ਤਾਜਾ ਖ਼ਬਰਾਂ


ਸੋਨੀਆ ਗਾਂਧੀ ਦਾ 76ਵਾਂ ਜਨਮਦਿਨ ਅੱਜ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਤੀ ਵਧਾਈ
. . .  6 minutes ago
ਨਵੀਂ ਦਿੱਲੀ, 9 ਦਸੰਬਰ-ਕਾਂਗਰਸ ਦੀ ਸਾਬਕਾ ਪ੍ਰਧਾਨ ਤੇ ਯੂ.ਪੀ.ਏ. ਦੀ ਚੇਅਰਮੈਨ ਸੋਨੀਆ ਗਾਂਧੀ ਦਾ ਅੱਜ ਜਨਮਦਿਨ ਹੈ। ਕਾਂਗਰਸ ਦੀ ਸਭ ਤੋਂ ਲੰਬੇ ਸਮੇਂ ਤੱਕ ਪ੍ਰਧਾਨ ਰਹੀ ਸੋਨੀਆ ਗਾਂਧੀ ਅੱਜ 76 ਸਾਲ ਦੀ ਹੋ ਗਈ...
ਰਾਘਵ ਚੱਢਾ ਨੇ ਸੰਸਦ 'ਚ ਚੁੱਕਿਆ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਦਾ ਮੁੱਦਾ
. . .  26 minutes ago
ਨਵੀਂ ਦਿੱਲੀ, 9 ਦਸੰਬਰ-ਆਮ ਆਦਮੀ ਪਾਰਟੀ ਸਾਂਸਦ ਰਾਘਵ ਚੱਢਾ ਨੇ ਸੰਸਦ 'ਚ ਸ੍ਰੀ ਕਰਤਾਰਪੁਰ ਸਾਹਿਬ ਗੁਰਦੁਆਰੇ ਜਾਣ ਵਾਲੇ ਸ਼ਰਧਾਲੂਆਂ ਨੂੰ ਆਉਣ ਜਾਣ ਵਾਲੀ ਸਮੱਸਿਆ ਦਾ ਮੁੱਦਾ ਚੁੱਕਿਆ ਹੈ।
ਜਲੰਧਰ: ਨਾਜਾਇਜ਼ ਕਬਜ਼ੇ ਹਟਾਉਣ ਪਹੁੰਚੀ ਪੁਲਿਸ, ਲੋਕਾਂ 'ਚ ਮਚੀ ਹਫੜਾ-ਦਫ਼ੜੀ
. . .  4 minutes ago
ਜਲੰਧਰ, 9 ਦਸੰਬਰ (ਅੰਮ੍ਰਿਤਪਾਲ)-ਜਲੰਧਰ ਦੇ ਲਤੀਫ਼ਪੁਰਾ 'ਚ ਸ਼ੁੱਕਰਵਾਰ ਸਵੇਰੇ ਉਸ ਵੇਲੇ ਮਾਹੌਲ ਤਣਾਅਪੂਰਨ ਬਣ ਗਿਆ, ਜਦੋਂ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਪੁਲਿਸ ਅਤੇ ਲੋਕ ਆਹਮੋ-ਸਾਹਮਣੇ ਹੋ ਗਏ...
ਸ਼ਰਧਾ ਕਤਲ ਕੇਸ: ਆਫ਼ਤਾਬ ਵੀਡੀਓ ਕਾਨਫ਼ਰਸਿੰਗ ਰਾਹੀਂ ਦਿੱਲੀ ਅਦਾਲਤ ’ਚ ਹੋਵੇਗਾ ਪੇਸ਼
. . .  about 2 hours ago
ਨਵੀਂ ਦਿੱਲੀ, 9 ਦਸੰਬਰ-ਸ਼ਰਧਾ ਕਤਲ ਕੇਸ: ਆਫ਼ਤਾਬ ਵੀਡੀਓ ਕਾਨਫ਼ਰਸਿੰਗ ਰਾਹੀਂ ਦਿੱਲੀ ਅਦਾਲਤ ’ਚ ਹੋਵੇਗਾ ਪੇਸ਼
ਸਰਕਾਰੀ ਸਕੂਲ ਰੂੜੇਕੇ ਕਲਾਂ ਦੇ ਵਿਦਿਆਰਥੀਆਂ ਨੂੰ ਨੌਜਵਾਨਾਂ ਵਲੋਂ ਚਿੱਟਾ ਤੇ ਮੈਡੀਕਲ ਨਸ਼ਿਆਂ ਸਮੇਤ ਫੜਨ ਦੀ ਵੀਡੀਓ ਵਾਇਰਲ
. . .  about 2 hours ago
ਬਰਨਾਲਾ/ਰੂੜੇਕੇ ਕਲਾਂ, 9 ਦਸੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਜ਼ਿਲ੍ਹਾ ਬਰਨਾਲਾ ਦੇ ਕਸਬਾ ਰੂੜੇਕੇ ਕਲਾਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੂੰ ਪਿੰਡ ਦੇ ਨੌਜਵਾਨਾਂ ਨੇ ਚਿੱਟਾ ਤੇ ਹੋਰ ਨਸ਼ੀਲੇ ਪਦਾਰਥਾਂ ਸਮੇਤ ਫੜ੍ਹ ਕੇ ਸਕੂਲ ਦੇ ਅਧਿਆਪਕਾਂ...
ਦੇਸ਼ 'ਚ ਗਰੀਬ ਕਲਿਆਣ ਦੇ ਲਈ ਜੋ ਵੀ ਕੰਮ ਹੋਇਆ ਹੈ ਉਸ 'ਤੇ ਸਦਨ 'ਚ ਚਰਚਾ ਹੋਣੀ ਚਾਹੀਦੀ ਹੈ: ਭੁਪਿੰਦਰ ਯਾਦਵ
. . .  about 2 hours ago
ਨਵੀਂ ਦਿੱਲੀ, 9 ਦਸੰਬਰ-ਕੇਂਦਰੀ ਮੰਤਰੀ ਭੁਪਿੰਦਰ ਯਾਦਵ ਦਾ ਕਹਿਣਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 2014 ਤੋਂ ਜਦੋਂ ਤੋਂ ਕੇਂਦਰ 'ਚ ਸ਼ਾਸਨ ਦੀ ਵਾਂਗਡੋਰ ਸੰਭਾਲੀ ਹੈ ਉਦੋਂ ਤੋਂ ਕੇਂਦਰ ਸਰਕਾਰ ਦੀ ਗਰੀਬ ਕਲਿਆਣਕਾਰੀ ਨੀਤੀਆਂ ਇਸ ਦੇਸ਼...
ਜੋਧਪੁਰ: ਵਿਆਹ ਦੌਰਾਨ ਘਰ ’ਚ ਅੱਗ ਲੱਗਣ ਨਾਲ 4 ਲੋਕਾਂ ਦੀ ਮੌਤ, 60 ਜ਼ਖ਼ਮੀ
. . .  about 3 hours ago
ਰਾਜਸਥਾਨ, 9 ਦਸੰਬਰ-ਰਾਜਸਥਾਨ ਦੇ ਜੋਧਪੁਰ ਦੇ ਭੂੰਗਰਾ ਪਿੰਡ 'ਚ ਇਕ ਵਿਆਹ ਦੌਰਾਨ ਸਿਲੰਡਰ ਫਟ ਗਿਆ...
⭐ਮਾਣਕ-ਮੋਤੀ⭐
. . .  about 4 hours ago
⭐ਮਾਣਕ-ਮੋਤੀ⭐
ਅਸਾਮ : ਉਦਲਗੁੜੀ ਪੁਲਿਸ ਨੇ ਅੱਜ ਇਕ ਏਕੇ ਸੀਰੀਜ਼ ਰਾਈਫਲ ਅਤੇ ਕੁਝ ਅਸਲ੍ਹਾ ਕੀਤਾ ਬਰਾਮਦ - ਵਿਸ਼ੇਸ਼ ਡੀ.ਜੀ.ਪੀ.ਅਸਾਮ
. . .  1 day ago
ਕਰੀਬ 300 ਇਜ਼ਰਾਇਲੀ ਕੰਪਨੀਆਂ ਨੇ ਭਾਰਤ ਵਿਚ ਕੀਤਾ ਨਿਵੇਸ਼ : ਇਜ਼ਰਾਈਲ ਰਾਜਦੂਤ ਨੌਰ ਗਿਲੋਨ
. . .  1 day ago
ਐਨ.ਆਈ.ਏ. ਨੇ ਤਰਨਤਾਰਨ ਬੰਬ ਧਮਾਕੇ ਦੇ ਮਾਸਟਰਮਾਈਂਡ ਬਿਕਰਮਜੀਤ ਸਿੰਘ ਨੂੰ ਕੀਤਾ ਗ੍ਰਿਫਤਾਰ
. . .  1 day ago
ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਜੇ.ਪੀ. ਨੱਢਾ, ਅਮਿਤ ਸ਼ਾਹ ਤੇ ਹੋਰ ਨੇਤਾਵਾਂ ਦੀ ਮੌਜੂਦਗੀ 'ਚ ਕੋਰ ਗਰੁੱਪ ਦੀ ਚੱਲ ਰਹੀ ਮੀਟਿੰਗ
. . .  1 day ago
ਸ਼ਾਰਟ ਸਰਕਟ ਨਾਲ ਜੀ. ਐੱਸ. ਫਰਨੀਚਰ ਦੇ ਸ਼ੋਅ ਰੂਮ ਨੂੰ ਲੱਗੀ ਅੱਗ ਨਾਲ ਕਰੋੜਾਂ ਦਾ ਨੁਕਸਾਨ
. . .  1 day ago
ਛੇਹਰਟਾ, 8 ਦਸੰਬਰ ( ਵਡਾਲੀ )- ਜੀ.ਟੀ.ਰੋਡ ਖੰਡਵਾਲਾ ਵਿਖੇ ਸ਼ਾਰਟ ਸਰਕਟ ਨਾਲ ਜੀ. ਐੱਸ. ਫਰਨੀਚਰ ਦੇ ਸ਼ੋਅ ਰੂਮ ਨੂੰ ਲੱਗੀ ਅੱਗ ਨਾਲ ਕਰੋੜਾਂ ਦਾ ਨੁਕਸਾਨ ਹੋਇਆ ਹੈ ।
ਸਯੁੰਕਤ ਕਿਸਾਨ ਮੋਰਚਾ ਦੀ ਕੌਮੀ ਪੱਧਰੀ ਬੈਠਕ ਵਿਚ ਆਗਾਮੀ ਅੰਦੋਲਨ ਦਾ ਫ਼ੈਸਲਾ ਨਹੀਂ ਹੋ ਸਕਿਆ, 24 ਨੂੰ ਦੁਬਾਰਾ ਬੈਠਕ
. . .  1 day ago
ਕਰਨਾਲ 7 ਦਸੰਬਰ (ਗੁਰਮੀਤ ਸਿੰਘ ਸੱਗੂ ) - ਸਯੁੰਕਤ ਕਿਸਾਨ ਮੋਰਚਾ ਦੀ ਡੇਰਾ ਕਾਰ ਸੇਵਾ ਕਲੰਦਰੀ ਗੇਟ ਵਿਖੇ ਹੋਈ ਕੋਮੀ ਪਧਰੀ ਬੈਠਕ ਵਿਚ ਆਗਾਮੀ ਕਿਸਾਨ ਅੰਦੋਲਨ ਨੂੰ ਲੈਂ ਕੇ ਕੋਈ ਫ਼ੈਸਲਾ ਨਹੀਂ ਹੋ ਸਕਿਆ ...
ਵਿਧਾਨ ਸਭਾ ਹਲਕਾ ਹਰੋਲੀ ਤੋਂ ਕਾਂਗਰਸ ਦੇ ਮੁਕੇਸ਼ ਅਗਨੀਹੋਤਰੀ ਜਿੱਤੇ
. . .  1 day ago
ਬੀਣੇਵਾਲ,8 ਦਸੰਬਰ (ਬੈਜ ਚੌਧਰੀ)- ਹਲਕਾ ਗੜ੍ਹਸ਼ੰਕਰ ਦੇ ਨਾਲ ਲੱਗਦੇ ਹਿਮਾਚਲ ਪ੍ਰਦੇਸ਼ ਦੇ ਵਿਧਾਨ ਸਭਾ ਹਲਕਾ ਹਰੋਲੀ ਤੋਂ ਕਾਂਗਰਸੀ ਉਮੀਦਵਾਰ ਮੁਕੇਸ਼ ਅਗਨੀਹੋਤਰੀ ਨੇ ਲਗਾਤਾਰ ਪੰਜਵੀਂ ਵਾਰ 9148 ਵੋਟਾਂ ਦੇ ਵੱਡੇ ਫਰਕ ਨਾਲ ...
ਲਾਪਤਾ 4 ਬੱਚਿਆਂ 'ਚੋਂ 3 ਬੱਚੇ ਕੀਤੇ ਪੁਲਿਸ ਨੇ ਬਰਾਮਦ
. . .  1 day ago
ਡੇਰਾਬੱਸੀ, 8 ਦਸੰਬਰ( ਗੁਰਮੀਤ ਸਿੰਘ)-ਡੇਰਾਬੱਸੀ ਦੇ ਪਿੰਡ ਕਕਰਾਲੀ ਵਿਚੋ ਲਾਪਤਾ 4 ਬੱਚਿਆਂ 'ਚੋਂ ਪੁਲਿਸ ਨੇ 3 ਬੱਚਿਆਂ ਨੂੰ ਅੱਜ ਤੀਜੇ ਦਿਨ ਬਰਾਮਦ ਕਰ ਲਿਆ ਹੈ । ਇਹ ਬੱਚੇ ਮੋਲੀ ਜਾਗਰਾ, ਚੰਡੀਗੜ੍ਹ ਨੇੜਿਓਂ ਬਰਾਮਦ ...
87 ਸਾਲ ਦੇ ਹੋਏ ਬਾਲੀਵੁੱਡ ਦੇ ਹੀਮੈਨ ਧਰਮਿੰਦਰ, ਫੈਨਜ਼ ਨਾਲ ਕੇਕ ਕੱਟ ਕੇ ਆਪਣਾ ਜਨਮਦਿਨ ਕੀਤਾ ਸੈਲੀਬ੍ਰੇਟ
. . .  1 day ago
87 ਸਾਲ ਦੇ ਹੋਏ ਬਾਲੀਵੁੱਡ ਦੇ ਹੀਮੈਨ ਧਰਮਿੰਦਰ, ਫੈਨਜ਼ ਨਾਲ ਕੇਕ ਕੱਟ ਕੇ ਆਪਣਾ ਜਨਮਦਿਨ ਕੀਤਾ ਸੈਲੀਬ੍ਰੇਟ
ਉੜੀਸ਼ਾ : ਪਦਮਪੁਰ ਵਿਧਾਨ ਸਭਾ ਹਲਕੇ ਤੋਂ ਬੀ.ਜੇ.ਡੀ. ਦੇ ਬਰਸਾ ਸਿੰਘ ਬਰੀਹਾ ਨੇ ਭਾਜਪਾ ਦੇ ਪ੍ਰਦੀਪ ਪੁਰੋਹਿਤ ਨੂੰ ਹਰਾਇਆ
. . .  1 day ago
ਟਰੱਕ ਅਤੇ ਕਾਰ ਦੀ ਟੱਕਰ ਵਿਚ ਨੌਜਵਾਨ ਦੀ ਦਰਦਨਾਕ ਮੌਤ
. . .  1 day ago
ਘੱਗਾ, 8 ਦਸੰਬਰ (ਵਿਕਰਮਜੀਤ ਸਿੰਘ ਬਾਜਵਾ)- ਅੱਜ ਇੱਥੇ ਸ਼ਾਮੀ ਲਗਭਗ 4 ਵਜੇ ਦੇ ਕਰੀਬ ਕਾਰ ਅਤੇ ਟਰੱਕ ਦਰਮਿਆਨ ਹੋਏ ਭਿਆਨਕ ਹਾਦਸੇ ਵਿਚ ਕਾਰ ਸਵਾਰ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਕਕਰਾਲਾ ਦੇ ਰਹਿਣ ਵਾਲੇ ਕੁਲਦੀਪ ਸਿੰਘ (30) ਜੋ ਯੂਥ ਅਕਾਲੀ ਦਲ ਨਾਲ...
ਬਿਹਾਰ : ਕੁਰਹਾਨੀ ਵਿਧਾਨ ਸਭਾ ਹਲਕੇ ਤੋਂ ਭਾਜਪਾ ਦੇ ਕੇਦਾਰ ਪ੍ਰਸਾਦ ਗੁਪਤਾ ਨੇ ਜਨਤਾ ਦਲ (ਯੂਨਾਈਟਿਡ) ਦੇ ਮਨੋਜ ਸਿੰਘ ਨੂੰ ਹਰਾਇਆ
. . .  1 day ago
ਰਾਜਸਥਾਨ : ਸਰਦਾਰ ਸ਼ਹਿਰ ਤੋਂ ਕਾਂਗਰਸ ਦੇ ਅਨਿਲ ਕੁਮਾਰ ਸ਼ਰਮਾ ਨੇ ਭਾਜਪਾ ਦੇ ਅਸ਼ੋਕ ਕੁਮਾਰ ਨੂੰ ਹਰਾ ਕੇ ਜ਼ਿਮਨੀ ਚੋਣ ਜਿੱਤੀ
. . .  1 day ago
ਬਠਿੰਡਾ ਵਿਚ ਚੱਲੀਆਂ ਗੋਲੀਆਂ, ਦੋ ਜ਼ਖ਼ਮੀ
. . .  1 day ago
ਬਠਿੰਡਾ ਵਿਚ ਚੱਲੀਆਂ ਗੋਲੀਆਂ, ਦੋ ਜ਼ਖ਼ਮੀ
ਪਿਛਲੇ 5 ਸਾਲਾਂ ਵਿਚ ਯੂ.ਪੀ.ਐਸ.ਸੀ, ਐਸ.ਐਸ.ਸੀ. ਦੁਆਰਾ 2.46 ਲੱਖ ਉਮੀਦਵਾਰਾਂ ਦੀ ਕੀਤੀ ਗਈ ਭਰਤੀ - ਜਤਿੰਦਰ ਸਿੰਘ
. . .  1 day ago
ਲੋਕਤੰਤਰ ਵਿਚ ਜਿੱਤ ਹੁੰਦੀ ਹੈ ਤੇ ਹਾਰ ਵੀ ਹੁੰਦੀ ਹੈ , ਅਸੀਂ ਕਮੀਆਂ ਨੂੰ ਸੁਧਾਰਾਂਗੇ ਅਤੇ ਲੜਨਾ ਜਾਰੀ ਰੱਖਾਂਗੇ : ਕਾਂਗਰਸ ਪ੍ਰਧਾਨ ਐਮ.ਖੜਗੇ
. . .  1 day ago
ਹਿਮਾਚਲ ਪ੍ਰਦੇਸ਼ ’ਚ ਕਾਂਗਰਸ ਪਾਰਟੀ ਦੀ ਜਿੱਤ ਤੇ ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਖ਼ੁਸ਼ੀ ਦਾ ਪ੍ਰਗਟਾਵਾ
. . .  1 day ago
ਸੰਧਵਾਂ, 8 ਦਸੰਬਰ (ਪ੍ਰੇਮੀ ਸੰਧਵਾਂ)- ਹਿਮਾਚਲ ਪ੍ਰਦੇਸ਼ ਦੇ ਵਿਧਾਨ ਸਭਾ ਚੋਣਾਂ ਦੇ ਆਏ ਨਤੀਜਿਆਂ ’ਚ ਕਾਂਗਰਸ ਪਾਰਟੀ ਵਲੋਂ ਵੱਡੀ ਜਿੱਤ ਪ੍ਰਾਪਤ ਕਰਨ ’ਤੇ ਸੀਨੀਅਰ ਕਾਂਗਰਸੀ ਆਗੂ ਕਮਲਜੀਤ ਬੰਗਾ, ਰਘਵੀਰ ਸਿੰਘ ਬਿੱਲਾ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 26 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਬੁੱਧੀਮਾਨ ਸਮੱਸਿਆਵਾਂ ਹੱਲ ਕਰਦੇ ਹਨ ਪਰ ਜੀਨੀਅਸ (ਚਿੰਤਕ) ਉਨ੍ਹਾਂ ਨੂੰ ਪੈਦਾ ਹੋਣ ਤੋਂ ਰੋਕਦਾ ਹੈ। -ਆਈਨਸਟਾਈਨ

ਖੰਨਾ / ਸਮਰਾਲਾ

ਮੋਬਾਈਲਾਂ ਦੇ ਆਈ.ਐਮ.ਈ.ਆਈ ਨੰਬਰ ਬਦਲ ਕੇ ਵੇਚਣ ਵਾਲੇ ਅੰਤਰਰਾਜੀ ਗਰੋਹ ਦੇ 4 ਮੈਂਬਰ ਕਾਬੂ

ਖੰਨਾ, 9 ਅਗਸਤ (ਹਰਜਿੰਦਰ ਸਿੰਘ ਲਾਲ, ਮਨਜੀਤ ਸਿੰਘ ਧੀਮਾਨ)-ਖੰਨਾ ਪੁਲਿਸ ਵਲੋਂ ਆਈ.ਐਮ.ਈ.ਆਈ ਨੰਬਰ ਬਦਲ ਕੇ ਚੋਰੀ ਦੇ ਮੋਬਾਇਲ ਫ਼ੋਨ ਵੇਚਣ ਵਾਲੇ ਅੰਤਰਰਾਜੀ ਗਿਰੋਹ ਦੇ 4 ਮੈਂਬਰਾਂ ਨੂੰ ਕਾਬੂ ਕੀਤਾ ਗਿਆ ਹੈ | ਐੱਸ.ਪੀ.(ਆਈ) ਡਾ.ਪ੍ਰਗਿਆ ਜੈਨ ਨੇ ਕਿਹਾ ਕਿ ਡੀ.ਐੱਸ.ਪੀ ਮਨਜੀਤ ਸਿੰਘ, ਸੀ.ਆਈ.ਏ ਸਟਾਫ਼ ਇੰਚਾਰਜ ਗੁਰਮੀਤ ਸਿੰਘ ਅਤੇ ਸਬ ਇੰਸਪੈਕਟਰ ਜਗਜੀਵਨ ਰਾਮ ਦੀ ਨਿਗਰਾਨੀ ਹੇਠ ਪੁਲਿਸ ਪਾਰਟੀ ਜਦੋਂ ਗੁਰੂ ਅਮਰਦਾਸ ਮਾਰਕੀਟ ਖੰਨਾ ਵਿਖੇ ਮੌਜੂਦ ਸੀ ਤਾਂ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਕਥਿਤ ਦੋਸ਼ੀ ਕੰਵਲਜੀਤ ਸਿੰਘ ਵਾਸੀ ਮਾਡਲ ਟਾਊਨ ਸੋਨੀਪਤ ਹਰਿਆਣਾ ਜੋ ਚੋਰੀ ਦੇ ਮੋਬਾਈਲ ਅਤੇ ਮੋਬਾਈਲ ਦੀਆਂ ਬੈਟਰੀਆਂ ਪੰਜਾਬ ਦੇ ਵੱਖ ਵੱਖ ਸ਼ਹਿਰਾਂ ਵਿਚ ਵੇਚਣ ਦਾ ਕੰਮ ਕਰਦਾ ਹੈ | ਉਹ ਚੋਰੀ ਦੇ ਮੋਬਾਈਲ ਅਤੇ ਬੈਟਰੀਆਂ ਆਪਣੇ ਨੌਕਰ ਵਿਜੇ ਸਿੰਘ ਵਾਸੀ ਪਟੇਲ ਨਗਰ ਸੋਨੀਪਤ (ਹਰਿਆਣਾ) ਦੇ ਰਾਹੀਂ ਬੱਸ ਰਾਹੀਂ ਲੁਧਿਆਣਾ ਭੇਜ ਰਿਹਾ ਹੈ | ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਕਥਿਤ ਦੋਸ਼ੀ ਵਿਜੈ ਸਿੰਘ ਵਾਸੀ ਪਿੰਡ ਉੱਤਰਾਖੰਡ ਹਾਲ ਵਾਸੀ ਸੋਨੀਪਤ ਹਰਿਆਣਾ, ਅਜੈ ਕੁਮਾਰ ਵਾਸੀ ਲੁਧਿਆਣਾ, ਚੰਦਰ ਅਰੋੜਾ ਵਾਸੀ ਲੁਧਿਆਣਾ ਅਤੇ ਧੀਰਜ ਕੁਮਾਰ ਵਾਸੀ ਲੁਧਿਆਣਾ ਨੂੰ ਕਾਬੂ ਕਰ ਕੇ ਉਨ੍ਹਾਂ ਕੋਲੋਂ ਵੱਖ ਵੱਖ ਕੰਪਨੀਆਂ ਦੇ 310 ਮੋਬਾਈਲ ਫ਼ੋਨ, 485 ਮੋਬਾਈਲ ਫੋਨਾਂ ਦੀਆਂ ਬੈਟਰੀਆਂ, ਕੰਪਿਊਟਰ, ਸੀ.ਪੀ.ਯੂ. ਅਤੇ ਸਕਰੀਨ, ਨੈਂਡ ਪ੍ਰੋਗਰਾਮਰ ਸਾਫ਼ਟਵੇਅਰ, ਮੋਬਾਈਲ ਫੋਨਾਂ ਦੀ ਰਿਪੇਅਰ ਕਰਨ ਵਾਲੀ ਮਸ਼ੀਨ, ਅਸੈਸਰੀ, 12 ਕਿੱਲੋ ਵੱਖ ਵੱਖ ਮੋਬਾਈਲ ਫੋਨਾਂ ਦੇ ਸਪੇਅਰ ਪਾਰਟਸ ਬਰਾਮਦ ਕੀਤੇ | ਐੱਸ.ਪੀ.(ਆਈ) ਡਾ.ਪ੍ਰਗਿਆ ਜੈਨ ਨੇ ਕਿਹਾ ਕਿ ਇਹ ਕਥਿਤ ਦੋਸ਼ੀ ਅੰਤਰਰਾਜੀ ਗਿਰੋਹ ਦੇ ਮੈਂਬਰ ਹਨ ਜੋ ਵੱਖ ਵੱਖ ਮੋਬਾਈਲ ਫ਼ੋਨ ਕੰਪਨੀਆਂ ਦੇ ਮਦਰ ਬੋਰਡ ਸਮੇਤ ਪਿ੍ੰਟਿਡ ਸਰਕਟ ਬੋਰਡ ਅਸੈਂਬਲੀ ਸਕਰੈਪ ਵਿਚ ਬੋਲੀ ਰਾਹੀਂ ਬਹੁਤ ਘੱਟ ਮੁੱਲ ਤੇ ਖ਼ਰੀਦ ਲੈਂਦੇ ਸੀ ਅਤੇ ਪੁਰਾਣੇ ਚੋਰੀ ਹੋਈ ਮਹਿੰਗੇ ਮੋਬਾਈਲ ਅਤੇ ਖ਼ਰਾਬ ਮੋਬਾਈਲਾਂ ਨੂੰ ਉਕਤ (ਪੀ.ਸੀ.ਬੀ.ਏ) ਨਾਲ ਰੀਪਲੇਸ ਕਰ ਕੇ, ਨਵੀਂ ਬੋਡੀ ਕਵਰ (ਕਵਰ) ਲਗਾ ਕੇ ਚਾਲੂ ਹਾਲਤ ਵਿਚ ਕਰ ਕੇ ਨੈਂਡ ਪ੍ਰੋਗਰਾਮਰ ਸਾਫ਼ਟਵੇਅਰ ਦੀ ਮਦਦ ਨਾਲ ਆਈ.ਐੱਮ.ਈ.ਆਈ/ਸੀਰੀਅਲ ਨੰਬਰ ਬਦਲ ਕੇ ਵੇਚ ਦਿੰਦੇ ਸਨ | ਇਸ ਤਰਾਂ ਇਹ ਰਿਪੇਅਰ ਕੀਤੇ ਮੋਬਾਈਲ ਫ਼ੋਨ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਦੀ ਪਕੜ ਤੋਂ ਬਾਹਰ ਹੋ ਜਾਂਦੇ ਸਨ | ਐੱਸ.ਪੀ (ਆਈ) ਡਾ.ਪ੍ਰਗਿਆ ਜੈਨ ਨੇ ਕਿਹਾ ਕਿ ਇਹ ਕਥਿਤ ਦੋਸ਼ੀ ਇਨ੍ਹਾਂ ਚੋਰੀ ਹੋਏ ਰਿਪੇਅਰ ਕੀਤੇ ਮੋਬਾਈਲ ਫੋਨਾਂ ਦੀ ਵਰਤੋਂ ਕਈ ਸ਼ਾਤਰ ਅਪਰਾਧੀਆਂ ਵਲੋਂ ਕੀਤੀ ਜਾ ਸਕਦੀ ਹੈ | ਜਿਸ ਨਾਲ ਉਹ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇ ਸਕਦੇ ਹਨ | ਨੈਂਡ ਪ੍ਰੋਗਰਾਮਰ ਸਾਫ਼ਟਵੇਅਰ ਪੁਰਾਣੇ ਅਤੇ ਨਵੇਂ ਮੋਬਾਈਲਾਂ ਦਾ ਡਾਟਾ ਅਤੇ ਆਈ.ਐਮ.ਈ.ਆਈ ਨੰਬਰ ਨੂੰ ਖ਼ਤਮ ਕਰਨ ਲਈ ਵਰਤੋਂ ਵਿਚ ਲਿਆਂਦਾ ਜਾਂਦਾ ਹੈ | ਐੱਸ.ਪੀ ਨੇ ਕਿਹਾ ਕਿ ਇਸ ਗਿਰੋਹ ਦਾ ਮੁਖੀ ਕੰਵਲਜੀਤ ਸਿੰਘ ਉਰਫ਼ ਰਿੰਕੂ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ | ਉਸ ਦੀ ਗਿ੍ਫ਼ਤਾਰੀ ਤੋਂ ਬਾਅਦ ਹੀ ਬਰਾਮਦ ਹੋਏ ਚੋਰੀਸ਼ੁਦਾ ਮੋਬਾਈਲ ਫੋਨਾਂ ਦੀ ਖ਼ਰੀਦੋ ਫ਼ਰੋਖ਼ਤ ਕਰਨ ਵਾਲੇ ਗਿਰੋਹ ਦੇ ਬਾਕੀ ਕਥਿਤ ਦੋਸ਼ੀਆਂ ਦਾ ਪਤਾ ਕਰ ਕੇ ਹੀ ਅਸਲ ਤੱਥ ਸਾਹਮਣੇ ਲਿਆਂਦੇ ਜਾਣਗੇ | ਉਨ੍ਹਾਂ ਇਹ ਵੀ ਕਿਹਾ ਕਿ ਇਨ੍ਹਾਂ ਮੋਬਾਈਲਾਂ ਦੇ ਅਸਲ ਮਾਲਕਾਂ ਦਾ ਵੀ ਪਤਾ ਕੀਤਾ ਜਾ ਰਿਹਾ ਹੈ |

ਸਿੱਖਿਆ ਮੰਤਰੀ ਦੇ ਹਲਕੇ ਵਿਚ 21 ਨੂੰ ਈ.ਟੀ.ਯੂ ਦੀ ਰੋਸ ਰੈਲੀ ਦੀਆਂ ਤਿਆਰੀਆਂ

ਖੰਨਾ, 9 ਅਗਸਤ (ਹਰਜਿੰਦਰ ਸਿੰਘ ਲਾਲ)-ਐਲੀਮੈਂਟਰੀ ਟੀਚਰਜ਼ ਯੂਨੀਅਨ ਦੇ ਆਗੂ ਜਗਰੂਪ ਸਿੰਘ ਢਿੱਲੋਂ ਤੇ ਹਰਦੀਪ ਸਿੰਘ ਬਾਹੋਮਾਜਰਾ ਨੇ ਦੱਸਿਆ ਕਿ ਯੂਨੀਅਨ ਦੀ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਸਤਵੀਰ ਸਿੰਘ ਰੌਣੀ ਅਤੇ ਪਰਮਿੰਦਰ ਚੌਹਾਨ ਦੀ ਅਗਵਾਈ ਵਿਚ ਹੋਈ¢ ...

ਪੂਰੀ ਖ਼ਬਰ »

ਆਜ਼ਾਦੀ ਦਿਹਾੜੇ ਸਬੰਧੀ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਪੁਲਿਸ ਨੇ ਕੱਢਿਆ ਫਲੈਗ ਮਾਰਚ

ਖੰਨਾ, 9 ਅਗਸਤ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)ਆਜ਼ਾਦੀ ਦਿਹਾੜੇ ਦੇ ਸਬੰਧ ਵਿਚ ਸੁਰੱਖਿਆ ਪ੍ਰਬੰਧ ਮਜ਼ਬੂਤ ਕਰਨ ਲਈ ਪੁਲਿਸ ਜ਼ਿਲ੍ਹਾ ਖੰਨਾ ਦੇ ਐੱਸ. ਐੱਸ. ਪੀ. ਰਵੀ ਕੁਮਾਰ ਦੀਆਂ ਹਦਾਇਤਾਂ ਤੇ ਐੱਸ. ਪੀ. (ਆਈ.) ਡਾ. ਪ੍ਰਗਿਆ ਜੈਨ ਐਸ. ਪੀ. (ਐਚ.) ਗੁਰਪ੍ਰੀਤ ਕੌਰ ...

ਪੂਰੀ ਖ਼ਬਰ »

ਖੰਨਾ ਪੁਲਿਸ ਨੇ 12 ਸਾਲ ਦੇ ਬੱਚੇ ਦੇ ਕਤਲ ਦੀ ਗੁੱਥੀ ਸੁਲਝਾਈ, ਦੋਸ਼ੀ ਕਾਬੂ-ਪ੍ਰਗਿਆ ਜੈਨ

ਖੰਨਾ, 9 ਅਗਸਤ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)-ਖੰਨਾ ਪੁਲਿਸ ਨੇ 12 ਸਾਲਾ ਬੱਚੇ ਦਾ ਕਤਲ ਕਰਨ ਵਾਲੇ ਕਥਿਤ ਦੋਸ਼ੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਐੱਸ.ਪੀ (ਆਈ) ਡਾ.ਪ੍ਰਗਿਆ ਜੈਨ ਨੇ ਕਿਹਾ ਕਿ 6 ਅਗਸਤ ਨੂੰ ਮਾਛੀਵਾੜਾ ਰੋਡ ਸਮਰਾਲਾ ਤੇ ਬਣੇ ਪੁਲ ਨੇੜੇ 12 ...

ਪੂਰੀ ਖ਼ਬਰ »

ਮੰਜਾ ਮਾਰਕੀਟ 'ਤੇ ਕਾਰਵਾਈ ਖ਼ਿਲਾਫ਼ ਦੁਕਾਨਦਾਰਾਂ ਨੇ ਦਿੱਤਾ ਧਰਨਾ

ਖੰਨਾ, 9 ਅਗਸਤ (ਹਰਜਿੰਦਰ ਸਿੰਘ ਲਾਲ)-ਪ੍ਰਸ਼ਾਸਨ ਵਲੋਂ ਸਖ਼ਤ ਕਾਰਵਾਈ ਕਰਦੇ ਹੋਏ ਜੀ.ਟੀ ਰੋਡ 'ਤੇ ਸਥਿਤ ਮੰਜਾ ਬਾਜ਼ਾਰ ਨੂੰ ਬੰਦ ਕਰ ਦਿੱਤਾ ਗਿਆ ਹੈ | ਜਿਸ ਕਾਰਨ ਅੱਜ ਮੰਜਾ ਮਾਰਕੀਟ ਦੇ ਦੁਕਾਨਦਾਰਾਂ ਨੇ ਪ੍ਰਸ਼ਾਸਨ ਖ਼ਿਲਾਫ਼ ਧਰਨਾ ਦਿੱਤਾ¢ ਦੁਕਾਨਦਾਰਾਂ ਸੋਨੂੰ ...

ਪੂਰੀ ਖ਼ਬਰ »

ਮਲੌਦ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਮਲੌਦ, 9 ਅਗਸਤ (ਦਿਲਬਾਗ ਸਿੰਘ ਚਾਪੜਾ)- ਨਗਰ ਪੰਚਾਇਤ ਮਲੌਦ ਦੇ ਵਾਰਡ ਨੰ. 1 ਅਤੇ 2 ਦੀਆਂ ਔਰਤਾਂ ਅਤੇ ਮੁਟਿਆਰਾਂ ਵੱਲੋਂ ਪ੍ਰਧਾਨ ਪਰਮਿੰਦਰ ਸਿੰਘ ਮਨੀ ਮਲੌਦ ਦੀ ਅਗਵਾਈ ਹੇਠ ਤੀਆਂ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਸਭ ਵੱਲੋਂ ਮਿਲ ਕੇ ਤੀਆਂ ਦੇ ਗੀਤ ਗਾਏ ਗਏ, ਪੀਂਘਾਂ ...

ਪੂਰੀ ਖ਼ਬਰ »

ਨਾਮਾਲੂਮ ਝਪਟਮਾਰ ਮੋਟਰਸਾਈਕਲ ਸਵਾਰ ਦੀ ਚੇਨੀ ਝਪਟ ਕੇ ਫ਼ਰਾਰ

ਖੰਨਾ, 9 ਅਗਸਤ (ਮਨਜੀਤ ਸਿੰਘ ਧੀਮਾਨ)-ਨਾਮਾਲੂਮ ਮੋਟਰਸਾਈਕਲ ਵਿਅਕਤੀਆਂ ਵਲੋਂ ਮੋਟਰਸਾਈਕਲ ਸਵਾਰ ਵਿਅਕਤੀ ਦੇ ਗਲ ਵਿਚ ਪਾਈ 3 ਤੋਲੇ ਸੋਨੇ ਦੀ ਚੇਨੀ ਝਪਟ ਮਾਰ ਕੇ ਲਿਜਾਣ ਦੇ ਦੋਸ਼ 'ਚ ਪੁਲਿਸ ਨੇ ਕਥਿਤ ਦੋਸ਼ੀਆਂ ਦੇ ਖ਼ਿਲਾਫ਼ ਥਾਣਾ ਸਦਰ ਖੰਨਾ ਵਿਖੇ ਧਾਰਾ 379ਬੀ ਅਧੀਨ ...

ਪੂਰੀ ਖ਼ਬਰ »

ਵਿਜੀਲੈਂਸ ਵਿਭਾਗ ਨੇ ਨਾਇਬ ਤਹਿਸੀਲਦਾਰ ਦਬੋਚਿਆ

ਮਾਛੀਵਾੜਾ ਸਾਹਿਬ, 9 ਅਗਸਤ (ਮਨੋਜ ਕੁਮਾਰ)-ਅੱਜ ਮੰਗਲਵਾਰ ਦੀ ਸ਼ਾਮ ਕਰੀਬ 4.30 ਵਜੇ ਮਾਛੀਵਾੜਾ ਤਹਿਸੀਲ ਵਿੱਚ ਉਸ ਸਮੇਂ ਹਾਹਾਕਾਰ ਮਚ ਗਈ, ਜਦੋਂ ਵਿਜੀਲੈਂਸ ਦੀ ਟੀਮ ਇੱਥੇ ਤਾਇਨਾਤ ਨਾਇਬ ਤਹਿਸੀਲਦਾਰ ਰਘਬੀਰ ਸਿੰਘ ਨੂੰ ਗਿ੍ਫ਼ਤਾਰ ਕਰਕੇ ਆਪਣੇ ਨਾਲ ਲੈ ਗਈ | ਇਸ ਟੀਮ ...

ਪੂਰੀ ਖ਼ਬਰ »

ਤੀਆਂ ਦਾ ਮੇਲਾ ਅੱਜ

ਪਾਇਲ/ਜੌੜੇਪੁਲ ਜਰਗ, 9 ਅਗਸਤ (ਨਿਜ਼ਾਮਪੁਰ/ਰਾਜੇਵਾਲੀਆ)-ਸਰਪੰਚ ਜਸਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਰਾਸਤੀ ਸੱਥ ਪੰਜਾਬ ਵਲੋਂ ਉੱਤਰੀ ਖੇਤਰ ਸਭਿਆਚਾਰਕ ਕੇਂਦਰ ਪਟਿਆਲਾ ਦੇ ਸਹਿਯੋਗ ਨਾਲ ਪੰਜਾਬੀ ਕਲਚਰਲ ਪਿੰਡ ਸਿਰਥਲਾ ਵਿਖੇ ਤੀਆਂ ਤੀਜ ਦੀਆਂ ...

ਪੂਰੀ ਖ਼ਬਰ »

ਸਫ਼ਾਈ ਸੇਵਕ ਕਰਮਚਾਰੀ ਯੂਨੀਅਨ ਖੰਨਾ 12 ਅਗਸਤ ਦੇ ਭਾਰਤ ਬੰਦ ਵਿਚ ਹੋਵੇਗੀ ਸ਼ਾਮਿਲ

ਖੰਨਾ, 9 ਅਗਸਤ (ਹਰਜਿੰਦਰ ਸਿੰਘ ਲਾਲ)-ਅੱਜ ਸਫ਼ਾਈ ਸੇਵਕ ਕਰਮਚਾਰੀ ਯੂਨੀਅਨ ਖੰਨਾ ਦੇ ਮੁੱਖ ਦਫ਼ਤਰ ਵਿਖੇ ਸਮੁੱਚੇ ਵਾਲਮੀਕੀ ਭਾਈਚਾਰੇ ਦੀ ਅਹਿਮ ਮੀਟਿੰਗ ਕੀਤੀ ਗਈ | ਇਸ ਮੀਟਿੰਗ ਵਿਚ ਸਫ਼ਾਈ ਸੇਵਕ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਗਰੀਬ ਦਾਸ ਅਤੇ ਭਗਵਾਨ ਵਾਲਮੀਕੀ ...

ਪੂਰੀ ਖ਼ਬਰ »

ਕਿਰਤੀ ਲੋਕਾਂ ਨੂੰ ਲੱਕ ਤੋੜ ਮਹਿੰਗਾਈ ਤੋਂ ਰਾਹਤ ਦੁਆਉਣ ਲਈ ਸਰਕਾਰ ਢੁਕਵੇਂ ਕਦਮ ਚੁੱਕੇ-ਨੌਜਵਾਨ ਭਾਰਤ ਸਭਾ

ਖੰਨਾ, 9 ਅਗਸਤ (ਹਰਜਿੰਦਰ ਸਿੰਘ ਲਾਲ)-ਅੱਜ ਖੰਨਾ-ਮੰਡੀ ਗੋਬਿੰਦਗੜ੍ਹ ਇਲਾਕੇ ਦੇ ਲੋਕਾਂ ਵਲੋਂ ਨੌਜਵਾਨ ਭਾਰਤ ਸਭਾ ਦੀ ਅਗਵਾਈ ਵਿਚ ਲੱਕ ਤੋੜ ਮਹਿੰਗਾਈ ਦੀਆਂ ਦੋਸ਼ੀ ਸੂਬਾ ਤੇ ਕੇਂਦਰ ਸਰਕਾਰਾਂ ਖ਼ਿਲਾਫ਼ ਖੰਨਾ ਦੇ ਏ.ਡੀ.ਸੀ. ਦਫ਼ਤਰ ਅੱਗੇ ਰੋਸ ਮੁਜ਼ਾਹਰਾ ਕੀਤਾ ਗਿਆ¢ ...

ਪੂਰੀ ਖ਼ਬਰ »

ਸਵ. ਨਵਰੂਪ ਸਿੰਘ ਧਾਰਨੀ ਨੂੰ ਭਾਵ ਭਿੰਨੀਆਂ ਸ਼ਰਧਾਂਜਲੀਆਂ ਭੇਟ

ਕੁਹਾੜਾ, 9 ਅਗਸਤ (ਸੰਦੀਪ ਸਿੰਘ ਕੁਹਾੜਾ)-ਨਵਰੂਪ ਸਿੰਘ ਧਾਰਨੀ (36) ਪਿਛਲੇ ਦਿਨੀਂ ਆਪਣੀ ਸੰਸਾਰਿਕ ਯਾਤਰਾ ਨੂੰ ਪੂਰੀ ਕਰ ਕੇ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਆਖ ਗੁਰੂ ਚਰਨਾਂ ਵਿਚ ਜਾ ਬਿਰਾਜਮਾਨ ਹੋ ਗਏ | ਉਨ੍ਹਾਂ ਨਮਿੱਤ ਰੱਖੇ ਸ੍ਰੀ ਪਾਠ ਦਾ ਭੋਗ 9 ਅਗਸਤ ਦਿਨ ...

ਪੂਰੀ ਖ਼ਬਰ »

ਪਾਵਰਕਾਮ ਸਬ-ਡਵੀਜ਼ਨ ਸ਼ਰੀਂਹ ਮੁਲਾਜ਼ਮਾਂ ਵਲੋਂ ਬਿਜਲੀ ਸੋਧ ਬਿੱਲ ਦੀ ਨਿੰਦਾ

ਡੇਹਲੋਂ, 9 ਅਗਸਤ (ਅੰਮਿ੍ਤਪਾਲ ਸਿੰਘ ਕੈਲੇ)-ਲਲਤੋਂ ਕਲਾਂ ਡਵੀਜ਼ਨ ਫੈਡਰੇਸ਼ਨ ਏਟਕ ਵਲੋਂ ਪੀ. ਐੱਸ. ਪੀ. ਸੀ. ਐਲ. ਸਬ-ਡਵੀਜ਼ਨ ਸ਼ਰੀਂਹ ਵਿਖੇ ਡਵੀਜ਼ਨ ਪ੍ਰਧਾਨ ਗੁਰਮੀਤ ਸਿੰਘ ਭੁੱਟਾ ਦੀ ਅਗਵਾਈ ਅਹਿਮ ਮੀਟਿੰਗ ਹੋਈ | ਇਸ ਸਮੇਂ ਜ਼ੋਨ ਕਨਵੀਨਰ ਮਨਜੀਤ ਸਿੰਘ, ਸਰਕਲ ...

ਪੂਰੀ ਖ਼ਬਰ »

ਹਿੰਦੀ ਪੁੱਤਰੀ ਪਾਠਸ਼ਾਲਾ ਵਿਚ ਸਾਇੰਸ ਹਫ਼ਤਾ ਮਨਾਇਆ

ਖੰਨਾ, 9 ਅਗਸਤ (ਹਰਜਿੰਦਰ ਸਿੰਘ ਲਾਲ)-ਹਿੰਦੀ ਪੁੱਤਰੀ ਪਾਠਸ਼ਾਲਾ ਸੀਨੀਅਰ ਸੈਕੰਡਰੀ ਵਿਚ ਸਾਇੰਸ ਹਫ਼ਤੇ ਦਾ ਆਯੋਜਨ ਕੀਤਾ ਗਿਆ | ਜਿਸ ਵਿਚ 6ਵੀਂ ਤੋਂ 12ਵੀਂ ਜਮਾਤ ਤੱਕ ਕੇ ਲਗਭਗ150 ਵਿਦਿਆਰਥੀਆਂ ਨੇ ਵੱਖ ਵੱਖ ਪ੍ਰਤੀਯੋਗਤਾਵਾਂ ਵਿਚ ਉਤਸ਼ਾਹ ਪੂਰਵਕ ਹਿੱਸਾ ਲਿਆ | ...

ਪੂਰੀ ਖ਼ਬਰ »

ਮਾਮਲਾ ਬੀਜਾ ਚੌਕ ਦੇ ਗੋਲੀ ਕਾਂਡ ਦਾ

ਪਿੰਡ ਮੰਡਿਆਲਾ ਕਲਾਂ ਵਿਖੇ ਬਾਜ਼ੀਗਰ ਭਾਈਚਾਰੇ ਵਲੋਂ ਬਾਜ਼ੀਗਰ ਡੇਰਿਆਂ ਵਿਚ ਮੀਟਿੰਗਾਂ

ਬੀਜਾ, 9 ਅਗਸਤ (ਅਵਤਾਰ ਸਿੰਘ ਜੰਟੀ ਮਾਨ)-ਪਿਓ ਵਲੋਂ ਆਪਣੇ ਪੁੱਤਰ ਦੀ ਜਾਨ ਬਚਾਉਣ ਅਤੇ ਸਵੈ-ਰੱਖਿਆ ਲਈ ਕੀਤੀ ਹਵਾਈ ਫਾਇਰਿੰਗ ਨੂੰ ਹੋਰ ਰੰਗਤ ਦੇ ਕੇ ਇਰਾਦਾ ਕਤਲ ਦਾ ਕੇਸ ਦਰਜ ਕਰਨ ਦੇ ਵਿਰੋਧ ਵਿਚ ਉੱਘੇ ਸਮਾਜ ਸੇਵੀ ਜਗਜੀਤ ਜੱਗਾ ਦੀ ਅਗਵਾਈ ਵਿਚ ਬਾਜੀਗਰ ਭਾਈਚਾਰੇ ...

ਪੂਰੀ ਖ਼ਬਰ »

ਵੱਖ-ਵੱਖ ਯੂਨੀਅਨਾਂ ਨੇ ਬਿਜਲੀ ਬਿੱਲ-2022 ਦਾ ਕੀਤਾ ਵਿਰੋਧ

ਖੰਨਾ, 9 ਅਗਸਤ (ਹਰਜਿੰਦਰ ਸਿੰਘ ਲਾਲ)-ਟੈਕਨੀਕਲ ਸਰਵਿਸਿਜ਼ ਯੂਨੀਅਨ ਦੇ ਪ੍ਰਧਾਨ ਕਰਤਾਰ ਚੰਦ, ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਜਨਰਲ ਸਕੱਤਰ ਸੁਦਾਗਰ ਸਿੰਘ ਘੁਡਾਣੀ, ਮਜ਼ਦੂਰ ਯੂਨੀਅਨ ਖੰਨਾ ਦੇ ਪ੍ਰਧਾਨ ਮਲਕੀਤ ਸਿੰਘ ਅਤੇ ਪਾਵਰਕਾਮ ਅਤੇ ...

ਪੂਰੀ ਖ਼ਬਰ »

ਔਰਤਾਂ ਅਤੇ ਲੜਕੀਆਂ ਵਲੋਂ ਸਾਂਝੇ ਤੌਰ 'ਤੇ ਵਿਰਾਸਤੀ ਤੀਆਂ ਦਾ ਤਿਉਹਾਰ ਮਨਾਇਆ

ਮਲੌਦ, 9 ਅਗਸਤ (ਸਹਾਰਨ ਮਾਜਰਾ)-ਮਲੌਦ ਦੇ ਵਾਰਡ ਨੰਬਰ 4 ਦੀਆਂ ਔਰਤਾਂ ਅਤੇ ਲੜਕੀਆਂ ਵਲੋਂ ਸਾਂਝੇ ਤੌਰ 'ਤੇ ਵਿਰਾਸਤੀ ਤੀਆਂ ਤੀਜ ਦੀਆਂ ਤਿਉਹਾਰ ਮਨਾਇਆ ਗਿਆ | ਇਸ ਮੌਕੇ ਆਸ਼ਾ ਰਾਣੀ, ਰੀਟਾ ਢੀਂਗਰਾ, ਨੀਸ਼ੂ ਜੇਠੀ, ਆਸ਼ੂ ਸਿੰਗਲਾ, ਰੇਨੂੰ ਗੇਂਦ, ਰਿੰਪੀ ਗੇਂਦ, ਜਸਕਿਰਨ ...

ਪੂਰੀ ਖ਼ਬਰ »

ਭਾਈ ਮੁਕੰਦ ਸਿੰਘ ਸੋਮਲਖੇੜੀ ਦੀ ਸੁਪਤਨੀ ਕਰਨੈਲ ਕੌਰ ਨਹੀਂ ਰਹੇ

ਮਲੌਦ, 9 ਅਗਸਤ (ਸਹਾਰਨ ਮਾਜਰਾ)-ਸਰਕਾਰੀ ਕਾਲਜ ਕਰਮਸਰ ਰਾੜਾ ਸਾਹਿਬ ਦੇ ਸੇਵਾਮੁਕਤ ਮੁਲਾਜ਼ਮ ਅਤੇ ਉੱਘੀ ਪੰਥਕ ਸ਼ਖ਼ਸੀਅਤ ਭਾਈ ਮੁਕੰਦ ਸਿੰਘ ਸੋਮਲਖੇੜੀ ਨੂੰ ਉਸ ਸਮੇਂ ਡੂੰਘਾ ਸਦਮਾ ਪੁੱਜਾ, ਜਦੋਂ ਉਨ੍ਹਾਂ ਦੇ ਧਰਮ ਸੁਪਤਨੀ ਬੀਬੀ ਕਰਨੈਲ ਕੌਰ ਅਚਾਨਕ ਹੀ ਸਦੀਵੀ ...

ਪੂਰੀ ਖ਼ਬਰ »

ਆਈ.ਐੱਮ.ਏ ਵਲੋਂ ਸੰਗਰੂਰ ਵਿਖੇ ਮੋਟਾਪੇ ਤੇ ਗੋਡਿਆਂ/ਚੂਲਿਆਂ ਸੰਬੰਧੀ ਡਾਕਟਰਾਂ ਲਈ ਕਰਵਾਈ ਗਈ ਸੀ.ਐੱਮ.ਈ

ਬੀਜਾ, 9 ਅਗਸਤ (ਕਸ਼ਮੀਰਾ ਸਿੰਘ ਬਗ਼ਲੀ)-ਕੁਲਾਰ ਹਸਪਤਾਲ, ਮੈਡੀਕਲ ਵਿੱਦਿਅਕ ਸੰਸਥਾਵਾਂ ਤੇ ਕੁਲਾਰ ਪਬਲਿਕ ਸਕੂਲ ਕਿਸ਼ਨਗੜ੍ਹ ਬੀਜਾ ਦੇ ਚੇਅਰਮੈਨ ਪ੍ਰੋ. ਗੁਰਬਖ਼ਸ਼ ਸਿੰਘ ਬੀਜਾ ਨੇ ਮੁਲਾਕਾਤ ਦੌਰਾਨ ਦਸਿਆ ਕਿ ਪੰਜਾਬ ਮੈਡੀਕਲ ਕੌਂਸਲ ਦੇ ਦਿਸ਼ਾ ਨਿਰਦੇਸ਼ਾਂ ...

ਪੂਰੀ ਖ਼ਬਰ »

ਵੱਖ- ਵੱਖ ਮਾਮਲਿਆਂ 'ਚ ਨਾਮਜ਼ਦ ਭਗੌੜਾ ਗਿ੍ਫਤਾਰ

ਖੰਨਾ, 9 ਅਗਸਤ (ਮਨਜੀਤ ਸਿੰਘ ਧੀਮਾਨ)-ਥਾਣਾ ਸਦਰ ਖੰਨਾ ਪੁਲਿਸ ਨੇ ਵੱਖ ਵੱਖ ਮਾਮਲਿਆਂ 'ਚ ਨਾਮਜ਼ਦ ਅਦਾਲਤ ਵਲੋਂ ਭਗੌੜਾ ਕਰਾਰ ਕਥਿਤ ਦੋਸ਼ੀ ਨੂੰ ਕਾਬੂ ਕੀਤਾ ਹੈ | ਫੜੇ ਗਏ ਭਗੌੜੇ ਬਾਰੇ ਜਾਣਕਾਰੀ ਦਿੰਦਿਆਂ ਥਾਣਾ ਸਦਰ ਦੇ ਐੱਸ.ਐੱਚ.ਓ ਨਛੱਤਰ ਸਿੰਘ ਨੇ ਕਿਹਾ ਕਿ ਕਥਿਤ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਕਾਬੂ

ਖੰਨਾ, 9 ਅਗਸਤ (ਮਨਜੀਤ ਸਿੰਘ ਧੀਮਾਨ)-ਥਾਣਾ ਸਿਟੀ-2 ਖੰਨਾ ਪੁਲਿਸ ਨੇ ਨਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕਰ ਕੇ ਉਸ ਦੇ ਖ਼ਿਲਾਫ਼ 61/1/14 ਐਕਸਾਈਜ਼ ਐਕਟ ਅਧੀਨ ਮਾਮਲਾ ਦਰਜ ਕੀਤਾ ਗਿਆ | ਮਾਮਲੇ ਦੀ ਜਾਣਕਾਰੀ ਦਿੰਦਿਆਂ ਏ.ਐੱਸ.ਆਈ ਚਰਨਜੀਤ ਸਿੰਘ ਨੇ ਕਿਹਾ ਕਿ ਉਹ ...

ਪੂਰੀ ਖ਼ਬਰ »

ਬਲਾਕ ਮਲੌਦ ਦੇ ਬਹੁਤੇ ਪਸ਼ੂ ਹਸਪਤਾਲ ਅਤੇ ਡਿਸਪੈਂਸਰੀਆਂ ਸਟਾਫ਼ ਤੋਂ ਸੱਖਣੇ

ਮਲੌਦ 9 ਅਗਸਤ (ਦਿਲਬਾਗ ਸਿੰਘ ਚਾਪੜਾ)-ਬਲਾਕ ਮਲੌਦ ਦੇ ਪਿੰਡ ਬੇਰਕਲਾਂ ਵਿਚ ਇਕ ਵਾਰ ਪਹਿਲਾਂ ਵੀ ਪਸ਼ੂਆਂ ਦੀ ਭਿਆਨਕ ਬਿਮਾਰੀ ਨਾਲ 100 ਤੋਂ ਵੱਧ ਦੁਧਾਰੂ ਮੱਝਾਂ ਗਾਵਾਂ ਦੀ ਮੌਤ ਹੋ ਗਈ ਸੀ | ਹੁਣ ਫਿਰ ਵੱਖ ਵੱਖ ਪਿੰਡਾਂ ਵਿਚ ਵੱਡੀ ਗਿਣਤੀ ਵਿਚ ਬਲਦਾ ਅਤੇ ਦੁਧਾਰੂ ...

ਪੂਰੀ ਖ਼ਬਰ »

'ਆਈ ਲਵ ਖੰਨਾ' ਦੇ ਸੈਲਫੀ ਪੁਆਇੰਟ ਦੀ ਭੰਨਤੋੜ ਦੇ ਖ਼ਿਲਾਫ਼ ਕਾਂਗਰਸ ਵਲੋਂ ਮੁਜ਼ਾਹਰਾ

ਖੰਨਾ, 9 ਅਗਸਤ (ਹਰਜਿੰਦਰ ਸਿੰਘ ਲਾਲ)-ਅੱਜ ਬਲਾਕ ਕਾਂਗਰਸ ਸ਼ਹਿਰੀ ਖੰਨਾ ਦੇ ਪ੍ਰਧਾਨ ਪ੍ਰਧਾਨ ਐਡਵੋਕੇਟ ਰਾਜੀਵ ਰਾਏ ਮਹਿਤਾ ਦੀ ਰਹਿਨੁਮਾਈ ਹੇਠ ਰੋਸ ਜ਼ਾਹਿਰ ਕੀਤਾ ਗਿਆ | ਨਗਰ ਕੌਂਸਲ ਖੰਨਾ ਵਲੋਂ ਸ਼ਹਿਰ ਦੀ ਸੁੰਦਰਤਾ ਨੂੰ ਮੁੱਖ ਰੱਖਦਿਆਂ ਲਲਹੇੜੀ ਚੌਂਕ ਵਿਚ ...

ਪੂਰੀ ਖ਼ਬਰ »

ਜਾਇਦਾਦ ਕਾਰੋਬਾਰੀਆਂ ਵਲੋਂ ਤਹਿਸੀਲ ਦਫ਼ਤਰ ਅੱਗੇ ਅਣਮਿੱਥੇ ਸਮੇਂ ਲਈ ਸ਼ੁਰੂ ਕੀਤਾ ਧਰਨਾ ਸਰਕਾਰ ਦੇ ਭਰੋਸੇ 'ਤੇ ਮੁਲਤਵੀ

ਖੰਨਾ, 9 ਅਗਸਤ (ਹਰਜਿੰਦਰ ਸਿੰਘ ਲਾਲ)-ਪੰਜਾਬ ਸਰਕਾਰ ਵਲੋਂ ਦਿਨੋਂ-ਦਿਨ ਬਣਾਈਆਂ ਜਾ ਰਹੀਆਂ ਨਵੀਆਂ-ਨਵੀਆਂ ਵਿਉਪਾਰਿਕ ਨੀਤੀਆਂ ਕਾਰਨ ਅਤੇ ਅੱਜ-ਕੱਲ੍ਹ ਦੇ ਮੰਦੀ ਦੇ ਦੌਰ ਵਿਚ ਹਰ ਵਪਾਰ ਤੇ ਮਾੜਾ ਅਸਰ ਪੈ ਰਿਹਾ ਹੈ, ਜਿਸ ਤਹਿਤ ਪ੍ਰਾਪਰਟੀ ਨਾਲ ਸਬੰਧਿਤ ਕਾਰੋਬਾਰ ਕਰਨ ...

ਪੂਰੀ ਖ਼ਬਰ »

ਗੁਰਥਲੀ ਪੁਲ ਤੋਂ ਜੌੜੇਪੁਲ ਤੱਕ ਪਟੜੀ ਨੂੰ ਪੱਕਾ ਕਰਨ ਕੰਮ ਜਲਦ ਹੋਵੇਗਾ ਸ਼ੁਰੂ-ਗਿਆਸਪੁਰਾ

ਪਾਇਲ, 9 ਅਗਸਤ (ਰਾਜਿੰਦਰ ਸਿੰਘ/ਨਿਜ਼ਾਮਪੁਰ)-ਹਲਕਾ ਪਾਇਲ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਦੇ ਯਤਨਾਂ ਸਦਕਾ ਗੁਰਥਲੀ ਪੁਲ ਤੋਂ ਜੌੜੇਪੁਲ ਤੱਕ ਨਹਿਰ ਦੀ ਪਟੜੀ ਨੂੰ ਨਰੇਗਾ ਸਕੀਮ ਤਹਿਤ ਪੱਕਾ ਕਰਨ ਦਾ ਕੰਮ ਜਲਦ ਹੀ ਸ਼ੁਰੂ ਹੋਵੇਗਾ¢ ਇਸ ਸੰਬੰਧੀ ਵਿਧਾਇਕ ...

ਪੂਰੀ ਖ਼ਬਰ »

ਤੀਆਂ ਦੇ ਤਿਉਹਾਰ ਵਿਚ ਕੌਂਸਲਰ ਰੂਬੀ ਭਾਟੀਆ ਮੁੱਖ ਮਹਿਮਾਨ ਵਜੋਂ ਹੋਈ ਸ਼ਾਮਿਲ

ਖੰਨਾ, 9 ਅਗਸਤ (ਹਰਜਿੰਦਰ ਸਿੰਘ ਲਾਲ)-ਖੰਨਾ ਦੇ ਵਾਰਡ ਨੰਬਰ 19 ਅਨੰਦ ਨਗਰ ਦੀ ਧਰਮਸ਼ਾਲਾ ਵਿਖੇ ਔਰਤਾਂ ਵਲੋਂ ਸਾਉਣ ਦੇ ਮਹੀਨੇ ਵਿਚ ਤੀਆਂ ਦਾ ਤਿਉਹਾਰ ਮਨਾਇਆ ਗਿਆ | ਜਿਸ ਵਿਚ ਉਚੇਚੇ ਤੌਰ 'ਤੇ ਵਾਰਡ ਨੰਬਰ 19 ਦੀ ਕੌਂਸਲਰ ਰੂਬੀ ਭਾਟੀਆ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਈ | ...

ਪੂਰੀ ਖ਼ਬਰ »

ਪਿੰਡ ਖ਼ਾਨਪੁਰ ਵਿਖੇ ਸਾਧੂ ਸਿੰਘ ਚਾਹਲ ਨਮਿਤ ਸ਼ਰਧਾਂਜਲੀਆਂ ਸਮਾਗਮ

ਡੇਹਲੋਂ, 9 ਅਗਸਤ (ਅੰਮਿ੍ਤਪਾਲ ਸਿੰਘ ਕੈਲੇ)-ਸਿੱਖ ਸੰਘਰਸ਼ ਵਿਚ ਵੱਡਾ ਯੋਗਦਾਨ ਪਾਉਣ ਵਾਲੇ ਪਰਿਵਾਰ ਦੇ ਮੁਖੀ ਅਤੇ ਸਮਾਜ ਸੇਵੀ ਸ਼ਖ਼ਸੀਅਤ ਸਾਧੂ ਸਿੰਘ ਚਾਹਲ ਖ਼ਾਨਪੁਰ ਨਮਿੱਤ ਸ਼ਰਧਾਂਜਲੀ ਸਮਾਗਮ ਪਿੰਡ ਖ਼ਾਨਪੁਰ ਦੇ ਗੁਰਦੁਆਰਾ ਸਾਹਿਬ ਵਿਖੇ ਹੋਇਆ, ਜਿਸ ਦੌਰਾਨ ...

ਪੂਰੀ ਖ਼ਬਰ »

ਖੇਤੀ ਸੰਦਾਂ 'ਤੇ ਮਿਲਦੀ ਸਬਸਿਡੀ ਵਿਚ ਕਿਸਾਨਾਂ ਤੇ ਸਰਕਾਰੀ ਖ਼ਜ਼ਾਨੇ ਦੀ ਹੋ ਰਹੀ ਹੈ ਲੁੱਟ

ਸਮਰਾਲਾ, 9 ਅਗਸਤ (ਗੋਪਾਲ ਸੋਫਤ)-ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਖੇਤੀ ਨਾਲ ਸਬੰਧਿਤ ਮਸ਼ੀਨਰੀ ਖ਼ਰੀਦਣ ਤੇ ਦਿੱਤੀ ਜਾ ਰਹੀ ਸਬਸਿਡੀ ਵੀ ਕਿਸਾਨਾਂ ਅਤੇ ਸਰਕਾਰੀ ਖ਼ਜ਼ਾਨੇ ਦੀ ਲੁੱਟ ਦਾ ਸਾਧਨ ਬਣ ਗਈ ਪ੍ਰਤੀਤ ਹੋ ਰਹੀ ਹੈ ¢ ਇਸ ਮਾਮਲੇ ਦਾ ਪਰਦਾ ਉਸ ਸਮੇਂ ਪਾਸ਼ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX