ਤਾਜਾ ਖ਼ਬਰਾਂ


ਜਲੰਧਰ: ਨਾਜਾਇਜ਼ ਕਬਜ਼ੇ ਹਟਾਉਣ ਪਹੁੰਚੀ ਪੁਲਿਸ, ਲੋਕਾਂ 'ਚ ਮਚੀ ਹਫੜਾ-ਦਫ਼ੜੀ
. . .  29 minutes ago
ਜਲੰਧਰ, 9 ਦਸੰਬਰ (ਅੰਮ੍ਰਿਤਪਾਲ)-ਜਲੰਧਰ ਦੇ ਲਤੀਫ਼ਪੁਰਾ 'ਚ ਸ਼ੁੱਕਰਵਾਰ ਸਵੇਰੇ ਉਸ ਵੇਲੇ ਮਾਹੌਲ ਤਣਾਅਪੂਰਨ ਬਣ ਗਿਆ, ਜਦੋਂ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਪੁਲਿਸ ਅਤੇ ਲੋਕ ਆਹਮੋ-ਸਾਹਮਣੇ ਹੋ ਗਏ...
ਸ਼ਰਧਾ ਕਤਲ ਕੇਸ: ਆਫ਼ਤਾਬ ਵੀਡੀਓ ਕਾਨਫ਼ਰਸਿੰਗ ਰਾਹੀਂ ਦਿੱਲੀ ਅਦਾਲਤ ’ਚ ਹੋਵੇਗਾ ਪੇਸ਼
. . .  about 1 hour ago
ਨਵੀਂ ਦਿੱਲੀ, 9 ਦਸੰਬਰ-ਸ਼ਰਧਾ ਕਤਲ ਕੇਸ: ਆਫ਼ਤਾਬ ਵੀਡੀਓ ਕਾਨਫ਼ਰਸਿੰਗ ਰਾਹੀਂ ਦਿੱਲੀ ਅਦਾਲਤ ’ਚ ਹੋਵੇਗਾ ਪੇਸ਼
ਸਰਕਾਰੀ ਸਕੂਲ ਰੂੜੇਕੇ ਕਲਾਂ ਦੇ ਵਿਦਿਆਰਥੀਆਂ ਨੂੰ ਨੌਜਵਾਨਾਂ ਵਲੋਂ ਚਿੱਟਾ ਤੇ ਮੈਡੀਕਲ ਨਸ਼ਿਆਂ ਸਮੇਤ ਫੜਨ ਦੀ ਵੀਡੀਓ ਵਾਇਰਲ
. . .  about 1 hour ago
ਬਰਨਾਲਾ/ਰੂੜੇਕੇ ਕਲਾਂ, 9 ਦਸੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਜ਼ਿਲ੍ਹਾ ਬਰਨਾਲਾ ਦੇ ਕਸਬਾ ਰੂੜੇਕੇ ਕਲਾਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੂੰ ਪਿੰਡ ਦੇ ਨੌਜਵਾਨਾਂ ਨੇ ਚਿੱਟਾ ਤੇ ਹੋਰ ਨਸ਼ੀਲੇ ਪਦਾਰਥਾਂ ਸਮੇਤ ਫੜ੍ਹ ਕੇ ਸਕੂਲ ਦੇ ਅਧਿਆਪਕਾਂ...
ਦੇਸ਼ 'ਚ ਗਰੀਬ ਕਲਿਆਣ ਦੇ ਲਈ ਜੋ ਵੀ ਕੰਮ ਹੋਇਆ ਹੈ ਉਸ 'ਤੇ ਸਦਨ 'ਚ ਚਰਚਾ ਹੋਣੀ ਚਾਹੀਦੀ ਹੈ: ਭੁਪਿੰਦਰ ਯਾਦਵ
. . .  about 2 hours ago
ਨਵੀਂ ਦਿੱਲੀ, 9 ਦਸੰਬਰ-ਕੇਂਦਰੀ ਮੰਤਰੀ ਭੁਪਿੰਦਰ ਯਾਦਵ ਦਾ ਕਹਿਣਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 2014 ਤੋਂ ਜਦੋਂ ਤੋਂ ਕੇਂਦਰ 'ਚ ਸ਼ਾਸਨ ਦੀ ਵਾਂਗਡੋਰ ਸੰਭਾਲੀ ਹੈ ਉਦੋਂ ਤੋਂ ਕੇਂਦਰ ਸਰਕਾਰ ਦੀ ਗਰੀਬ ਕਲਿਆਣਕਾਰੀ ਨੀਤੀਆਂ ਇਸ ਦੇਸ਼...
ਜੋਧਪੁਰ: ਵਿਆਹ ਦੌਰਾਨ ਘਰ ’ਚ ਅੱਗ ਲੱਗਣ ਨਾਲ 4 ਲੋਕਾਂ ਦੀ ਮੌਤ, 60 ਜ਼ਖ਼ਮੀ
. . .  about 2 hours ago
ਰਾਜਸਥਾਨ, 9 ਦਸੰਬਰ-ਰਾਜਸਥਾਨ ਦੇ ਜੋਧਪੁਰ ਦੇ ਭੂੰਗਰਾ ਪਿੰਡ 'ਚ ਇਕ ਵਿਆਹ ਦੌਰਾਨ ਸਿਲੰਡਰ ਫਟ ਗਿਆ...
⭐ਮਾਣਕ-ਮੋਤੀ⭐
. . .  about 3 hours ago
⭐ਮਾਣਕ-ਮੋਤੀ⭐
ਅਸਾਮ : ਉਦਲਗੁੜੀ ਪੁਲਿਸ ਨੇ ਅੱਜ ਇਕ ਏਕੇ ਸੀਰੀਜ਼ ਰਾਈਫਲ ਅਤੇ ਕੁਝ ਅਸਲ੍ਹਾ ਕੀਤਾ ਬਰਾਮਦ - ਵਿਸ਼ੇਸ਼ ਡੀ.ਜੀ.ਪੀ.ਅਸਾਮ
. . .  1 day ago
ਕਰੀਬ 300 ਇਜ਼ਰਾਇਲੀ ਕੰਪਨੀਆਂ ਨੇ ਭਾਰਤ ਵਿਚ ਕੀਤਾ ਨਿਵੇਸ਼ : ਇਜ਼ਰਾਈਲ ਰਾਜਦੂਤ ਨੌਰ ਗਿਲੋਨ
. . .  1 day ago
ਐਨ.ਆਈ.ਏ. ਨੇ ਤਰਨਤਾਰਨ ਬੰਬ ਧਮਾਕੇ ਦੇ ਮਾਸਟਰਮਾਈਂਡ ਬਿਕਰਮਜੀਤ ਸਿੰਘ ਨੂੰ ਕੀਤਾ ਗ੍ਰਿਫਤਾਰ
. . .  1 day ago
ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਜੇ.ਪੀ. ਨੱਢਾ, ਅਮਿਤ ਸ਼ਾਹ ਤੇ ਹੋਰ ਨੇਤਾਵਾਂ ਦੀ ਮੌਜੂਦਗੀ 'ਚ ਕੋਰ ਗਰੁੱਪ ਦੀ ਚੱਲ ਰਹੀ ਮੀਟਿੰਗ
. . .  1 day ago
ਸ਼ਾਰਟ ਸਰਕਟ ਨਾਲ ਜੀ. ਐੱਸ. ਫਰਨੀਚਰ ਦੇ ਸ਼ੋਅ ਰੂਮ ਨੂੰ ਲੱਗੀ ਅੱਗ ਨਾਲ ਕਰੋੜਾਂ ਦਾ ਨੁਕਸਾਨ
. . .  1 day ago
ਛੇਹਰਟਾ, 8 ਦਸੰਬਰ ( ਵਡਾਲੀ )- ਜੀ.ਟੀ.ਰੋਡ ਖੰਡਵਾਲਾ ਵਿਖੇ ਸ਼ਾਰਟ ਸਰਕਟ ਨਾਲ ਜੀ. ਐੱਸ. ਫਰਨੀਚਰ ਦੇ ਸ਼ੋਅ ਰੂਮ ਨੂੰ ਲੱਗੀ ਅੱਗ ਨਾਲ ਕਰੋੜਾਂ ਦਾ ਨੁਕਸਾਨ ਹੋਇਆ ਹੈ ।
ਸਯੁੰਕਤ ਕਿਸਾਨ ਮੋਰਚਾ ਦੀ ਕੌਮੀ ਪੱਧਰੀ ਬੈਠਕ ਵਿਚ ਆਗਾਮੀ ਅੰਦੋਲਨ ਦਾ ਫ਼ੈਸਲਾ ਨਹੀਂ ਹੋ ਸਕਿਆ, 24 ਨੂੰ ਦੁਬਾਰਾ ਬੈਠਕ
. . .  1 day ago
ਕਰਨਾਲ 7 ਦਸੰਬਰ (ਗੁਰਮੀਤ ਸਿੰਘ ਸੱਗੂ ) - ਸਯੁੰਕਤ ਕਿਸਾਨ ਮੋਰਚਾ ਦੀ ਡੇਰਾ ਕਾਰ ਸੇਵਾ ਕਲੰਦਰੀ ਗੇਟ ਵਿਖੇ ਹੋਈ ਕੋਮੀ ਪਧਰੀ ਬੈਠਕ ਵਿਚ ਆਗਾਮੀ ਕਿਸਾਨ ਅੰਦੋਲਨ ਨੂੰ ਲੈਂ ਕੇ ਕੋਈ ਫ਼ੈਸਲਾ ਨਹੀਂ ਹੋ ਸਕਿਆ ...
ਵਿਧਾਨ ਸਭਾ ਹਲਕਾ ਹਰੋਲੀ ਤੋਂ ਕਾਂਗਰਸ ਦੇ ਮੁਕੇਸ਼ ਅਗਨੀਹੋਤਰੀ ਜਿੱਤੇ
. . .  1 day ago
ਬੀਣੇਵਾਲ,8 ਦਸੰਬਰ (ਬੈਜ ਚੌਧਰੀ)- ਹਲਕਾ ਗੜ੍ਹਸ਼ੰਕਰ ਦੇ ਨਾਲ ਲੱਗਦੇ ਹਿਮਾਚਲ ਪ੍ਰਦੇਸ਼ ਦੇ ਵਿਧਾਨ ਸਭਾ ਹਲਕਾ ਹਰੋਲੀ ਤੋਂ ਕਾਂਗਰਸੀ ਉਮੀਦਵਾਰ ਮੁਕੇਸ਼ ਅਗਨੀਹੋਤਰੀ ਨੇ ਲਗਾਤਾਰ ਪੰਜਵੀਂ ਵਾਰ 9148 ਵੋਟਾਂ ਦੇ ਵੱਡੇ ਫਰਕ ਨਾਲ ...
ਲਾਪਤਾ 4 ਬੱਚਿਆਂ 'ਚੋਂ 3 ਬੱਚੇ ਕੀਤੇ ਪੁਲਿਸ ਨੇ ਬਰਾਮਦ
. . .  1 day ago
ਡੇਰਾਬੱਸੀ, 8 ਦਸੰਬਰ( ਗੁਰਮੀਤ ਸਿੰਘ)-ਡੇਰਾਬੱਸੀ ਦੇ ਪਿੰਡ ਕਕਰਾਲੀ ਵਿਚੋ ਲਾਪਤਾ 4 ਬੱਚਿਆਂ 'ਚੋਂ ਪੁਲਿਸ ਨੇ 3 ਬੱਚਿਆਂ ਨੂੰ ਅੱਜ ਤੀਜੇ ਦਿਨ ਬਰਾਮਦ ਕਰ ਲਿਆ ਹੈ । ਇਹ ਬੱਚੇ ਮੋਲੀ ਜਾਗਰਾ, ਚੰਡੀਗੜ੍ਹ ਨੇੜਿਓਂ ਬਰਾਮਦ ...
87 ਸਾਲ ਦੇ ਹੋਏ ਬਾਲੀਵੁੱਡ ਦੇ ਹੀਮੈਨ ਧਰਮਿੰਦਰ, ਫੈਨਜ਼ ਨਾਲ ਕੇਕ ਕੱਟ ਕੇ ਆਪਣਾ ਜਨਮਦਿਨ ਕੀਤਾ ਸੈਲੀਬ੍ਰੇਟ
. . .  1 day ago
87 ਸਾਲ ਦੇ ਹੋਏ ਬਾਲੀਵੁੱਡ ਦੇ ਹੀਮੈਨ ਧਰਮਿੰਦਰ, ਫੈਨਜ਼ ਨਾਲ ਕੇਕ ਕੱਟ ਕੇ ਆਪਣਾ ਜਨਮਦਿਨ ਕੀਤਾ ਸੈਲੀਬ੍ਰੇਟ
ਉੜੀਸ਼ਾ : ਪਦਮਪੁਰ ਵਿਧਾਨ ਸਭਾ ਹਲਕੇ ਤੋਂ ਬੀ.ਜੇ.ਡੀ. ਦੇ ਬਰਸਾ ਸਿੰਘ ਬਰੀਹਾ ਨੇ ਭਾਜਪਾ ਦੇ ਪ੍ਰਦੀਪ ਪੁਰੋਹਿਤ ਨੂੰ ਹਰਾਇਆ
. . .  1 day ago
ਟਰੱਕ ਅਤੇ ਕਾਰ ਦੀ ਟੱਕਰ ਵਿਚ ਨੌਜਵਾਨ ਦੀ ਦਰਦਨਾਕ ਮੌਤ
. . .  1 day ago
ਘੱਗਾ, 8 ਦਸੰਬਰ (ਵਿਕਰਮਜੀਤ ਸਿੰਘ ਬਾਜਵਾ)- ਅੱਜ ਇੱਥੇ ਸ਼ਾਮੀ ਲਗਭਗ 4 ਵਜੇ ਦੇ ਕਰੀਬ ਕਾਰ ਅਤੇ ਟਰੱਕ ਦਰਮਿਆਨ ਹੋਏ ਭਿਆਨਕ ਹਾਦਸੇ ਵਿਚ ਕਾਰ ਸਵਾਰ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਕਕਰਾਲਾ ਦੇ ਰਹਿਣ ਵਾਲੇ ਕੁਲਦੀਪ ਸਿੰਘ (30) ਜੋ ਯੂਥ ਅਕਾਲੀ ਦਲ ਨਾਲ...
ਬਿਹਾਰ : ਕੁਰਹਾਨੀ ਵਿਧਾਨ ਸਭਾ ਹਲਕੇ ਤੋਂ ਭਾਜਪਾ ਦੇ ਕੇਦਾਰ ਪ੍ਰਸਾਦ ਗੁਪਤਾ ਨੇ ਜਨਤਾ ਦਲ (ਯੂਨਾਈਟਿਡ) ਦੇ ਮਨੋਜ ਸਿੰਘ ਨੂੰ ਹਰਾਇਆ
. . .  1 day ago
ਰਾਜਸਥਾਨ : ਸਰਦਾਰ ਸ਼ਹਿਰ ਤੋਂ ਕਾਂਗਰਸ ਦੇ ਅਨਿਲ ਕੁਮਾਰ ਸ਼ਰਮਾ ਨੇ ਭਾਜਪਾ ਦੇ ਅਸ਼ੋਕ ਕੁਮਾਰ ਨੂੰ ਹਰਾ ਕੇ ਜ਼ਿਮਨੀ ਚੋਣ ਜਿੱਤੀ
. . .  1 day ago
ਬਠਿੰਡਾ ਵਿਚ ਚੱਲੀਆਂ ਗੋਲੀਆਂ, ਦੋ ਜ਼ਖ਼ਮੀ
. . .  1 day ago
ਬਠਿੰਡਾ ਵਿਚ ਚੱਲੀਆਂ ਗੋਲੀਆਂ, ਦੋ ਜ਼ਖ਼ਮੀ
ਪਿਛਲੇ 5 ਸਾਲਾਂ ਵਿਚ ਯੂ.ਪੀ.ਐਸ.ਸੀ, ਐਸ.ਐਸ.ਸੀ. ਦੁਆਰਾ 2.46 ਲੱਖ ਉਮੀਦਵਾਰਾਂ ਦੀ ਕੀਤੀ ਗਈ ਭਰਤੀ - ਜਤਿੰਦਰ ਸਿੰਘ
. . .  1 day ago
ਲੋਕਤੰਤਰ ਵਿਚ ਜਿੱਤ ਹੁੰਦੀ ਹੈ ਤੇ ਹਾਰ ਵੀ ਹੁੰਦੀ ਹੈ , ਅਸੀਂ ਕਮੀਆਂ ਨੂੰ ਸੁਧਾਰਾਂਗੇ ਅਤੇ ਲੜਨਾ ਜਾਰੀ ਰੱਖਾਂਗੇ : ਕਾਂਗਰਸ ਪ੍ਰਧਾਨ ਐਮ.ਖੜਗੇ
. . .  1 day ago
ਹਿਮਾਚਲ ਪ੍ਰਦੇਸ਼ ’ਚ ਕਾਂਗਰਸ ਪਾਰਟੀ ਦੀ ਜਿੱਤ ਤੇ ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਖ਼ੁਸ਼ੀ ਦਾ ਪ੍ਰਗਟਾਵਾ
. . .  1 day ago
ਸੰਧਵਾਂ, 8 ਦਸੰਬਰ (ਪ੍ਰੇਮੀ ਸੰਧਵਾਂ)- ਹਿਮਾਚਲ ਪ੍ਰਦੇਸ਼ ਦੇ ਵਿਧਾਨ ਸਭਾ ਚੋਣਾਂ ਦੇ ਆਏ ਨਤੀਜਿਆਂ ’ਚ ਕਾਂਗਰਸ ਪਾਰਟੀ ਵਲੋਂ ਵੱਡੀ ਜਿੱਤ ਪ੍ਰਾਪਤ ਕਰਨ ’ਤੇ ਸੀਨੀਅਰ ਕਾਂਗਰਸੀ ਆਗੂ ਕਮਲਜੀਤ ਬੰਗਾ, ਰਘਵੀਰ ਸਿੰਘ ਬਿੱਲਾ...
ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਰਾਜਪਾਲ ਨੂੰ ਆਪਣਾ ਅਸਤੀਫਾ ਸੌਂਪਣ ਲਈ ਸ਼ਿਮਲਾ ਦੇ ਰਾਜ ਭਵਨ ਪਹੁੰਚੇ
. . .  1 day ago
ਪੰਜਾਬ ਵਿਚ ਹਰ ਰੋਜ਼ ਹੋ ਰਹੇ ਕਤਲਾਂ ਕਰਕੇ ਸੂਬੇ ਦੇ ਲੋਕਾਂ ਦਾ ਸਰਕਾਰ ਅਤੇ ਪ੍ਰਸ਼ਾਸਨ ਤੋਂ ਵਿਸ਼ਵਾਸ ਉੱਠਿਆ - ਬਿਕਰਮਜੀਤ ਚੀਮਾ
. . .  1 day ago
ਅਮਲੋਹ, 8 ਦਸੰਬਰ (ਕੇਵਲ ਸਿੰਘ)- ਭਾਰਤੀ ਜਨਤਾ ਪਾਰਟੀ ਪੰਜਾਬ ਦੇ ਨਵਨਿਯੁਕਤ ਜਰਨਲ ਸਕੱਤਰ ਬਿਕਰਮਜੀਤ ਸਿੰਘ ਚੀਮਾ ਦਾ ਅਮਲੋਹ ਵਿਖੇ ਭਾਰਤੀ ਜਨਤਾ ਪਾਰਟੀ ਮੰਡਲ ਅਮਲੋਹ ਵਲੋਂ ਸਨਮਾਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਜਰਨਲ ਸਕੱਤਰ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 26 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਬੁੱਧੀਮਾਨ ਸਮੱਸਿਆਵਾਂ ਹੱਲ ਕਰਦੇ ਹਨ ਪਰ ਜੀਨੀਅਸ (ਚਿੰਤਕ) ਉਨ੍ਹਾਂ ਨੂੰ ਪੈਦਾ ਹੋਣ ਤੋਂ ਰੋਕਦਾ ਹੈ। -ਆਈਨਸਟਾਈਨ

ਸ੍ਰੀ ਮੁਕਤਸਰ ਸਾਹਿਬ

ਬੱਸ ਆਪਰੇਟਰਾਂ ਵਲੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਚੱਕਾ ਜਾਮ

ਸ੍ਰੀ ਮੁਕਤਸਰ ਸਾਹਿਬ, 9 ਅਗਸਤ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਬੱਸ ਟਰਾਂਸਪੋਰਟ ਦੀਆਂ ਮੁਸ਼ਕਿਲਾਂ ਨੂੰ ਲੈ ਕੇ ਪੰਜਾਬ ਦੇ ਸਮੂਹ ਬੱਸ ਆਪ੍ਰੇਟਰ ਅਤੇ ਮਿੰਨੀ ਬੱਸ ਆਪ੍ਰੇਟਰਾਂ ਵਲੋਂ ਇਕ ਦਿਨਾਂ ਚੱਕਾ ਜਾਮ ਕੀਤਾ ਗਿਆ | ਇਸ ਮੌਕੇ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਪ੍ਰਾਈਵੇਟ ਬੱਸ ਆਪ੍ਰੇਟਰਾਂ ਦੇ ਨੁਮਾਇੰਦੇ ਜਲੰਧਰ ਵਿਖੇ ਮੁੱਖ ਮੰਤਰੀ ਨੂੰ ਮਿਲੇ ਸੀ ਅਤੇ ਮੁੱਖ ਮੰਤਰੀ ਨੇ ਸੰਗਰੂਰ ਦੀ ਉਪ ਚੋਣ ਅਤੇ ਵਿਧਾਨ ਸਭਾ ਦੇ ਸੈਸ਼ਨ ਤੋਂ ਬਾਅਦ ਮਿਲਣ ਦਾ ਸਮਾਂ ਦੇਣ ਦਾ ਵਾਅਦਾ ਕੀਤਾ ਸੀ, ਪਰ ਵਾਰ-ਵਾਰ ਕੋਸ਼ਿਸ਼ਾਂ ਕਰਨ ਦੇ ਬਾਵਜੂਦ ਵੀ ਮੁੱਖ ਮੰਤਰੀ ਨੇ ਮਿਲਣ ਦਾ ਸਮਾਂ ਨਹੀਂ ਦਿੱਤਾ | ਆਗੂਆਂ ਨੇ ਕਿਹਾ ਕਿ ਪ੍ਰਾਈਵੇਟ ਬੱਸ ਅਦਾਰਾ ਅਜਿਹੇ ਮੰਦੇ ਦੇ ਦੌਰ ਵਿਚੋਂ ਗੁਜ਼ਰ ਰਿਹਾ ਹੈ ਕਿ ਜੇਕਰ ਸਰਕਾਰ ਨੇ ਇਸ ਅਦਾਰੇ ਨੂੰ ਜਿਉਂਦਾ ਰੱਖਣ ਲਈ ਕੋਈ ਉਪਰਾਲਾ ਨਾ ਕੀਤਾ ਤਾਂ ਇਹ ਅਦਾਰਾ ਆਪਣੇ ਆਪ ਬੰਦ ਹੋ ਜਾਵੇਗਾ, ਜਿਸ ਨਾਲ ਲੱਖਾਂ ਲੋਕ ਬੇਰੁਜ਼ਗਾਰ ਹੋ ਜਾਣਗੇ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਤੇ ਪ੍ਰਾਈਵੇਟ ਬੱਸ ਵਾਲਿਆਂ ਨੂੰ ਕਾਫ਼ੀ ਉਮੀਦਾਂ ਸਨ, ਪਰ ਹੁਣ ਉਨ੍ਹਾਂ ਨੂੰ ਆਪਣੀਆਂ ਉਮੀਦਾਂ ਤੇ ਪਾਣੀ ਫਿਰਦਾ ਦਿੱਖ ਰਿਹਾ ਹੈ, ਜਿਸ ਕਰਕੇ ਉਨ੍ਹਾਂ ਨੂੰ ਚੱਕਾ ਜਾਮ ਕਰਨ ਲਈ ਮਜਬੂਰ ਹੋਣਾ ਪਿਆ | ਉਨ੍ਹਾਂ ਕਿਹਾ ਕਿ ਜੇਕਰ ਹੁਣ ਵੀ ਉਨ੍ਹਾਂ ਦੀਆਂ ਮੁਸ਼ਕਿਲਾਂ ਵੱਲ ਸਰਕਾਰ ਨੇ ਧਿਆਨ ਨਾ ਦੇਣ ਦਿੱਤਾ ਤਾਂ ਪ੍ਰਾਈਵੇਟ ਬੱਸ ਉਪਰੇਟਰ 14 ਅਗਸਤ ਨੂੰ ਆਪਣਾ ਰੋਸ ਪ੍ਰਗਟਾਉਂਦੇ ਹੋਏ ਬੱਸ ਨੂੰ ਅੱਗ ਲਾਉਣ ਲਈ ਮਜਬੂਰ ਹੋਣਗੇ | ਉਨ੍ਹਾਂ ਮੰਗਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਔਰਤਾਂ ਲਈ ਫ਼ਰੀ ਬੱਸ ਸੇਵਾ ਸ਼ੁਰੂ ਕਰਨ ਨਾਲ ਪ੍ਰਾਈਵੇਟ ਬੱਸ ਅਦਾਰਾ ਡੁੱਬਣ ਦੇ ਕੰਢੇ ਆ ਗਿਆ ਹੈ, ਜਿਸ ਲਈ ਔਰਤਾਂ ਨੂੰ ਫ਼ਰੀ ਸਫ਼ਰ ਦੀ ਸਹੂਲਤ ਸ਼ਨਿੱਚਰਵਾਰ ਅਤੇ ਐਤਵਾਰ ਦੇ ਦਿਨ ਪ੍ਰਾਈਵੇਟ ਅਤੇ ਸਰਕਾਰੀ ਦੋਵਾਂ ਵਿਚ ਕਰ ਦਿੱਤੀ ਜਾਵੇ ਅਤੇ ਇਸ ਬਦਲੇ ਸਰਕਾਰ ਔਰਤਾਂ ਦੇ ਸਫ਼ਰ ਦੀ ਬਣਦੀ ਰਕਮ ਪ੍ਰਾਈਵੇਟ ਅਤੇ ਸਰਕਾਰੀ ਬੱਸਾਂ ਨੂੰ ਦੇਵੇ ਤਾਂ ਜੋ ਆਮ ਲੋਕਾਂ ਦੇ ਸਫ਼ਰ ਕਰਨ ਦਾ ਸਾਧਨ ਇਹ ਪ੍ਰਾਈਵੇਟ ਬੱਸਾਂ ਚੱਲਦੀਆਂ ਰਹਿ ਸਕਣ, ਪ੍ਰਾਈਵੇਟ ਬੱਸ ਅਦਾਰੇ ਨੂੰ 1 ਜਨਵਰੀ 2021 ਤੋਂ 31 ਦਸੰਬਰ 2021 ਦੇ ਟੈਕਸ ਦੀ ਮੁਆਫ਼ੀ ਦਿੱਤੀ ਜਾਵੇ ਅਤੇ ਕਿੱਲੋਮੀਟਰ ਅਨੁਪਾਤ ਨਾਲ ਦਿੱਤੀ ਮੁਆਫ਼ੀ ਨੂੰ ਸਾਰਿਆਂ ਲਈ ਬਰਾਬਰ ਕੀਤਾ ਜਾਵੇ, ਮੋਟਰ ਵਾਹਨ ਟੈਕਸ ਘਟਾ ਕੇ 1 ਰੁਪਏ ਪ੍ਰਤੀ ਕਿੱਲੋਮੀਟਰ ਕੀਤਾ ਜਾਵੇ ਅਤੇ ਦਿਨਾਂ ਦੀ ਛੋਟ 4 ਦਿਨ ਤੋਂ ਵਧਾ ਕੇ 10 ਦਿਨ ਕੀਤੀ ਜਾਵੇ, ਜੇਕਰ ਸਰਕਾਰ ਕਿਰਾਇਆ ਵਧਾ ਕੇ ਜਨਤਾ ਤੇ ਬੋਝ ਨਹੀਂ ਪਾਉਣਾ ਚਾਹੁੰਦੀ ਤਾਂ ਬੱਸ ਇੰਡਸਟਰੀ ਨੂੰ ਟੈਕਸ ਅਤੇ ਅੱਡਾ ਫ਼ੀਸ ਮੁਆਫ਼ ਕੀਤੀ ਜਾਵੇ, ਗੁਆਂਢੀ ਸੂਬੇ ਵਿਚ ਪ੍ਰਤੀ ਬੱਸ ਉੱਕਾ ਪੁੱਕਾ ਅੱਡਾ ਫ਼ੀਸ ਦੀ ਉਗਰਾਹੀ ਕੀਤੀ ਜਾਂਦੀ ਹੈ, ਇਸ ਲਈ ਪੰਜਾਬ ਵਿਚ ਵੀ ਉੱਕਾ-ਪੁੱਕਾ 2 ਹਜ਼ਾਰ ਰੁਪਏ ਪ੍ਰਤੀ ਬੱਸ ਪ੍ਰਤੀ ਮਹੀਨਾ ਬੱਸ ਅੱਡਾ ਫ਼ੀਸ ਉਗਰਾਹੀ ਕੀਤੀ ਜਾਵੇ, ਕੋਵਿਡ ਪੀਰੀਅਡ ਦੌਰਾਨ ਡਿਫਾਲਟਰ ਹੋਏ ਟੈਕਸ ਨੂੰ ਸਮੇਤ ਵਿਆਜ ਅਤੇ ਪੈਨਲਿਟੀ ਭਰਨ ਵਾਲੇ ਬੱਸ ਉਪਰੇਟਰਾਂ ਦੀ ਵਿਆਹ ਅਤੇ ਪੈਨਲਿਟੀ ਦੀ ਰਕਮ ਨੂੰ ਆਉਣ ਵਾਲੇ ਟੈਕਸ ਵਿਚ ਅਡਜਸਟ ਕੀਤਾ ਜਾਵੇ ਆਦਿ | ਇਸ ਮੌਕੇ ਵੱਡੀ ਗਿਣਤੀ ਵਿਚ ਬੱਸ ਉਪਰੇਟਰ ਤੇ ਮਿੰਨੀ ਬੱਸ ਉਪਰੇਟਰ ਮੌਜੂਦ ਸਨ |
ਪ੍ਰਾਈਵੇਟ ਬੱਸ ਆਪੇ੍ਰਟਰ ਯੂਨੀਅਨ ਵਲੋਂ ਹੜਤਾਲ

ਗਿੱਦੜਬਾਹਾ, (ਪਰਮਜੀਤ ਸਿੰਘ ਥੇੜ੍ਹੀ) - ਨਿੱਜੀ ਬੱਸ ਆਪੇ੍ਰਟਰ ਯੂਨੀਅਨ ਪੰਜਾਬ ਦੇ ਸੱਦੇ ਤੇ ਪ੍ਰਾਈਵੇਟ ਬੱਸ ਆਪੇ੍ਰਟਰ ਯੂਨੀਅਨ ਗਿੱਦੜਬਾਹਾ ਵਲੋਂ ਪ੍ਰਧਾਨ ਰਘਵੰਤ ਸਿੰਘ ਬੁੱਟਰ ਦੀ ਅਗਵਾਈ ਵਿਚ ਸਮੂਹ ਬੱਸ ਆਪੇ੍ਰਟਰਾਂ, ਡਰਾਈਵਰਾਂ ਅਤੇ ਕੰਡਕਟਰਾਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਖ਼ਿਲਾਫ਼ ਧਰਨਾ ਲਾ ਕੇ ਰੋਸ ਪ੍ਰਦਰਸ਼ਨ ਕਰਦਿਆਂ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ | ਇਸ ਮੌਕੇ ਰਘਵੰਤ ਸਿੰਘ ਬੁੱਟਰ ਅਤੇ ਪ੍ਰਕਾਸ਼ ਸਿੰਘ ਨੇ ਦੱਸਿਆ ਕਿ ਮਿੰਨੀ ਬੱਸਾਂ ਵਾਲੇ ਅਤੇ ਛੋਟੇ ਟਰਾਂਸਪੋਰਟਰ ਪਹਿਲਾਂ ਹੀ ਆਰਥਿਕ ਮੰਦਹਾਲੀ ਦਾ ਸ਼ਿਕਾਰ ਹੋ ਰਹੇ ਹਨ, ਕਿਉਂਕਿ ਡੀਜ਼ਲ ਦੀਆਂ ਕੀਮਤਾਂ ਲਗਾਤਾਰ ਵਧ ਰਹੀਆਂ ਹਨ, ਸਵਾਰੀਆਂ ਆਧਾਰ ਕਾਰਡ ਕਰਕੇ ਪ੍ਰਾਈਵੇਟ ਬੱਸਾਂ ਤੇ ਸਫ਼ਰ ਨਹੀਂ ਕਰਦੀਆਂ, ਜਿਸ ਕਾਰਨ ਉਨ੍ਹਾਂ ਦੇ ਖਰਚੇ ਵੀ ਪੂਰੇ ਨਹੀਂ ਹੁੰਦੇ | ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਜਲਦੀ ਇਸ ਦਾ ਹੱਲ ਨਾ ਕੀਤਾ ਤਾਂ ਮਿੰਨੀ ਬੱਸਾਂ ਵਾਲੇ ਅਤੇ ਛੋਟੇ ਟਰਾਂਸਪੋਰਟਰ ਖਤਮ ਹੋ ਜਾਣਗੇ |
ਉਨ੍ਹਾਂ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਸਫ਼ਰ ਲਈ ਆਧਾਰ ਕਾਰਡ ਜਲਦੀ ਬੰਦ ਕੀਤੇ ਜਾਣ ਜਾਂ ਪ੍ਰਾਈਵੇਟ ਬੱਸਾਂ ਵਾਲਿਆਂ ਨੂੰ ਵੀ ਇਸ ਸਕੀਮ ਵਿਚ ਲਿਆ ਜਾਵੇ | ਉਨ੍ਹਾਂ ਕਿਹਾ ਕਿ ਪ੍ਰਾਈਵੇਟ ਬੱਸਾਂ ਵਾਲੇ ਵੀ ਆਧਾਰ ਕਾਰਡ ਵਾਲੀਆਂ ਸਵਾਰੀਆਂ ਲਿਜਾਣ ਲਈ ਬਿਲਕੁਲ ਤਿਆਰ ਹਨ, ਪ੍ਰੰਤੂ ਸ਼ਰਤ ਇਹ ਹੈ ਕਿ ਪੰਜਾਬ ਸਰਕਾਰ ਵਲੋਂ ਆਧਾਰ ਕਾਰਡ ਦੀ ਸਹੂਲਤ ਲਈ ਜੋ ਸਰਕਾਰੀ ਬੱਸਾਂ ਨੂੰ ਸਹੂਲਤ ਜਾਂ ਖਰਚਾ ਦਿੱਤਾ ਜਾਂਦਾ ਹੈ, ਪ੍ਰਾਈਵੇਟ ਬੱਸਾਂ ਵਾਲਿਆਂ ਨੂੰ ਵੀ ਦਿੱਤਾ ਜਾਵੇ | ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਪੰਜਾਬ ਯੂਨੀਅਨ ਦੇ ਜੋ ਸੱਦਾ ਆਵੇਗਾ ਉਨ੍ਹਾਂ ਅਨੁਸਾਰ ਸੰਘਰਸ਼ ਜਾਰੀ ਰੱਖਾਂਗੇ | ਇਸ ਮੌਕੇ ਦਰਸ਼ਨ ਸਿੰਘ, ਜਗਸੀਰ ਸਿੰਘ, ਚਰਨਜੀਤ ਸਿੰਘ, ਗੁਰਬਖਸ਼ ਸਿੰਘ, ਬਲਕਾਰ ਸਿੰਘ, ਬਲਵਿੰਦਰ ਸਿੰਘ, ਜਗਦੇਵ ਸਿੰਘ, ਮੇਹਰ ਸਿੰਘ, ਮੰਗਤ ਸਿੰਘ, ਗੁਰਬਾਜ਼ ਸਿੰਘ ਬਾਜ਼ੀ ਆਦਿ ਵੀ ਮੌਜੂਦ ਸਨ |

ਨਿੱਜੀ ਬੱਸ ਆਪ੍ਰੇਟਰਾਂ ਨੇ ਮਲੋਟ ਬੱਸ ਅੱਡੇ 'ਚ ਬੱਸਾਂ ਨੁੱਕਰੇ ਲਾਈਆਂ

ਹੜਤਾਲ ਕਾਰਨ ਅੱਡੇ 'ਚ ਪੁੱਜੀਆਂ ਸਵਾਰੀਆਂ ਹੋਈਆਂ ਖੱਜਲ-ਖੁਆਰ

ਮਲੋਟ, 9 ਅਗਸਤ (ਪਾਟਿਲ) - ਬੱਸ ਆਪ੍ਰੇਟਰ ਯੂਨੀਅਨ ਪੰਜਾਬ ਦੇ ਦਿੱਤੇ ਸੱਦੇ ਦਾ ਅੱਜ ਮਲੋਟ ਦੇ ਨਿੱਜੀ ਬੱਸ ਅੱਡੇ ਵਿਚ ਵੀ ਅਸਰ ਵੇਖਣ ਨੂੰ ਮਿਲਿਆ, ਜਿੱਥੇ ਬੱਸ ਮਾਲਕਾਂ ਵਲੋਂ ਆਪੋ ਆਪਣੀਆਂ ਕੰਪਨੀ ਦੀਆਂ ਬੱਸਾਂ, ਬੱਸ ਅੱਡੇ ਵਿਚ ਇਕ ਤਰਫ ਖੜ੍ਹੀਆਂ ਕਰ ਦਿੱਤੀਆਂ ਗਈਆਂ ...

ਪੂਰੀ ਖ਼ਬਰ »

ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ 'ਚ ਅੱਜ ਮਨਾਇਆ ਜਾਵੇਗਾ ਨੈਸ਼ਨਲ ਡੀ-ਵਾਰਮਿੰਗ ਦਿਵਸ

• ਬੱਚਿਆਂ ਨੂੰ ਤੰਦਰੁਸਤ ਰੱਖਣ ਲਈ ਅੱਜ ਖੁਆਈ ਜਾਵੇਗੀ ਅਲਬੈਂਡਾਜੋਲ ਗੋਲੀ - ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ, 9 ਅਗਸਤ (ਰਣਜੀਤ ਸਿੰਘ ਢਿੱਲੋਂ) - ਸਿਹਤ ਵਿਭਾਗ ਵਲੋਂ ਸਿੱਖਿਆ ਵਿਭਾਗ ਅਤੇ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਸਹਿਯੋਗ ਨਾਲ 1 ਸਾਲ ਤੋਂ 19 ਸਾਲ ਤੱਕ ...

ਪੂਰੀ ਖ਼ਬਰ »

ਸੇਂਟ ਫ਼ਰੀਦ ਪਬਲਿਕ ਸਕੂਲ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਸ੍ਰੀ ਮੁਕਤਸਰ ਸਾਹਿਬ, 9 ਅਗਸਤ (ਰਣਜੀਤ ਸਿੰਘ ਢਿੱਲੋਂ) - ਸੇਂਟ ਫ਼ਰੀਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਮੁਕਤਸਰ ਸਾਹਿਬ ਵਿਖੇ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਬੱਚਿਆਂ ਨੇ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ, ਜਿਸ ਵਿਚ ਬੱਚਿਆਂ ...

ਪੂਰੀ ਖ਼ਬਰ »

12 ਨੂੰ ਪੰਜਾਬ ਬੰਦ ਦੇ ਸੱਦੇ ਦਾ ਕਾਂਗਰਸ ਐਸ.ਸੀ. ਡਿਪਾਰਟਮੈਂਟ ਵਲੋਂ ਪੂਰਨ ਹਮਾਇਤ ਦਾ ਐਲਾਨ

ਸ੍ਰੀ ਮੁਕਤਸਰ ਸਾਹਿਬ, 9 ਅਗਸਤ (ਰਣਜੀਤ ਸਿੰਘ ਢਿੱਲੋਂ) - ਪਾਵਨ ਵਾਲਮੀਕਿ ਆਸ਼ਰਮ ਤੋਂ ਗੁਰੂ ਗਿਆਨ ਨਾਥ ਵਾਲਮੀਕਿ ਧਰਮ ਸਮਾਜ ਦੇ ਕੌਮੀ ਚੇਅਰਮੈਨ ਬਾਬਾ ਨਛੱਤਰ ਨਾਥ ਸ਼ੇਰਗਿੱਲ ਵਲੋਂ 12 ਅਗਸਤ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ | ਦੱਸਣਯੋਗ ਹੈ ਕਿ ਪੰਜਾਬ ...

ਪੂਰੀ ਖ਼ਬਰ »

ਪੰਨੀਵਾਲਾ ਫੱਤਾ ਵਿਖੇ ਨੌਜਵਾਨਾਂ ਲਈ ਕਬੱਡੀ ਟਰੇਨਿੰਗ ਕੈਂਪ ਸ਼ੁਰੂ

ਮਲੋਟ, 9 ਅਗਸਤ (ਅਜਮੇਰ ਸਿੰਘ ਬਰਾੜ)-ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਨਸ਼ਿਆਂ ਤੋਂ ਦੂਰ ਰੱਖਣ ਦੇ ਉਪਰਾਲੇ ਤਹਿਤ ਪਿੰਡ ਪੰਨੀਵਾਲਾ ਫੱਤਾ ਵਿਖੇ ਨੌਜਵਾਨ ਖਿਡਾਰੀਆਂ ਲਈ ਕਬੱਡੀ ਟਰੇਨਿੰਗ ਕੈਂਪ ਸ਼ੁਰੂ ਕੀਤਾ ਗਿਆ ਹੈ | ਇਸ ਕੈਂਪ ਵਿਚ ਅੰਤਰਰਾਸ਼ਟਰੀ ਕਬੱਡੀ ...

ਪੂਰੀ ਖ਼ਬਰ »

ਕਿਸਾਨੀ ਅੰਦੋਲਨ 'ਚ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਵਲੋਂ ਅਹਿਮ ਮੀਟਿੰਗ

• ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਸਰਕਾਰੀ ਨੌਕਰੀ ਅਤੇ ਮੁਆਵਜ਼ਾ ਦੇਣ ਦੀ ਮੰਗ ਸ੍ਰੀ ਮੁਕਤਸਰ ਸਾਹਿਬ, 9 ਅਗਸਤ (ਰਣਜੀਤ ਸਿੰਘ ਢਿੱਲੋਂ) - ਕਿਸਾਨੀ ਅੰਦੋਲਨ ਵਿਚ ਸ਼ਹੀਦ ਹੋਏ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਅਤੇ ਬਠਿੰਡਾ ਦੇ ਕਿਸਾਨਾਂ ਦੇ ਪਰਿਵਾਰਕ ...

ਪੂਰੀ ਖ਼ਬਰ »

ਆਜ਼ਾਦੀ ਦਿਹਾੜੇ ਨੂੰ ਸਮਰਪਿਤ ਬੱਚਿਆਂ ਦਾ ਡਰਾਇੰਗ ਮੁਕਾਬਲਾ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 9 ਅਗਸਤ (ਰਣਜੀਤ ਸਿੰਘ ਢਿੱਲੋਂ) - ਆਜ਼ਾਦੀ ਦੇ 75ਵੇਂ ਅੰਮਿ੍ਤ ਮਹਾਂਉਤਸਵ ਮੌਕੇ ਸਕੂਲੀ ਵਿਦਿਆਰਥੀਆਂ ਵਿਚ ਦੇਸ਼ ਪਿਆਰ ਦੀ ਭਾਵਨਾ ਨੂੰ ਜਾਗਿ੍ਤ ਕਰਨ ਲਈ ਸਕਸ਼ਮ ਅਬੈਕਸ ਅਕੈਡਮੀ ਸ੍ਰੀ ਮੁਕਤਸਰ ਸਾਹਿਬ ਵਲੋਂ ਸਕੂਲੀ ਬੱਚਿਆਂ ਦਾ ਇਕ ਡਰਾਇੰਗ ...

ਪੂਰੀ ਖ਼ਬਰ »

ਜਲ ਉਤਸਵ ਅਤੇ ਤੀਆਂ ਦਾ ਤਿਉਹਾਰ ਮਨਾਇਆ

ਸ੍ਰੀ ਮੁਕਤਸਰ ਸਾਹਿਬ, 9 ਅਗਸਤ (ਰਣਜੀਤ ਸਿੰਘ ਢਿੱਲੋਂ) - ਪਿੰਡ ਮੌੜ ਵਿਖੇ ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਲੋਂ ਜਲ ਉਤਸਵ ਅਤੇ ਤੀਆਂ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ | ਐਕਸੀਅਨ ਚਮਕ ਸਿੰਘ ਦੀਆਂ ਹਦਾਇਤਾਂ 'ਤੇ ਹੋਏ ਇਸ ਸਮਾਗਮ ਵਿਚ ਔਰਤਾਂ ਦੇ ਮਹਿੰਦੀ ...

ਪੂਰੀ ਖ਼ਬਰ »

ਸਿਵਲ ਹਸਪਤਾਲ ਮਲੋਟ ਵਿਖੇ ਮਨੋਰੋਗਾਂ ਦੇ ਮਾਹਿਰ ਡਾ. ਰਾਹੁਲ ਵਲੋਂ ਸੇਵਾਵਾਂ ਸ਼ੁਰੂ

ਮਲੋਟ, 9 ਅਗਸਤ (ਅਜਮੇਰ ਸਿੰਘ ਬਰਾੜ)-ਮਲੋਟ ਸਿਵਲ ਹਸਪਤਾਲ ਵਿਖੇ ਡਾਕਟਰਾਂ ਦੀ ਕਮੀ ਪੂਰੀ ਹੋ ਰਹੀ ਹੈ | ਦਿਨ-ਬ-ਦਿਨ ਕਿਸੇ ਨਾ ਕਿਸੇ ਮਾਹਿਰ ਡਾਕਟਰ ਵਲੋਂ ਸਿਵਲ ਹਸਪਤਾਲ ਵਿਖੇ ਆਪਣਾ ਚਾਰਜ ਸੰਭਾਲਿਆ ਜਾ ਰਿਹਾ ਹੈ | ਹੁਣ ਮਨੋਰੋਗਾਂ ਦੇ ਮਾਹਿਰ ਡਾ: ਰਾਹੁਲ ਜਿੰਦਲ ਮਲੋਟ ...

ਪੂਰੀ ਖ਼ਬਰ »

ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਬਲਾਕ ਆਲਮਵਾਲਾ ਨੇ ਐਸ.ਐਮ.ਓ. ਵਿਰੁੱਧ ਦਿੱਤਾ ਰੋਸ ਧਰਨਾ

ਮਲੋਟ, 9 ਅਗਸਤ (ਪਾਟਿਲ) - ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਬਲਾਕ ਆਲਮਵਾਲਾ ਵਲੋਂ ਅੱਜ ਕੀਤੇ ਫ਼ੈਸਲੇ ਅਨੁਸਾਰ ਸਿਹਤ ਕੇਂਦਰ ਆਲਮਵਾਲਾ ਵਿਖੇ ਧਰਨਾ ਲਾਇਆ ਗਿਆ | ਧਰਨੇ ਵਿਚ ਬਲਾਕ ਆਲਮਵਾਲਾ ਦੇ ਮੁਲਾਜ਼ਮਾਂ ਨੇ ਵੱਡੀ ਗਿਣਤੀ ਵਿਚ ਹਿੱਸਾ ਲਿਆ | ਐਸ.ਐਮ.ਓ. ...

ਪੂਰੀ ਖ਼ਬਰ »

ਮਨਜੀਤ ਕੌਰ ਬੱਲਮਗੜ੍ਹ ਨਮਿਤ ਸ਼ਰਧਾਂਜਲੀ ਸਮਾਗਮ

ਸ੍ਰੀ ਮੁਕਤਸਰ ਸਾਹਿਬ, 9 ਅਗਸਤ (ਰਣਜੀਤ ਸਿੰਘ ਢਿੱਲੋਂ)-ਸਵਰਨ ਸਿੰਘ ਅਤੇ ਸ਼ਿਵਰਾਜ ਸਿੰਘ ਨਿੱਕਾ ਡੈਂਟਰ ਮਲੋਟ ਰੋਡ ਦੇ ਮਾਤਾ ਮਨਜੀਤ ਕੌਰ (80) ਪਤਨੀ ਜਗਰੂਪ ਸਿੰਘ ਬੱਲਮਗੜ੍ਹ ਵਾਸੀ ਐੱਸ.ਏ.ਐੱਸ. ਨਗਰ ਸ੍ਰੀ ਮੁਕਤਸਰ ਸਾਹਿਬ ਪਿਛਲੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ | ...

ਪੂਰੀ ਖ਼ਬਰ »

22 ਤੋਂ ਡਿਪਟੀ ਕਮਿਸ਼ਨਰ ਦਫ਼ਤਰ ਮੂਹਰੇ ਦਿਨ-ਰਾਤ ਦਾ ਅਣਮਿੱਥੇ ਸਮੇਂ ਲਈ ਧਰਨਾ ਲਾਇਆ ਜਾਵੇਗਾ- ਕਿਸਾਨ ਆਗੂ

ਮਲੋਟ, 9 ਅਗਸਤ (ਅਜਮੇਰ ਸਿੰਘ ਬਰਾੜ) - ਅੱਜ ਪਿੰਡ ਮਲੋਟ ਵਿਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੀਆਂ ਜ਼ਿਲ੍ਹਾ ਕਮੇਟੀਆਂ ਦੀ ਸਾਂਝੀ ਮੀਟਿੰਗ ਵਿਚ ਫ਼ੈਸਲਾ ਕੀਤਾ ਗਿਆ ਕਿ 22 ਅਗਸਤ ਤੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਡਿਪਟੀ ...

ਪੂਰੀ ਖ਼ਬਰ »

ਐਚ.ਐਫ.ਐਮ.ਡੀ. ਬਿਮਾਰੀ ਘਾਤਕ ਨਹੀਂ ਹੈ ਪਰ ਪ੍ਰਹੇਜ਼ ਜ਼ਰੂਰੀ-ਸਿਵਲ ਸਰਜਨ

ਸ੍ਰੀ ਮੁਕਤਸਰ ਸਾਹਿਬ, 9 ਅਗਸਤ (ਰਣਜੀਤ ਸਿੰਘ ਢਿੱਲੋਂ) - ਬਾਰਿਸ਼ਾਂ ਦੇ ਮੌਸਮ ਦੌਰਾਨ ਬੱਚਿਆਂ ਵਿਚ ਹੱਥਾਂ, ਪੈਰਾਂ ਅਤੇ ਮੂੰਹ ਤੇ ਛਾਲੇ ਹੋਣ ਦੀ ਬਿਮਾਰੀ ਦੇ ਕੇਸ ਸਾਹਮਣੇ ਆ ਰਹੇ ਹਨ | ਇਸ ਸੰਬੰਧ ਵਿਚ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ: ਰੰਜੂ ਸਿੰਗਲਾ ਨੇ ਦੱਸਿਆ ...

ਪੂਰੀ ਖ਼ਬਰ »

ਆਰੀਅਨ ਸ਼ਾਸਤਰੀ ਨੇ ਏ.ਸੀ.ਸੀ. 'ਚ ਦੇਸ਼ ਭਰ 'ਚੋਂ 15ਵਾਂ ਰੈਂਕ ਹਾਸਲ ਕੀਤਾ

ਮਲੋਟ, 9 ਅਗਸਤ (ਪਾਟਿਲ) - ਡੀ.ਏ.ਵੀ ਐਡਵਰਡ ਗੰਜ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮਲੋਟ ਦੇ ਵਿਦਿਆਰਥੀ ਆਰੀਅਨ ਸ਼ਾਸਤਰੀ ਪੁੱਤਰ ਸ੍ਰੀ ਰਾਮ ਚੰਦਰ ਸ਼ਾਸਤਰੀ ਨੇ ਏ.ਸੀ.ਸੀ. (ਆਰਮੀ ਕੈਡੇਟ ਕਾਲਜ)-125 ਵਿਚ ਦੇਸ਼ ਭਰ 'ਚੋਂ 15ਵਾਂ ਸਥਾਨ ਹਾਸਲ ਕਰਕੇ ਸਕੂਲ ਇਲਾਕੇ ਤੇ ਮਾਤਾ ਪਿਤਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX