ਤਾਜਾ ਖ਼ਬਰਾਂ


ਖੇਮਕਰਨ ਪੁਲਿਸ ਨੂੰ ਕਾਮਯਾਬੀ, ਪਾਕਿ ਡਰੋਨ ਵੱਲੋਂ ਸੁੱਟੀ ਡੇਢ ਪੈਕਟ ਹੈਰੋਇਨ ਬਰਾਮਦ
. . .  5 minutes ago
ਖੇਮਕਰਨ, 3 ਅਕਤੂਬਰ(ਰਾਕੇਸ਼ ਬਿੱਲਾ)-ਖੇਮਕਰਨ ਪੁਲਿਸ ਨੂੰ ਬੀਤੀ ਰਾਤ ਕਾਮਯਾਬੀ ਮਿਲੀ, ਜਦ ਸਰਹੱਦੀ ਪਿੰਡ ਕਲਸ 'ਚ ਪਾਕਿਸਤਾਨੀ ਡਰੋਨ ਵਲੋਂ ਸੁੱਟੀ ਹੈਰੋਇਨ ਨੂੰ ਪੁਲਿਸ ਨੇ ਬਰਾਮਦ ਕਰ ਲਿਆ।ਐਸ.ਐਚ.ਓ. ਇੰਸਪੈਕਟਰ ਕੰਵਲਜੀਤ ਰਾਏ ਨੇ ਦੱਸਿਆ ਕਿ ਕਾਫੀ ਦਿਨਾਂ ਤੋਂ ਗੁਪਤ ਸੂਚਨਾਵਾਂ...
ਸਰਕਾਰੀ ਸਕੂਲ ਚੋਂ ਮਿਲੀ ਨੌਜਵਾਨ ਦੀ ਲਾਸ਼, ਚਿੱਟੇ ਦੀ ਓਵਰਡੋਜ਼ ਨਾਲ ਮੌਤ ਦਾ ਖਦਸ਼ਾ
. . .  16 minutes ago
ਤਲਵੰਡੀ ਸਾਬੋ, 3 ਅਕਤੂਬਰ (ਰਣਜੀਤ ਸਿੰਘ ਰਾਜੂ)-ਨੇੜਲੇ ਪਿੰਡ ਜਗਾ ਰਾਮ ਤੀਰਥ ਦੇ ਸਰਕਾਰੀ ਸੈਕੰਡਰੀ ਸਕੂਲ ਵਿਚ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਸਵੇਰੇ ਸਕੂਲ ਦੇ ਵਿਹੜੇ 'ਚ ਇੱਕ ਨੌਜਵਾਨ ਦੀ ਲਾਸ਼ ਪਈ ਦਿਖਾਈ ਦਿੱਤੀ, ਜਿਸ ਦੀ ਬਾਂਹ ਵਿੱਚ ਇਕ ਸਰਿੰਜ ਲੱਗੀ ਹੋਈ ਸੀ।ਪਿੰਡ ਵਾਸੀਆਂ...
ਜੰਮੂ ਕਸ਼ਮੀਰ 'ਚ ਬੱਸ ਦੇ ਦੁਰਘਟਨਾਗ੍ਰਸਤ ਹੋਣ ਕਾਰਨ ਇਕ ਦੀ ਮੌਤ, ਦਰਜਨਾਂ ਜ਼ਖ਼ਮੀ
. . .  18 minutes ago
ਜੰਮੂ, 3 ਅਕਤੂਬਰ - ਖੋਰਗਲੀ ਦੇ ਮੋਂਗਰੀ ਤੋਂ ਊਧਮਪੁਰ ਜਾ ਰਹੀ ਇਕ ਬੱਸ ਦੇ ਦੁਰਘਟਨਾਗ੍ਰਸਤ ਹੋਣ ਕਾਰਨ ਇਕ ਯਾਤਰੀ ਦੀ ਮੌਤ ਹੋ ਗਈ, ਜਦਕਿ ਦਰਜਨਾਂ ਜ਼ਖ਼ਮੀ ਹੋ...
ਗੁਰੂਗ੍ਰਾਮ 'ਚ ਡਿਗੀ ਇਮਾਰਤ, 2-3 ਮਜ਼ਦੂਰਾਂ ਦੇ ਦੱਬੇ ਹੋਣ ਦਾ ਖ਼ਦਸ਼ਾ
. . .  50 minutes ago
ਗੁਰੂਗ੍ਰਾਮ, 3 ਅਕਤੂਬਰ - ਗੁਰੂਗ੍ਰਾਮ ਦੇ ਉਦਯੋਗ ਵਿਹਾਰ ਫ਼ੇਜ਼-1 ਵਿਖੇ ਇਕ ਇਮਾਰਤ ਡਿਗ ਪਈ। ਦਰਅਸਲ ਪੁਰਾਣੀ ਇਮਾਰਤ ਨੂੰ ਢਾਹੁਣ ਦਾ ਕੰਮ ਚੱਲ ਰਿਹਾ ਸੀ, ਇਮਾਰਤ ਡਿਗ ਪਈ। ਪ੍ਰਸ਼ਾਸਨਿਕ ਅਧਿਕਾਰੀਆਂ ਅਨੁਸਾਰ 2-3 ਮਜ਼ਦੂਰਾਂ ਦੇ ਮਲਬੇ ਹੇਠਾਂ ਦੱਬੇ ਹੋਣ ਦਾ...
ਭਾਰਤ 'ਚ ਪਿਛਲੇ 24 ਘੰਟਆਂ ਦੌਰਾਨ ਕੋਰੋਨਾ ਦੇ 3011 ਨਵੇਂ ਮਾਮਲੇ
. . .  about 1 hour ago
ਨਵੀਂ ਦਿੱਲੀ, 3 ਅਕਤੂਬਰ - ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 3011 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਕੋਰੋਨਾ ਦੇ ਸਰਗਰਮ ਮਾਮਲਿਆਂ ਦੀ ਗਿਣਤੀ 36,126 ਹੋ ਗਈ...
ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ 26ਵਾਂ ਦਿਨ
. . .  about 2 hours ago
ਮੈਸੂਰ, 3 ਅਕਤੂਬਰ - ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ ਅੱਜ 26ਵਾਂ ਦਿਨ ਹੈ। ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ 'ਭਾਰਤ ਜੋੜੋ ਯਾਤਰਾ' ਦੇ 26ਵੇਂ ਦਿਨ ਦੀ ਸ਼ੁਰੂਆਤ ਕਰਨਾਟਕ ਦੇ...
ਦੁਰਗਾ ਪੰਡਾਲ 'ਚ ਅੱਗ ਲੱਗਣ ਨਾਲ 3 ਮੌਤਾਂ, 64 ਝੁਲਸੇ
. . .  about 2 hours ago
ਲਖਨਊ, 3 ਅਕਤੂਬਰ - ਉੱਤਰ ਪ੍ਰਦੇਸ਼ ਦੇ ਭਦੋਹੀ ਦੇ ਔਰਾਈ ਕਸਬੇ 'ਚ ਬੀਤੀ ਰਾਤ ਦੁਰਗਾ ਪੰਡਾਲ ਨੂੰ ਅੱਗ ਲੱਗਣ ਕਾਰਨ 3 ਜਣਿਆਂ ਦੀ ਮੌਤ ਹੋ ਗਈ, ਜਦਕਿ 64 ਲੋਕ ਝੁਲਸ ਗਏ। ਮ੍ਰਿਤਕਾਂ 'ਚ 12 ਅਤੇ 10 ਸਾਲ ਦੇ 2 ਲੜਕੇ ਅਤੇ ਇਕ 45 ਸਾਲਾਂ ਔਰਤ ਸ਼ਾਮਿਲ ਹਨ। ਝੁਲਸੇ...
ਹਵਾਈ ਫ਼ੌਜ ਨੂੰ ਅੱਜ ਮਿਲਣਗੇ ਸਵਦੇਸ਼ੀ ਲੜਾਕੂ ਹੈਲੀਕਾਪਟਰ
. . .  about 2 hours ago
ਨਵੀਂ ਦਿੱਲੀ, 3 ਅਕਤੂਬਰ - ਭਾਰਤੀ ਹਵਾਈ ਫ਼ੌਜ ਵਿਚ ਅੱਜ ਦੇਸ਼ ਵਿਚ ਵਿਕਸਿਤ ਕੀਤੇ ਲੜਾਕੂ ਹੈਲੀਕਾਪਟਰ ਰਸਮੀ ਤੌਰ 'ਤੇ ਸ਼ਾਮਿਲ ਕੀਤੇ...
ਇੰਗਲੈਂਡ ਹੱਥੋਂ ਆਪਣੇ ਘਰੇਲੂ ਮੈਦਾਨ 'ਤੇ ਟੀ-20 ਲੜੀ ਹਾਰਿਆ ਪਾਕਿਸਤਾਨ
. . .  about 2 hours ago
ਲਾਹੌਰ, 3 ਅਕਤੂਬਰ - ਇੰਗਲੈਂਡ ਨੇ 7ਵੇਂ ਅਤੇ ਆਖ਼ਰੀ ਟੀ-20 ਮੈਚ ਵਿਚ ਪਾਕਿਸਤਾਨ ਨੂੰ ਉਸ ਦੇ ਘਰੇਲੂ ਮੈਦਾਨ 'ਤੇ 67 ਦੌੜਾਂ ਨਾਲ ਹਰਾ ਲੇ ਲੜੀ ਉੱਪਰ 4-3 ਨਾਲ ਕਬਜ਼ਾ ਕਰ ਲਿਆ।ਗੱਦਾਫੀ ਸਟੇਡੀਅਮ 'ਚ ਹੋਏ ਇਸ ਮੈਚ ਵਿਚ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਮਿਲ 'ਤੇ ਇੰਗਲੈਂਡ ਨੇ ਨਿਰਧਾਰਿਤ 20 ਓਵਰਾਂ 'ਚ 3 ਵਿਕਟਾਂ ਦੇ ਨੁਕਸਾਨ 'ਤੇ 209 ਦੌੜਾਂ...
ਕਿਸਾਨਾਂ ਅੱਜ ਕਰਨਗੇ ਰੇਲਾਂ ਦਾ ਚੱਕਾ ਜਾਮ
. . .  about 2 hours ago
ਅੰਮ੍ਰਿਤਸਰ, 3 ਅਕਤੂਬਰ - ਲਖੀਮਪੁਰ ਘਟਨਾ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਅਤੇ ਅਜੇ ਮਿਸ਼ਰਾ 'ਤੇ ਇਸ ਘਟਨਾ ਦੀ ਸਾਜ਼ਿਸ਼ ਰਚਣ ਦੇ ਦੋਸ਼ ਹੇਠ ਦਰਜ ਹੋਏ ਮਾਮਲੇ 'ਚ ਗ੍ਰਿਫ਼ਤਾਰੀ ਕਰਵਾਉਣ ਲਈ ਕਿਸਾਨਾਂ ਵਲੋਂ ਪੰਜਾਬ 'ਚ 17 ਵੱਖ-ਵੱਖ ਥਾਵਾਂ 'ਤੇ ਅੱਜ ਰੇਲ ਰੋਕੋ ਅੰਦੋਲਨ...
⭐ਮਾਣਕ - ਮੋਤੀ⭐
. . .  about 3 hours ago
⭐ਮਾਣਕ - ਮੋਤੀ⭐
ਕੈਨੇਡਾ ਵਿਚ ਭਾਰਤੀ ਹਾਈ ਕਮਿਸ਼ਨ ਨੇ ਟੋਰਾਂਟੋ ਵਿਚ ਭਗਵਦ ਗੀਤਾ ਪਾਰਕ ਦੀ ਭੰਨਤੋੜ ਨੂੰ "ਨਫ਼ਰਤ ਅਪਰਾਧ" ਕਰਾਰ ਦਿੱਤਾ, ਜਾਂਚ ਦੀ ਕੀਤੀ ਮੰਗ
. . .  1 day ago
ਭਾਰਤ ਨੇ ਦੂਜੇ ਟੀ-20 ਚ 16 ਦੌੜਾਂ ਨਾਲ ਹਰਾਇਆ ਦੱਖਣੀ ਅਫ਼ਰੀਕਾ
. . .  1 day ago
ਭਾਰਤ, ਨਿਊਜ਼ੀਲੈਂਡ ਨੇਵੀ ਨੇ ਵ੍ਹਾਈਟ ਸ਼ਿਪਿੰਗ ਇਨਫਰਮੇਸ਼ਨ ਐਕਸਚੇਂਜ ਸਮਝੌਤੇ 'ਤੇ ਕੀਤੇ ਹਸਤਾਖ਼ਰ
. . .  1 day ago
ਗਾਇਕ ਜੀ ਖ਼ਾਨ ਵਲੋਂ ਮੁਆਫ਼ੀ ਮੰਗਣ ਸਮੇਂ ਦੋ ਧੜਿਆਂ ਵਿਚਾਲੇ ਜ਼ਬਰਦਸਤ ਲੜਾਈ ਕਾਰਨ ਸਥਿਤੀ ਤਣਾਅਪੂਰਨ ਬਣੀ
. . .  1 day ago
ਲੁਧਿਆਣਾ ,2 ਅਕਤੂਬਰ (ਪਰਮਿੰਦਰ ਸਿੰਘ ਆਹੂਜਾ ) -ਸਥਾਨਕ ਸੰਗਲਾ ਸ਼ਿਵਾਲਾ ਮੰਦਿਰ ਵਿਚ ਅੱਜ ਦੇਰ ਸ਼ਾਮ ਗਾਇਕ ਜੀ ਖ਼ਾਨ ਵਲੋਂ ਮੁਆਫ਼ੀ ਮੰਗਣ ਸਮੇਂ ਹਿੰਦੂ ...
ਭਾਰਤ ਦੱਖਣੀ ਅਫ਼ਰੀਕਾ ਦੂਸਰਾ ਟੀ-20 - ਭਾਰਤ ਨੇ ਦੱਖਣੀ ਅਫ਼ਰੀਕਾ ਨੂੰ ਜਿੱਤਣ ਲਈ ਦਿੱਤਾ 238 ਦੌੜਾਂ ਦਾ ਟੀਚਾ
. . .  1 day ago
3- ਜੰਮੂ ਅਤੇ ਕਸ਼ਮੀਰ : ਪੁਲਵਾਮਾ ਵਿਚ ਐਸ.ਪੀ.ਓ. ਜਾਵੇਦ ਅਹਿਮਦ ਡਾਰ ਨੂੰ ਅੰਤਿਮ ਸ਼ਰਧਾਂਜਲੀ ਭੇਟ
. . .  1 day ago
ਦਿੱਲੀ : ਚੋਣ ਲੜਨ ਦਾ ਕੋਈ ਇਰਾਦਾ ਨਹੀਂ ਹੈ -ਅਦਾਕਾਰਾ ਕੰਗਨਾ ਰਣੌਤ
. . .  1 day ago
3 ਅਕਤੂਬਰ ਨੂੰਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਦਾ 17 ਜਗ੍ਹਾ ਰੇਲ ਚੱਕਾ ਜਾਮ
. . .  1 day ago
ਭਾਰਤ ਦੱਖਣੀ ਅਫ਼ਰੀਕਾ ਦੂਸਰਾ ਟੀ-20- 5 ਓਵਰਾਂ ਬਾਅਦ ਭਾਰਤ 49/0
. . .  1 day ago
ਮੁੰਬਈ, 2 ਅਕਤੂਬਰ-ਭਾਰਤ ਦੱਖਣੀ ਅਫ਼ਰੀਕਾ ਦੂਸਰਾ ਟੀ-20- 5 ਓਵਰਾਂ ਬਾਅਦ ਭਾਰਤ 49/0
ਤਿੰਨ ਮੋਟਰਸਾਈਕਲ ਸਵਾਰਾਂ ਨੇ ਮੈਡੀਕੋਜ ਦੀ ਦੁਕਾਨ ਤੋਂ ਲੈਪਟੋਪ, ਮੋਬਾਈਲ ਤੇ ਨਗਦੀ ਲੁੱਟੀ
. . .  1 day ago
ਜੈਤੋ, 2 ਅਕਤੂਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਤਿੰਨ ਮੋਟਰਸਾਈਕਲ ਸਵਾਰਾਂ ਵਲੋਂ ਰਾਮਦਾਸ ਮੈਡੀਕੋਜ ਦੀ ਦੁਕਾਨ ਤੋਂ ਇਕ ਲੈਪਟੋਪ, ਮੋਬਾਈਲ ਤੇ ਨਗਦੀ ਲੁੱਟ ਕੇ ਲੈ ਜਾਣ ਦਾ ਪਤਾ ਲੱਗਿਆ ਹੈ। ਰਾਮਦਾਸ ਮੈਡੀਕੋਜ...
ਭਾਰਤ ਦੱਖਣੀ ਅਫ਼ਰੀਕਾ ਦੂਸਰਾ ਟੀ-20- ਟਾਸ ਜਿੱਤ ਕੇ ਦੱਖਣੀ ਅਫ਼ਰੀਕਾ ਵਲੋਂ ਭਾਰਤ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ
. . .  1 day ago
ਮੁੰਬਈ, 2 ਅਕਤੂਬਰ-ਭਾਰਤ ਦੱਖਣੀ ਅਫ਼ਰੀਕਾ ਦੂਸਰਾ ਟੀ-20- ਟਾਸ ਜਿੱਤ ਕੇ ਦੱਖਣੀ ਅਫ਼ਰੀਕਾ ਵਲੋਂ ਭਾਰਤ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ
ਸਾਕਾ ਪੰਜਾ ਸਾਹਿਬ ਨੂੰ ਸਮਰਪਿਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮਨਾਇਆ ਗਿਆ ਸਮਾਗਮ
. . .  1 day ago
ਸ੍ਰੀ ਅਨੰਦਪੁਰ ਸਾਹਿਬ, 2ਅਕਤੂਬਰ (ਨਿੱਕੂਵਾਲ)- ਸਾਕਾ ਪੰਜਾ ਸਾਹਿਬ ਦੇ ਸ਼ਹੀਦਾਂ ਨੂੰ ਸਮਰਪਿਤ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਦੀਵਾਨ ਹਾਲ 'ਚ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ 'ਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ...
ਪੰਜਾਬ 'ਚ ਕਰੀਬ 50 ਲੱਖ ਘਰਾਂ ਨੂੰ ਸਤੰਬਰ ਮਹੀਨੇ ਦਾ ਜ਼ੀਰੋ ਬਿਜਲੀ ਬਿੱਲ ਆਇਆ: ਭਗਵੰਤ ਮਾਨ
. . .  1 day ago
ਅਹਿਮਦਾਬਾਦ, 2 ਅਕਤੂਬਰ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਇਨ੍ਹੀਂ ਦਿਨੀਂ ਗੁਜਰਾਤ ਦੌਰੇ 'ਤੇ ਹਨ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਪੰਜਾਬ 'ਚ ਕੇਵਲ 6 ਮਹੀਨੇ ਪਹਿਲਾਂ ਸਾਡੀ ਸਰਕਾਰ ਬਣੀ ਅਤੇ ਅਸੀਂ ਆਪਣਾ ਵਾਅਦਾ ਪੂਰਾ...
ਪੋਪ ਫਰਾਂਸਿਸ ਨੇ ਰੂਸੀ ਰਾਸ਼ਟਰਪਤੀ ਪੁਤਿਨ ਨੂੰ ਜੰਗ ਖ਼ਤਮ ਕਰਨ ਦੀ ਕੀਤੀ ਅਪੀਲ
. . .  1 day ago
ਨਵੀਂ ਦਿੱਲੀ, ਪੋਪ ਫਰਾਂਸਿਸ ਨੇ ਰੂਸੀ ਰਾਸ਼ਟਰਪਤੀ ਪੁਤਿਨ ਨੂੰ ਜੰਗ ਖ਼ਤਮ ਕਰਨ ਦੀ ਅਪੀਲ ਕੀਤੀ ਹੈ।
ਹੋਰ ਖ਼ਬਰਾਂ..
ਜਲੰਧਰ : ਐਤਵਾਰ 19 ਹਾੜ ਸੰਮਤ 554

ਰਾਸ਼ਟਰੀ-ਅੰਤਰਰਾਸ਼ਟਰੀ

ਮਹਾਰਾਜਾ ਦਲੀਪ ਸਿੰਘ ਦੇ ਪਰਿਵਾਰ ਦੀਆਂ ਨਿਸ਼ਾਨੀਆਂ ਦੀ ਪ੍ਰਦਰਸ਼ਨੀ

'ਫੈਸਟੀਵਲ ਆਫ ਈਸਟ ਐਂਜਲੀਆ ਐਂਡ ਪੰਜਾਬ' 7 ਦਿਨਾ ਸਮਾਗਮ ਸ਼ੁਰੂ

ਲੰਡਨ, 2 ਜੁਲਾਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਮਹਾਰਾਜਾ ਦਲੀਪ ਸਿੰਘ ਦੀ ਯਾਦ ਨੂੰ ਸਮਰਪਿਤ ਬਰਤਾਨੀਆ ਅਤੇ ਪੰਜਾਬ ਦੀ ਸੱਭਿਆਚਾਰਕ ਸਾਂਝ ਨੂੰ ਪੇਸ਼ ਕਰਦਾ 7 ਦਿਨਾਂ ਸਮਾਗਮ 'ਫੈਸਟੀਵਲ ਆਫ ਈਸਟ ਐਂਜਲੀਆ ਐਂਡ ਪੰਜਾਬ' ਥੈਟਫੋਰਡ ਵਿਖੇ ਮਨਾਇਆ ਜਾ ਰਿਹਾ ਹੈ, ਜਿਸ ਦੀ ਸ਼ੁਰੂਆਤ ਕਰਦਿਆਂ ਉਘੇ ਸਿੱਖ ਸਾਹਿਤਕਾਰ ਪੀਟਰ ਬੈਂਸ ਨੇ ਦੱਸਿਆ ਕਿ ਮਹਾਰਾਜਾ ਦਲੀਪ ਸਿੰਘ ਤੇ ਉਨ੍ਹਾਂ ਦੇ ਪਰਿਵਾਰ ਦੀਆਂ ਵਸਤੂਆਂ ਦੇ ਸੰਗ੍ਰਹਿ ਦੀ ਵੱਡੀ ਪ੍ਰਦਰਸ਼ਨੀ ਨੌਰਿਚ ਦੇ ਆਰਕਿਵ ਸੈਂਟਰ ਵਿਖੇ ਲਗਾਈ ਗਈ ਹੈ, ਜੋ 30 ਸਤੰਬਰ ਤੱਕ ਚੱਲੇਗੀ, ਜਿਸ ਦਾ ਉਦਘਾਟਨ ਲਾਰਡ ਮੇਅਰ ਡਾ: ਕੈਵਿਨ ਮੈਗਿਓਰ ਨੇ ਕੀਤਾ | ਸਮਾਗਮ ਦਾ ਉਦਘਾਟਨ ਸਾਊਥ ਏਸ਼ੀਆ ਮਿਊਜ਼ੀਅਮ ਨੌਰਿਚ ਵਿਖੇ ਐਮ.ਪੀ. ਕਲੀਵ ਲਿਊਸ ਨੇ ਕੀਤਾ, ਜੋ 10 ਜੁਲਾਈ ਤੱਕ ਚੱਲੇਗਾ | ਮਹਾਰਾਜਾ ਦਲੀਪ ਸਿੰਘ ਪ੍ਰਦਰਸ਼ਨੀ 'ਚ ਉਨ੍ਹਾਂ ਦੀ ਨੌਜਵਾਨੀ ਦੀ ਉਮਰ ਵਾਲੀ ਨੀਲੀ ਜੈਕਟ, ਸ਼ਿਕਾਰ ਖੇਡਣ ਵਾਲਾ ਬਕਸਾ, ਉਨ੍ਹਾਂ ਦਾ ਗੁਰਮੁੱਖੀ ਸਿੱਖਣ ਵਾਲਾ ਛੋਟਾ ਕਿਤਾਬਚਾ ਅਤੇ ਹੱਥ ਲਿਖਤ ਦਸਤਾਵੇਜ਼, ਰਾਜਕੁਮਾਰੀ ਸੋਫੀਆ ਦਲੀਪ ਸਿੰਘ ਦੀ ਕਮੀਜ਼, ਸਾੜੀ, ਰਾਜਕੁਮਾਰ ਫੈਡਰਿਕ ਦਲੀਪ ਸਿੰਘ ਦੀ ਫ਼ੌਜੀ ਵਰਦੀ, ਵਸੀਅਤ ਅਤੇ ਹੋਰ ਬਹੁਤ ਸਾਰੀਆਂ ਕੀਮਤੀ ਵਸਤੂਆਂ ਪ੍ਰਦਰਸ਼ਿਤ ਕੀਤੀਆਂ ਗਈਆਂ ਹਨ | ਪੰਜਾਬ ਅਤੇ ਬਰਤਾਨੀਆ ਦੇ ਸੱਭਿਆਚਾਰ ਦੀਆਂ ਝਲਕੀਆਂ ਦੀਆਂ ਵਿਸ਼ੇਸ਼ ਪੇਸ਼ਕਾਰੀਆਂ 10 ਜੁਲਾਈ ਨੂੰ ਪੇਸ਼ ਕੀਤੀਆਂ ਜਾਣਗੀਆਂ | ਇਸ ਮੌਕੇ ਬਰਤਾਨੀਆ ਦੀਆਂ ਗੋਰੀਆਂ ਮੁਟਿਆਰਾਂ ਨੇ ਭਾਰਤੀ ਗੀਤਾਂ 'ਤੇ ਨਿ੍ਤ ਪੇਸ਼ ਕੀਤਾ | ਸਾਊਥ ਏਸ਼ੀਆ ਮਿਊਜ਼ੀਅਮ 'ਚ ਅਣਵੰਡੇ ਪੰਜਾਬ ਅਤੇ ਉਸ ਤੋਂ ਬਾਅਦ ਦੇ ਭਾਰਤ ਅਤੇ ਪਾਕਿਸਤਾਨ ਤੋਂ ਇਲਾਵਾ ਦੱਖਣ ਏਸ਼ੀਆਈ ਦੇਸ਼ਾਂ ਦੀਆਂ ਅਣਮੁੱਲੀਆਂ ਨਿਸ਼ਾਨੀਆਂ ਦੇ ਸੰਗ੍ਰਹਿ ਨੂੰ ਰੱਖਿਆ ਗਿਆ ਹੈ | ਇਸ ਮੌਕੇ ਕੋਆਰਡੀਨੇਟਰ ਇੰਦਰਜੀਤ ਸਿੰਘ ਇੰਦੀ ਸੰਧੂ, ਹਰਮਿੰਦਰ ਸਿੰਘ ਗਿੱਲ, ਜਗਦੇਵ ਸਿੰਘ ਵਿਰਦੀ, ਡਿਪਟੀ ਮੇਅਰ ਲੈਫਟੀਨੈੱਟ ਸਾਰਾਹ ਫੌਸਟਰ, ਥੈਟਫੋਰਡ ਮੇਅਰ ਜੇਨ ਜੇਮਜ਼, ਕੇਰਨ ਵੀਸੈਂਟ, ਕਿ੍ਸਟੀ ਕੈਂਪਬਿਲ, ਫਿਲਮਸਾਜ਼ ਕਜ਼ਰੀ ਬੱਬਰ, ਅਦਾਕਾਰਾ ਰਮੀਤ ਰੌਲੀ ਆਦਿ ਹਾਜ਼ਰ ਸਨ |

ਅਮਰੀਕਾ 'ਚ ਗੋਲੀਆਂ ਮਾਰ ਕੇ 3 ਪੁਲਿਸ ਵਾਲਿਆਂ ਦੀ ਹੱਤਿਆ

ਸੈਕਰਾਮੈਂਟੋ, 2 ਜੁਲਾਈ (ਹੁਸਨ ਲੜੋਆ ਬੰਗਾ)-ਅਮਰੀਕਾ ਦੇ ਸੂਬੇ ਕੈਂਟੁਕੀ 'ਚ ਅਦਾਲਤ ਵਲੋਂ ਜਾਰੀ ਵਾਰੰਟਾਂ ਦੀ ਤਾਮੀਲ ਕਰਵਾਉਣ ਗਏ ਪੁਲਿਸ ਅਧਿਕਾਰੀਆਂ 'ਤੇ ਸ਼ੱਕੀ ਦੋਸ਼ੀ ਨੇ ਬੰਦੂਕ ਨਾਲ ਗੋਲੀਆਂ ਚਲਾ ਦਿੱਤੀਆਂ, ਜਿਸ ਦੇ ਸਿੱਟੇ ਵਜੋਂ 3 ਪੁਲਿਸ ਅਧਿਕਾਰੀਆਂ ਦੀ ਮੌਤ ...

ਪੂਰੀ ਖ਼ਬਰ »

ਟਵਿੱਟਰ ਨਾਲ ਕਾਨੂੰਨੀ ਲੜਾਈ ਲੜਨ ਲਈ ਟਰੰਪ ਨੇ ਸਾਬਕਾ ਜੱਜ ਨੂੰ ਕੀਤਾ ਟੀਮ 'ਚ ਸ਼ਾਮਿਲ

ਸਾਨ ਫਰਾਂਸਿਸਕੋ, 2 ਜੁਲਾਈ (ਐੱਸ.ਅਸ਼ੋਕ ਭੌਰਾ)-ਕੈਲੀਫੋਰਨੀਆਂ ਦੀ ਇਕ ਅਪੀਲ ਅਦਾਲਤ ਦੇ ਸਾਬਕਾ ਜੱਜ ਅਲਕੇਸ ਕੋਜੈਂਸਕੀ, ਜੋ ਖ਼ੁਦ ਜਿਣਸੀ ਦੇ ਦੋਸ਼ਾਂ ਤੋਂ ਬਾਅਦ 2017 'ਚ ਸੇਵਾ ਮੁਕਤ ਹੋਏ ਸਨ, ਹੁਣ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਟਵਿੱਟਰ ਨਾਲ ...

ਪੂਰੀ ਖ਼ਬਰ »

ਕੈਲਗਰੀ 'ਚ ਕੈਨੇਡਾ ਦਾ 155ਵਾਂ ਜਨਮ ਦਿਨ ਉਤਸ਼ਾਹ ਨਾਲ ਮਨਾਇਆ

ਕੈਲਗਰੀ, 2 ਜੁਲਾਈ (ਜਸਜੀਤ ਸਿੰਘ ਧਾਮੀ)-ਕੈਲਗਰੀ ਪ੍ਰੇਰੀਵਿੰਡ ਪਾਰਕ ਵਿਖੇ ਅਹਿਮਦੀਆ ਜਮਾਤ ਵਲੋਂ ਕੈਨੇਡਾ ਦਾ 155ਵਾਂ ਜਨਮ ਦਿਨ ਮਨਾਇਆ ਗਿਆ | ਇਸ ਮੌਕੇ ਕੈਲਗਰੀ ਸ਼ਹਿਰ ਦੇ ਮੇਅਰ ਜੋਤੀ ਗੌਂਡੇਕ, ਵਿਧਾਇਕ ਰਾਜਨ ਸਾਹਨੀ, ਸੰਸਦ ਮੈਂਬਰ ਜਾਰਜ ਚਾਹਲ, ਵਿਧਾਇਕ ਦਵਿੰਦਰ ...

ਪੂਰੀ ਖ਼ਬਰ »

ਭਾਰਤੀ ਮੂਲ ਦਾ ਉਦਮੀ 4.5 ਕਰੋੜ ਡਾਲਰ ਦੇ ਧੋਖਾਧੜੀ ਮਾਮਲੇ 'ਚ ਗ੍ਰਿਫ਼ਤਾਰ

ਸੈਕਰਾਮੈਂਟੋ, 2 ਜੁਲਾਈ (ਹੁਸਨ ਲੜੋਆ ਬੰਗਾ)-ਇਕ ਭਾਰਤੀ ਮੂਲ ਦੇ ਅਮਰੀਕੀ ਉਦਮੀ ਨੂੰ 4.5 ਕਰੋੜ ਡਾਲਰ ਦੇ ਧੋਖਾਧੜੀ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਹੈ। ਉਸ ਨੇ 10,000 ਤੋਂ ਵਧ ਲੋਕਾਂ ਨਾਲ ਠੱਗੀ ਮਾਰੀ ਹੈ। ਯੂ.ਐਸ. ਅਸਿਸਟੈਂਟ ਅਟਾਰਨੀ ਜਨਰਲ ਕੀਨਥ ਪੋਲਾਈਟ ਨੇ ਕਿਹਾ ਹੈ ਕਿ ...

ਪੂਰੀ ਖ਼ਬਰ »

ਸਿਆਟਲ 'ਚ ਬੱਚਿਆਂ ਤੇ ਨੌਜਵਾਨਾਂ ਨੂੰ ਪੰਜਾਬੀ ਵਿਰਸੇ ਤੇ ਖੇਡਾਂ ਨਾਲ ਜੋੜਨ ਲਈ ਕੈਂਪ

ਸਿਆਟਲ, 2 ਜੁਲਾਈ (ਗੁਰਚਰਨ ਸਿੰਘ ਢਿੱਲੋਂ)-ਪੰਜਾਬੀ ਭਾਈਚਾਰੇ ਦੇ ਸਹਿਯੋਗ ਨਾਲ ਬੱਚਿਆਂ ਤੇ ਨੌਜਵਾਨਾਂ ਨੂੰ ਖੇਡਾਂ, ਸੱਭਿਆਚਾਰ ਤੇ ਪੰਜਾਬੀ ਵਿਰਸੇ ਨਾਲ ਜੋੜਨ ਦੇ ਮਕਸਦ ਨਾਲ 2 ਜੁਲਾਈ ਤੋਂ ਖੇਡ ਕੈਂਪ ਸ਼ਾਮ 5 ਵਜੇ ਅਰਦਾਸ ਕਰਕੇ ਆਰੰਭ ਕਰਵਾਇਆ ਜਾ ਰਿਹਾ ਹੈ | ਜਿੱਥੇ ...

ਪੂਰੀ ਖ਼ਬਰ »

ਸਾਨੂੰ ਭਾਰਤ ਦੇ ਭਵਿੱਖ 'ਚ ਸਥਾਨ ਹਾਸਲ ਕਰਨਾ ਚਾਹੀਦਾ-ਰਿਸ਼ੀ ਸੁਨਾਕ

ਲੰਡਨ, 2 ਜੁਲਾਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨੀਆਂ ਦੇ ਵਿੱਤ ਮੰਤਰੀ ਰਿਸ਼ੀ ਸੁਨਾਕ ਨੇ ਕਿਹਾ ਹੈ ਕਿ ਭਾਰਤ ਭਵਿੱਖ ਵੱਲ ਦੇਖ ਰਿਹਾ ਹੈ ਅਤੇ ਬਰਤਾਨੀਆਂ ਨੂੰ ਇਹ ਜ਼ਰੂਰੀ ਨਹੀਂ ਹੈ ਕਿ ਭਾਰਤ ਹਮੇਸ਼ਾਂ ਉਨ੍ਹਾਂ (ਯੂ.ਕੇ.) ਵੱਲ ਹੀ ਵੇਖੇ | ਯੂ. ਕੇ. ਦੇ ਹੁਣ ਮੌਕਿਆਂ ...

ਪੂਰੀ ਖ਼ਬਰ »

ਨਵ ਭਾਰਤ ਕਲੱਬ ਦੀ ਨਵੀਂ ਕਾਰਜਕਾਰਨੀ ਦੀ ਚੋਣ

ਹਾਂਗਕਾਂਗ, 2 ਜੁਲਾਈ (ਜੰਗ ਬਹਾਦਰ ਸਿੰਘ)-ਨਵ ਭਾਰਤ ਕਲੱਬ ਵਲੋਂ ਰੀਕਰੇਸ਼ਨ ਕਲੱਬ ਵਿਖੇ ਕੀਤੀ ਗਈ 71ਵੀਂ ਸਾਲਾਨਾ ਜਨਰਲ ਮੀਟਿੰਗ 'ਚ ਸਾਲ 2022-2023 ਦੀ ਨਵੀਂ ਕਾਰਜਕਾਰਨੀ ਦੀ ਨਿਯੁਕਤੀ ਕੀਤੀ ਗਈ, ਜਿਸ 'ਚ ਸਰਬਸੰਮਤੀ ਨਾਲ ਨਿਯੁਕਤ ਕੀਤੇ ਅਹੁਦੇਦਾਰਾਂ 'ਚ ਬਤੌਰ ਪ੍ਰਧਾਨ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX