ਤਾਜਾ ਖ਼ਬਰਾਂ


ਸੀਨੀਅਰ ਵਕੀਲ ਆਰ ਵੈਂਕਟਾਰਮਣੀ ਨੂੰ ਤਿੰਨ ਸਾਲਾਂ ਲਈ ਭਾਰਤ ਦਾ ਨਵਾਂ ਅਟਾਰਨੀ ਜਨਰਲ ਕੀਤਾ ਨਿਯੁਕਤ
. . .  40 minutes ago
ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਟੀ-20 : ਦੱਖਣੀ ਅਫਰੀਕਾ ਨੇ ਭਾਰਤ ਨੂੰ ਦਿੱਤਾ 107 ਦੌੜਾਂ ਦਾ ਟੀਚਾ
. . .  about 1 hour ago
ਸਾਨੂੰ ਸ਼ਹੀਦਾਂ ਦੀ ਸੋਚ 'ਤੇ ਚੱਲਣ ਦਾ ਪ੍ਰਣ ਕਰਨਾ ਚਾਹੀਦਾ ਹੈ - ਵਿਧਾਇਕ ਗੈਰੀ ਬੜਿੰਗ
. . .  about 1 hour ago
ਅਮਲੋਹ, 28 ਸਤੰਬਰ (ਕੇਵਲ ਸਿੰਘ) - ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ 115ਵੇਂ ਜਨਮ ਦਿਵਸ ਨੂੰ ਸਮਰਪਿਤ ਇਕ ਵਿਸ਼ਾਲ ਕੈਂਡਲ ਮਾਰਚ ਨਾਭਾ ਚੌਕ ਅਮਲੋਹ ਤੋਂ ਸਰਕਾਰੀ ਸੀਨਿਅਰ ਸੈਕੰਡਰੀ ਸਕੂਲ ਲੜਕੀਆਂ ਅਮਲੋਹ ਤੱਕ ...
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਖਮਾਣੋਂ ਵਿਚ ਕੱਢਿਆ ਗਿਆ ਮੋਮਬੱਤੀ ਮਾਰਚ
. . .  about 1 hour ago
ਖਮਾਣੋਂ, 28 ਸਤੰਬਰ (ਮਨਮੋਹਣ ਸਿੰਘ ਕਲੇਰ) - ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਖਮਾਣੋਂ ਵਿਚ ਹਲਕਾ ਬਸੀ ਪਠਾਣਾਂ ਦੇ ਵਿਧਾਇਕ ਰੁਪਿੰਦਰ ਸਿੰਘ ਹੈਪੀ ਦੀ ਅਗਵਾਈ ਹੇਠ ਮੋਮਬੱਤੀ ਮਾਰਚ ਕੱਢਿਆ ਗਿਆ। ।ਇਸ ਮੋਮਬੱਤੀ ਮਾਰਚ ਵਿਚ ਵੱਖ-ਵੱਖ ਸਕੂਲਾਂ...
ਗੰਨਾ ਕਾਸ਼ਤਕਾਰਾਂ ਨੇ ਕੱਲ੍ਹ ਜਲੰਧਰ-ਫਗਵਾੜਾ ਹਾਈਵੇਅ 'ਤੇ ਰੋਸ ਪ੍ਰਦਰਸ਼ਨ ਦਾ ਦਿੱਤਾ ਸੱਦਾ ਲਿਆ ਵਾਪਸ
. . .  about 1 hour ago
ਜਲੰਧਰ, 28 ਸਤੰਬਰ - ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਮੰਗਾਂ ਪੂਰੀਆਂ ਕਰਨ ਦੇ ਭਰੋਸੇ ਤੋਂ ਬਾਅਦ ਗੰਨਾ ਕਾਸ਼ਤਕਾਰਾਂ ਦੀਆਂ ਜਥੇਬੰਦੀਆਂ ਨੇ ਕੱਲ੍ਹ ਜਲੰਧਰ-ਫਗਵਾੜਾ ਹਾਈਵੇਅ 'ਤੇ ਰੋਸ ਪ੍ਰਦਰਸ਼ਨ ਦਾ ਦਿੱਤਾ ਸੱਦਾ ਵਾਪਸ...
ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਟੀ-20 : 10 ਓਵਰਾਂ ਤੋਂ ਬਾਅਦ ਦੱਖਣੀ ਅਫ਼ਰੀਕਾ 48/6
. . .  about 2 hours ago
ਪਿੰਡ ਘਰਾਚੋਂ ਵਿਖੇ ਚੱਲ ਰਹੇ ਸਮਾਗਮ ਵਿਚ ਪਹੁੰਚੇ ਭਗਵੰਨ ਮਾਨ
. . .  about 2 hours ago
ਭਵਾਨੀਗੜ੍ਹ, 28 ਸਤੰਬਰ (ਰਣਧੀਰ ਸਿੰਘ ਫੱਗੂਵਾਲਾ) - ਨੇੜਲੇ ਪਿੰਡ ਘਰਾਚੋਂ ਵਿਖੇ 'ਇਕ ਸ਼ਾਮ ਸ਼ਹੀਦਾਂ ਦੇ ਨਾਮ' ਸਮਾਗਮ ਵਿਚ ਮੁੱਖ ਮੰਤਰੀ ਭਗਵੰਤ ਮਾਨ ਪਹੁੰਚ ਗਏ ਹਨ, ਜਿਨਾਂ ਦਾ ਇਲਾਕਾ ਵਾਸੀਆਂ ਵਲੋਂ ਸਵਾਗਤ...
ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਟੀ-20 : ਦੱਖਣੀ ਅਫ਼ਰੀਕਾ ਨੂੰ ਦੂਜੇ ਓਵਰ 'ਚ ਦੂਜਾ ਝਟਕਾ, ਡੀਕਾਕ ਇਕ ਦੌੜ ਬਣਾ ਕੇ ਆਊਟ
. . .  about 2 hours ago
ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਟੀ-20 : ਦੱਖਣੀ ਅਫ਼ਰੀਕਾ ਨੂੰ ਪਹਿਲੇ ਓਵਰ 'ਚ ਹੀ ਝਟਕਾ, ਬਬੂਮਾ ਬਿਨਾਂ ਕੋਈ ਦੌੜ ਬਣਾਏ ਆਊਟ
. . .  about 2 hours ago
ਲਾਲੂ ਪ੍ਰਸਾਦ ਯਾਦਵ 12ਵੀਂ ਵਾਰ ਨਿਰਵਿਰੋਧ ਚੁਣੇ ਗਏ ਆਰ.ਜੇ.ਡੀ. ਮੁਖੀ
. . .  about 2 hours ago
ਪਟਨਾ, 28 ਸਤੰਬਰ - ਲਾਲੂ ਪ੍ਰਸਾਦ ਯਾਦਵ 12ਵੀਂ ਵਾਰ ਨਿਰਵਿਰੋਧ ਰਾਸ਼ਟਰੀ ਜਨਤਾ ਦਲ (ਆਰ.ਜੇ.ਡੀ.) ਦੇ ਮੁਖੀ ਚੁਣੇ ਗਏ...
ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਟੀ-20 : ਟਾਸ ਜਿੱਤ ਕੇ ਭਾਰਤ ਵਲੋਂ ਪਹਿਲਾਂ ਗੇਂਦਬਾਜ਼ੀ ਦਾ ਫ਼ੈਸਲਾ
. . .  about 3 hours ago
ਆਈ.ਸੀ.ਸੀ. ਟੀ-20 ਰੈਂਕਿੰਗ 'ਚ ਦੂਜੇ ਸਥਾਨ ’ਤੇ ਪਹੁੰਚੇ ਸੂਰੀਆ ਕੁਮਾਰ ਯਾਦਵ
. . .  about 3 hours ago
ਨਵੀਂ ਦਿੱਲੀ, 28 ਸਤੰਬਰ - ਭਾਰਤੀ ਬੱਲੇਬਾਜ਼ ਸੂਰੀਆ ਕੁਮਾਰ ਯਾਦਵ ਬੁੱਧਵਾਰ ਨੂੰ ਕੌਮਾਂਤਰੀ ਕ੍ਰਿਕਟ ਕੌਂਸਲ (ਆਈ.ਸੀ.ਸੀ.) ਵਲੋਂ ਜਾਰੀ ਟੀ-20 ਕੌਮਾਂਤਰੀ ਪੁਰਸ਼ ਰੈਂਕਿੰਗ ਵਿਚ ਬੱਲੇਬਾਜ਼ਾਂ ਦੀ ਸੂਚੀ ਵਿਚ ਇਕ ਵਾਰ ਫਿਰ ਕੈਰੀਅਰ ਦੇ ਸਰਵੋਤਮ ਦੂਜੇ ਸਥਾਨ ’ਤੇ ਪਹੁੰਚ ਗਏ...
ਪਿੰਡ ਘਰਾਚੋਂ ਵਿਖੇ 'ਇਕ ਸ਼ਾਮ, ਸ਼ਹੀਦਾਂ ਦੇ ਨਾਮ' ਸਮਾਗਮ ਸ਼ੁਰੂ
. . .  about 3 hours ago
ਭਵਾਨੀਗੜ੍ਹ, 28 ਸਤੰਬਰ (ਰਣਧੀਰ ਸਿੰਘ ਫੱਗੂਵਾਲਾ) - ਨੇੜਲੇ ਪਿੰਡ ਘਰਾਚੋਂ ਵਿਖੇ 'ਇਕ ਸ਼ਾਮ, ਸ਼ਹੀਦਾਂ ਦੇ ਨਾਮ' ਸਮਾਗਮ ਦੀ ਸ਼ੁਰੂਆਤ ਹੋ ਗਈ ਹੈ । ਇਸ ਸਮਾਗਮ ਵਿਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਹੋਰ ਮੰਤਰੀ...
ਫੀਫਾ ਵਲੋਂ ਮਹਾਨ ਫੁੱਟਬਾਲਰ ਸੁਨੀਲ ਛੇਤਰੀ ਦੇ ਜੀਵਨ, ਕੈਰੀਅਰ 'ਤੇ ਸੀਰੀਜ਼ ਸ਼ੁਰੂ
. . .  about 3 hours ago
ਜ਼ਿਊਰਿਖ (ਸਵਿਟਜ਼ਰਲੈਂਡ), 28 ਸਤੰਬਰ - ਭਾਰਤੀ ਫੁੱਟਬਾਲ ਦੇ ਮਹਾਨ ਖਿਡਾਰੀ ਸੁਨੀਲ ਛੇਤਰੀ ਦੇ ਮਹਾਨ ਕੈਰੀਅਰ ਨੂੰ 'ਕੈਪਟਨ ਫੈਨਟੈਸਟਿਕ' ਨਾਮ ਦੀ ਲੜੀ ਦੇ ਰੂਪ ਵਿਚ ਇਕ ਨਵੀਂ ਪਛਾਣ ਮਿਲੀ ਹੈ, ਜੋ ਤਿੰਨ ਐਪੀਸੋਡਾਂ ਦੇ ਅੰਤਰਾਲ ਵਿਚ ਉਸ ਦੀ ਕਹਾਣੀ ਨੂੰ ਪ੍ਰਦਰਸ਼ਿਤ...
ਸੁਪਰੀਮ ਕੋਰਟ ਨੇ "ਬੇਲੋੜੀ ਅਪੀਲ" ਦਾਇਰ ਕਰਨ ਲਈ ਤਾਮਿਲਨਾਡੂ ਸਰਕਾਰ 'ਤੇ ਲਗਾਇਆ 5 ਲੱਖ ਰੁਪਏ ਜੁਰਮਾਨਾ
. . .  about 4 hours ago
ਨਵੀਂ ਦਿੱਲੀ, 28 ਸਤੰਬਰ - ਸੁਪਰੀਮ ਕੋਰਟ ਨੇ "ਬੇਲੋੜੀ ਅਪੀਲ" ਦਾਇਰ ਕਰਨ ਲਈ ਤਾਮਿਲਨਾਡੂ ਸਰਕਾਰ 'ਤੇ 5 ਲੱਖ ਰੁਪਏ ਦਾ ਜੁਰਮਾਨਾ ਲਗਾਇਆ...
ਅਪ੍ਰੈਂਟਿਸ ਲਾਈਨਮੈਨ ਯੂਨੀਅਨ ਪੰਜਾਬ ਦੇ ਕਾਰਕੁਨਾਂ ਨੂੰ ਮਿਲਣ ਪਹੁੰਚੇ ਬਿਕਰਮ ਸਿੰਘ ਮਜੀਠੀਆ
. . .  about 4 hours ago
ਪਟਿਆਲਾ, 28 ਸਤੰਬਰ (ਅਮਰਬੀਰ ਸਿੰਘ ਆਹਲੂਵਾਲੀਆ) - ਪਟਿਆਲਾ ਸੰਗਰੂਰ ਮਾਰਗ 'ਤੇ ਸਥਿਤ ਪਿੰਡ ਭੇਡਪੁਰਾ ਵਿਖੇ ਪਿਛਲੇ 9 ਦਿਨਾਂ ਤੋਂ ਬਿਜਲੀ ਦੇ ਹਾਈ ਵੋਲਟੇਜ ਤਾਰਾਂ ਵਾਲੇ ਖੰਭੇ ਦੇ ਉਪਰ ਚੜ੍ਹੇ ਏ.ਐਲ.ਐਮ. ਦੀ ਨੌਕਰੀ ਦੀ ਮੰਗ ਕਰ ਰਹੇ ਅਪ੍ਰੈਂਟਿਸ ਲਾਈਨਮੈਨ ਯੂਨੀਅਨ...
ਪ੍ਰਧਾਨ ਮੰਤਰੀ ਮੋਦੀ ਵਲੋਂ ਲਤਾ ਮੰਗੇਸ਼ਕਰ ਨੂੰ ਜਨਮ ਦਿਨ 'ਤੇ ਵਿਸ਼ੇਸ਼ ਸ਼ਰਧਾਂਜਲੀ ਭੇਟ
. . .  about 4 hours ago
ਨਵੀਂ ਦਿੱਲੀ, 28 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪ੍ਰਸਿੱਧ ਗਾਇਕਾ ਲਤਾ ਮੰਗੇਸ਼ਕਰ ਨੂੰ ਉਨ੍ਹਾਂ ਦੇ 93ਵੇਂ ਜਨਮ ਦਿਨ 'ਤੇ ਵਿਸ਼ੇਸ਼ ਸ਼ਰਧਾਂਜਲੀ ਭੇਟ ਕੀਤੀ। ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ...
ਰਾਜੂ ਸ਼੍ਰੀਵਾਸਤਵ ਦੀ ਬੇਟੀ ਵਲੋਂ ਅਮਿਤਾਭ ਬੱਚਨ ਲਈ ਭਾਵੁਕ ਨੋਟ
. . .  about 4 hours ago
ਮੁੰਬਈ, 28 ਦਸੰਬਰ - ਕਾਮੇਡੀਅਨ ਰਾਜੂ ਸ਼੍ਰੀਵਾਸਤਵ ਦੀ ਬੇਟੀ ਅੰਤਰਾ ਨੇ ਮੈਗਾਸਟਾਰ ਅਮਿਤਾਭ ਬੱਚਨ ਲਈ ਇਕ ਭਾਵੁਕ ਨੋਟ ਛੱਡਿਆ ਹੈ। ਅੰਤਰਾ ਨੇ ਆਪਣੇ ਪਿਤਾ ਦੇ ਆਖਰੀ ਦਿਨਾਂ ਵਿਚ ਉਨ੍ਹਾਂ ਦੀ ਮਦਦ ਲਈ ਧੰਨਵਾਦ ਪ੍ਰਗਟ ਕੀਤਾ। ਅੰਤਰਾ ਨੇ ਭਾਵੁਕ ਨੋਟ ਨੂੰ ਰਾਜੂ ਸ਼੍ਰੀਵਾਸਤਵ...
ਵਿਜੀਲੈਂਸ ਵਲੋਂ ਫ਼ੰਡਾਂ ਵਿਚ ਘਪਲੇ ਦੇ ਦੋਸ਼ ਹੇਠ ਨਗਰ ਕੌਂਸਲ ਸੁਨਾਮ ਦਾ ਸਾਬਕਾ ਪ੍ਰਧਾਨ ਗ੍ਰਿਫ਼ਤਾਰ
. . .  about 4 hours ago
ਸੁਨਾਮ ਊਧਮ ਸਿੰਘ ਵਾਲਾ, 28 ਸਤੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸੰਗਰੂਰ ਜ਼ਿਲ੍ਹੇ ਦੀ ਨਗਰ ਕੌਂਸਲ ਸੁਨਾਮ ਦੇ ਸਾਬਕਾ ਪ੍ਰਧਾਨ ਭਗੀਰਥ ਰਾਏ ਨੂੰ ਸਰਕਾਰੀ ਫ਼ੰਡਾਂ ਵਿਚ ਗਬਨ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ...
ਸਮਾਜ ਸੇਵੀ ਸੰਸਥਾਵਾਂ ਪਾਰਟੀਬਾਜ਼ੀ ਤੋਂ ਉਪਰ ਉੱਠ ਕੇ ਕਰਨ ਲੋਕਾਂ ਦੀ ਭਲਾਈ ਲਈ ਕੰਮ - ਹਰਪਾਲ ਸਿੰਘ ਚੀਮਾ
. . .  about 5 hours ago
ਸੰਗਰੂਰ, 28 ਸਤੰਬਰ (ਧੀਰਜ ਪਸ਼ੋਰੀਆ) - ਪੰਜਾਬ ਦੇ ਖਜ਼ਾਨਾ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਮਾਜ ਸੇਵੀ ਸੰਸਥਾਵਾਂ ਪਾਰਟੀਬਾਜ਼ੀ ਤੋਂ ਉਪਰ ਉੱਠ ਕੇ ਲੋਕਾਂ ਦੀ ਭਲਾਈ ਲਈ ਕੰਮ ਕਰਨ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ...
ਬਿਕਰਮਜੀਤ ਸਿੰਘ ਮਜੀਠਿਆ ਪਿੰਡ ਫੱਗੂਵਾਲਾ ਪਹੁੰਚੇ
. . .  about 5 hours ago
ਭਵਾਨੀਗੜ੍ਹ 28 ਸਤੰਬਰ (ਰਣਧੀਰ ਸਿੰਘ ਫੱਗੂਵਾਲਾ) - ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮਜੀਤ ਸਿੰਘ ਮਜੀਠੀਆ ਪਿੰਡ ਫੱਗੂਵਾਲਾ ਪਹੁੰਚੇ ਅਤੇ ਅਕਾਲੀ ਆਗੂਆਂ ਨਾਲ...
ਮਾਲ ਗੱਡੀ ਹੇਠ ਆਉਣ ਕਾਰਨ ਬਜ਼ੁਰਗ ਦੀ ਮੌਤ
. . .  about 5 hours ago
ਸੁਨਾਮ ਊਧਮ ਸਿੰਘ ਵਾਲਾ, 28 ਸਤੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਅੱਜ ਦੁਪਹਿਰ ਸਮੇ ਸੁਨਾਮ ਨੇੜੇ ਜਾਖਲ-ਲੁਧਿਆਣਾ ਰੇਲਵੇ ਲਾਈਨ 'ਤੇ ਇਕ ਬਜ਼ੁਰਗ ਦੀ ਮਾਲ ਗੱਡੀ ਹੇਠ ਆਉਣ ਕਾਰਨ ਮੌਤ ਹੋ ਜਾਣ ਦੀ ਖ਼ਬਰ ਹੈ।ਜੀ.ਆਰ.ਪੀ. ਸੁਨਾਮ ਦੇ ਸਹਾਇਕ ਥਾਣੇਦਾਰ ਨਿਰਮਲ ਸਿੰਘ...
ਕਿਸਾਨਾਂ ਵਲੋਂ ਨਗਰ ਕੌਂਸਲ ਦਫ਼ਤਰ ਦਾ ਘਿਰਾਓ ਦੂਜੇ ਦਿਨ ਵੀ ਜਾਰੀ
. . .  about 5 hours ago
ਲੌਂਗੋਵਾਲ, 28 ਸਤੰਬਰ (ਸ. ਸ. ਖੰਨਾ,ਵਿਨੋਦ ) - ਕਸਬੇ ਦੇ ਵਾਰਡ ਨੰਬਰ 4 ਵਿਚ ਗਲੀ ਦੇ ਨਿਰਮਾਣ ਨੂੰ ਲੈ ਕੇ ਸਥਾਨਕ ਨਗਰ ਕੌਂਸਲ ਅਧਿਕਾਰੀਆਂ ਵਲੋਂ ਵਰਤੇ ਜਾ ਰਹੇ ਪੱਖਪਾਤੀ ਰਵੱਈਏ ਦੇ ਖ਼ਿਲਾਫ਼ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਵਲੋਂ ਨਗਰ ਕੌਂਸਲ ਦਫ਼ਤਰ...
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਵਲੋਂ ਸ਼ਹੀਦ ਭਗਤ ਸਿੰਘ ਦੇ ਬੁੱਤ ਦਾ ਉਦਘਾਟਨ
. . .  about 5 hours ago
ਮਲੋਟ, 28 ਸਤੰਬਰ (ਪਾਟਿਲ) - ਅੱਜ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਵਲੋਂ ਭਗਤ ਸਿੰਘ ਦਾ ਬੁੱਤ ਅਬੋਹਰ-ਮੁਕਤਸਰ ਰੋਡ ਮਲੋਟ ਵਿਖੇ ਸਥਾਪਿਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਸਾਨੂੰ ਸ਼ਹੀਦਾਂ ਦੀ ਸ਼ਹਾਦਤ...
ਕੇਂਦਰੀ ਮੁਲਾਜ਼ਮਾਂ ਨੂੰ ਦੀਵਾਲੀ ਦਾ ਤੋਹਫ਼ਾ, ਸਰਕਾਰ ਨੇ 4 ਫ਼ੀਸਦੀ ਵਧਾਇਆ ਮਹਿੰਗਾਈ ਭੱਤਾ
. . .  about 6 hours ago
ਨਵੀਂ ਦਿੱਲੀ, 28 ਸਤੰਬਰ- ਦੇਸ਼ ਦੇ 50 ਲੱਖ ਤੋਂ ਵੱਧ ਕੇਂਦਰੀ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ ਹੈ। ਕੇਂਦਰ ਸਰਕਾਰ ਨੇ ਅੱਜ ਮਹਿੰਗਾਈ ਭੱਤੇ (ਡੀ.ਏ.) 'ਚ ਵਾਧਾ ਕੀਤਾ ਹੈ। ਇਸ ਨੂੰ 34 ਫ਼ੀਸਦ ਤੋਂ ਵਧਾ ਕੇ 38 ਫ਼ੀਸਦੀ ਕਰ ਦਿੱਤਾ ਗਿਆ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 18 ਹਾੜ ਸੰਮਤ 554

ਮਾਨਸਾ

ਗਿ੍ਫ਼ਤਾਰੀ ਦੀ ਮੰਗ ਲੈ ਕੇ ਬਸਪਾ ਨੇ ਮਾਨਸਾ-ਪਟਿਆਲਾ ਮੁੱਖ ਮਾਰਗ ਕੀਤਾ ਜਾਮ

ਭੀਖੀ, 1 ਜੁਲਾਈ (ਗੁਰਿੰਦਰ ਸਿੰਘ ਔਲਖ)-ਬਹੁਜਨ ਸਮਾਜ ਪਾਰਟੀ ਵਲੋਂ ਸਥਾਨਕ ਸੁੰਨੀ ਜਾਮਾ ਮਸਜਿਦ ਦੇ ਮੌਲਵੀ ਮੋਲਾਨਾ ਸਈਯਦ ਸਫੀਕ ਅਹਿਮਦ ਖਾਂ ਬੁਖਾਰੀ ਦੀ ਮੌਤ ਤੋਂ ਬਾਅਦ ਮਿਲੇ ਖ਼ੁਦਕੁਸ਼ੀ ਨੋਟ ਦੇ ਆਧਾਰ 'ਤੇ 4 ਜਣਿਆਂ ਖ਼ਿਲਾਫ਼ ਮੁਕੱਦਮਾ ਦਰਜ ਹੋਇਆ ਸੀ ਪਰ ਮੌਲਵੀ ਦੀ ਮੌਤ ਦੇ ਕਰੀਬ 15 ਦਿਨ ਬੀਤ ਜਾਣ ਦੇ ਬਾਵਜੂਦ ਕਿਸੇ ਵੀ ਵਿਅਕਤੀ ਨੂੰ ਗਿ੍ਫ਼ਤਾਰ ਨਾ ਕਰਨ ਜਾਣ ਦੇ ਰੋਸ ਵਜੋਂ ਬਸਪਾ ਵਲੋਂ ਥਾਣਾ ਭੀਖੀ ਤੋਂ ਕਸਬੇ ਦੇ ਮੇਨ ਬਾਜ਼ਾਰ 'ਚੋਂ ਰੋਸ ਮਾਰਚ ਕੱਢਣ ਉਪਰੰਤ ਸਥਾਨਕ ਨਹਿਰ ਦੇ ਪੁਲ 'ਤੇ ਮਾਨਸਾ-ਪਟਿਆਲਾ ਮੁੱਖ ਮਾਰਗ ਨੂੰ ਜਾਮ ਕਰ ਦਿੱਤਾ | ਸੰਬੋਧਨ ਕਰਦਿਆਂ ਜਥੇਬੰਦੀ ਦੇ ਸੂਬਾ ਇੰਚਾਰਜ ਕੁਲਦੀਪ ਸਿੰਘ ਸਰਦੂਲਗੜ੍ਹ, ਮੰਗਤ ਰਾਮ ਭੀਖੀ, ਭੁਪਿੰਦਰ ਸਿੰਘ ਬੀਰਵਾਲ ਤੇ ਰਾਣੀ ਕੌਰ ਖਿਆਲਾ ਨੇ ਕਿਹਾ ਕਿ ਮੌਲਾਨਾ ਦੀ ਮੌਤ ਨੂੰ ਕਰੀਬ 15 ਦਿਨਾਂ ਦਾ ਸਮਾਂ ਹੋ ਗਿਆ ਹੈ ਪਰ ਭੀਖੀ ਪੁਲਿਸ ਵਲੋਂ ਹਾਲੇ ਤੱਕ ਮਾਮਲੇ 'ਚ ਸ਼ਾਮਿਲ ਕੀਤੇ 4 ਜਣਿਆਂ 'ਚੋਂ ਕਿਸੇ ਦੀ ਵੀ ਗਿ੍ਫ਼ਤਾਰੀ ਨਹੀਂ ਕੀਤੀ ਗਈ | ਆਗੂਆਂ ਨੇ ਪੁਲਿਸ 'ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਪੁਲਿਸ ਪਰਿਵਾਰ 'ਤੇ ਸਮਝੌਤੇ ਦਾ ਜ਼ੋਰ ਪਾ ਰਹੀ ਹੈ ਪਰ ਬਹੁਜਨ ਸਮਾਜ ਪਾਰਟੀ ਪਰਿਵਾਰ ਨਾਲ ਚਟਾਨ ਵਾਂਗ ਖੜ੍ਹੀ ਹੈ | ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਗਿ੍ਫ਼ਤਾਰੀ ਦੀ ਮੰਗ ਨੂੰ ਲੈ ਕੇ ਭੀਖੀ ਥਾਣੇ 'ਚ ਦਿਨ ਰਾਤ ਦਾ ਧਰਨਾ ਦਿੱਤਾ ਗਿਆ ਸੀ ਪਰ ਪੁਲਿਸ ਵਲੋਂ ਕੋਈ ਕਾਰਵਾਈ ਨਾ ਹੁੰਦੀ ਦੇਖ ਉਨ੍ਹਾਂ ਨੂੰ ਮਜਬੂਰਨ ਜਾਮ ਲਗਾਉਣਾ ਪਿਆ | ਉਨ੍ਹਾਂ ਕਿਹਾ ਕਿ ਪਰਚੇ 'ਚ ਨਾਮਜ਼ਦ ਵਿਅਕਤੀ ਪੁਲਿਸ ਦੀ ਅੱਖ ਹੇਠ ਸ਼ਰੇਆਮ ਘੁੰਮ ਰਹੇ ਹਨ | ਮੌਲਵੀ ਬੁਖਾਰੀ ਨੂੰ ਮਰਨ ਲਈ ਮਜਬੂਰ ਕਰਨ ਵਾਲੇ ਵਿਅਕਤੀਆਂ ਦਾ ਭੀਖੀ ਪੁਲਿਸ ਪੱਖ ਪੂਰ ਰਹੀ ਹੈ | ਉਨ੍ਹਾਂ ਕਿਹਾ ਕਿ ਜਦੋਂ ਤੱਕ ਇਨ੍ਹਾਂ ਦੀ ਗਿ੍ਫ਼ਤਾਰੀ ਨਹੀਂ ਕੀਤੀ ਜਾਂਦੀ ਸੰਘਰਸ਼ ਜਾਰੀ ਰਹੇਗਾ | ਦੱਸਣਾ ਉਚਿਤ ਹੋਵੇਗਾ ਕਿ ਸ਼ਾਮ 5 ਵਜੇ ਤੱਕ ਜਾਮ ਜਾਰੀ ਰਿਹਾ ਇਸ ਦੌਰਾਨ ਪੁਲਿਸ ਦਾ ਕੋਈ ਉੱਚ ਅਧਿਕਾਰੀ ਨਹੀਂ ਪਹੁੰਚਿਆ | ਖ਼ਬਰ ਲਿਖੇ ਜਾਣ ਤੱਕ ਜਾਮ ਜਾਰੀ ਸੀ | ਜਾਮ ਦੌਰਾਨ ਭਾਵੇਂ ਐਂਬੂਲੈਂਸ ਨੂੰ ਤਾਂ ਰਸਤਾ ਦੇ ਦਿੱਤਾ ਗਿਆ ਪਰ ਆਮ ਲੋਕਾਂ ਨੂੰ ਵੱਡੀ ਪ੍ਰੇਸ਼ਾਨੀ 'ਚੋਂ ਗੁਜ਼ਰਨਾ ਪਿਆ | ਇਸ ਮੌਕੇ ਮਾ. ਗੁਰਮੇਲ ਸਿੰਘ ਬੋੜਾਵਾਲ, ਸੁਖਦੇਵ ਸਿੰਘ ਭੀਖੀ, ਸਰਵਰ ਕੂਰੈਸ਼ੀ, ਬਾਬੂ ਸਿੰਘ, ਸੌਦਾਗਰ ਸਿੰਘ ਜਸਵੀਰ ਸਿੰਘ, ਜੇਬਾਂ ਖਾਨਮ, ਰਹਿਮਾਨ ਖਾਨ ਤੇ ਵੱਡੀ ਗਿਣਤੀ 'ਚ ਔਰਤਾਂ ਸ਼ਾਮਿਲ ਸਨ | ਭੀਖੀ ਪੁਲਿਸ ਨੇ ਦੋਸ਼ਾਂ ਨੂੰ ਨਕਾਰਿਆ
ਭੀਖੀ ਥਾਣੇ ਦੇ ਐੱਸ. ਐੱਚ. ਓ. ਪਿ੍ਤਪਾਲ ਸਿੰਘ ਨੇ ਪੁਲਿਸ 'ਤੇ ਲਗਾਏ ਦੋਸ਼ਾਂ ਨੂੰ ਨਕਾਰਦਿਆਂ ਕਿਹਾ ਕਿ ਪੁਲਿਸ ਗਿ੍ਫ਼ਤਾਰੀ ਲਈ ਛਾਪੇਮਾਰੀ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਹੋਰ ਉੱਚ ਅਧਿਕਾਰੀ ਹੀ ਇਸ ਬਾਰੇ ਦੱਸਣਗੇ |

ਬਾਬਾ ਮੁਕਤਾ ਨੰਦ ਦੀ ਬਰਸੀ ਮਨਾਈ

ਸਰਦੂਲਗੜ੍ਹ, 1 ਜੁਲਾਈ (ਅਰੋੜਾ)-ਪਿੰਡ ਰਣਜੀਤ ਗੜ੍ਹ ਬਾਂਦਰਾ ਦੇ ਡੇਰਾ ਵਿਖੇ ਬਾਬਾ ਮੁਕਤਾ ਨੰਦ ਦੀ 43ਵੀਂ ਬਰਸੀ ਮਨਾਈ ਗਈ | ਇਸ ਮੌਕੇ ਸ੍ਰੀ ਅਖੰਡ ਪਾਠ ਦੇ ਭੋਗ ਪਾਉਣ ਉਪਰੰਤ ਗੁਰੂ ਦਾ ਲੰਗਰ ਵਰਤਾਇਆ ਗਿਆ | ਬਰਸੀ ਮੌਕੇ ਵੱਖ-ਵੱਖ ਪਿੰਡਾਂ ਦੀਆਂ ਸੰਗਤਾਂ ਡੇਰੇ 'ਚ ...

ਪੂਰੀ ਖ਼ਬਰ »

ਮਾਨਸਾ ਸ਼ਹਿਰ ਤੇ ਨੇੜਲੇ ਪਿੰਡਾਂ 'ਚ ਭਰਵੀਂ ਬਾਰਿਸ਼ ਨੇ ਲੋਕਾਂ ਨੂੰ ਗਰਮੀ ਤੋਂ ਰਾਹਤ ਦਿਵਾਈ

ਮਾਨਸਾ, 1 ਜੁਲਾਈ (ਬਲਵਿੰਦਰ ਸਿੰਘ ਧਾਲੀਵਾਲ)-ਬੀਤੀ ਰਾਤ ਤੇ ਅੱਜ ਸਵੇਰ ਵੇਲੇ ਮਾਨਸਾ ਸ਼ਹਿਰ ਤੇ ਨੇੜਲੇ ਪਿੰਡਾਂ 'ਚ ਪਈ ਭਰਵੀਂ ਬਾਰਿਸ਼ ਨੇ ਜਿਥੇ ਲੋਕਾਂ ਨੂੰ ਹੁੰਮ੍ਹਸ ਭਰੀ ਗਰਮੀ ਤੋਂ ਰਾਹਤ ਦਿਵਾ ਦਿੱਤੀ ਉਥੇ ਸਾਉਣੀ ਦੀਆਂ ਫ਼ਸਲਾਂ ਵੀ ਟਹਿਕਣ ਲਗਾ ਦਿੱਤੀਆਂ | ...

ਪੂਰੀ ਖ਼ਬਰ »

ਵਿਧਾਇਕ ਵਲੋਂ ਵਿਦਿਆਰਥਣ ਅਰਸ਼ਪ੍ਰੀਤ ਕੌਰ ਦਾ ਸਨਮਾਨ

ਬੁਢਲਾਡਾ, 1 ਜੁਲਾਈ (ਸੁਨੀਲ ਮਨਚੰਦਾ)-ਪੰਜਾਬ ਭਰ 'ਚੋਂ ਬਾਰ੍ਹਵੀਂ ਦੇ ਨਤੀਜੇ 'ਚੋਂ ਦੂਜਾ ਸਥਾਨ ਪ੍ਰਾਪਤ ਕਰਨ ਵਾਲੀ ਅਰਸ਼ਪ੍ਰੀਤ ਕੌਰ ਬੱਛੋਆਣਾ ਦੀ ਹੌਸਲਾ ਅਫਜਾਈ ਕਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਮੀਤ ਹੇਅਰ ਨੇ ਟੈਲੀਫ਼ੋਨ ਰਾਹੀਂ ਜਿਥੇ ਵਧਾਈ ਦਿੱਤੀ ਉਥੇ ...

ਪੂਰੀ ਖ਼ਬਰ »

ਭਾਰਤੀ ਜਲ, ਥਲ ਤੇ ਹਵਾਈ ਸੈਨਾ ਦੀ ਭਰਤੀ ਲਈ ਮੁਫ਼ਤ ਸਿਖਲਾਈ ਸ਼ੁਰੂ

ਮਾਨਸਾ, 1 ਜੁਲਾਈ (ਵਿ. ਪ੍ਰਤੀ.)-ਪੰਜਾਬ ਸਰਕਾਰ ਦੇ ਅਦਾਰੇ ਜ਼ਿਲ੍ਹਾ ਰੋਜ਼ਗਾਰ ਉਤਪੱਤੀ ਹੁਨਰ ਵਿਕਾਸ ਤੇ ਸਿਖਲਾਈ ਦਫ਼ਤਰ ਮਾਨਸਾ ਵਲੋਂ ਅਤੇ ਸੀ-ਪਾਈਟ ਕੇਂਦਰ ਦੇ ਸਹਿਯੋਗ ਨਾਲ ਜ਼ਿਲ੍ਹਾ ਮਾਨਸਾ, ਬਰਨਾਲਾ ਤੇ ਸੰਗਰੂਰ ਦੇ ਨੌਜਵਾਨਾਂ ਲਈ ਸੀ-ਪਾਈਟ ਕੇਂਦਰ ਬੋੜਾਵਾਲ ...

ਪੂਰੀ ਖ਼ਬਰ »

ਨਤੀਜਾ ਸ਼ਾਨਦਾਰ ਰਿਹਾ

ਸਰਦੂਲਗੜ੍ਹ, 1 ਜੁਲਾਈ (ਪ. ਪ.)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ 12ਵੀਂ ਜਮਾਤ ਦੇ ਨਤੀਜੇ 'ਚ ਸਰਦੂਲਗੜ੍ਹ ਦੇ ਅਨਮੋਲ ਪਬਲਿਕ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ | ਪਿ੍ੰਸੀਪਲ ਭੁਪਿੰਦਰ ਕੁਮਾਰ ਨੇ ਦੱਸਿਆ ਕਿ 55 ਵਿਦਿਆਰਥੀਆਂ ਨੇ ਇਮਤਿਹਾਨ ਦਿੱਤਾ ਸੀ | ਸਾਰੇ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਖਾਣ-ਪੀਣ ਦੀਆਂ ਵਸਤੂਆਂ ਦੇ ਨਮੂਨੇ ਲਏ

ਸਰਦੂਲਗੜ੍ਹ, 1 ਜੁਲਾਈ (ਜੀ. ਐਮ. ਅਰੋੜਾ)-ਸਥਾਨਕ ਸ਼ਹਿਰ 'ਚ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰ ਕੇ ਵੇਚੀਆਂ ਜਾ ਰਹੀਆਂ ਵਸਤਾਂ ਖ਼ਿਲਾਫ਼ ਸਿਹਤ ਵਿਭਾਗ ਵਲੋਂ ਸਰਦੂਲਗੜ੍ਹ ਵਿਖੇ ਵੱਖ-ਵੱਖ 6 ਦੁਕਾਨਾਂ ਤੋਂ ਖਾਣ-ਪੀਣ ਦੀਆਂ ਵਸਤਾਂ ਦੇ 7 ਨਮੂਨੇ ਲਏ ਗਏ | ਸਿਹਤ ਵਿਭਾਗ ਦੀ ...

ਪੂਰੀ ਖ਼ਬਰ »

ਮਾਨਸਾ ਜ਼ਿਲ੍ਹੇ 'ਚ ਵੱਖ-ਵੱਖ ਥਾਵਾਂ 'ਤੇ ਡਾਕਟਰ ਦਿਵਸ ਮਨਾਇਆ

ਮਾਨਸਾ, 1 ਜੁਲਾਈ (ਬਲਵਿੰਦਰ ਸਿੰਘ ਧਾਲੀਵਾਲ/ਰਾਵਿੰਦਰ ਸਿੰਘ ਰਵੀ)- ਜ਼ਿਲ੍ਹੇ 'ਚ ਵੱਖ-ਵੱਖ ਥਾਵਾਂ 'ਤੇ ਡਾਕਟਰ ਦਿਵਸ ਮਨਾਇਆ ਗਿਆ | ਡਾਕਟਰਾਂ ਨੇ ਪ੍ਰਣ ਕੀਤਾ ਕਿ ਉਹ ਲੋੜਵੰਦ ਮਰੀਜ਼ਾਂ ਦੀ ਹਰ ਸੰਭਵ ਸਹਾਇਤਾ ਕਰਨਗੇ | ਸਥਾਨਕ ਸਿਵਲ ਹਸਪਤਾਲ ਵਿਖੇ ਡਾਕਟਰ ਦਿਵਸ ਮਨਾਉਣ ...

ਪੂਰੀ ਖ਼ਬਰ »

ਸੰਭਾਵੀ ਹੜ੍ਹਾਂ ਦੇ ਮੱਦੇਨਜ਼ਰ ਅਧਿਕਾਰੀ ਤੇ ਕਰਮਚਾਰੀ ਪੂਰੀ ਚੌਕਸੀ ਵਰਤਣ-ਡੀ. ਸੀ.

ਮਾਨਸਾ, 1 ਜੁਲਾਈ (ਬਲਵਿੰਦਰ ਸਿੰਘ ਧਾਲੀਵਾਲ)-ਸੰਭਾਵੀ ਹੜ੍ਹਾਂ ਦੇ ਮੱਦੇਨਜ਼ਰ ਅਧਿਕਾਰੀ ਤੇ ਕਰਮਚਾਰੀ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਤੇ ਪੂਰੀ ਚੌਕਸੀ ਵਰਤਣ | ਇਹ ਆਦੇਸ਼ ਜਸਪ੍ਰੀਤ ਸਿੰਘ ਡਿਪਟੀ ਕਮਿਸ਼ਨਰ ਮਾਨਸਾ ਨੇ ਜ਼ਿਲ੍ਹਾ ਪੁਲਿਸ ਮੁਖੀ ਗੌਰਵ ਤੂਰਾ ਨਾਲ ...

ਪੂਰੀ ਖ਼ਬਰ »

ਛੁੱਟੀਆਂ ਤੋਂ ਬਾਅਦ ਪਹਿਲੇ ਦਿਨ ਸਕੂਲਾਂ 'ਚ ਵਿਦਿਆਰਥੀਆਂ ਦੀ ਗਿਣਤੀ ਰਹੀ ਘੱਟ

ਮਾਨਸਾ, 1 ਜੁਲਾਈ (ਰਾਵਿੰਦਰ ਸਿੰਘ ਰਵੀ)-ਸਕੂਲਾਂ 'ਚ ਜੂਨ ਮਹੀਨੇ ਦੀਆਂ ਛੁੱਟੀਆਂ ਸਮਾਪਤ ਹੋਣ ਉਪਰੰਤ ਸਕੂਲ ਖੁੱਲ੍ਹਣ ਦੇ ਪਹਿਲੇ ਦਿਨ ਵਿਦਿਆਰਥੀਆਂ ਦੀ ਹਾਜ਼ਰੀ ਬਹੁਤ ਘੱਟ ਵੇਖਣ ਨੂੰ ਮਿਲੀ | ਜ਼ਿਲ੍ਹੇ ਦੇ ਸਕੂਲਾਂ 'ਚ ਪਾੜਿਆਂ ਦੀ ਗਿਣਤੀ 30 ਤੋਂ 40 ਫੀਸਦੀ ਹੀ ਰਹੀ | ਇਸ ...

ਪੂਰੀ ਖ਼ਬਰ »

ਹੈਰੋਇਨ ਸਮੇਤ 1 ਕਾਬੂ

ਬੁਢਲਾਡਾ, 1 ਜੁਲਾਈ (ਸਵਰਨ ਸਿੰਘ ਰਾਹੀ)-ਬੁਢਲਾਡਾ ਪੁਲਿਸ ਵਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਥਾਣਾ ਬੋਹਾ ਦੀ ਪੁਲਿਸ ਵਲੋਂ ਇਕ ਵਿਅਕਤੀ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਹੈ | ਡੀ. ਐਸ. ਪੀ. ਬੁਢਲਾਡਾ ਸੁਖਅੰਮਿ੍ਤ ਸਿੰਘ ਨੇ ਦੱਸਿਆ ਕਿ ਦਲਜੀਤ ਸਿੰਘ ਮੁੱਖ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਖ਼ਰੀਦੀ, ਵੇਚੀ ਜਾਂ ਬਦਲੀ ਜ਼ਮੀਨ ਦੇ ਨਹਿਰੀ ਵਿਭਾਗ ਤੋਂ ਇੰਤਕਾਲ ਤੁਰੰਤ ਕਰਨ ਦੀ ਮੰਗ

ਬੋਹਾ, 1 ਜੁਲਾਈ (ਰਮੇਸ਼ ਤਾਂਗੜੀ)-ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਸੂਬਾਈ ਮੀਤ ਪ੍ਰਧਾਨ ਪ੍ਰਸ਼ੋਤਮ ਸਿੰਘ ਗਿੱਲ ਉੱਡਤ, ਜਸਕਰਨ ਸਿੰਘ ਚਹਿਲ ਤੇ ਹਰਬੰਸ ਸਿੰਘ ਨੰਦਗੜ੍ਹ ਨੇ ਕਿਹਾ ਕਿ ਵਧੇਰੇ ਕਿਸਾਨ ਆਪੋ ਆਪਣੀ ਜ਼ਮੀਨ ਖ਼ਰੀਦਣ, ਵੇਚਣ ਤੇ ਵਿਰਾਸਤ 'ਚ ਬਦਲੀ ਕਰਨ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX