ਤਾਜਾ ਖ਼ਬਰਾਂ


ਭਾਰਤ ਨੇ ਪਹਿਲੇ ਟੀ-20 'ਚ ਹਰਾਇਆ ਦੱਖਣੀ ਅਫ਼ਰੀਕਾ
. . .  28 minutes ago
ਸੀਨੀਅਰ ਵਕੀਲ ਆਰ ਵੈਂਕਟਾਰਮਣੀ ਨੂੰ ਤਿੰਨ ਸਾਲਾਂ ਲਈ ਭਾਰਤ ਦਾ ਨਵਾਂ ਅਟਾਰਨੀ ਜਨਰਲ ਕੀਤਾ ਨਿਯੁਕਤ
. . .  about 1 hour ago
ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਟੀ-20 : ਦੱਖਣੀ ਅਫਰੀਕਾ ਨੇ ਭਾਰਤ ਨੂੰ ਦਿੱਤਾ 107 ਦੌੜਾਂ ਦਾ ਟੀਚਾ
. . .  about 1 hour ago
ਸਾਨੂੰ ਸ਼ਹੀਦਾਂ ਦੀ ਸੋਚ 'ਤੇ ਚੱਲਣ ਦਾ ਪ੍ਰਣ ਕਰਨਾ ਚਾਹੀਦਾ ਹੈ - ਵਿਧਾਇਕ ਗੈਰੀ ਬੜਿੰਗ
. . .  about 2 hours ago
ਅਮਲੋਹ, 28 ਸਤੰਬਰ (ਕੇਵਲ ਸਿੰਘ) - ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ 115ਵੇਂ ਜਨਮ ਦਿਵਸ ਨੂੰ ਸਮਰਪਿਤ ਇਕ ਵਿਸ਼ਾਲ ਕੈਂਡਲ ਮਾਰਚ ਨਾਭਾ ਚੌਕ ਅਮਲੋਹ ਤੋਂ ਸਰਕਾਰੀ ਸੀਨਿਅਰ ਸੈਕੰਡਰੀ ਸਕੂਲ ਲੜਕੀਆਂ ਅਮਲੋਹ ਤੱਕ ...
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਖਮਾਣੋਂ ਵਿਚ ਕੱਢਿਆ ਗਿਆ ਮੋਮਬੱਤੀ ਮਾਰਚ
. . .  about 2 hours ago
ਖਮਾਣੋਂ, 28 ਸਤੰਬਰ (ਮਨਮੋਹਣ ਸਿੰਘ ਕਲੇਰ) - ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਖਮਾਣੋਂ ਵਿਚ ਹਲਕਾ ਬਸੀ ਪਠਾਣਾਂ ਦੇ ਵਿਧਾਇਕ ਰੁਪਿੰਦਰ ਸਿੰਘ ਹੈਪੀ ਦੀ ਅਗਵਾਈ ਹੇਠ ਮੋਮਬੱਤੀ ਮਾਰਚ ਕੱਢਿਆ ਗਿਆ। ।ਇਸ ਮੋਮਬੱਤੀ ਮਾਰਚ ਵਿਚ ਵੱਖ-ਵੱਖ ਸਕੂਲਾਂ...
ਗੰਨਾ ਕਾਸ਼ਤਕਾਰਾਂ ਨੇ ਕੱਲ੍ਹ ਜਲੰਧਰ-ਫਗਵਾੜਾ ਹਾਈਵੇਅ 'ਤੇ ਰੋਸ ਪ੍ਰਦਰਸ਼ਨ ਦਾ ਦਿੱਤਾ ਸੱਦਾ ਲਿਆ ਵਾਪਸ
. . .  about 2 hours ago
ਜਲੰਧਰ, 28 ਸਤੰਬਰ - ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਮੰਗਾਂ ਪੂਰੀਆਂ ਕਰਨ ਦੇ ਭਰੋਸੇ ਤੋਂ ਬਾਅਦ ਗੰਨਾ ਕਾਸ਼ਤਕਾਰਾਂ ਦੀਆਂ ਜਥੇਬੰਦੀਆਂ ਨੇ ਕੱਲ੍ਹ ਜਲੰਧਰ-ਫਗਵਾੜਾ ਹਾਈਵੇਅ 'ਤੇ ਰੋਸ ਪ੍ਰਦਰਸ਼ਨ ਦਾ ਦਿੱਤਾ ਸੱਦਾ ਵਾਪਸ...
ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਟੀ-20 : 10 ਓਵਰਾਂ ਤੋਂ ਬਾਅਦ ਦੱਖਣੀ ਅਫ਼ਰੀਕਾ 48/6
. . .  about 2 hours ago
ਪਿੰਡ ਘਰਾਚੋਂ ਵਿਖੇ ਚੱਲ ਰਹੇ ਸਮਾਗਮ ਵਿਚ ਪਹੁੰਚੇ ਭਗਵੰਨ ਮਾਨ
. . .  about 2 hours ago
ਭਵਾਨੀਗੜ੍ਹ, 28 ਸਤੰਬਰ (ਰਣਧੀਰ ਸਿੰਘ ਫੱਗੂਵਾਲਾ) - ਨੇੜਲੇ ਪਿੰਡ ਘਰਾਚੋਂ ਵਿਖੇ 'ਇਕ ਸ਼ਾਮ ਸ਼ਹੀਦਾਂ ਦੇ ਨਾਮ' ਸਮਾਗਮ ਵਿਚ ਮੁੱਖ ਮੰਤਰੀ ਭਗਵੰਤ ਮਾਨ ਪਹੁੰਚ ਗਏ ਹਨ, ਜਿਨਾਂ ਦਾ ਇਲਾਕਾ ਵਾਸੀਆਂ ਵਲੋਂ ਸਵਾਗਤ...
ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਟੀ-20 : ਦੱਖਣੀ ਅਫ਼ਰੀਕਾ ਨੂੰ ਦੂਜੇ ਓਵਰ 'ਚ ਦੂਜਾ ਝਟਕਾ, ਡੀਕਾਕ ਇਕ ਦੌੜ ਬਣਾ ਕੇ ਆਊਟ
. . .  about 3 hours ago
ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਟੀ-20 : ਦੱਖਣੀ ਅਫ਼ਰੀਕਾ ਨੂੰ ਪਹਿਲੇ ਓਵਰ 'ਚ ਹੀ ਝਟਕਾ, ਬਬੂਮਾ ਬਿਨਾਂ ਕੋਈ ਦੌੜ ਬਣਾਏ ਆਊਟ
. . .  about 3 hours ago
ਲਾਲੂ ਪ੍ਰਸਾਦ ਯਾਦਵ 12ਵੀਂ ਵਾਰ ਨਿਰਵਿਰੋਧ ਚੁਣੇ ਗਏ ਆਰ.ਜੇ.ਡੀ. ਮੁਖੀ
. . .  about 3 hours ago
ਪਟਨਾ, 28 ਸਤੰਬਰ - ਲਾਲੂ ਪ੍ਰਸਾਦ ਯਾਦਵ 12ਵੀਂ ਵਾਰ ਨਿਰਵਿਰੋਧ ਰਾਸ਼ਟਰੀ ਜਨਤਾ ਦਲ (ਆਰ.ਜੇ.ਡੀ.) ਦੇ ਮੁਖੀ ਚੁਣੇ ਗਏ...
ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਟੀ-20 : ਟਾਸ ਜਿੱਤ ਕੇ ਭਾਰਤ ਵਲੋਂ ਪਹਿਲਾਂ ਗੇਂਦਬਾਜ਼ੀ ਦਾ ਫ਼ੈਸਲਾ
. . .  1 minute ago
ਆਈ.ਸੀ.ਸੀ. ਟੀ-20 ਰੈਂਕਿੰਗ 'ਚ ਦੂਜੇ ਸਥਾਨ ’ਤੇ ਪਹੁੰਚੇ ਸੂਰੀਆ ਕੁਮਾਰ ਯਾਦਵ
. . .  about 4 hours ago
ਨਵੀਂ ਦਿੱਲੀ, 28 ਸਤੰਬਰ - ਭਾਰਤੀ ਬੱਲੇਬਾਜ਼ ਸੂਰੀਆ ਕੁਮਾਰ ਯਾਦਵ ਬੁੱਧਵਾਰ ਨੂੰ ਕੌਮਾਂਤਰੀ ਕ੍ਰਿਕਟ ਕੌਂਸਲ (ਆਈ.ਸੀ.ਸੀ.) ਵਲੋਂ ਜਾਰੀ ਟੀ-20 ਕੌਮਾਂਤਰੀ ਪੁਰਸ਼ ਰੈਂਕਿੰਗ ਵਿਚ ਬੱਲੇਬਾਜ਼ਾਂ ਦੀ ਸੂਚੀ ਵਿਚ ਇਕ ਵਾਰ ਫਿਰ ਕੈਰੀਅਰ ਦੇ ਸਰਵੋਤਮ ਦੂਜੇ ਸਥਾਨ ’ਤੇ ਪਹੁੰਚ ਗਏ...
ਪਿੰਡ ਘਰਾਚੋਂ ਵਿਖੇ 'ਇਕ ਸ਼ਾਮ, ਸ਼ਹੀਦਾਂ ਦੇ ਨਾਮ' ਸਮਾਗਮ ਸ਼ੁਰੂ
. . .  about 4 hours ago
ਭਵਾਨੀਗੜ੍ਹ, 28 ਸਤੰਬਰ (ਰਣਧੀਰ ਸਿੰਘ ਫੱਗੂਵਾਲਾ) - ਨੇੜਲੇ ਪਿੰਡ ਘਰਾਚੋਂ ਵਿਖੇ 'ਇਕ ਸ਼ਾਮ, ਸ਼ਹੀਦਾਂ ਦੇ ਨਾਮ' ਸਮਾਗਮ ਦੀ ਸ਼ੁਰੂਆਤ ਹੋ ਗਈ ਹੈ । ਇਸ ਸਮਾਗਮ ਵਿਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਹੋਰ ਮੰਤਰੀ...
ਫੀਫਾ ਵਲੋਂ ਮਹਾਨ ਫੁੱਟਬਾਲਰ ਸੁਨੀਲ ਛੇਤਰੀ ਦੇ ਜੀਵਨ, ਕੈਰੀਅਰ 'ਤੇ ਸੀਰੀਜ਼ ਸ਼ੁਰੂ
. . .  about 4 hours ago
ਜ਼ਿਊਰਿਖ (ਸਵਿਟਜ਼ਰਲੈਂਡ), 28 ਸਤੰਬਰ - ਭਾਰਤੀ ਫੁੱਟਬਾਲ ਦੇ ਮਹਾਨ ਖਿਡਾਰੀ ਸੁਨੀਲ ਛੇਤਰੀ ਦੇ ਮਹਾਨ ਕੈਰੀਅਰ ਨੂੰ 'ਕੈਪਟਨ ਫੈਨਟੈਸਟਿਕ' ਨਾਮ ਦੀ ਲੜੀ ਦੇ ਰੂਪ ਵਿਚ ਇਕ ਨਵੀਂ ਪਛਾਣ ਮਿਲੀ ਹੈ, ਜੋ ਤਿੰਨ ਐਪੀਸੋਡਾਂ ਦੇ ਅੰਤਰਾਲ ਵਿਚ ਉਸ ਦੀ ਕਹਾਣੀ ਨੂੰ ਪ੍ਰਦਰਸ਼ਿਤ...
ਸੁਪਰੀਮ ਕੋਰਟ ਨੇ "ਬੇਲੋੜੀ ਅਪੀਲ" ਦਾਇਰ ਕਰਨ ਲਈ ਤਾਮਿਲਨਾਡੂ ਸਰਕਾਰ 'ਤੇ ਲਗਾਇਆ 5 ਲੱਖ ਰੁਪਏ ਜੁਰਮਾਨਾ
. . .  about 4 hours ago
ਨਵੀਂ ਦਿੱਲੀ, 28 ਸਤੰਬਰ - ਸੁਪਰੀਮ ਕੋਰਟ ਨੇ "ਬੇਲੋੜੀ ਅਪੀਲ" ਦਾਇਰ ਕਰਨ ਲਈ ਤਾਮਿਲਨਾਡੂ ਸਰਕਾਰ 'ਤੇ 5 ਲੱਖ ਰੁਪਏ ਦਾ ਜੁਰਮਾਨਾ ਲਗਾਇਆ...
ਅਪ੍ਰੈਂਟਿਸ ਲਾਈਨਮੈਨ ਯੂਨੀਅਨ ਪੰਜਾਬ ਦੇ ਕਾਰਕੁਨਾਂ ਨੂੰ ਮਿਲਣ ਪਹੁੰਚੇ ਬਿਕਰਮ ਸਿੰਘ ਮਜੀਠੀਆ
. . .  about 5 hours ago
ਪਟਿਆਲਾ, 28 ਸਤੰਬਰ (ਅਮਰਬੀਰ ਸਿੰਘ ਆਹਲੂਵਾਲੀਆ) - ਪਟਿਆਲਾ ਸੰਗਰੂਰ ਮਾਰਗ 'ਤੇ ਸਥਿਤ ਪਿੰਡ ਭੇਡਪੁਰਾ ਵਿਖੇ ਪਿਛਲੇ 9 ਦਿਨਾਂ ਤੋਂ ਬਿਜਲੀ ਦੇ ਹਾਈ ਵੋਲਟੇਜ ਤਾਰਾਂ ਵਾਲੇ ਖੰਭੇ ਦੇ ਉਪਰ ਚੜ੍ਹੇ ਏ.ਐਲ.ਐਮ. ਦੀ ਨੌਕਰੀ ਦੀ ਮੰਗ ਕਰ ਰਹੇ ਅਪ੍ਰੈਂਟਿਸ ਲਾਈਨਮੈਨ ਯੂਨੀਅਨ...
ਪ੍ਰਧਾਨ ਮੰਤਰੀ ਮੋਦੀ ਵਲੋਂ ਲਤਾ ਮੰਗੇਸ਼ਕਰ ਨੂੰ ਜਨਮ ਦਿਨ 'ਤੇ ਵਿਸ਼ੇਸ਼ ਸ਼ਰਧਾਂਜਲੀ ਭੇਟ
. . .  about 5 hours ago
ਨਵੀਂ ਦਿੱਲੀ, 28 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪ੍ਰਸਿੱਧ ਗਾਇਕਾ ਲਤਾ ਮੰਗੇਸ਼ਕਰ ਨੂੰ ਉਨ੍ਹਾਂ ਦੇ 93ਵੇਂ ਜਨਮ ਦਿਨ 'ਤੇ ਵਿਸ਼ੇਸ਼ ਸ਼ਰਧਾਂਜਲੀ ਭੇਟ ਕੀਤੀ। ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ...
ਰਾਜੂ ਸ਼੍ਰੀਵਾਸਤਵ ਦੀ ਬੇਟੀ ਵਲੋਂ ਅਮਿਤਾਭ ਬੱਚਨ ਲਈ ਭਾਵੁਕ ਨੋਟ
. . .  about 5 hours ago
ਮੁੰਬਈ, 28 ਦਸੰਬਰ - ਕਾਮੇਡੀਅਨ ਰਾਜੂ ਸ਼੍ਰੀਵਾਸਤਵ ਦੀ ਬੇਟੀ ਅੰਤਰਾ ਨੇ ਮੈਗਾਸਟਾਰ ਅਮਿਤਾਭ ਬੱਚਨ ਲਈ ਇਕ ਭਾਵੁਕ ਨੋਟ ਛੱਡਿਆ ਹੈ। ਅੰਤਰਾ ਨੇ ਆਪਣੇ ਪਿਤਾ ਦੇ ਆਖਰੀ ਦਿਨਾਂ ਵਿਚ ਉਨ੍ਹਾਂ ਦੀ ਮਦਦ ਲਈ ਧੰਨਵਾਦ ਪ੍ਰਗਟ ਕੀਤਾ। ਅੰਤਰਾ ਨੇ ਭਾਵੁਕ ਨੋਟ ਨੂੰ ਰਾਜੂ ਸ਼੍ਰੀਵਾਸਤਵ...
ਵਿਜੀਲੈਂਸ ਵਲੋਂ ਫ਼ੰਡਾਂ ਵਿਚ ਘਪਲੇ ਦੇ ਦੋਸ਼ ਹੇਠ ਨਗਰ ਕੌਂਸਲ ਸੁਨਾਮ ਦਾ ਸਾਬਕਾ ਪ੍ਰਧਾਨ ਗ੍ਰਿਫ਼ਤਾਰ
. . .  about 5 hours ago
ਸੁਨਾਮ ਊਧਮ ਸਿੰਘ ਵਾਲਾ, 28 ਸਤੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸੰਗਰੂਰ ਜ਼ਿਲ੍ਹੇ ਦੀ ਨਗਰ ਕੌਂਸਲ ਸੁਨਾਮ ਦੇ ਸਾਬਕਾ ਪ੍ਰਧਾਨ ਭਗੀਰਥ ਰਾਏ ਨੂੰ ਸਰਕਾਰੀ ਫ਼ੰਡਾਂ ਵਿਚ ਗਬਨ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ...
ਸਮਾਜ ਸੇਵੀ ਸੰਸਥਾਵਾਂ ਪਾਰਟੀਬਾਜ਼ੀ ਤੋਂ ਉਪਰ ਉੱਠ ਕੇ ਕਰਨ ਲੋਕਾਂ ਦੀ ਭਲਾਈ ਲਈ ਕੰਮ - ਹਰਪਾਲ ਸਿੰਘ ਚੀਮਾ
. . .  about 5 hours ago
ਸੰਗਰੂਰ, 28 ਸਤੰਬਰ (ਧੀਰਜ ਪਸ਼ੋਰੀਆ) - ਪੰਜਾਬ ਦੇ ਖਜ਼ਾਨਾ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਮਾਜ ਸੇਵੀ ਸੰਸਥਾਵਾਂ ਪਾਰਟੀਬਾਜ਼ੀ ਤੋਂ ਉਪਰ ਉੱਠ ਕੇ ਲੋਕਾਂ ਦੀ ਭਲਾਈ ਲਈ ਕੰਮ ਕਰਨ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ...
ਬਿਕਰਮਜੀਤ ਸਿੰਘ ਮਜੀਠਿਆ ਪਿੰਡ ਫੱਗੂਵਾਲਾ ਪਹੁੰਚੇ
. . .  about 6 hours ago
ਭਵਾਨੀਗੜ੍ਹ 28 ਸਤੰਬਰ (ਰਣਧੀਰ ਸਿੰਘ ਫੱਗੂਵਾਲਾ) - ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮਜੀਤ ਸਿੰਘ ਮਜੀਠੀਆ ਪਿੰਡ ਫੱਗੂਵਾਲਾ ਪਹੁੰਚੇ ਅਤੇ ਅਕਾਲੀ ਆਗੂਆਂ ਨਾਲ...
ਮਾਲ ਗੱਡੀ ਹੇਠ ਆਉਣ ਕਾਰਨ ਬਜ਼ੁਰਗ ਦੀ ਮੌਤ
. . .  about 6 hours ago
ਸੁਨਾਮ ਊਧਮ ਸਿੰਘ ਵਾਲਾ, 28 ਸਤੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਅੱਜ ਦੁਪਹਿਰ ਸਮੇ ਸੁਨਾਮ ਨੇੜੇ ਜਾਖਲ-ਲੁਧਿਆਣਾ ਰੇਲਵੇ ਲਾਈਨ 'ਤੇ ਇਕ ਬਜ਼ੁਰਗ ਦੀ ਮਾਲ ਗੱਡੀ ਹੇਠ ਆਉਣ ਕਾਰਨ ਮੌਤ ਹੋ ਜਾਣ ਦੀ ਖ਼ਬਰ ਹੈ।ਜੀ.ਆਰ.ਪੀ. ਸੁਨਾਮ ਦੇ ਸਹਾਇਕ ਥਾਣੇਦਾਰ ਨਿਰਮਲ ਸਿੰਘ...
ਕਿਸਾਨਾਂ ਵਲੋਂ ਨਗਰ ਕੌਂਸਲ ਦਫ਼ਤਰ ਦਾ ਘਿਰਾਓ ਦੂਜੇ ਦਿਨ ਵੀ ਜਾਰੀ
. . .  about 6 hours ago
ਲੌਂਗੋਵਾਲ, 28 ਸਤੰਬਰ (ਸ. ਸ. ਖੰਨਾ,ਵਿਨੋਦ ) - ਕਸਬੇ ਦੇ ਵਾਰਡ ਨੰਬਰ 4 ਵਿਚ ਗਲੀ ਦੇ ਨਿਰਮਾਣ ਨੂੰ ਲੈ ਕੇ ਸਥਾਨਕ ਨਗਰ ਕੌਂਸਲ ਅਧਿਕਾਰੀਆਂ ਵਲੋਂ ਵਰਤੇ ਜਾ ਰਹੇ ਪੱਖਪਾਤੀ ਰਵੱਈਏ ਦੇ ਖ਼ਿਲਾਫ਼ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਵਲੋਂ ਨਗਰ ਕੌਂਸਲ ਦਫ਼ਤਰ...
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਵਲੋਂ ਸ਼ਹੀਦ ਭਗਤ ਸਿੰਘ ਦੇ ਬੁੱਤ ਦਾ ਉਦਘਾਟਨ
. . .  about 6 hours ago
ਮਲੋਟ, 28 ਸਤੰਬਰ (ਪਾਟਿਲ) - ਅੱਜ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਵਲੋਂ ਭਗਤ ਸਿੰਘ ਦਾ ਬੁੱਤ ਅਬੋਹਰ-ਮੁਕਤਸਰ ਰੋਡ ਮਲੋਟ ਵਿਖੇ ਸਥਾਪਿਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਸਾਨੂੰ ਸ਼ਹੀਦਾਂ ਦੀ ਸ਼ਹਾਦਤ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 18 ਹਾੜ ਸੰਮਤ 554

ਬਠਿੰਡਾ

ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੇ ਬਜਟ ਦੀਆਂ ਸਾੜੀਆਂ ਕਾਪੀਆਂ

ਬਠਿੰਡਾ­, 1 ਜੁਲਾਈ (ਵੀਰਪਾਲ ਸਿੰਘ)-ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਸੱਦੇ 'ਤੇ ਸਰਕਾਰੀ ਵਿਭਾਗਾਂ ਦੇ ਸਮੂਹ ਠੇਕਾ ਮੁਲਾਜ਼ਮਾਂ ਨੇ ਡੀ. ਸੀ. ਦਫ਼ਤਰ ਅੱਗੇ ਇਕੱਠੇ ਹੋ ਕੇ ਪੰਜਾਬ ਸਰਕਾਰ ਵਲੋਂ ਪੇਸ਼ ਕੀਤੇ ਬਜਟ ਦੀਆਂ ਕਾਪੀਆਂ ਸਾੜੀਆਂ ਤੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ | ਇਸ ਮੌਕੇ ਪੀ. ਐਸ. ਪੀ. ਸੀ. ਐਲ. ਤੇ ਪੀ. ਐਸ. ਟੀ. ਸੀ. ਐਲ. ਕੰਟਰੈਕਚੂਅਲ ਵਰਕਰ ਯੂਨੀਅਨ ਪੰਜਾਬ ਦੇ ਪ੍ਰਧਾਨ ਗੁਰਵਿੰਦਰ ਸਿੰਘ ਪੰਨੂੰ ਤੇ ਹਰਜਿੰਦਰ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰ ਦਾ ਬਦਲਣ ਨਾਲ ਵੀ ਚੱਕੀ 'ਚ ਪਿਸ ਰਹੇ ਠੇਕਾ ਮੁਲਾਜ਼ਮਾਂ ਲਈ ਕੁਝ ਵੀ ਬਦਲ ਰਿਹਾ ਦਿਖਾਈ ਨਹੀਂ ਦਿੰਦਾ | ਮਾਨ ਸਰਕਾਰ ਵੀ ਪਿਛਲੀਆਂ ਸਰਕਾਰਾਂ ਦੀ ਤਰ੍ਹਾਂ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੀ ਥਾਂ ਨਵੀਆਂ ਕਮੇਟੀਆਂ ਬਣਾ ਕੇ ਨਵਾਂ ਕਾਨੂੰਨ ਬਣਾਉਣ ਦੇ ਪ੍ਰੋਗਰਾਮ ਉਲੀਕ ਰਹੀ ਹੈ, ਜਿਸ ਨਾਲ ਪੰਜਾਬ ਸਰਕਾਰ ਦੀਆਂ ਠੇਕਾ ਮੁਲਾਜ਼ਮ ਮਾਰੂ ਨੀਤੀਆਂ ਸਾਹਮਣੇ ਆ ਰਹੀਆਂ ਹਨ | ਉਨ੍ਹਾਂ ਕਿਹਾ ਕਿ ਸਰਕਾਰਾਂ ਵਲੋਂ 3600 ਹਜਾਰ ਕੱਚੇ ਮੁਲਾਜ਼ਮਾਂ ਤੋਂ ਵੱਖ-ਵੱਖ ਵਿਭਾਗਾਂ 'ਚ ਬਹੁਤ ਹੀ ਘੱਟ ਤਨਖ਼ਾਹਾਂ 'ਤੇ ਕੰਮ ਲਿਆ ਜਾ ਰਿਹਾ ਹੈ ਅਤੇ ਵਾਰ-ਵਾਰ ਪੱਕੇ ਕਰਨ ਦੇ ਵਾਅਦੇ ਕਰਕੇ ਜਲੀਲ ਕੀਤਾ ਜਾ ਰਿਹਾ, ਪੰਜਾਬ ਸਰਕਾਰ ਵਲੋਂ ਪੇਸ਼ ਕੀਤੇ ਬਜਟ ਆਊਟਸੋਰਸਿੰਗ ਰਾਹੀਂ ਕੰਮ ਕਰਦੇ ਕੱਚੇ ਮੁਲਾਜ਼ਮਾਂ ਦੀ ਮੰਗ ਲਈ ਆਪਣਾ ਮੂੰਹ ਬੰਦ ਰੱਖਿਆ ਗਿਆ ਹੈ | ਇਸ ਨਾਲ ਉਕਤ ਠੇਕਾ ਮੁਲਾਜ਼ਮਾਂ ਗੁਜ਼ਾਰੇ ਲਈ ਤਨਖ਼ਾਹਾਂ 'ਚ ਵਾਧੇ ਕਰਨ ਲਈ ਬਜਟ ਵਿਚ ਕੋਈ ਥਾਂ ਨਹੀਂ ਦਿੱਤੀ ਗਈ | ਸਰਕਾਰ ਦੀ ਨੀਤੀਆਂ ਤੋਂ ਸਪੱਸ਼ਟ ਹੈ ਕਿ ਸਰਕਾਰ ਨਿੱਜੀਕਰਨ ਰਾਹੀਂ ਕਾਰਪੋਰੇਟ ਘਰਾਣਿਆਂ ਦੇ ਪੱਖ ਪੂਰਨ ਦੇ ਰੌਅ 'ਚ ਦਿਖਾਈ ਦੇ ਰਹੀ ਹੈ | ਉਨ੍ਹਾਂ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਪੰਜਾਬ ਸਰਕਾਰ ਵਲੋਂ ਸਾਡੀਆਂ ਮੰਗਾਂ ਨੂੰ ਨਜ਼ਰਅੰਦਾਜ਼ ਕੀਤਾ ਗਿਆ ਤਾਂ ਸਮੂਹ ਠੇਕਾ ਮੁਲਾਜ਼ਮ ਸੰਘਰਸ਼ ਨੂੰ ਹੋਰ ਤਿੱਖਾ ਕਰਨਗੇ | ਇਸ ਮੌਕੇ ਸਮੂਹ ਠੇਕਾ ਮੁਲਾਜ਼ਮ ਆਗੂਆਂ 'ਚ ਗੋਰਾ ਸਿੰਘ ਦਿਉਣ, ਦਰਵੇਸ਼ ਸਿੰਘ, ਦਿਨੇਸ਼ ਕੁਮਾਰ, ਗਗਨ ਸਿੰਘ, ਗੁਰਜੀਤ ਸਿੰਘ ਆਦਿ ਹਾਜ਼ਰ ਸਨ |
ਥਰਮਲ ਦੇ ਠੇਕਾ ਮੁਲਾਜ਼ਮਾਂ ਨੇ ਫੂਕੀਆਂ ਬਜਟ ਦੀਆਂ ਕਾਪੀਆਂ
ਲਹਿਰਾ ਮੁਹੱਬਤ, (ਸੁਖਪਾਲ ਸਿੰਘ ਸੁੱਖੀ, ਭੀਮ ਸੈਨ ਹਦਵਾਰੀਆ)-ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਬੈਨਰ ਹੇਠ ਲਹਿਰਾ ਥਰਮਲ ਦੇ ਠੇਕਾ ਮੁਲਾਜ਼ਮਾਂ ਨੇ ਮੁੱਖ ਗੇਟ 'ਤੇ ਰੈਲੀ ਕਰਨ ਉਪਰੰਤ ਬਠਿੰਡਾ-ਜ਼ੀਰਕਪੁਰ ਨੈਸ਼ਨਲ ਹਾਈਵੇ 7 ਦੀ ਸਰਵਿਸ ਰੋਡ 'ਤੇ ਬਜਟ ਦੀਆਂ ਕਾਪੀਆਂ ਫੂਕੀਆਂ | ਇਸ ਸਮੇਂ ਮੋਰਚੇ ਦੇ ਆਗੂਆਂ ਜਗਰੂਪ ਸਿੰਘ ਤੇ ਜਗਸੀਰ ਸਿੰਘ ਭੰਗੂ ਨੇ ਕਿਹਾ ਕਿ ਭਾਵੇਂ ਪੰਜਾਬ 'ਚ ਸਰਕਾਰ ਬਦਲ ਗਈ ਹੈ, ਪਰ ਸਮੂਹ ਸਰਕਾਰੀ ਵਿਭਾਗਾਂ 'ਚ ਪਿਛਲੇ ਲੰਬੇ ਸਮੇਂ ਤੋਂ ਠੇਕਾ ਪ੍ਰਣਾਲੀ ਦੀ ਚੱਕੀ 'ਚ ਪਿਸ ਰਹੇ ਠੇਕਾ ਮੁਲਾਜ਼ਮਾਂ ਦੀ ਹੋਣੀ ਨਹੀਂ ਬਦਲੀ | ਪਿਛਲੀਆਂ ਅਕਾਲੀ-ਭਾਜਪਾ ਤੇ ਕਾਂਗਰਸੀ ਸਰਕਾਰਾਂ ਦੀ ਤਰ੍ਹਾਂ ਹੀ 'ਆਪ' ਸਰਕਾਰ ਵੀ ਕਾਰਪੋਰੇਟ ਹਿੱਤਾਂ ਖਿਆਲ ਰੱਖਦੇ ਹੋਏ | ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ 'ਚ ਰੈਗੂਲਰ ਕਰਨ ਦੀ ਥਾਂ 'ਤੇ ਨਵੀਆਂ ਕਮੇਟੀਆਂ ਤੇ ਨਵਾਂ ਕਾਨੂੰਨ ਬਣਾਉਣ ਦੀਆਂ ਹੀ ਗੱਲਾਂ ਕਰ ਰਹੀ ਹੈ | ਪਿਛਲੀਆਂ ਸਰਕਾਰਾਂ ਦੀ ਤਰਾਂ ਓਹੀ ਛੱਤੀ ਹਜ਼ਾਰ ਦਾ ਅੰਕੜਾ ਹੈ ਜਦ ਕਿ ਲੋਕਾਂ ਅਨੇਕ ਵਿਭਾਗਾਂ 'ਚ ਆਉਟ ਸੋਰਸਿੰਗ (ਠੇਕੇਦਾਰਾਂ ਤੇ ਕੰਪਨੀਆਂ ਰਾਹੀਂ), ਇਨਲਿਸਟਮੈਂਟ ਸਮੇਤ ਹੋਰ ਅਨੇਕਾਂ ਕੈਟਾਗਿਰੀਆਂ ਰਾਹੀਂ ਵੱਡੀ ਗਿਣਤੀ 'ਚ ਠੇਕਾ ਮੁਲਾਜ਼ਮ ਪਿਛਲੇ ਲੰਬੇ ਸਮੇਂ ਤੋਂ ਨਿਗੂਣੀਆਂ ਤਨਖਾਹਾਂ 'ਤੇ ਤਨਦੇਹੀ ਨਾਲ ਸੇਵਾਵਾਂ ਦਿੰਦੇ ਆ ਰਹੇ ਹਨ | ਵਿਭਾਗਾਂ 'ਚ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਪਿਛਲੇ ਲੰਬੇ ਸਮੇਂ ਤੋਂ ਲਗਾਤਾਰ ਤੋਂ ਤਿੱਖੇ ਸੰਘਰਸ਼ ਕਰਦੇ ਆ ਰਹੇ ਹਨ, ਪਰ ਪੰਜਾਬ ਦੀ ਨਵੀਂ ਬਣੀ 'ਆਪ' ਸਰਕਾਰ ਵੀ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੇ ਮਸਲੇ ਤੇ ਪਿਛਲੀਆਂ ਸਰਕਾਰਾਂ ਦੀ ਤਰ੍ਹਾਂ ਓਹੀ ਟਾਲ-ਮਟੋਲ ਦੀ ਨੀਤੀ ਹੀ ਅਪਣਾ ਰਹੀ ਹੈ | ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਸਮੂਹ ਸਰਕਾਰੀ ਵਿਭਾਗਾਂ, ਬੋਰਡਾਂ ਤੇ ਕਾਰਪੋਰੇਸ਼ਨਾਂ ਦੇ ਹਰ ਤਰ੍ਹਾਂ ਦੇ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿਚ ਰੈਗੂਲਰ ਕੀਤਾ ਜਾਵੇ | ਵਿਭਾਗਾਂ ਦੇ ਨਿੱਜੀਕਰਨ ਦੀ ਨੀਤੀ ਰੱਦ ਕੀਤੀ ਜਾਵੇ | ਆਗੂਆਂ ਨੇ ਚਿਤਾਵਨੀ ਭਰੇ ਲਹਿਜ਼ੇ 'ਚ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਠੇਕਾ ਮੁਲਾਜ਼ਮਾਂ ਦੀਆਂ ਉਪਰੋਕਤ ਮੰਗਾਂ ਦਾ ਕੋਈ ਸਾਰਥਿਕ ਹੱਲ ਨਾ ਕੀਤਾ ਤਾਂ ਆਉਣ ਵਾਲੇ ਦਿਨਾਂ 'ਚ ਠੇਕਾ ਮੁਲਾਜ਼ਮ ਤਿੱਖਾ ਸੰਘਰਸ਼ ਕਰਨ ਲਈ ਮਜ਼ਬੂਰ ਹੋਣਗੇ |

ਨਵੀਂ ਐਕਸਾਇਜ਼ ਪਾਲਿਸੀ ਨਾਲ ਪੰਜਾਬ ਦੇ ਠੇਕਿਆਂ 'ਤੇ 30 ਫੀਸਦੀ ਘੱਟ ਰੇਟਾਂ 'ਤੇ ਮਿਲੇਗੀ ਸ਼ਰਾਬ

ਬਠਿੰਡਾ, 1 ਜੁਲਾਈ (ਵੀਰਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਨਵੀਂ ਐਕਸਾਇਜ਼ ਪਾਲਿਸੀ ਲਿਆਉਣ ਨਾਲ ਜਿਥੇ ਪੰਜਾਬ ਭਰ ਦੇ ਸਮੂਹ ਸ਼ਰਾਬ ਠੇਕੇਦਾਰਾਂ 'ਚ ਨਵੀਂ ਹਲਚਲ ਪੈਂਦਾ ਹੋ ਗਈ ਸੀ, ਅੱਜ ਪਹਿਲੀ ਜੁਲਾਈ ਤੋਂ ਪੰਜਾਬ ਦੇ ਠੇਕਿਆਂ 'ਤੇ ਨਵੀਂ ਐਕਸਾਇਜ਼ ਪਾਲਿਸੀ ਨਾਲ ਸ਼ਰਾਬ ...

ਪੂਰੀ ਖ਼ਬਰ »

ਚੋਰੀ ਕੀਤੇ ਮੋਟਰਸਾਈਕਲ ਸਮੇਤ ਇਕ ਗਿ੍ਫ਼ਤਾਰ, ਮੁਕੱਦਮਾ ਦਰਜ

ਬਠਿੰਡਾ, 1 ਜੁਲਾਈ (ਵੀਰਪਾਲ ਸਿੰਘ)-ਥਾਣਾ ਕੈਨਾਲ ਕਾਲੋਨੀ ਪੁਲਿਸ ਨੇ ਚੋਰੀ ਦੇ ਮੋਟਰਸਾਈਕਲ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰ ਲਿਆ ਹੈ ਤੇ ਉਸ ਦੇ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਉਸ ਨੂੰ ਹਵਾਲਾਤ ਵਿਚ ਬੰਦ ਕਰ ਦਿੱਤਾ | ਸੁਖਪ੍ਰੀਤ ਸਿੰਘ ਸਹਾਇਕ ਥਾਣੇਦਾਰ ...

ਪੂਰੀ ਖ਼ਬਰ »

ਜੇਲ੍ਹ 'ਚ ਮਿਲ ਰਹੀਆਂ ਸਿਹਤ ਸਹੂਲਤਾਂ ਤੇ ਦਰਪੇਸ਼ ਆ ਰਹੀਆਂ ਸਮੱਸਿਆਵਾਂ ਸੰਬੰਧੀ ਬੈਠਕ

ਬਠਿੰਡਾ, 1 ਜੁਲਾਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਕੇਂਦਰੀ ਜੇਲ੍ਹ ਬਠਿੰਡਾ (ਗੋਬਿੰਦਪੁਰਾ) 'ਚ ਮਿਲ ਰਹੀਆਂ ਸਿਹਤ ਸਹੂਲਤਾਂ ਤੇ ਦਰਪੇਸ਼ ਆ ਰਹੀਆਂ ਸਮੱਸਿਆਵਾਂ ਸੰਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਇਕ ਵਿਸ਼ੇਸ਼ ...

ਪੂਰੀ ਖ਼ਬਰ »

ਟਰੈਕਟਰ ਹੇਠਾਂ ਆਉਣ ਨਾਲ ਮੋਟਰਸਾਈਕਲ ਸਵਾਰ ਦੀ ਮੌਤ

ਬਠਿੰਡਾ, 1 ਜੁਲਾਈ (ਵੀਰਪਾਲ ਸਿੰਘ)-ਟਰੈਕਟਰ ਦੇ ਮੋਟਰਸਾਈਕਲ ਨਾਲ ਟਕਰਾਉਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ | ਥਾਣਾ ਸਦਰ ਬਠਿੰਡਾ ਦੀ ਪੁਲਿਸ ਨੇ ਟਰੈਕਟਰ ਚਾਲਕ ਖ਼ਿਲਾਫ਼ ਮੁਕੱਦਮਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਹਰਜਿੰਦਰ ...

ਪੂਰੀ ਖ਼ਬਰ »

ਬਠਿੰਡਾ 'ਚ 59.6 ਐਮ. ਐਮ. ਮੀਂਹ

ਬਠਿੰਡਾ, 1 ਜੁਲਾਈ (ਅਵਤਾਰ ਸਿੰਘ)-ਅੱਜ ਤਕੜੇ ਬਠਿੰਡਾ ਤੇ ਆਸ-ਪਾਸ ਦੇ ਖੇਤਰਾਂ 'ਚ ਕਈ ਘੰਟੇ ਲਗਾਤਾਰ ਮੌਨਸੂਨ ਦਾ ਪਹਿਲਾ ਮੀਂਹ ਪਿਆ ਹੈ, ਜਿਸ ਨਾਲ ਬਠਿੰਡਾ ਸਥਿਤ ਪ੍ਰਸ਼ਾਸਨਿਕ ਅਧਿਕਾਰੀਆਂ ਦੀਆਂ ਰਿਹਾਇਸ਼ਾਂ ਸਮੇਤ ਹੋਰਨਾਂ ਨੀਵੇਂ ਇਲਾਕਿਆਂ 'ਚ ਪਾਣੀ ਭਰ ਗਿਆ | ਜਿਸ ...

ਪੂਰੀ ਖ਼ਬਰ »

ਸਿਹਤ ਸੇਵਾਵਾਂ 'ਚ ਸੁਧਾਰ ਦਾ ਭਰੋਸਾ ਮਿਲਣ ਉਪਰੰਤ ਧਰਨਾ ਸਮਾਪਤ

ਨਥਾਣਾ, 1 ਜੁਲਾਈ (ਗੁਰਦਰਸ਼ਨ ਲੁੱਧੜ)-ਕਮਿਊਨਟੀ ਹੈਲਥ ਸੈਂਟਰ ਨਥਾਣਾ ਦੇ ਮੁਲਾਜ਼ਮਾਂ ਤੇ ਜਨਤਕ ਜਥੇਬੰਦੀਆਂ ਵਲੋਂ ਸਰਕਾਰੀ ਹਸਪਤਾਲ ਨਥਾਣਾ ਅੱਗੇ ਲਗਾਇਆ ਹੋਇਆ ਧਰਨਾ ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਭਰੋਸਾ ਮਿਲਣ ਉਪਰੰਤ ਇਕ ਵਾਰ ਚੁੱਕਿਆ ਗਿਆ ਹੈ | ਜ਼ਿਲ੍ਹਾ ...

ਪੂਰੀ ਖ਼ਬਰ »

ਬੈਂਕ ਵਲੋਂ ਸੀਲ ਕੀਤੀ ਫੈਕਟਰੀ 'ਚੋਂ ਗਲੀ ਸੜੀ ਲਾਸ਼ ਬਰਾਮਦ

ਰਾਮਪੁਰਾ ਫੂਲ, 1 ਜੁਲਾਈ (ਗੁਰਮੇਲ ਸਿੰਘ ਵਿਰਦੀ)-ਬਠਿੰਡਾ-ਬਰਨਾਲਾ ਰੋਡ 'ਤੇ ਸਥਿਤ ਪਿੰਡ ਲਹਿਰਾ ਧੁਰਕੋਟ ਨੇੜੇ ਸ਼ਕਤੀ ਰਿਜੋੜ ਦੇ ਸਾਹਮਣੇ ਬੈਂਕ ਵਲੋਂ ਸੀਲ ਕੀਤੀ ਗਈ ਫੈਕਟਰੀ 'ਚੋਂ ਗਲੀ ਸੜੀ ਲਾਸ਼ ਬਰਾਮਦ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਕੱਪੜੇ ਦੀ ਦੁਕਾਨ 'ਚੋਂ 9 ਹਜ਼ਾਰ ਦੀ ਨਕਦੀ ਤੇ 30 ਹਜ਼ਾਰ ਦੇ ਕੱਪੜੇ ਚੋਰੀ

ਬਠਿੰਡਾ, 1 ਜੁਲਾਈ (ਪ੍ਰੀਤਪਾਲ ਸਿੰਘ ਰੋਮਾਣਾ)-ਬਠਿੰਡਾ ਦੇ ਪ੍ਰਤਾਪ ਨਗਰ 'ਚ ਚੋਰਾਂ ਵਲੋਂ ਕੱਪੜਿਆਂ ਦੀ ਦੁਕਾਨ 'ਚੋਂ ਹਜ਼ਾਰਾਂ ਰੁਪਏ ਦੀ ਨਕਦੀ ਤੇ ਕੱਪੜੇ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਮੌਕੇ 'ਤੇ ਪੁਲਿਸ ਮੁਲਾਜ਼ਮਾਂ ਤੇ ਮੋਬਾਈਲ ਫੋਰੈਂਸਿਕ ਲੈਬ ਦੀ ਟੀਮ ...

ਪੂਰੀ ਖ਼ਬਰ »

ਗਿਆਨੀ ਹਰਪ੍ਰੀਤ ਸਿੰਘ ਵਲੋਂ ਮਾਲਵਾ ਕਲੱਬ ਦੇ ਸਹਿਯੋਗ ਸਦਕਾ ਬੂਟੇ ਲਗਾਉਣ ਦੀ ਮੁਹਿੰਮ ਸ਼ੁਰੂਆਤ

ਤਲਵੰਡੀ ਸਾਬੋ, 1 ਜੁਲਾਈ (ਰਣਜੀਤ ਸਿੰਘ ਰਾਜੂ)-ਵਾਤਾਵਰਨ 'ਚ ਲਗਾਤਾਰ ਹੋ ਰਹੀਆਂ ਤਬਦੀਲੀਆਂ ਨੂੰ ਦੇਖਦਿਆਂ 'ਵਾਤਾਵਰਨ ਬਚਾਓ' ਮੰਤਵ ਤਹਿਤ ਇਲਾਕੇ ਦੀ ਨਾਮੀ ਸਮਾਜ ਸੇਵੀ ਸੰਸਥਾ ਮਾਲਵਾ ਵੈੱਲਫੇਅਰ ਕਲੱਬ ਵਲੋਂ ਖੇਤਰ ਭਰ 'ਚ ਬੂਟੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ...

ਪੂਰੀ ਖ਼ਬਰ »

ਮਾਮਲਾ ਸਰਕਾਰੀ ਖਜ਼ਾਨੇ ਨੂੰ ਚੂਨਾ ਲਗਾਉਣ ਦਾ

ਸਿਵਲ ਹਸਪਤਾਲ ਬਠਿੰਡਾ ਦੇ ਇਕ ਐਂਬੂਲੈਂਸ ਡਰਾਈਵਰ ਖ਼ਿਲਾਫ਼ ਮਾਮਲਾ ਦਰਜ

ਬਠਿੰਡਾ, 1 ਜੁਲਾਈ (ਪ੍ਰੀਤਪਾਲ ਸਿੰਘ ਰੋਮਾਣਾ)-ਥਾਣਾ ਕੋਤਵਾਲੀ ਬਠਿੰਡਾ ਦੀ ਪੁਲਿਸ ਨੇ ਸਰਕਾਰੀ ਖਜਾਨੇ ਨੂੰ ਚੂਨਾ ਲਗਾਉਣ ਦੇ ਮਾਮਲੇ 'ਚ ਸਥਾਨਕ ਸਿਵਲ ਹਸਪਤਾਲ ਦੇ ਇਕ ਐਂਬੂਲੈਂਸ ਡਰਾਈਵਰ ਅਮਰੀਕ ਸਿੰਘ ਖ਼ਿਲਾਫ਼ ਵੱਖ-ਵੱਖ ਧਰਾਵਾਂ ਤਹਿਤ ਮੁਕੱਦਮਾ ਦਰਜ ਕਰ ਲਿਆ ਹੈ, ...

ਪੂਰੀ ਖ਼ਬਰ »

ਪੀ. ਏ. ਯੂ. ਫਾਰਮ ਸਲਾਹਕਾਰ ਸੇਵਾ ਕੇਂਦਰ ਬਠਿੰਡਾ ਵਲੋਂ ਨਰਮੇ ਦੀ ਫ਼ਸਲ ਦਾ ਸਰਵੇਖਣ

ਭੁੱਚੋ ਮੰਡੀ, 1 ਜੁਲਾਈ (ਬਿੱਕਰ ਸਿੰਘ ਸਿੱਧੂ) - ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਫਾਰਮ ਸਲਾਹਕਾਰ ਸੇਵਾ ਕੇਂਦਰ ਬਠਿੰਡਾ ਦੇ ਖੇਤੀ ਵਿਗਿਆਨੀਆਂ ਵਲੋਂ ਜ਼ਿਲ੍ਹਾ ਬਠਿੰਡਾ ਦੇ ਬਲਾਕ ਨਥਾਣਾ ਦੇ ਵੱਖ-ਵੱਖ ਪਿੰਡਾਂ ਭੁੱਚੋ ਕਲਾਂ, ਸੇਮਾ, ਪੂਹਲਾ, ਨਾਥਾਣਾ, ਗੰਗਾ ਤੇ ...

ਪੂਰੀ ਖ਼ਬਰ »

ਮੀਂਹ ਨਾਲ ਕਿਸਾਨ ਬਾਗੋ ਬਾਗ, ਝੋਨੇ ਲਵਾਈ ਦਾ ਕੰਮ ਤੇਜ਼

ਸੀਂਗੋ ਮੰਡੀ, 1 ਜੁਲਾਈ (ਲੱਕਵਿੰਦਰ ਸ਼ਰਮਾ)-ਲੰਘੀ ਸਾਰੀ ਰਾਤ ਰੁਕ ਰੁਕ ਕੇ ਹੋਈ ਵਰਖਾ ਨੇ ਜਿਥੇ ਪਿਛਲੇ ਕਈ ਦਿਨਾਂ ਤੋਂ ਗਰਮੀ ਦੇ ਝੰਬੇ ਲੋਕਾਂ ਨੂੰ ਰਾਹਤ ਦਿਵਾਈ ਹੈ ਉੱਥੇ ਹੀ ਸਾਉਣੀ ਦੀਆਂ ਸਾਰੀਆਂ ਫ਼ਸਲਾਂ ਲਈ ਵਰਖਾ ਲਾਭਦਾਇਕ ਮੰਨੀ ਜਾ ਰਹੀ ਹੈ | ਇਸ ਸੰਬੰਧੀ ਕਰਮ ...

ਪੂਰੀ ਖ਼ਬਰ »

ਸਰਕਾਰੀ ਹਸਪਤਾਲ ਦੀ ਪਾਰਕਿੰਗ ਦੇ ਕਰਿੰਦੇ ਵਲੋਂ ਵੱਧ ਪੈਸੇ ਵਸੂਲ ਕਰਨ ਦੇ ਮਾਮਲੇ 'ਚ ਠੇਕਾ ਰੱਦ

ਬਠਿੰਡਾ, 1 ਜੁਲਾਈ (ਪ੍ਰੀਤਪਾਲ ਸਿੰਘ ਰੋਮਾਣਾ)-ਸਿਵਲ ਹਸਪਤਾਲ ਦੀ ਪਾਰਕਿੰਗ 'ਚ ਕਰਿੰਦੇ ਵਲੋਂ ਵਾਹਨ ਚਾਲਕਾਂ ਤੋਂ ਤੈਅ ਕੀਤੇ ਰੇਟ ਤੋਂ ਵੱਧ ਪੈਸੇ ਵਸੂਲ ਕਰਨ ਦੇ ਮਾਮਲੇ 'ਚ ਹੈਲਥ ਸੈਕਟਰੀ ਦੇ ਨਿਰਦੇਸ਼ 'ਚ ਬਣੀ ਜਾਂਚ ਕਮੇਟੀ ਦੁਆਰਾ ਪਾਰਕਿੰਗ 'ਚ ਪਾਈ ਗਈਆਂ ਖ਼ਾਮੀਆਂ ...

ਪੂਰੀ ਖ਼ਬਰ »

ਜਨਰਲ ਵਰਗ ਨੂੰ ਮੁਫ਼ਤ ਬਿਜਲੀ ਦੇਣ ਵਾਲੀ ਪਹਿਲੀ ਮਾਨ ਸਰਕਾਰ-ਨੀਲ ਗਰਗ

ਬਠਿੰਡਾ, 1 ਜੁਲਾਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਆਮ ਆਦਮੀ ਪਾਰਟੀ (ਆਪ) ਸਰਕਾਰ ਨੇ 1 ਜੁਲਾਈ ਤੋਂ ਹਰ ਘਰ ਨੂੰ 300 ਯੂਨਿਟ ਮੁਫ਼ਤ ਬਿਜਲੀ ਦੇਣ ਦੀ ਸ਼ੁਰੂਆਤ ਕੀਤੀ ਹੈ | 'ਆਪ' ਨੇ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨਾਲ ਜੋ ਵਾਅਦਾ ਕੀਤਾ ਸੀ, ਉਹ ਪੂਰਾ ਕੀਤਾ ਤੇ ਸਾਡੀ ...

ਪੂਰੀ ਖ਼ਬਰ »

ਚੇਤਕ ਕੋਰ ਵਲੋਂ ਬਠਿੰਡਾ ਛਾਉਣੀ ਵਿਖੇ 44ਵੇਂ ਸਥਾਪਨਾ ਦਿਵਸ ਮੌਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਅਰਪਣ

ਬਠਿੰਡਾ, 1 ਜੁਲਾਈ (ਅਵਤਾਰ ਸਿੰਘ)-ਸਥਾਨਕ ਛਾਉਣੀ ਵਿਖੇ ਚੇਤਕ ਕੋਰ ਨੇ ਆਪਣਾ 44ਵਾਂ ਸਥਾਪਨਾ ਦਿਵਸ ਜਨਰਲ ਅਫ਼ਸਰ ਕਮਾਂਡਿੰਗ ਲੈਫ਼ਟੀਨੈਂਟ ਜਨਰਲ ਜੇ. ਬੀ. ਚੌਧਰੀ ਦੀ ਅਗਵਾਈ 'ਚ ਮਨਾਇਆ ਗਿਆ | ਇਸ ਮੌਕੇ ਉਨ੍ਹਾਂ ਸਮੇਤ ਹੋਰ ਫ਼ੌਜ ਅਧਿਕਾਰੀਆਂ ਤੇ ਜਵਾਨਾਂ ਨੇ ਆਪਣੇ ਏਰੀਆ ...

ਪੂਰੀ ਖ਼ਬਰ »

ਰਿਟਾ.ਹੌਲਦਾਰ ਪਿਆਰੇ ਲਾਲ ਸ਼ਰਮਾ ਨੂੰ ਸਦਮਾ, ਮਾਤਾ ਦਾ ਦਿਹਾਂਤ

ਰਾਮਾਂ ਮੰਡੀ, 1 ਜੁਲਾਈ (ਅਮਰਜੀਤ ਸਿੰਘ ਲਹਿਰੀ)-ਨੇੜਲੇ ਪਿੰਡ ਕੋਟਬਖਤੂ ਦੇ ਰਿਟਾ: ਹੌਲਦਾਰ ਪਿਆਰੇ ਲਾਲ ਸ਼ਰਮਾ ਨੂੰ ਉਸ ਸਮੇਂ ਭਾਰੀ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਮਾਤਾ ਦਵਾਰਕੀ ਦੇਵੀ ਦਾ ਅਚਾਨਕ ਦਿਹਾਂਤ ਹੋ ਗਿਆ | ਉਨ੍ਹਾਂ ਦਾ ਅੰਤਿਮ ਸੰਸਕਾਰ ਪਿੰਡ ਦੇ ...

ਪੂਰੀ ਖ਼ਬਰ »

ਸੂਬੇਦਾਰ ਸਵਰਨਦੀਪ ਸਿੰਘ ਨੂਰ ਹੋਏ ਸੇਵਾ-ਮੁਕਤ

ਬਠਿੰਡਾ, 1 ਜੁਲਾਈ (ਸੱਤਪਾਲ ਸਿੰਘ ਸਿਵੀਆਂ)-ਭਾਰਤੀ ਸੈਨਾ 'ਚ 17 ਸਾਲ ਦੀ ਸੇਵਾ ਨਿਭਾਉਣ ਉਪਰੰਤ ਸੇਵਾ ਮੁਕਤ ਹੋਏ ਸੂਬੇਦਾਰ (ਆਰ. ਟੀ.) ਸਵਰਨਦੀਪ ਸਿੰਘ ਨੂਰ ਭਾਰਤੀ ਸੈਨਾ 'ਚ 17 ਸਾਲ ਦੀ ਸੇਵਾ ਨਿਭਾਉਣ ਉਪਰੰਤ ਸੇਵਾ ਮੁਕਤ ਹੋ ਗਏ ਹਨ, ਜਿਨ੍ਹਾਂ ਨੂੰ 'ਪੰਜਾਬ ਰੈਜੀਮੈਂਟਲ ...

ਪੂਰੀ ਖ਼ਬਰ »

ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਮੰਤਰੀ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਕਰਨ ਦੀ ਚਿਤਾਵਨੀ

ਬਠਿੰਡਾ, 1 ਜੁਲਾਈ (ਅਵਤਾਰ ਸਿੰਘ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੀ ਮੰਤਰੀ ਡਾ. ਬਲਜੀਤ ਕੌਰ ਦੇ ਬਿਆਨ ਦੀ ਜ਼ੋਰਦਾਰ ਨਿੰਦਾ ਕੀਤੀ ਹੈ ਜਿਸ 'ਚ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੇ ਮਾਣ ਭੱਤੇ ...

ਪੂਰੀ ਖ਼ਬਰ »

ਮੌਨਸੂਨ ਦੇ ਪਹਿਲੇ ਮੀਂਹ ਨਾਲ ਹੀ ਕਿਸਾਨਾਂ ਦੇ ਚਿਹਰੇ ਖਿੜੇ

ਰਾਮਾਂ ਮੰਡੀ, 1 ਜੁਲਾਈ (ਤਰਸੇਮ ਸਿੰਗਲਾ)-ਬੀਤੀ ਪੂਰੀ ਰਾਤ ਪਏ ਮੌਨਸੂਨ ਦੇ ਪਹਿਲੇ ਮੀਂਹ ਨਾਲ ਹੀ ਕਿਸਾਨਾਂ ਦੇ ਚਿਹਰੇ ਖਿੜ ਉਠੇ ਹਨ | ਪਿੰਡ ਰਾਮਸਰਾ ਦੇ ਸਾਬਕਾ ਸਰਪੰਚ ਸੁਰਜੀਤ ਸਿੰਘ ਸਿੱਧੂ, ਗੁਰਚੇਤ ਸਿੰਘ ਸਿੱਧੂ ਰਾਮਾਂ, ਮੋਦਨ ਸਿੰਘ ਸਾਬਕਾ ਪੰਚ ਸੇਖੂ, ਬਲਜੀਤ ...

ਪੂਰੀ ਖ਼ਬਰ »

ਸੜਕ ਦੁਰਘਟਨਾ 'ਚ ਇਕ ਜ਼ਖ਼ਮੀ

ਬਠਿੰਡਾ, 1 ਜੁਲਾਈ (ਅਵਤਾਰ ਸਿੰਘ)-ਸ਼ਹਿਰ ਦੇ ਆਦਰਸ਼ ਨਗਰ ਦੇ ਨੇੜੇ ਗੋਨਿਆਣਾ ਰੋਡ 'ਤੇ ਸਲਿਪ ਰੋਡ ਕੋਲ ਦੋ ਮੋਟਰਸਾਈਕਲਾਂ ਦੀ ਆਪਸੀ ਟੱਕਰ ਕਾਰਨ ਇਕ ਵਿਅਕਤੀ ਦੇ ਜ਼ਖ਼ਮੀ ਹੋਣ ਦੀ ਸੂਚਨਾ ਪਾ ਕੇ ਨੌਜਵਾਨ ਵੈੱਲਫੇਅਰ ਸੁਸਾਇਟੀ ਦੇ ਵਰਕਰ ਨੀਰਜ ਸਿੰਗਲਾ, ਅਤੁਲ ਜੈਨ ...

ਪੂਰੀ ਖ਼ਬਰ »

ਮੋਟਰਸਾਈਕਲ ਚੋਰ ਗਿ੍ਫ਼ਤਾਰ, 3 ਮੋਟਰਸਾਈਕਲ ਬਰਾਮਦ

ਰਾਮਾਂ ਮੰਡੀ, 1 ਜੁਲਾਈ (ਤਰਸੇਮ ਸਿੰਗਲਾ)-ਇਲਾਕੇ ਅੰਦਰ ਮੋਟਰਸਾਈਕਲ ਚੋਰੀ ਹੋਣ ਦੀਆਂ ਵਾਰਦਾਤਾਂ ਨੂੰ ਸਖ਼ਤੀ ਨਾਲ ਲੈਂਦੇ ਹੋਏ ਰਾਮਾਂ ਪੁਲਿਸ ਨੂੰ ਅੱਜ ਉਸ ਸਮੇਂ ਵੱਡੀ ਸਫ਼ਲਤਾ ਮਿਲੀ ਜਦ ਇਕ ਮੋਟਰਸਾਈਕਲ ਚੋਰ ਨੂੰ ਉਸ ਸਮੇਂ ਗਿ੍ਫ਼ਤਾਰ ਕਰ ਲਿਆ ਜਦ ਉਹ ਚੋਰੀ ਕੀਤੇ ...

ਪੂਰੀ ਖ਼ਬਰ »

ਵੱਖ-ਵੱਖ ਸਕੂਲਾਂ ਦਾ 12ਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ

ਭਗਤਾ ਭਾਈਕਾ, 1 ਜੁਲਾਈ (ਸੁਖਪਾਲ ਸਿੰਘ ਸੋਨੀ)-12ਵੀਂ ਜਮਾਤ ਦੇ ਐਲਾਨੇ ਨਤੀਜਿਆਂ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਲਾਲ ਦਾ ਨਤੀਜਾ ਸ਼ਾਨਦਾਰ ਰਿਹਾ | ਸਕੂਲ ਦੀਆਂ ਵਿਦਿਆਰਥਣਾਂ ਅਮਨਦੀਪ ਕੌਰ ਨੇ 477/500, ਹਰਮਨਾਜ ਪੁੱਤਰੀ ਰੂਪ ਖ਼ਾਨ ਨੇ 465, ਮਨਜੀਤ ਕੌਰ ਨੇ 459 ਅੰਕ ...

ਪੂਰੀ ਖ਼ਬਰ »

ਵਿਧਾਨ ਸਭਾ ਬਜਟ ਸੈਸ਼ਨ ਦੀ ਕਾਰਵਾਈ ਦਾ ਸਿੱਧਾ ਪ੍ਰਸਾਰਣ ਸਰਕਾਰ ਦੀ ਇਮਾਨਦਾਰੀ ਦਾ ਸਬੂਤ-ਗੁਰਪ੍ਰੀਤ ਕੌਰ

ਰਾਮਾਂ ਮੰਡੀ, 1 ਜੁਲਾਈ (ਤਰਸੇਮ ਸਿੰਗਲਾ)-ਪੰਜਾਬ ਸਰਕਾਰ ਵਲੋਂ ਬੀਤੇ ਦਿਨੀਂ ਵਿਧਾਨ ਸਭਾ ਬਜਟ ਸ਼ੈਸ਼ਨ ਦੀ ਕਾਰਵਾਈ ਦਾ ਸਿੱਧਾ ਪ੍ਰਸਾਰਣ ਸਰਕਾਰ ਦੀ ਇਮਾਨਦਾਰੀ ਦਾ ਸਭ ਤੋਂ ਵੱਡਾ ਸਬੂਤ ਹੈ | ਇਹ ਬਿਆਨ ਦਿੰਦੇ ਹੋਏ ਗੁਰਪ੍ਰੀਤ ਕੌਰ ਸਿੱਧੂ ਸੂਬਾ ਜੁਆਇੰਟ ਸਕੱਤਰ ...

ਪੂਰੀ ਖ਼ਬਰ »

ਭਰਵੇਂ ਮੀਂਹ ਨਾਲ ਝੋਨੇ ਤੇ ਨਰਮੇ ਦੀਆਂ ਫ਼ਸਲਾਂ ਨੱਕੋ-ਨੱਕ ਭਰੀਆਂ

ਭਾਗੀਵਾਂਦਰ, 1 ਜੁਲਾਈ (ਮਹਿੰਦਰ ਸਿੰਘ ਰੂਪ)-ਬੀਤੀ ਰਾਤ ਪਏ ਭਾਰੀ ਮੀਂਹ ਨਾਲ ਜਿਥੇ ਲੋਕਾਂ ਨੂੰ ਗਰਮੀ ਤੋਂ ਵੱਡੀ ਰਾਹਤ ਮਿਲੀ ਹੈ ਉਥੇ ਨਰਮੇ, ਝੋਨੇ ਤੇ ਹਰੇ ਚਾਰੇ ਦੀਆਂ ਖੜ੍ਹੀਆਂ ਫ਼ਸਲਾਂ ਵੀ ਬਾਰਿਸ਼ ਨਾਲ ਨੱਕੋ-ਨੱਕ ਭਰ ਗਈਆਂ ਹਨ | ਖੇਤੀ ਮਾਹਿਰਾਂ ਵਲੋਂ ਇਹ ਬਰਸਾਤ ...

ਪੂਰੀ ਖ਼ਬਰ »

47 ਸਾਲਾਂ ਤੋਂ ਇਨਸਾਫ਼ ਨੂੰ ਤਰਸ ਰਹੇ ਹਨ 50 ਪਿੰਡਾਂ ਦੇ ਲੋਕ

ਬਰਾੜ ਆਰ. ਸਿੰਘ ਗੋਨਿਆਣਾ-ਲੋਕਾਂ ਦੀ ਭਾਵਨਾ ਦੀ ਨਬਜ਼ ਨੂੰ ਟੋਹਣ, ਰਾਜਨੀਤਕ ਨਜ਼ਰੀਏ ਜਾਂ ਲੋਕਾਂ ਦੀਆਂ ਭਾਵਨਾਵਾਂ ਦਾ ਫ਼ਾਇਦਾ ਉਠਾਉਂਦੇ ਹੋਏ ਮਰਹੂਮ ਰਾਸ਼ਟਰਪਤੀ ਗਿਆਨੀ ਜ਼ੈਲ ਸਿੰਘ ਨੇ 1975 ਦੇ ਮੁੱਖ ਮੰਤਰੀ ਕਾਰਜਕਾਲ ਸਮੇਂ ਪਿੰਡ ਅਬਲੂ ਵਿਖੇ 'ਸਿੱਧ ਤਿਲਕ ਰਾਓ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX