ਤਾਜਾ ਖ਼ਬਰਾਂ


ਸ਼ਾਰਟ ਸਰਕਟ ਨਾਲ ਜੀ. ਐੱਸ. ਫਰਨੀਚਰ ਦੇ ਸ਼ੋਅ ਰੂਮ ਨੂੰ ਲੱਗੀ ਅੱਗ ਨਾਲ ਕਰੋੜਾਂ ਦਾ ਨੁਕਸਾਨ
. . .  15 minutes ago
ਛੇਹਰਟਾ, 8 ਦਸੰਬਰ ( ਵਡਾਲੀ )- ਜੀ.ਟੀ.ਰੋਡ ਖੰਡਵਾਲਾ ਵਿਖੇ ਸ਼ਾਰਟ ਸਰਕਟ ਨਾਲ ਜੀ. ਐੱਸ. ਫਰਨੀਚਰ ਦੇ ਸ਼ੋਅ ਰੂਮ ਨੂੰ ਲੱਗੀ ਅੱਗ ਨਾਲ ਕਰੋੜਾਂ ਦਾ ਨੁਕਸਾਨ ਹੋਇਆ ਹੈ ।
ਸਯੁੰਕਤ ਕਿਸਾਨ ਮੋਰਚਾ ਦੀ ਕੌਮੀ ਪੱਧਰੀ ਬੈਠਕ ਵਿਚ ਆਗਾਮੀ ਅੰਦੋਲਨ ਦਾ ਫ਼ੈਸਲਾ ਨਹੀਂ ਹੋ ਸਕਿਆ, 24 ਨੂੰ ਦੁਬਾਰਾ ਬੈਠਕ
. . .  about 1 hour ago
ਕਰਨਾਲ 7 ਦਸੰਬਰ (ਗੁਰਮੀਤ ਸਿੰਘ ਸੱਗੂ ) - ਸਯੁੰਕਤ ਕਿਸਾਨ ਮੋਰਚਾ ਦੀ ਡੇਰਾ ਕਾਰ ਸੇਵਾ ਕਲੰਦਰੀ ਗੇਟ ਵਿਖੇ ਹੋਈ ਕੋਮੀ ਪਧਰੀ ਬੈਠਕ ਵਿਚ ਆਗਾਮੀ ਕਿਸਾਨ ਅੰਦੋਲਨ ਨੂੰ ਲੈਂ ਕੇ ਕੋਈ ਫ਼ੈਸਲਾ ਨਹੀਂ ਹੋ ਸਕਿਆ ...
ਵਿਧਾਨ ਸਭਾ ਹਲਕਾ ਹਰੋਲੀ ਤੋਂ ਕਾਂਗਰਸ ਦੇ ਮੁਕੇਸ਼ ਅਗਨੀਹੋਤਰੀ ਜਿੱਤੇ
. . .  about 1 hour ago
ਬੀਣੇਵਾਲ,8 ਦਸੰਬਰ (ਬੈਜ ਚੌਧਰੀ)- ਹਲਕਾ ਗੜ੍ਹਸ਼ੰਕਰ ਦੇ ਨਾਲ ਲੱਗਦੇ ਹਿਮਾਚਲ ਪ੍ਰਦੇਸ਼ ਦੇ ਵਿਧਾਨ ਸਭਾ ਹਲਕਾ ਹਰੋਲੀ ਤੋਂ ਕਾਂਗਰਸੀ ਉਮੀਦਵਾਰ ਮੁਕੇਸ਼ ਅਗਨੀਹੋਤਰੀ ਨੇ ਲਗਾਤਾਰ ਪੰਜਵੀਂ ਵਾਰ 9148 ਵੋਟਾਂ ਦੇ ਵੱਡੇ ਫਰਕ ਨਾਲ ...
ਲਾਪਤਾ 4 ਬੱਚਿਆਂ 'ਚੋਂ 3 ਬੱਚੇ ਕੀਤੇ ਪੁਲਿਸ ਨੇ ਬਰਾਮਦ
. . .  about 1 hour ago
ਡੇਰਾਬੱਸੀ, 8 ਦਸੰਬਰ( ਗੁਰਮੀਤ ਸਿੰਘ)-ਡੇਰਾਬੱਸੀ ਦੇ ਪਿੰਡ ਕਕਰਾਲੀ ਵਿਚੋ ਲਾਪਤਾ 4 ਬੱਚਿਆਂ 'ਚੋਂ ਪੁਲਿਸ ਨੇ 3 ਬੱਚਿਆਂ ਨੂੰ ਅੱਜ ਤੀਜੇ ਦਿਨ ਬਰਾਮਦ ਕਰ ਲਿਆ ਹੈ । ਇਹ ਬੱਚੇ ਮੋਲੀ ਜਾਗਰਾ, ਚੰਡੀਗੜ੍ਹ ਨੇੜਿਓਂ ਬਰਾਮਦ ...
87 ਸਾਲ ਦੇ ਹੋਏ ਬਾਲੀਵੁੱਡ ਦੇ ਹੀਮੈਨ ਧਰਮਿੰਦਰ, ਫੈਨਜ਼ ਨਾਲ ਕੇਕ ਕੱਟ ਕੇ ਆਪਣਾ ਜਨਮਦਿਨ ਕੀਤਾ ਸੈਲੀਬ੍ਰੇਟ
. . .  about 2 hours ago
87 ਸਾਲ ਦੇ ਹੋਏ ਬਾਲੀਵੁੱਡ ਦੇ ਹੀਮੈਨ ਧਰਮਿੰਦਰ, ਫੈਨਜ਼ ਨਾਲ ਕੇਕ ਕੱਟ ਕੇ ਆਪਣਾ ਜਨਮਦਿਨ ਕੀਤਾ ਸੈਲੀਬ੍ਰੇਟ
ਉੜੀਸ਼ਾ : ਪਦਮਪੁਰ ਵਿਧਾਨ ਸਭਾ ਹਲਕੇ ਤੋਂ ਬੀ.ਜੇ.ਡੀ. ਦੇ ਬਰਸਾ ਸਿੰਘ ਬਰੀਹਾ ਨੇ ਭਾਜਪਾ ਦੇ ਪ੍ਰਦੀਪ ਪੁਰੋਹਿਤ ਨੂੰ ਹਰਾਇਆ
. . .  1 minute ago
ਟਰੱਕ ਅਤੇ ਕਾਰ ਦੀ ਟੱਕਰ ਵਿਚ ਨੌਜਵਾਨ ਦੀ ਦਰਦਨਾਕ ਮੌਤ
. . .  about 3 hours ago
ਘੱਗਾ, 8 ਦਸੰਬਰ (ਵਿਕਰਮਜੀਤ ਸਿੰਘ ਬਾਜਵਾ)- ਅੱਜ ਇੱਥੇ ਸ਼ਾਮੀ ਲਗਭਗ 4 ਵਜੇ ਦੇ ਕਰੀਬ ਕਾਰ ਅਤੇ ਟਰੱਕ ਦਰਮਿਆਨ ਹੋਏ ਭਿਆਨਕ ਹਾਦਸੇ ਵਿਚ ਕਾਰ ਸਵਾਰ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਕਕਰਾਲਾ ਦੇ ਰਹਿਣ ਵਾਲੇ ਕੁਲਦੀਪ ਸਿੰਘ (30) ਜੋ ਯੂਥ ਅਕਾਲੀ ਦਲ ਨਾਲ...
ਬਿਹਾਰ : ਕੁਰਹਾਨੀ ਵਿਧਾਨ ਸਭਾ ਹਲਕੇ ਤੋਂ ਭਾਜਪਾ ਦੇ ਕੇਦਾਰ ਪ੍ਰਸਾਦ ਗੁਪਤਾ ਨੇ ਜਨਤਾ ਦਲ (ਯੂਨਾਈਟਿਡ) ਦੇ ਮਨੋਜ ਸਿੰਘ ਨੂੰ ਹਰਾਇਆ
. . .  about 3 hours ago
ਰਾਜਸਥਾਨ : ਸਰਦਾਰ ਸ਼ਹਿਰ ਤੋਂ ਕਾਂਗਰਸ ਦੇ ਅਨਿਲ ਕੁਮਾਰ ਸ਼ਰਮਾ ਨੇ ਭਾਜਪਾ ਦੇ ਅਸ਼ੋਕ ਕੁਮਾਰ ਨੂੰ ਹਰਾ ਕੇ ਜ਼ਿਮਨੀ ਚੋਣ ਜਿੱਤੀ
. . .  about 3 hours ago
ਬਠਿੰਡਾ ਵਿਚ ਚੱਲੀਆਂ ਗੋਲੀਆਂ, ਦੋ ਜ਼ਖ਼ਮੀ
. . .  about 4 hours ago
ਬਠਿੰਡਾ ਵਿਚ ਚੱਲੀਆਂ ਗੋਲੀਆਂ, ਦੋ ਜ਼ਖ਼ਮੀ
ਪਿਛਲੇ 5 ਸਾਲਾਂ ਵਿਚ ਯੂ.ਪੀ.ਐਸ.ਸੀ, ਐਸ.ਐਸ.ਸੀ. ਦੁਆਰਾ 2.46 ਲੱਖ ਉਮੀਦਵਾਰਾਂ ਦੀ ਕੀਤੀ ਗਈ ਭਰਤੀ - ਜਤਿੰਦਰ ਸਿੰਘ
. . .  about 4 hours ago
ਲੋਕਤੰਤਰ ਵਿਚ ਜਿੱਤ ਹੁੰਦੀ ਹੈ ਤੇ ਹਾਰ ਵੀ ਹੁੰਦੀ ਹੈ , ਅਸੀਂ ਕਮੀਆਂ ਨੂੰ ਸੁਧਾਰਾਂਗੇ ਅਤੇ ਲੜਨਾ ਜਾਰੀ ਰੱਖਾਂਗੇ : ਕਾਂਗਰਸ ਪ੍ਰਧਾਨ ਐਮ.ਖੜਗੇ
. . .  about 4 hours ago
ਹਿਮਾਚਲ ਪ੍ਰਦੇਸ਼ ’ਚ ਕਾਂਗਰਸ ਪਾਰਟੀ ਦੀ ਜਿੱਤ ਤੇ ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਖ਼ੁਸ਼ੀ ਦਾ ਪ੍ਰਗਟਾਵਾ
. . .  about 4 hours ago
ਸੰਧਵਾਂ, 8 ਦਸੰਬਰ (ਪ੍ਰੇਮੀ ਸੰਧਵਾਂ)- ਹਿਮਾਚਲ ਪ੍ਰਦੇਸ਼ ਦੇ ਵਿਧਾਨ ਸਭਾ ਚੋਣਾਂ ਦੇ ਆਏ ਨਤੀਜਿਆਂ ’ਚ ਕਾਂਗਰਸ ਪਾਰਟੀ ਵਲੋਂ ਵੱਡੀ ਜਿੱਤ ਪ੍ਰਾਪਤ ਕਰਨ ’ਤੇ ਸੀਨੀਅਰ ਕਾਂਗਰਸੀ ਆਗੂ ਕਮਲਜੀਤ ਬੰਗਾ, ਰਘਵੀਰ ਸਿੰਘ ਬਿੱਲਾ...
ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਰਾਜਪਾਲ ਨੂੰ ਆਪਣਾ ਅਸਤੀਫਾ ਸੌਂਪਣ ਲਈ ਸ਼ਿਮਲਾ ਦੇ ਰਾਜ ਭਵਨ ਪਹੁੰਚੇ
. . .  about 4 hours ago
ਪੰਜਾਬ ਵਿਚ ਹਰ ਰੋਜ਼ ਹੋ ਰਹੇ ਕਤਲਾਂ ਕਰਕੇ ਸੂਬੇ ਦੇ ਲੋਕਾਂ ਦਾ ਸਰਕਾਰ ਅਤੇ ਪ੍ਰਸ਼ਾਸਨ ਤੋਂ ਵਿਸ਼ਵਾਸ ਉੱਠਿਆ - ਬਿਕਰਮਜੀਤ ਚੀਮਾ
. . .  about 4 hours ago
ਅਮਲੋਹ, 8 ਦਸੰਬਰ (ਕੇਵਲ ਸਿੰਘ)- ਭਾਰਤੀ ਜਨਤਾ ਪਾਰਟੀ ਪੰਜਾਬ ਦੇ ਨਵਨਿਯੁਕਤ ਜਰਨਲ ਸਕੱਤਰ ਬਿਕਰਮਜੀਤ ਸਿੰਘ ਚੀਮਾ ਦਾ ਅਮਲੋਹ ਵਿਖੇ ਭਾਰਤੀ ਜਨਤਾ ਪਾਰਟੀ ਮੰਡਲ ਅਮਲੋਹ ਵਲੋਂ ਸਨਮਾਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਜਰਨਲ ਸਕੱਤਰ...
ਅਮਿਤ ਸ਼ਾਹ ਨੇ ਗੁਜਰਾਤ ਵਿਚ ਭਾਜਪਾ ਦੀ ਹੂੰਝਾ ਫੇਰ ਜਿੱਤ 'ਤੇ ਲੋਕਾਂ ਦਾ ਕੀਤਾ ਦਿਲੋਂ ਧੰਨਵਾਦ
. . .  about 4 hours ago
ਗੁਜਰਾਤ 'ਚ ਭਾਜਪਾ ਦੀ ਜਿੱਤ ਤੇ ਪਾਏ ਭੰਗੜੇ
. . .  about 4 hours ago
ਸੰਗਰੂਰ, 8 ਦਸੰਬਰ (ਧੀਰਜ ਪਸ਼ੋਰੀਆ)- ਗੁਜਰਾਤ 'ਚ ਭਾਜਪਾ ਦੀ ਸ਼ਾਨਦਾਰ ਜਿੱਤ ਤੇ ਸੰਗਰੂਰ 'ਚ ਭਾਜਪਾ ਆਗੂਆਂ ਅਤੇ ਵਰਕਰਾਂ ਨੇ ਲੱਡੂ ਵੰਡ ਕੇ ਅਤੇ ਭੰਗੜੇ ਪਾ ਕੇ ਖ਼ੁਸ਼ੀ ਸਾਂਝੀ ਕੀਤੀ।
Gujarat Election : 12 ਦਸੰਬਰ ਨੂੰ ਹੋਵੇਗਾ ਸਹੁੰ ਚੁੱਕ ਸਮਾਗਮ, ਸ਼ਾਮਿਲ ਹੋਣਗੇ PM ਮੋਦੀ ਤੇ ਅਮਿਤ ਸ਼ਾਹ
. . .  about 5 hours ago
ਫਗਵਾੜਾ, 8 ਦਸੰਬਰ (ਤਰਨਜੀਤ ਸਿੰਘ ਕਿੰਨੜਾ)- Gujarat Election : 12 ਦਸੰਬਰ ਨੂੰ ਹੋਵੇਗਾ ਸਹੁੰ ਚੁੱਕ ਸਮਾਗਮ, ਸ਼ਾਮਿਲ ਹੋਣਗੇ PM ਮੋਦੀ ਤੇ ਅਮਿਤ ਸ਼ਾਹ
ਹਿਮਾਚਲ ਚੋਣ ਨਤੀਜੇ: ਨੂਰਪੁਰ ਸੀਟ ਤੋਂ BJP ਉਮੀਦਵਾਰ ਰਣਵੀਰ ਸਿੰਘ ਜਿੱਤੇ
. . .  about 5 hours ago
ਹਿਮਾਚਲ ਚੋਣ ਨਤੀਜੇ: ਨੂਰਪੁਰ ਸੀਟ ਤੋਂ BJP ਉਮੀਦਵਾਰ ਰਣਵੀਰ ਸਿੰਘ ਜਿੱਤੇ
ਗੁਜਰਾਤ ’ਚ ਹੁਣ ਤੱਕ ਦੇ ਰੁਝਾਨਾਂ ’ਚ ਭਾਜਪਾ ਦੀ ਲੀਡ ਬਰਕਰਾਰ
. . .  about 6 hours ago
ਗੁਜਰਾਤ ’ਚ ਹੁਣ ਤੱਕ ਦੇ ਰੁਝਾਨਾਂ ’ਚ ਭਾਜਪਾ ਦੀ ਲੀਡ ਬਰਕਰਾਰ
ਸੁਖਬੀਰ ਸਿੰਘ ਬਾਦਲ ਨੇ ਗਿੱਦੜਬਾਹਾ ਵਿਖੇ ਮਨਾਇਆ ਆਪਣੇ ਪਿਤਾ ਦਾ ਜਨਮਦਿਨ
. . .  about 7 hours ago
ਸ੍ਰੀ ਮੁਕਤਸਰ ਸਾਹਿਬ, 8 ਦਸੰਬਰ (ਬਲਕਰਨ ਸਿੰਘ ਖਾਰਾ)- ਹਲਕਾ ਗਿੱਦੜਬਾਹਾ ਵਿਖੇ ਅੱਜ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਵਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਜਨਮ ਦਿਨ ਸਮਾਰੋਹ...
ਕਾਂਸਟੇਬਲ ਮਨਦੀਪ ਸਿੰਘ ਨੂੰ ਇਕ ਕਰੋੜ ਦੀ ਵਾਧੂ ਗ੍ਰੇਸ਼ੀਆ ਅਦਾਇਗੀ ਕਰੇਗੀ ਪੰਜਾਬ ਸਰਕਾਰ: ਮੁੱਖ ਮੰਤਰੀ ਮਾਨ
. . .  about 7 hours ago
ਚੰਡੀਗੜ੍ਹ, 8 ਦਸੰਬਰ- ਬੀਤੀ ਰਾਤ ਜਲੰਧਰ ਦੇ ਨਕੋਦਰ 'ਚ ਕੱਪੜਾ ਵਪਾਰੀ ਦਾ 30 ਲੱਖ ਦੀ ਫਿਰੌਤੀ ਨਾ ਦੇਣ 'ਤੇ ਸ਼ਰੇਆਮ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਇਸ ਦੌਰਾਨ ਕੱਪੜਾ ਵਪਾਰੀ ਦਾ ਗੰਨਮੈਨ ਮਨਦੀਪ ਸਿੰਘ...
ਪਹਿਲੀਆਂ ਰਾਜ ਪੱਧਰੀ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਦੀਆਂ ਖੇਡਾਂ ਸ਼ੁਰੂ
. . .  about 7 hours ago
ਲੁਧਿਆਣਾ, 8 ਦਸੰਬਰ (ਪੁਨੀਤ ਬਾਵਾ)-ਪੰਜਾਬ ਸਰਕਾਰ ਵਲੋਂ ਕਰਵਾਈਆਂ ਜਾ ਰਹੀਆਂ ਪਹਿਲੀਆਂ ਰਾਜ ਪੱਧਰੀ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਦੀਆਂ ਖੇਡਾਂ ਗੁਰੂ ਨਾਨਕ ਸਟੇਡੀਅਮ ਵਿਖੇ ਸ਼ੁਰੂ ਹੋ ਗਈਆਂ ਹਨ‌। ਖੇਡਾਂ ਦਾ ਉਦਘਾਟਨ...
ਹਿਮਾਚਲ ਚੋਣਾਂ: ਅਜੇ ਤੱਕ ਖ਼ਾਤਾ ਵੀ ਨਹੀਂ ਖੋਲ ਸਕੀ ‘ਆਪ’ ਕਾਂਗਰਸ ਵੱਡੀ ਧਿਰ ਬਣਕੇ ਉੱਭਰ ਰਹੀ
. . .  about 8 hours ago
ਹਿਮਾਚਲ ਚੋਣਾਂ: ਅਜੇ ਤੱਕ ਖ਼ਾਤਾ ਵੀ ਨਹੀਂ ਖੋਲ ਸਕੀ ‘ਆਪ’ ਕਾਂਗਰਸ ਵੱਡੀ ਧਿਰ ਬਣਕੇ ਉੱਭਰ ਰਹੀ
ਸੰਯੁਕਤ ਕਿਸਾਨ ਮੋਰਚੇ ਦੇ ਸੀਨੀਅਰ ਆਗੂਆਂ ਦੀ ਬੈਠਕ ਡੇਰਾ ਕਾਰ ਸੇਵਾ ਕਲੰਦਰੀ ਵਿਖੇ ਹੋਈ ਸ਼ੁਰੂ
. . .  about 8 hours ago
ਕਰਨਾਲ, 8 ਦਸੰਬਰ (ਗੁਰਮੀਤ ਸਿੰਘ ਸੱਗੂ)- ਸੰਯੁਕਤ ਕਿਸਾਨ ਮੋਰਚੇ ਦੇ ਸੀਨੀਅਰ ਆਗੂਆਂ ਦੀ ਬੈਠਕ ਕਿਸਾਨੀ ਮੰਗਾਂ ਅਤੇ ਮੁੱਦਿਆਂ ਨੂੰ ਲੈ ਕੇ ਡੇਰਾ ਕਾਰ ਸੇਵਾ ਕਲੰਦਰੀ ਗੇਟ ਵਿਖੇ ਸ਼ੁਰੂ ਹੋ ਗਈ ਹੈ। ਅਮਰਜੀਤ ਸਿੰਘ ਮੋਹੜੀ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 29 ਸਾਉਣ ਸੰਮਤ 554
ਵਿਚਾਰ ਪ੍ਰਵਾਹ: ਲੋਕਤੰਤਰ ਵਿਚ ਫ਼ਰਜ਼ਾਂ ਦੀ ਪਾਲਣਾ ਜ਼ਿਆਦਾ ਜ਼ਰੂਰੀ ਹੈ। ਅਚਾਰੀਆ ਨਰਿੰਦਰ ਦੇਵ

ਜਗਰਾਓਂ

ਬਲਾਕ ਸਿੱਧਵਾਂ ਬੇਟ ਦੀਆਂ ਸਟਰੀਟ ਲਾਈਟਾਂ ਬਾਅਦ ਹੁਣ ਖੇਡ ਕਿੱਟਾਂ ਤੇ ਆਰ. ਓ. ਸਿਸਟਮ 'ਚ ਵੀ ਘਪਲੇ ਦਾ ਖੁਲਾਸਾ

ਮੁੱਲਾਂਪੁਰ-ਦਾਖਾ, 12 ਅਗਸਤ (ਨਿਰਮਲ ਸਿੰਘ ਧਾਲੀਵਾਲ)-ਪਿਛਲੇ ਸਮੇਂ ਕਾਂਗਰਸ ਸਰਕਾਰ ਦੇ ਹੁੰਦਿਆਂ ਹਲਕਾ ਦਾਖਾ 'ਚ ਸਰਕਾਰੀ ਦਫ਼ਤਰਾਂ ਦੇ ਬਾਬੂਆਂ ਵਲੋਂ ਘਪਲਿਆਂ ਦੀਆਂ ਨਿੱਤ ਨਵੀਆਂ ਪਰਤਾ ਖੁੱਲ੍ਹਣ ਲੱਗ ਪਈਆਂ | ਇਨ੍ਹਾਂ ਘਪਲਿਆਂ ਵਿਚ ਕਥਿਤ ਦੋਸ਼ੀਆਂ ਖ਼ਿਲਾਫ਼ ਕਦੋਂ ਕਾਰਵਾਈ ਹੋਉ, ਅਜਿਹਾ ਵਿਭਾਗੀ ਪੜਤਾਲ ਬਾਅਦ ਹੀ ਸਾਹਮਣੇ ਆਵੇਗਾ | ਆਮ ਆਦਮੀ ਪਾਰਟੀ ਦੇ ਹਲਕਾ ਦਾਖਾ ਇੰਚਾਰਜ ਡਾ: ਕੇ.ਐੱਨ.ਐੱਸ. ਕੰਗ ਵਲੋਂ ਸਿੱਧਵਾ ਬੇਟ ਬਲਾਕ ਵਿਚ ਸਟਰੀਟ ਲਾਈਟਾਂ ਦੇ ਘਪਲੇ ਤੋਂ ਪਰਦਾ ਚੁੱਕਣ ਬਾਅਦ ਹੁਣ ਲੋਕਾਂ ਦੇ ਪੀਣ ਵਾਲੇ ਪਾਣੀ ਲਈ ਆਰ.ਓ ਸਿਸਟਮ, ਖਿਡਾਰੀਆਂ ਨੂੰ ਸਪੋਰਟਸ ਕਿੱਟਾਂ ਤੋਂ ਇਲਾਵਾ ਗਰੀਬ ਲੋਕਾਂ ਦੇ ਘਰਾਂ ਲਈ ਮੁਰੰਮਤ ਵਾਸਤੇ ਆਈ ਗ੍ਰਾਂਟ ਤਿੰਨਾਂ 'ਚ ਡੇਢ, ਦੋ ਕਰੋੜ ਦਾ ਘਪਲਾ ਸਾਹਮਣੇ ਆਇਆ, ਇਹ ਕੇਵਲ ਸਿੱਧਵਾ ਬੇਟ ਬਲਾਕ ਦੀ ਰਿਪੋਰਟ ਹੈ | 'ਆਪ' ਦਾ ਹਲਕਾ ਦਾਖਾ ਇੰਚਾਰਜ ਸਿੱਧਵਾਂ ਬੇਟ ਬਲਾਕ ਘਪਲੇ ਤੋਂ ਪਰਦਾ ਚੁੱਕਣ ਬਾਅਦ ਬਲਾਕ ਪੱਖੋਵਾਲ, ਬਲਾਕ ਸੁਧਾਰ ਦਾ ਰਿਕਾਰਡ ਖੰਗਾਲਣ ਵਿਚ ਲੱਗਾ ਹੋਇਆ, ਜਿੱਥੇ ਸਰਕਾਰੀ ਗ੍ਰਾਂਟਾਂ 'ਚ ਸਿੱਧਵਾਂ ਬੇਟ ਨਾਲੋਂ ਵੀ ਵੱਡੀਆਂ ਧਾਂਦਲੀਆਂ ਬਾਰੇ ਸਰਕਾਰ ਨੂੰ ਕਨਸੋਆ ਮਿਲ ਰਹੀਆ | ਆਮ ਆਦਮੀ ਪਾਰਟੀ ਦੇ ਹਲਕਾ ਦਾਖਾ ਇੰਚਾਰਜ ਡਾ: ਕੇ.ਐੱਨ.ਐੱਸ.ਕੰਗ ਇਕ ਪੱਤਰਕਾਰ ਸੰਮੇਲਨ 'ਚ ਦੱਸਿਆ ਕਿ ਸਿੱਧਵਾਂ ਬੇਟ ਬਲਾਕ ਵਿਚ ਸਟਰੀਟ ਲਾਈਟਾਂ ਘੁਟਾਲੇ ਬਾਅਦ ਲੋਕਾਂ ਦੇ ਪੀਣ ਲਈ ਪਾਣੀ ਸ਼ੁੱਧਤਾ ਵਾਲੇ ਆਰ.ਓ. ਸਿਸਟਮ, ਸਪੋਰਟਸ ਕਿੱਟਾਂ ਅਤੇ ਗਰੀਬੀ ਰੇਖਾ ਤੋਂ ਹੇਠਾਂ ਲੋਕਾਂ ਦੇ ਮਕਾਨ ਮੁਰੰਮਤ ਲਈ ਆਈਆ ਗ੍ਰਾਂਟਾਂ ਉਸ ਵੇਲੇ ਦੀ ਸਰਕਾਰ ਵਿਚ ਹਲਕਾ ਦਾਖਾ 'ਚ ਕਾਂਗਰਸ ਦੀ ਕਮਾਂਡ ਸੰਭਾਲੀ ਬੈਠੇ ਆਗੂ ਛਕ ਗਏ | ਡਾ: ਕੰਗ ਦੱਸਿਆ ਕਿ ਬਲਾਕ ਸਿੱਧਵਾਂ ਬੇਟ ਦੇ ਪਿੰਡਾਂ ਲਈ 53 ਲੱਖ ਰੁਪਏ ਦੀਆਂ ਸਪੋਰਟਸ ਕਿੱਟਾਂ ਅਤੇ 23 ਲੱਖ ਰੁਪਏ ਆਰ.ਓ. ਸਿਸਟਮ ਲਈ ਆਈ ਗ੍ਰਾਂਟ ਸਮੇਂ ਬਲਾਕ ਅਧਿਕਾਰੀਆਂ ਵਲੋਂ ਉੱਪ ਯੋਗਤਾ ਸਰਟੀਫਿਕੇਟ 3 ਜਨਵਰੀ 2022 ਨੂੰ ਜਾਰੀ ਕੀਤਾ, ਅਗਲੇ ਦਿਨ 4 ਜਨਵਰੀ 2022 ਨੂੰ ਭੁਗਤਾਨ ਕਰ ਦਿੱਤਾ ਗਿਆ ਅਤੇ ਦੋਵਾਂ ਦੇ ਬਿੱਲ 3 ਦਿਨ ਬਾਅਦ 7 ਜਨਵਰੀ ਨੂੰ ਜਾਰੀ ਹੋਏ | ਬਿਨਾਂ ਬਿੱਲਾ ਤੋਂ ਆਰ.ਓ ਸਿਸਟਮ ਤੇ ਸਪੋਰਟਸ ਕਿੱਟ ਦੀ ਲੱਖਾਂ ਦੀ ਅਦਾਇਗੀ ਸਿੱਧੀ ਉਸ ਵੇਲੇ ਦੀ ਸਰਕਾਰ ਦਾ ਹਿੱਸਾ, ਹਲਕੇ ਦੀ ਨੁਮਾਇੰਦਗੀ ਵਾਲੇ ਲੋਕਾਂ ਦੀ ਜੇਬ ਵਿਚ ਚਲੇ ਗਈ | ਡਾ: ਕੰਗ ਦੱਸਿਆ ਕਿ ਇਥੇ ਹੀ ਬੱਸ ਨਹੀ ਇਕ ਬਲਾਕ ਵਿਚ ਆਰ.ਓ ਸਿਸਟਮ, ਸਪੋਰਟਸ ਕਿੱਟਾ ਘਪਲੇ ਦੇ ਨਾਲ ਬਲਾਕ ਸਿੱਧਵਾਂ ਬੇਟ ਗਰੀਬ ਪਰਿਵਾਰਾਂ ਨੂੰ ਮਕਾਨਾਂ ਦੀ ਮੁਰੰਮਤ ਲਈ 65 ਲੱਖ ਰੁਪਏ ਜੋ 511 ਲਾਭਪਾਤਰੀਆਂ ਵਿਚ ਵੰਡਿਆਂ ਜਾਣਾ ਸੀ, ਉਹ ਵੀ ਬਲਾਕ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਕਾਂਗਰਸ ਦੇ ਆਗੂਆਂ ਦੀ ਜੇਬ ਵਿਚ ਚਲਾ ਗਿਆ | ਪੰਜ ਸੌ ਗਿਆਰਾ ਲਾਭਪਾਤਰੀਆ 'ਚ 267 ਲਾਭਪਾਤਰੀ ਜਿਨ੍ਹਾਂ ਨੂੰ ਸਰਕਾਰੀ ਗ੍ਰਾਂਟ 'ਚ ਕੁਝ ਪੈਸੇ ਪ੍ਰਾਪਤ ਹੋਏ, ਉਨ੍ਹਾਂ ਲਈ ਪਿੰਡ ਦੀ ਪੰਚਾਇਤ ਨੇ ਉਨ੍ਹਾਂ ਕੋਲ ਘਰ ਦੀ ਮੁਰੰਮਤ ਬਾਰੇ ਕਦੇ ਕੋਈ ਮਤਾ ਪਾਸ ਨਹੀਂ ਕੀਤਾ | ਲਾਭਪਾਤਰੀ ਬਣ ਕੇ ਫੰਡ ਪ੍ਰਾਪਤ ਕਰਨ ਵਾਲੇ ਕਈ ਲੋਕ ਮਕਾਨਾਂ ਦੇ ਮਾਲਕ ਵੀ ਨਹੀ | ਡਾ: ਕੇ.ਐੱਨ.ਐੱਸ. ਕੰਗ ਦੱਸਿਆ ਕਿ ਬਲਾਕ ਸਿੱਧਵਾਂ ਬੇਟ ਵਿਚ ਸਟਰੀਟ ਲਾਈਟਾ, ਆਰ.ਓ ਸਿਸਟਮ, ਸਪੋਰਟਸ ਕਿੱਟਾ ਅਤੇ ਮਕਾਨਾਂ ਦੀ ਮੁਰੰਮਤ ਲਈ ਆਈ ਗ੍ਰਾਂਟ ਵਿਚ 70 ਫ਼ੀਸਦੀ ਘੁਟਾਲੇ ਵਿਚ ਭਾਗੀਦਾਰ ਕੋਈ ਵੀ ਬਖ਼ਸਿਆ ਨਹੀਂ ਜਾਵੇਗਾ | ਡਾ: ਕੰਗ ਕਿਹਾ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਮਾਨ ਦਫ਼ਤਰੀ ਭਿ੍ਸ਼ਟਾਚਾਰ ਦੇ ਪੂਰੀ ਤਰ੍ਹਾਂ ਵਿਰੁੱਧ ਹਨ, ਤਹਿਸੀਲ ਕੰਪਲੈਕਸ, ਨਗਰ ਕੌਸ਼ਲ, ਪੁਲਿਸ ਜਾਂ ਕਿਸੇ ਵੀ ਹੋਰ ਮਹਿਕਮੇ 'ਚ ਕੋਈ ਅਧਿਕਾਰੀ ਕੰਮ ਬਦਲੇ ਪੈਸੇ ਮੰਗਦਾ ਤਾਂ ਉਸ ਦਾ ਵੀਡੀਓ ਕਲਿੱਪ ਜਾਂ ਆਡੀਓ ਰਿਕਾਰਡਿੰਗ ਕਰਕੇ ਸੂਚਿਤ ਕੀਤਾ ਜਾਵੇ |

ਪਿੰਡ ਬੜੈਚ 'ਚ ਤੀਆਂ ਦਾ ਤਿਉਹਾਰ ਮਨਾਉਂਦਿਆਂ ਕੁੜੀਆਂ ਨੇ ਕਿੱਕਲੀ ਪਾਈ

ਮੁੱਲਾਂਪੁਰ-ਦਾਖਾ, 12 ਅਗਸਤ (ਨਿਰਮਲ ਸਿੰਘ ਧਾਲੀਵਾਲ)-ਲਾਗਲੇ ਪਿੰਡ ਬੜੈਚ ਵਿਖੇ ਪਿੰਡ ਦੀਆਂ ਧੀਆਂ, ਨਵ-ਵਿਆਹੀਆਂ ਕੁੜੀਆਂ-ਬਹੂਆਂ ਅਤੇ ਵਡੇਰੀ ਉਮਰ ਔਰਤਾਂ ਵਲੋਂ ਤੀਆਂ-ਤੀਜ ਤਿਉਹਾਰ ਰਲ-ਮਿਲ ਕੇ ਮਨਾਇਆ ਗਿਆ | ਤੀਆਂ ਨੂੰ ਲੈ ਕਿ ਕੁੜੀਆ ਵਿਚ ਏਨਾ ਚਾਅ ਸੀ ਕਿ ਉਹ ਸਵੇਰ ...

ਪੂਰੀ ਖ਼ਬਰ »

ਓਵਰਲੋਡ ਟਰਾਂਸਫਾਰਮਰ ਕਰਨ ਕਿਸਾਨਾਂ ਦੀਆਂ ਸਿੰਜਾਈ ਮੋਟਰਾਂ ਨੂੰ ਨਹੀਂ ਮਿਲ ਰਹੀ ਬਿਜਲੀ ਸਪਲਾਈ

ਮੁੱਲਾਂਪੁਰ-ਦਾਖਾ, 12 ਅਗਸਤ (ਨਿਰਮਲ ਸਿੰਘ ਧਾਲੀਵਾਲ)-ਪਾਵਰਕਾਮ ਦੇ ਡਵੀਜ਼ਨ ਦਫ਼ਤਰ ਅੱਡਾ ਦਾਖਾ ਅਧੀਨ ਉੱਪ ਮੰਡਲ ਹੰਬੜਾਂ ਰਾਹੀਂ ਸਪਲਾਈ ਵਾਲੇ ਪਿੰਡ ਚੰਗਣਾ ਵਿਖੇ ਖੇਤੀਬਾੜੀ ਟਿਊਬਵੈੱਲਾਂ ਲਈ ਇਕ ਟ੍ਰਾਂਸਫਾਰਮਰ ਦਾ ਤੇਲ ਪਿਛਲੇ ਢੇਢ-ਦੋ ਮਹੀਨੇ ਤੋਂ ਲੀਕ ਹੋਣ ...

ਪੂਰੀ ਖ਼ਬਰ »

ਦੁਕਾਨ 'ਚੋਂ ਮੋਬਾਈਲ ਫ਼ੋਨ ਤੇ ਐੱਲ. ਈ. ਡੀ. ਚੋਰੀ ਦਾ ਮਾਮਲਾ ਦਰਜ

ਸਿੱਧਵਾਂ ਬੇਟ, 12 ਅਗਸਤ (ਜਸਵੰਤ ਸਿੰਘ ਸਲੇਮਪੁਰੀ)-ਹਰਖੁਸਨੀਬ ਸਿੰਘ ਪੁੱਤਰ ਕੁਲਵੰਤ ਸਿੰਘ ਵਾਸੀ ਪਰਤਾਪ ਨਗਰ ਨੇ ਥਾਣਾ ਸਿੱਧਵਾਂ ਬੇਟ ਦੀ ਪੁਲਿਸ ਕੋਲ ਦਰਜ ਕਰਵਾਏ ਗਏ ਬਿਆਨਾਂ ਵਿਚ ਦੱਸਿਆ ਕਿ ਮੈਂ ਜਦੋਂ ਮੈਂ 10 ਅਗਸਤ ਨੂੰ ਸਿੱਧਵਾਂ ਬੇਟ ਵਿਖੇ ਸਥਿੱਤ ਆਪਣੇ ਜੀ.ਓ. ...

ਪੂਰੀ ਖ਼ਬਰ »

ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵਲੋਂ ਡਾ. ਅਲੱਗ ਦੇ ਪਰਿਵਾਰ ਨਾਲ ਦੁੱਖ ਪ੍ਰਗਟ

ਲੁਧਿਆਣਾ, 12 ਅਗਸਤ ( ਅ. ਬ. )-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਡਾਕਟਰ ਸਰੂਪ ਸਿੰਘ ਅਲੱਗ ਹੋਰਾਂ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਨ ਲਈ ਉਨਾਂ ਦੇ ਗ੍ਰਹਿ ਵਿਖੇ ਪਧਾਰੇ | ਉਨ੍ਹਾਂ ਨੇ ਸਰਦਾਰਨੀ ਅਲੱਗ ਨਾਲ ਡੂੰਘੇ ਦੁਖ ਦਾ ...

ਪੂਰੀ ਖ਼ਬਰ »

ਸੀਟੀ ਯੂਨੀਵਰਸਿਟੀ ਦੇ ਐੱਨ. ਐੱਸ. ਐੱਸ. ਵਿੰਗ ਵਲੋਂ 'ਸਫ਼ਾਈ ਅਭਿਆਨ' ਸ਼ੁਰੂ

ਜਗਰਾਉਂ, 12 ਅਗਸਤ (ਜੋਗਿੰਦਰ ਸਿੰਘ)-ਸੀਟੀ ਯੂਨੀਵਰਸਿਟੀ ਵਲੋਂ ਭਾਰਤ ਦੀ 75ਵੀਂ ਆਜ਼ਾਦੀ ਦੀ ਵਰ੍ਹੇਗੰਢ ਮੌਕੇ ਉਦਘਾਟਨੀ ਸਮਾਰੋਹ ਵਜੋਂ ਸਫ਼ਾਈ ਅਭਿਆਨ ਐੱਨ.ਐੱਸ.ਐੱਸ ਵਿਭਾਗ ਵਲੋਂ ਆਯੋਜਿਤ ਕੀਤਾ ਗਿਆ | ਇਸ ਸਮਾਗਮ ਵਿਚ ਯੂਨੀਵਰਸਿਟੀ ਦੇ ਉੱਚ ਅਧਿਕਾਰੀਆਂ, ...

ਪੂਰੀ ਖ਼ਬਰ »

ਗੁਰਦੁਆਰਾ ਮੰਜੀ ਸਾਹਿਬ ਕੋਟਾਂ ਦਾ ਸਾਲਾਨਾ ਜੋੜ ਮੇਲਾ ਸ਼ੁਰੂ

ਬੀਜਾ, 12 ਅਗਸਤ (ਕਸ਼ਮੀਰਾ ਸਿੰਘ ਬਗ਼ਲੀ)-ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਮੰਜੀ ਸਾਹਿਬ ਕੋਟਾਂ ਦਾ ਸਾਲਾਨਾ ਜੋੜ ਮੇਲਾ ਅੱਜ ਸ਼ੁਰੂ ਹੋ ਗਿਆ ਹੈ¢ ਇਸ ਮੌਕੇ ਗੁਰੂ ਘਰ ਦੇ ਪ੍ਰਬੰਧਕਾਂ ਤੇ ਸੰਗਤਾਂ ਦੀ ਹਾਜ਼ਰੀ ਵਿਚ ਸ੍ਰੀ ਗੁਰੂ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਵਲੋਂ ਤਿਰੰਗਾ ਯਾਤਰਾ ਅੱਜ

ਜਗਰਾਉਂ, 12 ਅਗਸਤ (ਜੋਗਿੰਦਰ ਸਿੰਘ)-ਭਾਰਤ ਦੀ ਆਜ਼ਾਦੀ ਦੇ 75ਵੇਂ ਮਹਾਂਉਤਸਵ ਦੇ ਸਬੰਧ ਵਿਚ ਦੇਸ਼ ਅੰਦਰ ਕਾਂਗਰਸ ਪਾਰਟੀ ਵੱਲੋਂ ਆਰੰਭੀ ਤਿਰੰਗ ਯਾਤਰਾ ਮੁਹਿੰਮ ਤਹਿਤ ਵਿਧਾਨ ਸਭਾ ਹਲਕਾ ਜਗਰਾਉਂ 'ਚ ਤਿਰੰਗ ਯਾਤਰਾ 13 ਅਗਸਤ ਨੂੰ ਰੇਲਵੇ ਸਟੇਸ਼ਨ ਤੋਂ ਹਲਕਾ ਇੰਚਾਰਜ ...

ਪੂਰੀ ਖ਼ਬਰ »

ਤੇਜਸ ਪਬਲਿਕ ਸਕੂਲ ਚੌਂਕੀਮਾਨ ਵਿਖੇ ਆਜ਼ਾਦੀ ਦਿਹਾੜਾ ਮਨਾਇਆ

ਚੌਂਕੀਮਾਨ, 12 ਅਗਸਤ (ਤੇਜਿੰਦਰ ਸਿੰਘ ਚੱਢਾ)-ਤੇਜਸ ਪਬਲਿਕ ਸਕੂਲ ਚੌਂਕੀਮਾਨ ਵਿਖੇ ਆਜ਼ਾਦੀ ਦਿਹਾੜੇ ਨੂੰ ਮੁੱਖ ਰੱਖਦਿਆਂ ਸਕੂਲ ਦੇ ਪਿ੍ੰਸੀਪਲ ਮੈਡਮ ਬਲਵਿੰਦਰ ਕੌਰ ਦੀ ਅਗਵਾਈ ਵਿਚ ਸਮਾਗਮ ਕਰਵਾਇਆ ਗਿਆ ਤੇ ਸਕੂਲ ਦੀ ਫਿਜਾ ਰਾਸਟਰੀ ਝੰਡੇ ਦੇ ਰੰਗਾਂ ਵਿਚ ਰੰਗੀ ...

ਪੂਰੀ ਖ਼ਬਰ »

ਪੁਲਿਸ ਪਬਲਿਕ ਸਕੂਲ ਭਰੋਵਾਲ ਕਲਾਂ ਵਿਖੇ ਰੱਖੜੀ ਦਾ ਤਿਉਹਾਰ ਮਨਾਇਆ

ਭੂੰਦੜੀ, 12 ਅਗਸਤ (ਕੁਲਦੀਪ ਸਿੰਘ ਮਾਨ)-ਪੁਲਿਸ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਭਰੋਵਾਲ ਕਲਾਂ ਵਿਖੇ ਅੱਜ ਰੱਖੜੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਬੱਚਿਆਂ ਵੱਲੋਂ ਰੱਖੜੀਆਂ ਬਣਾਈਆਂ ਵੀ ਗਈਆਂ | ਇਸ ਤੋਂ ਇਲਾਵਾ ਭਾਸ਼ਣ ਮੁਕਾਬਲੇ ਕਰਵਾਏ ਗਏ | ਇਸ ਮੌਕੇ ਸਕੂਲ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਐਜੂਕੇਸ਼ਨਲ ਟਰੱਸਟ ਕਮਾਲਪੁਰਾ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਰਾਏਕੋਟ, 12 ਅਗਸਤ (ਬਲਵਿੰਦਰ ਸਿੰਘ ਲਿੱਤਰ)-ਗੁਰੂ ਗੋਬਿੰਦ ਸਿੰਘ ਐਜੂਕੇਸ਼ਨਲ ਟਰੱਸਟ ਕਮਾਲਪੁਰਾ ਅਧੀਨ ਚੱਲ ਰਹੀਆਂ ਵੱਖ-ਵੱਖ ਵਿੱਦਿਅਕ ਸੰਸਥਾਵਾਂ ਵਲੋਂ ਤੀਆਂ-ਤੀਜ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਵਿਦਿਆਰਥਣਾਂ ਵਲੋਂ ਰੰਗਾ-ਰੰਗ ਪ੍ਰੋਗਰਾਮ ...

ਪੂਰੀ ਖ਼ਬਰ »

ਡਾ. ਅਮਰ ਸਿੰਘ ਨੇ ਕੇਂਦਰ ਤੋਂ ਬਿਮਾਰੀ ਨਾਲ ਮਰੇ ਪਸ਼ੂਆਂ ਦੇ ਮਾਲਕਾਂ ਲਈ ਮੁਆਵਜ਼ੇ ਦੀ ਕੀਤੀ ਮੰਗ

ਰਾਏਕੋਟ, 12 ਅਗਸਤ (ਸੁਸ਼ੀਲ)-ਲੋਕ ਸਭਾ ਹਲਕਾ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਸੰਸਦ ਮੈਂਬਰ ਡਾ. ਅਮਰ ਸਿੰਘ ਨੇ ਅੱਜ ਕੇਂਦਰੀ ਪਸ਼ੂ ਪਾਲਣ ਸਕੱਤਰ ਜਤਿੰਦਰ ਨਾਥ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਪਸ਼ੂਆਂ 'ਚ ਫੈਲੀ ਲੰਪੀ ਸਕਿਨ ਬਿਮਾਰੀ ਬਾਰੇ ਵਿਸਥਾਰ ਨਾਲ ...

ਪੂਰੀ ਖ਼ਬਰ »

ਬਿਕਰਮ ਸਿੰਘ ਮਜੀਠੀਆ ਨੂੰ ਮਿਲੀ ਜ਼ਮਾਨਤ ਨਾਲ ਅਕਾਲੀ ਸਫ਼ਾਂ 'ਚ ਖ਼ੁਸ਼ੀ ਦੀ ਲਹਿਰ

ਭੂੰਦੜੀ, 12 ਅਗਸਤ (ਕੁਲਦੀਪ ਸਿੰਘ ਮਾਨ)-ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਮਿਲੀ ਜ਼ਮਾਨਤ ਨਾਲ ਅਕਾਲੀ ਸਫ਼ਾਂ ਵਿਚ ਭਾਰੀ ਖ਼ੁਸ਼ੀ ਦੇਖਣ ਨੂੰ ਮਿਲ ਰਹੀ ਹੈ | ਇਸ ਮੌਕੇ ਸਾਬਕਾ ਚੇਅਰਮੈਨ ਜਗਦੀਸ਼ ਸਿੰਘ ਗੋਰਸੀਆ, ਸਬਕਾ ਚੇਅਰਮੈਨ ਮੇਜਰ ਸਿੰਘ ਚੀਮਾਂ, ...

ਪੂਰੀ ਖ਼ਬਰ »

ਨਗਰ ਕੌਂਸਲ ਜਗਰਾਉਂ ਵਿਖੇ ਹਾਊਸ ਮੀਟਿੰਗ

ਜਗਰਾਉਂ, 12 ਅਗਸਤ (ਹਰਵਿੰਦਰ ਸਿੰਘ ਖ਼ਾਲਸਾ)-ਨਗਰ ਕੌਂਸਲ ਦੇ ਹਾਊਸ ਦੀ ਆਮ ਮੀਟਿੰਗ ਹੋਈ | ਮੀਟਿੰਗ 'ਚ ਪ੍ਰਧਾਨ ਜਤਿੰਦਰਪਾਲ ਸਿੰਘ (ਰਾਣਾ) ਅਤੇ ਸਮੂਹ ਕੌਂਸਲਰ ਸਾਹਿਬਾਨ ਵਲੋਂ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਨੂੰ ਮੀਟਿੰਗ 'ਚ ਆਉਣ 'ਤੇ ਜੀ ਆਇਆਂ ਨੂੰ ਕਿਹਾ ...

ਪੂਰੀ ਖ਼ਬਰ »

10 ਗ੍ਰਾਮ ਹੈਰੋਇਨ ਤੇ 35 ਹਜ਼ਾਰ ਦੀ ਡਰੱਗ ਮਨੀ ਮਾਮਲੇ 'ਚ ਦੋ ਨਾਮਜ਼ਦ

ਸਿੱਧਵਾਂ ਬੇਟ, 12 ਅਗਸਤ (ਜਸਵੰਤ ਸਿੰਘ ਸਲੇਮਪੁਰੀ)-ਪੁਲਿਸ ਜ਼ਿਲ੍ਹਾ ਲੁਧਿਆਣਾ (ਦਿਹਾਤੀ) ਦੇ ਮੁਖੀ ਹਰਜੀਤ ਸਿੰਘ ਵੱਲੋਂ ਨਸ਼ਿਆਂ ਖ਼ਿਲਾਫ਼ ਛੇੜੀ ਮੁਹਿੰਮ ਤਹਿਤ ਡੀ.ਐੱਸ.ਪੀ. ਜਗਰਾਉਂ ਸਤਵਿੰਦਰ ਸਿੰਘ ਵਿਰਕ ਦੀ ਦਿਸ਼ਾ-ਨਿਰਦੇਸ਼ 'ਤੇ ਥਾਣਾ ਸਿੱਧਵਾਂ ਬੇਟ ਦੀ ਪੁਲਿਸ ...

ਪੂਰੀ ਖ਼ਬਰ »

ਸਾਬਕਾ ਸਰਪੰਚ ਹਰਚਰਨ ਸਿਘ ਫੇਰੂਰਾਈ ਦੀ ਮੌਤ 'ਤੇ ਬਿਕਰਮਜੀਤ ਸਿੰਘ ਖ਼ਾਲਸਾ ਵਲੋਂ ਦੁੱਖ ਸਾਂਝਾ

ਰਾਏਕੋਟ, 12 ਅਗਸਤ (ਬਲਵਿੰਦਰ ਸਿੰਘ ਲਿੱਤਰ)-ਪਿੰਡ ਫੇਰੂਰਾਈ ਦੇ ਸਾਬਕਾ ਸਰਪੰਚ ਹਰਚਰਨ ਸਿੰਘ ਰਾਏ ਦੀ ਮੌਤ 'ਤੇ ਬਿਕਰਮਜੀਤ ਸਿੰਘ ਖ਼ਾਲਸਾ ਮੈਂਬਰ ਪੰਜਾਬ ਪਬਲਿਕ ਸਰਵਿਸ ਕਮਿਸਨ ਵਲੋਂ ਉਨ੍ਹਾਂ ਦੇ ਪੁੱਤਰ ਪਰਮਜੀਤ ਸਿੰਘ ਰਾਏ ਅਤੇ ਵੱਡੇ ਭਰਾ ਸਾਬਕਾ ਸਰਪੰਚ ਗੁਰਚਰਨ ...

ਪੂਰੀ ਖ਼ਬਰ »

ਜੀ. ਐੱਚ. ਜੀ. ਪਬਲਿਕ ਸਕੂਲ ਸਿੱਧਵਾਂ ਖੁਰਦ ਵਿਖੇ ਆਜ਼ਾਦੀ ਦਿਹਾੜਾ ਮਨਾਇਆ

ਚੌਂਕੀਮਾਨ, 12 ਅਗਸਤ (ਤੇਜਿੰਦਰ ਸਿੰਘ ਚੱਢਾ)-ਜੀ.ਐੱਚ.ਜੀ. ਪਬਲਿਕ ਸਕੂਲ ਸਿੱਧਵਾਂ ਖੁਰਦ ਵਲੋਂ 76ਵੇਂ ਆਜ਼ਾਦੀ ਦਿਹਾੜੇ ਨੂੰ ਧਿਆਨ ਵਿਚ ਰੱਖਦੇ ਹੋਏ ਸਵੇਰ ਦੀ ਸਭਾ ਦੇ 'ਚ ਇਕ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ | ਸਵੇਰ ਦੀ ਸਭਾ ਦੀ ਸ਼ੁਰੂਆਤ ਧਾਰਮਿਕ ਸ਼ਬਦ ਨਾਲ ...

ਪੂਰੀ ਖ਼ਬਰ »

ਸਵ: ਸੁਖਦੇਵ ਸਿੰਘ ਜਵੰਦਾ ਯਾਦਗਾਰੀ ਟਰੱਸਟ ਬੱਸੀਆਂ ਵਲੋਂ ਖ਼ੂਨਦਾਨ ਕੈਂਪ

ਰਾਏਕੋਟ, 12 ਅਗਸਤ (ਬਲਵਿੰਦਰ ਸਿੰਘ ਲਿੱਤਰ)-ਸਵ: ਸੁਖਦੇਵ ਸਿੰਘ ਜਵੰਦਾ ਯਾਦਗਾਰੀ ਟਰੱਸਟ ਬੱਸੀਆਂ ਵਲੋਂ ਭਾਈ ਘਨ੍ਹੱਈਆ ਮਿਸ਼ਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਦੀ ਅਗਵਾਈ ਹੇਠ ਮਨੁੱਖਤਾ ਦੇ ਭਲੇ ਲਈ 555 ਵਾਂ ਮਹਾਨ ਖ਼ੂਨਦਾਨ ...

ਪੂਰੀ ਖ਼ਬਰ »

14 ਨੂੰ ਬੁੱਢੇ ਨਾਲੇ 'ਚ ਮਾਰੇ ਜਾ ਰਹੇ ਬੰਨ੍ਹ ਲਈ ਲੋਕਾਂ 'ਚ ਭਾਰੀ ਉਤਸ਼ਾਹ-ਕੋਟਉਮਰਾ/ਬੈਨੀਪਾਲ

ਹੰਬੜਾਂ, 12 ਅਗਸਤ (ਮੇਜਰ ਹੰਬੜਾਂ)-ਬੁੱਢੇ ਨਾਲੇ ਦੇ ਗੰਦੇ ਤੇ ਜ਼ਹਿਰੀਲੇ ਪਾਣੀ ਨੂੰ ਸਤਲੁਜ ਦਰਿਆਂ 'ਚ ਪੈਣ ਤੋਂ ਰੋਕਣ ਲਈ ਜਮੂਹਰੀ ਕਿਸਾਨ ਸਭਾ ਅਤੇ ਪੰਜਾਬ ਭਰ ਦੇ ਵਾਤਾਵਰਨ ਪ੍ਰੇਮੀਆਂ ਅਤੇ ਹੋਰ ਚਿੰਤਕ ਲੋਕਾਂ ਦੀ ਅਗਵਾਈ ਹੇਠ 14 ਅਗਸਤ ਨੂੰ ਲੁਧਿਆਣਾ ਜ਼ਿਲ੍ਹੇ ਦੇ ...

ਪੂਰੀ ਖ਼ਬਰ »

ਸ਼ਾਂਤੀ ਦੇਵੀ ਮੈਮੋਰੀਅਲ ਪਬਲਿਕ ਹਾਈ ਸਕੂਲ ਸਿੱਧਵਾਂ ਬੇਟ ਵਿਖੇ ਰੱਖੜੀ ਦਾ ਤਿਉਹਾਰ ਮਨਾਇਆ

ਸਿੱਧਵਾਂ ਬੇਟ, 12 ਅਗਸਤ (ਜਸਵੰਤ ਸਿੰਘ ਸਲੇਮਪੁਰੀ)-ਸਥਾਨਿਕ ਕਸਬੇ ਦੇ ਸ਼ਾਂਤੀ ਦੇਵੀ ਮੈਮੋਰੀਅਲ ਪਬਲਿਕ ਹਾਈ ਸਕੂਲ ਵਿਖੇ ਭੈਣ ਅਤੇ ਭਰਾ ਦੇ ਪਿਆਰ ਦਾ ਪ੍ਰਤੀਕ ਰੱਖੜੀ ਦਾ ਤਿਉੇਹਾਰ ਧੂਮਧਾਮ ਨਾਮ ਮਨਾਇਆ ਗਿਆ | ਜਿਸ ਦੌਰਾਨ ਪਹਿਲੀ ਤੋਂ ਦੱਸਵੀਂ ਤੱਕ ਦੇ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਟ੍ਰੈਫ਼ਿਕ ਨਿਯਮਾਂ ਦੀ ਜਾਣਕਾਰੀ ਦਿੱਤੀ

ਜਗਰਾਉਂ, 12 ਅਗਸਤ (ਜੋਗਿੰਦਰ ਸਿੰਘ)-ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਜਗਰਾਉਂ ਐੱਸ.ਐੱਸ.ਪੀ ਹਰਜੀਤ ਸਿੰਘ ਅਤੇ ਡੀ.ਐੱਸ.ਪੀ ਗੁਰਵਿੰਦਰ ਸਿੰਘ ਦੇ ਦਿਸਾ-ਨਿਰਦੇਸ਼ਾਂ ਅਨੁਸਾਰ ਰੂਪ ਵਾਟਿਕਾ ਸਕੂਲ ਦੇ ਵਿਦਿਆਥੀਆਂ ਨੂੰ ਟ੍ਰੈਫ਼ਿਕ ਨਿਯਮਾਂ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਸਾਬਕਾ ਮੰਤਰੀ ਵਲਟੋਹਾ ਦੀ ਅਕਾਲੀ ਆਗੂ ਛੱਜਾਵਾਲ ਵਲੋਂ ਤਿੱਖੀ ਆਲੋਚਨਾ

ਜਗਰਾਉਂ, 12 ਅਗਸਤ (ਜੋਗਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਟਰਾਂਸਪੋਰਟ ਵਿੰਗ ਦੇ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਸਵਰਨ ਸਿੰਘ ਛੱਜਾਵਾਲ ਨੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਦੇ ਹੱਕ 'ਚ ਸਟੈਂਡ ਲੈਂਦਿਆਂ, ਉਨ੍ਹਾਂ ਖ਼ਿਲਾਫ਼ ਲੋਕਾਂ ਨੂੰ ਗੁੰਮਰਾਹ ਕਰ ਰਹੇ ...

ਪੂਰੀ ਖ਼ਬਰ »

ਦਸਤਾਰ ਦੀ ਸ਼ਾਨ ਨੂੰ ਹੋਰ ਉੱਚਾਈਆਂ 'ਤੇ ਪਹੁੰਚਾਉਂਦੀ ਹੈ ਆਮਿਰ ਖਾਨ ਦੀ ਨਵੀਂ ਫਿਲਮ 'ਲਾਲ ਸਿੰਘ ਚੱਢਾ'

ਜਲੰਧਰ, 12 ਅਗਸਤ (ਜਸਪਾਲ ਸਿੰਘ)-ਉੱਘੇ ਅਦਾਕਾਰ ਆਮਿਰ ਖਾਨ ਦੀ ਨਵੀਂ ਫਿਲਮ 'ਲਾਲ ਸਿੰਘ ਚੱਢਾ' ਵੀ ਆਮ ਹਿੰਦੀ ਫਿਲਮਾਂ ਤੋਂ ਵੱਖਰੀ ਅਤੇ ਦਿਲ ਨੂੰ ਛੂਹ ਜਾਣ ਵਾਲੀ ਅਜਿਹੀ ਫਿਲਮ ਹੈ, ਜੋ ਦਰਸ਼ਕਾਂ ਨੂੰ ਵਾਰ-ਵਾਰ ਭਾਵੁਕ ਕਰਦੀ ਹੈ | ਫ਼ਿਲਮ 'ਚ ਸ੍ਰੀ ਦਰਬਾਰ ਸਾਹਿਬ 'ਤੇ ...

ਪੂਰੀ ਖ਼ਬਰ »

ਏ. ਐੱਸ. ਮਾਡਰਨ ਸਕੂਲ ਵਿਖੇ ਆਜ਼ਾਦੀ ਦਿਹਾੜਾ ਉਤਸ਼ਾਹ ਨਾਲ ਮਨਾਇਆ

ਖੰਨਾ, 12 ਅਗਸਤ (ਹਰਜਿੰਦਰ ਸਿੰਘ ਲਾਲ)-ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਏ.ਐੱਸ.ਮਾਡਰਨ ਸੀਨੀਅਰ ਸੈਕੰਡਰੀ ਸਕੂਲ ਵਿਖੇ ਆਜ਼ਾਦੀ ਦੇ ਪੂਰਵ ਸੰਧਿਆ 'ਤੇ 75ਵਾਂ ਆਜ਼ਾਦੀ ਦਿਹਾੜਾ ਬਹੁਤ ਹੀ ਉਤਸ਼ਾਹ ਨਾਲ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਦੁਆਰਾ ਮਨਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਜਥੇਦਾਰ ਤਲਵੰਡੀ ਨੇ 500 ਬੂਟਿਆਂ ਦਾ ਪ੍ਰਸ਼ਾਦ ਵੰਡਿਆ

ਰਾਏਕੋਟ, 12 ਅਗਸਤ (ਬਲਵਿੰਦਰ ਸਿੰਘ ਲਿੱਤਰ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕੀ ਕਮੇਟੀ ਵਲੋਂ ਵਾਤਾਵਰਨ ਨੂੰ ਸ਼ੁੱਧ ਰੱਖਣ ਅਤੇ ਗੁਰੂਆਂ ਦੀ ਧਰਤੀ ਨੂੰ ਹਰਾ-ਭਰਾ ਰੱਖਣ ਲਈ ਫ਼ਲਦਾਰ ਬੂਟੇ ਵੱਧ ਤੋਂ ਵੱਧ ਲਗਾਉਣ ਦੀ ਮੁਹਿੰਮ ਸੁਰੂ ਕੀਤੀ ਗਈ ਹੈ | ਜਿਸ ਤਹਿਤ ਜਥੇਦਾਰ ...

ਪੂਰੀ ਖ਼ਬਰ »

ਜੀ. ਐੱਚ. ਜੀ. ਅਕੈਡਮੀ ਖੰਡੂਰ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਜੋਧਾਂ, 12 ਅਗਸਤ (ਗੁਰਵਿੰਦਰ ਸਿੰਘ ਹੈਪੀ)-ਜੀ.ਐੱਚ.ਜੀ. ਅਕੈਡਮੀ ਖੰਡੂਰ ਵਿਖੇ ਰੱਖੜੀ ਤੇ ਤੀਆਂ ਦੇ ਤਿਉਹਾਰ ਨੂੰ ਸਮਰਪਿਤ ਸੱਭਿਆਚਾਰਕ ਸਮਾਗਮ ਡਾਇਰੈਕਟਰ ਨਵਕਿਰਨਪ੍ਰੀਤ ਕੌਰ ਗਰੇਵਾਲ ਅਤੇ ਪਿ੍ੰਸੀਪਲ ਮਨਪ੍ਰੀਤ ਕੌਰ ਦੀ ਅਗਵਾਈ ਹੇਠ ਕਰਵਾਇਆ ਗਿਆ | ਸਕੂਲ ਦੇ ...

ਪੂਰੀ ਖ਼ਬਰ »

ਨਾਨਕ ਸ਼ਰਨ ਰਾਗ ਰਤਨ ਅਕੈਡਮੀ ਦੱਧਾਹੂਰ ਵਿਖੇ ਬੂਟੇ ਲਗਾਏ

ਰਾਏਕੋਟ, 12 ਅਗਸਤ (ਬਲਵਿੰਦਰ ਸਿੰਘ ਲਿੱਤਰ)-ਨਾਨਕ ਸ਼ਰਨ ਰਾਗ ਰਤਨ ਅਕੈਡਮੀ (ਰਜਿ:) ਦੱਧਾਹੂਰ ਵਿਖੇ ਦਾਦੂ ਗੁਰਜੀਤ ਸਿੰਘ ਮੁੱਖ ਪ੍ਰਬੰਧਕ ਦੀ ਦੇਖ-ਰੇਖ ਹੇਠ ਵਾਤਾਵਰਨ ਦੀ ਸੰਭਾਲ ਸਬੰਧੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ਰਾਗੀ ਜੱਥੇ ਅਤੇ ਅਕੈਡਮੀ ਦੇ ਵਿਦਿਆਰਥੀਆਂ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੂੰਦੜੀ ਨੂੰ ਪ੍ਰੋਜੈਕਟਰ ਤੇ ਖੇਡਾਂ ਦਾ ਸਮਾਨ ਭੇਟ

ਭੂੰਦੜੀ, 12 ਅਗਸਤ (ਕੁਲਦੀਪ ਸਿੰਘ ਮਾਨ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੂੰਦੜੀ ਵਿਖੇ ਨਗਰ ਨਿਵਾਸੀਆਂ ਅਤੇ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਪਿ੍ੰਸੀਪਲ ਸ੍ਰੀਮਤੀ ਵਰਿੰਦਰਜੀਤ ਕੌਰ ਦੀ ਅਗਵਾਈ ਹੇਠ ਸਕੂਲ ਦੇ ਵਿਕਾਸ ਕਾਰਜ ਚੱਲ ਰਹੇ ਹਨ | ਸਕੂਲ ਨੂੰ ਉਸ ਸਮੇਂ ...

ਪੂਰੀ ਖ਼ਬਰ »

ਭੈਣੀ ਅਰਾਈਆਂ ਸਕੂਲ ਵਿਖੇ ਵਣ ਮਹਾਂਉਤਸਵ ਮਨਾਇਆ

ਸਿੱਧਵਾਂ ਬੇਟ, 12 ਅਗਸਤ (ਜਸਵੰਤ ਸਿੰਘ ਸਲੇਮਪੁਰੀ)-ਲਾਗਲੇ ਪਿੰਡ ਭੈਣੀ ਅਰਾਈਆਂ ਦੇ ਸਰਕਾਰੀ ਹਾਈ ਸਕੂਲ ਵਿਖੇ ਵਣ ਮਹਾਂਉਤਸਵ ਪੂਰੀ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਸਮੂਹ ਅਧਿਆਪਕਾਂ ਅਤੇ ਵਿਦਿਆਰਥੀਆਂ ਵਲੋਂ ਹਾਈਟੈੱਕ ਖੇਡ ਪਾਰਕ ਵਿਖੇ ਨਿੰਮ, ਤੂਤ, ਅੰਬ, ...

ਪੂਰੀ ਖ਼ਬਰ »

ਸਮਾਰਟ ਰਾਸ਼ਨ ਕਾਰਡ ਧਾਰਕਾਂ ਨੂੰ ਮੁਫਤ ਕਣਕ ਵੰਡਣ ਦਾ ਕੰਮ ਲਗਭਗ ਮੁੰਕਮਲ

ਲੁਧਿਆਣਾ, 12 ਅਗਸਤ (ਜੁਗਿੰਦਰ ਸਿੰਘ ਅਰੋੜਾ)-ਖੁਰਾਕ ਸਪਲਾਈ ਵਿਭਾਗ ਦੇ ਅਧਿਕਾਰੀਆਂ ਤੋਂ ਮਿਲੀ ਜਾਣਕਾਰੀ ਅਨੁਸਾਰ ਲੋੜਵੰਦਾਂ ਨੂੰ ਮੁਫਤ ਕਣਕ ਵੰਡਣ ਦਾ ਕੰਮ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਬੜੀ ਤੇਜ਼ੀ ਨਾਲ ਚੱਲਦਾ ਰਿਹਾ ਜੋ ਕਿ ਲਗਭਗ ਮੁਕੰਮਲ ਹੋ ਚੁੱਕਾ ਹੈ | ...

ਪੂਰੀ ਖ਼ਬਰ »

'ਨਸ਼ਾ ਮੁਕਤ ਭਾਰਤ' ਤਹਿਤ ਨਸ਼ਿਆਂ ਵਿਰੁੱਧ ਰੈਲੀ ਕੱਢੀ

ਹੰਬੜਾਂ, 12 ਅਗਸਤ (ਮੇਜਰ ਹੰਬੜਾਂ)-ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਹੁਕਮਾਂ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਹੰਬੜਾਂ ਦੇ ਕਾਰਜਕਾਰੀ ਪਿ੍ੰਸੀਪਲ ਮੈਡਮ ਜਯਾ ਪ੍ਰਵੀਨ ਦੀ ਅਗਵਾਈ ਹੇਠ ਵਿਦਿਆਰਥੀਆਂ ਨੂੰ ਅਜੋਕੇ ਸਮਿਆਂ ਦੌਰਾਨ ਵੱਧ ਰਹੇ ਨਸ਼ਿਆਂ ਦੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX