ਤਾਜਾ ਖ਼ਬਰਾਂ


ਜਲੰਧਰ: ਨਾਜਾਇਜ਼ ਕਬਜ਼ੇ ਹਟਾਉਣ ਪਹੁੰਚੀ ਪੁਲਿਸ, ਲੋਕਾਂ 'ਚ ਮਚੀ ਹਫੜਾ-ਦਫ਼ੜੀ
. . .  30 minutes ago
ਜਲੰਧਰ, 9 ਦਸੰਬਰ (ਅੰਮ੍ਰਿਤਪਾਲ)-ਜਲੰਧਰ ਦੇ ਲਤੀਫ਼ਪੁਰਾ 'ਚ ਸ਼ੁੱਕਰਵਾਰ ਸਵੇਰੇ ਉਸ ਵੇਲੇ ਮਾਹੌਲ ਤਣਾਅਪੂਰਨ ਬਣ ਗਿਆ, ਜਦੋਂ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਪੁਲਿਸ ਅਤੇ ਲੋਕ ਆਹਮੋ-ਸਾਹਮਣੇ ਹੋ ਗਏ...
ਸ਼ਰਧਾ ਕਤਲ ਕੇਸ: ਆਫ਼ਤਾਬ ਵੀਡੀਓ ਕਾਨਫ਼ਰਸਿੰਗ ਰਾਹੀਂ ਦਿੱਲੀ ਅਦਾਲਤ ’ਚ ਹੋਵੇਗਾ ਪੇਸ਼
. . .  about 1 hour ago
ਨਵੀਂ ਦਿੱਲੀ, 9 ਦਸੰਬਰ-ਸ਼ਰਧਾ ਕਤਲ ਕੇਸ: ਆਫ਼ਤਾਬ ਵੀਡੀਓ ਕਾਨਫ਼ਰਸਿੰਗ ਰਾਹੀਂ ਦਿੱਲੀ ਅਦਾਲਤ ’ਚ ਹੋਵੇਗਾ ਪੇਸ਼
ਸਰਕਾਰੀ ਸਕੂਲ ਰੂੜੇਕੇ ਕਲਾਂ ਦੇ ਵਿਦਿਆਰਥੀਆਂ ਨੂੰ ਨੌਜਵਾਨਾਂ ਵਲੋਂ ਚਿੱਟਾ ਤੇ ਮੈਡੀਕਲ ਨਸ਼ਿਆਂ ਸਮੇਤ ਫੜਨ ਦੀ ਵੀਡੀਓ ਵਾਇਰਲ
. . .  about 1 hour ago
ਬਰਨਾਲਾ/ਰੂੜੇਕੇ ਕਲਾਂ, 9 ਦਸੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਜ਼ਿਲ੍ਹਾ ਬਰਨਾਲਾ ਦੇ ਕਸਬਾ ਰੂੜੇਕੇ ਕਲਾਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੂੰ ਪਿੰਡ ਦੇ ਨੌਜਵਾਨਾਂ ਨੇ ਚਿੱਟਾ ਤੇ ਹੋਰ ਨਸ਼ੀਲੇ ਪਦਾਰਥਾਂ ਸਮੇਤ ਫੜ੍ਹ ਕੇ ਸਕੂਲ ਦੇ ਅਧਿਆਪਕਾਂ...
ਦੇਸ਼ 'ਚ ਗਰੀਬ ਕਲਿਆਣ ਦੇ ਲਈ ਜੋ ਵੀ ਕੰਮ ਹੋਇਆ ਹੈ ਉਸ 'ਤੇ ਸਦਨ 'ਚ ਚਰਚਾ ਹੋਣੀ ਚਾਹੀਦੀ ਹੈ: ਭੁਪਿੰਦਰ ਯਾਦਵ
. . .  about 2 hours ago
ਨਵੀਂ ਦਿੱਲੀ, 9 ਦਸੰਬਰ-ਕੇਂਦਰੀ ਮੰਤਰੀ ਭੁਪਿੰਦਰ ਯਾਦਵ ਦਾ ਕਹਿਣਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 2014 ਤੋਂ ਜਦੋਂ ਤੋਂ ਕੇਂਦਰ 'ਚ ਸ਼ਾਸਨ ਦੀ ਵਾਂਗਡੋਰ ਸੰਭਾਲੀ ਹੈ ਉਦੋਂ ਤੋਂ ਕੇਂਦਰ ਸਰਕਾਰ ਦੀ ਗਰੀਬ ਕਲਿਆਣਕਾਰੀ ਨੀਤੀਆਂ ਇਸ ਦੇਸ਼...
ਜੋਧਪੁਰ: ਵਿਆਹ ਦੌਰਾਨ ਘਰ ’ਚ ਅੱਗ ਲੱਗਣ ਨਾਲ 4 ਲੋਕਾਂ ਦੀ ਮੌਤ, 60 ਜ਼ਖ਼ਮੀ
. . .  about 2 hours ago
ਰਾਜਸਥਾਨ, 9 ਦਸੰਬਰ-ਰਾਜਸਥਾਨ ਦੇ ਜੋਧਪੁਰ ਦੇ ਭੂੰਗਰਾ ਪਿੰਡ 'ਚ ਇਕ ਵਿਆਹ ਦੌਰਾਨ ਸਿਲੰਡਰ ਫਟ ਗਿਆ...
⭐ਮਾਣਕ-ਮੋਤੀ⭐
. . .  about 3 hours ago
⭐ਮਾਣਕ-ਮੋਤੀ⭐
ਅਸਾਮ : ਉਦਲਗੁੜੀ ਪੁਲਿਸ ਨੇ ਅੱਜ ਇਕ ਏਕੇ ਸੀਰੀਜ਼ ਰਾਈਫਲ ਅਤੇ ਕੁਝ ਅਸਲ੍ਹਾ ਕੀਤਾ ਬਰਾਮਦ - ਵਿਸ਼ੇਸ਼ ਡੀ.ਜੀ.ਪੀ.ਅਸਾਮ
. . .  1 day ago
ਕਰੀਬ 300 ਇਜ਼ਰਾਇਲੀ ਕੰਪਨੀਆਂ ਨੇ ਭਾਰਤ ਵਿਚ ਕੀਤਾ ਨਿਵੇਸ਼ : ਇਜ਼ਰਾਈਲ ਰਾਜਦੂਤ ਨੌਰ ਗਿਲੋਨ
. . .  1 day ago
ਐਨ.ਆਈ.ਏ. ਨੇ ਤਰਨਤਾਰਨ ਬੰਬ ਧਮਾਕੇ ਦੇ ਮਾਸਟਰਮਾਈਂਡ ਬਿਕਰਮਜੀਤ ਸਿੰਘ ਨੂੰ ਕੀਤਾ ਗ੍ਰਿਫਤਾਰ
. . .  1 day ago
ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਜੇ.ਪੀ. ਨੱਢਾ, ਅਮਿਤ ਸ਼ਾਹ ਤੇ ਹੋਰ ਨੇਤਾਵਾਂ ਦੀ ਮੌਜੂਦਗੀ 'ਚ ਕੋਰ ਗਰੁੱਪ ਦੀ ਚੱਲ ਰਹੀ ਮੀਟਿੰਗ
. . .  1 day ago
ਸ਼ਾਰਟ ਸਰਕਟ ਨਾਲ ਜੀ. ਐੱਸ. ਫਰਨੀਚਰ ਦੇ ਸ਼ੋਅ ਰੂਮ ਨੂੰ ਲੱਗੀ ਅੱਗ ਨਾਲ ਕਰੋੜਾਂ ਦਾ ਨੁਕਸਾਨ
. . .  1 day ago
ਛੇਹਰਟਾ, 8 ਦਸੰਬਰ ( ਵਡਾਲੀ )- ਜੀ.ਟੀ.ਰੋਡ ਖੰਡਵਾਲਾ ਵਿਖੇ ਸ਼ਾਰਟ ਸਰਕਟ ਨਾਲ ਜੀ. ਐੱਸ. ਫਰਨੀਚਰ ਦੇ ਸ਼ੋਅ ਰੂਮ ਨੂੰ ਲੱਗੀ ਅੱਗ ਨਾਲ ਕਰੋੜਾਂ ਦਾ ਨੁਕਸਾਨ ਹੋਇਆ ਹੈ ।
ਸਯੁੰਕਤ ਕਿਸਾਨ ਮੋਰਚਾ ਦੀ ਕੌਮੀ ਪੱਧਰੀ ਬੈਠਕ ਵਿਚ ਆਗਾਮੀ ਅੰਦੋਲਨ ਦਾ ਫ਼ੈਸਲਾ ਨਹੀਂ ਹੋ ਸਕਿਆ, 24 ਨੂੰ ਦੁਬਾਰਾ ਬੈਠਕ
. . .  1 day ago
ਕਰਨਾਲ 7 ਦਸੰਬਰ (ਗੁਰਮੀਤ ਸਿੰਘ ਸੱਗੂ ) - ਸਯੁੰਕਤ ਕਿਸਾਨ ਮੋਰਚਾ ਦੀ ਡੇਰਾ ਕਾਰ ਸੇਵਾ ਕਲੰਦਰੀ ਗੇਟ ਵਿਖੇ ਹੋਈ ਕੋਮੀ ਪਧਰੀ ਬੈਠਕ ਵਿਚ ਆਗਾਮੀ ਕਿਸਾਨ ਅੰਦੋਲਨ ਨੂੰ ਲੈਂ ਕੇ ਕੋਈ ਫ਼ੈਸਲਾ ਨਹੀਂ ਹੋ ਸਕਿਆ ...
ਵਿਧਾਨ ਸਭਾ ਹਲਕਾ ਹਰੋਲੀ ਤੋਂ ਕਾਂਗਰਸ ਦੇ ਮੁਕੇਸ਼ ਅਗਨੀਹੋਤਰੀ ਜਿੱਤੇ
. . .  1 day ago
ਬੀਣੇਵਾਲ,8 ਦਸੰਬਰ (ਬੈਜ ਚੌਧਰੀ)- ਹਲਕਾ ਗੜ੍ਹਸ਼ੰਕਰ ਦੇ ਨਾਲ ਲੱਗਦੇ ਹਿਮਾਚਲ ਪ੍ਰਦੇਸ਼ ਦੇ ਵਿਧਾਨ ਸਭਾ ਹਲਕਾ ਹਰੋਲੀ ਤੋਂ ਕਾਂਗਰਸੀ ਉਮੀਦਵਾਰ ਮੁਕੇਸ਼ ਅਗਨੀਹੋਤਰੀ ਨੇ ਲਗਾਤਾਰ ਪੰਜਵੀਂ ਵਾਰ 9148 ਵੋਟਾਂ ਦੇ ਵੱਡੇ ਫਰਕ ਨਾਲ ...
ਲਾਪਤਾ 4 ਬੱਚਿਆਂ 'ਚੋਂ 3 ਬੱਚੇ ਕੀਤੇ ਪੁਲਿਸ ਨੇ ਬਰਾਮਦ
. . .  1 day ago
ਡੇਰਾਬੱਸੀ, 8 ਦਸੰਬਰ( ਗੁਰਮੀਤ ਸਿੰਘ)-ਡੇਰਾਬੱਸੀ ਦੇ ਪਿੰਡ ਕਕਰਾਲੀ ਵਿਚੋ ਲਾਪਤਾ 4 ਬੱਚਿਆਂ 'ਚੋਂ ਪੁਲਿਸ ਨੇ 3 ਬੱਚਿਆਂ ਨੂੰ ਅੱਜ ਤੀਜੇ ਦਿਨ ਬਰਾਮਦ ਕਰ ਲਿਆ ਹੈ । ਇਹ ਬੱਚੇ ਮੋਲੀ ਜਾਗਰਾ, ਚੰਡੀਗੜ੍ਹ ਨੇੜਿਓਂ ਬਰਾਮਦ ...
87 ਸਾਲ ਦੇ ਹੋਏ ਬਾਲੀਵੁੱਡ ਦੇ ਹੀਮੈਨ ਧਰਮਿੰਦਰ, ਫੈਨਜ਼ ਨਾਲ ਕੇਕ ਕੱਟ ਕੇ ਆਪਣਾ ਜਨਮਦਿਨ ਕੀਤਾ ਸੈਲੀਬ੍ਰੇਟ
. . .  1 day ago
87 ਸਾਲ ਦੇ ਹੋਏ ਬਾਲੀਵੁੱਡ ਦੇ ਹੀਮੈਨ ਧਰਮਿੰਦਰ, ਫੈਨਜ਼ ਨਾਲ ਕੇਕ ਕੱਟ ਕੇ ਆਪਣਾ ਜਨਮਦਿਨ ਕੀਤਾ ਸੈਲੀਬ੍ਰੇਟ
ਉੜੀਸ਼ਾ : ਪਦਮਪੁਰ ਵਿਧਾਨ ਸਭਾ ਹਲਕੇ ਤੋਂ ਬੀ.ਜੇ.ਡੀ. ਦੇ ਬਰਸਾ ਸਿੰਘ ਬਰੀਹਾ ਨੇ ਭਾਜਪਾ ਦੇ ਪ੍ਰਦੀਪ ਪੁਰੋਹਿਤ ਨੂੰ ਹਰਾਇਆ
. . .  1 day ago
ਟਰੱਕ ਅਤੇ ਕਾਰ ਦੀ ਟੱਕਰ ਵਿਚ ਨੌਜਵਾਨ ਦੀ ਦਰਦਨਾਕ ਮੌਤ
. . .  1 day ago
ਘੱਗਾ, 8 ਦਸੰਬਰ (ਵਿਕਰਮਜੀਤ ਸਿੰਘ ਬਾਜਵਾ)- ਅੱਜ ਇੱਥੇ ਸ਼ਾਮੀ ਲਗਭਗ 4 ਵਜੇ ਦੇ ਕਰੀਬ ਕਾਰ ਅਤੇ ਟਰੱਕ ਦਰਮਿਆਨ ਹੋਏ ਭਿਆਨਕ ਹਾਦਸੇ ਵਿਚ ਕਾਰ ਸਵਾਰ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਕਕਰਾਲਾ ਦੇ ਰਹਿਣ ਵਾਲੇ ਕੁਲਦੀਪ ਸਿੰਘ (30) ਜੋ ਯੂਥ ਅਕਾਲੀ ਦਲ ਨਾਲ...
ਬਿਹਾਰ : ਕੁਰਹਾਨੀ ਵਿਧਾਨ ਸਭਾ ਹਲਕੇ ਤੋਂ ਭਾਜਪਾ ਦੇ ਕੇਦਾਰ ਪ੍ਰਸਾਦ ਗੁਪਤਾ ਨੇ ਜਨਤਾ ਦਲ (ਯੂਨਾਈਟਿਡ) ਦੇ ਮਨੋਜ ਸਿੰਘ ਨੂੰ ਹਰਾਇਆ
. . .  1 day ago
ਰਾਜਸਥਾਨ : ਸਰਦਾਰ ਸ਼ਹਿਰ ਤੋਂ ਕਾਂਗਰਸ ਦੇ ਅਨਿਲ ਕੁਮਾਰ ਸ਼ਰਮਾ ਨੇ ਭਾਜਪਾ ਦੇ ਅਸ਼ੋਕ ਕੁਮਾਰ ਨੂੰ ਹਰਾ ਕੇ ਜ਼ਿਮਨੀ ਚੋਣ ਜਿੱਤੀ
. . .  1 day ago
ਬਠਿੰਡਾ ਵਿਚ ਚੱਲੀਆਂ ਗੋਲੀਆਂ, ਦੋ ਜ਼ਖ਼ਮੀ
. . .  1 day ago
ਬਠਿੰਡਾ ਵਿਚ ਚੱਲੀਆਂ ਗੋਲੀਆਂ, ਦੋ ਜ਼ਖ਼ਮੀ
ਪਿਛਲੇ 5 ਸਾਲਾਂ ਵਿਚ ਯੂ.ਪੀ.ਐਸ.ਸੀ, ਐਸ.ਐਸ.ਸੀ. ਦੁਆਰਾ 2.46 ਲੱਖ ਉਮੀਦਵਾਰਾਂ ਦੀ ਕੀਤੀ ਗਈ ਭਰਤੀ - ਜਤਿੰਦਰ ਸਿੰਘ
. . .  1 day ago
ਲੋਕਤੰਤਰ ਵਿਚ ਜਿੱਤ ਹੁੰਦੀ ਹੈ ਤੇ ਹਾਰ ਵੀ ਹੁੰਦੀ ਹੈ , ਅਸੀਂ ਕਮੀਆਂ ਨੂੰ ਸੁਧਾਰਾਂਗੇ ਅਤੇ ਲੜਨਾ ਜਾਰੀ ਰੱਖਾਂਗੇ : ਕਾਂਗਰਸ ਪ੍ਰਧਾਨ ਐਮ.ਖੜਗੇ
. . .  1 day ago
ਹਿਮਾਚਲ ਪ੍ਰਦੇਸ਼ ’ਚ ਕਾਂਗਰਸ ਪਾਰਟੀ ਦੀ ਜਿੱਤ ਤੇ ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਖ਼ੁਸ਼ੀ ਦਾ ਪ੍ਰਗਟਾਵਾ
. . .  1 day ago
ਸੰਧਵਾਂ, 8 ਦਸੰਬਰ (ਪ੍ਰੇਮੀ ਸੰਧਵਾਂ)- ਹਿਮਾਚਲ ਪ੍ਰਦੇਸ਼ ਦੇ ਵਿਧਾਨ ਸਭਾ ਚੋਣਾਂ ਦੇ ਆਏ ਨਤੀਜਿਆਂ ’ਚ ਕਾਂਗਰਸ ਪਾਰਟੀ ਵਲੋਂ ਵੱਡੀ ਜਿੱਤ ਪ੍ਰਾਪਤ ਕਰਨ ’ਤੇ ਸੀਨੀਅਰ ਕਾਂਗਰਸੀ ਆਗੂ ਕਮਲਜੀਤ ਬੰਗਾ, ਰਘਵੀਰ ਸਿੰਘ ਬਿੱਲਾ...
ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਰਾਜਪਾਲ ਨੂੰ ਆਪਣਾ ਅਸਤੀਫਾ ਸੌਂਪਣ ਲਈ ਸ਼ਿਮਲਾ ਦੇ ਰਾਜ ਭਵਨ ਪਹੁੰਚੇ
. . .  1 day ago
ਪੰਜਾਬ ਵਿਚ ਹਰ ਰੋਜ਼ ਹੋ ਰਹੇ ਕਤਲਾਂ ਕਰਕੇ ਸੂਬੇ ਦੇ ਲੋਕਾਂ ਦਾ ਸਰਕਾਰ ਅਤੇ ਪ੍ਰਸ਼ਾਸਨ ਤੋਂ ਵਿਸ਼ਵਾਸ ਉੱਠਿਆ - ਬਿਕਰਮਜੀਤ ਚੀਮਾ
. . .  1 day ago
ਅਮਲੋਹ, 8 ਦਸੰਬਰ (ਕੇਵਲ ਸਿੰਘ)- ਭਾਰਤੀ ਜਨਤਾ ਪਾਰਟੀ ਪੰਜਾਬ ਦੇ ਨਵਨਿਯੁਕਤ ਜਰਨਲ ਸਕੱਤਰ ਬਿਕਰਮਜੀਤ ਸਿੰਘ ਚੀਮਾ ਦਾ ਅਮਲੋਹ ਵਿਖੇ ਭਾਰਤੀ ਜਨਤਾ ਪਾਰਟੀ ਮੰਡਲ ਅਮਲੋਹ ਵਲੋਂ ਸਨਮਾਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਜਰਨਲ ਸਕੱਤਰ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 26 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਬੁੱਧੀਮਾਨ ਸਮੱਸਿਆਵਾਂ ਹੱਲ ਕਰਦੇ ਹਨ ਪਰ ਜੀਨੀਅਸ (ਚਿੰਤਕ) ਉਨ੍ਹਾਂ ਨੂੰ ਪੈਦਾ ਹੋਣ ਤੋਂ ਰੋਕਦਾ ਹੈ। -ਆਈਨਸਟਾਈਨ

ਲੁਧਿਆਣਾ

ਲੁਧਿਆਣਾ ਵਿਚ ਪੁਲਿਸ ਨੇ ਕੱਢਿਆ ਫਲੈਗ ਮਾਰਚ, ਸ਼ਹਿਰ ਵਿਚ ਧਾਰਾ 144 ਲਾਗੂ

ਲੁਧਿਆਣਾ, 9 ਅਗਸਤ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਵਲੋਂ ਅੱਜ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਫਲੈਗ ਮਾਰਚ ਕੱਢਿਆ ਗਿਆ | ਇਸ ਫਲੈਗ ਮਾਰਚ ਦੌਰਾਨ ਪੁਲਿਸ ਨੇ ਕੁੱਝ ਸ਼ੱਕੀ ਵਿਅਕਤੀਆਂ ਨੂੰ ਵੀ ਹਿਰਾਸਤ ਵਿਚ ਲਿਆ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਅੱਜ ਪੁਰਾਣੇ ਸ਼ਹਿਰ ਦੇ ਇਲਾਕਿਆਂ ਫੀਲਡ ਗੰਜ, ਅਮਰਪੁਰਾ, ਸੁਭਾਨੀ ਬਿਲਡਿੰਗ, ਜੇਲ੍ਹ ਰੋਡ ਅਤੇ ਕਿਦਵਈ ਨਗਰ ਦੇ ਆਸ-ਪਾਸ ਦੇ ਇਲਾਕਿਆਂ ਵਿਚ ਫਲੈਗ ਮਾਰਚ ਕੱਢਿਆ ਗਿਆ | ਇਸ ਫਲੈਗ ਮਾਰਚ ਦੀ ਅਗਵਾਈ ਏ.ਡੀ.ਸੀ.ਪੀ. ਮੈਡਮ ਰੁਪਿੰਦਰ ਕੌਰ ਸਰਾਂ ਕਰ ਰਹੇ ਸਨ | ਉਨ੍ਹਾਂ ਨਾਲ ਏ.ਸੀ.ਪੀ. ਰਮਨਦੀਪ ਭੁੱਲਰ ਅਤੇ ਥਾਣਾ ਡਿਵੀਜ਼ਨ ਨੰਬਰ ਦੋ ਦੀ ਨਵ ਨਿਯੁਕਤ ਐਸ. ਐਚ. ਓ. ਅਰਸ਼ਪ੍ਰੀਤ ਕੌਰ ਗਰੇਵਾਲ ਵੀ ਨਾਲ ਸਨ | ਫਲੈਗ ਮਾਰਚ ਦੌਰਾਨ ਅਧਿਕਾਰੀਆਂ ਨੇ ਦੁਕਾਨਦਾਰਾਂ ਅਤੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸ਼ੱਕੀ ਵਸਤੂਆਂ ਅਤੇ ਵਿਅਕਤੀਆਂ ਬਾਰੇ ਪੁਲਿਸ ਨੂੰ ਸੂਚਿਤ ਕਰਨ ਤਾਂ ਜੋ ਸਮੇਂ ਸਿਰ ਕਾਰਵਾਈ ਕੀਤੀ ਜਾ ਸਕੇ | ਇਸ ਦੌਰਾਨ ਅਧਿਕਾਰੀਆਂ ਵਲੋਂ ਕਈ ਵਾਹਨਾਂ ਦੀ ਵੀ ਚੈਕਿੰਗ ਕੀਤੀ ਗਈ ਅਤੇ ਕੁੱਝ ਵਾਹਨ ਕਬਜ਼ੇ ਵਿਚ ਵੀ ਲਏ ਗਏ ਹਨ | ਪੁਲਿਸ ਵਲੋਂ ਆਜ਼ਾਦੀ ਦਿਵਸ ਦੇ ਮੱਦੇਨਜ਼ਰ ਸ਼ਹਿਰ ਦੀ ਸਖ਼ਤ ਨਾਕਾਬੰਦੀ ਕੀਤੀ ਗਈ ਹੈ | ਅੱਧੀ ਰਾਤ ਪੁਲਿਸ ਕਮਿਸ਼ਨਰ ਡਾ. ਕੌਸ਼ਤੁਭ ਸ਼ਰਮਾ ਖ਼ੁਦ ਸ਼ਹਿਰ ਵਿਚ ਚੈਕਿੰਗ ਕਰਦੇ ਰਹੇ | ਪੁਲਿਸ ਕਮਿਸ਼ਨਰ ਦੇ ਨਾਲ ਪੁਲਿਸ ਉੱਚ ਅਧਿਕਾਰੀ ਵੀ ਸਨ | ਸੁਰੱਖਿਆ ਪ੍ਰਬੰਧਾਂ ਦੇ ਮੱਦੇਨਜ਼ਰ ਪੁਲਿਸ ਕਮਿਸ਼ਨਰ ਵਲੋਂ ਸ਼ਹਿਰ ਵਿਚ ਧਾਰਾ 144 ਲਾਗੂ ਕਰ ਦਿੱਤੀ ਗਈ | ਪੁਲਿਸ ਕਮਿਸ਼ਨਰ ਡਾ. ਕੌਸਤੁਭ ਸ਼ਰਮਾ ਵਲੋਂ ਜਾਰੀ ਕੀਤੇ ਗਏ ਹੁਕਮਾਂ ਵਿਚ ਪੁਲਿਸ ਕਮਿਸ਼ਨਰੇਟ ਦੇ ਘੇਰੇ ਅੰਦਰ ਪੈਂਦੇ ਇਲਾਕਿਆਂ ਵਿਚ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ 'ਤੇ, ਰੋਸ ਮੁਜ਼ਾਹਰੇ, ਧਰਨੇ/ਜਲੂਸ, ਇਕੱਠ ਅਤੇ ਹਥਿਆਰ ਲੈ ਕੇ ਚੱਲਣ 'ਤੇ ਤੁਰੰਤ ਪਾਬੰਦੀ ਲਗਾ ਦਿੱਤੀ ਗਈ ਹੈ | ਪੁਲਿਸ ਵਲੋਂ ਅੱਜ ਸ਼ਹਿਰ ਵਿਚ ਰੈੱਡ ਅਲਰਟ ਵੀ ਜਾਰੀ ਕੀਤਾ ਗਿਆ ਹੈ, ਜਿਸ ਤਹਿਤ ਸ਼ਹਿਰ ਦੀ ਪੂਰੀ ਤਰ੍ਹਾਂ ਨਾਲ ਨਾਕਾਬੰਦੀ ਕਰ ਦਿੱਤੀ ਗਈ ਹੈ | ਸ਼ਹਿਰ ਦੇ ਚਾਰੇ ਬਾਈਪਾਸਾਂ 'ਤੇ ਵਾਧੂ ਪੁਲਿਸ ਮੁਲਾਜ਼ਮ ਤੈਨਾਤ ਕੀਤੇ ਗਏ ਹਨ ਅਤੇ ਸ਼ਹਿਰ ਵਿਚ ਆਉਣ ਵਾਲੇ ਹਰੇਕ ਵਾਹਨ ਦੀ ਤਲਾਸ਼ੀ ਲਈ ਜਾ ਰਹੀ ਹੈ | ਇਸ ਇਲਾਵਾ ਅਚਾਨਕ ਪੁਲਿਸ ਵਲੋਂ ਸ਼ਹਿਰ ਦੀਆਂ ਜਨਤਕ ਥਾਵਾਂ 'ਤੇ ਵੀ ਫੋਰਸ ਤਾਇਨਾਤ ਕੀਤੀ ਗਈ ਹੈ |

ਹੈਰੋਇਨ ਸਮੇਤ ਨੌਜਵਾਨ ਗਿ੍ਫ਼ਤਾਰ

ਲੁਧਿਆਣਾ, 9 ਅਗਸਤ (ਪਰਮਿੰਦਰ ਸਿੰਘ ਆਹੂਜਾ)-ਐਂਟੀ ਨਾਰਕੋਟਿਕਸ ਸੈੱਲ ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਨੌਜਵਾਨ ਨੂੰ ਗਿ੍ਫਤਾਰ ਕਰਕੇ ਉਸਦੇ ਕਬਜ਼ੇ ਵਿਚੋਂ ਲੱਖਾਂ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ | ਜਾਣਕਾਰੀ ਦਿੰਦਿਆ ਏਸੀਪੀ ...

ਪੂਰੀ ਖ਼ਬਰ »

ਮਾਮਲਾ ਪਲਾਟ 'ਤੇ ਕਬਜ਼ੇ ਦਾ

ਯੂਥ ਕਾਂਗਰਸੀ ਆਗੂ ਸ਼ੀਂਹ ਨੇ ਪੁਲਿਸ 'ਤੇ ਰਾਜਨੀਤਿਕ ਦਬਾਅ ਹੇਠ ਧੱਕੇਸ਼ਾਹੀ ਕਰਨ ਦੇ ਲਾਏ ਦੋਸ਼

ਲੁਧਿਆਣਾ, 9 ਅਗਸਤ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਦੇ ਹਲਕਾ ਆਤਮ ਨਗਰ ਤੋਂ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਗੁਰਜੀਤ ਸਿੰਘ ਸ਼ੀਂਹ ਨੇ ਪਲਾਟ 'ਤੇ ਕਬਜ਼ੇ ਦੇ ਮਾਮਲੇ ਵਿਚ ਪੁਲਿਸ 'ਤੇ ਧੱਕੇਸ਼ਾਹੀ ਕਰਨ ਦੇ ਗੰਭੀਰ ਦੋਸ਼ ਲਗਾਏ ਹਨ | ਅੱਜ ਇੱਥੇ ਪੱਤਰਕਾਰਾਂ ਨਾਲ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੇ ਵਿਧਾਇਕ ਗੋਗੀ ਨੂੰ ਗੈਂਗਸਟਰਾਂ ਨੇ ਦਿੱਤੀ ਧਮਕੀ

ਲੁਧਿਆਣਾ, 9 ਅਗਸਤ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਦੇ ਹਲਕਾ ਪੱਛਮੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਗੋਗੀ ਨੂੰ ਗੈਂਗਸਟਰਾਂ ਵਲੋਂ 25 ਲੱਖ ਦੀ ਰੰਗਦਾਰੀ ਮੰਗੀ ਗਈ ਹੈ ਅਤੇ ਪੈਸੇ ਨਾ ਦੇਣ ਦੀ ਸੂਰਤ ਵਿਚ ਗੋਗੀ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ...

ਪੂਰੀ ਖ਼ਬਰ »

ਇਮਾਰਤ ਦਾ ਹਿੱਸਾ ਡਿਗਣ ਦੇ ਮਾਮਲੇ ਵਿਚ ਮਾਲਕ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 9 ਅਗਸਤ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ 6 ਦੇ ਘੇਰੇ ਅੰਦਰ ਪੈਂਦੇ ਇਲਾਕੇ ਇੰਡਸਟਰੀ ਏਰੀਆ ਬੀ ਵਿਚ ਇਮਾਰਤ ਦਾ ਇਕ ਹਿੱਸਾ ਡਿਗਣ ਕਾਰਨ ਹੋਈ ਇਕ ਵਿਅਕਤੀ ਦੀ ਮੌਤ ਦੇ ਮਾਮਲੇ ਵਿਚ ਪੁਲਿਸ ਨੇ ਮਾਲਕ ਖਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ...

ਪੂਰੀ ਖ਼ਬਰ »

ਕੋਰੋਨਾ ਤੋਂ ਪ੍ਰਭਾਵਿਤ ਅੱਜ 1 ਹੋਰ ਮਰੀਜ਼ ਨੇ ਦਮ ਤੋੜਿਆ

ਲੁਧਿਆਣਾ, 9 ਅਗਸਤ (ਸਲੇਮਪੁਰੀ)-ਲੁਧਿਆਣਾ ਵਿਚ ਕੋਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ ਦੀ ਗਿਣਤੀ ਦਾ ਅੰਕੜਾ ਦਿਨ-ਬ-ਦਿਨ ਵਧਦਾ ਜਾ ਰਿਹਾ ਹੈ, ਜੋ ਬਹੁਤ ਹੀ ਚਿੰਤਾ ਦਾ ਵਿਸ਼ਾ ਹੈ, ਜਦਕਿ ਅਫ਼ਸੋਸ ਦੀ ਗੱਲ ਇਹ ਹੈ ਕਿ ਇਸ ਦੇ ਨਾਲ ਹੀ ਕੋਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ ...

ਪੂਰੀ ਖ਼ਬਰ »

ਮੋਬਾਈਲ ਖੋਹ ਕੇ ਭੱਜ ਰਹੇ ਦੋ ਨੌਜਵਾਨ ਲੋਕਾਂ ਨੇ ਕੀਤੇ ਕਾਬੂ

ਲੁਧਿਆਣਾ, 9 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸ਼ਹਿਰ ਵਿਚ ਦੋ ਵੱਖ ਵੱਖ ਥਾਵਾਂ ਤੋਂ ਮੋਬਾਈਲ ਖੋਹ ਕੇ ਭੱਜ ਰਹੇ ਦੋ ਨੌਜਵਾਨਾਂ ਨੂੰ ਲੋਕਾਂ ਨੇ ਕਾਬੂ ਕਰਕੇ ਪੁਲਿਸ ਹਵਾਲੇ ਕਰ ਦਿੱਤਾ ਹੈ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਸਥਾਨਕ ਸੰੁਦਰ ਨਗਰ ਸੜਕ ਤੋਂ ਇਕ ...

ਪੂਰੀ ਖ਼ਬਰ »

ਭਾਰਤ ਸਰਕਾਰ ਦੇ ਸੱਭਿਆਚਾਰਕ ਮੰਤਰਾਲੇ ਵਲੋਂ ਸਿੱਖ ਸੋਸ਼ਲ ਮੀਡੀਆ ਸਟਾਰ ਹਰਜਿੰਦਰ ਸਿੰਘ ਕੁਕਰੇਜਾ ਕਲਚਰਲ ਅੰਬੈਸਡਰ ਨਿਯੁਕਤ

ਲੁਧਿਆਣਾ, 9 ਅਗਸਤ (ਪੁਨੀਤ ਬਾਵਾ)-ਭਾਰਤ ਦੀ ਆਜ਼ਾਦੀ ਦੇ 75 ਸਾਲ ਪੂਰੇ ਹੋਣ 'ਤੇ ਦੇਸ਼ ਭਰ ਵਿਚ ਆਜ਼ਾਦੀ ਦਾ ਅੰਮਿ੍ਤ ਮਹੋਤਸਵ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ | ਭਾਰਤ ਸਰਕਾਰ ਦੇ ਸਭਿਆਚਾਰਕ ਮੰਤਰਾਲੇ ਵਲੋਂ ਸਿੱਖ ਸੋਸ਼ਲ ਮੀਡੀਆ ਸਟਾਰ ਹਰਜਿੰਦਰ ਸਿੰਘ ...

ਪੂਰੀ ਖ਼ਬਰ »

ਸੀਵਰੇਜ 'ਚ ਗੰਦਾ ਪਾਣੀ ਸੁੱਟਣ ਕਰਕੇ ਪ੍ਰਦੂਸ਼ਣ ਰੋਕਥਾਮ ਬੋਰਡ ਨੇ ਹੀਰੋ ਸਟੀਲਜ਼ ਨੂੰ ਲਗਾਇਆ 10 ਲੱਖ ਰੁਪਏ ਜੁਰਮਾਨਾ

ਲੁਧਿਆਣਾ, 9 ਅਗਸਤ (ਪੁਨੀਤ ਬਾਵਾ)-ਸੀਵਰੇਜ 'ਚ ਗੰਦਾ ਪਾਣੀ ਸੁੱਟਣ ਕਰਕੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਨੇ ਹੀਰੋ ਸਟੀਲਜ਼ ਨੂੰ 10 ਲੱਖ ਰੁਪਏ ਜੁਰਮਾਨਾ ਲਗਾਇਆ ਹੈ,ਇਹ ਕਾਰਵਾਈ ਪੰਜਾਬ ਦੇ ਦਰਿਆਵਾਂ ਅਤੇ ਧਰਤੀ ਹੇਠਲੇ ਵਿਚ ਪਾਣੀ ਦੇ ਪ੍ਰਦੂਸ਼ਣ ਦੀ ਵਿਆਪਕ ਸਮੱਸਿਆ ...

ਪੂਰੀ ਖ਼ਬਰ »

ਆਜ਼ਾਦੀ ਦੀ 75 ਵੀਂ ਵਰ੍ਹੇਗੰਢ ਨੂੰ ਸਮਰਪਿਤ ਕੱਢੀ ਗਈ ਤਿਰੰਗਾ ਯਾਤਰਾ

ਫੁੱਲਾਂਵਾਲ, 9 ਅਗਸਤ (ਮਨਜੀਤ ਸਿੰਘ ਦੁੱਗਰੀ)-ਹਲਕਾ ਗਿੱਲ ਦੇ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ ਵਲੋਂ ਦੇਸ਼ ਦੀ ਆਜ਼ਾਦੀ ਦੀ 75 ਵੀਂ ਵਰ੍ਹੇਗੰਢ ਨੂੰ ਸਮਰਪਿਤ ਕੱਢੀ ਗਈ ਤਿਰੰਗਾ ਯਾਤਰਾ ਵਿਚ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਲੁਧਿਆਣਾ ਡਾਇੰਗ ਉਦਯੋਗ ਨੇ ਨਗਰ ਨਿਗਮ ਕਮਿਸ਼ਨਰ ਨੂੰ ਲਿਖਿਆ ਪੱਤਰ * ਕਿਹਾ ਬੁੱਢੇ ਨਾਲੇ ਵਿਚ ਫੈਲ ਰਹੇ ਪ੍ਰਦੂਸ਼ਣ ਲਈ ਅਸੀਂ ਜ਼ਿੰਮੇਵਾਰ ਨਹੀਂ

ਲੁਧਿਆਣਾ, 8 ਅਗਸਤ (ਜੁਗਿੰਦਰ ਸਿੰਘ ਅਰੋੜਾ)-ਲੁਧਿਆਣਾ ਡਾਇੰਗ ਐਸੋਸੀਏਸ਼ਨ ਵਲੋਂ ਨਗਰ ਨਿਗਮ ਕਮਿਸ਼ਨਰ ਸ਼ੇਨਾ ਅਗਰਵਾਲ ਦੇ ਨਾਮ ਇਕ ਪੱਤਰ ਲਿਖਿਆ ਗਿਆ ਹੈ ਜਿਸ ਵਿਚ ਬੁੱਢੇ ਨਾਲੇ ਵਿਚ ਫੈਲ ਰਹੇ ਪ੍ਰਦੂਸ਼ਣ ਦਾ ਮੁੱਦਾ ਚੁੱਕਣ ਦੇ ਨਾਲ ਨਾਲ ਇਸ ਸਬੰਧੀ ਵਿਸਥਾਰ ਨਾਲ ...

ਪੂਰੀ ਖ਼ਬਰ »

ਐੱਮ.ਜੀ.ਐੱਮ. ਪਬਲਿਕ ਸਕੂਲ 'ਚ ਕਰਵਾਈ ਰੱਖੜੀ ਬਣਾਉਣ ਦੀ ਗਤੀਵਿਧੀ

ਲੁਧਿਆਣਾ, 9 ਅਗਸਤ (ਕਵਿਤਾ ਖੁੱਲਰ)-ਰੱਖੜੀ ਦਾ ਤਿਉਹਾਰ ਭਾਈ-ਭੈਣ ਦੇ ਪਿਆਰ ਦਾ ਪ੍ਰਤੀਕ ਹੈ ਅਤੇ ਇਸ ਤਿਉਹਾਰ ਦਾ ਆਨੰਦ ਉਦੋਂ ਵਧੇਰੇ ਆਉਂਦਾ ਹੈ, ਜਦੋਂ ਭੈਣ ਆਪਣੇ ਭਰਾ ਨੂੰ ਆਪਣੇ ਹੱਥ ਨਾਲ ਰੱਖੜੀ ਬਣਾ ਕੇ ਉਸ ਦੇ ਗੁੱਟ 'ਤੇ ਸਜਾਏ ਅਤੇ ਭਰਾ ਵੀ ਆਪਣੇ ਹੱਥ ਨਾਲ ਤਿਆਰ ...

ਪੂਰੀ ਖ਼ਬਰ »

ਹਰ-ਹਰ ਮਹਾਂਦੇਵ ਦੇ ਜੈਕਾਰਿਆਂ ਨਾਲ ਗੂੰਜਿਆ ਸਪਰਿੰਗ ਡੇਲ ਸਕੂਲ

ਲੁਧਿਆਣਾ, 9 ਅਗਸਤ (ਕਵਿਤਾ ਖੁੱਲਰ)-ਸਪਰਿੰਗ ਡੇਲ ਪਬਲਿਕ ਸਕੂਲ ਸ਼ੇਰਪੁਰ ਰੋਡ ਲੁਧਿਆਣਾ ਵਿਖੇੇ ਸਾਵਣ ਮਹੀਨੇ ਦੇ ਅਖੀਰਲੇ ਸੋਮਵਾਰ ਦੇ ਮੌਕੇ ਬਰਫ਼ ਦੇ ਬਣੇ ਸ਼ਿਵਲਿੰਗ ਅਤੇ ਸਜੇ ਪਾਵਨ ਦਰਬਾਰ 'ਚ ਸਾਰਿਆਂ ਨੇ ਨਤਮਸਤਕ ਹੋ ਕੇ ਭਗਵਾਨ ਭੋਲੇ ਨਾਥ ਜੀ ਦੀ ਪੂਜਾ ਅਰਾਧਨਾ ...

ਪੂਰੀ ਖ਼ਬਰ »

ਸੰਤ ਈਸ਼ਰ ਸਿੰਘ ਸਕੂਲ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਡਾਬਾ/ਲੁਹਾਰਾ, 9 ਅਗਸਤ (ਕੁਲਵੰਤ ਸਿੰਘ ਸੱਪਲ)-ਸੰਤ ਈਸ਼ਰ ਸਿੰਘ ਸੀਨੀਅਰ ਸੈਕੰਡਰੀ ਸਕੂਲ ਈਸ਼ਰ ਨਗਰ ਵਿਖੇ ਤੀਆਂ ਦਾ ਤਿਉਹਾਰ ਸਕੂਲ ਡਾਇਰੈਕਟਰ ਰਮਿੰਦਰ ਕੌਰ ਧੁੰਨਾ ਦੀ ਅਗਵਾਈ ਹੇਠ ਬੜੀ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਪ੍ਰੋਗਰਾਮ ਦੀ ਸ਼ੁਰੂਆਤ ਮੁੱਖ ...

ਪੂਰੀ ਖ਼ਬਰ »

ਯੌਮੇ ਆਸ਼ੂਰਾ ਦਾ ਦਿਨ ਬੜੀਆਂ ਬਰਕਤਾਂ ਅਤੇ ਰਹਿਮਤਾਂ ਵਾਲਾ ਹੈ-ਸ਼ਾਹੀ ਇਮਾਮ

ਲੁਧਿਆਣਾ, 9 ਅਗਸਤ (ਕਵਿਤਾ ਖੁੱਲਰ)-ਇਤਿਹਾਸਿਕ ਜਾਮਾ ਮਸਜਿਦ ਲੁਧਿਆਣਾ 'ਚ 10 ਮੁਹੱਰਮ ਯੌਮੇ ਆਸ਼ੂਰਾ ਦੇ ਮੌਕੇ 'ਤੇ ਸ਼ਾਹੀ ਇਮਾਮ ਮੌਲਾਨਾ ਮੁਹੰਮਦ ਉਸਮਾਨ ਰਹਿਮਾਨੀ ਲੁਧਿਆਣਵੀ ਦੀ ਪ੍ਰਧਾਨਗੀ ਹੇਠ ਸ਼ਹੀਦ-ਏ-ਕਰਬਲਾ ਕਾਨਫ਼ਰੰਸ ਦਾ ਆਯੋਜਨ ਕੀਤਾ ਗਿਆ, ਜਿਸਦੀ ...

ਪੂਰੀ ਖ਼ਬਰ »

ਸਪਰਿੰਗ ਡੇੇਲ ਸਕੂਲ ਵਿਖੇ ਮਨਾਇਆ ਭੈਣ-ਭਰਾ ਦੀ ਸਾਂਝ ਦਾ ਤਿਉਹਾਰ ਰੱਖੜੀ

ਲੁਧਿਆਣਾ, 9 ਅਗਸਤ (ਕਵਿਤਾ ਖੁੱਲਰ)-ਸਪਰਿੰਗ ਡੇਲ ਪਬਲਿਕ ਸਕੂਲ ਸ਼ੇਰਪੁਰ ਰੋਡ ਲੁਧਿਆਣਾ ਵਿਖੇ ਭੈਣ-ਭਰਾ ਦੀ ਸਾਂਝ ਦਾ ਪ੍ਰਤੀਕ ਰੱਖੜੀ ਦਾ ਤਿਉਹਾਰ ਨੂੰ ਬੜੇ ਹੀ ਉਤਸ਼ਾਹ ਨਾਲ ਮਨਾਇਆ ਗਿਆ | ਬੱਚਿਆਂ ਨੇ ਰਾਖੀ ਮੇਕਿੰਗ ਗਤੀਵਿਧੀ ਵਿਚ ਹਿੱਸਾ ਲੈਂਦੇ ਹੋਏ ਆਪਣੇ ਕੋਮਲ ...

ਪੂਰੀ ਖ਼ਬਰ »

ਭੋਜਨ ਪ੍ਰੋਸੈਸਿੰਗ ਦੇ ਖੇਤਰ ਵਿਚ ਪੀ.ਏ.ਯੂ. ਪੰਜਾਬ ਦੀ ਅਗਵਾਈ ਕਰੇਗੀ- ਸਰਾਰੀ

ਲੁਧਿਆਣਾ, 9 ਅਗਸਤ (ਪੁਨੀਤ ਬਾਵਾ)-ਕੈਬਨਿਟ ਮੰਤਰੀ ਭੋਜਨ ਪ੍ਰੋਸੈਸਿੰਗ ਤੇ ਬਾਗ਼ਬਾਨੀ ਵਿਭਾਗ ਫੌਜਾ ਸਿੰਘ ਸਰਾਰੀ ਨੇ ਪੀ.ਏ.ਯੂ. ਦਾ ਦੌਰਾ ਕਰਨ ਸਮੇਂ ਕਿਹਾ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਭੋਜਨ ਪ੍ਰੋਸੈਸਿੰਗ ਦੇ ਖੇਤਰ ਵਿਚ ਪੰਜਾਬ ਦੀ ਅਗਵਾਈ ਕਰੇਗੀ, ਕਿਉਂਕਿ ...

ਪੂਰੀ ਖ਼ਬਰ »

ਸ਼ੱਕੀ ਹਾਲਤਾਂ ਵਿਚ ਦੋ ਵਿਅਕਤੀਆਂ ਨੇ ਕੀਤੀ ਖ਼ੁਦਕੁਸ਼ੀ

ਲੁਧਿਆਣਾ, 9 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸ਼ਹਿਰ ਦੇ ਵੱਖ ਵੱਖ ਇਲਾਕਿਆਂ ਵਿਚੋਂ ਨੌਜਵਾਨ ਸਮੇਤ ਦੋ ਵਿਅਕਤੀਆਂ ਵਲੋਂ ਖ਼ੁਦਕੁਸ਼ੀ ਕੀਤੇ ਜਾਂਣ ਦੇ ਮਾਮਲੇ ਸਾਹਮਣੇ ਆਏ ਹਨ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਹੈਬੋਵਾਲ ਦੇ ਇਲਾਕੇ ਅਮਨ ਵਿਹਾਰ ਵਿਚ ਇਕ ...

ਪੂਰੀ ਖ਼ਬਰ »

ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਮਸ਼ੀਨਾਂ 'ਤੇ ਸਬਸਿਡੀ ਪ੍ਰਾਪਤ ਕਰਨ ਲਈ 15 ਅਗਸਤ ਤੱਕ ਆਨਲਾਈਨ ਅਰਜ਼ੀ ਦੇਣ ਦੀ ਕੀਤੀ ਅਪੀਲ

ਲੁਧਿਆਣਾ, 9 ਅਗਸਤ (ਪੁਨੀਤ ਬਾਵਾ)-ਡਿਪਟੀ ਕਮਿਸ਼ਨਰ ਲੁਧਿਆਣਾ ਸੁਰਭੀ ਮਲਿਕ ਵਲੋਂ ਕਿਸਾਨਾਂ ਨੂੰ ਅਪੀਲ ਕਰਦਿਆਂ ਪਰਾਲੀ ਪ੍ਰਬੰਧਨ ਮਸ਼ੀਨਾਂ ਤੇ ਸਬਸਿਡੀ ਪ੍ਰਾਪਤ ਕਰਨ ਲਈ 15 ਅਗਸਤ ਤੱਕ ਆਨਲਾਈਨ ਅਰਜ਼ੀ ਦੇਣ ਲਈ ਆਖਿਆ | ਉਨ੍ਹਾਂ ਕਿਹਾ ਕਿ ਸਾਲ 2022-23 ਦੌਰਾਨ ਸਾਉਣੀ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਟ੍ਰਾਂਸਪੋਰਟ ਵਿਭਾਗ ਦੇ ਕੱਚੇ ਕਾਮਿਆਂ ਦੇ ਆਗੂਆਂ ਨਾਲ ਮੀਟਿੰਗ

ਲੁਧਿਆਣਾ, 9 ਅਗਸਤ (ਸਲੇਮਪੁਰੀ)-ਪੰਜਾਬ ਰੋਡਵੇਜ਼/ਪੱਨਬਸ ਅਤੇ ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਦੇ ਆਗੂਆਂ ਦੀ ਇਕ ਮੀਟਿੰਗ ਜਥੇਬੰਦੀ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਦੀ ਅਗਵਾਈ ਹੇਠ ਚੰਡੀਗੜ੍ਹ ਵਿਚ ਟ੍ਰਾਂਸਪੋਰਟ ਵਿਭਾਗ ਦੇ ਪ੍ਰਮੁੱਖ ਸਕੱਤਰ, ...

ਪੂਰੀ ਖ਼ਬਰ »

ਦੋ ਐੱਸ. ਐੱਚ. ਓ. ਦੇ ਤਬਾਦਲੇ ਲੁਧਿਆਣਾ

ਲੁਧਿਆਣਾ, 9 ਅਗਸਤ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਕਮਿਸ਼ਨਰ ਵਲੋਂ ਅੱਜ ਇਕ ਹੁਕਮ ਜਾਰੀ ਕਰਕੇ ਦੋ ਐਸ.ਐਚ.ਓ. ਦੇ ਤਬਾਦਲੇ ਕੀਤੇ ਗਏ ਹਨ | ਜਾਣਕਾਰੀ ਅਨੁਸਾਰ ਥਾਣਾ ਡਿਵੀਜ਼ਨ ਨੰਬਰ 2 ਵਿਚ ਇੰਸਪੈਕਟਰ ਅਰਸ਼ਪ੍ਰੀਤ ਕੌਰ ਗਰੇਵਾਲ ਨੂੰ ਬਤੌਰ ਐਸ. ਐਚ. ਓ. ਨਿਯੁਕਤ ਕੀਤਾ ਗਿਆ ...

ਪੂਰੀ ਖ਼ਬਰ »

ਸੀਸੂ ਵਿਖੇ ਸੰਯੁਕਤ ਡੀ. ਜੀ. ਐੱਫ. ਟੀ. ਲੁਧਿਆਣਾ ਉਤਪਲ ਕੁਮਾਰ ਆਚਾਰੀਆ ਵਲੋਂ ਸਨਅਤਕਾਰਾਂ ਨਾਲ ਮੀਟਿੰਗ

ਲੁਧਿਆਣਾ, 9 ਅਗਸਤ (ਪੁਨੀਤ ਬਾਵਾ)-ਚੈਂਬਰ ਆਫ਼ ਇੰਡਸਟਰੀਅਲ ਐਂਡ ਕਮਰਸ਼ੀਅਲ ਅੰਡਰਟੇਕਿੰਗਜ਼ (ਸੀਸੂ) ਵਿਖੇ ਸੰਯੁਕਤ ਡੀ.ਜੀ.ਐਫ.ਟੀ. ਲੁਧਿਆਣਾ ਉਤਪਲ ਕੁਮਾਰ ਆਚਾਰੀਆ ਵਲੋਂ ਸਨਅਤਕਾਰਾਂ ਨਾਲ ਮੀਟਿੰਗ ਕੀਤੀ ਗਈ. ਮੀਟਿੰਗ ਦੌਰਾਨ ਲੁਧਿਆਣਾ ਵਿਖੇ ਸੰਯੁਕਤ ...

ਪੂਰੀ ਖ਼ਬਰ »

ਵਿਧਾਇਕ ਭੋਲਾ ਵਲੋਂ ਫੋਕਲ ਪੁਆਇੰਟ ਵਿਖੇ ਉਸਾਰੀ ਅਧੀਨ ਆਮ ਆਦਮੀ ਕਲੀਨਿਕ ਦਾ ਦੌਰਾ

ਲੁਧਿਆਣਾ, 9 ਅਗਸਤ (ਕਵਿਤਾ ਖੁੱਲਰ)-ਪੰਜਾਬ ਸਰਕਾਰ ਵਲੋਂ ਆਮ ਲੋਕਾਂ ਦੀ ਸਿਹਤ ਸਹੂਲਤ ਸਬੰਧੀ ਆਮ ਆਦਮੀ ਕਲੀਨਿਕ ਖੋਲੇ ਜਾ ਰਹੇ ਹਨ, ਜਿਨ੍ਹਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਵਲੋਂ ਅੱਜ ...

ਪੂਰੀ ਖ਼ਬਰ »

ਅੱਜ ਭਾਜਪਾ ਭਾਰਤ ਛੱਡੋ ਅੰਦੋਲਨ ਸ਼ੁਰੂ ਕਰਨ ਦੀ ਲੋੜ ਹੈ-ਬਾਵਾ

ਸੀਨੀਅਰ ਕਾਂਗਰਸੀ ਆਗੂ ਕਿ੍ਸ਼ਨ ਕੁਮਾਰ ਬਾਵਾ ਲੁਧਿਆਣਾ, 9 ਅਗਸਤ (ਕਵਿਤਾ ਖੁੱਲਰ)-ਇਸਤਰੀ ਜਾਤੀ ਦੇ ਸਨਮਾਨ ਦੀਆਂ ਸਭ ਹੱਦਾਂ ਬੰਨੇ ਟੱਪ ਕੇ ਭਾਜਪਾ ਸਰਕਾਰ ਨੇ ਪੁਲਿਸ ਤੋਂ ਸ਼੍ਰੀਮਤੀ ਪਿ੍ਯੰਕਾ ਗਾਂਧੀ ਪ੍ਰਤੀ ਕਰਵਾਏ ਘਟੀਆ ਵਰਤਾਓ ਦੀ ਅੱਜ ਸਾਰਾ ਦੇਸ਼ ਨਿੰਦਾ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਸੰਜੇ ਤਲਵਾੜ ਦੀ ਅਗਵਾਈ ਹੇਠ ਵਾਰਡ ਨੰ. 1 ਤੋਂ 6 ਤੱਕ ਤਿਰੰਗਾ ਯਾਤਰਾ ਕੱਢੀ

ਲੁਧਿਆਣਾ, 9 ਅਗਸਤ (ਕਵਿਤਾ ਖੁੱਲਰ)-ਦੇਸ਼ ਦੀ ਆਜ਼ਾਦੀ ਦੇ 75ਵੇਂ ਸਾਲ ਦੇ ਸੁੱਭ ਦਿਹਾੜੇ 'ਤੇ ਕਾਂਗਰਸ ਪਾਰਟੀ ਵਲੋਂ 14 ਅਗਸਤ, 2022 ਤੱਕ ਪੰਜਾਬ ਦੇ ਸਾਰੇ ਜ਼ਿਲਿ੍ਹਆਂ ਵਿਚ ਤਿਰੰਗਾ ਯਾਤਰਾ ਕੱਢਣ ਦੇ ਉਲੀਕੇ ਪ੍ਰੋਗਰਾਮ ਤਹਿਤ ਅੱਜ ਹਲਕਾ ਪੂਰਬੀ ਦੇ ਸਾਬਕਾ ਵਿਧਾਇਕ ਸੰਜੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX