਆ
. . .  about 11 hours ago
ਅਟਾਰੀ, 25 ਸਤੰਬਰ (ਗੁਰਦੀਪ ਸਿੰਘ ਅਟਾਰੀ )-ਭਾਰਤ-ਪਾਕਿਸਤਾਨ ਸਰਹੱਦ ਨਜ਼ਦੀਕ ਵਸੇ ਪਿੰਡ ਰਤਨ ਖ਼ੁਰਦ ਵਿਖੇ ਪਾਕਿਸਤਾਨੀ ਡਰੋਨ ਕਰੋੜਾਂ ਰੁਪਏ ਦੀ ਹੈਰੋਇਨ ਸੁੱਟ ਕੇ ਪਾਕਿਸਤਾਨ ਵੱਲ ਉੱਡ ਗਿਆ...
ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਫ਼ਸਲਾਂ ਦੇ ਨੁਕਸਾਨ ਲਈ ਵਿੱਤੀ ਪੈਕੇਜ ਦੇਣ ਲਈ ਕਿਹਾ
. . .  about 11 hours ago
ਮਲੋਟ, 25 ਸਤੰਬਰ (ਪਾਟਿਲ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਕੇ ਕਿਹਾ ਹੈ ਕਿ ਪਿਛਲੇ 2 ਦਿਨਾਂ ਤੋਂ ਲਗਾਤਾਰ ਮੀਂਹ ਨੇ ਸੂਬੇ ਭਰ ਵਿਚ ਖੜ੍ਹੀ ਝੋਨੇ ਅਤੇ ਕਪਾਹ ਦੀ ਫ਼ਸਲ ਨੂੰ ਭਾਰੀ ਨੁਕਸਾਨ ਪਹੁੰਚਾਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੂੰ ਤੁਰੰਤ ਗਿਰਦਾਵਰੀ ਦੇ ਹੁਕਮ ਦੇ ਕੇ ਕਿਸਾਨਾਂ...
ਸੜਕਾਂ 'ਤੇ ਦਰੱਖਤ ਡਿੱਗਣ ਕਾਰਨ ਆਵਾਜਾਈ ਪ੍ਰਭਾਵਿਤ
. . .  about 11 hours ago
ਸੁਨਾਮ ਊਧਮ ਸਿੰਘ ਵਾਲਾ, 25 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਬੀਤੀ ਕੱਲ੍ਹ ਸੁਨਾਮ ਹਲਕੇ 'ਚ ਹੋਈ ਬੇਮੌਸਮੀ ਭਾਰੀ ਬਰਸਾਤ ਕਾਰਨ ਜਨਜੀਵਨ ਬੁਰੀ ਤਰਾਂ ਪ੍ਰਭਾਵਿਤ ਹੋਇਆ ਹੈ।ਜਿਥੇ ਗਲੀਆਂ ਅਤੇ ਘਰਾਂ ਵਿਚ ਮੀਂਹ ਦਾ ਪਾਣੀ ਵੜਨ ਕਾਰਨ ਲੋਕ ਆਪਣਾ ਘਰੇਲੂ ਸਮਾਨ ਸੰਭਾਲਦੇ ਰਹੇ ਉਥੇ ਹੀ ਆਮ ਤੌਰ 'ਤੇ ਸ਼ਹਿਰ 'ਚ ਦੁਕਾਨਾਂ ਬੰਦ ਹੀ...
ਨਿਤਿਸ਼ ਕੁਮਾਰ, ਲਾਲੂ ਪ੍ਰਸਾਦ ਅੱਜ ਦਿੱਲੀ 'ਚ ਸੋਨੀਆ ਗਾਂਧੀ ਨਾਲ ਕਰਨਗੇ ਮੁਲਾਕਾਤ
. . .  about 11 hours ago
ਨਵੀਂ ਦਿੱਲੀ, 25 ਸਤੰਬਰ - ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਅਤੇ ਰਾਸ਼ਟਰੀ ਜਨਤਾ ਦਲ ਦੇ ਮੁਖੀ ਲਾਲੂ ਪ੍ਰਸਾਦ ਯਾਦਵ ਅੱਜ ਦਿੱਲੀ 'ਚ ਸੋਨੀਆ ਗਾਂਧੀ ਨਾਲ ਮੁਲਾਕਾਤ...
ਸ਼ਹੀਦ ਭਗਤ ਸਿੰਘ ਦੇ ਨਾਂਅ 'ਤੇ ਹੋਵੇਗਾ ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ - ਪ੍ਰਧਾਨ ਮੰਤਰੀ ਨੇ ਕੀਤਾ ਐਲਾਨ
. . .  about 11 hours ago
ਨਵੀਂ ਦਿੱਲੀ, 25 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਲਾਨ ਕੀਤਾ ਕਿ ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਬਦਲੇਗਾ। ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਸ਼ਹੀਦ ਭਗਤ ਸਿੰਘ ਦੇ ਨਾਂਅ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਰ ਰਹੇ ਨੇ 'ਮਨ ਕੀ ਬਾਤ'
. . .  about 12 hours ago
ਨਵੀਂ ਦਿੱਲੀ, 25 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਰੇਡਿਓ ਪ੍ਰੋਗਰਾਮ 'ਮਨ ਕੀ ਬਾਤ' 'ਚ ਦੇਸ਼ ਵਾਸੀਆਂ ਨੂੰ ਸੰਬੋਧਨ ਕਰ ਰਹੇ...
ਰੇਲਵੇ ਕਲੋਨੀ ਮਲੋਟ ਵਿਚ ਧੜ ਨਾਲੋਂ ਸਿਰ ਲਾਹ ਕੇ ਵਿਅਕਤੀ ਦਾ ਕਤਲ
. . .  about 12 hours ago
ਮਲੋਟ, 25 ਸਤੰਬਰ (ਪਾਟਿਲ)-ਰੇਲਵੇ ਕਲੋਨੀ ਮਲੋਟ ਵਿਖੇ ਬੀਤੀ ਰਾਤ ਇਕ ਵਿਅਕਤੀ ਦਾ ਧੜ ਨਾਲੋਂ ਸਿਰ ਲਾਹ ਕੇ ਕਤਲ ਕੀਤੇ ਜਾਣ ਦਾ ਸਮਾਚਾਰ ਹੈ। ਮ੍ਰਿਤਕ ਦੀ ਪਹਿਚਾਣ ਅਮਰਨਾਥ ਪੁੱਤਰ ਉਮੇਦ ਕੁਮਾਰ ਵਜੋਂ ਹੋਈ ਹੈ। ਕਤਲ ਕਰਨ ਵਾਲਿਆਂ ਨੇ ਧੜ ਅਤੇ ਸਿਰ ਨੂੰ ਕਲੋਨੀ ਨੇੜੇ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 17 ਹਾੜ ਸੰਮਤ 554

ਜਲੰਧਰ

ਕਾਰਜਕਾਲ ਖ਼ਤਮ ਹੋਣ ਦੇ 6 ਮਹੀਨੇ ਪਹਿਲਾਂ ਮੇਅਰ ਨੇ ਬਣਾਈ ਬਾਗ਼ਬਾਨੀ ਕਮੇਟੀ

ਜਲੰਧਰ, 30 ਜੂਨ (ਸ਼ਿਵ)- ਮੇਅਰ ਜਗਦੀਸ਼ ਰਾਜਾ ਨੇ ਆਪਣੇ ਕਾਰਜਕਾਲ ਖ਼ਤਮ ਹੋਣ ਦੇ 6 ਮਹੀਨੇ ਪਹਿਲਾਂ ਹੀ ਸ਼ਹਿਰ ਦੇ ਪਾਰਕਾਂ, ਬਾਗ਼ਬਾਨੀ, ਗਰੀਨ ਬੈਲਟਾਂ ਦੇ ਕੰਮ ਵਿਚ ਸੁਧਾਰ ਕਰਨ ਲਈ ਬਾਗ਼ਬਾਨੀ ਵਿਭਾਗ ਕਮੇਟੀ ਦਾ ਗਠਨ ਕੀਤਾ ਹੈ ਜਦਕਿ ਸਾਢੇ ਪੰਜ ਸਾਲ ਤੱਕ ਤਾਂ ਪਹਿਲੀ ਕਮੇਟੀ ਵਲੋਂ ਇਸ ਪਾਸੇ ਕੋਈ ਧਿਆਨ ਨਹੀਂ ਦਿੱਤਾ ਗਿਆ ਸੀ | ਕੁਝ ਮਹੀਨੇ ਲਈ ਬਣਾਈ ਗਈ ਕਮੇਟੀ ਕਿਸ ਤਰ੍ਹਾਂ ਨਾਲ ਨਿਗਮ ਪ੍ਰਸ਼ਾਸਨ ਦੇ ਸਹਿਯੋਗ ਨਾਲ ਸ਼ਹਿਰ ਦੇ ਬਾਗ਼ਬਾਨੀ ਜਾਂ ਗਰੀਨ ਬੈਲਟਾਂ ਦੇ ਕੰਮ ਵਿਚ ਸੁਧਾਰ ਕਰੇਗੀ, ਇਸ ਦੀ ਕਾਫੀ ਚਰਚਾ ਹੋ ਰਹੀ ਹੈ | ਮੇਅਰ ਜਗਦੀਸ਼ ਰਾਜਾ ਨੇ ਇਸ ਕਮੇਟੀ ਦੇ ਚੇਅਰਮੈਨ ਕੌਂਸਲਰ ਜਸਲੀਨ ਸੇਠੀ ਤੇ ਮੈਂਬਰਾਂ ਵਿਚ ਬਿਮਲਾ ਰਾਣੀ, ਪ੍ਰਭਦਿਆਲ ਭਗਤ, ਤਨਮਨਰੀਤ ਕੌਰ ਨੂੰ ਸ਼ਾਮਿਲ ਕੀਤਾ ਹੈ | ਮੇਅਰ ਨੇ ਚਾਹੇ ਬਾਗ਼ਬਾਨੀ ਨਾਲ ਸਬੰਧਿਤ ਕੰਮਾਂ ਲਈ ਤਾਂ ਕਮੇਟੀ ਦਾ ਗਠਨ ਆਪਣੇ ਕਾਰਜਕਾਲ ਦੇ ਖ਼ਤਮ ਹੋਣ ਤੋਂ ਪਹਿਲਾਂ ਕੀਤਾ ਹੈ ਪਰ ਇਸ ਤੋਂ ਪਹਿਲਾਂ ਤਾਂ ਮੇਅਰ ਨੇ ਜਿਹੜੇ ਵਿਭਾਗ ਦੀਆਂ ਇਕ ਦਰਜਨ ਦੇ ਕਰੀਬ ਕਮੇਟੀਆਂ ਦਾ ਗਠਨ ਕੀਤਾ ਸੀ, ਉਹ ਵੀ ਲੋਕਾਂ ਦੇ ਮਸਲੇ ਹੱਲ ਨਹੀਂ ਕਰਵਾ ਸਕੀਆਂ ਸਨ | ਕਮੇਟੀਆਂ ਦੀ ਤਾਂ ਕਦੇ ਵੀ ਅਫ਼ਸਰਸ਼ਾਹੀ ਨੇ ਪ੍ਰਵਾਹ ਨਹੀਂ ਕੀਤੀ ਸੀ | ਜੇਕਰ ਕਮੇਟੀਆਂ ਨੇ ਕੰਮ ਕੀਤਾ ਹੁੰਦਾ ਤਾਂ ਸ਼ਹਿਰ ਦੀਆਂ ਗੰਦੇ ਪਾਣੀ, ਸੀਵਰੇਜ, ਸਟਰੀਟ ਲਾਈਟਾਂ ਤੇ ਹੋਰ ਮਸਲੇ ਹੱਲ ਹੋ ਜਾਣੇ ਸੀ ਪਰ ਜਦੋਂ ਕਮੇਟੀਆਂ ਦੇ ਚੇਅਰਮੈਨਾਂ ਨੇ ਜਾਂ ਮੀਟਿੰਗ ਵਿਚ ਕੀਤੇ ਗਏ ਫ਼ੈਸਲੇ ਕੀਤੇ ਉਨ੍ਹਾਂ ਨੂੰ ਅਫ਼ਸਰਸ਼ਾਹੀ ਨੇ ਲਾਗੂ ਕਰਨ ਵਿਚ ਕੋਈ ਦਿਲਚਸਪੀ ਨਹੀਂ ਦਿਖਾਈ ਸੀ | ਨਿਗਮ ਦੀਆਂ ਪਹਿਲਾਂ ਬਣੀਆਂ ਕਮੇਟੀਆਂ ਦਾ ਸਮਾਂ ਜਨਵਰੀ 2022 ਵਿਚ ਖ਼ਤਮ ਹੋ ਗਿਆ ਸੀ ਜਦਕਿ ਕਈ ਕਮੇਟੀਆਂ ਦੇ ਚੇਅਰਮੈਨਾਂ ਨੇ ਤਾਂ ਮੀਟਿੰਗਾਂ ਕਰਨ ਵਿਚ ਕੋਈ ਦਿਲਚਸਪੀ ਨਹੀਂ ਲਈ ਸੀ ਕਿਉਂਕਿ ਅਫ਼ਸਰਸ਼ਾਹੀ ਨੇ ਕਦੇ ਵੀ ਕਮੇਟੀਆਂ ਦੇ ਦਿੱਤੇ ਗਏ ਸੁਝਾਵਾਂ 'ਤੇ ਅਮਲ ਨਹੀਂ ਕੀਤਾ ਸੀ ਤੇ ਹੁਣ ਮੇਅਰ ਵਲੋਂ 6 ਮਹੀਨੇ ਲਈ ਕਮੇਟੀ ਕਿ ਸੁਧਾਰ ਕਰੇਗੀ, ਇਸ ਦਾ ਸਿਰਫ਼ ਅੰਦਾਜ਼ਾ ਹੀ ਲਗਾਇਆ ਜਾ ਸਕਦਾ ਹੈ | ਸ਼ਹਿਰ 'ਚ ਇਸ ਵੇਲੇ ਕਈ ਅਹਿਮ ਗਰੀਨ ਬੈਲਟਾਂ ਖ਼ਰਾਬ ਕਰ ਦਿੱਤੀਆਂ ਗਈਆਂ ਹਨ ਜਾਂ ਫਿਰ ਉਨ੍ਹਾਂ ਦੀਆਂ ਗਿ੍ਲਾਂ ਹੀ ਚੋਰੀ ਹੋ ਚੁੱਕੀਆਂ ਹਨ |
ਐਲ. ਈ. ਡੀ. ਲਾਈਟਾਂ ਦੇ ਮੁੱਦੇ 'ਤੇ ਅੱਜ ਘਿਰ ਸਕਦੇ ਨੇ ਮੇਅਰ
* 2 ਵਾਰ ਮੀਟਿੰਗਾਂ ਮੁਲਤਵੀ ਕਰਨ ਨਾਲ ਨਿਗਮ 'ਤੇ ਪੈ ਚੁੱਕਾ ਹੈ ਖ਼ਰਚਾ
ਜਲੰਧਰ- ਐਲ. ਈ. ਡੀ. ਮੁੱਦੇ 'ਤੇ 2 ਵਾਰ ਮੁਲਤਵੀ ਹੋ ਚੁੱਕੀ ਨਿਗਮ ਹਾਊਸ ਦੀ ਮੀਟਿੰਗ 'ਚ ਮੇਅਰ ਜਗਦੀਸ਼ ਰਾਜਾ ਵੀ ਘਿਰ ਸਕਦੇ ਹਨ ਕਿਉਂਕਿ ਕੁਝ ਦਿਨ ਪਹਿਲਾਂ ਕਾਂਗਰਸ ਦੇ ਕੌਂਸਲਰ ਸ਼ਮਸ਼ੇਰ ਸਿੰਘ ਖਹਿਰਾ ਅਤੇ ਰਾਜਵਿੰਦਰ ਸਿੰਘ ਰਾਜਾ ਨੇ ਮੇਅਰ 'ਤੇ ਸਿੱਧੇ ਦੋਸ਼ ਲਗਾਏ ਸਨ ਕਿ ਉਹ ਵਾਰ-ਵਾਰ ਮੀਟਿੰਗਾਂ ਮੁਲਤਵੀ ਕਰ ਰਹੇ ਹਨ ਜਿਸ ਨਾਲ ਸਮਾਰਟ ਸਿਟੀ ਕੰਪਨੀ ਨੂੰ ਇਸ ਮਾਮਲੇ 'ਚ ਬੇਨਿਯਮੀਆਂ ਛੁਪਾਉਣ ਦਾ ਸਮਾਂ ਮਿਲ ਜਾਵੇਗਾ | ਅੱਜ ਦੀ ਮੀਟਿੰਗ ਵਿਚ ਵੀ ਕੌਂਸਲਰ ਮੇਅਰ ਨਾਲ ਇਸ ਮਾਮਲੇ 'ਤੇ ਜਵਾਬ ਤਲਬੀ ਕਰ ਸਕਦੇ ਹਨ | ਉਂਜ ਇਸ ਮੀਟਿੰਗ ਵਿਚ ਸਮਾਰਟ ਸਿਟੀ ਕੰਪਨੀ ਦੀ ਸੀ. ਈ. ਓ. ਦੇ ਸ਼ਾਮਿਲ ਹੋਣ ਦੀ ਸੰਭਾਵਨਾ ਨਹੀਂ ਹੈ ਤਾਂ ਇਸ ਕਰਕੇ ਕਈ ਕੌਂਸਲਰਾਂ ਤਾਂ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਨਿਗਮ ਹਾਊਸ ਦੀ ਮੀਟਿੰਗ ਵਿਚ ਉਹ ਕਿਸ ਦੇ ਸਾਹਮਣੇ ਆਪਣੀਆਂ ਸ਼ਿਕਾਇਤਾਂ ਕਰਨਗੇ |

ਮੌਨਸੂਨ ਦੇ ਪਹਿਲੇ ਮੀਂਹ ਨਾਲ ਲੋਕਾਂ ਨੂੰ ਮਿਲੀ ਗਰਮੀ ਤੋਂ ਰਾਹਤ

ਜਲੰਧਰ, 30 ਜੂਨ (ਹਰਵਿੰਦਰ ਸਿੰਘ ਫੁੱਲ)-ਪਿਛਲੇ ਕਈ ਦਿਨਾਂ ਤੋਂ ਪੈ ਰਹੀ ਸਖਤ ਅਤੇ ਹੁੰਮਸ ਭਾਰੀ ਗਰਮੀ ਤੋਂ ਮੌਨਸੂਨ ਦੀ ਪਹਿਲੀ ਬਰਸਾਤ ਨਾਲ ਲੋਕਾਂ ਨੇ ਭਾਰੀ ਰਾਹਤ ਮਹਿਸੂਸ ਕੀਤੀ | ਹਾਲਾਂਕਿ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ ਹਲਕੀ-ਫੁਲਕੀ ਬਾਰਿਸ਼ ਹੋਈ ਪਰ ...

ਪੂਰੀ ਖ਼ਬਰ »

ਉਪਾਏ ਦੱਸਣ ਦੇ ਬਹਾਨੇ ਵਿਆਹੁਤਾ ਨਾਲ ਜਬਰ ਜਨਾਹ ਕਰਨ ਵਾਲਾ ਪੰਡਿਤ ਗਿ੍ਫ਼ਤਾਰ

ਜਲੰਧਰ, 30 ਜੂਨ (ਐਮ.ਐਸ.ਲੋਹੀਆ)-ਖੁਦ ਨੂੰ ਪੰਡਿਤ ਕਹਿ ਕੇ ਇਕ ਵਿਆਹੁਤਾ ਨੂੰ ਉਸ ਦੇ ਦੁੱਖਾਂ ਨੂੰ ਦੂਰ ਕਰਨ ਲਈ ਉਪਾਏ ਦੱਸਣ ਦੇ ਬਹਾਨੇ ਇਕ ਹੋਟਲ ਵਿਚ ਬੁਲਾ ਕੇ ਉਸ ਨਾਲ ਕੁਕਰਮ ਕਰਨ ਵਾਲੇ ਪੰਡਿਤ ਨੂੰ ਗਿ੍੍ਰਫਤਾਰ ਕਰ ਲਿਆ ਹੈ | ਦੋਸ਼ੀ ਦੀ ਪਛਾਣ ਲਕਸ਼ਮੀ ਨਾਰਾਇਣ ...

ਪੂਰੀ ਖ਼ਬਰ »

ਬਰਮ ਨਾ ਪੂਰੇ ਜਾਣ ਕਾਰਨ ਦੋਵਾਂ ਪਾਸਿਆਂ ਤੋਂ ਖੁਰਨ ਲੱਗੀਆਂ ਪਿੰਡਾਂ ਦੀਆਂ ਸੜਕਾਂ

ਜਲੰਧਰ, 30 ਜੂਨ (ਜਸਪਾਲ ਸਿੰਘ)-ਮੁੱਖ ਮੰਤਰੀ ਭਗਵੰਤ ਮਾਨ ਵਲੋਂ ਬੇਸ਼ੱਕ ਵਾਰ-ਵਾਰ ਸਰਕਾਰ ਨੂੰ ਪਿੰਡਾਂ ਤੋਂ ਚਲਾਉਣ ਦਾ ਦਾਅਵਾ ਕੀਤਾ ਜਾ ਰਿਹਾ ਹੈ ਪਰ ਜਲੰਧਰ ਜ਼ਿਲ੍ਹੇ 'ਚ ਸਰਕਾਰ ਅਜੇ ਵੀ ਸਰਕਾਰੀ ਦਫਤਰਾਂ 'ਚ ਬਣੇ ਏ. ਸੀ. ਕਮਰਿਆਂ ਤੋਂ ਹੀ ਚੱਲ ਰਹੀ ਹੈ | ਪ੍ਰਸ਼ਾਸਨ ਦੇ ...

ਪੂਰੀ ਖ਼ਬਰ »

ਕੁਲੈਕਟਰ ਰੇਟਾਂ ਨੂੰ ਮਾਰਕਿਟ ਦੀ ਮੌਜੂਦਾ ਸਥਿਤੀ ਅਨੁਸਾਰ ਤਰਕਸੰਗਤ ਬਣਾਇਆ ਜਾਵੇ-ਡੀ. ਸੀ.

ਜਲੰਧਰ, 30 ਜੂਨ (ਚੰਦੀਪ ਭੱਲਾ)-ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਉਪ ਮੰਡਲ ਮੈਜਿਸਟ੍ਰੇਟਸ (ਐੱਸ.ਡੀ.ਐੱਮ.) ਅਤੇ ਤਹਿਸੀਲਦਾਰਾਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਨਵੇਂ ਕੁਲੈਕਟਰ ਰੇਟਾਂ ਨੂੰ ਮਾਰਕਿਟ ਦੀ ਮੌਜੂਦਾ ਸਥਿਤੀ ਅਨੁਸਾਰ ਤਰਕਸੰਗਤ ਬਣਾਇਆ ਜਾਵੇ | ...

ਪੂਰੀ ਖ਼ਬਰ »

ਜੱਜਾ ਖੁਰਦ ਨਹਿਰ 'ਚੋਂ ਮਿਲੀ ਲੜਕੀ ਦੀ ਲਾਸ਼

ਅੱਪਰਾ, 30 ਜੂਨ (ਦਲਵਿੰਦਰ ਸਿੰਘ ਅੱਪਰਾ)-ਇੱਥੇ ਨੇੜਿਓਾ ਲੰਘਦੀ ਨਹਿਰ 'ਚੋਂ ਇੱਕ ਲੜਕੀ ਦੀ ਲਾਸ਼ ਬਰਾਮਦ ਹੋਈ ਹੈ | ਪੁਲਿਸ ਚੌਂਕੀ ਅੱਪਰਾ ਦੇ ਇੰਚਾਰਜ ਪਰਮਜੀਤ ਸਿੰਘ ਏ. ਐੱਸ. ਆਈ. ਨੇ ਦੱਸਿਆ ਕਿ ਪਿੰਡ ਜੱਜਾ ਖੁਰਦ ਦੀ ਮਹਿਲਾ ਸਰਪੰਚ ਨੇ ਪੁਲਿਸ ਚੌਕੀ ਅੱਪਰਾ ਵਿਖੇ ...

ਪੂਰੀ ਖ਼ਬਰ »

ਭਰਾ ਵਲੋਂ ਗਲਾ ਘੁੱਟ ਕੇ ਭੈਣ ਦੀ ਹੱਤਿਆ

ਕਰਤਾਰਪੁਰ 30 ਜੂਨ (ਭਜਨ ਸਿੰਘ)-ਇੱਥੋ ਨੇੜੇ ਸਥਿਤ ਪਿੰਡ ਬਿਸਰਾਮਪੁਰ ਵਿਖੇ ਪ੍ਰਵਾਸੀ ਮਜ਼ਦੂਰ ਵਲੋਂ ਆਪਣੀ ਭੈਣ ਦੀ ਗਲਾ ਘੁੱਟ ਕੇ ਹੱਤਿਆ ਕਰ ਦਿੱਤੀ ਗਈ | ਇਸ ਸੰਬੰਧੀ ਮੁਹੰਮਦ ਸੁਭਾਨ ਪੁੱਤਰ ਮੁਹੰਮਦ ਰਬੂਲ ਵਾਸੀ ਪੁਰਾਣਾ ਖੱਗਰਾ ਡੇਰੀ ਬਸਤੀ ਥਾਣਾ ਕਿਸਨਗੰਜ ...

ਪੂਰੀ ਖ਼ਬਰ »

ਵੱਖ-ਵੱਖ ਮਾਮਲਿਆਂ 'ਚ 3 ਦੋਸ਼ੀ ਕਾਬੂ

ਜਲੰਧਰ ਛਾਉਣੀ, 30 ਜੂਨ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਦੀ ਉੱਪ ਪੁਲਿਸ ਚੌਕੀ ਦਕੋਹਾ ਦੀ ਪੁਲਿਸ ਪਾਰਟੀ ਨੇ ਵੱਖ-ਵੱਖ ਮਾਮਲਿਆਂ 'ਚ 2 ਦੋਸ਼ੀਆਂ ਨੂੰ ਕਾਬੂ ਕੀਤਾ ਹੈ, ਜਿੰਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ | ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਉਲੰਪਿਕ ਖਿਡਾਰੀਆਂ ਨੇ ਕੈਸ਼ ਐਵਾਰਡ ਲਈ ਕੋਚ ਰਾਜਿੰਦਰ ਸ਼ਰਮਾ ਤੇ ਜਸਪ੍ਰੀਤ ਸਿੰਘ ਦੇ ਹੱਕ 'ਚ ਦਿੱਤਾ ਹਲਫ਼ੀਆ ਬਿਆਨ

ਜਲੰਧਰ, 30 ਜੂਨ (ਰਣਜੀਤ ਸਿੰਘ ਸੋਢੀ)-ਉੱਘੇ ਖੇਡ ਵਿਸਲ੍ਹ ਬਲੋਅਰ ਇਕਬਾਲ ਸਿੰਘ ਸੰਧੂ ਵਲੋਂ ਖੇਡ ਵਿਭਾਗ ਪੰਜਾਬ 'ਚ ਖੇਡ ਮਾਫ਼ੀਏ ਦੇ ਦਬਾਅ ਹੇਠ ਆਪਣੇ 3 ਲਾਡਲੇ ਤੇ ਚਹੇਤੇ ਕੋਚਾਂ ਨੂੰ ਗਲਤ ਤੱਥ ਦੇ ਅਧਾਰ 'ਤੇ 50 ਲੱਖ ਰੁਪਏ ਕੈਸ਼ ਐਵਾਰਡ ਦਿਵਾਉਣ ਦੇ ਵਿੱਤੀ ਸਕੈਂਡਲ ...

ਪੂਰੀ ਖ਼ਬਰ »

ਪਾਵਰਕਾਮ ਪੈਨਸ਼ਨਰਾਂ ਵਲੋਂ ਸੰਘਰਸ਼ 'ਚ ਸ਼ਾਮਿਲ ਹੋਣ ਦਾ ਐਲਾਨ

ਜਲੰਧਰ, 30 ਜੂਨ (ਹਰਵਿੰਦਰ ਸਿੰਘ ਫੁੱਲ)-ਪੰਜਾਬ ਰਾਜ ਪਾਵਰ ਟਰਾਸਮਿਸ਼ਨ ਕਾਰਪੋਰੇਸ਼ਨ ਦੇ ਪੈਨਸ਼ਨਰਾਂ ਨੇ ਸੂਬਾ ਕਮੇਟੀ ਦੇ ਸੱਦੇ 'ਤੇ ਸਰਕਲ ਪੱਧਰੀ ਕਨਵੈਨਸ਼ਨ ਕੀਤੀ ਜਿਸ ਦੀ ਪ੍ਰਧਾਨਗੀ ਜਲੰਧਰ ਸਰਕਲ ਦੇ ਪ੍ਰਧਾਨ ਅਤੇ ਸੂਬਾ ਮੀਤ ਪ੍ਰਧਾਨ ਸ਼ਿਰੀ ਰਾਮ ਜੱਗੀ ਨੇ ...

ਪੂਰੀ ਖ਼ਬਰ »

ਬਾਬਾ ਰਾਮਾਜੀ ਤੇ ਬਾਬਾ ਵੈਦ ਸਰਨ ਦਾਸ ਦੀ ਯਾਦ 'ਚ ਕੋਟਰਾਮ ਦਾਸ ਵਿਖੇ ਜੋੜ ਮੇਲਾ

ਚੁਗਿੱਟੀ/ਜੰਡੂਸਿੰਘਾ, 30 ਜੂਨ (ਨਰਿੰਦਰ ਲਾਗੂ)-ਸਥਾਨਕ ਮੁਹੱਲਾ ਕੋਟ ਰਾਮਦਾਸ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਬਾਬਾ ਵੈਦ ਸਰਨ ਦਾਸ ਪ੍ਰਬੰਧਕ ਕਮੇਟੀ ਵਲੋਂ ਬਾਬਾ ਰਾਮਜੀ ਤੇ ਬਾਬਾ ਵੈਦ ਸਰਨ ਦਾਸ ਦੇ ਅਸਥਾਨ 'ਤੇ ਵੀਰਵਾਰ ਨੂੰ ਜੋੜ ਮੇਲਾ ਕਰਵਾਇਆ ਗਿਆ | ...

ਪੂਰੀ ਖ਼ਬਰ »

ਕੈਂਟ ਬੋਰਡ ਸੈ. ਸਕੂਲ ਦਾ ਨਜੀਤਾ ਸ਼ਾਨਦਾਰ

ਜਲੰਧਰ, 30 ਜੂਨ (ਜਸਪਾਲ ਸਿੰਘ)-ਪਿਛਲੇ ਦਿਨੀਂ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 12ਵੀਂ ਜਮਾਤ ਦੇ ਐਲਾਨੇ ਨਤੀਜੇ ਅਨੁਸਾਰ ਕੈਂਟ ਬੋਰਡ ਸੈ. ਸਕੂਲ (ਲੜਕੇ) ਜਲੰਧਰ ਛਾਉਣੀ ਦੇ ਸਾਰੇ ਵਿਦਿਆਰਥੀਆਂ ਨੇ ਪਹਿਲੇ ਦਰਜੇ 'ਚ ਪਾਸ ਹੋ ਕੇ ਇਕ ਨਵਾਂ ਇਤਿਹਾਸ ਸਿਰਜਿਆ ਹੈ | ਸਕੂਲ ਦੇ ...

ਪੂਰੀ ਖ਼ਬਰ »

ਮਹਿਲਾ ਦੇ ਕਬਜ਼ੇ 'ਚੋ ਇਕ ਮਹੀਨੇ ਦੀ ਬੱਚੀ ਨੂੰ ਮੁਕਤ ਕਰਵਾਇਆ

ਜਲੰਧਰ, 30 ਜੂਨ (ਹਰਵਿੰਦਰ ਸਿੰਘ ਫੁੱਲ)-ਅਧਿਕਾਰੀਆਂ ਦੀ ਟੀਮ ਵਲੋਂ ਅੱਜ ਸਥਾਨਕ ਤਿਲਕ ਨਗਰ ਦੇ ਇਕ ਘਰ 'ਚ ਰੇਡ ਕਰਕੇ ਉਥੋਂ ਕਰੀਬ ਇਕ ਮਹੀਨੇ ਦੀ ਬੱਚੀ ਨੂੰ ਇਕ ਮਹਿਲਾ ਦੇ ਕਬਜ਼ੇ 'ਚੋਂ ਮੁਕਤ ਕਰਵਾਇਆ ਗਿਆ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਜ) ...

ਪੂਰੀ ਖ਼ਬਰ »

ਕਿਰਾਏਦਾਰਾਂ ਦਾ ਸਾਰਾ ਵੇਰਵਾ ਥਾਣਿਆਂ ਨੂੰ ਦੇਣਾ ਜ਼ਰੂਰੀ-ਡੀ. ਸੀ.

ਜਲੰਧਰ, 30 ਜੂਨ (ਚੰਦੀਪ ਭੱਲਾ)-ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਣ ਲਈ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਅੱਜ ਜ਼ਿਲ੍ਹੇ ਵਿਚਲੇ ਪ੍ਰਾਪਰਟੀ ਮਾਲਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਿਰਾਏਦਾਰਾਂ ਦੇ ਵੇਰਵੇ ਪ੍ਰਾਪਤ ਕੀਤੇ ਬਿਨਾਂ ਆਪਣੀ ਇਮਾਰਤ, ...

ਪੂਰੀ ਖ਼ਬਰ »

ਛੁੱਟੀਆਂ ਤੋਂ ਬਾਅਦ ਅੱਜ ਤੋਂ ਖੁੱਲ੍ਹਣਗੀਆਂ ਅਦਾਲਤਾਂ

ਜਲੰਧਰ, 30 ਜੂਨ (ਚੰਦੀਪ ਭੱਲਾ)-ਅਦਾਲਤਾਂ 'ਚ ਗਰਮੀਆਂ ਦੀਆਂ ਛੁੱਟੀਆਂ ਤੋਂ ਬਾਅਦ ਅੱਜ 1 ਜੁਲਾਈ ਸ਼ੁੱਕਰਵਾਰ ਤੋਂ ਸਾਰੀਆਂ ਅਦਾਲਤਾਂ ਪਹਿਲਾਂ ਦੀਆਂ ਤਰ੍ਹਾਂ ਖੁੱਲ੍ਹਣਗੀਆਂ ਤੇ ਅਦਾਲਤਾਂ 'ਚ ਆਮ ਵਾਂਗ ਕੰਮ ਸ਼ੁਰੂ ਹੋਵੇਗਾ | ਪਿਛਲੇ ਇਕ ਮਹੀਨੇ ਤੋਂ ਅਦਾਲਤਾਂ 'ਚ ...

ਪੂਰੀ ਖ਼ਬਰ »

ਕੇ.ਐਮ.ਵੀ. ਕਾਲਜੀਏਟ ਸਕੂਲ ਦੀਆਂ ਬਾਰ੍ਹਵੀਂ ਜਮਾਤ ਦੀਆਂ ਵਿਦਿਆਰਥਣਾਂ ਦਾ ਬੋਰਡ ਪ੍ਰੀਖਿਆ 'ਚ ਸ਼ਾਨਦਾਰ ਪ੍ਰਦਰਸ਼ਨ

ਜਲੰਧਰ, 30 ਜੂਨ (ਰਣਜੀਤ ਸਿੰਘ ਸੋਢੀ)-ਕੇ.ਐਮ.ਵੀ. ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ, ਜਲੰਧਰ ਦੀਆਂ ਬਾਰ੍ਹਵੀਂ ਜਮਾਤ (ਆਰਟਸ, ਕਾਮਰਸ , ਸਾਇੰਸ ) ਦੀਆਂ ਵਿਦਿਆਰਥਣਾਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਪ੍ਰੀਖਿਆ ਨਤੀਜਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ...

ਪੂਰੀ ਖ਼ਬਰ »

ਐਚ.ਐਮ.ਵੀ. ਕਾਲਜੀਏਟ ਸਕੂਲ ਦੀਆਂ ਵਿਦਿਆਰਥਣਾਂ ਦਾ ਬੋਰਡ ਪ੍ਰੀਖਿਆਵਾਂ 'ਚ ਸ਼ਾਨਦਾਰ ਪ੍ਰਦਰਸ਼ਨ

ਜਲੰਧਰ, 30 ਜੂਨ (ਰਣਜੀਤ ਸਿੰਘ ਸੋਢੀ)-ਐਚ.ਐਮ.ਵੀ. ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਵਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਬਾਰ੍ਹਵੀਂ ਜਮਾਤ ਦੇ ਨਤੀਜਿਆਂ 'ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੰਸਥਾ ਦਾ ਨਾਂਅ ਰੌਸ਼ਨ ਕੀਤਾ | ...

ਪੂਰੀ ਖ਼ਬਰ »

ਬਾਬਾ ਜ਼ਾਹਰ ਪੀਰ ਦੇ ਅਸਥਾਨ 'ਤੇ ਸਾਲਾਨਾ ਮੇਲਾ ਮਨਾਇਆ

ਜਲੰਧਰ, 30 ਜੂਨ (ਜਸਪਾਲ ਸਿੰਘ)-ਪਿੰਡ ਬੰਬੀਆਂਵਾਲ ਵਿਖੇ ਸਥਿਤ ਬਾਬਾ ਜ਼ਾਹਰ ਪੀਰ ਦੇ ਅਸਥਾਨ 'ਤੇ ਸਾਲਾਨਾ ਮੇਲਾ ਸਾਬਕਾ ਸਰਪੰਚ ਸਰਜੀਵਨ ਸਿੰਘ ਡੋਗਰਾ ਦੀ ਦੇਖ-ਰੇਖ ਹੇਠ ਮਨਾਇਆ ਗਿਆ | ਇਸ ਮੌਕੇ ਰੌਸ਼ਨ ਐਂਡ ਪਾਰਟੀ ਵਲੋਂ ਕੱਵਾਲੀਆਂ ਪੇਸ਼ ਕੀਤੀਆਂ ਗਈਆਂ | ਮੇਲੇ ...

ਪੂਰੀ ਖ਼ਬਰ »

ਸਵੇਰੇ ਹੀ ਗ਼ਾਇਬ ਹੋ ਗਈ ਕਈ ਠੇਕਿਆਂ ਤੋਂ ਵਧੀਆ ਸ਼ਰਾਬ

ਜਲੰਧਰ, 30 ਜੂਨ (ਸ਼ਿਵ)-ਪੁਰਾਣੇ ਸ਼ਰਾਬ ਠੇਕਿਆਂ ਦੇ ਤਿੰਨ ਮਹੀਨੇ ਦੇ ਸਮੇਂ ਦਾ ਅੱਜ ਆਖ਼ਰੀ ਦਿਨ ਸੀ ਤਾਂ ਕਈ ਸ਼ੌਕੀਨਾਂ ਨੂੰ ਆਸ ਸੀ ਕਿ ਉਨ੍ਹਾਂ ਨੂੰ ਵਧੀਆ ਸ਼ਰਾਬ ਵੀ ਮਿਲੇਗੀ ਪਰ ਕਈ ਠੇਕਿਆਂ ਤੋਂ ਤਾਂ ਵਧੀਆ ਮਾਅਰਕੇ ਵਾਲੀ ਸ਼ਰਾਬ ਗ਼ਾਇਬ ਹੋ ਗਈ ਸੀ | ਸੂਤਰਾਂ ਦੀ ...

ਪੂਰੀ ਖ਼ਬਰ »

ਮਾਨ ਸਰਕਾਰ ਵਲੋਂ ਚੰਡੀਗੜ੍ਹ 'ਚ ਕਿਸਾਨਾਂ ਦੀਆਂ ਪੱਗਾਂ ਤੇ ਚੁੰਨੀਆਂ ਰੋਲਣ ਦੀ ਨੌਜਵਾਨ ਭਾਰਤ ਸਭਾ ਵਲੋਂ ਨਿਖੇਧੀ

ਜਲੰਧਰ, 30 ਜੂਨ (ਹਰਵਿੰਦਰ ਸਿੰਘ ਫੁੱਲ)-ਨੌਜਵਾਨ ਭਾਰਤ ਸਭਾ ਨੇ ਇੱਥੇ ਇਕ ਜਾਰੀ ਬਿਆਨ 'ਚ ਕਿਹਾ ਕਿ ਪੰਜਾਬ ਨੂੰ ਪਿਆਸਾ ਮਰਨ ਤੋਂ ਬਚਾਉਣ ਲਈ ਕਿਰਤੀ ਕਿਸਾਨ ਯੂਨੀਅਨ ਦੀ ਅਗਵਾਈ ਹੇਠ ਅੱਜ ਚੰਡੀਗੜ੍ਹ• ਵਿਖੇ ਰੋਸ ਮੁਜ਼ਾਹਰਾ ਕਰਨ ਜਾ ਰਹੇ ਕਿਸਾਨਾਂ ਨਾਲ ਬੈਰੀਕੇਡਿੰਗ ...

ਪੂਰੀ ਖ਼ਬਰ »

ਮਕਸੂਦਾਂ ਸਬਜ਼ੀ ਮੰਡੀ 'ਚ ਦਾਖ਼ਲੇ ਲਈ ਵੱਧ ਵਸੂਲੀ 'ਤੇ ਹੋਇਆ ਹੰਗਾਮਾ

ਮਕਸੂਦਾਂ, 30 ਜੂਨ (ਪ.ਪ.)-ਨਵੀਂ ਸਬਜ਼ੀ ਮੰਡੀ ਮਕਸੂਦਾਂ ਵਿਚ ਰੋਜ਼ਾਨਾ ਸਬਜ਼ੀਆਂ ਤੇ ਫ਼ਲ਼ ਖਰੀਦਣ ਆਉਂਦੇ ਰੇਹੜੀ ਚਾਲਕਾਂ ਦਾ ਸਾਈਕਲ ਸਟੈਂਡ ਦੇ ਠੇਕੇਦਾਰ ਦੇ ਕਰਿੰਦਿਆਂ ਨਾਲ ਵਾਧੂ ਵਸੂਲੀ ਕਰਨ 'ਤੇ ਝਗੜਾ ਹੋ ਗਿਆ | ਉਪਰੰਤ ਰੇਹੜੀ ਚਾਲਕਾਂ ਵਲੋਂ ਰੋਸ ਪ੍ਰਗਟਾਇਆ ...

ਪੂਰੀ ਖ਼ਬਰ »

ਡੀ. ਸੀ. ਨੇ ਨੈਸ਼ਨਲ ਹਾਈਵੇ ਪ੍ਰਾਜੈਕਟਾਂ ਅਧੀਨ ਐਕੁਵਾਇਰ ਕੀਤੀ ਜ਼ਮੀਨ ਹਾਸਲ ਕਰਨ ਲਈ ਕਿਸਾਨਾਂ ਦਾ ਸਹਿਯੋਗ ਮੰਗਿਆ

ਜਲੰਧਰ, 30 ਜੂਨ (ਚੰਦੀਪ ਭੱਲਾ)-ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਜ਼ਿਲ੍ਹੇ ਵਿੱਚ ਚੱਲ ਰਹੇ ਵੱਖ-ਵੱਖ ਨੈਸ਼ਨਲ-ਹਾਈਵੇ ਪ੍ਰਾਜੈਕਟਾਂ ਤਹਿਤ ਐਕੁਵਾਇਰ ਕੀਤੀ ਜਾਣ ਵਾਲੀ ਜ਼ਮੀਨ ਨੂੰ ਜਲਦੀ ਤੋਂ ਜਲਦੀ ਹਾਸਲ ਕਰਨ ਲਈ ਕਿਸਾਨਾਂ ਦੇ ਦਿਲੋਂ ਸਹਿਯੋਗ ਦੀ ਮੰਗ ਕੀਤੀ | ...

ਪੂਰੀ ਖ਼ਬਰ »

ਇਨਕਮ ਟੈਕਸ ਬਾਰ ਦੇ ਰਾਜੇਸ਼ ਗੁਪਤਾ ਪ੍ਰਧਾਨ, ਰਾਕੇਸ਼ ਕੁਮਾਰ ਸਕੱਤਰ ਬਣੇ

ਜਲੰਧਰ, 30 ਜੂਨ (ਸ਼ਿਵ)-ਇਨਕਮ ਟੈਕਸ ਬਾਰ ਦੀ ਹੋਈ ਚੋਣ 'ਚ ਚੋਣ ਅਧਿਕਾਰੀ ਵਕੀਲ ਸਤਿੰਦਰਪਾਲ ਸਿੰਘ ਛਾਬੜਾ ਤੇ ਵਕੀਲ ਸਮੀਰ ਭਾਟੀਆ ਵਲੋਂ ਸਰਬਸੰਮਤੀ ਨਾਲ ਸੀ. ਏ. ਰਾਜੇਸ਼ ਗੁਪਤਾ ਨੂੰ ਪ੍ਰਧਾਨ ਅਤੇ ਵਕੀਲ ਰਾਕੇਸ਼ ਕੁਮਾਰ ਨੂੰ ਬਾਰ ਦਾ ਸਕੱਤਰ ਐਲਾਨਿਆ ਗਿਆ ਹੈ | ਇਸ ਤੋਂ ...

ਪੂਰੀ ਖ਼ਬਰ »

ਅਰੋੜਾ ਆਈ ਹਸਪਤਾਲ ਵਲੋਂ 3 ਨੂੰ ਕੀਤੇ ਜਾਣਗੇ ਅੱਖਾਂ ਦੇ ਮੁਫ਼ਤ ਆਪ੍ਰੇਸ਼ਨ

ਜਲੰਧਰ, 30 ਜੂਨ (ਐੱਮ. ਐੱਸ. ਲੋਹੀਆ)-ਸਥਾਨਕ ਲਿੰਕ ਰੋਡ 'ਤੇ ਚੱਲ ਰਹੇ ਅਰੋੜਾ ਆਈ ਹਸਪਤਾਲ ਅਤੇ ਰੈਟਿਨਾ ਸੈਂਟਰ ਵਲੋਂ ਡਾਕਟਰ ਦਿਵਸ ਨੂੰ ਸਮਰਪਿਤ ਮੁਫ਼ਤ ਅੱਖਾਂ ਦੇ ਆਪ੍ਰੇਸ਼ਨਾਂ ਦਾ ਕੈਂਪ ਲਗਾਇਆ ਜਾ ਰਿਹਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਅੱਖਾਂ ਦੇ ਇਲਾਜ ਦੇ ...

ਪੂਰੀ ਖ਼ਬਰ »

ਰਾਗਾ ਮੋਟਰਜ਼ 'ਚ ਗ੍ਰੇਟ ਖਲੀ ਵਲੋਂ ਨਵੀਂ ਸਕਾਰਪਿਓ ਐੱਨ ਗੱਡੀ ਲਾਂਚ

ਜਲੰਧਰ, 30 ਜੂਨ (ਜਸਪਾਲ ਸਿੰਘ)-ਸਥਾਨਕ ਪਠਾਨਕੋਟ ਚੌਕ (ਸਾਹਮਣੇ ਰਣਵੀਰ ਕਲਾਸਿਕ ਹੋਟਲ) ਨੇੜੇ ਸਥਿਤ ਰਾਗਾ ਮੋਟਰਜ਼ ਦੇ ਨਵੇਂ ਸ਼ੋਅ ਰੂਮ 'ਚ ਨਵੀਂ ਮਹਿੰਦਰਾ ਸਕਾਰਪਿਓ ਐਨ ਗੱਡੀ ਦੀ ਘੁੰਡ ਚੁਕਾਈ ਹੋਈ | ਇਸ ਗੱਡੀ ਨੂੰ ਪ੍ਰਸਿੱਧ ਰੈਸਲਰ ਗ੍ਰੇਟ ਖਲੀ ਵਲੋਂ ਇਕ ...

ਪੂਰੀ ਖ਼ਬਰ »

ਕਈ ਸਾਲਾਂ ਤੋਂ ਇਕੋ ਥਾਣੇ 'ਚ ਤਾਇਨਾਤ ਰਹਿਣ ਵਾਲੇ ਪੁਲਿਸ ਕਰਮਚਾਰੀਆਂ ਦੀਆਂ ਬਦਲੀਆਂ

ਜਲੰਧਰ, 30 ਜੂਨ (ਐਮ.ਐਸ.ਲੋਹੀਆ)-ਵੀਰਵਾਰ ਪੁਲਿਸ ਕਮਿਸ਼ਨਰ ਜਲੰਧਰ ਗੁਰਸ਼ਰਨ ਸਿੰਘ ਸੰਧੂ ਨੇ ਕਮਿਸ਼ਨਰੇਟ ਪੁਲਿਸ ਦੇ ਥਾਣਿਆਂ 'ਚ ਤਾਇਨਾਤ 500 ਤੋਂ ਵੀ ਵੱਧ ਪੁਲਿਸ ਕਰਮਚਾਰੀਆਂ ਦੀਆਂ ਬਦਲੀਆਂ ਕਰ ਦਿੱਤੀਆਂ | ਜਾਣਕਾਰੀ ਅਨੁਸਾਰ ਇਨ•੍ਹਾਂ ਅਧਿਕਾਰੀਆਂ ਵਿਚ ਐੱਸ.ਆਈ ਅਤੇ ...

ਪੂਰੀ ਖ਼ਬਰ »

ਵੱਖ-ਵੱਖ ਮਾਮਲਿਆਂ 'ਚ 2 ਵਿਅਕਤੀ ਕਾਬੂ

ਚੁਗਿੱਟੀ/ਜੰਡੂਸਿੰਘਾ, 30 ਜੂਨ (ਨਰਿੰਦਰ ਲਾਗੂ)-ਥਾਣਾ ਰਾਮਾਮੰਡੀ ਦੀ ਪੁਲਿਸ ਵਲੋਂ ਵੱਖ-ਵੱਖ ਮਾਮਲਿਆਂ 'ਚ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸੰਬੰਧੀ ਥਾਣਾ ਇੰਚਾਰਜ ਇੰਸ. ਨਵਦੀਪ ਸਿੰਘ ਨੇ ਦੱਸਿਆ ਕਿ ਐਸ. ਆਈ. ਅਜਮੇਰ ਲਾਲ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX