ਤਾਜਾ ਖ਼ਬਰਾਂ


ਸਾਨੂੰ ਸ਼ਹੀਦਾਂ ਦੀ ਸੋਚ 'ਤੇ ਚੱਲਣ ਦਾ ਪ੍ਰਣ ਕਰਨਾ ਚਾਹੀਦਾ ਹੈ - ਵਿਧਾਇਕ ਗੈਰੀ ਬੜਿੰਗ
. . .  22 minutes ago
ਅਮਲੋਹ, 28 ਸਤੰਬਰ (ਕੇਵਲ ਸਿੰਘ) - ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ 115ਵੇਂ ਜਨਮ ਦਿਵਸ ਨੂੰ ਸਮਰਪਿਤ ਇਕ ਵਿਸ਼ਾਲ ਕੈਂਡਲ ਮਾਰਚ ਨਾਭਾ ਚੌਕ ਅਮਲੋਹ ਤੋਂ ਸਰਕਾਰੀ ਸੀਨਿਅਰ ਸੈਕੰਡਰੀ ਸਕੂਲ ਲੜਕੀਆਂ ਅਮਲੋਹ ਤੱਕ ...
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਖਮਾਣੋਂ ਵਿਚ ਕੱਢਿਆ ਗਿਆ ਮੋਮਬੱਤੀ ਮਾਰਚ
. . .  33 minutes ago
ਖਮਾਣੋਂ, 28 ਸਤੰਬਰ (ਮਨਮੋਹਣ ਸਿੰਘ ਕਲੇਰ) - ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਖਮਾਣੋਂ ਵਿਚ ਹਲਕਾ ਬਸੀ ਪਠਾਣਾਂ ਦੇ ਵਿਧਾਇਕ ਰੁਪਿੰਦਰ ਸਿੰਘ ਹੈਪੀ ਦੀ ਅਗਵਾਈ ਹੇਠ ਮੋਮਬੱਤੀ ਮਾਰਚ ਕੱਢਿਆ ਗਿਆ। ।ਇਸ ਮੋਮਬੱਤੀ ਮਾਰਚ ਵਿਚ ਵੱਖ-ਵੱਖ ਸਕੂਲਾਂ...
ਗੰਨਾ ਕਾਸ਼ਤਕਾਰਾਂ ਨੇ ਕੱਲ੍ਹ ਜਲੰਧਰ-ਫਗਵਾੜਾ ਹਾਈਵੇਅ 'ਤੇ ਰੋਸ ਪ੍ਰਦਰਸ਼ਨ ਦਾ ਦਿੱਤਾ ਸੱਦਾ ਲਿਆ ਵਾਪਸ
. . .  15 minutes ago
ਜਲੰਧਰ, 28 ਸਤੰਬਰ - ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਮੰਗਾਂ ਪੂਰੀਆਂ ਕਰਨ ਦੇ ਭਰੋਸੇ ਤੋਂ ਬਾਅਦ ਗੰਨਾ ਕਾਸ਼ਤਕਾਰਾਂ ਦੀਆਂ ਜਥੇਬੰਦੀਆਂ ਨੇ ਕੱਲ੍ਹ ਜਲੰਧਰ-ਫਗਵਾੜਾ ਹਾਈਵੇਅ 'ਤੇ ਰੋਸ ਪ੍ਰਦਰਸ਼ਨ ਦਾ ਦਿੱਤਾ ਸੱਦਾ ਵਾਪਸ...
ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਟੀ-20 : 10 ਓਵਰਾਂ ਤੋਂ ਬਾਅਦ ਦੱਖਣੀ ਅਫ਼ਰੀਕਾ 48/6
. . .  54 minutes ago
ਪਿੰਡ ਘਰਾਚੋਂ ਵਿਖੇ ਚੱਲ ਰਹੇ ਸਮਾਗਮ ਵਿਚ ਪਹੁੰਚੇ ਭਗਵੰਨ ਮਾਨ
. . .  about 1 hour ago
ਭਵਾਨੀਗੜ੍ਹ, 28 ਸਤੰਬਰ (ਰਣਧੀਰ ਸਿੰਘ ਫੱਗੂਵਾਲਾ) - ਨੇੜਲੇ ਪਿੰਡ ਘਰਾਚੋਂ ਵਿਖੇ 'ਇਕ ਸ਼ਾਮ ਸ਼ਹੀਦਾਂ ਦੇ ਨਾਮ' ਸਮਾਗਮ ਵਿਚ ਮੁੱਖ ਮੰਤਰੀ ਭਗਵੰਤ ਮਾਨ ਪਹੁੰਚ ਗਏ ਹਨ, ਜਿਨਾਂ ਦਾ ਇਲਾਕਾ ਵਾਸੀਆਂ ਵਲੋਂ ਸਵਾਗਤ...
ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਟੀ-20 : ਦੱਖਣੀ ਅਫ਼ਰੀਕਾ ਨੂੰ ਦੂਜੇ ਓਵਰ 'ਚ ਦੂਜਾ ਝਟਕਾ, ਡੀਕਾਕ ਇਕ ਦੌੜ ਬਣਾ ਕੇ ਆਊਟ
. . .  about 1 hour ago
ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਟੀ-20 : ਦੱਖਣੀ ਅਫ਼ਰੀਕਾ ਨੂੰ ਪਹਿਲੇ ਓਵਰ 'ਚ ਹੀ ਝਟਕਾ, ਬਬੂਮਾ ਬਿਨਾਂ ਕੋਈ ਦੌੜ ਬਣਾਏ ਆਊਟ
. . .  about 1 hour ago
ਲਾਲੂ ਪ੍ਰਸਾਦ ਯਾਦਵ 12ਵੀਂ ਵਾਰ ਨਿਰਵਿਰੋਧ ਚੁਣੇ ਗਏ ਆਰ.ਜੇ.ਡੀ. ਮੁਖੀ
. . .  about 1 hour ago
ਪਟਨਾ, 28 ਸਤੰਬਰ - ਲਾਲੂ ਪ੍ਰਸਾਦ ਯਾਦਵ 12ਵੀਂ ਵਾਰ ਨਿਰਵਿਰੋਧ ਰਾਸ਼ਟਰੀ ਜਨਤਾ ਦਲ (ਆਰ.ਜੇ.ਡੀ.) ਦੇ ਮੁਖੀ ਚੁਣੇ ਗਏ...
ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਟੀ-20 : ਟਾਸ ਜਿੱਤ ਕੇ ਭਾਰਤ ਵਲੋਂ ਪਹਿਲਾਂ ਗੇਂਦਬਾਜ਼ੀ ਦਾ ਫ਼ੈਸਲਾ
. . .  about 2 hours ago
ਆਈ.ਸੀ.ਸੀ. ਟੀ-20 ਰੈਂਕਿੰਗ 'ਚ ਦੂਜੇ ਸਥਾਨ ’ਤੇ ਪਹੁੰਚੇ ਸੂਰੀਆ ਕੁਮਾਰ ਯਾਦਵ
. . .  about 2 hours ago
ਨਵੀਂ ਦਿੱਲੀ, 28 ਸਤੰਬਰ - ਭਾਰਤੀ ਬੱਲੇਬਾਜ਼ ਸੂਰੀਆ ਕੁਮਾਰ ਯਾਦਵ ਬੁੱਧਵਾਰ ਨੂੰ ਕੌਮਾਂਤਰੀ ਕ੍ਰਿਕਟ ਕੌਂਸਲ (ਆਈ.ਸੀ.ਸੀ.) ਵਲੋਂ ਜਾਰੀ ਟੀ-20 ਕੌਮਾਂਤਰੀ ਪੁਰਸ਼ ਰੈਂਕਿੰਗ ਵਿਚ ਬੱਲੇਬਾਜ਼ਾਂ ਦੀ ਸੂਚੀ ਵਿਚ ਇਕ ਵਾਰ ਫਿਰ ਕੈਰੀਅਰ ਦੇ ਸਰਵੋਤਮ ਦੂਜੇ ਸਥਾਨ ’ਤੇ ਪਹੁੰਚ ਗਏ...
ਪਿੰਡ ਘਰਾਚੋਂ ਵਿਖੇ 'ਇਕ ਸ਼ਾਮ, ਸ਼ਹੀਦਾਂ ਦੇ ਨਾਮ' ਸਮਾਗਮ ਸ਼ੁਰੂ
. . .  about 2 hours ago
ਭਵਾਨੀਗੜ੍ਹ, 28 ਸਤੰਬਰ (ਰਣਧੀਰ ਸਿੰਘ ਫੱਗੂਵਾਲਾ) - ਨੇੜਲੇ ਪਿੰਡ ਘਰਾਚੋਂ ਵਿਖੇ 'ਇਕ ਸ਼ਾਮ, ਸ਼ਹੀਦਾਂ ਦੇ ਨਾਮ' ਸਮਾਗਮ ਦੀ ਸ਼ੁਰੂਆਤ ਹੋ ਗਈ ਹੈ । ਇਸ ਸਮਾਗਮ ਵਿਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਹੋਰ ਮੰਤਰੀ...
ਫੀਫਾ ਵਲੋਂ ਮਹਾਨ ਫੁੱਟਬਾਲਰ ਸੁਨੀਲ ਛੇਤਰੀ ਦੇ ਜੀਵਨ, ਕੈਰੀਅਰ 'ਤੇ ਸੀਰੀਜ਼ ਸ਼ੁਰੂ
. . .  about 2 hours ago
ਜ਼ਿਊਰਿਖ (ਸਵਿਟਜ਼ਰਲੈਂਡ), 28 ਸਤੰਬਰ - ਭਾਰਤੀ ਫੁੱਟਬਾਲ ਦੇ ਮਹਾਨ ਖਿਡਾਰੀ ਸੁਨੀਲ ਛੇਤਰੀ ਦੇ ਮਹਾਨ ਕੈਰੀਅਰ ਨੂੰ 'ਕੈਪਟਨ ਫੈਨਟੈਸਟਿਕ' ਨਾਮ ਦੀ ਲੜੀ ਦੇ ਰੂਪ ਵਿਚ ਇਕ ਨਵੀਂ ਪਛਾਣ ਮਿਲੀ ਹੈ, ਜੋ ਤਿੰਨ ਐਪੀਸੋਡਾਂ ਦੇ ਅੰਤਰਾਲ ਵਿਚ ਉਸ ਦੀ ਕਹਾਣੀ ਨੂੰ ਪ੍ਰਦਰਸ਼ਿਤ...
ਸੁਪਰੀਮ ਕੋਰਟ ਨੇ "ਬੇਲੋੜੀ ਅਪੀਲ" ਦਾਇਰ ਕਰਨ ਲਈ ਤਾਮਿਲਨਾਡੂ ਸਰਕਾਰ 'ਤੇ ਲਗਾਇਆ 5 ਲੱਖ ਰੁਪਏ ਜੁਰਮਾਨਾ
. . .  about 2 hours ago
ਨਵੀਂ ਦਿੱਲੀ, 28 ਸਤੰਬਰ - ਸੁਪਰੀਮ ਕੋਰਟ ਨੇ "ਬੇਲੋੜੀ ਅਪੀਲ" ਦਾਇਰ ਕਰਨ ਲਈ ਤਾਮਿਲਨਾਡੂ ਸਰਕਾਰ 'ਤੇ 5 ਲੱਖ ਰੁਪਏ ਦਾ ਜੁਰਮਾਨਾ ਲਗਾਇਆ...
ਅਪ੍ਰੈਂਟਿਸ ਲਾਈਨਮੈਨ ਯੂਨੀਅਨ ਪੰਜਾਬ ਦੇ ਕਾਰਕੁਨਾਂ ਨੂੰ ਮਿਲਣ ਪਹੁੰਚੇ ਬਿਕਰਮ ਸਿੰਘ ਮਜੀਠੀਆ
. . .  about 3 hours ago
ਪਟਿਆਲਾ, 28 ਸਤੰਬਰ (ਅਮਰਬੀਰ ਸਿੰਘ ਆਹਲੂਵਾਲੀਆ) - ਪਟਿਆਲਾ ਸੰਗਰੂਰ ਮਾਰਗ 'ਤੇ ਸਥਿਤ ਪਿੰਡ ਭੇਡਪੁਰਾ ਵਿਖੇ ਪਿਛਲੇ 9 ਦਿਨਾਂ ਤੋਂ ਬਿਜਲੀ ਦੇ ਹਾਈ ਵੋਲਟੇਜ ਤਾਰਾਂ ਵਾਲੇ ਖੰਭੇ ਦੇ ਉਪਰ ਚੜ੍ਹੇ ਏ.ਐਲ.ਐਮ. ਦੀ ਨੌਕਰੀ ਦੀ ਮੰਗ ਕਰ ਰਹੇ ਅਪ੍ਰੈਂਟਿਸ ਲਾਈਨਮੈਨ ਯੂਨੀਅਨ...
ਪ੍ਰਧਾਨ ਮੰਤਰੀ ਮੋਦੀ ਵਲੋਂ ਲਤਾ ਮੰਗੇਸ਼ਕਰ ਨੂੰ ਜਨਮ ਦਿਨ 'ਤੇ ਵਿਸ਼ੇਸ਼ ਸ਼ਰਧਾਂਜਲੀ ਭੇਟ
. . .  about 3 hours ago
ਨਵੀਂ ਦਿੱਲੀ, 28 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪ੍ਰਸਿੱਧ ਗਾਇਕਾ ਲਤਾ ਮੰਗੇਸ਼ਕਰ ਨੂੰ ਉਨ੍ਹਾਂ ਦੇ 93ਵੇਂ ਜਨਮ ਦਿਨ 'ਤੇ ਵਿਸ਼ੇਸ਼ ਸ਼ਰਧਾਂਜਲੀ ਭੇਟ ਕੀਤੀ। ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ...
ਰਾਜੂ ਸ਼੍ਰੀਵਾਸਤਵ ਦੀ ਬੇਟੀ ਵਲੋਂ ਅਮਿਤਾਭ ਬੱਚਨ ਲਈ ਭਾਵੁਕ ਨੋਟ
. . .  about 3 hours ago
ਮੁੰਬਈ, 28 ਦਸੰਬਰ - ਕਾਮੇਡੀਅਨ ਰਾਜੂ ਸ਼੍ਰੀਵਾਸਤਵ ਦੀ ਬੇਟੀ ਅੰਤਰਾ ਨੇ ਮੈਗਾਸਟਾਰ ਅਮਿਤਾਭ ਬੱਚਨ ਲਈ ਇਕ ਭਾਵੁਕ ਨੋਟ ਛੱਡਿਆ ਹੈ। ਅੰਤਰਾ ਨੇ ਆਪਣੇ ਪਿਤਾ ਦੇ ਆਖਰੀ ਦਿਨਾਂ ਵਿਚ ਉਨ੍ਹਾਂ ਦੀ ਮਦਦ ਲਈ ਧੰਨਵਾਦ ਪ੍ਰਗਟ ਕੀਤਾ। ਅੰਤਰਾ ਨੇ ਭਾਵੁਕ ਨੋਟ ਨੂੰ ਰਾਜੂ ਸ਼੍ਰੀਵਾਸਤਵ...
ਵਿਜੀਲੈਂਸ ਵਲੋਂ ਫ਼ੰਡਾਂ ਵਿਚ ਘਪਲੇ ਦੇ ਦੋਸ਼ ਹੇਠ ਨਗਰ ਕੌਂਸਲ ਸੁਨਾਮ ਦਾ ਸਾਬਕਾ ਪ੍ਰਧਾਨ ਗ੍ਰਿਫ਼ਤਾਰ
. . .  about 3 hours ago
ਸੁਨਾਮ ਊਧਮ ਸਿੰਘ ਵਾਲਾ, 28 ਸਤੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸੰਗਰੂਰ ਜ਼ਿਲ੍ਹੇ ਦੀ ਨਗਰ ਕੌਂਸਲ ਸੁਨਾਮ ਦੇ ਸਾਬਕਾ ਪ੍ਰਧਾਨ ਭਗੀਰਥ ਰਾਏ ਨੂੰ ਸਰਕਾਰੀ ਫ਼ੰਡਾਂ ਵਿਚ ਗਬਨ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ...
ਸਮਾਜ ਸੇਵੀ ਸੰਸਥਾਵਾਂ ਪਾਰਟੀਬਾਜ਼ੀ ਤੋਂ ਉਪਰ ਉੱਠ ਕੇ ਕਰਨ ਲੋਕਾਂ ਦੀ ਭਲਾਈ ਲਈ ਕੰਮ - ਹਰਪਾਲ ਸਿੰਘ ਚੀਮਾ
. . .  about 3 hours ago
ਸੰਗਰੂਰ, 28 ਸਤੰਬਰ (ਧੀਰਜ ਪਸ਼ੋਰੀਆ) - ਪੰਜਾਬ ਦੇ ਖਜ਼ਾਨਾ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਮਾਜ ਸੇਵੀ ਸੰਸਥਾਵਾਂ ਪਾਰਟੀਬਾਜ਼ੀ ਤੋਂ ਉਪਰ ਉੱਠ ਕੇ ਲੋਕਾਂ ਦੀ ਭਲਾਈ ਲਈ ਕੰਮ ਕਰਨ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ...
ਬਿਕਰਮਜੀਤ ਸਿੰਘ ਮਜੀਠਿਆ ਪਿੰਡ ਫੱਗੂਵਾਲਾ ਪਹੁੰਚੇ
. . .  about 4 hours ago
ਭਵਾਨੀਗੜ੍ਹ 28 ਸਤੰਬਰ (ਰਣਧੀਰ ਸਿੰਘ ਫੱਗੂਵਾਲਾ) - ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮਜੀਤ ਸਿੰਘ ਮਜੀਠੀਆ ਪਿੰਡ ਫੱਗੂਵਾਲਾ ਪਹੁੰਚੇ ਅਤੇ ਅਕਾਲੀ ਆਗੂਆਂ ਨਾਲ...
ਮਾਲ ਗੱਡੀ ਹੇਠ ਆਉਣ ਕਾਰਨ ਬਜ਼ੁਰਗ ਦੀ ਮੌਤ
. . .  about 4 hours ago
ਸੁਨਾਮ ਊਧਮ ਸਿੰਘ ਵਾਲਾ, 28 ਸਤੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਅੱਜ ਦੁਪਹਿਰ ਸਮੇ ਸੁਨਾਮ ਨੇੜੇ ਜਾਖਲ-ਲੁਧਿਆਣਾ ਰੇਲਵੇ ਲਾਈਨ 'ਤੇ ਇਕ ਬਜ਼ੁਰਗ ਦੀ ਮਾਲ ਗੱਡੀ ਹੇਠ ਆਉਣ ਕਾਰਨ ਮੌਤ ਹੋ ਜਾਣ ਦੀ ਖ਼ਬਰ ਹੈ।ਜੀ.ਆਰ.ਪੀ. ਸੁਨਾਮ ਦੇ ਸਹਾਇਕ ਥਾਣੇਦਾਰ ਨਿਰਮਲ ਸਿੰਘ...
ਕਿਸਾਨਾਂ ਵਲੋਂ ਨਗਰ ਕੌਂਸਲ ਦਫ਼ਤਰ ਦਾ ਘਿਰਾਓ ਦੂਜੇ ਦਿਨ ਵੀ ਜਾਰੀ
. . .  about 4 hours ago
ਲੌਂਗੋਵਾਲ, 28 ਸਤੰਬਰ (ਸ. ਸ. ਖੰਨਾ,ਵਿਨੋਦ ) - ਕਸਬੇ ਦੇ ਵਾਰਡ ਨੰਬਰ 4 ਵਿਚ ਗਲੀ ਦੇ ਨਿਰਮਾਣ ਨੂੰ ਲੈ ਕੇ ਸਥਾਨਕ ਨਗਰ ਕੌਂਸਲ ਅਧਿਕਾਰੀਆਂ ਵਲੋਂ ਵਰਤੇ ਜਾ ਰਹੇ ਪੱਖਪਾਤੀ ਰਵੱਈਏ ਦੇ ਖ਼ਿਲਾਫ਼ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਵਲੋਂ ਨਗਰ ਕੌਂਸਲ ਦਫ਼ਤਰ...
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਵਲੋਂ ਸ਼ਹੀਦ ਭਗਤ ਸਿੰਘ ਦੇ ਬੁੱਤ ਦਾ ਉਦਘਾਟਨ
. . .  about 4 hours ago
ਮਲੋਟ, 28 ਸਤੰਬਰ (ਪਾਟਿਲ) - ਅੱਜ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਵਲੋਂ ਭਗਤ ਸਿੰਘ ਦਾ ਬੁੱਤ ਅਬੋਹਰ-ਮੁਕਤਸਰ ਰੋਡ ਮਲੋਟ ਵਿਖੇ ਸਥਾਪਿਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਸਾਨੂੰ ਸ਼ਹੀਦਾਂ ਦੀ ਸ਼ਹਾਦਤ...
ਕੇਂਦਰੀ ਮੁਲਾਜ਼ਮਾਂ ਨੂੰ ਦੀਵਾਲੀ ਦਾ ਤੋਹਫ਼ਾ, ਸਰਕਾਰ ਨੇ 4 ਫ਼ੀਸਦੀ ਵਧਾਇਆ ਮਹਿੰਗਾਈ ਭੱਤਾ
. . .  about 4 hours ago
ਨਵੀਂ ਦਿੱਲੀ, 28 ਸਤੰਬਰ- ਦੇਸ਼ ਦੇ 50 ਲੱਖ ਤੋਂ ਵੱਧ ਕੇਂਦਰੀ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ ਹੈ। ਕੇਂਦਰ ਸਰਕਾਰ ਨੇ ਅੱਜ ਮਹਿੰਗਾਈ ਭੱਤੇ (ਡੀ.ਏ.) 'ਚ ਵਾਧਾ ਕੀਤਾ ਹੈ। ਇਸ ਨੂੰ 34 ਫ਼ੀਸਦ ਤੋਂ ਵਧਾ ਕੇ 38 ਫ਼ੀਸਦੀ ਕਰ ਦਿੱਤਾ ਗਿਆ...
ਸ਼ਹੀਦ ਭਗਤ ਸਿੰਘ ਨੂੰ ਨਮਨ ਕਰਦਿਆਂ ਬੋਲੇ ਮੁੱਖ ਮੰਤਰੀ ਭਗਵੰਤ ਮਾਨ, ਕਿਹਾ 'ਸੱਚੀਆਂ ਨੀਅਤਾਂ ਨੂੰ ਮੁਰਾਦਾਂ'
. . .  about 5 hours ago
ਚੰਡੀਗੜ੍ਹ, 28 ਸਤੰਬਰ- ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਖਟਕੜ ਕਲਾਂ ਪਹੁੰਚ ਕੇ ਸ਼ਹੀਦ ਭਗਤ ਸਿੰਘ ਨੂੰ ਨਮਨ ਕੀਤਾ। ਉਨ੍ਹਾਂ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸ਼ਹੀਦਾਂ ਦੇ ਸੁਪਨੇ ਪੂਰੇ ਨਹੀਂ ਕੀਤੇ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਸੱਚੀਆਂ ਨੀਅਤਾਂ...
ਡਾਕਟਰ ਕੋਲੋਂ ਫਿਰੌਤੀ ਮੰਗਣ ਦੇ ਮਾਮਲੇ 'ਚ ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਲਿਆ ਪੁਲਿਸ ਰਿਮਾਂਡ
. . .  about 4 hours ago
ਅੰਮ੍ਰਿਤਸਰ, 28 ਸਤੰਬਰ (ਰੇਸ਼ਮ ਸਿੰਘ)-ਡਾਕਟਰ ਕੋਲੋਂ ਫ਼ਿਰੌਤੀ ਮੰਗਣ ਦੇ ਚਰਚਿਤ ਮਾਮਲੇ 'ਚ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਅੱਜ ਇੱਥੇ ਅਦਾਲਤ 'ਚ ਪੇਸ਼ ਕਰਕੇ ਪੁਲਿਸ ਰਿਮਾਂਡ ਲੈ ਲਿਆ ਗਿਆ ਹੈ। ਉਸ ਨੂੰ ਇੱਥੇ ਚੀਫ਼ ਜੁਡੀਸ਼ਲ ਮੈਜਿਸਟਰੇਟ ਅਸ਼ੀਸ਼ ਸਾਲਦੀ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 18 ਹਾੜ ਸੰਮਤ 554

ਰੂਪਨਗਰ

ਚਾਰ ਮੋਟਰਸਾਈਕਲ, ਤਿੰਨ ਮੋਬਾਈਲ, ਦੋ ਬੈਟਰੀਆਂ ਅਤੇ ਇਕ ਸੋਨੇ ਦੀ ਸਿੰਙੀ ਸਮੇਤ ਇਕ ਨੌਜਵਾਨ ਗਿ੍ਫ਼ਤਾਰ

ਨੰਗਲ, 1 ਜੁਲਾਈ (ਪ੍ਰੀਤਮ ਸਿੰਘ ਬਰਾਰੀ)-ਪੁਲਿਸ ਵਲੋਂ ਇਲਾਕੇ ਵਿਚ ਪਿਛਲੇ ਕਾਫ਼ੀ ਸਮੇਂ ਤੋਂ ਹੋ ਰਹੀਆਂ ਚੋਰੀਆਂ ਭਾਰਤ ਦੀਆਂ ਵਾਰਦਾਤਾਂ ਨੂੰ ਠੱਲ੍ਹ ਪਾਉਣ ਲਈ ਵਿੱਢੀ ਮੁਹਿੰਮ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ ਜਦੋਂ ਇਕ ਨੌਜਵਾਨ ਨੂੰ ਗਿ੍ਫ਼ਤਾਰ ਕਰਕੇ ਉਸ ਕੋਲੋਂ ਚਾਰ ਮੋਟਰ ਸਾਈਕਲ, ਤਿੰਨ ਮੋਬਾਈਲ ਫ਼ੋਨ, ਦੋ ਬੈਟਰੀਆਂ ਅਤੇ ਇਕ ਸੋਨੇ ਦੀ ਸਿੰਘੀ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ | ਡੀ.ਐੱਸ.ਪੀ. ਨੰਗਲ ਸਤੀਸ਼ ਕੁਮਾਰ ਸ਼ਰਮਾ ਨੇ ਦੱਸਿਆ ਕਿ ਐੱਸ.ਐੱਸ.ਪੀ. ਰੂਪਨਗਰ ਦੇ ਨਿਰਦੇਸ਼ਾਂ ਤਹਿਤ ਨੰਗਲ ਪੁਲਿਸ ਵਲੋਂ ਥਾਣਾ ਮੁਖੀ ਸਬ ਇੰਸਪੈਕਟਰ ਤਾਨਿਸ਼ਬੀਰ ਸਿੰਘ ਦੀ ਅਗਵਾਈ ਹੇਠ ਇਲਾਕੇ ਵਿਚ ਨਸ਼ਿਆਂ ਤੇ ਅਪਰਾਧਿਕ ਗਤੀਵਿਧੀਆਂ ਨੂੰ ਨੱਥ ਪਾਉਣ ਲਈ ਵੱਖ-ਵੱਖ ਟੀਮਾਂ ਬਣਾ ਕੇ ਅਤੇ ਨਾਕਾਬੰਦੀ ਕਰਕੇ ਅਪਰਾਧਿਕ ਅਨਸਰਾਂ ਖ਼ਿਲਾਫ਼ ਜਾਂਚ ਪੜਤਾਲ ਸ਼ੁਰੂ ਕੀਤੀ ਹੋਈ ਸੀ | ਇਸ ਦੇ ਤਹਿਤ ਹੀ ਪੁਲਸ ਚੌਕੀ ਨਵਾਂ ਨੰਗਲ ਦੇ ਇੰਚਾਰਜ ਸਬ ਇੰਸਪੈਕਟਰ ਇੰਦਰਜੀਤ ਸਿੰਘ ਅਤੇ ਉਨ੍ਹਾਂ ਦੀ ਟੀਮ ਵਲੋਂ ਉਕਤ ਨੌਜਵਾਨ ਨੂੰ ਗਿ੍ਫ਼ਤਾਰ ਕਰਨ ਵਿਚ ਸਫਲਤਾ ਮਿਲੀ ਹੈ | ਉਨ੍ਹਾਂ ਦੱਸਿਆ ਕਿ ਪੁਲੀਸ ਵਲੋਂ ਕਾਬੂ ਕੀਤੇ ਗਏ ਨੌਜਵਾਨ ਦੀ ਪਹਿਚਾਣ ਮਨੋਜ ਕੁਮਾਰ ਉਰਫ਼ ਮੋਨੂੰ ਵਾਸੀ ਮੌਜੋਵਾਲ ਵਜੋਂ ਹੋਈ ਹੈ | ਉਨ੍ਹਾਂ ਦੱਸਿਆ ਕਿ 23 ਜੂਨ ਨੂੰ ਦਰਜ ਇੱਕ ਮਾਮਲੇ ਵਿਚ ਚਾਰ ਨੌਜਵਾਨਾਂ ਦਾ ਨਾਮ ਆਇਆ ਸੀ ਜਿਨ੍ਹਾਂ ਵਿਚੋਂ ਤਿੰਨ ਪਹਿਲਾਂ ਹੀ ਪੁਲਿਸ ਵਲੋਂ ਗਿ੍ਫ਼ਤਾਰ ਕੀਤੇ ਜਾ ਚੁੱਕੇ ਹਨ | ਉਨ੍ਹਾਂ ਦੱਸਿਆ ਕਿ ਮਨੋਜ ਕੁਮਾਰ ਨੂੰ ਮਾਨਯੋਗ ਅਦਾਲਤ ਵਿਚ ਪੇਸ਼ ਕਰਕੇ ਇੱਕ ਦਿਨ ਦਾ ਪੁਲੀਸ ਰਿਮਾਂਡ ਹਾਸਲ ਕੀਤਾ ਗਿਆ ਸੀ | ਉਨ੍ਹਾਂ ਦੱਸਿਆ ਕਿ ਮਨੋਜ ਤੋਂ ਪੁੱਛਗਿੱਛ ਦੌਰਾਨ ਚੋਰੀ ਕੀਤੇ ਹੋਏ ਚਾਰ ਮੋਟਰ ਸਾਈਕਲ, ਤਿੰਨ ਮੋਬਾਈਲ ਫ਼ੋਨ, ਇਕ ਸੋਨੇ ਦੀ ਸਿੰਘੀ ਅਤੇ ਦੋ ਬੈਟਰੀ ਬਰਾਮਦ ਕੀਤੀ ਗਈ ਹੈ | ਉਨ੍ਹਾਂ ਦੱਸਿਆ ਕਿ ਇਸ ਤੋਂ ਗਹਿਰਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਤੇ ਆਸ ਹੈ ਕਿ ਇਸ ਤੋਂ ਕੁੱਝ ਹੋਰ ਅਹਿਮ ਜਾਣਕਾਰੀਆਂ ਮਿਲ ਸਕਦੀਆਂ ਹਨ | ਇਸ ਮੌਕੇ ਡੀ.ਐੱਸ.ਪੀ. ਨਾਲ ਪੁਲਿਸ ਥਾਣਾ ਮੁਖੀ ਦਾਨਿਸ਼ਵੀਰ ਸਿੰਘ, ਨਵਾਂ ਨੰਗਲ ਚੌਕੀ ਇੰਚਾਰਜ ਇੰਦਰਜੀਤ ਸਿੰਘ ਹਾਜ਼ਰ ਸਨ |

ਜ਼ਿਲ੍ਹਾ ਪ੍ਰਸ਼ਾਸਨ ਨੇ ਬੁਧਕੀ ਨਦੀ ਦੇ ਬੰਨ੍ਹ 'ਤੇ ਬਰਸਾਤੀ ਪਾਣੀ ਨਾਲ ਪੈ ਰਹੀ ਖਾਰ ਨੂੰ ਤੁਰੰਤ ਬੰਦ ਕਰਵਾਇਆ

ਰੂਪਨਗਰ, 1 ਜੁਲਾਈ (ਸਤਨਾਮ ਸਿੰਘ ਸੱਤੀ)-ਭਾਰੀ ਬਰਸਾਤ ਕਾਰਨ ਆਮ ਤੌਰ 'ਤੇ ਜ਼ਿਲ੍ਹੇ ਵਿਚ ਕਈ ਵਾਰ ਹੜ੍ਹਾਂ ਵਰਗੀ ਸਥਿਤੀ ਪੈਦਾ ਹੋ ਜਾਂਦੀ ਹੈ, ਪਹਾੜਾ 'ਤੇ ਭਾਰੀ ਬਰਸਾਤ ਹੋਣ ਕਾਰਨ ਨਦੀਆਂ ਦਾ ਪਾਣੀ ਦਾ ਪੱਧਰ ਵੱਧ ਜਾਂਦਾ ਹੈ, ਨੀਵੇਂ ਇਲਾਕਿਆਂ ਵਿਚ ਹੜ੍ਹਾਂ ਵਰਗੇ ...

ਪੂਰੀ ਖ਼ਬਰ »

ਰੋਪੜ ਤੋਂ ਪਤਿਆਲਾ ਮਾਰਗ 'ਤੇ ਅਧੂਰੇ ਪੁਲਾਂ ਦੀ ਉਸਾਰੀ ਕਰਨ ਦਾ ਮੁੱਦਾ ਹਲਕਾ ਵਿਧਾਇਕ ਨੇ ਵਿਧਾਨ ਸਭਾ 'ਚ ਉਠਾਇਆ

ਰੂਪਨਗਰ, 1 ਜੁਲਾਈ (ਸਤਨਾਮ ਸਿੰਘ ਸੱਤੀ)-ਰੂਪਨਗਰ ਤੋਂ ਹਲਕਾ ਵਿਧਾਇਕ ਦਿਨੇਸ਼ ਚੱਢਾ ਵਲੋਂ 16ਵੀਂ ਵਿਧਾਨ ਸਭਾ ਦੇ ਚੱਲ ਰਹੇ ਸੈਸ਼ਨ ਦੌਰਾਨ ਰੋਪੜ ਤੋਂ ਪਤਿਆਲਾਂ ਮਾਰਗ ਤੇ ਲੰਬੇ ਸਮੇਂ ਤੋਂ ਪੁਲਾਂ ਦੇ ਰੁਕੇ ਹੋਏ ਕਾਰਜ ਨੂੰ ਸ਼ੁਰੂ ਕਰਵਾਉਣ ਲਈ ਲੋਕ ਨਿਰਮਾਣ ਮੰਤਰੀ ...

ਪੂਰੀ ਖ਼ਬਰ »

ਰੂਪਨਗਰ ਨੇੜਲੇ ਪਿੰਡ ਫੂਲ ਖ਼ੁਰਦ 'ਚ ਗੋਲੀ ਮਾਰ ਕੇ ਕੁੱਤੀ ਨੂੰ ਮਾਰਿਆ

ਰੂਪਨਗਰ, 1 ਜੁਲਾਈ (ਸਤਨਾਮ ਸਿੰਘ ਸੱਤੀ)-ਰੂਪਨਗਰ ਨੇੜਲੇ ਪਿੰਡ ਫੂਲ ਖ਼ੁਰਦ 'ਚ ਅੱਜ ਇਕ ਵਿਅਕਤੀ ਨੇ ਬੰਦੂਕ ਨਾਲ ਫਾਇਰ ਕਰਕੇ ਕੁੱਤੀ ਦਾ ਕਤਲ ਕਰ ਦਿੱਤਾ ਅਤੇ ਕੁੱਤੀ ਨੂੰ ਗੋਬਰ ਦੇ ਢੇਰ 'ਚ ਦੱਬ ਦਿੱਤਾ ਜਦੋਂ ਨੇੜਲੇ ਘਰ 'ਚ ਰਹਿੰਦੀ ਲੜਕੀ ਸੋਨਪ੍ਰੀਤ ਕੌਰ ਪੁੱਤਰ ...

ਪੂਰੀ ਖ਼ਬਰ »

ਪਿੰਡ ਲੁਠੇੜੀ ਵਿਚ ਪੰਚਾਇਤੀ ਜ਼ਮੀਨ ਦੀ ਬੋਲੀ ਹੋ ਰਹੀ ਹੈ ਲਗਾਤਾਰ ਮੁਲਤਵੀ

ਮੋਰਿੰਡਾ, 1 ਜੁਲਾਈ (ਕੰਗ)-ਗ੍ਰਾਮ ਪੰਚਾਇਤ ਪਿੰਡ ਲੁਠੇੜੀ ਦੀ 11 ਏਕੜ ਪੰਚਾਇਤੀ ਜ਼ਮੀਨ ਦੀ ਬੋਲੀ ਲਗਾਤਾਰ ਮੁਲਤਵੀ ਹੋ ਰਹੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਦੇ ਕਿਸਾਨ ਰਣਧੀਰ ਸਿੰਘ ਚੱਕਲ ਨੇ ਦੱਸਿਆ ਕਿ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਤੇ ਲੱਖੋਵਾਲ ਦੇ ...

ਪੂਰੀ ਖ਼ਬਰ »

ਨਸ਼ੀਲੇ ਪਾਊਡਰ ਸਮੇਤ ਇਕ ਕਾਬੂ

ਰੂਪਨਗਰ, 1 ਜੁਲਾਈ (ਸਤਨਾਮ ਸਿੰਘ ਸੱਤੀ)-ਥਾਣਾ ਸਿੰਘ ਭਗਵੰਤਪੁਰ ਪੁਲੀਸ ਨੇ ਦਲਵੀਰ ਸਿੰਘ ਉਰਫ਼ ਦੀਰ ਪੁੱਤਰ ਹਰਨੇਕ ਸਿੰਘ ਪਿੰਡ ਸੋਲਖੀਆਂ ਨੂੰ 14 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਥਾਣੇਦਾਰ ਸੁਭਾਸ਼ ਚੰਦਰ ਅਨੁਸਾਰ ਗਸ਼ਤ ਦੌਰਾਨ ...

ਪੂਰੀ ਖ਼ਬਰ »

ਮੀਂਹ ਪੈਣ ਤੋਂ 30 ਘੰਟੇ ਬਾਅਦ ਵੀ ਨਹੀਂ ਨਿਕਲ ਸਕਿਆ ਰੇਲਵੇ ਅੰਡਰ ਬਰਿੱਜ ਹੇਠੋਂ ਮੀਂਹ ਦਾ ਪਾਣੀ

ਮੋਰਿੰਡਾ, 1 ਜੁਲਾਈ (ਕੰਗ)-ਮੋਰਿੰਡਾ ਦਾ ਰੇਲਵੇ ਅੰਡਰ ਬਰਿੱਜ ਮੋਰਿੰਡਾ ਦੇ ਲੋਕਾਂ ਲਈ ਬਹੁਤ ਵੱਡੀ ਸਿਰਦਰਦੀ ਬਣ ਚੁੱਕਿਆ ਹੈ | ਇਸ ਅੰਡਰ ਬਰਿੱਜ ਨੂੰ ਬਣਾਉਣ ਵਾਲੇ ਇੰਜੀਨੀਅਰਾਂ ਵਲੋਂ ਇਸ ਦਾ ਕੁੱਝ ਅਜਿਹਾ ਡਿਜਾਇਨ ਬਣਾ ਦਿੱਤਾ ਹੈ ਕਿ ਇਹ ਪੁਲ ਹਮੇਸ਼ਾ ਹੀ ਚਰਚਾ ਦਾ ...

ਪੂਰੀ ਖ਼ਬਰ »

ਪੁਲਿਸ ਵਲੋਂ 300 ਗੋਲੀਆਂ ਸਮੇਤ ਇਕ ਕਾਬੂ

ਨੰਗਲ, 1 ਜੁਲਾਈ (ਪ੍ਰੀਤਮ ਸਿੰਘ ਬਰਾਰੀ)-ਨੰਗਲ ਪੁਲਿਸ ਵਲੋਂ 300 ਨਸ਼ੀਲੀਆਂ ਗੋਲੀਆਂ ਲੋਮੋਟਿਲ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸੰਬੰਧੀ ਹੋਰ ਜਾਣਕਾਰੀ ਦਿੰਦਿਆਂ ਸਬ ਇੰਸਪੈਕਟਰ ਨਵਦੀਪ ਕੌਰ ਨੇ ਦੱਸਿਆ ਕਿ ਸਹਾਇਕ ਥਾਣੇਦਾਰ ...

ਪੂਰੀ ਖ਼ਬਰ »

ਪਿੰਡ ਦੀ ਵਸਨੀਕ ਨੇ ਸਰਪੰਚ ਲੁਠੇੜੀ 'ਤੇ ਗਲੀ ਪੱਕੀ ਨਾ ਕਰਨ ਦੇ ਲਗਾਏ ਦੋਸ਼

ਮੋਰਿੰਡਾ, 1 ਜੁਲਾਈ (ਕੰਗ)-ਅੱਜ ਇੱਥੇ ਲਿਖਤੀ ਪ੍ਰੈਸ ਨੋਟ ਰਾਹੀਂ ਪਿੰਡ ਲੁਠੇੜੀ ਦੀ ਵਸਨੀਕ ਰਮਨਜੀਤ ਕੌਰ ਨੇ ਆਪਣੇ ਪਿੰਡ ਦੇ ਸਰਪੰਚ ਟਹਿਲ ਸਿੰਘ 'ਤੇ ਉਹਨਾਂ ਦੇ ਘਰ ਅੱਗੋਂ ਜਾ ਰਹੀ ਗਲੀ ਨੂੰ ਵਿਚ-ਵਿਚਾਲੇ ਹੀ ਛੱਡਣ ਦੇ ਦੋਸ਼ ਲਗਾਏ ਹਨ | ਰਮਨਜੀਤ ਕੌਰ ਦਾ ਕਹਿਣਾ ਹੈ ਕਿ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਨੇ ਮਨਾਇਆ ਰਾਸ਼ਟਰੀ ਡਾਕਟਰ ਦਿਵਸ

ਕਾਹਨਪੁਰ ਖੂਹੀ, 1 ਜੁਲਾਈ (ਗੁਰਬੀਰ ਵਾਲੀਆ)-ਜਿੱਥੇ ਅੱਜ ਸਮੁੱਚੇ ਭਾਰਤ 'ਚ ਮੈਡੀਕਲ ਕਿੱਤੇ ਨਾਲ ਸਬੰਧਿਤ ਸਮੂਹ ਭਾਈਚਾਰੇ ਵਲੋਂ ਰਾਸ਼ਟਰੀ ਡਾਕਟਰ ਦਿਵਸ ਮਨਾਇਆ ਜਾ ਰਿਹਾ ਹੈ, ਉੱਥੇ ਹੀ ਮੈਡੀਕਲ ਪੈ੍ਰਕਟੀਸ਼ਨਰਜ਼ ਐਸੋਸੀਏਸ਼ਨ (ਰਜਿ:) ਦੀ ਇਕਾਈ ਬਲਾਕ ਨੂਰਪੁਰ ਬੇਦੀ ...

ਪੂਰੀ ਖ਼ਬਰ »

ਦੋ ਦਿਨ 'ਚ ਨੂਰਪੁਰ ਬੇਦੀ ਵਿਖੇ ਦੋ ਥਾਣਾ ਮੁਖੀ ਤਬਦੀਲ

ਨੂਰਪੁਰ ਬੇਦੀ, 1 ਜੁਲਾਈ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਨੂਰਪੁਰ ਬੇਦੀ ਵਿਖੇ ਪਿਛਲੇ ਦੋ ਦਿਨਾਂ 'ਚ ਦੋ ਥਾਣਾ ਮੁਖੀ ਤਬਦੀਲ ਕਰ ਦਿੱਤੇ ਗਏ ਜਦਕਿ ਹੁਣ ਇੰਸਪੈਕਟਰ ਗੁਰਸੇਵਕ ਸਿੰਘ ਨੇ ਆਪਣਾ ਅਹੁਦਾ ਸੰਭਾਲ ਲਿਆ ਹੈ | ਜ਼ਿਕਰਯੋਗ ਹੈ ਕਿ ਪਹਿਲੇ ਥਾਣਾ ਮੁਖੀ ਇੰਸਪੈਕਟਰ ...

ਪੂਰੀ ਖ਼ਬਰ »

ਖ਼ਾਲਸਾ ਸਕੂਲ ਜੰਡ ਸਾਹਿਬ ਦੀ ਬਾਰ੍ਹਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ

ਬੇਲਾ, 1 ਜੁਲਾਈ (ਮਨਜੀਤ ਸਿੰਘ ਸੈਣੀ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮਿ੍ਤਸਰ ਦੇ ਪ੍ਰਬੰਧ ਅਧੀਨ ਖ਼ਾਲਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜੰਡ ਸਾਹਿਬ (ਰੋਪੜ) ਦੀ ਬਾਰ੍ਹਵੀਂ ਜਮਾਤ ਦਾ ਸੈਸ਼ਨ 2021-22 ਨਤੀਜਾ ਸ਼ਾਨਦਾਰ ਰਿਹਾ ਹੈ, ਜਿਸ ਵਿਚ ਕਾਮਰਸ ...

ਪੂਰੀ ਖ਼ਬਰ »

ਸਕੂਲ ਖੁੱਲ੍ਹਣ 'ਤੇ ਵਿਦਿਆਰਥੀਆਂ ਵਿਚ ਉਤਸ਼ਾਹ

ਸੁਖਸਾਲ, 1 ਜੁਲਾਈ (ਧਰਮ ਪਾਲ)-ਸਿੱਖਿਆ ਵਿਭਾਗ ਵਲੋਂ ਵਿਦਿਆਰਥੀਆਂ ਲਈ ਕੀਤੀਆਂ ਗਰਮੀਆਂ ਦੀਆਂ ਛੁੱਟੀਆਂ ਤੋਂ ਇੱਕ ਮਹੀਨੇ ਬਾਅਦ ਅੱਜ ਸੁਖਸਾਲ ਦੇ ਸਮੁੱਚੇ ਸਰਕਾਰੀ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ...

ਪੂਰੀ ਖ਼ਬਰ »

ਜੀ.ਓ.ਜੀ. ਟੀਮ ਵਲੋਂ ਘਨੌਲੀ ਪੰਚਾਇਤ ਘਰ ਵਿਖੇ 'ਲੋਕ ਸਹਿਯੋਗ ਕੈਂਪ' ਲਗਾਇਆ

ਘਨੌਲੀ, 1 ਜੁਲਾਈ (ਜਸਵੀਰ ਸਿੰਘ ਸੈਣੀ)-ਘਨੌਲੀ ਪੰਚਾਇਤ ਘਰ ਵਿਚ ਜ਼ਿਲ੍ਹਾ ਮੁਖੀ ਕਰਨਲ ਐਫ. ਐਸ. ਦੇਹਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜੀ. ਓ. ਜੀ. ਟੀਮ ਵਲੋਂ ਲੋਕ ਸਹਿਯੋਗ ਕੈਪ ਗਾਰਡੀਅਨ ਆਫ਼ ਗਵਰਨੈਸ ਜੀ. ਓ. ਜੀ. ਨੇ ਅੱਜ ਪਿੰਡ ਘਨੌਲੀ ਵਿਚ ਲਗਾਇਆ | ਘਨੌਲੀ ਇਲਾਕੇ ਦੇ ...

ਪੂਰੀ ਖ਼ਬਰ »

ਗੁ: ਮਿੱਠਾਸਰ ਸਾਹਿਬ ਵਿਖੇ ਛੇਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ 5 ਜੁਲਾਈ ਨੂੰ

ਸ੍ਰੀ ਅਨੰਦਪੁਰ ਸਾਹਿਬ, 1 ਜੁਲਾਈ (ਕਰਨੈਲ ਸਿੰਘ)-ਮੀਰੀ ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਮਿੱਠਾਸਰ ਸਾਹਿਬ (ਸ਼ੇਰਗਾਹ) ਪਾਤਸ਼ਾਹੀ ਛੇਵੀਂ, ਨੌਵੀਂ, ਦਸਵੀਂ ਛਾਉਣੀ ਬੁੱਢਾ ...

ਪੂਰੀ ਖ਼ਬਰ »

ਗਰਮੀਆਂ ਦੀਆਂ ਛੁੱਟੀਆਂ ਤੋਂ ਬਾਅਦ ਪਹਿਲੇ ਦਿਨ ਖੁੱਲ੍ਹੇ ਸਕੂਲਾਂ ਵਿਚ ਰਹੀ ਵਿਦਿਆਰਥੀਆਂ ਦੀ ਨਾਮਾਤਰ ਹਾਜ਼ਰੀ

ਨੂਰਪੁਰ ਬੇਦੀ, 1 ਜੁਲਾਈ (ਹਰਦੀਪ ਸਿੰਘ ਢੀਂਡਸਾ)-ਸਿੱਖਿਆ ਵਿਭਾਗ ਪੰਜਾਬ ਵਲੋਂ ਪੰਜਾਬ ਦੇ ਸਕੂਲਾਂ ਵਿਚ ਵਿਦਿਆਰਥੀਆਂ ਨੂੰ ਇਕ ਜੂਨ ਤੋਂ 30 ਜੂਨ ਤਕ ਗਰਮੀ ਦੀਆਂ ਛੁੱਟੀਆਂ ਕੀਤੀਆਂ ਗਈਆਂ ਸਨ | ਜਿਸ ਉਪਰੰਤ ਅੱਜ ਪਹਿਲੀ ਜੁਲਾਈ ਨੂੰ ਸਕੂਲ ਮੁੜ ਖੁੱਲ੍ਹੇ | ਲੇਕਿਨ ...

ਪੂਰੀ ਖ਼ਬਰ »

ਝੱਲੀਆਂ ਕਲਾਂ ਵਿਖੇ 60 ਏਕੜ ਦੇ ਕਰੀਬ ਝੋਨੇ 'ਚ ਵੜਿਆ ਬਰਸਾਤੀ ਪਾਣੀ

ਸ੍ਰੀ ਚਮਕੌਰ ਸਾਹਿਬ, 1 ਜੁਲਾਈ (ਜਗਮੋਹਣ ਸਿੰਘ ਨਾਰੰਗ)-ਨੇੜਲੇ ਪਿੰਡ ਝੱਲੀਆਂ ਕਲਾਂ ਵਿਖੇ ਬਰਸਾਤੀ ਪਾਣੀ ਦਾ ਨਿਕਾਸ ਨਾ ਹੋਣ ਕਾਰਨ ਕਰੀਬ 60 ਏਕੜ ਝੋਨੇ ਦੇ ਖੇਤਾਂ ਵਿਚ ਦੋ ਦੋ ਫੁੱਟ ਪਾਣੀ ਭਰ ਗਿਆ ਹੈ ,ਜਿਸ ਨਾਲ ਦੋ ਤਿੰਨ ਦਿਨ ਪਹਿਲਾਂ ਲਗਾਏ ਝੋਨੇ ਦੇ ਖ਼ਰਾਬ ਹੋਣ ਦੇ ...

ਪੂਰੀ ਖ਼ਬਰ »

ਭਾਕਿਯੂ (ਸਿੱਧੂਪੁਰ) ਜ਼ਿਲ੍ਹਾ ਰੂਪਨਗਰ ਦੀ ਮੀਟਿੰਗ

ਸ੍ਰੀ ਚਮਕੌਰ ਸਾਹਿਬ,1 ਜੁਲਾਈ (ਜਗਮੋਹਣ ਸਿੰਘ ਨਾਰੰਗ)-ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਜ਼ਿਲ੍ਹਾ ਰੂਪਨਗਰ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਉਧਮਪੁਰ ਦੀ ਪ੍ਰਧਾਨਗੀ ਹੇਠ ਸਥਾਨਕ ਗੁ: ਸ੍ਰੀ ਕਤਲਗੜ੍ਹ ਸਾਹਿਬ ਦੇ ਦੀਵਾਨ ਹਾਲ ਵਿਚ ਹੋਈ | ਜਿਸ ਵਿਚ ...

ਪੂਰੀ ਖ਼ਬਰ »

ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਦੀ ਦਫ਼ਤਰੀ ਟੀਮ ਵਲੋਂ ਝਾਂਡੀਆ ਕਲਾਂ ਸਿਹਤ ਹਸਪਤਾਲ ਵਿਖੇ ਡਾਕਟਰਾਂ ਦਾ ਸਨਮਾਨ

ਨੂਰਪੁਰ ਬੇਦੀ, 1 ਜੁਲਾਈ (ਵਿੰਦਰ ਪਾਲ ਝਾਂਡੀਆ)-ਨੂਰਪੁਰ ਬੇਦੀ ਇਲਾਕੇ ਦੇ ਪਿੰਡ ਝਾਂਡੀਆ ਕਲਾਂ ਵਿਖੇ ਸਥਿਤ ਸਰਕਾਰੀ ਮੁੱਢਲਾ ਸਿਹਤ ਕੇਂਦਰ ਵਿਖੇ ਅੱਜ ਕੌਮੀ ਡਾਕਟਰ ਦਿਵਸ ਮਨਾਉਣ ਮੌਕੇ 'ਤੇ ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਦੇ ਨੂਰਪੁਰ ਬੇਦੀ ...

ਪੂਰੀ ਖ਼ਬਰ »

ਬੇਲਾ ਕਾਲਜ ਵਲੋਂ ਸ੍ਰੀ ਚਮਕੌਰ ਸਾਹਿਬ ਵਿਖੇ ਖੋਲਿ੍ਹਆ ਦਾਖ਼ਲਾ ਸੈਂਟਰ

ਸ੍ਰੀ ਚਮਕੌਰ ਸਾਹਿਬ,1 ਜੁਲਾਈ (ਜਗਮੋਹਣ ਸਿੰਘ ਨਾਰੰਗ)-ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਦੇ ਸੈਸ਼ਨ 2022-23 ਵਿਚ ਦਾਖ਼ਲੇ ਲਈ ਸ੍ਰੀ ਚਮਕੌਰ ਸਾਹਿਬ ਦੇ ਗੁਰਦੁਆਰਾ ਸਾਹਿਬ ਮਾਰਗ ਤੇ ਦਾਖਲਾ ਸੈਂਟਰ ਦਾ ਉਦਘਾਟਨ ਪਿ੍ੰਸੀਪਲ ਸ੍ਰੀਮਤੀ ...

ਪੂਰੀ ਖ਼ਬਰ »

ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ਡਾਕਟਰਸ ਦਿਵਸ 'ਤੇ ਸਵੱਛਤਾ ਜਾਗਰੂਕਤਾ ਮੁਹਿੰਮ

ਰੂਪਨਗਰ, 1 ਜੁਲਾਈ (ਸਤਨਾਮ ਸਿੰਘ ਸੱਤੀ)-ਰਿਆਤ ਬਾਹਰਾ ਯੂਨੀਵਰਸਿਟੀ ਕੈਂਪਸ ਵਿਖੇ ਡਾਕਟਰਸ ਦਿਵਸ ਦੇ ਮੌਕੇ 'ਤੇ ਡਾ. ਵਿਮਲ ਕਾਲੀਆ ਅਤੇ ਰਿਆਤ ਬਾਹਰਾ ਡੈਂਟਲ ਕਾਲਜ ਅਤੇ ਹਸਪਤਾਲ ਦੇ ਡਾਕਟਰਾਂ ਦੀ ਟੀਮ ਵਲੋਂ ਹੱਥ ਧੋਣ ਅਤੇ ਸੈਨੀਟਾਈਜ਼ਿੰਗ ਜਾਗਰੂਕਤਾ ਮੁਹਿੰਮ ਚਲਾਈ ...

ਪੂਰੀ ਖ਼ਬਰ »

ਗਰਮੀਆਂ ਦੀਆਂ ਛੁੱਟੀਆਂ ਮਗਰੋਂ ਸਕੂਲ ਖੁੱਲੇ੍ਹ

ਕਾਹਨਪੁਰ ਖੂਹੀ, 1 ਜੁਲਾਈ (ਗੁਰਬੀਰ ਸਿੰਘ ਵਾਲੀਆ)-ਜੂਨ ਮਹੀਨੇ ਵਿਚ ਪੂਰਾ ਇੱਕ ਮਹੀਨਾ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਸਕੂਲ ਬੰਦ ਰਹਿਣ ਉਪਰੰਤ, ਸਮੁੱਚੇ ਇਲਾਕੇ ਦੇ ਸਕੂਲ ਅੱਜ ਬੜੇ ਉਤਸ਼ਾਹ ਨਾਲ ਖੋਲ੍ਹੇ ਗਏ | ਇਸ ਮੌਕੇ ਬੱਚਿਆਂ, ਅਧਿਆਪਕਾਂ ਅਤੇ ਮਾਪਿਆਂ ਵਿਚ ...

ਪੂਰੀ ਖ਼ਬਰ »

ਵਿਧਾਨ ਸਭਾ ਵਿਚ ਹਰਜੋਤ ਬੈਂਸ ਵਲੋਂ ਚੁੱਕੇ ਗਏ ਮੁੱਦਿਆਂ ਦੀ ਲੋਕਾਂ ਵਿਚ ਚਰਚਾ

ਢੇਰ, 1 ਜੁਲਾਈ (ਸ਼ਿਵ ਕੁਮਾਰ ਕਾਲੀਆ)-ਜਿਸ ਤਰਾਂ ਵਿਧਾਨ ਸਭਾ ਵਿਚ ਬੇਬਾਕ ਤਰੀਕੇ ਨਾਲ ਹਲਕਾ ਵਿਧਾਇਕ ਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੇ ਮੁੱਦਿਆਂ 'ਤੇ ਗੱਲ ਕੀਤੀ ਹੈ ਉਹ ਗੱਲਾਂ ਲੋਕਾਂ ਦੇ ਦਿਲਾਂ ਵਿਚ ਘਰ ਕਰ ਗਈਆਂ ਹਨ ਤੇ ...

ਪੂਰੀ ਖ਼ਬਰ »

ਹਸਪਤਾਲ ਸਿੰਘਪੁਰ ਵਿਖੇ ਕੇਕ ਕੱਟ ਕੇ ਮਨਾਇਆ ਰਾਸ਼ਟਰੀ ਡਾਕਟਰ ਦਿਵਸ

ਨੂਰਪੁਰ ਬੇਦੀ, 1 ਜੁਲਾਈ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਅੱਜ ਸਰਕਾਰੀ ਹਸਪਤਾਲ ਸਿੰਘਪੁਰ ਵਿਖੇ ਰਾਸ਼ਟਰੀ ਡਾਕਟਰ ਦਿਵਸ ਕੇਕ ਕੱਟ ਕੇ ਮਨਾਇਆ ਗਿਆ | ਸੀਨੀਅਰ ਮੈਡੀਕਲ ਅਫ਼ਸਰ ਡਾ. ਵਿਧਾਨ ਚੰਦਰ ਨੇ ਕਿਹਾ ਕਿ ਡਾਕਟਰ ਦਿਵਸ ਡਾਕਟਰਾਂ ਦੁਆਰਾ ਲੋਕਾਂ ਦੇ ਜੀਵਨ ਅਤੇ ...

ਪੂਰੀ ਖ਼ਬਰ »

ਡਾਕਟਰਜ਼ ਡੇ ਮੌਕੇ ਆਈ.ਐਮ.ਏ. ਵਲੋਂ ਕਥੇੜਾ ਸਕੂਲ 'ਚ ਸਮਾਗਮ

ਨੰਗਲ, 1 ਜੁਲਾਈ (ਗੁਰਪ੍ਰੀਤ ਸਿੰਘ ਗਰੇਵਾਲ)-ਇੰਡੀਅਨ ਮੈਡੀਕਲ ਐਸੋਸੀਏਸ਼ਨ ਨੰਗਲ ਵਲੋਂ ਅੱਜ ਡਾਕਟਰਜ਼ ਡੇ ਮੌਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਕਥੇੜਾ 'ਚ ਇੱਕ ਸਮਾਗਮ ਕਰਵਾਇਆ ਗਿਆ | ਆਈ. ਐਮ. ਏ. ਨੰਗਲ ਚੈਪਟਰ ਦੇ ਪ੍ਰਧਾਨ ਡਾਕਟਰ ਅਸ਼ੋਕ ਸ਼ਰਮਾ ਅਤੇ ...

ਪੂਰੀ ਖ਼ਬਰ »

ਡਿਪਟੀ ਡੀ.ਓ. ਅਤੇ ਸਿੱਖਿਆ ਸੁਧਾਰ ਟੀਮ ਵਲੋਂ ਕਥੇੜ੍ਹਾ ਸਕੂਲ ਦਾ ਦੌਰਾ

ਨੰਗਲ, 1 ਜੁਲਾਈ (ਪ੍ਰੀਤਮ ਸਿੰਘ ਬਰਾਰੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਥੇੜਾ ਵਿਖੇ ਡਿਪਟੀ ਡੀ. ਈ. ਓ. ਐੱਸ. ਪੀ. ਸਿੰਘ ਅਤੇ ਸਿੱਖਿਆ ਸੁਧਾਰ ਟੀਮ ਵਲੋਂ ਦੌਰਾ ਕੀਤਾ ਗਿਆ | ਇਸ ਮੌਕੇ ਉਨ੍ਹਾਂ ਵਲੋਂ 90 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ 11 ਵਿਦਿਆਰਥੀਆਂ ਨੂੰ ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨੂਰਪੁਰ ਬੇਦੀ ਦਾ 12ਵੀਂ ਦਾ ਨਤੀਜਾ 100 ਫ਼ੀਸਦੀ ਰਿਹਾ

ਨੂਰਪੁਰ ਬੇਦੀ, 1 ਜੁਲਾਈ (ਵਿੰਦਰ ਪਾਲ ਝਾਂਡੀਆ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 12ਵੀਂ ਕਲਾਸ ਦੇ ਨਤੀਜਿਆਂ 'ਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨੂਰਪੁਰ ਬੇਦੀ ਦਾ ਨਤੀਜਾ 100 ਫ਼ੀਸਦੀ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੀ ...

ਪੂਰੀ ਖ਼ਬਰ »

ਮੀਂਹ ਕਾਰਨ ਖੇਤਾਂ 'ਚ ਡਿੱਗੇ ਖੰਭੇ ਨੂੰ ਠੀਕ ਕਰਨ ਦੀ ਕੀਤੀ ਮੰਗ

ਪੁਰਖਾਲੀ, 1 ਜੁਲਾਈ (ਬੰਟੀ)-ਇੱਥੋਂ ਨੇੜਲੇ ਪਿੰਡ ਖਾਨਪੁਰ ਵਿਖੇ ਰਹਿੰਦੇ ਗੁੱਜਰ ਭਾਈਚਾਰੇ ਦੇ ਪਰਿਵਾਰਾਂ ਅਤੇ ਕਿਸਾਨਾਂ ਨੇ ਪਾਵਰਕਾਮ ਦੇ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਖਾਨਪੁਰ ਵਿਖੇ ਉਨ੍ਹਾਂ ਦੇ ਘਰਾਂ ਨੇੜੇ ਮੀਂਹ ਕਾਰਨ ਲੱਗੇ ਬਿਜਲੀ ਦੇ ਖੰਭੇ ਨੂੰ ਠੀਕ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਾਜਪੁਰ ਦਾ ਨਤੀਜਾ ਰਿਹਾ ਸ਼ਾਨਦਾਰ

ਮੋਰਿੰਡਾ, 1 ਜੁਲਾਈ (ਕੰਗ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਾਜਪੁਰ ਦਾ ਬਾਰ੍ਹਵੀਂ ਦਾ ਨਤੀਜਾ ਕਾਫ਼ੀ ਸ਼ਾਨਦਾਰ ਰਿਹਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿ੍ੰਸੀਪਲ ਸੁਰਿੰਦਰ ਕੁਮਾਰ ਘਈ ਨੇ ਦੱਸਿਆ ਕਿ ਸਕੂਲ ਦੇ ਚਾਰ ਵਿਦਿਆਰਥੀਆਂ ਨੇ 90 ਪ੍ਰਤੀਸ਼ਤ, ਬੱਤੀ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ ਕੌਂਸਲ ਮੋਰਿੰਡਾ ਵਲੋਂ ਕੀਤੀ ਮਹੀਨਾਵਾਰ ਇਕੱਤਰਤਾ

ਮੋਰਿੰਡਾ, 1 ਜੁਲਾਈ (ਕੰਗ)-ਸੀਨੀਅਰ ਸਿਟੀਜ਼ਨ ਕੌਂਸਲ ਰਜਿ. ਮੋਰਿੰਡਾ ਵਲੋਂ ਸਥਾਨਕ ਧੀਮਾਨ ਪੈਲੇਸ ਵਿਖੇ ਪ੍ਰਧਾਨ ਅਮਰਜੀਤ ਸਿੰਘ ਕੰਗ ਦੀ ਅਗਵਾਈ ਹੇਠ ਮਹੀਨਾਵਾਰ ਇਕੱਤਰਤਾ ਕੀਤੀ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮਾ. ਹਾਕਮ ਸਿੰਘ ਨੇ ਦੱਸਿਆ ਕਿ ਇਕੱਤਰਤਾ ਦੌਰਾਨ ...

ਪੂਰੀ ਖ਼ਬਰ »

300 ਯੂਨਿਟ ਬਿਜਲੀ ਮਾਫ਼ ਦਾ ਲੋਕਾਂ ਵਲੋਂ ਸਵਾਗਤ

ਢੇਰ, 1 ਜੁਲਾਈ (ਸ਼ਿਵ ਕੁਮਾਰ ਕਾਲੀਆ)-ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪੰਜਾਬ ਦੇ ਲੋਕਾਂ ਨੂੰ 300 ਯੂਨਿਟ ਬਿਜਲੀ ਦੇ ਮਾਫ਼ ਕਰਨ ਸਬੰਧੀ ਦਿੱਤੀ ਗਈ ਗਰੰਟੀ ਨੂੰ ਅੱਜ ਤੋਂ ਪੂਰਾ ਕਰਨ 'ਤੇ ਪਾਰਟੀ ਵਰਕਰਾਂ ਤੇ ਲੋਕਾਂ ਵਲੋਂ ਸਵਾਗਤ ਕੀਤਾ ਜਾ ਰਿਹਾ ਹੈ | ਇਸ ਸਬੰਧ ਵਿਚ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX