ਤਾਜਾ ਖ਼ਬਰਾਂ


ਦਿੱਲੀ : ਦੁਬਈ ਤੋਂ ਆਏ 94.8 ਲੱਖ ਰੁਪਏ ਦੀ ਕੀਮਤ ਦੇ 1849 ਗ੍ਰਾਮ ਸੋਨੇ ਦੇ ਗਹਿਣੇ ਕਸਟਮਜ਼ ਨੇ ਕੀਤੇ ਬਰਾਮਦ
. . .  3 minutes ago
ਨਸ਼ੇ ’ਚ ਟੱਲੀ ਹੋਏ ਡਰਾਈਵਰ ਨੇ ਛੋਟਾ ਹਾਥੀ ਦੁਕਾਨ ’ਚ ਵਾੜਿਆ, ਕਈ ਜ਼ਖ਼ਮੀ
. . .  9 minutes ago
ਸੁਲਤਾਨਵਿੰਡ , 27 ਨਵੰਬਰ (ਗੁਰਨਾਮ ਸਿੰਘ ਬੁੱਟਰ) -ਪਿੰਡ ਸੁਲਤਾਨਵਿੰਡ ਦੇ ਮੇਨ ਬਾਜ਼ਾਰ ਸਥਿਤ ਅੱਜ ਉਸ ਵੇਲੇ ਚੀਕ ਚਿਹਾੜਾ ਪੈ ਗਿਆ ਜਦੋ ਨਸ਼ੇ ’ਚ ਟੱਲੀ ਹੋਏ ਛੋਟਾ ਹਾਥੀ ਡਰਾਈਵਰ ਅਤੇ ਉਸ ਦੇ ਸਾਥੀਆਂ ਨੇ ਕਰਿਆਨੇ ...
ਅੱਤਵਾਦ ਕਾਂਗਰਸ ਲਈ ਵੋਟ ਬੈਂਕ ਹੈ : ਪ੍ਰਧਾਨ ਮੰਤਰੀ ਮੋਦੀ ਗੁਜਰਾਤ 'ਚ
. . .  31 minutes ago
ਸ਼੍ਰੋਮਣੀ ਅਕਾਲੀ ਦਲ ਹਰਿਆਣਾ ਸਟੇਟ ਅਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸਾਂਝੇ ਤੌਰ ‘ਤੇ ਕੰਮ ਕਰਨਗੇ – ਜਥੇਦਾਰ ਦਾਦੂਵਾਲ
. . .  about 2 hours ago
ਕਰਨਾਲ, 27 ਨਵੰਬਰ ( ਗੁਰਮੀਤ ਸਿੰਘ ਸੱਗੂ )- ਸ਼੍ਰੋਮਣੀ ਅਕਾਲੀ ਦਲ ਹਰਿਆਣਾ ਸਟੇਟ ਅਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਭਵਿੱਖ ਅੰਦਰ ਸਾਂਝੇ ਤੌਰ ‘ਤੇ ਕੰਮ ਕਰਨਗੇ । ਇਹ ਪ੍ਰਗਟਾਵਾ ਹਰਿਆਣਾ ...
ਕਾਂਗਰਸ ਦੀ ‘ਭਾਰਤ ਜੋੜੋ ਯਾਤਰਾ’ ਆਗਾਮੀ ਲੋਕ ਸਭਾ ਚੋਣਾਂ ਲਈ ਨਹੀਂ ਸਗੋਂ ਫੁੱਟ ਪਾਊ ਤਾਕਤਾਂ ਵਿਰੁੱਧ ਲੋਕਾਂ ਨੂੰ ਇਕਜੁੱਟ ਕਰਨ ਲਈ ਹੈ - ਮਲਿਕਅਰਜੁਨ ਖੜਗੇ
. . .  about 2 hours ago
ਪੰਜਾਬ ਸਰਕਾਰ ਵਲੋਂ ਗੰਨਾ ਮਿੱਲ ਫਗਵਾੜਾ ਨੂੰ ਚਲਾਉਣ ਦੀ ਪ੍ਰਵਾਨਗੀ, ਨੋਟੀਫਿਕੇਸ਼ਨ ਜਾਰੀ
. . .  about 3 hours ago
ਚੰਡੀਗੜ੍ਹ, 27 ਨਵੰਬਰ-ਪੰਜਾਬ ਸਰਕਾਰ ਨੇ ਅੱਜ ਗੋਲਡਨ ਸੰਧਰ ਮਿੱਲਜ਼ ਲਿਮਟਿਡ, ਫਗਵਾੜਾ ਨੂੰ 20 ਫ਼ਰਵਰੀ, 2023 ਤੱਕ ਚਲਾਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ । ਵਰਣਨਯੋਗ ਹੈ ਕਿ ਇਹ ਪ੍ਰਵਾਨਗੀ ਮੁੱਖ ...
ਬੈਂਗਲੁਰੂ-ਹਾਵੜਾ ਐਕਸਪ੍ਰੈਸ ਟਰੇਨ ਦੇ ਇਕ ਡੱਬੇ ਵਿਚ ਅੱਗ ਲੱਗ ਗਈ
. . .  about 4 hours ago
ਆਂਧਰਾ ਪ੍ਰਦੇਸ਼, 27 ਨਵੰਬਰ - ਚਿਤੂਰ 'ਚ ਬੈਂਗਲੁਰੂ -ਹਾਵੜਾ ਐਕਸਪ੍ਰੈਸ ਟਰੇਨ ਦੇ ਡੱਬੇ ਨੂੰ ਅੱਗ ਲੱਗਣ ਤੋਂ ਬਾਅਦ ਸਥਾਨਕ ਪੁਲਿਸ ਮੁਸਾਫ਼ਰਾਂ ਨੂੰ ਬਚਾਉਣ ਲਈ ਪਹੁੰਚ ਗਈ । ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ...
ਹੁਸ਼ਿਆਰਪੁਰ ਫੇਰੀ ਦੌਰਾਨ ਕਿਸਾਨਾਂ ਵਲੋਂ ਮੁੱਖ ਮੰਤਰੀ ਦਾ ਵਿਰੋਧ
. . .  about 4 hours ago
ਹੁਸ਼ਿਆਰਪੁਰ, 27 ਨਵੰਬਰ (ਬਲਜਿੰਦਰਪਾਲ ਸਿੰਘ)- ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਹੁਸ਼ਿਆਰਪੁਰ ਫੇਰੀ ਸਮੇਂ ਉਨ੍ਹਾਂ ਨੂੰ ਵੱਖ-ਵੱਖ ਕਿਸਾਨ ਜਥੇਬੰਦੀਆਂ ਦੀ ਅਗਵਾਈ ’ਚ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ ...
ਰਾਹੁਲ ਗਾਂਧੀ 'ਤੇ ਦੋਸ਼ ਲਗਾਉਣ 'ਚ ਰੁੱਝੀ ਭਾਜਪਾ-ਵੇਣੂਗੋਪਾਲ
. . .  about 4 hours ago
ਇੰਦੌਰ, 27 ਨਵੰਬਰ -'ਭਾਰਤ ਜੋੜੋ ਯਾਤਰਾ' ਦੇ ਵਿਰੁੱਧ "ਕੁਝ ਕਾਢ ਕੱਢਣ ਦੀ ਕੋਸ਼ਿਸ਼" ਕਰਨ ਲਈ ਭਾਜਪਾ ਦੀ ਨਿੰਦਾ ਕਰਦੇ ਹੋਏ, ਕਾਂਗਰਸ ਦੇ ਜਨਰਲ ਸਕੱਤਰ-ਸੰਗਠਨ ਕੇਸੀ ਵੇਣੂਗੋਪਾਲ ਨੇ ਪਾਰਟੀ...
ਜੰਮੂ-ਕਸ਼ਮੀਰ ਅਤੇ ਹਰਿਆਣਾ ਸਰਕਾਰ ਵਿਚਕਾਰ ਸਹਿਮਤੀ ਪੱਤਰ 'ਤੇ ਹਸਤਾਖਰ
. . .  about 4 hours ago
ਕਟੜਾ, 27 ਨਵੰਬਰ-ਜੰਮੂ-ਕਸ਼ਮੀਰ ਅਤੇ ਹਰਿਆਣਾ ਸਰਕਾਰ ਵਿਚਕਾਰ ਸਹਿਮਤੀ ਪੱਤਰ 'ਤੇ ਹਸਤਾਖਰ ਹੋਏ ਹਨ। ਇਸ ਸੰਬੰਧੀ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਜੰਮੂ-ਕਸ਼ਮੀਰ ਨੂੰ ਪਹਿਲਾਂ ਵੀ ਬਹੁਤ...
ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਭਾਰਤ-ਪਾਕਿ ਸਰਹੱਦ ਨਜ਼ਦੀਕ ਵਿਭਾਗ ਦੀ ਬੰਜਰ ਹੋ ਰਹੀ ਜ਼ਮੀਨ ਦਾ ਲਿਆ ਜਾਇਜ਼ਾ
. . .  about 5 hours ago
ਲੋਪੋਕੇ/ਅਜਨਾਲਾ 27 ਨਵੰਬਰ (ਗੁਰਵਿੰਦਰ ਸਿੰਘ ਕਲਸੀ, ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅੱਜ ਭਾਰਤ ਪਾਕਿਸਤਾਨ ਸਰਹੱਦ ਦੇ ਨੇੜੇ ਕੰਡਿਆਲੀ ਤਾਰ ਤੋਂ ਪਾਰ ਭਾਰਤ ਵਾਲੇ ਪਾਸੇ ਵਿਭਾਗ ਦੀ ਬੰਜਰ ਹੋ ਰਹੀ 700 ਏਕੜ ਜ਼ਮੀਨ ਦਾ ਅਧਿਕਾਰੀਆਂ...
ਪਾਕਿਸਤਾਨ ਤੋਂ ਡਰੋਨ ਰਸਤੇ ਭਾਰਤ ਆਏ 8 ਪਿਸਟਲ,ਦੋ ਕਿੱਲੋ ਹੈਰੋਇਨ, 14 ਮੈਗਜ਼ੀਨ ਅਤੇ 68 ਰਾਊਂਡ ਪੁਲਿਸ ਨੇ ਕੀਤੇ ਬਰਾਮਦ
. . .  about 5 hours ago
ਅਟਾਰੀ,27 ਨਵੰਬਰ (ਗੁਰਦੀਪ ਸਿੰਘ ਅਟਾਰੀ)-ਪਾਕਿਸਤਾਨ ਤੋਂ ਡਰੋਨ ਰਸਤੇ ਭਾਰਤ ਆਏ 8 ਪਿਸਟਲ, ਦੋ ਕਿੱਲੋ ਹੈਰੋਇਨ, 14 ਮੈਗਜ਼ੀਨ ਅਤੇ 68 ਰਾਊਂਡ ਪੁਲਿਸ ਨੇ ਬਰਾਮਦ ਕਰ ਕੇ ਵੱਡੀ ਸਫ਼ਲਤਾ ਪ੍ਰਾਪਤ ਕੀਤੀ ਹੈ। ਐੱਸ.ਟੀ.ਐੱਫ਼. ਨੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਦੀ ਪਛਾਣ...
ਮੁੱਖ ਮੰਤਰੀ ਨੇ ਕਪੂਰਥਲਾ 'ਚ ਬਣਨ ਵਾਲੇ ਮੈਡੀਕਲ ਕਾਲਜ ਦੀ ਜ਼ਮੀਨ ਤੇ ਨਕਸ਼ੇ ਦਾ ਕੀਤਾ ਨਿਰੀਖਣ
. . .  about 5 hours ago
ਕਪੂਰਥਲਾ, 27 ਨਵੰਬਰ (ਅਮਰਜੀਤ ਕੋਮਲ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਪੂਰਥਲਾ ਵਿਚ 428.59 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਮੈਡੀਕਲ ਕਾਲਜ ਵਾਲੀ ਜ਼ਮੀਨ ਤੇ ਨਕਸ਼ੇ ਦਾ ਨਿਰੀਖਣ ਕੀਤਾ। ਉਨ੍ਹਾਂ ਅਧਿਕਾਰੀਆਂ ਨਾਲ ਮੈਡੀਕਲ ਕਾਲਜ ਬਣਾਉਣ ਤੇ ਸਿਵਲ ਹਸਪਤਾਲ ਨੂੰ ਅਪਗਰੇਡ ਕਰਨ ਸੰਬੰਧੀ ਵਿਚਾਰ ਵਟਾਂਦਰਾ...
ਐਸ.ਟੀ.ਐਫ. ਵਲੋਂ 2 ਕਿੱਲੋ ਤੋਂ ਵੱਧ ਹੈਰੋਇਨ ਅਤੇ ਹਥਿਆਰਾਂ ਸਮੇਤ ਇਕ ਗ੍ਰਿਫ਼ਤਾਰ
. . .  about 5 hours ago
ਅੰਮ੍ਰਿਤਸਰ, 27 ਨਵੰਬਰ (ਗਗਨਦੀਪ ਸ਼ਰਮਾ)-ਨਸ਼ਾ ਅਤੇ ਨਾਜਾਇਜ਼ ਹਥਿਆਰਾਂ ਦੀ ਤਸਕਰੀ ਕਰਨ ਵਾਲਿਆਂ ਦੇ ਨੈਟਵਰਕ ਨੂੰ ਖ਼ਤਮ ਕਰਨ ਲਈ ਵਿੱਢੀ ਗਈ ਮੁਹਿੰਮ ਦੇ ਤਹਿਤ ਐਸ.ਟੀ.ਐਫ. ਵਲੋਂ 2 ਕਿੱਲੋ ਤੋਂ ਵਧੇਰੇ ਹੈਰੋਇਨ ਅਤੇ 8 ਪਿਸਤੌਲਾਂ ਸਮੇਤ ਇਕ ਵਿਅਕਤੀ ਨੂੰ ਗ੍ਰਿਫਤਾਰ...
ਪੰਜਾਬ ਸਰਕਾਰ ਵਲੋਂ 22 ਆਈ.ਏ.ਐੱਸ ਤੇ 10 ਪੀ.ਸੀ.ਐੱਸ. ਅਧਿਕਾਰੀਆਂ ਦੇ ਤਬਾਦਲੇ
. . .  about 4 hours ago
ਚੰਡੀਗੜ੍ਹ, 27 ਨਵੰਬਰ-ਪੰਜਾਬ ਸਰਕਾਰ ਵਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ ਕਰਦੇ ਹੋਏ 22 ਆਈ.ਏ.ਐੱਸ ਤੇ 10 ਪੀ.ਸੀ.ਐੱਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ...
ਦਰਦਨਾਕ ਰੇਲ ਹਾਦਸੇ ਵਿੱਚ ਤਿੰਨ ਮਾਸੂਮ ਬੱਚਿਆਂ ਦੀ ਮੌਤ
. . .  about 6 hours ago
ਕੀਰਤਪੁਰ ਸਾਹਿਬ, 27 ਨਵੰਬਰ (ਬੀਰ ਅੰਮ੍ਰਿਤਪਾਲ ਸਿੰਘ ਸੰਨੀ)-ਅੱਜ ਸਵੇਰੇ ਕੀਰਤਪੁਰ ਸਾਹਿਬ ਵਿਖੇ ਵਾਪਰੇ ਦਰਦਨਾਕ ਰੇਲ ਹਾਦਸੇ ਵਿੱਚ ਪ੍ਰਵਾਸੀ ਮਜ਼ਦੂਰਾਂ ਦੇ ਤਿੰਨ ਮਾਸੂਮ ਬੱਚਿਆਂ ਦੀ ਮੌਤ ਹੋ ਗਈ। ਹਾਦਸੇ ਦਾ ਸ਼ਿਕਾਰ...
ਆਬਾਦੀ ਕੰਟਰੋਲ ਬਿੱਲ ਮਹੱਤਵਪੂਰਨ ਹੈ-ਗਿਰੀਰਾਜ ਸਿੰਘ
. . .  about 4 hours ago
ਨਵੀਂ ਦਿੱਲੀ, 27 ਨਵੰਬਰ-ਕੇਂਦਰੀ ਮੰਤਰੀ ਗਿਰੀਰਾਜ ਸਿੰਘ ਦਾ ਕਹਿਣਾ ਹੈ ਕਿ ਆਬਾਦੀ ਕੰਟਰੋਲ ਬਿੱਲ ਮਹੱਤਵਪੂਰਨ ਹੈ, ਸਾਡੇ ਕੋਲ ਸੀਮਤ ਸਰੋਤ ਹਨ। ਚੀਨ ਨੇ 'ਇਕ ਬੱਚਾ ਨੀਤੀ' ਲਾਗੂ ਕੀਤੀ, ਆਬਾਦੀ ਨੂੰ ਕੰਟਰੋਲ ਕੀਤਾ ਅਤੇ ਵਿਕਾਸ ਪ੍ਰਾਪਤ ਕੀਤਾ। ਚੀਨ 'ਚ ਇਕ...
15 ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਚਾਰ ਗ੍ਰਿਫ਼ਤਾਰ
. . .  about 6 hours ago
ਲੁਧਿਆਣਾ, 27 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਐਸ.ਟੀ.ਐਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਚਾਰ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ ਵਿਚੋਂ 3 ਕਿਲੋ ਹੈਰੋਇਨ ਬਰਾਮਦ ਕੀਤੀ ਹੈ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ...
ਮੀਂਹ ਕਾਰਨ ਭਾਰਤ-ਨਿਊਜ਼ੀਲੈਂਡ ਦੂਜਾ ਇਕ ਦਿਨਾਂ ਮੈਚ ਰੱਦ
. . .  about 6 hours ago
ਕ੍ਰਾਈਸਟਚਰਚ, 27 ਨਵੰਬਰ-ਭਾਰਤ ਅਤੇ ਨਿਊਜ਼ੀਲੈਂਡ ਦੀਆਂ ਕ੍ਰਿਕਟ ਟੀਮਾਂ ਵਿਚ ਦੂਜਾ ਇਕ ਦਿਨਾਂ ਮੈਚ ਮੀਂਹ ਕਾਰਨ ਰੱਦ ਕਰ ਦਿੱਤਾ ਗਿਆ। ਟਾਸ ਹਾਰ ਕੇ ਬੱਲੇਬਾਜ਼ੀ ਕਰਦਿਆ ਭਾਰਤ ਦੀ ਟੀਮ ਨੇ 12.5 ਓਵਰਾਂ 'ਚ ਇਕ ਵਿਕਟ ਗੁਆ ਕੇ 89 ਦੌੜਾਂ ਬਣਾਈਆਂ ਸਨ ਕਿ ਮੀਂਹ ਕਾਰਨ...
ਪੰਜਾਬ ਸਰਕਾਰ ਵਲੋਂ 17 ਸਬ-ਡਵੀਜ਼ਨਾਂ, ਤਹਿਸੀਲਾਂ ਅਤੇ ਸਬ-ਤਹਿਸੀਲਾਂ ਦੀਆਂ ਸ਼ਾਨਦਾਰ ਬਿਲਡਿੰਗਾ ਦੀ ਉਸਾਰੀ ਨੂੰ ਪ੍ਰਵਾਨਗੀ
. . .  about 6 hours ago
ਚੰਡੀਗੜ੍ਹ, 27 ਅਕਤੂਬਰ-ਪੰਜਾਬ ਦੇ ਮੁਖ ਮੰਤਰੀ ਭਗਵੰਤ ਮਾਨ ਨੇ ਇਕ ਟਵੀਟ ਕਰਦਿਆਂ ਕਿਹਾ ਕਿ ਸਰਕਾਰਾਂ ਦਾ ਫਰਜ਼ ਹੁੰਦਾ ਹੈ ਕਿ ਲੋਕ ਬੁਨਿਆਦੀ ਲੋੜਾਂ ਪੱਖੋਂ ਵਾਂਝੇ ਨਾ ਰਹਿਣ। ਸਾਡੀ ਸਰਕਾਰ ਨੇ ਫ਼ੈਸਲਾ ਲਿਆ ਹੈ ਕਿ ਪੰਜਾਬ ਭਰ 'ਚ 17 ਸਬ-ਡਵੀਜ਼ਨਾਂ ਤਹਿਸੀਲਾਂ ਅਤੇ ਸਬ-ਤਹਿਸੀਲਾਂ ਦੀਆਂ ਸ਼ਾਨਦਾਰ ਬਿਲਡਿੰਗਾ...
ਜੀ-20 ਦੀ ਪ੍ਰਧਾਨਗੀ ਸਾਡੇ ਲਈ ਇਕ ਵੱਡਾ ਮੌਕਾ-'ਮਨ ਕੀ ਬਤ' 'ਚ ਬੋਲੇ ਪ੍ਰਧਾਨ ਮੰਤਰੀ
. . .  about 8 hours ago
ਨਵੀਂ ਦਿੱਲੀ, 27 ਨਵੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਰੇਡਿਓ ਪ੍ਰੋਗਰਾਮ 'ਮਨ ਕੀ ਬਾਤ' ਰਾਹੀਂ ਦੇਸ਼ ਵਾਸੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਜੀ-20 ਦੀ ਪ੍ਰਧਾਨਗੀ ਸਾਡੇ ਲਈ ਇਕ ਮੌਕਾ ਹੈ। ਸਾਨੂੰ ਆਲਮੀ ਭਲੇ 'ਤੇ ਧਿਆਨ ਕੇਂਦਰਤ ਕਰਨਾ ਹੋਵੇਗਾ। ਚਾਹੇ ਉਹ ਸ਼ਾਂਤੀ...
ਫ਼ਿਰੋਜ਼ਪੁਰ ਦੇ ਪਿੰਡ ਨੂਰਪੁਰ ਸੇਠਾਂ ਵਿਚ ਚੱਲੀ ਗੋਲੀ
. . .  about 8 hours ago
ਕੁੱਲਗੜ੍ਹੀ 27 ਨਵੰਬਰ (ਸੁਖਜਿੰਦਰ ਸਿੰਘ ਸੰਧੂ)-ਜ਼ਿਲ੍ਹਾ ਫ਼ਿਰੋਜ਼ਪੁਰ ਦੇ ਥਾਣਾ ਕੁੱਲਗੜ੍ਹੀ ਦੇ ਪਿੰਡ ਨੂਰਪੁਰ ਸੇਠਾਂ ਵਿਖੇ ਗੋਲੀ ਚੱਲਣ ਦੀ ਘਟਨਾ ਵਾਪਰੀ ਹੈ ਤੇ ਇਕ ਔਰਤ ਦੇ ਜ਼ਖ਼ਮੀ ਹੋਣ ਦੀ ਸੂਚਨਾ ਹੈ।ਇਸ ਘਟਨਾ ਸੰਬੰਧੀ ਥਾਣਾ ਕੁੱਲਗੜ੍ਹੀ ਦੇ ਐਸ.ਐਚ.ਓ. ਇੰਸਪੈਕਟਰ ਗੁਰਜੰਟ ਸਿੰਘ ਸੰਧੂ...
ਭਾਰਤ-ਨਿਊਜ਼ੀਲੈਂਡ ਦੂਜਾ ਇਕ ਦਿਨਾਂ ਮੈਚ: ਮੀਂਹ ਕਾਰਨ ਰੁਕੀ ਖੇਡ, 12.5 ਓਵਰਾਂ 'ਚ ਭਾਰਤ 89/1
. . .  about 8 hours ago
ਸਤੇਂਦਰ ਜੈਨ ਨੂੰ ਲੈ ਕੇ ਨੱਢਾ ਨੇ 'ਆਪ' 'ਤੇ ਸਾਧਿਆ ਨਿਸ਼ਾਨਾ
. . .  about 8 hours ago
ਨਵੀਂ ਦਿੱਲੀ, 27 ਨਵੰਬਰ-ਦਿੱਲੀ ਨਗਰ ਨਿਗਮ ਚੋਣਾਂ ਤੋਂ ਪਹਿਲਾਂ ਦਿੱਲੀ ਦੇ ਵਜ਼ੀਰਪੁਰ ਉਦਯੋਗਿਕ ਖੇਤਰ ਵਿਚ ਇਕ ਜਨਤਕ ਮੀਟਿੰਗ ਦੌਰਾਨ ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਨੇ ਕਿਹਾ ਕਿ ‘ਆਪ’ ਕਿਹਾ ਕਰਦੀ ਸੀ ਕਿ ਇਸ ਦੇ ਆਗੂ ਇਮਾਨਦਾਰ ਸਨ। ਪਰ ਅੱਜ ਸਤੇਂਦਰ...
ਦਿੱਲੀ 'ਚ ਹਵਾ ਦੀ ਗੁਣਵੱਤਾ 'ਬਹੁਤ ਖਰਾਬ' ਸ਼੍ਰੇਣੀ 'ਚ
. . .  about 8 hours ago
ਨਵੀਂ ਦਿੱਲੀ, 27 ਨਵੰਬਰ-ਸਰਦੀਆਂ ਸ਼ੁਰੂ ਹੋਣ ਦੇ ਨਾਲ ਹੀ ਰਾਸ਼ਟਰੀ ਰਾਜਧਾਨੀ ਨੇ ਫਿਰ ਤੋਂ 'ਬਹੁਤ ਖਰਾਬ' ਸ਼੍ਰੇਣੀ ਦੀ ਹਵਾ ਵਿਚ ਸਾਹ ਲਿਆ। ਅੱਜ ਸਵੇਰੇ ਰਾਸ਼ਟਰੀ ਰਾਜਧਾਨੀ 'ਤੇ ਧੂੰਏਂ ਦੀ ਇਕ ਪਰਤ ਛਾਈ ਰਹੀ ਕਿਉਂਕਿ ਸਮੁੱਚਾ ਏਅਰ ਕੁਆਲਿਟੀ ਇੰਡੈਕਸ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 24 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਰਾਜਨੀਤੀ ਚਿੰਤਨ ਦਾ ਹੀ ਨਹੀਂ, ਕਾਰਜ ਅਤੇ ਅਣਥੱਕ ਜੱਦੋ-ਜਹਿਦ ਦਾ ਵੀ ਖੇਤਰ ਹੈ। -ਚਾਣਕਿਆ

ਫਾਜ਼ਿਲਕਾ / ਅਬੋਹਰ

ਲਾਧੂਕਾ ਮਾਈਨਰ ਦੇ ਖਸਤਾ ਹਾਲਾਤ ਕਿਸਾਨਾਂ ਲਈ ਬਣੇ ਚਿੰਤਾ ਦਾ ਕਾਰਨ

ਮੰਡੀ ਘੁਬਾਇਆ, 7 ਅਗਸਤ (ਅਮਨ ਬਵੇਜਾ)-ਵਾਰ ਵਾਰ ਟੁੱਟਣ ਕਾਰਨ ਮਸ਼ਹੂਰ ਲਾਧੂਕਾ ਮਾਈਨਰ ਦੇ ਖਸਤਾ ਹਾਲਾਤ ਦਾ ਖ਼ਮਿਆਜ਼ਾ ਹਰ ਵਾਰ ਕਿਸਾਨਾਂ ਨੂੰ ਭੁਗਤਣਾਂ ਪੈਂਦਾ ਹੈ | ਜਿਸ ਦੇ ਚੱਲਦਿਆਂ ਕਈ ਵਾਰ ਨਹਿਰ ਟੁੱਟੀ ਅਤੇ ਉਸ ਨੂੰ ਥੋੜ੍ਹਾ ਬਹੁਤਾ ਬੰਨ੍ਹ ਕੇ ਹੀ ਬੁੱਤਾ ਸਾਰਿਆ ਗਿਆ ਹੈ | ਲਾਧੂਕਾ ਮਾਈਨਰ ਦੀ ਬੁਰਜੀ ਨੰਬਰ 154-155 ਦੇ ਹਲਾਤਾਂ ਦੀ ਜੇਕਰ ਗੱਲ ਕਰੀਏ | ਤਾਂ ਇਸ ਥਾਂ ਦੇ ਆਸੇ ਪਾਸੇ ਲਗਭਗ 4 ਥਾਂ ਤੋਂ ਨਹਿਰ ਟੁੱਟ ਚੁੱਕੀ ਹੈ, ਉਸ ਨੂੰ ਬੰਨ੍ਹਣ ਸਮੇਂ ਵਰਤੇ ਗਏ ਗੱਟੇ, ਇੱਟਾਂ ਰੋੜੇ ਉਸੇ ਤਰ੍ਹਾਂ ਹੀ ਨਹਿਰ ਵਿਚ ਸੁੱਟੇ ਪਏ ਹਨ, ਜੋ ਕਿ ਨਹਿਰ ਵਿਚ ਇਕ ਤਰ੍ਹਾਂ ਦਾ ਅੜਿੱਕਾ ਹਨ ਅਤੇ ਜੇਕਰ ਹੁਣ ਇਸੇ ਤਰ੍ਹਾਂ ਹੀ ਨਹਿਰ ਵਿਚ ਪਾਣੀ ਛੱਡ ਦਿੱਤਾ ਜਾਂਦਾ ਹੈ ਤਾਂ ਕੋਈ ਭਰੋਸਾ ਨਹੀਂ ਇਸ ਬੁਰਜੀ ਨੰਬਰ ਦੇ ਆਸ ਪਾਸ ਕਿਧਰੋਂ ਵੀ ਨਹਿਰ ਟੁੱਟ ਸਕਦੀ ਹੈ ਅਤੇ ਕਿਸਾਨਾਂ ਲਈ ਨਵੀਂ ਆਫ਼ਤ ਲਿਆ ਸਕਦੀ ਹੈ | ਕਿਸਾਨਾਂ ਦੇ ਦੱਸਣ ਮੁਤਾਬਿਕ ਇਸ ਮਾਈਨਰ ਦੀ ਲੱਖਾਂ ਰੁਪਏ ਖ਼ਰਚ ਕਰਕੇ ਕਾਗ਼ਜ਼ਾਂ ਵਿਚ ਸਫ਼ਾਈ ਹੋ ਚੁੱਕੀ ਹੈ, ਪਰ ਹਕੀਕਤ ਇਸ ਦੇ ਬਿਲਕੁਲ ਉਲਟ ਹੈ | ਕਿਸਾਨਾਂ ਦਾ ਕਹਿਣਾ ਹੈ ਕਿ ਜੇਕਰ ਹੁਣ ਨਹਿਰ ਵਿਚ ਪਾਣੀ ਛੱਡਿਆ ਗਿਆ ਤਾਂ 200 ਏਕੜ ਦੇ ਆਸ ਪਾਸ ਫ਼ਸਲਾਂ ਇਸ ਦੀ ਚਪੇਟ ਵਿਚ ਆ ਕੇ ਖ਼ਤਮ ਹੋ ਜਾਣਗੀਆਂ | ਜਦੋਂ ਇਸ ਸਬੰਧੀ ਵਿਭਾਗ ਦੇ ਐੱਸ.ਡੀ.ਓ. ਸੁਖਪ੍ਰੀਤ ਸਿੰਘ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਦੱਸਿਆ ਕਿ ਤਕਰੀਬਨ 6 ਲੱਖ ਰੁਪਏ ਖ਼ਰਚ ਕਰਦੇ ਲਾਧੂਕਾ ਮਾਈਨਰ ਦੀ ਸਫ਼ਾਈ ਕਰਵਾਈ ਗਈ ਹੈ, ਬਾਕੀ ਰਹੀ ਇਨ੍ਹਾਂ ਬੁਰਜੀਆਂ ਦੀ ਗੱਲ ਤਾਂ ਉਨ੍ਹਾਂ ਤੱਕ ਪਾਣੀ ਨਹੀਂ ਜਾਵੇਗਾ ਕਿਉਂਕਿ ਇਨ੍ਹਾਂ ਬੁਰਜੀਆਂ 'ਤੇ ਪੈਂਦੇ ਕਿਸਾਨਾਂ ਨੇ ਲਿਖ ਕੇ ਦਿੱਤਾ ਹੈ ਕਿ ਪਾਣੀ ਨਾ ਛੱਡਿਆ ਜਾਵੇ, ਇਸ ਲਈ ਹੁਣ ਮਨਰੇਗਾ ਦੇ ਤਹਿਤ ਇਸ ਦੀ ਸਫ਼ਾਈ ਅਤੇ ਰਿਪੇਅਰ ਕਰਵਾਉਣ ਲਈ ਪ੍ਰੋਜੈਕਟ ਬਣਾ ਕੇ ਭੇਜਿਆ ਗਿਆ ਹੈ ਅਤੇ ਜਲਦੀ ਹੀ ਕੰਮ ਸ਼ੁਰੂ ਕੀਤਾ ਜਾਵੇਗਾ |

ਦੂਸਰੀ ਰਾਤ ਵੀ ਲੁਟੇਰਿਆਂ ਨੇ ਹਮਲਾ ਕਰਕੇ ਨੌਜਵਾਨ ਨੂੰ ਕੀਤਾ ਗੰਭੀਰ ਜ਼ਖਮੀ

ਅਬੋਹਰ, 7 ਅਗਸਤ (ਸੁਖਜੀਤ ਸਿੰਘ ਬਰਾੜ)-ਅਬੋਹਰ ਸ਼ਹਿਰ ਵਿਚ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਨਹੀਂ ਪੈ ਰਹੀ ਹੈ | ਸ਼ਹਿਰ ਵਿਚ ਲਗਾਤਾਰ ਲੁੱਟ-ਖੋਹ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ | ਸਮਾਜ ਵਿਰੋਧੀ ਅਨਸਰਾਂ ਵਲੋਂ ਨਿਡਰ ਹੋ ਕੇ ਅਜਿਹੀਆਂ ਵਾਰਦਾਤਾਂ ਨੂੰ ਅੰਜਾਮ ...

ਪੂਰੀ ਖ਼ਬਰ »

ਔਰਤ ਦੀ ਜ਼ਮੀਨ 'ਤੇ ਕਬਜ਼ਾ ਕਰਨ ਅਤੇ ਝੋਨਾ ਪੁੱਟਣ ਦੇ ਸਬੰਧ ਵਿਚ 6 ਔਰਤਾਂ ਸਣੇ ਅੱਠ ਜਣਿਆਂ ਖ਼ਿਲਾਫ਼ ਮਾਮਲਾ ਦਰਜ

ਅਬੋਹਰ, 7 ਅਗਸਤ (ਸੁਖਜੀਤ ਸਿੰਘ ਬਰਾੜ/ਵਿਵੇਕ ਹੂੜੀਆ)-ਥਾਣਾ ਸਿਟੀ-1 ਦੀ ਪੁਲਿਸ ਨੇ ਔਰਤ ਦੀ ਜ਼ਮੀਨ 'ਤੇ ਕਬਜ਼ਾ ਕਰਨ ਅਤੇ ਉਸ ਦੀ ਜ਼ਮੀਨ ਵਿਚ ਲਗਾਇਆ ਝੋਨਾ ਪੁੱਟਣ ਦੇ ਸਬੰਧ ਵਿਚ ਛੇ ਔਰਤਾਂ ਅਤੇ ਦੋ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਥਾਣਾ ਪੁਲਿਸ ਨੂੰ ...

ਪੂਰੀ ਖ਼ਬਰ »

ਸਬਸਿਡੀ ਤੇ ਖੇਤੀ ਮਸ਼ੀਨਰੀ ਲੈਣ ਲਈ ਅਰਜ਼ੀਆਂ ਮੰਗੀਆਂ

ਮੰਡੀ ਲਾਧੂਕਾ, 7 ਅਗਸਤ (ਰਾਕੇਸ਼ ਛਾਬੜਾ)-ਫ਼ਸਲਾਂ ਦੀ ਰਹਿੰਦ ਖੂੰਹਦ ਨੂੰ ਖੇਤਾਂ ਵਿਚ ਨਸ਼ਟ ਕਰਨ ਲਈ ਸਬਸਿਡੀ ਤੇ ਸੰਦ ਲੈਣ ਲਈ ਕਿਸਾਨ 15 ਅਗਸਤ ਤੱਕ ਮਹਿਕਮੇ ਦੇ ਆਨਲਾਈਨ ਪੋਰਟਲ ਤੇ ਅਪਲਾਈ ਕਰ ਸਕਦੇ ਹਨ | ਬਲਾਕ ਜਲਾਲਾਬਾਦ ਦੀ ਖੇਤੀਬਾੜੀ ਅਫ਼ਸਰ ਡਾ. ਹਰਪ੍ਰੀਤ ਪਾਲ ...

ਪੂਰੀ ਖ਼ਬਰ »

ਲੰਪੀ ਸਕਿਨ ਬਿਮਾਰੀ ਦੀ ਜਾਗਰੂਕਤਾ ਲਈ ਗਊਸ਼ਾਲਾ 'ਚ ਲਗਾਇਆ ਕੈਂਪ

ਫ਼ਾਜ਼ਿਲਕਾ, 7 ਅਗਸਤ (ਦਵਿੰਦਰ ਪਾਲ ਸਿੰਘ)-ਡਿਪਟੀ ਡਾਇਰੈਕਟਰ ਪਸ਼ੂ ਪਾਲਨ ਵਿਭਾਗ ਫ਼ਾਜ਼ਿਲਕਾ ਰਾਜੀਵ ਛਾਬੜਾ ਦੇ ਦਿਸ਼ਾ ਨਿਰਦੇਸ਼ ਅਨੁਸਾਰ ਸ਼੍ਰੀ ਗਊ ਰਕਸ਼ਨੀ ਸਭਾ ਫ਼ਾਜ਼ਿਲਕਾ ਗਊਸ਼ਾਲਾ ਵਿਖੇ ਲੰਪੀ ਸਕਿਨ ਬਿਮਾਰੀ ਦੀ ਰੋਕਥਾਮ ਅਤੇ ਜਾਗਰੂਕਤਾ ਲਈ ਇਕ ਕੈਂਪ ...

ਪੂਰੀ ਖ਼ਬਰ »

ਮੋਟਰਸਾਈਕਲ ਚੋਰੀ ਕਰਨ ਵਾਲੇ ਗਿਰੋਹ ਦੇ 4 ਮੈਂਬਰ ਕਾਬੂ

ਜਲਾਲਾਬਾਦ, 7 ਅਗਸਤ (ਜਤਿੰਦਰ ਪਾਲ ਸਿੰਘ)- ਥਾਣਾ ਸਿਟੀ ਜਲਾਲਾਬਾਦ ਪੁਲਿਸ ਨੇ ਮੋਟਰਸਾਈਕਲ ਚੋਰੀ ਕਰਨ ਵਾਲੇ ਗਿਰੋਹ ਦੇ 4 ਮੈਂਬਰਾਂ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ | ਥਾਣਾ ਸਿਟੀ ਜਲਾਲਾਬਾਦ ਦੇ ਮੁਲਾਜ਼ਮ ਸਹਾਇਕ ਥਾਣੇਦਾਰ ਅਮਰੀਕ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਵਿਆਹੁਤਾ ਨੇ ਪਤੀ ਅਤੇ ਸਹੁਰੇ ਪਰਿਵਾਰ 'ਤੇ ਲਗਾਏ ਮਾਰਕੁੱਟ ਕਰਨ ਦੇ ਦੋਸ਼

ਅਬੋਹਰ, 7 ਅਗਸਤ (ਵਿਵੇਕ ਹੂੜੀਆ)-ਅਬੋਹਰ ਦੇ ਪਿੰਡ ਸੀਡ ਫਾਰਮ ਵਾਸੀ ਅਤੇ ਮੰਡੀ ਅਰਨੀਵਾਲਾ ਵਿਖੇ ਵਿਆਹੁਤਾ ਲੜਕੀ ਨੇ ਆਪਣੇ ਸਹੁਰਿਆਂ 'ਤੇ ਮਾਰਕੁੱਟ ਕਰਨ ਅਤੇ ਨਸ਼ਾ ਵੇਚਣ ਦੇ ਦੋਸ਼ ਲਗਾਏ ਹਨ | ਅਬੋਹਰ ਦੇ ਸਿਵਲ ਹਸਪਤਾਲ ਵਿਚ ਜੇਰੇ ਇਲਾਜ ਲੜਕੀ ਨਵਦੀਪ ਕੌਰ ਪੁੱਤਰੀ ...

ਪੂਰੀ ਖ਼ਬਰ »

ਹਰ ਘਰ ਤਿਰੰਗਾ ਮੁਹਿੰਮ ਦੇ ਤਹਿਤ ਕਰਵਾਏ ਸੱਭਿਆਚਾਰਕ ਸਮਾਗਮ

ਅਬੋਹਰ, 7 ਅਗਸਤ (ਵਿਵੇਕ ਹੂੜੀਆ)-ਕੇਂਦਰੀ ਸਭਿਆਚਾਰਕ ਮੰਤਰਾਲੇ ਦੇ ਦਿਸ਼ਾ ਨਿਰਦੇਸ਼ਾਂ 'ਤੇ ਨਾਰਥ ਜ਼ੋਨ ਕਲਚਰਲ ਸੈਂਟਰ ਪਟਿਆਲਾ ਵਲੋਂ ਹਰ ਘਰ ਤਿਰੰਗਾ ਮੁਹਿੰਮ ਦੇ ਤਹਿਤ ਅਬੋਹਰ ਦੇ ਆਧਾਰਸ਼ਿਲਾ ਸਕੂਲ ਅਤੇ ਪਿੰਡ ਸੱਪਾਂ ਵਾਲੀ ਵਿਖੇ ਸਭਿਆਚਾਰਕ ਪ੍ਰੋਗਰਾਮ ...

ਪੂਰੀ ਖ਼ਬਰ »

ਪਿੰਡ ਲਮੋਚੜ ਕਲਾਂ 'ਚ ਮਾਈਨਿੰਗ ਵਿਭਾਗ ਤੇ ਪੁਲਿਸ ਦੀ ਵੱਡੀ ਕਾਰਵਾਈ

ਜਲਾਲਾਬਾਦ, 7 ਅਗਸਤ (ਕਰਨ ਚੁਚਰਾ)- ਪੰਜਾਬ ਸਰਕਾਰ ਦੇ ਆਦੇਸ਼ਾਂ ਮੁਤਾਬਿਕ ਨਾਜਾਇਜ਼ ਮਾਈਨਿੰਗ ਨੂੰ ਠੱਲ੍ਹ ਪਾਉਣ ਲਈ ਛੇੜੀ ਮੁਹਿੰਮ ਦੇ ਤਹਿਤ ਗੁਪਤ ਸੂਚਨਾ ਦੇ ਆਧਾਰ 'ਤੇ ਮਾਈਨਿੰਗ ਵਿਭਾਗ ਜਲਾਲਾਬਾਦ ਦੇ ਵੱਲੋਂ ਅੱਧੀ ਰਾਤ ਨੂੰ ਹਲਕੇ ਦੇ ਪਿੰਡ ਲਮੋਚੜ ਕਲਾਂ 'ਚ ਹੋ ...

ਪੂਰੀ ਖ਼ਬਰ »

ਗੁੰਮਜਾਲ ਦੀਆਂ ਟੇਲਾਂ ਤੋਂ ਵਿਅਕਤੀ ਦੀ ਲਾਸ਼ ਬਰਾਮਦ

ਅਬੋਹਰ, 7 ਅਗਸਤ (ਵਿਵੇਕ ਹੂੜੀਆ)-ਅਬੋਹਰ ਦੇ ਸਰਹੱਦੀ ਪਿੰਡ ਗੁੰਮਜਾਲ ਦੀਆਂ ਟੇਲਾਂ ਤੋਂ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਕੀਤੀ ਗਈ ਹੈ, ਜਿਸ ਨੂੰ ਪੁਲਿਸ ਨੇ ਕਬਜ਼ੇ ਵਿਚ ਲੈ ਕੇ ਹਸਪਤਾਲ ਦੇ ਮੁਰਦਾ ਘਰ ਵਿਚ ਪਛਾਣ ਲਈ ਰਖਵਾਇਆ ਹੈ | ਕਲੱਰਖੇੜਾ ਚੌਥੀ ਇੰਚਾਰਜ ...

ਪੂਰੀ ਖ਼ਬਰ »

ਗੀਤਾ ਭਵਨ 'ਚ ਵੰਡਿਆ ਮਹੀਨਾਵਾਰ ਰਾਸ਼ਨ

ਫ਼ਾਜ਼ਿਲਕਾ, 7 ਅਗਸਤ (ਦਵਿੰਦਰ ਪਾਲ ਸਿੰਘ)- ਸਨਾਤਨ ਧਰਮ ਗੀਤਾ ਭਵਨ ਮੰਦਰ ਵਲੋਂ 160 ਲੋੜਵੰਦ ਪਰਿਵਾਰਾਂ ਨੂੰ ਮਹੀਨਾਵਾਰ ਰਾਸ਼ਨ ਵੰਡਿਆ ਗਿਆ | ਇਹ ਰਾਸ਼ਨ ਮੁਕੇਸ਼ ਕੁਮਾਰ ਅਤੇ ਉਨ੍ਹਾਂ ਦੇ ਪਰਿਵਾਰ ਵਲੋਂ ਵੰਡਿਆ ਗਿਆ | ਮੰਦਰ ਕਮੇਟੀ ਦੇ ਮੀਤ ਪ੍ਰਧਾਨ ਟੇਕ ਚੰਦ ਧੂੜੀਆ ...

ਪੂਰੀ ਖ਼ਬਰ »

ਆਪਣਾ ਹਸਪਤਾਲ ਚੈਰੀਟੇਬਲ ਟਰੱਸਟ ਵਲੋਂ ਗਊਆਂ ਦੀ ਸੇਵਾ ਲਈ ਉਚਿੱਤ ਰੇਟ 'ਤੇ ਦਵਾਈਆਂ ਦੇਣ ਦਾ ਐਲਾਨ

ਬੱਲੂਆਣਾ, 7 ਅਗਸਤ (ਜਸਮੇਲ ਸਿੰਘ ਢਿੱਲੋਂ)- ਹਲਕਾ ਬੱਲੂਆਣਾ ਵਿਚ ਪਸ਼ੂਆਂ ਦੀ ਲੰਪੀ ਸਕਿਨ ਬਿਮਾਰੀ ਹੋਣ ਨਾਲ ਇਲਾਕੇ ਦੇ ਪਸ਼ੂ ਪਾਲਕਾਂ ਵਿਚ ਹਾਹਾਕਾਰ ਮਚੀ ਹੋਈ ਹੈ | ਉੱਥੇ ਹੀ ਧਾਰਮਿਕ ਅਤੇ ਸਮਾਜਸੇਵੀ ਸੰਸਥਾਵਾਂ ਗਊਆਂ ਦੀ ਸੇਵਾ ਕਰਨ ਅਤੇ ਗਊਆਂ ਦੀ ਜਾਨ ਬਚਾਉਣ ਲਈ ...

ਪੂਰੀ ਖ਼ਬਰ »

ਪੈਨਸ਼ਨਰਾਂ ਵਲੋਂ ਮੈਡੀਕਲ ਭੱਤਾ ਵਧਾ ਕੇ 2000 ਰੁਪਏ ਮਹੀਨਾ ਕਰਨ ਦੀ ਮੰਗ

ਜ਼ੀਰਾ, 7 ਅਗਸਤ (ਮਨਜੀਤ ਸਿੰਘ ਢਿੱਲੋਂ)- ਪੰਜਾਬ ਪੈਨਸ਼ਨਰਜ਼ ਯੂਨੀਅਨ (ਰਜਿ:) ਇਕਾਈ ਜ਼ੀਰਾ ਦੀ ਮਹੀਨੇਵਾਰ ਇਕੱਤਰਤਾ ਸ਼ਿਵਾਲਾ ਮੰਦਰ ਨੇੜੇ ਬੱਸ ਸਟੈਂਡ ਜ਼ੀਰਾ ਵਿਖੇ ਹੋਈ, ਜਿਸ ਦੀ ਪ੍ਰਧਾਨਗੀ ਯੂਨੀਅਨ ਦੇ ਪ੍ਰਧਾਨ ਰਣਜੀਤ ਸਿੰਘ ਨੇ ਕੀਤੀ | ਮੀਟਿੰਗ ਦੌਰਾਨ ਹਾਜ਼ਰ ...

ਪੂਰੀ ਖ਼ਬਰ »

ਹਰਪਾਲ ਸਿੰਘ ਦਰਗਨ ਰੋਟਰੀ ਕਲੱਬ (ਇੰਟਰਨੈਸ਼ਨਲ) ਦੇ ਅਸਿਸਟੈਂਟ ਗਵਰਨਰ ਨਿਯੁਕਤ

ਜ਼ੀਰਾ, 7 ਅਗਸਤ (ਮਨਜੀਤ ਸਿੰਘ ਢਿੱਲੋਂ)- ਸ਼ਹਿਰ ਦੇ ਪ੍ਰਸਿੱਧ ਕਾਰੋਬਾਰੀ ਅਤੇ ਸਮਾਜ ਸੇਵਕ ਹਰਪਾਲ ਸਿੰਘ ਦਰਗਨ ਸਾਬਕਾ ਪ੍ਰਧਾਨ ਰੋਟਰੀ ਕਲੱਬ ਜ਼ੀਰਾ ਦੀਆਂ ਨਿਰੰਤਰ ਸਮਾਜਿਕ ਸੇਵਾਵਾਂ ਨੂੰ ਦੇਖਦੇ ਹੋਏ ਰੋਟਰੀ ਕਲੱਬ (ਇੰਟਰਨੈਸ਼ਨਲ-3090) ਵਲੋਂ ਉਨ੍ਹਾਂ ਨੂੰ ...

ਪੂਰੀ ਖ਼ਬਰ »

ਹਰਪਾਲ ਸਿੰਘ ਦਰਗਨ ਰੋਟਰੀ ਕਲੱਬ (ਇੰਟਰਨੈਸ਼ਨਲ) ਦੇ ਅਸਿਸਟੈਂਟ ਗਵਰਨਰ ਨਿਯੁਕਤ

ਜ਼ੀਰਾ, 7 ਅਗਸਤ (ਮਨਜੀਤ ਸਿੰਘ ਢਿੱਲੋਂ)- ਸ਼ਹਿਰ ਦੇ ਪ੍ਰਸਿੱਧ ਕਾਰੋਬਾਰੀ ਅਤੇ ਸਮਾਜ ਸੇਵਕ ਹਰਪਾਲ ਸਿੰਘ ਦਰਗਨ ਸਾਬਕਾ ਪ੍ਰਧਾਨ ਰੋਟਰੀ ਕਲੱਬ ਜ਼ੀਰਾ ਦੀਆਂ ਨਿਰੰਤਰ ਸਮਾਜਿਕ ਸੇਵਾਵਾਂ ਨੂੰ ਦੇਖਦੇ ਹੋਏ ਰੋਟਰੀ ਕਲੱਬ (ਇੰਟਰਨੈਸ਼ਨਲ-3090) ਵਲੋਂ ਉਨ੍ਹਾਂ ਨੂੰ ...

ਪੂਰੀ ਖ਼ਬਰ »

ਪ੍ਰੋਜੈਕਟ ਵੀਰ ਗਾਥਾ ਦੇ ਅੰਤਰਗਤ ਦਾਸ ਐਂਡ ਬਰਾਊਨ ਸਕੂਲ 'ਚ ਕਰਵਾਇਆ ਸੈਮੀਨਾਰ

ਫ਼ਿਰੋਜ਼ਪੁਰ, 7 ਅਗਸਤ (ਜਸਵਿੰਦਰ ਸਿੰਘ ਸੰਧੂ)- ਪ੍ਰੋਜੈਕਟ ਵੀਰ ਗਾਥਾ ਦੇ ਅੰਤਰਗਤ ਦਾਸ ਐਂਡ ਬਰਾਊਨ ਵਰਲਡ ਸਕੂਲ ਦੇ ਵਿਦਿਆਰਥੀਆਂ ਵਿਚ ਦੇਸ਼ ਭਗਤੀ ਦੀ ਭਾਵਨਾ ਪੈਦਾ ਕਰਨ ਦੇ ਮੰਤਵ ਤਹਿਤ ਸੈਮੀਨਾਰ ਕਰਵਾਇਆ ਗਿਆ, ਜਿਸ ਵਿਚ ਸੈਨਾ ਮੈਡਲ ਆਫ਼ ਥ੍ਰੀ ਗਰਨੇਡੀਅਰਜ਼ ...

ਪੂਰੀ ਖ਼ਬਰ »

ਜ਼ੋਨ ਪੱਧਰ ਦੇ ਭਾਸ਼ਣ ਮੁਕਾਬਲੇ 'ਚ ਜੋਗਿੰਦਰਾ ਕਾਨਵੈਂਟ ਸਕੂਲ ਦੀ ਵਿਦਿਆਰਥਣ ਲਾਜਵੰਤਪ੍ਰੀਤ ਕੌਰ ਨੇ ਕੀਤਾ ਪਹਿਲਾ ਸਥਾਨ ਪ੍ਰਾਪਤ

ਫ਼ਿਰੋਜ਼ਸ਼ਾਹ, 5 ਅਗਸਤ (ਸਰਬਜੀਤ ਸਿੰਘ ਧਾਲੀਵਾਲ)- ਸੀ. ਆਈ. ਐੱਸ. ਸੀ. ਈ. ਬੋਰਡ ਦਿੱਲੀ ਵਲੋਂ ਬੱਚਿਆਂ ਦੀ ਪੜ੍ਹਾਈ ਤੋਂ ਇਲਾਵਾ ਪਾਠ-ਸਹਿਕਿਰਿਆਵਾਂ ਵੱਲ ਵੀ ਵਿਸ਼ੇਸ਼ ਧਿਆਨ ਹੈ, ਜਿਸ ਦੇ ਚੱਲਦਿਆਂ ਮੋਗਾ ਜ਼ੋਨ ਪੱਧਰ 'ਤੇ ਭਾਸ਼ਣ ਅਤੇ ਪ੍ਰਸ਼ਨ ਉਤਰੀ ਮੁਕਾਬਲੇ ਕਰਵਾਏ ...

ਪੂਰੀ ਖ਼ਬਰ »

ਗੁਰਦੁਆਰਾ ਬਾਬਾ ਸਹਾਰੀ ਮੱਲ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਲਗਾਇਆ ਫਲੈਕਸ ਬੋਰਡ

ਆਰਿਫ਼ ਕੇ, 7 ਅਗਸਤ (ਬਲਬੀਰ ਸਿੰਘ ਜੋਸਨ)- ਇਲਾਕੇ ਦੇ ਇਤਿਹਾਸਕ ਸਥਾਨ ਗੁਰਦੁਆਰਾ ਬਾਬਾ ਸਹਾਰੀ ਮੱਲ ਅੱਕੂ ਮਸਤੇ ਕੇ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਲਾਕੇ ਦੀਆਂ ਸੰਗਤਾਂ ਵਲੋਂ ਅਕਾਲ ਤਖ਼ਤ ਸਾਹਿਬ ਜੀ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦੇ ...

ਪੂਰੀ ਖ਼ਬਰ »

ਜੰਗਲਾਤ ਵਰਕਰਜ਼ ਯੂਨੀਅਨ ਦਾ ਵਫ਼ਦ ਵਣ ਪਾਲ ਫ਼ਿਰੋਜ਼ਪੁਰ ਨੂੰ ਮਿਲਿਆ

ਫ਼ਿਰੋਜ਼ਪੁਰ, 7 ਅਗਸਤ (ਜਸਵਿੰਦਰ ਸਿੰਘ ਸੰਧੂ)- ਜੰਗਲਾਤ ਵਰਕਰਜ਼ ਪੰਜਾਬ ਸਰਕਲ ਫ਼ਿਰੋਜ਼ਪੁਰ ਦਾ ਵਫ਼ਦ ਜਗਸੀਰ ਸਿੰਘ ਸੀਰਾ ਸਟੇਟ ਜਨਰਲ ਸਕੱਤਰ ਤੇ ਜਸਵਿੰਦਰ ਸਿੰਘ ਸਰਕਲ ਪ੍ਰਧਾਨ ਦੀ ਅਗਵਾਈ ਹੇਠ ਨਰੇਸ਼ ਮਹਾਜਨ ਵਣ ਪਾਲ ਫ਼ਿਰੋਜ਼ਪੁਰ ਨੂੰ ਮਿਲਿਆ | ਮੀਟਿੰਗ ...

ਪੂਰੀ ਖ਼ਬਰ »

ਪੰਜਾਬ ਸਰਕਾਰ ਖੇਤੀ ਸੰਦਾਂ 'ਤੇ ਮਿਲਣ ਵਾਲੀ ਸਬਸਿਡੀ ਸਿੱਧੀ ਕਿਸਾਨਾਂ ਦੇ ਖਾਤਿਆਂ 'ਚ ਉਪਲਬਧ ਕਰਾਵੇ- ਕਿਸਾਨ ਆਗੂ

ਖੋਸਾ ਦਲ ਸਿੰਘ, 7 ਅਗਸਤ (ਮਨਪ੍ਰੀਤ ਸਿੰਘ ਸੰਧੂ)- ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਬਲਾਕ ਖੋਸਾ ਦਲ ਸਿੰਘ ਦੇ ਪ੍ਰਧਾਨ ਜਸਕਰਨ ਸਿੰਘ ਕੋਠੇ, ਸੁਖਮੰਦਰ ਸਿੰਘ ਸੈਕਟਰੀ ਚੂਚਕ ਵਿੰਡ, ਜਲੌਰ ਸਿੰਘ ਮਣਕਿਆਂ ਵਾਲੀ, ਚਮਕੌਰ ਸਿੰਘ ਖੋਸਾ ਨੇ 'ਅਜੀਤ' ਨਾਲ ਵਿਸ਼ੇਸ਼ ...

ਪੂਰੀ ਖ਼ਬਰ »

ਆਜ਼ਾਦੀ ਦਿਹਾੜੇ ਦੇ ਸਬੰਧ 'ਚ ਪੁਲਿਸ ਵਲੋਂ ਸ਼ਹਿਰ ਵਿਚ ਫਲੈਗ ਮਾਰਚ

ਫ਼ਿਰੋਜ਼ਪੁਰ, 7 ਅਗਸਤ (ਗੁਰਿੰਦਰ ਸਿੰਘ)- ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਸਮਾਜ ਵਿਰੋਧੀ ਅਨਸਰਾਂ ਵਲੋਂ ਆਪਣੀਆਂ ਨਾਪਾਕ ਹਰਕਤਾਂ ਨੂੰ ਅੰਜਾਮ ਦੇਣ ਦੇ ਮਨਸੂਬਿਆਂ ਤੋਂ ਬਚਾਅ ਅਤੇ ਸ਼ਹਿਰ ਵਾਸੀਆਂ ਨੂੰ ਆਜਾਦੀ ਦਿਹਾੜੇ ਮੌਕੇ ਡਰ ਰਹਿਤ ਮਾਹੌਲ ਮੁਹੱਈਆ ਕਰਵਾਉਣ ...

ਪੂਰੀ ਖ਼ਬਰ »

ਇੰਟਰ ਹਾਊਸ ਬਿਲੀਅਰਡਸ ਮੁਕਾਬਲਿਆਂ 'ਚ ਚੰਦਵੀਰ ਸਿੰਘ ਨੇ ਮਾਰੀ ਬਾਜ਼ੀ

ਫ਼ਿਰੋਜ਼ਪੁਰ, 7 ਅਗਸਤ (ਜਸਵਿੰਦਰ ਸਿੰਘ ਸੰਧੂ)- ਦਾਸ ਐਂਡ ਬਰਾਊਨ ਵਰਲਡ ਸਕੂਲ ਵਿਖੇ ਇੰਟਰ ਹਾਊਸ ਬਿਲੀਅਰਡਸ ਮੁਕਾਬਲੇ ਕਰਵਾਏ ਗਏ, ਜਿਸ ਵਿਚ 50 ਤੋਂ ਵੱਧ ਵਿਦਿਆਰਥੀਆਂ ਨੇ ਭਾਗ ਲਿਆ | ਉਪ ਪਿ੍ੰਸੀਪਲ ਮਨੀਸ਼ ਬੰਗਾ ਨੇ ਦੱਸਿਆ ਕਿ ਪਹਿਲੇ ਰਾਊਾਡ ਵਿਚ 13 ਵਿਦਿਆਰਥੀਆਂ ਨੇ ...

ਪੂਰੀ ਖ਼ਬਰ »

ਗੁਰੂਹਰਸਹਾਏ ਪੁਲਿਸ ਨੇ ਦੋ ਮੋਟਰਸਾਈਕਲ ਚੋਰਾਂ ਨੂੰ ਕੀਤਾ ਕਾਬੂ

ਗੁਰੂਹਰਸਹਾਏ, 7 ਅਗਸਤ (ਕਪਿਲ ਕੰਧਾਰੀ)- ਗੁਰੂਹਰਸਹਾਏ ਦੇ ਡੀ.ਐੱਸ.ਪੀ ਯਾਦਵਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਥਾਣਾ ਮੁਖੀ ਜਤਿੰਦਰ ਸਿੰਘ ਦੀ ਅਗਵਾਈ ਹੇਠ ਗੁਰੂਹਰਸਹਾਏ ਸ਼ਹਿਰ ਵਿਚ ਵੱਧ ਰਹੀਆਂ ਚੋਰੀਆਂ ਨੂੰ ਠੱਲ੍ਹ ਪਾਉਣ ਲਈ ਗੁਰੂਹਰਸਹਾਏ ਪੁਲਿਸ ਵਲੋਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX