ਤਾਜਾ ਖ਼ਬਰਾਂ


ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਟੀ-20 : ਦੱਖਣੀ ਅਫਰੀਕਾ ਨੇ ਭਾਰਤ ਨੂੰ ਦਿੱਤਾ 107 ਦੌੜਾਂ ਦਾ ਟੀਚਾ
. . .  8 minutes ago
ਸਾਨੂੰ ਸ਼ਹੀਦਾਂ ਦੀ ਸੋਚ 'ਤੇ ਚੱਲਣ ਦਾ ਪ੍ਰਣ ਕਰਨਾ ਚਾਹੀਦਾ ਹੈ - ਵਿਧਾਇਕ ਗੈਰੀ ਬੜਿੰਗ
. . .  36 minutes ago
ਅਮਲੋਹ, 28 ਸਤੰਬਰ (ਕੇਵਲ ਸਿੰਘ) - ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ 115ਵੇਂ ਜਨਮ ਦਿਵਸ ਨੂੰ ਸਮਰਪਿਤ ਇਕ ਵਿਸ਼ਾਲ ਕੈਂਡਲ ਮਾਰਚ ਨਾਭਾ ਚੌਕ ਅਮਲੋਹ ਤੋਂ ਸਰਕਾਰੀ ਸੀਨਿਅਰ ਸੈਕੰਡਰੀ ਸਕੂਲ ਲੜਕੀਆਂ ਅਮਲੋਹ ਤੱਕ ...
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਖਮਾਣੋਂ ਵਿਚ ਕੱਢਿਆ ਗਿਆ ਮੋਮਬੱਤੀ ਮਾਰਚ
. . .  47 minutes ago
ਖਮਾਣੋਂ, 28 ਸਤੰਬਰ (ਮਨਮੋਹਣ ਸਿੰਘ ਕਲੇਰ) - ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਖਮਾਣੋਂ ਵਿਚ ਹਲਕਾ ਬਸੀ ਪਠਾਣਾਂ ਦੇ ਵਿਧਾਇਕ ਰੁਪਿੰਦਰ ਸਿੰਘ ਹੈਪੀ ਦੀ ਅਗਵਾਈ ਹੇਠ ਮੋਮਬੱਤੀ ਮਾਰਚ ਕੱਢਿਆ ਗਿਆ। ।ਇਸ ਮੋਮਬੱਤੀ ਮਾਰਚ ਵਿਚ ਵੱਖ-ਵੱਖ ਸਕੂਲਾਂ...
ਗੰਨਾ ਕਾਸ਼ਤਕਾਰਾਂ ਨੇ ਕੱਲ੍ਹ ਜਲੰਧਰ-ਫਗਵਾੜਾ ਹਾਈਵੇਅ 'ਤੇ ਰੋਸ ਪ੍ਰਦਰਸ਼ਨ ਦਾ ਦਿੱਤਾ ਸੱਦਾ ਲਿਆ ਵਾਪਸ
. . .  29 minutes ago
ਜਲੰਧਰ, 28 ਸਤੰਬਰ - ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਮੰਗਾਂ ਪੂਰੀਆਂ ਕਰਨ ਦੇ ਭਰੋਸੇ ਤੋਂ ਬਾਅਦ ਗੰਨਾ ਕਾਸ਼ਤਕਾਰਾਂ ਦੀਆਂ ਜਥੇਬੰਦੀਆਂ ਨੇ ਕੱਲ੍ਹ ਜਲੰਧਰ-ਫਗਵਾੜਾ ਹਾਈਵੇਅ 'ਤੇ ਰੋਸ ਪ੍ਰਦਰਸ਼ਨ ਦਾ ਦਿੱਤਾ ਸੱਦਾ ਵਾਪਸ...
ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਟੀ-20 : 10 ਓਵਰਾਂ ਤੋਂ ਬਾਅਦ ਦੱਖਣੀ ਅਫ਼ਰੀਕਾ 48/6
. . .  about 1 hour ago
ਪਿੰਡ ਘਰਾਚੋਂ ਵਿਖੇ ਚੱਲ ਰਹੇ ਸਮਾਗਮ ਵਿਚ ਪਹੁੰਚੇ ਭਗਵੰਨ ਮਾਨ
. . .  about 1 hour ago
ਭਵਾਨੀਗੜ੍ਹ, 28 ਸਤੰਬਰ (ਰਣਧੀਰ ਸਿੰਘ ਫੱਗੂਵਾਲਾ) - ਨੇੜਲੇ ਪਿੰਡ ਘਰਾਚੋਂ ਵਿਖੇ 'ਇਕ ਸ਼ਾਮ ਸ਼ਹੀਦਾਂ ਦੇ ਨਾਮ' ਸਮਾਗਮ ਵਿਚ ਮੁੱਖ ਮੰਤਰੀ ਭਗਵੰਤ ਮਾਨ ਪਹੁੰਚ ਗਏ ਹਨ, ਜਿਨਾਂ ਦਾ ਇਲਾਕਾ ਵਾਸੀਆਂ ਵਲੋਂ ਸਵਾਗਤ...
ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਟੀ-20 : ਦੱਖਣੀ ਅਫ਼ਰੀਕਾ ਨੂੰ ਦੂਜੇ ਓਵਰ 'ਚ ਦੂਜਾ ਝਟਕਾ, ਡੀਕਾਕ ਇਕ ਦੌੜ ਬਣਾ ਕੇ ਆਊਟ
. . .  about 1 hour ago
ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਟੀ-20 : ਦੱਖਣੀ ਅਫ਼ਰੀਕਾ ਨੂੰ ਪਹਿਲੇ ਓਵਰ 'ਚ ਹੀ ਝਟਕਾ, ਬਬੂਮਾ ਬਿਨਾਂ ਕੋਈ ਦੌੜ ਬਣਾਏ ਆਊਟ
. . .  about 1 hour ago
ਲਾਲੂ ਪ੍ਰਸਾਦ ਯਾਦਵ 12ਵੀਂ ਵਾਰ ਨਿਰਵਿਰੋਧ ਚੁਣੇ ਗਏ ਆਰ.ਜੇ.ਡੀ. ਮੁਖੀ
. . .  about 1 hour ago
ਪਟਨਾ, 28 ਸਤੰਬਰ - ਲਾਲੂ ਪ੍ਰਸਾਦ ਯਾਦਵ 12ਵੀਂ ਵਾਰ ਨਿਰਵਿਰੋਧ ਰਾਸ਼ਟਰੀ ਜਨਤਾ ਦਲ (ਆਰ.ਜੇ.ਡੀ.) ਦੇ ਮੁਖੀ ਚੁਣੇ ਗਏ...
ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਟੀ-20 : ਟਾਸ ਜਿੱਤ ਕੇ ਭਾਰਤ ਵਲੋਂ ਪਹਿਲਾਂ ਗੇਂਦਬਾਜ਼ੀ ਦਾ ਫ਼ੈਸਲਾ
. . .  about 2 hours ago
ਆਈ.ਸੀ.ਸੀ. ਟੀ-20 ਰੈਂਕਿੰਗ 'ਚ ਦੂਜੇ ਸਥਾਨ ’ਤੇ ਪਹੁੰਚੇ ਸੂਰੀਆ ਕੁਮਾਰ ਯਾਦਵ
. . .  about 2 hours ago
ਨਵੀਂ ਦਿੱਲੀ, 28 ਸਤੰਬਰ - ਭਾਰਤੀ ਬੱਲੇਬਾਜ਼ ਸੂਰੀਆ ਕੁਮਾਰ ਯਾਦਵ ਬੁੱਧਵਾਰ ਨੂੰ ਕੌਮਾਂਤਰੀ ਕ੍ਰਿਕਟ ਕੌਂਸਲ (ਆਈ.ਸੀ.ਸੀ.) ਵਲੋਂ ਜਾਰੀ ਟੀ-20 ਕੌਮਾਂਤਰੀ ਪੁਰਸ਼ ਰੈਂਕਿੰਗ ਵਿਚ ਬੱਲੇਬਾਜ਼ਾਂ ਦੀ ਸੂਚੀ ਵਿਚ ਇਕ ਵਾਰ ਫਿਰ ਕੈਰੀਅਰ ਦੇ ਸਰਵੋਤਮ ਦੂਜੇ ਸਥਾਨ ’ਤੇ ਪਹੁੰਚ ਗਏ...
ਪਿੰਡ ਘਰਾਚੋਂ ਵਿਖੇ 'ਇਕ ਸ਼ਾਮ, ਸ਼ਹੀਦਾਂ ਦੇ ਨਾਮ' ਸਮਾਗਮ ਸ਼ੁਰੂ
. . .  about 2 hours ago
ਭਵਾਨੀਗੜ੍ਹ, 28 ਸਤੰਬਰ (ਰਣਧੀਰ ਸਿੰਘ ਫੱਗੂਵਾਲਾ) - ਨੇੜਲੇ ਪਿੰਡ ਘਰਾਚੋਂ ਵਿਖੇ 'ਇਕ ਸ਼ਾਮ, ਸ਼ਹੀਦਾਂ ਦੇ ਨਾਮ' ਸਮਾਗਮ ਦੀ ਸ਼ੁਰੂਆਤ ਹੋ ਗਈ ਹੈ । ਇਸ ਸਮਾਗਮ ਵਿਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਹੋਰ ਮੰਤਰੀ...
ਫੀਫਾ ਵਲੋਂ ਮਹਾਨ ਫੁੱਟਬਾਲਰ ਸੁਨੀਲ ਛੇਤਰੀ ਦੇ ਜੀਵਨ, ਕੈਰੀਅਰ 'ਤੇ ਸੀਰੀਜ਼ ਸ਼ੁਰੂ
. . .  about 2 hours ago
ਜ਼ਿਊਰਿਖ (ਸਵਿਟਜ਼ਰਲੈਂਡ), 28 ਸਤੰਬਰ - ਭਾਰਤੀ ਫੁੱਟਬਾਲ ਦੇ ਮਹਾਨ ਖਿਡਾਰੀ ਸੁਨੀਲ ਛੇਤਰੀ ਦੇ ਮਹਾਨ ਕੈਰੀਅਰ ਨੂੰ 'ਕੈਪਟਨ ਫੈਨਟੈਸਟਿਕ' ਨਾਮ ਦੀ ਲੜੀ ਦੇ ਰੂਪ ਵਿਚ ਇਕ ਨਵੀਂ ਪਛਾਣ ਮਿਲੀ ਹੈ, ਜੋ ਤਿੰਨ ਐਪੀਸੋਡਾਂ ਦੇ ਅੰਤਰਾਲ ਵਿਚ ਉਸ ਦੀ ਕਹਾਣੀ ਨੂੰ ਪ੍ਰਦਰਸ਼ਿਤ...
ਸੁਪਰੀਮ ਕੋਰਟ ਨੇ "ਬੇਲੋੜੀ ਅਪੀਲ" ਦਾਇਰ ਕਰਨ ਲਈ ਤਾਮਿਲਨਾਡੂ ਸਰਕਾਰ 'ਤੇ ਲਗਾਇਆ 5 ਲੱਖ ਰੁਪਏ ਜੁਰਮਾਨਾ
. . .  about 3 hours ago
ਨਵੀਂ ਦਿੱਲੀ, 28 ਸਤੰਬਰ - ਸੁਪਰੀਮ ਕੋਰਟ ਨੇ "ਬੇਲੋੜੀ ਅਪੀਲ" ਦਾਇਰ ਕਰਨ ਲਈ ਤਾਮਿਲਨਾਡੂ ਸਰਕਾਰ 'ਤੇ 5 ਲੱਖ ਰੁਪਏ ਦਾ ਜੁਰਮਾਨਾ ਲਗਾਇਆ...
ਅਪ੍ਰੈਂਟਿਸ ਲਾਈਨਮੈਨ ਯੂਨੀਅਨ ਪੰਜਾਬ ਦੇ ਕਾਰਕੁਨਾਂ ਨੂੰ ਮਿਲਣ ਪਹੁੰਚੇ ਬਿਕਰਮ ਸਿੰਘ ਮਜੀਠੀਆ
. . .  about 3 hours ago
ਪਟਿਆਲਾ, 28 ਸਤੰਬਰ (ਅਮਰਬੀਰ ਸਿੰਘ ਆਹਲੂਵਾਲੀਆ) - ਪਟਿਆਲਾ ਸੰਗਰੂਰ ਮਾਰਗ 'ਤੇ ਸਥਿਤ ਪਿੰਡ ਭੇਡਪੁਰਾ ਵਿਖੇ ਪਿਛਲੇ 9 ਦਿਨਾਂ ਤੋਂ ਬਿਜਲੀ ਦੇ ਹਾਈ ਵੋਲਟੇਜ ਤਾਰਾਂ ਵਾਲੇ ਖੰਭੇ ਦੇ ਉਪਰ ਚੜ੍ਹੇ ਏ.ਐਲ.ਐਮ. ਦੀ ਨੌਕਰੀ ਦੀ ਮੰਗ ਕਰ ਰਹੇ ਅਪ੍ਰੈਂਟਿਸ ਲਾਈਨਮੈਨ ਯੂਨੀਅਨ...
ਪ੍ਰਧਾਨ ਮੰਤਰੀ ਮੋਦੀ ਵਲੋਂ ਲਤਾ ਮੰਗੇਸ਼ਕਰ ਨੂੰ ਜਨਮ ਦਿਨ 'ਤੇ ਵਿਸ਼ੇਸ਼ ਸ਼ਰਧਾਂਜਲੀ ਭੇਟ
. . .  about 3 hours ago
ਨਵੀਂ ਦਿੱਲੀ, 28 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪ੍ਰਸਿੱਧ ਗਾਇਕਾ ਲਤਾ ਮੰਗੇਸ਼ਕਰ ਨੂੰ ਉਨ੍ਹਾਂ ਦੇ 93ਵੇਂ ਜਨਮ ਦਿਨ 'ਤੇ ਵਿਸ਼ੇਸ਼ ਸ਼ਰਧਾਂਜਲੀ ਭੇਟ ਕੀਤੀ। ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ...
ਰਾਜੂ ਸ਼੍ਰੀਵਾਸਤਵ ਦੀ ਬੇਟੀ ਵਲੋਂ ਅਮਿਤਾਭ ਬੱਚਨ ਲਈ ਭਾਵੁਕ ਨੋਟ
. . .  about 3 hours ago
ਮੁੰਬਈ, 28 ਦਸੰਬਰ - ਕਾਮੇਡੀਅਨ ਰਾਜੂ ਸ਼੍ਰੀਵਾਸਤਵ ਦੀ ਬੇਟੀ ਅੰਤਰਾ ਨੇ ਮੈਗਾਸਟਾਰ ਅਮਿਤਾਭ ਬੱਚਨ ਲਈ ਇਕ ਭਾਵੁਕ ਨੋਟ ਛੱਡਿਆ ਹੈ। ਅੰਤਰਾ ਨੇ ਆਪਣੇ ਪਿਤਾ ਦੇ ਆਖਰੀ ਦਿਨਾਂ ਵਿਚ ਉਨ੍ਹਾਂ ਦੀ ਮਦਦ ਲਈ ਧੰਨਵਾਦ ਪ੍ਰਗਟ ਕੀਤਾ। ਅੰਤਰਾ ਨੇ ਭਾਵੁਕ ਨੋਟ ਨੂੰ ਰਾਜੂ ਸ਼੍ਰੀਵਾਸਤਵ...
ਵਿਜੀਲੈਂਸ ਵਲੋਂ ਫ਼ੰਡਾਂ ਵਿਚ ਘਪਲੇ ਦੇ ਦੋਸ਼ ਹੇਠ ਨਗਰ ਕੌਂਸਲ ਸੁਨਾਮ ਦਾ ਸਾਬਕਾ ਪ੍ਰਧਾਨ ਗ੍ਰਿਫ਼ਤਾਰ
. . .  about 3 hours ago
ਸੁਨਾਮ ਊਧਮ ਸਿੰਘ ਵਾਲਾ, 28 ਸਤੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸੰਗਰੂਰ ਜ਼ਿਲ੍ਹੇ ਦੀ ਨਗਰ ਕੌਂਸਲ ਸੁਨਾਮ ਦੇ ਸਾਬਕਾ ਪ੍ਰਧਾਨ ਭਗੀਰਥ ਰਾਏ ਨੂੰ ਸਰਕਾਰੀ ਫ਼ੰਡਾਂ ਵਿਚ ਗਬਨ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ...
ਸਮਾਜ ਸੇਵੀ ਸੰਸਥਾਵਾਂ ਪਾਰਟੀਬਾਜ਼ੀ ਤੋਂ ਉਪਰ ਉੱਠ ਕੇ ਕਰਨ ਲੋਕਾਂ ਦੀ ਭਲਾਈ ਲਈ ਕੰਮ - ਹਰਪਾਲ ਸਿੰਘ ਚੀਮਾ
. . .  about 4 hours ago
ਸੰਗਰੂਰ, 28 ਸਤੰਬਰ (ਧੀਰਜ ਪਸ਼ੋਰੀਆ) - ਪੰਜਾਬ ਦੇ ਖਜ਼ਾਨਾ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਮਾਜ ਸੇਵੀ ਸੰਸਥਾਵਾਂ ਪਾਰਟੀਬਾਜ਼ੀ ਤੋਂ ਉਪਰ ਉੱਠ ਕੇ ਲੋਕਾਂ ਦੀ ਭਲਾਈ ਲਈ ਕੰਮ ਕਰਨ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ...
ਬਿਕਰਮਜੀਤ ਸਿੰਘ ਮਜੀਠਿਆ ਪਿੰਡ ਫੱਗੂਵਾਲਾ ਪਹੁੰਚੇ
. . .  about 4 hours ago
ਭਵਾਨੀਗੜ੍ਹ 28 ਸਤੰਬਰ (ਰਣਧੀਰ ਸਿੰਘ ਫੱਗੂਵਾਲਾ) - ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮਜੀਤ ਸਿੰਘ ਮਜੀਠੀਆ ਪਿੰਡ ਫੱਗੂਵਾਲਾ ਪਹੁੰਚੇ ਅਤੇ ਅਕਾਲੀ ਆਗੂਆਂ ਨਾਲ...
ਮਾਲ ਗੱਡੀ ਹੇਠ ਆਉਣ ਕਾਰਨ ਬਜ਼ੁਰਗ ਦੀ ਮੌਤ
. . .  about 4 hours ago
ਸੁਨਾਮ ਊਧਮ ਸਿੰਘ ਵਾਲਾ, 28 ਸਤੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਅੱਜ ਦੁਪਹਿਰ ਸਮੇ ਸੁਨਾਮ ਨੇੜੇ ਜਾਖਲ-ਲੁਧਿਆਣਾ ਰੇਲਵੇ ਲਾਈਨ 'ਤੇ ਇਕ ਬਜ਼ੁਰਗ ਦੀ ਮਾਲ ਗੱਡੀ ਹੇਠ ਆਉਣ ਕਾਰਨ ਮੌਤ ਹੋ ਜਾਣ ਦੀ ਖ਼ਬਰ ਹੈ।ਜੀ.ਆਰ.ਪੀ. ਸੁਨਾਮ ਦੇ ਸਹਾਇਕ ਥਾਣੇਦਾਰ ਨਿਰਮਲ ਸਿੰਘ...
ਕਿਸਾਨਾਂ ਵਲੋਂ ਨਗਰ ਕੌਂਸਲ ਦਫ਼ਤਰ ਦਾ ਘਿਰਾਓ ਦੂਜੇ ਦਿਨ ਵੀ ਜਾਰੀ
. . .  about 4 hours ago
ਲੌਂਗੋਵਾਲ, 28 ਸਤੰਬਰ (ਸ. ਸ. ਖੰਨਾ,ਵਿਨੋਦ ) - ਕਸਬੇ ਦੇ ਵਾਰਡ ਨੰਬਰ 4 ਵਿਚ ਗਲੀ ਦੇ ਨਿਰਮਾਣ ਨੂੰ ਲੈ ਕੇ ਸਥਾਨਕ ਨਗਰ ਕੌਂਸਲ ਅਧਿਕਾਰੀਆਂ ਵਲੋਂ ਵਰਤੇ ਜਾ ਰਹੇ ਪੱਖਪਾਤੀ ਰਵੱਈਏ ਦੇ ਖ਼ਿਲਾਫ਼ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਵਲੋਂ ਨਗਰ ਕੌਂਸਲ ਦਫ਼ਤਰ...
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਵਲੋਂ ਸ਼ਹੀਦ ਭਗਤ ਸਿੰਘ ਦੇ ਬੁੱਤ ਦਾ ਉਦਘਾਟਨ
. . .  about 4 hours ago
ਮਲੋਟ, 28 ਸਤੰਬਰ (ਪਾਟਿਲ) - ਅੱਜ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਵਲੋਂ ਭਗਤ ਸਿੰਘ ਦਾ ਬੁੱਤ ਅਬੋਹਰ-ਮੁਕਤਸਰ ਰੋਡ ਮਲੋਟ ਵਿਖੇ ਸਥਾਪਿਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਸਾਨੂੰ ਸ਼ਹੀਦਾਂ ਦੀ ਸ਼ਹਾਦਤ...
ਕੇਂਦਰੀ ਮੁਲਾਜ਼ਮਾਂ ਨੂੰ ਦੀਵਾਲੀ ਦਾ ਤੋਹਫ਼ਾ, ਸਰਕਾਰ ਨੇ 4 ਫ਼ੀਸਦੀ ਵਧਾਇਆ ਮਹਿੰਗਾਈ ਭੱਤਾ
. . .  about 5 hours ago
ਨਵੀਂ ਦਿੱਲੀ, 28 ਸਤੰਬਰ- ਦੇਸ਼ ਦੇ 50 ਲੱਖ ਤੋਂ ਵੱਧ ਕੇਂਦਰੀ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ ਹੈ। ਕੇਂਦਰ ਸਰਕਾਰ ਨੇ ਅੱਜ ਮਹਿੰਗਾਈ ਭੱਤੇ (ਡੀ.ਏ.) 'ਚ ਵਾਧਾ ਕੀਤਾ ਹੈ। ਇਸ ਨੂੰ 34 ਫ਼ੀਸਦ ਤੋਂ ਵਧਾ ਕੇ 38 ਫ਼ੀਸਦੀ ਕਰ ਦਿੱਤਾ ਗਿਆ...
ਸ਼ਹੀਦ ਭਗਤ ਸਿੰਘ ਨੂੰ ਨਮਨ ਕਰਦਿਆਂ ਬੋਲੇ ਮੁੱਖ ਮੰਤਰੀ ਭਗਵੰਤ ਮਾਨ, ਕਿਹਾ 'ਸੱਚੀਆਂ ਨੀਅਤਾਂ ਨੂੰ ਮੁਰਾਦਾਂ'
. . .  about 5 hours ago
ਚੰਡੀਗੜ੍ਹ, 28 ਸਤੰਬਰ- ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਖਟਕੜ ਕਲਾਂ ਪਹੁੰਚ ਕੇ ਸ਼ਹੀਦ ਭਗਤ ਸਿੰਘ ਨੂੰ ਨਮਨ ਕੀਤਾ। ਉਨ੍ਹਾਂ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸ਼ਹੀਦਾਂ ਦੇ ਸੁਪਨੇ ਪੂਰੇ ਨਹੀਂ ਕੀਤੇ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਸੱਚੀਆਂ ਨੀਅਤਾਂ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 18 ਹਾੜ ਸੰਮਤ 554

ਸ੍ਰੀ ਮੁਕਤਸਰ ਸਾਹਿਬ

ਮੌਨਸੂਨ ਦੀ ਪਹਿਲੀ ਬਾਰਿਸ਼ ਨੇ ਕਿਸਾਨਾਂ ਦੇ ਚਿਹਰਿਆਂ 'ਤੇ ਲਿਆਂਦੀ ਰੌਣਕ

ਲੰਬੀ, 1 ਜੁਲਾਈ (ਸ਼ਿਵਰਾਜ ਸਿੰਘ ਬਰਾੜ) - ਮੌਨਸੂਨ ਦੀ ਪਈ ਹਲਕੀ 'ਤੇ ਦਰਮਿਆਨੀ ਬਾਰਿਸ਼ ਨਾਲ ਆਮ ਜਨਜੀਵਨ ਨੇ ਗਰਮੀ ਤੋਂ ਰਾਹਤ ਮਹਿਸੂਸ ਕੀਤੀ ਹੈ | ਝੋਨੇ ਦੀ ਲਵਾਈ ਜ਼ੋਰਾਂ 'ਤੇ ਚੱਲ ਰਹੀ ਹੈ, ਜਿਸ ਕਰਕੇ ਪਾਣੀ ਦੀ ਲੋੜ ਨੂੰ ਬਾਰਿਸ਼ ਨੇ ਪੂਰਾ ਕਰ ਦਿੱਤ ਹੈ, ਜਿਸ ਨੇ ਕਿਸਾਨਾਂ ਦੇ ਚਿਹਰਿਆਂ 'ਤੇ ਖ਼ੁਸ਼ੀ ਲਿਆਂਦੀ ਹੈ | ਬਿਜਲੀ ਦੀ ਸਪਲਾਈ ਵਿਚ ਆ ਰਹੀ ਦਿੱਕਤ ਕਾਰਨ ਕਿਸਾਨਾਂ ਦਾ ਰੋਜ਼ਾਨਾ ਫੂਕਿਆ ਜਾ ਰਿਹਾ ਕਈ ਲੱਖਾਂ ਦਾ ਡੀਜ਼ਲ ਵੀ ਬਚ ਗਿਆ ਹੈ ਅਤੇ ਹੁਣ ਬਿਜਲੀ ਦੀ ਮੰਗ ਵਿਚ ਵੀ ਕਮੀ ਆਏਗੀ | ਪਿੰਡ ਤੱਪਾਖੇੜਾ ਦੇ ਕਿਸਾਨ ਜਗਮੀਤ ਸਿੰਘ ਨੀਟੂ, ਰਵੀ ਬਰਾੜ, ਜਸਵਿੰਦਰ ਸਿੰਘ ਢਿੱਲੋਂ ਅਤੇ ਇਕਬਾਲ ਸਿੰਘ ਢਿੱਲੋਂ ਦਾ ਕਹਿਣਾ ਸੀ ਝੋਨੇ ਦੀ ਫ਼ਸਲ ਦੀ ਲਵਾਈ ਦਾ ਕੰਮ ਜ਼ੋਰਾਂ 'ਤੇ ਚੱਲ ਰਿਹਾ ਹੈ | ਕਈ ਦਿਨਾਂ ਤੋਂ ਪੈ ਰਹੀ ਅੱਤ ਦੀ ਗਰਮੀ ਕਾਰਨ ਝੋਨੇ ਦੀ ਫ਼ਸਲ ਵਿਚ ਪਾਣੀ ਪੂਰਾ ਨਹੀਂ ਆ ਰਿਹਾ ਸੀ | ਬਿਜਲੀ ਦੀ ਸਪਲਾਈ ਵੀ ਬਹੁਤੀ ਵਧੀਆ ਨਹੀਂ ਸੀ ਚੱਲ ਰਹੀ, ਜਿਸ ਨਾਲ ਝੋਨੇ ਦੀ ਫ਼ਸਲ ਖ਼ਰਾਬ ਹੋ ਰਹੀ ਸੀ | ਝੋਨੇ ਦੀ ਫ਼ਸਲ ਨੰੂ ਬਚਾਉਣ ਲਈ ਕਿਸਾਨ ਮਹਿੰਗੇ ਭਾਅ ਦਾ ਡੀਜ਼ਲ ਫੂਕਣ ਲਈ ਮਜਬੂਰ ਹੈ | ਬੀਤੇ ਦਿਨ ਤੋਂ ਹਲਕੀ 'ਤੇ ਦਰਮਿਆਨੀ ਪਈ ਬਾਰਸ਼ ਨੇ ਕਿਸਾਨਾਂ ਨੂੰ ਵੱਡੀ ਰਾਹਤ ਦਿੱਤੀ ਹੈ | ਮੌਸਮ 'ਚ ਨਮੀ ਹੋਣ ਨਾਲ ਵੀ ਹੁਣ ਝੋਨੇ ਵਿਚ ਪਾਣੀ ਵੀ ਘੱਟ ਲੋੜ ਪਵੇਗੀ | ਕਿਸਾਨ ਰਘਬੀਰ ਸਿੰਘ, ਰਣਯੋਧ ਸਿੰਘ ਰੋੜਾਂਵਾਲੀ ਅਤੇ ਲਖਵਿੰਦਰ ਸਿੰਘ ਕੰਦੂਖੇੜਾ ਦਾ ਕਹਿਣਾ ਸੀ ਕਿ ਅੱਤ ਦੀ ਪੈ ਰਹੀ ਗਰਮੀ ਨਾਲ ਨਰਮੇ ਦੀ ਫ਼ਸਲ ਪਾਣੀ ਤੋਂ ਬਿਨਾਂ ਸੜ ਰਹੀ ਸੀ | ਕਈ ਦਿਨਾਂ ਤੋਂ ਪੈ ਰਹੀ ਗਰਮੀ ਨਾਲ ਝੋਨਾ, ਨਰਮਾ, ਸਬਜ਼ੀਆਂ ਅਤੇ ਪਸ਼ੂਆਂ ਦਾ ਚਾਰਾ ਬੁਰੀ ਤਰ੍ਹਾਂ ਨਾਲ ਪ੍ਰਭਾਵਿਤ ਹੋ ਰਿਹਾ ਸੀ | ਆਮ ਜਨਜੀਵਨ ਅਤੇ ਫ਼ਸਲਾਂ ਲਈ ਤਾਜ਼ਾ ਪਈ ਇਹ ਬਾਰਸ਼ ਸੰਜੀਵਨੀ ਬੂਟੀ ਦਾ ਕੰਮ ਕਰੇਗੀ | ਗੁਰਜੀਤ ਸਿੰਘ ਸਮਾਜੀ, ਗੁਰਸ਼ਰਨ ਸਿੰਘ ਸਮਾਜੀ ਅਤੇ ਗੁਰਜੀਤ ਸਿੰਘ ਥਰਾਜਵਾਲਾ ਦਾ ਕਹਿਣਾ ਸੀ ਕਿ ਝੋਨੇ ਅਤੇ ਨਰਮੇ ਦੀ ਫ਼ਸਲ ਲਈ ਬਾਰਸ਼ ਲਾਹੇਵੰਦ ਸਾਬਤ ਹੋ ਰਹੀ ਹੈ | ਬਾਰਸ਼ ਪੈਣ ਨਾਲ ਫ਼ਸਲ ਨੂੰ ਲੱਗਣ ਵਾਲੀਆਂ ਕਈ ਪ੍ਰਕਾਰ ਦੀਆਂ ਬਿਮਾਰੀਆਂ ਤੋਂ ਵੀ ਬਚਾਅ ਹੋਵੇਗਾ ਅਤੇ ਫ਼ਸਲਾਂ ਦਾ ਵਾਧਾ ਵੀ ਜਲਦੀ ਹੁੰਦਾ ਹੈ |

ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੇ ਫੂਕੀਆਂ ਬਜਟ ਦੀਆਂ ਕਾਪੀਆਂ

ਸ੍ਰੀ ਮੁਕਤਸਰ ਸਾਹਿਬ, 1 ਜੁਲਾਈ (ਹਰਮਹਿੰਦਰ ਪਾਲ)-ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਬੈਨਰ ਹੇਠ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਵਲੋਂ ਸਮੁੱਚੇ ਪੰਜਾਬ 'ਚ ਵੱਖ-ਵੱਖ ਥਾਵਾਂ 'ਤੇ ਪੰਜਾਬ ਸਰਕਾਰ ਵਲੋਂ ਪੇਸ਼ ਕੀਤੇ ਗਏ ਬਜਟ ਦੀਆਂ ਕਾਪੀਆਂ ਫੂਕਣ ਦੇ ...

ਪੂਰੀ ਖ਼ਬਰ »

ਡੇਂਗੂ-ਮਲੇਰੀਆ ਦੀ ਰੋਕਥਾਮ ਸੰਬੰਧੀ ਸਿਹਤ ਵਿਭਾਗ ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 1 ਜੁਲਾਈ (ਰਣਜੀਤ ਸਿੰਘ ਢਿੱਲੋਂ) - ਸਿਵਲ ਸਰਜਨ ਡਾ: ਰੰਜੂ ਸਿੰਗਲਾ ਦੀਆਂ ਹਦਾਇਤਾਂ ਅਤੇ ਡਾ: ਕਿਰਨਦੀਪ ਕੌਰ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਤੇ ਡਾ: ਸੀਮਾ ਗੋਇਲ ਐਪੀਡਮੈਲੋਜਿਸਟ ਦੀ ਅਗਵਾਈ ਵਿਚ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਅੰਦਰ ...

ਪੂਰੀ ਖ਼ਬਰ »

ਪਾਵਰਕਾਮ ਮੁਲਾਜ਼ਮਾਂ ਦਾ ਧਰਨਾ ਪੰਜਵੇਂ ਦਿਨ 'ਚ ਸ਼ਾਮਿਲ

ਸ੍ਰੀ ਮੁਕਤਸਰ ਸਾਹਿਬ, 1 ਜੁਲਾਈ (ਰਣਜੀਤ ਸਿੰਘ ਢਿੱਲੋਂ) - ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ/ਪੀ. ਐੱਸ. ਟੀ. ਸੀ. ਐੱਲ. ਸ੍ਰੀ ਮੁਕਤਸਰ ਸਾਹਿਬ ਦੀਆਂ ਮੁੱਖ ਜਥੇਬੰਦੀਆਂ ਜੇ.ਈ. ਕੌਂਸਲ, ਮਨਿਸਟਰੀਅਲ ਸਰਵਿਸਿਜ਼ ਯੂਨੀਅਨ, ਟੀ. ਐੱਸ. ਯੂ., ਪੀ.ਐੱਸ.ਈ.ਬੀ. ਇੰਪਲਾਈਜ਼ ...

ਪੂਰੀ ਖ਼ਬਰ »

ਕਰਮ ਸਿੰਘ ਬਰਾੜ ਨਮਿਤ ਪਾਠ ਦਾ ਭੋਗ ਭਲਕੇ ਪਵੇਗਾ

ਕੋਟਕਪੂਰਾ, 1 ਜੁਲਾਈ (ਮੋਹਰ ਸਿੰਘ ਗਿੱਲ) - ਪਿੰਡ ਨੱਥੇ ਵਾਲਾ ਪੁਰਾਣਾ ਦੇ ਸਾਬਕਾ ਸਰਪੰਚ ਕਰਮ ਸਿੰਘ ਬਰਾੜ ਪੁੱਤਰ ਸਵ.ਜੰਗੀਰ ਸਿੰਘ ਬਰਾੜ ਨਮਿਤ ਸ੍ਰੀ ਸਹਿਜ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ 3 ਜੁਲਾਈ ਦਿਨ ਐਤਵਾਰ ਨੂੰ ਦੁਪਹਿਰ 1 ਵਜੇ ਉਨ੍ਹਾਂ ਦੇ ਨਿਵਾਸ ਸਥਾਨ ਪਿੰਡ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਅਤੇ ਡਰੱਗ ਮਨੀ ਸਮੇਤ ਔਰਤ ਕਾਬੂ

ਮਲੋਟ, 1 ਜੁਲਾਈ (ਪਾਟਿਲ) - ਸ੍ਰੀ ਜਸਪਾਲ ਸਿੰਘ ਪੀ.ਪੀ.ਐਸ. ਉੱਪ ਕਪਤਾਨ ਪੁਲਿਸ ਸਬ ਡਵੀਜ਼ਨ ਮਲੋਟ ਅਤੇ ਇੰਸਪੈਕਟਰ ਚੰਦਰ ਸ਼ੇਖਰ ਮੁੱਖ ਅਫ਼ਸਰ ਥਾਣਾ ਸਿਟੀ ਮਲੋਟ ਦੀ ਰਹਿਨੁਮਾਈ ਹੇਠ ਨਸ਼ਾ ਵੇਚਣ ਵਾਲਿਆਂ ਤੇ ਨਕੇਲ ਕਸਦੀ ਹੋਏ ਥਾਣਾ ਸਿਟੀ ਮਲੋਟ ਦੀ ਪੁਲਿਸ ਵਲੋਂ ...

ਪੂਰੀ ਖ਼ਬਰ »

ਮਾਨਵਤਾ ਬਾਲ ਆਸ਼ਰਮ ਨੂੰ ਗੁੰਮਸ਼ੁਦਾ ਬੱਚਾ ਮਿਲਿਆ

ਸ੍ਰੀ ਮੁਕਤਸਰ ਸਾਹਿਬ, 1 ਜੁਲਾਈ (ਰਣਜੀਤ ਸਿੰਘ ਢਿੱਲੋਂ) - ਬੀਤੇ ਦਿਨੀਂ ਬਰੀਵਾਲਾ ਦੇ ਐਸ. ਐਚ. ਓ. ਹਰਵਿੰਦਰ ਸਿੰਘ ਨੂੰ ਸੜਕ ਤੇ ਇਕ ਲਵਾਰਿਸ ਬੱਚਾ ਮਿਲਿਆ ਹੈ, ਜਿਸ ਦੀ ਉਮਰ ਕਰੀਬ 13 ਸਾਲ ਹੈ ਅਤੇ ਸਰੀਰਕ ਤੇ ਮਾਨਸਿਕ ਤੌਰ ਤੇ ਤੰਦਰੁਸਤ ਹੈ | ਐਸ.ਐਚ.ਓ ਹਰਵਿੰਦਰ ਸਿੰਘ ਨੇ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਕੌਮੀ ਡਾਕਟਰਜ਼ ਦਿਵਸ 'ਤੇ ਵਧੀਆ ਕੰਮ ਕਰਨ ਵਾਲੇ ਡਾਕਟਰਾਂ ਨੂੰ ਕੀਤਾ ਸਨਮਾਨਿਤ

ਸ੍ਰੀ ਮੁਕਤਸਰ ਸਾਹਿਬ, 1 ਜੁਲਾਈ (ਰਣਜੀਤ ਸਿੰਘ ਢਿੱਲੋਂ) - ਅੱਜ ਕੌਮੀ ਡਾਕਟਰਜ਼ ਦਿਵਸ 'ਤੇ ਸਿਹਤ ਵਿਭਾਗ ਵਲੋਂ ਦਫ਼ਤਰ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ਜ਼ਿਲੇ੍ਹ ਅੰਦਰ ਸਰਕਾਰੀ ਹਸਪਤਾਲਾਂ ਵਿਚ ਵਧੀਆ ਕੰਮ ...

ਪੂਰੀ ਖ਼ਬਰ »

ਿਲੰਕ ਡਰੇਨਾਂ ਦੀ ਸਫ਼ਾਈ ਕਰਨ ਦੀ ਮੰਗ

ਮੰਡੀ ਬਰੀਵਾਲਾ, 1 ਜੁਲਾਈ (ਨਿਰਭੋਲ ਸਿੰਘ) - ਸਾਹਿਬ ਸਿੰਘ, ਗੁਰਸੇਵਕ ਸਿੰਘ, ਜਸਮੇਲ ਸਿੰਘ ਆਦਿ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਿਲੰਕ ਡਰੇਨਾਂ ਦੀ ਸਫ਼ਾਈ ਨਾ ਹੋਣ ਕਾਰਨ ਪਾਣੀ ਦੀ ਨਿਕਾਸੀ ਨਹੀਂ ਹੋ ਰਹੀ ਹੈ | ਉਨ੍ਹਾਂ ਕਿਹਾ ਕਿ ਿਲੰਕ ਡਰੇਨਾਂ ਵਿਚ ਖੜ੍ਹਾ ਪਾਣੀ ...

ਪੂਰੀ ਖ਼ਬਰ »

ਮੋਬਾਈਲ ਸਮੇਤ 2 ਲੁਟੇਰੇ ਕਾਬੂ

ਮਲੋਟ, 1 ਜੁਲਾਈ (ਪਾਟਿਲ) - ਸ੍ਰੀ ਜਸਪਾਲ ਸਿੰਘ ਪੀ.ਪੀ.ਐਸ. ਉੱਪ ਕਪਤਾਨ ਪੁਲਿਸ ਸਬ ਡਵੀਜ਼ਨ ਮਲੋਟ ਅਤੇ ਇੰਸਪੈਕਟਰ ਚੰਦਰ ਸ਼ੇਖਰ ਮੁੱਖ ਅਫ਼ਸਰ ਥਾਣਾ ਸਿਟੀ ਮਲੋਟ ਦੀ ਰਹਿਨੁਮਾਈ ਹੇਠ ਮੁਕੱਦਮਾ ਨੰਬਰ 157 ਮਿਤੀ 30-6-22 ਅ/ਧ 379 ਬੀ 34, 411 ਆਈ.ਪੀ.ਸੀ ਥਾਣਾ ਸਿਟੀ ਮਲੋਟ ਦਰਜ ਰਜਿਸਟਰ ...

ਪੂਰੀ ਖ਼ਬਰ »

ਇੰਡੀਅਨ ਮੈਡੀਕਲ ਐਸੋਸੀਏਸ਼ਨ ਵਲੋਂ 4 ਤੋਂ ਹੜਤਾਲ ਕਰਨ ਦਾ ਫ਼ੈਸਲਾ

• ਮਾਮਲਾ ਡਾਕਟਰਾਂ ਦੀਆਂ ਸ਼ਿਕਾਇਤਾਂ ਪ੍ਰਤੀ ਪੁਲਿਸ ਵਿਭਾਗ ਵਲੋਂ ਅਪਣਾਏ ਜਾਂਦੇ ਗ਼ਲਤ ਰਵੱਈਏ ਦਾ ਸ੍ਰੀ ਮੁਕਤਸਰ ਸਾਹਿਬ, 1 ਜੁਲਾਈ (ਰਣਜੀਤ ਸਿੰਘ ਢਿੱਲੋਂ) - ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈ.ਐੱਮ.ਏ.) ਦੀ ਪੰਜਾਬ ਸ਼ਾਖਾ ਵਲੋਂ ਡਾਕਟਰਾਂ ਦੀਆਂ ਸ਼ਿਕਾਇਤਾਂ ...

ਪੂਰੀ ਖ਼ਬਰ »

ਹਲਕਾ ਲੰਬੀ ਦੇ ਪਿੰਡਾਂ 'ਚ 4 ਤੋਂ ਲੱਗਣਗੇ ਵਿਸ਼ੇਸ਼ ਸੁਵਿਧਾ ਕੈਂਪ

ਸ੍ਰੀ ਮੁਕਤਸਰ ਸਾਹਿਬ, 1 ਜੁਲਾਈ (ਰਣਜੀਤ ਸਿੰਘ ਢਿੱਲੋਂ) - ਵਿਨੀਤ ਕੁਮਾਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਹਲਕਾ ਲੰਬੀ ਦੇ ਵੱਖ-ਵੱਖ ਪਿੰਡਾਂ ਵਿਚ ਪੰਜਾਬ ਸਰਕਾਰ ਵਲੋਂ ਸਮਾਜ ਭਲਾਈ ...

ਪੂਰੀ ਖ਼ਬਰ »

ਮੱਛੀ ਪਾਲਣ ਸੰਬੰਧੀ ਟ੍ਰੇਨਿੰਗ ਕੈਂਪ 4 ਤੋਂ

ਫ਼ਰੀਦਕੋਟ, 1 ਜੁਲਾਈ (ਜਸਵੰਤ ਸਿੰਘ ਪੁਰਬਾ) - ਮੱਛੀ ਪਾਲਣ ਵਿਭਾਗ ਵਲੋਂ ਮੱਛੀ ਪਾਲਣ ਦੇ ਧੰਦੇ ਨੂੰ ਪ੍ਰਫੁੱਲਿਤ ਕਰਨ ਅਤੇ ਆਮ ਲੋਕਾਂ ਨੂੰ ਜਾਗਰੂਕ ਕਰਨ ਸਬੰਧੀ ਮੱਛੀ ਪਾਲਣ ਸੰਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਪੰਜ ਦਿਨਾਂ ਮੁਫ਼ਤ ਸਾਰਟ ਟਾਈਮ ਟ੍ਰੇਨਿੰਗ ਕੈਂਪ ...

ਪੂਰੀ ਖ਼ਬਰ »

ਜੂਆ ਖੇਡਦੇ 7 ਜਣੇ 20 ਹਜ਼ਾਰ ਤੋਂ ਵੱਧ ਨਕਦੀ ਸਮੇਤ ਕਾਬੂ

ਮੰਡੀ ਕਿੱਲਿਆਂਵਾਲੀ, 1 ਜੁਲਾਈ (ਇਕਬਾਲ ਸਿੰਘ ਸ਼ਾਂਤ)-ਮੰਡੀ ਕਿੱਲਿਆਂਵਾਲੀ ਵਿਖੇ ਦਾਣਾ ਮੰਡੀ ਦਾ ਆਬਾਦ-ਬੇਆਬਾਦ ਖੇਤਰ ਨਸ਼ਾ ਤਸਕਰਾਂ ਤੇ ਜੁਆਰੀਆਂ ਲਈ ਹਰਿਆਵਲ ਬੰਦਰਗਾਹ ਬਣਿਆ ਹੋਇਆ ਹੈ | ਇੱਥੇ ਗੁਆਂਢੀ ਸ਼ਹਿਰ ਡੱਬਵਾਲੀ ਅਤੇ ਲਾਗਲੇ ਸ਼ਹਿਰਾਂ-ਪਿੰਡਾਂ ਦੇ ...

ਪੂਰੀ ਖ਼ਬਰ »

ਐਨ.ਸੀ.ਸੀ. ਕੈਂਪ ਦੌਰਾਨ ਪਰਮਿੰਦਰ ਸਿੰਘ ਨੇ ਜਿੱਤਿਆ ਬੈਸਟ ਸ਼ੂਟਰ ਦਾ ਖ਼ਿਤਾਬ

ਗਿੱਦੜਬਾਹਾ, 1 ਜੁਲਾਈ (ਪਰਮਜੀਤ ਸਿੰਘ ਥੇੜ੍ਹੀ) - 3 ਪੀ.ਬੀ., ਐੱਨ.ਯੂ, ਐੱਨ.ਸੀ.ਸੀ. ਬਠਿੰਡਾ ਦੇ ਕੈਪਟਨ ਅਰਵਿੰਦ ਕੁਮਾਰ ਪਵਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਐੱਨ.ਸੀ.ਸੀ. ਦਾ 10 ਰੋਜ਼ਾ ਸਲਾਨਾ ਟਰੇਨਿੰਗ ਕੈਂਪ ਭੀਖੀ ਵਿਖੇ ਲਾਇਆ ਗਿਆ | ਇਸ ਕੈਂਪ ਵਿਚ ਮਾਲਵਾ ਸਕੂਲ ਦੇ 9 ...

ਪੂਰੀ ਖ਼ਬਰ »

ਪੋਸ਼ਣ ਟਰੈਕ ਅਤੇ ਆਧਾਰ ਲਿੰਕ ਦੇ ਨਾਂਅ 'ਤੇ ਗ਼ਰੀਬ ਬੱਚਿਆਂ ਦੇ ਮੂੰਹ ਦਾ ਨਵਾਲਾ ਖੋਹਣ ਦੀਆਂ ਤਿਆਰੀਆਂ - ਊਸ਼ਾ ਰਾਣੀ

ਸ੍ਰੀ ਮੁਕਤਸਰ ਸਾਹਿਬ, 1 ਜੁਲਾਈ (ਰਣਜੀਤ ਸਿੰਘ ਢਿੱਲੋਂ) - ਆਲ ਇੰਡੀਆ ਫੈਡਰੇਸ਼ਨ ਆਫ਼ ਆਂਗਣਵਾੜੀ ਵਰਕਰਜ਼ ਹੈਲਪਰਜ਼ ਦੇ ਕੌਮੀ ਪ੍ਰਧਾਨ ਊਸ਼ਾ ਰਾਣੀ ਅਤੇ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਦੇ ਸੂਬਾਈ ਪ੍ਰਧਾਨ ਹਰਜੀਤ ਕੌਰ, ਜਨਰਲ ਸਕੱਤਰ ਸੁਭਾਸ਼ ਰਾਣੀ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਮੁਕਤਸਰ ਆਜ਼ਾਦ ਦੇ ਅਹੁਦੇਦਾਰ ਅਤੇ ਮੈਂਬਰ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ

ਸ੍ਰੀ ਮੁਕਤਸਰ ਸਾਹਿਬ, 1 ਜੁਲਾਈ (ਰਣਜੀਤ ਸਿੰਘ ਢਿੱਲੋਂ)- ਲਾਇਨਜ਼ ਕਲੱਬ ਮੁਕਤਸਰ ਆਜ਼ਾਦ ਵਲੋਂ ਲਗਾਤਾਰ ਦੂਜੀ ਵਾਰ ਪ੍ਰਧਾਨ ਬਣੇ ਦੀਪਕ ਮੰਗਲਾ ਦੀ ਅਗਵਾਈ ਹੇਠ ਅਹੁਦੇਦਾਰਾਂ ਅਤੇ ਮੈਂਬਰਾਂ ਵਲੋਂ ਨਵੇਂ ਸਾਲ ਦੀ ਸ਼ੁਰੂਆਤ ਗੁਰਦੁਆਰਾ ਸ੍ਰੀ ਟੁੱਟੀ ਗੰਢੀ ਸਾਹਿਬ ...

ਪੂਰੀ ਖ਼ਬਰ »

ਐਕਸੀਅਨ ਸੀਵਰੇਜ ਬੋਰਡ ਬਠਿੰਡਾ ਖ਼ਿਲਾਫ਼ ਰੋਸ ਰੈਲੀ 5 ਨੂੰ

ਗਿੱਦੜਬਾਹਾ, 1 ਜੁਲਾਈ (ਪਰਮਜੀਤ ਸਿੰਘ ਥੇੜ੍ਹੀ) - ਟੈਕਨੀਕਲ ਐਂਡ ਮਕੈਨੀਕਲ ਇੰਪਲਾਈਜ਼ ਯੂਨੀਅਨ ਪੰਜਾਬ ਬ੍ਰਾਂਚ ਗਿੱਦੜਬਾਹਾ ਦੀ ਅਗਜੈਕਟਿਵ ਮੀਟਿੰਗ ਰਾਮਜੀ ਸਿੰਘ ਭਲਾਇਆਣਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸੂਬਾ ਜਨਰਲ ਸਕੱਤਰ ਪਵਨ ...

ਪੂਰੀ ਖ਼ਬਰ »

50 ਲੱਖ ਰੁਪਏ ਦੀ 10.5 ਕੁਇੰਟਲ ਚੂਰਾ ਪੋਸਤ ਸਮੇਤ ਦੋ ਤਸਕਰ ਕਾਬੂ

ਡੱਬਵਾਲੀ, 1 ਜੁਲਾਈ (ਇਕਬਾਲ ਸਿੰਘ ਸ਼ਾਂਤ) - ਪਿੰਡ ਦੇਸੂਜੋਧਾ ਵਿਖੇ 'ਆਪਰੇਸ਼ਨ ਕਲੀਨ' ਦੇ ਤਹਿਤ ਸੀ.ਆਈ.ਏ ਕਾਲਾਂਵਾਲੀ ਨੇ ਇਕ ਖੇਤ ਵਿਚ ਬਣੇ ਮਕਾਨ ਵਿਚੋਂ 50 ਲੱਖ ਰੁਪਏ ਦੀ ਸਾਢੇ 10 ਕੁਇੰਟਲ ਡੋਡਾ ਚੂਰਾ ਪੋਸਤ ਸਮੇਤ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ...

ਪੂਰੀ ਖ਼ਬਰ »

ਡਾ: ਭੁੱਲਰ ਅਤੇ 'ਆਪ' ਆਗੂਆਂ ਨੇ ਕੈਬਨਿਟ ਮੰਤਰੀ ਦਾ ਕੀਤਾ ਧੰਨਵਾਦ

ਮਲੋਟ, 1 ਜੁਲਾਈ (ਪਾਟਿਲ) - ਡਾਇਰੈਕਟਰ ਮਿਮਿਟ ਡਾ: ਜਸਕਰਨ ਸਿੰਘ ਭੁੱਲਰ, ਡਾ: ਇਕਬਾਲ ਸਿੰਘ ਬਰਾੜ ਅਤੇ ਆਮ ਆਦਮੀ ਪਾਰਟੀ ਆਗੂਆਂ ਜਸ਼ਨ ਬਰਾੜ ਲੱਖੇਵਾਲੀ ਲੋਕ ਸਭਾ ਹਲਕਾ ਇੰਚਾਰਜ ਫ਼ਿਰੋਜ਼ਪੁਰ, ਦਿਲਬਾਗ ਬਰਾੜ ਲੱਖੇਵਾਲੀ, ਕਰਮਜੀਤ ਸ਼ਰਮਾ ਸ਼ਹਿਰੀ ਪ੍ਰਧਾਨ, ...

ਪੂਰੀ ਖ਼ਬਰ »

3704 ਅਧਿਆਪਕ ਯੂਨੀਅਨ ਵਲੋਂ ਡਿਪਟੀ ਪ੍ਰਮੁੱਖ ਸਕੱਤਰ ਨਾਲ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 1 ਜੁਲਾਈ (ਰਣਜੀਤ ਸਿੰਘ ਢਿੱਲੋਂ) - 3704 ਅਧਿਆਪਕ ਯੂਨੀਅਨ ਪੰਜਾਬ ਵਲੋਂ ਆਪਣੀਆਂ ਮੰਗਾਂ ਸੰਬੰਧੀ ਸੂਬਾ ਪ੍ਰਧਾਨ ਹਰਜਿੰਦਰ ਸਿੰਘ ਦੀ ਅਗਵਾਈ ਵਿਚ ਮੁੱਖ ਮੰਤਰੀ ਨਿਵਾਸ ਚੰਡੀਗੜ੍ਹ ਵਿਖੇ ਨਵਰਾਜ ਸਿੰਘ ਬਰਾੜ ਉਪ ਪਿ੍ੰ. ਸਕੱਤਰ ਮੁੱਖ ਮੰਤਰੀ ...

ਪੂਰੀ ਖ਼ਬਰ »

ਸੋਸ਼ਲ ਵੈੱਲਫੇਅਰ ਐਸੋਸੀਏਸ਼ਨ ਨੇ ਜੀ.ਟੀ. ਰੋਡ 'ਤੇ ਲਾਏ 150 ਤੋਂ ਵੱਧ ਬੂਟੇ

ਮਲੋਟ, 1 ਜੁਲਾਈ (ਅਜਮੇਰ ਸਿੰਘ ਬਰਾੜ) - ਸੋਸ਼ਲ ਵੈੱਲਫੇਅਰ ਐਸੋਸੀਏਸ਼ਨ ਪੰਜਾਬ ਦੀ ਮਲੋਟ ਸ਼ਾਖਾ ਵਲੋਂ ਮਲੋਟ ਨੂੰ ਹਰਿਆ-ਭਰਿਆ ਕਰਨ ਵਿਚ ਲਗਾਤਾਰ ਪੂਰਾ ਯੋਗਦਾਨ ਪਾਇਆ ਜਾ ਰਿਹਾ ਹੈ | ਅੱਜ ਵੀ ਇਸ ਸੰਸਥਾ ਦੇ ਪੰਜਾਬ ਪ੍ਰਧਾਨ ਤੋਂ ਇਲਾਵਾ ਮੀਤ ਪ੍ਰਧਾਨ ਦਵਿੰਦਰ ਸਿੰਘ ...

ਪੂਰੀ ਖ਼ਬਰ »

ਲੇਖਿਕਾ ਭੁਪਿੰਦਰ ਕੌਰ ਪ੍ਰੀਤ ਦੀ ਪੁਸਤਕ 'ਸਾਹਿਤਕ ਦਸਤਾਵੇਜ਼' ਰਿਲੀਜ਼

ਸ੍ਰੀ ਮੁਕਤਸਰ ਸਾਹਿਬ, 1 ਜੁਲਾਈ (ਰਣਜੀਤ ਸਿੰਘ ਢਿੱਲੋਂ) - ਲੇਖਿਕਾ ਭੁਪਿੰਦਰ ਕੌਰ ਪ੍ਰੀਤ ਵਲੋਂ ਦੁਨੀਆ ਭਰ ਦੇ 18 ਲੇਖਕਾਂ ਦੀਆਂ ਰਚਨਾਵਾਂ ਅਤੇ ਗੱਲਾਂ-ਬਾਤਾਂ ਨੰੂ ਆਧਾਰ ਬਣਾ ਕੇ ਲਿਖੀ ਪੁਸਤਕ 'ਸਾਹਿਤਕ ਦਸਤਾਵੇਜ਼' ਸਾਹਿਤਕ ਸੱਥ ਵਲੋਂ ਸਮਾਗਮ ਦੌਰਾਨ ਜਾਰੀ ਕੀਤੀ ...

ਪੂਰੀ ਖ਼ਬਰ »

ਸਰਕਾਰੀ ਮਾਡਲ ਸਕੂਲ ਫੁੱਲੂਖੇੜਾ ਦਾ ਨਤੀਜਾ ਸੌ ਫ਼ੀਸਦੀ ਆਇਆ

ਲੰਬੀ, 1 ਜੁਲਾਈ (ਮੇਵਾ ਸਿੰਘ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨ ਕੀਤੇ 12ਵੀਂ ਜਮਾਤ ਦੇ ਨਤੀਜੇ ਅਨੁਸਾਰ ਸਰਕਾਰੀ ਮਾਡਲ ਸਕੂਲ ਫੁੱਲੂਖੇੜਾ ਦਾ ਨਤੀਜਾ 100 ਫ਼ੀਸਦੀ ਰਿਹਾ | ਜਾਣਕਾਰੀ ਦਿੰਦਿਆਂ ਸਕੂਲ ਦੇ ਪਿ੍ੰਸੀਪਲ ਓਨਮਦੀਪ ਸਿੰਘ ਨੇ ਦੱਸਿਆ ਕਿ ਇਸ ਸਕੂਲ ਵਿਚ ...

ਪੂਰੀ ਖ਼ਬਰ »

ਸਰਕਾਰੀ ਸਕੂਲ ਹਰਾਜ 'ਚ ਤਿੰਨ ਰੋਜ਼ਾ ਸਮਰ ਕੈਂਪ ਲਾਇਆ

ਸ੍ਰੀ ਮੁਕਤਸਰ ਸਾਹਿਬ, 1 ਜੁਲਾਈ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ) - ਸਰਕਾਰੀ ਹਾਈ ਸਕੂਲ ਪਿੰਡ ਹਰਾਜ ਵਿਖੇ ਸਕੂਲ ਮੁਖੀ ਸਾਗਰ ਦੀ ਅਗਵਾਈ ਹੇਠ ਤਿੰਨ ਰੋਜ਼ਾ ਸਮਰ ਕੈਂਪ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਲਾਇਆ ਗਿਆ | ਇਸ ਕੈਂਪ ਵਿਚ ਖੇਡਾਂ ਨਾਲ ਸੰਬੰਧਿਤ ਤੇ ...

ਪੂਰੀ ਖ਼ਬਰ »

12ਵੀਂ ਦਾ ਨਤੀਜਾ ਸ਼ਾਨਦਾਰ ਰਿਹਾ

ਸ੍ਰੀ ਮੁਕਤਸਰ ਸਾਹਿਬ, 1 ਜੁਲਾਈ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ 12ਵੀਂ ਕਲਾਸ ਦੇ ਨਤੀਜੇ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੰਗਾ ਅਬਲੂ ਕੀ ਦੇ ਵਿਦਿਆਰਥੀਆਂ ਨੇ ਚੰਗੇ ਅੰਕ ਲੈ ਕੇ ਸਕੂਲ ਅਤੇ ਮਾਪਿਆਂ ਦਾ ਨਾਂਅ ਰੋਸ਼ਨ ਕੀਤਾ | ...

ਪੂਰੀ ਖ਼ਬਰ »

ਨਿਰਵਿਘਨ ਬਿਜਲੀ ਸਪਲਾਈ ਨਾ ਮਿਲਣ ਕਾਰਨ ਕਿਸਾਨ ਪੇ੍ਰਸ਼ਾਨ

ਮੰਡੀ ਬਰੀਵਾਲਾ, 1 ਜੁਲਾਈ (ਨਿਰਭੋਲ ਸਿੰਘ) - ਦਲਜੀਤ ਸਿੰਘ ਰੰਧਾਵਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੁਬਾਣਿਆਂਵਾਲੀ ਗਰਿੱਡ ਤੋਂ ਨਿਰਵਿਘਨ ਬਿਜਲੀ ਸਪਲਾਈ ਨਾ ਮਿਲਣ ਕਾਰਨ ਡੋਹਕ, ਸੀਰਵਾਲੀ, ਰੰਧਾਵਾ, ਵੰਗਲ, ਭੰਗੇਵਾਲਾ ਆਦਿ ਦੇ ਪਿੰਡਾਂ ਦੇ ਕਿਸਾਨ ਬੇਹੱਦ ...

ਪੂਰੀ ਖ਼ਬਰ »

ਦਸਮੇਸ਼ ਗਰਲਜ਼ ਸਕੂਲ ਬਾਦਲ ਦਾ 12ਵੀਂ ਦਾ ਨਤੀਜਾ ਸੌ ਫ਼ੀਸਦੀ ਰਿਹਾ

ਲੰਬੀ, 1 ਜੁਲਾਈ (ਮੇਵਾ ਸਿੰਘ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਕੀਤੇ 12ਵੀਂ ਜਮਾਤ ਦੇ ਨਤੀਜਿਆਂ ਵਿਚ ਦਸਮੇਸ਼ ਗਰਲਜ਼ ਸੀਨੀ: ਸੈਕੰ: ਪਬਲਿਕ ਸਮਾਰਟ ਸਕੂਲ ਬਾਦਲ ਦਾ 12ਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਰਿਹਾ | ਨਤੀਜੇ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ...

ਪੂਰੀ ਖ਼ਬਰ »

ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਮੰਤਰੀ ਡਾ. ਬਲਜੀਤ ਕੌਰ ਦੇ ਬਿਆਨ ਦੀ ਕੀਤੀ ਜ਼ੋਰਦਾਰ ਨਿੰਦਾ

ਮਲੋਟ, 1 ਜੁਲਾਈ (ਅਜਮੇਰ ਸਿੰਘ ਬਰਾੜ)-ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਮੰਤਰੀ ਡਾ: ਬਲਜੀਤ ਕੌਰ ਦੇ ਉਸ ਬਿਆਨ ਦੀ ਨਿੰਦਾ ਕੀਤੀ ਹੈ, ਜਿਸ ਵਿਚ ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਦੀਆਂ ਆਂਗਣਵਾੜੀ ...

ਪੂਰੀ ਖ਼ਬਰ »

ਕਰੰਟ ਲੱਗਣ ਕਾਰਨ ਬੱਚੇ ਦੀ ਮੌਤ

ਗਿੱਦੜਬਾਹਾ, 1 ਜੁਲਾਈ (ਪਰਮਜੀਤ ਸਿੰਘ ਥੇੜ੍ਹੀ) - ਸਥਾਨਕ ਵਾਰਡ ਨੰਬਰ 17 ਵਿਖੇ ਇਕ 9-10 ਸਾਲ ਦੇ ਬੱਚੇ ਦੀ ਬਿਜਲੀ ਦਾ ਕਰੰਟ ਲੱਗਣ ਕਾਰਨ ਮੌਤ ਹੋਣ ਦਾ ਸਮਾਚਾਰ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮਿ੍ਤਕ ਬੱਚੇ ਇਮਰਾਨ ਪੁੱਤਰ ਸੋਨੂੰ ਰਾਮ ਦੇ ਮਾਮਾ ਵਿੱਕੀ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸੁਦਰਸ਼ਨ ਕੁਮਾਰ ਮਿੱਡਾ ਨਮਿਤ ਅੰਤਿਮ ਅਰਦਾਸ ਅੱਜ

ਸ੍ਰੀ ਮੁਕਤਸਰ ਸਾਹਿਬ, 1 ਜੁਲਾਈ (ਰਣਜੀਤ ਸਿੰਘ ਢਿੱਲੋਂ) - ਸਥਾਨਕ ਗਾਂਧੀ ਨਗਰ ਸਥਿਤ ਡੇਰਾ ਸੰਤ ਬੱਗੂ ਭਗਤ, ਸੰਤ ਮੰਦਰ ਸਾਂਝਾ ਦਰਬਾਰ ਦੇ ਪੈਰੋਕਾਰ ਰਾਜੂ ਮਿੱਡਾ ਦੇ ਪਿਤਾ ਸੁਦਰਸ਼ਨ ਕੁਮਾਰ ਮਿੱਡਾ ਪਿਛਲੇ ਦਿਨੀਂ ਸਦੀਵੀ ਵਿਛੋੜਾ ਦੇ ਗਏ | ਉਨ੍ਹਾਂ ਦੇ ਦਿਹਾਂਤ 'ਤੇ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਨੇ ਜਲਾਲਾਬਾਦ ਫਲਾਈਓਵਰ ਦੇ ਚੱਲ ਰਹੇ ਕੰਮਾਂ ਦਾ ਲਿਆ ਜਾਇਜ਼ਾ

ਸ੍ਰੀ ਮੁਕਤਸਰ ਸਾਹਿਬ, 1 ਜੁਲਾਈ (ਰਣਜੀਤ ਸਿੰਘ ਢਿੱਲੋਂ) - ਪਿਛਲੇ ਲੰਬੇ ਸਮੇਂ ਤੋਂ ਅਧੂਰੇ ਪਏ ਜਲਾਲਾਬਾਦ ਰੋਡ 'ਤੇ ਫਲਾਈਓਵਰ ਦੇ ਕੰਮ ਨੂੰ ਖ਼ਾਮੀਆਂ ਦੂਰ ਕਰ ਕੇ ਜਲਦ ਤੋਂ ਜਲਦ ਸ਼ੁਰੂ ਕਰਵਾਇਆ ਜਾਵੇਗਾ ਅਤੇ ਜਨਤਾ ਦੇ ਸਹਿਯੋਗ ਨਾਲ ਇਸ ਕੰਮ ਨੂੰ ਛੇਤੀ ਨੇਪਰੇ ...

ਪੂਰੀ ਖ਼ਬਰ »

ਪੰਜਾਬ ਸਰਕਾਰ ਮੁਲਾਜ਼ਮਾਂ ਤੇ ਪੈਨਸ਼ਨਰਾਂ 'ਤੇ ਕਰ ਰਹੀ ਹੈ ਜਬਰ - ਜੋਗਿੰਦਰ ਸਿੰਘ

ਸ੍ਰੀ ਮੁਕਤਸਰ ਸਾਹਿਬ, 1 ਜੁਲਾਈ (ਰਣਜੀਤ ਸਿੰਘ ਢਿੱਲੋਂ) - ਪੈਨਸ਼ਨਰ ਐਸੋਸੀਏਸ਼ਨ ਪਾਵਰਕਾਮ ਸਰਕਲ ਸ੍ਰੀ ਮੁਕਤਸਰ ਸਾਹਿਬ ਦੇ ਸਕੱਤਰ ਜੋਗਿੰਦਰ ਸਿੰਘ ਨੇ ਪ੍ਰੈੱਸ ਬਿਆਨ ਰਾਹੀਂ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਵਿਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦਾ ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਸਕੂਲ ਵਿਖੇ 12ਵੀਂ ਕਲਾਸ ਦਾ ਨਤੀਜਾ ਰਿਹਾ ਸ਼ਾਨਦਾਰ

• ਪਹਿਲੇ, ਦੂਜੇ ਅਤੇ ਤੀਜੇ ਸਥਾਨ 'ਤੇ ਰਹੀਆਂ ਵਿਦਿਆਰਥਣਾਂ ਨੂੰ ਕੀਤਾ ਗਿਆ ਸਨਮਾਨਿਤ ਸ੍ਰੀ ਮੁਕਤਸਰ ਸਾਹਿਬ, 1 ਜੁਲਾਈ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ 12ਵੀਂ ਕਲਾਸ ਦੇ ਨਤੀਜੇ ਵਿਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ...

ਪੂਰੀ ਖ਼ਬਰ »

ਗਊਸ਼ਾਲਾ ਮਿੱਠਣ ਲਾਲ ਕਾਲੜਾ ਮੈਮੋਰੀਅਲ ਗਰਲਜ਼ ਸਕੂਲ ਦਾ 12ਵੀਂ ਦਾ ਨਤੀਜਾ ਸੌ ਫ਼ੀਸਦੀ ਰਿਹਾ

ਸ੍ਰੀ ਮੁਕਤਸਰ ਸਾਹਿਬ, 1 ਜੁਲਾਈ (ਰਣਜੀਤ ਸਿੰਘ ਢਿੱਲੋਂ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ 12ਵੀਂ ਕਲਾਸ ਦੇ ਨਤੀਜੇ ਵਿਚ ਗਊਸ਼ਾਲਾ ਮਿੱਠਣ ਲਾਲ ਕਾਲੜਾ ਮੈਮੋਰੀਅਲ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਮੁਕਤਸਰ ਸਾਹਿਬ ਦੇ ਵਿਦਿਆਰਥੀਆਂ ਨੇ ਸ਼ਾਨਦਾਰ ...

ਪੂਰੀ ਖ਼ਬਰ »

ਅੰਗਹੀਣ ਭਲਾਈ ਯੂਨੀਅਨ ਦੀ ਹੋਈ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 1 ਜੁਲਾਈ (ਰਣਜੀਤ ਸਿੰਘ ਢਿੱਲੋਂ) - ਅੰਗਹੀਣ ਭਲਾਈ ਯੂਨੀਅਨ ਪੰਜਾਬ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਹੋਈ, ਜਿਸ ਵਿਚ ਅੰਗਹੀਣਾਂ ਦੀਆਂ ਮੰਗਾਂ ਸੰਬੰਧੀ ਵਿਚਾਰਾਂ ਕੀਤੀਆਂ ਗਈਆਂ | ਇਸ ਮੌਕੇ ਸਰਵਿੰਦਰ ਸਿੰਘ ਨੇ ਕਿਹਾ ਕਿ ਪੰਜਾਬ ...

ਪੂਰੀ ਖ਼ਬਰ »

12ਵੀਂ ਦੇ ਨਤੀਜੇ 'ਚੋਂ ਵਿਦਿਆਰਥਣ ਹਰਨੂਰ ਕੌਰ ਨੇ 98.20 ਫ਼ੀਸਦੀ ਅੰਕ ਪ੍ਰਾਪਤ ਕੀਤੇ

ਸ੍ਰੀ ਮੁਕਤਸਰ ਸਾਹਿਬ, 1 ਜੁਲਾਈ (ਰਣਜੀਤ ਸਿੰਘ ਢਿੱਲੋਂ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ 12ਵੀਂ ਕਲਾਸ ਦੇ ਨਤੀਜੇ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੁਲਾਬੇਵਾਲਾ ਦੀ ਵਿਦਿਆਰਥਣ ਹਰਨੂਰ ਕੌਰ ਪੁੱਤਰੀ ਹਰਿੰਦਰ ਸਿੰਘ ਲੈਕਚਰਾਰ ਕਾਮਰਸ ਨੇ ਸਾਇੰਸ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX