ਤਾਜਾ ਖ਼ਬਰਾਂ


ਨਕੋਦਰ 'ਚ ਕੱਪੜਾ ਵਪਾਰੀ ਦੀ ਗੋਲੀਆਂ ਮਾਰ ਕੇ ਹੱਤਿਆ
. . .  1 day ago
ਨਕੋਦਰ, 7 ਦਸੰਬਰ-ਵੱਡੀ ਖ਼ਬਰ ਨਕੋਦਰ ਤੋਂ ਸਾਹਮਣੇ ਆਈ ਹੈ ਜਿਥੇ ਕਿ ਕੱਪੜਾ ਵਪਾਰੀ ਟਿੰਮੀ ਚਾਵਲਾ ਦੀ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਇਸ ਦੌਰਾਨ ਇਕ ਪੁਲਿਸ ਵਾਲਾ ਵੀ ਜ਼ਖਮੀਂ ਹੋਇਆ...
ਗੁਜਰਾਤ ਚੋਣਾਂ: ਕੱਲ੍ਹ ਸਖ਼ਤ ਸੁਰੱਖਿਆ ਵਿਚਕਾਰ ਹੋਵੇਗੀ ਵੋਟਾਂ ਦੀ ਗਿਣਤੀ
. . .  1 day ago
ਅਹਿਮਦਾਬਾਦ, 7 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਦੇ ਨਤੀਜੇ ਕੱਲ੍ਹ ਘੋਸ਼ਿਤ ਕੀਤੇ ਜਾਣੇ ਹਨ। ਵੋਟਾਂ ਦੀ ਗਿਣਤੀ ਕੱਲ੍ਹ ਸਖ਼ਤ ਸੁਰੱਖਿਆ ਵਿਚਕਾਰ...
ਸ਼ੋਪੀਆਂ ਦੇ ਵਾਥੋ ਇਲਾਕੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ
. . .  1 day ago
ਸ੍ਰੀਨਗਰ, 7 ਦਸੰਬਰ-ਜੰਮੂ ਕਸ਼ਮੀਰ ਦੇ ਸ਼ੋਪੀਆਂ ਦੇ ਵਾਥੋ ਇਲਾਕੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਚੱਲ ਰਹੀ...
ਬੰਗਲਾਦੇਸ਼ ਨੇ ਦੂਸਰੇ ਇਕ ਦਿਨਾਂ ਮੈਚ 5 ਦੌੜਾਂ ਨਾਲ ਹਰਾਇਆ ਭਾਰਤ, ਜਿੱਤੀ ਲੜੀ
. . .  1 day ago
ਢਾਕਾ, 7 ਦਸੰਬਰ-ਬੰਗਲਾਦੇਸ਼ ਨੇ ਦੂਸਰੇ ਇਕ ਦਿਨਾਂ ਮੈਚ ਵਿਚ ਭਾਰਤ ਨੂੰ 5 ਦੌੜਾਂ ਨਾਲ ਹਰਾ ਕੇ ਤਿੰਨ ਮੈਚਾਂ ਦੀ ਲੜੀ 'ਤੇ 2-0 ਦੀ ਅਜੇਤੂ ਲੀਡ ਬਣਾ ਲਈ ਹੈ। ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦਿਆ...
ਮੂਸੇਵਾਲਾ ਹੱਤਿਆ ਮਾਮਲੇ 'ਚ ਗਾਇਕ ਬੱਬੂ ਮਾਨ ਤੇ ਮਨਕੀਰਤ ਔਲਖ ਤੋਂ ਸਾਢੇ 4 ਘੰਟੇ ਪੁੱਛਗਿੱਛ
. . .  1 day ago
ਮਾਨਸਾ, 7 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)-ਮਰਹੂਮ ਗਾਇਕ ਸਿੱਧੂ ਮੂਸੇਵਾਲਾ ਹੱਤਿਆ ਮਾਮਲੇ 'ਚ ਐੱਸ.ਆਈ.ਟੀ. ਵਲੋਂ ਪ੍ਰਸਿੱਧ ਪੰਜਾਬੀ ਗਾਇਕ ਤੇ ਅਦਾਕਾਰ ਬੱਬੂ ਮਾਨ ਤੇ ਮਨਕੀਰਤ ਔਲਖ ਤੋਂ ਸਥਾਨਕ ਸੀ.ਆਈ.ਏ. ਸਟਾਫ਼ ਵਿਖੇ ਸਾਢੇ 4 ਘੰਟੇ ਪੁੱਛਗਿੱਛ ਕੀਤੀ ਗਈ। ਦੋਹਾਂ...
ਭਾਜਪਾ ਐੱਸ.ਸੀ.ਮੋਰਚਾ ਦੇ ਨਵ-ਨਿਯੁਕਤ ਪੰਜਾਬ ਪ੍ਰਧਾਨ ਲੱਧੜ ਵਾਲਮੀਕਿ ਤੀਰਥ ਵਿਖੇ ਹੋਏ ਨਤਮਸਤਕ
. . .  1 day ago
ਰਾਮ ਤੀਰਥ, 7 ਦਸੰਬਰ (ਧਰਵਿੰਦਰ ਸਿੰਘ ਔਲਖ)-ਭਾਰਤੀ ਜਨਤਾ ਪਾਰਟੀ ਐੱਸ.ਸੀ.ਮੋਰਚਾ ਪੰਜਾਬ ਦੇ ਨਵ ਨਿਯੁਕਤ ਪ੍ਰਧਾਨ ਸੁੱਚਾ ਰਾਮ ਲੱਧੜ (ਆਈ.ਏ.ਐੱਸ.) ਅੱਜ ਭਗਵਾਨ ਵਾਲਮੀਕਿ ਤੀਰਥ (ਰਾਮ ਤੀਰਥ) ਵਿਖੇ ਨਤਮਸਤਕ ਹੋਏ ਅਤੇ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ । ਪੱਤਰਕਾਰਾਂ ਨਾਲ...
ਮੋਟਰ ਸਾਇਕਲ ਸਵਾਰ ਵਿਅਕਤੀਆਂ ਤੋਂ 2 ਅਣਪਛਾਤੇ ਵਿਅਕਤੀ ਤਿੰਨ ਲੱਖ ਰੁਪਏ ਖੋਹ ਕੇ ਫ਼ਰਾਰ
. . .  1 day ago
ਭਗਤਾ ਭਾਈਕਾ, 7 ਦਸੰਬਰ (ਸੁਖਪਾਲ ਸਿੰਘ ਸੋਨੀ)-ਅੱਜ ਪਿੰਡ ਬੁਰਜ ਰਾਜਗੜ ਵਿਖੇ ਮੋਟਰ ਸਾਇਕਲ ਸਵਾਰ ਵਿਅਕਤੀਆਂ ਤੋਂ ਤਿੰਨ ਲੱਖ ਰੁਪਏ ਖੋਹੇ ਜਾਣ ਦੀ ਘਟਨਾ ਵਾਪਰੀ ਹੈ। ਘਟਨਾ ਨੂੰ ਅੰਜਾਮ ਮੋਟਰ ਸਾਇਕਲ ਸਵਾਰ ਦੋ ਅਣਪਛਾਤੇ ਵਿਅਕਤੀਆਂ ਵਲੋਂ ਦਿੱਤਾ ਗਿਆ। ਘਟਨਾ...
ਫੋਰਬਸ ਦੀ ਵਿਸ਼ਵ ਦੀਆਂ 100 ਸਭ ਤੋਂ ਸ਼ਕਤੀਸ਼ਾਲੀ ਔਰਤਾਂ ਦੀ ਸੂਚੀ ਵਿਚ ਨਿਰਮਲਾ ਸੀਤਾਰਮਨ ਸਮੇਤ 6 ਭਾਰਤੀ ਔਰਤਾਂ ਦਾ ਨਾਂਅ
. . .  1 day ago
ਨਿਊਯਾਰਕ, 7 ਦਸੰਬਰ-ਭਾਰਤ ਦੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ, ਬਾਇਓਕਾਨ ਦੀ ਕਾਰਜਕਾਰੀ ਚੇਅਰਪਰਸਨ ਕਿਰਨ ਮਜ਼ੂਮਦਾਰ-ਸ਼ਾਅ ਅਤੇ ਨਿਆਕਾ ਦੀ ਸੰਸਥਾਪਕ ਫਾਲਗੁਨੀ ਨਾਇਰ ਉਨ੍ਹਾਂ 6 ਭਾਰਤੀਆਂ ਵਿਚ ਸ਼ਾਮਿਲ ਹਨ, ਜਿਨ੍ਹਾਂ ਨੇ ਫੋਰਬਸ ਦੀ ਵਿਸ਼ਵ ਦੀਆਂ 100 ਸਭ...
ਦਿੱਲੀ ਆਬਕਾਰੀ ਨੀਤੀ ਮਾਮਲਾ:ਕਾਰੋਬਾਰੀ ਅਮਿਤ ਅਰੋੜਾ ਦੇ ਈ.ਡੀ. ਰਿਮਾਂਡ ਵਿਚ 7 ਦਿਨਾਂ ਦਾ ਵਾਧਾ
. . .  1 day ago
ਨਵੀਂ ਦਿੱਲੀ, 7 ਦਸੰਬਰ-ਦਿੱਲੀ ਆਬਕਾਰੀ ਨੀਤੀ ਮਾਮਲੇ 'ਚ ਦਿੱਲੀ ਦੀ ਇਕ ਅਦਾਲਤ ਨੇ ਕਾਰੋਬਾਰੀ ਅਮਿਤ ਅਰੋੜਾ ਦੇ ਈ.ਡੀ. ਰਿਮਾਂਡ ਵਿਚ 7 ਦਿਨਾਂ ਦਾ ਵਾਧਾ ਕੀਤਾ...
ਮਹਾਰਾਸ਼ਟਰ-ਕਰਨਾਟਕ ਸਰਹੱਦੀ ਮੁੱਦੇ 'ਤੇ ਸੁਪ੍ਰੀਆ ਸੁਲੇ ਵਲੋਂ ਲੋਕ ਸਭਾ 'ਚ ਕਰਨਾਟਕ ਦੇ ਮੁੱਖ ਮੰਤਰੀ ਦੀ ਆਲੋਚਨਾ
. . .  1 day ago
ਨਵੀਂ ਦਿੱਲੀ, 7 ਦਸੰਬਰ -ਲੋਕ ਸਭਾ ਵਿਚ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐਨ.ਸੀ.ਪੀ.) ਦੀ ਸੰਸਦ ਮੈਂਬਰ ਸੁਪ੍ਰੀਆ ਸੁਲੇ ਨੇ ਕਰਨਾਟਕ ਅਤੇ ਮਹਾਰਾਸ਼ਟਰ ਦਰਮਿਆਨ ਸਰਹੱਦੀ ਮੁੱਦੇ ਨੂੰ ਲੈ ਕੇ ਕਰਨਾਟਕ ਦੇ ਮੁੱਖ ਮੰਤਰੀ ਬਾਸਵਰਾਜ ਬੋਮਈ ਦੀ ਆਲੋਚਨਾ...
ਕਰਨਾਟਕ-ਮਹਾਰਾਸ਼ਟਰ ਸਰਹੱਦੀ ਵਿਵਾਦ: ਲੋਕਾਂ ਵਲੋਂ ਕਰਨਾਟਕ ਦੀ ਬੱਸ ਅਤੇ ਮੁੱਖ ਮੰਤਰੀ ਬੋਮਈ ਦੀ ਫੋਟੋ 'ਤੇ ਕਾਲੇ ਰੰਗ ਦਾ ਛਿੜਕਾਅ
. . .  1 day ago
ਮੁੰਬਈ/ਬੈਂਗਲੁਰੂ, 7 ਦਸੰਬਰ-ਕਰਨਾਟਕ ਅਤੇ ਮਹਾਰਾਸ਼ਟਰ ਦਰਮਿਆਨ ਸਰਹੱਦੀ ਮੁੱਦੇ 'ਤੇ ਜਾਰੀ ਵਿਰੋਧ ਪ੍ਰਦਰਸ਼ਨ ਦੇ ਦੌਰਾਨ ਸੋਲਾਪੁਰ ਵਿਚ ਸਥਾਨਕ ਸੰਗਠਨਾਂ ਦੇ ਲੋਕਾਂ ਨੇ ਕਰਨਾਟਕ ਦੀ ਇਕ ਬੱਸ ਅਤੇ ਮੁੱਖ ਮੰਤਰੀ ਬੋਮਈ...
ਐਸ.ਆਈ.ਟੀ. ਵਲੋਂ ਪੁੱਛਗਿੱਛ ਤੋਂ ਬਾਅਦ ਬੱਬੂ ਮਾਨ ਰਵਾਨਾ
. . .  1 day ago
ਮਾਨਸਾ, 7 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)- ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿਚ ਐਸ. ਆਈ. ਟੀ. ਵਲੋਂ ਪੁੱਛਗਿੱਛ ਤੋਂ ਬਾਅਦ ਗਾਇਕ ਬੱਬੂ ਮਾਨ ਰਵਾਨਾ ਹੋ ਗਏ...
ਇਹ ਇਕ ਵੱਡੀ ਜਿੱਤ ਤੇ ਇਸ ਨੂੰ ਹਾਸਲ ਕਰਨਾ ਬਹੁਤ ਵੱਡਾ ਕੰਮ ਸੀ-ਦਿੱਲੀ ਨਗਰ ਨਿਗਮ ਚੋਣਾਂ 'ਚ 'ਆਪ' ਦੀ ਜਿੱਤ 'ਤੇ ਹਰਭਜਨ ਸਿੰਘ
. . .  1 day ago
ਨਵੀਂ ਦਿੱਲੀ, 7 ਦਸੰਬਰ-ਸਾਬਕਾ ਕ੍ਰਿਕਟਰ ਅਤੇ 'ਆਪ' ਦੇ ਰਾਜ ਸਭਾ ਮੈਂਬਰ ਹਰਭਜਨ ਸਿੰਘ ਨੇ ਦਿੱਲੀ ਨਗਰ ਨਿਗਮ ਚੋਣਾਂ 'ਚ 'ਆਪ' ਦੀ ਜਿੱਤ 'ਤੇ ਕਿਹਾ ਕਿ ਇਹ ਇਕ ਵੱਡੀ ਜਿੱਤ ਹੈ। ਇਸ ਨੂੰ ਹਾਸਲ...
ਦੋ ਲੁਟੇਰੇ 40 ਹਜ਼ਾਰ ਦੀ ਨਗਦੀ ਖੋਹ ਕੇ ਫ਼ਰਾਰ
. . .  1 day ago
ਕੋਟਫੱਤਾ,7 ਦਸੰਬਰ (ਰਣਜੀਤ ਸਿੰਘ ਬੁੱਟਰ)- ਬਠਿੰਡਾ ਜ਼ਿਲ੍ਹੇ ਦੇ ਨਗਰ ਕੋਟਸ਼ਮੀਰ ਦੀ ਮਾਨਸਾ ਰੋਡ ’ਤੇ ਸਰਪੰਚ ਇਕ ਪੈਟਰੋਲ ਪੰਪ ਨੇੜੇ ਤੋਂ ਹੱਥ ਵਿਚ ਪੈਸਿਆਂ ਵਾਲਾ ਥੈਲਾ ਲੈ ਕੇ ਜਾ ਰਹੀ ਇਕ ਔਰਤ ਤੋਂ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਨੌਜਵਾਨ ਪੈਸਿਆਂ ਵਾਲਾ ਥੈਲਾ ਖੋਹ ਕੇ ਫ਼ਰਾਰ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਕੋਟਸ਼ਮੀਰ ਦੀ ਸ਼ਾਮ ਬਸਤੀ ਦੀ...
ਐਸ. ਆਈ. ਟੀ. ਵਲੋਂ ਬੱਬੂ ਮਾਨ ਤੋਂ ਪੁੱਛਗਿੱਛ
. . .  1 day ago
ਮਾਨਸਾ, 7 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)- ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿਚ ਨਾਮਵਰ ਗਾਇਕ ਬੱਬੂ ਮਾਨ ਐਸ. ਆਈ. ਟੀ. ਅੱਗੇ ਪੇਸ਼ ਹੋਏ। ਬੱਬੂ ਮਾਨ ਤੋਂ ਐਸ. ਆਈ. ਟੀ. ਵਲੋਂ ਪੁੱਛਗਿੱਛ ਕੀਤੀ...
ਡੇਰਾਬੱਸੀ ਦੇ ਪਿੰਡ ਕਕਰਾਲੀ ਤੋਂ ਲਾਪਤਾ 4 ਬੱਚਿਆਂ ਦਾ 24 ਘੰਟੇ ਬਾਅਦ ਵੀ ਨਹੀਂ ਲੱਗਿਆ ਸੁਰਾਗ
. . .  1 day ago
ਡੇਰਾਬੱਸੀ, 7 ਦਸੰਬਰ (ਗੁਰਮੀਤ ਸਿੰਘ)-ਰਾਮਗੜ੍ਹ ਸੜਕ àਤੇ ਪਿੰਡ ਕਕਰਾਲੀ ਤੋਂ ਬੀਤੇ ਦਿਨ ਤੋਂ 4 ਬੱਚੇ ਲਾਪਤਾ ਹੋ ਗਏ ਹਨ। ਸਕੂਲ ਵਿਚੋਂ ਛੁੱਟੀ ਹੋਣ ਮਗਰੋਂ ਬੱਚੇ ਘਰ ਜਾ ਕੇ ਵਾਪਸ ਸਕੂਲ ਜਾਣ...
ਕੱਲ੍ਹ ਗੁਜਰਾਤ ’ਚ ਚਮਤਕਾਰ ਦੇਖਣ ਨੂੰ ਮਿਲੇਗਾ- ਮੁੱਖ ਮੰਤਰੀ ਭਗਵੰਤ ਮਾਨ
. . .  1 day ago
ਨਵੀਂ ਦਿੱਲੀ, 7 ਦਸੰਬਰ- ਦਿੱਲੀ ’ਚ ਨਗਰ ਨਿਗਮ ਦੇ ਆਏ ਨਤੀਜਿਆਂ ਤੋਂ ਬਾਅਦ ਬੋਲਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਮੈਂ ਤੁਹਾਨੂੰ ਬਹੁਤ-ਬਹੁਤ ਵਧਾਈ ਦਿੰਦਾ ਹਾਂ, ਇਹ ਨੇਤਾ ਹਨ ਜੋ ਚੋਣਾਂ ਲੜਦੇ ਹਨ ਪਰ ਜਨਤਾ ਜਿੱਤਦੀ ਹੈ, ਅੱਜ ਜਨਤਾ...
ਭਾਰਤ-ਬੰਗਲਾਦੇਸ਼ ਦੂਜਾ ਇਕ ਦਿਨਾਂ ਮੈਚ: ਬੰਗਲਾਦੇਸ਼ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 272 ਦੌੜਾਂ ਦਾ ਟੀਚਾ
. . .  1 day ago
ਢਾਕਾ, 7 ਦਸੰਬਰ-ਭਾਰਤ ਅਤੇ ਬੰਗਲਾਦੇਸ਼ ਵਿਚਕਾਰ ਦੂਜੇ ਇਕ ਦਿਨਾਂ ਮੈਚ ਵਿਚ ਬੰਗਲਾਦੇਸ਼ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦਿਆ 50 ਓਵਰਾਂ 'ਚ 7 ਵਿਕਟਾਂ ਦੇ ਨੁਕਸਾਨ 'ਤੇ 271 ਦੌੜਾਂ ਬਣਾਈਆਂ ਤੇ ਭਾਰਤ ਨੂੰ ਜਿੱਤਣ ਲਈ 272 ਦੌੜਾਂ ਦਾ ਟੀਚਾ ਦਿੱਤਾ। ਬੰਗਲਾਦੇਸ਼...
ਦਿੱਲੀ ਨੂੰ ਬਿਹਤਰ ਬਣਾਉਣ ਲਈ ਭਾਜਪਾ ਅਤੇ ਕਾਂਗਰਸ ਸਹਿਯੋਗ ਦੇਣ: ਅਰਵਿੰਦ ਕੇਜਰੀਵਾਲ
. . .  1 day ago
ਨਵੀਂ ਦਿੱਲੀ, 7 ਦਸੰਬਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਕਹਿਣਾ ਹੈ ਕਿ ਮੈਂ ਹੁਣ ਦਿੱਲੀ ਲਈ ਭਾਜਪਾ ਅਤੇ ਕਾਂਗਰਸ ਦਾ ਸਹਿਯੋਗ ਚਾਹੁੰਦਾ ਹਾਂ। ਉਨ੍ਹਾਂ ਕਿਹਾ ਕਿ ਦਿੱਲੀ ਨੂੰ ਬਿਹਤਰ ਬਣਾਉਣ ਲਈ...
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਾਹਿਬਜ਼ਾਦੇ ਸ਼ਹਾਦਤ ਦਿਵਸ ਵਜੋਂ ਮਨਾਏ ਭਾਰਤ ਸਰਕਾਰ- ਐਡਵੋਕੇਟ ਧਾਮੀ
. . .  1 day ago
ਅੰਮ੍ਰਿਤਸਰ, 7 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਸੰਬੰਧੀ ਸਰਕਾਰ ਵਲੋਂ ਐਲਾਨੇ ਗਏ ਵੀਰ ਬਾਲ ਦਿਵਸ ਦੀ ਥਾਂ ਇਸ ਦਿਹਾੜੇ ਨੂੰ ਸਾਹਿਬਜ਼ਾਦੇ ਸ਼ਹਾਦਤ ਦਿਵਸ ਵਜੋਂ ਮਨਾਉਣ...
ਕਿਸਾਨ ਜਥੇਬੰਦੀ ਨੇ ਡੀ. ਸੀ. ਦਫ਼ਤਰਾਂ ਦਾ ਕੀਤਾ ਕੰਮ ਠੱਪ
. . .  1 day ago
ਅੰਮ੍ਰਿਤਸਰ, 7 ਦਸੰਬਰ (ਵਰਪਾਲ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਅਣਮਿੱਥੇ ਸਮੇਂ ਤੇ ਲਗਾਏ ਗਏ ਮੋਰਚੇ ਦੌਰਾਨ ਡੀ.ਸੀ. ਦਫ਼ਤਰਾਂ ਦਾ ਕੰਮਕਾਜ ਠੱਪ ਕੀਤਾ ਗਿਆ। ਇਸ ਦੌਰਾਨ ਕਿਸਾਨ ਮਜ਼ਦੂਰ ਆਗੂਆਂ ਨੇ...
ਹੁਣ ਨਹੀਂ ਚਲਾ ਸਕੋਗੇ ਸ਼ਰਾਬ ਪੀ ਕੇ ਗੱਡੀ, ਜਾਰੀ ਹੋਏ ਇਹ ਫ਼ਰਮਾਨ
. . .  1 day ago
ਚੰਡੀਗੜ੍ਹ, 7 ਦਸੰਬਰ-ਪੰਜਾਬ ਸਰਕਾਰ ਵਲੋਂ ਸ਼ਰਾਬ ਪੀਣ ਵਾਲਿਆ ਉੱਤੇ ਸਖ਼ਤੀ ਕੀਤੀ ਜਾ ਰਹੀ ਹੈ। ਸੂਬੇ 'ਚ ਪੰਜਾਬ ਸਰਕਾਰ ਨੇ ਸੜਕੀ ਹਾਦਸਿਆਂ ਦੀ ਰੋਕਥਾਮ ਲਈ ਅਹਿਮ ਕਦਮ ਚੁੱਕਿਆ ਹੈ...
ਦਿੱਲੀ ਨਗਰ ਨਿਗਮ ਚੋਣਾਂ: ਜਿੱਤ ਨੂੰ ਲੈ ਕੇ ਚੰਡੀਗੜ੍ਹ 'ਚ ਖ਼ੁਸ਼ੀ ਮਨਾਉਂਦੇ ਨਜ਼ਰ ਆਏ 'ਆਪ' ਆਗੂ
. . .  1 day ago
ਚੰਡੀਗੜ੍ਹ, 7 ਦਸੰਬਰ (ਗੁਰਿੰਦਰ)- ਦਿੱਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੰਡੀਗੜ੍ਹ 'ਚ 'ਆਪ' ਆਗੂ ਖ਼ੁਸ਼ੀ ਮਨਾਉਂਦੇ ਹੋਏ ਨਜ਼ਰ ਆਏ। ਇਸ ਦੌਰਾਨ ਲਾਲ ਚੰਦ ਕਟਾਰੂਚੱਕ, ਮਾਲਵਿੰਦਰ ਸਿੰਘ ਕੰਗ, ਬ੍ਰਹਮ ਸ਼ੰਕਰ ਜਿੰਪਾ ਤੇ ਹੋਰ ਆਗੂ ਸ਼ਾਮਿਲ...
ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਰਮਨ ਬਾਲਾ ਸੁਬਰਾਮਨੀਅਮ ਦੇ ਘਰ ਵਿਜੀਲੈਂਸ ਬਿਊਰੋ ਦੀ ਟੀਮ ਵਲੋਂ ਛਾਪੇਮਾਰੀ
. . .  1 day ago
ਲੁਧਿਆਣਾ, 7 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਰਮਨ ਬਾਲਾ ਸੁਬਰਾਮਨੀਅਮ ਦੇ ਘਰ ਵਿਜੀਲੈਂਸ ਬਿਊਰੋ ਦੀ ਟੀਮ ਵਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਜਾਣਕਾਰੀ ਅਨੁਸਾਰ...
ਸਾਬਕਾ ਰਾਸ਼ਟਰਪਤੀ ਟਰੰਪ ਦੀਆਂ ਵਧੀਆਂ ਮੁਸ਼ਕਿਲਾਂ: 2 ਕੰਪਨੀਆਂ ਟੈਕਸ ਫ਼ਰਾਡ ਸਕੀਮ ਵਿਚ ਦੋਸ਼ੀ ਕਰਾਰ
. . .  1 day ago
ਸੈਕਰਾਮੈਂਟੋ, 7 ਦਸੰਬਰ (ਹੁਸਨ ਲੜੋਆ ਬੰਗਾ)- ਸਾਬਕਾ ਰਾਸ਼ਟਰਪਤੀ ਡੋਨਲਡ ਟਰੰਪ ਦੀਆਂ ਮੁਸ਼ਕਿਲਾਂ ਉਸ ਵੇਲੇ ਹੋਰ ਵਧ ਗਈਆਂ ਜਦੋਂ ਮੈਨਹਟਨ ਦੀ ਇਕ ਜਿਊਰੀ ਨੇ ਉਸ ਦੀਆਂ 2 ਕੰਪਨੀਆਂ ਨੂੰ ਕ੍ਰਿਮੀਨਲ ਟੈਕਸ ਫ਼ਰਾਡ ਸਕੀਮ ਵਿਚ ਉਸ ਵਿਰੁੱਧ ਲਾਏ ਗਏ ਸਾਰੇ ਦੋਸ਼ਾਂ ਵਿਚ ਉਸ ਨੂੰ ਦੋਸ਼ੀ ਕਰਾਰ ਦੇ ਦਿੱਤਾ। ਜਿਊਰੀ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 27 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਰਾਜਨੀਤੀ ਵਿਚ ਨਾ ਸਥਾਈ ਦੋਸਤੀ ਹੁੰਦੀ ਹੈ, ਨਾ ਹੀ ਦੁਸ਼ਮਣੀ, ਸਥਾਈ ਕੇਵਲ ਹਿਤ ਹੁੰਦੇ ਹਨ। -ਅਗਿਆਤ

ਬਠਿੰਡਾ

ਪੰਜਾਬ ਪੁਲਿਸ ਦੇ ਮੁਖੀ ਵਲੋਂ ਬਠਿੰਡਾ 'ਚ ਪੰਜ ਜ਼ਿਲਿ੍ਹਆਂ ਦੇ ਪੁਲਿਸ ਮੁਖੀਆਂ ਨਾਲ ਬੈਠਕ

ਬਠਿੰਡਾ, 10 ਅਗਸਤ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪੰਜਾਬ ਪੁਲਿਸ ਦੇ ਨਵਨਿਯੁਕਤ ਮੁਖੀ (ਡੀ.ਜੀ.ਪੀ) ਗੌਰਵ ਯਾਦਵ (ਆਈ.ਪੀ.ਐੱਸ.) ਵਲੋਂ ਆਪਣੀ ਪਹਿਲੀ ਫੇਰੀ ਦੌਰਾਨ ਬਠਿੰਡਾ ਦੇ ਮਿੰਨੀ ਸਕੱਤਰੇਤ ਵਿਖੇ ਪੰਜ ਜ਼ਿਲਿ੍ਹਆਂ ਦੇ ਪੁਲਿਸ ਮੁਖੀਆਂ ਸਮੇਤ ਥਾਣਾ ਮੁਖੀਆਂ ਨਾਲ ਵਿਸ਼ੇਸ਼ ਬੈਠਕ ਕੀਤੀ ਗਈ | ਉਨ੍ਹਾਂ ਦੀ ਆਮਦ ਨੂੰ ਲੈ ਕੇ ਸ਼ਹਿਰ ਦੇ ਕੋਨੇ-ਕੋਨੇ 'ਤੇ ਪੁਲਿਸ ਬਲ ਤਾਇਨਾਤ ਰਿਹਾ ਤੇ ਮਿੰਨੀ ਸਕੱਤਰੇਤ ਵਾਲਾ ਖੇਤਰ ਪੁਲਿਸ ਛਾਉਣੀ ਬਣਿਆ ਰਿਹਾ | ਪ੍ਰਾਪਤ ਜਾਣਕਾਰੀ ਅਨੁਸਾਰ ਡੀ.ਜੀ.ਪੀ. ਵਲੋਂ ਇਸ ਬੈਠਕ ਦੌਰਾਨ ਜਿੱਥੇ 75ਵੇਂ ਆਜ਼ਾਦੀ ਦਿਹਾੜੇ (15 ਅਗਸਤ) ਨੂੰ ਮੁੱਖ ਰੱਖਦੇ ਪੰਜਾਬ ਪੁਲਿਸ ਵਲੋਂ ਜ਼ਿਲ੍ਹਾ ਪੱਧਰ 'ਤੇ ਕੀਤੇ ਗਏ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਕੀਤੀ ਗਈ ਉੱਥੇ ਉੱਚ-ਪੁਲਿਸ ਅਧਿਕਾਰੀਆਂ-ਕਰਮਚਾਰੀਆਂ ਨੂੰ ਅਮਨ-ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਸਖ਼ਤ ਦਿਸ਼ਾ-ਨਿਰਦੇਸ਼ ਦਿੱਤੇ ਗਏ | ਸੂਤਰਾਂ ਤੋਂ ਇਹ ਪਤਾ ਲੱਗਿਆ ਕਿ ਪੁਲਿਸ ਮੁਖੀ ਵਲੋਂ ਅਮਨ-ਕਾਨੂੰਨ ਦੀ ਬਹਾਲੀ ਸਮੇਤ ਨਸ਼ਿਆਂ ਤੇ ਗੈਂਗਸਟਰਵਾਦ ਨਾਲ ਨਜਿੱਠਣ ਲਈ ਵੀ ਉੱਚ-ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਕੀਤੀਆਂ ਗਈਆਂ ਤੇ ਇਸ ਮਾਮਲੇ ਵਿਚ ਮੁੱਖ ਮੰਤਰੀ ਸਮੇਤ ਪੰਜਾਬ ਸਰਕਾਰ ਦੀ ਜ਼ੀਰੋ ਸਹਿਣਸ਼ੀਲਤਾ ਸਬੰਧੀ ਵੀ ਉਨ੍ਹਾਂ ਨੂੰ ਜਾਣੂ ਕਰਵਾਇਆ ਗਿਆ | ਡੀ.ਜੀ.ਪੀ. ਦੀ ਬਠਿੰਡਾ ਆਮਦ ਨੂੰ ਦੇਖਦੇ ਹੋਏ ਸ਼ਹਿਰ ਨੂੰ ਆਉਣ-ਜਾਣ ਵਾਲੇ ਹਰ ਮਾਰਗ ਅਤੇ ਸ਼ਹਿਰ ਦੀਆਂ ਪ੍ਰਮੁੱਖ ਥਾਵਾਂ ਸਮੇਤ ਕੋਨੇ-ਕੋਨੇ 'ਤੇ ਪੁਲਿਸ ਬਲ ਤਾਇਨਾਤ ਕੀਤਾ ਗਿਆ ਤੇ ਹਰ ਵਾਹਨ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ | ਇਸ ਦੌਰਾਨ ਮੀਟਿੰਗ ਵਾਲੇ ਸਥਾਨ ਮਿੰਨੀ ਸਕੱਤਰੇਤ ਨੇੜਿਉਂ ਜ਼ਿਲ੍ਹਾ ਕਚਹਿਰੀਆਂ ਤੇ ਪੁਰਾਣੀ ਤਹਿਸੀਲ ਵਾਲੇ ਪਾਸਿਉਂ ਹਰ ਤਰ੍ਹਾਂ ਦੀਆਂ ਰੇਹੜੀਆਂ-ਦੁਕਾਨਾਂ ਬੰਦ ਕਰਵਾ ਦਿੱਤੀਆਂ ਗਈਆਂ, ਜਿਸ ਕਾਰਨ ਇਨ੍ਹਾਂ ਰੇਹੜੀਆਂ ਰਾਹੀਂ ਸਮਾਨ ਵੇਚ ਕੇ ਰੋਜ਼ਮਰਾ ਦੀ ਦਿਹਾੜੀ ਕਮਾਉਣ ਵਾਲਿਆਂ ਨੇ ਰੱਖੜੀ ਦਾ ਤਿਉਹਾਰ ਹੋਣ ਕਾਰਨ ਦਿਨ ਭਰ ਕੰਮ ਠੱਪ ਹੋਣ ਕਾਰਨ ਪੁਲਿਸ ਦੇ ਇਸ ਵਰਤਾਓ ਦੀ ਨਿੰਦਿਆ ਕੀਤੀ | ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਦੇ ਮੁਖੀ ਦਾ ਅਹੁਦਾ ਸੰਭਾਲਦੇ ਹੀ ਡੀ.ਜੀ.ਪੀ. ਗੌਰਵ ਯਾਦਵ ਨੇ ਨਸ਼ਾ ਤਸਕਰਾਂ ਸਮੇਤ ਗੈਂਗਸਟਰਾਂ ਨੂੰ ਸਖ਼ਤ ਚਿਤਾਵਨੀ ਦਿੰਦੇ ਹੋਏ ਕਿਹਾ ਸੀ ਕਿ ਉਹ ਜਾਂ ਤਾਂ ਮਾੜੇ ਕੰਮ ਛੱਡ ਜਾਣ ਜਾਂ ਫਿਰ ਪੰਜਾਬ ਛੱਡ ਜਾਣ ਤੇ ਉਨ੍ਹਾਂ ਬਠਿੰਡਾ 'ਚ ਆਪਣੀ ਪਹਿਲੀ ਫੇਰੀ ਦੌਰਾਨ ਵੀ ਆਪਣੇ ਉਕਤ ਹੁਕਮਾਂ 'ਤੇ ਮੁੜ ਸਖ਼ਤੀ ਨਾਲ ਪਹਿਰਾ ਦਿੱਤਾ ਦੱਸਿਆ ਜਾ ਰਿਹਾ ਹੈ |

ਆਜ਼ਾਦੀ ਦੀ ਵਰ੍ਹੇਗੰਢ ਨੂੰ ਸਮਰਪਿਤ ਬਲਾਕ ਪੱਧਰੀ ਵਿੱਦਿਅਕ ਮੁਕਾਬਲੇ ਸ਼ੁਰੂ-ਡੀ.ਈ.ਓ.

ਗੋਨਿਆਣਾ, 10 ਅਗਸਤ (ਲਛਮਣ ਦਾਸ ਗਰਗ)-75ਵੇਂ ਆਜ਼ਾਦੀ ਦਿਵਸ ਨੂੰ ਸਮਰਪਿਤ ਬਲਾਕ ਪੱਧਰੀ ਵਿੱਦਿਅਕ ਮੁਕਾਬਲੇ ਸ਼ਿਵ ਪਾਲ ਗੋਇਲ ਜ਼ਿਲ੍ਹਾ ਸਿੱਖਿਆ ਅਫ਼ਸਰ ਬਠਿੰਡਾ ਤੇ ਮਹਿੰਦਰਪਾਲ ਸਿੰਘ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਬਠਿੰਡਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ...

ਪੂਰੀ ਖ਼ਬਰ »

ਭਾਕਿਯੂ ਏਕਤਾ ਸਿੱਧੂਪੁਰ ਦੀ ਮੀਟਿੰਗ

ਗੋਨਿਆਣਾ, 10 ਅਗਸਤ (ਲਛਮਣ ਦਾਸ ਗਰਗ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਬਲਾਕ ਬਠਿੰਡਾ ਦੀਆਂ ਮੀਟਿੰਗਾਂ ਪਿੰਡ ਖੇਮੂਆਣਾ, ਹਰਰਾਏਪੁਰ ਅਤੇ ਗੋਨਿਆਣਾ ਕਲਾਂ ਵਿਖੇ ਆਯੋੋਜਿਤ ਕੀਤੀਆਂ ਗਈਆਂ | ਉਕਤ ਮੀਟਿੰਗ 'ਚ ਬਲਾਕ ਪ੍ਰਧਾਨ ਕੁਲਵੰਤ ਸਿੰਘ ਨੇਹੀਂਆਂ ਵਾਲਾ ...

ਪੂਰੀ ਖ਼ਬਰ »

ਪ੍ਰਾਪਰਟੀ ਡੀਲਰ ਯੂਨੀਅਨ ਵਲੋਂ ਪਲਾਟਾਂ ਦੀਆਂ ਰਜਿਸਟਰੀਆਂ ਖੋਲ੍ਹਣ ਲਈ ਨਾਇਬ ਤਹਿਸੀਲਦਾਰ ਨੂੰ ਦਿੱਤਾ ਮੰਗ-ਪੱਤਰ

ਸੰਗਤ ਮੰਡੀ, 10 ਅਗਸਤ (ਅੰਮਿ੍ਤਪਾਲ ਸ਼ਰਮਾ)-ਪ੍ਰਾਪਰਟੀ ਡੀਲਰ ਯੂਨੀਅਨ ਵਲੋਂ ਸਬ-ਤਹਿਸੀਲ ਸੰਗਤ ਦੇ ਨਾਇਬ ਤਹਿਸੀਲਦਾਰ ਗੁਰਜੀਤ ਸਿੰਘ ਨੂੰ ਪਲਾਟਾਂ ਦੀਆਂ ਰਜਿਸਟਰੀਆਂ ਖੋਲ੍ਹਣ ਸੰਬੰਧੀ ਮੰਗ-ਪੱਤਰ ਸੌਂਪਿਆ ਗਿਆ | ਪ੍ਰਾਪਰਟੀ ਡੀਲਰ ਯੂਨੀਅਨ ਦੇ ਪ੍ਰਧਾਨ ਕਰਨੈਲ ...

ਪੂਰੀ ਖ਼ਬਰ »

ਰੱਖੜੀ ਦੇ ਤਿਉਹਾਰ ਵਾਲੇ ਦਿਨ 11 ਤੋਂ 6 ਵਜੇ ਤੱਕ ਖੁੱਲ੍ਹੇ ਰਹਿਣਗੇ ਸੇਵਾ ਕੇਂਦਰ- ਸ਼ੌਕਤ ਅਹਿਮਦ ਪਰੇ

ਬਠਿੰਡਾ, 10 ਅਗਸਤ (ਅੰਮਿ੍ਤਪਾਲ ਸਿੰਘ ਵਲ੍ਹਾਣ)-ਜ਼ਿਲ੍ਹਾ ਨਿਵਾਸੀਆਂ ਨਾਲ ਮਹੱਤਵਪੂਰਨ ਜਾਣਕਾਰੀ ਸਾਂਝੀ ਕਰਦੇ ਹੋਏ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ 11 ਅਗਸਤ, 2022 ਨੂੰ ਰੱਖੜੀ ਦੇ ਤਿਉਹਾਰ ਵਾਲੇ ਦਿਨ ਵੀ ਸੇਵਾ ਕੇਂਦਰ ਖੁੱਲ੍ਹੇ ਰੱਖੇ ਜਾਣਗੇ | ...

ਪੂਰੀ ਖ਼ਬਰ »

ਨਗਰ ਨਿਗਮ ਦੀ ਟੀਮ ਨੇ ਪੰਜ ਡਿਫਾਲਟਰਾਂ ਤੋਂ 7.84 ਲੱਖ ਰੁਪਏ ਪ੍ਰਾਪਰਟੀ ਟੈਕਸ ਵਸੂਲ ਕੀਤਾ

ਬਠਿੰਡਾ, 10 ਅਗਸਤ (ਪ੍ਰੀਤਪਾਲ ਸਿੰਘ ਰੋਮਾਣਾ)-ਪਿਛਲੇ ਲੰਬੇ ਸਮੇਂ ਤੋਂ ਬਠਿੰਡਾ ਸ਼ਹਿਰ ਦੇ ਕਈ ਦੁਕਾਨਦਾਰਾਂ ਵਲੋਂ ਪ੍ਰੋਪਰਟੀ ਟੈਕਸ ਜਮ੍ਹਾਂ ਨਾ ਕਰਵਾਉਣ ਦੇ ਚਲਦੇ ਨਗਰ ਨਿਗਮ ਦੀ ਪ੍ਰੋਪਰਟੀ ਟੈਕਸ ਸ਼ਾਖਾ ਵਲੋਂ ਹੁਣ ਸੀਲ ਕਰਨ ਦੀ ਮੁਹਿੰਮ ਚਲਾਈ ਗਈ ਹੈ, ਜਿਸ ਦੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਤੇ ਇਕ ਔਰਤ ਸਮੇਤ ਦੋ ਦੀ ਮੌਤ, ਇਕ ਗੰਭੀਰ ਜ਼ਖ਼ਮੀ

ਮਹਿਮਾ ਸਰਜਾ, 10 ਅਗਸਤ (ਬਲਦੇਵ ਸੰਧੂ)-ਬਠਿੰਡਾ ਤੋਂ ਮੁਕਤਸਰ ਮਾਰਗ ਤੇ ਵਾਪਰੇ ਸੜਕ ਹਾਦਸੇ 'ਚ ਇਕ ਮੋਟਰਸਾਈਕਲ ਸਵਾਰ ਤੇ ਇਕ ਮਹਿਲਾ ਸਮੇਤ ਦੋ ਦੀ ਮੌਤ ਹੋ ਜਾਣ ਦੀ ਦੁਖਦਾਈ ਖ਼ਬਰ ਪ੍ਰਾਪਤ ਹੋਈ ਹੈ | ਜਾਣਕਾਰੀ ਅਨੁਸਾਰ ਵਿੱਕੀ ਸਿੰਘ ਪੁੱਤਰ ਜਸਪਾਲ ਸਿੰਘ ਪਿੰਡ ...

ਪੂਰੀ ਖ਼ਬਰ »

ਮੂੰਗੀ ਦੀ ਖ਼ਰੀਦ ਨਾ ਕੀਤੇ ਜਾਣ 'ਤੇ ਕਿਸਾਨਾਂ ਨੇ ਖ਼ਰੀਦ ਅਧਿਕਾਰੀ ਦਾ ਕੀਤਾ ਘਿਰਾਓ

ਤਲਵੰਡੀ ਸਾਬੋ, 10 ਅਗਸਤ (ਰਣਜੀਤ ਸਿੰਘ ਰਾਜੂ)-ਮੂੰਗੀ ਦੀ ਖ਼ਰੀਦ ਲਈ ਪੰਜਾਬ ਸਰਕਾਰ ਵਲੋਂ ਨਿਰਧਾਰਿਤ ਕੀਤੀ ਸਮਾਂ ਸੀਮਾਂ ਦੇ ਆਖ਼ਰੀ ਦਿਨ ਅੱਜ ਕਿਸਾਨਾਂ ਨੇ ਤਲਵੰਡੀ ਸਾਬੋ ਦੀ ਅਨਾਜ ਮੰਡੀ ਵਿਚ ਪਈ ਸਾਰੀ ਮੂੰਗੀ ਨਾ ਖ਼ਰੀਦੇ ਜਾਣ ਦੇ ਕਥਿਤ ਦੋਸ਼ ਲਾਉਂਦਿਆਂ ਖ਼ਰੀਦ ...

ਪੂਰੀ ਖ਼ਬਰ »

'ਮਾਮਲਾ ਪਾਰਟੀ ਵਿਰੋਧੀ ਸੁਰ ਅਲਾਪਣ ਦਾ' ਜਗਮੀਤ ਸਿੰਘ ਬਰਾੜ ਨੂੰ ਸ਼੍ਰੋਮਣੀ ਅਕਾਲੀ ਦਲ 'ਚੋਂ ਬਾਹਰ ਕੱਢਣ ਦੀ ਮੰਗ ਉੱਠੀ

ਬਠਿੰਡਾ, 10 ਅਗਸਤ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸ਼੍ਰੋਮਣੀ ਅਕਾਲੀ ਦਲ ਵਿਰੁੱਧ ਸੁਰ ਅਲਾਪਣ ਵਾਲੇ ਕੋਰ ਕਮੇਟੀ ਦੇ ਮੈਂਬਰ ਤੇ ਸਾਬਕਾ ਸੰਸਦ ਮੈਂਬਰ ਜਗਮੀਤ ਸਿੰਘ ਬਰਾੜ ਨੂੰ ਪਾਰਟੀ 'ਚੋਂ ਬਾਹਰ ਕੱਢਣ ਦੀ ਮੰਗ ਉੱਠਣ ਲੱਗੀ ਹੈ | ਇਸ ਸਬੰਧੀ ਹਲਕਾ ਮੌੜ ਦੇ ਅਕਾਲੀ ਆਗੂਆਂ ...

ਪੂਰੀ ਖ਼ਬਰ »

ਦੁਕਾਨਦਾਰਾਂ ਨੇ ਲਗਾਏ ਨਗਰ ਪੰਚਾਇਤ 'ਤੇ ਖ਼ਰਾਬ ਕਰਨ ਦੇ ਦੋਸ਼

ਕੋਟਫੱਤਾ, 10 ਅਗਸਤ (ਰਣਜੀਤ ਸਿੰਘ ਬੁੱਟਰ)-ਨਗਰ ਕੋਟਸ਼ਮੀਰ ਦੀ ਤਲਵੰਡੀ ਰੋਡ 'ਤੇ ਰਵਿਦਾਸ ਭਵਨ ਦੀ ਮਾਰਕੀਟ ਦੀ ਇਕ ਦੁਕਾਨ ਦੇ ਮਾਲਕ ਹਰਬੰਸ ਸਿੰਘ ਨੇ ਨਗਰ ਪੰਚਾਇਤ 'ਤੇ ਦੁਕਾਨਦਾਰਾਂ ਨੂੰ ਖਰਾਬ ਕਰਨ ਦੇ ਦੋਸ਼ ਲਾਏ | ਉਨ੍ਹਾਂ ਕਿਹਾ ਕਿ ਇਕ ਮਹੀਨੇ ਤੋਂ ਜ਼ਿਆਦਾ ਸਮਾਂ ...

ਪੂਰੀ ਖ਼ਬਰ »

ਮਜੀਠੀਆ ਦੀ ਜ਼ਮਾਨਤ 'ਤੇ ਅਕਾਲੀ ਸਫ਼ਾਂ 'ਚ ਖ਼ੁਸ਼ੀ ਦੀ ਲਹਿਰ

ਤਲਵੰਡੀ ਸਾਬੋ, 10 ਅਗਸਤ (ਰਣਜੀਤ ਸਿੰਘ ਰਾਜੂ)-ਸ਼੍ਰੋਮਣੀ ਅਕਾਲੀ ਦਲ ਵਿਚ 'ਮਾਝੇ ਦੇ ਜਰਨੈਲ' ਵਜੋਂ ਜਾਣੇ ਜਾਂਦੇ ਯੂਥ ਅਕਾਲੀ ਦਲ ਦੇ ਸਰਪ੍ਰਸਤ ਰਹੇ ਬਿਕਰਮਜੀਤ ਸਿੰਘ ਮਜੀਠੀਆ ਸਾਬਕਾ ਮੰਤਰੀ ਨੂੰ ਪੰਜਾਬ ਅਤੇ ਹਰਿਆਣਾ ਉੱਚ ਅਦਾਲਤ ਵਲੋਂ ਜ਼ਮਾਨਤ ਦਿੱਤੇ ਜਾਣ ਦੀ ...

ਪੂਰੀ ਖ਼ਬਰ »

ਐੱਮ. ਐੱਸ. ਡੀ. ਸਕੂਲ ਰਾਮਾਂ 'ਚ ਰਾਖੀ ਮੇਕਿੰਗ ਮੁਕਾਬਲੇ ਕਰਵਾਏ

ਰਾਮਾਂ ਮੰਡੀ, 10 ਅਗਸਤ (ਅਮਰਜੀਤ ਸਿੰਘ ਲਹਿਰੀ)-ਸਥਾਨਕ ਸ਼ਹਿਰ ਦੇ ਐੱਮ. ਐੱਸ. ਡੀ. ਸੀਨੀਅਰ ਸੈਕੰਡਰੀ ਸਕੂਲ ਵਿਖੇ ਪਿ੍ੰਸੀਪਲ ਹਰਕਿਰਨ ਕੌਰ ਘੁਲਿਆਣੀ ਅਤੇ ਵਾਇਸ ਪਿ੍ੰਸੀਪਲ ਪ੍ਰਾਚੀ ਸ਼ਰਮਾ ਦੀ ਯੋਗ ਅਗਵਾਈ ਹੇਠ ਭੈਣ-ਭਰਾ ਦੇ ਪਿਆਰ ਦਾ ਪ੍ਰਤੀਕ 'ਰੱਖੜੀ ਦਾ ਤਿਉਹਾਰ' ...

ਪੂਰੀ ਖ਼ਬਰ »

ਟੈਕਨੀਕਲ ਐਂਡ ਮੈਕੈਨੀਕਲ ਇੰਪਲਾਈਜ਼ ਯੂਨੀਅਨ ਦੀ ਮੀਟਿੰਗ

ਬਠਿੰਡਾ, 10 ਅਗਸਤ (ਅਵਤਾਰ ਸਿੰਘ)-ਟੈਕਨੀਕਲ ਐਂਡ ਮਕੈਨੀਕਲ ਇੰਪਲਾਈਜ਼ ਯੂਨੀਅਨ ਡੈਮੋਕੇ੍ਰਟਿਕ ਪੰਜਾਬ ਦੇ ਸਰਕਲ ਬਠਿੰਡਾ ਵਲੋਂ ਕਾਰਜਕਾਰੀ ਇੰਜੀਨੀਅਰ-3, ਬਠਿੰਡਾ ਨਾਲ ਮੁਲਾਜ਼ਮ ਮੰਗਾਂ ਸੰਬੰਧੀ ਗੱਲਬਾਤ ਹੋਈ | ਇਸ ਬਾਰੇ ਪੈੱ੍ਰਸ ਨੋਟ ਬਿਆਨ ਜਾਰੀ ਕਰਦਿਆਂ ਸਰਕਲ ...

ਪੂਰੀ ਖ਼ਬਰ »

ਸੰਗਤ ਮੰਡੀ 'ਚ ਪੀਣ ਦੇ ਪਾਣੀ ਨਾਲ ਸੀਵਰੇਜ ਦਾ ਗੰਦਾ ਪਾਣੀ ਸਪਲਾਈ ਹੋਣ ਕਾਰਨ ਬਿਮਾਰੀਆਂ ਫੈਲਣ ਦਾ ਖ਼ਤਰਾ

ਸੰਗਤ ਮੰਡੀ, 10 ਅਗਸਤ (ਅੰਮਿ੍ਤਪਾਲ ਸ਼ਰਮਾ)-ਸੰਗਤ ਮੰਡੀ 'ਚ ਪੀਣ ਦੇ ਪਾਣੀ ਨਾਲ ਸੀਵਰੇਜ ਦਾ ਗੰਦਾ ਪਾਣੀ ਸਪਲਾਈ ਹੋਣ ਕਾਰਨ ਬਿਮਾਰੀਆਂ ਫੈਲਣ ਦਾ ਖ਼ਤਰਾ ਮੰਡਰਾਉਣ ਲੱਗਾ ਹੈ | ਸਥਾਨਕ ਮੰਡੀ ਦੇ ਵਾਰਡ ਨੰਬਰ 9 ਦੇ ਕੌਂਸਲਰ ਰਣਜੀਤ ਸਿੰਘ ਨਿੱਕਾ, ਵਾਰਡ ਨੰਬਰ 7 ਦੀ ਕੌਂਸਲਰ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਰਿਫਾਇਨਰੀ ਵਲੋਂ ਮੁਫ਼ਤ ਕੈਂਪ ਦੌਰਾਨ ਅਪਾਹਿਜ ਵਿਅਕਤੀਆਂ ਦੀ ਜਾਂਚ

ਰਾਮਾਂ ਮੰਡੀ, 10 ਅਗਸਤ (ਤਰਸੇਮ ਸਿੰਗਲਾ)-ਗੁਰੂ ਗੋਬਿੰਦ ਸਿੰਘ ਰਿਫਾਇਨਰੀ ਵਲੋਂ ਇਲਾਕੇ ਦੇ ਪੇਂਡੂ ਅਪਾਹਿਜ ਵਿਅਕਤੀਆਂ ਨੂੰ ਅਪਾਹਿਜ ਵਿਅਕਤੀਆਂ ਨੂੰ ਟਰਾਈ ਸਾਈਕਲ, ਮੋਟਰ ਵਾਲੇ ਟਰਾਈ ਸਾਈਕਲ, ਵਹ੍ਹੀਲਚੇਅਰ, ਬੈਸਾਖੀਆਂ ਅਤੇ ਸੁਣਨ ਵਾਲੀਆਂ ਮਸ਼ੀਨਾਂ ਦੇਣ ਲਈ ...

ਪੂਰੀ ਖ਼ਬਰ »

'ਗਰਭਵਤੀ ਔਰਤਾਂ ਦੀ ਮੌਤ ਦਰ ਘਟਾਉਣ ਤੇ ਸਿਹਤ ਸੰਭਾਲ ਬਾਰੇ ਏਮਜ਼ ਹਸਪਤਾਲ 'ਚ ਵਰਕਸ਼ਾਪ ਕਰਵਾਈ

ਬਠਿੰਡਾ, 10 ਅਗਸਤ (ਅਵਤਾਰ ਸਿੰਘ)-ਪ੍ਰਸੂਤੀ ਅਤੇ ਗਾਇਨਾਕੋਲੋਜੀ ਵਿਭਾਗ, ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ ਨੇ 'ਗਰਭਵਤੀ ਮਾਵਾਂ ਮੌਤ ਦਰ ਘਟਾਉਣ ਤੇ ਸਿਹਤ ਸੰਭਾਲ ਦਖ਼ਲ ਅੰਦਾਜ਼ੀ' ਬਾਰੇ ਏਮਜ਼ ਹਸਪਤਾਲ 'ਚ ਵਰਕਸ਼ਾਪ ਕਰਵਾਈ ਗਈ | ਇਹ ਸਮਾਗਮ ਸਾਂਝਾ ...

ਪੂਰੀ ਖ਼ਬਰ »

ਮਾਲਵਾ ਵੈੱਲਫੇਅਰ ਕਲੱਬ ਬੰਗੀ ਨੇ 'ਹਰ ਘਰ ਤਿਰੰਗਾ ਮੁਹਿੰਮ' ਸੱਭਿਆਚਾਰਕ ਸਮਾਗਮ ਕਰਵਾਇਆ

ਰਾਮਾਂ ਮੰਡੀ, 10 ਅਗਸਤ (ਅਮਰਜੀਤ ਸਿੰਘ ਲਹਿਰੀ)-ਨੇੜਲੇ ਪਿੰਡ ਬੰਗੀ ਨਿਹਾਲ ਸਿੰਘ ਦੇ ਮਾਲਵਾ ਵੈੱਲਫੇਅਰ ਕਲੱਬ ਵਲੋਂ ਡਾਇਰੈਕਟਰ ਭਾਸ਼ਾ ਵਿਭਾਗ ਸ੍ਰੀਮਤੀ ਵੀਰਪਾਲ ਕੌਰ ਦੀ ਦਿਸ਼ਾ-ਨਿਰਦੇਸ਼ਨਾਂ 'ਤੇ ਕੀਰਤੀ ਕਿਰਪਾਲ ਜ਼ਿਲ੍ਹਾ ਭਾਸ਼ਾ ਅਫ਼ਸਰ ਦੀ ਅਗਵਾਈ ਹੇਠ 'ਹਰ ਘਰ ...

ਪੂਰੀ ਖ਼ਬਰ »

ਜ਼ਿਲ੍ਹਾ ਕੈਮਿਸਟ ਐਸੋਸੀਏਸ਼ਨ ਮੈਂਬਰ ਘਰਾਂ ਤੇ ਦੁਕਾਨਾਂ 'ਤੇ ਲਹਿਰਾਉਣਗੇ ਤਿਰੰਗਾ-ਅਸ਼ੋਕ ਬਾਲਿਆਂਵਾਲੀ

ਬਠਿੰਡਾ, 10 ਅਗਸਤ (ਅਵਤਾਰ ਸਿੰਘ)-ਦੇਸ਼ ਦੀ ਖਾਤਿਰ ਅਨੇਕਾਂ ਦੇਸ਼ ਭਗਤਾਂ ਦੀਆਂ ਕੁਰਬਾਨੀਆਂ ਤੋਂ ਬਾਅਦ ਮਿਲੀ ਆਜ਼ਾਦੀ ਦੇ 75ਵੇਂ ਅੰਮਿ੍ਤ ਮਹਾਂਉਤਸਵ ਨੂੰ ਸਮਰਪਿਤ ਕੇਂਦਰ ਸਰਕਾਰ ਵਲੋਂ 'ਹਰ ਘਰ ਤਿਰੰਗਾ' ਮੁਹਿੰਮ ਤਹਿਤ 13 ਅਗਸਤ ਤੋਂ 15 ਅਗਸਤ ਤੱਕ 'ਹਰ ਘਰ ਤਿਰੰਗਾ' ...

ਪੂਰੀ ਖ਼ਬਰ »

ਡੀ. ਟੀ. ਐੱਫ. ਨੇ ਵਿਭਾਗੀ ਪ੍ਰੀਖਿਆ ਥੋਪਣ ਦੇ ਫ਼ੈਸਲੇ ਦੀਆਂ ਕਾਪੀਆਂ ਸਾੜੀਆਂ

ਬਠਿੰਡਾ, 10 ਅਗਸਤ (ਸੱਤਪਾਲ ਸਿੰਘ ਸਿਵੀਆਂ)-ਸਾਲ 2018 ਤੋਂ ਬਾਅਦ ਤਰੱਕੀ ਪ੍ਰਾਪਤ ਤੇ ਸਿੱਧੀ ਭਰਤੀ ਅਧਿਆਪਕਾਂ ਸਮੇਤ ਹੋਰਨਾਂ ਕਰਮਚਾਰੀਆਂ ਉੱਪਰ ਵਿਭਾਗੀ ਪ੍ਰੀਖਿਆ ਥੋਪਣ ਦੇ ਫ਼ੈਸਲੇ ਦੀਆਂ ਅੱਜ ਡੈਮੋਕ੍ਰੇਟਿਕ ਟੀਚਰਜ਼ ਫਰੰਟ (ਡੀ.ਟੀ.ਐੱਫ.) ਦੇ ਬੈਨਰ ਹੇਠ ਅਧਿਆਪਕਾਂ ...

ਪੂਰੀ ਖ਼ਬਰ »

ਵੱਖ-ਵੱਖ ਕੇਸਾਂ 'ਚ ਮੁਲਜ਼ਮ ਗਿ੍ਫ਼ਤਾਰ

ਰਾਮਪੁਰਾ ਫੂਲ, 10 ਅਗਸਤ (ਨਰਪਿੰਦਰ ਧਾਲੀਵਾਲ)-ਥਾਣਾ ਸਿਟੀ ਰਾਮਪੁਰਾ ਵਲੋਂ ਵੱਖ-ਵੱਖ ਕੇਸਾਂ ਵਿਚ ਮੁਲਜ਼ਮਾਂ ਨੂੰ ਗਿ੍ਫ਼ਤਾਰ ਕੀਤਾ | ਜਾਣਕਾਰੀ ਦਿੰਦੇ ਹੋਏ ਮੁਖ ਅਫ਼ਸਰ ਥਾਣਾ ਰਾਮਪੁਰਾ ਅੰਮਿ੍ਤਪਾਲ ਸਿੰਘ ਨੇ ਦੱਸਿਆ ਕਿ ਮੁਕੱਦਮਾ ਨੰਬਰ-109 ਦੇ ਮੁਲਜ਼ਮ ਗੁਰਮੁਖ ...

ਪੂਰੀ ਖ਼ਬਰ »

ਬਾਬਾ ਫ਼ਰੀਦ ਸੀਨੀਅਰ ਸੈਕੰਡਰੀ ਸਕੂਲ ਵਿਖੇ 'ਭਾਰਤ ਸਕਾਊਟਸ ਐਂਡ ਗਾਈਡਜ਼' ਕੈਂਪ

ਬਠਿੰਡਾ, 10 ਅਗਸਤ (ਅੰਮਿ੍ਤਪਾਲ ਸਿੰਘ ਵਲ੍ਹਾਣ)-ਬਾਬਾ ਫ਼ਰੀਦ ਸੀਨੀਅਰ ਸੈਕੰਡਰੀ ਸਕੂਲ ਵਿਖੇ ਭਾਰਤ ਸਕਾਊਟਸ ਐਂਡ ਗਾਈਡਜ਼ ਦੀ ਜਾਣ ਪਛਾਣ ਬਾਰੇ ਇਕ ਰੋਜ਼ਾ ਕੈਂਪ ਲਗਾਇਆ ਗਿਆ, ਜਿਸ 'ਚ ਹਰਦਰਸ਼ਨ ਸਿੰਘ ਸੋਹਲ ਜ਼ਿਲ੍ਹਾ ਟ੍ਰੇਨਿੰਗ ਕਮਿਸ਼ਨਰ ਸਕਾਊਟਸ (ਬਠਿੰਡਾ) ਨੇ ...

ਪੂਰੀ ਖ਼ਬਰ »

ਧਾਰਮਿਕ ਕੈਸਟ 'ਤੂ ਠਾਕੁਰੋ ਬੈਰਾਗਰੋ' ਰਿਲੀਜ਼ ਸਮਾਗਮ

ਬਠਿੰਡਾ, 10 ਅਗਸਤ (ਧਾਰਮਿਕ ਪ੍ਰਤੀਨਿਧ)-ਸਥਾਨਕ ਸ਼ਹਿਰ ਦੇ ਗੁਰਦੁਆਰਾ ਸਾਹਿਬ ਸ਼ਹੀਦ ਭਾਈ ਮਤੀ ਦਾਸ ਨਗਰ ਦੇ ਹਜ਼ੂਰੀ ਰਾਗੀ ਭਾਈ ਪਵਿੱਤਰ ਸਿੰਘ ਨਾਹਰਾ ਦੇ ਜਥੇ ਦੀ ਰਸਭਿੰਨੀ ਆਵਾਜ਼ 'ਚ ਰਿਕਾਰਡਿੰਗ ਹੋਈ ਅੱਠ ਗੁਰਬਾਣੀ ਸ਼ਬਦਾਂ ਵਾਲੀ ਆਡੀਓ ਨਵੀਂ ਦੂਜੀ ਧਾਰਮਿਕ ...

ਪੂਰੀ ਖ਼ਬਰ »

ਪਰਿਵਾਰਿਕ ਝਗੜੇ ਨੂੰ ਲੈ ਕੇ ਲੜਕੀ ਦੇ ਪਰਿਵਾਰ ਵਲੋਂ ਆਪਣੇ ਕੁੜਮ ਤੇ ਜਵਾਈ ਦੀ ਕੁੱਟ ਮਾਰ

ਗੋਨਿਆਣਾ 10 ਅਗਸਤ (ਬਰਾੜ ਆਰ. ਸਿੰਘ, ਲਛਮਣ ਦਾਸ ਗਰਗ)-ਥਾਣਾ ਨੇਹੀਂਆਂ ਵਾਲਾ ਤਹਿਤ ਪੈਂਦੇ ਸ਼ਹਿਰ ਗੋਨਿਆਣਾ ਦੇ ਇਕ ਦੁਕਾਨਦਾਰ ਪਵਨ ਕੁਮਾਰ ਪੁੱਤਰ ਤੇਜ ਰਾਮ ਅਤੇ ਉਸ ਦੇ ਪੁੱਤਰ ਰਾਹੁਲ ਸਿੰਗਲਾ ਦੇ ਸਹੁਰੇ ਪਰਿਵਾਰ ਵਲੋਂ ਉਸ ਦੀ ਦੁਕਾਨ 'ਤੇ ਜਾ ਕੇ ਉਨ੍ਹਾਂ ਦੀ ...

ਪੂਰੀ ਖ਼ਬਰ »

ਗਾਇਕ ਬਲਵੀਰ ਚੋਟੀਆਂ 'ਇੰਡੀਆ ਟੂ ਅਮਰੀਕਾ' ਗੀਤ ਨਾਲ ਮੁੜ ਚਰਚਾ 'ਚ

ਬਠਿੰਡਾ, 10 ਅਗਸਤ (ਸੱਤਪਾਲ ਸਿੰਘ ਸਿਵੀਆਂ)-ਪ੍ਰਸਿੱਧ ਪੰਜਾਬੀ ਲੋਕ ਗਾਇਕ ਬਲਵੀਰ ਚੋਟੀਆਂ ਆਪਣੇ ਨਵੇਂ ਲੋਕ ਤੱਥ ਵਰਗੇ 'ਇੰਡੀਆ ਟੂ ਅਮਰੀਕਾ' ਗੀਤ ਨਾਲ ਮੁੜ ਚਰਚਾ 'ਚ ਹਨ | ਉਨ੍ਹਾਂ ਦਾ ਇਹ ਸਿੰਗਲ ਟਰੈਕ ਸਰੋਤਿਆਂ ਦੀ ਕਚਹਿਰੀ 'ਚ ਖੂਬ ਗੰੂਜ ਰਿਹਾ | ਗਾਇਕ ਬਲਵੀਰ ਚੋਟੀਆਂ ...

ਪੂਰੀ ਖ਼ਬਰ »

ਕਿਸਾਨ ਆਗੂ ਸੁਖਵਿੰਦਰ ਸਿੰਘ ਬਾਵਾ ਫੂਲੇਵਾਲਾ ਨੂੰ ਸ਼ਰਧਾਂਜਲੀਆਂ ਭੇਟ

ਭਾਈਰੂਪਾ, 10 ਅਗਸਤ (ਵਰਿੰਦਰ ਲੱਕੀ)-ਪਿਛਲੇ ਦਿਨੀਂ ਸੰਖੇਪ ਬਿਮਾਰੀ ਕਾਰਨ ਪਰਮਾਤਮਾ ਦੇ ਚਰਨਾਂ 'ਚ ਜਾ ਬਿਰਾਜੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਆਗੂ ਸੁਖਵਿੰਦਰ ਸਿੰਘ ਬਾਵਾ ਫੂਲੇਵਾਲਾ ਨਮਿਤ ਸ਼ਰਧਾਂਜ਼ਲੀ ਸਮਾਗਮ ਪਿੰਡ ਫੂਲੇਵਾਲਾ ਵਿਖੇ ਹੋਇਆ | ...

ਪੂਰੀ ਖ਼ਬਰ »

ਗੰਗਾ ਅਬਲੂ ਦੀ ਜਸ਼ਨਦੀਪ ਕੌਰ ਜ਼ਿਲ੍ਹੇ 'ਚੋਂ ਅੱਵਲ

ਮਹਿਮਾ ਸਰਜਾ, 10 ਅਗਸਤ (ਰਾਮਜੀਤ ਸ਼ਰਮਾ)-ਪੰਜਾਬ ਸਰਕਾਰ ਤੇ ਸਿੱਖਿਆ ਵਿਭਾਗ ਵਲੋਂ ਆਜ਼ਾਦੀ ਦਾ ਅੰਮਿ੍ਤ ਮਹਾਂ ਉਤਸਵ 75 ਸਾਲਾਂ ਤਹਿਤ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ 'ਚ ਕਵਿਤਾ ਮੁਕਾਬਲੇ, ਪੋਸਟਰ ਮੁਕਾਬਲੇ, ਪੇਂਟਿੰਗ ਮੁਕਾਬਲੇ, ਸਲੋਗਨ, ਭਾਸ਼ਨ ਮੁਕਾਬਲੇ ਕਰਵਾਏ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਮੁਕਾਬਲਿਆਂ 'ਚੋਂ ਸੈਕੰਡਰੀ ਸਕੂਲ ਲਹਿਰਾ ਧੂਰਕੋਟ ਨੇ ਮਾਰੀਆਂ ਮੱਲਾਂ

ਲਹਿਰਾ ਮੁਹੱਬਤ, 10 ਅਗਸਤ (ਸੁਖਪਾਲ ਸਿੰਘ ਸੁੱਖੀ)-ਪੰਜਾਬ ਸਰਕਾਰ ਤੇ ਸਿੱਖਿਆ ਵਿਭਾਗ ਵਲੋਂ 75 ਸਾਲਾ ਆਜ਼ਾਦੀ ਜਸ਼ਨ ਆਜ਼ਾਦੀ ਕਾ ਅੰਮਿ੍ਤ ਮਹਾਂ ਉਤਸਵ ਤਹਿਤ ਵਿਦਿਆਰਥੀਆਂ ਦੇ ਵੱਖ-ਵੱਖ ਮੁਕਾਬਲੇ ਕਰਵਾਕੇ ਮਨਾਏ ਜਾ ਰਹੇ ਹਨ | ਇਸ ਲੜੀ ਤਹਿਤ ਬਲਾਕ ਤੇ ਤਹਿਸੀਲ ਪੱਧਰੇ ...

ਪੂਰੀ ਖ਼ਬਰ »

ਆਜ਼ਾਦੀ ਦੇ 75ਵੇਂ ਅੰਮਿ੍ਤ ਮਹਾਂਉਤਸਵ ਡਰਾਇੰਗ ਮੁਕਾਬਲੇ 'ਚ ਮਾਨਿਆ ਮਿੱਤਲ ਜੇਤੂ

ਬਠਿੰਡਾ, 10 ਅਗਸਤ (ਵੀਰਪਾਲ ਸਿੰਘ)-ਆਜ਼ਾਦੀ ਦੇ 75ਵੇਂ ਅਮਿ੍ਤ ਮਹਾਂਉਤਸਵ ਦੇ ਸੰਬੰਧ 'ਚ ਸ਼ਾਰਪ ਬ੍ਰੇਨਸ ਐਜੂਕੇਸ਼ਨ ਬਠਿੰਡਾ ਵਲੋਂ ਸਕੂਲੀ ਵਿਦਿਆਰਥੀਆਂ ਦਾ ਇਕ ਡਰਾਇੰਗ ਮੁਕਾਬਲਾ ਕਰਵਾਇਆ ਗਿਆ | ਮੁਕਾਬਲੇ 'ਚ ਵੱਖ-ਵੱਖ ਸਕੂਲਾਂ ਦੇ ਦਰਜਨਾਂ ਵਿਦਿਆਰਥੀਆਂ ਨੇ ਹਿੱਸਾ ...

ਪੂਰੀ ਖ਼ਬਰ »

ਸੀਵਰੇਜ ਕਾਮਿਆਂ ਦੀ ਲੜੀਵਾਰ ਹੜਤਾਲ ਕਾਰਨ ਸ਼ਹਿਰ ਦਾ ਸੀਵਰੇਜ ਸਿਸਟਮ ਫ਼ੇਲ੍ਹ

ਬਠਿੰਡਾ, 10 ਅਗਸਤ (ਵੀਰਪਾਲ ਸਿੰਘ)-ਸੀਵਰੇਜ ਕਾਮਿਆਂ ਵਲੋਂ ਆਪਣੀਆਂ ਲਟਕ ਰਹੀਆਂ ਮੰਗਾਂ ਨੂੰ ਕੀਤੀ ਗਈ ਲੜੀਵਾਰ ਹੜਤਾਲ ਦੌਰਾਨ ਸਥਾਨਕ ਨਗਰ ਨਿਗਮ ਦਫ਼ਤਰ ਅੱਗੇ ਧਰਨਾ ਲਗਾ ਰੋਸ ਪ੍ਰਦਰਸ਼ਨ ਕਰਦਿਆਂ ਪ੍ਰਸ਼ਾਸਨ ਤੇ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ | ...

ਪੂਰੀ ਖ਼ਬਰ »

ਪੰਜਾਬ ਕੇਂਦਰੀ ਯੂਨੀਵਰਸਿਟੀ ਨੂੰ ਪ੍ਰਮੁੱਖ 20 ਕੇਂਦਰੀ ਯੂਨੀਵਰਸਿਟੀਆਂ ਦੀ ਸੂਚੀ 'ਚ 9ਵਾਂ ਸਥਾਨ ਪ੍ਰਾਪਤ

ਬਠਿੰਡਾ, 10 ਅਗਸਤ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸਿੱਖਿਆ ਦੇ ਖੇਤਰ 'ਚ ਨਿੱਤ ਨਵੀਆਂ ਬੁਲੰਦੀਆਂ ਛੂਹਣ ਵਾਲੀ ਪੰਜਾਬ ਕੇਂਦਰੀ ਯੂਨੀਵਰਸਿਟੀ ਬਠਿੰਡਾ (ਸੀ. ਯੂ. ਪੀ. ਬੀ.) ਨੇ ਵਾਈਸ ਚਾਂਸਲਰ ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾੜੀ ਦੀ ਅਗਵਾਈ ਹੇਠ ਆਊਟਲੁੱਕ-ਆਈਕੇਅਰ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਨੇ ਵਿਧਾਇਕ ਨੂੰ ਸੌਂਪਿਆ ਮੰਗ-ਪੱਤਰ

ਬਠਿੰਡਾ, 10 ਅਗਸਤ (ਪ੍ਰੀਤਪਾਲ ਸਿੰਘ ਰੋਮਾਣਾ)-ਕਿਰਤੀ ਕਿਸਾਨ ਯੂਨੀਅਨ ਸੂਬਾ ਕਮੇਟੀ ਵਲੋਂ ਪੰਜਾਬ ਦੇ ਦਰਿਆਵਾਂ ਦੇ ਪਾਣੀਆਂ ਦੇ ਮਸਲੇ ਨੂੰ ਲੈ ਕੇ ਪ੍ਰਦਰਸ਼ਨ ਕਰਦੇ ਹੋਏ ਉਨ੍ਹਾਂ ਵਲੋਂ ਵਿਧਾਇਕ ਜਗਰੂਪ ਸਿੰਘ ਗਿੱਲ ਨੂੰ ਮੰਗ-ਪੱਤਰ ਦਿੱਤਾ ਗਿਆ | ਇਸ ਮੌਕੇ ਕਿਰਤੀ ...

ਪੂਰੀ ਖ਼ਬਰ »

ਪੰਜਾਬ ਕੇਂਦਰੀ ਯੂਨੀਵਰਸਿਟੀ ਨੂੰ ਪ੍ਰਮੁੱਖ 20 ਕੇਂਦਰੀ ਯੂਨੀਵਰਸਿਟੀਆਂ ਦੀ ਸੂਚੀ 'ਚ 9ਵਾਂ ਸਥਾਨ ਪ੍ਰਾਪਤ

ਬਠਿੰਡਾ, 10 ਅਗਸਤ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸਿੱਖਿਆ ਦੇ ਖੇਤਰ 'ਚ ਨਿੱਤ ਨਵੀਆਂ ਬੁਲੰਦੀਆਂ ਛੂਹਣ ਵਾਲੀ ਪੰਜਾਬ ਕੇਂਦਰੀ ਯੂਨੀਵਰਸਿਟੀ ਬਠਿੰਡਾ (ਸੀ. ਯੂ. ਪੀ. ਬੀ.) ਨੇ ਵਾਈਸ ਚਾਂਸਲਰ ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾੜੀ ਦੀ ਅਗਵਾਈ ਹੇਠ ਆਊਟਲੁੱਕ-ਆਈਕੇਅਰ ...

ਪੂਰੀ ਖ਼ਬਰ »

ਤਲਵੰਡੀ ਸਾਬੋ ਦੇ ਬੱਸ ਅੱਡੇ ਦੀ ਹਾਲਤ ਅਜੇ ਵੀ ਖਸਤਾ

ਤਲਵੰਡੀ ਸਾਬੋ, 10 ਅਗਸਤ (ਰਣਜੀਤ ਸਿੰਘ ਰਾਜੂ)-ਤਲਵੰਡੀ ਸਾਬੋ ਦੇ ਬੱਸ ਅੱਡੇ ਦੀ ਹਾਲਤ ਅਜੇ ਵੀ ਖਸਤਾ ਬਣੀ ਹੋਈ ਹੈ ਭਾਂਵੇਕਿ ਸਿੱਖ ਕੌਮ ਦੇ ਚੌਥੇ ਤਖਤ, ਤਖਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਣ ਰੇਲ ਗੱਡੀਆਂ/ਬੱਸਾਂ ਆਦਿ ਰਾਹੀਂ ਆਉਣ ਵਾਲੇ ਵੱਡੀ ਗਿਣਤੀ ਸ਼ਰਧਾਲੂ ਇਸੇ ...

ਪੂਰੀ ਖ਼ਬਰ »

ਮਹਿੰਦਰ ਸਿੰਘ ਅਮਰਗੜ੍ਹ ਕਿਸਾਨ ਆੜ੍ਹਤੀਆ ਐਸੋਸੀਏਸ਼ਨ ਦੇ ਚੇਅਰਮੈਨ ਨਿਯੁਕਤ

ਗੋਨਿਆਣਾ, 10 ਅਗਸਤ (ਲਛਮਣ ਦਾਸ ਗਰਗ)-ਸਥਾਨਕ ਕਿਸਾਨ ਆੜ੍ਹਤੀਆ ਐਸੋਸੀਏਸ਼ਨ ਦੇ ਮੈਂਬਰਾਂ ਦੀ ਮੀਟਿੰਗ ਗੁਰਦੀਪ ਸਿੰਘ ਪ੍ਰਧਾਨ ਦੀ ਪ੍ਰਧਾਨਗੀ ਹੇਠ ਸਰਬਸੰਮਤੀ ਨਾਲ ਚੋਣ ਕੀਤੀ ਗਈ, ਜਿਸ ਵਿਚ ਆੜ੍ਹਤੀਆ ਨੂੰ ਪੈਸਟੀਸਾਇਡ, ਖਾਦ ਅਤੇ ਬੀਜਾਂ ਵਿਕਰੇਤਾਵਾਂ ਨੂੰ ਆ ਰਹੀਆਂ ...

ਪੂਰੀ ਖ਼ਬਰ »

ਗੋਨਿਆਣਾ ਕਲਾਂ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਗੋਨਿਆਣਾ, 10 ਅਗਸਤ (ਲਛਮਣ ਦਾਸ ਗਰਗ)-ਨੇੜਲੇ ਪਿੰਡ ਗੋਨਿਆਣਾ ਕਲਾਂ ਵਿਖੇ ਤੀਜ ਦੀਆਂ ਤੀਆਂ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਹੋਇਆਂ ਇਕ ਸਾਦੇ ਪੱਧਰ ਦਾ ਪ੍ਰੋਗਰਾਮ ਕਰਵਾਇਆ ਗਿਆ | ਜਿਸ 'ਚ ਪਿੰਡ ਦੀਆਂ ਨੂੰ ਹਾਂ ਧੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ ਤੇ ਇਸ ਰੰਗਾ-ਰੰਗ ...

ਪੂਰੀ ਖ਼ਬਰ »

ਬਾਲਿਆਂਵਾਲੀ ਮੂਲ ਨਿਵਾਸੀ ਸਭਾ ਵਲੋਂ 'ਤੀਆਂ ਦਾ ਤਿਉਹਾਰ' ਮਨਾਇਆ

ਬਠਿੰਡਾ, 10 ਅਗਸਤ (ਅੰਮਿ੍ਤਪਾਲ ਸਿੰਘ ਵਲ੍ਹਾਣ)-ਮਲਟੀਪਰਪਜ਼ ਸਪੋਰਟਸ ਗਰਾਊਾਡ ਦੇ ਨੇੜੇ ਸਥਿਤ ਪਟਵਾਰ ਭਵਨ ਵਿਖੇ ਬਾਲਿਆਂਵਾਲੀ ਮੂਲ ਨਿਵਾਸੀ ਸਭਾ ਬਠਿੰਡਾ ਵਲੋਂ 'ਤੀਆਂ ਦਾ ਤਿਉਹਾਰ' ਮਨਾਇਆ ਗਿਆ | ਜਿਸ 'ਚ ਪੰਜਾਬੀ ਸੱਭਿਅਤਾ ਦੀ ਝਲਕ ਦੇਖਣ ਨੂੰ ਮਿਲੀ | ਸਭਾ ਦੇ ...

ਪੂਰੀ ਖ਼ਬਰ »

ਖੀਵਾ ਕਲਾਂ 'ਚ ਮਨਾਇਆ ਤੀਆਂ ਦਾ ਤਿਉਹਾਰ

ਭੀਖੀ, 10 ਅਗਸਤ (ਨਿ. ਪ. ਪ.)-ਨੇੜਲੇ ਪਿੰਡ ਖੀਵਾ ਕਲਾਂ ਵਿਖੇ ਆਂਗਣਵਾੜੀ ਵਰਕਰਾਂ ਨੇ ਤੀਆਂ ਦਾ ਤਿਉਹਾਰ ਮਨਾਇਆ | ਸਰਕਲ ਪ੍ਰਧਾਨ ਚਰਨਜੀਤ ਕੌਰ ਦੀ ਅਗਵਾਈ ਹੇਠ ਮਨਾਏ ਤੀਆਂ ਦੇ ਤਿਉਹਾਰ ਮੌਕੇ ਵਰਕਰਾਂ ਨੇ ਗਿੱਧਾ, ਬੋਲੀਆਂ ਪਾ ਕੇ, ਚਰਖਾ ਕੱਤ ਕੇ ਤੇ ਫੁਲਕਾਰੀ ਕੱਢ ਕੇ ...

ਪੂਰੀ ਖ਼ਬਰ »

ਸ਼ਿਵਾਲਿਕ ਹਿਲਜ ਸੀਨੀਅਰ ਸੈਕੰਡਰੀ ਸਕੂਲ ਵਿਖੇ ਤੀਆਂ ਤੀਜ ਦਾ ਤਿਉਹਾਰ ਮਨਾਇਆ

ਚਾਉਕੇ, 10 ਅਗਸਤ (ਮਨਜੀਤ ਸਿੰਘ ਘੜੈਲੀ)-ਸ਼ਿਵਾਲਿਕ ਹਿਲਜ ਸੀਨੀਅਰ ਸੈਕੰਡਰੀ ਸਕੂਲ ਰਾਮਪੁਰਾ ਵਿਖੇ ਤੀਆਂ ਤੀਜ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਦੇ ਵੱਖ-ਵੱਖ ਮੁਕਾਬਲੇ ਕਰਵਾਏ ਗਏ | ਮਹਿੰਦੀ ਮੁਕਾਬਲਿਆਂ 'ਚ ਤੀਸਰੀ ਤੋਂ ਪੰਜਵੀਂ ਕਲਾਸ ...

ਪੂਰੀ ਖ਼ਬਰ »

ਤਿ੍ਵੇਣੀ ਕਲੱਬ ਦਾ 15ਵਾਂ ਤੀਜ ਮੇਲਾ ਯਾਦਗਾਰੀ ਹੋ ਨਿੱਬੜਿਆ

ਬਠਿੰਡਾ, 10 ਅਗਸਤ (ਅੰਮਿ੍ਤਪਾਲ ਸਿੰਘ ਵਲ੍ਹਾਣ)-ਤਿ੍ਵੇਣੀ ਕਲੱਬ ਬਠਿੰਡਾ ਵਲੋਂ ਕਲੱਬ ਪ੍ਰਧਾਨ ਡਾ. ਅਮਰਜੀਤ ਕੌਰ ਕੋਟ ਫੱਤਾ ਦੀ ਅਗਵਾਈ 'ਚ ਸਥਾਨਕ ਮਾਡਲ ਟਾਊਨ ਫੇਸ-3 ਦੇ ਪਾਰਕ 'ਚ ਕਰਵਾਇਆ 15ਵਾਂ ਤੀਜ ਮੇਲਾ ਯਾਦਗਾਰੀ ਹੋ ਨਿੱਬੜਿਆ ਹੈ | ਮੇਲੇ 'ਚ ਮੁੱਖ ਮਹਿਮਾਨ ਵਜੋਂ ...

ਪੂਰੀ ਖ਼ਬਰ »

ਇਸਤਰੀ-ਬਾਲ ਵਿਕਾਸ ਵਿਭਾਗ ਵਲੋਂ ਤੀਆਂ ਦਾ ਬਲਾਕ ਪੱਧਰੀ ਪ੍ਰੋਗਰਾਮ

ਨਥਾਣਾ, 10 ਅਗਸਤ (ਗੁਰਦਰਸ਼ਨ ਲੁੱਧੜ)-ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਨਗਰ ਨਥਾਣਾ ਦੀ ਉਚੀ ਧਰਮਸ਼ਾਲਾ ਵਿਖੇ ਤੀਆਂ ਦਾ ਬਲਾਕ ਪੱਧਰੀ ਪ੍ਰੋਗਰਾਮ ਕਰਵਾਇਆ ਗਿਆ | 'ਤੀਆਂ ਤੀਜ ਦੀਆਂ' ਦੇ ਬੈਨਰ ਹੇਠ ਕਰਵਾਏ ਪ੍ਰੋਗਰਾਮ ਦੌਰਾਨ ਪੁਰਾਤਨ ਪਹਿਰਾਵਾ, ਵਿਰਾਸਤੀ ਝਲਕੀਆਂ, ...

ਪੂਰੀ ਖ਼ਬਰ »

ਆਉਣ ਵਾਲੀ ਪੀੜ੍ਹੀ ਦੇ ਖ਼ੁਸ਼ਗਵਾਰ ਭਵਿੱਖ ਲਈ ਪ੍ਰਦੂਸ਼ਨ ਮੁਕਤ ਵਾਤਾਵਰਨ ਤੇ ਪਾਣੀ ਦੀ ਸੰਭਾਲ ਜ਼ਰੂਰੀ-ਜਸਬੀਰ ਸਿੰਘ

ਬਠਿੰਡਾ, 10 ਅਗਸਤ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸਾਡੀ ਆਉਣ ਵਾਲੀ ਪੀੜ੍ਹੀ ਦੇ ਖ਼ੁਸ਼ਗਵਾਰ ਭਵਿੱਖ ਲਈ ਪ੍ਰਦੂਸ਼ਣ ਮੁਕਤ ਵਾਤਾਵਰਨ, ਪੀਣ ਲਈ ਸ਼ੁੱਧ ਪਾਣੀ ਤੇ ਪਾਣੀ ਦੀ ਬੱਚਤ ਦੇ ਮੱਦੇਨਜ਼ਰ ਪਾਣੀ ਨੂੰ ਰੀਟਰੀਟ ਕਰਕੇ ਮੁੜ ਵਰਤੋਂ 'ਚ ਲਿਆਉਣਾ ਬਹੁਤ ਜ਼ਰੂਰੀ ਹੈ | ਇਹ ...

ਪੂਰੀ ਖ਼ਬਰ »

ਗ੍ਰਾਮ ਸਭਾ ਬੱਲ੍ਹੋ ਦਾ ਆਮ ਇਜਲਾਸ

ਚਾਉਕੇ, 10 ਅਗਸਤ (ਮਨਜੀਤ ਸਿੰਘ ਘੜੈਲੀ)-ਗ੍ਰਾਮ ਪੰਚਾਇਤ ਪਿੰਡ ਬੱਲੋ ਤੇ ਸਵ: ਗੁਰਬਚਨ ਸਿੰਘ ਸੇਵਾ ਸੰਮਤੀ ਸੁਸਾਇਟੀ ਬੱਲੋ ਦੇ ਸਾਂਝੇ ਉਪਰਾਲੇ ਨਾਲ ਗ੍ਰਾਮ ਸਭਾ ਦਾ ਆਮ ਇਜਲਾਸ ਸਰਕਾਰੀ ਹਾਈ ਸਕੂਲ ਦੇ ਖੇਡ ਮੈਦਾਨ 'ਚ ਕਰਵਾਇਆ ਗਿਆ | ਇਸ ਮੌਕੇ ਅਧਿਕਾਰਤ ਪੰਚ ਪ੍ਰੀਤਮ ...

ਪੂਰੀ ਖ਼ਬਰ »

ਸੀਂਗੋ ਦੇ ਕਿਸਾਨਾਂ ਨੇ 3 ਏਕੜ ਨਰਮਾ ਵਾਹਿਆ

ਸੀਂਗੋ ਮੰਡੀ, 10 ਅਗਸਤ (ਪਿੰ੍ਰਸ ਗਰਗ)-ਪਿੰਡ ਸੀਂਗੋ ਦੇ ਕੁਝ ਕਿਸਾਨਾਂ ਵਲੋਂ ਨਰਮੇ ਦੀ 3 ਏਕੜ ਫ਼ਸਲ ਜੋ ਗੁਲਾਬੀ ਸੁੰਡੀ ਤੇ ਚਿੱਟੇ ਮੱਛਰ ਨੇ ਬਰਬਾਦ ਕਰ ਦਿੱਤੀ, ਨੂੰ ਰੋਟਾਵੇਟਰ ਨਾਲ ਵਾਹ ਦਿੱਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਦਿੰਦਿਆਂ ਕਿਸਾਨ ਪਾਲ ...

ਪੂਰੀ ਖ਼ਬਰ »

ਕਿਸਾਨਾਂ ਨੇ ਚਿੱਟੇ ਤੇਲੇ ਤੇ ਗੁਲਾਬੀ ਸੁੰਡੀ ਦੀ ਲਪੇਟ 'ਚ ਆਈ ਨਰਮੇ ਦੀ ਫ਼ਸਲ ਵਾਹੀ

ਲਹਿਰਾ ਮੁਹੱਬਤ, 10 ਅਗਸਤ (ਭੀਮ ਸੈਨ ਹਦਵਾਰੀਆ)-ਲਹਿਰਾ ਮੁਹੱਬਤ ਵਿਖੇ ਮਜ਼ਦੂਰ ਪਰਿਵਾਰ ਦੇ ਗੁਰਮੀਤ ਸਿੰਘ ਪੁੱਤਰ ਝੰਡਾ ਸਿੰਘ ਨੇ ਦਰਸ਼ਨ ਸਿੰਘ ਪੁੱਤਰ ਨੰਦਨ ਸਿੰਘ, ਵਾਸੀ ਲਹਿਰਾ ਮੁਹੱਬਤ ਤੋਂ 60 ਹਜ਼ਾਰ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਇਕ ਏਕੜ ਵਾਹਨ ਠੇਕੇ 'ਤੇ ...

ਪੂਰੀ ਖ਼ਬਰ »

ਦ ਮਿਲੇਨੀਅਮ ਸਕੂਲ ਐਚ. ਐਮ. ਈ. ਐਲ. 'ਚ ਸਕਾਉਂਟ ਐਂਡ ਗਾਇਡ ਵਰਕਸ਼ਾਪ ਲਗਾਈ

ਰਾਮਾਂ ਮੰਡੀ, 10 ਅਗਸਤ (ਅਮਰਜੀਤ ਸਿੰਘ ਲਹਿਰੀ)-ਰਾਮਾਂ-ਰਿਫ਼ਾਇਨਰੀ ਰੋਡ 'ਤੇ ਸਥਿਤ ਦ ਮਿਲੇਨੀਅਮ ਸਕੂਲ ਐਚ. ਐਮ. ਈ. ਐਲ. ਟਾਊਨਸ਼ਿਪ ਵਿਖੇ ਸਕਾਊਟ ਐਂਡ ਗਾਇਡ ਵਿਸ਼ੇ 'ਤੇ ਵਰਕਸ਼ਾਪ ਲਗਾਈ ਗਈ | ਵਰਕਸ਼ਾਪ ਸਕਾਊਟ ਐਂਡ ਗਾਇਡ ਕਮਿਸ਼ਨਰ ਹਰਦਰਸ਼ਨ ਸਿੰਘ ਸੋਹਲ ਵਲੋਂ ਲਈ ਗਈ, ...

ਪੂਰੀ ਖ਼ਬਰ »

ਲੁਟੇਰੇ ਸ਼ਰਾਬ ਦੇ ਠੇਕੇ ਦੇ ਕਰਮਚਾਰੀ ਦੀ ਕੁੱਟਮਾਰ ਕਰਕੇ ਸ਼ਰਾਬ ਤੇ ਨਕਦੀ ਖੋਹ ਕੇ ਫ਼ਰਾਰ

ਰਾਮਾਂ ਮੰਡੀ, 10 ਅਗਸਤ (ਤਰਸੇਮ ਸਿੰਗਲਾ)-ਇਲਾਕੇ 'ਚ ਵਾਪਰ ਰਹੀਆਂ ਲੁੱਟਾਂ-ਖੋਹਾਂ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ | ਅੱਜ ਬਾਅਦ ਦੁਪਹਿਰ ਨੇੜਲੇ ਪਿੰਡ ਸੁਖਲੱਧੀ ਵਿਖੇ ਤਿੰਨ ਨਕਾਬਪੋਸ਼ ਲੁਟੇਰੇ ਸ਼ਰਾਬ ਦੇ ਠੇਕੇ ਤੋਂ ਨਕਦੀ ਅਤੇ ਸ਼ਰਾਬ ਦੀਆਂ ...

ਪੂਰੀ ਖ਼ਬਰ »

ਡਰੋਨ ਕੈਮਰਾ ਚਲਾਉਣ 'ਤੇ ਪਾਬੰਦੀ ਦੇ ਹੁਕਮ ਜਾਰੀ

ਬਠਿੰਡਾ, 10 ਅਗਸਤ (ਅੰਮਿ੍ਤਪਾਲ ਸਿੰਘ ਵਲ੍ਹਾਣ)-ਜ਼ਿਲ੍ਹਾ ਮੈਜਿਸਟ੍ਰੇਟ ਸ਼ੌਕਤ ਅਹਿਮਦ ਪਰੇ ਨੇ ਜ਼ਿਲ੍ਹੇ ਅੰਦਰ ਸਥਿਤ ਗੁਰੂ ਗੋਬਿੰਦ ਸਿੰਘ ਰਿਫ਼ਾਈਨਰੀ ਦੀ ਸੁਰੱਖਿਆ ਦੇ ਮੱਦੇਨਜ਼ਰ ਇਸ ਰਿਫ਼ਾਈਨਰੀ ਦੇ ਖੇਤਰ ਵਿਚ ਡਰੋਨ ਕੈਮਰਾ ਚਲਾਉਣ/ਉਡਾਉਣ 'ਤੇ ਪੂਰਨ ਪਾਬੰਦੀ ...

ਪੂਰੀ ਖ਼ਬਰ »

ਭਾਜਪਾ ਵਰਕਰਾਂ ਨੇ ਰਵੀਪ੍ਰੀਤ ਸਿੱਧੂ ਦੀ ਅਗਵਾਈ 'ਚ ਤਿਰੰਗਾ ਯਾਤਰਾ ਕੱਢੀ

ਰਾਮਾਂ ਮੰਡੀ, 10 ਅਗਸਤ (ਅਮਰਜੀਤ ਸਿੰਘ ਲਹਿਰੀ/ਤਰਸੇਮ ਸਿੰਗਲਾ)-ਸਥਾਨਕ ਸ਼ਹਿਰ ਵਿਖੇ ਭਾਜਪਾ ਵਰਕਰਾਂ ਨੇ ਆਜ਼ਾਦੀ ਦੀ 75ਵੀਂ ਵਰੇ੍ਹਗੰਢ ਦੀ ਖ਼ੁਸ਼ੀ ਵਿਚ ਹਲਕਾ ਤਲਵੰਡੀ ਸਾਬੋ ਭਾਜਪਾ ਇੰਚਾਰਜ ਰਵੀਪ੍ਰੀਤ ਸਿੰਘ ਸਿੱਧੂ ਦੀ ਅਗਵਾਈ ਵਿਚ ਪੈਦਲ ਤਿਰੰਗਾ ਯਾਤਰਾ ਕੱਢੀ, ...

ਪੂਰੀ ਖ਼ਬਰ »

ਮਜੀਠੀਆ ਦੀ ਰਿਹਾਈ ਨਾਲ ਸੱਚ ਦੀ ਜਿੱਤ ਹੋਈ-ਕਲਿਆਣ

ਬਠਿੰਡਾ, 10 ਅਗਸਤ (ਅੰਮਿ੍ਤਪਾਲ ਸਿੰਘ ਵਲਾ੍ਹਣ)-ਸ਼੍ਰੋਮਣੀ ਅਕਾਲੀ ਦਲ ਦੇ ਨਿਧੜਕ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਜੇਲ੍ਹ ਤੋਂ ਰਿਹਾਈ ਹੋਣ ਨਾਲ ਸੱਚ ਦੀ ਜਿੱਤ ਹੋਈ ਹੈ, ਜਦਕਿ ਉਨ੍ਹਾਂ ਨੂੰ ਨਾਜਾਇਜ਼ ਤੌਰ 'ਤੇ ਜੇਲ੍ਹੀਂ ਡੱਕਣ ਵਾਲੇ ...

ਪੂਰੀ ਖ਼ਬਰ »

ਬੂਟਾ ਸਿੰਘ ਰਣਸੀਂਹ ਵਲੋਂ ਬਠਿੰਡਾ 'ਚ ਅਕਾਲੀ ਦਲ (ਕਿਰਤੀ) ਦੀ ਇਕਾਈ ਦਾ ਗਠਨ

ਬਠਿੰਡਾ, 10 ਅਗਸਤ (ਸੱਤਪਾਲ ਸਿੰਘ ਸਿਵੀਆਂ)-ਸ਼੍ਰੋਮਣੀ ਅਕਾਲੀ ਦਲ (ਕਿਰਤੀ) ਵਲੋਂ ਬਠਿੰਡਾ ਦੀ ਜ਼ਿਲ੍ਹਾ ਇਕਾਈ ਦਾ ਗਠਨ ਕੀਤਾ ਗਿਆ | ਇੱਥੇ ਪੁੱਜੇ ਅਕਾਲੀ ਦਲ (ਕਿਰਤੀ) ਦੇ ਕਨਵੀਨਰ ਜਥੇਦਾਰ ਬੂਟਾ ਸਿੰਘ ਰਣਸੀਂਹ ਨੇ ਕਿਹਾ ਕਿ ਸਿੱਖਾਂ ਨੂੰ ਪਿਛਲੇ 6 ਸਾਲਾਂ ਤੋਂ ...

ਪੂਰੀ ਖ਼ਬਰ »

ਮਜੀਠੀਆ ਦੀ ਜ਼ਮਾਨਤ ਦਾ ਅਕਾਲੀਆਂ ਵਲੋਂ ਸਵਾਗਤ

ਰਾਮਪੁਰਾ ਫੂਲ, 10 ਅਗਸਤ (ਨਰਪਿੰਦਰ ਸਿੰਘ ਧਾਲੀਵਾਲ)-ਐੱਨ.ਡੀ.ਪੀ.ਸੀ. ਐਕਟ ਅਧੀਨ ਦਰਜ ਮਾਮਲੇ ਦਾ ਸਾਹਮਣਾ ਕਰ ਰਹੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਾਬਕਾ ਮੰਤਰੀ ਬਿਕਰਮਜੀਤ ਸਿੰਘ ਮਜੀਠੀਆ ਨੂੰ ਉੱਚ ਅਦਾਲਤ ਵਲੋਂ ਦਿੱਤੀ ਜ਼ਮਾਨਤ ਦਾ ਸ਼੍ਰੋਮਣੀ ਅਕਾਲੀ ਦਲ ...

ਪੂਰੀ ਖ਼ਬਰ »

ਬਲਾਕ ਪੱਧਰੀ ਵਿੱਦਿਅਕ ਮੁਕਾਬਲਿਆਂ 'ਚ ਜੇਤੂ ਵਿਦਿਆਰਥੀ ਸਨਮਾਨਿਤ

ਭਾਗੀਵਾਂਦਰ, 10 ਅਗਸਤ (ਮਹਿੰਦਰ ਸਿੰਘ ਰੂਪ)-75ਵਾਂ ਆਜ਼ਾਦੀ ਕਾ ਅੰਮਿ੍ਤ ਮਹਾਂਉਤਸਵ ਤਹਿਤ ਬਲਾਕ ਤਲਵੰਡੀ ਸਾਬੋ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਬੱਚਿਆਂ ਦੇ ਬਲਾਕ ਪੱਧਰੀ ਵਿੱਦਿਅਕ ਮੁਕਾਬਲੇ ਕਰਵਾਏ ਗਏ, ਜਿਸ ਵਿਚ ਸ.ਪ.ਸ. ਫਤਿਹਗੜ੍ਹ ਨੌਂ ਆਬਾਦ ਦੀ ਪੰਜਵੀਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX