ਤਾਜਾ ਖ਼ਬਰਾਂ


ਤੀਜੇ ਟੀ-20 'ਚ ਭਾਰਤ ਨੇ ਆਸਟ੍ਰੇਲੀਆ ਨੂੰ 6 ਵਿਕਟਾਂ ਨਾਲ ਹਰਾ ਕੇ ਸੀਰੀਜ਼ 'ਤੇ 2-1 ਨਾਲ ਕਬਜ਼ਾ
. . .  about 1 hour ago
9 ਓਵਰਾਂ ਵਿਚ ਭਾਰਤ ਦਾ ਸਕੋਰ 81/2
. . .  about 2 hours ago
ਭਾਰਤ ਦਾ ਸਕੋਰ 6 ਓਵਰਾਂ ਵਿਚ 50/2
. . .  about 2 hours ago
ਰਾਜਸਥਾਨ 'ਚ ਵੱਡਾ ਬਦਲਾਅ , 82 ਕਾਂਗਰਸੀ ਵਿਧਾਇਕ ਦੇ ਸਕਦੇ ਹਨ ਅਸਤੀਫ਼ੇ - ਕਾਂਗਰਸੀ ਆਗੂ ਪ੍ਰਤਾਪ ਸਿੰਘ
. . .  about 2 hours ago
ਭਾਰੀ ਬਾਰਿਸ਼ ਕਾਰਨ ਕਿਸਾਨ ਦੇ ਬਰਾਂਡੇ ਦੀ ਡਿੱਗੀ ਛੱਤ, ਬਰਾਂਡੇ ਦੀ ਛੱਤ ਹੇਠ ਦੱਬਿਆ ਟਰੈਕਟਰ
. . .  about 4 hours ago
ਸੂਲਰ ਘਰਾਟ, 25 ਸਤੰਬਰ (ਜਸਵੀਰ ਸਿੰਘ ਔਜਲਾ)- ਹਲਕਾ ਦਿੜ੍ਹਬਾ ਦੇ ਕਸਬਾ ਸੂਲਰ ਦੇ ਕਿਸਾਨ ਹਰਜੀਤ ਸਿੰਘ ਦੀ ਤੇਜ਼ ਬਾਰਿਸ਼ ਹੋਣ ਨਾਲ ਬਰਾਂਡੇ ਦੀ ਛੱਤ ਡਿੱਗ ਗਈ, ਜਿਸ ਨਾਲ ਪਰਿਵਾਰ ਦਾ ਕਾਫ਼ੀ ਨੁਕਸਾਨ ਹੋ ਗਿਆ...
ਐੱਸ.ਜੀ.ਪੀ.ਸੀ ਦੇ ਯਤਨਾਂ ਸਦਕਾ, ਅਫ਼ਗਾਨਿਸਤਾਨ ਤੋਂ ਦਿੱਲੀ ਪੁੱਜੇ ਕਈ ਭਾਰਤੀ
. . .  about 5 hours ago
ਨਵੀਂ ਦਿੱਲੀ, 25 ਸਤੰਬਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਅੰਮ੍ਰਿਤਸਰ ਵਲੋਂ 38 ਬਾਲਗਾਂ, 14 ਬੱਚਿਆਂ ਅਤੇ 3 ਨਿਆਣਿਆਂ ਨੂੰ ਲੈ ਕੇ ਇਕ ਵਿਸ਼ੇਸ਼ ਉਡਾਣ ਅਫਗਾਨਿਸਤਾਨ ਦੇ ਕਾਬੁਲ ਤੋਂ ਦਿੱਲੀ ਪਹੁੰਚੀ। ਦਸ ਦੇਈਏ ਕਿ ਕਾਬੁਲ ਦੇ ਗੁਰਦੁਆਰਾ ਕਰਤੇ ਪ੍ਰਵਾਨ 'ਤੇ ਹਮਲੇ ਤੋਂ ਬਾਅਦ ਹੁਣ ਤੱਕ 68 ਅਫ਼ਗਾਨ ਹਿੰਦੂ ਅਤੇ ਸਿੱਖ ਪਹੁੰਚ ਚੁੱਕੇ ਹਨ।
ਤੀਸਰੇ ਟੀ-20 'ਚ ਟਾਸ ਜਿੱਤ ਕੇ ਭਾਰਤ ਵਲੋਂ ਆਸਟ੍ਰੇਲੀਆ ਨੂੰ ਪਹਿਲਾਂ ਬੱਲੇਬਾਜ਼ੀ ਦਾ ਦਿੱਤਾ ਸੱਦਾ
. . .  about 5 hours ago
ਹੈਦਰਾਬਾਦ, 25 ਸਤੰਬਰ-ਤੀਸਰੇ ਟੀ-20 'ਚ ਟਾਸ ਜਿੱਤ ਕੇ ਭਾਰਤ ਵਲੋਂ ਆਸਟ੍ਰੇਲੀਆ ਨੂੰ ਪਹਿਲਾਂ ਬੱਲੇਬਾਜ਼ੀ ਦਾ ਦਿੱਤਾ ਸੱਦਾ
ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਸੋਨੀਆ ਗਾਂਧੀ ਨਾਲ ਮੁਲਾਕਾਤ ਕਰਨ ਪਹੁੰਚੇ
. . .  about 5 hours ago
ਨਵੀਂ ਦਿੱਲੀ, 25 ਸਤੰਬਰ-ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਕਰਨ ਉਨ੍ਹਾਂ ਦੀ ਰਿਹਾਇਸ਼ 'ਤੇ ਪਹੁੰਚੇ ਹਨ।
ਪੰਜਾਬ ਮੰਤਰੀ ਪ੍ਰੀਸ਼ਦ ਦੀ ਮੀਟਿੰਗ 26 ਸਤੰਬਰ ਨੂੰ
. . .  about 5 hours ago
ਬੁਢਲਾਡਾ, 25 ਸਤੰਬਰ (ਸਵਰਨ ਸਿੰਘ ਰਾਹੀ)-ਪੰਜਾਬ ਸਰਕਾਰ ਦੇ ਆਮ ਰਾਜ ਪ੍ਰਬੰਧ ਵਿਭਾਗ ਵਲੋਂ ਜਾਰੀ ਸੂਚਨਾ ਅਨੁਸਾਰ ਪੰਜਾਬ ਮੰਤਰੀ ਪ੍ਰੀਸ਼ਦ ਦੀ ਅਗਲੀ ਮੀਟਿੰਗ 26 ਸਤੰਬਰ ਦਿਨ ਸੋਮਵਾਰ ਨੂੰ ਸ਼ਾਮ 4:00 ਵਜੇ ਕੋਠੀ ਨੰ...
1 ਲੱਖ ਰੁਪਏ ਰਿਸ਼ਵਤ ਮੰਗਣ ਵਾਲਾ ਕਲਰਕ ਵਿਜੀਲੈਂਸ ਵਲੋਂ ਗ੍ਰਿਫ਼ਤਾਰ
. . .  about 6 hours ago
ਸੁਨਾਮ ਊਧਮ ਸਿੰਘ ਵਾਲਾ, 25 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)-ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ 'ਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਦੇ ਉਦੇਸ਼ ਨਾਲ ਨਗਰ ਪਾਲਿਕਾ ਕਮੇਟੀ ਸੁਨਾਮ ਊਧਮ ਸਿੰਘ ਵਾਲਾ ਵਿਖੇ ਤਾਇਨਾਤ ਕਲਰਕ ਕਿਰਨਦੀਪ...
ਬੰਗਲਾਦੇਸ਼: ਨਦੀ 'ਚ ਕਿਸ਼ਤੀ ਪਲਟਣ ਕਾਰਨ 23 ਲੋਕਾਂ ਦੀ ਮੌਤ, ਦਰਜਨਾਂ ਲੋਕ ਹੋਏ ਲਾਪਤਾ
. . .  about 6 hours ago
ਨਵੀਂ ਦਿੱਲੀ, 25 ਸਤੰਬਰ-ਬੰਗਲਾਦੇਸ਼ 'ਚ ਇਕ ਨਦੀ 'ਚ ਇਕ ਕਿਸ਼ਤੀ ਪਲਟਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਇਸ ਕਿਸ਼ਤੀ ਦੇ ਪਲਣਨ ਨਾਲ ਘੱਟੋ-ਘੱਟ 23 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਕਈ ਦਰਜਨ ਲੋਕ ਲਾਪਤਾ ਹੋ ਗਏ ਹਨ।
ਆੜ੍ਹਤੀਆ ਮਾਸਟਰ ਮਥਰਾ ਦਾਸ ਦਾ ਹੋਇਆ ਦਿਹਾਂਤ
. . .  about 7 hours ago
ਲੌਂਗੋਵਾਲ, 25 ਸਤੰਬਰ (ਸ.ਸ.ਖੰਨਾ,ਵਿਨੋਦ)-ਕਸਬਾ ਲੌਂਗੋਵਾਲ ਦੇ ਨਾਮਵਰ ਆੜ੍ਹਤੀਆ ਮਾਸਟਰ ਮਥੁਰਾ ਦਾਸ ਜੋ ਕਿ 90 ਸਾਲਾਂ ਦੇ ਸਨ ਜੋ ਸੰਖੇਪ ਬਿਮਾਰੀ ਤੋਂ ਬਾਅਦ ਅਕਾਲ ਚਲਾਣਾ ਕਰ ਗਏ...
ਡਰੋਨ ਰਾਹੀਂ ਨਸ਼ਾ ਤਸਕਰੀ ਜਾਰੀ, ਬੀ.ਐੱਸ.ਐੱਫ ਨੇ ਚਾਰ ਪੈਕਟ ਹੈਰੋਇਨ ਕੀਤੀ ਬਰਾਮਦ
. . .  about 7 hours ago
ਅੰਮ੍ਰਿਤਸਰ, 25 ਸਤੰਬਰ- ਸੀਮਾ ਸੁਰੱਖਿਆ ਬਲ ਨੂੰ ਸਰਹੱਦੀ ਖ਼ੇਤਰ 'ਚ ਵੱਡੀ ਕਾਮਯਾਬੀ ਮਿਲੀ ਹੈ। ਬੀ.ਐੱਸ.ਐੱਫ. ਨੇ ਪਾਕਿਸਤਾਨ ਤੋਂ ਡਰੋਨ ਰਾਹੀਂ ਆਈ ਹੈਰੋਇਨ ਬਰਾਮਦ ਕੀਤੀ ਹੈ। ਸਰਹੱਦ ਪਾਰ ਤੋਂ ਡਰੋਨ ਰਾਹੀਂ ਹੈਰੋਇਨ...
ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸੰਸਦ ਮੈਂਬਰ ਸ਼ਸ਼ੀ ਥਰੂਰ 30 ਸਤੰਬਰ ਨੂੰ ਪਾਰਟੀ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਪੱਤਰ ਕਰਨਗੇ ਦਾਖ਼ਲ
. . .  about 8 hours ago
ਨਵੀਂ ਦਿੱਲੀ, 25 ਸਤੰਬਰ- ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸੰਸਦ ਮੈਂਬਰ ਸ਼ਸ਼ੀ ਥਰੂਰ 30 ਸਤੰਬਰ ਨੂੰ ਪਾਰਟੀ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨਗੇ।
ਪੰਜਾਬੀ ਫ਼ਿਲਮੀ ਡਾਇਰੈਕਟਰ ਨੇ ਕੀਤੀ ਖ਼ੁਦਕੁਸ਼ੀ
. . .  about 8 hours ago
ਲਹਿਰਾਗਾਗਾ, 25 ਸਤੰਬਰ (ਅਸ਼ੋਕ ਗਰਗ)- ਲਹਿਰਾਗਾਗਾ ਨਿਵਾਸੀ ਪੰਜਾਬੀ ਫ਼ਿਲਮੀ ਡਾਇਰੈਕਟਰ ਤਰਨਜੀਤ ਟੋਰੀ ਵਲੋਂ ਸਹੁਰਿਆਂ ਤੋਂ ਤੰਗ ਆ ਕੇ ਖ਼ੁਦਕੁਸ਼ੀ ਕਰ ਲਏ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਡਾਇਰੈਕਟਰ ਦੇ ਪਿਤਾ ਕ੍ਰਿਸ਼ਨ ਦਾਸ...
ਹਲਕਾ ਅਜਨਾਲਾ ਅੰਦਰ ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਨੂੰ ਵੱਡਾ ਝਟਕਾ
. . .  about 9 hours ago
ਅਜਨਾਲਾ, 25 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਵਿਧਾਨ ਸਭਾ ਹਲਕਾ ਅਜਨਾਲਾ ਅੰਦਰ ਅੱਜ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਕਾਂਗਰਸ ਨੂੰ ਉਸ ਵੇਲੇ ਜ਼ਬਰਦਸਤ ਸਿਆਸੀ ਝਟਕਾ ਮਿਲਿਆ ਜਦ ਪਿਛਲੇ 20 ਸਾਲਾਂ ਤੋਂ ਸ਼੍ਰੋਮਣੀ...
ਮੁਹਾਲੀ-ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਸ਼ਹੀਦ ਭਗਤ ਸਿੰਘ ਦੇ ਨਾਂ 'ਤੇ ਰੱਖਣ 'ਤੇ ਮੁੱਖ ਮੰਤਰੀ ਨੇ ਜ਼ਾਹਿਰ ਕੀਤੀ ਖ਼ੁਸ਼ੀ
. . .  about 9 hours ago
ਅਹਿਮਦਾਬਾਦ, 25 ਸਤੰਬਰ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਹਰਿਆਣਾ ਦੇ ਹਵਾਬਾਜ਼ੀ ਮੰਤਰੀ ਦੁਸ਼ਯੰਤ ਚੌਟਾਲਾ ਨਾਲ ਗੱਲ ਕੀਤੀ ਸੀ, ਜਿਸ ਤੋਂ ਬਾਅਦ ਸਹਿਮਤੀ ਬਣੀ ਸੀ। ਅਸੀਂ ਹਵਾਬਾਜ਼ੀ ਮੰਤਰੀ ਨੂੰ ਪੱਤਰ ਲਿਖ...
ਸਮਰਾਲਾ ਲਾਗੇ ਪਿੰਡ ਪੂਰਬਾ 'ਚ ਮੀਂਹ ਕਾਰਨ ਕੋਠੇ ਦੀ ਡਿੱਗੀ ਛੱਤ
. . .  about 11 hours ago
ਸਮਰਾਲਾ, 25 ਸਤੰਬਰ (ਗੋਪਾਲ ਸੋਫਤ)- ਸਨਿੱਚਰਵਾਰ ਤੋਂ ਲਗਾਤਾਰ ਪੈ ਰਹੇ ਭਾਰੀ ਮੀਂਹ ਕਾਰਨ ਇੱਥੋਂ ਨਜ਼ਦੀਕੀ ਪਿੰਡ ਪੂਰਬਾ ਵਿਖੇ ਇਕ ਕੋਠੇ ਦੀ ਛੱਤ ਡਿੱਗ ਗਈ ਹੈ ਪਰ ਇਸ ਛੱਤ ਡਿੱਗਣ ਕਾਰਨ ਕੋਈ ਵੀ ਜਾਨੀ ਨੁਕਸਾਨ ਨਹੀਂ ਹੋਇਆ...
ਭਾਰਤ-ਪਾਕਿਸਤਾਨ ਸਰਹੱਦ ਨਜ਼ਦੀਕ ਡਰੋਨ ਕਰੋੜਾਂ ਰੁਪਏ ਦੀ ਹੈਰੋਇਨ ਸੁੱਟ ਕੇ ਪਾਕਿਸਤਾਨ ਵੱਲ ਉੱਡਿਆ
. . .  about 11 hours ago
ਅਟਾਰੀ, 25 ਸਤੰਬਰ (ਗੁਰਦੀਪ ਸਿੰਘ ਅਟਾਰੀ )-ਭਾਰਤ-ਪਾਕਿਸਤਾਨ ਸਰਹੱਦ ਨਜ਼ਦੀਕ ਵਸੇ ਪਿੰਡ ਰਤਨ ਖ਼ੁਰਦ ਵਿਖੇ ਪਾਕਿਸਤਾਨੀ ਡਰੋਨ ਕਰੋੜਾਂ ਰੁਪਏ ਦੀ ਹੈਰੋਇਨ ਸੁੱਟ ਕੇ ਪਾਕਿਸਤਾਨ ਵੱਲ ਉੱਡ ਗਿਆ...
ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਫ਼ਸਲਾਂ ਦੇ ਨੁਕਸਾਨ ਲਈ ਵਿੱਤੀ ਪੈਕੇਜ ਦੇਣ ਲਈ ਕਿਹਾ
. . .  about 11 hours ago
ਮਲੋਟ, 25 ਸਤੰਬਰ (ਪਾਟਿਲ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਕੇ ਕਿਹਾ ਹੈ ਕਿ ਪਿਛਲੇ 2 ਦਿਨਾਂ ਤੋਂ ਲਗਾਤਾਰ ਮੀਂਹ ਨੇ ਸੂਬੇ ਭਰ ਵਿਚ ਖੜ੍ਹੀ ਝੋਨੇ ਅਤੇ ਕਪਾਹ ਦੀ ਫ਼ਸਲ ਨੂੰ ਭਾਰੀ ਨੁਕਸਾਨ ਪਹੁੰਚਾਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੂੰ ਤੁਰੰਤ ਗਿਰਦਾਵਰੀ ਦੇ ਹੁਕਮ ਦੇ ਕੇ ਕਿਸਾਨਾਂ...
ਸੜਕਾਂ 'ਤੇ ਦਰੱਖਤ ਡਿੱਗਣ ਕਾਰਨ ਆਵਾਜਾਈ ਪ੍ਰਭਾਵਿਤ
. . .  about 12 hours ago
ਸੁਨਾਮ ਊਧਮ ਸਿੰਘ ਵਾਲਾ, 25 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਬੀਤੀ ਕੱਲ੍ਹ ਸੁਨਾਮ ਹਲਕੇ 'ਚ ਹੋਈ ਬੇਮੌਸਮੀ ਭਾਰੀ ਬਰਸਾਤ ਕਾਰਨ ਜਨਜੀਵਨ ਬੁਰੀ ਤਰਾਂ ਪ੍ਰਭਾਵਿਤ ਹੋਇਆ ਹੈ।ਜਿਥੇ ਗਲੀਆਂ ਅਤੇ ਘਰਾਂ ਵਿਚ ਮੀਂਹ ਦਾ ਪਾਣੀ ਵੜਨ ਕਾਰਨ ਲੋਕ ਆਪਣਾ ਘਰੇਲੂ ਸਮਾਨ ਸੰਭਾਲਦੇ ਰਹੇ ਉਥੇ ਹੀ ਆਮ ਤੌਰ 'ਤੇ ਸ਼ਹਿਰ 'ਚ ਦੁਕਾਨਾਂ ਬੰਦ ਹੀ...
ਨਿਤਿਸ਼ ਕੁਮਾਰ, ਲਾਲੂ ਪ੍ਰਸਾਦ ਅੱਜ ਦਿੱਲੀ 'ਚ ਸੋਨੀਆ ਗਾਂਧੀ ਨਾਲ ਕਰਨਗੇ ਮੁਲਾਕਾਤ
. . .  about 12 hours ago
ਨਵੀਂ ਦਿੱਲੀ, 25 ਸਤੰਬਰ - ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਅਤੇ ਰਾਸ਼ਟਰੀ ਜਨਤਾ ਦਲ ਦੇ ਮੁਖੀ ਲਾਲੂ ਪ੍ਰਸਾਦ ਯਾਦਵ ਅੱਜ ਦਿੱਲੀ 'ਚ ਸੋਨੀਆ ਗਾਂਧੀ ਨਾਲ ਮੁਲਾਕਾਤ...
ਸ਼ਹੀਦ ਭਗਤ ਸਿੰਘ ਦੇ ਨਾਂਅ 'ਤੇ ਹੋਵੇਗਾ ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ - ਪ੍ਰਧਾਨ ਮੰਤਰੀ ਨੇ ਕੀਤਾ ਐਲਾਨ
. . .  about 12 hours ago
ਨਵੀਂ ਦਿੱਲੀ, 25 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਲਾਨ ਕੀਤਾ ਕਿ ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਬਦਲੇਗਾ। ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਸ਼ਹੀਦ ਭਗਤ ਸਿੰਘ ਦੇ ਨਾਂਅ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਰ ਰਹੇ ਨੇ 'ਮਨ ਕੀ ਬਾਤ'
. . .  about 12 hours ago
ਨਵੀਂ ਦਿੱਲੀ, 25 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਰੇਡਿਓ ਪ੍ਰੋਗਰਾਮ 'ਮਨ ਕੀ ਬਾਤ' 'ਚ ਦੇਸ਼ ਵਾਸੀਆਂ ਨੂੰ ਸੰਬੋਧਨ ਕਰ ਰਹੇ...
ਰੇਲਵੇ ਕਲੋਨੀ ਮਲੋਟ ਵਿਚ ਧੜ ਨਾਲੋਂ ਸਿਰ ਲਾਹ ਕੇ ਵਿਅਕਤੀ ਦਾ ਕਤਲ
. . .  about 12 hours ago
ਮਲੋਟ, 25 ਸਤੰਬਰ (ਪਾਟਿਲ)-ਰੇਲਵੇ ਕਲੋਨੀ ਮਲੋਟ ਵਿਖੇ ਬੀਤੀ ਰਾਤ ਇਕ ਵਿਅਕਤੀ ਦਾ ਧੜ ਨਾਲੋਂ ਸਿਰ ਲਾਹ ਕੇ ਕਤਲ ਕੀਤੇ ਜਾਣ ਦਾ ਸਮਾਚਾਰ ਹੈ। ਮ੍ਰਿਤਕ ਦੀ ਪਹਿਚਾਣ ਅਮਰਨਾਥ ਪੁੱਤਰ ਉਮੇਦ ਕੁਮਾਰ ਵਜੋਂ ਹੋਈ ਹੈ। ਕਤਲ ਕਰਨ ਵਾਲਿਆਂ ਨੇ ਧੜ ਅਤੇ ਸਿਰ ਨੂੰ ਕਲੋਨੀ ਨੇੜੇ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 17 ਹਾੜ ਸੰਮਤ 554

ਮਾਨਸਾ

ਅਜੋਕੀ ਪੀੜ੍ਹੀ ਨੂੰ ਸਿੱਖ ਇਤਿਹਾਸ ਤੋਂ ਜਾਣੂ ਕਰਵਾਉਣ ਲਈ ਗੁਰਮਤਿ ਕੈਂਪ ਲਗਾਏ ਜਾਣ-ਗਿਆਨੀ ਹਰਪ੍ਰੀਤ ਸਿੰਘ

ਮਾਨਸਾ, 30 ਜੂਨ (ਬਲਵਿੰਦਰ ਸਿੰਘ ਧਾਲੀਵਾਲ/ਰਾਵਿੰਦਰ ਸਿੰਘ ਰਵੀ)-ਅਜੋਕੀ ਨੌਜਵਾਨ ਪੀੜੀ ਨੂੰ ਲਾਸਾਨੀ ਸਿੱਖ ਇਤਿਹਾਸ ਤੋਂ ਜਾਣੂ ਕਰਵਾਉਣ ਲਈ ਵੱਧ ਤੋਂ ਵੱਧ ਗੁਰਮਤਿ ਕੈਂਪ ਲਗਾਉਣਾ ਸਮੇਂ ਦੀ ਮੁੱਖ ਲੋੜ ਹੈ | ਅਜਿਹੇ ਕੈਂਪ 'ਚ ਗ੍ਰੰਥੀ ਸਿੰਘ ਗੁਰਮਤਿ ਜਮਾਤਾਂ ਲਗਾ ਕੇ ਨੌਜਵਾਨਾਂ ਨੂੰ ਸਿੱਖੀ ਨਾਲ ਜੋੜ ਸਕਦੇ ਹਨ | ਇਹ ਪ੍ਰਗਟਾਵਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹਲਕਾ ਜੋਗਾ ਦੇ ਵੱਖ-ਵੱਖ ਪਿੰਡਾਂ 'ਚ ਲਗਾਏ ਗੁਰਮਤਿ ਸਿਖਲਾਈ ਕੈਂਪਾਂ ਦੀ ਸਮਾਪਤੀ ਮੌਕੇ ਗੁਰਦੁਆਰਾ ਭਾਈ ਬਹਿਲੋ ਜੀ ਫਫੜੇ ਭਾਈਕੇ ਵਿਖੇ ਭਾਗ ਲੈਣ ਵਾਲੇ ਸਿਖਿਆਰਥੀਆਂ ਤੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਗੁਰਬਾਣੀ ਮਨੁੱਖੀ ਮਨ ਅੰਦਰ ਸਹਿਜਤਾ ਤੇ ਠਹਿਰਾਓ ਲਿਆਉਂਦੀ ਹੈ, ਜਿਸ ਨਾਲ ਸਮਾਜ ਅੰਦਰ ਨੈਤਿਕਤਾ ਦੀ ਭਾਵਨਾ ਨੂੰ ਮਜ਼ਬੂਤ ਕੀਤਾ ਜਾ ਸਕਦਾ ਹੈ | ਜਥੇ. ਹਰਪ੍ਰੀਤ ਸਿੰਘ ਨੇ ਸੰਗਤਾਂ ਨੂੰ ਬਾਣੀ ਤੇ ਬਾਣੇ ਦੇ ਧਾਰਨੀ ਬਣਨ ਦੀ ਅਪੀਲ ਕੀਤੀ | ਉਨ੍ਹਾਂ ਸਭਨਾਂ ਨੂੰ ਵਾਤਾਵਰਣ ਦੀ ਸ਼ੁੱਧਤਾ ਲਈ ਵੱਧ ਤੋਂ ਵੱਧ ਦਰੱਖਤ ਲਗਾਉਣ ਤੇ ਇਨ੍ਹਾਂ ਨੂੰ ਸਾਂਭ ਸੰਭਾਲ ਕਰਨ ਦੀ ਅਪੀਲ ਕੀਤੀ | ਹਲਕੇ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਝੱਬਰ ਨੇ ਦੱਸਿਆ ਕਿ ਪਿਛਲੇ ਇਕ ਮਹੀਨੇ ਤੋਂ ਲਗਾਏ ਇਨ੍ਹਾਂ ਗੁਰਮਤਿ ਕੈਂਪਾਂ 'ਚ ਵੱਡੀ ਗਿਣਤੀ 'ਚ ਬੱਚਿਆਂ ਨੇ ਹਿੱਸਾ ਲੈ ਕੇ ਸਿੱਖੀ ਇਤਿਹਾਸ ਬਾਰੇ ਜਾਣਕਾਰੀ ਹਾਸਲ ਕੀਤੀ | ਉਨ੍ਹਾਂ ਦਾਅਵੇ ਨਾਲ ਕਿਹਾ ਕਿ ਭਵਿੱਖ 'ਚ ਵੀ ਅਜਿਹੇ ਕੈਂਪ ਜਾਰੀ ਰਹਿਣਗੇ | ਗੁਰਮਤਿ ਕੈਂਪ ਵਿੱਚ ਭਾਗ ਲੈਣ ਵਾਲੇ ਬੱਚਿਆਂ ਨੂੰ ਤਿੰਨ ਗਰੁੱਪਾਂ ਵਿਚ ਵੰਡਿਆ ਗਿਆ ਸੀ, ਜਿਸ ਵਿਚ ਪਹਿਲੇ ਗਰੁੱਪ ਵਿਚ ਪਹਿਲੀ ਤੋਂ ਛੇਵੀਂ, ਦੂਸਰੇ ਗਰੁੱਪ ਵਿਚ ਸੱਤਵੀਂ ਤੋਂ ਦੱਸਵੀਂ ਤੱਕ ਅਤੇ ਤੀਸਰੇ ਗਰੁੱਪ ਵਿਚ ਗਿਆਰ੍ਹਵੀਂ ਤੋਂ ਉਪਰਲੇ ਬੱਚਿਆਂ ਨੂੰ ਸ਼ਾਮਲ ਕੀਤਾ ਗਿਆ ਸੀ | ਤਿੰਨਾਂ ਗਰੁੱਪਾਂ ਵਿਚ ਪਹਿਲੀ ਤਿੰਨ ਪੁਜੀਸ਼ਨਾਂ ਹਾਸਲ ਕਰਨ ਵਾਲੇ ਬੱਚਿਆਂ ਦਾ ਅੱਜ ਲਿਖਤੀ ਪੇਪਰ ਲਿਆ ਗਿਆ | ਅੱਵਲ ਆਏ 9 ਬੱਚਿਆਂ ਨੂੰ ਸਿੰਘ ਸਾਹਿਬ ਨੇ ਸਨਮਾਨਿਤ ਕੀਤਾ | ਬਾਬਾ ਫ਼ਤਹਿ ਸਿੰਘ ਗਤਕਾ ਅਖਾੜਾ ਤਲਵੰਡੀ ਸਾਬੋ ਦੀ ਟੀਮ ਵਲੋਂ ਗੱਤਕਾ ਪ੍ਰਦਰਸ਼ਨ ਦੇ ਜੌਹਰ ਵੀ ਵਿਖਾਏ | ਇਸ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਫੂਲਾ ਸਿੰਘ, ਮਹਾਂਬੀਰ ਸਿੰਘ ਕੈਨੇਡਾ, ਡਾ. ਹਰਵੀਰ ਸਿੰਘ ਕੈਨੇਡਾ, ਰੂਪ ਸਿੰਘ, ਸਰਬਜੀਤ ਸਿੰਘ ਢੋਟੀਆ, ਹਰਦੇਵ ਸਿੰਘ ਪ੍ਰਧਾਨ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ, ਗੁਰਮੇਲ ਸਿੰਘ ਫਫੜੇ, ਅਜੈਬ ਸਿੰਘ ਜੋਗਾ, ਭੋਲਾ ਸਿੰਘ, ਪਿ੍ੰਸੀਪਲ ਜਸਵਿੰਦਰ ਸਿੰਘ, ਇੰਸ. ਗੁਰਚਰਨ ਸਿੰਘ, ਪਰਮਜੀਤ ਕੌਰ, ਮਨਜੀਤ ਕੌਰ, ਗੁਰਮੀਤ ਕੌਰ, ਗੁਰਜੰਟ ਸਿੰਘ ਤੇ ਮੋਹਨਦੀਪ ਸਿੰਘ ਆਦਿ ਹਾਜ਼ਰ ਸਨ |

ਭਾਕਿਯੂ (ਸਿੱਧੂਪੁਰ) ਵਲੋਂ ਕੋਟਲੀ ਕਲਾਂ ਇਕਾਈ ਦੀ ਚੋਣ

ਮਾਨਸਾ, 30 ਜੂਨ (ਸਟਾਫ਼ ਰਿਪੋਰਟਰ)-ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਵਲੋਂ ਕੋਟਲੀ ਕਲਾਂ ਇਕਾਈ ਦੀ ਚੋਣ ਸਰਬਸੰਮਤੀ ਨਾਲ ਕੀਤੀ ਗਈ | ਤੋਤਾ ਸਿੰਘ ਪ੍ਰਧਾਨ, ਬਲਵਿੰਦਰ ਸਿੰਘ ਨੀਟਾ ਖ਼ਜ਼ਾਨਚੀ, ਪ੍ਰਕਾਸ਼ ਚੰਦ ਸ਼ਰਮਾ ਮੀਤ ਪ੍ਰਧਾਨ, ਗੁਰਤੇਜ ਸਿੰਘ ਸੀਨੀਅਰ ਮੀਤ ...

ਪੂਰੀ ਖ਼ਬਰ »

ਭਾਕਿਯੂ ਏਕਤਾ (ਉਗਰਾਹਾਂ) ਨੇ ਲਗਾਇਆ ਧਰਨਾ

ਸਰਦੂਲਗੜ੍ਹ, 30 ਜੂਨ (ਪ੍ਰਕਾਸ਼ ਸਿੰਘ ਜ਼ੈਲਦਾਰ)-ਭਾਰਤੀ ਕਿਸਾਨ ਯੂਨੀਅਨ ਏਕਤ (ਉਗਰਾਹਾਂ) ਵਲੋਂ ਬਲਾਕ ਵਿਕਾਸ ਅਧਿਕਾਰੀ ਦੇ ਦਫ਼ਤਰ ਸਰਦੂਲੇਵਾਲਾ ਵਿਖੇ ਧਰਨਾ ਲਗਾਇਆ ਗਿਆ | ਬਲਾਕ ਆਗੂ ਹਰਪਾਲ ਸਿੰਘ ਮੀਰਪੁਰ ਨੇ ਦੱਸਿਆ ਕਿ ਆਦਮਕੇ ਪਿੰਡ ਦੇ ਨਿਕਾਸੀ ਪਾਣੀ ਦਾ ਮਸਲਾ ...

ਪੂਰੀ ਖ਼ਬਰ »

ਸਵੱਛ ਵਿਦਿਆਲਿਆ ਪੁਰਸਕਾਰ ਤਹਿਤ ਜ਼ਿਲ੍ਹੇ ਦੇ 38 ਸਕੂਲਾਂ ਨੂੰ ਪ੍ਰਸੰਸਾ ਪੱਤਰ ਦਿੱਤੇ

ਮਾਨਸਾ, 30 ਜੂਨ (ਬਲਵਿੰਦਰ ਸਿੰਘ ਧਾਲੀਵਾਲ)-ਸਵੱਛ ਵਿਦਿਆਲਿਆ ਪੁਰਸਕਾਰ-2022 ਤਹਿਤ ਜ਼ਿਲ੍ਹੇ ਦੇ 38 ਸਕੂਲਾਂ ਨੂੰ ਪ੍ਰੰਸ਼ਸ਼ਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ | ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਇਹ ਪੱਤਰ ਸੌਂਪਦਿਆਂ ਜਿੱਥੇ ਸਕੂਲ ਮੁਖੀਆਂ ਤੇ ਅਧਿਆਪਕਾਂ ਨੂੰ ...

ਪੂਰੀ ਖ਼ਬਰ »

ਪੁਲਿਸ ਨੇ ਅੰਨ੍ਹੇ ਕਤਲ ਦੀ ਗੁੱਥੀ ਸੁਲਝਾਈ, 2 ਗਿ੍ਫ਼ਤਾਰ

ਮਾਨਸਾ/ ਸਰਦੂਲਗੜ੍ਹ, 30 ਜੂਨ (ਬਲਵਿੰਦਰ ਸਿੰਘ ਧਾਲੀਵਾਲ/ ਜੀ. ਐਮ. ਅਰੋੜਾ)-ਥਾਣਾ ਸਰਦੂਲਗੜ੍ਹ ਦੀ ਪੁਲਿਸ ਨੇ ਅੰਨੇ ਕਤਲ ਦੀ ਗੁੱਥੀ ਸੁਲਝਾ ਕੇ 2 ਕਥਿਤ ਦੋਸ਼ੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਜ਼ਿਲ੍ਹਾ ਪੁਲਿਸ ਮੁਖੀ ਗੌਰਵ ਤੂਰਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 6 ਜੂਨ ...

ਪੂਰੀ ਖ਼ਬਰ »

ਮਾਲ ਵਿਭਾਗ 'ਚ ਬਕਾਇਆ ਪਏ ਕੇਸਾਂ ਦਾ ਅਧਿਕਾਰੀ ਤੁਰੰਤ ਨਿਪਟਾਰਾ ਕਰਨ- ਡੀ. ਸੀ.

ਮਾਨਸਾ, 30 ਜੂਨ (ਗੁਰਚੇਤ ਸਿੰਘ ਫੱਤੇਵਾਲੀਆ)-ਜਸਪ੍ਰੀਤ ਸਿੰਘ ਡਿਪਟੀ ਕਮਿਸ਼ਨਰ ਵਲੋਂ ਸਥਾਨਕ ਬੱਚਤ ਭਵਨ ਵਿਖੇ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਮਹੀਨਾਵਾਰ ਇਕੱਤਰਤਾ ਕਰਦਿਆਂ ਰਿਕਵਰੀ ਤੇ ਵਸੂਲੀ ਕੇਸਾਂ 'ਚ ਤੇਜ਼ੀ ਲਿਆਉਣ ਦੇ ਹੁਕਮ ਕੀਤੇ ਹਨ | ਉਨ੍ਹਾਂ ਹਦਾਇਤ ...

ਪੂਰੀ ਖ਼ਬਰ »

ਮੁਕੱਦਮੇ 'ਚ ਨਾਮਜ਼ਦ ਵਿਅਕਤੀ ਨੂੰ ਗਿ੍ਫ਼ਤਾਰ ਨਾ ਕਰਨ ਦੇ ਰੋਸ ਵਜੋਂ ਬਸਪਾ ਵਲੋਂ ਥਾਣੇ ਅੱਗੇ ਧਰਨਾ

ਭੀਖੀ, 30 ਜੂਨ (ਬਲਦੇਵ ਸਿੰਘ ਸਿੱਧੂ)-ਸੁੰਨੀ ਜਾਮਾ ਮਸਜਿਦ ਦੇ ਮੌਲਵੀ ਮੋਲਾਨਾ ਸਈਅਦ ਸਫੀਕ ਅਹਿਮਦ ਬੁਖਾਰੀ ਦੀ ਮੌਤ ਤੋਂ ਬਾਅਦ ਮਿਲੇ ਖ਼ੁਦਕੁਸ਼ੀ ਨੋਟ ਦੇ ਆਧਾਰ 'ਤੇ 4 ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ ਹੋਇਆ ਸੀ | ਇਸ ਮਾਮਲੇ 'ਚ ਕਿਸੇ ਵੀ ਵਿਅਕਤੀ ਨੂੰ ਗਿ੍ਫ਼ਤਾਰੀ ...

ਪੂਰੀ ਖ਼ਬਰ »

ਬੱਸ ਅੱਡੇ 'ਚ ਬੱਸਾਂ ਨਾ ਜਾਣ ਕਾਰਨ ਸਵਾਰੀਆਂ ਨੂੰ ਕਰਨਾ ਪੈ ਰਿਹੈ ਦੁਸ਼ਵਾਰੀਆਂ ਦਾ ਸਾਹਮਣਾ

ਗੁਰਿੰਦਰ ਸਿੰਘ ਔਲਖ ਭੀਖੀ, 30 ਜੂਨ-ਲੈਫ਼ਟੀਨੈਂਟ ਸ਼ਹੀਦ ਗੁਰਦੇਵ ਸਿੰਘ ਯਾਦਗਾਰੀ ਬੱਸ ਸਟੈਂਡ ਭੀਖੀ 'ਚ ਬੱਸਾਂ ਅੱਡੇ ਦੇ ਅੰਦਰ ਨਾ ਜਾਣ ਕਰ ਕੇ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਬੱਸ ਅੱਡੇ 'ਚ ਬਾਕਾਇਦਾ ਬਰਨਾਲਾ, ਬੁਢਲਾਡਾ, ...

ਪੂਰੀ ਖ਼ਬਰ »

ਪੀ. ਐੱਸ. ਪੀ. ਸੀ. ਐੱਲ. ਅਧੀਨ ਕੰਮ ਕਰਦੇ ਮੁਲਾਜ਼ਮਾਂ ਨੂੰ ਮੁਅੱਤਲ ਕੀਤੇ ਜਾਣ ਕਾਰਨ ਮੁਲਾਜ਼ਮਾਂ ਜਥੇਬੰਦੀਆਂ 'ਚ ਰੋਸ

ਬਠਿੰਡਾ, 30 ਜੂਨ (ਵੀਰਪਾਲ ਸਿੰਘ)-ਪੀ. ਐੱਸ. ਪੀ. ਸੀ. ਐੱਲ. ਅਧੀਨ ਕੰਮ ਕਰਦੇ ਕਰਮਚਾਰੀਆਂ ਨੂੰ ਜਬਰੀ ਮੁਅੱਤਲ ਕੀਤੇ ਜਾਣ, ਮੰਡਲ ਬਠਿੰਡਾ ਵਿਖੇ ਸਮੂਹਿਕ ਜਥੇਬੰਦੀ ਵਲੋਂ ਰੋਸ ਪ੍ਰਗਟ ਕਰਦੇ ਹੋਏ ਇਕ ਵਿਸ਼ੇਸ਼ ਮੀਟਿੰਗ ਜਿਸ ਵਿਚ ਮੰਡੀ ਬਰੀ ਵਾਲੇ ਤੋਂ ਮੁਅੱਤਲ ਕੀਤੇ ਗਏ ...

ਪੂਰੀ ਖ਼ਬਰ »

ਬਾਰ੍ਹਵੀਂ ਦਾ ਨਤੀਜਾ ਸ਼ਾਨਦਾਰ ਰਿਹਾ

ਭਗਤਾ ਭਾਈਕਾ, 30 ਜੂਨ (ਸੁਖਪਾਲ ਸਿੰਘ ਸੋਨੀ)-ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਭਗਤਾ ਭਾਈਕਾ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ | ਕਾਲਜ ਦੇ ਕਾਰਜਕਾਰੀ ਕੋਆਰਡੀਨੇਟਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਬਾਰ੍ਹਵੀਂ ਕਲਾਸ ਵਿਚ ਤਿੰਨ ਸਟਰੀਮ (ਆਰਟਸ, ...

ਪੂਰੀ ਖ਼ਬਰ »

ਲਾਇਨਜ਼ ਕਲੱਬ ਗੋਨਿਆਣਾ ਵਲੋਂ ਬਾਸਕਿਟ ਬਾਲ ਦੇ ਮੈਦਾਨਾਂ ਦਾ ਉਦਘਾਟਨ

ਗੋਨਿਆਣਾ, 30 ਜੂਨ (ਲਛਮਣ ਦਾਸ ਗਰਗ)-ਲਾਇਨਜ਼ ਕਲੱਬ ਗੋਨਿਆਣਾ ਡਿਸਟਕ 321 ਵਲੋਂ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਸੰਖੇਪ ਪ੍ਰੋਗਰਾਮ ਪ੍ਰਧਾਨ ਹਰਦੀਪ ਸਿੰਘ ਗੋਨੀ ਸਰਾਂ ਦੀ ਅਗਵਾਈ ਹੇਠ ਕਰਵਾਇਆ ਗਿਆ, ਜਿਸ ਵਿਚ ਨਵੇਂ ਬਣੇ ਬਾਸਕਿਟ ਬਾਲ ਦੇ ਦੋ ...

ਪੂਰੀ ਖ਼ਬਰ »

ਪਿੰਡ ਕੋਠਾ ਗੁਰੂ ਵਿਖੇ ਏ. ਟੀ. ਐੱਮ. ਲਗਾਉਣ ਦੀ ਮੰਗ

ਭਗਤਾ ਭਾਈਕਾ, 30 ਜੂਨ (ਸੁਖਪਾਲ ਸਿੰਘ ਸੋਨੀ)-ਪਿੰਡ ਕੋਠਾ ਗੁਰੂ ਦੇ ਵਾਸੀਆਂ ਨੇ ਪੰਜਾਬ ਨੈਸ਼ਨਲ ਬੈਂਕ ਕੋਠਾ ਗੁਰੂ ਦੇ ਮੈਨੇਜਰ ਤੇ ਬੈਂਕ ਦੇ ਹੋਰ ਉੱਚ ਅਧਿਕਾਰੀਆਂ ਪਾਸੋਂ ਬਰਾਂਚ ਕੋਠਾ ਗੁਰੂ ਵਿਖੇ ਤੁਰੰਤ ਏ. ਟੀ. ਐੱਮ. ਲਗਾਉਣ ਦੀ ਮੰਗ ਕੀਤੀ ਹੈ | ਇਸ ਸਬੰਧੀ ਭਾਰਤੀ ...

ਪੂਰੀ ਖ਼ਬਰ »

ਰੋਟਰੀ ਕਲੱਬ ਗੋਨਿਆਣਾ ਨੇ ਸੀਮਿੰਟ ਦੇ ਬੈਂਚ ਲਗਾਏ

ਗੋਨਿਆਣਾ, 30 ਜੂਨ (ਲਛਮਣ ਦਾਸ ਗਰਗ)-ਰੋਟਰੀ ਕਲੱਬ ਗੋਨਿਆਣਾ ਮਿੱਡਟਾਉਨ ਵਲੋਂ ਸ਼ਹਿਰ ਦੀਆਂ ਜਨਤਕ ਥਾਵਾਂ 'ਤੇ ਕਾਫ਼ੀ ਗਿਣਤੀ ਵਿਚ ਲੋਕਾਂ ਦੇ ਬੈਠਣ ਲਈ ਦੋ ਦਰਜਨ ਸੀਮਿੰਟ ਦੇ ਬੈਂਚ ਲਗਾਏ ਗਏ | ਇਸੇ ਲੜੀ ਤਹਿਤ ਉਕਤ ਕਲੱਬ ਨੇ ਸਥਾਨਕ ਬੱਸ ਅੱਡੇ ਵਿਚ ਸਵਾਰੀਆਂ ਦੇ ਬੈਠਣ ...

ਪੂਰੀ ਖ਼ਬਰ »

ਸੰਗੂਆਣਾ ਬਸਤੀ ਨੇੜਲੇ ਉਸਾਰੀ ਅਧੀਨ ਪੁਲ ਤੋਂ ਉੱਡਦੀ ਧੂੜ-ਮਿੱਟੀ ਤੋਂ ਲੋਕ ਪ੍ਰੇਸ਼ਾਨ

ਬਠਿੰਡਾ, 30 ਜੂਨ (ਸੱਤਪਾਲ ਸਿੰਘ ਸਿਵੀਆਂ)-ਸਥਾਨਕ ਸੰਗੂਆਣਾ ਬਸਤੀ ਨਜ਼ਦੀਕ ਉਸਾਰੀ ਅਧੀਨ ਪੁਲ (ਓਵਰ ਬਿ੍ਜ) ਤੋਂ ਉੱਡਦੀ ਧੂੜ-ਮਿਟੀ ਨੇ ਸਥਾਨਕ ਲੋਕਾਂ ਸਮੇਤ ਰਾਹਗੀਰਾਂ ਦੇ ਨੱਕ 'ਚ ਦਮ ਕੀਤਾ ਹੋਇਆ, ਜਿਸ ਕਾਰਨ ਕਈ ਵਾਰ ਛੋਟੇ ਹਾਦਸੇ ਵੀ ਵਾਪਰ ਚੁੱਕੇ ਹਨ | ਸਬੰਧਿਤ ...

ਪੂਰੀ ਖ਼ਬਰ »

ਪੀ. ਸੀ. ਐੱਮ. ਐੱਸ. ਵਲੋਂ ਮੁਹੱਲਾ ਕਲੀਨਿਕਾਂ ਲਈ ਡਾਕਟਰਾਂ ਨੂੰ ਠੇਕੇ 'ਤੇ ਰੱਖੇ ਜਾਣ ਦੀ ਨਿੰਦਾ

ਬਠਿੰਡਾ, 30 ਜੂਨ (ਅਵਤਾਰ ਸਿੰਘ)-ਬਹੁ-ਚਰਚਿਤ ਮੁਹੱਲਾ ਕਲੀਨਿਕ ਜੋ ਪੰਜਾਬ ਸਰਕਾਰ 15 ਅਗਸਤ ਤੋਂ ਸ਼ੁਰੂ ਕਰਨ ਜਾ ਰਹੀ ਹੈ, ਉਸ ਵਿਚ ਡਾਕਟਰਾਂ ਦੀ ਭਰਤੀ ਠੇਕੇ 'ਤੇ ਹੋਵੇਗੀ | ਪੀ.ਸੀ.ਐੱਮ.ਐੱਸ. ਐਸੋਸੀਏਸ਼ਨ ਆਗੂ ਵਲੋਂ ਇਸ ਦੀ ਨਿਖੇਧੀ ਕਰਦਿਆਂ ਕਿਹਾ ਕਿ ਇਕ ਪਾਸੇ ਤਾਂ ਪੰਜਾਬ ...

ਪੂਰੀ ਖ਼ਬਰ »

ਮਾਤਾ ਸਾਹਿਬ ਕੌਰ ਗਰਲਜ਼ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ

ਤਲਵੰਡੀ ਸਾਬੋ, 30 ਜੂਨ (ਪੱਤਰ ਪੇ੍ਰਰਕ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਬਾਰ੍ਹਵੀਂ ਜਮਾਤ ਦੇ ਨਤੀਜਿਆਂ ਅਨੁਸਾਰ ਸਥਾਨਕ ਮਾਤਾ ਸਾਹਿਬ ਕੌਰ ਗਰਲਜ਼ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਦਾ ਨਤੀਜਾ ਸ਼ਾਨਦਾਰ ਰਿਹਾ ਤੇ ਜ਼ਿਆਦਾਤਰ ...

ਪੂਰੀ ਖ਼ਬਰ »

ਟੂਲਿਪ ਖੇਡ ਸਟੇਡੀਅਮ ਵਿਖੇ ਕ੍ਰਿਕਟ ਟੂਰਨਾਮੈਂਟ ਕਰਵਾਇਆ

ਬਠਿੰਡਾ, 30 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)-ਟੂਲਿਪ ਸਟੇਡੀਅਮ ਵਿਖੇ ਮਿੱਤਲ ਗਰੁੱਪ ਵਲੋਂ ਦੂਜਾ ਨਾਈਟ ਕਾਸਕੋ ਕ੍ਰਿਕਟ ਟੂਰਨਾਮੈਂਟ 'ਚ ਇਲਾਕੇ ਦੀਆਂ 16 ਟੀਮਾਂ ਨੇ ਹਿੱਸਾ ਲਿਆ | ਵੱਖ-ਵੱਖ ਮੁਕਾਬਲਿਆਂ 'ਚ ਫ਼ਾਇਨਲ ਮੁਕਾਬਲਾ ਏ. ਆਰ. ਇੰਟੀਰੀਅਰ ਅਤੇ ਸ਼ਿਵਮ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX