ਤਾਜਾ ਖ਼ਬਰਾਂ


ਰਾਘਵ ਚੱਢਾ ਨੇ ਸੰਸਦ 'ਚ ਚੁੱਕਿਆ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਦਾ ਮੁੱਦਾ
. . .  16 minutes ago
ਨਵੀਂ ਦਿੱਲੀ, 9 ਦਸੰਬਰ-ਆਮ ਆਦਮੀ ਪਾਰਟੀ ਸਾਂਸਦ ਰਾਘਵ ਚੱਢਾ ਨੇ ਸੰਸਦ 'ਚ ਸ੍ਰੀ ਕਰਤਾਰਪੁਰ ਸਾਹਿਬ ਗੁਰਦੁਆਰੇ ਜਾਣ ਵਾਲੇ ਸ਼ਰਧਾਲੂਆਂ ਨੂੰ ਆਉਣ ਜਾਣ ਵਾਲੀ ਸਮੱਸਿਆ ਦਾ ਮੁੱਦਾ ਚੁੱਕਿਆ ਹੈ।
ਜਲੰਧਰ: ਨਾਜਾਇਜ਼ ਕਬਜ਼ੇ ਹਟਾਉਣ ਪਹੁੰਚੀ ਪੁਲਿਸ, ਲੋਕਾਂ 'ਚ ਮਚੀ ਹਫੜਾ-ਦਫ਼ੜੀ
. . .  58 minutes ago
ਜਲੰਧਰ, 9 ਦਸੰਬਰ (ਅੰਮ੍ਰਿਤਪਾਲ)-ਜਲੰਧਰ ਦੇ ਲਤੀਫ਼ਪੁਰਾ 'ਚ ਸ਼ੁੱਕਰਵਾਰ ਸਵੇਰੇ ਉਸ ਵੇਲੇ ਮਾਹੌਲ ਤਣਾਅਪੂਰਨ ਬਣ ਗਿਆ, ਜਦੋਂ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਪੁਲਿਸ ਅਤੇ ਲੋਕ ਆਹਮੋ-ਸਾਹਮਣੇ ਹੋ ਗਏ...
ਸ਼ਰਧਾ ਕਤਲ ਕੇਸ: ਆਫ਼ਤਾਬ ਵੀਡੀਓ ਕਾਨਫ਼ਰਸਿੰਗ ਰਾਹੀਂ ਦਿੱਲੀ ਅਦਾਲਤ ’ਚ ਹੋਵੇਗਾ ਪੇਸ਼
. . .  about 1 hour ago
ਨਵੀਂ ਦਿੱਲੀ, 9 ਦਸੰਬਰ-ਸ਼ਰਧਾ ਕਤਲ ਕੇਸ: ਆਫ਼ਤਾਬ ਵੀਡੀਓ ਕਾਨਫ਼ਰਸਿੰਗ ਰਾਹੀਂ ਦਿੱਲੀ ਅਦਾਲਤ ’ਚ ਹੋਵੇਗਾ ਪੇਸ਼
ਸਰਕਾਰੀ ਸਕੂਲ ਰੂੜੇਕੇ ਕਲਾਂ ਦੇ ਵਿਦਿਆਰਥੀਆਂ ਨੂੰ ਨੌਜਵਾਨਾਂ ਵਲੋਂ ਚਿੱਟਾ ਤੇ ਮੈਡੀਕਲ ਨਸ਼ਿਆਂ ਸਮੇਤ ਫੜਨ ਦੀ ਵੀਡੀਓ ਵਾਇਰਲ
. . .  about 2 hours ago
ਬਰਨਾਲਾ/ਰੂੜੇਕੇ ਕਲਾਂ, 9 ਦਸੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਜ਼ਿਲ੍ਹਾ ਬਰਨਾਲਾ ਦੇ ਕਸਬਾ ਰੂੜੇਕੇ ਕਲਾਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੂੰ ਪਿੰਡ ਦੇ ਨੌਜਵਾਨਾਂ ਨੇ ਚਿੱਟਾ ਤੇ ਹੋਰ ਨਸ਼ੀਲੇ ਪਦਾਰਥਾਂ ਸਮੇਤ ਫੜ੍ਹ ਕੇ ਸਕੂਲ ਦੇ ਅਧਿਆਪਕਾਂ...
ਦੇਸ਼ 'ਚ ਗਰੀਬ ਕਲਿਆਣ ਦੇ ਲਈ ਜੋ ਵੀ ਕੰਮ ਹੋਇਆ ਹੈ ਉਸ 'ਤੇ ਸਦਨ 'ਚ ਚਰਚਾ ਹੋਣੀ ਚਾਹੀਦੀ ਹੈ: ਭੁਪਿੰਦਰ ਯਾਦਵ
. . .  about 2 hours ago
ਨਵੀਂ ਦਿੱਲੀ, 9 ਦਸੰਬਰ-ਕੇਂਦਰੀ ਮੰਤਰੀ ਭੁਪਿੰਦਰ ਯਾਦਵ ਦਾ ਕਹਿਣਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 2014 ਤੋਂ ਜਦੋਂ ਤੋਂ ਕੇਂਦਰ 'ਚ ਸ਼ਾਸਨ ਦੀ ਵਾਂਗਡੋਰ ਸੰਭਾਲੀ ਹੈ ਉਦੋਂ ਤੋਂ ਕੇਂਦਰ ਸਰਕਾਰ ਦੀ ਗਰੀਬ ਕਲਿਆਣਕਾਰੀ ਨੀਤੀਆਂ ਇਸ ਦੇਸ਼...
ਜੋਧਪੁਰ: ਵਿਆਹ ਦੌਰਾਨ ਘਰ ’ਚ ਅੱਗ ਲੱਗਣ ਨਾਲ 4 ਲੋਕਾਂ ਦੀ ਮੌਤ, 60 ਜ਼ਖ਼ਮੀ
. . .  about 3 hours ago
ਰਾਜਸਥਾਨ, 9 ਦਸੰਬਰ-ਰਾਜਸਥਾਨ ਦੇ ਜੋਧਪੁਰ ਦੇ ਭੂੰਗਰਾ ਪਿੰਡ 'ਚ ਇਕ ਵਿਆਹ ਦੌਰਾਨ ਸਿਲੰਡਰ ਫਟ ਗਿਆ...
⭐ਮਾਣਕ-ਮੋਤੀ⭐
. . .  about 4 hours ago
⭐ਮਾਣਕ-ਮੋਤੀ⭐
ਅਸਾਮ : ਉਦਲਗੁੜੀ ਪੁਲਿਸ ਨੇ ਅੱਜ ਇਕ ਏਕੇ ਸੀਰੀਜ਼ ਰਾਈਫਲ ਅਤੇ ਕੁਝ ਅਸਲ੍ਹਾ ਕੀਤਾ ਬਰਾਮਦ - ਵਿਸ਼ੇਸ਼ ਡੀ.ਜੀ.ਪੀ.ਅਸਾਮ
. . .  1 day ago
ਕਰੀਬ 300 ਇਜ਼ਰਾਇਲੀ ਕੰਪਨੀਆਂ ਨੇ ਭਾਰਤ ਵਿਚ ਕੀਤਾ ਨਿਵੇਸ਼ : ਇਜ਼ਰਾਈਲ ਰਾਜਦੂਤ ਨੌਰ ਗਿਲੋਨ
. . .  1 day ago
ਐਨ.ਆਈ.ਏ. ਨੇ ਤਰਨਤਾਰਨ ਬੰਬ ਧਮਾਕੇ ਦੇ ਮਾਸਟਰਮਾਈਂਡ ਬਿਕਰਮਜੀਤ ਸਿੰਘ ਨੂੰ ਕੀਤਾ ਗ੍ਰਿਫਤਾਰ
. . .  1 day ago
ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਜੇ.ਪੀ. ਨੱਢਾ, ਅਮਿਤ ਸ਼ਾਹ ਤੇ ਹੋਰ ਨੇਤਾਵਾਂ ਦੀ ਮੌਜੂਦਗੀ 'ਚ ਕੋਰ ਗਰੁੱਪ ਦੀ ਚੱਲ ਰਹੀ ਮੀਟਿੰਗ
. . .  1 day ago
ਸ਼ਾਰਟ ਸਰਕਟ ਨਾਲ ਜੀ. ਐੱਸ. ਫਰਨੀਚਰ ਦੇ ਸ਼ੋਅ ਰੂਮ ਨੂੰ ਲੱਗੀ ਅੱਗ ਨਾਲ ਕਰੋੜਾਂ ਦਾ ਨੁਕਸਾਨ
. . .  1 day ago
ਛੇਹਰਟਾ, 8 ਦਸੰਬਰ ( ਵਡਾਲੀ )- ਜੀ.ਟੀ.ਰੋਡ ਖੰਡਵਾਲਾ ਵਿਖੇ ਸ਼ਾਰਟ ਸਰਕਟ ਨਾਲ ਜੀ. ਐੱਸ. ਫਰਨੀਚਰ ਦੇ ਸ਼ੋਅ ਰੂਮ ਨੂੰ ਲੱਗੀ ਅੱਗ ਨਾਲ ਕਰੋੜਾਂ ਦਾ ਨੁਕਸਾਨ ਹੋਇਆ ਹੈ ।
ਸਯੁੰਕਤ ਕਿਸਾਨ ਮੋਰਚਾ ਦੀ ਕੌਮੀ ਪੱਧਰੀ ਬੈਠਕ ਵਿਚ ਆਗਾਮੀ ਅੰਦੋਲਨ ਦਾ ਫ਼ੈਸਲਾ ਨਹੀਂ ਹੋ ਸਕਿਆ, 24 ਨੂੰ ਦੁਬਾਰਾ ਬੈਠਕ
. . .  1 day ago
ਕਰਨਾਲ 7 ਦਸੰਬਰ (ਗੁਰਮੀਤ ਸਿੰਘ ਸੱਗੂ ) - ਸਯੁੰਕਤ ਕਿਸਾਨ ਮੋਰਚਾ ਦੀ ਡੇਰਾ ਕਾਰ ਸੇਵਾ ਕਲੰਦਰੀ ਗੇਟ ਵਿਖੇ ਹੋਈ ਕੋਮੀ ਪਧਰੀ ਬੈਠਕ ਵਿਚ ਆਗਾਮੀ ਕਿਸਾਨ ਅੰਦੋਲਨ ਨੂੰ ਲੈਂ ਕੇ ਕੋਈ ਫ਼ੈਸਲਾ ਨਹੀਂ ਹੋ ਸਕਿਆ ...
ਵਿਧਾਨ ਸਭਾ ਹਲਕਾ ਹਰੋਲੀ ਤੋਂ ਕਾਂਗਰਸ ਦੇ ਮੁਕੇਸ਼ ਅਗਨੀਹੋਤਰੀ ਜਿੱਤੇ
. . .  1 day ago
ਬੀਣੇਵਾਲ,8 ਦਸੰਬਰ (ਬੈਜ ਚੌਧਰੀ)- ਹਲਕਾ ਗੜ੍ਹਸ਼ੰਕਰ ਦੇ ਨਾਲ ਲੱਗਦੇ ਹਿਮਾਚਲ ਪ੍ਰਦੇਸ਼ ਦੇ ਵਿਧਾਨ ਸਭਾ ਹਲਕਾ ਹਰੋਲੀ ਤੋਂ ਕਾਂਗਰਸੀ ਉਮੀਦਵਾਰ ਮੁਕੇਸ਼ ਅਗਨੀਹੋਤਰੀ ਨੇ ਲਗਾਤਾਰ ਪੰਜਵੀਂ ਵਾਰ 9148 ਵੋਟਾਂ ਦੇ ਵੱਡੇ ਫਰਕ ਨਾਲ ...
ਲਾਪਤਾ 4 ਬੱਚਿਆਂ 'ਚੋਂ 3 ਬੱਚੇ ਕੀਤੇ ਪੁਲਿਸ ਨੇ ਬਰਾਮਦ
. . .  1 day ago
ਡੇਰਾਬੱਸੀ, 8 ਦਸੰਬਰ( ਗੁਰਮੀਤ ਸਿੰਘ)-ਡੇਰਾਬੱਸੀ ਦੇ ਪਿੰਡ ਕਕਰਾਲੀ ਵਿਚੋ ਲਾਪਤਾ 4 ਬੱਚਿਆਂ 'ਚੋਂ ਪੁਲਿਸ ਨੇ 3 ਬੱਚਿਆਂ ਨੂੰ ਅੱਜ ਤੀਜੇ ਦਿਨ ਬਰਾਮਦ ਕਰ ਲਿਆ ਹੈ । ਇਹ ਬੱਚੇ ਮੋਲੀ ਜਾਗਰਾ, ਚੰਡੀਗੜ੍ਹ ਨੇੜਿਓਂ ਬਰਾਮਦ ...
87 ਸਾਲ ਦੇ ਹੋਏ ਬਾਲੀਵੁੱਡ ਦੇ ਹੀਮੈਨ ਧਰਮਿੰਦਰ, ਫੈਨਜ਼ ਨਾਲ ਕੇਕ ਕੱਟ ਕੇ ਆਪਣਾ ਜਨਮਦਿਨ ਕੀਤਾ ਸੈਲੀਬ੍ਰੇਟ
. . .  1 day ago
87 ਸਾਲ ਦੇ ਹੋਏ ਬਾਲੀਵੁੱਡ ਦੇ ਹੀਮੈਨ ਧਰਮਿੰਦਰ, ਫੈਨਜ਼ ਨਾਲ ਕੇਕ ਕੱਟ ਕੇ ਆਪਣਾ ਜਨਮਦਿਨ ਕੀਤਾ ਸੈਲੀਬ੍ਰੇਟ
ਉੜੀਸ਼ਾ : ਪਦਮਪੁਰ ਵਿਧਾਨ ਸਭਾ ਹਲਕੇ ਤੋਂ ਬੀ.ਜੇ.ਡੀ. ਦੇ ਬਰਸਾ ਸਿੰਘ ਬਰੀਹਾ ਨੇ ਭਾਜਪਾ ਦੇ ਪ੍ਰਦੀਪ ਪੁਰੋਹਿਤ ਨੂੰ ਹਰਾਇਆ
. . .  1 day ago
ਟਰੱਕ ਅਤੇ ਕਾਰ ਦੀ ਟੱਕਰ ਵਿਚ ਨੌਜਵਾਨ ਦੀ ਦਰਦਨਾਕ ਮੌਤ
. . .  1 day ago
ਘੱਗਾ, 8 ਦਸੰਬਰ (ਵਿਕਰਮਜੀਤ ਸਿੰਘ ਬਾਜਵਾ)- ਅੱਜ ਇੱਥੇ ਸ਼ਾਮੀ ਲਗਭਗ 4 ਵਜੇ ਦੇ ਕਰੀਬ ਕਾਰ ਅਤੇ ਟਰੱਕ ਦਰਮਿਆਨ ਹੋਏ ਭਿਆਨਕ ਹਾਦਸੇ ਵਿਚ ਕਾਰ ਸਵਾਰ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਕਕਰਾਲਾ ਦੇ ਰਹਿਣ ਵਾਲੇ ਕੁਲਦੀਪ ਸਿੰਘ (30) ਜੋ ਯੂਥ ਅਕਾਲੀ ਦਲ ਨਾਲ...
ਬਿਹਾਰ : ਕੁਰਹਾਨੀ ਵਿਧਾਨ ਸਭਾ ਹਲਕੇ ਤੋਂ ਭਾਜਪਾ ਦੇ ਕੇਦਾਰ ਪ੍ਰਸਾਦ ਗੁਪਤਾ ਨੇ ਜਨਤਾ ਦਲ (ਯੂਨਾਈਟਿਡ) ਦੇ ਮਨੋਜ ਸਿੰਘ ਨੂੰ ਹਰਾਇਆ
. . .  1 day ago
ਰਾਜਸਥਾਨ : ਸਰਦਾਰ ਸ਼ਹਿਰ ਤੋਂ ਕਾਂਗਰਸ ਦੇ ਅਨਿਲ ਕੁਮਾਰ ਸ਼ਰਮਾ ਨੇ ਭਾਜਪਾ ਦੇ ਅਸ਼ੋਕ ਕੁਮਾਰ ਨੂੰ ਹਰਾ ਕੇ ਜ਼ਿਮਨੀ ਚੋਣ ਜਿੱਤੀ
. . .  1 day ago
ਬਠਿੰਡਾ ਵਿਚ ਚੱਲੀਆਂ ਗੋਲੀਆਂ, ਦੋ ਜ਼ਖ਼ਮੀ
. . .  1 day ago
ਬਠਿੰਡਾ ਵਿਚ ਚੱਲੀਆਂ ਗੋਲੀਆਂ, ਦੋ ਜ਼ਖ਼ਮੀ
ਪਿਛਲੇ 5 ਸਾਲਾਂ ਵਿਚ ਯੂ.ਪੀ.ਐਸ.ਸੀ, ਐਸ.ਐਸ.ਸੀ. ਦੁਆਰਾ 2.46 ਲੱਖ ਉਮੀਦਵਾਰਾਂ ਦੀ ਕੀਤੀ ਗਈ ਭਰਤੀ - ਜਤਿੰਦਰ ਸਿੰਘ
. . .  1 day ago
ਲੋਕਤੰਤਰ ਵਿਚ ਜਿੱਤ ਹੁੰਦੀ ਹੈ ਤੇ ਹਾਰ ਵੀ ਹੁੰਦੀ ਹੈ , ਅਸੀਂ ਕਮੀਆਂ ਨੂੰ ਸੁਧਾਰਾਂਗੇ ਅਤੇ ਲੜਨਾ ਜਾਰੀ ਰੱਖਾਂਗੇ : ਕਾਂਗਰਸ ਪ੍ਰਧਾਨ ਐਮ.ਖੜਗੇ
. . .  1 day ago
ਹਿਮਾਚਲ ਪ੍ਰਦੇਸ਼ ’ਚ ਕਾਂਗਰਸ ਪਾਰਟੀ ਦੀ ਜਿੱਤ ਤੇ ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਖ਼ੁਸ਼ੀ ਦਾ ਪ੍ਰਗਟਾਵਾ
. . .  1 day ago
ਸੰਧਵਾਂ, 8 ਦਸੰਬਰ (ਪ੍ਰੇਮੀ ਸੰਧਵਾਂ)- ਹਿਮਾਚਲ ਪ੍ਰਦੇਸ਼ ਦੇ ਵਿਧਾਨ ਸਭਾ ਚੋਣਾਂ ਦੇ ਆਏ ਨਤੀਜਿਆਂ ’ਚ ਕਾਂਗਰਸ ਪਾਰਟੀ ਵਲੋਂ ਵੱਡੀ ਜਿੱਤ ਪ੍ਰਾਪਤ ਕਰਨ ’ਤੇ ਸੀਨੀਅਰ ਕਾਂਗਰਸੀ ਆਗੂ ਕਮਲਜੀਤ ਬੰਗਾ, ਰਘਵੀਰ ਸਿੰਘ ਬਿੱਲਾ...
ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਰਾਜਪਾਲ ਨੂੰ ਆਪਣਾ ਅਸਤੀਫਾ ਸੌਂਪਣ ਲਈ ਸ਼ਿਮਲਾ ਦੇ ਰਾਜ ਭਵਨ ਪਹੁੰਚੇ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 26 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਬੁੱਧੀਮਾਨ ਸਮੱਸਿਆਵਾਂ ਹੱਲ ਕਰਦੇ ਹਨ ਪਰ ਜੀਨੀਅਸ (ਚਿੰਤਕ) ਉਨ੍ਹਾਂ ਨੂੰ ਪੈਦਾ ਹੋਣ ਤੋਂ ਰੋਕਦਾ ਹੈ। -ਆਈਨਸਟਾਈਨ

ਜਗਰਾਓਂ

ਬੁੱਢੇ ਨਾਲੇ ਦੇ ਪਾਣੀ ਨੂੰ ਸਤਲੁਜ 'ਚ ਪੈਣ ਤੋਂ ਰੋਕਣ ਲਈ 14 ਦੇ ਪ੍ਰੋਗਰਾਮ ਸੰਬੰਧੀ ਜਮੂਹਰੀ ਕਿਸਾਨ ਸਭਾ ਦੀ ਪੰਚਾਇਤਾਂ ਨਾਲ ਮੀਟਿੰਗ

ਹੰਬੜਾਂ, 9 ਅਗਸਤ (ਮੇਜਰ ਹੰਬੜਾਂ)-ਬੁੱਢੇ ਨਾਲੇ ਦੇ ਗੰਦੇ ਤੇ ਜ਼ਹਿਰੀਲੇ ਪਾਣੀ ਨੂੰ ਸਤਲੁਜ ਦਰਿਆ 'ਚ ਪੈਣ ਤੋਂ ਰੋਕਣ ਲਈ ਜਮੂਹਰੀ ਕਿਸਾਨ ਸਭਾ ਦੇ 14 ਅਗਸਤ ਦੇ ਉਲੀਕੇ ਪ੍ਰੋਗਰਾਮ ਸਬੰਧੀ ਇਲਾਕੇ ਦੀਆਂ ਪੰਚਾਇਤਾਂ ਨਾਲ ਅਹਿਮ ਮੀਟਿੰਗ ਪਿੰਡ ਵਲੀਪੁਰ ਕਲਾਂ ਵਿਖੇ ਹੋਈ | ਮੀਟਿੰਗ 'ਚ ਰਘਵੀਰ ਸਿੰਘ ਬੈਨੀਪਾਲ ਜ਼ਿਲ੍ਹਾ ਸਕੱਤਰ ਜਮਹੂਰੀ ਕਿਸਾਨ ਸਭਾ, ਬਲਰਾਜ ਸਿੰਘ ਕੋਟਉਮਰਾ ਜ਼ਿਲ੍ਹਾ ਪ੍ਰਧਾਨ ਜਮੂਹਰੀ ਕਿਸਾਨ ਸਭਾ ਲੁਧਿਆਣਾ, ਜ਼ਿਲ੍ਹਾ ਆਗੂ ਮਾਸਟਰ ਗੁਰਮੇਲ ਸਿੰਘ ਰੂਮੀ, ਹੁਕਮ ਰਾਜ ਦੇਹੜਕਾ, ਜ਼ਿਲ੍ਹਾ ਆਗੂ ਅਮਰਜੀਤ ਮੱਟੂ ਸਮੇਤ ਹੋਰ ਕਿਸਾਨ ਸਭਾ ਦੇ ਆਗੂ ਤੇ ਸਾਥੀ ਸ਼ਾਮਿਲ ਹੋਏ ਤੇ ਉਨ੍ਹਾਂ ਵੱਲੋਂ 14 ਅਗਸਤ ਨੂੰ ਬੁੱਢੇ ਨਾਲੇ ਨੂੰ ਬੋਰੀਆਂ ਲਗਾਕੇ ਬੰਦ ਕਰਨ ਸਬੰਧੀ ਪੰਚਾਇਤਾਂ ਨਾਲ ਅਹਿਮ ਵਿਚਾਰਾਂ ਸਾਂਝੀਆਂ ਕੀਤੀਆਂ | ਜ਼ਿਲ੍ਹਾ ਆਗੂ ਬੈਨੀਪਾਲ ਅਤੇ ਜ਼ਿਲ੍ਹਾ ਆਗੂ ਕੋਟਉਮਰਾ ਨੇ ਕਿਹਾ ਕਿ ਇਲਾਕੇ ਦੀਆਂ ਪੰਚਾਇਤਾਂ ਵਲੋਂ ਪਾਰਟੀਬਾਜ਼ੀ ਤੋਂ ਉੱਪਰ ਉੱਠਕੇ ਬੁੱਢੇ ਨਾਲੇ ਦੇ ਜਹਿਰੀਲੇ ਪਾਣੀ ਨੂੰ ਸਤਲੁਜ ਦਰਿਆ 'ਚ ਸੁੱਟੇ ਜਾਣ ਤੋਂ ਰੋਕਣ 'ਚ ਜਮੂਹਰੀ ਸਭਾ ਦਾ ਪੂਰਾ ਸਾਥ ਦੇਣ ਦਾ ਐਲਾਨ ਕੀਤਾ ਹੈ ਤਾਂ ਜੋ ਸੂਬੇ ਦੀ ਆਪ ਸਰਕਾਰ ਨੂੰ ਨੀਂਦ ਤੋਂ ਜਗਾਇਆ ਜਾ ਸਕੇ | ਆਗੂਆਂ ਨੇ ਕਿਹਾ ਕਿ ਆਪ ਦੀ ਸੂਬਾ ਸਰਕਾਰ ਅਤੇ ਉਸ ਦੇ ਕੈਬਨਿਟ ਪਦ ਦੇ ਆਗੂ ਬੁੱਢੇ ਨਾਲੇ ਦੇ ਨਾਮ 'ਤੇ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ ਕਿਉਂਕਿ ਪਹਿਲਾਂ ਆਪ ਸਰਕਾਰ ਦੇ ਆਗੂ ਬੁੱਢੇ ਨਾਲੇ ਦੇ ਗੰਦੇ ਪਾਣੀ ਦੀਆਂ ਬੋਤਲਾਂ ਭਰਕੇ ਵਿਧਾਨ ਸਭਾ ਵੱਲ ਲਿਜਾਂਦੇ ਰਹੇ, ਪਰ ਹੁਣ ਜਦੋਂ ਉਨ੍ਹਾਂ ਦੀ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਹੈ ਤਾਂ ਉਹ ਬੁੱਢੇ ਨਾਲੇ ਦੇ ਦੌਰੇ ਕਰ ਰਹੇ ਹਨ ਜੋ ਕਿ ਹਾਸੋਹੀਣੀ ਗੱਲ ਹੈ | ਸੂਬਾਈ ਆਗੂ ਕੋਟਉਮਰਾ ਨੇ ਕਿਹਾ ਕਿ ਆਪ ਦੇ ਆਗੂ ਬਿਆਨ ਦੇਣ ਦੀ ਬਜਾਏ ਸਰਕਾਰ 'ਤੇ ਦਬਾਅ ਬਣਾਕੇ ਬੁੱਢੇ ਨਾਲੇ ਦੇ ਪਾਣੀ ਨੂੰ ਸਤਲੁਜ ਦਰਿਆ 'ਚੋਂ ਪੈਣਾ ਬੰਦ ਕਰਵਾਉਣ ਲਈ ਠੋਸ ਨੀਤੀ ਦਾ ਐਲਾਨ ਕਰਨ | ਉਨ੍ਹਾਂ ਲਾਗਲੇ ਪਿੰਡਾਂ ਦੇ ਲੋਕਾਂ, ਪੰਚਾਇਤਾਂ ਸਮੇਤ ਹੋਰ ਵਾਤਾਵਰਣ ਪ੍ਰੇਮੀ ਤੇ ਕੁਦਰਤ ਨੂੰ ਪਿਆਰ ਕਰਨ ਵਾਲੇ ਅਤੇ ਮਨੁੱਖੀ ਜ਼ਿੰਦਗੀਆਂ ਨੂੰ ਬਚਾਉਣ ਵਾਲੇ ਸਮਾਜ ਸੇਵੀ ਚਿੰਤਕ ਲੋਕਾਂ ਨੂੰ ਅਪੀਲ ਕੀਤੀ ਕਿ ਉਹ 14 ਅਗਸਤ ਨੂੰ ਬੁੱਢੇ ਨਾਲੇ ਦੇ ਜ਼ਹਿਰੀਲੇ ਪਾਣੀ ਦੇ ਸਤਲੁਜ ਦਰਿਆਂ 'ਚ ਮਿਲਣ ਵਾਲੀ ਥਾਂ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਵਲੀਪੁਰ ਕਲਾਂ 'ਚ ਪੁੱਜਕੇ ਉਕਤ ਸੰਘਰਸ਼ 'ਚ ਹਿੱਸਾ ਪਾਉਣ ਤਾਂ ਜੋ ਸਰਕਾਰਾਂ ਨੂੰ ਕੁੰਭਕਰਨੀ ਨੀਂਦ ਤੋਂ ਜਗਾਇਆ ਜਾ ਸਕੇ | ਇਸ ਸਮੇਂ ਸਰਪੰਚ ਭੁਪਿੰਦਰਪਾਲ ਸਿੰਘ ਚਾਵਲਾ, ਸਾਬਕਾ ਸਰਪੰਚ ਪ੍ਰਗਟ ਸਿੰਘ ਢਿੱਲੋਂ ਨੇ ਐਲਾਨ ਕੀਤੀ ਕਿ ਉਕਤ ਸੰਘਰਸ਼ 'ਚ ਇਲਾਕੇ ਦੀਆਂ ਪੰਚਾਇਤਾਂ ਤੇ ਖੇਡ ਕਲੱਬਾਂ ਵੱਡੀ ਗਿਣਤੀ 'ਚ ਹਿੱਸਾ ਲੈਣਗੀਆਂ ਤਾਂ ਜੋ ਬੁੱਢੇ ਨਾਲੇ ਦੇ ਪਾਣੀ ਨੂੰ ਸਤਲੁਜ ਦਰਿਆ 'ਚੋਂ ਪੈਣ ਤੋਂ ਰੋਕਿਆ ਜਾ ਸਕੇ | ਇਸ ਮੌਕੇ ਨੰਬਰਦਾਰ ਜਗਰੂਪ ਸਿੰਘ ਹੰਸਰਾ, ਮੈਂਬਰ ਭਗਵੰਤ ਸਿੰਘ ਹਾਂਸ, ਪੰਚ ਹਰਦਿਆਲ ਸਿੰਘ, ਸੁਖਵਿੰਦਰ ਸਿੰਘ ਕਾਕਾ, ਮੁਨਸ਼ੀ ਸਿੰਘ ਅਹੂਜਾ, ਪੰਚ ਜਗਦੀਸ਼ ਸਿੰਘ ਅਹੂਜਾ, ਪਰਭੂਰ ਸਿੰਘ ਧਾਲੀਵਾਲ, ਦਵਿੰਦਰ ਸਿੰਘ ਅਹੂਜਾ, ਸੁੱਖਾ ਧਾਲੀਵਾਲ ਸਮੇਤ ਹੋਰ ਇਲਾਕਾ ਵਾਸੀ ਮੌਜੂਦ ਸਨ |

ਮੁੱਲਾਂਪੁਰ-ਦਾਖਾ 'ਚ ਕਾਂਗਰਸ ਦੀ ਤਿਰੰਗਾ ਪੈਦਲ ਯਾਤਰਾ 'ਚ ਡੁੱਲ੍ਹ-ਡੁੱਲ੍ਹ ਪੈਂਦਾ ਵੇਖਿਆ ਵਰਕਰਾਂ ਦਾ ਜੋਸ਼

ਮੁੱਲਾਂਪੁਰ-ਦਾਖਾ, 9 ਅਗਸਤ (ਨਿਰਮਲ ਸਿੰਘ ਧਾਲੀਵਾਲ)-ਅਜ਼ਾਦੀ ਦੇ 75ਵੇਂ ਮਹਾਂਉਤਸਵ ਨੂੰ ਸਮਰਪਿਤ ਕੁੱਲ ਹਿੰਦ ਕਾਂਗਰਸ ਦੇ ਆਦੇਸ਼ਾਂ ਅਤੇ ਪ੍ਰਦੇਸ਼ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਸੁਨੇਹੇ 'ਤੇ ਹਲਕਾ ਦਾਖਾ ਕਾਂਗਰਸ ਵਲੋਂ ਹਰ ਘਰ ਤਿਰੰਗਾ ...

ਪੂਰੀ ਖ਼ਬਰ »

ਲੰਪੀ ਸਕਿਨ ਬਿਮਾਰੀ ਦੀ ਲਪੇਟ 'ਚ ਆਉਣ ਵਾਲੇ ਪਸ਼ੂਆਂ ਨੂੰ ਬਚਾਉਣ ਲਈ ਪੰਜਾਬ ਦੀ 'ਆਪ' ਸਰਕਾਰ ਠੋਸ ਕਦਮ ਚੁੱਕੇ-ਇਯਾਲੀ

ਭੂੰਦੜੀ, 9 ਅਗਸਤ (ਕੁਲਦੀਪ ਸਿੰਘ ਮਾਨ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਹਲਕਾ ਦਾਖਾ ਦੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਪੰਜਾਬ ਦੀ ਆਪ ਸਰਕਾਰ 'ਤੇ ਵਰ੍ਹਦਿਆਂ ਕਿਹਾ ਕਿ ਪੰਜਾਬ 'ਚ ਲੰਪੀ ਸਕਿਨ ਦੀ ਬਿਮਾਰੀ ਨਾਲ ਹਜ਼ਾਰਾਂ ਪਸ਼ੂ ਮਰ ਰਹੇ ਹਨ ਉਥੇ ਹੀ ਮਰੇ ...

ਪੂਰੀ ਖ਼ਬਰ »

ਸਰਾਭਾ ਵਿਖੇ ਲੜੀਵਾਰ ਧਰਨਾ ਕਮੇਟੀ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਇਯਾਲੀ ਨੂੰ ਦਿੱਤਾ ਮੈਮੋਰੰਡਮ

ਮੁੱਲਾਂਪੁਰ-ਦਾਖਾ, 9 ਅਗਸਤ (ਨਿਰਮਲ ਸਿੰਘ ਧਾਲੀਵਾਲ)-ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜਨਮ ਸਥਾਨ ਪਿੰਡ ਸਰਾਭਾ ਵਿਖੇ ਲੜੀਵਾਰ ਧਰਨੇ 'ਤੇ ਬੈਠੇ ਸਿੱਖ ਚਿੰਤਕ ਜਸਪਾਲ ਸਿੰਘ ਹੇਰਾਂ, ਦੇਵ ਸਰਾਭਾ, ਮਾ: ਦਰਸ਼ਨ ਸਿੰਘ ...

ਪੂਰੀ ਖ਼ਬਰ »

ਲਾਵਾਰਿਸ ਮਿਲਿਆ ਬੱਚਾ ਲੋਕਾਂ ਨੇ ਕੀਤਾ ਪੁਲਿਸ ਹਵਾਲੇ

ਰਾਏਕੋਟ, 9 ਅਗਸਤ (ਬਲਵਿੰਦਰ ਸਿੰਘ ਲਿੱਤਰ)-ਪਿੰਡ ਬੱਸੀਆਂ ਵਿਖੇ ਰਾਮਗੜ੍ਹ-ਸਿਵੀਆਂ ਰੋੋਡ 'ਤੇ ਦੁਪਹਿਰ ਸਮੇਂ ਇਕ ਲਾਵਾਰਿਸ ਬੱਚਾ ਮਿਲਿਆ, ਜਿਸ ਸਬੰਧੀ ਲੋਕਾਂ ਵਲੋਂ ਪੁਲਿਸ ਥਾਣਾ ਸਦਰ ਰਾਏਕੋਟ ਨੂੰ ਸੂਚਿਤ ਕੀਤਾ ਗਿਆ | ਇਸ ਮੌਕੇ ਏ.ਐਸ.ਆਈ ਸੁਖਦੇਵ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਲਾਟ 'ਤੇ ਝੰਡਾ ਲਹਿਰਾਇਆ, ਜੋਸ਼ੀਲੇ ਨਾਅਰਿਆਂ ਦੀ ਗੂੰਜ 'ਚ ਨਕਸਲੀ ਲਹਿਰ ਦੇ ਸ਼ਹੀਦ ਨਿਰੰਜਣ ਸਿੰਘ ਕਾਲਸਾਂ ਨੂੰ ਸ਼ਰਧਾਂਜਲੀ ਭੇਟ

ਰਾਏਕੋਟ, 9 ਅਗਸਤ (ਬਲਵਿੰਦਰ ਸਿੰਘ ਲਿੱਤਰ)-ਨਕਸਲਵਾੜੀ ਲਹਿਰ ਦੇ ਤਿੰਨ ਯੋਧਿਆਂ ਬਾਬਾ ਨਿਰੰਜਣ ਸਿੰਘ ਅਕਾਲੀ, ਦਲੀਪ ਸਿੰਘ ਤੇ ਬਾਬੂ ਸਿੰਘ ਨੂੰ ਭਾਰਤੀ ਹਾਕਮਾਂ ਨੇ 9 ਅਗਸਤ 1970 ਨੂੰ ਇਕ ਝੂਠੇ ਪੁਲਿਸ ਮੁਕਾਬਲੇ 'ਚ ਸ਼ਹੀਦ ਕਰ ਦਿੱਤਾ ਸੀ | ਇਨਕਲਾਬੀ ਕੇਂਦਰ ਅੱਜ ਦੇ ਦਿਨ ...

ਪੂਰੀ ਖ਼ਬਰ »

ਦੇਹੜਕੇ 'ਚ ਇਕ ਦਰਜਨ ਤੋਂ ਉੱਪਰ ਗਾਂਵਾਂ ਮਰੀਆਂ

ਹਠੂਰ, 9 ਅਗਸਤ (ਜਸਵਿੰਦਰ ਸਿੰਘ ਛਿੰਦਾ)-ਗਾਵਾਂ 'ਚ ਫੈਲੀ ਬਿਮਾਰੀ ਲੰਪੀ ਸਕਿਨ ਰੁਕਣ ਦਾ ਨਾਂਅ ਨਹੀਂ ਲੈ ਰਹੀ | ਪਿੰਡ ਦੇਹੜਕਾ ਵਿਖੇ ਹੁਣ ਤੱਕ ਇਕ ਦਰਜਨ ਤੋਂ ਉੱਪਰ ਗਾਈਆਂ ਮਰ ਚੁੱਕੀਆਂ ਹਨ ਅਤੇ ਕਈ ਦਰਜਨ ਬਿਮਾਰ ਚੱਲ ਰਹੀਆਂ ਹਨ, ਜਿਸ ਦੇ ਚੱਲਦਿਆਂ ਹੱਡਾ ਰੋੜੀ 'ਚ ਮਰੇ ...

ਪੂਰੀ ਖ਼ਬਰ »

ਆਈ.ਐੱਮ.ਏ. ਵਲੋਂ ਸੰਗਰੂਰ ਵਿਖੇ ਮੋਟਾਪੇ ਤੇ ਗੋਡਿਆਂ/ਚੂਲਿਆਂ ਸੰਬੰਧੀ ਡਾਕਟਰਾਂ ਲਈ ਕਰਵਾਈ ਗਈ ਸੀ.ਐੱਮ.ਈ.

ਬੀਜਾ, 9 ਅਗਸਤ (ਕਸ਼ਮੀਰਾ ਸਿੰਘ ਬਗ਼ਲੀ)-ਕੁਲਾਰ ਹਸਪਤਾਲ, ਮੈਡੀਕਲ ਵਿੱਦਿਅਕ ਸੰਸਥਾਵਾਂ ਤੇ ਕੁਲਾਰ ਪਬਲਿਕ ਸਕੂਲ ਕਿਸ਼ਨਗੜ੍ਹ ਬੀਜਾ ਦੇ ਚੇਅਰਮੈਨ ਪ੍ਰੋ. ਗੁਰਬਖ਼ਸ਼ ਸਿੰਘ ਬੀਜਾ ਨੇ ਮੁਲਾਕਾਤ ਦੌਰਾਨ ਦਸਿਆ ਕਿ ਪੰਜਾਬ ਮੈਡੀਕਲ ਕੌਂਸਲ ਦੇ ਦਿਸ਼ਾ ਨਿਰਦੇਸ਼ਾਂ ...

ਪੂਰੀ ਖ਼ਬਰ »

ਪ੍ਰਾਈਵੇਟ ਬੱਸ ਆਪ੍ਰੇਟਰਾਂ ਵਲੋਂ ਨੂਰਾਮਾਹੀ ਬੱਸ ਸਟੈਂਡ ਰਾਏਕੋਟ ਸਾਹਮਣੇ ਰੋਸ ਪ੍ਰਦਰਸ਼ਨ

ਰਾਏਕੋਟ, 9 ਅਗਸਤ (ਬਲਵਿੰਦਰ ਸਿੰਘ ਲਿੱਤਰ)-ਪ੍ਰਾਈਵੇਟ ਬੱਸ ਟਰਾਂਸਪੋਟਰਾਂ ਵਲੋਂ ਪੰਜਾਬ ਭਰ 'ਚ ਬੱਸਾਂ ਦਾ ਚੱਕਾ ਜਾਮ ਕਰਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ, ਜਿਸ ਤਹਿਤ ਰਾਏਕੋਟ ਦੇ ਨੂਰਾਮਾਹੀ ਬੱਸ ਸਟੈਂਡ ਸਾਹਮਣੇ ਦੀ ਸਟੇਜ਼ ਕੈਰੀਅਰ ਬੱਸ ...

ਪੂਰੀ ਖ਼ਬਰ »

ਪਲਾਸਟਿਕ ਦੀਆਂ ਪਾਬੰਦੀਸ਼ੁਦਾ ਵਸਤਾਂ ਦੀਆਂ ਬਦਲ ਵਸਤਾਂ ਦੀ ਸਟਾਲ ਲਗਾ ਕੇ ਲੋਕਾ ਨੂੰ ਕੀਤਾ ਜਾਗਰੂਕ

ਰਾਏਕੋਟ, 9 ਅਗਸਤ (ਸੁਸ਼ੀਲ)-ਸਵੱਛ ਭਾਰਤ ਮਿਸ਼ਨ ਦੀਆਂ ਹਦਾਇਤਾਂ ਅਤੇ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਪਲਾਸਟਿਕ ਦੀ ਇਕਹਿਰੀ ਵਰਤੋਂ ਵਾਲੀਆਂ ਵਸਤਾਂ ਦੀ ਵਰਤੋਂ 'ਤੇ ਮੁਕੰਮਲ ਤੌਰ 'ਤੇ ਪਾਬੰਦੀ ਲਗਾਈ ਜਾ ਚੁੱਕੀ ਹੈ | ਜਿਸ ਨੂੰ ਮੁੱਖ ਰੱਖਦੇ ਹੋਏ ਨਗਰ ਕੌਂਸਲ ...

ਪੂਰੀ ਖ਼ਬਰ »

ਇੰਡੋ-ਕੈਨੇਡੀਅਨ ਇੰਟਰਨੈਸ਼ਨਲ ਸਕੂਲ ਬੱਸੀਆਂ ਵਿਖੇ ਦੋ ਰੋਜ਼ਾ ਤੀਆਂ-ਤੀਜ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ

ਰਾਏਕੋਟ, 9 ਅਗਸਤ (ਬਲਵਿੰਦਰ ਸਿੰਘ ਲਿੱਤਰ)-ਰਾਏਕੋਟ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਇੰਡੋ-ਕੈਨੇਡੀਅਨ ਇੰਟਨੈਸ਼ਨਲ ਸਕੂਲ ਬੱਸੀਆਂ ਵਿਖੇ ਦੋ ਰੋਜ਼ਾ ਤੀਆਂ-ਤੀਜ ਦਾ ਤਿਉਹਾਰ ਬੜੀ ਧੂਮਧਾਮ ਨਾਲ ਕਰਵਾਇਆ ਗਿਆ | ਤੀਆਂ ਦੇ ਦੂਸਰੇ ਦਿਨ ਤੀਸਰੀ ਤੋਂ ਗਿਆਰ੍ਹਵੀਂ ...

ਪੂਰੀ ਖ਼ਬਰ »

ਮੈਕਰੋ ਗਲੋਬਲ ਜਗਰਾਉਂ ਨੇ ਲਗਾਇਆ ਇਕ ਹੋਰ ਓਪਨ ਵਰਕ ਪਰਮਿਟ ਵੀਜ਼ਾ

ਜਗਰਾਉਂ, 9 ਅਗਸਤ (ਜੋਗਿੰਦਰ ਸਿੰਘ)-ਆਈਲੈਟਸ ਅਤੇ ਇੰਮੀਗ੍ਰੇਸ਼ਨ ਸੇਵਾਵਾਂ ਦੇਣ ਵਿਚ ਪੰਜਾਬ ਦੀ ਮੋਹਰੀ ਸੰਸਥਾ ਮੈਕਰੋ ਗਲੋਬਲ ਅੱਜ-ਕੱਲ੍ਹ ਲੋਕਾਂ ਲਈ ਖਿੱਚ ਦਾ ਕੇਂਦਰ ਬਣੀ ਹੈ | ਐੱਮ.ਡੀ. ਗੁਰਮਿਲਾਪ ਸਿੰਘ ਡੱਲਾ ਨੇ ਪ੍ਰੈੱਸ ਨੂੰ ੂ ਜਾਣਕਾਰੀ ਦਿੰਦਿਆਂ ਦੱਸਿਆ ਕਿ ...

ਪੂਰੀ ਖ਼ਬਰ »

ਗੁਰੂ ਨਾਨਕ ਇੰਟਰਨੈਸ਼ਨਲ ਸਕੂਲ ਹਲਵਾਰਾ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਹਲਵਾਰਾ, 9 ਅਗਸਤ (ਭਗਵਾਨ ਢਿੱਲੋਂ)-ਸੰਤ ਬਾਬਾ ਲੱਖਾ ਸਿੰਘ ਦੀ ਸਰਪ੍ਰਸਤੀ ਹੇਠ ਸੀ.ਬੀ.ਐੱਸ.ਈ. ਪ੍ਰਣਾਲੀ ਰਾਹੀਂ ਚੱਲ ਰਹੇ ਗੁਰੂ ਨਾਨਕ ਇੰਟਰਨੈਸ਼ਨਲ ਸਕੂਲ ਪੱਖੋਵਾਲ ਰੋਡ ਹਲਵਾਰਾ ਵਿਖੇ ਤੀਆਂ ਦਾ ਤਿਉਹਾਰ ਪੂਰੇ ਸੱਭਿਆਚਾਰਕ ਤਰੀਕੇ ਨਾਲ ਮਨਾਇਆ ਗਿਆ | ਬੱਚੀਆਂ ...

ਪੂਰੀ ਖ਼ਬਰ »

ਬਿਜਲੀ ਸੋਧ ਬਿੱਲ 2022 ਹਰ ਹਾਲ ਫੌਰੀ ਵਾਪਸ ਲਿਆ ਜਾਵੇ-ਦਸਮੇਸ਼ ਯੂਨੀਅਨ

ਚੌਂਕੀਮਾਨ, 9 ਅਗਸਤ (ਤੇਜਿੰਦਰ ਸਿੰਘ ਚੱਢਾ)-ਪਿੰਡ ਸਵੱਦੀ ਕਲਾਂ ਵਿਖੇ ਦਸਮੇਸ਼ ਕਿਸਾਨ-ਮਜ਼ਦੂਰ ਯੂਨੀਅਨ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਗੁਰਦਿਆਲ ਸਿੰਘ ਤਲਵੰਡੀ, ਸਕੱਤਰ ਮਾ: ਜਸਦੇਵ ਸਿੰਘ ਲਲਤੋਂ, ਖ਼ਜ਼ਾਨਚੀ ਨੰਬਰਦਾਰ ਮਾ: ਮਨਮੋਹਨ ਸਿੰਘ ਪੰਡੋਰੀ, ਮੀਤ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੋਹੀਆਂ ਦੇ ਵਿਦਿਆਰਥੀਆਂ ਨੇ ਬਲਾਕ, ਤਹਿਸੀਲ ਤੇ ਜ਼ਿਲ੍ਹੇ 'ਚੋਂ ਇਨਾਮ ਪ੍ਰਾਪਤ ਕਰਕੇ ਸਕੂਲ ਦਾ ਨਾਂਅ ਕੀਤਾ ਰੌਸ਼ਨ

ਚੌਂਕੀਮਾਨ, 9 ਅਗਸਤ (ਤੇਜਿੰਦਰ ਸਿੰਘ ਚੱਢਾ)-ਪਿਛਲੇ ਦਿਨੀਂ ਐੱਸ.ਸੀ.ਈ.ਆਰ.ਟੀ. ਸਾਹਿਬਜਾਦਾ ਅਜੀਤ ਸਿੰਘ ਨਗਰ ਦੀਆਂ ਹਦਾਇਤਾਂ ਅਨੁਸਾਰ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਨੂੰ ਸਮਰਪਿਤ ਸਹਿ-ਵਿੱਦਿਅਕ ਮੁਕਾਬਲੇ ਕਰਵਾਏ ਗਏ | ਸੁੰਦਰ ਲਿਖਾਈ, ਸਲੋਗਨ ਲਿਖਣ, ਪੋਸਟਰ, ਪੇਟਿੰਗ, ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਕਮਾਲਪੁਰਾ ਵਿਖੇ ਤੀਆਂ-ਤੀਜ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ

ਰਾਏਕੋਟ, 9 ਅਗਸਤ (ਬਲਵਿੰਦਰ ਸਿੰਘ ਲਿੱਤਰ)-ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਕਮਾਲਪੁਰਾ ਵਿਖੇ ਤੀਆਂ-ਤੀਜ ਦਾ ਤਿਉਹਾਰ ਪਿ੍ੰਸੀਪਲ ਰਛਪਾਲ ਕੌਰ ਦੀ ਦੇਖ-ਰੇਖ ਹੇਠ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਵਿਦਿਆਰਥਣਾਂ ਵਲੋਂ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ...

ਪੂਰੀ ਖ਼ਬਰ »

ਧਾਣਕ ਦਿਵਸ ਮੌਕੇ ਸਤਿਗੁਰੂ ਕਬੀਰ ਦਾ ਸਤਿਸੰਗ ਸੰਮੇਲਨ

ਜਗਰਾਉਂ, 9 ਅਗਸਤ (ਜੋਗਿੰਦਰ ਸਿੰਘ)-ਗੁਰੂ ਨਾਨਕ ਭਵਨ ਵਿਖੇ ਧਾਣਕ ਦਿਵਸ ਮੌਕੇ 'ਤੇ ਸਤਿਗੁਰੂ ਕਬੀਰ ਮਹਾਰਾਜ ਜੀ ਦਾ ਸਤਿਸੰਗ ਅਤੇ ਧਾਣਕ ਦਿਵਸ ਸਮਾਗਮ ਪ੍ਰੋਗਰਾਮ ਆਯੋਜਿਤ ਕੀਤਾ ਗਿਆ ਅਤੇ ਇਸ ਪ੍ਰੋਗਰਾਮ ਵਿਚ ਪੂਰੇ ਪੰਜਾਬ ਭਰ ਵਿਚੋਂ ਧਾਣਕ ਸਮਾਜ ਦੇ ਲੋਕਾਂ ਨੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ 2 ਭੈਣਾਂ ਦੇ ਇਕਲੌਤੇ ਭਰਾ ਦੀ ਮੌਤ, ਇਕ ਗੰਭੀਰ ਫੱਟੜ

ਹੰਬੜਾਂ, 9 ਅਗਸਤ (ਮੇਜਰ ਹੰਬੜਾਂ)-ਲੁਧਿਆਣਾ ਹੰਬੜਾਂ ਮੇਨ ਸੜਕ 'ਤੇ ਪਿੰਡ ਬੀਰਮੀ ਨੇੜੇ ਵਾਪਰੇ ਮੋਟਰਸਾਈਕਲ ਹਾਦਸੇ 'ਚ ਦੋ ਭੈਣਾਂ ਦੇ ਇਕਲੌਤੇ ਭਰਾ ਨੌਜਵਾਨ ਦੀ ਮੌਤ ਹੋਣ ਦਾ ਸਮਾਚਾਰ ਹੈ | ਮੌਕੇ ਤੋਂ ਇਕੱਤਰ ਜਾਣਕਾਰੀ ਮੁਤਾਬਕ 2 ਨੌਜਵਾਨ ਆਪਣੇ ਸਪਲੈਂਡਰ ...

ਪੂਰੀ ਖ਼ਬਰ »

ਦਰਿਆ ਸਤਲੁਜ 'ਚੋਂ ਕੱਕਾ ਰੇਤਾ ਚੋਰੀ ਕਰਨ ਵਾਲੇ ਤਿੰਨ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਸਿੱਧਵਾਂ ਬੇਟ, 9 ਅਗਸਤ (ਜਸਵੰਤ ਸਿੰਘ ਸਲੇਮਪੁਰੀ)-ਰਾਕੇਸ਼ ਕੁਮਾਰ ਉਪ ਮੰਡਲ ਅਫ਼ਸਰ ਫਿਲੋਰ ਬੰਧ ਉਪ ਮੰਡਲ ਲੁਧਿਆਣਾ ਨੇ ਆਪਣੀ ਟੀਮ ਦੇ ਨਾਲ ਦਰਿਆ ਸਤਲੁਜ ਵਿਚੋਂ ਕੱਕਾ ਰੇਤਾ ਚੋਰੀ ਕਰਨ ਵਾਲੇ ਲੋਕਾਂ ਨੂੰ ਕਾਬੂ ਕਰਨ ਲਈ ਦੌਰਾਨੇ ਗਸ਼ਤ ਸਿੱਧਵਾਂ ਬੇਟ-ਲੁਧਿਆਣਾ ...

ਪੂਰੀ ਖ਼ਬਰ »

ਨਗਰ ਕੌਂਸਲ ਅਧਿਕਾਰੀਆਂ ਵਲੋਂ ਵਿਦਿਆਰਥੀਆਂ ਨਾਲ ਰਲ ਕੇ ਸਿੰਗਲ ਯੂਜ਼ ਪਲਾਸਟਿਕ ਵਿਰੁੱਧ ਰੈਲੀ ਕੱਢੀ

ਮੁੱਲਾਂਪੁਰ-ਦਾਖਾ, 9 ਅਗਸਤ (ਨਿਰਮਲ ਸਿੰਘ ਧਾਲੀਵਾਲ)-ਮੁੱਲਾਂਪੁਰ-ਦਾਖਾ ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ ਜਗਜੀਤ ਸਿੰਘ ਜੱਜ ਵਲੋਂ ਜਾਰੀ ਸਰਕਾਰੀ ਆਦੇਸ਼ਾਂ 'ਤੇ ਅਮਲ ਹੇਠ ਐੱਸ.ਆਈ ਗੁਰਦੀਪ ਸਿੰਘ ਵਲੋਂ ਨਿਊ ਪਬਲਿਕ ਹਾਈ ਸਕੂਲ ਮੁੱਲਾਂਪੁਰ-ਦਾਖਾ ਦੇ ...

ਪੂਰੀ ਖ਼ਬਰ »

ਡਾ: ਸਰੂਪ ਸਿੰਘ ਅਲੱਗ ਦੀ ਮੌਤ 'ਤੇ ਦੁੱਖ ਪ੍ਰਗਟਾਇਆ

ਮੁੱਲਾਂਪੁਰ-ਦਾਖਾ, 9 ਅਗਸਤ (ਨਿਰਮਲ ਸਿੰਘ ਧਾਲੀਵਾਲ)-ਅਲੱਗ ਸ਼ਬਦ ਯੱਗ ਟਰੱਸਟ ਦੇ ਸੰਸਥਾਪਕ, ਲੇਖਕ ਅਤੇ ਸਿੱਖ ਵਿਦਵਾਨ ਡਾ: ਸਰੂਪ ਸਿੰਘ ਅਲੱਗ ਦੇ ਦਿਹਾਂਤ 'ਤੇ ਪੰਜਾਬੀ ਗੀਤਕਾਰ ਸਭਾ ਪੰਜਾਬ ਦੇ ਸਰਪ੍ਰਸਤ ਸ਼੍ਰੋਮਣੀ ਸਾਹਿਤਕਾਰ ਅਮਰੀਕ ਸਿੰਘ ਤਲਵੰਡੀ, ਲੋਕ ਗਾਇਕ ...

ਪੂਰੀ ਖ਼ਬਰ »

ਗੁੱਡਅਰਥ ਕਾਨਵੈਂਟ ਸਕੂਲ ਸਿਆੜ ਵਿਖੇ ਫੈਂਸੀ ਡਰੈੱਸ ਮੁਕਾਬਲੇ ਕਰਵਾਏ

ਡੇਹਲੋਂ, 9 ਅਗਸਤ (ਅੰਮਿ੍ਤਪਾਲ ਸਿੰਘ ਕੈਲੇ)-ਗੁੱਡਅਰਥ ਕਾਨਵੈਂਟ ਸਕੂਲ ਸਿਆੜ ਵਿਖੇ ਛੋਟੇ ਬੱਚਿਆਂ ਨੂੰ ਆਰੰਭ ਵਿਚ ਹੀ ਭਾਰਤੀ ਜੀਵਨ ਦੀ ਵਿਦਵਤਾ ਬਾਰੇ ਸੁਚੇਤ ਕਰਨ ਅਤੇ ਭਾਰਤੀ ਸਭਿਅਤਾ ਦੇ ਵੱਖ-ਵੱਖ ਰੰਗਾ ਨੂੰ ਕਾਲਪਨਿਕ ਤੌਰ 'ਤੇ ਸਮਝਣ ਲਈ ਵੱਖ-ਵੱਖ ਮੁਕਾਬਲੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX