ਤਾਜਾ ਖ਼ਬਰਾਂ


ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ ਦੇ ਵੈਡਿੰਗ ਸ਼ੂਟ ਦੀਆਂ ਖੂਬਸੂਰਤ ਤਸਵੀਰਾਂ ਆਈਆਂ ਸਾਹਮਣੇ
. . .  8 minutes ago
9 ਸਾਲਾਂ ਬਾਅਦ ਸੰਗਰੂਰ ਵਿਖੇ ਪਰਤੇਗੀ ਖ਼ੇਤਰੀ ਸਰਸ ਮੇਲੇ ਦੀ ਸ਼ਾਨਦਾਰ ਰੌਣਕ
. . .  57 minutes ago
ਸੰਗਰੂਰ, 7 ਅਕਤੂਬਰ (ਧੀਰਜ ਪਸ਼ੋਰੀਆ)-ਲਗਭਗ 9 ਸਾਲਾਂ ਬਾਅਦ 8 ਅਕਤੂਬਰ ਤੋਂ ਸੰਗਰੂਰ ਸ਼ਹਿਰ ਦੇ ਸਰਕਾਰੀ ਰਣਬੀਰ ਕਾਲਜ ਦੇ ਮੈਦਾਨ 'ਚ ਖ਼ੇਤਰੀ ਸਰਸ ਮੇਲੇ ਦੀ ਸ਼ਾਨਦਾਰ ਰੌਣਕ ਪਰਤਣ ਜਾ ਰਹੀ ਹੈ, ਜਿਸ 'ਚ ਸ਼ਾਮਿਲ ਹੋਣ ਲਈ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵਲੋਂ ਪੰਜਾਬ ਭਰ...
ਹਰਿਆਣਾ ਸਿੱਖ ਗੁ: ਮੈਨੇਜਮੈਂਟ ਕਮੇਟੀ ਮਾਮਲੇ 'ਚ ਕੱਢੇ ਰੋਸ ਮਾਰਚਾਂ ਦੀ ਸਮਾਪਤੀ ਉਪਰੰਤ ਸ੍ਰੀ ਅਕਾਲ ਤਖ਼ਤ ਸਾਹਿਬ ਸਨਮੁੱਖ ਕੀਤੀ ਅਰਦਾਸ
. . .  about 1 hour ago
ਅੰਮ੍ਰਿਤਸਰ, 7 ਅਕਤੂਬਰ (ਜਸਵੰਤ ਸਿੰਘ ਜੱਸ)- ਹਰਿਆਣਾ ਸਿੱਖ ਗੁ: ਮੈਨੇਜਮੈਂਟ ਕਮੇਟੀ ਨੂੰ ਮਾਨਤਾ ਦਿੱਤੇ ਜਾਣ ਦੇ ਵਿਰੋਧ 'ਚ ਅੱਜ ਸ਼੍ਰੋਮਣੀ ਕਮੇਟੀ ਵਲੋਂ ਪੰਜਾਬ ਦੇ ਤਖ਼ਤ ਸਾਹਿਬਾਨਾਂ ਸਮੇਤ ਤਿੰਨ ਥਾਵਾਂ ਤੋਂ ਅੰਮ੍ਰਿਤਸਰ ਤੱਕ ਕੱਢੇ ਗਏ ਰੋਸ ਮਾਰਚਾਂ ਦੇ ਸੰਪੂਰਨ...
ਪੀ.ਪੀ.ਐੱਸ. ਅਧਿਕਾਰੀ ਅਸ਼ੀਸ਼ ਕਪੂਰ ਅਤੇ ਥਾਣੇਦਾਰ ਮੰਗਲਵਾਰ ਤੱਕ ਰਿਮਾਂਡ 'ਤੇ
. . .  about 1 hour ago
ਐੱਸ.ਏ.ਐੱਸ.ਨਗਰ, 7 ਅਕਤੂਬਰ (ਜਸਬੀਰ ਸਿੰਘ ਜੱਸੀ)- ਬਹੁ-ਕਰੋੜੀ ਸਿੰਚਾਈ ਘੁਟਾਲੇ 'ਚ ਤਫ਼ਤੀਸ਼ੀ ਅਫ਼ਸਰ ਰਹੇ ਪੀ.ਪੀ.ਐੱਸ. ਅਧਿਕਾਰੀ ਅਸ਼ੀਸ਼ ਕਪੂਰ ਅਤੇ ਥਾਣੇਦਾਰ ਹਰਜਿੰਦਰ ਸਿੰਘ ਨੂੰ ਵਿਜੀਲੈਂਸ ਨੇ ਧੋਖਾਧੜੀ ਅਤੇ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਗ੍ਰਿਫ਼ਤਾਰ...
ਅੰਮ੍ਰਿਤਪਾਲ ਸਿੰਘ ਦੇ ਟਵਿੱਟਰ ਅਕਾਊਂਟ ’ਤੇ ਭਾਰਤ ’ਚ ਲੱਗੀ ਪਾਬੰਦੀ, ਕੇਂਦਰ ਸਰਕਾਰ ਦੇ ਕਹਿਣ ’ਤੇ ਹੋਈ ਕਾਰਵਾਈ
. . .  about 1 hour ago
ਚੰਡੀਗੜ੍ਹ, 7 ਅਕਤੂਬਰ- 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦਾ ਟਵਿੱਟਰ ਅਕਾਊਂਟ ਭਾਰਤ ਵਿਚ ਬੰਦ ਹੋ ਗਿਆ ਹੈ। ਅੰਮ੍ਰਿਤਪਾਲ ਸਿੰਘ 'ਤੇ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦਾ ਦੋਸ਼ ਲੱਗਾ ਹੈ। ਉਨ੍ਹਾਂ ਨੂੰ ਜਥੇਬੰਦੀ ਦਾ ਪ੍ਰਧਾਨ ਬਣਿਆ ਲਗਭਗ...
ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅੰਮ੍ਰਿਤਸਰ ਜ਼ਿਲ੍ਹੇ 'ਚ ਸਥਾਨਕ ਛੁੱਟੀ ਦਾ ਐਲਾਨ
. . .  about 2 hours ago
ਚੰਡੀਗੜ੍ਹ, 7 ਅਕਤੂਬਰ- ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਦਿਹਾੜੇ ਮੌਕੇ 11 ਅਕਤੂਬਰ, 2022 ਨੂੰ ਅੰਮ੍ਰਿਤਸਰ ਜ਼ਿਲ੍ਹੇ 'ਚ ਸਥਾਨਕ ਛੁੱਟੀ ਐਲਾਨੀ ਗਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ...
ਅਣਪਛਾਤੇ ਵਿਅਕਤੀ ਵਲੋਂ ਰੇਲ ਗੱਡੀ ਹੇਠ ਆ ਕੇ ਕੀਤੀ ਖ਼ੁਦਕੁਸ਼ੀ
. . .  about 2 hours ago
ਸੁਨਾਮ ਊਧਮ ਸਿੰਘ ਵਾਲਾ, 7 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ)- ਅੱਜ ਬਾਅਦ ਦੁਪਹਿਰ ਜਾਖਲ-ਲੁਧਿਆਣਾ ਰੇਲਵੇ ਲਾਈਨ 'ਤੇ ਸੁਨਾਮ ਨੇੜੇ ਇਕ ਅਣਪਛਾਤੇ ਵਿਅਕਤੀ ਵਲੋਂ ਰੇਲ ਗੱਡੀ ਹੇਠ ਆ ਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਲੈਣ ਦੀ ਖ਼ਬਰ ਹੈ। ਜੀ.ਆਰ.ਪੀ. ਪੁਲਿਸ...
ਨਾਕੇ ਦੌਰਾਨ ਪੁਲਿਸ ਹੱਥ ਲੱਗੀ ਵੱਡੀ ਸਫ਼ਲਤਾ, 30 ਲੱਖ ਦੀ ਨਕਦੀ ਸਣੇ ਇਕ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ
. . .  about 3 hours ago
ਜਲੰਧਰ, 7 ਅਕਤੂਬਰ (ਹੈਪੀ)-ਮਾੜੇ ਅਨਸਰਾਂ ਖ਼ਿਲਾਫ਼ ਚਲਾਈ ਵਿਸ਼ੇਸ਼ ਮੁਹਿੰਮ ਤਹਿਤ ਸਰਬਜੀਤ ਸਿੰਘ ਬਾਹੀਆ ਪੀ.ਪੀ.ਐੱਸ. ਪੁਲਿਸ ਕਪਤਾਨ, ਇਨਵੈਸੀਗੇਸ਼ਨ ਜਲੰਧਰ ਦਿਹਾਤੀ ਅਤੇ ਜਸਵਿੰਦਰ ਸਿੰਘ ਚਾਹਲ ਪੀ.ਪੀ.ਐੱਸ. ਉੱਪ ਕਪਤਾਨ, ਡਿਟੈਕਟਿਵ ਜਲੰਧਰ ਦਿਹਾਤੀ...
ਆਰਥਿਕ ਤੰਗੀ ਤੇ ਕਰਜ਼ੇ ਤੋਂ ਪ੍ਰੇਸ਼ਾਨ ਨੌਜਵਾਨ ਕਿਸਾਨ ਨੇ ਕੀਤੀ ਆਤਮ ਹੱਤਿਆ
. . .  about 4 hours ago
ਭੀਖੀ, 7 ਅਕਤੂਬਰ (ਗੁਰਿੰਦਰ ਸਿੰਘ ਔਲਖ)-ਮਾਨਸਾ ਜ਼ਿਲ੍ਹੇ ਦੇ ਕਸਬਾ ਭੀਖੀ ਨੇੜਲੇ ਪਿੰਡ ਸਮਾਓ ਵਿਖੇ ਬੀਤੀ ਰਾਤ ਇਕ ਨੌਜਵਾਨ ਕਿਸਾਨ ਵਲੋਂ ਆਰਥਿਕ ਤੰਗੀ ਅਤੇ ਕਰਜ਼ੇ ਦੀ ਪ੍ਰੇਸ਼ਾਨੀ ਦੇ ਚੱਲਦਿਆਂ ਆਤਮ ਹੱਤਿਆ ਕਰ ਲਏ ਜਾਣ ਦੀ ਖ਼ਬਰ ਹੈ...
ਮਹਿਲਾ ਟੀ-20 ਏਸ਼ੀਆ ਕੱਪ 'ਚ ਪਾਕਿਸਤਾਨ ਨੇ 13 ਦੌੜਾਂ ਨਾਲ ਹਰਾਇਆ ਭਾਰਤ
. . .  about 4 hours ago
ਢਾਕਾ, 7 ਅਕਤੂਬਰ-ਮਹਿਲਾ ਟੀ-20 ਦੇ ਇਕ ਅਹਿਮ ਮੁਕਾਬਲੇ ਵਿਚ ਪਾਕਿਸਤਾਨ ਨੇ ਕੱਟੜ ਵਿਰੋਧੀ ਭਾਰਤ ਨੂੰ 13 ਦੌੜਾਂ ਨਾਲ ਹਰਾ ਦਿੱਤਾ। ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦਿਆ ਪਾਕਿਸਤਾਨ ਨੇ ਨਿਰਧਾਰਿਤ 20 ਓਵਰਾਂ 'ਚ 137 ਦੌੜਾਂ ਬਣਾਈਆਂ...
ਪੰਜਾਬ ਸਰਕਾਰ ਵਲੋਂ 9 ਹਜ਼ਾਰ ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਵਾਲਾ ਨੋਟੀਫਿਕੇਸ਼ਨ ਜਾਰੀ
. . .  about 4 hours ago
ਚੰਡੀਗੜ੍ਹ, 7 ਅਕਤੂਬਰ-ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕਿਹਾ ਕਿ ਇਕ ਖੁਸ਼ਖਬਰੀ ਸਾਂਝੀ ਕਰ ਰਿਹਾ ਕਿ ਅਧਿਆਪਕਾਂ ਨੂੰ ਪੱਕੇ ਕਰਨ ਦਾ ਫ਼ੈਸਲਾ ਅਧਿਆਪਕ ਦਿਵਸ ਵਾਲੇ ਦਿਨ ਲਿਆ ਸੀ, ਉਸ ਨੂੰ ਬੂਰ ਪੈ ਗਿਆ ਹੈ। ਪੰਜਾਬ ਸਰਕਾਰ ਵਲੋਂ ਲਗਭਗ 9 ਹਜ਼ਾਰ ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਵਾਲਾ ਨੋਟੀਫਿਕੇਸ਼ਨ...
9 ਨਵੰਬਰ ਦੇ ਸੰਗਰੂਰ ਧਰਨੇ 'ਤੇ ਅੜੇ ਉਗਰਾਹਾਂ
. . .  about 4 hours ago
ਚੰਡੀਗੜ੍ਹ, 7 ਅਕਤੂਬਰ (ਅਜਾਇਬ ਸਿੰਘ ਔਜਲਾ)-ਪੰਜਾਬ ਭਵਨ ਚੰਡੀਗੜ੍ਹ ਵਿਖੇ ਅੱਜ ਕਿਸਾਨ ਜਥੇਬੰਦੀ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ, ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਅਤੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਦਰਮਿਆਨ ਵਿਸ਼ੇਸ਼ ਮੀਟਿੰਗ ਹੋਈ। ਮੀਟਿੰਗ ਉਪਰੰਤ ਪੱਤਰਕਾਰਾਂ...
ਮੋਹਾਲੀ ਆਰ.ਪੀ.ਜੀ. ਹਮਲੇ ਦੇ ਸੰਬੰਧ 'ਚ ਇਕ ਗ੍ਰਿਫ਼ਤਾਰ
. . .  about 5 hours ago
ਨਵੀਂ ਦਿੱਲੀ, 7 ਅਕਤੂਬਰ- ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ 9 ਮਈ ਨੂੰ ਮੋਹਾਲੀ 'ਚ ਪੰਜਾਬ ਪੁਲਿਸ ਦੀ ਖੁਫੀਆ ਇਮਾਰਤ 'ਤੇ ਆਰ.ਪੀ.ਜੀ. ਹਮਲੇ ਦੇ ਸੰਬੰਧ ਵਿਚ ਇਕ ਵਿਅਕਤੀ ਨੂੰ ਗ੍ਰਿਫ਼ਤਾਰ...
ਬੇਲਾਰੂਸ ਤੋਂ ਮਨੁੱਖੀ ਅਧਿਕਾਰਾਂ ਦੇ ਵਕੀਲ, ਰੂਸ-ਯੂਕਰੇਨ ਦੇ ਸੰਗਠਨ ਨੂੰ ਮਿਲਿਆ ਨੋਬਲ ਸ਼ਾਂਤੀ ਪੁਰਸਕਾਰ
. . .  about 4 hours ago
ਸਟਾਕਹੋਮ (ਸਵੀਡਨ), 7 ਅਕਤੂਬਰ -ਰਾਇਲ ਸਵੀਡਿਸ਼ ਅਕੈਡਮੀ ਨੇ ਬੇਲਾਰੂਸ ਤੋਂ ਮਨੁੱਖੀ ਅਧਿਕਾਰਾਂ ਦੇ ਵਕੀਲ ਐਲੇਸ ਬਿਆਲੀਆਟਸਕੀ, ਰੂਸੀ ਮਨੁੱਖੀ ਅਧਿਕਾਰ ਸੰਗਠਨ ਮੈਮੋਰੀਅਲ ਅਤੇ ਯੂਕਰੇਨੀ ਮਨੁੱਖੀ ਅਧਿਕਾਰ ਸੰਗਠਨ ਸੈਂਟਰ ਫਾਰ ਸਿਵਲ ਲਿਬਰਟੀਜ਼ ਨੂੰ ਸਾਂਝੇ ਤੌਰ 'ਤੇ 2022 ਦਾ ਨੋਬਲ ਸ਼ਾਂਤੀ ਪੁਰਸਕਾਰ...
ਮਹਿਲਾ ਟੀ-20 ਏਸ਼ੀਆ ਕੱਪ : ਪਾਕਿਸਤਾਨ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 138 ਦੌੜਾਂ ਦਾ ਟੀਚਾ
. . .  about 5 hours ago
ਢਾਕਾ, 7 ਅਕਤੂਬਰ-ਮਹਿਲਾ ਟੀ-20 ਏਸ਼ੀਆ ਕੱਪ ਦੇ ਅਹਿਮ ਮੁਕਾਬਲੇ 'ਚ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦਿਆ ਪਾਕਿਸਤਾਨ ਨੇ 20 ਓਵਰਾਂ 'ਚ 6 ਵਿਕਟਾਂ ਦੇ ਨੁਕਸਾਨ 'ਤੇ 137 ਦੌੜਾਂ ਬਣਾਈਆਂ ਤੇ ਭਾਰਤ ਨੂੰ ਜਿੱਤਣ ਲਈ 138 ਦੌੜਾਂ ਦਾ...
ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਕੀਤੇ ਦਰਸ਼ਨ
. . .  about 5 hours ago
ਅੰਮ੍ਰਿਤਸਰ, 7 ਅਕਤੂਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਾਕਾ ਪੰਜਾ ਸਾਹਿਬ ਸ਼ਤਾਬਦੀ ਸਮਾਗਮਾਂ ਬਾਰੇ ਵਿਚਾਰ ਵਟਾਂਦਰਾ ਕਰਨ ਲਈ ਪਾਕਿਸਤਾਨ ਗਏ ਸ਼੍ਰੋਮਣੀ ਕਮੇਟੀ ਦੇ ਚਾਰ ਮੈਂਬਰੀ ਵਫ਼ਦ ਵਲੋਂ ਅੱਜ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਸ੍ਰੀ ਕਰਤਾਰਪੁਰ ਸਾਹਿਬ...
ਅਮਰੀਕਾ ਵਿਚ ਹੋਈ ਪੰਜਾਬੀ ਪਰਿਵਾਰ ਦੀ ਹੱਤਿਆ 'ਚ ਇਕ ਤੋਂ ਵਧ ਲੋਕ ਸ਼ਾਮਿਲ-ਪੁਲਿਸ ਦਾ ਦਾਅਵਾ
. . .  about 6 hours ago
ਸੈਕਰਾਮੈਂਟੋ, 7 ਅਕਤੂਬਰ (ਹੁਸਨ ਲੜੋਆ ਬੰਗਾ)-ਅਮਰੀਕਾ ਦੇ ਕੈਲੀਫੋਰਨੀਆ ਸੂਬੇ ਵਿਚ ਇਕ ਹੱਸਦੇ ਵੱਸਦੇ ਪੰਜਾਬੀ ਪਰਿਵਾਰ ਦੀ ਇਕ 8 ਮਹੀਨਿਆਂ ਦੀ ਬੱਚੀ ਸਮੇਤ 4 ਜੀਆਂ ਨੂੰ ਅਗਵਾ ਕਰ ਕੇ ਕੀਤੀ ਹੱਤਿਆ ਦੇ ਮਾਮਲੇ ਵਿਚ ਪੁਲਿਸ ਨੇ ਅਜੇ ਤੱਕ ਗ੍ਰਿਫ਼ਤਾਰ ਕੀਤੇ ਇਕ 48 ਸਾਲਾਂ...
ਅਮਰੀਕਾ ਦੇ ਲਾਸ ਵੇਗਾਸ ਸ਼ਹਿਰ 'ਚ ਚਾਕੂ ਮਾਰ ਕੇ 2 ਦੀ ਹੱਤਿਆ, 6 ਜ਼ਖ਼ਮੀ
. . .  about 6 hours ago
ਸੈਕਰਾਮੈਂਟੋ, 7 ਅਕਤੂਬਰ (ਹੁਸਨ ਲੜੋਆ ਬੰਗਾ)-ਅਮਰੀਕਾ ਦੇ ਸ਼ਹਿਰ ਲਾਸਵੇਗਾਸ ਸਟਰਿਪ 'ਚ ਇਕ ਹਵਅਕਤੀ ਨੇ ਚਾਕੂ ਨਾਲ ਹਮਲਾ ਕਰ ਕੇ ਦੋ ਵਅਕਤੀਆਂ ਦੀ ਹੱਤਿਆ ਕਰ ਦਿੱਤੀ ਤੇ 6 ਹੋਰਨਾਂ ਨੂੰ ਜ਼ਖਮੀ...
ਜੇਲ੍ਹ ਅੰਦਰ ਚੱਲ ਰਹੀ ਨਸ਼ਿਆਂ ਦੀ ਤਸਕਰੀ ਦਾ ਪਰਦਾਫਾਸ਼, ਪੰਜ ਕਿੱਲੋ ਹੈਰੋਇਨ ਬਰਾਮਦ
. . .  about 6 hours ago
ਅੰਮ੍ਰਿਤਸਰ, 7 ਅਕਤੂਬਰ (ਰੇਸ਼ਮ ਸਿੰਘ)-ਜੇਲ੍ਹ ਅੰਦਰ ਚੱਲ ਰਹੀ ਨਸ਼ਿਆਂ ਦੀ ਤਸਕਰੀ ਦਾ ਪਰਦਾਫਾਸ਼ ਕਰਨ 'ਚ ਐੱਸ.ਟੀ.ਐੱਫ. ਨੇ ਸਫਲਤਾ ਹਾਸਲ ਕੀਤੀ ਹੈ। ਜੱਸਾ ਜੇਲ੍ਹ ਚੋਂ ਮੁਜਰਮਾਂ ਪਾਸੋਂ ਪੰਜ ਕਿੱਲੋਗ੍ਰਾਮ ਹੈਰੋਇਨ ਬਰਾਮਦ ਹੋਈ ਹੈ, ਜਿਸ ਦੀ ਕੌਮਾਂਤਰੀ ਮੰਡੀ 'ਚ ਕੀਮਤ ਪੈਂਤੀ ਕਰੋੜ ਰੁਪਏ ਦੱਸੀ...
ਸ਼੍ਰੋਮਣੀ ਕਮੇਟੀ ਦਾ ਰੋਸ ਮਾਰਚ ਗੜ੍ਹਸ਼ੰਕਰ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਲਈ ਹੋਇਆ ਰਵਾਨਾ
. . .  about 7 hours ago
ਗੜ੍ਹਸ਼ੰਕਰ, 7 ਅਕਤੂਬਰ (ਧਾਲੀਵਾਲ)-ਵੱਖਰੀ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਫ਼ੈਸਲੇ ਖ਼ਿਲਾਫ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਕੱਢਿਆ ਗਿਆ ਰੋਸ ਮਾਰਚ ਗੜ੍ਹਸ਼ੰਕਰ ਪਹੁੰਚਣ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਅੰਮ੍ਰਿਤਸਰ ਲਈ ਰਵਾਨਾ...
ਮਹਿਲਾ ਟੀ-20 ਏਸ਼ੀਆ ਕੱਪ : ਭਾਰਤ ਖ਼ਿਲਾਫ਼ ਟਾਸ ਜਿੱਤ ਕੇ ਟਾਸ ਜਿੱਤ ਕੇ ਪਾਕਿਸਤਾਨ ਕਰ ਰਿਹਾ ਪਹਿਲਾਂ ਬੱਲੇਬਾਜ਼ੀ
. . .  about 7 hours ago
ਢਾਕਾ, 7 ਅਕਤੂਬਰ-ਮਹਿਲਾ ਟੀ-20 ਏਸ਼ੀਆ ਕੱਪ 'ਚ ਭਾਰਤ ਅਤੇ ਪਾਕਿਸਤਾਨ ਦਾ ਅਹਿਮ ਮੁਕਾਬਲਾ ਅੱਜ ਹੋ ਰਿਹਾ ਹੈ। ਟਾਸ ਜਿੱਤ ਕੇ ਪਾਕਿਸਤਾਨ ਨੇ ਪਹਿਲਾਂ ਬੱਲੇਬਾਜ਼ੀ ਦਾ ਫ਼ੈਸਲਾ ਕੀਤਾ ਹੈ। 4 ਓਵਰਾਂ ਤੋਂ ਬਾਅਦ ਪਾਕਿਸਤਾਨ ਨੇ ਬਿਨਾਂ ਕਿਸੇ ਨੁਕਸਾਨ ਦੇ 25 ਦੌੜਾਂ ਬਣਾ...
ਈ.ਡੀ. ਵਲੋਂ ਮਲਹੋਤਰਾ ਗਰੁੱਪ ਦੇ ਮੁਲਾਜ਼ਮ ਦੇ ਘਰ ਛਾਪੇਮਾਰੀ
. . .  about 7 hours ago
ਮਾਨਸਾ, 7 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)-ਸ਼ਰਾਬ ਕਾਰੋਬਾਰੀਆਂ 'ਤੇ ਛਾਪੇਮਾਰੀ ਦੇ ਚਲਦਿਆਂ ਮਾਨਸਾ ਵਿਖੇ ਮਲਹੋਤਰਾ ਗਰੁੱਪ ਦੇ ਮੁਲਾਜ਼ਮ ਦੇ ਘਰ ਈ.ਡੀ. ਵਲੋਂ ਛਾਪੇਮਾਰੀ ਕੀਤੀ ਗਈ। ਲਗਭਗ 4 ਘੰਟੇ ਈ.ਡੀ. ਦੇ ਅਧਿਕਾਰੀ ਫ਼ਰੋਲਾ ਫ਼ਰਾਲੀ ਕਰਦੇ ਰਹੇ ਅਤੇ ਉਨ੍ਹਾਂ ਮੁਲਾਜ਼ਮ...
ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਡੀ.ਜੀ.ਪੀ. ਨੂੰ ਸ਼ਿਕਾਇਤ
. . .  about 7 hours ago
ਚੰਡੀਗੜ੍ਹ, 7 ਅਕਤੂਬਰ-(ਵਿਕਰਮਜੀਤ ਸਿੰਘ ਮਾਨ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਡੀ.ਜੀ.ਪੀ. ਪੰਜਾਬ ਨੂੰ ਚਿੱਠੀ ਲਿਖ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਸ਼ਿਕਾਇਤ ਕੀਤੀ ਗਈ ਹੈ। ਸ਼ਿਕਾਇਤ ਵਿਚ ਰਾਜਾ ਵੜਿੰਗ...
ਹਰਿਆਣਾ ਗੁਰਦੁਆਰਾ ਕਮੇਟੀ ਦੇ ਵਿਰੋਧ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਰੋਸ ਮਾਰਚ ਰਵਾਨਾ
. . .  about 8 hours ago
ਸ੍ਰੀ ਅਨੰਦਪੁਰ ਸਾਹਿਬ, 7 ਅਕਤੂਬਰ (ਕਰਨੈਲ ਸਿੰਘ, ਨਿੱਕੂਵਾਲ)-ਹਰਿਆਣਾ ਗੁਰਦੁਆਰਾ ਕਮੇਟੀ ਦੇ ਵਿਰੋਧ ਵਿਚ ਰੋਸ ਦਾ ਪ੍ਰਗਟਾਵਾ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਅਰਦਾਸ ਕਰਨ ਉਪਰੰਤ...
ਈ.ਡੀ. ਵਲੋਂ ਦੀਪ ਮਲਹੋਤਰਾ ਦੇ ਸੀ.ਏ. ਦਿਨੇਸ਼ ਗੁਪਤਾ ਦੇ ਘਰ ਛਾਪਾ
. . .  about 8 hours ago
ਫ਼ਰੀਦਕੋਟ, 7 ਅਕਤੂਬਰ (ਜਸਵੰਤ ਸਿੰਘ ਪੁਰਬਾ)-ਅੱਜ ਸਵੇਰੇ ਅਕਾਲੀ ਦਲ ਦੇ ਸਾਬਕਾ ਵਿਧਾਇਕ ਅਤੇ ਸ਼ਰਾਬ ਕਾਰੋਬਾਰੀ ਦੀਪ ਮਲਹੋਤਰਾ ਦੇ ਨਾਲ-ਨਾਲ ਸੀ.ਏ. ਦਿਨੇਸ਼ ਗੁਪਤਾ ਦੇ ਘਰ ਵਿਚ ਵੀ ਈ.ਡੀ. ਵਲੋਂ ਛਾਪੇਮਾਰੀ ਜਾਰੀ ਹੈ। ਜਲੰਧਰ ਤੋਂ ਈ.ਡੀ. ਦੇ ਆਏ ਅਧਿਕਾਰੀ ਜਾਂਚ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 19 ਹਾੜ ਸੰਮਤ 554

ਖੰਨਾ / ਸਮਰਾਲਾ

ਦਿੱਲੀ-ਕੱਟੜਾ ਮਾਰਗ ਲਈ ਹਾਸਲ ਕੀਤੀਆਂ ਜ਼ਮੀਨਾਂ ਖ਼ਿਲਾਫ਼ ਮੋਰਚਾ 7ਵੇਂ ਦਿਨ 'ਚ ਸ਼ਾਮਿਲ

ਡੇਹਲੋਂ, 2 ਜੁਲਾਈ (ਅੰਮਿ੍ਤਪਾਲ ਸਿੰਘ ਕੈਲੇ)-ਦਿੱਲੀ-ਕੱਟੜਾ ਮਾਰਗ ਲਈ ਨੈਸ਼ਨਲ ਹਾਈਵੇ ਅਥਾਰਿਟੀ ਵਲੋਂ ਅਕਵਾਇਰ ਕੀਤੀਆਂ ਜਾ ਰਹੀਆਂ ਜ਼ਮੀਨਾਂ ਖਿਲਾਫ ਕਿਸਾਨਾਂ ਵਲੋਂ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਅਗਵਾਈ ਹੇਠ ਪਿੰਡ ਕੋਟ ਆਗਾ ਵਿਖੇ ਲਗਾਇਆ ਜਾ ਰਿਹਾ ਪੱਕਾ ਮੋਰਚਾ ਅੱਜ ਸੱਤਵੇਂ ਦਿਨ ਵੀ ਜਾਰੀ ਰਿਹਾ¢ ਇਸ ਸਮੇਂ ਜਥੇਬੰਦੀ ਦੇ ਜ਼ਿਲ੍ਹਾ ਜਨਰਲ ਸਕੱਤਰ ਸੁਦਾਗਰ ਸਿੰਘ ਘੁਡਾਣੀ ਅਤੇ ਬਲਾਕ ਦੋਰਾਹਾ ਦੇ ਪ੍ਰਧਾਨ ਪਰਮਵੀਰ ਸਿੰਘ ਘਲੋਟੀ ਨੇ ਕਿਹਾ ਕਿ ਖੇਤਾਂ ਦੇ ਪੁੱਤਾਂ ਕੋਲੋਂ ਧੱਕੇ ਨਾਲ ਖੋਹੀਆਂ ਜਾ ਰਹੀਆਂ ਜ਼ਮੀਨਾਂ ਨੂੰ ਕਿਸਾਨ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ¢ ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਹਕੂਮਤ ਅਤੇ ਪੰਜਾਬ ਸਰਕਾਰ ਦੋਨੋਂ ਰਲ ਕੇ ਕਿਸਾਨਾਂ ਦੀਆਂ ਜ਼ਮੀਨਾਂ ਜਬਰੀ ਧੱਕੇ ਨਾਲ ਖੋਹ ਕੇ ਕਾਰਪੋਰੇਟਾਂ ਨੂੰ ਸੰਭਾਲਣ ਜਾ ਰਹੀਆਂ ਹਨ, ਇਹਨਾਂ ਜ਼ਮੀਨਾਂ ਤੇ ਕਾਰਪੋਰੇਟਾਂ ਨੇ ਵੱਡੇ-ਵੱਡੇ ਪ੍ਰਾਜੈਕਟ ਲਾ ਕੇ ਆਮ ਲੋਕਾਂ ਦੀ ਲੁੱਟ ਕਰਨੀ ਹੈ¢ ਕਿਸਾਨ ਆਗੂਆਂ ਨੇ ਕਿਹਾ ਕਿ ਕਾਰਪੋਰੇਟ ਘਰਾਨਿਆਂ, ਬਹੁਕੌਮੀ ਕੰਪਨੀਆਂ ਅਤੇ ਸਮੇਂ ਦੀਆਂ ਸਰਕਾਰਾਂ ਦਾ ਏਜੰਡਾ ਕਿਸਾਨਾਂ ਦੀਆਂ ਜ਼ਮੀਨਾਂ ਤੇ ਕਬਜ਼ਾ ਕਰਕੇ ਕਿਸਾਨਾਂ ਨੂੰ ਜ਼ਮੀਨਾਂ 'ਚੋਂ ਬਾਹਰ ਕਰਨਾ ਹੈ, ਇਸ ਜਬਰ ਦੇ ਖਿਲਾਫ ਜਥੇਬੰਦੀ ਵਲੋਂ ਸਖ਼ਤ ਸੰਘਰਸ਼ ਵਿੱਢਿਆ ਗਿਆ ਹੈ, ਜਿਸ ਵਿੱਚ ਕਿਸਾਨਾਂ ਨੂੰ ਰੋਜ਼ਾਨਾ ਜਥੇਬੰਦ ਕਰਕੇ ਲੰਮੀ ਲੜਾਈ ਲੜਨ ਲਈ ਤਿਆਰ ਕੀਤਾ ਜਾ ਰਿਹਾ ਹੈ ਅਤੇ ਕਿਸਾਨਾਂ ਵਿੱਚ ਇਸ ਜਬਰ ਖਿਲਾਫ ਰੋਹ ਦਿਨੋਂ-ਦਿਨ ਵੱਧ ਰਿਹਾ ਹੈ | ਕਿਸਾਨ ਆਗੂਆਂ ਵਲੋਂ ਸਰਕਾਰ ਅਤੇ ਪ੍ਰਸ਼ਾਸਨ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜਿੰਨਾਂ ਚਿਰ ਪ੍ਰਭਾਵਿਤ ਕਿਸਾਨਾਂ ਨੂੰ ਉਨ੍ਹਾਂ ਦੀ ਮਰਜ਼ੀ ਮੁਤਾਬਿਕ ਪੂਰਾ ਰੇਟ ਅਤੇ ਹੋਰ ਸਹੂਲਤਾਂ ਨਹੀਂ ਦਿੱਤੀਆਂ ਜਾਂਦੀਆਂ, ਉਸ ਸਮੇਂ ਤੱਕ ਪੱਕਾ ਮੋਰਚਾ ਜਾਰੀ ਰਹੇਗਾ¢ਧਰਨੇ ਨੂੰ ਕੁਲਵਿੰਦਰ ਸਿੰਘ ਪ੍ਰਧਾਨ ਮਲੇਰਕੋਟਲਾ, ਹਾਕਮ ਸਿੰਘ ਜਰਗੜੀ, ਦਵਿੰਦਰ ਸਿੰਘ, ਜਸਵੀਰ ਸਿੰਘ ਅਸਕਰੀਪੁਰ, ਕੁਲਦੀਪ ਸਿੰਘ ਗੁੱਜਰਵਾਲ, ਅਮਰੀਕ ਸਿੰਘ ਹਲਵਾਰਾ, ਜਸਵੀਰ ਸਿੰਘ ਕੋਟਆਗਾਂ, ਜਸਵੰਤ ਸਿੰਘ ਭੱਟੀਆ, ਨਿਰਮਲ ਸਿੰਘ ਮਲੇਰਕੋਟਲਾ, ਇੰਦਰਜੀਤ ਸਿੰਘ ਰਾਣੋ, ਬੀਬੀ ਰਣਜੀਤ ਕੌਰ ਕੋਟਆਗਾਂ, ਹਰਪ੍ਰੀਤ ਕੌਰ ਗੁੱਜਰਵਾਲ ਨੇ ਵੀ ਸੰਬੋਧਨ ਕੀਤਾ |

ਵਿਧਾਇਕ ਇੰਜ. ਗਿਆਸਪੁਰਾ ਵਲੋਂ ਵਿਧਾਨ ਸਭਾ ਵਿਚ ਮਸਲੇ ਉਠਾਏ ਜਾਣ ਦੀ ਸ਼ਲਾਘਾ

ਮਲੌਦ, 2 ਜੁਲਾਈ (ਸਹਾਰਨ ਮਾਜਰਾ)-ਹਲਕਾ ਪਾਇਲ ਦੇ ਵਿਧਾਇਕ ਇੰਜ. ਮਨਵਿੰਦਰ ਸਿੰਘ ਗਿਆਸਪੁਰਾ ਨੇ ਬਹੁਤ ਹੀ ਬੇਬਾਕੀ ਨਾਲ ਪੰਜਾਬ ਵਿਧਾਨ ਸਭਾ ਵਿਚ ਆਪਣੇ ਹਲਕੇ ਪਾਇਲ ਦੀਆਂ ਅਹਿਮ ਸਮੱਸਿਆਵਾਂ ਅਤੇ ਅਣਛੋਹੇ ਮੁੱਦਿਆਂ ਦਾ ਜ਼ਿਕਰ ਪੰਜਾਬ ਵਿਧਾਨ ਸਭਾ ਵਿਚ ਮੁੱਖ ਮੰਤਰੀ ...

ਪੂਰੀ ਖ਼ਬਰ »

ਥਾਣਾ ਸਿਟੀ-2 ਪੁਲਿਸ ਨੇ ਗਾਂਜੇ ਸਮੇਤ ਵਿਅਕਤੀ ਕੀਤਾ ਕਾਬੂ

ਖੰਨਾ, 2 ਜੁਲਾਈ (ਮਨਜੀਤ ਸਿੰਘ ਧੀਮਾਨ)-ਥਾਣਾ ਸਿਟੀ-2 ਖੰਨਾ ਪੁਲਿਸ ਨੇ 4 ਕਿੱਲੋ 500 ਗਾਂਜੇ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਮਾਮਲੇ ਦੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਐੱਸ.ਆਈ ਅਜਮੇਰ ਸਿੰਘ ਨੇ ਕਿਹਾ ਕਿ ਥਾਣੇਦਾਰ ਦਵਿੰਦਰ ਸਿੰਘ ਪੁਲਿਸ ਪਾਰਟੀ ਸਮੇਤ ਅਮਲੋਹ ...

ਪੂਰੀ ਖ਼ਬਰ »

ਸਰਕਾਰੀ ਸਕੂਲ ਕੁਹਾੜਾ ਵਿਖੇ ਡੇਂਗੂ ਜਾਗਰੂਕਤਾ ਕੈਂਪ ਲਗਾਇਆ

ਕੁਹਾੜਾ, 2 ਜੁਲਾਈ (ਸੰਦੀਪ ਸਿੰਘ ਕੁਹਾੜਾ)-ਸਿਹਤ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸੀਨੀਅਰ ਮੈਡੀਕਲ ਅਫ਼ਸਰ ਸਾਹਨੇਵਾਲ ਡਾ. ਪੂਨਮ ਗੋਇਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਰਕਾਰੀ ਹਾਈ ਸਕੂਲ ਕੁਹਾੜਾ ਵਿਖੇ ਡੇਂਗੂ ਜਾਗਰੂਕਤਾ ਕੈਂਪ ਲਗਾਇਆ ਗਿਆ | ਜਿਸ ਵਿਚ ...

ਪੂਰੀ ਖ਼ਬਰ »

ਸ਼ਰਾਬ ਦੇ ਮਾਮਲੇ ਵਿਚ ਨਾਮਜ਼ਦ ਭਗੌੜਾ ਪੁਲਿਸ ਨੇ ਕੀਤਾ ਕਾਬੂ

ਖੰਨਾ, 2 ਜੁਲਾਈ (ਮਨਜੀਤ ਸਿੰਘ ਧੀਮਾਨ)-ਖੰਨਾ ਪੁਲਿਸ ਨੇ ਸ਼ਰਾਬ ਦੇ ਮਾਮਲੇ ਵਿਚ ਨਾਮਜ਼ਦ ਭਗੌੜਾ ਕਥਿਤ ਦੋਸ਼ੀ ਨੂੰ ਕਾਬੂ ਕੀਤਾ ਹੈ | ਮਾਮਲੇ ਦੀ ਜਾਣਕਾਰੀ ਦਿੰਦਿਆਂ ਥਾਣਾ ਸਮਰਾਲਾ ਦੇ ਐੱਸ.ਐੱਚ.ਓ ਭਿੰਦਰ ਸਿੰਘ ਖੰਗੂੜਾ ਨੇ ਦੱਸਿਆ ਕਿ ਏ.ਐੱਸ.ਆਈ ਜਗਵਿੰਦਰ ਸਿੰਘ ...

ਪੂਰੀ ਖ਼ਬਰ »

ਨਹਿਰ 'ਚੋਂ ਮਿਲੀ ਲੜਕੀ ਦੀ ਲਾਸ਼

ਖੰਨਾ/ਬੀਜਾ, 2 ਜੁਲਾਈ (ਮਨਜੀਤ ਸਿੰਘ ਧੀਮਾਨ/ਜੰਟੀ ਮਾਨ)-ਬੀਤੇ ਦਿਨੀਂ ਘਰੋਂ ਲਾਪਤਾ ਲੜਕੀ ਦੀ ਲਾਸ਼ ਨਹਿਰ ਵਿਚੋਂ ਮਿਲਣ ਦੀ ਖ਼ਬਰ ਹੈ | ਮਾਮਲੇ ਦੀ ਜਾਣਕਾਰੀ ਦਿੰਦਿਆਂ ਸਬ-ਇੰਸਪੈਕਟਰ ਪਵਿੱਤਰ ਸਿੰਘ ਚੌਂਕੀ ਇੰਚਾਰਜ ਕੋਟ ਨੇ ਦੱਸਿਆ ਕਿ ਨੇੜਲੇ ਪਿੰਡ ਜਟਾਣਾ ਦੀ 23 ...

ਪੂਰੀ ਖ਼ਬਰ »

ਬਾਰ੍ਹਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ

ਦੋਰਾਹਾ, 2 ਜੁਲਾਈ (ਜਸਵੀਰ ਝੱਜ)-ਪਿਛਲੇ ਦਿਨੀਂ ਪੰਜਾਬ ਸਕੂਲ ਸਿੱਖਿਆ ਬੋਰਡ ਮੁਹਾਲੀ ਵਲੋਂ ਐਲਾਨੇ ਗਏ ਬਾਰ੍ਹਵੀਂ ਜਮਾਤ ਦੇ ਨਤੀਜੇ ਦੌਰਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੋਰਾਹਾ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਸੌ ਪ੍ਰਤੀਸ਼ਤ ਰਿਹਾ | ਸੰਸਥਾ ਦੇ ਸਾਇੰਸ ...

ਪੂਰੀ ਖ਼ਬਰ »

ਲੁਧਿਆਣਾ ਵਿਚ ਕੱਲ੍ਹ ਤੋਂ ਮਿਲਣਗੀਆਂ ਸਸਤੀਆਂ ਤੇ ਮਿਆਰੀ ਕੰਨ ਮਸ਼ੀਨਾਂ

ਲੁਧਿਆਣਾ, 2 ਜੁਲਾਈ (ਸਲੇਮਪੁਰੀ)-ਜਿਹੜੇ ਵਿਅਕਤੀਆਂ ਨੂੰ ਘੱਟ ਸੁਣਾਈ ਦਿੰਦਾ ਹੈ, ਉਨ੍ਹਾਂ ਵਿਚ ਬਹੁਤ ਸਾਰੇ ਅਜਿਹੇ ਵਿਅਕਤੀ ਵੀ ਸ਼ਾਮਿਲ ਹਨ, ਜਿਹੜੇ ਆਪਣੀ ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਮਹਿੰਗੀਆਂ ਕੰਨ ਮਸ਼ੀਨਾਂ ਖ਼ਰੀਦਣ ਤੋਂ ਅਸਮਰਥ ਹਨ, ਹੁਣ ਉਨ੍ਹਾਂ ਨੂੰ ...

ਪੂਰੀ ਖ਼ਬਰ »

ਕਾਰ ਸਵਾਰ 4 ਵਿਅਕਤੀਆਂ ਕੋਲੋਂ ਬੇਹਿਸਾਬੀ ਨਕਦੀ ਬਰਾਮਦ

ਖੰਨਾ, 2 ਜੁਲਾਈ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)-ਅੱਜ ਖੰਨਾ ਪੁਲਿਸ ਨੇ ਪਿ੍ਸਟਾਈਨ ਮਾਲ ਜੀ.ਟੀ ਰੋਡ ਖੰਨਾ ਵਿਖੇ ਕੀਤੀ ਗਈ ਨਾਕਾਬੰਦੀ ਦੌਰਾਨ ਵੱਖ-ਵੱਖ ਗੱਡੀਆਂ ਦੀ ਕੀਤੀ ਗਈ ਜਾਂਚ ਦੌਰਾਨ ਇਕ ਗੱਡੀ ਵਿਚ ਸਵਾਰ 4 ਵਿਅਕਤੀਆਂ ਕੋਲੋਂ 31 ਲੱਖ ਰੁਪਏ ਦੀ ਨਗਦੀ ...

ਪੂਰੀ ਖ਼ਬਰ »

ਜੀ. ਐਨ. ਐਮ. ਸਾਲ ਦੂਜੇ ਦਾ ਨਤੀਜਾ ਰਿਹਾ ਸ਼ਾਨਦਾਰ

ਜੋਧਾਂ, 2 ਜੁਲਾਈ (ਗੁਰਵਿੰਦਰ ਸਿੰਘ ਹੈਪੀ)-ਪੰਜਾਬ ਨਰਸਿੰਗ ਰਜਿਸਟੇ੍ਰਸ਼ਨ ਕੌਸ਼ਲ ਮੋਹਾਲੀ ਵੱਲੋਂ ਐਲਾਨੇ ਗਏ ਜੀ. ਐਨ. ਐਮ. ਸਾਲ ਦੂਜੇ ਦੇ ਨਤੀਜੇ ਵਿੱਚੋਂ ਨਾਈਟਿੰਗੇਲ ਕਾਲਜ ਆਫ਼ ਨਰਸਿੰਗ ਨਾਰੰਗਵਾਲ ਦਾ ਨਤੀਜਾ 100 ਫ਼ੀਸਦੀ ਰਿਹਾ | ਨਾਈਟਿੰਗੇਲ ਕਾਲਜ ਆਫ਼ ਨਰਸਿੰਗ ...

ਪੂਰੀ ਖ਼ਬਰ »

ਬੇਅਦਬੀ ਦੇ ਮੁੱਦੇ ਉੱਪਰ 116 ਵਿਧਾਇਕ ਚੁੱਪ ਕਿਉਂ ਰਹੇ- ਬਲਵਿੰਦਰ ਸਿੰਘ ਸਿਹੌੜ

ਮਲੌਦ, 2 ਜੁਲਾਈ (ਦਿਲਬਾਗ ਸਿੰਘ ਚਾਪੜਾ)-ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਦੇ ਹਲਕਾ ਪਾਇਲ ਦੇ ਪ੍ਰਧਾਨ ਬਲਵਿੰਦਰ ਸਿੰਘ ਕਾਕਾ ਸਿਹੋੜਾ ਨੇ ਪੰਜਾਬ ਵਿਧਾਨ ਸਭਾ ਦੇ ਚਲਦੇ ਸੈਸ਼ਨ ਵਿਚ 117 ਵਿਚੋਂ 116 ਵਿਧਾਨ ਸਭਾ ਮੈਂਬਰਾਂ ਦੇ ਬੇਅਦਬੀ ਮਸਲੇ ਉੱਪਰ ਖ਼ਾਮੋਸ਼ ਰਹਿਣ 'ਤੇ ...

ਪੂਰੀ ਖ਼ਬਰ »

ਹਰ ਮਹੀਨੇ 300 ਯੂਨਿਟ ਬਿਜਲੀ ਮਾਫ਼ ਕਰਨ ਦਾ ਸਵਾਗਤ

ਈਸੜੂ, 2 ਜੁਲਾਈ (ਬਲਵਿੰਦਰ ਸਿੰਘ)-ਪੰਜਾਬ ਸਰਕਾਰ ਵੱਲੋਂ ਹਰ ਵਰਗ ਦੇ ਉਪਭੋਗਤਾਵਾਂ ਦੀ ਹਰ ਮਹੀਨੇ 300 ਯੂਨਿਟ ਬਿਜਲੀ ਮਾਫ਼ ਕਰਨ ਦਾ 'ਆਪ' ਆਗੂ ਤੇਜਿੰਦਰ ਸਿੰਘ ਧੀਮਾਨ, ਮਨਦੀਪ ਸਿੰਘ ਅਤੇ ਹਰਪ੍ਰੀਤ ਸਿੰਘ ਵੱਲੋਂ ਪੁਰਜੋਰ ਸਵਾਗਤ ਕੀਤਾ ਹੈ ¢ ਉਨ੍ਹਾਂ ਦਾਅਵਾ ਕੀਤਾ ਕਿ ਇਸ ...

ਪੂਰੀ ਖ਼ਬਰ »

ਸਟੇਟ ਬੈਂਕ ਆਫ਼ ਇੰਡੀਆ ਨੇ ਸਥਾਪਨਾ ਦਿਵਸ ਮਨਾਇਆ

ਦੋਰਾਹਾ 2 ਜੁਲਾਈ (ਜਸਵੀਰ ਝੱਜ)-ਸਟੇਟ ਬੈਂਕ ਆਫ਼ ਇੰਡੀਆ ਬਰਾਂਚ ਦੋਰਾਹਾ ਨੇ ਆਪਣਾ ਸਥਾਪਨਾ ਦਿਵਸ ਮਨਾਇਆ | ਬੈਂਕ ਮੈਨੇਜਰ ਅਮਰਨਾਥ ਸਰਮਾ ਦੇ ਅਨੁਸਾਰ ਵੱਡੀ ਗਿਣਤੀ ਵਿਚ ਬੈਂਕ ਦੇ ਉਪਭੋਗਤਾ ਹਾਜ਼ਰ ਹੋਏ | ਸੰਖੇਪ ਸਮਾਗਮ ਦੌਰਾਨ ਬਰਾਂਚ ਮੈਨੇਜਰ ਨੇ ਬੈਂਕ ਦੇ ...

ਪੂਰੀ ਖ਼ਬਰ »

ਐਮ. ਟੀ. ਪੀ. ਸੀਨੀਅਰ ਸੈਕੰਡਰੀ ਸਕੂਲ ਮਲੌਦ ਵਿਖੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

ਮਲੌਦ, 2 ਜੁਲਾਈ (ਸਹਾਰਨ ਮਾਜਰਾ)- ਐਮ. ਟੀ. ਪੀ. ਸੀਨੀਅਰ ਸੈਕੰਡਰੀ ਸਕੂਲ ਸਾਹਮਣੇ ਦਾਣਾ ਮੰਡੀ ਮਲੌਦ ਵਿਖੇ ਐਮ. ਡੀ. ਸਤਿੰਦਰ ਕੌਰ ਭਾਟੀਆ ਅਤੇ ਪਿ੍ੰਸੀਪਲ ਸੁਪ੍ਰੀਤਪਾਲ ਸਿੰਘ ਭਾਟੀਆ ਦੀ ਅਗਵਾਈ ਹੇਠ 12ਵੀਂ ਜਮਾਤ ਵਿਚੋਂ ਪਹਿਲੀਆਂ ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੇ ...

ਪੂਰੀ ਖ਼ਬਰ »

ਸ਼ਹੀਦ ਬਾਬਾ ਮਹਾਰਾਜ ਸਿੰਘ ਰੱਬੋਂ ਉੱਚੀ ਦੇ ਸ਼ਹੀਦੀ ਦਿਨ 'ਤੇ ਸਾਲਾਨਾ ਸਮਾਗਮ ਅੱਜ ਤੋਂ

ਮਲੌਦ, 2 ਜੁਲਾਈ (ਸਹਾਰਨ ਮਾਜਰਾ)-ਘੱੁਗ ਵੱਸਦੇ ਇਤਿਹਾਸਕ ਨਗਰ ਰੱਬੋਂ ਉੱਚੀ ਦੇ ਜੰਮਪਲ, ਦੇਸ਼ ਦੀ ਆਜ਼ਾਦੀ ਲਹਿਰ ਦੇ ਪਹਿਲੇ ਆਜ਼ਾਦੀ ਘੁਲਾਟੀਏ ਅਤੇ ਸੁਤੰਤਰਤਾ ਸੰਗਰਾਮ ਦੇ ਪਹਿਲੇ ਸ਼ਹੀਦ ਬਾਬਾ ਮਹਾਰਾਜ ਸਿੰਘ ਜੀ ਨੌਰੰਗਾਬਾਦ ਵਾਲਿਆਂ ਦੇ ਸ਼ਹੀਦੀ ਦਿਨ 'ਤੇ ਸਮਾਗਮ ...

ਪੂਰੀ ਖ਼ਬਰ »

ਕੁਲਾਰ ਹਸਪਤਾਲ ਬੀਜਾ ਵਿਖੇ ਆਧੁਨਿਕ ਤਕਨੀਕਾਂ ਨਾਲ ਗੋਡਿਆਂ ਦਾ ਹੋ ਰਿਹਾ ਹੈ ਸਫਲ ਇਲਾਜ

ਬੀਜਾ, 2 ਜੁਲਾਈ (ਕਸ਼ਮੀਰਾ ਸਿੰਘ ਬਗ਼ਲੀ)-ਲੁਧਿਆਣਾ ਸ਼ਹਿਰ ਦੇ ਇੱਕ 85 ਸਾਲਾਂ ਦੇ ਬਜ਼ੁਰਗ ਨੂੰ ਕੁਲਾਰ ਹਸਪਤਾਲ ਬੀਜਾ ਤੋਂ ਇੱਕ ਨਵੀਂ ਜ਼ਿੰਦਗੀ ਮਿਲੀ ¢ਬਜ਼ੁਰਗ ਪਿਛਲੇ 15 ਸਾਲਾਂ ਤੋਂ ਗੋਡਿਆਂ ਦੀ ਬਿਮਾਰੀ ਤੋਂ ਪੀੜਤ ਸੀ¢ ਇੰਟਰਨੈਸ਼ਨਲ ਮੋਟਾਪਾ ਸਰਜਨ ਡਾਕਟਰ ...

ਪੂਰੀ ਖ਼ਬਰ »

ਏ. ਐੱਸ. ਸੀਨੀ. ਸੈਕੰ. ਸਕੂਲ ਖੰਨਾ ਨੇ ਜਿੱਤਿਆ ਸਟੇਟ ਬਾਕਸਿੰਗ ਮੁਕਾਬਲੇ 'ਚ ਸੋਨੇ ਦਾ ਤਗਮਾ

ਖੰਨਾ, 2 ਜੁਲਾਈ (ਹਰਜਿੰਦਰ ਸਿੰਘ ਲਾਲ)-ਬੀਤੇ ਦਿਨੀਂ ਬਾਕਸਿੰਗ ਐਸੋਸੀਏਸ਼ਨ ਵਲੋਂ 5ਵਾਂ ਯੂਥ ਪੰਜਾਬ ਸਟੇਟ ਬਾਕਸਿੰਗ ਮੁਕਾਬਲਾ ਮਲੇਰਕੋਟਲਾ ਵਿਖੇ ਕਰਵਾਇਆ ਗਿਆ | ਜਿਸ ਵਿਚ ਏ.ਐੱਸ.ਸੀਨੀਅਰ ਸੈਕੰਡਰੀ ਸਕੂਲ ਖੰਨਾ ਦੇ ਤੇਜੱਸਵੀ ਨੇ ਅੰਡਰ-18 ਲੜਕੇ ਵਰਗ ਵਿਚੋਂ ਸੋਨੇ ਦਾ ...

ਪੂਰੀ ਖ਼ਬਰ »

ਸਰਕਾਰੀ ਸਕੂਲ ਮਾਨੂੰਪੁਰ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਰਿਹਾ ਉਤਸ਼ਾਹਜਨਕ

ਖੰਨਾ, 2 ਜੁਲਾਈ (ਹਰਜਿੰਦਰ ਸਿੰਘ ਲਾਲ)-ਪੰਜਾਬ ਸਕੂਲ ਐਜੂਕੇਸ਼ਨ ਬੋਰਡ ਵਲੋਂ ਐਲਾਨੇ ਗਏ ਬਾਰ੍ਹਵੀਂ ਜਮਾਤ ਦੇ ਨਤੀਜੇ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਮਾਨੂੰਪੁਰ ਦਾ ਸ਼ਾਨਦਾਰ ਰਿਹਾ | ਇਸ ਸਬੰਧੀ 12ਵੀਂ ਜਮਾਤ ਦੇ ਇੰਚਾਰਜ ਨਾਜ਼ਰ ਸਿੰਘ (ਲੈਕਚਰਾਰ ਸਰੀਰਕ ...

ਪੂਰੀ ਖ਼ਬਰ »

ਸਰਕਾਰੀ ਸਕੂਲ ਸਲਾਣਾ ਦਾ ਬਾਰ੍ਹਵੀਂ ਦਾ ਨਤੀਜਾ ਰਿਹਾ ਸ਼ਾਨਦਾਰ

ਖੰਨਾ, 2 ਜੁਲਾਈ (ਹਰਜਿੰਦਰ ਸਿੰਘ ਲਾਲ)-ਬੀਤੇ ਦਿਨੀਂ ਬਾਰ੍ਹਵੀਂ ਜਮਾਤ ਦੇ ਐਲਾਨੇ ਨਤੀਜੇ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਸਲਾਣਾ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਬਾਰ੍ਹਵੀਂ ਸਾਇੰਸ ਗਰੁੱਪ ਦਾ ਨਤੀਜਾ ਇਸ ਪ੍ਰਕਾਰ ਹੈ | ਕੁਲ 36 ਵਿਦਿਆਰਥੀਆਂ ਨੇ ਪ੍ਰੀਖਿਆ ...

ਪੂਰੀ ਖ਼ਬਰ »

ਅੱਠਵੀਂ ਜਮਾਤ ਵਿਚ ਅੱਵਲ ਰਹਿਣ ਵਾਲੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

ਖੰਨਾ, 2 ਜੁਲਾਈ (ਹਰਜਿੰਦਰ ਸਿੰਘ ਲਾਲ)-ਨਰੋਤਮ ਵਿੱਦਿਆ ਮੰਦਿਰ ਸਕੂਲ ਖੰਨਾ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਵਿਦਿਆਰਥੀਆਂ ਨੇ 100 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ | ਅੱਠਵੀਂ ਜਮਾਤ ਦੇ ਨੰਦਿਸ਼ ਲੂੰਬਾ ਨੇ 562 (93.66 ਫ਼ੀਸਦੀ) ਅੰਕ ਹਾਸਲ ਕਰ ਕੇ ...

ਪੂਰੀ ਖ਼ਬਰ »

ਆੜ੍ਹਤੀ ਕੁਲਦੀਪ ਸਿੰਘ ਰਾਮਪੁਰ ਨਮਿਤ ਪਾਠ ਦਾ ਭੋਗ ਅੱਜ

ਦੋਰਾਹਾ, 2 ਜੁਲਾਈ (ਮਨਜੀਤ ਸਿੰਘ ਗਿੱਲ)-ਉੱਘੇ ਆੜ੍ਹਤੀ ਤੇ ਸੀਨੀਅਰ ਅਕਾਲੀ ਆਗੂ ਕੁਲਦੀਪ ਸਿੰਘ ਰਾਮਪੁਰ ਕੁੱਝ ਦਿਨ ਬਿਮਾਰ ਰਹਿਣ ਉਪਰੰਤ ਪਿਛਲੇ ਦਿਨੀਂ ਅਚਾਨਕ ਸਦੀਵੀ ਵਿਛੋੜਾ ਦੇ ਗਏ | ਉਹ ਕਰੀਬ 79 ਸਾਲ ਦੇ ਸਨ ਅਤੇ ਆਪਣੇ ਪਿੱਛੇ ਇੱਕ ਲੜਕਾ ਹਰਦੀਪ ਸਿੰਘ ਮਾਂਗਟ ਅਤੇ ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸਮਰਾਲਾ ਦੇ ਬਾਰ੍ਹਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ

ਸਮਰਾਲਾ, 2 ਜੁਲਾਈ (ਕੁਲਵਿੰਦਰ ਸਿੰਘ)-ਬੀਤੇ ਦਿਨੀਂ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਬਾਰ੍ਹਵੀਂ ਜਮਾਤ ਦੇ ਨਤੀਜਿਆਂ 'ਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸਮਰਾਲਾ ਦਾ ਨਤੀਜਾ ਸ਼ਾਨਦਾਰ ਰਿਹਾ | ਬਾਰ੍ਹਵੀਂ ਜਮਾਤ ਦੀਆਂ ਸਾਰੀਆਂ ਹੀ ...

ਪੂਰੀ ਖ਼ਬਰ »

ਪੁਲਿਸ ਪਬਲਿਕ ਸਕੂਲ ਭਰੋਵਾਲ ਕਲਾਂ ਦੇ ਬਾਰ੍ਹਵੀਂ ਦਾ ਨਤੀਜਾ ਰਿਹਾ ਸੌ ਫ਼ੀਸਦੀ

ਭੰੂਦੜੀ, 2 ਜੁਲਾਈ (ਕੁਲਦੀਪ ਸਿੰਘ ਮਾਨ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ 10+2 ਦੇ ਨਤੀਜਿਆਂ 'ਚ ਪੁਲਿਸ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਭਰੋਵਾਲ ਕਲਾਂ ਦੇ ਵਿਦਿਆਰਥੀਆਂ ਨੇ ਚੰਗੀ ਕਾਰਗੁਜ਼ਾਰੀ ਦਾ ਪ੍ਰਦਰਸ਼ਨ ਕੀਤਾ ਹੈ | ਇਸ ਮੌਕੇ ਪਿ੍ੰਸੀਪਲ ਦਵਿੰਦਰ ਕੌਰ ...

ਪੂਰੀ ਖ਼ਬਰ »

ਨਸ਼ੇ ਵਾਲੀਆਂ ਗੋਲੀਆਂ ਸਮੇਤ ਇਕ ਔਰਤ ਕਾਬੂ

ਸਿੱਧਵਾਂ ਬੇਟ, 2 ਜੁਲਾਈ (ਜਸਵੰਤ ਸਿੰਘ ਸਲੇਮਪੁਰੀ)-ਪੁਲਿਸ ਜ਼ਿਲ੍ਹਾ ਲੁਧਿਆਣਾ (ਦਿਹਾਤੀ) ਦੇ ਮੁਖੀ ਵਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਥਾਣਾ ਸਿੱਧਵਾਂ ਬੇਟ ਦੀ ਪੁਲਿਸ ਟੁਕੜੀ ਨੂੰ ਨਾਕਾਬੰਦੀ ਦੌਰਾਨ ਕਿਸੇ ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ...

ਪੂਰੀ ਖ਼ਬਰ »

ਜੀ. ਐੱਚ. ਜੀ. ਖ਼ਾਲਸਾ ਸ:ਸ:ਸ: ਗੁਰੂਸਰ ਸੁਧਾਰ ਦਾ ਨਤੀਜਾ ਰਿਹਾ 100 ਫ਼ੀਸਦੀ

ਗੁਰੂਸਰ ਸੁਧਾਰ, 2 ਜੁਲਾਈ (ਬਲਵਿੰਦਰ ਸਿੰਘ ਧਾਲੀਵਾਲ)-ਦਿਹਾਤੀ ਖੇਤਰ ਦੀ ਪੁਰਾਤਨ ਵਿੱਦਿਅਕ ਸੰਸਥਾ ਗੁਰੂ ਹਰਿਗੋਬਿੰਦ ਸਾਹਿਬ ਖ਼ਾਲਸਾ ਸ:ਸ:ਸ: ਗੁਰੂਸਰ ਸੁਧਾਰ ਦਾ 12ਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਰਿਹਾ | ਨਾਨ ਮੈਡੀਕਲ, ਮੈਡੀਕਲ ਗਰੁੱਪ ਦੇ 65 ਅਤੇ ਆਰਟਸ ਗਰੁੱਪ ਦੇ ...

ਪੂਰੀ ਖ਼ਬਰ »

ਡਾ. ਸਰਦਾਰਾ ਸਿੰਘ ਜੌਹਲ ਦੀ ਪਤਨੀ ਦਾ ਅੰਤਿਮ ਸੰਸਕਾਰ

ਲੁਧਿਆਣਾ, 2 ਜੁਲਾਈ(ਪੁਨੀਤ ਬਾਵਾ)-ਵਿਸ਼ਵ ਪ੍ਰਸਿੱਧ ਅਰਥ ਸ਼ਾਸਤਰੀ, ਸਾਬਕਾ ਕੁਲਪਤੀ ਕੇਂਦਰ ਯੂਨੀਵਰਸਿਟੀ ਪੰਜਾਬ ਬਠਿੰਡਾ, ਸਾਬਕਾ ਪ੍ਰਧਾਨ ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ, ਸਾਬਕਾ ਉਪ ਕੁਲਪਤੀ ਪੰਜਾਬੀ ਯੂਨੀਵਰਸਿਟੀ ਤੇ ਸਾਬਕਾ ਉਪ ਕੁਲਪਤੀ ਪੰਜਾਬ ...

ਪੂਰੀ ਖ਼ਬਰ »

ਕਾਰਪੋਰੇਟਾਂ ਨੂੰ ਲਾਹਾ ਪਹੰੁਚਾਉਣ ਲਈ ਸੂਬਾ ਤੇ ਕੇਂਦਰ ਸਰਕਾਰ ਧੱਕੇ ਨਾਲ ਕਿਸਾਨਾਂ ਦੀ ਜ਼ਮੀਨ ਐਕਵਾਇਰ ਕਰ ਰਹੀ ਹੈ-ਘੁਡਾਣੀ

ਪੱਖੋਵਾਲ/ਸਰਾਭਾ, 2 ਜੁਲਾਈ (ਕਿਰਨਜੀਤ ਕੌਰ ਗਰੇਵਾਲ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਦਿੱਲੀ ਕੱਟੜਾ ਮਾਰਗ ਲਈ ਕਿਸਾਨਾਂ ਨੂੰ ਬਿਨਾਂ ਮੁਆਵਜ਼ਾ ਦਿੱਤੇ ਹੀ ਧੱਕੇ ਨਾਲ ਐਕਵਾਇਰ ਕੀਤੀਆਂ ਜਾ ਰਹੀਆ ਜ਼ਮੀਨਾਂ ਖ਼ਿਲਾਫ਼ ਪਿੰਡ ਕੋਟ ਆਗਾਂ 'ਚ ਲਗਾਇਆ ਗਿਆ ...

ਪੂਰੀ ਖ਼ਬਰ »

ਸਰਾਭਾ 'ਚ ਅਧਿਆਪਕਾਂ ਵਲੋਂ ਬਜਟ ਦੀਆ ਕਾਪੀਆਂ ਸਾੜ ਕੇ ਰੋਸ ਪ੍ਰਦਰਸ਼ਨ

ਪੱਖੋਵਾਲ/ਸਰਾਭਾ, 2 ਜੁਲਾਈ (ਕਿਰਨਜੀਤ ਕੌਰ ਗਰੇਵਾਲ)-ਪੰਜਾਬ ਸਰਕਾਰ ਵਲੋਂ ਚੋਣਾਂ ਦੌਰਾਨ ਕੀਤੇ ਵਾਅਦਿਆਂ ਤੋਂ ਮੁੱਖ ਮੋੜ ਕੇ ਮੁਲਾਜ਼ਮਾਂ ਲਈ ਨਵੇਂ ਬਜਟ 'ਚ ਕੋਈ ਵੀ ਫੰਡ ਨਾ ਰੱਖਣ ਦੇ ਰੋਸ ਵਜੋਂ ਅੱਜ ਪਿੰਡ ਸਰਾਭਾ ਅਧਿਆਪਕ ਜਥੇਬੰਦੀ ਡੈਮੋਕ੍ਰੇਟਿਕ ਟੀਚਰ ਫਰੰਟ ਦੇ ...

ਪੂਰੀ ਖ਼ਬਰ »

ਲਿਖਾਰੀ ਸਭਾ ਪਾਇਲ ਚੰਗੇ ਲੋਕਾਂ ਦਾ ਕਾਫ਼ਲਾ ਹੈ-ਡਾ. ਕਮਲਜੀਤ ਸਿੰਘ

ਪਾਇਲ, 2 ਜੁਲਾਈ (ਨਿਜ਼ਾਮਪੁਰ)-'ਲਿਖਾਰੀ ਸਭਾ ਪਾਇਲ ਚੰਗੇ ਲੇਖਕਾਂ, ਗੀਤਕਾਰਾਂ, ਸ਼ਾਇਰਾਂ, ਕਵੀਆਂ ਅਤੇ ਸਮਾਜ ਦੇ ਚੰਗੇ ਉਸਾਰੂ ਸੋਚ ਵਾਲੇ ਪਤਵੰਤੇ ਵਿਅਕਤੀਆਂ ਦਾ ਸਮੂਹ ਹੈ |' ਇਹ ਪ੍ਰਗਟਾਵਾ ਐਕਯੂ ਪ੍ਰੈਸ਼ਰ ਅਤੇ ਚੁੰਬਕੀ ਇਲਾਜ ਪ੍ਰਣਾਲੀ ਦੇ ਮਾਹਿਰ ਡਾ. ਕਮਲਜੀਤ ...

ਪੂਰੀ ਖ਼ਬਰ »

ਸਰਕਾਰੀ ਸੈਕੰਡਰੀ ਸਕੂਲ ਚੌਂਤਾਂ ਦਾ ਨਤੀਜਾ ਸ਼ਾਨਦਾਰ ਰਿਹਾ

ਕੁਹਾੜਾ, 2 ਜੁਲਾਈ (ਸੰਦੀਪ ਸਿੰਘ ਕੁਹਾੜਾ)-ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋ ਐਲਾਨੇ ਗਏ ਬਾਰ੍ਹਵੀਂ ਦੇ ਨਤੀਜਿਆਂ ਵਿੱਚੋਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਚੌਂਤਾ ਦਾ ਨਤੀਜਾ ਸ਼ਾਨਦਾਰ ਰਿਹਾ¢ ਸਕੂਲ ਮੁਖੀ ਰੂਮਾ ਰਾਣੀ ਨੇ ਜਾਣਕਾਰੀ ਦੇਣ ਸਮੇਂ ਦੱਸਿਆ ...

ਪੂਰੀ ਖ਼ਬਰ »

'ਆਪ' ਸਰਕਾਰ ਤੋਂ ਲੋਕਾਂ ਦਾ ਤਿੰਨ ਮਹੀਨੇ ਅੰਦਰ ਹੀ ਹੋਇਆ ਮੋਹ ਭੰਗ- ਬਲਬੀਰ ਸਿੱਧੂ

ਖੰਨਾ, 2 ਜੁਲਾਈ (ਹਰਜਿੰਦਰ ਸਿੰਘ ਲਾਲ)-ਅੱਜ ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਖੰਨਾ ਦੀ ਕਾਰਜਕਾਰਨੀ ਦੀ ਮੀਟਿੰਗ ਜ਼ਿਲ੍ਹਾ ਜਨਰਲ ਸਕੱਤਰ ਰਮਰੀਸ਼ ਵਿਜ ਦੀ ਅਗਵਾਈ ਹੇਠ ਹੋਈ ਜਿਸ ਵਿਚ ਮੁੱਖ ਬੁਲਾਰੇ ਦੇ ਤੌਰ 'ਤੇ ਸਾਬਕਾ ਮੰਤਰੀ ਤੇ ਪਾਰਟੀ ਦੇ ਸੀਨੀਅਰ ਆਗੂ ਬਲਬੀਰ ...

ਪੂਰੀ ਖ਼ਬਰ »

ਸਰਕਾਰੀ ਸੈਕੰਡਰੀ ਸਕੂਲ ਸਿਆੜ ਦਾ ਨਤੀਜਾ ਸ਼ਾਨਦਾਰ ਰਿਹਾ

ਰਾੜਾ ਸਾਹਿਬ, 2 ਜੁਲਾਈ (ਸਰਬਜੀਤ ਸਿੰਘ ਬੋਪਾਰਾਏ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸਿਆੜ੍ਹ ਦੀ ਪਿ੍ੰਸੀਪਲ ਰਵਿੰਦਰ ਕੌਰ ਨੇ ਜਾਣਕਾਰੀ ਦੱਸਿਆ ਕਿ ਇਸ ਸਕੂਲ ਦਾ 12ਵੀਂ ਜਮਾਤ ਦਾ ਨਤੀਜਾ 100% ਰਿਹਾ ਹੈ | ਜਿਸ ਵਿਚ ਆਰਟਸ ਗਰੁੱਪ ਵਿਚ 112, ਸਾਇੰਸ ਵਿਚ 33 ਅਤੇ ...

ਪੂਰੀ ਖ਼ਬਰ »

ਨੰਬਰਦਾਰ ਐਸੋਸੀਏਸ਼ਨ ਦੇ ਮੈਂਬਰ ਮੰਗਾਂ ਸੰਬੰਧੀ ਤਹਿਸੀਲਦਾਰ ਪਾਇਲ ਨੂੰ ਮਿਲੇ

ਪਾਇਲ, 2 ਜੁਲਾਈ (ਰਾਜਿੰਦਰ ਸਿੰਘ/ਨਿਜ਼ਾਮਪੁਰ)-ਨੰਬਰਦਾਰ ਐਸੋਸੀਏਸ਼ਨ ਪਾਇਲ (ਗ਼ਾਲਿਬ) ਦੇ ਪ੍ਰਧਾਨ ਨਰਿੰਦਰ ਸਿੰਘ ਜਰਗੜੀ, ਐਕਟਿੰਗ ਪ੍ਰਧਾਨ ਗੁਰਦੀਪ ਸਿੰਘ ਚਾਪੜਾ, ਜ਼ਿਲ੍ਹਾ ਮੀਤ ਪ੍ਰਧਾਨ ਪਰਮਜੀਤ ਸਿੰਘ ਮਾਜਰੀ ਤੇ ਮੀਤ ਪ੍ਰਧਾਨ ਗੁਰਤੇਜ ਸਿੰਘ ਦੀ ਅਗਵਾਈ 'ਚ ...

ਪੂਰੀ ਖ਼ਬਰ »

ਯੂਨਾਈਟਿਡ ਫ਼ਰੰਟ ਆਫ਼ ਇੰਡੀਅਨ ਐਕਸ ਸਰਵਿਸਮੈਨ ਲੀਗ ਮਲੌਦ ਦੀ ਮੀਟਿੰਗ

ਮਲੌਦ, 2 ਜੁਲਾਈ (ਸਹਾਰਨ ਮਾਜਰਾ)-ਯੂਨਾਈਟਿਡ ਫ਼ਰੰਟ ਆਫ਼ ਇੰਡੀਅਨ ਐਕਸ ਸਰਵਿਸਮੈਨ ਲੀਗ ਮਲੌਦ ਏਰੀਆ ਦੀ ਮੀਟਿੰਗ ਕੈਪਟਨ ਅਮਰ ਦਲਜੀਤ ਸਿੰਘ ਫੂਲਕਾ ਦੀ ਦੇਖ-ਰੇਖ ਹੇਠ ਮਲੌਦ ਵਿਖੇ ਹੋਈ, ਜਿਸ 'ਚ ਵਨ ਰੈਂਕ ਵਨ ਪੈਨਸ਼ਨ ਦੇ ਕੇਸ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ | ...

ਪੂਰੀ ਖ਼ਬਰ »

ਲੰਬੇ ਅਰਸੇ ਤੋਂ ਪੁੱਟੀ ਗਲੀ ਬਣਾਉਣ ਲਈ ਵਾਸੀਆਂ ਨੇ ਈ. ਓ. ਨੂੰ ਦਿੱਤਾ ਮੰਗ-ਪੱਤਰ

ਅਹਿਮਦਗੜ੍ਹ, 2 ਜੁਲਾਈ (ਰਣਧੀਰ ਸਿੰਘ ਮਹੋਲੀ)-ਵਿਕਾਸ ਕਾਰਜਾਂ ਦਾ ਨਾਅਰਾ ਲਗਾ ਕੇ ਪਿਛਲੇ ਲੰਬੇ ਸਮੇਂ ਤੋਂ ਪੁੱਟੀਆਂ ਪਈਆਂ ਸੜਕਾਂ, ਗਲੀਆਂ ਸ਼ਹਿਰ ਵਾਸੀਆਂ ਨੂੰ ਆਏ ਦਿਨ ਕੋਈ ਨਾ ਕੋਈ ਮੁਸੀਬਤ ਦਿੰਦੀਆਂ ਨਜ਼ਰ ਆਉਂਦੀਆਂ ਹਨ | ਸ਼ਹਿਰ ਦੇ ਮੁੱਖ ਮਾਰਗ ਰੇਲਵੇ ਰੋਡ, ...

ਪੂਰੀ ਖ਼ਬਰ »

ਤਹਿਸੀਲਦਾਰ ਤੇ ਨਾਇਬ ਤਹਿਸੀਲਦਾਰ ਸਨਮਾਨਿਤ

ਅਹਿਮਦਗੜ੍ਹ, 2 ਜੁਲਾਈ (ਪੁਰੀ)-ਸਬ ਡਵੀਜ਼ਨ ਅਹਿਮਦਗੜ੍ਹ 'ਚ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਤਹਿਸੀਲਦਾਰ ਸੁਖਜਿੰਦਰ ਸਿੰਘ ਟਿਵਾਣਾ ਤੇ ਨਾਇਬ ਤਹਿਸੀਲਦਾਰ ਪਵਨਦੀਪ ਸਿੰਘ ਜਿਨ੍ਹਾਂ ਦੇ ਤਬਾਦਲੇ ਬਾਅਦ ਸਥਾਨਕ ਸੰਸਥਾਵਾਂ ਤੇ ਵਿਸ਼ੇਸ਼ ਕਰਕੇ ਤਹਿਸੀਲ ਦਫ਼ਤਰ ਦੇ ...

ਪੂਰੀ ਖ਼ਬਰ »

ਟੂਰਨਾਮੈਂਟ ਕਮੇਟੀ ਦੀ ਚੋਣ

ਈਸੜੂ, 2 ਜੁਲਾਈ (ਬਲਵਿੰਦਰ ਸਿੰਘ)-15 ਅਗਸਤ ਨੂੰ ਹਰ ਸਾਲ ਸ਼ਹੀਦ ਕਰਨੈਲ ਸਿੰਘ ਸਪੋਰਟਸ ਐਸੋਸੀਏਸ਼ਨ (ਰਜਿ:) ਈਸੜੂ ਵੱਲੋਂ ਫੁੱਟਬਾਲ ਟੂਰਨਾਮੈਂਟ ਕਰਵਾਇਆ ਜਾਂਦਾ ਹੈ¢ ਇਸੇ ਟੂਰਨਾਮੈਂਟ ਸਬੰਧੀ ਐਸੋਸੀਏਸ਼ਨ ਦੇ ਮੈਂਬਰਾਂ ਦੀ ਇਕ ਮੀਟਿੰਗ ਖੇਡ ਸਟੇਡੀਅਮ ਈਸੜੂ ਵਿਖੇ ...

ਪੂਰੀ ਖ਼ਬਰ »

ਐੱਸ. ਐਮ .ਓ. ਨੇ ਕੰਪਿਊਟਰ ਸੈਂਟਰ ਦਾ ਕੀਤਾ ਉਦਘਾਟਨ

ਖੰਨਾ, 2 ਜੁਲਾਈ (ਹਰਜਿੰਦਰ ਸਿੰਘ ਲਾਲ)-ਕਮਿਊਨਿਟੀ ਹੈਲਥ ਸੈਂਟਰ ਮਾਨੂੰਪੁਰ ਦੇ ਐੱਸ.ਐਮ.ਓ ਡਾ. ਰਵੀ ਦੱਤ ਨੇ ਬਗ਼ਲੀ ਕਲਾਂ ਵਿਖੇ ਬੱਲ ਲਰਨਿੰਗ ਐਂਡ ਕੋਚਿੰਗ ਸੈਂਟਰ ਦੀ ਬਰਾਂਚ ਦਾ ਉਦਘਾਟਨ ਕੀਤਾ¢ ਇਸ ਮੌਕੇ ਐੱਸ.ਐਮ.ਓ ਦੇ ਨਾਲ ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਸ਼ੰਕਰ ਦਾਸ ਸਰਕਾਰੀ ਸਕੂਲ ਮਾਛੀਵਾੜਾ ਦੀ ਬਾਰ੍ਹਵੀਂ ਜਮਾਤ ਦਾ ਨਤੀਜਾ ਸ਼ਾਨਦਾਰ

ਮਾਛੀਵਾੜਾ ਸਾਹਿਬ, 2 ਜੁਲਾਈ (ਸੁਖਵੰਤ ਸਿੰਘ ਗਿੱਲ)-ਮਾਛੀਵਾੜਾ ਸਾਹਿਬ ਦੇ ਸ਼ੰਕਰ ਦਾਸ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਨੇ ਆਪਣੀਆਂ ਵਿੱਦਿਅਕ ਪ੍ਰਾਪਤੀਆਂ ਸਦਕਾ ਇਲਾਕੇ ਵਿਚ ਆਪਣੀ ਵਿਲੱਖਣ ਪਹਿਚਾਣ ਬਰਕਰਾਰ ਰੱਖੀ ਹੈ, ਸਕੂਲ ਪਿ੍ੰਸੀਪਲ ਡਾ. ਆਰ. ਕੇ. ...

ਪੂਰੀ ਖ਼ਬਰ »

ਅਨੁਭਵ ਆਪ-ਮੁਹਾਰੇ ਪੈਦਾ ਹੋ ਕੇ ਕਾਗ਼ਜ਼ਾਂ 'ਤੇ ਉੱਕਰੇ ਜਾਂਦੇ ਨੇ-ਪਹੇੜੀ

ਜੌੜੇਪੁਲ ਜਰਗ, 2 ਜੁਲਾਈ (ਪਾਲਾ ਰਾਜੇਵਾਲੀਆ)- ਉੱਭਰਦੇ ਸਾਹਿਤਕਾਰ ਦੇਵੀ ਦਿਆਲ ਪਹੇੜੀ ਨੇ ਜੌੜੇਪੁਲ ਰੈਸਟ ਹਾਊਸ ਵਿਖੇ ਪ੍ਰੈੱਸ ਮਿਲਣੀ ਦੌਰਾਨ ਕਿਹਾ ਕਿ ਭਾਵੇਂ ਅਜੋਕਾ ਨੌਜਵਾਨ ਵਰਗ ਕਿਤਾਬਾਂ ਪੜਨ 'ਚ ਘੱਟ ਰੁਚੀ ਦਿਖਾ ਰਿਹਾ ਹੈ, ਪਰ ਇਹ ਬਿਲਕੁਲ ਸੱਚ ਹੈ ਕਿ ...

ਪੂਰੀ ਖ਼ਬਰ »

ਖੰਨਾ ਦੇ 5 ਖਿਡਾਰੀ ਜੂਨੀਅਰ ਬਾਕਸਿੰਗ ਚੈਂਪੀਅਨਸ਼ਿਪ ਲੜਕਿਆਂ ਲਈ ਚੁਣੇ

ਖੰਨਾ, 2 ਜੁਲਾਈ (ਹਰਜਿੰਦਰ ਸਿੰਘ ਲਾਲ)-ਖੰਨਾ ਵਿਖੇ ਗੌਰਮਿੰਟ ਗਰਲਜ਼ ਸਕੂਲ ਚ ਚੱਲ ਰਹੇ ਬਾਕਸਿੰਗ ਕਲੱਬ ਵਿਚ ਬੱਚਿਆਂ ਦੇ ਜ਼ਿਲ੍ਹਾ ਲੁਧਿਆਣਾ ਜੂਨੀਅਰ ਟਰਾਇਲ ਕਰਵਾਏ ਗਏ | ਸੀਨੀਅਰ ਕੋਚ ਦੀਪਕ ਕੁਮਾਰ ਨੇ ਦੱਸਿਆ ਕਿ ਸਾਡੇ ਖਿਡਾਰੀ ਪ੍ਰਣਵ ਕੁਮਾਰ, ਜਸ਼ਨਦੀਪ ਸਿੰਘ, ...

ਪੂਰੀ ਖ਼ਬਰ »

3 ਦਰਜਨ ਪੁਲਿਸ ਮੁਲਾਜ਼ਮਾਂ ਦੇ ਤਬਾਦਲੇ

ਖੰਨਾ, 2 ਜੁਲਾਈ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)- ਪੁਲਿਸ ਜ਼ਿਲ੍ਹਾ ਖੰਨਾ ਦੇ ਐੱਸ. ਐੱਸ. ਪੀ. ਰਵੀ ਕੁਮਾਰ ਵਲੋਂ ਪੁਲਿਸ ਪ੍ਰਸ਼ਾਸਨ ਨੂੰ ਚੁਸਤ ਦਰੁਸਤ ਕਰਨ ਲਈ 37 ਪੁਲਿਸ ਮੁਲਾਜ਼ਮਾਂ ਦੇ ਤਬਾਦਲੇ ਕੀਤੇ ਗਏ | ਬਦਲੇ ਗਏ ਮੁਲਾਜ਼ਮਾਂ ਵਿਚ ਥਾਣੇਦਾਰ ਕੁਲਜੀਤ ...

ਪੂਰੀ ਖ਼ਬਰ »

ਬਾਬਾ ਲੱਖਾ ਰਾਮ ਦੀ ਅਗਵਾਈ 'ਚ ਕੀਤੀ ਮੀਟਿੰਗ

ਜੌੜੇਪੁਲ ਜਰਗ, 2 ਜੁਲਾਈ (ਪਾਲਾ ਰਾਜੇਵਾਲੀਆ)-ਰਾਜੇਵਾਲ ਅਤੇ ਨਰੈਣਗੜ੍ਹ ਦੇ ਸਾਂਝੇ ਅਸਥਾਨ ਚੁਬਕੀ ਵਿਖੇ ਬਾਬਾ ਸੁਮੈਲ ਸ਼ਾਹ ਦੇ ਬਣੇ ਅਸਥਾਨ 'ਤੇ ਉੱਥੋਂ ਦੇ ਮੁੱਖ ਸੇਵਾਦਾਰ ਬਾਬਾ ਲੱਖਾ ਰਾਮ ਦੀ ਅਗਵਾਈ ਹੇਠ ਇਲਾਕੇ ਦੇ ਸੇਵਾਦਾਰਾਂ, ਪਤਵੰਤਿਆਂ, ਸੰਗਤਾਂ ਅਤੇ ...

ਪੂਰੀ ਖ਼ਬਰ »

ਡਾ. ਸਰਦਾਰਾ ਸਿੰਘ ਜੌਹਲ ਦੀ ਪਤਨੀ ਦਾ ਅੰਤਿਮ ਸੰਸਕਾਰ

ਲੁਧਿਆਣਾ, 2 ਜੁਲਾਈ (ਪੁਨੀਤ ਬਾਵਾ)-ਵਿਸ਼ਵ ਪ੍ਰਸਿੱਧ ਅਰਥ ਸ਼ਾਸਤਰੀ, ਸਾਬਕਾ ਕੁਲਪਤੀ ਕੇਂਦਰ ਯੂਨੀਵਰਸਿਟੀ ਪੰਜਾਬ ਬਠਿੰਡਾ, ਸਾਬਕਾ ਪ੍ਰਧਾਨ ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ, ਸਾਬਕਾ ਉਪ ਕੁਲਪਤੀ ਪੰਜਾਬੀ ਯੂਨੀਵਰਸਿਟੀ ਤੇ ਸਾਬਕਾ ਉਪ ਕੁਲਪਤੀ ਪੰਜਾਬ ...

ਪੂਰੀ ਖ਼ਬਰ »

ਕਰਮਸਰ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ

ਰਾੜਾ ਸਾਹਿਬ, 2 ਜੁਲਾਈ (ਸਰਬਜੀਤ ਸਿੰਘ ਬੋਪਾਰਾਏ)-ਸਿੱਖਿਆ ਵਿਭਾਗ ਦੁਆਰਾ ਐਲਾਨੇ ਗਏ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਦਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਕਰਮਸਰ ਦਾ ਨਤੀਜਾ 100 ਫ਼ੀਸਦੀ ਰਿਹਾ | ਸਕੂਲ ਦੇ ਕੁੱਲ 76 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਅਤੇ ਚੰਗੇ ...

ਪੂਰੀ ਖ਼ਬਰ »

ਘੁਡਾਣੀ ਕਲਾਂ ਸਕੂਲ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ

ਰਾੜਾ ਸਾਹਿਬ, 2 ਜੁਲਾਈ (ਸਰਬਜੀਤ ਸਿੰਘ ਬੋਪਾਰਾਏ)-ਪਿਛਲੇ ਦਿਨੀਂ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਬਾਰ੍ਹਵੀਂ ਜਮਾਤ ਦੇ ਨਤੀਜੇ ਦਾ ਐਲਾਨ ਕੀਤਾ ਗਿਆ | ਜਿਸ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਘੁਡਾਣੀ ਕਲਾਂ ਦੇ ਬੱਚਿਆਂ ਦਾ ਨਤੀਜਾ 100 ਫ਼ੀਸਦੀ ਰਿਹਾ¢ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX