ਤਾਜਾ ਖ਼ਬਰਾਂ


ਸੋਨੀਆ ਗਾਂਧੀ ਦਾ 76ਵਾਂ ਜਨਮਦਿਨ ਅੱਜ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਤੀ ਵਧਾਈ
. . .  13 minutes ago
ਨਵੀਂ ਦਿੱਲੀ, 9 ਦਸੰਬਰ-ਕਾਂਗਰਸ ਦੀ ਸਾਬਕਾ ਪ੍ਰਧਾਨ ਤੇ ਯੂ.ਪੀ.ਏ. ਦੀ ਚੇਅਰਮੈਨ ਸੋਨੀਆ ਗਾਂਧੀ ਦਾ ਅੱਜ ਜਨਮਦਿਨ ਹੈ। ਕਾਂਗਰਸ ਦੀ ਸਭ ਤੋਂ ਲੰਬੇ ਸਮੇਂ ਤੱਕ ਪ੍ਰਧਾਨ ਰਹੀ ਸੋਨੀਆ ਗਾਂਧੀ ਅੱਜ 76 ਸਾਲ ਦੀ ਹੋ ਗਈ...
ਰਾਘਵ ਚੱਢਾ ਨੇ ਸੰਸਦ 'ਚ ਚੁੱਕਿਆ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਦਾ ਮੁੱਦਾ
. . .  33 minutes ago
ਨਵੀਂ ਦਿੱਲੀ, 9 ਦਸੰਬਰ-ਆਮ ਆਦਮੀ ਪਾਰਟੀ ਸਾਂਸਦ ਰਾਘਵ ਚੱਢਾ ਨੇ ਸੰਸਦ 'ਚ ਸ੍ਰੀ ਕਰਤਾਰਪੁਰ ਸਾਹਿਬ ਗੁਰਦੁਆਰੇ ਜਾਣ ਵਾਲੇ ਸ਼ਰਧਾਲੂਆਂ ਨੂੰ ਆਉਣ ਜਾਣ ਵਾਲੀ ਸਮੱਸਿਆ ਦਾ ਮੁੱਦਾ ਚੁੱਕਿਆ ਹੈ।
ਜਲੰਧਰ: ਨਾਜਾਇਜ਼ ਕਬਜ਼ੇ ਹਟਾਉਣ ਪਹੁੰਚੀ ਪੁਲਿਸ, ਲੋਕਾਂ 'ਚ ਮਚੀ ਹਫੜਾ-ਦਫ਼ੜੀ
. . .  11 minutes ago
ਜਲੰਧਰ, 9 ਦਸੰਬਰ (ਅੰਮ੍ਰਿਤਪਾਲ)-ਜਲੰਧਰ ਦੇ ਲਤੀਫ਼ਪੁਰਾ 'ਚ ਸ਼ੁੱਕਰਵਾਰ ਸਵੇਰੇ ਉਸ ਵੇਲੇ ਮਾਹੌਲ ਤਣਾਅਪੂਰਨ ਬਣ ਗਿਆ, ਜਦੋਂ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਪੁਲਿਸ ਅਤੇ ਲੋਕ ਆਹਮੋ-ਸਾਹਮਣੇ ਹੋ ਗਏ...
ਸ਼ਰਧਾ ਕਤਲ ਕੇਸ: ਆਫ਼ਤਾਬ ਵੀਡੀਓ ਕਾਨਫ਼ਰਸਿੰਗ ਰਾਹੀਂ ਦਿੱਲੀ ਅਦਾਲਤ ’ਚ ਹੋਵੇਗਾ ਪੇਸ਼
. . .  about 2 hours ago
ਨਵੀਂ ਦਿੱਲੀ, 9 ਦਸੰਬਰ-ਸ਼ਰਧਾ ਕਤਲ ਕੇਸ: ਆਫ਼ਤਾਬ ਵੀਡੀਓ ਕਾਨਫ਼ਰਸਿੰਗ ਰਾਹੀਂ ਦਿੱਲੀ ਅਦਾਲਤ ’ਚ ਹੋਵੇਗਾ ਪੇਸ਼
ਸਰਕਾਰੀ ਸਕੂਲ ਰੂੜੇਕੇ ਕਲਾਂ ਦੇ ਵਿਦਿਆਰਥੀਆਂ ਨੂੰ ਨੌਜਵਾਨਾਂ ਵਲੋਂ ਚਿੱਟਾ ਤੇ ਮੈਡੀਕਲ ਨਸ਼ਿਆਂ ਸਮੇਤ ਫੜਨ ਦੀ ਵੀਡੀਓ ਵਾਇਰਲ
. . .  about 2 hours ago
ਬਰਨਾਲਾ/ਰੂੜੇਕੇ ਕਲਾਂ, 9 ਦਸੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਜ਼ਿਲ੍ਹਾ ਬਰਨਾਲਾ ਦੇ ਕਸਬਾ ਰੂੜੇਕੇ ਕਲਾਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੂੰ ਪਿੰਡ ਦੇ ਨੌਜਵਾਨਾਂ ਨੇ ਚਿੱਟਾ ਤੇ ਹੋਰ ਨਸ਼ੀਲੇ ਪਦਾਰਥਾਂ ਸਮੇਤ ਫੜ੍ਹ ਕੇ ਸਕੂਲ ਦੇ ਅਧਿਆਪਕਾਂ...
ਦੇਸ਼ 'ਚ ਗਰੀਬ ਕਲਿਆਣ ਦੇ ਲਈ ਜੋ ਵੀ ਕੰਮ ਹੋਇਆ ਹੈ ਉਸ 'ਤੇ ਸਦਨ 'ਚ ਚਰਚਾ ਹੋਣੀ ਚਾਹੀਦੀ ਹੈ: ਭੁਪਿੰਦਰ ਯਾਦਵ
. . .  about 2 hours ago
ਨਵੀਂ ਦਿੱਲੀ, 9 ਦਸੰਬਰ-ਕੇਂਦਰੀ ਮੰਤਰੀ ਭੁਪਿੰਦਰ ਯਾਦਵ ਦਾ ਕਹਿਣਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 2014 ਤੋਂ ਜਦੋਂ ਤੋਂ ਕੇਂਦਰ 'ਚ ਸ਼ਾਸਨ ਦੀ ਵਾਂਗਡੋਰ ਸੰਭਾਲੀ ਹੈ ਉਦੋਂ ਤੋਂ ਕੇਂਦਰ ਸਰਕਾਰ ਦੀ ਗਰੀਬ ਕਲਿਆਣਕਾਰੀ ਨੀਤੀਆਂ ਇਸ ਦੇਸ਼...
ਜੋਧਪੁਰ: ਵਿਆਹ ਦੌਰਾਨ ਘਰ ’ਚ ਅੱਗ ਲੱਗਣ ਨਾਲ 4 ਲੋਕਾਂ ਦੀ ਮੌਤ, 60 ਜ਼ਖ਼ਮੀ
. . .  about 3 hours ago
ਰਾਜਸਥਾਨ, 9 ਦਸੰਬਰ-ਰਾਜਸਥਾਨ ਦੇ ਜੋਧਪੁਰ ਦੇ ਭੂੰਗਰਾ ਪਿੰਡ 'ਚ ਇਕ ਵਿਆਹ ਦੌਰਾਨ ਸਿਲੰਡਰ ਫਟ ਗਿਆ...
⭐ਮਾਣਕ-ਮੋਤੀ⭐
. . .  about 4 hours ago
⭐ਮਾਣਕ-ਮੋਤੀ⭐
ਅਸਾਮ : ਉਦਲਗੁੜੀ ਪੁਲਿਸ ਨੇ ਅੱਜ ਇਕ ਏਕੇ ਸੀਰੀਜ਼ ਰਾਈਫਲ ਅਤੇ ਕੁਝ ਅਸਲ੍ਹਾ ਕੀਤਾ ਬਰਾਮਦ - ਵਿਸ਼ੇਸ਼ ਡੀ.ਜੀ.ਪੀ.ਅਸਾਮ
. . .  1 day ago
ਕਰੀਬ 300 ਇਜ਼ਰਾਇਲੀ ਕੰਪਨੀਆਂ ਨੇ ਭਾਰਤ ਵਿਚ ਕੀਤਾ ਨਿਵੇਸ਼ : ਇਜ਼ਰਾਈਲ ਰਾਜਦੂਤ ਨੌਰ ਗਿਲੋਨ
. . .  1 day ago
ਐਨ.ਆਈ.ਏ. ਨੇ ਤਰਨਤਾਰਨ ਬੰਬ ਧਮਾਕੇ ਦੇ ਮਾਸਟਰਮਾਈਂਡ ਬਿਕਰਮਜੀਤ ਸਿੰਘ ਨੂੰ ਕੀਤਾ ਗ੍ਰਿਫਤਾਰ
. . .  1 day ago
ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਜੇ.ਪੀ. ਨੱਢਾ, ਅਮਿਤ ਸ਼ਾਹ ਤੇ ਹੋਰ ਨੇਤਾਵਾਂ ਦੀ ਮੌਜੂਦਗੀ 'ਚ ਕੋਰ ਗਰੁੱਪ ਦੀ ਚੱਲ ਰਹੀ ਮੀਟਿੰਗ
. . .  1 day ago
ਸ਼ਾਰਟ ਸਰਕਟ ਨਾਲ ਜੀ. ਐੱਸ. ਫਰਨੀਚਰ ਦੇ ਸ਼ੋਅ ਰੂਮ ਨੂੰ ਲੱਗੀ ਅੱਗ ਨਾਲ ਕਰੋੜਾਂ ਦਾ ਨੁਕਸਾਨ
. . .  1 day ago
ਛੇਹਰਟਾ, 8 ਦਸੰਬਰ ( ਵਡਾਲੀ )- ਜੀ.ਟੀ.ਰੋਡ ਖੰਡਵਾਲਾ ਵਿਖੇ ਸ਼ਾਰਟ ਸਰਕਟ ਨਾਲ ਜੀ. ਐੱਸ. ਫਰਨੀਚਰ ਦੇ ਸ਼ੋਅ ਰੂਮ ਨੂੰ ਲੱਗੀ ਅੱਗ ਨਾਲ ਕਰੋੜਾਂ ਦਾ ਨੁਕਸਾਨ ਹੋਇਆ ਹੈ ।
ਸਯੁੰਕਤ ਕਿਸਾਨ ਮੋਰਚਾ ਦੀ ਕੌਮੀ ਪੱਧਰੀ ਬੈਠਕ ਵਿਚ ਆਗਾਮੀ ਅੰਦੋਲਨ ਦਾ ਫ਼ੈਸਲਾ ਨਹੀਂ ਹੋ ਸਕਿਆ, 24 ਨੂੰ ਦੁਬਾਰਾ ਬੈਠਕ
. . .  1 day ago
ਕਰਨਾਲ 7 ਦਸੰਬਰ (ਗੁਰਮੀਤ ਸਿੰਘ ਸੱਗੂ ) - ਸਯੁੰਕਤ ਕਿਸਾਨ ਮੋਰਚਾ ਦੀ ਡੇਰਾ ਕਾਰ ਸੇਵਾ ਕਲੰਦਰੀ ਗੇਟ ਵਿਖੇ ਹੋਈ ਕੋਮੀ ਪਧਰੀ ਬੈਠਕ ਵਿਚ ਆਗਾਮੀ ਕਿਸਾਨ ਅੰਦੋਲਨ ਨੂੰ ਲੈਂ ਕੇ ਕੋਈ ਫ਼ੈਸਲਾ ਨਹੀਂ ਹੋ ਸਕਿਆ ...
ਵਿਧਾਨ ਸਭਾ ਹਲਕਾ ਹਰੋਲੀ ਤੋਂ ਕਾਂਗਰਸ ਦੇ ਮੁਕੇਸ਼ ਅਗਨੀਹੋਤਰੀ ਜਿੱਤੇ
. . .  1 day ago
ਬੀਣੇਵਾਲ,8 ਦਸੰਬਰ (ਬੈਜ ਚੌਧਰੀ)- ਹਲਕਾ ਗੜ੍ਹਸ਼ੰਕਰ ਦੇ ਨਾਲ ਲੱਗਦੇ ਹਿਮਾਚਲ ਪ੍ਰਦੇਸ਼ ਦੇ ਵਿਧਾਨ ਸਭਾ ਹਲਕਾ ਹਰੋਲੀ ਤੋਂ ਕਾਂਗਰਸੀ ਉਮੀਦਵਾਰ ਮੁਕੇਸ਼ ਅਗਨੀਹੋਤਰੀ ਨੇ ਲਗਾਤਾਰ ਪੰਜਵੀਂ ਵਾਰ 9148 ਵੋਟਾਂ ਦੇ ਵੱਡੇ ਫਰਕ ਨਾਲ ...
ਲਾਪਤਾ 4 ਬੱਚਿਆਂ 'ਚੋਂ 3 ਬੱਚੇ ਕੀਤੇ ਪੁਲਿਸ ਨੇ ਬਰਾਮਦ
. . .  1 day ago
ਡੇਰਾਬੱਸੀ, 8 ਦਸੰਬਰ( ਗੁਰਮੀਤ ਸਿੰਘ)-ਡੇਰਾਬੱਸੀ ਦੇ ਪਿੰਡ ਕਕਰਾਲੀ ਵਿਚੋ ਲਾਪਤਾ 4 ਬੱਚਿਆਂ 'ਚੋਂ ਪੁਲਿਸ ਨੇ 3 ਬੱਚਿਆਂ ਨੂੰ ਅੱਜ ਤੀਜੇ ਦਿਨ ਬਰਾਮਦ ਕਰ ਲਿਆ ਹੈ । ਇਹ ਬੱਚੇ ਮੋਲੀ ਜਾਗਰਾ, ਚੰਡੀਗੜ੍ਹ ਨੇੜਿਓਂ ਬਰਾਮਦ ...
87 ਸਾਲ ਦੇ ਹੋਏ ਬਾਲੀਵੁੱਡ ਦੇ ਹੀਮੈਨ ਧਰਮਿੰਦਰ, ਫੈਨਜ਼ ਨਾਲ ਕੇਕ ਕੱਟ ਕੇ ਆਪਣਾ ਜਨਮਦਿਨ ਕੀਤਾ ਸੈਲੀਬ੍ਰੇਟ
. . .  1 day ago
87 ਸਾਲ ਦੇ ਹੋਏ ਬਾਲੀਵੁੱਡ ਦੇ ਹੀਮੈਨ ਧਰਮਿੰਦਰ, ਫੈਨਜ਼ ਨਾਲ ਕੇਕ ਕੱਟ ਕੇ ਆਪਣਾ ਜਨਮਦਿਨ ਕੀਤਾ ਸੈਲੀਬ੍ਰੇਟ
ਉੜੀਸ਼ਾ : ਪਦਮਪੁਰ ਵਿਧਾਨ ਸਭਾ ਹਲਕੇ ਤੋਂ ਬੀ.ਜੇ.ਡੀ. ਦੇ ਬਰਸਾ ਸਿੰਘ ਬਰੀਹਾ ਨੇ ਭਾਜਪਾ ਦੇ ਪ੍ਰਦੀਪ ਪੁਰੋਹਿਤ ਨੂੰ ਹਰਾਇਆ
. . .  1 day ago
ਟਰੱਕ ਅਤੇ ਕਾਰ ਦੀ ਟੱਕਰ ਵਿਚ ਨੌਜਵਾਨ ਦੀ ਦਰਦਨਾਕ ਮੌਤ
. . .  1 day ago
ਘੱਗਾ, 8 ਦਸੰਬਰ (ਵਿਕਰਮਜੀਤ ਸਿੰਘ ਬਾਜਵਾ)- ਅੱਜ ਇੱਥੇ ਸ਼ਾਮੀ ਲਗਭਗ 4 ਵਜੇ ਦੇ ਕਰੀਬ ਕਾਰ ਅਤੇ ਟਰੱਕ ਦਰਮਿਆਨ ਹੋਏ ਭਿਆਨਕ ਹਾਦਸੇ ਵਿਚ ਕਾਰ ਸਵਾਰ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਕਕਰਾਲਾ ਦੇ ਰਹਿਣ ਵਾਲੇ ਕੁਲਦੀਪ ਸਿੰਘ (30) ਜੋ ਯੂਥ ਅਕਾਲੀ ਦਲ ਨਾਲ...
ਬਿਹਾਰ : ਕੁਰਹਾਨੀ ਵਿਧਾਨ ਸਭਾ ਹਲਕੇ ਤੋਂ ਭਾਜਪਾ ਦੇ ਕੇਦਾਰ ਪ੍ਰਸਾਦ ਗੁਪਤਾ ਨੇ ਜਨਤਾ ਦਲ (ਯੂਨਾਈਟਿਡ) ਦੇ ਮਨੋਜ ਸਿੰਘ ਨੂੰ ਹਰਾਇਆ
. . .  1 day ago
ਰਾਜਸਥਾਨ : ਸਰਦਾਰ ਸ਼ਹਿਰ ਤੋਂ ਕਾਂਗਰਸ ਦੇ ਅਨਿਲ ਕੁਮਾਰ ਸ਼ਰਮਾ ਨੇ ਭਾਜਪਾ ਦੇ ਅਸ਼ੋਕ ਕੁਮਾਰ ਨੂੰ ਹਰਾ ਕੇ ਜ਼ਿਮਨੀ ਚੋਣ ਜਿੱਤੀ
. . .  1 day ago
ਬਠਿੰਡਾ ਵਿਚ ਚੱਲੀਆਂ ਗੋਲੀਆਂ, ਦੋ ਜ਼ਖ਼ਮੀ
. . .  1 day ago
ਬਠਿੰਡਾ ਵਿਚ ਚੱਲੀਆਂ ਗੋਲੀਆਂ, ਦੋ ਜ਼ਖ਼ਮੀ
ਪਿਛਲੇ 5 ਸਾਲਾਂ ਵਿਚ ਯੂ.ਪੀ.ਐਸ.ਸੀ, ਐਸ.ਐਸ.ਸੀ. ਦੁਆਰਾ 2.46 ਲੱਖ ਉਮੀਦਵਾਰਾਂ ਦੀ ਕੀਤੀ ਗਈ ਭਰਤੀ - ਜਤਿੰਦਰ ਸਿੰਘ
. . .  1 day ago
ਲੋਕਤੰਤਰ ਵਿਚ ਜਿੱਤ ਹੁੰਦੀ ਹੈ ਤੇ ਹਾਰ ਵੀ ਹੁੰਦੀ ਹੈ , ਅਸੀਂ ਕਮੀਆਂ ਨੂੰ ਸੁਧਾਰਾਂਗੇ ਅਤੇ ਲੜਨਾ ਜਾਰੀ ਰੱਖਾਂਗੇ : ਕਾਂਗਰਸ ਪ੍ਰਧਾਨ ਐਮ.ਖੜਗੇ
. . .  1 day ago
ਹਿਮਾਚਲ ਪ੍ਰਦੇਸ਼ ’ਚ ਕਾਂਗਰਸ ਪਾਰਟੀ ਦੀ ਜਿੱਤ ਤੇ ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਖ਼ੁਸ਼ੀ ਦਾ ਪ੍ਰਗਟਾਵਾ
. . .  1 day ago
ਸੰਧਵਾਂ, 8 ਦਸੰਬਰ (ਪ੍ਰੇਮੀ ਸੰਧਵਾਂ)- ਹਿਮਾਚਲ ਪ੍ਰਦੇਸ਼ ਦੇ ਵਿਧਾਨ ਸਭਾ ਚੋਣਾਂ ਦੇ ਆਏ ਨਤੀਜਿਆਂ ’ਚ ਕਾਂਗਰਸ ਪਾਰਟੀ ਵਲੋਂ ਵੱਡੀ ਜਿੱਤ ਪ੍ਰਾਪਤ ਕਰਨ ’ਤੇ ਸੀਨੀਅਰ ਕਾਂਗਰਸੀ ਆਗੂ ਕਮਲਜੀਤ ਬੰਗਾ, ਰਘਵੀਰ ਸਿੰਘ ਬਿੱਲਾ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 26 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਬੁੱਧੀਮਾਨ ਸਮੱਸਿਆਵਾਂ ਹੱਲ ਕਰਦੇ ਹਨ ਪਰ ਜੀਨੀਅਸ (ਚਿੰਤਕ) ਉਨ੍ਹਾਂ ਨੂੰ ਪੈਦਾ ਹੋਣ ਤੋਂ ਰੋਕਦਾ ਹੈ। -ਆਈਨਸਟਾਈਨ

ਸੰਪਾਦਕੀ

ਬਿੱਲ ਸੰਬੰਧੀ ਵਿਸਥਾਰਤ ਵਿਚਾਰ-ਚਰਚਾ

ਅਖੀਰ ਕਈ ਸਾਲਾਂ ਦੀ ਮੁਸ਼ੱਕਤ ਤੋਂ ਬਾਅਦ ਕੇਂਦਰ ਸਰਕਾਰ ਵਲੋਂ ਲੋਕ ਸਭਾ ਵਿਚ ਬਿਜਲੀ ਸੋਧ ਬਿੱਲ 2022 ਪੇਸ਼ ਕਰ ਹੀ ਦਿੱਤਾ ਗਿਆ। ਇਸ ਸੰਬੰਧੀ ਵਿਚਾਰ-ਚਰਚਾ ਅਤੇ ਬਹਿਸ-ਮੁਬਾਸ੍ਹਾ ਪਿਛਲੇ ਲੰਮੇ ਸਮੇਂ ਤੋਂ ਚਲਦਾ ਰਿਹਾ ਹੈ। ਬਿਜਲੀ ਅੱਜ ਮਨੁੱਖੀ ਜੀਵਨ ਲਈ ਬੇਹੱਦ ਜ਼ਰੂਰੀ ਲੋੜ ਬਣ ਗਈ ਹੈ। ਇਸ ਤੋਂ ਬਗ਼ੈਰ ਆਮ ਜੀਵਨ ਦੇ ਚੱਲਣ ਦੀ ਕਲਪਨਾ ਵੀ ਨਹੀਂ ਕੀਤੀ ਜਾ ਸਕਦੀ। ਇਹ ਵੀ ਕਿ ਆਧੁਨਿਕ ਯੁੱਗ ਵਿਚ ਬਿਜਲੀ ਦੀਆਂ ਲੋੜਾਂ ਬੇਹੱਦ ਵਧ ਗਈਆਂ ਹਨ। ਇਸ ਲਈ ਅਕਸਰ ਇਸ ਦੀ ਪੂਰਤੀ ਬਾਰੇ ਵੀ ਸ਼ਿਕਾਇਤਾਂ ਬਣੀਆਂ ਰਹਿੰਦੀਆਂ ਹਨ। ਘਰਾਂ ਤੋਂ ਲੈ ਕੇ ਖੇਤਾਂ ਅਤੇ ਕਾਰਖਾਨਿਆਂ ਤੋਂ ਇਲਾਵਾ ਹਰ ਛੋਟੇ-ਵੱਡੇ ਖੇਤਰ ਵਿਚ ਬਿਜਲੀ ਦੀ ਲੋੜ ਮਹਿਸੂਸ ਕੀਤੀ ਜਾਂਦੀ ਹੈ। ਇਸ ਨੂੰ ਸੰਵਿਧਾਨ ਦੀ ਸਮਵਰਤੀ ਸੂਚੀ ਵਿਚ ਰੱਖਿਆ ਗਿਆ ਹੈ।ਚਾਹੇ ਪਹਿਲਾਂ ਪਹਿਲ ਤਾਂ ਇਸ ਖੇਤਰ ਵਿਚ ਸਰਕਾਰਾਂ ਹੀ ਵਧੇਰੇ ਬਿਜਲੀ ਦਾ ਉਤਪਾਦਨ ਕਰਦੀਆਂ ਰਹੀਆਂ ਹਨ ਪਰ ਪਿਛਲੇ ਕੁਝ ਦਹਾਕਿਆਂ ਤੋਂ ਇਸ ਦੀ ਲਗਾਤਾਰ ਵਧਦੀ ਜਾਂਦੀ ਮੰਗ ਨੂੰ ਦੇਖਦਿਆਂ ਕੇਂਦਰ ਅਤੇ ਰਾਜ ਸਰਕਾਰਾਂ ਇਸ ਕੰਮ ਤੋਂ ਆਪਣੇ ਹੱਥ ਖੜ੍ਹੇ ਕਰਦੀਆਂ ਜਾ ਰਹੀਆਂ ਹਨ। ਇਸ ਲਈ ਇਸ ਵਿਚ ਨਿੱਜੀ ਖੇਤਰ ਦੀ ਭਾਈਵਾਲੀ ਹੋਰ ਵਧਾਉਣ ਦੀ ਲੋੜ ਮਹਿਸੂਸ ਕੀਤੀ ਜਾਣ ਲੱਗੀ ਹੈ। ਅੱਜ ਤੋਂ 10 ਸਾਲ ਪਹਿਲਾਂ ਦੇਸ਼ ਭਰ ਵਿਚ 2 ਲੱਖ ਮੈਗਾਵਾਟ ਦੇ ਲਗਭਗ ਬਿਜਲੀ ਉਤਪਾਦਨ ਹੁੰਦਾ ਸੀ। ਮਹਿਜ਼ 10 ਸਾਲਾਂ ਵਿਚ ਉਤਪਾਦਨ 4 ਲੱਖ ਮੈਗਾਵਾਟ ਤੋਂ ਕਿਤੇ ਵਧ ਗਿਆ ਹੈ। ਇਸ ਵਿਚ ਹੁਣ ਨਿੱਜੀ ਖੇਤਰ ਦਾ ਅੱਧਾ ਯੋਗਦਾਨ ਰਿਹਾ ਹੈ। ਬਿਜਲੀ ਦੇ ਉਤਪਾਦਨ ਅਤੇ ਇਸ ਦੀ ਟਰਾਂਸਮਿਸ਼ਨ ਅਤੇ ਵੰਡ ਦਾ ਕੰਮ ਬੇਹੱਦ ਜਟਿਲ ਹੋ ਗਿਆ ਹੈ। ਬਿਜਲੀ ਦੇਸ਼ ਦੀਆਂ ਮੁਢਲੀਆਂ ਲੋੜਾਂ ਦਾ ਹਿੱਸਾ ਬਣ ਗਈ ਹੈ। ਇਸ ਲਈ ਅੱਜ ਦੀ ਵੋਟ ਦੀ ਸਿਆਸਤ ਵਿਚ ਇਸ ਨੂੰ ਸਿਆਸੀ ਲਾਭ ਲੈਣ ਲਈ ਵੀ ਵਰਤਿਆ ਜਾਣ ਲੱਗਾ ਹੈ। ਇਸ ਵਿਚ ਦੇਸ਼ ਦੇ ਬਹੁਤੇ ਰਾਜ ਸ਼ਾਮਿਲ ਹਨ, ਜਿਨ੍ਹਾਂ ਦੇ ਸਿਆਸਤਦਾਨ ਬਿਜਲੀ ਨੂੰ ਆਧਾਰ ਬਣਾ ਕੇ ਉੱਚ ਕੁਰਸੀਆਂ 'ਤੇ ਪਹੁੰਚਣ ਦਾ ਯਤਨ ਕਰਦੇ ਰਹੇ ਹਨ। ਪੰਜਾਬ ਜਿਹੇ ਨਿੱਕੇ ਸੂਬੇ ਦੀ ਹਕੀਕਤ ਇਹ ਹੈ ਕਿ ਬਿਜਲੀ ਦੀ ਸਿਆਸਤ ਇਥੋਂ ਦੀ ਨਿੱਘਰ ਚੁੱਕੀ ਆਰਥਿਕਤਾ ਦਾ ਇਕ ਮੁੱਖ ਕਾਰਨ ਹੈ। ਲਗਭਗ ਪਿਛਲੇ 3 ਦਹਾਕਿਆਂ ਤੋਂ ਸੂਬੇ ਵਿਚ ਇਸ ਖੇਤਰ ਵਿਚ ਜਿਨ੍ਹਾਂ ਯੋਜਨਾਵਾਂ ਤੇ ਰਿਆਇਤਾਂ ਦੇ ਐਲਾਨ ਕੀਤੇ ਗਏ ਹਨ, ਉਨ੍ਹਾਂ ਨੇ ਸਮਾਜ ਵਿਚ ਇਕ ਤਰ੍ਹਾਂ ਨਾਲ ਵੱਡੀ ਖਲਬਲੀ ਮਚਾ ਦਿੱਤੀ ਹੈ। ਅੱਜ ਵੀ ਇਸ ਉੱਪਰ ਇਸ ਤਰ੍ਹਾਂ ਦੀ ਸਿਆਸਤ ਖੇਡੀ ਜਾ ਰਹੀ ਹੈ ਕਿ ਉਸ ਨੇ ਸਮੁੱਚੇ ਸਮਾਜ ਨੂੰ ਕਈ ਸ਼੍ਰੇਣੀਆਂ ਵਿਚ ਵੰਡ ਦਿੱਤਾ ਹੈ। ਦਹਾਕਿਆਂ ਤੋਂ ਬਿਜਲੀ ਦੇ ਖੇਤਰ ਵਿਚ ਨਾਕਸ ਪ੍ਰਬੰਧਾਂ, ਸਤਹੀ ਨੀਤੀਆਂ ਅਤੇ ਪ੍ਰਸ਼ਾਸਨਿਕ ਢਿੱਲ ਨੇ ਸੂਬੇ ਨੂੰ ਹੇਠਲੀ ਪੱਧਰ ਤੱਕ ਪਹੁੰਚਾ ਦਿੱਤਾ ਹੈ। ਦੇਸ਼ ਦੀ ਆਜ਼ਾਦੀ ਤੋਂ ਬਾਅਦ ਲਾਗੂ ਹੋਏ ਬਿਜਲੀ ਐਕਟ ਵਿਚ ਨਵੀਆਂ ਸੋਧਾਂ ਕਰਕੇ ਬਿਜਲੀ ਐਕਟ 2003 ਲਾਗੂ ਕੀਤਾ ਗਿਆ ਸੀ। ਹੁਣ ਵਧੀ ਮੰਗ, ਉਤਪਾਦਨ ਦੀਆਂ ਗੁੰਝਲਾਂ ਅਤੇ ਸਰਕਾਰਾਂ ਦੀਆਂ ਢਿੱਲੀਆਂ-ਮੱਠੀਆਂ ਨੀਤੀਆਂ ਦੇ ਦਰਮਿਆਨ ਕੇਂਦਰ ਵਲੋਂ ਲਿਆਂਦੇ ਗਏ ਨਵੇਂ ਸੋਧ ਬਿੱਲ ਬਾਰੇ ਅੱਜ ਵੱਡੀ ਚਰਚਾ ਛਿੜੀ ਹੋਈ ਹੈ। ਜਿਥੇ ਕੇਂਦਰ ਦੇ ਨਾਲ-ਨਾਲ ਹੋਰ ਕਈ ਰਾਜ ਇਨ੍ਹਾਂ ਸੋਧਾਂ ਨੂੰ ਸਹੀ ਦਿਸ਼ਾ ਵਿਚ ਪੁੱਟਿਆ ਗਿਆ ਕਦਮ ਸਮਝਦੇ ਹਨ, ਉਥੇ ਕਈ ਰਾਜ ਇਸ ਨੂੰ ਲੋਕ ਵਿਰੋਧੀ ਆਖ ਰਹੇ ਹਨ ਅਤੇ ਇਸ ਨੂੰ ਦੇਸ਼ ਦੇ ਫੈਡਰਲ ਢਾਂਚੇ ਨੂੰ ਕਮਜ਼ੋਰ ਕਰਨ ਦੇ ਤੁੱਲ ਸਮਝਦੇ ਹਨ। ਇਸ ਦੇ ਨਾਲ ਹੀ ਇਸ ਨੂੰ ਜਮਾਤੀ ਅਤੇ ਸਮਾਜਿਕ ਸਰੋਕਾਰਾਂ ਦੀ ਅਣਦੇਖੀ ਵੀ ਆਖ ਰਹੇ ਹਨ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪਿਛਲੇ ਸਮੇਂ ਵਿਚ ਸਦਨ ਵਿਚ ਆਪਣੀ ਬਹੁਗਿਣਤੀ ਨੂੰ ਦੇਖਦੇ ਹੋਏ ਬਹੁਤ ਸਾਰੇ ਅਜਿਹੇ ਬਿੱਲ ਪਾਸ ਕਰਵਾਉਣ ਵਿਚ ਸਫਲ ਹੋ ਗਈ, ਜਿਨ੍ਹਾਂ ਪ੍ਰਤੀ ਬਹੁਤੀਆਂ ਹੋਰ ਪਾਰਟੀਆਂ ਨੇ ਆਪਣਾ ਸਖ਼ਤ ਵਿਰੋਧ ਪ੍ਰਗਟਾਇਆ ਸੀ। ਇਸ ਦਾ ਇਕ ਕਾਰਨ ਇਹ ਵੀ ਸੀ ਕਿ ਬਹੁਤ ਹੀ ਗੰਭੀਰ ਵਿਸ਼ਿਆਂ ਨੂੰ ਛੋਹਣ ਵਾਲੇ ਇਨ੍ਹਾਂ ਬਿੱਲਾਂ 'ਤੇ ਹਰ ਪੱਖ ਤੋਂ ਪੂਰਾ ਵਿਚਾਰ-ਵਟਾਂਦਰਾ ਕਰਕੇ ਇਕ ਰਾਏ ਬਣਾਉਣ ਦਾ ਯਤਨ ਹੀ ਨਹੀਂ ਸੀ ਕੀਤਾ ਗਿਆ। ਇਸ ਸੋਧ ਬਿੱਲ ਬਾਰੇ ਵੀ ਸਰਕਾਰੀ ਪੱਖ ਦੀ ਅਜਿਹੀ ਹੀ ਨੀਤੀ ਨਜ਼ਰ ਆਉਂਦੀ ਹੈ। ਇਸੇ ਲਈ ਇਸ ਬਿੱਲ ਦੇ ਪੇਸ਼ ਕਰਨ 'ਤੇ ਸਦਨ ਵਿਚ ਹੋਏ ਭਾਰੀ ਵਿਰੋਧ ਤੋਂ ਬਾਅਦ ਇਸ ਨੂੰ ਸਾਂਝੀ ਸੰਸਦੀ ਕਮੇਟੀ ਨੂੰ ਸੌਂਪ ਦਿੱਤਾ ਗਿਆ ਹੈ, ਤਾਂ ਜੋ ਇਸ ਦੇ ਹਰ ਪਹਿਲੂ 'ਤੇ ਵਿਸਥਾਰਤ ਵਿਚਾਰ-ਵਟਾਂਦਰਾ ਕੀਤਾ ਜਾਏ। ਵਿਰੋਧੀ ਪਾਰਟੀਆਂ ਦੇ ਪ੍ਰਤੀਨਿਧਾਂ ਦੀ ਰਾਏ ਇਸ ਵਿਚ ਸ਼ਾਮਿਲ ਕੀਤੀ ਜਾਏ ਅਤੇ ਸਮੁੱਚੇ ਸੁਝਾਵਾਂ ਦੇ ਆਧਾਰ 'ਤੇ ਇਸ ਵਿਚ ਹੋਰ ਵੀ ਸੋਧਾਂ ਕੀਤੀਆਂ ਜਾਣ। ਇਸ ਬਿੱਲ ਨੂੰ ਸਟੈਂਡਿੰਗ ਕਮੇਟੀ ਨੂੰ ਭੇਜੇ ਜਾਣ ਨੂੰ ਅਸੀਂ ਸਹੀ ਦਿਸ਼ਾ ਵਿਚ ਪੁੱਟਿਆ ਗਿਆ ਕਦਮ ਸਮਝਦੇ ਹਾਂ। ਇਹ ਵੀ ਉਮੀਦ ਕਰਦੇ ਹਾਂ ਕਿ ਇਹ ਬਿੱਲ ਦੇਸ਼ ਦੇ ਸਮੂਹ ਵਰਗਾਂ ਲਈ ਇਕੋ ਜਿਹਾ ਲਾਭਦਾਇਕ ਸਾਬਤ ਹੋਵੇਗਾ।

ਬਰਜਿੰਦਰ ਸਿੰਘ ਹਮਦਰਦ

ਦੇਸ਼ ਦੀਆਂ ਅਜੋਕੀਆਂ ਸਥਿਤੀਆਂ ਵਿਚ ਅਕਾਲੀ ਦਲ ਦਾ ਰੋਲ ਕੀ ਹੋਵੇ?

ਸ਼੍ਰੋਮਣੀ ਅਕਾਲੀ ਦਲ ਦਾ ਦੇਸ਼ ਦੀ ਆਜ਼ਾਦੀ ਤੋਂ ਪਹਿਲਾਂ ਅਤੇ ਦੇਸ਼ ਦੀ ਆਜ਼ਾਦੀ ਤੋਂ ਬਾਅਦ ਦੀ ਰਾਜਨੀਤੀ ਵਿਚ ਵਿਸ਼ੇਸ਼ ਯੋਗਦਾਨ ਰਿਹਾ ਹੈ। ਦੇਸ਼ ਦੀ ਆਜ਼ਾਦੀ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਸਿੱਖ ਪੰਥ ਦੇ ਧਾਰਮਿਕ ਸਰੋਕਾਰਾਂ ਲਈ 1920 ਵਿਚ ਹੋਂਦ 'ਚ ਆਇਆ ਸੀ ਅਤੇ ਇਸ ਨੇ ...

ਪੂਰੀ ਖ਼ਬਰ »

ਬਾਬੁੂ ਰਜਬ ਅਲੀ ਨੂੰ ਚੇਤੇ ਕਰਦਿਆਂ...

ਜਨਮ ਦਿਨ 'ਤੇ ਵਿਸ਼ੇਸ਼ ਪੰਜਾਬ ਦੇ ਮਾਲਵਾ ਇਲਾਕੇ ਦੇ ਜ਼ਿਲ੍ਹਾ ਮੋਗਾ ਦੇ ਪਿੰਡ ਸਾਹੋਕੇ ਵਿਚ 10 ਅਗਸਤ, 1894 ਨੂੰ ਜੰਮੇ ਬਾਬੂ ਰਜਬ ਅਲੀ ਨੂੰ ਗੁੜ੍ਹਤੀ ਹੀ ਕਵੀਸ਼ਰੀ ਦੀ ਮਿਲੀ ਸੀ, ਕਿਉਂਕਿ ਉਸ ਦੇ ਪਿਤਾ ਧਮਾਲੀ ਖਾਂ ਵੀ ਕਵੀਸ਼ਰ ਸਨ, ਜਿਨ੍ਹਾਂ ਦੀ ਕਵੀਸ਼ਰੀ ਦੀ ਧਮਾਲ ਉਸ ਸਮੇਂ ਹਰ ...

ਪੂਰੀ ਖ਼ਬਰ »

ਪਰਾਲੀ ਖਪਾਉਣ ਲਈ ਸਭ ਤੋਂ ਵੱਧ ਲਾਭਦਾਇਕ ਹੈ ਪੂਸਾ ਡੀਕੰਪੋਜ਼ਰ

ਪੰਜਾਬ 'ਚ ਲਗਭਗ 26 ਲੱਖ ਹੈਕਟੇਅਰ 'ਤੇ ਝੋਨੇ ਦੀ ਕਾਸ਼ਤ ਹੋਈ ਹੈ। ਇਸ ਵਿਚ ਬਾਸਮਤੀ ਦੀ ਕਾਸ਼ਤ ਸ਼ਾਮਿਲ ਨਹੀਂ। ਜਿਸ ਦੇ ਤਕਰੀਬਨ 4.86 ਲੱਖ ਹੈਕਟੇਅਰ ਰਕਬੇ 'ਤੇ ਕੀਤੇ ਜਾਣ ਦੀ ਸੰਭਾਵਨਾ ਹੈ। ਝੋਨੇ ਥੱਲੇ ਕਾਸ਼ਤ ਵਾਲੇ ਰਕਬੇ ਤੋਂ ਤਕਰੀਬਨ 200 ਲੱਖ ਟਨ ਪਰਾਲੀ ਅਤੇ ਰਹਿੰਦ ਖੂੰਹਦ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX