ਤਾਜਾ ਖ਼ਬਰਾਂ


ਸੀਬੀਆਈ ਨੇ ਕਥਿਤ ਨੌਕਰੀ ਘੁਟਾਲੇ ‘ ਚ ਲਾਲੂ ਯਾਦਵ, ਰਾਬੜੀ ਦੇਵੀ, ਮੀਸਾ ਭਾਰਤੀ ਅਤੇ 13 ਹੋਰਾਂ ਖ਼ਿਲਾਫ਼ ਚਾਰਜਸ਼ੀਟ ਕੀਤੀ ਦਾਖ਼ਲ
. . .  5 minutes ago
ਕੇਰਲਾ : ਨਾਰਕੋਟਿਕਸ ਕੰਟਰੋਲ ਬਿਊਰੋ (ਐਨ.ਸੀ.ਬੀ.) ਤੇ ਭਾਰਤੀ ਜਲ ਸੈਨਾ ਨੇ 200 ਕਿਲੋਗ੍ਰਾਮ ਤੋਂ ਵੱਧ ਨਸ਼ੀਲੇ ਪਦਾਰਥਾਂ ਨਾਲ ਭਰੇ ਇਕ ਸ਼ੱਕੀ ਜਹਾਜ਼ ਨੂੰ ਫੜਿਆ
. . .  40 minutes ago
ਸਾਬਕਾ ਭਾਰਤੀ ਕ੍ਰਿਕਟਰ ਰੋਜਰ ਬਿੰਨੀ ਸੌਰਵ ਗਾਂਗੁਲੀ ਦੀ ਥਾਂ ਹੋਣਗੇ ਬੀ.ਸੀ.ਸੀ.ਆਈ. ਦੇ ਅਗਲੇ ਪ੍ਰਧਾਨ : ਸੂਤਰ
. . .  44 minutes ago
ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ ਦੇ ਵੈਡਿੰਗ ਸ਼ੂਟ ਦੀਆਂ ਖੂਬਸੂਰਤ ਤਸਵੀਰਾਂ ਆਈਆਂ ਸਾਹਮਣੇ
. . .  about 1 hour ago
9 ਸਾਲਾਂ ਬਾਅਦ ਸੰਗਰੂਰ ਵਿਖੇ ਪਰਤੇਗੀ ਖ਼ੇਤਰੀ ਸਰਸ ਮੇਲੇ ਦੀ ਸ਼ਾਨਦਾਰ ਰੌਣਕ
. . .  about 2 hours ago
ਸੰਗਰੂਰ, 7 ਅਕਤੂਬਰ (ਧੀਰਜ ਪਸ਼ੋਰੀਆ)-ਲਗਭਗ 9 ਸਾਲਾਂ ਬਾਅਦ 8 ਅਕਤੂਬਰ ਤੋਂ ਸੰਗਰੂਰ ਸ਼ਹਿਰ ਦੇ ਸਰਕਾਰੀ ਰਣਬੀਰ ਕਾਲਜ ਦੇ ਮੈਦਾਨ 'ਚ ਖ਼ੇਤਰੀ ਸਰਸ ਮੇਲੇ ਦੀ ਸ਼ਾਨਦਾਰ ਰੌਣਕ ਪਰਤਣ ਜਾ ਰਹੀ ਹੈ, ਜਿਸ 'ਚ ਸ਼ਾਮਿਲ ਹੋਣ ਲਈ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵਲੋਂ ਪੰਜਾਬ ਭਰ...
ਹਰਿਆਣਾ ਸਿੱਖ ਗੁ: ਮੈਨੇਜਮੈਂਟ ਕਮੇਟੀ ਮਾਮਲੇ 'ਚ ਕੱਢੇ ਰੋਸ ਮਾਰਚਾਂ ਦੀ ਸਮਾਪਤੀ ਉਪਰੰਤ ਸ੍ਰੀ ਅਕਾਲ ਤਖ਼ਤ ਸਾਹਿਬ ਸਨਮੁੱਖ ਕੀਤੀ ਅਰਦਾਸ
. . .  about 2 hours ago
ਅੰਮ੍ਰਿਤਸਰ, 7 ਅਕਤੂਬਰ (ਜਸਵੰਤ ਸਿੰਘ ਜੱਸ)- ਹਰਿਆਣਾ ਸਿੱਖ ਗੁ: ਮੈਨੇਜਮੈਂਟ ਕਮੇਟੀ ਨੂੰ ਮਾਨਤਾ ਦਿੱਤੇ ਜਾਣ ਦੇ ਵਿਰੋਧ 'ਚ ਅੱਜ ਸ਼੍ਰੋਮਣੀ ਕਮੇਟੀ ਵਲੋਂ ਪੰਜਾਬ ਦੇ ਤਖ਼ਤ ਸਾਹਿਬਾਨਾਂ ਸਮੇਤ ਤਿੰਨ ਥਾਵਾਂ ਤੋਂ ਅੰਮ੍ਰਿਤਸਰ ਤੱਕ ਕੱਢੇ ਗਏ ਰੋਸ ਮਾਰਚਾਂ ਦੇ ਸੰਪੂਰਨ...
ਪੀ.ਪੀ.ਐੱਸ. ਅਧਿਕਾਰੀ ਅਸ਼ੀਸ਼ ਕਪੂਰ ਅਤੇ ਥਾਣੇਦਾਰ ਮੰਗਲਵਾਰ ਤੱਕ ਰਿਮਾਂਡ 'ਤੇ
. . .  about 3 hours ago
ਐੱਸ.ਏ.ਐੱਸ.ਨਗਰ, 7 ਅਕਤੂਬਰ (ਜਸਬੀਰ ਸਿੰਘ ਜੱਸੀ)- ਬਹੁ-ਕਰੋੜੀ ਸਿੰਚਾਈ ਘੁਟਾਲੇ 'ਚ ਤਫ਼ਤੀਸ਼ੀ ਅਫ਼ਸਰ ਰਹੇ ਪੀ.ਪੀ.ਐੱਸ. ਅਧਿਕਾਰੀ ਅਸ਼ੀਸ਼ ਕਪੂਰ ਅਤੇ ਥਾਣੇਦਾਰ ਹਰਜਿੰਦਰ ਸਿੰਘ ਨੂੰ ਵਿਜੀਲੈਂਸ ਨੇ ਧੋਖਾਧੜੀ ਅਤੇ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਗ੍ਰਿਫ਼ਤਾਰ...
ਅੰਮ੍ਰਿਤਪਾਲ ਸਿੰਘ ਦੇ ਟਵਿੱਟਰ ਅਕਾਊਂਟ ’ਤੇ ਭਾਰਤ ’ਚ ਲੱਗੀ ਪਾਬੰਦੀ, ਕੇਂਦਰ ਸਰਕਾਰ ਦੇ ਕਹਿਣ ’ਤੇ ਹੋਈ ਕਾਰਵਾਈ
. . .  about 3 hours ago
ਚੰਡੀਗੜ੍ਹ, 7 ਅਕਤੂਬਰ- 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦਾ ਟਵਿੱਟਰ ਅਕਾਊਂਟ ਭਾਰਤ ਵਿਚ ਬੰਦ ਹੋ ਗਿਆ ਹੈ। ਅੰਮ੍ਰਿਤਪਾਲ ਸਿੰਘ 'ਤੇ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦਾ ਦੋਸ਼ ਲੱਗਾ ਹੈ। ਉਨ੍ਹਾਂ ਨੂੰ ਜਥੇਬੰਦੀ ਦਾ ਪ੍ਰਧਾਨ ਬਣਿਆ ਲਗਭਗ...
ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅੰਮ੍ਰਿਤਸਰ ਜ਼ਿਲ੍ਹੇ 'ਚ ਸਥਾਨਕ ਛੁੱਟੀ ਦਾ ਐਲਾਨ
. . .  about 3 hours ago
ਚੰਡੀਗੜ੍ਹ, 7 ਅਕਤੂਬਰ- ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਦਿਹਾੜੇ ਮੌਕੇ 11 ਅਕਤੂਬਰ, 2022 ਨੂੰ ਅੰਮ੍ਰਿਤਸਰ ਜ਼ਿਲ੍ਹੇ 'ਚ ਸਥਾਨਕ ਛੁੱਟੀ ਐਲਾਨੀ ਗਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ...
ਅਣਪਛਾਤੇ ਵਿਅਕਤੀ ਵਲੋਂ ਰੇਲ ਗੱਡੀ ਹੇਠ ਆ ਕੇ ਕੀਤੀ ਖ਼ੁਦਕੁਸ਼ੀ
. . .  about 4 hours ago
ਸੁਨਾਮ ਊਧਮ ਸਿੰਘ ਵਾਲਾ, 7 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ)- ਅੱਜ ਬਾਅਦ ਦੁਪਹਿਰ ਜਾਖਲ-ਲੁਧਿਆਣਾ ਰੇਲਵੇ ਲਾਈਨ 'ਤੇ ਸੁਨਾਮ ਨੇੜੇ ਇਕ ਅਣਪਛਾਤੇ ਵਿਅਕਤੀ ਵਲੋਂ ਰੇਲ ਗੱਡੀ ਹੇਠ ਆ ਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਲੈਣ ਦੀ ਖ਼ਬਰ ਹੈ। ਜੀ.ਆਰ.ਪੀ. ਪੁਲਿਸ...
ਨਾਕੇ ਦੌਰਾਨ ਪੁਲਿਸ ਹੱਥ ਲੱਗੀ ਵੱਡੀ ਸਫ਼ਲਤਾ, 30 ਲੱਖ ਦੀ ਨਕਦੀ ਸਣੇ ਇਕ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ
. . .  about 5 hours ago
ਜਲੰਧਰ, 7 ਅਕਤੂਬਰ (ਹੈਪੀ)-ਮਾੜੇ ਅਨਸਰਾਂ ਖ਼ਿਲਾਫ਼ ਚਲਾਈ ਵਿਸ਼ੇਸ਼ ਮੁਹਿੰਮ ਤਹਿਤ ਸਰਬਜੀਤ ਸਿੰਘ ਬਾਹੀਆ ਪੀ.ਪੀ.ਐੱਸ. ਪੁਲਿਸ ਕਪਤਾਨ, ਇਨਵੈਸੀਗੇਸ਼ਨ ਜਲੰਧਰ ਦਿਹਾਤੀ ਅਤੇ ਜਸਵਿੰਦਰ ਸਿੰਘ ਚਾਹਲ ਪੀ.ਪੀ.ਐੱਸ. ਉੱਪ ਕਪਤਾਨ, ਡਿਟੈਕਟਿਵ ਜਲੰਧਰ ਦਿਹਾਤੀ...
ਆਰਥਿਕ ਤੰਗੀ ਤੇ ਕਰਜ਼ੇ ਤੋਂ ਪ੍ਰੇਸ਼ਾਨ ਨੌਜਵਾਨ ਕਿਸਾਨ ਨੇ ਕੀਤੀ ਆਤਮ ਹੱਤਿਆ
. . .  about 5 hours ago
ਭੀਖੀ, 7 ਅਕਤੂਬਰ (ਗੁਰਿੰਦਰ ਸਿੰਘ ਔਲਖ)-ਮਾਨਸਾ ਜ਼ਿਲ੍ਹੇ ਦੇ ਕਸਬਾ ਭੀਖੀ ਨੇੜਲੇ ਪਿੰਡ ਸਮਾਓ ਵਿਖੇ ਬੀਤੀ ਰਾਤ ਇਕ ਨੌਜਵਾਨ ਕਿਸਾਨ ਵਲੋਂ ਆਰਥਿਕ ਤੰਗੀ ਅਤੇ ਕਰਜ਼ੇ ਦੀ ਪ੍ਰੇਸ਼ਾਨੀ ਦੇ ਚੱਲਦਿਆਂ ਆਤਮ ਹੱਤਿਆ ਕਰ ਲਏ ਜਾਣ ਦੀ ਖ਼ਬਰ ਹੈ...
ਮਹਿਲਾ ਟੀ-20 ਏਸ਼ੀਆ ਕੱਪ 'ਚ ਪਾਕਿਸਤਾਨ ਨੇ 13 ਦੌੜਾਂ ਨਾਲ ਹਰਾਇਆ ਭਾਰਤ
. . .  1 minute ago
ਢਾਕਾ, 7 ਅਕਤੂਬਰ-ਮਹਿਲਾ ਟੀ-20 ਦੇ ਇਕ ਅਹਿਮ ਮੁਕਾਬਲੇ ਵਿਚ ਪਾਕਿਸਤਾਨ ਨੇ ਕੱਟੜ ਵਿਰੋਧੀ ਭਾਰਤ ਨੂੰ 13 ਦੌੜਾਂ ਨਾਲ ਹਰਾ ਦਿੱਤਾ। ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦਿਆ ਪਾਕਿਸਤਾਨ ਨੇ ਨਿਰਧਾਰਿਤ 20 ਓਵਰਾਂ 'ਚ 137 ਦੌੜਾਂ ਬਣਾਈਆਂ...
ਪੰਜਾਬ ਸਰਕਾਰ ਵਲੋਂ 9 ਹਜ਼ਾਰ ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਵਾਲਾ ਨੋਟੀਫਿਕੇਸ਼ਨ ਜਾਰੀ
. . .  1 minute ago
ਚੰਡੀਗੜ੍ਹ, 7 ਅਕਤੂਬਰ-ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕਿਹਾ ਕਿ ਇਕ ਖੁਸ਼ਖਬਰੀ ਸਾਂਝੀ ਕਰ ਰਿਹਾ ਕਿ ਅਧਿਆਪਕਾਂ ਨੂੰ ਪੱਕੇ ਕਰਨ ਦਾ ਫ਼ੈਸਲਾ ਅਧਿਆਪਕ ਦਿਵਸ ਵਾਲੇ ਦਿਨ ਲਿਆ ਸੀ, ਉਸ ਨੂੰ ਬੂਰ ਪੈ ਗਿਆ ਹੈ। ਪੰਜਾਬ ਸਰਕਾਰ ਵਲੋਂ ਲਗਭਗ 9 ਹਜ਼ਾਰ ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਵਾਲਾ ਨੋਟੀਫਿਕੇਸ਼ਨ...
9 ਨਵੰਬਰ ਦੇ ਸੰਗਰੂਰ ਧਰਨੇ 'ਤੇ ਅੜੇ ਉਗਰਾਹਾਂ
. . .  about 6 hours ago
ਚੰਡੀਗੜ੍ਹ, 7 ਅਕਤੂਬਰ (ਅਜਾਇਬ ਸਿੰਘ ਔਜਲਾ)-ਪੰਜਾਬ ਭਵਨ ਚੰਡੀਗੜ੍ਹ ਵਿਖੇ ਅੱਜ ਕਿਸਾਨ ਜਥੇਬੰਦੀ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ, ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਅਤੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਦਰਮਿਆਨ ਵਿਸ਼ੇਸ਼ ਮੀਟਿੰਗ ਹੋਈ। ਮੀਟਿੰਗ ਉਪਰੰਤ ਪੱਤਰਕਾਰਾਂ...
ਮੋਹਾਲੀ ਆਰ.ਪੀ.ਜੀ. ਹਮਲੇ ਦੇ ਸੰਬੰਧ 'ਚ ਇਕ ਗ੍ਰਿਫ਼ਤਾਰ
. . .  about 7 hours ago
ਨਵੀਂ ਦਿੱਲੀ, 7 ਅਕਤੂਬਰ- ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ 9 ਮਈ ਨੂੰ ਮੋਹਾਲੀ 'ਚ ਪੰਜਾਬ ਪੁਲਿਸ ਦੀ ਖੁਫੀਆ ਇਮਾਰਤ 'ਤੇ ਆਰ.ਪੀ.ਜੀ. ਹਮਲੇ ਦੇ ਸੰਬੰਧ ਵਿਚ ਇਕ ਵਿਅਕਤੀ ਨੂੰ ਗ੍ਰਿਫ਼ਤਾਰ...
ਬੇਲਾਰੂਸ ਤੋਂ ਮਨੁੱਖੀ ਅਧਿਕਾਰਾਂ ਦੇ ਵਕੀਲ, ਰੂਸ-ਯੂਕਰੇਨ ਦੇ ਸੰਗਠਨ ਨੂੰ ਮਿਲਿਆ ਨੋਬਲ ਸ਼ਾਂਤੀ ਪੁਰਸਕਾਰ
. . .  about 6 hours ago
ਸਟਾਕਹੋਮ (ਸਵੀਡਨ), 7 ਅਕਤੂਬਰ -ਰਾਇਲ ਸਵੀਡਿਸ਼ ਅਕੈਡਮੀ ਨੇ ਬੇਲਾਰੂਸ ਤੋਂ ਮਨੁੱਖੀ ਅਧਿਕਾਰਾਂ ਦੇ ਵਕੀਲ ਐਲੇਸ ਬਿਆਲੀਆਟਸਕੀ, ਰੂਸੀ ਮਨੁੱਖੀ ਅਧਿਕਾਰ ਸੰਗਠਨ ਮੈਮੋਰੀਅਲ ਅਤੇ ਯੂਕਰੇਨੀ ਮਨੁੱਖੀ ਅਧਿਕਾਰ ਸੰਗਠਨ ਸੈਂਟਰ ਫਾਰ ਸਿਵਲ ਲਿਬਰਟੀਜ਼ ਨੂੰ ਸਾਂਝੇ ਤੌਰ 'ਤੇ 2022 ਦਾ ਨੋਬਲ ਸ਼ਾਂਤੀ ਪੁਰਸਕਾਰ...
ਮਹਿਲਾ ਟੀ-20 ਏਸ਼ੀਆ ਕੱਪ : ਪਾਕਿਸਤਾਨ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 138 ਦੌੜਾਂ ਦਾ ਟੀਚਾ
. . .  about 7 hours ago
ਢਾਕਾ, 7 ਅਕਤੂਬਰ-ਮਹਿਲਾ ਟੀ-20 ਏਸ਼ੀਆ ਕੱਪ ਦੇ ਅਹਿਮ ਮੁਕਾਬਲੇ 'ਚ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦਿਆ ਪਾਕਿਸਤਾਨ ਨੇ 20 ਓਵਰਾਂ 'ਚ 6 ਵਿਕਟਾਂ ਦੇ ਨੁਕਸਾਨ 'ਤੇ 137 ਦੌੜਾਂ ਬਣਾਈਆਂ ਤੇ ਭਾਰਤ ਨੂੰ ਜਿੱਤਣ ਲਈ 138 ਦੌੜਾਂ ਦਾ...
ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਕੀਤੇ ਦਰਸ਼ਨ
. . .  about 7 hours ago
ਅੰਮ੍ਰਿਤਸਰ, 7 ਅਕਤੂਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਾਕਾ ਪੰਜਾ ਸਾਹਿਬ ਸ਼ਤਾਬਦੀ ਸਮਾਗਮਾਂ ਬਾਰੇ ਵਿਚਾਰ ਵਟਾਂਦਰਾ ਕਰਨ ਲਈ ਪਾਕਿਸਤਾਨ ਗਏ ਸ਼੍ਰੋਮਣੀ ਕਮੇਟੀ ਦੇ ਚਾਰ ਮੈਂਬਰੀ ਵਫ਼ਦ ਵਲੋਂ ਅੱਜ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਸ੍ਰੀ ਕਰਤਾਰਪੁਰ ਸਾਹਿਬ...
ਅਮਰੀਕਾ ਵਿਚ ਹੋਈ ਪੰਜਾਬੀ ਪਰਿਵਾਰ ਦੀ ਹੱਤਿਆ 'ਚ ਇਕ ਤੋਂ ਵਧ ਲੋਕ ਸ਼ਾਮਿਲ-ਪੁਲਿਸ ਦਾ ਦਾਅਵਾ
. . .  about 7 hours ago
ਸੈਕਰਾਮੈਂਟੋ, 7 ਅਕਤੂਬਰ (ਹੁਸਨ ਲੜੋਆ ਬੰਗਾ)-ਅਮਰੀਕਾ ਦੇ ਕੈਲੀਫੋਰਨੀਆ ਸੂਬੇ ਵਿਚ ਇਕ ਹੱਸਦੇ ਵੱਸਦੇ ਪੰਜਾਬੀ ਪਰਿਵਾਰ ਦੀ ਇਕ 8 ਮਹੀਨਿਆਂ ਦੀ ਬੱਚੀ ਸਮੇਤ 4 ਜੀਆਂ ਨੂੰ ਅਗਵਾ ਕਰ ਕੇ ਕੀਤੀ ਹੱਤਿਆ ਦੇ ਮਾਮਲੇ ਵਿਚ ਪੁਲਿਸ ਨੇ ਅਜੇ ਤੱਕ ਗ੍ਰਿਫ਼ਤਾਰ ਕੀਤੇ ਇਕ 48 ਸਾਲਾਂ...
ਅਮਰੀਕਾ ਦੇ ਲਾਸ ਵੇਗਾਸ ਸ਼ਹਿਰ 'ਚ ਚਾਕੂ ਮਾਰ ਕੇ 2 ਦੀ ਹੱਤਿਆ, 6 ਜ਼ਖ਼ਮੀ
. . .  about 7 hours ago
ਸੈਕਰਾਮੈਂਟੋ, 7 ਅਕਤੂਬਰ (ਹੁਸਨ ਲੜੋਆ ਬੰਗਾ)-ਅਮਰੀਕਾ ਦੇ ਸ਼ਹਿਰ ਲਾਸਵੇਗਾਸ ਸਟਰਿਪ 'ਚ ਇਕ ਹਵਅਕਤੀ ਨੇ ਚਾਕੂ ਨਾਲ ਹਮਲਾ ਕਰ ਕੇ ਦੋ ਵਅਕਤੀਆਂ ਦੀ ਹੱਤਿਆ ਕਰ ਦਿੱਤੀ ਤੇ 6 ਹੋਰਨਾਂ ਨੂੰ ਜ਼ਖਮੀ...
ਜੇਲ੍ਹ ਅੰਦਰ ਚੱਲ ਰਹੀ ਨਸ਼ਿਆਂ ਦੀ ਤਸਕਰੀ ਦਾ ਪਰਦਾਫਾਸ਼, ਪੰਜ ਕਿੱਲੋ ਹੈਰੋਇਨ ਬਰਾਮਦ
. . .  about 8 hours ago
ਅੰਮ੍ਰਿਤਸਰ, 7 ਅਕਤੂਬਰ (ਰੇਸ਼ਮ ਸਿੰਘ)-ਜੇਲ੍ਹ ਅੰਦਰ ਚੱਲ ਰਹੀ ਨਸ਼ਿਆਂ ਦੀ ਤਸਕਰੀ ਦਾ ਪਰਦਾਫਾਸ਼ ਕਰਨ 'ਚ ਐੱਸ.ਟੀ.ਐੱਫ. ਨੇ ਸਫਲਤਾ ਹਾਸਲ ਕੀਤੀ ਹੈ। ਜੱਸਾ ਜੇਲ੍ਹ ਚੋਂ ਮੁਜਰਮਾਂ ਪਾਸੋਂ ਪੰਜ ਕਿੱਲੋਗ੍ਰਾਮ ਹੈਰੋਇਨ ਬਰਾਮਦ ਹੋਈ ਹੈ, ਜਿਸ ਦੀ ਕੌਮਾਂਤਰੀ ਮੰਡੀ 'ਚ ਕੀਮਤ ਪੈਂਤੀ ਕਰੋੜ ਰੁਪਏ ਦੱਸੀ...
ਸ਼੍ਰੋਮਣੀ ਕਮੇਟੀ ਦਾ ਰੋਸ ਮਾਰਚ ਗੜ੍ਹਸ਼ੰਕਰ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਲਈ ਹੋਇਆ ਰਵਾਨਾ
. . .  about 8 hours ago
ਗੜ੍ਹਸ਼ੰਕਰ, 7 ਅਕਤੂਬਰ (ਧਾਲੀਵਾਲ)-ਵੱਖਰੀ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਫ਼ੈਸਲੇ ਖ਼ਿਲਾਫ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਕੱਢਿਆ ਗਿਆ ਰੋਸ ਮਾਰਚ ਗੜ੍ਹਸ਼ੰਕਰ ਪਹੁੰਚਣ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਅੰਮ੍ਰਿਤਸਰ ਲਈ ਰਵਾਨਾ...
ਮਹਿਲਾ ਟੀ-20 ਏਸ਼ੀਆ ਕੱਪ : ਭਾਰਤ ਖ਼ਿਲਾਫ਼ ਟਾਸ ਜਿੱਤ ਕੇ ਟਾਸ ਜਿੱਤ ਕੇ ਪਾਕਿਸਤਾਨ ਕਰ ਰਿਹਾ ਪਹਿਲਾਂ ਬੱਲੇਬਾਜ਼ੀ
. . .  about 9 hours ago
ਢਾਕਾ, 7 ਅਕਤੂਬਰ-ਮਹਿਲਾ ਟੀ-20 ਏਸ਼ੀਆ ਕੱਪ 'ਚ ਭਾਰਤ ਅਤੇ ਪਾਕਿਸਤਾਨ ਦਾ ਅਹਿਮ ਮੁਕਾਬਲਾ ਅੱਜ ਹੋ ਰਿਹਾ ਹੈ। ਟਾਸ ਜਿੱਤ ਕੇ ਪਾਕਿਸਤਾਨ ਨੇ ਪਹਿਲਾਂ ਬੱਲੇਬਾਜ਼ੀ ਦਾ ਫ਼ੈਸਲਾ ਕੀਤਾ ਹੈ। 4 ਓਵਰਾਂ ਤੋਂ ਬਾਅਦ ਪਾਕਿਸਤਾਨ ਨੇ ਬਿਨਾਂ ਕਿਸੇ ਨੁਕਸਾਨ ਦੇ 25 ਦੌੜਾਂ ਬਣਾ...
ਈ.ਡੀ. ਵਲੋਂ ਮਲਹੋਤਰਾ ਗਰੁੱਪ ਦੇ ਮੁਲਾਜ਼ਮ ਦੇ ਘਰ ਛਾਪੇਮਾਰੀ
. . .  about 9 hours ago
ਮਾਨਸਾ, 7 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)-ਸ਼ਰਾਬ ਕਾਰੋਬਾਰੀਆਂ 'ਤੇ ਛਾਪੇਮਾਰੀ ਦੇ ਚਲਦਿਆਂ ਮਾਨਸਾ ਵਿਖੇ ਮਲਹੋਤਰਾ ਗਰੁੱਪ ਦੇ ਮੁਲਾਜ਼ਮ ਦੇ ਘਰ ਈ.ਡੀ. ਵਲੋਂ ਛਾਪੇਮਾਰੀ ਕੀਤੀ ਗਈ। ਲਗਭਗ 4 ਘੰਟੇ ਈ.ਡੀ. ਦੇ ਅਧਿਕਾਰੀ ਫ਼ਰੋਲਾ ਫ਼ਰਾਲੀ ਕਰਦੇ ਰਹੇ ਅਤੇ ਉਨ੍ਹਾਂ ਮੁਲਾਜ਼ਮ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 19 ਹਾੜ ਸੰਮਤ 554

ਲੁਧਿਆਣਾ

ਛੁੱਟੀਆਂ ਤੋਂ ਬਾਅਦ ਸਕੂਲਾਂ 'ਚ ਹਾਜ਼ਰ ਹੋਣ ਲੱਗੇ ਬੱਚੇ ਪਰ ਕੋਰੋਨਾ ਦੇ ਵਧਦੇ ਗ੍ਰਾਫ ਨੇ ਵਧਾਈ ਚਿੰਤਾ

ਲੁਧਿਆਣਾ, 2 ਜੁਲਾਈ (ਭੁਪਿੰਦਰ ਸਿੰਘ ਬੈਂਸ)-ਗਰਮੀਆਂ ਦੀਆਂ ਛੁੱਟੀਆਂ ਤੋਂ ਬਾਅਦ ਸ਼ੁੱਕਰਵਾਰ ਨੰੂ ਸਰਕਾਰੀ ਸਕੂਲਾਂ ਦਾ ਸੰਚਾਲਨ ਸ਼ੁਰੂ ਹੋ ਗਿਆ | ਪਹਿਲੇ ਦਿਨ ਬੱਚਿਆਂ ਦੀ ਹਾਜ਼ਰੀ ਘੱਟ ਰਹੀ | ਅਧਿਆਪਕਾਂ ਵਲੋਂ ਆਪਣੇ-ਆਪਣੇ ਸਕੂਲਾਂ ਵਿਚ ਬਾਰ੍ਹਵੀਂ ਦੀ ਪਰੀਖਿਆ ਵਿਚੋਂ ਮੈਰਿਟ ਸੂਚੀ ਵਿਚ ਆਏ ਬੱਚਿਆਂ ਬਾਰੇ ਦੱਸਿਆ ਗਿਆ ਅਤੇ ਉਨ੍ਹਾਂ ਨੰੂ ਵੀ ਪ੍ਰੀਖਿਆ ਵਿਚ ਚੰਗੇ ਅੰਕ ਲੈਣ ਲਈ ਪ੍ਰੇਰਿਤ ਕੀਤਾ ਗਿਆ | ਗੌਰਮਿੰਟ ਸੀਨੀਅਰ ਸੈਕੇਂਡਰੀ ਸਮਾਰਟ ਸਕੂਲ ਬਸਤੀ ਜੋਧੇਵਾਲ ਦੇ ਪਿ੍ੰਸੀਪਲ ਰਾਜੇਸ਼ ਕੁਮਾਰ ਨੇ ਦੱਸਿਆ ਕਿ ਪਹਿਲੇ ਦਿਨ ਬੱਚਿਆਂ ਦੀ ਹਾਜ਼ਰੀ ਘੱਟ ਰਹੀ ਪਰ ਆਉਣ ਵਾਲੇ ਦਿਨਾਂ ਵਿਚ ਬੱਚਿਆ ਦੀ ਹਾਜ਼ਰੀ ਵੱਧ ਜਾਵੇਗੀ | ਗੌਰਮਿੰਟ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦੀ ਪਿ੍ੰਸੀਪਲ ਸੁਨੀਤਾ ਧੂਰੀਆ ਨੇ ਦੱਸਿਆ ਕਿ ਸਕੂਲ ਖੁੱਲਣ ਨੰੂ ਲੈੇ ਕੇ ਉਨ੍ਹਾਂ ਵਲੋਂ ਸਕੂਲ ਦੀ ਪੂਰੀ ਤਰ੍ਹਾਂ ਸਫ਼ਾਈ ਕਰਵਾ ਲਈ ਗਈ ਸੀ ਅਤੇ ਪਹਿਲੇ ਦਿਨ ਹੀ ਬੱਚਿਆਂ ਨੰੂ ਸਫ਼ਾਈ ਰੱਖਣ ਲਈ ਪ੍ਰੇਰਿਤ ਵੀ ਕੀਤਾ ਗਿਆ | ਗੁਰੂ ਨਾਨਕ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਪਿ੍ੰਸੀਪਲ ਹਰਮਿੰਦਰ ਪਾਲ ਸਿੰਘ ਨੇ ਵੀ ਦੱਸਿਆ ਕਿ ਪਹਿਲੇ ਦਿਨ ਸਵੇਰੇ ਬਰਸਾਤ ਹੋਣ ਦੇ ਕਾਰਨ ਉਨ੍ਹਾਂ ਦੇ ਸਕੂਲ ਵਿਚ ਵੀ ਬੱਚਿਆਂ ਦੀ ਗਿਣਤੀ ਘੱਟ ਹੀ ਰਹੀ | ਬੇਸ਼ੱਕ ਸਕੂਲ ਤਾਂ ਖੁੱਲ ਗਏ ਹਨ ਪਰ ਸ਼ਹਿਰ ਵਿਚ ਕੋਰੋਨਾ ਦੇ ਮਰੀਜ਼ਾਂ ਵਿਚ ਵੀ ਫਿਰ ਵਾਧਾ ਹੋਣ ਲੱਗ ਪਿਆ ਹੈ | ਬੀਤੇ ਵੀਰਵਾਰ ਨੰੂ ਸ਼ਹਿਰ ਵਿਚ ਕੋਰੋਨਾ ਦੇ 34 ਕੇਸ ਪਾਜਿਟਿਵ ਪਾਏ ਗਏ ਸਨ ਜੋ ਕਿ ਇਕ ਚਿੰਤਾ ਦਾ ਵਿਸ਼ਾ ਹੈ | ਇਸ ਨੰੂ ਦੇਖਦੇ ਹੋਏ ਸਕੂਲ ਪ੍ਰਬੰਧਕਾਂ ਨੰੂ ਕੋਰੋਨਾ ਦੇ ਵਾਧੇ ਨੰੂ ਦੇਖਦੇ ਹੋਏ, ਬੱਚਿਆਂ ਨੰੂ ਲੈੇ ਕੇ ਕਾਫ਼ੀ ਸਾਵਧਾਨੀ ਵਰਤਣ ਤੇ ਨਾਲ-ਨਾਲ ਸਕੂਲਾਂ ਵਿਚ ਕੋਰੋਨਾ ਨਿਯਮਾਂ ਦੀ ਪੂਰੀ ਪਾਲਣਾ ਕਰਨੀ ਯਕੀਨੀ ਬਣਾਉਣੀ ਹੋਵੇਗੀ |

ਬੁੱਢੇ ਨਾਲੇ ਦੇ ਨਾਲ ਲਗਦੇ ਨਾਜਾਇਜ਼ ਕਬਜ਼ੇ ਹਟਾਏ

ਲੁਧਿਆਣਾ, 2 ਜੁਲਾਈ (ਭੁਪਿੰਦਰ ਸਿੰਘ ਬੈਂਸ)-ਨਗਰ ਨਿਗਮ ਦੇ ਜ਼ੋਨ ਏ ਦੀ ਇਮਾਰਤੀ ਸ਼ਾਖਾ ਦੇ ਅਮਲੇ ਵਲੋਂ ਸ਼ਨੀਵਾਰ ਨੰੂ ਬੁੱਢੇ ਨਾਲੇ ਦੇ ਨਾਲ ਲਗਦੇ ਨਾਜਾਇਜ਼ ਕਬਜ਼ੇ ਹਟਾਏ ਗਏ | ਉਕਤ ਟੀਮ ਦੀ ਅਗਵਾਈ ਸੀਨੀਅਰ ਟਾਊਨ ਪਲਾਨਰ ਐਸ.ਐਸ. ਬਿੰਦਰਾ ਦੀ ਅਗਵਾਈ ਵਿਚ ਕੀਤੀ ਗਈ | ...

ਪੂਰੀ ਖ਼ਬਰ »

ਬਾਲੜੀ ਨਾਲ ਜਬਰ ਜਨਾਹ ਦੀ ਕੋਸ਼ਿਸ਼ ਕਰਨ ਵਾਲਾ ਵਿਅਕਤੀ ਗਿ੍ਫ਼ਤਾਰ

ਲੁਧਿਆਣਾ, 2 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਚੌਕੀ ਜਗਤਪੁਰੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਨਿਊ ਚੰਦਰ ਨਗਰ ਵਿਚ ਪੰਜ ਸਾਲ ਦੀ ਮਾਸੂਮ ਬਾਲੜੀ ਨਾਲ ਜਬਰ ਜਨਾਹ ਦੀ ਕੋਸ਼ਿਸ਼ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਅਧਖੜ ਉਮਰ ਦੇ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਇਸ ...

ਪੂਰੀ ਖ਼ਬਰ »

ਭਗਵਾਨ ਜਗਨਨਾਥ ਜਗਤ ਦੇ ਨਾਥ ਹਨ-ਐਡਵੋਕੇਟ ਸਿੱਧੂ

ਲੁਧਿਆਣਾ, 2 ਜੁਲਾਈ (ਕਵਿਤਾ ਖੁੱਲਰ)-ਇਸਕੋਨ ਅਤੇ ਭਗਵਾਨ ਜਗਨਨਾਥ ਰਥ ਯਾਤਰਾ ਉਤਸਵ ਕਮੇਟੀ ਵਲੋਂ ਸ਼੍ਰੀ ਦੁਰਗਾ ਮਾਤਾ ਮੰਦਰ ਜਗਰਾਉਂ ਪੁਲ ਤੋਂ ਕੱਢੀ ਗਈ ਵਿਸ਼ਾਲ ਭਗਵਾਨ ਜਗਨਨਾਥ ਰਥ ਯਾਤਰਾ ਵਿਚ ਐਡਵੋਕੇਟ ਬਿਕਰਮ ਸਿੰਘ ਸਿੱਧੂ ਜ਼ਿਲ੍ਹਾ ਕਾਰਜਕਾਰਨੀ ਮੈਂਬਰ ...

ਪੂਰੀ ਖ਼ਬਰ »

ਜਬਰ ਜ਼ਨਾਹ ਕਰਨ ਦੇ ਮਾਮਲੇ 'ਚ ਨੌਜਵਾਨ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 2 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਦਰੇਸੀ ਦੀ ਪੁਲਿਸ ਨੇ ਨਾਬਾਲਗ ਲੜਕੀ ਨਾਲ ਜਬਰ ਜ਼ਨਾਹ ਕਰਨ ਦੇ ਦੋਸ਼ ਤਹਿਤ ਇਕ ਨੌਜਵਾਨ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਪੀੜਤ ਲੜਕੀ ਦੀ ਦਾਦੀ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ ਭਾਰੀ ਮਾਤਰਾ ਵਿਚ ਨਸ਼ੀਲੇ ਪਦਾਰਥ ਬਰਾਮਦ

ਲੁਧਿਆਣਾ, 2 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਸ਼ਹਿਰ ਦੀਆਂ ਵੱਖ-ਵੱਖ ਥਾਵਾਂ 'ਤੇ ਛਾਪਾਮਾਰੀ ਕਰਕੇ ਭਾਰੀ ਮਾਤਰਾ ਵਿਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਪੁਲਿਸ ਵਲੋਂ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖ਼ਤ ...

ਪੂਰੀ ਖ਼ਬਰ »

ਲੱਖਾਂ ਦੀ ਠੱਗੀ ਕਰਨ ਵਾਲੇ ਵਪਾਰੀ ਸਮੇਤ ਦੋ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 2 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਵਪਾਰ ਦੇ ਮਾਮਲੇ ਵਿਚ ਲੱਖਾਂ ਦੀ ਠੱਗੀ ਕਰਨ ਦੇ ਦੋਸ਼ਾਂ ਅਤੇ ਇਕ ਵਪਾਰੀ ਸਮੇਤ ਦੋ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਗਗਨਪ੍ਰੀਤ ਸਿੰਘ ਵਾਸੀ ਦੁੱਗਰੀ ਦੀ ਸ਼ਿਕਾਇਤ ...

ਪੂਰੀ ਖ਼ਬਰ »

ਵਪਾਰੀ ਤੋਂ ਫਿਰੌਤੀ ਮੰਗਣ ਵਾਲੇ ਸਰਕਾਰੀ ਮੁਲਾਜ਼ਮ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 2 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਦੁੱਗਰੀ ਦੀ ਪੁਲਿਸ ਦੇ ਵਪਾਰੀ ਤੋਂ 35 ਲੱਖ ਰੁਪਏ ਦੀ ਫਿਰੌਤੀ ਮੰਗਣ ਦੇ ਦੋਸ਼ ਤਹਿਤ ਇਕ ਸਰਕਾਰੀ ਮੁਲਾਜ਼ਮ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਨਿਊ ਗੁਰੂ ਤੇਗ ਬਹਾਦਰ ਨਗਰ ...

ਪੂਰੀ ਖ਼ਬਰ »

ਹਥਿਆਰਬੰਦ ਹਮਲਾਵਰਾਂ ਵਲੋਂ ਕੀਤੇ ਹਮਲੇ ਵਿਚ ਨੌਜਵਾਨ ਜ਼ਖ਼ਮੀ

ਲੁਧਿਆਣਾ, 2 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਡਾਬਾ ਇਲਾਕੇ ਵਿਚ ਹਥਿਆਰਬੰਦ ਹਮਲਾਵਰਾਂ ਵਲੋਂ ਕੀਤੇ ਗਏ ਹਮਲੇ ਵਿਚ ਇਕ ਨੌਜਵਾਨ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ | ਪੁਲਿਸ ਵਲੋਂ ਇਸ ਮਾਮਲੇ ਵਿਚ 37 ਨੌਜਵਾਨਾਂ ਖ਼ਿਲਾਫ਼ ਵੱਖ-ਵੱਖ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ...

ਪੂਰੀ ਖ਼ਬਰ »

ਬਰਗਰ ਦੀ ਫਰੈਂਚਾਈਜ਼ੀ ਦਿਵਾਉਣ ਦਾ ਝਾਂਸਾ ਦੇ ਕੇ ਪੰਜ ਲੱਖ ਦੀ ਠੱਗੀ

ਲੁਧਿਆਣਾ, 2 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਬਰਗਰ ਦੀ ਫਰੈਂਚਾਈਜ਼ੀ ਦਿਵਾਉਣ ਦਾ ਝਾਂਸਾ ਦੇ ਕੇ ਨੌਜਵਾਨ ਨਾਲ ਪੰਜ ਲੱਖ ਦੀ ਠੱਗੀ ਕਰਨ ਦੇ ਦੋਸ਼ ਤਹਿਤ ਪੁਲਿਸ ਨੇ ਦੋ ਨੌਜਵਾਨਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਪੰਕਜ ...

ਪੂਰੀ ਖ਼ਬਰ »

ਕੇਂਦਰੀ ਜੇਲ੍ਹ 'ਚ ਨਸ਼ੀਲੇ ਪਦਾਰਥ ਤੇ ਮੋਬਾਈਲ ਬਰਾਮਦ

ਲੁਧਿਆਣਾ, 2 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਕੇਂਦਰੀ ਜੇਲ੍ਹ ਵਿਚ ਅਧਿਕਾਰੀਆਂ ਵਲੋਂ ਚੈਕਿੰਗ ਦੌਰਾਨ ਬੰਦੀਆਂ ਪਾਸੋਂ ਨਸ਼ੀਲੇ ਪਦਾਰਥ ਅਤੇ ਮੋਬਾਈਲ ਬਰਾਮਦ ਕੀਤੇ ਹਨ | ਜਾਣਕਾਰੀ ਅਨੁਸਾਰ ਕੇਂਦਰੀ ਜੇਲ੍ਹ ਦੇ ਅਧਿਕਾਰੀਆਂ ਵਲੋਂ ਬੀਤੀ ਰਾਤ ਬੈਰਕਾਂ ਵਿਚ ...

ਪੂਰੀ ਖ਼ਬਰ »

ਪੰਜ ਲੋੜਵੰਦ ਵਿਦਿਆਰਥੀਆਂ ਦੀ ਪੜ੍ਹਾਈ ਦੀ ਜ਼ਿੰਮੇਵਾਰੀ ਲੁਧਿਆਣਾ ਯੂੂਥ ਕਲੱਬ ਨੇ ਲਈ

ਲੁਧਿਆਣਾ, 2 ਜੁਲਾਈ (ਕਵਿਤਾ ਖੁੱਲਰ)-ਲੁਧਿਆਣਾ ਯੂੂਥ ਕਲੱਬ ਵਲੋਂ ਰਾਮਗੜ੍ਹੀਆ ਕੋ-ਐਜੂਕੇਸ਼ਨ ਹਾਈ ਸਕੂਲ ਦੇ ਪੰਜ ਲੋੜਵੰਦ ਵਿਦਿਆਰਥੀਆਂ ਦੀ ਇਕ ਸਾਲ ਦੀ ਪੜ੍ਹਾਈ ਦੀ ਜ਼ਿੰਮੇਵਾਰੀ ਲਈ | ਇਸ ਮੌਕੇ ਲੁਧਿਆਣਾ ਯੂਥ ਕਲੱਬ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਗੂਰੀ ...

ਪੂਰੀ ਖ਼ਬਰ »

ਪੰਜਾਬ ਸਰਕਾਰ ਦੀ ਨਵੀਂ ਸਨਅਤੀ ਨੀਤੀ ਬਾਰੇ ਨਿਰਦੇਸ਼ਕ ਉਦਯੋਗ ਵਲੋਂ ਸਨਅਤਕਾਰਾਂ ਨਾਲ ਉੱਚ ਪੱਧਰੀ ਮੀਟਿੰਗ

ਲੁਧਿਆਣਾ, 2 ਜੁਲਾਈ (ਪੁਨੀਤ ਬਾਵਾ)-ਪੰਜਾਬ ਸਰਕਾਰ ਦੇ ਉਦਯੋਗ ਤੇ ਵਣਜ ਵਿਭਾਗ ਵਲੋਂ ਪੰਜਾਬ ਦੀ ਨਵੀਂ ਸਨਅਤੀ ਨੀਤੀ ਤਿਆਰ ਕੀਤੀ ਜਾ ਰਹੀ ਹੈ | ਜਿਸ ਸਬੰਧੀ ਸਨਅਤਕਾਰਾਂ ਦੇ ਸੁਝਾਅ ਲੈਣ ਲਈ ਨਿਰਦੇਸ਼ਕ ਉਦਯੋਗ ਸੀ. ਸੀਬਨ ਨੇ ਚੈਂਬਰ ਆਫ਼ ਇੰਡਸਟਰੀਅਲ ਐਂਡ ਕਮਰਸ਼ੀਅਲ ...

ਪੂਰੀ ਖ਼ਬਰ »

ਗੁਰੂ ਨਾਨਕ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਦਾ ਬਾਰ੍ਹਵੀਂ ਦਾ ਨਤੀਜਾ ਰਿਹਾ ਸ਼ਾਨਦਾਰ

ਲੁਧਿਆਣਾ, 2 ਜੁਲਾਈ (ਭੁਪਿੰਦਰ ਸਿੰਘ ਬੈਂਸ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਬੀਤੇ ਦਿਨੀਂ ਬਾਰ੍ਹਵੀਂ ਕਲਾਸ ਦਾ ਨਤੀਜਾ ਘੋਸ਼ਿਤ ਕੀਤਾ ਗਿਆ, ਜਿਸ ਵਿਚ ਗੁਰੂ ਨਾਨਕ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਗੁੱਜਰਖਾਨ ਕੈਂਪਸ, ਮਾਡਲ ਟਾਊਨ ਦੇ ਵਿਦਿਆਰਥੀਆਂ ਦਾ ਨਤੀਜਾ ...

ਪੂਰੀ ਖ਼ਬਰ »

ਹਫਤਾਵਾਰੀ ਚੁਪਹਿਰਾ ਜਪ ਤਪ ਸਮਾਗਮ ਕਰਵਾਇਆ

ਲੁਧਿਆਣਾ, 2 ਜੁਲਾਈ (ਕਵਿਤਾ ਖੁੱਲਰ)-ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਹਫਤਾਵਾਰੀ ਚੁਪਹਿਰਾ ਜਪ ਤਪ ਸਮਾਗਮ ਕਰਵਾਇਆ ਗਿਆ | ਸਮਾਗਮ ਦੌਰਾਨ ਬੀਬੀਆਂ ਦੇ ਕੀਰਤਨੀ ਜਥੇ ਵਲੋਂ ਸੰਗਤੀ ਰੂਪ ਵਿਚ ਸ੍ਰੀ ਜਪੁਜੀ ਸਾਹਿਬ, ਸ੍ਰੀ ਚੌਪਈ ...

ਪੂਰੀ ਖ਼ਬਰ »

ਦਸ਼ਮੇਸ਼ ਸੀਨੀਅਰ ਸੈਕੰਡਰੀ ਸਕੂਲ ਦਾ 12ਵੀਂ ਦਾ ਨਤੀਜਾ ਸ਼ਾਨਦਾਰ ਰਿਹਾ

ਲੁਧਿਆਣਾ, 2 ਜੁਲਾਈ (ਪੁਨੀਤ ਬਾਵਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ 12ਵੀਂ ਜਮਾਤੇ ਨਤੀਜੇ 'ਚ ਦਸ਼ਮੇਸ਼ ਸੀਨੀਅਰ ਸੈਕੰਡਰੀ ਸਕੂਲ ਦਸ਼ਮੇਸ਼ ਨਗਰ ਲੁਧਿਆਣਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਾਪਤੀਆਂ ਕੀਤੀਆਂ | ਸਕੂਲ ਦੇ ਵਿਦਿਆਰਥੀਆਂ ਨੂੰ ਮੈਨੇਜਰ ਡਾ. ...

ਪੂਰੀ ਖ਼ਬਰ »

ਡਾ. ਸਰਦਾਰਾ ਸਿੰਘ ਜੌਹਲ ਦੀ ਪਤਨੀ ਦਾ ਅੰਤਿਮ ਸੰਸਕਾਰ

ਲੁਧਿਆਣਾ, 2 ਜੁਲਾਈ(ਪੁਨੀਤ ਬਾਵਾ)-ਵਿਸ਼ਵ ਪ੍ਰਸਿੱਧ ਅਰਥ ਸ਼ਾਸਤਰੀ, ਸਾਬਕਾ ਕੁਲਪਤੀ ਕੇਂਦਰ ਯੂਨੀਵਰਸਿਟੀ ਪੰਜਾਬ ਬਠਿੰਡਾ, ਸਾਬਕਾ ਪ੍ਰਧਾਨ ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ, ਸਾਬਕਾ ਉਪ ਕੁਲਪਤੀ ਪੰਜਾਬੀ ਯੂਨੀਵਰਸਿਟੀ ਤੇ ਸਾਬਕਾ ਉਪ ਕੁਲਪਤੀ ਪੰਜਾਬ ...

ਪੂਰੀ ਖ਼ਬਰ »

ਫਿਕੋ ਨੇ ਪੰਜਾਬ ਸਰਕਾਰ ਦੀ ਨਵੀਂ ਸਨਅਤੀ ਨੀਤੀ ਬਾਰੇ ਨਿਰਦੇਸ਼ਕ ਉਦਯੋਗ ਨੂੰ ਦਿੱਤੇ ਸੁਝਾਅ

ਲੁਧਿਆਣਾ, 2 ਜੁਲਾਈ(ਪੁਨੀਤ ਬਾਵਾ)-ਪੰਜਾਬ ਸਰਕਾਰ ਦੀ ਨਵੀਂ ਸਨਅਤੀ ਨੀਤੀ ਬਾਰੇ ਫ਼ੈਡਰੇਸ਼ਨ ਆਫ਼ ਇੰਡਸਟਰੀਅਲ ਐਂਡ ਕਮਰਸ਼ੀਅਲ ਆਰਗੇਨਾਈਜੇਸ਼ਨ (ਫਿਕੋ) ਨੇ ਨਿਰਦੇਸ਼ਕ ਉਦਯੋਗ ਨੂੰ ਸੁਝਾਅ ਦਿੱਤੇ | ਨਿਰਦੇਸ਼ਕ ਉਦਯੋਗ ਸੀਬਨ ਸੀ. ਨੂੰ ਮਿਲਣ ਸਮੇਂ ਗੁਰਮੀਤ ਸਿੰਘ ...

ਪੂਰੀ ਖ਼ਬਰ »

ਵਿਰਸਾ ਸੰਭਾਲ ਮੇਲਾ 2022 ਦੀਆਂ ਤਿਆਰੀਆਂ ਮੁਕੰਮਲ, ਮੇਲਾ ਅੱਜ

ਲੁਧਿਆਣਾ, 2 ਜੁਲਾਈ (ਕਵਿਤਾ ਖੁੱਲਰ)-ਧਰਮ ਤੇ ਵਿਰਸਾ ਕਲੱਬ ਵਲੋਂ ਰਾਜ ਪੱਧਰੀ ਸਮਾਗਮ ਵਿਰਸਾ ਸੰਭਾਲ ਮੇਲਾ 2022 ਦੀਆਂ ਤਿਆਰੀਆਂ ਲਗਭਗ ਪੁਰੀਆਂ ਹੋ ਚੁੱਕੀਆਂ ਹਨ | ਇਹਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਕਲੱਬ ਦੇ ਪ੍ਰਧਾਨ ਸਰੂਪ ਸਿੰਘ ਮਠਾੜੂ, ਚੇਅਰਮੈਨ ਇੰਦਰਪ੍ਰੀਤ ਸਿੰਘ ...

ਪੂਰੀ ਖ਼ਬਰ »

ਕੁਲਾਰ ਹਸਪਤਾਲ ਬੀਜਾ ਵਿਖੇ ਆਧੁਨਿਕ ਤਕਨੀਕਾਂ ਨਾਲ ਗੋਡਿਆਂ ਦਾ ਹੋ ਰਿਹਾ ਹੈ ਸਫਲ ਇਲਾਜ

ਬੀਜਾ, 2 ਜੁਲਾਈ (ਕਸ਼ਮੀਰਾ ਸਿੰਘ ਬਗ਼ਲੀ)-ਲੁਧਿਆਣਾ ਸ਼ਹਿਰ ਦੇ ਇੱਕ 85 ਸਾਲਾਂ ਦੇ ਬਜ਼ੁਰਗ ਨੂੰ ਕੁਲਾਰ ਹਸਪਤਾਲ ਬੀਜਾ ਤੋਂ ਇੱਕ ਨਵੀਂ ਜ਼ਿੰਦਗੀ ਮਿਲੀ ¢ਬਜ਼ੁਰਗ ਪਿਛਲੇ 15 ਸਾਲਾਂ ਤੋਂ ਗੋਡਿਆਂ ਦੀ ਬਿਮਾਰੀ ਤੋਂ ਪੀੜਤ ਸੀ¢ ਇੰਟਰਨੈਸ਼ਨਲ ਮੋਟਾਪਾ ਸਰਜਨ ਡਾਕਟਰ ...

ਪੂਰੀ ਖ਼ਬਰ »

ਲੁਧਿਆਣਾ ਵਿਚ ਕੱਲ੍ਹ ਤੋਂ ਮਿਲਣਗੀਆਂ ਸਸਤੀਆਂ ਤੇ ਮਿਆਰੀ ਕੰਨ ਮਸ਼ੀਨਾਂ

ਲੁਧਿਆਣਾ, 2 ਜੁਲਾਈ (ਸਲੇਮਪੁਰੀ)-ਜਿਹੜੇ ਵਿਅਕਤੀਆਂ ਨੂੰ ਘੱਟ ਸੁਣਾਈ ਦਿੰਦਾ ਹੈ, ਉਨ੍ਹਾਂ ਵਿਚ ਬਹੁਤ ਸਾਰੇ ਅਜਿਹੇ ਵਿਅਕਤੀ ਵੀ ਸ਼ਾਮਿਲ ਹਨ, ਜਿਹੜੇ ਆਪਣੀ ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਮਹਿੰਗੀਆਂ ਕੰਨ ਮਸ਼ੀਨਾਂ ਖ਼ਰੀਦਣ ਤੋਂ ਅਸਮਰਥ ਹਨ, ਹੁਣ ਉਨ੍ਹਾਂ ਨੂੰ ...

ਪੂਰੀ ਖ਼ਬਰ »

ਨਹੀਂ ਮਿਲ ਰਹੀਆਂ ਲੋਕਾਂ ਨੂੰ ਪੈਟਰੋਲ ਪੰਪਾਂ 'ਤੇ ਮੁਢਲੀਆਂ ਸਹੂਲਤਾਂ

ਲੁਧਿਆਣਾ, 2 ਜੁਲਾਈ (ਜੋਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਅਨੇਕਾਂ ਹੀ ਪੈਟਰੋਲ ਪੰਪਾਂ 'ਤੇ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਨਾ ਮਿਲਣ ਕਾਰਨ ਲੋਕ ਪ੍ਰੇਸ਼ਾਨ ਨਜ਼ਰ ਆ ਰਹੇ ਹਨ ਅਤੇ ਉਨ੍ਹਾਂ ਵਲੋਂ ਸ਼ਿਕਾਇਤਾਂ ਵੀ ਕੀਤਿਆਂ ਜਾਂਦੀਆਂ ਹਨ | ...

ਪੂਰੀ ਖ਼ਬਰ »

ਠੇਕਿਆਂ 'ਤੇ ਵੇਖਣ ਨੂੰ ਮਿਲਿਆ ਵਿਆਹ ਵਰਗਾ ਮਾਹੌਲ

ਇਯਾਲੀ/ਥਰੀਕੇ, 2 ਜੁਲਾਈ (ਮਨਜੀਤ ਸਿੰਘ ਦੱੁਗਰੀ)-ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਨਵੀਂ ਆਬਕਾਰੀ ਨੀਤੀ ਤਹਿਤ ਅਜੇ ਸਾਰੇ ਠੇਕੇਦਾਰਾਂ ਵਲੋਂ ਟੈਂਡਰ ਨਾ ਭਰਨ 'ਤੇ ਸ਼ਹਿਰ ਵਿਚਲੇ ਸਾਰੇ ਠੇਕੇ ਨਹੀਂ ਖੁੱਲ੍ਹ ਸਕੇ | ਸਿਰਫ਼ ਕੁੱਝ ਇਲਾਕਿਆਂ ਵਿਚ ਹੀ ...

ਪੂਰੀ ਖ਼ਬਰ »

ਚਾਰ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ ਹਫਤਾਵਾਰੀ ਕੀਰਤਨ ਸਮਾਗਮ

ਲੁਧਿਆਣਾ, 2 ਜੁਲਾਈ (ਕਵਿਤਾ ਖੁੱਲਰ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਬੀਤੀ ਸ਼ਾਮ ਗੁਰ ਦਸ਼ਮੇਸ਼ ਸੇਵਾ ਸੁਸਾਇਟੀ ਵਲੋਂ ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਾਹਿਬ ਜੀ ਦੇ ਚਾਰ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ...

ਪੂਰੀ ਖ਼ਬਰ »

ਪੀ. ਏ. ਯੂ. ਦੇ ਮਾਹਰਾਂ ਨੇ ਫ਼ਲਦਾਰ ਤੇ ਜੰਗਲਾਤ ਦੇ ਰੁੱਖ ਲਗਾਉਣ ਦੇ ਨੁਕਤੇ ਦੱਸੇ

ਲੁਧਿਆਣਾ, 2 ਜੁਲਾਈ (ਪੁਨੀਤ ਬਾਵਾ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਸ਼ੋਸ਼ਲ ਮੀਡੀਆ 'ਤੇ ਕਰਵਾਏ ਜਾਂਦੇ ਹਫ਼ਤਾਵਰੀ ਲਾਈਵ ਪ੍ਰੋਗਰਾਮ ਦੌਰਾਨ ਕਿਸਾਨਾਂ ਨੂੰ ਬਰਸਾਤੀ ਮੌਸਮ ਦੌਰਾਨ ਫ਼ਲਦਾਰ ਤੇ ਜੰਗਲਾਤ ਦੇ ਰੁੱਖ ਲਗਾਉਣ ਦੇ ਨੁਕਤੇ ਦੱਸੇ | ਫਲ ਵਿਗਿਆਨੀ ਡਾ. ...

ਪੂਰੀ ਖ਼ਬਰ »

ਪ੍ਰਦੂਸ਼ਿਤ ਪਾਣੀ ਸੜਕਾਂ 'ਤੇ ਫੈਲਣ ਕਰ ਕੇ ਢੰਡਾਰੀ ਕਲਾਂ ਦੇ ਹਾਲਾਤ ਬੇਹੱਦ ਖ਼ਤਰਨਾਕ

ਢੰਡਾਰੀ ਕਲਾਂ, 2 ਜੁਲਾਈ (ਪਰਮਜੀਤ ਸਿੰਘ ਮਠਾੜੂ)-ਵਾਰਡ ਨੰਬਰ 30 ਢੰਡਾਰੀ ਕਲਾਂ ਇਲਾਕੇ ਵਿਚ ਹਾਲਾਤ ਦਿਨ-ਪਰ-ਦਿਨ ਭਿਅੰਕਰ ਹੁੰਦੇ ਜਾ ਰਹੇ ਹਨ | ਸੀਵਰੇਜ ਦੇ ਪਾਈਪ ਬੰਦ ਪਏ ਨੇ ਤੇ ਪ੍ਰਦੂਸ਼ਿਤ ਪਾਣੀ ਸੜਕਾਂ 'ਤੇ ਫੈਲਿਆ ਰਹਿੰਦਾ ਹੈ | ਸਵੇਰ ਅਤੇ ਸ਼ਾਮ ਨੂੰ ਤਾਂ ਘਰਾਂ ...

ਪੂਰੀ ਖ਼ਬਰ »

ਚਾਰਟਰਡ ਅਕਾਊਾਟੈਂਟਸ ਦਿਵਸ ਮੌਕੇ ਖ਼ੂਨਦਾਨ ਕੈਂਪ ਲਗਾਇਆ

ਫੁੱਲਾਂਵਾਲ, 2 ਜੁਲਾਈ (ਮਨਜੀਤ ਸਿੰਘ ਦੁੱਗਰੀ)-ਇੰਸਟੀਚਿਊਟ ਆਫ਼ ਚਾਰਟਰਡ ਅਕਾਊਾਟੈਂਟਸ ਆਫ਼ ਇੰਡੀਆ ਨੇ ਆਪਣੀ ਸ਼ਾਨਦਾਰ ਹੋਂਦ ਦੇ 73 ਸਾਲ ਪੂਰੇ ਕਰਨ 'ਤੇ ਚਾਰਟਰਡ ਅਕਾਊਾਟੈਂਟਸ ਦਿਵਸ ਮਨਾਇਆ, ਜਿਸ ਦੌਰਾਨ ਪ੍ਰੋਗਰਾਮ ਦੀ ਸ਼ੁਰੂਆਤ ਲੁਧਿਆਣਾ ਦੀ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਕੌਂਸਲ ਆਫ਼ ਡਿਪਲੋਮਾ ਇੰਜੀਨੀਅਰਜ਼ (ਪੰਜ ਰਾਜ) ਤੇ ਸਮੂਹ ਦਫ਼ਤਰੀ ਸਟਾਫ਼ ਵਲੋਂ ਇੰਜੀ: ਸੰਧੂ ਏ.ਟੀ.ਪੀ. ਦਾ ਸਨਮਾਨ

ਲੁਧਿਆਣਾ, 2 ਜੁਲਾਈ (ਸਲੇਮਪੁਰੀ)-ਸਮੂਹ ਇੰਜੀਨੀਅਰਿੰਗ ਵਿਭਾਗਾਂ/ਬੋਰਡਾਂ/ਕਾਰਪੋਰੇਸ਼ਨਾਂ/ ਹੋਰ ਤਕਨੀਕੀ ਅਦਾਰਿਆਂ ਆਦਿ ਵਿਚ ਕੰਮ ਕਰ ਰਹੇ ਜੇ. ਈਜ਼/ ਏ ਈਜ਼, ਐਸ. ਡੀ. ਈਜ਼/ ਐਸ. ਡੀ. ਓਜ਼/ ਐਕਸੀਅਨਜ਼ (ਜੇ. ਈਜ਼ ਕਾਡਰ), ਹੋਰ ਇੰਜੀਨੀਅਰਿੰਗ ਅਸਾਮੀਆਂ ਆਦਿ ਦੀ ਨੁਮਾਇੰਦਾ ...

ਪੂਰੀ ਖ਼ਬਰ »

ਵਿਸ਼ਵ ਭਾਰਤੀ ਪਬਲਿਕ ਸਕੂਲ ਦਾ ਬਾਰ੍ਹਵੀਂ ਦਾ ਨਤੀਜਾ ਸ਼ਾਨਦਾਰ ਰਿਹਾ

ਡਾਬਾ/ਲੁਹਾਰਾ, 2 ਜੁਲਾਈ (ਕੁਲਵੰਤ ਸਿੰਘ ਸੱਪਲ)-ਵਿਸ਼ਵ ਭਾਰਤੀ ਪਬਲਿਕ ਹਾਈ ਸਕੂਲ ਢਿੱਲੋਂ ਨਗਰ ਲੁਹਾਰਾ ਦਾ ਬਾਰ੍ਹਵੀਂ ਦਾ ਨਤੀਜਾ 100 ਫ਼ੀਸਦੀ ਰਿਹਾ | ਇਸ ਮੌਕੇ ਸਕੂਲ ਦੇ ਡਾਇਰੈਕਟਰ ਲਖਵੀਰ ਸਿੰਘ ਅਤੇ ਪਿ੍ੰਸੀਪਲ ਕਰਮਜੀਤ ਕੌਰ ਨੇ ਦੱਸਿਆ ਕਿ ਸਕੂਲ ਦੇ ਵਿਦਿਆਰਥੀ ...

ਪੂਰੀ ਖ਼ਬਰ »

ਲੋੜਵੰਦਾਂ ਦੀ ਮਦਦ ਲਈ ਗੁਰੂ ਕੇ ਲੰਗਰਾਂ ਦੀ ਸੇਵਾ ਨਿਰਵਿਘਨ ਜਾਰੀ-ਜਥੇ. ਭਿੰਦਾ

ਆਲਮਗੀਰ, 2 ਜੁਲਾਈ (ਜਰਨੈਲ ਸਿੰਘ ਪੱਟੀ)-ਰੋਜ਼ਾਨਾ ਸੈਂਕੜੇ ਸੰਗਤਾਂ ਨੂੰ ਲੰਗਰ ਛਕਾਉਣ ਦੀ ਸੇਵਾ ਨਿਭਾਉਣ ਵਾਲੇ ਸੰਤ ਬਾਬਾ ਅਮਰੀਕ ਸਿੰਘ ਕਾਰਸੇਵਾ ਸੰਪਰਦਾਇ ਪਟਿਆਲੇ ਵਾਲੇ ਅਤੇ ਗੁਰਦੁਆਰਾ ਮੰਜੀ ਸਾਹਿਬ ਆਲਮਗੀਰ ਡੇਰਾ ਕਾਰ ਸੇਵਾ ਮੁਖੀ ਜਥੇਦਾਰ ਹਰਪਿੰਦਰ ਸਿੰਘ ...

ਪੂਰੀ ਖ਼ਬਰ »

ਲੰਬਿਤ ਪਏ ਕੇਸਾਂ ਦੇ ਨਿਪਟਾਰੇ ਵਿਚ ਵਕੀਲ ਸਹਿਯੋਗ ਦੇਣ-ਜ਼ਿਲ੍ਹਾ ਤੇ ਸੈਸ਼ਨ ਜੱਜ

ਲੁਧਿਆਣਾ, 2 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਮਾਣਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਵਕੀਲਾਂ ਨੂੰ ਅਪੀਲ ਕੀਤੀ ਹੈ ਕਿ ਲੰਬਿਤ ਪਏ ਕੇਸਾਂ ਦੇ ਨਿਪਟਾਰੇ ਵਿਚ ਉਹ ਸਹਿਯੋਗ ਦੇਣ ਤਾਂ ਜੋ ਇਨ੍ਹਾਂ ਮਾਮਲਿਆਂ ਦਾ ਨਿਪਟਾਰਾ ਜਲਦ ਹੋ ਸਕੇ ਅੱਜ ਬਾਰ ਐਸੋਸੀਏਸ਼ਨ ਮੁੱਖ ਦਫ਼ਤਰ ...

ਪੂਰੀ ਖ਼ਬਰ »

ਸੀਵਰਮੈਨ ਸਫਾਈ ਕਰਮਚਾਰੀ ਸੰਘਰਸ਼ ਕਮੇਟੀ ਦੀ ਮੀਟਿੰਗ

ਲੁਧਿਆਣਾ, 2 (ਕਵਿਤਾ ਖੁੱਲਰ)-ਸੀਵਰਮੈਨ ਸਫ਼ਾਈ ਕਰਮਚਾਰੀ ਸੰਘਰਸ਼ ਕਮੇਟੀ ਦੀ ਇਕ ਮੀਟਿੰਗ ਸਥਾਨਕ ਜ਼ੋਨ ਸੀ ਵਿਖੇ ਹੋਈ | ਮੀਟਿੰਗ 'ਚ ਸੰਘਰਸ਼ ਕਮੇਟੀ ਦੇ ਸਮੂਹ ਮੈਂਬਰਾਂ ਵਲੋਂ ਸਰਬਸੰਮਤੀ ਨਾਲ ਐਲਾਨ ਕੀਤਾ ਗਿਆ ਕਿ ਕੱਚੇ ਮੁਲਾਜ਼ਮਾਂ ਦੇ ਹਿੱਤਾਂ ਦਾ ਘਾਣ ਕਰਨ ਵਾਲੇ ...

ਪੂਰੀ ਖ਼ਬਰ »

ਸ਼ਿਵ ਸੈਨਾ ਆਗੂਆਂ ਨੇ ਭਗਵਾਨ ਜਗਨਨਾਥ ਰੱਥ ਯਾਤਰਾ ਵਿਚ ਲਗਾਈ ਹਾਜ਼ਰੀ

ਲੁਧਿਆਣਾ, 2 ਜੁਲਾਈ (ਕਵਿਤਾ ਖੁੱਲਰ)-ਭਗਵਾਨ ਜਗਨਨਾਥ ਰੱਥ ਯਾਤਰਾ ਵਿਚ ਸ਼ਿਵ ਸੈਨਾ ਬਾਲਾ ਸਾਹਬ ਠਾਕਰੇ ਦੇ ਬੁਲਾਰੇ ਚੰਦਰ ਕਾਂਤ ਚੱਢਾ, ਗੌਤਮ ਸੂਦ, ਮਨੋਜ ਟਿੰਕੂ, ਪੂਜਾ ਨਰੂਲਾ, ਸੰਜੇ ਕਾਲੜਾ, ਨਿਤਿਨ ਘੰਡ, ਵਰੁਣ ਖੰਨਾ, ਵਿਪੁਲ ਕੁਮਾਰ, ਜ਼ਿਲ੍ਹਾ ਪ੍ਰਧਾਨ ਰਜਿੰਦਰ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਤੇ ਪੁਲਿਸ ਕਮਿਸ਼ਨਰ ਵਲੋਂ ਨਸ਼ਿਆਂ ਦਾ ਖ਼ਾਤਮਾ ਕਰਨ ਲਈ ਹੈਲਦੀ ਕੈਂਪਸ ਮੁਹਿੰਮ ਦੀ ਸ਼ੁਰੂਆਤ

ਲੁਧਿਆਣਾ, 2 ਜੁਲਾਈ (ਪੁਨੀਤ ਬਾਵਾ)-ਡਿਪਟੀ ਕਮਿਸ਼ਨਰ ਲੁਧਿਆਣਾ ਸੁਰਭੀ ਮਲਿਕ ਅਤੇ ਪੁਲਿਸ ਕਮਿਸ਼ਨਰ ਡਾ. ਕੌਸ਼ਤੁਭ ਸ਼ਰਮਾ ਵਲੋਂ ਅੱਜ ਸਾਂਝੇ ਤੌਰ 'ਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਦੇ ਮੰਤਵ ਨਾਲ ਪਹਿਲਕਦਮੀ ਕਰਦਿਆਂ ਹੈਲਦੀ ਕੈਂਪਸ ਮੁਹਿੰਮ ਦੀ ...

ਪੂਰੀ ਖ਼ਬਰ »

ਜ਼ਮੀਨ ਜਾਇਦਾਦ ਦੀ ਰਜਿਸਟਰੀ ਸਮੇਂ ਐਨ. ਓ. ਸੀ. ਦੀ ਸ਼ਰਤ ਵਾਪਸ ਲਵੇ ਸਰਕਾਰ-ਪ੍ਰਵੀਨ ਡੰਗ

ਲੁਧਿਆਣਾ, 2 ਜੁਲਾਈ (ਕਵਿਤਾ ਖੁੱਲਰ)-ਜਾਗਿ੍ਤੀ ਸੈਨਾ ਨੇ ਜ਼ਮੀਨ ਜਾਇਦਾਦ ਦੀ ਰਜਿਸਟਰੀ ਸਮੇਂ ਐਨ. ਓ. ਸੀ. ਦੀ ਸ਼ਰਤ ਲਾਗੂ ਕਰਨ ਦੇ ਫ਼ੈਸਲੇ ਨੂੰ ਤੁਰੰਤ ਵਾਪਸ ਲੈਣ ਦੀ ਸਰਕਾਰ ਤੋਂ ਮੰਗ ਕੀਤੀ ਹੈ | ਅੱਜ ਸ੍ਰੀ ਡੰਗ ਦੀ ਅਗਵਾਈ ਹੇਠ ਇਸ ਮਾਮਲੇ ਨੂੰ ਲੈ ਕੇ ਇਕ ਵਫ਼ਦ ਡਿਪਟੀ ...

ਪੂਰੀ ਖ਼ਬਰ »

ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਜਮਾਲਪੁਰ ਅਵਾਣਾ ਨੂੰ ਮਿਲਿਆ ਸਵੱਛ ਵਿਦਿਆਲਿਆ ਪੁਰਸਕਾਰ

ਲੁਧਿਆਣਾ, 2 ਜੁਲਾਈ (ਕਵਿਤਾ ਖੁੱਲਰ)-ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਜਮਾਲਪੁਰ ਅਵਾਨਾ ਬਲਾਕ ਮਾਂਗਟ 2 ਨੂੰ ਪੰਜਾਬ ਸਰਕਾਰ ਵਲੋਂ ਜ਼ਿਲ੍ਹਾ ਪੱਧਰੀ ਸਨਮਾਨ ਸਮਾਗਮ ਵਿਚ ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀਮਤੀ ...

ਪੂਰੀ ਖ਼ਬਰ »

ਫਰਨਸ ਐਂਡ ਅਲਾਈਡ ਇੰਡਸਟਰੀਜ਼ ਐਸੋਸੀਏਸ਼ਨ ਦੇ ਵੈਸ਼ਨੂੰ ਦਾਸ ਗੁਪਤਾ ਪ੍ਰਧਾਨ ਬਣੇ

ਲੁਧਿਆਣਾ, 2 ਜੁਲਾਈ (ਪੁਨੀਤ ਬਾਵਾ)-ਫਰਨਸ ਐਂਡ ਅਲਾਈਡ ਇੰਡਸਟਰੀਜ਼ ਐਸੋਸੀਏਸ਼ਨ ਦੀ ਪਲੇਠੀ ਮੀਟਿੰਗ ਪੰਜਾਬ ਟ੍ਰੇਡ ਸੈਂਟਰ ਨਜ਼ਦੀਕ ਐਸ.ਬੀ.ਆਈ. ਬੈਂਕ ਮਿਲਰਗੰਜ ਵਿਖੇ ਐਸੋਸੀਏਸ਼ਨ ਦੇ ਚੇਅਰਮੈਨ ਜਗਬੀਰ ਸਿੰਘ ਸੋਖੀ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਫਰਨਸ ...

ਪੂਰੀ ਖ਼ਬਰ »

ਵਿਧਾਇਕ ਸਿੱਧੂ ਵਲੋਂ ਵਿਧਾਨ ਸਭਾ 'ਚ ਨਸ਼ਿਆਂ ਤੋਂ ਪੀੜਤ ਨੌਜਵਾਨਾਂ ਦੇ ਇਲਾਜ ਬਾਰੇ ਕੀਤੀ ਗੱਲਬਾਤ

ਲੁਧਿਆਣਾ, 2 ਜੁਲਾਈ (ਕਵਿਤਾ ਖੁੱਲਰ)-ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਵਲੋਂ ਵਿਧਾਨ ਸਭਾ ਸੈਸ਼ਨ ਦੌਰਾਨ ਜਿੱਥੇ ਨਸ਼ੇ ਦੇ ਆਦੀ ਨੌਜਵਾਨਾਂ ਦੇ ਇਲਾਜ ਦੀ ਗੱਲ ਕੀਤੀ, ਨਾਲ ਹੀ ਬਿਜਲੀ ਵਿਭਾਗ ਵਲੋਂ 45 ਦਿਨ ਐਡਵਾਂਸ ਬਿੱਲ ਦਾ ਮੁੱਦਾ ਵੀ ਚੁੱਕਿਆ | ...

ਪੂਰੀ ਖ਼ਬਰ »

ਪੰਜਾਬ ਸਰਕਾਰ ਆਪਣੇ ਕੁੱਲ੍ਹ ਬਜਟ ਦਾ 30 ਫ਼ੀਸਦੀ ਹਿੱਸਾ ਸਿੱਖਿਆ ਲਈ ਰਾਖਵਾਂ ਰੱਖੇ

ਲੁਧਿਆਣਾ, 2 ਜੁਲਾਈ (ਕਵਿਤਾ ਖੁੱਲਰ)-ਪੰਜਾਬ ਦੀ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਦੀ ਅਗਵਾਈ ਹੇਠ ਬਣੀ ਪੰਜਾਬ ਸਰਕਾਰ ਵਲੋਂ ਬਜਟ ਵਿਚ ਮੀਡੀਆ ਰਿਪੋਰਟਾਂ ਅਨੁਸਾਰ ਸਿੱਖਿਆ ਲਈ ਪਿਛਲੇ ਸਾਲ ਦੇ ਮੁਕਾਬਲੇ 16.27 ਫ਼ੀਸਦੀ ਦਾ ਵਾਧਾ ਕੀਤਾ ਗਿਆ ਹੈ | ਇਸ 'ਤੇੇ ਗੌਰਮਿੰਟ ਸਕੂਲ ...

ਪੂਰੀ ਖ਼ਬਰ »

ਸ੍ਰੀ ਹਿੰਦੂ ਨਿਆਇ ਪੀਠ ਵਲੋਂ ਦੀਵਾਨ ਟੋਡਰ ਮੱਲ ਰਸੋਈ ਰਾਹੀਂ ਜ਼ਰੂਰਤਮੰਦਾਂ ਨੂੰ ਭੋਜਨ ਉਪਲਬਧ ਕਰਵਾਉਣਾ ਚੰਗਾ ਉਪਰਾਲਾ-ਪੰ. ਰਾਜਨ ਸ਼ਰਮਾ

ਲੁਧਿਆਣਾ, 2 ਜੁਲਾਈ (ਕਵਿਤਾ ਖੁੱਲਰ)-ਦੀਵਾਨ ਟੋਡਰ ਮੱਲ ਸੇਵਾ ਰਸੋਈ ਪਹੰੁਚੇ ਪੰਡਿਤ ਰਾਜਨ ਸ਼ਰਮਾ ਅਤੇ ਸਾਕਸ਼ੀ ਭਾਰਗਵ ਨੇ ਰਸੋਈ ਵਿਚ ਤਿਆਰ ਭੋਜਨ/ਪ੍ਰਸ਼ਾਦ ਵੰਡ ਕੇ ਸੇਵਾ ਦਾ ਲਾਭ ਲਿਆ | ਇਸ ਦੌਰਾਨ ਦੀਵਾਨ ਟੋਡਰ ਮੱਲ ਰਸੋਈ ਦੇ ਸੰਚਾਲਕ ਮੰਡਲ ਦੇ ਮੈਂਬਰ ਅਤੇ ਸ਼੍ਰੀ ...

ਪੂਰੀ ਖ਼ਬਰ »

ਛੋਟੇ ਸਨਅਤਕਾਰਾਂ ਨੂੰ ਬਚਾਉਣ ਲਈ ਫਿਕੋ ਦੇ ਵਫ਼ਦ ਵਲੋਂ ਐਮ. ਐਸ. ਐਮ. ਈ. ਮੰਤਰੀ ਰਾਣੇ ਨਾਲ ਮੁਲਾਕਾਤ

ਲੁਧਿਆਣਾ, 2 ਜੁਲਾਈ (ਪੁਨੀਤ ਬਾਵਾ)-ਫ਼ੈਡਰੇਸ਼ਨ ਆਫ਼ ਇੰਡਸਟਰੀਅਲ ਐਂਡ ਕਮਰਸ਼ੀਅਲ ਆਰਗੇਨਾਈਜੇਸ਼ਨ (ਫਿਕੋ) ਦਾ ਇੱਕ ਵਫ਼ਦ ਗੁਰਮੀਤ ਸਿੰਘ ਕੁਲਾਰ ਪ੍ਰਧਾਨ ਅਤੇ ਰਾਜੀਵ ਜੈਨ ਜਨਰਲ ਸਕੱਤਰ ਦੀ ਅਗਵਾਈ ਵਿਚ ਕੇਂਦਰੀ ਐਮ.ਐਸ.ਐਮ.ਈ. ਮੰਤਰੀ ਨਰਾਇਣ ਰਾਣੇ ਨੂੰ ਮਿਲਿਆ | ਜਿਸ ...

ਪੂਰੀ ਖ਼ਬਰ »

ਐਮ. ਐਸ. ਐਮ. ਈ. ਹਫ਼ਤੇ ਨੂੰ ਸਮਰਪਿਤ ਸੀਸੂ ਨੇ ਸਨਅਤਕਾਰਾਂ ਲਈ ਕਰਵਾਇਆ ਵਿਸ਼ੇਸ਼ ਸਮਾਗਮ

ਲੁਧਿਆਣਾ, 2 ਜੁਲਾਈ (ਪੁਨੀਤ ਬਾਵਾ)-ਚੈਂਬਰ ਆਫ਼ ਇੰਡਸਟਰੀਅਲ ਐਂਡ ਕਮਰਸ਼ੀਅਲ ਅੰਡਰਟੇਕਿੰਗਸ (ਸੀਸੂ) ਵਲੋਂ ਐਮ.ਐਸ.ਐਮ.ਈ. ਹਫ਼ਤੇ ਨੂੰ ਸਮਰਪਿਤ ਸਨਅਤਕਾਰਾਂ ਲਈ ਇਕ ਸਮਾਗਮ ਕਰਵਾਇਆ ਗਿਆ | ਜਿਸ ਵਿਚ ਨੈਸ਼ਨਲ ਐਸ.ਸੀ.-ਐਸ.ਟੀ. ਹੱਬ (ਐਨ.ਐਸ.ਐਸ.ਐਚ.) ਅਤੇ ਨੈਸ਼ਨਲ ਸਮਾਲ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX