ਤਾਜਾ ਖ਼ਬਰਾਂ


ਨਕੋਦਰ 'ਚ ਕੱਪੜਾ ਵਪਾਰੀ ਦੀ ਗੋਲੀਆਂ ਮਾਰ ਕੇ ਹੱਤਿਆ
. . .  1 day ago
ਨਕੋਦਰ, 7 ਦਸੰਬਰ-ਵੱਡੀ ਖ਼ਬਰ ਨਕੋਦਰ ਤੋਂ ਸਾਹਮਣੇ ਆਈ ਹੈ ਜਿਥੇ ਕਿ ਕੱਪੜਾ ਵਪਾਰੀ ਟਿੰਮੀ ਚਾਵਲਾ ਦੀ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਇਸ ਦੌਰਾਨ ਇਕ ਪੁਲਿਸ ਵਾਲਾ ਵੀ ਜ਼ਖਮੀਂ ਹੋਇਆ...
ਗੁਜਰਾਤ ਚੋਣਾਂ: ਕੱਲ੍ਹ ਸਖ਼ਤ ਸੁਰੱਖਿਆ ਵਿਚਕਾਰ ਹੋਵੇਗੀ ਵੋਟਾਂ ਦੀ ਗਿਣਤੀ
. . .  1 day ago
ਅਹਿਮਦਾਬਾਦ, 7 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਦੇ ਨਤੀਜੇ ਕੱਲ੍ਹ ਘੋਸ਼ਿਤ ਕੀਤੇ ਜਾਣੇ ਹਨ। ਵੋਟਾਂ ਦੀ ਗਿਣਤੀ ਕੱਲ੍ਹ ਸਖ਼ਤ ਸੁਰੱਖਿਆ ਵਿਚਕਾਰ...
ਸ਼ੋਪੀਆਂ ਦੇ ਵਾਥੋ ਇਲਾਕੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ
. . .  1 day ago
ਸ੍ਰੀਨਗਰ, 7 ਦਸੰਬਰ-ਜੰਮੂ ਕਸ਼ਮੀਰ ਦੇ ਸ਼ੋਪੀਆਂ ਦੇ ਵਾਥੋ ਇਲਾਕੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਚੱਲ ਰਹੀ...
ਬੰਗਲਾਦੇਸ਼ ਨੇ ਦੂਸਰੇ ਇਕ ਦਿਨਾਂ ਮੈਚ 5 ਦੌੜਾਂ ਨਾਲ ਹਰਾਇਆ ਭਾਰਤ, ਜਿੱਤੀ ਲੜੀ
. . .  1 day ago
ਢਾਕਾ, 7 ਦਸੰਬਰ-ਬੰਗਲਾਦੇਸ਼ ਨੇ ਦੂਸਰੇ ਇਕ ਦਿਨਾਂ ਮੈਚ ਵਿਚ ਭਾਰਤ ਨੂੰ 5 ਦੌੜਾਂ ਨਾਲ ਹਰਾ ਕੇ ਤਿੰਨ ਮੈਚਾਂ ਦੀ ਲੜੀ 'ਤੇ 2-0 ਦੀ ਅਜੇਤੂ ਲੀਡ ਬਣਾ ਲਈ ਹੈ। ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦਿਆ...
ਮੂਸੇਵਾਲਾ ਹੱਤਿਆ ਮਾਮਲੇ 'ਚ ਗਾਇਕ ਬੱਬੂ ਮਾਨ ਤੇ ਮਨਕੀਰਤ ਔਲਖ ਤੋਂ ਸਾਢੇ 4 ਘੰਟੇ ਪੁੱਛਗਿੱਛ
. . .  1 day ago
ਮਾਨਸਾ, 7 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)-ਮਰਹੂਮ ਗਾਇਕ ਸਿੱਧੂ ਮੂਸੇਵਾਲਾ ਹੱਤਿਆ ਮਾਮਲੇ 'ਚ ਐੱਸ.ਆਈ.ਟੀ. ਵਲੋਂ ਪ੍ਰਸਿੱਧ ਪੰਜਾਬੀ ਗਾਇਕ ਤੇ ਅਦਾਕਾਰ ਬੱਬੂ ਮਾਨ ਤੇ ਮਨਕੀਰਤ ਔਲਖ ਤੋਂ ਸਥਾਨਕ ਸੀ.ਆਈ.ਏ. ਸਟਾਫ਼ ਵਿਖੇ ਸਾਢੇ 4 ਘੰਟੇ ਪੁੱਛਗਿੱਛ ਕੀਤੀ ਗਈ। ਦੋਹਾਂ...
ਭਾਜਪਾ ਐੱਸ.ਸੀ.ਮੋਰਚਾ ਦੇ ਨਵ-ਨਿਯੁਕਤ ਪੰਜਾਬ ਪ੍ਰਧਾਨ ਲੱਧੜ ਵਾਲਮੀਕਿ ਤੀਰਥ ਵਿਖੇ ਹੋਏ ਨਤਮਸਤਕ
. . .  1 day ago
ਰਾਮ ਤੀਰਥ, 7 ਦਸੰਬਰ (ਧਰਵਿੰਦਰ ਸਿੰਘ ਔਲਖ)-ਭਾਰਤੀ ਜਨਤਾ ਪਾਰਟੀ ਐੱਸ.ਸੀ.ਮੋਰਚਾ ਪੰਜਾਬ ਦੇ ਨਵ ਨਿਯੁਕਤ ਪ੍ਰਧਾਨ ਸੁੱਚਾ ਰਾਮ ਲੱਧੜ (ਆਈ.ਏ.ਐੱਸ.) ਅੱਜ ਭਗਵਾਨ ਵਾਲਮੀਕਿ ਤੀਰਥ (ਰਾਮ ਤੀਰਥ) ਵਿਖੇ ਨਤਮਸਤਕ ਹੋਏ ਅਤੇ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ । ਪੱਤਰਕਾਰਾਂ ਨਾਲ...
ਮੋਟਰ ਸਾਇਕਲ ਸਵਾਰ ਵਿਅਕਤੀਆਂ ਤੋਂ 2 ਅਣਪਛਾਤੇ ਵਿਅਕਤੀ ਤਿੰਨ ਲੱਖ ਰੁਪਏ ਖੋਹ ਕੇ ਫ਼ਰਾਰ
. . .  1 day ago
ਭਗਤਾ ਭਾਈਕਾ, 7 ਦਸੰਬਰ (ਸੁਖਪਾਲ ਸਿੰਘ ਸੋਨੀ)-ਅੱਜ ਪਿੰਡ ਬੁਰਜ ਰਾਜਗੜ ਵਿਖੇ ਮੋਟਰ ਸਾਇਕਲ ਸਵਾਰ ਵਿਅਕਤੀਆਂ ਤੋਂ ਤਿੰਨ ਲੱਖ ਰੁਪਏ ਖੋਹੇ ਜਾਣ ਦੀ ਘਟਨਾ ਵਾਪਰੀ ਹੈ। ਘਟਨਾ ਨੂੰ ਅੰਜਾਮ ਮੋਟਰ ਸਾਇਕਲ ਸਵਾਰ ਦੋ ਅਣਪਛਾਤੇ ਵਿਅਕਤੀਆਂ ਵਲੋਂ ਦਿੱਤਾ ਗਿਆ। ਘਟਨਾ...
ਫੋਰਬਸ ਦੀ ਵਿਸ਼ਵ ਦੀਆਂ 100 ਸਭ ਤੋਂ ਸ਼ਕਤੀਸ਼ਾਲੀ ਔਰਤਾਂ ਦੀ ਸੂਚੀ ਵਿਚ ਨਿਰਮਲਾ ਸੀਤਾਰਮਨ ਸਮੇਤ 6 ਭਾਰਤੀ ਔਰਤਾਂ ਦਾ ਨਾਂਅ
. . .  1 day ago
ਨਿਊਯਾਰਕ, 7 ਦਸੰਬਰ-ਭਾਰਤ ਦੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ, ਬਾਇਓਕਾਨ ਦੀ ਕਾਰਜਕਾਰੀ ਚੇਅਰਪਰਸਨ ਕਿਰਨ ਮਜ਼ੂਮਦਾਰ-ਸ਼ਾਅ ਅਤੇ ਨਿਆਕਾ ਦੀ ਸੰਸਥਾਪਕ ਫਾਲਗੁਨੀ ਨਾਇਰ ਉਨ੍ਹਾਂ 6 ਭਾਰਤੀਆਂ ਵਿਚ ਸ਼ਾਮਿਲ ਹਨ, ਜਿਨ੍ਹਾਂ ਨੇ ਫੋਰਬਸ ਦੀ ਵਿਸ਼ਵ ਦੀਆਂ 100 ਸਭ...
ਦਿੱਲੀ ਆਬਕਾਰੀ ਨੀਤੀ ਮਾਮਲਾ:ਕਾਰੋਬਾਰੀ ਅਮਿਤ ਅਰੋੜਾ ਦੇ ਈ.ਡੀ. ਰਿਮਾਂਡ ਵਿਚ 7 ਦਿਨਾਂ ਦਾ ਵਾਧਾ
. . .  1 day ago
ਨਵੀਂ ਦਿੱਲੀ, 7 ਦਸੰਬਰ-ਦਿੱਲੀ ਆਬਕਾਰੀ ਨੀਤੀ ਮਾਮਲੇ 'ਚ ਦਿੱਲੀ ਦੀ ਇਕ ਅਦਾਲਤ ਨੇ ਕਾਰੋਬਾਰੀ ਅਮਿਤ ਅਰੋੜਾ ਦੇ ਈ.ਡੀ. ਰਿਮਾਂਡ ਵਿਚ 7 ਦਿਨਾਂ ਦਾ ਵਾਧਾ ਕੀਤਾ...
ਮਹਾਰਾਸ਼ਟਰ-ਕਰਨਾਟਕ ਸਰਹੱਦੀ ਮੁੱਦੇ 'ਤੇ ਸੁਪ੍ਰੀਆ ਸੁਲੇ ਵਲੋਂ ਲੋਕ ਸਭਾ 'ਚ ਕਰਨਾਟਕ ਦੇ ਮੁੱਖ ਮੰਤਰੀ ਦੀ ਆਲੋਚਨਾ
. . .  1 day ago
ਨਵੀਂ ਦਿੱਲੀ, 7 ਦਸੰਬਰ -ਲੋਕ ਸਭਾ ਵਿਚ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐਨ.ਸੀ.ਪੀ.) ਦੀ ਸੰਸਦ ਮੈਂਬਰ ਸੁਪ੍ਰੀਆ ਸੁਲੇ ਨੇ ਕਰਨਾਟਕ ਅਤੇ ਮਹਾਰਾਸ਼ਟਰ ਦਰਮਿਆਨ ਸਰਹੱਦੀ ਮੁੱਦੇ ਨੂੰ ਲੈ ਕੇ ਕਰਨਾਟਕ ਦੇ ਮੁੱਖ ਮੰਤਰੀ ਬਾਸਵਰਾਜ ਬੋਮਈ ਦੀ ਆਲੋਚਨਾ...
ਕਰਨਾਟਕ-ਮਹਾਰਾਸ਼ਟਰ ਸਰਹੱਦੀ ਵਿਵਾਦ: ਲੋਕਾਂ ਵਲੋਂ ਕਰਨਾਟਕ ਦੀ ਬੱਸ ਅਤੇ ਮੁੱਖ ਮੰਤਰੀ ਬੋਮਈ ਦੀ ਫੋਟੋ 'ਤੇ ਕਾਲੇ ਰੰਗ ਦਾ ਛਿੜਕਾਅ
. . .  1 day ago
ਮੁੰਬਈ/ਬੈਂਗਲੁਰੂ, 7 ਦਸੰਬਰ-ਕਰਨਾਟਕ ਅਤੇ ਮਹਾਰਾਸ਼ਟਰ ਦਰਮਿਆਨ ਸਰਹੱਦੀ ਮੁੱਦੇ 'ਤੇ ਜਾਰੀ ਵਿਰੋਧ ਪ੍ਰਦਰਸ਼ਨ ਦੇ ਦੌਰਾਨ ਸੋਲਾਪੁਰ ਵਿਚ ਸਥਾਨਕ ਸੰਗਠਨਾਂ ਦੇ ਲੋਕਾਂ ਨੇ ਕਰਨਾਟਕ ਦੀ ਇਕ ਬੱਸ ਅਤੇ ਮੁੱਖ ਮੰਤਰੀ ਬੋਮਈ...
ਐਸ.ਆਈ.ਟੀ. ਵਲੋਂ ਪੁੱਛਗਿੱਛ ਤੋਂ ਬਾਅਦ ਬੱਬੂ ਮਾਨ ਰਵਾਨਾ
. . .  1 day ago
ਮਾਨਸਾ, 7 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)- ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿਚ ਐਸ. ਆਈ. ਟੀ. ਵਲੋਂ ਪੁੱਛਗਿੱਛ ਤੋਂ ਬਾਅਦ ਗਾਇਕ ਬੱਬੂ ਮਾਨ ਰਵਾਨਾ ਹੋ ਗਏ...
ਇਹ ਇਕ ਵੱਡੀ ਜਿੱਤ ਤੇ ਇਸ ਨੂੰ ਹਾਸਲ ਕਰਨਾ ਬਹੁਤ ਵੱਡਾ ਕੰਮ ਸੀ-ਦਿੱਲੀ ਨਗਰ ਨਿਗਮ ਚੋਣਾਂ 'ਚ 'ਆਪ' ਦੀ ਜਿੱਤ 'ਤੇ ਹਰਭਜਨ ਸਿੰਘ
. . .  1 day ago
ਨਵੀਂ ਦਿੱਲੀ, 7 ਦਸੰਬਰ-ਸਾਬਕਾ ਕ੍ਰਿਕਟਰ ਅਤੇ 'ਆਪ' ਦੇ ਰਾਜ ਸਭਾ ਮੈਂਬਰ ਹਰਭਜਨ ਸਿੰਘ ਨੇ ਦਿੱਲੀ ਨਗਰ ਨਿਗਮ ਚੋਣਾਂ 'ਚ 'ਆਪ' ਦੀ ਜਿੱਤ 'ਤੇ ਕਿਹਾ ਕਿ ਇਹ ਇਕ ਵੱਡੀ ਜਿੱਤ ਹੈ। ਇਸ ਨੂੰ ਹਾਸਲ...
ਦੋ ਲੁਟੇਰੇ 40 ਹਜ਼ਾਰ ਦੀ ਨਗਦੀ ਖੋਹ ਕੇ ਫ਼ਰਾਰ
. . .  1 day ago
ਕੋਟਫੱਤਾ,7 ਦਸੰਬਰ (ਰਣਜੀਤ ਸਿੰਘ ਬੁੱਟਰ)- ਬਠਿੰਡਾ ਜ਼ਿਲ੍ਹੇ ਦੇ ਨਗਰ ਕੋਟਸ਼ਮੀਰ ਦੀ ਮਾਨਸਾ ਰੋਡ ’ਤੇ ਸਰਪੰਚ ਇਕ ਪੈਟਰੋਲ ਪੰਪ ਨੇੜੇ ਤੋਂ ਹੱਥ ਵਿਚ ਪੈਸਿਆਂ ਵਾਲਾ ਥੈਲਾ ਲੈ ਕੇ ਜਾ ਰਹੀ ਇਕ ਔਰਤ ਤੋਂ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਨੌਜਵਾਨ ਪੈਸਿਆਂ ਵਾਲਾ ਥੈਲਾ ਖੋਹ ਕੇ ਫ਼ਰਾਰ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਕੋਟਸ਼ਮੀਰ ਦੀ ਸ਼ਾਮ ਬਸਤੀ ਦੀ...
ਐਸ. ਆਈ. ਟੀ. ਵਲੋਂ ਬੱਬੂ ਮਾਨ ਤੋਂ ਪੁੱਛਗਿੱਛ
. . .  1 day ago
ਮਾਨਸਾ, 7 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)- ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿਚ ਨਾਮਵਰ ਗਾਇਕ ਬੱਬੂ ਮਾਨ ਐਸ. ਆਈ. ਟੀ. ਅੱਗੇ ਪੇਸ਼ ਹੋਏ। ਬੱਬੂ ਮਾਨ ਤੋਂ ਐਸ. ਆਈ. ਟੀ. ਵਲੋਂ ਪੁੱਛਗਿੱਛ ਕੀਤੀ...
ਡੇਰਾਬੱਸੀ ਦੇ ਪਿੰਡ ਕਕਰਾਲੀ ਤੋਂ ਲਾਪਤਾ 4 ਬੱਚਿਆਂ ਦਾ 24 ਘੰਟੇ ਬਾਅਦ ਵੀ ਨਹੀਂ ਲੱਗਿਆ ਸੁਰਾਗ
. . .  1 day ago
ਡੇਰਾਬੱਸੀ, 7 ਦਸੰਬਰ (ਗੁਰਮੀਤ ਸਿੰਘ)-ਰਾਮਗੜ੍ਹ ਸੜਕ àਤੇ ਪਿੰਡ ਕਕਰਾਲੀ ਤੋਂ ਬੀਤੇ ਦਿਨ ਤੋਂ 4 ਬੱਚੇ ਲਾਪਤਾ ਹੋ ਗਏ ਹਨ। ਸਕੂਲ ਵਿਚੋਂ ਛੁੱਟੀ ਹੋਣ ਮਗਰੋਂ ਬੱਚੇ ਘਰ ਜਾ ਕੇ ਵਾਪਸ ਸਕੂਲ ਜਾਣ...
ਕੱਲ੍ਹ ਗੁਜਰਾਤ ’ਚ ਚਮਤਕਾਰ ਦੇਖਣ ਨੂੰ ਮਿਲੇਗਾ- ਮੁੱਖ ਮੰਤਰੀ ਭਗਵੰਤ ਮਾਨ
. . .  1 day ago
ਨਵੀਂ ਦਿੱਲੀ, 7 ਦਸੰਬਰ- ਦਿੱਲੀ ’ਚ ਨਗਰ ਨਿਗਮ ਦੇ ਆਏ ਨਤੀਜਿਆਂ ਤੋਂ ਬਾਅਦ ਬੋਲਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਮੈਂ ਤੁਹਾਨੂੰ ਬਹੁਤ-ਬਹੁਤ ਵਧਾਈ ਦਿੰਦਾ ਹਾਂ, ਇਹ ਨੇਤਾ ਹਨ ਜੋ ਚੋਣਾਂ ਲੜਦੇ ਹਨ ਪਰ ਜਨਤਾ ਜਿੱਤਦੀ ਹੈ, ਅੱਜ ਜਨਤਾ...
ਭਾਰਤ-ਬੰਗਲਾਦੇਸ਼ ਦੂਜਾ ਇਕ ਦਿਨਾਂ ਮੈਚ: ਬੰਗਲਾਦੇਸ਼ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 272 ਦੌੜਾਂ ਦਾ ਟੀਚਾ
. . .  1 day ago
ਢਾਕਾ, 7 ਦਸੰਬਰ-ਭਾਰਤ ਅਤੇ ਬੰਗਲਾਦੇਸ਼ ਵਿਚਕਾਰ ਦੂਜੇ ਇਕ ਦਿਨਾਂ ਮੈਚ ਵਿਚ ਬੰਗਲਾਦੇਸ਼ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦਿਆ 50 ਓਵਰਾਂ 'ਚ 7 ਵਿਕਟਾਂ ਦੇ ਨੁਕਸਾਨ 'ਤੇ 271 ਦੌੜਾਂ ਬਣਾਈਆਂ ਤੇ ਭਾਰਤ ਨੂੰ ਜਿੱਤਣ ਲਈ 272 ਦੌੜਾਂ ਦਾ ਟੀਚਾ ਦਿੱਤਾ। ਬੰਗਲਾਦੇਸ਼...
ਦਿੱਲੀ ਨੂੰ ਬਿਹਤਰ ਬਣਾਉਣ ਲਈ ਭਾਜਪਾ ਅਤੇ ਕਾਂਗਰਸ ਸਹਿਯੋਗ ਦੇਣ: ਅਰਵਿੰਦ ਕੇਜਰੀਵਾਲ
. . .  1 day ago
ਨਵੀਂ ਦਿੱਲੀ, 7 ਦਸੰਬਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਕਹਿਣਾ ਹੈ ਕਿ ਮੈਂ ਹੁਣ ਦਿੱਲੀ ਲਈ ਭਾਜਪਾ ਅਤੇ ਕਾਂਗਰਸ ਦਾ ਸਹਿਯੋਗ ਚਾਹੁੰਦਾ ਹਾਂ। ਉਨ੍ਹਾਂ ਕਿਹਾ ਕਿ ਦਿੱਲੀ ਨੂੰ ਬਿਹਤਰ ਬਣਾਉਣ ਲਈ...
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਾਹਿਬਜ਼ਾਦੇ ਸ਼ਹਾਦਤ ਦਿਵਸ ਵਜੋਂ ਮਨਾਏ ਭਾਰਤ ਸਰਕਾਰ- ਐਡਵੋਕੇਟ ਧਾਮੀ
. . .  1 day ago
ਅੰਮ੍ਰਿਤਸਰ, 7 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਸੰਬੰਧੀ ਸਰਕਾਰ ਵਲੋਂ ਐਲਾਨੇ ਗਏ ਵੀਰ ਬਾਲ ਦਿਵਸ ਦੀ ਥਾਂ ਇਸ ਦਿਹਾੜੇ ਨੂੰ ਸਾਹਿਬਜ਼ਾਦੇ ਸ਼ਹਾਦਤ ਦਿਵਸ ਵਜੋਂ ਮਨਾਉਣ...
ਕਿਸਾਨ ਜਥੇਬੰਦੀ ਨੇ ਡੀ. ਸੀ. ਦਫ਼ਤਰਾਂ ਦਾ ਕੀਤਾ ਕੰਮ ਠੱਪ
. . .  1 day ago
ਅੰਮ੍ਰਿਤਸਰ, 7 ਦਸੰਬਰ (ਵਰਪਾਲ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਅਣਮਿੱਥੇ ਸਮੇਂ ਤੇ ਲਗਾਏ ਗਏ ਮੋਰਚੇ ਦੌਰਾਨ ਡੀ.ਸੀ. ਦਫ਼ਤਰਾਂ ਦਾ ਕੰਮਕਾਜ ਠੱਪ ਕੀਤਾ ਗਿਆ। ਇਸ ਦੌਰਾਨ ਕਿਸਾਨ ਮਜ਼ਦੂਰ ਆਗੂਆਂ ਨੇ...
ਹੁਣ ਨਹੀਂ ਚਲਾ ਸਕੋਗੇ ਸ਼ਰਾਬ ਪੀ ਕੇ ਗੱਡੀ, ਜਾਰੀ ਹੋਏ ਇਹ ਫ਼ਰਮਾਨ
. . .  1 day ago
ਚੰਡੀਗੜ੍ਹ, 7 ਦਸੰਬਰ-ਪੰਜਾਬ ਸਰਕਾਰ ਵਲੋਂ ਸ਼ਰਾਬ ਪੀਣ ਵਾਲਿਆ ਉੱਤੇ ਸਖ਼ਤੀ ਕੀਤੀ ਜਾ ਰਹੀ ਹੈ। ਸੂਬੇ 'ਚ ਪੰਜਾਬ ਸਰਕਾਰ ਨੇ ਸੜਕੀ ਹਾਦਸਿਆਂ ਦੀ ਰੋਕਥਾਮ ਲਈ ਅਹਿਮ ਕਦਮ ਚੁੱਕਿਆ ਹੈ...
ਦਿੱਲੀ ਨਗਰ ਨਿਗਮ ਚੋਣਾਂ: ਜਿੱਤ ਨੂੰ ਲੈ ਕੇ ਚੰਡੀਗੜ੍ਹ 'ਚ ਖ਼ੁਸ਼ੀ ਮਨਾਉਂਦੇ ਨਜ਼ਰ ਆਏ 'ਆਪ' ਆਗੂ
. . .  1 day ago
ਚੰਡੀਗੜ੍ਹ, 7 ਦਸੰਬਰ (ਗੁਰਿੰਦਰ)- ਦਿੱਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੰਡੀਗੜ੍ਹ 'ਚ 'ਆਪ' ਆਗੂ ਖ਼ੁਸ਼ੀ ਮਨਾਉਂਦੇ ਹੋਏ ਨਜ਼ਰ ਆਏ। ਇਸ ਦੌਰਾਨ ਲਾਲ ਚੰਦ ਕਟਾਰੂਚੱਕ, ਮਾਲਵਿੰਦਰ ਸਿੰਘ ਕੰਗ, ਬ੍ਰਹਮ ਸ਼ੰਕਰ ਜਿੰਪਾ ਤੇ ਹੋਰ ਆਗੂ ਸ਼ਾਮਿਲ...
ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਰਮਨ ਬਾਲਾ ਸੁਬਰਾਮਨੀਅਮ ਦੇ ਘਰ ਵਿਜੀਲੈਂਸ ਬਿਊਰੋ ਦੀ ਟੀਮ ਵਲੋਂ ਛਾਪੇਮਾਰੀ
. . .  1 day ago
ਲੁਧਿਆਣਾ, 7 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਰਮਨ ਬਾਲਾ ਸੁਬਰਾਮਨੀਅਮ ਦੇ ਘਰ ਵਿਜੀਲੈਂਸ ਬਿਊਰੋ ਦੀ ਟੀਮ ਵਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਜਾਣਕਾਰੀ ਅਨੁਸਾਰ...
ਸਾਬਕਾ ਰਾਸ਼ਟਰਪਤੀ ਟਰੰਪ ਦੀਆਂ ਵਧੀਆਂ ਮੁਸ਼ਕਿਲਾਂ: 2 ਕੰਪਨੀਆਂ ਟੈਕਸ ਫ਼ਰਾਡ ਸਕੀਮ ਵਿਚ ਦੋਸ਼ੀ ਕਰਾਰ
. . .  1 day ago
ਸੈਕਰਾਮੈਂਟੋ, 7 ਦਸੰਬਰ (ਹੁਸਨ ਲੜੋਆ ਬੰਗਾ)- ਸਾਬਕਾ ਰਾਸ਼ਟਰਪਤੀ ਡੋਨਲਡ ਟਰੰਪ ਦੀਆਂ ਮੁਸ਼ਕਿਲਾਂ ਉਸ ਵੇਲੇ ਹੋਰ ਵਧ ਗਈਆਂ ਜਦੋਂ ਮੈਨਹਟਨ ਦੀ ਇਕ ਜਿਊਰੀ ਨੇ ਉਸ ਦੀਆਂ 2 ਕੰਪਨੀਆਂ ਨੂੰ ਕ੍ਰਿਮੀਨਲ ਟੈਕਸ ਫ਼ਰਾਡ ਸਕੀਮ ਵਿਚ ਉਸ ਵਿਰੁੱਧ ਲਾਏ ਗਏ ਸਾਰੇ ਦੋਸ਼ਾਂ ਵਿਚ ਉਸ ਨੂੰ ਦੋਸ਼ੀ ਕਰਾਰ ਦੇ ਦਿੱਤਾ। ਜਿਊਰੀ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 25 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਮੈਂ ਕੰਮਾਂ ਨਾਲ ਹੀ ਆਪਣੇ-ਆਪ ਨੂੰ ਬਹੁਗਿਣਤੀ ਵਾਲਾ ਕੀਤਾ ਹੈ। -ਨੈਪੋਲੀਅਨ ਬੋਨਾਪਾਰਟ

ਫਿਰੋਜ਼ਪੁਰ

ਬਿਜਲੀ ਸੋਧ ਬਿੱਲ ਦੇ ਵਿਰੋਧ 'ਚ ਵੱਖ-ਵੱਖ ਥਾੲੀਂ ਪ੍ਰਦਰਸ਼ਨ

ਫ਼ਿਰੋਜ਼ਪੁਰ, 8 ਅਗਸਤ (ਤਪਿੰਦਰ ਸਿੰਘ)-ਸਾਂਝੇ ਫੋਰਮ ਦੇ ਸੱਦੇ 'ਤੇ ਬਿਜਲੀ ਐਕਟ 2020 ਦੇ ਸਬੰਧ ਵਿਚ ਸਬ-ਅਰਬਨ ਅਤੇ ਸਬ-ਡਵੀਜ਼ਨ ਦੇ ਗੇਟ ਅੱਗੇ ਦੋਹਾਂ ਡਵੀਜ਼ਨਾਂ ਵਲੋਂ ਗੇਟ ਰੈਲੀ ਕੀਤੀ ਗਈ, ਜਿਸ ਦੀ ਪ੍ਰਧਾਨਗੀ ਸਾਥੀ ਰਜੇਸ਼ ਦੇਵਗਨ ਪ੍ਰਧਾਨ ਸਬ ਅਰਬਨ ਡਵੀਜ਼ਨ ਨੇ ਕੀਤੀ | ਰੈਲੀ ਵਿਚ ਪੈਨਸ਼ਨਰਜ਼ ਐਸੋਸੀਏਸ਼ਨ ਦੇ ਸਰਕਲ ਪ੍ਰਧਾਨ ਸਾਥੀ ਸੁਰਿੰਦਰ ਸ਼ਰਮਾ ਆਪਣੇ ਸਾਥੀਆਂ ਸਮੇਤ ਸ਼ਾਮਿਲ ਹੋਏ ਅਤੇ ਸਰਕਲ ਪ੍ਰਧਾਨ ਸਾਥੀ ਜਗਤਾਰ ਸਿੰਘ ਨੇ ਵੀ ਇਸ ਗੇਟ ਰੈਲੀ ਵਿਚ ਪਹੁੰਚ ਕੇ ਰੈਲੀ ਨੂੰ ਸੰਬੋਧਨ ਕਰਦਿਆਂ ਹੋਇਆ ਕਿਹਾ ਕਿ ਜੋ ਬਿਜਲੀ ਐਕਟ 2022 ਵਿਚ ਕੇਂਦਰ ਸਰਕਾਰ ਵਲੋਂ ਪਾਸ ਕੀਤਾ ਜਾ ਰਿਹਾ ਹੈ, ਉਸ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਜਾਂਦੀ ਹੈ | ਉਨ੍ਹਾਂ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਪਾਰਲੀਮੈਂਟ 'ਚ ਮੁਲਾਜ਼ਮ ਅਤੇ ਲੋਕ ਵਿਰੋਧੀ ਬਿੱਲ ਪਾਸ ਕੀਤਾ ਗਿਆ ਤਾਂ ਆਉਣ ਵਾਲੇ ਸਮੇਂ ਵਿਚ ਮਜਬੂਰ ਹੋ ਕੇ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ | ਇਸ ਰੋਸ ਧਰਨੇ ਨੂੰ ੂ ਸੰਬੋਧਨ ਕਰਦਿਆਂ ਬੁਲਾਰੇ ਸਾਥੀ ਰਜੇਸ਼ ਦੇਵਗਨ ਪ੍ਰਧਾਨ ਸਬ ਅਰਬਨ ਡਵੀਜ਼ਨ, ਰਮਨਦੀਪ ਸਿੰਘ ਪ੍ਰਧਾਨ ਸਿਟੀ ਡਵੀਜ਼ਨ, ਸ਼ਾਮ ਸਿੰਘ ਸਕੱਤਰ ਰਿਟਾਇਰੀ ਯੂਨੀਅਨ ਅਤੇ ਮੁਖ਼ਤਿਆਰ ਸਿੰਘ ਨੇ ਕਿਹਾ ਕਿ ਜੋ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਜਿਵੇਂ ਕਿ ਡੀ.ਏ. ਦੀਆਂ ਪੈਡਿੰਗ ਕਿਸ਼ਤਾਂ ਪੇ ਰੀਵਿਜਨ ਦੀਆਂ ਤਰੁੱਟੀਆਂ ਦੂਰ ਕਰਨਾ, ਕੱਚੇ ਮੁਲਾਜ਼ਮ ਪੱਕੇ ਕਰਨਾ, ਸਕੇਲਾਂ ਦਾ ਬਕਾਇਆ ਤੁਰੰਤ ਦੇਣਾ, ਪਰਖ ਕਾਲ ਦਾ ਸਮਾਂ 2 ਸਾਲ ਕਰਨਾ ਜੋ ਵਾਅਦੇ ਆਮ ਆਦਮੀ ਪਾਰਟੀ ਨੇ ਮੁਲਾਜ਼ਮਾਂ ਨਾਲ ਕੀਤੇ ਸੀ, ਉਨ੍ਹਾਂ ਤੋਂ ਟਾਲ-ਮਟੋਲ ਕੀਤਾ ਜਾ ਰਿਹਾ ਹੈ | ਜੇਕਰ ਆਉਣ ਵਾਲੇ ਦਿਨਾਂ ਵਿਚ ਜਥੇਬੰਦੀ ਨੂੰ ਮੀਟਿੰਗ ਦੇ ਕੇ ਸਾਰੇ ਮਸਲੇ ਹੱਲ ਨਾ ਕੀਤੇ ਗਏ ਤਾਂ ਸਾਰੇ ਮੰਤਰੀਆਂ ਨੂੰ ਪੰਜਾਬ ਵਿਚ ਰੋਸ ਪੱਤਰ ਦੇ ਕੇ ਮੁਲਾਜ਼ਮਾਂ ਦੇ ਤੁਰੰਤ ਮਸਲੇ ਹੱਲ ਕਰਨ ਲਈ ਕਿਹਾ ਜਾਵੇਗਾ | ਜੇਕਰ ਫਿਰ ਵੀ ਮਸਲੇ ਹੱਲ ਨਾ ਕੀਤੇ ਗਏ ਤਾਂ ਮਿਤੀ 10 ਸਤੰਬਰ 2022 ਨੂੰ ਸੰਗਰੂਰ ਵਿਖੇ ਹੋਣ ਵਾਲੀ ਰੈਲੀ ਵਿਚ ਪੰਜਾਬ ਦੇ ਮੁਲਾਜ਼ਮ ਵੱਧ-ਚੜ੍ਹ ਕੇ ਹਿੱਸਾ ਲੈਣਗੇ ਤੇ ਅਗਲੇ ਸੰਘਰਸ਼ ਦੀ ਰੂਪ-ਰੇਖਾ ਤਿਆਰ ਕਰਨਗੇ | ਇਸ ਤੋਂ ਇਲਾਵਾ ਰੈਲੀ ਨੂੰ ਮਨਜੀਤ ਸਿੰਘ ਸਰਕਲ ਮੀਤ ਪ੍ਰਧਾਨ, ਸੁਖਚੈਨ ਸ਼ਰਮਾ, ਜੋਗਿੰਦਰ ਸਿੰਘ ਢੇਰੂ, ਜਗੀਰ ਸਿੰਘ, ਕੁਲਦੀਪ ਸਿੰਘ ਸੰਧੂ, ਚੰਨਣ ਸਿੰਘ ਪ੍ਰਧਾਨ ਰਿਟਾਇਰੀ ਯੂਨੀਅਨ ਸਿਟੀ ਨੇ ਵੀ ਸੰਬੋਧਨ ਕੀਤਾ | ਰਵੀ ਸ਼ਰਮਾ, ਸੁਭਾਸ਼ ਚੰਦਰ, ਰਾਕੇਸ਼ ਕੁਮਾਰ, ਗੁਰਦੇਵ ਸਿੰਘ, ਰਣਬੀਰ ਸਿੰਘ ਆਦਿ ਨੇ ਵੀ ਸ਼ਮੂਲੀਅਤ ਕੀਤੀ | ਅੱਜ ਦੀ ਰੋਸ ਰੈਲੀ ਵਿਚ ਵਿਸ਼ੇਸ਼ ਤੌਰ 'ਤੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਸਕੱਤਰ ਸੁਰਜੀਤ ਸ਼ਰਮਾ ਨੇ ਸੰਬੋਧਨ ਕਰਦਿਆਂ ਕੇਂਦਰ ਤੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਬਿਜਲੀ ਐਕਟ ਰੱਦ ਨਾ ਕੀਤਾ ਤਾਂ ਕਿਸਾਨ ਇਸ ਸੰਘਰਸ਼ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣਗੇ | ਸਟੇਜ ਦੀ ਕਾਰਵਾਈ ਸਾਥੀ ਸ਼ਾਮ ਸਿੰਘ ਨੇ ਨਿਭਾਈ | ਅਖੀਰ ਵਿਚ ਨਾਅਰੇਬਾਜ਼ੀ ਕਰਦੇ ਹੋਏ ਬਿਜਲੀ ਐਕਟ 2020 ਦੀਆਂ ਕਾਪੀਆਂ ਸਾੜੀਆਂ ਗਈਆਂ |
ਫ਼ਿਰੋਜ਼ਪੁਰ, (ਤਪਿੰਦਰ ਸਿੰਘ)-ਸੰਸਦ ਵਿਚ ਬਿਜਲੀ ਸੋਧ ਬਿੱਲ 2022 ਨੂੰ ਪੇਸ਼ ਕਰਨ ਦੇ ਵਿਰੋਧ ਨੈਸ਼ਨਲ ਕੋਆਰਡੀਨੇਸ਼ਨ ਕਮੇਟੀ ਆਫ਼ ਇਲੈਕਟ੍ਰੀਕਲ ਇੰਪਲਾਈਜ਼ ਅਤੇ ਇੰਜੀਨੀਅਰ ਦੇ ਸੱਦੇ 'ਤੇ ਪੀ.ਐੱਸ.ਈ. ਇੰਪਲਾਈਜ਼ ਫੈਡਰੇਸ਼ਨ ਸਰਕਲ ਦਫ਼ਤਰ ਫ਼ਿਰੋਜ਼ਪੁਰ ਦੇ ਸਾਹਮਣੇ ਵਿਸ਼ਾਲ ਰੋਸ ਰੈਲੀ ਕੀਤੀ ਗਈ ਅਤੇ ਬਿਜਲੀ ਸੋਧ ਬਿੱਲ ਦੀਆਂ ਕਾਪੀਆਂ ਵੀ ਸਾੜੀਆਂ ਗਈਆਂ | ਰੋਸ ਰੈਲੀ ਦੀ ਪ੍ਰਧਾਨਗੀ ਸਾਥੀ ਅਸ਼ਵਨੀ ਕੁਮਾਰ ਨੇ ਕੀਤੀ ਅਤੇ ਸਟੇਜ ਸਕੱਤਰ ਦੀ ਕਾਰਵਾਈ ਸਾਥੀ ਰਜੇਸ਼ ਦੱਤਾ ਨੇ ਨਿਭਾਈ | ਰੈਲੀ ਨੂੰ ਸੰਬੋਧਨ ਕਰਦਿਆਂ ਸਾਥੀ ਅਸ਼ਵਨੀ ਕੁਮਾਰ ਸਰਕਲ ਪ੍ਰਧਾਨ, ਰਾਕੇਸ਼ ਸੈਣੀ ਸਰਕਲ ਸਕੱਤਰ, ਰਜੇਸ਼ ਦੱਤਾ, ਸੁਖਚੈਨ ਸਿੰਘ, ਤਰਲੋਚਨ ਸਿੰਘ, ਲੱਖਾ ਸਿੰਘ, ਬਲਵਿੰਦਰ ਸਿੰਘ, ਰੌਸ਼ਨ ਲਾਲ, ਬਲਵੀਰ ਸਿੰਘ, ਸਤਨਾਮ ਸਿੰਘ, ਪੂਰਨ ਸਿੰਘ, ਕਿਸਾਨ ਆਗੂ ਅਵਤਾਰ ਸਿੰਘ ਸ਼ੇਰ ਖਾਂ ਅਤੇ ਹੋਰ ਬੁਲਾਰਿਆਂ ਨੇ ਕੇਂਦਰ ਸਰਕਾਰ ਦੀਆਂ ਮਜ਼ਦੂਰ ਮਾਰੂ ਨੀਤੀਆਂ ਦੀ ਸਖ਼ਤ ਨਿਖੇਧੀ ਕੀਤੀ ਅਤੇ ਸਰਮਾਏਦਾਰਾਂ ਨੂੰ ਦਿੱਤੀਆਂ ਜਾ ਰਹੀਆਂ ਵੱਡੀ ਸਬਸਿਡੀਆਂ ਅਤੇ ਟੈਕਸ ਰਿਆਇਤਾਂ ਬੰਦ ਕਰਕੇ ਮਿਹਨਤਕਸ਼ ਲੋਕਾਂ ਦੀਆਂ ਸੇਵਾ ਸ਼ਰਤਾਂ ਨਰਮ ਕਰਨ, ਤਨਖ਼ਾਹਾਂ ਭੱਤਿਆਂ ਵਿਚ ਵਾਧੇ ਕਰਨ ਅਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦੇ ਨਾਲ-ਨਾਲ ਅਗਨੀਪਥ ਯੋਜਨਾ ਬੰਦ ਕਰਕੇ ਸੈਨਾਵਾਂ ਵਿਚ ਪੱਕੀ ਭਰਤੀ ਲਾਗੂ ਕਰਨ ਦੀ ਵੀ ਮੰਗ ਕੀਤੀ |
ਗੁਰੂਹਰਸਹਾਏ, (ਕਪਿਲ ਕੰਧਾਰੀ, ਹਰਚਰਨ ਸਿੰਘ ਸੰਧੂ)- ਸੰਯੁਕਤ ਕਿਸਾਨ ਮੋਰਚੇ ਨਾਲ ਕੀਤੇ ਵਾਅਦੇ ਤੋਂ ਭੱਜਦੇ ਹੋਏ ਕੇਂਦਰ ਸਰਕਾਰ ਅੱਜ ਪਾਰਲੀਮੈਂਟ 'ਚ ਵੀ ਬਿਜਲੀ ਸੋਧ ਬਿਲ 2022 ਪੇਸ਼ ਕਰਨ ਜਾ ਰਹੀ ਹੈ | ਸਰਕਾਰ ਦੇ ਇਸ ਫ਼ੈਸਲੇ ਦੇ ਵਿਰੋਧ ਵਿਚ ਅੱਜ ਬੱਤੀਆਂ ਵਾਲੇ ਚੌਕ ਵਿਖੇ ਮੋਦੀ ਦਾ ਪੁਤਲਾ ਫ਼ੂਕ ਕੇ ਰੋਸ ਮੁਜ਼ਾਹਰਾ ਜ਼ੋਨ ਪ੍ਰਧਾਨ ਧਰਮ ਸਿੰਘ ਸਿੱਧੂ ਦੀ ਅਗਵਾਈ ਹੇਠ ਕੀਤਾ ਗਿਆ | ਇਸ ਰੋਸ ਮੁਜ਼ਾਹਰੇ ਵਿਚ ਸ਼ਾਮਿਲ ਸੈਂਕੜੇ ਕਿਸਾਨਾਂ-ਮਜ਼ਦੂਰਾਂ, ਬੀਬੀਆਂ ਨੂੰ ਸੰਬੋਧਨ ਕਰਦੇ ਹੋਏ ਗੁਰਬਖ਼ਸ਼ ਸਿੰਘ ਪ੍ਰਧਾਨ ਮੇਜਰ ਸਿੰਘ ਸਕੱਤਰ ਨੇ ਕਿਹਾ ਕਿ ਦਿੱਲੀ ਮੋਰਚਾ ਖ਼ਤਮ ਕਰਨ ਸਮੇਂ ਸਰਕਾਰ ਨੇ ਕਿਸਾਨ ਆਗੂਆਂ ਨੂੰ ਲਿਖਤੀ ਭਰੋਸਾ ਦਿੱਤਾ ਸੀ ਕਿ ਇਹ ਬਿੱਲ ਕਿਸਾਨਾਂ ਦੇ ਆਗੂਆਂ ਨਾਲ ਸਹਿਮਤੀ ਉਪਰੰਤ ਲੋਕ ਸਭਾ ਵਿਚ ਪੇਸ਼ ਕੀਤਾ ਜਾਵੇਗਾ ਦੂਸਰਾ ਇਹ ਸੰਵਿਧਾਨ ਦੀ ਸਾਂਝੀ ਸੂਚੀ ਵਿਚ ਦਰਜ ਹੋਣ ਦੇ ਬਾਵਜੂਦ ਵੀ ਕਿਸੇ ਰਾਜ ਸਰਕਾਰ ਨਾਲ ਸਲਾਹ ਮਸ਼ਵਰਾ ਨਹੀਂ ਕੀਤਾ ਗਿਆ, ਜਿਸ ਤੋਂ ਸਪਸ਼ਟ ਹੈ ਕਿ ਮੋਦੀ ਸਰਕਾਰ ਕਿਸਾਨਾਂ ਨਾਲ ਵਿਸ਼ਵਾਸਘਾਤ ਕਰ ਰਹੀ ਹੈ | ਕਿਸਾਨ ਆਗੂਆਂ ਨੇ ਐਲਾਨ ਕੀਤਾ ਹੈ ਕਿ ਬਿਜਲੀ ਸੋਧ ਬਿੱਲ ਕਦੇ ਵੀ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ | ਇਸ ਮੌਕੇ ਮੰਗਲ ਸਿੰਘ, ਫੁੰਮਣ ਸਿੰਘ, ਗੁਰਮੇਲ ਸਿੰਘ, ਰਣਜੀਤ ਸਿੰਘ, ਪ੍ਰੀਤਮ ਸਿੰਘ, ਕੁਲਦੀਪ ਸਿੰਘ, ਜਸਵਿੰਦਰ ਸਿੰਘ, ਅੰਗਰੇਜ਼ ਸਿੰਘ, ਮਹਿੰਦਰ ਸਿੰਘ, ਸ਼ਾਮ ਲਾਲ, ਗੁਰਸੇਵਕ ਸਿੰਘ, ਬਲਵੀਰ ਸਿੰਘ ਆਦਿ ਕਿਸਾਨ ਆਗੂ ਹਾਜ਼ਰ ਸਨ |
ਗੁਰੂਹਰਸਹਾਏ, (ਕਪਿਲ ਕੰਧਾਰੀ, ਹਰਚਰਨ ਸਿੰਘ ਸੰਧੂ)-ਅੱਜ ਇਲੈਕਟ੍ਰੀਸਿਟੀ ਇੰਪਲਾਈਜ਼ ਫੈੱਡਰੇਸ਼ਨ ਆਫ਼ ਇੰਡੀਆ ਦੇ ਸੱਦੇ 'ਤੇ ਜੁਆਇੰਟ ਫੋਰਮ ਪੰਜਾਬ ਦੀ ਕਾਲ 'ਤੇ ਬਿਜਲੀ ਸੋਧ ਬਿੱਲ 2020 ਦੇ ਵਿਰੱੁਧ ਸਬ-ਡਵੀਜ਼ਨ ਅਤੇ ਡਵੀਜ਼ਨ ਪੱਧਰ 'ਤੇ ਬਿਜਲੀ ਸੋਧ ਬਿੱਲ 2020 ਦੀਆਂ ਕਾਪੀਆਂ ਸਾੜ ਕੇ ਬਿਜਲੀ ਦਫ਼ਤਰ ਗੁਰੂਹਰਸਹਾਏ ਦੇ ਗੇਟ 'ਤੇ ਰੋਸ ਰੈਲੀ ਕੀਤੀ ਗਈ | ਇਸ ਰੋਸ ਰੈਲੀ ਦੀ ਪ੍ਰਧਾਨਗੀ ਸਾਥੀ ਸੁਰਿੰਦਰ ਕੁਮਾਰ ਪ੍ਰਧਾਨ ਸ-ਅਰਬਨ ਨੇ ਕੀਤੀ ਅਤੇ ਰੈਲੀ ਵਿਚ ਕੇਂਦਰ ਦੀ ਮੋਦੀ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ | ਇਹ ਬਿਜਲੀ ਸੋਧ ਬਿੱਲ ਪਹਿਲਾਂ 2020 ਵਿਚ ਅਤੇ ਫਿਰ 2021 ਵਿਚ ਵੀ ਪਾਰਲੀਮੈਂਟ ਵਿਚ ਪੇਸ਼ ਕਰਨ ਲਈ ਲਿਆਂਦਾ ਗਿਆ ਸੀ, ਪਰ ਮੁਲਾਜ਼ਮ ਜਥੇਬੰਦੀਆਂ, ਕਿਸਾਨ ਜਥੇਬੰਦੀਆਂ ਅਤੇ ਮਿਹਨਤੀ ਲੋਕਾਂ ਵਲੋਂ ਤਿੱਖਾ ਵਿਰੋਧ ਹੋਣ ਕਾਰਨ ਇਹ ਬਿੱਲ ਪਾਸ ਨਹੀਂ ਹੋ ਸਕਿਆ ਅਤੇ ਸਰਕਾਰ ਨੂੰ ਅੱਧ ਵਿਚਾਲੇ ਹੀ ਛੱਡਣਾ ਪਿਆ | ਪ੍ਰੈੱਸ ਦੇ ਨਾਂਅ ਬਿਆਨ ਜਾਰੀ ਕਰਦਿਆਂ ਦੇ ਪ੍ਰਧਾਨ ਸਾਥੀ ਸੁਰਿੰਦਰ ਸਿੰਘ ਅਤੇ ਨਾਨਕ ਚੰਦ ਨੇ ਦੱਸਿਆ ਕਿ ਬਿੱਲ ਪਾਸ ਹੋਣ ਨਾਲ ਗ਼ਰੀਬਾਂ ਨੂੰ ਮਿਲਦੀ ਮਾੜੀ ਮੋਟੀ ਸਬਸਿਡੀ ਖ਼ਤਮ ਹੋ ਜਾਵੇਗੀ ਅਤੇ ਬਿਜਲੀ ਹੋਰ ਮਹਿੰਗੀ ਹੋ ਜਾਵੇਗੀ | ਰੈਲੀ ਨੂੰ ਵੱਖ-ਵੱਖ ਬੁਲਾਰਿਆਂ ਜਿਵੇਂ ਕਿ ਬਲਵੀਰ ਕੁਮਾਰ, ਬਲਕਾਰ ਚੰਦ, ਸੁਖਦੇਵ ਸਿੰਘ, ਜਸਵਿੰਦਰਪਾਲ, ਰਵਿੰਦਰ ਸਿੰਘ ਅਤੇ ਪੈਨਸ਼ਨਰ ਐਸੋਸੀਏਸ਼ਨ ਦੇ ਆਗੂ ਸੁਰਜੀਤ ਸਿੰਘ, ਬਲਵਿੰਦਰ ਸਿੰਘ, ਬਲਦੇਵ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਜੇਕਰ ਬਿਜਲੀ ਬਿੱਲ ਵਾਪਸ ਨਾ ਲਿਆ ਗਿਆ ਅਤੇ ਹੋਰ ਮੰਗਾਂ ਨੂੰ ਮੰਨ ਕੇ ਲਾਗੂ ਨਾ ਕੀਤਾ ਗਿਆ ਤਾਂ ਸੰਘਰਸ਼ ਹੋਰ ਤਿੱਖਾ ਅਤੇ ਵਿਸ਼ਾਲ ਕੀਤਾ ਜਾਵੇਗਾ, ਜਿਸ ਦੀ ਜ਼ੁੰਮੇਵਾਰੀ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੀ ਹੋਵੇਗੀ |
ਮਖੂ, (ਵਰਿੰਦਰ ਮਨਚੰਦਾ)-ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਜ਼ੋਨ ਮਖੂ ਦੀਆਂ ਵੱਖ-ਵੱਖ ਇਕਾਈਆਂ ਦੇ ਕਿਸਾਨਾਂ-ਮਜ਼ਦੂਰਾਂ ਨੇ ਇਕੱਠੇ ਹੋ ਕੇ ਨੈਸ਼ਨਲ ਹਾਈਵੇ-54 ਅੰਮਿ੍ਤਸਰ- ਬਠਿੰਡਾ 'ਤੇ ਇਕੱਠੇ ਹੋ ਕੇ ਬਿਜਲੀ ਸੋਧ ਬਿੱਲ ਨੂੰ ਪਾਰਲੀਮੈਂਟ ਦੇ ਇਜਲਾਸ ਵਿਚ ਲਿਆਉਣ ਦੇ ਵਿਰੋਧ ਵਿਚ ਜ਼ੋਰਦਾਰ ਨਾਅਰੇਬਾਜ਼ੀ ਕਰਦੇ ਮੋਦੀ ਸਰਕਾਰ ਦੇ ਪੁਤਲਾ ਫੂਕਿਆ | ਇਸ ਸੰਬੰਧੀ ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਬਾਠ, ਜ਼ੋਨ ਪ੍ਰਧਾਨ ਵੀਰ ਸਿੰਘ ਨਿਜਾਮਦੀਨ ਵਾਲਾ ਤੇ ਜ਼ੋਨ ਸਕੱਤਰ ਬਲਜਿੰਦਰ ਸਿੰਘ ਤਲਵੰਡੀ ਨਿਪਾਲਾਂ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਬਿਜਲੀ ਸੋਧ ਬਿੱਲ ਨੂੰ 2022 ਦੇ ਪਾਰਲੀਮੈਂਟ ਦੇ ਸੈਸ਼ਨ ਵਿਚ ਲਿਆ ਕੇ ਲਾਗੂ ਕਰ ਰਹੀ ਹੈ, ਜਿਸ ਨਾਲ ਸੂਬਿਆਂ ਦੇ ਵੱਧ ਅਧਿਕਾਰਾਂ ਤੇ ਸਿੱਧਾ ਡਾਕਾ ਮਾਰਿਆ ਜਾ ਰਿਹਾ ਹੈ, ਜਿਸ ਨਾਲ ਖੇਤੀ ਮੋਟਰਾਂ ਤੇ ਘਰੇਲੂ ਘਰੇਲੂ ਖਪਤਕਾਰਾਂ ਨੂੰ ਮਿਲਦੀ ਘਰੇਲੂ ਬਿਜਲੀ ਸਬਸਿਡੀ ਖ਼ਤਮ ਹੋ ਜਾਵੇਗੀ ਚਿੱਪ ਵਾਲੇ ਮੀਟਰ ਲਗਾ ਕੇ ਰੀਚਾਰਜ ਸਿਸਟਮ ਤਹਿਤ ਆਮ ਲੋਕਾਂ ਦੀ ਪਹੁੰਚ ਤੋਂ ਬਿਜਲੀ ਦੂਰ ਹੋ ਜਾਵੇਗੀ | ਇਸ ਮੌਕੇ ਲਖਵਿੰਦਰ ਸਿੰਘ ਵਸਤੀ ਨਾਮਦੇਵ, ਕਮਲਜੀਤ ਸਿੰਘ, ਪ੍ਰਦੀਪ ਸਿੰਘ ਮਰਹਾਣਾ, ਸੰਦੀਪ ਸਿੰਘ, ਜੋਬਨਜੀਤ ਸਿੰਘ ਲਹਿਰਾ, ਦਵਿੰਦਰ ਸਿੰਘ, ਪਲਵਿੰਦਰ ਸਿੰਘ ਨਿਜਾਮਦੀਨ ਵਾਲਾ, ਲਖਵਿੰਦਰ ਸਿੰਘ ਜੋਗੇਵਾਲਾ, ਗੁਰਸੇਵਕ ਸਿੰਘ ਮਹਿਮੂਦ ਵਾਲਾ, ਜਰਨੈਲ ਸਿੰਘ ਵਾਰਸ ਵਾਲਾ ਜੱਟਾਂ, ਹਰਮਨਦੀਪ ਸਿੰਘ ਬਾਹਰ ਵਾਲੀ, ਗੁਰਿੰਦਰ ਸਿੰਘ ਸੱਦਰਵਾਲਾ, ਸੁਖਚੈਨ ਸਿੰਘ ਕਿੱਲੀ, ਸੁਖਚੈਨ ਸਿੰਘ ਕੱਸੂ ਵਾਲਾ ਮੋੜ,ਹੀਰਾ ਸਿੰਘ ਸੀਹਾਪਾੜੀ, ਭੁਪਿੰਦਰ ਸਿੰਘ, ਗਗਨਦੀਪ ਸਿੰਘ ਖਡੂਰ, ਸੁਖਚੈਨ ਸਿੰਘ ਮਖੂ, ਨਿਸ਼ਾਨ ਸਾਹਿਬ, ਗੁਰਭੇਜ ਸਿੰਘ ਤਲਵੰਡੀ ਆਦਿ ਆਗੂ ਮੌਜੂਦ ਸਨ |
ਮਖੂ, (ਵਰਿੰਦਰ ਮਨਚੰਦਾ)-ਕੇਂਦਰ ਸਰਕਾਰ ਦੁਆਰਾ ਬਿਜਲੀ ਸੋਧ ਬਿੱਲ 2022 ਪਾਰਲੀਮੈਂਟ ਵਿਚ ਅੱਜ ਜੋ ਪਾਸ ਹੋਣ ਜਾ ਰਿਹਾ ਹੈ, ਜਿਸ ਦੇ ਵਿਰੋਧ ਵਿਚ ਸਮੁੱਚੇ ਭਾਰਤ ਦੇ ਬਿਜਲੀ ਮੁਲਾਜ਼ਮ ਕੰਮਕਾਰ ਠੱਪ ਕਰਕੇ ਇਸ ਦਾ ਵਿਰੋਧ ਕਰ ਰਹੇ ਹਨ | ਅੱਜ ਕੇਂਦਰੀ ਬਿਜਲੀ ਟਰੇਡ ਯੂਨੀਅਨ ਦੇ ਸੱਦੇ 'ਤੇ ਪੀ.ਐੱਸ.ਈ.ਬੀ. ਜੁਆਇੰਟ ਫੋਰਮ ਵਲੋਂ ਲਏ ਫ਼ੈਸਲੇ 'ਤੇ ਪੰਜਾਬ ਪੱਧਰ 'ਤੇ ਸਮੁੱਚੇ ਉਪ ਮੰਡਲਾਂ ਦਫ਼ਤਰਾਂ ਅੱਗੇ ਗੇਟ ਰੈਲੀਆਂ ਕਰਕੇ ਬਿੱਲ ਦਾ ਵਿਰੋਧ ਕੀਤਾ ਗਿਆ ਅਤੇ ਬਿੱਲ ਦੀਆਂ ਕਾਪੀਆਂ ਸਾੜੀਆਂ ਗਈਆਂ | ਅੱਜ ਇਹ ਗੇਟ ਰੈਲੀ ਸੁਖਵਿੰਦਰ ਸਿੰਘ ਪ੍ਰਧਾਨ ਮਖੂ ਦੀ ਪ੍ਰਧਾਨਗੀ ਹੇਠ ਹੋਈ | ਟੈਕਨੀਕਲ ਸਰਵਿਸਿਜ਼ ਯੂਨੀਅਨ ਸਬ-ਡਵੀਜ਼ਨ ਮਖੂ ਦੇ ਕਾਮਿਆਂ ਵਲੋਂ ਗੇਟ ਰੈਲੀ ਕੀਤੀ ਗਈ ਅਤੇ ਬਿੱਲ ਦੀਆਂ ਕਾਪੀਆਂ ਸਾੜੀਆਂ ਗਈਆਂ, ਜਿਸ 'ਚ ਵੱਖ-ਵੱਖ ਬੁਲਾਰਿਆਂ ਨੇ ਚਾਨਣਾ ਪਾਇਆ | ਇਸ ਗੇਟ ਰੈਲੀ ਵਿਚ ਟੀ.ਐੱਸ.ਯੂ. ਡਵੀਜ਼ਨ ਪ੍ਰਧਾਨ ਸੁਖਦੇਵ ਸਿੰਘ ਲੌਹੁਕਾ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਇਸ ਤੋਂ ਇਲਾਵਾ ਜਸਬੀਰ ਸਿੰਘ ਪੱਟੀ, ਪ੍ਰਤਾਪ ਸਿੰਘ ਸਕੱਤਰ, ਜੀਵਨਜੀਤ ਸਿੰਘ, ਸੁਖਦੇਵ ਸਿੰਘ ਗਿੱਲ, ਗੁਰਪ੍ਰੀਤ ਸਿੰਘ, ਗੁਰਮੀਤ ਸਿੰਘ, ਲਵਪ੍ਰੀਤ ਸਿੰਘ, ਰਣਜੋਧ ਸਿੰਘ, ਨਿਰਮਲ ਸਿੰਘ, ਸੁਰਜੀਤ ਸਿੰਘ, ਗੁਰਪ੍ਰੀਤ ਸਿੰਘ, ਸੁਖਦਿਆਲ ਸਿੰਘ ਅਤੇ ਹੋਰ ਦਫ਼ਤਰ ਦਾ ਕਲੈਰੀਕਲ ਸਟਾਫ਼ ਸ਼ਾਮਿਲ ਹੋਇਆ |
ਜ਼ੀਰਾ, (ਮਨਜੀਤ ਸਿੰਘ ਢਿੱਲੋਂ)-ਬਿਜਲੀ ਬਿੱਲ ਸੋਧ 2020 ਨੂੰ ਪਾਰਲੀਮੈਂਟ ਵਿਚ ਪੇਸ਼ ਕਰਨ ਨੂੰ ਲੈ ਕੇ ਇਸ ਬਿਜਲੀ ਸੋਧ ਬਿੱਲ ਨੂੰ ਲੋਕ ਮਾਰੂ ਕਰਾਰ ਦਿੰਦਿਆਂ ਰੱਦ ਕੀਤੇ ਜਾਣ ਦੀ ਮੰਗ ਨੂੰ ਲੈ ਕੇ ਬਿਜਲੀ ਦਫ਼ਤਰ ਜ਼ੀਰਾ ਦੇ ਕਾਮਿਆਂ ਅਤੇ ਪੈਨਸ਼ਨਰਾਂ ਵਲੋਂ ਜੁਆਇੰਟ ਫੋਰਮ ਪੰਜਾਬ ਅਤੇ ਟਰੇਡ ਯੂਨੀਅਨ ਦੇ ਸੱਦੇ ਅਨੁਸਾਰ ਪ੍ਰਧਾਨ ਮਨਜੀਤ ਸਿੰਘ ਝਤਰਾ ਦੀ ਅਗਵਾਈ ਹੇਠ ਰੋਸ ਰੈਲੀ ਅਤੇ ਧਰਨਾ ਦਿੰਦਿਆਂ ਕੇਂਦਰ ਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਧਰਨੇ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਕਿਹਾ ਕਿ ਬਿਜਲੀ ਸੋਧ ਬਿੱਲ 2020 ਲੋਕ ਮਾਰੂ ਹੋਣ ਕਰਕੇ ਸਮੂਹ ਬਿਜਲੀ ਮੁਲਾਜ਼ਮਾਂ ਵੱਲੋਂ ਇਸ ਦਾ ਵਿਰੋਧ ਕੀਤਾ ਜਾ ਰਿਹਾ ਹੈ, ਜਿਸ ਕਰਕੇ ਸਰਕਾਰੀ ਨੂੰ ਚਾਹੀਦਾ ਹੈ ਕਿ ਉਹ ਇਸ ਨੂੰ ਰੱਦ ਕਰੇ | ਇਸ ਮੌਕੇ ਸੰਤੋਖ ਸਿੰਘ ਐੱਸ.ਡੀ.ਓ, ਪਰਮਿੰਦਰ ਸਿੰਘ ਚੀਮਾ ਟੀ.ਐੱਸ.ਯੂ, ਅਵਤਾਰ ਸਿੰਘ ਬਾਠ ਟੀ.ਐੱਸ.ਯੂ., ਭਜਨ ਸਿੰਘ ਟੀ.ਐੱਸ.ਯੂ., ਸੌਰਵ ਗਰੋਵਰ ਟੀ.ਐੱਸ.ਯੂ.,ਗੁਰਪ੍ਰੀਤ ਸਿੰਘ ਪ੍ਰਧਾਨ ਜੇ.ਈ ਕੌਂਸਲ ਜ਼ੀਰਾ, ਸੁਰਜੀਤ ਸਿੰਘ ਜੇ.ਈ, ਗੁਰਪ੍ਰੀਤ ਸਿੰਘ ਜੇ.ਈ, ਬਲਜਿੰਦਰ ਸਿੰਘ ਗਿੱਲ ਟੀ.ਐੱਸ.ਯੂ., ਰਣਜੀਤ ਸਿੰਘ ਥਿੰਦ, ਜਗਤਾਰ ਸਿੰਘ ਟੀ.ਐੱਸ.ਯੂ., ਪੈਨਸ਼ਨਰਜ਼ ਸਾਥੀ ਰਛਪਾਲ ਸਿੰਘ ਸੰਧੂ ਸਰਕਲ ਸਕੱਤਰ, ਬਖ਼ਸ਼ੀਸ਼ ਸਿੰਘ ਮੀਤ ਪ੍ਰਧਾਨ, ਸਾਧੂ ਸਿੰਘ ਕੈਸ਼ੀਅਰ, ਇਕਬਾਲ ਸਿੰਘ, ਦਲੀਪ ਸਿੰਘ, ਗੁਰਜੰਟ ਸਿੰਘ ਸਕੱਤਰ, ਗੁਰਬਚਨ ਸਿੰਘ ਭਾਉ ਆਦਿ ਹਾਜ਼ਰ ਸਨ |
ਆਰਿਫ਼ ਕੇ, (ਬਲਬੀਰ ਸਿੰਘ ਜੋਸਨ)-ਬਿਜਲੀ ਸੋਧ ਬਿੱਲ ਦੇ ਵਿਰੋਧ 'ਚ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਜ਼ੋਨ ਆਰਿਫ਼ ਕੇ ਵਲੋਂ ਜ਼ੋਨ ਪ੍ਰਧਾਨ ਹਰਫੂਲ ਸਿੰਘ ਦੂਲੇ ਵਾਲਾ ਤੇ ਜ਼ੋਨ ਖ਼ਜ਼ਾਨਚੀ ਬਚਿੱਤਰ ਸਿੰਘ ਕੁਤਬਦੀਨ ਵਾਲਾ ਦੀ ਅਗਵਾਈ 'ਚ ਮੇਨ ਚੌਕ ਆਰਿਫ਼ ਕੇ ਵਿਖੇ ਮੋਦੀ ਸਰਕਾਰ ਦਾ ਪੁਤਲਾ ਫ਼ੂਕ ਕੇ ਨਾਅਰੇਬਾਜ਼ੀ ਕੀਤੀ ਗਈ | ਉਕਤ ਆਗੂਆਂ ਸਖ਼ਤ ਚਿਤਾਵਨੀ ਦਿੱਤੀ ਗਈ ਕਿ ਜੇਕਰ ਦਿੱਲੀ ਅੰਦੋਲਨ ਦੀਆਂ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਨਾ ਕੀਤਾ ਗਿਆ ਜਾਂ ਸੰਸਦ ਵਿਚ ਬਿੱਲ 2022 ਪੇਸ਼ ਕੀਤਾ ਗਿਆ ਤਾਂ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਇਸ ਤੋਂ ਵੱਡਾ ਸੰਘਰਸ਼ ਕਰੇਗੀ | ਇਸ ਮੌਕੇ ਜ਼ੋਨ ਆਰਿਫ਼ ਕੇ ਦੇ ਪ੍ਰੈੱਸ ਸਕੱਤਰ ਹਰਨੇਕ ਸਿੰਘ ਭੁੱਲਰ ਕਮਾਲਾ ਬੋਦਲਾ, ਕਿਸਾਨ ਆਗੂ ਜਰਮਲ ਸਿੰਘ, ਸਲਵਿੰਦਰ ਸਿੰਘ, ਬਹਾਦਰ ਸਿੰਘ, ਚਰਨਜੀਤ ਸਿੰਘ, ਗੁਰਦੇਵ ਸਿੰਘ, ਨਰੰਜਣ ਸਿੰਘ, ਜੋਗਾ ਸਿੰਘ ਆਦਿ ਹਾਜ਼ਰ ਸਨ |
ਮੱਲਾਂਵਾਲਾ, (ਸੁਰਜਨ ਸਿੰਘ ਸੰਧੂ)- ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਜ਼ੋਨ ਮੱਲਾਂਵਾਲਾ ਦੇ ਕਿਸਾਨਾਂ-ਮਜ਼ਦੂਰਾਂ ਨੇ ਜ਼ੋਨ ਦੀ ਸੀਨੀਅਰ ਮੀਤ ਪ੍ਰਧਾਨ ਸਾਹਿਬ ਸਿੰਘ ਦੀਨੇ ਕੇ ਦੀ ਅਗਵਾਈ ਹੇਠ ਕਸਬਾ ਮੱਲਾਂਵਾਲਾ ਦੇ ਮੇਨ ਚੌਕ ਵਿਚ ਮੋਦੀ ਸਰਕਾਰ ਦਾ ਪੁਤਲਾ ਫੂਕ ਕੇ ਰੋਸ ਮੁਜ਼ਾਹਰਾ ਕੀਤਾ | ਇਸ ਮੌਕੇ ਗੱਲਬਾਤ ਕਰਦਿਆਂ ਜ਼ਿਲ੍ਹਾ ਕਿਸਾਨ ਆਗੂ ਗੁਰਮੇਲ ਸਿੰਘ ਫੱਤੇ ਵਾਲਾ ਤੇ ਰਣਜੀਤ ਸਿੰਘ ਖੱਚਰ ਵਾਲਾ ਨੇ ਕਿਹਾ ਕਿ ਮੋਦੀ ਸਰਕਾਰ ਕਿਸਾਨ-ਮਜ਼ਦੂਰਾਂ ਨਾਲ ਵਾਧਾ ਖ਼ਿਲਾਫ਼ੀ ਕਰਕੇ ਨਿੱਜੀਕਰਨ ਦੀ ਨੀਤੀ ਤਹਿਤ ਬਿਜਲੀ ਸੋਧ ਬਿੱਲ 2020 ਬਿੱਲ ਅੱਜ ਸੰਸਦ ਵਿਚ ਪੇਸ਼ ਕਰਨ ਜਾ ਰਹੀ ਹੈ, ਜਿਸ ਦੇ ਵਿਰੋਧ ਵਿਚ ਜਥੇਬੰਦੀ ਵਲੋਂ ਪੂਰੇ ਪੰਜਾਬ ਵਿਚ ਰੋਸ ਵਜੋਂ ਪੁਤਲੇ ਫੂਕੇ ਜਾ ਰਹੇ ਹਨ | ਇਸ ਮੌਕੇ ਮੱਸਾ ਸਿੰਘ ਆਸਫ਼ ਵਾਲਾ, ਜੋਗਾ ਸਿੰਘ ਵੱਟੂ ਭੱਟੀ, ਗੁਰਮੁਖ ਸਿੰਘ ਕਾਮਲਵਾਲਾ, ਰਛਪਾਲ ਸਿੰਘ, ਸੁਖਰਾਮ ਸਿੰਘ, ਮੇਹਰ ਸਿੰਘ ਆਦਿ ਕਿਸਾਨ ਵੱਡੀ ਗਿਣਤੀ ਵਿਚ ਸ਼ਾਮਿਲ ਸਨ |
ਤਲਵੰਡੀ ਭਾਈ, (ਕੁਲਜਿੰਦਰ ਸਿੰਘ ਗਿੱਲ)-ਕੇਂਦਰੀ ਟਰੇਡ ਯੂਨੀਅਨ ਵਲੋਂ ਚੱਲ ਰਹੇ ਸੰਘਰਸ਼ ਦੀ ਹਮਾਇਤ ਵਿਚ ਬਿਜਲੀ ਮੁਲਾਜ਼ਮ ਜਥੇਬੰਦੀਆਂ ਦੇ ਜੁਆਇੰਟ ਫੋਰਮ ਪੰਜਾਬ ਵਲੋਂ ਦਿੱਤੇ ਸੱਦੇ 'ਤੇ ਪ੍ਰਧਾਨ ਦਰਸ਼ਨ ਸਿੰਘ ਸੇਖਵਾਂ ਦੀ ਪ੍ਰਧਾਨਗੀ 'ਚ ਜੁਆਇੰਟ ਫੋਰਮ ਸਬ ਡਵੀਜ਼ਨ ਤਲਵੰਡੀ ਭਾਈ ਦੇ ਕਰਮਚਾਰੀਆਂ ਵਲੋਂ ਰੋਸ ਰੈਲੀ ਕੀਤੀ ਗਈ | ਰੋਸ ਰੈਲੀ ਮੌਕੇ ਵੱਖ-ਵੱਖ ਬੁਲਾਰਿਆਂ ਨੇ ਦੱਸਿਆ ਕਿ ਕੇਂਦਰ ਸਰਕਾਰ ਵਲੋਂ ਬਿਜਲੀ ਐਕਟ 2022 ਮੁਲਾਜ਼ਮ, ਕਿਸਾਨ, ਮਜ਼ਦੂਰ ਤੇ ਲੋਕ ਵਿਰੋਧੀ ਰਾਜ ਸਭਾ ਦੇ ਸੈਸ਼ਨ ਵਿਚ ਪਾਸ ਕੀਤਾ ਜਾ ਰਿਹਾ ਹੈ | ਇਸ ਸਮੇਂ ਹਰਬੰਤ ਸਿੰਘ, ਜਗਦੇਵ ਸਿੰਘ, ਗੁਰਜੀਤ ਸਿੰਘ, ਨਵਦੀਪ ਸਿੰਘ, ਅਵਤਾਰ ਸਿੰਘ ਆਦਿ ਬੁਲਾਰਿਆਂ ਵਲੋਂ ਕੇਂਦਰ ਸਰਕਾਰ ਦੇ ਲੋਕ ਵਿਰੋਧੀ ਬਿੱਲਾਂ ਦੀ ਨਿਖੇਧੀ ਕੀਤੀ ਗਈ | ਰੈਲੀ ਵਿਚ ਸ਼ਾਮਿਲ ਬਲਜੀਤ ਸਿੰਘ, ਦਰਸ਼ਨ ਸਿੰਘ ਦਾਰਾਪੁਰ, ਕੁਲਵੰਤ ਸਿੰਘ ਭੋਲੂਵਾਲਾ, ਰਾਮੂ ਭਜਨ ਸਿੰਘ, ਗਿਆਨ ਸਿੰਘ, ਧਰਵਿੰਦਰ ਸਿੰਘ ਚੰਦਭਾਨ, ਮੁਖ਼ਤਿਆਰ ਸਿੰਘ, ਅੰਗਰੇਜ਼ ਸਿੰਘ ਉਮਾਸ਼ੰਕਰ, ਸੁਮਿੱਤਰ ਸਿੰਘ, ਗੁਰਚਰਨ ਸਿੰਘ, ਸੰਦੀਪ ਸਿੰਘ, ਰਾਮਲਾਲ, ਕੁਲਦੀਪ ਸਿੰਘ, ਹਰਮਨਤੋਜ, ਦਵਿੰਦਰ ਸਿੰਘ, ਗੁਰਮੇਲ ਸਿੰਘ, ਰਾਮ ਸਿੰਘ ਤੋਂ ਇਲਾਵਾ ਹੋਰ ਕਈ ਬਿਜਲੀ ਕਾਮੇ ਸ਼ਾਮਿਲ ਸਨ | ਇਸ ਸਮੇਂ ਦਲਜੀਤ ਸਿੰਘ ਸਕੱਤਰ ਸੁਲਹਾਣੀ ਨੇ ਸਟੇਜ ਸੰਚਾਲਕ ਦੀ ਭੂਮਿਕਾ ਨਿਭਾਈ |

ਕਿਸਾਨ-ਮਜ਼ਦੂਰ ਜਥੇਬੰਦੀ ਵਲੋਂ ਡੀ.ਸੀ. ਦਫ਼ਤਰ ਬਾਹਰ ਰੋਸ ਪ੍ਰਦਰਸ਼ਨ, ਫੂਕਿਆ ਪੁਤਲਾ

ਫ਼ਿਰੋਜ਼ਪੁਰ, 8 ਅਗਸਤ (ਕੁਲਬੀਰ ਸਿੰਘ ਸੋਢੀ)-ਕੇਂਦਰ ਸਰਕਾਰ ਵਲੋਂ ਲਿਆਂਦੇ ਜਾ ਰਹੇ ਬਿਜਲੀ ਸੋਧ ਬਿੱਲ 2022 ਦੇ ਵਿਰੋਧ ਵਿਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਸੂਬਾ ਪੱਧਰ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਫੂਕੇ ਗਏ | ਇਸੇ ਲੜੀ ਦੇ ਚੱਲਦੇ ...

ਪੂਰੀ ਖ਼ਬਰ »

ਕੇਂਦਰੀ ਜੇਲ੍ਹ 'ਚ ਹਵਾਲਾਤੀ ਕੋਲੋਂ ਨਸ਼ੀਲਾ ਪਾਊਡਰ ਬਰਾਮਦ

ਫ਼ਿਰੋਜ਼ਪੁਰ, 8 ਅਗਸਤ (ਗੁਰਿੰਦਰ ਸਿੰਘ)-ਫ਼ਿਰੋਜ਼ਪੁਰ ਦੀ ਕੇਂਦਰੀ ਜੇਲ੍ਹ ਅੰਦਰੋਂ ਤਲਾਸ਼ੀ ਦੌਰਾਨ ਹਲਵਾਤੀ ਕੋਲੋਂ ਨਸ਼ੀਲਾ ਪਦਾਰਥ ਬਰਾਮਦ ਹੋਣ 'ਤੇ ਥਾਣਾ ਸਿਟੀ ਪੁਲਿਸ ਨੇ ਜੇਲ੍ਹ ਅਧਿਕਾਰੀਆਂ ਦੀ ਸੂਚਨਾ ਦੇ ਆਧਾਰ 'ਤੇ ਹਵਾਲਾਤੀ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ...

ਪੂਰੀ ਖ਼ਬਰ »

ਵਸੀਕਾ ਨਵੀਸਾਂ ਨੇ ਮੁੱਖ ਮੰਤਰੀ ਦੇ ਨਾਂਅ ਮੰਗ ਪੱਤਰ ਸੌਂਪਿਆ

ਤਲਵੰਡੀ ਭਾਈ, 8 ਅਗਸਤ (ਕੁਲਜਿੰਦਰ ਸਿੰਘ ਗਿੱਲ)-ਪੰਜਾਬ ਸਰਕਾਰ ਵਲੋਂ ਅਣਅਧਿਕਾਰਤ ਕਾਲੋਨੀਆਂ 'ਤੇ ਨਕੇਲ ਪਾਉਣ ਲਈ ਇਕ ਕਨਾਲ ਤੋਂ ਘੱਟ ਰਕਬੇ ਦੀ ਰਜਿਸਟਰੀ ਲਈ ਐਡੀਸ਼ਨਲ ਡਿਪਟੀ ਕਮਿਸ਼ਨਰਾਂ ਤੋਂ ਐਨ.ਓ.ਸੀ. ਜਾਰੀ ਕਰਵਾ ਕੇ ਰਜਿਸਟਰੀ ਕਰਵਾਉਣ ਦੀ ਸ਼ਰਤ ਲਗਾਈ ਗਈ ਹੈ, ...

ਪੂਰੀ ਖ਼ਬਰ »

ਜ਼ਿਲ੍ਹਾ ਭਾਸ਼ਾ ਦਫ਼ਤਰ ਫ਼ਿਰੋਜ਼ਪੁਰ ਕਰਵਾਇਆ 'ਸਾਵਣ ਕਵੀ ਦਰਬਾਰ'

ਫ਼ਿਰੋਜ਼ਪੁਰ, 8 ਅਗਸਤ (ਤਪਿੰਦਰ ਸਿੰਘ)-ਆਜ਼ਾਦੀ ਕਾ ਅੰਮਿ੍ਤ ਮਹਾਂਉਤਸਵ ਤਹਿਤ ਸਕੱਤਰ, ਉਚੇਰੀ ਸਿੱਖਿਆ ਤੇ ਭਾਸ਼ਾਵਾਂ ਅਤੇ ਡਾਇਰੈਕਟਰ, ਭਾਸ਼ਾ ਵਿਭਾਗ, ਪੰਜਾਬ ਦੇ ਆਦੇਸ਼ਾਂ ਤਹਿਤ ਜ਼ਿਲ੍ਹਾ ਭਾਸ਼ਾ ਦਫ਼ਤਰ ਫ਼ਿਰੋਜ਼ਪੁਰ ਵਲੋਂ ਡਾ: ਜਗਦੀਪ ਸੰਧੂ, ਜ਼ਿਲ੍ਹਾ ਭਾਸ਼ਾ ...

ਪੂਰੀ ਖ਼ਬਰ »

ਮੁੱਦਕੀ ਪੁਲਿਸ ਵਲੋਂ ਦੋਸ਼ੀਆਂ ਵਿਰੁੱਧ ਕਾਰਵਾਈ ਨਾ ਕਰਨ 'ਤੇ ਹਾਈ ਕੋਰਟ ਅਤੇ ਆਈ.ਜੀ. ਤੋਂ ਇਨਸਾਫ਼ ਦੀ ਮੰਗ

ਫ਼ਿਰੋਜ਼ਪੁਰ, 8 ਅਗਸਤ (ਰਾਕੇਸ਼ ਚਾਵਲਾ)-ਮੁੱਖ ਮੰਤਰੀ ਭਗਵੰਤ ਮਾਨ ਅਤੇ ਡੀ.ਜੀ.ਪੀ. ਗੌਰਵ ਯਾਦਵ ਵਲੋਂ ਦਿੱਤੀਆਂ ਹਦਾਇਤਾਂ ਨੂੰ ਅੱਖੋਂ-ਪਰੋਖੇ ਕਰਦੇ ਹੋਏ ਮੁੱਦਕੀ ਪੁਲਿਸ ਵਲੋਂ ਜਾਨਲੇਵਾ ਹਮਲੇ ਅਤੇ ਲੁੱਟ ਦੇ ਸ਼ਿਕਾਰ ਵਿਅਕਤੀ ਬਾਬਤ ਦੋਸ਼ੀਆਂ ਵਿਰੱੁਧ ਐਫ.ਆਈ.ਆਰ. ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ) ਫ਼ਿਰੋਜ਼ਪੁਰ ਨੇ ਤਿਰੰਗਾ ਝੰਡਾ ਸਾਈਕਲ ਰੈਲੀ ਕਰਵਾਈ

ਫ਼ਿਰੋਜ਼ਪੁਰ, 8 ਅਗਸਤ (ਤਪਿੰਦਰ ਸਿੰਘ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਿੱਖਿਆ ਵਿਭਾਗ ਫ਼ਿਰੋਜਪੁਰ ਵਲੋਂ ਆਜ਼ਾਦੀ ਕਾ ਅੰਮਿ੍ਤ ਮਹਾਂਉਤਸਵ ਅਧੀਨ ਆਜ਼ਾਦੀ ਦੇ 75 ਸਾਲਾਂ ਦਿਵਸ ਨੂੰ ਮਨਾਉਂਦੇ ਹੋਏ ਸਕੂਲ ਪੱਧਰ 'ਤੇ ਤਿਰੰਗਾ ਝੰਡਾ ਸਾਈਕਲ ਰੈਲੀ ਡਿਪਟੀ ...

ਪੂਰੀ ਖ਼ਬਰ »

ਸਿਟੀ ਪੁਲਿਸ ਹੱਥੇ ਚੜੇ੍ਹ 2 ਚੋਰ

ਫ਼ਿਰੋਜ਼ਪੁਰ, 8 ਅਗਸਤ (ਗੁਰਿੰਦਰ ਸਿੰਘ)-ਥਾਣਾ ਸਿਟੀ ਪੁਲਿਸ ਨੇ ਮੋਟਰਸਾਈਕਲ ਅਤੇ ਮੋਬਾਈਲ ਫ਼ੋਨ ਆਦਿ ਚੋਰੀ ਕਰਕੇ ਅੱਗੇ ਵੇਚਣ ਦੇ ਆਦੀ 2 ਚੋਰਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਚੋਰੀ ਦਾ ਇਕ ਮੋਟਰਸਾਈਕਲ ਅਤੇ 3 ਮੋਬਾਈਲ ਫ਼ੋਨ ਬਰਾਮਦ ਕੀਤੇ ਹਨ | ਜਾਣਕਾਰੀ ...

ਪੂਰੀ ਖ਼ਬਰ »

ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵਲੋਂ ਪਿੰਡ ਟਾਹਲੀ ਵਾਲਾ ਵਿਖੇ ਨਵੀਂ ਕਮੇਟੀ ਦਾ ਗਠਨ

ਫ਼ਿਰੋਜ਼ਪੁਰ, 8 ਅਗਸਤ (ਕੁਲਬੀਰ ਸਿੰਘ ਸੋਢੀ)- ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੀ ਇਕ ਵਿਸ਼ੇਸ਼ ਮੀਟਿੰਗ ਸੂਬਾ ਪ੍ਰੈੱਸ ਸਕੱਤਰ ਅਵਤਾਰ ਮਹਿਮਾ ਦੀ ਅਗਵਾਈ ਹੇਠ ਪਿੰਡ ਟਾਹਲੀ ਵਾਲਾ ਵਿਖੇ ਹੋਈ, ਜਿਸ ਵਿਚ ਕਿਸਾਨੀ ਮੰਗਾਂ ਤੇ ਵਿਚਾਰ ਚਰਚਾ ਕਰਨ ਤੋਂ ਪਿੱਛੋਂ ...

ਪੂਰੀ ਖ਼ਬਰ »

ਪੁਰਾਣੇ ਡੀ.ਆਰ.ਐਮ. ਦਫ਼ਤਰ ਨੂੰ ਵਿਰਾਸਤੀ ਬਣਾਇਆ ਜਾਵੇਗਾ, ਰੇਲਵੇ ਮੰਤਰਾਲੇ ਨੇ ਲਿਆ ਨੋਟਿਸ-ਰਾਣਾ ਸੋਢੀ

ਫ਼ਿਰੋਜ਼ਪੁਰ, 8 ਅਗਸਤ (ਰਾਕੇਸ਼ ਚਾਵਲਾ)-ਫ਼ਿਰੋਜ਼ਪੁਰ ਵਿਖੇ ਅੰਗਰੇਜ਼ਾਂ ਵਲੋਂ ਬਣਾਏ ਪੁਰਾਣੇ ਡੀ.ਆਰ.ਐਮ. ਦਫ਼ਤਰ ਨੂੰ ਵਿਰਾਸਤੀ ਇਮਾਰਤ ਵਿਚ ਤਬਦੀਲ ਕਰਨ ਲਈਆਂ ਸਾਬਕਾ ਕੈਬਨਿਟ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਰਾਣਾ ਗੁਰਮੀਤ ਸਿੰਘ ਸੋਢੀ ਵਲੋਂ ਕੇਂਦਰੀ ...

ਪੂਰੀ ਖ਼ਬਰ »

ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਜ਼ੀਰਾ ਪੁਲਿਸ ਨੇ ਕੱਢਿਆ ਫਲੈਗ ਮਾਰਚ

ਜ਼ੀਰਾ, 8 ਅਗਸਤ (ਮਨਜੀਤ ਸਿੰਘ ਢਿੱਲੋਂ)-ਆਜ਼ਾਦੀ ਦਿਹਾੜੇ ਮੌਕੇ ਜ਼ੀਰਾ ਇਲਾਕੇ ਅੰਦਰ ਸ਼ਾਂਤੀ ਅਤੇ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਬਹਾਲ ਰੱਖਣ ਲਈ ਅਤੇ ਲੋਕਾਂ ਦੀ ਜਾਨ-ਮਾਲ ਦੀ ਰਾਖੀ ਲਈ ਸਬ-ਡਵੀਜ਼ਨ ਜ਼ੀਰਾ ਪੁਲਿਸ ਪੂਰੀ ਤਰ੍ਹਾਂ ਵਚਨਬੱਧ ਹੈ, ਦਾ ਭਰੋਸਾ ਦੇਣ ਲਈ ...

ਪੂਰੀ ਖ਼ਬਰ »

ਪਰਿਵਾਰਿਕ ਮੈਂਬਰਾਂ ਦੇ ਸਹਿਯੋਗ ਨਾਲ ਪਤੀ ਵਲੋਂ ਪਤਨੀ ਦੀ ਕੁੱਟਮਾਰ, 5 ਖ਼ਿਲਾਫ਼ ਮਾਮਲਾ ਦਰਜ

ਫ਼ਿਰੋਜ਼ਪੁਰ, 8 ਅਗਸਤ (ਕੁਲਬੀਰ ਸਿੰਘ ਸੋਢੀ)-ਥਾਣਾ ਸਦਰ ਫ਼ਿਰੋਜ਼ਪੁਰ ਅਧੀਨ ਆਉਂਦੇ ਪਿੰਡ ਹਬੀਬ ਵਾਲਾ ਵਿਖੇ ਇਕ ਮਹਿਲਾ ਦੀ ਉਸ ਦੇ ਪਤੀ ਵਲੋਂ ਆਪਣੇ ਪਰਿਵਾਰਿਕ ਮੈਂਬਰਾਂ ਦੇ ਸਹਿਯੋਗ ਨਾਲ ਕੁੱਟਮਾਰ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਸਿਵਲ ਹਸਪਤਾਲ ...

ਪੂਰੀ ਖ਼ਬਰ »

ਔਰਤਾਂ ਨੇ ਨੱਚ-ਟੱਪ ਕੇ ਮਨਾਈ ਹਰਿਆਲੀ ਤੀਜ

ਫ਼ਿਰੋਜ਼ਪੁਰ, 8 ਅਗਸਤ (ਜਸਵਿੰਦਰ ਸਿੰਘ ਸੰਧੂ)-ਸਾਉਣ ਮਹੀਨੇ 'ਚ ਖ਼ੁਸ਼ੀਆਂ ਨੂੰ ਸਾਂਝੀਆਂ ਕਰਦਿਆਂ ਔਰਤਾਂ ਨੇ ਸੱਭਿਆਚਾਰ ਅਤੇ ਵਿਰਸਾ ਸੰਭਾਲ ਸੁਸਾਇਟੀ ਦੀ ਅਗਵਾਈ ਹੇਠ ਅਤੇ ਪ੍ਰਧਾਨ ਪੱਲਵੀ ਮਿੱਤਲ ਦੀ ਦੇਖ-ਰੇਖ 'ਚ ਉਤਸ਼ਾਹ ਅਤੇ ਚਾਅ ਨਾਲ ਹਰਿਆਲੀ ਤੀਜ ਮਨਾਈ, ਜਿਸ ...

ਪੂਰੀ ਖ਼ਬਰ »

ਤਲਵੰਡੀ ਭਾਈ ਦੇ ਸਬ-ਤਹਿਸੀਲ ਕੰਪਲੈਕਸ ਵਿਖੇ ਲਗਾਏ ਬੂਟੇ

ਤਲਵੰਡੀ ਭਾਈ, 8 ਅਗਸਤ (ਕੁਲਜਿੰਦਰ ਸਿੰਘ ਗਿੱਲ)- ਸਬ ਤਹਿਸੀਲ ਤਲਵੰਡੀ ਭਾਈ ਵਿਖੇ ਆਜ਼ਾਦੀ ਕਾ ਅੰਮਿ੍ਤ ਮਹਾਂ ਉਤਸਵ ਸਬੰਧੀ ਸੰਖੇਪ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਨਾਇਬ ਤਹਿਸੀਲਦਾਰ ਰਾਕੇਸ ਅਗਰਵਾਲ ਨੇ ਇਕੱਤਰ ਲੋਕਾਂ ਨੂੰ 75ਵੇਂ ਆਜ਼ਾਦੀ ਦਿਵਸ ਸਬੰਧੀ ਵਿਸਥਾਰ ...

ਪੂਰੀ ਖ਼ਬਰ »

ਬਲਾਕ ਪੱਧਰੀ ਸਹਿ-ਵਿੱਦਿਅਕ ਮੁਕਾਬਲਿਆਂ 'ਚ ਕਲਸਟਰ ਮਾਣਾ ਸਿੰਘ ਦਾ ਪ੍ਰਦਰਸ਼ਨ ਰਿਹਾ ਬਿਹਤਰੀਨ

ਫ਼ਿਰੋਜ਼ਸ਼ਾਹ, 8 ਅਗਸਤ (ਸਰਬਜੀਤ ਸਿੰਘ ਧਾਲੀਵਾਲ)-ਬਲਾਕ ਸਤੀਏ ਵਾਲਾ ਅਧੀਨ ਪੈਂਦੇ ਕਲਸਟਰ ਮਿਸ਼ਰੀਵਾਲਾ 'ਚ ਪੈਂਦੇ ਸਰਕਾਰੀ ਪ੍ਰਾਇਮਰੀ ਸਕੂਲ ਸ਼ਕੂਰ ਵਿਖੇ ਹੋਏ ਬਲਾਕ ਪੱਧਰੀ ਸਹਿ ਵਿੱਦਿਅਕ ਮੁਕਾਬਲਿਆਂ 'ਚ ਕਲਸਟਰ ਮਾਣਾ ਸਿੰਘ ਵਾਲਾ ਦਾ ਪ੍ਰਦਰਸ਼ਨ ਬਿਹਤਰੀਨ ...

ਪੂਰੀ ਖ਼ਬਰ »

ਜ਼ੀਰਾ ਵਿਖੇ ਰਵਾਇਤੀ ਢੰਗ ਨਾਲ ਮਨਾਇਆ ਤੀਆਂ ਦਾ ਤਿਉਹਾਰ

ਜ਼ੀਰਾ, 8 ਅਗਸਤ (ਮਨਜੀਤ ਸਿੰਘ ਢਿੱਲੋਂ)-ਸਰਾਭਾ ਨਗਰ ਜ਼ੀਰਾ ਦੀਆਂ ਔਰਤਾਂ ਵੱਲੋਂ ਸਾਉਣ ਮਹੀਨੇ ਨੂੰ ਮੁੱਖ ਰੱਖਦਿਆਂ ਤੀਆਂ ਤੀਜ਼ ਦੀਆਂ ਪ੍ਰੋਗਰਾਮ ਕਰਵਾਇਆ ਗਿਆ, ਜਿਸ ਦੌਰਾਨ ਮੁਹੱਲੇ ਦੀਆਂ ਔਰਤਾਂ-ਲੜਕੀਆਂ ਨੇ ਇਕੱਤਰ ਹੋ ਕੇ ਰਵਾਇਤੀ ਢੰਗ ਨਾਲ ਤੀਆਂ ਦਾ ਤਿਉਹਾਰ ...

ਪੂਰੀ ਖ਼ਬਰ »

ਸੇਵਾ ਕੇਂਦਰਾਂ 'ਚ 122 ਸੇਵਾਵਾਂ ਦਾ ਹੋਇਆ ਵਾਧਾ-ਡਿਪਟੀ ਕਮਿਸ਼ਨਰ

ਫ਼ਿਰੋਜ਼ਪੁਰ, 8 ਅਗਸਤ (ਤਪਿੰਦਰ ਸਿੰਘ)-ਲੋਕਾਂ ਦੀਆ ਸਹੂਲਤਾਂ ਨੂੰ ਮੁੱਖ ਰੱਖਦੇ ਹੋਏ ਵੱਖ-ਵੱਖ ਵਿਭਾਗ ਨਾਲ ਸਬੰਧਿਤ 122 ਹੋਰ ਨਵੀਆਂ ਸੇਵਾਵਾਂ ਵਿਚ ਵਾਧਾ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਅੰਮਿ੍ਤ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

18 ਗ੍ਰਾਮ ਹੈਰੋਇਨ ਸਮੇਤ ਵਿਅਕਤੀ ਕਾਬੂ

ਫ਼ਿਰੋਜ਼ਪੁਰ, 8 ਅਗਸਤ (ਕੁਲਬੀਰ ਸਿੰਘ ਸੋਢੀ)-ਥਾਣਾ ਸਦਰ ਫ਼ਿਰੋਜ਼ਪੁਰ ਵਿਖੇ ਪੁਲਿਸ ਵਲੋਂ ਬੀਤੇ ਦਿਨ ਇਕ ਨੌਜਵਾਨ ਨੂੰ ਨਸ਼ੇ ਸਮੇਤ ਕਾਬੂ ਕੀਤਾ ਗਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਸਦਰ ਫ਼ਿਰੋਜ਼ਪੁਰ ਦੇ ਸਹਾਇਕ ਥਾਣੇਦਾਰ ਬਲਵਿੰਦਰ ਲਾਲ ਪੁਲਿਸ ਪਾਰਟੀ ...

ਪੂਰੀ ਖ਼ਬਰ »

ਵਾਤਾਵਰਨ ਸੁਧਾਰਾਂ ਲਈ ਗੁਰਮਤਿ ਪ੍ਰਚਾਰ ਲਹਿਰ ਨੇ ਵੰਡੇ ਬੂਟੇ

ਫ਼ਿਰੋਜ਼ਪੁਰ, 8 ਅਗਸਤ (ਜਸਵਿੰਦਰ ਸਿੰਘ ਸੰਧੂ)-ਧਾਰਮਿਕ ਅਤੇ ਸਮਾਜਿਕ ਖੇਤਰ 'ਚ ਵੱਡਾ ਯੋਗਦਾਨ ਪਾਉਣ ਵਾਲੀ ਸਮਾਜ ਸੇਵੀ ਸੰਸਥਾ ਗੁਰਮਤਿ ਪ੍ਰਚਾਰ ਲਹਿਰ ਵੈੱਲਫੇਅਰ ਸੁਸਾਇਟੀ ਫ਼ਿਰੋਜ਼ਪੁਰ ਵਲੋਂ ਬਰਸਾਤੀ ਮੌਸਮ ਨੂੰ ਦੇਖਦਿਆਂ ਚੁਫੇਰੇ ਹਰਿਆਲੀ ਲਿਆਉਣ ਅਤੇ ...

ਪੂਰੀ ਖ਼ਬਰ »

ਮੋਗਾ ਜ਼ੋਨ ਡਿਬੇਟ ਮੁਕਾਬਲੇ 'ਚ ਐਮਬਰੋਜੀਅਲ ਸਕੂਲ ਦੀ ਨਾਡੀਆ ਬੈੱਸਟ ਸਪੀਕਰ ਬਣੀ

ਜ਼ੀਰਾ, 8 ਅਗਸਤ (ਮਨਜੀਤ ਸਿੰਘ ਢਿੱਲੋਂ)-ਆਈ.ਸੀ.ਐੱਸ.ਈ ਵੱਲੋਂ ਮੋਗਾ ਜ਼ੋਨ ਦੇ ਕਰਵਾਏ ਜਾ ਰਹੇ ਡਿਬੇਟ ਮੁਕਾਬਲੇ ਦੌਰਾਨ ਐਂਮਬਰੋਜੀਅਲ ਪਬਲਿਕ ਸਕੂਲ ਅਵਾਣ ਰੋਡ ਜ਼ੀਰਾ ਦੀ ਵਿਦਿਆਰਥਣ ਨਾਡੀਆਂ ਬੈੱਸਟ ਸਪੀਕਰ ਬਣੀ ਹੈ | ਇਸ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ...

ਪੂਰੀ ਖ਼ਬਰ »

ਦੁਰਗਾ ਭਜਨ ਮੰਡਲੀ ਨੇ ਕੰਜਕ ਪੂਜਣ ਕਰਵਾਇਆ

ਮੁੱਦਕੀ, 8 ਅਗਸਤ (ਭੁਪਿੰਦਰ ਸਿੰਘ)-ਦੁਰਗਾ ਭਜਨ ਮੰਡਲੀ ਮੁੱਦਕੀ ਵਲੋਂ ਮਾਤਾ ਚਿੰਤਪੁਰਨੀ ਅਸ਼ਟਮੀ 'ਤੇ ਮੰਡਲੀ ਪ੍ਰਧਾਨ ਲੱਕੀ ਸ਼ਰਮਾ ਦੀ ਅਗਵਾਈ ਹੇਠ ਕੰਜਕ ਪੂਜਣ ਕਰਵਾਇਆ ਗਿਆ | ਇਸੇ ਮੌਕੇ ਐਨ.ਆਰ.ਆਈ. ਪ੍ਰਦੀਪ ਅਰੋੜਾ ਕੈਨੇਡਾ ਵੱਲੋਂ 51 ਕਿੱਟਾਂ ਨਾਲ 51 ਕੰਜਕਾਂ ਦਾ ...

ਪੂਰੀ ਖ਼ਬਰ »

ਜਲ ਸਪਲਾਈ ਅਤੇ ਸੈਨੀਟੇਸ਼ਨ ਮਸਟਰੋਲ ਇੰਪਲਾਈਜ਼ ਯੂਨੀਅਨ ਦੀ ਮੀਟਿੰਗ

ਫ਼ਿਰੋਜ਼ਪੁਰ, 8 ਅਗਸਤ (ਤਪਿੰਦਰ ਸਿੰਘ)-ਜਲ ਸਪਲਾਈ ਅਤੇ ਸੈਨੀਟੇਸ਼ਨ ਮਸਟਰੋਲ ਇੰਪਲਾਈਜ਼ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਰਾਜ ਕੁਮਾਰ ਬੁੰਗੀ ਦੀ ਪ੍ਰਧਾਨਗੀ ਹੇਠ ਸਰਕਲ ਦਫ਼ਤਰ ਫ਼ਿਰੋਜ਼ਪੁਰ ਵਿਖੇ ਹੋਈ, ਜਿਸ ਵਿਚ ਜਥੇਬੰਦੀ ਵਲੋਂ ਉਲੀਕੇ ਜਾਣ ਵਾਲੇ ਸੰਘਰਸ਼ ਦੀ ...

ਪੂਰੀ ਖ਼ਬਰ »

ਪ੍ਰੀਖਿਆ ਕੇਂਦਰਾਂ ਨਜ਼ਦੀਕ ਧਾਰਾ 144 ਲਾਗੂ-ਜ਼ਿਲ੍ਹਾ ਮੈਜਿਸਟ੍ਰੇਟ

ਫ਼ਿਰੋਜ਼ਪੁਰ, 8 ਅਗਸਤ (ਤਪਿੰਦਰ ਸਿੰਘ)-ਜ਼ਿਲ੍ਹਾ ਮੈਜਿਸਟ੍ਰੇਟ ਫ਼ਿਰੋਜ਼ਪੁਰ ਅੰਮਿ੍ਤ ਸਿੰਘ ਆਈ.ਏ.ਐੱਸ ਵਲੋਂ ਸੀ.ਆਰ.ਪੀ.ਸੀ. 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਅੰਦਰ ਪੰਜਵੀਂ ਅਤੇ ਅੱਠਵੀਂ ਸ਼੍ਰੇਣੀ ਦੀਆਂ ਅਨੁਪੂਰਕ ...

ਪੂਰੀ ਖ਼ਬਰ »

ਨਸ਼ਿਆਂ ਖ਼ਿਲਾਫ਼ ਸਰਗਰਮ ਹੋਈ ਸਿਟੀ ਪੁਲਿਸ

ਫ਼ਿਰੋਜ਼ਪੁਰ, 8 ਅਗਸਤ (ਗੁਰਿੰਦਰ ਸਿੰਘ)-ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਥਾਣਾ ਸਿਟੀ ਪੁਲਿਸ ਨੇ ਅੱਜ ਭਾਰੀ ਜੱਦੋ-ਜਹਿਦ ਤੋਂ ਬਾਅਦ ਦੋ ਨਸ਼ਾ ਤਸਕਰਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 10 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸ ਫੜੋ-ਫੜੀ ਦੌਰਾਨ ਪੁਲਿਸ ਨੂੰ ...

ਪੂਰੀ ਖ਼ਬਰ »

ਸਿੱਖ ਜਥੇਬੰਦੀਆਂ ਵਲੋਂ ਡੇਰਾ ਸਿਰਸਾ ਦੀਆਂ ਸਰਗਰਮੀਆਂ 'ਤੇ ਪਾਬੰਦੀ ਲਾਉਣ ਦੀ ਮੰਗ

ਫ਼ਿਰੋਜ਼ਪੁਰ/ਤਲਵੰਡੀ ਭਾਈ, 8 ਅਗਸਤ (ਗੁਰਿੰਦਰ ਸਿੰਘ/ਕੁਲਜਿੰਦਰ ਸਿੰਘ ਗਿੱਲ)-ਸਿੱਖ ਜਥੇਬੰਦੀਆਂ ਨੇ ਪੰਜਾਬ ਅੰਦਰ ਅਮਨ ਕਾਨੂੰਨ ਦੀ ਪ੍ਰਕਿਰਿਆ ਨੂੰ ਬਰਕਰਾਰ ਰੱਖਣ ਲਈ ਡੇਰਾ ਸਿਰਸਾ ਦੀਆਂ ਜਨਤਕ ਸਰਗਰਮੀਆਂ 'ਤੇ ਮੁਕੰਮਲ ਤੌਰ 'ਤੇ ਪਾਬੰਦੀ ਲਾਉਣ ਦੀ ਮੰਗ ਕੀਤੀ ਹੈ | ...

ਪੂਰੀ ਖ਼ਬਰ »

ਬਿਜਲੀ ਕਰਮਚਾਰੀ ਦੀ ਭੇਦਭਰੀ ਹਾਲਤ 'ਚ ਮੌਤ

ਮਮਦੋਟ, 8 ਅਗਸਤ (ਸੁਖਦੇਵ ਸਿੰਘ ਸੰਗਮ)-ਮਮਦੋਟ ਵਿਖੇ ਠੇਕੇ 'ਤੇ ਕੰਮ ਕਰਦੇ ਇਕ ਬਿਜਲੀ ਕਰਮਚਾਰੀ ਦੀ ਸ਼ੱਕੀ ਹਾਲਤ ਵਿਚ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਮਿ੍ਤਕ ਪਰਮਜੀਤ ਸਿੰਘ ਪੰਮਾਂ ਪੁੱਤਰ ਲਾਲ ਸਿੰਘ ਪਿੰਡ ਰਾਓ ਕੇ ਹਿਠਾੜ ਦੇ ਚਾਚੇ ਪਾਲਾ ਸਿੰਘ ...

ਪੂਰੀ ਖ਼ਬਰ »

ਬਹੁ-ਚਰਚਿਤ ਹੈਰੋਇਨ ਅਤੇ ਡਰੱਗ ਮਨੀ ਕੇਸ 'ਚ ਬਰਖ਼ਾਸਤ ਇੰਸਪੈਕਟਰ ਬਾਜਵਾ ਦੀਆਂ ਪੇਸ਼ਗੀ ਜ਼ਮਾਨਤਾਂ ਖ਼ਾਰਜ

ਫ਼ਿਰੋਜ਼ਪੁਰ, 8 ਅਗਸਤ (ਰਾਕੇਸ਼ ਚਾਵਲਾ)- ਸੂਬੇ ਦੇ ਬਹੁ-ਚਰਚਿਤ ਇਕ ਕਿੱਲੋ ਹੈਰੋਇਨ, ਪੰਜ ਲੱਖ ਡਰੱਗ ਮਨੀ, ਨਸ਼ੀਲੇ ਪਾਊਡਰ ਮੈਡੀਕਲ ਗੋਲੀਆਂ ਅਤੇ 86 ਲੱਖ ਦੇ ਖ਼ੁਰਦ-ਬੁਰਦ ਮਾਮਲਿਆਂ ਵਿਚ ਡੀ.ਜੀ.ਪੀ. ਪੰਜਾਬ ਵਲੋਂ ਬਰਖ਼ਾਸਤ ਨਾਰਕੋਟਿਕਸ ਸੈੱਲ ਦੇ ਇੰਸਪੈਕਟਰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX