ਤਾਜਾ ਖ਼ਬਰਾਂ


ਨਕੋਦਰ 'ਚ ਕੱਪੜਾ ਵਪਾਰੀ ਦੀ ਗੋਲੀਆਂ ਮਾਰ ਕੇ ਹੱਤਿਆ
. . .  1 day ago
ਨਕੋਦਰ, 7 ਦਸੰਬਰ-ਵੱਡੀ ਖ਼ਬਰ ਨਕੋਦਰ ਤੋਂ ਸਾਹਮਣੇ ਆਈ ਹੈ ਜਿਥੇ ਕਿ ਕੱਪੜਾ ਵਪਾਰੀ ਟਿੰਮੀ ਚਾਵਲਾ ਦੀ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਇਸ ਦੌਰਾਨ ਇਕ ਪੁਲਿਸ ਵਾਲਾ ਵੀ ਜ਼ਖਮੀਂ ਹੋਇਆ...
ਗੁਜਰਾਤ ਚੋਣਾਂ: ਕੱਲ੍ਹ ਸਖ਼ਤ ਸੁਰੱਖਿਆ ਵਿਚਕਾਰ ਹੋਵੇਗੀ ਵੋਟਾਂ ਦੀ ਗਿਣਤੀ
. . .  1 day ago
ਅਹਿਮਦਾਬਾਦ, 7 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਦੇ ਨਤੀਜੇ ਕੱਲ੍ਹ ਘੋਸ਼ਿਤ ਕੀਤੇ ਜਾਣੇ ਹਨ। ਵੋਟਾਂ ਦੀ ਗਿਣਤੀ ਕੱਲ੍ਹ ਸਖ਼ਤ ਸੁਰੱਖਿਆ ਵਿਚਕਾਰ...
ਸ਼ੋਪੀਆਂ ਦੇ ਵਾਥੋ ਇਲਾਕੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ
. . .  1 day ago
ਸ੍ਰੀਨਗਰ, 7 ਦਸੰਬਰ-ਜੰਮੂ ਕਸ਼ਮੀਰ ਦੇ ਸ਼ੋਪੀਆਂ ਦੇ ਵਾਥੋ ਇਲਾਕੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਚੱਲ ਰਹੀ...
ਬੰਗਲਾਦੇਸ਼ ਨੇ ਦੂਸਰੇ ਇਕ ਦਿਨਾਂ ਮੈਚ 5 ਦੌੜਾਂ ਨਾਲ ਹਰਾਇਆ ਭਾਰਤ, ਜਿੱਤੀ ਲੜੀ
. . .  1 day ago
ਢਾਕਾ, 7 ਦਸੰਬਰ-ਬੰਗਲਾਦੇਸ਼ ਨੇ ਦੂਸਰੇ ਇਕ ਦਿਨਾਂ ਮੈਚ ਵਿਚ ਭਾਰਤ ਨੂੰ 5 ਦੌੜਾਂ ਨਾਲ ਹਰਾ ਕੇ ਤਿੰਨ ਮੈਚਾਂ ਦੀ ਲੜੀ 'ਤੇ 2-0 ਦੀ ਅਜੇਤੂ ਲੀਡ ਬਣਾ ਲਈ ਹੈ। ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦਿਆ...
ਮੂਸੇਵਾਲਾ ਹੱਤਿਆ ਮਾਮਲੇ 'ਚ ਗਾਇਕ ਬੱਬੂ ਮਾਨ ਤੇ ਮਨਕੀਰਤ ਔਲਖ ਤੋਂ ਸਾਢੇ 4 ਘੰਟੇ ਪੁੱਛਗਿੱਛ
. . .  1 day ago
ਮਾਨਸਾ, 7 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)-ਮਰਹੂਮ ਗਾਇਕ ਸਿੱਧੂ ਮੂਸੇਵਾਲਾ ਹੱਤਿਆ ਮਾਮਲੇ 'ਚ ਐੱਸ.ਆਈ.ਟੀ. ਵਲੋਂ ਪ੍ਰਸਿੱਧ ਪੰਜਾਬੀ ਗਾਇਕ ਤੇ ਅਦਾਕਾਰ ਬੱਬੂ ਮਾਨ ਤੇ ਮਨਕੀਰਤ ਔਲਖ ਤੋਂ ਸਥਾਨਕ ਸੀ.ਆਈ.ਏ. ਸਟਾਫ਼ ਵਿਖੇ ਸਾਢੇ 4 ਘੰਟੇ ਪੁੱਛਗਿੱਛ ਕੀਤੀ ਗਈ। ਦੋਹਾਂ...
ਭਾਜਪਾ ਐੱਸ.ਸੀ.ਮੋਰਚਾ ਦੇ ਨਵ-ਨਿਯੁਕਤ ਪੰਜਾਬ ਪ੍ਰਧਾਨ ਲੱਧੜ ਵਾਲਮੀਕਿ ਤੀਰਥ ਵਿਖੇ ਹੋਏ ਨਤਮਸਤਕ
. . .  1 day ago
ਰਾਮ ਤੀਰਥ, 7 ਦਸੰਬਰ (ਧਰਵਿੰਦਰ ਸਿੰਘ ਔਲਖ)-ਭਾਰਤੀ ਜਨਤਾ ਪਾਰਟੀ ਐੱਸ.ਸੀ.ਮੋਰਚਾ ਪੰਜਾਬ ਦੇ ਨਵ ਨਿਯੁਕਤ ਪ੍ਰਧਾਨ ਸੁੱਚਾ ਰਾਮ ਲੱਧੜ (ਆਈ.ਏ.ਐੱਸ.) ਅੱਜ ਭਗਵਾਨ ਵਾਲਮੀਕਿ ਤੀਰਥ (ਰਾਮ ਤੀਰਥ) ਵਿਖੇ ਨਤਮਸਤਕ ਹੋਏ ਅਤੇ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ । ਪੱਤਰਕਾਰਾਂ ਨਾਲ...
ਮੋਟਰ ਸਾਇਕਲ ਸਵਾਰ ਵਿਅਕਤੀਆਂ ਤੋਂ 2 ਅਣਪਛਾਤੇ ਵਿਅਕਤੀ ਤਿੰਨ ਲੱਖ ਰੁਪਏ ਖੋਹ ਕੇ ਫ਼ਰਾਰ
. . .  1 day ago
ਭਗਤਾ ਭਾਈਕਾ, 7 ਦਸੰਬਰ (ਸੁਖਪਾਲ ਸਿੰਘ ਸੋਨੀ)-ਅੱਜ ਪਿੰਡ ਬੁਰਜ ਰਾਜਗੜ ਵਿਖੇ ਮੋਟਰ ਸਾਇਕਲ ਸਵਾਰ ਵਿਅਕਤੀਆਂ ਤੋਂ ਤਿੰਨ ਲੱਖ ਰੁਪਏ ਖੋਹੇ ਜਾਣ ਦੀ ਘਟਨਾ ਵਾਪਰੀ ਹੈ। ਘਟਨਾ ਨੂੰ ਅੰਜਾਮ ਮੋਟਰ ਸਾਇਕਲ ਸਵਾਰ ਦੋ ਅਣਪਛਾਤੇ ਵਿਅਕਤੀਆਂ ਵਲੋਂ ਦਿੱਤਾ ਗਿਆ। ਘਟਨਾ...
ਫੋਰਬਸ ਦੀ ਵਿਸ਼ਵ ਦੀਆਂ 100 ਸਭ ਤੋਂ ਸ਼ਕਤੀਸ਼ਾਲੀ ਔਰਤਾਂ ਦੀ ਸੂਚੀ ਵਿਚ ਨਿਰਮਲਾ ਸੀਤਾਰਮਨ ਸਮੇਤ 6 ਭਾਰਤੀ ਔਰਤਾਂ ਦਾ ਨਾਂਅ
. . .  1 day ago
ਨਿਊਯਾਰਕ, 7 ਦਸੰਬਰ-ਭਾਰਤ ਦੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ, ਬਾਇਓਕਾਨ ਦੀ ਕਾਰਜਕਾਰੀ ਚੇਅਰਪਰਸਨ ਕਿਰਨ ਮਜ਼ੂਮਦਾਰ-ਸ਼ਾਅ ਅਤੇ ਨਿਆਕਾ ਦੀ ਸੰਸਥਾਪਕ ਫਾਲਗੁਨੀ ਨਾਇਰ ਉਨ੍ਹਾਂ 6 ਭਾਰਤੀਆਂ ਵਿਚ ਸ਼ਾਮਿਲ ਹਨ, ਜਿਨ੍ਹਾਂ ਨੇ ਫੋਰਬਸ ਦੀ ਵਿਸ਼ਵ ਦੀਆਂ 100 ਸਭ...
ਦਿੱਲੀ ਆਬਕਾਰੀ ਨੀਤੀ ਮਾਮਲਾ:ਕਾਰੋਬਾਰੀ ਅਮਿਤ ਅਰੋੜਾ ਦੇ ਈ.ਡੀ. ਰਿਮਾਂਡ ਵਿਚ 7 ਦਿਨਾਂ ਦਾ ਵਾਧਾ
. . .  1 day ago
ਨਵੀਂ ਦਿੱਲੀ, 7 ਦਸੰਬਰ-ਦਿੱਲੀ ਆਬਕਾਰੀ ਨੀਤੀ ਮਾਮਲੇ 'ਚ ਦਿੱਲੀ ਦੀ ਇਕ ਅਦਾਲਤ ਨੇ ਕਾਰੋਬਾਰੀ ਅਮਿਤ ਅਰੋੜਾ ਦੇ ਈ.ਡੀ. ਰਿਮਾਂਡ ਵਿਚ 7 ਦਿਨਾਂ ਦਾ ਵਾਧਾ ਕੀਤਾ...
ਮਹਾਰਾਸ਼ਟਰ-ਕਰਨਾਟਕ ਸਰਹੱਦੀ ਮੁੱਦੇ 'ਤੇ ਸੁਪ੍ਰੀਆ ਸੁਲੇ ਵਲੋਂ ਲੋਕ ਸਭਾ 'ਚ ਕਰਨਾਟਕ ਦੇ ਮੁੱਖ ਮੰਤਰੀ ਦੀ ਆਲੋਚਨਾ
. . .  1 day ago
ਨਵੀਂ ਦਿੱਲੀ, 7 ਦਸੰਬਰ -ਲੋਕ ਸਭਾ ਵਿਚ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐਨ.ਸੀ.ਪੀ.) ਦੀ ਸੰਸਦ ਮੈਂਬਰ ਸੁਪ੍ਰੀਆ ਸੁਲੇ ਨੇ ਕਰਨਾਟਕ ਅਤੇ ਮਹਾਰਾਸ਼ਟਰ ਦਰਮਿਆਨ ਸਰਹੱਦੀ ਮੁੱਦੇ ਨੂੰ ਲੈ ਕੇ ਕਰਨਾਟਕ ਦੇ ਮੁੱਖ ਮੰਤਰੀ ਬਾਸਵਰਾਜ ਬੋਮਈ ਦੀ ਆਲੋਚਨਾ...
ਕਰਨਾਟਕ-ਮਹਾਰਾਸ਼ਟਰ ਸਰਹੱਦੀ ਵਿਵਾਦ: ਲੋਕਾਂ ਵਲੋਂ ਕਰਨਾਟਕ ਦੀ ਬੱਸ ਅਤੇ ਮੁੱਖ ਮੰਤਰੀ ਬੋਮਈ ਦੀ ਫੋਟੋ 'ਤੇ ਕਾਲੇ ਰੰਗ ਦਾ ਛਿੜਕਾਅ
. . .  1 day ago
ਮੁੰਬਈ/ਬੈਂਗਲੁਰੂ, 7 ਦਸੰਬਰ-ਕਰਨਾਟਕ ਅਤੇ ਮਹਾਰਾਸ਼ਟਰ ਦਰਮਿਆਨ ਸਰਹੱਦੀ ਮੁੱਦੇ 'ਤੇ ਜਾਰੀ ਵਿਰੋਧ ਪ੍ਰਦਰਸ਼ਨ ਦੇ ਦੌਰਾਨ ਸੋਲਾਪੁਰ ਵਿਚ ਸਥਾਨਕ ਸੰਗਠਨਾਂ ਦੇ ਲੋਕਾਂ ਨੇ ਕਰਨਾਟਕ ਦੀ ਇਕ ਬੱਸ ਅਤੇ ਮੁੱਖ ਮੰਤਰੀ ਬੋਮਈ...
ਐਸ.ਆਈ.ਟੀ. ਵਲੋਂ ਪੁੱਛਗਿੱਛ ਤੋਂ ਬਾਅਦ ਬੱਬੂ ਮਾਨ ਰਵਾਨਾ
. . .  1 day ago
ਮਾਨਸਾ, 7 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)- ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿਚ ਐਸ. ਆਈ. ਟੀ. ਵਲੋਂ ਪੁੱਛਗਿੱਛ ਤੋਂ ਬਾਅਦ ਗਾਇਕ ਬੱਬੂ ਮਾਨ ਰਵਾਨਾ ਹੋ ਗਏ...
ਇਹ ਇਕ ਵੱਡੀ ਜਿੱਤ ਤੇ ਇਸ ਨੂੰ ਹਾਸਲ ਕਰਨਾ ਬਹੁਤ ਵੱਡਾ ਕੰਮ ਸੀ-ਦਿੱਲੀ ਨਗਰ ਨਿਗਮ ਚੋਣਾਂ 'ਚ 'ਆਪ' ਦੀ ਜਿੱਤ 'ਤੇ ਹਰਭਜਨ ਸਿੰਘ
. . .  1 day ago
ਨਵੀਂ ਦਿੱਲੀ, 7 ਦਸੰਬਰ-ਸਾਬਕਾ ਕ੍ਰਿਕਟਰ ਅਤੇ 'ਆਪ' ਦੇ ਰਾਜ ਸਭਾ ਮੈਂਬਰ ਹਰਭਜਨ ਸਿੰਘ ਨੇ ਦਿੱਲੀ ਨਗਰ ਨਿਗਮ ਚੋਣਾਂ 'ਚ 'ਆਪ' ਦੀ ਜਿੱਤ 'ਤੇ ਕਿਹਾ ਕਿ ਇਹ ਇਕ ਵੱਡੀ ਜਿੱਤ ਹੈ। ਇਸ ਨੂੰ ਹਾਸਲ...
ਦੋ ਲੁਟੇਰੇ 40 ਹਜ਼ਾਰ ਦੀ ਨਗਦੀ ਖੋਹ ਕੇ ਫ਼ਰਾਰ
. . .  1 day ago
ਕੋਟਫੱਤਾ,7 ਦਸੰਬਰ (ਰਣਜੀਤ ਸਿੰਘ ਬੁੱਟਰ)- ਬਠਿੰਡਾ ਜ਼ਿਲ੍ਹੇ ਦੇ ਨਗਰ ਕੋਟਸ਼ਮੀਰ ਦੀ ਮਾਨਸਾ ਰੋਡ ’ਤੇ ਸਰਪੰਚ ਇਕ ਪੈਟਰੋਲ ਪੰਪ ਨੇੜੇ ਤੋਂ ਹੱਥ ਵਿਚ ਪੈਸਿਆਂ ਵਾਲਾ ਥੈਲਾ ਲੈ ਕੇ ਜਾ ਰਹੀ ਇਕ ਔਰਤ ਤੋਂ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਨੌਜਵਾਨ ਪੈਸਿਆਂ ਵਾਲਾ ਥੈਲਾ ਖੋਹ ਕੇ ਫ਼ਰਾਰ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਕੋਟਸ਼ਮੀਰ ਦੀ ਸ਼ਾਮ ਬਸਤੀ ਦੀ...
ਐਸ. ਆਈ. ਟੀ. ਵਲੋਂ ਬੱਬੂ ਮਾਨ ਤੋਂ ਪੁੱਛਗਿੱਛ
. . .  1 day ago
ਮਾਨਸਾ, 7 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)- ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿਚ ਨਾਮਵਰ ਗਾਇਕ ਬੱਬੂ ਮਾਨ ਐਸ. ਆਈ. ਟੀ. ਅੱਗੇ ਪੇਸ਼ ਹੋਏ। ਬੱਬੂ ਮਾਨ ਤੋਂ ਐਸ. ਆਈ. ਟੀ. ਵਲੋਂ ਪੁੱਛਗਿੱਛ ਕੀਤੀ...
ਡੇਰਾਬੱਸੀ ਦੇ ਪਿੰਡ ਕਕਰਾਲੀ ਤੋਂ ਲਾਪਤਾ 4 ਬੱਚਿਆਂ ਦਾ 24 ਘੰਟੇ ਬਾਅਦ ਵੀ ਨਹੀਂ ਲੱਗਿਆ ਸੁਰਾਗ
. . .  1 day ago
ਡੇਰਾਬੱਸੀ, 7 ਦਸੰਬਰ (ਗੁਰਮੀਤ ਸਿੰਘ)-ਰਾਮਗੜ੍ਹ ਸੜਕ àਤੇ ਪਿੰਡ ਕਕਰਾਲੀ ਤੋਂ ਬੀਤੇ ਦਿਨ ਤੋਂ 4 ਬੱਚੇ ਲਾਪਤਾ ਹੋ ਗਏ ਹਨ। ਸਕੂਲ ਵਿਚੋਂ ਛੁੱਟੀ ਹੋਣ ਮਗਰੋਂ ਬੱਚੇ ਘਰ ਜਾ ਕੇ ਵਾਪਸ ਸਕੂਲ ਜਾਣ...
ਕੱਲ੍ਹ ਗੁਜਰਾਤ ’ਚ ਚਮਤਕਾਰ ਦੇਖਣ ਨੂੰ ਮਿਲੇਗਾ- ਮੁੱਖ ਮੰਤਰੀ ਭਗਵੰਤ ਮਾਨ
. . .  1 day ago
ਨਵੀਂ ਦਿੱਲੀ, 7 ਦਸੰਬਰ- ਦਿੱਲੀ ’ਚ ਨਗਰ ਨਿਗਮ ਦੇ ਆਏ ਨਤੀਜਿਆਂ ਤੋਂ ਬਾਅਦ ਬੋਲਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਮੈਂ ਤੁਹਾਨੂੰ ਬਹੁਤ-ਬਹੁਤ ਵਧਾਈ ਦਿੰਦਾ ਹਾਂ, ਇਹ ਨੇਤਾ ਹਨ ਜੋ ਚੋਣਾਂ ਲੜਦੇ ਹਨ ਪਰ ਜਨਤਾ ਜਿੱਤਦੀ ਹੈ, ਅੱਜ ਜਨਤਾ...
ਭਾਰਤ-ਬੰਗਲਾਦੇਸ਼ ਦੂਜਾ ਇਕ ਦਿਨਾਂ ਮੈਚ: ਬੰਗਲਾਦੇਸ਼ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 272 ਦੌੜਾਂ ਦਾ ਟੀਚਾ
. . .  1 day ago
ਢਾਕਾ, 7 ਦਸੰਬਰ-ਭਾਰਤ ਅਤੇ ਬੰਗਲਾਦੇਸ਼ ਵਿਚਕਾਰ ਦੂਜੇ ਇਕ ਦਿਨਾਂ ਮੈਚ ਵਿਚ ਬੰਗਲਾਦੇਸ਼ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦਿਆ 50 ਓਵਰਾਂ 'ਚ 7 ਵਿਕਟਾਂ ਦੇ ਨੁਕਸਾਨ 'ਤੇ 271 ਦੌੜਾਂ ਬਣਾਈਆਂ ਤੇ ਭਾਰਤ ਨੂੰ ਜਿੱਤਣ ਲਈ 272 ਦੌੜਾਂ ਦਾ ਟੀਚਾ ਦਿੱਤਾ। ਬੰਗਲਾਦੇਸ਼...
ਦਿੱਲੀ ਨੂੰ ਬਿਹਤਰ ਬਣਾਉਣ ਲਈ ਭਾਜਪਾ ਅਤੇ ਕਾਂਗਰਸ ਸਹਿਯੋਗ ਦੇਣ: ਅਰਵਿੰਦ ਕੇਜਰੀਵਾਲ
. . .  1 day ago
ਨਵੀਂ ਦਿੱਲੀ, 7 ਦਸੰਬਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਕਹਿਣਾ ਹੈ ਕਿ ਮੈਂ ਹੁਣ ਦਿੱਲੀ ਲਈ ਭਾਜਪਾ ਅਤੇ ਕਾਂਗਰਸ ਦਾ ਸਹਿਯੋਗ ਚਾਹੁੰਦਾ ਹਾਂ। ਉਨ੍ਹਾਂ ਕਿਹਾ ਕਿ ਦਿੱਲੀ ਨੂੰ ਬਿਹਤਰ ਬਣਾਉਣ ਲਈ...
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਾਹਿਬਜ਼ਾਦੇ ਸ਼ਹਾਦਤ ਦਿਵਸ ਵਜੋਂ ਮਨਾਏ ਭਾਰਤ ਸਰਕਾਰ- ਐਡਵੋਕੇਟ ਧਾਮੀ
. . .  1 day ago
ਅੰਮ੍ਰਿਤਸਰ, 7 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਸੰਬੰਧੀ ਸਰਕਾਰ ਵਲੋਂ ਐਲਾਨੇ ਗਏ ਵੀਰ ਬਾਲ ਦਿਵਸ ਦੀ ਥਾਂ ਇਸ ਦਿਹਾੜੇ ਨੂੰ ਸਾਹਿਬਜ਼ਾਦੇ ਸ਼ਹਾਦਤ ਦਿਵਸ ਵਜੋਂ ਮਨਾਉਣ...
ਕਿਸਾਨ ਜਥੇਬੰਦੀ ਨੇ ਡੀ. ਸੀ. ਦਫ਼ਤਰਾਂ ਦਾ ਕੀਤਾ ਕੰਮ ਠੱਪ
. . .  1 day ago
ਅੰਮ੍ਰਿਤਸਰ, 7 ਦਸੰਬਰ (ਵਰਪਾਲ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਅਣਮਿੱਥੇ ਸਮੇਂ ਤੇ ਲਗਾਏ ਗਏ ਮੋਰਚੇ ਦੌਰਾਨ ਡੀ.ਸੀ. ਦਫ਼ਤਰਾਂ ਦਾ ਕੰਮਕਾਜ ਠੱਪ ਕੀਤਾ ਗਿਆ। ਇਸ ਦੌਰਾਨ ਕਿਸਾਨ ਮਜ਼ਦੂਰ ਆਗੂਆਂ ਨੇ...
ਹੁਣ ਨਹੀਂ ਚਲਾ ਸਕੋਗੇ ਸ਼ਰਾਬ ਪੀ ਕੇ ਗੱਡੀ, ਜਾਰੀ ਹੋਏ ਇਹ ਫ਼ਰਮਾਨ
. . .  1 day ago
ਚੰਡੀਗੜ੍ਹ, 7 ਦਸੰਬਰ-ਪੰਜਾਬ ਸਰਕਾਰ ਵਲੋਂ ਸ਼ਰਾਬ ਪੀਣ ਵਾਲਿਆ ਉੱਤੇ ਸਖ਼ਤੀ ਕੀਤੀ ਜਾ ਰਹੀ ਹੈ। ਸੂਬੇ 'ਚ ਪੰਜਾਬ ਸਰਕਾਰ ਨੇ ਸੜਕੀ ਹਾਦਸਿਆਂ ਦੀ ਰੋਕਥਾਮ ਲਈ ਅਹਿਮ ਕਦਮ ਚੁੱਕਿਆ ਹੈ...
ਦਿੱਲੀ ਨਗਰ ਨਿਗਮ ਚੋਣਾਂ: ਜਿੱਤ ਨੂੰ ਲੈ ਕੇ ਚੰਡੀਗੜ੍ਹ 'ਚ ਖ਼ੁਸ਼ੀ ਮਨਾਉਂਦੇ ਨਜ਼ਰ ਆਏ 'ਆਪ' ਆਗੂ
. . .  1 day ago
ਚੰਡੀਗੜ੍ਹ, 7 ਦਸੰਬਰ (ਗੁਰਿੰਦਰ)- ਦਿੱਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੰਡੀਗੜ੍ਹ 'ਚ 'ਆਪ' ਆਗੂ ਖ਼ੁਸ਼ੀ ਮਨਾਉਂਦੇ ਹੋਏ ਨਜ਼ਰ ਆਏ। ਇਸ ਦੌਰਾਨ ਲਾਲ ਚੰਦ ਕਟਾਰੂਚੱਕ, ਮਾਲਵਿੰਦਰ ਸਿੰਘ ਕੰਗ, ਬ੍ਰਹਮ ਸ਼ੰਕਰ ਜਿੰਪਾ ਤੇ ਹੋਰ ਆਗੂ ਸ਼ਾਮਿਲ...
ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਰਮਨ ਬਾਲਾ ਸੁਬਰਾਮਨੀਅਮ ਦੇ ਘਰ ਵਿਜੀਲੈਂਸ ਬਿਊਰੋ ਦੀ ਟੀਮ ਵਲੋਂ ਛਾਪੇਮਾਰੀ
. . .  1 day ago
ਲੁਧਿਆਣਾ, 7 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਰਮਨ ਬਾਲਾ ਸੁਬਰਾਮਨੀਅਮ ਦੇ ਘਰ ਵਿਜੀਲੈਂਸ ਬਿਊਰੋ ਦੀ ਟੀਮ ਵਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਜਾਣਕਾਰੀ ਅਨੁਸਾਰ...
ਸਾਬਕਾ ਰਾਸ਼ਟਰਪਤੀ ਟਰੰਪ ਦੀਆਂ ਵਧੀਆਂ ਮੁਸ਼ਕਿਲਾਂ: 2 ਕੰਪਨੀਆਂ ਟੈਕਸ ਫ਼ਰਾਡ ਸਕੀਮ ਵਿਚ ਦੋਸ਼ੀ ਕਰਾਰ
. . .  1 day ago
ਸੈਕਰਾਮੈਂਟੋ, 7 ਦਸੰਬਰ (ਹੁਸਨ ਲੜੋਆ ਬੰਗਾ)- ਸਾਬਕਾ ਰਾਸ਼ਟਰਪਤੀ ਡੋਨਲਡ ਟਰੰਪ ਦੀਆਂ ਮੁਸ਼ਕਿਲਾਂ ਉਸ ਵੇਲੇ ਹੋਰ ਵਧ ਗਈਆਂ ਜਦੋਂ ਮੈਨਹਟਨ ਦੀ ਇਕ ਜਿਊਰੀ ਨੇ ਉਸ ਦੀਆਂ 2 ਕੰਪਨੀਆਂ ਨੂੰ ਕ੍ਰਿਮੀਨਲ ਟੈਕਸ ਫ਼ਰਾਡ ਸਕੀਮ ਵਿਚ ਉਸ ਵਿਰੁੱਧ ਲਾਏ ਗਏ ਸਾਰੇ ਦੋਸ਼ਾਂ ਵਿਚ ਉਸ ਨੂੰ ਦੋਸ਼ੀ ਕਰਾਰ ਦੇ ਦਿੱਤਾ। ਜਿਊਰੀ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 25 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਮੈਂ ਕੰਮਾਂ ਨਾਲ ਹੀ ਆਪਣੇ-ਆਪ ਨੂੰ ਬਹੁਗਿਣਤੀ ਵਾਲਾ ਕੀਤਾ ਹੈ। -ਨੈਪੋਲੀਅਨ ਬੋਨਾਪਾਰਟ

ਸੰਗਰੂਰ

ਸੀਵਰੇਜ ਨਿਕਾਸੀ ਦੇ ਮਾੜੇ ਪ੍ਰਬੰਧਾਂ ਦਾ ਸੰਤਾਪ ਭੋਗ ਰਹੇ ਨੇ ਸੰਗਰੂਰ ਵਾਸੀ

ਸੰਗਰੂਰ, 8 ਅਗਸਤ (ਧੀਰਜ ਪਸ਼ੌਰੀਆ)-ਰਿਆਸਤੀ ਸ਼ਹਿਰ ਸੰਗਰੂਰ ਜਿਸ ਨੂੰ ਜੈਪੁਰ ਦੀ ਤਰਜ 'ਤੇ ਵਸਾਇਆ ਗਿਆ ਸੀ ਅੱਜ ਅਨੇਕਾਂ ਸਮੱਸਿਆਵਾਂ ਦਾ ਸਾਹਮਣਾ ਕਰ ਰਿਹਾ ਹੈ ਜਿਨ੍ਹਾਂ ਵਿਚੋਂ ਸਭ ਤੋਂ ਵੱਡੀ ਸਮੱਸਿਆ ਹੈ ਸੀਵਰੇਜ ਨਿਕਾਸੀ ਦੇ ਮਾੜੇ ਪ੍ਰਬੰਧ ਹਨ | ਬੇਸ਼ੱਕ ਸ਼ਹਿਰ ਵਾਸੀਆਂ ਨੂੰ ਇਸ ਸਮੱਸਿਆ ਤੋਂ ਨਿਜਾਤ ਦਿਵਾਉਣ ਲਈ 2016 ਵਿਚ ਸ਼ਹਿਰ ਵਿਚ 110 ਕਰੋੜੀ ਪ੍ਰੋਜੈਕਟ ਅਧੀਨ ਕੰਮ ਸ਼ੁਰੂ ਹੋਏ ਸਨ, ਪਰ ਹੋਏ ਗੈਰਯੋਜਨਾਬਧ ਤੇ ਗ਼ੈਰਮਿਆਰੀ ਕੰਮਾਂ ਕਾਰਨ ਸਮੱਸਿਆ ਜਿਉਂ ਦੀ ਤਿਉਂ ਬਰਕਰਾਰ ਹੈ ਅਤੇ ਲੋਕ ਸੀਵਰੇਜ ਦੀ ਇਸ ਸਮੱਸਿਆ ਦਾ ਵਾਰ-ਵਾਰ ਸੰਤਾਪ ਹੰਢਾਉਣ ਲਈ ਮਜਬੂਰ ਹਨ | ਕਿਹਾ ਜਾਂਦਾ ਹੈ ਕਿ ਇਸ 110 ਕਰੋੜੀ ਪ੍ਰੋਜੈਕਟ ਅਧੀਨ ਬਾਹਰੀ ਕਲੋਨੀਆਂ ਵਿਚ ਨਵੀਆਂ ਸੀਵਰੇਜ ਪਾਇਪ ਲਾਇਨਾਂ ਪਾਉਣ ਤੋਂ ਇਲਾਵਾ ਸ਼ਹਿਰ ਦੀਆਂ ਅੰਦਰਲੀਆਂ ਕਲੋਨੀਆਂ ਦੀਆਂ ਸੀਵਰੇਜ ਪਾਇਪ ਲਾਇਨਾਂ ਦੀ ਸੁਪਰਸੈਕਸ਼ਨ ਮਸ਼ੀਨਾਂ ਨਾਲ ਸਫਾਈ ਕਰਨ ਦੇ ਨਾਲ-ਨਾਲ ਡੈਮੇਜ ਪਾਇਪ ਲਾਇਨਾਂ ਦੀ ਮੁਰੰਮਤ ਕਰਨੀ ਸੀ ਤੇ ਜ਼ਰੂਰਤ ਵਾਲੀਆਂ ਥਾਵਾਂ 'ਤੇ ਨਵੀਂਆਂ ਪਾਇਪ ਲਾਇਨਾਂ ਵੀ ਪਾਉਣੀਆਂ ਸਨ | ਇਸ ਪ੍ਰੋਜੈਕਟ ਅਧੀਨ ਦੋ ਟਰੀਟਮੈਂਟ ਪਲਾਂਟ ਵੀ ਲੱਗਣੇ ਸਨ, ਪਰ ਛੇ ਸਾਲ ਬੀਤ ਜਾਣ 'ਤੇ ਵੀ ਸਿਰਫ ਇਕ ਹੀ ਹਰੇੜੀ ਰੋਡ 'ਤੇ ਲੱਗਿਆ ਹੈ ਜਿਸ ਨੇ ਵੀ ਅਜੇ ਕੰਮ ਕਰਨਾ ਸ਼ੁਰੂ ਨਹੀਂ ਕੀਤਾ ਹੈ | ਪੈਦਾ ਹੋਈ ਸਥਿਤੀ ਦੇ ਚੱਲਦਿਆਂ ਸ਼ਹਿਰ ਵਿਚ ਥਾਂ-ਥਾਂ ਸੀਵਰੇਜ ਓਵਰ ਫਲੋਅ ਹੋ ਰਿਹਾ ਹੈ | ਬਰਸਾਤ ਪੈਣ 'ਤੇ ਤਾਂ ਸਾਰਾ ਸ਼ਹਿਰ ਝੀਲ ਦਾ ਰੂਪ ਧਾਰਨ ਕਰ ਜਾਂਦਾ ਹੈ |
ਕਾਂਗਰਸ ਸਰਕਾਰ ਦੇ ਆਗੂਆਂ ਨੇ ਆਪਣੇ ਰਾਜਨੀਤਿਕ ਮੁਫਾਦਾਂ ਲਈ ਪ੍ਰੋਜੈਕਟ ਨੂੰ ਲਮਕਾਇਆ- ਗਰਗ
ਸੰਗਰੂਰ-ਸੰਗਰੂਰ ਤੋਂ ਸਾਬਕਾ ਵਿਧਾਇਕ ਬਾਬੂ ਪ੍ਰਕਾਸ਼ ਚੰਦ ਗਰਗ ਦਾ ਕਹਿਣਾ ਕਿ ਸੰਗਰੂਰ ਸ਼ਹਿਰ ਦੀ ਕਾਇਆ ਕਲਪ ਕਰਨ ਲਈ 2016 ਵਿਚ ਅਕਾਲੀ ਭਾਜਪਾ ਗੱਠਜੋੜ ਸਰਕਾਰ ਨੇ ਸੰਗਰੂਰ ਸ਼ਹਿਰ ਲਈ 110 ਕਰੋੜ ਰੁਪਏ ਦਾ ਪ੍ਰੋਜੈਕਟ ਲਿਆਂਦਾ ਸੀ ਤੇ 10 ਅਕਤੂਬਰ 2016 ਨੂੰ ਸੰਬੰਧਤ ਕੰਪਨੀ ਨੂੰ ਕੰਮ ਕਰਨ ਲਈ ਸੌਂਪ ਦਿੱਤਾ ਸੀ ਇਹ ਕੰਮ 18 ਮਹੀਨਿਆਂ ਵਿਚ ਮੁਕੰਮਲ ਹੋ ਜਾਣਾ ਸੀ, ਪਰ ਕਾਂਗਰਸ ਸਾਸ਼ਨ ਕਾਲ ਦੌਰਾਨ ਪੰਜ ਸਾਲ ਇਥੋਂ ਦੇ ਕਾਂਗਰਸੀ ਵਿਧਾਇਕ ਨੇ ਆਪਣੇ ਰਾਜਨੀਤਿਕ ਮੁਫਾਦ ਲਈ ਇਸ ਕੰਮ ਨੂੰ ਲਮਕਾਈ ਰੱਖਿਆ ਜੋ ਅਜੇ ਤੱਕ ਸਿਰੇ ਨਹੀਂ ਚੜਿਆ | ਬਣਨ ਵਾਲੇ ਦੋ ਟਰੀਟਮੈਂਟ ਪਲਾਂਟਾਂ ਵਿਚੋਂ ਅਜੇ ਇਕ ਵੀ ਨੇਪਰੇ ਨਹੀਂ ਚੜ੍ਹ ਸਕਿਆ | ਪ੍ਰੋਜੈਕਟ ਨੂੰ ਲਟਕਾਉਣ ਤੇ ਗੈਰਮਿਆਰੀ ਕੰਮਾਂ ਕਾਰਨ ਅੱਜ ਸ਼ਹਿਰ ਨਰਕ ਬਣਿਆ ਹੋਇਆ ਹੈ |
ਸ਼ਹਿਰ ਦਾ ਵਿਕਾਸ ਨਹੀਂ, ਵਿਨਾਸ਼ ਹੋਇਆ, ਜਾਂਚ ਲਈ ਮੁੱਖ ਮੰਤਰੀ ਨੂੰ ਲਿੱਖ ਦਿੱਤਾ ਹੈ- ਭਰਾਜ
ਸੰਗਰੂਰ ਤੋਂ ਵਿਧਾਇਕਾ ਨਰਿੰਦਰ ਕੌਰ ਭਰਾਜ ਦਾ ਕਹਿਣਾ ਕਿ ਸ਼ਹਿਰ ਵਿਚ ਪਿਛਲੇ ਸਾਲ ਵਿਚ ਅਖੌਤੀ ਵਿਕਾਸ ਦੇ ਨਾਂਅ 'ਤੇ ਖਰਚੇ ਕਰੋੜਾਂ ਰੁਪਏ ਦੀ ਪੋਲ ਖੁੱਲ ਰਹੀ ਹੈ | ਸੜਕਾਂ ਗਲੀਆਂ ਦਬ ਰਹੀਆਂ ਹਨ, ਪਹਿਲੀਂ ਬਰਸਾਤ ਮੌਕੇ ਹੀ ਸੀਵਰੇਜ ਸਿਸਟਮ ਜਵਾਬ ਦੇ ਗਿਆ ਸੀ ਜਿਸ ਦਾ ਖਮਿਆਜਾ ਲੋਕ ਭੁਗਤ ਰਹੇ ਹਨ | ਬੱਸ ਸਟੈਂਡ ਨੇੜੇ 10 ਲੱਖ ਰੁਪਏ ਖਰਚ ਕੇ ਕੀਤਾ ਬੋਰ ਵੀ ਘਪਲੇਬਾਜ਼ੀ ਦੀ ਭੇਟ ਚੜ੍ਹ ਚੁੱਕਾ ਹੈ | ਸ੍ਰੀਮਤੀ ਭਰਾਜ ਨੇ ਕਿਹਾ ਕਿ ਇਸ ਸਭ ਕਾਸੇ ਦੇ ਬਾਵਜੂਦ ਉਹ ਸੀਵਰੇਜ ਨਿਕਾਸੀ ਨੂੰ ਦਰੁੱਸਤ ਕਰਵਾ ਰਹੇ ਹਨ | ਉਨ੍ਹਾਂ ਵਾਅਦਾ ਕੀਤਾ ਕਿ ਅਗਲੇ ਸਾਲ ਅਜਿਹੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ | ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਹੱਲ ਕਰਨ ਦੇ ਨਾਲ ਨਾਲ ਵੱਧ ਤੋਂ ਵੱਧ ਸਹੂਲਤਾਂ ਦੇਣ ਲਈ ਵਚਨਬੱਧ ਹੈ |

ਪਸ਼ੂਆਂ 'ਚ ਲੰਪੀ ਸਕਿਨ ਰੋਗ ਦਾ ਕਹਿਰ: ਡੀ. ਸੀ. ਵਲੋਂ ਬਿਮਾਰੀ ਤੋਂ ਬਚਾਅ ਲਈ ਇਲਾਜ ਟੀਮਾਂ ਗਠਿਤ ਕਰਨ ਦਾ ਦਾਅਵਾ

ਮਲੇਰਕੋਟਲਾ, 8 ਅਗਸਤ (ਪਰਮਜੀਤ ਸਿੰਘ ਕੁਠਾਲਾ)-ਪਸ਼ੂਆਂ ਵਿਚ ਫੈਲੇ ਲੰਪੀ ਸਕਿਨ ਰੋਗ (ਐੱਲ.ਐੱਸ.ਡੀ.) ਦੀ ਬਿਮਾਰੀ ਦੇ ਟਾਕਰੇ ਤੇ ਇਲਾਜ ਲਈ ਜ਼ਿਲ੍ਹਾ ਮਲੇਰਕੋਟਲਾ ਦੇ ਸਿਵਲ ਤੇ ਪਸ਼ੂ ਪਾਲਣ ਅਧਿਕਾਰੀਆਂ ਨਾਲ ਇਕ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਨੇ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਨੇ ਮੁੱਖ ਮੰਤਰੀ ਦਫ਼ਤਰ ਮੰਗ ਪੱਤਰ ਸੌਂਪਿਆ

ਧੂਰੀ, 8 ਅਗਸਤ (ਸੰਜੇ ਲਹਿਰੀ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਹਲਕਾ ਧੂਰੀ ਦੇ ਪਿੰਡਾਂ ਅੰਦਰ ਧਰਤੀ ਦੇ ਡੂੰਘੇ ਹੋ ਰਹੇ ਪਾਣੀ ਦੇ ਸੰਭਾਵੀ ਖ਼ਤਰੇ ਨੂੰ ਭਾਂਪਦਿਆਂ ਕਿਰਤੀ ਕਿਸਾਨ ਯੂਨੀਅਨ ਵਲੋਂ ਸਬੰਧਤ ਪਿੰਡਾਂ ਦੇ ਲੋਕਾਂ ਨੂੰ ਨਹਿਰੀ ਪਾਣੀ ਦੇਣ, ਜਥੇਬੰਦੀ ...

ਪੂਰੀ ਖ਼ਬਰ »

ਰੂਰਲ ਫਾਰਮੇਸੀ ਅਫ਼ਸਰਾਂ ਵਲੋਂ ਰੋਸ ਮੁਜ਼ਾਹਰਾ 15 ਨੂੰ

ਲੌਂਗੋਵਾਲ, 8 ਅਗਸਤ (ਵਿਨੋਦ, ਸ.ਸ. ਖੰਨਾ)-ਰੂਰਲ ਹੈਲਥ ਫਾਰਮੇਸੀ ਅਫ਼ਸਰ ਐਸੋਸੀਏਸ਼ਨ ਪੰਜਾਬ ਦੇ ਸੂਬਾ ਪ੍ਰਧਾਨ ਕਮਲਜੀਤ ਸਿੰਘ ਚੌਹਾਨ­ ਚੇਅਰਮੈਨ ਜੋਤ ਰਾਮ ਮਦਨੀਪੁਰ ਤੇ ਜ਼ਿਲ੍ਹਾ ਆਗੂ ਪਿੰ੍ਰਸ ਭਰਤ ਨੇ ਪੰਜਾਬ ਸਰਕਾਰ ਵਲੋਂ ਪਿੰਡਾਂ ਦੀਆਂ ਡਿਸਪੈਂਸਰੀਆਂ 'ਚ ਕੰਮ ...

ਪੂਰੀ ਖ਼ਬਰ »

ਬਿਜਲੀ ਕਾਮਿਆਂ ਨੇ ਬਿਜਲੀ ਸੋਧ ਬਿੱਲ ਦੀਆਂ ਕਾਪੀਆਂ ਸਾੜੀਆਂ

ਲਹਿਰਾਗਾਗਾ, 8 ਅਗਸਤ (ਕੰਵਲਜੀਤ ਸਿੰਘ ਢੀਂਡਸਾ)-ਪੀ. ਐੱਸ. ਈ. ਬੀ. ਇੰਪ. ਜੁਆਇੰਟ ਫੋਰਮ ਪੰਜਾਬ ਵਲੋਂ ਡਵੀਜ਼ਨ ਪੱਧਰ 'ਤੇ ਸਬ-ਡਵੀਜ਼ਨ ਪੱਧਰ 'ਤੇ ਬਿਜਲੀ ਸੋਧ ਬਿੱਲ-2022 ਦੀਆਂ ਕਾਪੀਆਂ ਸਾੜ ਕੇ ਡਵੀਜ਼ਨ ਦਫ਼ਤਰ ਲਹਿਰਾਗਾਗਾ ਦੇ ਗੇਟ ਵਿਖੇ ਰੋਸ ਰੈਲੀ ਕੀਤੀ ਗਈ | ਰੈਲੀ ਨੂੰ ...

ਪੂਰੀ ਖ਼ਬਰ »

ਪੰਜਾਬ ਖ਼ੁਸ਼ਹਾਲ ਸੂਬਾ ਸੀ ਲੁੱਟਣ ਵਾਲਿਆਂ ਨੇ ਕੰਗਾਲ ਕਰ ਦਿੱਤਾ- ਚੀਮਾ

ਕੌਹਰੀਆਂ, 8 ਅਗਸਤ (ਮਾਲਵਿੰਦਰ ਸਿੰਘ ਸਿੱਧੂ)-ਦਹਾਕਿਆਂ ਤੋਂ ਪੰਜਾਬ ਦੀ ਰਾਜਨੀਤੀ ਦੀ ਦਿਸ਼ਾ ਬਦਲ ਗਈ ਪੁਰਾਣੇ ਸਮਿਆਂ ਵਿਚ ਲੋਕ ਰਾਜਨੀਤੀ ਵਿਚ ਲੋਕਾਂ ਦੀ ਸੇਵਾ ਕਰਨ ਦੇ ਮਕਸਦ ਨਾਲ ਆਉਂਦੇ ਸੀ, ਪਰ ਕੁੱਝ ਦਹਾਕਿਆਂ ਤੋਂ ਲੀਡਰਾਂ ਨੇ ਰਾਜਨੀਤੀ ਨੂੰ ਧੰਦਾ ਬਣਾ ਲਿਆ ਹੈ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਕਾਬੂ

ਲਹਿਰਾਗਾਗਾ, 8 ਅਗਸਤ (ਅਸ਼ੋਕ ਗਰਗ)-ਸਥਾਨਕ ਪੁਲਿਸ ਨੇ ਹਰਿਆਣਾ 'ਚੋਂ ਨਸ਼ੀਲੀਆਂ ਗੋਲੀਆਂ ਲਿਆ ਕੇ ਪੰਜਾਬ 'ਚ ਵੇਚਣ ਵਾਲੇ ਇਕ ਵਿਅਕਤੀ ਨੂੰ ਗੋਲੀਆਂ ਸਮੇਤ ਕਾਬੂ ਕੀਤਾ ਹੈ | ਥਾਣਾ ਸਿਟੀ ਇੰਚਾਰਜ ਜਾਗਰ ਸਿੰਘ ਗਿੱਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਸਹਾਇਕ ...

ਪੂਰੀ ਖ਼ਬਰ »

ਚਿੱਟੇ ਸਮੇਤ ਇਕ ਕਾਬੂ

ਅਮਰਗੜ੍ਹ, 8 ਅਗਸਤ (ਜਤਿੰਦਰ ਮੰਨਵੀ)-ਥਾਣਾ ਅਮਰਗੜ੍ਹ ਵਿਖੇ ਇਕ ਵਿਅਕਤੀ ਖਿਲਾਫ਼ ਚਿੱਟਾ ਵੇਚਣ ਨੂੰ ਲੈ ਕੇ ਐੱਨ. ਡੀ. ਪੀ. ਐੱਸ. ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਹੋਇਆ ਹੈ | ਸਬ-ਇੰਸਪੈਕਟਰ ਨਿਰਭੈ ਸਿੰਘ ਸੀ. ਆਈ. ਏ. ਸਟਾਫ਼ ਮਹਾਰਾਣਾ ਨੇ ਜਾਣਕਾਰੀ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਭਾਈ ਮਨੀ ਸਿੰਘ ਖ਼ਾਲਸਾ ਕਾਲਜ ਵਿਖੇ ਮਨਾਵੇਗਾ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ- ਭਾਈ ਗੋਬਿੰਦ ਸਿੰਘ ਲੌਂਗੋਵਾਲ

ਲੌਂਗੋਵਾਲ, 8 ਅਗਸਤ (ਸ.ਸ.ਖੰਨਾ, ਵਿਨੋਦ)-ਅਮਰ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 37ਵੀਂ ਬਰਸੀ ਦੀਆਂ ਤਿਆਰੀਆਂ ਸਬੰਧੀ ਸ਼੍ਰੋਮਣੀ ਅਕਾਲੀ ਦਲ ਵਲੋਂ ਗੁਰਦੁਆਰਾ ਸ੍ਰੀ ਕੈਂਬੋਵਾਲ ਸਾਹਿਬ ਵਿਖੇ ਭਰਵੀਂ ਮੀਟਿੰਗ ਕੀਤੀ ਗਈ | ਇਹ ਮੀਟਿੰਗ ਸ਼੍ਰੋਮਣੀ ਗੁਰਦੁਆਰਾ ...

ਪੂਰੀ ਖ਼ਬਰ »

ਕਰੰਟ ਲੱਗਣ ਨਾਲ ਕਿਸਾਨ ਦੀ ਮੌਤ

ਧਰਮਗੜ੍ਹ, 8 ਅਗਸਤ (ਗੁਰਜੀਤ ਸਿੰਘ ਚਹਿਲ)-ਇਕ ਕਿਸਾਨ ਦੀ ਖੇਤ ਵਿਚ ਕੰਮ ਕਰਦਿਆਂ ਕਰੰਟ ਲੱਗਣ ਨਾਲ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਸੀਨੀਅਰ ਆਗੂ ਸੁਖਪਾਲ ਸਿੰਘ ਮਾਣਕ ਕਣਕਵਾਲ ਭੰਗੂਆ ਨੇ ...

ਪੂਰੀ ਖ਼ਬਰ »

ਰੈਲੀ ਤੇ ਪ੍ਰਦਰਸ਼ਨ ਕਰਨ ਤੋਂ ਬਾਅਦ ਰਾਸ਼ਟਰਪਤੀ ਦੇ ਨਾਂਅ ਦਿੱਤਾ ਮੰਗ ਪੱਤਰ

ਸੰਗਰੂਰ, 8 ਅਗਸਤ (ਧੀਰਜ ਪਸ਼ੋਰੀਆ)-ਜਮਹੂਰੀ ਅਧਿਕਾਰ ਸਭਾ ਪੰਜਾਬ ਦੇ ਸੱਦੇ 'ਤੇ ਵੱਖ-ਵੱਖ ਜਥੇਬੰਦੀਆਂ ਦੇ ਕਾਰਕੁੰਨਾਂ ਵਲੋਂ ਸਥਾਨਕ ਪ੍ਰਜਾਪਤ ਧਰਮਸ਼ਾਲਾ ਵਿਚ ਰੈਲੀ ਕੀਤੀ ਤੇ ਸ਼ਹਿਰ ਵਿਚ ਮੁਜ਼ਾਹਰਾ ਕਰਨ ਉਪਰੰਤ ਰਾਸ਼ਟਰਪਤੀ ਦੇ ਨਾਂਅ ਮੰਗ ਪੱਤਰ ਡਿਪਟੀ ...

ਪੂਰੀ ਖ਼ਬਰ »

ਪਿੰਡ ਧਲੇਰ ਕਲਾਂ ਦੇ ਕਿਸਾਨ ਦੇ ਲੰਪੀ ਸਕਿਨ ਰੋਗ ਨਾਲ 5 ਦੁਧਾਰੂ ਪਸ਼ੂ ਮਰੇ

ਸੰਦੌੜ, 8 ਅਗਸਤ (ਗੁਰਪ੍ਰੀਤ ਸਿੰਘ ਚੀਮਾ)-ਪੰਜਾਬ ਅੰਦਰ ਪਸ਼ੂਆਂ ਵਿਚ ਫੈਲੀ ਲੰਪੀ ਸਕਿਨ ਰੋਗ ਦੇ ਨਾਲ ਨੇੜਲੇ ਪਿੰਡ ਧਲੇਰ ਕਲਾਂ ਦੇ ਇਕ ਕਿਸਾਨ ਕਰਮਜੀਤ ਸਿੰਘ ਦੇ 15 ਦੁਧਾਰੂ ਪਸ਼ੂ ਉਸ ਦੀ ਲਪੇਟ ਵਿਚ ਆ ਗਏ ਹਨ ਤੇ 5 ਕੀਮਤੀ ਗਾਵਾਂ ਦੀ ਮੌਤ ਹੋ ਚੁੱਕੀ ਹੈ ਅਤੇ 5 ਪਸ਼ੂਆਂ ਦੀ ...

ਪੂਰੀ ਖ਼ਬਰ »

ਹੋਮਗਾਰਡਜ਼ ਤੋਂ ਕੱਢੇ ਵਲੰਟੀਅਰਾਂ ਦੀ ਬੈਠਕ 14 ਨੰੂ

ਸੰਗਰੂਰ, 8 ਅਗਸਤ (ਧੀਰਜ ਪਸ਼ੌਰੀਆ)-ਹੋਮਗਾਰਡਜ ਤੋਂ ਕੱਢੇ ਤੇ ਸੇਵਾ ਪੂਰੀ ਕਰ ਚੁੱਕੇ ਵਲੰਟੀਅਰਾਂ ਦੀ ਇਕ ਬੈਠਕ 14 ਅਗਸਤ ਨੰੂ ਸਿਟੀ ਪਾਰਕ ਸੰਗਰੂਰ ਵਿਖੇ ਹੋ ਰਹੇ ਹੈ | ਖਜਾਨ ਸਿੰਘ ਨੇ ਦੱਸਿਆ ਕਿ ਬੈਠਕ ਵਿਚ ਕੱਢੇ ਗਏ ਵਲੰਟੀਅਰਾਂ ਨੰੂ ਬਹਾਲ ਕਰਨ ਤੇ ਸੇਵਾ ਪੂਰੀ ਕਰ ...

ਪੂਰੀ ਖ਼ਬਰ »

ਕਈ ਦਿਨਾਂ ਤੋਂ ਨਹਿਰ 'ਚ ਤੈਰ ਰਹੀ ਹੈ ਲਾਵਾਰਸ ਲਾਸ਼

ਅਮਰਗੜ੍ਹ, 8 ਅਗਸਤ (ਸੁਖਜਿੰਦਰ ਸਿੰਘ ਝੱਲ)-ਕੋਟਲਾ ਬਰਾਂਚ ਨਹਿਰ ਵਿਚ ਪਿਛਲੇ ਕਈ ਦਿਨਾਂ ਤੋਂ ਤੈਰਦੀ ਲਾਵਾਰਸ ਲਾਸ਼ ਨੂੰ ਕੱਢਣ ਲਈ ਪ੍ਰਸ਼ਾਸਨ ਵਲੋਂ ਕਿਸੇ ਤਰ੍ਹਾਂ ਦੀ ਚਾਰਾਜੋਈ ਨਾ ਕਰਨਾ ਕਈ ਸਵਾਲ ਖੜ੍ਹੇ ਕਰਦਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਨੰਬਰਦਾਰ ...

ਪੂਰੀ ਖ਼ਬਰ »

ਮੁਫ਼ਤ ਸਟੱਡੀ ਅਬੋਰਡ ਫੇਅਰ ਦਾ 300 ਤੋਂ ਵੱਧ ਵਿਦਿਆਰਥੀਆਂ ਨੇ ਲਿਆ ਲਾਹਾ

ਸੰਗਰੂਰ, 8 ਅਗਸਤ (ਦਮਨਜੀਤ ਸਿੰਘ)-ਵਿਦੇਸ਼ਾਂ ਵਿਚ ਜਾ ਕੇ ਆਪਣੀ ਪੜ੍ਹਾਈ ਪੂਰੀ ਕਰਨ ਵਾਲੇ ਵਿਦਿਆਰਥੀਆਂ ਦਾ ਸੁਪਨਾ ਸਾਕਾਰ ਕਰਨ ਲਈ ਪੰਜਾਬ ਦੀ ਨਾਮਵਰ ਇਮੀਗ੍ਰੇਸ਼ਨ ਕੰਪਨੀ 'ਗਾਂਧੀ ਸਰ ਡਾਟ ਕਾਮ' ਵਲੋਂ ਸਥਾਨਕ ਹੋਟਲ ਰੈੱਡ ਐਪਲ ਵਿਖੇ 'ਮੁਫ਼ਤ ਸਟੱਡੀ ਅਬਰੋਡ ਫੇਅਰ' ...

ਪੂਰੀ ਖ਼ਬਰ »

ਕਵੀਆਂ ਨੇ ਸਾਵਣ ਦੇ ਮਹੀਨੇ 'ਤੇ ਬਿਖੇਰੇ ਕਾਵਿਕ ਰੰਗ

ਸੰਗਰੂਰ, 8 ਅਗਸਤ (ਚੌਧਰੀ ਨੰਦ ਲਾਲ ਗਾਂਧੀ)-ਜ਼ਿਲ੍ਹਾ ਭਾਸ਼ਾ ਦਫ਼ਤਰ ਵਿਖੇ ਆਜ਼ਾਦੀ ਕਾ ਅੰਮਿ੍ਤ ਮਹਾਂਉਤਸਵ ਨੂੰ ਸਮਰਪਿਤ ਸਾਵਣ ਕਵੀ ਦਰਬਾਰ ਕਰਵਾਇਆ ਗਿਆ, ਜਿਸ ਦੀ ਪ੍ਰਧਾਨਗੀ ਮੋਹਨ ਸ਼ਰਮਾ ਪ੍ਰੋਜੈਕਟ ਡਾਇਰੈਕਟਰ ਨਸ਼ਾ ਛੁਡਾਊ ਕੇਂਦਰ ਰੈੱਡ ਕਰਾਸ ਸੰਗਰੂਰ ਨੇ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਢਢੋਗਲ ਦਾ ਬਰਸੀ ਸਮਾਗਮ ਆਰੰਭ

ਅਮਰਗੜ੍ਹ, 8 ਅਗਸਤ (ਸੁਖਜਿੰਦਰ ਸਿੰਘ ਝੱਲ)-ਰਿਆਸਤੀ ਪਰਜਾ ਮੰਡਲ ਦੇ ਸ਼ਹੀਦ ਭਗਤ ਸਿੰਘ ਢਢੋਗਲ ਦੀ 84ਵੀਂ ਬਰਸੀ ਨੂੰ ਸਮਰਪਿਤ ਹਰ ਸਾਲ ਦੀ ਤਰ੍ਹਾਂ ਕਰਵਾਇਆ ਜਾਂਦਾ ਧਾਰਮਿਕ ਸਮਾਗਮ ਗੁਰਦੁਆਰਾ ਸਾਹਿਬ ਪਿੰਡ ਢਢੋਗਲ ਵਿਖੇ ਆਰੰਭ ਹੋਇਆ | ਸ਼ਹੀਦ ਭਗਤ ਸਿੰਘ ਢਢੋਗਲ ਦੇ ...

ਪੂਰੀ ਖ਼ਬਰ »

ਨਿੱਜੀ ਤੇ ਮਿੰਨੀ ਬੱਸ ਓਪਰੇਟਰਾਂ ਵਲੋਂ ਚੱਕਾ ਜਾਮ ਅੱਜ

ਸੁਨਾਮ ਊਧਮ ਸਿੰਘ ਵਾਲਾ, 8 ਅਗਸਤ (ਭੁੱਲਰ, ਧਾਲੀਵਾਲ)-ਨਿੱਜੀ ਤੇ ਮਿੰਨੀ ਬੱਸ ਓਪਰੇਟਰਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਮੋਟਰ ਯੂਨੀਅਨ ਦੇ ਸੱਦੇ 'ਤੇ ਅੱਜ ਸੂਬਾ ਭਰ 'ਚ ਚੱਕਾ ਜਾਮ ਕੀਤਾ ਜਾਵੇਗਾ | ਨਿੱਜੀ ਬੱਸ ਕੰਪਨੀਆਂ ਦੇ ਸੰਚਾਲਕ ਚੰਦ ਸਿੰਘ ਤੇ ...

ਪੂਰੀ ਖ਼ਬਰ »

ਵਿੱਤ ਮੰਤਰੀ ਚੀਮਾ ਵਲੋਂ ਸੰਤ ਅਤਰ ਸਿੰਘ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਲਈ 71 ਕਰੋੜ ਰੁਪਏ ਜਾਰੀ ਕਰਨ ਦੀ ਭਰਾਜ ਸਮੇਤ 'ਆਪ' ਆਗੂਆਂ ਨੇ ਕੀਤੀ ਸ਼ਲਾਘਾ

ਸੰਗਰੂਰ, 8 ਅਗਸਤ (ਧੀਰਜ ਪਸ਼ੋਰੀਆ)-ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਸੰਤ ਬਾਬਾ ਅਤਰ ਸਿੰਘ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ ਮਸਤੂਆਣਾ ਸਾਹਿਬ (ਸੰਗਰੂਰ) ਲਈ 71 ਕਰੋੜ ਰੁਪਏ ਜਾਰੀ ਕਰਨ ਤਾਂ ਜੋ ਇਸ ਅਤਿ ਮਹੱਤਵਪੂਰਨ ਪ੍ਰੋਜੈਕਟ ਦੇ ਕੰਮ ਨੂੰ ...

ਪੂਰੀ ਖ਼ਬਰ »

ਭੂਦਨ ਤੇ ਮਾਣਕਹੇੜੀ ਵਿਖੇ ਪੰਚਾਇਤ ਨੇ ਤੀਆਂ ਦਾ ਤਿਉਹਾਰ ਮਨਾਇਆ

ਸੰਦੌੜ 8 ਅਗਸਤ (ਜਸਵੀਰ ਸਿੰਘ ਜੱਸੀ)-ਪਿੰਡ ਭੂਦਨ ਦੀ ਪੰਚਾਇਤ ਵਲੋਂ ਅਤੇ ਪਿੰਡ ਮਾਣਕਹੇੜੀ ਦੀ ਪੰਚਾਇਤ, ਨਗਰ ਨਿਵਾਸੀਆਂ, ਯੋਗੀ ਪੀਰ ਕਲੱਬ ਵਲੋਂ ਸਾਉਣ ਮਹੀਨੇ ਨੂੰ ਮੁੱਖ ਰੱਖਦਿਆਂ ਤੀਆਂ ਦਾ ਆਯੋਜਨ ਕੀਤਾ ਗਿਆ | ਪਿੰਡ ਮਾਣਕਹੇੜੀ ਦੀ ਸਰਪੰਚ ਮੈਡਮ ਸਰੋਜ ਰਿਖੀ ਦੀ ...

ਪੂਰੀ ਖ਼ਬਰ »

ਭੂਦਨ ਤੇ ਮਾਣਕਹੇੜੀ ਵਿਖੇ ਪੰਚਾਇਤ ਨੇ ਤੀਆਂ ਦਾ ਤਿਉਹਾਰ ਮਨਾਇਆ

ਸੰਦੌੜ 8 ਅਗਸਤ (ਜਸਵੀਰ ਸਿੰਘ ਜੱਸੀ)-ਪਿੰਡ ਭੂਦਨ ਦੀ ਪੰਚਾਇਤ ਵਲੋਂ ਅਤੇ ਪਿੰਡ ਮਾਣਕਹੇੜੀ ਦੀ ਪੰਚਾਇਤ, ਨਗਰ ਨਿਵਾਸੀਆਂ, ਯੋਗੀ ਪੀਰ ਕਲੱਬ ਵਲੋਂ ਸਾਉਣ ਮਹੀਨੇ ਨੂੰ ਮੁੱਖ ਰੱਖਦਿਆਂ ਤੀਆਂ ਦਾ ਆਯੋਜਨ ਕੀਤਾ ਗਿਆ | ਪਿੰਡ ਮਾਣਕਹੇੜੀ ਦੀ ਸਰਪੰਚ ਮੈਡਮ ਸਰੋਜ ਰਿਖੀ ਦੀ ...

ਪੂਰੀ ਖ਼ਬਰ »

ਸਰਬ ਸਾਂਝਾ ਵਿਚਾਰ ਮੰਚ ਸ਼ਾਹਪੁਰ ਕਲਾਂ ਨੇ ਤੀਆਂ ਮਨਾਈਆਂ

ਚੀਮਾ ਮੰਡੀ, 8 ਅਗਸਤ (ਦਲਜੀਤ ਸਿੰਘ ਮੱਕੜ)-ਸਰਬ ਸਾਂਝਾ ਵਿਚਾਰ ਮੰਚ ਸ਼ਾਹਪੁਰ ਕਲਾਂ ਵਲੋਂ ਤੀਆਂ ਦਾ ਤਿਉਹਾਰ ਪਿੰਡ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਮਨਾਇਆ ਗਿਆ | ਤੀਆਂ ਦੇ ਪ੍ਰੋਗਰਾਮ ਸਬੰਧੀ ਮਾਸਟਰ ਗੁਰਪ੍ਰੀਤ ਸਿੰਘ ਟੋਨੀ ਪ੍ਰਧਾਨ ਸਰਬ ਸਾਂਝਾ ਵਿਚਾਰ ਮੰਚ ਨੇ ...

ਪੂਰੀ ਖ਼ਬਰ »

ਹਰਪ੍ਰੀਤ ਕੌਰ ਨੇ ਜਿੱਤਿਆ ਮਿਸ ਤੀਜ ਦਾ ਖ਼ਿਤਾਬ

ਲਹਿਰਾਗਾਗਾ, 8 ਅਗਸਤ (ਅਸ਼ੋਕ ਗਰਗ)-ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੁਮੈਨ ਲਹਿਲ ਖ਼ੁਰਦ ਵਿਖੇ ਪਿ੍ੰਸੀਪਲ ਰੀਤੂ ਗੋਇਲ ਦੀ ਅਗਵਾਈ ਹੇਠ ਤੀਆਂ ਦਾ ਤਿਉਹਾਰ ਮਨਾਇਆ ਗਿਆ, ਜਿਸ ਵਿਚ ਵਿਦਿਆਰਥਣਾਂ ਨੂੰ ਪੰਜਾਬੀ ਸੱਭਿਆਚਾਰ ਦੀਆਂ ਅਲੋਪ ਹੋ ਰਹੀਆ ਰਵਾਇਤੀ ਤੇ ਮੂਲ ...

ਪੂਰੀ ਖ਼ਬਰ »

ਪੁਲਿਸ ਅਧਿਕਾਰੀਆਂ ਦੀਆਂ ਪਤਨੀਆਂ ਨੇ ਮਨਾਈਆਂ ਤੀਆਂ

ਸੰਗਰੂਰ, 8 ਅਗਸਤ (ਸੁਖਵਿੰਦਰ ਸਿੰਘ ਫੁੱਲ)-ਜ਼ਿਲ੍ਹਾ ਸੰਗਰੂਰ ਦੇ ਪੁਲਿਸ ਅਧਿਕਾਰੀਆਂ ਦੀਆਂ ਪਤਨੀਆਂ ਨੇ ਸਥਾਨਕ ਸਨਰਾਈਜ਼ ਪੈਲੇਸ 'ਚ ਤੀਆਂ ਦਾ ਤਿਉਹਾਰ ਮਨਾਇਆ | ਸਮਾਗਮ ਦੇ ਮੁੱਖ ਪ੍ਰਬੰਧਕ ਡਾ. ਸੁਖਮੀਨ ਕੌਰ ਸਿੱਧੂ ਨੇ ਦੱਸਿਆ ਕਿ ਸਮਾਗਮ ਵਿਚ ਮੁੱਖ ਮੰਤਰੀ ਭਗਵੰਤ ...

ਪੂਰੀ ਖ਼ਬਰ »

ਪੁਲਿਸ ਅਧਿਕਾਰੀਆਂ ਦੀਆਂ ਪਤਨੀਆਂ ਨੇ ਮਨਾਈਆਂ ਤੀਆਂ

ਸੰਗਰੂਰ, 8 ਅਗਸਤ (ਸੁਖਵਿੰਦਰ ਸਿੰਘ ਫੁੱਲ)-ਜ਼ਿਲ੍ਹਾ ਸੰਗਰੂਰ ਦੇ ਪੁਲਿਸ ਅਧਿਕਾਰੀਆਂ ਦੀਆਂ ਪਤਨੀਆਂ ਨੇ ਸਥਾਨਕ ਸਨਰਾਈਜ਼ ਪੈਲੇਸ 'ਚ ਤੀਆਂ ਦਾ ਤਿਉਹਾਰ ਮਨਾਇਆ | ਸਮਾਗਮ ਦੇ ਮੁੱਖ ਪ੍ਰਬੰਧਕ ਡਾ. ਸੁਖਮੀਨ ਕੌਰ ਸਿੱਧੂ ਨੇ ਦੱਸਿਆ ਕਿ ਸਮਾਗਮ ਵਿਚ ਮੁੱਖ ਮੰਤਰੀ ਭਗਵੰਤ ...

ਪੂਰੀ ਖ਼ਬਰ »

ਤਹਿਸੀਲਦਾਰ ਵਲੋਂ ਵਕੀਲ ਨਾਲ ਕੀਤੀ ਬਦਸਲੂਕੀ ਦਾ ਮਾਮਲਾ ਭਖਿਆ

ਮਾਲੇਰਕੋਟਲਾ, 8 ਅਗਸਤ (ਪਰਮਜੀਤ ਸਿੰਘ ਕੁਠਾਲਾ)-ਜ਼ਿਲ੍ਹਾ ਮਲੇਰਕੋਟਲਾ ਦੀ ਤਹਿਸੀਲ ਅਹਿਮਦਗੜ੍ਹ ਦੇ ਤਹਿਸੀਲਦਾਰ ਵਲੋਂ ਬਾਰ ਐਸੋਸੀਏਸ਼ਨ ਮਲੇਰਕੋਟਲਾ ਦੇ ਇਕ ਪ੍ਰਸਿੱਧ ਵਕੀਲ ਨਾਲ ਕੀਤੀ ਕਥਿਤ ਬਦਸਲੂਕੀ ਦਾ ਮਾਮਲਾ ਭਖ ਗਿਆ ਹੈ | ਜ਼ਿਲ੍ਹਾ ਬਾਰ ਐਸੋਸੀਏਸ਼ਨ ਵਲੋਂ ...

ਪੂਰੀ ਖ਼ਬਰ »

ਨਰਸਿੰਗ ਕਾਲਜ 'ਚ ਹੋਇਆ ਸਮਾਗਮ

ਸੰਗਰੂਰ, 8 ਜੁਲਾਈ (ਸੁਖਵਿੰਦਰ ਸਿੰਘ ਫੁੱਲ)-ਸਥਾਨਕ ਪਟਿਆਲਾ ਰੋਡ ਸਥਿਤ ਨੈਸ਼ਨਲ ਨਰਸਿੰਗ ਇੰਸਟੀਚਿਊਟ ਵਿਚ ਮਾਂ ਦੇ ਦੁੱਧ ਪ੍ਰਤੀ ਜਾਗਰੂਕਤਾ ਸਪਤਾਹ ਮਨਾਉਣ ਦੇ ਨਾਲ ਨਾਲ ਜੀ.ਐੱਨ.ਐੱਮ. ਪਹਿਲੇਂ ਸਾਲ ਦੀਆਂ ਵਿਦਿਆਰਥਣਾਂ ਦਾ ਸਹੁੰ ਚੁੱਕ ਸਮਾਗਮ ਕਰਵਾਇਆ ਗਿਆ | ਇਸ ...

ਪੂਰੀ ਖ਼ਬਰ »

ਭੱਠਾ ਮਾਲਕ ਨੇ ਇੱਟਾਂ ਨਾਲ ਭਰਿਆਂ ਟਰੱਕ ਖੇਤ 'ਚ ਪਲਟਾ ਕੇ ਨੁਕਸਾਨ ਕਰਨ ਦਾ ਲਗਾਇਆ ਦੋਸ਼

ਦਿੜ੍ਹਬਾ ਮੰਡੀ, 8 ਅਗਸਤ (ਪਰਵਿੰਦਰ ਸੋਨੂੰ)-ਦਿੜ੍ਹਬਾ ਦੇ ਭੱਠਾ ਮਾਲਕ ਨੇ ਟਰੱਕ ਯੂਨੀਅਨ ਦਿੜ੍ਹਬਾ ਦੇ ਪ੍ਰਧਾਨ ਸਮੇਤ ਅੱਧੀ ਦਰਜਨ ਤੋਂ ਵੱਧ ਵਿਅਕਤੀਆਂ ਵਲੋਂ ਇੱਟਾਂ ਨਾਲ ਭਰੇ ਇਕ ਟਰੱਕ ਨੂੰ ਖੇਤਾਂ ਵਿਚ ਪਲਟਾ ਕੇ ਭਾਰੀ ਨੁਕਸਾਨ ਕਰ ਦੇਣ ਦੇ ਦੋਸ਼ ਲਗਾਏ ਹਨ, ਜਦਕਿ ...

ਪੂਰੀ ਖ਼ਬਰ »

ਭੱਠਾ ਮਾਲਕ ਨੇ ਇੱਟਾਂ ਨਾਲ ਭਰਿਆਂ ਟਰੱਕ ਖੇਤ 'ਚ ਪਲਟਾ ਕੇ ਨੁਕਸਾਨ ਕਰਨ ਦਾ ਲਗਾਇਆ ਦੋਸ਼

ਦਿੜ੍ਹਬਾ ਮੰਡੀ, 8 ਅਗਸਤ (ਪਰਵਿੰਦਰ ਸੋਨੂੰ)-ਦਿੜ੍ਹਬਾ ਦੇ ਭੱਠਾ ਮਾਲਕ ਨੇ ਟਰੱਕ ਯੂਨੀਅਨ ਦਿੜ੍ਹਬਾ ਦੇ ਪ੍ਰਧਾਨ ਸਮੇਤ ਅੱਧੀ ਦਰਜਨ ਤੋਂ ਵੱਧ ਵਿਅਕਤੀਆਂ ਵਲੋਂ ਇੱਟਾਂ ਨਾਲ ਭਰੇ ਇਕ ਟਰੱਕ ਨੂੰ ਖੇਤਾਂ ਵਿਚ ਪਲਟਾ ਕੇ ਭਾਰੀ ਨੁਕਸਾਨ ਕਰ ਦੇਣ ਦੇ ਦੋਸ਼ ਲਗਾਏ ਹਨ, ਜਦਕਿ ...

ਪੂਰੀ ਖ਼ਬਰ »

ਲੰਪੀ ਸਕਿਨ ਬਿਮਾਰੀ ਨੇ ਗਊਸ਼ਾਲਾ 'ਚ ਚਾਰ ਗਾਵਾਂ ਦੀ ਲਈ ਜਾਨ

ਸੁਨਾਮ ਊਧਮ ਸਿੰਘ ਵਾਲਾ, 8 ਅਗਸਤ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)-ਸੂਬੇ ਵਿਚ ਦਿਨੋ ਦਿਨ ਬੇਕਾਬੂ ਹੋ ਰਹੀ ਲੰਪੀ ਸਕਿਨ ਬਿਮਾਰੀ ਨੇ ਸੁਨਾਮ ਇਲਾਕੇ 'ਚ ਵੀ ਪਸ਼ੂਆਂ ਨੂੰ ਆਪਣੀ ਜਕੜ ਵਿਚ ਲੈ ਲਿਆ ਹੈ | ਸਥਾਨਕ ਸ਼ਿਵ ਕਲਿਆਣ ਗਊਸ਼ਾਲਾ ਨੇੜੇ ਬਾਬਾ ਭਾਈ ...

ਪੂਰੀ ਖ਼ਬਰ »

ਸਿੱਧੂ ਮੂਸੇਵਾਲਾ ਦੀਆਂ ਤਸਵੀਰਾਂ ਛਪੀਆਂ ਟੀ-ਸ਼ਰਟਾਂ ਦੀ ਵਿਕਰੀ ਦਿਨ ਪ੍ਰਤੀਦਿਨ ਵਧੀ

ਲਹਿਰਾਗਾਗਾ, 8 ਅਗਸਤ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ)-ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਨੌਜਵਾਨਾਂ ਵਿਚ ਸਿੱਧੂ ਮੂਸੇਵਾਲਾ ਦੀਆਂ ਤਸਵੀਰ ਨਾਲ ਛਪੀਆਂ ਟੀ-ਸ਼ਰਟਾਂ ਦੀ ਮੰਗ ਵੱਧਦੀ ਜਾ ਰਹੀ ਹੈ | ਲਹਿਰਾਗਾਗਾ ਦੇ ਬੱਸ ਸਟੈਂਡ ਵਿਚ ...

ਪੂਰੀ ਖ਼ਬਰ »

ਸਿੱਧੂ ਮੂਸੇਵਾਲਾ ਦੀਆਂ ਤਸਵੀਰਾਂ ਛਪੀਆਂ ਟੀ-ਸ਼ਰਟਾਂ ਦੀ ਵਿਕਰੀ ਦਿਨ ਪ੍ਰਤੀਦਿਨ ਵਧੀ

ਲਹਿਰਾਗਾਗਾ, 8 ਅਗਸਤ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ)-ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਨੌਜਵਾਨਾਂ ਵਿਚ ਸਿੱਧੂ ਮੂਸੇਵਾਲਾ ਦੀਆਂ ਤਸਵੀਰ ਨਾਲ ਛਪੀਆਂ ਟੀ-ਸ਼ਰਟਾਂ ਦੀ ਮੰਗ ਵੱਧਦੀ ਜਾ ਰਹੀ ਹੈ | ਲਹਿਰਾਗਾਗਾ ਦੇ ਬੱਸ ਸਟੈਂਡ ਵਿਚ ...

ਪੂਰੀ ਖ਼ਬਰ »

ਮੁੱਖ ਮੰਤਰੀ ਪਾਸੋਂ ਗੰਨੇ ਦਾ ਬਕਾਇਆ ਮੰਗਣ ਗਏ ਕਿਸਾਨਾਂ 'ਤੇ ਚਲਾਈਆਂ ਡਾਗਾਂ ਦਾ ਕਾਰਾ ਨਿੰਦਣਯੋਗ- ਪੂਨੀਆ, ਸ਼ਰਮਾ

ਸੰਗਰੂਰ, 8 ਅਗਸਤ (ਦਮਨਜੀੇਤ ਸਿੰਘ)-ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਸਤਵੰਤ ਸਿੰਘ ਪੂਨੀਆ ਤੇ ਸੁਰਿੰਦਰਪਾਲ ਸ਼ਰਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਿਚ ਅੱਜ ਕਿਸਾਨਾਂ ਨੂੰ ਭਜਾ-ਭਜਾ ਕੇ ਕੁੱਟਿਆ ਜਾ ਰਿਹਾ ਹੈ, ਕਿਸਾਨਾਂ ਦੀਆਂ ਪੱਗਾਂ ਲਾਹੀਆਂ ਜਾ ...

ਪੂਰੀ ਖ਼ਬਰ »

ਨਹਿਰੀ ਪਾਣੀ ਦੇ ਮੁੱਦੇ 'ਤੇ ਮੰਤਰੀ ਦੇ ਘਰ ਵੱਲ ਮੋਟਰਸਾਈਕਲ ਮਾਰਚ ਕਰਕੇ ਦਿੱਤਾ ਮੰਗ ਪੱਤਰ

ਸੁਨਾਮ ਊਧਮ ਸਿੰਘ ਵਾਲਾ, 8 ਅਗਸਤ (ਸੱਗੂ, ਭੁੱਲਰ, ਧਾਲੀਵਾਲ)-ਕਿਰਤੀ ਕਿਸਾਨ ਯੂਨੀਅਨ ਦੀ ਸੂਬਾ ਕਮੇਟੀ ਦੇ ਸੱਦੇ ਤਹਿਤ ਯੂਥ ਵਿੰਗ ਦੇ ਸੂਬਾ ਕਨਵੀਨਰ ਭੁਪਿੰਦਰ ਸਿੰਘ ਲੌਂਗੋਵਾਲ ਦੀ ਅਗਵਾਈ ਹੇਠ ਹਲਕਾ ਸੁਨਾਮ ਦੇ ਐੱਮ.ਐੱਲ.ਏ. ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਘਰ ...

ਪੂਰੀ ਖ਼ਬਰ »

ਪੈਨਸ਼ਨਰਾਂ ਨੇ ਪੰਜਾਬ ਸਰਕਾਰ ਦੀ ਅਰਥੀ ਸਾੜੀ

ਸੁਨਾਮ ਊਧਮ ਸਿੰਘ ਵਾਲਾ, 8 ਅਗਸਤ (ਭੁੱਲਰ, ਧਾਲੀਵਾਲ)-ਪੈਨਸ਼ਨਰਜ਼ ਐਸੋਸੀਏਸ਼ਨ ਪਾਵਰਕਾਮ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮ ਸੁਨਾਮ ਇਕਾਈ ਦੀ ਮੀਟਿੰਗ ਸਰਕਲ ਪ੍ਰਧਾਨ ਚੇਤ ਸਿੰਘ ਦੀ ਪ੍ਰਧਾਨਗੀ ਹੇਠ ਸਥਾਨਕ 33ਕੇ. ਵੀ. ਗਰਿੱਡ ਵਿਖੇ ਹੋਈ, ਜਿਸ ਵਿਚ ਸੂਬਾ ਪ੍ਰਧਾਨ ...

ਪੂਰੀ ਖ਼ਬਰ »

ਪ੍ਰੋਪਰਟੀ ਐਡਵਾਈਜ਼ਰਸ ਐਸੋਸੀਏਸ਼ਨ ਵਲੋਂ ਧਰਨਾ

ਦਿੜ੍ਹਬਾ ਮੰਡੀ, 8 ਅਗਸਤ (ਪਰਵਿੰਦਰ ਸੋਨੂੰ)-ਪੰਜਾਬ ਪ੍ਰੋਪਰਟੀ ਐਡਵਾਈਜ਼ਰਜ਼ ਐਸੋਸੀਏਸ਼ਨ ਦੇ ਸੱਦੇ 'ਤੇ ਪ੍ਰੋਪਰਟੀ ਐਡਵਾਈਜ਼ਰਜ਼ ਐਸੋਸੀਏਸ਼ਨ ਦਿੜ੍ਹਬਾ ਵਲੋਂ ਪ੍ਰਧਾਨ ਕਿ੍ਸਨ ਕੁਮਾਰ ਗੁੱਡੂ ਦੀ ਅਗਵਾਈ ਹੇਠ ਤਹਿਸੀਲ ਦਫ਼ਤਰ ਦਿੜ੍ਹਬਾ ਸਾਹਮਣੇ ਧਰਨਾ ਲਗਾਇਆ ...

ਪੂਰੀ ਖ਼ਬਰ »

ਲੈਬੋਰਟਰੀ ਟੈਕਨੀਸ਼ੀਅਨਾਂ ਦੇ ਸਮਾਗਮ 'ਚ ਵਿੱਤ ਮੰਤਰੀ ਚੀਮਾ ਸਨਮਾਨਿਤ

ਸੰਗਰੂਰ, 8 ਅਗਸਤ (ਧੀਰਜ ਪਸ਼ੌਰੀਆ)-ਲੈਬੋਰੇਟਰੀ ਟੈਕਨੀਸ਼ੀਅਨਾਂ ਦੀ ਸੰਸਥਾ ਜੈ ਮਿਲਾਪ ਦੇ ਜ਼ਿਲ੍ਹਾ ਪੱਧਰੀ ਇਜਲਾਸ ਵਿਚ ਮੁੱਖ ਮਹਿਮਾਨ ਦੇ ਤੌਰ 'ਤੇ ਪੰਜਾਬ ਦੇ ਵਿੱਤ ਮੰਤਰੀ ਨੰੂ ਸਨਮਾਨਿਤ ਕੀਤਾ ਗਿਆ | ਸੰਸਥਾ ਦੇ ਜ਼ਿਲ੍ਹਾ ਪ੍ਰਧਾਨ ਸੰਜੇ ਗਰਗ ਅਤੇ ਸੰਸਥਾ ਦੇ ...

ਪੂਰੀ ਖ਼ਬਰ »

ਅਮਨ ਅਰੋੜਾ ਵਲੋਂ ਸੋਲਿਡ ਵੇਸਟ ਮੈਨੇਜਮੈਂਟ ਪ੍ਰੋਜੈਕਟ ਦਾ ਉਦਘਾਟਨ

ਲੌਂਗੋਵਾਲ, 8 ਅਗਸਤ (ਸ. ਸ. ਖੰਨਾ, ਵਿਨੋਦ)-ਇੱਥੋਂ ਨੇੜਲੇ ਪਿੰਡ ਢੱਡਰੀਆਂ ਵਿਖੇ ਸੋਲਿਡ ਵੇਸਟ ਮੈਨੇਜਮੈਂਟ ਪ੍ਰੋਜੈਕਟ ਦਾ ਉਦਘਾਟਨ ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਕੀਤਾ ਗਿਆ | ਇਹ ਸੋਲਿਡ ਵੇਸਟ ਮੈਨੇਜਮੈਂਟ ਪ੍ਰੋਜੈਕਟ ਰਾਊਾਡ ਗਲਾਸ ਫਾਊਾਡੇਸ਼ਨ ਦੇ ਸਹਿਯੋਗ ...

ਪੂਰੀ ਖ਼ਬਰ »

ਕਾਰ ਸੇਵਾ ਖਡੂਰ ਸਾਹਿਬ ਵਾਲਿਆਂ ਨੇ ਮਿੰਨੀ ਜੰਗਲ ਤਹਿਤ ਲਗਾਏ 400 ਬੂਟੇ

ਮਸਤੂਆਣਾ ਸਾਹਿਬ, 8 ਅਗਸਤ (ਦਮਦਮੀ)-ਨੇੜਲੇ ਪਿੰਡ ਤੁੰਗਾਂ ਵਿਖੇ ਸਿੱਖ ਜਥਾ ਮਾਲਵਾ ਦੇ ਆਗੂ ਭਾਈ ਸਤਪਾਲ ਸਿੰਘ ਸੰਗਰੂਰ ਦੀ ਨਿਗਰਾਨੀ ਹੇਠ ਆਪਣੀ ਦੋ ਕਨਾਲ ਜ਼ਮੀਨ ਵਿਚ ਪੰਜਾਹ ਕਿਸਮ ਦੇ ਚਾਰ ਸੌ ਦੇ ਕਰੀਬ ਬੂਟੇ ਲਗਾ ਕੇ ਛੋਟਾ ਜੰਗਲ ਲਗਾਇਆ ਗਿਆ | ਇਨ੍ਹਾਂ ਬੂਟਿਆਂ ਦੀ ...

ਪੂਰੀ ਖ਼ਬਰ »

ਪ੍ਰਾਪਰਟੀ ਸਲਾਹਕਾਰਾਂ ਵਲੋਂ ਤਹਿਸੀਲ ਦਫ਼ਤਰ ਅੱਗੇ ਧਰਨਾ

ਸੁਨਾਮ ਊਧਮ ਸਿੰਘ ਵਾਲਾ, 8 ਅਗਸਤ (ਧਾਲੀਵਾਲ, ਭੁੱਲਰ)-ਸੁਨਾਮ ਦੇ ਪ੍ਰਾਪਰਟੀ ਸਲਾਹਕਾਰਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸ਼ਹੀਦ ਊਧਮ ਸਿੰਘ ਪ੍ਰਾਪਰਟੀ ਸਲਾਹਕਾਰ ਐਸੋਸੀਏਸ਼ਨ ਦੇ ਪ੍ਰਧਾਨ ਜੁਝਾਰ ਸਿੰਘ ਚੱਠਾ ਦੀ ਅਗਵਾਈ ਵਿਚ ਸਥਾਨਕ ਤਹਿਸੀਲ ਕੰਪਲੈਕਸ ਵਿਖੇ ...

ਪੂਰੀ ਖ਼ਬਰ »

ਪ੍ਰਾਪਰਟੀ ਸਲਾਹਕਾਰਾਂ ਵਲੋਂ ਤਹਿਸੀਲ ਦਫ਼ਤਰ ਅੱਗੇ ਧਰਨਾ

ਸੁਨਾਮ ਊਧਮ ਸਿੰਘ ਵਾਲਾ, 8 ਅਗਸਤ (ਧਾਲੀਵਾਲ, ਭੁੱਲਰ)-ਸੁਨਾਮ ਦੇ ਪ੍ਰਾਪਰਟੀ ਸਲਾਹਕਾਰਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸ਼ਹੀਦ ਊਧਮ ਸਿੰਘ ਪ੍ਰਾਪਰਟੀ ਸਲਾਹਕਾਰ ਐਸੋਸੀਏਸ਼ਨ ਦੇ ਪ੍ਰਧਾਨ ਜੁਝਾਰ ਸਿੰਘ ਚੱਠਾ ਦੀ ਅਗਵਾਈ ਵਿਚ ਸਥਾਨਕ ਤਹਿਸੀਲ ਕੰਪਲੈਕਸ ਵਿਖੇ ...

ਪੂਰੀ ਖ਼ਬਰ »

ਕੁਲੈਕਟਰ ਰੇਟ 'ਚ ਕੀਤੇ ਵਾਧੇ ਦੇ ਰੋਸ ਵਜੋਂ ਕੀਤੀ ਹੜਤਾਲ

ਲਹਿਰਾਗਾਗਾ, 8 ਅਗਸਤ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ)-ਪੰਜਾਬ ਸਰਕਾਰ ਵਲੋਂ ਕੁਲੈਕਟਰ ਰੇਟ ਵਿਚ ਕੀਤੇ ਵਾਧੇ ਤੇ ਪਲਾਟਾਂ ਦੀ ਐੱਨ. ਓ. ਸੀ. ਨਾ ਮਿਲਣ ਅਤੇ ਛੋਟੀ ਰਕਮ ਦੇ ਅਸ਼ਟਾਮ ਆਨਲਾਈਨ ਕੀਤੇ ਜਾਣ ਦੇ ਰੋਸ ਵਜੋਂ ਇੱਥੇ ਤਹਿਸੀਲ ਦਫ਼ਤਰ ਵਿਖੇ ਵਸੀਕਾ ਨਵੀਸਾਂ, ...

ਪੂਰੀ ਖ਼ਬਰ »

ਕੁਠਾਲਾ ਦੇ ਨੌਜਵਾਨ ਦੀ ਅਮਰੀਕਾ ਦੇ ਰਿਸਰਚ ਸੈਂਟਰ 'ਚ ਹੋਈ ਚੋਣ

ਸੰਦੌੜ, 8 ਅਗਸਤ (ਜਸਵੀਰ ਸਿੰਘ ਜੱਸੀ)-ਇਤਿਹਾਸਿਕ ਪਿੰਡ ਕੁਠਾਲਾ ਦੇ ਜੰਮਪਲ ਇਕ ਨੌਜਵਾਨ ਦੀ ਅਮਰੀਕਾ ਵਿਖੇ ਇਕ ਰੀਸਰਚ ਸੈਂਟਰ ਵੀ ਹੋਈ ਚੋਣ ਕਾਰਨ ਪਿੰਡ ਵਿਚ ਖ਼ੁਸ਼ੀ ਦਾ ਮਾਹੌਲ ਹੈ | ਪਿੰਡ ਦੇ ਮੋਹਤਵਰ ਬਾਬੂ ਸੁਭਾਸ਼ ਸਿੰਗਲਾ, ਸੁਖਦੀਪ ਸਿੰਘ ਚਹਿਲ ਵਲੋਂ ਰੱਖੇ ਇਕ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX