ਤਾਜਾ ਖ਼ਬਰਾਂ


ਜਲੰਧਰ: ਨਾਜਾਇਜ਼ ਕਬਜ਼ੇ ਹਟਾਉਣ ਪਹੁੰਚੀ ਪੁਲਿਸ, ਲੋਕਾਂ 'ਚ ਮਚੀ ਹਫੜਾ-ਦਫ਼ੜੀ
. . .  9 minutes ago
ਜਲੰਧਰ, 9 ਦਸੰਬਰ (ਅੰਮ੍ਰਿਤਪਾਲ)-ਜਲੰਧਰ ਦੇ ਲਤੀਫ਼ਪੁਰਾ 'ਚ ਸ਼ੁੱਕਰਵਾਰ ਸਵੇਰੇ ਉਸ ਵੇਲੇ ਮਾਹੌਲ ਤਣਾਅਪੂਰਨ ਬਣ ਗਿਆ, ਜਦੋਂ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਪੁਲਿਸ ਅਤੇ ਲੋਕ ਆਹਮੋ-ਸਾਹਮਣੇ ਹੋ ਗਏ...
ਸ਼ਰਧਾ ਕਤਲ ਕੇਸ: ਆਫ਼ਤਾਬ ਵੀਡੀਓ ਕਾਨਫ਼ਰਸਿੰਗ ਰਾਹੀਂ ਦਿੱਲੀ ਅਦਾਲਤ ’ਚ ਹੋਵੇਗਾ ਪੇਸ਼
. . .  about 1 hour ago
ਨਵੀਂ ਦਿੱਲੀ, 9 ਦਸੰਬਰ-ਸ਼ਰਧਾ ਕਤਲ ਕੇਸ: ਆਫ਼ਤਾਬ ਵੀਡੀਓ ਕਾਨਫ਼ਰਸਿੰਗ ਰਾਹੀਂ ਦਿੱਲੀ ਅਦਾਲਤ ’ਚ ਹੋਵੇਗਾ ਪੇਸ਼
ਸਰਕਾਰੀ ਸਕੂਲ ਰੂੜੇਕੇ ਕਲਾਂ ਦੇ ਵਿਦਿਆਰਥੀਆਂ ਨੂੰ ਨੌਜਵਾਨਾਂ ਵਲੋਂ ਚਿੱਟਾ ਤੇ ਮੈਡੀਕਲ ਨਸ਼ਿਆਂ ਸਮੇਤ ਫੜਨ ਦੀ ਵੀਡੀਓ ਵਾਇਰਲ
. . .  about 1 hour ago
ਬਰਨਾਲਾ/ਰੂੜੇਕੇ ਕਲਾਂ, 9 ਦਸੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਜ਼ਿਲ੍ਹਾ ਬਰਨਾਲਾ ਦੇ ਕਸਬਾ ਰੂੜੇਕੇ ਕਲਾਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੂੰ ਪਿੰਡ ਦੇ ਨੌਜਵਾਨਾਂ ਨੇ ਚਿੱਟਾ ਤੇ ਹੋਰ ਨਸ਼ੀਲੇ ਪਦਾਰਥਾਂ ਸਮੇਤ ਫੜ੍ਹ ਕੇ ਸਕੂਲ ਦੇ ਅਧਿਆਪਕਾਂ...
ਦੇਸ਼ 'ਚ ਗਰੀਬ ਕਲਿਆਣ ਦੇ ਲਈ ਜੋ ਵੀ ਕੰਮ ਹੋਇਆ ਹੈ ਉਸ 'ਤੇ ਸਦਨ 'ਚ ਚਰਚਾ ਹੋਣੀ ਚਾਹੀਦੀ ਹੈ: ਭੁਪਿੰਦਰ ਯਾਦਵ
. . .  about 1 hour ago
ਨਵੀਂ ਦਿੱਲੀ, 9 ਦਸੰਬਰ-ਕੇਂਦਰੀ ਮੰਤਰੀ ਭੁਪਿੰਦਰ ਯਾਦਵ ਦਾ ਕਹਿਣਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 2014 ਤੋਂ ਜਦੋਂ ਤੋਂ ਕੇਂਦਰ 'ਚ ਸ਼ਾਸਨ ਦੀ ਵਾਂਗਡੋਰ ਸੰਭਾਲੀ ਹੈ ਉਦੋਂ ਤੋਂ ਕੇਂਦਰ ਸਰਕਾਰ ਦੀ ਗਰੀਬ ਕਲਿਆਣਕਾਰੀ ਨੀਤੀਆਂ ਇਸ ਦੇਸ਼...
ਜੋਧਪੁਰ: ਵਿਆਹ ਦੌਰਾਨ ਘਰ ’ਚ ਅੱਗ ਲੱਗਣ ਨਾਲ 4 ਲੋਕਾਂ ਦੀ ਮੌਤ, 60 ਜ਼ਖ਼ਮੀ
. . .  about 2 hours ago
ਰਾਜਸਥਾਨ, 9 ਦਸੰਬਰ-ਰਾਜਸਥਾਨ ਦੇ ਜੋਧਪੁਰ ਦੇ ਭੂੰਗਰਾ ਪਿੰਡ 'ਚ ਇਕ ਵਿਆਹ ਦੌਰਾਨ ਸਿਲੰਡਰ ਫਟ ਗਿਆ...
⭐ਮਾਣਕ-ਮੋਤੀ⭐
. . .  about 3 hours ago
⭐ਮਾਣਕ-ਮੋਤੀ⭐
ਅਸਾਮ : ਉਦਲਗੁੜੀ ਪੁਲਿਸ ਨੇ ਅੱਜ ਇਕ ਏਕੇ ਸੀਰੀਜ਼ ਰਾਈਫਲ ਅਤੇ ਕੁਝ ਅਸਲ੍ਹਾ ਕੀਤਾ ਬਰਾਮਦ - ਵਿਸ਼ੇਸ਼ ਡੀ.ਜੀ.ਪੀ.ਅਸਾਮ
. . .  1 day ago
ਕਰੀਬ 300 ਇਜ਼ਰਾਇਲੀ ਕੰਪਨੀਆਂ ਨੇ ਭਾਰਤ ਵਿਚ ਕੀਤਾ ਨਿਵੇਸ਼ : ਇਜ਼ਰਾਈਲ ਰਾਜਦੂਤ ਨੌਰ ਗਿਲੋਨ
. . .  1 day ago
ਐਨ.ਆਈ.ਏ. ਨੇ ਤਰਨਤਾਰਨ ਬੰਬ ਧਮਾਕੇ ਦੇ ਮਾਸਟਰਮਾਈਂਡ ਬਿਕਰਮਜੀਤ ਸਿੰਘ ਨੂੰ ਕੀਤਾ ਗ੍ਰਿਫਤਾਰ
. . .  1 day ago
ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਜੇ.ਪੀ. ਨੱਢਾ, ਅਮਿਤ ਸ਼ਾਹ ਤੇ ਹੋਰ ਨੇਤਾਵਾਂ ਦੀ ਮੌਜੂਦਗੀ 'ਚ ਕੋਰ ਗਰੁੱਪ ਦੀ ਚੱਲ ਰਹੀ ਮੀਟਿੰਗ
. . .  1 day ago
ਸ਼ਾਰਟ ਸਰਕਟ ਨਾਲ ਜੀ. ਐੱਸ. ਫਰਨੀਚਰ ਦੇ ਸ਼ੋਅ ਰੂਮ ਨੂੰ ਲੱਗੀ ਅੱਗ ਨਾਲ ਕਰੋੜਾਂ ਦਾ ਨੁਕਸਾਨ
. . .  1 day ago
ਛੇਹਰਟਾ, 8 ਦਸੰਬਰ ( ਵਡਾਲੀ )- ਜੀ.ਟੀ.ਰੋਡ ਖੰਡਵਾਲਾ ਵਿਖੇ ਸ਼ਾਰਟ ਸਰਕਟ ਨਾਲ ਜੀ. ਐੱਸ. ਫਰਨੀਚਰ ਦੇ ਸ਼ੋਅ ਰੂਮ ਨੂੰ ਲੱਗੀ ਅੱਗ ਨਾਲ ਕਰੋੜਾਂ ਦਾ ਨੁਕਸਾਨ ਹੋਇਆ ਹੈ ।
ਸਯੁੰਕਤ ਕਿਸਾਨ ਮੋਰਚਾ ਦੀ ਕੌਮੀ ਪੱਧਰੀ ਬੈਠਕ ਵਿਚ ਆਗਾਮੀ ਅੰਦੋਲਨ ਦਾ ਫ਼ੈਸਲਾ ਨਹੀਂ ਹੋ ਸਕਿਆ, 24 ਨੂੰ ਦੁਬਾਰਾ ਬੈਠਕ
. . .  1 day ago
ਕਰਨਾਲ 7 ਦਸੰਬਰ (ਗੁਰਮੀਤ ਸਿੰਘ ਸੱਗੂ ) - ਸਯੁੰਕਤ ਕਿਸਾਨ ਮੋਰਚਾ ਦੀ ਡੇਰਾ ਕਾਰ ਸੇਵਾ ਕਲੰਦਰੀ ਗੇਟ ਵਿਖੇ ਹੋਈ ਕੋਮੀ ਪਧਰੀ ਬੈਠਕ ਵਿਚ ਆਗਾਮੀ ਕਿਸਾਨ ਅੰਦੋਲਨ ਨੂੰ ਲੈਂ ਕੇ ਕੋਈ ਫ਼ੈਸਲਾ ਨਹੀਂ ਹੋ ਸਕਿਆ ...
ਵਿਧਾਨ ਸਭਾ ਹਲਕਾ ਹਰੋਲੀ ਤੋਂ ਕਾਂਗਰਸ ਦੇ ਮੁਕੇਸ਼ ਅਗਨੀਹੋਤਰੀ ਜਿੱਤੇ
. . .  1 day ago
ਬੀਣੇਵਾਲ,8 ਦਸੰਬਰ (ਬੈਜ ਚੌਧਰੀ)- ਹਲਕਾ ਗੜ੍ਹਸ਼ੰਕਰ ਦੇ ਨਾਲ ਲੱਗਦੇ ਹਿਮਾਚਲ ਪ੍ਰਦੇਸ਼ ਦੇ ਵਿਧਾਨ ਸਭਾ ਹਲਕਾ ਹਰੋਲੀ ਤੋਂ ਕਾਂਗਰਸੀ ਉਮੀਦਵਾਰ ਮੁਕੇਸ਼ ਅਗਨੀਹੋਤਰੀ ਨੇ ਲਗਾਤਾਰ ਪੰਜਵੀਂ ਵਾਰ 9148 ਵੋਟਾਂ ਦੇ ਵੱਡੇ ਫਰਕ ਨਾਲ ...
ਲਾਪਤਾ 4 ਬੱਚਿਆਂ 'ਚੋਂ 3 ਬੱਚੇ ਕੀਤੇ ਪੁਲਿਸ ਨੇ ਬਰਾਮਦ
. . .  1 day ago
ਡੇਰਾਬੱਸੀ, 8 ਦਸੰਬਰ( ਗੁਰਮੀਤ ਸਿੰਘ)-ਡੇਰਾਬੱਸੀ ਦੇ ਪਿੰਡ ਕਕਰਾਲੀ ਵਿਚੋ ਲਾਪਤਾ 4 ਬੱਚਿਆਂ 'ਚੋਂ ਪੁਲਿਸ ਨੇ 3 ਬੱਚਿਆਂ ਨੂੰ ਅੱਜ ਤੀਜੇ ਦਿਨ ਬਰਾਮਦ ਕਰ ਲਿਆ ਹੈ । ਇਹ ਬੱਚੇ ਮੋਲੀ ਜਾਗਰਾ, ਚੰਡੀਗੜ੍ਹ ਨੇੜਿਓਂ ਬਰਾਮਦ ...
87 ਸਾਲ ਦੇ ਹੋਏ ਬਾਲੀਵੁੱਡ ਦੇ ਹੀਮੈਨ ਧਰਮਿੰਦਰ, ਫੈਨਜ਼ ਨਾਲ ਕੇਕ ਕੱਟ ਕੇ ਆਪਣਾ ਜਨਮਦਿਨ ਕੀਤਾ ਸੈਲੀਬ੍ਰੇਟ
. . .  1 day ago
87 ਸਾਲ ਦੇ ਹੋਏ ਬਾਲੀਵੁੱਡ ਦੇ ਹੀਮੈਨ ਧਰਮਿੰਦਰ, ਫੈਨਜ਼ ਨਾਲ ਕੇਕ ਕੱਟ ਕੇ ਆਪਣਾ ਜਨਮਦਿਨ ਕੀਤਾ ਸੈਲੀਬ੍ਰੇਟ
ਉੜੀਸ਼ਾ : ਪਦਮਪੁਰ ਵਿਧਾਨ ਸਭਾ ਹਲਕੇ ਤੋਂ ਬੀ.ਜੇ.ਡੀ. ਦੇ ਬਰਸਾ ਸਿੰਘ ਬਰੀਹਾ ਨੇ ਭਾਜਪਾ ਦੇ ਪ੍ਰਦੀਪ ਪੁਰੋਹਿਤ ਨੂੰ ਹਰਾਇਆ
. . .  1 day ago
ਟਰੱਕ ਅਤੇ ਕਾਰ ਦੀ ਟੱਕਰ ਵਿਚ ਨੌਜਵਾਨ ਦੀ ਦਰਦਨਾਕ ਮੌਤ
. . .  1 day ago
ਘੱਗਾ, 8 ਦਸੰਬਰ (ਵਿਕਰਮਜੀਤ ਸਿੰਘ ਬਾਜਵਾ)- ਅੱਜ ਇੱਥੇ ਸ਼ਾਮੀ ਲਗਭਗ 4 ਵਜੇ ਦੇ ਕਰੀਬ ਕਾਰ ਅਤੇ ਟਰੱਕ ਦਰਮਿਆਨ ਹੋਏ ਭਿਆਨਕ ਹਾਦਸੇ ਵਿਚ ਕਾਰ ਸਵਾਰ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਕਕਰਾਲਾ ਦੇ ਰਹਿਣ ਵਾਲੇ ਕੁਲਦੀਪ ਸਿੰਘ (30) ਜੋ ਯੂਥ ਅਕਾਲੀ ਦਲ ਨਾਲ...
ਬਿਹਾਰ : ਕੁਰਹਾਨੀ ਵਿਧਾਨ ਸਭਾ ਹਲਕੇ ਤੋਂ ਭਾਜਪਾ ਦੇ ਕੇਦਾਰ ਪ੍ਰਸਾਦ ਗੁਪਤਾ ਨੇ ਜਨਤਾ ਦਲ (ਯੂਨਾਈਟਿਡ) ਦੇ ਮਨੋਜ ਸਿੰਘ ਨੂੰ ਹਰਾਇਆ
. . .  1 day ago
ਰਾਜਸਥਾਨ : ਸਰਦਾਰ ਸ਼ਹਿਰ ਤੋਂ ਕਾਂਗਰਸ ਦੇ ਅਨਿਲ ਕੁਮਾਰ ਸ਼ਰਮਾ ਨੇ ਭਾਜਪਾ ਦੇ ਅਸ਼ੋਕ ਕੁਮਾਰ ਨੂੰ ਹਰਾ ਕੇ ਜ਼ਿਮਨੀ ਚੋਣ ਜਿੱਤੀ
. . .  1 day ago
ਬਠਿੰਡਾ ਵਿਚ ਚੱਲੀਆਂ ਗੋਲੀਆਂ, ਦੋ ਜ਼ਖ਼ਮੀ
. . .  1 day ago
ਬਠਿੰਡਾ ਵਿਚ ਚੱਲੀਆਂ ਗੋਲੀਆਂ, ਦੋ ਜ਼ਖ਼ਮੀ
ਪਿਛਲੇ 5 ਸਾਲਾਂ ਵਿਚ ਯੂ.ਪੀ.ਐਸ.ਸੀ, ਐਸ.ਐਸ.ਸੀ. ਦੁਆਰਾ 2.46 ਲੱਖ ਉਮੀਦਵਾਰਾਂ ਦੀ ਕੀਤੀ ਗਈ ਭਰਤੀ - ਜਤਿੰਦਰ ਸਿੰਘ
. . .  1 day ago
ਲੋਕਤੰਤਰ ਵਿਚ ਜਿੱਤ ਹੁੰਦੀ ਹੈ ਤੇ ਹਾਰ ਵੀ ਹੁੰਦੀ ਹੈ , ਅਸੀਂ ਕਮੀਆਂ ਨੂੰ ਸੁਧਾਰਾਂਗੇ ਅਤੇ ਲੜਨਾ ਜਾਰੀ ਰੱਖਾਂਗੇ : ਕਾਂਗਰਸ ਪ੍ਰਧਾਨ ਐਮ.ਖੜਗੇ
. . .  1 day ago
ਹਿਮਾਚਲ ਪ੍ਰਦੇਸ਼ ’ਚ ਕਾਂਗਰਸ ਪਾਰਟੀ ਦੀ ਜਿੱਤ ਤੇ ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਖ਼ੁਸ਼ੀ ਦਾ ਪ੍ਰਗਟਾਵਾ
. . .  1 day ago
ਸੰਧਵਾਂ, 8 ਦਸੰਬਰ (ਪ੍ਰੇਮੀ ਸੰਧਵਾਂ)- ਹਿਮਾਚਲ ਪ੍ਰਦੇਸ਼ ਦੇ ਵਿਧਾਨ ਸਭਾ ਚੋਣਾਂ ਦੇ ਆਏ ਨਤੀਜਿਆਂ ’ਚ ਕਾਂਗਰਸ ਪਾਰਟੀ ਵਲੋਂ ਵੱਡੀ ਜਿੱਤ ਪ੍ਰਾਪਤ ਕਰਨ ’ਤੇ ਸੀਨੀਅਰ ਕਾਂਗਰਸੀ ਆਗੂ ਕਮਲਜੀਤ ਬੰਗਾ, ਰਘਵੀਰ ਸਿੰਘ ਬਿੱਲਾ...
ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਰਾਜਪਾਲ ਨੂੰ ਆਪਣਾ ਅਸਤੀਫਾ ਸੌਂਪਣ ਲਈ ਸ਼ਿਮਲਾ ਦੇ ਰਾਜ ਭਵਨ ਪਹੁੰਚੇ
. . .  1 day ago
ਪੰਜਾਬ ਵਿਚ ਹਰ ਰੋਜ਼ ਹੋ ਰਹੇ ਕਤਲਾਂ ਕਰਕੇ ਸੂਬੇ ਦੇ ਲੋਕਾਂ ਦਾ ਸਰਕਾਰ ਅਤੇ ਪ੍ਰਸ਼ਾਸਨ ਤੋਂ ਵਿਸ਼ਵਾਸ ਉੱਠਿਆ - ਬਿਕਰਮਜੀਤ ਚੀਮਾ
. . .  1 day ago
ਅਮਲੋਹ, 8 ਦਸੰਬਰ (ਕੇਵਲ ਸਿੰਘ)- ਭਾਰਤੀ ਜਨਤਾ ਪਾਰਟੀ ਪੰਜਾਬ ਦੇ ਨਵਨਿਯੁਕਤ ਜਰਨਲ ਸਕੱਤਰ ਬਿਕਰਮਜੀਤ ਸਿੰਘ ਚੀਮਾ ਦਾ ਅਮਲੋਹ ਵਿਖੇ ਭਾਰਤੀ ਜਨਤਾ ਪਾਰਟੀ ਮੰਡਲ ਅਮਲੋਹ ਵਲੋਂ ਸਨਮਾਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਜਰਨਲ ਸਕੱਤਰ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 26 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਬੁੱਧੀਮਾਨ ਸਮੱਸਿਆਵਾਂ ਹੱਲ ਕਰਦੇ ਹਨ ਪਰ ਜੀਨੀਅਸ (ਚਿੰਤਕ) ਉਨ੍ਹਾਂ ਨੂੰ ਪੈਦਾ ਹੋਣ ਤੋਂ ਰੋਕਦਾ ਹੈ। -ਆਈਨਸਟਾਈਨ

ਪੰਜਾਬ / ਜਨਰਲ

ਕਾਮਰੇਡ ਬਲਵਿੰਦਰ ਹੱਤਿਆ ਕਾਂਡ ਦਾ ਮੁੱਖ ਮੁਲਜ਼ਮ ਤੇ 2 ਸਾਥੀ ਗਿ੍ਫ਼ਤਾਰ

ਤਰਨ ਤਾਰਨ, 9 ਅਗਸਤ (ਹਰਿੰਦਰ ਸਿੰਘ)-ਤਰਨ ਤਾਰਨ ਪੁਲਿਸ ਨੇ ਪੰਜਾਬ 'ਚ ਸ਼ਾਂਤੀ ਭੰਗ ਕਰਨ ਲਈ ਘੜੀ ਗਈ ਵੱਡੀ ਸਾਜਿਸ਼ ਨੂੰ ਬੇਨਕਾਬ ਕਰਦਿਆਂ ਤਿੰਨ ਗੈਂਗਸਟਰਾਂ ਨੂੰ ਭਾਰੀ ਮਾਤਰਾ 'ਚ ਵਿਸਫੋਟਕ, ਅਸਲੇ, ਨਸ਼ੀਲੇ ਪਦਾਰਥਾਂ ਅਤੇ ਡਰੱਗ ਮਨੀ ਸਮੇਤ ਉਸ ਸਮੇਂ ਗਿ੍ਫ਼ਤਾਰ ਕੀਤਾ ਜਦ ਕਿ ਇਨ੍ਹਾਂ ਵਿਚੋਂ 2 ਵਿਅਕਤੀ ਪਿੰਡ ਨਾਗੋਕੇ ਦੇ ਨਜ਼ਦੀਕ ਇਕ ਕਾਰ 'ਚ ਜਾ ਰਹੇ ਸਨ | ਫੜੇ ਗਏ ਵਿਅਕਤੀਆਂ ਵਿਚੋਂ ਇਕ ਗੁਰਵਿੰਦਰ ਸਿੰਘ ਉਰਫ਼ ਬਾਬਾ ਭਿੱਖੀਵਿੰਡ ਵਿਖੇ ਸ਼ੌਰਿਆ ਚੱਕਰ ਐਵਾਰਡੀ ਕਾਮਰੇਡ ਬਲਵਿੰਦਰ ਸਿੰਘ ਸੰਧੂ ਦੇ ਸਨਸਨੀਖੇਜ਼ ਕਤਲ ਕੇਸ ਵਿਚ ਲੋੜੀਂਦਾ ਮੁੱਖ ਮੁਲਜ਼ਮ ਹੈ ਅਤੇ ਬਾਕੀਆਂ ਦੀ ਪਛਾਣ ਸੰਦੀਪ ਸਿੰਘ ਉਰਫ਼ ਕਾਲਾ ਵਾਸੀ ਅੰਮਿ੍ਤਸਰ ਅਤੇ ਗੁਰਪ੍ਰੀਤ ਸਿੰਘ ਉਰਫ਼ ਰੰਧਾਵਾ ਵਾਸੀ ਬਟਾਲਾ ਵਜੋਂ ਹੋਈ ਹੈ | ਉਕਤ ਵਿਅਕਤੀਆਂ ਦੇ ਕਬਜੇ 'ਚੋਂ ਇਕ ਹੈਂਡ ਗ੍ਰਨੇਡ, ਆਰ.ਡੀ.ਐਕਸ, ਆਈ.ਈ.ਡੀ., ਦੋ 30 ਬੋਰ ਦੇ ਪਿਸਤੌਲ ਸਮੇਤ ਮੈਗਜ਼ੀਨ ਅਤੇ 13 ਜਿੰਦਾ ਕਾਰਤੂਸ, 635 ਗ੍ਰਾਮ ਹੈਰੋਇਨ, 100 ਗ੍ਰਾਮ ਅਫੀਮ, 36.90 ਲੱਖ ਰੁਪਏ ਦੀ ਡਰੱਗ ਮਨੀ ਅਤੇ ਇਕ ਮਿਤਸੁਬੀਸ਼ੀ ਲੈਂਸਰ ਕਾਰ ਵੀ ਬਰਾਮਦ ਕੀਤੀ ਹੈ | ਗਿ੍ਫ਼ਤਾਰ ਵਿਅਕਤੀ ਆਜ਼ਾਦੀ ਦਿਹਾੜੇ ਮੌਕੇ ਸ਼ਾਂਤੀ ਭੰਗ ਕਰਨ ਲਈ ਕੋਈ ਵੱਡੀ ਘਟਨਾ ਨੂੰ ਅੰਜਾਮ ਦੇਣ ਦੀ ਤਾਕ ਵਿਚ ਸਨ | ਤਰਨ ਤਾਰਨ ਵਿਖੇ ਪ੍ਰੈੱਸ ਕਾਨਫ਼ਰੰਸ ਦੌਰਾਨ ਫਿਰੋਜਪੁਰ ਰੇਂਜ ਦੇ ਆਈ.ਜੀ. ਜਸਕਰਨ ਸਿੰਘ ਨੇ ਦੱਸਿਆ ਕਿ ਗੁਰਵਿੰਦਰ ਸਿੰਘ ਉਰਫ਼ ਬਾਬਾ ਜੋ ਕਿ ਕੌਮੀ ਜਾਂਚ ਏਜੰਸੀ (ਐੱਨ.ਆਈ.ਏ.) ਦਾ ਭਗੌੜਾ ਹੈ, ਨੇ ਹਥਿਆਰ ਮੁਹੱਈਆ ਕਰਵਾ ਕੇ ਕਾਮਰੇਡ ਬਲਵਿੰਦਰ ਸਿੰਘ ਸੰਧੂ ਦੀ ਹੱਤਿਆ ਵਿਚ ਅਹਿਮ ਭੂਮਿਕਾ ਨਿਭਾਈ ਸੀ | ਉਨ੍ਹਾਂ ਦੱਸਿਆ ਕਿ ਪੜਤਾਲ ਦੌਰਾਨ ਸਾਹਮਣੇ ਆਇਆ ਹੈ ਕਿ ਗੁਰਵਿੰਦਰ ਬਾਬਾ ਬਦਨਾਮ ਗੈਂਗਸਟਰਾਂ ਸੁਖਪ੍ਰੀਤ ਸਿੰਘ ਉਰਫ਼ ਹੈਰੀ ਚੱਠਾ ਅਤੇ ਸੁਖਮੀਤਪਾਲ ਸਿੰਘ ਉਰਫ਼ ਸੁੱਖ ਬਿਖਾਰੀਵਾਲ ਦਾ ਨਜ਼ਦੀਕੀ ਸਾਥੀ ਹੈ ਜੋ ਕਿ ਕਾਮਰੇਡ ਬਲਵਿੰਦਰ ਸਿੰਘ ਦੇ ਕਤਲ ਕੇਸ ਦੇ ਮੁੱਖ ਸ਼ੱਕੀ ਹਨ | ਆਈ.ਜੀ. ਨੇ ਕਿਹਾ ਕਿ ਮੁਢਲੀ ਜਾਂਚਾਂ ਨੇ ਸੰਕੇਤ ਦਿੱਤਾ ਹੈ ਕਿ ਬਰਾਮਦ ਕੀਤੇ ਵਿਸਫੋਟਕ ਅਤੇ ਹਥਿਆਰ ਅਤੇ ਗੋਲਾ ਬਾਰੂਦ ਦੀ ਵਰਤੋਂ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਅਤੇ ਪੰਜਾਬ ਰਾਜ ਵਿਚ ਸੁਤੰਤਰਤਾ ਦਿਵਸ ਮੌਕੇ ਦਹਿਸ਼ਤ ਦੀ ਭਾਵਨਾ ਪੈਦਾ ਕਰਨ ਲਈ ਕੀਤੀ ਜਾਣੀ ਸੀ | ਉਨ੍ਹਾਂ ਦੱਸਿਆ ਕਿ ਗੁਰਵਿੰਦਰ ਬਾਬਾ ਆਪਣੇ ਸਾਥੀ ਸੰਦੀਪ ਨਾਲ ਖਡੂਰ ਸਾਹਿਬ ਨੂੰ ਜਾ ਰਿਹਾ ਸੀ ਤਾਂ ਤਰਨਤਾਰਨ ਪੁਲਿਸ ਪਾਰਟੀ ਨੇ ਚਿੱਟੇ ਰੰਗ ਦੀ ਲਾਂਸਰ ਕਾਰ ਨੂੰ ਰੋਕਿਆ | ਜਿਸ ਵਿਚ ਦੋਵੇਂ ਸਵਾਰ ਸਨ ਅਤੇ ਉਨ੍ਹਾਂ ਨੂੰ ਗਿ੍ਫ਼ਤਾਰ ਕਰਨ ਵਿਚ ਕਾਮਯਾਬ ਰਹੇ | ਉਨ੍ਹਾਂ ਦੱਸਿਆ ਕਿ ਕਾਰ ਵਿਚੋਂ ਲੋਡਿਡ ਮੈਗਜ਼ੀਨਾਂ ਸਮੇਤ ਦੋ ਪਿਸਤੌਲ, 635 ਗ੍ਰਾਮ ਹੈਰੋਇਨ, 100 ਗ੍ਰਾਮ ਅਫੀਮ ਅਤੇ 36.90 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ | ਉਨ੍ਹਾਂ ਦੱਸਿਆ ਕਿ ਗੁਰਵਿੰਦਰ ਬਾਬਾ ਦੇ ਖੁਲਾਸੇ ਤੋਂ ਬਾਅਦ ਪੁਲਿਸ ਨੇ ਪੁਲਿਸ ਜ਼ਿਲ੍ਹਾ ਬਟਾਲਾ ਦੇ ਖੇਤਰ ਵਿਚ ਸਥਿਤ ਟਿਕਾਣੇ ਤੋਂ ਇਕ ਹੈਂਡ ਗ੍ਰਨੇਡ, ਇਕ ਆਰ.ਡੀ.ਐਕਸ, ਆਈ.ਈ.ਡੀ. ਅਤੇ 33 ਲੱਖ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ | ਤੀਸਰੇ ਵਿਅਕਤੀ ਗੁਰਪ੍ਰੀਤ ਸਿੰਘ ਰੰਧਾਵਾ ਨੂੰ ਪੁਲਿਸ ਨੇ ਇਨ੍ਹਾਂ ਗਿ੍ਫ਼ਤਾਰ ਵਿਅਕਤੀਆਂ ਦੀ ਪੁੱਛਗਿੱਛ ਤੋਂ ਬਾਅਦ ਬਟਾਲੇ ਤੋਂ ਕਾਬੂ ਕਰ ਲਿਆ | ਮੁੱਢਲੀ ਜਾਂਚ ਤੋਂ ਪਤਾ ਚੱਲਦਾ ਹੈ ਕਿ ਬਰਾਮਦ ਕੀਤੇ ਵਿਸਫੋਟਕ, ਹਥਿਆਰ ਅਤੇ ਨਸ਼ੀਲੇ ਪਦਾਰਥਾਂ ਦੀ ਪਾਕਿਸਤਾਨ ਤੋਂ ਡਰੋਨ ਰਾਹੀਂ ਤਸਕਰੀ ਕੀਤੀ ਗਈ ਸੀ | ਐੱਸ.ਐੱਸ.ਪੀ. ਰਣਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਉਕਤ ਗਿ੍ਫ਼ਤਾਰ ਵਿਅਕਤੀਆਂ ਖਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਥਾਣਾ ਵੈਰੋਂਵਾਲ ਵਿਖੇ ਕੇਸ ਦਰਜ ਕਰਕੇ ਪੁਲਿਸ ਵਲੋਂ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਪ੍ਰਾਪਤ ਕੀਤਾ ਜਾ ਰਿਹਾ ਹੈ |

1947 'ਚ ਵੰਡ ਦੌਰਾਨ ਜਾਨਾਂ ਗਵਾਉਣ ਵਾਲਿਆਂ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮੂਹਿਕ ਅਰਦਾਸ 16 ਨੂੰ -ਸਿੰਘ ਸਾਹਿਬ

ਅੰਮਿ੍ਤਸਰ, 9 ਅਗਸਤ (ਜਸਵੰਤ ਸਿੰਘ ਜੱਸ)-ਸੰਨ 1947 'ਚ ਭਾਰਤ-ਪਾਕਿਸਤਾਨ ਆਧਾਰ 'ਤੇ ਹਿੰਦੁਸਤਾਨ, ਖਾਸਕਰ ਪੰਜਾਬ ਦੀ ਵੰਡ ਦੌਰਾਨ ਸਰਹੱਦ ਦੇ ਆਰ-ਪਾਰ ਹੋਈ ਹਿੰਸਾ ਵਿਚ ਜਾਨਾਂ ਗਵਾਉਣ ਵਾਲੇ 10 ਲੱਖ ਪੰਜਾਬੀਆਂ ਦੀ ਆਤਮਿਕ ਸ਼ਾਂਤੀ ਲਈ 75 ਵਰਿ੍ਹਆਂ ਬਾਅਦ ਜਥੇਦਾਰ ਅਕਾਲ ਤਖ਼ਤ ...

ਪੂਰੀ ਖ਼ਬਰ »

ਪੰਜਾਬ ਖੇਡ ਮੇਲਾ 29 ਨੂੰ ਜਲੰਧਰ 'ਚ ਮੁੱਖ ਮੰਤਰੀ ਕਰਨਗੇ ਉਦਘਾਟਨ

ਚੰਡੀਗੜ੍ਹ, 9 ਅਗਸਤ (ਪ੍ਰੋ. ਅਵਤਾਰ ਸਿੰਘ)-ਅੱਜ ਇੱਥੇ ਪੰਜਾਬ ਭਵਨ ਚੰਡੀਗੜ੍ਹ ਵਿਖੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਲਗਾਤਾਰ ਯਤਨ ਕਰ ਰਹੀ ਹੈ | ਮੰਤਰੀ ਨੇ ...

ਪੂਰੀ ਖ਼ਬਰ »

ਹਿੰਦ-ਪਾਕਿ ਮਿੱਤਰਤਾ ਦੀਆਂ ਹਾਮੀ ਜਥੇਬੰਦੀਆਂ ਵਲੋਂ ਜਥੇਦਾਰ ਦੇ ਬਿਆਨ ਦਾ ਸਵਾਗਤ

ਅੰਮਿ੍ਤਸਰ, 9 ਅਗਸਤ (ਹਰਮਿੰਦਰ ਸਿੰਘ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵਲੋਂ 1947 ਦੀ ਭਾਰਤ-ਪਾਕਿਸਤਾਨ ਵੰਡ ਦੌਰਾਨ ਮਾਰੇ ਗਏ ਨਿਰਦੋਸ਼ 10 ਲੱਖ ਪੰਜਾਬੀਆਂ ਦੀ ਯਾਦ ਨੂੰ ਸਮਰਪਿਤ ਅਖੰਡ ਪਾਠ ਦੇ ਭੋਗ ਪਾਉਣ ਅਤੇ ਹਿੰਦੂ ਧਰਮ ...

ਪੂਰੀ ਖ਼ਬਰ »

ਰਾਜਾ ਵੜਿੰਗ ਵਲੋਂ ਖੇਮਕਰਨ ਤੋਂ ਤਿੰਰਗਾ ਪੈਦਲ ਯਾਤਰਾ ਦੀ ਸ਼ੁਰੂਆਤ

ਭਿੱਖੀਵਿੰਡ/ਖੇਮਕਰਨ/ਅਮਰਕੋਟ, 9 ਅਗਸਤ (ਬੌਬੀ, ਬਿੱਲਾ, ਭੱਟੀ)¸ ਦੇਸ਼ ਦੀ ਆਜ਼ਾਦੀ ਦੀ 75ਵੀਂ ਵਰੇਗੰਢ ਦੇ ਸੰਬੰਧ ਵਿਚ ਪੰਜਾਬ ਕਾਂਗਰਸ ਵਲੋਂ ਕੱਢੀ ਜਾ ਰਹੀ ਤਿਰੰਗਾ ਪੈਦਲ ਯਾਤਰਾ ਦੀ ਸ਼ੁਰੂਆਤ ਅੱਜ ਹਲਕਾ ਖੇਮਕਰਨ 'ਚ ਸਾਬਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਦੀ ਅਗਵਾਈ ...

ਪੂਰੀ ਖ਼ਬਰ »

ਅਜ਼ਾਦੀ ਦਿਹਾੜੇ 'ਤੇ ਕੈਪਟਨ ਨੇ ਪ੍ਰਧਾਨ ਮੰਤਰੀ ਨੂੰ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦੀ ਕੀਤੀ ਅਪੀਲ

ਚੰਡੀਗੜ੍ਹ, 9 ਅਗਸਤ (ਅਜੀਤ ਬਿਊਰੋ)- ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ ਕਿ ਉਹ ਦੇਸ਼ ਦੀ ਆਜ਼ਾਦੀ ਦੇ 75 ਸਾਲ ਪੂਰੇ ਹੋਣ 'ਤੇ ਉਨ੍ਹਾਂ ਸਾਰੇ ਸਿੱਖ ਕੈਦੀਆਂ ਦੀ ਰਿਹਾਈ 'ਤੇ ਵਿਚਾਰ ਕਰਨ, ਜੋ ਆਪਣੀ ਸਜ਼ਾ ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਦੀ ਅੰਤਿੰ੍ਰਗ ਕਮੇਟੀ ਦੀ ਅੰਮਿ੍ਤਸਰ ਵਿਖੇ ਇਕੱਤਰਤਾ ਅੱਜ

ਅੰਮਿ੍ਤਸਰ, 9 ਅਗਸਤ (ਜਸਵੰਤ ਸਿੰਘ ਜੱਸ)-ਸ਼ੋ੍ਰਮਣੀ ਗੁ: ਪ੍ਰ: ਕਮੇਟੀ ਦੀ ਅੰਤਿੰ੍ਰਗ ਕਮੇਟੀ ਦੀ ਇਕੱਤਰਤਾ 10 ਅਗਸਤ ਨੂੰ ਹੋ ਰਹੀ ਹੈ | ਵੇਰਵਿਆਂ ਅਨੁਸਾਰ ਸਵੇਰੇ 11 ਵਜੇ ਮੁੱਖ ਦਫ਼ਤਰ ਦੇ ਕਾਨਫਰੰਸ ਹਾਲ ਵਿਚ ਹੋਣ ਵਾਲੀ ਇਸ ਇਕੱਤਰਤਾ ਵਿਚ ਬੰਦੀ ਸਿੰਘਾਂ ਦੀ ਰਿਹਾਈ ...

ਪੂਰੀ ਖ਼ਬਰ »

ਜੰਮੂ ਕਸ਼ਮੀਰ ਦੇ ਹੈਰੋਇਨ ਤਸਕਰਾਂ ਦੇ 2 ਸਾਥੀ ਅੰਮਿ੍ਤਸਰ ਤੋਂ ਗਿ੍ਫ਼ਤਾਰ

ਅੰਮਿ੍ਤਸਰ, 9 ਅਗਸਤ (ਰੇਸ਼ਮ ਸਿੰਘ)-ਜੰਮੂ ਕਸ਼ਮੀਰ ਦੇ ਹੈਰੋਇਨ ਤਸਕਰਾਂ ਨਾਲ ਮਿਲ ਕੇ ਅੰਤਰਰਾਸ਼ਟਰੀ ਪੱਧਰ ਦਾ ਗਰੋਹ ਚਲਾ ਰਹੇ 2 ਤਸਕਰਾਂ ਨੂੰ ਕਾਊਾਟਰ ਇੰਟੈਲੀਜੈਂਸ ਦੀ ਪੁਲਿਸ ਵਲੋਂ ਅੰਮਿ੍ਤਸਰ ਤੋਂ ਗਿ੍ਫਤਾਰ ਕਰ ਲਿਆ ਗਿਆ ਹੈ, ਜਿਨ੍ਹਾਂ ਕੋਲੋਂ ਤਿੰਨ ...

ਪੂਰੀ ਖ਼ਬਰ »

ਕੈਂਸਰ ਰੋਗਾਂ ਦੇ ਮਾਹਰ ਡਾ. ਸੇਖੋਂ ਨਹੀਂ ਰਹੇ

ਲੁਧਿਆਣਾ, 9 ਅਗਸਤ (ਸਲੇਮਪੁਰੀ)-ਕੈਂਸਰ ਰੋਗਾਂ ਦੇ ਮਾਹਰ ਡਾ. ਜੇ. ਐਸ. ਸੇਖੋਂ (65) ਦਾ ਅੱਜ ਤੜਕੇ ਦਿਹਾਂਤ ਹੋ ਗਿਆ | ਜਾਣਕਾਰੀ ਅਨੁਸਾਰ ਜਿਗਰ ਦੀ ਬਿਮਾਰੀ ਤੋਂ ਪੀੜਤ ਹੋਣ ਕਾਰਨ ਉਹ ਇਸ ਵੇਲੇ ਦਿੱਲੀ ਦੇ ਇਕ ਹਸਪਤਾਲ ਵਿਚ ਜ਼ੇਰੇ ਇਲਾਜ ਸਨ | ਕੈਂਸਰ ਦੇ ਮਾਹਰ ਡਾਕਟਰਾਂ ਦੀ ...

ਪੂਰੀ ਖ਼ਬਰ »

ਮਜੀਠੀਆ ਦੀ ਜ਼ਮਾਨਤ 'ਤੇ ਫ਼ੈਸਲਾ ਅੱਜ

ਚੰਡੀਗੜ੍ਹ, 9 ਅਗਸਤ (ਤਰੁਣ ਭਜਨੀ)- ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਨਿਯਮਤ ਜ਼ਮਾਨਤ ਦੀ ਮੰਗ ਨੂੰ ਲੈ ਕੇ ਦਾਇਰ ਪਟੀਸ਼ਨ 'ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਬੁੱਧਵਾਰ ਨੂੰ ਫ਼ੈਸਲਾ ਸੁਣਾਏਗੀ | ਹਾਈਕੋਰਟ 'ਚ ਪਿਛਲੀ ਸੁਣਵਾਈ ਦੌਰਾਨ ...

ਪੂਰੀ ਖ਼ਬਰ »

ਲਾਲ ਕਿਲ੍ਹੇ 'ਤੇ ਝੰਡਾ ਲਹਿਰਾਉਣ ਦੇ ਮਾਮਲੇ 'ਚ ਘਿਰੇ ਟਰਾਂਸਪੋਰਟ ਮੰਤਰੀ ਭੁੱਲਰ

ਜਲੰਧਰ, 9 ਅਗਸਤ (ਜਸਪਾਲ ਸਿੰਘ)-ਰਾਜ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦਾ ਪਿਛਲੇ ਸਮੇਂ ਦੌਰਾਨ ਤੇਜ਼ ਰਫਤਾਰ ਗੱਡੀ 'ਤੇ ਸਟੰਟ ਕਰਨ ਦਾ ਮਾਮਲਾ ਅਜੇ ਠੰਡਾ ਹੋਇਆ ਸੀ ਕਿ ਉਹ ਹੁਣ ਇਕ ਹੋਰ ਨਵੇਂ ਮਾਮਲੇ 'ਚ ਘਿਰਦੇ ਨਜ਼ਰ ਆ ਰਹੇ ਹਨ | ਇਸ ਵਾਰ ਉਹ ਪਿਛਲੇ ਸਾਲ 26 ...

ਪੂਰੀ ਖ਼ਬਰ »

ਲੰਪੀ ਚਮੜੀ ਰੋਗ-ਵੈਟਰਨਰੀ ਯੂਨੀਵਰਸਿਟੀ ਦੇ ਉਪ ਕੁਲਪਤੀ ਤੇ ਨਿਰਦੇਸ਼ਕ ਖੋਜ ਦੇ ਵਿਦੇਸ਼ ਦੌਰੇ ਦੀ ਚਰਚਾ

ਲੁਧਿਆਣਾ, 9 ਅਗਸਤ (ਪੁਨੀਤ ਬਾਵਾ) ਪੰਜਾਬ ਅੰਦਰ ਲੰਪੀ ਚਮੜੀ ਰੋਗ ਜਾਂ ਚਮੜੀ ਦੀਆਂ ਗੱਠਾਂ ਦੀ ਬਿਮਾਰੀ ਨੇ ਮੱਝਾਂ ਅਤੇ ਗਾਂਵਾਂ ਨੂੰ ਆਪਣੀ ਲਪੇਟ 'ਚ ਲੈ ਲਿਆ ਹੈ, ਜਿਸ ਨਾਲ ਕਿਸਾਨਾਂ ਤੇ ਪਸ਼ੂ ਪਾਲਕਾਂ ਵਿਚ ਡਰ ਤੇ ਸਹਿਮ ਦਾ ਮਾਹੌਲ ਹੈ | ਪਰ ਪਸ਼ੂ ਪਾਲਕਾਂ ਦੀ ਅਜਿਹੇ ...

ਪੂਰੀ ਖ਼ਬਰ »

ਰਾਜਿੰਦਰ ਗੁਪਤਾ ਵਲੋਂ ਟਰਾਈਡੈਂਟ ਗਰੁੱਪ ਦੇ ਚੇਅਰਮੈਨ ਦੇ ਅਹੁਦੇ ਤੋਂ ਅਸਤੀਫ਼ਾ

ਬਰਨਾਲਾ, 9 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਟਰਾਈਡੈਂਟ ਗਰੁੱਪ ਦੇ ਚੇਅਰਮੈਨ ਪਦਮਸ੍ਰੀ ਰਾਜਿੰਦਰ ਗੁਪਤਾ ਨੇ ਆਪਣੇ ਲਗਾਤਾਰ ਸਿਹਤ ਸਬੰਧਤ ਮੁੱਦਿਆਂ ਅਤੇ ਪਰਿਵਾਰਕ ਪ੍ਰਤੀਬੱਧਤਾਵਾਂ ਕਾਰਨ ਕੰਪਨੀ ਦੇ ਡਾਇਰੈਕਟਰ ਅਤੇ ਗੈਰ-ਕਾਰਜਕਾਰੀ ਚੇਅਰਮੈਨ ਦੇ ਰੂਪ ਵਿਚ ...

ਪੂਰੀ ਖ਼ਬਰ »

ਭਾਖੜਾ ਡੈਮ 'ਚ ਪਾਣੀ ਦਾ ਪੱਧਰ 1627.24 ਫੁੱਟ

ਨੰਗਲ, 9 ਅਗਸਤ (ਗੁਰਪ੍ਰੀਤ ਸਿੰਘ ਗਰੇਵਾਲ)- ਭਾਖੜਾ ਡੈਮ 'ਚ ਪਾਣੀ ਦਾ ਪੱਧਰ 1627.24 ਫੁੱਟ ਤੱਕ ਜਾ ਪਹੁੰਚਿਆ ਹੈ, ਪਿਛਲੇ ਵਰ੍ਹੇ ਅੱਜ ਦੇ ਦਿਨ ਪਾਣੀ ਦਾ ਪੱਧਰ 1606.84 ਫੁੱਟ ਸੀ | ਭਾਖੜਾ ਡੈਮ 'ਚ 53070 ਕਿਊਸਿਕ ਪਾਣੀ ਆ ਰਿਹਾ ਹੈ ਅਤੇ 17569 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ | ਭਾਖੜਾ ...

ਪੂਰੀ ਖ਼ਬਰ »

ਸ਼ਹੀਦ ਕਰਨੈਲ ਸਿੰਘ ਈਸੜੂ ਦੇ ਸ਼ਹੀਦੀ ਦਿਵਸ ਮੌਕੇ 15 ਨੂੰ ਈਸੜੂ (ਖੰਨਾ) ਵਿਖੇ ਰਾਜ ਪੱਧਰੀ ਸਮਾਗਮ

ਚੰਡੀਗੜ੍ਹ, 9 ਅਗਸਤ (ਅਜੀਤ ਬਿਊਰੋ)- ਪੰਜਾਬ ਸਰਕਾਰ ਨੇ 15 ਅਗਸਤ ਨੂੰ ਸ਼ਹੀਦ ਕਰਨੈਲ ਸਿੰਘ ਈਸੜੂ ਦੇ ਸ਼ਹੀਦੀ ਦਿਵਸ ਮੌਕੇ ਉਨ੍ਹਾਂ ਦੇ ਜੱਦੀ ਪਿੰਡ ਈਸੜੂ, ਖੰਨਾ (ਲੁਧਿਆਣਾ) ਨੇੜੇ ਰਾਜ ਪੱਧਰੀ ਸਮਾਰੋਹ ਕਰਨ ਦਾ ਫ਼ੈਸਲਾ ਕੀਤਾ ਹੈ | ਇਸ ਬਾਰੇ ਮੁੱਖ ਮੰਤਰੀ ਦਫ਼ਤਰ ਦੇ ...

ਪੂਰੀ ਖ਼ਬਰ »

ਸ਼ਹੀਦ ਭਾਈ ਸੁਖਦੇਵ ਸਿੰਘ ਬੱਬਰ ਦੀ 30ਵੀਂ ਬਰਸੀ ਸੰਗਤਾਂ ਨੇ ਸਤਿਕਾਰ ਸਹਿਤ ਮਨਾਈ

ਅੰਮਿ੍ਤਸਰ, 9 ਅਗਸਤ (ਜੱਸ)-ਸਿੱਖ ਸੰਘਰਸ਼ ਦੌਰਾਨ ਅਹਿਮ ਯੋਗਦਾਨ ਪਾਉਣ ਵਾਲੀ ਗਰਮ ਖਿਆਲੀ ਸਿੱਖ ਜਥੇਬੰਦੀ ਬੱਬਰ ਖ਼ਾਲਸਾ ਇੰਟਰਨੈਸ਼ਨਲ ਦੇ ਤੱਤਕਾਲੀ ਮੁਖੀ ਤੇ ਗੁਰੀਲਾ ਯੁੱਧ ਨੀਤੀ ਦੇ ਮਾਹਿਰ ਸਮਝੇ ਜਾਂਦੇ ਸ਼ਹੀਦ ਜਥੇ: ਸੁਖਦੇਵ ਸਿੰਘ ਬੱਬਰ ਦੀ 30ਵੀਂ ਬਰਸੀ ਮੌਕੇ ...

ਪੂਰੀ ਖ਼ਬਰ »

ਗੁਰਦੁਆਰਾ ਮੰਜੀ ਸਾਹਿਬ ਕੋਟਾਂ ਦੇ ਸਾਲਾਨਾ ਜੋੜ ਮੇਲੇ ਸੰਬੰਧੀ ਸਮਾਗਮ 12 ਤੋਂ- ਮੈਨੇਜਰ ਮੱਲੇਵਾਲ

ਬੀਜਾ, 9 ਅਗਸਤ (ਕਸ਼ਮੀਰਾ ਸਿੰਘ ਬਗ਼ਲੀ)-ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਚਰਨ ਛੋਹ ਪ੍ਰਾਪਤ ਗੁਰਦੁਆਰਾ ਮੰਜੀ ਸਾਹਿਬ ਕੋਟਾਂ ਵਿਖੇ ਸਾਲਾਨਾ ਜੋੜ ਮੇਲਾ 12 -13-14 ਅਗਸਤ ਨੂੰ ਮਨਾਇਆ ਜਾ ਰਿਹਾ ਹੈ | ਗੁਰਦੁਆਰਾ ਸਾਹਿਬ ਦੇ ਮੈਨੇਜਰ ਗੁਰਪ੍ਰੀਤ ਸਿੰਘ ਮੱਲੇਵਾਲ ਨੇ ...

ਪੂਰੀ ਖ਼ਬਰ »

ਚਾਂਦਪੁਰ ਰੁੜਕੀ ਦਾ ਸਾਲਾਨਾ ਜੋੜ ਮੇਲਾ 15 ਤੋਂ

ਪੋਜੇਵਾਲ ਸਰਾਂ, 9 ਅਗਸਤ (ਨਵਾਂਗਰਾਈਾ)- ਗੁਰਦੁਆਰਾ ਬਾਬਾ ਗੁਰਦਿੱਤਾ ਚਾਂਦਪੁਰ ਰੁੜਕੀ ਵਿਖੇ ਸਾਲਾਨਾ ਜੋੜ ਮੇਲਾ ਜੋ ਕਿ 17 ਅਗਸਤ ਨੂੰ ਲੱਗ ਰਿਹਾ ਹੈ, ਦੀਆਂ ਤਿਆਰੀਆਂ ਜ਼ੋਰਾਂ ਨਾਲ ਚੱਲ ਰਹੀਆਂ ਹਨ | ਪ੍ਰਧਾਨ ਹਰਮੰਦਰ ਸਿੰਘ ਨੇ ਦੱਸਿਆ ਕਿ ਜੋੜ ਮੇਲਾ ਤੇ ਸੰਤ ਸਮਾਗਮ 15 ...

ਪੂਰੀ ਖ਼ਬਰ »

ਪੰਜਾਬ ਕਾਲੋਨਾਈਜ਼ਰ ਐਂਡ ਪ੍ਰਾਪਰਟੀ ਡੀਲਰਜ਼ ਐਸੋਸੀਏਸ਼ਨ ਵਲੋਂ 15 ਤੱਕ ਅੰਦੋਲਨ ਮੁਲਤਵੀ

ਲੁਧਿਆਣਾ, 9 ਅਗਸਤ (ਪੁਨੀਤ ਬਾਵਾ)-ਪੰਜਾਬ ਕਲੋਨਾਈਜ਼ਰ ਐਂਡ ਪ੍ਰਾਪਰਟੀ ਡੀਲਰਜ਼ ਐਸੋਸੀਏਸ਼ਨ ਵਲੋਂ ਆਪਣੀਆਂ ਮੰਗਾਂ ਮੰਨਵਾਉਣ ਲਈ ਕਈ ਦਿਨਾਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ, ਪਰ ਐਸੋਸੀਏਸ਼ਨ ਵਲੋਂ 15 ਅਗਸਤ ਤੱਕ ਅੰਦੋਲਨ ਮੁਲਤਵੀ ਕਰ ਦਿੱਤਾ ਗਿਆ ਹੈ | ਐਸੋਸੀਏਸ਼ਨ ...

ਪੂਰੀ ਖ਼ਬਰ »

'ਪ੍ਰਦੂਸ਼ਣ ਤੋਂ ਆਜ਼ਾਦੀ' ਪਾਉਣ ਲਈ ਸਮਾਜ ਸੇਵੀ ਸੰਸਥਾਵਾਂ ਵਲੋਂ 14 ਨੰੂ ਪੰਜਾਬ ਭਰ 'ਚ ਕੀਤੇ ਜਾਣਗੇ ਰੋਸ ਪ੍ਰਦਰਸ਼ਨ

ਸੰਗਰੂਰ, 9 ਅਗਸਤ (ਧੀਰਜ ਪਸ਼ੌਰੀਆ) - ਜ਼ਿੰਦਗੀ ਲਈ ਸਭ ਤੋਂ ਵੱਡਾ ਖਤਰਾ ਬਣੇ ਪ੍ਰਦੂਸ਼ਣ ਤੋਂ ਆਜ਼ਾਦੀ ਪਾਉਣ ਲਈ ਸਮਾਜ ਸੇਵੀ ਸੰਸਥਾਵਾਂ ਵਲੋਂ 14 ਅਗਸਤ ਨੰੂ ਪੂਰੇ ਪੰਜਾਬ 'ਚ ਰੋਸ ਪ੍ਰਦਰਸ਼ਨ ਕੀਤੇ ਜਾਣਗੇ | ਸਮੁੱਚੀਆਂ ਸਮਾਜ ਸੇਵੀ ਸੰਸਥਾਵਾਂ, ਵਾਤਾਵਰਨ ਪੇ੍ਰਮੀਆਂ ...

ਪੂਰੀ ਖ਼ਬਰ »

ਕੇਂਦਰ ਵਲੋਂ ਆਟਾ, ਮੈਦਾ, ਸੂਜੀ ਦੀ ਬਰਾਮਦ 'ਤੇ ਸਖ਼ਤ ਪਾਬੰਦੀਆਂ

ਮੂਣਕ, 9 ਅਗਸਤ (ਕੇਵਲ ਸਿੰਗਲਾ)-ਘਰੇਲੂ ਮੰਡੀ 'ਚ ਆਟੇ ਦੀਆਂ ਕੀਮਤਾਂ ਸਥਿਰ ਰੱਖਣ ਲਈ ਕੇਂਦਰ ਸਰਕਾਰ ਨੇ ਜਿਥੇ ਆਟਾ, ਮੈਦਾ, ਸੂਜੀ ਆਦਿ ਬਰਾਮਦ ਕਰਨ 'ਤੇ ਸਖ਼ਤ ਪਾਬੰਦੀਆਂ ਲਗਾ ਦਿੱਤੀਆਂ, ਉੱਥੇ ਕੇਂਦਰ ਸਰਕਾਰ ਕਣਕ ਦੀ ਸਟਾਕ ਲਿਮਟ ਅਤੇ ਕਣਕ ਦੀ ਦਰਾਮਦ ਟੈਕਸ ਖ਼ਤਮ ਕਰਨ ...

ਪੂਰੀ ਖ਼ਬਰ »

ਡੀ.ਜੀ.ਪੀ. ਨੇ ਬਹੁ-ਚਰਚਿਤ ਹੈਰੋਇਨ ਤੇ ਨਸ਼ਾ ਵੱਟਤ ਰਕਮ ਮਾਮਲੇ ਦੀ ਤਫ਼ਤੀਸ਼ ਵਿਜੀਲੈਂਸ ਮੁਹਾਲੀ ਨੂੰ ਸੌਂਪੀ

ਫ਼ਿਰੋਜ਼ਪੁਰ, 9 ਅਗਸਤ (ਰਾਕੇਸ਼ ਚਾਵਲਾ)- ਫ਼ਿਰੋਜ਼ਪੁਰ ਪੁਲਿਸ ਲਈ ਨਮੋਸ਼ੀ ਬਣਿਆ ਬਹੁਤ ਚਰਚਿਤ ਇਕ ਕਿੱਲੋ ਹੈਰੋਇਨ ਅਤੇ ਪੰਜ ਲੱਖ ਨਸ਼ਾ ਵੱਟਤ ਰਕਮ ਮਾਮਲੇ ਦੀ ਤਫ਼ਤੀਸ਼ ਡੀ.ਜੀ.ਪੀ. ਵਲੋਂ ਵਿਜੀਲੈਂਸ ਮੁਹਾਲੀ ਨੂੰ ਸੌਂਪਣ ਦਾ ਹੁਕਮ ਦਿੱਤਾ ਗਿਆ ਹੈ | ਦੱਸਣਯੋਗ ਹੈ ਕਿ ...

ਪੂਰੀ ਖ਼ਬਰ »

ਭਾਖੜਾ ਡੈਮ 'ਚ ਪਾਣੀ ਦਾ ਪੱਧਰ 1627.24 ਫੁੱਟ

ਨੰਗਲ, 9 ਅਗਸਤ (ਗੁਰਪ੍ਰੀਤ ਸਿੰਘ ਗਰੇਵਾਲ)- ਭਾਖੜਾ ਡੈਮ 'ਚ ਪਾਣੀ ਦਾ ਪੱਧਰ 1627.24 ਫੁੱਟ ਤੱਕ ਜਾ ਪਹੁੰਚਿਆ ਹੈ, ਪਿਛਲੇ ਵਰ੍ਹੇ ਅੱਜ ਦੇ ਦਿਨ ਪਾਣੀ ਦਾ ਪੱਧਰ 1606.84 ਫੁੱਟ ਸੀ | ਭਾਖੜਾ ਡੈਮ 'ਚ 53070 ਕਿਊਸਿਕ ਪਾਣੀ ਆ ਰਿਹਾ ਹੈ ਅਤੇ 17569 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ | ਭਾਖੜਾ ...

ਪੂਰੀ ਖ਼ਬਰ »

ਗੰਦੇ ਨਾਲੇ 'ਚ ਦੋ ਸਾਲ ਦਾ ਬੱਚਾ ਡਿਗਿਆ

ਕਪੂਰਥਲਾ, 9 ਅਗਸਤ (ਅਮਰਜੀਤ ਕੋਮਲ, ਅਮਨਜੋਤ ਸਿੰਘ ਵਾਲੀਆ)-ਸਥਾਨਕ ਸ਼ਾਲਾਮਾਰ ਬਾਗ ਰੋਡ 'ਤੇ ਪੈਂਦੇ ਇਕ ਨਿੱਜੀ ਹੋਟਲ ਸਾਹਮਣੇ ਨਾਲੇ ਵਿਚ ਡਿੱਗੇ ਪ੍ਰਵਾਸੀ ਮਜ਼ਦੂਰ ਦੇ ਦੋ ਸਾਲਾ ਬੱਚੇ ਅਭਿਲਾਸ਼ ਮੁਖੀਆ ਦੀ ਨਗਰ ਨਿਗਮ ਦੀ ਟੀਮ ਵਲੋਂ ਕੀਤੀ 9 ਘੰਟੇ ਦੀ ਜੱਦੋ ਜਹਿਦ ...

ਪੂਰੀ ਖ਼ਬਰ »

ਹਰੀ ਕ੍ਰਾਂਤੀ ਲਿਆਉਣ 'ਚ ਵਡਮੁੱਲਾ ਯੋਗਦਾਨ ਪਾਉਣ ਵਾਲੀ ਪੀ.ਏ.ਯੂ. ਨੂੰ ਸਰਕਾਰਾਂ ਨੇ ਵਿਸਾਰਿਆ

ਲੁਧਿਆਣਾ, 9 ਅਗਸਤ (ਪੁਨੀਤ ਬਾਵਾ ) ਦੇਸ਼ ਅੰਦਰ ਹਰੀ ਕ੍ਰਾਂਤੀ ਲਿਆਉਣ 'ਚ ਵੱਡਮੁੱਲਾ ਯੋਗਦਾਨ ਪਾਉਣ ਵਾਲੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ.) ਦਾ ਆਪਣਾ ਭਵਿੱਖ ਧੁੰਦਲਾ ਹੁੰਦਾ ਜਾ ਰਿਹਾ ਹੈ, ਪੰਜਾਬ ਦੀ ਪਿਛਲੀ ਕਾਂਗਰਸ ਸਰਕਾਰ ਅਤੇ ਮੌਜੂਦਾ ਆਮ ਆਦਮੀ ਪਾਰਟੀ ...

ਪੂਰੀ ਖ਼ਬਰ »

ਡੀ.ਜੀ.ਪੀ. ਨੇ ਬਹੁ-ਚਰਚਿਤ ਹੈਰੋਇਨ ਤੇ ਨਸ਼ਾ ਵੱਟਤ ਰਕਮ ਮਾਮਲੇ ਦੀ ਤਫ਼ਤੀਸ਼ ਵਿਜੀਲੈਂਸ ਮੁਹਾਲੀ ਨੂੰ ਸੌਂਪੀ

ਫ਼ਿਰੋਜ਼ਪੁਰ, 9 ਅਗਸਤ (ਰਾਕੇਸ਼ ਚਾਵਲਾ)- ਫ਼ਿਰੋਜ਼ਪੁਰ ਪੁਲਿਸ ਲਈ ਨਮੋਸ਼ੀ ਬਣਿਆ ਬਹੁਤ ਚਰਚਿਤ ਇਕ ਕਿੱਲੋ ਹੈਰੋਇਨ ਅਤੇ ਪੰਜ ਲੱਖ ਨਸ਼ਾ ਵੱਟਤ ਰਕਮ ਮਾਮਲੇ ਦੀ ਤਫ਼ਤੀਸ਼ ਡੀ.ਜੀ.ਪੀ. ਵਲੋਂ ਵਿਜੀਲੈਂਸ ਮੁਹਾਲੀ ਨੂੰ ਸੌਂਪਣ ਦਾ ਹੁਕਮ ਦਿੱਤਾ ਗਿਆ ਹੈ | ਦੱਸਣਯੋਗ ਹੈ ਕਿ ...

ਪੂਰੀ ਖ਼ਬਰ »

ਪੰਜਾਬ ਪੁਲਿਸ ਵਲੋਂ ਸ਼ਿਕੰਜਾ ਕੱਸੇ ਜਾਣ ਮਗਰੋਂ ਗੈਂਗਸਟਰ ਭੈਅ-ਭੀਤ

ਚੰਡੀਗੜ੍ਹ, 9 ਅਗਸਤ (ਵਿਕਰਮਜੀਤ ਸਿੰਘ ਮਾਨ)- ਉੱਘੇ ਪੰਜਾਬੀ ਗਾਇਕ ਸਿੱਧੂ ਮੂਸੇਵਾਲੇ ਦੇ ਕਤਲ ਕਾਂਡ ਮਗਰੋਂ ਜਿੱਥੇ ਪੰਜਾਬ ਪੁਲਿਸ ਨੂੰ ਸੂਬੇ 'ਚ ਗੈਂਗਵਾਰ ਦਾ ਡਰ ਸਤਾਉਣ ਲੱਗਾ ਸੀ, ਉਥੇ ਡੀ.ਜੀ.ਪੀ. ਗੌਰਵ ਯਾਦਵ ਦੀ ਅਗਵਾਈ 'ਚ ਇਸ ਸਥਿਤੀ ਨਾਲ ਨਿਪਟਣ ਲਈ ਪੰਜਾਬ ਪੁਲਿਸ ...

ਪੂਰੀ ਖ਼ਬਰ »

ਅਕਾਲੀ ਉਥਲ-ਪੁਥਲ ਦੌਰਾਨ ਬੀਬੀ ਜਗੀਰ ਕੌਰ ਵਲੋਂ ਸ਼ੋ੍ਰਮਣੀ ਕਮੇਟੀ ਚੋਣ ਲਈ ਸਾਂਝਾ ਉਮੀਦਵਾਰ ਬਣਨ ਦੇ ਚਰਚੇ

ਹਰਕਵਲਜੀਤ ਸਿੰਘ ਚੰਡੀਗੜ, 9 ਅਗਸਤ P ਸ਼ੋ੍ਰਮਣੀ ਅਕਾਲੀ ਦਲ ਅੰਦਰ ਚੱਲ ਰਹੀ ਉਥਲ-ਪੁਥਲ ਤੇ ਵਿਧਾਨ ਸਭਾ ਚੋਣਾਂ 'ਚ ਹੋਈ ਵੱਡੀ ਹਾਰ ਤੋਂ ਬਾਅਦ ਪਾਰਟੀ 'ਚ ਤਬਦੀਲੀਆਂ ਤੇ ਸੁਧਾਰ ਲਈ ਉੱਠ ਰਹੀਆਂ ਆਵਾਜ਼ਾਂ ਦੌਰਾਨ ਸ਼ੋ੍ਰਮਣੀ ਕਮੇਟੀ ਪ੍ਰਧਾਨ ਤੇ ਅਹੁਦੇਦਾਰਾਂ ਦੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX