ਤਾਜਾ ਖ਼ਬਰਾਂ


ਨਕੋਦਰ 'ਚ ਕੱਪੜਾ ਵਪਾਰੀ ਦੀ ਗੋਲੀਆਂ ਮਾਰ ਕੇ ਹੱਤਿਆ
. . .  1 day ago
ਨਕੋਦਰ, 7 ਦਸੰਬਰ-ਵੱਡੀ ਖ਼ਬਰ ਨਕੋਦਰ ਤੋਂ ਸਾਹਮਣੇ ਆਈ ਹੈ ਜਿਥੇ ਕਿ ਕੱਪੜਾ ਵਪਾਰੀ ਟਿੰਮੀ ਚਾਵਲਾ ਦੀ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਇਸ ਦੌਰਾਨ ਇਕ ਪੁਲਿਸ ਵਾਲਾ ਵੀ ਜ਼ਖਮੀਂ ਹੋਇਆ...
ਗੁਜਰਾਤ ਚੋਣਾਂ: ਕੱਲ੍ਹ ਸਖ਼ਤ ਸੁਰੱਖਿਆ ਵਿਚਕਾਰ ਹੋਵੇਗੀ ਵੋਟਾਂ ਦੀ ਗਿਣਤੀ
. . .  1 day ago
ਅਹਿਮਦਾਬਾਦ, 7 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਦੇ ਨਤੀਜੇ ਕੱਲ੍ਹ ਘੋਸ਼ਿਤ ਕੀਤੇ ਜਾਣੇ ਹਨ। ਵੋਟਾਂ ਦੀ ਗਿਣਤੀ ਕੱਲ੍ਹ ਸਖ਼ਤ ਸੁਰੱਖਿਆ ਵਿਚਕਾਰ...
ਸ਼ੋਪੀਆਂ ਦੇ ਵਾਥੋ ਇਲਾਕੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ
. . .  1 day ago
ਸ੍ਰੀਨਗਰ, 7 ਦਸੰਬਰ-ਜੰਮੂ ਕਸ਼ਮੀਰ ਦੇ ਸ਼ੋਪੀਆਂ ਦੇ ਵਾਥੋ ਇਲਾਕੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਚੱਲ ਰਹੀ...
ਬੰਗਲਾਦੇਸ਼ ਨੇ ਦੂਸਰੇ ਇਕ ਦਿਨਾਂ ਮੈਚ 5 ਦੌੜਾਂ ਨਾਲ ਹਰਾਇਆ ਭਾਰਤ, ਜਿੱਤੀ ਲੜੀ
. . .  1 day ago
ਢਾਕਾ, 7 ਦਸੰਬਰ-ਬੰਗਲਾਦੇਸ਼ ਨੇ ਦੂਸਰੇ ਇਕ ਦਿਨਾਂ ਮੈਚ ਵਿਚ ਭਾਰਤ ਨੂੰ 5 ਦੌੜਾਂ ਨਾਲ ਹਰਾ ਕੇ ਤਿੰਨ ਮੈਚਾਂ ਦੀ ਲੜੀ 'ਤੇ 2-0 ਦੀ ਅਜੇਤੂ ਲੀਡ ਬਣਾ ਲਈ ਹੈ। ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦਿਆ...
ਮੂਸੇਵਾਲਾ ਹੱਤਿਆ ਮਾਮਲੇ 'ਚ ਗਾਇਕ ਬੱਬੂ ਮਾਨ ਤੇ ਮਨਕੀਰਤ ਔਲਖ ਤੋਂ ਸਾਢੇ 4 ਘੰਟੇ ਪੁੱਛਗਿੱਛ
. . .  1 day ago
ਮਾਨਸਾ, 7 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)-ਮਰਹੂਮ ਗਾਇਕ ਸਿੱਧੂ ਮੂਸੇਵਾਲਾ ਹੱਤਿਆ ਮਾਮਲੇ 'ਚ ਐੱਸ.ਆਈ.ਟੀ. ਵਲੋਂ ਪ੍ਰਸਿੱਧ ਪੰਜਾਬੀ ਗਾਇਕ ਤੇ ਅਦਾਕਾਰ ਬੱਬੂ ਮਾਨ ਤੇ ਮਨਕੀਰਤ ਔਲਖ ਤੋਂ ਸਥਾਨਕ ਸੀ.ਆਈ.ਏ. ਸਟਾਫ਼ ਵਿਖੇ ਸਾਢੇ 4 ਘੰਟੇ ਪੁੱਛਗਿੱਛ ਕੀਤੀ ਗਈ। ਦੋਹਾਂ...
ਭਾਜਪਾ ਐੱਸ.ਸੀ.ਮੋਰਚਾ ਦੇ ਨਵ-ਨਿਯੁਕਤ ਪੰਜਾਬ ਪ੍ਰਧਾਨ ਲੱਧੜ ਵਾਲਮੀਕਿ ਤੀਰਥ ਵਿਖੇ ਹੋਏ ਨਤਮਸਤਕ
. . .  1 day ago
ਰਾਮ ਤੀਰਥ, 7 ਦਸੰਬਰ (ਧਰਵਿੰਦਰ ਸਿੰਘ ਔਲਖ)-ਭਾਰਤੀ ਜਨਤਾ ਪਾਰਟੀ ਐੱਸ.ਸੀ.ਮੋਰਚਾ ਪੰਜਾਬ ਦੇ ਨਵ ਨਿਯੁਕਤ ਪ੍ਰਧਾਨ ਸੁੱਚਾ ਰਾਮ ਲੱਧੜ (ਆਈ.ਏ.ਐੱਸ.) ਅੱਜ ਭਗਵਾਨ ਵਾਲਮੀਕਿ ਤੀਰਥ (ਰਾਮ ਤੀਰਥ) ਵਿਖੇ ਨਤਮਸਤਕ ਹੋਏ ਅਤੇ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ । ਪੱਤਰਕਾਰਾਂ ਨਾਲ...
ਮੋਟਰ ਸਾਇਕਲ ਸਵਾਰ ਵਿਅਕਤੀਆਂ ਤੋਂ 2 ਅਣਪਛਾਤੇ ਵਿਅਕਤੀ ਤਿੰਨ ਲੱਖ ਰੁਪਏ ਖੋਹ ਕੇ ਫ਼ਰਾਰ
. . .  1 day ago
ਭਗਤਾ ਭਾਈਕਾ, 7 ਦਸੰਬਰ (ਸੁਖਪਾਲ ਸਿੰਘ ਸੋਨੀ)-ਅੱਜ ਪਿੰਡ ਬੁਰਜ ਰਾਜਗੜ ਵਿਖੇ ਮੋਟਰ ਸਾਇਕਲ ਸਵਾਰ ਵਿਅਕਤੀਆਂ ਤੋਂ ਤਿੰਨ ਲੱਖ ਰੁਪਏ ਖੋਹੇ ਜਾਣ ਦੀ ਘਟਨਾ ਵਾਪਰੀ ਹੈ। ਘਟਨਾ ਨੂੰ ਅੰਜਾਮ ਮੋਟਰ ਸਾਇਕਲ ਸਵਾਰ ਦੋ ਅਣਪਛਾਤੇ ਵਿਅਕਤੀਆਂ ਵਲੋਂ ਦਿੱਤਾ ਗਿਆ। ਘਟਨਾ...
ਫੋਰਬਸ ਦੀ ਵਿਸ਼ਵ ਦੀਆਂ 100 ਸਭ ਤੋਂ ਸ਼ਕਤੀਸ਼ਾਲੀ ਔਰਤਾਂ ਦੀ ਸੂਚੀ ਵਿਚ ਨਿਰਮਲਾ ਸੀਤਾਰਮਨ ਸਮੇਤ 6 ਭਾਰਤੀ ਔਰਤਾਂ ਦਾ ਨਾਂਅ
. . .  1 day ago
ਨਿਊਯਾਰਕ, 7 ਦਸੰਬਰ-ਭਾਰਤ ਦੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ, ਬਾਇਓਕਾਨ ਦੀ ਕਾਰਜਕਾਰੀ ਚੇਅਰਪਰਸਨ ਕਿਰਨ ਮਜ਼ੂਮਦਾਰ-ਸ਼ਾਅ ਅਤੇ ਨਿਆਕਾ ਦੀ ਸੰਸਥਾਪਕ ਫਾਲਗੁਨੀ ਨਾਇਰ ਉਨ੍ਹਾਂ 6 ਭਾਰਤੀਆਂ ਵਿਚ ਸ਼ਾਮਿਲ ਹਨ, ਜਿਨ੍ਹਾਂ ਨੇ ਫੋਰਬਸ ਦੀ ਵਿਸ਼ਵ ਦੀਆਂ 100 ਸਭ...
ਦਿੱਲੀ ਆਬਕਾਰੀ ਨੀਤੀ ਮਾਮਲਾ:ਕਾਰੋਬਾਰੀ ਅਮਿਤ ਅਰੋੜਾ ਦੇ ਈ.ਡੀ. ਰਿਮਾਂਡ ਵਿਚ 7 ਦਿਨਾਂ ਦਾ ਵਾਧਾ
. . .  1 day ago
ਨਵੀਂ ਦਿੱਲੀ, 7 ਦਸੰਬਰ-ਦਿੱਲੀ ਆਬਕਾਰੀ ਨੀਤੀ ਮਾਮਲੇ 'ਚ ਦਿੱਲੀ ਦੀ ਇਕ ਅਦਾਲਤ ਨੇ ਕਾਰੋਬਾਰੀ ਅਮਿਤ ਅਰੋੜਾ ਦੇ ਈ.ਡੀ. ਰਿਮਾਂਡ ਵਿਚ 7 ਦਿਨਾਂ ਦਾ ਵਾਧਾ ਕੀਤਾ...
ਮਹਾਰਾਸ਼ਟਰ-ਕਰਨਾਟਕ ਸਰਹੱਦੀ ਮੁੱਦੇ 'ਤੇ ਸੁਪ੍ਰੀਆ ਸੁਲੇ ਵਲੋਂ ਲੋਕ ਸਭਾ 'ਚ ਕਰਨਾਟਕ ਦੇ ਮੁੱਖ ਮੰਤਰੀ ਦੀ ਆਲੋਚਨਾ
. . .  1 day ago
ਨਵੀਂ ਦਿੱਲੀ, 7 ਦਸੰਬਰ -ਲੋਕ ਸਭਾ ਵਿਚ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐਨ.ਸੀ.ਪੀ.) ਦੀ ਸੰਸਦ ਮੈਂਬਰ ਸੁਪ੍ਰੀਆ ਸੁਲੇ ਨੇ ਕਰਨਾਟਕ ਅਤੇ ਮਹਾਰਾਸ਼ਟਰ ਦਰਮਿਆਨ ਸਰਹੱਦੀ ਮੁੱਦੇ ਨੂੰ ਲੈ ਕੇ ਕਰਨਾਟਕ ਦੇ ਮੁੱਖ ਮੰਤਰੀ ਬਾਸਵਰਾਜ ਬੋਮਈ ਦੀ ਆਲੋਚਨਾ...
ਕਰਨਾਟਕ-ਮਹਾਰਾਸ਼ਟਰ ਸਰਹੱਦੀ ਵਿਵਾਦ: ਲੋਕਾਂ ਵਲੋਂ ਕਰਨਾਟਕ ਦੀ ਬੱਸ ਅਤੇ ਮੁੱਖ ਮੰਤਰੀ ਬੋਮਈ ਦੀ ਫੋਟੋ 'ਤੇ ਕਾਲੇ ਰੰਗ ਦਾ ਛਿੜਕਾਅ
. . .  1 day ago
ਮੁੰਬਈ/ਬੈਂਗਲੁਰੂ, 7 ਦਸੰਬਰ-ਕਰਨਾਟਕ ਅਤੇ ਮਹਾਰਾਸ਼ਟਰ ਦਰਮਿਆਨ ਸਰਹੱਦੀ ਮੁੱਦੇ 'ਤੇ ਜਾਰੀ ਵਿਰੋਧ ਪ੍ਰਦਰਸ਼ਨ ਦੇ ਦੌਰਾਨ ਸੋਲਾਪੁਰ ਵਿਚ ਸਥਾਨਕ ਸੰਗਠਨਾਂ ਦੇ ਲੋਕਾਂ ਨੇ ਕਰਨਾਟਕ ਦੀ ਇਕ ਬੱਸ ਅਤੇ ਮੁੱਖ ਮੰਤਰੀ ਬੋਮਈ...
ਐਸ.ਆਈ.ਟੀ. ਵਲੋਂ ਪੁੱਛਗਿੱਛ ਤੋਂ ਬਾਅਦ ਬੱਬੂ ਮਾਨ ਰਵਾਨਾ
. . .  1 day ago
ਮਾਨਸਾ, 7 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)- ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿਚ ਐਸ. ਆਈ. ਟੀ. ਵਲੋਂ ਪੁੱਛਗਿੱਛ ਤੋਂ ਬਾਅਦ ਗਾਇਕ ਬੱਬੂ ਮਾਨ ਰਵਾਨਾ ਹੋ ਗਏ...
ਇਹ ਇਕ ਵੱਡੀ ਜਿੱਤ ਤੇ ਇਸ ਨੂੰ ਹਾਸਲ ਕਰਨਾ ਬਹੁਤ ਵੱਡਾ ਕੰਮ ਸੀ-ਦਿੱਲੀ ਨਗਰ ਨਿਗਮ ਚੋਣਾਂ 'ਚ 'ਆਪ' ਦੀ ਜਿੱਤ 'ਤੇ ਹਰਭਜਨ ਸਿੰਘ
. . .  1 day ago
ਨਵੀਂ ਦਿੱਲੀ, 7 ਦਸੰਬਰ-ਸਾਬਕਾ ਕ੍ਰਿਕਟਰ ਅਤੇ 'ਆਪ' ਦੇ ਰਾਜ ਸਭਾ ਮੈਂਬਰ ਹਰਭਜਨ ਸਿੰਘ ਨੇ ਦਿੱਲੀ ਨਗਰ ਨਿਗਮ ਚੋਣਾਂ 'ਚ 'ਆਪ' ਦੀ ਜਿੱਤ 'ਤੇ ਕਿਹਾ ਕਿ ਇਹ ਇਕ ਵੱਡੀ ਜਿੱਤ ਹੈ। ਇਸ ਨੂੰ ਹਾਸਲ...
ਦੋ ਲੁਟੇਰੇ 40 ਹਜ਼ਾਰ ਦੀ ਨਗਦੀ ਖੋਹ ਕੇ ਫ਼ਰਾਰ
. . .  1 day ago
ਕੋਟਫੱਤਾ,7 ਦਸੰਬਰ (ਰਣਜੀਤ ਸਿੰਘ ਬੁੱਟਰ)- ਬਠਿੰਡਾ ਜ਼ਿਲ੍ਹੇ ਦੇ ਨਗਰ ਕੋਟਸ਼ਮੀਰ ਦੀ ਮਾਨਸਾ ਰੋਡ ’ਤੇ ਸਰਪੰਚ ਇਕ ਪੈਟਰੋਲ ਪੰਪ ਨੇੜੇ ਤੋਂ ਹੱਥ ਵਿਚ ਪੈਸਿਆਂ ਵਾਲਾ ਥੈਲਾ ਲੈ ਕੇ ਜਾ ਰਹੀ ਇਕ ਔਰਤ ਤੋਂ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਨੌਜਵਾਨ ਪੈਸਿਆਂ ਵਾਲਾ ਥੈਲਾ ਖੋਹ ਕੇ ਫ਼ਰਾਰ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਕੋਟਸ਼ਮੀਰ ਦੀ ਸ਼ਾਮ ਬਸਤੀ ਦੀ...
ਐਸ. ਆਈ. ਟੀ. ਵਲੋਂ ਬੱਬੂ ਮਾਨ ਤੋਂ ਪੁੱਛਗਿੱਛ
. . .  1 day ago
ਮਾਨਸਾ, 7 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)- ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿਚ ਨਾਮਵਰ ਗਾਇਕ ਬੱਬੂ ਮਾਨ ਐਸ. ਆਈ. ਟੀ. ਅੱਗੇ ਪੇਸ਼ ਹੋਏ। ਬੱਬੂ ਮਾਨ ਤੋਂ ਐਸ. ਆਈ. ਟੀ. ਵਲੋਂ ਪੁੱਛਗਿੱਛ ਕੀਤੀ...
ਡੇਰਾਬੱਸੀ ਦੇ ਪਿੰਡ ਕਕਰਾਲੀ ਤੋਂ ਲਾਪਤਾ 4 ਬੱਚਿਆਂ ਦਾ 24 ਘੰਟੇ ਬਾਅਦ ਵੀ ਨਹੀਂ ਲੱਗਿਆ ਸੁਰਾਗ
. . .  1 day ago
ਡੇਰਾਬੱਸੀ, 7 ਦਸੰਬਰ (ਗੁਰਮੀਤ ਸਿੰਘ)-ਰਾਮਗੜ੍ਹ ਸੜਕ àਤੇ ਪਿੰਡ ਕਕਰਾਲੀ ਤੋਂ ਬੀਤੇ ਦਿਨ ਤੋਂ 4 ਬੱਚੇ ਲਾਪਤਾ ਹੋ ਗਏ ਹਨ। ਸਕੂਲ ਵਿਚੋਂ ਛੁੱਟੀ ਹੋਣ ਮਗਰੋਂ ਬੱਚੇ ਘਰ ਜਾ ਕੇ ਵਾਪਸ ਸਕੂਲ ਜਾਣ...
ਕੱਲ੍ਹ ਗੁਜਰਾਤ ’ਚ ਚਮਤਕਾਰ ਦੇਖਣ ਨੂੰ ਮਿਲੇਗਾ- ਮੁੱਖ ਮੰਤਰੀ ਭਗਵੰਤ ਮਾਨ
. . .  1 day ago
ਨਵੀਂ ਦਿੱਲੀ, 7 ਦਸੰਬਰ- ਦਿੱਲੀ ’ਚ ਨਗਰ ਨਿਗਮ ਦੇ ਆਏ ਨਤੀਜਿਆਂ ਤੋਂ ਬਾਅਦ ਬੋਲਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਮੈਂ ਤੁਹਾਨੂੰ ਬਹੁਤ-ਬਹੁਤ ਵਧਾਈ ਦਿੰਦਾ ਹਾਂ, ਇਹ ਨੇਤਾ ਹਨ ਜੋ ਚੋਣਾਂ ਲੜਦੇ ਹਨ ਪਰ ਜਨਤਾ ਜਿੱਤਦੀ ਹੈ, ਅੱਜ ਜਨਤਾ...
ਭਾਰਤ-ਬੰਗਲਾਦੇਸ਼ ਦੂਜਾ ਇਕ ਦਿਨਾਂ ਮੈਚ: ਬੰਗਲਾਦੇਸ਼ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 272 ਦੌੜਾਂ ਦਾ ਟੀਚਾ
. . .  1 day ago
ਢਾਕਾ, 7 ਦਸੰਬਰ-ਭਾਰਤ ਅਤੇ ਬੰਗਲਾਦੇਸ਼ ਵਿਚਕਾਰ ਦੂਜੇ ਇਕ ਦਿਨਾਂ ਮੈਚ ਵਿਚ ਬੰਗਲਾਦੇਸ਼ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦਿਆ 50 ਓਵਰਾਂ 'ਚ 7 ਵਿਕਟਾਂ ਦੇ ਨੁਕਸਾਨ 'ਤੇ 271 ਦੌੜਾਂ ਬਣਾਈਆਂ ਤੇ ਭਾਰਤ ਨੂੰ ਜਿੱਤਣ ਲਈ 272 ਦੌੜਾਂ ਦਾ ਟੀਚਾ ਦਿੱਤਾ। ਬੰਗਲਾਦੇਸ਼...
ਦਿੱਲੀ ਨੂੰ ਬਿਹਤਰ ਬਣਾਉਣ ਲਈ ਭਾਜਪਾ ਅਤੇ ਕਾਂਗਰਸ ਸਹਿਯੋਗ ਦੇਣ: ਅਰਵਿੰਦ ਕੇਜਰੀਵਾਲ
. . .  1 day ago
ਨਵੀਂ ਦਿੱਲੀ, 7 ਦਸੰਬਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਕਹਿਣਾ ਹੈ ਕਿ ਮੈਂ ਹੁਣ ਦਿੱਲੀ ਲਈ ਭਾਜਪਾ ਅਤੇ ਕਾਂਗਰਸ ਦਾ ਸਹਿਯੋਗ ਚਾਹੁੰਦਾ ਹਾਂ। ਉਨ੍ਹਾਂ ਕਿਹਾ ਕਿ ਦਿੱਲੀ ਨੂੰ ਬਿਹਤਰ ਬਣਾਉਣ ਲਈ...
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਾਹਿਬਜ਼ਾਦੇ ਸ਼ਹਾਦਤ ਦਿਵਸ ਵਜੋਂ ਮਨਾਏ ਭਾਰਤ ਸਰਕਾਰ- ਐਡਵੋਕੇਟ ਧਾਮੀ
. . .  1 day ago
ਅੰਮ੍ਰਿਤਸਰ, 7 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਸੰਬੰਧੀ ਸਰਕਾਰ ਵਲੋਂ ਐਲਾਨੇ ਗਏ ਵੀਰ ਬਾਲ ਦਿਵਸ ਦੀ ਥਾਂ ਇਸ ਦਿਹਾੜੇ ਨੂੰ ਸਾਹਿਬਜ਼ਾਦੇ ਸ਼ਹਾਦਤ ਦਿਵਸ ਵਜੋਂ ਮਨਾਉਣ...
ਕਿਸਾਨ ਜਥੇਬੰਦੀ ਨੇ ਡੀ. ਸੀ. ਦਫ਼ਤਰਾਂ ਦਾ ਕੀਤਾ ਕੰਮ ਠੱਪ
. . .  1 day ago
ਅੰਮ੍ਰਿਤਸਰ, 7 ਦਸੰਬਰ (ਵਰਪਾਲ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਅਣਮਿੱਥੇ ਸਮੇਂ ਤੇ ਲਗਾਏ ਗਏ ਮੋਰਚੇ ਦੌਰਾਨ ਡੀ.ਸੀ. ਦਫ਼ਤਰਾਂ ਦਾ ਕੰਮਕਾਜ ਠੱਪ ਕੀਤਾ ਗਿਆ। ਇਸ ਦੌਰਾਨ ਕਿਸਾਨ ਮਜ਼ਦੂਰ ਆਗੂਆਂ ਨੇ...
ਹੁਣ ਨਹੀਂ ਚਲਾ ਸਕੋਗੇ ਸ਼ਰਾਬ ਪੀ ਕੇ ਗੱਡੀ, ਜਾਰੀ ਹੋਏ ਇਹ ਫ਼ਰਮਾਨ
. . .  1 day ago
ਚੰਡੀਗੜ੍ਹ, 7 ਦਸੰਬਰ-ਪੰਜਾਬ ਸਰਕਾਰ ਵਲੋਂ ਸ਼ਰਾਬ ਪੀਣ ਵਾਲਿਆ ਉੱਤੇ ਸਖ਼ਤੀ ਕੀਤੀ ਜਾ ਰਹੀ ਹੈ। ਸੂਬੇ 'ਚ ਪੰਜਾਬ ਸਰਕਾਰ ਨੇ ਸੜਕੀ ਹਾਦਸਿਆਂ ਦੀ ਰੋਕਥਾਮ ਲਈ ਅਹਿਮ ਕਦਮ ਚੁੱਕਿਆ ਹੈ...
ਦਿੱਲੀ ਨਗਰ ਨਿਗਮ ਚੋਣਾਂ: ਜਿੱਤ ਨੂੰ ਲੈ ਕੇ ਚੰਡੀਗੜ੍ਹ 'ਚ ਖ਼ੁਸ਼ੀ ਮਨਾਉਂਦੇ ਨਜ਼ਰ ਆਏ 'ਆਪ' ਆਗੂ
. . .  1 day ago
ਚੰਡੀਗੜ੍ਹ, 7 ਦਸੰਬਰ (ਗੁਰਿੰਦਰ)- ਦਿੱਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੰਡੀਗੜ੍ਹ 'ਚ 'ਆਪ' ਆਗੂ ਖ਼ੁਸ਼ੀ ਮਨਾਉਂਦੇ ਹੋਏ ਨਜ਼ਰ ਆਏ। ਇਸ ਦੌਰਾਨ ਲਾਲ ਚੰਦ ਕਟਾਰੂਚੱਕ, ਮਾਲਵਿੰਦਰ ਸਿੰਘ ਕੰਗ, ਬ੍ਰਹਮ ਸ਼ੰਕਰ ਜਿੰਪਾ ਤੇ ਹੋਰ ਆਗੂ ਸ਼ਾਮਿਲ...
ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਰਮਨ ਬਾਲਾ ਸੁਬਰਾਮਨੀਅਮ ਦੇ ਘਰ ਵਿਜੀਲੈਂਸ ਬਿਊਰੋ ਦੀ ਟੀਮ ਵਲੋਂ ਛਾਪੇਮਾਰੀ
. . .  1 day ago
ਲੁਧਿਆਣਾ, 7 ਦਸੰਬਰ (ਪਰਮਿੰਦਰ ਸਿੰਘ ਆਹੂਜਾ)-ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਰਮਨ ਬਾਲਾ ਸੁਬਰਾਮਨੀਅਮ ਦੇ ਘਰ ਵਿਜੀਲੈਂਸ ਬਿਊਰੋ ਦੀ ਟੀਮ ਵਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਜਾਣਕਾਰੀ ਅਨੁਸਾਰ...
ਸਾਬਕਾ ਰਾਸ਼ਟਰਪਤੀ ਟਰੰਪ ਦੀਆਂ ਵਧੀਆਂ ਮੁਸ਼ਕਿਲਾਂ: 2 ਕੰਪਨੀਆਂ ਟੈਕਸ ਫ਼ਰਾਡ ਸਕੀਮ ਵਿਚ ਦੋਸ਼ੀ ਕਰਾਰ
. . .  1 day ago
ਸੈਕਰਾਮੈਂਟੋ, 7 ਦਸੰਬਰ (ਹੁਸਨ ਲੜੋਆ ਬੰਗਾ)- ਸਾਬਕਾ ਰਾਸ਼ਟਰਪਤੀ ਡੋਨਲਡ ਟਰੰਪ ਦੀਆਂ ਮੁਸ਼ਕਿਲਾਂ ਉਸ ਵੇਲੇ ਹੋਰ ਵਧ ਗਈਆਂ ਜਦੋਂ ਮੈਨਹਟਨ ਦੀ ਇਕ ਜਿਊਰੀ ਨੇ ਉਸ ਦੀਆਂ 2 ਕੰਪਨੀਆਂ ਨੂੰ ਕ੍ਰਿਮੀਨਲ ਟੈਕਸ ਫ਼ਰਾਡ ਸਕੀਮ ਵਿਚ ਉਸ ਵਿਰੁੱਧ ਲਾਏ ਗਏ ਸਾਰੇ ਦੋਸ਼ਾਂ ਵਿਚ ਉਸ ਨੂੰ ਦੋਸ਼ੀ ਕਰਾਰ ਦੇ ਦਿੱਤਾ। ਜਿਊਰੀ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 27 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਰਾਜਨੀਤੀ ਵਿਚ ਨਾ ਸਥਾਈ ਦੋਸਤੀ ਹੁੰਦੀ ਹੈ, ਨਾ ਹੀ ਦੁਸ਼ਮਣੀ, ਸਥਾਈ ਕੇਵਲ ਹਿਤ ਹੁੰਦੇ ਹਨ। -ਅਗਿਆਤ

ਰਾਸ਼ਟਰੀ-ਅੰਤਰਰਾਸ਼ਟਰੀ

ਬਰੈਂਪਟਨ 'ਚ ਹਿੰਸਕ ਹਮਲੇ ਮਗਰੋਂ ਜੋਤੀ ਸਿੰਘ ਮਾਨ ਦੀ ਹਾਲਤ 'ਚ ਸੁਧਾਰ

ਟੋਰਾਂਟੋ, 5 ਅਗਸਤ (ਸਤਪਾਲ ਸਿੰਘ ਜੌਹਲ)- ਕੈਨੇਡਾ ਦੇ ਬਰੈਂਪਟਨ ਸ਼ਹਿਰ 'ਚ ਬੀਤੇ ਦਿਨ ਫਤਹਿ ਮੀਡੀਆ ਦੇ ਕਰਤਾ-ਧਰਤਾ ਜੋਤੀ ਸਿੰਘ (ਗਗਨਦੀਪ) ਮਾਨ ਉਪਰ ਕੁਝ ਅਣਪਛਾਤੇ ਹਮਲਾਵਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਸੀ ਜਿਸ 'ਚ ਮਾਨ ਗੰਭੀਰ ਜ਼ਖਮੀ ਹੋ ਗਏ ਅਤੇ ਟੋਰਾਂਟੋ ਵਿਖੇ ਸਨੀਬਰੁੱਕ ਹਸਪਤਾਲ 'ਚ ਦਾਖਲ ਕਰਵਾਇਆ ਗਿਆ | ਡਾਕਟਰਾਂ ਵਲੋਂ ਕੀਤੇ ਅਪ੍ਰੇਸ਼ਨ ਤੋਂ ਬਾਅਦ ਮਾਨ ਦੀ ਹਾਲਤ 'ਚ ਕੁਝ ਸੁਧਾਰ ਹੋਇਆ | ਘਟਨਾ ਸਮੇਂ ਸਵੇਰਸਾਰ ਮਾਨ ਘਰ 'ਚੋਂ ਨਿਕਲ ਕੇ ਆਪਣੀ ਗੱਡੀ 'ਚ ਸਵਾਰ ਹੋਏ ਸਨ ਤਾਂ ਪਹਿਲਾਂ ਤੋਂ ਹੀ ਘਾਤ ਲਗਾ ਕੇ ਇੰਤਜਾਰ ਕਰ ਰਹੇ 3 ਹਮਲਾਵਰਾਂ ਨੇ ਗੱਡੀ ਦਾ ਸ਼ੀਸ਼ਾ ਭੰਨ ਕੇ ਮਾਨ ਉਪਰ ਹਮਲਾ ਕਰ ਦਿੱਤਾ, ਜਿਸ ਦੀ ਸੀ.ਸੀ.ਟੀ.ਵੀ. ਵੀਡਿਓ ਸੋਸ਼ਲ ਮੀਡੀਆ ਰਾਹੀਂ ਵੀ ਵਾਇਰਲ ਹੋਈ ਹੈ | ਮਾਮਲੇ ਦੀ ਜਾਂਚ ਪੀਲ ਪੁਲਿਸ ਵਲੋਂ ਜਾਰੀ ਹੈ | ਮਾਨ ਦੇ ਪਿਤਾ ਸੀਤਲ ਸਿੰਘ ਤਾਜਪੁਰ ਨੇ ਕਿਹਾ ਕਿ ਹਸਪਤਾਲ ਵਿਚ ਡਾਕਟਰਾਂ ਦੇ ਇਲਾਜ ਅਤੇ ਪੁਲਿਸ ਦੀ ਜਾਂਚ ਦੀ ਉਪਰ ਭਰੋਸਾ ਹੈ ਪਰ ਉਨ੍ਹਾਂ ਨੇ ਆਪਣੀ ਅਤੇ ਆਪਣੇ ਪਰਿਵਾਰ ਸੁਰੱਖਿਆ ਬਾਰੇ ਚਿੰਤਾ ਦਾ ਪ੍ਰਗਟਾਵਾ ਕੀਤਾ | ਇਸ ਘਟਨਾ ਤੋਂ ਬਾਅਦ ਕੈਨੇਡਾ ਦੇ ਪੰਜਾਬੀ ਭਾਈਚਾਰੇ 'ਚ ਵੀ ਚਿੰਤਾ ਹੈ ਅਤੇ ਮੀਡੀਆ ਨਾਲ ਸਬੰਧਿਤ ਸ਼ਖਸੀਅਤਾਂ ਵਲੋਂ ਇਸ ਹਿੰਸਾ ਦੀ ਨਿੰਦਾ ਕੀਤੀ ਗਈ ਹੈ |

ਸਿੱਖ ਕਮਿਊਨਿਟੀ ਕੌਂਸਲ ਕਰ ਰਹੀ ਹੈ ਮਨਦੀਪ ਕੌਰ ਦੇ ਆਤਮ ਹੱਤਿਆ ਮਾਮਲੇ ਦੀ ਪੈਰਵੀ-ਸੰਗੋਜਲਾ

ਸਾਨ ਫਰਾਂਸਿਸਕੋ, 10 ਅਗਸਤ (ਐੱਸ.ਅਸ਼ੋਕ ਭੌਰਾ)- ਪੁਲਿਸ ਅਤੇ ਭਾਈਚਾਰੇ 'ਚ ਤਾਲਮੇਲ ਰੱਖਣ ਵਾਲੀ ਸੰਸਥਾ ਸਿੱਖ ਕਮਿਉਨਿਟੀ ਕੌਂਸਲ ਆਫ ਅਮਰੀਕਾ ਇਸ ਵੇਲੇ ਨਿਊਯਾਰਕ ਦੇ ਰਿਚਮੰਡ ਇਲਾਕੇ 'ਚ ਜਿਥੇ ਪੰਜਾਬਣ ਮਨਦੀਪ ਕੌਰ ਨੇ ਘਰੇਲੂ ਕਲੇਸ਼ ਦੇ ਚੱਲਦਿਆਂ ਆਤਮਹੱਤਿਆ ਕਰ ਲਈ ...

ਪੂਰੀ ਖ਼ਬਰ »

ਭਾਰਤੀ ਖੋਜਕਰਤਾਵਾਂ ਨੇ ਦੱਖਣੀ ਕੋਰੀਆ 'ਚ ਗਲੋਬਲ ਐਸਟ੍ਰੋਨੋਮੀ ਮੀਟ 'ਚ ਪੁਰਸਕਾਰ ਜਿੱਤੇ

ਨਵੀਂ ਦਿੱਲੀ, 10 ਅਗਸਤ (ਏਜੰਸੀ)- ਭਾਰਤੀ ਖਗੋਲ ਵਿਗਿਆਨੀਆਂ ਨੇ ਦੱਖਣੀ ਕੋਰੀਆ ਦੇ ਬੁਸਾਨ 'ਚ ਚੱਲ ਰਹੀ ਇੰਟਰਨੈਸ਼ਨਲ ਐਸਟ੍ਰੋਨੋਮੀਕਲ ਯੂਨੀਅਨ ਜਨਰਲ ਅਸੈਂਬਲੀ 'ਚ ਸੂਰਜ ਦੇ ਵੱਖ-ਵੱਖ ਪਹਿਲੂਆਂ 'ਤੇ ਆਪਣੇ ਅਧਿਐਨ ਲਈ ਪੁਰਸਕਾਰ ਜਿੱਤੇ | ਕੋਲਕਾਤਾ ਦੇ ਇੰਡੀਅਨ ...

ਪੂਰੀ ਖ਼ਬਰ »

ਵਿਵਾਦਿਤ ਟਿੱਪਣੀ ਕਾਰਨ ਘਿਰੇ ਮੁਕੇਸ਼ ਖੰਨਾ-ਦਿੱਲੀ ਮਹਿਲਾ ਕਮਿਸ਼ਨ ਨੇ ਸਖਤ ਕਾਰਵਾਈ ਦੀ ਕੀਤੀ ਮੰਗ

ਮੁੰਬਈ, 10 ਅਗਸਤ (ਏਜੰਸੀ)- ਲੜਕੀਆਂ 'ਤੇ ਕੀਤੀਆਂ ਅਪਮਾਨਜਨਕ ਟਿੱਪਣੀਆਂ ਨੂੰ ਲੈ ਕੇ ਅਦਾਕਾਰ ਮੁਕੇਸ਼ ਖੰਨਾ ਘਿਰਦੇ ਨਜ਼ਰ ਆ ਰਹੇ ਹਨ | ਉਨ੍ਹਾਂ ਦੇ ਇਸ ਬਿਆਨ 'ਤੇ ਦਿੱਲੀ ਮਹਿਲਾ ਕਮਿਸ਼ਨ ਨੇ ਸਖਤ ਰੁਖ ਅਪਨਾਇਆ ਹੈ | ਮਹਿਲਾ ਕਮਿਸ਼ਨ ਦੀ ਮੁਖੀ ਸਵਾਤੀ ਮਾਲੀਵਾਲ ਨੇ ...

ਪੂਰੀ ਖ਼ਬਰ »

ਕਾਮੇਡੀਅਨ ਅਦਾਕਾਰ ਰਾਜੂ ਸ੍ਰੀਵਾਸਤਵ ਦਿਲ ਦਾ ਦੌਰਾ ਪੈਣ ਕਾਰਨ ਏਮਜ਼ 'ਚ ਦਾਖ਼ਲ

ਨਵੀਂ ਦਿੱਲੀ, 10 ਅਗਸਤ (ਏਜੰਸੀ)- ਮਸ਼ਹੂਰ ਕਾਮੇਡੀਅਨ-ਅਦਾਕਾਰ ਰਾਜੂ ਸ੍ਰੀਵਾਸਤਵ ਨੂੰ ਬੁੱਧਵਾਰ ਨੂੰ ਦਿਲ ਦਾ ਦੌਰਾ ਪੈਣ ਤੋਂ ਬਾਅਦ ਏਮਜ਼ ਲਿਜਾਇਆ ਗਿਆ | 58 ਸਾਲਾ ਕਾਮੇਡੀਅਨ ਨੂੰ ਸਵੇਰੇ ਕਰੀਬ 10.45 ਵਜੇ ਏਮਜ਼ ਦੀ ਐਮਰਜੈਂਸੀ 'ਚ ਲਿਆਂਦਾ ਗਿਆ | ਉਨ੍ਹਾਂ ਨੂੰ ...

ਪੂਰੀ ਖ਼ਬਰ »

ਐਡਮਿੰਟਨ 'ਚ ਸਹਿਤ ਪ੍ਰੇਮੀਆਂ ਨੇ ਬਾਬਾ ਨਜ਼ਮੀ ਦਾ ਕੀਤਾ ਨਿੱਘਾ ਸਵਾਗਤ

ਐਡਮਿੰਟਨ, 10 ਅਗਸਤ (ਦਰਸ਼ਨ ਸਿੰਘ ਜਟਾਣਾ)-ਕੈਨੇਡਾ ਦੇ ਅਲਬਰਟਾ ਸ਼ਹਿਰ ਐਡਮਿੰਟਨ ਵਿਖੇ ਕਲਚਰਲ ਐਸੋਸੀਏਸ਼ਨ ਆਫ਼ ਅਲਬਰਟਾ ਦੇ ਸੱਦੇ 'ਤੇ ਰਿਚਵੁਡ ਕਮਿਊਨਿਟੀ ਹਾਲ ਐਡਮਿੰਟਨ ਵਿਖੇ ਲਹਿੰਦੇ ਪੰਜਾਬ ਦੇ ਪ੍ਰਸਿੱਧ ਸ਼ਾਇਰ ਤੇ ਪੰਜਾਬੀ ਬੋਲੀ ਲਈ ਆਵਾਜ਼ ਬੁਲੰਦ ਕਰਨ ...

ਪੂਰੀ ਖ਼ਬਰ »

ਘਰਾਂ ਦੇ ਕਿਰਾਏ ਵੱਧਣ ਨਾਲ ਆਮ ਲੋਕਾਂ 'ਚ ਘਬਰਾਹਟ

ਐਡਮਿੰਟਨ, 10 ਅਗਸਤ (ਦਰਸ਼ਨ ਸਿੰਘ ਜਟਾਣਾ)-ਪਿਛਲੇ ਕੁਝ ਸਮੇਂ 'ਚ ਕੈਨੇਡਾ ਦੇ ਬਹੁਤ ਸਾਰੇ ਸ਼ਹਿਰਾਂ, ਟਾਊਨਾਂ 'ਚ ਹੁਣ ਆਮ ਵਿਅਕਤੀ ਲਈ ਘਰ ਲੈਣਾ ਸੁਪਨਾ ਬਣਦਾ ਜਾ ਰਿਹਾ ਹੈ ਤੇ ਹੁਣ ਘਰਾਂ ਦੀਆਂ ਕੀਮਤਾਂ 'ਚ ਆਏ ਭਾਰੀ ਉਛਾਲ ਨੇ ਕਿਰਾਏ 'ਤੇ ਰਹਿਣ ਵਾਲੇ ਲੋਕਾਂ ਲਈ ਵੱਡੀ ...

ਪੂਰੀ ਖ਼ਬਰ »

ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਦੀਆਂ ਚੋਣਾਂ 'ਚ ਦੇਰੀ ਕਰਨ ਵਾਲੀ ਅਰਜ਼ੀ ਅਦਾਲਤ ਵਲੋਂ ਰੱਦ

ਲੰਡਨ, 10 ਅਗਸਤ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਦੀਆਂ ਚੋਣਾਂ 'ਚ ਦੇਰੀ ਕਰਨ ਲਈ ਦਾਇਰ ਅਪੀਲ ਨੂੰ ਅੱਜ ਲੰਡਨ ਦੀ ਉੱਚ ਅਦਾਲਤ ਨੇ ਖਾਰਜ ਕਰ ਦਿੱਤਾ | ਜਾਣਕਾਰੀ ਅਨੁਸਾਰ ਬੀਤੇ ਦਿਨੀਂ ਸਭਾ ਦੀ ਚੱਲ ਰਹੀ ਚੋਣ ਪ੍ਰਕਿਰਿਆ ਨੂੰ ਲੈ ਕੇ ...

ਪੂਰੀ ਖ਼ਬਰ »

ਪੰਜਾਬ ਤੋਂ ਬਾਹਰਲੇ ਮੁਲਕਾਂ ਵੱਲ ਭੱਜੇ ਆਉਂਦੇ ਪੰਜਾਬੀ ਨੌਜਵਾਨਾਂ ਦੇ ਸਫ਼ਰ ਦਾ ਦਰਦ ਬਿਆਨਦੀ ਹੈ ਫਿਲਮ 'ਦੌੜ'

ਸਾਨ ਫਰਾਂਸਿਸਕੋ, 10 ਅਗਸਤ (ਐੱਸ.ਅਸ਼ੋਕ ਭੌਰਾ)-ਟੋਟਲ ਐਂਟਰਟੇਨਮੈਂਟ ਦੇ ਅਵਤਾਰ ਲਾਖਾ ਵਲੋਂ ਨੌਜਵਾਨ ਮੁੰਡੇ ਕੁੜੀਆਂ ਦੇ ਪੰਜਾਬ ਤੋਂ ਲਗਾਤਾਰ ਵਿਦੇਸ਼ਾਂ ਵੱਲ ਭੱਜੇ ਆਉਣ ਦੇ ਵਧ ਰਹੇ ਰੁਝਾਨ ਅਤੇ ਬਾਹਰਲੇ ਮੁਲਕਾਂ 'ਚ ਆ ਰਹੀਆਂ ਸਮੱਸਿਆਵਾਂ 'ਤੇ ਚਾਨਣਾ ਪਾਉਂਦੀ ...

ਪੂਰੀ ਖ਼ਬਰ »

ਪੰਜਾਬੀ ਬੋਲੀ ਲਹਿਰ 'ਚ ਯੋਗਦਾਨ ਪਾਉਣ ਵਾਲਿਆਂ ਦਾ ਬਰਤਾਨੀਆ ਦੀ ਸੰਸਦ 'ਚ ਹੋਵੇਗਾ ਵਿਸ਼ੇਸ਼ ਸਨਮਾਨ-ਹਰਮੀਤ ਭਕਨਾ

ਲੈਸਟਰ (ਇੰਗਲੈਂਡ), 10 ਅਗਸਤ (ਸੁਖਜਿੰਦਰ ਸਿੰਘ ਢੱਡੇ)- ਸਾਰਾਗੜ੍ਹੀ ਦੇ ਸ਼ਹੀਦਾਂ ਦੀ ਸ਼ਹਾਦਤ ਦੇ 125ਵੇਂ ਅਤੇ 1947 ਦੀ ਭਾਰਤ-ਪਾਕਿਸਤਾਨ ਵੰਡ ਵੇਲੇ ਹੋਏ ਬੇਕਸੂਰ ਲੋਕਾਂ ਦੇ ਕਤਲੇਆਮ ਦੇ 75ਵੇਂ ਵਰ੍ਹੇ ਨੂੰ ਸਮਰਪਿਤ 12 ਸਤੰਬਰ ਨੂੰ ਪੰਜਾਬੀ ਭਾਸ਼ਾ ਚੇਤਨਾ ਬੋਰਡ ਯੂ.ਕੇ ...

ਪੂਰੀ ਖ਼ਬਰ »

ਲੈਸਟਰ 'ਚ ਕਬੱਡੀ ਟੂਰਨਾਮੈਂਟ 14 ਨੂੰ , ਤਿਆਰੀਆਂ ਮੁਕੰਮਲ

ਲੈਸਟਰ (ਇੰਗਲੈਂਡ), 10 ਅਗਸਤ (ਸੁਖਜਿੰਦਰ ਸਿੰਘ ਢੱਡੇ)- ਇੰਗਲੈਂਡ ਕਬੱਡੀ ਫੈਡਰੇਸ਼ਨ ਦੀ ਰਹਿਨੁਮਾਈ ਹੇਠ ਇੰਗਲੈਂਡ 'ਚ ਹੋ ਰਹੇ ਕਬੱਡੀ ਟੂਰਨਾਮੈਂਟਾਂ ਦੀ ਲੜੀ ਤਹਿਤ 14 ਅਗਸਤ ਐਤਵਾਰ ਨੂੰ ਸ਼ਹਿਰ ਲੈਸਟਰ 'ਚ ਲੈਸਟਰ ਕਬੱਡੀ ਕਲੱਬ ਵਲੋਂ ਕਬੱਡੀ ਟੂਰਨਾਮੈਂਟ ਕਰਵਾਇਆ ...

ਪੂਰੀ ਖ਼ਬਰ »

ਭਗਵੰਤ ਮਾਨ ਦੇ ਕੰਮ ਤੋਂ ਖੁਸ਼ ਹਨ ਪ੍ਰਵਾਸੀ ਪੰਜਾਬੀ- ਗੁਰਦੇਵ ਸਿੰਘ ਮਾਨ

ਕੈਲਗਰੀ, 10 ਅਗਸਤ (ਜਸਜੀਤ ਸਿੰਘ ਧਾਮੀ)-ਪੰਜਾਬ ਵਿਧਾਨ ਸਭਾ ਹਲਕਾ ਨਾਭਾ ਤੋਂ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਦਾ ਕੈਲਗਰੀ ਪਹੁੰਚਣ 'ਤੇ ਦਰਸ਼ਨ ਸਿੰਘ ਸਿੱਧੂ ਅਤੇ ਦਲਬੀਰ ਸਿੰਘ ਜੱਲੋਵਾਲ ਦੀ ਅਗਵਾਈ 'ਚ ਨਿੱਘਾ ਸਵਾਗਤ ਕੀਤਾ ਗਿਆ | ਉਪਰੰਤ ਕਰਵਾਏ ਪ੍ਰੋਗਰਾਮ ਨੂੰ ...

ਪੂਰੀ ਖ਼ਬਰ »

ਕੈਨੇਡਾ 'ਚ ਗਰਮੀ ਨਾਲ 16 ਮੌਤਾਂ

ਐਬਟਸਫੋੋਰਡ, 10 ਅਗਸਤ (ਗੁਰਦੀਪ ਸਿੰਘ ਗਰੇਵਾਲ)-ਕੈਨੇਡਾ ਦੇ ਬਿ੍ਟਿਸ਼ ਕੋਲੰਬੀਆ ਸੂਬੇ 'ਚ ਪਈ ਸਖ਼ਤ ਗਰਮੀ ਕਾਰਨ 16 ਵਿਅਕਤੀਆਂ ਦੀ ਮੌਤ ਹੋ ਗਈ | ਬਿ੍ਟਿਸ਼ ਕੋਲੰਬੀਆ ਕਾਰਨਰਜ਼ ਸਰਵਿਸ ਏਜੰਸੀ ਵਲੋਂ ਦੱਸਿਆ ਗਿਆ ਕਿ ਗਰਮੀ ਕਾਰਨ 40 ਤੋਂ 49 ਸਾਲ ਦੀ ਉਮਰ ਦੇ 2 ਅਤੇ 50 ਤੋਂ 59 ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX