ਤਾਜਾ ਖ਼ਬਰਾਂ


ਨਕੋਦਰ 'ਚ ਕੱਪੜਾ ਵਪਾਰੀ ਦੀ ਗੋਲੀਆਂ ਮਾਰ ਕੇ ਹੱਤਿਆ
. . .  1 day ago
ਨਕੋਦਰ, 7 ਦਸੰਬਰ-ਵੱਡੀ ਖ਼ਬਰ ਨਕੋਦਰ ਤੋਂ ਸਾਹਮਣੇ ਆਈ ਹੈ ਜਿਥੇ ਕਿ ਕੱਪੜਾ ਵਪਾਰੀ ਟਿੰਮੀ ਚਾਵਲਾ ਦੀ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਇਸ ਦੌਰਾਨ ਇਕ ਪੁਲਿਸ ਵਾਲਾ ਵੀ ਜ਼ਖਮੀਂ ਹੋਇਆ...
ਗੁਜਰਾਤ ਚੋਣਾਂ: ਕੱਲ੍ਹ ਸਖ਼ਤ ਸੁਰੱਖਿਆ ਵਿਚਕਾਰ ਹੋਵੇਗੀ ਵੋਟਾਂ ਦੀ ਗਿਣਤੀ
. . .  1 day ago
ਅਹਿਮਦਾਬਾਦ, 7 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਦੇ ਨਤੀਜੇ ਕੱਲ੍ਹ ਘੋਸ਼ਿਤ ਕੀਤੇ ਜਾਣੇ ਹਨ। ਵੋਟਾਂ ਦੀ ਗਿਣਤੀ ਕੱਲ੍ਹ ਸਖ਼ਤ ਸੁਰੱਖਿਆ ਵਿਚਕਾਰ...
ਸ਼ੋਪੀਆਂ ਦੇ ਵਾਥੋ ਇਲਾਕੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ
. . .  1 day ago
ਸ੍ਰੀਨਗਰ, 7 ਦਸੰਬਰ-ਜੰਮੂ ਕਸ਼ਮੀਰ ਦੇ ਸ਼ੋਪੀਆਂ ਦੇ ਵਾਥੋ ਇਲਾਕੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਚੱਲ ਰਹੀ...
ਬੰਗਲਾਦੇਸ਼ ਨੇ ਦੂਸਰੇ ਇਕ ਦਿਨਾਂ ਮੈਚ 5 ਦੌੜਾਂ ਨਾਲ ਹਰਾਇਆ ਭਾਰਤ, ਜਿੱਤੀ ਲੜੀ
. . .  1 day ago
ਢਾਕਾ, 7 ਦਸੰਬਰ-ਬੰਗਲਾਦੇਸ਼ ਨੇ ਦੂਸਰੇ ਇਕ ਦਿਨਾਂ ਮੈਚ ਵਿਚ ਭਾਰਤ ਨੂੰ 5 ਦੌੜਾਂ ਨਾਲ ਹਰਾ ਕੇ ਤਿੰਨ ਮੈਚਾਂ ਦੀ ਲੜੀ 'ਤੇ 2-0 ਦੀ ਅਜੇਤੂ ਲੀਡ ਬਣਾ ਲਈ ਹੈ। ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦਿਆ...
ਮੂਸੇਵਾਲਾ ਹੱਤਿਆ ਮਾਮਲੇ 'ਚ ਗਾਇਕ ਬੱਬੂ ਮਾਨ ਤੇ ਮਨਕੀਰਤ ਔਲਖ ਤੋਂ ਸਾਢੇ 4 ਘੰਟੇ ਪੁੱਛਗਿੱਛ
. . .  1 day ago
ਮਾਨਸਾ, 7 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)-ਮਰਹੂਮ ਗਾਇਕ ਸਿੱਧੂ ਮੂਸੇਵਾਲਾ ਹੱਤਿਆ ਮਾਮਲੇ 'ਚ ਐੱਸ.ਆਈ.ਟੀ. ਵਲੋਂ ਪ੍ਰਸਿੱਧ ਪੰਜਾਬੀ ਗਾਇਕ ਤੇ ਅਦਾਕਾਰ ਬੱਬੂ ਮਾਨ ਤੇ ਮਨਕੀਰਤ ਔਲਖ ਤੋਂ ਸਥਾਨਕ ਸੀ.ਆਈ.ਏ. ਸਟਾਫ਼ ਵਿਖੇ ਸਾਢੇ 4 ਘੰਟੇ ਪੁੱਛਗਿੱਛ ਕੀਤੀ ਗਈ। ਦੋਹਾਂ...
ਭਾਜਪਾ ਐੱਸ.ਸੀ.ਮੋਰਚਾ ਦੇ ਨਵ-ਨਿਯੁਕਤ ਪੰਜਾਬ ਪ੍ਰਧਾਨ ਲੱਧੜ ਵਾਲਮੀਕਿ ਤੀਰਥ ਵਿਖੇ ਹੋਏ ਨਤਮਸਤਕ
. . .  1 day ago
ਰਾਮ ਤੀਰਥ, 7 ਦਸੰਬਰ (ਧਰਵਿੰਦਰ ਸਿੰਘ ਔਲਖ)-ਭਾਰਤੀ ਜਨਤਾ ਪਾਰਟੀ ਐੱਸ.ਸੀ.ਮੋਰਚਾ ਪੰਜਾਬ ਦੇ ਨਵ ਨਿਯੁਕਤ ਪ੍ਰਧਾਨ ਸੁੱਚਾ ਰਾਮ ਲੱਧੜ (ਆਈ.ਏ.ਐੱਸ.) ਅੱਜ ਭਗਵਾਨ ਵਾਲਮੀਕਿ ਤੀਰਥ (ਰਾਮ ਤੀਰਥ) ਵਿਖੇ ਨਤਮਸਤਕ ਹੋਏ ਅਤੇ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ । ਪੱਤਰਕਾਰਾਂ ਨਾਲ...
ਮੋਟਰ ਸਾਇਕਲ ਸਵਾਰ ਵਿਅਕਤੀਆਂ ਤੋਂ 2 ਅਣਪਛਾਤੇ ਵਿਅਕਤੀ ਤਿੰਨ ਲੱਖ ਰੁਪਏ ਖੋਹ ਕੇ ਫ਼ਰਾਰ
. . .  1 day ago
ਭਗਤਾ ਭਾਈਕਾ, 7 ਦਸੰਬਰ (ਸੁਖਪਾਲ ਸਿੰਘ ਸੋਨੀ)-ਅੱਜ ਪਿੰਡ ਬੁਰਜ ਰਾਜਗੜ ਵਿਖੇ ਮੋਟਰ ਸਾਇਕਲ ਸਵਾਰ ਵਿਅਕਤੀਆਂ ਤੋਂ ਤਿੰਨ ਲੱਖ ਰੁਪਏ ਖੋਹੇ ਜਾਣ ਦੀ ਘਟਨਾ ਵਾਪਰੀ ਹੈ। ਘਟਨਾ ਨੂੰ ਅੰਜਾਮ ਮੋਟਰ ਸਾਇਕਲ ਸਵਾਰ ਦੋ ਅਣਪਛਾਤੇ ਵਿਅਕਤੀਆਂ ਵਲੋਂ ਦਿੱਤਾ ਗਿਆ। ਘਟਨਾ...
ਫੋਰਬਸ ਦੀ ਵਿਸ਼ਵ ਦੀਆਂ 100 ਸਭ ਤੋਂ ਸ਼ਕਤੀਸ਼ਾਲੀ ਔਰਤਾਂ ਦੀ ਸੂਚੀ ਵਿਚ ਨਿਰਮਲਾ ਸੀਤਾਰਮਨ ਸਮੇਤ 6 ਭਾਰਤੀ ਔਰਤਾਂ ਦਾ ਨਾਂਅ
. . .  1 day ago
ਨਿਊਯਾਰਕ, 7 ਦਸੰਬਰ-ਭਾਰਤ ਦੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ, ਬਾਇਓਕਾਨ ਦੀ ਕਾਰਜਕਾਰੀ ਚੇਅਰਪਰਸਨ ਕਿਰਨ ਮਜ਼ੂਮਦਾਰ-ਸ਼ਾਅ ਅਤੇ ਨਿਆਕਾ ਦੀ ਸੰਸਥਾਪਕ ਫਾਲਗੁਨੀ ਨਾਇਰ ਉਨ੍ਹਾਂ 6 ਭਾਰਤੀਆਂ ਵਿਚ ਸ਼ਾਮਿਲ ਹਨ, ਜਿਨ੍ਹਾਂ ਨੇ ਫੋਰਬਸ ਦੀ ਵਿਸ਼ਵ ਦੀਆਂ 100 ਸਭ...
ਦਿੱਲੀ ਆਬਕਾਰੀ ਨੀਤੀ ਮਾਮਲਾ:ਕਾਰੋਬਾਰੀ ਅਮਿਤ ਅਰੋੜਾ ਦੇ ਈ.ਡੀ. ਰਿਮਾਂਡ ਵਿਚ 7 ਦਿਨਾਂ ਦਾ ਵਾਧਾ
. . .  1 day ago
ਨਵੀਂ ਦਿੱਲੀ, 7 ਦਸੰਬਰ-ਦਿੱਲੀ ਆਬਕਾਰੀ ਨੀਤੀ ਮਾਮਲੇ 'ਚ ਦਿੱਲੀ ਦੀ ਇਕ ਅਦਾਲਤ ਨੇ ਕਾਰੋਬਾਰੀ ਅਮਿਤ ਅਰੋੜਾ ਦੇ ਈ.ਡੀ. ਰਿਮਾਂਡ ਵਿਚ 7 ਦਿਨਾਂ ਦਾ ਵਾਧਾ ਕੀਤਾ...
ਮਹਾਰਾਸ਼ਟਰ-ਕਰਨਾਟਕ ਸਰਹੱਦੀ ਮੁੱਦੇ 'ਤੇ ਸੁਪ੍ਰੀਆ ਸੁਲੇ ਵਲੋਂ ਲੋਕ ਸਭਾ 'ਚ ਕਰਨਾਟਕ ਦੇ ਮੁੱਖ ਮੰਤਰੀ ਦੀ ਆਲੋਚਨਾ
. . .  1 day ago
ਨਵੀਂ ਦਿੱਲੀ, 7 ਦਸੰਬਰ -ਲੋਕ ਸਭਾ ਵਿਚ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐਨ.ਸੀ.ਪੀ.) ਦੀ ਸੰਸਦ ਮੈਂਬਰ ਸੁਪ੍ਰੀਆ ਸੁਲੇ ਨੇ ਕਰਨਾਟਕ ਅਤੇ ਮਹਾਰਾਸ਼ਟਰ ਦਰਮਿਆਨ ਸਰਹੱਦੀ ਮੁੱਦੇ ਨੂੰ ਲੈ ਕੇ ਕਰਨਾਟਕ ਦੇ ਮੁੱਖ ਮੰਤਰੀ ਬਾਸਵਰਾਜ ਬੋਮਈ ਦੀ ਆਲੋਚਨਾ...
ਕਰਨਾਟਕ-ਮਹਾਰਾਸ਼ਟਰ ਸਰਹੱਦੀ ਵਿਵਾਦ: ਲੋਕਾਂ ਵਲੋਂ ਕਰਨਾਟਕ ਦੀ ਬੱਸ ਅਤੇ ਮੁੱਖ ਮੰਤਰੀ ਬੋਮਈ ਦੀ ਫੋਟੋ 'ਤੇ ਕਾਲੇ ਰੰਗ ਦਾ ਛਿੜਕਾਅ
. . .  1 day ago
ਮੁੰਬਈ/ਬੈਂਗਲੁਰੂ, 7 ਦਸੰਬਰ-ਕਰਨਾਟਕ ਅਤੇ ਮਹਾਰਾਸ਼ਟਰ ਦਰਮਿਆਨ ਸਰਹੱਦੀ ਮੁੱਦੇ 'ਤੇ ਜਾਰੀ ਵਿਰੋਧ ਪ੍ਰਦਰਸ਼ਨ ਦੇ ਦੌਰਾਨ ਸੋਲਾਪੁਰ ਵਿਚ ਸਥਾਨਕ ਸੰਗਠਨਾਂ ਦੇ ਲੋਕਾਂ ਨੇ ਕਰਨਾਟਕ ਦੀ ਇਕ ਬੱਸ ਅਤੇ ਮੁੱਖ ਮੰਤਰੀ ਬੋਮਈ...
ਐਸ.ਆਈ.ਟੀ. ਵਲੋਂ ਪੁੱਛਗਿੱਛ ਤੋਂ ਬਾਅਦ ਬੱਬੂ ਮਾਨ ਰਵਾਨਾ
. . .  1 day ago
ਮਾਨਸਾ, 7 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)- ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿਚ ਐਸ. ਆਈ. ਟੀ. ਵਲੋਂ ਪੁੱਛਗਿੱਛ ਤੋਂ ਬਾਅਦ ਗਾਇਕ ਬੱਬੂ ਮਾਨ ਰਵਾਨਾ ਹੋ ਗਏ...
ਇਹ ਇਕ ਵੱਡੀ ਜਿੱਤ ਤੇ ਇਸ ਨੂੰ ਹਾਸਲ ਕਰਨਾ ਬਹੁਤ ਵੱਡਾ ਕੰਮ ਸੀ-ਦਿੱਲੀ ਨਗਰ ਨਿਗਮ ਚੋਣਾਂ 'ਚ 'ਆਪ' ਦੀ ਜਿੱਤ 'ਤੇ ਹਰਭਜਨ ਸਿੰਘ
. . .  1 day ago
ਨਵੀਂ ਦਿੱਲੀ, 7 ਦਸੰਬਰ-ਸਾਬਕਾ ਕ੍ਰਿਕਟਰ ਅਤੇ 'ਆਪ' ਦੇ ਰਾਜ ਸਭਾ ਮੈਂਬਰ ਹਰਭਜਨ ਸਿੰਘ ਨੇ ਦਿੱਲੀ ਨਗਰ ਨਿਗਮ ਚੋਣਾਂ 'ਚ 'ਆਪ' ਦੀ ਜਿੱਤ 'ਤੇ ਕਿਹਾ ਕਿ ਇਹ ਇਕ ਵੱਡੀ ਜਿੱਤ ਹੈ। ਇਸ ਨੂੰ ਹਾਸਲ...
ਦੋ ਲੁਟੇਰੇ 40 ਹਜ਼ਾਰ ਦੀ ਨਗਦੀ ਖੋਹ ਕੇ ਫ਼ਰਾਰ
. . .  1 day ago
ਕੋਟਫੱਤਾ,7 ਦਸੰਬਰ (ਰਣਜੀਤ ਸਿੰਘ ਬੁੱਟਰ)- ਬਠਿੰਡਾ ਜ਼ਿਲ੍ਹੇ ਦੇ ਨਗਰ ਕੋਟਸ਼ਮੀਰ ਦੀ ਮਾਨਸਾ ਰੋਡ ’ਤੇ ਸਰਪੰਚ ਇਕ ਪੈਟਰੋਲ ਪੰਪ ਨੇੜੇ ਤੋਂ ਹੱਥ ਵਿਚ ਪੈਸਿਆਂ ਵਾਲਾ ਥੈਲਾ ਲੈ ਕੇ ਜਾ ਰਹੀ ਇਕ ਔਰਤ ਤੋਂ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਨੌਜਵਾਨ ਪੈਸਿਆਂ ਵਾਲਾ ਥੈਲਾ ਖੋਹ ਕੇ ਫ਼ਰਾਰ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਕੋਟਸ਼ਮੀਰ ਦੀ ਸ਼ਾਮ ਬਸਤੀ ਦੀ...
ਐਸ. ਆਈ. ਟੀ. ਵਲੋਂ ਬੱਬੂ ਮਾਨ ਤੋਂ ਪੁੱਛਗਿੱਛ
. . .  1 day ago
ਮਾਨਸਾ, 7 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)- ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿਚ ਨਾਮਵਰ ਗਾਇਕ ਬੱਬੂ ਮਾਨ ਐਸ. ਆਈ. ਟੀ. ਅੱਗੇ ਪੇਸ਼ ਹੋਏ। ਬੱਬੂ ਮਾਨ ਤੋਂ ਐਸ. ਆਈ. ਟੀ. ਵਲੋਂ ਪੁੱਛਗਿੱਛ ਕੀਤੀ...
ਡੇਰਾਬੱਸੀ ਦੇ ਪਿੰਡ ਕਕਰਾਲੀ ਤੋਂ ਲਾਪਤਾ 4 ਬੱਚਿਆਂ ਦਾ 24 ਘੰਟੇ ਬਾਅਦ ਵੀ ਨਹੀਂ ਲੱਗਿਆ ਸੁਰਾਗ
. . .  1 day ago
ਡੇਰਾਬੱਸੀ, 7 ਦਸੰਬਰ (ਗੁਰਮੀਤ ਸਿੰਘ)-ਰਾਮਗੜ੍ਹ ਸੜਕ àਤੇ ਪਿੰਡ ਕਕਰਾਲੀ ਤੋਂ ਬੀਤੇ ਦਿਨ ਤੋਂ 4 ਬੱਚੇ ਲਾਪਤਾ ਹੋ ਗਏ ਹਨ। ਸਕੂਲ ਵਿਚੋਂ ਛੁੱਟੀ ਹੋਣ ਮਗਰੋਂ ਬੱਚੇ ਘਰ ਜਾ ਕੇ ਵਾਪਸ ਸਕੂਲ ਜਾਣ...
ਕੱਲ੍ਹ ਗੁਜਰਾਤ ’ਚ ਚਮਤਕਾਰ ਦੇਖਣ ਨੂੰ ਮਿਲੇਗਾ- ਮੁੱਖ ਮੰਤਰੀ ਭਗਵੰਤ ਮਾਨ
. . .  1 day ago
ਨਵੀਂ ਦਿੱਲੀ, 7 ਦਸੰਬਰ- ਦਿੱਲੀ ’ਚ ਨਗਰ ਨਿਗਮ ਦੇ ਆਏ ਨਤੀਜਿਆਂ ਤੋਂ ਬਾਅਦ ਬੋਲਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਮੈਂ ਤੁਹਾਨੂੰ ਬਹੁਤ-ਬਹੁਤ ਵਧਾਈ ਦਿੰਦਾ ਹਾਂ, ਇਹ ਨੇਤਾ ਹਨ ਜੋ ਚੋਣਾਂ ਲੜਦੇ ਹਨ ਪਰ ਜਨਤਾ ਜਿੱਤਦੀ ਹੈ, ਅੱਜ ਜਨਤਾ...
ਭਾਰਤ-ਬੰਗਲਾਦੇਸ਼ ਦੂਜਾ ਇਕ ਦਿਨਾਂ ਮੈਚ: ਬੰਗਲਾਦੇਸ਼ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 272 ਦੌੜਾਂ ਦਾ ਟੀਚਾ
. . .  1 day ago
ਢਾਕਾ, 7 ਦਸੰਬਰ-ਭਾਰਤ ਅਤੇ ਬੰਗਲਾਦੇਸ਼ ਵਿਚਕਾਰ ਦੂਜੇ ਇਕ ਦਿਨਾਂ ਮੈਚ ਵਿਚ ਬੰਗਲਾਦੇਸ਼ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦਿਆ 50 ਓਵਰਾਂ 'ਚ 7 ਵਿਕਟਾਂ ਦੇ ਨੁਕਸਾਨ 'ਤੇ 271 ਦੌੜਾਂ ਬਣਾਈਆਂ ਤੇ ਭਾਰਤ ਨੂੰ ਜਿੱਤਣ ਲਈ 272 ਦੌੜਾਂ ਦਾ ਟੀਚਾ ਦਿੱਤਾ। ਬੰਗਲਾਦੇਸ਼...
ਦਿੱਲੀ ਨੂੰ ਬਿਹਤਰ ਬਣਾਉਣ ਲਈ ਭਾਜਪਾ ਅਤੇ ਕਾਂਗਰਸ ਸਹਿਯੋਗ ਦੇਣ: ਅਰਵਿੰਦ ਕੇਜਰੀਵਾਲ
. . .  1 day ago
ਨਵੀਂ ਦਿੱਲੀ, 7 ਦਸੰਬਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਕਹਿਣਾ ਹੈ ਕਿ ਮੈਂ ਹੁਣ ਦਿੱਲੀ ਲਈ ਭਾਜਪਾ ਅਤੇ ਕਾਂਗਰਸ ਦਾ ਸਹਿਯੋਗ ਚਾਹੁੰਦਾ ਹਾਂ। ਉਨ੍ਹਾਂ ਕਿਹਾ ਕਿ ਦਿੱਲੀ ਨੂੰ ਬਿਹਤਰ ਬਣਾਉਣ ਲਈ...
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਾਹਿਬਜ਼ਾਦੇ ਸ਼ਹਾਦਤ ਦਿਵਸ ਵਜੋਂ ਮਨਾਏ ਭਾਰਤ ਸਰਕਾਰ- ਐਡਵੋਕੇਟ ਧਾਮੀ
. . .  1 day ago
ਅੰਮ੍ਰਿਤਸਰ, 7 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਸੰਬੰਧੀ ਸਰਕਾਰ ਵਲੋਂ ਐਲਾਨੇ ਗਏ ਵੀਰ ਬਾਲ ਦਿਵਸ ਦੀ ਥਾਂ ਇਸ ਦਿਹਾੜੇ ਨੂੰ ਸਾਹਿਬਜ਼ਾਦੇ ਸ਼ਹਾਦਤ ਦਿਵਸ ਵਜੋਂ ਮਨਾਉਣ...
ਕਿਸਾਨ ਜਥੇਬੰਦੀ ਨੇ ਡੀ. ਸੀ. ਦਫ਼ਤਰਾਂ ਦਾ ਕੀਤਾ ਕੰਮ ਠੱਪ
. . .  1 day ago
ਅੰਮ੍ਰਿਤਸਰ, 7 ਦਸੰਬਰ (ਵਰਪਾਲ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਅਣਮਿੱਥੇ ਸਮੇਂ ਤੇ ਲਗਾਏ ਗਏ ਮੋਰਚੇ ਦੌਰਾਨ ਡੀ.ਸੀ. ਦਫ਼ਤਰਾਂ ਦਾ ਕੰਮਕਾਜ ਠੱਪ ਕੀਤਾ ਗਿਆ। ਇਸ ਦੌਰਾਨ ਕਿਸਾਨ ਮਜ਼ਦੂਰ ਆਗੂਆਂ ਨੇ...
ਹੁਣ ਨਹੀਂ ਚਲਾ ਸਕੋਗੇ ਸ਼ਰਾਬ ਪੀ ਕੇ ਗੱਡੀ, ਜਾਰੀ ਹੋਏ ਇਹ ਫ਼ਰਮਾਨ
. . .  1 day ago
ਚੰਡੀਗੜ੍ਹ, 7 ਦਸੰਬਰ-ਪੰਜਾਬ ਸਰਕਾਰ ਵਲੋਂ ਸ਼ਰਾਬ ਪੀਣ ਵਾਲਿਆ ਉੱਤੇ ਸਖ਼ਤੀ ਕੀਤੀ ਜਾ ਰਹੀ ਹੈ। ਸੂਬੇ 'ਚ ਪੰਜਾਬ ਸਰਕਾਰ ਨੇ ਸੜਕੀ ਹਾਦਸਿਆਂ ਦੀ ਰੋਕਥਾਮ ਲਈ ਅਹਿਮ ਕਦਮ ਚੁੱਕਿਆ ਹੈ...
ਦਿੱਲੀ ਨਗਰ ਨਿਗਮ ਚੋਣਾਂ: ਜਿੱਤ ਨੂੰ ਲੈ ਕੇ ਚੰਡੀਗੜ੍ਹ 'ਚ ਖ਼ੁਸ਼ੀ ਮਨਾਉਂਦੇ ਨਜ਼ਰ ਆਏ 'ਆਪ' ਆਗੂ
. . .  1 day ago
ਚੰਡੀਗੜ੍ਹ, 7 ਦਸੰਬਰ (ਗੁਰਿੰਦਰ)- ਦਿੱਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੰਡੀਗੜ੍ਹ 'ਚ 'ਆਪ' ਆਗੂ ਖ਼ੁਸ਼ੀ ਮਨਾਉਂਦੇ ਹੋਏ ਨਜ਼ਰ ਆਏ। ਇਸ ਦੌਰਾਨ ਲਾਲ ਚੰਦ ਕਟਾਰੂਚੱਕ, ਮਾਲਵਿੰਦਰ ਸਿੰਘ ਕੰਗ, ਬ੍ਰਹਮ ਸ਼ੰਕਰ ਜਿੰਪਾ ਤੇ ਹੋਰ ਆਗੂ ਸ਼ਾਮਿਲ...
ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਰਮਨ ਬਾਲਾ ਸੁਬਰਾਮਨੀਅਮ ਦੇ ਘਰ ਵਿਜੀਲੈਂਸ ਬਿਊਰੋ ਦੀ ਟੀਮ ਵਲੋਂ ਛਾਪੇਮਾਰੀ
. . .  1 day ago
ਲੁਧਿਆਣਾ, 7 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਰਮਨ ਬਾਲਾ ਸੁਬਰਾਮਨੀਅਮ ਦੇ ਘਰ ਵਿਜੀਲੈਂਸ ਬਿਊਰੋ ਦੀ ਟੀਮ ਵਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਜਾਣਕਾਰੀ ਅਨੁਸਾਰ...
ਸਾਬਕਾ ਰਾਸ਼ਟਰਪਤੀ ਟਰੰਪ ਦੀਆਂ ਵਧੀਆਂ ਮੁਸ਼ਕਿਲਾਂ: 2 ਕੰਪਨੀਆਂ ਟੈਕਸ ਫ਼ਰਾਡ ਸਕੀਮ ਵਿਚ ਦੋਸ਼ੀ ਕਰਾਰ
. . .  1 day ago
ਸੈਕਰਾਮੈਂਟੋ, 7 ਦਸੰਬਰ (ਹੁਸਨ ਲੜੋਆ ਬੰਗਾ)- ਸਾਬਕਾ ਰਾਸ਼ਟਰਪਤੀ ਡੋਨਲਡ ਟਰੰਪ ਦੀਆਂ ਮੁਸ਼ਕਿਲਾਂ ਉਸ ਵੇਲੇ ਹੋਰ ਵਧ ਗਈਆਂ ਜਦੋਂ ਮੈਨਹਟਨ ਦੀ ਇਕ ਜਿਊਰੀ ਨੇ ਉਸ ਦੀਆਂ 2 ਕੰਪਨੀਆਂ ਨੂੰ ਕ੍ਰਿਮੀਨਲ ਟੈਕਸ ਫ਼ਰਾਡ ਸਕੀਮ ਵਿਚ ਉਸ ਵਿਰੁੱਧ ਲਾਏ ਗਏ ਸਾਰੇ ਦੋਸ਼ਾਂ ਵਿਚ ਉਸ ਨੂੰ ਦੋਸ਼ੀ ਕਰਾਰ ਦੇ ਦਿੱਤਾ। ਜਿਊਰੀ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 24 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਰਾਜਨੀਤੀ ਚਿੰਤਨ ਦਾ ਹੀ ਨਹੀਂ, ਕਾਰਜ ਅਤੇ ਅਣਥੱਕ ਜੱਦੋ-ਜਹਿਦ ਦਾ ਵੀ ਖੇਤਰ ਹੈ। -ਚਾਣਕਿਆ

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਦੇ ਸਮੱਗਲਰਾਂ ਦੀ ਚੇਨ ਤੋੜੀ ਜਾਵੇਗੀ - ਭਾਗੀਰਥ ਸਿੰਘ ਮੀਨਾ ਜ਼ਿਲ੍ਹਾ ਪੁਲਿਸ ਮੁਖੀ

ਬੰਗਾ, 7 ਅਗਸਤ (ਜਸਬੀਰ ਸਿੰਘ ਨੂਰਪੁਰ, ਅਮਰੀਕ ਸਿੰਘ ਢੀਂਡਸਾ)- ਵਿਧਾਨ ਸਭਾ ਹਲਕਾ ਬੰਗਾ ਦੇ ਪਿੰਡ ਖਾਨਪੁਰ ਵਿਖੇ ਪੰਚਾਇਤੀ ਰਾਜ ਸਪੋਰਟਸ ਕਲੱਬ ਖਾਨਪੁਰ ਤੇ ਗ੍ਰਾਮ ਪੰਚਾਇਤ ਖਾਨਪੁਰ ਦੇ ਸਹਿਯੋਗ ਨਾਲ ਪੁਲਿਸ ਪ੍ਰਸ਼ਾਸ਼ਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਵਲੋਂ ਪੁਲਿਸ ਪਬਲਿਕ ਮੀਟਿੰਗ ਤੇ ਨਸ਼ਿਆਂ ਪ੍ਰਤੀ ਜਾਗਰੂਕਤਾ ਸੈਮੀਨਾਰ ਕਰਵਾਇਆ | ਮੁੱਖ ਮਹਿਮਾਨ ਭਾਗੀਰਥ ਸਿੰਘ ਮੀਨਾ ਜ਼ਿਲ੍ਹਾ ਪੁਲਿਸ ਮੁਖੀ ਸ਼ਹੀਦ ਭਗਤ ਸਿੰਘ ਨਗਰ ਨੇ ਕਿਹਾ ਕਿ ਹੁਣ ਪੰਜਾਬ ਦੇ ਨੌਜਵਾਨਾਂ ਨੂੰ ਨਸ਼ੇ ਦੀ ਦਲਦਲ ਵਿਚ ਧੱਕਣ ਵਾਲਿਆਂ ਦੀ ਖੈਰ ਨਹੀਂ ਹੈ | ਇੰਜੀਨੀਅਰ ਨਰਿੰਦਰ ਬੰਗਾ ਦੂਰਦਰਸ਼ਨ ਨੇ ਆਪਣੇ ਸਵਾਗਤੀ ਭਾਸ਼ਣ ਵਿਚ ਬੋਲਦਿਆਂ ਦੱਸਿਆ ਕਿ ਸਾਡੇ ਗੁਰੂਆਂ ਭਗਤਾਂ ਪੀਰਾਂ ਪੈਗੰਬਰਾਂ ਨੇ ਸਾਨੂੰ ਦੁਨਿਆਵੀ ਨਸ਼ਿਆਂ ਤੋਂ ਦੂਰ ਰਹਿਣ ਦੀ ਸਿੱਖਿਆ ਦਿੰਦਿਆਂ ਆਪਣੇ ਜੀਵਨ ਨੂੰ ਨਾਮ ਦੇ ਨਸ਼ੇ ਵਿਚ ਰੰਗਣ ਲਈ ਪ੍ਰੇਰਿਤ ਕੀਤਾ | ਕੁਲਜੀਤ ਸਿੰਘ ਸਰਹਾਲ ਹਲਕਾ ਬੰਗਾ ਇੰਚਾਰਜ ਆਮ ਆਦਮੀ ਪਾਰਟੀ ਨੇ ਆਪਣੇ ਭਾਸ਼ਣ 'ਚ ਬੋਲਦਿਆਂ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦਾ ਇਕੋ ਇਕ ਮੁੱਖ ਏਜੰਡਾ ਪੰਜਾਬ ਵਿਚ ਨਸ਼ਿਆਂ ਦਾ ਮੁਕੰਮਲ ਖਾਤਮਾ ਕਰਕੇ ਸੂਬੇ ਵਿਚ ਅਮਨ ਸ਼ਾਂਤੀ ਬਹਾਲ ਕਰਨ ਦੇ ਨਾਲ-ਨਾਲ ਪੰਜਾਬ ਨੂੰ ਤਰੱਕੀ ਦੀਆਂ ਬੁਲੰਦੀਆਂ 'ਤੇ ਪਹੁੰਚਾਉਣਾ ਹੈ | ਨਸ਼ਿਆਂ 'ਤੇ ਹੋਰਨਾਂ ਤੋਂ ਸਿਵਾਏ ਗਾਇਕ ਰਾਜਾ ਸਾਵਰੀ, ਪੰਜਾਬੀ ਗਾਇਕ ਬੂਟਾ ਮੁਹੰਮਦ, ਥਾਣਾ ਮੁਖੀ ਮਹਿੰਦਰ ਸਿੰਘ ਨੇ ਵੀ ਸੰਬੋਧਨ ਕੀਤਾ | ਇਸ ਮੌਕੇ ਬਲਵੀਰ ਸਿੰਘ ਕਰਨਾਣਾ ਜ਼ਿਲ੍ਹਾ ਪ੍ਰਧਾਨ, ਇੰਦਰਜੀਤ ਸਿੰਘ ਮਾਨ , ਹੰਸ ਰਾਜ ਬੰਗਾ, ਸੁਰਜੀਤ ਰੱਤੂ, ਪ੍ਰਤਾਪ ਸਿੰਘ ਬੰਗਾ, ਠਾਕੁਰ ਸੁਮਨ, ਦਵਿੰਦਰ ਬੰਗਾ, ਜਗਨ ਨਾਥ, ਸ਼੍ਰੀ ਚੰਦ, ਕਿ੍ਸ਼ਨ ਬੰਗਾ, ਮਲਕੀਤ ਸਿੰਘ ਖਟਕੜ, ਮੁਕੇਸ਼ ਬੰਗਾ, ਨੰਬਰਦਾਰ ਬਲਵਿੰਦਰ ਸਿੰਘ ਬਚਰਾ, ਸਰਪੰਚ ਕੁਲਵਿੰਦਰ ਕੁਮਾਰ, ਸਰਪੰਚ ਜਗਨ ਨਾਥ, ਸਰਪੰਚ ਲੱਡੂ ਰਾਮ, ਸਰਪੰਚ ਅਮਨਦੀਪ ਸਿੰਘ, ਸਰਪੰਚ ਬਸ਼ੰਬਰ ਲਾਲ, ਸਰਪੰਚ ਮਨਜੀਤ ਕੌਰ, ਸਰਪੰਚ ਅਵਤਾਰ ਸਿੰਘ, ਸਾਬਕਾ ਸਰਪੰਚ ਮਦਨ ਲਾਲ ਬੰਗਾ, ਪੰਚ ਸੰਤੋਖ ਸਿੰਘ, ਹਰਨਾਮ ਦਾਸ, ਪੰਚ ਬਲਬੀਰ ਚੰਦ, ਪੰਚ ਪਰਵਿੰਦਰ ਸਿੰਘ ਖਟਕੜ, ਪੰਚ ਸੁਰਿੰਦਰ ਕੌਰ, ਸਾਗਰ ਅਰੋੜਾ, ਸੁਰਿੰਦਰ ਸਿੰਘ ਢੀਂਡਸਾ, ਅਮਰੀਕ ਸਿੰਘ ਖਟਕੜ, ਕੁਲਦੀਪ ਸਿੰਘ ਖਟਕੜ, ਗੋਬਿੰਦ ਰਾਇ ਬੰਗਾ ਤੇ ਇਲਾਕੇ ਭਰ ਦੀਆਂ ਪੰਚਾਇਤਾਂ ਨੇ ਸ਼ਮੂਲੀਅਤ ਕੀਤੀ | ਸਰਪੰਚ ਤੀਰਥ ਰੱਤੂ ਦੀ ਸਾਰੇ ਪ੍ਰਸ਼ਾਸ਼ਨ, ਪਿੰਡ ਤੇ ਕਲੱਬ ਵਾਲਿਆਂ ਨੇ ਸੈਮੀਨਾਰ ਨੂੰ ਸਫ਼ਲ ਬਣਾਉਣ ਲਈ ਦਿਲੋਂ ਸ਼ਲਾਘਾ ਕੀਤੀ | ਜਸਵੀਰ ਸਿੰਘ ਨੂਰਪੁਰ ਹੋਰਾਂ ਸਟੇਜ ਦਾ ਸੰਚਾਲਨ ਬਾਖੂਬੀ ਨਿਭਾਇਆ |

ਭਾਈ ਸੰਗਤ ਸਿੰਘ ਖ਼ਾਲਸਾ ਕਾਲਜ ਬੰਗਾ ਦੀ ਖਿਡਾਰਨ ਨੇ ਨੈਸ਼ਨਲ ਪੱਧਰ 'ਤੇ ਜਿੱਤਿਆ ਸੋਨ ਤਗਮਾ

ਬੰਗਾ, 7 ਅਗਸਤ (ਜਸਬੀਰ ਸਿੰਘ ਨੂਰਪੁਰ) - ਭਾਈ ਸੰਗਤ ਸਿੰਘ ਖ਼ਾਲਸਾ ਕਾਲਜ ਬੰਗਾ ਦੀ ਵਿਦਿਆਰਥਣ ਅਮਨਦੀਪ ਕੌਰ ਨੇ ਕਿਕਬਾਕਸਿੰਗ ਵਿਚ ਨੈਸ਼ਨਲ ਪੱਧਰ 'ਤੇ ਸੋਨ ਤਗਮਾ ਹਾਸਿਲ ਕਰਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ, ਜ਼ਿਲ੍ਹਾ ਨਵਾਂ ਸ਼ਹਿਰ ...

ਪੂਰੀ ਖ਼ਬਰ »

ਨਸ਼ਾ ਤਸਕਰੀ ਦੇ ਮਾਮਲੇ 'ਚ ਇਕ ਵਿਅਕਤੀ ਤੇ ਔਰਤ ਗਿ੍ਫ਼ਤਾਰ

ਬੰਗਾ, 7 ਅਗਸਤ (ਜਸਬੀਰ ਸਿੰਘ ਨੂਰਪੁਰ) - ਭਾਗੀਰਥ ਸਿੰਘ ਮੀਨਾ ਸੀਨੀਅਰ ਕਪਤਾਨ ਪੁਲਿਸ ਸ਼ਹੀਦ ਭਗਤ ਸਿੰਘ ਨਗਰ ਅਤੇ ਸਰਵਣ ਸਿੰਘ ਬੱਲ ਪੀ. ਪੀ. ਐਸ. ਉੱਪ ਕਪਤਾਨ ਪੁਲਿਸ ਸਬ-ਡਵੀਜਨ ਬੰਗਾ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਨਸ਼ਾ ਵੇਚਣ ਵਾਲਿਆਂ ਦੇ ਖਿਲਾਫ ਚਲਾਈ ਗਈ ਮੁਹਿੰਮ ...

ਪੂਰੀ ਖ਼ਬਰ »

ਇਨਸਾਫ਼ ਦੀ ਆਵਾਜ਼ ਜਥੇਬੰਦੀ ਇਕਾਈ ਨਵਾਂਸ਼ਹਿਰ ਦੇ ਮੈਂਬਰਾਂ ਨੇ ਕੀਤੀ ਮੀਟਿੰਗ

ਨਵਾਂਸ਼ਹਿਰ, 7 ਅਗਸਤ (ਹਰਵਿੰਦਰ ਸਿੰਘ)- ਇਨਸਾਫ਼ ਦੀ ਆਵਾਜ਼ ਜਥੇਬੰਦੀ ਪੰਜਾਬ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਧਾਨ ਸਭਾ ਹਲਕਾ ਨਵਾਂਸ਼ਹਿਰ ਇਕਾਈ ਦੀ ਜ਼ਰੂਰੀ ਮੀਟਿੰਗ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਮਲਕੀਤ ਸਿੰਘ ਖਮਾਚੋਂ ਅਤੇ ਕੋਰ ਕਮੇਟੀ ਮੈਂਬਰ ਗੁਰਦੀਪ ...

ਪੂਰੀ ਖ਼ਬਰ »

ਡੇਂਗੂ ਤੇ ਚਿਕਨਗੁਨੀਆ ਤੋਂ ਬਚਾਅ ਲਈ ਕੀਤਾ ਜਾਗਰੂਕ

ਮਜਾਰੀ/ਸਾਹਿਬਾ, 7 ਅਗਸਤ (ਨਿਰਮਲਜੀਤ ਸਿੰਘ ਚਾਹਲ)- ਮਿੰਨੀ ਪੀ.ਐਚ.ਸੀ. ਸਾਹਿਬਾ ਵਿਖੇ ਵਿਭਾਗ ਦੇ ਕਰਮਚਾਰੀਆਂ ਵਲੋਂ ਬਰਸਾਤ ਦੇ ਮੌਸਮ ਵਿਚ ਮੱਛਰ ਤੋਂ ਫੈਲਣ ਵਾਲੀਆਂ ਬਿਮਾਰੀਆਂ ਡੇਂਗੂ ਤੇ ਚਿਕਨਗੁਨੀਆਂ ਤੋਂ ਬਚਾਅ ਲਈ ਲੋਕਾਂ ਜਾਗਰੂਕ ਕੀਤਾ ਗਿਆ | ਇਸ ਮੌਕੇ ਹੈਲਥ ...

ਪੂਰੀ ਖ਼ਬਰ »

ਨਸ਼ਿਆਂ ਦੇ ਖ਼ਾਤਮੇ ਲਈ ਸਾਨੂੰ ਆਪਣੇ-ਆਪਣੇ ਘਰ 'ਤੇ ਪਹਿਰਾ ਦੇਣ ਦੀ ਲੋੜ- ਇੰਸ. ਨਰੇਸ਼ ਕੁਮਾਰੀ

ਸਾਹਲੋਂ, 7 ਅਗਸਤ (ਜਰਨੈਲ ਸਿੰਘ ਨਿੱਘ੍ਹਾ)- ਸੂਬਾ ਸਰਕਾਰ ਵਲੋਂ ਨਸ਼ਿਆਂ ਦੇ ਖ਼ਾਤਮੇ ਲਈ ਚਲਾਈ ਗਈ ਮੁਹਿੰਮ ਤਹਿਤ ਥਾਣਾ ਸਦਰ ਨਵਾਂਸ਼ਹਿਰ ਦੇ ਐੱਸ.ਐਚ.ਓ. ਇੰਸ. ਨਰੇਸ਼ ਕੁਮਾਰੀ ਵਲੋ ਪਿੰਡ ਕਰਿਆਮ ਵਿਖੇ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਪਿੰਡ ਵਾਸੀਆਂ ਨਾਲ ਨਸ਼ਿਆਂ ...

ਪੂਰੀ ਖ਼ਬਰ »

ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਵਣ ਮਹਾਂਉਤਸਵ ਮਨਾਇਆ

ਬੰਗਾ, 7 ਅਗਸਤ (ਕਰਮ ਲਧਾਣਾ) - ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਵਣ ਮਹਾਂਉਤਸਵ ਮਨਾਇਆ ਗਿਆ ਤੇ ਇਸ ਮੌਕੇ 500 ਬੂਟੇ ਲਗਾਏ ਗਏ | ਵਣ ਮਹਾਂਉਤਸਵ ਸਮਾਗਮ ਦੀ ਆਰੰਭਤਾ ਮੁੱਖ ਮਹਿਮਾਨ ਮਲਕੀਅਤ ਸਿੰਘ ਬਾਹੜੋਵਾਲ ਮੀਤ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ ਗੰਨਮੈਨਾਂ ਦੀਆਂ ਸੇਵਾਵਾਂ ਜਾਰੀ ਰੱਖਣ ਦਾ ਭਰੋਸਾ - ਪਰਮਜੀਤ ਚੱਕ ਮਾਈਦਾਸ

ਬਹਿਰਾਮ, 7 ਅਗਸਤ (ਸਰਬਜੀਤ ਸਿੰਘ ਚੱਕਰਾਮੂੰ)- ਗੰਨਮੈਨ ਯੂਨੀਅਨ ਪੰਜਾਬ ਦਾ ਇਕ ਵਫ਼ਦ ਲਛਮਣ ਸਿੰਘ ਜ਼ਿਲ੍ਹਾ ਪ੍ਰਧਾਨ ਸੰਗਰੂਰ ਅਤੇ ਪਰਮਜੀਤ ਸਿੰਘ ਜ਼ਿਲ੍ਹਾ ਪ੍ਰਧਾਨ ਸ਼ਹੀਦ ਭਗਤ ਸਿੰਘ ਨਗਰ ਦੀ ਅਗਵਾਈ 'ਚ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੂੰ ਮਿਲਿਆ ਤੇ ...

ਪੂਰੀ ਖ਼ਬਰ »

ਦਵਿੰਦਰ ਸਿੰਘ ਲਸਾੜਾ ਬਣੇ ਫਿਲੌਰ ਬਲਾਕ ਕਾਂਗਰਸ ਦੇ ਪ੍ਰਧਾਨ

ਉੁੜਾਪੜ/ਲਸਾੜਾ, 7 ਅਗਸਤ (ਲਖਵੀਰ ਸਿੰਘ ਖੁਰਦ) - ਪੰਜਾਬ ਕਾਂਗਰਸ ਕਮੇਟੀ ਵਲੋਂ ਬਣਾਏ ਗਏ ਜਥੇਬੰਦਕ ਢਾਂਚੇ ਵਿਚ ਪਾਰਟੀ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਦਵਿੰਦਰ ਸਿੰਘ ਲਸਾੜਾ ਜੋ ਬਲਾਕ ਸੰਮਤੀ ਫਿਲੌਰ ਦੇ ਚੇਅਰਮੈਨ ਵੀ ਹਨ ਨੂੰ ਬਲਾਕ ਫਿਲੌਰ ਕਾਂਗਰਸ ...

ਪੂਰੀ ਖ਼ਬਰ »

ਸ਼ੋ੍ਰਮਣੀ ਭਗਤ ਧੰਨਾ ਚੈਰੀਟੇਬਲ ਹਸਪਤਾਲ 'ਚ ਮੁਫ਼ਤ ਸਿਹਤ ਜਾਂਚ ਕੈਂਪ ਦੌਰਾਨ 185 ਮਰੀਜ਼ਾਂ ਦੀ ਜਾਂਚ

ਬੰਗਾ, 7 ਅਗਸਤ (ਜਸਬੀਰ ਸਿੰਘ ਨੂਰਪੁਰ) - ਸ਼੍ਰੋਮਣੀ ਭਗਤ ਧੰਨਾ ਚੈਰੀਟੇਬਲ ਹਸਪਤਾਲ ਨੂਰਪੁਰ ਵਿਖੇ ਮੋਹਨ ਸਿੰਘ ਕਲੇਰ ਅਤੇ ਬਲਰਾਜ ਸਿੰਘ ਕਲੇਰ ਦੇ ਪਰਿਵਾਰ ਦੇ ਸਹਿਯੋਗ ਨਾਲ ਮੁਫ਼ਤ ਸਿਹਤ ਜਾਂਚ ਕੈਂਪ ਲਗਾਇਆ ਗਿਆ | ਜਿਸ ਦਾ ਉਦਘਾਟਨ ਲਖਵਿੰਦਰ ਕੁਮਾਰ ਸਾਬੀ ਸਰਪੰਚ ...

ਪੂਰੀ ਖ਼ਬਰ »

ਮਹਾਰਾਜ ਬ੍ਰਹਮਾ ਨੰਦ ਭੂਰੀਵਾਲੇ ਰਾਣਾ ਗਜੇਂਦਰ ਚੰਦ ਪਬਲਿਕ ਸਕੂਲ ਮਨਸੋਵਾਲ ਨੇ ਜਿੱਤੀ ਜ਼ਿਲ੍ਹਾ ਪੱਧਰੀ ਯੋਗ ਆਸਣ ਚੈਂਪੀਅਨਸ਼ਿਪ

ਟੱਪਰੀਆਂ ਖੁਰਦ, 7 ਅਗਸਤ (ਸ਼ਾਮ ਸੁੰਦਰ ਮੀਲੂ)- ਜ਼ਿਲ੍ਹਾ ਯੋਗਾ ਐਸੋਸੀਏਸ਼ਨ ਹੁਸ਼ਿਆਰਪੁਰ ਵਲੋਂ ਕਰਵਾਈ 10 ਵੀਂ ਜ਼ਿਲ੍ਹਾ ਪੱਧਰੀ ਯੋਗ ਆਸਣ ਚੈਂਪੀਅਨਸ਼ਿੱਪ ਵਿਚ ਸ੍ਰੀ ਸਤਿਗੁਰੂ ਭੂਰੀਵਾਲੇ ਗੁਰਗੱਦੀ ਪਰੰਪਰਾ (ਗਰੀਬਦਾਸ ਸੰਪਰਦਾਇ) ਦੇ ਮੌਜੂਦਾ ਗੱਦੀਨਸ਼ੀਨ ...

ਪੂਰੀ ਖ਼ਬਰ »

ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ

ਨਵਾਂਸ਼ਹਿਰ, 7 ਅਗਸਤ (ਹਰਵਿੰਦਰ ਸਿੰਘ)- ਪਿੰਡ ਬਰਨਾਲਾ ਕਲਾ ਦੇ ਸਾਬਕਾ ਸਰਪੰਚ ਅਤੇ ਭਗਤ ਪੂਰਨ ਸਿੰਘ ਲੋਕ ਸੇਵਾ ਟਰੱਸਟ ਦੇ ਚੇਅਰਮੈਨ ਹਰਪ੍ਰਭਮਹਿਲ ਸਿੰਘ ਤੂਰ ਤੇ ਪ੍ਰਭਹਰਮਹਿਲ ਸਿੰਘ ਯੂ.ਐੱਸ.ਏ. ਦੇ ਮਾਤਾ ਬਲਵੀਰ ਕੌਰ ਪਤਨੀ ਸਵਰਗਵਾਸੀ ਹਰਮੋਹਿੰਦਰ ਸਿੰਘ ਜੋ ਬੀਤੇ ...

ਪੂਰੀ ਖ਼ਬਰ »

ਗੁਰਦੁਆਰਾ ਮੰਜੀ ਸਾਹਿਬ ਵਿਖੇ ਗੁਰਮਤਿ ਸਮਾਗਮ 12 ਨੂੰ

ਨਵਾਂਸ਼ਹਿਰ, 7 ਅਗਸਤ (ਹਰਵਿੰਦਰ ਸਿੰਘ)- ਗੁਰਦੁਆਰਾ ਮੰਜੀ ਸਾਹਿਬ ਨਵਾਂਸ਼ਹਿਰ ਵਿਖੇ ਗੁਰੂ ਲਾਧੋ ਰੇ ਦਿਵਸ ਤੇ ਪੂਰਨਮਾਸ਼ੀ ਦੇ ਸਬੰਧੀ ਗੁਰਮਤਿ ਸਮਾਗਮ 12 ਅਗਸਤ ਨੂੰ ਸ਼ਾਮ 7 ਵਜੇ ਤੋਂ 9 ਵਜੇ ਤੱਕ ਕਰਵਾਇਆ ਜਾ ਰਿਹਾ ਹੈ | ਜਾਣਕਾਰੀ ਦਿੰਦਿਆਂ ਬਾਬਾ ਨਾਰੰਗ ਸਿੰਘ ਮੰਜੀ ...

ਪੂਰੀ ਖ਼ਬਰ »

ਬਾਬਾ ਖੇੜਾ ਦੇ ਅਸਥਾਨ 'ਤੇ ਸਮਾਗਮ ਕਰਵਾਇਆ

ਬਲਾਚੌਰ, 7 ਅਗਸਤ (ਦੀਦਾਰ ਸਿੰਘ ਬਲਾਚੌਰੀਆ)- ਸਰਬੱਤ ਦੇ ਭਲੇ, ਹਰ ਪ੍ਰਾਣੀ ਦੀ ਚੜ੍ਹਦੀਕਲਾ, ਪਸ਼ੂ-ਧਨ, ਨਗਰ ਦੀ ਖ਼ੁਸ਼ਹਾਲੀ ਤੇ ਸਮਾਜਿਕ ਬੁਰਾਈਆਂ ਦੇ ਖ਼ਾਤਮੇ ਲਈ ਬਾਬਾ ਖੇੜਾ ਦੇ ਅਸਥਾਨ ਤੇ ਅੱਜ ਸਮਾਗਮ ਕਰਵਾਇਆ | ਇਸ ਮੌਕੇ ਝੰਡੇ ਦੀ ਰਸਮ ਅਤੇ ਹਵਨ ਪੂਜਾ ਕੀਤੀ ਗਈ | ...

ਪੂਰੀ ਖ਼ਬਰ »

ਕਟਾਰੀਆਂ 'ਚ ਪੁਲਿਸ ਵਿਭਾਗ ਵਲੋਂ ਨਸ਼ਿਆਂ ਵਿਰੁੱਧ ਸੈਮੀਨਾਰ

ਕਟਾਰੀਆਂ, 7 ਅਗਸਤ (ਨਵਜੋਤ ਸਿੰਘ ਜੱਖੂ) - ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਸਾਹਿਬ ਪਿੰਡ ਕਟਾਰੀਆਂ ਵਿਖੇ ਪੁਲਿਸ ਵਿਭਾਗ ਵਲੋਂ ਨਸ਼ਿਆਂ ਵਿਰੁੱਧ ਸੈਮੀਨਾਰ ਲਗਾਇਆ ਗਿਆ | ਇਸ ਸੈਮੀਨਾਰ 'ਚ ਐਸ. ਐਚ. ਓ. ਥਾਣਾ ਬਹਿਰਾਮ ਗੁਰਦਿਆਲ ਸਿੰਘ ਵਿਸ਼ੇਸ਼ ਤੌਰ 'ਤੇ ਪਹੁੰਚੇ | ਐਸ. ...

ਪੂਰੀ ਖ਼ਬਰ »

ਆਰ.ਕੇ. ਆਰੀਆ ਕਾਲਜ ਦਾ ਬੀ.ਕਾਮ ਭਾਗ ਛੇਵੇਂ ਦਾ ਨਤੀਜਾ ਰਿਹਾ ਸ਼ਾਨਦਾਰ

ਨਵਾਂਸ਼ਹਿਰ, 7 ਅਗਸਤ (ਗੁਰਬਖਸ਼ ਸਿੰਘ ਮਹੇ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਦੁਆਰਾ ਬੀ.ਕਾਮ ਸਮੈਸਟਰ-ਛੇਵੇਂ ਭਾਗ ਦੇ ਐਲਾਨੇ ਗਏ ਨਤੀਜਿਆਂ ਵਿਚ ਆਰ.ਕੇ. ਆਰੀਆ ਕਾਲਜ, ਨਵਾਂਸ਼ਹਿਰ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਾਲਜ ...

ਪੂਰੀ ਖ਼ਬਰ »

ਮੈਡੀਕਲ ਕੈਂਪ ਦੌਰਾਨ 77 ਮਰੀਜ਼ਾਂ ਦੀ ਜਾਂਚ

ਸੰਧਵਾਂ, 7 ਅਗਸਤ (ਪ੍ਰੇਮੀ ਸੰਧਵਾਂ) - ਭਾਰਤੀ ਸੰਵਿਧਾਨ ਦੇ ਨਿਰਮਾਤਾ ਤੇ ਭਾਰਤ ਰਤਨ ਡਾ. ਅੰਬੇਡਕਰ ਦੀ ਯਾਦ 'ਚ ਡਾ. ਅੰਬੇਡਕਰ ਬੁਧਿਸ਼ਟ ਰਿਸੋਰਸ ਸੈਂਟਰ ਸੂੰਢ ਵਿਖੇ ਡਾ. ਬੀ. ਆਰ. ਅੰਬੇਡਕਰ ਚੇਤਨਾ ਸੁਸਾਇਟੀ ਬੰਗਾ ਵਲੋਂ ਡਾ. ਅੰਬੇਡਕਰ ਮੈਮੋਰੀਅਲ ਕਮੇਟੀ ਪੰਜਾਬ ਦੇ ...

ਪੂਰੀ ਖ਼ਬਰ »

ਸਿਵਲ ਹਸਪਤਾਲ ਮੁਕੰਦਪੁਰ ਵਿਖੇ ਸਤਨਪਾਨ ਦਿਵਸ 'ਤੇ ਬੱਚੇ ਲਈ ਮਾਂ ਦੇ ਦੁੱਧ ਦੀ ਪੌਸ਼ਟਿਕਤਾ ਬਾਰੇ ਕੀਤਾ ਜਾਗਰੂਕ

ਮੁਕੰਦਪੁਰ, 7 ਅਗਸਤ (ਅਮਰੀਕ ਸਿੰਘ ਢੀਂਡਸਾ) - ਆਜ਼ਾਦੀ ਦੇ ਅੰਮਿ੍ਤ ਮਹਾਂਉਤਸਵ ਦੇ ਤਹਿਤ ਬਲਾਕ ਮੁਕੰਦਪੁਰ ਵਿਖੇ ਨਵ-ਜੰਮੇ ਬੱਚੇ ਲਈ ਮਾਂ ਦੇ ਦੁੱਧ ਦੀ ਪੌਸ਼ਟਿਕਤਾ ਬਾਰੇ ਹਫ਼ਤਾ ਮਨਾਇਆ ਜਾ ਰਿਹਾ ਹੈ | ਮਾਂ ਦੇ ਦੁੱਧ ਦੇ ਤੱਤਾਂ ਨਾਲ ਬੱਚਾ ਬਿਮਾਰੀਆਂ ਨਾਲ ਲੜਨ ਦੀ ...

ਪੂਰੀ ਖ਼ਬਰ »

ਲੱਖ ਦਾਤਾ ਕਾਦਰੀ ਦਰਬਾਰ ਕਟਾਰੀਆਂ 'ਚ ਕੰਜਕ ਪੂਜਨ ਭੰਡਾਰਾ ਕਰਵਾਇਆ

ਕਟਾਰੀਆਂ, 7 ਅਗਸਤ (ਨਵਜੋਤ ਸਿੰਘ ਜੱਖੂ) - ਰੌਜ਼ਾ ਸ਼ਰੀਫ ਪੀਰ ਸੁਲਤਾਨ ਲੱਖ ਦਾਤਾ ਕਾਦਰੀ ਦਰਬਾਰ ਕਟਾਰੀਆਂ ਵਿਖੇ ਕੰਜਕ ਪੂਜਨ ਭੰਡਾਰਾ ਮੌਜੂਦਾ ਗੱਦੀ ਨਸ਼ੀਨ ਸਾਈਾ ਲਖਵੀਰ ਸ਼ਾਹ ਕਾਦਰੀ ਦੀ ਸਰਪ੍ਰਸਤੀ ਹੇਠ ਕਰਵਾਇਆ | ਇਸ ਮੌਕੇ ਕੰਜਕਾਂ ਬੈਠਾਈਆਂ ਗਈਆਂ ਤੇ ਉਨ੍ਹਾਂ ...

ਪੂਰੀ ਖ਼ਬਰ »

ਖੇਤੀਬਾੜੀ ਤੇ ਖੇਤੀ ਨਾਲ ਸੰਬੰਧਿਤ ਸਹਾਇਕ ਧੰਦਿਆਂ ਨਾਲ ਜੁੜੇ ਲੋਕਾਂ ਦਾ ਦਰਦ ਸਮਝੇ 'ਆਪ' ਸਰਕਾਰ

ਬਲਾਚੌਰ, 7 ਅਗਸਤ (ਦੀਦਾਰ ਸਿੰਘ ਬਲਾਚੌਰੀਆ)- ਅੱਜ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਤੇ ਭਰਾਤਰੀ ਕਿਸਾਨ ਜਥੇਬੰਦੀਆਂ ਦੇ ਇਕ ਵਫਦ ਵਲੋਂ ਅਨੇਕਾਂ ਦਰਪੇਸ਼ ਸਮੱਸਿਆਵਾਂ ਤੇ ਹੱਕੀ ਮੰਗਾਂ ਸੰਬੰਧੀ ਮੰਗ ਪੱਤਰ ਹਲਕਾ ਵਿਧਾਇਕਾ ਬਲਾਚੌਰ ਸੰਤੋਸ਼ ਕਟਾਰੀਆ ਨੂੰ ਦਿੱਤਾ ...

ਪੂਰੀ ਖ਼ਬਰ »

ਮਹਾਰਾਜ ਲਾਲ ਦਾਸ ਬ੍ਰਹਮਾ ਨੰਦ ਭੂਰੀਵਾਲੇ ਗਰਲਜ਼ ਕਾਲਜ ਟੱਪਰੀਆਂ ਖ਼ੁਰਦ ਵਿਖੇ ਮਨਾਇਆ ਤੀਆਂ ਦਾ ਤਿਉਹਾਰ

ਟੱਪਰੀਆਂ ਖ਼ੁਰਦ, 7 ਅਗਸਤ (ਸ਼ਾਮ ਸੁੰਦਰ ਮੀਲੂ)- ਸ੍ਰੀ ਸਤਿਗੁਰੂ ਭੂਰੀਵਾਲੇ ਗੁਰਗੱਦੀ ਪਰੰਪਰਾ (ਗਰੀਬਦਾਸ ਸੰਪਰਦਾਇ) ਦੇ ਮੌਜੂਦਾ ਗੱਦੀਨਸ਼ੀਨ ਵੇਦਾਂਤ ਆਚਾਰੀਆ ਸਵਾਮੀ ਚੇਤਨਾ ਨੰਦ ਮਹਾਰਾਜ ਭੂਰੀਵਾਲਿਆਂ ਦੀ ਸਰਪ੍ਰਸਤੀ ਹੇਠ ਚੱਲ ਰਹੇ ਮਹਾਰਾਜ ਲਾਲ ਦਾਸ ...

ਪੂਰੀ ਖ਼ਬਰ »

ਸੰਧਵਾਂ ਸਕੂਲ 'ਚ ਸਨਮਾਨ ਸਮਾਗਮ ਕਰਵਾਇਆ

ਸੰਧਵਾਂ, 7 ਅਗਸਤ (ਪ੍ਰੇਮੀ ਸੰਧਵਾਂ) - ਗੁਰੂ ਹਰਿ ਰਾਇ ਸਾਹਿਬ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਧਵਾਂ ਵਿਖੇ ਪਿ੍ੰ. ਤਜਿੰਦਰ ਸ਼ਰਮਾ ਦੀ ਅਗਵਾਈ 'ਚ ਮਾਣ- ਸਨਮਾਨ ਸਮਾਗਮ ਕਰਵਾਇਆ ਗਿਆ | ਜਿਸ 'ਚ ਵੱਖ-ਵੱਖ ਖੇਡ ਮੁਕਾਬਲਿਆਂ ਵਿਚ ਵਧੀਆ ਪ੍ਰਦਰਸ਼ਨ ਕਰਕੇ ਸਕੂਲ ਦਾ ਨਾਂਅ ...

ਪੂਰੀ ਖ਼ਬਰ »

ਗ੍ਰਾਮ ਪੰਚਾਇਤ ਲਾਦੀਆਂ ਵਲੋਂ ਪਿੰਡ 'ਚ ਚਲਦੇ ਵਿਕਾਸ ਕਾਰਜਾਂ ਦਾ ਨਰੀਖਣ

ਕਟਾਰੀਆਂ, 7 ਅਗਸਤ (ਨਵਜੋਤ ਸਿੰਘ ਜੱਖੂ) - ਗ੍ਰਾਮ ਪੰਚਾਇਤ ਲਾਦੀਆਂ ਵਲੋਂ ਸਰਪੰਚ ਸੁਰਿੰਦਰ ਕੌਰ ਅਤੇ ਸਮਾਜ ਸੇਵੀ ਪਹਿਲਵਾਨ ਸਤਨਾਮ ਸਿੰਘ ਲਾਦੀਆਂ ਦੀ ਅਗਵਾਈ 'ਚ ਪਿੰਡ 'ਚ ਚਲ ਰਹੇ ਵਿਕਾਸ ਕਾਰਜਾਂ ਦਾ ਨਰੀਖਣ ਕੀਤਾ ਗਿਆ | ਇਸ ਮੌਕੇ ਸਾਂਝੇ ਤੌਰ 'ਤੇ ਗੱਲਬਾਤ ਕਰਦੇ ...

ਪੂਰੀ ਖ਼ਬਰ »

ਫਰਾਲਾ ਦੇ ਬੱਸ ਅੱਡੇ 'ਤੇ ਕਿੱਕਰ ਦਾ ਟਾਹਣਾ ਡਿੱਗਿਆ

ਸੰਧਵਾਂ, 7 ਅਗਸਤ (ਪ੍ਰੇਮੀ ਸੰਧਵਾਂ) - ਫਰਾਲਾ ਦੇ ਬੱਸ ਅੱਡੇ ਦੇ ਬਿਲਕੁਲ ਅੱਗੇ ਖੜ੍ਹੀ ਕਿੱਕਰ ਦਾ ਟਾਹਣਾ ਡਿੱਗ ਪਿਆ, ਜੋ ਕਿ ਅਜੇ ਵੀ ਕਿੱਕਰ ਦੇ ਨਾਲ ਹੀ ਲਮਕ ਰਿਹਾ ਹੈ | ਪਰ ਕਿਸੇ ਵੀ ਸਬੰਧਤ ਕਰਮਚਾਰੀ ਨੇ ਡਿੱਗੇ ਟਾਹਣੇ ਦੀ ਵੱਢ-ਟੁੱਕ ਕਰਕੇ ਪਾਸੇ ਨਹੀਂ ਹਟਾਇਆ | ਜਿਸ ...

ਪੂਰੀ ਖ਼ਬਰ »

ਕਾਮਰੇਡ ਰਾਮ ਲਾਲ ਚੱਕ ਗੁਰੂ ਭਾਰਤੀ ਕਮਿਊਨਿਸਟ ਪਾਰਟੀ ਤਹਿਸੀਲ ਬੰਗਾ ਦੇ ਬਲਾਕ ਸਕੱਤਰ ਚੁਣੇ

ਬੰਗਾ, 7 ਅਗਸਤ (ਜਸਬੀਰ ਸਿੰਘ ਨੂਰਪੁਰ) - ਭਾਰਤੀ ਕਮਿਊਨਿਸਟ ਪਾਰਟੀ ਤਹਿਸੀਲ ਬੰਗਾ ਦਾ ਇਜਲਾਸ ਜ਼ਿਲ੍ਹਾ ਸਕੱਤਰ ਕਾਮਰੇਡ ਸੁਤੰਤਰ ਕੁਮਾਰ, ਕਾਮਰੇਡ ਮੁਕੰਦ ਲਾਲ, ਜਸਵਿੰਦਰ ਸਿੰਘ ਭੰਗਲ, ਨਰਿੰਦਰ ਕੁਮਾਰ ਕਾਲੀਆ ਦੀ ਨਿਗਰਾਨੀ ਹੇਠ ਬ੍ਰਾਂਚ ਗੁਰਬਚਨ ਦਾਸ ਨਗਰ (ਫਰਾਲਾ) ...

ਪੂਰੀ ਖ਼ਬਰ »

'ਆਪ' ਸਰਕਾਰ ਤੋਂ ਲੋਕਾਂ ਦਾ ਮੋਹ ਭੰਗ ਹੋਣਾ ਸ਼ੁਰੂ- ਡਾ. ਨਛੱਤਰਪਾਲ

ਬਲਾਚੌਰ, 7 ਅਗਸਤ (ਦੀਦਾਰ ਸਿੰਘ ਬਲਾਚੌਰੀਆ)- ਝੂਠੀਆਂ ਗਾਰੰਟੀਆਂ, ਵਾਰੰਟੀਆਂ ਦੀ ਦਾ ਸਬਜ਼ਬਾਗ ਦਿਖਾ ਬਣੀ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬੀਆਂ ਨਾਲ ਕੀਤੇ ਵਾਅਦੇ ਤਾਂ ਕੀ ਪੂਰੇ ਕਰਨੇ ਹਨ, ਇਸ ਸਰਕਾਰ ਨੂੰ ਚਲਾਉਣ ਦਾ ਰਿਮੋਟ ਕੰਟਰੋਲ ਦਿਲੀ ਬੈਠੇ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਠੇਕੇ ਦੇ ਵਿਰੋਧ 'ਚ ਪਿੰਡ ਵਾਸੀਆਂ ਤੇ ਗ੍ਰਾਮ ਪੰਚਾਇਤ ਨੇ ਵਿਧਾਇਕਾ ਕਟਾਰੀਆ ਨੂੰ ਦਿੱਤਾ ਮੰਗ ਪੱਤਰ

ਬਲਾਚੌਰ, 7 ਅਗਸਤ (ਸ਼ਾਮ ਸੁੰਦਰ ਮੀਲੂ)- ਸਬ-ਡਵੀਜ਼ਨ ਬਲਾਚੌਰ ਅਧੀਨ ਪੈਂਦੇ ਪਿੰਡ ਮੋਹਰਾਂ ਵਿਖੇ ਨਾਜਾਇਜ਼ ਸ਼ਰਾਬ ਠੇਕਾ ਖੁੱਲਣ ਦੀ ਖ਼ਬਰ ਮਿਲਣ 'ਤੇ ਸਮੂਹ ਪਿੰਡ ਵਾਸੀਆਂ ਤੇ ਗ੍ਰਾਮ ਪੰਚਾਇਤ ਮੋਹਰਾਂ 'ਚ ਰੋਸ ਦੀ ਲਹਿਰ ਤੇ ਤਣਾਅ ਦਾ ਮਾਹੌਲ ਦੇਖਣ ਨੂੰ ਮਿਲ ਰਿਹਾ ਹੈ | ...

ਪੂਰੀ ਖ਼ਬਰ »

ਸ਼ਹਾਬਪੁਰ ਵਿਖੇ ਮੁਫ਼ਤ ਆਯੁਰਵੈਦਿਕ ਮੈਡੀਕਲ ਜਾਂਚ ਕੈਪ ਲਗਾਇਆ

ਉਸਮਾਨਪੁਰ, 7 ਅਗਸਤ (ਮਝੂਰ)- ਪਿੰਡ ਸ਼ਹਾਬਪੁਰ ਵਿਖੇ ਅਨੰਦ ਚੈਰੀਟੇਬਲ ਵੈੱਲਫੇਅਰ ਸੁਸਾਇਟੀ ਵਲੋਂ ਮੁਫ਼ਤ ਆਯੁਰਵੈਦਿਕ ਮੈਡੀਕਲ ਕੈਂਪ ਲਗਾਇਆ | ਇਸ ਮੌਕੇ ਡਾਕਟਰ ਸੁਰਿੰਦਰ ਪਾਲ ਸਿੰਘ ਵਲੋਂ ਕੈਂਪ ਵਿਚ ਕੁਦਰਤੀ ਇਲਾਜ ਪ੍ਰਣਾਲੀ ਰਾਹੀਂ ਬਿਮਾਰੀਆਂ ਤੋਂ ਛੁਟਕਾਰਾ ...

ਪੂਰੀ ਖ਼ਬਰ »

ਇਸ ਸਾਲ ਪੰਜਾਬ ਦੇ ਬਜਟ ਵਿਚ ਕਿਸਾਨਾਂ ਲਈ ਕੁਝ ਨਹੀਂ ਰੱਖਿਆ- ਕੁਲਦੀਪ ਸਿੰਘ ਬਜੀਦਪੁਰ

ਔੜ, 7 ਅਗਸਤ (ਜਰਨੈਲ ਸਿੰਘ ਖੁਰਦ)- ਮਾਨ ਸਰਕਾਰ ਨੇ ਵਿਧਾਨ ਸਭਾ ਵਿਚ ਜੋ ਪੇਪਰ ਲੈਸ ਤੇ ਮਨੀਲੈਸ ਬਜਟ ਪੇਸ਼ ਕੀਤਾ ਹੈ ਇਸ ਬਜਟ ਵਿਚ ਖੇਤੀ ਲਈ 11.560 ਕਰੋੜ ਰੁਪਏ ਰੱਖਿਆ ਗਿਆ ਹੈ, ਜੋ ਕੇਵਲ ਕਰਮਚਾਰੀਆਂ ਦੀਆਂ ਤਨਖ਼ਾਹਾਂ 'ਤੇ ਹੀ ਖ਼ਰਚ ਹੋ ਜਾਵੇਗਾ | ਕਿਸਾਨਾਂ ਨਾਲ ਕੀਤੇ ...

ਪੂਰੀ ਖ਼ਬਰ »

ਇੰਦਰਪੁਰੀ ਸਰਕਾਰੀ ਕੰਨਿਆ ਸਮਾਰਟ ਸਕੂਲ ਹੇੜੀਆਂ ਦੀ ਇਕ ਹੋਰ ਮਾਣਮੱਤੀ ਪ੍ਰਾਪਤੀ

ਔੜ/ਝਿੰਗੜਾਂ, 7 ਅਗਸਤ (ਕੁਲਦੀਪ ਸਿੰਘ ਝਿੰਗੜ)- ਸਿੱਖਿਆ ਵਿਭਾਗ ਪੰਜਾਬ ਵਲੋਂ ਵਿਦਿਆਰਥੀਆਂ ਵਿਚ ਅੰਗਰੇਜ਼ੀ ਬੋਲਣ ਦੇ ਹੁਨਰ ਨੂੰ ਮੁੱਖ ਰੱਖ ਕੇ ਇੰਗਲਿਸ਼ ਬੂਸਟ ਕਲੱਬ ਸਾਰੇ ਪੰਜਾਬ ਦੇ ਸਕੂਲਾਂ ਵਿਚ ਚਲਾਏ ਜਾ ਰਹੇ ਹਨ, ਜਿਨ੍ਹਾਂ ਦਾ ਮੁੱਖ ਮੰਤਵ ਵਿਦਿਆਰਥੀਆਂ ਵਿਚ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਵਲੋਂ ਪਾਣੀਆਂ ਦੇ ਮਸਲੇ ਤੇ ਮੋਟਰ ਸਾਈਕਲ ਮਾਰਚ ਅੱਜ

ਸਮੁੰਦੜਾ, 7 ਅਗਸਤ (ਤੀਰਥ ਸਿੰਘ ਰੱਕੜ)- ਕਿਰਤੀ ਕਿਸਾਨ ਯੂਨੀਅਨ ਵਲੋਂ ਪੰਜਾਬ ਦੇ ਪਾਣੀਆਂ ਦੇ ਅਧਿਕਾਰ ਲਈ ਚਲਾਏ ਜਾ ਰਹੇ ਸੰਘਰਸ਼ ਦੀ ਲੜੀ ਵਜੋਂ ਸੂਬਾ ਕਮੇਟੀ ਦੇ ਦਿੱਤੇ ਫ਼ੈਸਲੇ ਅਨੁਸਾਰ ਕਿਰਤੀ ਕਿਸਾਨ ਯੂਨੀਅਨ ਦੀ ਤਹਿਸੀਲ ਕਮੇਟੀ ਗੜ੍ਹਸ਼ੰਕਰ ਵਲੋਂ 8 ਅਗਸਤ ਨੂੰ ...

ਪੂਰੀ ਖ਼ਬਰ »

ਗੁ. ਪੁਲਪੁਖਤਾ ਸਾਹਿਬ ਦੇ ਸੇਵਾਦਾਰ ਵਲੋਂ 600 ਬੂਟੇ ਲਗਾਉਣ ਦਾ ਆਗਾਜ਼

ਟਾਂਡਾ ਉੜਮੁੜ, 7 ਅਗਸਤ (ਭਗਵਾਨ ਸਿੰਘ ਸੈਣੀ)- ਸੰਤ ਬਾਬਾ ਜਗਤਾਰ ਸਿੰਘ ਤਰਨਤਾਰਨ ਵਾਲਿਆਂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਵਾਤਾਵਰਣ ਦੀ ਸਾਂਭ ਸੰਭਾਲ ਲਈ ਗੁਰਦੁਆਰਾ ਪੁਲਪੁਖਤਾ ਸਾਹਿਬ ਦੇ ਸੇਵਾਦਾਰਾਂ ਵਲੋਂ ਅਨਾਜ ਮੰਡੀ ਟਾਂਡਾ ਵਿਚ ਬੂਟੇ ਲਗਾਉਣ ਦੀ ਮੁਹਿੰਮ ਚਲਾਈ ...

ਪੂਰੀ ਖ਼ਬਰ »

ਪੈਨਸ਼ਨਰਾਂ ਦੀਆਂ ਮੰਗਾਂ ਜਲਦ ਲਾਗੂ ਕੀਤੀਆਂ ਜਾਣ-ਪੱਪੂ

ਗੁਰਦਾਸਪੁਰ, 7 ਅਗਸਤ (ਭਾਗਦੀਪ ਸਿੰਘ ਗੋਰਾਇਆ)-ਟੈਕਨੀਕਲ ਸਰਵਿਸਿਜ਼ ਯੂਨੀਅਨ ਪੰਜਾਬ ਦੇ ਸਾਬਕਾ ਵਿੱਤ ਸਕੱਤਰ ਸੁਰਿੰਦਰ ਪੱਪੂ ਨੇ ਗੱਲਬਾਤ ਦੌਰਾਨ ਦੱਸਿਆ ਕਿ ਪੰਜਾਬ ਸਰਕਾਰ ਨੇ ਵੋਟਾਂ ਤੋਂ ਪਹਿਲਾਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ ਸਹੂਲਤਾਂ ਦੇਣ ਦਾ ਵਾਅਦਾ ...

ਪੂਰੀ ਖ਼ਬਰ »

ਆਜ਼ਾਦੀ ਦੀ 75ਵੀਂ ਵਰੇ੍ਹਗੰਢ ਨੂੰ ਸਮਰਪਿਤ ਸਮਾਗਮ ਅੱਜ

ਰਾਮਗੜ੍ਹ ਸੀਕਰੀ, 7 ਅਗਸਤ (ਕਟੋਚ)- ਦੇਸ਼ ਦੀ ਆਜ਼ਾਦੀ ਦੇ 75ਵੇਂ ਵਰੇ੍ਹਗੰਢ ਨੂੰ ਸਮਰਪਿਤ ਅੱਜ 8 ਅਗਸਤ ਨੂੰ ਸਰਕਾਰੀ ਪ੍ਰਾਇਮਰੀ ਸਕੂਲ ਝਰੇੜਾ ਵਿਖੇ ਸਮਾਗਮ ਕਰਵਾਇਆ ਜਾ ਰਿਹਾ ਹੈ | ਉਕਤ ਜਾਣਕਾਰੀ ਸਕੂਲ ਦੀ ਹੈੱਡ ਟੀਚਰ ਪੂਨਮ ਸ਼ਰਮਾ ਨੇ ਦਿੰਦਿਆਂ ਦੱਸਿਆ ਕਿ ਇਸ ਮੌਕੇ ...

ਪੂਰੀ ਖ਼ਬਰ »

'ਆਪ' ਸਰਕਾਰ ਹਰ ਫਰੰਟ 'ਤੇ ਫੇਲ੍ਹ ਸਾਬਤ ਹੋ ਰਹੀ ਹੈ- ਲੱਖੀ

ਗੜ੍ਹਦੀਵਾਲਾ, 7 ਅਗਸਤ (ਚੱਗਰ)- ਆਰ.ਟੀ.ਐਸ. ਦੇ ਸਾਬਕਾ ਕਮਿਸ਼ਨਰ ਤੇ ਹਲਕਾ ਉੜਮੁੜ ਦੇ ਇੰਚਾਰਜ ਲਖਵਿੰਦਰ ਸਿੰਘ ਲੱਖੀ ਟਾਂਡਾ ਦਾ ਪਿੰਡ ਚਠਿਆਲੀਆਂ ਵਿਖੇ ਬਾਬਾ ਬਾਲਕ ਨਾਥ ਦੇ ਸਥਾਨ 'ਤੇ ਕਰਵਾਏ ਗਏ ਸਲਾਨਾ ਜਾਗਰਣ ਦੌਰਾਨ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਕੰਢੀ ਨਹਿਰ 'ਤੇ ਦਿੱਤਾ ਧਰਨਾ 75ਵੇਂ ਦਿਨ ਵੀ ਜਾਰੀ

ਗੜ੍ਹਦੀਵਾਲਾ, 7 ਅਗਸਤ (ਚੱਗਰ)- ਮਨਜੀਤ ਸਿੰਘ ਤਲਵੰਡੀ ਮੁੱਖ ਸੇਵਾਦਾਰ ਬਾਬਾ ਦੀਪ ਸਿੰਘ ਸੇਵਾ ਦਲ ਐਂਡ ਵੈਲਫੇਅਰ ਸੁਸਾਇਟੀ ਗੜ੍ਹਦੀਵਾਲਾ, ਜੰਗਵੀਰ ਸਿੰਘ ਚੌਹਾਨ ਪ੍ਰਧਾਨ ਦੋਆਬਾ ਕਿਸਾਨ ਕਮੇਟੀ, ਗੁਰਦੀਪ ਸਿੰਘ ਬਰਿਆਣਾ ਪ੍ਰਧਾਨ ਕਿਸਾਨ ਮਜਦੂਰ ਯੂਨੀਅਨ ...

ਪੂਰੀ ਖ਼ਬਰ »

ਪਿੰਡ ਫਿਰਨੀ ਮਜਾਰਾ ਵਿਖੇ ਨਸ਼ਾ ਮੁਕਤ ਪੰਜਾਬ ਤੇ ਸਾਈਬਰ ਕ੍ਰਾਈਮ ਸੰਬੰਧੀ ਸੈਮੀਨਾਰ

ਭੱਦੀ, 7 ਅਗਸਤ (ਨਰੇਸ਼ ਧੌਲ)- ਲਖਵੀਰ ਸਿੰਘ ਉੱਪ ਕਪਤਾਨ ਪੁਲਿਸ ਸਬ-ਡਵੀਜਨ ਬਲਾਚੌਰ ਅਤੇ ਸਬ-ਡਵੀਜ਼ਨ ਸਾਂਝ ਕੇਂਦਰ ਬਲਾਚੌਰ ਦੀ ਟੀਮ ਨੇ ਮਿਲ ਕੇ ਪਿੰਡ ਫਿਰਨੀ ਮਜਾਰਾ ਵਿਖੇ ਨਸ਼ਿਆਂ ਖ਼ਿਲਾਫ਼ ਸੈਮੀਨਾਰ ਕਰਵਾਇਆ | ਇਸ ਸੈਮੀਨਾਰ ਵਿਚ ਪਿੰਡ ਫਿਰਨੀ ਮਜਾਰਾ (ਥਾਣਾ ...

ਪੂਰੀ ਖ਼ਬਰ »

ਸਰਕਾਰੀ ਕਾਲਜ ਜਾਡਲਾ ਦਾ ਬੀ. ਕਾਮ ਸਮੈਸਟਰ-6 ਦਾ ਨਤੀਜਾ 100 ਫ਼ੀਸਦੀ ਰਿਹਾ

ਨਵਾਂਸ਼ਹਿਰ, 7 ਅਗਸਤ (ਗੁਰਬਖਸ਼ ਸਿੰਘ ਮਹੇ)- ਸਰਕਾਰੀ ਕਾਲਜ ਜਾਡਲਾ ਦਾ ਬੀ.ਕਾਮ ਸਮੈਸਟਰ-6 ਦਾ ਨਤੀਜਾ ਸ਼ਾਨਦਾਰ ਰਿਹਾ | ਜਿਸ ਵਿਚ ਨਰਿੰਦਰ ਕੌਰ ਨੇ (1560/2100) ਅੰਕ ਪ੍ਰਾਪਤ ਕਰਕੇ 74% ਦੇ ਨਾਲ ਕਾਲਜ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ | ਨੇਹਾ ਨੇ (1481/2100) ਅੰਕ ਪ੍ਰਾਪਤ ਕਰਕੇ 70% ...

ਪੂਰੀ ਖ਼ਬਰ »

ਬੀਬੀ ਧਰਮ ਕੌਰ ਬਹਿਰਾਮ ਦੀ ਯਾਦ ਵਿਚ ਧਾਰਮਿਕ ਸਮਾਗਮ

ਬਹਿਰਾਮ, 7 ਅਗਸਤ (ਨੱਛਤਰ ਸਿੰਘ ਬਹਿਰਾਮ) - ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਬਹਿਰਾਮ ਵਿਖੇ ਬੀਬੀ ਧਰਮ ਕੌਰ ਦੀ ਯਾਦ ਵਿਚ ਧਾਰਮਿਕ ਸਮਾਗਮ ਕਰਾਇਆ ਗਿਆ | ਸ੍ਰੀ ਸੁਖਮਨੀ ਸਾਹਿਬ ਦੇ ਭੋਗ ਉਪਰੰਤ ਪ੍ਰਸਿੱਧ ਕੀਰਤਨੀਏ ਸਾਈਾ ਪੱਪਲ ਸ਼ਾਹ ਭਰੋਮਜਾਰਾ ਪ੍ਰਧਾਨ ਸੂਫੀਆਨਾ ...

ਪੂਰੀ ਖ਼ਬਰ »

ਏਕ ਨੂਰ ਸਵੈ-ਸੇਵੀ ਸੰਸਥਾ ਪਠਲਾਵਾ ਦੀ ਮੀਟਿੰਗ

ਬੰਗਾ, 7 ਅਗਸਤ (ਕਰਮ ਲਧਾਣਾ) - ਏਕ ਨੂਰ ਸਵੈ-ਸੇਵੀ ਸੰਸਥਾ ਪਠਲਾਵਾ ਦੀ ਮੀਟਿੰਗ ਵਾਰੀਆ ਪਾਰਕ ਪਠਲਾਵਾ ਵਿਖੇ ਹੋਈ | ਜਿਸ ਵਿਚ ਇਸਤਰੀ ਵਿੰਗ, ਖੇਡ ਵਿੰਗ, ਸਿਹਤ ਸੇਵਾਵਾਂ ਵਿੰਗ ਅਤੇ ਧਾਰਮਿਕ ਵਿੰਗ ਦੇ ਅਹੁਦੇਦਾਰਾਂ ਨੇ ਵਿਸ਼ੇਸ਼ ਤੌਰ 'ਤੇ ਭਾਗ ਲਿਆ | ਮੀਟਿੰਗ ਦੀ ਅਗਵਾਈ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ.ਅਨਿਲ ਕੁਮਾਰ ਦਾ ਬੇਵਕਤੀ ਵਿਛੋੜਾ ਸਭ ਲਈ ਅਸਹਿ- ਚੰਦੂਮਾਜਰਾ

ਬਲਾਚੌਰ/ਕਾਠਗੜ੍ਹ, 7 ਅਗਸਤ (ਸ਼ਾਮ ਸੁੰਦਰ ਮੀਲੂ, ਬਲਦੇਵ ਪਨੇਸਰ)- ਖੇਤੀਬਾੜੀ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ.ਅਨਿਲ ਕੁਮਾਰ ਦਾ ਬੇਵਕਤੀ ਵਿਛੋੜਾ ਗੁੱਜਰ ਸਮਾਜ ਲਈ ਹੀ ਨਹੀਂ ਬਲਕਿ ਪੂਰੇ ਪੰਜਾਬ ਤੇ ਖੇਤੀਬਾੜੀ ਵਿਭਾਗ ਲਈ ਅਸਹਿ ਹੈ | ਕਿਉਂਕਿ 17 ਸਾਲ ਦੀ ਨੌਕਰੀ ਵਿਚ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX