ਤਾਜਾ ਖ਼ਬਰਾਂ


ਅੱਤਵਾਦ ਕਾਂਗਰਸ ਲਈ ਵੋਟ ਬੈਂਕ ਹੈ : ਪ੍ਰਧਾਨ ਮੰਤਰੀ ਮੋਦੀ ਗੁਜਰਾਤ 'ਚ
. . .  17 minutes ago
ਸ਼੍ਰੋਮਣੀ ਅਕਾਲੀ ਦਲ ਹਰਿਆਣਾ ਸਟੇਟ ਅਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸਾਂਝੇ ਤੌਰ ‘ਤੇ ਕੰਮ ਕਰਨਗੇ – ਜਥੇਦਾਰ ਦਾਦੂਵਾਲ
. . .  about 2 hours ago
ਕਰਨਾਲ, 27 ਨਵੰਬਰ ( ਗੁਰਮੀਤ ਸਿੰਘ ਸੱਗੂ )- ਸ਼੍ਰੋਮਣੀ ਅਕਾਲੀ ਦਲ ਹਰਿਆਣਾ ਸਟੇਟ ਅਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਭਵਿੱਖ ਅੰਦਰ ਸਾਂਝੇ ਤੌਰ ‘ਤੇ ਕੰਮ ਕਰਨਗੇ । ਇਹ ਪ੍ਰਗਟਾਵਾ ਹਰਿਆਣਾ ...
ਕਾਂਗਰਸ ਦੀ ‘ਭਾਰਤ ਜੋੜੋ ਯਾਤਰਾ’ ਆਗਾਮੀ ਲੋਕ ਸਭਾ ਚੋਣਾਂ ਲਈ ਨਹੀਂ ਸਗੋਂ ਫੁੱਟ ਪਾਊ ਤਾਕਤਾਂ ਵਿਰੁੱਧ ਲੋਕਾਂ ਨੂੰ ਇਕਜੁੱਟ ਕਰਨ ਲਈ ਹੈ - ਮਲਿਕਅਰਜੁਨ ਖੜਗੇ
. . .  about 2 hours ago
ਪੰਜਾਬ ਸਰਕਾਰ ਵਲੋਂ ਗੰਨਾ ਮਿੱਲ ਫਗਵਾੜਾ ਨੂੰ ਚਲਾਉਣ ਦੀ ਪ੍ਰਵਾਨਗੀ, ਨੋਟੀਫਿਕੇਸ਼ਨ ਜਾਰੀ
. . .  about 2 hours ago
ਚੰਡੀਗੜ੍ਹ, 27 ਨਵੰਬਰ-ਪੰਜਾਬ ਸਰਕਾਰ ਨੇ ਅੱਜ ਗੋਲਡਨ ਸੰਧਰ ਮਿੱਲਜ਼ ਲਿਮਟਿਡ, ਫਗਵਾੜਾ ਨੂੰ 20 ਫ਼ਰਵਰੀ, 2023 ਤੱਕ ਚਲਾਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ । ਵਰਣਨਯੋਗ ਹੈ ਕਿ ਇਹ ਪ੍ਰਵਾਨਗੀ ਮੁੱਖ ...
ਬੈਂਗਲੁਰੂ-ਹਾਵੜਾ ਐਕਸਪ੍ਰੈਸ ਟਰੇਨ ਦੇ ਇਕ ਡੱਬੇ ਵਿਚ ਅੱਗ ਲੱਗ ਗਈ
. . .  about 3 hours ago
ਆਂਧਰਾ ਪ੍ਰਦੇਸ਼, 27 ਨਵੰਬਰ - ਚਿਤੂਰ 'ਚ ਬੈਂਗਲੁਰੂ -ਹਾਵੜਾ ਐਕਸਪ੍ਰੈਸ ਟਰੇਨ ਦੇ ਡੱਬੇ ਨੂੰ ਅੱਗ ਲੱਗਣ ਤੋਂ ਬਾਅਦ ਸਥਾਨਕ ਪੁਲਿਸ ਮੁਸਾਫ਼ਰਾਂ ਨੂੰ ਬਚਾਉਣ ਲਈ ਪਹੁੰਚ ਗਈ । ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ...
ਹੁਸ਼ਿਆਰਪੁਰ ਫੇਰੀ ਦੌਰਾਨ ਕਿਸਾਨਾਂ ਵਲੋਂ ਮੁੱਖ ਮੰਤਰੀ ਦਾ ਵਿਰੋਧ
. . .  1 minute ago
ਹੁਸ਼ਿਆਰਪੁਰ, 27 ਨਵੰਬਰ (ਬਲਜਿੰਦਰਪਾਲ ਸਿੰਘ)- ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਹੁਸ਼ਿਆਰਪੁਰ ਫੇਰੀ ਸਮੇਂ ਉਨ੍ਹਾਂ ਨੂੰ ਵੱਖ-ਵੱਖ ਕਿਸਾਨ ਜਥੇਬੰਦੀਆਂ ਦੀ ਅਗਵਾਈ ’ਚ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ ...
ਰਾਹੁਲ ਗਾਂਧੀ 'ਤੇ ਦੋਸ਼ ਲਗਾਉਣ 'ਚ ਰੁੱਝੀ ਭਾਜਪਾ-ਵੇਣੂਗੋਪਾਲ
. . .  about 4 hours ago
ਇੰਦੌਰ, 27 ਨਵੰਬਰ -'ਭਾਰਤ ਜੋੜੋ ਯਾਤਰਾ' ਦੇ ਵਿਰੁੱਧ "ਕੁਝ ਕਾਢ ਕੱਢਣ ਦੀ ਕੋਸ਼ਿਸ਼" ਕਰਨ ਲਈ ਭਾਜਪਾ ਦੀ ਨਿੰਦਾ ਕਰਦੇ ਹੋਏ, ਕਾਂਗਰਸ ਦੇ ਜਨਰਲ ਸਕੱਤਰ-ਸੰਗਠਨ ਕੇਸੀ ਵੇਣੂਗੋਪਾਲ ਨੇ ਪਾਰਟੀ...
ਜੰਮੂ-ਕਸ਼ਮੀਰ ਅਤੇ ਹਰਿਆਣਾ ਸਰਕਾਰ ਵਿਚਕਾਰ ਸਹਿਮਤੀ ਪੱਤਰ 'ਤੇ ਹਸਤਾਖਰ
. . .  about 4 hours ago
ਕਟੜਾ, 27 ਨਵੰਬਰ-ਜੰਮੂ-ਕਸ਼ਮੀਰ ਅਤੇ ਹਰਿਆਣਾ ਸਰਕਾਰ ਵਿਚਕਾਰ ਸਹਿਮਤੀ ਪੱਤਰ 'ਤੇ ਹਸਤਾਖਰ ਹੋਏ ਹਨ। ਇਸ ਸੰਬੰਧੀ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਜੰਮੂ-ਕਸ਼ਮੀਰ ਨੂੰ ਪਹਿਲਾਂ ਵੀ ਬਹੁਤ...
ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਭਾਰਤ-ਪਾਕਿ ਸਰਹੱਦ ਨਜ਼ਦੀਕ ਵਿਭਾਗ ਦੀ ਬੰਜਰ ਹੋ ਰਹੀ ਜ਼ਮੀਨ ਦਾ ਲਿਆ ਜਾਇਜ਼ਾ
. . .  about 4 hours ago
ਲੋਪੋਕੇ/ਅਜਨਾਲਾ 27 ਨਵੰਬਰ (ਗੁਰਵਿੰਦਰ ਸਿੰਘ ਕਲਸੀ, ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅੱਜ ਭਾਰਤ ਪਾਕਿਸਤਾਨ ਸਰਹੱਦ ਦੇ ਨੇੜੇ ਕੰਡਿਆਲੀ ਤਾਰ ਤੋਂ ਪਾਰ ਭਾਰਤ ਵਾਲੇ ਪਾਸੇ ਵਿਭਾਗ ਦੀ ਬੰਜਰ ਹੋ ਰਹੀ 700 ਏਕੜ ਜ਼ਮੀਨ ਦਾ ਅਧਿਕਾਰੀਆਂ...
ਪਾਕਿਸਤਾਨ ਤੋਂ ਡਰੋਨ ਰਸਤੇ ਭਾਰਤ ਆਏ 8 ਪਿਸਟਲ,ਦੋ ਕਿੱਲੋ ਹੈਰੋਇਨ, 14 ਮੈਗਜ਼ੀਨ ਅਤੇ 68 ਰਾਊਂਡ ਪੁਲਿਸ ਨੇ ਕੀਤੇ ਬਰਾਮਦ
. . .  about 5 hours ago
ਅਟਾਰੀ,27 ਨਵੰਬਰ (ਗੁਰਦੀਪ ਸਿੰਘ ਅਟਾਰੀ)-ਪਾਕਿਸਤਾਨ ਤੋਂ ਡਰੋਨ ਰਸਤੇ ਭਾਰਤ ਆਏ 8 ਪਿਸਟਲ, ਦੋ ਕਿੱਲੋ ਹੈਰੋਇਨ, 14 ਮੈਗਜ਼ੀਨ ਅਤੇ 68 ਰਾਊਂਡ ਪੁਲਿਸ ਨੇ ਬਰਾਮਦ ਕਰ ਕੇ ਵੱਡੀ ਸਫ਼ਲਤਾ ਪ੍ਰਾਪਤ ਕੀਤੀ ਹੈ। ਐੱਸ.ਟੀ.ਐੱਫ਼. ਨੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਦੀ ਪਛਾਣ...
ਮੁੱਖ ਮੰਤਰੀ ਨੇ ਕਪੂਰਥਲਾ 'ਚ ਬਣਨ ਵਾਲੇ ਮੈਡੀਕਲ ਕਾਲਜ ਦੀ ਜ਼ਮੀਨ ਤੇ ਨਕਸ਼ੇ ਦਾ ਕੀਤਾ ਨਿਰੀਖਣ
. . .  about 5 hours ago
ਕਪੂਰਥਲਾ, 27 ਨਵੰਬਰ (ਅਮਰਜੀਤ ਕੋਮਲ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਪੂਰਥਲਾ ਵਿਚ 428.59 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਮੈਡੀਕਲ ਕਾਲਜ ਵਾਲੀ ਜ਼ਮੀਨ ਤੇ ਨਕਸ਼ੇ ਦਾ ਨਿਰੀਖਣ ਕੀਤਾ। ਉਨ੍ਹਾਂ ਅਧਿਕਾਰੀਆਂ ਨਾਲ ਮੈਡੀਕਲ ਕਾਲਜ ਬਣਾਉਣ ਤੇ ਸਿਵਲ ਹਸਪਤਾਲ ਨੂੰ ਅਪਗਰੇਡ ਕਰਨ ਸੰਬੰਧੀ ਵਿਚਾਰ ਵਟਾਂਦਰਾ...
ਐਸ.ਟੀ.ਐਫ. ਵਲੋਂ 2 ਕਿੱਲੋ ਤੋਂ ਵੱਧ ਹੈਰੋਇਨ ਅਤੇ ਹਥਿਆਰਾਂ ਸਮੇਤ ਇਕ ਗ੍ਰਿਫ਼ਤਾਰ
. . .  about 5 hours ago
ਅੰਮ੍ਰਿਤਸਰ, 27 ਨਵੰਬਰ (ਗਗਨਦੀਪ ਸ਼ਰਮਾ)-ਨਸ਼ਾ ਅਤੇ ਨਾਜਾਇਜ਼ ਹਥਿਆਰਾਂ ਦੀ ਤਸਕਰੀ ਕਰਨ ਵਾਲਿਆਂ ਦੇ ਨੈਟਵਰਕ ਨੂੰ ਖ਼ਤਮ ਕਰਨ ਲਈ ਵਿੱਢੀ ਗਈ ਮੁਹਿੰਮ ਦੇ ਤਹਿਤ ਐਸ.ਟੀ.ਐਫ. ਵਲੋਂ 2 ਕਿੱਲੋ ਤੋਂ ਵਧੇਰੇ ਹੈਰੋਇਨ ਅਤੇ 8 ਪਿਸਤੌਲਾਂ ਸਮੇਤ ਇਕ ਵਿਅਕਤੀ ਨੂੰ ਗ੍ਰਿਫਤਾਰ...
ਪੰਜਾਬ ਸਰਕਾਰ ਵਲੋਂ 22 ਆਈ.ਏ.ਐੱਸ ਤੇ 10 ਪੀ.ਸੀ.ਐੱਸ. ਅਧਿਕਾਰੀਆਂ ਦੇ ਤਬਾਦਲੇ
. . .  about 4 hours ago
ਚੰਡੀਗੜ੍ਹ, 27 ਨਵੰਬਰ-ਪੰਜਾਬ ਸਰਕਾਰ ਵਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ ਕਰਦੇ ਹੋਏ 22 ਆਈ.ਏ.ਐੱਸ ਤੇ 10 ਪੀ.ਸੀ.ਐੱਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ...
ਦਰਦਨਾਕ ਰੇਲ ਹਾਦਸੇ ਵਿੱਚ ਤਿੰਨ ਮਾਸੂਮ ਬੱਚਿਆਂ ਦੀ ਮੌਤ
. . .  about 6 hours ago
ਕੀਰਤਪੁਰ ਸਾਹਿਬ, 27 ਨਵੰਬਰ (ਬੀਰ ਅੰਮ੍ਰਿਤਪਾਲ ਸਿੰਘ ਸੰਨੀ)-ਅੱਜ ਸਵੇਰੇ ਕੀਰਤਪੁਰ ਸਾਹਿਬ ਵਿਖੇ ਵਾਪਰੇ ਦਰਦਨਾਕ ਰੇਲ ਹਾਦਸੇ ਵਿੱਚ ਪ੍ਰਵਾਸੀ ਮਜ਼ਦੂਰਾਂ ਦੇ ਤਿੰਨ ਮਾਸੂਮ ਬੱਚਿਆਂ ਦੀ ਮੌਤ ਹੋ ਗਈ। ਹਾਦਸੇ ਦਾ ਸ਼ਿਕਾਰ...
ਆਬਾਦੀ ਕੰਟਰੋਲ ਬਿੱਲ ਮਹੱਤਵਪੂਰਨ ਹੈ-ਗਿਰੀਰਾਜ ਸਿੰਘ
. . .  about 4 hours ago
ਨਵੀਂ ਦਿੱਲੀ, 27 ਨਵੰਬਰ-ਕੇਂਦਰੀ ਮੰਤਰੀ ਗਿਰੀਰਾਜ ਸਿੰਘ ਦਾ ਕਹਿਣਾ ਹੈ ਕਿ ਆਬਾਦੀ ਕੰਟਰੋਲ ਬਿੱਲ ਮਹੱਤਵਪੂਰਨ ਹੈ, ਸਾਡੇ ਕੋਲ ਸੀਮਤ ਸਰੋਤ ਹਨ। ਚੀਨ ਨੇ 'ਇਕ ਬੱਚਾ ਨੀਤੀ' ਲਾਗੂ ਕੀਤੀ, ਆਬਾਦੀ ਨੂੰ ਕੰਟਰੋਲ ਕੀਤਾ ਅਤੇ ਵਿਕਾਸ ਪ੍ਰਾਪਤ ਕੀਤਾ। ਚੀਨ 'ਚ ਇਕ...
15 ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਚਾਰ ਗ੍ਰਿਫ਼ਤਾਰ
. . .  about 6 hours ago
ਲੁਧਿਆਣਾ, 27 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਐਸ.ਟੀ.ਐਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਚਾਰ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ ਵਿਚੋਂ 3 ਕਿਲੋ ਹੈਰੋਇਨ ਬਰਾਮਦ ਕੀਤੀ ਹੈ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ...
ਮੀਂਹ ਕਾਰਨ ਭਾਰਤ-ਨਿਊਜ਼ੀਲੈਂਡ ਦੂਜਾ ਇਕ ਦਿਨਾਂ ਮੈਚ ਰੱਦ
. . .  about 6 hours ago
ਕ੍ਰਾਈਸਟਚਰਚ, 27 ਨਵੰਬਰ-ਭਾਰਤ ਅਤੇ ਨਿਊਜ਼ੀਲੈਂਡ ਦੀਆਂ ਕ੍ਰਿਕਟ ਟੀਮਾਂ ਵਿਚ ਦੂਜਾ ਇਕ ਦਿਨਾਂ ਮੈਚ ਮੀਂਹ ਕਾਰਨ ਰੱਦ ਕਰ ਦਿੱਤਾ ਗਿਆ। ਟਾਸ ਹਾਰ ਕੇ ਬੱਲੇਬਾਜ਼ੀ ਕਰਦਿਆ ਭਾਰਤ ਦੀ ਟੀਮ ਨੇ 12.5 ਓਵਰਾਂ 'ਚ ਇਕ ਵਿਕਟ ਗੁਆ ਕੇ 89 ਦੌੜਾਂ ਬਣਾਈਆਂ ਸਨ ਕਿ ਮੀਂਹ ਕਾਰਨ...
ਪੰਜਾਬ ਸਰਕਾਰ ਵਲੋਂ 17 ਸਬ-ਡਵੀਜ਼ਨਾਂ, ਤਹਿਸੀਲਾਂ ਅਤੇ ਸਬ-ਤਹਿਸੀਲਾਂ ਦੀਆਂ ਸ਼ਾਨਦਾਰ ਬਿਲਡਿੰਗਾ ਦੀ ਉਸਾਰੀ ਨੂੰ ਪ੍ਰਵਾਨਗੀ
. . .  about 6 hours ago
ਚੰਡੀਗੜ੍ਹ, 27 ਅਕਤੂਬਰ-ਪੰਜਾਬ ਦੇ ਮੁਖ ਮੰਤਰੀ ਭਗਵੰਤ ਮਾਨ ਨੇ ਇਕ ਟਵੀਟ ਕਰਦਿਆਂ ਕਿਹਾ ਕਿ ਸਰਕਾਰਾਂ ਦਾ ਫਰਜ਼ ਹੁੰਦਾ ਹੈ ਕਿ ਲੋਕ ਬੁਨਿਆਦੀ ਲੋੜਾਂ ਪੱਖੋਂ ਵਾਂਝੇ ਨਾ ਰਹਿਣ। ਸਾਡੀ ਸਰਕਾਰ ਨੇ ਫ਼ੈਸਲਾ ਲਿਆ ਹੈ ਕਿ ਪੰਜਾਬ ਭਰ 'ਚ 17 ਸਬ-ਡਵੀਜ਼ਨਾਂ ਤਹਿਸੀਲਾਂ ਅਤੇ ਸਬ-ਤਹਿਸੀਲਾਂ ਦੀਆਂ ਸ਼ਾਨਦਾਰ ਬਿਲਡਿੰਗਾ...
ਜੀ-20 ਦੀ ਪ੍ਰਧਾਨਗੀ ਸਾਡੇ ਲਈ ਇਕ ਵੱਡਾ ਮੌਕਾ-'ਮਨ ਕੀ ਬਤ' 'ਚ ਬੋਲੇ ਪ੍ਰਧਾਨ ਮੰਤਰੀ
. . .  about 7 hours ago
ਨਵੀਂ ਦਿੱਲੀ, 27 ਨਵੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਰੇਡਿਓ ਪ੍ਰੋਗਰਾਮ 'ਮਨ ਕੀ ਬਾਤ' ਰਾਹੀਂ ਦੇਸ਼ ਵਾਸੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਜੀ-20 ਦੀ ਪ੍ਰਧਾਨਗੀ ਸਾਡੇ ਲਈ ਇਕ ਮੌਕਾ ਹੈ। ਸਾਨੂੰ ਆਲਮੀ ਭਲੇ 'ਤੇ ਧਿਆਨ ਕੇਂਦਰਤ ਕਰਨਾ ਹੋਵੇਗਾ। ਚਾਹੇ ਉਹ ਸ਼ਾਂਤੀ...
ਫ਼ਿਰੋਜ਼ਪੁਰ ਦੇ ਪਿੰਡ ਨੂਰਪੁਰ ਸੇਠਾਂ ਵਿਚ ਚੱਲੀ ਗੋਲੀ
. . .  about 8 hours ago
ਕੁੱਲਗੜ੍ਹੀ 27 ਨਵੰਬਰ (ਸੁਖਜਿੰਦਰ ਸਿੰਘ ਸੰਧੂ)-ਜ਼ਿਲ੍ਹਾ ਫ਼ਿਰੋਜ਼ਪੁਰ ਦੇ ਥਾਣਾ ਕੁੱਲਗੜ੍ਹੀ ਦੇ ਪਿੰਡ ਨੂਰਪੁਰ ਸੇਠਾਂ ਵਿਖੇ ਗੋਲੀ ਚੱਲਣ ਦੀ ਘਟਨਾ ਵਾਪਰੀ ਹੈ ਤੇ ਇਕ ਔਰਤ ਦੇ ਜ਼ਖ਼ਮੀ ਹੋਣ ਦੀ ਸੂਚਨਾ ਹੈ।ਇਸ ਘਟਨਾ ਸੰਬੰਧੀ ਥਾਣਾ ਕੁੱਲਗੜ੍ਹੀ ਦੇ ਐਸ.ਐਚ.ਓ. ਇੰਸਪੈਕਟਰ ਗੁਰਜੰਟ ਸਿੰਘ ਸੰਧੂ...
ਭਾਰਤ-ਨਿਊਜ਼ੀਲੈਂਡ ਦੂਜਾ ਇਕ ਦਿਨਾਂ ਮੈਚ: ਮੀਂਹ ਕਾਰਨ ਰੁਕੀ ਖੇਡ, 12.5 ਓਵਰਾਂ 'ਚ ਭਾਰਤ 89/1
. . .  about 8 hours ago
ਸਤੇਂਦਰ ਜੈਨ ਨੂੰ ਲੈ ਕੇ ਨੱਢਾ ਨੇ 'ਆਪ' 'ਤੇ ਸਾਧਿਆ ਨਿਸ਼ਾਨਾ
. . .  about 8 hours ago
ਨਵੀਂ ਦਿੱਲੀ, 27 ਨਵੰਬਰ-ਦਿੱਲੀ ਨਗਰ ਨਿਗਮ ਚੋਣਾਂ ਤੋਂ ਪਹਿਲਾਂ ਦਿੱਲੀ ਦੇ ਵਜ਼ੀਰਪੁਰ ਉਦਯੋਗਿਕ ਖੇਤਰ ਵਿਚ ਇਕ ਜਨਤਕ ਮੀਟਿੰਗ ਦੌਰਾਨ ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਨੇ ਕਿਹਾ ਕਿ ‘ਆਪ’ ਕਿਹਾ ਕਰਦੀ ਸੀ ਕਿ ਇਸ ਦੇ ਆਗੂ ਇਮਾਨਦਾਰ ਸਨ। ਪਰ ਅੱਜ ਸਤੇਂਦਰ...
ਦਿੱਲੀ 'ਚ ਹਵਾ ਦੀ ਗੁਣਵੱਤਾ 'ਬਹੁਤ ਖਰਾਬ' ਸ਼੍ਰੇਣੀ 'ਚ
. . .  about 8 hours ago
ਨਵੀਂ ਦਿੱਲੀ, 27 ਨਵੰਬਰ-ਸਰਦੀਆਂ ਸ਼ੁਰੂ ਹੋਣ ਦੇ ਨਾਲ ਹੀ ਰਾਸ਼ਟਰੀ ਰਾਜਧਾਨੀ ਨੇ ਫਿਰ ਤੋਂ 'ਬਹੁਤ ਖਰਾਬ' ਸ਼੍ਰੇਣੀ ਦੀ ਹਵਾ ਵਿਚ ਸਾਹ ਲਿਆ। ਅੱਜ ਸਵੇਰੇ ਰਾਸ਼ਟਰੀ ਰਾਜਧਾਨੀ 'ਤੇ ਧੂੰਏਂ ਦੀ ਇਕ ਪਰਤ ਛਾਈ ਰਹੀ ਕਿਉਂਕਿ ਸਮੁੱਚਾ ਏਅਰ ਕੁਆਲਿਟੀ ਇੰਡੈਕਸ...
ਭਾਰਤ-ਨਿਊਜ਼ੀਲੈਂਡ ਦੂਜਾ ਇਕ ਦਿਨਾਂ ਮੈਚ-ਮੀਂਹ ਰੁਕਣ ਤੋਂ ਬਾਅਦ ਖੇਡ ਦੁਬਾਰਾ ਸ਼ੁਰੂ, 29 ਓਵਰਾਂ ਦਾ ਹੋਵੇਗਾ ਮੈਚ
. . .  about 8 hours ago
ਜੇਲ੍ਹ 'ਚ ਬੰਦ ਦਿੱਲੀ ਦੇ ਮੰਤਰੀ ਸਤੇਂਦਰ ਜੈਨ ਦੀ ਇਕ ਹੋਰ ਸੀ.ਸੀ.ਟੀ.ਵੀ ਫੁਟੇਜ ਆਈ ਸਾਹਮਣੇ
. . .  about 8 hours ago
ਨਵੀਂ ਦਿੱਲੀ, 27 ਨਵੰਬਰ-ਜੇਲ੍ਹ ਵਿਚ ਬੰਦ ਦਿੱਲੀ ਦੇ ਮੰਤਰੀ ਅਤੇ ‘ਆਪ’ ਆਗੂ ਸਤੇਂਦਰ ਜੈਨ ਦੀ ਇਕ ਹੋਰ ਸੀ.ਸੀ.ਟੀ.ਵੀ ਫੁਟੇਜ ਸਾਹਮਣੇ ਆਈ ਹੈ।ਤਾਜ਼ਾ ਫੁਟੇਜ ਦਿਖਾਉਂਦੀ ਹੈ ਕਿ ਮੰਤਰੀ ਦੀ ਕੋਠੜੀ ਵਿਚ ਘਰ ਦੀ ਦੇਖਭਾਲ ਦੀ ਸੇਵਾ ਪ੍ਰਦਾਨ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 24 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਰਾਜਨੀਤੀ ਚਿੰਤਨ ਦਾ ਹੀ ਨਹੀਂ, ਕਾਰਜ ਅਤੇ ਅਣਥੱਕ ਜੱਦੋ-ਜਹਿਦ ਦਾ ਵੀ ਖੇਤਰ ਹੈ। -ਚਾਣਕਿਆ

ਮਾਨਸਾ

ਵੱਖ-ਵੱਖ ਥਾਵਾਂ 'ਤੇ ਤੀਆਂ ਦਾ ਤਿਉਹਾਰ ਮਨਾਇਆ

ਮਾਨਸਾ, 7 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)-ਇਨਰਵੀਲ ਕਲੱਬ ਮਾਨਸਾ ਰਾਇਲ ਵਿਖੇ ਤੀਜ ਦਾ ਤਿਉਹਾਰ ਮਨਾਇਆ ਗਿਆ | ਡਾ. ਪ੍ਰੀਤੀ ਬਾਂਸਲ ਨੇ ਕਿਹਾ ਕਿ ਤੀਆਂ ਦਾ ਸਾਡੇ ਸੱਭਿਆਚਾਰ 'ਚ ਵਿਸ਼ੇਸ਼ ਮਹੱਤਵ ਹੈ ਤੇ ਇਹ ਤਿਉਹਾਰ ਸਮਾਜਿਕ ਰਿਸ਼ਤਿਆਂ ਨੂੰ ਜੋੜਨ 'ਚ ਅਹਿਮ ਭੂਮਿਕਾ ਨਿਭਾਉਂਦਾ ਹੈ | ਉਨ੍ਹਾਂ ਦੱਸਿਆ ਕਿ ਕਲੱਬ ਵਲੋਂ ਸਮੇਂ-ਸਮੇਂ 'ਤੇ ਸਮਾਜ ਸੇਵੀ ਕਾਰਜ ਕੀਤੇ ਜਾਂਦੇ ਹਨ | ਇਸ ਮੌਕੇ ਸੋਨੀਆ ਜਿੰਦਲ ਮੀਤ ਪ੍ਰਧਾਨ, ਰੂਬੀ ਬਾਂਸਲ ਸਕੱਤਰ, ਪਦਮਾ ਗਰਗ ਤੇ ਰੇਣੂ ਅਗਰਵਾਲ ਖ਼ਜ਼ਾਨਚੀ, ਸੁਨੈਨਾ ਨੂੰ ਸੰਪਾਦਕ ਨਿਯੁਕਤ ਕੀਤਾ ਗਿਆ | ਸ੍ਰੀਮਤੀ ਸ਼ੁਭਨੂੰ 'ਤੀਜ ਰਾਣੀ' ਦਾ ਖ਼ਿਤਾਬ ਦਿੱਤਾ ਗਿਆ |
ਅਲਪਾਇਨ ਸਕੂਲ 'ਚ ਤੀਜ ਮਨਾਈ
ਸਥਾਨਕ ਅਲਪਾਇਨ ਪਬਲਿਕ ਸਕੂਲ 'ਚ ਤੀਜ ਦਾ ਤਿਉਹਾਰ ਧੂਮ ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਪੀਂਘ ਝੂਟਣ, ਮਹਿੰਦੀ ਲਗਾਉਣ, ਚਰਖਾ ਕੱਤਣਾ ਤੇ ਸੇਵੀਆਂ ਵੱਟਣ ਆਦਿ ਮੁਕਾਬਲੇ ਕਰਵਾਏ ਗਏ | ਮੁੱਖ ਮਹਿਮਾਨ ਦੀ ਭੂਮਿਕਾ ਸਕੂਲ ਪ੍ਰਧਾਨ ਪਵਨ ਕੁਮਾਰ ਮੱਤੀ ਤੇ ਪਿ੍ੰਸੀਪਲ ਸੰਤੋਸ਼ ਠਾਕਰ ਨੇ ਨਿਭਾਈ | ਸਮਾਗਮ ਮੌਕੇ ਖਾਣ-ਪੀਣ ਦੀਆਂ ਸਟਾਲਾਂ ਵੀ ਲਗਾਈਆਂ ਗਈਆਂ |
ਸ਼ਿਵ ਮੰਦਰ ਵਿਖੇ ਤੀਆਂ ਦਾ ਤਿਉਹਾਰ ਮਨਾਇਆ
ਸਥਾਨਕ ਸ਼ਿਵ ਮੰਦਰ ਵਿਖੇ ਤੀਆਂ ਦਾ ਤਿਉਹਾਰ ਮੰਦਰ ਇੰਚਾਰਜ ਰਾਣੀ ਦੇਵੀ ਦੀ ਅਗਵਾਈ 'ਚ ਮਨਾਇਆ ਗਿਆ | ਇਸ ਮੌਕੇ ਵਾਰਡ ਦੀਆਂ ਔਰਤਾਂ ਵਲੋਂ ਇਕੱਠੇ ਹੋ ਕੇ ਸਾਉਣ ਦੇ ਗੀਤ, ਬੋਲੀਆਂ, ਗਿੱਧਾ ਤੇ ਪੀਂਘਾਂ ਝੂਟੀਆਂ ਗਈਆਂ | ਇਸ ਮੌਕੇ ਨਗਰ ਕੌਂਸਲ ਪ੍ਰਧਾਨ ਜਸਵੀਰ ਕੌਰ, ਜ਼ਿਲ੍ਹਾ ਜਨਰਲ ਸਕੱਤਰ ਪਰਮਜੀਤ ਕੌਰ ਤੋਂ ਇਲਾਵਾ ਇੰਦਰਜੀਤ ਕੌਰ, ਸੋਨੀਆ ਗਰਗ, ਗੁਰਜੀਤ ਕੌਰ, ਮੂਰਤੀ ਦੇਵੀ, ਹਰਬੰਸ ਕੌਰ, ਮੀਨਾਕਸ਼ੀ ਸ਼ਰਮਾ, ਮਨੋਹਰ ਕੌਰ ਸੰਧੂ, ਸ਼ਰਨਜੀਤ ਕੌਰ, ਕਰਮਜੀਤ ਕੌਰ, ਡੈਜ਼ੀ ਆਦਿ ਹਾਜ਼ਰ ਸਨ |
ਚੈਨੇਵਾਲਾ ਸਕੂਲ 'ਚ ਤੀਆਂ ਦਾ ਤਿਉਹਾਰ ਮਨਾਇਆ
ਝੁਨੀਰ, (ਨਿ.ਪ.ਪ.)-ਸਰਕਾਰੀ ਪ੍ਰਾਇਮਰੀ ਸਕੂਲ ਚੈਨੇਵਾਲਾ ਵਿਖੇ ਮੁੱਖ ਅਧਿਆਪਕ ਪਲਵਿੰਦਰ ਕੌਰ ਦੀ ਅਗਵਾਈ ਹੇਠ ਵਿਦਿਆਰਥਣਾਂ ਨੇ ਤੀਆਂ ਦਾ ਤਿਉਹਾਰ ਮਨਾਇਆ | ਪੰਜਾਬੀ ਸੱਭਿਆਚਾਰ ਨਾਲ ਸੰਬੰਧਿਤ ਘੱਗਰੇ, ਟਿੱਕੇ, ਫੁੱਲਕਾਰੀਆਂ ਆਦਿ ਪਹਿਨ ਕੇ ਬੱਚੀਆਂ ਨੇ ਬੜੇ ਹੀ ਚਾਅ ਨਾਲ ਇਸ ਤਿਉਹਾਰ ਨੂੰ ਮਨਾ ਕੇ ਆਨੰਦ ਮਾਣਿਆ | ਗਿੱਧਾ, ਕਿੱਕਲੀ ਆਦਿ ਨਾਲ ਬੱਚੀਆਂ ਨੇ ਖ਼ੂਬ ਰੌਣਕਾਂ ਲਗਾਈਆਂ | ਅਧਿਆਪਕ ਜਸਵੀਰ ਸਿੰਘ ਭੰਮਾਂ, ਸਿਮਰਜੀਤ ਕੌਰ ਤੇ ਕੁਲਵਿੰਦਰ ਸਿੰਘ ਨੇ ਤੀਆਂ ਦੇ ਤਿਉਹਾਰ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ |

ਸਿਹਤ ਵਿਭਾਗ ਦੀ ਟੀਮ ਨੇ ਜਨਤਕ ਥਾਂਵਾਂ 'ਤੇ ਤੰਬਾਕੂ ਦਾ ਸੇਵਨ ਕਰਨ ਵਾਲਿਆਂ ਦੇ ਕੱਟੇ ਚਲਾਨ

ਬਠਿੰਡਾ, 7 ਅਗਸਤ (ਪ੍ਰੀਤਪਾਲ ਸਿੰਘ ਰੋਮਾਣਾ)-ਸਿਹਤ ਵਿਭਾਗ ਬਠਿੰਡਾ ਦੀ ਟੀਮ ਵਲੋਂ ਤੰਬਾਕੂ ਕੰਟਰੋਲ ਸੈੱਲ ਦੀ ਦੇਖ-ਰੇਖ 'ਚ ਸ਼ਹਿਰ ਦੀਆਂ ਜਨਤਕ ਥਾਂਵਾਂ ਅਤੇ ਦੁਕਾਨਾਂ ਦੀ ਚੈਕਿੰਗ ਕਰਦੇ ਹੋਏ ਤੰਬਾਕੂ ਐਕਟ-2003 ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੱਟੇ ਗਏ | ਇਸ ਮੌਕੇ ...

ਪੂਰੀ ਖ਼ਬਰ »

ਸੇਵਾ ਮੁਕਤ ਫ਼ੌਜੀਆਂ ਦੀ ਇਕੱਤਰਤਾ

ਮਾਨਸਾ, 7 ਅਗਸਤ (ਵਿਸ਼ੇਸ਼ ਪ੍ਰਤੀਨਿਧ)-ਸਾਬਕਾ ਸੈਨਿਕ ਇੰਡੀਆ ਐਕਸ ਸਰਵਿਸ ਲੀਗ ਦੀ ਇਕੱਤਰਤਾ ਮਾਨਸਾ ਕੈਂਚੀਆਂ ਵਿਖੇ ਹੋਈ | ਮੀਟਿੰਗ 'ਚ ਜ਼ਿਲ੍ਹੇ ਦੇ ਫ਼ੌਜੀਆਂ ਨੂੰ ਵੱਖ-ਵੱਖ ਖੇਤਰਾਂ 'ਚ ਆ ਰਹੀਆਂ ਦਿੱਕਤਾਂ ਸੰਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ | ਉਨ੍ਹਾਂ ਪੰਜਾਬ ...

ਪੂਰੀ ਖ਼ਬਰ »

ਨਹਿਰੂ ਯੁਵਾ ਕੇਂਦਰ ਨੇ ਵੱਖ-ਵੱਖ ਗਤੀਵਿਧੀਆਂ ਕਰਵਾਈਆਂ

ਮਾਨਸਾ, 7 ਅਗਸਤ (ਸੱਭਿ.ਪ੍ਰਤੀ.)-ਆਜ਼ਾਦੀ ਦੇ 75ਵੇਂ ਅੰਮਿ੍ਤ ਮਹਾਂਉਤਸਵ ਨੂੰ ਸਮਰਪਿਤ ਨਹਿਰੂ ਯੁਵਾ ਕੇਂਦਰ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ | ਇਸੇ ਮਿਸ਼ਨ ਤਹਿਤ ਪਿੰਡ ਗੇਹਲੇ, ਭਾਈਦੇਸਾ, ਰੜ੍ਹ ਵਿਖੇ 100 ਦੇ ...

ਪੂਰੀ ਖ਼ਬਰ »

ਗੁਲਾਬੀ ਸੁੰਡੀ ਤੇ ਚਿੱਟੇ ਤੇਲੇ ਤੋਂ ਪ੍ਰੇਸ਼ਾਨ ਹੋ ਕੇ ਕਿਸਾਨਾਂ ਨੇ ਨਰਮਾ ਵਾਹਿਆ

ਮਾਨਸਾ, 7 ਅਗਸਤ (ਰਾਵਿੰਦਰ ਸਿੰਘ ਰਵੀ)-ਪਿੰਡ ਚਕੇਰੀਆਂ ਤੇ ਬੁਰਜ ਰਾਠੀ ਵਿਖੇ ਗੁਲਾਬੀ ਸੁੰਡੀ ਅਤੇ ਚਿੱਟੇ ਤੇਲੇ ਤੋਂ ਦੁਖੀ ਹੋ ਕੇ ਕਿਸਾਨ ਜਗਸੀਰ ਸਿੰਘ ਨੇ ਡੇਢ ਕਿੱਲਾ ਤੇ ਭੋਲਾ ਸਿੰਘ ਨੇ 3 ਕਿੱਲੇ ਨਰਮਾ ਵਾਹ ਦਿੱਤਾ | ਉਨ੍ਹਾਂ ਦੱਸਿਆ ਕਿ ਉਹ ਨਰਮੇ ਦੀ ਕਾਸ਼ਤ ਲਈ ...

ਪੂਰੀ ਖ਼ਬਰ »

ਸਰਕਾਰ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਲੋਕਾਂ ਨੂੰ ਮੁਫ਼ਤ ਬੱਸ ਸਰਵਿਸ ਦੇਵੇ

ਸਰਦੂਲਗੜ੍ਹ, 7 ਅਗਸਤ (ਨਿ.ਪ.ਪ)-ਪੰਜਾਬ ਦੇ ਮੁੱਖ ਮੰਤਰੀ ਤੋਂ ਲੋਕਾਂ ਦੀ ਮੰਗ ਹੈ ਕਿ ਉਹ ਪਿਛਲੀ ਅਕਾਲੀ-ਭਾਜਪਾ ਸਰਕਾਰ ਦੀ ਤਰ੍ਹਾਂ ਲੋਕਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਲਈ ਮੁਫ਼ਤ ਬੱਸ ਸਰਵਿਸ ਦਾ ਪ੍ਰਬੰਧ ਕਰੇ | ਪ੍ਰਲਾਦ ਕੁਮਾਰ ਨੇ ਕਿਹਾ ਕਿ ਪੰਜਾਬ ਦੇ ...

ਪੂਰੀ ਖ਼ਬਰ »

ਮੰਗਾਂ ਮਨਵਾਉਣ ਲਈ ਮਜ਼ਦੂਰਾਂ ਦਾ ਧਰਨਾ ਜਾਰੀ

ਮਾਨਸਾ, 7 ਅਗਸਤ (ਰਵੀ)-ਮਜ਼ਦੂਰ ਮੁਕਤੀ ਮੋਰਚਾ ਦੀ ਅਗਵਾਈ 'ਚ ਮਜ਼ਦੂਰਾਂ ਵਲੋਂ ਮੰਗਾਂ ਮਨਵਾਉਣ ਲਈ ਸਥਾਨਕ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦੇ ਦਫ਼ਤਰ ਨੇੜੇ ਧਰਨਾ ਤੀਜੇ ਦਿਨ ਵੀ ਜਾਰੀ ਰਿਹਾ | ਮੋਰਚਾ ਦੇ ਸੂਬਾ ਪ੍ਰਧਾਨ ਭਗਵੰਤ ਸਿੰਘ ਸਮਾਉਂ ਨੇ ਮੰਗ ਕਰਦਿਆਂ ਕਿਹਾ ...

ਪੂਰੀ ਖ਼ਬਰ »

ਸ੍ਰੀ ਤਾਰਾ ਚੰਦ ਵਿੱਦਿਆ ਮੰਦਰ ਭੀਖੀ ਨੇ ਵੱਖ-ਵੱਖ ਮੁਕਾਬਲਿਆਂ 'ਚ ਨਾਮਣਾ ਖੱਟਿਆ

ਭੀਖੀ, 7 ਅਗਸਤ (ਔਲਖ)-ਨਗਰ ਪੰਚਾਇਤ ਭੀਖੀ ਵਲੋਂ ਆਜ਼ਾਦੀ ਦਾ ਮਹਾਂਉਤਸਵ ਸੰਬੰਧੀ ਸਕੂਲੀ ਬੱਚਿਆਂ ਦੇ ਪੇਂਟਿੰਗ ਮੁਕਾਬਲੇ ਸਥਾਨਕ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਕਰਵਾਏ ਗਏ | ਮੁਕਾਬਲਿਆਂ 'ਚ ਸ੍ਰੀ ਤਾਰਾ ਚੰਦ ਵਿੱਦਿਆ ਮੰਦਰ ਦੇ 5 ਵਿਦਿਆਰਥੀਆਂ ਨੇ ਭਾਗ ਲਿਆ, ...

ਪੂਰੀ ਖ਼ਬਰ »

ਬਾਸਕਟਬਾਲ ਖਿਡਾਰੀ ਹਰਜੀਤ ਸਿੰਘ ਧਾਲੀਵਾਲ ਦਾ ਸਨਮਾਨ

ਮਾਨਸਾ, 7 ਅਗਸਤ (ਰਾਵਿੰਦਰ ਸਿੰਘ ਰਵੀ)-ਨੈਸ਼ਨਲ ਬਾਸਕਟਬਾਲ ਐਸੋਸੀਏਸ਼ਨ (ਐਨ. ਬੀ. ਏ.) ਲਈ ਚੁਣੇ ਗਏ ਪਿੰਡ ਭੈਣੀਬਾਘਾ ਦੇ ਜੰਮਪਲ ਹਰਜੀਤ ਸਿੰਘ ਧਾਲੀਵਾਲ ਦਾ ਪਿੰਡ ਵਾਸੀਆਂ ਵਲੋਂ ਸਨਮਾਨ ਕੀਤਾ ਗਿਆ | ਵਾਤਾਵਰਨ ਪ੍ਰੇਮੀ ਬਲਜਿੰਦਰ ਸਿੰਘ ਟਿਵਾਣਾ ਨੇ ਯਾਦਗਾਰੀ ਚਿੰਨ੍ਹ ...

ਪੂਰੀ ਖ਼ਬਰ »

ਕਿਸਾਨ ਆਗੂਆਂ ਵਲੋਂ ਕਿਰਨਜੀਤ ਮਹਿਲ ਕਲਾਂ ਦੀ ਬਰਸੀ ਦੀਆਂ ਤਿਆਰੀਆਂ ਸੰਬੰਧੀ ਵਿਚਾਰਾਂ

ਬੁਢਲਾਡਾ, 7 ਅਗਸਤ (ਸਵਰਨ ਸਿੰਘ ਰਾਹੀ)-ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੀ ਬਲਾਕ ਪੱਧਰੀ ਮੀਟਿੰਗ ਦੌਰਾਨ ਕਿਸਾਨ ਆਗੂਆਂ ਨੇ ਮੰਗ ਕੀਤੀ ਗਈ ਕਿ ਪਿਛਲੇ ਸਾਲ ਸਮੇਤ ਮੌਜੂਦਾ ਸਮੇਂ ਗੁਲਾਬੀ ਸੁੰਡੀ ਨਾਲ ਨਰਮੇ ਦੇ ਹੋਏ ਖ਼ਰਾਬੇ ਦਾ ਮੁਆਵਜਾ ਤੁਰੰਤ ਦਿੱਤਾ ਜਾਵੇ ...

ਪੂਰੀ ਖ਼ਬਰ »

ਮਾਨਸਿਕ ਪ੍ਰੇਸ਼ਾਨੀ ਦੇ ਚੱਲਦਿਆਂ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ

ਭੀਖੀ, 7 ਅਗਸਤ (ਗੁਰਿੰਦਰ ਸਿੰਘ ਔਲਖ)-ਇਥੋਂ ਥੋੜੀ ਹੀ ਦੂਰੀ 'ਤੇ ਸਥਿਤ ਪਿੰਡ ਬੀਰ ਖ਼ੁਰਦ ਵਿਖੇ ਇਕ ਵਿਅਕਤੀ ਵਲੋਂ ਖ਼ੁਦਕੁਸ਼ੀ ਕੀਤੇ ਜਾਣ ਦੀ ਖ਼ਬਰ ਹੈ | ਜਾਣਕਾਰੀ ਦਿੰਦਿਆਂ ਥਾਣਾ ਭੀਖੀ ਦੇ ਸਹਾਇਕ ਥਾਣੇਦਾਰ ਬਲਵੀਰ ਸਿੰਘ ਨੇ ਦੱਸਿਆ ਕਿ ਬੀਰ ਖ਼ੁਰਦ ਵਾਸੀ ਮੇਵਾ ...

ਪੂਰੀ ਖ਼ਬਰ »

ਘਾਰੇ ਪੈਣ ਕਰਕੇ ਸੜਕ ਟੁੱਟਣੀ ਸ਼ੁਰੂ

ਮਾਨਸਾ, 7 ਅਗਸਤ (ਵਿ.ਪ੍ਰਤੀ.)-ਮਾਨਸਾ ਖ਼ੁਰਦ ਤੋਂ ਬੁਢਲਾਡਾ ਨੂੰ ਜਾਂਦੀ ਪ੍ਰਧਾਨ ਮੰਤਰੀ ਯੋਜਨਾ ਅਧੀਨ ਸੜਕ ਨੇੜੇ ਘਾਰੇ ਪੈਣ ਕਰ ਕੇ ਟੁੱਟਣੀ ਸ਼ੁਰੂ ਹੋ ਗਈ ਹੈ | ਪਿਛਲੇ ਦਿਨਾਂ ਦੌਰਾਨ ਮੀਂਹ ਪੈਣ ਨਾਲ ਸੜਕ ਦੇ ਨੇੜਿਉਂ ਮਿੱਟੀ ਖੁਰ ਗਈ ਹੈ | ਪਿੰਡ ਕੋਟਲੱਲੂ ਦੇ ...

ਪੂਰੀ ਖ਼ਬਰ »

ਸੜਕ 'ਤੇ ਖੱਡੇ ਪੈਣ ਕਰ ਕੇ ਆਵਾਜਾਈ ਪ੍ਰਭਾਵਿਤ

ਮਾਨਸਾ, 7 ਅਗਸਤ (ਸੱਭਿ. ਪ੍ਰਤੀ.)-ਸਥਾਨਕ ਜ਼ਿਲ੍ਹਾ ਕਚਹਿਰੀਆਂ ਤੋਂ ਮਾਨਸਾ ਖ਼ੁਰਦ ਨੂੰ ਜਾਂਦੀ ਵੀ. ਵੀ. ਆਈ. ਪੀ. ਸੜਕ 'ਤੇ ਵੱਡੇ ਖੱਡੇ ਪੈਣ ਕਰ ਕੇ ਆਵਾਜਾਈ ਪ੍ਰਭਾਵਿਤ ਹੋ ਰਹੀ ਹੈ | ਦੱਸਣਾ ਬਣਦਾ ਹੈ ਕਿ ਇਸ ਸੜਕ ਦਾ ਬੁਰਾ ਹਾਲ ਸੀਵਰੇਜ ਦੇ ਮਾੜੇ ਪ੍ਰਬੰਧਾਂ ਕਰ ਕੇ ਹੋਇਆ ...

ਪੂਰੀ ਖ਼ਬਰ »

ਮੀਂਹ ਨਾਲ ਸਿੱਲ੍ਹੇ ਹੋਏ ਮਕਾਨ ਸਖ਼ਤ ਧੁੱਪ ਨਾਲ ਪਾਟ ਕੇ ਡਿਗਣ ਲੱਗੇ

ਬੋਹਾ, 7 ਅਗਸਤ (ਰਮੇਸ਼ ਤਾਂਗੜੀ)-ਇਲਾਕੇ 'ਚ ਇਸ ਵਾਰ ਪਏ ਭਾਰੀ ਮੀਂਹ ਨੇ ਜਿਥੇ ਨਰਮਾ, ਕਪਾਹ ਦੀਆਂ ਫ਼ਸਲਾਂ ਸੁਕਾ ਦਿੱਤੀਆਂ ਹਨ ਉਥੇ ਬਸਤੀਆਂ, ਵਿਹੜਿਆਂ 'ਚ ਵੱਸਦੇ ਗ਼ਰੀਬ ਤੇ ਦਲਿਤ ਲੋਕਾਂ ਦੇ ਪੁਰਾਣੇ ਤੇ ਖਸਤਾ ਮਕਾਨ ਬੁਰੀ ਤਰ੍ਹਾਂ ਪਾੜ ਦਿੱਤੇ ਹਨ | ਅਮਰੀਕ ਸਿੰਘ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX