ਤਾਜਾ ਖ਼ਬਰਾਂ


ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ ਦੇ ਵੈਡਿੰਗ ਸ਼ੂਟ ਦੀਆਂ ਖੂਬਸੂਰਤ ਤਸਵੀਰਾਂ ਆਈਆਂ ਸਾਹਮਣੇ
. . .  47 minutes ago
9 ਸਾਲਾਂ ਬਾਅਦ ਸੰਗਰੂਰ ਵਿਖੇ ਪਰਤੇਗੀ ਖ਼ੇਤਰੀ ਸਰਸ ਮੇਲੇ ਦੀ ਸ਼ਾਨਦਾਰ ਰੌਣਕ
. . .  about 1 hour ago
ਸੰਗਰੂਰ, 7 ਅਕਤੂਬਰ (ਧੀਰਜ ਪਸ਼ੋਰੀਆ)-ਲਗਭਗ 9 ਸਾਲਾਂ ਬਾਅਦ 8 ਅਕਤੂਬਰ ਤੋਂ ਸੰਗਰੂਰ ਸ਼ਹਿਰ ਦੇ ਸਰਕਾਰੀ ਰਣਬੀਰ ਕਾਲਜ ਦੇ ਮੈਦਾਨ 'ਚ ਖ਼ੇਤਰੀ ਸਰਸ ਮੇਲੇ ਦੀ ਸ਼ਾਨਦਾਰ ਰੌਣਕ ਪਰਤਣ ਜਾ ਰਹੀ ਹੈ, ਜਿਸ 'ਚ ਸ਼ਾਮਿਲ ਹੋਣ ਲਈ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵਲੋਂ ਪੰਜਾਬ ਭਰ...
ਹਰਿਆਣਾ ਸਿੱਖ ਗੁ: ਮੈਨੇਜਮੈਂਟ ਕਮੇਟੀ ਮਾਮਲੇ 'ਚ ਕੱਢੇ ਰੋਸ ਮਾਰਚਾਂ ਦੀ ਸਮਾਪਤੀ ਉਪਰੰਤ ਸ੍ਰੀ ਅਕਾਲ ਤਖ਼ਤ ਸਾਹਿਬ ਸਨਮੁੱਖ ਕੀਤੀ ਅਰਦਾਸ
. . .  about 1 hour ago
ਅੰਮ੍ਰਿਤਸਰ, 7 ਅਕਤੂਬਰ (ਜਸਵੰਤ ਸਿੰਘ ਜੱਸ)- ਹਰਿਆਣਾ ਸਿੱਖ ਗੁ: ਮੈਨੇਜਮੈਂਟ ਕਮੇਟੀ ਨੂੰ ਮਾਨਤਾ ਦਿੱਤੇ ਜਾਣ ਦੇ ਵਿਰੋਧ 'ਚ ਅੱਜ ਸ਼੍ਰੋਮਣੀ ਕਮੇਟੀ ਵਲੋਂ ਪੰਜਾਬ ਦੇ ਤਖ਼ਤ ਸਾਹਿਬਾਨਾਂ ਸਮੇਤ ਤਿੰਨ ਥਾਵਾਂ ਤੋਂ ਅੰਮ੍ਰਿਤਸਰ ਤੱਕ ਕੱਢੇ ਗਏ ਰੋਸ ਮਾਰਚਾਂ ਦੇ ਸੰਪੂਰਨ...
ਪੀ.ਪੀ.ਐੱਸ. ਅਧਿਕਾਰੀ ਅਸ਼ੀਸ਼ ਕਪੂਰ ਅਤੇ ਥਾਣੇਦਾਰ ਮੰਗਲਵਾਰ ਤੱਕ ਰਿਮਾਂਡ 'ਤੇ
. . .  about 2 hours ago
ਐੱਸ.ਏ.ਐੱਸ.ਨਗਰ, 7 ਅਕਤੂਬਰ (ਜਸਬੀਰ ਸਿੰਘ ਜੱਸੀ)- ਬਹੁ-ਕਰੋੜੀ ਸਿੰਚਾਈ ਘੁਟਾਲੇ 'ਚ ਤਫ਼ਤੀਸ਼ੀ ਅਫ਼ਸਰ ਰਹੇ ਪੀ.ਪੀ.ਐੱਸ. ਅਧਿਕਾਰੀ ਅਸ਼ੀਸ਼ ਕਪੂਰ ਅਤੇ ਥਾਣੇਦਾਰ ਹਰਜਿੰਦਰ ਸਿੰਘ ਨੂੰ ਵਿਜੀਲੈਂਸ ਨੇ ਧੋਖਾਧੜੀ ਅਤੇ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਗ੍ਰਿਫ਼ਤਾਰ...
ਅੰਮ੍ਰਿਤਪਾਲ ਸਿੰਘ ਦੇ ਟਵਿੱਟਰ ਅਕਾਊਂਟ ’ਤੇ ਭਾਰਤ ’ਚ ਲੱਗੀ ਪਾਬੰਦੀ, ਕੇਂਦਰ ਸਰਕਾਰ ਦੇ ਕਹਿਣ ’ਤੇ ਹੋਈ ਕਾਰਵਾਈ
. . .  about 2 hours ago
ਚੰਡੀਗੜ੍ਹ, 7 ਅਕਤੂਬਰ- 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦਾ ਟਵਿੱਟਰ ਅਕਾਊਂਟ ਭਾਰਤ ਵਿਚ ਬੰਦ ਹੋ ਗਿਆ ਹੈ। ਅੰਮ੍ਰਿਤਪਾਲ ਸਿੰਘ 'ਤੇ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦਾ ਦੋਸ਼ ਲੱਗਾ ਹੈ। ਉਨ੍ਹਾਂ ਨੂੰ ਜਥੇਬੰਦੀ ਦਾ ਪ੍ਰਧਾਨ ਬਣਿਆ ਲਗਭਗ...
ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅੰਮ੍ਰਿਤਸਰ ਜ਼ਿਲ੍ਹੇ 'ਚ ਸਥਾਨਕ ਛੁੱਟੀ ਦਾ ਐਲਾਨ
. . .  about 2 hours ago
ਚੰਡੀਗੜ੍ਹ, 7 ਅਕਤੂਬਰ- ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਦਿਹਾੜੇ ਮੌਕੇ 11 ਅਕਤੂਬਰ, 2022 ਨੂੰ ਅੰਮ੍ਰਿਤਸਰ ਜ਼ਿਲ੍ਹੇ 'ਚ ਸਥਾਨਕ ਛੁੱਟੀ ਐਲਾਨੀ ਗਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ...
ਅਣਪਛਾਤੇ ਵਿਅਕਤੀ ਵਲੋਂ ਰੇਲ ਗੱਡੀ ਹੇਠ ਆ ਕੇ ਕੀਤੀ ਖ਼ੁਦਕੁਸ਼ੀ
. . .  about 3 hours ago
ਸੁਨਾਮ ਊਧਮ ਸਿੰਘ ਵਾਲਾ, 7 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ)- ਅੱਜ ਬਾਅਦ ਦੁਪਹਿਰ ਜਾਖਲ-ਲੁਧਿਆਣਾ ਰੇਲਵੇ ਲਾਈਨ 'ਤੇ ਸੁਨਾਮ ਨੇੜੇ ਇਕ ਅਣਪਛਾਤੇ ਵਿਅਕਤੀ ਵਲੋਂ ਰੇਲ ਗੱਡੀ ਹੇਠ ਆ ਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਲੈਣ ਦੀ ਖ਼ਬਰ ਹੈ। ਜੀ.ਆਰ.ਪੀ. ਪੁਲਿਸ...
ਨਾਕੇ ਦੌਰਾਨ ਪੁਲਿਸ ਹੱਥ ਲੱਗੀ ਵੱਡੀ ਸਫ਼ਲਤਾ, 30 ਲੱਖ ਦੀ ਨਕਦੀ ਸਣੇ ਇਕ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ
. . .  about 4 hours ago
ਜਲੰਧਰ, 7 ਅਕਤੂਬਰ (ਹੈਪੀ)-ਮਾੜੇ ਅਨਸਰਾਂ ਖ਼ਿਲਾਫ਼ ਚਲਾਈ ਵਿਸ਼ੇਸ਼ ਮੁਹਿੰਮ ਤਹਿਤ ਸਰਬਜੀਤ ਸਿੰਘ ਬਾਹੀਆ ਪੀ.ਪੀ.ਐੱਸ. ਪੁਲਿਸ ਕਪਤਾਨ, ਇਨਵੈਸੀਗੇਸ਼ਨ ਜਲੰਧਰ ਦਿਹਾਤੀ ਅਤੇ ਜਸਵਿੰਦਰ ਸਿੰਘ ਚਾਹਲ ਪੀ.ਪੀ.ਐੱਸ. ਉੱਪ ਕਪਤਾਨ, ਡਿਟੈਕਟਿਵ ਜਲੰਧਰ ਦਿਹਾਤੀ...
ਆਰਥਿਕ ਤੰਗੀ ਤੇ ਕਰਜ਼ੇ ਤੋਂ ਪ੍ਰੇਸ਼ਾਨ ਨੌਜਵਾਨ ਕਿਸਾਨ ਨੇ ਕੀਤੀ ਆਤਮ ਹੱਤਿਆ
. . .  about 4 hours ago
ਭੀਖੀ, 7 ਅਕਤੂਬਰ (ਗੁਰਿੰਦਰ ਸਿੰਘ ਔਲਖ)-ਮਾਨਸਾ ਜ਼ਿਲ੍ਹੇ ਦੇ ਕਸਬਾ ਭੀਖੀ ਨੇੜਲੇ ਪਿੰਡ ਸਮਾਓ ਵਿਖੇ ਬੀਤੀ ਰਾਤ ਇਕ ਨੌਜਵਾਨ ਕਿਸਾਨ ਵਲੋਂ ਆਰਥਿਕ ਤੰਗੀ ਅਤੇ ਕਰਜ਼ੇ ਦੀ ਪ੍ਰੇਸ਼ਾਨੀ ਦੇ ਚੱਲਦਿਆਂ ਆਤਮ ਹੱਤਿਆ ਕਰ ਲਏ ਜਾਣ ਦੀ ਖ਼ਬਰ ਹੈ...
ਮਹਿਲਾ ਟੀ-20 ਏਸ਼ੀਆ ਕੱਪ 'ਚ ਪਾਕਿਸਤਾਨ ਨੇ 13 ਦੌੜਾਂ ਨਾਲ ਹਰਾਇਆ ਭਾਰਤ
. . .  about 5 hours ago
ਢਾਕਾ, 7 ਅਕਤੂਬਰ-ਮਹਿਲਾ ਟੀ-20 ਦੇ ਇਕ ਅਹਿਮ ਮੁਕਾਬਲੇ ਵਿਚ ਪਾਕਿਸਤਾਨ ਨੇ ਕੱਟੜ ਵਿਰੋਧੀ ਭਾਰਤ ਨੂੰ 13 ਦੌੜਾਂ ਨਾਲ ਹਰਾ ਦਿੱਤਾ। ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦਿਆ ਪਾਕਿਸਤਾਨ ਨੇ ਨਿਰਧਾਰਿਤ 20 ਓਵਰਾਂ 'ਚ 137 ਦੌੜਾਂ ਬਣਾਈਆਂ...
ਪੰਜਾਬ ਸਰਕਾਰ ਵਲੋਂ 9 ਹਜ਼ਾਰ ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਵਾਲਾ ਨੋਟੀਫਿਕੇਸ਼ਨ ਜਾਰੀ
. . .  about 5 hours ago
ਚੰਡੀਗੜ੍ਹ, 7 ਅਕਤੂਬਰ-ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕਿਹਾ ਕਿ ਇਕ ਖੁਸ਼ਖਬਰੀ ਸਾਂਝੀ ਕਰ ਰਿਹਾ ਕਿ ਅਧਿਆਪਕਾਂ ਨੂੰ ਪੱਕੇ ਕਰਨ ਦਾ ਫ਼ੈਸਲਾ ਅਧਿਆਪਕ ਦਿਵਸ ਵਾਲੇ ਦਿਨ ਲਿਆ ਸੀ, ਉਸ ਨੂੰ ਬੂਰ ਪੈ ਗਿਆ ਹੈ। ਪੰਜਾਬ ਸਰਕਾਰ ਵਲੋਂ ਲਗਭਗ 9 ਹਜ਼ਾਰ ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਵਾਲਾ ਨੋਟੀਫਿਕੇਸ਼ਨ...
9 ਨਵੰਬਰ ਦੇ ਸੰਗਰੂਰ ਧਰਨੇ 'ਤੇ ਅੜੇ ਉਗਰਾਹਾਂ
. . .  about 5 hours ago
ਚੰਡੀਗੜ੍ਹ, 7 ਅਕਤੂਬਰ (ਅਜਾਇਬ ਸਿੰਘ ਔਜਲਾ)-ਪੰਜਾਬ ਭਵਨ ਚੰਡੀਗੜ੍ਹ ਵਿਖੇ ਅੱਜ ਕਿਸਾਨ ਜਥੇਬੰਦੀ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ, ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਅਤੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਦਰਮਿਆਨ ਵਿਸ਼ੇਸ਼ ਮੀਟਿੰਗ ਹੋਈ। ਮੀਟਿੰਗ ਉਪਰੰਤ ਪੱਤਰਕਾਰਾਂ...
ਮੋਹਾਲੀ ਆਰ.ਪੀ.ਜੀ. ਹਮਲੇ ਦੇ ਸੰਬੰਧ 'ਚ ਇਕ ਗ੍ਰਿਫ਼ਤਾਰ
. . .  about 6 hours ago
ਨਵੀਂ ਦਿੱਲੀ, 7 ਅਕਤੂਬਰ- ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ 9 ਮਈ ਨੂੰ ਮੋਹਾਲੀ 'ਚ ਪੰਜਾਬ ਪੁਲਿਸ ਦੀ ਖੁਫੀਆ ਇਮਾਰਤ 'ਤੇ ਆਰ.ਪੀ.ਜੀ. ਹਮਲੇ ਦੇ ਸੰਬੰਧ ਵਿਚ ਇਕ ਵਿਅਕਤੀ ਨੂੰ ਗ੍ਰਿਫ਼ਤਾਰ...
ਬੇਲਾਰੂਸ ਤੋਂ ਮਨੁੱਖੀ ਅਧਿਕਾਰਾਂ ਦੇ ਵਕੀਲ, ਰੂਸ-ਯੂਕਰੇਨ ਦੇ ਸੰਗਠਨ ਨੂੰ ਮਿਲਿਆ ਨੋਬਲ ਸ਼ਾਂਤੀ ਪੁਰਸਕਾਰ
. . .  about 5 hours ago
ਸਟਾਕਹੋਮ (ਸਵੀਡਨ), 7 ਅਕਤੂਬਰ -ਰਾਇਲ ਸਵੀਡਿਸ਼ ਅਕੈਡਮੀ ਨੇ ਬੇਲਾਰੂਸ ਤੋਂ ਮਨੁੱਖੀ ਅਧਿਕਾਰਾਂ ਦੇ ਵਕੀਲ ਐਲੇਸ ਬਿਆਲੀਆਟਸਕੀ, ਰੂਸੀ ਮਨੁੱਖੀ ਅਧਿਕਾਰ ਸੰਗਠਨ ਮੈਮੋਰੀਅਲ ਅਤੇ ਯੂਕਰੇਨੀ ਮਨੁੱਖੀ ਅਧਿਕਾਰ ਸੰਗਠਨ ਸੈਂਟਰ ਫਾਰ ਸਿਵਲ ਲਿਬਰਟੀਜ਼ ਨੂੰ ਸਾਂਝੇ ਤੌਰ 'ਤੇ 2022 ਦਾ ਨੋਬਲ ਸ਼ਾਂਤੀ ਪੁਰਸਕਾਰ...
ਮਹਿਲਾ ਟੀ-20 ਏਸ਼ੀਆ ਕੱਪ : ਪਾਕਿਸਤਾਨ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 138 ਦੌੜਾਂ ਦਾ ਟੀਚਾ
. . .  about 6 hours ago
ਢਾਕਾ, 7 ਅਕਤੂਬਰ-ਮਹਿਲਾ ਟੀ-20 ਏਸ਼ੀਆ ਕੱਪ ਦੇ ਅਹਿਮ ਮੁਕਾਬਲੇ 'ਚ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦਿਆ ਪਾਕਿਸਤਾਨ ਨੇ 20 ਓਵਰਾਂ 'ਚ 6 ਵਿਕਟਾਂ ਦੇ ਨੁਕਸਾਨ 'ਤੇ 137 ਦੌੜਾਂ ਬਣਾਈਆਂ ਤੇ ਭਾਰਤ ਨੂੰ ਜਿੱਤਣ ਲਈ 138 ਦੌੜਾਂ ਦਾ...
ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਕੀਤੇ ਦਰਸ਼ਨ
. . .  about 6 hours ago
ਅੰਮ੍ਰਿਤਸਰ, 7 ਅਕਤੂਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਾਕਾ ਪੰਜਾ ਸਾਹਿਬ ਸ਼ਤਾਬਦੀ ਸਮਾਗਮਾਂ ਬਾਰੇ ਵਿਚਾਰ ਵਟਾਂਦਰਾ ਕਰਨ ਲਈ ਪਾਕਿਸਤਾਨ ਗਏ ਸ਼੍ਰੋਮਣੀ ਕਮੇਟੀ ਦੇ ਚਾਰ ਮੈਂਬਰੀ ਵਫ਼ਦ ਵਲੋਂ ਅੱਜ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਸ੍ਰੀ ਕਰਤਾਰਪੁਰ ਸਾਹਿਬ...
ਅਮਰੀਕਾ ਵਿਚ ਹੋਈ ਪੰਜਾਬੀ ਪਰਿਵਾਰ ਦੀ ਹੱਤਿਆ 'ਚ ਇਕ ਤੋਂ ਵਧ ਲੋਕ ਸ਼ਾਮਿਲ-ਪੁਲਿਸ ਦਾ ਦਾਅਵਾ
. . .  about 6 hours ago
ਸੈਕਰਾਮੈਂਟੋ, 7 ਅਕਤੂਬਰ (ਹੁਸਨ ਲੜੋਆ ਬੰਗਾ)-ਅਮਰੀਕਾ ਦੇ ਕੈਲੀਫੋਰਨੀਆ ਸੂਬੇ ਵਿਚ ਇਕ ਹੱਸਦੇ ਵੱਸਦੇ ਪੰਜਾਬੀ ਪਰਿਵਾਰ ਦੀ ਇਕ 8 ਮਹੀਨਿਆਂ ਦੀ ਬੱਚੀ ਸਮੇਤ 4 ਜੀਆਂ ਨੂੰ ਅਗਵਾ ਕਰ ਕੇ ਕੀਤੀ ਹੱਤਿਆ ਦੇ ਮਾਮਲੇ ਵਿਚ ਪੁਲਿਸ ਨੇ ਅਜੇ ਤੱਕ ਗ੍ਰਿਫ਼ਤਾਰ ਕੀਤੇ ਇਕ 48 ਸਾਲਾਂ...
ਅਮਰੀਕਾ ਦੇ ਲਾਸ ਵੇਗਾਸ ਸ਼ਹਿਰ 'ਚ ਚਾਕੂ ਮਾਰ ਕੇ 2 ਦੀ ਹੱਤਿਆ, 6 ਜ਼ਖ਼ਮੀ
. . .  about 6 hours ago
ਸੈਕਰਾਮੈਂਟੋ, 7 ਅਕਤੂਬਰ (ਹੁਸਨ ਲੜੋਆ ਬੰਗਾ)-ਅਮਰੀਕਾ ਦੇ ਸ਼ਹਿਰ ਲਾਸਵੇਗਾਸ ਸਟਰਿਪ 'ਚ ਇਕ ਹਵਅਕਤੀ ਨੇ ਚਾਕੂ ਨਾਲ ਹਮਲਾ ਕਰ ਕੇ ਦੋ ਵਅਕਤੀਆਂ ਦੀ ਹੱਤਿਆ ਕਰ ਦਿੱਤੀ ਤੇ 6 ਹੋਰਨਾਂ ਨੂੰ ਜ਼ਖਮੀ...
ਜੇਲ੍ਹ ਅੰਦਰ ਚੱਲ ਰਹੀ ਨਸ਼ਿਆਂ ਦੀ ਤਸਕਰੀ ਦਾ ਪਰਦਾਫਾਸ਼, ਪੰਜ ਕਿੱਲੋ ਹੈਰੋਇਨ ਬਰਾਮਦ
. . .  about 7 hours ago
ਅੰਮ੍ਰਿਤਸਰ, 7 ਅਕਤੂਬਰ (ਰੇਸ਼ਮ ਸਿੰਘ)-ਜੇਲ੍ਹ ਅੰਦਰ ਚੱਲ ਰਹੀ ਨਸ਼ਿਆਂ ਦੀ ਤਸਕਰੀ ਦਾ ਪਰਦਾਫਾਸ਼ ਕਰਨ 'ਚ ਐੱਸ.ਟੀ.ਐੱਫ. ਨੇ ਸਫਲਤਾ ਹਾਸਲ ਕੀਤੀ ਹੈ। ਜੱਸਾ ਜੇਲ੍ਹ ਚੋਂ ਮੁਜਰਮਾਂ ਪਾਸੋਂ ਪੰਜ ਕਿੱਲੋਗ੍ਰਾਮ ਹੈਰੋਇਨ ਬਰਾਮਦ ਹੋਈ ਹੈ, ਜਿਸ ਦੀ ਕੌਮਾਂਤਰੀ ਮੰਡੀ 'ਚ ਕੀਮਤ ਪੈਂਤੀ ਕਰੋੜ ਰੁਪਏ ਦੱਸੀ...
ਸ਼੍ਰੋਮਣੀ ਕਮੇਟੀ ਦਾ ਰੋਸ ਮਾਰਚ ਗੜ੍ਹਸ਼ੰਕਰ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਲਈ ਹੋਇਆ ਰਵਾਨਾ
. . .  about 7 hours ago
ਗੜ੍ਹਸ਼ੰਕਰ, 7 ਅਕਤੂਬਰ (ਧਾਲੀਵਾਲ)-ਵੱਖਰੀ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਫ਼ੈਸਲੇ ਖ਼ਿਲਾਫ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਕੱਢਿਆ ਗਿਆ ਰੋਸ ਮਾਰਚ ਗੜ੍ਹਸ਼ੰਕਰ ਪਹੁੰਚਣ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਅੰਮ੍ਰਿਤਸਰ ਲਈ ਰਵਾਨਾ...
ਮਹਿਲਾ ਟੀ-20 ਏਸ਼ੀਆ ਕੱਪ : ਭਾਰਤ ਖ਼ਿਲਾਫ਼ ਟਾਸ ਜਿੱਤ ਕੇ ਟਾਸ ਜਿੱਤ ਕੇ ਪਾਕਿਸਤਾਨ ਕਰ ਰਿਹਾ ਪਹਿਲਾਂ ਬੱਲੇਬਾਜ਼ੀ
. . .  about 8 hours ago
ਢਾਕਾ, 7 ਅਕਤੂਬਰ-ਮਹਿਲਾ ਟੀ-20 ਏਸ਼ੀਆ ਕੱਪ 'ਚ ਭਾਰਤ ਅਤੇ ਪਾਕਿਸਤਾਨ ਦਾ ਅਹਿਮ ਮੁਕਾਬਲਾ ਅੱਜ ਹੋ ਰਿਹਾ ਹੈ। ਟਾਸ ਜਿੱਤ ਕੇ ਪਾਕਿਸਤਾਨ ਨੇ ਪਹਿਲਾਂ ਬੱਲੇਬਾਜ਼ੀ ਦਾ ਫ਼ੈਸਲਾ ਕੀਤਾ ਹੈ। 4 ਓਵਰਾਂ ਤੋਂ ਬਾਅਦ ਪਾਕਿਸਤਾਨ ਨੇ ਬਿਨਾਂ ਕਿਸੇ ਨੁਕਸਾਨ ਦੇ 25 ਦੌੜਾਂ ਬਣਾ...
ਈ.ਡੀ. ਵਲੋਂ ਮਲਹੋਤਰਾ ਗਰੁੱਪ ਦੇ ਮੁਲਾਜ਼ਮ ਦੇ ਘਰ ਛਾਪੇਮਾਰੀ
. . .  about 8 hours ago
ਮਾਨਸਾ, 7 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)-ਸ਼ਰਾਬ ਕਾਰੋਬਾਰੀਆਂ 'ਤੇ ਛਾਪੇਮਾਰੀ ਦੇ ਚਲਦਿਆਂ ਮਾਨਸਾ ਵਿਖੇ ਮਲਹੋਤਰਾ ਗਰੁੱਪ ਦੇ ਮੁਲਾਜ਼ਮ ਦੇ ਘਰ ਈ.ਡੀ. ਵਲੋਂ ਛਾਪੇਮਾਰੀ ਕੀਤੀ ਗਈ। ਲਗਭਗ 4 ਘੰਟੇ ਈ.ਡੀ. ਦੇ ਅਧਿਕਾਰੀ ਫ਼ਰੋਲਾ ਫ਼ਰਾਲੀ ਕਰਦੇ ਰਹੇ ਅਤੇ ਉਨ੍ਹਾਂ ਮੁਲਾਜ਼ਮ...
ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਡੀ.ਜੀ.ਪੀ. ਨੂੰ ਸ਼ਿਕਾਇਤ
. . .  about 8 hours ago
ਚੰਡੀਗੜ੍ਹ, 7 ਅਕਤੂਬਰ-(ਵਿਕਰਮਜੀਤ ਸਿੰਘ ਮਾਨ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਡੀ.ਜੀ.ਪੀ. ਪੰਜਾਬ ਨੂੰ ਚਿੱਠੀ ਲਿਖ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਸ਼ਿਕਾਇਤ ਕੀਤੀ ਗਈ ਹੈ। ਸ਼ਿਕਾਇਤ ਵਿਚ ਰਾਜਾ ਵੜਿੰਗ...
ਹਰਿਆਣਾ ਗੁਰਦੁਆਰਾ ਕਮੇਟੀ ਦੇ ਵਿਰੋਧ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਰੋਸ ਮਾਰਚ ਰਵਾਨਾ
. . .  about 8 hours ago
ਸ੍ਰੀ ਅਨੰਦਪੁਰ ਸਾਹਿਬ, 7 ਅਕਤੂਬਰ (ਕਰਨੈਲ ਸਿੰਘ, ਨਿੱਕੂਵਾਲ)-ਹਰਿਆਣਾ ਗੁਰਦੁਆਰਾ ਕਮੇਟੀ ਦੇ ਵਿਰੋਧ ਵਿਚ ਰੋਸ ਦਾ ਪ੍ਰਗਟਾਵਾ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਅਰਦਾਸ ਕਰਨ ਉਪਰੰਤ...
ਈ.ਡੀ. ਵਲੋਂ ਦੀਪ ਮਲਹੋਤਰਾ ਦੇ ਸੀ.ਏ. ਦਿਨੇਸ਼ ਗੁਪਤਾ ਦੇ ਘਰ ਛਾਪਾ
. . .  about 8 hours ago
ਫ਼ਰੀਦਕੋਟ, 7 ਅਕਤੂਬਰ (ਜਸਵੰਤ ਸਿੰਘ ਪੁਰਬਾ)-ਅੱਜ ਸਵੇਰੇ ਅਕਾਲੀ ਦਲ ਦੇ ਸਾਬਕਾ ਵਿਧਾਇਕ ਅਤੇ ਸ਼ਰਾਬ ਕਾਰੋਬਾਰੀ ਦੀਪ ਮਲਹੋਤਰਾ ਦੇ ਨਾਲ-ਨਾਲ ਸੀ.ਏ. ਦਿਨੇਸ਼ ਗੁਪਤਾ ਦੇ ਘਰ ਵਿਚ ਵੀ ਈ.ਡੀ. ਵਲੋਂ ਛਾਪੇਮਾਰੀ ਜਾਰੀ ਹੈ। ਜਲੰਧਰ ਤੋਂ ਈ.ਡੀ. ਦੇ ਆਏ ਅਧਿਕਾਰੀ ਜਾਂਚ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 19 ਹਾੜ ਸੰਮਤ 554

ਤਰਨਤਾਰਨ

ਡੀ.ਟੀ.ਐੱਫ. ਮੁਲਾਜ਼ਮਾਂ ਨੇ ਲੋਕ ਵਿਰੋਧੀ ਅਤੇ ਕਾਰਪੋਰੇਟ ਪੱਖੀ ਬਜਟ ਦੀਆਂ ਕਾਪੀਆਂ ਸਾੜੀਆਂ

ਤਰਨ ਤਾਰਨ, 2 ਜੁਲਾਈ (ਹਰਿੰਦਰ ਸਿੰਘ)¸ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਦੇ ਸੂਬਾਈ ਫ਼ੈਸਲੇ ਅਨੁਸਾਰ ਜ਼ਿਲ੍ਹਾ ਤਰਨ ਤਾਰਨ ਦੇ ਡੀ.ਟੀ.ਐੱਫ. ਪ੍ਰਧਾਨ ਨਛੱਤਰ ਸਿੰਘ ਤਰਨ ਤਾਰਨ, ਕਸ਼ਮੀਰ ਸਿੰਘ ਚੋਹਲਾ, ਪ੍ਰਤਾਪ ਸਿੰਘ ਠੱਠਗੜ੍ਹ, ਕੰਵਰਦੀਪ ਸਿੰਘ ਢਿੱਲੋਂ ਦੀ ਅਗਵਾਈ ਵਿਚ ਪੰਜਾਬ ਦੀ 'ਆਪ' ਸਰਕਾਰ ਵਲੋਂ ਪੇਸ਼ ਕੀਤੇ ਲੋਕ ਵਿਰੋਧੀ ਅਤੇ ਕਾਰਪੋਰੇਟ ਪੱਖੀ ਬਜਟ ਦੀਆਂ ਕਾਪੀਆਂ ਜ਼ਿਲ੍ਹੇ ਅੰਦਰ ਵੱਖ-ਵੱਖ ਸਕੂਲਾਂ 'ਚ ਸਾੜੀਆਂ ਗਈਆਂ | ਉਨ੍ਹਾਂ ਕਿਹਾ ਕਿ ਪੰਜਾਬ ਦੀ 'ਆਪ' ਸਰਕਾਰ ਵਲੋਂ ਵੀ ਨਿੱਜੀਕਰਨ ਦੀ ਨੀਤੀ ਨੂੰ ਧੜ੍ਹੱਲੇ ਨਾਲ ਲਾਗੂ ਕਰਨ ਦਾ ਕੰਮ ਜਾਰੀ ਰੱਖਿਆ ਗਿਆ ਹੈ | ਵੱਖ-ਵੱਖ ਵਿਭਾਗਾਂ ਵਿਚ ਪੰਜਾਬ ਸਰਕਾਰ ਵਲੋਂ ਪ੍ਰਾਜੈਕਟਾਂ ਰਾਹੀਂ ਕਾਰਪੋਰੇਟ ਪੱਖੀ ਨੀਤੀ ਨੂੰ ਪਹਿਲੀਆਂ ਸਰਕਾਰਾਂ ਤੋਂ ਵੀ ਵਧੇਰੇ ਸ਼ਿੱਦਤ ਨਾਲ ਲਾਗੂ ਕੀਤਾ ਜਾ ਰਿਹਾ ਹੈ | ਇਸ ਮੌਕੇ ਡੀ.ਟੀ.ਐੱਫ. ਦੇ ਵੱਖ-ਵੱਖ ਆਗੂਆਂ ਨੇ ਦੋਸ਼ ਲਾਇਆ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਵਲੋਂ ਚੋਣਾਂ ਤੋਂ ਪਹਿਲਾਂ ਹਰ ਵਰਗ ਨਾਲ ਵੱਡੇ-ਵੱਡੇ ਵਾਅਦੇ ਕੀਤੇ ਗਏ ਸਨ | ਮੁਲਾਜ਼ਮਾਂ ਨਾਲ ਕੱਚੇ ਮੁਲਾਜਮ ਪੱਕੇ ਕਰਨ, ਮਾਣ ਭੱਤਾ ਵਰਕਰਾਂ ਤੇ ਘੱਟੋ-ਘੱਟ ਉਜਰਤ ਕਾਨੂੰਨ ਲਾਗੂ ਕਰਨ, ਪੁਰਾਣੀ ਪੈਨਸ਼ਨ ਬਹਾਲ ਕਰਨ, ਕੰਪਿਊਟਰ ਅਧਿਆਪਕ ਨੂੰ ਪੂਰੇ ਸਕੇਲਾਂ 'ਤੇ ਸਿੱਖਿਆ ਵਿਭਾਗ ਵਿਚ ਮਰਜ਼ ਕਰਨ, ਮੁਲਾਜ਼ਮਾਂ ਦੇ 37 ਤਰ੍ਹਾਂ ਦੇ ਕੱਟੇ ਭੱਤੇ ਬਹਾਲ ਕਰਨ, ਤਨਖਾਹ ਕਮਿਸ਼ਨ ਦੀਆਂ ਤਰੁੱਟੀਆਂ ਦੂਰ ਕਰਨ, ਤਨਖਾਹ ਕਮਿਸ਼ਨ ਦੇ ਬਕਾਏ ਜਾਰੀ ਕਰਨ, ਮਹਿੰਗਾਈ ਭੱਤੇ ਦੀ ਕਿਸ਼ਤ ਜ਼ਾਰੀ ਕਰਨ ਆਦਿ ਕੀਤੇ ਗਏ ਵਾਅਦੇ ਵਫ਼ਾ ਹੋਣਾ ਤਾਂ ਦੂਰ ਦੀ ਗੱਲ, 'ਆਪ' ਵਲੋਂ ਬਜਟ ਭਾਸ਼ਣ ਵਿਚ ਇਨ੍ਹਾਂ ਮੁੱਦਿਆਂ ਦਾ ਜ਼ਿਕਰ ਤੱਕ ਨਾ ਕੀਤੇ ਜਾਣਾ ਇਸ ਸਰਕਾਰ ਦੇ ਮੁਲਾਜ਼ਮਾਂ ਪ੍ਰਤੀ ਮਾੜੇ ਰੁੱਖ ਦਾ ਸਪੱਸ਼ਟ ਸੰਕੇਤ ਹੈ | ਆਗੂਆਂ ਨੇ ਕਿਹਾ ਕਿ ਮੁਲਾਜ਼ਮ ਪੰਜਾਬ ਦੀ 'ਆਪ' ਸਰਕਾਰ ਦੇ ਅਜਿਹੇ ਰੁੱਖ ਖਿਲਾਫ਼ ਚੁੱਪ ਕਰਕੇ ਨਹੀਂ ਬੈਠਣਗੇ, ਸਗੋਂ ਸੰਘਰਸ਼ ਦੇ ਮੈਦਾਨ ਵਿਚ ਨਿੱਤਰਣਗੇ | ਅੱਜ ਦੇ ਸੂਬਾਈ ਸੱਦੇ ਉਤੇ ਅਲਾਦੀਨਪੁਰ, ਸ.ਸ.ਸ.ਸ. (ਕੰਨਿਆ), ਸ.ਸ.ਸ.ਸ. (ਲੜਕੇ) ਤਰਨ ਤਾਰਨ, ਮਾਣੋਚਾਲ੍ਹ ਕਲਾਂ, ਸ.ਸ.ਸ.ਸ. ਸਖੀਰਾ, ਚੋਹਲਾ ਸਾਹਿਬ, ਮੀਆਂਵਿੰਡ ਭਾਈ ਅਦਲੀ, ਜਲਾਲਾਬਾਦ, ਚੌਂਕ ਚਾਰ ਖੰਭਾ, ਲਾਲੂ ਘੁੰਮਣ, ਚੁਤਾਲਾ, ਰੂੜੇਆਸਲ ਸਮੇਤ ਹੋਰ ਵੱਡੀ ਗਿਣਤੀ 'ਚ ਅਧਿਆਪਕਾਂ ਨੇ ਅਧਿਆਪਕ, ਵਿਦਿਆਰਥੀਆਂ ਅਤੇ ਮੁਲਾਜ਼ਮ ਮਾਰੂ ਬਜਟ ਦੀਆਂ ਕਾਪੀਆਂ ਸਾੜਕੇ ਰੋਸ ਦਾ ਪ੍ਰਗਟਾਵਾ ਕੀਤਾ | ਇਸ ਰੋਸ ਪ੍ਰਦਰਸ਼ਨ 'ਚ ਵੱਡੀ ਗਿਣਤੀ 'ਚ ਅਧਿਆਪਕ ਹਾਜ਼ਰ ਰਹੇ | ਇਸ ਮੌਕੇ ਹੋਰਨਾਂ ਤੋਂ ਇਲਾਵਾ ਬਲਜਿੰਦਰ ਸਿੰਘ ਦੁੱਗਲਵਾਲਾ, ਅਮਰਦੀਪ ਸ਼ਰਮਾ, ਨਰਿੰਦਰਜੀਤ ਸਿੰਘ, ਜੋਰਾ ਸਿੰਘ, ਜੁਗਰਾਜ ਸਿੰਘ, ਕਰਮਜੀਤ ਸਿੰਘ ਕਲੇਰ, ਰਾਜਬੀਰ ਸਿੰਘ ਜਲਾਲਾਬਾਦ, ਦਿਲਬਾਗ ਸਿੰਘ ਚੋਹਲਾ, ਇੰਦਰਬੀਰ ਸਿੰਘ ਲਾਡੀ ਜਲਾਲਾਬਾਦ, ਗੁਰਵਰਿਆਮ ਸਿੰਘ ਮਾਣੋਚਾਲ੍ਹ, ਸੰਦੀਪ ਪੁਰੀ, ਖੁਸਵਿਦਰ ਸਿੰਘ, ਵਿਸ਼ਾਲ ਅਰੋੜਾ, ਰਮਨ ਕੁਮਾਰ, ਲਵਪ੍ਰੀਤ ਸਿੰਘ, ਗੁਰਪ੍ਰੀਤ ਸਿੰਘ, ਰਾਖੀ, ਮਨਪ੍ਰੀਤ, ਸੰਦੀਪ ਕੌਰ, ਕੁਲਜੀਤ ਕੌਰ, ਹਰਮਨਜੀਤ ਸਿੰਘ, ਜਗਤਾਰ ਸਿੰਘ, ਤੇਜਿੰਦਰ ਸਿੰਘ ਖਹਿਰਾ, ਇੰਦਰਬੀਰ ਸਿੰਘ, ਬਲਵਿੰਦਰ ਸਿੰਘ ਭੁੱਚਰ, ਕਰਮਜੀਤ ਸਿੰਘ ਆਜਾਦ ਅਤੇ ਗੁਲਜਾਰ ਲੋਹਕਾ ਸ਼ਾਮਿਲ ਸਨ |

ਓ.ਐੱਸ.ਡੀ. ਬਰਾੜ ਨੇ ਮੁੱਖ ਮੰਤਰੀ ਪੰਜਾਬ ਨਾਲ ਜਲਦੀ ਮੰਗਾਂ ਸੰਬੰਧੀ ਮੀਟਿੰਗ ਕਰਵਾਉਣ ਦਾ ਦਿੱਤਾ ਭਰੋਸਾ-ਨੀਲੋਂ

ਖਡੂਰ ਸਾਹਿਬ, 2 ਜੁਲਾਈ (ਰਸ਼ਪਾਲ ਸਿੰਘ ਕੁਲਾਰ)¸ਲਾਲ ਝੰਡਾ ਪੇਡੂ ਚੋਂਕੀਦਾਰਾ ਯੂਨੀਅਨ ਪੰਜਾਬ ਸੀਟੂ ਦੇ ਸੂਬਾ ਪ੍ਰਧਾਨ ਪਰਮਜੀਤ ਸਿੰਘ ਨੀਲੋਂ ਅਤੇ ਦੇਵੀ ਦਾਸ ਮਿਆਣੀ ਜਨਰਲ ਸੈਕਟਰੀ ਪੰਜਾਬ ਸੁਰਿੰਦਰ ਸਿੰਘ ਨੰਗਲ ਕਲਾਲਾ ਪ੍ਰੈੱਸ ਸਕੱਤਰ ਦੀ ਅਗਵਾਈ ਵਿਚ ਪੰਜਾਬ ...

ਪੂਰੀ ਖ਼ਬਰ »

ਮਾਈ ਭਾਗੋ ਕਾਲਜ ਦੀਆਂ ਵਿਦਿਆਰਥਣਾਂ ਨੇ ਪੋਸਟ ਬੇਸਿਕ ਨਤੀਜਿਆਂ 'ਚੋਂ ਫਿਰ ਕਰਵਾਈ ਬੱਲੇ-ਬੱਲੇ

ਤਰਨ ਤਾਰਨ, 2 ਜੁਲਾਈ (ਹਰਿੰਦਰ ਸਿੰਘ)¸ਬਾਬਾ ਫ਼ਰੀਦ ਯੂਨੀਵਰਸਿਟੀ ਵਲੋਂ ਐਲਾਨੇ ਪੋਸਟ ਬੇਸਿਕ ਪਹਿਲਾ ਸਾਲ ਦੇ ਨਤੀਜੇ ਵਿਚ ਇਸ ਵਾਰ ਫਿਰ ਤੋਂ ਮਾਈ ਭਾਗੋ ਕਾਲਜ ਦੀ ਹਰਮਨਪ੍ਰੀਤ ਕੌਰ ਅਤੇ ਹਰਵਿੰਦਰ ਕੌਰ ਨੇ ਪੰਜਾਬ 'ਚੋਂ ਪਹਿਲਾ ਅਤੇ ਦੂਸਰਾ ਸਥਾਨ ਪ੍ਰਾਪਤ ਕੀਤਾ ਹੈ | ...

ਪੂਰੀ ਖ਼ਬਰ »

ਦਰਵਾਜ਼ੇ ਸਾਹਮਣੇ ਮੋਟਰਸਾਈਕਲ ਦਾ ਹਾਰਨ ਮਾਰਨ ਕਾਰਨ ਹੋਇਆ ਝਗੜਾ

ਸਰਾਏ ਅਮਾਨਤ ਖਾਂ, 2 ਜੁਲਾਈ (ਨਰਿੰਦਰ ਸਿੰਘ ਦੋਦੇ)¸ਬਲਾਕ ਗੰਡੀਵਿੰਡ ਅਧੀਨ ਆਉਂਦੇ ਪਿੰਡ ਗਹਿਰੀ ਵਿਖੇ ਮੋਟਰਸਾਈਕਲ ਦਾ ਹਾਰਨ ਮਾਰਨ ਕਾਰਨ ਹੋਏ ਝਗੜੇ 'ਚ ਔਰਤ ਸਮੇਤ ਪਿਓ-ਪੁੱਤਰ ਜ਼ਖ਼ਮੀ ਹੋ ਗਏ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਸਬ-ਇੰਸ. ਜਗਦੀਪ ਸਿੰਘ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਨੌਜਵਾਨ ਦੀ ਮੌਤ

ਗੋਇੰਦਵਾਲ ਸਾਹਿਬ, 2 ਜੁਲਾਈ (ਸਕੱਤਰ ਸਿੰਘ ਅਟਵਾਲ)¸ਬੀਤੀ ਰਾਤ ਗੋਇੰਦਵਾਲ ਸਾਹਿਬ ਵਿਖੇ ਜੀ.ਵੀ.ਕੇ. ਪਾਵਰ ਪਲਾਂਟ ਵਿਚ ਕੰਮ ਕਰਦੇ ਨੌਜਵਾਨ ਦੀ ਸੜਕ ਹਾਦਸੇ ਵਿਚ ਮੌਤ ਹੋਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ | ਮਿ੍ਤਕ ਜੀ.ਵੀ.ਕੇ. ਥਰਮਲ ਪਲਾਂਟ ਗੋਇੰਦਵਾਲ ਸਾਹਿਬ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਨੌਸਰਬਾਜ਼ ਦੋ ਕਰਿਆਨਾ ਦੁਕਾਨਦਾਰਾਂ ਨੂੰ ਚੂਨਾ ਲਾ ਕੇ ਹੋਏ ਰਫੂਚੱਕਰ

ਹਰੀਕੇ ਪੱਤਣ, 2 ਜੁਲਾਈ (ਸੰਜੀਵ ਕੁੰਦਰਾ)¸ਨੌਸਰਬਾਜ ਲੋਕ ਠੱਗੀਆਂ ਮਾਰਨ ਦੇ ਨਵੇਂ ਤੋਂ ਨਵੇਂ ਤਰੀਕੇ ਲੱਭਦੇ ਹਨ ਤੇ ਭੋਲੇ ਭਾਲੇ ਲੋਕਾਂ ਨੂੰ ਆਪਣੀ ਠੱਗੀ ਦਾ ਸ਼ਿਕਾਰ ਬਣਾ ਕੇ ਰਫੂਚੱਕਰ ਹੋ ਜਾਂਦੇ ਹਨ | ਇਸੇ ਤਰ੍ਹਾਂ ਦੀ ਘਟਨਾ ਕਸਬਾ ਹਰੀਕੇ ਪੱਤਣ ਵਿਖੇ ਵਾਪਰੀ, ਜਦੋਂ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਜ਼ਿਲ੍ਹਾ ਇਕਾਈ ਵਲੋਂ ਸਮੂਹਿਕ ਤੌਰ 'ਤੇ ਅਸਤੀਫਾ

ਫਤਿਆਬਾਦ, 2 ਜੁਲਾਈ (ਹਰਵਿੰਦਰ ਸਿੰਘ ਧੂੰਦਾ) - ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਜ਼ਿਲ੍ਹਾ ਤਰਨ ਤਾਰਨ ਇਕਾਈ ਦੀ ਮੀਟਿੰਗ ਪ੍ਰਧਾਨ ਅਜੈਬ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਤਰਨ ਤਾਰਨ ਜ਼ਿਲ੍ਹੇ ਦੇ ਸਾਰੇ ਬਲਾਕਾਂ ਦੇ ਨੁੰਮਾਇੰਦੇ ਸ਼ਾਮਿਲ ਹੋਏ | ਮੀਟਿੰਗ ...

ਪੂਰੀ ਖ਼ਬਰ »

ਮੂੰਗੀ ਦੀ ਖ਼ਰੀਦ ਵਿਚ ਸਰਕਾਰ ਨੇ ਐੱਮ.ਐੱਸ.ਪੀ. ਦੇਣ ਦਾ ਆਪਣਾ ਵਾਅਦਾ ਪੂਰਾ ਕੀਤਾ-ਹਰਜਿੰਦਰ ਸਿੰਘ ਲਾਲੀ

ਤਰਨ ਤਾਰਨ, 2 ਜੁਲਾਈ (ਪਰਮਜੀਤ ਜੋਸ਼ੀ)-ਪੰਜਾਬ ਸਰਕਾਰ ਨੇ ਮੂੰਗੀ ਦੀ ਖ਼ਰੀਦ ਐੱਮ.ਐੱਸ.ਪੀ. 'ਤੇ ਕਰਨ ਲਈ ਕਿਸਾਨਾਂ ਨਾਲ ਜੋ ਵਾਅਦਾ ਕੀਤਾ ਸੀ, ਉਸ ਨੂੰ ਹੁਣ ਪੂਰਾ ਕਰ ਦਿੱਤਾ ਗਿਆ ਹੈ | ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਖਡੂਰ ਸਾਹਿਬ ਹਲਕੇ ਦੇ ਮੰਡੀਆਂ ਅਤੇ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਦੇ ਭੌਤਿਕ ਵਿਗਿਆਨ ਦੇ ਅਧਿਆਪਕ ਨੇ ਐੱਨ.ਸੀ.ਸੀ. ਆਫੀਸਰਜ਼ ਟ੍ਰੇਨਿੰਗ ਅਕੈਡਮੀ ਗਵਾਲੀਅਰ 'ਚ ਨਾਮਣਾ ਖੱਟਿਆ

ਤਰਨ ਤਾਰਨ, 2 ਜੁਲਾਈ (ਪਰਮਜੀਤ ਜੋਸ਼ੀ)¸ਚੀਫ਼ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਹੇਠ ਚੱਲ ਰਹੇ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਤਰਨ ਤਾਰਨ ਦੀ ਭੌਤਿਕ ਵਿਗਿਆਨ ਦੀ ਅਧਿਆਪਕਾ ਕੁਲਦੀਪ ਕੌਰ ਨੇ ਸਕੂਲ ਦੀ ਪਿ੍ੰਸੀਪਲ ਰਣਜੀਤ ਭਾਟੀਆ ਦੀ ਰਹਿਨੁਮਾਈ ਹੇਠ ਏ.ਐੱਨ.ਓ., ...

ਪੂਰੀ ਖ਼ਬਰ »

ਮਾਤਾ ਸਾਹਿਬ ਕੌਰ ਮਾਡਰਨ ਸਕੂਲ ਭਰੋਵਾਲ ਦੇ ਬਾਰ੍ਹਵੀਂ ਦੇ ਨਤੀਜੇ 'ਚ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

ਫਤਿਆਬਾਦ, 2 ਜੁਲਾਈ (ਹਰਵਿੰਦਰ ਸਿੰਘ ਧੂੰਦਾ)¸ਵਿੱਦਿਆ ਵਿਚਾਰੀ ਤਾਂ ਪਰਉਪਕਾਰੀ ਦੇ ਕਥਨ ਨੂੰ ਮਾਤਾ ਸਾਹਿਬ ਕੌਰ ਮਾਡਰਨ ਸੀਨੀ. ਸੈਕੰ. ਸਕੂਲ ਭਰੋਵਾਲ ਦੇ ਵਿਦਿਆਰਥੀਆਂ ਨੇ ਸੱਚ ਕਰ ਦਿਖਾਇਆ, ਜਿਵੇਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਖ਼ਤ ...

ਪੂਰੀ ਖ਼ਬਰ »

ਸਬ ਜੇਲ੍ਹ ਪੱਟੀ ਵਿਖੇ ਨਾਰਕੋਟਿਕਸ ਅਨੋਮਿਨਸ ਦਾ ਸੈਮੀਨਾਰ ਲਗਾਇਆ

ਪੱਟੀ, 2 ਜੁਲਾਈ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)¸ਸਿਵਲ ਸਰਜਨ ਤਰਨ ਤਾਰਨ ਡਾ. ਸੀਮਾ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸੀਨੀਅਰ ਮੈਡੀਕਲ ਅਫ਼ਸਰ ਪੱਟੀ ਡਾ. ਗੁਰਪ੍ਰੀਤ ਸਿੰਘ ਰਾਏ ਦੀ ਅਗਵਾਈ ਹੇਠ ਡਾ ਜਸਪ੍ਰੀਤ ਸਿੰਘ ਮੈਡੀਕਲ ਅਫਸਰ ...

ਪੂਰੀ ਖ਼ਬਰ »

ਮੂੰਗੀ ਦੀ ਖ਼ਰੀਦ ਵਿਚ ਸਰਕਾਰ ਨੇ ਐੱਮ.ਐੱਸ.ਪੀ. ਦੇਣ ਦਾ ਆਪਣਾ ਵਾਅਦਾ ਪੂਰਾ ਕੀਤਾ-ਹਰਜਿੰਦਰ ਸਿੰਘ ਲਾਲੀ

ਤਰਨ ਤਾਰਨ, 2 ਜੁਲਾਈ (ਪਰਮਜੀਤ ਜੋਸ਼ੀ)-ਪੰਜਾਬ ਸਰਕਾਰ ਨੇ ਮੂੰਗੀ ਦੀ ਖ਼ਰੀਦ ਐੱਮ.ਐੱਸ.ਪੀ. 'ਤੇ ਕਰਨ ਲਈ ਕਿਸਾਨਾਂ ਨਾਲ ਜੋ ਵਾਅਦਾ ਕੀਤਾ ਸੀ, ਉਸ ਨੂੰ ਹੁਣ ਪੂਰਾ ਕਰ ਦਿੱਤਾ ਗਿਆ ਹੈ | ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਖਡੂਰ ਸਾਹਿਬ ਹਲਕੇ ਦੇ ਮੰਡੀਆਂ ਅਤੇ ...

ਪੂਰੀ ਖ਼ਬਰ »

ਛੇ ਸਾਲ ਤੋਂ ਅਦਾਲਤ ਤੋਂ ਭਗੌੜਾ ਵਿਅਕਤੀ ਪੁਲਿਸ ਵਲੋਂ ਕਾਬੂ

ਖਾਲੜਾ, 2 ਜੁਲਾਈ (ਜੱਜਪਾਲ ਸਿੰਘ ਜੱਜ)¸ਥਾਣਾ ਖਾਲੜਾ ਦੀ ਪੁਲਿਸ ਵਲੋਂ ਕਰੀਬ ਛੇ ਸਾਲ ਤੋਂ ਅਦਾਲਤ ਤੋਂ ਭਗੌੜੇ ਚੱਲ ਰਹੇ ਵਿਅਕਤੀ ਨੂੰ ਫੜਨ ਦੀ ਖ਼ਬਰ ਹੈ | ਐੱਸ.ਐੱਚ.ਓ. ਖਾਲੜਾ ਨਰਿੰਦਰ ਸਿੰਘ ਢੋਟੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੰਦੀਪ ਸਿੰਘ ਉਰਫ ਦੀਪੂ ਪੁੱਤਰ ...

ਪੂਰੀ ਖ਼ਬਰ »

ਇੰਪਲਾਈਜ਼ ਫੈੱਡਰੇਸ਼ਨ ਤਰਨ ਤਾਰਨ ਦੀ ਚੀਫ਼ ਇੰਜੀਨੀਅਰ ਬਾਲ ਕ੍ਰਿਸ਼ਨ ਨਾਲ ਹੋਈ ਮੀਟਿੰਗ

ਤਰਨ ਤਾਰਨ, 2 ਜੁਲਾਈ (ਹਰਿੰਦਰ ਸਿੰਘ)¸ਇੰਪਲਾਈਜ਼ ਫੈੱਡਰੇਸ਼ਨ ਪੰਜਾਬ ਰਾਜ ਬਿਜਲੀ ਬੋਰਡ ਬਾਰਡਰ ਜ਼ੋਨ ਦੇ ਪ੍ਰਧਾਨ ਸਤਪਾਲ ਸਿੰਘ ਦੀ ਪ੍ਰਧਾਨਗੀ ਹੇਠ ਬਾਰਡਰ ਜੋਨ ਕਮੇਟੀ ਵਲੋਂ ਚੀਫ਼ ਇੰਜਨੀਅਰ ਬਾਲ ਕਿ੍ਸ਼ਨ ਨਾਲ ਮੁਲਾਜ਼ਮਾਂ ਦੀਆਂ ਮੰਗਾਂ ਅਤੇ ਕੰਮਾਂ ਸਬੰਧੀ ...

ਪੂਰੀ ਖ਼ਬਰ »

300 ਯੂਨਿਟ ਮੁਫ਼ਤ ਬਿਜਲੀ ਦੀ ਸਹੂਲਤ ਨਾਲ ਖ਼ਪਤਕਾਰਾਂ ਨੂੰ ਭਾਰੀ ਰਾਹਤ ਮਿਲੇਗੀ¸ਸੁਖਦੇਵ ਸਿੰਘ ਢਿੱਲੋਂ

ਸੁਰ ਸਿੰਘ, 2 ਜੁਲਾਈ (ਧਰਮਜੀਤ ਸਿੰਘ)-ਰਾਜ ਦੀ ਭਗਵੰਤ ਮਾਨ ਸਰਕਾਰ ਵਲੋਂ 300 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ ਦੀ ਸਹੂਲਤ ਦੇਣ ਨਾਲ ਖ਼ਪਤਕਾਰਾਂ ਨੂੰ ਭਾਰੀ ਰਾਹਤ ਮਿਲੇਗੀ | ਇਹ ਪ੍ਰਗਟਾਵਾ ਸਾਬਕਾ ਪੰਚ ਅਤੇ 'ਆਪ' ਆਗੂ ਸੁਖਦੇਵ ਸਿੰਘ ਢਿੱਲੋਂ ਨੇ ਵਰਕਰਾਂ ਦੀ ਇਕ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਵੱਖ-ਵੱਖ ਪਿੰਡਾਂ ਦੇ ਛੱਪੜਾਂ 'ਚ ਗੰਬੂਜ਼ੀਆਂ ਮੱਛੀਆਂ ਛੱਡੀਆਂ

ਖਾਲੜਾ, 2 ਜੁਲਾਈ (ਜੱਜਪਾਲ ਸਿੰਘ ਜੱਜ)¸ਸਿਵਲ ਸਰਜਨ ਤਰਨ ਤਾਰਨ ਡਾ: ਸੀਮਾ ਅਤੇ ਜ਼ਿਲ੍ਹਾ ਐਪਡੀਮੋਲੋਜਿਸਟ ਅਫ਼ਸਰ ਡਾ: ਨੇਹਾ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀ.ਐੱਚ.ਸੀ. ਸੁਰ ਸਿੰਘ ਦੇ ਕਾਰਜਕਾਰੀ ਸੀਨੀਅਰ ਮੈਡੀਕਲ ਅਫਸਰ ਡਾ. ਅਮਨਦੀਪ ਸਿੰਘ ਧੰਜੂ ਦੀ ਅਗਵਾਈ ...

ਪੂਰੀ ਖ਼ਬਰ »

ਵੀ.ਡੀ.ਐੱਸ ਸਕੀਮ ਤਹਿਤ ਟਿਊਬਵੈੱਲਾਂ ਦੇ ਲੋਡ ਵਧਾਉਣ ਦੀ ਆਖਰੀ ਤਰੀਕ 24 ਜੁਲਾਈ- ਐਕਸੀਅਨ ਸੁਰਿੰਦਰਪਾਲ ਸਿੰਘ

ਪੱਟੀ, 2 ਜੁਲਾਈ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)¸ਪੰਜਾਬ ਸਟੇਟ ਕਾਰਪੋਰੇਸ਼ਨ ਲਿਮਿਟੇਡ ਵਲੋਂ ਜੋ ਕਿਸਾਨਾਂ ਦੇ ਟਿਊਬਵੈਲਾਂ ਦੇ ਲੋਡ ਵਧਾਉਣ ਲਈ 10 ਜੂਨ 2022 ਨੂੰ ਵੀ.ਡੀ.ਐੱਸ. ਸਕੀਮ ਲਾਗੂ ਕੀਤੀ ਗਈ ਸੀ |ਤੇ ਇਹ ਸਕੀਮ ਹੁਣ 24 ਜੁਲਾਈ 2022 ਨੂੰ ਖਤਮ ਹੋ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਪਬਲਿਕ ਸੀਨੀ. ਸੈਕੰ. ਸਕੂਲ ਝਬਾਲ ਦਾ ਬਾਰ੍ਹਵੀਂ ਦਾ ਨਤੀਜਾ ਰਿਹਾ 100 ਫ਼ੀਸਦੀ

ਝਬਾਲ, 2 ਜੁਲਾਈ (ਸਰਬਜੀਤ ਸਿੰਘ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸ੍ਰੀ ਗੁਰੂ ਤੇਗ ਬਹਾਦਰ ਪਬਲਿਕ ਸੀ.ਸੈਕੰ. ਸਕੂਲ ਝਬਾਲ ਦਾ ਬਾਰਵੀਂ ਜਮਾਤ ਸ਼ੈਸ਼ਨ 2021-22 ਦਾ ਨਤੀਜਾ 100 ਫ਼ੀਸਦੀ ਰਿਹਾ | ਇਸ ਸਮੇਂ ਪਿ੍ੰਸੀਪਲ ਪਰਮਜੀਤ ਸਿੰਘ ਸੋਹਲ ਨੇ ਦੱਸਿਆ ਕਿ ਸਾਰੇ ਵਿਦਿਆਰਥੀ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਭੁੱਲਰ ਵਾਰਡ ਨੰਬਰ 7 ਤੋਂ ਆਪ ਸ਼ੁਰੂ ਕਰਵਾਈ ਕਣਕ ਦੀ ਵੰਡ

ਪੱਟੀ, 2 ਜੁਲਾਈ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)¸ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵਲੋਂ ਸ਼ਹਿਰ ਦੀ ਵਾਰਡ ਨੰ: 7 ਵਿਖੇ ਆਪ ਸ਼ੁਰੂ ਕਰਾਈ ਕਣਕ ਦੀ ਵੰਡ ਕਰਵਾਈ | ਇਸ ਮੌਕੇ ਮੰਤਰੀ ਭੁੱਲਰ ਨੇ ਕਿਹਾ ਕਿ ਪੰਜਾਬ 'ਚ ਆਮ ਆਦਮੀ ਪਾਰਟੀ ਦੀ ...

ਪੂਰੀ ਖ਼ਬਰ »

ਸਿਮਰਨ ਹਸਪਤਾਲ ਖੇਮਕਰਨ ਰੋਡ ਭਿੱਖੀਵਿੰਡ ਨੇ ਬਚਾਈ ਸੱਪ ਲੜੇ ਮਰੀਜ਼ ਦੀ ਜਾਨ

ਭਿੱਖੀਵਿੰਡ, 2 ਜੁਲਾਈ (ਬੌਬੀ)-ਸੱਪ ਕੱਟੇ ਦੇ ਇਲਾਜ ਲਈ ਇਲਾਕੇ ਵਿਚ ਮਸ਼ਹੂਰ ਸਿਮਰਨ ਹਸਪਤਾਲ ਖੇਮਕਰਨ ਰੋਡ ਭਿੱਖੀਵਿੰਡ ਵਿਖੇ ਧਨੋਜ ਰਾਮ ਵਾਸੀ ਬਿਹਾਰ, ਜੋ ਕਿ ਪਿੰਡ ਛੀਨਾ ਬਿਧੀ ਚੰਦ ਵਿਖੇ ਝੋਨਾ ਲਗਾਉਣ ਲਈ ਆਏ ਹੋਏ ਸਨ | ਰਾਤ ਸੁੱਤੇ ਪਏ ਨੂੰ ਸੱਪ ਨੇ ਕੱਟ ਲਿਆ | ਉਸ ...

ਪੂਰੀ ਖ਼ਬਰ »

ਆਯੂਸ਼ਮਾਨ ਸਕੀਮ ਅਧੀਨ ਵਧੀਆ ਸੇਵਾਵਾਂ ਪ੍ਰਦਾਨ ਕਰਨ ਵਾਲੇ ਤਰਨ ਤਾਰਨ ਦੇ ਤਿੰਨ ਡਾਕਟਰਾਂ ਨੂੰ ਮਿਲਿਆ ਵਿਸ਼ੇਸ਼ ਪੁਰਸਕਾਰ

ਤਰਨ ਤਾਰਨ, 2 ਜੁਲਾਈ (ਪਰਮਜੀਤ ਜੋਸ਼ੀ)-ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ ਮਰੀਜ਼ਾਂ ਦਾ ਵਧੀਆ ਤਰੀਕੇ ਨਾਲ ਇਲਾਜ ਕਰਨ, ਵਧੀਆ ਸੇਵਾਵਾਂ ਪ੍ਰਦਾਨ ਕਰਨ ਅਤੇ ਇਸ ਸਕੀਮ ਨੂੰ ਘਰ-ਘਰ ਪਹੁੰਚਾਉਣ ਵਿਚ ਮਦਦ ਕਰਨ ਵਾਲੇ ਸੂਬੇ ਦੇ ਸਰਕਾਰੀ ਹਸਪਤਾਲਾਂ ...

ਪੂਰੀ ਖ਼ਬਰ »

ਗੁਰੂ ਨਾਨਕ ਸਕੂਲ ਗੋਇੰਦਵਾਲ ਸਾਹਿਬ ਦਾ ਨਤੀਜਾ ਸ਼ਾਨਦਾਰ

ਗੋਇੰਦਵਾਲ ਸਾਹਿਬ, 2 ਜੁਲਾਈ (ਸਕੱਤਰ ਸਿੰਘ ਅਟਵਾਲ)- ਇਲਾਕੇ ਦੀ ਨਾਮਵਰ ਸੰਸਥਾ ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਗੋਇੰਦਵਾਲ ਸਾਹਿਬ ਦਾ ਸਾਲਾਨਾ ਨਤੀਜਾ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 100 ਪ੍ਰਤੀਸ਼ਤ ਰਿਹਾ | ਇਸ ਸੰਬੰਧ ਵਿਚ ਸਕੂਲ ਦੇ ਪਿ੍ੰਸੀਪਲ ਬਲਜੀਤ ...

ਪੂਰੀ ਖ਼ਬਰ »

ਢਿੱਲੋਂ ਪਰਿਵਾਰ ਵਲੋਂ ਕੈਨੇਡਾ ਦੇ ਹਸਪਤਾਲ ਨੂੰ ਦਿੱਤੀ 63 ਕਰੋੜ ਦੀ ਸਹਾਇਤਾ ਰਾਸ਼ੀ ਸ਼ਲਾਘਾਯੋਗ ਕਾਰਜ¸ਬਾਬਾ ਨੰਦ ਸਿੰਘ

ਫਤਿਆਬਾਦ, 2 ਜੁਲਾਈ (ਹਰਵਿੰਦਰ ਸਿੰਘ ਧੂੰਦਾ)¸ਫਤਿਆਬਾਦ ਵਿਖੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਾਬਾ ਬਿੱਧੀ ਚੰਦ ਸਪ੍ਰੰਦਾਇ ਦੇ ਸਥਾਨਕ ਮੁਖੀ ਬਾਬਾ ਨੰਦ ਸਿੰਘ ਮੁੰਡਾ ਪਿੰਡ ਵਾਲਿਆ ਨੇ ਦੱਸਿਆ ਕਿ 28 ਜੂਨ 2022 ਵਾਲੇ ਦਿਨ ਇਤਿਹਾਸ ਸਿਰਜਦੇ ਹੋਏ ਉਨ੍ਹਾਂ ...

ਪੂਰੀ ਖ਼ਬਰ »

ਉਦਯੋਗ ਨੂੰ ਖ਼ਤਮ ਕਰਨ ਵੱਲ ਵਧ ਰਹੀ ਹੈ ਕੇਂਦਰ ਦੀ ਮੋਦੀ ਸਰਕਾਰ-ਸੈਣੀ

ਗੋਇੰਦਵਾਲ ਸਾਹਿਬ, 2 ਜੁਲਾਈ (ਸਕੱਤਰ ਸਿੰਘ ਅਟਵਾਲ)¸ਜੀ.ਐੱਸ.ਟੀ. ਦੀਆਂ ਦਰਾਂ ਵਿਚ ਬੇਤਹਾਸ਼ਾ ਵਾਧਾ ਕਰਕੇ ਜਿੱਥੇ ਸੈਂਟਰ ਸਰਕਾਰ ਆਮ ਲੋਕਾਂ ਸਿਰ ਟੈਕਸ ਦਾ ਬੋਝ ਪਾ ਰਹੀ ਹੈ, ਉੱਥੇ ਹੀ ਛੋਟੇ ਅਤੇ ਦਰਮਿਆਨੇ ਉਦਯੋਗਾਂ ਨੂੰ ਖ਼ਤਮ ਕਰ ਰਹੀ ਹੈ | ਇਨ੍ਹਾਂ ਸ਼ਬਦਾਂ ਦਾ ...

ਪੂਰੀ ਖ਼ਬਰ »

ਮਾਝਾ ਕਾਲਜ ਫਾਰ ਵੂਮੈਨ ਤਰਨ ਤਾਰਨ ਦਾ ਬਾਰ੍ਹਵੀਂ ਦਾ ਨਤੀਜਾ ਰਿਹਾ ਸ਼ਾਨਦਾਰ

ਤਰਨ ਤਾਰਨ, 2 ਜੁਲਾਈ (ਹਰਿੰਦਰ ਸਿੰਘ)-ਸਥਾਨਕ ਮਾਝਾ ਕਾਲਜ ਫਾਰ ਵੂਮੈਨ ਤਰਨ ਤਾਰਨ 'ਚ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਬਾਰ੍ਹਵੀਂ ਜਮਾਤ ਦੇ ਨਤੀਜਿਆਂ ਵਿਚੋਂ ਸੰਬੰਧਿਤ ਕਾਲਜ ਦੀਆਂ 31 ਵਿਦਿਆਰਥਣਾਂ ਨੇ 90 ਫ਼ੀਸਦੀ ਤੋਂ ਵੱਧ ਅੰਕ ਹਾਸਲ ਕਰਕੇ ਅਧਿਆਪਕਾਂ ...

ਪੂਰੀ ਖ਼ਬਰ »

ਗੋਇੰਦਵਾਲ ਸਾਹਿਬ ਤਹਿਸੀਲ 'ਚ ਤਹਿਸੀਲਦਾਰ ਦੀ ਨਿਯੁਕਤੀ ਨੂੰ ਯਕੀਨੀ ਬਣਾਉਣ ਦੀ ਮੰਗ

ਫਤਿਆਬਾਦ, 2 ਜੁਲਾਈ (ਹਰਵਿੰਦਰ ਸਿੰਘ ਧੂੰਦਾ)¸ਪਿਛਲੇ ਕਈ ਦਿਨਾਂ ਤੋਂ ਸਬ ਤਹਿਸੀਲ ਗੋਇੰਦਵਾਲ ਸਾਹਿਬ ਵਿਖੇ ਨਾਇਬ ਤਹਿਸੀਲਦਾਰ ਦੇ ਨਾ ਆਉਣ ਕਾਰਨ ਮਾਲ ਵਿਭਾਗ ਨਾਲ ਪੈਂਦੇ ਲੋਕਾਂ ਦੇ ਕੰਮ ਨਹੀਂ ਹੋ ਰਹੇ, ਜਦੋਂ ਕਿ ਲੋਕਾਂ ਨੂੰ ਰਜਿਸਟਰੀਆਂ ਕਰਵਾਉਣ ਲਈ ਵੀ ਬੜੀ ...

ਪੂਰੀ ਖ਼ਬਰ »

ਕਾਰ ਸੇਵਾ ਖਡੂਰ ਸਾਹਿਬ ਦੁਆਰਾ ਬੱਚਿਆਂ ਦੇ ਧਾਰਮਿਕ ਮੁਕਾਬਲੇ ਕਰਵਾਏ

ਖਡੂਰ ਸਾਹਿਬ, 2 ਜੁਲਾਈ( ਰਸ਼ਪਾਲ ਸਿੰਘ ਕੁਲਾਰ)¸ਕਾਰ ਸੇਵਾ, ਖਡੂਰ ਸਾਹਿਬ ਦੀ ਸਰਪ੍ਰਸਤੀ ਹੇਠ ਕਾਰਜਸ਼ੀਲ ਸੰਸਥਾ ਸ੍ਰੀ ਗੁਰੂ ਅੰਗਦ ਦੇਵ ਇਸਟੀਚਿਊਟ ਆਫ ਰਿਲੀਜੀਅਸ ਸਟੱਡੀਜ਼ ਦੇ ਵਿਦਿਆਰਥੀਆਂ ਦੁਆਰਾ ਹਰ ਸਾਲ ਦੀ ਤਰ੍ਹਾਂ ਖਡੂਰ ਸਾਹਿਬ ਦੇ ਨਜ਼ਦੀਕ ਵੱਖ-ਵੱਖ ...

ਪੂਰੀ ਖ਼ਬਰ »

ਵਿਸ਼ਵ ਡਾਕਟਰ ਦਿਵਸ ਨੂੰ ਸਮਰਪਿਤ ਮੁਫ਼ਤ ਮੈਡੀਕਲ ਕੈਂਪ ਲਗਾਇਆ

ਗੋਇੰਦਵਾਲ ਸਾਹਿਬ, 2 ਜੁਲਾਈ (ਸਕੱਤਰ ਸਿੰਘ ਅਟਵਾਲ)¸ਵਿਸ਼ਵ ਡਾਕਟਰ ਦਿਵਸ ਮੌਕੇ ਅਸ਼ੀਰਵਾਦ ਹੈਲਥ ਕੇਅਰ ਗੋਇੰਦਵਾਲ ਸਾਹਿਬ ਵਲੋਂ ਬੱਚਿਆਂ ਦਾ ਮੁਫ਼ਤ ਮੈਡੀਕਲ ਚੈੱਕਅੱਪ ਕੈਂਪ ਲਗਾਇਆ ਗਿਆ | ਕੈਂਪ ਮੌਕੇ ਬੱਚਿਆਂ ਦੇ ਮਾਹਿਰ ਡਾ. ਉਮਾ ਬਿਸਵਾਸ ਵਲੋਂ ਬੱਚਿਆ ਦਾ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ

ਚੱਬਾ, 2 ਜੁਲਾਈ (ਜੱਸਾ ਅਨਜਾਣ)-ਪੁਲਿਸ ਥਾਣਾ ਚਾਟੀਵਿੰਡ ਅਧੀਨ ਆਉਂਦੇ ਪਿੰਡ ਚੱਬਾ ਨੇੜਿਓੁਾ ਪੁਲਿਸ ਨੂੰ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮੁਨਸ਼ੀ ਕਰਨਬੀਰ ਸਿੰਘ ਨੇ ਦੱਸਿਆ ਕਿ ਬੀਤੇ ਦਿਨੀ ...

ਪੂਰੀ ਖ਼ਬਰ »

ਸ਼ਿਵਾਲਿਕ ਪਬਲਿਕ ਸੀ.ਸੈ. ਸਕੂਲ਼ ਝਬਾਲ ਦਾ ਨਤੀਜਾ ਸ਼ਾਨਦਾਰ

ਝਬਾਲ, 2 ਜੁਲਾਈ (ਸਰਬਜੀਤ ਸਿੰਘ)- ਝਬਾਲ ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਸ਼ਿਵਾਲਿਕ ਪਬਲਿਕ ਸੀ.ਸੈ. ਸਕੂਲ਼ ਝਬਾਲ, ਭਿਖੀਵਿੰਡ ਦਾ ਬਾਰ੍ਹਵੀਂ ਜਮਾਤ ਸ਼ੈਸ਼ਨ 2021-22 ਦਾ ਨਤੀਜਾ 100 ਫ਼ੀਸਦੀ ਰਿਹਾ | ਇਸ ਸਮੇਂ ਮੈਨੇਜਰ ਸੁਰਿੰਦਰਪਾਲ ਸਿੰਘ ਸੋਨੂੰ ਦੇ ਦੱਸਿਆ ਕਿ ਸਾਇੰਸ ...

ਪੂਰੀ ਖ਼ਬਰ »

ਸੂਬਾ ਸਰਕਾਰ ਨੇ ਬਜਟ ਸੈਸ਼ਨ ਦੌਰਾਨ ਫ਼ੌਤ ਹੋਏ ਕਿਸਾਨਾਂ ਨੂੰ ਕੀਤਾ ਅੱਖੋਂ-ਪਰੋਖੇ-ਪ੍ਰਧਾਨ ਦਿਉਲ

ਫਤਿਆਬਾਦ, 2 ਜੁਲਾਈ (ਹਰਵਿੰਦਰ ਸਿੰਘ ਧੂੰਦਾ)-ਕਸਬਾ ਫਤਿਆਬਾਦ ਵਿਖੇ ਇੰਡੀਅਨ ਫਾਰਮਰ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰੈੱਸ ਸਕੱਤਰ ਚਰਨਜੀਤ ਸਿੰਘ ਦਿਉਲ ਅਤੇ ਬਲਾਕ ਚੋਹਲਾ ਸਾਹਿਬ ਦੇ ਪ੍ਰਧਾਨ ਕੁਲਦੀਪ ਸਿੰਘ ਕੰਬੋਜ ਫਤਿਆਬਾਦ ਨੇ ਸਾਥੀਆਂ ਨੰ. ਸੰਤੋਖ ਸਿੰਘ ...

ਪੂਰੀ ਖ਼ਬਰ »

ਗੁਰੂ ਅਮਰਦਾਸ ਸੀ.ਸੈ. ਸਕੂਲ ਭਲਾਈਪੁਰ ਦਾ ਨਤੀਜਾ ਸ਼ਾਨਦਾਰ

ਮੀਆਂਵਿੰਡ, 2 ਜੁਲਾਈ (ਸਾਜਨ)-ਇਲਾਕੇ ਦੀ ਪ੍ਰਸਿੱਧ ਨਾਮਵਰ ਸੰਸਥਾ ਸੀਨੀਅਰ ਸੈਕੰਡਰੀ ਸਕੂਲ ਭਲਾਈਪੁਰ ਡੋਗਰਾਂ ਦਾ 12ਵੀਂ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੀ ਪਿ੍ੰਸੀਪਲ ਜਗਪ੍ਰੀਤ ਕੌਰ ਨੇ ਕਿਹਾ ਕਿ ਸਾਇੰਸ ਗਰੁੱਪ 'ਚ ਗੁਰਚਰਨਜੀਤ ...

ਪੂਰੀ ਖ਼ਬਰ »

ਬਹਿੜਵਾਲ 'ਚ ਬਾਬਾ ਮਰਹਾਣਾ (ਕਾਲਾ ਮਾਹਿਰ) ਦੀ ਯਾਦ 'ਚ ਸਾਲਾਨਾ ਜੋੜ ਮੇਲਾ 4 ਨੂੰ

ਖਾਲੜਾ, 2 ਜੁਲਾਈ (ਜੱਜਪਾਲ ਸਿੰਘ ਜੱਜ)¸ਇਤਿਹਾਸਕ ਪਿੰਡ ਬਹਿੜਵਾਲ ਵਿਖੇ ਸਥਿਤ ਗੁਰਦੁਆਰਾ ਬਾਬਾ ਮਰਹਾਣਾ ਜੀ (ਕਾਲਾ ਮਾਹਿਰ) ਦੀ ਯਾਦ ਵਿਚ ਸਾਲਾਨਾ ਜੋੜ ਮੇਲਾ ਸਮੂਹ ਇਲਾਕੇ ਦੀ ਸੰਗਤ ਦੇ ਸਹਿਯੋਗ ਨਾਲ ਬਾਬਾ ਅਵਤਾਰ ਸਿੰਘ ਘਰਿਆਲੇ ਵਾਲਿਆਂ ਦੀ ਰਹਿਨੁਮਾਈ ਹੇਠ 4 ...

ਪੂਰੀ ਖ਼ਬਰ »

ਹੈਰੋਇਨ ਅਤੇ ਲਾਹਣ ਸਮੇਤ ਦੋ ਵਿਅਕਤੀ ਗਿ੍ਫ਼ਤਾਰ ਅਤੇ ਇਕ ਫ਼ਰਾਰ

ਤਰਨ ਤਾਰਨ, 2 ਜੁਲਾਈ (ਹਰਿੰਦਰ ਸਿੰਘ)-ਜ਼ਿਲ੍ਹਾ ਪੁਲਿਸ ਨੇ ਨਸ਼ੇ ਦਾ ਧੰਦਾ ਕਰਨ ਵਾਲੇ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਹੈਰੋਇਨ ਬਰਾਮਦ ਕੀਤੀ ਹੈ | ਜਦਕਿ ਇਕ ਵਿਅਕਤੀ ਦੇ ਘਰ ਵਿਚੋਂ ਲਾਹਣ ਬਰਾਮਦ ਕੀਤੀ ਹੈ, ਜੋ ਕਿ ਮੌਕੇ ਤੋਂ ਫ਼ਰਾਰ ...

ਪੂਰੀ ਖ਼ਬਰ »

ਘਰ ਦੇ ਬਾਹਰੋਂ ਮੋਟਰਸਾਈਕਲ ਚੋਰੀ

ਤਰਨ ਤਾਰਨ, 2 ਜੁਲਾਈ (ਵਿਕਾਸ ਮਰਵਾਹਾ)-ਥਾਣਾ ਸਿਟੀ ਪੱਟੀ ਦੇ ਅਧੀਨ ਪੈਂਦੀ ਡਾ. ਕੋਮਲ ਵਾਲੀ ਗਲੀ ਵਿਖੇ ਘਰ ਦੇ ਬਾਹਰ ਲੱਗੇ ਇਕ ਮੋਟਰਸਾਈਕਲ ਨੂੰ ਅਣਪਛਾਤੇ ਚੋਰ ਚੋਰੀ ਕਰਕੇ ਲੈ ਗਏ | ਇਸ ਸਬੰਧ ਵਿਚ ਸਿਟੀ ਪੱਟੀ ਪੁਲਿਸ ਨੇ ਕੇਸ ਦਰਜ ਕਰਕੇ ਕਾਰਵਾਈ ਅਗਲੇਰੀ ਕਾਰਵਾਈ ...

ਪੂਰੀ ਖ਼ਬਰ »

ਨਾਇਬ ਤਹਿਸੀਲਦਾਰ ਗੁਰਮੀਤ ਸਿੰਘ ਚੌਹਾਨ ਨੇ ਅਹੁਦਾ ਸੰਭਾਲਿਆ

ਤਰਨ ਤਾਰਨ, 2 ਜੁਲਾਈ (ਹਰਿੰਦਰ ਸਿੰਘ)-ਤਹਿਸੀਲ ਕੰਪਲੈਕਸ ਤਰਨਤਾਰਨ ਵਿਖੇ ਨਾਇਬ ਤਹਿਸੀਲਦਾਰ ਗੁਰਮੀਤ ਸਿੰਘ ਚੌਹਾਨ ਨੇ ਅਹੁਦਾ ਸੰਭਾਲ ਲਿਆ ਹੈ | ਅਹੁਦਾ ਸੰਭਾਲਣ ਮੌਕੇ ਤਹਿਸੀਲ ਦੇ ਦਫ਼ਤਰੀ ਕਰਮਚਾਰੀਆਂ ਬਿਕਰਮਜੀਤ ਸਿੰਘ ਰੀਡਰ, ਸਤਿੰਦਰ ਕੌਰ, ਚਰਨਜੀਤ ਕੌਰ, ...

ਪੂਰੀ ਖ਼ਬਰ »

ਪੰਚਾਇਤ ਅਫ਼ਸਰ ਨਿਰਵੈਰ ਸਿੰਘ ਨੂੰ ਸੇਵਾ ਮੁਕਤੀ 'ਤੇ ਨਿੱਘੀ ਵਿਦਾਇਗੀ ਦਿੱਤੀ

ਅਮਰਕੋਟ, 2 ਜੁਲਾਈ(ਗੁਰਚਰਨ ਸਿੰਘ ਭੱਟੀ) - ਪੰਚਾਇਤ ਅਫ਼ਸਰ ਨਿਰਵੈਰ ਸਿੰਘ ਵੱਖ-ਵੱਖ ਅਹੁਦਿਆਂ 'ਤੇ ਬੇਦਾਗ਼ ਤੇ ਇਮਾਨਦਾਰੀ ਨਾਲ 38 ਸਾਲ ਨੌਂਕਰੀ ਕਰਦਿਆਂ ਸਮੁੱਚੇ ਬਲਾਕ ਵਲਟੋਹਾ ਤੋਂ ਸੇਵਾਮੁਕਤ ਹੋ ਗਏ | ਇਸ ਮੌਕੇ ਉਨ੍ਹਾਂ ਬਲਾਕ ਵਲਟੋਹਾ ਦੇ ਕਰਮਚਾਰੀਆਂ ਦਾ ਧੰਨਵਾਦ ...

ਪੂਰੀ ਖ਼ਬਰ »

ਬਾਬਾ ਗੁਲਜ਼ਾਰ ਸ਼ਾਹ ਵਲੀ ਦਾ ਸਾਲਾਨਾ ਜੋੜ ਮੇਲਾ ਮਨਾਇਆ

ਹਰੀਕੇ ਪੱਤਣ, 2 ਜੁਲਾਈ (ਸੰਜੀਵ ਕੁੰਦਰਾ) - ਨਜ਼ਦੀਕੀ ਪਿੰਡ ਬੂਹ ਵਿਖੇ ਪੀਰ ਬਾਬਾ ਗੁਲਜ਼ਾਰ ਸ਼ਾਹ ਵਲੀ ਦਾ ਸਾਲਾਨਾ ਜੋੜ ਮੇਲਾ ਸਮੂਹ ਇਲਾਕਾ ਨਿਵਾਸੀ ਅਤੇ ਐੱਨ.ਆਰ.ਆਈ. ਵੀਰਾਂ ਦੇ ਵਿਸ਼ੇਸ਼ ਸਹਿਯੋਗ ਸਦਕਾ ਬਹੁਤ ਹੀ ਧੂੰਮਧਾਮ ਨਾਲ ਮਨਾਇਆ ਗਿਆ | ਦੋ ਦਿਨਾਂ ਚੱਲੇ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਮੋਨੀਸ਼ ਕੁਮਾਰ ਵਲੋਂ 'ਸਵੱਸ਼ ਭਾਰਤ, ਸਵੱਛ ਵਿਦਿਆਲਿਆ' ਪੁਰਸਕਾਰ ਵੰਡੇ

ਸੁਰ ਸਿੰਘ, 2 ਜੁਲਾਈ (ਧਰਮਜੀਤ ਸਿੰਘ) - ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ 75ਵੇਂ ਆਜ਼ਾਦੀ ਅੰਮਿ੍ਤ ਮਹਾਂਉਤਸਵ ਤਹਿਤ ਕਰਵਾਏ ਗਏ ਜ਼ਿਲ੍ਹਾ ਪੱਧਰੀ ਇਕ ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਮੋਨੀਸ਼ ਕੁਮਾਰ ਵਲੋਂ 'ਸਵੱਛ ਭਾਰਤ, ਸਵੱਛ ਵਿਦਿਆਲਿਆ' ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹਾ ਸਕਿੱਲ ਕਮੇਟੀ ਨਾਲ ਮੀਟਿੰਗ

ਤਰਨ ਤਾਰਨ, 2 ਜੁਲਾਈ (ਹਰਿੰਦਰ ਸਿੰਘ) - ਡਿਪਟੀ ਕਮਿਸ਼ਨਰ ਮੁਨੀਸ਼ ਕੁਮਾਰ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਸਕਿੱਲ ਕਮੇਟੀ ਦੀ ਮੀਟਿੰਗ ਕੀਤੀ ਗਈ | ਜਿਸ ਵਿਚ ਜ਼ਿਲ੍ਹੇ ਦੇ ਸਨਅਤ ਦੀ ਮੰਗ ਦੇ ਹਿਸਾਬ ਨਾਲ ਸਕਿੱਲ ਕੋਰਸ ਕਰਵਾਉਣ ਸੰਬਧੀ ਵੱਖ-ਵੱਖ ਵਿਭਾਗਾ ਤੋ ਵਿਚਾਰ ਲਏ ਗਏ ...

ਪੂਰੀ ਖ਼ਬਰ »

ਹੈਰੋਇਨ ਸਮੇਤ ਗਿ੍ਫ਼ਤਾਰ ਨਸ਼ਾ ਤਸਕਰ ਖ਼ਿਲਾਫ਼ ਮਾਮਲਾ ਦਰਜ

ਤਰਨ ਤਾਰਨ, 2 ਜੁਲਾਈ (ਹਰਿੰਦਰ ਸਿੰਘ)-ਬੀਤੇ ਦਿਨੀਂ ਦੀਨਾਨਗਰ ਪੁਲਿਸ ਵਲੋਂ ਜੰਮ-ਕਸ਼ਮੀਰ ਤੋਂ ਲਿਆਂਦੀ 16 ਕਿੱਲੋ 800 ਗ੍ਰਾਮ ਹੈਰੋਇਨ ਸਮੇਤ ਜ਼ਿਲ੍ਹਾ ਤਰਨਤਾਰਨ ਨਾਲ ਸੰਬੰਧਿਤ ਫੜੇ ਗਏ ਚਾਰ ਸਮੱਗਲਰਾਂ ਵਿਚੋਂ ਕਾਜੀਕੋਟ ਦੇ ਰਹਿਣ ਵਾਲੇ ਕੁਲਦੀਪ ਸਿੰਘ ਨਾਮਕ ਵਿਅਕਤੀ ...

ਪੂਰੀ ਖ਼ਬਰ »

ਨਾਜਾਇਜ਼ ਹਥਿਆਰ ਅਤੇ ਨਸ਼ੀਲਾ ਪਦਾਰਥ ਵੇਚਣ ਦੇ ਦੋਸ਼ ਹੇਠ ਦੋ ਵਿਅਕਤੀਆਂ ਖ਼ਿਲਾਫ਼ ਕੇਸ ਦਰਜ

ਤਰਨ ਤਾਰਨ, 2 ਜੁਲਾਈ (ਹਰਿੰਦਰ ਸਿੰਘ)-ਸੀ.ਆਈ.ਏ. ਸਟਾਫ਼ ਤਰਨਤਾਰਨ ਦੀ ਪੁਲਿਸ ਨੇ ਯੂ.ਪੀ. ਅਤੇ ਐਮ.ਪੀ. ਤੋਂ ਨਾਜਾਇਜ਼ ਹਥਿਆਰ ਅਤੇ ਅਸਲਾ ਲੈ ਕੇ ਨਸ਼ੀਲੇ ਪਦਾਰਥ ਦਾ ਧੰਦਾ ਕਰਨ ਦੇ ਦੋਸ਼ ਹੇਠ ਦੋ ਵਿਅਕਤੀਆਂ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਦਕਿ ਦੋਵੇਂ ਵਿਅਕਤੀ ...

ਪੂਰੀ ਖ਼ਬਰ »

ਕੁੰਵਰ ਵਿਜੇ ਪ੍ਰਤਾਪ ਨੇ ਬੇਅਦਬੀ ਮੁੱਦਾ ਵਿਧਾਨ ਸਭਾ 'ਚ ਉਠਾ ਕੇ ਯੋਧਿਆਂ ਵਾਲਾ ਕੰਮ ਕੀਤਾ-ਕੁਲਵੰਤ ਸਿੰਘ ਪੰਨੂੰ

ਤਰਨ ਤਾਰਨ, 2 ਜੁਲਾਈ (ਪਰਮਜੀਤ ਜੋਸ਼ੀ)­¸ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮੁੱਦੇ ਤੇ ਪਹਿਲਾਂ ਕਾਂਗਰਸ ਪਾਰਟੀ ਨੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਕੇ ਸਰਕਾਰ ਬਣਾਈ, ਪਰ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕਰਨ ਦੀ ਬਜਾਇ ਪੰਜ ਸਾਲ ਜਾਂਚ ਵਿਚ ਹੀ ਲੰਘਾ ...

ਪੂਰੀ ਖ਼ਬਰ »

ਬਿਜਲੀ ਦਾ ਖੰਭਾ ਲਾ ਰਹੇ ਚਾਚੇ-ਭਤੀਜੇ ਨੂੰ ਗੋਲੀ ਮਾਰ ਕੇ ਅਤੇ ਕ੍ਰਿਪਾਨਾਂ ਨਾਲ ਜ਼ਖ਼ਮੀ ਕਰਨ 'ਤੇ ਤਿੰਨ ਖ਼ਿਲਾਫ਼ ਕੇਸ ਦਰਜ

ਤਰਨ ਤਾਰਨ, 2 ਜੁਲਾਈ (ਹਰਿੰਦਰ ਸਿੰਘ)-ਥਾਣਾ ਸਰਹਾਲੀ ਦੀ ਪੁਲਿਸ ਨੇ ਪਿੰਡ ਵਰਾਣਾ ਵਿਖੇ ਪਾਵਰਕਾਮ ਦੇ ਕਰਮਚਾਰੀਆਂ ਨੂੰ ਨਾਲ ਲੈ ਕੇ ਆਪਣੀ ਜ਼ਮੀਨ ਵਿਚ ਬਿਜਲੀ ਦਾ ਖੰਭਾ ਲਾਉਣ ਲਈ ਖੱਡਾ ਪੁੱਟ ਰਹੇ ਚਾਚੇ ਭਤੀਜੇ ਨੂੰ ਪਿੰਡ ਦੇ ਕੁਝ ਲੋਕਾਂ ਨੇ ਗੋਲੀ ਮਾਰ ਕੇ ਅਤੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX