ਤਾਜਾ ਖ਼ਬਰਾਂ


ਸਟੱਡੀ ਵੀਜ਼ਾ ਅਰਜ਼ੀ ਰੱਦ ਹੋਣ ਤੋਂ ਦੁਖੀ ਲੜਕੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  43 minutes ago
ਬਾਲਿਆਂਵਾਲੀ, 27 ਨਵੰਬਰ (ਕੁਲਦੀਪ ਮਤਵਾਲਾ)- ਜ਼ਿਲ੍ਹਾ ਬਠਿੰਡਾ ਦੇ ਪਿੰਡ ਕੋਟੜਾ ਕੌੜਾ ਵਿਖੇ ਪੜ੍ਹੀ ਲਿਖੀ ਨੌਜਵਾਨ ਲੜਕੀ ਦਾ ਵਿਦੇਸ਼ ਜਾਣ ਲਈ ਕਈ ਵਾਰ ਲਗਾਇਆ ਵੀਜ਼ਾ ਰੱਦ ਹੋਣ ਤੋਂ ਮਾਨਸਿਕ ਤੌਰ ਤੇ ਪ੍ਰੇਸ਼ਾਨ ਹੋਈ ਲੜਕੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕੀਤੇ ਜਾਣ ਦੀ ਖ਼ਬਰ ਹੈ । ਕਰਮਜੀਤ ਕੌਰ ਦਾ ਵਿਦੇਸ਼ ਦੀ ...
ਦਿੱਲੀ : ਦੁਬਈ ਤੋਂ ਆਏ 94.8 ਲੱਖ ਰੁਪਏ ਦੀ ਕੀਮਤ ਦੇ 1849 ਗ੍ਰਾਮ ਸੋਨੇ ਦੇ ਗਹਿਣੇ ਕਸਟਮਜ਼ ਨੇ ਕੀਤੇ ਬਰਾਮਦ
. . .  59 minutes ago
ਨਸ਼ੇ ’ਚ ਟੱਲੀ ਹੋਏ ਡਰਾਈਵਰ ਨੇ ਛੋਟਾ ਹਾਥੀ ਦੁਕਾਨ ’ਚ ਵਾੜਿਆ, ਕਈ ਜ਼ਖ਼ਮੀ
. . .  about 1 hour ago
ਸੁਲਤਾਨਵਿੰਡ , 27 ਨਵੰਬਰ (ਗੁਰਨਾਮ ਸਿੰਘ ਬੁੱਟਰ) -ਪਿੰਡ ਸੁਲਤਾਨਵਿੰਡ ਦੇ ਮੇਨ ਬਾਜ਼ਾਰ ਸਥਿਤ ਅੱਜ ਉਸ ਵੇਲੇ ਚੀਕ ਚਿਹਾੜਾ ਪੈ ਗਿਆ ਜਦੋ ਨਸ਼ੇ ’ਚ ਟੱਲੀ ਹੋਏ ਛੋਟਾ ਹਾਥੀ ਡਰਾਈਵਰ ਅਤੇ ਉਸ ਦੇ ਸਾਥੀਆਂ ਨੇ ਕਰਿਆਨੇ ...
ਅੱਤਵਾਦ ਕਾਂਗਰਸ ਲਈ ਵੋਟ ਬੈਂਕ ਹੈ : ਪ੍ਰਧਾਨ ਮੰਤਰੀ ਮੋਦੀ ਗੁਜਰਾਤ 'ਚ
. . .  about 1 hour ago
ਸ਼੍ਰੋਮਣੀ ਅਕਾਲੀ ਦਲ ਹਰਿਆਣਾ ਸਟੇਟ ਅਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸਾਂਝੇ ਤੌਰ ‘ਤੇ ਕੰਮ ਕਰਨਗੇ – ਜਥੇਦਾਰ ਦਾਦੂਵਾਲ
. . .  about 3 hours ago
ਕਰਨਾਲ, 27 ਨਵੰਬਰ ( ਗੁਰਮੀਤ ਸਿੰਘ ਸੱਗੂ )- ਸ਼੍ਰੋਮਣੀ ਅਕਾਲੀ ਦਲ ਹਰਿਆਣਾ ਸਟੇਟ ਅਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਭਵਿੱਖ ਅੰਦਰ ਸਾਂਝੇ ਤੌਰ ‘ਤੇ ਕੰਮ ਕਰਨਗੇ । ਇਹ ਪ੍ਰਗਟਾਵਾ ਹਰਿਆਣਾ ...
ਕਾਂਗਰਸ ਦੀ ‘ਭਾਰਤ ਜੋੜੋ ਯਾਤਰਾ’ ਆਗਾਮੀ ਲੋਕ ਸਭਾ ਚੋਣਾਂ ਲਈ ਨਹੀਂ ਸਗੋਂ ਫੁੱਟ ਪਾਊ ਤਾਕਤਾਂ ਵਿਰੁੱਧ ਲੋਕਾਂ ਨੂੰ ਇਕਜੁੱਟ ਕਰਨ ਲਈ ਹੈ - ਮਲਿਕਅਰਜੁਨ ਖੜਗੇ
. . .  about 3 hours ago
ਪੰਜਾਬ ਸਰਕਾਰ ਵਲੋਂ ਗੰਨਾ ਮਿੱਲ ਫਗਵਾੜਾ ਨੂੰ ਚਲਾਉਣ ਦੀ ਪ੍ਰਵਾਨਗੀ, ਨੋਟੀਫਿਕੇਸ਼ਨ ਜਾਰੀ
. . .  about 3 hours ago
ਚੰਡੀਗੜ੍ਹ, 27 ਨਵੰਬਰ-ਪੰਜਾਬ ਸਰਕਾਰ ਨੇ ਅੱਜ ਗੋਲਡਨ ਸੰਧਰ ਮਿੱਲਜ਼ ਲਿਮਟਿਡ, ਫਗਵਾੜਾ ਨੂੰ 20 ਫ਼ਰਵਰੀ, 2023 ਤੱਕ ਚਲਾਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ । ਵਰਣਨਯੋਗ ਹੈ ਕਿ ਇਹ ਪ੍ਰਵਾਨਗੀ ਮੁੱਖ ...
ਬੈਂਗਲੁਰੂ-ਹਾਵੜਾ ਐਕਸਪ੍ਰੈਸ ਟਰੇਨ ਦੇ ਇਕ ਡੱਬੇ ਵਿਚ ਅੱਗ ਲੱਗ ਗਈ
. . .  about 5 hours ago
ਆਂਧਰਾ ਪ੍ਰਦੇਸ਼, 27 ਨਵੰਬਰ - ਚਿਤੂਰ 'ਚ ਬੈਂਗਲੁਰੂ -ਹਾਵੜਾ ਐਕਸਪ੍ਰੈਸ ਟਰੇਨ ਦੇ ਡੱਬੇ ਨੂੰ ਅੱਗ ਲੱਗਣ ਤੋਂ ਬਾਅਦ ਸਥਾਨਕ ਪੁਲਿਸ ਮੁਸਾਫ਼ਰਾਂ ਨੂੰ ਬਚਾਉਣ ਲਈ ਪਹੁੰਚ ਗਈ । ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ...
ਹੁਸ਼ਿਆਰਪੁਰ ਫੇਰੀ ਦੌਰਾਨ ਕਿਸਾਨਾਂ ਵਲੋਂ ਮੁੱਖ ਮੰਤਰੀ ਦਾ ਵਿਰੋਧ
. . .  about 5 hours ago
ਹੁਸ਼ਿਆਰਪੁਰ, 27 ਨਵੰਬਰ (ਬਲਜਿੰਦਰਪਾਲ ਸਿੰਘ)- ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਹੁਸ਼ਿਆਰਪੁਰ ਫੇਰੀ ਸਮੇਂ ਉਨ੍ਹਾਂ ਨੂੰ ਵੱਖ-ਵੱਖ ਕਿਸਾਨ ਜਥੇਬੰਦੀਆਂ ਦੀ ਅਗਵਾਈ ’ਚ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ ...
ਰਾਹੁਲ ਗਾਂਧੀ 'ਤੇ ਦੋਸ਼ ਲਗਾਉਣ 'ਚ ਰੁੱਝੀ ਭਾਜਪਾ-ਵੇਣੂਗੋਪਾਲ
. . .  about 5 hours ago
ਇੰਦੌਰ, 27 ਨਵੰਬਰ -'ਭਾਰਤ ਜੋੜੋ ਯਾਤਰਾ' ਦੇ ਵਿਰੁੱਧ "ਕੁਝ ਕਾਢ ਕੱਢਣ ਦੀ ਕੋਸ਼ਿਸ਼" ਕਰਨ ਲਈ ਭਾਜਪਾ ਦੀ ਨਿੰਦਾ ਕਰਦੇ ਹੋਏ, ਕਾਂਗਰਸ ਦੇ ਜਨਰਲ ਸਕੱਤਰ-ਸੰਗਠਨ ਕੇਸੀ ਵੇਣੂਗੋਪਾਲ ਨੇ ਪਾਰਟੀ...
ਜੰਮੂ-ਕਸ਼ਮੀਰ ਅਤੇ ਹਰਿਆਣਾ ਸਰਕਾਰ ਵਿਚਕਾਰ ਸਹਿਮਤੀ ਪੱਤਰ 'ਤੇ ਹਸਤਾਖਰ
. . .  about 5 hours ago
ਕਟੜਾ, 27 ਨਵੰਬਰ-ਜੰਮੂ-ਕਸ਼ਮੀਰ ਅਤੇ ਹਰਿਆਣਾ ਸਰਕਾਰ ਵਿਚਕਾਰ ਸਹਿਮਤੀ ਪੱਤਰ 'ਤੇ ਹਸਤਾਖਰ ਹੋਏ ਹਨ। ਇਸ ਸੰਬੰਧੀ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਜੰਮੂ-ਕਸ਼ਮੀਰ ਨੂੰ ਪਹਿਲਾਂ ਵੀ ਬਹੁਤ...
ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਭਾਰਤ-ਪਾਕਿ ਸਰਹੱਦ ਨਜ਼ਦੀਕ ਵਿਭਾਗ ਦੀ ਬੰਜਰ ਹੋ ਰਹੀ ਜ਼ਮੀਨ ਦਾ ਲਿਆ ਜਾਇਜ਼ਾ
. . .  about 6 hours ago
ਲੋਪੋਕੇ/ਅਜਨਾਲਾ 27 ਨਵੰਬਰ (ਗੁਰਵਿੰਦਰ ਸਿੰਘ ਕਲਸੀ, ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅੱਜ ਭਾਰਤ ਪਾਕਿਸਤਾਨ ਸਰਹੱਦ ਦੇ ਨੇੜੇ ਕੰਡਿਆਲੀ ਤਾਰ ਤੋਂ ਪਾਰ ਭਾਰਤ ਵਾਲੇ ਪਾਸੇ ਵਿਭਾਗ ਦੀ ਬੰਜਰ ਹੋ ਰਹੀ 700 ਏਕੜ ਜ਼ਮੀਨ ਦਾ ਅਧਿਕਾਰੀਆਂ...
ਪਾਕਿਸਤਾਨ ਤੋਂ ਡਰੋਨ ਰਸਤੇ ਭਾਰਤ ਆਏ 8 ਪਿਸਟਲ,ਦੋ ਕਿੱਲੋ ਹੈਰੋਇਨ, 14 ਮੈਗਜ਼ੀਨ ਅਤੇ 68 ਰਾਊਂਡ ਪੁਲਿਸ ਨੇ ਕੀਤੇ ਬਰਾਮਦ
. . .  about 6 hours ago
ਅਟਾਰੀ,27 ਨਵੰਬਰ (ਗੁਰਦੀਪ ਸਿੰਘ ਅਟਾਰੀ)-ਪਾਕਿਸਤਾਨ ਤੋਂ ਡਰੋਨ ਰਸਤੇ ਭਾਰਤ ਆਏ 8 ਪਿਸਟਲ, ਦੋ ਕਿੱਲੋ ਹੈਰੋਇਨ, 14 ਮੈਗਜ਼ੀਨ ਅਤੇ 68 ਰਾਊਂਡ ਪੁਲਿਸ ਨੇ ਬਰਾਮਦ ਕਰ ਕੇ ਵੱਡੀ ਸਫ਼ਲਤਾ ਪ੍ਰਾਪਤ ਕੀਤੀ ਹੈ। ਐੱਸ.ਟੀ.ਐੱਫ਼. ਨੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਦੀ ਪਛਾਣ...
ਮੁੱਖ ਮੰਤਰੀ ਨੇ ਕਪੂਰਥਲਾ 'ਚ ਬਣਨ ਵਾਲੇ ਮੈਡੀਕਲ ਕਾਲਜ ਦੀ ਜ਼ਮੀਨ ਤੇ ਨਕਸ਼ੇ ਦਾ ਕੀਤਾ ਨਿਰੀਖਣ
. . .  about 6 hours ago
ਕਪੂਰਥਲਾ, 27 ਨਵੰਬਰ (ਅਮਰਜੀਤ ਕੋਮਲ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਪੂਰਥਲਾ ਵਿਚ 428.59 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਮੈਡੀਕਲ ਕਾਲਜ ਵਾਲੀ ਜ਼ਮੀਨ ਤੇ ਨਕਸ਼ੇ ਦਾ ਨਿਰੀਖਣ ਕੀਤਾ। ਉਨ੍ਹਾਂ ਅਧਿਕਾਰੀਆਂ ਨਾਲ ਮੈਡੀਕਲ ਕਾਲਜ ਬਣਾਉਣ ਤੇ ਸਿਵਲ ਹਸਪਤਾਲ ਨੂੰ ਅਪਗਰੇਡ ਕਰਨ ਸੰਬੰਧੀ ਵਿਚਾਰ ਵਟਾਂਦਰਾ...
ਐਸ.ਟੀ.ਐਫ. ਵਲੋਂ 2 ਕਿੱਲੋ ਤੋਂ ਵੱਧ ਹੈਰੋਇਨ ਅਤੇ ਹਥਿਆਰਾਂ ਸਮੇਤ ਇਕ ਗ੍ਰਿਫ਼ਤਾਰ
. . .  about 6 hours ago
ਅੰਮ੍ਰਿਤਸਰ, 27 ਨਵੰਬਰ (ਗਗਨਦੀਪ ਸ਼ਰਮਾ)-ਨਸ਼ਾ ਅਤੇ ਨਾਜਾਇਜ਼ ਹਥਿਆਰਾਂ ਦੀ ਤਸਕਰੀ ਕਰਨ ਵਾਲਿਆਂ ਦੇ ਨੈਟਵਰਕ ਨੂੰ ਖ਼ਤਮ ਕਰਨ ਲਈ ਵਿੱਢੀ ਗਈ ਮੁਹਿੰਮ ਦੇ ਤਹਿਤ ਐਸ.ਟੀ.ਐਫ. ਵਲੋਂ 2 ਕਿੱਲੋ ਤੋਂ ਵਧੇਰੇ ਹੈਰੋਇਨ ਅਤੇ 8 ਪਿਸਤੌਲਾਂ ਸਮੇਤ ਇਕ ਵਿਅਕਤੀ ਨੂੰ ਗ੍ਰਿਫਤਾਰ...
ਪੰਜਾਬ ਸਰਕਾਰ ਵਲੋਂ 22 ਆਈ.ਏ.ਐੱਸ ਤੇ 10 ਪੀ.ਸੀ.ਐੱਸ. ਅਧਿਕਾਰੀਆਂ ਦੇ ਤਬਾਦਲੇ
. . .  about 5 hours ago
ਚੰਡੀਗੜ੍ਹ, 27 ਨਵੰਬਰ-ਪੰਜਾਬ ਸਰਕਾਰ ਵਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ ਕਰਦੇ ਹੋਏ 22 ਆਈ.ਏ.ਐੱਸ ਤੇ 10 ਪੀ.ਸੀ.ਐੱਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ...
ਦਰਦਨਾਕ ਰੇਲ ਹਾਦਸੇ ਵਿੱਚ ਤਿੰਨ ਮਾਸੂਮ ਬੱਚਿਆਂ ਦੀ ਮੌਤ
. . .  about 7 hours ago
ਕੀਰਤਪੁਰ ਸਾਹਿਬ, 27 ਨਵੰਬਰ (ਬੀਰ ਅੰਮ੍ਰਿਤਪਾਲ ਸਿੰਘ ਸੰਨੀ)-ਅੱਜ ਸਵੇਰੇ ਕੀਰਤਪੁਰ ਸਾਹਿਬ ਵਿਖੇ ਵਾਪਰੇ ਦਰਦਨਾਕ ਰੇਲ ਹਾਦਸੇ ਵਿੱਚ ਪ੍ਰਵਾਸੀ ਮਜ਼ਦੂਰਾਂ ਦੇ ਤਿੰਨ ਮਾਸੂਮ ਬੱਚਿਆਂ ਦੀ ਮੌਤ ਹੋ ਗਈ। ਹਾਦਸੇ ਦਾ ਸ਼ਿਕਾਰ...
ਆਬਾਦੀ ਕੰਟਰੋਲ ਬਿੱਲ ਮਹੱਤਵਪੂਰਨ ਹੈ-ਗਿਰੀਰਾਜ ਸਿੰਘ
. . .  about 5 hours ago
ਨਵੀਂ ਦਿੱਲੀ, 27 ਨਵੰਬਰ-ਕੇਂਦਰੀ ਮੰਤਰੀ ਗਿਰੀਰਾਜ ਸਿੰਘ ਦਾ ਕਹਿਣਾ ਹੈ ਕਿ ਆਬਾਦੀ ਕੰਟਰੋਲ ਬਿੱਲ ਮਹੱਤਵਪੂਰਨ ਹੈ, ਸਾਡੇ ਕੋਲ ਸੀਮਤ ਸਰੋਤ ਹਨ। ਚੀਨ ਨੇ 'ਇਕ ਬੱਚਾ ਨੀਤੀ' ਲਾਗੂ ਕੀਤੀ, ਆਬਾਦੀ ਨੂੰ ਕੰਟਰੋਲ ਕੀਤਾ ਅਤੇ ਵਿਕਾਸ ਪ੍ਰਾਪਤ ਕੀਤਾ। ਚੀਨ 'ਚ ਇਕ...
15 ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਚਾਰ ਗ੍ਰਿਫ਼ਤਾਰ
. . .  about 7 hours ago
ਲੁਧਿਆਣਾ, 27 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਐਸ.ਟੀ.ਐਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਚਾਰ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ ਵਿਚੋਂ 3 ਕਿਲੋ ਹੈਰੋਇਨ ਬਰਾਮਦ ਕੀਤੀ ਹੈ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ...
ਮੀਂਹ ਕਾਰਨ ਭਾਰਤ-ਨਿਊਜ਼ੀਲੈਂਡ ਦੂਜਾ ਇਕ ਦਿਨਾਂ ਮੈਚ ਰੱਦ
. . .  about 7 hours ago
ਕ੍ਰਾਈਸਟਚਰਚ, 27 ਨਵੰਬਰ-ਭਾਰਤ ਅਤੇ ਨਿਊਜ਼ੀਲੈਂਡ ਦੀਆਂ ਕ੍ਰਿਕਟ ਟੀਮਾਂ ਵਿਚ ਦੂਜਾ ਇਕ ਦਿਨਾਂ ਮੈਚ ਮੀਂਹ ਕਾਰਨ ਰੱਦ ਕਰ ਦਿੱਤਾ ਗਿਆ। ਟਾਸ ਹਾਰ ਕੇ ਬੱਲੇਬਾਜ਼ੀ ਕਰਦਿਆ ਭਾਰਤ ਦੀ ਟੀਮ ਨੇ 12.5 ਓਵਰਾਂ 'ਚ ਇਕ ਵਿਕਟ ਗੁਆ ਕੇ 89 ਦੌੜਾਂ ਬਣਾਈਆਂ ਸਨ ਕਿ ਮੀਂਹ ਕਾਰਨ...
ਪੰਜਾਬ ਸਰਕਾਰ ਵਲੋਂ 17 ਸਬ-ਡਵੀਜ਼ਨਾਂ, ਤਹਿਸੀਲਾਂ ਅਤੇ ਸਬ-ਤਹਿਸੀਲਾਂ ਦੀਆਂ ਸ਼ਾਨਦਾਰ ਬਿਲਡਿੰਗਾ ਦੀ ਉਸਾਰੀ ਨੂੰ ਪ੍ਰਵਾਨਗੀ
. . .  about 7 hours ago
ਚੰਡੀਗੜ੍ਹ, 27 ਅਕਤੂਬਰ-ਪੰਜਾਬ ਦੇ ਮੁਖ ਮੰਤਰੀ ਭਗਵੰਤ ਮਾਨ ਨੇ ਇਕ ਟਵੀਟ ਕਰਦਿਆਂ ਕਿਹਾ ਕਿ ਸਰਕਾਰਾਂ ਦਾ ਫਰਜ਼ ਹੁੰਦਾ ਹੈ ਕਿ ਲੋਕ ਬੁਨਿਆਦੀ ਲੋੜਾਂ ਪੱਖੋਂ ਵਾਂਝੇ ਨਾ ਰਹਿਣ। ਸਾਡੀ ਸਰਕਾਰ ਨੇ ਫ਼ੈਸਲਾ ਲਿਆ ਹੈ ਕਿ ਪੰਜਾਬ ਭਰ 'ਚ 17 ਸਬ-ਡਵੀਜ਼ਨਾਂ ਤਹਿਸੀਲਾਂ ਅਤੇ ਸਬ-ਤਹਿਸੀਲਾਂ ਦੀਆਂ ਸ਼ਾਨਦਾਰ ਬਿਲਡਿੰਗਾ...
ਜੀ-20 ਦੀ ਪ੍ਰਧਾਨਗੀ ਸਾਡੇ ਲਈ ਇਕ ਵੱਡਾ ਮੌਕਾ-'ਮਨ ਕੀ ਬਤ' 'ਚ ਬੋਲੇ ਪ੍ਰਧਾਨ ਮੰਤਰੀ
. . .  about 9 hours ago
ਨਵੀਂ ਦਿੱਲੀ, 27 ਨਵੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਰੇਡਿਓ ਪ੍ਰੋਗਰਾਮ 'ਮਨ ਕੀ ਬਾਤ' ਰਾਹੀਂ ਦੇਸ਼ ਵਾਸੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਜੀ-20 ਦੀ ਪ੍ਰਧਾਨਗੀ ਸਾਡੇ ਲਈ ਇਕ ਮੌਕਾ ਹੈ। ਸਾਨੂੰ ਆਲਮੀ ਭਲੇ 'ਤੇ ਧਿਆਨ ਕੇਂਦਰਤ ਕਰਨਾ ਹੋਵੇਗਾ। ਚਾਹੇ ਉਹ ਸ਼ਾਂਤੀ...
ਫ਼ਿਰੋਜ਼ਪੁਰ ਦੇ ਪਿੰਡ ਨੂਰਪੁਰ ਸੇਠਾਂ ਵਿਚ ਚੱਲੀ ਗੋਲੀ
. . .  about 9 hours ago
ਕੁੱਲਗੜ੍ਹੀ 27 ਨਵੰਬਰ (ਸੁਖਜਿੰਦਰ ਸਿੰਘ ਸੰਧੂ)-ਜ਼ਿਲ੍ਹਾ ਫ਼ਿਰੋਜ਼ਪੁਰ ਦੇ ਥਾਣਾ ਕੁੱਲਗੜ੍ਹੀ ਦੇ ਪਿੰਡ ਨੂਰਪੁਰ ਸੇਠਾਂ ਵਿਖੇ ਗੋਲੀ ਚੱਲਣ ਦੀ ਘਟਨਾ ਵਾਪਰੀ ਹੈ ਤੇ ਇਕ ਔਰਤ ਦੇ ਜ਼ਖ਼ਮੀ ਹੋਣ ਦੀ ਸੂਚਨਾ ਹੈ।ਇਸ ਘਟਨਾ ਸੰਬੰਧੀ ਥਾਣਾ ਕੁੱਲਗੜ੍ਹੀ ਦੇ ਐਸ.ਐਚ.ਓ. ਇੰਸਪੈਕਟਰ ਗੁਰਜੰਟ ਸਿੰਘ ਸੰਧੂ...
ਭਾਰਤ-ਨਿਊਜ਼ੀਲੈਂਡ ਦੂਜਾ ਇਕ ਦਿਨਾਂ ਮੈਚ: ਮੀਂਹ ਕਾਰਨ ਰੁਕੀ ਖੇਡ, 12.5 ਓਵਰਾਂ 'ਚ ਭਾਰਤ 89/1
. . .  about 9 hours ago
ਸਤੇਂਦਰ ਜੈਨ ਨੂੰ ਲੈ ਕੇ ਨੱਢਾ ਨੇ 'ਆਪ' 'ਤੇ ਸਾਧਿਆ ਨਿਸ਼ਾਨਾ
. . .  about 9 hours ago
ਨਵੀਂ ਦਿੱਲੀ, 27 ਨਵੰਬਰ-ਦਿੱਲੀ ਨਗਰ ਨਿਗਮ ਚੋਣਾਂ ਤੋਂ ਪਹਿਲਾਂ ਦਿੱਲੀ ਦੇ ਵਜ਼ੀਰਪੁਰ ਉਦਯੋਗਿਕ ਖੇਤਰ ਵਿਚ ਇਕ ਜਨਤਕ ਮੀਟਿੰਗ ਦੌਰਾਨ ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਨੇ ਕਿਹਾ ਕਿ ‘ਆਪ’ ਕਿਹਾ ਕਰਦੀ ਸੀ ਕਿ ਇਸ ਦੇ ਆਗੂ ਇਮਾਨਦਾਰ ਸਨ। ਪਰ ਅੱਜ ਸਤੇਂਦਰ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 24 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਰਾਜਨੀਤੀ ਚਿੰਤਨ ਦਾ ਹੀ ਨਹੀਂ, ਕਾਰਜ ਅਤੇ ਅਣਥੱਕ ਜੱਦੋ-ਜਹਿਦ ਦਾ ਵੀ ਖੇਤਰ ਹੈ। -ਚਾਣਕਿਆ

ਕਪੂਰਥਲਾ / ਫਗਵਾੜਾ

23 ਲੁੱਟ ਖੋਹ ਦੀਆਂ ਘਟਨਾਵਾਂ ਨੂੰ ਅੰਜਾਮ ਦੇਣ ਵਾਲੇ 6 ਮੈਂਬਰੀ ਗਰੋਹ ਦੇ 4 ਮੈਂਬਰ ਕਾਬੂ, ਦੋ ਫ਼ਰਾਰ

ਕਪੂਰਥਲਾ, 7 ਅਗਸਤ (ਅਮਰਜੀਤ ਕੋਮਲ)- ਥਾਣਾ ਤਲਵੰਡੀ ਚੌਧਰੀਆਂ ਪੁਲਿਸ ਨੇ ਸੁਲਤਾਨਪੁਰ ਲੋਧੀ ਸਬ ਡਵੀਜ਼ਨ ਤੇ ਕਪੂਰਥਲਾ ਵਿਚ ਪਿਛਲੇ ਦਿਨੀਂ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਇਕ 6 ਮੈਂਬਰੀ ਗਰੋਹ ਦੇ 4 ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਇਕ ਦੇਸੀ ਕੱਟਾ, 3 ਨਕਲੀ ਪਿਸਤੌਲ, ਤਿੰਨ ਚੋਰੀਸ਼ੁਦਾ ਮੋਟਰਸਾਈਕਲਾਂ, ਦੋ ਚੋਰੀਸ਼ੁਦਾ ਟਰੈਕਟਰ ਦੀਆਂ ਬੈਟਰੀਆਂ, 5 ਖੋਹੇ ਗਏ ਮੋਬਾਈਲ ਤੇ ਹੋਰ ਸਮਾਨ ਸਮੇਤ ਕਾਬੂ ਕਰਕੇ ਉਨ੍ਹਾਂ ਵਿਰੁੱਧ ਥਾਣਾ ਤਲਵੰਡੀ ਚੌਧਰੀਆਂ ਥਾਣੇ ਵਿਚ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਗਿ੍ਫ਼ਤਾਰ ਕਰ ਲਿਆ ਹੈ | ਐਸ.ਪੀ.ਡੀ. ਹਰਵਿੰਦਰ ਸਿੰਘ ਡੱਲੀ ਨੇ ਦੱਸਿਆ ਕਿ ਡੀ.ਐਸ.ਪੀ. ਸੁਲਤਾਨਪੁਰ ਲੋਧੀ ਡਾ: ਮਨਪ੍ਰੀਤ ਸ਼ੀਂਹਮਾਰ ਦੀਆਂ ਹਦਾਇਤਾਂ 'ਤੇ ਥਾਣਾ ਤਲਵੰਡੀ ਚੌਧਰੀਆਂ ਦੇ ਐਸ.ਐੱਚ.ਓ. ਯਾਦਵਿੰਦਰ ਸਿੰਘ ਤੇ ਏ.ਐਸ.ਆਈ. ਗੁਰਮੇਲ ਸਿੰਘ ਦੀ ਅਗਵਾਈ ਵਿਚ ਪੁਲਿਸ ਨੇ ਇਕ ਮੁਖ਼ਬਰ ਦੀ ਇਤਲਾਹ 'ਤੇ ਬੱਸ ਸਟੈਂਡ ਬੂਲਪੁਰ ਨੇੜੇ ਨਾਕਾਬੰਦੀ ਕੀਤੀ ਤਾਂ ਇਸੇ ਦੌਰਾਨ ਹੀ ਪੁਲਿਸ ਨੇ ਸੁਲਤਾਨਪੁਰ ਲੋਧੀ ਸਬ ਡਵੀਜ਼ਨ ਵਿਚ ਵੱਖ-ਵੱਖ ਲੁੱਟਾਂ ਖੋਹਾਂ ਤੇ ਮੋਟਰਸਾਈਕਲ ਚੋਰੀ ਦੀਆਂ ਘਟਨਾਵਾਂ ਨੂੰ ਅੰਜਾਮ ਦੇਣ ਵਾਲੇ ਇਕ ਗੈਂਗ ਦੇ ਚਾਰ ਮੈਂਬਰਾਂ ਨੂੰ ਗੈਰ ਕਾਨੂੰਨੀ ਹਥਿਆਰਾਂ ਸਮੇਤ ਪਸ਼ੂ ਹਸਪਤਾਲ ਟਿੱਬਾ ਵਿਚ ਛਾਪੇਮਾਰੀ ਕਰਕੇ ਕਾਬੂ ਕਰ ਲਿਆ, ਜਦੋਂ ਉਹ ਇਲਾਕੇ ਵਿਚ ਵੱਡੀ ਵਾਰਦਾਤ ਕਰਨ ਦੀ ਯੋਜਨਾ ਬਣਾ ਰਹੇ ਸਨ | ਹਰਵਿੰਦਰ ਸਿੰਘ ਡੱਲੀ ਨੇ ਦੱਸਿਆ ਕਿ ਗਰੋਹ ਦੇ ਫੜੇ ਮੈਂਬਰਾਂ ਵਿਚ ਨਛੱਤਰ ਸਿੰਘ ਉਰਫ਼ ਜੋਧਾ ਵਾਸੀ ਅਮਾਨੀਪੁਰ, ਰਜਿੰਦਰ ਕੁਮਾਰ ਉਰਫ਼ ਰਾਜੂ ਵਾਸੀ ਬੂਲਪੁਰ, ਜੋਬਨਪ੍ਰੀਤ ਸਿੰਘ ਵਾਸੀ ਕਾਲਰੂ, ਗੁਰਵਿੰਦਰ ਸਿੰਘ ਉਰਫ਼ ਰੋਬਿਨ ਵਾਸੀ ਕਾਲਰੂ ਸ਼ਾਮਿਲ ਹਨ, ਜਦਕਿ ਗਰੋਹ ਦਾ ਮਾਸਟਰ ਮਾਈਾਡ ਗਗਨਦੀਪ ਸਿੰਘ ਉਰਫ਼ ਜੱਟ ਵਾਸੀ ਸ਼ਿਕਾਰਪੁਰ ਤੇ ਕਾਲੂ ਵਾਸੀ ਬੂਲਪੁਰ ਫ਼ਰਾਰ ਹੋਣ ਵਿਚ ਸਫ਼ਲ ਹੋ ਗਏ | ਐਸ.ਪੀ. (ਡੀ.) ਨੇ ਦੱਸਿਆ ਕਿ ਇਸ ਗਿਰੋਹ ਦੇ ਮੈਂਬਰਾਂ ਨੇ ਕਪੂਰਥਲਾ ਤੇ ਸੁਲਤਾਨਪੁਰ ਲੋਧੀ ਸਬ ਡਵੀਜ਼ਨਾਂ ਦੇ ਵੱਖ-ਵੱਖ ਪਿੰਡਾਂ ਵਿਚ ਲੁੱਟ-ਖੋਹ ਦੀਆਂ 23 ਵਾਰਦਾਤਾਂ ਕੀਤੀਆਂ | ਉਨ੍ਹਾਂ ਕਿਹਾ ਕਿ ਪੁੱਛਗਿੱਛ ਦੌਰਾਨ ਗਿਰੋਹ ਦੇ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਪਿੰਡ ਟਿੱਬਾ ਦੇ ਸਕੂਲ 'ਚ ਸੀ.ਸੀ.ਟੀ.ਵੀ. ਕੈਮਰੇ ਤੋੜ ਕੇ ਐੱਲ.ਈ.ਡੀ. ਚੋਰੀ ਕਰਨ ਦੀ ਕੋਸ਼ਿਸ਼ ਕੀਤੀ, ਇਸੇ ਤਰ੍ਹਾਂ ਸ਼ਾਹਕੋਟ ਦੇ ਖੇਤਰ ਵਿਚ ਕੁੱਝ ਲੁੱਟ-ਖੋਹ ਦੀਆਂ ਘਟਨਾਵਾਂ ਨੂੰ ਅੰਜਾਮ ਦੇਣਾ ਨੂੰ ਵੀ ਕਬੂਲ ਕੀਤਾ | ਉਨ੍ਹਾਂ ਕਿਹਾ ਕਿ ਇਸ ਗਰੋਹ ਦੇ ਮੈਂਬਰ ਜ਼ਿਆਦਾਤਰ ਪ੍ਰਵਾਸੀ ਮਜ਼ਦੂਰਾਂ ਦੇ ਮੋਬਾਈਲ ਲੁੱਟਦੇ ਸਨ | ਐਸ.ਪੀ. ਨੇ ਦੱਸਿਆ ਕਿ ਗਿਰੋਹ ਦੇ ਮੈਂਬਰਾਂ ਨੇ ਪੁੱਛਗਿੱਛ ਦੌਰਾਨ ਇਹ ਵੀ ਮੰਨਿਆ ਹੈ ਕਿ ਉਨ੍ਹਾਂ ਸੁਲਤਾਨਪੁਰ ਲੋਧੀ ਦੇ ਗੁਰਦੁਆਰਾ ਸਾਹਿਬ ਤੇ ਹੋਰ ਪਾਰਕਿੰਗ 'ਚੋਂ ਤਿੰਨ ਮੋਟਰਸਾਈਕਲ ਚੋਰੀ ਕੀਤੇ ਤੇ ਬਾਅਦ 'ਚ ਉਨ੍ਹਾਂ ਦੀਆਂ ਨੰਬਰ ਪਲੇਟਾਂ ਉਤਾਰ ਕੇ ਚੋਰੀ ਕੀਤੇ ਮੋਟਰਸਾਈਕਲ ਦੀ ਹੋਰ ਵਾਰਦਾਤਾਂ ਵਿਚ ਵਰਤੋਂ ਕੀਤੀ | ਐਸ.ਪੀ. ਡੀ. ਨੇ ਦੱਸਿਆ ਕਿ ਕਥਿਤ ਦੋਸ਼ੀਆਂ ਨੂੰ ਅਦਾਲਤ ਵਿਚ ਪੇਸ਼ ਕਰਕੇ ਉਨ੍ਹਾਂ ਦਾ ਰਿਮਾਂਡ ਲੈ ਕੇ ਉਨ੍ਹਾਂ ਦੀ ਸਖ਼ਤੀ ਨਾਲ ਪੁੱਛਗਿੱਛ ਕੀਤੀ ਜਾਵੇਗੀ |

ਰੀਨਾ ਕੁਮਾਰੀ ਨੂੰ ਤਾਇਕਵਾਂਡੋ 'ਚ ਮਿਲਿਆ 'ਹਾਲ ਆਫ਼ ਫੇਮ ਬੈੱਸਟ ਇੰਟਰਨੈਸ਼ਨਲ ਪਲੇਅਰ' ਪੁਰਸਕਾਰ

ਫਗਵਾੜਾ, 7 ਅਗਸਤ (ਤਰਨਜੀਤ ਸਿੰਘ ਕਿੰਨੜਾ)- ਤਾਈਕਵਾਂਡੋ ਫੈਡਰੇਸ਼ਨ ਆਫ਼ ਇੰਡੀਆ ਵਲੋਂ ਲਖਨਊ (ਯੂ.ਪੀ.) ਵਿਖੇ ਤੀਸਰੇ ਹਾਲ ਆਫ਼ ਫੇਮ ਇੰਡੀਆ ਅਵਾਰਡ 2022 ਵਿਚ ਤਾਈਕਵਾਂਡੋ ਸਪੋਰਟਸ ਕਲੱਬ ਦੀ ਖਿਡਾਰੀ ਰੀਨਾ ਕੁਮਾਰੀ ਨੂੰ ਬੈੱਸਟ ਇੰਟਰਨੈਸ਼ਨਲ ਪਲੇਅਰ ਦੇ ਪੁਰਸਕਾਰ ਨਾਲ ...

ਪੂਰੀ ਖ਼ਬਰ »

ਗੰਨੇ ਦੀ ਅਦਾਇਗੀ ਦਾ ਸਿੱਟਾ ਨਾ ਨਿਕਲਣ ਕਾਰਨ ਕਿਸਾਨ ਅੱਜ ਕਰਨਗੇ ਦਿੱਲੀ-ਅੰਮਿ੍ਤਸਰ ਹਾਈਵੇਅ ਜਾਮ

ਫਗਵਾੜਾ, 7 ਅਗਸਤ (ਹਰਜੋਤ ਸਿੰਘ ਚਾਨਾ)-ਇੱਥੋਂ ਦੀ ਗੰਨਾ ਮਿੱਲ ਵਲੋਂ ਕਿਸਾਨਾਂ ਦੀ ਗੰਨੇ ਦੀ 72 ਕਰੋੜ ਰੁਪਏ ਦੀ ਅਦਾਇਗੀ ਨਾ ਕੀਤੇ ਜਾਣ ਦੇ ਮਾਮਲੇ ਨੂੰ ਲੈ ਕੇ ਕਿਸਾਨ ਅੱਜ ਲੁਧਿਆਣਾ-ਜਲੰਧਰ, ਜਲੰਧਰ-ਲੁਧਿਆਣਾ ਤੇ ਫਗਵਾੜਾ ਨਕੋਦਰ ਦੀਆਂ ਸੜਕਾਂ ਨੂੰ ਜਾਮ ਕਰਨ ਲਈ ...

ਪੂਰੀ ਖ਼ਬਰ »

ਮੋਟਰ ਵਾਲੇ ਕਮਰੇ ਦੇ ਗਾਡਰ 'ਤੇ ਕਈ ਮੋਟਰਾਂ ਦੀਆਂ ਤਾਰਾਂ ਚੋਰੀ

ਡਡਵਿੰਡੀ, 7 ਅਗਸਤ (ਦਿਲਬਾਗ ਸਿੰਘ ਝੰਡ)- ਬੀਤੀ ਰਾਤ ਪਿੰਡ ਜੈਨਪੁਰ ਵਿਖੇ ਕਈ ਮੋਟਰਾਂ ਦੀਆਂ ਤਾਰਾਂ ਤੇ ਇਕ ਕਿਸਾਨ ਦੇ ਮੋਟਰ ਵਾਲੇ ਕਮਰੇ ਦੇ ਗਾਡਰ ਚੋਰੀ ਹੋ ਗਏ | ਇਸ ਸੰਬੰਧੀ ਜੀਤ ਸਿੰਘ ਪੁੱਤਰ ਚੰਨਣ ਸਿੰਘ ਵਾਸੀ ਜੈਨਪੁਰ ਨੇ ਦੱਸਿਆ ਕਿ ਅੱਜ ਸਵੇਰੇ ਜਦੋਂ ਆਪਣੀ ਮੋਟਰ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋੋਰੋਨਾ ਦੇ 15 ਨਵੇਂ ਮਾਮਲੇ

ਕਪੂਰਥਲਾ, 7 ਅਗਸਤ (ਅਮਨਜੋਤ ਸਿੰਘ ਵਾਲੀਆ)-ਜ਼ਿਲ੍ਹੇ 'ਚ ਐਤਵਾਰ ਨੂੰ ਕੋਰੋਨਾ ਦੇ 15 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਪਾਜ਼ੀਟਿਵ ਕੋਰੋਨਾ ਮਰੀਜ਼ਾਂ ਦੀ ਗਿਣਤੀ ਵਧ ਕੇ 88 ਹੋ ਗਈ ਹੈ | ਸਿਵਲ ਸਰਜਨ ਡਾ: ਗੁਰਿੰਦਰਬੀਰ ਕੌਰ ਨੇ ਦੱਸਿਆ ਕਿ ਅੱਜ 3 ਮਰੀਜ਼ਾਂ ਨੂੰ ਸਿਹਤਯਾਬ ...

ਪੂਰੀ ਖ਼ਬਰ »

ਮਾਡਰਨ ਜੇਲ੍ਹ ਦੇ ਕੈਦੀ ਦੀ ਇਲਾਜ ਦੌਰਾਨ ਮੌਤ

ਕਪੂਰਥਲਾ, 7 ਅਗਸਤ (ਅਮਨਜੋਤ ਸਿੰਘ ਵਾਲੀਆ)- ਮਾਡਰਨ ਜੇਲ੍ਹ ਕਪੂਰਥਲਾ ਦੇ ਇਕ 35 ਸਾਲਾ ਕੈਦੀ ਕੁਲਜੀਤ ਸਿੰਘ ਜੋ ਕਿ ਪਿਛਲੇ ਕੁਝ ਦਿਨਾਂ ਤੋਂ ਬਿਮਾਰ ਚੱਲ ਰਿਹਾ ਸੀ, ਦੀ ਅੱਜ ਸਿਵਲ ਹਸਪਤਾਲ ਵਿਚ ਇਲਾਜ ਦੌਰਾਨ ਮੌਤ ਹੋ ਗਈ | ਜਾਣਕਾਰੀ ਦਿੰਦਿਆਂ ਡਾ: ਪ੍ਰਭਜੀਤ ਸਿੰਘ ਨੇ ...

ਪੂਰੀ ਖ਼ਬਰ »

ਅਵਾਰਾ ਪਸ਼ੂ ਨਾਲ ਟਕਰਾਉਣ 'ਤੇ ਦੋ ਜ਼ਖ਼ਮੀ

ਕਪੂਰਥਲਾ, 7 ਅਗਸਤ (ਅਮਨਜੋਤ ਸਿੰਘ ਵਾਲੀਆ)- ਕਪੂਰਥਲਾ-ਗੋਇੰਦਵਾਲ ਸੜਕ 'ਤੇ ਮੋਟਰਸਾਈਕਲ ਸਵਾਰ ਵਿਚ ਪਸ਼ੂ ਦੀ ਟੱਕਰ ਦਰਮਿਆਨ ਦੋ ਨੌਜਵਾਨ ਜਖ਼ਮੀ ਹੋ ਗਏ | ਪ੍ਰਾਪਤ ਜਾਣਕਾਰੀ ਅਨੁਸਾਰ ਨਵਾਂ ਪਿੰਡ ਗੇਟ ਵਾਲਾ ਦੇ ਦੋ ਨੌਜਵਾਨ ਅੱਜ ਸੁਲਤਾਨਪੁਰ ਲੋਧੀ ਧਾਰਮਿਕ ਸਥਾਨ 'ਤੇ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਤੇ ਹੈਰੋਇਨ ਸਮੇਤ ਦੋ ਕਾਬੂ, ਮੋਟਰਸਾਈਕਲ ਵੀ ਬਰਾਮਦ

ਸੁਲਤਾਨਪੁਰ ਲੋਧੀ, 7 ਅਗਸਤ (ਥਿੰਦ, ਹੈਪੀ)- ਪੰਜਾਬ ਸਰਕਾਰ ਵਲੋਂ ਰਾਜ ਅੰਦਰ ਨਸ਼ਿਆਂ ਦੇ ਖ਼ਾਤਮੇ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਅੱਜ ਥਾਣਾ ਸੁਲਤਾਨਪੁਰ ਲੋਧੀ ਦੀ ਪੁਲਿਸ ਨੇ ਨਾਕੇਬੰਦੀ ਦੌਰਾਨ 310 ਨਸ਼ੀਲੀਆਂ ਗੋਲੀਆਂ ਤੇ 5 ਗ੍ਰਾਮ ਹੈਰੋਇਨ ਸਮੇਤ ਪਤੀ-ਪਤਨੀ ਨੂੰ ...

ਪੂਰੀ ਖ਼ਬਰ »

ਚੋਰਾਂ ਨੇ ਇਕ ਘਰ 'ਚੋਂ ਦਿਨ-ਦਿਹਾੜੇ ਸੋਨੇ ਤੇ ਚਾਂਦੀ ਦੇ ਗਹਿਣੇ ਉਡਾਏ

ਭੁਲੱਥ, 7 ਅਗਸਤ (ਮਨਜੀਤ ਸਿੰਘ ਰਤਨ)- ਕਸਬਾ ਭੁਲੱਥ ਵਿਖੇ ਦਿਨ ਦਿਹਾੜੇ ਚੋਰ ਇਕ ਘਰ ਅੰਦਰ ਦਾਖਲ ਹੋ ਕੇ ਲੱਖਾਂ ਰੁਪਇਆਂ ਦੇ ਸੋਨੇ ਤੇ ਚਾਂਦੀ ਦੇ ਗਹਿਣੇ ਲੈ ਉੱਡੇ। ਘਰ ਦੇ ਮਾਲਕ ਸੂਬੇਦਾਰ ਸੁਰਿੰਦਰਪਾਲ ਸਿੰਘ ਪੁੱਤਰ ਮਿਲਖਾ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਘਰ ਕਸਬੇ ...

ਪੂਰੀ ਖ਼ਬਰ »

ਗੁ: ਬੇਬੇ ਨਾਨਕੀ ਖੂਹ ਸਾਹਿਬ ਵਿਖੇ ਸਮਾਗਮ ਅੱਜ ਤੋਂ

ਤਲਵੰਡੀ ਚੌਧਰੀਆਂ, 7 ਅਗਸਤ (ਪਰਸਨ ਲਾਲ ਭੋਲਾ)-ਗੁਰਦੁਆਰਾ ਪ੍ਰਬੰਧਕ ਕਮੇਟੀ ਬੇਬੇ ਨਾਨਕੀ ਖ਼ੂਹ ਸਾਹਿਬ ਵਲੋਂ ਸਮੂਹ ਨਗਰ ਨਿਵਾਸੀਆਂ ਤੇ ਐਨ.ਆਰ.ਆਈਜ਼ ਵੀਰਾਂ ਦੇ ਸਹਿਯੋਗ ਲਾਲ 8 ਅਗਸਤ ਤੋਂ 12 ਅਗਸਤ ਤੱਕ ਰੱਖੜ ਪੁੰਨਿਆ ਦੇ ਸਬੰਧ ਵਿਚ 5 ਰੋਜ਼ਾ ਸਾਲਾਨਾ ਧਾਰਮਿਕ ਸਮਾਗਮ ...

ਪੂਰੀ ਖ਼ਬਰ »

ਡਾ: ਸਰੂਪ ਸਿੰਘ ਅਲੱਗ ਦੇ ਅਕਾਲ ਚਲਾਣੇ 'ਤੇ ਦੁੱਖ ਪ੍ਰਗਟ

ਸੁਲਤਾਨਪੁਰ ਲੋਧੀ, 7 ਅਗਸਤ (ਥਿੰਦ, ਹੈਪੀ)-ਸਾਹਿਤ ਸਭਾ ਸੁਲਤਾਨਪੁਰ ਲੋਧੀ ਦੀ ਵਿਸ਼ੇਸ਼ ਮੀਟਿੰਗ ਸਭਾ ਦੇ ਪ੍ਰਧਾਨ ਡਾ: ਸਵਰਨ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਅਲੱਗ ਸ਼ਬਦ ਯੱਗ ਚੈਰੀਟੇਬਲ ਟਰੱਸਟ ਦੇ ਚੇਅਰਮੈਨ ਡਾ: ਸਰੂਪ ਸਿੰਘ ਅਲੱਗ ਦੇ ਅਕਾਲ ਚਲਾਣੇ 'ਤੇ ...

ਪੂਰੀ ਖ਼ਬਰ »

ਪਿੰਡ ਰਾਜਪੁਰ ਵਿਖੇ ਮਨਾਇਆ ਤੀਆਂ ਦਾ ਤਿਉਹਾਰ

ਭੁਲੱਥ, 7 ਅਗਸਤ (ਮਨਜੀਤ ਸਿੰਘ ਰਤਨ)-ਪਿੰਡ ਰਾਜਪੁਰ (ਭੁਲੱਥ) ਵਿਖੇ ਤੀਆਂ ਦਾ ਦਾ ਤਿਉਹਾਰ ਨੀਤੂ ਰਾਣੀ ਦੀ ਅਗਵਾਈ ਹੇਠ ਬੜੀ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਕੌਂਸਲਰ ਪਰਮਜੀਤ ਕੌਰ ਤੱਖਰ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ | ਇਸ ਮੌਕੇ ਪਿੰਡ ਦੀਆਂ ਕੁੜੀਆਂ ਤੇ ...

ਪੂਰੀ ਖ਼ਬਰ »

ਕਲਗੀਧਰ ਪਬਲਿਕ ਸਕੂਲ ਭੁਲੱਥ 'ਚ ਤੀਆਂ ਦਾ ਤਿਉਹਾਰ ਮਨਾਇਆ

ਭੁਲੱਥ, 7 ਅਗਸਤ (ਮੇਹਰ ਚੰਦ ਸਿੱਧੂ)-ਕਲਗੀਧਰ ਪਬਲਿਕ ਸਕੂਲ ਭੁਲੱਥ 'ਚ ਤੀਆਂ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਦਲਜੀਤ ਸਿੰਘ ਚੀਮਾ, ਵਾਇਸ ਪਿ੍ੰਸੀਪਲ ਕੁਲਵਿੰਦਰ ਕੌਰ ਤੇ ਸਕੂਲ ਦੇ ਸਮੂਹ ਸਟਾਫ਼ ਤੇ ਬੱਚਿਆਂ ਵਲੋਂ ਮਿਲਕੇ ਤੀਆਂ ਦਾ ਤਿਉਹਾਰ ...

ਪੂਰੀ ਖ਼ਬਰ »

ਅੰਮਿ੍ਤ ਮਹਾਂ ਉਤਸਵ ਨੂੰ ਸਮਰਪਿਤ ਖ਼ੂਨਦਾਨ ਕੈਂਪ

ਫਗਵਾੜਾ, 7 ਅਗਸਤ (ਹਰਜੋਤ ਸਿੰਘ ਚਾਨਾ)- ਹਿੰਦੁਸਤਾਨ ਵੈੱਲਫੇਅਰ ਬਲੱਡ ਡੋਨਰਜ਼ ਕਲੱਬ ਵਲੋਂ ਅੰਮਿ੍ਤ ਮਹਾਂਉਤਸਵ ਨੂੰ ਸਮਰਪਿਤ ਖ਼ੂਨਦਾਨ ਭਾਰਤ ਵਿਕਾਸ ਪ੍ਰੀਸ਼ਦ ਦੇ ਸਹਿਯੋਗ ਨਾਲ ਕਲੱਬ ਪ੍ਰਧਾਨ ਵਿਕਰਮ ਗੁਪਤਾ ਤੇ ਰਾਜਵੀਰ ਓਹਰੀ ਦੀ ਅਗਵਾਈ 'ਚ ਸਿਵਲ ਹਸਪਤਾਲ ...

ਪੂਰੀ ਖ਼ਬਰ »

ਬਿਜਲੀ ਦੀਆਂ ਤਾਰਾਂ 'ਤੇ ਡਿੱਗਿਆ ਦਰੱਖ਼ਤ ਦੇ ਸਕਦੈ ਹਾਦਸੇ ਨੂੰ ਸੱਦਾ

ਭੁਲੱਥ, 7 ਅਗਸਤ (ਮੇਹਰ ਚੰਦ ਸਿੱਧੂ)- ਭੁਲੱਥ ਤੋਂ ਕਰਤਾਰਪੁਰ ਰੋਡ 'ਤੇ ਬਿਲਕੁਲ ਬਿਜਲੀ ਬੋਰਡ ਦੇ ਦਫ਼ਤਰ ਨਜ਼ਦੀਕ ਮਹਾਰਾਜਾ ਪੈਲੇਸ ਦੇ ਸਾਹਮਣੇ ਕਈ ਦਿਨਾਂ ਤੋਂ ਬਿਜਲੀ ਦੀਆਂ ਤਾਰਾਂ 'ਤੇ ਡਿੱਗਿਆ ਸਫ਼ੈਦੇ ਦਾ ਦਰਖ਼ਤ ਜੋ ਕਿਸੇ ਵੱਡੇ ਹਾਦਸੇ ਦਾ ਕਾਰਨ ਬਣ ਸਕਦੀ ਹੈ, ਪਰ ...

ਪੂਰੀ ਖ਼ਬਰ »

ਰਾਣੀਪੁਰ ਰਾਜਪੂਤਾਂ ਵਿਖੇ ਮਨਾਇਆ ਮੇਲਾ ਤੀਆਂ ਦਾ

ਫਗਵਾੜਾ, 7 ਅਗਸਤ (ਅਸ਼ੋਕ ਕੁਮਾਰ ਵਾਲੀਆ)-ਰਾਣੀਪੁਰ ਰਾਜਪੂਤਾ ਵਿਖੇ ਸਾਉਣ ਮਹੀਨੇ ਮੇਲਾ ਤੀਆਂ ਪਿੰਡ ਦੀਆਂ ਮਹਿਲਾਵਾਂ ਵਲੋਂ ਰਲ ਮਿਲ ਕੇ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਸਮਾਗਮ ਦਾ ਸ਼ੁੱਭ ਆਰੰਭ ਮੁਹੱਲੇ ਦੀਆਂ ਬਜ਼ੁਰਗ ਔਰਤਾਂ ਵਲੋਂ ਸਾਂਝੇ ਤੌਰ 'ਤੇ ਕੀਤਾ ਗਿਆ | ...

ਪੂਰੀ ਖ਼ਬਰ »

ਅਕਾਲੀ ਦਲ ਨੂੰ ਮੁੜ ਸੁਰਜੀਤ ਕਰਨ ਲਈ ਬਾਦਲ ਪਰਿਵਾਰ ਇਕ ਪਾਸੇ ਹੋਵੇ-ਅਜਨਾਲਾ

ਬੇਗੋਵਾਲ, 7 ਅਗਸਤ (ਸੁਖਜਿੰਦਰ ਸਿੰਘ)-ਸ਼ੋ੍ਰਮਣੀ ਅਕਾਲੀ ਦਲ 100 ਸਾਲ ਪੁਰਾਣੀ ਪਾਰਟੀ ਹੈ, ਇਸ ਦਾ ਸ਼ਾਨਮਤਾ ਇਤਿਹਾਸ ਹੈ, ਇਸ ਪਾਰਟੀ ਦੀ ਪੰਜਾਬ ਹੀ ਨਹੀਂ, ਬਲਕਿ ਹਿੰਦੁਸਤਾਨ ਨੂੰ ਬਹੁਤ ਵੱਡੀ ਦੇਣ ਹੈ, ਪਰ ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ ਅਕਾਲੀ ਦਲ ਦੇ ਇਤਿਹਾਸ ਨੂੰ ...

ਪੂਰੀ ਖ਼ਬਰ »

ਫਗਵਾੜਾ-ਵਾਹਦ ਸੜਕ ਜਲਦ ਬਣਾਏ ਜਾਣ ਦੀ ਮੰਗ

ਖਲਵਾੜਾ, 7 ਅਗਸਤ (ਮਨਦੀਪ ਸਿੰਘ ਸੰਧੂ)- ਸੇਵਾ ਮੁਕਤ ਕਰਮਚਾਰੀ ਲੋਕ ਭਲਾਈ ਜਥੇਬੰਦੀ (ਰਜਿ) ਖਲਵਾੜਾ ਦੀ ਇਕ ਜ਼ਰੂਰੀ ਮੀਟਿੰਗ ਯਸ਼ਪਾਲ ਦੇ ਗ੍ਰਹਿ ਵਿਖੇ ਪ੍ਰਧਾਨ ਰਾਮ ਲਾਲ ਦੀ ਅਗਵਾਈ ਹੇਠ ਹੋਈ ਜਿਸ ਵਿਚ ਸਾਰੇ ਸਾਥੀਆਂ ਨੇ ਸ਼ਿਰਕਤ ਕੀਤੀ | ਇਸ ਮੌਕੇ ਫਗਵਾੜਾ-ਘੁੰਮਣਾ ...

ਪੂਰੀ ਖ਼ਬਰ »

ਤਹਿਸੀਲ ਕੰਪਲੈਕਸ ਭੁਲੱਥ 'ਚ ਵਸੀਕਾ ਨਵੀਸ ਤੇ ਹੋਰ ਅੱਜ ਕੰਮਕਾਜ ਰੱਖਣਗੇ ਬੰਦ

ਭੁਲੱਥ, 7 ਅਗਸਤ (ਮਨਜੀਤ ਸਿੰਘ ਰਤਨ)-ਤਹਿਸੀਲ ਕੰਪਲੈਕਸ ਭੁਲੱਥ ਅੰਦਰ ਕੰਮ ਕਰਦੇ ਸਮੂਹ ਵਸੀਕਾ ਨਵੀਸ ਅਤੇ ਹੋਰ 8 ਅਗਸਤ ਸੋਮਵਾਰ ਨੂੰ ਕੰਮਕਾਜ ਠੱਪ ਰੱਖਣਗੇ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਅਸ਼ੋਕ ਕੁਮਾਰ ਮੋਂਗਾ ਪ੍ਰਧਾਨ ਵਸੀਕਾ ਨਵੀਸ ਯੂਨੀਅਨ, ਅਸ਼ੋਕ ਕੁਮਾਰ ...

ਪੂਰੀ ਖ਼ਬਰ »

ਪੁਲਿਸ ਨੇ ਸ਼ਹਿਰ 'ਚ ਨਾਕਾਬੰਦੀ ਕਰਕੇ ਗੱਡੀਆਂ ਦੀ ਬਾਰੀਕੀ ਨਾਲ ਜਾਂਚ ਕੀਤੀ

ਕਪੂਰਥਲਾ, 7 ਅਗਸਤ (ਅਮਰਜੀਤ ਕੋਮਲ)-ਪੁਲਿਸ ਵਲੋਂ ਨਸ਼ਾ ਤਸਕਰਾਂ ਨੂੰ ਠੱਲ ਪਾਉਣ ਲਈ ਚਲਾਈ ਗਈ ਮੁਹਿੰਮ ਤੇ 15 ਅਗਸਤ ਨੂੰ ਮੁੱਖ ਰੱਖਦਿਆਂ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਅੱਜ ਪੁਲਿਸ ਵਲੋਂ ਸ਼ਹਿਰ ਵਿਚ ਵੱਖ-ਵੱਖ ਥਾਵਾਂ 'ਤੇ ਸ਼ਾਮ 6 ਤੋਂ ਰਾਤ 9 ਵਜੇ ਤੱਕ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਆਰ.ਸੀ.ਐੱਫ. 'ਚ ਤੀਜ ਕਮ ਫਰੈਸ਼ਰ ਪਾਰਟੀ ਸੰਬੰਧੀ ਸਮਾਗਮ

ਕਪੂਰਥਲਾ, 7 ਅਗਸਤ (ਅਮਰਜੀਤ ਕੋਮਲ)- ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਸਾਹਮਣੇ ਆਰ.ਸੀ.ਐਫ. ਵਿਚ ਤੀਜ ਕਮ ਫਰੈਸ਼ਰ ਪਾਰਟੀ ਸਬੰਧੀ ਇਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰੋਗਰਾਮ ਪੇਸ਼ ਕੀਤਾ | ਸਮਾਗਮ ਦੌਰਾਨ ਤੀਜ ਕੁਈਨ ਦਾ ...

ਪੂਰੀ ਖ਼ਬਰ »

ਦੇਸ਼ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਸੰਬੰਧੀ ਪ੍ਰਾਇਮਰੀ ਸਕੂਲਾਂ ਦੇ ਵੱਖ-ਵੱਖ ਬੱਚਿਆਂ ਦੇ ਮੁਕਾਬਲੇ ਕਰਵਾਏ

ਕਪੂਰਥਲਾ, 7 ਅਗਸਤ (ਵਿਸ਼ੇਸ਼ ਪ੍ਰਤੀਨਿਧ)- ਦੇਸ਼ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਦੇ ਸਬੰਧ ਵਿਚ ਸਿੱਖਿਆ ਵਿਭਾਗ ਵਲੋਂ ਸਰਕਾਰੀ ਐਲੀਮੈਂਟਰੀ ਸਕੂਲ ਮਨਸੂਰਵਾਲ ਦੋਨਾ ਵਿਚ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਜਗਮਿੰਦਰ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ...

ਪੂਰੀ ਖ਼ਬਰ »

ਮਿਡਲ ਸਕੂਲ ਸ਼ਾਲਾਪੁਰ ਬੇਟ 'ਚ ਬੂਟੇ ਲਗਾਏ

ਤਲਵੰਡੀ ਚੌਧਰੀਆਂ, 7 ਅਗਸਤ (ਪਰਸਨ ਲਾਲ ਭੋਲਾ)- ਭਾਰਤ ਸਕਾਊਟ ਐਂਡ ਗਾਈਡ ਦੀ ਸਰਕਾਰੀ ਮਿਡਲ ਸਕੂਲ ਸ਼ਾਲਾਪੁਰ ਬੇਟ ਦੀ ਸ਼ਾਖਾ ਨੇ ਕੌਮਾਂਤਰੀ ਸਕਾਊਟ ਸਕਾਰਫ ਦਿਵਸ ਦੇ ਸਬੰਧ ਵਿਚ ਇਕ ਸੰਖੇਪ ਜਿਹਾ ਸਮਾਗਮ ਕਰਵਾਇਆ ਗਿਆ ਜਿਸ ਵਿਚ ਸਕੂਲ ਦੇ ਪੀ.ਟੀ.ਆਈ. ਤੇ ਸਕਾਊਟ ਗਾਈਡ ...

ਪੂਰੀ ਖ਼ਬਰ »

ਜਾਅਲੀ ਵੀ.ਈ.ਪੀ. ਨੰਬਰ 'ਤੇ ਆਰ.ਸੀ. ਵੇਚਣ ਵਾਲਾ ਲੋੜੀਂਦਾ ਕਾਬੂ

ਕਪੂਰਥਲਾ, 7 ਅਗਸਤ (ਅਮਨਜੋਤ ਸਿੰਘ ਵਾਲੀਆ)- ਥਾਣਾ ਸਦਰ ਵਲੋਂ ਪਿਛਲੇ ਦਿਨੀਂ ਇਕ ਆਰ.ਸੀ. ਤੇ ਵੀ.ਈ.ਪੀ. ਨੰਬਰ ਦਿਵਾਉਣ ਦੇ ਮਾਮਲੇ 'ਚ ਇੰਦਰਜੀਤ ਜੋ ਜ਼ਿਲ੍ਹਾ ਫ਼ਤਿਹਗੜ੍ਹ ਮੰਡੀ ਗੋਬਿੰਦਗੜ੍ਹ ਦਾ ਵਸਨੀਕ ਹੈ 'ਤੇ ਪਰਚਾ ਦਰਜ ਕੀਤਾ ਸੀ | ਇਸ ਗੱਲ ਦੀ ਪੁਸ਼ਟੀ ਕਰਦਿਆਂ ਐਸ.ਪੀ. ...

ਪੂਰੀ ਖ਼ਬਰ »

ਆਲ ਇੰਡੀਆ ਸਾਂਸੀ ਸਮਾਜ ਸੰਘ ਦਾ ਵਫ਼ਦ ਕੁਲਦੀਪ ਸਿੰਘ ਧਾਲੀਵਾਲ ਨੂੰ ਮਿਲਿਆ

ਕਪੂਰਥਲਾ, 7 ਅਗਸਤ (ਵਿ.ਪ੍ਰ.)- ਆਲ ਇੰਡੀਆ ਸਾਂਹਸ ਮੱਲ ਸਾਂਸੀ ਸਮਾਜ ਸੰਘ ਪੰਜਾਬ ਦੇ ਇਕ ਵਫ਼ਦ ਨੇ ਪ੍ਰਧਾਨ ਹਰਜਿੰਦਰ ਸਿੰਘ ਕੁਮਾਰ ਮਾਹਲਾ ਦੀ ਅਗਵਾਈ ਵਿਚ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਮਿਲ ਕੇ 31 ਅਗਸਤ ਨੂੰ ਸਮਾਜ ਵਲੋਂ ...

ਪੂਰੀ ਖ਼ਬਰ »

ਨਡਾਲਾ 'ਚ ਵੀ ਪਸ਼ੂਆਂ ਵਿਚ ਫੈਲਿਆ ਧਫੜੀ ਰੋਗ

ਨਡਾਲਾ, 7 ਅਗਸਤ (ਮਨਜਿੰਦਰ ਸਿੰਘ ਮਾਨ)- ਹੁਣ ਕਸਬਾ ਨਡਾਲਾ 'ਚ ਵੀ ਪਸ਼ੂਆਂ ਵਿਚ ਧਫੜੀ ਰੋਗ ਫੈਲਦਾ ਜਾ ਰਿਹਾ ਹੈ | ਨਡਾਲਾ ਵਾਸੀ ਕਿਸਾਨ ਨਿਰਮਲ ਸਿੰਘ ਖੱਖ ਨੇ ਦੱਸਿਆ ਕਿ ਉਨ੍ਹਾਂ ਦੇ ਕੋਲ 8 ਪਸ਼ੂ ਹਨ, ਜਿਨ੍ਹਾਂ 'ਚੋਂ ਤਿੰਨ ਦੁਧਾਰੂ ਗਾਵਾਂ ਇਸ ਰੋਗ ਦਾ ਸ਼ਿਕਾਰ ਹਨ | ...

ਪੂਰੀ ਖ਼ਬਰ »

ਡੇਰਾ ਸ੍ਰੀ ਹਰਿਗੋਬਿੰਦਗੜ੍ਹ ਸਾਹਿਬ ਭੋਗਪੁਰ ਵਿਖੇ ਧਾਰਮਿਕ ਸਮਾਗਮ

ਖਲਵਾੜਾ, 7 ਅਗਸਤ (ਮਨਦੀਪ ਸਿੰਘ ਸੰਧੂ)-ਤਪ ਅਸਥਾਨ ਸੰਤ ਬਾਬਾ ਰਣਜੀਤ ਸਿੰਘ ਸ੍ਰੀ ਹਰਿਗੋਬਿੰਦ ਗੜ ਸਾਹਿਬ ਪਿੰਡ ਭੋਗਪੁਰ ਵਿਖੇ ਮੁੱਖ ਸੇਵਾਦਾਰ ਬਾਬਾ ਤਲਵਿੰਦਰ ਸਿੰਘ ਉਰਫ਼ ਪਰਮੇਸ਼ਰ ਸਿੰਘ ਭੋਗਪੁਰ ਵਾਲਿਆਂ ਦੀ ਅਗਵਾਈ ਹੇਠ ਗੁਰਮਤਿ ਸਮਾਗਮ ਕਰਵਾਇਆ ਗਿਆ ਜਿਸ ਵਿਚ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਪੰਜਾਬ ਵਲੋਂ ਸਰਕਾਰੀ ਮੁਲਾਜ਼ਮਾਂ ਤੋਂ ਝੰਡੇ ਦੇ ਪੈਸੇ ਕੱਟਣ ਦਾ ਵਿਰੋਧ

ਤਲਵੰਡੀ ਚੌਧਰੀਆਂ, 7 ਅਗਸਤ (ਪਰਸਨ ਲਾਲ ਭੋਲਾ)- ਮੋਦੀ ਸਰਕਾਰ ਵਲੋਂ ਧੱਕੇ ਨਾਲ ਘਰਾਂ ਵਿਚ ਝੰਡੇ ਲਵਾਏ ਜਾ ਰਹੇ ਹਨ, ਉਸ ਤਹਿਤ ਮੁਲਾਜ਼ਮਾਂ ਦੇ ਖਾਤਿਆਂ 'ਚੋਂ ਪੈਸੇ ਕੱਟੇ ਜਾ ਰਹੇ ਹਨ | ਇਹ ਪ੍ਰਗਟਾਵਾ ਸੂਬਾ ਸਕੱਤਰ ਰਸ਼ਪਾਲ ਸਿੰਘ ਤੇ ਕਿਸਾਨ ਆਗੂ ਜਸਵਿੰਦਰ ਸਿੰਘ ਸੋਨੂੰ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਗੋਬਿੰਦ ਸਿੱਖ ਮਿਸ਼ਨਰੀ ਸਕੂਲ ਪਾਂਸ਼ਟਾ 'ਚ ਭਾਸ਼ਨ ਮੁਕਾਬਲੇ

ਪਾਂਸ਼ਟਾ, 7 ਅਗਸਤ (ਸਤਵੰਤ ਸਿੰਘ)- ਇਲਾਕੇ ਵਿਚ ਵਿੱਦਿਆ ਦੇ ਪਸਾਰ ਲਈ ਯਤਨਸ਼ੀਲ ਗੁਰਦੁਆਰਾ ਸ਼ਹੀਦਗੰਜ ਪ੍ਰਬੰਧਕ ਕਮੇਟੀ ਪਾਂਸ਼ਟਾ ਦੀ ਦੇਖਰੇਖ ਹੇਠ ਚੱਲ ਰਹੇ ਸ੍ਰੀ ਗੁਰੂ ਹਰਿਗੋਬਿੰਦ ਸਿੱਖ ਮਿਸ਼ਨਰੀ ਪਬਲਿਕ ਸਕੂਲ ਪਾਂਸ਼ਟਾ 'ਚ ਵਿਦਿਆਰਥੀਆਂ ਦੇ ਇੰਟਰ-ਸਕੂਲ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਬੇਗੋਵਾਲ ਸੇਵਾ ਨੇ ਅਨਾਥ ਆਸ਼ਰਮ ਬੇਗੋਵਾਲ ਨੂੰ ਲੋੜੀਂਦਾ ਸਾਮਾਨ ਦਿੱਤਾ

ਬੇਗੋਵਾਲ, 7 ਅਗਸਤ (ਸੁਖਜਿੰਦਰ ਸਿੰਘ)-ਲਾਇਨਜ਼ ਕਲੱਬ ਬੇਗੋਵਾਲ ਸੇਵਾ ਵਲੋਂ ਜਿੱਥੇ ਲਗਾਤਾਰ ਸਮਾਜ ਸੇਵਾ ਖੇਤਰ ਵਿਚ ਕਾਰਜ ਕੀਤੇ ਜਾ ਰਹੇ ਹਨ, ਉੱਥੇ ਜ਼ਿਲ੍ਹਾ ਬਲੱਡ ਚੇਅਰਮੈਨ ਲਾਇਨ ਵਿਰਸਾ ਸਿੰਘ ਦੇ ਉਪਰਾਲੇ ਨਾਲ ਕਲੱਬ ਪ੍ਰਧਾਨ ਸਿਮਰਜੀਤ ਸਿੰਘ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਐਸ.ਡੀ. ਮਾਡਲ ਸੀ.ਸੈ. ਸਕੂਲ 'ਚ ਤੀਆਂ ਦਾ ਤਿਉਹਾਰ ਮਨਾਇਆ

ਸੁਲਤਾਨਪੁਰ ਲੋਧੀ, 7 ਅਗਸਤ (ਨਰੇਸ਼ ਹੈਪੀ, ਥਿੰਦ)- ਐਸ.ਡੀ. ਮਾਡਲ ਸੀਨੀਅਰ ਸੈਕੰਡਰੀ ਸਕੂਲ ਸੁਲਤਾਨਪੁਰ ਲੋਧੀ ਵਿਖੇ ਤੀਆਂ ਦਾ ਤਿਉਹਾਰ ਬਹੁਤ ਖ਼ੁਸ਼ੀਆਂ ਤੇ ਚਾਵਾਂ ਨਾਲ ਮਨਾਇਆ ਗਿਆ | ਇਸ ਮੌਕੇ ਪਿ੍ੰ. ਅੰਜੂ ਬਾਲਾ ਨੇ ਕਿਹਾ ਕਿ ਸਾਨੂੰ ਸਮੇਂ ਸਮੇਂ 'ਤੇ ਨਵੀਂ ਪੀੜ੍ਹੀ ...

ਪੂਰੀ ਖ਼ਬਰ »

ਕ੍ਰਾਂਤੀਕਾਰੀ ਬਸਪਾ ਅੰਬੇਡਕਰ ਦੀ ਮੀਟਿੰਗ

ਸੁਲਤਾਨਪੁਰ ਲੋਧੀ, 7 ਅਗਸਤ (ਨਰੇਸ਼ ਹੈਪੀ, ਥਿੰਦ)- ਕ੍ਰਾਂਤੀਕਾਰੀ ਬਸਪਾ ਅੰਬੇਡਕਰ ਹਲਕਾ ਸੁਲਤਾਨਪੁਰ ਲੋਧੀ ਦੇ ਵਰਕਰਾਂ ਦੀ ਵਿਸ਼ੇਸ਼ ਮੀਟਿੰਗ ਹੋਈ | ਮੀਟਿੰਗ ਵਿਚ ਪਾਰਟੀ ਪ੍ਰਧਾਨ ਬਲਵੰਤ ਸਿੰਘ ਸੁਲਤਾਨਪੁਰੀ ਵਿਸ਼ੇਸ਼ ਤੌਰ 'ਤੇ ਪਹੁੰਚੇ | ਇਸ ਮੌਕੇ ਬੋਲਦਿਆਂ ...

ਪੂਰੀ ਖ਼ਬਰ »

ਸੰਤ ਹੀਰਾ ਦਾਸ ਕੰਨਿਆ ਮਹਾਂ ਵਿਦਿਆਲਿਆ ਦਾ 38ਵਾਂ ਸਥਾਪਨਾ ਦਿਵਸ ਮਨਾਇਆ

ਕਾਲਾ ਸੰਘਿਆਂ, 7 ਅਗਸਤ (ਬਲਜੀਤ ਸਿੰਘ ਸੰਘਾ)- ਦੋਨੇ ਇਲਾਕੇ 'ਚ ਪੇਂਡੂ ਖੇਤਰ ਦੀ ਉੱਘੀ ਸੰਸਥਾ ਸੰਤ ਹੀਰਾ ਦਾਸ ਕੰਨਿ੍ਹਆਂ ਮਹਾਂ ਵਿਦਿਆਲਿਆ ਕਾਲਾ ਸੰਘਿਆਂ ਦਾ 38ਵਾਂ ਸਥਾਪਨਾ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ | ਸਵੇਰੇ ਸੁਖਮਨੀ ਸਾਹਿਬ ਪਾਠ ਦੇ ਭੋਗ ਦੇ ਉਪਰੰਤ ਮੈਡਮ ...

ਪੂਰੀ ਖ਼ਬਰ »

ਲਾਇਨ ਬਲਵੀਰ ਕੁਮਾਰ ਸਰਬਸੰਮਤੀ ਨਾਲ ਚਾਰਟਰਡ ਪ੍ਰਧਾਨ ਚੁਣੇ

ਫਗਵਾੜਾ, 7 ਅਗਸਤ (ਤਰਨਜੀਤ ਸਿੰਘ ਕਿੰਨੜਾ)- ਲਾਇਨਜ਼ ਕਲੱਬ ਫਗਵਾੜਾ ਸਟਾਰ ਸਰਬ ਨਾਂਅ ਨਾਲ ਇਕ ਹੋਰ ਸਮਾਜ ਸੇਵੀ ਸੰਸਥਾ ਉੱਭਰ ਕੇ ਸਾਹਮਣੇ ਆਈ ਹੈ ਜਿਸ ਦੀ ਇਕ ਪਲੇਠੀ ਮੀਟਿੰਗ ਸਥਾਨਕ ਹੋਟਲ ਕੇ.ਜੀ. ਰਿਜ਼ੋਰਟ ਹੁਸ਼ਿਆਰਪੁਰ ਰੋਡ ਫਗਵਾੜਾ ਵਿਖੇ ਜ਼ੋਨ ਚੇਅਰਮੈਨ ...

ਪੂਰੀ ਖ਼ਬਰ »

ਪ੍ਰਵਾਸੀ ਭਾਰਤੀ ਨੇ ਡਾਇਲੈਸਿਸ ਸੈਂਟਰ ਨੂੰ ਆਰਥਿਕ ਰਾਸ਼ੀ ਭੇਜੀ

ਨਡਾਲਾ, 7 ਅਗਸਤ (ਮਾਨ)- ਸਿਵਲ ਹਸਪਤਾਲ ਭੁਲੱਥ ਵਿਖੇ ਚੱਲ ਰਹੇ ਸ੍ਰੀ ਗੁਰੂ ਨਾਨਕ ਦੇਵ ਜੀ ਡਾਇਲੈਸਿਸ ਸੈਂਟਰ ਲਈ ਸਰਪੰਚ ਮੋਹਨ ਸਿੰਘ ਡਾਲਾ ਦੇ ਯਤਨਾਂ ਨਾਲ ਵਿਦੇਸ਼ ਅਮਰੀਕਾ ਵਿਚ ਰਹਿੰਦੇ ਰਾਣੀ ਪੱਡਾ ਪੁੱਤਰੀ ਸੁਰਿੰਦਰ ਸਿੰਘ ਪੱਡਾ ਲੱਖਣ ਕੇ ਪੱਡਾ ਨੇ ਆਪਣੇ ਭਰਾ ...

ਪੂਰੀ ਖ਼ਬਰ »

14 ਨੂੰ ਸੁਲਤਾਨਪੁਰ ਲੋਧੀ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੱਕ 'ਕੇਸਰੀ ਦਸਤਾਰ ਮੋਟਰਸਾਈਕਲ ਮਾਰਚ' ਹੋਵੇਗਾ-ਪਾਲ

ਸੁਲਤਾਨਪੁਰ ਲੋਧੀ, 7 ਅਗਸਤ (ਨਰੇਸ਼ ਹੈਪੀ, ਥਿੰਦ)- 14 ਅਗਸਤ ਨੂੰ ਸੁਲਤਾਨਪੁਰ ਲੋਧੀ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੱਕ ਮਾਰਚ ਵਿਚ ਨੌਜਵਾਨੀ ਨੂੰ ਸ਼ਾਮਿਲ ਹੋਣ ਦੀ ਅਪੀਲ ਕਰਦਿਆਂ ਪਾਲ ਸਿੰਘ ਫਰਾਂਸ ਨੇ ਦੱਸਿਆ ਕਿ ਇਹ ਮਾਰਚ ਸਵੇਰੇ 8 ਵਜੇ ਗੁਰਦੁਆਰਾ ਸ੍ਰੀ ਬੇਰ ...

ਪੂਰੀ ਖ਼ਬਰ »

ਨਡਾਲਾ 'ਚ ਪੰਜਾਬ ਨੰਬਰਦਾਰ ਯੂਨੀਅਨ ਦੀ ਮੀਟਿੰਗ

ਨਡਾਲਾ, 7 ਅਗਸਤ (ਮਾਨ)- ਪੰਜਾਬ ਨੰਬਰਦਾਰ ਯੂਨੀਅਨ ਸਬ ਡਵੀਜ਼ਨ ਭੁਲੱਥ ਦੀ ਇਕ ਮੀਟਿੰਗ ਗੁਰਦੁਆਰਾ ਬਾਉਲੀ ਸਾਹਿਬ ਨਡਾਲਾ ਵਿਖੇ ਸਬ-ਡਵੀਜ਼ਨ ਪ੍ਰਧਾਨ ਗੁਰਵਿੰਦਰ ਸਿੰਘ ਸੋਹੀ ਦੀ ਪ੍ਰਧਾਨਗੀ ਹੇਠ ਹੋਈ | ਇਸ ਦੌਰਾਨ ਹੋਈ ਮੀਟਿੰਗ ਵਿਚ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ ...

ਪੂਰੀ ਖ਼ਬਰ »

ਗੁਰੂ ਲਾਧੋ ਰੇ ਦਿਵਸ ਨੂੰ ਸਮਰਪਿਤ ਦੂਜਾ ਅਲੌਕਿਕ ਕੀਰਤਨ ਸਮਾਗਮ 11 ਨੂੰ

ਨਡਾਲਾ, 7 ਅਗਸਤ (ਮਾਨ)- ਬਾਬਾ ਮੱਖਣ ਸ਼ਾਹ ਲੁਬਾਣਾ ਵੈੱਲਫੇਅਰ ਸੇਵਾ ਸੁਸਾਇਟੀ ਨਡਾਲਾ ਵਲੋਂ ਗੁਰੂ ਲਾਧੋ ਰੇ ਦਿਵਸ ਨੂੰ ਸਮਰਪਿਤ ਦੂਜਾ ਅਲੌਕਿਕ ਕੀਰਤਨ ਸਮਾਗਮ 11 ਅਗਸਤ ਸ਼ਾਮ 7 ਵਜੇ ਤੋਂ ਗੁਰਦੁਆਰਾ ਬਾਉਲੀ ਸਾਹਿਬ ਨਡਾਲਾ ਵਿਖੇ ਕਰਵਾਇਆ ਜਾ ਰਿਹਾ ਹੈ | ਸੁਸਾਇਟੀ ਦੇ ...

ਪੂਰੀ ਖ਼ਬਰ »

ਅਨੰਦ ਪਬਲਿਕ ਸਕੂਲ 'ਚ ਗਣਿਤ ਮਾਡਲ ਬਣਾਉਣ ਦੇ ਮੁਕਾਬਲੇ

ਕਪੂਰਥਲਾ, 7 ਅਗਸਤ (ਅਮਰਜੀਤ ਕੋਮਲ)- ਅਨੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਚ ਗਣਿਤ ਮਾਡਲ ਬਣਾਉਣ ਦਾ ਮੁਕਾਬਲਾ ਕਰਵਾਇਆ ਗਿਆ | ਇਸ ਮੁਕਾਬਲੇ 'ਚ 9ਵੀਂ ਤੇ 10ਵੀਂ ਜਮਾਤ ਦੇ ਵਿਦਿਆਰਥੀਆਂ ਨੇ ਭਾਗ ਲਿਆ | 9ਵੀਂ ਜਮਾਤ ਦੀ ਕੈਟਾਗਰੀ ਵਿਚ ਪ੍ਰਤਾਪ ਹਾਊਸ ਨੇ ਪਹਿਲਾ ਤੇ ...

ਪੂਰੀ ਖ਼ਬਰ »

ਪਿੰਡ ਲੱਖਪੁਰ ਵਿਖੇ ਮਨਾਇਆ ਤੀਆਂ ਦਾ ਤਿਉਹਾਰ

ਫਗਵਾੜਾ, 7 ਅਗਸਤ (ਅਸ਼ੋਕ ਕੁਮਾਰ ਵਾਲੀਆ)-ਪਿੰਡ ਲੱਖਪੁਰ ਤਹਿਸੀਲ ਫਗਵਾੜਾ ਵਿਖੇ ਪਿੰਡ ਦੀਆਂ ਮੁਟਿਆਰਾਂ ਤੇ ਮਹਿਲਾਵਾਂ ਵਲੋਂ ਤੀਆਂ ਦੇ ਤਿਉਹਾਰ ਦਾ ਦੂਸਰਾ ਸਾਲਾਨਾ ਸਮਾਗਮ ਬੜੇ ਜੋਸ਼ੋ ਖਰੋਸ਼ ਨਾਲ ਮਨਾਇਆ ਗਿਆ | ਸਮਾਗਮ ਦਾ ਸ਼ੁੱਭ ਆਰੰਭ ਪਿ੍ੰਸੀਪਲ ਜਸਵਿੰਦਰ ...

ਪੂਰੀ ਖ਼ਬਰ »

ਪੰਜਾਬ ਕਿਸਾਨ ਸੰਘਰਸ਼ ਕਮੇਟੀ ਦੀ ਮੀਟਿੰਗ ਵਿਚ ਅਹਿਮ ਫ਼ੈਸਲੇ ਲਏ

ਨਡਾਲਾ, 7 ਅਗਸਤ (ਮਾਨ)-ਪੰਜਾਬ ਕਿਸਾਨ ਸੰਘਰਸ਼ ਕਮੇਟੀ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਦੇ ਨਿਰਦੇਸ਼ ਤੇ ਜ਼ਿਲ੍ਹਾ ਪ੍ਰਧਾਨ ਸਵਰਨ ਸਿੰਘ ਬਾਊਪੁਰ ਦੀ ਨਿਗਰਾਨੀ ਹੇਠ ਜੋਨ ਨਡਾਲਾ ਦੇ ਸਰਗਰਮ ਵਰਕਰਾਂ ਦੀ ਮੀਟਿੰਗ ਜੋਨ ਪ੍ਰਧਾਨ ਨਿਸ਼ਾਨ ਸਿੰਘ ਇਬਰਾਹੀਮਵਾਲ ਦੀ ...

ਪੂਰੀ ਖ਼ਬਰ »

ਐਲਪਾਈਨ ਸਕੂਲ ਦੇ ਵਿਹੜੇ ਮਨਾਇਆ ਗਿਆ ਤੀਆਂ ਦਾ ਤਿਉਹਾਰ

ਭੁਲੱਥ, 7 ਅਗਸਤ (ਮਨਜੀਤ ਸਿੰਘ ਰਤਨ)-ਐਲਪਾਈਨ ਇੰਟਰਨੈਸ਼ਨਲ ਪਬਲਿਕ ਸਕੂਲ ਭੁਲੱਥ ਵਿਖੇ ਤੀਆਂ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਤੇ ਸਕੂਲ ਦੇ ਬੱਚਿਆਂ ਅਤੇ ਸਟਾਫ਼ ਨੇ ਵੱਧ ਚੱੜ ਕੇ ਹਿੱਸਾ ਲਿਆ ਅਤੇ ਉਨ੍ਹਾਂ ਵਲੋਂ ਬੋਲੀਆਂ ਤੇ ਗਿੱਧਾ ਪਾਇਆ ਗਿਆ, ...

ਪੂਰੀ ਖ਼ਬਰ »

ਅਵਤਾਰ ਸਿੰਘ ਮੁਲਤਾਨੀ ਦੀ ਪਤਨੀ ਬਲਜੀਤ ਕੌਰ ਦਾ ਕੀਤਾ ਅੰਤਿਮ ਸੰਸਕਾਰ

ਨਡਾਲਾ, 7 ਅਗਸਤ (ਮਾਨ)-ਨਗਰ ਪੰਚਾਇਤ ਨਡਾਲਾ ਦੇ ਸਾਬਕਾ ਉਪ ਪ੍ਰਧਾਨ ਤੇ ਅਕਾਲੀ ਜਥਾ ਨਡਾਲਾ ਦੇ ਸਾਬਕਾ ਪ੍ਰਧਾਨ ਅਵਤਾਰ ਸਿੰਘ ਮੁਲਤਾਨੀ ਨਡਾਲਾ ਦੀ ਧਰਮ ਪਤਨੀ ਬਲਜੀਤ ਕੌਰ, ਜਿਨ੍ਹਾਂ ਦਾ ਕੁਝ ਦਿਨ ਪਹਿਲਾਂ ਯੂ ਕੇ ਵਿਚ ਦਿਹਾਂਤ ਹੋ ਗਿਆ ਸੀ, ਅੱਡਾ ਨਡਾਲਾ ਦੇ ...

ਪੂਰੀ ਖ਼ਬਰ »

ਸੁਆਮੀ ਸੰਤ ਦਾਸ ਪਬਲਿਕ ਸਕੂਲ ਫਗਵਾੜਾ ਵਿਚ ਤੀਆਂ ਦਾ ਤਿਉਹਾਰ ਮਨਾਇਆ

ਫਗਵਾੜਾ, 7 ਅਗਸਤ (ਤਰਨਜੀਤ ਸਿੰਘ ਕਿੰਨੜਾ)–ਸੁਆਮੀ ਸੰਤ ਦਾਸ ਪਬਲਿਕ ਸਕੂਲ ਫਗਵਾੜਾ ਵਿਚ ਤੀਆਂ ਦਾ ਤਿਉਹਾਰ ਬੜੇ ਚਾਅ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਸਮਾਗਮ ਵਿਚ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਨੇ ਪੰਜਾਬ, ਰਾਜਸਥਾਨ ਅਤੇ ਹਰਿਆਣਾ ਰਾਜਾਂ ਦੇ ...

ਪੂਰੀ ਖ਼ਬਰ »

ਪਰਵਾਸੀ ਪੰਜਾਬੀਆਂ ਵਲੋਂ ਸ਼ੇਰਪੁਰ ਦੋਨਾ ਦੀ ਪਾਰਕ 'ਚ ਲਗਾਏ ਪੰਘੂੜੇ ਲੋਕ ਅਰਪਿਤ

ਡਡਵਿੰਡੀ, 7 ਅਗਸਤ (ਦਿਲਬਾਗ ਸਿੰਘ ਝੰਡ)-ਨੇੜਲੇ ਪਿੰਡ ਸ਼ੇਰਪੁਰ ਦੋਨਾਂ ਵਿਖੇ ਪਰਵਾਸੀ ਪੰਜਾਬੀਆਂ ਵੱਲੋਂ ਬਣਾਇਆ ਗਿਆ ਪਾਰਕ ਅਤੇ ਓਪਨ ਜਿੰਮ ਲੋਕ ਅਰਪਿਤ ਕੀਤਾ ਗਿਆ | ਪਾਰਕ ਵਿਚ ਓਪਨ ਜਿੰਮ ਦਾ ਸਮਾਨ ਤੇ ਬੱਚਿਆਂ ਲਈ ਪੰਘੂੜੇ ਲਗਾਉਣ ਦੀ ਸੇਵਾ ਸੁਰਿੰਦਰ ਸਿੰਘ, ...

ਪੂਰੀ ਖ਼ਬਰ »

ਅਕਾਲ ਅਕੈਡਮੀ ਇੰਟਰਨੈਸ਼ਨਲ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਸੁਲਤਾਨਪੁਰ ਲੋਧੀ, 7 ਅਗਸਤ (ਨਰੇਸ਼ ਹੈਪੀ, ਥਿੰਦ)-ਅਕਾਲ ਅਕੈਡਮੀ ਇੰਟਰਨੈਸ਼ਨਲ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ ਜਿਸ ਵਿਚ ਵਿਦਿਆਰਥੀਆਂ ਨੇ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ | ਇਸ ਮੌਕੇ ਛੇਵੀਂ ਤੋਂ ਬਾਰ੍ਹਵੀਂ ਕਲਾਸ ਤੱਕ ਦੀਆਂ ਲੜਕੀਆਂ ਨੇ ਪੰਜਾਬੀ ਭੰਗੜਾ, ...

ਪੂਰੀ ਖ਼ਬਰ »

ਲੰਗਰ ਲਗਾਉਣਾ ਬਹੁਤ ਹੀ ਵੱਡੇ ਪੁੰਨ ਦਾ ਕੰਮ-ਵਿਧਾਇਕ ਰਾਣਾ

ਸੁਲਤਾਨਪੁਰ ਲੋਧੀ, 7 ਅਗਸਤ (ਨਰੇਸ਼ ਹੈਪੀ, ਥਿੰਦ)-ਲੰਗਰ ਲਗਾਉਣਾ ਬਹੁਤ ਹੀ ਵੱਡਾ ਉਪਰਾਲਾ ਹੈ ਕਿਉਂਕਿ ਲੰਗਰ ਕਿਸੇ ਲੋੜਵੰਦ ਦੀ ਭੁੱਖ ਪਿਆਸ ਮਿਟਾਉਂਦਾ ਹੈ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਨੇ ਸ਼ਿਵ ਮੰਦਰ ਚੌੜਾ ਖੂਹ ਵਿਖੇ ...

ਪੂਰੀ ਖ਼ਬਰ »

ਪੀਰ ਬਾਬਾ ਜੀਆ-ਉਲ-ਦੀਨ ਸਰਕਾਰ ਦਾ ਉਰਸ ਮਨਾਇਆ

ਕਪੂਰਥਲਾ, 7 ਅਗਸਤ (ਵਿਸ਼ੇਸ਼ ਪ੍ਰਤੀਨਿਧ)-ਪੀਰ ਬਾਬਾ ਜਿਆ-ਉਲ-ਦੀਨ ਸਰਕਾਰ ਪੀਰ ਚੌਧਰੀ ਦਾ 104ਵਾਂ ਦੋ ਰੋਜ਼ਾ ਸਾਲਾਨਾ ਉਰਸ ਧੂਮਧਾਮ ਨਾਲ ਮਨਾਇਆ ਗਿਆ | ਮੇਲੇ ਦੇ ਪਹਿਲੇ ਦੇ ਪਹਿਲੇ ਦਿਨ ਝੰਡਾ ਚੜ੍ਹਾਉਣ ਦੀ ਰਸਮ ਪੀਰ ਜੀਆ-ਉਲ-ਦੀਨ ਸਰਕਾਰ ਪੀਰ ਚੌਧਰੀ ਦੀ ਪ੍ਰਬੰਧਕ ...

ਪੂਰੀ ਖ਼ਬਰ »

ਕੈਂਸਰ ਵੰਡ ਰਹੀ ਕਾਲਾ ਸੰਘਿਆਂ ਡਰੇਨ ਦੇ ਸਥਾਈ ਹੱਲ ਲਈ ਯਤਨ

ਕਾਲਾ ਸੰਘਿਆਂ, 7 ਅਗਸਤ (ਸੰਘਾ)-ਦੋਨੇ ਇਲਾਕੇ ਲਈ ਸਰਾਪ ਬਣ ਚੁੱਕੀ ਕਾਲਾ ਸੰਘਿਆਂ ਡਰੇਨ ਦੇ ਪ੍ਰਦੂਸ਼ਣ ਦਾ ਮਾਮਲਾ ਦਿਨ-ਬ-ਦਿਨ ਚਰਚਾ ਦਾ ਵਿਸ਼ਾ ਬਣਿਆ ਰਹਿੰਦਾ ਹੈ, ਅਕਸਰ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਚਰਚਾ ਦਾ ਕੇਂਦਰ ਬਿੰਦੂ ਬਣੀਆਂ ਰਹਿੰਦੀਆਂ ਹਨ | ਡਰੇਨ ਦੇ ...

ਪੂਰੀ ਖ਼ਬਰ »

'ਕੌਣ ਬਣੇਗਾ, ਪਿਆਰੇ ਦਾ ਪਿਆਰਾ' ਪ੍ਰੀਖਿਆ 'ਚ ਢੰਡੋਵਾਲ ਸਕੂਲ ਦੀ ਵਿਦਿਆਰਥਣ ਹਰਲੀਨ ਕੌਰ ਨੇ ਹਾਸਲ ਕੀਤਾ ਦੂਸਰਾ ਸਥਾਨ

ਸ਼ਾਹਕੋਟ, 7 ਅਗਸਤ (ਸੁਖਦੀਪ ਸਿੰਘ)- ਸ੍ਰੀ ਗੁਰੂ ਹਰਿ ਰਾਏ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਉਤਸਵ ਸੰਬੰਧੀ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸ਼ਾਹਕੋਟ ਦੀ ਪ੍ਰਬੰਧਕ ਕਮੇਟੀ ਵਲੋਂ ਸਿੱਖ ਇਤਿਹਾਸ ਨਾਲ ਸੰਬੰਧਤ ਵੱਖ-ਵੱਖ ਵਰਗਾਂ ਦੇ ਵਿਦਿਆਰਥੀਆਂ ਤੇ ਵਿਅਕਤੀਆਂ ਲਈ ...

ਪੂਰੀ ਖ਼ਬਰ »

ਭਾਟੀਆ ਦੇ ਵਾਰਡ 'ਚ ਐਤਵਾਰ ਵਾਲੇ ਦਿਨ ਵੀ ਨਵਾਂ ਟਰਾਂਸਫ਼ਾਰਮਰ ਲੱਗਾ

ਜਲੰਧਰ, 7 ਅਗਸਤ (ਸ਼ਿਵ)- ਕਮਲਜੀਤ ਸਿੰਘ ਭਾਟੀਆ ਦੇ ਵਾਰਡ ਵਿਚ ਪਾਵਰਕਾਮ ਨੇ ਬੀਤੇ ਦਿਨੀਂ ਖ਼ਰਾਬ ਹੋਇਆ ਟਰਾਂਸਫ਼ਰਮਰ ਬਦਲ ਦਿੱਤਾ | ਜਲੰਧਰ ਦੇ ਸਾਬਕਾ ਸੀਨੀਅਰ ਡਿਪਟੀ ਮੇਅਰ ਸਰਦਾਰ ਕਮਲਜੀਤ ਸਿੰਘ ਭਾਟੀਆ ਨੇ ਆਪਣੇ ਵਾਰਡ ਵਿਚ ਪੈਂਦੇ ਇਲਾਕਾ ਗੋਬਿੰਦ ਨਗਰ ਵਿਖੇ ...

ਪੂਰੀ ਖ਼ਬਰ »

ਲੈਕਚਰਾਰ ਵਜੋਂ ਪਦਉੱਨਤ ਹੋਏ ਪਿ੍ਥੀਪਾਲ ਸਿੰਘ ਨੇ ਨੰਗਲ ਅੰਬੀਆਂ ਸਕੂਲ 'ਚ ਚਾਰਜ ਸੰਭਾਲਿਆ

ਸ਼ਾਹਕੋਟ, 7 ਅਗਸਤ (ਬਾਂਸਲ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਜਵਾ ਕਲਾਂ ਦੇ ਪੰਜਾਬੀ ਮਾਸਟਰ ਪਿ੍ਥੀਪਾਲ ਸਿੰਘ ਨੂੰ ਵਿਭਾਗ ਵੱਲੋਂ ਪੋਲਿਟੀਕਲ ਸਾਇੰਸ ਦੇ ਲੈਕਚਰਾਰ ਵਜੋਂ ਪਦਉਨਤ ਕੀਤਾ ਗਿਆ ਹੈ | ਪਦਉਨਤੀ ਉਪਰੰਤ ਪਿ੍ਥੀਪਾਲ ਸਿੰਘ ਨੇ ਅੱਜ ਸਰਕਾਰੀ ਸੀਨੀਅਰ ...

ਪੂਰੀ ਖ਼ਬਰ »

ਸੀ.ਡੀ.ਪੀ.ਓ. ਦਫ਼ਤਰ ਸ਼ਾਹਕੋਟ ਵਲੋਂ 'ਪੈਨਸ਼ਨ ਸੁਵਿਧਾ ਕੈਂਪ' 10 ਤੋਂ

ਸ਼ਾਹਕੋਟ, 7 ਅਗਸਤ (ਸੁਖਦੀਪ ਸਿੰਘ)- ਪੰਜਾਬ ਸਰਕਾਰ ਵੱਲੋਂ ਯੋਗ ਲਾਭਪਾਤਰੀਆਂ ਨੂੰ ਪੈਨਸ਼ਨ ਦੀ ਸਹੂਲਤ ਦਾ ਲਾਭ ਦੇਣ ਲਈ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ (ਸੀ.ਡੀ.ਪੀ.ਓ.) ਸ਼ਾਹਕੋਟ ਸਤੀਸ਼ ਕੁਮਾਰੀ ਦੀ ਅਗਵਾਈ 'ਚ ਬਲਾਕ ਸ਼ਾਹਕੋਟ ਅਧੀਨ ਪੈਂਦੇ ਵੱਖ-ਵੱਖ ਪਿੰਡਾਂ ਤੇ ...

ਪੂਰੀ ਖ਼ਬਰ »

ਪਿੰਡ ਮਨਸੂਰਪੁਰ 'ਚ ਤੀਆਂ ਦਾ ਤਿਉਹਾਰ ਮਨਾਇਆ

ਗੁਰਾਇਆ, 7 ਅਗਸਤ (ਚਰਨਜੀਤ ਸਿੰਘ ਦੁਸਾਂਝ)- ਨਜ਼ਦੀਕੀ ਪਿੰਡ ਮਨਸੂਰਪੁਰ 'ਚ ਤੀਆਂ ਦਾ ਤਿਓਹਾਰ ਮਨਾਇਆ ਗਿਆ | ਇਸ ਮੇਲੇ ਦਾ ਉਦਘਾਟਨ ਸਰਪੰਚ ਪੰਚ ਮੀਨਾ ਕੁਮਾਰੀ ਨੇ ਰੀਬਨ ਕੱਟ ਕੇ ਕੀਤਾ | ਤੀਆਂ ਦੌਰਾਨ ਔਰਤਾਂ, ਮੁਟਿਆਰਾਂ ਤੇ ਬੱਚਿਆਂ ਨੇ ਅਨੰਦ ਮਾਣਿਆ | ਇਸ ਮੌਕੇ ...

ਪੂਰੀ ਖ਼ਬਰ »

ਕੋਟ ਰਾਮਦਾਸ ਵਿਖੇ ਮਨਾਇਆ ਤੀਆਂ ਦਾ ਤਿਉਹਾਰ

ਚੁਗਿੱਟੀ/ਜੰਡੂਸਿੰਘਾ, 7 ਅਗਸਤ (ਨਰਿੰਦਰ ਲਾਗੂ)-ਵਾਰਡ ਨੰ. 7 ਅਧੀਨ ਆਉਂਦੇ ਮੁਹੱਲਾ ਕੋਟ ਰਾਮਦਾਸ ਵਿਖੇ ਐਤਵਾਰ ਨੂੰ ਤੀਆਂ ਦਾ ਤਿਉਹਾਰ ਇਲਾਕਾਂ ਵਸਨੀਕਾਂ ਵਲੋਂ ਮਨਾਇਆ ਗਿਆ | ਇਸ ਮੌਕੇ ਰੰਗ-ਬਿਰੰਗੇ ਪੰਜਾਬੀ ਪਹਿਰਾਵਿਆਂ ਨਾਲ ਸਜੀਆਂ ਮੁਟਿਆਰਾਂ ਤੇ ਔਰਤਾਂ ਵਲੋਂ ...

ਪੂਰੀ ਖ਼ਬਰ »

5 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਕਾਬੂ

ਆਦਮਪੁਰ, 7 ਅਗਸਤ (ਹਰਪ੍ਰੀਤ ਸਿੰਘ)- ਥਾਣਾ ਆਦਮਪੁਰ ਪੁਲਸ ਵਲੋਂ ਹੈਰੋਇਨ ਸਮੇਤ ਇੱਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਗਿਆ | ਥਾਣਾ ਮੁਖੀ ਰਾਜੀਵ ਕੁਮਾਰ ਨੇ ਦੱਸਿਆ ਕਿ ਦÏਰਾਨੇ ਗਸ਼ਤ ਆਦਮਪੁਰ ਤੋਂ ਆਉਂਦੇ ਇੱਕ ਮੋਟਰਸਾਈਕਲ ਨੰਬਰ ਪੀ ਬੀ 08 ਯੂ.ਸੀ. 4527 ਸਵਾਰ ਇਕ ਮੋਨੇ ...

ਪੂਰੀ ਖ਼ਬਰ »

ਵਿਧਾਇਕ ਬਲਕਾਰ ਸਿੰਘ ਨੇ ਸੁਣੀਆਂ ਭਗਵਾਨਪੁਰਾ ਵਾਸੀ ਦੀਆਂ ਸਮੱਸਿਆਵਾਂ

ਲਾਂਬੜਾ, 2 ਅਗਸਤ (ਪਰਮੀਤ ਗੁਪਤਾ)- ਵਿਧਾਨ ਸਭਾ ਹਲਕਾ ਕਰਤਾਰਪੁਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਬਲਕਾਰ ਸਿੰਘ ਵੱਲੋਂ ਸ਼ਹੀਦ ਬਾਬਾ ਖੁਸ਼ਹਾਲ ਸਿੰਘ ਖਾਲਸਾ ਮਾਡਲ ਸੀਨੀਅਰ ਸੈਕੰਡਰੀ ਸਕੂਲ ਲਾਂਬੜਾ ਦਾ ਦÏਰਾ ਕੀਤਾ ਗਿਆ¢ ਇਸ ਮÏਕੇ ਵਿਧਾਇਕ ਵੱਲੋਂ ਸਕੂਲ ...

ਪੂਰੀ ਖ਼ਬਰ »

ਘਰ ਦੇ ਬਾਹਰ ਬੈਠੇ ਵਿਅਕਤੀ ਦੀ ਸੋਨੇ ਦੀ ਚੇਨ ਖੋਹ ਕੇ ਲੁਟੇਰੇ ਫ਼ਰਾਰ

ਜਲੰਧਰ, 7 ਅਗਸਤ (ਸ਼ੈਲੀ)- ਜਲੰਧਰ ਦੇ ਵਿਜੇ ਨਗਰ ਵਿਖੇ ਸਵੇਰੇ ਹੀ ਆਪਣੇ ਘਰ ਦੇ ਬਾਹਰ ਬੈਠੇ ਇੱਕ ਵਿਅਕਤੀ ਦੀ ਦੋ ਮੋਟਰ-ਸਾਈਕਲ ਸਵਾਰ ਲੁਟੇਰੇ ਸੋਨੇ ਦੀ ਚੈਨ ਖੋਹ ਕੇ ਫ਼ਰਾਰ ਹੋ ਗਏ | ਹਾਲਾਂਕਿ ਲੁਟੇਰਿਆਂ ਦੇ ਹੱਥ ਅੱਧੀ ਚੈਨੇ ਹੀ ਲੱਗੀ | ਸੂਚਨਾ ਮਿਲਦੇ ਹੀ ਥਾਣਾ ਚਾਰ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਟੀਮ ਨੇ ਡੇਂਗੂ ਪ੍ਰਤੀ ਜਾਗਰੂਕ ਕੀਤਾ

ਫਗਵਾੜਾ, 7 ਅਗਸਤ (ਚਾਨਾ, ਕਿੰਨੜਾ)-ਸ਼ਹਿਰ ਦੇ ਵਾਰਡ ਨੰਬਰ 37 ਦੇ ਮੁਹੱਲਾ ਪ੍ਰੇਮ ਨਗਰ, ਮਾਸਟਰ ਸਾਧੂ ਰਾਮ ਨਗਰ ਅਤੇ ਗੁਰੂ ਨਾਨਕਪੁਰਾ ਵਿਖੇ ਡੇਂਗੂ ਮੱਛਰ ਤੋਂ ਬਚਾਅ ਲਈ ਹੈਲਥ ਇੰਸਪੈਕਟਰ ਬਲਿਹਾਰ ਚੰਦ, ਚੂੰਨੀ ਲਾਲ ਤੇ ਮਲਕੀਅਤ ਸਿੰਘ ਰਘਬੋਤਰਾ ਦੀ ਅਗਵਾਈ 'ਚ ...

ਪੂਰੀ ਖ਼ਬਰ »

ਕੌਂਲਸਰ ਮੁਹੱਲੇ ਵਿਖੇ ਤੀਆਂ ਦਾ ਮੇਲਾ ਕਰਵਾਇਆ

ਫਗਵਾੜਾ, 7 ਅਗਸਤ (ਹਰੀਪਾਲ ਸਿੰਘ)- ਹੈਲਪਿੰਗ ਹੈਂਡਜ਼ ਆਰਗੇਨਾਈਜ਼ੇਸ਼ਨ ਫਗਵਾੜਾ ਵਲੋਂ ਪੰਜਾਬ ਰੇਡੀਓ ਲੰਡਨ ਦੇ ਸਹਿਯੋਗ ਨਾਲ ਪ੍ਰਧਾਨ ਹਰਮਿੰਦਰ ਸਿੰਘ ਬਸਰਾ ਦੀ ਅਗਵਾਈ ਵਿਚ ਕੌਲਸਰ ਮੁਹੱਲੇ ਵਿਚ ਤੀਆਂ ਦਾ ਮੇਲਾ ਕਰਵਾਇਆ ਗਿਆ ਜਿਸ ਵਿਚ ਕੇਂਦਰੀ ਰਾਜ ਮੰਤਰੀ ਸੋਮ ...

ਪੂਰੀ ਖ਼ਬਰ »

ਐਂਟੀ ਕੁਰੱਪਸ਼ਨ ਬਿਊਰੋ ਆਫ਼ ਇੰਡੀਆ ਵਲੋਂ ਇੰਸ. ਜੈਮਲ ਸਿੰਘ ਸਨਮਾਨਿਤ

ਕਪੂਰਥਲਾ, 7 ਅਗਸਤ (ਅਮਨਜੋਤ ਸਿੰਘ ਵਾਲੀਆ)-ਐਂਟੀ ਕਰੱਪਸ਼ਨ ਬਿਊਰੋ ਆਫ ਇੰਡੀਆ ਦੀ ਇਕ ਮੀਟਿੰਗ ਮੁੱਖ ਦਫ਼ਤਰ ਮੁਹੱਲਾ ਜੱਟਪੁਰਾ ਕਪੂਰਥਲਾ ਵਿਖੇ ਨੈਸ਼ਨਲ ਪ੍ਰਧਾਨ ਮਨਦੀਪ ਗਿੱਲ ਦੀ ਅਗਵਾਈ ਵਿਚ ਹੋਈ ਜਿਸ ਵਿਚ ਸੀਆਈਡੀ ਇੰਸਪੈਕਟਰ ਸੁਖਬੀਰ ਸਿੰਘ ਵੀ ਵਿਸ਼ੇਸ਼ ਰੂਪ ...

ਪੂਰੀ ਖ਼ਬਰ »

ਟੋਲ ਪਲਾਜ਼ਾ ਢਿਲਵਾਂ ਨੂੰ ਨੈਸ਼ਨਲ ਹਾਈਵੇ ਅਥਾਰਿਟੀ ਜਲੰਧਰ ਅਧੀਨ ਲਿਆਉਣ ਦੀ ਮੰਗ

ਢਿਲਵਾਂ, 7 ਅਗਸਤ (ਪ੍ਰਵੀਨ ਕੁਮਾਰ, ਗੋਬਿੰਦ ਸੁਖੀਜਾ)- ਜੀ.ਟੀ. ਰੋਡ ਢਿਲਵਾਂ ਵਿਖੇ ਸਥਿਤ ਟੋਲ ਪਲਾਜ਼ਾ ਢਿਲਵਾਂ ਜੋ ਜ਼ਿਲ੍ਹਾ ਕਪੂਰਥਲਾ ਦੀ ਹਦੂੁਦ 'ਚ ਪੈਂਦਾ ਹੈ, ਨੂੰ ਲੋਕਾਂ ਵਲੋਂ ਨੈਸ਼ਨਲ ਹਾਈਵੇ ਅਥਾਰਿਟੀ ਜਲੰਧਰ ਅਧੀਨ ਕੀਤੇ ਜਾਣ ਦੀ ਮੰਗ ਕੀਤੀ ਹੈ | ਜਾਣਕਾਰੀ ...

ਪੂਰੀ ਖ਼ਬਰ »

'ਰੁੱਖ ਲਗਾਓ ਜੀਵਨ ਬਚਾਓ' ਮੁਹਿੰਮ 12ਵੇਂ ਸਾਲ 'ਚ ਹੋਈ ਦਾਖਲ

ਫਗਵਾੜਾ, 7 ਅਗਸਤ (ਤਰਨਜੀਤ ਸਿੰਘ ਕਿੰਨੜਾ)- ਈ.ਟੀ.ਟੀ. ਅਧਿਆਪਕ ਯੂਨੀਅਨ ਦੇ ਸੂਬਾਈ ਆਗੂ ਤੇ ਵਾਤਾਵਰਨ ਪ੍ਰੇਮੀ ਦਲਜੀਤ ਸਿੰਘ ਸੈਣੀ ਦੀ ਅਗਵਾਈ ਵਿਚ ਈ.ਟੀ.ਟੀ. ਅਧਿਆਪਕ ਯੂਨੀਅਨ ਵਲੋਂ ਅੰਗਹੀਣ ਤੇ ਬਲਾਇੰਡ ਯੂਨੀਅਨ ਦੇ ਪ੍ਰਧਾਨ ਲਖਵੀਰ ਸਿੰਘ ਸੈਣੀ ਦੇ ਸਹਿਯੋਗ ਇਸ ਸਾਲ ...

ਪੂਰੀ ਖ਼ਬਰ »

ਸ੍ਰੀ ਸਤਨਾਰਾਇਣ ਮੰਦਰ 'ਚ ਮੁਫ਼ਤ ਮੈਡੀਕਲ ਜਾਂਚ ਕੈਂਪ

ਕਪੂਰਥਲਾ, 7 ਅਗਸਤ (ਅਮਨਜੋਤ ਸਿੰਘ ਵਾਲੀਆ)-ਸ੍ਰੀ ਸਤਨਰਾਇਣ ਮੰਦਰ 'ਚ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਲਗਾਇਆ ਗਿਆ | ਇਸ ਸੰਬੰਧੀ ਮੰਦਿਰ ਪ੍ਰਬੰਧਕ ਕਮੇਟੀ ਦੇ ਸੇਵਾਦਾਰ ਡਾ: ਰਜਿੰਦਰ ਭੋਲਾ ਨੇ ਦੱਸਿਆ ਕਿ ਜਲੰਧਰ ਟੈਗੋਰ ਹਸਪਤਾਲ ਦੇ ਸੱਤ ਮਾਹਿਰ ਡਾਕਟਰਾਂ ਤੇ 23 ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX