ਤਾਜਾ ਖ਼ਬਰਾਂ


ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ ਦੇ ਵੈਡਿੰਗ ਸ਼ੂਟ ਦੀਆਂ ਖੂਬਸੂਰਤ ਤਸਵੀਰਾਂ ਆਈਆਂ ਸਾਹਮਣੇ
. . .  19 minutes ago
9 ਸਾਲਾਂ ਬਾਅਦ ਸੰਗਰੂਰ ਵਿਖੇ ਪਰਤੇਗੀ ਖ਼ੇਤਰੀ ਸਰਸ ਮੇਲੇ ਦੀ ਸ਼ਾਨਦਾਰ ਰੌਣਕ
. . .  about 1 hour ago
ਸੰਗਰੂਰ, 7 ਅਕਤੂਬਰ (ਧੀਰਜ ਪਸ਼ੋਰੀਆ)-ਲਗਭਗ 9 ਸਾਲਾਂ ਬਾਅਦ 8 ਅਕਤੂਬਰ ਤੋਂ ਸੰਗਰੂਰ ਸ਼ਹਿਰ ਦੇ ਸਰਕਾਰੀ ਰਣਬੀਰ ਕਾਲਜ ਦੇ ਮੈਦਾਨ 'ਚ ਖ਼ੇਤਰੀ ਸਰਸ ਮੇਲੇ ਦੀ ਸ਼ਾਨਦਾਰ ਰੌਣਕ ਪਰਤਣ ਜਾ ਰਹੀ ਹੈ, ਜਿਸ 'ਚ ਸ਼ਾਮਿਲ ਹੋਣ ਲਈ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵਲੋਂ ਪੰਜਾਬ ਭਰ...
ਹਰਿਆਣਾ ਸਿੱਖ ਗੁ: ਮੈਨੇਜਮੈਂਟ ਕਮੇਟੀ ਮਾਮਲੇ 'ਚ ਕੱਢੇ ਰੋਸ ਮਾਰਚਾਂ ਦੀ ਸਮਾਪਤੀ ਉਪਰੰਤ ਸ੍ਰੀ ਅਕਾਲ ਤਖ਼ਤ ਸਾਹਿਬ ਸਨਮੁੱਖ ਕੀਤੀ ਅਰਦਾਸ
. . .  about 1 hour ago
ਅੰਮ੍ਰਿਤਸਰ, 7 ਅਕਤੂਬਰ (ਜਸਵੰਤ ਸਿੰਘ ਜੱਸ)- ਹਰਿਆਣਾ ਸਿੱਖ ਗੁ: ਮੈਨੇਜਮੈਂਟ ਕਮੇਟੀ ਨੂੰ ਮਾਨਤਾ ਦਿੱਤੇ ਜਾਣ ਦੇ ਵਿਰੋਧ 'ਚ ਅੱਜ ਸ਼੍ਰੋਮਣੀ ਕਮੇਟੀ ਵਲੋਂ ਪੰਜਾਬ ਦੇ ਤਖ਼ਤ ਸਾਹਿਬਾਨਾਂ ਸਮੇਤ ਤਿੰਨ ਥਾਵਾਂ ਤੋਂ ਅੰਮ੍ਰਿਤਸਰ ਤੱਕ ਕੱਢੇ ਗਏ ਰੋਸ ਮਾਰਚਾਂ ਦੇ ਸੰਪੂਰਨ...
ਪੀ.ਪੀ.ਐੱਸ. ਅਧਿਕਾਰੀ ਅਸ਼ੀਸ਼ ਕਪੂਰ ਅਤੇ ਥਾਣੇਦਾਰ ਮੰਗਲਵਾਰ ਤੱਕ ਰਿਮਾਂਡ 'ਤੇ
. . .  about 1 hour ago
ਐੱਸ.ਏ.ਐੱਸ.ਨਗਰ, 7 ਅਕਤੂਬਰ (ਜਸਬੀਰ ਸਿੰਘ ਜੱਸੀ)- ਬਹੁ-ਕਰੋੜੀ ਸਿੰਚਾਈ ਘੁਟਾਲੇ 'ਚ ਤਫ਼ਤੀਸ਼ੀ ਅਫ਼ਸਰ ਰਹੇ ਪੀ.ਪੀ.ਐੱਸ. ਅਧਿਕਾਰੀ ਅਸ਼ੀਸ਼ ਕਪੂਰ ਅਤੇ ਥਾਣੇਦਾਰ ਹਰਜਿੰਦਰ ਸਿੰਘ ਨੂੰ ਵਿਜੀਲੈਂਸ ਨੇ ਧੋਖਾਧੜੀ ਅਤੇ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਗ੍ਰਿਫ਼ਤਾਰ...
ਅੰਮ੍ਰਿਤਪਾਲ ਸਿੰਘ ਦੇ ਟਵਿੱਟਰ ਅਕਾਊਂਟ ’ਤੇ ਭਾਰਤ ’ਚ ਲੱਗੀ ਪਾਬੰਦੀ, ਕੇਂਦਰ ਸਰਕਾਰ ਦੇ ਕਹਿਣ ’ਤੇ ਹੋਈ ਕਾਰਵਾਈ
. . .  about 1 hour ago
ਚੰਡੀਗੜ੍ਹ, 7 ਅਕਤੂਬਰ- 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦਾ ਟਵਿੱਟਰ ਅਕਾਊਂਟ ਭਾਰਤ ਵਿਚ ਬੰਦ ਹੋ ਗਿਆ ਹੈ। ਅੰਮ੍ਰਿਤਪਾਲ ਸਿੰਘ 'ਤੇ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦਾ ਦੋਸ਼ ਲੱਗਾ ਹੈ। ਉਨ੍ਹਾਂ ਨੂੰ ਜਥੇਬੰਦੀ ਦਾ ਪ੍ਰਧਾਨ ਬਣਿਆ ਲਗਭਗ...
ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅੰਮ੍ਰਿਤਸਰ ਜ਼ਿਲ੍ਹੇ 'ਚ ਸਥਾਨਕ ਛੁੱਟੀ ਦਾ ਐਲਾਨ
. . .  about 2 hours ago
ਚੰਡੀਗੜ੍ਹ, 7 ਅਕਤੂਬਰ- ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਦਿਹਾੜੇ ਮੌਕੇ 11 ਅਕਤੂਬਰ, 2022 ਨੂੰ ਅੰਮ੍ਰਿਤਸਰ ਜ਼ਿਲ੍ਹੇ 'ਚ ਸਥਾਨਕ ਛੁੱਟੀ ਐਲਾਨੀ ਗਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ...
ਅਣਪਛਾਤੇ ਵਿਅਕਤੀ ਵਲੋਂ ਰੇਲ ਗੱਡੀ ਹੇਠ ਆ ਕੇ ਕੀਤੀ ਖ਼ੁਦਕੁਸ਼ੀ
. . .  about 2 hours ago
ਸੁਨਾਮ ਊਧਮ ਸਿੰਘ ਵਾਲਾ, 7 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ)- ਅੱਜ ਬਾਅਦ ਦੁਪਹਿਰ ਜਾਖਲ-ਲੁਧਿਆਣਾ ਰੇਲਵੇ ਲਾਈਨ 'ਤੇ ਸੁਨਾਮ ਨੇੜੇ ਇਕ ਅਣਪਛਾਤੇ ਵਿਅਕਤੀ ਵਲੋਂ ਰੇਲ ਗੱਡੀ ਹੇਠ ਆ ਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਲੈਣ ਦੀ ਖ਼ਬਰ ਹੈ। ਜੀ.ਆਰ.ਪੀ. ਪੁਲਿਸ...
ਨਾਕੇ ਦੌਰਾਨ ਪੁਲਿਸ ਹੱਥ ਲੱਗੀ ਵੱਡੀ ਸਫ਼ਲਤਾ, 30 ਲੱਖ ਦੀ ਨਕਦੀ ਸਣੇ ਇਕ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ
. . .  about 4 hours ago
ਜਲੰਧਰ, 7 ਅਕਤੂਬਰ (ਹੈਪੀ)-ਮਾੜੇ ਅਨਸਰਾਂ ਖ਼ਿਲਾਫ਼ ਚਲਾਈ ਵਿਸ਼ੇਸ਼ ਮੁਹਿੰਮ ਤਹਿਤ ਸਰਬਜੀਤ ਸਿੰਘ ਬਾਹੀਆ ਪੀ.ਪੀ.ਐੱਸ. ਪੁਲਿਸ ਕਪਤਾਨ, ਇਨਵੈਸੀਗੇਸ਼ਨ ਜਲੰਧਰ ਦਿਹਾਤੀ ਅਤੇ ਜਸਵਿੰਦਰ ਸਿੰਘ ਚਾਹਲ ਪੀ.ਪੀ.ਐੱਸ. ਉੱਪ ਕਪਤਾਨ, ਡਿਟੈਕਟਿਵ ਜਲੰਧਰ ਦਿਹਾਤੀ...
ਆਰਥਿਕ ਤੰਗੀ ਤੇ ਕਰਜ਼ੇ ਤੋਂ ਪ੍ਰੇਸ਼ਾਨ ਨੌਜਵਾਨ ਕਿਸਾਨ ਨੇ ਕੀਤੀ ਆਤਮ ਹੱਤਿਆ
. . .  about 4 hours ago
ਭੀਖੀ, 7 ਅਕਤੂਬਰ (ਗੁਰਿੰਦਰ ਸਿੰਘ ਔਲਖ)-ਮਾਨਸਾ ਜ਼ਿਲ੍ਹੇ ਦੇ ਕਸਬਾ ਭੀਖੀ ਨੇੜਲੇ ਪਿੰਡ ਸਮਾਓ ਵਿਖੇ ਬੀਤੀ ਰਾਤ ਇਕ ਨੌਜਵਾਨ ਕਿਸਾਨ ਵਲੋਂ ਆਰਥਿਕ ਤੰਗੀ ਅਤੇ ਕਰਜ਼ੇ ਦੀ ਪ੍ਰੇਸ਼ਾਨੀ ਦੇ ਚੱਲਦਿਆਂ ਆਤਮ ਹੱਤਿਆ ਕਰ ਲਏ ਜਾਣ ਦੀ ਖ਼ਬਰ ਹੈ...
ਮਹਿਲਾ ਟੀ-20 ਏਸ਼ੀਆ ਕੱਪ 'ਚ ਪਾਕਿਸਤਾਨ ਨੇ 13 ਦੌੜਾਂ ਨਾਲ ਹਰਾਇਆ ਭਾਰਤ
. . .  about 4 hours ago
ਢਾਕਾ, 7 ਅਕਤੂਬਰ-ਮਹਿਲਾ ਟੀ-20 ਦੇ ਇਕ ਅਹਿਮ ਮੁਕਾਬਲੇ ਵਿਚ ਪਾਕਿਸਤਾਨ ਨੇ ਕੱਟੜ ਵਿਰੋਧੀ ਭਾਰਤ ਨੂੰ 13 ਦੌੜਾਂ ਨਾਲ ਹਰਾ ਦਿੱਤਾ। ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦਿਆ ਪਾਕਿਸਤਾਨ ਨੇ ਨਿਰਧਾਰਿਤ 20 ਓਵਰਾਂ 'ਚ 137 ਦੌੜਾਂ ਬਣਾਈਆਂ...
ਪੰਜਾਬ ਸਰਕਾਰ ਵਲੋਂ 9 ਹਜ਼ਾਰ ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਵਾਲਾ ਨੋਟੀਫਿਕੇਸ਼ਨ ਜਾਰੀ
. . .  about 4 hours ago
ਚੰਡੀਗੜ੍ਹ, 7 ਅਕਤੂਬਰ-ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕਿਹਾ ਕਿ ਇਕ ਖੁਸ਼ਖਬਰੀ ਸਾਂਝੀ ਕਰ ਰਿਹਾ ਕਿ ਅਧਿਆਪਕਾਂ ਨੂੰ ਪੱਕੇ ਕਰਨ ਦਾ ਫ਼ੈਸਲਾ ਅਧਿਆਪਕ ਦਿਵਸ ਵਾਲੇ ਦਿਨ ਲਿਆ ਸੀ, ਉਸ ਨੂੰ ਬੂਰ ਪੈ ਗਿਆ ਹੈ। ਪੰਜਾਬ ਸਰਕਾਰ ਵਲੋਂ ਲਗਭਗ 9 ਹਜ਼ਾਰ ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਵਾਲਾ ਨੋਟੀਫਿਕੇਸ਼ਨ...
9 ਨਵੰਬਰ ਦੇ ਸੰਗਰੂਰ ਧਰਨੇ 'ਤੇ ਅੜੇ ਉਗਰਾਹਾਂ
. . .  about 4 hours ago
ਚੰਡੀਗੜ੍ਹ, 7 ਅਕਤੂਬਰ (ਅਜਾਇਬ ਸਿੰਘ ਔਜਲਾ)-ਪੰਜਾਬ ਭਵਨ ਚੰਡੀਗੜ੍ਹ ਵਿਖੇ ਅੱਜ ਕਿਸਾਨ ਜਥੇਬੰਦੀ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ, ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਅਤੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਦਰਮਿਆਨ ਵਿਸ਼ੇਸ਼ ਮੀਟਿੰਗ ਹੋਈ। ਮੀਟਿੰਗ ਉਪਰੰਤ ਪੱਤਰਕਾਰਾਂ...
ਮੋਹਾਲੀ ਆਰ.ਪੀ.ਜੀ. ਹਮਲੇ ਦੇ ਸੰਬੰਧ 'ਚ ਇਕ ਗ੍ਰਿਫ਼ਤਾਰ
. . .  about 5 hours ago
ਨਵੀਂ ਦਿੱਲੀ, 7 ਅਕਤੂਬਰ- ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ 9 ਮਈ ਨੂੰ ਮੋਹਾਲੀ 'ਚ ਪੰਜਾਬ ਪੁਲਿਸ ਦੀ ਖੁਫੀਆ ਇਮਾਰਤ 'ਤੇ ਆਰ.ਪੀ.ਜੀ. ਹਮਲੇ ਦੇ ਸੰਬੰਧ ਵਿਚ ਇਕ ਵਿਅਕਤੀ ਨੂੰ ਗ੍ਰਿਫ਼ਤਾਰ...
ਬੇਲਾਰੂਸ ਤੋਂ ਮਨੁੱਖੀ ਅਧਿਕਾਰਾਂ ਦੇ ਵਕੀਲ, ਰੂਸ-ਯੂਕਰੇਨ ਦੇ ਸੰਗਠਨ ਨੂੰ ਮਿਲਿਆ ਨੋਬਲ ਸ਼ਾਂਤੀ ਪੁਰਸਕਾਰ
. . .  1 minute ago
ਸਟਾਕਹੋਮ (ਸਵੀਡਨ), 7 ਅਕਤੂਬਰ -ਰਾਇਲ ਸਵੀਡਿਸ਼ ਅਕੈਡਮੀ ਨੇ ਬੇਲਾਰੂਸ ਤੋਂ ਮਨੁੱਖੀ ਅਧਿਕਾਰਾਂ ਦੇ ਵਕੀਲ ਐਲੇਸ ਬਿਆਲੀਆਟਸਕੀ, ਰੂਸੀ ਮਨੁੱਖੀ ਅਧਿਕਾਰ ਸੰਗਠਨ ਮੈਮੋਰੀਅਲ ਅਤੇ ਯੂਕਰੇਨੀ ਮਨੁੱਖੀ ਅਧਿਕਾਰ ਸੰਗਠਨ ਸੈਂਟਰ ਫਾਰ ਸਿਵਲ ਲਿਬਰਟੀਜ਼ ਨੂੰ ਸਾਂਝੇ ਤੌਰ 'ਤੇ 2022 ਦਾ ਨੋਬਲ ਸ਼ਾਂਤੀ ਪੁਰਸਕਾਰ...
ਮਹਿਲਾ ਟੀ-20 ਏਸ਼ੀਆ ਕੱਪ : ਪਾਕਿਸਤਾਨ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 138 ਦੌੜਾਂ ਦਾ ਟੀਚਾ
. . .  about 5 hours ago
ਢਾਕਾ, 7 ਅਕਤੂਬਰ-ਮਹਿਲਾ ਟੀ-20 ਏਸ਼ੀਆ ਕੱਪ ਦੇ ਅਹਿਮ ਮੁਕਾਬਲੇ 'ਚ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦਿਆ ਪਾਕਿਸਤਾਨ ਨੇ 20 ਓਵਰਾਂ 'ਚ 6 ਵਿਕਟਾਂ ਦੇ ਨੁਕਸਾਨ 'ਤੇ 137 ਦੌੜਾਂ ਬਣਾਈਆਂ ਤੇ ਭਾਰਤ ਨੂੰ ਜਿੱਤਣ ਲਈ 138 ਦੌੜਾਂ ਦਾ...
ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਕੀਤੇ ਦਰਸ਼ਨ
. . .  about 6 hours ago
ਅੰਮ੍ਰਿਤਸਰ, 7 ਅਕਤੂਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਾਕਾ ਪੰਜਾ ਸਾਹਿਬ ਸ਼ਤਾਬਦੀ ਸਮਾਗਮਾਂ ਬਾਰੇ ਵਿਚਾਰ ਵਟਾਂਦਰਾ ਕਰਨ ਲਈ ਪਾਕਿਸਤਾਨ ਗਏ ਸ਼੍ਰੋਮਣੀ ਕਮੇਟੀ ਦੇ ਚਾਰ ਮੈਂਬਰੀ ਵਫ਼ਦ ਵਲੋਂ ਅੱਜ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਸ੍ਰੀ ਕਰਤਾਰਪੁਰ ਸਾਹਿਬ...
ਅਮਰੀਕਾ ਵਿਚ ਹੋਈ ਪੰਜਾਬੀ ਪਰਿਵਾਰ ਦੀ ਹੱਤਿਆ 'ਚ ਇਕ ਤੋਂ ਵਧ ਲੋਕ ਸ਼ਾਮਿਲ-ਪੁਲਿਸ ਦਾ ਦਾਅਵਾ
. . .  about 6 hours ago
ਸੈਕਰਾਮੈਂਟੋ, 7 ਅਕਤੂਬਰ (ਹੁਸਨ ਲੜੋਆ ਬੰਗਾ)-ਅਮਰੀਕਾ ਦੇ ਕੈਲੀਫੋਰਨੀਆ ਸੂਬੇ ਵਿਚ ਇਕ ਹੱਸਦੇ ਵੱਸਦੇ ਪੰਜਾਬੀ ਪਰਿਵਾਰ ਦੀ ਇਕ 8 ਮਹੀਨਿਆਂ ਦੀ ਬੱਚੀ ਸਮੇਤ 4 ਜੀਆਂ ਨੂੰ ਅਗਵਾ ਕਰ ਕੇ ਕੀਤੀ ਹੱਤਿਆ ਦੇ ਮਾਮਲੇ ਵਿਚ ਪੁਲਿਸ ਨੇ ਅਜੇ ਤੱਕ ਗ੍ਰਿਫ਼ਤਾਰ ਕੀਤੇ ਇਕ 48 ਸਾਲਾਂ...
ਅਮਰੀਕਾ ਦੇ ਲਾਸ ਵੇਗਾਸ ਸ਼ਹਿਰ 'ਚ ਚਾਕੂ ਮਾਰ ਕੇ 2 ਦੀ ਹੱਤਿਆ, 6 ਜ਼ਖ਼ਮੀ
. . .  about 6 hours ago
ਸੈਕਰਾਮੈਂਟੋ, 7 ਅਕਤੂਬਰ (ਹੁਸਨ ਲੜੋਆ ਬੰਗਾ)-ਅਮਰੀਕਾ ਦੇ ਸ਼ਹਿਰ ਲਾਸਵੇਗਾਸ ਸਟਰਿਪ 'ਚ ਇਕ ਹਵਅਕਤੀ ਨੇ ਚਾਕੂ ਨਾਲ ਹਮਲਾ ਕਰ ਕੇ ਦੋ ਵਅਕਤੀਆਂ ਦੀ ਹੱਤਿਆ ਕਰ ਦਿੱਤੀ ਤੇ 6 ਹੋਰਨਾਂ ਨੂੰ ਜ਼ਖਮੀ...
ਜੇਲ੍ਹ ਅੰਦਰ ਚੱਲ ਰਹੀ ਨਸ਼ਿਆਂ ਦੀ ਤਸਕਰੀ ਦਾ ਪਰਦਾਫਾਸ਼, ਪੰਜ ਕਿੱਲੋ ਹੈਰੋਇਨ ਬਰਾਮਦ
. . .  about 6 hours ago
ਅੰਮ੍ਰਿਤਸਰ, 7 ਅਕਤੂਬਰ (ਰੇਸ਼ਮ ਸਿੰਘ)-ਜੇਲ੍ਹ ਅੰਦਰ ਚੱਲ ਰਹੀ ਨਸ਼ਿਆਂ ਦੀ ਤਸਕਰੀ ਦਾ ਪਰਦਾਫਾਸ਼ ਕਰਨ 'ਚ ਐੱਸ.ਟੀ.ਐੱਫ. ਨੇ ਸਫਲਤਾ ਹਾਸਲ ਕੀਤੀ ਹੈ। ਜੱਸਾ ਜੇਲ੍ਹ ਚੋਂ ਮੁਜਰਮਾਂ ਪਾਸੋਂ ਪੰਜ ਕਿੱਲੋਗ੍ਰਾਮ ਹੈਰੋਇਨ ਬਰਾਮਦ ਹੋਈ ਹੈ, ਜਿਸ ਦੀ ਕੌਮਾਂਤਰੀ ਮੰਡੀ 'ਚ ਕੀਮਤ ਪੈਂਤੀ ਕਰੋੜ ਰੁਪਏ ਦੱਸੀ...
ਸ਼੍ਰੋਮਣੀ ਕਮੇਟੀ ਦਾ ਰੋਸ ਮਾਰਚ ਗੜ੍ਹਸ਼ੰਕਰ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਲਈ ਹੋਇਆ ਰਵਾਨਾ
. . .  about 7 hours ago
ਗੜ੍ਹਸ਼ੰਕਰ, 7 ਅਕਤੂਬਰ (ਧਾਲੀਵਾਲ)-ਵੱਖਰੀ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਫ਼ੈਸਲੇ ਖ਼ਿਲਾਫ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਕੱਢਿਆ ਗਿਆ ਰੋਸ ਮਾਰਚ ਗੜ੍ਹਸ਼ੰਕਰ ਪਹੁੰਚਣ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਅੰਮ੍ਰਿਤਸਰ ਲਈ ਰਵਾਨਾ...
ਮਹਿਲਾ ਟੀ-20 ਏਸ਼ੀਆ ਕੱਪ : ਭਾਰਤ ਖ਼ਿਲਾਫ਼ ਟਾਸ ਜਿੱਤ ਕੇ ਟਾਸ ਜਿੱਤ ਕੇ ਪਾਕਿਸਤਾਨ ਕਰ ਰਿਹਾ ਪਹਿਲਾਂ ਬੱਲੇਬਾਜ਼ੀ
. . .  about 7 hours ago
ਢਾਕਾ, 7 ਅਕਤੂਬਰ-ਮਹਿਲਾ ਟੀ-20 ਏਸ਼ੀਆ ਕੱਪ 'ਚ ਭਾਰਤ ਅਤੇ ਪਾਕਿਸਤਾਨ ਦਾ ਅਹਿਮ ਮੁਕਾਬਲਾ ਅੱਜ ਹੋ ਰਿਹਾ ਹੈ। ਟਾਸ ਜਿੱਤ ਕੇ ਪਾਕਿਸਤਾਨ ਨੇ ਪਹਿਲਾਂ ਬੱਲੇਬਾਜ਼ੀ ਦਾ ਫ਼ੈਸਲਾ ਕੀਤਾ ਹੈ। 4 ਓਵਰਾਂ ਤੋਂ ਬਾਅਦ ਪਾਕਿਸਤਾਨ ਨੇ ਬਿਨਾਂ ਕਿਸੇ ਨੁਕਸਾਨ ਦੇ 25 ਦੌੜਾਂ ਬਣਾ...
ਈ.ਡੀ. ਵਲੋਂ ਮਲਹੋਤਰਾ ਗਰੁੱਪ ਦੇ ਮੁਲਾਜ਼ਮ ਦੇ ਘਰ ਛਾਪੇਮਾਰੀ
. . .  about 7 hours ago
ਮਾਨਸਾ, 7 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)-ਸ਼ਰਾਬ ਕਾਰੋਬਾਰੀਆਂ 'ਤੇ ਛਾਪੇਮਾਰੀ ਦੇ ਚਲਦਿਆਂ ਮਾਨਸਾ ਵਿਖੇ ਮਲਹੋਤਰਾ ਗਰੁੱਪ ਦੇ ਮੁਲਾਜ਼ਮ ਦੇ ਘਰ ਈ.ਡੀ. ਵਲੋਂ ਛਾਪੇਮਾਰੀ ਕੀਤੀ ਗਈ। ਲਗਭਗ 4 ਘੰਟੇ ਈ.ਡੀ. ਦੇ ਅਧਿਕਾਰੀ ਫ਼ਰੋਲਾ ਫ਼ਰਾਲੀ ਕਰਦੇ ਰਹੇ ਅਤੇ ਉਨ੍ਹਾਂ ਮੁਲਾਜ਼ਮ...
ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਡੀ.ਜੀ.ਪੀ. ਨੂੰ ਸ਼ਿਕਾਇਤ
. . .  about 7 hours ago
ਚੰਡੀਗੜ੍ਹ, 7 ਅਕਤੂਬਰ-(ਵਿਕਰਮਜੀਤ ਸਿੰਘ ਮਾਨ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਡੀ.ਜੀ.ਪੀ. ਪੰਜਾਬ ਨੂੰ ਚਿੱਠੀ ਲਿਖ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਸ਼ਿਕਾਇਤ ਕੀਤੀ ਗਈ ਹੈ। ਸ਼ਿਕਾਇਤ ਵਿਚ ਰਾਜਾ ਵੜਿੰਗ...
ਹਰਿਆਣਾ ਗੁਰਦੁਆਰਾ ਕਮੇਟੀ ਦੇ ਵਿਰੋਧ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਰੋਸ ਮਾਰਚ ਰਵਾਨਾ
. . .  about 8 hours ago
ਸ੍ਰੀ ਅਨੰਦਪੁਰ ਸਾਹਿਬ, 7 ਅਕਤੂਬਰ (ਕਰਨੈਲ ਸਿੰਘ, ਨਿੱਕੂਵਾਲ)-ਹਰਿਆਣਾ ਗੁਰਦੁਆਰਾ ਕਮੇਟੀ ਦੇ ਵਿਰੋਧ ਵਿਚ ਰੋਸ ਦਾ ਪ੍ਰਗਟਾਵਾ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਅਰਦਾਸ ਕਰਨ ਉਪਰੰਤ...
ਈ.ਡੀ. ਵਲੋਂ ਦੀਪ ਮਲਹੋਤਰਾ ਦੇ ਸੀ.ਏ. ਦਿਨੇਸ਼ ਗੁਪਤਾ ਦੇ ਘਰ ਛਾਪਾ
. . .  about 8 hours ago
ਫ਼ਰੀਦਕੋਟ, 7 ਅਕਤੂਬਰ (ਜਸਵੰਤ ਸਿੰਘ ਪੁਰਬਾ)-ਅੱਜ ਸਵੇਰੇ ਅਕਾਲੀ ਦਲ ਦੇ ਸਾਬਕਾ ਵਿਧਾਇਕ ਅਤੇ ਸ਼ਰਾਬ ਕਾਰੋਬਾਰੀ ਦੀਪ ਮਲਹੋਤਰਾ ਦੇ ਨਾਲ-ਨਾਲ ਸੀ.ਏ. ਦਿਨੇਸ਼ ਗੁਪਤਾ ਦੇ ਘਰ ਵਿਚ ਵੀ ਈ.ਡੀ. ਵਲੋਂ ਛਾਪੇਮਾਰੀ ਜਾਰੀ ਹੈ। ਜਲੰਧਰ ਤੋਂ ਈ.ਡੀ. ਦੇ ਆਏ ਅਧਿਕਾਰੀ ਜਾਂਚ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 19 ਹਾੜ ਸੰਮਤ 554

ਫਿਰੋਜ਼ਪੁਰ

ਛੁੱਟੀਆਂ ਖ਼ਤਮ ਹੋਣ ਦੇ ਬਾਵਜੂਦ ਸਕੂਲਾਂ 'ਚ ਨਹੀਂ ਪਰਤੀਆਂ ਰੌਣਕਾਂ

ਫ਼ਿਰੋਜ਼ਪੁਰ, 2 ਜੁਲਾਈ (ਤਪਿੰਦਰ ਸਿੰਘ, ਗੁਰਿੰਦਰ ਸਿੰਘ)-ਗਰਮੀਆਂ ਦੀਆਂ ਇਕ ਮਹੀਨੇ ਦੀਆਂ ਛੁੱਟੀਆਂ ਤੋਂ ਬਾਅਦ 1 ਜੁਲਾਈ ਤੋਂ ਖੁੱਲ੍ਹੇ ਪੰਜਾਬ ਸਕੂਲ ਸਿੱਖਿਆ ਬੋਰਡ ਨਾਲ ਸਬੰਧਿਤ ਸਰਕਾਰੀ ਤੇ ਏਡਿਡ ਸਕੂਲਾਂ ਵਿਚ ਅੱਜ ਦੂਜੇ ਦਿਨ ਵੀ ਹਾਜ਼ਰੀ ਨਾ-ਮਾਤਰ ਰਹੀ | ਸਰਕਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਭਾਵੇਂ ਸਕੂਲਾਂ ਵਿਚ ਅਧਿਆਪਕ ਤੇ ਨਾਨ-ਟੀਚਿੰਗ ਸਟਾਫ਼ ਹਾਜ਼ਰ ਸੀ, ਪਰ ਵਿਦਿਆਰਥੀਆਂ ਦੀ ਗਿਣਤੀ ਬਹੁਤ ਘੱਟ ਰਹੀ | 'ਅਜੀਤ' ਵਲੋਂ ਅੱਜ ਵੱਖ-ਵੱਖ ਸਕੂਲਾਂ ਦੇ ਕੀਤੇ ਦੌਰੇ ਦੌਰਾਨ ਦੇਖਣ ਵਿਚ ਆਇਆ ਕਿ ਵਿਦਿਆਰਥੀਆਂ ਦੀ ਅਣਹੋਂਦ ਕਾਰਨ ਲੱਗਣ ਦੇ ਬਾਵਜੂਦ ਸਕੂਲਾਂ 'ਚ ਰੌਣਕ ਨਜ਼ਰ ਨਹੀਂ ਆਈ | ਵਿਦਿਆਰਥੀਆਂ ਦੀ ਘੱਟ ਗਿਣਤੀ ਬਾਰੇ ਗੱਲਬਾਤ ਕਰਦਿਆਂ ਸਕੂਲਾਂ ਵਿਚ ਹਾਜ਼ਰ ਅਧਿਆਪਕਾਂ ਨੇ ਦੱਸਿਆ ਕਿ ਛੁੱਟੀਆਂ ਖ਼ਤਮ ਹੋਣ ਤੋਂ ਬਾਅਦ ਆਏ ਸ਼ੱੁਕਰਵਾਰ ਤੇ ਸਨਿਚਰਵਾਰ ਵਿਦਿਆਰਥੀਆਂ ਦੀ ਘੱਟ ਹਾਜ਼ਰੀ ਦਾ ਵੱਡਾ ਕਾਰਨ ਹੈ, ਜਦਕਿ ਕੁਝ ਅਧਿਆਪਕਾਂ ਦਾ ਕਹਿਣਾ ਹੈ ਕਿ ਪ੍ਰਾਈਵੇਟ ਸਕੂਲਾਂ ਵਿਚ ਛੁੱਟੀਆਂ 3 ਜੁਲਾਈ ਨੂੰ ਖ਼ਤਮ ਹੋ ਰਹੀਆਂ ਹਨ ਅਤੇ ਬੱਚਿਆਂ ਦੇ ਮਾਪੇ ਇਹ ਸੋਚ ਕੇ ਬੱਚੇ ਸਕੂਲ ਨਹੀਂ ਭੇਜਦੇ ਕਿ ਅੱਗੋਂ ਫਿਰ ਐਤਵਾਰ ਆ ਰਿਹਾ ਹੈ, ਦੋ ਦਿਨ ਕਿਹੜੀ ਸਕੂਲ ਵਿਚ ਪੜ੍ਹਾਈ ਹੋਵੇਗੀ | ਓਧਰ ਸਕੂਲ ਆਏ ਵਿਦਿਆਰਥੀਆਂ ਨੇ ਕਿਹਾ ਕਿ ਉਹ ਤਾਂ ਛੁੱਟੀਆਂ ਖ਼ਤਮ ਹੋਣ ਤੋਂ ਬਾਅਦ ਸਕੂਲ ਹਾਜ਼ਰ ਹੋਏ ਹਨ, ਪਰ ਦੋ ਦਿਨਾਂ ਤੋਂ ਪੜ੍ਹਾਈ ਨਾ ਹੋਣ ਕਾਰਨ ਉਨ੍ਹਾਂ ਦਾ ਸਕੂਲ ਆਉਣਾ ਵਿਅਰਥ ਗਿਆ ਹੈ, ਇਸ ਤੋਂ ਚੰਗਾ ਸੀ ਕਿ ਉਹ ਵੀ ਹੋਰ ਛੁੱਟੀਆਂ ਦਾ ਆਨੰਦ ਮਾਣਦੇ |
ਮਮਦੋਟ, (ਸੁਖਦੇਵ ਸਿੰਘ ਸੰਗਮ)-ਗਰਮੀਆਂ ਦੀਆਂ ਛੁੱਟੀਆਂ ਖ਼ਤਮ ਹੋਣ ਤੋਂ ਬਾਅਦ ਖੁੱਲੇ੍ਹ ਸਰਕਾਰੀ ਸਕੂਲਾਂ ਪ੍ਰਤੀ ਵਿਦਿਆਰਥੀਆਂ ਦਾ ਉਤਸ਼ਾਹ ਬੇਹੱਦ ਮੱਠਾ ਰਿਹਾ | ਵੱਖ-ਵੱਖ ਪ੍ਰਾਇਮਰੀ, ਹਾਈ ਤੇ ਸੈਕੰਡਰੀ ਸਕੂਲਾਂ ਦੇ ਕੁਝ ਜਾਣਕਾਰ ਅਧਿਆਪਕਾਂ ਨੇ ਦੱਸਿਆ ਪਹਿਲੇ ਅਤੇ ਦੂਜੇ ਦਿਨ ਸਕੂਲਾਂ ਵਿਚ ਮਸਾਂ 30 ਕੁ ਫ਼ੀਸਦੀ ਹਾਜ਼ਰੀ ਹੀ ਰਹੀ ਹੈ, ਜੋ ਕਿ ਸੋਮਵਾਰ ਤੋਂ ਪੂਰੀ ਹੋਣ ਦੀ ਸੰਭਾਵਨਾ ਹੈ |
ਸਕੂਲਾਂ 'ਚ ਨਹੀਂ ਪਹੁੰਚੇ ਬਹੁ-ਗਿਣਤੀ ਪਾੜ੍ਹੇ
ਜ਼ੀਰਾ, (ਜੋਗਿੰਦਰ ਸਿੰਘ ਕੰਡਿਆਲ)-ਗਰਮੀਆਂ ਦੀਆਂ ਛੁੱਟੀਆਂ ਤੋਂ ਬਾਅਦ ਸਰਕਾਰੀ ਸਕੂਲਾਂ ਵਿਚ ਰੌਣਕਾਂ ਨੇ ਮੁੜ ਦਸਤਕ ਦਿੱਤੀ, ਪਰ ਅਫ਼ਸੋਸ ਕਿ ਬਹੁ-ਗਿਣਤੀ ਵਿਦਿਆਰਥੀ ਅੱਜ ਸਕੂਲਾਂ ਵਿਚ ਨਹੀਂ ਪਹੁੰਚੇ | ਭਾਵੇਂ ਕਿ ਇਸ ਨੂੰ ਅਸੀਂ ਅੱਜ ਮੌਸਮ ਦੀ ਖ਼ਰਾਬੀ ਦਾ ਕਾਰਨ ਵੀ ਗਿਣ ਸਕਦੇ ਹਾਂ, ਕਿਉਂਕਿ ਦਿਨ ਚੜ੍ਹਦੇ ਤੋਂ ਹੀ ਕਿਣ-ਮਿਣ ਹੋਣ ਕਾਰਨ ਵਿਦਿਆਰਥੀਆਂ ਦੇ ਸਕੂਲ ਆਉਣ ਵਿਚ ਦਿੱਕਤ ਸੀ, ਪਰ ਦੂਜੇ ਪਾਸੇ ਅੱਜ ਅਤੇ ਕੱਲ੍ਹ ਐਤਵਾਰ ਹੋਣ ਨੂੰ ਵੀ ਪਾੜਿ੍ਹਆਂ ਦੇ ਸਕੂਲ ਨਾ ਆਉਣ ਦਾ ਕਾਰਨ ਮੰਨਿਆ ਜਾ ਰਿਹਾ ਹੈ, ਕਿਉਂਕਿ ਮੂਹਰੇ ਐਤਵਾਰ ਆਉਂਦਾ ਹੋਣ ਕਰਕੇ ਦੁਬਾਰਾ ਫਿਰ ਛੁੱਟੀ ਦਾ ਚਾਅ ਵਿਦਿਆਰਥੀ ਮਨਾਂ ਵਿਚ ਰਹਿੰਦਾ ਹੈ, ਜਿਸ ਕਾਰਨ ਉਹ ਗਰਮੀਆਂ ਦੀਆਂ ਛੁੱਟੀਆਂ ਦੇ ਨਾਲ-ਨਾਲ ਦੋ ਹੋਰ ਛੁੱਟੀਆਂ ਦਾ ਆਨੰਦ ਮਾਣਨਾ ਲੋਚਦੇ ਹਨ | ਇੱਥੇ ਇਹ ਵੀ ਗੌਰਤਲਬ ਹੈ ਕਿ ਮੌਸਮ ਖ਼ਰਾਬ ਹੋਣ ਦੇ ਬਾਵਜੂਦ ਵੀ ਅਧਿਆਪਕ ਵਰਗ ਸਰਕਾਰੀ ਹੁਕਮਾਂ ਅਨੁਸਾਰ ਸਵੇਰੇ ਕਾਹਲ ਨਾਲ ਆਪਣੇ-ਆਪਣੇ ਸਕੂਲਾਂ ਨੂੰ ਜਾਂਦਾ ਦਿਖਾਈ ਦਿੱਤਾ |
ਛੁੱਟੀਆਂ ਤੋਂ ਬਾਅਦ ਸਕੂਲਾਂ 'ਚ ਬੱਚਿਆਂ ਦੀ ਹਾਜ਼ਰੀ ਘਟੀ
ਗੁਰੂਹਰਸਹਾਏ, (ਹਰਚਰਨ ਸਿੰਘ ਸੰਧੂ, ਕਪਿਲ ਕੰਧਾਰੀ)-ਗਰਮੀਆਂ ਦੀਆਂ ਛੁੱਟੀਆਂ ਤੋਂ ਪੰਜਾਬ ਦੇ ਸਕੂਲਾਂ ਵਿਚ ਬੱਚਿਆਂ ਦੀਆਂ ਹਾਜ਼ਰੀ ਦਾ ਘਟਣਾ ਚਿੰਤਾ ਦਾ ਵਿਸ਼ਾ ਬਣ ਗਿਆ ਹੈ | ਇਲਾਕੇ ਦੇ ਵੱਖ-ਵੱਖ ਸਕੂਲਾਂ ਤੋਂ ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਅੱਜ ਦੂਸਰੇ ਦਿਨ ਵੀ ਸਕੂਲਾਂ ਵਿਚ ਬੱਚਿਆਂ ਦੀ ਹਾਜ਼ਰੀ 20 ਫ਼ੀਸਦੀ ਤੋਂ ਘੱਟ ਹੀ ਰਹੀ | ਇਸ ਸੰਬੰਧੀ ਜਦੋਂ ਵੱਖ-ਵੱਖ ਸਕੂਲ ਮੁਖੀਆਂ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਖੇਤਾਂ 'ਚ ਝੋਨੇ ਦੀ ਬਿਜਾਈ ਦਾ ਸੀਜ਼ਨ ਹੋਣ ਕਾਰਨ ਕਈ ਬੱਚੇ ਦੂਸਰੇ ਪਿੰਡਾਂ ਵਿਚ ਮਜ਼ਦੂਰੀ ਕਰਨ ਆਪਣੇ ਮਾਪਿਆਂ ਨਾਲ ਗਏ ਹਨ, ਜਦੋਂ ਕਿ ਕਈ ਬੱਚੇ ਆਪਣੇ ਮਾਪਿਆਂ ਨਾਲ ਆਪਣੇ ਖੇਤਾਂ ਵਿਚ ਰੁੱਝੇ ਹੋਣ ਕਾਰਨ ਸਕੂਲ ਵਿਚ ਨਹੀਂ ਆ ਰਹੇ | ਉਨ੍ਹਾਂ ਕਿਹਾ ਕਿ ਡੋਰ-ਟੂ-ਡੋਰ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਦੋ-ਚਾਰ ਦਿਨ ਵਿਚ ਸੌ ਫ਼ੀਸਦੀ ਬੱਚਿਆਂ ਨੂੰ ਸਕੂਲਾਂ ਵਿਚ ਵਾਪਸ ਲਿਆਇਆ ਜਾਵੇਗਾ |
ਮੌਸਮ ਦੀ ਖ਼ਰਾਬੀ ਕਾਰਨ ਵੀ ਬੱਚਿਆਂ ਦੀ ਹਾਜ਼ਰੀ ਰਹੀ ਘੱਟ
ਤਲਵੰਡੀ ਭਾਈ, (ਕੁਲਜਿੰਦਰ ਸਿੰਘ ਗਿੱਲ, ਰਵਿੰਦਰ ਸਿੰਘ ਬਜਾਜ)-ਗਰਮੀ ਦੀਆਂ ਛੁੱਟੀਆਂ ਬਾਅਦ ਅੱਜ ਪਹਿਲੇ ਦਿਨ ਇਸ ਖੇਤਰ ਦੇ ਸਕੂਲ ਆਮ ਵਾਂਗ ਖੁੱਲ੍ਹੇ ਪ੍ਰੰਤੂ ਸਵੇਰ ਤੋਂ ਹੋ ਰਹੀ ਬਾਰਿਸ਼ ਕਾਰਨ ਸਰਕਾਰੀ ਸਕੂਲਾਂ ਵਿਚ ਬੱਚਿਆਂ ਦੀ ਹਾਜ਼ਰੀ ਘੱਟ ਰਹੀ, ਜਿਸ ਦੇ ਚੱਲਦਿਆਂ ਸਕੂਲਾਂ ਵਿਚ ਰੌਣਕਾਂ ਨਹੀਂ ਲੱਗ ਸਕੀਆਂ ਅਤੇ ਪੜ੍ਹਾਈ ਦਾ ਕੰਮ ਵੀ ਪ੍ਰਭਾਵਿਤ ਹੋਇਆ | ਦੱਸਣਯੋਗ ਹੈ ਕਿ ਗਰਮੀ ਦੀਆਂ ਛੁੱਟੀਆਂ ਖ਼ਤਮ ਹੋਣ 'ਤੇ ਸਕੂਲ ਮੁੜ ਲੱਗਣ ਸਮੇਂ ਆਮ ਤੌਰ 'ਤੇ ਸਰਕਾਰੀ ਪ੍ਰਾਇਮਰੀ ਸਕੂਲਾਂ 'ਚ ਹਰ ਵਰ੍ਹੇ ਹੀ ਹਾਜ਼ਰੀ ਆਮ ਨਾਲੋਂ ਘੱਟ ਰਹਿੰਦੀ ਹੈ, ਪਰ ਅੱਜ ਸਵੇਰ ਤੋਂ ਹੋ ਰਹਿ ਮਾਨਸੂਨ ਦੀ ਪਹਿਲੀ ਬਰਸਾਤ ਕਰਨ ਤਮਾਮ ਸਕੂਲਾਂ 'ਚ ਬੱਚੇ ਨਾਂਹ ਦੇ ਬਰਾਬਰ ਪੁੱਜੇ | ਜਦਕਿ ਮਿਡਲ ਅਤੇ ਹਾਈ ਸਕੂਲਾਂ ਦੀ ਹਾਜ਼ਰੀ ਵੀ ਮੌਸਮ ਦੀ ਖ਼ਰਾਬੀ ਕਰਨ ਪ੍ਰਭਾਵਿਤ ਹੋਈ |
ਪਹਿਲੇ ਤੇ ਦੂਜੇ ਦਿਨ ਸਕੂਲਾਂ 'ਚ ਵਿਦਿਆਰਥੀਆਂ ਦੀ ਹਾਜ਼ਰੀ ਰਹੀ ਘੱਟ
ਮੁੱਦਕੀ, (ਭੁਪਿੰਦਰ ਸਿੰਘ)-ਜੂਨ ਦੀਆਂ ਛੁੱਟੀਆਂ ਤੋਂ ਬਾਅਦ 1 ਜੁਲਾਈ ਨੂੰ ਖੁੱਲ੍ਹੇ ਸਕੂਲਾਂ 'ਚ ਵਿਦਿਆਰਥੀਆਂ ਦੀ ਗਿਣਤੀ ਘੱਟ ਰਹੀ | ਕਸਬਾ ਮੁੱਦਕੀ ਵਿਚ ਕਾਫ਼ੀ ਬਾਰਿਸ਼ ਪੈਣ ਕਾਰਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਚ 1 ਜੁਲਾਈ ਨੂੰ ਵਿਦਿਆਰਥੀਆਂ ਦੀਆਂ ਗਿਣਤੀ 10 ਤੋਂ 15 ਫ਼ੀਸਦੀ ਰਹੀ | ਜਦਕਿ ਸਰਕਾਰੀ ਕੰਨਿਆ ਸਕੂਲ 'ਚ ਹਾਜ਼ਰ ਵਿਦਿਆਰਥੀਆਂ ਦੀ ਗਿਣਤੀ ਲਗਪਗ 30 ਫ਼ੀਸਦੀ ਰਹੀ | ਅੱਜ ਦੂਜੇ ਦਿਨ ਵਿਦਿਆਰਥੀਆਂ ਦੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਚ 30 ਫ਼ੀਸਦੀ ਅਤੇ ਸਰਕਾਰੀ ਕੰਨਿਆ ਸਕੂਲ ਵਿਚ ਲਗਪਗ 50 ਫ਼ੀਸਦੀ ਰਹੀ | ਇਨ੍ਹਾਂ ਦਿਨਾਂ ਵਿਚ ਸਕੂਲਾਂ 'ਚ ਵਿਦਿਆਰਥੀਆਂ ਦੀ ਘੱਟ ਰਹੀ ਹਾਜ਼ਰੀ ਦਾ ਇਕ ਪਹਿਲੂ ਝੋਨੇ ਦੀ ਲਵਾਈ ਵੀ ਹੈ, ਕਿਉਂਕਿ ਕੁਝ ਵਿਦਿਆਰਥੀ ਆਪਣੇ ਮਾਪਿਆਂ ਨਾਲ ਝੋਨਾ ਲਵਾ ਰਹੇ ਹਨ | ਇਸ ਲਈ ਉਕਤ ਕਾਰਨਾਂ ਕਰਕੇ ਵੀ ਵਿਦਿਆਰਥੀਆਂ ਦੀ ਹਾਜ਼ਰੀ ਘੱਟ ਰਹੀ |
ਸਰਕਾਰੀ ਸਕੂਲ ਆਰਿਫ਼ ਕੇ 'ਚ ਕਰੀਬ 100 ਵਿਦਿਆਰਥੀ ਹੀ ਪਹੁੰਚੇ
ਆਰਿਫ਼ ਕੇ, (ਬਲਬੀਰ ਸਿੰਘ ਜੋਸਨ)-ਜਾਣਕਾਰੀ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਆਰਿਫ਼ ਕੇ ਵਿਚ ਕਰੀਬ 600 ਵਿਦਿਆਰਥੀ ਪੜ੍ਹਦੇ ਹਨ | ਜੂਨ ਮਹੀਨੇ ਦੀਆਂ ਛੁੱਟੀਆਂ ਖ਼ਤਮ ਹੋਣ ਤੋਂ ਬਾਅਦ ਸਕੂਲ ਵਿਚ ਵਿਦਿਆਰਥੀਆਂ ਦੇ ਆਉਣ ਦਾ ਰੁਝਾਨ ਬਹੁਤ ਮੱਠਾ ਪੈ ਗਿਆ ਅਤੇ 600 ਵਿਦਿਆਰਥੀਆਂ 'ਚੋਂ ਮਹਿਜ਼ ਹੀ ਕਰੀਬ 100 ਦੇ ਵਿਦਿਆਰਥੀ ਸਕੂਲ ਵਿਚ ਹਾਜ਼ਰ ਹੋਏ ਹਨ | ਛੁੱਟੀਆਂ ਤੋਂ ਬਾਅਦ ਸਕੂਲ ਖੁੱਲ੍ਹਣ ਸਮੇਂ ਕਰੀਬ 500 ਦੇ ਵਿਦਿਆਰਥੀਆਂ ਦੀ ਘੱਟ ਗਿਣਤੀ ਪਿੱਛੇ ਸਕੂਲ ਦੇ ਅਧਿਆਪਕ ਜ਼ਿੰਮੇਵਾਰ ਹਨ, ਕਿਉਂਕਿ ਸਕੂਲ ਦੇ ਵਿਚ ਜ਼ਿਆਦਾਤਰ ਐੱਸ.ਸੀ ਪਰਿਵਾਰਾਂ ਦੇ ਵਿਦਿਆਰਥੀ ਪੜ੍ਹਦੇ ਹਨ | ਝੋਨੇ ਦਾ ਸੀਜ਼ਨ ਚੱਲਣ ਕਾਰਨ ਜਿਨ੍ਹਾਂ ਨੂੰ ਸਕੂਲ ਅਧਿਆਪਕਾਂ ਵਲੋਂ ਝੋਨਾ ਲਗਾਉਣ ਦੀ ਆਗਿਆ ਵੀ ਦਿੱਤੀ ਗਈ | ਜਦੋਂ ਇਸ ਬਾਬਤ ਸਕੂਲ ਦੇ ਪਿ੍ੰਸੀਪਲ ਨਾਲ ਗੱਲ ਕਰਨੀ ਚਾਹੀ ਤਾਂ ਉਨ੍ਹਾਂ ਨਾਲ ਸੰਪਰਕ ਨਹੀਂ ਹੋ ਸਕਿਆ |
ਬਰਸਾਤ ਦੇ ਮੌਸਮ ਅਤੇ ਝੋਨੇ ਦੀ ਲਵਾਈ ਦਾ ਸੀਜ਼ਨ ਹੋਣ ਕਾਰਨ ਬੱਚੇ ਰਹੇ ਗ਼ੈਰ ਹਾਜ਼ਰ
ਪੰਜੇ ਕੇ ਉਤਾੜ, (ਪੱਪੂ ਸੰਧਾ)-ਸਰਹੱਦੀ ਖੇਤਰ ਮੰਡੀ ਪੰਜੇ ਕੇ ਉਤਾੜ ਅਤੇ ਆਸ-ਪਾਸ ਦੇ ਪਿੰਡਾਂ ਦੇ ਸਕੂਲ ਅੱਜ ਗਰਮੀ ਦੀਆਂ ਛੁੱਟੀਆਂ ਤੋਂ ਬਾਅਦ ਖੁੱਲ੍ਹੇ, ਪਰ ਮੌਸਮ ਖ਼ਰਾਬ ਹੋਣ ਕਰਕੇ ਕਿਣ-ਮਿਣ ਹੋਣ ਦੇ ਚੱਲਦਿਆਂ ਸਕੂਲਾਂ 'ਚ ਬੱਚਿਆਂ ਦੀ ਗਿਣਤੀ ਬਹੁਤ ਘੱਟ ਰਹੀ, ਜਿਸ ਕਾਰਨ ਸਕੂਲਾਂ 'ਚ ਰੌਣਕਾਂ ਨਹੀਂ ਲੱਗੀਆਂ ਤੇ ਪੜ੍ਹਾਈ ਵੀ ਪੂਰੀ ਤਰ੍ਹਾਂ ਨਹੀਂ ਹੋਈ | ਬਰਸਾਤ ਦੇ ਮੌਸਮ ਕਾਰਣ ਸਕੂਲਾਂ ਵਿਚ ਬੱਚਿਆਂ ਦੀ ਗਿਣਤੀ 25-30 ਫ਼ੀਸਦੀ ਹੀ ਰਹੀ | 'ਅਜੀਤ' ਦੇ ਪੱਤਰਕਾਰ ਨਾਲ ਗੱਲਬਾਤ ਕਰਦਿਆਂ ਵੱਖ-ਵੱਖ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੇ ਦੱਸਿਆ ਕਿ ਝੋਨੇ ਦਾ ਸੀਜ਼ਨ ਪੂਰੇ ਜ਼ੋਰਾਂ 'ਤੇ ਚੱਲ ਰਿਹਾ ਹੈ, ਇਸ ਕਰਕੇ ਬੱਚੇ ਵੀ ਆਪਣੇ ਮਾਪਿਆਂ ਨਾਲ ਝੋਨਾ ਲਗਵਾ ਰਹੇ ਹਨ | ਇਸ ਕਰਕੇ ਸਕੂਲਾਂ ਵਿਚ ਬੱਚਿਆਂ ਦੀ ਗਿਣਤੀ ਘੱਟ ਰਹੀ ਹੈ | ਇਸ ਕਰਕੇ ਜਦੋਂ ਤੱਕ ਝੋਨਾ ਨਹੀਂ ਲੱਗ ਜਾਂਦਾ, ਆਉਣ ਵਾਲੇ ਦਿਨਾਂ ਵਿਚ ਵੀ ਬੱਚਿਆਂ ਦੀ ਗਿਣਤੀ ਘੱਟ ਰਹੇਗੀ |

ਹਥਿਆਰਾਂ ਸਮੇਤ ਅੱਧੀ ਦਰਜਨ ਲੁਟੇਰੇ ਕਾਬੂ

ਮਖੂ, 2 ਜੁਲਾਈ (ਵਰਿੰਦਰ ਮਨਚੰਦਾ, ਮੇਜਰ ਸਿੰਘ ਥਿੰਦ)-ਪੁਲਿਸ ਥਾਣਾ ਮਖੂ ਨੇ ਲੁੱਟਾਂ-ਖੋਹਾਂ ਕਰਨ ਵਾਲੇ ਅੱਧੀ ਦਰਜਨ ਲੁਟੇਰਿਆਂ ਨੂੰ ਕਾਬੂ ਕੀਤਾ ਹੈ | ਥਾਣਾ ਮਖੂ ਦੇ ਐੱਸ.ਐੱਚ.ਓ. ਇੰਸਪੈਕਟਰ ਜਤਿੰਦਰ ਸਿੰਘ ਨੇ ਦੱਸਿਆ ਕਿ ਇਹ ਲੁਟੇਰੇ ਲੁੱਟ ਦੀ ਵੱਡੀ ਵਾਰਦਾਤ ਕਰਨ ਦੀ ...

ਪੂਰੀ ਖ਼ਬਰ »

ਪੰਜਾਬ ਸਰਕਾਰ ਬੇਅਦਬੀ ਦੇ ਦੋਸ਼ੀਆਂ ਖ਼ਿਲਾਫ਼ ਤੁਰੰਤ ਕਾਰਵਾਈ ਕਰੇ- ਬੀ.ਕੇ.ਯੂ ਖੋਸਾ

ਖੋਸਾ ਦਲ ਸਿੰਘ, 2 ਜੁਲਾਈ (ਮਨਪ੍ਰੀਤ ਸਿੰਘ ਸੰਧੂ)-ਭਾਰਤੀ ਕਿਸਾਨ ਯੂਨੀਅਨ ਖੋਸਾ ਦੀ ਮੀਟਿੰਗ ਨਛੱਤਰ ਸਿੰਘ ਵਰਪਾਲ ਵਿੱਤ ਸਕੱਤਰ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਨਛੱਤਰ ਸਿੰਘ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ...

ਪੂਰੀ ਖ਼ਬਰ »

ਜ਼ਮੀਨੀ ਵਿਵਾਦ ਨੂੰ ਲੈ ਕੇ ਨਣਦ-ਭਰਜਾਈ ਦੀ ਬੁਰੀ ਤਰ੍ਹਾਂ ਨਾਲ ਕੁੱਟਮਾਰ-ਵੀਡੀਓ ਹੋਈ ਵਾਇਰਲ

ਅਬੋਹਰ, 2 ਜੁਲਾਈ (ਸੁਖਜੀਤ ਸਿੰਘ ਬਰਾੜ)-ਢਾਣੀ ਕੜਾਕਾ ਸਿੰਘ 'ਚ ਜ਼ਮੀਨੀ ਵਿਵਾਦ ਨੂੰ ਲੈ ਕੇ 2 ਗੁੱਟਾਂ 'ਚ ਭਿੜੰਤ ਹੋ ਗਈ ਜਿਸ 'ਚ ਹਮਲਾਵਰਾਂ ਵਲੋਂ ਮਹਿਲਾਵਾਂ ਦੇ ਨਾਲ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ | ਜ਼ਖਮੀ ਮਹਿਲਾਵਾਂ ਨੂੰ ਇਲਾਜ ਲਈ ਅਬੋਹਰ ਦੇ ਸਰਕਾਰੀ ਹਸਪਤਾਲ ...

ਪੂਰੀ ਖ਼ਬਰ »

300 ਯੂਨਿਟ ਬਿਜਲੀ ਮੁਆਫ਼ ਕਰ ਕੇ 'ਆਪ' ਸਰਕਾਰ ਨੇ ਸਮੂਹ ਵਰਗਾਂ ਨੂੰ ਰਾਹਤ ਦਿੱਤੀ-ਗਿੱਲ, ਭਲੂਰੀਆ

ਜ਼ੀਰਾ, 2 ਜੁਲਾਈ (ਮਨਜੀਤ ਸਿੰਘ ਢਿੱਲੋਂ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਨੇ ਵੋਟਾਂ ਤੋਂ ਪਹਿਲਾਂ ਦਿੱਤੀਆਂ ਗਾਰੰਟੀਆਂ ਤਹਿਤ 300 ਯੂਨਿਟ ਬਿਜਲੀ ਮੁਆਫ਼ ਕਰਕੇ ਪੰਜਾਬ ਦੇ ਸਮੂਹ ਵਰਗਾਂ ਦੇ ਵਾਸੀਆਂ ਨੂੰ ਵੱਡੀ ਰਾਹਤ ...

ਪੂਰੀ ਖ਼ਬਰ »

ਦੇਵ ਸਮਾਜ ਕਾਲਜ ਫ਼ਾਰ ਵੂਮੈਨ ਦੇ ਇਤਿਹਾਸ ਵਿਭਾਗ ਦੀਆਂ ਵਿਦਿਆਰਥਣਾਂ ਨੇ ਸਫਲਤਾ ਦੀਆਂ ਸਿਖ਼ਰਾਂ ਛੂਹੀਆਂ

ਫ਼ਿਰੋਜ਼ਪੁਰ, 2 ਜੁਲਾਈ (ਤਪਿੰਦਰ ਸਿੰਘ)-ਦੇਵ ਸਮਾਜ ਕਾਲਜ ਫ਼ਾਰ ਵੂਮੈਨ ਫ਼ਿਰੋਜ਼ਪੁਰ ਦੇ ਇਤਿਹਾਸ ਵਿਭਾਗ ਦੀ ਪ੍ਰੀਖਿਆ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਕਾਲਜ ਦੇ ਇਤਿਹਾਸ ਵਿਭਾਗ ਦੇ ਵਿਦਿਆਰਥੀਆਂ ਨੇ ਐਮ.ਏ. ਦੂਜੇ ਸਮੈਸਟਰ ਦੀ ਪ੍ਰੀਖਿਆ 'ਚ ਸਭ ਤੋਂ ਵੱਧ ਅੰਕ ...

ਪੂਰੀ ਖ਼ਬਰ »

ਹੈਰੋਇਨ ਤੇ ਨਕਦੀ ਸਮੇਤ 1 ਕਾਬੂ

ਫ਼ਿਰੋਜ਼ਪੁਰ, 2 ਜੁਲਾਈ (ਗੁਰਿੰਦਰ ਸਿੰਘ)-ਥਾਣਾ ਸਿਟੀ ਪੁਲਿਸ ਨੇ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਕੋਲੋਂ 11 ਗ੍ਰਾਮ ਹੈਰੋਇਨ ਤੇ 1400 ਰੁਪਏ ਨਕਦੀ ਬਰਾਮਦ ਕੀਤੀ ਹੈ | ਜਾਣਕਾਰੀ ਦਿੰਦਿਆਂ ਥਾਣਾ ਸਿਟੀ ਫ਼ਿਰੋਜ਼ਪੁਰ ਦੇ ਸਹਾਇਕ ਥਾਣੇਦਾਰ ਅਜਮੇਰ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਪ੍ਰਾਚੀਨ ਕਾਲੀ ਮਾਤਾ ਮੰਦਰ 'ਚ ਮਹਾਂਮਾਈ ਦੀ ਚੌਂਕੀ ਕਰਵਾਈ

ਮਖੂ, 2 ਜੁਲਾਈ (ਵਰਿੰਦਰ ਮਨਚੰਦਾ, ਮੇਜਰ ਸਿੰਘ ਥਿੰਦ)-ਪ੍ਰਾਚੀਨ ਕਾਲੀ ਮਾਤਾ ਮੰਦਰ ਮਖੂ ਵਿਖੇ 1008 ਮਹਾਂਮੰਡਲੇਸ਼ਵਰ ਸਵਾਮੀ ਕਮਲ ਪੁਰੀ ਮਹਾਰਾਜ ਦੇ ਆਸ਼ੀਰਵਾਦ ਸਦਕਾ ਮੂਰਤੀਆਂ ਦੀ ਸਥਾਪਨਾ ਕਰਨ ਤੋਂ ਬਾਅਦ ਦੇਰ ਰਾਤ ਨੂੰ ਮਹਾਂਮਾਈ ਦੀ ਚੌਂਕੀ ਕਰਵਾਈ ਗਈ | ਇਸ ਮੌਕੇ ...

ਪੂਰੀ ਖ਼ਬਰ »

ਆਂਗਣਵਾੜੀ ਯੂਨੀਅਨ ਵਲੋਂ ਡਾ. ਬਲਜੀਤ ਕੌਰ ਦੇ ਮਾਣ ਭੱਤੇ ਬਾਰੇ ਦਿੱਤੇ ਬਿਆਨ ਦੀ ਨਿਖੇਧੀ

ਜ਼ੀਰਾ, 2 ਜੁਲਾਈ (ਮਨਜੀਤ ਸਿੰਘ ਢਿੱਲੋਂ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਪਿਛਲੇ ਦਿਨੀਂ ਪੰਜਾਬ ਦੀ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਮੰਤਰੀ ਡਾ: ਬਲਜੀਤ ਕੌਰ ਵਲੋਂ ਵਰਕਰਾਂ ਤੇ ਹੈਲਪਰਾਂ ਦੇ ਮਾਣ ਭੱਤੇ ਵਿਚ ਵਾਧੇ ਸੰਬੰਧੀ ਦਿੱਤੇ ਗਏ ...

ਪੂਰੀ ਖ਼ਬਰ »

ਮੰਗਾਂ ਨਾ ਮੰਨੀਆਂ ਗਈਆਂ ਤਾਂ ਮੰਤਰੀ ਦੇ ਘਰ ਅੱਗੇ ਫ਼ਰੀਦਕੋਟ ਵਿਖੇ ਕੀਤਾ ਜਾਵੇਗਾ ਰੋਸ ਪ੍ਰਦਰਸ਼ਨ-ਕੁਲਜੀਤ ਕੌਰ

ਗੁਰੂਹਰਸਹਾਏ, 2 ਜੁਲਾਈ (ਹਰਚਰਨ ਸਿੰਘ ਸੰਧੂ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੀ ਮੰਤਰੀ ਡਾ: ਬਲਜੀਤ ਕੌਰ ਦੇ ਉਸ ਬਿਆਨ ਦੀ ਜ਼ੋਰਦਾਰ ਨਿੰਦਾ ਕੀਤੀ ਹੈ, ਜਿਸ ਵਿਚ ਉਨ੍ਹਾਂ ਨੇ ਕਿਹਾ ਹੈ ਕਿ ...

ਪੂਰੀ ਖ਼ਬਰ »

ਸਰਕਾਰੀ ਸਕੂਲ ਫ਼ਤਹਿਗੜ੍ਹ ਸਭਰਾ ਦਾ ਬਾਰ੍ਹਵੀਂ ਦਾ ਨਤੀਜਾ ਸ਼ਾਨਦਾਰ

ਮੱਲਾਂਵਾਲਾ, 2 ਜੁਲਾਈ (ਗੁਰਦੇਵ ਸਿੰਘ, ਸੁਰਜਨ ਸਿੰਘ ਸੰਧੂ)-ਸ਼ਹੀਦ ਸਰਦਾਰ ਸ਼ਾਮ ਸਿੰਘ ਅਟਾਰੀ ਐਜੂਕੇਸ਼ਨ ਸੁਸਾਇਟੀ ਅਧੀਨ ਚੱਲ ਰਹੀ ਵਿੱਦਿਅਕ ਸੰਸਥਾ ਸ.ਸ.ਸ.ਸ ਅਟਾਰੀ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਫ਼ਤਹਿਗੜ੍ਹ ਸਭਰਾ ਦੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ...

ਪੂਰੀ ਖ਼ਬਰ »

ਹਾਮਦ ਸੁਸਾਇਟੀ ਵਿਖੇ ਮਨਾਇਆ ਇੰਟਰਨੈਸ਼ਨਲ ਕੋਆਪ੍ਰੇਟਿਵ ਡੇਅ

ਮਮਦੋਟ/ਲੱਖੋ ਕੇ ਬਹਿਰਾਮ, 2 ਜੁਲਾਈ (ਸੁਖਦੇਵ ਸਿੰਘ ਸੰਗਮ, ਰਜਿੰਦਰ ਸਿੰਘ ਹਾਂਡਾ)-ਨੇੜਲੇ ਪਿੰਡ ਹਾਮਦ ਦੀ ਸੁਸਾਇਟੀ ਵਿਖੇ ਵਿਸ਼ਾਲ ਬਿੰਦਰਾ ਮੈਨੇਜਰ ਕੋਆਪ੍ਰੇਟਿਵ ਬੈਂਕ ਮਮਦੋਟ ਦੀ ਅਗਵਾਈ ਹੇਠ ਇੰਟਰਨੈਸ਼ਨਲ ਕੋਆਪ੍ਰੇਟਿਵ ਡੇਅ ਮਨਾਉਂਦਿਆਂ ਕੈਂਪ ਲਗਾ ਕੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਮੀਟਿੰਗ

ਕੁੱਲਗੜ੍ਹੀ, 2 ਜੁਲਾਈ (ਸੁਖਜਿੰਦਰ ਸਿੰਘ ਸੰਧੂ)- ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਮੀਟਿੰਗ ਪਿੰਡ ਰੁਕਣ ਸ਼ਾਹ ਵਾਲਾ ਵਿਖੇ ਬਲਾਕ ਘੱਲ ਖੁਰਦ ਦੇ ਪ੍ਰਧਾਨ ਹਰਪਾਲ ਸਿੰਘ ਸੰਧੂ ਦੀ ਅਗਵਾਈ ਹੇਠ ਹੋਈ | ਮੀਟਿੰਗ ਵਿਚ ਪੰਜਾਬ ਨੂੰ ਹਰਿਆ-ਭਰਿਆ ਬਣਾਉਣ ਲਈ ਵਿਚਾਰ ਚਰਚਾ ...

ਪੂਰੀ ਖ਼ਬਰ »

ਸੇਂਟ ਸਟੀਫ਼ਨ ਕਾਨਵੈਂਟ ਸਕੂਲ ਨੇ ਪ੍ਰਾਪਤ ਕੀਤਾ ਜ਼ਿਲ੍ਹਾ ਪੱਧਰੀ ਪੁਰਸਕਾਰ

ਕੁੱਲਗੜ੍ਹੀ, 2 ਜੁਲਾਈ (ਸੁਖਜਿੰਦਰ ਸਿੰਘ ਸੰਧੂ)- ਭਾਰਤ ਸਰਕਾਰ ਦੀ 'ਸਵੱਛ ਭਾਰਤ ਸਵੱਛ ਵਿਦਿਆਲਿਆ' ਸਕੀਮ ਤਹਿਤ ਡਿਪਾਰਟਮੈਂਟ ਆਫ਼ ਸਕੂਲ ਐਜੂਕੇਸ਼ਨ ਅਤੇ ਮਨਿਸਟਰੀ ਆਫ਼ ਐਜੂਕੇਸ਼ਨ ਭਾਰਤ ਸਰਕਾਰ ਦੁਆਰਾ 2021-22 ਦੇ ਕਰਵਾਏ ਗਏ ਸਰਵੇਖਣ ਵਿਚ ਸੇਂਟ ਸਟੀਫਨ ਕਾਨਵੈਂਟ ...

ਪੂਰੀ ਖ਼ਬਰ »

ਸ਼ਹੀਦ ਕਰਤਾਰ ਸਿੰਘ ਸਰਾਭਾ ਲੋਕ ਚੇਤਨਾ ਮੰਚ ਵਲੋਂ ਭਾਈ ਪਲਵਿੰਦਰ ਸਿੰਘ ਮੱਤੜ ਦਾ ਸਨਮਾਨ

ਮਮਦੋਟ, 2 ਜੁਲਾਈ (ਸੁਖਦੇਵ ਸਿੰਘ ਸੰਗਮ)-ਗੁਰਦੁਆਰਾ ਸਿੰਘ ਸਭਾ ਮਮਦੋਟ ਦੇ ਮੁੱਖ ਸੇਵਾਦਾਰ ਭਾਈ ਪਲਵਿੰਦਰ ਸਿੰਘ ਮੱਤੜ ਨੂੰ ਸ਼ਹੀਦ ਕਰਤਾਰ ਸਿੰਘ ਸਰਾਭਾ ਲੋਕ ਚੇਤਨਾ ਮੰਚ ਮਮਦੋਟ ਵਲੋਂ ਉਨ੍ਹਾਂ ਦੀਆਂ ਮਮਦੋਟ ਵਿਖੇ ਨਿਭਾਈਆਂ ਜਾ ਰਹੀਆਂ ਵਡਮੁੱਲੀਆਂ ਸੇਵਾਵਾਂ ...

ਪੂਰੀ ਖ਼ਬਰ »

70 ਹਜ਼ਾਰ ਦੀ ਠੱਗੀ ਮਾਰਨ ਦੇ ਮਾਮਲੇ 'ਚ 3 ਵਿਰੁੱਧ ਮਾਮਲਾ ਦਰਜ

ਫ਼ਿਰੋਜ਼ਪੁਰ, 2 ਜੁਲਾਈ (ਰਾਕੇਸ਼ ਚਾਵਲਾ)-ਫ਼ਿਰੋਜ਼ਪੁਰ ਸ਼ਹਿਰ ਦੇ ਮੱਲਵਾਲ ਰੋਡ ਸਥਿਤ ਮਸ਼ਹੂਰ ਬਾਵਾ ਆਈਸਕ੍ਰੀਮ ਵਾਲਿਆਂ ਨਾਲ ਵਟਸਐਪ 'ਤੇ ਸਕੈਨਰ ਕੋਡ ਰਾਹੀਂ ਪੈਸੇ ਟਰਾਂਸਫ਼ਰ ਕਰਨ ਦੇ ਨਾਂਅ 'ਤੇ 70 ਹਜ਼ਾਰ ਦੀ ਠੱਗੀ ਮਾਰਨ ਦੇ ਮਾਮਲੇ 'ਚ ਥਾਣਾ ਕੈਂਟ ਪੁਲਿਸ ਨੇ 3 ...

ਪੂਰੀ ਖ਼ਬਰ »

ਮਾਈ ਭਾਗੋ ਕਾਲਜ ਦੀਆਂ ਵਿਦਿਆਰਥਣਾਂ ਨੇ ਪੋਸਟ ਬੇਸਿਕ ਨਤੀਜਿਆਂ 'ਚ ਫਿਰ ਕਰਵਾਈ ਬੱਲੇ-ਬੱਲੇ

ਤਰਨ ਤਾਰਨ, 2 ਜੁਲਾਈ (ਹਰਿੰਦਰ ਸਿੰਘ)-ਬਾਬਾ ਫ਼ਰੀਦ ਯੂਨੀਵਰਸਿਟੀ ਵਲੋਂ ਐਲਾਨੇ ਪੋਸਟ ਬੇਸਿਕ ਪਹਿਲਾ ਸਾਲ ਦੇ ਨਤੀਜੇ ਵਿਚ ਇਸ ਵਾਰ ਫਿਰ ਤੋਂ ਮਾਈ ਭਾਗੋ ਕਾਲਜ ਦੀ ਹਰਮਨਪ੍ਰੀਤ ਕੌਰ ਅਤੇ ਹਰਵਿੰਦਰ ਕੌਰ ਨੇ ਪੰਜਾਬ 'ਚੋਂ ਪਹਿਲਾ ਅਤੇ ਦੂਸਰਾ ਸਥਾਨ ਪ੍ਰਾਪਤ ਕੀਤਾ ਹੈ | ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਜ਼ਿਲ੍ਹਾ ਪੱਧਰੀ ਮੀਟਿੰਗ

ਮੱਲਾਂਵਾਲਾ, 2 ਜੁਲਾਈ (ਗੁਰਦੇਵ ਸਿੰਘ, ਸੁਰਜਨ ਸਿੰਘ ਸੰਧੂ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਮੱਲਾਂਵਾਲਾ ਵਿਖੇ ਹੋਈ, ਜਿਸ ਦੀ ਪ੍ਰਧਾਨਗੀ ਹਰਬੰਸ ਸਿੰਘ ਕੌੜਾ ਜ਼ਿਲ੍ਹਾ ਪ੍ਰਧਾਨ ਨੇ ਕੀਤੀ | ਮੀਟਿੰਗ 'ਚ ਜਥੇ: ਮਨਮੋਹਨ ਸਿੰਘ ਥਿੰਦ ...

ਪੂਰੀ ਖ਼ਬਰ »

ਸ਼ਹੀਦ ਗੰਜ ਵੁਮੈਨ ਕਾਲਜ ਦਾ ਬਾਰ੍ਹਵੀਂ ਦਾ ਨਤੀਜਾ ਸ਼ਾਨਦਾਰ

ਮੁੱਦਕੀ, 2 ਜੁਲਾਈ (ਭੁਪਿੰਦਰ ਸਿੰਘ)- ਸਥਾਨਕ ਕਸਬੇ ਦੇ ਲੋਹਾਮ ਰੋਡ 'ਤੇ ਸਥਿਤ ਸ਼ਹੀਦ ਗੰਜ ਕਾਲਜ ਫ਼ਾਰ ਵੁਮੈਨ ਦੀਆਂ ਵਿਦਿਆਰਥਣਾਂ ਨੇ ਬਾਰ੍ਹਵੀਂ ਜਮਾਤ ਵਿਚੋਂ ਸ਼ਾਨਦਾਰ ਪ੍ਰਾਪਤੀਆਂ ਕਰਕੇ ਆਪਣੇ ਕਾਲਜ ਅਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ | ਕਾਲਜ ਪਿ੍ੰਸੀਪਲ ...

ਪੂਰੀ ਖ਼ਬਰ »

ਕੌਮੀ ਡਾਕਟਰ ਦਿਵਸ ਮੌਕੇ ਰੋਟਰੀ ਕਲੱਬ ਵਲੋਂ ਸ਼ਾਨਦਾਰ ਸੇਵਾਵਾਂ ਦੇ ਰਹੇ 21 ਡਾਕਟਰ ਸਨਮਾਨਿਤ

ਫ਼ਿਰੋਜ਼ਪੁਰ, 2 ਜੁਲਾਈ (ਤਪਿੰਦਰ ਸਿੰਘ)-ਕੌਮੀ ਡਾਕਟਰ ਦਿਵਸ ਮੌਕੇ ਰੋਟਰੀ ਕਲੱਬ ਫ਼ਿਰੋਜ਼ਪੁਰ ਕੈਂਟ, ਰੋਟਰੀ ਕਲੱਬ ਫ਼ਿਰੋਜ਼ਪੁਰ ਡਾਇਮੰਡ ਅਤੇ ਰੋਟਰੀ ਕਲੱਬ ਫ਼ਿਰੋਜ਼ਪੁਰ ਗੋਲਡ ਵਲੋਂ ਪ੍ਰਧਾਨ ਬੂਟਾ ਸਿੰਘ ਅਤੇ ਪ੍ਰਧਾਨ ਸੁਖਦੇਵ ਸ਼ਰਮਾ ਦੀ ਪ੍ਰਧਾਨਗੀ ਹੇਠ ਇਕ ...

ਪੂਰੀ ਖ਼ਬਰ »

ਦੌਲਤਪੁਰਾ 'ਚ ਝੋਨੇ ਦੀ ਵੱਟ ਤੋੜ ਕੇ ਪਾਣੀ ਲਗਾਉਣ ਤੋਂ ਰੋਕਣ 'ਤੇ ਵਿਅਕਤੀ ਦੀ ਕੁੱਟਮਾਰ

ਆਰਿਫ਼ ਕੇ, 2 ਜੁਲਾਈ (ਬਲਬੀਰ ਸਿੰਘ ਜੋਸਨ)-ਪਿੰਡ ਦੌਲਤਪੁਰਾ ਵਿਖੇ ਝੋਨੇ ਦੀ ਖੇਤਾਂ ਦਾ ਪਾਣੀ ਵੱਢ ਕੇ ਆਪਣੇ ਖੇਤਾਂ ਨੂੰ ਲਗਾਉਣ ਤੋਂ ਰੋਕਣ ਲਈ ਇਕ ਵਿਅਕਤੀ ਦੀ ਕੁੱਟਮਾਰ ਕੀਤੀ ਗਈ | ਕੁੱਟਮਾਰ ਦਾ ਸ਼ਿਕਾਰ ਹੋਇਆ ਵਿਅਕਤੀ ਜ਼ੇਰੇ ਇਲਾਜ ਸਿਵਲ ਹਸਪਤਾਲ ਫ਼ਿਰੋਜ਼ਪੁਰ ...

ਪੂਰੀ ਖ਼ਬਰ »

ਮਾਲ ਵਿਭਾਗ ਨੇ ਪਿੰਡ ਝੀਤੇ ਤੋਂ ਮਰਖਾਈ ਨੂੰ ਜਾਣ ਵਾਲੇ ਰਸਤੇ ਦੀ ਨਿਸ਼ਾਨਦੇਹੀ ਕਰਵਾਈ

ਖੋਸਾ ਦਲ ਸਿੰਘ, 2 ਜੁਲਾਈ (ਮਨਪ੍ਰੀਤ ਸਿੰਘ ਸੰਧੂ)-ਮਾਲ ਵਿਭਾਗ ਵਲੋਂ ਪੁਲਿਸ ਪ੍ਰਸ਼ਾਸਨ ਦੀ ਮਦਦ ਦੇ ਨਾਲ ਨਜ਼ਦੀਕੀ ਪਿੰਡ ਝੀਤੇ ਤੋਂ ਮਰਖਾਈ ਜਾਂਦੇ ਸਰਕਾਰੀ ਰਾਹ ਦੀ ਨਿਸ਼ਾਨਦੇਹੀ ਕੀਤੀ ਗਈ | ਉਕਤ ਸਰਕਾਰੀ ਰਸਤੇ ਉੱਪਰ ਪਿਛਲੇ ਸਮੇਂ ਤੋਂ ਕੁਝ ਕਿਸਾਨਾਂ ਵਲੋਂ ਖੇਤੀ ...

ਪੂਰੀ ਖ਼ਬਰ »

ਮੁੱਖ ਮੰਤਰੀ ਨੇ ਐਮ.ਐੱਸ.ਪੀ. ਤੋਂ ਘੱਟ ਰੇਟ 'ਤੇ ਖ਼ਰੀਦੀ ਮੂੰਗੀ ਦੀ ਭਰਪਾਈ ਦਾ ਐਲਾਨ ਕਰ ਕਿਸਾਨਾਂ ਦੇ ਚਿਹਰਿਆਂ 'ਤੇ ਰੌਣਕ ਲਿਆਂਦੀ-ਐਡਵੋਕੇਟ ਦਹੀਆ

ਫ਼ਿਰੋਜ਼ਸ਼ਾਹ, 2 ਜੁਲਾਈ (ਸਰਬਜੀਤ ਸਿੰਘ ਧਾਲੀਵਾਲ)-'ਆਪ' ਸਰਕਾਰ ਬਣਨ 'ਤੇ ਮੱੁਖ ਮੰਤਰੀ ਭਗਵੰਤ ਮਾਨ ਵਲੋਂ ਫ਼ਸਲਾਂ 'ਤੇ ਐਮ.ਐੱਸ.ਪੀ ਦੇਣ ਲਈ ਵਚਨਬੱਧਤਾ ਪ੍ਰਗਟਾਈ ਅਤੇ ਮੂੰਗੀ ਦੀ ਫ਼ਸਲ ਦਾ ਰੇਟ 7275 ਰੁਪਏ ਐਲਾਨਦਿਆਂ ਸਰਕਾਰ ਵਲੋਂ ਖ਼ਰੀਦਣ ਦਾ ਐਲਾਨ ਕਰ ਦਿੱਤਾ | ...

ਪੂਰੀ ਖ਼ਬਰ »

ਜ਼ੀਰਾ ਵਿਖੇ ਸੀ.ਆਈ.ਏ ਸਟਾਫ਼ ਦੀ ਮੁੜ ਤੋਂ ਸ਼ੁਰੂਆਤ

ਜ਼ੀਰਾ, 2 ਜੁਲਾਈ (ਜੋਗਿੰਦਰ ਸਿੰਘ ਕੰਡਿਆਲ)-ਪੁਲਿਸ ਵਿਭਾਗ ਪੰਜਾਬ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਤੇ ਚਰਨਜੀਤ ਸਿੰਘ ਸੋਹਲ ਜ਼ਿਲ੍ਹਾ ਪੁਲਿਸ ਮੁਖੀ ਵਲੋਂ ਜਾਰੀ ਹਦਾਇਤਾਂ ਅਨੁਸਾਰ ਸੀ. ਆਈ. ਏ ਸਟਾਫ਼ ਦੀ ਜ਼ੀਰਾ ਵਿਖੇ ਮੁੜ ਤੋਂ ਸ਼ੁਰੂਆਤ ਕੀਤੀ ਗਈ ਹੈ ਅਤੇ ...

ਪੂਰੀ ਖ਼ਬਰ »

ਪੁਰਾਣੇ ਝਗੜੇ ਦੀ ਰੰਜਿਸ਼ ਦੇ ਚੱਲਦੇ ਵਿਅਕਤੀ ਦੀ ਕੁੱਟਮਾਰ, 4 ਖ਼ਿਲਾਫ਼ ਮਾਮਲਾ ਦਰਜ

ਫ਼ਿਰੋਜ਼ਪੁਰ, 2 ਜੁਲਾਈ (ਕੁਲਬੀਰ ਸਿੰਘ ਸੋਢੀ)- ਥਾਣਾ ਸਦਰ ਫ਼ਿਰੋਜ਼ਪੁਰ ਵਿਖੇ ਇਕ ਵਿਅਕਤੀ ਦੇ ਕੁੱਟਮਾਰ ਮਾਮਲੇ 'ਚ ਪੁਲਿਸ ਵਲੋਂ ਕਾਰਵਾਈ ਅਮਲ 'ਚ ਲਿਆਉਂਦੇ ਹੋਏ 4 ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕੀਤਾ ਹੈ | ਥਾਣਾ ਸਦਰ ਦੇ ਸਹਾਇਕ ਥਾਣੇਦਾਰ ਸੁਖਚੈਨ ਸਿੰਘ ਨੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਜ਼ਖ਼ਮੀ ਕਰਨ ਦੇ ਮਾਮਲੇ 'ਚ 1 ਖ਼ਿਲਾਫ਼ ਕੇਸ ਦਰਜ

ਫ਼ਿਰੋਜ਼ਪੁਰ, 2 ਜੁਲਾਈ (ਰਾਕੇਸ਼ ਚਾਵਲਾ)-ਐਕਸੀਡੈਂਟ ਰਾਹੀਂ ਜ਼ਖ਼ਮੀ ਕਰਨ ਵਾਲੇ ਮਾਮਲੇ ਵਿਚ ਥਾਣਾ ਕੈਂਟ ਪੁਲਿਸ ਨੇ ਇਕ ਵਿਅਕਤੀ ਵਿਰੁੱਧ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਮੁੱਦਈ ਆਸ਼ਕ ਮਸੀਹ ਪੁੱਤਰ ਸਰਾਜ ਮਸੀਹ 24 ...

ਪੂਰੀ ਖ਼ਬਰ »

ਦਸਤਾਰ ਅਤੇ ਦੁਮਾਲਾ ਸਜਾਉਣ ਦੇ ਮੁਕਾਬਲੇ ਅੱਜ

ਮਖੂ, 2 ਜੁਲਾਈ (ਵਰਿੰਦਰ ਮਨਚੰਦਾ, ਮੇਜਰ ਸਿੰਘ ਥਿੰਦ)- ਸਮਾਜ ਸੇਵੀ ਡਾ: ਐੱਸ.ਪੀ ਸਿੰਘ ਓਬਰਾਏ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਕੰਮ ਕਰ ਰਹੀ ਸਮਾਜ ਸੇਵੀ ਸੰਸਥਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਅਤੇ ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਸੁਸਾਇਟੀ ਵਲੋਂ ਮਖੂ ਦੇ ...

ਪੂਰੀ ਖ਼ਬਰ »

23 ਗ੍ਰਾਮ ਹੈਰੋਇਨ ਸਮੇਤ 1 ਵਿਅਕਤੀ ਕਾਬੂ

ਗੁਰੂਹਰਸਹਾਏ, 2 ਜੁਲਾਈ (ਕਪਿਲ ਕੰਧਾਰੀ)-ਗੁਰੂਹਰਸਹਾਏ ਪੁਲਿਸ ਵਲੋਂ ਗੁਪਤ ਸੂਚਨਾ ਦੇ ਆਧਾਰ 'ਤੇ ਇਕ ਵਿਅਕਤੀ ਨੂੰ 23 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਗਿਆ ਹੈ | ਸਬ ਇੰਸਪੈਕਟਰ ਸੁਖਮਿੰਦਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ...

ਪੂਰੀ ਖ਼ਬਰ »

ਅੱਜ ਨਾਜੂ ਸ਼ਾਹ ਯੂ.ਪੀ.ਐੱਸ ਦੀ ਬਿਜਲੀ ਸਪਲਾਈ ਬੰਦ ਰਹੇਗੀ

ਕੁੱਲਗੜ੍ਹੀ, 2 ਜੁਲਾਈ (ਸੁਖਜਿੰਦਰ ਸਿੰਘ ਸੰਧੂ)- 66 ਕੇ.ਵੀ ਗਰਿੱਡ ਸਾਦੇ ਹਾਸ਼ਮ ਤੋਂ ਚੱਲਦੇ 11 ਕੇ.ਵੀ ਯੂ.ਪੀ.ਐੱਸ ਫੀਡਰ ਦੀ ਬਿਜਲੀ ਸਪਲਾਈ ਅੱਜ ਬੰਦ ਰਹੇਗੀ | ਇਸ ਸੰਬੰਧੀ ਐੱਸ.ਡੀ.ਓ ਸਬ ਡਵੀਜ਼ਨ ਸ਼ੇਰਖਾਂ ਪ੍ਰਦੀਪ ਚਾਵਲਾ ਅਤੇ ਫੀਡਰ ਇੰਚਾਰਜ ਜੂਨੀਅਰ ਇੰਜੀਨੀਅਰ ...

ਪੂਰੀ ਖ਼ਬਰ »

ਸੂਏ ਅੰਦਰੋਂ ਪਾਈਪ ਪੁੱਟਣ 'ਤੇ ਹੋਏ ਝਗੜੇ 'ਚ ਇਕ ਵਿਅਕਤੀ ਦੀ ਕੁੱਟਮਾਰ

ਫ਼ਿਰੋਜ਼ਪੁਰ, 2 ਜੁਲਾਈ (ਕੁਲਬੀਰ ਸਿੰਘ ਸੋਢੀ)-ਥਾਣਾ ਸਦਰ ਫ਼ਿਰੋਜ਼ਪੁਰ ਅਧੀਨ ਆਉਂਦੇ ਪਿੰਡ ਖਾਈ ਫੇਮੇ ਕੀ ਦੇ ਇਕ ਵਿਅਕਤੀ ਦੀ ਸੂਏ 'ਚੋਂ ਪਾਈਪ ਪੁੱਟਣ ਦੇ ਮਾਮਲੇ 'ਚ ਕੁੱਟਮਾਰ ਹੋਣ ਦਾ ਸਮਾਚਾਰ ਹੈ | ਸਿਵਲ ਹਸਪਤਾਲ ਫ਼ਿਰੋਜ਼ਪੁਰ ਵਿਖੇ ਜ਼ੇਰੇ ਇਲਾਜ ਸੋਨੂ ਪੁੱਤਰ ...

ਪੂਰੀ ਖ਼ਬਰ »

ਗਲੀ 'ਚ ਸੈਰ ਕਰਦੇ ਚਾਚੇ-ਭਤੀਜੇ 'ਤੇ ਫਾਇਰਿੰਗ, ਹਮਲਾਵਰ ਮੌਕੇ ਤੋਂ ਫ਼ਰਾਰ

ਫ਼ਿਰੋਜ਼ਪੁਰ, 2 ਜੁਲਾਈ (ਗੁਰਿੰਦਰ ਸਿੰਘ)-ਥਾਣਾ ਸਿਟੀ ਏਰੀਏ 'ਚ ਪੈਂਦੇ ਸੰਘਣੀ ਆਵਾਜਾਈ ਵਾਲੇ ਇਲਾਕੇ ਬਗਦਾਦੀ ਗੇਟ ਸਥਿਤ ਪੁਰਾਣੀ ਸਬਜ਼ੀ ਮੰਡੀ ਵਿਚ ਰਾਤ ਨੂੰ ਗਲੀ ਵਿਚ ਸੈਰ ਕਰਦੇ ਚਾਚੇ-ਭਤੀਜੇ 'ਤੇ ਹਥਿਆਰਬੰਦ ਵਿਅਕਤੀਆਂ ਵਲੋਂ ਮਾਰ ਦੇਣ ਦੀ ਨੀਅਤ ਨਾਲ ਫਾਇਰ ਕਰਨ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੰਡੀ ਅਮੀਨ ਗੰਜ ਦਾ 12ਵੀਂ ਦਾ ਨਤੀਜਾ ਸ਼ਾਨਦਾਰ

ਮੰਡੀ ਰੋੜਾਂਵਾਲੀ, 2 ਜੁਲਾਈ (ਮਨਜੀਤ ਸਿੰਘ ਬਰਾੜ)-ਪੰਜਾਬ ਸਕੂਲ ਸਿੱਖਿਆ ਬੋਰਡ ਮੁਹਾਲੀ ਵਲੋਂ 12ਵੀਂ ਜਮਾਤ ਦੇ ਐਲਾਨੇ ਨਤੀਜੇ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੰਡੀ ਅਮੀਨ ਗੰਜ ਦਾ ਨਤੀਜਾ 100 ਪ੍ਰਤੀਸ਼ਤ ਰਿਹਾ | ਜਾਣਕਾਰੀ ਦਿੰਦਿਆਂ ਸਕੂਲ ਪਿ੍ੰਸੀਪਲ ਸੰਜੀਵ ...

ਪੂਰੀ ਖ਼ਬਰ »

10 ਗਰਾਮ ਹੈਰੋਇਨ ਸਮੇਤ 1 ਵਿਅਕਤੀ ਕਾਬੂ

ਮੰਡੀ ਅਰਨੀਵਾਲਾ, 2 ਜੁਲਾਈ (ਨਿਸ਼ਾਨ ਸਿੰਘ ਮੋਹਲਾਂ)- ਪੁਲਿਸ ਥਾਣਾ ਅਰਨੀਵਾਲਾ ਨੇ ਇਕ ਮੁਖ਼ਬਰ ਖ਼ਾਸ ਦੀ ਇਤਲਾਹ 'ਤੇ ਇਕ ਵਿਅਕਤੀ ਨੂੰ 10 ਗਰਾਮ ਹੈਰੋਇਨ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਏ.ਐੱਸ.ਆਈ ਹਰਮੇਸ਼ ਕੁਮਾਰ ਨੇ ਦੱਸਿਆ ਕਿ ਪੁਲਿਸ ਨੂੰ ਇਤਲਾਹ ...

ਪੂਰੀ ਖ਼ਬਰ »

ਇਕ ਵਿਧਾਇਕ ਇਕ ਪੈਨਸ਼ਨ ਦੀ ਵਿਧਾਨ ਸਭਾ 'ਚ ਹੋਈ ਚਰਚਾ 'ਤੇ ਨਵਾਂ ਵਿਵਾਦ ਭਖਣ ਲੱਗਾ

ਫ਼ਾਜ਼ਿਲਕਾ, 2 ਜੁਲਾਈ (ਦਵਿੰਦਰ ਪਾਲ ਸਿੰਘ)-ਪੰਜਾਬ 'ਚ ਜਿੱਥੇ ਬੇਰੁਜ਼ਗਾਰੀ ਸਿਰ ਚੜ੍ਹ ਕੇ ਬੋਲ ਰਹੀ ਹੈ, ਉਚੇਰੀ ਸਿੱਖਿਆ ਪ੍ਰਾਪਤ ਹਜ਼ਾਰਾਂ ਨੌਜਵਾਨ ਆਪਣੀਆਂ ਡਿਗਰੀਆਂ ਤੋਂ ਘੱਟ ਨੌਕਰੀਆਂ ਲੈਣ ਲਈ ਸਰਕਾਰਾਂ ਦਾ ਮੂੰਹ ਤੱਕ ਰਹੇ ਹਨ | ਜਿਨ੍ਹਾਂ 'ਚੋਂ ਕਈਆਂ ਦੀ ਉਮਰ ...

ਪੂਰੀ ਖ਼ਬਰ »

ਵਿਦਿਆਰਥੀਆਂ ਦਾ ਪੰਜਾਬੀ ਵਿਸ਼ੇ 'ਚੋਂ ਫ਼ੇਲ੍ਹ ਹੋਣਾ ਚਿੰਤਾਜਨਕ-ਕੁੱਕੂ

ਮੰਡੀ ਲਾਧੂਕਾ, 2 ਜੁਲਾਈ (ਰਾਕੇਸ਼ ਛਾਬੜਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਹਾਲ ਹੀ ਵਿਚ ਐਲਾਨੇ ਗਏ ਬਾਰ੍ਹਵੀਂ ਜਮਾਤ ਦੇ ਨਤੀਜਿਆਂ ਵਿਚ ਪੰਜਾਬ ਦੇ 5 ਹਜ਼ਾਰ ਦੇ ਕਰੀਬ ਵਿਦਿਆਰਥੀ ਆਪਣੀ ਮਾਂ ਬੋਲੀ ਪੰਜਾਬੀ ਦੇ ਵਿਸ਼ੇ 'ਚੋਂ ਫ਼ੇਲ੍ਹ ਹੋ ਗਏ ਹਨ ਜੋ ਕਿ ਚਿੰਤਾਜਨਕ ...

ਪੂਰੀ ਖ਼ਬਰ »

2 ਵਿਅਕਤੀਆਂ ਦੀ ਕੁੱਟਮਾਰ ਕਰਨ ਦੇ ਸੰਬੰਧ ਵਿਚ 6 ਜਣਿਆਂ ਖ਼ਿਲਾਫ਼ ਮਾਮਲਾ ਦਰਜ

ਅਬੋਹਰ, 2 ਜੁਲਾਈ (ਸੁਖਜੀਤ ਸਿੰਘ ਬਰਾੜ/ਵਿਵੇਕ ਹੂੜੀਆ)-ਵੱਖ-ਵੱਖ ਥਾਣਿਆਂ ਦੀ ਪੁਲਿਸ ਵਲੋਂ ਦੋ ਵਿਅਕਤੀਆਂ ਦੀ ਕੁੱਟਮਾਰ ਕਰਨ ਦੇ ਸਬੰਧ ਵਿਚ ਛੇ ਜਣਿਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਥਾਣਾ ਖੂਈਆਂ ਸਰਵਰ ਦੀ ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਥਾਣਾ ਪੁਲਿਸ ...

ਪੂਰੀ ਖ਼ਬਰ »

ਮੀਂਹ ਅਤੇ ਪੂਰੀ ਬਿਜਲੀ ਮਿਲਣ ਕਰਕੇ ਝੋਨਾ ਲਾਉਣ ਲਈ ਕਿਸਾਨਾਂ ਤੇ ਮਜ਼ਦੂਰਾਂ 'ਚ ਖ਼ੁਸ਼ੀ ਦੀ ਲਹਿਰ

ਜਲਾਲਾਬਾਦ, 2 ਜੁਲਾਈ (ਜਤਿੰਦਰ ਪਾਲ ਸਿੰਘ)-ਕੁਝ ਦਿਨਾਂ ਤੋਂ ਪੰਜਾਬ 'ਚ ਠੰਢੇ ਹੋਏ ਮੌਸਮ, ਪੈ ਰਹੇ ਮੀਂਹ ਅਤੇ ਮਿਲ ਰਹੀ ਪੂਰੀ ਬਿਜਲੀ ਕਾਰਨ ਜਿੱਥੇ ਝੋਨਾ ਲਾਉਣ ਲਈ ਕਿਸਾਨਾਂ ਅਤੇ ਮਜ਼ਦੂਰ ਬਾਗੋ ਬਾਗ਼ ਹਨ | ਮੀਂਹ ਤੇ ਪੂਰੀ ਬਿਜਲੀ ਕਾਰਨ ਨੂੰ ਪਾਣੀ ਦੀ ਘਾਟ ਮਹਿਸੂਸ ...

ਪੂਰੀ ਖ਼ਬਰ »

ਬੱਲੂਆਣਾ ਹਲਕੇ ਦੇ ਵੱਖ-ਵੱਖ ਸਕੂਲਾਂ ਦੇ ਬਾਰ੍ਹਵੀਂ ਜਮਾਤ ਦੇ ਨਤੀਜੇ ਸ਼ਾਨਦਾਰ

ਬੱਲੂਆਣਾ, 2 ਜੁਲਾਈ (ਜਸਮੇਲ ਸਿੰਘ ਢਿੱਲੋਂ)-ਬੱਲੂਆਣਾ ਹਲਕੇ ਦੇ ਵੱਖ-ਵੱਖ ਸਕੂਲਾਂ ਨਿਹਾਲ ਖੇੜਾ, ਦੁਤਾਰਾਂ ਵਾਲੀ, ਬੱਲੂਆਣਾ, ਕੇਰਾ ਖੇੜਾ ਅਤੇ ਮਲੂਕ ਪੁਰਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਦੁਤਾਰਾਂ ...

ਪੂਰੀ ਖ਼ਬਰ »

ਵਾਤਾਵਰਨ ਸੰਬੰਧੀ ਜਾਗਰੂਕਤਾ ਦੇ ਲਈ ਸਾਈਕਲ ਯਾਤਰਾ 'ਤੇ ਨਿਕਲੇ ਸੁੰਦਰਮ ਦਾ ਅਬੋਹਰ ਦੇ ਸਾਬਕਾ ਵਿਧਾਇਕ ਅਰੁਣ ਨਾਰੰਗ ਵਲੋਂ ਸਵਾਗਤ

ਅਬੋਹਰ, 2 ਜੁਲਾਈ (ਸੁਖਜੀਤ ਸਿੰਘ ਬਰਾੜ)-ਵਾਤਾਵਰਨ ਸੰਬੰਧੀ ਜਾਗਰੂਕਤਾ ਦੇ ਲਈ ਇਸੇ ਸਾਲ 7 ਅਪ੍ਰੈਲ ਨੂੰ ਲਖਨਊ (ਉੱਤਰ ਪ੍ਰਦੇਸ਼) ਤੋਂ ਸਾਈਕਲ ਯਾਤਰਾ 'ਤੇ ਨਿਕਲੇ ਸੁੰਦਰਮ ਤਿਵਾਰੀ ਦਾ ਬੀਤੀ ਸ਼ਾਮ ਨੂੰ ਅਬੋਹਰ ਪੁੱਜਣ 'ਤੇ ਸਾਬਕਾ ਵਿਧਾਇਕ ਸ੍ਰੀ ਅਰੁਣ ਨਾਰੰਗ ਦੇ ...

ਪੂਰੀ ਖ਼ਬਰ »

ਸਰਵ ਹਿਤਕਾਰੀ ਵਿੱਦਿਆ ਸਕੂਲ 'ਚ 3 ਰੋਜ਼ਾ ਕਾਰਜਸ਼ੈਲੀ ਦੀ ਸ਼ੁਰੂਆਤ

ਅਬੋਹਰ, 2 ਜੁਲਾਈ (ਸੁਖਜੀਤ ਸਿੰਘ ਬਰਾੜ)-ਸਥਾਨਕ ਫ਼ਾਜ਼ਿਲਕਾ ਰੋਡ 'ਤੇ ਸਥਿਤ ਸ੍ਰੀ ਰੌਸ਼ਨ ਲਾਲ ਜੈਨ ਸਰਵ ਹਿਤਕਾਰੀ ਵਿੱਦਿਆ ਮੰਦਰ ਸਕੂਲ ਵਿਚ ਤਿੰਨ ਰੋਜ਼ਾ ਕਾਰਜਸ਼ੈਲੀ ਦੀ ਸ਼ੁਰੂਆਤ ਕੀਤੀ ਗਈ | ਇਸ ਮੌਕੇ ਪ੍ਰੋਗਰਾਮ ਦੀ ਸ਼ੁਰੂਆਤ ਪਿੰ੍ਰਸੀਪਲ ਕਿਰਨ ਤਿੰਨਾ, ...

ਪੂਰੀ ਖ਼ਬਰ »

ਮਨੋਜ ਝੀਂਝਾ ਭਾਜਪਾ ਕਿਸਾਨ ਮੋਰਚਾ ਦੇ ਸੂਬਾ ਉਪ ਪ੍ਰਧਾਨ ਬਣੇ

ਫ਼ਾਜ਼ਿਲਕਾ, 2 ਜੁਲਾਈ (ਦਵਿੰਦਰ ਪਾਲ ਸਿੰਘ)-ਭਾਜਪਾ ਕਿਸਾਨ ਮੋਰਚਾ ਦੇ ਪ੍ਰਧਾਨ ਬਿਕਰਮਜੀਤ ਸਿੰਘ ਚੀਮਾ ਨੇ ਸੂਬਾ ਭਾਜਪਾ ਕਿਸਾਨ ਮੋਰਚਾ ਦੇ ਸਕੱਤਰ ਮਨੋਜ ਝੀਂਝਾ ਨੂੰ ਸੂਬਾ ਉਪ ਪ੍ਰਧਾਨ ਬਣਾਇਆ ਹੈ | ਉਨ੍ਹਾਂ ਦੇ ਨਾਂਅ ਦਾ ਐਲਾਨ ਫ਼ਾਜ਼ਿਲਕਾ ਜ਼ਿਲ੍ਹੇ ਦੇ ਪਿੰਡ ...

ਪੂਰੀ ਖ਼ਬਰ »

ਗੋਲਡ ਸਟਾਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੀ ਬਾਰ੍ਹਵੀਂ ਜਮਾਤ ਦਾ ਨਤੀਜਾ ਸ਼ਾਨਦਾਰ

ਮੰਡੀ ਅਰਨੀਵਾਲਾ, 2 ਜੁਲਾਈ (ਨਿਸ਼ਾਨ ਸਿੰਘ ਮੋਹਲਾਂ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਬਾਰ੍ਹਵੀਂ ਜਮਾਤ ਦੇ ਨਤੀਜਿਆਂ ਵਿਚ ਗੋਲਡ ਸਟਾਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮੰਮੂਖੇੜਾ ਦੀਆਂ ਵਿਦਿਆਰਥਣਾਂ ਨੇ ਮੱਲਾਂ ਮਾਰਦੇ ਹੋਏ ਸਕੂਲ 'ਚੋਂ ਪਹਿਲੇ ਪੰਜ ...

ਪੂਰੀ ਖ਼ਬਰ »

ਭਗਤ ਦੁਨੀ ਚੰਦ ਸਕੂਲ ਦੀ ਬਾਰ੍ਹਵੀਂ ਜਮਾਤ ਦਾ ਨਤੀਜਾ ਸ਼ਾਨਦਾਰ

ਜ਼ੀਰਾ, 2 ਜੁਲਾਈ (ਮਨਜੀਤ ਸਿੰਘ ਢਿੱਲੋਂ)-ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਐਲਾਨੇ ਗਏ ਬਾਰ੍ਹਵੀਂ ਜਮਾਤ ਦੇ ਨਤੀਜੇ 'ਚ ਜ਼ੀਰਾ ਨੇੜਲੇ ਪਿੰਡ ਮਹੀਆਂ ਵਾਲਾ ਕਲਾਂ ਵਿਖੇ ਸਥਿਤ ਭਗਤ ਦੁਨੀ ਚੰਦ ਸੀਨੀਅਰ ਸੈਕੰਡਰੀ ਸਕੂਲ ਦੀ ਬਾਰ੍ਹਵੀਂ ਜਮਾਤ ਦਾ ਨਤੀਜਾ ਸ਼ਾਨਦਾਰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX