ਤਾਜਾ ਖ਼ਬਰਾਂ


ਸਟੱਡੀ ਵੀਜ਼ਾ ਅਰਜ਼ੀ ਰੱਦ ਹੋਣ ਤੋਂ ਦੁਖੀ ਲੜਕੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  24 minutes ago
ਬਾਲਿਆਂਵਾਲੀ, 27 ਨਵੰਬਰ (ਕੁਲਦੀਪ ਮਤਵਾਲਾ)- ਜ਼ਿਲ੍ਹਾ ਬਠਿੰਡਾ ਦੇ ਪਿੰਡ ਕੋਟੜਾ ਕੌੜਾ ਵਿਖੇ ਪੜ੍ਹੀ ਲਿਖੀ ਨੌਜਵਾਨ ਲੜਕੀ ਦਾ ਵਿਦੇਸ਼ ਜਾਣ ਲਈ ਕਈ ਵਾਰ ਲਗਾਇਆ ਵੀਜ਼ਾ ਰੱਦ ਹੋਣ ਤੋਂ ਮਾਨਸਿਕ ਤੌਰ ਤੇ ਪ੍ਰੇਸ਼ਾਨ ਹੋਈ ਲੜਕੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕੀਤੇ ਜਾਣ ਦੀ ਖ਼ਬਰ ਹੈ । ਕਰਮਜੀਤ ਕੌਰ ਦਾ ਵਿਦੇਸ਼ ਦੀ ...
ਦਿੱਲੀ : ਦੁਬਈ ਤੋਂ ਆਏ 94.8 ਲੱਖ ਰੁਪਏ ਦੀ ਕੀਮਤ ਦੇ 1849 ਗ੍ਰਾਮ ਸੋਨੇ ਦੇ ਗਹਿਣੇ ਕਸਟਮਜ਼ ਨੇ ਕੀਤੇ ਬਰਾਮਦ
. . .  40 minutes ago
ਨਸ਼ੇ ’ਚ ਟੱਲੀ ਹੋਏ ਡਰਾਈਵਰ ਨੇ ਛੋਟਾ ਹਾਥੀ ਦੁਕਾਨ ’ਚ ਵਾੜਿਆ, ਕਈ ਜ਼ਖ਼ਮੀ
. . .  46 minutes ago
ਸੁਲਤਾਨਵਿੰਡ , 27 ਨਵੰਬਰ (ਗੁਰਨਾਮ ਸਿੰਘ ਬੁੱਟਰ) -ਪਿੰਡ ਸੁਲਤਾਨਵਿੰਡ ਦੇ ਮੇਨ ਬਾਜ਼ਾਰ ਸਥਿਤ ਅੱਜ ਉਸ ਵੇਲੇ ਚੀਕ ਚਿਹਾੜਾ ਪੈ ਗਿਆ ਜਦੋ ਨਸ਼ੇ ’ਚ ਟੱਲੀ ਹੋਏ ਛੋਟਾ ਹਾਥੀ ਡਰਾਈਵਰ ਅਤੇ ਉਸ ਦੇ ਸਾਥੀਆਂ ਨੇ ਕਰਿਆਨੇ ...
ਅੱਤਵਾਦ ਕਾਂਗਰਸ ਲਈ ਵੋਟ ਬੈਂਕ ਹੈ : ਪ੍ਰਧਾਨ ਮੰਤਰੀ ਮੋਦੀ ਗੁਜਰਾਤ 'ਚ
. . .  about 1 hour ago
ਸ਼੍ਰੋਮਣੀ ਅਕਾਲੀ ਦਲ ਹਰਿਆਣਾ ਸਟੇਟ ਅਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸਾਂਝੇ ਤੌਰ ‘ਤੇ ਕੰਮ ਕਰਨਗੇ – ਜਥੇਦਾਰ ਦਾਦੂਵਾਲ
. . .  about 2 hours ago
ਕਰਨਾਲ, 27 ਨਵੰਬਰ ( ਗੁਰਮੀਤ ਸਿੰਘ ਸੱਗੂ )- ਸ਼੍ਰੋਮਣੀ ਅਕਾਲੀ ਦਲ ਹਰਿਆਣਾ ਸਟੇਟ ਅਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਭਵਿੱਖ ਅੰਦਰ ਸਾਂਝੇ ਤੌਰ ‘ਤੇ ਕੰਮ ਕਰਨਗੇ । ਇਹ ਪ੍ਰਗਟਾਵਾ ਹਰਿਆਣਾ ...
ਕਾਂਗਰਸ ਦੀ ‘ਭਾਰਤ ਜੋੜੋ ਯਾਤਰਾ’ ਆਗਾਮੀ ਲੋਕ ਸਭਾ ਚੋਣਾਂ ਲਈ ਨਹੀਂ ਸਗੋਂ ਫੁੱਟ ਪਾਊ ਤਾਕਤਾਂ ਵਿਰੁੱਧ ਲੋਕਾਂ ਨੂੰ ਇਕਜੁੱਟ ਕਰਨ ਲਈ ਹੈ - ਮਲਿਕਅਰਜੁਨ ਖੜਗੇ
. . .  about 3 hours ago
ਪੰਜਾਬ ਸਰਕਾਰ ਵਲੋਂ ਗੰਨਾ ਮਿੱਲ ਫਗਵਾੜਾ ਨੂੰ ਚਲਾਉਣ ਦੀ ਪ੍ਰਵਾਨਗੀ, ਨੋਟੀਫਿਕੇਸ਼ਨ ਜਾਰੀ
. . .  about 3 hours ago
ਚੰਡੀਗੜ੍ਹ, 27 ਨਵੰਬਰ-ਪੰਜਾਬ ਸਰਕਾਰ ਨੇ ਅੱਜ ਗੋਲਡਨ ਸੰਧਰ ਮਿੱਲਜ਼ ਲਿਮਟਿਡ, ਫਗਵਾੜਾ ਨੂੰ 20 ਫ਼ਰਵਰੀ, 2023 ਤੱਕ ਚਲਾਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ । ਵਰਣਨਯੋਗ ਹੈ ਕਿ ਇਹ ਪ੍ਰਵਾਨਗੀ ਮੁੱਖ ...
ਬੈਂਗਲੁਰੂ-ਹਾਵੜਾ ਐਕਸਪ੍ਰੈਸ ਟਰੇਨ ਦੇ ਇਕ ਡੱਬੇ ਵਿਚ ਅੱਗ ਲੱਗ ਗਈ
. . .  about 4 hours ago
ਆਂਧਰਾ ਪ੍ਰਦੇਸ਼, 27 ਨਵੰਬਰ - ਚਿਤੂਰ 'ਚ ਬੈਂਗਲੁਰੂ -ਹਾਵੜਾ ਐਕਸਪ੍ਰੈਸ ਟਰੇਨ ਦੇ ਡੱਬੇ ਨੂੰ ਅੱਗ ਲੱਗਣ ਤੋਂ ਬਾਅਦ ਸਥਾਨਕ ਪੁਲਿਸ ਮੁਸਾਫ਼ਰਾਂ ਨੂੰ ਬਚਾਉਣ ਲਈ ਪਹੁੰਚ ਗਈ । ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ...
ਹੁਸ਼ਿਆਰਪੁਰ ਫੇਰੀ ਦੌਰਾਨ ਕਿਸਾਨਾਂ ਵਲੋਂ ਮੁੱਖ ਮੰਤਰੀ ਦਾ ਵਿਰੋਧ
. . .  about 4 hours ago
ਹੁਸ਼ਿਆਰਪੁਰ, 27 ਨਵੰਬਰ (ਬਲਜਿੰਦਰਪਾਲ ਸਿੰਘ)- ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਹੁਸ਼ਿਆਰਪੁਰ ਫੇਰੀ ਸਮੇਂ ਉਨ੍ਹਾਂ ਨੂੰ ਵੱਖ-ਵੱਖ ਕਿਸਾਨ ਜਥੇਬੰਦੀਆਂ ਦੀ ਅਗਵਾਈ ’ਚ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ ...
ਰਾਹੁਲ ਗਾਂਧੀ 'ਤੇ ਦੋਸ਼ ਲਗਾਉਣ 'ਚ ਰੁੱਝੀ ਭਾਜਪਾ-ਵੇਣੂਗੋਪਾਲ
. . .  about 5 hours ago
ਇੰਦੌਰ, 27 ਨਵੰਬਰ -'ਭਾਰਤ ਜੋੜੋ ਯਾਤਰਾ' ਦੇ ਵਿਰੁੱਧ "ਕੁਝ ਕਾਢ ਕੱਢਣ ਦੀ ਕੋਸ਼ਿਸ਼" ਕਰਨ ਲਈ ਭਾਜਪਾ ਦੀ ਨਿੰਦਾ ਕਰਦੇ ਹੋਏ, ਕਾਂਗਰਸ ਦੇ ਜਨਰਲ ਸਕੱਤਰ-ਸੰਗਠਨ ਕੇਸੀ ਵੇਣੂਗੋਪਾਲ ਨੇ ਪਾਰਟੀ...
ਜੰਮੂ-ਕਸ਼ਮੀਰ ਅਤੇ ਹਰਿਆਣਾ ਸਰਕਾਰ ਵਿਚਕਾਰ ਸਹਿਮਤੀ ਪੱਤਰ 'ਤੇ ਹਸਤਾਖਰ
. . .  about 5 hours ago
ਕਟੜਾ, 27 ਨਵੰਬਰ-ਜੰਮੂ-ਕਸ਼ਮੀਰ ਅਤੇ ਹਰਿਆਣਾ ਸਰਕਾਰ ਵਿਚਕਾਰ ਸਹਿਮਤੀ ਪੱਤਰ 'ਤੇ ਹਸਤਾਖਰ ਹੋਏ ਹਨ। ਇਸ ਸੰਬੰਧੀ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਜੰਮੂ-ਕਸ਼ਮੀਰ ਨੂੰ ਪਹਿਲਾਂ ਵੀ ਬਹੁਤ...
ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਭਾਰਤ-ਪਾਕਿ ਸਰਹੱਦ ਨਜ਼ਦੀਕ ਵਿਭਾਗ ਦੀ ਬੰਜਰ ਹੋ ਰਹੀ ਜ਼ਮੀਨ ਦਾ ਲਿਆ ਜਾਇਜ਼ਾ
. . .  about 5 hours ago
ਲੋਪੋਕੇ/ਅਜਨਾਲਾ 27 ਨਵੰਬਰ (ਗੁਰਵਿੰਦਰ ਸਿੰਘ ਕਲਸੀ, ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅੱਜ ਭਾਰਤ ਪਾਕਿਸਤਾਨ ਸਰਹੱਦ ਦੇ ਨੇੜੇ ਕੰਡਿਆਲੀ ਤਾਰ ਤੋਂ ਪਾਰ ਭਾਰਤ ਵਾਲੇ ਪਾਸੇ ਵਿਭਾਗ ਦੀ ਬੰਜਰ ਹੋ ਰਹੀ 700 ਏਕੜ ਜ਼ਮੀਨ ਦਾ ਅਧਿਕਾਰੀਆਂ...
ਪਾਕਿਸਤਾਨ ਤੋਂ ਡਰੋਨ ਰਸਤੇ ਭਾਰਤ ਆਏ 8 ਪਿਸਟਲ,ਦੋ ਕਿੱਲੋ ਹੈਰੋਇਨ, 14 ਮੈਗਜ਼ੀਨ ਅਤੇ 68 ਰਾਊਂਡ ਪੁਲਿਸ ਨੇ ਕੀਤੇ ਬਰਾਮਦ
. . .  about 5 hours ago
ਅਟਾਰੀ,27 ਨਵੰਬਰ (ਗੁਰਦੀਪ ਸਿੰਘ ਅਟਾਰੀ)-ਪਾਕਿਸਤਾਨ ਤੋਂ ਡਰੋਨ ਰਸਤੇ ਭਾਰਤ ਆਏ 8 ਪਿਸਟਲ, ਦੋ ਕਿੱਲੋ ਹੈਰੋਇਨ, 14 ਮੈਗਜ਼ੀਨ ਅਤੇ 68 ਰਾਊਂਡ ਪੁਲਿਸ ਨੇ ਬਰਾਮਦ ਕਰ ਕੇ ਵੱਡੀ ਸਫ਼ਲਤਾ ਪ੍ਰਾਪਤ ਕੀਤੀ ਹੈ। ਐੱਸ.ਟੀ.ਐੱਫ਼. ਨੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਦੀ ਪਛਾਣ...
ਮੁੱਖ ਮੰਤਰੀ ਨੇ ਕਪੂਰਥਲਾ 'ਚ ਬਣਨ ਵਾਲੇ ਮੈਡੀਕਲ ਕਾਲਜ ਦੀ ਜ਼ਮੀਨ ਤੇ ਨਕਸ਼ੇ ਦਾ ਕੀਤਾ ਨਿਰੀਖਣ
. . .  about 6 hours ago
ਕਪੂਰਥਲਾ, 27 ਨਵੰਬਰ (ਅਮਰਜੀਤ ਕੋਮਲ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਪੂਰਥਲਾ ਵਿਚ 428.59 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਮੈਡੀਕਲ ਕਾਲਜ ਵਾਲੀ ਜ਼ਮੀਨ ਤੇ ਨਕਸ਼ੇ ਦਾ ਨਿਰੀਖਣ ਕੀਤਾ। ਉਨ੍ਹਾਂ ਅਧਿਕਾਰੀਆਂ ਨਾਲ ਮੈਡੀਕਲ ਕਾਲਜ ਬਣਾਉਣ ਤੇ ਸਿਵਲ ਹਸਪਤਾਲ ਨੂੰ ਅਪਗਰੇਡ ਕਰਨ ਸੰਬੰਧੀ ਵਿਚਾਰ ਵਟਾਂਦਰਾ...
ਐਸ.ਟੀ.ਐਫ. ਵਲੋਂ 2 ਕਿੱਲੋ ਤੋਂ ਵੱਧ ਹੈਰੋਇਨ ਅਤੇ ਹਥਿਆਰਾਂ ਸਮੇਤ ਇਕ ਗ੍ਰਿਫ਼ਤਾਰ
. . .  about 5 hours ago
ਅੰਮ੍ਰਿਤਸਰ, 27 ਨਵੰਬਰ (ਗਗਨਦੀਪ ਸ਼ਰਮਾ)-ਨਸ਼ਾ ਅਤੇ ਨਾਜਾਇਜ਼ ਹਥਿਆਰਾਂ ਦੀ ਤਸਕਰੀ ਕਰਨ ਵਾਲਿਆਂ ਦੇ ਨੈਟਵਰਕ ਨੂੰ ਖ਼ਤਮ ਕਰਨ ਲਈ ਵਿੱਢੀ ਗਈ ਮੁਹਿੰਮ ਦੇ ਤਹਿਤ ਐਸ.ਟੀ.ਐਫ. ਵਲੋਂ 2 ਕਿੱਲੋ ਤੋਂ ਵਧੇਰੇ ਹੈਰੋਇਨ ਅਤੇ 8 ਪਿਸਤੌਲਾਂ ਸਮੇਤ ਇਕ ਵਿਅਕਤੀ ਨੂੰ ਗ੍ਰਿਫਤਾਰ...
ਪੰਜਾਬ ਸਰਕਾਰ ਵਲੋਂ 22 ਆਈ.ਏ.ਐੱਸ ਤੇ 10 ਪੀ.ਸੀ.ਐੱਸ. ਅਧਿਕਾਰੀਆਂ ਦੇ ਤਬਾਦਲੇ
. . .  about 5 hours ago
ਚੰਡੀਗੜ੍ਹ, 27 ਨਵੰਬਰ-ਪੰਜਾਬ ਸਰਕਾਰ ਵਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ ਕਰਦੇ ਹੋਏ 22 ਆਈ.ਏ.ਐੱਸ ਤੇ 10 ਪੀ.ਸੀ.ਐੱਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ...
ਦਰਦਨਾਕ ਰੇਲ ਹਾਦਸੇ ਵਿੱਚ ਤਿੰਨ ਮਾਸੂਮ ਬੱਚਿਆਂ ਦੀ ਮੌਤ
. . .  about 7 hours ago
ਕੀਰਤਪੁਰ ਸਾਹਿਬ, 27 ਨਵੰਬਰ (ਬੀਰ ਅੰਮ੍ਰਿਤਪਾਲ ਸਿੰਘ ਸੰਨੀ)-ਅੱਜ ਸਵੇਰੇ ਕੀਰਤਪੁਰ ਸਾਹਿਬ ਵਿਖੇ ਵਾਪਰੇ ਦਰਦਨਾਕ ਰੇਲ ਹਾਦਸੇ ਵਿੱਚ ਪ੍ਰਵਾਸੀ ਮਜ਼ਦੂਰਾਂ ਦੇ ਤਿੰਨ ਮਾਸੂਮ ਬੱਚਿਆਂ ਦੀ ਮੌਤ ਹੋ ਗਈ। ਹਾਦਸੇ ਦਾ ਸ਼ਿਕਾਰ...
ਆਬਾਦੀ ਕੰਟਰੋਲ ਬਿੱਲ ਮਹੱਤਵਪੂਰਨ ਹੈ-ਗਿਰੀਰਾਜ ਸਿੰਘ
. . .  about 5 hours ago
ਨਵੀਂ ਦਿੱਲੀ, 27 ਨਵੰਬਰ-ਕੇਂਦਰੀ ਮੰਤਰੀ ਗਿਰੀਰਾਜ ਸਿੰਘ ਦਾ ਕਹਿਣਾ ਹੈ ਕਿ ਆਬਾਦੀ ਕੰਟਰੋਲ ਬਿੱਲ ਮਹੱਤਵਪੂਰਨ ਹੈ, ਸਾਡੇ ਕੋਲ ਸੀਮਤ ਸਰੋਤ ਹਨ। ਚੀਨ ਨੇ 'ਇਕ ਬੱਚਾ ਨੀਤੀ' ਲਾਗੂ ਕੀਤੀ, ਆਬਾਦੀ ਨੂੰ ਕੰਟਰੋਲ ਕੀਤਾ ਅਤੇ ਵਿਕਾਸ ਪ੍ਰਾਪਤ ਕੀਤਾ। ਚੀਨ 'ਚ ਇਕ...
15 ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਚਾਰ ਗ੍ਰਿਫ਼ਤਾਰ
. . .  about 7 hours ago
ਲੁਧਿਆਣਾ, 27 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਐਸ.ਟੀ.ਐਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਚਾਰ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ ਵਿਚੋਂ 3 ਕਿਲੋ ਹੈਰੋਇਨ ਬਰਾਮਦ ਕੀਤੀ ਹੈ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ...
ਮੀਂਹ ਕਾਰਨ ਭਾਰਤ-ਨਿਊਜ਼ੀਲੈਂਡ ਦੂਜਾ ਇਕ ਦਿਨਾਂ ਮੈਚ ਰੱਦ
. . .  about 7 hours ago
ਕ੍ਰਾਈਸਟਚਰਚ, 27 ਨਵੰਬਰ-ਭਾਰਤ ਅਤੇ ਨਿਊਜ਼ੀਲੈਂਡ ਦੀਆਂ ਕ੍ਰਿਕਟ ਟੀਮਾਂ ਵਿਚ ਦੂਜਾ ਇਕ ਦਿਨਾਂ ਮੈਚ ਮੀਂਹ ਕਾਰਨ ਰੱਦ ਕਰ ਦਿੱਤਾ ਗਿਆ। ਟਾਸ ਹਾਰ ਕੇ ਬੱਲੇਬਾਜ਼ੀ ਕਰਦਿਆ ਭਾਰਤ ਦੀ ਟੀਮ ਨੇ 12.5 ਓਵਰਾਂ 'ਚ ਇਕ ਵਿਕਟ ਗੁਆ ਕੇ 89 ਦੌੜਾਂ ਬਣਾਈਆਂ ਸਨ ਕਿ ਮੀਂਹ ਕਾਰਨ...
ਪੰਜਾਬ ਸਰਕਾਰ ਵਲੋਂ 17 ਸਬ-ਡਵੀਜ਼ਨਾਂ, ਤਹਿਸੀਲਾਂ ਅਤੇ ਸਬ-ਤਹਿਸੀਲਾਂ ਦੀਆਂ ਸ਼ਾਨਦਾਰ ਬਿਲਡਿੰਗਾ ਦੀ ਉਸਾਰੀ ਨੂੰ ਪ੍ਰਵਾਨਗੀ
. . .  about 7 hours ago
ਚੰਡੀਗੜ੍ਹ, 27 ਅਕਤੂਬਰ-ਪੰਜਾਬ ਦੇ ਮੁਖ ਮੰਤਰੀ ਭਗਵੰਤ ਮਾਨ ਨੇ ਇਕ ਟਵੀਟ ਕਰਦਿਆਂ ਕਿਹਾ ਕਿ ਸਰਕਾਰਾਂ ਦਾ ਫਰਜ਼ ਹੁੰਦਾ ਹੈ ਕਿ ਲੋਕ ਬੁਨਿਆਦੀ ਲੋੜਾਂ ਪੱਖੋਂ ਵਾਂਝੇ ਨਾ ਰਹਿਣ। ਸਾਡੀ ਸਰਕਾਰ ਨੇ ਫ਼ੈਸਲਾ ਲਿਆ ਹੈ ਕਿ ਪੰਜਾਬ ਭਰ 'ਚ 17 ਸਬ-ਡਵੀਜ਼ਨਾਂ ਤਹਿਸੀਲਾਂ ਅਤੇ ਸਬ-ਤਹਿਸੀਲਾਂ ਦੀਆਂ ਸ਼ਾਨਦਾਰ ਬਿਲਡਿੰਗਾ...
ਜੀ-20 ਦੀ ਪ੍ਰਧਾਨਗੀ ਸਾਡੇ ਲਈ ਇਕ ਵੱਡਾ ਮੌਕਾ-'ਮਨ ਕੀ ਬਤ' 'ਚ ਬੋਲੇ ਪ੍ਰਧਾਨ ਮੰਤਰੀ
. . .  about 8 hours ago
ਨਵੀਂ ਦਿੱਲੀ, 27 ਨਵੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਰੇਡਿਓ ਪ੍ਰੋਗਰਾਮ 'ਮਨ ਕੀ ਬਾਤ' ਰਾਹੀਂ ਦੇਸ਼ ਵਾਸੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਜੀ-20 ਦੀ ਪ੍ਰਧਾਨਗੀ ਸਾਡੇ ਲਈ ਇਕ ਮੌਕਾ ਹੈ। ਸਾਨੂੰ ਆਲਮੀ ਭਲੇ 'ਤੇ ਧਿਆਨ ਕੇਂਦਰਤ ਕਰਨਾ ਹੋਵੇਗਾ। ਚਾਹੇ ਉਹ ਸ਼ਾਂਤੀ...
ਫ਼ਿਰੋਜ਼ਪੁਰ ਦੇ ਪਿੰਡ ਨੂਰਪੁਰ ਸੇਠਾਂ ਵਿਚ ਚੱਲੀ ਗੋਲੀ
. . .  about 9 hours ago
ਕੁੱਲਗੜ੍ਹੀ 27 ਨਵੰਬਰ (ਸੁਖਜਿੰਦਰ ਸਿੰਘ ਸੰਧੂ)-ਜ਼ਿਲ੍ਹਾ ਫ਼ਿਰੋਜ਼ਪੁਰ ਦੇ ਥਾਣਾ ਕੁੱਲਗੜ੍ਹੀ ਦੇ ਪਿੰਡ ਨੂਰਪੁਰ ਸੇਠਾਂ ਵਿਖੇ ਗੋਲੀ ਚੱਲਣ ਦੀ ਘਟਨਾ ਵਾਪਰੀ ਹੈ ਤੇ ਇਕ ਔਰਤ ਦੇ ਜ਼ਖ਼ਮੀ ਹੋਣ ਦੀ ਸੂਚਨਾ ਹੈ।ਇਸ ਘਟਨਾ ਸੰਬੰਧੀ ਥਾਣਾ ਕੁੱਲਗੜ੍ਹੀ ਦੇ ਐਸ.ਐਚ.ਓ. ਇੰਸਪੈਕਟਰ ਗੁਰਜੰਟ ਸਿੰਘ ਸੰਧੂ...
ਭਾਰਤ-ਨਿਊਜ਼ੀਲੈਂਡ ਦੂਜਾ ਇਕ ਦਿਨਾਂ ਮੈਚ: ਮੀਂਹ ਕਾਰਨ ਰੁਕੀ ਖੇਡ, 12.5 ਓਵਰਾਂ 'ਚ ਭਾਰਤ 89/1
. . .  about 9 hours ago
ਸਤੇਂਦਰ ਜੈਨ ਨੂੰ ਲੈ ਕੇ ਨੱਢਾ ਨੇ 'ਆਪ' 'ਤੇ ਸਾਧਿਆ ਨਿਸ਼ਾਨਾ
. . .  about 9 hours ago
ਨਵੀਂ ਦਿੱਲੀ, 27 ਨਵੰਬਰ-ਦਿੱਲੀ ਨਗਰ ਨਿਗਮ ਚੋਣਾਂ ਤੋਂ ਪਹਿਲਾਂ ਦਿੱਲੀ ਦੇ ਵਜ਼ੀਰਪੁਰ ਉਦਯੋਗਿਕ ਖੇਤਰ ਵਿਚ ਇਕ ਜਨਤਕ ਮੀਟਿੰਗ ਦੌਰਾਨ ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਨੇ ਕਿਹਾ ਕਿ ‘ਆਪ’ ਕਿਹਾ ਕਰਦੀ ਸੀ ਕਿ ਇਸ ਦੇ ਆਗੂ ਇਮਾਨਦਾਰ ਸਨ। ਪਰ ਅੱਜ ਸਤੇਂਦਰ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 24 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਰਾਜਨੀਤੀ ਚਿੰਤਨ ਦਾ ਹੀ ਨਹੀਂ, ਕਾਰਜ ਅਤੇ ਅਣਥੱਕ ਜੱਦੋ-ਜਹਿਦ ਦਾ ਵੀ ਖੇਤਰ ਹੈ। -ਚਾਣਕਿਆ

ਬਠਿੰਡਾ

ਗ਼ਰੀਬ ਪਰਿਵਾਰ ਦੇ ਘਰ ਦੀ ਛੱਤ ਡਿੱਗੀ, ਦੋ ਸਾਲ ਦੇ ਬੱਚੇ ਦੀ ਮੌਤ

ਗੋਨਿਆਣਾ, 7 ਅਗਸਤ (ਬਰਾੜ ਆਰ. ਸਿੰਘ)-ਨਜ਼ਦੀਕੀ ਪਿੰਡ ਗਿੱਲ ਪੱਤੀ ਦੇ ਇਕ ਪਰਿਵਾਰ ਦੇ ਘਰ ਦੀ ਛੱਤ ਡਿਗਣ ਕਾਰਨ ਇਸ ਹੇਠ ਆ ਕੇ ਇਕ ਦੋ ਸਾਲਾ ਬੱਚੇ ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ | ਪਰਿਵਾਰਕ ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਗਿੱਲ ਪੱਤੀ ਜ਼ਿਲ੍ਹਾ ਬਠਿੰਡਾ ਦੇ ਬਲਦੇਵ ਸਿੰਘ ਸਪੁੱਤਰ ਜਸਪਾਲ ਸਿੰਘ ਦੇ ਦੋ ਸਾਲ ਦੇ ਬੇਟੇ ਸੁਖਚੈਨ ਸਿੰਘ ਦੀ ਕਮਰੇ ਦੀ ਛੱਤ ਡਿਗਣ ਕਾਰਨ ਉਸ ਸਮੇਂ ਮੌਤ ਹੋ ਗਈ ਜਿਸ ਸਮੇਂ ਬੱਚਾ ਕਮਰੇ ਅੰਦਰ ਸੁੱਤਾ ਹੋਇਆ ਸੀ | ਇਹ ਘਟਨਾ ਅੱਜ ਸਵੇਰੇ ਲਗਪਗ 11 ਵਜੇ ਅਚਾਨਕ ਹੀ ਕਮਰੇ ਦੀ ਛੱਤ ਡਿਗਣ ਕਾਰਨ ਵਾਪਰੀ | ਇਸ ਅਚਾਨਕ ਵਾਪਰੀ ਘਟਨਾ 'ਤੇ ਪਰਿਵਾਰ ਦੇ ਜੀਆਂ ਵਲੋਂ ਰੌਲਾ ਪਾਉਣ 'ਤੇ ਆਸ-ਪਾਸ ਦੇ ਲੋਕਾਂ ਨੇ ਆ ਕੇ ਛੱਤ ਦਾ ਮਲਬਾ ਹਟਾ ਕੇ ਬੱਚੇ ਨੂੰ ਬਾਹਰ ਕੱਢਿਆ ਤਾਂ ਵੇਖਿਆ ਕਿ ਉਸ ਦੀ ਗਰਦਨ 'ਤੇ ਸੱਟਾਂ ਲੱਗਣ ਕਾਰਨ ਬੱਚੇ ਦੀ ਮੌਤ ਹੋ ਚੁੱਕੀ ਸੀ | ਬੱਚੇ ਦੇ ਪਿਤਾ ਬਲਦੇਵ ਸਿੰਘ ਤੇ ਮਾਤਾ ਪਰਮਜੀਤ ਕੌਰ ਖੇਤ ਮਜ਼ਦੂਰ ਹਨ | ਇਹ ਵੀ ਗੱਲ ਸਾਹਮਣੇ ਆਈ ਹੈ ਕਿ ਇਸ ਘਰ ਦੀ ਹਾਲਤ ਕਾਫੀ ਖਸਤਾ ਹੈ ਤੇ ਘਰ ਦੀ ਛੱਤ ਡਿਗਣ ਕਾਰਨ ਅੰਦਰ ਪਿਆ ਸਾਮਾਨ ਵੀ ਟੁੱਟ ਚੱੁਕਿਆ ਹੈ | ਪਤਾ ਲੱਗਾ ਹੈ ਕਿ ਦਿਨ ਦਾ ਸਮਾਂ ਹੋਣ ਕਰ ਕੇ ਸਾਰਾ ਪਰਿਵਾਰ ਕਮਰੇ ਤੋਂ ਬਾਹਰ ਹੀ ਸੀ ਜਿਸ ਕਾਰਨ ਇਸ ਘਰ 'ਚ ਰਹਿਣ ਵਾਲਾ ਬਾਕੀ ਸਾਰਾ ਪਰਿਵਾਰ ਸੁਰੱਖਿਅਤ ਬਚ ਗਿਆ | ਇਸ ਘਟਨਾ ਨੂੰ ਲੈ ਕੇ ਪੀੜਤ ਪਰਿਵਾਰ ਤੇ ਪਿੰਡ ਵਾਸੀ ਸਦਮੇ ਵਿਚ ਹਨ | ਪਿੰਡ ਦੇ ਲੋਕਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਇਸ ਪੀੜਤ ਪਰਿਵਾਰ ਨੂੰ ਮਾਲੀ ਸਹਾਇਤਾ ਦੇ ਕੇ ਉਨ੍ਹਾਂ ਦੀ ਮਦਦ ਕੀਤੀ ਜਾਵੇ | ਪਿੰਡ ਗਿੱਲਪੱਤੀ ਦੇ ਬਾਬਾ ਭਾਗੂ ਸ਼ਹੀਦ ਯੂਥ ਕਲੱਬ ਤੇ ਐਡਵੋਕੇਟ ਰਣਬੀਰ ਸਿੰਘ ਬਰਾੜ ਨੇ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਬਠਿੰਡਾ ਤੋਂ ਮੰਗ ਕੀਤੀ ਕਿ ਗਰੀਬ ਪਰਿਵਾਰ ਦਾ ਸਹਾਰਾ ਬਣਦੇ ਹੋਏ ਆਰਥਿਕ ਸਹਾਇਤਾ ਕੀਤੀ ਜਾਵੇ |
ਮੀਂਹ ਕਾਰਨ ਗਰੀਬ ਦੇ ਮਕਾਨ ਦੀ ਛੱਤ ਡਿੱਗੀ, ਜਾਨੀ ਨੁਕਸਾਨ ਤੋਂ ਬਚਾਅ
ਮਹਿਰਾਜ, (ਸੁਖਪਾਲ ਮਹਿਰਾਜ)-ਭਾਵੇਂ ਸਾਉਣ ਦੇ ਮੀਂਹ ਪੈਣ ਨਾਲ ਕਿਸਾਨਾਂ ਦੇ ਚਿਹਰੇ ਖਿੜੇ ਹੋਏ ਨਜ਼ਰ ਆ ਰਹੇ ਹਨ ਪਰ ਮੀਂਹ ਪੈਣ ਨਾਲ ਇਕ ਗਰੀਬ ਪਰਿਵਾਰ ਦੇ ਕਮਰੇ ਦੀ ਛੱਤ ਡਿਗ ਪਈ ਤੇ ਜਾਨੀ ਨੁਕਸਾਨ ਦਾ ਬਚਾਅ ਹੋ ਗਿਆ | ਇਸ ਸੰਬੰਧੀ ਪਿੰਡ ਮਹਿਰਾਜ ਦੀ ਪੱਤੀ ਕਾਲਾ ਦੀ ਅੱਡਾ ਬਸਤੀ 'ਚ ਰਹਿੰਦੇ ਵਿਅਕਤੀ ਸੁਰਜੀਤ ਸਿੰਘ ਨੇ ਦੱਸਿਆ ਕਿ ਕੱਲ੍ਹ ਪਏ ਮੀਂਹ ਨਾਲ ਉਨ੍ਹਾਂ ਦੇ ਕਮਰੇ ਦੀ ਛੱਤ ਡਿਗ ਪਈ, ਜਿਸ 'ਚ ਬੈਂਡ ਤੇ ਹੋਰ ਪਿਆ ਸਾਮਾਨ ਖ਼ਰਾਬ ਹੋ ਗਿਆ | ਉਨ੍ਹਾਂ ਦੱਸਿਆ ਕਿ ਉਹ ਆਪਣੀ ਪਤਨੀ ਸਮੇਤ ਦਿਹਾੜੀ ਮਜ਼ਦੂਰੀ ਕਰਕੇ ਦੋ ਧੀਆਂ ਨੂੰ ਪੜ੍ਹਾ ਰਿਹਾ ਹੈ ਤੇ ਆਪਣੇ ਪਰਿਵਾਰ ਦੀ ਰੋਜ਼ੀ-ਰੋਟੀ ਦਾ ਗੁਜ਼ਾਰਾ ਬੜੀ ਮੁਸ਼ਕਿਲ ਨਾਲ ਚਲਾ ਰਿਹਾ ਹਾਂ | ਉਨ੍ਹਾਂ ਦੱਸਿਆ ਕਿ ਸਾਰਾ ਪਰਿਵਾਰ ਇਕ ਕਮਰੇ 'ਚ ਸੁੱਤੇ ਹੋਏ ਸੀ ਕਿ ਥੋੜਾ ਜਿਹਾ ਖੜਕਾ ਹੋਣ 'ਤੇ ਉਸ ਨੇ ਆਪਣਾ ਪਰਿਵਾਰ ਵਿਹੜੇ 'ਚ ਲੈ ਆਇਆ ਅਤੇ ਬਾਹਰ ਆਉਣ ਦੀ ਦੇਰ ਸੀ ਕਿ ਕਮਰੇ ਦੀ ਛੱਤ ਥੱਲੇ ਜਾ ਪਈ | ਉਨ੍ਹਾਂ ਦੱਸਿਆ ਕਿ ਪਹਿਲਾਂ ਵੀ ਤੂੜੀ ਵਾਲੇ ਕਮਰੇ ਦੀ ਛੱਤ ਡਿਗ ਪਈ ਸੀ ਪਰ ਕੋਈ ਸਰਕਾਰੀ ਸਹਾਇਤਾ ਨਹੀਂ ਮਿਲੀ | ਉਨ੍ਹਾਂ ਸਰਕਾਰ ਤੇ ਨਗਰ ਪੰਚਾਇਤ ਮਹਿਰਾਜ ਤੋਂ ਮੰਗ ਕੀਤੀ ਹੈ ਕਿ ਉਸ ਦੀ ਸਹਾਇਤਾ ਕੀਤੀ ਜਾਵੇ | ਆਮ ਆਦਮੀ ਪਾਰਟੀ ਦੇ ਆਗੂ ਵਿਜੇ ਕੁਮਾਰ ਨੇ ਦੱਸਿਆ ਕਿ ਉਕਤ ਪਰਿਵਾਰ ਦੇ ਆਵਾਸ ਯੋਜਨਾ ਤਹਿਤ ਫਾਰਮ ਭਰੇ ਹੋਏ ਹਨ, ਦੀ ਪੜਤਾਲ ਕਰਕੇ ਜਲਦੀ ਹੀ ਮਦਦ ਕੀਤੀ ਜਾਵੇਗੀ |

ਆਦਮਪੁਰਾ ਵਿਖੇ ਨੌਜਵਾਨ ਨੂੰ ਗੰਭੀਰ ਜ਼ਖ਼ਮੀ ਕਰ ਕੇ ਹੱਡਾ ਰੋੜੀ ਦੇ ਗੇਟ ਅੱਗੇ 'ਚ ਸੁੱਟਿਆ

ਭਗਤਾ ਭਾਈਕਾ, 7 ਅਗਸਤ (ਸੁਖਪਾਲ ਸਿੰਘ ਸੋਨੀ)-ਅੱਜ ਸਵੇਰੇ ਨਜ਼ਦੀਕੀ ਪਿੰਡ ਆਦਮਪੁਰਾ ਵਿਖੇ ਹੱਡਾ ਰੋੜੀ ਦੇ ਗੇਟ ਅੱਗੇ ਇਕ ਨੌਜਵਾਨ ਜ਼ਖ਼ਮੀ ਤੇ ਬੇਹੋਸ਼ੀ ਦੀ ਹਾਲਤ 'ਚ ਡਿੱਗਿਆ ਪਿਆ ਮਿਲਿਆ | ਜ਼ਖ਼ਮੀ ਨੌਜਵਾਨ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫ਼ਰੀਦਕੋਟ ਵਿਖੇ ...

ਪੂਰੀ ਖ਼ਬਰ »

ਹਾਇਰ ਐਜੂਕੇਸ਼ਨ ਇੰਸਟੀਚਿਊਟ ਇੰਪਲਾਈਜ਼ ਐਸੋਸੀਏਸ਼ਨ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਦਿੱਤਾ ਮੰਗ ਪੱਤਰ

ਬਠਿੰਡਾ, 7 ਅਗਸਤ (ਅਵਤਾਰ ਸਿੰਘ)-ਹਾਇਰ ਐਜੂਕੇਸ਼ਨ ਇੰਸਟੀਚਿਊਟ ਇੰਪਲਾਈਜ਼ ਐਸੋਸੀਏਸ਼ਨ ਪੰਜਾਬ ਵਲੋਂ ਸੂਬਾ ਪੱਧਰੀ ਰੋਸ ਧਰਨੇ 'ਚ ਪੰਜਾਬ ਦੇ ਵੱਖ-ਵੱਖ ਸਰਕਾਰੀ ਕਾਲਜਾਂ 'ਚੋਂ ਪ੍ਰੋਫੈਸਰਾਂ ਤੇ ਨਾਨ ਟੀਚਿੰਗ ਸਟਾਫ਼ ਨੇ ਹਿੱਸਾ ਲਿਆ ਅਤੇ ਉਨ੍ਹਾਂ ਮੰਗਾਂ ਸੰਬੰਧੀ ...

ਪੂਰੀ ਖ਼ਬਰ »

ਇਕੋ ਰਾਤ ਤਿੰਨ ਘਰਾਂ 'ਚੋਂ ਨਕਦੀ ਚੋਰੀ

ਰਾਮਾਂ ਮੰਡੀ, 7 ਅਗਸਤ (ਤਰਸੇਮ ਸਿੰਗਲਾ)-ਸ਼ੁੱਕਰਵਾਰ ਤੇ ਸਨਿਚਰਵਾਰ ਦੀ ਦਰਮਿਆਨੀ ਰਾਤ ਨਾਮਾਲੂਮ ਚੋਰਾਂ ਵਲੋਂ ਸ਼ਹਿਰ ਅੰਦਰ ਤਿੰਨ ਘਰਾਂ 'ਚੋਂ 28 ਹਜ਼ਾਰ ਰੁਪਏ ਦੀ ਨਗਦੀ ਚੋਰੀ ਕਰ ਲੈਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਪੀੜਤ ਇੰਦਰਜੀਤ ਸਿੰਘ ਵਾਸੀ ਰਾਮਾਂ ਮੰਡੀ ...

ਪੂਰੀ ਖ਼ਬਰ »

ਪ੍ਰਾਇਮਰੀ ਸਿੱਖਿਆ ਦੀ ਮਜ਼ਬੂਤੀ ਲਈ ਸੁਹਿਰਦ ਯਤਨ ਜੁਟਾਉਣ ਦੀ ਲੋੜ

ਮਾਨਸਾ, 7 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)-ਸਿੱਖਿਆ ਹਰ ਵਿਅਕਤੀ ਦਾ ਮੌਲਿਕ ਅਧਿਕਾਰ ਹੈ | ਵਿੱਦਿਆ ਦੀ ਪ੍ਰਫੁੱਲਤਾ ਲਈ ਜਿਥੇ ਸਰਕਾਰਾਂ ਨੂੰ ਯਤਨ ਜੁਟਾਉਣੇ ਚਾਹੀਦੇ ਹਨ ਉਥੇ ਅਧਿਆਪਕ ਵਰਗ ਦੇ ਨਾਲ ਆਮ ਲੋਕਾਂ ਦੀ ਵੀ ਫ਼ਰਜ਼ ਬਣਦਾ ਹੈ ਕਿ ਉਹ ਸਿੱਖਿਆ ਦੀ ਮਜ਼ਬੂਤੀ ...

ਪੂਰੀ ਖ਼ਬਰ »

ਸੀ. ਪੀ. ਆਈ. ਦੇ ਡੈਲੀਗੇਟ ਇਜਲਾਸ 'ਚ ਵਧਦੀ ਮਹਿੰਗਾਈ ਸਮੇਤ ਜਨਤਕ ਮੁੱਦਿਆਂ 'ਤੇ ਵਿਚਾਰਾਂ

ਬੁਢਲਾਡਾ, 7 ਅਗਸਤ (ਸਵਰਨ ਸਿੰਘ ਰਾਹੀ)-ਸੀ. ਪੀ. ਆਈ. ਦੇ 24ਵੇਂ ਤਹਿਸੀਲ ਪੱਧਰੀ ਪਾਰਟੀ ਡੈਲੀਗੇਟ ਇਜਲਾਸ ਦੌਰਾਨ ਦੇਸ਼ ਅੰਦਰ ਵਧਦੀ ਮਹਿੰਗਾਈ ਦੇ ਮੁੱਦੇ ਸਮੇਤ ਜਨਤਕ ਮੁੱਦਿਆਂ ਤੋਂ ਇਲਾਵਾ ਦੇਸ਼ ਦੀ ਧਰਮ ਨਿਰਪੱਖਤਾ ਨੂੰ ਦਰਪੇਸ਼ ਖ਼ਤਰੇ ਤੇ ਚੁਣੌਤੀਆਂ ਸੰਬੰਧੀ ...

ਪੂਰੀ ਖ਼ਬਰ »

ਡੀ. ਸੀ. ਵਲੋਂ ਹੱਥਾਂ, ਪੈਰਾਂ ਤੇ ਮੂੰਹ ਦੀ ਬਿਮਾਰੀ ਸੰਬੰਧੀ ਐਡਵਾਈਜ਼ਰੀ ਜਾਰੀ

ਬਠਿੰਡਾ, 7 ਅਗਸਤ (ਅੰਮਿ੍ਤਪਾਲ ਸਿੰਘ ਵਲ੍ਹਾਣ)-ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਵਲੋਂ ਜ਼ਿਲ੍ਹਾ ਵਾਸੀਆਂ ਲਈ ਹੱਥਾਂ, ਪੈਰਾਂ ਤੇ ਮੂੰਹ ਦੀ ਬਿਮਾਰੀ ਸੰਬੰਧੀ ਅਡਵਾਈਜ਼ਰੀ ਜਾਰੀ ਕੀਤੀ ਗਈ ਹੈ, ਤਾਂ ਜੋ ਇਸ ਬਿਮਾਰੀ ਤੋਂ ਬਚਾਅ ਹੋ ਸਕੇ | ਡਿਪਟੀ ਕਮਿਸ਼ਨਰ ਵਲੋਂ ...

ਪੂਰੀ ਖ਼ਬਰ »

ਆਯੂਸਮਾਨ ਸਕੀਮ ਤਹਿਤ ਇਲਾਜ ਕਰਵਾਉਣ ਲਈ ਲੋਕ ਹੋ ਰਹੇ ਨੇ ਖੱਜਲ ਖੁਆਰ-ਮਲੂਕਾ

ਭਗਤਾ ਭਾਈਕਾ, 7 ਅਗਸਤ (ਸੁਖਪਾਲ ਸਿੰਘ ਸੋਨੀ)-ਪਹਿਲਾਂ ਕਾਂਗਰਸ ਤੇ ਹੁਣ 'ਆਪ' ਸਰਕਾਰ ਦੀ ਨਾਲਾਇਕੀ ਕਾਰਨ ਸੂਬੇ ਦੇ ਲੋਕ ਪਿਛਲੇ ਛੇ ਮਹੀਨਿਆਂ ਤੋਂ ਆਯੁਸਮਾਨ ਸਕੀਮ ਤਹਿਤ ਇਲਾਜ ਕਰਵਾਉਣ ਲਈ ਖੱਜਲ ਖੁਆਰ ਹੋ ਰਹੇ ਹਨ | ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ...

ਪੂਰੀ ਖ਼ਬਰ »

ਸਰਕਾਰ ਪ੍ਰਾਪਰਟੀ ਟੈਕਸ ਤੋਂ ਲੋਕਾਂ ਨੂੰ ਰਾਹਤ ਦੇਵੇ

ਸਰਦੂਲਗੜ੍ਹ, 7 ਅਗਸਤ (ਅਰੋੜਾ)-ਪੰਜਾਬ ਦੀ ਪਿਛਲੀ ਕਾਂਗਰਸ ਸਰਕਾਰ ਵਲੋਂ ਲੋਕਾਂ ਨੂੰ ਪ੍ਰਾਪਰਟੀ ਟੈਕਸ ਭਰਨ ਲਈ ਵੱਡੀ ਰਾਹਤ ਦਿੱਤੀ ਸੀ ਤੇ ਲੋਕਾਂ ਨੇ ਆਪਣਾ ਟੈਕਸ ਨਗਰ ਪੰਚਾਇਤ ਕੋਲ ਜਮਾਂ ਕਰਵਾਇਆ ਸੀ | ਕਈ ਲੋਕ ਇਸ ਸਕੀਮ ਤੋਂ ਵਾਂਝੇ ਰਹਿ ਗਏ ਤੇ ਸਰਕਾਰ ਬਦਲਣ ਦੇ ਨਾਲ ...

ਪੂਰੀ ਖ਼ਬਰ »

ਹਰਿਗੋਬਿੰਦ ਪਬਲਿਕ ਸਕੂਲ ਕਾਂਗੜ ਵਿਖੇ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਵਸ ਮਨਾਇਆ

ਭਾਈਰੂਪਾ, 7 ਅਗਸਤ (ਵਰਿੰਦਰ ਲੱਕੀ)-ਹਰਿਗੋਬਿੰਦ ਪਬਲਿਕ ਸਕੂਲ ਕਾਂਗੜ ਵਿਖੇ ਸਕੂਲ ਦੇ ਪਿੰ੍ਰਸੀਪਲ ਸੋਨੂੰ ਕੁਮਾਰ ਕਾਂਗੜ ਦੀ ਅਗਵਾਈ 'ਚ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਸੋਨੂੰ ਕਾਂਗੜ ਨੇ ਸੰਬੋਧਨ ਕਰਦੇ ਹੋਏ ...

ਪੂਰੀ ਖ਼ਬਰ »

ਭਾਰਤੀ ਹਾਕੀ ਟੀਮ ਦੀਆਂ ਮੈਂਬਰਾਂ ਬਲਜੀਤ ਕੌਰ ਤੇ ਰਵਿੰਦਰ ਕੌਰ ਦਾ ਸਨਮਾਨ

ਬਠਿੰਡਾ, 7 ਅਗਸਤ (ਅੰਮਿ੍ਤਪਾਲ ਸਿੰਘ ਵਲ੍ਹਾਣ)-ਭਾਰਤੀ ਮਹਿਲਾ ਹਾਕੀ ਟੀਮ ਦੀਆਂ ਮੈਂਬਰ ਖਿਡਾਰਨਾਂ ਬਲਜੀਤ ਕੌਰ ਤੇ ਰਵਿੰਦਰ ਕੌਰ ਜੋ ਕਿ ਡੀ. ਏ. ਵੀ. ਕਾਲਜ ਬਠਿੰਡਾ ਦੀਆਂ ਵਿਦਿਆਰਥਣਾਂ ਹਨ, ਨੂੰ ਗੁਰਦੀਪ ਸਿੰਘ ਪ੍ਰਧਾਨ ਹਾਕੀ ਬਠਿੰਡਾ ਤੇ ਸੇਵਾ-ਮੁਕਤ ਐਸ. ਈ. ਸਿੰਚਾਈ ...

ਪੂਰੀ ਖ਼ਬਰ »

ਸੂਬਾ ਸਰਕਾਰ ਕਿਸਾਨਾਂ ਦੀ ਸਮੱਸਿਆ ਦੇ ਨਿਪਟਾਰੇ ਲਈ ਉਨ੍ਹਾਂ ਨਾਲ ਚਟਾਨ ਵਾਂਗ ਖੜ੍ਹੀ-ਗਿੱਲ, ਰਤਨ

ਬਠਿੰਡਾ, 7 ਅਗਸਤ (ਅੰਮਿ੍ਤਪਾਲ ਸਿੰਘ ਵਲ੍ਹਾਣ)-ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਕਿਸਾਨਾਂ ਦੀ ਹਰ ਸਮੱਸਿਆ ਦੇ ਨਿਪਟਾਰੇ ਲਈ ਉਨ੍ਹਾਂ ਨਾਲ ਚਟਾਨ ਵਾਂਗ ਖੜ੍ਹੀ ਹੈ | ਇਹ ਪ੍ਰਗਟਾਵਾ ਬਠਿੰਡਾ ਸ਼ਹਿਰੀ ਦੇ ਵਿਧਾਇਕ ਜਗਰੂਪ ਸਿੰਘ ...

ਪੂਰੀ ਖ਼ਬਰ »

'ਆਪ' ਦੇ ਐਕਸ ਇੰਪਲਾਈਜ਼ ਦੀ ਬੈਠਕ 'ਚ ਮੁਲਾਜ਼ਮਾਂ ਦੀਆਂ ਮੰਗਾਂ ਬਾਰੇ ਵਿਚਾਰਾਂ

ਬਠਿੰਡਾ, 7 ਅਗਸਤ (ਅੰਮਿ੍ਤਪਾਲ ਸਿੰਘ ਵਲ੍ਹਾਣ)-ਆਮ ਆਦਮੀ ਪਾਰਟੀ ਦੇ ਐਕਸ ਇੰਪਲਾਈਜ਼ ਵਿੰਗ ਦੀ ਜ਼ਰੂਰੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਪੀ. ਆਈ. ਐਸ. ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਸੇਵਾ-ਮੁਕਤ ਮੁਲਾਜ਼ਮਾਂ ਦੀਆਂ ਮੰਗਾਂ ਬਾਰੇ ਵਿਸਥਾਰ ਪੂਰਵਕ ਵਿਚਾਰਾਂ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਨੇ 'ਆਜ਼ਾਦੀ ਕਾ ਅੰਮਿ੍ਤ ਮਹਾਂਉਤਸਵ' ਤਹਿਤ ਕਰਵਾਏ ਜ਼ਿਲ੍ਹਾ ਪੱਧਰੀ ਮੁਕਾਬਲੇ

ਬਠਿੰਡਾ, 7 ਅਗਸਤ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸਿੱਖਿਆ ਵਿਭਾਗ ਪੰਜਾਬ ਵਲੋਂ 'ਆਜ਼ਾਦੀ ਕਾ ਅੰਮਿ੍ਤ ਮਹਾਂ ਉਤਸਵ' ਤਹਿਤ ਵਿਦਿਆਰਥੀਆਂ ਦੇ ਮੁਕਾਬਲੇ ਕਰਵਾ ਕੇ ਮਨਾਇਆ ਜਾ ਰਿਹਾ ਹੈ | ਇਸ ਲੜੀ ਤਹਿਤ ਵਿਦਿਆਰਥੀਆਂ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਟੀਚਰਜ਼ ਹੋਮ ਬਠਿੰਡਾ ...

ਪੂਰੀ ਖ਼ਬਰ »

ਬਠਿੰਡਾ ਪ੍ਰੈੱਸ ਕਲੱਬ ਦੀਆਂ ਚਾਰ ਸਾਲਾਂ ਬਾਅਦ ਹੋਈਆਂ ਚੋਣਾਂ

ਬਠਿੰਡਾ, 7 ਅਗਸਤ (ਸੱਤਪਾਲ ਸਿੰਘ ਸਿਵੀਆਂ)-ਬਠਿੰਡਾ ਪ੍ਰੈੱਸ ਕਲੱਬ (ਰਜ਼ਿ.) ਦੀਆਂ ਚਾਰ ਸਾਲਾਂ ਬਾਅਦ ਹੋਈਆਂ ਚੋਣਾਂ ਅੱਜ ਅਮਨ ਸਾਂਤੀ ਨਾਲ ਸੰਪੰਨ ਹੋ ਗਈਆਂ, ਜਿਨ੍ਹਾਂ 'ਚ ਕਲੱਬ ਦੇ ਕੁਲ 62 ਵੋਟਰਾਂ ਵਲੋਂ ਆਪਣੀ ਵੋਟ ਦਾ ਭੁਗਤਾਨ ਕੀਤਾ ਗਿਆ ਜੋ ਸੌ ਫ਼ੀਸਦੀ ਰਿਹਾ | ...

ਪੂਰੀ ਖ਼ਬਰ »

ਮਹਿਰਾਜ ਵਿਖੇ ਤੀਆਂ ਦੇ ਮੇਲੇ ਦੀ ਸ਼ੁਰੂਆਤ, 7 ਦਿਨ ਚੱਲੇਗਾ ਮੇਲਾ

ਮਹਿਰਾਜ, 7 ਅਗਸਤ (ਸੁਖਪਾਲ ਮਹਿਰਾਜ)-ਬਾਬਾ ਸਿੱਧ ਤਿਲਕ ਰਾਏ ਸਪੋਰਟਸ ਕਲੱਬ ਮਹਿਰਾਜ ਵਲੋਂ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ 7 ਰੋਜ਼ਾ ਔਰਤਾਂ ਦਾ ਪ੍ਰਸਿੱਧ ਤਿਉਹਾਰ ਤੀਆਂ ਦਾ ਮੇਲਾ ਮਹਾਰਾਜਾ ਯਾਦਵਿੰਦਰਾ ਖੇਡ ਸਟੇਡੀਅਮ ਮਹਿਰਾਜ ਵਿਖੇ ਧੂਮ-ਧਾਮ ਨਾਲ ਸ਼ੁਰੂਆਤ ...

ਪੂਰੀ ਖ਼ਬਰ »

ਕੰਵਰ ਗਰੇਵਾਲ ਬਚਪਨ ਦੀਆਂ ਯਾਦਾਂ ਤਾਜ਼ਾ ਕਰਨ ਸੰਤ ਬਾਬਾ ਨਰਾਇਣ ਸਿੰਘ ਸਕੂਲ ਪਹੁੰਚੇ

ਗੋਨਿਆਣਾ, 7 ਅਗਸਤ (ਬਰਾੜ ਆਰ. ਸਿੰਘ)-ਬੀਤੇ ਦਿਨ ਪ੍ਰਸਿੱਧ ਸੂਫ਼ੀ ਗਾਇਕ ਕੰਵਰ ਗਰੇਵਾਲ ਸੰਤ ਬਾਬਾ ਨਰਾਇਣ ਸਿੰਘ ਸੀਨ. ਸੈਕੰ. ਸਕੂਲ ਆਕਲੀਆ ਕਲਾਂ ਵਿਖੇ ਆਪਣੇ ਬਚਪਨ ਦੀਆਂ ਯਾਦਾਂ ਤਾਜ਼ਾ ਕਰਨ ਪਹੁੰਚੇ ਤੇ ਸਕੂਲੀ ਬੱਚਿਆਂ ਨਾਲ ਆਪਣਾ ਸਮਾਂ ਬਿਤਾਇਆ | ਇਥੇ ਆ ਕੇ ...

ਪੂਰੀ ਖ਼ਬਰ »

ਸੀਂਗੋ ਦੇ ਕਿਸਾਨ ਨੇ ਡੇਢ ਏਕੜ ਨਰਮਾ ਵਾਹਿਆ

ਸੀਂਗੋ ਮੰਡੀ, 7 ਅਗਸਤ (ਪਿ੍ੰਸ ਗਰਗ)-ਸੀਂਗੋ ਮੰਡੀ ਦੇ ਕਿਸਾਨ ਵਲੋਂ ਨਰਮੇ ਦੀ ਡੇਢ ਏਕੜ ਫ਼ਸਲ ਜੋ ਗੁਲਾਬੀ ਸੁੰਡੀ ਤੇ ਚਿੱਟੇ ਮੱਛਰ ਨੇ ਬਰਬਾਦ ਕਰ ਦਿੱਤੀ ਅਤੇ ਰਹਿੰਦੀ ਖੂੰਹਦੀ ਕਸਰ ਭਾਰੀ ਬਾਰਿਸ਼ ਨੇ ਕੱਢ ਦਿੱਤੀ ਹੈ, ਨੂੰ ਅੱਜ ਰੋਟਾਵੇਟਰ ਨਾਲ ਵਾਹ ਦਿੱਤੇ ਜਾਣ ਦਾ ...

ਪੂਰੀ ਖ਼ਬਰ »

ਨਸ਼ੇ ਦੀ ਵੱਧ ਮਾਤਰਾ ਲੈਣ ਕਾਰਨ ਇਕ ਹੋਰ ਨੌਜਵਾਨ ਦੀ ਮੌਤ

ਬਠਿੰਡਾ, 7 ਅਗਸਤ (ਅਵਤਾਰ ਸਿੰਘ)-ਨਸ਼ਿਆਂ ਕਾਰਨ ਨੌਜਵਾਨਾਂ ਦੀਆਂ ਮੌਤਾਂ ਹੋਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ | ਅੱਜ ਸਥਾਨਕ ਸ਼ਹਿਰ ਦੇ ਅਮਰੀਕ ਸਿੰਘ ਰੋਡ ਸਥਿਤ ਇਕ ਹੋਟਲ ਦੇ ਕਮਰੇ 'ਚ ਇਕ ਹੋਰ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ | ਖ਼ਦਸ਼ਾ ਪ੍ਰਗਟਾਇਆ ਜਾ ਰਿਹਾ ...

ਪੂਰੀ ਖ਼ਬਰ »

ਪੁਲਿਸ ਅੜਿੱਕੇ ਚੜ੍ਹੇ ਵਿਅਕਤੀ ਦੇ ਘਰ 'ਚੋਂ 10 ਗੱਟੇ ਡੋਡੇ ਚੂਰਾ-ਪੋਸਤ ਦੇ ਬਰਾਮਦ

ਬਠਿੰਡਾ, 7 ਅਗਸਤ (ਸੱਤਪਾਲ ਸਿੰਘ ਸਿਵੀਆਂ)-ਬਠਿੰਡਾ ਜ਼ਿਲ੍ਹਾ ਪੁਲਿਸ ਨੂੰ ਨਸ਼ਾ ਤਸਕਰਾਂ ਖ਼ਿਲਾਫ਼ ਵਿੱਢੀ ਮੁਹਿੰਮ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਸਟਾਫ਼ ਦੇ ਸਬ-ਇੰਸਪੈਕਟਰ ਹਰਜੀਵਨ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਵਲੋਂ ਇਕ ਵਿਅਕਤੀ ਨੂੰ ਕਾਬੂ ...

ਪੂਰੀ ਖ਼ਬਰ »

ਨਸ਼ਾ ਰਹਿਤ ਜ਼ਿੰਦਗੀ ਜਿਊਣ ਲਈ ਸਾਹਿਤਕ ਕਿਤਾਬਾਂ ਪੜ੍ਹ ਕੇ ਜ਼ਿੰਦਗੀ ਦਾ ਅਨੰਦ ਮਾਣੋ-ਭਾਈ ਸਿਵੀਆਂ

ਬਠਿੰਡਾ, 7 ਅਗਸਤ (ਅਵਤਾਰ ਸਿੰਘ)-ਸਥਾਨਕ ਦੇਸ ਰਾਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਠਿੰਡਾ ਵਿਖੇ ਨਸ਼ਾ ਮੁਕਤ ਮੁਹਿੰਮ ਦੀ ਚੱਲ ਰਹੀ ਲੜੀ ਤਹਿਤ ਸਕੂਲ 'ਚ ਪ੍ਰਮੁੱਖ ਸੇਵਾਦਾਰ ਨਸ਼ਾ ਮੁਕਤੀ ਗੁਰਮਤਿ ਪ੍ਰਚੰਡ ਲਹਿਰ ਦੇ ਭਾਈ ਜਸਕਰਨ ਸਿੰਘ ਸਿਵੀਆਂ ਨੇ ਸਕੂਲ ਦੇ ...

ਪੂਰੀ ਖ਼ਬਰ »

ਮਜ਼ਦੂਰ ਜਥੇਬੰਦੀਆਂ ਨੇ ਪ੍ਰਧਾਨ ਮੰਤਰੀ ਦੇ ਨਾਂਅ ਜ਼ਿਲ੍ਹਾ ਪ੍ਰਸ਼ਾਸਨ ਨੂੰ ਮੰਗ-ਪੱਤਰ ਸੌਂਪਿਆ

ਬਠਿੰਡਾ, 7 ਅਗਸਤ (ਸੱਤਪਾਲ ਸਿੰਘ ਸਿਵੀਆਂ)-ਅੱਜ ਮਜ਼ਦੂਰ ਜਥੇਬੰਦੀਆਂ ਦੇ ਆਗੂਆਂ ਵਲੋਂ ਪ੍ਰਧਾਨ ਮੰਤਰੀ ਦੇ ਨਾਂਅ ਜ਼ਿਲ੍ਹਾ ਪ੍ਰਸ਼ਾਸਨ ਬਠਿੰਡਾ ਨੂੰ ਮੰਗ-ਪੱਤਰ ਸੌਂਪਿਆ ਗਿਆ ਤੇ ਮੰਗਾਂ ਦਾ ਛੇਤੀ ਹੱਲ ਨਾ ਕਰਨ 'ਤੇ ਸੰਘਰਸ਼ ਤੇਜ਼ ਕਰਨ ਦੀ ਚਿਤਾਵਨੀ ਦਿੱਤੀ ਗਈ | ...

ਪੂਰੀ ਖ਼ਬਰ »

ਗੰਗਾ ਵਿਖੇ ਪਹਿਲਵਾਨਾਂ ਦੇ ਕੁਸ਼ਤੀ ਮੁਕਾਬਲੇ ਕਰਵਾਏ

ਨਥਾਣਾ, 7 ਅਗਸਤ (ਗੁਰਦਰਸ਼ਨ ਲੁੱਧੜ)-ਪਿੰਡ ਗੰਗਾ ਵਿਖੇ ਗੁਰਦੁਆਰਾ ਪਾਤਸ਼ਾਹੀ ਛੇਵੀਂ ਦੇ ਸਾਹਮਣੇ ਖੇਡ ਮੈਦਾਨਾਂ 'ਚ ਬਰਸਾਤ ਰੁੱਤ ਨੂੰ ਸਮਰਪਿਤ ਪਹਿਲਵਾਨਾਂ ਦੇ ਕੁਸ਼ਤੀ ਮੁਕਾਬਲੇ ਕਰਵਾਏ ਗਏ | ਭਾਈ ਬਹਿਲੋ ਫਿਜੀਕਲ ਟ੍ਰੇਨਿੰਗ ਸੈਂਟਰ ਦੇ ਕੋਚ ਸੁਖਪਾਲ ਸਿੰਘ ...

ਪੂਰੀ ਖ਼ਬਰ »

ਸੁਦੇਸ਼ ਵਾਟਿਕਾ ਕਾਨਵੈਂਟ ਸਕੂਲ ਭਾਗੀਵਾਂਦਰ ਵਿਖੇ ਮੁਕਾਬਲੇ ਕਰਵਾਏ

ਤਲਵੰਡੀ ਸਾਬੋ, 7 ਅਗਸਤ (ਰਵਜੋਤ ਸਿੰਘ ਰਾਹੀ)-ਸੁਦੇਸ਼ ਵਾਟਿਕਾ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਭਾਗੀਵਾਂਦਰ ਵਿਖੇ ਮਾਤਾ ਸੁਦੇਸ਼ ਰਾਣੀ ਯਾਦਗਾਰੀ ਦਿਵਸ ਮੌਕੇ ਅੰਤਰ ਸਕੂਲ ਕਵੀਸ਼ਰੀ ਤੇ ਸ਼ਬਦ ਗਾਇਨ ਮੁਕਾਬਲੇ ਕਰਵਾਏ ਗਏ | ਸਕੂਲ ਪਿ੍ੰਸੀਪਲ ਮੀਨੂੰ ਗਰਗ ਨੇ ਆਏ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸਨ ਬਲਾਕ ਭਗਤਾ ਭਾਈਕਾ ਦੀ ਮੀਟਿੰਗ

ਭਗਤਾ ਭਾਈਕਾ, 7 ਅਗਸਤ (ਸੁਖਪਾਲ ਸਿੰਘ ਸੋਨੀ)-ਸਥਾਨਕ ਸ਼ਹਿਰ ਵਿਖੇ ਮੈਡੀਕਲ ਪ੍ਰੈਕਟੀਸ਼ਨਰ ਐਸੋਸ਼ੀਏਸਨ ਪੰਜਾਬ ਬਲਾਕ ਭਗਤਾ ਭਾਈਕਾ ਦੀ ਮੀਟਿੰਗ ਬਲਾਕ ਪ੍ਰਧਾਨ ਡਾ. ਨਿਰਭੈ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਬਲਾਕ ਦੇ ਮੈਡੀਕਲ ਪ੍ਰੈਕਟੀਸ਼ਨਰਾਂ ਨੇ ਭਾਗ ਲਿਆ | ...

ਪੂਰੀ ਖ਼ਬਰ »

...ਜਦ ਬਲਕਾਰ ਸਿੱਧੂ ਨੇ ਏ. ਐਸ. ਆਈ. ਦੀ ਜੇਬ 'ਚੋਂ 5 ਹਜ਼ਾਰ ਵੱਢੀ ਦੇ ਨੋਟ ਕਢਵਾਏ

ਭਗਤਾ ਭਾਈਕਾ, 7 ਅਗਸਤ (ਸੁਖਪਾਲ ਸਿੰਘ ਸੋਨੀ)-ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਤੋਂ 'ਆਪ' ਦੇ ਵਿਧਾਇਕ ਬਲਕਾਰ ਸਿੱਧੂ ਵਲੋਂ ਪੁਲਿਸ ਸਟੇਸ਼ਨ ਦਿਆਲਪੁਰਾ ਭਾਈ ਦੇ ਇਕ ਏ. ਐਸ. ਆਈ. ਦੀ ਜੇਬ 'ਚੋਂ 5 ਹਜ਼ਾਰ ਵੱਢੀ ਦੇ ਨੋਟ ਕਢਵਾ ਕੇ ਨਵੀਂ ਮਿਸਾਲ ਕਾਇਮ ਕੀਤੀ ਹੈ | ਇਸ ਮਾਮਲੇ ...

ਪੂਰੀ ਖ਼ਬਰ »

ਲੰਪੀ ਸਕਿੱਨ ਬਿਮਾਰੀ ਤੋਂ ਫ਼ਿਕਰਾਂ 'ਚ ਡੁੱਬੇ ਪਸ਼ੂ ਪਾਲਕ

ਸੀਂਗੋ ਮੰਡੀ, 7 ਅਗਸਤ (ਲੱਕਵਿੰਦਰ ਸ਼ਰਮਾ)-ਪਿਛਲੇ ਕਈ ਦਿਨਾਂ ਤੋਂ ਗਊਆਂ 'ਚ ਫੈਲੀ ਲੰਪੀ ਸਕਿੱਨ ਦਿਨੋਂ-ਦਿਨ ਵਧ ਰਹੀ ਹੈ ਤੇ ਕਸਬੇ ਦੇ ਕਰੀਬ ਸਾਰੇ ਪਿੰਡਾਂ ਦੇ ਪਸੂਆਂ ਨੂੰ ਇਸ ਬਿਮਾਰੀ ਨੇ ਆਪਣੇ ਕਲਾਵੇ 'ਚ ਲੈ ਲਿਆ ਹੈ ਤੇ ਜ਼ਿਆਦਾ ਬਿਮਾਰੀ ਪਿੰਡ ਬਹਿਮਣ ਜੱਸਾ, ਜੰਬਰ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਕਿਸਾਨ ਪੱਖੀ-ਪ੍ਰੋ: ਬਲਜਿੰਦਰ ਕੌਰ

ਸੀਂਗੋ ਮੰਡੀ, 7 ਅਗਸਤ (ਪਿ੍ੰਸ ਗਰਗ)-ਆਮ ਆਦਮੀ ਪਾਰਟੀ ਲੋਕਾਂ ਦੀ ਆਪਣੀ ਪਾਰਟੀ ਹੈ ਤੇ ਕਿਸਾਨਾਂ ਪੱਖੀ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਸੂਬੇ ਦੇ ਕਿਸਾਨਾਂ ਪ੍ਰਤੀ ਸੁਹਿਰਦ ਹਨ | ਇਹ ਪ੍ਰਗਟਾਵਾ ਹਲਕਾ ਵਿਧਾਇਕਾ ਪ੍ਰੋ: ਬਲਜਿੰਦਰ ਕੌਰ ਨੇ ਪਿਛਲੇ ਦਿਨੀਂ ਸਥਾਨਕ ਮੰਡੀ ...

ਪੂਰੀ ਖ਼ਬਰ »

ਸੇਂਟ ਸਟੀਫਨ ਇੰਟਰਨੈਸ਼ਨਲ ਸਕੂਲ ਚਾਉਕੇ ਵਿਖੇ ਗ੍ਰੀਨ ਡੇਅ ਮਨਾਇਆ

ਚਾਉਕੇ, 7 ਅਗਸਤ (ਮਨਜੀਤ ਸਿੰਘ ਘੜੈਲੀ)-ਸੇਂਟ ਸਟੀਫਨ ਇੰਟਰਨੈਸ਼ਨਲ ਸਕੂਲ ਚਾਉਕੇ ਵਿਖੇ ਜੂਨੀਅਰ ਕਲਾਸਾਂ ਦੇ ਬੱਚਿਆਂ ਲਈ ਗ੍ਰੀਨ ਡੇਅ ਮਨਾਇਆ ਗਿਆ | ਇਸ ਮੌਕੇ ਬੱਚਿਆਂ ਨੇ ਹਰੇ ਰੰਗ ਦੇ ਕੱਪੜੇ ਪਹਿਨੇ ਤੇ ਹਰੇ ਰੰਗ ਦੇ ਫਲ ਵੀ ਲਿਆਏ | ਪ੍ਰੋਗਰਾਮ ਦੌਰਾਨ ਸਕੂਲ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਭਗਤਾ ਵਿਖੇ ਸਾਬਕਾ ਮੰਤਰੀ ਮਲੂਕਾ ਵਲੋਂ ਬੂਟੇ ਲਗਾਉਣ ਦੀ ਮੁਹਿੰਮ ਦਾ ਆਗਾਜ਼

ਭਗਤਾ ਭਾਈਕਾ, 7 ਅਗਸਤ (ਸੁਖਪਾਲ ਸਿੰਘ ਸੋਨੀ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਭਗਤਾ ਭਾਈਕਾ ਵਿਖੇ 'ਵਾਤਾਵਰਨ ਸੰਭਾਲ' ਮੁਹਿੰਮ ਦਾ ਆਰੰਭ ਕੀਤਾ ਗਿਆ | ਇਸੇ ਲੜੀ ਤਹਿਤ ਕਾਲਜ ਵਿਖੇ ਸਿਕੰਦਰ ਸਿੰਘ ਮਲੂਕਾ ...

ਪੂਰੀ ਖ਼ਬਰ »

ਦਿਆਲਪੁਰਾ ਭਾਈਕਾ ਵਿਖੇ ਭਾਕਿਯੂ (ਡਕੌਂਦਾ) ਦੀ 21 ਮੈਂਬਰੀ ਕਮੇਟੀ ਦੀ ਚੋਣ

ਭਾਈਰੂਪਾ, 7 ਅਗਸਤ (ਵਰਿੰਦਰ ਲੱਕੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਇਕਾਈ ਦਿਆਲਪੁਰਾ ਭਾਈਕਾ ਦੀ ਚੋਣ ਲਈ ਕਿਸਾਨ ਆਗੂਆਂ ਦੀ ਇਕੱਤਰਤਾ ਮਾਈ ਰੱਜੀ ਬਾਬਾ ਗੁੱਦੜ ਜੀ ਦੇ ਲੰਗਰ ਹਾਲ ਦਿਆਲਪੁਰਾ ਭਾਈਕਾ ਵਿਖੇ ਹੋਈ, ਜਿਸ 'ਚ ਯੂਨੀਅਨ ਦੇ ਜ਼ਿਲ੍ਹਾ ਬਠਿੰਡਾ ਦੇ ...

ਪੂਰੀ ਖ਼ਬਰ »

ਮਲੇਸ਼ੀਆ ਕਬੱਡੀ ਕੱਪ ਜੇਤੂ ਖਿਡਾਰੀ ਦਾ ਪਿੰਡ ਪਹੁੰਚਣ 'ਤੇ ਸਵਾਗਤ

ਨਥਾਣਾ, 7 ਅਗਸਤ (ਗੁਰਦਰਸ਼ਨ ਲੁੱਧੜ)-ਕੁਆਲਾਲੰਪੁਰ ਕਬੱਡੀ ਫੈਡਰੇਸ਼ਨ ਮਲੇਸ਼ੀਆ ਵਲੋਂ ਕਰਵਾਏ ਮਲੇਸ਼ੀਆ ਕਬੱਡੀ ਕੱਪ 2022 ਦੇ ਉਤਮ ਧਾਵੀ ਵਜੋਂ ਜੇਤੂ ਖਿਡਾਰੀ ਬਲਕਰਨ ਕਲਿਆਣ ਦਾ ਉਸ ਦੇ ਪਿੰਡ ਕਲਿਆਣ ਮੱਲਕਾ ਪਹੁੰਚਣ ਮੌਕੇ ਪਿੰਡ ਵਾਸੀਆਂ ਵਲੋਂ ਭਰਵਾਂ ਸਵਾਗਤ ਕੀਤਾ ...

ਪੂਰੀ ਖ਼ਬਰ »

ਜਮਹੂਰੀ ਅਧਿਕਾਰ ਸਭਾ ਦੀ ਜ਼ਿਲ੍ਹਾ ਇਕਾਈ ਬਠਿੰਡਾ ਵਲੋਂ ਸੈਮੀਨਾਰ

ਬਠਿੰਡਾ, 7 ਅਗਸਤ (ਅਵਤਾਰ ਸਿੰਘ)-ਜਮਹੂਰੀ ਅਧਿਕਾਰ ਸਭਾ ਜ਼ਿਲ੍ਹਾ ਇਕਾਈ ਬਠਿੰਡਾ ਵਲੋਂ ਮੈਂਬਰਸ਼ਿਪ 'ਤੇ ਆਧਾਰਿਤ ਇਕ ਭਰਵਾਂ ਸਮਾਗਮ ਆਦਿ-ਵਾਸੀਆਂ ਲਈ ਇਨਸਾਫ਼ ਦੀ ਮੰਗ ਕਰਨ ਬਦਲੇ ਸੁਪਰੀਮ ਕੋਰਟ ਵਲੋਂ ਹਿਮਾਂਸ਼ੂ ਕੁਮਾਰ ਤੇ 5 ਲੱਖ ਰੁਪਏ ਦਾ ਜੁਰਮਾਨਾ ਅਤੇ ਪਰਚਾ ...

ਪੂਰੀ ਖ਼ਬਰ »

ਡੇਰਾ ਸਲਾਬਤਪੁਰਾ ਵਿਖੇ ਡੇਰਾ ਪ੍ਰੇਮੀਆਂ ਵਲੋਂ ਨਾਮ ਚਰਚਾ

ਭਾਈਰੂਪਾ, 7 ਅਗਸਤ (ਵਰਿੰਦਰ ਲੱਕੀ)-ਡੇਰਾ ਸਿਰਸਾ ਨਾਲ ਸੰਬੰਧਿਤ ਡੇਰਾ ਪ੍ਰੇਮੀਆਂ ਦੇ ਪੰਜਾਬ ਵਿਚਲੇ ਵੱਡੇ ਡੇਰੇ ਸਲਾਬਤਪੁਰਾ ਵਿਖੇ ਡੇਰੇ ਪ੍ਰੇਮੀਆਂ ਵਲੋਂ ਡੇਰਾ ਮੁਖੀ ਡਾ. ਗੁਰਮੀਤ ਰਾਮ ਰਹੀਮ ਸਿੰਘ ਇੰਸਾਂ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਾਮ ਚਰਚਾ ਕੀਤੀ ਗਈ | ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਦੇ ਅਧਿਕਾਰੀ ਹੜਤਾਲ ਦੌਰਾਨ ਵੀ ਕਰ ਰਹੇ ਹਨ ਫ਼ਸਲਾਂ ਦਾ ਸਰਵੇਖਣ

ਬਠਿੰਡਾ, 7 ਅਗਸਤ (ਅੰਮਿ੍ਤਪਾਲ ਸਿੰਘ ਵਲ੍ਹਾਣ)-ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਖੇਤੀਬਾੜੀ ਅਧਿਕਾਰੀ, ਖੇਤੀਬਾੜੀ ਵਿਕਾਸ ਅਫ਼ਸਰਾਂ ਦੀਆਂ ਰਾਖਵੀਂਆਂ ਅਸਾਮੀਆਂ 'ਤੇ ਖੇਤੀਬਾੜੀ ਵਿਸਥਾਰ ਅਫ਼ਸਰਾਂ ਦੀਆਂ ਬਦਲੀਆਂ ਕਰਨ ਦੇ ਰੋਸ ਵਜੋਂ 25 ਜੁਲਾਈ ਤੋਂ ...

ਪੂਰੀ ਖ਼ਬਰ »

ਕੰਵਰ ਗਰੇਵਾਲ ਵਲੋਂ ਜੱਦੀ ਪਿੰਡ ਦੇ ਸਮੂਹ ਨਾਲ ਮੀਟਿੰਗ

ਮਹਿਮਾ ਸਰਜਾ, 7 ਅਗਸਤ (ਬਲਦੇਵ ਸੰਧੂ)-ਮਾਲਵੇ ਦੇ ਪਿੰਡਾਂ ਨੂੰ ਹਰਾ ਭਰਾ ਬਣਾਉਣ ਲਈ ਸ਼ੁਰੂ ਕੀਤੀ ਮੁਹਿੰਮ ਰਾਊਾਡ ਗਲਾਸ ਫਾਉਂਡੇਸ਼ਨ ਹਰਿਆਵਲ ਲਹਿਰ ਤਹਿਤ ਪੰਜਾਬੀ ਸੂਫ਼ੀ ਗਾਇਕ ਕੰਵਰ ਗਰੇਵਾਲ ਆਪਣੇ ਜੱਦੀ ਪਿੰਡ ਮਹਿਮਾ ਸਵਾਈ ਵਿਖੇ ਪਿੰਡ ਦੇ ਸਮੂਹ ਲੋਕਾਂ ਨਾਲ ...

ਪੂਰੀ ਖ਼ਬਰ »

ਕਲੇਰ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਤੀਆਂ ਮੌਕੇ ਸੱਭਿਆਚਾਰਕ ਸਮਾਗਮ

ਭਗਤਾ ਭਾਈਕਾ, 7 ਅਗਸਤ (ਸੁਖਪਾਲ ਸਿੰਘ ਸੋਨੀ)-ਮਾਤਾ ਬਲਜਿੰਦਰ ਕੌਰ ਮੈਮੋਰੀਅਲ ਕਲੇਰ ਇੰਟਰਨੈਸ਼ਨਲ ਪਬਲਿਕ ਸਕੂਲ ਸਮਾਧ ਭਾਈ ਵਿਖੇ ਤੀਆਂ ਮੌਕੇ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ | ਸਭਿਆਚਾਰਕ ਪ੍ਰੋਗਰਾਮ ਚੇਅਰਮੈਨ ਕੁਲਵੰਤ ਸਿੰਘ ਮਲੂਕਾ, ਚੇਅਰਪਰਸਨ ਰਣਧੀਰ ਕੌਰ ...

ਪੂਰੀ ਖ਼ਬਰ »

ਨਗਰ ਪੰਚਾਇਤ ਕੋਠਾ ਗੁਰੂ ਵਲੋਂ ਨਿਕਾਸੀ ਨਾਲੇ ਦੀ ਉਸਾਰੀ 'ਚ ਵੱਡੇ ਘਪਲੇ ਦੀ ਚਰਚਾ

ਭਗਤਾ ਭਾਈਕਾ, 7 ਅਗਸਤ (ਸੁਖਪਾਲ ਸਿੰਘ ਸੋਨੀ)-ਅਕਾਲੀ-ਭਾਜਪਾ ਸਰਕਾਰ ਦੇ ਕਾਰਜਕਾਲ ਦੌਰਾਨ ਨਗਰ ਪੰਚਾਇਤ ਕੋਠਾ ਗੁਰੂ ਵਲੋਂ ਲੱਖਾਂ ਦੀ ਲਾਗਤ ਬਣਾਏ ਗੰਦੇ ਪਾਣੀ ਦੇ ਨਿਕਾਸ ਨਾਲੇ ਦੀ ਉਸਾਰੀ ਦੌਰਾਨ ਮਾੜੇ ਮਟੀਰੀਅਲ ਵਰਤਣ ਤੇ ਕੰਮ ਅੱਧ ਵਿਚਕਾਰ ਛੱਡਣ ਦਾ ਖ਼ਮਿਆਜ਼ਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX