ਤਾਜਾ ਖ਼ਬਰਾਂ


ਸ਼ਰਧਾ ਕਤਲ ਕੇਸ: ਆਫ਼ਤਾਬ ਵੀਡੀਓ ਕਾਨਫ਼ਰਸਿੰਗ ਰਾਹੀਂ ਦਿੱਲੀ ਅਦਾਲਤ ’ਚ ਹੋਵੇਗਾ ਪੇਸ਼
. . .  42 minutes ago
ਨਵੀਂ ਦਿੱਲੀ, 9 ਦਸੰਬਰ-ਸ਼ਰਧਾ ਕਤਲ ਕੇਸ: ਆਫ਼ਤਾਬ ਵੀਡੀਓ ਕਾਨਫ਼ਰਸਿੰਗ ਰਾਹੀਂ ਦਿੱਲੀ ਅਦਾਲਤ ’ਚ ਹੋਵੇਗਾ ਪੇਸ਼
ਸਰਕਾਰੀ ਸਕੂਲ ਰੂੜੇਕੇ ਕਲਾਂ ਦੇ ਵਿਦਿਆਰਥੀਆਂ ਨੂੰ ਨੌਜਵਾਨਾਂ ਵਲੋਂ ਚਿੱਟਾ ਤੇ ਮੈਡੀਕਲ ਨਸ਼ਿਆਂ ਸਮੇਤ ਫੜਨ ਦੀ ਵੀਡੀਓ ਵਾਇਰਲ
. . .  about 1 hour ago
ਬਰਨਾਲਾ/ਰੂੜੇਕੇ ਕਲਾਂ, 9 ਦਸੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਜ਼ਿਲ੍ਹਾ ਬਰਨਾਲਾ ਦੇ ਕਸਬਾ ਰੂੜੇਕੇ ਕਲਾਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੂੰ ਪਿੰਡ ਦੇ ਨੌਜਵਾਨਾਂ ਨੇ ਚਿੱਟਾ ਤੇ ਹੋਰ ਨਸ਼ੀਲੇ ਪਦਾਰਥਾਂ ਸਮੇਤ ਫੜ੍ਹ ਕੇ ਸਕੂਲ ਦੇ ਅਧਿਆਪਕਾਂ...
ਦੇਸ਼ 'ਚ ਗਰੀਬ ਕਲਿਆਣ ਦੇ ਲਈ ਜੋ ਵੀ ਕੰਮ ਹੋਇਆ ਹੈ ਉਸ 'ਤੇ ਸਦਨ 'ਚ ਚਰਚਾ ਹੋਣੀ ਚਾਹੀਦੀ ਹੈ: ਭੁਪਿੰਦਰ ਯਾਦਵ
. . .  about 1 hour ago
ਨਵੀਂ ਦਿੱਲੀ, 9 ਦਸੰਬਰ-ਕੇਂਦਰੀ ਮੰਤਰੀ ਭੁਪਿੰਦਰ ਯਾਦਵ ਦਾ ਕਹਿਣਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 2014 ਤੋਂ ਜਦੋਂ ਤੋਂ ਕੇਂਦਰ 'ਚ ਸ਼ਾਸਨ ਦੀ ਵਾਂਗਡੋਰ ਸੰਭਾਲੀ ਹੈ ਉਦੋਂ ਤੋਂ ਕੇਂਦਰ ਸਰਕਾਰ ਦੀ ਗਰੀਬ ਕਲਿਆਣਕਾਰੀ ਨੀਤੀਆਂ ਇਸ ਦੇਸ਼...
ਜੋਧਪੁਰ: ਵਿਆਹ ਦੌਰਾਨ ਘਰ ’ਚ ਅੱਗ ਲੱਗਣ ਨਾਲ 4 ਲੋਕਾਂ ਦੀ ਮੌਤ, 60 ਜ਼ਖ਼ਮੀ
. . .  about 1 hour ago
ਰਾਜਸਥਾਨ, 9 ਦਸੰਬਰ-ਰਾਜਸਥਾਨ ਦੇ ਜੋਧਪੁਰ ਦੇ ਭੂੰਗਰਾ ਪਿੰਡ 'ਚ ਇਕ ਵਿਆਹ ਦੌਰਾਨ ਸਿਲੰਡਰ ਫਟ ਗਿਆ...
⭐ਮਾਣਕ-ਮੋਤੀ⭐
. . .  about 2 hours ago
⭐ਮਾਣਕ-ਮੋਤੀ⭐
ਅਸਾਮ : ਉਦਲਗੁੜੀ ਪੁਲਿਸ ਨੇ ਅੱਜ ਇਕ ਏਕੇ ਸੀਰੀਜ਼ ਰਾਈਫਲ ਅਤੇ ਕੁਝ ਅਸਲ੍ਹਾ ਕੀਤਾ ਬਰਾਮਦ - ਵਿਸ਼ੇਸ਼ ਡੀ.ਜੀ.ਪੀ.ਅਸਾਮ
. . .  1 day ago
ਕਰੀਬ 300 ਇਜ਼ਰਾਇਲੀ ਕੰਪਨੀਆਂ ਨੇ ਭਾਰਤ ਵਿਚ ਕੀਤਾ ਨਿਵੇਸ਼ : ਇਜ਼ਰਾਈਲ ਰਾਜਦੂਤ ਨੌਰ ਗਿਲੋਨ
. . .  1 day ago
ਐਨ.ਆਈ.ਏ. ਨੇ ਤਰਨਤਾਰਨ ਬੰਬ ਧਮਾਕੇ ਦੇ ਮਾਸਟਰਮਾਈਂਡ ਬਿਕਰਮਜੀਤ ਸਿੰਘ ਨੂੰ ਕੀਤਾ ਗ੍ਰਿਫਤਾਰ
. . .  1 day ago
ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਜੇ.ਪੀ. ਨੱਢਾ, ਅਮਿਤ ਸ਼ਾਹ ਤੇ ਹੋਰ ਨੇਤਾਵਾਂ ਦੀ ਮੌਜੂਦਗੀ 'ਚ ਕੋਰ ਗਰੁੱਪ ਦੀ ਚੱਲ ਰਹੀ ਮੀਟਿੰਗ
. . .  1 day ago
ਸ਼ਾਰਟ ਸਰਕਟ ਨਾਲ ਜੀ. ਐੱਸ. ਫਰਨੀਚਰ ਦੇ ਸ਼ੋਅ ਰੂਮ ਨੂੰ ਲੱਗੀ ਅੱਗ ਨਾਲ ਕਰੋੜਾਂ ਦਾ ਨੁਕਸਾਨ
. . .  1 day ago
ਛੇਹਰਟਾ, 8 ਦਸੰਬਰ ( ਵਡਾਲੀ )- ਜੀ.ਟੀ.ਰੋਡ ਖੰਡਵਾਲਾ ਵਿਖੇ ਸ਼ਾਰਟ ਸਰਕਟ ਨਾਲ ਜੀ. ਐੱਸ. ਫਰਨੀਚਰ ਦੇ ਸ਼ੋਅ ਰੂਮ ਨੂੰ ਲੱਗੀ ਅੱਗ ਨਾਲ ਕਰੋੜਾਂ ਦਾ ਨੁਕਸਾਨ ਹੋਇਆ ਹੈ ।
ਸਯੁੰਕਤ ਕਿਸਾਨ ਮੋਰਚਾ ਦੀ ਕੌਮੀ ਪੱਧਰੀ ਬੈਠਕ ਵਿਚ ਆਗਾਮੀ ਅੰਦੋਲਨ ਦਾ ਫ਼ੈਸਲਾ ਨਹੀਂ ਹੋ ਸਕਿਆ, 24 ਨੂੰ ਦੁਬਾਰਾ ਬੈਠਕ
. . .  1 day ago
ਕਰਨਾਲ 7 ਦਸੰਬਰ (ਗੁਰਮੀਤ ਸਿੰਘ ਸੱਗੂ ) - ਸਯੁੰਕਤ ਕਿਸਾਨ ਮੋਰਚਾ ਦੀ ਡੇਰਾ ਕਾਰ ਸੇਵਾ ਕਲੰਦਰੀ ਗੇਟ ਵਿਖੇ ਹੋਈ ਕੋਮੀ ਪਧਰੀ ਬੈਠਕ ਵਿਚ ਆਗਾਮੀ ਕਿਸਾਨ ਅੰਦੋਲਨ ਨੂੰ ਲੈਂ ਕੇ ਕੋਈ ਫ਼ੈਸਲਾ ਨਹੀਂ ਹੋ ਸਕਿਆ ...
ਵਿਧਾਨ ਸਭਾ ਹਲਕਾ ਹਰੋਲੀ ਤੋਂ ਕਾਂਗਰਸ ਦੇ ਮੁਕੇਸ਼ ਅਗਨੀਹੋਤਰੀ ਜਿੱਤੇ
. . .  1 day ago
ਬੀਣੇਵਾਲ,8 ਦਸੰਬਰ (ਬੈਜ ਚੌਧਰੀ)- ਹਲਕਾ ਗੜ੍ਹਸ਼ੰਕਰ ਦੇ ਨਾਲ ਲੱਗਦੇ ਹਿਮਾਚਲ ਪ੍ਰਦੇਸ਼ ਦੇ ਵਿਧਾਨ ਸਭਾ ਹਲਕਾ ਹਰੋਲੀ ਤੋਂ ਕਾਂਗਰਸੀ ਉਮੀਦਵਾਰ ਮੁਕੇਸ਼ ਅਗਨੀਹੋਤਰੀ ਨੇ ਲਗਾਤਾਰ ਪੰਜਵੀਂ ਵਾਰ 9148 ਵੋਟਾਂ ਦੇ ਵੱਡੇ ਫਰਕ ਨਾਲ ...
ਲਾਪਤਾ 4 ਬੱਚਿਆਂ 'ਚੋਂ 3 ਬੱਚੇ ਕੀਤੇ ਪੁਲਿਸ ਨੇ ਬਰਾਮਦ
. . .  1 day ago
ਡੇਰਾਬੱਸੀ, 8 ਦਸੰਬਰ( ਗੁਰਮੀਤ ਸਿੰਘ)-ਡੇਰਾਬੱਸੀ ਦੇ ਪਿੰਡ ਕਕਰਾਲੀ ਵਿਚੋ ਲਾਪਤਾ 4 ਬੱਚਿਆਂ 'ਚੋਂ ਪੁਲਿਸ ਨੇ 3 ਬੱਚਿਆਂ ਨੂੰ ਅੱਜ ਤੀਜੇ ਦਿਨ ਬਰਾਮਦ ਕਰ ਲਿਆ ਹੈ । ਇਹ ਬੱਚੇ ਮੋਲੀ ਜਾਗਰਾ, ਚੰਡੀਗੜ੍ਹ ਨੇੜਿਓਂ ਬਰਾਮਦ ...
87 ਸਾਲ ਦੇ ਹੋਏ ਬਾਲੀਵੁੱਡ ਦੇ ਹੀਮੈਨ ਧਰਮਿੰਦਰ, ਫੈਨਜ਼ ਨਾਲ ਕੇਕ ਕੱਟ ਕੇ ਆਪਣਾ ਜਨਮਦਿਨ ਕੀਤਾ ਸੈਲੀਬ੍ਰੇਟ
. . .  1 day ago
87 ਸਾਲ ਦੇ ਹੋਏ ਬਾਲੀਵੁੱਡ ਦੇ ਹੀਮੈਨ ਧਰਮਿੰਦਰ, ਫੈਨਜ਼ ਨਾਲ ਕੇਕ ਕੱਟ ਕੇ ਆਪਣਾ ਜਨਮਦਿਨ ਕੀਤਾ ਸੈਲੀਬ੍ਰੇਟ
ਉੜੀਸ਼ਾ : ਪਦਮਪੁਰ ਵਿਧਾਨ ਸਭਾ ਹਲਕੇ ਤੋਂ ਬੀ.ਜੇ.ਡੀ. ਦੇ ਬਰਸਾ ਸਿੰਘ ਬਰੀਹਾ ਨੇ ਭਾਜਪਾ ਦੇ ਪ੍ਰਦੀਪ ਪੁਰੋਹਿਤ ਨੂੰ ਹਰਾਇਆ
. . .  1 day ago
ਟਰੱਕ ਅਤੇ ਕਾਰ ਦੀ ਟੱਕਰ ਵਿਚ ਨੌਜਵਾਨ ਦੀ ਦਰਦਨਾਕ ਮੌਤ
. . .  1 day ago
ਘੱਗਾ, 8 ਦਸੰਬਰ (ਵਿਕਰਮਜੀਤ ਸਿੰਘ ਬਾਜਵਾ)- ਅੱਜ ਇੱਥੇ ਸ਼ਾਮੀ ਲਗਭਗ 4 ਵਜੇ ਦੇ ਕਰੀਬ ਕਾਰ ਅਤੇ ਟਰੱਕ ਦਰਮਿਆਨ ਹੋਏ ਭਿਆਨਕ ਹਾਦਸੇ ਵਿਚ ਕਾਰ ਸਵਾਰ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਕਕਰਾਲਾ ਦੇ ਰਹਿਣ ਵਾਲੇ ਕੁਲਦੀਪ ਸਿੰਘ (30) ਜੋ ਯੂਥ ਅਕਾਲੀ ਦਲ ਨਾਲ...
ਬਿਹਾਰ : ਕੁਰਹਾਨੀ ਵਿਧਾਨ ਸਭਾ ਹਲਕੇ ਤੋਂ ਭਾਜਪਾ ਦੇ ਕੇਦਾਰ ਪ੍ਰਸਾਦ ਗੁਪਤਾ ਨੇ ਜਨਤਾ ਦਲ (ਯੂਨਾਈਟਿਡ) ਦੇ ਮਨੋਜ ਸਿੰਘ ਨੂੰ ਹਰਾਇਆ
. . .  1 day ago
ਰਾਜਸਥਾਨ : ਸਰਦਾਰ ਸ਼ਹਿਰ ਤੋਂ ਕਾਂਗਰਸ ਦੇ ਅਨਿਲ ਕੁਮਾਰ ਸ਼ਰਮਾ ਨੇ ਭਾਜਪਾ ਦੇ ਅਸ਼ੋਕ ਕੁਮਾਰ ਨੂੰ ਹਰਾ ਕੇ ਜ਼ਿਮਨੀ ਚੋਣ ਜਿੱਤੀ
. . .  1 day ago
ਬਠਿੰਡਾ ਵਿਚ ਚੱਲੀਆਂ ਗੋਲੀਆਂ, ਦੋ ਜ਼ਖ਼ਮੀ
. . .  1 day ago
ਬਠਿੰਡਾ ਵਿਚ ਚੱਲੀਆਂ ਗੋਲੀਆਂ, ਦੋ ਜ਼ਖ਼ਮੀ
ਪਿਛਲੇ 5 ਸਾਲਾਂ ਵਿਚ ਯੂ.ਪੀ.ਐਸ.ਸੀ, ਐਸ.ਐਸ.ਸੀ. ਦੁਆਰਾ 2.46 ਲੱਖ ਉਮੀਦਵਾਰਾਂ ਦੀ ਕੀਤੀ ਗਈ ਭਰਤੀ - ਜਤਿੰਦਰ ਸਿੰਘ
. . .  1 day ago
ਲੋਕਤੰਤਰ ਵਿਚ ਜਿੱਤ ਹੁੰਦੀ ਹੈ ਤੇ ਹਾਰ ਵੀ ਹੁੰਦੀ ਹੈ , ਅਸੀਂ ਕਮੀਆਂ ਨੂੰ ਸੁਧਾਰਾਂਗੇ ਅਤੇ ਲੜਨਾ ਜਾਰੀ ਰੱਖਾਂਗੇ : ਕਾਂਗਰਸ ਪ੍ਰਧਾਨ ਐਮ.ਖੜਗੇ
. . .  1 day ago
ਹਿਮਾਚਲ ਪ੍ਰਦੇਸ਼ ’ਚ ਕਾਂਗਰਸ ਪਾਰਟੀ ਦੀ ਜਿੱਤ ਤੇ ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਖ਼ੁਸ਼ੀ ਦਾ ਪ੍ਰਗਟਾਵਾ
. . .  1 day ago
ਸੰਧਵਾਂ, 8 ਦਸੰਬਰ (ਪ੍ਰੇਮੀ ਸੰਧਵਾਂ)- ਹਿਮਾਚਲ ਪ੍ਰਦੇਸ਼ ਦੇ ਵਿਧਾਨ ਸਭਾ ਚੋਣਾਂ ਦੇ ਆਏ ਨਤੀਜਿਆਂ ’ਚ ਕਾਂਗਰਸ ਪਾਰਟੀ ਵਲੋਂ ਵੱਡੀ ਜਿੱਤ ਪ੍ਰਾਪਤ ਕਰਨ ’ਤੇ ਸੀਨੀਅਰ ਕਾਂਗਰਸੀ ਆਗੂ ਕਮਲਜੀਤ ਬੰਗਾ, ਰਘਵੀਰ ਸਿੰਘ ਬਿੱਲਾ...
ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਰਾਜਪਾਲ ਨੂੰ ਆਪਣਾ ਅਸਤੀਫਾ ਸੌਂਪਣ ਲਈ ਸ਼ਿਮਲਾ ਦੇ ਰਾਜ ਭਵਨ ਪਹੁੰਚੇ
. . .  1 day ago
ਪੰਜਾਬ ਵਿਚ ਹਰ ਰੋਜ਼ ਹੋ ਰਹੇ ਕਤਲਾਂ ਕਰਕੇ ਸੂਬੇ ਦੇ ਲੋਕਾਂ ਦਾ ਸਰਕਾਰ ਅਤੇ ਪ੍ਰਸ਼ਾਸਨ ਤੋਂ ਵਿਸ਼ਵਾਸ ਉੱਠਿਆ - ਬਿਕਰਮਜੀਤ ਚੀਮਾ
. . .  1 day ago
ਅਮਲੋਹ, 8 ਦਸੰਬਰ (ਕੇਵਲ ਸਿੰਘ)- ਭਾਰਤੀ ਜਨਤਾ ਪਾਰਟੀ ਪੰਜਾਬ ਦੇ ਨਵਨਿਯੁਕਤ ਜਰਨਲ ਸਕੱਤਰ ਬਿਕਰਮਜੀਤ ਸਿੰਘ ਚੀਮਾ ਦਾ ਅਮਲੋਹ ਵਿਖੇ ਭਾਰਤੀ ਜਨਤਾ ਪਾਰਟੀ ਮੰਡਲ ਅਮਲੋਹ ਵਲੋਂ ਸਨਮਾਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਜਰਨਲ ਸਕੱਤਰ...
ਅਮਿਤ ਸ਼ਾਹ ਨੇ ਗੁਜਰਾਤ ਵਿਚ ਭਾਜਪਾ ਦੀ ਹੂੰਝਾ ਫੇਰ ਜਿੱਤ 'ਤੇ ਲੋਕਾਂ ਦਾ ਕੀਤਾ ਦਿਲੋਂ ਧੰਨਵਾਦ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 26 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਬੁੱਧੀਮਾਨ ਸਮੱਸਿਆਵਾਂ ਹੱਲ ਕਰਦੇ ਹਨ ਪਰ ਜੀਨੀਅਸ (ਚਿੰਤਕ) ਉਨ੍ਹਾਂ ਨੂੰ ਪੈਦਾ ਹੋਣ ਤੋਂ ਰੋਕਦਾ ਹੈ। -ਆਈਨਸਟਾਈਨ

ਬਰਨਾਲਾ

ਆਊਟਸੋਰਸਿੰਗ ਕਰਮਚਾਰੀਆਂ ਵਲੋਂ ਰੁਜ਼ਗਾਰ ਖੋਹੇ ਜਾਣ ਦੇ ਰੋਸ ਵਜੋਂ ਪ੍ਰਦਰਸ਼ਨ

ਬਰਨਾਲਾ, 9 ਅਗਸਤ (ਅਸ਼ੋਕ ਭਾਰਤੀ)-ਦਫ਼ਤਰ ਡਿਪਟੀ ਕਮਿਸ਼ਨਰ ਬਰਨਾਲਾ ਦੇ ਆਊਟਸੋਰਸਿੰਗ ਕਰਮਚਾਰੀਆਂ ਦੇ ਰੁਜ਼ਗਾਰ ਖੋਹੇ ਜਾਣ ਦੇ ਰੋਸ ਵਜੋਂ ਡਿਪਟੀ ਕਮਿਸ਼ਨਰ ਬਰਨਾਲਾ ਦਾ ਪੁਤਲਾ ਫ਼ੂਕ ਕੇ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਪੰਜਾਬ ਦੇ ਸੂਬਾ ਪ੍ਰਧਾਨ ਤੇਜਿੰਦਰ ਸਿੰਘ ਨੰਗਲ, ਰੇਸ਼ਮ ਸਿੰਘ, ਅਸ਼ੋਕ ਕੁਮਾਰ ਸੂਬਾ ਮੀਤ ਪ੍ਰਧਾਨ, ਸੂਬਾ ਸਹਾਇਕ ਪੈੱ੍ਰਸ ਸਕੱਤਰ ਸ੍ਰੀ ਸੰਦੀਪ ਸਿੰਘ ਨੇ ਕਿਹਾ ਕਿ 24 ਕਲਰਕਾਂ ਦੀ ਨਿਯੁਕਤੀ ਬਤੌਰ ਕਲਰਕ ਆਊਟਸੋਰਸਿੰਗ ਵਿਧੀ ਰਾਹੀਂ ਉਸ ਸਮੇਂ ਕੀਤੀ ਗਈ ਸੀ ਜਦੋਂ ਬਰਨਾਲਾ ਜ਼ਿਲ੍ਹਾ ਨਵਾਂ ਹੋਂਦ ਵਿਚ ਆਇਆ ਸੀ ਅਤੇ ਉਸ ਸਮੇਂ ਇਸ ਦਫ਼ਤਰ ਪਾਸ ਸਟਾਫ਼ ਦੀ ਬਹੁਤ ਜ਼ਿਆਦਾ ਘਾਟ ਸੀ | ਇਹ 24 ਕਰਮਚਾਰੀ ਪਿਛਲੇ 12 ਸਾਲਾਂ ਤੋਂ ਪੱਕੇ ਹੋਣ ਦੀ ਆਸ ਵਿਚ ਆਪਣੀਆਂ ਸੇਵਾਵਾਂ ਇਮਾਨਦਾਰੀ ਨਾਲ ਨਿਭਾ ਰਹੇ ਹਨ | ਇਨ੍ਹਾਂ ਉਕਤ 24 ਕਲਰਕਾਂ ਵਲੋਂ ਨਿਰਧਾਰਤ ਸਪੀਡ ਮੁਤਾਬਕ ਅੰਗਰੇਜ਼ੀ/ਪੰਜਾਬੀ ਟਾਈਪ ਟੈਸਟ ਵੀ ਪਾਸ ਕੀਤੇ ਹੋਏ ਹਨ | ਦਫ਼ਤਰ ਡਿਪਟੀ ਕਮਿਸ਼ਨਰ ਰੂਪਨਗਰ ਅਤੇ ਮੋਹਾਲੀ ਵਿਖੇ ਵੀ ਆਊਟਸੋਰਸਿੰਗ ਰਾਹੀਂ ਭਰਤੀ ਕੀਤੇ ਗਏ ਕਰਮਚਾਰੀ ਕੰਮ ਕਰ ਰਹੇ ਹਨ ਪਰ ਉਨ੍ਹਾਂ ਜ਼ਿਲਿ੍ਹਆਂ ਵਿਚ ਇਨ੍ਹਾਂ ਅਸਾਮੀਆਂ 'ਤੇ ਅਧੀਨ ਸੇਵਾਵਾਂ ਚੋਣ ਬੋਰਡ ਵਲੋਂ ਉਮੀਦਵਾਰ ਅਲਾਟ ਨਹੀਂ ਕੀਤਾ ਜਾ ਰਹੇ | ਹੁਣ ਅਧੀਨ ਸੇਵਾਵਾਂ ਚੋਣ ਬੋਰਡ ਰਾਹੀਂ ਜੋ 24 ਕਲਰਕ ਦਫ਼ਤਰ ਡਿਪਟੀ ਕਮਿਸ਼ਨਰ ਬਰਨਾਲਾ ਵਿਖੇ ਭੇਜੇ ਜਾ ਰਹੇ ਹਨ ਉਨ੍ਹਾਂ ਦੇ ਇੱਥੇ ਨਿਯੁਕਤ ਹੋਣ ਨਾਲ ਇਨ੍ਹਾਂ ਆਊਟਸੋਰਸ 24 ਕਲਰਕਾਂ ਦਾ ਰੁਜ਼ਗਾਰ ਖ਼ਤਰੇ ਵਿਚ ਹੈ | ਇਹ ਸਾਰੇ ਕਰਮਚਾਰੀ ਆਪਣੀ ਭਰਤੀ ਦੀ ਉਮਰ ਸੀਮਾ ਇਸ ਦਫ਼ਤਰ ਵਿਚ ਨੌਕਰੀ ਕਰਦੇ ਹੋਏ ਖ਼ਤਮ ਕਰ ਚੁੱਕੇ ਹਨ ਅਤੇ ਹੁਣ ਜੇਕਰ ਇਨ੍ਹਾਂ ਦਾ ਰੁਜ਼ਗਾਰ ਖੋਹਿਆ ਜਾਂਦਾ ਹੈ ਤਾਂ ਇਹ ਕਰਮਚਾਰੀ ਕਿਤੇ ਹੋਰ ਨੌਕਰੀ ਲਈ ਵੀ ਅਪਲਾਈ ਨਹੀਂ ਕਰ ਸਕਦੇ | ਇਸ ਤਰ੍ਹਾਂ ਪੰਜਾਬ ਸਰਕਾਰ ਵਲੋਂ ਪਹਿਲਾਂ ਤੋਂ ਹੀ ਕੰਮ ਕਰ ਰਹੇ ਅਤੇ ਤਜਰਬੇਕਾਰ ਕਰਮਚਾਰੀਆਂ ਨੂੰ ਪੱਕਿਆਂ ਕਰਨ ਦੀ ਬਜਾਏ ਬੇਰੁਜ਼ਗਾਰ ਕੀਤਾ ਜਾ ਰਿਹਾ ਹੈ | ਇਸ ਮੌਕੇ ਨਿਰਮਲਜੀਤ ਸਿੰਘ ਜਨਰਲ ਸਕੱਤਰ, ਵਿੱਕੀ ਡਾਬਲਾ ਜ਼ਿਲ੍ਹਾ ਖ਼ਜ਼ਾਨਚੀ, ਅਮਨਦੀਪ ਸਿੰਘ ਜ਼ਿਲ੍ਹਾ ਪ੍ਰੈੱਸ ਸਕੱਤਰ, ਮਲਕੀਤ ਸਿੰਘ ਕਾਰਜਕਾਰੀ ਮੈਂਬਰ, ਨਨਪਾਲ, ਰਮਨਪ੍ਰੀਤ ਕੌਰ ਸੂਬਾ ਪ੍ਰਧਾਨ ਆਦਿ ਹਾਜ਼ਰ ਸਨ |

ਡੀ. ਸੀ. ਨੇ ਆਜ਼ਾਦੀ ਦਿਹਾੜੇ ਮੌਕੇ ਹੋਣ ਵਾਲੇ ਸਮਾਗਮ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਬਰਨਾਲਾ, 9 ਅਗਸਤ (ਗੁਰਪ੍ਰੀਤ ਸਿੰਘ ਲਾਡੀ)-15 ਅਗਸਤ ਨੂੰ ਆਜ਼ਾਦੀ ਦਿਹਾੜੇ ਮੌਕੇ ਬਰਨਾਲਾ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਸਿਹਤ ਮੰਤਰੀ ਪੰਜਾਬ ਸ਼੍ਰੀ ਚੇਤਨ ਸਿੰਘ ਜੌੜਾਮਾਜਰਾ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ | ਇਹ ਸਮਾਗਮ ਬਾਬਾ ਕਾਲਾ ਮਹਿਰ ...

ਪੂਰੀ ਖ਼ਬਰ »

ਪਿੰਡ ਟੱਲੇਵਾਲ ਨਾਲ ਸੰਬੰਧਿਤ ਇਕ ਲੜਕੀ ਭੇਦਭਰੇ ਹਾਲਾਤ 'ਚ ਗੁੰਮ

ਟੱਲੇਵਾਲ, 9 ਅਗਸਤ (ਸੋਨੀ ਚੀਮਾ)-ਪਿੰਡ ਟੱਲੇਵਾਲ ਦੀ ਇਕ ਬਾਰ੍ਹਵੀਂ ਜਮਾਤ ਦੀ ਲੜਕੀ ਅੱਜ ਭੇਦਭਰੇ ਹਾਲਾਤ 'ਚ ਗੁੰਮ ਹੋ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਆਮ ਆਦਮੀ ਪਾਰਟੀ ਦੇ ਆਗੂ ਜਸਪ੍ਰੀਤ ਸਿੰਘ ਜੱਸੀ ਟੱਲੇਵਾਲ ਨੇ ਦੱਸਿਆ ਕਿ ਕੋਮਲਪ੍ਰੀਤ ਕੌਰ ਪੱੁਤਰੀ ਚਮਕੌਰ ...

ਪੂਰੀ ਖ਼ਬਰ »

ਚੋਰਾਂ ਵਲੋਂ ਸੂਰੀਆ ਸਿਟੀ ਵਿਖੇ ਸਥਿਤ ਇਕ ਕੋਠੀ 'ਚੋਂ ਲੱਖਾਂ ਰੁਪਏ ਦੇ ਗਹਿਣੇ ਅਤੇ ਨਕਦੀ ਚੋਰੀ

ਤਪਾ ਮੰਡੀ, 9 ਅਗਸਤ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਬੀਤੀ ਰਾਤ ਢਿਲਵਾਂ ਰੋਡ ਸਥਿਤ ਸੂਰੀਯਾ ਸਿਟੀ 'ਚ ਵਾਪਰੀ ਜਦੋਂ ਨਾ-ਮਾਲੂਮ ਚੋਰ ਇਕ ਕੋਠੀ 'ਚ ਦਾਖ਼ਲ ਹੋ ਕੇ ਲੱਖਾਂ ਰੁਪਏ ਦੇ ਗਹਿਣੇ ਅਤੇ ਨਗਦੀ ਚੋਰੀ ਕਰ ਕੇ ਫੁਰਰ ਹੋ ਗਏ | ਕੋਠੀ ਮਾਲਕ ਸੁਖਚੈਨ ਸਿੰਘ ਪੁੱਤਰ ਨਿਰਮਲ ...

ਪੂਰੀ ਖ਼ਬਰ »

ਪਸ਼ੂ ਪਾਲਣ ਵਿਭਾਗ ਵਲੋਂ ਲੰਪੀ ਸਕਿਨ ਡੀਸੀਜ਼ ਕੰਟਰੋਲ ਰੂਮ ਸਥਾਪਤ

ਬਰਨਾਲਾ, 9 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਪਸ਼ੂਆਂ ਵਿਚ ਪਾਏ ਜਾ ਰਹੇ ਵਾਇਰਸ ਲੰਪੀ ਸਕਿਨ (ਐਲ.ਐਸ.ਡੀ.) ਤੋਂ ਬਚਾਅ, ਇਸ ਤੋਂ ਪ੍ਰਭਾਵਿਤ ਪਸ਼ੂਆਂ ਦੇ ਇਲਾਜ ਅਤੇ ਇਸ ਦੀ ਐਮਰਜੈਂਸੀ ਸਥਿਤੀ ਨੂੰ ਕਾਬੂ ਵਿਚ ਰੱਖਣ ਲਈ ਪਸ਼ੂ ਪਾਲਣ ਵਿਭਾਗ ਬਰਨਾਲਾ ਵਲੋਂ ਲੰਪੀ ਸਕਿਨ ...

ਪੂਰੀ ਖ਼ਬਰ »

ਪੰਜਾਬ ਮੋਟਰ ਯੂਨੀਅਨ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਚੱਕਾ ਜਾਮ

ਬਰਨਾਲਾ, 9 ਅਗਸਤ (ਨਰਿੰਦਰ ਅਰੋੜਾ)-ਬਰਨਾਲਾ ਬੱਸ ਸਟੈਂਡ ਦੇ ਬਾਹਰ ਪੰਜਾਬ ਮੋਟਰ ਯੂਨੀਅਨ ਵਲੋਂ ਚੱਕਾ ਜਾਮ ਕਰ ਕੇ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ | ਗੱਲਬਾਤ ਕਰਦਿਆਂ ਆਗੂ ਸੁਰਿੰਦਰ ਸਿੰਘ, ਗੁਰਮੇਲ ਸਿੰਘ, ਧਰਮਵੀਰ ਸਿੰਘ, ਚਰਨਜੀਤ ਸਿੰਘ ਖੱਟੜਾ, ਕਮਲਵੀਰ ...

ਪੂਰੀ ਖ਼ਬਰ »

ਬਠਿੰਡਾ ਟੀ-ਪੁਆਇੰਟ ਨੇੜੇ ਹਾਈਵੇ 'ਤੇ ਹਰ ਸਮੇਂ ਖੜ੍ਹੇ ਰਹਿੰਦੇ ਗੰਦੇ ਪਾਣੀ ਕਾਰਨ ਲੋਕ ਅਤੇ ਰਾਹਗੀਰ ਪ੍ਰੇਸ਼ਾਨ

ਬਰਨਾਲਾ, 9 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਜਿੱਥੇ ਇਕ ਪਾਸੇ ਸਰਕਾਰਾਂ ਅਤੇ ਪ੍ਰਸ਼ਾਸਨ ਵਲੋਂ ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ ਤਹਿਤ ਬੜੇ ਜ਼ੋਰ ਸ਼ੋਰ ਨਾਲ ਆਜ਼ਾਦੀ ਦੀ 75ਵੀਂ ਵਰੇ੍ਹਗੰਢ ਮਨਾਈ ਜਾ ਰਹੀ ਹੈ ਉੱਥੇ ਦੂਸਰੇ ਪਾਸੇ ਕਈ ਅਜਿਹੇ ਲੋਕ ਹਨ ਜਿਨ੍ਹਾਂ ਲਈ ਇਹ ...

ਪੂਰੀ ਖ਼ਬਰ »

ਫ਼ਤਹਿ ਕਾਲਜ ਵਿਖੇ ਤਿੰਨ ਰੋਜ਼ਾ ਸਾਵਨ ਮੇਲੇ ਦੀ ਸ਼ਾਨੋ-ਸ਼ੌਕਤ ਨਾਲ ਸ਼ੁਰੂਆਤ

ਤਪਾ ਮੰਡੀ, 9 ਅਗਸਤ (ਵਿਜੇ ਸ਼ਰਮਾ)-ਫ਼ਤਹਿ ਕਾਲਜ ਰਾਮਪੁਰਾ ਫੂਲ ਦੇ ਵਿਹੜੇ ਵਿਚ ਤਿੰਨ ਰੋਜ਼ਾ ਸਾਵਣ ਮੇਲੇ ਦੀ ਸ਼ਾਨਦਾਰ ਸ਼ੁਰੂਆਤ ਭਾਸ਼ਾ ਵਿਭਾਗ ਪੰਜਾਬ, ਜ਼ਿਲ੍ਹਾ­ ਮਹਾਂ ਪੰਜਾਬ, ਸਾਹਿਤ ਸਭਾ ਤੇ ਮਾਲਵਾ ਆਰਟ ਕੌਂਸਲ ਵਲੋਂ ਆਯੋਜਿਤ ਸਾਵਣ ਕਵੀ ਦਰਬਾਰ ਨਾਲ ਹੋਈ | ...

ਪੂਰੀ ਖ਼ਬਰ »

ਨਿੱਜੀ ਬੱਸਾਂ ਦੀ ਹੜਤਾਲ ਦੇ ਚੱਲਦਿਆਂ ਸਵਾਰੀਆਂ ਨੂੰ ਕਰਨਾ ਪਿਆ ਭਾਰੀ ਮੁਸ਼ਕਿਲਾਂ ਦਾ ਸਾਹਮਣਾ

ਤਪਾ ਮੰਡੀ, 9 ਅਗਸਤ (ਪ੍ਰਵੀਨ ਗਰਗ)-ਜਿੱਥੇ ਅੱਜ ਨਿੱਜੀ ਬੱਸਾਂ ਦੀ ਸੂਬਾ ਪੱਧਰੀ ਹੜਤਾਲ ਕਾਰਨ ਆਪਣੀ ਮੰਜ਼ਿਲ 'ਤੇ ਪਹੁੰਚਣ ਵਾਲੀਆਂ ਸਵਾਰੀਆਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ, ਉੱਥੇ ਦੂਜੇ ਪਾਸੇ ਸਵਾਰੀਆਂ ਨੇ ਸਰਕਾਰੀ ਬੱਸਾਂ ਦੀ ਘੰਟਿਆਂ ਬੱਧੀ ਉਡੀਕ ...

ਪੂਰੀ ਖ਼ਬਰ »

ਬਿਜਲੀ ਸੋਧ ਬਿੱਲ ਖ਼ਿਲਾਫ਼ ਪੱਖੋਕੇ ਗਰਿੱਡ ਵਿਖੇ ਕੀਤੀ ਨਾਅਰੇਬਾਜ਼ੀ

ਟੱਲੇਵਾਲ, 9 ਅਗਸਤ (ਸੋਨੀ ਚੀਮਾ)-ਬਿਜਲੀ ਸੋਧ ਬਿਲ 2022 ਦੇ ਖ਼ਿਲਾਫ਼ ਬਿਜਲੀ ਕਾਮਿਆਂ ਵਲੋਂ ਜੁਆਇੰਟ ਫਾਰਮ ਦੇ ਸੱਦੇ 'ਤੇ ਪੱਖੋਕੇ ਗਰਿੱਡ ਵਿਖੇ ਰੋਸ ਰੈਲੀ ਕੀਤੀ | ਟੀ.ਐਸ.ਯੂ. ਭੰਗਲ ਦੇ ਸਾਥੀਆਂ ਵਲੋਂ ਪੱਖੋਕੇ ਗਰਿੱਡ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਬਿਜਲੀ ਸੋਧ ...

ਪੂਰੀ ਖ਼ਬਰ »

ਲੰਪੀ ਸਕਿਨ ਨਾਲ ਪੰਜਾਬ 'ਚ 700 ਪਸ਼ੂਆਂ ਦੀਆਂ ਮੌਤਾਂ, 30 ਹਜ਼ਾਰ ਪਸ਼ੂ ਬਿਮਾਰ

ਰੂੜੇਕੇ ਕਲਾਂ, 9 ਅਗਸਤ (ਗੁਰਪ੍ਰੀਤ ਸਿੰਘ ਕਾਹਨੇਕੇ)-ਪਿਛਲੇ ਦਿਨਾਂ ਤੋਂ ਲੈ ਕੇ ਪੰਜਾਬ ਦੇ ਪਿੰਡਾਂ ਸ਼ਹਿਰਾਂ ਦੇ ਪਸ਼ੂਆਂ ਨੂੰ ਤੇਜ਼ੀ ਨਾਲ ਫੈਲ ਰਹੀ ਲੰਪੀ ਸਕਿਨ ਬਿਮਾਰੀ ਨਾਲ ਪੰਜਾਬ 'ਚ 700 ਪਸ਼ੂਆਂ ਦੀਆਂ ਲਗਭਗ ਮੌਤਾਂ ਹੋ ਚੁੱਕੀਆਂ ਹਨ ਜਦੋਂ ਕਿ ਪੰਜਾਬ 'ਚ ਬਿਮਾਰ ...

ਪੂਰੀ ਖ਼ਬਰ »

ਪਿੰਡ ਦੀਵਾਨਾ ਵਿਖੇ ਸੱਭਿਆਚਾਰਕ ਮੇਲਾ 12 ਨੂੰ

ਟੱਲੇਵਾਲ, 9 ਅਗਸਤ (ਸੋਨੀ ਚੀਮਾ)-ਪਿੰਡ ਦੀਵਾਨਾ ਵਿਖੇ ਪੰਚਾਇਤ, ਸਮੂਹ ਨਗਰ ਨਿਵਾਸੀਆਂ ਅਤੇ ਐਨ.ਆਰ.ਆਈਜ਼ ਦੇ ਵਿਸ਼ੇਸ਼ ਸਹਿਯੋਗ ਸਦਕਾ ਸਭਿਆਚਾਰਕ ਮੇਲਾ 12 ਅਗਸਤ ਨੂੰ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਪੰਚ ਰਣਧੀਰ ਸਿੰਘ ਢਿੱਲੋਂ ਅਤੇ ਜੋਤ ...

ਪੂਰੀ ਖ਼ਬਰ »

ਨਸ਼ੀਲੇ ਪਾਊਡਰ ਸਮੇਤ ਇਕ ਪੁਲਿਸ ਅੜਿੱਕੇ

ਬਰਨਾਲਾ, 9 ਅਗਸਤ (ਰਾਜ ਪਨੇਸਰ)-ਥਾਣਾ ਸਿਟੀ-2 ਪੁਲਿਸ ਵਲੋਂ ਇਕ ਵਿਅਕਤੀ ਨੂੰ 22 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਤਫ਼ਤੀਸ਼ੀ ਅਫ਼ਸਰ ਟੇਕ ਚੰਦ ਨੇ ਦੱਸਿਆ ਕਿ ਪੁਲਿਸ ਦੇ ਉੱਚ ਅਧਿਕਾਰੀਆਂ ਦੀਆਂ ਸਖ਼ਤ ...

ਪੂਰੀ ਖ਼ਬਰ »

ਲੋਕ ਘੋਲਾਂ ਦੇ ਨਿਧੜਕ ਜਰਨੈਲ ਕਾਮਰੇਡ ਪ੍ਰੀਤਮ ਸਿੰਘ ਦਰਦੀ ਨਹੀਂ ਰਹੇ

ਬਰਨਾਲਾ, 9 ਅਗਸਤ (ਅਸ਼ੋਕ ਭਾਰਤੀ)-ਮਹਿਲ ਕਲਾਂ ਤੋਂ 'ਅਜੀਤ' ਦੇ ਪ੍ਰਤੀਨਿਧ ਅਵਤਾਰ ਸਿੰਘ ਅਣਖੀ ਦੇ ਵੱਡੇ ਭਰਾ ਲੋਕ ਘੋਲਾਂ ਦੇ ਨਿਧੜਕ ਜਰਨੈਲ ਲੈਨਿਨ ਕਿਤਾਬ ਘਰ ਮਹਿਲ ਕਲਾਂ ਦੇ ਸੰਚਾਲਕ ਕਾਮਰੇਡ ਪ੍ਰੀਤਮ ਸਿੰਘ ਦਰਦੀ ਦਾ ਅੱਜ ਦੁਪਹਿਰ ਸਮੇਂ ਦਿਹਾਂਤ ਹੋ ਗਿਆ | ਉਹ 70 ...

ਪੂਰੀ ਖ਼ਬਰ »

ਐਡੂਮੈਕਸ ਸੰਸਥਾ ਭਦੌੜ ਨੇ 7 ਵਿਦਿਆਰਥੀਆਂ ਦੇ ਕੈਨੇਡਾ ਸਟੱਡੀ ਵੀਜ਼ੇ ਲਗਵਾਏ

ਭਦੌੜ, 9 ਅਗਸਤ (ਰਜਿੰਦਰ ਬੱਤਾ, ਵਿਨੋਦ ਕਲਸੀ)-ਸਥਾਨਕ ਮੇਨ ਬੱਸ ਸਟੈਂਡ ਰੋਡ ਉਪਰ ਚੱਲ ਰਹੀ ਐਡੂਮੈਕਸ ਆਈਲੈਟਸ ਐਂਡ ਇੰਸਟੀਚਿਊਟ ਨੇ ਗ੍ਰਾਹਕਾਂ ਨੂੰ ਸ਼ਾਨਦਾਰ ਸੇਵਾਵਾਂ ਦਿੰਦੇ ਹੋਏ 7 ਵਿਦਿਆਰਥੀਆਂ ਦਾ ਕੈਨੇਡਾ ਸਟੱਡੀ ਵੀਜ਼ਾ ਲਗਵਾ ਕੇ ਉਸ ਦਾ ਵਿਦੇਸ਼ ਵਿਚ ...

ਪੂਰੀ ਖ਼ਬਰ »

ਲੰਪੀ ਸਕਿਨ ਬਿਮਾਰੀ ਤੋਂ ਪੀੜਤ ਪਸ਼ੂ ਮਾਲਕਾਂ ਦੀ ਸਰਕਾਰ ਸਾਰ ਲਵੇ-ਡੱਲੇਵਾਲ

ਰੂੜੇਕੇ ਕਲਾਂ, 9 ਅਗਸਤ (ਗੁਰਪ੍ਰੀਤ ਸਿੰਘ ਕਾਹਨੇਕੇ)-ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਪੰਜਾਬ ਦੇ ਪਸ਼ੂਆਂ ਨੂੰ ਆਪਣੀ ਲਪੇਟ 'ਚ ਲੈ ਰਹੀ ਲੰਪੀ ਸਕਿੰਨ ਬਿਮਾਰੀ ਤੋਂ ਬਚਾਉਣ ਲਈ ਪੰਜਾਬ ਸਰਕਾਰ ਤੋਂ ਯੋਗ ਇਲਾਜ ਪ੍ਰਬੰਧ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਔਰਤ ਕਾਬੂ

ਬਰਨਾਲਾ, 9 ਅਗਸਤ (ਰਾਜ ਪਨੇਸਰ)-ਥਾਣਾ ਸਿਟੀ-1 ਪੁਲਿਸ ਬਰਨਾਲਾ ਵਲੋਂ ਇਕ ਔਰਤ ਨੂੰ 240 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਐਸ.ਐਚ.ਓ. ਬਲਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਪੁਲਿਸ ਦੇ ਉਚ ਅਧਿਕਾਰੀਆਂ ਦੀਆਂ ਸਖ਼ਤ ...

ਪੂਰੀ ਖ਼ਬਰ »

ਮੁਲਾਜ਼ਮਾਂ ਨੇ ਬਿਜਲੀ ਬਿੱਲ-2022 ਦੀਆਂ ਕਾਪੀਆਂ ਸਾੜੀਆਂ

ਬਰਨਾਲਾ, 9 ਅਗਸਤ (ਅਸ਼ੋਕ ਭਾਰਤੀ)-ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਦੇ ਸੱਦੇ 'ਤੇ ਸਰਕਲ ਬਰਨਾਲਾ ਵਿਖੇ ਬਿਜਲੀ ਬਿੱਲ 2022 ਦੇ ਵਿਰੋਧ ਵਿਚ ਰੋਸ ਰੈਲੀ ਕਰ ਕੇ ਬਿਜਲੀ ਬਿੱਲ-2022 ਦੀਆਂ ਕਾਪੀਆਂ ਸਾੜੀਆਂ ਗਈਆਂ | ਇਸ ਮੌਕੇ ਹਰਬੰਸ ਸਿੰਘ ਦੀਦਾਰਗੜ੍ਹ ਨੇ ਕਿਹਾ ਕਿ ਕੇਂਦਰ ...

ਪੂਰੀ ਖ਼ਬਰ »

ਟਾਵਰ ਲਾਉਣ ਦੇ ਵਿਰੋਧ 'ਚ ਪਿੰਡ ਵਾਸੀਆਂ ਕੀਤੀ ਸੜਕ ਜਾਮ

ਹੰਡਿਆਇਆ, 9 ਅਗਸਤ (ਗੁਰਜੀਤ ਸਿੰਘ ਖੱੁਡੀ)-ਟੈਲੀਕਾਮ ਟਾਵਰ ਦੇ ਵਿਰੋਧ 'ਚ ਪਿੰਡ ਧਨੌਲਾ ਖ਼ੁਰਦ ਦੇ ਵਾਸੀਆਂ ਵਲੋਂ ਰਾਜ ਮਾਰਗ ਸਾਢੇ 3 ਘੰਟੇ ਜਾਮ ਕੀਤਾ ਗਿਆ | ਪਿੰਡ ਧਨੌਲਾ ਖ਼ੁਰਦ ਦੇ ਵਾਸੀਆਂ ਗਗਨਦੀਪ ਸਿੰਘ, ਬਲਵਿੰਦਰ ਸਿੰਘ ਨਿੱਕਾ, ਕਰਮਜੀਤ ਸਿੰਘ, ਭੁਪਿੰਦਰ ਦਾਸ ਨੇ ...

ਪੂਰੀ ਖ਼ਬਰ »

ਰੇਲ ਗੱਡੀ ਦੀ ਫੇਟ ਲੱਗਣ ਕਾਰਨ ਰੇਲਵੇ ਮੁਲਾਜ਼ਮ ਦੀ ਮੌਤ

ਹੰਡਿਆਇਆ, 9 ਅਗਸਤ (ਗੁਰਜੀਤ ਸਿੰਘ ਖੁੱਡੀ)-ਰੇਲਵੇ ਸਟੇਸ਼ਨ ਹੰਡਿਆਇਆ ਤੋਂ ਖੁੱਡੀ ਖ਼ੁਰਦ ਵਾਲੀ ਸਾਈਡ ਨੂੰ ਰੇਲਵੇ ਮੁਲਾਜ਼ਮ ਦੀ ਰੇਲ ਗੱਡੀ ਦੀ ਫੇਟ ਵੱਜਣ ਕਾਰਨ ਮੌਤ ਹੋ ਜਾਣ ਦੀ ਖ਼ਬਰ ਹੈ | ਪੁਲਿਸ ਚੌਕੀ ਬਰਨਾਲਾ ਦੇ ਸਹਾਇਕ ਥਾਣੇਦਾਰ ਹਰਕੇਸ਼ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਨਸ਼ਾ ਤਸਕਰੀ ਦੇ ਮਾਮਲੇ 'ਚ ਭਗੌੜੀ ਔਰਤ ਪੁਲਿਸ ਵਲੋਂ ਕਾਬੂ

ਬਰਨਾਲਾ, 9 ਅਗਸਤ (ਰਾਜ ਪਨੇਸਰ)-ਜ਼ਿਲ੍ਹਾ ਪੁਲਿਸ ਦੇ ਅਧੀਨ ਆਉਂਦੇ ਪੀ.ਓ. ਸਟਾਫ਼ ਵਲੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੀ ਭਗੌੜੀ ਔਰਤ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਪੀ.ਓ. ਸਟਾਫ਼ ਦੇ ਇੰਚਾਰਜ ਕੁਲਦੀਪ ਸਿੰਘ ਨੇ ਦੱਸਿਆ ਕਿ ਸੀ.ਆਈ.ਏ. ...

ਪੂਰੀ ਖ਼ਬਰ »

ਲੰਪੀ ਸਕਿਨ ਨਾਲ ਮਰੇ ਪਸ਼ੂਆਂ ਨੂੰ ਦਫ਼ਨਾਉਣ ਸਮੇਂ ਪਿੰਡ ਰਾਏਸਰ 'ਚ ਮਾਹੌਲ ਹੋਇਆ ਤਣਾਅਪੂਰਨ

ਮਹਿਲ ਕਲਾਂ, 9 ਅਗਸਤ (ਤਰਸੇਮ ਸਿੰਘ ਗਹਿਲ)-ਪਸ਼ੂਆਂ 'ਚ ਫੈਲੀ ਭਿਆਨਕ ਬਿਮਾਰੀ ਲੰਪੀ ਸਕਿੰਨ ਦੇ ਵੱਧ ਰਹੇ ਮਾਮਲਿਆਂ ਤੋਂ ਜਿੱਥੇ ਸਮੁੱਚੇ ਪੰਜਾਬ ਭਰ ਦੇ ਪਸ਼ੂ ਪਾਲਕ ਚਿੰਤਾ ਵਿਚ ਹਨ, ਉੱਥੇ ਇਸ ਬਿਮਾਰੀ ਕਾਰਨ ਮਰੇ ਪਸ਼ੂਆਂ ਨੂੰ ਦੀ ਅੰਤਿਮ ਕਿਰਿਆ ਲਈ ਵੀ ਪਸ਼ੂ ਪਾਲਕਾਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX