ਤਾਜਾ ਖ਼ਬਰਾਂ


ਸੀਨੀਅਰ ਵਕੀਲ ਆਰ ਵੈਂਕਟਾਰਮਣੀ ਨੂੰ ਤਿੰਨ ਸਾਲਾਂ ਲਈ ਭਾਰਤ ਦਾ ਨਵਾਂ ਅਟਾਰਨੀ ਜਨਰਲ ਕੀਤਾ ਨਿਯੁਕਤ
. . .  39 minutes ago
ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਟੀ-20 : ਦੱਖਣੀ ਅਫਰੀਕਾ ਨੇ ਭਾਰਤ ਨੂੰ ਦਿੱਤਾ 107 ਦੌੜਾਂ ਦਾ ਟੀਚਾ
. . .  about 1 hour ago
ਸਾਨੂੰ ਸ਼ਹੀਦਾਂ ਦੀ ਸੋਚ 'ਤੇ ਚੱਲਣ ਦਾ ਪ੍ਰਣ ਕਰਨਾ ਚਾਹੀਦਾ ਹੈ - ਵਿਧਾਇਕ ਗੈਰੀ ਬੜਿੰਗ
. . .  about 1 hour ago
ਅਮਲੋਹ, 28 ਸਤੰਬਰ (ਕੇਵਲ ਸਿੰਘ) - ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ 115ਵੇਂ ਜਨਮ ਦਿਵਸ ਨੂੰ ਸਮਰਪਿਤ ਇਕ ਵਿਸ਼ਾਲ ਕੈਂਡਲ ਮਾਰਚ ਨਾਭਾ ਚੌਕ ਅਮਲੋਹ ਤੋਂ ਸਰਕਾਰੀ ਸੀਨਿਅਰ ਸੈਕੰਡਰੀ ਸਕੂਲ ਲੜਕੀਆਂ ਅਮਲੋਹ ਤੱਕ ...
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਖਮਾਣੋਂ ਵਿਚ ਕੱਢਿਆ ਗਿਆ ਮੋਮਬੱਤੀ ਮਾਰਚ
. . .  about 1 hour ago
ਖਮਾਣੋਂ, 28 ਸਤੰਬਰ (ਮਨਮੋਹਣ ਸਿੰਘ ਕਲੇਰ) - ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਖਮਾਣੋਂ ਵਿਚ ਹਲਕਾ ਬਸੀ ਪਠਾਣਾਂ ਦੇ ਵਿਧਾਇਕ ਰੁਪਿੰਦਰ ਸਿੰਘ ਹੈਪੀ ਦੀ ਅਗਵਾਈ ਹੇਠ ਮੋਮਬੱਤੀ ਮਾਰਚ ਕੱਢਿਆ ਗਿਆ। ।ਇਸ ਮੋਮਬੱਤੀ ਮਾਰਚ ਵਿਚ ਵੱਖ-ਵੱਖ ਸਕੂਲਾਂ...
ਗੰਨਾ ਕਾਸ਼ਤਕਾਰਾਂ ਨੇ ਕੱਲ੍ਹ ਜਲੰਧਰ-ਫਗਵਾੜਾ ਹਾਈਵੇਅ 'ਤੇ ਰੋਸ ਪ੍ਰਦਰਸ਼ਨ ਦਾ ਦਿੱਤਾ ਸੱਦਾ ਲਿਆ ਵਾਪਸ
. . .  about 1 hour ago
ਜਲੰਧਰ, 28 ਸਤੰਬਰ - ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਮੰਗਾਂ ਪੂਰੀਆਂ ਕਰਨ ਦੇ ਭਰੋਸੇ ਤੋਂ ਬਾਅਦ ਗੰਨਾ ਕਾਸ਼ਤਕਾਰਾਂ ਦੀਆਂ ਜਥੇਬੰਦੀਆਂ ਨੇ ਕੱਲ੍ਹ ਜਲੰਧਰ-ਫਗਵਾੜਾ ਹਾਈਵੇਅ 'ਤੇ ਰੋਸ ਪ੍ਰਦਰਸ਼ਨ ਦਾ ਦਿੱਤਾ ਸੱਦਾ ਵਾਪਸ...
ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਟੀ-20 : 10 ਓਵਰਾਂ ਤੋਂ ਬਾਅਦ ਦੱਖਣੀ ਅਫ਼ਰੀਕਾ 48/6
. . .  about 2 hours ago
ਪਿੰਡ ਘਰਾਚੋਂ ਵਿਖੇ ਚੱਲ ਰਹੇ ਸਮਾਗਮ ਵਿਚ ਪਹੁੰਚੇ ਭਗਵੰਨ ਮਾਨ
. . .  about 2 hours ago
ਭਵਾਨੀਗੜ੍ਹ, 28 ਸਤੰਬਰ (ਰਣਧੀਰ ਸਿੰਘ ਫੱਗੂਵਾਲਾ) - ਨੇੜਲੇ ਪਿੰਡ ਘਰਾਚੋਂ ਵਿਖੇ 'ਇਕ ਸ਼ਾਮ ਸ਼ਹੀਦਾਂ ਦੇ ਨਾਮ' ਸਮਾਗਮ ਵਿਚ ਮੁੱਖ ਮੰਤਰੀ ਭਗਵੰਤ ਮਾਨ ਪਹੁੰਚ ਗਏ ਹਨ, ਜਿਨਾਂ ਦਾ ਇਲਾਕਾ ਵਾਸੀਆਂ ਵਲੋਂ ਸਵਾਗਤ...
ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਟੀ-20 : ਦੱਖਣੀ ਅਫ਼ਰੀਕਾ ਨੂੰ ਦੂਜੇ ਓਵਰ 'ਚ ਦੂਜਾ ਝਟਕਾ, ਡੀਕਾਕ ਇਕ ਦੌੜ ਬਣਾ ਕੇ ਆਊਟ
. . .  about 2 hours ago
ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਟੀ-20 : ਦੱਖਣੀ ਅਫ਼ਰੀਕਾ ਨੂੰ ਪਹਿਲੇ ਓਵਰ 'ਚ ਹੀ ਝਟਕਾ, ਬਬੂਮਾ ਬਿਨਾਂ ਕੋਈ ਦੌੜ ਬਣਾਏ ਆਊਟ
. . .  about 2 hours ago
ਲਾਲੂ ਪ੍ਰਸਾਦ ਯਾਦਵ 12ਵੀਂ ਵਾਰ ਨਿਰਵਿਰੋਧ ਚੁਣੇ ਗਏ ਆਰ.ਜੇ.ਡੀ. ਮੁਖੀ
. . .  about 2 hours ago
ਪਟਨਾ, 28 ਸਤੰਬਰ - ਲਾਲੂ ਪ੍ਰਸਾਦ ਯਾਦਵ 12ਵੀਂ ਵਾਰ ਨਿਰਵਿਰੋਧ ਰਾਸ਼ਟਰੀ ਜਨਤਾ ਦਲ (ਆਰ.ਜੇ.ਡੀ.) ਦੇ ਮੁਖੀ ਚੁਣੇ ਗਏ...
ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਟੀ-20 : ਟਾਸ ਜਿੱਤ ਕੇ ਭਾਰਤ ਵਲੋਂ ਪਹਿਲਾਂ ਗੇਂਦਬਾਜ਼ੀ ਦਾ ਫ਼ੈਸਲਾ
. . .  about 3 hours ago
ਆਈ.ਸੀ.ਸੀ. ਟੀ-20 ਰੈਂਕਿੰਗ 'ਚ ਦੂਜੇ ਸਥਾਨ ’ਤੇ ਪਹੁੰਚੇ ਸੂਰੀਆ ਕੁਮਾਰ ਯਾਦਵ
. . .  about 3 hours ago
ਨਵੀਂ ਦਿੱਲੀ, 28 ਸਤੰਬਰ - ਭਾਰਤੀ ਬੱਲੇਬਾਜ਼ ਸੂਰੀਆ ਕੁਮਾਰ ਯਾਦਵ ਬੁੱਧਵਾਰ ਨੂੰ ਕੌਮਾਂਤਰੀ ਕ੍ਰਿਕਟ ਕੌਂਸਲ (ਆਈ.ਸੀ.ਸੀ.) ਵਲੋਂ ਜਾਰੀ ਟੀ-20 ਕੌਮਾਂਤਰੀ ਪੁਰਸ਼ ਰੈਂਕਿੰਗ ਵਿਚ ਬੱਲੇਬਾਜ਼ਾਂ ਦੀ ਸੂਚੀ ਵਿਚ ਇਕ ਵਾਰ ਫਿਰ ਕੈਰੀਅਰ ਦੇ ਸਰਵੋਤਮ ਦੂਜੇ ਸਥਾਨ ’ਤੇ ਪਹੁੰਚ ਗਏ...
ਪਿੰਡ ਘਰਾਚੋਂ ਵਿਖੇ 'ਇਕ ਸ਼ਾਮ, ਸ਼ਹੀਦਾਂ ਦੇ ਨਾਮ' ਸਮਾਗਮ ਸ਼ੁਰੂ
. . .  about 3 hours ago
ਭਵਾਨੀਗੜ੍ਹ, 28 ਸਤੰਬਰ (ਰਣਧੀਰ ਸਿੰਘ ਫੱਗੂਵਾਲਾ) - ਨੇੜਲੇ ਪਿੰਡ ਘਰਾਚੋਂ ਵਿਖੇ 'ਇਕ ਸ਼ਾਮ, ਸ਼ਹੀਦਾਂ ਦੇ ਨਾਮ' ਸਮਾਗਮ ਦੀ ਸ਼ੁਰੂਆਤ ਹੋ ਗਈ ਹੈ । ਇਸ ਸਮਾਗਮ ਵਿਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਹੋਰ ਮੰਤਰੀ...
ਫੀਫਾ ਵਲੋਂ ਮਹਾਨ ਫੁੱਟਬਾਲਰ ਸੁਨੀਲ ਛੇਤਰੀ ਦੇ ਜੀਵਨ, ਕੈਰੀਅਰ 'ਤੇ ਸੀਰੀਜ਼ ਸ਼ੁਰੂ
. . .  about 3 hours ago
ਜ਼ਿਊਰਿਖ (ਸਵਿਟਜ਼ਰਲੈਂਡ), 28 ਸਤੰਬਰ - ਭਾਰਤੀ ਫੁੱਟਬਾਲ ਦੇ ਮਹਾਨ ਖਿਡਾਰੀ ਸੁਨੀਲ ਛੇਤਰੀ ਦੇ ਮਹਾਨ ਕੈਰੀਅਰ ਨੂੰ 'ਕੈਪਟਨ ਫੈਨਟੈਸਟਿਕ' ਨਾਮ ਦੀ ਲੜੀ ਦੇ ਰੂਪ ਵਿਚ ਇਕ ਨਵੀਂ ਪਛਾਣ ਮਿਲੀ ਹੈ, ਜੋ ਤਿੰਨ ਐਪੀਸੋਡਾਂ ਦੇ ਅੰਤਰਾਲ ਵਿਚ ਉਸ ਦੀ ਕਹਾਣੀ ਨੂੰ ਪ੍ਰਦਰਸ਼ਿਤ...
ਸੁਪਰੀਮ ਕੋਰਟ ਨੇ "ਬੇਲੋੜੀ ਅਪੀਲ" ਦਾਇਰ ਕਰਨ ਲਈ ਤਾਮਿਲਨਾਡੂ ਸਰਕਾਰ 'ਤੇ ਲਗਾਇਆ 5 ਲੱਖ ਰੁਪਏ ਜੁਰਮਾਨਾ
. . .  about 4 hours ago
ਨਵੀਂ ਦਿੱਲੀ, 28 ਸਤੰਬਰ - ਸੁਪਰੀਮ ਕੋਰਟ ਨੇ "ਬੇਲੋੜੀ ਅਪੀਲ" ਦਾਇਰ ਕਰਨ ਲਈ ਤਾਮਿਲਨਾਡੂ ਸਰਕਾਰ 'ਤੇ 5 ਲੱਖ ਰੁਪਏ ਦਾ ਜੁਰਮਾਨਾ ਲਗਾਇਆ...
ਅਪ੍ਰੈਂਟਿਸ ਲਾਈਨਮੈਨ ਯੂਨੀਅਨ ਪੰਜਾਬ ਦੇ ਕਾਰਕੁਨਾਂ ਨੂੰ ਮਿਲਣ ਪਹੁੰਚੇ ਬਿਕਰਮ ਸਿੰਘ ਮਜੀਠੀਆ
. . .  about 4 hours ago
ਪਟਿਆਲਾ, 28 ਸਤੰਬਰ (ਅਮਰਬੀਰ ਸਿੰਘ ਆਹਲੂਵਾਲੀਆ) - ਪਟਿਆਲਾ ਸੰਗਰੂਰ ਮਾਰਗ 'ਤੇ ਸਥਿਤ ਪਿੰਡ ਭੇਡਪੁਰਾ ਵਿਖੇ ਪਿਛਲੇ 9 ਦਿਨਾਂ ਤੋਂ ਬਿਜਲੀ ਦੇ ਹਾਈ ਵੋਲਟੇਜ ਤਾਰਾਂ ਵਾਲੇ ਖੰਭੇ ਦੇ ਉਪਰ ਚੜ੍ਹੇ ਏ.ਐਲ.ਐਮ. ਦੀ ਨੌਕਰੀ ਦੀ ਮੰਗ ਕਰ ਰਹੇ ਅਪ੍ਰੈਂਟਿਸ ਲਾਈਨਮੈਨ ਯੂਨੀਅਨ...
ਪ੍ਰਧਾਨ ਮੰਤਰੀ ਮੋਦੀ ਵਲੋਂ ਲਤਾ ਮੰਗੇਸ਼ਕਰ ਨੂੰ ਜਨਮ ਦਿਨ 'ਤੇ ਵਿਸ਼ੇਸ਼ ਸ਼ਰਧਾਂਜਲੀ ਭੇਟ
. . .  about 4 hours ago
ਨਵੀਂ ਦਿੱਲੀ, 28 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪ੍ਰਸਿੱਧ ਗਾਇਕਾ ਲਤਾ ਮੰਗੇਸ਼ਕਰ ਨੂੰ ਉਨ੍ਹਾਂ ਦੇ 93ਵੇਂ ਜਨਮ ਦਿਨ 'ਤੇ ਵਿਸ਼ੇਸ਼ ਸ਼ਰਧਾਂਜਲੀ ਭੇਟ ਕੀਤੀ। ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ...
ਰਾਜੂ ਸ਼੍ਰੀਵਾਸਤਵ ਦੀ ਬੇਟੀ ਵਲੋਂ ਅਮਿਤਾਭ ਬੱਚਨ ਲਈ ਭਾਵੁਕ ਨੋਟ
. . .  about 4 hours ago
ਮੁੰਬਈ, 28 ਦਸੰਬਰ - ਕਾਮੇਡੀਅਨ ਰਾਜੂ ਸ਼੍ਰੀਵਾਸਤਵ ਦੀ ਬੇਟੀ ਅੰਤਰਾ ਨੇ ਮੈਗਾਸਟਾਰ ਅਮਿਤਾਭ ਬੱਚਨ ਲਈ ਇਕ ਭਾਵੁਕ ਨੋਟ ਛੱਡਿਆ ਹੈ। ਅੰਤਰਾ ਨੇ ਆਪਣੇ ਪਿਤਾ ਦੇ ਆਖਰੀ ਦਿਨਾਂ ਵਿਚ ਉਨ੍ਹਾਂ ਦੀ ਮਦਦ ਲਈ ਧੰਨਵਾਦ ਪ੍ਰਗਟ ਕੀਤਾ। ਅੰਤਰਾ ਨੇ ਭਾਵੁਕ ਨੋਟ ਨੂੰ ਰਾਜੂ ਸ਼੍ਰੀਵਾਸਤਵ...
ਵਿਜੀਲੈਂਸ ਵਲੋਂ ਫ਼ੰਡਾਂ ਵਿਚ ਘਪਲੇ ਦੇ ਦੋਸ਼ ਹੇਠ ਨਗਰ ਕੌਂਸਲ ਸੁਨਾਮ ਦਾ ਸਾਬਕਾ ਪ੍ਰਧਾਨ ਗ੍ਰਿਫ਼ਤਾਰ
. . .  about 4 hours ago
ਸੁਨਾਮ ਊਧਮ ਸਿੰਘ ਵਾਲਾ, 28 ਸਤੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸੰਗਰੂਰ ਜ਼ਿਲ੍ਹੇ ਦੀ ਨਗਰ ਕੌਂਸਲ ਸੁਨਾਮ ਦੇ ਸਾਬਕਾ ਪ੍ਰਧਾਨ ਭਗੀਰਥ ਰਾਏ ਨੂੰ ਸਰਕਾਰੀ ਫ਼ੰਡਾਂ ਵਿਚ ਗਬਨ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ...
ਸਮਾਜ ਸੇਵੀ ਸੰਸਥਾਵਾਂ ਪਾਰਟੀਬਾਜ਼ੀ ਤੋਂ ਉਪਰ ਉੱਠ ਕੇ ਕਰਨ ਲੋਕਾਂ ਦੀ ਭਲਾਈ ਲਈ ਕੰਮ - ਹਰਪਾਲ ਸਿੰਘ ਚੀਮਾ
. . .  about 4 hours ago
ਸੰਗਰੂਰ, 28 ਸਤੰਬਰ (ਧੀਰਜ ਪਸ਼ੋਰੀਆ) - ਪੰਜਾਬ ਦੇ ਖਜ਼ਾਨਾ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਮਾਜ ਸੇਵੀ ਸੰਸਥਾਵਾਂ ਪਾਰਟੀਬਾਜ਼ੀ ਤੋਂ ਉਪਰ ਉੱਠ ਕੇ ਲੋਕਾਂ ਦੀ ਭਲਾਈ ਲਈ ਕੰਮ ਕਰਨ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ...
ਬਿਕਰਮਜੀਤ ਸਿੰਘ ਮਜੀਠਿਆ ਪਿੰਡ ਫੱਗੂਵਾਲਾ ਪਹੁੰਚੇ
. . .  about 5 hours ago
ਭਵਾਨੀਗੜ੍ਹ 28 ਸਤੰਬਰ (ਰਣਧੀਰ ਸਿੰਘ ਫੱਗੂਵਾਲਾ) - ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮਜੀਤ ਸਿੰਘ ਮਜੀਠੀਆ ਪਿੰਡ ਫੱਗੂਵਾਲਾ ਪਹੁੰਚੇ ਅਤੇ ਅਕਾਲੀ ਆਗੂਆਂ ਨਾਲ...
ਮਾਲ ਗੱਡੀ ਹੇਠ ਆਉਣ ਕਾਰਨ ਬਜ਼ੁਰਗ ਦੀ ਮੌਤ
. . .  about 5 hours ago
ਸੁਨਾਮ ਊਧਮ ਸਿੰਘ ਵਾਲਾ, 28 ਸਤੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਅੱਜ ਦੁਪਹਿਰ ਸਮੇ ਸੁਨਾਮ ਨੇੜੇ ਜਾਖਲ-ਲੁਧਿਆਣਾ ਰੇਲਵੇ ਲਾਈਨ 'ਤੇ ਇਕ ਬਜ਼ੁਰਗ ਦੀ ਮਾਲ ਗੱਡੀ ਹੇਠ ਆਉਣ ਕਾਰਨ ਮੌਤ ਹੋ ਜਾਣ ਦੀ ਖ਼ਬਰ ਹੈ।ਜੀ.ਆਰ.ਪੀ. ਸੁਨਾਮ ਦੇ ਸਹਾਇਕ ਥਾਣੇਦਾਰ ਨਿਰਮਲ ਸਿੰਘ...
ਕਿਸਾਨਾਂ ਵਲੋਂ ਨਗਰ ਕੌਂਸਲ ਦਫ਼ਤਰ ਦਾ ਘਿਰਾਓ ਦੂਜੇ ਦਿਨ ਵੀ ਜਾਰੀ
. . .  about 5 hours ago
ਲੌਂਗੋਵਾਲ, 28 ਸਤੰਬਰ (ਸ. ਸ. ਖੰਨਾ,ਵਿਨੋਦ ) - ਕਸਬੇ ਦੇ ਵਾਰਡ ਨੰਬਰ 4 ਵਿਚ ਗਲੀ ਦੇ ਨਿਰਮਾਣ ਨੂੰ ਲੈ ਕੇ ਸਥਾਨਕ ਨਗਰ ਕੌਂਸਲ ਅਧਿਕਾਰੀਆਂ ਵਲੋਂ ਵਰਤੇ ਜਾ ਰਹੇ ਪੱਖਪਾਤੀ ਰਵੱਈਏ ਦੇ ਖ਼ਿਲਾਫ਼ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਵਲੋਂ ਨਗਰ ਕੌਂਸਲ ਦਫ਼ਤਰ...
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਵਲੋਂ ਸ਼ਹੀਦ ਭਗਤ ਸਿੰਘ ਦੇ ਬੁੱਤ ਦਾ ਉਦਘਾਟਨ
. . .  about 5 hours ago
ਮਲੋਟ, 28 ਸਤੰਬਰ (ਪਾਟਿਲ) - ਅੱਜ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਵਲੋਂ ਭਗਤ ਸਿੰਘ ਦਾ ਬੁੱਤ ਅਬੋਹਰ-ਮੁਕਤਸਰ ਰੋਡ ਮਲੋਟ ਵਿਖੇ ਸਥਾਪਿਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਸਾਨੂੰ ਸ਼ਹੀਦਾਂ ਦੀ ਸ਼ਹਾਦਤ...
ਕੇਂਦਰੀ ਮੁਲਾਜ਼ਮਾਂ ਨੂੰ ਦੀਵਾਲੀ ਦਾ ਤੋਹਫ਼ਾ, ਸਰਕਾਰ ਨੇ 4 ਫ਼ੀਸਦੀ ਵਧਾਇਆ ਮਹਿੰਗਾਈ ਭੱਤਾ
. . .  1 minute ago
ਨਵੀਂ ਦਿੱਲੀ, 28 ਸਤੰਬਰ- ਦੇਸ਼ ਦੇ 50 ਲੱਖ ਤੋਂ ਵੱਧ ਕੇਂਦਰੀ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ ਹੈ। ਕੇਂਦਰ ਸਰਕਾਰ ਨੇ ਅੱਜ ਮਹਿੰਗਾਈ ਭੱਤੇ (ਡੀ.ਏ.) 'ਚ ਵਾਧਾ ਕੀਤਾ ਹੈ। ਇਸ ਨੂੰ 34 ਫ਼ੀਸਦ ਤੋਂ ਵਧਾ ਕੇ 38 ਫ਼ੀਸਦੀ ਕਰ ਦਿੱਤਾ ਗਿਆ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 18 ਹਾੜ ਸੰਮਤ 554

ਮੋਗਾ

ਬਰਸਾਤਾਂ ਕਾਰਨ ਡੇਂਗੂ ਅਤੇ ਚਿਕਨਗੁਨੀਆ ਦੇ ਫੈਲਣ ਦਾ ਖ਼ਤਰਾ ਵਧਿਆ - ਡਾ. ਹਤਿੰਦਰ ਕਲੇਰ

ਮੋਗਾ, 1 ਜੁਲਾਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ) - ਬਾਰਸ਼ ਦੇ ਕਾਰਨ ਖੁੱਲ੍ਹੇ ਅਸਮਾਨ ਥੱਲੇ ਪਏ ਟਾਇਰਾਂ ਬਰਤਨਾਂ ਅਤੇ ਕਬਾੜ ਦੇ ਸਮਾਨ ਵਿਚ ਸਾਫ਼ ਪਾਣੀ ਦੀ ਵੱਡੇ ਪੱਧਰ 'ਤੇ ਖੜੋਤ ਹੋ ਚੁੱਕੀ ਹੈ, ਜਿਸ ਵਿਚ ਮੱਛਰ ਅੰਡੇ ਦੇਵੇਗਾ ਜੋ ਅਗਲੇ 10 ਦਿਨਾਂ 'ਚ ਅਡਲਟ ਮੱਛਰ ਵਿਚ ਤਬਦੀਲ ਹੋ ਜਾਣਗੇ, ਜਿਸ ਕਾਰਨ ਡੇਂਗੂ ਅਤੇ ਚਿਕਨਗੁਨੀਆ ਦੇ ਕੇਸ ਇਕਦਮ ਵਧਣ ਦੀ ਸੰਭਾਵਨਾ ਬਣ ਗਈ ਹੈ | ਜੇਕਰ ਅਸੀਂ ਬਾਰਸ਼ ਹਟਣ ਤੋਂ ਬਾਅਦ ਆਪਣੇ ਘਰਾਂ, ਦੁਕਾਨਾਂ, ਫ਼ੈਕਟਰੀਆਂ, ਦਫ਼ਤਰਾਂ ਅਤੇ ਖਾਲੀ ਪਏ ਪਲਾਟਾਂ ਵਿਚੋਂ ਥੋੜ੍ਹਾ ਸਮਾਂ ਕੱਢ ਕੇ ਬਾਰਸ਼ ਦੇ ਪਾਣੀ ਦੀ ਨਿਕਾਸੀ ਕਰ ਦੇਈਏ ਤਾਂ ਅਸੀਂ ਆਪਣੇ ਪਰਿਵਾਰ ਅਤੇ ਆਲੇ ਦੁਆਲੇ ਨੂੰ ਡੇਂਗੂ ਅਤੇ ਚਿਕਨਗੁਨੀਆ ਵਰਗੀਆਂ ਖ਼ਤਰਨਾਕ ਬਿਮਾਰੀਆਂ ਤੋਂ ਬਚਾ ਸਕਦੇ ਹਾਂ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਿਵਲ ਸਰਜਨ ਮੋਗਾ ਡਾ. ਹਤਿੰਦਰ ਕਲੇਰ ਵਲੋਂ ਅੱਜ ਫ਼੍ਰਾਈਡੇ ਡ੍ਰਾਈਡੇ ਮੁਹਿੰਮ ਦੀ ਸਮੀਖਿਆ ਕਰਨ ਤੋਂ ਬਾਅਦ ਪੈੱ੍ਰਸ ਨੂੰ ਜਾਣਕਾਰੀ ਦਿੰਦਿਆਂ ਕੀਤਾ | ਉਨ੍ਹਾਂ ਦੱਸਿਆ ਕਿ ਪਿਛਲੇ ਦੋ ਦਿਨਾਂ ਤੋਂ ਮੋਗਾ ਸ਼ਹਿਰ ਵਿਚ ਮੁਨਾਦੀ ਵੀ ਸ਼ੁਰੂ ਕਰਵਾ ਦਿੱਤੀ ਗਈ ਹੈ ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਇਸ ਸਬੰਧੀ ਜਾਗਰੂਕ ਕੀਤਾ ਜਾ ਸਕੇ | ਉਨ੍ਹਾਂ ਦੱਸਿਆ ਕਿ ਹੈਲਥ ਸੁਪਰਵਾਈਜ਼ਰ ਮਹਿੰਦਰ ਪਾਲ ਲੂੰਬਾ ਦੀ ਅਗਵਾਈ ਵਿਚ ਸਾਡੀਆਂ ਰੋਜ਼ਾਨਾ ਚਾਰ ਟੀਮਾਂ ਲਾਰਵਾ ਚੈੱਕ ਕਰਨ ਲਈ ਜਾ ਰਹੀਆਂ ਹਨ ਤੇ ਟੀਮਾਂ ਨੂੰ ਰੋਜ਼ਾਨਾ ਭਾਰੀ ਮਾਤਰਾ ਵਿਚ ਲਾਰਵਾ ਮਿਲ ਰਿਹਾ ਹੈ, ਜਿਸ ਨੂੰ ਮੌਕੇ ਤੇ ਹੀ ਲਾਰਵੀਸਾਈਡ ਦਾ ਛਿੜਕਾਅ ਕਰਕੇ ਨਸ਼ਟ ਕੀਤਾ ਜਾ ਰਿਹਾ ਹੈ | ਉਨ੍ਹਾਂ ਲਾਪਰਵਾਹੀ ਵਰਤਣ ਵਾਲੇ ਲੋਕਾਂ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਹੁਣ ਲਾਪ੍ਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਤੇ ਸੋਮਵਾਰ ਤੋਂ ਲਾਰਵਾ ਮਿਲਣ ਤੇ ਮਿਊਾਸੀਪਲ ਕਾਰਪੋਰੇਸ਼ਨ ਮੋਗਾ ਦੀ ਸਹਾਇਤਾ ਨਾਲ ਚਲਾਨ ਕੱਟਣ ਅਤੇ ਜੁਰਮਾਨਾ ਵਸੂਲ ਕਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾਵੇਗੀ | ਉਨ੍ਹਾਂ ਅੱਗੇ ਦੱਸਿਆ ਕਿ ਹੁਣ ਤੱਕ ਸਾਡੀਆਂ ਟੀਮਾਂ ਵਲੋਂ 11000 ਦੇ ਕਰੀਬ ਲੋਕੇਸ਼ਨਾਂ ਦੀ ਜਾਂਚ ਕੀਤੀ ਗਈ ਤੇ 460 ਥਾਵਾਂ ਤੇ ਲਾਰਵਾ ਮਿਲ ਚੁੱਕਾ ਹੈ ਤੇ ਵੱਡੀ ਪੱਧਰ ਤੇ ਸੋਰਸ ਰਿਡਕਸ਼ਨ ਕੀਤੀ ਗਈ ਹੈ | ਨਗਰ ਨਿਗਮ ਮੋਗਾ ਨੂੰ ਪ੍ਰਭਾਵਿਤ ਇਲਾਕਿਆਂ ਵਿਚ ਫਾਗ ਸ਼ੁਰੂ ਕਰਵ ਲਈ ਲਿਖਿਆ ਗਿਆ ਹੈ | ਉਨ੍ਹਾਂ ਦੱਸਿਆ ਕਿ ਹਰ ਸ਼ੁੱਕਰਵਾਰ ਨੂੰ ਸਿਹਤ ਵਿਭਾਗ ਮੋਗਾ ਵਲੋਂ ਫ਼੍ਰਾਈਡੇ ਡ੍ਰਾਈਡੇ ਮਨਾਇਆ ਜਾਂਦਾ ਹੈ | ਇਸ ਟੀਮ ਵਿਚ ਹੈਲਥ ਸੁਪਰਵਾਈਜ਼ਰ ਮਹਿੰਦਰ ਪਾਲ ਲੂੰਬਾ ਤੋਂ ਇਲਾਵਾ ਹੈਲਥ ਸੁਪਰਵਾਈਜ਼ਰ ਗਗਨਦੀਪ ਸਿੰਘ, ਇੰਸੈਕਟ ਕੁਲੈਕਟਰ ਵਪਿੰਦਰ ਸਿੰਘ ਅਤੇ ਅੱਠ ਬ੍ਰੀਡ ਚੈੱਕਰ ਸ਼ਾਮਿਲ ਸਨ |

ਭਾਰੀ ਮੀਂਹ ਕਾਰਨ ਬਹੁਤੀਆਂ ਥਾਵਾਂ ਨੇ ਧਾਰਿਆ ਛੱਪੜਾਂ ਦਾ ਰੂਪ

ਬਾਘਾ ਪੁਰਾਣਾ, 1 ਜੁਲਾਈ (ਕਿ੍ਸ਼ਨ ਸਿੰਗਲਾ) - ਬੀਤੀ ਰਾਤ ਤੋਂ ਰੁਕ-ਰੁਕ ਕੇ ਪੈ ਰਹੀ ਭਾਰੀ ਵਰਖਾ ਨਾਲ ਜਿੱਥੇ ਲੋਕਾਂ ਨੂੰ ਪਿਛਲੇ ਕਈ ਦਿਨਾਂ ਤੋਂ ਪੈ ਰਹੀ ਅੱਤ ਦੀ ਗਰਮੀ ਤੋਂ ਰਾਹਤ ਮਿਲੀ ਹੈ, ਉੱਥੇ ਝੋਨੇ ਦੀ ਫ਼ਸਲ ਲਈ ਲਾਹੇਵੰਦ ਹੋਣ ਕਰ ਕੇ ਕਿਸਾਨਾਂ ਦੇ ਚਿਹਰੇ ਖਿੜ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਕਿਰਤੀ ਦੇ ਅਹੁਦੇਦਾਰਾਂ ਦੀ ਹੋਈ ਮੀਟਿੰਗ

ਮੋਗਾ, 1 ਜੁਲਾਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ) - ਸ਼੍ਰੋਮਣੀ ਅਕਾਲੀ ਦਲ ਕਿਰਤੀ ਜ਼ਿਲ੍ਹਾ ਮੋਗਾ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਦੀ ਮੀਟਿੰਗ ਗੁਰਦੁਆਰਾ ਸਾਹਿਬ ਬੀਬੀ ਕਾਹਨ ਕੌਰ ਜੀ ਵਿਖੇ ਪਾਰਟੀ ਦੇ ਕਨਵੀਨਰ ਜਥੇਦਾਰ ਬੂਟਾ ਸਿੰਘ ਰਣਸੀਂਹ ਦੀ ਪ੍ਰਧਾਨਗੀ ...

ਪੂਰੀ ਖ਼ਬਰ »

ਆਈ.ਟੀ.ਆਈ. ਕੋਰਸਾਂ 'ਚ ਆਨਲਾਈਨ ਦਾਖ਼ਲੇ ਲਈ ਰਜਿਸਟ੍ਰੇਸ਼ਨ ਸ਼ੁਰੂ

ਮੋਗਾ, 1 ਜੁਲਾਈ (ਜਸਪਾਲ ਸਿੰਘ ਬੱਬੀ) - ਵਿਸ਼ਵਕਰਮਾ ਭਵਨ ਮੋਗਾ ਵਿਖੇ ਬਾਬਾ ਵਿਸ਼ਵਕਰਮਾ ਤਕਨੀਕੀ ਸਿੱਖਿਆ ਅਗਵਾਈ ਕੇਂਦਰ ਦੇ ਸੰਚਾਲਕ ਪ੍ਰੋ. ਬਲਵਿੰਦਰ ਸਿੰਘ, ਕੁਲਵੰਤ ਸਿੰਘ ਰਾਮਗੜ੍ਹੀਆ, ਪਿ੍ਤਪਾਲ ਸਿੰਘ ਉਂਕਾਰ ਨੇ ਦੱਸਿਆ ਕਿ ਪੰਜਾਬ ਰਾਜ ਦੀਆਂ ਸਰਕਾਰੀ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਰਾਸ਼ਟਰੀ ਡਾਕਟਰਜ਼ ਦਿਵਸ ਮਨਾਇਆ

ਮੋਗਾ, 1 ਜੁਲਾਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ) - ਸਿਹਤ ਵਿਭਾਗ ਮੋਗਾ ਨੇ ਸਰਕਾਰ ਵਲੋਂ ਪ੍ਰਾਪਤ ਹਦਾਇਤਾਂ ਦੀ ਰੌਸ਼ਨੀ ਵਿਚ ਰਾਸ਼ਟਰੀ ਡਾਕਟਰ ਦਿਵਸ ਮਨਾਇਆ ਗਿਆ | ਮੋਗਾ ਦੇ ਸਿਵਲ ਸਰਜਨ ਡਾ. ਹਤਿੰਦਰ ਕੌਰ ਕਲੇਰ ਦੀ ਅਗਵਾਈ ਹੇਠ ਉਲੀਕੇ ਗਏ ਪੋ੍ਰਗਰਾਮ ਅਨੁਸਾਰ ...

ਪੂਰੀ ਖ਼ਬਰ »

ਵਾਰਡ ਨੰਬਰ 46 ਦੀ ਮੁਹੱਲਾ ਵਿਕਾਸ ਕਮੇਟੀ ਨੇ ਕੀਤਾ ਸਾਂਝ ਕੇਂਦਰ ਦਾ ਦੌਰਾ

ਮੋਗਾ, 1 ਜੁਲਾਈ (ਅਸ਼ੋਕ ਬਾਂਸਲ) - ਵਾਰਡ ਨੰਬਰ 46 ਦੀ ਮੁਹੱਲਾ ਵਿਕਾਸ ਕਮੇਟੀ ਵਲੋਂ ਮੁਹੱਲੇ ਦੇ ਲੋਕਾਂ ਨੂੰ ਜਾਗਰੂਕ ਕਰਨ ਲਈ ਰੋਜ਼ਾਨਾ ਵੱਖ-ਵੱਖ ਅਦਾਰਿਆਂ ਵਿਚ ਲੈ ਜਾ ਕੇ ਜਾਣਕਾਰੀ ਪ੍ਰਾਪਤ ਕਰਵਾਈ ਜਾ ਰਹੀ ਹੈ | ਇਸੇ ਹੀ ਲੜੀ ਤਹਿਤ ਕਮੇਟੀ ਦੇ ਮੈਂਬਰਾਂ ਵਲੋਂ ਪੁਲਿਸ ...

ਪੂਰੀ ਖ਼ਬਰ »

ਸਰਕਾਰੀ ਹਸਪਤਾਲ ਢੁੱਡੀਕੇ ਵਿਖੇ ਪਰਿਵਾਰ ਨਿਯੋਜਨ ਅਤੇ ਤੀਬਰ ਦਸਤ ਰੋਕੂ ਪੰਦ੍ਹਰਵਾੜਾ ਸੰਬੰਧੀ ਮੀਟਿੰਗ

ਅਜੀਤਵਾਲ, 1 ਜੁਲਾਈ (ਸ਼ਮਸ਼ੇਰ ਸਿੰਘ ਗ਼ਾਲਿਬ) - ਸਿਵਲ ਸਰਜਨ ਮੋਗਾ ਡਾ. ਹਤਿੰਦਰ ਕੌਰ ਕਲੇਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸੀਨੀਅਰ ਮੈਡੀਕਲ ਅਫ਼ਸਰ ਡਾ. ਸੁਰਿੰਦਰ ਸਿੰਘ ਝੱਮਟ, ਨੋਡਲ ਮੈਡੀਕਲ ਅਫ਼ਸਰ ਬਲਾਕ ਢੁੱਡੀਕੇ ਡਾ. ਸਾਕਸ਼ੀ ਬਾਂਸਲ ਅਤੇ ਬਲਾਕ ਐਜੂਕੇਟਰ ...

ਪੂਰੀ ਖ਼ਬਰ »

ਛੁੱਟੀਆਂ ਤੋਂ ਬਾਅਦ ਸਕੂਲਾਂ 'ਚ ਪਹਿਲੇ ਦਿਨ ਹਾਜ਼ਰੀ 'ਚ ਆਈ ਭਾਰੀ ਕਮੀ

ਧਰਮਕੋਟ, 1 ਜੁਲਾਈ (ਪਰਮਜੀਤ ਸਿੰਘ) - ਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ ਵਿਚ ਗਰਮੀ ਦੀਆਂ ਕੀਤੀਆਂ ਗਈਆਂ ਛੁੱਟੀਆਂ ਤੋਂ ਬਾਅਦ ਅੱਜ ਪਹਿਲੇ ਦਿਨ ਖੁੱਲ੍ਹੇ ਸਕੂਲਾਂ ਵਿਚ ਵਿਦਿਆਰਥੀਆਂ ਦੀ ਹਾਜ਼ਰੀ ਵਿਚ ਭਾਰੀ ਕਮੀ ਦੇਖਣ ਨੂੰ ਮਿਲੀ | ਇਸ ਸਬੰਧੀ ਜਦ ਵੱਖ-ਵੱਖ ...

ਪੂਰੀ ਖ਼ਬਰ »

ਅਸ਼ੋਕ ਚਟਾਨੀ ਦੀ ਪੁਸਤਕ 'ਗੀਤ ਮੇਰੇ ਕੌਣ ਗਾਵੇ' ਦਾ ਲੋਕ ਅਰਪਣ ਅੱਜ

ਮੋਗਾ, 1 ਜੁਲਾਈ (ਜਸਪਾਲ ਸਿੰਘ ਬੱਬੀ)-ਲੋਕ ਸਾਹਿਤ ਅਕਾਦਮੀ (ਰਜਿ.) ਮੋਗਾ ਵਲੋਂ ਅਸ਼ੋਕ ਚਟਾਨੀ ਦੀ ਪੁਸਤਕ 'ਗੀਤ ਮੇਰੇ ਕੌਣ ਗਾਵੇ' ਲੋਕ ਅਰਪਣ ਮਿਤੀ 2 ਜੁਲਾਈ ਦਿਨ ਸਨਿੱਚਰਵਾਰ ਦੁਪਹਿਰ 3:30 ਵਜੇ ਨੇਚਰ ਪਾਰਕ ਮੋਗਾ ਵਿਖੇ ਹੋਵੇਗੀ | ਸਮਾਗਮ ਦੀ ਪ੍ਰਧਾਨਗੀ ਡਾ. ਬਲਦੇਵ ਸਿੰਘ ...

ਪੂਰੀ ਖ਼ਬਰ »

'ਆਪ' ਸਰਕਾਰ ਦੁਆਰਾ ਪੇਸ਼ ਕੀਤੇ ਪਲੇਠੇ ਬਜਟ ਤੋਂ ਹਰ ਵਰਗ ਨਿਰਾਸ਼ - ਜਥੇ. ਮਾਹਲਾ

ਨੱਥੂਵਾਲਾ ਗਰਬੀ, 1 ਜੁਲਾਈ (ਸਾਧੂ ਰਾਮ ਲੰਗੇਆਣਾ) - ਸੰਗਰੂਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਆਮ ਆਦਮੀ ਪਾਰਟੀ ਵਲੋਂ ਹਾਰੇ ਜਾਣ ਤੋਂ ਬਾਅਦ ਸਾਰੀਆਂ ਹੀ ਪਾਰਟੀਆਂ ਨੇ ਸੁਰ ਚੁੱਕਣੇ ਸ਼ੁਰੂ ਕਰ ਦਿੱਤੇ ਹਨ | ਲਗ-ਪਗ ਚਾਰ ਮਹੀਨਿਆਂ ਦੀ ਕਾਰਗੁਜ਼ਾਰੀ ਵਿਚ ਆਪ ਸਰਕਾਰ ...

ਪੂਰੀ ਖ਼ਬਰ »

ਡੇਂਗੂ, ਮਲੇਰੀਆ ਦੇ ਬੁਖ਼ਾਰ ਦੀ ਰੋਕਥਾਮ ਲਈ ਕੀਤਾ ਜਾਗਰੂਕ

ਬਾਘਾ ਪੁਰਾਣਾ, 1 ਜੁਲਾਈ (ਕਿ੍ਸ਼ਨ ਸਿੰਗਲਾ) - ਸਿਵਲ ਸਰਜਨ ਮੋਗਾ ਦਿਸ਼ਾ-ਨਿਰਦੇਸ਼ਾਂ ਹੇਠ ਅਤੇ ਸੀਨੀਅਰ ਮੈਡੀਕਲ ਅਫ਼ਸਰ ਪੀ.ਐਚ.ਸੀ. ਠੱਠੀ ਭਾਈ ਦੀ ਰਹਿਨੁਮਾਈ ਹੇਠ ਸਿਹਤ ਬਲਾਕ ਠੱਠੀ ਭਾਈ ਵਿਖੇ ਡੇਂਗੂ ਮਲੇਰੀਆ ਦੀ ਰੋਕਥਾਮ ਲਈ ਸਮੂਹ ਮਲਟੀਪਰਪਜ਼ ਹੈਲਥ ਕਾਮਿਆਂ ...

ਪੂਰੀ ਖ਼ਬਰ »

ਬਿਹਤਰ ਸੇਵਾਵਾਂ ਦੇਣ ਵਾਲੇ ਡਾਕਟਰਾਂ ਦਾ ਕੀਤਾ ਸਨਮਾਨ ਸਿਹਤ ਵਿਭਾਗ ਵਲੋਂ ਰਾਸ਼ਟਰੀ ਡਾਕਟਰਜ਼ ਦਿਵਸ ਮਨਾਇਆ

ਮੋਗਾ, 1 ਜੁਲਾਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ) - ਸਿਹਤ ਵਿਭਾਗ ਮੋਗਾ ਨੇ ਸਰਕਾਰ ਵਲੋਂ ਪ੍ਰਾਪਤ ਹਦਾਇਤਾਂ ਦੀ ਰੌਸ਼ਨੀ ਵਿਚ ਰਾਸ਼ਟਰੀ ਡਾਕਟਰ ਦਿਵਸ ਮਨਾਇਆ ਗਿਆ | ਮੋਗਾ ਦੇ ਸਿਵਲ ਸਰਜਨ ਡਾ. ਹਤਿੰਦਰ ਕੌਰ ਕਲੇਰ ਦੀ ਅਗਵਾਈ ਹੇਠ ਉਲੀਕੇ ਗਏ ਪੋ੍ਰਗਰਾਮ ਅਨੁਸਾਰ ...

ਪੂਰੀ ਖ਼ਬਰ »

ਨਗਰ ਪੰਚਾਇਤ ਦੇ ਅਧਿਕਾਰੀਆਂ ਤੋਂ ਐਨ.ਓ.ਸੀ. ਲੈਣ ਲਈ ਲੋਕ ਹੋ ਰਹੇ ਖ਼ੱਜਲ਼-ਖ਼ੁਆਰ

ਫ਼ਤਿਹਗੜ੍ਹ ਪੰਜਤੂਰ, 1 ਜੁਲਾਈ (ਜਸਵਿੰਦਰ ਸਿੰਘ ਪੋਪਲੀ) - ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਲੋਕਾਂ ਨੂੰ ਵਧੀਆ ਪ੍ਰਸ਼ਾਸਨ ਸਹੂਲਤਾਂ ਮੁਹੱਈਆ ਕਰਵਾਉਣ ਦੇ ਮੁੱਦੇ ਦੀ ਉਸ ਵਕਤ ਫ਼ੂਕ ਨਿਕਲਦੀ ਦਿਸੀ ਜਦੋਂ ਸਥਾਨਕ ਕਸਬੇ ਦੇ ਨਿਵਾਸੀ ਨੂੰ ਐਨ.ਓ.ਸੀ. ਲੈਣ ਲਈ ਨਗਰ ...

ਪੂਰੀ ਖ਼ਬਰ »

ਬਾਰ੍ਹਵੀਂ ਦੇ ਨਤੀਜਿਆਂ 'ਚ ਕੰਨਿਆ ਸਕੂਲ ਦੀਆਂ ਵਿਦਿਆਰਥਣਾਂ ਦਾ ਸ਼ਾਨਦਾਰ ਪ੍ਰਦਰਸ਼ਨ

ਕੋਟ ਈਸੇ ਖਾਂ, 1 ਜੁਲਾਈ (ਗੁਰਮੀਤ ਸਿੰਘ ਖ਼ਾਲਸਾ) - ਪੰਜਾਬ ਸਕੂਲ ਸਿੱਖਿਆ ਬੋਰਡ ਦੇ ਬਾਰ੍ਹਵੀਂ ਜਮਾਤ ਦੇ ਆਏ ਨਤੀਜਿਆਂ 'ਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਕੋਟ ਈਸੇ ਖਾਂ ਦੀਆਂ ਵਿਦਿਆਰਥਣਾਂ ਨੇ ਬਹੁਤ ਚੰਗੇ ਨੰਬਰ ਲੈ ਕੇ ਸਕੂਲ ਤੇ ਮਾਪਿਆਂ ਦਾ ਨਾਂਅ ਰੌਸ਼ਨ ...

ਪੂਰੀ ਖ਼ਬਰ »

ਸਮਰਿਤੀ ਭੱਲਾ ਨੇ ਦਿੱਲੀ ਵਰਲਡ ਸਕੂਲ ਦੇ ਪਿੰ੍ਰਸੀਪਲ ਵਜੋਂ ਅਹੁਦਾ ਸੰਭਾਲਿਆ

ਮੋਗਾ, 1 ਜੁਲਾਈ (ਅਸ਼ੋਕ ਬਾਂਸਲ) - ਲਾਲਾ ਲਾਜਪਤ ਰਾਏ ਗਰੁੱਪ ਆਫ਼ ਕਾਲਜ ਮੋਗਾ ਦੀ ਮੈਨੇਜਮੈਂਟ ਕਮੇਟੀ ਵਲੋਂ ਪਿਛਲੇ ਤਿੰਨ ਸਾਲਾਂ ਤੋਂ ਸਫਲਤਾਪੂਰਵਕ ਚਲਾਏ ਜਾ ਰਹੇ ਦਿੱਲੀ ਵਰਲਡ ਪਬਲਿਕ ਸਕੂਲ ਘੱਲ ਕਲਾਂ ਵਿਖੇ ਬੀਤੇ ਦਿਨੀਂ ਸਮਰਿਤੀ ਭੱਲਾ ਨੇ ਪਿ੍ੰਸੀਪਲ ਦਾ ਅਹੁਦਾ ...

ਪੂਰੀ ਖ਼ਬਰ »

ਸਰਕਾਰੀ ਸਕੂਲ ਚੰਦ ਪੁਰਾਣਾ ਦਾ ਨਤੀਜਾ ਸ਼ਾਨਦਾਰ ਰਿਹਾ

ਮੋਗਾ, 1 ਜੁਲਾਈ (ਜਸਪਾਲ ਸਿੰਘ ਬੱਬੀ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੰਦ ਪੁਰਾਣਾ (ਮੋਗਾ) ਬਾਰ੍ਹਵੀਂ ਜਮਾਤ ਦਾ ਨਤੀਜਾ ਸੌ ਪ੍ਰਤੀਸ਼ਤ ਰਿਹਾ ਅਤੇ ਸਾਰੇ ਵਿਦਿਆਰਥੀਆਂ ਨੇ 70 ਪ੍ਰਤੀਸ਼ਤ ਤੋਂ ਵੱਧ ਅੰਕ ਪ੍ਰਾਪਤ ਕੀਤੇ | ਸਕੂਲ ਪਿ੍ੰਸੀਪਲ ਅਵਤਾਰ ਸਿੰਘ ਕਰੀਰ ਨੇ ...

ਪੂਰੀ ਖ਼ਬਰ »

ਸ੍ਰੀ ਹੇਮਕੁੰਟ ਸਾਹਿਬ ਸਕੂਲ ਫ਼ਤਹਿਗੜ੍ਹ ਪੰਜਤੂਰ ਵਿਖੇ ਡਾਕਟਰ ਦਿਵਸ ਮਨਾਇਆ

ਫ਼ਤਿਹਗੜ੍ਹ ਪੰਜਤੂਰ, 1 ਜੁਲਾਈ (ਜਸਵਿੰਦਰ ਸਿੰਘ ਪੋਪਲੀ) - ਇਲਾਕੇ ਦੀ ਨਾਮਵਰ ਸਿੱਖਿਆ ਸੰਸਥਾ ਸ੍ਰੀ ਹੇਮਕੁੰਟ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਫ਼ਤਿਹਗੜ੍ਹ ਪੰਜਤੂਰ ਮੋਗਾ ਵਿਖੇ ਪਿ੍ੰਸੀਪਲ ਅਮਰਦੀਪ ਸਿੰਘ ਦੀ ਅਗਵਾਈ ਹੇਠ ਅਤੇ ਸਟਾਫ਼ ਦੇ ਸਹਿਯੋਗ ਨਾਲ ਆਨਲਾਈਨ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਮਟਵਾਣੀ ਵਿਖੇ ਅੰਮਿ੍ਤ ਸੰਚਾਰ ਅੱਜ

ਅਜੀਤਵਾਲ, 1 ਜੁਲਾਈ (ਹਰਦੇਵ ਸਿੰਘ ਮਾਨ) - ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਪੰਜ ਪਿਆਰੇ ਸਾਹਿਬਾਨ ਵਲੋਂ ਗੁਰਦੁਆਰਾ ਪੜਾਓ ਸਾਹਿਬ ਪਾਤਸ਼ਾਹੀ ਛੇਵੀਂ ਮਟਵਾਣੀ (ਮੋਗਾ) ਵਿਖੇ ਅੰਮਿ੍ਤ ਅਭਿਲਾਖੀ ਸੰਗਤਾਂ ਲਈ ਅੱਜ 2 ਜੁਲਾਈ ਦਿਨ ਸਨਿੱਚਰਵਾਰ ਨੂੰ ਸਵੇਰ 10 ...

ਪੂਰੀ ਖ਼ਬਰ »

ਸਿਮਰਨਜੀਤ ਸਿੰਘ ਮਾਨ ਦੇ ਜਿੱਤਣ 'ਤੇ ਖ਼ੁਸ਼ੀ ਦਾ ਪ੍ਰਗਟਾਵਾ

ਸਮਾਲਸਰ, 1 ਜੁਲਾਈ (ਕਿਰਨਦੀਪ ਸਿੰਘ ਬੰਬੀਹਾ) - ਲੋਕ ਸਭਾ ਹਲਕਾ ਸੰਗਰੂਰ ਦੀ ਜ਼ਿਮਨੀ ਚੋਣ 'ਚ ਅਕਾਲੀ ਦਲ ਅੰਮਿ੍ਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੇ ਇਤਿਹਾਸਕ ਜਿੱਤ ਦਰਜ ਕਰਨ ਤੇ ਪਿੰਡ ਵਾਂਦਰ ਵਿਖੇ ਪਾਰਟੀ ਦੇ ਨੌਜਵਾਨ ਆਗੂ ਭਾਈ ਰਣਜੀਤ ਸਿੰਘ ਵਾਂਦਰ ਦੀ ...

ਪੂਰੀ ਖ਼ਬਰ »

ਕਿਸ਼ਨਪੁਰਾ ਕਲਾਂ ਵਿਖੇ ਸੱਭਿਆਚਾਰਕ ਮੇਲਾ ਤੇ ਭੰਡਾਰਾ ਕਰਵਾਇਆ

ਕਿਸ਼ਨਪੁਰਾ ਕਲਾਂ, 1 ਜੁਲਾਈ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ) - ਕਸਬਾ ਕਿਸ਼ਨਪੁਰਾ ਕਲਾਂ ਵਿਖੇ ਪੀਰ ਬਾਬਾ ਬਸੰਤ ਅਲੀ ਸ਼ਾਹ ਜੀ ਖ਼ਾਨਗਾਹ ਵਾਲਿਆਂ ਦੀ ਯਾਦ ਨੂੰ ਸਮਰਪਿਤ ਸਾਲਾਨਾ ਸਭਿਆਚਾਰਕ ਮੇਲਾ ਅਤੇ ਭੰਡਾਰਾ ਗੱਦੀ ਨਸ਼ੀਨ ਬਾਬਾ ਨੇਕ ਸ਼ਾਹ ਜੀ ਦੀ ...

ਪੂਰੀ ਖ਼ਬਰ »

ਸ.ਕੰ.ਸ.ਸ.ਸ. ਖੋਸਾ ਕੋਟਲਾ ਦਾ 12ਵੀਂ ਦਾ ਨਤੀਜਾ ਰਿਹਾ ਸ਼ਾਨਦਾਰ

ਕੋਟ ਈਸੇ ਖਾਂ, 1 ਜੁਲਾਈ (ਨਿਰਮਲ ਸਿੰਘ ਕਾਲੜਾ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਜਾਰੀ 12ਵੀਂ ਦੇ ਨਤੀਜੇ ਵਿਚ ਸ.ਕੰ.ਸ.ਸ.ਸ. ਖੋਸਾ ਕੋਟਲਾ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ਕਮਰਸ ਅਤੇ ਆਰਟਸ ਗਰੁੱਪ ਦਾ ਨਤੀਜਾ 100 ਫ਼ੀਸਦੀ ਰਿਹਾ | ਆਰਟਸ ਗਰੁੱਪ ਵਿਚ 46 ਵਿਦਿਆਰਥੀਆਂ ਨੇ ...

ਪੂਰੀ ਖ਼ਬਰ »

ਪਹਿਲੇ ਦਿਨ ਸਰਕਾਰੀ ਸਕੂਲਾਂ ਦੀ ਹਾਜ਼ਰੀ ਰਹੀ ਨਾ ਮਾਤਰ

ਠੱਠੀ ਭਾਈ, 1 ਜੁਲਾਈ (ਜਗਰੂਪ ਸਿੰਘ ਮਠਾੜੂ) - ਸਿੱਖਿਆ ਵਿਭਾਗ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਅੱਜ ਇਕ ਜੁਲਾਈ ਨੂੰ ਖੁੱਲ੍ਹੇ ਸਰਕਾਰੀ ਸਕੂਲਾਂ 'ਚ ਰੌਣਕ ਪਰਤਣ ਦੀ ਬਜਾਏ ਬੱਚਿਆਂ ਦੀ ਘੱਟ ਗਿਣਤੀ ਪਹੁੰਚਣ ਕਾਰਨ ਹਾਜ਼ਰੀ ਨਾ ਮਾਤਰ ਹੀ ਰਹੀ ਅਤੇ ...

ਪੂਰੀ ਖ਼ਬਰ »

ਸਰਕਾਰੀ ਸਕੂਲ ਬੌਡੇ ਦਾ ਨਤੀਜਾ ਰਿਹਾ ਸ਼ਾਨਦਾਰ

ਬੱਧਨੀ ਕਲਾਂ, 1 ਜੁਲਾਈ (ਸੰਜੀਵ ਕੋਛੜ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੌਡੇ ਦੀ ਬਾਰ੍ਹਵੀਂ ਜਮਾਤ ਦਾ ਨਤੀਜਾ ਸੌ ਫ਼ੀਸਦੀ ਰਿਹਾ | ਇਸ ਜਮਾਤ ਵਿਚ 38 ਵਿਦਿਆਰਥੀਆਂ ਨੇ 70 ਫ਼ੀਸਦੀ ਤੋਂ ਵੱਧ, 20 ਵਿਦਿਆਰਥੀਆਂ ਨੇ 80 ਫ਼ੀਸਦੀ ਤੋਂ ਵੱਧ ਅਤੇ ਇਕ ਵਿਦਿਆਰਥੀ ਨੇ 90 ਫ਼ੀਸਦੀ ...

ਪੂਰੀ ਖ਼ਬਰ »

ਗੁਰੂ ਨਾਨਕ ਪਬਲਿਕ ਸਕੂਲ ਸੈਦੋਕੇ ਦਾ ਨਤੀਜਾ ਸੌ ਫ਼ੀਸਦੀ ਰਿਹਾ

ਨਿਹਾਲ ਸਿੰਘ ਵਾਲਾ, 1 ਜੁਲਾਈ (ਸੁਖਦੇਵ ਸਿੰਘ ਖ਼ਾਲਸਾ) - ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸੈਦੋਕੇ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਸੌ ਫ਼ੀਸਦੀ ਰਿਹਾ | ਇਸ ਨਤੀਜੇ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਚੇਅਰਮੈਨ ...

ਪੂਰੀ ਖ਼ਬਰ »

ਆਂਗਣਵਾੜੀ ਯੂਨੀਅਨ ਨੇ ਵਿਭਾਗ ਦੀ ਮੰਤਰੀ ਦੇ ਬਿਆਨ ਦੀ ਕੀਤੀ ਜ਼ੋਰਦਾਰ ਨਿੰਦਾ

ਨੱਥੂਵਾਲਾ ਗਰਬੀ, 1 ਜੁਲਾਈ (ਸਾਧੂ ਰਾਮ ਲੰਗੇਆਣਾ) - ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੀ ਮੰਤਰੀ ਡਾਕਟਰ ਬਲਜੀਤ ਕੌਰ ਦੇ ਉਸ ਬਿਆਨ ਦੀ ਜ਼ੋਰਦਾਰ ਨਿੰਦਾ ਕੀਤੀ ਹੈ ਜਿਸ ਵਿਚ ਉਨ੍ਹਾਂ ਨੇ ਕਿਹਾ ਹੈ ...

ਪੂਰੀ ਖ਼ਬਰ »

ਮੁਹੱਲਾ ਕਲੀਨਿਕਾਂ ਦੀ ਆੜ 'ਚ 'ਮਾਨ' ਸਰਕਾਰ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਨੂੰ ਕਰ ਰਹੀ ਹੈ ਪ੍ਰੇਸ਼ਾਨ-ਪ੍ਰਧਾਨ ਖੋਟੇ

ਬਾਘਾ ਪੁਰਾਣਾ, 1 ਜੁਲਾਈ (ਗੁਰਮੀਤ ਸਿੰਘ ਮਾਣੂੰਕੇ)-ਬਲਾਕ ਬਾਘਾ ਪੁਰਾਣਾ ਦੀ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਯੂਨੀਅਨ ਵਲੋਂ ਸੰਤ ਮੀਹਾਂ ਸਿੰਘ ਰਾਜਾਪੀਰ ਗੁਰਦੁਆਰਾ ਸਾਹਿਬ ਰਾਜੇਆਣਾ ਵਿਖੇ ਯੂਨੀਅਨ ਪ੍ਰਧਾਨ ਡਾ. ਕੇਵਲ ਸਿੰਘ ਖੋਟੇ ਦੀ ਅਗਵਾਈ ਹੇਠ ਅਹਿਮ ...

ਪੂਰੀ ਖ਼ਬਰ »

ਜਗਤ ਸੇਵਕ ਖ਼ਾਲਸਾ ਪਬਲਿਕ ਸਕੂਲ ਮਹਿਣਾ ਦੀ ਬਾਰ੍ਹਵੀਂ ਜਮਾਤ ਦਾ ਨਤੀਜਾ ਸੌ ਫ਼ੀਸਦੀ ਰਿਹਾ

ਮੋਗਾ, 1 ਜੁਲਾਈ (ਜਸਪਾਲ ਸਿੰਘ ਬੱਬੀ) - ਜਗਤ ਸੇਵਕ ਖ਼ਾਲਸਾ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮਹਿਣਾ (ਮੋਗਾ) ਦਾ ਬਾਰ੍ਹਵੀਂ ਕਲਾਸ ਦਾ ਨਤੀਜਾ ਸੌ ਪ੍ਰਤੀਸ਼ਤ ਰਿਹਾ | ਜਗਤ ਸੇਵਕ ਖ਼ਾਲਸਾ ਸੰਸਥਾਵਾਂ ਦੇ ਜਨਰਲ ਸਕੱਤਰ ਰੇਸ਼ਮ ਸਿੰਘ ਖਹਿਰਾ ਨੇ ਦੱਸਿਆ ਕਿ ਸਾਰੇ ਹੀ ਬੱਚੇ ...

ਪੂਰੀ ਖ਼ਬਰ »

ਅਨੰਦ ਸਾਗਰ ਪਬਲਿਕ ਸਕੂਲ ਰੌਂਤਾ ਦਾ 12ਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ

ਨਿਹਾਲ ਸਿੰਘ ਵਾਲਾ, 1 ਜੁਲਾਈ (ਸੁਖਦੇਵ ਸਿੰਘ ਖ਼ਾਲਸਾ) - ਸੰਤ ਭਜਨ ਸਿੰਘ ਨਾਨਕਸਰ ਪਟਿਆਲੇ ਵਾਲੇ, ਚੇਅਰਪਰਸਨ ਬੀਬੀ ਕਰਤਾਰ ਕੌਰ ਅਤੇ ਵਾਈਸ ਚੇਅਰਪਰਸਨ ਜੰਗੀਰ ਕੌਰ ਮਲੇਸ਼ੀਆ ਦੀ ਅਗਵਾਈ ਹੇਠ ਚੱਲ ਰਹੀ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਅਨੰਦ ਸਾਗਰ ਪਬਲਿਕ ਸਕੂਲ ...

ਪੂਰੀ ਖ਼ਬਰ »

ਮਾਨ ਸਰਕਾਰ ਵਲੋਂ 300 ਯੂਨਿਟ ਬਿਜਲੀ ਮੁਆਫ਼ੀ ਤੋਂ ਲੋਕ ਬਾਗ਼ੋ-ਬਾਗ਼ - ਰਾਮਗੜ੍ਹ/ਰਾਜਪੂਤ/ਖੋਸਾ

ਕੋਟ ਈਸੇ ਖਾਂ, 1 ਜੁਲਾਈ (ਗੁਰਮੀਤ ਸਿੰਘ ਖ਼ਾਲਸਾ) - ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ 'ਚ 300 ਯੂਨਿਟ ਬਿਜਲੀ ਮੁਆਫ਼ੀ ਦੇ ਵਾਅਦੇ ਨੂੰ ਪੂਰਾ ਕਰਦਿਆਂ ਕੀਤੇ ਗਏ ਮੁਆਫ਼ੀ ਦੇ ਐਲਾਨ ਨਾਲ ਸੂਬੇ ਦੇ ਲੋਕ ਪੂਰੇ ਬਾਗ਼ੋ-ਬਾਗ਼ ...

ਪੂਰੀ ਖ਼ਬਰ »

ਦਸਮੇਸ਼ ਪਬਲਿਕ ਸਕੂਲ ਦਾ ਨਤੀਜਾ ਰਿਹਾ ਸੌ ਫ਼ੀਸਦੀ

ਕੋਟ ਈਸੇ ਖਾਂ, 1 ਜੁਲਾਈ (ਨਿਰਮਲ ਸਿੰਘ ਕਾਲੜਾ) - ਇਲਾਕੇ ਦੀ ਸਿਰਮੌਰ ਸੰਸਥਾ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕੋਟ ਈਸੇ ਖਾਂ (ਮੋਗਾ) ਦੇ ਬਾਰ੍ਹਵੀਂ ਦੇ 148 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ | ਜਿਨ੍ਹਾਂ ਵਿਚੋਂ ਸਕੂਲ ਦੇ 92 ਵਿਦਿਆਰਥੀਆਂ ਨੇ ਪਹਿਲੇ ਦਰਜੇ ਵਿਚ ...

ਪੂਰੀ ਖ਼ਬਰ »

ਰੋਟਰੀ ਕਲੱਬ ਬਾਘਾ ਪੁਰਾਣਾ ਨੇ ਲੋੜਵੰਦ ਮਰੀਜ਼ਾਂ ਨੂੰ ਦਿੱਤੀਆਂ ਵ੍ਹੀਲ ਚੇਅਰ

ਬਾਘਾ ਪੁਰਾਣਾ, 1 ਜੁਲਾਈ (ਗੁਰਮੀਤ ਸਿੰਘ ਮਾਣੂੰਕੇ) - ਸਮਾਜ ਸੇਵਾ 'ਚ ਮੋਹਰੀ ਰੋਟਰੀ ਕਲੱਬ ਬਾਘਾ ਪੁਰਾਣਾ ਵਲੋਂ ਲੋੜਵੰਦ ਮਰੀਜ਼ਾਂ ਨੂੰ ਵ੍ਹੀਲ ਚੇਅਰ ਦਿੱਤੀਆਂ ਗਈਆਂ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਕਲੱਬ ਪ੍ਰਧਾਨ ਸੁਖਰਾਜ ਸਿੰਘ ਰਾਜਾ ਨੇ ਦੱਸਿਆ ਕਿ ਕਲੱਬ ...

ਪੂਰੀ ਖ਼ਬਰ »

ਮਾਨ ਸਰਕਾਰ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਨੂੰ ਕਰ ਰਹੀ ਪ੍ਰੇਸ਼ਾਨ - ਪ੍ਰਧਾਨ ਕੇਵਲ ਖੋਟੇ

ਬਾਘਾਪੁਰਾਣਾ, 1 ਜੁਲਾਈ (ਗੁਰਮੀਤ ਸਿੰਘ ਮਾਣੂੰਕੇ) - ਬਲਾਕ ਬਾਘਾਪੁਰਾਣਾ ਦੀ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਯੂਨੀਅਨ ਵਲੋਂ ਸੰਤ ਮੀਹਾਂ ਸਿੰਘ ਰਾਜਾਪੀਰ ਗੁਰਦੁਆਰਾ ਸਾਹਿਬ ਰਾਜੇਆਣਾ ਵਿਖੇ ਯੂਨੀਅਨ ਪ੍ਰਧਾਨ ਡਾਕਟਰ ਕੇਵਲ ਸਿੰਘ ਖੋਟੇ ਦੀ ਅਗਵਾਈ ਹੇਠ ਅਹਿਮ ...

ਪੂਰੀ ਖ਼ਬਰ »

ਮੈਨੇਜਰ ਨੇ ਹੀ ਮਾਰੀ ਬੈਂਕ ਨਾਲ 75 ਲੱਖ ਤੋਂ ਵੱਧ ਦੀ ਠੱਗੀ

ਮੋਗਾ, 1 ਜੁਲਾਈ (ਗੁਰਤੇਜ ਸਿੰਘ) - ਆਈ.ਸੀ.ਆਈ. ਬੈਂਕ ਦੇ ਮੈਨੇਜਰ ਵਲੋਂ ਬੈਂਕ ਨਾਲ ਹੀ 75 ਲੱਖ 85 ਹਜਾਰ 526 ਰੁਪਏ ਦੀ ਠੱਗੀ ਮਾਰ ਕੇ ਬੈਂਕ ਛੱਡ ਕੇ ਭੱਜਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸੰਬੰਧੀ ਪੁਲਿਸ ਵਲੋਂ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ | ਥਾਣਾ ਸਿਟੀ ...

ਪੂਰੀ ਖ਼ਬਰ »

ਪ੍ਰਫੈਕਟ ਆਈਲਟਸ ਐਂਡ ਇਮੀਗ੍ਰੇਸ਼ਨ ਬਾਘਾ ਪੁਰਾਣਾ ਦੇ ਵਿਦਿਆਰਥੀ ਨੇ ਪ੍ਰਾਪਤ ਕੀਤੇ 6 ਬੈਂਡ

ਬਾਘਾ ਪੁਰਾਣਾ, 1 ਜੁਲਾਈ (ਗੁਰਮੀਤ ਸਿੰਘ ਮਾਣੂੰਕੇ) - ਕੋਟਕਪੂਰਾ ਰੋਡ ਬਾਘਾ ਪੁਰਾਣਾ ਵਿਖੇ ਵਿਦਿਆਰਥੀਆਂ ਦੀ ਪਹਿਲੀ ਪਸੰਦ ਨਾਮਵਰ ਸੰਸਥਾ ਪ੍ਰਫੈਕਟ ਆਈਲਟਸ ਐਂਡ ਇਮੀਗ੍ਰੇਸ਼ਨ ਆਈਲਟਸ ਸੰਸਥਾ ਜਿਸ ਤੋਂ ਹਰ ਹਫ਼ਤੇ ਅਨੇਕਾਂ ਵਿਦਿਆਰਥੀ ਮਨ ਚਾਹੇ ਬੈਂਡ ਸਕੋਰ ...

ਪੂਰੀ ਖ਼ਬਰ »

ਬਰਾਈਟ ਫਿਊਚਰ ਦੀ ਵਿਦਿਆਰਥਣ ਦਿਲਪ੍ਰੀਤ ਕੌਰ ਨੇ ਓਵਰਆਲ ਹਾਸਲ ਕੀਤੇ 6.5 ਬੈਂਡ

ਕਿਸ਼ਨਪੁਰਾ ਕਲਾਂ, 1 ਜੁਲਾਈ (ਅਮੋਲਕ ਸਿੰਘ ਕਲਸੀ) - ਇਲਾਕੇ ਦੇ ਮੰਨੀ-ਪ੍ਰਮੰਨੀ ਬਰਾਈਟ ਫਿਊਚਰ ਨਾਮਵਰ ਸੰਸਥਾ ਕਿਸ਼ਨਪੁਰਾ ਕਲਾਂ (ਨੇੜੇ ਢਿੱਲੋਂ ਡਾਕਟਰ) ਦੀ ਵਿਦਿਆਰਥਣ ਦਿਲਪ੍ਰੀਤ ਕੌਰ ਪੁੱਤਰੀ ਬਲਵੀਰ ਸਿੰਘ ਵਾਸੀ ਕਲਸੀਆਂ ਨੇ ਆਈਲਟਸ ਵਿਚ ਮੱਲਾਂ ਮਾਰਦਿਆਂ ...

ਪੂਰੀ ਖ਼ਬਰ »

ਸੰਤ ਗੁਲਾਬ ਸਿੰਘ ਘੋਲੀਆਂ ਖ਼ੁਰਦ ਦੀ ਬਰਸੀ 4 ਨੂੰ

ਬਾਘਾ ਪੁਰਾਣਾ, 1 ਜੁਲਾਈ (ਗੁਰਮੀਤ ਸਿੰਘ ਮਾਣੂੰਕੇ) - ਪਿੰਡ ਘੋਲੀਆਂ ਖ਼ੁਰਦ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸੰਤ ਬਾਬਾ ਗੁਲਾਬ ਸਿੰਘ ਦੀ ਬਰਸੀ ਬੜੀ ਸ਼ਰਧਾ ਨਾਲ ਮਨਾਈ ਜਾ ਰਹੀ ਹੈ | ਗੁਰਦੁਆਰਾ ਪ੍ਰਬੰਧਕ ਕਮੇਟੀ ਘੋਲੀਆਂ ਖ਼ੁਰਦ, ਗੁਰੂ ਮਾਨਿਓ ਗ੍ਰੰਥ ਪ੍ਰਚਾਰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX