ਤਾਜਾ ਖ਼ਬਰਾਂ


ਸਟੱਡੀ ਵੀਜ਼ਾ ਅਰਜ਼ੀ ਰੱਦ ਹੋਣ ਤੋਂ ਦੁਖੀ ਲੜਕੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  24 minutes ago
ਬਾਲਿਆਂਵਾਲੀ, 27 ਨਵੰਬਰ (ਕੁਲਦੀਪ ਮਤਵਾਲਾ)- ਜ਼ਿਲ੍ਹਾ ਬਠਿੰਡਾ ਦੇ ਪਿੰਡ ਕੋਟੜਾ ਕੌੜਾ ਵਿਖੇ ਪੜ੍ਹੀ ਲਿਖੀ ਨੌਜਵਾਨ ਲੜਕੀ ਦਾ ਵਿਦੇਸ਼ ਜਾਣ ਲਈ ਕਈ ਵਾਰ ਲਗਾਇਆ ਵੀਜ਼ਾ ਰੱਦ ਹੋਣ ਤੋਂ ਮਾਨਸਿਕ ਤੌਰ ਤੇ ਪ੍ਰੇਸ਼ਾਨ ਹੋਈ ਲੜਕੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕੀਤੇ ਜਾਣ ਦੀ ਖ਼ਬਰ ਹੈ । ਕਰਮਜੀਤ ਕੌਰ ਦਾ ਵਿਦੇਸ਼ ਦੀ ...
ਦਿੱਲੀ : ਦੁਬਈ ਤੋਂ ਆਏ 94.8 ਲੱਖ ਰੁਪਏ ਦੀ ਕੀਮਤ ਦੇ 1849 ਗ੍ਰਾਮ ਸੋਨੇ ਦੇ ਗਹਿਣੇ ਕਸਟਮਜ਼ ਨੇ ਕੀਤੇ ਬਰਾਮਦ
. . .  40 minutes ago
ਨਸ਼ੇ ’ਚ ਟੱਲੀ ਹੋਏ ਡਰਾਈਵਰ ਨੇ ਛੋਟਾ ਹਾਥੀ ਦੁਕਾਨ ’ਚ ਵਾੜਿਆ, ਕਈ ਜ਼ਖ਼ਮੀ
. . .  46 minutes ago
ਸੁਲਤਾਨਵਿੰਡ , 27 ਨਵੰਬਰ (ਗੁਰਨਾਮ ਸਿੰਘ ਬੁੱਟਰ) -ਪਿੰਡ ਸੁਲਤਾਨਵਿੰਡ ਦੇ ਮੇਨ ਬਾਜ਼ਾਰ ਸਥਿਤ ਅੱਜ ਉਸ ਵੇਲੇ ਚੀਕ ਚਿਹਾੜਾ ਪੈ ਗਿਆ ਜਦੋ ਨਸ਼ੇ ’ਚ ਟੱਲੀ ਹੋਏ ਛੋਟਾ ਹਾਥੀ ਡਰਾਈਵਰ ਅਤੇ ਉਸ ਦੇ ਸਾਥੀਆਂ ਨੇ ਕਰਿਆਨੇ ...
ਅੱਤਵਾਦ ਕਾਂਗਰਸ ਲਈ ਵੋਟ ਬੈਂਕ ਹੈ : ਪ੍ਰਧਾਨ ਮੰਤਰੀ ਮੋਦੀ ਗੁਜਰਾਤ 'ਚ
. . .  about 1 hour ago
ਸ਼੍ਰੋਮਣੀ ਅਕਾਲੀ ਦਲ ਹਰਿਆਣਾ ਸਟੇਟ ਅਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸਾਂਝੇ ਤੌਰ ‘ਤੇ ਕੰਮ ਕਰਨਗੇ – ਜਥੇਦਾਰ ਦਾਦੂਵਾਲ
. . .  about 2 hours ago
ਕਰਨਾਲ, 27 ਨਵੰਬਰ ( ਗੁਰਮੀਤ ਸਿੰਘ ਸੱਗੂ )- ਸ਼੍ਰੋਮਣੀ ਅਕਾਲੀ ਦਲ ਹਰਿਆਣਾ ਸਟੇਟ ਅਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਭਵਿੱਖ ਅੰਦਰ ਸਾਂਝੇ ਤੌਰ ‘ਤੇ ਕੰਮ ਕਰਨਗੇ । ਇਹ ਪ੍ਰਗਟਾਵਾ ਹਰਿਆਣਾ ...
ਕਾਂਗਰਸ ਦੀ ‘ਭਾਰਤ ਜੋੜੋ ਯਾਤਰਾ’ ਆਗਾਮੀ ਲੋਕ ਸਭਾ ਚੋਣਾਂ ਲਈ ਨਹੀਂ ਸਗੋਂ ਫੁੱਟ ਪਾਊ ਤਾਕਤਾਂ ਵਿਰੁੱਧ ਲੋਕਾਂ ਨੂੰ ਇਕਜੁੱਟ ਕਰਨ ਲਈ ਹੈ - ਮਲਿਕਅਰਜੁਨ ਖੜਗੇ
. . .  about 3 hours ago
ਪੰਜਾਬ ਸਰਕਾਰ ਵਲੋਂ ਗੰਨਾ ਮਿੱਲ ਫਗਵਾੜਾ ਨੂੰ ਚਲਾਉਣ ਦੀ ਪ੍ਰਵਾਨਗੀ, ਨੋਟੀਫਿਕੇਸ਼ਨ ਜਾਰੀ
. . .  about 3 hours ago
ਚੰਡੀਗੜ੍ਹ, 27 ਨਵੰਬਰ-ਪੰਜਾਬ ਸਰਕਾਰ ਨੇ ਅੱਜ ਗੋਲਡਨ ਸੰਧਰ ਮਿੱਲਜ਼ ਲਿਮਟਿਡ, ਫਗਵਾੜਾ ਨੂੰ 20 ਫ਼ਰਵਰੀ, 2023 ਤੱਕ ਚਲਾਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ । ਵਰਣਨਯੋਗ ਹੈ ਕਿ ਇਹ ਪ੍ਰਵਾਨਗੀ ਮੁੱਖ ...
ਬੈਂਗਲੁਰੂ-ਹਾਵੜਾ ਐਕਸਪ੍ਰੈਸ ਟਰੇਨ ਦੇ ਇਕ ਡੱਬੇ ਵਿਚ ਅੱਗ ਲੱਗ ਗਈ
. . .  about 4 hours ago
ਆਂਧਰਾ ਪ੍ਰਦੇਸ਼, 27 ਨਵੰਬਰ - ਚਿਤੂਰ 'ਚ ਬੈਂਗਲੁਰੂ -ਹਾਵੜਾ ਐਕਸਪ੍ਰੈਸ ਟਰੇਨ ਦੇ ਡੱਬੇ ਨੂੰ ਅੱਗ ਲੱਗਣ ਤੋਂ ਬਾਅਦ ਸਥਾਨਕ ਪੁਲਿਸ ਮੁਸਾਫ਼ਰਾਂ ਨੂੰ ਬਚਾਉਣ ਲਈ ਪਹੁੰਚ ਗਈ । ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ...
ਹੁਸ਼ਿਆਰਪੁਰ ਫੇਰੀ ਦੌਰਾਨ ਕਿਸਾਨਾਂ ਵਲੋਂ ਮੁੱਖ ਮੰਤਰੀ ਦਾ ਵਿਰੋਧ
. . .  about 4 hours ago
ਹੁਸ਼ਿਆਰਪੁਰ, 27 ਨਵੰਬਰ (ਬਲਜਿੰਦਰਪਾਲ ਸਿੰਘ)- ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਹੁਸ਼ਿਆਰਪੁਰ ਫੇਰੀ ਸਮੇਂ ਉਨ੍ਹਾਂ ਨੂੰ ਵੱਖ-ਵੱਖ ਕਿਸਾਨ ਜਥੇਬੰਦੀਆਂ ਦੀ ਅਗਵਾਈ ’ਚ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ ...
ਰਾਹੁਲ ਗਾਂਧੀ 'ਤੇ ਦੋਸ਼ ਲਗਾਉਣ 'ਚ ਰੁੱਝੀ ਭਾਜਪਾ-ਵੇਣੂਗੋਪਾਲ
. . .  about 5 hours ago
ਇੰਦੌਰ, 27 ਨਵੰਬਰ -'ਭਾਰਤ ਜੋੜੋ ਯਾਤਰਾ' ਦੇ ਵਿਰੁੱਧ "ਕੁਝ ਕਾਢ ਕੱਢਣ ਦੀ ਕੋਸ਼ਿਸ਼" ਕਰਨ ਲਈ ਭਾਜਪਾ ਦੀ ਨਿੰਦਾ ਕਰਦੇ ਹੋਏ, ਕਾਂਗਰਸ ਦੇ ਜਨਰਲ ਸਕੱਤਰ-ਸੰਗਠਨ ਕੇਸੀ ਵੇਣੂਗੋਪਾਲ ਨੇ ਪਾਰਟੀ...
ਜੰਮੂ-ਕਸ਼ਮੀਰ ਅਤੇ ਹਰਿਆਣਾ ਸਰਕਾਰ ਵਿਚਕਾਰ ਸਹਿਮਤੀ ਪੱਤਰ 'ਤੇ ਹਸਤਾਖਰ
. . .  about 5 hours ago
ਕਟੜਾ, 27 ਨਵੰਬਰ-ਜੰਮੂ-ਕਸ਼ਮੀਰ ਅਤੇ ਹਰਿਆਣਾ ਸਰਕਾਰ ਵਿਚਕਾਰ ਸਹਿਮਤੀ ਪੱਤਰ 'ਤੇ ਹਸਤਾਖਰ ਹੋਏ ਹਨ। ਇਸ ਸੰਬੰਧੀ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਜੰਮੂ-ਕਸ਼ਮੀਰ ਨੂੰ ਪਹਿਲਾਂ ਵੀ ਬਹੁਤ...
ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਭਾਰਤ-ਪਾਕਿ ਸਰਹੱਦ ਨਜ਼ਦੀਕ ਵਿਭਾਗ ਦੀ ਬੰਜਰ ਹੋ ਰਹੀ ਜ਼ਮੀਨ ਦਾ ਲਿਆ ਜਾਇਜ਼ਾ
. . .  about 5 hours ago
ਲੋਪੋਕੇ/ਅਜਨਾਲਾ 27 ਨਵੰਬਰ (ਗੁਰਵਿੰਦਰ ਸਿੰਘ ਕਲਸੀ, ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅੱਜ ਭਾਰਤ ਪਾਕਿਸਤਾਨ ਸਰਹੱਦ ਦੇ ਨੇੜੇ ਕੰਡਿਆਲੀ ਤਾਰ ਤੋਂ ਪਾਰ ਭਾਰਤ ਵਾਲੇ ਪਾਸੇ ਵਿਭਾਗ ਦੀ ਬੰਜਰ ਹੋ ਰਹੀ 700 ਏਕੜ ਜ਼ਮੀਨ ਦਾ ਅਧਿਕਾਰੀਆਂ...
ਪਾਕਿਸਤਾਨ ਤੋਂ ਡਰੋਨ ਰਸਤੇ ਭਾਰਤ ਆਏ 8 ਪਿਸਟਲ,ਦੋ ਕਿੱਲੋ ਹੈਰੋਇਨ, 14 ਮੈਗਜ਼ੀਨ ਅਤੇ 68 ਰਾਊਂਡ ਪੁਲਿਸ ਨੇ ਕੀਤੇ ਬਰਾਮਦ
. . .  about 5 hours ago
ਅਟਾਰੀ,27 ਨਵੰਬਰ (ਗੁਰਦੀਪ ਸਿੰਘ ਅਟਾਰੀ)-ਪਾਕਿਸਤਾਨ ਤੋਂ ਡਰੋਨ ਰਸਤੇ ਭਾਰਤ ਆਏ 8 ਪਿਸਟਲ, ਦੋ ਕਿੱਲੋ ਹੈਰੋਇਨ, 14 ਮੈਗਜ਼ੀਨ ਅਤੇ 68 ਰਾਊਂਡ ਪੁਲਿਸ ਨੇ ਬਰਾਮਦ ਕਰ ਕੇ ਵੱਡੀ ਸਫ਼ਲਤਾ ਪ੍ਰਾਪਤ ਕੀਤੀ ਹੈ। ਐੱਸ.ਟੀ.ਐੱਫ਼. ਨੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਦੀ ਪਛਾਣ...
ਮੁੱਖ ਮੰਤਰੀ ਨੇ ਕਪੂਰਥਲਾ 'ਚ ਬਣਨ ਵਾਲੇ ਮੈਡੀਕਲ ਕਾਲਜ ਦੀ ਜ਼ਮੀਨ ਤੇ ਨਕਸ਼ੇ ਦਾ ਕੀਤਾ ਨਿਰੀਖਣ
. . .  about 6 hours ago
ਕਪੂਰਥਲਾ, 27 ਨਵੰਬਰ (ਅਮਰਜੀਤ ਕੋਮਲ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਪੂਰਥਲਾ ਵਿਚ 428.59 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਮੈਡੀਕਲ ਕਾਲਜ ਵਾਲੀ ਜ਼ਮੀਨ ਤੇ ਨਕਸ਼ੇ ਦਾ ਨਿਰੀਖਣ ਕੀਤਾ। ਉਨ੍ਹਾਂ ਅਧਿਕਾਰੀਆਂ ਨਾਲ ਮੈਡੀਕਲ ਕਾਲਜ ਬਣਾਉਣ ਤੇ ਸਿਵਲ ਹਸਪਤਾਲ ਨੂੰ ਅਪਗਰੇਡ ਕਰਨ ਸੰਬੰਧੀ ਵਿਚਾਰ ਵਟਾਂਦਰਾ...
ਐਸ.ਟੀ.ਐਫ. ਵਲੋਂ 2 ਕਿੱਲੋ ਤੋਂ ਵੱਧ ਹੈਰੋਇਨ ਅਤੇ ਹਥਿਆਰਾਂ ਸਮੇਤ ਇਕ ਗ੍ਰਿਫ਼ਤਾਰ
. . .  about 5 hours ago
ਅੰਮ੍ਰਿਤਸਰ, 27 ਨਵੰਬਰ (ਗਗਨਦੀਪ ਸ਼ਰਮਾ)-ਨਸ਼ਾ ਅਤੇ ਨਾਜਾਇਜ਼ ਹਥਿਆਰਾਂ ਦੀ ਤਸਕਰੀ ਕਰਨ ਵਾਲਿਆਂ ਦੇ ਨੈਟਵਰਕ ਨੂੰ ਖ਼ਤਮ ਕਰਨ ਲਈ ਵਿੱਢੀ ਗਈ ਮੁਹਿੰਮ ਦੇ ਤਹਿਤ ਐਸ.ਟੀ.ਐਫ. ਵਲੋਂ 2 ਕਿੱਲੋ ਤੋਂ ਵਧੇਰੇ ਹੈਰੋਇਨ ਅਤੇ 8 ਪਿਸਤੌਲਾਂ ਸਮੇਤ ਇਕ ਵਿਅਕਤੀ ਨੂੰ ਗ੍ਰਿਫਤਾਰ...
ਪੰਜਾਬ ਸਰਕਾਰ ਵਲੋਂ 22 ਆਈ.ਏ.ਐੱਸ ਤੇ 10 ਪੀ.ਸੀ.ਐੱਸ. ਅਧਿਕਾਰੀਆਂ ਦੇ ਤਬਾਦਲੇ
. . .  about 5 hours ago
ਚੰਡੀਗੜ੍ਹ, 27 ਨਵੰਬਰ-ਪੰਜਾਬ ਸਰਕਾਰ ਵਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ ਕਰਦੇ ਹੋਏ 22 ਆਈ.ਏ.ਐੱਸ ਤੇ 10 ਪੀ.ਸੀ.ਐੱਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ...
ਦਰਦਨਾਕ ਰੇਲ ਹਾਦਸੇ ਵਿੱਚ ਤਿੰਨ ਮਾਸੂਮ ਬੱਚਿਆਂ ਦੀ ਮੌਤ
. . .  about 7 hours ago
ਕੀਰਤਪੁਰ ਸਾਹਿਬ, 27 ਨਵੰਬਰ (ਬੀਰ ਅੰਮ੍ਰਿਤਪਾਲ ਸਿੰਘ ਸੰਨੀ)-ਅੱਜ ਸਵੇਰੇ ਕੀਰਤਪੁਰ ਸਾਹਿਬ ਵਿਖੇ ਵਾਪਰੇ ਦਰਦਨਾਕ ਰੇਲ ਹਾਦਸੇ ਵਿੱਚ ਪ੍ਰਵਾਸੀ ਮਜ਼ਦੂਰਾਂ ਦੇ ਤਿੰਨ ਮਾਸੂਮ ਬੱਚਿਆਂ ਦੀ ਮੌਤ ਹੋ ਗਈ। ਹਾਦਸੇ ਦਾ ਸ਼ਿਕਾਰ...
ਆਬਾਦੀ ਕੰਟਰੋਲ ਬਿੱਲ ਮਹੱਤਵਪੂਰਨ ਹੈ-ਗਿਰੀਰਾਜ ਸਿੰਘ
. . .  about 5 hours ago
ਨਵੀਂ ਦਿੱਲੀ, 27 ਨਵੰਬਰ-ਕੇਂਦਰੀ ਮੰਤਰੀ ਗਿਰੀਰਾਜ ਸਿੰਘ ਦਾ ਕਹਿਣਾ ਹੈ ਕਿ ਆਬਾਦੀ ਕੰਟਰੋਲ ਬਿੱਲ ਮਹੱਤਵਪੂਰਨ ਹੈ, ਸਾਡੇ ਕੋਲ ਸੀਮਤ ਸਰੋਤ ਹਨ। ਚੀਨ ਨੇ 'ਇਕ ਬੱਚਾ ਨੀਤੀ' ਲਾਗੂ ਕੀਤੀ, ਆਬਾਦੀ ਨੂੰ ਕੰਟਰੋਲ ਕੀਤਾ ਅਤੇ ਵਿਕਾਸ ਪ੍ਰਾਪਤ ਕੀਤਾ। ਚੀਨ 'ਚ ਇਕ...
15 ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਚਾਰ ਗ੍ਰਿਫ਼ਤਾਰ
. . .  about 7 hours ago
ਲੁਧਿਆਣਾ, 27 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਐਸ.ਟੀ.ਐਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਚਾਰ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ ਵਿਚੋਂ 3 ਕਿਲੋ ਹੈਰੋਇਨ ਬਰਾਮਦ ਕੀਤੀ ਹੈ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ...
ਮੀਂਹ ਕਾਰਨ ਭਾਰਤ-ਨਿਊਜ਼ੀਲੈਂਡ ਦੂਜਾ ਇਕ ਦਿਨਾਂ ਮੈਚ ਰੱਦ
. . .  about 7 hours ago
ਕ੍ਰਾਈਸਟਚਰਚ, 27 ਨਵੰਬਰ-ਭਾਰਤ ਅਤੇ ਨਿਊਜ਼ੀਲੈਂਡ ਦੀਆਂ ਕ੍ਰਿਕਟ ਟੀਮਾਂ ਵਿਚ ਦੂਜਾ ਇਕ ਦਿਨਾਂ ਮੈਚ ਮੀਂਹ ਕਾਰਨ ਰੱਦ ਕਰ ਦਿੱਤਾ ਗਿਆ। ਟਾਸ ਹਾਰ ਕੇ ਬੱਲੇਬਾਜ਼ੀ ਕਰਦਿਆ ਭਾਰਤ ਦੀ ਟੀਮ ਨੇ 12.5 ਓਵਰਾਂ 'ਚ ਇਕ ਵਿਕਟ ਗੁਆ ਕੇ 89 ਦੌੜਾਂ ਬਣਾਈਆਂ ਸਨ ਕਿ ਮੀਂਹ ਕਾਰਨ...
ਪੰਜਾਬ ਸਰਕਾਰ ਵਲੋਂ 17 ਸਬ-ਡਵੀਜ਼ਨਾਂ, ਤਹਿਸੀਲਾਂ ਅਤੇ ਸਬ-ਤਹਿਸੀਲਾਂ ਦੀਆਂ ਸ਼ਾਨਦਾਰ ਬਿਲਡਿੰਗਾ ਦੀ ਉਸਾਰੀ ਨੂੰ ਪ੍ਰਵਾਨਗੀ
. . .  about 7 hours ago
ਚੰਡੀਗੜ੍ਹ, 27 ਅਕਤੂਬਰ-ਪੰਜਾਬ ਦੇ ਮੁਖ ਮੰਤਰੀ ਭਗਵੰਤ ਮਾਨ ਨੇ ਇਕ ਟਵੀਟ ਕਰਦਿਆਂ ਕਿਹਾ ਕਿ ਸਰਕਾਰਾਂ ਦਾ ਫਰਜ਼ ਹੁੰਦਾ ਹੈ ਕਿ ਲੋਕ ਬੁਨਿਆਦੀ ਲੋੜਾਂ ਪੱਖੋਂ ਵਾਂਝੇ ਨਾ ਰਹਿਣ। ਸਾਡੀ ਸਰਕਾਰ ਨੇ ਫ਼ੈਸਲਾ ਲਿਆ ਹੈ ਕਿ ਪੰਜਾਬ ਭਰ 'ਚ 17 ਸਬ-ਡਵੀਜ਼ਨਾਂ ਤਹਿਸੀਲਾਂ ਅਤੇ ਸਬ-ਤਹਿਸੀਲਾਂ ਦੀਆਂ ਸ਼ਾਨਦਾਰ ਬਿਲਡਿੰਗਾ...
ਜੀ-20 ਦੀ ਪ੍ਰਧਾਨਗੀ ਸਾਡੇ ਲਈ ਇਕ ਵੱਡਾ ਮੌਕਾ-'ਮਨ ਕੀ ਬਤ' 'ਚ ਬੋਲੇ ਪ੍ਰਧਾਨ ਮੰਤਰੀ
. . .  about 8 hours ago
ਨਵੀਂ ਦਿੱਲੀ, 27 ਨਵੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਰੇਡਿਓ ਪ੍ਰੋਗਰਾਮ 'ਮਨ ਕੀ ਬਾਤ' ਰਾਹੀਂ ਦੇਸ਼ ਵਾਸੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਜੀ-20 ਦੀ ਪ੍ਰਧਾਨਗੀ ਸਾਡੇ ਲਈ ਇਕ ਮੌਕਾ ਹੈ। ਸਾਨੂੰ ਆਲਮੀ ਭਲੇ 'ਤੇ ਧਿਆਨ ਕੇਂਦਰਤ ਕਰਨਾ ਹੋਵੇਗਾ। ਚਾਹੇ ਉਹ ਸ਼ਾਂਤੀ...
ਫ਼ਿਰੋਜ਼ਪੁਰ ਦੇ ਪਿੰਡ ਨੂਰਪੁਰ ਸੇਠਾਂ ਵਿਚ ਚੱਲੀ ਗੋਲੀ
. . .  about 9 hours ago
ਕੁੱਲਗੜ੍ਹੀ 27 ਨਵੰਬਰ (ਸੁਖਜਿੰਦਰ ਸਿੰਘ ਸੰਧੂ)-ਜ਼ਿਲ੍ਹਾ ਫ਼ਿਰੋਜ਼ਪੁਰ ਦੇ ਥਾਣਾ ਕੁੱਲਗੜ੍ਹੀ ਦੇ ਪਿੰਡ ਨੂਰਪੁਰ ਸੇਠਾਂ ਵਿਖੇ ਗੋਲੀ ਚੱਲਣ ਦੀ ਘਟਨਾ ਵਾਪਰੀ ਹੈ ਤੇ ਇਕ ਔਰਤ ਦੇ ਜ਼ਖ਼ਮੀ ਹੋਣ ਦੀ ਸੂਚਨਾ ਹੈ।ਇਸ ਘਟਨਾ ਸੰਬੰਧੀ ਥਾਣਾ ਕੁੱਲਗੜ੍ਹੀ ਦੇ ਐਸ.ਐਚ.ਓ. ਇੰਸਪੈਕਟਰ ਗੁਰਜੰਟ ਸਿੰਘ ਸੰਧੂ...
ਭਾਰਤ-ਨਿਊਜ਼ੀਲੈਂਡ ਦੂਜਾ ਇਕ ਦਿਨਾਂ ਮੈਚ: ਮੀਂਹ ਕਾਰਨ ਰੁਕੀ ਖੇਡ, 12.5 ਓਵਰਾਂ 'ਚ ਭਾਰਤ 89/1
. . .  about 9 hours ago
ਸਤੇਂਦਰ ਜੈਨ ਨੂੰ ਲੈ ਕੇ ਨੱਢਾ ਨੇ 'ਆਪ' 'ਤੇ ਸਾਧਿਆ ਨਿਸ਼ਾਨਾ
. . .  about 9 hours ago
ਨਵੀਂ ਦਿੱਲੀ, 27 ਨਵੰਬਰ-ਦਿੱਲੀ ਨਗਰ ਨਿਗਮ ਚੋਣਾਂ ਤੋਂ ਪਹਿਲਾਂ ਦਿੱਲੀ ਦੇ ਵਜ਼ੀਰਪੁਰ ਉਦਯੋਗਿਕ ਖੇਤਰ ਵਿਚ ਇਕ ਜਨਤਕ ਮੀਟਿੰਗ ਦੌਰਾਨ ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਨੇ ਕਿਹਾ ਕਿ ‘ਆਪ’ ਕਿਹਾ ਕਰਦੀ ਸੀ ਕਿ ਇਸ ਦੇ ਆਗੂ ਇਮਾਨਦਾਰ ਸਨ। ਪਰ ਅੱਜ ਸਤੇਂਦਰ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 24 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਰਾਜਨੀਤੀ ਚਿੰਤਨ ਦਾ ਹੀ ਨਹੀਂ, ਕਾਰਜ ਅਤੇ ਅਣਥੱਕ ਜੱਦੋ-ਜਹਿਦ ਦਾ ਵੀ ਖੇਤਰ ਹੈ। -ਚਾਣਕਿਆ

ਦਿੱਲੀ / ਹਰਿਆਣਾ

ਗੁਰਦੁਆਰਾ ਰਾਜੌਰੀ ਗਾਰਡਨ ਵਿਖੇ ਲੋੜਵੰਦਾਂ ਨੂੰ ਰੁਜ਼ਗਾਰ ਦੇਣ ਲਈ ਲਗਾਇਆ ਗਿਆ ਜਾਗਰੂਕਤਾ ਕੈਂਪ

ਨਵੀਂ ਦਿੱਲੀ, 7 ਅਗਸਤ (ਜਗਤਾਰ ਸਿੰਘ)- ਗੁਰਦੁਆਰਾ ਸ੍ਰੀ ਗਰੂ ਸਿੰਘ ਸਭਾ ਰਾਜੌਰੀ ਗਾਰਡਨ ਵਿਖੇ ਕੇਂਦਰ ਅਤੇ ਦਿੱਲੀ ਸਰਕਾਰ ਦੇ ਖੁਰਾਕ ਮੰਤਰਾਲੇ ਨਾਲ ਰਲ ਕੇ ਲੋੜਵੰਦਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਇੱਕ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ ਵਿਚ ਸਰਕਾਰੀ ਅਧਿਕਾਰੀਆਂ ਸਮੇਤ ਤਰਾਸ਼ਾ ਕੌਰ ਨੇ ਪਹੁੰਚ ਕੇ ਲੋਕਾਂ ਨੂੰ ਘਰੇਲੂ ਤੋਂ ਲੈ ਕੇ ਵੱਡੇ ਪੱਧਰ 'ਤੇ ਫ਼ੂਡ ਪ੍ਰੋਸੈਸਿੰਗ ਨਾਲ ਜੁੜੇ ਸਮਾਨ ਤਿਆਰ ਕਰਨ ਲਈ ਜਾਣਕਾਰੀ ਦਿੱਤੀ ਗਈ ਅਤੇ ਨਾਲ ਹੀ ਕੰਮ ਸ਼ੁਰੂ ਕਰਨ ਲਈ ਬੈਂਕਾਂ ਤੋਂ ਲੋਨ ਲੈਣ ਨਾਲ ਸੰਬੰਧਤ ਜਾਣਕਾਰੀ ਵੀ ਮੁਹੱਈਆ ਕਰਵਾਈ ਗਈ | ਇਸ ਮੌਕੇ ਰਾਜੌਰੀ ਗਾਰਡਨ ਦੇ ਐਸ.ਡੀ.ਐਮ ਅਸ਼ੀਸ਼ ਕੁਮਾਰ ਅਤੇ ਗੁਰਦੁਆਰਾ ਸਿੰਘ ਸਭਾ ਰਾਜੌਰੀ ਗਾਰਡਨ ਦੇ ਪ੍ਰਧਾਨ ਹਰਮਨਜੀਤ ਸਿੰਘ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ | ਹਰਮਨਜੀਤ ਸਿੰਘ ਨੇ ਦੱਸਿਆ ਉਨ੍ਹਾਂ ਦੀ ਪੂਰੀ ਕੋਸ਼ਿਸ਼ ਰਹਿੰਦੀ ਹੈ ਕਿ ਗੁਰਸਿੱਖ ਪਰਿਵਾਰਾਂ ਦੇ ਜਿਨ੍ਹਾਂ ਬੱਚਿਆਂ ਕੋਲ ਰੁਜ਼ਗਾਰ ਨਹੀਂ ਹੈ ਉਨ੍ਹਾਂ ਦੀ ਮਦਦ ਕੀਤੀ ਜਾ ਸਕੇ ਤਾਂ ਜੋ ਉਹ ਆਪਣੇ ਪਰਿਵਾਰ ਦੀ ਪਾਲਣਾ ਕਰਨ ਵਿਚ ਸਮਰਥ ਹੋ ਸਕਣ, ਇਸੇ ਸੋਚ ਦੇ ਚਲਦੇ ਇਹ ਜਾਗਰੂਕਤਾ ਕੈਂਪ ਲਗਾਗਿਆ ਗਿਆ |

ਕ੍ਰਾਂਤੀਕਾਰੀਆਂ ਨੂੰ ਸ਼ਹੀਦ ਦਾ ਦਰਜਾ ਦਿੱਤਾ ਜਾਵੇ-ਪੰਮਾ

ਨਵੀਂ ਦਿੱਲੀ, 7 ਅਗਸਤ (ਬਲਵਿੰਦਰ ਸਿੰਘ ਸੋਢੀ)-ਆਜ਼ਾਦੀ ਦੇ 75 ਸਾਲ ਪੂਰੇ ਹੋਣ 'ਤੇ 'ਹਰ ਘਰ ਤਿਰੰਗਾ' ਮੁਹਿੰਮ ਦਿਨੋਂ-ਦਿਨ ਜ਼ੋਰ ਫੜਦੀ ਜਾ ਰਹੀ ਹੈ | ਇਸੇ ਕੜੀ 'ਚ ਨੈਸ਼ਨਲ ਅਕਾਲੀ ਦਲ ਦੇ ਰਾਸ਼ਟਰੀ ਪ੍ਰਧਾਨ ਪਰਮਜੀਤ ਸਿੰਘ ਪੰਮਾ ਨੇ ਜੰਤਰ-ਮੰਤਰ 'ਤੇ ਮੁਫ਼ਤ ਤਿਰੰਗੇ ਝੰਡੇ ...

ਪੂਰੀ ਖ਼ਬਰ »

ਅਮਰੀਕੀ ਸਰਹੱਦ 'ਤੇ ਸਿੱਖਾਂ ਦੀਆਂ ਦਸਤਾਰਾਂ ਉਤਾਰਨ ਦੀ ਘਟਨਾ ਮੰਦਭਾਗੀ, ਗੰਭੀਰਤਾ ਨਾਲ ਹੋਏ ਜਾਂਚ -ਯੂਨਾਈਟਿਡ ਸਿੰਘ ਸਭਾ ਫੈਡਰੇਸ਼ਨ (ਰਜਿ:)

ਨਵੀਂ ਦਿੱਲੀ, 7 ਅਗਸਤ (ਜਗਤਾਰ ਸਿੰਘ)- ਯੂਨਾਈਟਿਡ ਸਿੰਘ ਸਭਾ ਫੈਡਰੇਸ਼ਨ (ਰਜਿ:) ਨੇ ਅਮਰੀਕਾ-ਮੈਕਸੀਕੋ ਸਰਹੱਦ 'ਤੇ ਕਰੀਬ ਚਾਰ ਦਰਜਨ ਸਿੱਖਾਂ ਦੀਆਂ ਦਸਤਾਰਾਂ ਉਤਾਰਨ ਦੇ ਮਾਮਲੇ ਨੂੰ ਮੰਦਭਾਗਾ ਕਰਾਰ ਦਿੱਤਾ ਹੈ | ਫੈਡਰੇਸ਼ਨ ਦੇ ਮੁਖੀ ਰਾਮ ਸਿੰਘ ਰਾਠੌਰ ਸਮੇਤ ਸੰਸਥਾ ...

ਪੂਰੀ ਖ਼ਬਰ »

ਸ਼ਰਾਬ ਨੀਤੀ ਦੇ ਮਾਮਲੇ 'ਚ ਪੋਲ ਖੁੱਲ੍ਹਣ ਤੋਂ ਬਾਅਦ ਕੇਜਰੀਵਾਲ ਸਰਕਾਰ ਸੀ.ਬੀ.ਆਈ. ਨੂੰ ਗੁੰਮਰਾਹ ਕਰਨ 'ਚ ਜੁਟੀ- ਭਾਜਪਾ

ਨਵੀਂ ਦਿੱਲੀ, 7 ਅਗਸਤ (ਜਗਤਾਰ ਸਿੰਘ)- ਭਾਰਤੀ ਜਨਤਾ ਪਾਰਟੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸਮੇਤ ਮੰਤਰੀਆਂ 'ਤੇ ਨਵੀਂ ਆਬਕਾਰੀ ਨੀਤੀ ਰਾਹੀਂ ਕਰੋੜਾਂ ਰੁਪਏ ਦਾ ਘਪਲਾ ਕਰਨ ਦਾ ਦੋਸ਼ ਲਾਉਂਦਿਆਂ ਕਿਹਾ ਹੈ ਕਿ ਹੁਣ ਸੀਬੀਆਈ ਜਾਂਚ ਸ਼ੁਰੂ ਹੋ ਗਈ ਹੈ ਤਾਂ ਉੱਪ ...

ਪੂਰੀ ਖ਼ਬਰ »

ਨੈਸ਼ਨਲ ਅਕਾਲੀ ਦਲ ਨੇ ਜੰਤਰ ਮੰਤਰ ਵਿਖੇ ਵੰਡੇ ਮੁਫ਼ਤ ਤਿਰੰਗੇ ਝੰਡੇ

ਨਵੀਂ ਦਿੱਲੀ, 7 ਅਗਸਤ (ਜਗਤਾਰ ਸਿੰਘ)- ਸੁਤੰਤਰਤਾ ਦਿਹਾੜੇ ਦੇ 75 ਸਾਲ ਪੂਰੇ ਹੋਣ ਦੇ ਮੱਦੇਨਜ਼ਰ ਹਰ ਘਰ ਤਿਰੰਗਾ ਮੁਹਿੰਮ ਤਹਿਤ ਨੈਸ਼ਨਲ ਅਕਾਲੀ ਦਲ ਦੇ ਕੌਮੀ ਪ੍ਰਧਾਨ ਪਰਮਜੀਤ ਸਿੰਘ ਪੰਮਾ ਨੇ ਜੰਤਰ ਮੰਤਰ ਵਿਖੇ ਮੁਫ਼ਤ ਤਿਰੰਗੇ ਝੰਡੇ ਵੰਡੇ ਅਤੇ ਤਿਰੰਗਾ ਮਾਰਚ ...

ਪੂਰੀ ਖ਼ਬਰ »

ਚੀਕਾ ਸਥਿਤ ਦਾਦਾ ਖੇੜਾ (ਸ੍ਰੀ ਖੇਤਰਪਾਲ) ਦੇ ਦਰਬਾਰ ਵਿਚ ਵਿਸ਼ਾਲ ਹਵਨ ਯੱਗ ਤੇ ਭੰਡਾਰਾ ਕਰਵਾਇਆ

ਗੂਹਲਾ ਚੀਕਾ, 7 ਅਗਸਤ (ਓ.ਪੀ. ਸੈਣੀ)-ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਪਿੰਡ ਚੀਕਾ ਵਿਖੇ ਸਥਿਤ ਦਾਦਾ ਖੇੜਾ ਖੇੜਾ (ਸ੍ਰੀ ਖੇਤਰਪਾਲ) ਦੇ ਦਰਬਾਰ ਵਿਚ ਵਿਸ਼ਾਲ ਹਵਨ ਯੱਗ ਅਤੇ ਵਿਸ਼ਾਲ ਭੰਡਾਰਾ ਕਰਵਾਇਆ ਗਿਆ | ਜਿਸ ਵਿਚ 36 ਭਾਈਚਾਰਿਆਂ ਦੇ ਲੋਕਾਂ ਨੇ ਉਤਸ਼ਾਹ ਨਾਲ ਭਾਗ ਲਿਆ ...

ਪੂਰੀ ਖ਼ਬਰ »

ਸੰਸਦ ਮੈਂਬਰ ਸੁਨੀਤਾ ਦੁੱਗਲ ਨੇ ਆਪਣੇ ਸਿਰਸਾ ਸਥਿਤ ਨਿਵਾਸ 'ਤੇ ਲਹਿਰਾਇਆ ਤਿਰੰਗਾ

ਸਿਰਸਾ, 7 ਅਗਸਤ (ਭੁਪਿੰਦਰ ਪੰਨੀਵਾਲੀਆ)- ਸਿਰਸਾ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਸੁਨੀਤਾ ਦੁੱਗਲ ਨੇ 'ਹਰ ਘਰ ਤਿਰੰਗਾ ਮੁਹਿੰਮ' ਤਹਿਤ ਅੱਜ ਆਪਣੇ ਸਿਰਸਾ ਸਥਿਤ ਨਿਵਾਸ 'ਤੇ ਤਿਰੰਗਾ ਝੰਡਾ ਲਹਿਰਾਇਆ | ਸੁਨੀਤਾ ਦੁੱਗਲ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਦੇ 75ਵੇਂ ...

ਪੂਰੀ ਖ਼ਬਰ »

ਸਤਲੁਜ ਸਕੂਲ ਦੇ 11ਵੀਂ ਜਮਾਤ ਦੇ ਸਾਇੰਸ ਦੇ ਵਿਦਿਆਰਥੀ ਮਨਦੀਪ ਸਿੰਘ ਘੁੰਮਣ ਨੂੰ ਸੁਪਰ-30 ਐਵਾਰਡ ਨਾਲ ਕੀਤਾ ਸਨਮਾਨਿਤ

ਸ਼ਾਹਬਾਦ ਮਾਰਕੰਡਾ, 7 ਅਗਸਤ (ਅਵਤਾਰ ਸਿੰਘ)-ਸਤਲੁਜ ਸੀਨੀਅਰ ਸੈਕੰਡਰੀ ਸਕੂਲ ਸ਼ਾਹਬਾਦ ਮਾਰਕੰਡਾ ਦੇ ਪਿ੍ੰ. ਡਾ. ਆਰ. ਐਸ. ਘੁੰਮਣ ਨੇ ਦੱਸਿਆ ਕਿ ਬੀਤੀ 6 ਅਗਸਤ ਨੂੰ ਸਤਲੁਜ ਸਕੂਲ ਦੇ 11ਵੀਂ ਜਮਾਤ ਦੇ ਸਾਇੰਸ ਦੇ ਵਿਦਿਆਰਥੀ ਮਨਦੀਪ ਸਿੰਘ ਘੁੰਮਣ ਨੂੰ ਬੀਤੀ ਰਾਤ ਸੁਪਰ-30 ...

ਪੂਰੀ ਖ਼ਬਰ »

ਏ.ਟੀ.ਐਮ. ਕਾਰਡ ਬਦਲ ਕੇ 25 ਹਜ਼ਾਰ ਰੁਪਏ ਕਢਵਾਏ

ਸਿਰਸਾ, 7 ਅਗਸਤ (ਭੁਪਿੰਦਰ ਪੰਨੀਵਾਲੀਆ)- ਸਿਰਸਾ ਦੇ ਪਿੰਡ ਭੰਬੂਰ ਨਿਵਾਸੀ ਸ਼ਮਸ਼ੇਰ ਸਿੰਘ ਸਿਟੀ ਥਾਣੇ 'ਚ ਏਟੀਐਮ ਬਦਲ ਕੇ 25 ਹਜ਼ਾਰ ਰੁਪਏ ਕਢਵਾਏ ਜਾਣ ਦੀ ਸ਼ਿਕਾਇਤ ਦਰਜ ਕਰਵਾਈ | ਪੁਲਿਸ ਨੇ ਅਣਪਛਾਤੇ ਦੋ ਮੁੰਡਿਆਂ ਖ਼ਿਲਾਫ਼ ਕੇਸ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ...

ਪੂਰੀ ਖ਼ਬਰ »

ਪਿੰਡਾਂ ਦੇ ਲੋਕਾਂ ਵਲੋਂ ਵੱਖ-ਵੱਖ ਮੰਗਾਂ ਸਬੰਧੀ ਗੋਬਿੰਦ ਕਾਂਡਾ ਨੂੰ ਦਿੱਤਾ ਗਿਆ ਮੰਗ ਪੱਤਰ

ਸਿਰਸਾ, 7 ਅਗਸਤ (ਭੁਪਿੰਦਰ ਪੰਨੀਵਾਲੀਆ)- ਸਿਰਸਾ ਵਿਧਾਨ ਸਭਾ ਹਲਕੇ ਦੇ ਸ਼ਾਹਪੁਰ ਬੇਗੂ, ਨੇਜੀਆ ਅਤੇ ਅਲੀ ਮੁਹੰਮਦ ਪਿੰਡਾਂ ਦੇ ਲੋਕਾਂ ਨੇ ਵੱਖ-ਵੱਖ ਮੰਗਾਂ ਨੂੰ ਲੈ ਕੇ ਸਿਰਸਾ ਦੇ ਵਿਧਾਇਕ, ਸਾਬਕਾ ਗ੍ਰਹਿ ਰਾਜ ਮੰਤਰੀ ਅਤੇ ਹਲਕਾ ਸੁਪਰੀਮੋ ਗੋਪਾਲ ਕਾਂਡਾ ਦੇ ਨਾਂ ...

ਪੂਰੀ ਖ਼ਬਰ »

15 ਤੱਕ 2/3 ਬੀ. ਐੱਚ. ਕੇ. 'ਚ ਜਾਣ ਲਈ ਤਿਆਰ ਫਲੈਟ, ਕੋਠੀ ਬੁੱਕ ਕਰੋ ਤੇ ਮੁਫਤ ਤੋਹਫ਼ੇ ਪ੍ਰਾਪਤ ਕਰੋ-ਮੋਂਗਾ ਇਨਫਰਾਟੈਕਜ਼

ਚੰਡੀਗੜ੍ਹ, 7 ਅਗਸਤ (ਅ.ਬ.)-ਪੂਰੀ ਤਰ੍ਹਾਂ ਫਰਨਿਸ਼ਡ ਰੈਡੀ-ਟੂ-ਮੂਵ-ਇਨ ਅਪਾਰਟਮੈਂਟ ਤੇ 2/3 ਬੀ. ਐਚ. ਕੇ. ਫਲੈਟਾਂ ਤੇ ਡਬਲ ਸਟੋਰੀ ਇੰਡੀਪੈਂਡੈਂਟ ਕੋਠੀਆਂ ਦਾ ਨਿਰਮਾਨ ਮੋਂਗਾ ਇਨਫਰਾਟੈਕਜ਼ ਵਲੋਂ ਹਰਿਆਣਾ ਸਰਕਾਰ ਦੁਆਰਾ ਅਪਰੂਵਡ 50 ਏਕੜ 'ਚ ਫੈਲੀ ਪਹਿਲੀ ਪਲਾਨਡ ...

ਪੂਰੀ ਖ਼ਬਰ »

ਜੇਸੀਡੀ ਡੈਂਟਲ ਕਾਲਜ ਵਿਚ ਫ੍ਰੈਸ਼ਰ ਪਾਰਟੀ ਕਰਵਾਈ

ਸਿਰਸਾ, 7 ਅਗਸਤ (ਭੁਪਿੰਦਰ ਪੰਨੀਵਾਲੀਆ)- ਜੇਸੀਡੀ ਵਿਦਿਆਪੀਠ ਸਥਿਤ ਜੇਸੀਡੀ ਡੈਂਟਲ ਕਾਲਜ ਵਿਚ ਜੂਨੀਅਰ ਵਿਦਿਆਰਥੀਆਂ ਲਈ ਫ੍ਰੈਸ਼ਰ ਪਾਰਟੀ ਸੀਨੀਅਰਜ਼ ਵੱਲੋਂ ਕੀਤੀ ਗਈ | ਜਿਸ ਵਿੱਚ ਸੀਨੀਅਰ ਵਿਦਿਆਰਥੀਆਂ ਵੱਲੋਂ ਜੂਨੀਅਰਾਂ ਦਾ ਸਵਾਗਤ ਕੀਤਾ ਗਿਆ | ਇਸ ਪਾਰਟੀ ...

ਪੂਰੀ ਖ਼ਬਰ »

ਯੂਨੀਕ ਡਿਸਏਬਿਲਟੀ ਆਈ. ਡੀ ਦੀ ਆਖਰੀ ਤਰੀਕ 31 ਦਸੰਬਰ ਤੱਕ ਵਧਾਈ- ਡੀ. ਸੀ

ਯਮੁਨਾਨਗਰ, 7 ਅਗਸਤ (ਗੁਰਦਿਆਲ ਸਿੰਘ ਨਿਮਰ)-ਡਿਪਟੀ ਕਮਿਸ਼ਨਰ ਪਾਰਥ ਗੁਪਤਾ ਨੇ ਦੱਸਿਆ ਕਿ ਰਾਜ ਸਰਕਾਰ ਨੇ ਵਿਲੱਖਣ ਅਪੰਗਤਾ ਆਈ. ਡੀ ਬਣਾਉਣ ਦੀ ਆਖਰੀ ਤਰੀਕ 31 ਅਗਸਤ ਤੋਂ ਵਧਾ ਕੇ 31 ਦਸੰਬਰ ਕਰ ਦਿੱਤੀ ਹੈ, ਜਿਨ੍ਹਾਂ ਅਪੰਗਤਾ ਸਰਟੀਫਿਕੇਟ ਤਿੰਨ ਸਾਲ ਪੁਰਾਣੇ ਹਨ, ਨੂੰ ...

ਪੂਰੀ ਖ਼ਬਰ »

ਮੱਛਰਾਂ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਣ ਲਈ ਸਾਵਧਾਨੀਆਂ ਵਰਤੋਂ-ਡੀ. ਸੀ

ਯਮੁਨਾਨਗਰ, 7 ਅਗਸਤ (ਗੁਰਦਿਆਲ ਸਿੰਘ ਨਿਮਰ)- ਡੀ. ਸੀ. ਪਾਰਥ ਗੁਪਤਾ ਨੇ ਕਿਹਾ ਕਿ ਬਰਸਾਤ ਦੇ ਮੌਸਮ ਦੌਰਾਨ ਮੱਛਰਾਂ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਅਤੇ ਸਾਫ਼-ਸਫ਼ਾਈ ਰੱਖਣ ਦੀ ਲੋੜ ਹੈ | ਨਾਗਰਿਕਾਂ ਨੂੰ ਚਾਹੀਦਾ ਹੈ ਕਿ ਉਹ ਪਾਣੀ ਨੂੰ ਇਕ ਥਾਂ ਇਕੱਠਾ ਨਾ ...

ਪੂਰੀ ਖ਼ਬਰ »

ਨੀਰਜ ਉੱਪਲ ਦੂਜੀ ਵਾਰ ਬਣੇ ਕਰਨਾਲ ਰੇਡੀਮੇਡ ਗਾਰਮੈਂਟਸ ਐਸੋਸੀਏਸ਼ਨ ਦੇ ਪ੍ਰਧਾਨ

ਕਰਨਾਲ, 7 ਅਗਸਤ (ਗੁਰਮੀਤ ਸਿੰਘ ਸੱਗੂ)-ਕਰਨਾਲ ਰੇਡੀਮੇਡ ਗਾਰਮੈਂਟਸ ਐਸੋਸੀਏਸ਼ਨ ਵਲੋ ਲਗਾਤਾਰ ਦੂਜੀ ਵਾਰ ਨੀਰਜ ਉੱਪਲ ਨੂੰ ਐਸੋਸੀਏਸ਼ਨ ਦਾ ਪ੍ਰਧਾਨ ਬਣਾਇਆ ਗਿਆ | ਇਸ ਮੌਕੇ ਉੱਪਲ ਨੇ ਮੈਬਰਾਂ ਨੂੰ ਭਰੋਸਾ ਦਿੱਤਾ ਕਿ ਮੈਂਬਰਾਂ ਨੇ ਜਿਹੜੀ ਜ਼ਿੰਮੇਦਾਰੀ ਉਨ੍ਹਾਂ ...

ਪੂਰੀ ਖ਼ਬਰ »

ਆਜ਼ਾਦੀ ਮਹਾਉਤਸਵ ਦੇ ਤਹਿਤ ਪੁਲਿਸ ਵਲੋਂ ਰਾਹਗੀਰੀ ਪ੍ਰੋਗਰਾਮ

ਸਿਰਸਾ, 7 ਅਗਸਤ (ਭੁਪਿੰਦਰ ਪੰਨੀਵਾਲੀਆ)- ਆਜ਼ਾਦੀ ਮਹਾ ਉਤਸਵ ਪ੍ਰੋਗਰਾਮ ਦੇ ਤਹਿਤ ਪੁਲੀਸ ਵੱਲੋਂ ਰਾਹਗੀਰੀ ਪ੍ਰਗੋਰਾਮ ਕਰਕੇ ਲੋਕਾਂ ਨੂੰ ਆਪਣੇ ਘਰਾਂ 'ਤੇ ਤਿਰੰਗਾ ਝੰਡਾ ਲਹਿਰਾਉਣ ਲਈ ਪ੍ਰੇਰਿਤ ਕੀਤਾ ਗਿਆ | ਇਸ ਪ੍ਰੋਗਰਾਮ ਦੇ ਮੁੱਖ ਮਹਿਮਾਨ ਜ਼ਿਲ੍ਹਾ ਪੁਲੀਸ ...

ਪੂਰੀ ਖ਼ਬਰ »

ਨਡਾਲਾ ਦੇ ਕਿਸਾਨ ਦੀ ਖੂਹ ਤੋਂ ਮੋਟਰ ਚੋਰੀ

ਨਡਾਲਾ, 7 ਅਗਸਤ (ਮਾਨ)-ਬੀਤੀ ਰਾਤ ਨਡਾਲਾ ਵਾਸੀ ਕਿਸਾਨ ਸੁਖਵਿੰਦਰ ਕੁਮਾਰ ਪੁੱਤਰ ਮੁਲਖ ਰਾਜ ਪਿੰਡ ਨਡਾਲਾ ਦੇ ਖੂਹ ਤੋਂ ਚੋਰਾਂ ਨੇ ਮੋਟਰ ਖੋਹਲ ਲਈ | ਇਸ ਸਬੰਧੀ ਨਡਾਲਾ ਵਾਸੀ ਰਕੇਸ਼ ਕੁਮਾਰ ਨੇ ਦੱਸਿਆ ਕਿ ਉਸਦੇ ਉਕਤ ਭਰਾ ਸੁਖਵਿੰਦਰ ਕੁਮਾਰ ਬੀਤੀ ਸ਼ਾਮ ਨਡਾਲਾ ...

ਪੂਰੀ ਖ਼ਬਰ »

ਲੱਖਣ ਕੇ ਪੱਡੇ 'ਚ 'ਮੇਲਾ ਤੀਆਂ ਦਾ' 14 ਨੂੰ

ਨਡਾਲਾ, 7 ਅਗਸਤ (ਮਾਨ)-ਸਰਬ ਸੇਵਾ ਸੁਸਾਇਟੀ ਲੱਖਣ ਕੇ ਪੱਡੇ ਵਲੋਂ ਪਲੇਠਾ 'ਮੇਲਾ ਤੀਆਂ ਦਾ' 14 ਅਗਸਤ ਦਿਨ ਦਿਨ ਐਤਵਾਰ ਨੂੰ ਮਨਾਇਆ ਜਾ ਰਿਹਾ ਹੈ | ਸੁਸਾਇਟੀ ਦੇ ਪ੍ਰਧਾਨ ਮਾਂ: ਕੇਵਲ ਸਿੰਘ ਪੱਡਾ ਨੇ ਦੱਸਿਆ ਕਿ ਇਸ ਮੇਲੇ ਵਿਚ ਪਿੰਡ ਦੀਆਂ ਬੀਬੀਆਂ ਅਤੇ ਬੱਚੀਆਂ ਨੂੰ ...

ਪੂਰੀ ਖ਼ਬਰ »

ਟਿੱਬਾ ਸਕੂਲ ਵਿਚ ਰਿਹਾਇਸ਼ੀ ਖੇਡ ਵਿੰਗਾਂ ਲਈ ਵੱਖ-ਵੱਖ ਖੇਡਾਂ ਦੇ ਟਰਾਇਲ ਅੱਜ ਤੋਂ

ਤਲਵੰਡੀ ਚੌਧਰੀਆਂ, 7 ਅਗਸਤ (ਪਰਸਨ ਲਾਲ ਭੋਲਾ)-ਸਿੱਖਿਆ ਵਿਭਾਗ ਵਲੋਂ ਰਿਹਾਇਸ਼ੀ ਖੇਡ ਵਿੰਗਾਂ ਲਈ ਵੱਖ-ਵੱਖ ਖੇਡਾਂ ਦੇ ਟਰਾਇਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਟਿੱਬਾ ਵਿਚ 7 ਤੋਂ 11 ਅਗਸਤ ਤੱਕ ਹੋਣਗੇ | ਇਸ ਸਬੰਧੀ ਜਾਣਕਾਰੀ ਦਿੰਦਿਆਂ ਲਖਬੀਰ ਸਿੰਘ ਟਿੱਬਾ ਸਟੇਟ ...

ਪੂਰੀ ਖ਼ਬਰ »

ਏ.ਡੀ.ਜੀ.ਪੀ. ਇੰਟੈਲੀਜੈਂਸੀ ਜਤਿੰਦਰ ਸਿੰਘ ਔਲਖ ਗੁ: ਬੇਰ ਸਾਹਿਬ ਨਤਮਸਤਕ ਹੋਏ

ਸੁਲਤਾਨਪੁਰ ਲੋਧੀ, 7 ਅਗਸਤ (ਥਿੰਦ, ਹੈਪੀ)- ਪੰਜਾਬ ਪੁਲਿਸ ਦੇ ਇੰਟੈਲੀਜੈਂਸੀ ਵਿਭਾਗ ਦੇ ਏ.ਡੀ.ਜੀ.ਪੀ. ਜਤਿੰਦਰ ਸਿੰਘ ਅÏਲਖ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਨਤਮਸਤਕ ਹੋਏ | ਉਨ੍ਹਾਂ ਦਾ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਮੈਨੇਜਰ ਭਾਈ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX