ਤਾਜਾ ਖ਼ਬਰਾਂ


ਦਿੱਲੀ : ਦੁਬਈ ਤੋਂ ਆਏ 94.8 ਲੱਖ ਰੁਪਏ ਦੀ ਕੀਮਤ ਦੇ 1849 ਗ੍ਰਾਮ ਸੋਨੇ ਦੇ ਗਹਿਣੇ ਕਸਟਮਜ਼ ਨੇ ਕੀਤੇ ਬਰਾਮਦ
. . .  14 minutes ago
ਨਸ਼ੇ ’ਚ ਟੱਲੀ ਹੋਏ ਡਰਾਈਵਰ ਨੇ ਛੋਟਾ ਹਾਥੀ ਦੁਕਾਨ ’ਚ ਵਾੜਿਆ, ਕਈ ਜ਼ਖ਼ਮੀ
. . .  20 minutes ago
ਸੁਲਤਾਨਵਿੰਡ , 27 ਨਵੰਬਰ (ਗੁਰਨਾਮ ਸਿੰਘ ਬੁੱਟਰ) -ਪਿੰਡ ਸੁਲਤਾਨਵਿੰਡ ਦੇ ਮੇਨ ਬਾਜ਼ਾਰ ਸਥਿਤ ਅੱਜ ਉਸ ਵੇਲੇ ਚੀਕ ਚਿਹਾੜਾ ਪੈ ਗਿਆ ਜਦੋ ਨਸ਼ੇ ’ਚ ਟੱਲੀ ਹੋਏ ਛੋਟਾ ਹਾਥੀ ਡਰਾਈਵਰ ਅਤੇ ਉਸ ਦੇ ਸਾਥੀਆਂ ਨੇ ਕਰਿਆਨੇ ...
ਅੱਤਵਾਦ ਕਾਂਗਰਸ ਲਈ ਵੋਟ ਬੈਂਕ ਹੈ : ਪ੍ਰਧਾਨ ਮੰਤਰੀ ਮੋਦੀ ਗੁਜਰਾਤ 'ਚ
. . .  42 minutes ago
ਸ਼੍ਰੋਮਣੀ ਅਕਾਲੀ ਦਲ ਹਰਿਆਣਾ ਸਟੇਟ ਅਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸਾਂਝੇ ਤੌਰ ‘ਤੇ ਕੰਮ ਕਰਨਗੇ – ਜਥੇਦਾਰ ਦਾਦੂਵਾਲ
. . .  about 2 hours ago
ਕਰਨਾਲ, 27 ਨਵੰਬਰ ( ਗੁਰਮੀਤ ਸਿੰਘ ਸੱਗੂ )- ਸ਼੍ਰੋਮਣੀ ਅਕਾਲੀ ਦਲ ਹਰਿਆਣਾ ਸਟੇਟ ਅਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਭਵਿੱਖ ਅੰਦਰ ਸਾਂਝੇ ਤੌਰ ‘ਤੇ ਕੰਮ ਕਰਨਗੇ । ਇਹ ਪ੍ਰਗਟਾਵਾ ਹਰਿਆਣਾ ...
ਕਾਂਗਰਸ ਦੀ ‘ਭਾਰਤ ਜੋੜੋ ਯਾਤਰਾ’ ਆਗਾਮੀ ਲੋਕ ਸਭਾ ਚੋਣਾਂ ਲਈ ਨਹੀਂ ਸਗੋਂ ਫੁੱਟ ਪਾਊ ਤਾਕਤਾਂ ਵਿਰੁੱਧ ਲੋਕਾਂ ਨੂੰ ਇਕਜੁੱਟ ਕਰਨ ਲਈ ਹੈ - ਮਲਿਕਅਰਜੁਨ ਖੜਗੇ
. . .  about 3 hours ago
ਪੰਜਾਬ ਸਰਕਾਰ ਵਲੋਂ ਗੰਨਾ ਮਿੱਲ ਫਗਵਾੜਾ ਨੂੰ ਚਲਾਉਣ ਦੀ ਪ੍ਰਵਾਨਗੀ, ਨੋਟੀਫਿਕੇਸ਼ਨ ਜਾਰੀ
. . .  about 3 hours ago
ਚੰਡੀਗੜ੍ਹ, 27 ਨਵੰਬਰ-ਪੰਜਾਬ ਸਰਕਾਰ ਨੇ ਅੱਜ ਗੋਲਡਨ ਸੰਧਰ ਮਿੱਲਜ਼ ਲਿਮਟਿਡ, ਫਗਵਾੜਾ ਨੂੰ 20 ਫ਼ਰਵਰੀ, 2023 ਤੱਕ ਚਲਾਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ । ਵਰਣਨਯੋਗ ਹੈ ਕਿ ਇਹ ਪ੍ਰਵਾਨਗੀ ਮੁੱਖ ...
ਬੈਂਗਲੁਰੂ-ਹਾਵੜਾ ਐਕਸਪ੍ਰੈਸ ਟਰੇਨ ਦੇ ਇਕ ਡੱਬੇ ਵਿਚ ਅੱਗ ਲੱਗ ਗਈ
. . .  about 4 hours ago
ਆਂਧਰਾ ਪ੍ਰਦੇਸ਼, 27 ਨਵੰਬਰ - ਚਿਤੂਰ 'ਚ ਬੈਂਗਲੁਰੂ -ਹਾਵੜਾ ਐਕਸਪ੍ਰੈਸ ਟਰੇਨ ਦੇ ਡੱਬੇ ਨੂੰ ਅੱਗ ਲੱਗਣ ਤੋਂ ਬਾਅਦ ਸਥਾਨਕ ਪੁਲਿਸ ਮੁਸਾਫ਼ਰਾਂ ਨੂੰ ਬਚਾਉਣ ਲਈ ਪਹੁੰਚ ਗਈ । ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ...
ਹੁਸ਼ਿਆਰਪੁਰ ਫੇਰੀ ਦੌਰਾਨ ਕਿਸਾਨਾਂ ਵਲੋਂ ਮੁੱਖ ਮੰਤਰੀ ਦਾ ਵਿਰੋਧ
. . .  about 4 hours ago
ਹੁਸ਼ਿਆਰਪੁਰ, 27 ਨਵੰਬਰ (ਬਲਜਿੰਦਰਪਾਲ ਸਿੰਘ)- ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਹੁਸ਼ਿਆਰਪੁਰ ਫੇਰੀ ਸਮੇਂ ਉਨ੍ਹਾਂ ਨੂੰ ਵੱਖ-ਵੱਖ ਕਿਸਾਨ ਜਥੇਬੰਦੀਆਂ ਦੀ ਅਗਵਾਈ ’ਚ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ ...
ਰਾਹੁਲ ਗਾਂਧੀ 'ਤੇ ਦੋਸ਼ ਲਗਾਉਣ 'ਚ ਰੁੱਝੀ ਭਾਜਪਾ-ਵੇਣੂਗੋਪਾਲ
. . .  about 4 hours ago
ਇੰਦੌਰ, 27 ਨਵੰਬਰ -'ਭਾਰਤ ਜੋੜੋ ਯਾਤਰਾ' ਦੇ ਵਿਰੁੱਧ "ਕੁਝ ਕਾਢ ਕੱਢਣ ਦੀ ਕੋਸ਼ਿਸ਼" ਕਰਨ ਲਈ ਭਾਜਪਾ ਦੀ ਨਿੰਦਾ ਕਰਦੇ ਹੋਏ, ਕਾਂਗਰਸ ਦੇ ਜਨਰਲ ਸਕੱਤਰ-ਸੰਗਠਨ ਕੇਸੀ ਵੇਣੂਗੋਪਾਲ ਨੇ ਪਾਰਟੀ...
ਜੰਮੂ-ਕਸ਼ਮੀਰ ਅਤੇ ਹਰਿਆਣਾ ਸਰਕਾਰ ਵਿਚਕਾਰ ਸਹਿਮਤੀ ਪੱਤਰ 'ਤੇ ਹਸਤਾਖਰ
. . .  about 4 hours ago
ਕਟੜਾ, 27 ਨਵੰਬਰ-ਜੰਮੂ-ਕਸ਼ਮੀਰ ਅਤੇ ਹਰਿਆਣਾ ਸਰਕਾਰ ਵਿਚਕਾਰ ਸਹਿਮਤੀ ਪੱਤਰ 'ਤੇ ਹਸਤਾਖਰ ਹੋਏ ਹਨ। ਇਸ ਸੰਬੰਧੀ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਜੰਮੂ-ਕਸ਼ਮੀਰ ਨੂੰ ਪਹਿਲਾਂ ਵੀ ਬਹੁਤ...
ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਭਾਰਤ-ਪਾਕਿ ਸਰਹੱਦ ਨਜ਼ਦੀਕ ਵਿਭਾਗ ਦੀ ਬੰਜਰ ਹੋ ਰਹੀ ਜ਼ਮੀਨ ਦਾ ਲਿਆ ਜਾਇਜ਼ਾ
. . .  about 5 hours ago
ਲੋਪੋਕੇ/ਅਜਨਾਲਾ 27 ਨਵੰਬਰ (ਗੁਰਵਿੰਦਰ ਸਿੰਘ ਕਲਸੀ, ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅੱਜ ਭਾਰਤ ਪਾਕਿਸਤਾਨ ਸਰਹੱਦ ਦੇ ਨੇੜੇ ਕੰਡਿਆਲੀ ਤਾਰ ਤੋਂ ਪਾਰ ਭਾਰਤ ਵਾਲੇ ਪਾਸੇ ਵਿਭਾਗ ਦੀ ਬੰਜਰ ਹੋ ਰਹੀ 700 ਏਕੜ ਜ਼ਮੀਨ ਦਾ ਅਧਿਕਾਰੀਆਂ...
ਪਾਕਿਸਤਾਨ ਤੋਂ ਡਰੋਨ ਰਸਤੇ ਭਾਰਤ ਆਏ 8 ਪਿਸਟਲ,ਦੋ ਕਿੱਲੋ ਹੈਰੋਇਨ, 14 ਮੈਗਜ਼ੀਨ ਅਤੇ 68 ਰਾਊਂਡ ਪੁਲਿਸ ਨੇ ਕੀਤੇ ਬਰਾਮਦ
. . .  about 5 hours ago
ਅਟਾਰੀ,27 ਨਵੰਬਰ (ਗੁਰਦੀਪ ਸਿੰਘ ਅਟਾਰੀ)-ਪਾਕਿਸਤਾਨ ਤੋਂ ਡਰੋਨ ਰਸਤੇ ਭਾਰਤ ਆਏ 8 ਪਿਸਟਲ, ਦੋ ਕਿੱਲੋ ਹੈਰੋਇਨ, 14 ਮੈਗਜ਼ੀਨ ਅਤੇ 68 ਰਾਊਂਡ ਪੁਲਿਸ ਨੇ ਬਰਾਮਦ ਕਰ ਕੇ ਵੱਡੀ ਸਫ਼ਲਤਾ ਪ੍ਰਾਪਤ ਕੀਤੀ ਹੈ। ਐੱਸ.ਟੀ.ਐੱਫ਼. ਨੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਦੀ ਪਛਾਣ...
ਮੁੱਖ ਮੰਤਰੀ ਨੇ ਕਪੂਰਥਲਾ 'ਚ ਬਣਨ ਵਾਲੇ ਮੈਡੀਕਲ ਕਾਲਜ ਦੀ ਜ਼ਮੀਨ ਤੇ ਨਕਸ਼ੇ ਦਾ ਕੀਤਾ ਨਿਰੀਖਣ
. . .  about 6 hours ago
ਕਪੂਰਥਲਾ, 27 ਨਵੰਬਰ (ਅਮਰਜੀਤ ਕੋਮਲ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਪੂਰਥਲਾ ਵਿਚ 428.59 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਮੈਡੀਕਲ ਕਾਲਜ ਵਾਲੀ ਜ਼ਮੀਨ ਤੇ ਨਕਸ਼ੇ ਦਾ ਨਿਰੀਖਣ ਕੀਤਾ। ਉਨ੍ਹਾਂ ਅਧਿਕਾਰੀਆਂ ਨਾਲ ਮੈਡੀਕਲ ਕਾਲਜ ਬਣਾਉਣ ਤੇ ਸਿਵਲ ਹਸਪਤਾਲ ਨੂੰ ਅਪਗਰੇਡ ਕਰਨ ਸੰਬੰਧੀ ਵਿਚਾਰ ਵਟਾਂਦਰਾ...
ਐਸ.ਟੀ.ਐਫ. ਵਲੋਂ 2 ਕਿੱਲੋ ਤੋਂ ਵੱਧ ਹੈਰੋਇਨ ਅਤੇ ਹਥਿਆਰਾਂ ਸਮੇਤ ਇਕ ਗ੍ਰਿਫ਼ਤਾਰ
. . .  about 5 hours ago
ਅੰਮ੍ਰਿਤਸਰ, 27 ਨਵੰਬਰ (ਗਗਨਦੀਪ ਸ਼ਰਮਾ)-ਨਸ਼ਾ ਅਤੇ ਨਾਜਾਇਜ਼ ਹਥਿਆਰਾਂ ਦੀ ਤਸਕਰੀ ਕਰਨ ਵਾਲਿਆਂ ਦੇ ਨੈਟਵਰਕ ਨੂੰ ਖ਼ਤਮ ਕਰਨ ਲਈ ਵਿੱਢੀ ਗਈ ਮੁਹਿੰਮ ਦੇ ਤਹਿਤ ਐਸ.ਟੀ.ਐਫ. ਵਲੋਂ 2 ਕਿੱਲੋ ਤੋਂ ਵਧੇਰੇ ਹੈਰੋਇਨ ਅਤੇ 8 ਪਿਸਤੌਲਾਂ ਸਮੇਤ ਇਕ ਵਿਅਕਤੀ ਨੂੰ ਗ੍ਰਿਫਤਾਰ...
ਪੰਜਾਬ ਸਰਕਾਰ ਵਲੋਂ 22 ਆਈ.ਏ.ਐੱਸ ਤੇ 10 ਪੀ.ਸੀ.ਐੱਸ. ਅਧਿਕਾਰੀਆਂ ਦੇ ਤਬਾਦਲੇ
. . .  about 5 hours ago
ਚੰਡੀਗੜ੍ਹ, 27 ਨਵੰਬਰ-ਪੰਜਾਬ ਸਰਕਾਰ ਵਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ ਕਰਦੇ ਹੋਏ 22 ਆਈ.ਏ.ਐੱਸ ਤੇ 10 ਪੀ.ਸੀ.ਐੱਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ...
ਦਰਦਨਾਕ ਰੇਲ ਹਾਦਸੇ ਵਿੱਚ ਤਿੰਨ ਮਾਸੂਮ ਬੱਚਿਆਂ ਦੀ ਮੌਤ
. . .  about 6 hours ago
ਕੀਰਤਪੁਰ ਸਾਹਿਬ, 27 ਨਵੰਬਰ (ਬੀਰ ਅੰਮ੍ਰਿਤਪਾਲ ਸਿੰਘ ਸੰਨੀ)-ਅੱਜ ਸਵੇਰੇ ਕੀਰਤਪੁਰ ਸਾਹਿਬ ਵਿਖੇ ਵਾਪਰੇ ਦਰਦਨਾਕ ਰੇਲ ਹਾਦਸੇ ਵਿੱਚ ਪ੍ਰਵਾਸੀ ਮਜ਼ਦੂਰਾਂ ਦੇ ਤਿੰਨ ਮਾਸੂਮ ਬੱਚਿਆਂ ਦੀ ਮੌਤ ਹੋ ਗਈ। ਹਾਦਸੇ ਦਾ ਸ਼ਿਕਾਰ...
ਆਬਾਦੀ ਕੰਟਰੋਲ ਬਿੱਲ ਮਹੱਤਵਪੂਰਨ ਹੈ-ਗਿਰੀਰਾਜ ਸਿੰਘ
. . .  about 4 hours ago
ਨਵੀਂ ਦਿੱਲੀ, 27 ਨਵੰਬਰ-ਕੇਂਦਰੀ ਮੰਤਰੀ ਗਿਰੀਰਾਜ ਸਿੰਘ ਦਾ ਕਹਿਣਾ ਹੈ ਕਿ ਆਬਾਦੀ ਕੰਟਰੋਲ ਬਿੱਲ ਮਹੱਤਵਪੂਰਨ ਹੈ, ਸਾਡੇ ਕੋਲ ਸੀਮਤ ਸਰੋਤ ਹਨ। ਚੀਨ ਨੇ 'ਇਕ ਬੱਚਾ ਨੀਤੀ' ਲਾਗੂ ਕੀਤੀ, ਆਬਾਦੀ ਨੂੰ ਕੰਟਰੋਲ ਕੀਤਾ ਅਤੇ ਵਿਕਾਸ ਪ੍ਰਾਪਤ ਕੀਤਾ। ਚੀਨ 'ਚ ਇਕ...
15 ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਚਾਰ ਗ੍ਰਿਫ਼ਤਾਰ
. . .  about 7 hours ago
ਲੁਧਿਆਣਾ, 27 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਐਸ.ਟੀ.ਐਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਚਾਰ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ ਵਿਚੋਂ 3 ਕਿਲੋ ਹੈਰੋਇਨ ਬਰਾਮਦ ਕੀਤੀ ਹੈ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ...
ਮੀਂਹ ਕਾਰਨ ਭਾਰਤ-ਨਿਊਜ਼ੀਲੈਂਡ ਦੂਜਾ ਇਕ ਦਿਨਾਂ ਮੈਚ ਰੱਦ
. . .  about 7 hours ago
ਕ੍ਰਾਈਸਟਚਰਚ, 27 ਨਵੰਬਰ-ਭਾਰਤ ਅਤੇ ਨਿਊਜ਼ੀਲੈਂਡ ਦੀਆਂ ਕ੍ਰਿਕਟ ਟੀਮਾਂ ਵਿਚ ਦੂਜਾ ਇਕ ਦਿਨਾਂ ਮੈਚ ਮੀਂਹ ਕਾਰਨ ਰੱਦ ਕਰ ਦਿੱਤਾ ਗਿਆ। ਟਾਸ ਹਾਰ ਕੇ ਬੱਲੇਬਾਜ਼ੀ ਕਰਦਿਆ ਭਾਰਤ ਦੀ ਟੀਮ ਨੇ 12.5 ਓਵਰਾਂ 'ਚ ਇਕ ਵਿਕਟ ਗੁਆ ਕੇ 89 ਦੌੜਾਂ ਬਣਾਈਆਂ ਸਨ ਕਿ ਮੀਂਹ ਕਾਰਨ...
ਪੰਜਾਬ ਸਰਕਾਰ ਵਲੋਂ 17 ਸਬ-ਡਵੀਜ਼ਨਾਂ, ਤਹਿਸੀਲਾਂ ਅਤੇ ਸਬ-ਤਹਿਸੀਲਾਂ ਦੀਆਂ ਸ਼ਾਨਦਾਰ ਬਿਲਡਿੰਗਾ ਦੀ ਉਸਾਰੀ ਨੂੰ ਪ੍ਰਵਾਨਗੀ
. . .  about 7 hours ago
ਚੰਡੀਗੜ੍ਹ, 27 ਅਕਤੂਬਰ-ਪੰਜਾਬ ਦੇ ਮੁਖ ਮੰਤਰੀ ਭਗਵੰਤ ਮਾਨ ਨੇ ਇਕ ਟਵੀਟ ਕਰਦਿਆਂ ਕਿਹਾ ਕਿ ਸਰਕਾਰਾਂ ਦਾ ਫਰਜ਼ ਹੁੰਦਾ ਹੈ ਕਿ ਲੋਕ ਬੁਨਿਆਦੀ ਲੋੜਾਂ ਪੱਖੋਂ ਵਾਂਝੇ ਨਾ ਰਹਿਣ। ਸਾਡੀ ਸਰਕਾਰ ਨੇ ਫ਼ੈਸਲਾ ਲਿਆ ਹੈ ਕਿ ਪੰਜਾਬ ਭਰ 'ਚ 17 ਸਬ-ਡਵੀਜ਼ਨਾਂ ਤਹਿਸੀਲਾਂ ਅਤੇ ਸਬ-ਤਹਿਸੀਲਾਂ ਦੀਆਂ ਸ਼ਾਨਦਾਰ ਬਿਲਡਿੰਗਾ...
ਜੀ-20 ਦੀ ਪ੍ਰਧਾਨਗੀ ਸਾਡੇ ਲਈ ਇਕ ਵੱਡਾ ਮੌਕਾ-'ਮਨ ਕੀ ਬਤ' 'ਚ ਬੋਲੇ ਪ੍ਰਧਾਨ ਮੰਤਰੀ
. . .  about 8 hours ago
ਨਵੀਂ ਦਿੱਲੀ, 27 ਨਵੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਰੇਡਿਓ ਪ੍ਰੋਗਰਾਮ 'ਮਨ ਕੀ ਬਾਤ' ਰਾਹੀਂ ਦੇਸ਼ ਵਾਸੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਜੀ-20 ਦੀ ਪ੍ਰਧਾਨਗੀ ਸਾਡੇ ਲਈ ਇਕ ਮੌਕਾ ਹੈ। ਸਾਨੂੰ ਆਲਮੀ ਭਲੇ 'ਤੇ ਧਿਆਨ ਕੇਂਦਰਤ ਕਰਨਾ ਹੋਵੇਗਾ। ਚਾਹੇ ਉਹ ਸ਼ਾਂਤੀ...
ਫ਼ਿਰੋਜ਼ਪੁਰ ਦੇ ਪਿੰਡ ਨੂਰਪੁਰ ਸੇਠਾਂ ਵਿਚ ਚੱਲੀ ਗੋਲੀ
. . .  about 8 hours ago
ਕੁੱਲਗੜ੍ਹੀ 27 ਨਵੰਬਰ (ਸੁਖਜਿੰਦਰ ਸਿੰਘ ਸੰਧੂ)-ਜ਼ਿਲ੍ਹਾ ਫ਼ਿਰੋਜ਼ਪੁਰ ਦੇ ਥਾਣਾ ਕੁੱਲਗੜ੍ਹੀ ਦੇ ਪਿੰਡ ਨੂਰਪੁਰ ਸੇਠਾਂ ਵਿਖੇ ਗੋਲੀ ਚੱਲਣ ਦੀ ਘਟਨਾ ਵਾਪਰੀ ਹੈ ਤੇ ਇਕ ਔਰਤ ਦੇ ਜ਼ਖ਼ਮੀ ਹੋਣ ਦੀ ਸੂਚਨਾ ਹੈ।ਇਸ ਘਟਨਾ ਸੰਬੰਧੀ ਥਾਣਾ ਕੁੱਲਗੜ੍ਹੀ ਦੇ ਐਸ.ਐਚ.ਓ. ਇੰਸਪੈਕਟਰ ਗੁਰਜੰਟ ਸਿੰਘ ਸੰਧੂ...
ਭਾਰਤ-ਨਿਊਜ਼ੀਲੈਂਡ ਦੂਜਾ ਇਕ ਦਿਨਾਂ ਮੈਚ: ਮੀਂਹ ਕਾਰਨ ਰੁਕੀ ਖੇਡ, 12.5 ਓਵਰਾਂ 'ਚ ਭਾਰਤ 89/1
. . .  about 8 hours ago
ਸਤੇਂਦਰ ਜੈਨ ਨੂੰ ਲੈ ਕੇ ਨੱਢਾ ਨੇ 'ਆਪ' 'ਤੇ ਸਾਧਿਆ ਨਿਸ਼ਾਨਾ
. . .  about 8 hours ago
ਨਵੀਂ ਦਿੱਲੀ, 27 ਨਵੰਬਰ-ਦਿੱਲੀ ਨਗਰ ਨਿਗਮ ਚੋਣਾਂ ਤੋਂ ਪਹਿਲਾਂ ਦਿੱਲੀ ਦੇ ਵਜ਼ੀਰਪੁਰ ਉਦਯੋਗਿਕ ਖੇਤਰ ਵਿਚ ਇਕ ਜਨਤਕ ਮੀਟਿੰਗ ਦੌਰਾਨ ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਨੇ ਕਿਹਾ ਕਿ ‘ਆਪ’ ਕਿਹਾ ਕਰਦੀ ਸੀ ਕਿ ਇਸ ਦੇ ਆਗੂ ਇਮਾਨਦਾਰ ਸਨ। ਪਰ ਅੱਜ ਸਤੇਂਦਰ...
ਦਿੱਲੀ 'ਚ ਹਵਾ ਦੀ ਗੁਣਵੱਤਾ 'ਬਹੁਤ ਖਰਾਬ' ਸ਼੍ਰੇਣੀ 'ਚ
. . .  about 8 hours ago
ਨਵੀਂ ਦਿੱਲੀ, 27 ਨਵੰਬਰ-ਸਰਦੀਆਂ ਸ਼ੁਰੂ ਹੋਣ ਦੇ ਨਾਲ ਹੀ ਰਾਸ਼ਟਰੀ ਰਾਜਧਾਨੀ ਨੇ ਫਿਰ ਤੋਂ 'ਬਹੁਤ ਖਰਾਬ' ਸ਼੍ਰੇਣੀ ਦੀ ਹਵਾ ਵਿਚ ਸਾਹ ਲਿਆ। ਅੱਜ ਸਵੇਰੇ ਰਾਸ਼ਟਰੀ ਰਾਜਧਾਨੀ 'ਤੇ ਧੂੰਏਂ ਦੀ ਇਕ ਪਰਤ ਛਾਈ ਰਹੀ ਕਿਉਂਕਿ ਸਮੁੱਚਾ ਏਅਰ ਕੁਆਲਿਟੀ ਇੰਡੈਕਸ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 24 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਰਾਜਨੀਤੀ ਚਿੰਤਨ ਦਾ ਹੀ ਨਹੀਂ, ਕਾਰਜ ਅਤੇ ਅਣਥੱਕ ਜੱਦੋ-ਜਹਿਦ ਦਾ ਵੀ ਖੇਤਰ ਹੈ। -ਚਾਣਕਿਆ

ਗੁਰਦਾਸਪੁਰ / ਬਟਾਲਾ / ਪਠਾਨਕੋਟ

ਵੱਖ-ਵੱਖ ਸਕੂਲਾਂ 'ਚ ਤੀਆਂ ਦਾ ਤਿਉਹਾਰ ਮਨਾਇਆ

ਸਰਕਾਰੀ ਕੰਨਿਆ ਸੀ.ਸੈਕੰ. ਸਕੂਲ ਵਿਖੇ ਮਨਾਈਆਂ ਤੀਆਂ ਤੀਜ ਦੀਆਂ
ਬਟਾਲਾ, 7 ਅਗਸਤ (ਕਾਹਲੋਂ)-ਸਥਾਨਕ ਸੀਨੀਅਰ ਸੈਕੰਡਰੀ ਸਕੂਲ ਧਰਮਪੁਰਾ ਕਾਲੋਨੀ ਕੈਂਪਸ ਬਟਾਲਾ ਵਿਖੇ ਪੰਜਾਬ ਦੇ ਅਮੀਰ ਸੱਭਿਆਚਾਰ ਨੂੰ ਦਰਸਾਉਂਦਾ ਸਾਉਣ ਮਹੀਨੇ ਦਾ ਤਿਉਹਾਰ 'ਤੀਆਂ ਤੀਜ ਦੀਆਂ' ਪ੍ਰਿੰਸੀਪਲ ਬਲਵਿੰਦਰ ਕੌਰ ਦੀ ਰਹਿਨੁਮਾਈ ਹੇਠ ਸਮੂਹ ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਵਲੋਂ ਅਤੀ ਪ੍ਰਭਾਵਸ਼ਾਲੀ ਢੰਗ ਨਾਲ ਮਨਾਇਆ ਗਿਆ। ਇਸ ਤਿਉਹਾਰ ਮੌਕੇ ਬਤੌਰ ਮੁੱਖ ਮਹਿਮਾਨ ਸੁਰਿੰਦਰ ਕੌਰ ਪਤਨੀ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਅਤੇ ਵਿਸ਼ੇਸ਼ ਮਹਿਮਾਨ ਰਾਜਬੀਰ ਕੌਰ ਪਤਨੀ ਐਮ.ਐਲ.ਏ. ਬਟਾਲਾ ਅਮਨਸ਼ੇਰ ਸਿੰਘ ਕਲਸੀ ਸ਼ਾਮਿਲ ਹੋਏ। ਵਿਧਾਇਕ ਕਲਸੀ ਦੇ ਮਾਤਾ ਬਲਬੀਰ ਕੌਰ ਅਤੇ ਸਤਿਕਾਰਯੋਗ ਭੈਣਾਂ ਉਤਮਜੀਤ ਕੌਰ ਅਤੇ ਅਮਨਦੀਪ ਕੌਰ ਵੀ ਵਿਸ਼ੇਸ਼ ਮਹਿਮਾਨ ਦੇ ਤੌਰ 'ਤੇ ਸ਼ਾਮਿਲ ਹੋਏ। ਸਮਾਗਮ ਦੀ ਸ਼ੋਭਾ ਵਧਾਉਂਦੇ ਹੋਏ ਪਾਇਲ ਗੁਪਤਾ ਪਤਨੀ ਸਹਾਇਕ ਕਮਿਸ਼ਨਰ ਆਬਕਾਰੀ ਅਤੇ ਕਰ ਵਿਭਾਗ (ਮੋਬਾਈਲ ਵਿੰਗ) ਸੰਦੀਪ ਗੁਪਤਾ, ਕੈਬਨਿਟ ਮੰਤਰੀ ਦੀ ਸਪੁੱਤਰੀ ਪਰਲਜੀਤ ਕੌਰ, ਹਰਪ੍ਰੀਤ ਸਿੰਘ ਮਾਨ ਅਤੇ ਬਲਾਕ ਸੈਂਟਰ ਬਟਾਲਾ-2 ਨਵਦੀਪ ਸਿੰਘ, ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ। ਵਿਦਿਆਰਥਣਾਂ ਨੇ ਸ਼ਬਦ ਗਾਇਨ ਨਾਲ ਕਰਨ ਉਪਰੰਤ ਪੰਜਾਬੀ ਸੱਭਿਆਚਾਰ ਦੇ ਅਮੀਰ ਵਿਰਸੇ ਨੂੰ ਦਰਸਾਉਂਦੀਆਂ ਝਾਕੀਆਂ ਅਤੇ ਵਿਸ਼ੇਸ਼ ਤੌਰ 'ਤੇ ਸੰਮੀ, ਲੁੱਡੀ ਅਤੇ ਗਿੱਧੇ ਦਾ ਸ਼ਾਨਦਾਰ ਪ੍ਰਦਰਸਨ ਕੀਤਾ। ਇਸ ਮੌਕੇ ਮਹਿਮਾਨਾਂ ਨੇ ਵਿਦਿਆਰਥਣਾਂ ਨਾਲ ਗਿੱਧੇ ਦਾ ਸਾਥ ਦਿੰਦੇ ਹੋਏ ਪੀਂਘ ਦੇ ਝੂਟਿਆਂ ਦਾ ਭਰਪੂਰ ਆਨੰਦ ਮਾਣਿਆਂ। ਇਸ ਮੌਕੇ ਰਮਿੰਦਰ ਕੌਰ ਲੈਕ: ਰਾਜਨੀਤੀ ਸ਼ਾਸਤਰ ਨੇ ਸੱਭਿਆਚਾਰਕ ਪ੍ਰੋਗਰਾਮ ਦਾ ਸੰਚਾਲਨ ਕੀਤਾ। ਪ੍ਰਿੰਸੀਪਲ ਬਲਵਿੰਦਰ ਕੌਰ ਅਤੇ ਸਮੂਹ ਸਟਾਫ਼ ਮੈਂਬਰਾਂ ਵਲੋਂ ਆਏ ਮਹਿਮਾਨਾਂ ਨੂੰ ਪੰਜਾਬੀ ਸੱਭਿਆਚਾਰ ਨੂੰ ਦਰਸਾਉਂਦੀਆਂ ਫੁਲਕਾਰੀਆਂ ਅਤੇ ਯਾਦਗਾਰੀ ਚਿੰਨ੍ਹ ਭੇਟ ਕੀਤੇ ਗਏ। ਮਹਿਮਾਨਾਂ ਲਈ ਸਾਉਣ ਮਹੀਨੇ ਦਾ ਪਸੰਦੀਦਾ ਪਕਵਾਨ ਪੂੜੇ ਅਤੇ ਖੀਰ ਦਾ ਪ੍ਰਬੰਧ ਕੀਤਾ ਗਿਆ।
ਗੁਰੂ ਨਾਨਕ ਪਬਲਿਕ ਸਕੂਲ ਕਾਲਾ ਬਾਲਾ 'ਚ ਤੀਆਂ ਦਾ ਤਿਉਹਾਰ ਮਨਾਇਆ
ਬਟਾਲਾ, (ਕਾਹਲੋਂ)-ਸੀ.ਬੀ.ਐਸ.ਈ. ਦਿੱਲੀ ਬੋਰਡ ਵਲੋਂ ਮਾਨਤਾ ਪ੍ਰਾਪਤ ਗੁਰੂ ਨਾਨਕ ਪਬਲਿਕ ਸਕੂਲ ਕਾਲਾ ਬਾਲਾ ਵਿਖੇ ਪ੍ਰਿੰ. ਰੇਖਾ ਸ਼ਰਮਾ ਤੇ ਚੇਅਰਪਰਸਨ ਜਸਵੰਤ ਕੌਰ ਦੀ ਅਗਵਾਈ ਵਿਚ ਸਾਉਣ ਦੇ ਮਹੀਨੇ ਦੌਰਾਨ ਤੀਆਂ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਪੰਜਾਬੀ ਸੱਭਿਆਚਾਰ ਨਾਲ ਸਬੰਧਿਤ ਬੱਚਿਆਂ ਲਈ ਕਈ ਸਟਾਲ ਲਗਾਏ ਗਏ ਅਤੇ ਪੁਰਾਣੇ ਸੱਭਿਆਚਾਰ ਦੀਆਂ ਵਸਤੂਆਂ, ਜਿਨ੍ਹਾਂ ਵਿਚ ਚਾਟੀਆਂ, ਚਰਖਾ, ਪਾਥੀਆਂ, ਚੁੱਲਾ ਆਦਿ ਦੀ ਪ੍ਰਦਰਸ਼ਨ ਵੀ ਲਗਾਈ ਗਈ। ਇਸ ਮੌਕੇ ਸਕੂਲ ਦੇ ਬੱਚਿਆਂ ਨੇ ਲੋਕ ਗੀਤ ਤੇ ਹੋਰ ਸੱਭਿਆਚਾਰਕ ਗੀਤ ਪੇਸ਼ ਕਰਕੇ ਮਨੋਰੰਜਨ ਕੀਤਾ। ਪ੍ਰਿੰ. ਰੇਖਾ ਸ਼ਰਮਾ ਨੇ ਬੱਚਿਆਂ ਵਲੋਂ ਪੇਸ਼ ਕੀਤੇ ਪ੍ਰੋਗਰਾਮ ਦੀ ਸ਼ਾਲਾਘਾ ਕਰਦਿਆਂ ਉਨ੍ਹਾਂ ਨੂੰ ਪੰਜਾਬੀ ਸੱਭਿਆਚਾਰ ਨਾਲ ਜੁੜੇ ਰਹਿਣ ਲਈ ਪ੍ਰੇਰਿਆ।

ਜ਼ਿਲ੍ਹਾ ਪ੍ਰਧਾਨ ਕਸ਼ਮੀਰ ਸਿੰਘ ਵਾਹਲਾ ਨੇ ਕੈਬਨਿਟ ਮੰਤਰੀ ਧਾਲੀਵਾਲ ਨਾਲ ਕੀਤੀ ਮੁਲਾਕਾਤ

ਗੁਰਦਾਸਪੁਰ, 7 ਅਗਸਤ (ਭਾਗਦੀਪ ਸਿੰਘ ਗੋਰਾਇਆ)-ਗੁਰਦਾਸਪੁਰ ਤੋਂ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਕਸ਼ਮੀਰ ਸਿੰਘ ਵਾਹਲਾ ਵਲੋਂ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨਾਲ ਮੁਲਾਕਾਤ ਕਰਕੇ ਗੁਰਦਾਸਪੁਰ ਅੰਦਰ ਹੋ ਰਹੀਆਂ ਵੱਖ-ਵੱਖ ਗਤੀਵਿਧੀਆਂ 'ਤੇ ...

ਪੂਰੀ ਖ਼ਬਰ »

ਸਾਬਕਾ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਤੇ ਗੁਰਇਕਬਾਲ ਸਿੰਘ ਮਾਹਲ ਨੇ ਕੀਤਾ ਬਾਠ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ

ਘੁਮਾਣ, 7 ਅਗਸਤ (ਬੰਮਰਾਹ)-ਪਿਛਲੇ ਦਿਨੀਂ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਕੈਪਟਨ ਬਲਬੀਰ ਸਿੰਘ ਬਾਠ ਦੀ ਧਰਮਪਤਨੀ ਤੇ ਪੰਜਾਬ ਐਗਰੋ ਦੇ ਸਾਬਕਾ ਚੇਅਰਮੈਨ ਤਰਲੋਕ ਸਿੰਘ ਬਾਠ ਦੀ ਮਾਤਾ ਸਰਬਜੀਤ ਕÏਰ ਦਾ ਦਿਹਾਂਤ ਹੋ ਗਿਆ ਸੀ | ਇਸ ਦੁੱਖ ਦੀ ਘੜੀ ਵਿਚ ਜਿੱਥੇ ਧਾਰਮਿਕ ...

ਪੂਰੀ ਖ਼ਬਰ »

ਲਿਟਲ ਫਲਾਵਰ ਕਾਨਵੈਂਟ ਸਕੂਲ ਵਿਖੇ ਬੱਚਿਆਂ ਵਲੋਂ ਸਿੱਖਿਆਦਾਇਕ ਸਕਿੱਟ ਪੇਸ਼

ਧਾਰੀਵਾਲ, 7 ਅਗਸਤ (ਸਵਰਨ ਸਿੰਘ)-ਸਥਾਨਕ ਲਿਟਲ ਫਲਾਵਰ ਕਾਨਵੈਂਟ ਸਕੂਲ ਧਾਰੀਵਾਲ ਵਿਖੇ ਅੰਗਰੇਜ਼ੀ ਕਲੱਬ ਵਲੋਂ ਸਿੱਖਿਆਦਾਇਕ ਇਕ ਸਕਿੱਟ ਪੇਸ਼ ਕੀਤੀ ਗਈ | ਇਸ ਮੌਕੇ ਪਿ੍ੰਸੀਪਲ ਸਿਸਟਰ ਰਜੀਨਾ ਪੌਲ ਦੀ ਅਗਵਾਈ ਹੇਠ ਕਲੱਬ ਇੰਚਾਰਜ ਮੈਡਮ ਸ਼ਿਫਾਲੀ ਚਾਵਲਾ ਅਤੇ ...

ਪੂਰੀ ਖ਼ਬਰ »

ਮੋਤੀ ਰਾਮ ਮਹਿਰਾ ਸਪੋਰਟਸ ਕਲੱਬ ਪਿੰਡ ਘਣੀਏ ਕੇ ਬਾਂਗਰ ਵਲੋਂ ਕਰਵਾਇਆ ਖੇਡ ਮੇਲਾ

ਕਾਲਾ ਅਫਗਾਨਾ, 7 ਅਗਸਤ (ਅਵਤਾਰ ਸਿੰਘ ਰੰਧਾਵਾ)-ਬਾਬਾ ਮੋਤੀ ਰਾਮ ਮਹਿਰਾ ਸਪੋਰਟਸ ਕਲੱਬ ਘਣੀਏ ਕੇ ਬਾਂਗਰ ਵਲੋਂ ਪੇਂਡੂ ਖੇਡ ਮੇਲਾ ਕਰਵਾਇਆ ਗਿਆ, ਜਿਸ ਵਿਚ ਮੁੱਖ ਮਹਿਮਾਨ ਵਜੋਂ ਆਮ ਆਦਮੀ ਪਾਰਟੀ ਦੇ ਹਲਕਾ ਆਗੂ ਬਲਬੀਰ ਸਿੰਘ ਪਨੂੰ ਪਹੁੰਚੇ | ਇਸ ਮੌਕੇ ਕਬੱਡੀ ਦੀਆਂ ...

ਪੂਰੀ ਖ਼ਬਰ »

ਫਾਈਨੈਂਸ ਸੈਕਟਰੀ ਕੇ. ਪ੍ਰਸਾਦ ਹੋਏ ਸ੍ਰੀ ਨਾਮਦੇਵ ਦਰਬਾਰ ਨਤਮਸਤਕ

ਘੁਮਾਣ, 7 ਅਗਸਤ (ਬਾਵਾ)-ਪੰਜਾਬ ਦੇ ਫਾਈਨੈਂਸ ਸੈਕਟਰੀ ਕਾਕੂ ਮਨੂੰ ਪ੍ਰਸਾਦ ਆਈ.ਏ.ਐੱਸ. ਸ੍ਰੀ ਨਾਮਦੇਵ ਦਰਬਾਰ ਸਾਹਿਬ ਘੁਮਾਣ ਵਿਖੇ ਨਤਮਸਤਕ ਹੋਏ | ਇਸ ਮੌਕੇ ਏ.ਡੀ.ਸੀ. ਪਰਮਜੀਤ ਕੌਰ, ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਹਰਗੋਬਿੰਦਪੁਰ ਅਮਨਦੀਪ ਕੌਰ, ਮਨਮੋਹਨ ...

ਪੂਰੀ ਖ਼ਬਰ »

ਸ਼ਾਲਾ ਪੁਲਿਸ ਵਲੋਂ ਦੋ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ

ਪੁਰਾਣਾ ਸ਼ਾਲਾ, 7 ਅਗਸਤ (ਅਸ਼ੋਕ ਸ਼ਰਮਾ)-ਸ਼ਾਲਾ ਪੁਲਿਸ ਵਲੋਂ ਵਿੱਢੀ ਗਈ ਮੁਹਿੰਮ ਤਹਿਤ ਦੋ ਦੋਸ਼ੀਆਂ ਨੰੂ ਗਿ੍ਫ਼ਤਾਰ ਕਰਦੇ ਹੋਏ ਉਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਥਾਣਾ ਮੁਖੀ ਹਰਮਿੰਦਰ ਸਿੰਘ ਨੇ ਦੱਸਿਆ ਕਿ ਏ.ਐਸ.ਆਈ ਨਰਿੰਦਰਪਾਲ ਸਿੰਘ ...

ਪੂਰੀ ਖ਼ਬਰ »

ਆਮ ਆਦਮੀ ਕਲੀਨਿਕਾਂ ਰਾਹੀਂ ਮੁਫ਼ਤ ਦਵਾਈਆਂ ਤੇ 100 ਤੋਂ ਵੱਧ ਟੈੱਸਟਾਂ ਵਰਗੀਆਂ ਸਿਹਤ ਸੰਭਾਲ ਸੇਵਾਵਾਂ ਮਿਲਣਗੀਆਂ : ਵਿਧਾਇਕ ਅਮਰਪਾਲ ਸਿੰਘ

ਘੁਮਾਣ, 7 ਅਗਸਤ (ਬੰਮਰਾਹ)-ਮੁੱਖ ਮੰਤਰੀ ਪੰਜਾਬ ਸ: ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਪਹਿਲੇ ਪੜਾਅ ਵਿਚ 15 ਅਗਸਤ ਨੂੰ 75ਵੇਂ ਸੁਤੰਤਰਤਾ ਦਿਵਸ ਮÏਕੇ 75 ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਜਾਣਗੇ | ਇਹ ਕਲੀਨਿਕ ਸੂਬੇ ਭਰ ਦੇ ਲੋਕਾਂ ਨੂੰ ...

ਪੂਰੀ ਖ਼ਬਰ »

ਔਰਤ ਦਾ ਪਰਸ ਖੋਹ ਕੇ ਭੱਜਣ ਵਾਲੇ ਦੋ ਨੌਜਵਾਨਾਂ ਨੰੂ ਲੋਕਾਂ ਵਲੋਂ ਕਾਬੂ ਕਰ ਕੇ ਕੀਤਾ ਪੁਲਿਸ ਹਵਾਲੇ

ਦੀਨਾਨਗਰ, 7 ਅਗਸਤ (ਸ਼ਰਮਾ, ਸੰਧੂ, ਸੋਢੀ)-ਪਿੰਡ ਪਨਿਆੜ ਤੋਂ ਇਕ ਔਰਤ ਦਾ ਪਰਸ ਖੋਹ ਕੇ ਦੌੜਨ ਵਾਲੇ ਦੋ ਨੌਜਵਾਨਾਂ ਨੰੂ ਲੋਕਾਂ ਵਲੋਂ ਕਾਬੂ ਕਰਕੇ ਪੁਲਿਸ ਹਵਾਲੇ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਸਪਨਾ ਵਾਸੀ ਦਨੌਰ ਥਾਣਾ ਤਾਰਾਗੜ੍ਹ ਆਪਣੀ ਸਕੂਟਰੀ 'ਤੇ ਸਵਾਰ ਹੋ ਕੇ ...

ਪੂਰੀ ਖ਼ਬਰ »

ਡੀ.ਐੱਸ.ਪੀ. ਰਵਿੰਦਰਪਾਲ ਸਿੰਘ ਢਿੱਲੋਂ ਦੀ ਤਾਇਨਾਤੀ ਨਾਲ ਜ਼ੁਰਮ ਦਾ ਹੋਵੇਗਾ ਖ਼ਾਤਮਾ : ਠੇਕੇਦਾਰ ਰਣਜੀਤ ਸਿੰਘ

ਬਟਾਲਾ, 7 ਅਗਸਤ (ਕਾਹਲੋਂ)-ਇਤਿਹਾਸਕ ਕਸਬਾ ਬਟਾਲਾ ਵਿਖੇ ਡੀ.ਐੱਸ.ਪੀ. ਰਵਿੰਦਰਪਾਲ ਸਿੰਘ ਢਿੱਲੋਂ ਦੀ ਤਾਇਨਾਤੀ ਨਾਲ ਜੁਰਮ ਦਾ ਖ਼ਾਤਮਾ ਅਤੇ ਲੋਕਾਂ ਨੂੰ ਅਮਨਸ਼ਾਂਤੀ ਦਾ ਮਾਹÏਲ ਪ੍ਰਾਪਤ ਹੋਵੇਗਾ | ਉਕਤ ਸ਼ਬਦਾਂ ਦਾ ਪ੍ਰਗਟਾਵਾ ਠੇਕੇਦਾਰ ਰਣਜੀਤ ਸਿੰਘ ਨੇ ਕੀਤਾ | ਇਸ ...

ਪੂਰੀ ਖ਼ਬਰ »

ਸੁਲਤਾਨਪੁਰ ਲੋਧੀ ਤੋਂ ਆਉਣ ਵਾਲੇ ਨਗਰ ਕੀਰਤਨ ਤੇ ਸੰਗਤਾਂ ਦਾ ਨਿੱਘਾ ਸਵਾਗਤ ਹੋਵੇਗਾ : ਗੋਰਾਇਆ

ਬਟਾਲਾ, 7 ਅਗਸਤ (ਕਾਹਲੋਂ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਮੌਕੇ 3 ਸਤੰਬਰ ਨੂੰ ਇਤਿਹਾਸਕ ਗੁਰਦੁਆਰਾ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਆ ਰਹੇ ਬਰਾਤ ਰੂਪੀ ਨਗਰ ਕੀਰਤਨ ਦਾ ਬਾਬਾ ਬਕਾਲਾ ਸਾਹਿਬ ਤੋਂ ਬਟਾਲਾ ਤੱਕ ਨਿੱਘਾ ਸਵਾਗਤ ਕੀਤਾ ਜਾਵੇਗਾ | ਇਨ੍ਹਾਂ ...

ਪੂਰੀ ਖ਼ਬਰ »

ਗੋਲਡਨ ਗਰੁੱਪ ਦੇ ਫਾਉਂਡਰ ਸਵ: ਦੀਨਾਨਾਥ ਮਹਾਜਨ ਦੀ 5ਵੀਂ ਬਰਸੀ 'ਤੇ ਲਗਾਏ ਜਾਣਗੇ ਇਕ ਹਜ਼ਾਰ ਬੂਟੇ-ਡਾ: ਮੋਹਿਤ ਮਹਾਜਨ

ਗੁਰਦਾਸਪੁਰ, 7 ਅਗਸਤ (ਆਰਿਫ਼)-ਗੋਲਡਨ ਗਰੁੱਪ ਨਾਲ ਸਬੰਧਿਤ ਸਿੱਖਿਆ ਸੰਸਥਾਵਾਂ ਵਲੋਂ ਗੋਲਡਨ ਗਰੁੱਪ ਆਫ਼ ਇੰਸਟੀਚਿਊਟ ਦੇ ਫਾਉਂਡਰ ਸਵ: ਦੀਨਾਨਾਥ ਮਹਾਜਨ ਦੀ 5ਵੀਂ ਬਰਸੀ 8 ਅਗਸਤ ਨੰੂ ਮਨਾਈ ਜਾ ਰਹੀ ਹੈ, ਜਿਥੇ ਉਨ੍ਹਾਂ ਨੰੂ ਸ਼ਰਧਾ ਦੇ ਫੁੱਲ ਭੇਟ ਕੀਤੇ ਜਾਣਗੇ | ਇਸ ...

ਪੂਰੀ ਖ਼ਬਰ »

ਪੈਨਸ਼ਨਰਾਂ ਦੀਆਂ ਮੰਗਾਂ ਜਲਦ ਲਾਗੂ ਕੀਤੀਆਂ ਜਾਣ-ਪੱਪੂ

ਗੁਰਦਾਸਪੁਰ, 7 ਅਗਸਤ (ਭਾਗਦੀਪ ਸਿੰਘ ਗੋਰਾਇਆ)-ਟੈਕਨੀਕਲ ਸਰਵਿਸਿਜ਼ ਯੂਨੀਅਨ ਪੰਜਾਬ ਦੇ ਸਾਬਕਾ ਵਿੱਤ ਸਕੱਤਰ ਸੁਰਿੰਦਰ ਪੱਪੂ ਨੇ ਗੱਲਬਾਤ ਦੌਰਾਨ ਦੱਸਿਆ ਕਿ ਪੰਜਾਬ ਸਰਕਾਰ ਨੇ ਵੋਟਾਂ ਤੋਂ ਪਹਿਲਾਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ ਸਹੂਲਤਾਂ ਦੇਣ ਦਾ ਵਾਅਦਾ ...

ਪੂਰੀ ਖ਼ਬਰ »

ਐਡਵੋਕੇਟ ਸੇਖਵਾਂ ਨੇ ਲਗਾਏ ਬੂਟਿਆਂ ਨੂੰ ਗੁੱਜਰਾਂ ਦੇ ਪਸ਼ੂਆਂ ਤੋਂ ਬਚਾਉਣ ਲਈ ਪੁਲਿਸ ਨੂੰ ਕੀਤੀਆਂ ਹਦਾਇਤਾਂ

ਧਾਰੀਵਲ, 7 ਅਗਸਤ (ਜੇਮਸ ਨਾਹਰ)-ਆਮ ਆਦਮੀ ਪਾਰਟੀ ਵਲੋਂ ਵਿਧਾਨ ਸਭਾ ਹਲਕਾ ਕਾਦੀਆਂ ਦੀ ਰਹਿਨੁਮਾਈ ਕਰ ਰਹੇ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਸਥਾਨਕ ਧਾਰੀਵਾਲ ਵਿਖੇ ਵਰਕਰਾਂ ਨਾਲ ਇਕ ਵਿਸ਼ੇਸ਼ ਮੀਟਿੰਗ ਦੌਰਾਨ ਥਾਣਾ ਮੁਖੀ ਮਨਜੀਤ ਸਿੰਘ ਨੱਤ ਨੂੰ ਵਿਸ਼ੇਸ਼ ...

ਪੂਰੀ ਖ਼ਬਰ »

ਪੁਲਿਸ ਵਲੋਂ 2800 ਲੀਟਰ ਲਾਹਣ ਅਤੇ 280 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ

ਹਰਚੋਵਾਲ, 7 ਅਗਸਤ (ਰਣਜੋਧ ਸਿੰਘ ਭਾਮ/ਢਿੱਲੋਂ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਖਿਲਾਫ ਵਿੱਢੀ ਗਈ ਮੁਹਿੰਮ ਤਹਿਤ ਸਤਿੰਦਰ ਸਿੰਘ ਐੱਸ.ਐੱਸ.ਪੀ. ਬਟਾਲਾ ਦੇ ਦਿਸ਼ਾ ਨਿਰਦੇਸ਼ਾਂ, ਹਰਕਿ੍ਸ਼ਨ ਸਿੰਘ ਡੀ.ਐੱਸ.ਪੀ. ਸ੍ਰੀ ਹਰਗੋਬਿੰਦਪੁਰ ਦੀਆਂ ਹਦਾਇਤਾਂ ਅਤੇ ਜਤਿੰਦਰਪਾਲ ...

ਪੂਰੀ ਖ਼ਬਰ »

ਫ਼ੌਜੀ ਜਸਬੀਰ ਸਿੰਘ ਕਾਹਲੋਂ ਰਾਸ਼ਟਰੀ ਕਿਸਾਨ ਸੰਗਠਨ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਨਿਯੁਕਤ

ਕਲਾਨੌਰ, 7 ਅਗਸਤ (ਪੁਰੇਵਾਲ)-ਰਾਸ਼ਟਰੀ ਕਿਸਾਨ ਸੰਗਠਨ ਪੰਜਾਬ ਵਲੋਂ ਪੰਜਾਬ 'ਚ ਸੰਗਠਨ ਦੀ ਮਜ਼ਬੂਤੀ ਲਈ ਨਵੀਆਂ ਨਿਯੁਕਤੀਆਂ 'ਚ ਫ਼ੌਜੀ ਜਸਬੀਰ ਸਿੰਘ ਕਾਹਲੋਂ ਵਡਾਲਾ ਬਾਂਗਰ ਨੂੰ ਜ਼ਿਲ੍ਹਾ ਗੁਰਦਾਸਪੁਰ ਦਾ ਪ੍ਰਧਾਨ ਥਾਪਿਆ ਗਿਆ | ਇਸ ਸਬੰਧੀ ਸਥਾਨਕ ਅਨਾਜ ਮੰਡੀ ...

ਪੂਰੀ ਖ਼ਬਰ »

ਫ਼ੌਜੀ ਜਸਬੀਰ ਸਿੰਘ ਕਾਹਲੋਂ ਰਾਸ਼ਟਰੀ ਕਿਸਾਨ ਸੰਗਠਨ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਨਿਯੁਕਤ

ਕਲਾਨੌਰ, 7 ਅਗਸਤ (ਪੁਰੇਵਾਲ)-ਰਾਸ਼ਟਰੀ ਕਿਸਾਨ ਸੰਗਠਨ ਪੰਜਾਬ ਵਲੋਂ ਪੰਜਾਬ 'ਚ ਸੰਗਠਨ ਦੀ ਮਜ਼ਬੂਤੀ ਲਈ ਨਵੀਆਂ ਨਿਯੁਕਤੀਆਂ 'ਚ ਫ਼ੌਜੀ ਜਸਬੀਰ ਸਿੰਘ ਕਾਹਲੋਂ ਵਡਾਲਾ ਬਾਂਗਰ ਨੂੰ ਜ਼ਿਲ੍ਹਾ ਗੁਰਦਾਸਪੁਰ ਦਾ ਪ੍ਰਧਾਨ ਥਾਪਿਆ ਗਿਆ | ਇਸ ਸਬੰਧੀ ਸਥਾਨਕ ਅਨਾਜ ਮੰਡੀ ...

ਪੂਰੀ ਖ਼ਬਰ »

'ਵਰਸਿਟੀ ਕਾਲਜ ਕਲਾਨੌਰ ਦੇ ਬੀ.ਐੱਸ.ਸੀ. ਸਮੈਸਟਰ ਛੇਵੇਂ ਦੇ ਵਿਦਿਆਰਥੀਆਂ ਮਾਰੀਆਂ ਮੱਲਾਂ : ਡਾ. ਅੱਤਰੀ

ਕਲਾਨੌਰ, 7 ਅਗਸਤ (ਪੁਰੇਵਾਲ)-ਸਥਾਨਕ ਕਸਬੇ 'ਚ ਸਥਿਤ ਸ਼ਹੀਦ ਲਛਮਣ ਸਿੰਘ ਧਾਰੋਵਾਲੀ ਯੂਨੀਵਰਸਿਟੀ ਕਾਲਜ ਦੇ ਬੀ.ਐਸ.ਸੀ. (ਆਈ.ਟੀ.) ਵਿਸ਼ੇ ਦੇ ਵਿਦਿਆਰਥੀਆਂ ਵਲੋਂ ਮੱਲ੍ਹਾਂ ਮਾਰ ਕੇ ਇਲਾਕੇ ਸਮੇਤ ਕਾਲਜ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ਸੰਬੰਧੀ ਪਿ੍ੰਸੀਪਲ ਡਾ. ਕਮਲ ...

ਪੂਰੀ ਖ਼ਬਰ »

ਰਮਨ ਬਹਿਲ ਨੇ ਨਵੇਂ ਕੋਟੇ ਤਹਿਤ ਕਣਕ ਵੰਡਣ ਦੀ ਕੀਤੀ ਸ਼ੁਰੂਆਤ

ਗੁਰਦਾਸਪੁਰ, 7 ਅਗਸਤ (ਆਰਿਫ਼)-ਸਥਾਨਿਕ ਸ਼ਹਿਰ ਦੇ ਸੰਗਲਪੁਰਾ ਰੋਡ 'ਤੇ ਕੌਮੀ ਅੰਨ ਸੁਰੱਖਿਆ ਐਕਟ ਤਹਿਤ ਲਾਭਪਾਤਰੀਆਂ ਨੰੂ ਕਣਕ ਵੰਡਣ ਲਈ ਇਕ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਰਮਨ ਬਹਿਲ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ, ਜਿਥੇ ...

ਪੂਰੀ ਖ਼ਬਰ »

ਗੁਰਦੁਆਰਾ ਬਾਬਾ ਰਾਜਾ ਰਾਮ ਹਰਚੋਵਾਲ ਵਿਖੇ 7 ਰੋਜ਼ਾ ਧਾਰਮਿਕ ਸਮਾਗਮ ਦੀ ਹੋਈ ਆਰੰਭਤਾ

ਹਰਚੋਵਾਲ, 7 ਅਗਸਤ (ਢਿੱਲੋਂ/ਭਾਮ)-ਇਤਿਹਾਸਕ ਗੁਰਦੁਆਰਾ ਬਾਬਾ ਰਾਜਾ ਰਾਮ ਹਰਚੋਵਾਲ ਵਿਖੇ ਚਾਰ ਸਾਹਿਬਜ਼ਾਦਿਆਂ ਦੇ ਜਨਮ ਦਿਹਾੜੇ ਦੇ ਸਬੰਧ 'ਚ 7 ਰੋਜ਼ਾ ਧਾਰਮਿਕ ਸਮਾਗਮ ਦੀ ਆਰੰਭਤਾ ਹੋਈ, ਜਿਸ ਵਿਚ ਬਾਬਾ ਬਲਵਿੰਦਰ ਸਿੰਘ ਕਥਾਵਾਚਕ, ਭਾਈ ਗੁਰਪ੍ਰੀਤ ਸਿੰਘ ਬਟਾਲਾ ...

ਪੂਰੀ ਖ਼ਬਰ »

ਚੋਰੀ ਦੀ ਵਾਰਦਾਤ 'ਚ ਨਾਮਜ਼ਦ ਵਿਅਕਤੀ ਚੜਿ੍ਹਆ ਪੁਲਿਸ ਅੜਿੱਕੇ

ਪੁਰਾਣਾ ਸ਼ਾਲਾ, 7 ਅਗਸਤ (ਗੁਰਵਿੰਦਰ ਸਿੰਘ ਗੋਰਾਇਆ)-ਸਥਾਨਕ ਕਸਬੇ ਅੰਦਰ ਇਕ ਪਰਿਵਾਰ ਦੀ ਗੈਰ ਹਾਜ਼ਰੀ ਵਿਚ ਲੰਘੀ 25-26 ਜੁਲਾਈ ਦੀ ਦਰਮਿਆਨੀ ਰਾਤ ਨੰੂ ਇਕ ਘਰ ਵਿਚ ਸੰਨ ਲਗਾ ਕੇ ਚੋਰਾਂ ਵਲੋਂ ਚੋਰੀ ਦੀ ਵਾਰਦਾਤ ਨੰੂ ਅੰਜਾਮ ਦਿੱਤਾ ਗਿਆ ਸੀ | ਜਿਸ ਦੌਰਾਨ ਚੋਰੀ ਹੋਏ ...

ਪੂਰੀ ਖ਼ਬਰ »

ਹਲਕਾ ਬਟਾਲਾ ਵਾਸੀਆਂ ਲਈ ਮਨਪਸੰਦ ਵਿਧਾਇਕ ਬਣੇ ਸ਼ੈਰੀ ਕਲਸੀ : ਹਰਪਾਲ ਸਿੰਘ ਕੋਟ ਬੁੱਢਾ

ਡੇਹਰੀਵਾਲ ਦਰੋਗਾ, 7 ਅਗਸਤ (ਹਰਦੀਪ ਸਿੰਘ ਸੰਧੂ)-ਵਿਧਾਨ ਸਭਾ ਹਲਕਾ ਬਟਾਲਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਹਲਕਾ ਵਾਸੀਆਂ ਲਈ ਮਨਪਸੰਦ ਵਿਧਾਇਕ ਬਣ ਗਏ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ 'ਆਪ' ਦੇ ਸੀਨੀਅਰ ਆਗੂ ਹਰਪਾਲ ਸਿੰਘ ਕੋਟ ...

ਪੂਰੀ ਖ਼ਬਰ »

ਬਟਾਲਾ ਵਿਖੇ ਭਲਕੇ ਲੱਗ ਰਹੇ ਧਰਨੇ ਵਿਚ ਵੱਡੀ ਗਿਣਤੀ 'ਚ ਕਿਸਾਨ ਸ਼ਾਮਿਲ ਹੋਣਗੇ : ਸਤਨਾਮ ਸਿੰਘ ਮਧਰਾ

ਊਧਨਵਾਲ, 7 ਅਗਸਤ (ਪਰਗਟ ਸਿੰਘ)-ਦਿੱਲੀ-ਕੱਟੜਾ ਐਕਸਪ੍ਰੈੱਸ ਮਾਰਗ ਅਧੀਨ ਆ ਰਹੀਆਂ ਜ਼ਮੀਨਾਂ ਦਾ ਇਕਸਾਰ ਮੁਆਵਜ਼ਾ ਅਤੇ ਇਸ ਨਾਲ਼ ਸੰਬੰਧਤ ਹੋਰ ਮੁੱਦਿਆਂ ਨੂੰ ਲੈ ਕੇ ਅੱਜ 8 ਅਗਸਤ ਤੋਂ ਐੱਸ.ਡੀ.ਐੱਮ. ਦਫ਼ਤਰ ਬਟਾਲਾ ਵਿਖੇ ਅਣਮਿੱਥੇ ਸਮੇਂ ਲਈ ਧਰਨਾ ਲਗਾਇਆ ਜਾ ਰਿਹਾ ਹੈ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜ਼ੋਨ ਅੱਚਲ ਸਾਹਿਬ ਵਲੋਂ ਪੱਕੇ ਧਰਨੇ ਸੰਬੰਧੀ ਵਿਸ਼ੇਸ਼ ਮੀਟਿੰਗ

ਅੱਚਲ ਸਾਹਿਬ, 7 ਅਗਸਤ (ਗੁਰਚਰਨ ਸਿੰਘ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜ਼ੋਨ ਅੱਚਲ ਸਾਹਿਬ ਵਲੋਂ ਪੱਕੇ ਧਰਨੇ ਸਬੰਧੀ ਵਿਸ਼ੇਸ਼ ਮੀਟਿੰਗ ਅੰਮੋਨੰਗਲ ਦੇ ਗੁਰਦੁਆਰਾ ਸਾਹਿਬ ਵਿਖੇ ਪ੍ਰਧਾਨ ਭਜਨ ਸਿੰਘ ਵੈਰੋਨੰਗਲ ਦੀ ਅਗਵਾਈ ਵਿਚ ਹੋਈ | ਪ੍ਰਧਾਨ ਵੈਰੋਨੰਗਲ ਨੇ ਕਿਹਾ ...

ਪੂਰੀ ਖ਼ਬਰ »

ਰਾਸ਼ਟਰ ਮੰਡਲ ਖੇਡਾਂ 'ਚ ਜਿੱਤ ਪ੍ਰਾਪਤ ਕਰਨ ਵਾਲੀ ਹਰਜਿੰਦਰ ਕੌਰ ਹੋਰ ਧੀਆਂ ਨੂੰ ਉਤਸ਼ਾਹਿਤ ਕਰਨ ਵਿਚ ਨਿਭਾਏਗੀ ਅਹਿਮ ਭੂਮਿਕਾ : ਡਾ. ਐੱਸ. ਯੂਸਫ਼/ਡਾ. ਨਿਰਮਲ ਸਿੰਘ

ਧਾਰੀਵਾਲ, 7 ਅਗਸਤ (ਜੇਮਸ ਨਾਹਰ)-ਰਾਸ਼ਟਰ ਮੰਡਲ ਖੇਡਾਂ ਵਿਚ ਪੰਜਾਬ ਦੀ ਨਾਭਾ ਦੇ ਪਿੰਡ ਮੈਹਸ ਨਾਲ ਸਬੰਧਿਤ ਹਰਜਿੰਦਰ ਕੌਰ ਨੇ ਕਲੀਨ ਐਂਡ ਜਰਕ ਵਿਚ ਕਾਂਸੀ ਦਾ ਤਗਮਾ ਜਿੱਤ ਕੇ ਸੂਬੇ ਪੰਜਾਬ ਆਪਣੇ ਮਾਂ-ਬਾਪ ਅਤੇ ਦੇਸ਼ ਦਾ ਨਾਂਅ ਰੌਸ਼ਨ ਕੀਤਾ ਹੈ, ਜਿਸ ਨਾਲ ਇਹ ਧੀ ਦੀ ...

ਪੂਰੀ ਖ਼ਬਰ »

ਪਿੰਡ ਭੁੱਲਰ ਤੋਂ ਹਜ਼ੂਰ ਸਾਹਿਬ ਗਏ ਜਥੇ ਦਾ ਬਾਬਾ ਨਰਿੰਦਰ ਸਿੰਘ ਤੇ ਬਾਬਾ ਬਲਵਿੰਦਰ ਸਿੰਘ ਵਲੋਂ ਵਿਸ਼ੇਸ਼ ਸਨਮਾਨ

ਬਟਾਲਾ, 7 ਅਗਸਤ (ਹਰਦੇਵ ਸਿੰਘ ਸੰਧੂ)-ਨਜ਼ਦੀਕ ਪਿੰਡ ਭੁੱਲਰ ਦੇ ਵਸਨੀਕ ਜਥੇਦਾਰ ਹੁਸ਼ਿਆਰ ਸਿੰਘ ਦੇ ਪਿੰਡ ਦੇ ਲੋਕਾਂ ਦੇ ਸਹਿਯੋਗ ਨਾਲ ਹਰ ਸਾਲ ਗੁਰਦੁਆਰਾ ਬਾਬਾ ਨਿਧਾਨ ਸਿੰਘ (ਲੰਗਰ ਸਾਹਿਬ) ਹਜ਼ੂਰ ਸਾਹਿਬ ਨੰਦੇੜ 'ਚ ਚੱਲ ਰਹੇ ਲੰਗਰਾਂ ਵਾਸਤੇ ਕਣਕ ਭੇਜਣ ਦਾ ...

ਪੂਰੀ ਖ਼ਬਰ »

ਜੇਕਰ ਵਿਆਹ ਪੁਰਬ ਤੋਂ ਪਹਿਲਾਂ ਬਟਾਲਾ ਦੀਆਂ ਸੜਕਾਂ ਠੀਕ ਨਾ ਹੋਈਆਂ ਤਾਂ ਨਗਰ ਨਿਗਮ ਦਾ ਕਰਾਂਗੇ ਘਿਰਾਓ-ਜਗਜੋਤ ਸਿੰਘ ਸੰਧੂ

ਬਟਾਲਾ, 7 ਅਗਸਤ (ਹਰਦੇਵ ਸਿੰਘ ਸੰਧੂ)-ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਜਗਤ ਮਾਤਾ ਸੁਲੱਖਣੀ ਜੀ ਦਾ ਵਿਆਹ ਪੁਰਬ ਨੂੰ ਚੰਦ ਦਿਨ ਬਾਕੀ ਰਹਿ ਗਏ ਹਨ ਤੇ ਸ਼ਹਿਰ ਬਟਾਲਾ ਦੀਆਂ ਸੜਕਾਂ ਦਾ ਬਹੁਤ ਮੰਦਾ ਹਾਲ ਹੈ | ਜੇਕਰ ਵਿਆਹ ਪੁਰਬ ਤੋਂ ਪਹਿਲਾਂ ਸ਼ਹਿਰ ਦੀਆਂ ਸੜਕਾਂ ...

ਪੂਰੀ ਖ਼ਬਰ »

ਰਾਤ ਹੁੰਦਿਆਂ ਹੀ ਰੱਬ ਆਸਰੇ ਹੁੰਦੀ ਹੈ ਸ਼ਹਿਰ ਦੀ ਸੁਰੱਖਿਆ

ਗੁਰਦਾਸਪੁਰ, 7 ਅਗਸਤ (ਪੰਕਜ ਸ਼ਰਮਾ/ਗੁਰਪ੍ਰਤਾਪ ਸਿੰਘ)-ਪੰਜਾਬ ਅੰਦਰ ਵਧ ਰਹੇ ਗੈਂਗਸਟਰਵਾਦ ਅਤੇ ਆਏ ਦਿਨ ਹੋ ਰਹੀਆਂ ਲੁੱਟਾਂ ਖੋਹਾਂ ਹੋਣ ਦੇ ਬਾਵਜੂਦ ਗੁਰਦਾਸਪੁਰ ਪੁਲਿਸ ਸੁਰੱਖਿਆ ਦੇ ਮੱਦੇਨਜ਼ਰ ਕੋਈ ਗੰਭੀਰਤਾ ਦਿਖਾਉਂਦੀ ਦਿਖਾਈ ਨਹੀਂ ਦੇ ਰਹੀ | ਰਾਤ 10 ਵਜੇ ...

ਪੂਰੀ ਖ਼ਬਰ »

ਵਿਆਹ ਪੁਰਬ 3 ਨੂੰ , ਬਟਾਲਾ ਦੀਆਂ ਸੜਕਾਂ ਦੀ ਹਾਲਤ ਹੋਈ ਬਦ ਤੋਂ ਬਦਤਰ

ਬਟਾਲਾ, 7 ਅਗਸਤ (ਬੁੱਟਰ)-ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ 3 ਸਤੰਬਰ ਨੂੰ ਮਨਾਇਆ ਜਾ ਰਿਹਾ ਹੈ, ਜਿਸ ਵਿਚ ਦੇਸ਼-ਵਿਦੇਸ਼ ਤੋਂ ਲੱਖਾਂ ਸੰਗਤਾਂ ਨਤਮਸਤਕ ਹੁੰਦੀਆਂ ਹਨ | ਇਸ ਸਾਲਾਨਾ ਜੋੜ ਮੇਲੇ ਨੂੰ ਇਕ ਮਹੀਨੇ ਤੋਂ ਵੀ ਘੱਟ ਸਮਾਂ ਰਹਿ ਗਿਆ ਹੈ, ਪਰ ਬਟਾਲਾ ਦੀਆਂ ...

ਪੂਰੀ ਖ਼ਬਰ »

ਸਰਕਾਰੀ ਮੁਲਾਜ਼ਮ 'ਤੇ ਸਰਕਾਰੀ ਕਾਲੋਨੀ 'ਚੋਂ ਇੱਟਾਂ ਘਰ ਲਿਜਾਣ ਦੇ ਲਗਾਏ ਦੋਸ਼

ਕਾਦੀਆਂ, 7 ਅਗਸਤ (ਯਾਦਵਿੰਦਰ ਸਿੰਘ)-ਪੁਲਿਸ ਥਾਣਾ ਕਾਦੀਆਂ ਅਧੀਨ ਪੈਂਦੇ ਪਿੰਡ ਕੋਟ ਟੋਡਰ ਮੱਲ ਅੰਦਰ ਸਰਕਾਰੀ ਕਾਲੋਨੀ 'ਚੋਂ ਇੱਟਾਂ ਘਰ ਲਿਜਾਣ 'ਤੇ ਇਕ ਵਿਅਕਤੀ ਦੇ ਖ਼ਿਲਾਫ਼ ਪੁਲਿਸ ਨੂੰ ਸ਼ਿਕਾਇਤ ਦੇ ਕੇ ਕਾਰਵਾਈ ਦੀ ਮੰਗ ਕੀਤੀ ਗਈ | ਪੁਲਿਸ ਨੂੰ ਦਿੱਤੀ ਸ਼ਿਕਾਇਤ ...

ਪੂਰੀ ਖ਼ਬਰ »

ਬਹਾਦਰ ਹੁਸੈਨ ਵਿਖੇ ਕੁਝ ਨੌਜਵਾਨਾਂ ਵਲੋਂ ਘਰ ਵਿਚ ਦਾਖ਼ਲ ਹੋ ਕੇ ਕੀਤੀ ਭੰਨਤੋੜ

ਪੰਜਗਰਾਈਆਂ, 7 ਅਗਸਤ (ਬਲਵਿੰਦਰ ਸਿੰਘ)-ਨਜ਼ਦੀਕੀ ਪਿੰਡ ਛੋਟੇ ਬਹਾਦਰ ਹੁਸ਼ੈਨ ਵਿਖੇ ਅੱਜ ਕੁਝ ਨੌਜਵਾਨਾਂ ਵਲੋਂ ਘਰ 'ਚ ਦਾਖਲ ਹੋ ਕੇ ਭੰਨ-ਤੋੜ ਕੀਤੀ ਗਈ | ਜਾਣਕਾਰੀ ਦਿੰਦੇ ਹੋਏ ਪਰਮਜੀਤ ਕੌਰ ਪਤਨੀ ਕਸ਼ਮੀਰ ਸਿੰਘ ਨੇ ਦੱਸਿਆ ਕਿ ਮੇਰਾ ਫੌਜੀ ਲੜਕਾ ਮਨਦੀਪ ਸਿੰਘ ...

ਪੂਰੀ ਖ਼ਬਰ »

ਸਿੱਖ ਨੈਸ਼ਨਲ ਕਾਲਜ ਕਾਦੀਆਂ ਦੇ ਨਤੀਜੇ ਸ਼ਾਨਦਾਰ ਰਹੇ

ਕਾਦੀਆਂ, 7 ਅਗਸਤ (ਕੁਲਵਿੰਦਰ ਸਿੰਘ, ਪ੍ਰਦੀਪ ਸਿੰਘ ਬੇਦੀ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਬੀ.ਸੀ.ਏ./ਬੀ.ਐੱਸ.ਸੀ. (ਆਈ.ਟੀ.) ਛੇਵੇਂ ਸਮੈਸਟਰ ਦੇ ਐਲਾਨ ਕੀਤੇ ਨਤੀਜੇ 'ਚ ਸਿੱਖ ਨੈਸ਼ਨਲ ਕਾਲਜ ਕਾਦੀਆਂ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਕਾਲਜ ਪਿ੍ੰ. ਡਾ. ...

ਪੂਰੀ ਖ਼ਬਰ »

ਟਰੱਕ ਆਪ੍ਰੇਟਰਾਂ ਨੇ ਨਵੇਂ ਬਣਾਏ ਯੂਨੀਅਨ ਦੇ ਪ੍ਰਧਾਨ ਨੂੰ ਮੰਨਣ ਤੋਂ ਕੀਤਾ ਇਨਕਾਰ

ਦੀਨਾਨਗਰ, 7 ਅਗਸਤ (ਸ਼ਰਮਾ/ਸੰਧੂ/ਸੋਢੀ)-ਦੀਨਾਨਗਰ ਪਨਿਆੜ ਵਪਾਰੀ ਟਰੱਕ ਯੂਨੀਅਨ (ਰਜਿਸਟਰ) ਵਲੋਂ ਦੀਨਾਨਗਰ ਦਾਣਾ ਮੰਡੀ ਟਰੱਕ ਯੂਨੀਅਨ ਦੇ ਦਫ਼ਤਰ ਵਿਖੇ ਸਾਰੇ ਟਰੱਕ ਅਪਰੇਟਰਾਂ ਵਲੋਂ ਮੀਟਿੰਗ ਬੁਲਾਈ ਗਈ | ਜਿਸ ਵਿਚ ਸਾਰੇ ਟਰੱਕ ਅਪਰੇਟਰਾਂ ਨੇ ਸਰਬ ਸੰਮਤੀ ਨਾਲ ...

ਪੂਰੀ ਖ਼ਬਰ »

13 ਤੋਂ 15 ਅਗਸਤ ਤੱਕ ਸਮੂਹ ਦੇਸ਼ ਵਾਸੀ ਆਪਣੇ ਘਰਾਂ 'ਤੇ ਤਿਰੰਗਾ ਝੰਡਾ ਲਹਿਰਾਉਣ : ਕੁਲਵਿੰਦਰ ਕੌਰ ਗੁਰਾਇਆ

ਕਾਦੀਆਂ, 7 ਅਗਸਤ (ਪ੍ਰਦੀਪ ਸਿੰਘ ਬੇਦੀ)-ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਗੁਰਦਾਸਪੁਰ ਮਹਿਲਾ ਵਿੰਗ ਦੀ ਪ੍ਰਧਾਨ ਸ੍ਰੀਮਤੀ ਕੁਲਵਿੰਦਰ ਕੌਰ ਗੁਰਾਇਆ ਨੇ ਸਮੂਹ ਦੇਸ਼ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਸਮੂਹ ਦੇਸ਼ ...

ਪੂਰੀ ਖ਼ਬਰ »

ਕਿਸਾਨ ਆਗੂ ਗੁਰਪ੍ਰਤਾਪ ਸਿੰਘ ਸਾਥੀਆਂ ਸਮੇਤ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਖ਼ਾਰਜ

ਪੁਰਾਣਾ ਸ਼ਾਲਾ, 7 ਅਗਸਤ (ਗੁਰਵਿੰਦਰ ਸਿੰਘ ਗੋਰਾਇਆ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਸ਼ਹੀਦ ਬੀਬੀ ਸੁੰਦਰੀ ਦੇ ਜ਼ੋਨ ਪ੍ਰਧਾਨ ਰਹੇ ਗੁਰਪ੍ਰਤਾਪ ਸਿੰਘ ਤੇ ਸਾਥੀਆਂ ਦੀਆਂ ਜਥੇਬੰਦੀ ਵਿਰੋਧੀ ਗਤੀਵਿਧੀਆਂ 'ਤੇ ਨੋਟਿਸ ਲੈਂਦਿਆਂ ਜਥੇਬੰਦੀ ਹਾਈਕਮਾਨ ਵਲੋਂ ...

ਪੂਰੀ ਖ਼ਬਰ »

ਕਿਸਾਨ ਆਗੂ ਗੁਰਪ੍ਰਤਾਪ ਸਿੰਘ ਸਾਥੀਆਂ ਸਮੇਤ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਖ਼ਾਰਜ

ਪੁਰਾਣਾ ਸ਼ਾਲਾ, 7 ਅਗਸਤ (ਗੁਰਵਿੰਦਰ ਸਿੰਘ ਗੋਰਾਇਆ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਸ਼ਹੀਦ ਬੀਬੀ ਸੁੰਦਰੀ ਦੇ ਜ਼ੋਨ ਪ੍ਰਧਾਨ ਰਹੇ ਗੁਰਪ੍ਰਤਾਪ ਸਿੰਘ ਤੇ ਸਾਥੀਆਂ ਦੀਆਂ ਜਥੇਬੰਦੀ ਵਿਰੋਧੀ ਗਤੀਵਿਧੀਆਂ 'ਤੇ ਨੋਟਿਸ ਲੈਂਦਿਆਂ ਜਥੇਬੰਦੀ ਹਾਈਕਮਾਨ ਵਲੋਂ ...

ਪੂਰੀ ਖ਼ਬਰ »

ਪਿੰਡ ਗੁੰਨੋਵਾਲ ਸੈਦੋਵਾਲ ਤੋਂ ਕਿਸਾਨ ਵੱਡੀ ਲਾਮਬੰਦੀ ਕਰਕੇ ਐੱਸ.ਡੀ.ਐੱਮ. ਬਟਾਲਾ ਦਫ਼ਤਰ ਧਰਨੇ ਵਿਚ ਹੋਣਗੇ ਸ਼ਾਮਿਲ

ਘੱਲੂਘਾਰਾ ਸਾਹਿਬ, 7 ਅਗਸਤ (ਮਿਨਹਾਸ)-ਇੱਥੋਂ ਨਜ਼ਦੀਕ ਪਿੰਡ ਗੁੰਨੋਪੁਰ ਵਿਖੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ੋਨ ਸ਼ਹੀਦ ਬੀਬੀ ਸੁੰਦਰੀ ਦੇ ਆਗੂਆਂ ਦੀ ਮੀਟਿੰਗ ਪ੍ਰਧਾਨ ਸੁਖਜਿੰਦਰ ਸਿੰਘ ਗਹੋਤ ਦੀ ਅਗਵਾਈ ਵਿਚ ਹੋਈ | ਇਸ ਮੀਟਿੰਗ ਵਿਚ ਪਿੰਡ ...

ਪੂਰੀ ਖ਼ਬਰ »

ਪਠਾਨਕੋਟ ਦੀ ਕਰੈਸ਼ਰ ਇੰਡਸਟਰੀ ਹੋਈ ਬੰਦ-ਚਾਲਕਾਂ ਨੇ ਪ੍ਰਸ਼ਾਸਨ ਦੀ ਬੇਲੋੜੀ ਦਖ਼ਲਅੰਦਾਜ਼ੀ ਨੰੂ ਠਹਿਰਾਇਆ ਜ਼ਿੰਮੇਵਾਰ

ਗੁਰਦਾਸਪੁਰ, 7 ਅਗਸਤ (ਆਰਿਫ਼)-ਪੰਜਾਬ ਅੰਦਰ ਸਥਿਤ ਵੱਖ-ਵੱਖ ਕਰੈਸ਼ਰ ਇੰਡਸਟਰੀਆਂ ਜਾਂ ਤਾਂ ਬੰਦ ਹੋ ਚੁੱਕੀਆਂ ਹਨ ਜਾਂ ਬੰਦ ਹੋ ਰਹੀਆਂ ਹਨ | ਮੌਜੂਦਾ ਸਮੇਂ ਹੁਸ਼ਿਆਰਪੁਰ ਜ਼ਿਲ੍ਹੇ ਦੇ ਕਰੈਸ਼ਰ ਮੰਦੀ ਦੀ ਕਗਾਰ 'ਤੇ ਪਹੁੰਚ ਚੁੱਕੇ ਹਨ, ਉੱਥੇ ਹੁਣ ਪਠਾਨਕੋਟ ਦੀ ...

ਪੂਰੀ ਖ਼ਬਰ »

ਵਾਤਾਵਰਨ ਨੂੰ ਸ਼ੁੱਧ ਰੱਖਣ ਲਈ ਦਿਵਿਆ ਜਯੋਤੀ ਜਾਗਿ੍ਤੀ ਸੰਸਥਾਨ ਵਲੋਂ ਬੂਟੇ ਵੰਡੇ ਗਏ

ਊਧਨਵਾਲ, 7 ਅਗਸਤ (ਪਰਗਟ ਸਿੰਘ)-ਦਿਵਿਆ ਜਯੋਤੀ ਜਾਗਿ੍ਤੀ ਸੰਸਥਾਨ ਦੀ ਸ਼ਾਖਾ ਪਿੰਡ ਹਰਪੁਰਾ ਵਿੱਚ ਵਾਤਾਵਰਣ ਨੂੰ ਸ਼ੁੱਧ ਰੱਖਣ ਲਈ ਸੰਗਤਾਂ ਨੂੰ ਬੂਟੇ ਵੰਡੇ ਗਏ | ਸ਼ਾਖਾ ਦੇ ਕੋਆਰਡੀਨੇਟਰ ਸੁਆਮੀ ਬਲਰਾਮ ਅਤੇ ਸੁਆਮੀ ਧਰਮ ਸਿੰਘ ਨੇ ਕਿਹਾ ਕਿ ਅੱਜ ਸਮੇਂ ਦੀ ਲੋੜ ਬਣ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਪੁਰਾਣਾ ਸ਼ਾਲਾ, 7 ਅਗਸਤ (ਗੁਰਵਿੰਦਰ ਸਿੰਘ ਗੋਰਾਇਆ)-ਜ਼ਿਲ੍ਹਾ ਪੁਲਿਸ ਮੁਖੀ ਦੇ ਨਿਰਦੇਸ਼ਾਂ ਤਹਿਤ ਨਸ਼ਾ ਤਸਕਰਾਂ ਨੰੂ ਨੱਥ ਪਾਉਣ ਲਈ ਸ਼ਾਲਾ ਪੁਲਿਸ ਵੀ ਹਰਕਤ ਵਿਚ ਨਜ਼ਰ ਆ ਰਹੀ ਹੈ, ਜਿਸ ਤਹਿਤ ਸ਼ਾਲਾ ਪੁਲਿਸ ਵਲੋਂ ਨਜਾਇਜ਼ ਸ਼ਰਾਬ ਦਾ ਜ਼ਖ਼ੀਰਾ ਬਰਾਮਦ ਕੀਤਾ ਗਿਆ ...

ਪੂਰੀ ਖ਼ਬਰ »

ਜਗੀਰ ਮਸੀਹ ਵਲੋਂ ਇਸਾਈ ਧਰਮ ਦਾ ਪ੍ਰਚਾਰ ਕਰ ਰਹੀਆਂ ਬੀਬੀਆਂ ਨਾਲ ਕੀਤੀ ਬਦਸਲੂਕੀ ਦੀ ਨਿਖੇਧੀ

ਡੇਰਾ ਬਾਬਾ ਨਾਨਕ, 7 ਅਗਸਤ (ਵਿਜੇ ਸ਼ਰਮਾ)-ਪਿਛਲੇ ਦਿਨੀਂ ਗੁਰਦਾਸਪੁਰ ਵਿਖੇ ਇਸਾਈ ਧਰਮ ਦਾ ਪ੍ਰਚਾਰ ਕਰ ਰਹੀਆਂ ਬੀਬੀਆਂ ਨੂੰ ਨਾਲ ਕੁਝ ਲੋਕਾਂ ਵਲੋਂ ਕੀਤੀ ਗਈ ਬਦਸਲੂਕੀ ਦੀ ਸਖ਼ਤ ਸ਼ਬਦਾਂ 'ਚ ਨਿਖੇਧੀ ਕਰਦਿਆਂ ਪੈਰਿਸ ਚਰਚ ਕਮੇਟੀ ਡੇਰਾ ਬਾਬਾ ਨਾਨਕ ਦੇ ਚੇਅਰਮੈਨ ...

ਪੂਰੀ ਖ਼ਬਰ »

ਆਜ਼ਾਦੀ ਘੁਲਾਟੀਏ ਗੁਰਚਰਨ ਸਿੰਘ ਲਾਧੂਪੁਰ ਦੀ 7ਵੀਂ ਬਰਸੀ 'ਤੇ ਹੋਇਆ ਵਿਸ਼ੇਸ਼ ਸੈਮੀਨਾਰ

ਡੇਹਰੀਵਾਲ ਦਰੋਗਾ, 7 ਅਗਸਤ (ਹਰਦੀਪ ਸਿੰਘ ਸੰਧੂ)-ਕਾਦੀਆਂ ਵਿਧਾਨ ਸਭਾ ਹਲਕੇ ਦੇ ਪਿੰਡ ਲਾਧੂਪੁਰ ਵਿਖੇ ਇਸ ਪਿੰਡ ਨਾਲ ਸੰਬੰਧਤ ਆਜ਼ਾਦੀ ਘੁਲਾਟੀਏ ਬਾਪੂ ਗੁਰਚਰਨ ਸਿੰਘ ਲਾਧੂਪੁਰ ਦੀ 7ਵੀਂ ਬਰਸੀ ਨੂੰ ਸਮਰਪਿਤ ਇਕ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ, ਜਿਸ ਵਿਚ ...

ਪੂਰੀ ਖ਼ਬਰ »

ਪਿੰਡ ਨੌਸ਼ਹਿਰਾ ਵਿਖੇ ਤੀਆਂ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ

ਪੁਰਾਣਾ ਸ਼ਾਲਾ, 7 ਅਗਸਤ (ਅਸ਼ੋਕ ਸ਼ਰਮਾ)-ਪਿੰਡ ਨੌਸ਼ਹਿਰਾ ਵਿਖੇ ਗ੍ਰਾਮ ਪੰਚਾਇਤ ਦੇ ਸਹਿਯੋਗ ਸਰਪੰਚ ਅਮਨਦੀਪ ਕੌਰ ਦੀ ਅਗਵਾਈ ਹੇਠ ਤੀਆਂ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ | ਸਭ ਤੋਂ ਪਹਿਲਾਂ ਨੌਜਵਾਨ ਕੁੜੀਆਂ ਨੇ ਗਿੱਧਾ ਅਤੇ ਬੋਲੀਆਂ ਪਾਈਆਂ ਅਤੇ ਕਸੀਦਾ ...

ਪੂਰੀ ਖ਼ਬਰ »

ਨੰਬਰਦਾਰ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ

ਦੀਨਾਨਗਰ, 7 ਅਗਸਤ (ਸੋਢੀ/ਸੰਧੂ)-ਨੰਬਰਦਾਰ ਵੈਲਫੇਅਰ ਐਸੋਸੀਏਸ਼ਨ ਦੀਨਾਨਗਰ ਦੇ ਅਹੁਦੇਦਾਰਾਂ ਤੇ ਮੈਂਬਰਾਂ ਦੀ ਮੀਟਿੰਗ ਦੀਨਾਨਗਰ ਤਹਿਸੀਲ ਵਿਖੇ ਹੋਈ | ਜਿਸ ਵਿਚ ਦੀਨਾਨਗਰ ਦੇ ਤਹਿਸੀਲਦਾਰ ਪਰਮਪ੍ਰੀਤ ਸਿੰਘ ਗੋਰਾਇਆ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਮੀਟਿੰਗ ...

ਪੂਰੀ ਖ਼ਬਰ »

ਸਪਰਿੰਗ ਫ਼ੀਲਡ ਇੰਟਰਨੈਸ਼ਨਲ ਸਕੂਲ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਗੁਰਦਾਸਪੁਰ, 7 ਅਗਸਤ (ਆਰਿਫ਼)-ਅੱਜ ਗੁਰਦਾਸਪੁਰ ਦੇ ਸਪਰਿੰਗ ਫੀਲਡ ਇੰਟਰਨੈਸ਼ਨਲ ਸਕੂਲ ਵਿਖੇ ਤੀਆਂ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ ਜਿਸ ਵਿਚ ਸਕੂਲ ਦੇ ਸਾਰੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਹਿੱਸਾ ਲਿਆ | ਇਸ ਮੌਕੇ ਬੱਚੇ ਤੇ ਅਧਿਆਪਕ ਪੰਜਾਬੀ ਮੁਟਿਆਰ ...

ਪੂਰੀ ਖ਼ਬਰ »

ਸਰਵਹਿਤਕਾਰੀ ਵਿਦਿਆ ਮੰਦਰ ਦੇ ਬੱਚਿਆਂ ਵਲੋਂ ਲੱਚਰਤਾ, ਹਿੰਸਕ, ਨਸ਼ੇੜੀ ਤੇ ਸੋਸ਼ਲ ਮੀਡੀਏ ਦੇ ਬੁਰੇ ਪ੍ਰਭਾਵਾਂ 'ਤੇ ਸੈਮੀਨਾਰ

ਫਤਹਿਗੜ੍ਹ ਚੂੜੀਆਂ, 7 ਅਗਸਤ (ਹਰਜਿੰਦਰ ਸਿੰਘ ਖਹਿਰਾ)-ਸਰਵਹਿਤਕਾਰੀ ਵਿਦਿਆ ਮੰਦਿਰ ਹਾਈ ਸਕੂਲ ਫਤਹਿਗੜ੍ਹ ਚੂੜੀਆਂ ਵਲੋਂ ਲੱਚਰਤਾ, ਹਿੰਸਕ, ਨਸ਼ੇੜੀ, ਮਾੜੇ ਗੀਤਾਂ, ਫਿਲਮਾਂ ਅਤੇ ਸ਼ੋਸ਼ਲ ਮੀਡੀਆ ਰਾਹੀਂ ਮਾਨਸਿਕਤਾ 'ਤੇ ਪੈ ਰਹੇ ਬੁਰੇ ਪ©ਭਾਵਾਂ ਤੋਂ ਸੁਚੇਤ ਹੋਣ ...

ਪੂਰੀ ਖ਼ਬਰ »

ਜੇਕਰ ਵਿਆਹ ਪੁਰਬ ਤੋਂ ਪਹਿਲਾਂ ਬਟਾਲਾ ਦੀਆਂ ਸੜਕਾਂ ਠੀਕ ਨਾ ਹੋਈਆਂ ਤਾਂ ਨਗਰ ਨਿਗਮ ਦਾ ਕਰਾਂਗੇ ਘਿਰਾਓ : ਜਗਜੋਤ ਸਿੰਘ ਸੰਧੂ

ਬਟਾਲਾ, 7 ਅਗਸਤ (ਹਰਦੇਵ ਸਿੰਘ ਸੰਧੂ)-ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਜਗਤ ਮਾਤਾ ਸੁਲੱਖਣੀ ਜੀ ਦਾ ਵਿਆਹ ਪੁਰਬ ਨੂੰ ਚੰਦ ਦਿਨ ਬਾਕੀ ਰਹਿ ਗਏ ਹਨ ਤੇ ਸ਼ਹਿਰ ਬਟਾਲਾ ਦੀਆਂ ਸੜਕਾਂ ਦਾ ਬਹੁਤ ਮੰਦਾ ਹਾਲ ਹੈ | ਜੇਕਰ ਵਿਆਹ ਪੁਰਬ ਤੋਂ ਪਹਿਲਾਂ ਸ਼ਹਿਰ ਦੀਆਂ ਸੜਕਾਂ ...

ਪੂਰੀ ਖ਼ਬਰ »

ਮੰਗਾਂ ਮੰਨ ਕੇ ਮੁੱਕਰੇ ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ-ਕਾ: ਅਮਰਜੀਤ ਸਿੰਘ ਸੈਣੀ

ਗੁਰਦਾਸਪੁਰ, 7 ਅਗਸਤ (ਭਾਗਦੀਪ ਸਿੰਘ ਗੋਰਾਇਆ)-ਗੌਰਮਿੰਟ ਪੈਨਸ਼ਨਰਜ਼ ਯੂਨੀਅਨ ਪੰਜਾਬ ਦੀ 9 ਜੂਨ ਨੰੂ ਵਿੱਤ ਮੰਤਰੀ ਪੰਜਾਬ ਨਾਲ ਹੋਈ ਮੀਟਿੰਗ ਦੌਰਾਨ ਮੰਨੀਆਂ ਮੰਗਾਂ ਤੋਂ ਮੁਕਰਨ ਦੇ ਦੋਸ਼ ਗੌਰਮਿੰਟ ਪੈਨਸ਼ਨਰਜ਼ ਯੂਨੀਅਨ ਪੰਜਾਬ ਦੇ ਸਕੱਤਰ ਕਾ: ਅਮਰਜੀਤ ਸਿੰਘ ...

ਪੂਰੀ ਖ਼ਬਰ »

ਮੰਗਾਂ ਮੰਨ ਕੇ ਮੁੱਕਰੇ ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ-ਕਾ: ਅਮਰਜੀਤ ਸਿੰਘ ਸੈਣੀ

ਗੁਰਦਾਸਪੁਰ, 7 ਅਗਸਤ (ਭਾਗਦੀਪ ਸਿੰਘ ਗੋਰਾਇਆ)-ਗੌਰਮਿੰਟ ਪੈਨਸ਼ਨਰਜ਼ ਯੂਨੀਅਨ ਪੰਜਾਬ ਦੀ 9 ਜੂਨ ਨੰੂ ਵਿੱਤ ਮੰਤਰੀ ਪੰਜਾਬ ਨਾਲ ਹੋਈ ਮੀਟਿੰਗ ਦੌਰਾਨ ਮੰਨੀਆਂ ਮੰਗਾਂ ਤੋਂ ਮੁਕਰਨ ਦੇ ਦੋਸ਼ ਗੌਰਮਿੰਟ ਪੈਨਸ਼ਨਰਜ਼ ਯੂਨੀਅਨ ਪੰਜਾਬ ਦੇ ਸਕੱਤਰ ਕਾ: ਅਮਰਜੀਤ ਸਿੰਘ ...

ਪੂਰੀ ਖ਼ਬਰ »

ਜਲੰਧਰ ਡੀਪੂ ਦੇ ਬੱਸ ਕੰਡਕਟਰ ਨੇ ਔਰਤ ਨਾਲ ਕੀਤੀ ਬਦਸਲੂਕੀ

ਬਟਾਲਾ, 7 ਅਗਸਤ (ਹਰਦੇਵ ਸਿੰਘ ਸੰਧੂ)-ਜਲੰਧਰ ਤੋਂ ਬਟਾਲਾ ਆ ਰਹੀ ਪੰਜਾਬ ਰੋਡਵੇਜ਼ ਜਲੰਧਰ ਨੰਬਰ ਇਕ ਦੀ ਬੱਸ ਦੇ ਕੰਡਕਟਰ ਵਲੋਂ ਬੱਸ ਵਿਚ ਸਵਾਰ ਇਕ ਔਰਤ ਨਾਲ ਬਦਸਲੂਕੀ ਕਰਨ 'ਤੇ ਬੱਸ 'ਚ ਸਵਾਰ ਸਵਾਰੀਆਂ ਵਲੋਂ ਉਕਤ ਕੰਡਕਟਰ ਉਪਰ ਬਣਦੀ ਕਾਰਵਾਈ ਦੀ ਮੰਗ ਕੀਤੀ | ਇਕੱਤਰ ...

ਪੂਰੀ ਖ਼ਬਰ »

ਬਲਾਕ ਪ੍ਰਧਾਨ ਲਵਪ੍ਰੀਤ ਸਿੰਘ ਖੂਸਰ ਵਲੋਂ ਪਿੰਡ ਨੰਦਿਆਂਵਾਲ ਵਿਖੇ ਹਰਿਆਵਲ ਲਹਿਰ ਦਾ ਆਗਾਜ਼

ਡੇਰਾ ਬਾਬਾ ਨਾਨਕ, 7 ਅਗਸਤ (ਅਵਤਾਰ ਸਿੰਘ ਰੰਧਾਵਾ)- ਵਾਤਾਵਰਣ ਨੂੰ ਹਰਿਆ-ਭਰਿਆ ਬਣਾਉਣ ਦੇ ਮਨਸੂਬੇ ਨਾਲ ਚੱਲ ਰਹੀ ਹਰਿਆਵਲ ਲਹਿਰ ਤਹਿਤ ਹਲਕਾ ਫਤਹਿਗੜ੍ਹ ਚੂੜੀਆਂ ਦੇ ਪਿੰਡਾਂ ਸਮੇਤ ਆਮ ਆਦਮੀ ਪਾਰਟੀ ਦੇ ਲਵਪ੍ਰੀਤ ਸਿੰਘ ਖੂਸਰ ਬਲਾਕ ਪ੍ਰਧਾਨ ਵਲੋਂ ਪਿੰਡ ...

ਪੂਰੀ ਖ਼ਬਰ »

ਦਾ ਮਿਲੇਨੀਅਮ ਸਕੂਲ ਬਟਾਲਾ ਵਲੋਂ ਤੀਆਂ ਦਾ ਤਿਉਹਾਰ ਮਨਾਇਆ

ਬਟਾਲਾ, 7 ਅਗਸਤ (ਕਾਹਲੋਂ)- ਜਲੰਧਰ ਰੋਡ ਸਥਿਤ 'ਦਾ ਮਿਲੇਨੀਅਮ ਸਕੂਲ ਬਟਾਲਾ' ਵਿਚ ਤੀਆਂ ਦਾ ਤਿਉਹਾਰ ਬੜੇ ਚਾਅ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਨੇ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ | ਇਸ ਪ੍ਰੋਗਰਾਮ ਵਿਚ ਵਿਦਿਆਰਥੀਆਂ ਨੇ ਗਿੱਧਾ, ਭੰਗੜਾ, ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ 8 ਨੂੰ ਐੱਸ.ਡੀ.ਐੱਮ. ਬਟਾਲਾ ਦਫ਼ਤਰ ਵਿਖੇ ਲੱਗ ਰਹੇ ਧਰਨੇ ਸੰਬੰਧੀ ਮੀਟਿੰਗ

ਊਧਨਵਾਲ, 7 ਅਗਸਤ (ਪਰਗਟ ਸਿੰਘ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ੋਨ ਬਾਬਾ ਨਾਮਦੇਵ ਜੀ ਅਧੀਨ ਸਮੂਹ ਪੇਂਡੂ ਇਕਾਈਆਂ ਦੀ ਮੀਟਿੰਗ ਗੁਰਦੁਆਰਾ ਪੁਲ ਸੂਏ ਲੱਧਾਮੁੰਡਾ ਵਿਖੇ ਹੋਈ | ਜ਼ੋਨ ਪ੍ਰਧਾਨ ਸਤਨਾਮ ਸਿੰਘ ਮਧਰਾ ਅਤੇ ਪ੍ਰੈੱਸ ਸਕੱਤਰ ਮਨਜਿੰਦਰ ਸਿੰਘ ...

ਪੂਰੀ ਖ਼ਬਰ »

ਪਿੰਡ 'ਚ ਨਸ਼ੇ ਦੇ ਕਾਰੋਬਾਰ ਨੂੰ ਰੋਕਣ ਸੰਬੰਧੀ ਪਿੰਡ ਡੋਗਰ ਦੇ ਵਾਸੀ ਹੋਏ ਪੱਬਾਂ ਭਾਰ

ਫਤਹਿਗੜ੍ਹ ਚੂੜੀਆਂ, 7 ਅਗਸਤ (ਐੱਮ.ਐੱਸ. ਫੁੱਲ)- ਨਜ਼ਦੀਕੀ ਪੈਂਦੇ ਪਿੰਡ ਡੋਗਰ ਵਾਸੀ ਪਿੰਡ 'ਚ ਨਸ਼ਿਆਂ ਦੇ ਕਾਰੋਬਾਰ ਨੂੰ ਰੋਕਣ ਲਈ ਪੱਬਾਂਭਾਰ ਹੋਏ ਦਿਖਾਈ ਦੇ ਰਹੇ ਹਨ | ਇਸ ਸਬੰਧੀ ਪਿੰਡ ਵਾਸੀਆਂ ਦਾ ਇਕ ਵਫਦ ਐਸ.ਐਚ.ਓ. ਪ੍ਰਭਜੋਤ ਸਿੰਘ ਨੂੰ ਮਿਲਿਆ ਤੇ ਪਿੰਡ 'ਚ ਹੋ ...

ਪੂਰੀ ਖ਼ਬਰ »

ਨਵਾਂ ਪੰਜਾਬ ਜਥੇਬੰਦੀ ਨੇ ਬਾਬਾ ਜੀਵਨ ਸਿੰਘ ਜੀ ਦਾ ਜਨਮ ਦਿਹਾੜਾ ਮਨਾਇਆ

ਹਰਚੋਵਾਲ, 7 ਅਗਸਤ (ਰਣਜੋਧ ਸਿੰਘ ਭਾਮ/ਢਿੱਲੋਂ)- ਨਜ਼ਦੀਕੀ ਪਿੰਡ ਨੰਗਲ ਝੌਰ ਵਿਖੇ ਨਵਾਂ ਪੰਜਾਬ ਜਥੇਬੰਦੀ ਵਲੋਂ ਬਾਬਾ ਜੀਵਨ ਸਿੰਘ ਜੀ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਮੌਕੇ ਨਵਾਂ ਪੰਜਾਬ ਜਥੇਬੰਦੀ ਦੇ ਪ੍ਰਧਾਨ ਸਤਨਾਮ ਸਿੰਘ ਉਮਰਪੁਰਾ ਆਪਣੇ ...

ਪੂਰੀ ਖ਼ਬਰ »

ਜ਼ੋਨਲ ਪੱਧਰੀ ਕਬੱਡੀ ਟੂਰਨਾਮੈਂਟ 'ਚ ਸੰਤ ਫਰਾਂਸਿਸ ਕਾਨਵੈਂਟ ਸਕੂਲ ਘਣੀਏ ਕੇ ਬਾਂਗਰ ਨੇ ਜਿੱਤਿਆ ਸੋਨ ਤਗਮਾ

ਅਲੀਵਾਲ, 7 ਅਗਸਤ (ਸੁੱਚਾ ਸਿੰਘ ਬੁੱਲੋਵਾਲ)- ਬੀਤੇ ਦਿਨ ਆਈ.ਸੀ.ਐਸ.ਸੀ. ਬੋਰਡ ਵਲੋਂ ਸੰਤ ਫਰਾਂਸਿਸ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਘਣੀਏ ਕੇ ਬਾਂਗਰ ਵਿਚ ਜ਼ੋਨਲ ਪੱਧਰੀ ਕਬੱਡੀ ਟੂਰਨਾਮੈਂਟ ਕਰਵਾਇਆ ਗਿਆ ਜਿਸ ਵਿਚ ਕਾਨਵੈਂਟ ਸਕੂਲ ਘਣੀਏ ਕੇ ਬਾਂਗਰ ਦੀ ਟੀਮ ਨੇ ...

ਪੂਰੀ ਖ਼ਬਰ »

ਸੰਤ ਜੌਸਫ ਕਾਨਵੈਂਟ ਸਕੂਲ ਨਿੱਕੋਸਰਾਂ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਡੇਰਾ ਬਾਬਾ ਨਾਨਕ, 7 ਅਗਸਤ (ਅਵਤਾਰ ਸਿੰਘ ਰੰਧਾਵਾ)-ਸੰਤ ਯੋਸਫ ਕਾਨਵੈਂਟ ਸਕੂਲ ਨਿੱਕੋਸਰਾਂ ਵਿਖੇ ਤੀਆਂ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਗਿਆ ¢ ਛੋਟੇ ਤੋਂ ਲੈ ਕੇ ਵੱਡੇ ਬੱਚਿਆਂ ਨੇ ਭਾਗ ਲੈ ਕੇ ਭੰਗੜੇ, ਗਿੱਧੇ, ਬੋਲੀਆਂ, ਕਵਿਤਾਵਾਂ ਅਤੇ ਕੋਰੀਓਗ੍ਰਾਫ਼ੀ ਰਾਹੀਂ ...

ਪੂਰੀ ਖ਼ਬਰ »

ਰਾਸ਼ਟਰਮੰਡਲ ਖੇਡਾਂ 'ਚ ਜਿੱਤ ਪ੍ਰਾਪਤ ਕਰਨ ਵਾਲੀ ਹਰਜਿੰਦਰ ਕੌਰ ਹੋਰ ਧੀਆਂ ਨੂੰ ਉਤਸ਼ਾਹਿਤ ਕਰਨ ਵਿਚ ਨਿਭਾਏਗੀ ਅਹਿਮ ਭੂਮਿਕਾ : ਡਾ. ਐੱਸ. ਯੂਸਫ਼/ਡਾ. ਨਿਰਮਲ ਸਿੰਘ

ਧਾਰੀਵਾਲ, 7 ਅਗਸਤ (ਜੇਮਸ ਨਾਹਰ)-ਰਾਸ਼ਟਰ ਮੰਡਲ ਖੇਡਾਂ ਵਿਚ ਪੰਜਾਬ ਦੀ ਨਾਭਾ ਦੇ ਪਿੰਡ ਮੈਹਸ ਨਾਲ ਸਬੰਧਿਤ ਹਰਜਿੰਦਰ ਕੌਰ ਨੇ ਕਲੀਨ ਐਂਡ ਜਰਕ ਵਿਚ ਕਾਂਸੀ ਦਾ ਤਗਮਾ ਜਿੱਤ ਕੇ ਸੂਬੇ ਪੰਜਾਬ ਆਪਣੇ ਮਾਂ-ਬਾਪ ਅਤੇ ਦੇਸ਼ ਦਾ ਨਾਂਅ ਰੌਸ਼ਨ ਕੀਤਾ ਹੈ, ਜਿਸ ਨਾਲ ਇਹ ਧੀ ਦੀ ...

ਪੂਰੀ ਖ਼ਬਰ »

ਨਾਜਾਇਜ਼ ਮਾਈਨਿੰਗ 'ਤੇ ਰੋਕ ਲਗਾਉਣ ਲਈ ਬੀ.ਐੱਸ.ਐੱਫ ਨੇ ਚੁੱਕਿਆ ਕਦਮ

ਬਮਿਆਲ, 7 ਅਗਸਤ (ਰਾਕੇਸ਼ ਸ਼ਰਮਾ)-ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਤੋਂ ਬਾਅਦ ਬੀ.ਐੱਸ.ਐਫ ਵਲੋਂ ਸਰਹੱਦੀ ਖੇਤਰ ਵਿਚ ਹੋ ਰਹੀ ਨਜਾਇਜ਼ ਮਾਈਨਿੰਗ ਨੰੂ ਰੋਕਣ ਲਈ ਯਤਨ ਸ਼ੁਰੂ ਕਰ ਦਿੱਤੇ ਹਨ | ਬੀਤੀ ਰਾਤ ਬਮਿਆਲ ਨਜ਼ਦੀਕ 1 ਵਜੇ ਦੇ ਕਰੀਬ ਬੀ.ਐੱਸ.ਐਫ ਦੇ ...

ਪੂਰੀ ਖ਼ਬਰ »

ਰਾਤ ਹੁੰਦਿਆਂ ਹੀ ਰੱਬ ਆਸਰੇ ਹੁੰਦੀ ਹੈ ਸ਼ਹਿਰ ਦੀ ਸੁਰੱਖਿਆ

ਗੁਰਦਾਸਪੁਰ, 7 ਅਗਸਤ (ਪੰਕਜ ਸ਼ਰਮਾ/ਗੁਰਪ੍ਰਤਾਪ ਸਿੰਘ)-ਪੰਜਾਬ ਅੰਦਰ ਵਧ ਰਹੇ ਗੈਂਗਸਟਰਵਾਦ ਅਤੇ ਆਏ ਦਿਨ ਹੋ ਰਹੀਆਂ ਲੁੱਟਾਂ ਖੋਹਾਂ ਹੋਣ ਦੇ ਬਾਵਜੂਦ ਗੁਰਦਾਸਪੁਰ ਪੁਲਿਸ ਸੁਰੱਖਿਆ ਦੇ ਮੱਦੇਨਜ਼ਰ ਕੋਈ ਗੰਭੀਰਤਾ ਦਿਖਾਉਂਦੀ ਦਿਖਾਈ ਨਹੀਂ ਦੇ ਰਹੀ | ਰਾਤ 10 ਵਜੇ ...

ਪੂਰੀ ਖ਼ਬਰ »

ਬੱਸ ਤੋਂ ਉਤਰਨ ਸਮੇਂ ਡਿਗਣ ਕਾਰਨ ਔਰਤ ਦੀ ਮੌਤ, ਡਰਾਈਵਰ ਖ਼ਿਲਾਫ਼ ਮਾਮਲਾ ਦਰਜ

ਸ਼ਾਹਪੁਰ ਕੰਢੀ, 7 ਅਗਸਤ (ਰਣਜੀਤ ਸਿੰਘ)-ਬੱਸ ਤੋਂ ਉੱਤਰਨ ਸਮੇਂ ਡਿਗਣ ਕਾਰਨ ਇਕ ਔਰਤ ਦੀ ਮੌਤ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ | ਇਸ ਸਬੰਧੀ ਵਿਕਰਾਂਤ ਪੁੱਤਰ ਸਵ: ਰਤਨ ਵਾਸੀ ਪਿੰਡ ਚਿੰਬੜ ਨੇ ਥਾਣਾ ਸ਼ਾਹਪੁਰ ਕੰਢੀ ਅਧੀਨ ਪੈਂਦੀ ਮਾਮੂਨ ਚੌਕੀ ਵਿਖੇ ਸ਼ਿਕਾਇਤ ਦਰਜ ...

ਪੂਰੀ ਖ਼ਬਰ »

ਜੀ.ਓ.ਜੀ ਮੈਂਬਰ ਨੇ ਅਵਾਰਾ ਪਸ਼ੂਆਂ ਨੰੂ ਗਊਸ਼ਾਲਾ 'ਚ ਦਿਵਾਇਆ ਆਸਰਾ

ਧਾਰ ਕਲਾਂ, 7 ਅਗਸਤ (ਨਰੇਸ਼ ਪਠਾਨੀਆ)-ਜੀ.ਓ.ਜੀ ਮੈਂਬਰ ਦੇਵ ਰਾਜ ਸ਼ਰਮਾ ਵਲੋਂ 7 ਆਵਾਰਾ ਪਸ਼ੂਆਂ ਨੰੂ ਪਿੰਡ ਦੇ ਲੋਕਾਂ ਦੇ ਸਹਿਯੋਗ ਨਾਲ ਗਊਸ਼ਾਲਾ ਡੇਅਰੀਵਾਲ ਸਰਨਾ ਵਿਖੇ ਆਸਰਾ ਦਿਵਾਇਆ ਗਿਆ | ਉਨ੍ਹਾਂ ਨੇ ਲੋਕਾਂ ਨੰੂ ਅਪੀਲ ਕੀਤੀ ਕਿ ਪਸ਼ੂਆਂ ਨੰੂ ਆਵਾਰਾ ਨਾ ਛੱਡਣ, ...

ਪੂਰੀ ਖ਼ਬਰ »

ਸਰਬੱਤ ਖ਼ਾਲਸਾ ਸੰਸਥਾ ਵਲੋਂ ਗੁਰਮਤਿ ਸਮਾਗਮ

ਪਠਾਨਕੋਟ, 7 ਅਗਸਤ (ਸੰਧੂ)-ਸਰਬੱਤ ਖ਼ਾਲਸਾ ਸੰਸਥਾ ਵਲੋਂ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲ੍ਹਾਟੀ ਦੀ ਦੇਖਰੇਖ ਹੇਠ ਗੁਰਦੁਆਰਾ ਗੁਰੂ ਗੋਬਿੰਦ ਸਿੰਘ ਗਰ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ | ਜਿਸ ਵਿਚ ਪੰਥ ਪ੍ਰਸਿੱਧ ਕਥਾਵਾਚਕ ਤੇ ਪ੍ਰਚਾਰਕ ਭਾਈ ...

ਪੂਰੀ ਖ਼ਬਰ »

ਹਿੰਦੂ ਕੋਆਪ੍ਰੇਟਿਵ ਬੈਂਕ ਦੇ ਡਾਇਰੈਕਟਰ ਸਤੀਸ਼ ਮਹਿੰਦਰੂ ਦਾ ਸਨਮਾਨ

ਪਠਾਨਕੋਟ, 7 ਅਗਸਤ (ਸੰਧੂ)-ਲਾਇਨਜ਼ ਕਲੱਬ ਜ਼ਿਲ੍ਹਾ 321 ਡੀ ਵਲੋਂ ਜ਼ੋਨ ਚੇਅਰਮੈਨ ਰਾਜੀਵ ਖੋਸਲਾ ਦੀ ਅਗਵਾਈ ਹੇਠ ਕਲੱਬ ਦੇ ਸਾਬਕਾ ਜ਼ਿਲ੍ਹਾ ਗਵਰਨਰ ਸਤੀਸ਼ ਮਹਿੰਦਰੂ ਨੰੂ ਹਿੰਦੂ ਕੋਆਪ੍ਰੇਟਿਵ ਬੈਂਕ ਦਾ ਡਾਇਰੈਕਟਰ ਨਿਯੁਕਤ ਹੋਣ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਆਜ਼ਾਦੀ ਦੀ 75ਵੀਂ ਵਰੇ੍ਹਗੰਢ 'ਤੇ 'ਆਪ' ਵਲੋਂ ਮੁਹੱਲਾ ਕਲੀਨਿਕ ਖੋਲ੍ਹਣਾ ਸ਼ਲਾਘਾਯੋਗ-ਸੌਰਭ ਬਹਿਲ

ਪਠਾਨਕੋਟ, 7 ਅਗਸਤ (ਸੰਧੂ)-ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਸੂਬੇ ਦੀ ਜਨਤਾ ਦੀ ਭਲਾਈ ਲਈ ਵੱਡੇ ਤੇ ਇਤਿਹਾਸਿਕ ਫ਼ੈਸਲੇ ਲੈ ਰਹੀ ਹੈ ਅਤੇ ਸੂਬਾ ਸਰਕਾਰ ਵਲੋਂ ਸੂਬੇ ਦੀ ਆਮ ਜਨਤਾ ਦੀ ਸਹੂਲਤ ਲਈ ਆਜ਼ਾਦੀ ਦੀ 75ਵੀਂ ਵਰੇ੍ਹਗੰਢ 'ਤੇ ਸੂਬੇ ਅੰਦਰ ਮੁਹੱਲਾ ...

ਪੂਰੀ ਖ਼ਬਰ »

ਆਜ਼ਾਦੀ ਦੀ 75ਵੀਂ ਵਰੇ੍ਹਗੰਢ 'ਤੇ 'ਆਪ' ਵਲੋਂ ਮੁਹੱਲਾ ਕਲੀਨਿਕ ਖੋਲ੍ਹਣਾ ਸ਼ਲਾਘਾਯੋਗ-ਸੌਰਭ ਬਹਿਲ

ਪਠਾਨਕੋਟ, 7 ਅਗਸਤ (ਸੰਧੂ)-ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਸੂਬੇ ਦੀ ਜਨਤਾ ਦੀ ਭਲਾਈ ਲਈ ਵੱਡੇ ਤੇ ਇਤਿਹਾਸਿਕ ਫ਼ੈਸਲੇ ਲੈ ਰਹੀ ਹੈ ਅਤੇ ਸੂਬਾ ਸਰਕਾਰ ਵਲੋਂ ਸੂਬੇ ਦੀ ਆਮ ਜਨਤਾ ਦੀ ਸਹੂਲਤ ਲਈ ਆਜ਼ਾਦੀ ਦੀ 75ਵੀਂ ਵਰੇ੍ਹਗੰਢ 'ਤੇ ਸੂਬੇ ਅੰਦਰ ਮੁਹੱਲਾ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਇੰਟਰਨੈਸ਼ਨਲ ਵਲੋਂ ਐੱਸ.ਕੇ ਪੁੰਜ ਨਾਲ ਮੀਟਿੰਗ

ਪਠਾਨਕੋਟ, 7 ਜੁਲਾਈ (ਸੰਧੂ)-ਲਾਇਨਜ਼ ਕਲੱਬ ਇੰਟਰਨੈਸ਼ਨਲ ਦੇ ਡਿ੍ਸਟਿ੍ਕ 321-ਡੀ ਰੀਜ਼ਨ-17 ਦੇ ਰੀਜ਼ਨ ਚੇਅਰਮੈਨ ਏ.ਪੀ.ਐਸ ਬੰਮਰਾਹ ਅਤੇ ਰੀਜ਼ਨ ਦੇ ਮੁੱਖ ਸਲਾਹਕਾਰ ਅਸ਼ੋਕ ਗੁਪਤਾ ਵਲੋਂ ਸਾਬਕਾ ਜ਼ਿਲ੍ਹਾ ਗਵਰਨਰ ਲਾਈਨ ਇੰਜੀਨੀਅਰ ਐਸ.ਕੇ ਪੁੰਜ ਨਾਲ ਮੀਟਿੰਗ ਕੀਤੀ ਗਈ | ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਨੰੂ ਬਚਾਉਣ ਲਈ ਸੁਖਬੀਰ ਸਿੰਘ ਬਾਦਲ ਦੇਣ ਅਸਤੀਫ਼ਾ-ਜਸਵੰਤ ਸਿੰਘ ਰਾਣੀਪੁਰ

ਪਠਾਨਕੋਟ, 7 ਅਗਸਤ (ਸੰਧੂ)-ਸ਼ੋ੍ਰਮਣੀ ਅਕਾਲੀ ਦਲ ਦੀ ਲਗਾਤਾਰ ਵਿਧਾਨ ਸਭਾ ਅਤੇ ਸੰਗਰੂਰ ਉਪ ਚੋਣਾਂ ਵਿਚ ਨਾਮੋਸ਼ੀ ਭਰੀ ਹਾਰ ਤੋਂ ਬਾਅਦ ਪਾਰਟੀ ਅੰਦਰ ਉੱਠੀ ਬਗ਼ਾਵਤ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀਆਂ ਗ਼ਲਤ ਨੀਤੀਆਂ ਦਾ ਨਤੀਜਾ ਹੈ, ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਨੰੂ ਬਚਾਉਣ ਲਈ ਸੁਖਬੀਰ ਸਿੰਘ ਬਾਦਲ ਦੇਣ ਅਸਤੀਫ਼ਾ-ਜਸਵੰਤ ਸਿੰਘ ਰਾਣੀਪੁਰ

ਪਠਾਨਕੋਟ, 7 ਅਗਸਤ (ਸੰਧੂ)-ਸ਼ੋ੍ਰਮਣੀ ਅਕਾਲੀ ਦਲ ਦੀ ਲਗਾਤਾਰ ਵਿਧਾਨ ਸਭਾ ਅਤੇ ਸੰਗਰੂਰ ਉਪ ਚੋਣਾਂ ਵਿਚ ਨਾਮੋਸ਼ੀ ਭਰੀ ਹਾਰ ਤੋਂ ਬਾਅਦ ਪਾਰਟੀ ਅੰਦਰ ਉੱਠੀ ਬਗ਼ਾਵਤ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀਆਂ ਗ਼ਲਤ ਨੀਤੀਆਂ ਦਾ ਨਤੀਜਾ ਹੈ, ...

ਪੂਰੀ ਖ਼ਬਰ »

ਨੰਬਰਦਾਰ ਵੈੱਲਫੇਅਰ ਸੁਸਾਇਟੀ ਦੀ ਹੋਈ ਮੀਟਿੰਗ

ਪਠਾਨਕੋਟ, 7 ਅਗਸਤ (ਸੰਧੂ)-ਜ਼ਿਲ੍ਹਾ ਪਠਾਨਕੋਟ ਨੰਬਰਦਾਰ ਯੂਨੀਅਨ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਚਰਨਦਾਸ ਦੀ ਪ੍ਰਧਾਨਗੀ ਹੇਠ ਤਹਿਸੀਲ ਕੰਪਲੈਕਸ ਵਿਖੇ ਹੋਈ | ਜਿਸ ਵਿਚ ਜ਼ਿਲ੍ਹਾ ਜਨਰਲ ਸਕੱਤਰ ਮਹਿੰਦਰਪਾਲ ਕਾਹਨਪੁਰ, ਤਹਿਸੀਲ ਪ੍ਰਧਾਨ ਬੂਟਾ ਸਿੰਘ, ਜ਼ਿਲ੍ਹਾ ...

ਪੂਰੀ ਖ਼ਬਰ »

ਚੋਰੀ ਦੀ ਵਾਰਦਾਤ 'ਚ ਨਾਮਜ਼ਦ ਵਿਅਕਤੀ ਚੜਿ੍ਹਆ ਪੁਲਿਸ ਅੜਿੱਕੇ

ਪੁਰਾਣਾ ਸ਼ਾਲਾ, 7 ਅਗਸਤ (ਗੁਰਵਿੰਦਰ ਸਿੰਘ ਗੋਰਾਇਆ)-ਸਥਾਨਕ ਕਸਬੇ ਅੰਦਰ ਇਕ ਪਰਿਵਾਰ ਦੀ ਗੈਰ ਹਾਜ਼ਰੀ ਵਿਚ ਲੰਘੀ 25-26 ਜੁਲਾਈ ਦੀ ਦਰਮਿਆਨੀ ਰਾਤ ਨੰੂ ਇਕ ਘਰ ਵਿਚ ਸੰਨ ਲਗਾ ਕੇ ਚੋਰਾਂ ਵਲੋਂ ਚੋਰੀ ਦੀ ਵਾਰਦਾਤ ਨੰੂ ਅੰਜਾਮ ਦਿੱਤਾ ਗਿਆ ਸੀ | ਜਿਸ ਦੌਰਾਨ ਚੋਰੀ ਹੋਏ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜ਼ੋਨ ਅੱਚਲ ਸਾਹਿਬ ਵਲੋਂ ਪੱਕੇ ਧਰਨੇ ਸੰਬੰਧੀ ਵਿਸ਼ੇਸ਼ ਮੀਟਿੰਗ

ਅੱਚਲ ਸਾਹਿਬ, 7 ਅਗਸਤ (ਗੁਰਚਰਨ ਸਿੰਘ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜ਼ੋਨ ਅੱਚਲ ਸਾਹਿਬ ਵਲੋਂ ਪੱਕੇ ਧਰਨੇ ਸਬੰਧੀ ਵਿਸ਼ੇਸ਼ ਮੀਟਿੰਗ ਅੰਮੋਨੰਗਲ ਦੇ ਗੁਰਦੁਆਰਾ ਸਾਹਿਬ ਵਿਖੇ ਪ੍ਰਧਾਨ ਭਜਨ ਸਿੰਘ ਵੈਰੋਨੰਗਲ ਦੀ ਅਗਵਾਈ ਵਿਚ ਹੋਈ | ਪ੍ਰਧਾਨ ਵੈਰੋਨੰਗਲ ਨੇ ਕਿਹਾ ...

ਪੂਰੀ ਖ਼ਬਰ »

ਵਿਆਹ ਪੁਰਬ 3 ਨੂੰ , ਬਟਾਲਾ ਦੀਆਂ ਸੜਕਾਂ ਦੀ ਹਾਲਤ ਹੋਈ ਬਦ ਤੋਂ ਬਦਤਰ

ਬਟਾਲਾ, 7 ਅਗਸਤ (ਬੁੱਟਰ)-ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ 3 ਸਤੰਬਰ ਨੂੰ ਮਨਾਇਆ ਜਾ ਰਿਹਾ ਹੈ, ਜਿਸ ਵਿਚ ਦੇਸ਼-ਵਿਦੇਸ਼ ਤੋਂ ਲੱਖਾਂ ਸੰਗਤਾਂ ਨਤਮਸਤਕ ਹੁੰਦੀਆਂ ਹਨ | ਇਸ ਸਾਲਾਨਾ ਜੋੜ ਮੇਲੇ ਨੂੰ ਇਕ ਮਹੀਨੇ ਤੋਂ ਵੀ ਘੱਟ ਸਮਾਂ ਰਹਿ ਗਿਆ ਹੈ, ਪਰ ਬਟਾਲਾ ਦੀਆਂ ...

ਪੂਰੀ ਖ਼ਬਰ »

ਸਰਕਾਰੀ ਮੁਲਾਜ਼ਮ 'ਤੇ ਸਰਕਾਰੀ ਕਾਲੋਨੀ 'ਚੋਂ ਇੱਟਾਂ ਘਰ ਲਿਜਾਣ ਦੇ ਲਗਾਏ ਦੋਸ਼

ਕਾਦੀਆਂ, 7 ਅਗਸਤ (ਯਾਦਵਿੰਦਰ ਸਿੰਘ)-ਪੁਲਿਸ ਥਾਣਾ ਕਾਦੀਆਂ ਅਧੀਨ ਪੈਂਦੇ ਪਿੰਡ ਕੋਟ ਟੋਡਰ ਮੱਲ ਅੰਦਰ ਸਰਕਾਰੀ ਕਾਲੋਨੀ 'ਚੋਂ ਇੱਟਾਂ ਘਰ ਲਿਜਾਣ 'ਤੇ ਇਕ ਵਿਅਕਤੀ ਦੇ ਖ਼ਿਲਾਫ਼ ਪੁਲਿਸ ਨੂੰ ਸ਼ਿਕਾਇਤ ਦੇ ਕੇ ਕਾਰਵਾਈ ਦੀ ਮੰਗ ਕੀਤੀ ਗਈ | ਪੁਲਿਸ ਨੂੰ ਦਿੱਤੀ ਸ਼ਿਕਾਇਤ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX