ਤਾਜਾ ਖ਼ਬਰਾਂ


ਨਕੋਦਰ 'ਚ ਕੱਪੜਾ ਵਪਾਰੀ ਦੀ ਗੋਲੀਆਂ ਮਾਰ ਕੇ ਹੱਤਿਆ
. . .  1 day ago
ਨਕੋਦਰ, 7 ਦਸੰਬਰ-ਵੱਡੀ ਖ਼ਬਰ ਨਕੋਦਰ ਤੋਂ ਸਾਹਮਣੇ ਆਈ ਹੈ ਜਿਥੇ ਕਿ ਕੱਪੜਾ ਵਪਾਰੀ ਟਿੰਮੀ ਚਾਵਲਾ ਦੀ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਇਸ ਦੌਰਾਨ ਇਕ ਪੁਲਿਸ ਵਾਲਾ ਵੀ ਜ਼ਖਮੀਂ ਹੋਇਆ...
ਗੁਜਰਾਤ ਚੋਣਾਂ: ਕੱਲ੍ਹ ਸਖ਼ਤ ਸੁਰੱਖਿਆ ਵਿਚਕਾਰ ਹੋਵੇਗੀ ਵੋਟਾਂ ਦੀ ਗਿਣਤੀ
. . .  1 day ago
ਅਹਿਮਦਾਬਾਦ, 7 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਦੇ ਨਤੀਜੇ ਕੱਲ੍ਹ ਘੋਸ਼ਿਤ ਕੀਤੇ ਜਾਣੇ ਹਨ। ਵੋਟਾਂ ਦੀ ਗਿਣਤੀ ਕੱਲ੍ਹ ਸਖ਼ਤ ਸੁਰੱਖਿਆ ਵਿਚਕਾਰ...
ਸ਼ੋਪੀਆਂ ਦੇ ਵਾਥੋ ਇਲਾਕੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ
. . .  1 day ago
ਸ੍ਰੀਨਗਰ, 7 ਦਸੰਬਰ-ਜੰਮੂ ਕਸ਼ਮੀਰ ਦੇ ਸ਼ੋਪੀਆਂ ਦੇ ਵਾਥੋ ਇਲਾਕੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਚੱਲ ਰਹੀ...
ਬੰਗਲਾਦੇਸ਼ ਨੇ ਦੂਸਰੇ ਇਕ ਦਿਨਾਂ ਮੈਚ 5 ਦੌੜਾਂ ਨਾਲ ਹਰਾਇਆ ਭਾਰਤ, ਜਿੱਤੀ ਲੜੀ
. . .  1 day ago
ਢਾਕਾ, 7 ਦਸੰਬਰ-ਬੰਗਲਾਦੇਸ਼ ਨੇ ਦੂਸਰੇ ਇਕ ਦਿਨਾਂ ਮੈਚ ਵਿਚ ਭਾਰਤ ਨੂੰ 5 ਦੌੜਾਂ ਨਾਲ ਹਰਾ ਕੇ ਤਿੰਨ ਮੈਚਾਂ ਦੀ ਲੜੀ 'ਤੇ 2-0 ਦੀ ਅਜੇਤੂ ਲੀਡ ਬਣਾ ਲਈ ਹੈ। ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦਿਆ...
ਮੂਸੇਵਾਲਾ ਹੱਤਿਆ ਮਾਮਲੇ 'ਚ ਗਾਇਕ ਬੱਬੂ ਮਾਨ ਤੇ ਮਨਕੀਰਤ ਔਲਖ ਤੋਂ ਸਾਢੇ 4 ਘੰਟੇ ਪੁੱਛਗਿੱਛ
. . .  1 day ago
ਮਾਨਸਾ, 7 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)-ਮਰਹੂਮ ਗਾਇਕ ਸਿੱਧੂ ਮੂਸੇਵਾਲਾ ਹੱਤਿਆ ਮਾਮਲੇ 'ਚ ਐੱਸ.ਆਈ.ਟੀ. ਵਲੋਂ ਪ੍ਰਸਿੱਧ ਪੰਜਾਬੀ ਗਾਇਕ ਤੇ ਅਦਾਕਾਰ ਬੱਬੂ ਮਾਨ ਤੇ ਮਨਕੀਰਤ ਔਲਖ ਤੋਂ ਸਥਾਨਕ ਸੀ.ਆਈ.ਏ. ਸਟਾਫ਼ ਵਿਖੇ ਸਾਢੇ 4 ਘੰਟੇ ਪੁੱਛਗਿੱਛ ਕੀਤੀ ਗਈ। ਦੋਹਾਂ...
ਭਾਜਪਾ ਐੱਸ.ਸੀ.ਮੋਰਚਾ ਦੇ ਨਵ-ਨਿਯੁਕਤ ਪੰਜਾਬ ਪ੍ਰਧਾਨ ਲੱਧੜ ਵਾਲਮੀਕਿ ਤੀਰਥ ਵਿਖੇ ਹੋਏ ਨਤਮਸਤਕ
. . .  1 day ago
ਰਾਮ ਤੀਰਥ, 7 ਦਸੰਬਰ (ਧਰਵਿੰਦਰ ਸਿੰਘ ਔਲਖ)-ਭਾਰਤੀ ਜਨਤਾ ਪਾਰਟੀ ਐੱਸ.ਸੀ.ਮੋਰਚਾ ਪੰਜਾਬ ਦੇ ਨਵ ਨਿਯੁਕਤ ਪ੍ਰਧਾਨ ਸੁੱਚਾ ਰਾਮ ਲੱਧੜ (ਆਈ.ਏ.ਐੱਸ.) ਅੱਜ ਭਗਵਾਨ ਵਾਲਮੀਕਿ ਤੀਰਥ (ਰਾਮ ਤੀਰਥ) ਵਿਖੇ ਨਤਮਸਤਕ ਹੋਏ ਅਤੇ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ । ਪੱਤਰਕਾਰਾਂ ਨਾਲ...
ਮੋਟਰ ਸਾਇਕਲ ਸਵਾਰ ਵਿਅਕਤੀਆਂ ਤੋਂ 2 ਅਣਪਛਾਤੇ ਵਿਅਕਤੀ ਤਿੰਨ ਲੱਖ ਰੁਪਏ ਖੋਹ ਕੇ ਫ਼ਰਾਰ
. . .  1 day ago
ਭਗਤਾ ਭਾਈਕਾ, 7 ਦਸੰਬਰ (ਸੁਖਪਾਲ ਸਿੰਘ ਸੋਨੀ)-ਅੱਜ ਪਿੰਡ ਬੁਰਜ ਰਾਜਗੜ ਵਿਖੇ ਮੋਟਰ ਸਾਇਕਲ ਸਵਾਰ ਵਿਅਕਤੀਆਂ ਤੋਂ ਤਿੰਨ ਲੱਖ ਰੁਪਏ ਖੋਹੇ ਜਾਣ ਦੀ ਘਟਨਾ ਵਾਪਰੀ ਹੈ। ਘਟਨਾ ਨੂੰ ਅੰਜਾਮ ਮੋਟਰ ਸਾਇਕਲ ਸਵਾਰ ਦੋ ਅਣਪਛਾਤੇ ਵਿਅਕਤੀਆਂ ਵਲੋਂ ਦਿੱਤਾ ਗਿਆ। ਘਟਨਾ...
ਫੋਰਬਸ ਦੀ ਵਿਸ਼ਵ ਦੀਆਂ 100 ਸਭ ਤੋਂ ਸ਼ਕਤੀਸ਼ਾਲੀ ਔਰਤਾਂ ਦੀ ਸੂਚੀ ਵਿਚ ਨਿਰਮਲਾ ਸੀਤਾਰਮਨ ਸਮੇਤ 6 ਭਾਰਤੀ ਔਰਤਾਂ ਦਾ ਨਾਂਅ
. . .  1 day ago
ਨਿਊਯਾਰਕ, 7 ਦਸੰਬਰ-ਭਾਰਤ ਦੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ, ਬਾਇਓਕਾਨ ਦੀ ਕਾਰਜਕਾਰੀ ਚੇਅਰਪਰਸਨ ਕਿਰਨ ਮਜ਼ੂਮਦਾਰ-ਸ਼ਾਅ ਅਤੇ ਨਿਆਕਾ ਦੀ ਸੰਸਥਾਪਕ ਫਾਲਗੁਨੀ ਨਾਇਰ ਉਨ੍ਹਾਂ 6 ਭਾਰਤੀਆਂ ਵਿਚ ਸ਼ਾਮਿਲ ਹਨ, ਜਿਨ੍ਹਾਂ ਨੇ ਫੋਰਬਸ ਦੀ ਵਿਸ਼ਵ ਦੀਆਂ 100 ਸਭ...
ਦਿੱਲੀ ਆਬਕਾਰੀ ਨੀਤੀ ਮਾਮਲਾ:ਕਾਰੋਬਾਰੀ ਅਮਿਤ ਅਰੋੜਾ ਦੇ ਈ.ਡੀ. ਰਿਮਾਂਡ ਵਿਚ 7 ਦਿਨਾਂ ਦਾ ਵਾਧਾ
. . .  1 day ago
ਨਵੀਂ ਦਿੱਲੀ, 7 ਦਸੰਬਰ-ਦਿੱਲੀ ਆਬਕਾਰੀ ਨੀਤੀ ਮਾਮਲੇ 'ਚ ਦਿੱਲੀ ਦੀ ਇਕ ਅਦਾਲਤ ਨੇ ਕਾਰੋਬਾਰੀ ਅਮਿਤ ਅਰੋੜਾ ਦੇ ਈ.ਡੀ. ਰਿਮਾਂਡ ਵਿਚ 7 ਦਿਨਾਂ ਦਾ ਵਾਧਾ ਕੀਤਾ...
ਮਹਾਰਾਸ਼ਟਰ-ਕਰਨਾਟਕ ਸਰਹੱਦੀ ਮੁੱਦੇ 'ਤੇ ਸੁਪ੍ਰੀਆ ਸੁਲੇ ਵਲੋਂ ਲੋਕ ਸਭਾ 'ਚ ਕਰਨਾਟਕ ਦੇ ਮੁੱਖ ਮੰਤਰੀ ਦੀ ਆਲੋਚਨਾ
. . .  1 day ago
ਨਵੀਂ ਦਿੱਲੀ, 7 ਦਸੰਬਰ -ਲੋਕ ਸਭਾ ਵਿਚ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐਨ.ਸੀ.ਪੀ.) ਦੀ ਸੰਸਦ ਮੈਂਬਰ ਸੁਪ੍ਰੀਆ ਸੁਲੇ ਨੇ ਕਰਨਾਟਕ ਅਤੇ ਮਹਾਰਾਸ਼ਟਰ ਦਰਮਿਆਨ ਸਰਹੱਦੀ ਮੁੱਦੇ ਨੂੰ ਲੈ ਕੇ ਕਰਨਾਟਕ ਦੇ ਮੁੱਖ ਮੰਤਰੀ ਬਾਸਵਰਾਜ ਬੋਮਈ ਦੀ ਆਲੋਚਨਾ...
ਕਰਨਾਟਕ-ਮਹਾਰਾਸ਼ਟਰ ਸਰਹੱਦੀ ਵਿਵਾਦ: ਲੋਕਾਂ ਵਲੋਂ ਕਰਨਾਟਕ ਦੀ ਬੱਸ ਅਤੇ ਮੁੱਖ ਮੰਤਰੀ ਬੋਮਈ ਦੀ ਫੋਟੋ 'ਤੇ ਕਾਲੇ ਰੰਗ ਦਾ ਛਿੜਕਾਅ
. . .  1 day ago
ਮੁੰਬਈ/ਬੈਂਗਲੁਰੂ, 7 ਦਸੰਬਰ-ਕਰਨਾਟਕ ਅਤੇ ਮਹਾਰਾਸ਼ਟਰ ਦਰਮਿਆਨ ਸਰਹੱਦੀ ਮੁੱਦੇ 'ਤੇ ਜਾਰੀ ਵਿਰੋਧ ਪ੍ਰਦਰਸ਼ਨ ਦੇ ਦੌਰਾਨ ਸੋਲਾਪੁਰ ਵਿਚ ਸਥਾਨਕ ਸੰਗਠਨਾਂ ਦੇ ਲੋਕਾਂ ਨੇ ਕਰਨਾਟਕ ਦੀ ਇਕ ਬੱਸ ਅਤੇ ਮੁੱਖ ਮੰਤਰੀ ਬੋਮਈ...
ਐਸ.ਆਈ.ਟੀ. ਵਲੋਂ ਪੁੱਛਗਿੱਛ ਤੋਂ ਬਾਅਦ ਬੱਬੂ ਮਾਨ ਰਵਾਨਾ
. . .  1 day ago
ਮਾਨਸਾ, 7 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)- ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿਚ ਐਸ. ਆਈ. ਟੀ. ਵਲੋਂ ਪੁੱਛਗਿੱਛ ਤੋਂ ਬਾਅਦ ਗਾਇਕ ਬੱਬੂ ਮਾਨ ਰਵਾਨਾ ਹੋ ਗਏ...
ਇਹ ਇਕ ਵੱਡੀ ਜਿੱਤ ਤੇ ਇਸ ਨੂੰ ਹਾਸਲ ਕਰਨਾ ਬਹੁਤ ਵੱਡਾ ਕੰਮ ਸੀ-ਦਿੱਲੀ ਨਗਰ ਨਿਗਮ ਚੋਣਾਂ 'ਚ 'ਆਪ' ਦੀ ਜਿੱਤ 'ਤੇ ਹਰਭਜਨ ਸਿੰਘ
. . .  1 day ago
ਨਵੀਂ ਦਿੱਲੀ, 7 ਦਸੰਬਰ-ਸਾਬਕਾ ਕ੍ਰਿਕਟਰ ਅਤੇ 'ਆਪ' ਦੇ ਰਾਜ ਸਭਾ ਮੈਂਬਰ ਹਰਭਜਨ ਸਿੰਘ ਨੇ ਦਿੱਲੀ ਨਗਰ ਨਿਗਮ ਚੋਣਾਂ 'ਚ 'ਆਪ' ਦੀ ਜਿੱਤ 'ਤੇ ਕਿਹਾ ਕਿ ਇਹ ਇਕ ਵੱਡੀ ਜਿੱਤ ਹੈ। ਇਸ ਨੂੰ ਹਾਸਲ...
ਦੋ ਲੁਟੇਰੇ 40 ਹਜ਼ਾਰ ਦੀ ਨਗਦੀ ਖੋਹ ਕੇ ਫ਼ਰਾਰ
. . .  1 day ago
ਕੋਟਫੱਤਾ,7 ਦਸੰਬਰ (ਰਣਜੀਤ ਸਿੰਘ ਬੁੱਟਰ)- ਬਠਿੰਡਾ ਜ਼ਿਲ੍ਹੇ ਦੇ ਨਗਰ ਕੋਟਸ਼ਮੀਰ ਦੀ ਮਾਨਸਾ ਰੋਡ ’ਤੇ ਸਰਪੰਚ ਇਕ ਪੈਟਰੋਲ ਪੰਪ ਨੇੜੇ ਤੋਂ ਹੱਥ ਵਿਚ ਪੈਸਿਆਂ ਵਾਲਾ ਥੈਲਾ ਲੈ ਕੇ ਜਾ ਰਹੀ ਇਕ ਔਰਤ ਤੋਂ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਨੌਜਵਾਨ ਪੈਸਿਆਂ ਵਾਲਾ ਥੈਲਾ ਖੋਹ ਕੇ ਫ਼ਰਾਰ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਕੋਟਸ਼ਮੀਰ ਦੀ ਸ਼ਾਮ ਬਸਤੀ ਦੀ...
ਐਸ. ਆਈ. ਟੀ. ਵਲੋਂ ਬੱਬੂ ਮਾਨ ਤੋਂ ਪੁੱਛਗਿੱਛ
. . .  1 day ago
ਮਾਨਸਾ, 7 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)- ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿਚ ਨਾਮਵਰ ਗਾਇਕ ਬੱਬੂ ਮਾਨ ਐਸ. ਆਈ. ਟੀ. ਅੱਗੇ ਪੇਸ਼ ਹੋਏ। ਬੱਬੂ ਮਾਨ ਤੋਂ ਐਸ. ਆਈ. ਟੀ. ਵਲੋਂ ਪੁੱਛਗਿੱਛ ਕੀਤੀ...
ਡੇਰਾਬੱਸੀ ਦੇ ਪਿੰਡ ਕਕਰਾਲੀ ਤੋਂ ਲਾਪਤਾ 4 ਬੱਚਿਆਂ ਦਾ 24 ਘੰਟੇ ਬਾਅਦ ਵੀ ਨਹੀਂ ਲੱਗਿਆ ਸੁਰਾਗ
. . .  1 day ago
ਡੇਰਾਬੱਸੀ, 7 ਦਸੰਬਰ (ਗੁਰਮੀਤ ਸਿੰਘ)-ਰਾਮਗੜ੍ਹ ਸੜਕ àਤੇ ਪਿੰਡ ਕਕਰਾਲੀ ਤੋਂ ਬੀਤੇ ਦਿਨ ਤੋਂ 4 ਬੱਚੇ ਲਾਪਤਾ ਹੋ ਗਏ ਹਨ। ਸਕੂਲ ਵਿਚੋਂ ਛੁੱਟੀ ਹੋਣ ਮਗਰੋਂ ਬੱਚੇ ਘਰ ਜਾ ਕੇ ਵਾਪਸ ਸਕੂਲ ਜਾਣ...
ਕੱਲ੍ਹ ਗੁਜਰਾਤ ’ਚ ਚਮਤਕਾਰ ਦੇਖਣ ਨੂੰ ਮਿਲੇਗਾ- ਮੁੱਖ ਮੰਤਰੀ ਭਗਵੰਤ ਮਾਨ
. . .  1 day ago
ਨਵੀਂ ਦਿੱਲੀ, 7 ਦਸੰਬਰ- ਦਿੱਲੀ ’ਚ ਨਗਰ ਨਿਗਮ ਦੇ ਆਏ ਨਤੀਜਿਆਂ ਤੋਂ ਬਾਅਦ ਬੋਲਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਮੈਂ ਤੁਹਾਨੂੰ ਬਹੁਤ-ਬਹੁਤ ਵਧਾਈ ਦਿੰਦਾ ਹਾਂ, ਇਹ ਨੇਤਾ ਹਨ ਜੋ ਚੋਣਾਂ ਲੜਦੇ ਹਨ ਪਰ ਜਨਤਾ ਜਿੱਤਦੀ ਹੈ, ਅੱਜ ਜਨਤਾ...
ਭਾਰਤ-ਬੰਗਲਾਦੇਸ਼ ਦੂਜਾ ਇਕ ਦਿਨਾਂ ਮੈਚ: ਬੰਗਲਾਦੇਸ਼ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 272 ਦੌੜਾਂ ਦਾ ਟੀਚਾ
. . .  1 day ago
ਢਾਕਾ, 7 ਦਸੰਬਰ-ਭਾਰਤ ਅਤੇ ਬੰਗਲਾਦੇਸ਼ ਵਿਚਕਾਰ ਦੂਜੇ ਇਕ ਦਿਨਾਂ ਮੈਚ ਵਿਚ ਬੰਗਲਾਦੇਸ਼ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦਿਆ 50 ਓਵਰਾਂ 'ਚ 7 ਵਿਕਟਾਂ ਦੇ ਨੁਕਸਾਨ 'ਤੇ 271 ਦੌੜਾਂ ਬਣਾਈਆਂ ਤੇ ਭਾਰਤ ਨੂੰ ਜਿੱਤਣ ਲਈ 272 ਦੌੜਾਂ ਦਾ ਟੀਚਾ ਦਿੱਤਾ। ਬੰਗਲਾਦੇਸ਼...
ਦਿੱਲੀ ਨੂੰ ਬਿਹਤਰ ਬਣਾਉਣ ਲਈ ਭਾਜਪਾ ਅਤੇ ਕਾਂਗਰਸ ਸਹਿਯੋਗ ਦੇਣ: ਅਰਵਿੰਦ ਕੇਜਰੀਵਾਲ
. . .  1 day ago
ਨਵੀਂ ਦਿੱਲੀ, 7 ਦਸੰਬਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਕਹਿਣਾ ਹੈ ਕਿ ਮੈਂ ਹੁਣ ਦਿੱਲੀ ਲਈ ਭਾਜਪਾ ਅਤੇ ਕਾਂਗਰਸ ਦਾ ਸਹਿਯੋਗ ਚਾਹੁੰਦਾ ਹਾਂ। ਉਨ੍ਹਾਂ ਕਿਹਾ ਕਿ ਦਿੱਲੀ ਨੂੰ ਬਿਹਤਰ ਬਣਾਉਣ ਲਈ...
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਾਹਿਬਜ਼ਾਦੇ ਸ਼ਹਾਦਤ ਦਿਵਸ ਵਜੋਂ ਮਨਾਏ ਭਾਰਤ ਸਰਕਾਰ- ਐਡਵੋਕੇਟ ਧਾਮੀ
. . .  1 day ago
ਅੰਮ੍ਰਿਤਸਰ, 7 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਸੰਬੰਧੀ ਸਰਕਾਰ ਵਲੋਂ ਐਲਾਨੇ ਗਏ ਵੀਰ ਬਾਲ ਦਿਵਸ ਦੀ ਥਾਂ ਇਸ ਦਿਹਾੜੇ ਨੂੰ ਸਾਹਿਬਜ਼ਾਦੇ ਸ਼ਹਾਦਤ ਦਿਵਸ ਵਜੋਂ ਮਨਾਉਣ...
ਕਿਸਾਨ ਜਥੇਬੰਦੀ ਨੇ ਡੀ. ਸੀ. ਦਫ਼ਤਰਾਂ ਦਾ ਕੀਤਾ ਕੰਮ ਠੱਪ
. . .  1 day ago
ਅੰਮ੍ਰਿਤਸਰ, 7 ਦਸੰਬਰ (ਵਰਪਾਲ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਅਣਮਿੱਥੇ ਸਮੇਂ ਤੇ ਲਗਾਏ ਗਏ ਮੋਰਚੇ ਦੌਰਾਨ ਡੀ.ਸੀ. ਦਫ਼ਤਰਾਂ ਦਾ ਕੰਮਕਾਜ ਠੱਪ ਕੀਤਾ ਗਿਆ। ਇਸ ਦੌਰਾਨ ਕਿਸਾਨ ਮਜ਼ਦੂਰ ਆਗੂਆਂ ਨੇ...
ਹੁਣ ਨਹੀਂ ਚਲਾ ਸਕੋਗੇ ਸ਼ਰਾਬ ਪੀ ਕੇ ਗੱਡੀ, ਜਾਰੀ ਹੋਏ ਇਹ ਫ਼ਰਮਾਨ
. . .  1 day ago
ਚੰਡੀਗੜ੍ਹ, 7 ਦਸੰਬਰ-ਪੰਜਾਬ ਸਰਕਾਰ ਵਲੋਂ ਸ਼ਰਾਬ ਪੀਣ ਵਾਲਿਆ ਉੱਤੇ ਸਖ਼ਤੀ ਕੀਤੀ ਜਾ ਰਹੀ ਹੈ। ਸੂਬੇ 'ਚ ਪੰਜਾਬ ਸਰਕਾਰ ਨੇ ਸੜਕੀ ਹਾਦਸਿਆਂ ਦੀ ਰੋਕਥਾਮ ਲਈ ਅਹਿਮ ਕਦਮ ਚੁੱਕਿਆ ਹੈ...
ਦਿੱਲੀ ਨਗਰ ਨਿਗਮ ਚੋਣਾਂ: ਜਿੱਤ ਨੂੰ ਲੈ ਕੇ ਚੰਡੀਗੜ੍ਹ 'ਚ ਖ਼ੁਸ਼ੀ ਮਨਾਉਂਦੇ ਨਜ਼ਰ ਆਏ 'ਆਪ' ਆਗੂ
. . .  1 day ago
ਚੰਡੀਗੜ੍ਹ, 7 ਦਸੰਬਰ (ਗੁਰਿੰਦਰ)- ਦਿੱਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੰਡੀਗੜ੍ਹ 'ਚ 'ਆਪ' ਆਗੂ ਖ਼ੁਸ਼ੀ ਮਨਾਉਂਦੇ ਹੋਏ ਨਜ਼ਰ ਆਏ। ਇਸ ਦੌਰਾਨ ਲਾਲ ਚੰਦ ਕਟਾਰੂਚੱਕ, ਮਾਲਵਿੰਦਰ ਸਿੰਘ ਕੰਗ, ਬ੍ਰਹਮ ਸ਼ੰਕਰ ਜਿੰਪਾ ਤੇ ਹੋਰ ਆਗੂ ਸ਼ਾਮਿਲ...
ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਰਮਨ ਬਾਲਾ ਸੁਬਰਾਮਨੀਅਮ ਦੇ ਘਰ ਵਿਜੀਲੈਂਸ ਬਿਊਰੋ ਦੀ ਟੀਮ ਵਲੋਂ ਛਾਪੇਮਾਰੀ
. . .  1 day ago
ਲੁਧਿਆਣਾ, 7 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਰਮਨ ਬਾਲਾ ਸੁਬਰਾਮਨੀਅਮ ਦੇ ਘਰ ਵਿਜੀਲੈਂਸ ਬਿਊਰੋ ਦੀ ਟੀਮ ਵਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਜਾਣਕਾਰੀ ਅਨੁਸਾਰ...
ਸਾਬਕਾ ਰਾਸ਼ਟਰਪਤੀ ਟਰੰਪ ਦੀਆਂ ਵਧੀਆਂ ਮੁਸ਼ਕਿਲਾਂ: 2 ਕੰਪਨੀਆਂ ਟੈਕਸ ਫ਼ਰਾਡ ਸਕੀਮ ਵਿਚ ਦੋਸ਼ੀ ਕਰਾਰ
. . .  1 day ago
ਸੈਕਰਾਮੈਂਟੋ, 7 ਦਸੰਬਰ (ਹੁਸਨ ਲੜੋਆ ਬੰਗਾ)- ਸਾਬਕਾ ਰਾਸ਼ਟਰਪਤੀ ਡੋਨਲਡ ਟਰੰਪ ਦੀਆਂ ਮੁਸ਼ਕਿਲਾਂ ਉਸ ਵੇਲੇ ਹੋਰ ਵਧ ਗਈਆਂ ਜਦੋਂ ਮੈਨਹਟਨ ਦੀ ਇਕ ਜਿਊਰੀ ਨੇ ਉਸ ਦੀਆਂ 2 ਕੰਪਨੀਆਂ ਨੂੰ ਕ੍ਰਿਮੀਨਲ ਟੈਕਸ ਫ਼ਰਾਡ ਸਕੀਮ ਵਿਚ ਉਸ ਵਿਰੁੱਧ ਲਾਏ ਗਏ ਸਾਰੇ ਦੋਸ਼ਾਂ ਵਿਚ ਉਸ ਨੂੰ ਦੋਸ਼ੀ ਕਰਾਰ ਦੇ ਦਿੱਤਾ। ਜਿਊਰੀ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 25 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਮੈਂ ਕੰਮਾਂ ਨਾਲ ਹੀ ਆਪਣੇ-ਆਪ ਨੂੰ ਬਹੁਗਿਣਤੀ ਵਾਲਾ ਕੀਤਾ ਹੈ। -ਨੈਪੋਲੀਅਨ ਬੋਨਾਪਾਰਟ

ਬਰਨਾਲਾ

ਜ਼ਿਲ੍ਹੇ ਦੀਆਂ ਵੱਖ-ਵੱਖ ਮਜ਼ਦੂਰ ਜਥੇਬੰਦੀਆਂ ਨੇ ਮੰਗਾਂ ਨੂੰ ਲੈ ਕੇ ਦਿੱਤਾ ਰੋਸ ਧਰਨਾ

ਬਰਨਾਲਾ, 8 ਅਗਸਤ (ਅਸ਼ੋਕ ਭਾਰਤੀ)-ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਦੇ ਸੱਦੇ ਤਹਿਤ ਜ਼ਿਲ੍ਹੇ ਦੀਆਂ ਵੱਖ-ਵੱਖ ਮਜ਼ਦੂਰ ਜਥੇਬੰਦੀਆਂ ਵਲੋਂ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਧਰਨਾ ਦਿੱਤਾ ਗਿਆ ਤੇ ਬਾਅਦ ਵਿਚ ਡਿਪਟੀ ਕਮਿਸ਼ਨਰ ਦੇ ਰਾਹੀਂ ਮੁੱਖ ਮੰਤਰੀ ਨੂੰ ਮੰਗ-ਪੱਤਰ ਭੇਜਿਆ ਗਿਆ | ਇਸ ਮੌਕੇ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਸੰਬੋਧਨ ਕਰਦਿਆਂ ਸਰਕਾਰ ਦੀਆਂ ਮਜ਼ਦੂਰ ਵਿਰੋਧੀ ਨੀਤੀਆਂ ਦਾ ਜ਼ੋਰਦਾਰ ਵਿਰੋਧ ਕੀਤਾ | ਮਜ਼ਦੂਰ ਮੁਕਤੀ ਮੋਰਚਾ ਦੇ ਸੂਬਾਈ ਆਗੂ ਕਾਮਰੇਡ ਮੱਖਣ ਸਿੰਘ ਰਾਮਗੜ੍ਹ ਤੇ ਮਜ਼ਦੂਰ ਅਧਿਕਾਰ ਅੰਦੋਲਨ ਪੰਜਾਬ ਦੇ ਸੂਬਾਈ ਆਗੂ ਕਾਮਰੇਡ ਲਾਭ ਸਿੰਘ ਅਕਲੀਆ, ਪੰਜਾਬ ਖੇਤ ਮਜ਼ਦੂਰ ਸਭਾ ਦੇ ਸੂਬਾਈ ਆਗੂ ਕਾਮਰੇਡ ਖੁਸੀਆਂ ਸਿੰਘ ਤੇ ਦਿਹਾਤੀ ਮਜ਼ਦੂਰ ਸਭਾ ਦੇ ਜ਼ਿਲ੍ਹਾ ਪ੍ਰਧਾਨ ਕਾਮਰੇਡ ਭੋਲਾ ਸਿੰਘ ਕਲਾਲ ਮਾਜਰਾ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੁਖਦੇਵ ਸਿੰਘ ਭੋਤਨਾ ਆਦਿ ਆਗੂਆਂ ਨੇ ਧਰਨੇ ਨੂੰ ਸੰਬੋਧਨ ਕਰਦਿਆਂ ਕਿਹਾ ਕਿਹਾ ਕਿ ਭਗਵੰਤ ਮਾਨ ਦੀ ਸਰਕਾਰ ਨੇ ਚੋਣਾ ਦੌਰਾਨ ਮਜ਼ਦੂਰਾਂ ਨਾਲ ਜੋ ਵਾਅਦੇ ਕੀਤੇ ਸਨ, ਉਨ੍ਹਾਂ ਨੂੰ ਪੂਰੀ ਤਰ੍ਹਾਂ ਦਰਕਿਨਾਰ ਕਰ ਦਿੱਤਾ ਹੈ | ਹਰ ਖੇਤਰ ਵਿਚ ਮਸ਼ੀਨ ਤੇ ਤਕਨੀਕ ਦਾ ਬੋਲਬਾਲਾ ਹੋ ਗਿਆ ਹੈ, ਮਜ਼ਦੂਰਾਂ ਨੂੰ ਕਿਧਰੇ ਕੰਮ ਨਹੀਂ ਮਿਲ ਰਿਹਾ | ਮਹਿੰਗਾਈ ਸਿਰ ਚੜ੍ਹ ਕੇ ਬੋਲ ਰਹੀ ਹੈ | ਨਿੱਤ ਵਰਤੋਂ ਦੀਆਂ ਚੀਜ਼ਾਂ ਦੇ ਭਾਅ ਅਸਮਾਨੀ ਚੜ੍ਹ ਗਏ ਹਨ | ਆਗੂਆਂ ਨੇ ਕਿਹਾ ਕਿ ਪਿੰਡਾਂ ਵਿਚ ਮਨਰੇਗਾ ਸਕੀਮ ਪੂਰੀ ਤਰ੍ਹਾਂ ਫ਼ੇਲ੍ਹ ਹੋ ਚੁੱਕੀ ਹੈ, ਬਹੁਤੇ ਪਿੰਡਾਂ ਦੀਆਂ ਪੰਚਾਇਤਾਂ ਅਤੇ ਮਨਰੇਗਾ ਕਰਮਚਾਰੀ ਮਿਲ ਕੇ ਮਜ਼ਦੂਰਾਂ ਨੂੰ ਪੇ੍ਰਸ਼ਾਨੀਆਂ ਖੜ੍ਹੀਆਂ ਕਰ ਰਹੇ ਹਨ | ਆਗੂਆਂ ਨੇ ਮੰਗ ਕੀਤੀ ਹੈ ਕਿ ਸਾਲ ਵਿਚ ਮਨਰੇਗਾ ਮਜ਼ਦੂਰਾਂ ਨੂੰ 200 ਦਿਨ ਕੰਮ ਦਿੱਤਾ ਜਾਵੇ, ਦਿਹਾੜੀ ਵਧਾ ਕੇ 700 ਰੁਪਏ ਕੀਤੀ ਜਾਵੇ ਤੇ ਇਕ ਪਰਿਵਾਰ ਦੇ ਦੋ ਜੀਆਂ ਨੂੰ ਕੰਮ ਦੀ ਗਰੰਟੀ ਕੀਤੀ ਜਾਵੇ | ਮਜ਼ਦੂਰਾਂ ਸਿਰ ਚੜਿ੍ਹਆ ਸਰਕਾਰੀ 'ਤੇ ਪ੍ਰਾਈਵੇਟ ਫਾਈਨਾਂਸ ਕੰਪਨੀਆਂ ਦਾ ਕਰਜ਼ਾ ਮੁਆਫ਼ ਕੀਤਾ ਜਾਵੇ | ਵਾਹੀਯੋਗ ਪੰਚਾਇਤੀ ਜ਼ਮੀਨ ਵਿਚੋਂ ਤੀਜੇ ਹਿੱਸੇ ਦੀ ਜ਼ਮੀਨ ਮਜ਼ਦੂਰਾਂ/ਦਲਿਤਾਂ ਨੂੰ ਖੇਤੀ ਕਰਨ ਲਈ ਅਤੇ ਸਸਤੇ ਰੇਟਾਂ 'ਤੇ ਦਿੱਤੀ ਜਾਵੇ | ਬਿਜਲੀ, ਪਾਣੀ ਅਤੇ ਸਿਹਤ ਸਹੂਲਤਾਂ ਬਿਲਕੁਲ ਫ਼ਰੀ ਕੀਤੀਆਂ ਜਾਣ | ਬੁਢਾਪਾ, ਵਿਧਵਾ ਅਤੇ ਅੰਗਹੀਣ ਪੈਨਸ਼ਨ ਵਧਾ ਕੇ 5000 ਰੁਪਏ ਕੀਤੀ ਜਾਵੇ | ਗ਼ਰੀਬ ਬੱਚਿਆਂ ਨੂੰ ਬੀ. ਏ. ਤੱਕ ਦੀ ਪੜ੍ਹਾਈ ਮੁਫ਼ਤ ਕੀਤੀ ਜਾਵੇ | ਇਸ ਮੌਕੇ ਕਾਮਰੇਡ ਜਗਰਾਜ ਰਾਮਾਂ, ਬਲਵੀਰ ਸਿੰਘ ਲੋਹਗੜ੍ਹ, ਸਾਧੂ ਸਿੰਘ ਛੀਨੀਵਾਲ ਕਲਾਂ, ਜਗਰਾਜ ਸਿੰਘ ਤਾਜੋਕੇ, ਹਰਪ੍ਰੀਤ ਕੌਰ ਦਾਨਗੜ੍ਹ, ਹਰਪ੍ਰੀਤ ਕੌਰ ਪੱਖੋ ਕਲਾਂ, ਸ਼ਿੰਗਾਰਾ ਸਿੰਘ ਚੁਹਾਣਕੇ, ਭੀਮ ਸਿੰਘ ਭੁਪਾਲ, ਕੇਵਲ ਅਕਲੀਆ ਅਤੇ ਬੱਗੜ ਸਿੰਘ ਰੂੜੇਕੇ ਕਲਾਂ ਆਦਿ ਹਾਜ਼ਰ ਸਨ |

ਲੰਪੀ ਸਕਿਨ ਦੇ ਕੇਸਾਂ ਤੇ ਬਚਾਅ ਉਪਰਾਲਿਆਂ ਸੰਬੰਧੀ ਡੀ. ਸੀ. ਵਲੋਂ ਅਧਿਕਾਰੀਆਂ ਨਾਲ ਮੀਟਿੰਗ

ਬਰਨਾਲਾ, 8 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਡਿਪਟੀ ਕਮਿਸ਼ਨਰ ਬਰਨਾਲਾ ਡਾ. ਹਰੀਸ਼ ਨਈਅਰ ਵਲੋਂ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਹਿਮ ਮੀਟਿੰਗ ਕਰਕੇ ਜ਼ਿਲ੍ਹੇ ਵਿਚ ਲੰਪੀ ਸਕਿਨ (ਐੱਲ.ਐੱਸ.ਡੀ.) ਦੇ ਕੇਸਾਂ ਅਤੇ ਬਚਾਅ ਉਪਰਾਲਿਆਂ ਦਾ ਜਾਇਜ਼ਾ ਲਿਆ | ...

ਪੂਰੀ ਖ਼ਬਰ »

ਮਨਿਸਟਰੀਅਲ ਕਾਮਿਆਂ ਨੇ ਹੜਤਾਲ ਕਰ ਕੇ ਕੰਮਕਾਜ ਕੀਤਾ ਠੱਪ

ਤਪਾ ਮੰਡੀ, 8 ਅਗਸਤ (ਪ੍ਰਵੀਨ ਗਰਗ)-ਤਹਿਸੀਲ ਕੰਪਲੈਕਸ ਤਪਾ ਦੇ ਮਨਿਸਟਰੀਅਲ ਕਾਮਿਆਂ ਵਲੋਂ ਆਊਟਸੋਰਸਿੰਗ ਰਾਹੀਂ ਭਰਤੀ ਕਲਰਕਾਂ ਦਾ ਰੁਜ਼ਗਾਰ ਖੋਹੇ ਜਾਣ ਦੇ ਰੋਸ ਵਜੋਂ ਕੰਮਕਾਜ ਠੱਪ ਕਰ ਕੇ ਸੂਬਾ ਸਰਕਾਰ ਤੇ ਪ੍ਰਸ਼ਾਸਨ ਵਿਰੁੱਧ ਰੋਸ ਪ੍ਰਗਟ ਕੀਤਾ | ਜਾਣਕਾਰੀ ...

ਪੂਰੀ ਖ਼ਬਰ »

ਪਾਵਰਕਾਮ ਕਰਮਚਾਰੀਆਂ ਵਲੋਂ ਬਿੱਲ ਦੇ ਵਿਰੋਧ 'ਚ ਨਾਅਰੇਬਾਜ਼ੀ

ਤਪਾ ਮੰਡੀ, 8 ਅਗਸਤ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਪਾਵਰਕਾਮ ਤਪਾ-1 ਅਤੇ 2 ਵਿਖੇ ਸਮੂਹ ਮੁਲਾਜ਼ਮਾਂ ਵਲੋਂ ਜਥੇਬੰਦੀਆਂ ਦੁਆਰਾ ਦਿੱਤੇ ਗਏ ਪ੍ਰੋਗਰਾਮ ਦੀ ਇੰਨ ਬਿੰਨ ਪਾਲਣਾ ਕਰਦੇ ਹੋਏ ਗੇਟ ਰੈਲੀ ਕੀਤੀ ਗਈ | ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਕੇਂਦਰ ਸਰਕਾਰ ਵਲੋਂ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਜ਼ਖ਼ਮੀ

ਤਪਾ ਮੰਡੀ, 8 ਅਗਸਤ (ਪ੍ਰਵੀਨ ਗਰਗ)-ਬੀਤੀ ਰਾਤ ਤਪਾ-ਤਾਜੋ ਲਿੰਕ ਰੋਡ 'ਤੇ ਮੋਟਰਸਾਈਕਲ ਸਲਿਪ ਹੋ ਜਾਣ ਕਾਰਨ ਸਵਾਰ ਦੇ ਗੰਭੀਰ ਜ਼ਖਮੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਅਨੁਸਾਰ ਸਿਵਲ ਹਸਪਤਾਲ ਤਪਾ ਵਿਖੇ ਜੇਰੇ ਇਲਾਜ ਜਿੰਦਰ ਸਿੰਘ ਜੋ ਕੇ ਤਪਾ ਤੋਂ ...

ਪੂਰੀ ਖ਼ਬਰ »

ਸਕੂਲੀ ਵਿਦਿਆਰਥੀਆਂ ਦੀ ਲੜਾਈ 'ਚ ਇਕ ਜ਼ਖ਼ਮੀ

ਤਪਾ ਮੰਡੀ, 8 ਅਗਸਤ (ਪ੍ਰਵੀਨ ਗਰਗ)-ਸ਼ਹਿਰ ਦੇ ਨਾਮਦੇਵ ਮਾਰਗ 'ਤੇ ਨਵੇਂ ਬੱਸ ਸਟੈਂਡ ਨਜ਼ਦੀਕ ਸਕੂਲੀ ਵਿਦਿਆਰਥੀਆਂ ਦੀ ਲੜਾਈ 'ਚ ਇਕ ਵਿਦਿਆਰਥੀ ਦੇ ਗੰਭੀਰ ਜ਼ਖ਼ਮੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਦਿੰਦੇ ਹੋਏ ਸਿਵਲ ਹਸਪਤਾਲ ਤਪਾ ਵਿਖੇ ਜੇਰੇ ...

ਪੂਰੀ ਖ਼ਬਰ »

ਆਰੀਆਭੱਟਾ ਕਾਲਜ ਬਰਨਾਲਾ ਨੂੰ ਨਵੇਂ ਦਾਖ਼ਲਿਆਂ 'ਚ ਮਿਲ ਰਿਹਾ ਹੈ ਭਰਵਾਂ ਹੁੰਗਾਰਾ

ਬਰਨਾਲਾ, 8 ਅਗਸਤ (ਅਸ਼ੋਕ ਭਾਰਤੀ)-ਪ੍ਰਸਿੱਧ ਆਰੀਆਭੱਟਾ ਕਾਲਜ ਬਰਨਾਲਾ ਨੂੰ ਨਵੇਂ ਵਿੱਦਿਅਕ ਸੈਸ਼ਨ 2022-23 ਲਈ ਡਿਗਰੀ, ਮਾਸਟਰ ਡਿਗਰੀ ਤੇ ਕਿੱਤਾ ਮੁਖੀ ਕੋਰਸਾਂ ਲਈ ਭਰਵਾਂ ਹੁੰਗਾਰਾ ਮਿਲ ਰਿਹਾ ਹੈ | ਇਹ ਜਾਣਕਾਰੀ ਕਾਲਜ ਦੇ ਡਾਇਰੈਕਟਰ ਡਾ: ਅਜੈ ਮਿੱਤਲ ਨੇ ਦਿੱਤੀ ਤੇ ...

ਪੂਰੀ ਖ਼ਬਰ »

ਦੁਕਾਨਦਾਰਾਂ ਨੇ ਇਕ ਨਸ਼ੇੜੀ ਵਿਅਕਤੀ ਤੋਂ ਪ੍ਰੇਸ਼ਾਨ ਹੋ ਕੇ ਲਗਾਇਆ ਧਰਨਾ

ਬਰਨਾਲਾ, 8 ਅਗਸਤ (ਨਰਿੰਦਰ ਅਰੋੜਾ)-ਸਥਾਨਕ ਸੇਖਾ ਰੋਡ 'ਤੇ ਦੁਕਾਨਦਾਰਾਂ ਵਲੋਂ ਇਕ ਨਸ਼ੇੜੀ ਵਿਅਕਤੀ ਤੋਂ ਪ੍ਰੇਸ਼ਾਨ ਹੋ ਕੇ ਚੱਕਾ ਜਾਮ ਕਰ ਕੇ ਧਰਨਾ ਲਗਾਇਆ ਗਿਆ | ਪ੍ਰਸ਼ਾਸਨ ਵਿਰੁੱਧ ਰੋਸ ਪ੍ਰਗਟ ਕਰਦਿਆਂ ਦੁਕਾਨਦਾਰਾਂ ਸੋਨੀ ਕੁਮਾਰ ਨਿਸਚਲ, ਸਤੀਸ਼ ਕੁਮਾਰ, ਟੋਨੀ ...

ਪੂਰੀ ਖ਼ਬਰ »

ਬਰਨਾਲਾ ਪੁਲਿਸ ਨੇ ਫਲੈਗ ਮਾਰਚ ਕੱਢਿਆ

ਬਰਨਾਲਾ, 8 ਅਗਸਤ (ਰਾਜ ਪਨੇਸਰ)-ਜ਼ਿਲ੍ਹਾ ਪੁਲਿਸ ਵਲੋਂ ਆਜ਼ਾਦੀ ਦਿਹਾੜੇ ਮੌਕੇ ਸ਼ਹਿਰ ਵਾਸੀਆਂ ਦੀ ਸੁਰੱਖਿਆ ਨੂੰ ਮੁੱਖ ਰਖਦਿਆਂ ਸਾਰੇ ਮੇਨ ਬਾਜ਼ਾਰਾਂ ਵਿਚ ਫਲੈਗ ਮਾਰਚ ਕੱਢਿਆ ਗਿਆ | ਜਾਣਕਾਰੀ ਦਿੰਦਿਆਂ ਐੱਸ.ਪੀ. ਮੇਜਰ ਸਿੰਘ, ਡੀ.ਐੱਸ.ਪੀ. ਸਤਵੀਰ ਸਿੰਘ ਨੇ ...

ਪੂਰੀ ਖ਼ਬਰ »

ਭਗੌੜਾ ਵਿਅਕਤੀ ਕਾਬੂ

ਬਰਨਾਲਾ, 8 ਅਗਸਤ (ਰਾਜ ਪਨੇਸਰ)-ਜ਼ਿਲ੍ਹਾ ਪੁਲਿਸ ਅਧੀਨ ਆਉਂਦੇ ਪੀ.ਓ. ਸਟਾਫ਼ ਵਲੋਂ ਭੱੁਕੀ ਦੇ ਕੇਸ 'ਚ ਭਗੌੜੇ ਵਿਅਕਤੀ ਨੂੰ ਬੰਗਲੌਰ ਤੋਂ ਗਿ੍ਫ਼ਤਾਰ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਪੀ.ਓ. ਸਟਾਫ਼ ਦੇ ਇੰਚਾਰਜ ਕੁਲਦੀਪ ਸਿੰਘ ਨੇ ਦੱਸਿਆ ਕਿ ਥਾਣੇਦਾਰ ਧਰਮਪਾਲ ...

ਪੂਰੀ ਖ਼ਬਰ »

ਮਹਿਲ ਕਲਾਂ ਵਿਖੇ ਕੇਂਦਰ ਸਰਕਾਰ ਦੀ ਅਰਥੀ ਸਾੜ ਕੇ ਕੀਤੀ ਨਾਅਰੇਬਾਜ਼ੀ

ਮਹਿਲ ਕਲਾਂ, 8 ਅਗਸਤ (ਅਵਤਾਰ ਸਿੰਘ ਅਣਖੀ)-ਮੋਦੀ ਹਕੂਮਤ ਵਲੋਂ ਬਿਜਲੀ ਸੋਧ ਬਿੱਲ ਇਸ ਪਾਰਲੀਮੈਂਟ ਸੈਸ਼ਨ ਵਿਚ ਲੈ ਕੇ ਆਉਣ ਖ਼ਿਲਾਫ਼ ਬਿਜਲੀ ਕਾਮਿਆਂ ਨੇ ਮੋਦੀ ਹਕੂਮਤ ਦੇ ਪੁਤਲੇ ਅਤੇ ਬਿਜਲੀ ਬਿੱਲ ਦੀਆਂ ਕਾਪੀਆਂ ਸਾੜ ਕੇ ਜ਼ੋਰਦਾਰ ਨਾਅਰੇਬਾਜ਼ੀ | ਇਸ ਮੌਕੇ ...

ਪੂਰੀ ਖ਼ਬਰ »

ਪਾਵਰਕਾਮ ਦੇ ਆਊਟਸੋਰਸ ਠੇਕਾ ਮੁਲਾਜ਼ਮਾਂ ਨੇ ਸਰਕਾਰ ਦੀ ਅਰਥੀ ਫੂਕੀ

ਟੱਲੇਵਾਲ, 8 ਅਗਸਤ (ਸੋਨੀ ਚੀਮਾ)-ਪਾਵਰਕਾਮ ਤੇ ਟ੍ਰਾਂਸਕੋ ਆਊਟ ਸੋਰਸ ਠੇਕਾ ਮੁਲਾਜ਼ਮ ਕੋਆਰਡੀਨੇਸ਼ਨ ਕਮੇਟੀ ਪੰਜਾਬ ਦੇ ਸੱਦੇ ਪਾਵਰਕਾਮ ਐਂਡ ਟ੍ਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਦੇ ਬੈਨਰ ਹੇਠ ਸਮੁੱਚੇ ਪੰਜਾਬ ਵਿਚ ਪਾਵਰਕਾਮ ਦੇ ਆਊਟ ਸੋਰਸ ਠੇਕਾ ...

ਪੂਰੀ ਖ਼ਬਰ »

ਹੰਡਿਆਇਆ ਇਲਾਕੇ 'ਚ ਲੰਪੀ ਸਕਿਨ ਬਿਮਾਰੀ ਕਾਰਨ ਕਈ ਦਰਜਨ ਪਸ਼ੂ ਪੀੜਤ

ਹੰਡਿਆਇਆ, 8 ਅਗਸਤ (ਗੁਰਜੀਤ ਸਿੰਘ ਖੱੁਡੀ)-ਪਸ਼ੂਆਂ ਵਿਚ ਛੂਤ ਦੀ ਬਿਮਾਰੀ ਲੰਪੀ ਸਕਿੰਨ ਦੀ ਬਿਮਾਰੀ ਕਾਰਨ ਕਸਬਾ ਹੰਡਿਆਇਆ ਦੇ ਇਲਾਕੇ ਵਿਚ ਦਰਜਨਾਂ ਗਊਆਂ ਬਿਮਾਰ ਪਈਆਂ ਹਨ, ਜਿਨ੍ਹਾਂ ਦਾ ਪਸ਼ੂ ਪਾਲਕਾਂ ਵਲੋਂ ਮਹਿੰਗੇ ਭਾਅ ਇਲਾਜ ਕਰਵਾਉਣ ਲਈ ਮਜਬੂਰ ਹੋਣਾ ਪੈ ਰਿਹਾ ...

ਪੂਰੀ ਖ਼ਬਰ »

ਭਾਕਿਯੂ ਏਕਤਾ ਡਕੌਂਦਾ ਦੀ ਮੀਟਿੰਗ ਹੋਈ

ਬਰਨਾਲਾ, 8 ਅਗਸਤ (ਅਸ਼ੋਕ ਭਾਰਤੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਸੂਬਾ ਪੱਧਰੀ ਮੀਟਿੰਗ ਤਰਕਸ਼ੀਲ ਭਵਨ ਬਰਨਾਲਾ ਵਿਖੇ ਸੂਬਾਈ ਪ੍ਰਧਾਨ ਬੂਟਾ ਸਿੰਘ ਬੁਰਜ ਗਿੱਲ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜ ਗਿੱਲ, ਸੀਨੀਅਰ ਮੀਤ ...

ਪੂਰੀ ਖ਼ਬਰ »

ਜੇ.ਈ.ਈ. ਮੇਨ ਦੀ ਪ੍ਰੀਖਿਆ 'ਚੋਂ ਲਿਪਿਕਾ ਗੋਇਲ ਨੇ 99.4 ਫ਼ੀਸਦੀ ਅੰਕ ਕੀਤੇ ਹਾਸਲ

ਬਰਨਾਲਾ, 8 ਅਗਸਤ (ਅਸ਼ੋਕ ਭਾਰਤੀ)-ਆਈ.ਆਈ.ਟੀ. ਜੇ.ਈ.ਈ. ਮੇਨ ਦੀ ਪ੍ਰੀਖਿਆ ਵਿਚੋਂ ਲਿਪਿਕਾ ਗੋਇਲ ਨੇ 99.4 ਫ਼ੀਸਦੀ ਅੰਕ ਹਾਸਲ ਕਰ ਕੇ ਇਲਾਕੇ ਤੇ ਆਪਣੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ | ਇਹ ਹੋਣਹਾਰ ਵਿਦਿਆਰਥੀ ਨੇ ਇਲਾਕੇ ਦੀ ਮਸ਼ਹੂਰ ਸੰਸਥਾ ਗੋਇਲ ਕਲਾਸਿਸ ਤੋਂ ...

ਪੂਰੀ ਖ਼ਬਰ »

ਕਾਰਾਂ ਦੀ ਟੱਕਰ 'ਚ ਔਰਤ ਜ਼ਖ਼ਮੀ

ਤਪਾ ਮੰਡੀ, 8 ਅਗਸਤ (ਪ੍ਰਵੀਨ ਗਰਗ)-ਬਰਨਾਲਾ-ਬਠਿੰਡਾ ਮੁੱਖ ਮਾਰਗ 'ਤੇ ਘੜੈਲੀ ਚੌਂਕ ਨਜ਼ਦੀਕ ਦੋ ਕਾਰਾਂ ਦੀ ਟੱਕਰ 'ਚ ਔਰਤ ਦੇ ਜ਼ਖ਼ਮੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਅਨੁਸਾਰ ਸਿਵਲ ਹਸਪਤਾਲ ਤਪਾ ਵਿਖੇ ਜੇਰੇ ਇਲਾਜ ਪਰਮਜੀਤ ਕੌਰ ਪਤਨੀ ਦਰਸ਼ਨ ...

ਪੂਰੀ ਖ਼ਬਰ »

ਐੱਸ. ਬੀ. ਐੱਸ. ਸਕੂਲ ਦੇ ਵਿਦਿਆਰਥੀਆਂ ਵਲੋਂ ਰੇਲਵੇ ਸਟੇਸ਼ਨ ਦਾ ਦੌਰਾ

ਬਰਨਾਲਾ, 8 ਅਗਸਤ (ਅਸ਼ੋਕ ਭਾਰਤੀ)-ਐੱਸ. ਬੀ. ਐੱਸ. ਪਬਲਿਕ ਸਕੂਲ ਸੁਰਜੀਤਪੁਰਾ ਦੇ ਤੀਜੀ ਤੋਂ ਪੰਜਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਰੇਲਵੇ ਸਟੇਸ਼ਨ ਬਰਨਾਲਾ ਵਿਖੇ ਲਿਜਾਇਆ ਗਿਆ, ਜਿੱਥੇ ਵਿਦਿਆਰਥੀਆਂ ਨੇ ਸਟੇਸ਼ਨ 'ਤੇ ਲੱਗੇ ਹੋਏ ਡਿਸਪਲੇ ਬੋਰਡ ਉੱਪਰ ਆਉਣ-ਜਾਣ ...

ਪੂਰੀ ਖ਼ਬਰ »

ਮਜ਼ਦੂਰ ਮੁਕਤੀ ਮੋਰਚਾ ਵਲੋਂ ਸੂਬਾ ਸਰਕਾਰ ਵਿਰੁੱਧ ਨਾਅਰੇਬਾਜ਼ੀ

ਤਪਾ ਮੰਡੀ, 8 ਅਗਸਤ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਆਗੂ ਕਾਮਰੇਡ ਨਾਨਕ ਸਿੰਘ ਦੀ ਅਗਵਾਈ 'ਚ ਮਜ਼ਦੂਰਾਂ ਨੇ ਹੱਕੀ ਮੰਗਾਂ ਨੂੰ ਲੈ ਕੇ ਤਪਾ ਵਿਖੇ ਸੂਬਾ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ | ਮੋਰਚੇ ਦੇ ਆਗੂ ਕਾਮਰੇਡ ਨਾਨਕ ...

ਪੂਰੀ ਖ਼ਬਰ »

ਚੋਰਾਂ ਵਲੋਂ ਮੋਟਰ ਗੈਰੇਜ 'ਚੋਂ ਕਬਾੜ ਚੋਰੀ

ਤਪਾ ਮੰਡੀ, 8 ਅਗਸਤ (ਪ੍ਰਵੀਨ ਗਰਗ)-ਬੀਤੀ ਰਾਤ ਨਾਮਾਲੂਮ ਚੋਰਾਂ ਵਲੋਂ ਨਵੇਂ ਬੱਸ ਸਟੈਂਡ ਨਜ਼ਦੀਕ ਸਥਿਤ ਇਕ ਮੋਟਰ ਗੈਰੇਜ ਵਿਚੋਂ ਕਵਾੜ ਚੋਰੀ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਦਿੰਦੇ ਹੋਏ ਗੁਰੂ ਕਿ੍ਪਾ ਮੋਟਰ ਗੈਰੇਜ ਦੇ ਮਾਲਕ ਰਾਜਪਾਲ ਸਿੰਘ ਤੇ ...

ਪੂਰੀ ਖ਼ਬਰ »

ਸੁਤੰਤਰਤਾ ਸੰਗਰਾਮੀ ਪਰਿਵਾਰਾਂ ਵਲੋਂ ਪੰਜਾਬ ਸਰਕਾਰ ਖਿਲਾਫ਼ ਰੋਸ ਦਾ ਪ੍ਰਗਟਾਵਾ

ਬਰਨਾਲਾ, 8 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਸਰਕਾਰ ਵਲੋਂ 300 ਯੂਨਿਟ ਬਿਜਲੀ ਦੇਣ ਦਾ ਨੋਟੀਫਿਕੇਸ਼ਨ ਜਾਰੀ ਹੋਣ ਤੋਂ ਬਾਅਦ ਦੇਸ਼ ਭਗਤ ਸੁਤੰਤਰਤਾ ਸੰਗਰਾਮੀ ਪਰਿਵਾਰਾਂ ਵਿਚ ਸਰਕਾਰ ਖਿਲਾਫ਼ ਰੋਸ ਵੱਧ ਰਿਹਾ ਹੈ¢ ਸੁਤੰਤਰਤਾ ਸੰਗਰਾਮੀ ਪਰਿਵਾਰਾਂ ਦੀ ਅਹਿਮ ...

ਪੂਰੀ ਖ਼ਬਰ »

ਕੇਂਦਰ ਦੇ ਮਨਸੂਬੇ ਸਫਲ ਨਹੀਂ ਹੋਣ ਦੇਵਾਂਗੇ- ਧੌਲਾ

ਬਰਨਾਲਾ, 8 ਅਗਸਤ (ਰਾਜ ਪਨੇਸਰ)-ਕੇਂਦਰ ਸਰਕਾਰ ਵਲੋਂ ਬਿਜਲੀ ਸੋਧ ਬਿੱਲ ਇਸ ਪਾਰਲੀਮੈਂਟ ਸ਼ੈਸ਼ਨ ਵਿਚ ਲੈ ਕੇ ਆਉਣ ਖ਼ਿਲਾਫ਼ ਬਿਜਲੀ ਕਾਮਿਆਂ ਦੇ ਪੈਨਸ਼ਨਰਾਂ ਨੇ ਵੀ ਸੰਘਰਸ਼ ਵਿੱਢ ਲਿਆ ਹੈ | ਬਰਨਾਲਾ ਪੈਨਸ਼ਨਰ ਐਸੋਸੀਏਸ਼ਨ ਦੇ ਸੱਦੇ 'ਤੇ ਵੱਡੀ ਗਿਣਤੀ ਵਿਚ ਇਕੱਠੇ ...

ਪੂਰੀ ਖ਼ਬਰ »

ਪਿੰਡ ਚੀਮਾ ਦੇ ਨੌਜਵਾਨ ਦੇ ਇਲਾਜ ਲਈ ਐੱਨ. ਆਰ. ਆਈਜ਼. ਆਏ ਅੱਗੇ

ਟੱਲੇਵਾਲ, 8 ਅਗਸਤ (ਸੋਨੀ ਚੀਮਾ)-ਬੀਤੇ ਦਿਨੀਂ ਪਿੰਡ ਚੀਮਾ ਨਾਲ ਸਬੰਧਤ 17 ਸਾਲਾਂ ਵਿਦਿਆਰਥੀ ਲਵਦੀਪ ਸਿੰਘ ਦੀ ਮੱਕੀ ਦਾ ਆਚਾਰ ਪਾਉਣ ਸਮੇਂ ਮਜ਼ਦੂਰੀ ਕਰਦਿਆਂ ਮਸ਼ੀਨ ਵਿਚ ਅਚਾਨਕ ਹੱਥ ਆ ਜਾਣ ਕਰ ਕੇ ਬਾਂਹ ਕੱਟੇ ਜਾਣ ਉਪਰੰਤ ਜਿੱਥੇ ਗੁਰੂ ਕੀ ਗੋਲਕ ਗ਼ਰੀਬ ਦਾ ਮੰੂਹ ...

ਪੂਰੀ ਖ਼ਬਰ »

ਆਜ਼ਾਦ ਕਲੱਬ ਦੇ ਆਗੂਆਂ ਨੇ ਬਜ਼ੁਰਗ ਨੂੰ ਉਸਦੇ ਪਰਿਵਾਰਕ ਮੈਂਬਰਾਂ ਨੂੰ ਸੌਂਪਿਆ

ਟੱਲੇਵਾਲ, 8 ਅਗਸਤ (ਸੋਨੀ ਚੀਮਾ)-ਪਿੰਡ ਚੀਮਾ ਦੀ ਸਮਾਜ ਸੇਵੀ ਸੰਸਥਾ ਆਜ਼ਾਦ ਸਪੋਰਟਸ ਕਲੱਬ ਦੇ ਆਗੂਆਂ ਵਲੋਂ ਬੀਤੀ ਰਾਤ ਪਿੰਡ ਵਿਚ ਆਵਾਰਾ ਘੁੰਮ ਰਹੇ ਇਕ 85 ਸਾਲਾਂ ਬਜ਼ੁਰਗ ਦੀ ਜਿੱਥੇ ਰਾਤ ਸਮੇਂ ਸੰਭਾਲ ਕੀਤੀ ਗਈ, ਉੱਥੇ ਕਲੱਬ ਆਗੂਆਂ ਨੇ ਬਜ਼ੁਰਗ ਨੂੰ ਉਸ ਦੇ ...

ਪੂਰੀ ਖ਼ਬਰ »

ਪਿੰਡ ਗਹਿਲ ਵਿਖੇ ਕਿਸਾਨਾਂ ਨੂੰ ਕੀਤਾ ਜਾਗਰੂਕ

ਟੱਲੇਵਾਲ, 8 ਅਗਸਤ (ਸੋਨੀ ਚੀਮਾ)-ਪਿੰਡ ਗਹਿਲ ਵਿਖੇ ਪਾਵਰਕਾਮ ਦੇ ਇੰਜ: ਅਸ਼ੋਕ ਕੁਮਾਰ ਤੇ ਇੰਜ: ਅਰਸ਼ਦੀਪ ਸਿੰਘ ਵਲੋਂ ਜ਼ਹਿਰ ਮੁਕਤ ਪੰਜਾਬ ਮੁਹਿੰਮ ਤਹਿਤ ਪਿੰਡ ਦੇ ਕਿਸਾਨਾਂ ਨਾਲ ਬਿਨਾਂ ਕੀਟਨਾਸ਼ਕ ਤੇ ਖਾਦਾਂ ਤੋਂ ਫ਼ਸਲਾਂ ਅਤੇ ਸਬਜ਼ੀਆਂ ਦੀ ਪੈਦਾਵਾਰ ਬਾਰੇ ...

ਪੂਰੀ ਖ਼ਬਰ »

ਦਿਵਿਆਂਗ ਏਕਤਾ ਯੂਨੀਅਨ ਦੀ ਚੋਣ ਹੋਈ

ਬਰਨਾਲਾ, 8 ਅਗਸਤ (ਅਸ਼ੋਕ ਭਾਰਤੀ)-ਗੁਰਦੁਆਰਾ ਬਾਬਾ ਗਾਂਧਾ ਸਿੰਘ ਬਰਨਾਲਾ ਵਿਖੇ ਬਰਨਾਲਾ ਦੇ ਅੰਗਹੀਣ ਵਿਅਕਤੀਆਂ ਦੀ ਵਿਸ਼ੇਸ਼ ਮੀਟਿੰਗ ਹੋਈ | ਮੀਟਿੰਗ ਦੌਰਾਨ ਦਿਵਿਆਂਗ (ਅੰਗਹੀਣ) ਨੌਜਵਾਨਾਂ ਦੀ ਦਰਪੇਸ਼ ਮੁਸਕਲਾਂ ਨੂੰ ਹੱਲ ਕਰਨ ਦੇ ਲਈ ਦਿਵਿਆਂਗ (ਅੰਗਹੀਣ) ...

ਪੂਰੀ ਖ਼ਬਰ »

ਮਾਨ ਸਰਕਾਰ ਹਰ ਫ਼ਰੰਟ 'ਤੇ ਬੁਰੀ ਤਰ੍ਹਾਂ ਫੇਲ ਹੋਈ- ਰੂਬਲ ਗਿੱਲ ਕੈਨੇਡਾ

ਮਹਿਲ ਕਲਾਂ, 8 ਅਗਸਤ (ਅਵਤਾਰ ਸਿੰਘ ਅਣਖੀ)-ਲੋਕਾਂ ਨੂੰ ਬਦਲਾਅ ਲਿਆਉਣ ਅਤੇ ਝੂਠੀਆਂ ਗਰੰਟੀਆਂ ਦੇ ਕੇ ਸੱਤਾ 'ਤੇ ਕਾਬਜ਼ ਹੋਈ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫ਼ਰੰਟ 'ਤੇ ਬੁਰੀ ਤਰ੍ਹਾਂ ਨਾਲ ਫੇਲ ਸਾਬਤ ਹੋ ਰਹੀ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੰਯੁਕਤ ਅਕਾਲੀ ...

ਪੂਰੀ ਖ਼ਬਰ »

ਬਿਜਲੀ ਕਾਮਿਆਂ ਨੇ ਮੋਦੀ ਸਰਕਾਰ ਦੀ ਅਰਥੀ ਸਾੜੀ

ਬਰਨਾਲਾ, 8 ਅਗਸਤ (ਰਾਜ ਪਨੇਸਰ)-ਮੋਦੀ ਸਰਕਾਰ ਵਲੋਂ ਬਿਜਲੀ ਸੋਧ ਬਿੱਲ ਇਸ ਪਾਰਲੀਮੈਂਟ ਸੈਸ਼ਨ ਵਿਚ ਲੈ ਕੇ ਆਉਣ ਖ਼ਿਲਾਫ਼ ਬਿਜਲੀ ਕਾਮਿਆਂ ਦੀਆਂ ਜਥੇਬੰਦੀਆਂ ਨੇ ਧਨੌਲਾ ਰੋਡ ਮੁੱਖ ਦਫ਼ਤਰ ਅੱਗੇ ਮੋਦੀ ਸਰਕਾਰ ਦੀ ਅਰਥੀ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਜੁਆਇੰਟ ...

ਪੂਰੀ ਖ਼ਬਰ »

ਸੰਜੀਵ ਬਾਂਸਲ ਬਰਨਾਲਾ ਵੈੱਲਫੇਅਰ ਕਲੱਬ ਦੇ ਪ੍ਰਧਾਨ ਨਿਯੁਕਤ

ਬਰਨਾਲਾ, 8 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਬਰਨਾਲਾ ਵੈਲਫੇਅਰ ਕਲੱਬ ਦੀ ਮੀਟਿੰਗ ਕਲੱਬ ਦੇ ਸੰਯੋਜਕ ਪਦਮਸ੍ਰੀ ਰਜਿੰਦਰ ਗੁਪਤਾ ਦੀ ਦੇਖ-ਰੇਖ ਤੇ ਚੇਅਰਮੈਨ ਵਿਵੇਕ ਸਿੰਧਵਾਨੀ ਦੀ ਅਗਵਾਈ ਵਿਚ ਸਥਾਨਕ ਗਜਲ ਹੋਟਲ ਵਿਚ ਹੋਈ | ਮੀਟਿੰਗ ਸਭ ਤੋਂ ਪਹਿਲਾਂ ਪ੍ਰਧਾਨ ਉਮੇਸ਼ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਦੀ ਟੀਮ ਵਲੋਂ ਫ਼ਸਲਾਂ ਦਾ ਨਿਰੀਖਣ

ਰੂੜੇਕੇ ਕਲਾਂ, 8 ਅਗਸਤ (ਗੁਰਪ੍ਰੀਤ ਸਿੰਘ ਕਾਹਨੇਕੇ)-ਖੇਤੀਬਾੜੀ ਵਿਭਾਗ ਬਰਨਾਲਾ ਦੀ ਟੀਮ ਵਲੋਂ ਬਲਾਕ ਖੇਤੀਬਾੜੀ ਅਫ਼ਸਰ ਬਰਨਾਲਾ ਡਾ. ਸੁਖਪਾਲ ਸਿੰਘ ਦੀ ਅਗਵਾਈ ਵਿਚ ਕਿਸਾਨਾਂ ਦੀਆਂ ਝੋਨੇ ਤੇ ਨਰਮੇ ਦੀਆਂ ਫ਼ਸਲਾਂ ਦਾ ਨਿਰੀਖਣ ਕਰ ਕੇ ਕਿਸਾਨਾਂ ਨੂੰ ਲੋੜੀਂਦੀਆਂ ...

ਪੂਰੀ ਖ਼ਬਰ »

ਵਿਧਾਇਕ ਨੇ ਸਤੀ ਮਾਈ ਵਾਲੇ ਵਿਵਾਦਿਤ ਰਸਤੇ ਸੰਬੰਧੀ ਮੌਕਾ ਦੇਖਣ ਉਪਰੰਤ ਕੀਤੀ ਮੀਟਿੰਗ

ਸ਼ਹਿਣਾ, 8 ਅਗਸਤ (ਸੁਰੇਸ਼ ਗੋਗੀ)-ਪਿੰਡ ਉੱਗੋਕੇ ਤੋਂ ਪਿੰਡ ਜੋਧਪੁਰ ਨੂੰ ਜਾਣ ਵਾਲੇ ਵਿਵਾਦਿਤ ਸਤੀ ਮਾਈ ਵਾਲੇ ਰਸਤੇ ਦਾ ਵਿਧਾਇਕ ਲਾਭ ਸਿੰਘ ਉੱਗੋਕੇ ਨੇ ਜਾਇਜ਼ਾ ਲਿਆ | ਇਸ ਰਸਤੇ ਰਾਹੀਂ ਆਪਣੇ ਖੇਤਾਂ ਨੂੰ ਜਾਣ ਵਾਲੇ ਵਿਅਕਤੀਆਂ ਨੇ ਦੱਸਿਆ ਕਿ ਰਸਤੇ 'ਤੇ ਨਜ਼ਾਇਜ ...

ਪੂਰੀ ਖ਼ਬਰ »

ਪਿੰਡ ਉੱਗੋਕੇ ਵਿਖੇ ਚੇਤਨ ਸਿੰਘ ਜੌੜਾਮਾਜਰਾ ਕਰਨਗੇ ਮੁਹੱਲਾ ਕਲੀਨਿਕ ਦਾ ਉਦਘਾਟਨ- ਲਾਭ ਸਿੰਘ ਉੱਗੋਕੇ

ਸ਼ਹਿਣਾ, 8 ਅਗਸਤ (ਸੁਰੇਸ਼ ਗੋਗੀ)-ਪਿੰਡ ਉੱਗੋਕੇ ਵਿਖੇ ਹਲਕਾ ਭਦੌੜ ਦੇ ਮੁਹੱਲਾ ਕਲੀਨਿਕ ਦਾ ਉਦਘਾਟਨ ਸਿਹਤ ਮੰਤਰੀ ਚੇਤਨ ਸਿੰਘ ਜੌੜੇ ਮਾਜਰਾ 15 ਅਗਸਤ ਨੂੰ ਕਰਨਗੇ | ਇਹ ਸ਼ਬਦ ਹਲਕਾ ਵਿਧਾਇਕ ਲਾਭ ਸਿੰਘ ਉੱਗੋਕੇ ਨੇ ਪਿੰਡ ਉੱਗੋਕੇ ਦੇ ਮੁੱਢਲਾ ਸਿਹਤ ਕੇਂਦਰ ਜਿਸ ਨੂੰ ...

ਪੂਰੀ ਖ਼ਬਰ »

ਤੀਆਂ ਦਾ ਤਿਉਹਾਰ ਮਨਾਇਆ

ਤਪਾ ਮੰਡੀ, 8 ਅਗਸਤ (ਵਿਜੇ ਸ਼ਰਮਾ, ਪ੍ਰਵੀਨ ਗਰਗ)-ਸ਼ਿਵਾਲਿਕ ਪਬਲਿਕ ਸਕੂਲ ਤਪਾ ਵਿਖੇ ਤੀਆਂ ਤੀਜ ਦੀਆਂ ਦਾ ਤਿਉਹਾਰ ਪਿ੍ੰਸੀਪਲ ਅਜੈ ਸ਼ਰਮਾ ਤੇ ਪ੍ਰਬੰਧਕ ਕਮੇਟੀ ਦੀ ਦੇਖ-ਰੇਖ ਹੇਠ ਮਨਾਇਆ ਗਿਆ | ਸਮਾਗਮ ਦੀ ਸ਼ੁਰੂਆਤ ਤੋਂ ਪਹਿਲਾਂ ਅਜੈ ਸ਼ਰਮਾ ਨੇ ਵਿਦਿਆਰਥੀਆਂ ਨੂੰ ...

ਪੂਰੀ ਖ਼ਬਰ »

ਕਿਸਾਨਾਂ ਨੇ ਕੱਚੇ ਰਸਤੇ 'ਤੇ ਸੜਕ ਬਣਾਉਣ ਦੀ ਕੀਤੀ ਮੰਗ

ਤਪਾ ਮੰਡੀ, 8 ਅਗਸਤ (ਵਿਜੇ ਸ਼ਰਮਾ)-ਸਥਾਨਕ ਢਿੱਲੋਂ ਬਸਤੀ ਤੋਂ ਮਹਿਤਾ ਤਾਜੋ ਨੂੰ ਜਾਂਦੇ ਕੱਚੇ ਰਾਹ ਦੀ ਮਾੜੀ ਹਾਲਤ ਨੂੰ ਦੇਖਦਿਆਂ ਕਿਸਾਨਾਂ ਨੇ ਆਪਣੇ ਖ਼ਰਚੇ 'ਤੇ ਟਰੈਕਟਰ-ਟਰਾਲੀਆਂ ਨਾਲ ਰਾਹ ਨੂੰ ਠੀਕ ਕਰਨਾ ਸ਼ੁਰੂ ਕਰ ਦਿੱਤਾ ਹੈ, ਜਿਸ 'ਤੇ ਤਕਰੀਬਨ ਇਕ ਲੱਖ ...

ਪੂਰੀ ਖ਼ਬਰ »

ਰਾਏਸਰ ਮਿਡਲ ਸਕੂਲ ਨੂੰ ਬੈਸਟ ਸਕੂਲ ਵਜੋਂ 5 ਲੱਖ ਦਾ ਚੈੱਕ ਮਿਲਿਆ

ਮਹਿਲ ਕਲਾਂ, 8 ਅਗਸਤ (ਅਵਤਾਰ ਸਿੰਘ ਅਣਖੀ)-ਸਿੱਖਿਆ ਵਿਭਾਗ ਪੰਜਾਬ ਵਲੋਂ ਮਿਡਲ ਵਰਗ ਵਿਚੋਂ ਜ਼ਿਲ੍ਹਾ ਬਰਨਾਲਾ ਦੇ ਬੈਸਟ ਸਰਕਾਰੀ ਮਿਡਲ ਸਕੂਲ ਰਾਏਸਰ ਪਟਿਆਲਾ ਨੂੰ 5 ਲੱਖ ਦਾ ਚੈੱਕ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਹਰਕੰਵਲਜੀਤ ...

ਪੂਰੀ ਖ਼ਬਰ »

ਬਰਨਾਲਾ 'ਚ ਘਰ-ਘਰ ਤਿਰੰਗਾ ਮੁਹਿੰਮ ਦੀ ਕੇਵਲ ਸਿੰਘ ਢਿੱਲੋਂ ਨੇ ਕੀਤੀ ਸ਼ੁਰੂਆਤ

ਬਰਨਾਲਾ, 8 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਦੇਸ਼ ਦੀ ਆਜ਼ਾਦੀ ਦੇ 75 ਸਾਲ ਪੂਰੇ ਹੋਣ 'ਤੇ ਦੇਸ਼ ਭਰ ਵਿਚ 75ਵਾਂ ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ ਮਨਾਇਆ ਜਾ ਰਿਹਾ ਹੈ, ਜਿਸ ਤਹਿਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਘਰ ਘਰ ਤਿਰੰਗਾ ਮੁਹਿੰਮ ਚਲਾਈ ਜਾ ਰਹੀ ਹੈ¢ ਇਸ ...

ਪੂਰੀ ਖ਼ਬਰ »

ਪਸ਼ੂਆਂ 'ਚ ਫੈਲ ਰਹੇ ਚਮੜੀ ਰੋਗ ਤੋਂ ਘਬਰਾਉਣ ਦੀ ਲੋੜ ਨਹੀਂ- ਡਿਪਟੀ ਡਾਇਰੈਕਟਰ

ਭਦੌੜ, 8 ਅਗਸਤ (ਵਿਨੋਦ ਕਲਸੀ, ਰਜਿੰਦਰ ਬੱਤਾ)-ਪਸ਼ੂਆਂ ਵਿਚ ਵੱਧ ਰਹੇ ਚਮੜੀ ਰੋਗ ਦੀ ਰੋਕਥਾਮ ਲਈ ਡਿਪਟੀ ਕਮਿਸ਼ਨਰ ਬਰਨਾਲਾ ਹਰੀਸ਼ ਨਈਅਰ ਦੀਆਂ ਹਦਾਇਤਾਂ ਅਨੁਸਾਰ ਪਸ਼ੂ ਪਾਲਨ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ. ਲਖਵੀਰ ਸਿੰਘ ਦੀ ਅਗਵਾਈ ਹੇਠ ਚਮੜੀ ਰੋਗ ਲੰਪੀ ...

ਪੂਰੀ ਖ਼ਬਰ »

ਲੰਪੀ ਸਕਿੰਨ ਬਿਮਾਰੀ ਨੇ ਇਲਾਕੇ 'ਚ ਪਸਾਰੇ ਪੈਰ

ਤਪਾ ਮੰਡੀ, 8 ਅਗਸਤ (ਪ੍ਰਵੀਨ ਗਰਗ)-ਇਲਾਕੇ ਵਿਚ ਲੰਪੀ ਸਕਿੰਨ ਬਿਮਾਰੀ ਨੇ ਆਪਣੇ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ, ਜਿਸ ਕਾਰਨ ਆਵਾਰਾ ਪਸ਼ੂ ਕਾਫ਼ੀ ਬੇਵੱਸ ਦਿਖਾਈ ਦੇ ਰਹੇ ਹਨ ਅਤੇ ਨਾਲ ਹੀ ਇਨ੍ਹਾਂ ਪਸ਼ੂਆਂ ਦੇ ਰੋਜ਼ਾਨਾ ਮਰਨ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ ...

ਪੂਰੀ ਖ਼ਬਰ »

ਲੰਪੀ ਸਕਿੰਨ ਬਿਮਾਰੀ ਨੇ ਇਲਾਕੇ 'ਚ ਪਸਾਰੇ ਪੈਰ

ਤਪਾ ਮੰਡੀ, 8 ਅਗਸਤ (ਪ੍ਰਵੀਨ ਗਰਗ)-ਇਲਾਕੇ ਵਿਚ ਲੰਪੀ ਸਕਿੰਨ ਬਿਮਾਰੀ ਨੇ ਆਪਣੇ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ, ਜਿਸ ਕਾਰਨ ਆਵਾਰਾ ਪਸ਼ੂ ਕਾਫ਼ੀ ਬੇਵੱਸ ਦਿਖਾਈ ਦੇ ਰਹੇ ਹਨ ਅਤੇ ਨਾਲ ਹੀ ਇਨ੍ਹਾਂ ਪਸ਼ੂਆਂ ਦੇ ਰੋਜ਼ਾਨਾ ਮਰਨ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ ...

ਪੂਰੀ ਖ਼ਬਰ »

ਕਾਂਗਰਸ ਵਲੋਂ ਵੱਖ-ਵੱਖ ਪਿੰਡਾਂ 'ਚ ਪੈਦਲ ਤਿਰੰਗਾ ਮਾਰਚ ਅੱਜ

ਮਹਿਲ ਕਲਾਂ, 8 ਅਗਸਤ (ਤਰਸੇਮ ਸਿੰਘ ਗਹਿਲ)-ਬਲਾਕ ਕਾਂਗਰਸ ਕਮੇਟੀ ਮਹਿਲ ਕਲਾਂ ਦੇ ਅਹੁਦੇਦਾਰਾਂ ਤੇ ਵਰਕਰਾਂ ਦੀ ਮੀਟਿੰਗ ਮਹਿਲ ਕਲਾਂ ਵਿਖੇ ਬਲਾਕ ਪ੍ਰਧਾਨ ਨਿਰਮਲ ਸਿੰਘ ਛੀਨੀਵਾਲ ਕਲਾਂ ਦੀ ਅਗਵਾਈ ਹੇਠ ਹੋਈ | ਇਸ ਸਮੇਂ ਬਲਾਕ ਪ੍ਰਧਾਨ ਨਿਰਮਲ ਸਿੰਘ ਛੀਨੀਵਾਲ ਕਲਾਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX