ਤਾਜਾ ਖ਼ਬਰਾਂ


9 ਓਵਰਾਂ ਵਿਚ ਭਾਰਤ ਦਾ ਸਕੋਰ 81/2
. . .  51 minutes ago
ਭਾਰਤ ਦਾ ਸਕੋਰ 6 ਓਵਰਾਂ ਵਿਚ 50/2
. . .  about 1 hour ago
ਰਾਜਸਥਾਨ 'ਚ ਵੱਡਾ ਬਦਲਾਅ , 82 ਕਾਂਗਰਸੀ ਵਿਧਾਇਕ ਦੇ ਸਕਦੇ ਹਨ ਅਸਤੀਫ਼ੇ - ਕਾਂਗਰਸੀ ਆਗੂ ਪ੍ਰਤਾਪ ਸਿੰਘ
. . .  about 1 hour ago
ਭਾਰੀ ਬਾਰਿਸ਼ ਕਾਰਨ ਕਿਸਾਨ ਦੇ ਬਰਾਂਡੇ ਦੀ ਡਿੱਗੀ ਛੱਤ, ਬਰਾਂਡੇ ਦੀ ਛੱਤ ਹੇਠ ਦੱਬਿਆ ਟਰੈਕਟਰ
. . .  about 3 hours ago
ਸੂਲਰ ਘਰਾਟ, 25 ਸਤੰਬਰ (ਜਸਵੀਰ ਸਿੰਘ ਔਜਲਾ)- ਹਲਕਾ ਦਿੜ੍ਹਬਾ ਦੇ ਕਸਬਾ ਸੂਲਰ ਦੇ ਕਿਸਾਨ ਹਰਜੀਤ ਸਿੰਘ ਦੀ ਤੇਜ਼ ਬਾਰਿਸ਼ ਹੋਣ ਨਾਲ ਬਰਾਂਡੇ ਦੀ ਛੱਤ ਡਿੱਗ ਗਈ, ਜਿਸ ਨਾਲ ਪਰਿਵਾਰ ਦਾ ਕਾਫ਼ੀ ਨੁਕਸਾਨ ਹੋ ਗਿਆ...
ਐੱਸ.ਜੀ.ਪੀ.ਸੀ ਦੇ ਯਤਨਾਂ ਸਦਕਾ, ਅਫ਼ਗਾਨਿਸਤਾਨ ਤੋਂ ਦਿੱਲੀ ਪੁੱਜੇ ਕਈ ਭਾਰਤੀ
. . .  about 3 hours ago
ਨਵੀਂ ਦਿੱਲੀ, 25 ਸਤੰਬਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਅੰਮ੍ਰਿਤਸਰ ਵਲੋਂ 38 ਬਾਲਗਾਂ, 14 ਬੱਚਿਆਂ ਅਤੇ 3 ਨਿਆਣਿਆਂ ਨੂੰ ਲੈ ਕੇ ਇਕ ਵਿਸ਼ੇਸ਼ ਉਡਾਣ ਅਫਗਾਨਿਸਤਾਨ ਦੇ ਕਾਬੁਲ ਤੋਂ ਦਿੱਲੀ ਪਹੁੰਚੀ। ਦਸ ਦੇਈਏ ਕਿ ਕਾਬੁਲ ਦੇ ਗੁਰਦੁਆਰਾ ਕਰਤੇ ਪ੍ਰਵਾਨ 'ਤੇ ਹਮਲੇ ਤੋਂ ਬਾਅਦ ਹੁਣ ਤੱਕ 68 ਅਫ਼ਗਾਨ ਹਿੰਦੂ ਅਤੇ ਸਿੱਖ ਪਹੁੰਚ ਚੁੱਕੇ ਹਨ।
ਤੀਸਰੇ ਟੀ-20 'ਚ ਟਾਸ ਜਿੱਤ ਕੇ ਭਾਰਤ ਵਲੋਂ ਆਸਟ੍ਰੇਲੀਆ ਨੂੰ ਪਹਿਲਾਂ ਬੱਲੇਬਾਜ਼ੀ ਦਾ ਦਿੱਤਾ ਸੱਦਾ
. . .  about 4 hours ago
ਹੈਦਰਾਬਾਦ, 25 ਸਤੰਬਰ-ਤੀਸਰੇ ਟੀ-20 'ਚ ਟਾਸ ਜਿੱਤ ਕੇ ਭਾਰਤ ਵਲੋਂ ਆਸਟ੍ਰੇਲੀਆ ਨੂੰ ਪਹਿਲਾਂ ਬੱਲੇਬਾਜ਼ੀ ਦਾ ਦਿੱਤਾ ਸੱਦਾ
ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਸੋਨੀਆ ਗਾਂਧੀ ਨਾਲ ਮੁਲਾਕਾਤ ਕਰਨ ਪਹੁੰਚੇ
. . .  about 4 hours ago
ਨਵੀਂ ਦਿੱਲੀ, 25 ਸਤੰਬਰ-ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਕਰਨ ਉਨ੍ਹਾਂ ਦੀ ਰਿਹਾਇਸ਼ 'ਤੇ ਪਹੁੰਚੇ ਹਨ।
ਪੰਜਾਬ ਮੰਤਰੀ ਪ੍ਰੀਸ਼ਦ ਦੀ ਮੀਟਿੰਗ 26 ਸਤੰਬਰ ਨੂੰ
. . .  about 4 hours ago
ਬੁਢਲਾਡਾ, 25 ਸਤੰਬਰ (ਸਵਰਨ ਸਿੰਘ ਰਾਹੀ)-ਪੰਜਾਬ ਸਰਕਾਰ ਦੇ ਆਮ ਰਾਜ ਪ੍ਰਬੰਧ ਵਿਭਾਗ ਵਲੋਂ ਜਾਰੀ ਸੂਚਨਾ ਅਨੁਸਾਰ ਪੰਜਾਬ ਮੰਤਰੀ ਪ੍ਰੀਸ਼ਦ ਦੀ ਅਗਲੀ ਮੀਟਿੰਗ 26 ਸਤੰਬਰ ਦਿਨ ਸੋਮਵਾਰ ਨੂੰ ਸ਼ਾਮ 4:00 ਵਜੇ ਕੋਠੀ ਨੰ...
1 ਲੱਖ ਰੁਪਏ ਰਿਸ਼ਵਤ ਮੰਗਣ ਵਾਲਾ ਕਲਰਕ ਵਿਜੀਲੈਂਸ ਵਲੋਂ ਗ੍ਰਿਫ਼ਤਾਰ
. . .  about 5 hours ago
ਸੁਨਾਮ ਊਧਮ ਸਿੰਘ ਵਾਲਾ, 25 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)-ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ 'ਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਦੇ ਉਦੇਸ਼ ਨਾਲ ਨਗਰ ਪਾਲਿਕਾ ਕਮੇਟੀ ਸੁਨਾਮ ਊਧਮ ਸਿੰਘ ਵਾਲਾ ਵਿਖੇ ਤਾਇਨਾਤ ਕਲਰਕ ਕਿਰਨਦੀਪ...
ਬੰਗਲਾਦੇਸ਼: ਨਦੀ 'ਚ ਕਿਸ਼ਤੀ ਪਲਟਣ ਕਾਰਨ 23 ਲੋਕਾਂ ਦੀ ਮੌਤ, ਦਰਜਨਾਂ ਲੋਕ ਹੋਏ ਲਾਪਤਾ
. . .  about 5 hours ago
ਨਵੀਂ ਦਿੱਲੀ, 25 ਸਤੰਬਰ-ਬੰਗਲਾਦੇਸ਼ 'ਚ ਇਕ ਨਦੀ 'ਚ ਇਕ ਕਿਸ਼ਤੀ ਪਲਟਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਇਸ ਕਿਸ਼ਤੀ ਦੇ ਪਲਣਨ ਨਾਲ ਘੱਟੋ-ਘੱਟ 23 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਕਈ ਦਰਜਨ ਲੋਕ ਲਾਪਤਾ ਹੋ ਗਏ ਹਨ।
ਆੜ੍ਹਤੀਆ ਮਾਸਟਰ ਮਥਰਾ ਦਾਸ ਦਾ ਹੋਇਆ ਦਿਹਾਂਤ
. . .  about 6 hours ago
ਲੌਂਗੋਵਾਲ, 25 ਸਤੰਬਰ (ਸ.ਸ.ਖੰਨਾ,ਵਿਨੋਦ)-ਕਸਬਾ ਲੌਂਗੋਵਾਲ ਦੇ ਨਾਮਵਰ ਆੜ੍ਹਤੀਆ ਮਾਸਟਰ ਮਥੁਰਾ ਦਾਸ ਜੋ ਕਿ 90 ਸਾਲਾਂ ਦੇ ਸਨ ਜੋ ਸੰਖੇਪ ਬਿਮਾਰੀ ਤੋਂ ਬਾਅਦ ਅਕਾਲ ਚਲਾਣਾ ਕਰ ਗਏ...
ਡਰੋਨ ਰਾਹੀਂ ਨਸ਼ਾ ਤਸਕਰੀ ਜਾਰੀ, ਬੀ.ਐੱਸ.ਐੱਫ ਨੇ ਚਾਰ ਪੈਕਟ ਹੈਰੋਇਨ ਕੀਤੀ ਬਰਾਮਦ
. . .  about 6 hours ago
ਅੰਮ੍ਰਿਤਸਰ, 25 ਸਤੰਬਰ- ਸੀਮਾ ਸੁਰੱਖਿਆ ਬਲ ਨੂੰ ਸਰਹੱਦੀ ਖ਼ੇਤਰ 'ਚ ਵੱਡੀ ਕਾਮਯਾਬੀ ਮਿਲੀ ਹੈ। ਬੀ.ਐੱਸ.ਐੱਫ. ਨੇ ਪਾਕਿਸਤਾਨ ਤੋਂ ਡਰੋਨ ਰਾਹੀਂ ਆਈ ਹੈਰੋਇਨ ਬਰਾਮਦ ਕੀਤੀ ਹੈ। ਸਰਹੱਦ ਪਾਰ ਤੋਂ ਡਰੋਨ ਰਾਹੀਂ ਹੈਰੋਇਨ...
ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸੰਸਦ ਮੈਂਬਰ ਸ਼ਸ਼ੀ ਥਰੂਰ 30 ਸਤੰਬਰ ਨੂੰ ਪਾਰਟੀ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਪੱਤਰ ਕਰਨਗੇ ਦਾਖ਼ਲ
. . .  about 7 hours ago
ਨਵੀਂ ਦਿੱਲੀ, 25 ਸਤੰਬਰ- ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸੰਸਦ ਮੈਂਬਰ ਸ਼ਸ਼ੀ ਥਰੂਰ 30 ਸਤੰਬਰ ਨੂੰ ਪਾਰਟੀ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨਗੇ।
ਪੰਜਾਬੀ ਫ਼ਿਲਮੀ ਡਾਇਰੈਕਟਰ ਨੇ ਕੀਤੀ ਖ਼ੁਦਕੁਸ਼ੀ
. . .  about 7 hours ago
ਲਹਿਰਾਗਾਗਾ, 25 ਸਤੰਬਰ (ਅਸ਼ੋਕ ਗਰਗ)- ਲਹਿਰਾਗਾਗਾ ਨਿਵਾਸੀ ਪੰਜਾਬੀ ਫ਼ਿਲਮੀ ਡਾਇਰੈਕਟਰ ਤਰਨਜੀਤ ਟੋਰੀ ਵਲੋਂ ਸਹੁਰਿਆਂ ਤੋਂ ਤੰਗ ਆ ਕੇ ਖ਼ੁਦਕੁਸ਼ੀ ਕਰ ਲਏ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਡਾਇਰੈਕਟਰ ਦੇ ਪਿਤਾ ਕ੍ਰਿਸ਼ਨ ਦਾਸ...
ਹਲਕਾ ਅਜਨਾਲਾ ਅੰਦਰ ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਨੂੰ ਵੱਡਾ ਝਟਕਾ
. . .  about 8 hours ago
ਅਜਨਾਲਾ, 25 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਵਿਧਾਨ ਸਭਾ ਹਲਕਾ ਅਜਨਾਲਾ ਅੰਦਰ ਅੱਜ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਕਾਂਗਰਸ ਨੂੰ ਉਸ ਵੇਲੇ ਜ਼ਬਰਦਸਤ ਸਿਆਸੀ ਝਟਕਾ ਮਿਲਿਆ ਜਦ ਪਿਛਲੇ 20 ਸਾਲਾਂ ਤੋਂ ਸ਼੍ਰੋਮਣੀ...
ਮੁਹਾਲੀ-ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਸ਼ਹੀਦ ਭਗਤ ਸਿੰਘ ਦੇ ਨਾਂ 'ਤੇ ਰੱਖਣ 'ਤੇ ਮੁੱਖ ਮੰਤਰੀ ਨੇ ਜ਼ਾਹਿਰ ਕੀਤੀ ਖ਼ੁਸ਼ੀ
. . .  about 8 hours ago
ਅਹਿਮਦਾਬਾਦ, 25 ਸਤੰਬਰ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਹਰਿਆਣਾ ਦੇ ਹਵਾਬਾਜ਼ੀ ਮੰਤਰੀ ਦੁਸ਼ਯੰਤ ਚੌਟਾਲਾ ਨਾਲ ਗੱਲ ਕੀਤੀ ਸੀ, ਜਿਸ ਤੋਂ ਬਾਅਦ ਸਹਿਮਤੀ ਬਣੀ ਸੀ। ਅਸੀਂ ਹਵਾਬਾਜ਼ੀ ਮੰਤਰੀ ਨੂੰ ਪੱਤਰ ਲਿਖ...
ਸਮਰਾਲਾ ਲਾਗੇ ਪਿੰਡ ਪੂਰਬਾ 'ਚ ਮੀਂਹ ਕਾਰਨ ਕੋਠੇ ਦੀ ਡਿੱਗੀ ਛੱਤ
. . .  about 10 hours ago
ਸਮਰਾਲਾ, 25 ਸਤੰਬਰ (ਗੋਪਾਲ ਸੋਫਤ)- ਸਨਿੱਚਰਵਾਰ ਤੋਂ ਲਗਾਤਾਰ ਪੈ ਰਹੇ ਭਾਰੀ ਮੀਂਹ ਕਾਰਨ ਇੱਥੋਂ ਨਜ਼ਦੀਕੀ ਪਿੰਡ ਪੂਰਬਾ ਵਿਖੇ ਇਕ ਕੋਠੇ ਦੀ ਛੱਤ ਡਿੱਗ ਗਈ ਹੈ ਪਰ ਇਸ ਛੱਤ ਡਿੱਗਣ ਕਾਰਨ ਕੋਈ ਵੀ ਜਾਨੀ ਨੁਕਸਾਨ ਨਹੀਂ ਹੋਇਆ...
ਭਾਰਤ-ਪਾਕਿਸਤਾਨ ਸਰਹੱਦ ਨਜ਼ਦੀਕ ਡਰੋਨ ਕਰੋੜਾਂ ਰੁਪਏ ਦੀ ਹੈਰੋਇਨ ਸੁੱਟ ਕੇ ਪਾਕਿਸਤਾਨ ਵੱਲ ਉੱਡਿਆ
. . .  about 10 hours ago
ਅਟਾਰੀ, 25 ਸਤੰਬਰ (ਗੁਰਦੀਪ ਸਿੰਘ ਅਟਾਰੀ )-ਭਾਰਤ-ਪਾਕਿਸਤਾਨ ਸਰਹੱਦ ਨਜ਼ਦੀਕ ਵਸੇ ਪਿੰਡ ਰਤਨ ਖ਼ੁਰਦ ਵਿਖੇ ਪਾਕਿਸਤਾਨੀ ਡਰੋਨ ਕਰੋੜਾਂ ਰੁਪਏ ਦੀ ਹੈਰੋਇਨ ਸੁੱਟ ਕੇ ਪਾਕਿਸਤਾਨ ਵੱਲ ਉੱਡ ਗਿਆ...
ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਫ਼ਸਲਾਂ ਦੇ ਨੁਕਸਾਨ ਲਈ ਵਿੱਤੀ ਪੈਕੇਜ ਦੇਣ ਲਈ ਕਿਹਾ
. . .  about 10 hours ago
ਮਲੋਟ, 25 ਸਤੰਬਰ (ਪਾਟਿਲ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਕੇ ਕਿਹਾ ਹੈ ਕਿ ਪਿਛਲੇ 2 ਦਿਨਾਂ ਤੋਂ ਲਗਾਤਾਰ ਮੀਂਹ ਨੇ ਸੂਬੇ ਭਰ ਵਿਚ ਖੜ੍ਹੀ ਝੋਨੇ ਅਤੇ ਕਪਾਹ ਦੀ ਫ਼ਸਲ ਨੂੰ ਭਾਰੀ ਨੁਕਸਾਨ ਪਹੁੰਚਾਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੂੰ ਤੁਰੰਤ ਗਿਰਦਾਵਰੀ ਦੇ ਹੁਕਮ ਦੇ ਕੇ ਕਿਸਾਨਾਂ...
ਸੜਕਾਂ 'ਤੇ ਦਰੱਖਤ ਡਿੱਗਣ ਕਾਰਨ ਆਵਾਜਾਈ ਪ੍ਰਭਾਵਿਤ
. . .  about 10 hours ago
ਸੁਨਾਮ ਊਧਮ ਸਿੰਘ ਵਾਲਾ, 25 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਬੀਤੀ ਕੱਲ੍ਹ ਸੁਨਾਮ ਹਲਕੇ 'ਚ ਹੋਈ ਬੇਮੌਸਮੀ ਭਾਰੀ ਬਰਸਾਤ ਕਾਰਨ ਜਨਜੀਵਨ ਬੁਰੀ ਤਰਾਂ ਪ੍ਰਭਾਵਿਤ ਹੋਇਆ ਹੈ।ਜਿਥੇ ਗਲੀਆਂ ਅਤੇ ਘਰਾਂ ਵਿਚ ਮੀਂਹ ਦਾ ਪਾਣੀ ਵੜਨ ਕਾਰਨ ਲੋਕ ਆਪਣਾ ਘਰੇਲੂ ਸਮਾਨ ਸੰਭਾਲਦੇ ਰਹੇ ਉਥੇ ਹੀ ਆਮ ਤੌਰ 'ਤੇ ਸ਼ਹਿਰ 'ਚ ਦੁਕਾਨਾਂ ਬੰਦ ਹੀ...
ਨਿਤਿਸ਼ ਕੁਮਾਰ, ਲਾਲੂ ਪ੍ਰਸਾਦ ਅੱਜ ਦਿੱਲੀ 'ਚ ਸੋਨੀਆ ਗਾਂਧੀ ਨਾਲ ਕਰਨਗੇ ਮੁਲਾਕਾਤ
. . .  about 10 hours ago
ਨਵੀਂ ਦਿੱਲੀ, 25 ਸਤੰਬਰ - ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਅਤੇ ਰਾਸ਼ਟਰੀ ਜਨਤਾ ਦਲ ਦੇ ਮੁਖੀ ਲਾਲੂ ਪ੍ਰਸਾਦ ਯਾਦਵ ਅੱਜ ਦਿੱਲੀ 'ਚ ਸੋਨੀਆ ਗਾਂਧੀ ਨਾਲ ਮੁਲਾਕਾਤ...
ਸ਼ਹੀਦ ਭਗਤ ਸਿੰਘ ਦੇ ਨਾਂਅ 'ਤੇ ਹੋਵੇਗਾ ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ - ਪ੍ਰਧਾਨ ਮੰਤਰੀ ਨੇ ਕੀਤਾ ਐਲਾਨ
. . .  about 11 hours ago
ਨਵੀਂ ਦਿੱਲੀ, 25 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਲਾਨ ਕੀਤਾ ਕਿ ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਬਦਲੇਗਾ। ਚੰਡੀਗੜ੍ਹ ਹਵਾਈ ਅੱਡੇ ਦਾ ਨਾਂਅ ਸ਼ਹੀਦ ਭਗਤ ਸਿੰਘ ਦੇ ਨਾਂਅ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਰ ਰਹੇ ਨੇ 'ਮਨ ਕੀ ਬਾਤ'
. . .  about 11 hours ago
ਨਵੀਂ ਦਿੱਲੀ, 25 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਰੇਡਿਓ ਪ੍ਰੋਗਰਾਮ 'ਮਨ ਕੀ ਬਾਤ' 'ਚ ਦੇਸ਼ ਵਾਸੀਆਂ ਨੂੰ ਸੰਬੋਧਨ ਕਰ ਰਹੇ...
ਰੇਲਵੇ ਕਲੋਨੀ ਮਲੋਟ ਵਿਚ ਧੜ ਨਾਲੋਂ ਸਿਰ ਲਾਹ ਕੇ ਵਿਅਕਤੀ ਦਾ ਕਤਲ
. . .  about 11 hours ago
ਮਲੋਟ, 25 ਸਤੰਬਰ (ਪਾਟਿਲ)-ਰੇਲਵੇ ਕਲੋਨੀ ਮਲੋਟ ਵਿਖੇ ਬੀਤੀ ਰਾਤ ਇਕ ਵਿਅਕਤੀ ਦਾ ਧੜ ਨਾਲੋਂ ਸਿਰ ਲਾਹ ਕੇ ਕਤਲ ਕੀਤੇ ਜਾਣ ਦਾ ਸਮਾਚਾਰ ਹੈ। ਮ੍ਰਿਤਕ ਦੀ ਪਹਿਚਾਣ ਅਮਰਨਾਥ ਪੁੱਤਰ ਉਮੇਦ ਕੁਮਾਰ ਵਜੋਂ ਹੋਈ ਹੈ। ਕਤਲ ਕਰਨ ਵਾਲਿਆਂ ਨੇ ਧੜ ਅਤੇ ਸਿਰ ਨੂੰ ਕਲੋਨੀ ਨੇੜੇ...
ਭਾਰਤੀ ਕ੍ਰਿਕਟ ਭਾਈਚਾਰਾ ਭਾਈਚਾਰੇ ਨੇ ਮਹਾਨ ਤੇਜ਼ ਗੇਂਦਬਾਜ਼ ਝੂਲਨ ਗੋਸਵਾਮੀ ਨੂੰ ਕਿਹਾ ਅਲਵਿਦਾ
. . .  about 11 hours ago
ਬਰਮਿੰਘਮ, 25 ਸਤੰਬਰ - ਭਾਰਤੀ ਕ੍ਰਿਕਟ ਭਾਈਚਾਰੇ ਨੇ ਲਾਰਡਸ ਦੇ ਇਤਿਹਾਸਿਕ ਮੈਦਾਨ 'ਤੇ ਇੰਗਲੈਂਡ ਦੇ ਖ਼ਿਲਾਫ਼ ਤੀਜੇ ਅਤੇ ਆਖਰੀ ਇਕ ਦਿਨਾਂ ਮੈਚ ਤੋਂ ਬਾਅਦ ਭਾਰਤੀ ਮਹਿਲਾ ਤੇਜ਼ ਗੇਂਦਬਾਜ਼ ਝੂਲਨ ਗੋਸਵਾਮੀ ਨੂੰ ਅਲਵਿਦਾ ਕਹਿਣ ਲਈ ਸੋਸ਼ਲ ਮੀਡੀਆ ਦਾ ਸਹਾਰਾ ਲਿਆ, ਜੋ ਕਿ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 17 ਹਾੜ ਸੰਮਤ 554

ਕਪੂਰਥਲਾ / ਫਗਵਾੜਾ

ਜ਼ਿਲ੍ਹਾ ਪ੍ਰਸ਼ਾਸਨ ਨੇ ਕੁਦਰਤੀ ਆਫ਼ਤ ਪ੍ਰਬੰਧਨ ਸੰਬੰਧੀ ਐਕਸ਼ਨ ਪਲਾਨ ਕੀਤਾ ਤਿਆਰ-ਵਿਸ਼ੇਸ਼ ਸਾਰੰਗਲ

ਕਪੂਰਥਲਾ/ਸੁਲਤਾਨਪੁਰ ਲੋਧੀ, 30 ਜੂਨ (ਅਮਰਜੀਤ ਕੋਮਲ, ਨਰੇਸ਼ ਹੈਪੀ) - ਬਰਸਾਤ ਨੂੰ ਮੁੱਖ ਰੱਖਦਿਆਂ ਦਰਿਆ ਬਿਆਸ ਦੇ ਧੁੱਸੀ ਬੰਨ੍ਹ ਦੀਆਂ ਕਮਜ਼ੋਰ ਥਾਵਾਂ ਨੂੰ ਮਜ਼ਬੂਤ ਕਰਨ ਦੇ ਕੰਮ ਵਿਚ ਤੇਜ਼ੀ ਲਿਆਂਦੀ ਜਾਵੇ | ਇਹ ਗੱਲ ਵਿਸ਼ੇਸ਼ ਸਾਰੰਗਲ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਅੱਜ ਦਰਿਆ ਬਿਆਸ ਦੇ ਧੁੱਸੀ ਬੰਨ੍ਹ ਦਾ ਢਿਲਵਾਂ, ਕੰਮੇਵਾਲ, ਬਾਘੂਵਾਣਾ, ਡੇਰਾ ਹਰੀ ਸਿੰਘ, ਬਾਊਪੁਰ ਆਈਲੈਂਡ ਤੇ ਚੱਲ ਰਹੇ ਹੜ੍ਹ ਰੋਕੂ ਕਾਰਜਾਂ ਦਾ ਜਾਇਜ਼ਾ ਲੈਣ ਉਪਰੰਤ ਕਹੀ | ਉਨ੍ਹਾਂ ਡਰੇਨਜ਼ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪੌਂਗ ਡੈਮ ਤੋਂ ਪਾਣੀ ਛੱਡਣ ਤੇ ਦਰਿਆ ਬਿਆਸ ਵਿਚ ਚੱਲ ਰਹੇ ਪਾਣੀ ਦੀ ਰੋਜ਼ਾਨਾ ਰਿਪੋਰਟ ਦਿੱਤੀ ਜਾਵੇ ਤੇ ਜ਼ਿਲ੍ਹਾ ਪੱਧਰੀ ਕੰਟਰੋਲ ਸਥਾਪਿਤ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਇਸ ਸਮੇਂ ਜ਼ਿਲ੍ਹੇ ਵਿਚ ਸਥਿਤੀ ਬਿਲਕੁਲ ਆਮ ਵਾਂਗ ਹੈ ਪਰ ਇਹਤਿਆਤ ਵਜੋਂ 1 ਜੁਲਾਈ ਤੋਂ ਆਰੰਭ ਹੋ ਰਹੇ ਫਲੱਡ ਸੀਜ਼ਨ ਨੂੰ ਮੁੱਖ ਰੱਖਦਿਆਂ ਸਮੂਹ ਵਿਭਾਗਾਂ ਦੇ ਅਧਿਕਾਰੀ ਸੁਚੇਤ ਰਹਿਣ ਤੇ ਹੜ੍ਹ ਰੋਕੂ ਕਾਰਜਾਂ ਦਾ ਅਗਾਊਾ ਪ੍ਰਬੰਧ ਕਰਨ | ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਕਿਸੇ ਵੀ ਅਣਸੁਖਾਂਵੀ ਹਾਲਾਤ ਨਾਲ ਨਜਿੱਠਣ ਲਈ ਬੋਰਿਆਂ, ਮਿੱਟੀ ਦੇ ਪ੍ਰਬੰਧ ਦੇ ਨਾਲ-ਨਾਲ ਪ੍ਰਭਾਵਿਤ ਲੋਕਾਂ ਦੇ ਰਹਿਣ ਲਈ ਸਰਕਾਰੀ ਇਮਾਰਤਾਂ, ਧਰਮਸ਼ਾਲਾਵਾਂ, ਤੇ ਧਾਰਮਿਕ ਸਥਾਨਾਂ ਦੀ ਸ਼ਨਾਖ਼ਤ ਕੀਤੀ ਜਾਵੇ ਤਾਂ ਜੋ ਲੋੜ ਪੈਣ 'ਤੇ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਤਬਦੀਲ ਕੀਤਾ ਜਾ ਸਕੇ | ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੁਦਰਤੀ ਆਫ਼ਤਨ ਪ੍ਰਬੰਧ ਸਬੰਧੀ ਐਕਸ਼ਨ ਪਲਾਨ ਤਿਆਰ ਕਰ ਲਿਆ ਗਿਆ ਹੈ | ਜਿਸ ਤਹਿਤ ਕਿਸੇ ਵੀ ਆਫ਼ਤ ਨਾਲ ਨਜਿੱਠਣ ਲਈ ਰਾਹਤ ਕਾਰਜਾਂ ਲਈ ਰੂਪ ਰੇਖਾ ਉਲੀਕੀ ਗਈ ਹੈ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਬੰਧਿਤ ਐਸ.ਡੀ.ਐਮ., ਮਾਲ ਵਿਭਾਗ, ਸਿੰਚਾਈ ਤੇ ਡਰੇਨ ਵਿਭਾਗ ਦੇ ਅਧਿਕਾਰੀ ਸਾਂਝੇ ਤੌਰ 'ਤੇ ਬਿਹਤਰ ਤਾਲਮੇਲ ਸਥਾਪਿਤ ਕਰਨ ਤਾਂ ਜੋ ਲੋੜ ਅਨੁਸਾਰ ਬਿਹਤਰ ਕਾਰਵਾਈ ਅਮਲ ਵਿਚ ਲਿਆਂਦੀ ਜਾ ਸਕੇ | ਹੜ੍ਹ ਰੋਕੂ ਕਾਰਜਾਂ ਦਾ ਜਾਇਜ਼ਾ ਲੈਣ ਉਪਰੰਤ ਡਿਪਟੀ ਕਮਿਸ਼ਨਰ ਨੇ ਮੈਂਬਰ ਰਾਜ ਸਭਾ ਤੇ ਉੱਘੇ ਵਾਤਾਵਰਣ ਪ੍ਰੇਮੀ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਵਲੋਂ ਕੀਤੇ ਜਾ ਰਹੇ ਪਵਿੱਤਰ ਵੇਈਾ ਦੀ ਸਫ਼ਾਈ ਦੇ ਕਾਰਜਾਂ ਦੀ ਪ੍ਰਸੰਸਾ ਕੀਤੀ | ਦਰਿਆ ਬਿਆਸ ਦੇ ਧੁੱਸੀ ਬੰਨ੍ਹ ਦੇ ਦੌਰੇ ਸਮੇਂ ਐਸ.ਡੀ.ਐਮ. ਕਪੂਰਥਲਾ ਡਾ: ਜੈ ਇੰਦਰ ਸਿੰਘ, ਐਸ.ਡੀ.ਐਮ. ਭੁਲੱਥ ਰਣਜੀਤ ਸਿੰਘ, ਐਸ.ਡੀ.ਐਮ. ਸੁਲਤਾਨਪੁਰ ਲੋਧੀ ਰਣਦੀਪ ਸਿੰਘ, ਜ਼ਿਲ੍ਹਾ ਮਾਲ ਅਫ਼ਸਰ ਮੇਜਰ ਬੈਨੀਪਾਲ, ਡਰੇਨਜ਼ ਵਿਭਾਗ ਦੇ ਕਾਰਜਕਾਰੀ ਇੰਜ: ਹਰਜੋਤ ਸਿੰਘ ਵਾਲੀਆ, ਐਸ.ਡੀ.ਓ. ਡਰੇਨਜ਼ ਗੁਰਚਰਨ ਸਿੰਘ ਪੰਨੂੰ, ਤਹਿਸੀਲਦਾਰ ਗੁਰਲੀਨ ਕੌਰ ਤੋਂ ਇਲਾਵਾ ਡਰੇਨਜ਼, ਵਿਭਾਗ, ਮਾਲ ਵਿਭਾਗ ਦੇ ਕਰਮਚਾਰੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |

ਨਗਰ ਨਿਗਮ ਕਰਮੀਆਂ ਦੀ ਹੜਤਾਲ ਸਹਾਇਕ ਕਮਿਸ਼ਨਰ ਨਾਲ ਮੀਟਿੰਗ ਉਪਰੰਤ ਹੋਈ ਖ਼ਤਮ

ਫਗਵਾੜਾ, 30 ਜੂਨ (ਹਰਜੋਤ ਸਿੰਘ ਚਾਨਾ) - ਨਗਰ ਨਿਗਮ ਸਫ਼ਾਈ ਕਰਮਚਾਰੀਆਂ ਦੀ ਸ਼ੁਰੂ ਹੋਈ ਹੜਤਾਲ ਅੱਜ ਦੂਸਰੇ ਦਿਨ ਸ਼ਾਮ ਨੂੰ ਕਾਫ਼ੀ ਮੰਗਾ ਮੰਨਣ ਉਪਰੰਤ ਖ਼ਤਮ ਹੋ ਗਈ ਹੈ | ਨਿਗਮ ਦੇ ਸਹਾਇਕ ਕਮਿਸ਼ਨਰ ਸੰਦੀਪ ਤਿਵਾੜੀ ਦੀ ਅਗਵਾਈ 'ਚ ਹੜਤਾਲੀਆਂ ਦੇ ਪੰਡਾਲ 'ਚ ਇਹ ਮੀਟਿੰਗ ...

ਪੂਰੀ ਖ਼ਬਰ »

ਕਾਲਾ ਸੰਘਿਆਂ 'ਚ ਚਿੱਟੇ ਦਿਨ ਸੋਨਾ, ਨਕਦੀ ਸਮੇਤ 20 ਤੋਂ 25 ਲੱਖ ਦਾ ਸਾਮਾਨ ਲੈ ਉ ੱਡੇ ਚੋਰ

ਕਾਲਾ ਸੰਘਿਆਂ, 30 ਜੂਨ (ਬਲਜੀਤ ਸਿੰਘ ਸੰਘਾ) - ਸਥਾਨਕ ਕਸਬੇ 'ਚ ਚੋਰਾਂ ਵਲੋਂ ਦਿਨ ਦਿਹਾੜੇ ਚੋਰੀ ਦੀ ਵੱਡੀ ਘਟਨਾ ਨੂੰ ਅੰਜਾਮ ਦਿੰਦਿਆਂ ਸੋਨਾ, ਨਗਦੀ ਆਦਿ ਸਮੇਤ ਕਰੀਬ 20 ਤੋਂ 25 ਲੱਖ ਦਾ ਸਮਾਨ ਲੈ ਉੱਡਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਘਟਨਾ ਸਥਾਨ 'ਤੇ ਜਾ ਕੇ ਪ੍ਰਾਪਤ ...

ਪੂਰੀ ਖ਼ਬਰ »

ਫਗਵਾੜਾ ਦੇ ਮਗਨਰੇਗਾ ਪੇਂਡੂ ਕਾਮਿਆਂ ਨੂੰ ਕੰਮ ਨਾ ਮਿਲਣਾ ਵੱਡੀ ਸਮੱਸਿਆ

ਫਗਵਾੜਾ, 30 ਜੂਨ (ਤਰਨਜੀਤ ਸਿੰਘ ਕਿੰਨੜਾ) - ਆਮ ਤੌਰ 'ਤੇ ਮਗਨਰੇਗਾ ਕਾਮੇ ਸਾਲ ਵਿਚ 100 ਦਿਨ ਕੰਮ ਕਰਦੇ ਹਨ, ਉਹ ਵੀ ਨਿਗੂਣੀ ਜਿਹੀ 300 ਰੁਪਏ ਤੋਂ ਵੀ ਘੱਟ ਦੀ ਦਿਹਾੜੀ 'ਤੇ, ਪਰ ਇੰਨੇ ਦਿਨ ਵੀ ਉਨ੍ਹਾਂ ਨੂੰ ਕੰਮ ਨਹੀਂ ਮਿਲ ਰਿਹਾ | ਉਨ੍ਹਾਂ ਪੇਂਡੂ ਕਾਮਿਆਂ ਦੀ ਹਾਲਤ ਇੰਨ੍ਹੀ ...

ਪੂਰੀ ਖ਼ਬਰ »

ਕਾਰ ਤੇ ਮੋਟਰਸਾਈਕਲ ਦੀ ਟੱਕਰ 'ਚ ਇਕ ਦੀ ਮੌਤ

ਸੁਲਤਾਨਪੁਰ ਲੋਧੀ, 30 ਜੂਨ (ਥਿੰਦ, ਹੈਪੀ) - ਪਿੰਡ ਦੀਪੇਵਾਲ ਨੇੜੇ ਸਕੌਡਾ ਕਾਰ ਤੇ ਮੋਟਰਸਾਈਕਲ 'ਚ ਹੋਈ ਭਿਆਨਕ ਦੁਰਘਟਨਾ 'ਚ ਮੋਟਰਸਾਈਕਲ ਚਾਲਕ ਮਨਜੀਤ ਸਿੰਘ (50) ਪੁੱਤਰ ਜੱਗਾ ਰਾਮ ਵਾਸੀ ਪਿੰਡ ਦੀਪੇਵਾਲ, ਹਾਲ ਵਾਸੀ ਪਿੰਡ ਜੈਨਪੁਰ ਦੀ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ | ...

ਪੂਰੀ ਖ਼ਬਰ »

ਕੇਂਦਰੀ ਜੇਲ੍ਹ ਦੇ ਤਿੰਨ ਹਵਾਲਾਤੀਆਂ ਪਾਸੋਂ ਦੋ ਮੋਬਾਈਲ ਫ਼ੋਨ ਬਰਾਮਦ

ਕਪੂਰਥਲਾ, 30 ਜੂਨ (ਵਿ.ਪ੍ਰ.) - ਥਾਣਾ ਕੋਤਵਾਲੀ ਪੁਲਿਸ ਨੇ ਕੇਂਦਰੀ ਜੇਲ੍ਹ ਦੀ ਤਲਾਸ਼ੀ ਦੌਰਾਨ ਵੱਖ-ਵੱਖ ਮਾਮਲਿਆਂ 'ਚ ਜੇਲ੍ਹ 'ਚ ਬੰਦ ਹਵਾਲਾਤੀਆਂ ਕੋਲੋਂ ਦੋ ਮੋਬਾਈਲ, ਇਕ ਡੌਂਗਲ, ਬਰਾਮਦ ਕਰਕੇ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ | ਅਵਤਾਰ ਸਿੰਘ ਸਹਾਇਕ ...

ਪੂਰੀ ਖ਼ਬਰ »

ਹੈਰੋਇਨ ਤੇ ਨਸ਼ੀਲੇ ਟੀਕਿਆਂ ਸਮੇਤ ਵਿਅਕਤੀ ਗਿ੍ਫ਼ਤਾਰ

ਕਪੂਰਥਲਾ, 30 ਜੂਨ (ਵਿ.ਪ੍ਰ.) - ਥਾਣਾ ਕੋਤਵਾਲੀ ਪੁਲਿਸ ਨੇ ਟਹਿਲ ਸਿੰਘ ਉਰਫ਼ ਟਹਿਲਾ ਵਾਸੀ ਵਿਲਾ ਕੋਠੀ ਨੂੰ ਕਾਬੂ ਕਰਕੇ ਉਸਦੇ ਕਬਜ਼ੇ ਵਿਚੋਂ 5 ਗ੍ਰਾਮ ਹੈਰੋਇਨ, 10 ਨਸ਼ੀਲੇ ਟੀਕਿਆਂ ਵਾਲੀਆਂ ਸ਼ੀਸ਼ੀਆਂ ਬਿਨਾ ਮਾਰਕਾ ਬਰਾਮਦ ਕਰਕੇ ਐਨ.ਡੀ.ਪੀ.ਸੀ. ਐਕਟ ਤਹਿਤ ਕੇਸ ਦਰਜ ...

ਪੂਰੀ ਖ਼ਬਰ »

ਕੋਰੋਨਾ ਦਾ ਇਕ ਨਵਾਂ ਮਾਮਲਾ ਆਇਆ

ਕਪੂਰਥਲਾ, 30 ਜੂਨ (ਵਿ.ਪ੍ਰ.) - ਅੱਜ ਪਿੰਡ ਕਾਲਰੂ ਦੇ ਇਕ 40 ਸਾਲਾ ਵਿਅਕਤੀ ਦੇ ਕੋਰੋਨਾ ਪਾਜਟਿਵ ਪਾਏ ਜਾਣ 'ਤੇ ਜ਼ਿਲ੍ਹੇ ਵਿਚ ਕੋਰੋਨਾ ਪਾਜਟਿਵ ਦੀ ਗਿਣਤੀ 18 ਹੋ ਗਈ ਹੈ | ਜਦਕਿ ਇਕ ਮਰੀਜ਼ ਨੂੰ ਸਿਹਤਯਾਬ ਹੋਣ 'ਤੇ ਛੁੱਟੀ ਦਿੱਤੀ ਗਈ ਹੈ | ਸਿਹਤ ਵਿਭਾਗ ਦੇ ਬੁਲਾਰੇ ਨੇ ...

ਪੂਰੀ ਖ਼ਬਰ »

170 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਇਕ ਕਾਬੂ

ਸੁਲਤਾਨਪੁਰ ਲੋਧੀ, 30 ਜੂਨ (ਥਿੰਦ, ਹੈਪੀ) - ਪੰਜਾਬ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਛੇੜੀ ਜ਼ਬਰਦਸਤ ਮੁਹਿੰਮ ਤਹਿਤ ਅੱਜ ਥਾਣਾ ਸੁਲਤਾਨਪੁਰ ਲੋਧੀ ਦੀ ਪੁਲਿਸ ਨੇ ਇੱਕ ਨੌਜਵਾਨ ਪਾਸੋਂ 170 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਇਕ ਵਾਰ ਵਰਤੋਂ 'ਚ ਆਉਣ ਵਾਲੀ ਡਿਸਪੋਜ਼ਲ ਤੇ ਪਲਾਸਟਿਕ 'ਤੇ ਅੱਜ ਤੋਂ ਹੋਵੇਗੀ ਪਾਬੰਦੀ

ਕਪੂਰਥਲਾ, 30 ਜੂਨ (ਅਮਰਜੀਤ ਕੋਮਲ) - ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਜਾਰੀ ਹੁਕਮਾਂ ਅਨੁਸਾਰ ਨਗਰ ਨਿਗਮ ਕਪੂਰਥਲਾ ਨੇ ਸ਼ਹਿਰ ਦੀ ਸਾਫ਼ ਸਫ਼ਾਈ ਤੇ ਵਾਤਾਵਰਣ ਸਾਫ਼ ਸੁਥਰਾ ਰੱਖਣ ਤੇ ਕੂੜੇ ਦੇ ਵੱਧ ਰਹੇ ਢੇਰ ਦੇ ਦੂਸ਼ਿਤ ਪ੍ਰਭਾਵਾਂ ਨੂੰ ਰੋਕਣ ਲਈ ਇਕ ਵਾਰ ...

ਪੂਰੀ ਖ਼ਬਰ »

ਫਗਵਾੜਾ 'ਚ ਅੱਜ ਤੋਂ ਸ਼ਰਾਬ ਦੇ ਠੇਕੇ ਬੰਦ

ਫਗਵਾੜਾ, 30 ਜੂਨ (ਹਰਜੋਤ ਸਿੰਘ ਚਾਨਾ) - ਪੰਜਾਬ ਸਰਕਾਰ ਵਲੋਂ ਇਸ ਇਲਾਕੇ ਦੇ ਠੇਕਿਆਂ ਦੀ ਨਿਲਾਮੀ ਅਜੇ ਤੱਕ ਨਾ ਹੋ ਸਕਣ ਕਾਰਨ ਇਥੋਂ ਦੇ ਠੇਕੇ ਅੱਜ ਤੋਂ ਬੰਦ ਹੋ ਗਏ ਹਨ | ਇਸ ਸੰਬੰਧ 'ਚ ਸ਼ਰਾਬ ਦੇ ਠੇਕੇਦਾਰਾਂ ਨੇ ਅੱਜ ਠੇਕਿਆਂ ਦੇ ਬਾਹਰ ਲਿਖਤੀ ਸੂਚਨਾ ਲੱਗਾ ਦਿੱਤੀ ਹੈ ...

ਪੂਰੀ ਖ਼ਬਰ »

ਪ੍ਰਵਾਸੀ ਭਾਰਤੀ ਤੇ ਪੰਜਾਬ ਦੇ ਨੌਜਵਾਨਾਂ ਵਲੋਂ ਮਾਨ ਦੀ ਜਿੱਤ 'ਤੇ ਖ਼ੁਸ਼ੀ ਦਾ ਪ੍ਰਗਟਾਵਾ

ਡਡਵਿੰਡੀ, 30 ਜੂਨ (ਦਿਲਬਾਗ ਸਿੰਘ ਝੰਡ) - ਪ੍ਰਵਾਸੀ ਭਾਰਤੀ ਤੇ ਪੰਜਾਬ ਦੇ ਨੌਜਵਾਨ ਹਰਪ੍ਰੀਤ ਸਿੰਘ ਯੂ.ਐਸ.ਏ., ਤਰਨਜੀਤ ਸਿੰਘ ਯੂ.ਐਸ.ਏ., ਜੋਬਨਦੀਪ ਸਿੰਘ ਯੂ.ਐਸ.ਏ., ਬਾਲਸੁਖਪ੍ਰੀਤ ਸਿੰਘ ਯੂ.ਐਸ.ਏ., ਤਰਨਜੀਤ ਸਿੰਘ ਧੰਜੂ ਯੂ.ਐਸ.ਏ. ਅਤੇ ਲਹਿੰਬਰ ਸਿੰਘ ਯੂ.ਐਸ.ਏ. ਨੇ ...

ਪੂਰੀ ਖ਼ਬਰ »

ਉਰਦੂ ਸਿੱਖਣ ਦੇ ਚਾਹਵਾਨ 11 ਤੱਕ ਆਪਣਾ ਨਾਂਅ ਦਰਜ ਕਰਵਾਉਣ - ਜਸਪ੍ਰੀਤ ਕੌਰ

ਕਪੂਰਥਲਾ, 30 ਜੂਨ (ਵਿ.ਪ੍ਰ.) - ਭਾਸ਼ਾ ਵਿਭਾਗ ਪੰਜਾਬ ਵਲੋਂ ਹਰ ਜ਼ਿਲ੍ਹਾ ਸਦਰ ਮੁਕਾਮ 'ਤੇ ਉਰਦੂ ਭਾਸ਼ਾ ਦੀ ਮੁੱਖ ਸਿਖਲਾਈ ਸਬੰਧੀ ਛੇ ਮਹੀਨੇ ਦਾ ਮੁਫ਼ਤ ਕੋਰਸ ਕਰਵਾਇਆ ਜਾ ਰਿਹਾ ਹੈ, ਜ਼ਿਲ੍ਹਾ ਕਪੂਰਥਲਾ ਉਰਦੂ ਸਿੱਖਣ ਦੇ ਚਾਹਵਾਨ ਵਿਅਕਤੀ 11 ਜੁਲਾਈ ਤੱਕ ਭਾਸ਼ਾ ...

ਪੂਰੀ ਖ਼ਬਰ »

ਪੁਲਿਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਵਲੋਂ ਏ.ਐਸ.ਆਈ. ਬਲਵਿੰਦਰ ਸਿੰਘ ਨੂੰ ਮੁਅੱਤਲ ਕਰਨ ਦੀ ਨਿੰਦਾ

ਕਪੂਰਥਲਾ, 30 ਜੂਨ (ਵਿਸ਼ੇਸ਼ ਪ੍ਰਤੀਨਿਧ) - ਪੁਲਿਸ ਪੈਨਸ਼ਨਰਜ਼ ਵੈੱਲਫੇਅਰਐਸੋਸੀਏਸ਼ਨ ਦੀ ਜ਼ਿਲ੍ਹਾ ਇਕਾਈ ਦੀ ਹੰਗਾਮੀ ਮੀਟਿੰਗ ਐਸੋਸੀਏਸ਼ਨ ਦੇ ਕਾਰਜਕਾਰੀ ਪ੍ਰਧਾਨ ਸੁੱਚਾ ਸਿੰਘ ਸੇਵਾ ਮੁਕਤ ਇੰਸਪੈਕਟਰ ਦੀ ਪ੍ਰਧਾਨਗੀ ਹੇਠ ਐਸੋਸੀਏਸ਼ਨ ਦੇ ਦਫ਼ਤਰ ਵਿਚ ਹੋਈ | ...

ਪੂਰੀ ਖ਼ਬਰ »

ਡੀ.ਐਸ.ਪੀ. ਰਜੇਸ਼ ਕੱਕੜ ਨਾਲ ਪੰਜਾਬ ਨੰਬਰਦਾਰ ਯੂਨੀਅਨ ਨੇ ਕੀਤੀ ਬੈਠਕ

ਸੁਲਤਾਨਪੁਰ ਲੋਧੀ, 30 ਜੂਨ (ਨਰੇਸ਼ ਹੈਪੀ, ਥਿੰਦ) - ਪੰਜਾਬ ਨੰਬਰਦਾਰ ਯੂਨੀਅਨ ਰਜਿ: ਸੁਲਤਾਨਪੁਰ ਲੋਧੀ ਦੇ ਆਗੂਆਂ ਦੀ ਅੱਜ ਸੁਲਤਾਨਪੁਰ ਲੋਧੀ ਦੇ ਡੀ.ਐਸ.ਪੀ. ਰਾਜੇਸ਼ ਕੱਕੜ ਨਾਲ ਵਿਸ਼ੇਸ਼ ਮੀਟਿੰਗ ਹੋਈ | ਜਿਸ ਵਿਚ ਨੰਬਰਦਾਰ ਯੂਨੀਅਨ ਦੇ ਪ੍ਰਧਾਨ ਮੰਗਲ ਸਿੰਘ, ਸੀਨੀਅਰ ...

ਪੂਰੀ ਖ਼ਬਰ »

ਬਾਬੇ ਕੇ ਸਕੂਲ ਦੇ ਸਾਇੰਸ, ਕਾਮਰਸ ਤੇ ਆਰਟਸ ਗਰੁੱਪਾਂ ਦੇ 12ਵੀਂ ਦੇ ਨਤੀਜੇ ਸ਼ਾਨਦਾਰ ਰਹੇ

ਡਡਵਿੰਡੀ, 30 ਜੂਨ (ਦਿਲਬਾਗ ਸਿੰਘ ਝੰਡ) - ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਬਾਰ੍ਹਵੀਂ ਜਮਾਤ ਦੇ ਨਤੀਜਿਆਂ 'ਚ ਬਾਬੇ ਕੇ ਸੀਨੀਅਰ ਸੈਕੰਡਰੀ ਸਕੂਲ ਵਾੜਾ ਜੋਧ ਸਿੰਘ (ਜਲੰਧਰ) ਦੇ ਸਾਇੰਸ, ਕਾਮਰਸ ਅਤੇ ਆਰਟਸ ਗਰੁੱਪਾਂ ਦੇ ਨਤੀਜੇ ਬੜੇ ਹੀ ਆਏ ਹਨ | ਇਸ ਸੰਬੰਧੀ ...

ਪੂਰੀ ਖ਼ਬਰ »

ਦੀ ਕਲਾਸ ਫੌਰ ਗੌਰਮਿੰਟ ਇੰਪਲਾਈਜ਼ ਯੂਨੀਅਨ ਨੇ ਬਜਟ ਦੀਆਂ ਕਾਪੀਆਂ ਸਾੜ ਕੇ ਕੀਤਾ ਰੋਸ ਵਿਖਾਵਾ

ਕਪੂਰਥਲਾ, 30 ਜੂਨ (ਵਿਸ਼ੇਸ਼ ਪ੍ਰਤੀਨਿਧ) - ਦੀ ਕਲਾਸ ਫੌਰ ਗੌਰਮਿੰਟ ਇੰਪਲਾਈਜ਼ ਯੂਨੀਅਨ ਕਪੂਰਥਲਾ ਨੇ ਸੂਬਾ ਕਮੇਟੀ ਦੇ ਸੱਦੇ 'ਤੇ ਅੱਜ ਜ਼ਿਲ੍ਹਾ ਹੈੱਡ ਕੁਆਟਰ 'ਤੇ ਪੰਜਾਬ ਸਰਕਾਰ ਵਲੋਂ ਮੁਲਾਜ਼ਮ ਵਿਰੋਧੀ ਬਜਟ ਪੇਸ਼ ਕੀਤੇ ਜਾਣ 'ਤੇ ਬਜਟ ਦੀਆਂ ਕਾਪੀਆਂ ਸਾੜ ਕੇ ਰੋਸ ...

ਪੂਰੀ ਖ਼ਬਰ »

ਭਗਵਾਨ ਸ੍ਰੀ ਜਗਨਨਾਥ ਰੱਥ ਯਾਤਰਾ ਅੱਜ

ਕਪੂਰਥਲਾ, 30 ਜੂਨ (ਵਿ.ਪ੍ਰ.) - ਭਗਵਾਨ ਸ੍ਰੀ ਜਗਨਨਾਥ ਰੱਥ ਯਾਤਰਾ ਇਕ ਜੁਲਾਈ ਨੂੰ ਸ਼ਾਮ 4.30 ਵਜੇ ਪ੍ਰਾਚੀਨ ਸ੍ਰੀ ਰਾਧਾ ਕ੍ਰਿਸ਼ਨ ਮੰਦਿਰ ਮਹਾਂਰਾਣੀ ਸਾਹਿਬ ਅੰਮਿ੍ਤਸਰ ਰੋਡ ਕਪੂਰਥਲਾ ਤੋਂ ਆਰੰਭ ਹੋਵੇਗੀ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਹਰੇ ਕ੍ਰਿਸ਼ਨ ਪ੍ਰਚਾਰ ...

ਪੂਰੀ ਖ਼ਬਰ »

ਬਾਬਾ ਦਰਬਾਰਾ ਸਿੰਘ ਕਾਲਜੀਏਟ ਪਬਲਿਕ ਸਕੂਲ ਟਿੱਬਾ ਦਾ 12ਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ

ਕਪੂਰਥਲਾ, 30 ਜੂਨ (ਵਿਸ਼ੇਸ਼ ਪ੍ਰਤੀਨਿਧ) - ਬਾਬਾ ਦਰਬਾਰਾ ਸਿੰਘ ਕਾਲਜੀਏਟ ਪਬਲਿਕ ਸਕੂਲ ਟਿੱਬਾ ਦਾ 12ਵੀਂ ਜਮਾਤ ਦਾ ਆਰਟਸ ਤੇ ਕਾਮਰਸ ਗਰੁੱਪ ਦਾ ਨਤੀਜਾ 100 ਫ਼ੀਸਦੀ ਰਿਹਾ | ਸਕੂਲ ਦੀ ਪਿ੍ੰਸੀਪਲ ਮਧੂ ਗੋਸਵਾਮੀ ਨੇ ਦੱਸਿਆ ਕਿ ਆਰਟਸ ਗਰੁੱਪ ਜੈਸਮੀਨ ਕੌਰ ਨੇ 96 ...

ਪੂਰੀ ਖ਼ਬਰ »

ਟੋਲ ਪਲਾਜ਼ਾ ਦੇ ਅਧਿਕਾਰੀਆਂ ਵਲੋਂ ਸਥਾਨਕ ਵਾਸੀਆਂ ਨੂੰ ਮਿਲਦੀ ਲੋਕਲ ਪਾਸ ਦੀ ਸਹੂਲਤ ਨੂੰ ਕੀਤਾ ਅਚਨਚੇਤ ਬੰਦ

ਢਿਲਵਾਂ, 30 ਜੂਨ (ਪ੍ਰਵੀਨ ਕੁਮਾਰ, ਗੋਬਿੰਦ ਸੁਖੀਜਾ) - ਟੋਲ ਪਲਾਜ਼ਾ ਢਿੱਲਵਾਂ ਦੇ ਅਧਿਕਾਰੀਆਂ ਵਲੋਂ ਟੋਲ ਪਲਾਜ਼ਾ ਦੇ ਨਜ਼ਦੀਕ ਰਹਿਣ ਵਾਲਿਆਂ ਨੂੰ ਟੋਲ ਪਲਾਜ਼ਾ ਦੀ ਸ਼ੁਰੂਆਤ ਤੋਂ ਹੀ ਲੋਕਲ ਪਾਸ ਦੀ ਸਹੂਲਅਤ ਦਿੱਤੀ ਗਈ ਸੀ ਜਿਸ ਤਹਿਤ ਉਨ੍ਹਾਂ ਨੂੰ ਹਰ ਵਾਰ ਟੋਲ ...

ਪੂਰੀ ਖ਼ਬਰ »

ਗੁਰੂ ਨਾਨਕ ਪਬਲਿਕ ਸਕੂਲ ਦੀ 12ਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ

ਕਪੂਰਥਲਾ, 30 ਜੂਨ (ਵਿ.ਪ੍ਰ.) - ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਧੰਮ ਬਾਦਸ਼ਾਹਪੁਰ ਕਪੂਰਥਲਾ ਦਾ 12ਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ | ਸਕੂਲ ਦੀ ਵਿਦਿਆਰਥਣ ਮਹਿਕਪ੍ਰੀਤ ਕੌਰ ਨੇ 97 ਪ੍ਰਤੀਸ਼ਤ, ਪ੍ਰਭਜੀਤ ਕੌਰ ਨੇ 90 ਪ੍ਰਤੀਸ਼ਤ, ਹਰਪ੍ਰੀਤ ਕੌਰ ਤੇ ...

ਪੂਰੀ ਖ਼ਬਰ »

ਭਾਰੀ ਮਾਤਰਾ 'ਚ ਨਸ਼ੀਲੀਆਂ ਗੋਲੀਆਂ ਤੇ ਹੈਰੋਇਨ ਸਮੇਤ ਇਕ ਕਾਬੂ

ਬੇਗੋਵਾਲ, 30 ਜੂਨ (ਸੁਖਜਿੰਦਰ ਸਿੰਘ) - ਜ਼ਿਲ੍ਹਾ ਪੁਲਸ ਮੁਖੀ ਰਾਜਬਚਨ ਸਿੰਘ ਸੰਧੂ ਦੀਆਂ ਹਦਾਇਤਾਂ 'ਤੇ ਡੀ.ਐਸ.ਪੀ. ਭੁਲੱਥ ਅਮਰੀਕ ਸਿੰਘ ਚਾਹਲ ਦੀ ਅਗਵਾਈ ਹੇਠ ਬੇਗੋਵਾਲ ਪੁਲਿਸ ਨੇ ਭਾਰੀ ਮਾਤਰਾ ਵਿਚ ਨਸ਼ੀਲੀਆਂ ਗੋਲੀਆਂ ਤੇ ਹੈਰੋਇਨ ਸਮੇਤ 1 ਦੋਸ਼ੀ ਨੂੰ ਕਾਬੂ ਕੀਤਾ ...

ਪੂਰੀ ਖ਼ਬਰ »

ਸਰਕਾਰੀ ਸਕੂਲ ਡਡਵਿੰਡੀ ਦਾ 12ਵੀਂ ਦਾ ਨਤੀਜਾ ਸੌ ਫ਼ੀਸਦੀ

ਡਡਵਿੰਡੀ, 30 ਜੂਨ (ਦਿਲਬਾਗ ਸਿੰਘ ਝੰਡ) - ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਡਡਵਿੰਡੀ ਦਾ 12ਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਦੀ ਪਿ੍ੰਸੀਪਲ ਆਸ਼ਾ ਰਾਣੀ ਨੇ ਦੱਸਿਆ ਕਿ ਸਕੂਲ ਦੇ ਕੁੱਲ 66 ਵਿਦਿਆਰਥੀਆਂ ਨੇ ...

ਪੂਰੀ ਖ਼ਬਰ »

ਵਿਸ਼ਵ ਹਿੰਦੂ ਪ੍ਰੀਸ਼ਦ ਤੇ ਬਜਰੰਗ ਦਲ ਨੇ ਕਨ੍ਹਈਆ ਲਾਲ ਦੀ ਹੱਤਿਆ ਦੇ ਵਿਰੋਧ 'ਚ ਕੀਤਾ ਰੋਸ ਵਿਖਾਵਾ

ਕਪੂਰਥਲਾ, 30 ਜੂਨ (ਵਿਸ਼ੇਸ਼ ਪ੍ਰਤੀਨਿਧ) - ਵਿਸ਼ਵ ਹਿੰਦੂ ਪ੍ਰੀਸ਼ਦ ਤੇ ਬਜਰੰਗ ਦਲ ਨੇ ਰਾਜਸਥਾਨ 'ਚ ਕਨ੍ਹਈਆ ਲਾਲ ਦੀ ਬੇਰਹਿਮੀ ਨਾਲ ਕੀਤੀ ਹੱਤਿਆ ਦੇ ਵਿਰੋਧ 'ਚ ਅੱਜ ਚਾਰਬੱਤੀ ਚੌਕ 'ਚ ਇਕ ਘੰਟੇ ਲਈ ਚੱਕਾ ਜਾਮ ਕਰਕੇ ਰੋਸ ਵਿਖਾਵਾ ਕੀਤਾ | ਬਜਰੰਗ ਦਲ ਦੇ ਜ਼ਿਲ੍ਹਾ ...

ਪੂਰੀ ਖ਼ਬਰ »

ਸਿਮਰਨਜੀਤ ਸਿੰਘ ਮਾਨ ਦੀ ਜਿੱਤ 'ਤੇ ਇੰਗਲੈਂਡ ਵੱਸਦੇ ਪੰਜਾਬੀ ਭਾਈਚਾਰੇ 'ਚ ਖ਼ੁਸ਼ੀ ਦੀ ਲਹਿਰ

ਸੁਲਤਾਨਪੁਰ ਲੋਧੀ, 30 ਜੂਨ (ਥਿੰਦ) - ਲੋਕ ਸਭਾ ਹਲਕਾ ਸੰਗਰੂਰ ਤੋਂ ਸ਼੍ਰੋਮਣੀ ਅਕਾਲੀ ਅੰਮਿ੍ਤਸਰ ਦੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਦੀ ਇਤਿਹਾਸਕ ਜਿੱਤ ਤੇ ਇੰਗਲੈਂਡ ਵਿਚ ਵੱਸਦੇ ਪੰਜਾਬੀ ਭਾਈਚਾਰੇ ਵਿਚ ਵੱਡੀ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਪੰਜਾਬੀ ...

ਪੂਰੀ ਖ਼ਬਰ »

ਗੁਰਿੰਦਰ ਸਿੰਘ ਧੰਜਲ ਨੇ ਡਿਪਟੀ ਡਾਇਰੈਕਟਰ ਬਾਗਬਾਨੀ ਵਜੋਂ ਸੰਭਾਲਿਆ ਅਹੁਦਾ

ਕਪੂਰਥਲਾ, 30 ਜੂਨ (ਅਮਰਜੀਤ ਕੋਮਲ) - ਪੰਜਾਬ ਸਰਕਾਰ ਨੇ ਬਾਗਬਾਨੀ ਵਿਭਾਗ ਦੇ ਸਹਾਇਕ ਡਾਇਰੈਕਟਰ ਗੁਰਿੰਦਰ ਸਿੰਘ ਧੰਜਲ ਨੂੰ ਪਦਉੱਨਤ ਕਰਕੇ ਡਿਪਟੀ ਡਾਇਰੈਕਟਰ ਬਾਗਬਾਨੀ ਕਪੂਰਥਲਾ ਨਿਯੁਕਤ ਕੀਤਾ ਹੈ | ਉਨ੍ਹਾਂ ਆਪਣੀ ਨਿਯੁਕਤੀ ਉਪਰੰਤ ਅੱਜ ਡਿਪਟੀ ਡਾਇਰੈਕਟਰ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸੈਫਲਾਬਾਦ 'ਚ ਗੁਰਮਤਿ ਸਮਾਗਮ ਅੱਜ- ਬਾਬਾ ਲੀਡਰ ਸਿੰਘ

ਕਪੂਰਥਲਾ/ਫੱਤੂਢੀਂਗਾ, 30 ਜੂਨ (ਅਮਰਜੀਤ ਕੋਮਲ, ਬਲਜੀਤ ਸਿੰਘ) - ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਗੁਰਸਰ ਸਾਹਿਬ ਪਾਤਸ਼ਾਹੀ ਛੇਵੀਂ ਸੈਫਲਾਬਾਦ 'ਚ 1 ਜੁਲਾਈ ਨੂੰ ਹੋਣ ਵਾਲੇ ਗੁਰਮਤਿ ਸਮਾਗਮ ਵਿਚ ਸਵੇਰੇ 7 ਵਜੇ 25 ...

ਪੂਰੀ ਖ਼ਬਰ »

ਗੌਰਮਿੰਟ ਟੀਚਰਜ਼ ਯੂਨੀਅਨ ਤੇ ਸਾਂਝੇ ਫ਼ਰੰਟ ਦੇ ਆਗੂਆਂ ਨੇ ਰੋਸ ਵਜੋਂ ਬਜਟ ਦੀਆਂ ਕਾਪੀਆਂ ਸਾੜੀਆਂ

ਸੁਲਤਾਨਪੁਰ ਲੋਧੀ, 30 ਜੂਨ (ਥਿੰਦ, ਹੈਪੀ) - ਪੰਜਾਬ ਐਂਡ ਯੂ.ਟੀ. ਮੁਲਾਜ਼ਮ ਸੰਘਰਸ਼ ਕਮੇਟੀ ਦੇ ਸੱਦੇ 'ਤੇ ਗੌਰਮਿੰਟ ਟੀਚਰ ਯੂਨੀਅਨ ਕਪੂਰਥਲਾ ਵਲੋਂ ਪੰਜਾਬ ਸਰਕਾਰ ਵਲੋਂ ਪੇਸ਼ ਕੀਤੇ ਗਏ ਮੁਲਾਜ਼ਮ ਮਾਰੂ ਬਜਟ ਦੀਆਂ ਕਾਪੀਆਂ ਸਾੜੀਆਂ ਗਈਆਂ ਅਤੇ ਪੰਜਾਬ ਸਰਕਾਰ ਵਿਰੁੱਧ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX