ਤਾਜਾ ਖ਼ਬਰਾਂ


ਕੇਰਲਾ : ਨਾਰਕੋਟਿਕਸ ਕੰਟਰੋਲ ਬਿਊਰੋ (ਐਨ.ਸੀ.ਬੀ.) ਤੇ ਭਾਰਤੀ ਜਲ ਸੈਨਾ ਨੇ 200 ਕਿਲੋਗ੍ਰਾਮ ਤੋਂ ਵੱਧ ਨਸ਼ੀਲੇ ਪਦਾਰਥਾਂ ਨਾਲ ਭਰੇ ਇਕ ਸ਼ੱਕੀ ਜਹਾਜ਼ ਨੂੰ ਫੜਿਆ
. . .  1 minute ago
ਸਾਬਕਾ ਭਾਰਤੀ ਕ੍ਰਿਕਟਰ ਰੋਜਰ ਬਿੰਨੀ ਸੌਰਵ ਗਾਂਗੁਲੀ ਦੀ ਥਾਂ ਹੋਣਗੇ ਬੀ.ਸੀ.ਸੀ.ਆਈ. ਦੇ ਅਗਲੇ ਪ੍ਰਧਾਨ : ਸੂਤਰ
. . .  5 minutes ago
ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ ਦੇ ਵੈਡਿੰਗ ਸ਼ੂਟ ਦੀਆਂ ਖੂਬਸੂਰਤ ਤਸਵੀਰਾਂ ਆਈਆਂ ਸਾਹਮਣੇ
. . .  about 1 hour ago
9 ਸਾਲਾਂ ਬਾਅਦ ਸੰਗਰੂਰ ਵਿਖੇ ਪਰਤੇਗੀ ਖ਼ੇਤਰੀ ਸਰਸ ਮੇਲੇ ਦੀ ਸ਼ਾਨਦਾਰ ਰੌਣਕ
. . .  about 1 hour ago
ਸੰਗਰੂਰ, 7 ਅਕਤੂਬਰ (ਧੀਰਜ ਪਸ਼ੋਰੀਆ)-ਲਗਭਗ 9 ਸਾਲਾਂ ਬਾਅਦ 8 ਅਕਤੂਬਰ ਤੋਂ ਸੰਗਰੂਰ ਸ਼ਹਿਰ ਦੇ ਸਰਕਾਰੀ ਰਣਬੀਰ ਕਾਲਜ ਦੇ ਮੈਦਾਨ 'ਚ ਖ਼ੇਤਰੀ ਸਰਸ ਮੇਲੇ ਦੀ ਸ਼ਾਨਦਾਰ ਰੌਣਕ ਪਰਤਣ ਜਾ ਰਹੀ ਹੈ, ਜਿਸ 'ਚ ਸ਼ਾਮਿਲ ਹੋਣ ਲਈ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵਲੋਂ ਪੰਜਾਬ ਭਰ...
ਹਰਿਆਣਾ ਸਿੱਖ ਗੁ: ਮੈਨੇਜਮੈਂਟ ਕਮੇਟੀ ਮਾਮਲੇ 'ਚ ਕੱਢੇ ਰੋਸ ਮਾਰਚਾਂ ਦੀ ਸਮਾਪਤੀ ਉਪਰੰਤ ਸ੍ਰੀ ਅਕਾਲ ਤਖ਼ਤ ਸਾਹਿਬ ਸਨਮੁੱਖ ਕੀਤੀ ਅਰਦਾਸ
. . .  about 2 hours ago
ਅੰਮ੍ਰਿਤਸਰ, 7 ਅਕਤੂਬਰ (ਜਸਵੰਤ ਸਿੰਘ ਜੱਸ)- ਹਰਿਆਣਾ ਸਿੱਖ ਗੁ: ਮੈਨੇਜਮੈਂਟ ਕਮੇਟੀ ਨੂੰ ਮਾਨਤਾ ਦਿੱਤੇ ਜਾਣ ਦੇ ਵਿਰੋਧ 'ਚ ਅੱਜ ਸ਼੍ਰੋਮਣੀ ਕਮੇਟੀ ਵਲੋਂ ਪੰਜਾਬ ਦੇ ਤਖ਼ਤ ਸਾਹਿਬਾਨਾਂ ਸਮੇਤ ਤਿੰਨ ਥਾਵਾਂ ਤੋਂ ਅੰਮ੍ਰਿਤਸਰ ਤੱਕ ਕੱਢੇ ਗਏ ਰੋਸ ਮਾਰਚਾਂ ਦੇ ਸੰਪੂਰਨ...
ਪੀ.ਪੀ.ਐੱਸ. ਅਧਿਕਾਰੀ ਅਸ਼ੀਸ਼ ਕਪੂਰ ਅਤੇ ਥਾਣੇਦਾਰ ਮੰਗਲਵਾਰ ਤੱਕ ਰਿਮਾਂਡ 'ਤੇ
. . .  about 2 hours ago
ਐੱਸ.ਏ.ਐੱਸ.ਨਗਰ, 7 ਅਕਤੂਬਰ (ਜਸਬੀਰ ਸਿੰਘ ਜੱਸੀ)- ਬਹੁ-ਕਰੋੜੀ ਸਿੰਚਾਈ ਘੁਟਾਲੇ 'ਚ ਤਫ਼ਤੀਸ਼ੀ ਅਫ਼ਸਰ ਰਹੇ ਪੀ.ਪੀ.ਐੱਸ. ਅਧਿਕਾਰੀ ਅਸ਼ੀਸ਼ ਕਪੂਰ ਅਤੇ ਥਾਣੇਦਾਰ ਹਰਜਿੰਦਰ ਸਿੰਘ ਨੂੰ ਵਿਜੀਲੈਂਸ ਨੇ ਧੋਖਾਧੜੀ ਅਤੇ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਗ੍ਰਿਫ਼ਤਾਰ...
ਅੰਮ੍ਰਿਤਪਾਲ ਸਿੰਘ ਦੇ ਟਵਿੱਟਰ ਅਕਾਊਂਟ ’ਤੇ ਭਾਰਤ ’ਚ ਲੱਗੀ ਪਾਬੰਦੀ, ਕੇਂਦਰ ਸਰਕਾਰ ਦੇ ਕਹਿਣ ’ਤੇ ਹੋਈ ਕਾਰਵਾਈ
. . .  about 2 hours ago
ਚੰਡੀਗੜ੍ਹ, 7 ਅਕਤੂਬਰ- 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦਾ ਟਵਿੱਟਰ ਅਕਾਊਂਟ ਭਾਰਤ ਵਿਚ ਬੰਦ ਹੋ ਗਿਆ ਹੈ। ਅੰਮ੍ਰਿਤਪਾਲ ਸਿੰਘ 'ਤੇ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦਾ ਦੋਸ਼ ਲੱਗਾ ਹੈ। ਉਨ੍ਹਾਂ ਨੂੰ ਜਥੇਬੰਦੀ ਦਾ ਪ੍ਰਧਾਨ ਬਣਿਆ ਲਗਭਗ...
ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅੰਮ੍ਰਿਤਸਰ ਜ਼ਿਲ੍ਹੇ 'ਚ ਸਥਾਨਕ ਛੁੱਟੀ ਦਾ ਐਲਾਨ
. . .  about 3 hours ago
ਚੰਡੀਗੜ੍ਹ, 7 ਅਕਤੂਬਰ- ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਦਿਹਾੜੇ ਮੌਕੇ 11 ਅਕਤੂਬਰ, 2022 ਨੂੰ ਅੰਮ੍ਰਿਤਸਰ ਜ਼ਿਲ੍ਹੇ 'ਚ ਸਥਾਨਕ ਛੁੱਟੀ ਐਲਾਨੀ ਗਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ...
ਅਣਪਛਾਤੇ ਵਿਅਕਤੀ ਵਲੋਂ ਰੇਲ ਗੱਡੀ ਹੇਠ ਆ ਕੇ ਕੀਤੀ ਖ਼ੁਦਕੁਸ਼ੀ
. . .  about 3 hours ago
ਸੁਨਾਮ ਊਧਮ ਸਿੰਘ ਵਾਲਾ, 7 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ)- ਅੱਜ ਬਾਅਦ ਦੁਪਹਿਰ ਜਾਖਲ-ਲੁਧਿਆਣਾ ਰੇਲਵੇ ਲਾਈਨ 'ਤੇ ਸੁਨਾਮ ਨੇੜੇ ਇਕ ਅਣਪਛਾਤੇ ਵਿਅਕਤੀ ਵਲੋਂ ਰੇਲ ਗੱਡੀ ਹੇਠ ਆ ਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਲੈਣ ਦੀ ਖ਼ਬਰ ਹੈ। ਜੀ.ਆਰ.ਪੀ. ਪੁਲਿਸ...
ਨਾਕੇ ਦੌਰਾਨ ਪੁਲਿਸ ਹੱਥ ਲੱਗੀ ਵੱਡੀ ਸਫ਼ਲਤਾ, 30 ਲੱਖ ਦੀ ਨਕਦੀ ਸਣੇ ਇਕ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ
. . .  about 4 hours ago
ਜਲੰਧਰ, 7 ਅਕਤੂਬਰ (ਹੈਪੀ)-ਮਾੜੇ ਅਨਸਰਾਂ ਖ਼ਿਲਾਫ਼ ਚਲਾਈ ਵਿਸ਼ੇਸ਼ ਮੁਹਿੰਮ ਤਹਿਤ ਸਰਬਜੀਤ ਸਿੰਘ ਬਾਹੀਆ ਪੀ.ਪੀ.ਐੱਸ. ਪੁਲਿਸ ਕਪਤਾਨ, ਇਨਵੈਸੀਗੇਸ਼ਨ ਜਲੰਧਰ ਦਿਹਾਤੀ ਅਤੇ ਜਸਵਿੰਦਰ ਸਿੰਘ ਚਾਹਲ ਪੀ.ਪੀ.ਐੱਸ. ਉੱਪ ਕਪਤਾਨ, ਡਿਟੈਕਟਿਵ ਜਲੰਧਰ ਦਿਹਾਤੀ...
ਆਰਥਿਕ ਤੰਗੀ ਤੇ ਕਰਜ਼ੇ ਤੋਂ ਪ੍ਰੇਸ਼ਾਨ ਨੌਜਵਾਨ ਕਿਸਾਨ ਨੇ ਕੀਤੀ ਆਤਮ ਹੱਤਿਆ
. . .  about 5 hours ago
ਭੀਖੀ, 7 ਅਕਤੂਬਰ (ਗੁਰਿੰਦਰ ਸਿੰਘ ਔਲਖ)-ਮਾਨਸਾ ਜ਼ਿਲ੍ਹੇ ਦੇ ਕਸਬਾ ਭੀਖੀ ਨੇੜਲੇ ਪਿੰਡ ਸਮਾਓ ਵਿਖੇ ਬੀਤੀ ਰਾਤ ਇਕ ਨੌਜਵਾਨ ਕਿਸਾਨ ਵਲੋਂ ਆਰਥਿਕ ਤੰਗੀ ਅਤੇ ਕਰਜ਼ੇ ਦੀ ਪ੍ਰੇਸ਼ਾਨੀ ਦੇ ਚੱਲਦਿਆਂ ਆਤਮ ਹੱਤਿਆ ਕਰ ਲਏ ਜਾਣ ਦੀ ਖ਼ਬਰ ਹੈ...
ਮਹਿਲਾ ਟੀ-20 ਏਸ਼ੀਆ ਕੱਪ 'ਚ ਪਾਕਿਸਤਾਨ ਨੇ 13 ਦੌੜਾਂ ਨਾਲ ਹਰਾਇਆ ਭਾਰਤ
. . .  about 5 hours ago
ਢਾਕਾ, 7 ਅਕਤੂਬਰ-ਮਹਿਲਾ ਟੀ-20 ਦੇ ਇਕ ਅਹਿਮ ਮੁਕਾਬਲੇ ਵਿਚ ਪਾਕਿਸਤਾਨ ਨੇ ਕੱਟੜ ਵਿਰੋਧੀ ਭਾਰਤ ਨੂੰ 13 ਦੌੜਾਂ ਨਾਲ ਹਰਾ ਦਿੱਤਾ। ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦਿਆ ਪਾਕਿਸਤਾਨ ਨੇ ਨਿਰਧਾਰਿਤ 20 ਓਵਰਾਂ 'ਚ 137 ਦੌੜਾਂ ਬਣਾਈਆਂ...
ਪੰਜਾਬ ਸਰਕਾਰ ਵਲੋਂ 9 ਹਜ਼ਾਰ ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਵਾਲਾ ਨੋਟੀਫਿਕੇਸ਼ਨ ਜਾਰੀ
. . .  about 5 hours ago
ਚੰਡੀਗੜ੍ਹ, 7 ਅਕਤੂਬਰ-ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕਿਹਾ ਕਿ ਇਕ ਖੁਸ਼ਖਬਰੀ ਸਾਂਝੀ ਕਰ ਰਿਹਾ ਕਿ ਅਧਿਆਪਕਾਂ ਨੂੰ ਪੱਕੇ ਕਰਨ ਦਾ ਫ਼ੈਸਲਾ ਅਧਿਆਪਕ ਦਿਵਸ ਵਾਲੇ ਦਿਨ ਲਿਆ ਸੀ, ਉਸ ਨੂੰ ਬੂਰ ਪੈ ਗਿਆ ਹੈ। ਪੰਜਾਬ ਸਰਕਾਰ ਵਲੋਂ ਲਗਭਗ 9 ਹਜ਼ਾਰ ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਵਾਲਾ ਨੋਟੀਫਿਕੇਸ਼ਨ...
9 ਨਵੰਬਰ ਦੇ ਸੰਗਰੂਰ ਧਰਨੇ 'ਤੇ ਅੜੇ ਉਗਰਾਹਾਂ
. . .  about 5 hours ago
ਚੰਡੀਗੜ੍ਹ, 7 ਅਕਤੂਬਰ (ਅਜਾਇਬ ਸਿੰਘ ਔਜਲਾ)-ਪੰਜਾਬ ਭਵਨ ਚੰਡੀਗੜ੍ਹ ਵਿਖੇ ਅੱਜ ਕਿਸਾਨ ਜਥੇਬੰਦੀ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ, ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਅਤੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਦਰਮਿਆਨ ਵਿਸ਼ੇਸ਼ ਮੀਟਿੰਗ ਹੋਈ। ਮੀਟਿੰਗ ਉਪਰੰਤ ਪੱਤਰਕਾਰਾਂ...
ਮੋਹਾਲੀ ਆਰ.ਪੀ.ਜੀ. ਹਮਲੇ ਦੇ ਸੰਬੰਧ 'ਚ ਇਕ ਗ੍ਰਿਫ਼ਤਾਰ
. . .  about 6 hours ago
ਨਵੀਂ ਦਿੱਲੀ, 7 ਅਕਤੂਬਰ- ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ 9 ਮਈ ਨੂੰ ਮੋਹਾਲੀ 'ਚ ਪੰਜਾਬ ਪੁਲਿਸ ਦੀ ਖੁਫੀਆ ਇਮਾਰਤ 'ਤੇ ਆਰ.ਪੀ.ਜੀ. ਹਮਲੇ ਦੇ ਸੰਬੰਧ ਵਿਚ ਇਕ ਵਿਅਕਤੀ ਨੂੰ ਗ੍ਰਿਫ਼ਤਾਰ...
ਬੇਲਾਰੂਸ ਤੋਂ ਮਨੁੱਖੀ ਅਧਿਕਾਰਾਂ ਦੇ ਵਕੀਲ, ਰੂਸ-ਯੂਕਰੇਨ ਦੇ ਸੰਗਠਨ ਨੂੰ ਮਿਲਿਆ ਨੋਬਲ ਸ਼ਾਂਤੀ ਪੁਰਸਕਾਰ
. . .  about 5 hours ago
ਸਟਾਕਹੋਮ (ਸਵੀਡਨ), 7 ਅਕਤੂਬਰ -ਰਾਇਲ ਸਵੀਡਿਸ਼ ਅਕੈਡਮੀ ਨੇ ਬੇਲਾਰੂਸ ਤੋਂ ਮਨੁੱਖੀ ਅਧਿਕਾਰਾਂ ਦੇ ਵਕੀਲ ਐਲੇਸ ਬਿਆਲੀਆਟਸਕੀ, ਰੂਸੀ ਮਨੁੱਖੀ ਅਧਿਕਾਰ ਸੰਗਠਨ ਮੈਮੋਰੀਅਲ ਅਤੇ ਯੂਕਰੇਨੀ ਮਨੁੱਖੀ ਅਧਿਕਾਰ ਸੰਗਠਨ ਸੈਂਟਰ ਫਾਰ ਸਿਵਲ ਲਿਬਰਟੀਜ਼ ਨੂੰ ਸਾਂਝੇ ਤੌਰ 'ਤੇ 2022 ਦਾ ਨੋਬਲ ਸ਼ਾਂਤੀ ਪੁਰਸਕਾਰ...
ਮਹਿਲਾ ਟੀ-20 ਏਸ਼ੀਆ ਕੱਪ : ਪਾਕਿਸਤਾਨ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 138 ਦੌੜਾਂ ਦਾ ਟੀਚਾ
. . .  about 6 hours ago
ਢਾਕਾ, 7 ਅਕਤੂਬਰ-ਮਹਿਲਾ ਟੀ-20 ਏਸ਼ੀਆ ਕੱਪ ਦੇ ਅਹਿਮ ਮੁਕਾਬਲੇ 'ਚ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦਿਆ ਪਾਕਿਸਤਾਨ ਨੇ 20 ਓਵਰਾਂ 'ਚ 6 ਵਿਕਟਾਂ ਦੇ ਨੁਕਸਾਨ 'ਤੇ 137 ਦੌੜਾਂ ਬਣਾਈਆਂ ਤੇ ਭਾਰਤ ਨੂੰ ਜਿੱਤਣ ਲਈ 138 ਦੌੜਾਂ ਦਾ...
ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਕੀਤੇ ਦਰਸ਼ਨ
. . .  about 6 hours ago
ਅੰਮ੍ਰਿਤਸਰ, 7 ਅਕਤੂਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਾਕਾ ਪੰਜਾ ਸਾਹਿਬ ਸ਼ਤਾਬਦੀ ਸਮਾਗਮਾਂ ਬਾਰੇ ਵਿਚਾਰ ਵਟਾਂਦਰਾ ਕਰਨ ਲਈ ਪਾਕਿਸਤਾਨ ਗਏ ਸ਼੍ਰੋਮਣੀ ਕਮੇਟੀ ਦੇ ਚਾਰ ਮੈਂਬਰੀ ਵਫ਼ਦ ਵਲੋਂ ਅੱਜ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਸ੍ਰੀ ਕਰਤਾਰਪੁਰ ਸਾਹਿਬ...
ਅਮਰੀਕਾ ਵਿਚ ਹੋਈ ਪੰਜਾਬੀ ਪਰਿਵਾਰ ਦੀ ਹੱਤਿਆ 'ਚ ਇਕ ਤੋਂ ਵਧ ਲੋਕ ਸ਼ਾਮਿਲ-ਪੁਲਿਸ ਦਾ ਦਾਅਵਾ
. . .  about 7 hours ago
ਸੈਕਰਾਮੈਂਟੋ, 7 ਅਕਤੂਬਰ (ਹੁਸਨ ਲੜੋਆ ਬੰਗਾ)-ਅਮਰੀਕਾ ਦੇ ਕੈਲੀਫੋਰਨੀਆ ਸੂਬੇ ਵਿਚ ਇਕ ਹੱਸਦੇ ਵੱਸਦੇ ਪੰਜਾਬੀ ਪਰਿਵਾਰ ਦੀ ਇਕ 8 ਮਹੀਨਿਆਂ ਦੀ ਬੱਚੀ ਸਮੇਤ 4 ਜੀਆਂ ਨੂੰ ਅਗਵਾ ਕਰ ਕੇ ਕੀਤੀ ਹੱਤਿਆ ਦੇ ਮਾਮਲੇ ਵਿਚ ਪੁਲਿਸ ਨੇ ਅਜੇ ਤੱਕ ਗ੍ਰਿਫ਼ਤਾਰ ਕੀਤੇ ਇਕ 48 ਸਾਲਾਂ...
ਅਮਰੀਕਾ ਦੇ ਲਾਸ ਵੇਗਾਸ ਸ਼ਹਿਰ 'ਚ ਚਾਕੂ ਮਾਰ ਕੇ 2 ਦੀ ਹੱਤਿਆ, 6 ਜ਼ਖ਼ਮੀ
. . .  about 7 hours ago
ਸੈਕਰਾਮੈਂਟੋ, 7 ਅਕਤੂਬਰ (ਹੁਸਨ ਲੜੋਆ ਬੰਗਾ)-ਅਮਰੀਕਾ ਦੇ ਸ਼ਹਿਰ ਲਾਸਵੇਗਾਸ ਸਟਰਿਪ 'ਚ ਇਕ ਹਵਅਕਤੀ ਨੇ ਚਾਕੂ ਨਾਲ ਹਮਲਾ ਕਰ ਕੇ ਦੋ ਵਅਕਤੀਆਂ ਦੀ ਹੱਤਿਆ ਕਰ ਦਿੱਤੀ ਤੇ 6 ਹੋਰਨਾਂ ਨੂੰ ਜ਼ਖਮੀ...
ਜੇਲ੍ਹ ਅੰਦਰ ਚੱਲ ਰਹੀ ਨਸ਼ਿਆਂ ਦੀ ਤਸਕਰੀ ਦਾ ਪਰਦਾਫਾਸ਼, ਪੰਜ ਕਿੱਲੋ ਹੈਰੋਇਨ ਬਰਾਮਦ
. . .  about 7 hours ago
ਅੰਮ੍ਰਿਤਸਰ, 7 ਅਕਤੂਬਰ (ਰੇਸ਼ਮ ਸਿੰਘ)-ਜੇਲ੍ਹ ਅੰਦਰ ਚੱਲ ਰਹੀ ਨਸ਼ਿਆਂ ਦੀ ਤਸਕਰੀ ਦਾ ਪਰਦਾਫਾਸ਼ ਕਰਨ 'ਚ ਐੱਸ.ਟੀ.ਐੱਫ. ਨੇ ਸਫਲਤਾ ਹਾਸਲ ਕੀਤੀ ਹੈ। ਜੱਸਾ ਜੇਲ੍ਹ ਚੋਂ ਮੁਜਰਮਾਂ ਪਾਸੋਂ ਪੰਜ ਕਿੱਲੋਗ੍ਰਾਮ ਹੈਰੋਇਨ ਬਰਾਮਦ ਹੋਈ ਹੈ, ਜਿਸ ਦੀ ਕੌਮਾਂਤਰੀ ਮੰਡੀ 'ਚ ਕੀਮਤ ਪੈਂਤੀ ਕਰੋੜ ਰੁਪਏ ਦੱਸੀ...
ਸ਼੍ਰੋਮਣੀ ਕਮੇਟੀ ਦਾ ਰੋਸ ਮਾਰਚ ਗੜ੍ਹਸ਼ੰਕਰ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਲਈ ਹੋਇਆ ਰਵਾਨਾ
. . .  about 8 hours ago
ਗੜ੍ਹਸ਼ੰਕਰ, 7 ਅਕਤੂਬਰ (ਧਾਲੀਵਾਲ)-ਵੱਖਰੀ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਫ਼ੈਸਲੇ ਖ਼ਿਲਾਫ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਕੱਢਿਆ ਗਿਆ ਰੋਸ ਮਾਰਚ ਗੜ੍ਹਸ਼ੰਕਰ ਪਹੁੰਚਣ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਅੰਮ੍ਰਿਤਸਰ ਲਈ ਰਵਾਨਾ...
ਮਹਿਲਾ ਟੀ-20 ਏਸ਼ੀਆ ਕੱਪ : ਭਾਰਤ ਖ਼ਿਲਾਫ਼ ਟਾਸ ਜਿੱਤ ਕੇ ਟਾਸ ਜਿੱਤ ਕੇ ਪਾਕਿਸਤਾਨ ਕਰ ਰਿਹਾ ਪਹਿਲਾਂ ਬੱਲੇਬਾਜ਼ੀ
. . .  about 8 hours ago
ਢਾਕਾ, 7 ਅਕਤੂਬਰ-ਮਹਿਲਾ ਟੀ-20 ਏਸ਼ੀਆ ਕੱਪ 'ਚ ਭਾਰਤ ਅਤੇ ਪਾਕਿਸਤਾਨ ਦਾ ਅਹਿਮ ਮੁਕਾਬਲਾ ਅੱਜ ਹੋ ਰਿਹਾ ਹੈ। ਟਾਸ ਜਿੱਤ ਕੇ ਪਾਕਿਸਤਾਨ ਨੇ ਪਹਿਲਾਂ ਬੱਲੇਬਾਜ਼ੀ ਦਾ ਫ਼ੈਸਲਾ ਕੀਤਾ ਹੈ। 4 ਓਵਰਾਂ ਤੋਂ ਬਾਅਦ ਪਾਕਿਸਤਾਨ ਨੇ ਬਿਨਾਂ ਕਿਸੇ ਨੁਕਸਾਨ ਦੇ 25 ਦੌੜਾਂ ਬਣਾ...
ਈ.ਡੀ. ਵਲੋਂ ਮਲਹੋਤਰਾ ਗਰੁੱਪ ਦੇ ਮੁਲਾਜ਼ਮ ਦੇ ਘਰ ਛਾਪੇਮਾਰੀ
. . .  about 8 hours ago
ਮਾਨਸਾ, 7 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)-ਸ਼ਰਾਬ ਕਾਰੋਬਾਰੀਆਂ 'ਤੇ ਛਾਪੇਮਾਰੀ ਦੇ ਚਲਦਿਆਂ ਮਾਨਸਾ ਵਿਖੇ ਮਲਹੋਤਰਾ ਗਰੁੱਪ ਦੇ ਮੁਲਾਜ਼ਮ ਦੇ ਘਰ ਈ.ਡੀ. ਵਲੋਂ ਛਾਪੇਮਾਰੀ ਕੀਤੀ ਗਈ। ਲਗਭਗ 4 ਘੰਟੇ ਈ.ਡੀ. ਦੇ ਅਧਿਕਾਰੀ ਫ਼ਰੋਲਾ ਫ਼ਰਾਲੀ ਕਰਦੇ ਰਹੇ ਅਤੇ ਉਨ੍ਹਾਂ ਮੁਲਾਜ਼ਮ...
ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਡੀ.ਜੀ.ਪੀ. ਨੂੰ ਸ਼ਿਕਾਇਤ
. . .  about 8 hours ago
ਚੰਡੀਗੜ੍ਹ, 7 ਅਕਤੂਬਰ-(ਵਿਕਰਮਜੀਤ ਸਿੰਘ ਮਾਨ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਡੀ.ਜੀ.ਪੀ. ਪੰਜਾਬ ਨੂੰ ਚਿੱਠੀ ਲਿਖ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਸ਼ਿਕਾਇਤ ਕੀਤੀ ਗਈ ਹੈ। ਸ਼ਿਕਾਇਤ ਵਿਚ ਰਾਜਾ ਵੜਿੰਗ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 19 ਹਾੜ ਸੰਮਤ 554

ਹੁਸ਼ਿਆਰਪੁਰ / ਮੁਕੇਰੀਆਂ

ਬਜਰੰਗ ਦਲ ਨੇ ਮੁਸਲਮਾਨ ਕੱਟੜਪੰਥੀਆਂ ਦਾ ਪੁਤਲਾ ਫੂਕਿਆ

ਹੁਸ਼ਿਆਰਪੁਰ, 2 ਜੁਲਾਈ (ਬਲਜਿੰਦਰਪਾਲ ਸਿੰਘ)- ਬਜਰੰਗ ਦਲ ਹਿੰਦੁਸਤਾਨ ਵਲੋਂ ਕੌਮੀ ਪ੍ਰਧਾਨ ਤੇ ਸੰਸਥਾਪਕ ਜੇ.ਕੇ. ਚੱਗਰਾਂ ਦੇ ਨਿਰਦੇਸ਼ਾਂ 'ਤੇ ਕੌਮੀ ਸਕੱਤਰ ਮੋਹਨ ਰਾਣਾ ਦੀ ਪ੍ਰਧਾਨਗੀ ਵਿਚ ਹਲਕਾ ਚੱਬੇਵਾਲ ਵਿਖੇ ਨੂਪੁਰ ਸ਼ਰਮਾ ਦਾ ਸਮਰਥਨ ਕਰਦਿਆਂ ਮੁਸਲਮਾਨ ਕੱਟੜਪੰਥੀਆਂ ਦਾ ਪੁਤਲਾ ਫ਼ੂਕ ਕੇ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਰਾਣਾ ਨੇ ਬਜਰੰਗ ਦਲ ਵਲੋਂ ਮੰਗ ਕੀਤੀ ਕਿ ਉਦੈਪੁਰ (ਰਾਜਸਥਾਨ) 'ਚ ਵਾਪਰੀ ਘਟਨਾ ਦੇ ਦੋਸ਼ੀਆਂ ਨੂੰ ਜਲਦ ਤੋਂ ਜਲਦ ਫਾਂਸੀ ਦੀ ਸਜ਼ਾ ਦਿੱਤੀ ਜਾਵੇ ਤੇ ਜੇਕਰ ਉਕਤ ਮਾਮਲੇ 'ਚ ਕੋਈ ਕਾਰਵਾਈ ਨਾ ਹੋਈ ਤਾਂ ਵੱਡਾ ਸੰਘਰਸ਼ ਸ਼ੁਰੂ ਕੀਤਾ ਜਾਵੇਗਾ | ਇਸ ਮੌਕੇ ਕੌਮੀ ਸਕੱਤਰ ਮਨਜੀਤ ਸਿੰਘ ਮਾਹਿਲਪੁਰੀ, ਪੰਜਾਬ ਸੰਗਠਨ ਮੰਤਰੀ ਜਸਵੀਰ ਸਿੰਘ ਮਿੰਟੂ, ਜ਼ਿਲ੍ਹਾ ਪ੍ਰਧਾਨ ਪ੍ਰਦੀਪ ਰਾਣਾ ਦੀਪੂ ਤੇ ਬਲਜੀਤ, ਮੋਹਨ ਲਾਲ, ਗੋਲਡੀ ਆਦਿ ਹਾਜ਼ਰ ਸਨ |

ਐੱਸ.ਪੀ.ਐੱਨ. ਕਾਲਜ ਦੇ ਐੱਮ.ਏ. ਹਿਸਟਰੀ ਵਿਭਾਗ ਦੇ ਪੰਜ ਵਿਦਿਆਰਥੀਆਂ ਨੇ ਯੂਨੀਵਰਸਿਟੀ ਮੈਰਿਟ ਪੁਜ਼ੀਸ਼ਨਾਂ ਹਾਸਲ ਕੀਤੀਆਂ

ਮੁਕੇਰੀਆਂ, 2 ਜੁਲਾਈ (ਰਾਮਗੜ੍ਹੀਆ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਗਏ ਨਤੀਜਿਆਂ ਵਿਚ ਐਮ.ਏ. ਹਿਸਟਰੀ ਦੇ ਪਹਿਲੇ ਸਮੈਸਟਰ ਵਿਚੋਂ ਸਵਾਮੀ ਪ੍ਰੇਮਾਨੰਦ ਮਹਾਵਿਦਿਆਲਿਆ ਨੇ ਪੰਜ ਮੈਰਿਟ ਪੁਜ਼ੀਸ਼ਨਾਂ ਹਾਸਲ ਕਰਕੇ ਸ਼ਾਨਦਾਰ ਨਤੀਜੇ ਦਿਖਾਏ ਹਨ | ਕਾਲਜ ...

ਪੂਰੀ ਖ਼ਬਰ »

ਬਿਲਡਿੰਗ ਇੰਸਪੈਕਟਰ ਦੀਆਂ ਅਸਾਮੀਆਂ ਦੀ ਮਿਤੀ ਵਧਾਉਣ ਦੀ ਮੰਗ

ਬੁੱਲ੍ਹੋਵਾਲ, 2 ਜੁਲਾਈ (ਲੁਗਾਣਾ)-ਪੰਜਾਬ ਲੋਕ ਸੇਵਾ ਕਮਿਸ਼ਨ ਪਟਿਆਲਾ ਵਲੋਂ ਕੱਢੀਆਂ ਅਸਾਮੀਆਂ ਦੀ ਬਿਲਡਿੰਗ ਇੰਸਪੈਕਟਰ ਅਤੇ ਆਰਕੀਟੈਕਟ ਦੀਆਂ 157 ਅਸਾਮੀਆਂ ਕੱਢੀਆਂ ਗਈਆਂ ਹਨ ਜਿਨ੍ਹਾਂ ਦੀ ਅਪਲਾਈ ਕਰਨ ਦੀ ਮਿਤੀ 4 ਜੁਲਾਈ 2022 ਹੈ | ਪਰ ਸ਼੍ਰੀ ਗੁਰੂ ਨਾਨਕ ਦੇਵ ...

ਪੂਰੀ ਖ਼ਬਰ »

ਮੁਫ਼ਤ ਬਿਜਲੀ ਦੀ ਗਰੰਟੀ ਪੂਰੀ ਕਰਨ ਦਾ ਪ੍ਰਚਾਰ ਕਰਨਾ 'ਆਪ' ਦਾ ਛਲਾਵਾ - ਸੂਦ

ਹੁਸ਼ਿਆਰਪੁਰ, 2 ਜੁਲਾਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਆਮ ਆਦਮੀ ਪਾਰਟੀ ਹਮੇਸ਼ਾਂ ਪ੍ਰਚਾਰ ਕਰਦੀ ਹੈ ਤੇ ਇਹ ਤੱਥਾਂ ਨੂੰ ਤੋੜ-ਮਰੋੜ ਕੇ ਲੋਕਾਂ ਸਾਹਮਣੇ ਪੇਸ਼ ਕਰਨ 'ਚ ਮਾਹਿਰ ਹੈ | ਹੁਣ ਮੁਫ਼ਤ ਬਿਜਲੀ ਦੀ ਗਰੰਟੀ ਪੂਰੀ ਕਰਨ ਦਾ ਪ੍ਰਚਾਰ ਕਰਨਾ ਵੀ 'ਆਪ' ਦਾ ...

ਪੂਰੀ ਖ਼ਬਰ »

ਚੱਲਦੇ ਟਰੱਕ ਨੂੰ ਲੱਗੀ ਭਿਆਨਕ ਅੱਗ, ਕੈਬਿਨ ਹੋਇਆ ਸੜ ਕੇ ਸਵਾਹ

ਐਮਾਂ ਮਾਂਗਟ, 2 ਜੁਲਾਈ (ਗੁਰਾਇਆ)- ਬੀਤੀ ਦੇਰ ਰਾਤ ਜਲੰਧਰ-ਪਠਾਨਕੋਟ ਰਾਸ਼ਟਰੀ ਰਾਜ ਮਾਰਗ 'ਤੇ ਸਥਿਤ ਕਸਬਾ ਐਮਾਂ ਮਾਂਗਟ ਦੇ ਨਜ਼ਦੀਕ ਇੱਕ ਸਬਜ਼ੀ ਨਾਲ ਭਰੇ ਟਰੱਕ ਨੂੰ ਭਿਆਨਕ ਅੱਗ ਲੱਗ ਗਈ | ਜਾਣਕਾਰੀ ਦਿੰਦੇ ਹੋਏ ਟਰੱਕ ਚਾਲਕ ਮੁਹੰਮਦ ਰਾਫ਼ੀਕ ਬਾਰਾਮੁੱਲਾ ...

ਪੂਰੀ ਖ਼ਬਰ »

ਡੀ. ਏ. ਵੀ. ਕਾਲਜ ਦਸੂਹਾ ਵਲੋਂ ਗੋਲਡਨ ਜੁਬਲੀ ਨੂੰ ਸਮਰਪਿਤ 'ਸੋਵੀਨੀਅਰ' ਜਾਰੀ

ਦਸੂਹਾ, 2 ਜੁਲਾਈ (ਭੁੱਲਰ)- ਜੇ. ਸੀ. ਡੀ. ਏ. ਵੀ. ਕਾਲਜ ਦਸੂਹਾ ਵਲੋਂ ਗੋਲਡਨ ਜੁਬਲੀ ਨੂੰ ਸਮਰਪਿਤ 'ਸੋਵੀਨੀਅਰ' ਨੂੰ ਆਰਿਆ ਰਤਨ ਡਾ. ਪੂਨਮ ਸੂਰੀ ਪਦਮ ਸ੍ਰੀ ਐਵਾਰਡੀ, ਪ੍ਰਧਾਨ, ਡੀ. ਏ. ਵੀ. ਕਾਲਜ ਮੈਨੇਜਿੰਗ ਕਮੇਟੀ ਨਵੀਂ ਦਿੱਲੀ ਵਲੋਂ ਰੀਲੀਜ਼ ਕੀਤਾ ਗਿਆ | ਉਨ੍ਹਾਂ ਕਿਹਾ ...

ਪੂਰੀ ਖ਼ਬਰ »

ਝੋਨੇ ਦੀ ਸਿੱਧੀ ਬਿਜਾਈ ਨਾਲ ਲੱਖਾਂ ਲੀਟਰ ਪਾਣੀ ਦੀ ਹੋਈ ਬੱਚਤ

ਹਾਜੀਪੁਰ, 2 ਜੁਲਾਈ (ਜੋਗਿੰਦਰ ਸਿੰਘ)-ਪੰਜਾਬ ਸਰਕਾਰ ਤੇ ਖੇਤੀਬਾੜੀ ਵਿਭਾਗ ਦੀਆਂ ਹਦਾਇਤਾਂ 'ਤੇ ਬਲਾਕ ਹਾਜੀਪੁਰ ਦੇ ਪਿੰਡ ਬੇਲਾ ਸਰਿਆਣਾ ਦੇ ਕਿਸਾਨਾਂ ਵਲੋਂ ਪਿਛਲੇ ਮਹੀਨੇ ਕੀਤੀ ਗਈ ਝੋਨੇ ਦੀ ਸਿੱਧੀ ਬਿਜਾਈ ਨੇ ਲੱਖਾਂ ਲੀਟਰ ਪਾਣੀ ਦੀ ਬੱਚਤ ਕਰ ਦਿੱਤੀ ਹੈ | ਪੂਰੇ ...

ਪੂਰੀ ਖ਼ਬਰ »

ਬੰਦ ਪਏ ਰੈਸਟੋਰੈਂਟ 'ਚੋਂ ਸਾਮਾਨ ਚੋਰੀ

ਗੜ੍ਹਸ਼ੰਕਰ, 2 ਜੁਲਾਈ (ਧਾਲੀਵਾਲ)- ਚੋਰਾਂ ਵਲੋਂ ਇਥੇ ਨਵਾਂਸ਼ਹਿਰ ਰੋਡ 'ਤੇ ਇਕ ਬੰਦ ਪਏ ਰੈਸਟੋਰੈਂਟ ਵਿਚੋਂ ਸਮਾਨ ਚੋਰੀ ਕੀਤਾ ਗਿਆ ਹੈ | ਈਸ਼ਵਰ ਲਾਲ ਤਿਵਾੜੀ ਵਾਸੀ ਦੀਪ ਕਲੋਨੀ ਗੜ੍ਹਸ਼ੰਕਰ ਨੇ ਦੱਸਿਆ ਕਿ ਉਨ੍ਹਾਂ ਦਾ ਨਵਾਂਸ਼ਹਿਰ ਰੋਡ 'ਤੇ ਪਿੰਡ ਦੇਨੋਵਾਲ ਖੁਰਦ ...

ਪੂਰੀ ਖ਼ਬਰ »

ਜਿਲ੍ਹਾ ਪੁਲਿਸ ਮੁਖੀ ਵਲੋਂ 842 ਪੁਲਿਸ ਕਰਮਚਾਰੀਆਂ ਦਾ ਤਬਾਦਲਾ

ਹੁਸ਼ਿਆਰਪੁਰ, 2 ਜੁਲਾਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਜਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹੇ ਦੇ 15 ਥਾਣਿਆਂ, 12 ਪੁਲਿਸ ਚੌਂਕੀਆਂ, ਟ੍ਰੈਫਿਕ ਤੇ ਪੀ.ਸੀ.ਆਰ. 'ਚ ਤਾਇਨਾਤ ਕੁੱਲ 842 ਪੁਲਿਸ ਕਰਮਚਾਰੀਆਂ ਦਾ ਤਬਾਦਲਾ ...

ਪੂਰੀ ਖ਼ਬਰ »

ਚੋਰੀ ਦੇ ਦੋਸ਼ 'ਚ 1 ਨਾਮਜ਼ਦ

ਗੜ੍ਹਸ਼ੰਕਰ, 2 ਜੁਲਾਈ (ਧਾਲੀਵਾਲ)- ਗੜ੍ਹਸ਼ੰਕਰ ਪੁਲਿਸ ਨੇ ਚੋਰੀ ਕਰਨ ਦੇ ਦੋਸ਼ 'ਚ ਇਕ ਵਿਅਕਤੀ ਖਿਲਾਫ਼ ਮਾਮਲਾ ਦਰਜ਼ ਕੀਤਾ ਹੈ | ਜਤਿੰਦਰ ਕੁਮਾਰ ਮਿਸ਼ਰਾ ਪੁੱਤਰ ਰਵਿੰਦਰ ਕੁਮਾਰ ਮਿਸ਼ਰਾ ਵਾਸੀ ਕਾਨਪੁਰ (ਉੱਤਰ ਪ੍ਰਦੇਸ਼) ਹਾਲ ਵਾਸੀ ਪਿੰਡ ਡੁੱਗਰੀ ਨੇ ਪੁਲਿਸ ਨੂੰ ...

ਪੂਰੀ ਖ਼ਬਰ »

ਹਾਜੀਪੁਰ ਪੁਲਿਸ ਵਲੋਂ ਨਸ਼ੀਲੇ ਪਾਊਡਰ ਸਮੇਤ ਦੋ ਕਾਬੂ

ਹਾਜੀਪੁਰ, 2 ਜੁਲਾਈ (ਜੋਗਿੰਦਰ ਸਿੰਘ)-ਥਾਣਾ ਹਾਜੀਪੁਰ ਦੀ ਪੁਲਿਸ ਨੇ ਦੋ ਨੌਜਵਾਨਾਂ ਨੂੰ ਨਸ਼ੀਲੇ ਪਦਾਰਥ ਸਮੇਤ ਗਿ੍ਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਇਸ ਸਬੰਧੀ ਐਸ.ਐਚ.ਓ. ਹਾਜੀਪੁਰ ਅਮਰਜੀਤ ਕੌਰ ਨੇ ਦੱਸਿਆ ਕਿ ਐਸ.ਐਸ.ਪੀ. ਹੁਸ਼ਿਆਰਪੁਰ ਸਰਤਾਜ ਸਿੰਘ ਚਾਹਲ ...

ਪੂਰੀ ਖ਼ਬਰ »

ਕਸਬਾ ਹਾਜੀਪੁਰ 'ਚ ਬੱਸ ਅੱਡਾ ਨਾ ਹੋਣ ਕਾਰਨ ਲੋਕ ਪ੍ਰੇਸ਼ਾਨ

ਹਾਜੀਪੁਰ, 2 ਜੁਲਾਈ (ਜੋਗਿੰਦਰ ਸਿੰਘ)-ਮੁਕੇਰੀਆਂ-ਤਲਵਾੜਾ ਮਾਰਗ 'ਤੇ ਸਥਿਤ ਕਸਬਾ ਹਾਜੀਪੁਰ ਅੱਗੇ ਜਾ ਕੇ ਪੰਜਾਬ ਨੂੰ ਹਿਮਾਚਲ ਨਾਲ ਜੋੜਦਾ ਹੈ | ਕਰੀਬ 40-45 ਪਿੰਡਾਂ ਦੇ ਲੋਕ ਤੇ ਵਿਦਿਆਰਥੀ ਰੋਜ਼ਾਨਾ ਵੱਖ-ਵੱਖ ਸ਼ਹਿਰਾਂ ਤੇ ਕਸਬਿਆਂ ਲਈ ਇੱਥੋਂ ਬੱਸਾਂ 'ਚ ਚੜ੍ਹਦੇ ਹਨ ...

ਪੂਰੀ ਖ਼ਬਰ »

ਡੀ.ਟੀ.ਐੱਫ. ਵਲੋਂ ਸਕੂਲਾਂ 'ਚ ਬਜਟ ਦੀਆਂ ਕਾਪੀਆਂ ਸਾੜੀਆਂ

ਗੜ੍ਹਸ਼ੰਕਰ, 2 ਜੁਲਾਈ (ਧਾਲੀਵਾਲ)- ਡੈਮੋਕ੍ਰੈਟਿਕ ਟੀਚਰਜ਼ ਫਰੰਟ (ਡੀ.ਟੀ.ਐੱਫ.) ਦੀ ਸੂਬਾ ਕਮੇਟੀ ਦੇ ਫੈਸਲੇ ਤਹਿਤ ਪੰਜਾਬ ਸਰਕਾਰ ਵਲੋਂ ਬਜਟ ਵਿਚ ਮੁਲਾਜ਼ਮ ਮਸਲਿਆਂ ਨੂੰ ਅਣਗੌਲ਼ਿਆ ਕਰਨ ਨੂੰ ਲੈ ਕੇ ਵਿਰੋਧ ਪ੍ਰਗਟ ਕਰਨ ਲਈ ਅਧਿਆਪਕਾਂ ਵਲੋਂ ਵੱਖ-ਵੱਖ ਸਕੂਲਾਂ 'ਚ ...

ਪੂਰੀ ਖ਼ਬਰ »

ਕੰਢੀ ਨਹਿਰ 'ਤੇ ਧਰਨਾ 39ਵੇਂ ਦਿਨ ਵੀ ਜਾਰੀ

ਗੜ੍ਹਦੀਵਾਲਾ, 2 ਜੁਲਾਈ (ਚੱਗਰ)-ਕੰਢੀ ਨਹਿਰ ਦੇ ਹੇਠਲੇ ਹਿੱਸੇ ਨੂੰ ਪੱਕਾ ਕਰਨ ਦੇ ਵਿਰੋਧ ਵਿਚ ਬਾਬਾ ਦੀਪ ਸਿੰਘ ਜੀ ਸੇਵਾ ਦਲ ਐਂਡ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਮਨਜੋਤ ਸਿੰਘ ਤਲਵੰਡੀ, ਦੋਆਬਾ ਕਿਸਾਨ ਕਮੇਟੀ ਪੰਜਾਬ ਦੇ ਪ੍ਰਧਾਨ ਜੰਗਵੀਰ ਸਿੰਘ ਚੌਹਾਨ ਅਤੇ ...

ਪੂਰੀ ਖ਼ਬਰ »

ਬਜ਼ੁਰਗ ਤੇ ਅੰਗਹੀਣ ਵਿਅਕਤੀਆਂ ਲਈ ਟਿਫ਼ਨ ਸੇਵਾ ਸ਼ੁਰੂ

ਗੜ੍ਹਦੀਵਾਲਾ, 2 ਜੁਲਾਈ (ਚੱਗਰ)-ਬਾਬਾ ਦੀਪ ਸਿੰਘ ਸੇਵਾ ਦਲ ਅਤੇ ਵੈੱਲਫੇਅਰ ਸੁਸਾਇਟੀ ਵਲੋਂ ਗੁਰੂ ਕੀ ਰਸੋਈ ਖਰੜ ਅੱਛਰਵਾਲ ਦੇ ਸਹਿਯੋਗ ਨਾਲ ਇਲਾਕੇ ਵਿਚ ਟਿਫ਼ਨ ਸੇਵਾ (ਡੱਬਾ ਬੰਦ ਭੋਜਨ) ਸ਼ੁਰੂ ਕੀਤੀ ਗਈ ਹੈ, ਇਹ ਸੇਵਾ ਉਨ੍ਹਾਂ ਪਰਿਵਾਰਾਂ ਲਈ ਸ਼ੁਰੂ ਕੀਤੀ ਜਾਵੇਗੀ, ...

ਪੂਰੀ ਖ਼ਬਰ »

ਹਰਦੋਖ਼ਾਨਪੁਰ 'ਚ 5 ਰੋਜ਼ਾ ਗੁਰਮਤਿ ਸਮਾਗਮ 20 ਤੋਂ

ਹੁਸ਼ਿਆਰਪੁਰ, 2 ਜੁਲਾਈ (ਬਲਜਿੰਦਰਪਾਲ ਸਿੰਘ)-ਮਿਸਲ ਸ਼ਹੀਦਾਂ ਤਰਨਾ ਦਲ ਹਰੀਆਂ ਵੇਲਾਂ ਵਲੋਂ ਮੁਖੀ ਜਿੰਦਾ ਸ਼ਹੀਦ ਜਥੇਦਾਰ ਬਾਬਾ ਨਿਹਾਲ ਸਿੰਘ ਦੀ ਦੇਖ-ਰੇਖ ਹੇਠ ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਨੂੰ ਸਮਰਪਿਤ ਪਿੰਡ ਹਰਦੋਖਾਨਪੁਰ ਵਿਖੇ 5 ਰੋਜ਼ਾ ਸਾਲਾਨਾ ਗੁਰਮਤਿ ...

ਪੂਰੀ ਖ਼ਬਰ »

ਵਿਧਾਇਕ ਰੌੜੀ ਦੇ ਡਿਪਟੀ ਸਪੀਕਰ ਬਣਨ ਨਾਲ ਹੁਸ਼ਿਆਰਪੁਰ ਦਾ ਮਾਣ ਵਧਿਆ- ਰਾਓ ਕੈਂਡੋਵਾਲ

ਚੱਬੇਵਾਲ, 2 ਜੁਲਾਈ (ਪਰਮਜੀਤ ਨੌਰੰਗਾਬਾਦੀ)- ਹਲਕਾ ਗੜ੍ਹਸ਼ੰਕਰ ਤੋਂ ਆਮ ਆਦਮੀ ਪਾਰਟੀ ਦੇ ਦੂਜੀ ਵਾਰ ਬਣੇ ਵਿਧਾਇਕ ਜੈ ਕ੍ਰਿਸ਼ਨ ਸਿੰਘ ਰੌੜੀ ਦੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਬਣਨ ਨਾਲ ਪੰਜਾਬ ਦੇ ਰਾਜਨੀਤਿਕ ਨਕਸ਼ੇ 'ਚ ਹੁਸ਼ਿਆਰਪੁਰ ਦਾ ਮਾਣ ਵਧਿਆ ਹੈ¢ ਇਹ ...

ਪੂਰੀ ਖ਼ਬਰ »

ਭਾਜਪਾ ਆਗੂਆਂ ਵਲੋਂ 12ਵੀਂ 'ਚੋਂ 98.2 ਫ਼ੀਸਦੀ ਅੰਕ ਹਾਸਲ ਕਰਨ ਵਾਲੀ ਜੰਨਤ ਸਨਮਾਨਿਤ

ਹੁਸ਼ਿਆਰਪੁਰ, 2 ਜੁਲਾਈ (ਬਲਜਿੰਦਰਪਾਲ ਸਿੰਘ)-12ਵੀਂ ਜਮਾਤ (ਕਾਮਰਸ) ਦੇ ਨਤੀਜੇ 'ਚ 98.2 ਫ਼ੀਸਦੀ ਅੰਕ ਪ੍ਰਾਪਤ ਕਰਕੇ ਸਕੂਲ ਸਮੇਤ ਆਪਣੇ ਮਾਪਿਆਂ ਤੇ ਹੁਸ਼ਿਆਰਪੁਰ ਦਾ ਨਾਂਅ ਰੌਸ਼ਨ ਕਰਨ ਵਾਲੀ ਜੰਨਤ ਨਰੂਲਾ ਨੂੰ ਭਾਜਪਾ ਆਗੂਆਂ ਵਲੋਂ ਸਾਬਕਾ ਕੈਬਨਿਟ ਮੰਤਰੀ ਤੀਕਸ਼ਣ ...

ਪੂਰੀ ਖ਼ਬਰ »

ਜ਼ਿਲ੍ਹਾ ਇੰਟਕ ਦੀ ਮੀਟਿੰਗ ਹੋਈ

ਹੁਸ਼ਿਆਰਪੁਰ, 2 ਜੁਲਾਈ (ਬਲਜਿੰਦਰਪਾਲ ਸਿੰਘ)- ਇੰਡੀਅਨ ਨੈਸ਼ਨਲ ਟ੍ਰੇਡ ਯੂਨੀਅਨ ਕਾਂਗਰਸ ਹੁਸ਼ਿਆਰਪੁਰ ਦੀ ਮੀਟਿੰੰਗ ਅਸ਼ਵਨੀ ਸ਼ਰਮਾ ਦੀ ਪ੍ਰਧਾਨਗੀ ਹੇਠ ਜਿਲ੍ਹਾ ਕਾਂਗਰਸ ਭਵਨ ਵਿਖੇ ਹੋਈ | ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਅਸਵਨੀ ਸ਼ਰਮਾ, ਸੇਵਾ ਸਿੰਘ ਸੈਣੀ, ...

ਪੂਰੀ ਖ਼ਬਰ »

ਐੱਸ.ਡੀ. ਸਕੂਲ ਦਾ 10+2 ਦਾ ਨਤੀਜਾ ਸ਼ਾਨਦਾਰ ਰਿਹਾ

ਗੜ੍ਹਸ਼ੰਕਰ, 2 ਜੁਲਾਈ (ਧਾਲੀਵਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ 10+2 ਜਮਾਤ ਦੇ ਨਤੀਜੇ ਵਿਚ ਮੂਲ ਰਾਜ ਦੇਵੀ ਚੰਦ ਕਪੂਰ ਐੱਸ.ਡੀ. ਪਬਲਿਕ ਸਕੂਲ ਗੜ੍ਹਸ਼ੰਕਰ ਦੀ ਸ਼ਾਨਦਾਰ ਕਾਰਗੁਜ਼ਾਰੀ ਰਹੀ ਹੈ | ਸਕੂਲ ਪਿ੍ੰਸੀਪਲ ਬੰਦਨਾ ਰਾਣਾ ਨੇ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਸਾਇੰਸ ਤੇ ਆਰਟਸ ਦਾ ਨਤੀਜਾ ਸੌ ਫ਼ੀਸਦੀ ਰਿਹਾ

ਮਿਆਣੀ, 2 ਜੁਲਾਈ (ਹਰਜਿੰਦਰ ਸਿੰਘ ਮੁਲਤਾਨੀ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਬਾਰ੍ਹਵੀਂ ਜਮਾਤ ਦੇ ਨਤੀਜੇ ਦੌਰਾਨ ਗੁਰੂ ਗੋਬਿੰਦ ਸਿੰਘ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ (ਲਖਿੰਦਰ) ਮਿਆਣੀ ਦਾ ਨਤੀਜਾ ਸੌ ਫ਼ੀਸਦੀ ਰਿਹਾ | ਸਕੂਲ ਦੇ ਪਿ੍ੰਸੀਪਲ ...

ਪੂਰੀ ਖ਼ਬਰ »

ਸਹੁਰੇ ਪਰਿਵਾਰ ਵਲੋਂ ਕੁੱਟਮਾਰ ਕਰਨ 'ਤੇ ਨੌਜਵਾਨ ਨੇ ਆਤਮ ਹੱਤਿਆ ਕੀਤੀ

ਹੁਸ਼ਿਆਰਪੁਰ, 2 ਜੁਲਾਈ (ਬਲਜਿੰਦਰਪਾਲ ਸਿੰਘ)- ਸਹੁਰੇ ਪਰਿਵਾਰ ਵਲੋਂ ਕੀਤੀ ਕੁੱਟਮਾਰ ਤੋਂ ਪਰੇਸ਼ਾਨ ਹੋ ਕੇ ਨੌਜਵਾਨ ਨੇ ਜਹਿਰੀਲੀ ਦਵਾਈ ਖਾ ਕੇ ਆਤਮ ਹੱਤਿਆ ਕਰ ਲਈ | ਥਾਣਾ ਹਰਿਆਣਾ ਪੁਲਿਸ ਨੇ ਕਥਿਤ ਦੋਸ਼ੀ ਸੱਸ, ਸਾਲੇ ਤੇ ਦੋ ਹੋਰਾਂ ਖਿਲਾਫ ਆਤਮ ਹੱਤਿਆ ਲਈ ਮਜਬੂਰ ...

ਪੂਰੀ ਖ਼ਬਰ »

ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ

ਅੱਡਾ ਸਰਾਂ, 2 ਜੁਲਾਈ (ਹਰਜਿੰਦਰ ਸਿੰਘ ਮਸੀਤੀ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ 12ਵੀਂ ਜਮਾਤ ਦੇ ਨਤੀਜੇ 'ਚ ਗੁਰੂ ਨਾਨਕ ਮਿਸ਼ਨ ਟਰੱਸਟ ਜਲੰਧਰ ਵਲੋਂ ਚਲਾਏ ਜਾ ਰਹੇ ਗੁਰੂ ਨਾਨਕ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਝਾਵਾਂ ਦਾ ਨਤੀਜਾ ਸ਼ਾਨਦਾਰ ਰਿਹਾ | ਸਕੂਲ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੱਕ ਬਾਮੂ ਦਾ ਬਾਰ੍ਹਵੀਂ ਦਾ ਨਤੀਜਾ 100 ਫ਼ੀਸਦੀ ਰਿਹਾ

ਮਿਆਣੀ, 2 ਜੁਲਾਈ (ਹਰਜਿੰਦਰ ਸਿੰਘ ਮੁਲਤਾਨੀ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਬਾਰ੍ਹਵੀਂ ਦੇ ਨਤੀਜਿਆਂ ਦੌਰਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੱਕ ਬਾਮੂ ਦਾ ਨਤੀਜਾ 100 ਫ਼ੀਸਦੀ ਰਿਹਾ | ਜਾਣਕਾਰੀ ਦਿੰਦੇ ਹੋਏ ਸਕੂਲ ਦੀ ਪਿ੍ੰਸੀਪਲ ਬਲਜੀਤ ਕੌਰ ...

ਪੂਰੀ ਖ਼ਬਰ »

ਬਾਰ੍ਹਵੀਂ ਦੇ ਨਤੀਜੇ 'ਚ ਬੀ.ਐੱਨ.ਡੀ. ਦੇ 3 ਵਿਦਿਆਰਥੀਆਂ ਵਲੋਂ ਮੈਰਿਟ 'ਚ ਸਥਾਨ ਹਾਸਲ

ਅੱਡਾ ਸਰਾਂ, 2 ਜੁਲਾਈ (ਮਸੀਤੀ )-ਪੰਜਾਬ ਸਕੂਲ ਬੋਰਡ ਦੇ ਬਾਰਵੀਂ ਜਮਾਤ ਦੇ ਨਤੀਜੇ 'ਚ ਬੀ.ਐੱਨ.ਡੀ. ਸੀਨੀਅਰ ਸੈਕੰਡਰੀ ਸਕੂਲ ਕੰਧਾਲਾ ਜੱਟਾਂ ਦੇ 3 ਹੋਣਹਾਰ ਵਿਦਿਆਰਥੀਆਂ ਨੇ ਮੈਰਿਟ 'ਚ ਸਥਾਨ ਬਣਾਕੇ ਸਕੂਲ ਦਾ ਨਾਮ ਰੁਸ਼ਨਾਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਅਮਰਨਾਥ ਯਾਤਰੀਆਂ ਲਈ ਕੀਤੇ ਜਾਣ ਪੁਖ਼ਤਾ ਪ੍ਰਬੰਧ-ਡਿਪਟੀ ਕਮਿਸ਼ਨਰ

ਹੁਸ਼ਿਆਰਪੁਰ, 2 ਜੁਲਾਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-17 ਅਗਸਤ ਤੱਕ ਚੱਲਣ ਵਾਲੀ ਅਮਰਨਾਥ ਯਾਤਰਾ ਸਬੰਧੀ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਸਿਵਲ ਅਤੇ ਜ਼ਿਲ੍ਹਾ ਪੁਲਿਸ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ, ਜਿਸ ...

ਪੂਰੀ ਖ਼ਬਰ »

ਮਾਤਾ ਨਰੰਜਣ ਕੌਰ ਦੀ ਅੰਤਿਮ ਅਰਦਾਸ ਮੌਕੇ ਵੱਖ-ਵੱਖ ਆਗੂਆਂ ਨੇ ਕੀਤੀ ਸ਼ਮੂਲੀਅਤ

ਟਾਂਡਾ ਉੜਮੁੜ, 2 ਜੁਲਾਈ (ਭਗਵਾਨ ਸਿੰਘ ਸੈਣੀ)- ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਨੰਬਰਦਾਰ ਜਸਵੀਰ ਸਿੰਘ ਓਹੜਪੁਰ ਦੇ ਮਾਤਾ ਨਰੰਜਣ ਕੌਰ ਜੋ ਕਿ ਬੀਤੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ, ਦੀ ਆਤਮਿਕ ਸ਼ਾਂਤੀ ਲਈ ਆਰੰਭ ਕਰਵਾਏ ਸਹਿਜ ਪਾਠ ਦੇ ਭੋਗ ਉਨ੍ਹਾਂ ...

ਪੂਰੀ ਖ਼ਬਰ »

ਵਿਧਾਇਕ ਰਾਜਾ ਨੇ ਕੌਮੀ ਰਿਕਾਰਡ ਬਣਾਉਣ ਵਾਲੇ ਸ਼ੁੱਭਕਰਮਨ ਅਥਲੀਟ ਦਾ ਕੀਤਾ ਸਨਮਾਨ

ਟਾਂਡਾ ਉੜਮੁੜ, 2 ਜੁਲਾਈ (ਭਗਵਾਨ ਸਿੰਘ ਸੈਣੀ)-ਗਿਆਨੀ ਕਰਤਾਰ ਸਿੰਘ ਯਾਦਗਾਰੀ ਸਰਕਾਰੀ ਕਾਲਜ ਦੇ ਅਥਲੈਟਿਕ ਸੈਂਟਰ ਵਿਚ ਕਰਵਾਏ ਗਏ ਅਥਲੈਟਿਕ ਪ੍ਰਮੋਟਰ ਕਲੱਬ ਟਾਂਡਾ ਵਲੋਂ ਕੌਮੀ ਰਿਕਾਰਡ ਬਣਾਉਣ ਵਾਲੇ ਅਥਲੀਟ ਦੇ ਸਨਮਾਨ ਲਈ ਅਥਲੈਟਿਕ ਪ੍ਰਮੋਟਰ ਕਲੱਬ ਟਾਂਡਾ ...

ਪੂਰੀ ਖ਼ਬਰ »

ਫ਼ਤਹਿ ਅਕੈਡਮੀ ਦੇ ਵਿਦਿਆਰਥੀਆਂ ਨੇ 12ਵੀਂ ਦੇ ਨਤੀਜੇ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ

ਟਾਂਡਾ ਉੜਮੁੜ, 2 ਜੁਲਾਈ (ਭਗਵਾਨ ਸਿੰਘ ਸੈਣੀ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਜਾਰੀ ਨਤੀਜੇ ਅਨੁਸਾਰ ਫ਼ਤਿਹ ਅਕੈਡਮੀ ਟਾਂਡਾ ਦੇ ਵਿਦਿਆਰਥੀਆਂ ਵਲੋਂ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ | ਪਿ੍ੰਸੀਪਲ ਦਲਜੀਤ ਕੌਰ ਤੇ ਵਾਈਸ ਪਿ੍ੰਸੀਪਲ ਸੰਦੀਪ ਕੌਰ ਨੇ ਦੱਸਿਆ ...

ਪੂਰੀ ਖ਼ਬਰ »

ਪਾਵਰ-ਲਿਫਟਿੰਗ ਚੈਂਪੀਅਨਸ਼ਿਪ 'ਚ ਸੋਨ ਤਗਮਾ ਜੇਤੂ ਪ੍ਰਭਜੋਤ ਸਿੰਘ ਦਾ ਸੈਲਾ ਖ਼ੁਰਦ ਪਹੁੰਚਣ 'ਤੇ ਭਰਵਾਂ ਸਵਾਗਤ

ਸੈਲਾ ਖ਼ੁਰਦ, 2 ਜੁਲਾਈ (ਹਰਵਿੰਦਰ ਸਿੰਘ ਬੰਗਾ)-ਅੰਤਰਰਾਸ਼ਟਰੀ ਪਾਵਰ-ਲਿਫਟਿੰਗ ਫੈਡਰੇਸ਼ਨ ਵਲੋਂ (ਕਿਰਗਿਸਤਾਨ) ਰੂਸ ਵਿਖੇ ਕਰਵਾਏ ਏਸ਼ੀਅਨ ਪਾਵਰ-ਲਿਫਟਿੰਗ ਚੈਂਪੀਅਨਸ਼ਿੱਪ 'ਚ 83 ਕਿੱਲੋਗ੍ਰਾਮ ਭਾਰ ਵਰਗ 'ਚ ਕਸਬਾ ਸੈਲਾ ਖ਼ੁਰਦ ਦੇ ਪ੍ਰਭਜੋਤ ਸਿੰਘ ਪੁੱਤਰ ...

ਪੂਰੀ ਖ਼ਬਰ »

ਰੋਟਰੀ ਕਲੱਬ ਨੇ ਨਵੇਂ ਸੈਸ਼ਨ ਦੀ ਸ਼ੁਰੂਆਤ ਮੌਕੇ ਮਰੀਜ਼ਾਂ ਲਈ ਲੰਗਰ ਲਗਾਇਆ

ਹੁਸ਼ਿਆਰਪੁਰ, 2 ਜੁਲਾਈ (ਬਲਜਿੰਦਰਪਾਲ ਸਿੰਘ)-ਰੋਟਰੀ ਕਲੱਬ ਆਫ਼ ਹੁਸ਼ਿਆਰਪੁਰ ਵਲੋਂ ਕਲੱਬ ਦੇ ਨਵੇਂ ਸੈਸ਼ਨ ਦੀ ਸ਼ੁਰੂਆਤ ਨਵੇਂ ਪ੍ਰਧਾਨ ਯੋਗੇਸ਼ ਚੰਦਰ ਦੀ ਅਗਵਾਈ ਹੇਠ ਅੰਨਪੂਰਨਾ ਦਿਵਸ ਮਨਾ ਕੇ ਕੀਤੀ ਗਈ | ਇਸ ਮੌਕੇ ਕਲੱਬ ਵਲੋਂ ਸਿਵਲ ਹਸਪਤਾਲ ਹੁਸ਼ਿਆਰਪੁਰ 'ਚ ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜੀਏਟ ਸਕੂਲ ਦਾ 12ਵੀਂ ਦਾ ਨਤੀਜਾ ਸ਼ਾਨਦਾਰ ਰਿਹਾ

ਮਾਹਿਲਪੁਰ, 2 ਜੁਲਾਈ (ਰਜਿੰਦਰ ਸਿੰਘ)- ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵਲੋਂ ਐਲਾਨੇ 12ਵੀਂ ਜਮਾਤ ਦੇ ਨਤੀਜੇ 'ਚ ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ ਦੇ ਕੈਂਪਸ 'ਚ ਚੱਲ ਰਹੇ ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜੀਏਟ ਸਕੂਲ ਦੇ ਸਾਇੰਸ, ...

ਪੂਰੀ ਖ਼ਬਰ »

ਅਰੋੜਾ ਇਮੀਗ੍ਰੇਸ਼ਨ ਵਲੋਂ ਕੈਨੇਡਾ, ਯੂ.ਕੇ. ਆਸਟ੍ਰੇਲੀਆ ਤੇ ਨਿਊਜ਼ੀਲੈਂਡ ਦੇ ਸਟੱਡੀ ਵੀਜ਼ੇ ਲਈ ਜਾਗਰੂਕਤਾ ਮਹੀਨਾ 4 ਤੋਂ -ਅਰੋੜਾ

ਗੜ੍ਹਸ਼ੰਕਰ, 2 ਜੁਲਾਈ (ਧਾਲੀਵਾਲ)-ਕੈਨੇਡਾ ਟੂਰ ਤੋਂ ਵਾਪਸ ਪਰਤੇ ਅਰੋੜਾ ਇਮੀਗ੍ਰੇਸ਼ਨ ਐਂਡ ਐਜੂਕੇਸ਼ਨਲ ਕੰਸਲਟੈਂਟਸ ਨਵਾਂਸ਼ਹਿਰ/ਗੜ੍ਹਸ਼ੰਕਰ ਦੇ ਰਿਜਨਲ ਡਾਇਰੈਕਟਰ ਕੰਵਰਪ੍ਰੀਤ ਸਿੰਘ ਅਰੋੜਾ ਨੇ ਕਿਹਾ ਕਿ ਅਰੋੜਾ ਇਮੀਗ੍ਰੇਸ਼ਨ ਵਲੋਂ ਕੈਨੇਡਾ, ਆਸਟ੍ਰੇਲੀਆ, ...

ਪੂਰੀ ਖ਼ਬਰ »

ਸ.ਸ.ਸ.ਸ.ਸ. ਨਸਰਾਲਾ ਬਾਰ੍ਹਵੀਂ ਦਾ ਨਤੀਜਾ ਸ਼ਾਨਦਾਰ ਰਿਹਾ

ਨਸਰਾਲਾ, 2 ਜੁਲਾਈ (ਸਤਵੰਤ ਸਿੰਘ ਥਿਆੜਾ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਨਸਰਾਲਾ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਇਸ ਵਾਰ ਸ਼ਾਨਦਾਰ ਰਿਹਾ | ਇਸ ਸਾਲ ਸਕੂਲ ਦੇ 71 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਸੀ, ਜਿਸ ਵਿਚ 12 ਵਿਦਿਆਰਥੀਆਂ ਨੇ 90 ਫ਼ੀਸਦੀ ਤੋਂ ਵੱਧ ...

ਪੂਰੀ ਖ਼ਬਰ »

ਮੁਲਾਜ਼ਮ ਆਗੂਆਂ ਵਲੋਂ ਕੈਬਨਿਟ ਮੰਤਰੀ ਦੇ ਹਲਕੇ 'ਚ ਰੋਸ ਮੁਜ਼ਾਹਰੇ ਦੀ ਤਿਆਰੀ ਲਈ ਮੀਟਿੰਗ

ਗੜ੍ਹਸ਼ੰਕਰ, 2 ਜੁਲਾਈ (ਧਾਲੀਵਾਲ)-ਪੀ.ਡਬਲਯੂ. ਡੀ. ਫ਼ੀਲਡ ਤੇ ਵਰਕਸ਼ਾਪ ਵਰਕਰਜ਼ ਯੂਨੀਅਨ ਗੜ੍ਹਸ਼ੰਕਰ ਦੇ ਪ੍ਰਧਾਨ ਕੁਲਵਿੰਦਰ ਸਿੰਘ ਸਹੂੰਗੜਾ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ ਜਿਸ ਵਿਚ ਸੂਬਾ ਪ੍ਰਧਾਨ ਮੱਖਣ ਸਿੰਘ ਵਾਹਿਦਪੁਰੀ ਅਤੇ ਪ.ਸ.ਸ.ਫ ਦੇ ਜਨਰਲ ਸਕੱਤਰ ...

ਪੂਰੀ ਖ਼ਬਰ »

ਬਾਬਾ ਬੇਰੀ ਵਾਲੀ ਸਰਕਾਰ ਦੀ ਦਰਗਾਹ 'ਤੇ ਜੋੜ ਮੇਲਾ ਸੰਪੰਨ

ਟਾਂਡਾ ਉੜਮੁੜ, 2 ਜੁਲਾਈ (ਕੁਲਬੀਰ ਸਿੰਘ ਗੁਰਾਇਆ)- ਬਾਬਾ ਬੇਰੀ ਵਾਲੀ ਸਰਕਾਰ ਦੀ ਦਰਗਾਹ ਅਹੀਆਪੁਰ ਵਿਖੇ ਕਲੱਬ ਦੇ ਸਰਪ੍ਰਸਤ ਅਮਨਦੀਪ ਰੂਬਲ ਦੀ ਦੇਖ-ਰੇਖ ਹੇਠ ਕਰਵਾਇਆ ਜੋੜ ਮੇਲਾ ਸ਼ਰਧਾਪੂਰਵਕ ਸਮਾਪਤ ਹੋ ਗਿਆ | ਇਸ ਮੌਕੇ ਵੱਖ-ਵੱਖ ਕਲਾਕਾਰਾਂ ਨੇ ਆਪਣੇ ਫ਼ਨ ਦਾ ...

ਪੂਰੀ ਖ਼ਬਰ »

ਘੱਟ ਗਿਣਤੀ ਭਾਈਚਾਰੇ ਦੀਆਂ ਸੁਣੀਆਂ ਸ਼ਿਕਾਇਤਾਂ

ਮੁਕੇਰੀਆਂ, 2 ਜੁਲਾਈ (ਰਾਮਗੜ੍ਹੀਆ)- ਪੰਜਾਬ ਰਾਜ ਘੱਟ ਗਿਣਤੀਆਂ ਕਮਿਸ਼ਨ ਦੇ ਮੈਂਬਰ ਅਤੇ ਘੱਟ ਗਿਣਤੀਆਂ ਲੋਕ ਭਲਾਈ ਸੰਸਥਾ (ਰਜਿ) ਦੇ ਕੌਂਮੀ ਚੇਅਰਮੈਨ ਲਾਲ ਹੁਸੈਨ ਨੇ ਕਲਸਾ ਪਿੰਡ 'ਚ ਮੁਸਲਿਮ ਪਰਿਵਾਰਾਂ ਦੇ ਨਾਲ ਮੁਲਾਕਾਤ ਕੀਤੀ | ਘੱਟ ਗਿਣਤੀ ਕਮਿਸ਼ਨ ਪੰਜਾਬ ...

ਪੂਰੀ ਖ਼ਬਰ »

ਸਟੈਂਪ ਵੈਂਡਰਜ਼ ਐਸੋਸੀਏਸ਼ਨ ਵਲੋਂ ਡੀ.ਸੀ ਨੂੰ ਮੰਗ ਪੱਤਰ

ਹੁਸ਼ਿਆਰਪੁਰ, 2 ਜੁਲਾਈ (ਹਰਪ੍ਰੀਤ ਕੌਰ)- ਸਟੈਂਪ ਵੈਂਡਰਜ਼ ਐਸੋਸੀਏਸ਼ਨ ਦਾ ਇਕ ਵਫ਼ਦ ਅੱਜ ਸੂਬਾ ਪ੍ਰਧਾਨ ਪੰਕਜ ਕਾਲੀਆ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਸੰਦੀਪ ਹੰਸ ਨੂੰ ਮਿਲਿਆ ਤੇ ਈ-ਸਟੈਂਪਿੰਗ ਸਿਸਟਮ ਲਾਗੂ ਨਾ ਕਰਨ ਦੀ ਮੰਗ ਕੀਤੀ | ਵਫ਼ਦ ਨੇ ਕਿਹਾ ਕਿ ਸਰਕਾਰ ...

ਪੂਰੀ ਖ਼ਬਰ »

ਹੁਸ਼ਿਆਰਪੁਰ ਆਟੋਮੋਬਾਈਲ ਦੇ ਸ਼ੋ-ਰੂਮ 2 ਤੇ 3 ਜੁਲਾਈ ਨੂੰ ਬੰਦ ਰਹਿਣਗੇ- ਗੁਰਪ੍ਰੀਤ ਸਿੰਘ

ਹੁਸ਼ਿਆਰਪੁਰ, 2 ਜੁਲਾਈ (ਬਲਜਿੰਦਰਪਾਲ ਸਿੰਘ)- ਹੁਸ਼ਿਆਰਪੁਰ ਆਟੋਮੋਬਾਈਲ ਦੇ ਐੱਮ.ਡੀ. ਗੁਰਪ੍ਰੀਤ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 2 ਤੇ 3 ਜੁਲਾਈ ਨੂੰ ਹੁਸ਼ਿਆਰਪੁਰ ਆਟੋਮੋਬਾਈਲ ਦੇ ਸਾਰੇ ਸ਼ੋ-ਰੂਮ ਬੰਦ ਰਹਿਣਗੇ | ਉਨ੍ਹਾਂ ਕਿਹਾ ਕਿ ਸਲਾਨਾ ਛੁੱਟੀਆ ...

ਪੂਰੀ ਖ਼ਬਰ »

ਸਰਗਮ ਨੇ ਹਾਸਲ ਕੀਤਾ ਮੈਰਿਟ 'ਚ ਸਥਾਨ

ਪੱਸੀ ਕੰਢੀ, 2 ਜੁਲਾਈ (ਰਜਪਾਲਮਾ)- ਪਿੰਡ ਕਾਲਰਾ ਦੀ ਵਸਨੀਕ ਟਿ੍ਪਲ ਐੱਮ ਹੁਸ਼ਿਆਰਪਰ ਦੀ ਵਿਦਿਆਰਥਣ ਸਰਗਮ ਸਪੁੱਤਰੀ ਸੁਰਿੰਦਰ ਸਿੰਘ ਨੇ 12ਵੀਂ ਕਲਾਸ ਦੇ ਮੈਡੀਕਲ ਗਰੁੱਪ ਵਿਚ 95.2 ਫੀਸਦੀ ਅੰਕ ਲੈ ਕੇ ਮੈਰਿਟ ਸੂਚੀ ਵਿਚ ਸਥਾਨ ਹਾਸਲ ਕਰਕੇ ਇਲਾਕੇ ਅਤੇ ਪਿੰਡ ਦਾ ਨਾਂਅ ...

ਪੂਰੀ ਖ਼ਬਰ »

ਸੀ.ਜੇ.ਐਮ ਨੇ ਕੇਂਦਰੀ ਜੇਲ੍ਹ ਦੇ ਕੈਦੀਆਂ ਦੀਆਂ ਮੁਸ਼ਕਿਲਾਂ ਸੁਣੀਆਂ

ਹੁਸ਼ਿਆਰਪੁਰ, 2 ਜੁਲਾਈ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)- ਚੀਫ਼ ਜੁਡੀਸ਼ੀਅਲ ਮੈਜਿਸਟਰੇਟ (ਸੀ.ਜੇ.ਐਮ)-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਪਰਾਜਿਤਾ ਜੋਸ਼ੀ ਨੇ ਅੱਜ ਕੇਂਦਰੀ ਜੇਲ੍ਹ ਦਾ ਦੌਰਾ ਕੀਤਾ | ਉਨ੍ਹਾਂ ਨੇ ਕੈਦੀਆਂ ਦੀਆਂ ਮੁਸ਼ਕਿਲਾਂ ...

ਪੂਰੀ ਖ਼ਬਰ »

ਬਾਰ੍ਹਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ

ਐਮਾਂ ਮਾਂਗਟ, 2 ਜੁਲਾਈ (ਗੁਰਜੀਤ ਸਿੰਘ ਭੰਮਰਾ)-ਪਿ੍ੰਸੀਪਲ ਮੈਡਮ ਰੁਪਿਦੰਰ ਕੌਰ ਦੀ ਅਗਵਾਈ ਅਤੇ ਸਟਾਫ਼ ਵਲੋਂ ਕਰਵਾਈ ਜਾਂਦੀ ਮਿਹਨਤ ਸਦਕਾ ਸ੍ਰੀ ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਨੌਸ਼ਹਿਰਾ ਪੱਤਣ ਦੇ ਵਿਦਿਆਰਥੀਆਂ ਦੀਆਂ ਹੇਠਲੀਆਂ ਜਮਾਤਾਂ ਦੇ ...

ਪੂਰੀ ਖ਼ਬਰ »

ਰੌੜੀ ਦੇ ਡਿਪਟੀ ਸਪੀਕਰ ਬਣਨ 'ਤੇ ਲੱਡੂ ਵੰਡੇ

ਗੜ੍ਹਸ਼ੰਕਰ, 2 ਜੁਲਾਈ (ਧਾਲੀਵਾਲ)- ਹਲਕਾ ਵਿਧਾਇਕ ਜੈ ਕ੍ਰਿਸ਼ਨ ਸਿੰਘ ਰੌੜੀ ਦੇ ਪੰਜਾਬ ਵਿਧਾਨ ਸਭਾ ਦਾ ਡਿਪਟੀ ਸਪੀਕਰ ਚੁਣੇ ਜਾਣ ਦੀ ਖ਼ੁਸ਼ੀ 'ਚ ਇੱਥੇ 'ਆਪ' ਦੇ ਸੀਨੀਅਰ ਆਗੂ ਸੋਮ ਨਾਥ ਬੰਗੜ ਦੀ ਅਗਵਾਈ ਹੇਠ ਵੱਖ-ਵੱਖ ਕੌਂਸਲਰਾਂ ਤੇ ਹੋਰਨਾਂ ਆਗੂਆਂ ਵਲੋਂ ਲੱਡੂ ਵੰਡ ...

ਪੂਰੀ ਖ਼ਬਰ »

ਆਸ ਕਿਰਨ ਡਰੱਗ ਕਾਉਂਸਲਿੰਗ ਤੇ ਮੁੜ ਵਸੇਬਾ ਕੇਂਦਰ 'ਚ ਸ਼ੁਕਰਾਨਾ ਸਮਾਗਮ

ਹੁਸ਼ਿਆਰਪੁਰ, 2 ਜੁਲਾਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਧਾਰਮਿਕ ਤੇ ਸਮਾਜ ਸੇਵੀ ਕਾਰਜਾਂ ਲਈ ਯਤਨਸ਼ੀਲ ਜਥੇਬੰਦੀ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਕੇਂਦਰੀ ਦਫ਼ਤਰ ਲੁਧਿਆਣਾ ਦੇ ਅਦਾਰੇ ਆਸ ਕਿਰਨ ਡਰੱਗ ਕਾਊਾਸਲਿੰਗ ਤੇ ਮੁੜ ਵਸੇਬਾ ਕੇਂਦਰ ਹੁਸ਼ਿਆਰਪੁਰ ...

ਪੂਰੀ ਖ਼ਬਰ »

ਪ੍ਰਵਾਸੀ ਮਜ਼ਦੂਰ ਦੀਆਂ ਝੌਂਪੜੀਆਂ 'ਚੋਂ ਨਕਦੀ ਤੇ ਮੋਬਾਈਲ ਚੋਰੀ

ਮਾਹਿਲਪੁਰ, 2 ਜੁਲਾਈ (ਰਜਿੰਦਰ ਸਿੰਘ)- ਬੀਤੀ ਰਾਤ ਪਿੰਡ ਕਾਲੇਵਾਲ ਭਗਤਾ ਵਿਖੇ ਅਣਪਛਾਤੇ ਕਾਰ ਸਵਾਰ ਪ੍ਰਵਾਸੀ ਮਜ਼ਦੂਰ ਦੀਆਂ ਝੌਂਪੜੀਆਂ 'ਚਾੋ 3000 ਰੁਪਏ ਦੀ ਨਕਦੀ ਤੇ ਤਿੰਨ ਕੀਮਤੀ ਮੋਬਾਈਲ ਚੋਰੀ ਕਰਕੇ ਲੈ ਗਏ | ਜਾਣਕਾਰੀ ਅਨੁਸਾਰ ਹਰਪਾਲ ਪੁੱਤਰ ਟੈਟ ਰਾਮ ਵਾਸੀ ...

ਪੂਰੀ ਖ਼ਬਰ »

ਕੇ.ਐਮ.ਐੱਸ. ਕਾਲਜ ਵਿਖੇ ਰਾਸ਼ਟਰੀ ਡਾਕਟਰ ਦਿਵਸ ਮਨਾਇਆ

ਦਸੂਹਾ, 2 ਜੁਲਾਈ (ਭੁੱਲਰ)- ਆਈ.ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਐਜੂਕੇਸ਼ਨਲ ਸੁਸਾਇਟੀ ਵਲੋਂ ਸਥਾਪਤ ਕੇ.ਐਮ.ਐੱਸ ਕਾਲਜ ਆਫ਼ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਾਲੋਨੀ ਦਸੂਹਾ ਵਿਖੇ ਰਾਸ਼ਟਰੀ ਡਾਕਟਰ ਦਿਵਸ ਬੜੇ ...

ਪੂਰੀ ਖ਼ਬਰ »

ਐੱਸ.ਪੀ.ਐਨ. ਕਾਲਜੀਏਟ ਸੀਨੀਅਰ ਸੈਕੰਡਰੀ ਮੁਕੇਰੀਆਂ ਦਾ ਨਤੀਜਾ ਰਿਹਾ ਸ਼ਾਨਦਾਰ

ਮੁਕੇਰੀਆਂ, 2 ਜੁਲਾਈ (ਰਾਮਗੜ੍ਹੀਆ)- ਸਵਾਮੀ ਪ੍ਰੇਮਾਨੰਦ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਮੁਕੇਰੀਆਂ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ | ਜਾਣਕਾਰੀ ਦਿੰਦੇ ਹੋਏ ਪਿ੍ੰਸੀਪਲ ਡਾ. ਸਮੀਰ ਸ਼ਰਮਾ ਨੇ ਵਿਦਿਆਰਥੀਆਂ ਦੀ ਸਖ਼ਤ ਮਿਹਨਤ ਲਈ ਵਧਾਈ ਦਿੰਦੇ ...

ਪੂਰੀ ਖ਼ਬਰ »

ਵਾਤਾਵਰਨ ਨੂੰ ਬਚਾਉਣ ਲਈ ਸਿੰਗਲ ਪਲਾਸਟਿਕ ਦੀ ਵਰਤੋ ਬੰਦ ਕੀਤੀ ਜਾਵੇ-ਈ.ਓ. ਕਰਮਿੰਦਰਪਾਲ ਸਿੰਘ

ਮੁਕੇਰੀਆਂ, 2 ਜੁਲਾਈ (ਰਾਮਗੜ੍ਹੀਆ)- ਪੰਜਾਬ ਸਰਕਾਰ ਵਲੋਂ ਸਿੰਗਲ ਪਲਾਸਟਿਕ ਦੀ ਵਰਤੋਂ 'ਤੇ ਰੋਕ ਲਗਾਉਣ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਨਗਰ ਕੌਂਸਲ ਦੇ ਈ.ਓ. ਕਰਮਿੰਦਰ ਪਾਲ ਸਿੰਘ ਦੀ ਅਗਵਾਈ 'ਚ ਗਠਿਤ ਟੀਮ ਨੇ ਸ਼ਹਿਰ ਦੀਆਂ ਦੁਕਾਨਾਂ ਦੀ ਚੈਕਿੰਗ ਕੀਤੀ ਤੇ ਉਨ੍ਹਾਂ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਵਿਸ਼ਵਾਸ ਤੇ ਲਾਇਨਜ਼ ਕਲੱਬ ਮੇਨ ਵਲੋਂ ਖ਼ੂਨਦਾਨ ਕੈਂਪ

ਹੁਸ਼ਿਆਰਪੁਰ, 2 ਜੁਲਾਈ (ਹਰਪ੍ਰੀਤ ਕੌਰ)- ਲਾਇਨਜ਼ ਕਲੱਬ ਵਿਸ਼ਵਾਸ ਤੇ ਲਾਇਨਜ਼ ਕਲੱਬ ਮੇਨ ਵਲੋਂ ਭਾਈ ਘਨ੍ਹਈਆ ਜੀ ਬਲੱਡ ਬੈਂਕ ਵਿਖੇ ਕਲੱਬ ਦੇ ਪ੍ਰਧਾਨ ਰੋਹਿਤ ਅਗਰਵਾਲ ਦੀ ਅਗਵਾਈ ਹੇਠ ਖੂਨਦਾਨ ਕੈਂਪ ਲਗਾਇਆ ਗਿਆ | ਡਿਸਟਿ੍ਕਟ ਗਵਰਨਰ ਦਵਿੰਦਰ ਅਰੋੜਾ ਅਤੇ ...

ਪੂਰੀ ਖ਼ਬਰ »

ਬਾਰ੍ਹਵੀਂ ਦੀ ਪ੍ਰੀਖਿਆ ਵਿਚੋਂ ਅੱਵਲ ਰਹੇ ਵਿਦਿਆਰਥੀਆਂ ਦਾ ਸਨਮਾਨ

ਦਸੂਹਾ, 2 ਜੁਲਾਈ (ਭੁੱਲਰ)- ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਅੰਬਾਲਾ ਜੱਟਾਂ ਵਿਖੇ ਬੋਰਡ ਪ੍ਰੀਖਿਆ ਵਿਚ ਵਧੀਆ ਨੰਬਰ ਲੈਣ ਵਾਲੇ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਉਨ੍ਹਾਂ ਨੂੰ ਯਾਦਗਾਰੀ ਚਿੰਨ੍ਹ ਭੇਟ ਕੀਤੇ ਗਏ ਅਤੇ ਉਨ੍ਹਾਂ ਦੇ ਚੰਗੇਰੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX